ਸਾਲ ਦੇ ਪਹਿਲੇ ਦਿਨ ਲੋਕਾਂ ਨੂੰ ਲੱਗਿਆ ਵੱਡਾ ਝਟਕਾ ! 25 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ

ਅੱਜ ਤੋਂ ਨਵੇਂ ਸਾਲ 2023 ਦੀ ਸ਼ੁਰੂਆਤ ਹੋ ਚੁੱਕੀ ਹੈ । ਨਵੇਂ ਸਾਲ ਦੇ ਨਾਲ ਹੀ ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਿਆ ਹੈ । ਸਰਕਾਰੀ ਤੇਲ ਕੰਪਨੀਆਂ ਨੇ 1 ਜਨਵਰੀ 2023 ਨੂੰ ਗੈਸ ਸਿਲੰਡਰਾਂ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਖਾਸ ਗੱਲ ਇਹ ਹੈ ਕਿ ਗੈਸ ਸਿਲੰਡਰ ਦੀ ਕੀਮਤ ਵਿੱਚ 25 ਰੁਪਏ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਇਹ ਵਾਧਾ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਕੀਤਾ ਗਿਆ ਹੈ, ਜਦਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ।

LPG gas cylinder price hike
LPG gas cylinder price hike

ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ 1 ਜਨਵਰੀ 2023 ਤੋਂ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਅਜਿਹੇ ਵਿੱਚ ਘਰੇਲੂ ਔਰਤਾਂ ਦਾ ਬਜਟ ਵਿਗੜਨ ਵਾਲਾ ਨਹੀਂ ਹੈ ਪਰ ਰੈਸਟੋਰੈਂਟਾਂ, ਹੋਟਲਾਂ ਆਦਿ ਥਾਵਾਂ ‘ਤੇ ਖਾਣਾ ਮਹਿੰਗਾ ਹੋ ਸਕਦਾ ਹੈ ਕਿਉਂਕਿ ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ ਹੋ ਗਿਆ ਹੈ । ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ।

ਇਹ ਵੀ ਪੜ੍ਹੋ: ਨਵੇਂ ਸਾਲ ‘ਚ ਮਾਨ ਸਰਕਾਰ ਦਾ ਪਲਾਨ, ਖੁੱਲ੍ਹਣਗੇ 500 ਹੋਰ ਮੁਹੱਲਾ ਕਲੀਨਿਕ, 2100 ਪੁਲਿਸ ਮੁਲਾਜ਼ਮਾਂ ਦੀ ਹੋਵੇਗੀ ਭਰਤੀ

ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਇਹ 1769 ਰੁਪਏ, ਕੋਲਕਾਤਾ ਵਿੱਚ 1870 ਰੁਪਏ, ਮੁੰਬਈ ਵਿੱਚ 1721 ਰੁਪਏ ਤੇ ਚੇੱਨਈ ਵਿੱਚ 1917 ਰੁਪਏ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਨਵੰਬਰ ਵਿੱਚ 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ 115.50 ਰੁਪਏ ਤੱਕ ਘਟਾਈਆਂ ਗਈਆਂ ਸਨ।

LPG gas cylinder price hike
LPG gas cylinder price hike

ਦੱਸ ਦੇਈਏ ਕਿ ਦੇਸ਼ ਵਿੱਚ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਲੰਬੇ ਸਮੇਂ ਤੋਂ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਆਖਰੀ ਵਾਰ ਬਦਲਾਅ 6 ਜੁਲਾਈ 2022 ਨੂੰ ਕੀਤਾ ਗਿਆ ਸੀ, ਜਦੋਂ ਤੇਲ ਕੰਪਨੀਆਂ ਨੇ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ 50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਉੱਥੇ ਹੀ ਪਿਛਲੇ ਸਾਲ ਦੀ ਗੱਲ ਕੀਤੀ ਜਾਵੇ ਤਾਂ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੁੱਲ 153.5 ਰੁਪਏ ਦਾ ਵਾਧਾ ਦਰਜ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸਾਲ ਦੇ ਪਹਿਲੇ ਦਿਨ ਲੋਕਾਂ ਨੂੰ ਲੱਗਿਆ ਵੱਡਾ ਝਟਕਾ ! 25 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ appeared first on Daily Post Punjabi.



Previous Post Next Post

Contact Form