ਧੁੰਦ ਦੀ ਆੜ ‘ਚ ਅੰਮ੍ਰਿਤਸਰ ਜੇਲ੍ਹ ‘ਚ ਤਸਕਰੀ, ਸੁੱਟੀ ਗਈ ਪਾਬੰਦੀਸ਼ੁਦਾ ਸਾਮਾਨ ਦੀ ਖੇਪ, ਸਿਗਰੇਟ ਸਣੇ ਮੋਬਾਇਲ ਜ਼ਬਤ

ਪੰਜਾਬ ਦੀਆਂ ਜੇਲ੍ਹਾਂ ਵਿੱਚ ਧੁੰਦ ਦੇ ਚਲਦਿਆਂ ਤਸਕਰੀ ਨੂੰ ਰੋਕਣ ਲਈ ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਅੰਮ੍ਰਿਤਸਰ ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਬੈਨ ਸਾਮਾਨ ਦੀ ਖੇਪ ਬਰਾਮਦ ਕੀਤੀ ਹੈ, ਜਿਨ੍ਹਾਂ ਨੂੰ ਬਾਹਰ ਤੋਂ ਅੰਦਰ ਸੁੱਟਿਆ ਗਿਆ ਸੀ। ਸਾਮਾਨ ਨੂੰ ਜ਼ਬਤ ਕਰ ਕੇ ਕਾਰਵਾਈ ਦੇ ਲਈ ਪੁਲਿਸ ਨੂੰ ਭੇਜ ਦਿੱਤਾ ਗਿਆ ਹੈ।

Raid in Amritsar jail
Raid in Amritsar jail

ਇਸ ਸਬੰਧੀ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਧੁੰਦ ਦੇ ਚੱਲਦਿਆਂ ਜੇਲ੍ਹ ਦੇ ਅੰਦਰ ਤਸਕਰੀ ਦੇ ਮਾਮਲੇ ਵਧਣੇ ਸ਼ੁਰੂ ਹੋ ਚੁੱਕੇ ਹਨ। ਜਿਨ੍ਹਾਂ ਨੂੰ ਰੋਕਣ ਦੇ ਲਈ ਹਰ ਜੇਲ੍ਹ ਵਿੱਚ ਜਾਂਚ ਸ਼ੁਰੂ ਕੀਤੀ ਗਈ ਹੈ। ਅੰਮ੍ਰਿਤਸਰ ਜੇਲ੍ਹ ਵਿੱਚ 14 ਤਰ੍ਹਾਂ ਦਾ ਸਾਮਾਨ ਬਰਾਮਦ ਹੋਇਆ ਹੈ। ਜਿਸਨੂੰ ਬਾਹਰ ਤੋਂ ਸੁੱਟਿਆ ਤਾਂ ਗਿਆ, ਪਰ ਜੇਲ੍ਹ ਪ੍ਰਸ਼ਾਸਨ ਨੇ ਉਸਨੂੰ ਜ਼ਬਤ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਚੀਨ ‘ਚ ਕਹਿਰ ਦਾ ਕਾਰਨ ਬਣੇ ਓਮੀਕ੍ਰਾਨ ਸਬ-ਵੈਰੀਐਂਟ BF.7 ਦੇ ਚਾਰ ਮਾਮਲੇ ਭਾਰਤ ‘ਚ ਵੀ ਮਿਲੇ

ਜੇਲ੍ਹ ਮੰਤਰੀ ਬੈਂਸ ਨੇ ਜਾਣਕਾਰੀ ਦਿੱਤੀ ਕਿ ਅੰਮ੍ਰਿਤਸਰ ਜੇਲ੍ਹ ਪ੍ਰਸ਼ਾਸਨ ਨੇ ਜੇਲ੍ਹ ਦੇ ਅੰਦਰੋਂ 153 ਬੀੜੀ ਦੇ ਬੰਡਲ, 15 ਤੰਬਾਕੂ ਦੇ ਪੈਕੇਟ, 3 ਪੈਕੇਟ ਸਿਗਰੇਟ, 5 ਬਟਨਾਂ ਵਾਲੇ ਮੋਬਾਇਲ, 10 ਪਾਨ ਮਸਾਲਿਆਂ ਦੇ ਪੈਕੇਟ, ਦੋ ਮੋਬਾਇਲ ਚਾਰਜਰ, 15 ਪੈਕੇਟ ਰਾਇਸ ਪੇਪਰ, 3 ਹੀਟਰ ਦੀਆਂ ਤਾਰਾਂ ਨੂੰ ਜ਼ਬਤ ਕੀਤਾ ਗਿਆ ਹੈ। ਜਿਸਦੀ ਜਾਣਕਾਰੀ ਫਤਿਹਪੁਰ ਚੌਂਕੀ ਵਿੱਚ ਦੇ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਧੁੰਦ ਦੀ ਆੜ ‘ਚ ਅੰਮ੍ਰਿਤਸਰ ਜੇਲ੍ਹ ‘ਚ ਤਸਕਰੀ, ਸੁੱਟੀ ਗਈ ਪਾਬੰਦੀਸ਼ੁਦਾ ਸਾਮਾਨ ਦੀ ਖੇਪ, ਸਿਗਰੇਟ ਸਣੇ ਮੋਬਾਇਲ ਜ਼ਬਤ appeared first on Daily Post Punjabi.



source https://dailypost.in/news/punjab/raid-in-amritsar-jail/
Previous Post Next Post

Contact Form