TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
Sidhu Moosewala ਦਾ ਗਾਣਾ 'ਜਾਂਦੀ ਵਾਰ' ਫਿਰ ਵਿਵਾਦਾਂ 'ਚ, ਅਦਾਲਤ ਨੇ ਲਾਈ ਰਿਲੀਜ਼ 'ਤੇ ਰੋਕ Saturday 10 December 2022 05:07 AM UTC+00 | Tags: famous-punjab-singer-sidhu-moosewala justice-for-sidhu-moosewala murder-case-of-punjabi-singer-sidhu-moosewala sidhu-moosewala sidhu-moosewala-jandi-var-song sidhu-moosewala-news the-unmute ਚੰਡੀਗੜ੍ਹ 10 ਦਸੰਬਰ 2022: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘'ਜਾਂਦੀ ਵਾਰ' ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਮਾਨਸਾ ਦੀ ਅਦਾਲਤ ਨੇ ਇੱਕ ਵਾਰ ਫਿਰ ਮੂਸੇਵਾਲਾ ਦੇ ਗੀਤ 'ਜਾਂਦੀ ਵਾਰ' ‘ਤੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਪਾਬੰਦੀ ਲਗਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਪਰਿਵਾਰ ਦੇ ਇਤਰਾਜ਼ ‘ਤੇ ਅਦਾਲਤ ਨੇ ਸਿੱਧੂ ਮੂਸੇਵਾਲਾ ਦੇ ਕੁਝ ਗੀਤਾਂ ‘ਤੇ ਪਹਿਲਾਂ ਹੀ ਪਾਬੰਦੀ ਲਗਾ ਦਿੱਤੀ ਹੈ, ਜੋ ਪਰਿਵਾਰ ਦੀ ਇਜਾਜ਼ਤ ਤੋਂ ਬਾਅਦ ਹੀ ਰਿਲੀਜ਼ ਹੋਏ ਸਨ। ਦੱਸਣਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ 'ਜਾਂਦੀ ਵਾਰ' ਆਉਣ ਵਾਲੇ ਦਿਨਾਂ ‘ਚ ਵਪਾਰੀ ਕੰਪਨੀ ਵੱਲੋਂ ਰਿਲੀਜ਼ ਕੀਤਾ ਜਾ ਰਿਹਾ ਹੈ, ਜਿਸ ਦੀ ਸੰਗੀਤ ਜਗਤ ‘ਚ ਕਾਫੀ ਚਰਚਾ ਹੋ ਰਹੀ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਗੀਤ ਯੂ-ਟਿਊਬ ਅਤੇ ਹੋਰ ਮੀਡੀਆ ਰਾਹੀਂ ਵੱਡੀ ਗਿਣਤੀ ‘ਚ ਸੁਣੇ ਜਾ ਰਹੇ ਹਨ। ਗੀਤ ਦੇ ਅਧਿਕਾਰਾਂ ਦਾ ਦਾਅਵਾ ਕਰਦਿਆਂ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਪਟੀਸ਼ਨ ਦਾਇਰ ਕਰਕੇ ਅਦਾਲਤ ਨੂੰ ਅਪੀਲ ਕੀਤੀ ਕਿ ਕੰਪਨੀ ਅਤੇ ਸੰਗੀਤ ਨਿਰਮਾਤਾ ਨਿਰਦੇਸ਼ਕ ਉਸ ਦੀ ਸਹਿਮਤੀ ਤੋਂ ਬਿਨਾਂ ਗੀਤ ਨੂੰ ਰਿਲੀਜ਼ ਨਾ ਕਰਨ।
ਕੁਝ ਸਮਾਂ ਪਹਿਲਾਂ 'ਜਾਂਦੀ ਵਾਰ' ਗੀਤ ਨੂੰ ਲੈ ਕੇ ਪਟੀਸ਼ਨ ਦਾਇਰ ਹੋਣ ਤੋਂ ਬਾਅਦ ਅਦਾਲਤ ਨੇ ਕੰਪਨੀ ਅਤੇ ਨਿਰਮਾਤਾ ਨਿਰਦੇਸ਼ਕਾਂ ਨੂੰ ਇਸ ‘ਤੇ ਆਪਣਾ ਪੱਖ ਰੱਖਣ ਲਈ ਕਿਹਾ ਸੀ ਪਰ ਉਨ੍ਹਾਂ ਨੇ ਅਜੇ ਤੱਕ ਮਾਨਯੋਗ ਅਦਾਲਤ ‘ਚ ਕੋਈ ਪੱਖ ਨਹੀਂ ਰੱਖਿਆ। ਸਿਵਲ ਜੱਜ ਸੀਨੀਅਰ ਡਿਵੀਜ਼ਨ ਸੁਮਿਤ ਭੱਲਾ ਦੀ ਅਦਾਲਤ ਨੇ ਸਿੱਧੂ ਮੂਸੇਵਾਲਾ ਦੇ ਗੀਤ ਦੀ ਰਿਲੀਜ਼ ‘ਤੇ 16 ਦਸੰਬਰ ਤੱਕ ਰੋਕ ਲਗਾ ਦਿੱਤੀ ਹੈ। The post Sidhu Moosewala ਦਾ ਗਾਣਾ 'ਜਾਂਦੀ ਵਾਰ' ਫਿਰ ਵਿਵਾਦਾਂ 'ਚ, ਅਦਾਲਤ ਨੇ ਲਾਈ ਰਿਲੀਜ਼ 'ਤੇ ਰੋਕ appeared first on TheUnmute.com - Punjabi News. Tags:
|
ਤਰਨਤਾਰਨ 'ਚ ਪੁਲਿਸ ਥਾਣੇ ਦੇ ਸਾਂਝ ਕੇਂਦਰ 'ਤੇ ਰਾਕੇਟ ਲਾਂਚਰ ਨਾਲ ਹਮਲਾ, ਪੂਰਾ ਇਲਾਕਾ ਕੀਤਾ ਸੀਲ Saturday 10 December 2022 05:51 AM UTC+00 | Tags: aam-aadmi-party amritsar-bathinda attack breaking-news civil-police-in-sarhali cm-bhagwant-mann dgp-gaurav-yadav india-news news punjab-dgp punjab-news punjab-police sarhali sarhali-police tarn-taran-rpg-attack the-unmute-breaking-news the-unmute-punjabi-news the-unmute-update ਤਰਨਤਾਰਨ 10 ਦਸੰਬਰ 2022: ਤਰਨਤਾਰਨ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਆਰਪੀਜੀ ਦੀ ਵਰਤੋਂ ਕਰਕੇ ਪੁਲਿਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਬੀਤੀ ਰਾਤ ਕਰੀਬ ਇੱਕ ਵਜੇ ਅੰਮ੍ਰਿਤਸਰ-ਬਠਿੰਡਾ ਮੁੱਖ ਮਾਰਗ 'ਤੇ ਸਰਹਾਲੀ ਥਾਣੇ (Sarhali Police Station) ਦੇ ਨਾਲ ਲੱਗਦੇ ਸਾਂਝ ਕੇਂਦਰ 'ਤੇ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ ਹੈ ਹਾਲਾਂਕਿ ਇਸ ਹਮਲੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਰ ਇਸ ਕਾਰਨ ਥਾਣਾ ਸਰਹਾਲੀ ਦੀ ਇਮਾਰਤ ਨੂੰ ਨੁਕਸਾਨ ਪੁੱਜਾ ਹੈ । ਕੁਝ ਹੀ ਦੇਰ ਵਿੱਚ ਡੀਜੀਪੀ ਗੌਰਵ ਯਾਦਵ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣਗੇ। ਪੁਲਿਸ ਦੇ ਮੁਤਾਬਕ ਇਹ ਇੱਕ ਆਰਪੀਜੀ ਹਮਲਾ ਮੰਨਿਆ ਜਾ ਰਿਹਾ ਹੈ ਜੋ ਕਾਫ਼ੀ ਸ਼ਕਤੀਸ਼ਾਲੀ ਹੈ। ਇਸ ਹਮਲੇ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਗੌਰਤਲਬ ਹੈ ਕਿ ਇਹ ਉਹੀ ਥਾਂ ਹੈ ਜਿੱਥੇ ਬਦਨਾਮ ਗੈਂਗਸਟਰ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਜੱਦੀ ਘਰ ਹੈ। ਇਸ ਦੇ ਨਾਲ ਹੀ ਕਥਿਤ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪੰਨੂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਜਲੰਧਰ ਦੇ ਲਤੀਫਪੁਰਾ ਵਿੱਚ 1947 ਵਿੱਚ ਪਾਕਿਸਤਾਨ ਤੋਂ ਆਏ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਹੈ। ਇਹ ਉਸਦਾ ਬਦਲਾ ਹੈ। The post ਤਰਨਤਾਰਨ ‘ਚ ਪੁਲਿਸ ਥਾਣੇ ਦੇ ਸਾਂਝ ਕੇਂਦਰ 'ਤੇ ਰਾਕੇਟ ਲਾਂਚਰ ਨਾਲ ਹਮਲਾ, ਪੂਰਾ ਇਲਾਕਾ ਕੀਤਾ ਸੀਲ appeared first on TheUnmute.com - Punjabi News. Tags:
|
ਜੀ-20 ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਤਿਆਰ, PM ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ Saturday 10 December 2022 06:01 AM UTC+00 | Tags: 20 aam-aadmi-party amritsar bhagwant-mann breaking-news cabinet-minister-harjot-singh-bains cabinet-sub-committee cm-bhagwant-mann g-20-summit g-20-summit-at-amritsar harbhajan-singh-eto local-government-dr-inderbir-singh-nijjar news pm-modi punjab-cabinet-sub-committee punjab-enws punjab-government the-unmute-breaking-news the-unmute-news ਨਵੀਂ ਦਿੱਲੀ 10 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਜੀ-20 ਸੰਮੇਲਨ (G-20 summit) ਦੇ ਦੋ ਸੈਸ਼ਨਾਂ ਦੀ ਸਫਲਤਾਪੂਰਵਕ ਮੇਜ਼ਬਾਨੀ ਕਰਕੇ ਨਵਾਂ ਮੀਲ ਦਾ ਪੱਥਰ ਸਥਾਪਤ ਕਰੇਗੀ। ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਵੀਡੀਓ ਕਾਨਫਰੰਸਿੰਗ ਵਿੱਚ ਭਾਗ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਖ਼ੁਸ਼ਕਿਸਮਤ ਹੈ ਕਿ ਜੀ-20 ਸੰਮੇਲਨ ਦੇ ਦੋ ਸੈਸ਼ਨਾਂ ਵਿੱਚੋਂ ਪਹਿਲਾਂ 15, 16 ਤੇ 17 ਮਾਰਚ ਨੂੰ ਸਿੱਖਿਆ ਦੇ ਮੁੱਦੇ ਅਤੇ ਦੂਜਾ 22-23 ਜੂਨ ਨੂੰ ਲੇਬਰ ਦੇ ਮੁੱਦੇ ਉਤੇ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਵਿਸ਼ਵ ਭਰ ਵਿੱਚ ਮਸ਼ਹੂਰ ਹੈ ਅਤੇ ਇਨ੍ਹਾਂ ਸਮਾਗਮਾਂ ਦੌਰਾਨ ਭਾਗ ਲੈਣ ਵਾਲੇ ਦੇਸ਼ਾਂ ਦੇ ਮਹਿਮਾਨਾਂ ਦਾ ਸੁਆਗਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਇਹ ਸਮਾਗਮ ਅੰਮ੍ਰਿਤਸਰ ਦੀ ਪਵਿੱਤਰ ਧਰਤੀ ‘ਤੇ ਹੋਣਗੇ, ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ‘ਚ ਸੰਗਤ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲ੍ਹਿਆਂਵਾਲਾ ਬਾਗ ਅਤੇ ਹੋਰਾਂ ਥਾਵਾਂ ‘ਤੇ ਮੱਥਾ ਟੇਕਦੀ ਹੈ। ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਪਤਵੰਤਿਆਂ ਦੀ ਆਰਾਮਦਾਇਕ ਠਹਿਰ ਲਈ ਵਿਸਤ੍ਰਿਤ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਾਮਦਾਇਕ ਠਹਿਰ ਯਕੀਨੀ ਬਣਾਉਣ ਤੋਂ ਇਲਾਵਾ ਮਹਿਮਾਨਾਂ ਨੂੰ ਰਵਾਇਤੀ ਪੰਜਾਬੀ ਖਾਣਾ ਖਵਾਇਆ ਜਾਵੇਗਾ ਅਤੇ ਸ਼ਾਮ ਨੂੰ ਸੱਭਿਆਚਾਰਕ ਸਮਾਗਮਾਂ ਦੌਰਾਨ ਉਨ੍ਹਾਂ ਨੂੰ ਅਮੀਰ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਦਿਖਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜੇ ਪਤਵੰਤੇ ਸਪੋਰਟਸ ਹੱਬ ਜਲੰਧਰ ਵਾਂਗ ਸੂਬੇ ਦੇ ਹੋਰ ਜ਼ਿਲ੍ਹਿਆਂ ਦਾ ਦੌਰਾ ਕਰਨਾ ਚਾਹੁਣਗੇ ਤਾਂ ਉਨ੍ਹਾਂ ਦੀ ਯਾਤਰਾ ਲਈ ਵੀ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪਹਿਲਾਂ ਹੀ ਕਈ ਕਮੇਟੀਆਂ ਕਾਇਮ ਕੀਤੀਆਂ ਹੋਈਆਂ ਹਨ। ਕੈਬਨਿਟ ਸਬ-ਕਮੇਟੀ ਵੀ ਇਸ ਸਬੰਧੀ ਤਿਆਰੀਆਂ 'ਤੇ ਰੋਜ਼ਾਨਾ ਆਧਾਰ 'ਤੇ ਨਿਗਰਾਨੀ ਰੱਖ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਤੋਂ ਇਲ਼ਾਵਾ ਹੋਰ ਸੂਬਿਆਂ ਵਿੱਚ, ਜਿੱਥੇ ਪੰਜਾਬ ਨਾਲ਼ੋਂ ਪਹਿਲਾਂ ਸਮਾਗਮ ਹੋਣਗੇ, ਅਧਿਕਾਰੀ ਉਥੋਂ ਦਾ ਦੌਰਾ ਕਰ ਕੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਹ ਵੱਡ-ਆਕਾਰੀ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿ ਸੂਬੇ ਵਿੱਚ ਅੰਤਰਰਾਸ਼ਟਰੀ ਸੈਰ-ਸਪਾਟੇ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸਮਾਗਮ ਵਿੱਚ ਹਰ ਪੰਜਾਬੀ ਨੂੰ ਸ਼ਾਮਲ ਕਰੇਗੀ ਤਾਂ ਜੋ ਸੂਬੇ ਦੇ ਸ਼ਾਨਾਮੱਤੇ ਵਿਰਸੇ ਨਾਲ ਸਾਰੇ ਪਤਵੰਤਿਆਂ ਨੂੰ ਰੂਬਰੂ ਕਰਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਦੌਰੇ 'ਤੇ ਆਇਆ ਵਫ਼ਦ ਸੂਬੇ ਵਿੱਚ ਆਪਣੇ ਠਹਿਰਾਅ ਸਬੰਧੀ ਸ਼ਾਨਦਾਰ ਯਾਦਾਂ ਲੈ ਕੇ ਜਾਵੇ। The post ਜੀ-20 ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਤਿਆਰ, PM ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ appeared first on TheUnmute.com - Punjabi News. Tags:
|
ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਬਾਹਰ ਤਖ਼ਤੀਆਂ ਫੜ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ Saturday 10 December 2022 06:15 AM UTC+00 | Tags: sukhbir-singh-badal ਚੰਡੀਗੜ੍ਹ 10 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਬਾਹਰ ਤਖ਼ਤੀਆਂ ਫੜ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ, ਇਸ ਦੌਰਾਨ ਉਨ੍ਹਾਂ ਨਾਲ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਰਹੇ । ਉਨ੍ਹਾਂ ਟਵੀਟ ਕੀਤਾ, ”ਜਦੋਂ ਮਨੁੱਖੀ ਅਧਿਕਾਰਾਂ ਦੇ ਸਿਧਾਂਤਾਂ ਦਾ ਪ੍ਰਚਾਰ ਕਰਦੇ ਹੋਏ ਬਿਲਕਿਸ ਬਾਨੋ ਦੇ ਬਲਾਤਕਾਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕਰ ਦਿੱਤਾ ਜਾਂਦਾ ਹੈ ਤਾਂ ਭਾਰਤ ਸਰਕਾਰ ਸਾਡੇ ਬੰਦੀ ਸਿੰਘਾਂ (ਸਿੱਖ ਕੈਦੀਆਂ) ਲਈ ਬਰਾਬਰ ਦੀ ਹਮਦਰਦੀ ਕਿਉਂ ਨਹੀਂ ਦਿਖਾਉਂਦੀ?” | ਜਿਹੜੇ ਜੇਲ੍ਹਾਂ ਵਿੱਚ ਸੜ ਰਹੇ ਹਨ। ਆਪਣੇ ਅਗਲੇ ਟਵੀਟ ਵਿੱਚ ਸੁਖਬੀਰ ਬਾਦਲ ਨੇ ਲਿਖਿਆ, "ਅੱਜ ਜਦੋਂ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮਨਾ ਰਿਹਾ ਹੈ, ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤ ਸਰਕਾਰ ਤੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ (2019 ਵਿੱਚ) ਉੱਤੇ ਕੀਤੇ ਗਏ ਆਪਣੇ ਐਲਾਨ ਨੂੰ ਲਾਗੂ ਕਰਨ ਦੀ ਅਪੀਲ ਕਰਦਾ ਹਾਂ। ਬਿਨਾਂ ਕਿਸੇ ਦੇਰੀ ਦੇ ਬੰਦੀ ਸਿੰਘਾਂ ਦੀ ਰਿਹਾਈ ਦੇ ਹੁਕਮ ਜਾਰੀ ਕਰੋ, ਨਹੀਂ ਤਾਂ ਸਾਡੇ ਲਈ ਇਹ ਦਿਨ ਮਨਾਉਣ ਦਾ ਕੋਈ ਮਤਲਬ ਨਹੀਂ। The post ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਬਾਹਰ ਤਖ਼ਤੀਆਂ ਫੜ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਮੰਗ appeared first on TheUnmute.com - Punjabi News. Tags:
|
IND vs BAN: ਭਾਰਤ ਖ਼ਿਲਾਫ ਟਾਸ ਜਿੱਤ ਕੇ ਬੰਗਲਾਦੇਸ਼ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ Saturday 10 December 2022 06:25 AM UTC+00 | Tags: bangladesh bangladesh-cricket-board bangladesh-cricket-team bcci breaking-news captain-tamim-iqbal cricket-news icc india india-bangladesh indian-team ind-vs-ban ind-vs-ban-live ind-vs-ban-match ind-vs-ban-odi-series ind-vs-ban-odui-series news tamim-iqbal the-unmute the-unmute-breaking-news the-unmute-punjabi-news three-match-odi-ind-vs-ban ਚੰਡੀਗੜ੍ਹ 10 ਦਸੰਬਰ 2022: ਭਾਰਤ ਅਤੇ ਬੰਗਲਾਦੇਸ਼ (Bangladesh) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖ਼ਰੀ ਮੈਚ ਚਟੋਗਰਾਮ ‘ਚ ਖੇਡਿਆ ਜਾ ਰਿਹਾ ਹੈ। ਸੀਰੀਜ਼ ਹਾਰ ਚੁੱਕੀ ਭਾਰਤੀ ਟੀਮ (Indian team) ਇਸ ਮੈਚ ‘ਚ ਆਪਣੀ ਸਾਖ਼ ਬਚਾਉਣ ਦੀ ਕੋਸ਼ਿਸ਼ ਕਰੇਗੀ। ਇਸ ਦੇ ਨਾਲ ਹੀ ਬੰਗਲਾਦੇਸ਼ ਕਲੀਨ ਸਵੀਪ ਕਰਨ ਦੀ ਕੋਸ਼ਿਸ਼ ਕਰੇਗਾ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਧੀਮੀ ਰਹੀ। ਭਾਰਤ ਲਈ ਸ਼ਿਖਰ ਧਵਨ ਅਤੇ ਈਸ਼ਾਨ ਕਿਸ਼ਨ ਨੇ ਪਾਰੀ ਦੀ ਸ਼ੁਰੂਆਤ ਕੀਤੀ। ਭਾਰਤ: ਸ਼ਿਖਰ ਧਵਨ, ਈਸ਼ਾਨ ਕਿਸ਼ਨ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਕਪਤਾਨ/ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਉਮਰਾਨ ਮਲਿਕ। ਬੰਗਲਾਦੇਸ਼: ਏਨਾਮੁਲ ਹੱਕ, ਲਿਟਨ ਦਾਸ (ਕਪਤਾਨ), ਯਾਸਿਰ ਅਲੀ, ਸ਼ਾਕਿਬ ਅਲ ਹਸਨ, ਮੁਸ਼ਫਿਕੁਰ ਰਹੀਮ (ਵਿਕਟਕੀਪਰ), ਮਹਿਮੂਦੁੱਲਾ, ਆਫੀਫ ਹੁਸੈਨ, ਮੇਹਦੀ ਹਸਨ ਮਿਰਾਜ, ਇਬਾਦਤ ਹੁਸੈਨ, ਮੁਸਤਫਿਜ਼ੁਰ ਰਹਿਮਾਨ, ਤਸਕੀਨ ਅਹਿਮਦ। The post IND vs BAN: ਭਾਰਤ ਖ਼ਿਲਾਫ ਟਾਸ ਜਿੱਤ ਕੇ ਬੰਗਲਾਦੇਸ਼ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ appeared first on TheUnmute.com - Punjabi News. Tags:
|
'ਆਪ' ਸਰਕਾਰ ਸੂਬੇ 'ਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਸੰਭਾਲਣ 'ਚ ਨਾਕਾਮ ਸਾਬਤ ਹੋਈ: ਡਾ. ਰਾਜ ਕੁਮਾਰ ਵੇਰਕਾ Saturday 10 December 2022 06:37 AM UTC+00 | Tags: aam-aadmi-party aam-aadmi-party-government amritsar-bathinda arvind-kejriwal attack breaking-news civil-police-in-sarhali cm-bhagwant-mann dgp-gaurav-yadav dr-raj-kumar-verka india-news news punjab-bjp punjab-dgp punjab-government punjab-news punjab-police sarhali sarhali-police tarn-taran-rpg-attack the-unmute-breaking-news the-unmute-punjabi-news the-unmute-update ਅੰਮ੍ਰਿਤਸਰ 10 ਦਸੰਬਰ 2022: ਤਰਨਤਾਰਨ ਦੇ ਥਾਣਾ ਸਰਹਾਲੀ (Sarhali police station) ਦੇ ਸਾਂਝ ਕੇਂਦਰ ‘ਤੇ ਬੀਤੀ ਰਾਤ ਇਕ ਵਜੇ ਦੇ ਕਰੀਬ ਰਾਕੇਟ ਲਾਂਚਰ ਨਾਲ ਹਮਲਾ ਹੋਇਆ, ਇਸ ਹਮਲੇ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਦੂਜੇ ਪਾਸੇ ਇਸ ਹਮਲੇ ਨੂੰ ਲੈ ਕੇ ਵਿਰੋਧੀਆਂ ਧਿਰ ਦੀਆਂ ਪਾਰਟੀ ਵਲੋਂ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਜਾ ਰਹੇ ਹਨ | ਜਿਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਭਾਜਪਾ ਦੇ ਨੇਤਾ ਡਾਕਟਰ ਰਾਜ ਕੁਮਾਰ ਵੇਰਕਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤੰਜ ਕੱਸੇ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਪ ਪਾਰਟੀ ਦੀ ਸਰਕਾਰ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਸੰਭਾਲਣ ਵਿੱਚ ਨਾਕਾਮ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣਾ ਘੁੰਮਣਾ ਫਿਰਨਾ ਛੱਡ ਕੇ ਪੰਜਾਬ ਵਿਚ ਧਿਆਨ ਦੇਣਾ ਚਾਹੀਦਾ ਹੈ | ਪੰਜਾਬ ਸਰਕਾਰ ਕੇਜਰੀਵਾਲ ਦੇ ਇਸ਼ਾਰਿਆਂ ‘ਤੇ ਚੱਲ ਰਹੀ ਹੈ ਅਤੇ ਪੰਜਾਬ ਦਾ ਲਾਅ ਐਂਡ ਆਰਡਰ ਕੇਜਰੀਵਾਲ ਹੀ ਚਲਾ ਰਿਹਾ ਹੈ | ਜਿਸ ਕਰਕੇ ਪੰਜਾਬ ਵਿੱਚ ਅਜਿਹਾ ਮਾਹੌਲ ਬਣ ਰਿਹਾ ਹੈ | The post ‘ਆਪ’ ਸਰਕਾਰ ਸੂਬੇ ‘ਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਸੰਭਾਲਣ ‘ਚ ਨਾਕਾਮ ਸਾਬਤ ਹੋਈ: ਡਾ. ਰਾਜ ਕੁਮਾਰ ਵੇਰਕਾ appeared first on TheUnmute.com - Punjabi News. Tags:
|
ਸਰਹਾਲੀ ਥਾਣੇ ਪਹੁੰਚੇ ਡੀਜੀਪੀ ਗੌਰਵ ਯਾਦਵ, ਕਿਹਾ ਆਰਪੀਜੀ ਦੀ ਵਰਤੋਂ ਕਰਕੇ ਹਾਈਵੇ ਤੋਂ ਦਾਗਿਆ ਗ੍ਰੇਨੇਡ Saturday 10 December 2022 07:12 AM UTC+00 | Tags: aam-aadmi-party aam-aadmi-party-government amritsar-bathinda arvind-kejriwal attack breaking-news civil-police-in-sarhali cm-bhagwant-mann dgp-gaurav-yadav dr-raj-kumar-verka india-news news punjab-bjp punjab-dgp punjab-government punjab-news punjab-police sarhali sarhali-police sarhali-police-station tarn-taran tarn-taran-police tarn-taran-rpg-attack the-unmute-breaking-news the-unmute-punjabi-news the-unmute-update ਅੰਮ੍ਰਿਤਸਰ 10 ਦਸੰਬਰ 2022: ਤਰਨਤਾਰਨ ਦੇ ਥਾਣਾ ਸਰਹਾਲੀ ਦੇ ਸਾਂਝ ਕੇਂਦਰ ‘ਤੇ ਬੀਤੀ ਦੇਰ ਰਾਤ ਰਾਕੇਟ ਲਾਂਚਰ ਨਾਲ ਹਮਲਾ ਹੋਇਆ, ਰਾਕੇਟ ਲਾਂਚਰ ਹਮਲੇ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਮੌਕੇ ‘ਤੇ ਪੁਲਿਸ ਫੋਰਸ ਅਤੇ ਫੌਜ ਮੌਜੂਦ ਹੈ। ਇਸ ਦੇ ਨਾਲ ਹੀ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ‘ਚ ਪਤਾ ਲੱਗਾ ਹੈ ਕਿ ਬੀਤੀ ਰਾਤ 11.22 ਵਜੇ ਦੇ ਕਰੀਬ ਆਰਪੀਜੀ ਦੀ ਵਰਤੋਂ ਕਰਕੇ ਹਾਈਵੇਅ ਤੋਂ ਇੱਕ ਗ੍ਰੇਨੇਡ ਸੁੱਟਿਆ ਗਿਆ ਹੈ । ਇਹ ਥਾਣਾ ਸਰਹਾਲੀ ਦੇ ਸੁਵਿਧਾ ਕੇਂਦਰ ਨਾਲ ਟਕਰਾ ਗਿਆ। ਯੂਏਪੀਏ ਤਹਿਤ ਐਫਆਈਆਰ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਲਾਂਚਰ ਬਰਾਮਦ ਕਰ ਲਿਆ ਗਿਆ ਹੈ। ਇਹ ਮਿਲਟਰੀ ਗ੍ਰੇਡ ਹਾਰਡਵੇਅਰ ਹੈ ਜਿਸ ਨੂੰ ਸਰਹੱਦ ਰਾਹੀਂ ਭੇਜੇ ਜਾਣ ਦੀ ਸੰਭਾਵਨਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਇਸ ਵਿੱਚ ਪਾਕਿਸਤਾਨ ਦੀ ਸਾਜ਼ਿਸ਼ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਸਾਲ ਕਰੀਬ 200 ਡਰੋਨ ਕਰਾਸਿੰਗ ਹੋਏ ਹਨ। ਪਿਛਲੇ ਇੱਕ ਮਹੀਨੇ ਵਿੱਚ ਕਈ ਡਰੋਨ ਰੋਕੇ ਗਏ ਹਨ, ਹੈਰੋਇਨ ਅਤੇ ਹਥਿਆਰ ਜ਼ਬਤ ਕੀਤੇ ਗਏ ਹਨ । ਮੇਰਾ ਮੰਨਣਾ ਹੈ ਕਿ ਦੁਸ਼ਮਣ ਦੇਸ਼ ਘਬਰਾ ਗਿਆ ਹੈ ਅਤੇ ਧਿਆਨ ਹਟਾਉਣ ਲਈ ਰਾਤ ਨੂੰ ਕਾਇਰਾਨਾ ਹਮਲਾ ਕਰ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਆਰਪੀਜੀ ‘ਤੇ 0-4-86 ਪੀਕੇ ਲਿਖਿਆ ਹੋਇਆ ਹੈ, ਜਿਸ ਤੋਂ ਬਾਅਦ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਪਾਕਿਸਤਾਨ ਤੋਂ ਆਇਆ ਹੈ। ਦੂਜੇ ਪਾਸੇ ਸੁਰੱਖਿਆ ਦੇ ਸਬੰਧ ਵਿੱਚ ਖੁਫ਼ੀਆ ਇਨਪੁਟਸ ਦੇ ਆਧਾਰ ‘ਤੇ ਪੰਜਾਬ ਪੁਲਿਸ ਨੂੰ ਪੱਤਰ ਜਾਰੀ ਕੀਤਾ ਗਿਆ ਸੀ ਕਿ ਅੱਤਵਾਦੀਆਂ ਵੱਲੋਂ ਪੁਲਿਸ ਕਰਮਚਾਰੀਆਂ ਦਾ ਜਾਨੀ ਜਾਂ ਪੁਲਿਸ ਵਿਭਾਗ ਦੀਆਂ ਬਿੰਲਡਿੰਗਾਂ ਦਾ ਮਾਲੀ ਨੁਕਸਾਨ ਕੀਤਾ ਜਾ ਸਕਦਾ ਹੈ। ਇਸ ਲਈ ਸਬ-ਡਿਵੀਜਨਾਂ ਦੇ ਦਫਤਰਾਂ ਵਿੱਚ ਤਾਇਨਾਤ ਪੁਲਿਸ ਕਰਮਚਾਰੀਆਂ ਬਿਲਡਿੰਗਾਂ ਅਤੇ ਉਸਦੇ ਦੇ ਅਧੀਨ ਪੈਂਦੇ ਸਾਰੀਆਂ ਤਾਇਨਾਤ ਪੁਲਿਸ ਕਰਮਚਾਰੀਆਂ ਅਤੇ ਥਾਣਿਆਂ ਸੂਚਿਤ ਕੀਤਾ ਸੀ ਕਿ ਮੇਨ ਗੇਟ ਤੋਂ ਅੰਦਰ ਆਉਣ ਵਾਲਿਆਂ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਜਾਵੇ | The post ਸਰਹਾਲੀ ਥਾਣੇ ਪਹੁੰਚੇ ਡੀਜੀਪੀ ਗੌਰਵ ਯਾਦਵ, ਕਿਹਾ ਆਰਪੀਜੀ ਦੀ ਵਰਤੋਂ ਕਰਕੇ ਹਾਈਵੇ ਤੋਂ ਦਾਗਿਆ ਗ੍ਰੇਨੇਡ appeared first on TheUnmute.com - Punjabi News. Tags:
|
Happy Raikoti ਨੇ ਕਰਤਾਰ ਸਾਹਿਬ ਪਾਕਿਸਤਾਨ ਵਿਖੇ ਟੇਕਿਆ ਮੱਥਾ Saturday 10 December 2022 07:20 AM UTC+00 | Tags: happy-raikoti happy-rainkot-kartarpur-sahib kartarpursahib pakistan punjab punjabnews the-unmute ਚੰਡੀਗੜ੍ਹ 10 ਦਸੰਬਰ 2022: ਹੈਪੀ ਰਾਏਕੋਟੀ (Happy Raikoti ) ਨੇ ਗਾਇਕੀ ਅਤੇ ਗੀਤਕਾਰੀ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਵੱਖਰੀ ਪਹਿਚਾਣ ਬਣਾਈ ਹੈ। ਇੰਡਸਟਰੀ ਵਿੱਚ ਕਈ ਅਜਿਹੇ ਕਲਾਕਾਰ ਹਨ ਜਿਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਆਪਣੀ ਲਿਖਣ ਕਲਾ ਨਾਲ ਸਾਡੇ ਦਿਲਾਂ ਵਿੱਚ ਥਾਂ ਬਣਾਈ ਹੈ। ਹੈਪੀ ਰਾਏਕੋਟੀ ਉਨ੍ਹਾਂ ਕਲਾਕਾਰਾਂ ਵਿੱਚੋਂ ਹੀ ਇੱਕ ਹਨ। ਹੈਪੀ ਰਾਏਕੋਟੀ ਨੇ ਆਪਣੀ ਅਦਭੁਤ ਗਾਇਕੀ ਅਤੇ ਲਿਖਣ ਦੇ ਹੁਨਰ ਨਾਲ ਹਰ ਕਿਸੇ ਦੇ ਦਿਲਾਂ ਵਿੱਚ ਥਾਂ ਬਣਾਈ ਹੈ। ਦੱਸ ਦੇਈਏ ਕਿ ਹੈਪੀ ਰਾਏਕੋਟੀ ਨੇ ਕਰਤਾਰ ਸਾਹਿਬ ਪਾਕਿਸਤਾਨ ਵਿਖੇ ਮੱਥਾ ਟੇਕਿਆ ਹੈ ,ਇਸੇ ਦੌਰਾਨ ਉਨ੍ਹਾਂ ਨੇ ਪਾਕਿਸਤਾਨੀ ਲੇਖਕ ਖਲੀਲ-ਉਰ-ਰਹਿਮਾਨ ਨਾਲ ਵੀ ਮੁਲਾਕਾਤ ਕੀਤੀ। ਜਿਸ ਦੀਆਂ ਤਸਵੀਰਾਂ ਹੈਪੀ ਰਾਏਕੋਟੀ ਨੇ ਆਪਣੇ ਸ਼ੋਸ਼ਲ ਮੀਡੀਆਂ ਤੇ ਸਾਂਝੀਆਂ ਕੀਤੀਆਂ ਹਨ । ਦੇਖੋ ਤਸਵੀਰਾਂ – ![]() ![]() ![]() ![]() The post Happy Raikoti ਨੇ ਕਰਤਾਰ ਸਾਹਿਬ ਪਾਕਿਸਤਾਨ ਵਿਖੇ ਟੇਕਿਆ ਮੱਥਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਨੂੰ ਪਦਉੱਨਤ ਕਰਕੇ ਤਹਿਸੀਲਦਾਰ ਬਣਾਇਆ Saturday 10 December 2022 07:32 AM UTC+00 | Tags: aam-aadmi-party breaking-news brham-shankar-jimpa cm-bhagwant-mann news punjab punjab-government punjab-news tehsildars the-unmute the-unmute-breaking-news the-unmute-latest-update ਚੰਡੀਗੜ੍ਹ 10 ਦਸੰਬਰ 2022: ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਤੇ ਆਫ਼ਤ ਪ੍ਰਬੰਧਨ ਵਿਭਾਗ ਵਲੋਂ ਪੱਤਰ ਜਾਰੀ ਕਰਦਿਆਂ ਨਾਇਬ ਤਹਿਸੀਲਦਾਰਾਂ ਨੂੰ ਪਦਉੱਨਤ ਕਰਕੇ ਤਹਿਸੀਲਦਾਰ ਬਣਾਇਆ ਗਿਆ ਹੈ | ਇਸਦੇ ਨਾਲ ਹੀ ਤਹਿਸੀਲਦਾਰ ਨੂੰ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਨਾਇਬ ਤਹਿਸੀਲਦਾਰਾਂ ਦੇ ਵੀ ਤਬਾਦਲੇ ਕੀਤੇ ਗਏ ਹਨ। The post ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰਾਂ ਨੂੰ ਪਦਉੱਨਤ ਕਰਕੇ ਤਹਿਸੀਲਦਾਰ ਬਣਾਇਆ appeared first on TheUnmute.com - Punjabi News. Tags:
|
ਘਰ 'ਚ ਗੈਸ ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ, ਅੱਗ ਬੁਝਾਉਂਣ ਆਏ ਫਾਇਰ ਬ੍ਰਿਗੇਡ ਦੇ ਅਧਿਕਾਰੀ ਵੀ ਝੁਲਸੇ Saturday 10 December 2022 07:54 AM UTC+00 | Tags: amritsar breaking-news fire islamabad-area news punjab-news the-unmute-breaking-news ਅੰਮ੍ਰਿਤਸਰ 10 ਦਸੰਬਰ 2022: ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਦੇ ਵਿੱਚ ਇੱਕ ਘਰ ਵਿੱਚ ਘਰੇਲੂ ਗੈਸ ਸਿਲੰਡਰ ਫਟਣ ਕਾਰਨ ਭਿਆਨਕ ਅੱਗ ਲੱਗ ਗਈ, ਗੈਸ ਸਿਲੰਡਰ ਫਟਣ ਕਾਰਨ ਹੋਏ ਧਮਾਕੇ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ | ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਅਧਿਕਾਰੀਆਂ ਵੱਲੋਂ ਜਦੋਂ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਤਾਂ ਫਾਇਰ ਬਰਗੇਡ ਦੇ ਕਈ ਅਧਿਕਾਰੀ ਵੀ ਜ਼ਖਮੀ ਹੋ ਗਏ, ਰਾਹਤ ਦੀ ਗੱਲ ਹੈ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸ਼ਾਨ ਨਹੀਂ ਹੋਇਆ | ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਰੀਬ ਪੰਜ ਤੋਂ ਛੇ ਗੱਡੀਆਂ ਪਹੁੰਚੀਆਂ | ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਜਾ ਸਕਿਆ | ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਵੀ ਮੌਕੇ ਤੇ ਪਹੁੰਚੇ | ਇਸ ਦੌਰਾਨ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਘਰ ‘ਚ ਦੋ ਸਿਲੰਡਰ ਫਟਣ ਦੀ ਆਵਾਜ਼ ਵੀ ਸੁਣੀ ਗਈ ਹੈ ਅਤੇ ਫਾਇਰ ਬਰਗੇਡ ਦੇ ਅਧਿਕਾਰੀ ਵੀ ਇਸ ਵਿਚ ਝੁਲਸੇ ਹਨ | The post ਘਰ ‘ਚ ਗੈਸ ਸਿਲੰਡਰ ਫਟਣ ਕਾਰਨ ਲੱਗੀ ਭਿਆਨਕ ਅੱਗ, ਅੱਗ ਬੁਝਾਉਂਣ ਆਏ ਫਾਇਰ ਬ੍ਰਿਗੇਡ ਦੇ ਅਧਿਕਾਰੀ ਵੀ ਝੁਲਸੇ appeared first on TheUnmute.com - Punjabi News. Tags:
|
IND vs BAN: ਈਸ਼ਾਨ ਕਿਸ਼ਨ ਨੇ ਵਨਡੇ ਕਰੀਅਰ ਦਾ ਪਹਿਲਾ ਸੈਂਕੜਾ ਜੜਿਆ, ਵੱਡੇ ਸਕੋਰ ਵੱਲ ਭਾਰਤੀ ਟੀਮ Saturday 10 December 2022 08:06 AM UTC+00 | Tags: bangladesh bangladesh-cricket-board bangladesh-cricket-team bcci breaking-news captain-tamim-iqbal cricket cricket-news icc india india-bangladesh indian-team indvsban ind-vs-ban ind-vs-ban-live ind-vs-ban-match ind-vs-ban-odi-series ind-vs-ban-odui-series ishan-kishan news tamim-iqbal the-unmute the-unmute-breaking-news the-unmute-punjabi-news three-match-odi-ind-vs-ban ਚੰਡੀਗੜ੍ਹ 10 ਦਸੰਬਰ 2022: ਭਾਰਤ ਅਤੇ ਬੰਗਲਾਦੇਸ਼ (Bangladesh) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖ਼ਰੀ ਮੈਚ ਚਟੋਗਰਾਮ 'ਚ ਖੇਡਿਆ ਜਾ ਰਿਹਾ ਹੈ। ਈਸ਼ਾਨ ਕਿਸ਼ਨ ਨੇ ਆਪਣੇ ਵਨਡੇ ਕਰੀਅਰ ਦੀ ਨੌਵੀਂ ਪਾਰੀ ਵਿੱਚ ਪਹਿਲੀ ਵਾਰ ਸੈਂਕੜਾ ਜੜਿਆ ਹੈ। ਉਸ ਨੇ ਇਸ ਮੈਚ ‘ਚ 85 ਗੇਂਦਾਂ ‘ਚ ਆਪਣੀਆਂ 100 ਦੌੜਾਂ ਪੂਰੀਆਂ ਕੀਤੀਆਂ ਹਨ । ਰੋਹਿਤ ਦੀ ਥਾਂ ‘ਤੇ ਆਏ ਈਸ਼ਾਨ ਕਿਸ਼ਨ (Ishan Kishan) ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਹੈ। ਉਹ ਹੁਣ ਤੱਕ 15 ਚੌਕੇ ਅਤੇ ਦੋ ਛੱਕੇ ਲਗਾ ਚੁੱਕੇ ਹਨ। ਉਸ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਭਾਰਤੀ ਟੀਮ ਨੇ 24 ਓਵਰਾਂ ‘ਚ 162 ਦੌੜਾਂ ਬਣਾ ਲਈਆਂ ਹਨ ਜਦਕਿ ਭਾਰਤ ਦੀਆਂ 9 ਵਿਕਟਾਂ ਬਾਕੀ ਹਨ। ਈਸ਼ਾਨ ਕਿਸ਼ਨ (Ishan Kishan) ਅਤੇ ਵਿਰਾਟ ਕੋਹਲੀ ਵਿਚਾਲੇ 150 ਤੋਂ ਵੱਧ ਦੌੜਾਂ ਦੀ ਸਾਂਝੇਦਾਰੀ ਹੋ ਚੁੱਕੀ ਹੈ। ਦੋਵੇਂ ਬੱਲੇਬਾਜ਼ ਸ਼ਾਨਦਾਰ ਪ੍ਰਦਰਸ਼ਨ ‘ਚ ਨਜ਼ਰ ਆ ਰਹੇ ਹਨ ਅਤੇ ਭਾਰਤ ਦੇ ਸਕੋਰ ਨੂੰ ਤੇਜ਼ ਰਫਤਾਰ ਨਾਲ ਅੱਗੇ ਲੈ ਜਾ ਰਹੇ ਹਨ। ਖਾਸ ਤੌਰ ‘ਤੇ ਈਸ਼ਾਨ ਕਿਸ਼ਨ ਨੇ ਸੈਂਕੜਾ ਲਗਾਇਆ ਹੈ ਅਤੇ ਬਹੁਤ ਤੇਜ਼ ਰਫਤਾਰ ਨਾਲ ਦੌੜਾਂ ਬਣਾ ਰਿਹਾ ਹੈ। ਕੋਹਲੀ ਵੀ ਆਪਣੇ ਅਰਧ ਸੈਂਕੜੇ ਦੇ ਨੇੜੇ ਹਨ। ਭਾਰਤ ਦਾ ਸਕੋਰ 25 ਓਵਰਾਂ ਦੇ ਬਾਅਦ ਇੱਕ ਵਿਕਟ ਦੇ ਨੁਕਸਾਨ ‘ਤੇ 170 ਦੌੜਾਂ ਹੈ। ਟੀਮ ਇੰਡੀਆ ਤੇਜ਼ੀ ਨਾਲ ਵੱਡੇ ਸਕੋਰ ਵੱਲ ਵਧ ਰਹੀ ਹੈ। The post IND vs BAN: ਈਸ਼ਾਨ ਕਿਸ਼ਨ ਨੇ ਵਨਡੇ ਕਰੀਅਰ ਦਾ ਪਹਿਲਾ ਸੈਂਕੜਾ ਜੜਿਆ, ਵੱਡੇ ਸਕੋਰ ਵੱਲ ਭਾਰਤੀ ਟੀਮ appeared first on TheUnmute.com - Punjabi News. Tags:
|
ਸਰਹਾਲੀ ਥਾਣੇ 'ਤੇ ਆਰਪੀਜੀ ਹਮਲੇ ਬਾਰੇ ਅਰਵਿੰਦ ਕੇਜਰੀਵਾਲ ਦਾ ਬਿਆਨ, ਕਰਾਂਗੇ ਸਖ਼ਤ ਕਾਰਵਾਈ Saturday 10 December 2022 08:26 AM UTC+00 | Tags: aam-aadmi-party aam-aadmi-party-government aap-leaders-arvind-kejriwal amritsar-bathinda arvind-kejriwal attack breaking-news civil-police-in-sarhali cm-bhagwant-mann delhi dgp-gaurav-yadav dr-raj-kumar-verka india-news news punjab-bjp punjab-dgp punjab-government punjab-news punjab-police sarhali sarhali-police sarhali-police-station tarn-taran tarn-taran-police tarn-taran-rpg-attack the-unmute-breaking-news the-unmute-punjabi-news the-unmute-update ਚੰਡੀਗੜ੍ਹ 10 ਦਸੰਬਰ 2022: ਤਰਨਤਾਰਨ ਦੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ ‘ਤੇ ਹੋਏ ਆਰਪੀਜੀ ਹਮਲੇ ਬਾਰੇ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਿਊਜ਼ ਏਜੰਸੀ ਏਐਨਆਈ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਵੱਡੇ ਗੈਂਗਸਟਰ ਫੜੇ ਗਏ ਹਨ। ਜੋ ਪੁਰਾਣੀਆਂ ਪਾਰਟੀਆਂ ਦੀ ਸਰਪ੍ਰਸਤੀ ਹੇਠ ਕੰਮ ਕਰ ਰਹੇ ਸਨ, ਉਹ ਫੜੇ ਗਏ ਹਨ। ਇਨ੍ਹਾਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ | ਕੇਜਰੀਵਾਲ ਦਾ ਇਹ ਬਿਆਨ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਦੇ ਘਟਨਾ ਸਥਾਨ ਦਾ ਦੌਰਾ ਕਰਨ ਤੋਂ ਤੁਰੰਤ ਬਾਅਦ ਆਇਆ ਹੈ। ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਇਹ ਮਿਲਟਰੀ ਗ੍ਰੇਡ ਹਾਰਡਵੇਅਰ ਹੈ ਜਿਸ ਨੂੰ ਸਰਹੱਦ ਰਾਹੀਂ ਭੇਜੇ ਜਾਣ ਦੀ ਸੰਭਾਵਨਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਇਸ ਵਿੱਚ ਪਾਕਿਸਤਾਨ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਸਾਰੇ ਪੱਖਾਂ ਤੋਂ ਜਾਂਚ ਕਰਾਂਗੇ | The post ਸਰਹਾਲੀ ਥਾਣੇ ‘ਤੇ ਆਰਪੀਜੀ ਹਮਲੇ ਬਾਰੇ ਅਰਵਿੰਦ ਕੇਜਰੀਵਾਲ ਦਾ ਬਿਆਨ, ਕਰਾਂਗੇ ਸਖ਼ਤ ਕਾਰਵਾਈ appeared first on TheUnmute.com - Punjabi News. Tags:
|
ਅਨੁਸ਼ਾਸਨੀ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਗੇ ਜਗਮੀਤ ਸਿੰਘ ਬਰਾੜ, ਪੜ੍ਹੋ ਪੂਰੀ ਖ਼ਬਰ Saturday 10 December 2022 08:37 AM UTC+00 | Tags: akali-dal akali-dal-president-sukhbir-badal disciplinary-committee former-member-of-parliament-jagmeet-singh-brar jagmeet-singh-brar jagmeet-singh-brar-indian-politician news punjab-government sukhbir-singh-badal the-unmute-breaking-news the-unmute-latest-news the-unmute-punjab the-unmute-punjabi-news ਚੰਡੀਗੜ੍ਹ 10 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ਵਿਰੋਧੀ ਗਤਿਵਿਧੀਆਂ ਦੇ ਦੋਸ਼ਾਂ ਹੇਠ ਸਾਬਕਾ ਐੱਮਪੀ ਜਗਮੀਤ ਸਿੰਘ ਬਰਾੜ ਨੂੰ ਤਲਬ ਕੀਤਾ ਸੀ | ਇਸਦੇ ਨਾਲ ਹੀ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਗਮੀਤ ਸਿੰਘ ਬਰਾੜ ਅਨੁਸ਼ਾਸਨੀ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਗੇ | ਪ੍ਰਾਪਤ ਜਾਣਕਾਰੀ ਅਨੁਸਾਰ ਜਗਮੀਤ ਬਰਾੜ ਨੇ ਫਿਜੀਕਲ ਤੌਰ ‘ਤੇ ਪੇਸ਼ ਹੋਣ ਲਈ ਮਨਾ ਕਰ ਦਿੱਤਾ ਹੈ, ਪਰ ਜਗਮੀਤ ਸਿੰਘ ਬਰਾੜ ਨੇ ਆਪਣਾ ਸਪੱਸ਼ਟੀਕਰਨ ਲਿਖਤੀ ਰੂਪ 'ਚ ਅਨੁਸ਼ਾਸਨਿਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੀ ਭੇਜ ਦਿੱਤੀ ਹੈ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਮੈ ਆਪਣਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦੇ ਦਿੱਤਾ ਹੈ | ਅਨੁਸ਼ਾਸਨਿਕ ਕਮੇਟੀ ਦੀ ਬੈਠਕ ਸ਼ੁਰੂ ਹੋ ਚੁੱਕੀ ਹੈ ਜਿਸ ਵਿਚ ਜਗਮੀਤ ਬਰਾੜ ਬਾਰੇ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਜਿਕਰਯੋਗ ਹੈ ਕਿ 6 ਦਸੰਬਰ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਪਰ, ਉਹਨਾਂ ਨੇ 10 ਨੂੰ ਪੇਸ਼ ਹੋਣ ਦੀ ਮੰਗ ਕੀਤੀ ਸੀ। ਜਿਸ ਨੂੰ ਪਾਰਟੀ ਨੇ ਮੰਨ ਲਿਆ ਸੀ। ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਡਵਾਈਜ਼ਰੀ ਬੋਰਡ (Advisory Board) ਤੇ ਕੋਰ ਕਮੇਟੀ ਦਾ ਐਲਾਨ ਕੀਤਾ ਗਿਆ ਸੀ | ਜਿਸ ਵਿੱਚ ਜਗਮੀਤ ਸਿੰਘ ਬਰਾੜ ਦਾ ਨਾਂ ਸ਼ਾਮਲ ਨਹੀਂ ਕੀਤਾ ਗਿਆ | ਇਸਦੇ ਨਾਲ ਹੀ ਜਗਮੀਤ ਸਿੰਘ ਬਰਾੜ ਵਲੋਂ ਵਲੋਂ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ ਏਕਤਾ ਤਾਲਮੇਲ ਕਮੇਟੀ ਵਿਚ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਮੇਤ 12 ਆਗੂ ਸ਼ਾਮਲ ਹੋਣ ਦਾ ਦਾਅਵਾ ਕੀਤਾ ਸੀ। ਬਰਾੜ ਨੇ ਉਨ੍ਹਾਂ ਇਸ ਦੇ ਨਾਲ ਹੀ ਬਰਾੜ ਨੇ ਇਸ ਬਾਗੀ ਕਮੇਟੀ ਵਿਚ ਰਵੀ ਕਰਨ ਸਿੰਘ ਕਾਹਲੋਂ, ਸੁੱਚਾ ਸਿੰਘ ਛੋਟੇਪੁਰ ਅਤੇ ਅਲਵਿੰਦਰਪਾਲ ਸਿੰਘ ਪੱਖੋਕੇ ਦੇ ਵੀ ਸ਼ਾਮਲ ਹੋਣ ਦੀ ਗੱਲ ਆਖੀ ਸੀ। ਜਦਕਿ ਇਸ ਦੇ ਉਲਟ ਇਨ੍ਹਾਂ ਆਗੂਆਂ ਨੇ ਨਾ ਸਿਰਫ ਖੁਦ ਨੂੰ ਜਗਮੀਤ ਬਰਾੜ ਦੀ ਤਾਲਮੇਲ ਕਮੇਟੀ ਤੋਂ ਵੱਖ ਕਰ ਲਿਆ ਹੈ ਸਗੋਂ ਬਰਾੜ ਵਲੋਂ ਉਨ੍ਹਾਂ ਦਾ ਨਾਂ ਲਏ ਜਾਣ 'ਤੇ ਵੀ ਜਵਾਬੀ ਹਮਲਾ ਵੀ ਬੋਲਿਆ ਹੈ।
The post ਅਨੁਸ਼ਾਸਨੀ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਗੇ ਜਗਮੀਤ ਸਿੰਘ ਬਰਾੜ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News. Tags:
|
ਲੁਧਿਆਣਾ ਪੁਲਿਸ ਨੇ ਹਾਈਵੇਅ 'ਤੇ ਪੈਂਦੇ ਥਾਣਿਆਂ ਦੀ ਵਧਾਈ ਸੁਰੱਖਿਆ, ਵਾਧੂ ਫੋਰਸ ਤਾਇਨਾਤ Saturday 10 December 2022 09:48 AM UTC+00 | Tags: aam-aadmi-party cm-bhagwant-mann latest-news ludhiana-police-commissioner mandeep-singh-sidhu mandep-singh-sidhu news punjab punjab-dgp punjab-government punjab-police sarhali sarhali-police sarhali-police-station tarn-taran tarn-taran-police tarn-taran-rpg-attack the-unmute-breaking-news the-unmute-punjabi-news the-unmute-update ਚੰਡੀਗੜ੍ਹ 10 ਦਸੰਬਰ 2022: ਪੰਜਾਬ ਦੇ ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਸ਼ੁੱਕਰਵਾਰ ਦੇਰ ਰਾਤ ਰਾਕੇਟ ਲਾਂਚਰ ਨਾਲ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਲੁਧਿਆਣਾ ਪੁਲਿਸ (Ludhiana Police) ਅਲਰਟ ਮੋਡ ‘ਤੇ ਹੈ। ਜ਼ਿਲ੍ਹਾ ਪੁਲਿਸ ਨੇ ਹਾਈਵੇਅ 'ਤੇ ਪੈਂਦੇ ਥਾਣਿਆਂ ਦੀ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਲਾਡੋਵਾਲ ਥਾਣੇ ਦੇ ਬਾਹਰ ਕੰਕਰੀਟ ਦੇ ਬੰਕਰ ਬਣਾਏ ਜਾ ਰਹੇ ਹਨ। ਇੱਟਾਂ ਅਤੇ ਸੀਮਿੰਟ ਨਾਲ ਬੰਕਰ ਬਣਾ ਕੇ ਥਾਣੇ ਦੀ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਜ਼ਿਲ੍ਹਾ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਵਿੱਚ ਸਾਰੇ ਥਾਣਿਆਂ ‘ਤੇ 24 ਘੰਟੇ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ ਹਨ । ਦੱਸਿਆ ਜਾ ਰਿਹਾ ਹੈ ਕਿ ਹਾਈਵੇਅ ‘ਤੇ ਥਾਣਿਆਂ ਅਤੇ ਚੌਕੀਆਂ ‘ਤੇ ਵਾਧੂ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ। The post ਲੁਧਿਆਣਾ ਪੁਲਿਸ ਨੇ ਹਾਈਵੇਅ 'ਤੇ ਪੈਂਦੇ ਥਾਣਿਆਂ ਦੀ ਵਧਾਈ ਸੁਰੱਖਿਆ, ਵਾਧੂ ਫੋਰਸ ਤਾਇਨਾਤ appeared first on TheUnmute.com - Punjabi News. Tags:
|
ਸ਼੍ਰੋਮਣੀ ਅਕਾਲੀ ਦਲ ਨੇ ਜਗਮੀਤ ਸਿੰਘ ਬਰਾੜ ਨੂੰ ਪਾਰਟੀ 'ਚੋਂ ਕੱਢਿਆ ਬਾਹਰ Saturday 10 December 2022 10:04 AM UTC+00 | Tags: akali-dal akali-dal-president-sukhbir-badal breaking-news disciplinary-committee former-member-of-parliament-jagmeet-singh-brar jagmeet-singh-brar jagmeet-singh-brar-indian-politician news punjab-government sikandar-singh-maluka sukhbir-singh-badal the-unmute-breaking-news the-unmute-latest-news the-unmute-punjab the-unmute-punjabi-news ਚੰਡੀਗੜ੍ਹ 10 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ਵਿਰੋਧੀ ਗਤਿਵਿਧੀਆਂ ਦੇ ਦੋਸ਼ਾਂ ਹੇਠ ਸਾਬਕਾ ਐੱਮਪੀ ਜਗਮੀਤ ਸਿੰਘ ਬਰਾੜ (Jagmeet Singh Brar) ਨੂੰ ਤਲਬ ਕੀਤਾ ਗਿਆ ਸੀ, ਪਰ ਉਹ ਅੱਜ ਪੇਸ਼ ਨਹੀਂ ਹੋਏ | ਇਸ ਦੌਰਾਨ ਅਨੁਸ਼ਾਸਨੀ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਜਗਮੀਤ ਸਿੰਘ ਬਰਾੜ ਦੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਖ਼ਾਰਜ ਕਰ ਦਿੱਤੀ ਹੈ | ਜਗਮੀਤ ਸਿੰਘ ਬਰਾੜ ਨੂੰ ਪਾਰਟੀ ‘ਚੋਂ 6 ਸਾਲਾਂ ਲਈ ਬਾਹਰ ਕੱਢ ਦਿੱਤਾ ਹੈ। ਇਸ ਸੰਬੰਧੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਅਨੁਸ਼ਾਸਨੀ ਕਮੇਟੀ ਨੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਜਗਮੀਤ ਸਿੰਘ ਬਰਾੜ ਨੂੰ ਬਹੁਤ ਵਾਰ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਪੇਸ਼ ਨਹੀਂ ਹੋ ਰਹੇ ਸਨ। ਇਸ ਕਰਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਇਹ ਫ਼ੈਸਲਾ ਲਿਆ ਹੈ। ਮਲੂਕਾ ਨੇ ਕਿਹਾ ਕਿ ਕਿਸੇ ਨੂੰ ਵੀ ਸ਼੍ਰੋਮਣੀ ਅਕਾਲੀ ਅੰਦਰ ਪਾੜ ਨਹੀਂ ਪਾਉਣ ਦਿੱਤਾ ਜਾਵੇਗਾ ਜਦਕਿ ਜਿਹੜਾ ਵਿਅਕਤੀ ਪੰਜਾਬ ਦੀ ਸੇਵਾ ਕਰਨਾ ਚਾਹੁੰਦਾ ਹੈ ਉਸ ਦਾ ਅਕਾਲੀ ਦਲ ‘ਚ ਨਿੱਘਾ ਸਵਾਗਤ ਹੈ। The post ਸ਼੍ਰੋਮਣੀ ਅਕਾਲੀ ਦਲ ਨੇ ਜਗਮੀਤ ਸਿੰਘ ਬਰਾੜ ਨੂੰ ਪਾਰਟੀ ‘ਚੋਂ ਕੱਢਿਆ ਬਾਹਰ appeared first on TheUnmute.com - Punjabi News. Tags:
|
ਭੂਪੇਂਦਰ ਪਟੇਲ ਭਾਜਪਾ ਵਿਧਾਇਕ ਦਲ ਦੇ ਨੇਤਾ ਚੁਣੇ ਗਏ, ਦੂਜੀ ਵਾਰ ਬਣਨਗੇ ਗੁਜਰਾਤ ਦੇ ਮੁੱਖ ਮੰਤਰੀ Saturday 10 December 2022 10:20 AM UTC+00 | Tags: 182-assembly-seats-in-gujarat aam-aadmi-party amit-shah bhupendra-patel bjp-legislature-party breaking-news chief-minister-of-gujarat chief-minister-of-gujarat-bhupendra-patel congress election-2022 gujarat gujarat-assembly-election-2022 gujarat-assembly-election-result gujarat-assembly-election-results gujarat-election-results latest-news news pm-modi punjab-latest-news punjab-news the-unmute-breaking-news the-unmute-punjab the-unmute-punjabi-news the-unmute-report ਚੰਡੀਗੜ੍ਹ 10 ਦਸੰਬਰ 2022: ਗੁਜਰਾਤ ਦੇ ਗਾਂਧੀਨਗਰ ‘ਚ ਭਾਜਪਾ ਵਿਧਾਇਕ ਦਲ ਦੀ ਬੈਠਕ ਖ਼ਤਮ ਹੋ ਗਈ ਹੈ। ਭਾਜਪਾ ਵਿਧਾਇਕ ਹਰਸ਼ ਸੰਘਵੀ ਨੇ ਬੈਠਕ ਤੋਂ ਬਾਅਦ ਦੱਸਿਆ ਕਿ ਭੂਪੇਂਦਰ ਪਟੇਲ (Bhupendra Patel) ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਦੱਸ ਦੇਈਏ ਕਿ ਭੂਪੇਂਦਰ ਪਟੇਲ 12 ਦਸੰਬਰ ਨੂੰ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ, ਭੂਪੇਂਦਰ ਪਟੇਲ ਨੂੰ ਪੁੱਛਿਆ ਗਿਆ ਕਿ ਕੀ ਨਵੀਂ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਯੂਸੀਸੀ ਨੂੰ ਲਿਆ ਜਾਵੇਗਾ, ਜਿਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇੱਕ ਕਮੇਟੀ ਬਣਾਈ ਗਈ ਹੈ। ਉਨ੍ਹਾਂ ਦੀ ਸਿਫਾਰਿਸ਼ ਦੇ ਆਧਾਰ ‘ਤੇ ਕੰਮ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਕੁਝ ਸਮੇਂ ਬਾਅਦ ਗੁਜਰਾਤ ਭਾਜਪਾ ਨੇਤਾ ਰਾਜਪਾਲ ਨੂੰ ਮਿਲਣ ਜਾਣਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਨਵੀਂ ਸਰਕਾਰ ਦੇ ਗਠਨ ਤੋਂ ਪਹਿਲਾਂ ਰਾਜ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਸ਼ੁੱਕਰਵਾਰ ਨੂੰ ਰਾਜਪਾਲ ਆਚਾਰੀਆ ਦੇਵਵਰਤ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। The post ਭੂਪੇਂਦਰ ਪਟੇਲ ਭਾਜਪਾ ਵਿਧਾਇਕ ਦਲ ਦੇ ਨੇਤਾ ਚੁਣੇ ਗਏ, ਦੂਜੀ ਵਾਰ ਬਣਨਗੇ ਗੁਜਰਾਤ ਦੇ ਮੁੱਖ ਮੰਤਰੀ appeared first on TheUnmute.com - Punjabi News. Tags:
|
ਈਸ਼ਾਨ ਕਿਸ਼ਨ ਨੇ ਜੜਿਆ ਦੋਹਰਾ ਸੈਂਕੜਾ, ਕ੍ਰਿਸ ਗੇਲ, ਸਚਿਨ ਸਮੇਤ ਕਈ ਧਾਕੜ ਬੱਲੇਬਾਜ਼ਾਂ ਦਾ ਤੋੜਿਆ ਰਿਕਾਰਡ Saturday 10 December 2022 11:12 AM UTC+00 | Tags: breaking-news ishan-kishan ਚੰਡੀਗੜ੍ਹ 10 ਦਸੰਬਰ 2022: ਈਸ਼ਾਨ ਕਿਸ਼ਨ (Ishan Kishan) ਨੇ ਸ਼ਨੀਵਾਰ (10 ਦਸੰਬਰ) ਨੂੰ ਬੰਗਲਾਦੇਸ਼ ਖ਼ਿਲਾਫ ਵਨਡੇ ਕਰੀਅਰ ਦਾ ਪਹਿਲਾ ਦੋਹਰਾ ਸੈਂਕੜਾ ਲਗਾਇਆ ਹੈ । ਇਹ ਕਿਸ਼ਨ ਦੇ ਕਰੀਅਰ ਦਾ ਪਹਿਲਾ ਸੈਂਕੜਾ ਵੀ ਹੈ। ਕਿਸ਼ਨ ਨੇ ਚਟਗਾਂਵ ਵਿੱਚ ਆਪਣੀ ਪਾਰੀ ਦੌਰਾਨ ਕਈ ਰਿਕਾਰਡ ਤੋੜੇ। ਉਹ ਵਨਡੇ ‘ਚ ਸਭ ਤੋਂ ਤੇਜ਼ ਦੋਹਰਾ ਸੈਂਕੜਾ ਲਗਾਉਣ ਵਾਲਾ ਖਿਡਾਰੀ ਬਣ ਗਿਆ। ਇਸ ਮਾਮਲੇ ‘ਚ ਉਨ੍ਹਾਂ ਨੇ ਵੈਸਟਇੰਡੀਜ਼ ਦੇ ਸਾਬਕਾ ਵਿਸਫੋਟਕ ਬੱਲੇਬਾਜ਼ ਕ੍ਰਿਸ ਗੇਲ ਦਾ ਰਿਕਾਰਡ ਤੋੜ ਦਿੱਤਾ ਹੈ। ਕਿਸ਼ਨ 131 ਗੇਂਦਾਂ ‘ਤੇ 210 ਦੌੜਾਂ ਬਣਾ ਕੇ ਆਊਟ ਹੋ ਗਏ। ਉਨ੍ਹਾਂ ਨੇ ਆਪਣੀ ਪਾਰੀ ‘ਚ 24 ਚੌਕੇ ਅਤੇ 10 ਛੱਕੇ ਲਗਾਏ। ਕਿਸ਼ਨ ਨੇ 126 ਗੇਂਦਾਂ ‘ਤੇ ਆਪਣਾ ਦੋਹਰਾ ਸੈਂਕੜਾ ਲਗਾਇਆ। ਕ੍ਰਿਸ ਗੇਲ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ 2015 ਵਿਸ਼ਵ ਕੱਪ ‘ਚ ਜ਼ਿੰਬਾਬਵੇ ਖਿਲਾਫ 215 ਦੌੜਾਂ ਦੀ ਪਾਰੀ ਖੇਡੀ ਸੀ। ਗੇਲ ਨੇ ਆਸਟ੍ਰੇਲੀਆ ਦੇ ਕੈਨਬਰਾ ‘ਚ 138 ਗੇਂਦਾਂ ‘ਤੇ ਦੋਹਰਾ ਸੈਂਕੜਾ ਲਗਾਇਆ। ਕਿਸ਼ਨ ਵਨਡੇ ‘ਚ ਦੋਹਰਾ ਸੈਂਕੜਾ ਲਗਾਉਣ ਵਾਲਾ ਭਾਰਤ ਦਾ ਚੌਥਾ ਬੱਲੇਬਾਜ਼ ਬਣ ਗਿਆ ਹੈ। ਉਸ ਤੋਂ ਪਹਿਲਾਂ ਸਚਿਨ ਤੇਂਦੁਲਕਰ, ਵਰਿੰਦਰ ਸਹਿਵਾਗ ਅਤੇ ਰੋਹਿਤ ਸ਼ਰਮਾ ਨੇ ਦੋਹਰੇ ਸੈਂਕੜੇ ਲਗਾਏ ਸਨ। ਸਮੁੱਚੇ ਰਿਕਾਰਡ ਦੀ ਗੱਲ ਕਰੀਏ ਤਾਂ ਉਹ ਦੋਹਰਾ ਸੈਂਕੜਾ ਲਗਾਉਣ ਵਾਲੇ ਦੁਨੀਆ ਦੇ ਸੱਤਵੇਂ ਬੱਲੇਬਾਜ਼ ਹਨ। ਵਨਡੇ ‘ਚ ਇਹ ਨੌਵਾਂ ਦੋਹਰਾ ਸੈਂਕੜਾ ਹੈ। ਰੋਹਿਤ ਸ਼ਰਮਾ ਇੱਕ ਤੋਂ ਵੱਧ ਦੋਹਰਾ ਸੈਂਕੜਾ ਲਗਾਉਣ ਵਾਲੇ ਇਕਲੌਤੇ ਬੱਲੇਬਾਜ਼ ਹਨ। ਰੋਹਿਤ ਤਿੰਨ ਵਾਰ ਅਜਿਹਾ ਕਰ ਚੁੱਕਾ ਹੈ। The post ਈਸ਼ਾਨ ਕਿਸ਼ਨ ਨੇ ਜੜਿਆ ਦੋਹਰਾ ਸੈਂਕੜਾ, ਕ੍ਰਿਸ ਗੇਲ, ਸਚਿਨ ਸਮੇਤ ਕਈ ਧਾਕੜ ਬੱਲੇਬਾਜ਼ਾਂ ਦਾ ਤੋੜਿਆ ਰਿਕਾਰਡ appeared first on TheUnmute.com - Punjabi News. Tags:
|
ਹਿਮਾਚਲ ਪ੍ਰਦੇਸ਼ 'ਚ ਕਾਂਗਰਸ ਵਿਧਾਇਕ ਦਲ ਦੀ ਬੈਠਕ ਸ਼ੁਰੂ, ਨਵੇਂ ਮੁੱਖ ਮੰਤਰੀ ਦਾ ਹੋਵੇਗਾ ਐਲਾਨ Saturday 10 December 2022 11:26 AM UTC+00 | Tags: breaking-news chief-minister-bhupinder-singh-hooda chief-minister-in-himachal-pradesh congress congress-legislature-party news shimla ਚੰਡੀਗੜ੍ਹ 10 ਦਸੰਬਰ 2022: ਹਿਮਾਚਲ ਪ੍ਰਦੇਸ਼ ਵਿੱਚ ਮੁੱਖ ਮੰਤਰੀ ਕੌਣ ਹੋਵੇਗਾ, ਇਸ ਨੂੰ ਲੈ ਕੇ ਅੱਜ ਫੈਸਲਾ ਹੋ ਸਕਦਾ ਹੈ। ਸ਼ਿਮਲਾ ਦੇ ਵਿਧਾਨ ਸਭਾ ਕੰਪਲੈਕਸ ‘ਚ ਕਾਂਗਰਸ (Congress) ਵਿਧਾਇਕ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਤੋਂ ਬਾਅਦ ਸੂਬੇ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਹੋਣ ਦੀ ਵੱਡੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਚੋਣ ਅਬਜ਼ਰਵਰ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਰਾਜੀਵ ਸ਼ੁਕਲਾ ਨੇ ਰਾਜਧਾਨੀ ਸ਼ਿਮਲਾ ਦੇ ਚੌਰਾ ਮੈਦਾਨ ਸਥਿਤ ਸਿਸਿਲ ਹੋਟਲ ਵਿੱਚ ਹਰੇਕ ਵਿਧਾਇਕ ਨਾਲ ਵੱਖਰੇ ਤੌਰ ‘ਤੇ ਮੁਲਾਕਾਤ ਕੀਤੀ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਚੋਣ ਨਿਗਰਾਨ ਭੂਪੇਸ਼ ਬਘੇਲ, ਭੁਪਿੰਦਰ ਸਿੰਘ ਹੁੱਡਾ ਅਤੇ ਰਾਜੀਵ ਸ਼ੁਕਲਾ ਨੂੰ ਵਿਧਾਇਕ ਦਲ ਦੀ ਬੈਠਕ ਤੋਂ ਬਾਅਦ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰਨ ਲਈ ਕਿਹਾ ਹੈ। ਕਾਂਗਰਸ ਸੂਤਰਾਂ ਅਨੁਸਾਰ ਪਾਰਟੀ ਹਾਈਕਮਾਂਡ ਸੁਖਵਿੰਦਰ ਸਿੰਘ ਸੁੱਖੂ, ਮੁਕੇਸ਼ ਅਗਨੀਹੋਤਰੀ, ਰਾਜਿੰਦਰ ਰਾਣਾ ਵਿੱਚੋਂ ਇੱਕ ਨੂੰ ਮੁੱਖ ਮੰਤਰੀ ਬਣਾ ਸਕਦੀ ਹੈ। ਪ੍ਰਤਿਭਾ ਸਿੰਘ ਦੀ ਜਗ੍ਹਾ ਉਨ੍ਹਾਂ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੂੰ ਮੰਤਰੀ ਮੰਡਲ ‘ਚ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। The post ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਵਿਧਾਇਕ ਦਲ ਦੀ ਬੈਠਕ ਸ਼ੁਰੂ, ਨਵੇਂ ਮੁੱਖ ਮੰਤਰੀ ਦਾ ਹੋਵੇਗਾ ਐਲਾਨ appeared first on TheUnmute.com - Punjabi News. Tags:
|
29ਵੀਂ ਕਮਲਜੀਤ ਖੇਡਾਂ-2022 ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਖਿਡਾਰੀਆਂ ਦਾ ਐਲਾਨ Saturday 10 December 2022 11:33 AM UTC+00 | Tags: 29th-kamaljit-games 29th-kamaljit-games-2022 breaking-news ਲੁਧਿਆਣਾ 10 ਦਸੰਬਰ 2022 : ਬਟਾਲਾ (ਗੁਰਦਾਸਪੁਰ) ਦੀ ਉਲੰਪੀਅਨ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਸ਼ੂਗਰ ਮਿੱਲ ਬਟਾਲਾ ਨੇੜਲੇ ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ ਕੱਲ੍ਹ ਤੋਂ 14 ਦਸੰਬਰ 2022 ਤੱਕ ਕਰਵਾਈਆਂ ਜਾ ਰਹੀਆਂ ਓਲੰਪਿਕ ਚਾਰਟਰ ਦੀਆਂ 29ਵੀਂ ਕਮਲਜੀਤ ਖੇਡਾਂ-2022 ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਖਿਡਾਰੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਖਿਡਾਰੀਆਂ ਨੂੰ ਸਨਮਾਨਿਤ ਕਰਨ ਲਈ ਬਣਾਈ ਕਮੇਟੀ ਦੇ ਮੁਖੀ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਅੱਜ ਲੁਧਿਆਣਾ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਦਸੰਬਰ ਨੂੰ ਖੇਡ ਜਗਤ ਦੀਆਂ ਛੇ ਉਘੀਆਂ ਸਖਸ਼ੀਅਤਾਂ ਨੂੰ ਸਨਮਾਨਤ ਕੀਤਾ ਜਾਵੇਗਾ। ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੀ ਨਗਦ ਇਨਾਮ ਰਾਸ਼ੀ, ਸਨਮਾਨ ਪੱਤਰ, ਜੋਸ਼ੀਲਾ ਤੇ ਪੁਸਤਕਾਂ ਦਾ ਸੈੱਟ ਭੇਂਟ ਕੀਤਾ ਜਾਵੇਗਾ। ਇਸ ਵਾਰ ਅਰਜੁਨਾ ਐਵਾਰਡੀ ਵਿਕਾਸ ਠਾਕੁਰ ਨੂੰ ਸ਼ਹੀਦ ਮੇਜਰ ਵਜਿੰਦਰ ਸਿੰਘ ਸ਼ਾਹੀ ਪੰਜਾਬ ਦਾ ਗੌਰਵ ਐਵਾਰਡ, ਓਲੰਪੀਅਨ ਸਰਵਨਜੀਤ ਸਿੰਘ ਨੂੰ ਸੁਰਜੀਤ ਯਾਦਗਾਰੀ ਐਵਾਰਡ, ਅਥਲੀਟ ਗੁਰਿੰਦਰਵੀਰ ਸਿੰਘ ਨੂੰ ਕਮਲਜੀਤ ਯਾਦਗਾਰੀ ਐਵਾਰਡ, ਰਾਸ਼ਟਰਮੰਡਲ ਖੇਡਾਂ ਦੀ ਤਮਗ਼ਾ ਜੇਤੂ ਵੇਟਲਿਫਟਰ ਹਰਜਿੰਦਰ ਕੌਰ ਨੂੰ ਹਰਜੀਤ ਬਰਾੜ ਬਾਜਾਖਾਨਾ ਯਾਦਗਾਰੀ ਐਵਾਰਡ, ਕੌਮਾਂਤਰੀ ਫੁਟਬਾਲਰ ਸੁਖਪਾਲ ਸਿੰਘ ਰੰਧਾਵਾ ਨੂੰ ਮਾਝੇ ਦਾ ਮਾਣ ਐਵਾਰਡ ਅਤੇ ਭਾਰਤ ਦੇ ਸਾਬਕਾ ਚੀਫ ਕੋਚ ਅਥਲੈਟਿਕਸ ਹਰਭਜਨ ਸਿੰਘ ਰੰਧਾਵਾ (ਪਿੰਡ ਨੰਗਲੀ ਨੇੜੇ ਮਹਿਤਾ ਚੌਂਕ) ਨੂੰ ਅਮਰਜੀਤ ਸਿੰਘ ਗਰੇਵਾਲ ਯਾਦਗਾਰੀ ਐਵਾਰਡ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਕਮੇਟੀ ਦੀ ਵਰਚੂਅਲ ਮੀਟਿੰਗ ਹੋਈ ਜਿਸ ਵਿੱਚ ਕਮੇਟੀ ਮੈਂਬਰ ਪ੍ਰੋ. ਸੁਰਿੰਦਰ ਸਿੰਘ ਕਾਹਲੋਂ, ਪ੍ਰੋ. ਸੁਖਵੰਤ ਸਿੰਘ ਗਿੱਲ, ਓਲੰਪੀਅਨ ਮਨਜੀਤ ਕੌਰ ਤੇ ਖੇਡ ਲੇਖਕ ਨਵਦੀਪ ਸਿੰਘ ਗਿੱਲ ਨੇ ਹਿੱਸਾ ਲਿਆ ਅਤੇ ਵੱਖ-ਵੱਖ ਖਿਡਾਰੀਆਂ ਦੀਆਂ ਪ੍ਰਾਪਤੀਆਂ ਉਤੇ ਵਿਚਾਰ ਵਟਾਂਦਰਾ ਕਰਕੇ ਸਨਮਾਨਤ ਕੀਤੇ ਜਾਣ ਵਾਲੇ ਖਿਡਾਰੀਆਂ ਦਾ ਫੈਸਲਾ ਕੀਤਾ ਗਿਆ ਹੈ। ਸਨਮਾਨਿਤ ਕੀਤੇ ਜਾਣ ਵਾਲੇ ਖਿਡਾਰੀਆਂ ਦੇ ਵੇਰਵੇ ਇਸ ਅਨੁਸਾਰ ਹਨ।ਲੁਧਿਆਣਾ ਦਾ ਰਹਿਣ ਵਾਲਾ ਵਿਕਾਸ ਠਾਕੁਰ ਵੇਟਲਿਫਟਿੰਗ ਵਿੱਚ ਲਗਾਤਾਰ ਤਿੰਨ ਵਾਰ ਰਾਸ਼ਟਰਮੰਡਲ ਖੇਡਾਂ ਵਿੱਚ ਤਮਗੇ ਜਿੱਤ ਚੁੱਕਾ ਹੈ। ਇਸ ਸਾਲ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਵਿਕਾਸ ਠਾਕੁਰ ਨੇ 96 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਮੈਡਲ ਜਿੱਤਿਆ। ਵਿਕਾਸ ਨੇ 2018 ਵਿੱਚ ਗੋਲਡ ਕੋਸਟ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਕਾਂਸੀ ਅਤੇ 2014 ਵਿੱਚ ਗਲਾਸਗੋ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ ਸੀ। ਉਸ ਨੇ ਰਾਸ਼ਟਰਮੰਡਲ ਚੈਂਪੀਅਨਸ਼ਿਪ ਵਿੱਚ ਇਕ ਸੋਨੇ, ਦੋ ਚਾਂਦੀ ਤੇ ਦੋ ਕਾਂਸੀ ਦੇ ਤਮਗ਼ੇ ਜਿੱਤੇ ਹਨ। ਇਸ ਸਾਲ ਭਾਰਤ ਸਰਕਾਰ ਵੱਲੋਂ ਐਲਾਨ ਖੇਡ ਪੁਰਸਕਾਰਾਂ ਵਿੱਚ ਵਿਕਾਸ ਠਾਕੁਰ ਦੀ ਅਰਜੁਨਾ ਐਵਾਰਡ ਲਈ ਚੋਣ ਹੋਈ ਹੈ। ਓਲੰਪੀਅਨ ਸਰਵਨਜੀਤ ਸਿੰਘ (ਸੁਰਜੀਤ ਯਾਦਗਾਰੀ ਐਵਾਰਡ) ਗੁਰਦਾਸਪੁਰ ਜ਼ਿਲੇ ਵਿੱਚ ਬਟਾਲਾ ਨੇੜਲੇ ਪਿੰਡ ਮਰੜ ਦਾ ਰਹਿਣ ਵਾਲਾ ਸਰਵਨਜੀਤ ਸਿੰਘ ਭਾਰਤੀ ਹਾਕੀ ਦਾ ਫਾਰਵਰਡ ਖਿਡਾਰੀ ਰਿਹਾ ਹੈ। ਉਸ ਨੇ ਭਾਰਤ ਵੱਲੋਂ 125 ਕੌਮਾਂਤਰੀ ਮੁਕਾਬਲਿਆਂ ਵਿੱਚ ਹਿੱਸਾ ਲਿਆ। ਸਰਵਨਜੀਤ ਸਿੰਘ ਨੇ ਪਿਛਲੇ ਸਾਲ 2012 ਵਿੱਚ ਲੰਡਨ ਵਿਖੇ ਹੋਈਆਂ ਓਲੰਪਿਕ ਖੇਡਾਂ ਵਿੱਚ ਹਿੱਸਾ ਲਿਆ। ਸਰਵਨਜੀਤ ਸਿੰਘ ਨੇ 2010 ਵਿੱਚ ਨਵੀਂ ਦਿੱਲੀ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗ਼ਾ, 2010 ਵਿੱਚ ਗੁਆਂਗਜ਼ੂ ਵਿਖੇ ਹੋਈਆਂ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਅਤੇ 2011 ਵਿੱਚ ਹੋਈ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। ਉਹ ਇਸ ਵੇਲੇ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ. ਵਜੋਂ ਸੇਵਾ ਨਿਭਾ ਰਿਹਾ ਹੈ। ਗੁਰਿੰਦਰਵੀਰ ਸਿੰਘ (ਕਮਲਜੀਤ ਯਾਦਗਾਰੀ ਐਵਾਰਡ) ਜਲੰਧਰ ਜ਼ਿਲੇ ਦੇ ਪਿੰਡ ਪਟਿਆਲ ਭੋਗਪੁਰ ਦਾ ਰਹਿਣ ਵਾਲਾ ਗੁਰਿੰਦਰਵੀਰ ਸਿੰਘ 100 ਮੀਟਰ ਫਰਾਟਾ ਦੌੜ ਦਾ ਕੌਮਾਂਤਰੀ ਅਥਲੀਟ ਹੈ। ਉਹ ਯੂਥ ਏਸ਼ੀਅਨ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ 100 ਮੀਟਰ ਤੇ 4 ਗੁਣਾਂ 100 ਮੀਟਰ ਰਿਲੇਅ ਦੌੜ ਵਿੱਚ ਦੋ ਸੋਨੇ ਦੇ ਤਮਗੇ, ਸੈਫ ਖੇਡਾਂ ਵਿੱਚ ਰਿਲੇਅ ਦੌੜ ਵਿੱਚ ਇਕ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ, ਏਸ਼ੀਅਨ ਜੂਨੀਅਰ ਚੈਂਪੀਅਨਸ਼ਿਪ ਵਿੱਚ ਰਿਲੇਅ ਦੌੜ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਚੁੱਕਾ ਹੈ। ਕੌਮੀ ਪੱਧਰ ਉਤੇ ਉਸ ਨੇ ਤਿੰਨ ਵਾਰ ਫੈਡਰੇਸ਼ਨ ਕੱਪ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। ਗੁਰਿੰਦਰਵੀਰ ਸਿੰਘ ਨੇ 24ਵੇਂ ਫੈਡਰੇਸ਼ਨ ਕੱਪ ਵਿੱਚ 100 ਮੀਟਰ ਵਿੱਚ 10.30 ਸਕਿੰਟ ਦਾ ਬਿਹਤਰੀਨ ਸਮਾਂ ਕੱਢਦਿਆਂ ਸੋਨੇ ਦਾ ਮੈਡਲ ਜਿੱਤਿਆ। ਹਰਜਿੰਦਰ ਕੌਰ (ਹਰਜੀਤ ਬਰਾੜ ਬਾਜਾਖਾਨਾ ਯਾਦਗਾਰੀ ਐਵਾਰਡ) ਨਾਭਾ ਨੇੜਲੇ ਮੈਹਸ ਪਿੰਡ ਦੀ ਰਹਿਣ ਵਾਲੀ ਹਰਜਿੰਦਰ ਕੌਰ ਸਾਧਾਰਣ ਪਰਿਵਾਰ ਦੀ ਵੱਡੀਆਂ ਪ੍ਰਾਪਤੀਆਂ ਵਾਲੀ ਖਿਡਾਰਨ ਹੈ। ਹਰਜਿੰਦਰ ਕੌਰ ਨੇ ਇਸ ਸਾਲ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਵੇਟਲਿਫਟਿੰਗ ਵਿੱਚ ਕਾਂਸੀ ਦਾ ਮੈਡਲ ਜਿੱਤਿਆ। ਹਰਜਿੰਦਰ ਕੌਰ ਨੇ ਇਸ ਸਾਲ ਗੁਜਰਾਤ ਵਿਖੇ ਹੋਈਆਂ ਨੈਸ਼ਨਲ ਖੇਡਾਂ ਵਿੱਚ ਵੀ ਮੈਡਲ ਜਿੱਤਿਆ। ਸੁਖਪਾਲ ਸਿੰਘ ਰੰਧਾਵਾ (ਮਾਝੇ ਦਾ ਮਾਣ ਐਵਾਰਡ) ਬਟਾਲਾ ਨੇੜਲੇ ਪਿੰਡ ਗੋਧਰਪੁਰਾ ਦੇ ਜੰਮਪਲ ਸੁਖਪਾਲ ਸਿੰਘ ਰੰਧਾਵਾ ਇੰਟਰਨੈਸ਼ਨਲ ਫੁਟਬਾਲਰ ਹਨ। ਉਨ੍ਹਾਂ 7 ਵਾਰ ਨੈਸ਼ਨਲ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਚਾਰ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤਿਆ। 8 ਵਾਰ ਆਲ ਇੰਡੀਆ ਪੁਲਿਸ ਖੇਡਾਂ ਵਿੱਚ ਹਿੱਸਾ ਲਿਆ ਅਤੇ 7 ਵਾਰ ਸੋਨੇ ਅਤੇ ਇਕ ਵਾਰ ਚਾਂਦੀ ਦਾ ਤਮਗ਼ਾ ਜਿੱਤਿਆ। ਕੌਮਾਂਤਰੀ ਪੱਧਰ ‘ਤੇ ਸੁਖਪਾਲ ਸਿੰਘ ਨੇ ਸਕੂਲੀ ਪੱਧਰ ‘ਤੇ ਕੋਰੀਆ ਅਤੇ ਥਾਈਲੈਂਡ ਦਾ ਦੌਰਾ ਕੀਤਾ ਜਦੋਂ ਕਿ ਜੂਨੀਅਰ ਭਾਰਤੀ ਟੀਮ ਵੱਲੋਂ ਰੂਸ ਵਿਖੇ ਹਿੱਸਾ ਲਿਆ। ਹਰਭਜਨ ਸਿੰਘ ਰੰਧਾਵਾ (ਅਮਰਜੀਤ ਸਿੰਘ ਗਰੇਵਾਲ ਯਾਦਗਾਰੀ ਐਵਾਰਡ) ਹਰਭਜਨ ਸਿੰਘ ਰੰਧਾਵਾ ਮਹਿਤਾ ਚੌਕ ਨੇੜਲੇ ਨੰਗਲੀ ਪਿੰਡ ਦੇ ਵਸਨੀਕ ਹਨ। ਹਰਭਜਨ ਸਿੰਘ ਰੰਧਾਵਾ ਦਾ ਜਨਮ ਖੇਡ ਪਰਿਵਾਰ ਵਿੱਚ ਹੋਇਆ ਜਿੱਥੇ ਉਨ੍ਹਾਂ ਦੇ ਪਿਤਾ ਮੇਜਰ ਟਹਿਲ ਸਿੰਘ ਰੰਧਾਵਾ ਵੱਡੇ ਅਥਲੀਟ ਸਨ ਉਥੇ ਛੋਟੇ ਭਰਾ ਗੁਰਬਚਨ ਸਿੰਘ ਰੰਧਾਵਾ ਟੋਕੀਓ ਓਲੰਪਿਕ ਖੇਡਾਂ-1964 ਵਿੱਚ 110 ਮੀਟਰ ਹਰਡਲਜ਼ ਦੌੜ ਵਿੱਚ ਪੰਜਵੇਂ ਸਥਾਨ ਉਤੇ ਆਏ। ਹਰਭਜਨ ਸਿੰਘ ਰੰਧਾਵਾ ਭਾਰਤੀ ਅਥਲੈਟਿਕਸ ਟੀਮ ਦੇ ਚੀਫ ਕੋਚ ਰਿਟਾਇਰ ਹੋਏ। ਉਨ੍ਹਾਂ ਦੀ ਕੋਚਿੰਗ ਹੇਠ ਭਾਰਤੀ ਅਥਲੈਟਿਕਸ ਨੇ ਸੁਨਹਿਰੀ ਪ੍ਰਾਪਤੀਆਂ ਹਾਸਲ ਕੀਤੀਆਂ। The post 29ਵੀਂ ਕਮਲਜੀਤ ਖੇਡਾਂ-2022 ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਖਿਡਾਰੀਆਂ ਦਾ ਐਲਾਨ appeared first on TheUnmute.com - Punjabi News. Tags:
|
ਜਲੰਧਰ ਪੁਲਿਸ ਨੇ 20 ਲੱਖ ਦੇ ਨਕਲੀ ਨੋਟਾਂ ਸਮੇਤ 2 ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ Saturday 10 December 2022 11:40 AM UTC+00 | Tags: crime indian-currency jalandhar-police khanna-khurd latest-news news punjab punjab-news the-unmute-breaking-news the-unmute-latest-news the-unmute-punjab the-unmute-report ਜਲੰਧਰ 10 ਦਸੰਬਰ 2022 : ਸਮਾਜ ਵਿਰੋਧੀ ਅਨਸਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਜਲੰਧਰ ਪੁਲਿਸ (Jalandhar police) ਨੇ 20 ਲੱਖ ਦੇ ਨਕਲੀ ਨੋਟਾਂ ਸਮੇਤ 2 ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰਨ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ ਆਈ20 ਕਾਰ ਵੀ ਬਰਾਮਦ ਕੀਤੀ ਗਈ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਰਾਮ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਖੰਨਾ ਖੁਰਦ ਜ਼ਿਲ੍ਹਾ ਲੁਧਿਆਣਾ ਅਤੇ ਪਵਨਦੀਪ ਸਿੰਘ ਪੁੱਤਰ ਮੋਠੂ ਸਿੰਘ ਵਾਸੀ ਪੱਦੀ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਇੰਸਪੈਕਟਰ ਇੰਦਰਜੀਤ ਸਿੰਘ ਇੰਚਾਰਜ ਐਂਟੀ ਨਾਰਕੋਟਿਕਸ ਸੈੱਲ, ਜਲੰਧਰ ਨੂੰ 8 ਦਸੰਬਰ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਰੰਗੀਨ ਪ੍ਰਿੰਟਰਾਂ ਦੀ ਮਦਦ ਨਾਲ ਅਸਲੀ ਭਾਰਤੀ ਕਰੰਸੀ ਦੇ ਨੋਟਾਂ ਤੋਂ ਨਕਲੀ ਭਾਰਤੀ ਕਰੰਸੀ ਦੇ ਨੋਟਾਂ ਦੇ ਰੰਗੀਨ ਫੋਟੋ ਸਟੇਟ ਤਿਆਰ ਕਰਨ ਅਤੇ ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਦਾ ਨਾਜਾਇਜ਼ ਧੰਦਾ ਕਰਦੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਕਬਜ਼ੇ ‘ਚੋਂ 20 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ ਕੀਤੇ ਹਨ । ਉਨ੍ਹਾਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। The post ਜਲੰਧਰ ਪੁਲਿਸ ਨੇ 20 ਲੱਖ ਦੇ ਨਕਲੀ ਨੋਟਾਂ ਸਮੇਤ 2 ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News. Tags:
|
ਕਰਨ ਔਜਲਾ ਤੇ ਰੈਪਰ ਬਾਦਸ਼ਾਹ ਕੀ ਕਰਨ ਜਾ ਰਹੇ ਨੇ ਆਪਣੇ Fans ਲਈ ਨਵਾਂ Saturday 10 December 2022 11:49 AM UTC+00 | Tags: badshah karan-aujla karan-aujla-badshah karan-aujla-badshah-news news the-unmute ਚੰਡੀਗੜ੍ਹ 10 ਦਸੰਬਰ 2022 : ਕਰਨ ਔਜਲਾ ਨੂੰ ਆਪਣੇ ਸੁਪਰਹਿੱਟ ਗੀਤਾਂ ਲਈ ਜਾਣਿਆ ਜਾਂਦਾ ਹੈ। ਗੀਤਾਂ ਦੀ ਮਸ਼ੀਨ ਨਾਂ ਨਾਲ ਮਸ਼ਹੂਰ ਕਰਨ ਔਜਲਾ ਨੇ ਹਾਲ ਹੀ 'ਚ 2 ਗੀਤ ਇਕੱਠੇ ਰਿਲੀਜ਼ ਕੀਤੇ ਹਨ, ਜਿਨ੍ਹਾਂ ਨੂੰ ਉਸ ਦੇ ਪ੍ਰਸ਼ੰਸਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਹੁਣ ਕਰਨ ਔਜਲਾ ਨੇ ਰੈਪਰ ਬਾਦਸ਼ਾਹ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨਾਲ ਕਰਨ ਔਜਲਾ ਦੇ ਬਾਦਸ਼ਾਹ ਨਾਲ ਗੀਤ ਰਿਲੀਜ਼ ਹੋਣ ਦੀ ਚਰਚਾ ਵੀ ਫੈਲ ਗਈ ਹੈ। ਕਰਨ ਔਜਲਾ ਨੇ ਹਾਲਾਂਕਿ ਤਸਵੀਰਾਂ ਦੀ ਕੈਪਸ਼ਨ 'ਚ ਜ਼ਿਆਦਾ ਕੁਝ ਨਹੀਂ ਲਿਖਿਆ ਹੈ।
ਕਰਨ ਔਜਲਾ ਨੇ ਕੈਪਸ਼ਨ 'ਚ 'ਪਲੇਅਰਜ਼' ਲਿਖਿਆ ਹੈ। ਨਾਲ ਹੀ ਲਿਖਿਆ ਹੈ 'ਡੌਂਟ ਪਲੇਅ ਅੱਸ'। The post ਕਰਨ ਔਜਲਾ ਤੇ ਰੈਪਰ ਬਾਦਸ਼ਾਹ ਕੀ ਕਰਨ ਜਾ ਰਹੇ ਨੇ ਆਪਣੇ Fans ਲਈ ਨਵਾਂ appeared first on TheUnmute.com - Punjabi News. Tags:
|
Jersey: ਜਰਸੀ ਦੀ ਰਾਜਧਾਨੀ ਸੇਂਟ ਹੈਲੀਅਰ 'ਚ ਧਮਾਕਾ, ਇੱਕ ਵਿਅਕਤੀ ਦੀ ਮੌਤ, ਕਈ ਲਾਪਤਾ Saturday 10 December 2022 11:51 AM UTC+00 | Tags: breaking-news capital-of-jersey-st-helier capital-st-helier jersey jersey-news news the-unmute-latest-news the-unmute-latest-update the-unmute-punjab the-unmute-punjabi-news ਚੰਡੀਗੜ੍ਹ 10 ਦਸੰਬਰ 2022: ਜਰਸੀ (Jersey) ਦੀ ਰਾਜਧਾਨੀ ਸੇਂਟ ਹੈਲੀਅਰ ਵਿੱਚ ਫਲੈਟਾਂ ਦੇ ਇੱਕ ਬਲਾਕ ਵਿੱਚ ਧਮਾਕਾ ਹੋਇਆ | ਇਸ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ । ਇਸ ਦੇ ਨਾਲ ਹੀ ਧਮਾਕੇ ‘ਚ ਕਰੀਬ 12 ਲੋਕ ਲਾਪਤਾ ਦੱਸੇ ਜਾ ਰਹੇ ਹਨ। ਹਾਲਾਂਕਿ ਅਧਿਕਾਰੀਆਂ ਨੇ ਧਮਾਕੇ ਤੋਂ ਬਾਅਦ ਸੇਂਟ ਹੈਲੀਅਰ ਦੇ ਵੱਡੇ ਹਿੱਸੇ ਨੂੰ ਘੇਰ ਲਿਆ ਹੈ, ਪੁਲਿਸ ਨੇ ਲੋਕਾਂ ਨੂੰ ਮਾਉਂਟ ਬਿੰਘਮ ਦੇ ਆਲੇ ਦੁਆਲੇ ਦੇ ਖੇਤਰ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।ਪੋਇਲਸ ਵਲੋਂ ਉੱਥੇ ਬਚਾਅ ਕਾਰਜ ਜਾਰੀ ਹੈ।
The post Jersey: ਜਰਸੀ ਦੀ ਰਾਜਧਾਨੀ ਸੇਂਟ ਹੈਲੀਅਰ ‘ਚ ਧਮਾਕਾ, ਇੱਕ ਵਿਅਕਤੀ ਦੀ ਮੌਤ, ਕਈ ਲਾਪਤਾ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਮਜ਼ਬੂਤ ਹੋਵੇਗੀ ਐਗਰੋ ਇੰਡਸਟਰੀ: ਵਿਕਰਮਜੀਤ ਸਿੰਘ ਸਾਹਨੀ Saturday 10 December 2022 12:00 PM UTC+00 | Tags: aam-aadmi-party agro-industry amritsar-airport bhagwant-mann breaking-news cargo-flights cm-bhagwant-mann mp-vikramjit-singh-sahney news punjab punjab-agro-industry punjabi-news sukhbir-singh-badal the-unmute-breaking-news vikramjit-singh-sahney ਅੰਮ੍ਰਿਤਸਰ 10 ਦਸੰਬਰ 2022: ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਰਗੋ ਉਡਾਣਾਂ ਸ਼ੁਰੂ ਕਰਨ ਦੀ ਮੰਗ ਕਰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Vikramjit singh Sahney )ਨੇ ਕਿਹਾ ਹੈ ਕਿ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਐਗਰੋ ਇੰਡਸਟਰੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ ਨੂੰ ਫ਼ਸਲੀ ਚੱਕਰ 'ਚੋਂ ਬਾਹਰ ਕੱਢਿਆ ਜਾ ਸਕੇਗਾ। ਸਾਹਨੀ ਅੱਜ ਇਥੇ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਵਲੋਂ ਆਯੋਜਿਤ ਕੀਤੇ ਜਾ ਰਹੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਪਾਈਟੈਕਸ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਕਾਰਗੋ ਉਡਾਣਾਂ ਸ਼ੁਰੂ ਕਰਨਾ ਸਮੇਂ ਦੀ ਮੰਗ ਹੈ। ਉਹ ਇਸ ਮੁੱਦੇ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਚੁੱਕਣਗੇ। ਸਾਹਨੀ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜਬੂਦ ਕਰਨ ਲਈ ਉਦਯੋਗਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਜਰੂਰੀ ਹੈ। ਇਸਦੇ ਲਈ ਪੰਜਾਬ ਸਰਕਾਰ ਵਲੋਂ ਉਦਯੋਗਿਕ ਨੀਤੀ ਲਿਆਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਚ ਸਾਢੇ ਅੱਠ ਏਕੜ ਵਿਚ ਕਨਵੈਸ਼ਨ ਸੈਂਟਰ ਬਣਾਉਣ ਦੀ ਜਰੂਰਤ ਹੈ ਤਾਂ ਕਿ ਉਦਮੀ ਇਕ ਛੱਤ ਹੇਠਾਂ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਲਗਾ ਸਕਣ। ਰਾਜ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਵਿਚ ਉਦਯੋਗਾਂ ਲਈ ਕੱਚੇ ਮਾਲ ਦੀ ਕੋਈ ਕਮੀ ਨਹੀਂ ਹੈ। ਲੁਧਿਆਣਾ ਵਿਚ ਸਾਈਕਲ, ਹੋਜਰੀ, ਜਲੰਧਰ ਵਿਚ ਸਪੋਰਟਸ ਦੇ ਉਦਯੋਗ ਪ੍ਰਫੁੱਲਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਮੰਡੀ ਗੋਬਿੰਦਗੜ੍ਹ ਵਿਚ ਟਾਟਾ ਸਟੀਲ ਤਿੰਨ ਹਜ਼ਾਰ ਕਰੋੜ ਰੁਪਏ ਦਾ ਪੂੰਜੀ ਨਿਵੇਸ਼ ਕਰਨ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਉਦਮੀਆਂ ਨੂੰ ਸੂਬੇ ਵਿਚ ਨਿਵੇਸ਼ ਕਰਨ ਲਈ 23 ਅਤੇ 24 ਫਰਵਰੀ ਨੂੰ ਮੁਹਾਲੀ ਵਿਚ ਇਨਵੈਸਟਰ ਮੀਟ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿਚ ਦੇਸ਼ ਭਰ ਤੋਂ ਉਦਮੀ ਭਾਗ ਲੈਣਗੇ। The post ਅੰਮ੍ਰਿਤਸਰ ‘ਚ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਮਜ਼ਬੂਤ ਹੋਵੇਗੀ ਐਗਰੋ ਇੰਡਸਟਰੀ: ਵਿਕਰਮਜੀਤ ਸਿੰਘ ਸਾਹਨੀ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਦੇਣ ਦੀ ਮੁੜ ਸ਼ੁਰੂਆਤ ਕੀਤੀ: ਮੀਤ ਹੇਅਰ Saturday 10 December 2022 12:08 PM UTC+00 | Tags: cabinet-minister-gurmeet-singh-meet-hayer cabinet-minister-meet-hayer gurmeet-singh-meet-hayer meet-hayer news patiala punjabi-university punjab-news punjab-sports shaheed-bhagat-singh-yuva-award ਪਟਿਆਲਾ 10 ਦਸੰਬਰ 2022: ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦਾ ਆਗ਼ਾਜ਼ ਕਰਵਾਇਆ। ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਅਜਿਹੇ ਯੁਵਕ ਮੇਲੇ ਸਾਡੀ ਨੌਜਵਾਨੀ ਨੂੰ ਇੱਕ ਵੱਡਾ ਮੰਚ ਪ੍ਰਦਾਨ ਕਰਕੇ ਉਨ੍ਹਾਂ ਦੇ ਆਤਮ ਵਿਸ਼ਵਾਸ਼ ਨੂੰ ਵਧਾਉਂਦੇ ਹੋਏ ਅੱਗੇ ਵੱਧਣ ਲਈ ਪ੍ਰੇਰਤ ਕਰਦੇ ਹਨ, ਇਸ ਲਈ ਭਗਵੰਤ ਮਾਨ ਸਰਕਾਰ ਹਰ ਵਰ੍ਹੇ ਅਜਿਹੇ ਮੇਲੇ ਹੋਰ ਵਧੀਆ ਢੰਗ ਨਾਲ ਕਰਵਾਏਗੀ। ਕਰੀਬ 10 ਸਾਲਾਂ ਬਾਅਦ ਕਿਸੇ ਸਰਕਾਰੀ ਯੂਨੀਵਰਸਿਟੀ ਵਿੱਚ ਕਰਵਾਏ ਜਾ ਰਹੇ ਇਸ ਯੁਵਕ ਮੇਲੇ ਦੇ ਉਦਾਘਾਟਨ ਮਗਰੋਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਰਾਜ ਵਿੱਚ ਨੌਜਵਾਨਾਂ ਨੂੰ ਉਤਸ਼ਾਹਤ ਕਰਨ ਲਈ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਨੂੰ ਮੁੜ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਐਵਾਰਡ ਪਿਛਲੇ ਲੰਮੇ ਸਮੇਂ ਤੋਂ ਬੰਦ ਪਿਆ ਸੀ ਅਤੇ ਹੁਣ ਹਰ ਜ਼ਿਲ੍ਹੇ ‘ਚੋਂ ਦੋ ਨੌਜਵਾਨਾਂ ਨੂੰ ਇਹ ਐਵਾਰਡ ਤੇ 50 ਹਜ਼ਾਰ ਰੁਪਏ ਦਾ ਨਗ਼ਦ ਪੁਰਸਕਾਰ ਦਿੱਤਾ ਜਾਵੇਗਾ, ਜਿਸ ਲਈ ਵੱਖ-ਵੱਖ ਖੇਤਰਾਂ ‘ਚ ਸ਼ਲਾਘਾਯੋਗ ਜਾਂ ਬਹਾਦਰੀ ਵਾਲਾ ਕੰਮ ਕਰਨ ਵਾਲੇ ਨੌਜਵਾਨਾਂ ਇਸ ਐਵਾਰਡ ਲਈ ਜਰੂਰ ਆਨਲਾਈਨ ਅਪਲਾਈ ਕਰਨ। ਮੀਤ ਹੇਅਰ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਬੀਨੂ ਢਿੱਲੋਂ, ਰਾਣਾ ਰਣਬੀਰ ਤੇ ਦਿੱਵਿਆ ਦੱਤਾ ਆਦਿ ਕਲਾਕਾਰਾਂ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਇਹ ਯੁਵਕ ਮੇਲਾ ਸਾਡੇ ਨੌਜਵਾਨਾਂ ਨੂੰ ਇੱਕ ਵੱਡਾ ਮੰਚ ਪ੍ਰਦਾਨ ਕਰ ਰਿਹਾ ਹੈ, ਜਿੱਥੇ ਉਹ ਪੁਰਾਤਨ ਵਿਰਸੇ ਨੂੰ ਸੰਭਾਲਦੇ ਹੋਏ ਕਰੋਸ਼ੀਆ, ਨਾਲੇ, ਪੱਖੀਆਂ ਦੀ ਬੁਣਾਈ ਕਰਦੇ ਹੋਏ ਕਢਾਈ ਕੱਢਕੇ ਤੇ ਗੁੱਡੀਆਂ-ਪਟੋਲੇ ਬਣਾ ਕੇ ਜਿੱਥੇ ਕਲਾ, ਸੱਭਿਆਚਾਰ ਤੇ ਆਪਣੇ ਪਿਛੋਕੜ ਨਾਲ ਜੁੜ ਰਹੇ ਹਨ ਉਥੇ ਹੀ ਵੱਖ-ਵੱਖ ਲੋਕ ਕਲਾਵਾਂ ਵਿੱਚ ਹਿੱਸਾ ਲੈਕੇ ਆਪਣੀ ਪ੍ਰਤਿਭਾ ਵੀ ਦਿਖਾ ਰਹੇ ਹਨ। ਯੁਵਕ ਮੇਲੇ ਵਿੱਚ ਹਿੱਸਾ ਲੈ ਰਹੇ ਬੱਚਿਆਂ ਦੀ ਸ਼ਲਾਘਾ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਇਹ ਯੁਵਕ ਮੇਲਾ ਨੌਜਵਾਨਾਂ ਵਿੱਚ ਆਤਮ ਵਿਸ਼ਵਾਸ਼ ਪੈਦਾ ਕਰਦਾ ਹੈ, ਇਸ ਲਈ ਜਿਹੜੇ ਕਿਸੇ ਵਾਧੂ ਸਰਗਰਮੀ ‘ਚ ਅਜੇ ਭਾਗ ਨਹੀਂ ਲੈ ਰਹੇ, ਉਹ ਵੀ ਕਿਸੇ ਨਾ ਕਿਸੇ ਵੰਨਗੀ ‘ਚ ਜਰੂਰ ਹਿੱਸਾ ਲਿਆ ਕਰਨ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਬਹੁਤ ਉਦਮੀ ਹਨ, ਉਨ੍ਹਾਂ ਨੇ ਇਕੱਲੇ ਆਪਣੇ ਮੁਲਕ ‘ਚ ਹੀ ਨਹੀਂ ਤਰੱਕੀ ਨਹੀਂ ਕੀਤੀ ਸਗੋਂ ਬਾਹਰਲੇ ਮੁਲਕਾਂ ‘ਚ ਵੀ ਹਰ ਪੱਖੋਂ ਤਰੱਕੀ ਕਰਦੇ ਹੋਏ ਆਪਣੇ ਸੱਭਿਆਚਾਰ ਤੇ ਅਮੀਰ ਵਿਰਸੇ ਨੂੰ ਵੀ ਸੰਭਾਲਿਆ ਹੈ। ਵਾਈਸ ਚਾਂਸਲਰ ਪੋ. ਅਰਵਿੰਦ ਨੇ ਇਹ ਯੁਵਕ ਮੇਲੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਯੂਨੀਵਰਸਿਟੀ ਪੰਜਾਬੀ ਮਾਂ ਬੋਲੀ, ਸੱਭਿਆਚਾਰ ਤੇ ਲੋਕ ਕਲਾਵਾਂ ਨੂੰ ਪ੍ਰਫੁੱਲਤ ਕਰਨ ਪ੍ਰਤੀ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਏਗੀ। ਇਸ ਮੌਕੇ ਵਿਧਾਇਕ ਡਾ. ਬਲਬੀਰ ਸਿੰਘ, ਯੁਵਕ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਮੇਜਰ ਆਰ.ਪੀ.ਐਸ. ਮਲਹੋਤਰਾ, ਆਪ ਦੇ ਐਸ.ਸੀ. ਸੈਲ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਲੋਕ ਸਭਾ ਹਲਕੇ ਦੇ ਸਹਿ-ਇੰਚਾਰਜ ਪ੍ਰੀਤੀ ਮਲਹੋਤਰਾ, ਮੁਲਾਜਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਜੇ.ਪੀ. ਸਿੰਘ, ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਪ੍ਰੋ. ਭੀਮਇੰਦਰ ਸਿੰਘ, ਡਾ. ਨਿਵੇਦਿਤਾ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਡਾਇਰੈਕਟਰ ਲੋਕ ਸੰਪਰਕ ਦਲਜੀਤ ਅਮੀ, ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਗਗਨ ਥਾਪਾ ਸਮੇਤ ਰਾਜ ਭਰ ਤੋਂ ਪੁੱਜੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਤੋਂ ਇਲਾਵਾ ਵੱਡੀ ਗਿਣਤ ਵਿਦਿਆਰਥੀ ਮੌਜੂਦ ਸਨ। ਇਸ ਅੰਤਰ-ਵਰਸਿਟੀ ਯੁਵਕ ਮੇਲੇ ‘ਚ ਰਵਾਇਤੀ ਪਹਿਰਾਵਾ, ਗਿੱਧਾ, ਲੰਮੀਆਂ ਹੇਕਾਂ ਵਾਲੇ ਲੋਕ ਗੀਤ, ਲੋਕ ਗੀਤ, ਗਰੁੱਪ ਲੋਕ ਗੀਤ, ਫੋਕ ਆਰਕੈਸਟਰਾ, ਭੰਗੜਾ, ਕਵੀਸ਼ਰੀ, ਕਲੀ ਗਾਇਣ, ਵਾਰ ਗਾਇਣ, ਭੰਡ, ਮਮਿਕਰੀ, ਭਾਸ਼ਣ ਕਲਾ, ਵਾਦ-ਵਿਵਾਦ, ਕਲਾਸੀਕਲ ਵੋਕਲ, ਇੰਸਟਰੂਮੈਂਟ, ਲੋਕ ਨਾਚ, ਕਰੋਸ਼ੀਏ, ਨਾਲਾ, ਪੱਖੀ, ਗੁੱਡੀਆਂ ਪਟੋਲੇ, ਪਰਾਂਦਾ, ਕਢਾਈ, ਰੱਸਾ ਵੱਟਣਾ, ਪੀੜ੍ਹੀ, ਟੋਕਰੀ, ਛਿੱਕੂ, ਮਿੱਟੀ ਦੇ ਖਿਡੌਣੇ, ਇੰਨੂ ਬਣਾਉਣਾ, ਰੰਗੋਲੀ, ਕਲੇਅ ਮਾਡਲਿੰਗ, ਸਟਿੱਲ ਲਾਈਵ, ਮਹਿੰਦੀ, ਮੌਕੇ ‘ਤੇ ਚਿੱਤਰਕਾਰੀ, ਪੋਸਟਰ ਮੇਕਿੰਗ, ਕਾਰਟੂਨਿੰਗ, ਕੋਲਾਜ ਬਣਾਉਣਾ ਤੇ ਇੰਸਟਾਲੇਸ਼ਨ ਆਦਿ ਦੇ 39 ਵੰਨਗੀਆਂ ਦੇ ਮੁਕਾਬਿਲਆਂ ਵਿੱਚ ਰਾਜ ਦੀਆਂ 13 ਯੂਨੀਵਰਸਿਟੀਆਂ ਤੋਂ 1200 ਤੋਂ ਵਧੇਰੇ ਵਿਦਿਆਰਥੀ ਭਾਗ ਲੈ ਰਹੇ ਹਨ। The post ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਦੇਣ ਦੀ ਮੁੜ ਸ਼ੁਰੂਆਤ ਕੀਤੀ: ਮੀਤ ਹੇਅਰ appeared first on TheUnmute.com - Punjabi News. Tags:
|
ਬੱਚਿਆਂ ਦਾ ਜਿਨਸੀ ਸ਼ੋਸ਼ਣ ਲੁਕਵੀਂ ਸਮੱਸਿਆ, ਇਸਦੀ ਰੋਕਥਾਮ ਦੇ ਕਾਨੂੰਨ ਬਾਰੇ ਜਾਗਰੂਕ ਕਰਨ ਦੀ ਲੋੜ: ਚੀਫ਼ ਜਸਟਿਸ Saturday 10 December 2022 12:16 PM UTC+00 | Tags: breaking-news chief-justice-dy-chandrachud child-sexual child-sexual-law child-sexual-news dy-chandrachud india latest-news news pocso-act pocso-act-law supreme-court ਚੰਡੀਗੜ੍ਹ 10 ਦਸੰਬਰ 2022: ਚੀਫ਼ ਜਸਟਿਸ ਡੀ.ਵਾਈ ਚੰਦਰਚੂੜ (DY Chandrachud) ਨੇ ਇੱਕ ਵਾਰ ਫਿਰ ਵਧ ਰਹੇ ਜਿਨਸੀ ਅਪਰਾਧਾਂ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਇਕ ਪ੍ਰੋਗਰਾਮ ‘ਚ ਕਿਹਾ ਕਿ ਬੱਚਿਆਂ ਦਾ ਜਿਨਸੀ ਸ਼ੋਸ਼ਣ ਇਕ ਲੁਕਵੀਂ ਸਮੱਸਿਆ ਹੈ, ਜਿਸ ਦਾ ਪਤਾ ਲੱਗਣ ‘ਤੇ ਵੀ ਲੋਕ ਇਸ ‘ਤੇ ਚੁੱਪ ਵੱਟ ਲੈਂਦੇ ਹਨ। ਇਸ ਲਈ ਇਹ ਹੁਣ ਸੂਬਿਆਂ ‘ਤੇ ਨਿਰਭਰ ਕਰਦਾ ਹੈ ਕਿ ਉਹ ਅੱਗੇ ਵਧਣ ਅਤੇ ਪਰਿਵਾਰਾਂ ਨੂੰ ਦੁਰਵਿਵਹਾਰ ਦੀ ਰਿਪੋਰਟ ਕਰਨ ਲਈ ਉਤਸ਼ਾਹਿਤ ਕਰਨ, ਭਾਵੇਂ ਅਪਰਾਧੀ ਪਰਿਵਾਰ ਦਾ ਕੋਈ ਮੈਂਬਰ ਹੀਉ ਕਿਊਂ ਨਾ ਹੋਵੇ। ਸੀਜੇਆਈ ਨੇ ਕਿਹਾ ਬਾਲ ਜਿਨਸੀ ਸ਼ੋਸ਼ਣ ਦੀ ਰੋਕਥਾਮ ਅਤੇ ਸਮੇਂ ਸਿਰ ਪਤਾ ਲਗਾਉਣ ਅਤੇ ਰੋਕਥਾਮ ਨਾਲ ਸਬੰਧਤ ਕਾਨੂੰਨ ਬਾਰੇ ਜਾਗਰੂਕਤਾ ਪੈਦਾ ਕਰਨਾ ਜ਼ਰੂਰੀ ਹੈ। ਬੱਚਿਆਂ ਨੂੰ ਸੁਰੱਖਿਅਤ ਛੋਹ ਅਤੇ ਅਸੁਰੱਖਿਅਤ ਛੋਹ ਵਿੱਚ ਅੰਤਰ ਸਿਖਾਇਆ ਜਾਣਾ ਚਾਹੀਦਾ ਹੈ। ਬਾਲ ਅਧਿਕਾਰ ਕਾਰਕੁੰਨਾਂ ਨੇ ਮਾਪਿਆਂ ਨੂੰ ਸੁਰੱਖਿਅਤ ਅਤੇ ਅਸੁਰੱਖਿਅਤ ਸ਼ਬਦਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਚੰਗੇ ਅਤੇ ਮਾੜੇ ਸ਼ਬਦਾਂ ਦੇ ਨੈਤਿਕ ਪ੍ਰਭਾਵ ਹੁੰਦੇ ਹਨ ਅਤੇ ਉਹਨਾਂ ਨੂੰ ਦੁਰਵਿਵਹਾਰ ਦੀ ਰਿਪੋਰਟ ਕਰਨ ਤੋਂ ਰੋਕ ਸਕਦੇ ਹਨ। ਅੱਗੇ ਸੀਜੇਆਈ ਚੰਦਰਚੂੜ ਨੇ ਕਿਹਾ ਕਿ ਕਾਰਜਪਾਲਿਕਾ ਨੂੰ ਨਿਆਂਪਾਲਿਕਾ ਨਾਲ ਹੱਥ ਮਿਲਾਉਣਾ ਚਾਹੀਦਾ ਹੈ ਤਾਂ ਜੋ ਜਿਨਸੀ ਅਪਰਾਧਾਂ ਨੂੰ ਹੋਣ ਤੋਂ ਰੋਕਿਆ ਜਾ ਸਕੇ। ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਵਿਧਾਨ ਸਭਾ ਨੂੰ ਪੋਕਸੋ ਐਕਟ ਦੇ ਤਹਿਤ ਸਹਿਮਤੀ ਦੀ ਉਮਰ ਦੇ ਆਲੇ ਦੁਆਲੇ ਵਧ ਰਹੀ ਚਿੰਤਾ ‘ਤੇ ਵਿਚਾਰ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਪੋਕਸੋ ਐਕਟ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਵਿਚਕਾਰ ਸਾਰੇ ਜਿਨਸੀ ਕੰਮਾਂ ਨੂੰ ਅਪਰਾਧ ਬਣਾਉਂਦਾ ਹੈ, ਭਾਵੇਂ ਕਿ ਅਸਲ ਵਿੱਚ ਨਾਬਾਲਗਾਂ ਵਿਚਕਾਰ ਸਹਿਮਤੀ ਮੌਜੂਦ ਹੋਵੇ, ਕਿਉਂਕਿ ਕਾਨੂੰਨ ਵਿੱਚ ਇਹ ਧਾਰਨਾ ਹੈ ਕਿ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਵਿਚਕਾਰ ਕੋਈ ਸਹਿਮਤੀ ਨਹੀਂ ਹੈ। The post ਬੱਚਿਆਂ ਦਾ ਜਿਨਸੀ ਸ਼ੋਸ਼ਣ ਲੁਕਵੀਂ ਸਮੱਸਿਆ, ਇਸਦੀ ਰੋਕਥਾਮ ਦੇ ਕਾਨੂੰਨ ਬਾਰੇ ਜਾਗਰੂਕ ਕਰਨ ਦੀ ਲੋੜ: ਚੀਫ਼ ਜਸਟਿਸ appeared first on TheUnmute.com - Punjabi News. Tags:
|
ਬ੍ਰਿਟੇਨ ਨੇ ਧਰਮ ਪਰਿਵਰਤਨ ਕਰਨ ਦੇ ਦੋਸ਼ਾਂ ਹੇਠ ਪਾਕਿਸਤਾਨੀ ਮੌਲਵੀ 'ਤੇ ਲਾਈ ਪਾਬੰਦੀ Saturday 10 December 2022 12:26 PM UTC+00 | Tags: britain britain-government british-government british-rishi-sunak-government mian-abdul-haq news pakistan pakistan-molvi prime-minister-rishi-sunak rishi-sunak ਚੰਡੀਗੜ੍ਹ 10 ਦਸੰਬਰ 2022: ਬ੍ਰਿਟੇਨ (Britain) ਦੀ ਰਿਸ਼ੀ ਸੁਨਕ ਸਰਕਾਰ ਨੇ ਪਾਕਿਸਤਾਨ ਦੇ ਇਕ ਮੁਸਲਿਮ ਮੌਲਵੀ ਖ਼ਿਲਾਫ ਕਾਰਵਾਈ ਕੀਤੀ ਹੈ। ਬ੍ਰਿਟੇਨ ਸਰਕਾਰ ਨੇ ਕਾਰਵਾਈ ਕਰਦੇ ਹੋਏ ਸਿੰਧ ਦੇ ਘੋਟਕੀ ਸਥਿਤ ਭਰਚੁੰਡੀ ਸ਼ਰੀਫ ਦਰਗਾਹ ਦੇ ਮੀਆਂ ਅਬਦੁਲ ਹੱਕ ਨੂੰ ਪਾਬੰਦੀਸ਼ੁਦਾ ਲੋਕਾਂ ਦੀ ਸੂਚੀ ਵਿੱਚ ਪਾ ਦਿੱਤਾ ਹੈ। ਮੀਆਂ ਅਬਦੁਲ ਹੱਕ ‘ਤੇ ਪਾਕਿਸਤਾਨ ਵਿਚ ਹਿੰਦੂਆਂ ਸਮੇਤ ਹੋਰ ਧਾਰਮਿਕ ਘੱਟ ਗਿਣਤੀਆਂ ਦੀਆਂ ਲੜਕੀਆਂ ਅਤੇ ਔਰਤਾਂ ਦੇ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਵਿਆਹ ਲਈ ਜ਼ਿੰਮੇਵਾਰ ਹੋਣ ਦਾ ਦੋਸ਼ ਹੈ। ਬ੍ਰਿਟੇਨ ਸਰਕਾਰ ਦੀ ਇਸ ਕਾਰਵਾਈ ਤੋਂ ਬਾਅਦ ਪਾਕਿਸਤਾਨ ਉਨ੍ਹਾਂ 11 ਦੇਸ਼ਾਂ ਵਿੱਚ ਸ਼ਾਮਲ ਹੋ ਗਿਆ ਹੈ, ਜਿੱਥੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ ਦਿੱਤੀ ਜਾਵੇਗੀ। ਜਾਣਕਾਰੀ ਮੁਤਾਬਕ ਅਬਦੁਲ ਹੱਕ ਦਾ ਨਾਂ ਬ੍ਰਿਟੇਨ ਦੇ ਵਿਦੇਸ਼ ਸਕੱਤਰ ਜੇਮਸ ਕਲੀਵਰਲੀ ਵੱਲੋਂ ਐਲਾਨੀ ਪਾਬੰਦੀਆਂ ਦੀ ਨਵੀਂ ਸੂਚੀ ਵਿੱਚ ਰੱਖਿਆ ਗਿਆ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਮੀਆਂ ਅਬਦੁਲ ਹੱਕ ਦਾ ਸਿੰਧ ਖੇਤਰ ਵਿੱਚ ਕਾਫੀ ਪ੍ਰਭਾਵ ਹੈ। ਸਿੰਧ ਸੂਬੇ ਵਿਚ ਘੱਟ ਗਿਣਤੀਆਂ, ਜ਼ਿਆਦਾਤਰ ਹਿੰਦੂਆਂ ਨੂੰ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਲਈ ਉਸ ਦੀ ਆਲੋਚਨਾ ਕੀਤੀ ਗਈ ਹੈ। ਇਸ ਮੌਕੇ ਬਰਤਾਨੀਆ (Britain) ਦੇ ਵਿਦੇਸ਼ ਸਕੱਤਰ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਆਜ਼ਾਦ ਅਤੇ ਖੁੱਲ੍ਹੇ ਸਮਾਜ ਨੂੰ ਉਤਸ਼ਾਹਿਤ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੀ ਪਾਬੰਦੀਸ਼ੁਦਾ ਸੂਚੀ ਮੌਲਿਕ ਅਧਿਕਾਰਾਂ ਦੀ ਘੋਰ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਬੇਨਕਾਬ ਕਰਨਾ ਹੈ। ਉਨ੍ਹਾਂ ਕਿਹਾ ਕਿ ਯੂਕੇ ਧਰਮ ਜਾਂ ਵਿਸ਼ਵਾਸ ਦੀ ਆਜ਼ਾਦੀ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ ਅਤੇ ਦੁਨੀਆ ਭਰ ਵਿੱਚ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਵਚਨਬੱਧ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਰਤਾਨੀਆ ਦੀ ਨਵੀਂ ਪਾਬੰਦੀਸ਼ੁਦਾ ਸੂਚੀ ਵਿੱਚ ਸ਼ਾਮਲ ਵਿਅਕਤੀਆਂ ਅਤੇ ਸੰਸਥਾਵਾਂ ਦੀਆਂ ਜਾਇਦਾਦਾਂ ਬਰਤਾਨੀਆ ਵਿੱਚ ਜਮਾ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਯਾਤਰਾ ‘ਤੇ ਪਾਬੰਦੀ ਹੈ। ਇਸ ਤੋਂ ਇਲਾਵਾ ਹੋਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਵੀ ਲਗਾਈਆਂ ਜਾਂਦੀਆਂ ਹਨ। ਪਾਬੰਦੀਆਂ ਦੀ ਨਵੀਂ ਸੂਚੀ ਵਿਚ ਸ਼ਾਮਲ ਹੋਰ ਦੇਸ਼ਾਂ ਵਿਚ ਰੂਸ, ਯੂਗਾਂਡਾ, ਮਿਆਂਮਾਰ ਅਤੇ ਈਰਾਨ ਸ਼ਾਮਲ ਹਨ। The post ਬ੍ਰਿਟੇਨ ਨੇ ਧਰਮ ਪਰਿਵਰਤਨ ਕਰਨ ਦੇ ਦੋਸ਼ਾਂ ਹੇਠ ਪਾਕਿਸਤਾਨੀ ਮੌਲਵੀ ‘ਤੇ ਲਾਈ ਪਾਬੰਦੀ appeared first on TheUnmute.com - Punjabi News. Tags:
|
ਨਿਵੇਕਲੀਆਂ ਪਹਿਲਕਦਮੀਆਂ ਲਈ ਪੰਜਾਬ ਮੰਡੀ ਬੋਰਡ ਨੂੰ ਹਾਸਲ ਹੋਇਆ '8ਵਾਂ ਡਿਜੀਟਲ ਟਰਾਂਸਫਾਰਮੇਸ਼ਨ ਐਵਾਰਡ' Saturday 10 December 2022 01:12 PM UTC+00 | Tags: 8th-digital-transformation-award aam-aadmi-party agriculture-and-rural-development-minister-kuldeep-singh-dhaliwal arvind-kejriwal breaking-news cm-bhagwant-mann congress news punjab-government punjab-mandi-board punjab-news the-unmute-punjabi-news ਚੰਡੀਗੜ੍ਹ 10 ਦਸੰਬਰ 2022: ਸੂਬੇ ਦੇ ਕਿਸਾਨਾਂ ਨੂੰ “ਵਟਸਐਪ ਅਤੇ ਡਿਜੀ-ਲਾਕਰ ਰਾਹੀਂ ਜੇ-ਫਾਰਮ ਦੇ ਡਿਜੀਟਾਈਜੇਸ਼ਨ” ਦੇ ਰੂਪ ਵਿੱਚ ਸਭ ਤੋਂ ਬਿਹਤਰ ਨਾਗਰਿਕ ਪੱਖੀ ਸਹੂਲਤ ਦੇਣ ਸਦਕਾ ਪੰਜਾਬ ਮੰਡੀ ਬੋਰਡ ਨੇ 8ਵਾਂ ਡਿਜੀਟਲ ਟਰਾਂਸਫਾਰਮੇਸ਼ਨ ਐਵਾਰਡ (8th Digital Transformation Award) ਹਾਸਲ ਕੀਤਾ ਹੈ। ਅੱਜ ਇੱਥੇ ਗੁਹਾਟੀ ਵਿਖੇ ਹੋਏ ਸਮਾਗਮ ਦੌਰਾਨ ਅਸਾਮ ਦੇ ਸੂਚਨਾ ਤਕਨਾਲੋਜੀ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਐਵਾਰਡ ਪ੍ਰਦਾਨ ਕੀਤਾ। ਇਹ ਐਵਾਰਡ ਅਸਾਮ ਵਿਖੇ ਸੀਨੀਅਰ ਅਫ਼ਸਰਸ਼ਾਹਾਂ ਅਤੇ ਆਈ.ਟੀ. ਵਿਭਾਗ ਅਸਾਮ ਦੇ ਮਾਹਿਰਾਂ ਅਧੀਨ ਜਿਊਰੀ ਦੀ ਅਗਵਾਈ ਹੇਠ ਦਿੱਤਾ ਗਿਆ। ਸਮਾਗਮ ਦੌਰਾਨ, ਜਿਊਰੀ ਨੇ ਡਿਜੀਟਲ ਸੰਚਾਰ ਲਈ ਨਵੇਂ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਮੰਡੀ ਬੋਰਡ ਵੱਲੋਂ ਪੇਸ਼ ਕੀਤੇ ਨਵੀਨਤਾਕਾਰੀ ਸੰਚਾਰਕਾਂ ਦੀ ਸ਼ਲਾਘਾ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਪੰਜਾਬ ਨੂੰ ਲਗਭਗ ਸਾਰੇ ਵਿਭਾਗਾਂ ਵਿੱਚ ਈ-ਗਵਰਨੈਂਸ ਸਥਾਪਤ ਕਰਨ ਦੇ ਨਿਵੇਕਲੇ ਉਪਰਾਲਿਆਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਸਾਲ 2020 ਵਿੱਚ ਕੋਵਿਡ-19 ਦੌਰਾਨ ਈ-ਪ੍ਰੋਕਿਊਰਮੈਂਟ ਦੀ ਵਿਧੀ ਸਥਾਪਤ ਕਰਕੇ ਇਹ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਲੈ ਕੇ ਹੁਣ ਤੱਕ ਬੋਰਡ ਦੀ ਆਈ.ਟੀ. ਟੀਮ ਨੇ ਭਾਈਵਾਲਾਂ ਦੀ ਸਹੂਲਤ ਲਈ ਕਈ ਈ-ਸੇਵਾਵਾਂ ਜਿਵੇਂ ਆਨਲਾਈਨ ਲਾਇਸੈਂਸ, ਆਨਲਾਈਨ ਭੁਗਤਾਨ, ਜੇ-ਫਾਰਮ ਦਾ ਡਿਜੀਟਾਈਜ਼ੇਸ਼ਨ, ਆਨਲਾਈਨ ਖਰੀਦ, ਪੰਜਾਬ ਵਿੱਚ ਆਉਣ ਵਾਲੀ ਬਾਹਰੀ ਰਾਜ ਦੀ ਫਸਲ ਦੀ ਰਿਕਾਰਡਿੰਗ ਲਈ ਵੀਟੀਐਸ ਐਪ, ਈ-ਨਿਲਾਮੀ ਪੋਰਟਲ, ਈ-ਡਾਕ ਪੋਰਟਲ ਅਤੇ ਹੋਰ ਈ-ਸਹੂਲਤਾਂ ਸ਼ੁਰੂ ਕੀਤੀਆਂ ਹਨ। ਭਗਤ ਨੇ ਕਿਹਾ ਕਿ ਇਹਨਾਂ ਡਿਜੀਟਲ ਪਹਿਲਕਦਮੀਆਂ ਨੇ ਨਾ ਸਿਰਫ ਸਟਾਫ਼ ਅਤੇ ਲੌਜਿਸਟਿਕਸ ਖਰਚੇ ਨੂੰ ਬਚਾਇਆ ਹੈ ਬਲਕਿ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਭਾਈਵਾਲਾਂ ਦੀ ਸਹੂਲਤ ਲਈ ਈ-ਲਾਇਸੈਂਸ, ਈ-ਪਾਸ, ਸਮਰਪਿਤ ਗੇਟਵੇ ਰਾਹੀਂ ਭੁਗਤਾਨ ਨੂੰ ਯਕੀਨੀ ਬਣਾਇਆ ਹੈ। ਸਕੱਤਰ ਮੰਡੀ ਬੋਰਡ ਨੇ ਦੱਸਿਆ ਕਿ ਇਸ ਨਾਲ ਲਾਇਸੈਂਸ ਰਜਿਸਟ੍ਰੇਸ਼ਨ ਦੀ ਸਮਾਂ ਸੀਮਾ 1.5 ਮਹੀਨੇ ਤੋਂ ਘਟਾ ਕੇ 1 ਹਫ਼ਤੇ ਕਰਨ ਵਿੱਚ ਵੀ ਮਦਦ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਵਿਸ਼ੇਸ਼ ਏਕੀਕ੍ਰਿਤ ਪ੍ਰਬੰਧਨ ਪ੍ਰਣਾਲੀ (ਆਈ.ਐੱਮ.ਐੱਸ.) ‘ਤੇ ਧਿਆਨ ਕੇਂਦਰਿਤ ਕੀਤਾ ਹੈ ਜਿਸ ਨਾਲ ਉਪਭੋਗਤਾ ਇਕੋ ਥਾਂ ਇਕੱਤਰ ਡਾਟੇ ਤੱਕ ਪਹੁੰਚ ਕਰ ਸਕਦੇ ਹਨ। ਸ੍ਰੀ ਭਗਤ ਨੇ ਕਿਹਾ ਕਿ ਇਹ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਮੰਡੀ ਬੋਰਡ ਨੇ "ਮੋਸਟ ਇਨੋਵੇਟਿਵ ਸਿਟੀਜ਼ਨ ਐਂਗੇਜਮੈਂਟ ਥਰੂ ਟੈਕਨਾਲੋਜੀ" ਸ਼੍ਰੇਣੀ ਦਾ ਐਵਾਰਡ ਹਾਸਲ ਕੀਤਾ ਹੈ। ਸਕੱਤਰ ਮੰਡੀ ਬੋਰਡ ਨੇ ਅੱਗੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਵਟਸਐਪ ਅਤੇ ਡਿਜੀ-ਲਾਕਰ ਰਾਹੀਂ ਜੇ-ਫਾਰਮ ਨੂੰ ਡਿਜੀਟਾਈਜ਼ ਕਰਨ ਦੇ ਵਿਚਾਰ ਤੋਂ ਬਹੁਤ ਲਾਭ ਹੋ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਨਾਗਰਿਕ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਲਾਭ ਲੈਣ ਲਈ ਇਸ ਡਿਜੀਟਲ ਰਸੀਦ ਦੀ ਵਰਤੋਂ ਆਮਦਨ ਦੇ ਸਬੂਤ ਵਜੋਂ ਕਰ ਸਕਦੇ ਹਨ । ਭਗਤ ਨੇ ਕਿਹਾ ਕਿ ਜੇ-ਫਾਰਮ ਦੀ ਇਹ ਡਿਜੀਟਲ ਰਸੀਦ ਨਾ ਸਿਰਫ਼ ਕਿਸਾਨਾਂ ਲਈ ਲਾਭਕਾਰੀ ਹੈ ਸਗੋਂ ਵੱਖ-ਵੱਖ ਸਰਕਾਰੀ ਸਬਸਿਡੀਆਂ ਵਿੱਚ ਡੁਪਲੀਕੇਟ ਹੋਲਡਰਾਂ ਨੂੰ ਹਟਾਉਣ ਵਿੱਚ ਸਰਕਾਰ ਦੀ ਵੀ ਮਦਦ ਕਰਦੀ ਹੈ। ਉਹਨਾਂ ਅੱਗੇ ਕਿਹਾ ਕਿ ਕਿਸਾਨਾਂ ਦੇ ਇਸ ਵਿਲੱਖਣ ਅੰਕੜਿਆਂ ਨੇ ਨਾ ਸਿਰਫ਼ ਪੰਜਾਬ ਮੰਡੀ ਬੋਰਡ ਸਗੋਂ ਵੱਖ-ਵੱਖ ਹੋਰ ਸਰਕਾਰੀ ਵਿਭਾਗਾਂ ਨੂੰ ਵੀ ਨਾਗਰਿਕਾਂ ਤੱਕ ਸਬਸਿਡੀਆਂ ਪ੍ਰਦਾਨ ਕਰਨ ਵਿੱਚ ਮਦਦ ਕੀਤੀ ਹੈ। The post ਨਿਵੇਕਲੀਆਂ ਪਹਿਲਕਦਮੀਆਂ ਲਈ ਪੰਜਾਬ ਮੰਡੀ ਬੋਰਡ ਨੂੰ ਹਾਸਲ ਹੋਇਆ ‘8ਵਾਂ ਡਿਜੀਟਲ ਟਰਾਂਸਫਾਰਮੇਸ਼ਨ ਐਵਾਰਡ’ appeared first on TheUnmute.com - Punjabi News. Tags:
|
IND vs BAN: ਈਸ਼ਾਨ ਕਿਸ਼ਨ ਤੇ ਕੋਹਲੀ ਦੀ ਤੂਫ਼ਾਨੀ ਬੱਲੇਬਾਜ਼ੀ, ਬੰਗਲਾਦੇਸ਼ ਨੂੰ 227 ਦੌੜਾਂ ਨਾਲ ਹਰਾਇਆ Saturday 10 December 2022 01:23 PM UTC+00 | Tags: bangladesh bangladesh-cricket-board bangladesh-cricket-team bcci breaking-news captain-tamim-iqbal cricket cricket-news icc india india-bangladesh indian-team indvsban ind-vs-ban ind-vs-ban-live ind-vs-ban-match ind-vs-ban-odi-series ind-vs-ban-odui-series ishan-kishan news tamim-iqbal the-unmute the-unmute-breaking-news the-unmute-punjabi-news three-match-odi-ind-vs-ban ਚੰਡੀਗੜ੍ਹ 10 ਦਸੰਬਰ 2022: (IND vs BAN) ਭਾਰਤ (India) ਨੇ ਤਿੰਨ ਵਨਡੇ ਸੀਰੀਜ਼ ਦੇ ਤੀਜੇ ਮੈਚ ‘ਚ ਬੰਗਲਾਦੇਸ਼ (Bangladesh) ਨੂੰ 227 ਦੌੜਾਂ ਦੇ ਵੱਡੇ ਅੰਤਰ ਨਾਲ ਹਰਾ ਦਿੱਤਾ ਹੈ । ਇਸ ਜਿੱਤ ਨਾਲ ਬੰਗਲਾਦੇਸ਼ ਸੀਰੀਜ਼ ‘ਚ ਕਲੀਨ ਸਵੀਪ ਕਰਨ ਤੋਂ ਬਚ ਗਿਆ। ਬੰਗਲਾਦੇਸ਼ ਨੇ ਸੀਰੀਜ਼ 2-1 ਨਾਲ ਜਿੱਤੀ ਹੈ । ਤੀਜੇ ਮੈਚ ਵਿੱਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ 50 ਓਵਰਾਂ ‘ਚ ਅੱਠ ਵਿਕਟਾਂ ‘ਤੇ 409 ਦੌੜਾਂ ਬਣਾਈਆਂ। ਜਵਾਬ ‘ਚ ਬੰਗਲਾਦੇਸ਼ ਦੀ ਟੀਮ 34 ਓਵਰਾਂ ‘ਚ 182 ਦੌੜਾਂ ‘ਤੇ ਸਿਮਟ ਗਈ। ਇਹ ਬੰਗਲਾਦੇਸ਼ ਖਿਲਾਫ ਵਨਡੇ ‘ਚ ਭਾਰਤੀ ਟੀਮ ਦੀ ਇਹ ਸਭ ਤੋਂ ਵੱਡੀ ਜਿੱਤ ਹੈ। ਇਸ ਤੋਂ ਪਹਿਲਾਂ ਉਸ ਨੇ 11 ਅਪ੍ਰੈਲ 2003 ਨੂੰ ਢਾਕਾ ਵਿੱਚ 200 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ। ਮੈਚ ‘ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ 50 ਓਵਰਾਂ ‘ਚ ਅੱਠ ਵਿਕਟਾਂ ‘ਤੇ 409 ਦੌੜਾਂ ਬਣਾਈਆਂ। ਜਵਾਬ ‘ਚ ਬੰਗਲਾਦੇਸ਼ ਦੀ ਟੀਮ 34 ਓਵਰਾਂ ‘ਚ 182 ਦੌੜਾਂ ‘ਤੇ ਸਿਮਟ ਗਈ। ਭਾਰਤ ਵਲੋਂ ਈਸ਼ਾਨ ਕਿਸ਼ਨ (Ishan Kishan) ਨੇ 131 ਗੇਂਦਾਂ ਵਿੱਚ 210 ਦੌੜਾਂ ਬਣਾਈਆਂ ਅਤੇ ਵਿਰਾਟ ਕੋਹਲੀ ਨੇ 91 ਗੇਂਦਾਂ ਵੀਚ 113 ਦੌੜਾਂ ਬਣਾਈਆਂ | The post IND vs BAN: ਈਸ਼ਾਨ ਕਿਸ਼ਨ ਤੇ ਕੋਹਲੀ ਦੀ ਤੂਫ਼ਾਨੀ ਬੱਲੇਬਾਜ਼ੀ, ਬੰਗਲਾਦੇਸ਼ ਨੂੰ 227 ਦੌੜਾਂ ਨਾਲ ਹਰਾਇਆ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ 'ਚ ਸ਼ਾਮਲ ਇੱਕ ਹੋਰ ਏਜੰਟ ਨੂੰ ਕੀਤਾ ਕਾਬੂ Saturday 10 December 2022 01:32 PM UTC+00 | Tags: 7a-of-prevention-of-corruption-act aam-aadmi-party breaking-news cm-bhagwant-mann jalandhar jalandhar-police news punjab punjabi-news punjab-vigilance-bureau the-unmute-breaking-news the-unmute-punjab the-unmute-punjabi-news vigilance-bureau ਚੰਡੀਗੜ੍ਹ 10 ਦਸੰਬਰ 2022: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੀ ਇੱਕ ਹੋਰ ਭਗੌੜੇ ਏਜੰਟ ਲਵਲੀਨ ਸਿੰਘ ਲਵੀ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੇ ਪੱਧਰ ‘ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 11 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ, ਅਰਵਿੰਦ ਕੁਮਾਰ ਉਰਫ਼ ਬਿੰਦੂ, ਵਰਿੰਦਰ ਸਿੰਘ ਉਰਫ ਦੀਪੂ ਅਤੇ ਸਪਨਾ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। The post ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ‘ਚ ਸ਼ਾਮਲ ਇੱਕ ਹੋਰ ਏਜੰਟ ਨੂੰ ਕੀਤਾ ਕਾਬੂ appeared first on TheUnmute.com - Punjabi News. Tags:
|
ਸ਼੍ਰੋਮਣੀ ਅਕਾਲੀ ਦਲ ਨੇ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਫੇਲ੍ਹ ਹੋਣ 'ਤੇ ਭਗਵੰਤ ਮਾਨ ਤੋਂ ਅਸਤੀਫਾ ਮੰਗਿਆ Saturday 10 December 2022 01:38 PM UTC+00 | Tags: aam-aadmi-party arvind-kejriwal bhagwant-mann bhagwant-mann-news cm-bhagwant-mann news nws punjab punjab-government punjab-police sarhali-police sarhali-police-news shiromani-akali-dal tarn-taran-police the-unmute-breaking-news the-unmute-news the-unmute-punjabi-news ਚੰਡੀਗੜ੍ਹ 10 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਭਗਵੰਤ ਮਾਨ ਤੋਂ ਮੁੱਖ ਮੰਤਰੀ ਵਜੋਂ ਅਸਤੀਫਾ ਮੰਗਿਆ ਕਿਉਂਕਿ ਉਹਨਾਂ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਜਦੋਂ ਕਿ ਪਾਰਟੀ ਨੇ ਤਰਨਤਾਰਨ ਦੇ ਸਰਹਾਲੀ ਪੁਲਿਸ ਥਾਣੇ 'ਤੇ ਆਰ ਪੀ ਜੀ ਹਮਲੇ ਨੂੰ ਪੁਲਿਸ ਫੋਰਸ ਦਾ ਮਨੋਬਲ ਡੇਗਣ ਤੇ ਉਸਨੂੰ ਚੁਣੌਤੀ ਦੇਣ ਦਾ ਯਤਨ ਕਰਾਰ ਦਿੱਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਦੇ ਹਮਲੇ ਤੋਂ ਪੰਜਾਬੀ ਹੱਕੇ ਬੱਕੇ ਹਨ। ਉਹਨਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਅਜਿਹਾ ਪਹਿਲੀਵਾਰ ਹੋ ਰਿਹਾ ਹੈ ਜਦੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ 8 ਮਹੀਨਿਆਂ ਦੇ ਕਾਰਜਕਾਲ ਵਿਚ ਲਗਾਤਾਰ ਆਰ ਪੀ ਜੀ ਹਮਲੇ ਪੁਲਿਸ ਠਿਕਾਣਿਆਂ 'ਤੇ ਹੋ ਰਹੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਈਹੈ। ਡਾ. ਚੀਮਾ ਨੇ ਕਿਹਾ ਕਿ ਪਿਛਲੇ 8 ਮਹੀਨਿਆਂ ਦੌਰਾਨ ਪੰਜਾਬੀਆਂ ਨੇ ਵੇਖਿਆ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਸਮੇਤ ਕਿੰਨੇ ਹੀ ਕਤਲ ਹੋਏ ਹਨ। ਉਹਨਾਂ ਕਿਹਾ ਕਿ ਨਕੋਦਰ ਦੀ ਘਟਨਾ ਇਸ ਗੱਲ ਦੀ ਸਪਸ਼ਟ ਉਦਾਹਰਣ ਹੈ ਕਿ ਕਿਵੇਂ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਗੈਂਗਸਟਰਾਂ ਤੋਂ ਫਿਰੌਤੀਆਂ ਲਈ ਫੋਨ ਆ ਰਹੇ ਹਨ ਅਤੇ ਜਦੋਂ ਫਿਰੌਤੀ ਨਹੀਂ ਦਿੱਤੀ ਜਾਂਦੀ ਤਾਂ ਉਹਨਾਂ ਦਾ ਕਤਲ ਕਰ ਦਿੱਤਾ ਜਾਂਦਾਹੈ ਜਿਵੇਂ ਕਿ ਨਕੋਦਰ ਤੇ ਤਰਨਤਾਰਨ ਵਿਚ ਕਪੜਾ ਵਪਾਰੀ ਦਾ ਕੀਤਾ ਗਿਆ। ਉਹਨਾਂ ਕਿਹਾ ਕਿ ਇਕੱਲੇ ਲੁਧਿਆਣਾ ਵਿਚ ਪੁਲਿਸ ਨੇ 55 ਮਾਮਲੇ ਦਰਜ ਕੀਤੇ ਹਨ ਜਿਹਨਾਂ ਵਿਚ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਫਿਰੌਤੀਆਂ ਲਈ ਫੋਨ ਆਏ ਹਨ। ਉਹਨਾਂ ਕਿਹਾ ਕਿ ਇਸ ਨਾਲ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸੂਬੇ ਦੇ ਸਭ ਤੋਂ ਵੱਡੇ ਸ਼ਹਿਰ ਵਿਚ ਜੇਕਰ ਦਰਜ ਮਾਮਲਿਆਂ ਦੀ ਗਿਣਤੀਇੰਨੀ ਹੈ ਤਾਂ ਫਿਰ ਜਿਹੜੇ ਮਾਮਲੇ ਪੁਲਿਸ ਨੂੰ ਦੱਸੇ ਹੀ ਨਹੀਂ ਗਏ, ਉਹਨਾਂ ਦੀ ਗਿਣਤੀ ਕਿੰਨੀ ਹੋ ਸਕਦੀ ਹੈ । ਉਹਨਾਂ ਕਿਹਾ ਕਿ ਵਪਾਰੀਆਂ ਤੇ ਉਦਯੋਗਪਤੀਆਂ ਸਮੇਤ ਲੋਕ ਦਹਿਸ਼ਤ ਦੇ ਸਾਏ ਵਿਚ ਰਹੇ ਹਨ ਤੇ ਪੰਜਾਬ ਵਿਚ ਵਪਾਰ ਕਰਨਤੋਂ ਟਾਲਾ ਵੱਟਦਿਆਂ ਪੰਜਾਬ ਤੋਂ ਬਾਹਰ ਜਾ ਰਹੇ ਹਨ ਕਿਉਂਕਿ ਸੂਬੇ ਵਿਚ ਮਾਹੌਲ ਦਹਿਸ਼ਤ ਵਾਲਾ ਹੈ। ਅਕਾਲੀ ਆਗੂ ਨੇ ਕਿਹਾਕਿ ਬਜਾਏ ਲੋਕਾਂ ਨੂੰ ਹੋਰ ਮੂਰਖ ਬਣਾਉਣ ਦੇ ਭਗਵੰਤ ਮਾਨ ਨੂੰ ਤੁਰੰਤ ਮੁੱਖ ਮੰਤਰੀ ਵਜੋਂ ਅਸਤੀਫਾ ਦੇਣਾ ਚਾਹੀਦਾ ਹੈ ਕਿਉਂਕਿ ਉਹ ਸੂਬਾ ਚਲਾਉਣ ਵਿਚ ਪੂਰੀ ਤਰ੍ਹਾਂ ਫੇਲ੍ਹ ਹੋਏ ਹਨ ਅਤੇ ਲੋਕਹੁਣ ਉਹਨਾਂ ਦੀਆਂ ਗੱਲ 'ਤੇ ਹੋਰ ਵਿਸ਼ਵਾਸ ਨਹੀਂ ਕਰਨਗੇ। The post ਸ਼੍ਰੋਮਣੀ ਅਕਾਲੀ ਦਲ ਨੇ ਅਮਨ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਫੇਲ੍ਹ ਹੋਣ 'ਤੇ ਭਗਵੰਤ ਮਾਨ ਤੋਂ ਅਸਤੀਫਾ ਮੰਗਿਆ appeared first on TheUnmute.com - Punjabi News. Tags:
|
ਪੰਜਾਬ ਸਰਕਾਰ 19 ਦਸੰਬਰ ਨੂੰ ਐਮਿਟੀ ਯੂਨੀਵਰਸਿਟੀ ਵਿਖੇ 4 ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀਆਂ ਨਾਲ ਕਰੇਗੀ ਮੁਲਾਕਾਤ: ਅਮਿਤ ਤਲਵਾਰ Saturday 10 December 2022 01:42 PM UTC+00 | Tags: aam-aadmi-party amity-university breaking-news cm-bhagwant-mann fatehgarh-sahib mohali news patiala punjab punjab-government punjab-news the-unmute-breaking-news the-unmute-latest-update the-unmute-punjab ਐਸ.ਏ.ਐਸ.ਨਗਰ 10 ਦਸੰਬਰ 2022: ਪੰਜਾਬ ਸਰਕਾਰ 19 ਦਸੰਬਰ, 2022 ਨੂੰ ਮੁਹਾਲੀ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਰੋਪੜ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ( ਐਨ.ਆਰ.ਆਈਜ਼ )ਦੀ ਇੱਕ ਖੇਤਰੀ ਮੀਟਿੰਗ ਐਮਿਟੀ ਯੂਨੀਵਰਸਿਟੀ (Amity University) ਐਸ.ਏ.ਐਸ.ਨਗਰ ਵਿਖੇ ਕਰਨ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਅਮਿਤ ਤਲਵਾੜ ਨੇ ਦੱਸਿਆ ਕਿ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਸਿੱਧੇ ਤੌਰ ‘ਤੇ ਪੰਜਾਬ ਦੇ ਪੰਜ ਸ਼ਹਿਰਾਂ ਵਿੱਚ ਖੇਤਰੀ ਮੀਟਿੰਗਾਂ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ, ਏ.ਡੀ.ਜੀ.ਪੀ., ਐਨ.ਆਰ.ਆਈ ਵਿੰਗ, ਡਵੀਜ਼ਨਲ ਕਮਿਸ਼ਨਰ, ਜਲੰਧਰ (ਚੇਅਰਪਰਸਨ ਐਨ.ਆਰ.ਆਈ. ਸਭਾ ਵਜੋਂ) ਅਤੇ ਸਬੰਧਤ ਜ਼ਿਲੇ ਦੇ ਡਿਪਟੀ ਕਮਿਸ਼ਨਰ, ਐਸ.ਐਸ.ਪੀਜ਼ ਅਤੇ ਡੀ.ਆਰ.ਓਜ਼ ਵੀ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਮੁਹਾਲੀ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਰੋਪੜ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀ ਅਜਿਹੀ ਇੱਕ ਖੇਤਰੀ ਮੀਟਿੰਗ 19 ਦਸੰਬਰ, 2022 ਨੂੰ ਐਮਿਟੀ ਯੂਨੀਵਰਸਿਟੀ, ਐਸ.ਏ.ਐਸ.ਨਗਰ ਵਿਖੇ ਕੀਤੀ ਜਾਵੇਗੀ। ਅਮਿਤ ਤਲਵਾੜ ਨੇ ਮੁਹਾਲੀ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਰੋਪੜ ਜ਼ਿਲ੍ਹਿਆਂ ਨਾਲ ਸਬੰਧਤ ਸਮੂਹ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਵੈੱਬਸਾਈਟ https://eservices.punjab.gov.in ਤੇ ਆਨਲਾਈਨ ਰਜਿਸਟਰ ਕਰਵਾ ਕੇ ਇਸ ਪ੍ਰੋਗਰਾਮ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ। The post ਪੰਜਾਬ ਸਰਕਾਰ 19 ਦਸੰਬਰ ਨੂੰ ਐਮਿਟੀ ਯੂਨੀਵਰਸਿਟੀ ਵਿਖੇ 4 ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀਆਂ ਨਾਲ ਕਰੇਗੀ ਮੁਲਾਕਾਤ: ਅਮਿਤ ਤਲਵਾਰ appeared first on TheUnmute.com - Punjabi News. Tags:
|
ਤਰਨਤਾਰਨ ਹਮਲਾ ਪੰਜਾਬ ਲਈ ਖ਼ਤਰੇ ਦੀ ਚਿਤਾਵਨੀ: ਰਾਜਾ ਵੜਿੰਗ Saturday 10 December 2022 01:46 PM UTC+00 | Tags: aam-aadmi-party amarinder-singh-raja-waring breaking-news cm-bhagwant-mann news punjab-congress punjab-government sarhali-police-station the-unmute-breaking-news ਚੰਡੀਗੜ੍ਹ 10 ਦਸੰਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਤਰਨਤਾਰਨ ਜ਼ਿਲ੍ਹੇ ਦੇ ਸਰਹਾਲੀ ਥਾਣੇ ‘ਤੇ ਹੋਏ ਆਰ.ਪੀ.ਜੀ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਸੂਬੇ ਲਈ ਖਤਰੇ ਦੀ ਚਿਤਾਵਨੀ ਹੈ ਅਤੇ ਇਸਨੇ ਪੰਜਾਬ ਨੂੰ ਇੱਕ ਵਾਰ ਫਿਰ ਕਾਲੇ ਦੌਰ ਦੀ ਯਾਦ ਦਿਵਾ ਦਿੱਤੀ ਹੈ। ਇੱਥੇ ਜਾਰੀ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਪੰਜਾਬ ਲਈ ਇਹ ਆਖਰੀ ਚਿਤਾਵਨੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਆਪਣੀ ਗੂੜ੍ਹੀ ਨੀਂਦ ਤੋਂ ਜਾਗ ਕੇ ਸਥਿਤੀ ਦੀ ਗੰਭੀਰਤਾ ਨੂੰ ਸਮਝੇਗੀ। ਉਨ੍ਹਾਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਪਰਾਧਿਕ ਲਾਪਰਵਾਹੀ ਦੀ ਆਲੋਚਨਾ ਕੀਤੀ ਹੈ, ਜਿਸ ਕਾਰਨ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਨੂੰ ਕਾਨੂੰਨ ਦੇ ਡਰ ਤੋਂ ਬਿਨਾਂ ਆਪਣੇ ਨਾਪਾਕ ਮਨਸੂਬਿਆਂ ਨੂੰ ਅੰਜਾਮ ਦੇਣ ਦਾ ਮੌਕਾ ਮਿਲ ਰਿਹਾ ਹੈ। ਵੜਿੰਗ ਨੇ ਕਿਹਾ ਕਿ ਇਨ੍ਹਾਂ ਹਾਲਾਤਾਂ ਲਈ ਆਪ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਅਤੇ ਉਹ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਇਨ੍ਹਾਂ ਘਟਨਾਵਾਂ ਦਾ ਮੁੜ ਵਾਪਰਨਾ ਖ਼ਤਰੇ ਦੀ ਨਿਸ਼ਾਨੀ ਹੈ, ਜਿਸਦਾ ਕਾਰਨ ਇਹ ਹੈ ਕਿ ‘ਆਪ’ ਸਰਕਾਰ ਸਥਿਤੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉਨ੍ਹਾਂ ਜ਼ਿਕਰ ਕੀਤਾ ਕਿ ‘ਆਪ’ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਇਹ ਦੂਜਾ ਆਰਪੀਜੀ ਹਮਲਾ ਹੈ। ਸੂਬੇ ਵਿੱਚ ਪਹਿਲਾਂ ਹੀ ਡਰ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਵਿਰੁੱਧ ਅਸੀਂ ਵਾਰ-ਵਾਰ ਚੇਤਾਵਨੀ ਦੇ ਰਹੇ ਹਾਂ ਪਰ ਸਰਕਾਰ ਕੋਈ ਕਦਮ ਨਹੀਂ ਚੁੱਕ ਰਹੀ। ਸੂਬਾ ਕਾਂਗਰਸ ਪ੍ਰਧਾਨ ਨੇ ਉਮੀਦ ਜਤਾਈ ਹੈ ਕਿ ਇਸ ਵਾਰ ਸਰਕਾਰ ਇਸ ਖਤਰੇ ਨੂੰ ਗੰਭੀਰਤਾ ਨਾਲ ਲਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇੱਥੇ ਟਾਰਗੇਟ ਕਿਲਿੰਗ ਹੋ ਰਹੀਆਂ ਹਨ ਅਤੇ ਪੁਲੀਸ ਸਟੇਸ਼ਨ 'ਤੇ ਰਾਕੇਟ ਹਮਲਾ ਹੋਇਆ ਹੈ, ਜੋ ਸੂਬੇ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿੱਚ ਰੁੱਝੀ ਰਹੀ। ਜਦੋਂ ਕਿ ਪ੍ਰਸ਼ਾਸਨ ਦੀ ਪ੍ਰਵਾਹ ਨਹੀਂ ਕੀਤੀ ਗਈ ਅਤੇ ਕਾਨੂੰਨ ਵਿਵਸਥਾ ਬੁਰੀ ਹਾਲਤ ‘ਤੇ ਪਹੁੰਚ ਗਈ। ਅਜਿਹੇ ‘ਚ ਪੰਜਾਬ ‘ਚ ਹਿੰਸਕ ਘਟਨਾਵਾਂ ਰੋਜ਼ ਦੀਆਂ ਗੱਲਾਂ ਬਣ ਗਈਆਂ ਹਨ। ਜਿਸ ‘ਤੇ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਥਿਤੀ ‘ਤੇ ਕਾਬੂ ਪਾਉਣ ਦੀ ਅਪੀਲ ਕੀਤੀ ਕਿਉਂਕਿ ਪੰਜਾਬੀਆਂ ਨੇ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਕੀਤਾ ਹੈ, ਨਾ ਕਿ ਕਿਸੇ ਬਾਹਰੀ ਵਿਅਕਤੀ ‘ਤੇ। ਇਸ ਦੌਰਾਨ ਉਨ੍ਹਾਂ ਨੇ ਸਥਿਤੀ ਨਾਲ ਨਜਿੱਠਣ ਲਈ ਆਪਣੀ ਪਾਰਟੀ ਵੱਲੋਂ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਦੁਸ਼ਮਣਾਂ ਨਾਲ ਨਜਿੱਠਣ ਲਈ ਸਰਕਾਰ ਨੂੰ ਪੂਰਾ ਸਹਿਯੋਗ ਦੇਵੇਗੀ। ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪੰਜਾਬ ਅਤੇ ਦੇਸ਼ ਦੇ ਵਿਰੋਧੀਆਂ ਦਾ ਮੁਕਾਬਲਾ ਕਰਨ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕੀਤਾ ਹੈ। The post ਤਰਨਤਾਰਨ ਹਮਲਾ ਪੰਜਾਬ ਲਈ ਖ਼ਤਰੇ ਦੀ ਚਿਤਾਵਨੀ: ਰਾਜਾ ਵੜਿੰਗ appeared first on TheUnmute.com - Punjabi News. Tags:
|
ਸੁਖਵਿੰਦਰ ਸਿੰਘ ਸੁੱਖੂ ਹੋਣਗੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਕੱਲ੍ਹ ਹੋਵੇਗਾ ਸਹੁੰ ਚੁੱਕ ਸਮਾਗਮ Saturday 10 December 2022 01:54 PM UTC+00 | Tags: breaking-news sukhwinder-singh-sukhu ਚੰਡੀਗੜ੍ਹ 10 ਦਸੰਬਰ 2022: ਹਿਮਾਚਲ ਪ੍ਰਦੇਸ਼ ‘ਚ ਲੰਬੇ ਹੰਗਾਮੇ ਤੋਂ ਬਾਅਦ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਸੁੱਖੂ (Sukhwinder Singh Sukhu) ਸੂਬੇ ਦੇ ਨਵੇਂ ਮੁੱਖ ਮੰਤਰੀ ਹੋਣਗੇ। ਸ਼ਨੀਵਾਰ ਸ਼ਾਮ ਨੂੰ ਕਾਂਗਰਸ ਵਿਧਾਇਕ ਦਲ ਦੀ ਬੈਠਕ ‘ਚ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ । ਉਨ੍ਹਾਂ ਦੇ ਨਾਲ ਹੀ ਪ੍ਰਤਿਭਾ ਸਿੰਘ ਦੇ ਕੈਂਪ ਤੋਂ ਮੁਕੇਸ਼ ਅਗਨੀਹੋਤਰੀ ਨੂੰ ਉੱਪ ਮੁੱਖ ਮੰਤਰੀ ਬਣਾਇਆ ਗਿਆ ਹੈ। ਸਹੁੰ ਚੁੱਕ ਸਮਾਗਮ ਐਤਵਾਰ ਨੂੰ ਸਵੇਰੇ 11 ਵਜੇ ਹੋਵੇਗਾ। ਇਸ ਦੇ ਲਈ ਕਾਂਗਰਸ ਵਿਧਾਇਕ ਦਲ ਦੇ ਆਗੂ ਸੁਖਵਿੰਦਰ ਸੁੱਖੂ ਰਾਜਪਾਲ ਨੂੰ ਮਿਲ ਕੇ ਸਮਾਂ ਮੰਗਣਗੇ। ਹਿਮਾਚਲ ‘ਚ 8 ਦਸੰਬਰ ਨੂੰ ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਤੋਂ ਹੀ ਮੁੱਖ ਮੰਤਰੀ ਨੂੰ ਲੈ ਕੇ ਹੰਗਾਮਾ ਮਚ ਗਿਆ ਸੀ। ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਪ੍ਰਤਿਭਾ ਸਿੰਘ ਵੀ 40 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰਨ ਵਾਲੀ ਕਾਂਗਰਸ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵਾ ਪੇਸ਼ ਕਰ ਰਹੀ ਸੀ। ਹਾਲਾਂਕਿ ਸੁਖਵਿੰਦਰ ਸਿੰਘ ਸੁੱਖੂ ਵਿਧਾਇਕਾਂ ਤੋਂ ਓਪੀਨੀਅਨ ਪੋਲ ਲੈ ਕੇ ਇਸ ਦੌੜ ਵਿੱਚ ਅੱਗੇ ਨਿਕਲ ਗਏ ਹਨ। ਸੂਤਰਾਂ ਮੁਤਾਬਕ ਸੁੱਖੂ ਨੂੰ ਗਾਂਧੀ ਪਰਿਵਾਰ ਦੇ ਨੇੜੇ ਹੋਣ ਦਾ ਫਾਇਦਾ ਮਿਲਿਆ ਹੈ। ਇਸਨ ਮੌਕੇ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਸੋਨੀਆ ਗਾਂਧੀ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਸੂਬੇ ਦੇ ਲੋਕਾਂ ਦਾ ਧੰਨਵਾਦੀ ਹਾਂ। ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕਰਨਾ ਮੇਰੀ ਜ਼ਿੰਮੇਵਾਰੀ ਹੈ। ਅਸੀਂ ਸੂਬੇ ਦੇ ਵਿਕਾਸ ਲਈ ਕੰਮ ਕਰਨਾ ਹੈ | The post ਸੁਖਵਿੰਦਰ ਸਿੰਘ ਸੁੱਖੂ ਹੋਣਗੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਕੱਲ੍ਹ ਹੋਵੇਗਾ ਸਹੁੰ ਚੁੱਕ ਸਮਾਗਮ appeared first on TheUnmute.com - Punjabi News. Tags:
|
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਦੋ ਹੋਰ ਕਮੇਟੀਆਂ ਦਾ ਐਲਾਨ Saturday 10 December 2022 02:04 PM UTC+00 | Tags: amarinder-singh-raja-waring bharat-jodo-yatra breaking-news congress news punjab-congress punjab-news raja-waring social-media-committee the-unmute-latest-news the-unmute-punjabi-news ਚੰਡੀਗੜ੍ਹ 10 ਦਸੰਬਰ 2022: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਦੋ ਹੋਰ ਕਮੇਟੀਆਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿੱਚ ਇਕ ਐਨਆਰਆਈ ਅਤੇ ਦੂਜੀ ਸੋਸ਼ਲ ਮੀਡੀਆ ਕਮੇਟੀ ਸ਼ਾਮਲ ਹੈ।
The post ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਦੋ ਹੋਰ ਕਮੇਟੀਆਂ ਦਾ ਐਲਾਨ appeared first on TheUnmute.com - Punjabi News. Tags:
|
ਘੱਟ ਗਿਣਤੀਆਂ ਤੇ ਸੰਘਰਸ਼ਸ਼ੀਲ ਕੌਮਾਂ ਨਾਲ ਆਪਣੇ ਵਿਗੜੇ ਸਬੰਧਾਂ ਨੂੰ ਸੁਧਾਰਨ ਲਈ ਭਾਰਤ ਸਰਕਾਰ ਸਾਰੇ ਰਾਜਨੀਤਿਕ ਕੈਦੀਆਂ ਨੂੰ ਰਿਹਾਅ ਕਰੇ Saturday 10 December 2022 02:13 PM UTC+00 | Tags: breaking-news government-of-india news punjab-government the-unmute the-unmute-breaking-news ਚੰਡੀਗੜ੍ਹ 10 ਦਸੰਬਰ 2022: ਦਲ ਖ਼ਾਲਸਾ ਨੇ 75ਵਾਂ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਪੂਰੇ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ ਸਿਆਸੀ ਕੈਦੀਆਂ ਨੂੰ ਸਮਰਪਿਤ ਕਰਦਿਆਂ ਏਥੇ ਸੈਕਟਰ 28 ਸਥਿਤ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਘਰਸ਼ਸ਼ੀਲ ਕੌਮਾਂ ਅਤੇ ਘੱਟ ਗਿਣਤੀਆਂ ਲੋਕਾਂ ਦੇ ਡੈਲੀਗੇਸ਼ਨ ਦੀ ਇੱਕ ਇਕੱਤਰਤਾ ਬੁਲਾਈ ਜਿਸ ਵਿੱਚ ਨਾਗਾਲੈਂਡ, ਤਾਮਿਲਨਾਡੂ, ਕਸ਼ਮੀਰ, ਦਿੱਲੀ ਅਤੇ ਪੰਜਾਬ ਤੋਂ ਸੰਘਰਸ਼ਸ਼ੀਲ ਕੌਮਾਂ ਦੀ ਲੀਡਰਸ਼ਿਪ, ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੇ ਕਾਰਕੁੰਨ, ਵਕੀਲ, ਵਿਦਿਆਰਥੀ ਅਤੇ ਪੱਤਰਕਾਰ ਸ਼ਾਮਿਲ ਹੋਏ। ਕਾਨਫਰੰਸ ਵਿੱਚ ਸ਼ਾਮਿਲ ਸੈਂਕੜੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਾਂਝੀ ਸੁਰ ਰੱਖਦਿਆਂ ਬੁਲਾਰਿਆਂ ਨੇ ਕਿਹਾ ਕਿ ਜੇਕਰ ਭਾਰਤੀ ਹਕੂਮਤ ਸੰਘਰਸ਼ਸ਼ੀਲ ਕੌਮਾਂ ਅਤੇ ਧਾਰਮਿਕ ਅਤੇ ਨਸਲੀ ਘੱਟ ਗਿਣਤੀਆਂ ਨਾਲ ਆਪਣੇ ਵਿਗੜੇ ਸਬੰਧਾਂ ਨੂੰ ਸੁਧਾਰਨਾ ਚਾਹੁੰਦਾ ਹੈ ਤਾਂ ਨਿਜ਼ਾਮ ਨੂੰ ਪਹਿਲ ਕਦਮੀ ਕਰਦੇ ਹੋਏ ਉਨ੍ਹਾਂ ਸਾਰੇ ਰਾਜਨੀਤਿਕ ਕੈਦੀਆਂ ਨੂੰ ਰਿਹਾਅ ਕਰਨਾ ਚਾਹੀਦਾ ਹੈ ਜੋ ਇੱਕ ਰਾਜਨੀਤਿਕ ਉਦੇਸ਼ ਅਤੇ ਵਿਚਾਰਧਾਰਾ ਲਈ ਲੜਦੇ ਹੋਏ ਪਿਛਲੇ ਲੰਮੇ ਸਮੇਂ ਤੋਂ ਭਾਰਤ ਦੀਆਂ ਜੇਲਾਂ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਸਰਕਾਰ ਰਾਜਨੀਤਿਕ ਵਖਰੇਵਿਆਂ ਦੀ ਆੜ ਹੇਠ ਪਿਛਲੇ ਕਈ ਦਹਾਕਿਆਂ ਤੋਂ ਸੰਘਰਸ਼ਸ਼ੀਲ ਕੌਮਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕਰ ਰਹੀ ਹੈ। ਇਸ ਇਕੱਤਰਤਾ ਵਿੱਚ ਪੰਜਾਬ ਅਤੇ ਸਿੱਖ ਕੌਮ ਵੱਲੋਂ ਦਲ ਖ਼ਾਲਸਾ ਵੱਲੋਂ ਪ੍ਰਧਾਨ ਹਰਪਾਲ ਸਿੰਘ ਚੀਮਾ, ਬੁਲਾਰੇ ਪਰਮਜੀਤ ਸਿੰਘ ਮੰਡ, ਕੰਵਰਪਾਲ ਸਿੰਘ, ਹਰਚਰਜੀਤ ਸਿੰਘ ਧਾਮੀ, ਸਤਨਾਮ ਸਿੰਘ ਪਾਉੰਟਾ ਸਾਹਿਬ, ਤਾਮਿਲ ਪਾਰਟੀ ਨਾਮ ਤਾਮਿਲਰ ਕੱਚੀ ਵੱਲੋਂ ਯੂਨਾਇਟਡ ਨੇਸ਼ਨਲ ਵਿੱਚ ਬੁਲਾਰੇ ਜੀਵਾ ਡਾਉੰਨਿੰਗ ਅਤੇ ਸਾਥੀ, ਨਾਗਾਲੈਂਡ ਵੱਲੋਂ ਨਾਗਾ ਪੀਪਲਜ਼ ਮੂਵਮੈਂਟ ਫਾਰ ਹਿਊਮਨ ਰਾਈਟਸ ਦੇ ਸਕੱਤਰ ਜਨਰਲ ਕਰੋਮੇ ਅਤੇ ਸਾਥੀ, ਕਸ਼ਮੀਰ ਤੋਂ ਅਲਾਇੰਸ ਫਾਰ ਪੀਸ ਦੇ ਮੀਰ ਸਾਹਿਦ ਸਲੀਮ, ਸੀ.ਏ.ਏ. ਅੰਦੋਲਨਕਾਰੀ ਆਸਿਫ਼ ਇਕਬਾਲ, ਨਵਨੀਤ ਸਿੰਘ ਨਵੀਂ ਦਿੱਲੀ, ਵਿਦਿਆਰਥੀਆਂ ਵੱਲੋਂ ਸਟੂਡੈਂਟ ਫਾਰ ਸੁਸਾਇਟੀ ਦੇ ਰਮਨ ਅਤੇ ਸਾਥੀ, ਸੱਥ ਵੱਲੋਂ ਸੁਖਵਿੰਦਰ ਸਿੰਘ ਅਤੇ ਸਾਥੀ, ਵਕੀਲਾਂ ਵੱਲੋਂ ਲਾਇਰਸ ਫਾਰ ਹਿਊਮਨ ਰਾਈਟਸ ਦੇ ਵਕੀਲ ਨਵਕਿਰਨ ਸਿੰਘ, ਅਤੇ ਪੰਜਾਬ ਲਾਇਰਸ ਵੱਲੋਂ ਵਕੀਲ ਜਸਪਾਲ ਸਿੰਘ ਮੰਝਪੁਰ ਤੋਂ ਇਲਾਵਾ ਜਸਪਾਲ ਸਿੰਘ ਢਿੱਲੋਂ, ਖੁਸਹਾਲ ਸਿੰਘ ਕੇੰਦਰੀ ਸਿੰਘ ਸਭਾ, ਕੰਵਰ ਸਿੰਘ ਧਾਮੀ, ਰਾਜਿੰਦਰ ਸਿੰਘ ਖਾਲਸਾ, ਐਡਵੋਕੇਟ ਅਮਰ ਸਿੰਘ ਚਾਹਲ, ਸ਼੍ਰੋਮਣੀ ਕਮੇਟੀ ਵੱਲੋ ਵਕੀਲ ਭਗਵੰਤ ਸਿੰਘ ਸਿਆਲਕਾ ਅਤੇ ਸਾਬਕਾ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਘੱਟ ਗਿਣਤੀ ਕਮਿਸ਼ਨਰ ਦੇ ਸਾਬਕਾ ਚੇਅਰਮੈਨ ਬਾਵਾ ਸਿੰਘ, ਨਰਾਇਣ ਸਿੰਘ ਚੌੜਾ ਆਦਿ ਨੇ ਸ਼ਾਮੂਲੀਅਤ ਕੀਤੀ। ਬੁਲਾਰਿਆਂ ਨੇ ਭਾਰਤ ਅੰਦਰ ਮਨੁੱਖੀ ਅਧਿਕਾਰਾਂ ਦੀ ਵਿਗੜ ਰਹੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਸੰਯੁਕਤ ਰਾਸ਼ਟਰ ਨੂੰ ਇਸ ਖਿੱਤੇ ਵਿੱਚ ਮਨੁੱਖੀ ਅਧਿਕਾਰਾਂ ਬਾਰੇ ਸੰਯੁਕਤ ਰਾਸ਼ਟਰ ਦੇ ਚਾਰਟਰ ਨੂੰ ਬਹਾਲ ਕਰਨ ਅਤੇ ਬਰਕਰਾਰ ਰੱਖਣ ਲਈ ਦਖਲ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇਕੱਤਰਤਾ ਵਿੱਚ ਕਸ਼ਮੀਰ ਤੋਂ ਪੰਜਾਬ, ਦਿੱਲੀ ਅਤੇ ਕੇਂਦਰੀ ਬਾਰਤ ਤੱਕ ਸਿਆਸੀ ਕੈਦੀਆਂ ਨਾਲ ਹੋ ਰਹੀ ਬੇਇਨਸਾਫ਼ੀ ਅਤੇ ਧੱਕੇਸ਼ਾਹੀ, ਐਨ.ਆਈ.ਏ ਏਜੰਸੀ, ਯੂ.ਏ.ਪੀ.ਏ ਅਤੇ ਅਫਸਪਾ ਵਰਗੇ ਕਾਨੂੰਨਾਂ ਦੀ ਦੁਰਵਰਤੋਂ, ਭਾਰਤੀ ਸੁਰੱਖਿਆ ਫੋਰਸਾਂ ਅਤੇ ਪੁਲਿਸ ਦੀ ਗੋਲੀ ਨਾਲ ਮਾਰੇ ਗਏ ਲੋਕਾਂ ਲਈ ਜਿੰਮੇਵਾਰ ਦਾਗੀ ਅਧਿਕਾਰੀਆਂ ਨੂੰ ਕਾਨੂੰਨ ਦੀ ਛਤਰ-ਛਾਇਆ ਅਤੇ ਮਨੁੱਖੀ ਅਧਿਕਾਰਾਂ ਦੀ ਪਹਿਰੇਦਾਰੀ ਕਰਨ ਵਾਲੇ ਵਿਦਿਆਰਥੀ, ਵਕੀਲ , ਕਾਰਕੁੰਨਾਂ ‘ਤੇ ਦੇਸ਼ਧ੍ਰੋਹ ਦਾ ਲੇਬਲ ਲਗਾ ਕੇ ਕੀਤੀਆਂ ਜਾ ਰਹੀਆਂ ਨਜ਼ਾਇਜ ਗ੍ਰਿਫ਼ਤਾਰੀਆਂ ਬਾਰੇ ਵਿਚਾਰ ਚਰਚਾ ਕੀਤੀ। ਦਲ ਖ਼ਾਲਸਾ ਦੇ ਪ੍ਰਧਾਨ ਹਰਪਾਮ ਸਿੰਘ ਚੀਮਾਂ ਨੇ ਦੋਸ਼ ਲਾਇਆ ਕਿ ਭਾਰਤੀ ਸੁਰੱਖਿਆ ਅਦਾਰੇ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਚਾਰਟਰ ਦਾ ਮਜ਼ਾਕ ਉਡਾਉਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਅੰਦਰ ਸੰਘਰਸ਼ਸ਼ੀਲ ਲੋਕਾਂ, ਕੌਮੀਅਤਾਂ ਅਤੇ ਘੱਟ ਗਿਣਤੀਆਂ ਦੇ ਹੱਕਾਂ ਨੂੰ ਲਤਾੜਿਆ ਜਾ ਰਿਹਾ ਹੈ ਅਤੇ ਆਵਾਜ਼ਾਂ ਨੂੰ ਦਬਾਇਆ ਜਾ ਰਿਹਾ ਹੈ। ਸ਼ਾਸਕਾਂ ‘ਤੇ ਚੁਟਕੀ ਲੈਂਦਿਆਂ, ਉਨ੍ਹਾਂ ਕਿਹਾ ਕਿ ਭਾਰਤ ਵਿੱਚ, ਘੱਟ ਗਿਣਤੀਆਂ ਲਈ ਕੋਈ ਅਧਿਕਾਰ ਨਹੀਂ, ਅਧਿਕਾਰ ਸਿਰਫ ਬਹੁਗਿਣਤੀ ਲਈ ਰਾਖਵੇ ਬਣ ਗਏ ਹਨ। ਸੀਏਏ ਕਾਨੂੰਨ ਦਾ ਵਿਰੋਧ ਕਰਨ ਵਾਲੇ ਜਾਮੀਆਂ ਦੇ ਵਿਦਿਆਰਥੀ ਆਸਿਫ਼ ਇਲਬਾਲ ਜਿਸਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਨੇ ਕਿਹਾ ਕਿ ਜੇਲ੍ਹਾਂ ਅੰਦਰ ਰਾਜਨੀਤਿਕ ਕੈਦੀਆਂ ਨਾਲ ਪੱਖਪਾਤੀ ਰਵੱਈਆ ਅਪਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁਸਲਮਾਨ ਅਤੇ ਦਲਿਤ ਨਫ਼ਰਤ ਭਰੇ ਬਿਰਤਾਂਤ ਕਾਰਨ ਡਰ ਦੇ ਮਾਹੌਲ ਵਿੱਚ ਜੀਅ ਰਹੇ ਹਨ। ਨਾਗਾਲੈਂਡ ਸੰਗਠਨ ਨਾਗਾ ਪੀਪਲਜ਼ ਮੂਵਮੈਂਟ ਫਾਰ ਹਿਊਮਨ ਰਾਈਟਸ ਦੇ ਸਕੱਤਰ ਨੇਨਗੁਲੋ ਕ੍ਰੋਮ ਨੇ ਕਿਹਾ ਕਿ ਪਿਛਲੇ ਸਾਲ ਭਾਰਤੀ ਫੌਜ ਵੱਲੋ ਮਾਰੇ ਗਏ ਨਾਗਾਲੈਂਡ ਦੇ ਨਾਗਰਿਕਾਂ ਦੀ ਹੱਤਿਆ ਦੀ ਘਟਨਾ ਨੂੰ ਅਣਜਾਣੇ ਵਿੱਚ ਹੋਇਆ ਕਾਰਾ ਕਰਾਰ ਦੇਕੇ ਫੌਜ ਨੂੰ ਬਿਲਕੁਲ ਬਰੀ ਕੀਤਾ ਹੈ, ਪਰ ਇਹ ਪੂਰੀ ਤਰ੍ਹਾਂ ਨਾਲ ਮਨਘੜਤ ਕਹਾਣੀ ਹੈ। ਸੰਗਠਨ ਦੇ ਸਾਬਕਾ ਜਨਰਲ ਸਕੱਤਰ ਡਾਕਟਰ ਵੀਨੂਹ ਨੇ ਕਿਹਾ ਕਿ ਕਸ਼ਮੀਰ ਅੰਦਰੋਂ ਧਾਰਾ 370 ਖਤਮ ਕਰਨ ਤੋਂ ਬਾਅਦ ਇੰਝ ਮਹਿਸੂਸ ਹੁੰਦਾ ਹੈ ਜਿਵੇਂ ਭਾਰਤ ਸਰਕਾਰ ਨਾਗਾ ਲੋਕਾਂ ਨਾਲ ਕੀਤੇ ਵਾਅਦੇ ਜਾਂ ਐਗਰੀਮੈੰਟਸ ਨੂੰ ਵੀ ਲਾਗੂ ਨਹੀਂ ਕਰਨਾ ਚਾਹੁੰਦੀ ਬਲਕਿ ਉਨ੍ਹਾਂ ਨੂੰ ਧੱਕੇ ਨਾਲ ਆਪਣੇ ਅਧੀਨ ਰੱਖਣਾ ਚਾਹੁੰਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋ ਬੰਦੀ ਸਿੰਘ ਦੀ ਰਿਹਾਈ ਲਈ ਸੁਰੂ ਕੀਤੀ ਗਈ ਦਸਤਖਤ ਮੁਹਿੰਮ ਵਿੱਚ ਵੀ ਆਏ ਹੋਏ ਨੁਮਾਇੰਦਿਆਂ ਨੇ ਦਸਤਖਤ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ। The post ਘੱਟ ਗਿਣਤੀਆਂ ਤੇ ਸੰਘਰਸ਼ਸ਼ੀਲ ਕੌਮਾਂ ਨਾਲ ਆਪਣੇ ਵਿਗੜੇ ਸਬੰਧਾਂ ਨੂੰ ਸੁਧਾਰਨ ਲਈ ਭਾਰਤ ਸਰਕਾਰ ਸਾਰੇ ਰਾਜਨੀਤਿਕ ਕੈਦੀਆਂ ਨੂੰ ਰਿਹਾਅ ਕਰੇ appeared first on TheUnmute.com - Punjabi News. Tags:
|
IND vs BAN Test: ਤੇਜ਼ ਗੇਂਦਬਾਜ਼ ਜੈਦੇਵ ਉਨਾਦਕਟ ਦੀ 12 ਸਾਲ ਬਾਅਦ ਭਾਰਤੀ ਟੈਸਟ ਟੀਮ 'ਚ ਵਾਪਸੀ Saturday 10 December 2022 02:24 PM UTC+00 | Tags: breaking-news ind-vs-ban ind-vs-ban-test-series jaydev-unadkat news ਚੰਡੀਗੜ੍ਹ 10 ਦਸੰਬਰ 2022: ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਜੈਦੇਵ ਉਨਾਦਕਟ (Jaydev Unadkat) ਨੂੰ ਬੰਗਲਾਦੇਸ਼ ਖ਼ਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ‘ਚ ਚੁਣਿਆ ਗਿਆ ਹੈ। ਉਨਾਦਕਟ ਨੂੰ ਜ਼ਖਮੀ ਮੁਹੰਮਦ ਸ਼ਮੀ ਦੀ ਥਾਂ ‘ਤੇ ਸ਼ਾਮਲ ਕੀਤਾ ਗਿਆ ਹੈ। ਜੈਦੇਵ ਉਨਾਦਕਟ ਨੇ 12 ਸਾਲ ਬਾਅਦ ਟੈਸਟ ਟੀਮ ‘ਚ ਆਇਆ ਹੈ। ਉਨਾਦਕਟ ਨੇ 2010 ‘ਚ ਇਕਲੌਤਾ ਟੈਸਟ ਖੇਡਿਆ ਸੀ। ਦੱਖਣੀ ਅਫਰੀਕਾ ਖ਼ਿਲਾਫ ਉਸ ਮੈਚ ‘ਚ ਉਹ ਇਕ ਵੀ ਵਿਕਟ ਨਹੀਂ ਲੈ ਸਕੇ ਸਨ। ਉਨਾਦਕਟ ਇਸ ਸਮੇਂ ਰਾਜਕੋਟ ਵਿੱਚ ਆਪਣੀ ਵੀਜ਼ਾ ਫਾਰਮੈਲਿਟੀ ਪੂਰੀਆਂ ਕਰਨ ਦੀ ਉਡੀਕ ਕਰ ਰਹੇ ਹਨ । ਉਸ ਦੇ ਅਗਲੇ ਕੁਝ ਦਿਨਾਂ ‘ਚ ਚਟਗਾਂਵ ‘ਚ ਟੈਸਟ ਟੀਮ ‘ਚ ਸ਼ਾਮਲ ਹੋਣ ਦੀ ਉਮੀਦ ਹੈ। ਸ਼ਮੀ ਇਸ ਸਮੇਂ ਬੇਂਗਲੁਰੂ ਵਿੱਚ ਬੀਸੀਸੀਆਈ ਦੀ ਨੈਸ਼ਨਲ ਕ੍ਰਿਕਟ ਅਕੈਡਮੀ (ਐਨਸੀਏ) ਵਿੱਚ ਮੋਢੇ ਦੀ ਸੱਟ ਲਈ ਮੁੜ ਵਸੇਬੇ ਤੋਂ ਗੁਜ਼ਰ ਰਿਹਾ ਹੈ। ਬੰਗਲਾਦੇਸ਼ ਦੌਰੇ ਤੋਂ ਪਹਿਲਾਂ ਸਿਖਲਾਈ ਸੈਸ਼ਨ ਦੌਰਾਨ ਉਸ ਦੇ ਸੱਜੇ ਮੋਢੇ ‘ਤੇ ਸੱਟ ਲੱਗ ਗਈ ਸੀ। ਵਨਡੇ ਸੀਰੀਜ਼ ਤੋਂ ਬਾਹਰ ਹੋਣ ਤੋਂ ਬਾਅਦ ਸੰਭਾਵਨਾ ਸੀ ਕਿ ਉਹ ਟੈਸਟ ਲਈ ਫਿੱਟ ਹੋ ਜਾਵੇਗਾ, ਪਰ ਅਜਿਹਾ ਨਹੀਂ ਹੋਇਆ। ਉਨਾਦਕਟ ਦਾ ਵਾਇਰਲ ਟਵੀਟਟੀਮ ਵਿੱਚ ਵਾਪਸੀ ਤੋਂ ਬਾਅਦ ਉਨਾਦਕਟ ਦਾ ਇੱਕ ਟਵੀਟ ਵਾਇਰਲ ਹੋ ਰਿਹਾ ਹੈ। ਉਸਨੇ 4 ਜਨਵਰੀ 2022 ਨੂੰ ਇੱਕ ਟਵੀਟ ਕੀਤਾ ਸੀ, ਜਿਸ ਵਿੱਚ ਟੈਸਟ ਕ੍ਰਿਕੇਟ ਲਈ ਉਸਦੇ ਪਿਆਰ ਨੂੰ ਦਰਸਾਇਆ ਗਿਆ ਸੀ। ਉਨਾਦਕਟ ਨੇ ਲਿਖਿਆ, "ਲਾਲ ਗੇਂਦ, ਕਿਰਪਾ ਕਰਕੇ ਮੈਨੂੰ ਇੱਕ ਹੋਰ ਮੌਕਾ ਦਿਓ। ਮੇਰਾ ਵਾਅਦਾ ਹੈ ਮੈਂ ਤੁਹਾਨੂੰ ਮਾਣ ਕਰਵਾਉਂਗਾਂ The post IND vs BAN Test: ਤੇਜ਼ ਗੇਂਦਬਾਜ਼ ਜੈਦੇਵ ਉਨਾਦਕਟ ਦੀ 12 ਸਾਲ ਬਾਅਦ ਭਾਰਤੀ ਟੈਸਟ ਟੀਮ ‘ਚ ਵਾਪਸੀ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |