ਕੈਨੇਡਾ ਵੀ ਹੁਣ ਬਹੁਤੇ ਪੰਜਾਬੀਆਂ ਲਈ ਸੁਰੱਖਿਅਤ ਨਹੀਂ ਰਿਹਾ। ਆਏ ਦਿਨ ਇੱਥੋਂ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਕੈਨੇਡਾ ਦੇ ਐਡਮਿੰਟਨ ਸ਼ਹਿਰ ਸਾਹਮਣੇ ਆਇਆ ਹੈ, ਜਿੱਥੇ ਇੱਕ 24 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਵਿੱਚ ਮ੍ਰਿਤਕ ਨੌਜਵਾਨ ਦੀ ਪਛਾਣ ਸਨਰਾਜ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ 3 ਦਸੰਬਰ ਦੀ ਰਾਤ ਨੂੰ ਵਾਪਰੀ ਸੀ।

ਮਿਲੀ ਜਾਣਕਾਰੀ ਅਨੁਸਾਰ ਐਡਮਿੰਟਨ ਪੁਲਿਸ ਨੂੰ 3 ਦਸੰਬਰ ਨੂੰ 51 ਸਟਰੀਟ ਤੇ 13 ਐਵੇਨਿਊ ਦੇ ਖੇਤਰ ਵਿੱਚ ਗੋਲੀਬਾਰੀ ਦੀ ਸੂਚਨਾ ਮਿਲੀ ਸੀ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੂੰ ਸਨਰਾਜ ਜ਼ਖਮੀ ਹਾਲਤ ਵਿੱਚ ਮਿਲਿਆ । ਉਸਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ । ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ: ਟਿਕਰੀ ਬਾਰਡਰ ‘ਤੇ ਕਿਸਾਨਾਂ ਦਾ ਵੱਡਾ ਐਲਾਨ, MSP ਦੀ ਮੰਗ ਲਈ ਕਰਾਂਗੇ ਚੰਡੀਗੜ੍ਹ ਕੂਚ
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲਿਸ ਦੀ ਜਾਂਚ ਟੀਮ ਵੱਲੋਂ ਇੱਕ ਕਾਰ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ, ਜੋ ਕਤਲ ਦੇ ਸਮੇਂ ਉਸੇ ਖੇਤਰ ਵਿਚੋਂ ਲੰਘੀ ਸੀ । ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵੀ ਵਿਅਕਤੀ ਇਸ ਗੱਡੀ ਅਤੇ ਇਸ ਵਿੱਚ ਸਵਾਰ ਵਿਅਕਤੀਆਂ ਦੀ ਪਛਾਣ ਕਰ ਸਕਦਾ ਹੈ ਜਾਂ ਗੋਲੀਬਾਰੀ ਬਾਰੇ ਜਾਣਕਾਰੀ ਰੱਖਦਾ ਹੈ, ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ ।

ਜ਼ਿਕਰਯੋਗ ਹੈ ਕਿ ਕੈਨੇਡਾ ਤੋਂ ਰੋਜ਼ਾਨਾ ਕਿਸੇ ਨਾ ਕਿਸੇ ਪੰਜਾਬੀ ਦੇ ਮਾਰੇ ਜਾਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਬੀਤੇ ਦਿਨ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਇੱਕ 40 ਸਾਲਾ ਸਿੱਖ ਔਰਤ ਨੂੰ ਘਰ ਵਿੱਚ ਵੜ ਕੇ ਕਈ ਵਾਰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ । ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਬੁੱਧਵਾਰ ਦੀ ਰਾਤ 9.30 ਵਜੇ ਚਾਕੂ ਨਾਲ ਹਮਲੇ ਦੀ ਸੂਚਨਾ ਮਿਲੀ ਤੇ ਇਸ ਮਾਮਲੇ ਦੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੰਦਭਾਗੀ ਖਬਰ: ਕੈਨੇਡਾ ਦੇ ਐਡਮਿੰਟਨ ‘ਚ 24 ਸਾਲਾ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤਲ appeared first on Daily Post Punjabi.
source https://dailypost.in/news/international/canada-punjabi-youth-murder/