ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਤੇ CM ਭਗਵੰਤ ਮਾਨ ਨੇ ਸੰਗਤਾਂ ਨੂੰ ਦਿੱਤੀ ਵਧਾਈ

ਅੱਜ ਸਿੱਖ ਸ਼ਰਧਾਲੂਆਂ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਇਸ ਸਬੰਧੀ ਪੀਐੱਮ ਮੋਦੀ ਨੇ ਇੱਕ ਟਵੀਟ ਕੀਤਾ ਹੈ। ਪੀਐੱਮ ਮੋਦੀ ਨੇ ਟਵੀਟ ਕੀਤਾ ਕਿ ਗੁਰੂ ਗੋਬਿੰਦ ਸਿੰਘ ਦੀ ਬੇਮਿਸਾਲ ਹਿੰਮਤ ਆਉਣ ਵਾਲੇ ਸਾਲਾਂ ਵਿੱਚ ਲੋਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ ਅਤੇ ਗੁਰੂ ਦੀ ਉਸਤਤ ਕਰਦੇ ਹੋਏ ਉਨ੍ਹਾਂ ਨੇ ਆਪਣੇ ਇਕ ਪੁਰਾਣੇ ਭਾਸ਼ਣ ਦੀ ਵੀਡੀਓ ਵੀ ਸਾਂਝੀ ਕੀਤੀ।

PM Modi and CM Bhagwant Mann
PM Modi and CM Bhagwant Mann

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ, ਉਨ੍ਹਾਂ ਨੂੰ ਮੈਂ ਪ੍ਰਣਾਮ ਕਰਦਾ ਹਾਂ ਅਤੇ ਮਾਨਵਤਾ ਦੀ ਸੇਵਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਬੇਮਿਸਾਲ ਸਾਹਸ ਆਉਣ ਵਾਲੇ ਵਰ੍ਹਿਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ।”

PM Modi and CM Bhagwant Mann
PM Modi and CM Bhagwant Mann

ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। CM ਮਾਨ ਨੇ ਟਵੀਟ ਕਰਦਿਆਂ ਲਿਖਿਆ, “ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ… ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…।”

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਤੇ CM ਭਗਵੰਤ ਮਾਨ ਨੇ ਸੰਗਤਾਂ ਨੂੰ ਦਿੱਤੀ ਵਧਾਈ appeared first on Daily Post Punjabi.



Previous Post Next Post

Contact Form