ਸੁਨਿਹਰੇ ਭਵਿੱਖ ਦੀ ਕਾਮਨਾ ਲਈ ਹਰ ਨੌਜਵਾਨ ਵਿਦੇਸ਼ ਜਾਣਾ ਚਾਹੁੰਦਾ ਹੈ ਤੇ ਮਾਪੇ ਵੀ ਆਪਣੇ ਬੱਚਿਆਂ ਦਾ ਸੁਪਨਾ ਪੂਰਾ ਕਰਨ ਲਈ ਹਰ ਹੀਲਾ ਕਰਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਜਿਸ ਨਾਲ ਉਸ ਦੇ ਤੇ ਪਰਿਵਾਰ ਦੇ ਸਾਰੇ ਸੁਪਨੇ ਚਕਨਾਚੂਰ ਹੋ ਜਾਂਦੇ ਹਨ।

ਅਜਿਹੀ ਹੀ ਇਹ ਮੰਦਭਾਗੀ ਖਬਰ ਫਰਾਂਸ ਤੋਂ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਬੇਗੋਵਾਲ ਦਾ ਰਹਿਣ ਵਾਲਾ ਸੀ । ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਰੋਜ਼ੀ-ਰੋਟੀ ਲਈ 3 ਮਹੀਨੇ ਪਹਿਲਾਂ ਫਰਾਂਸ ਗਿਆ ਸੀ ।
ਇਹ ਵੀ ਪੜ੍ਹੋ: ਕਤਲ ਦੇ 7 ਸਾਲ ਬਾਅਦ ਵਾਪਸ ਪਰਤੀ ਔਰਤ, ਹੱਤਿਆ ਦੇ ਦੋਸ਼ ‘ਚ ਪਤੀ ਸਣੇ 2 ਲੋਕ ਕੱਟ ਚੁੱਕੇ ਹਨ ਸਜ਼ਾ
ਮ੍ਰਿਤਕ ਦੀ ਮਾਂ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ 2 ਲੜਕੇ ਅਤੇ 1 ਲੜਕੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੇ ਵੱਡੇ ਲੜਕੇ, ਜੋ ਸੁਖਵਿੰਦਰ ਦੇ ਨਾਲ ਹੀ ਫਰਾਂਸ ਵਿੱਚ ਰਹਿ ਰਿਹਾ ਹੈ, ਨੇ ਫੋਨ ਕਰ ਕੇ ਦੱਸਿਆ ਕਿ ਕੰਮ ’ਤੇ ਜਾਣ ਸਮੇਂ ਸੁਖਵਿੰਦਰ ਨੂੰ ਇੱਕ ਮੁੰਡੇ ਦਾ ਫੋਨ ਆਇਆ ਤੇ ਉਹ ਉਸ ਕੋਲ ਰਾਤ ਰਹਿਣ ਚਲਾ ਗਿਆ। ਰਾਤ ਸਮੇਂ ਉਸ ਲੜਕੇ ਨੇ ਦੱਸਿਆ ਕਿ ਉਸ ਦੀ ਹਾਲਤ ਖ਼ਰਾਬ ਹੋ ਗਈ ਸੀ। ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਹੈ, ਜਿੱਥੇ ਉਸ ਦੀ ਮੌਤ ਹੋ ਗਈ ਹੈ। ਉੱਧਰ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ 7 ਸਾਲ ਪਹਿਲਾਂ ਉਸ ਦੇ ਪਤੀ ਮਨਜੀਤ ਸਿੰਘ ਦੀ ਵੀ ਮੌਤ ਹੀ ਚੁੱਕੀ ਹੈ । ਪਰਿਵਾਰ ਨੇ ਦੱਸਿਆ ਕਿ ਸੁਖਵਿੰਦਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇਗਾ ਤੇ ਜੱਦੀ ਪਿੰਡ ਬੇਗੋਵਾਲ ਵਿਖੇ ਸਸਕਾਰ ਕੀਤਾ ਜਾਵੇਗਾ ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਰੋਜ਼ੀ-ਰੋਟੀ ਲਈ 3 ਮਹੀਨੇ ਪਹਿਲਾਂ ਫਰਾਂਸ ਗਏ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਮੌਤ appeared first on Daily Post Punjabi.
source https://dailypost.in/news/punjab/youth-of-begowal-died/