ਹਿਮਾਚਲ ਦੇ CM ਸੁਖਵਿੰਦਰ ਸੁੱਖੂ ਨੂੰ ਹੋਇਆ ਕੋਰੋਨਾ, ਦਿੱਲੀ ‘ਚ PM ਮੋਦੀ ਨਾਲ ਮੁਲਾਕਾਤ ਦਾ ਪ੍ਰੋਗਰਾਮ ਰੱਦ

ਹਿਮਾਚਲ ਪ੍ਰਦੇਸ਼ ਦੇ CM ਸੁਖਵਿੰਦਰ ਸਿੰਘ ਸੁੱਖੂ ਨੂੰ ਕੋਰੋਨਾ ਹੋ ਗਿਆ ਹੈ। ਸੋਮਵਾਰ ਨੂੰ ਉਨ੍ਹਾਂ ਦੀ ਰਿਪੋਰਟ ਆਈ ਹੈ, ਜਿਸ ਵਿੱਚ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਦੱਸ ਦੇਈਏ ਕਿ CM ਸੁੱਖੂ ਇਸ ਸਮੇਂ ਦਿੱਲੀ ਵਿੱਚ ਹਨ ਅਤੇ ਉਨ੍ਹਾਂ ਨੇ ਸੋਮਵਾਰ ਨੂੰ ਸ਼ਿਮਲਾ ਪਰਤਣਾ ਹੈ। ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਦੇ CM ਸੁਖਵਿੰਦਰ ਸਿੰਘ ਸੁੱਖੂ ਦਾ 18 ਦਸੰਬਰ ਨੂੰ ਸੈਂਪਲ ਲਿਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ । ਮੰਨਿਆ ਜਾ ਰਿਹਾ ਹੈ ਕਿ ਹੁਣ ਹਿਮਾਚਲ ਪ੍ਰਦੇਸ਼ ਦੇ ਕੈਬਿਨੇਟ ਵਿਸਤਾਰ ਵਿੱਚ ਦੇਰੀ ਹੋ ਸਕਦੀ ਹੈ।

CM Sukhwinder Singh Sukhu corona positive
CM Sukhwinder Singh Sukhu corona positive

ਦਰਅਸਲ, ਹਿਮਾਚਲ ਦੇ CM ਪਿਛਲੇ ਤਿੰਨ ਦਿਨਾਂ ਤੋਂ ਦਿੱਲੀ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਰਾਜਸਥਾਨ ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਵੀ ਹਿੱਸਾ ਲਿਆ। ਬਾਅਦ ਵਿੱਚ ਉਥੋਂ ਉਹ ਵਾਪਸ ਦਿੱਲੀ ਆ ਗਏ। ਦਿੱਲੀ ਵਿੱਚ ਉਨ੍ਹਾਂ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਸਣੇ ਪਾਰਟੀ ਦੇ ਕਈ ਨੇਤਾਵਾਂ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ: PM ਮੋਦੀ ਨੇ ਅਰਜਨਟੀਨਾ ਨੂੰ ਵਿਸ਼ਵ ਕੱਪ ‘ਚ ਇਤਿਹਾਸਿਕ ਜਿੱਤ ਲਈ ਦਿੱਤੀ ਵਧਾਈ, ਕਿਹਾ-‘ਇਹ ਮੈਚ ਯਾਦਗਾਰ ਰਹੇਗਾ’

ਦੱਸ ਦੇਈਏ ਕਿ ਦਿੱਲੀ ਦੌਰੇ ਦੌਰਾਨ CM ਸੁੱਖੂ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨੀ ਸੀ। ਪਰ ਹੁਣ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਉਹ ਹੁਣ ਪੀਐਮ ਮੋਦੀ ਨੂੰ ਨਹੀਂ ਮਿਲ ਸਕਣਗੇ ਤੇ ਇਸ ਮੁਲਾਕਾਤ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਵਿੱਚ ਲੱਛਣ ਨਹੀਂ ਹਨ, ਪਰ ਸਾਵਧਾਨੀ ਵਜੋਂ ਉਨ੍ਹਾਂ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਜਿਸ ਕਾਰਨ ਉਨ੍ਹਾਂ ਨੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਹਿਮਾਚਲ ਦੇ CM ਸੁਖਵਿੰਦਰ ਸੁੱਖੂ ਨੂੰ ਹੋਇਆ ਕੋਰੋਨਾ, ਦਿੱਲੀ ‘ਚ PM ਮੋਦੀ ਨਾਲ ਮੁਲਾਕਾਤ ਦਾ ਪ੍ਰੋਗਰਾਮ ਰੱਦ appeared first on Daily Post Punjabi.



Previous Post Next Post

Contact Form