ਉੱਤਰ ਭਾਰਤ ‘ਚ ਕੜਾਕੇ ਦੀ ਠੰਡ ਨੇ ਦਿੱਤੀ ਦਸਤਕ ! ਇਨ੍ਹਾਂ ਸੂਬਿਆਂ ‘ਚ ਠੰਡੀਆਂ ਹਵਾਵਾਂ ਨਾਲ ਹੋਵੇਗੀ ਭਾਰੀ ਬਾਰਿਸ਼

ਦਸੰਬਰ ਮਹੀਨੇ ਦੇ ਪਹਿਲੇ ਹਫਤੇ ਵਿੱਚ ਹੀ ਦੇਸ਼ ਵਿੱਚ ਪਹਾੜੀ ਇਲਾਕਿਆਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਦੇ ਵਿੱਚ ਵੀ ਮੌਸਮ ਬਦਲਦਾ ਜਾ ਰਿਹਾ ਹੈ। ਉੱਤਰ ਭਾਰਤ ਦੇ ਸੂਬਿਆਂ ਵਿੱਚ ਠੰਡ ਵੱਧ ਰਹੀ ਹੈ। ਜਦਕਿ ਦੱਖਣੀ ਭਾਰਤ ਵਿੱਚ ਬਰਸਾਤ ਦਾ ਮੌਸਮ ਜਾਰੀ ਹੈ । ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੱਕਰਵਾਤੀ ਤੂਫਾਨ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਹੋਇਆ ਹੈ।

Weather Update
Weather Update

IMD ਦਾ ਕਹਿਣਾ ਹੈ ਕਿ ਇਸ ਤੂਫ਼ਾਨ ਕਾਰਨ ਤਮਿਲਨਾਡੂ, ਪੁਡੂਚੇਰੀ ਅਤੇ ਆਂਧਰਾ ਪ੍ਰਦੇਸ਼ ਸਣੇ ਦੱਖਣੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਤਾਮਿਲਨਾਡੂ ਸਣੇ ਦੱਖਣੀ ਭਾਰਤ ਦੇ ਕਈ ਹਿੱਸਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ ਤੇ ਮੰਨਿਆ ਜਾ ਰਿਹਾ ਹੈ ਕਿ ਅੱਜ ਚੱਕਰਵਾਤ ਤੂਫ਼ਾਨ ਤਾਮਿਲਨਾਡੂ ਤੇ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਉਣ ਵਾਲਾ ਹੈ। ਉੱਥੇ ਹੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਹੋ ਰਹੀ ਬਰਫ਼ਬਾਰੀ ਕਾਰਨ ਉੱਤਰ ਭਾਰਤ ਵਿੱਚ ਠੰਡ ਵਿੱਚ ਵਾਧਾ ਹੋਣ ਲੱਗਿਆ ਹੈ।

ਇਹ ਵੀ ਪੜ੍ਹੋ: ਅਮਰੀਕਾ : ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ, ਧੀ ਸਣੇ 20 ਔਰਤਾਂ ਨਾਲ ਕੀਤਾ ਵਿਆਹ

ਦਸੰਬਰ ਸ਼ੁਰੂ ਹੋਣ ਦੇ ਨਾਲ ਹੀ ਰਾਤ ਵਿੱਚ ਤਾਪਮਾਨ ਡਿੱਗਣ ਲੱਗ ਗਿਆ ਹੈ। ਖਾਸ ਕਰ ਕੇ ਸੂਬੇ ਦੇ ਪਹਾੜੀ ਇਲਾਕਿਆਂ ਵਿੱਚ ਹੱਡ ਕੰਬਾਉਣ ਵਾਲੀ ਠੰਡ ਪੈਣੀ ਸ਼ੁਰੂ ਹੋ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਵਾਧਾ ਹੋਵੇਗਾ। ਅਗਲੇ ਕੁਝ ਦਿਨਾਂ ਵਿੱਚ ਮੈਦਾਨੀ ਇਲਾਕਿਆਂ ਵਿੱਚ ਕੋਹਰਾ ਤੇ ਪਹਾੜਾਂ ਵਿੱਚ ਤਾਪਮਾਨ ਘਟਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਤਾਪਮਾਨ ਵਿੱਚ ਦੋ ਤੋਂ 3 ਡਿਗਰੀ ਸੈਲਸੀਅਸ ਕਮੀ ਆਉਣ ਦੀ ਸੰਭਾਵਨਾ ਹੈ।

Weather Update
Weather Update

ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਅੱਜ ਤਾਮਿਲਨਾਡੂ ਤੋਂ ਇਲਾਵਾ ਆਂਧਰਾ ਪ੍ਰਦੇਸ਼, ਪੁਡੂਚੇਰੀ, ਕਰਾਈਕਲ ਅਤੇ ਦੱਖਣੀ ਭਾਰਤ ਦੇ ਹੋਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਇਲਾਕਿਆਂ ਵਿੱਚ 7-9 ਦਸੰਬਰ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਦੱਖਣ-ਪੂਰਬੀ ਬੰਗਾਲ ਦੀ ਖਾੜੀ ਉੱਤੇ ਇੱਕ ਘੱਟ ਦਬਾਅ ਵਾਲਾ ਖੇਤਰ ਇੱਕ ਦਬਾਅ ਵਿੱਚ ਬਦਲ ਗਿਆ ਹੈ ਅਤੇ ਅੱਜ ਯਾਨੀ 7 ਦਸੰਬਰ ਦੀ ਸ਼ਾਮ ਨੂੰ ਅਤੇ ਫਿਰ ਉੱਤਰੀ ਤਾਮਿਲਨਾਡੂ, ਪੁਡੂਚੇਰੀ ਅਤੇ ਇਸਦੇ ਨਾਲ ਲੱਗਦੇ ਦੱਖਣ ਵਿੱਚ ਇੱਕ ਚੱਕਰਵਾਤੀ ਤੂਫਾਨ ਵਿੱਚ ਤੀਬਰ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਉੱਤਰ ਭਾਰਤ ‘ਚ ਕੜਾਕੇ ਦੀ ਠੰਡ ਨੇ ਦਿੱਤੀ ਦਸਤਕ ! ਇਨ੍ਹਾਂ ਸੂਬਿਆਂ ‘ਚ ਠੰਡੀਆਂ ਹਵਾਵਾਂ ਨਾਲ ਹੋਵੇਗੀ ਭਾਰੀ ਬਾਰਿਸ਼ appeared first on Daily Post Punjabi.



Previous Post Next Post

Contact Form