TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਸਵੈ-ਰੱਖਿਆ ਲਈ ਲਾਇਸੈਂਸਸ਼ੁਦਾ ਹਥਿਆਰ ਆਪਣੇ ਕੋਲ ਰੱਖਣ 'ਤੇ ਕੋਈ ਰੋਕ ਨਹੀਂ :ਆਈ.ਜੀ.ਪੀ. ਸੁਖਚੈਨ ਗਿੱਲ Wednesday 30 November 2022 06:00 AM UTC+00 | Tags: aam-aadmi-party breaking-news chief-minister-bhagwant-mann cm-bhagwant-mann congress dgp-punjab-gaurav-yadav gujarat-and-maharashtra-police headquarters-sukhchain-singh-gill igp-sukhchain-singh-gill narcotic-drugs-and-psychotropic-substances ndps ndps-act news nws punjab punjab-congress punjabi-news punjab-police the-unmute-breaking-news the-unmute-punjabi-news ਚੰਡੀਗੜ੍ਹ 30 ਨਵੰਬਰ 2022: ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਸਵੈ-ਰੱਖਿਆ ਲਈ ਇਨ੍ਹਾਂ ਨੂੰ ਆਪਣੇ ਕੋਲ ਰੱਖਣ ‘ਤੇ ਕੋਈ ਪਾਬੰਦੀ ਨਹੀਂ ਹੈ। ਹਥਿਆਰਾਂ ਦੇ ਦਿਖਾਵੇ ਖ਼ਿਲਾਫ਼ ਵਿੱਢੀ ਮੁਹਿੰਮ ਬਾਰੇ ਭਰਮ-ਭੁਲੇਖਿਆਂ ਨੂੰ ਦੂਰ ਕਰਦਿਆਂ ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣਾ ਲਾਇਸੈਂਸਸ਼ੁਦਾ ਹਥਿਆਰ ਆਪਣੇ ਕੋਲ ਰੱਖ ਸਕਦਾ ਹੈ, ਪਰ ਮਹਿਜ਼ ਦਿਖਾਵੇ ਜਾਂ ਕਿਸੇ ਨੂੰ ਡਰਾਉਣ ਧਮਕਾਉਣ ਲਈ ਇਸ ਦਾ ਪ੍ਰਦਰਸ਼ਨ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਨਵੇਂ ਅਸਲਾ ਲਾਇਸੈਂਸ ਚੰਗੀ ਤਰ੍ਹਾਂ ਤਸਦੀਕ ਕਰਨ ਉਪਰੰਤ ਕਿਸੇ ਵਿਅਕਤੀ ਨੂੰ ਖ਼ਤਰੇ ਸਬੰਧੀ ਤੱਥਾਂ ਨੂੰ ਧਿਆਨ ਵਿੱਚ ਰੱਖਦਿਆਂ ਮੈਰਿਟ ਦੇ ਆਧਾਰ ‘ਤੇ ਜਾਰੀ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਹਥਿਆਰਾਂ ਦੇ ਦਿਖਾਵੇ ਅਤੇ ਇਸ ਨੂੰ ਉਤਸ਼ਾਹਿਤ ਕਰਨ ਸਬੰਧੀ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਇਹ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਲਾਇਸੈਂਸਧਾਰਕਾਂ ਦੇ ਪਤੇ ਦੀ ਤਸਦੀਕ ਕਰਨ ਦੇ ਨਾਲ-ਨਾਲ ਲਾਇਸੈਂਸਸ਼ੁਦਾ ਹਥਿਆਰਾਂ ਦੀ ਪੜਤਾਲ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਹਥਿਆਰਾਂ ਦੇ ਪ੍ਰਦਰਸ਼ਨ ਤੋਂ ਰੋਕਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਥਿਆਰਾਂ ਨਾਲ ਆਪਣੀਆਂ ਤਸਵੀਰਾਂ ਹਟਾਉਣ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ। ਆਈ.ਜੀ.ਪੀ. ਨੇ ਕਿਹਾ ਕਿ ਇਸ ਦੇ ਨਾਲ ਹੀ ਨਫ਼ਰਤੀ ਅਪਰਾਧਾਂ ਸਬੰਧੀ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਾਰੇ ਸੀ.ਪੀਜ਼/ਐਸ.ਐਸ.ਪੀਜ਼. ਨੂੰ ਨਫ਼ਰਤ ਫੈਲਾਉਣ ਵਾਲਿਆਂ, ਜੋ ਸਮਾਜਿਕ ਤੇ ਆਪਸੀ ਭਾਈਚਾਰੇ ਦੇ ਤਾਣੇ-ਬਾਣੇ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕਰਦੇ ਹਨ, ਖ਼ਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ ਲਈ ਵੀ ਕਿਹਾ। The post ਸਵੈ-ਰੱਖਿਆ ਲਈ ਲਾਇਸੈਂਸਸ਼ੁਦਾ ਹਥਿਆਰ ਆਪਣੇ ਕੋਲ ਰੱਖਣ ‘ਤੇ ਕੋਈ ਰੋਕ ਨਹੀਂ :ਆਈ.ਜੀ.ਪੀ. ਸੁਖਚੈਨ ਗਿੱਲ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਤੇ ਬੀਐੱਸਐੱਫ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਫ਼ਿਰੋਜ਼ਪੁਰ ਤੋਂ ਵੱਡੀ ਮਾਤਰਾ 'ਚ ਹਥਿਆਰ ਬਰਾਮਦ Wednesday 30 November 2022 06:17 AM UTC+00 | Tags: aam-aadmi-party bsf chief-minister-bhagwant-mann cm-bhagwant-mann congress dgp-gaurav-yavad dgp-punjab-gaurav-yadav ferozepur ferozepur-news gujarat-and-maharashtra-police headquarters-sukhchain-singh-gill igp-sukhchain-singh-gill narcotic-drugs-and-psychotropic-substances ndps ndps-act news nws punjab punjab-congress punjabi-news punjab-latest-news punjab-police the-unmute-breaking-news the-unmute-punjabi-news ਚੰਡੀਗੜ੍ਹ 30 ਨਵੰਬਰ 2022: ਪੰਜਾਬ ਪੁਲਿਸ ਨੇ ਬੀ.ਐਸ.ਐਫ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਫ਼ਿਰੋਜ਼ਪੁਰ (Ferozepur) ਤੋਂ 5 ਏ.ਕੇ.-47 ਰਾਈਫਲਾਂ, 5 ਪਿਸਤੌਲਾਂ ਅਤੇ 9 ਮੈਗਜ਼ੀਨ ਬਰਾਮਦ ਕਰਕੇ 13 ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। The post ਪੰਜਾਬ ਪੁਲਿਸ ਤੇ ਬੀਐੱਸਐੱਫ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਫ਼ਿਰੋਜ਼ਪੁਰ ਤੋਂ ਵੱਡੀ ਮਾਤਰਾ ‘ਚ ਹਥਿਆਰ ਬਰਾਮਦ appeared first on TheUnmute.com - Punjabi News. Tags:
|
ਅਕਾਲੀ ਦਲ ਵਰਕਰ ਅਜੀਤਪਾਲ ਸਿੰਘ ਦੇ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ Wednesday 30 November 2022 06:37 AM UTC+00 | Tags: aam-aadmi-party ajitpal-singh ajitpal-singhs-murder-mystery amritsar amritsar-national-highway amritsar-pathankot-national-highway amritsar-police batala-police breaking-news crime firing murder-case news news-shiromani-akali-dal punjab-news sheikhupur-khurd the-unmute-breaking-news the-unmute-punjabi-news ਬਟਾਲਾ 30 ਨਵੰਬਰ 2022:ਬਟਾਲਾ ਦੇ ਅਕਾਲੀ ਦਲ ਪਾਰਟੀ ਦੇ ਸਰਗਰਮ ਵਰਕਰ ਅਜੀਤਪਾਲ ਸਿੰਘ ਦਾ ਬੀਤੀ ਦੇਰ ਰਾਤ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ | ਜਿੱਥੇ ਸਵੇਰ ਤੋਂ ਹੀ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕਰਨ ਦੀ ਗੱਲ ਆਖੀ ਜਾ ਰਹੀ ਸੀ| ਹੁਣ ਇਸ ਮਾਮਲੇ ਵਿਚ ਨਵਾਂ ਮੌੜ ਆਇਆ ਹੈ | ਪੁਲਿਸ ਜ਼ਿਲ੍ਹਾ ਬਟਾਲਾ ਦੇ ਐੱਸਐੱਸਪੀ ਸਤਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ਼ ਕਰਦਿਆਂ ਇਸ ਕਤਲ ਮਾਮਲੇ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕਰਦੇ ਹੋਏ ਖੁਲਾਸਾ ਕੀਤਾ ਕਿ ਅਜੀਤਪਾਲ ਸਿੰਘ ਦਾ ਕਤਲ ਉਸਦੇ ਸਾਥੀ ਦੋਸਤ ਅਮ੍ਰਿਤਪਾਲ ਸਿੰਘ ਜੋ ਬੀਤੀ ਰਾਤ ਅਜੀਤਪਾਲ ਦੇ ਨਾਲ ਮੌਜੂਦ ਸੀ ਉਸਨੇ ਹੀ ਕੀਤਾ ਹੈ | ਉਥੇ ਹੀ ਇਹ ਵੀ ਸਾਹਮਣੇ ਆਇਆ ਹੈ ਕਿ ਅਮ੍ਰਿਤਪਾਲ ਸਿੰਘ ਨੇ ਆਪਣੇ ਇਕ ਰਿਸ਼ਤੇਦਾਰ ਗੁਰਮੁਖ ਸਿੰਘ ਨਾਲ ਮਿਲ ਕੇ ਦੇਰ ਰਾਤ ਅਜੀਤਪਾਲ ਸਿੰਘ ‘ਤੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਫਾਇਰ ਕਰਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ | ਅਮ੍ਰਿਤਪਾਲ ਸਿੰਘ ਨੇ ਆਪਣੇ ਜ਼ੁਰਮ ਨੂੰ ਲੁਕਾਉਣ ਲਈ ਅਮ੍ਰਿਤਪਾਲ ਨੇ ਆਪਣੇ ਰਿਸ਼ਤੇਦਾਰ ਗੁਰਮੁਖ ਸਿੰਘ ਦੀ ਮਦਦ ਨਾਲ ਅਜੀਤਪਾਲ ਦੀ ਲਾਸ਼ ਨੂੰ ਆਪਣੀ ਗੱਡੀ ‘ਚ ਰੱਖ ਅੰਮ੍ਰਿਤਸਰ ਹਸਪਤਾਲ ਇਲਾਜ ਕਰਵਾਉਣ ਦੇ ਬਹਾਨੇ ਲੈ ਗਿਆ ਅਤੇ ਆਪਣੀ ਗੱਡੀ ਦੇ ਸ਼ੀਸ਼ੇ ‘ਤੇ ਖੁਦ ਫਾਇਰ ਕਰ ਇਹ ਕਹਾਣੀ ਘੜੀ ਕਿ ਕਿਸੇ ਅਣਪਛਾਤੇ ਵਲੋਂ ਹਮਲਾ ਕੀਤਾ ਗਿਆ ਹੈ | ਪੁਲਿਸ ਐੱਸਐੱਸਪੀ ਬਟਾਲਾ ਨੇ ਦੱਸਿਆ ਕਿ ਉਹਨਾਂ ਦੀ ਪੁੱਛਗਿੱਛ ਵਿੱਚ ਇਹ ਸਾਹਮਣੇ ਆਇਆ ਹੈ ਕਿ ਅਮ੍ਰਿਤਪਾਲ ਅਤੇ ਅਜੀਤਪਾਲ ਸਿੰਘ ਵਿਚਾਲੇ ਬੀਤੀ ਰਾਤ ਪਹਿਲਾ ਝਗੜਾ ਹੋਇਆ ਅਤੇ ਉਸ ਵਿਚਕਾਰ ਅਮ੍ਰਿਤਪਾਲ ਨੇ ਅਜੀਤਪਾਲ ਤੇ ਫਾਇਰ ਕਰ ਦਿੱਤਾ | ਉਥੇ ਹੀ ਪੁਲਿਸ ਵਲੋਂ ਅਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਜਦਕਿ ਮੁਲਜ਼ਮ ਗੁਰਮੁਖ ਸਿੰਘ ਫ਼ਰਾਰ ਹੈ | ਜਿਸ ਨੂੰ ਜਲਦ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਉਥੇ ਹੀ ਪੁਲਿਸ ਗ੍ਰਿਫ਼ਤ ‘ਚ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਜਿਸ ਸਾਥੀ ਦੋਸਤ ਅਜੀਤਪਾਲ ਦਾ ਉਸਨੇ ਕਤਲ ਕੀਤਾ ਹੈ | ਉਸਦਾ 2009 ਤੋਂ ਜਿਗਰੀ ਦੋਸਤ ਸੀ ਲੇਕਿਨ ਰਾਤ ਮਹਿਜ਼ ਦੋਵਾਂ ‘ਚ ਸ਼ਰੀਕੇ ‘ਚ ਵਰਤਣ ਤੋਂ ਹੋਈ ਬਹਿਸ ‘ਚ ਉਸਨੇ ਗੋਲੀ ਚਲਾ ਦਿੱਤੀ| ਕਿਉਕਿ ਉਸਨੂੰ ਇਹ ਡਰ ਹੋ ਗਿਆ ਸੀ ਕਿ ਅਜੀਤਪਾਲ ਕੋਲ ਵੀ ਪਿਸਤੌਲ ਹੈ | ਅਮ੍ਰਿਤਪਾਲ ਸਿੰਘ ਨੇ ਖੁਦ ਕਬੂਲ ਕੀਤਾ ਕਿ ਕਤਲ ਕਰਨ ਬਾਅਦ ਉਸਨੇ ਆਪਣੇ ਬਚਾਅ ਲਈ ਪੂਰੀ ਕਹਾਣੀ ਰਚੀ ਸੀ | The post ਅਕਾਲੀ ਦਲ ਵਰਕਰ ਅਜੀਤਪਾਲ ਸਿੰਘ ਦੇ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ appeared first on TheUnmute.com - Punjabi News. Tags:
|
ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ ਫਿਰ ਖੋਲ੍ਹਿਆ ਮੋਰਚਾ Wednesday 30 November 2022 06:56 AM UTC+00 | Tags: aam-aadmi-party breaking-news cm-bhagwant-mann laljit-singh-bhullar news patiala-bus-stand patiala-news protest prtc prtc-and-punbus punjab punjab-government punjab-news the-unmute-breaking-news the-unmute-punjabi-news the-unmute-report ਪਟਿਆਲਾ 30 ਨਵੰਬਰ 2022: ਪਿਛਲੇ ਲੰਮੇ ਸਮੇਂ ਤੋਂ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਪੀਆਰਟੀਸੀ (PRTC) ਅਤੇ ਪਨਬਸ (PUNBUS) ਕੱਚੇ ਮੁਲਾਜ਼ਮਾਂ ਨੇ ਅੱਜ ਪੰਜਾਬ ਸਰਕਾਰ ਦੇ ਖ਼ਿਲਾਫ ਪਟਿਆਲਾ ਡਿੱਪੂ ਦੇ ਗੇਟ ਬੰਦ ਕਰਕੇ ਸਰਕਾਰ ਦੇ ਖ਼ਿਲਾਫ ਆਪਣੀਆ ਮੰਗਾਂ ਨੂੰ ਲੈ ਕੇ ਰੋਸ਼ ਪ੍ਰਦਰਸ਼ਨ ਕੀਤਾ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਨੂੰ ਇਸ ਪ੍ਰਦਰਸ਼ਨ ਰਾਹੀਂ ਸਿਰਫ਼ ਚਿਤਾਵਨੀ ਦਿੱਤੀ ਜਾ ਰਹੀ ਹੈ ਅਤੇ ਜੇਕਰ ਆਉਣ ਵਾਲੇ ਸਮੇਂ ਮੰਗਾਂ ਨਾ ਮੰਨੀਆਂ ਤਾਂ ਪੂਰੇ ਪੰਜਾਬ ਭਰ ਵਿੱਚ ਬੱਸ ਸਟੈਂਡ ਬੰਦ ਕਰਕੇ ਸੰਘਰਸ਼ ਉਲੀਕਿਆ ਜਾਵੇਗਾ | ਇਸ ਦੌਰਾਨ ਮੁਲਜ਼ਮਾਂ ਨੇ ਕੱਚੇ ਮੁਲਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਟਰਾਂਸਪੋਰਟ ਲਾਲਜੀਤ ਸਿੰਘ ਭੁੱਲਰ ਤੇ ਪੰਜਾਬ ਮੁੱਖ ਮੰਤਰੀ ਨਾਲ ਮੀਟਿੰਗ ਹੋਈ, ਪਰ ਕੋਈ ਹੱਲ ਨਹੀਂ ਹੋਇਆ ਨਾ ਹੀ ਮੈਨੇਜਮੈਂਟ ਨੇ ਕੋਈ ਸੁਣਵਾਈ ਕੀਤੀ | ਉਨ੍ਹਾਂ ਕਿਹਾ ਅਕਤੂਬਰ 2021 ਵਿੱਚ ਪੰਜਾਬ ਫ਼ੀਸਦੀ ਦਾ ਇੰਕਰੀਮੈਂਟ ਲਗਾਇਆ ਗਿਆ ਸੀ, ਪਰ ਉਹ ਤਨਖਾਹਾਂ ਨਾਲ ਨਹੀਂ ਮਿਲਿਆ | ਜਿਸਦੇ ਰੋਸ਼ ਵਜੋਂ ਇਹ ਸੰਘਰਸ਼ ਵਿੱਢਿਆ ਗਿਆ ਹੈ | The post ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ ਫਿਰ ਖੋਲ੍ਹਿਆ ਮੋਰਚਾ appeared first on TheUnmute.com - Punjabi News. Tags:
|
ਐਨਜੀਟੀ ਦੀ ਵੱਡੀ ਕਾਰਵਾਈ, ਦਲੇਰ ਮਹਿੰਦੀ ਦਾ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਕੀਤਾ ਸੀਲ Wednesday 30 November 2022 07:12 AM UTC+00 | Tags: amit-madholia breaking-news daler-mehndi gurugram latest-news news ngt patiala-news punjab punjab-news the-unmute-breaking-news town-planning-officer ਚੰਡੀਗੜ੍ਹ 30 ਨਵੰਬਰ 2022: ਮਸ਼ਹੂਰ ਗਾਇਕ ਦਲੇਰ ਮਹਿੰਦੀ (Daler Mehndi) ਦਾ ਦਿੱਲੀ ਨਾਲ ਲੱਗਦੇ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਫਾਰਮ ਹਾਊਸ (farm house) ਨੂੰ ਸੀਲ ਕਰ ਦਿੱਤਾ ਗਿਆ ਹੈ। ਸੋਹਾਣਾ ਇਲਾਕੇ ਵਿੱਚ ਦਮਦਮਾ ਝੀਲ ਨੇੜੇ ਕਰੀਬ ਡੇਢ ਏਕੜ ਵਿੱਚ ਬਣੇ ਇਸ ਫਾਰਮ ਹਾਊਸ ਨੂੰ ਬਣਾਉਣ ਦੀ ਮਨਜ਼ੂਰੀ ਨਹੀਂ ਲਈ ਗਈ ਸੀ। ਇਸ ਦੇ ਨਾਲ ਹੀ ਐਨਜੀਟੀ ਦੇ ਹੁਕਮਾਂ ਦੀ ਵੀ ਪਾਲਣਾ ਨਹੀਂ ਕੀਤੀ ਗਈ, ਜਿਸ ਕਾਰਨ ਡੀਟੀਪੀ ਵੱਲੋਂ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ 2 ਹੋਰ ਜਣਿਆਂ ਦੇ ਫਾਰਮ ਹਾਊਸ ਵੀ ਸੀਲ ਕੀਤੇ ਗਏ ਹਨ। ਇਸ ਦੌਰਾਨ ਡਿਊਟੀ ਮੈਜਿਸਟਰੇਟ ਅਤੇ ਪੁਲਿਸ ਵੀ ਮੌਜੂਦ ਰਹੀ । ਦਰਅਸਲ ਕਰੀਬ 10 ਸਾਲ ਪਹਿਲਾਂ ਗਾਇਕ ਦਲੇਰ ਮਹਿੰਦੀ ਨੇ ਦਮਦਮਾ ਝੀਲ ਦੇ ਬਿਲਕੁਲ ਨੇੜੇ ਅਰਾਵਲੀ ਰੇਂਜ ਵਿੱਚ ਇੱਕ ਫਾਰਮ ਹਾਊਸ ਬਣਾਇਆ ਸੀ। ਇਸ ਸਬੰਧੀ ਐਨਜੀਟੀ ਵੱਲੋਂ ਹੁਕਮ ਵੀ ਜਾਰੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ । ਜ਼ਿਲ੍ਹਾ ਟਾਊਨ ਪਲਾਨਿੰਗ ਅਫ਼ਸਰ (ਡੀਟੀਪੀ) ਅਮਿਤ ਮਧੋਲੀਆ ਨੇ ਦੱਸਿਆ ਕਿ ਤਿੰਨੋਂ ਸੀਲ ਕੀਤੇ ਫਾਰਮ ਹਾਊਸ ਝੀਲ ਦੇ ਕੈਚਮੈਂਟ ਖੇਤਰ ਵਿੱਚ ਗੈਰ-ਕਾਨੂੰਨੀ ਢੰਗ ਨਾਲ ਬਣਾਏ ਗਏ ਸਨ। ਇਹ ਅਰਾਵਲੀ ਰੇਂਜ ਵਿੱਚ ਬਿਨਾਂ ਕਿਸੇ ਮਨਜ਼ੂਰੀ ਦੇ ਗੈਰ-ਕਾਨੂੰਨੀ ਢੰਗ ਨਾਲ ਬਣਾਏ ਗਏ ਸਨ। ਐਨਜੀਟੀ ਨੇ ਸੋਨੀਆ ਘੋਸ਼ ਬਨਾਮ ਹਰਿਆਣਾ ਰਾਜ ਦੇ ਮਾਮਲੇ ਵਿੱਚ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਐਨਜੀਟੀ ਦੇ ਹੁਕਮਾਂ ਤੋਂ ਬਾਅਦ ਪੁਲਿਸ ਫੋਰਸ ਸਮੇਤ ਤਿੰਨੋਂ ਫਾਰਮ ਹਾਊਸਾਂ ਨੂੰ ਸੀਲ ਕਰਨ ਦੀ ਕਾਰਵਾਈ ਕੀਤੀ ਗਈ। ਦੱਸ ਦੇਈਏ ਕਿ ਗਾਇਕ ਦਲੇਰ ਮਹਿੰਦੀ ‘ਤੇ ਵੀ ਮਨੁੱਖੀ ਤਸਕਰੀ ਦੇ ਦੋਸ਼ ਲੱਗ ਚੁੱਕੇ ਹਨ। ਪਟਿਆਲਾ ਦੀ ਹੇਠਲੀ ਅਦਾਲਤ ਨੇ ਉਸ ਨੂੰ ਮਨੁੱਖੀ ਤਸਕਰੀ ਦੇ 19 ਸਾਲ ਪੁਰਾਣੇ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਅਤੇ ਸਜ਼ਾ ਸੁਣਾਈ। ਦਲੇਰ ਮਹਿੰਦੀ ਕੁਝ ਸਮਾਂ ਪਹਿਲਾਂ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਰਿਹਾਅ ਹੋਏ ਸਨ | The post ਐਨਜੀਟੀ ਦੀ ਵੱਡੀ ਕਾਰਵਾਈ, ਦਲੇਰ ਮਹਿੰਦੀ ਦਾ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਕੀਤਾ ਸੀਲ appeared first on TheUnmute.com - Punjabi News. Tags:
|
ਸੁਖਬੀਰ ਬਾਦਲ ਵਲੋਂ ਪਾਰਟੀ ਦੇ ਢਾਂਚੇ ਲਈ ਐਡਵਾਈਜ਼ਰੀ ਬੋਰਡ ਤੇ ਕੋਰ ਕਮੇਟੀ ਦਾ ਐਲਾਨ Wednesday 30 November 2022 09:08 AM UTC+00 | Tags: breaking-news latest-news news parkash-singh-badal prakash-singh-badal punjab-government punjab-news shiromani-akali-dal shiromani-akali-dal-president sukhbir-singh-badal the-unmute-breaking-news the-unmute-punjab the-unmute-punjabi-news the-unmute-update ਚੰਡੀਗੜ੍ਹ 30 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਡਵਾਈਜ਼ਰੀ ਬੋਰਡ (Advisory Board) ਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਐਲਾਨ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ ਹੋਣਗੇ ਜਦਕਿ ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ ਹੋਣਗੇ।
The post ਸੁਖਬੀਰ ਬਾਦਲ ਵਲੋਂ ਪਾਰਟੀ ਦੇ ਢਾਂਚੇ ਲਈ ਐਡਵਾਈਜ਼ਰੀ ਬੋਰਡ ਤੇ ਕੋਰ ਕਮੇਟੀ ਦਾ ਐਲਾਨ appeared first on TheUnmute.com - Punjabi News. Tags:
|
ਸੱਤਾ 'ਚ ਆਏ ਤਾਂ ਗੁਜਰਾਤ 'ਚ ਵੀ 1 ਮਾਰਚ ਤੋਂ ਲੋਕਾਂ ਦੇ ਬਿਜਲੀ ਬਿੱਲ ਆਉਣਗੇ ਜ਼ੀਰੋ: CM ਮਾਨ Wednesday 30 November 2022 09:23 AM UTC+00 | Tags: aam-aadmi-party arvind-kejriwal bhagwant-mann breaking-news cm-bhagwant-mann gujarat-assembly-elections gujarat-assembly-elections-2022 gujarat-bjp gujarat-election-commision gujarat-elections india news the-unmute-breaking the-unmute-punjabi-news the-unmute-update ਚੰਡੀਗੜ੍ਹ 30 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ (Gujarat assembly Elections) ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਲਕੇ ਪਹਿਲੇ ਪੜਾਅ ਲਈ ਵੋਟਿੰਗ ਹੋਵੇਗੀ। ਇਸ ਦੇ ਨਾਲ ਹੀ ਸੱਤਾਧਾਰੀ ਭਾਜਪਾ ਅਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਜਰਾਤ ਵਿੱਚ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ-ਪੰਜਾਬ ਵਿੱਚ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਗੁਜਰਾਤ ਵਿੱਚ ਵੀ ਅਜਿਹਾ ਹੀ ਕਰ ਸਕਦੀ ਹੈ। ਜੇਕਰ ਅਸੀਂ ਸੱਤਾ ‘ਚ ਆਏ ਤਾਂ ਗੁਜਰਾਤ ‘ਚ ਵੀ 1 ਮਾਰਚ ਤੋਂ ਲੋਕਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਮਿਲੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਜੋ ਕਿਹਾ ਸੀ ਕਰ ਕੇ ਦਿਖਾਇਆ ਹੈ। ਪੰਜਾਬ ਦੇ 86% ਤੋਂ ਵੱਧ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ‘ਤੇ ਆਏ ਹਨ । ਆਉਣ ਵਾਲੇ ਸਮੇਂ ਵਿੱਚ ਇਹ ਅੰਕੜਾ ਹੋਰ ਵੀ ਵਧੇਗਾ। ਉਨ੍ਹਾਂ ਨੇ ਕਿਹਾ ਕਿ ਨੇਕ ਇਰਾਦੇ ਨਾਲ ਕੀਤੇ ਕੰਮ ਦੇ ਨਤੀਜੇ ਹਮੇਸ਼ਾ ਚੰਗੇ ਹੁੰਦੇ ਹਨ। ਅਸੀਂ 24 ਘੰਟੇ ਬਿਜਲੀ ਦਾ ਪ੍ਰਬੰਧ ਵੀ ਕਰਨਾ ਸ਼ੁਰੂ ਕਰ ਦਿੱਤਾ ਹੈ। The post ਸੱਤਾ ‘ਚ ਆਏ ਤਾਂ ਗੁਜਰਾਤ ‘ਚ ਵੀ 1 ਮਾਰਚ ਤੋਂ ਲੋਕਾਂ ਦੇ ਬਿਜਲੀ ਬਿੱਲ ਆਉਣਗੇ ਜ਼ੀਰੋ: CM ਮਾਨ appeared first on TheUnmute.com - Punjabi News. Tags:
|
IND VS NZ: ਭਾਰਤ-ਨਿਊਜ਼ੀਲੈਂਡ ਵਿਚਾਲੇ ਆਖ਼ਰੀ ਮੈਚ ਮੀਂਹ ਕਾਰਨ ਰੱਦ, ਸੀਰੀਜ਼ 'ਤੇ ਨਿਊਜ਼ੀਲੈਂਡ ਦਾ ਕਬਜ਼ਾ Wednesday 30 November 2022 09:32 AM UTC+00 | Tags: breaking-news ind-vs-nz ind-vs-nz-live ਚੰਡੀਗੜ੍ਹ 30 ਨਵੰਬਰ 2022: (IND VS NZ ) ਭਾਰਤ (India) ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖ਼ਰੀ ਮੈਚ ਵੀ ਮੀਂਹ ਕਾਰਨ ਰੱਦ ਹੋ ਗਿਆ ਹੈ। ਇਸ ਨਾਲ ਨਿਊਜ਼ੀਲੈਂਡ (New Zealand) ਨੇ ਤਿੰਨ ਮੈਚਾਂ ਦੀ ਸੀਰੀਜ਼ 1-0 ਨਾਲ ਜਿੱਤ ਲਈ ਹੈ। ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਊਜ਼ੀਲੈਂਡ ਦੇ ਸਾਹਮਣੇ 220 ਦੌੜਾਂ ਦਾ ਟੀਚਾ ਰੱਖਿਆ ਸੀ । ਜਵਾਬ ‘ਚ ਨਿਊਜ਼ੀਲੈਂਡ ਨੇ 18 ਓਵਰਾਂ ‘ਚ ਇਕ ਵਿਕਟ ਦੇ ਨੁਕਸਾਨ ‘ਤੇ 104 ਦੌੜਾਂ ਬਣਾ ਲਈਆਂ ਸਨ, ਪਰ ਇਸ ਤੋਂ ਬਾਅਦ ਮੀਂਹ ਆ ਗਿਆ ਅਤੇ ਅਗਲਾ ਮੈਚ ਨਹੀਂ ਖੇਡਿਆ ਜਾ ਸਕਿਆ। ਮੈਦਾਨ ਗਿੱਲਾ ਹੋਣ ਤੋਂ ਬਾਅਦ ਅੰਪਾਇਰਾਂ ਨੇ ਮੈਚ ਨੂੰ ਰੱਦ ਕਰਨ ਦਾ ਫੈਸਲਾ ਕੀਤਾ। The post IND VS NZ: ਭਾਰਤ-ਨਿਊਜ਼ੀਲੈਂਡ ਵਿਚਾਲੇ ਆਖ਼ਰੀ ਮੈਚ ਮੀਂਹ ਕਾਰਨ ਰੱਦ, ਸੀਰੀਜ਼ ‘ਤੇ ਨਿਊਜ਼ੀਲੈਂਡ ਦਾ ਕਬਜ਼ਾ appeared first on TheUnmute.com - Punjabi News. Tags:
|
ਨਿਊਜ਼ੀਲੈਂਡ 'ਚ ਲੁਟੇਰਿਆਂ ਨੇ ਪੰਜਾਬੀ ਕਾਰੋਬਾਰੀ ਦੇ ਗਲੇ 'ਤੇ ਚਾਕੂ ਰੱਖ ਕੇ ਲੁੱਟੇ ਲੱਖਾਂ ਡਾਲਰ Wednesday 30 November 2022 09:48 AM UTC+00 | Tags: breaking-news crime-news news new-zealand new-zealand-news punjab-businessman-sidhu-nares robbers robbery the-unmute-breaking the-unmute-breaking-news the-unmute-punjab the-unmute-punjabi-news ਚੰਡੀਗੜ੍ਹ 30 ਨਵੰਬਰ 2022: ਵਿਦੇਸ਼ਾਂ ‘ਚ ਭਾਰਤੀਆਂ ‘ਤੇ ਹਮਲਿਆਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਨਿਊਜ਼ੀਲੈਂਡ (New Zealand) ਤੋਂ ਸਾਹਮਣੇ ਆਇਆ ਹੈ, ਜਿੱਥੇ ਨਿਊਜ਼ੀਲੈਂਡ ਦੇ ਨਾਰਥ ਆਈਲੈਂਡ ਦੇ ਹੈਮਿਲਟਨ ਸ਼ਹਿਰ ‘ਚ ਅਣਪਛਾਤੇ ਲੁਟੇਰਿਆਂ ਨੇ ਪੰਜਾਬ ਦੇ ਕਾਰੋਬਾਰੀ ਸਿੱਧੂ ਨਰੇਸ਼ (Sidhu Naresh) ਦੇ ਗਲੇ ‘ਤੇ ਚਾਕੂ ਰੱਖ ਕੇ ਕਈ ਲੱਖਾਂ ਡਾਲਰ ਲੁੱਟ ਲਏ। ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਕਾਰ ਛੱਡ ਕੇ ਫਰਾਰ ਹੋ ਗਏ। ਪੀੜਤ ਕਾਰੋਬਾਰੀ ਤੋਂ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਅਣਪਛਾਤੇ ਹਮਲਾਵਰਾਂ ਖ਼ਿਲਾਫ ਮਾਮਲਾ ਦਰਜ ਕਰਕੇ ਫ਼ਰਾਰ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਿਊਜ਼ੀਲੈਂਡ ‘ਚ ਰਹਿੰਦੇ ਭਾਰਤੀ ਕਾਰੋਬਾਰੀ ਸਿੱਧੂ ਨਰੇਸ਼ ਤੋਂ ਲੁੱਟ ਦੀ ਘਟਨਾ ਨੂੰ ਇੱਕ ਦਿਨ ਪਹਿਲਾਂ ਹੀ ਅੰਜਾਮ ਦਿੱਤਾ ਗਿਆ ਸੀ। ਉਸ ਨੂੰ ਨਿਸ਼ਾਨਾ ਬਣਾਉਣ ਵਾਲੇ 2 ਤੋਂ ਵੱਧ ਨਕਾਬਪੋਸ਼ ਲੁਟੇਰੇ ਦੱਸੇ ਜਾ ਰਹੇ ਹਨ| ਸਥਾਨਕ ਪੁਲਿਸ ਸੀਸੀਟੀਵੀ ਫੁਟੇਜ ਤੋਂ ਲੁਟੇਰਿਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਉਥੇ ਲੱਗੇ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋਈ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ । ਪੁਲਿਸ ਦਾ ਕਹਿਣਾ ਹੈ ਕਿ ਛੇਤੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ | The post ਨਿਊਜ਼ੀਲੈਂਡ ‘ਚ ਲੁਟੇਰਿਆਂ ਨੇ ਪੰਜਾਬੀ ਕਾਰੋਬਾਰੀ ਦੇ ਗਲੇ ‘ਤੇ ਚਾਕੂ ਰੱਖ ਕੇ ਲੁੱਟੇ ਲੱਖਾਂ ਡਾਲਰ appeared first on TheUnmute.com - Punjabi News. Tags:
|
Daler Mehndi : ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਸੀਲ, ਨਾਜਾਇਜ਼ ਉਸਾਰੀ ਦੇ ਆਰੋਪ Wednesday 30 November 2022 09:59 AM UTC+00 | Tags: daler-mehndi daler-mehndi-news daler-mehndi-singer thwe-unmute ਚੰਡੀਗੜ੍ਹ 30 ਨਵੰਬਰ 2022 : ਅਧਿਕਾਰੀਆਂ ਨੇ ਮੰਗਲਵਾਰ ਨੂੰ ਸੋਹਨਾ ਵਿੱਚ ਦਮਦਮਾ ਝੀਲ ਨੇੜੇ ਗਾਇਕ ਦਲੇਰ ਮਹਿੰਦੀ ਸਮੇਤ 3 ਲੋਕਾਂ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ। ਨਗਰ ਨਿਯੋਜਨ ਸਬੰਧੀ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਨਗਰ ਨਿਯੋਜਕ (ਡੀ. ਟੀ. ਪੀ.) ਅਮਿਤ ਮਧੋਲੀਆ ਨੇ ਕਿਹਾ ਕਿ ਇਹ ਝੀਲ ਦੇ ਜਲ ਗ੍ਰਹਿਣ ਖੇਤਰ ਵਿਚ ਬਣੇ ਅਣਅਧਿਕਾਰਤ ਫਾਰਮ ਹਾਊਸ ਸਨ। ਇਨ੍ਹਾਂ ਤਿੰਨਾਂ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ ਗਿਆ ਹੈ। ਇਨ੍ਹਾਂ ਨੂੰ ਬਿਨਾਂ ਕਿਸੇ ਇਜਾਜ਼ਤ ਦੇ ਅਰਾਵਲੀ ਰੇਂਜ ਵਿਚ ਬਣਾਇਆ ਗਿਆ ਸੀ।ਸੋਨੀਆ ਗੋਸ਼ ਬਨਾਮ ਹਰਿਆਣਾ ਰਾਜ ਮਾਮਲੇ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੁਲਿਸ ਬਲ ਦੀ ਮਦਦ ਨਾਲ ਢਾਹੁਣ-ਕਮ-ਸੀਲਿੰਗ ਅਭਿਆਨ ਚਲਾਇਆ ਗਿਆ ਸੀ। ਡੀਟੀਪੀ ਮਧੋਲੀਆ ਦੀ ਅਗਵਾਈ ਵਾਲੀ ਇੱਕ ਟੀਮ, ਜਿਸ ਵਿੱਚ ਏਟੀਪੀ ਸੁਮੀਤ ਮਲਿਕ, ਦਿਨੇਸ਼ ਸਿੰਘ, ਰੋਹਨ ਅਤੇ ਸ਼ੁਭਮ ਸ਼ਾਮਲ ਸਨ, ਨੇ ਡਿਊਟੀ ਮੈਜਿਸਟਰੇਟ ਲਛੀਰਾਮ, ਨਾਇਬ ਤਹਿਸੀਲਦਾਰ, ਸੋਹਾਣਾ ਦੀ ਮੌਜੂਦਗੀ ਵਿੱਚ ਸੀਲਿੰਗ ਅਭਿਆਨ ਨੂੰ ਅੰਜਾਮ ਦਿੱਤਾ। ਸਦਰ ਸੋਹਾਣਾ ਸਟੇਸ਼ਨ ਹਾਉਸ ਅਫਸਰ (ਐਸਐਚਓ) ਦੀ ਅਗਵਾਈ ਵਿੱਚ ਇੱਕ ਪੁਲਿਸ ਟੀਮ ਵੀ ਮੌਜੂਦ ਸੀ। ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਨਾਮ ਨਾ ਛਾਪਣ ਦੀ ਸ਼ਰਤ ‘ਤੇ ਪੁਸ਼ਟੀ ਕੀਤੀ ਕਿ ਤਿੰਨਾਂ ਵਿੱਚੋਂ ਇੱਕ ਫਾਰਮ ਹਾਊਸ ਗਾਇਕ ਦਲੇਰ ਮਹਿੰਦੀ ਦਾ ਹੈ। ਉਸ ਦਾ ਫਾਰਮ ਹਾਊਸ ਕਰੀਬ 1.5 ਏਕੜ ਜ਼ਮੀਨ ‘ਤੇ ਬਣਿਆ ਹੋਇਆ ਸੀ। The post Daler Mehndi : ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਗੁਰੂਗ੍ਰਾਮ ਸਥਿਤ ਫਾਰਮ ਹਾਊਸ ਸੀਲ, ਨਾਜਾਇਜ਼ ਉਸਾਰੀ ਦੇ ਆਰੋਪ appeared first on TheUnmute.com - Punjabi News. Tags:
|
ਬਲੋਚਿਸਤਾਨ 'ਚ ਪੁਲਿਸ ਮੁਲਾਜ਼ਮਾਂ ਨਾਲ ਭਰੇ ਟਰੱਕ 'ਤੇ ਆਤਮਘਾਤੀ ਹਮਲਾ, 3 ਜਣਿਆਂ ਦੀ ਮੌਤ 23 ਜ਼ਖਮੀ Wednesday 30 November 2022 10:05 AM UTC+00 | Tags: balochistan balochistan-latest-news balochistan-province breaking-news latest-news news pakistan-army pakistan-news pakistan-prime-minister-shahbaz-sharif quetta-dig-ghulam-azfar-mahesar terrorists-in-balochistan the-unmute-breaking-news the-unmute-latest-news the-unmute-update ਚੰਡੀਗੜ੍ਹ 30 ਨਵੰਬਰ 2022: ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ (Balochistan) ਸੂਬੇ ਵਿੱਚ ਅੱਜ ਸੁਰੱਖਿਆ ਕਰਮੀਆਂ ਨੂੰ ਲਿਜਾ ਰਹੇ ਇੱਕ ਟਰੱਕ ਨੂੰ ਨਿਸ਼ਾਨਾ ਬਣਾ ਕੇ ਆਤਮਘਾਤੀ ਧਮਾਕਾ ਕੀਤਾ ਗਿਆ ਹੈ । ਇਸ ਹਮਲੇ ‘ਚ ਤਿੰਨ ਜਣਿਆਂ ਦੀ ਮੌਤ ਹੋ ਗਈ ਜਦਕਿ 20 ਪੁਲਿਸ ਮੁਲਾਜ਼ਮਾਂ ਸਮੇਤ 23 ਜ਼ਖਮੀ ਹੋ ਗਏ। ਜ਼ਖਮੀਆਂ ‘ਚੋਂ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਤੋਂ ਇੱਕ ਦਿਨ ਪਹਿਲਾਂ ਬਲੋਚਿਸਤਾਨ ਵਿੱਚ ਸੁਰੱਖਿਆ ਕਰਮੀਆਂ ਨੇ 10 ਸ਼ੱਕੀ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਬਲੋਚਿਸਤਾਨ ਵਿਚ ਪੋਲੀਓ ਟੀਕਾਕਰਨ ਮੁਹਿੰਮ ਵਿਚ ਲੱਗੇ ਕਰਮਚਾਰੀਆਂ ਦੀ ਸੁਰੱਖਿਆ ਲਈ ਪੁਲਿਸ ਅਧਿਕਾਰੀਆਂ ਨੂੰ ਇਕ ਟਰੱਕ ਵਿਚ ਲਿਜਾਇਆ ਜਾ ਰਿਹਾ ਹੈ, ਜਿਸ ‘ਤੇ ਆਤਮਘਾਤੀ ਹਮਲਾ ਕਰ ਦਿੱਤਾ | ਇਸ ਹਮਲੇ ਬਾਰੇ ਕਵੇਟਾ ਦੇ ਡੀਆਈਜੀ ਗੁਲਾਮ ਅਜ਼ਫਰ ਮਹੇਸਰ ਦੇ ਹਵਾਲੇ ਨਾਲ ਦੱਸਿਆ ਕਿ ਧਮਾਕੇ ਕਾਰਨ ਟਰੱਕ ਆਪਣਾ ਸੰਤੁਲਨ ਗੁਆ ਬੈਠਾ ਅਤੇ ਖੱਡ ਵਿੱਚ ਡਿੱਗ ਗਿਆ। ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹੇਸਰ ਨੇ ਕਿਹਾ ਕਿ ਅੰਦਾਜ਼ਾ ਹੈ ਕਿ ਧਮਾਕੇ ਲਈ ਘੱਟੋ-ਘੱਟ 25 ਕਿਲੋ ਧਮਾਕਾਖੇਜ਼ ਸਮੱਗਰੀ ਦੀ ਵਰਤੋਂ ਕੀਤੀ ਗਈ ਸੀ। ਡੀਆਈਜੀ ਮਹੇਸਰ ਨੇ ਕਿਹਾ ਕਿ ਇਹ ਆਤਮਘਾਤੀ ਹਮਲਾ ਸੀ ਕਿਉਂਕਿ ਘਟਨਾ ਸਥਾਨ ਦੇ ਨੇੜੇ ਆਤਮਘਾਤੀ ਹਮਲਾਵਰ ਦੀਆਂ ਲਾਸ਼ਾਂ ਮਿਲੀਆਂ ਹਨ। ਹਮਲੇ ‘ਚ ਕਰੀਬ 20 ਪੁਲਿਸ ਕਰਮਚਾਰੀ ਅਤੇ ਤਿੰਨ ਨਾਗਰਿਕ ਜ਼ਖਮੀ ਹੋ ਗਏ। ਦੋ ਪੁਲਿਸ ਮੁਲਾਜ਼ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਸ ਆਤਮਘਾਤੀ ਹਮਲੇ ਦੀ ਨਿੰਦਾ ਕੀਤੀ ਹੈ। ਜੀਓ ਨਿਊਜ਼ ਮੁਤਾਬਕ ਉਨ੍ਹਾਂ ਨੇ ਇਸ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ। ਰਾਸ਼ਟਰਪਤੀ ਆਰਿਫ ਅਲਵੀ ਨੇ ਵੀ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਮ੍ਰਿਤਕਾਂ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। The post ਬਲੋਚਿਸਤਾਨ ‘ਚ ਪੁਲਿਸ ਮੁਲਾਜ਼ਮਾਂ ਨਾਲ ਭਰੇ ਟਰੱਕ ‘ਤੇ ਆਤਮਘਾਤੀ ਹਮਲਾ, 3 ਜਣਿਆਂ ਦੀ ਮੌਤ 23 ਜ਼ਖਮੀ appeared first on TheUnmute.com - Punjabi News. Tags:
|
China: ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ ਦਾ ਹੋਇਆ ਦਿਹਾਂਤ Wednesday 30 November 2022 10:14 AM UTC+00 | Tags: breaking-news china china-government china-news china-president chinese-state-media jiang-zemin kashmir-issue latest-china-news news the-unmute-breaking-news the-unmute-punjab the-unmute-punjabi-news ਚੰਡੀਗੜ੍ਹ 30 ਨਵੰਬਰ 2022: ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ (Jiang Zemin) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 96 ਸਾਲ ਦੀ ਉਮਰ ‘ਚ ਆਖਰੀ ਸਾਹ ਲਏ। ਚੀਨੀ ਸਰਕਾਰੀ ਮੀਡੀਆ ਮੁਤਾਬਕ ਜ਼ੇਮਿਨ ਲਿਊਕੇਮੀਆ ਦੀ ਬਿਮਾਰੀ ਤੋਂ ਪੀੜਤ ਸੀ। ਇਸ ਕਾਰਨ ਉਸ ਦੇ ਸਰੀਰ ਦੇ ਕਈ ਹਿੱਸਿਆਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਜਿਆਂਗ ਜ਼ੇਮਿਨ ਨੂੰ 1989 ਦੇ ਤਿਆਨਮਨ ਸਕੁਏਅਰ ਕਤਲੇਆਮ ਤੋਂ ਬਾਅਦ ਚੀਨ ਦੀ ਅਗਵਾਈ ਕਰਨ ਲਈ ਚੁਣਿਆ ਗਿਆ ਸੀ। ਉਸ ਨੇ ਲਗਭਗ ਇੱਕ ਦਹਾਕੇ ਤੱਕ ਚੀਨ ‘ਤੇ ਰਾਜ ਕੀਤਾ ਸੀ । ਜਿਆਂਗ ਦੇ ਸ਼ਾਸਨਕਾਲ ਦੌਰਾਨ ਤਿਆਨਮਨ ਸਕੁਏਅਰ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਚੀਨ ਵਿੱਚ ਕੋਈ ਵੱਡੇ ਪ੍ਰਦਰਸ਼ਨ ਨਹੀਂ ਹੋਏ ਸਨ। ਕਸ਼ਮੀਰ ਮੁੱਦੇ ‘ਤੇ ਵੀ ਦਿੱਤਾ ਸੀ ਇਹ ਬਿਆਨ1996 ‘ਚ ਚੀਨ ਦੇ ਰਾਸ਼ਟਰਪਤੀ ਜਿਆਂਗ ਜ਼ੇਮਿਨ (Jiang Zemin) ਨੇ ਪਾਕਿਸਤਾਨੀ ਸੰਸਦ ਨੂੰ ਆਪਣੇ ਸੰਬੋਧਨ ‘ਚ ਕਿਹਾ ਸੀ ਕਿ ਜੇਕਰ ਕੁਝ ਮੁੱਦੇ ਹੱਲ ਨਹੀਂ ਹੋ ਸਕਦੇ ਤਾਂ ਉਨ੍ਹਾਂ ਨੂੰ ਠੰਡੇ ਬਸਤੇ ਪਾ ਦੇਣਾ ਚਾਹੀਦਾ ਹੈ। ਇਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਆਮ ਸਬੰਧਾਂ ਦੀ ਰਾਹ ‘ਤੇ ਅੱਗੇ ਵਧਿਆ ਜਾ ਸਕਦਾ ਹੈ। ਹਾਲਾਂਕਿ ਪਾਕਿਸਤਾਨ ਨੇ ਸਾਬਕਾ ਚੀਨੀ ਰਾਸ਼ਟਰਪਤੀ ਦੀ ਗੱਲਬਾਤ ਦਾ ਵਿਰੋਧ ਕੀਤਾ ਸੀ | The post China: ਚੀਨ ਦੇ ਸਾਬਕਾ ਰਾਸ਼ਟਰਪਤੀ ਜਿਆਂਗ ਜ਼ੇਮਿਨ ਦਾ ਹੋਇਆ ਦਿਹਾਂਤ appeared first on TheUnmute.com - Punjabi News. Tags:
|
ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਰਵਿੰਦਰ ਖਹਿਰਾ ਨੇ ਸਾਂਂਝੀਆਂ ਕੀਤੀਆਂ ਆਪਣੇ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ Wednesday 30 November 2022 10:15 AM UTC+00 | Tags: arvinder-khaira arvinder-khaira-marriage arvinder-khaira-news arvinder-khaira-photoos photos social-media the-unmute ਚੰਡੀਗੜ੍ਹ 30 ਨਵੰਬਰ 2022 : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਰਵਿੰਦਰ ਖਹਿਰਾ ਦਾ ਵਿਆਹ (Wedding) ਹੋ ਗਿਆ ਹੈ । ਇਸ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। ਅਰਵਿੰਦਰ ਖਹਿਰਾ ਦਾ ਵਿਆਹ ਚੰਡੀਗੜ੍ਹ 'ਚ ਹੋਇਆ ਹੈ । ਜਿਸ ਦਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਬਹੁਤ ਜ਼ਿਆਦਾ ਪਸੰਦ ਕੀਤੀਆਂ ਜਾ ਰਹੀਆਂ ਹਨ । ਇਨ੍ਹਾਂ ਤਸਵੀਰਾਂ 'ਚ ਲਾੜਾ ਲਾੜੀ ਦਾ ਬਹੁਤ ਹੀ ਖੂਬਸੂਰਤ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਹੁਣ ਅਰਵਿੰਦਰ ਖਹਿਰਾ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆ ਹਨ । ਦੇਖੋ ਤਸਵੀਰਾਂ –
The post ਮਸ਼ਹੂਰ ਮਿਊਜ਼ਿਕ ਡਾਇਰੈਕਟਰ ਅਰਵਿੰਦਰ ਖਹਿਰਾ ਨੇ ਸਾਂਂਝੀਆਂ ਕੀਤੀਆਂ ਆਪਣੇ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ appeared first on TheUnmute.com - Punjabi News. Tags:
|
ਅਮਰੀਕਾ 'ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਕਾਰਜਕਾਲ ਇੱਕ ਸਾਲ ਲਈ ਹੋਰ ਵਧਾਇਆ Wednesday 30 November 2022 10:32 AM UTC+00 | Tags: breaking-news government-of-india government-of-india-news indian-ambassador indian-ambassador-taranjit-singh-sandhu inida-and-usa-relation latest-news news punjabi-news taranjit-singh-sandhu usa. ਚੰਡੀਗੜ੍ਹ 30 ਨਵੰਬਰ 2022: ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ (Taranjit Singh Sandhu) ਦਾ ਕਾਰਜਕਾਲ ਇੱਕ ਸਾਲ ਹੋਰ ਵਧਾ ਦਿੱਤਾ ਗਿਆ ਹੈ। ਭਾਰਤ ਸਰਕਾਰ ਨੇ ਤਰਨਜੀਤ ਸਿੰਘ ਸੰਧੂ ਦਾ ਕਾਰਜਕਾਲ ਜਨਵਰੀ 2024 ਦੇ ਅੰਤ ਤੱਕ ਇੱਕ ਸਾਲ ਹੋਰ ਵਧਾ ਦਿੱਤਾ ਹੈ। ਜਿਕਰਯੋਗ ਹੈ ਕਿ ਤਰਨਜੀਤ ਸੰਧੂ ਜਨਵਰੀ 2023 ਵਿੱਚ ਸੇਵਾਮੁਕਤ ਹੋਣ ਵਾਲੇ ਸਨ। 28 ਨਵੰਬਰ ਨੂੰ ਭਾਰਤ ਦੇ ਗਜ਼ਟ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਭਾਰਤ ਦੇ ਰਾਸ਼ਟਰਪਤੀ ਨੇ ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਕਾਰਜਕਾਲ ਇੱਕ ਸਾਲ ਹੋਰ ਵਧਾ ਦਿੱਤਾ ਹੈ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਤਰਨਜੀਤ ਸਿੰਘ ਸੰਧੂ ਦਾ ਕਾਰਜਕਾਲ ਮੌਜੂਦਾ ਸਮੇਂ (01.02.2023 ਤੋਂ 31.01.2024 ਜਾਂ ਅਗਲੇ ਹੁਕਮਾਂ ਤੱਕ) ਲਈ ਜਾਰੀ ਰਹੇਗਾ। ਤਰਨਜੀਤ ਸਿੰਘ ਸੰਧੂ ਅਮਰੀਕਾ ਵਿੱਚ ਇੱਕ ਤਜਰਬੇਕਾਰ ਅਧਿਕਾਰੀ ਹੈ, ਜਿਨ੍ਹਾਂ ਨੇ ਵਾਸ਼ਿੰਗਟਨ ਡੀਸੀ ਵਿੱਚ ਤਿੰਨ ਵਾਰ ਸੇਵਾਵਾਂ ਦਿੱਤੀਆਂ ਹਨ | The post ਅਮਰੀਕਾ ‘ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਕਾਰਜਕਾਲ ਇੱਕ ਸਾਲ ਲਈ ਹੋਰ ਵਧਾਇਆ appeared first on TheUnmute.com - Punjabi News. Tags:
|
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ ਸਮੇਤ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ Wednesday 30 November 2022 10:38 AM UTC+00 | Tags: amritsar breaking-news harjinder-singh-dhami harjinder-singh-kaironwal news president-harjinder-singh-dhami sgpc shiromani-gurdwara-parbandhak-committee sikh sikh-community sri-darbar-sahib the-unmute-breaking-news the-unmute-latest-news the-unmute-news the-unmute-punjabi-news ਅੰਮ੍ਰਿਤਸਰ 30 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਲੇਖਾਕਾਰ ਸ. ਪਰਉਪਕਾਰ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਾਇਕ ਲੇਖਾਕਾਰ ਸ. ਲਖਵਿੰਦਰ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ 'ਤੇ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਅਤੇ ਹੋਰਾਂ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਦੀ ਜ਼ੁੰਮੇਵਾਰੀ ਨਿਭਾਉਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਨਿਰਵੈਲ ਸਿੰਘ, ਸ. ਲਖਬੀਰ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸ. ਗੁਰਚਰਨ ਸਿੰਘ ਕੁਹਾਲਾ, ਸ. ਪਰਮਜੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਪਲਵਿੰਦਰ ਸਿੰਘ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ, ਸ. ਮੇਜਰ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ ਅਤੇ ਸੇਵਾ ਮੁਕਤ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। The post ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ ਸਮੇਤ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ appeared first on TheUnmute.com - Punjabi News. Tags:
|
ਮੋਗਾ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਇੱਕ ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਗ੍ਰਿਫਤਾਰ Wednesday 30 November 2022 11:51 AM UTC+00 | Tags: breaking-news drug-smugglers moga-police news punjab-congress punjab-drug-free. punjab-government punjab-police spd-ajay-raj-singh the-unmute-breaking-news the-unmute-punjabi-news ਮੋਗਾ 30 ਨਵੰਬਰ 2022: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਪੁਲਿਸ ਹੁਣ ਪੂਰੀ ਮੁਸਤੈਦੀ ਨਾਲ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਲੱਗੀ ਹੋਈ ਹੈ। ਇਸੇ ਤਹਿਤ ਮੋਗਾ ਪੁਲਿਸ (Moga police) ਨੇ ਪਿਛਲੇ ਦਿਨ ਭੁੱਕੀ, 10 ਗ੍ਰਾਮ ਨਸ਼ੀਲੀਆਂ ਗੋਲੀਆਂ, 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। ਵੱਖ-ਵੱਖ ਮਾਮਲਿਆਂ ‘ਚ ਨਜਾਇਜ਼ ਸ਼ਰਾਬ ਸਮੇਤ 6 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ | ਇਸਦੇ ਚੱਲਦੇ ਅੱਜ ਮੋਗਾ ਪੁਲਿਸ ਨੇ ਨੇੜੇ ਜ਼ੀਰਾ ਦੇ ਰਹਿਣ ਵਾਲੇ ਇੱਕ ਮੁਲਜ਼ਮ ਗੁਰਮੇਲ ਸਿੰਘ ਦੀ ਤਲਾਸ਼ੀ ਲੈਂਦੇ ਹੋਏ ਉਸ ਦੇ ਕਬਜ਼ੇ ‘ਚੋਂ ਇੱਕ ਕਿੱਲੋ ਅਫੀਮ ਬਰਾਮਦ ਕੀਤੀ ਹੈ | ਮੁਲਜ਼ਮ ਦੇ ਖ਼ਿਲਾਫ ਐਨ.ਡੀ.ਪੀ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਮੋਗਾ ਦੇ ਐਸ.ਪੀ.ਡੀ ਅਜੈ ਰਾਜ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੁਲਜ਼ਮ ਜੋ ਕਿ ਜ਼ੀਰਾ ਦਾ ਰਹਿਣ ਵਾਲਾ ਹੈ, ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਜੋ ਉਸ ਕੋਲੋਂ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ | ਪੁਲਿਸ ਵਲੋਂ ਪੜਤਾਲ ਕੀਤੀ ਜਾਵੇਗੀਂ ਕਿ ਅਫ਼ੀਮ ਉਹ ਕਿੱਥੋਂ ਫੜਦਾ ਹੈ ਅਤੇ ਕਿੱਥੇ ਵੇਚਦਾ ਹੈ | ਇਸਦੇ ਪਿੱਛੇ ਹੋਰ ਕੌਣ ਕੌਣ ਜੁੜਿਆ ਹੈ | The post ਮੋਗਾ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਇੱਕ ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਗ੍ਰਿਫਤਾਰ appeared first on TheUnmute.com - Punjabi News. Tags:
|
ਬੇਅਦਬੀ ਮਾਮਲਿਆਂ 'ਚ ਇਨਸਾਫ਼ ਨਾ ਦੇਣ ਦੇ ਚੱਲਦਿਆਂ ਪੰਜਾਬ ਸਰਕਾਰ ਦਵੇ ਅਸਤੀਫਾ: ਸੁਖਰਾਜ ਸਿੰਘ Wednesday 30 November 2022 12:05 PM UTC+00 | Tags: aam-aadmi-party aam-aadmi-party-arvind-kejriwal akali-dal-president-sukhbir-singh-badal anrvind-kejriwal behbal-kalan bhagwant-mann bjp breaking-news cm-bhagwant-mann congress congress-leader-pratap-singh-bajwa kejriwal kotakpura-shooting-incident kotkapura kultaar-singh-sandhwa law-and-order law-and-order-in-punjab news pratap-singh-bajwa punjab-congress punjab-dgp punjab-dgp-gaurav-yadav punjab-government punjab-police the-unmute-breaking-news ਕੋਟਕਪੂਰਾ 30 ਨਵੰਬਰ 2022: ਬੇਅਦਬੀ ਮਾਮਲਿਆਂ ‘ਚ ਇੰਨਸਾਫ਼ ਦੀ ਮੰਗ ਨੂੰ ਲੈ ਕੇ ਬਹਿਬਲ ਕਲਾਂ ਵਿਖੇ ਪਿਛਲੇ ਕਰੀਬ ਇੱਕ ਸਾਲ ਤੋਂ ਚੱਲ ਰਹੇ ਇਨਸਾਫ ਮੋਰਚੇ ‘ਚ 14 ਅਕਤੂਬਰ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾ ਵੱਲੋਂ ਧਰਨੇ ਦੌਰਾਨ ਡੇਢ ਮਹੀਨੇ ਦਾ ਸਮਾਂ ਦਿੰਦੇ ਹੋਏ ਕਿਸੇ ਨਾ ਕਿਸੇ ਨਤੀਜੇ ਤੇ ਪੁੱਜਣ ਦੀ ਗੱਲ ਕਹੀ ਗਈ ਸੀ | ਪਰ ਅੱਜ 30 ਨਵੰਬਰ ਨੂੰ ਇਹ ਡੇਢ ਮਹੀਨੇ ਦੇ ਸਮੇਂ ਦਾ ਆਖਰੀ ਦਿਨ ਹੈ | ਇਸ ਆਖ਼ਰੀ ਦਿਨ ਇੰਨਸਾਫ਼ ਮੋਰਚੇ ਦੀ ਅਗਵਾਈ ਕਰ ਰਹੇ ਬਹਿਬਲ ਗੋਲੀਕਾਂਡ ‘ਚ ਮਰਨ ਵਾਲੇ ਸਿੱਖ ਕ੍ਰਿਸ਼ਨ ਭਗਵਾਨ ਸਿੰਘ ਦੇ ਬੇਟੇ ਸੁਖਰਾਜ ਸਿੰਘ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ 24 ਘੰਟਿਆਂ ‘ਚ ਇਨਸਾਫ ਦੇਣ ਅਤੇ ਦੋਸ਼ੀਆਂ ਖ਼ਿਲਾਫ ਕਾਰਵਾਈ ਕਰਨ ਦੀ ਗੱਲ ਕਰ ਰਹੀ ਸੀ, ਪਰ ਪੰਜਾਬ ਸਰਕਾਰ ਨੇ 8 ਮਹੀਨੇ ਬਾਅਦ ਵੀ ਕੁਝ ਨਹੀ ਕੀਤਾ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਿਆ ਗਿਆ, ਜਿਸ ਨਾਲ ਸਿੱਖ ਸੰਗਤ ਨੂੰ ਇਨਸਾਫ਼ ਮਿਲ ਸਕੇ | ਇਸ ਦੇ ਉਲਟ ਅਜੇ ਤੱਕ ਐੱਸਆਈਟੀ ਸੁਮੇਧ ਸੈਣੀ ਦੇ ਬਿਆਨ ਵੀ ਦਰਜ਼ ਨਹੀ ਕਰ ਸਕੀ, ਜਿਸ ਨੂੰ ਸੰਮਨ ਜਾਰੀ ਹੋਣ ਦੇ ਬਾਵਜੂਦ ਪੇਸ਼ ਨਹੀਂ ਹੋਏ ਤਾਂ ਕਿਥੋਂ ਉਮੀਦ ਕੀਤੀ ਜਾ ਸਕਦੀ ਹੈ ਕੇ ਸਾਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਕਿਹਾ ਕਿ ਉਸ ਸਮੇਂ ਦੀ ਸਰਕਾਰ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਇਸ ਮਾਮਲੇ ‘ਚ ਦੋਸ਼ੀ ਬਣਾਇਆ ਜਾਣਾ ਚਾਹੀਦਾ ਹੈ ਪਰ ਪਿਛਲੀਆਂ ਸਰਕਾਰਾਂ ਵਾਂਗ ‘ਆਪ’ ਸਰਕਾਰ ਵੀ ਸਿਰਫ ਲਾਰਿਆ ਜੋਗੀ ਹੈ | ਇਸ ਲਈ ਆਪਣੇ ਵਾਅਦੇ ਤੋਂ ਭੱਜਣ ਵਾਲੀ ਪੰਜਾਬ ਸਰਕਾਰ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ।ਉਨ੍ਹਾਂ ਕਿਹਾ ਕਿ ਕੱਲ੍ਹ ਇੱਕ ਦਸੰਬਰ ਨੂੰ ਅਸੀਂ ਪ੍ਰੇਸ ਵਾਰਤਾ ਕਰ ਸਮੂਹ ਸੰਗਤ ਸਾਹਮਣੇ ਆਪਣਾ ਅਗਲਾ ਪ੍ਰੋਗਰਾਮ ਦੇਣ ਜਾ ਰਹੇ ਹਾਂ। The post ਬੇਅਦਬੀ ਮਾਮਲਿਆਂ ‘ਚ ਇਨਸਾਫ਼ ਨਾ ਦੇਣ ਦੇ ਚੱਲਦਿਆਂ ਪੰਜਾਬ ਸਰਕਾਰ ਦਵੇ ਅਸਤੀਫਾ: ਸੁਖਰਾਜ ਸਿੰਘ appeared first on TheUnmute.com - Punjabi News. Tags:
|
ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਟੀ.ਪੀ.ਓ ਲਖਵਿੰਦਰ ਅੱਤਰੀ ਦਾ ਸੇਵਾ ਮੁਕਤੀ 'ਤੇ ਸਨਮਾਨ Wednesday 30 November 2022 12:12 PM UTC+00 | Tags: aam-aadmi-party aman-arora breaking-news cm-bhagwant-mann department-of-information-and-public-relations lakhwinder-attri news punjab-civil-secretariat. punjab-government the-unmute-breaking-news the-unmute-news tpo-lakhwinder-attri ਚੰਡੀਗੜ੍ਹ 30 ਨਵੰਬਰ 2022: ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਟੈਲੀਪ੍ਰਿੰਟਰ ਉਪਰੇਟਰ ਲਖਵਿੰਦਰ ਅੱਤਰੀ (Lakhwinder Attri) ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੰਦਿਆਂ ਸਨਮਾਨ ਕੀਤਾ ਗਿਆ। ਉਹਨਾਂ ਨੇ ਵਿਭਾਗ ਵਿੱਚ ਤਕਰੀਬਨ 36 ਸਾਲ ਸੇਵਾਵਾਂ ਨਿਭਾਈਆਂ। ਪੰਜਾਬ ਸਿਵਲ ਸਕੱਤਰੇਤ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਓਪਿੰਦਰ ਸਿੰਘ ਲਾਂਬਾ, ਜਾਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਪੀ.ਆਰ.ਓ ਨਵਦੀਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਲਖਵਿੰਦਰ ਅੱਤਰੀ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੱਤਰੀ ਵੱਲੋਂ ਮਿਸਾਲੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾਂ ਉਹਨਾਂ ਦੇ ਸਾਥੀਆਂ ਨੂੰ ਪੂਰੇ ਜੋਸ਼ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਮਿਸਾਲੀ ਸੇਵਾਵਾਂ ਨੂੰ ਵਿਭਾਗ ਸਦਾ ਯਾਦ ਰੱਖੇਗਾ। ਬੁਲਾਰਿਆਂ ਨੇ ਇਹ ਵੀ ਕਿਹਾ ਕਿ ਸੇਵਾਮੁਕਤ ਹੋਣ ਤੋਂ ਬਾਅਦ, ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਤੋਂ ਇਲਾਵਾ ਆਪਣੇ ਪਰਿਵਾਰ ਨਾਲ ਵਧੇਰੇ ਸਮਾਂ ਬਿਤਾ ਸਕਣਗੇ। ਇਸ ਮੌਕੇ ਲਖਵਿੰਦਰ ਅੱਤਰੀ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਲਖਵਿੰਦਰ ਅੱਤਰੀ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਜਾਇੰਟ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ੍ਰੀਮਤੀ ਸ਼ਿਖਾ ਨਹਿਰਾ, ਆਈ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ। The post ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਟੀ.ਪੀ.ਓ ਲਖਵਿੰਦਰ ਅੱਤਰੀ ਦਾ ਸੇਵਾ ਮੁਕਤੀ ‘ਤੇ ਸਨਮਾਨ appeared first on TheUnmute.com - Punjabi News. Tags:
|
ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਾਬਕਾ ਵਿਧਾਇਕ ਵਜੋਂ ਲੱਖਾਂ ਰੁਪਏ ਦੀ ਪੈਨਸ਼ਨ ਲੈਣ ਦਾ ਦਾਅਵਾ ਝੂਠਾ: ਸੁਖਬੀਰ ਬਾਦਲ Wednesday 30 November 2022 12:28 PM UTC+00 | Tags: aam-aadmi-party akali-dal arvind-kejriwal breaking-news cm-bhagwant-mann cm-bhagwant-mann-against-corruption news parkash-singh-badal prakash-singh-badal punjab punjab-government shiromani-akali-dal sukhbir-singh-badal the-unmute-breaking-news ਚੰਡੀਗੜ੍ਹ 30 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮਾਨ ਸਰਕਾਰ ‘ਤੇ ਇੱਕ ਵਾਰ ਫਿਰ ਨਿਸ਼ਾਨਾ ਸਾਧਿਆ ਹੈ | ਸੁਖਬੀਰ ਬਾਦਲ ਨੇ ਸੋਸ਼ਲ ਮੀਡਿਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ.ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਤੌਰ ਸਾਬਕਾ ਵਿਧਾਇਕ ਵਜੋਂ ਲੱਖਾਂ ਰੁਪਏ ਦੀ ਪੈਨਸ਼ਨ ਲੈਣ ਦਾ ਦਾਅਵਾ ਕਰਕੇ ਝੂਠ ਬੋਲਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਸਾਹਬ ਨੇ ਪੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਭਾਰਤ ਸਰਕਾਰ ਨੂੰ ਬਕਾਇਦਾ ਪੱਤਰ ਲਿਖ ਕੇ ਪੈਨਸ਼ਨ ਦਾ ਪੈਸਾ ਲੜਕੀਆਂ ਦੀ ਪੜ੍ਹਾਈ ‘ਤੇ ਖਰਚ ਕਰਨ ਲਈ ਕਿਹਾ ਸੀ।ਮੁੱਖ ਮੰਤਰੀ ਨੂੰ ਜਾਂ ਤਾਂ ਆਪਣੇ ਦਾਅਵਿਆਂ ਨੂੰ ਸਾਬਤ ਕਰਨ ਲਈ ਰਿਕਾਰਡ ਪੇਸ਼ ਕਰਨਾ ਚਾਹੀਦਾ ਹੈ ਜਾਂ ਇਸ ਕੂੜ ਪ੍ਰਚਾਰ ਦੀ ਮੁਆਫ਼ੀ ਮੰਗਣੀ ਚਾਹੀਦੀ ਹੈ ਜਾਂ ਫਿਰ ਮਾਣਹਾਨੀ ਦੇ ਮੁਕੱਦਮੇ ਲਈ ਤਿਆਰ ਰਹਿਣਾ ਚਾਹੀਦਾ ਹੈ।
The post ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਾਬਕਾ ਵਿਧਾਇਕ ਵਜੋਂ ਲੱਖਾਂ ਰੁਪਏ ਦੀ ਪੈਨਸ਼ਨ ਲੈਣ ਦਾ ਦਾਅਵਾ ਝੂਠਾ: ਸੁਖਬੀਰ ਬਾਦਲ appeared first on TheUnmute.com - Punjabi News. Tags:
|
CM ਮਾਨ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰ ਰਹੇ ਖੇਤ ਮਜ਼ਦੂਰਾਂ 'ਤੇ ਪੰਜਾਬ ਪੁਲਿਸ ਨੇ ਕੀਤਾ ਲਾਠੀਚਾਰਜ Wednesday 30 November 2022 12:43 PM UTC+00 | Tags: aam-aadmi-party breaking-news cm cm-bhagwant-mann news punjab punjab-government punjab-police sangrur sangrur-police sangrur-police-news sangrur-ssp-surinder-lamba the-unmute-breaking-news the-unmute-latest-news the-unmute-punjabi-news ਚੰਡੀਗੜ੍ਹ 30 ਨਵੰਬਰ 2022: ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਗਰੂਰ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਪੇਂਡੂ ਅਤੇ ਖੇਤ ਮਜ਼ਦੂਰਾਂ ‘ਤੇ ਪੰਜਾਬ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ । ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਪੇਂਡੂ ਅਤੇ ਖੇਤ ਮਜ਼ਦੂਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਰੁਖ਼ ਕਰਨ ਦਾ ਪ੍ਰੋਗਰਾਮ ਰੱਖਿਆ ਸੀ । ਦੂਜੇ ਪਾਸੇ ਇਸ ਦੌਰਾਨ ਸੰਗਰੂਰ ਐਸ.ਐਸ.ਪੀ ਸੁਰਿੰਦਰ ਲਾਂਬਾ, ਜ਼ਿਲ੍ਹਾ ਸੰਗਰੂਰ ਨੇ ਦੱਸਿਆ ਕਿ The post CM ਮਾਨ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰ ਰਹੇ ਖੇਤ ਮਜ਼ਦੂਰਾਂ ‘ਤੇ ਪੰਜਾਬ ਪੁਲਿਸ ਨੇ ਕੀਤਾ ਲਾਠੀਚਾਰਜ appeared first on TheUnmute.com - Punjabi News. Tags:
|
ਪਰਾਲੀ ਸਾੜਨ ਦੇ ਕੇਸਾਂ 'ਚ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ 30 ਫ਼ੀਸਦੀ ਕਮੀ ਆਈ: ਮੀਤ ਹੇਅਰ Wednesday 30 November 2022 12:49 PM UTC+00 | Tags: 700-incidents-of-stubble-burning aam-aadmi-party breaking-news cm-bhagwant-mann education-minister-gurmeet-singh-meet-hayer meet-hayer news punjab-government stubble-burning the-unmute-breaking-news ਚੰਡੀਗੜ੍ਹ 30 ਨਵੰਬਰ 2022: ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਸ ਵਾਰ ਅੱਗ ਲੱਗਣ ਦੇ ਕੇਸਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ। ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜਿੱਥੇ ਇਨ-ਸੀਟੂ ਤੇ ਐਕਸ ਸੀਟੂ ਪ੍ਰਬੰਧਨ ਕੀਤਾ ਗਿਆ ਉਥੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਤ ਕਰਨ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਕੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਵੀ ਕੀਤਾ ਗਿਆ। ਸੂਬੇ ਵਿੱਚ ਪਿਛਲੇ ਸਾਲ 2021 ਵਿੱਚ 15 ਸਤੰਬਰ ਤੋਂ 30 ਨਵੰਬਰ ਤੱਕ ਅੱਗ ਲੱਗਣ ਦੀਆਂ 71,304 ਘਟਨਾਵਾਂ ਵਾਪਰੀਆਂ ਜਦੋਂ ਕਿ ਇਸ ਸਾਲ ਇਸੇ ਸਮੇਂ ਦੌਰਾਨ 49,907 ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ। ਇਸ ਤਰ੍ਹਾਂ ਇਸ ਸਾਲ 30 ਫੀਸਦੀ ਕਮੀ ਦਰਜ ਕੀਤੀ ਗਈ। ਵਾਤਾਵਰਣ ਮੰਤਰੀ ਨੇ ਅੱਗੇ ਦੱਸਿਆ ਕਿ ਪਰਾਲੀ ਸਾੜਨਾ ਇਕੱਲੇ ਪੰਜਾਬ ਦੀ ਸਮੱਸਿਆ ਨਹੀਂ ਹੈ, ਇਹ ਸਮੁੱਚੇ ਭਾਰਤ ਦੀ ਸਮੱਸਿਆ ਹੈ। ਸੂਬਾ ਸਰਕਾਰ ਦੀ ਕਿਸਾਨਾਂ ਨੂੰ ਆਰਥਿਕ ਸਹਾਇਤਾ ਦੇਣ ਦੀ ਤਜ਼ਵੀਜ ਕੇਂਦਰ ਸਰਕਾਰ ਵੱਲੋਂ ਰੱਦ ਕਰਨ ਦੇ ਬਾਵਜੂਦ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਅੱਗ ਲੱਗਣ ਦੇ ਕੇਸ ਘਟੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਕੋਲੋਂ ਮੁਆਵਜ਼ਾ ਰਾਸ਼ੀ ਦੀ ਮੰਗ ਕੀਤੀ ਗਈ ਸੀ ਜਿਸ ਵਿੱਚ ਪੰਜਾਬ ਨੇ ਵੀ ਆਪਣਾ ਹਿੱਸਾ ਪਾਉਣਾ ਸੀ। ਇਸੇ ਤਰ੍ਹਾਂ ਉਨ੍ਹਾਂ ਵੱਲੋਂ ਸੂਬੇ ਦੇ ਵਾਤਾਵਰਣ ਮੰਤਰੀਆਂ ਦੀਆਂ ਕਾਨਫਰੰਸ ਵਿੱਚ ਕੇਂਦਰ ਅੱਗੇ ਇਹ ਮੰਗ ਰੱਖੀ ਗਈ ਸੀ। ਜੇਕਰ ਕੇਂਦਰ ਵੱਲੋਂ ਹਾਂਪੱਖੀ ਹੁੰਗਾਰਾ ਮਿਲਦਾ ਤਾਂ ਅੱਗ ਲੱਗਣ ਦੇ ਕੇਸਾਂ ਵਿੱਚ ਹੋਰ ਗਿਰਾਵਟ ਦਰਜ ਹੋਣੀ ਸੀ। ਇਸ ਸਾਲ ਕੁੱਲ 3093 ਕੈਂਪ ਲਗਾਏਮੀਤ ਹੇਅਰ ਨੇ ਅੱਗੇ ਕਿਹਾ ਕਿ 10 ਮਿਲੀਅਨ ਦੇ ਕਰੀਬ ਪਰਾਲੀ ਦਾ ਪ੍ਰਬੰਧਨ ਇਨ ਸੀਟੂ ਪ੍ਰਬੰਧਨ ਰਾਹੀਂ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ ਕਰੀਬ 25 ਫੀਸਦੀ ਵੱਧ ਹੈ। ਇਸੇ ਤਰ੍ਹਾਂ 1.8 ਮਿਲੀਅਨ ਐਕਸ ਸੀਟੂ ਪ੍ਰਬੰਧਨ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 33 ਫੀਸਦੀ ਤੋਂ ਵੱਧ ਹੈ। ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਵੀ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਾਇਆ ਗਿਆ। ਇਸ ਸਾਲ ਕੁੱਲ 3093 ਕੈਂਪ ਲਗਾਏ ਗਏ। ਉਨ੍ਹਾਂ ਅੱਗ ਲੱਗਣ ਦੇ ਕੇਸਾਂ ਨੂੰ ਸਪੱਸ਼ਟ ਕਰਦਿਆਂ ਇਹ ਵੀ ਦੱਸਿਆ ਕਿ ਜੇਕਰ ਕੋਈ ਕਿਸਾਨ ਪਰਾਲੀ ਦੀ ਬਜਾਏ ਪਰਾਲੀ ਦੀਆਂ ਗੱਠਾਂ ਬਣਾਉਣ ਤੋਂ ਬਾਅਦ ਰਹਿੰਦ-ਖੂੰਹਦ ਨੂੰ ਵੀ ਅੱਗ ਲਗਾਉਂਦਾ ਹੈ, ਉਹ ਵੀ ਸੈਟੇਲਾਈਟ ਤਸਵੀਰ ਰਾਹੀਂ ਅੱਗ ਲੱਗਣ ਦੇ ਕੇਸ ਵਿੱਚ ਸ਼ਾਮਲ ਹੁੰਦੀ ਹੈ ਪ੍ਰੰਤੂ ਇਸ ਦਾ ਪ੍ਰਦੂਸ਼ਣ ਨਹੀਂ ਹੁੰਦਾ ਹੈ, ਇਸੇ ਕਰਕੇ ਪੰਜਾਬ ਦੇ ਸ਼ਹਿਰਾਂ ਵਿੱਚ ਹਰਿਆਣਾ ਤੇ ਹੋਰਨਾਂ ਸੂਬਿਆਂ ਮੁਕਾਬਲੇ ਘੱਟ ਪ੍ਰਦੂਸ਼ਣ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅਗਲੇ ਤਿੰਨ ਸਾਲ ਦਾ ਪ੍ਰੋਗਰਾਮ ਕੇਂਦਰ ਨੂੰ ਭੇਜਿਆ ਹੈ ਅਤੇ ਸੂਬਾ ਸਰਕਾਰ ਆਉਂਦੇ ਸਾਲਾਂ ਵਿੱਚ ਪਰਾਲੀ ਦੇ ਸਾੜਨ ਦੇ ਕੇਸਾਂ ਨੂੰ ਮੁਕੰਮਲ ਤੌਰ ਉਤੇ ਖਤਮ ਕਰਨ ਲਈ ਵਚਨਬੱਧ ਹੈ। The post ਪਰਾਲੀ ਸਾੜਨ ਦੇ ਕੇਸਾਂ ‘ਚ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ 30 ਫ਼ੀਸਦੀ ਕਮੀ ਆਈ: ਮੀਤ ਹੇਅਰ appeared first on TheUnmute.com - Punjabi News. Tags:
|
ਸਿਹਤਮੰਦ ਸਮਾਜ ਲਈ ਖਾਦਾਂ ਤੇ ਰਸਾਇਣਾਂ ਵਰਤੋਂ ਨੂੰ ਘਟਾਉਣਾ ਜ਼ਰੂਰੀ: ਕੁਲਤਾਰ ਸਿੰਘ ਸੰਧਵਾਂ Wednesday 30 November 2022 12:58 PM UTC+00 | Tags: aam-aadmi-party agriculture-and-farmers-welfare-minister-kuldeep-singh-dhaliwal cm-bhagwant-mann kultar-singh-sandhawan news punjab punjab-government the-unmute the-unmute-breaking-news the-unmute-punjab ਚੰਡੀਗੜ੍ਹ 30 ਨਵੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਖਾਦਾਂ ਅਤੇ ਰਸਾਇਣਾਂ ਆਧਾਰਿਤ ਖੇਤੀ ਦੇ ਰੁਝਾਨ ਮੋੜਾ ਦੇਣ ਅਤੇ ਇਸ ਦੀ ਥਾਂ ਆਰਗੈਨਿਕ ਖੇਤੀ ਵੱਲ ਨੂੰ ਕਦਮ ਪੁੱਟਣ ਵਾਸਤੇ ਕਿਸਾਨਾਂ ਨੂੰ ਲੋਕ ਲਹਿਰ ਉਸਾਰਨ ਦਾ ਸੱਦ ਦਿੱਤਾ ਹੈ। ਅੱਜ ਪੰਜਾਬ ਵਿਧਾਨ ਸਭਾ ਵਿੱਚ ਖੇਤੀ ਵਿਰਾਸਤ ਮਿਸ਼ਨ ਦੇ ਸਹਿਯੋਗ ਨਾਲ ਆਰਗੈਨਿਕ ਖੇਤੀ ਦੇ ਖੇਤਰ ਵਿੱਚ ਨਵੀਂਆਂ ਪੈੜਾਂ ਪਾਉਣ ਅਤੇ ਪਰਾਲੀ ਨੂੰ ਨਾ ਸਾੜਨ ਵਾਲੇ ਕਿਸਾਨਾਂ ਦੇ ਸਨਮਾਣ ਲਈ ਕਰਾਏ ਗਏ ਸਮਰੋਹ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਅੰਮ੍ਰਿਤ ਵਾਰਗੇ ਪਾਣੀ, ਸ਼ੁੱਧ ਹਵਾ ਅਤੇ ਸਿਹਤਮੰਦ ਉਪਜਾਊ ਭੂਮੀ ਵਾਲੇ ਪੰਜਾਬ ਨੂੰ ਗਲਤ ਨੀਤੀਆਂ ਦੇ ਕਾਰਨ ਦੂਸ਼ਤ ਪਾਣੀ, ਜ਼ਹਿਰੀਲੀ ਹਵਾ ਅਤੇ ਗੈਰ-ਉਪਜਾਊ ਭੂਮੀ ਵਿੱਚ ਬਦਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਵਿੱਚ ਖਾਦਾਂ, ਰਸਾਇਣਾਂ, ਨਦੀਨ ਨਾਸ਼ਕਾਂ ਅਤੇ ਕੀਟ ਨਾਸ਼ਕਾਂ ਦੀ ਹੱਦੋਂ ਵੱਧ ਵਰਤੋਂ ਕਾਰਨ ਲੋਕ ਬਿਮਾਰੀਆਂ ਵਿੱਚ ਘਿਰ ਗਏ ਹਨ ਅਤੇ ਕੈਂਸਰ ਨਾਲ ਰੋਜ਼ਾਨਾਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲਾਂ ਵਾਲੀ ਸਥਿਤੀ ਵਿੱਚ ਲਿਆਉਣ ਲਈ ਆਰਗੈਨਿਕ ਖੇਤੀ ਵੱਲ ਵਧਣ ਦੀ ਲੋੜ ਹੈ। ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕਿਹਾ ਕਿ ਖੇਤੀ ਇੱਕ ਜੀਵਨ ਜਾਂਚ ਹੈ ਅਤੇ ਵਪਾਰਕ ਤੇ ਬਜ਼ਾਰਵਾਦੀ ਰੁਝਾਨ ਨੇ ਇਸ ਨੂੰ ਖੇਤੀ ਵਪਾਰ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਸਿਰਫ ਖੇਤੀ ਹੀ ਰਹਿਣੀ ਚਾਹੀਦੀ ਹੈ ਅਤੇ ਇਸ ਨੂੰ ਕੇਵਲ ਤੇ ਕੇਵਲ ਵਪਾਰ ਨਹੀਂ ਬਨਾਉਣਾ ਚਾਹੀਦਾ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਖੇਤੀ ਨੀਤੀ ਵਿੱਚ ਵੱਖਰੀ ਆਰਗੈਨਿਕ ਖੇਤੀ ਨੀਤੀ ਵੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਆਰਗੈਨਿਕ ਖੇਤੀ ਨੂੰ ਅਪਨਾਉਣ ਵਾਲੇ ਕਿਸਾਨਾਂ ਨੇ ਜਿੱਥੇ ਜ਼ੋਖਮ ਲਿਆ ਹੈ, ਉਥੇ ਗੁਰੂ ਨਾਨਕ ਦੇਵ ਜੀ ਦੀ ਬਾਣੀ 'ਤੇ ਪਹਿਰਾ ਦੇ ਕੇ ਪਾਣੀ, ਭੌਂ ਅਤੇ ਹਵਾ ਨੂੰ ਬਚਾਉਣ ਵੱਲ ਕਦਮ ਵੀ ਪੁੱਟੇ ਹਨ। ਖੇਤੀਬਾੜੀ ਮੰਤਰੀ ਵੱਲੋਂ ਨਵੀਂ ਖੇਤੀ ਨੀਤੀ ਮਾਰਚ ਤੱਕ ਜਾਰੀ ਕਰਨ ਦਾ ਐਲਾਨਇਸ ਤੋਂ ਪਹਿਲਾਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਮੁੱਚੀ ਵਿਵਸਥਾ ਵਿੱਚ ਤਬਦੀਲੀ ਲਿਆਉਣ ਲਈ ਵਚਨਵੱਧ ਹੈ। ਉਨ੍ਹਾਂ ਦੱਸਿਆ ਕਿ ਇਸ ਪਰਿਵਰਤਨ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਇਸ ਸਾਲ ਮਾਰਚ ਤੱਕ ਆਪਣੀ ਖੇਤੀ ਨੀਤੀ ਲਿਆਵੇਗੀ ਅਤੇ ਇਸ ਵਿੱਚ ਆਰਗੈਨਿਕ ਖੇਤੀ ਕਰਨ ਵਾਲੇ ਕਿਸਾਨਾਂ ਵਾਸਤੇ ਵੱਖਰੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਦਾ ਮਕਸਦ ਕੁਦਰਤੀ ਖੇਤੀ ਨੂੰ ਉਭਾਨਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੀਤੀ ਬਣਨ ਤੋਂ ਬਾਅਦ ਬਜਟ ਵਿੱਚ ਫੰਡਾਂ ਦੀ ਵਿਵਸਥਾ ਕੀਤੀ ਜਾਵੇਗੀ। ਨਰੇਗਾਂ ਵਰਕਰਾਂ ਦੀਆਂ ਆਰਗੈਨਿਕ ਖੇਤੀ ਕਰਨ ਵਾਲੇ ਕਿਸਾਨਾਂ ਵੱਲੋਂ ਸੇਵਾਵਾਂ ਲੈਣ ਮੁੱਦੇ ਦੇ ਸਬੰਧ ਵਿੱਚ ਸ. ਧਾਲੀਵਾਲ ਨੇ ਕਿਹਾ ਕਿ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਕੰਮ ਕਰਨ ਲਈ ਮਿਹਨਤਾਨਾ ਦਿੱਤਾ ਜਾਂਦਾ ਜਿਸ ਕਰਕੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਜੌਬ ਕਾਰਡ ਬਨਾਉਣੇ ਚਾਹੀਦੇ ਹਨ। ਇਸੇ ਦੌਰਾਨ ਹੀ ਉਨ੍ਹਾਂ ਦੱਸਿਆ ਕਿ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ 30 ਫ਼ੀਸਦੀ ਘੱਟ ਪਰਾਲੀ ਸਾੜੀ ਗਈ ਹੈ। ਉਨ੍ਹਾਂ ਨੇ ਭਰੋਸਾ ਪ੍ਰਗਟ ਕੀਤਾ ਕਿ ਅਗਲੇ ਦੋ ਸਾਲਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਪੁਰੀ ਤਰ੍ਹਾਂ ਖਤਮ ਹੋ ਜਾਵੇਗੀ। ਇਸ ਦੌਰਾਨ ਖੇਤੀ ਵਿਰਾਸਤ ਮਿਸ਼ਨ ਦੇ ਉੁਮੇਂਦਰ ਦੱਤ ਸ਼ਰਮਾਂ ਨੇ ਸਟੇਜ ਸੰਚਾਲਨ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਅਦਰਸ਼ ਪਾਲ ਵਿੱਗ ਤੋਂ ਇਲਾਵਾ ਅਗਾਂਹਵਧੂ ਕਿਸਾਨ ਹਾਜ਼ਰ ਸਨ। The post ਸਿਹਤਮੰਦ ਸਮਾਜ ਲਈ ਖਾਦਾਂ ਤੇ ਰਸਾਇਣਾਂ ਵਰਤੋਂ ਨੂੰ ਘਟਾਉਣਾ ਜ਼ਰੂਰੀ: ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News. Tags:
|
ਲੁਧਿਆਣਾ, ਮੋਗਾ ਤੇ ਫ਼ਿਰੋਜ਼ਪੁਰ 'ਚ ਪ੍ਰਮੁੱਖ ਸ਼ਹਿਰੀ ਜਾਇਦਾਦਾਂ ਖਰੀਦਣ ਦਾ ਮੌਕਾ, ਈ-ਨਿਲਾਮੀ 11 ਦਸੰਬਰ ਤੋਂ ਸ਼ੁਰੂ Wednesday 30 November 2022 01:07 PM UTC+00 | Tags: aam-aadmi-party area-development-authority breaking-news cm-bhagwant-mann e-auction-ludhiana glada greater-ludhiana greater-ludhiana-area ludhiana moga news punjab punjab-government reater-ludhiana the-unmute-punjabi-news ਚੰਡੀਗੜ੍ਹ 30 ਨਵੰਬਰ 2022: ਗ੍ਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (GLADA) ਵੱਲੋਂ ਦਸੰਬਰ ਮਹੀਨੇ ਵਿੱਚ ਵਪਾਰਕ, ਰਿਹਾਇਸ਼ੀ ਅਤੇ ਸੰਸਥਾਗਤ ਸਾਈਟਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਹ ਈ-ਨਿਲਾਮੀ 11 ਦਸੰਬਰ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ 20 ਦਸੰਬਰ, 2022 ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਈ-ਨਿਲਾਮੀ ਵਿੱਚ ਜਾਇਦਾਦਾਂ ਵਾਜ਼ਿਬ ਦਰਾਂ ‘ਤੇ ਖਰੀਦ ਲਈ ਉਪਲਬਧ ਹੋਣਗੀਆਂ। ਕੁੱਲ 130 ਸਾਈਟਾਂ ਬੋਲੀ ਲਈ ਉਪਲਬਧ ਹੋਣਗੀਆਂ, ਜਿਨ੍ਹਾਂ ਵਿੱਚ 14 ਰਿਹਾਇਸ਼ੀ ਪਲਾਟ, 115 ਕਮਰਸ਼ੀਅਲ ਸਾਈਟਾਂ (41- ਐਸ.ਸੀ.ਓਜ਼., 28- ਐਸ.ਸੀ.ਐਫਜ਼., 24-ਬੂਥ ਅਤੇ 22-ਦੁਕਾਨਾਂ) ਅਤੇ ਇੱਕ ਸੰਸਥਾਗਤ ਸਾਈਟ ਸ਼ਾਮਲ ਹੈ। ਇਹ ਜਾਇਦਾਦਾਂ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਥਿਤ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਈਟਾਂ ਦੇ ਖਰੀਦਦਾਰਾਂ ਵਾਸਤੇ ਭੁਗਤਾਨ ਲਈ ਸੁਵਿਧਾਜਨਕ ਪਲਾਨ ਦਿੱਤਾ ਗਿਆ ਹੈ। ਸਫ਼ਲ ਬੋਲੀਕਾਰਾਂ ਨੂੰ ਕੁੱਲ ਕੀਮਤ ਦਾ 25 ਫ਼ੀਸਦ ਦਾ ਭੁਗਤਾਨ ਕਰਨ ‘ਤੇ ਜਾਇਦਾਦ ਦਾ ਕਬਜ਼ਾ ਸੌਂਪਿਆ ਜਾਵੇਗਾ ਅਤੇ ਬਕਾਇਆ ਰਾਸ਼ੀ 9.5 ਫ਼ੀਸਦ ਸਾਲਾਨਾ ਵਿਆਜ ਦਰ ‘ਤੇ ਕਿਸ਼ਤਾਂ ਵਿੱਚ ਭੁਗਤਾਨ ਕੀਤੀ ਜਾ ਸਕੇਗੀ। ਜਾਇਦਾਦ ਸਬੰਧੀ ਵੇਰਵੇ ਜਿਵੇਂ ਰਾਖਵੀਂ ਕੀਮਤ, ਲੋਕੇਸ਼ਨ ਪਲਾਨ ਅਤੇ ਭੁਗਤਾਨ ਬਾਰੇ ਵੇਰਵੇ ਆਦਿ ਨੂੰ ਈ-ਨਿਲਾਮੀ ਸ਼ੁਰੂ ਹੋਣ ਤੋਂ ਪਹਿਲਾਂ ਪੋਰਟਲ www.puda.e-auctions.in ‘ਤੇ ਅਪਲੋਡ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਇੱਛੁਕ ਬੋਲੀਕਾਰ ਬੋਲੀ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਵੇਰਵਿਆਂ ਨੂੰ ਆਨਲਾਈਨ ਦੇਖ ਸਕਦੇ ਹਨ। The post ਲੁਧਿਆਣਾ, ਮੋਗਾ ਤੇ ਫ਼ਿਰੋਜ਼ਪੁਰ ‘ਚ ਪ੍ਰਮੁੱਖ ਸ਼ਹਿਰੀ ਜਾਇਦਾਦਾਂ ਖਰੀਦਣ ਦਾ ਮੌਕਾ, ਈ-ਨਿਲਾਮੀ 11 ਦਸੰਬਰ ਤੋਂ ਸ਼ੁਰੂ appeared first on TheUnmute.com - Punjabi News. Tags:
|
ਪ੍ਰਕਾਸ਼ ਸਿੰਘ ਬਾਦਲ ਵੱਲੋਂ 'ਪੰਜ ਪੈਨਸ਼ਨਾਂ' ਲੈਣ ਦੇ ਦਾਅਵੇ ਦੇ ਜਨਤਕ ਤੌਰ 'ਤੇ ਸਬੂਤ ਪੇਸ਼ ਕਰੋ ਜਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ: ਸੁਖਬੀਰ ਬਾਦਲ Wednesday 30 November 2022 01:13 PM UTC+00 | Tags: aam-aadmi-party akali-dal arvind-kejriwal breaking-news cm-bhagwant-mann cm-bhagwant-mann-against-corruption news parkash-singh-badal prakash-singh-badal punjab punjab-government shiromani-akali-dal sukhbir-singh-badal the-unmute-breaking-news ਚੰਡੀਗੜ੍ਹ 30 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ 'ਪੰਜ ਪੈਨਸ਼ਨਾਂ' ਲੈਣਾ ਰਿਕਾਰਡ ਜਨਤਕ ਕਰਨ ਜਾਂ ਫਿਰ ਝੂਠ ਬੋਲਣ ਲਈ ਮਾਣਹਾਨੀ ਦੇ ਮੁਕੱਦਮੇ ਦਾ ਸਾਹਮਣਾ ਕਰਨ ਵਾਸਤੇ ਤਿਆਰ ਰਹਿਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਆਮ ਆਦਮੀ ਪਾਰਟੀ ਵੱਲੋਂ 7 ਸਾਲ ਪਹਿਲਾਂ ਸ਼ੁਰੂ ਕੀਤੀ ਬਦਨਾਮੀ ਦੀ ਮੁਹਿੰਮ ਚਲਾ ਰਹੇ ਹਨ ਅਤੇ ਹੁਣ ਉਹ ਝੂਠ ਤੇ ਝੂਠੇ ਵਾਅਦਿਆਂ ਨਾਲ ਗੁਜਰਾਤ ਦੇ ਵੋਟਰਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸ਼ਾਇਦ ਇਹ ਸੋਚਦੇ ਹਨ ਕਿ ਉਹ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਸਕਦੇ ਹਨ ਪਰ ਅਸੀਂ ਉਹਨਾਂ ਵੱਲੋਂ ਦਿੱਤੇ ਬਿਆਨਾਂ ਲਈ ਉਹਨਾਂ ਦੀ ਜਵਾਬਦੇਹੀ ਤੈਅ ਕਰਾਂਗੇ। ਉਹਨਾਂ ਕਿਹਾ ਕਿ ਹੁਣ ਉਹਨਾਂ ਨੂੰ ਆਪਣੇ ਦਾਅਵਿਆਂ ਦੇ ਹੱਕ ਵਿਚ ਸਬੂਤ ਜਨਤਕ ਤੌਰ 'ਤੇ ਪੇਸ਼ ਕਰਨੇ ਪੈਣਗੇ ਨਹੀਂ ਤਾਂ ਆਪਣੇ ਬਿਆਨਾਂ ਲਈ ਮੁਆਫੀ ਮੰਗਣੀ ਪਵੇਗੀ। ਉਹਨਾਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰਦੇ ਜਾਂ ਆਪਣੇ ਬਿਆਨ ਲਈ ਮੁਆਫੀ ਨਹੀਂ ਮੰਗਦੇ ਤਾਂ ਫਿਰ ਉਹਨਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਤੱਥ ਪੇਸ਼ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਹਾਰਨ ਤੋਂ ਤੁਰੰਤ ਬਾਅਦ ਪ੍ਰੋ ਟੈਮ ਸਪੀਕਰ ਨੁੰ ਪੱਤਰ ਲਿਖ ਕੇ ਕਿਹਾ ਸੀ ਕਿ ਉਹਨਾਂ ਦੇ 10 ਵਾਰ ਵਿਧਾਇਕ ਬਣਨ ਦੀ ਪੈਨਸ਼ਨ ਉਹਨਾਂ ਨੂੰ ਨਾ ਭੇਜੀ ਜਾਵੇ। ਸਰਦਾਰ ਬਾਦਲ ਨੇ ਇਹ ਬੇਨਤੀ ਕੀਤੀ ਸੀ ਕਿ ਇਹ ਪੈਸਾ ਲੋਕ ਭਲਾਈ ਵਾਸਤੇ ਖਾਸ ਤੌਰ 'ਤੇ ਲੜਕੀਆਂ ਨੂੰ ਸਿੱਖਿਆ ਦੇਣ 'ਤੇ ਖਰਚ ਕੀਤੀ ਜਾਵੇ। ‘ਆਪ’ ਦੀ ਸਾਰੀ ਮੁਹਿੰਮ ਪ੍ਰਾਪਗੰਡੇ 'ਤੇ ਆਧਾਰਿਤਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਚਿੱਠੀ ਵਿਧਾਨ ਸਭਾ ਦੇ ਰਿਕਾਰਡ ਦਾ ਹਿੱਸਾ ਹੈ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਪੱਤਰ ਵਿਚ ਇਹ ਵੀ ਸਪਸ਼ਟ ਕੀਤਾ ਹੈ ਕਿ ਉਹਨਾਂ ਨੇ ਆਪਣੇ ਜੀਵਨ ਵਿਚ ਕਦੇ ਵੀ ਸਾਬਕਾ ਵਿਧਾਇਕ ਵਜੋਂ ਪੈਨਸ਼ਨ ਨਹੀਂ ਪ੍ਰਾਪਤ ਕੀਤੀ। ਉਹਨਾਂ ਕਿਹਾ ਕਿ ਇਹਨਾਂ ਤੱਥਾਂ ਦੀ ਰੋਸ਼ਨੀ ਵਿਚ ਇਹ ਸਪਸ਼ਟ ਹੈ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਸ਼ਰਾਰਤੀ ਟਿੱਪਣੀਆਂ ਕਰ ਰਹੇ ਹਨ ਤਾਂ ਜੋ ਉਹ ਅਕਾਲੀ ਦਲ ਦੀ ਬਦਨਾਮੀ ਕਰ ਸਕਣ ਤੇ ਆਪਣੇ ਆਪ ਨੂੰ ਮਸੀਹਾ ਵਜੋਂ ਪੇਸ਼ ਕਰ ਸਕਣ ਜੋ ਹਰ ਮਹੀਨੇ ਟੈਕਸ ਦਾਤਿਆਂ ਦਾ 5 ਲੱਖ ਰੁਪਏ ਬਚਾਉਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਅਸਲ ਵਿਚ ਜੋ ਹੋ ਰਿਹਾ ਹੈ, ਉਹ ਇਸ ਤੋਂ ਉਲਟ ਹੈ। ਉਹਨਾਂ ਕਿਹਾ ਕਿ ਆਪ ਦੀ ਸਾਰੀ ਮੁਹਿੰਮ ਪ੍ਰਾਪਗੰਡੇ 'ਤੇ ਆਧਾਰਿਤ ਹੈ ਤੇ ਮੌਜੂਦਾ ਵਿੱਤ ਵਰ੍ਹੇ ਵਿਚ ਹੀ 700 ਕਰੋੜ ਰੁਪਏ ਇਸ਼ਤਿਹਾਰਬਾਜ਼ੀ ਵਾਸਤੇ ਰੱਖੇ ਗਏ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦੇਸ਼ ਭਰ ਵਿਚ ਸੈਂਕੜੇ ਕਰੋੜ ਰੁਪਏ ਇਸ਼ਤਿਹਾਰਬਾਜ਼ੀ 'ਤੇ ਖਰਚ ਕੀਤੇ ਜਾ ਰਹੇ ਹਨ ਤੇ ਖਾਸ ਤੌਰ 'ਤੇ ਗੁਜਰਾਤ ਵਰਗੇ ਰਾਜਾਂ ਵਿਚ ਖਰਚ ਕੀਤੇ ਜਾ ਰਹੇ ਹਨ ਜਿਥੇ ਵਿਧਾਨ ਸਭਾ ਚੋਣਾਂ ਲਈ ਪ੍ਰਕਿਰਿਆ ਚਲ ਰਹੀ ਹੈ। ਉਹਨਾਂ ਕਿਹਾ ਕਿ ਟੈਕਸ ਦਾਤੇ ਪੰਜਾਬੀਆਂ ਦਾ ਪੈਸਾ ਜੋ ਵਿਕਾਸ ਲਈ ਖਰਚ ਹੋਣਾ ਚਾਹੀਦਾ ਹੈ, ਉਹ ਇਸ ਤਰੀਕੇ ਬਰਬਾਦ ਕੀਤਾ ਜਾ ਰਿਹਾਹੈ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਮੁੱਖ ਮੰਤਰੀ ਕਿਵੇਂ ਜਨਤਕ ਪੈਸਾ ਪੰਜਾਬੀਆਂ ਦੀ ਭਲਾਈ ਵਾਸਤੇ ਖਰਚ ਕਰ ਰਹੇ ਹਨ। ਸਰਦਾਰ ਬਾਦਲ ਨੇ ਭਗਵੰਤ ਮਾਨ ਵੱਲੋਂ ਅੱਜ ਗੁਜਰਾਤ ਵਿਚ ਕੀਤੀ ਪ੍ਰੈਸ ਕਾਨਫਰੰਸ ਵਿਚ ਬੋਲੇ ਝੂਠ ਨੂੰ ਵੀ ਬੇਨਕਾਬ ਕੀਤਾ ਜਿਸ ਦੌਰਾਨ ਉਹਨਾਂ ਦਾਅਵਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਵਿਚ ਮੈਡੀਕਲ ਕਾਲਜਾਂ ਦਾ ਨਿਰਮਾਣ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਕੋਰਾ ਝੁਠ ਹੈ। ਪੰਜਾਬ ਵਿਚ ਸਾਰੇ ਮੈਡੀਕਲ ਕਾਲਜਾਂ ਲਈ ਪ੍ਰਵਾਨਗੀ ਕੇਂਦਰ ਸਰਕਾਰ ਨੇ ਕੋਰੋਨਾ ਤੋਂ ਬਾਅਦ ਦੇ ਹਾਲਾਤ ਵਿਚ ਦਿੱਤੀ ਹੈ ਜਿਸ ਵਿਚ ਕੇਂਦਰ ਸਰਕਾਰ ਤੇ ਰਾਜ ਸਰਕਾਰਾਂ ਬਰਾਬਰ ਦਾ ਯੋਗਦਾਨ ਪਾ ਕੇ ਇਹ ਕਾਲਜ ਸਥਾਪਿਤ ਕਰਨਗੀਆਂ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੁੰ ਇਹ ਵੀ ਕਿਹਾ ਕਿ ਉਹ ਪੰਜਾਬ ਵਿਚ ਸਿਹਤ ਖੇਤਰ ਵਿਚ ਬੁਨਿਆਦੀ ਢਾਚੇ ਦੇ ਵਿਕਾਸ 'ਤੇ ਧਿਆਨ ਕੇਂਦਰਤ ਕਰਨ ਵੱਲ ਧਿਆਨ ਦੇਣ ਕਿਉਂਕਿ ਉਹਨਾਂ ਆਪ ਇਸ ਮਾਮਲੇ ਵਿਚ ਕੱਖ ਨਹੀਂ ਕੀਤਾ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਤਾਂ ਸਿਰਫ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਾਏ ਸੁਵਿਧਾ ਕੇਂਦਰਾਂ ਦੀ ਲੀਪਾ ਪੋਥੀ ਕਰ ਕੇ ਉਹਨਾਂ ਨੂੰ ਮੁਹੱਲਾ ਕਲੀਨਿਕਾਂ ਵਿਚ ਤਬਦੀਲ ਕੀਤਾਹੈ ਜਦੋਂ ਕਿ ਇਹ ਦਿੱਲੀ ਦਾ ਫੇਲ੍ਹ ਮਾਡਲ ਹੈ। ਉਹਨਾਂ ਕਿਹਾ ਕਿ ਇਹ ਕਲੀਨਿਕ ਵੀ ਸਹੀ ਤਰੀਕੇ ਨਹੀਂ ਚਲ ਰਹੇ ਕਿਉਂਕਿ ਦਿਹਾਤੀ ਖੇਤਰਾਂ ਵਿਚ ਇਹਨਾਂ ਕਲੀਨਿਕਾਂ ਵਿਚ ਨਾ ਤਾਂ ਡਾਕਟਰ ਉਪਲਬਧ ਹੈ ਬਲਕਿ ਇਹਨਾਂ ਵਿਚ ਹੋਰ ਸਟਾਫ ਦੀ ਬਹੁਤ ਘਾਟ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਆਪ ਬਾਬਾ ਫਰੀਦ ਹੈਲਥ ਯੂਨੀਵਰਸਿਟੀ ਫਰੀਦਕੋਟ, ਏਮਜ਼ ਬਠਿੰਡਾ, ਪਿਮਸ ਜਲੰਧਰ, ਐਡਵਾਂਸਡ ਕੈਂਸਰ ਇੰਸਟੀਚਿਊਟ ਬਠਿੰਡਾ, ਪੀ ਜੀ ਆਈ ਸੈਟੇਲਾਈਟ ਸੈਂਟਰ ਸੰਗਰੂਰ ਅਤੇ ਹੋਮੀ ਭਾਬਾ ਕੈਂਸਰ ਇੰਸਟੀਚਿਊਟ ਮੁਹਾਲੀ ਸਥਾਪਿਤ ਕੀਤੇ। ਉਹਨਾਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕੈਂਸਰ ਮਰੀਜ਼ਾਂ ਨੂੰ 1.5 ਲੱਖ ਰੁਪਏ ਦੀ ਸਹਾਇਤਾ ਦੇਣ ਸਮੇਤ ਵਿਲੱਖਣ ਸਿਹਤ ਸੰਭਾਲ ਸਹੂਲਤਾਂ ਦੀਆਂ ਸਕੀਮਾਂ ਵੀ ਸ਼ੁਰੂ ਕੀਤੀਆਂ ਸਨ। ਉਹਨਾਂ ਕਿਹਾ ਕਿ ਉਹਨਾਂ ਨੇ 1933 ਮੁਫਤ ਮੈਡੀਕਲ ਦਵਾਈਆਂ ਦੀਆਂ ਦੁਕਾਨਾਂ ਬਣਵਾਈਆਂ ਤੇ 750 ਮੁਫਤ ਡਾਇਗਨੋਸਟਿਕ ਸੈਂਟਰ ਬਣਾਏ ਤੇ 108 ਐਂਬੂਲੈਂਸ ਸੇਵਾ ਵੀ ਸ਼ੁਰੂ ਕਰਵਾਈ। The post ਪ੍ਰਕਾਸ਼ ਸਿੰਘ ਬਾਦਲ ਵੱਲੋਂ 'ਪੰਜ ਪੈਨਸ਼ਨਾਂ' ਲੈਣ ਦੇ ਦਾਅਵੇ ਦੇ ਜਨਤਕ ਤੌਰ 'ਤੇ ਸਬੂਤ ਪੇਸ਼ ਕਰੋ ਜਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ: ਸੁਖਬੀਰ ਬਾਦਲ appeared first on TheUnmute.com - Punjabi News. Tags:
|
ਗੁਜਰਾਤ ਦੇ 6.5 ਕਰੋੜ ਲੋਕ ਬਦਲਾਅ ਲਈ ਤਿਆਰ, 'ਆਪ' ਭਾਰੀ ਬਹੁਮਤ ਨਾਲ ਬਣਾਏਗੀ ਸਰਕਾਰ: ਮੁੱਖ ਮੰਤਰੀ ਮਾਨ Wednesday 30 November 2022 01:21 PM UTC+00 | Tags: aam-aadmi-party arvind-kejriwal bhagwant-mann chief-minister-bhagwant-mann cm-bhagwant-mann free-electricity gujarat-assembly-elections gujarat-assembly-elections-2022 gujarat-bjp gujarat-election-commision gujarat-elections india news the-unmute-breaking the-unmute-punjabi-news the-unmute-update ਚੰਡੀਗੜ੍ਹ (ਗੁਜਰਾਤ) 30 ਨਵੰਬਰ: ਦਿੱਲੀ ਅਤੇ ਪੰਜਾਬ ਵਿੱਚ ਮੌਜੂਦਾ ਮਾਡਲ ਦੀ ਉਦਾਹਰਨ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਇੱਥੋਂ ਦੇ ਲੋਕਾਂ ਨੂੰ ਮਾਰਚ 2023 ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਸੂਬੇ ਭਰ ਵਿੱਚ 24 ਘੰਟੇ ਬਿਜਲੀ ਸਪਲਾਈ ਰਹੇਗੀ। ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ 25 ਹਜ਼ਾਰ ਖਪਤਕਾਰਾਂ ਦੇ ਬਿਜਲੀ ਦੇ 'ਜ਼ੀਰੋ ਬਿੱਲ' ਪੇਸ਼ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ 'ਆਪ' ਝੂਠੇ ਵਾਅਦੇ ਨਹੀਂ ਕਰਦੀ ਸਗੋਂ ਉਹ ਜੋ ਕਹਿੰਦੇ ਹਨ ਉਹ ਕਰਦੇ ਹਨ। ਉਨ੍ਹਾਂ ਕਿਹਾ ਕਿ 'ਆਪ' ਦੇ ਉਲਟ ਭਾਜਪਾ 15 ਲੱਖ ਵਰਗੇ ਚੁਣਾਵੀ ਜੁਮਲਿਆਂ ਨਾਲ ਵੋਟਰਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਦੀ ਹੈ। 'ਆਪ' ਦੀ ਸਰਕਾਰ ਬਣਨ 'ਤੇ ਮਾਰਚ 2023 ਤੋਂ ਗੁਜਰਾਤ ਦੇ ਲੋਕਾਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ: ਭਗਵੰਤ ਮਾਨਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੰਬਰ ਵਿੱਚ 75 ਲੱਖ ਪਰਿਵਾਰਾਂ ਵਿੱਚੋਂ 61 ਲੱਖ ਨੂੰ 'ਜ਼ੀਰੋ ਬਿੱਲ' ਆਇਆ ਹੈ ਅਤੇ 71 ਲੱਖ ਤੋਂ ਵੱਧ ਲੋਕ ਸਰਦੀਆਂ ਅਤੇ ਬਿਜਲੀ ਦੀ ਘੱਟ ਖਪਤ ਕਾਰਨ ਜਨਵਰੀ ਵਿੱਚ ਮੁਫਤ ਬਿਜਲੀ ਦਾ ਲਾਭ ਉਠਾਉਣਗੇ। ਇਸੇ ਤਰ੍ਹਾਂ ਦਿੱਲੀ ਦੇ ਲੋਕਾਂ ਨੂੰ ਮੁਫਤ ਬਿਜਲੀ ਮਿਲਦੀ ਹੈ ਅਤੇ ਗੁਜਰਾਤ ਦੇ ਲੋਕਾਂ ਨੂੰ ਵੀ 'ਆਪ' ਦੀ ਸਰਕਾਰ ਬਣਨ 'ਤੇ ਇਹ ਲਾਭ ਮਾਰਚ, 2023 ਤੋਂ ਮਿਲਣਾ ਸ਼ੁਰੂ ਹੋ ਜਾਵੇਗਾ। 'ਰੇਵੜੀ ਕਲਚਰ' ਦੀਆਂ ਟਿੱਪਣੀਆਂ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਨਿਸ਼ਾਨਾ ਬਣਾਉਂਦੇ ਹੋਏ, ਮੁੱਖ ਮੰਤਰੀ ਮਾਨ ਨੇ ਕਿਹਾ ਕਿ ਟੈਕਸਦਾਤਾਵਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਦੇਣਾ 'ਮੁਫ਼ਤ ਰੇਵੜੀ' ਨਹੀਂ ਹੈ। ਉਨ੍ਹਾਂ ਕਿਹਾ ਕਿ 'ਆਪ' ਲੋਕ-ਪੱਖੀ ਪਾਰਟੀ ਹੈ ਅਤੇ ਆਮ ਜਨਤਾ ਦੀ ਭਲਾਈ ਲਈ ਕੰਮ ਕਰਦੀ ਹੈ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਿਰਫ਼ 'ਆਪਣੇ ਪੂੰਜੀਵਾਦੀ ਦੋਸਤਾਂ ਦਾ ਕਰਜ਼ਾ ਮੁਆਫ਼' ਕਰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ 'ਆਪ' ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾ ਕੇ ਪੰਜਾਬ ਅਤੇ ਦਿੱਲੀ ਵਿੱਚ ਮੁਫਤ ਬਿਜਲੀ ਦੇਣ ਅਤੇ ਮੁਹੱਲਾ ਕਲੀਨਿਕਾਂ ਦੀ ਉਸਾਰੀ ਲਈ ਫੰਡਾਂ ਦਾ ਪ੍ਰਬੰਧ ਕੀਤਾ ਹੈ, ਉਸੇ ਤਰ੍ਹਾਂ ਉਹ ਗੁਜਰਾਤ ਦੇ ਲੋਕਾਂ ਨੂੰ ਚੰਗੀਆਂ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਗੇ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕਾਂ ਨੂੰ ਮਿਲਦੀਆਂ ਮਲਟੀ ਪੈਨਸ਼ਨਾਂ ਬੰਦ ਕੀਤੀਆਂ ਅਤੇ ਹੁਣ ਟੈਕਸਦਾਤਾਵਾਂ ਦਾ ਇਹ ਪੈਸਾ ਲੋਕ ਭਲਾਈ ਲਈ ਵਰਤਿਆ ਜਾ ਰਿਹਾ ਹੈ। ਗੁਜਰਾਤ ਦੇ 6.5 ਕਰੋੜ ਲੋਕ ਬਦਲਾਅ ਲਈ ਤਿਆਰਆਗਾਮੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਾ ਭਰੋਸਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੁਜਰਾਤ ਦੇ 6.5 ਕਰੋੜ ਲੋਕ ਬਦਲਾਅ ਲਈ ਤਿਆਰ ਹਨ ਅਤੇ 'ਆਪ' ਗੁਜਰਾਤ ਵਿੱਚ 27 ਸਾਲਾਂ ਦੇ ਕੁਸ਼ਾਸਨ ਨੂੰ ਖਤਮ ਕਰਕੇ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 27 ਸਾਲਾਂ ਤੋਂ ਭਾਜਪਾ ਦੇ ਰਾਜ ਕਾਰਨ ਗੁਜਰਾਤ ਦੇ ਲੋਕ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਸਮੇਤ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ। ਸੂਬੇ ਵਿੱਚ ਨੌਜਵਾਨ ਬੇਰੁਜ਼ਗਾਰ ਹਨ ਅਤੇ ਮਹਿੰਗਾਈ ਲਗਾਤਾਰ ਵੱਧ ਰਹੀ ਹੈ ਪਰ ਭਾਜਪਾ ਨੇ ਹਾਲਾਤ ਸੁਧਾਰਨ ਲਈ ਕੁਝ ਨਹੀਂ ਕੀਤਾ ਅਤੇ ਉਨ੍ਹਾਂ ਦੇ ਆਗੂ ਸਿਰਫ਼ ਆਪਣੀਆਂ ਤਿਜੋਰੀਆਂ ਭਰਨ 'ਚ ਰਹੇ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਨੀਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ 2004 ਵਿੱਚ ਬੰਦ ਕੀਤੀ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਅਤੇ ਨਾਲ ਹੀ ਛੇ ਫੀਸਦੀ ਮਹਿੰਗਾਈ ਭੱਤਾ (ਡੀ.ਏ.) ਵੀ ਦਿੱਤਾ ਹੈ ਤਾਂ ਜੋ ਕਰਮਚਾਰੀ ਵਰਗ ਨੂੰ ਲਗਾਤਾਰ ਵੱਧ ਰਹੀ ਮਹਿੰਗਾਈ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਨੇ 20,000 ਤੋਂ ਵੱਧ ਸਰਕਾਰੀ ਨੌਕਰੀਆਂ ਸਿਰਫ਼ 'ਤੇ ਸਿਰਫ਼ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਅਤੇ ਸੂਬੇ ਦੇ 36,000 ਕੱਚੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਸਰਕਾਰ ਨੇ ਪੰਜਾਬ ਵਿੱਚ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਦਰਵਾਜ਼ੇ 'ਤੇ ਚੰਗਾ ਅਤੇ ਮੁਫਤ ਇਲਾਜ ਦੇਣ ਲਈ 100 ਆਮ ਆਦਮੀ ਕਲੀਨਿਕਾਂ ਦਾ ਨਿਰਮਾਣ ਕੀਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਵਧਾ ਕੇ 500 ਕੀਤੀ ਜਾਵੇਗੀ। ਪ੍ਰੈਸ ਕਾਨਫਰੰਸ ਉਪਰੰਤ ਚਨਾਸਮਾ, ਪਾਤਣ ਅਤੇ ਡੀਸਾ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਭਾਰੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ 'ਆਪ' ਨੇ ਭ੍ਰਿਸ਼ਟਾਚਾਰ ਵਿਰੁੱਧ 'ਜ਼ੀਰੋ ਟਾਲਰੈਂਸ' ਦੀ ਨੀਤੀ ਅਪਣਾਈ ਹੈ ਅਤੇ ਸੱਤਾ 'ਚ ਆਉਣ ਤੋਂ ਬਾਅਦ ਗੁਜਰਾਤ ਦੇ ਲੋਕਾਂ ਦਾ ਪੈਸਾ ਲੁੱਟਣ ਵਾਲੇ ਸਾਰੇ ਭ੍ਰਿਸ਼ਟ ਆਗੂਆਂ ਨੂੰ ਹਿਸਾਬ ਦੇਣਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਗੁਜਰਾਤ ਵਿੱਚ ਇਹ ਰਾਜਨੀਤਿਕ ਬਦਲਾਅ ਦਾ ਸਮਾਂ ਹੈ ਅਤੇ ਵੋਟਰ ਆਪਣੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਵੋਟ 'ਆਪ' ਨੂੰ ਪਾਉਣ। ਮਾਨ ਨੇ 'ਆਪ' ਦੀ ਸਰਕਾਰ ਬਣਨ 'ਤੇ ਸੂਬੇ ਵਿੱਚ ਰੁਜ਼ਗਾਰ, ਬਿਹਤਰ ਸਿਹਤ ਸਹੂਲਤਾਂ, ਸਕੂਲ ਸੁਧਾਰਨ ਅਤੇ ਚੰਗਾ ਬੁਨਿਆਦੀ ਢਾਂਚਾ ਦੇਣ ਦਾ ਭਰੋਸਾ ਦਿੱਤਾ। ਵੋਟਰਾਂ ਨੂੰ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰੁੱਖ ਵੀ ਮੌਸਮ ਅਨੁਸਾਰ ਆਪਣੇ ਪੁਰਾਣੇ ਪੱਤੇ ਝਾੜਦੇ ਹਨ ਅਤੇ ਇਸ ਵਾਰ ਗੁਜਰਾਤ ਦੇ ਲੋਕ ਵੀ ਬਦਲਾਅ ਲਈ ਵੋਟ ਕਰਨ। The post ਗੁਜਰਾਤ ਦੇ 6.5 ਕਰੋੜ ਲੋਕ ਬਦਲਾਅ ਲਈ ਤਿਆਰ, 'ਆਪ' ਭਾਰੀ ਬਹੁਮਤ ਨਾਲ ਬਣਾਏਗੀ ਸਰਕਾਰ: ਮੁੱਖ ਮੰਤਰੀ ਮਾਨ appeared first on TheUnmute.com - Punjabi News. Tags:
|
ਅਫਗਾਨਿਸਤਾਨ 'ਚ ਨਮਾਜ਼ ਦੌਰਾਨ ਮਦਰੱਸੇ 'ਚ ਧਮਾਕਾ, 16 ਜਣਿਆਂ ਦੀ ਮੌਤ 27 ਜ਼ਖਮੀ Wednesday 30 November 2022 01:36 PM UTC+00 | Tags: abak abak-city afghanistan afghanistan-latest-mews afghanistan-news blast-in-afganistan bomb-blast bomb-blast-news breaking-news jahdia-madrassa news northern-afghanistan taliban the-unmute-breaking-news the-unmute-latest-news ਚੰਡੀਗੜ੍ਹ 30 ਨਵੰਬਰ 2022: ਅਫਗਾਨਿਸਤਾਨ (Afghanistan) ਦੇ ਸਮਾਂਗਨ ਸੂਬੇ ਦੇ ਐਬਕ ਸ਼ਹਿਰ ਦੇ ਜਾਹਦੀਆ ਮਦਰੱਸੇ ‘ਚ ਬੁੱਧਵਾਰ ਦੁਪਹਿਰ ਨੂੰ ਬੰਬ ਧਮਾਕਾ ਹੋਇਆ। ਇਸ ਧਮਾਕੇ ‘ਚ ਘੱਟੋ-ਘੱਟ 16 ਜਣਿਆਂ ਦੀ ਮੌਤ ਹੋ ਗਈ, ਜਦਕਿ 27 ਜ਼ਖਮੀ ਹੋ ਗਏ। ਇੱਕ ਪ੍ਰਮੁੱਖ ਅਫਗਾਨ ਮੀਡੀਆ ਸਮੂਹ ਨੇ ਸੂਬਾਈ ਹਸਪਤਾਲ ਦੇ ਇੱਕ ਡਾਕਟਰ ਦੇ ਹਵਾਲੇ ਨਾਲ ਦੱਸਿਆ ਕਿ ਇਹ ਧਮਾਕਾ ਦੁਪਹਿਰ ਦੀ ਨਮਾਜ਼ ਤੋਂ ਬਾਅਦ ਹੋਇਆ। ਤਾਲਿਬਾਨ ਸਰਕਾਰ ਦੇ ਇੱਕ ਅਧਿਕਾਰੀ ਦਾ ਕਹਿਣਾ ਹੈ ਕਿ ਉੱਤਰੀ ਅਫਗਾਨਿਸਤਾਨ ਵਿੱਚ ਇੱਕ ਮਦਰੱਸੇ ਵਿੱਚ ਹੋਏ ਬੰਬ ਧਮਾਕੇ ਵਿੱਚ ਘੱਟੋ-ਘੱਟ 10 ਵਿਦਿਆਰਥੀ ਮਾਰੇ ਗਏ ਹਨ। ਅਜੇ ਤੱਕ ਕਿਸੇ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਧਮਾਕੇ ਬਾਰੇ ਸੁਰੱਖਿਆ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਧਮਾਕੇ ਤੋਂ ਬਾਅਦ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਜਿਕਰਯੋਗ ਹੈ ਕਿ 15 ਅਗਸਤ 2021 ਤੋਂ ਅਫਗਾਨਿਸਤਾਨ (Afghanistan) ਫਿਰ ਤੋਂ ਤਾਲਿਬਾਨ ਦੇ ਕੰਟਰੋਲ ਵਿੱਚ ਹੈ। ਤਾਲਿਬਾਨ ਲਗਾਤਾਰ ਦੇਸ਼ ਵਿੱਚ ਸ਼ਾਂਤੀ ਦਾ ਦਾਅਵਾ ਕਰ ਰਿਹਾ ਹੈ ਪਰ ਹਮਲਿਆਂ ਦੀ ਗਿਣਤੀ ਵਿੱਚ ਕੋਈ ਕਮੀ ਨਹੀਂ ਆਈ ਹੈ। ਹਾਲ ਹੀ ਵਿੱਚ ਅਫਗਾਨਿਸਤਾਨ ਵਿੱਚ ਇੱਕ ਮੋਰਟਾਰ ਗੋਲੇ ਦਾ ਧਮਾਕਾ ਹੋਇਆ ਸੀ। ਇਸ ਹਾਦਸੇ ‘ਚ ਦੋ ਬੱਚਿਆਂ ਦੀ ਮੌਤ ਹੋ ਗਈ | The post ਅਫਗਾਨਿਸਤਾਨ ‘ਚ ਨਮਾਜ਼ ਦੌਰਾਨ ਮਦਰੱਸੇ ‘ਚ ਧਮਾਕਾ, 16 ਜਣਿਆਂ ਦੀ ਮੌਤ 27 ਜ਼ਖਮੀ appeared first on TheUnmute.com - Punjabi News. Tags:
|
ਪੰਜਾਬੀਆਂ ਬਾਰੇ ਦਿੱਤੇ ਵਿਵਾਦਿਤ ਬਿਆਨ 'ਤੇ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮੰਗੀ ਮੁਆਫ਼ੀ Wednesday 30 November 2022 01:49 PM UTC+00 | Tags: aam-aadmi-party bioremediation-plant breaking-news cm-bhagwant-mann dr-inderbir-singh-nijjar news punjab-local-government tajpur-road-dump the-unmute-breaking-news ਚੰਡੀਗੜ੍ਹ 30 ਨਵੰਬਰ 2022: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਪੰਜਾਬੀਆਂ ਬਾਰੇ ਦਿੱਤੇ ਵਿਵਾਦਿਤ ਬਿਆਨ ‘ਤੇ ਮੁਆਫ਼ੀ ਮੰਗੀ ਹੈ | ਉਨ੍ਹਾਂ ਕਿਹਾ ਕਿ ਮੇਰੇ ਵਲੋਂ ਦਿੱਤੇ ਬਿਆਨ ਕਾਰਨ ਪੰਜਾਬੀਆਂ ਨੂੰ ਦੁੱਖ ਪਹੁੰਚਿਆ ਹੈ, ਮੈਂ ਸਮੂਹ ਪੰਜਾਬੀ ਜਗਤ ਤੋਂ ਮੁਆਫ਼ੀ ਮੰਗਦਾ ਹਾਂ | ਉਨ੍ਹਾਂ ਕਿਹਾ ਮੈਂ ਖ਼ੁਦ ਪੰਜਾਬੀ ਹਾਂ, ਪੰਜਾਬੀਆਂ ਬੜੇ ਦਲੇਰ ਹੁੰਦੇ ਹਨ, ਅਸੀਂ ਜਾਣਦੇ ਹਾਂ ਕਿਸ ਤਰਾਂ ਪੰਜਾਬੀ ਦੇਸ਼ ਦੀ ਆਜ਼ਾਦੀ ਲਈ ਲੜੇ ਹਨ | ਪੰਜਾਬੀਆਂ ਨੇ ਦੇਸ਼ ਹੀ ਤਰੱਕੀ ਵਿੱਚ ਹਰ ਪੱਖੋਂ ਯੋਗਦਾਨ ਪਾਇਆ ਹੈ | ਤੁਹਾਨੂੰ ਦੱਸ ਦੇਈਏ ਕਿ ਇੰਦਰਬੀਰ ਸਿੰਘ ਨਿੱਝਰ (Inderbir Singh Nijjar) ਦਾ ਇੱਕ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ | ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਪੰਜਾਬੀ ਕੌਮ ਬੇਵਕੂਫ ਕੌਮ ਹੈ| ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨ ਹੁਣ ਆਰਾਮਪਸੰਦ ਹੋ ਗਏ ਹਨ, ਕਿਸਾਨ ਹੁਣ ਨਹਿਰ ਦੇ ਪਾਣੀ ਦੀ ਮੰਗ ਨਹੀਂ ਕਰਦੇ | ਜਿਸ ਕਰਕੇ ਨਹਿਰ ਡਿਪਾਰਟਮੈਂਟ ਵਾਲੇ ਨਹਿਰ ਦਾ ਪਾਣੀ ਨਹੀਂ ਭੇਜਦੇ , ਉਨ੍ਹਾਂ ਕਿਹਾ ਮੁਫ਼ਤ ਬਿਜਲੀ ਨੇ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਨੂੰ ਅਰਾਮਪ੍ਰਸਤ ਬਣਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਹੁਣ ਤਾਂ ਕਿਸਾਨ ਇਹ ਚਾਹੁੰਦੇ ਹਨ ਕਿ ਇੱਕ ਸਵਿੱਚ ਛੱਡੋ ਤੇ ਮੋਟਰ ਰਾਹੀਂ ਪਾਣੀ ਉਨ੍ਹਾਂ ਦੇ ਕੋਲ ਆ ਜਾਵੇ | The post ਪੰਜਾਬੀਆਂ ਬਾਰੇ ਦਿੱਤੇ ਵਿਵਾਦਿਤ ਬਿਆਨ ‘ਤੇ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮੰਗੀ ਮੁਆਫ਼ੀ appeared first on TheUnmute.com - Punjabi News. Tags:
|
ਸੱਤ ਨਹਿਰੀ ਅਰਾਮ ਘਰਾਂ ਦਾ ਨਵੀਨੀਕਰਨ ਕਰਕੇ ਮੁੜ ਸ਼ੁਰੂ ਕੀਤੇ ਜਾਣਗੇ: ਵਿਜੈ ਕੁਮਾਰ ਜੰਜੂਆ Wednesday 30 November 2022 01:54 PM UTC+00 | Tags: aam-aadmi-party bhagwant-mann cm-bhagwant-mann ludhiana news pidb punjab punjab-government punjab-state-infrastructure the-unmute-breaking-news the-unmute-news the-unmute-punjab vijay-kumar-janjua ਚੰਡੀਗੜ੍ਹ 30 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸਰਕਾਰੀ ਸਰਕਟ ਹਾਊਸ/ਅਰਾਮ ਘਰਾਂ ਅੰਦਰ ਹੀ ਠਹਿਰਨ ਨੂੰ ਤਰਜੀਹ ਦੇਣ ਅਤੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਵਰਤੋਂ ਵਿੱਚ ਲਿਆਉਣ ਦੇ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਬੰਦ ਪਏ ਸੱਤ ਨਹਿਰੀ ਅਰਾਮ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਹਾਂ ਦਾ ਨਵੀਨੀਕਰਨ ਕਰਕੇ ਮੁੜ ਚਾਲੂ ਕੀਤਾ ਜਾਵੇਗਾ। ਇਹ ਫੈਸਲਾ ਅੱਜ ਇਥੇ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਨਹਿਰੀ ਅਰਾਮ ਘਰਾਂ ਨੂੰ ਮੁੜ ਕਾਰਜਸ਼ੀਲ ਕਰਨ ਲਈ ਜਲ ਸ੍ਰੋਤ ਵਿਭਾਗ ਤੇ ਪੰਜਾਬ ਰਾਜ ਬੁਨਿਆਦੀ ਢਾਂਚਾ (ਪੀ.ਆਈ.ਡੀ.ਬੀ.) ਦੇ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਕੀਤਾ ਗਿਆ।ਮੀਟਿੰਗ ਉਪਰੰਤ ਵੇਰਵੇ ਦਿੰਦਿਆਂ ਮੁੱਖ ਸਕੱਤਰ ਜੰਜੂਆ ਨੇ ਦੱਸਿਆ ਕਿ ਸੂਬੇ ਵਿੱਚ ਨਹਿਰਾਂ ਦੇ ਕੰਢੇ ਬਣੇ ਕਈ ਨਹਿਰੀ ਅਰਾਮ ਘਰ ਪਿਛਲੇ ਲੰਬੇ ਅਰਸੇ ਤੋਂ ਬੰਦ ਪਏ ਹਨ ਅਤੇ ਉਨ੍ਹਾਂ ਦੀ ਹਾਲਤ ਵੀ ਕਾਫੀ ਖਸਤਾ ਹੋ ਗਈ ਹੈ। ਸੂਬਾ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ ਸੱਤ ਅਰਾਮ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਹਾਂ ਨੂੰ ਪੀ.ਪੀ.ਪੀ. ਮੋਡ ਉਤੇ ਨਵੀਨੀਕਰਨ ਕਰਕੇ ਚਲਾਇਆ ਜਾ ਸਕਦਾ ਹੈ। ਇਹ ਅਰਾਮ ਘਰ ਢੋਲਬਾਹਾ (ਹੁਸ਼ਿਆਰਪੁਰ), ਖੰਨਾ, ਬਨੂੜ, ਕੱਥੂ ਨੰਗਰ (ਅੰਮ੍ਰਿਤਸਰ), ਸਿੱਧਵਾਂ ਬੇਟ (ਲੁਧਿਆਣਾ) ਤੇ ਚਮਕੌਰ ਸਾਹਿਬ ਸਥਿਤ ਹਨ। ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦੇ ਨਵੀਨੀਕਰਨ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਇਨ੍ਹਾਂ ਅਰਾਮ ਘਰਾਂ ਦੀ ਵਿਰਾਸਤੀ ਦਿੱਖ ਨਾਲ ਕੋਈ ਖਿਲਵਾੜ ਨਾ ਕੀਤਾ ਜਾਵੇ ਅਤੇ ਪੁਰਾਤਨ ਰਵਾਇਤੀ ਦਿੱਖ ਨੂੰ ਕਾਇਮ ਰੱਖਦਿਆਂ ਮੌਜੂਦਾ ਲੋੜਾਂ ਅਨੁਸਾਰ ਅੰਦਰੋਂ ਤਿਆਰ ਕੀਤਾ ਜਾਵੇ। ਉਨ੍ਹਾਂ ਜਲ ਸ੍ਰੋਤ ਵਿਭਾਗ ਨੂੰ ਹੋਰਨਾਂ ਅਜਿਹੇ ਅਰਾਮ ਘਰਾਂ ਦੀ ਸ਼ਨਾਖਤ ਕਰਨ ਬਾਰੇ ਕਿਹਾ ਜਿਹੜੇ ਇਸ ਵੇਲੇ ਖਸਤਾ ਹਾਲ ਕਾਰਨ ਬੰਦ ਪਏ ਹਨ ਅਤੇ ਇਨ੍ਹਾਂ ਨੂੰ ਦੂਜੇ ਪੜਾਅ ਵਿੱਚ ਤਿਆਰ ਕੀਤਾ ਜਾਵੇ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜਲ ਸ੍ਰੋਤ ਕ੍ਰਿਸ਼ਨ ਕੁਮਾਰ, ਪੀ.ਆਈ.ਡੀ.ਬੀ. ਦੇ ਐਮ.ਡੀ. ਮੁਹੰਮਦ ਤਈਅਬ ਤੇ ਐਡੀਸ਼ਨਲ ਐਮ.ਡੀ. ਯਸ਼ਨਜੀਤ ਸਿੰਘ ਵੀ ਹਾਜ਼ਰ ਸਨ।
The post ਸੱਤ ਨਹਿਰੀ ਅਰਾਮ ਘਰਾਂ ਦਾ ਨਵੀਨੀਕਰਨ ਕਰਕੇ ਮੁੜ ਸ਼ੁਰੂ ਕੀਤੇ ਜਾਣਗੇ: ਵਿਜੈ ਕੁਮਾਰ ਜੰਜੂਆ appeared first on TheUnmute.com - Punjabi News. Tags:
|
ਰੇਲ ਹਾਦਸੇ 'ਚ 3 ਬੱਚਿਆਂ ਦੀ ਮੌਤ ਦਾ ਮਾਮਲਾ: ਮਨੀਸ਼ ਤਿਵਾਰੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖਿਆ ਪੱਤਰ Wednesday 30 November 2022 02:02 PM UTC+00 | Tags: 3-children-in-a-train-accident breaking-news former-union-minister-manish-tiwari indian-railway lohand-bridge manish-tiwari mp-manish-tiwari newqs news railway-minister-ashwini-vaishnav sri-anandpur-sahib sri-kiratpur-sahib the-unmute-breaking-news the-unmute-news ਰੋਪੜ 30 ਨਵੰਬਰ 2022: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ (Manish Tiwari) ਨੇ ਸ੍ਰੀ ਕੀਰਤਪੁਰ ਸਾਹਿਬ ਨੇੜੇ ਲੋਹੰਡ ਪੁਲ ‘ਤੇ ਵਾਪਰੇ ਦਰਦਨਾਕ ਰੇਲ ਹਾਦਸੇ ‘ਚ 3 ਬੱਚਿਆਂ ਦੀ ਹੋਈ ਦਰਦਨਾਕ ਮੌਤ ਦੇ ਮਾਮਲੇ ‘ਚ ਗੈਰ-ਇਰਾਦਰਨ ਹੱਤਿਆ ਦਾ ਕੇਸ ਦਰਜ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਇਕ ਪੱਤਰ ਲਿਖਿਆ ਹੈ। ਰੇਲ ਮੰਤਰੀ ਨੂੰ ਲਿਖੇ ਪੱਤਰ ਵਿੱਚ ਸੰਸਦ ਮੈਂਬਰ ਨੇ ਕਿਹਾ ਹੈ ਕਿ ਉਹ ਦਰਦਨਾਕ ਹਾਦਸੇ ਵੱਲ ਤੁਹਾਡਾ ਧਿਆਨ ਦਿਵਾਉਣਾ ਚਾਹੁੰਦੇ ਹਨ, ਜਿਸ ਵਿੱਚ 3 ਮਾਸੂਮ ਬੱਚੇ, 7 ਸਾਲਾ ਮਹਿੰਦਰ, 8 ਸਾਲ ਦਾ ਵਿੱਕੀ ਅਤੇ 11 ਸਾਲ ਦਾ ਰੋਹਿਤ ਸ੍ਰੀ ਕੀਰਤਪੁਰ ਸਾਹਿਬ ਵਿਖੇ ਇੱਕ ਯਾਤਰੀ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਮਾਰੇ ਗਏ ਸਨ। ਜਦੋਂ ਕਿ ਇੱਕ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ ਸੀ। ਇਹ ਹਾਦਸਾ 27 ਨਵੰਬਰ ਨੂੰ ਸਵੇਰੇ ਕਰੀਬ 11.30 ਵਜੇ ਵਾਪਰਿਆ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਹ ਬੱਚਿਆਂ ਦੀ ਮੌਤ ਤੋਂ ਬਾਅਦ ਸੋਗ ਵਿਚ ਡੁਬੇ ਪਰਿਵਾਰਾਂ ਨੂੰ ਮਿਲੇ ਹਨ। ਇਸ ਦਰਦਨਾਕ ਹਾਦਸੇ ਨੇ ਪਰਿਵਾਰਾਂ ਅਤੇ ਸ੍ਰੀ ਕੀਰਤਪੁਰ ਸਾਹਿਬ ਦੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬੱਚਿਆਂ ਦੇ ਪਰਿਵਾਰ ਬਹੁਤ ਗਰੀਬ ਹਨ ਅਤੇ ਝੁੱਗੀਆਂ ਵਿੱਚ ਰਹਿੰਦੇ ਹਨ। ਜਿਨ੍ਹਾਂ ‘ਚ ਰੇਲਵੇ ਲਾਈਨ ‘ਤੇ ਸੁਰੱਖਿਆ ਪ੍ਰਬੰਧਾਂ ਦੀ ਘਾਟ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਤੋਂ ਬਾਅਦ ਇੱਕ ਸਵਾਲ ਇਹ ਵੀ ਉੱਠਦਾ ਹੈ ਕਿ ਰੇਲ ਡਰਾਈਵਰ ਦਿਨ ਦਿਹਾੜੇ ਸਵੇਰੇ 11.30 ਵਜੇ ਰੇਲਵੇ ਲਾਈਨ ‘ਤੇ ਬੱਚਿਆਂ ਨੂੰ ਕਿਉਂ ਨਹੀਂ ਦੇਖ ਸਕਿਆ। ਰੇਲਵੇ ਸਟੇਸ਼ਨ ਸਿਰਫ਼ 800 ਮੀਟਰ ਦੀ ਦੂਰੀ ‘ਤੇ ਹੋਣ ਦੇ ਬਾਵਜੂਦ ਵੀ ਰੇਲਗੱਡੀ ਦੀ ਰਫ਼ਤਾਰ ਘੱਟ ਨਹੀਂ ਹੋਈ। ਇਹ ਲਾਪਰਵਾਹੀ ਦਾ ਸਪੱਸ਼ਟ ਮਾਮਲਾ ਹੈ, ਜਿਸ ਕਾਰਨ 3 ਮਾਸੂਮ ਬੱਚਿਆਂ ਦੀ ਜਾਨ ਚਲੀ ਗਈ। ਜਿਸ ‘ਤੇ ਸਾਂਸਦ ਤਿਵਾੜੀ ਨੇ ਰੇਲ ਮੰਤਰੀ ਤੋਂ ਮੰਗ ਕੀਤੀ ਹੈ ਕਿ ਇਸ ਘਟਨਾ ‘ਚ ਗੈਰ-ਇਰਦਾਤਨ ਹੱਤਿਆ ਦਾ ਕੇਸ ਦਰਜ ਕੀਤਾ ਜਾਵੇ ਅਤੇ ਇਸ ਦਰਦਨਾਕ ਹਾਦਸੇ ‘ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ। The post ਰੇਲ ਹਾਦਸੇ ‘ਚ 3 ਬੱਚਿਆਂ ਦੀ ਮੌਤ ਦਾ ਮਾਮਲਾ: ਮਨੀਸ਼ ਤਿਵਾਰੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖਿਆ ਪੱਤਰ appeared first on TheUnmute.com - Punjabi News. Tags:
|
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 30 ਖਿਡਾਰੀਆਂ ਨੂੰ ਕੀਤਾ ਸਨਮਾਨਿਤ, 25 ਖਿਡਾਰੀਆਂ ਨੂੰ ਦਿੱਤੇ ਅਰਜੁਨ ਪੁਰਸਕਾਰ Wednesday 30 November 2022 02:26 PM UTC+00 | Tags: arjuna-award bharat-ratan breaking-news india india-news news president-draupadi-murmu sports-awards ਚੰਡੀਗੜ੍ਹ 30 ਨਵੰਬਰ 2022: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਖੇਡ ਜਗਤ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 30 ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਸ ਵਾਰ ਐਵਾਰਡ ਜਿੱਤਣ ਵਾਲਿਆਂ ‘ਚ ਕ੍ਰਿਕਟ ਜਗਤ ਦਾ ਕੋਈ ਖਿਡਾਰੀ ਨਹੀਂ ਹੈ। ਲਕਸ਼ਯ ਸੇਨ, ਨਿਖਤ ਜ਼ਰੀਨ ਅਤੇ ਐਚਐਸ ਪ੍ਰਣਯ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਖਿਡਾਰੀਆਂ ਅਤੇ ਕੋਚਾਂ ਨੂੰ ਰਾਸ਼ਟਰੀ ਖੇਡ ਪੁਰਸਕਾਰ ਪ੍ਰਦਾਨ ਕੀਤੇ ਹਨ । ਅਰਜੁਨ ਐਵਾਰਡ ਲਈ 25 ਖਿਡਾਰੀਆਂ ਦੀ ਚੋਣ ਕੀਤੀ ਗਈ। ਸੱਤ ਕੋਚਾਂ ਨੂੰ ਦਰੋਣਾਚਾਰੀਆ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਅਤੇ ਚਾਰ ਖਿਡਾਰੀਆਂ ਨੂੰ ਧਿਆਨ ਚੰਦ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਟੇਬਲ ਟੈਨਿਸ ਖਿਡਾਰੀ ਸ਼ਰਤ ਕਮਲ ਅੰਚਤਾ ਨੂੰ ਖੇਡ ਰਤਨ ਪੁਰਸਕਾਰ ਲਈ ਚੁਣਿਆ ਗਿਆ ਹੈ । ਰਾਸ਼ਟਰਪਤੀ ਭਵਨ ‘ਚ ਆਯੋਜਿਤ ਇਕ ਪ੍ਰੋਗਰਾਮ ‘ਚ ਖਿਡਾਰੀਆਂ ਅਤੇ ਕੋਚਾਂ ਨੂੰ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਨੇ ਸਟਾਰ ਸ਼ਟਲਰ ਲਕਸ਼ਯ ਸੇਨ ਅਤੇ ਐਚਐਸ ਪ੍ਰਣਯ ਨੂੰ ਅਰਜੁਨ ਪੁਰਸਕਾਰ ਪ੍ਰਦਾਨ ਕੀਤੇ। ਇਹ ਦੋਵੇਂ ਭਾਰਤੀ ਟੀਮ ਦਾ ਹਿੱਸਾ ਸਨ ਜਿਸ ਨੇ ਇਸ ਸਾਲ ਥਾਮਸ ਕੱਪ ਜਿੱਤ ਕੇ ਇਤਿਹਾਸ ਰਚਿਆ ਸੀ। ਇਸ ਦੇ ਨਾਲ ਹੀ ਲਕਸ਼ੇ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਪੁਰਸ਼ ਸਿੰਗਲਜ਼ ਵਿੱਚ ਸੋਨ ਤਮਗਾ ਜਿੱਤਿਆ। ਅਰਜੁਨ ਪੁਰਸਕਾਰ ਲਈ ਸਨਮਾਨਿਤ ਕੀਤੇ ਗਏ ਜ਼ਿਆਦਾਤਰ ਖਿਡਾਰੀਆਂ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਲਈ ਤਮਗਾ ਜਿੱਤਿਆ ਸੀ | ਲਕਸ਼ਿਆ ਤੋਂ ਇਲਾਵਾ ਮਹਿਲਾ ਮੁੱਕੇਬਾਜ਼ ਨਿਖਤ ਜ਼ਰੀਨ ਅਤੇ ਪਹਿਲਵਾਨ ਅੰਸ਼ੂ ਮਲਿਕ ਵੀ ਮੌਜੂਦ ਹਨ। ਭਾਰਤ ਦੇ ਗ੍ਰੈਂਡਮਾਸਟਰ ਆਰ ਪ੍ਰਾਗਨਾਨੰਦਾ ਨੂੰ ਵੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਸਾਲ ਕਿਸੇ ਵੀ ਕ੍ਰਿਕਟਰ ਨੂੰ ਅਰਜੁਨ ਐਵਾਰਡ ਲਈ ਨਹੀਂ ਚੁਣਿਆ ਗਿਆ ਹੈ। ਉਸ ਨੇ ਏਸ਼ਿਆਈ ਖੇਡਾਂ ਅਤੇ ਏਸ਼ਿਆਈ ਚੈਂਪੀਅਨਸ਼ਿਪ ਵਿੱਚ ਦੋ-ਦੋ ਕਾਂਸੀ ਦੇ ਤਗ਼ਮੇ ਜਿੱਤੇ ਹਨ। ਸ਼ਰਤ ਕਮਲ ਖੇਲ ਰਤਨ ਹਾਸਲ ਕਰਨ ਵਾਲੇ ਦੂਜੇ ਟੇਬਲ ਟੈਨਿਸ ਖਿਡਾਰੀ ਹਨ। ਉਨ੍ਹਾਂ ਤੋਂ ਪਹਿਲਾਂ ਮਨਿਕਾ ਬੱਤਰਾ ਨੂੰ ਇਹ ਐਵਾਰਡ ਦਿੱਤਾ ਜਾ ਚੁੱਕਾ ਹੈ। The post ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 30 ਖਿਡਾਰੀਆਂ ਨੂੰ ਕੀਤਾ ਸਨਮਾਨਿਤ, 25 ਖਿਡਾਰੀਆਂ ਨੂੰ ਦਿੱਤੇ ਅਰਜੁਨ ਪੁਰਸਕਾਰ appeared first on TheUnmute.com - Punjabi News. Tags:
|
01 ਦਸੰਬਰ ਤੋਂ ਸ਼ੁਰੂ ਹੋਵੇਗੀ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ: ਸਕਤੱਰ ਪ੍ਰਤਾਪ ਸਿੰਘ Wednesday 30 November 2022 02:33 PM UTC+00 | Tags: aam-aadmi-party bandi-sikh breaking-news cm-bhagwant-mann government-of-punjabnews india news punjab punjab-government sgpc shiromani-gurdwara-parbandhak-committee takht-sri-kesgarh-sahib the-unmute-breaking-news ਅੰਮ੍ਰਿਤਸਰ 30 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਲੋਕ ਲਹਿਰ ਬਣਾਉਣ ਲਈ ਕੱਲ੍ਹ 01 ਦਸੰਬਰ ਨੂੰ ਦਸਤਖ਼ਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਇਕ ਫਾਰਮ ਭਰ ਕੇ ਗਵਰਨਰ ਪੰਜਾਬ ਨੂੰ ਦਿੱਤੇ ਜਾਣਗੇ ਤਾਂ ਜੋ ਲੋਕਾਂ ਦੀ ਮੰਗ ਸਰਕਾਰ ਤੱਕ ਪਹੁੰਚਾਈ ਜਾ ਸਕੇ। ਪਰ ਕਿਤੇ ਨਾ ਕਿਤੇ ਇਸ ਮੁਹਿੰਮ ਨੂੰ ਰਾਜਨੀਤੀ ਨਾਲ ਵੀ ਜੋੜਿਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਸੀਲਿਆ ਨਾਲ ਇਕੱਤਰ ਕੀਤਾ ਡਾਟਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਲਈ ਵਰਤਨ ਦੀਆਂ ਚਰਚਾਵਾਂ ਵੀ ਸ਼ੁਰੂ ਹੋ ਗਈਆਂ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਹੀਲੇ ਯਤਨ ਕਰੇਗੀ। ਪ੍ਰਧਾਨ ਐਡਵੋਕੇਟ ਧਾਮੀ ਵੱਲੋਂ 1 ਦਸੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸਵੇਰੇ ਅਤੇ ਦੁਪਹਿਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਦਸਤਖਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀ ਤੋਂ ਇਲਾਵਾ ਬਾਹਰਲੇ ਰਾਜਾਂ ਵਿੱਚ ਵੀ ਇਹ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਲੋਕ ਲਹਿਰ ਬਣਾ ਕੇ ਸਰਕਾਰ ਤੱਕ ਆਪਣੀ ਆਵਾਜ ਰੱਖੀ ਜਾ ਸਕੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ 9 ਸਿੱਖ ਕੈਦੀਆਂ ਦੀ ਸੂਚੀ ਭੇਜੀ ਗਈ ਹੈ ਜਿਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋਈਆਂ ਨੂੰ ਵੀ ਲੰਮਾ ਸਮਾਂ ਬੀਤ ਚੁੱਕਾ ਹੈ। ਸਿੱਖਾ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਡਾਟਾ ਵਰਤਣ ਸਬੰਧੀ ਉਨ੍ਹਾਂ ਕਿਹਾ ਕਿ ਇਹ ਸਭ ਝੂਠ ਹੈ। ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਡਾਟਾ ਇੱਕਠਾ ਕਰੇਗੀ | ਉਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਵਿੱਚ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ ਇਕੱਤਰ ਕੀਤੇ ਡਾਟੇ ਅਨੁਸਾਰ ਹਰੇਕ ਤੱਕ ਪ੍ਰੋਗਰਾਮ ਪੁੱਜਦਾ ਕੀਤਾ ਜਾਵੇਗਾ, ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਦਰਦ ਰੱਖਣ ਵਾਲੇ ਸਮੇਂ ਸਮੇਂ ਸਿਰ ਪ੍ਰੋਗਰਾਮਾਂ ਵਿੱਚ ਸ਼ਾਮਲ ਹੋ ਸਕਣ। The post 01 ਦਸੰਬਰ ਤੋਂ ਸ਼ੁਰੂ ਹੋਵੇਗੀ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ: ਸਕਤੱਰ ਪ੍ਰਤਾਪ ਸਿੰਘ appeared first on TheUnmute.com - Punjabi News. Tags:
|
ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਨੇ NDTV ਤੋਂ ਦਿੱਤਾ ਅਸਤੀਫਾ Wednesday 30 November 2022 04:39 PM UTC+00 | Tags: breaking-news ndtv ravish-kumar ਚੰਡੀਗੜ੍ਹ 30 ਨਵੰਬਰ 2022: ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ (Ravish Kumar) ਨੇ ਅੱਜ ਐੱਨਡੀਟੀਵੀ (NDTV) ਤੋਂ ਅਸਤੀਫਾ ਦੇ ਦਿੱਤਾ ਹੈ। ਉਦੋਂ ਤੋਂ ਰਵੀਸ਼ ਕੁਮਾਰ ਟਵਿਟਰ ‘ਤੇ ਲਗਾਤਾਰ ਟ੍ਰੈਂਡ ਕਰ ਰਹੇ ਹਨ | ਪਿਛਲੇ ਦਿਨ, ਐਨਡੀਟੀਵੀ ਦੇ ਸੰਸਥਾਪਕ ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ ਨੇ ਪ੍ਰਮੋਟਰ ਸਮੂਹ ਦੀ ਇਕਾਈ, ਆਰਆਰਪੀਆਰ ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰਾਂ ਵਜੋਂ ਅਸਤੀਫਾ ਦੇ ਦਿੱਤਾ ਸੀ। ਦਰਅਸਲ ਅਡਾਨੀ ਗਰੁੱਪ ਹੁਣ ਇਸ ਨਿਊਜ਼ ਚੈਨਲ ਨੂੰ ਹਾਸਲ ਕਰਨ ਦੇ ਨੇੜੇ ਪਹੁੰਚ ਗਿਆ ਹੈ। ਇਸ ਘਟਨਾਕ੍ਰਮ ਦੇ ਵਿਚਕਾਰ ਰਾਏ ਜੋੜੇ ਨੇ ਆਰਆਰਪੀਆਰ ਹੋਲਡਿੰਗ ਦੇ ਡਾਇਰੈਕਟਰਾਂ ਵਜੋਂ ਅਸਤੀਫਾ ਦੇ ਦਿੱਤਾ। ਇਸ ਦੇ ਨਾਲ ਹੀ ਰਵੀਸ਼ ਕੁਮਾਰ ਨੇ ਵੀ ਚੈਨਲ ਛੱਡ ਦਿੱਤਾ ਹੈ। ਆਰਆਰਪੀਆਰ ਦੀ ਐੱਨਡੀਟੀਵੀ (NDTV) ਵਿੱਚ ਦੀ 29.18 ਫੀਸਦੀ ਹਿੱਸੇਦਾਰੀ ਹੈ। The post ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਨੇ NDTV ਤੋਂ ਦਿੱਤਾ ਅਸਤੀਫਾ appeared first on TheUnmute.com - Punjabi News. Tags:
|
ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹੜਤਾਲੀ ਮੁਲਾਜ਼ਮਾਂ ਨੂੰ ਵੱਡੇ ਜਨਤਕ ਹਿੱਤ 'ਚ ਹੜਤਾਲ ਵਾਪਸ ਲੈਣ ਦਾ ਸੱਦਾ Wednesday 30 November 2022 04:46 PM UTC+00 | Tags: aam-aadmi-party cm-bhagwant-mann lal-chand-kataruchak news punjab the-unmute-breaking-news the-unmute-punjabi-news ਚੰਡੀਗੜ੍ਹ 30 ਨਵੰਬਰ 2022: ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਇਸ ਵਰ੍ਹੇ ਮੁਲਾਜ਼ਮਾਂ ਨੇ ਸਖ਼ਤ ਮਿਹਨਤ ਕਰਕੇ ਕਣਕ ਅਤੇ ਝੋਨੇ ਦੇ ਦੋ ਖਰੀਦ ਸੀਜਨ ਕਾਮਯਾਬੀ ਨਾਲ ਪੂਰੇ ਕਰਵਾਏ ਹਨ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਨਫੈਡਰੇਸ਼ਨ ਆਫ਼ ਆਫ਼ਿਸਰਜ਼ ਐਂਡ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਆਫ਼ ਪੰਜਾਬ ਸਟੇਟ ਫੂਡ ਗ੍ਰੇਨ ਏਜੰਸੀਜ਼ ਦੇ ਪ੍ਰਤੀਨਿਧੀਆਂ ਨੂੰ ਅਨਾਜ ਭਵਨ, ਚੰਡੀਗੜ ਵਿਖੇ ਇੱਕ ਮੀਟਿੰਗ ਦੌਰਾਨ ਇਹ ਭਰੋਸਾ ਦਿੱਤਾ ਕਿ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਫ਼ਿਕਰ ਕਰਨ ਦੀ ਲੋੜ ਨਹੀਂ ਅਤੇ ਉਨ੍ਹਾਂ ਨੂੰ ਸੂਬੇ ਦੀਆਂ ਜਾਂਚ ਏਜੰਸੀਆਂ ਵੱਲੋਂ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਵਿਜੀਲੈਂਸ ਬਿਊਰੋ ਵੱਲੋਂ ਦੋ ਡੀ.ਐਫ.ਐਸ.ਸੀ. ਦੀ ਗ੍ਰਿਫ਼ਤਾਰੀ ਅਤੇ ਸੂਬੇ ਭਰ ਵਿੱਚ ਪਿਛਲੇ ਸਾਲਾਂ ਦੌਰਾਨ ਸੂਬੇ ਦੀਆਂ ਏਜੰਸੀਆਂ ਵੱਲੋਂ ਪ੍ਰਾਪਤ ਲੱਕੜ ਦੇ ਬਕਸਿਆਂ ਦੀ ਹਾਲ ਹੀ ਵਿੱਚ ਕੀਤੀ ਗਈ ਚੈਕਿੰਗ ਵਿਰੁੱਧ ਸੂਬੇ ਦੀਆਂ ਅਨਾਜ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਕਰਮਚਾਰੀ 24.11.2022 ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠੇ ਹਨ। ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ, ਅਤੇ ਪ੍ਰਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਰਾਹੁਲ ਭੰਡਾਰੀ ਨੇ ਅੱਜ ਹੜਤਾਲ 'ਤੇ ਬੈਠੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ। ਮੀਟਿੰਗ ਦੌਰਾਨ ਇਹ ਭਰੋਸਾ ਦਿਵਾਇਆ ਗਿਆ ਕਿ ਵਿਜੀਲੈਂਸ ਬਿਊਰੋ ਨੂੰ ਮਾਮਲੇ ਸਬੰਧੀ ਏਜੰਸੀਆਂ ਦੇ ਮੁਖੀਆਂ ਦੀ ਸਹੀ ਫੀਡਬੈਕ ਜਾਂ ਟਿੱਪਣੀਆਂ ਲੈਣ ਤੋਂ ਪਹਿਲਾਂ ਕੋਈ ਕਾਰਵਾਈ ਸ਼ੁਰੂ ਨਾ ਕਰਨ ਦੀ ਬੇਨਤੀ ਕੀਤੀ ਜਾਵੇਗੀ। ਇਹ ਵੀ ਭਰੋਸਾ ਦਿੱਤਾ ਗਿਆ ਕਿ ਐਫ.ਆਈ.ਆਰ. ਨੰ. 20 ਮਿਤੀ 22.08.2022 ਤਹਿਤ ਵਿਜੀਲੈਂਸ ਬਿਊਰੋ ਵੱਲੋਂ ਸਮਾਣਾ ਵਿਖੇ ਫੂਡ ਏਜੰਸੀਆਂ ਦੇ 13 ਇੰਸਪੈਕਟਰਾਂ ਵਿਰੁੱਧ ਦਰਜ ਮਾਮਲੇ ਦੀ ਮੁੜ ਜਾਂਚ ਲਈ ਵੀ ਬਿਊਰੋ ਨੂੰ ਬੇਨਤੀ ਕੀਤੀ ਜਾਵੇਗੀ। ਦੋਵਾਂ ਐਸੋਸੀਏਸ਼ਨਾਂ/ਯੂਨੀਅਨਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਕਿ ਭਵਿੱਖ ਵਿੱਚ ਟੈਂਡਰ ਪ੍ਰਕਿਰਿਆ 'ਚ ਵਿੱਤ/ਟਰਾਂਸਪੋਰਟ/ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇ। ਮੰਤਰੀ ਨੇ ਅਧਿਕਾਰੀਆਂ ਅਤੇ ਸਟਾਫ਼ ਨੂੰ ਵੱਡੇ ਜਨਤਕ ਹਿੱਤ ਵਿੱਚ ਆਪਣੀਆਂ ਡਿਊਟੀਆਂ ਮੁੜ ਤੋਂ ਸ਼ੁਰੂ ਕਰਨ ਦੀ ਸੱਦਾ ਦਿੱਤਾ। The post ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹੜਤਾਲੀ ਮੁਲਾਜ਼ਮਾਂ ਨੂੰ ਵੱਡੇ ਜਨਤਕ ਹਿੱਤ ‘ਚ ਹੜਤਾਲ ਵਾਪਸ ਲੈਣ ਦਾ ਸੱਦਾ appeared first on TheUnmute.com - Punjabi News. Tags:
|
ਆਈਏਐਸ ਸੇਨੂੰ ਦੁੱਗਲ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਜੋਂ ਸਾਂਭਿਆ ਅਹੁਦਾ Wednesday 30 November 2022 04:52 PM UTC+00 | Tags: deputy-commissioner-of-fazilka fazilka ias-senu-duggal police ਚੰਡੀਗੜ੍ਹ 30ਨਵੰਬਰ 2022: ਜਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਆਈਏਐਸ ਸੇਨੂੰ ਦੁੱਗਲ ਨੇ ਬੁੱਧਵਾਰ ਨੂੰ ਫਾਜਿ਼ਲਕਾ ਦੇ 11ਵੇਂ ਡਿਪਟੀ ਕਮਿਸ਼ਨਰ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ। ਉਹ ਇਸ ਸੰਵੇਦਨਸ਼ੀਲ ਸਰਹੱਦੀ ਜਿ਼ਲ੍ਹੇ ਦੀ ਅਗਵਾਈ ਕਰਨ ਵਾਲੇ ਤੀਜੇ ਮਹਿਲਾ ਅਧਿਕਾਰੀ ਹਨ। ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੇ ਸ਼ਰਧਾ ਦੇ ਫੁਲ ਭੇਂਟ ਕੀਤੇ। ਰਣਨੀਤਕ ਤੌਰ ਤੇ ਮੱਹਤਵਪੂਰਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਸੇਵਾ ਕਰਨ ਦਾ ਵਿਸ਼ਾਲ ਤਜਰਬਾ ਰੱਖਣ ਵਾਲੇ 2012 ਬੈਚ ਦੇ ਆਈ ਏ ਐਸ ਅਧਿਕਾਰੀ ਸੇਨੂੰ ਦੁੱਗਲ ਜਿੰਨ੍ਹਾਂ ਨੂੰ ਕਮਿਸ਼ਨਰ ਨਗਰ ਨਿਗਮ ਅਬੋਹਰ ਵਜੋਂ ਵੀ ਤਾਇਨਾਤ ਕੀਤਾ ਗਿਆ ਹੈ, ਨੂੰ ਅਨੁਸ਼ਾਸਨ, ਐਕਸਨ ਅਤੇ ਜਿੰਮੇਵਾਰੀ ਦੀ ਭਾਵਨਾ ਨਾਲ ਸਖ਼ਤ ਮਿਹਨਤ ਨਾਲ ਕੰਮ ਕਰਨ ਦੀਆਂ ਉੱਚੀਆਂ ਕਦਰਾਂ ਕੀਮਤਾਂ ਦੀ ਪਾਲਣਾ ਕਰਨ ਵਾਲੇ ਅਧਿਕਾਰੀ ਵਜੋਂ ਜਾਣਿਆਂ ਜਾਂਦਾ ਹੈ। ਜਿਲ੍ਹਾ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪ੍ਰਭਾਵਸਾਲੀ ਢੰਗ ਨਾਲ ਨਿਭਾਉਣ ਲਈ ਫਾਜਿਲਕਾ ਜਿ਼ਲ੍ਹੇ ਦੇ ਹਰੇਕ ਨਾਗਰਿਕ ਦਾ ਸਰਗਰਮ ਸਹਿਯੋਗ ਅਤੇ ਮਾਰਗਦਰਸ਼ਨ ਚਾਹੁੰਦੇ ਹਨ, ਤਾਂਜੋ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਰੰਗਲੇ ਪੰਜਾਬ ਦੇ ਸੁਪਨੇ ਵਿਚ ਯਥਾਰਤ ਵਿਚ ਤਬਦੀਲ ਕਰ ਸਕੀਏ।ਉਨ੍ਹਾਂ ਨੇ ਆਪਣੀਆਂ ਤਰਜੀਹਾਂ ਦਾ ਜਿਕਰ ਕਰਦਿਆਂ ਕਿਹਾ ਕਿ ਸਵੱਛਤਾ, ਸਿੱਖਿਆ, ਸਿਹਤ, ਸੁਰੱਖਿਆ, ਸਾਡੇ ਬਜੁਰਗ ਨਾਗਰਿਕਾਂ ਦੀ ਤੰਦਰੁਸਤੀ, ਆਵਾਜਾਈ ਅਤੇ ਵਾਤਾਵਰਨ ਨਾਲ ਸਬੰਧਤ ਯੋਜਨਾਂਵਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ। 1968 ਵਿਚ ਜਨਮੇ ਸੇਨੂੰ ਦੁੱਗਲ ਗੈ੍ਰਜੁਏਸ਼ਨ, ਪੋਸਟ ਗ੍ਰੈਜੁਏਸ਼ਨ ਅਤੇ ਆਰਟਸ ਵਿਚ ਪੀ ਐਚ ਡੀ ਦੌਰਾਨ ਗੋਲਡ ਮੈਡਲਿਸਟ ਰਹੇ ਹਨ। ਸੰਘ ਲੋਕ ਸੇਵਾ ਕਮਿਸ਼ਨ ਦੀ ਇੰਟਰਵਿਊ ਲਈ ਉਮੀਦਵਾਰ ਵਜੋਂ ਸਿਫਾਰਸ਼ ਲਈ ਉਨ੍ਹਾਂ ਦਾ ਰਾਜ ਯੋਗਤਾ ਮਾਪਦੰਡ ਵਿਚ ਮਿਸਾਲੀ ਸੇਵਾ ਰਿਕਾਰਡ, ਸਰਕਾਰੀ ਸੇਵਾ ਦੀ ਲੰਬਾਈ ਅਤੇ ਸਭ ਤੋਂ ਵੱਧ ਵਿਭਾਗੀ ਕੰਮ ਕਾਜ ਦੀ ਸੂਖਮ ਸਮਝ ਮੁੱਖ ਅਧਾਰ ਰਿਹਾ। ਸੇਨੂੰ ਦੁੱਗਲ ਆਈ ਏ ਐਸ, ਜਿੰਨ੍ਹਾਂ ਨੇ ਡਾ: ਹਿਮਾਂਸੂ ਅਗਰਵਾਲ ਆਈ ਏ ਐਸ ਦੀ ਥਾਂ ਤੇ ਫਾਜਿਲ਼ਕਾ ਵਿਖੇ ਅਹੁਦਾ ਸੰਭਾਲਿਆ ਹੈ ਇਸ ਤੋਂ ਪਹਿਲਾਂ ਦੋ ਮਹੱਤਵਪੂਰਨ ਅਹੁਦਿਆਂ ਕ੍ਰਮਵਾਰ ਸਪੈਸ਼ਲ ਸਕੱਤਰ (ਜਨਰਲ ਐਡਮਿਨ ਐਂਡ ਕੋਆਰਡੀਨੇਸ਼ਨ) ਅਤੇ ਸਪੈਸ਼ਲ ਸਕੱਤਰ ਪ੍ਰਿੰਟਿੰਗ ਅਤੇ ਸਟੇਸ਼ਨਰੀ ਦੀ ਜਿੰਮੇਵਾਰੀ ਸੰਭਾਲ ਰਹੇ ਸਨ। The post ਆਈਏਐਸ ਸੇਨੂੰ ਦੁੱਗਲ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਜੋਂ ਸਾਂਭਿਆ ਅਹੁਦਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਤੇ ਜ਼ਿਲ੍ਹਾ ਸਿੱਖਿਆ ਅਫਸਰਾਂ ਦੇ ਤਬਾਦਲੇ Wednesday 30 November 2022 05:00 PM UTC+00 | Tags: transfer-of-principals ਚੰਡੀਗੜ੍ਹ 30 ਨਵੰਬਰ 2022: ਪ੍ਰਬੰਧਕੀ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) 'ਚ ਵੱਡੇ ਪੱਧਰ 'ਤੇ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ/ਤਾਇਨਾਤੀਆਂ ਕੀਤੀ ਹਨ | ਜਾਰੀ ਸੂਚੀ ਹੇਠ ਅਨੁਸਾਰ ਹੈ | ਪੂਰੀ ਸੂਚੀ ਪੜ੍ਹਨ ਲਈ ਕਲਿੱਕ ਕਰੋThe post ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਤੇ ਜ਼ਿਲ੍ਹਾ ਸਿੱਖਿਆ ਅਫਸਰਾਂ ਦੇ ਤਬਾਦਲੇ appeared first on TheUnmute.com - Punjabi News. Tags:
|
ਬਿਹਾਰ 'ਚ ਨਗਰ ਨਿਗਮ ਚੋਣਾਂ ਦੀ ਤਾਰੀਖਾਂ ਦਾ ਐਲਾਨ, ਪੜ੍ਹੋ ਪੂਰੀ ਖ਼ਬਰ Wednesday 30 November 2022 05:06 PM UTC+00 | Tags: bihar breaking-news municipal-elections ਚੰਡੀਗੜ੍ਹ 30 ਨਵੰਬਰ 2022: ਬਿਹਾਰ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੀ ਤਾਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਿਹਾਰ ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਇਸ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪਹਿਲੇ ਪੜਾਅ ‘ਚ 18 ਦਸੰਬਰ ਨੂੰ ਵੋਟਿੰਗ ਹੋਵੇਗੀ। ਇਸ ਦੀ ਗਿਣਤੀ 20 ਦਸੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਦੂਜੇ ਪੜਾਅ ਲਈ ਵੋਟਿੰਗ 28 ਦਸੰਬਰ ਨੂੰ ਹੋਵੇਗੀ, ਜਿਸ ਦੀ ਗਿਣਤੀ 30 ਦਸੰਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਅਤਿ ਪੱਛੜੇ ਕਮਿਸ਼ਨ ਵੱਲੋਂ ਸਮਰਪਿਤ ਕਮਿਸ਼ਨ ਬਣਾਉਣ ਲਈ ਚੋਣ ਮੁਲਤਵੀ ਕਰ ਦਿੱਤੀ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਪਹਿਲੇ ਪੜਾਅ ਦੀਆਂ ਚੋਣਾਂ ਦੀ ਤਾਰੀਖ 10 ਦਸੰਬਰ ਰੱਖੀ ਗਈ ਸੀ। ਇਸ ਦੇ ਨਾਲ ਹੀ ਦੂਜੇ ਪੜਾਅ ਲਈ ਚੋਣਾਂ ਦੀ ਤਾਰੀਖ 20 ਦਸੰਬਰ ਰੱਖੀ ਗਈ ਹੈ। ਇਸ ‘ਤੇ ਪਟਨਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ। ਮੋਸਟ ਬੈਕਵਰਡ ਕਮਿਸ਼ਨ ਦੀ ਕਮੇਟੀ ਦੇ ਗਠਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਅਦਾਲਤ ਦੇ ਹੁਕਮਾਂ ਤੋਂ ਬਾਅਦ ਨਿਤੀਸ਼ ਕੁਮਾਰ ਦੀ ਅਗਵਾਈ ਹੇਠ ਬਿਹਾਰ ਸਰਕਾਰ ਨੇ ਅਕਤੂਬਰ ਵਿੱਚ ਹੀ ਕਮੇਟੀ ਦਾ ਗਠਨ ਕੀਤਾ ਸੀ। ਇਸ ਤੋਂ ਬਾਅਦ ਇਸ ਦਿਸ਼ਾ ਵਿੱਚ ਕੰਮ ਸ਼ੁਰੂ ਹੋਇਆ। ਕੁਝ ਦਿਨ ਪਹਿਲਾਂ ਕਮੇਟੀ ਨੇ ਕਿਹਾ ਸੀ ਕਿ ਜਲਦੀ ਹੀ ਰਿਪੋਰਟ ਪੇਸ਼ ਕੀਤੀ ਜਾਵੇਗੀ, ਜਿਸ ਨਾਲ ਨਗਰ ਨਿਗਮ ਚੋਣਾਂ ਦਾ ਰਾਹ ਪੱਧਰਾ ਹੋ ਜਾਵੇਗਾ। ਅੱਜ ਬੁੱਧਵਾਰ ਨੂੰ ਲੋਕ ਸਭਾ ਚੋਣਾਂ ਦੀ ਤਾਰੀਖਾਂ ਦਾ ਐਲਾਨ ਕਰ ਦਿੱਤਾ ਗਿਆ ਹੈ। The post ਬਿਹਾਰ ‘ਚ ਨਗਰ ਨਿਗਮ ਚੋਣਾਂ ਦੀ ਤਾਰੀਖਾਂ ਦਾ ਐਲਾਨ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |