PM ਮੋਦੀ ਤੇ CM ਭਗਵੰਤ ਮਾਨ ਸਣੇ ਇਨ੍ਹਾਂ ਨੇਤਾਵਾਂ ਨੇ ਦਿੱਤੀ ਨਵੇਂ ਸਾਲ ਦੀ ਵਧਾਈ

ਦੇਸ਼ ਭਰ ਵਿੱਚ ਨਵੇਂ ਸਾਲ ਦੀ ਸ਼ੁਰੂਆਤ ‘ਤੇ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤੇ ਲੋਕ ਇੱਕ ਦੂਜੇ ਨੂੰ ਵਧਾਈਆਂ ਦੇ ਰਹੇ ਹਨ। ਇਸ ਵਿਚਾਲੇ ਦੇਸ਼ ਦੇ ਪ੍ਰਧਾਨ ਮੰਤਰੀ, ਪੰਜਾਬ ਦੇ ਮੁੱਖ ਮੰਤਰੀ ਸਣੇ ਹੋਰ ਵੱਡਿਆਂ ਹਸਤੀਆਂ ਨੇ ਨਵੇਂ ਸਾਲ ਦੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।

New Year greetings 2023
New Year greetings 2023

ਪੀਐੱਮ ਮੋਦੀ ਨੇ ਨਵੇਂ ਸਾਲ ਮੌਕੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ,”ਤੁਹਾਡਾ 2023 ਸ਼ਾਨਦਾਰ ਹੋਵੇ ! ਇਹ ਉਮੀਦ, ਖੁਸ਼ੀਆਂ ਤੇ ਢੇਰ ਸਾਰੀਆਂ ਸਫ਼ਲਤਾਵਾਂ ਨਾਲ ਭਰਿਆ ਹੋਵੇ। ਸਾਰਿਆਂ ਨੂੰ ਚੰਗੀ ਸਿਹਤ ਦਾ ਆਸ਼ੀਰਵਾਦ ਮਿਲੇ।”

ਇਹ ਵੀ ਪੜ੍ਹੋ: ਨਵੇਂ ਸਾਲ ‘ਚ ਮਾਨ ਸਰਕਾਰ ਦਾ ਪਲਾਨ, ਖੁੱਲ੍ਹਣਗੇ 500 ਹੋਰ ਮੁਹੱਲਾ ਕਲੀਨਿਕ, 2100 ਪੁਲਿਸ ਮੁਲਾਜ਼ਮਾਂ ਦੀ ਹੋਵੇਗੀ ਭਰਤੀ

ਇਸ ਤੋਂ ਇਲਾਵਾ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਤੁਹਾਨੂੰ ਸਾਰਿਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ। ਸਾਲ 2023 ਸਾਡੀ ਜ਼ਿੰਦਗੀ ਵਿੱਚ ਨਵੀਂ ਪ੍ਰੇਰਣਾ, ਟੀਚਾ ਤੇ ਉਪਲਬਧੀਆਂ ਲੈ ਕੇ ਆਵੇ। ਆਓ ਦੇਸ਼ ਦੀ ਏਕਤਾ, ਅਖੰਡਤਾ ਤੇ ਵਿਕਾਸ ਲਈ ਖੁਦ ਨੂੰ ਫਿਰ ਤੋਂ ਸਮਰਪਿਤ ਕਰਨ ਦਾ ਪ੍ਰਣ ਲਈਏ।

New Year greetings 2023
New Year greetings 2023

ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਾਰਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਆਉਣ ਵਾਲੇ ਚੰਗੇ ਸਮੇਂ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, ”ਸਾਰਿਆਂ ਨੂੰ ਨਵੇਂ ਸਾਲ 2023 ਦੀਆਂ ਮੁਬਾਰਕਾਂ।

New Year greetings 2023
New Year greetings 2023

ਉਮੀਦ ਕਰਦਾ ਹਾਂ ਨਵਾਂ ਸਾਲ ਸਾਰਿਆਂ ਦੇ ਵਿਹੜੇ ਤੰਦਰੁਸਤੀ-ਤਰੱਕੀਆਂ ਤੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ। ਸਾਡਾ ਆਪਸੀ ਪਿਆਰ-ਭਾਈਚਾਰਾ ਸਦਾ ਵਾਂਗ ਕਾਇਮ ਤੇ ਬਰਕਰਾਰ ਰਹੇ। ਪੰਜਾਬ ਹਰ ਖੇਤਰ ‘ਚ ਨਵੀਆਂ ਬੁਲੰਦੀਆਂ ਸਰ ਕਰੇ।”

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post PM ਮੋਦੀ ਤੇ CM ਭਗਵੰਤ ਮਾਨ ਸਣੇ ਇਨ੍ਹਾਂ ਨੇਤਾਵਾਂ ਨੇ ਦਿੱਤੀ ਨਵੇਂ ਸਾਲ ਦੀ ਵਧਾਈ appeared first on Daily Post Punjabi.



Previous Post Next Post

Contact Form