TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਤਵਾਂਗ 'ਚ ਭਾਰਤ-ਚੀਨੀ ਫ਼ੌਜੀਆਂ ਦੀ ਝੜਪ ਨੇ ਲੈ ਕੇ ਰੱਖਿਆ ਮੰਤਰੀ ਵਲੋਂ ਤਿੰਨੋਂ ਸੈਨਾ ਮੁਖੀਆਂ ਨਾਲ ਉੱਚ ਪੱਧਰੀ ਮੀਟਿੰਗ Tuesday 13 December 2022 06:08 AM UTC+00 | Tags: arunachal-pradesh breaking-news cds defense-minister-rajnath-sing general-anil-chauhan india-china-clash indian-arm indian-army latest-news line-of-actual-control news tawang the-unmute-breaking-news ਚੰਡੀਗੜ੍ਹ 13 ਦਸੰਬਰ 2022: ਅਰੁਣਾਚਲ ਪ੍ਰਦੇਸ਼ ਦੇ ਤਵਾਂਗ (Tawang) ਸੈਕਟਰ ‘ਚ ਅਸਲ ਕੰਟਰੋਲ ਰੇਖਾ (Line of Actual Control) ‘ਤੇ ਭਾਰਤੀ ਅਤੇ ਚੀਨੀ ਫੌਜੀਆਂ ਵਿਚਾਲੇ ਹੋਈ ਝੜਪ ‘ਚ ਕਈ ਸੈਨਿਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ | ਭਾਰਤੀ ਸੈਨਿਕਾਂ ਨੇ ਚੀਨੀ ਸੈਨਿਕਾਂ ਦੇ ਇਸ ਅਚਨਚੇਤ ਹਮਲੇ ਦਾ ਮੂੰਹਤੋੜ ਜਵਾਬ ਦਿੱਤਾ । ਸੂਤਰਾਂ ਦੇ ਮੁਤਾਬਕ ਭਾਰਤ ਦੇ 20 ਸੈਨਿਕ ਜ਼ਖਮੀ ਹੋਏ ਹਨ, ਜਦਕਿ ਜ਼ਖਮੀ ਚੀਨੀ ਸੈਨਿਕਾਂ ਦੀ ਗਿਣਤੀ ਦੁੱਗਣੀ ਤੋਂ ਵੱਧ ਦੱਸੀ ਜਾ ਰਹੀ ਹੈ। ਇਸਦੇ ਚੱਲਦੇ ਝੜਪ ਦੇ ਮੁੱਦੇ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਬੁਲਾਈ ਗਈ ਉੱਚ ਪੱਧਰੀ ਬੈਠਕ ਹੁਣ ਖਤਮ ਹੋ ਗਈ ਹੈ। ਇਸ ਮੀਟਿੰਗ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ (ਸੀਡੀਐਸ) ਜਨਰਲ ਅਨਿਲ ਚੌਹਾਨ ਅਤੇ ਤਿੰਨੋਂ ਸੈਨਾਵਾਂ ਦੇ ਮੁਖੀਆਂ, ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਇਸ ਮੁੱਦੇ ‘ਤੇ ਸੰਸਦ ‘ਚ ਵੀ ਹੰਗਾਮਾ ਹੋਣ ਦੀ ਸੰਭਾਵਨਾ ਹੈ। ਕਾਂਗਰਸ ਜਿੱਥੇ ਪ੍ਰਧਾਨ ਮੰਤਰੀ ਮੋਦੀ ਤੋਂ ਜਵਾਬ ਮੰਗ ਰਹੀ ਹੈ, ਉੱਥੇ ਹੀ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰਾਂ ਨੇ ਕਾਰੋਬਾਰੀ ਮੁਅੱਤਲੀ ਦੇ ਨੋਟਿਸ ਦਿੱਤੇ ਹਨ। ਨਿਊਜ਼ ਏਜੰਸੀ ਏਐਨਆਈ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਦੁਪਹਿਰ 12 ਵਜੇ ਲੋਕ ਸਭਾ ਵਿੱਚ ਅਤੇ ਦੁਪਹਿਰ 2 ਵਜੇ ਰਾਜ ਸਭਾ ਵਿੱਚ ਭਾਰਤ-ਚੀਨ ਸੈਨਿਕਾਂ ਵਿਚਾਲੇ ਝੜਪ ਦੇ ਮੁੱਦੇ 'ਤੇ ਜਵਾਬ ਦੇਣਗੇ। ਇਸ ਦੌਰਾਨ ਅਰੁਣਾਚਲ ਪੂਰਬੀ ਤੋਂ ਭਾਜਪਾ ਦੇ ਸੰਸਦ ਮੈਂਬਰ ਤਾਪਿਰ ਗਾਓ ਨੇ ਕਿਹਾ, “ਮੈਨੂੰ ਪਤਾ ਲੱਗਾ ਹੈ ਕਿ ਭਾਰਤੀ ਫੌਜ ਦੇ ਕੁਝ ਜਵਾਨ ਜ਼ਖਮੀ ਹੋਏ ਹਨ, ਪਰ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀ. ਐੱਲ. ਏ.) ਨੂੰ ਜ਼ਿਆਦਾ ਨੁਕਸਾਨ ਹੋਇਆ ਹੈ। ਭਾਰਤੀ ਫੌਜੀ ਆਪਣੀ ਜ਼ਮੀਨ ਤੋਂ ਇਕ ਇੰਚ ਵੀ ਨਹੀਂ ਹਿੱਲਣਗੇ। ਚੀਨ ਦੀ ਇਹ ਕਾਰਵਾਈ ਨਿੰਦਣਯੋਗ ਹੈ।” ਉਨ੍ਹਾਂ ਕਿਹਾ, “ਮੈਕਮੋਹਨ ਲਾਈਨ ‘ਤੇ ਵਾਰ-ਵਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਭਾਰਤ-ਚੀਨ ਸਬੰਧਾਂ ਲਈ ਖ਼ਰਾਬ ਹਨ। ਪੀਐੱਲਏ ਵੱਲੋਂ ਕੀਤਾ ਗਿਆ ਕੰਮ ਬਹੁਤ ਗ਼ਲਤ ਹੈ। ਕਿਉਂਕਿ ਸਾਡੇ ਭਾਰਤੀ ਫ਼ੌਜੀ ਸਰਹੱਦ ‘ਤੇ ਖੜ੍ਹੇ ਹਨ। ਚੀਨ ਜਿੰਨੀ ਮਰਜ਼ੀ ਕੋਸ਼ਿਸ਼ ਕਰੇਗਾ, ਅਸੀਂ ਜਵਾਬ ਦੇਵਾਂਗੇ। ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਗਾਓ ਨੇ ਕਿਹਾ ਕਿ ਭਾਰਤੀ ਫੌਜ, ਆਈਟੀਬੀਪੀ ਸਾਰੇ ਤਵਾਂਗ ਵਿੱਚ ਸ਼ਾਮਲ ਹੋ ਗਏ ਹਨ। ਫਿਲਹਾਲ ਸਥਿਤੀ ਕੰਉ ਹੇਠ ਹੈ | The post ਤਵਾਂਗ ‘ਚ ਭਾਰਤ-ਚੀਨੀ ਫ਼ੌਜੀਆਂ ਦੀ ਝੜਪ ਨੇ ਲੈ ਕੇ ਰੱਖਿਆ ਮੰਤਰੀ ਵਲੋਂ ਤਿੰਨੋਂ ਸੈਨਾ ਮੁਖੀਆਂ ਨਾਲ ਉੱਚ ਪੱਧਰੀ ਮੀਟਿੰਗ appeared first on TheUnmute.com - Punjabi News. Tags:
|
ਇਲੀਜ਼ੀਬਲ ਗੈਸਟ ਫੈਕਲਟੀ ਨੇ ਮਾਨ ਸਰਕਾਰ ਨੁੂੰ ਲਗਾਈ ਗੁਹਾਰ Tuesday 13 December 2022 06:16 AM UTC+00 | Tags: breaking-news government-colleges government-mahindra-college-patiala guest-faculty gurmeet-singh-meet-hayer harjot-singh-bains patiala punjab punjab-government punjab-government-colleges punjabi-news the-unmute-breaking-news the-unmute-news the-unmute-punjabi-news ਪਟਿਆਲਾ 13 ਦਸੰਬਰ 2022: ਬੀਤੇ ਦਿਨੀ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੀ ਇਲੀਜ਼ੀਬਲ ਗੈਸਟ ਫੈਕਲਟੀ (illegible Guest Faculty)ਨੇ ਪੰਜਾਬ ਸਰਕਾਰ ਵੱਲੋਂ 645 ਲੈਕਚਰਾਰ ਕਾਲਜ ਕੇਡਰ ਦੀ ਭਰਤੀ ਬਾਰੇ ਕੀਤੇ ਐਲਾਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੁੂੰ ਅਪੀਲ ਕਰਦਿਆਂ ਕਿਹਾ ਕਿ ਇਹ ਭਰਤੀ ਪਹਿਲਾਂ ਤੋਂ ਰੈਗੂਲਰ ਪ੍ਰੋਫੈਸਰਾਂ ਦੀ ਤਰ੍ਹਾਂ ਕੰਮ ਕਰਦੇ ਗੈਸਟ ਫੈਕਲਟੀ ਨੁੂੰ ਦਰਕਿਨਾਰ ਕਰਕੇ ਕੀਤੀ ਜਾ ਰਹੀ ਹੈ, ਜੋ ਕਿ ਨਾ-ਮਾਤਰ ਮਾਣਭੱਤੇ ਤੇ ਕੰਮ ਕਰਨ ਵਾਲੇ ਗੈਸਟ ਅਧਿਆਪਕਾਂ ਨਾਲ ਸਰਾਸਰ ਬੇਇਨਸਾਫ਼ੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਲੰਮਾ ਸਮਾਂ ਅਧਿਆਪਕਾਂ ਦੀ ਕੋਈ ਪੱਕੀ ਭਰਤੀ ਨਾ ਹੋ ਸਕੀ। ਜੇਕਰ ਕਦੇ ਭਰਤੀ ਹੋਈ ਤਾਂ ਸਿਰੇ ਨਾ ਚੜ੍ਹ ਸਕੀ। ਅਜਿਹੇ ਵਿਚ ਸਰਕਾਰੀ ਕਾਲਜਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਮਹਿਜ਼ 5-7 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣਭੱਤੇ ‘ਤੇ ਗੈਸਟ ਅਧਿਆਪਕ ਰੱਖੇ ਗਏ, ਜਿਹਨਾਂ ਪੱਕੇ ਹੋਣ ਦੀ ਆਸ ਵਿਚ ਰੈਗੂਲਰ ਪ੍ਰੋਫੈਸਰ ਦੀ ਤਰ੍ਹਾਂ ਪੜਾਈ ਦੇ ਨਾਲ-ਨਾਲ ਕਾਲਜ ਦੀਆਂ ਹੋਰ ਸਾਰੀਆਂ ਜਿੰਮੇਵਾਰੀਆਂ/ਡਿਊਟੀਆਂ ਤਨਦੇਹੀ ਨਾਲ ਨਿਭਾ ਕੇ ਸਰਕਾਰੀ ਕਾਲਜਾਂ ਨੁੂੰ ਬੰਦ ਹੋਣੋ ਬਚਾਇਆ। ਯੂਨੀਅਨ ਦੇ ਪ੍ਰਧਾਨ ਪ੍ਰੋ ਗੁਰਸੇਵ ਸਿੰਘ ਨੇ ਕਿਹਾ ਕਿ ਸਰਕਾਰ ਹਮੇਸ਼ਾ ਹੀ ਇਲੀਜ਼ੀਬਲ ਗੈਸਟ ਫੈਕਲਟੀ ਨਾਲ ਮਤਰੇਈ ਮਾਂ ਵਾਲ਼ਾ ਸਲੂਕ ਕਰਦੀ ਹੈ ਕਿਉੰਕਿ ਪੰਜਾਬ ਸਰਕਾਰ ਇਕ ਪਾਸੇ ਏਡਿਡ ਕਾਲਜਾਂ ਵਿਚ ਭਰਤੀ ਕੀਤੇ ਸਹਾਇਕ ਪ੍ਰੋਫੈਸਰਾਂ ਨੁੂੰ ਪੱਕਾ ਕਰਦੀ ਰਹੀ ਹੈ ਤੇ ਦੂਜੇ ਪਾਸੇ ਗੈਸਟ ਫੈਕਲਟੀ ਨੁੂੰ ਹਮੇਸ਼ਾ ਅਣਗੌਲ਼ਿਆ ਹੀ ਕੀਤਾ ਜਾਂਦਾ ਰਿਹਾ ਹੈ ਜਦੋਂ ਕਿ ਦੋਵਾਂ ਦੀ ਭਰਤੀ ਪ੍ਰੀਕਿਰਿਆ ਲਗਭਗ ਇਕ ਸਮਾਨ ਹੈ। ਗੈਸਟ ਅਧਿਆਪਕਾਂ ਦੇ ਮਾਣਭੱਤੇ ਵਿਚ ਪੰਜਾਬ ਸਰਕਾਰ ਵੱਲੋਂ ਕੀਤੇ ਵਾਧੇ ਦੌਰਾਨ ਵੀ ਇਲੀਜ਼ੀਬਿਲਟੀ ਨੁੂੰ ਭੁਲ਼ਾ ਕੇ ਮਹਿਜ਼ ਸਾਲਾਂ ਦੇ ਆਧਾਰਿਤ ਪਾਲਿਸੀ ਬਣਾਈ ਗਈ, ਜਿਸ ਤਹਿਤ ਬਹੁ ਗਿਣਤੀ ਇਲੀਜ਼ੀਬਲ ਗੈਸਟ ਫੈਕਲਟੀ ਸਿਰਫ਼ 33600 ਪ੍ਰਤੀ ਮਹਿਨਾ ਮਾਣਭੱਤਾ ਹੀ ਪ੍ਰਾਪਤ ਕਰੇਗੀ ਜਦੋਂ ਕਿ ਗੁਆਢੀ ਸੂਬੇ ਹਰਿਆਣਾ ਵਿਚ ਇਲੀਜ਼ੀਬਲ ਗੈਸਟ ਫੈਕਲਟੀ ਨੁੂੰ 57,700 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਜੀ (ਆਪ ਸੁਪਰੀਮੋ) ਵੱਲੋਂ ਪੰਜਾਬ ਦੇ ਗੇੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਪਹਿਲ ਦੇ ਆਧਾਰ ਤੇ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ ਪਰੰਤੂ ਮੌਜੂਦਾ ਸਰਕਾਰ ਹੁਣ ਇਸ ਐਲਾਨ ਤੋਂ ਮੁੱਖ ਮੋੜਦੀ ਦਿਖਾਈ ਦੇ ਰਹੀ ਹੈ। ਗੈਸਟ ਫੈਕਲਟੀ ਨੇ ਦੱਸਿਆ ਕਿ ਸਰਕਾਰ ਪਹਿਲਾਂ ਤੋਂ ਸਰਕਾਰੀ ਕਾਲਜਾਂ ਵਿਚ ਕੰਮ ਕਰਦੇ ਲੱਗਭਗ 450 ਯੋਗਤਾ ਪ੍ਰਾਪਤ ਕੱਚੇ ਲੈਕਚਰਾਰਾਂ ਨੁੂੰ ਪੱਕਾ ਕਰਨ ਦੀ ਥਾਂ ਨਵੀਂ ਭਰਤੀ ਕਰਕੇ ਉਚੇਰੀ ਸਿੱਖਿਆ ਦੇ ਤਾਣੇ-ਬਾਣੇ ਨੁੂੰ ਸੁਲਝਾਉਣ ਦੀ ਥਾਂ ਹੋਰ ਉਲਝਾਉੰਦੀ ਪ੍ਰਤੀਤ ਹੁੰਦੀ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਜੇਕਰ ਸਾਡਾ ਕੋਈ ਹੱਲ ਨਾ ਕੀਤਾ ਤਾਂ ਹਮੇਸ਼ਾ ਸਾਡੇ ਸਿਰ ਤੇ ਪੋਸਟਾਂ ਵਾਲੀ ਤਲਵਾਰ ਲਟਕਦੀ ਰਹੇਗੀ ਤੇ ਅਸੀਂ ਆਪਣਾ ਕਾਰਜ-ਕਾਲ ਪੂਰਾ ਕਰਦੇ ਖਾਲ਼ੀਂ ਹੱਥ ਘਰਾਂ ਨੂੰ ਪਰਤਦੇ ਰਹਾਂਗੇ । ਉਹਨਾਂ ਮਾਨ ਸਰਕਾਰ ਨੁੂੰ ਗੁਹਾਰ ਲਗਾਈ ਕਿ ਚੋਣਾਂ ਤੋਂ ਪਹਿਲਾਂ ਕੀਤੇ ਐਲਾਨ ਤੇ ਖ਼ਰਾ ਉਤਰਦਿਆਂ ਪਹਿਲ ਦੇ ਆਧਾਰ ‘ਤੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੁੂੰ ਪੱਕਾ ਕੀਤਾ ਜਾਵੇ ਅਤੇ ਉਸ ਉਪਰੰਤ ਨਿਰੋਲ ਖਾਲ਼ੀ ਆਸਾਮੀਆਂ ਤੇ ਨਵੀਂ ਭਰਤੀ ਕੀਤੀ ਜਾਵੇ। ਇਸ ਮੌਕੇ ਪ੍ਰੋ ਜਸਵਿੰਦਰ ਸਿੱਧੂ, ਪ੍ਰੋ ਰਿਚਾ ਸ਼ੈਲੀ, ਪ੍ਰੋ ਦਵਿੰਦਰ ਕੌਰ, ਪ੍ਰੋ ਹਰਪ੍ਰੀਤ ਸਿੰਘ, ਪ੍ਰੋ ਬਲਕਰਨ ਸਿੰਘ, ਪ੍ਰੋ ਸੁਪ੍ਰੀਤ ਕੌਰ, ਪ੍ਰੋ ਵਿਲੀਅਮਜੀਤ, ਪ੍ਰੋ ਕਮਲਜੀਤ ਕੌਰ, ਪ੍ਰੋ ਨੇਹਾ ਠਾਕੁਰ, ਪ੍ਰੋ ਨਿਸ਼ੂ ਜੈਨ, ਪ੍ਰੋ ਰਣਦੀਪ ਸਿੰਘ, ਪ੍ਰੋ ਗਗਨਦੀਪ ਕੌਰ, ਪ੍ਰੋ ਜਗਦੇਵ ਕੁਮਾਰ, ਪ੍ਰੋ ਮਨਪ੍ਰੀਤ ਕੌਰ, ਪ੍ਰੋ ਰਣਦੀਪ ਲਾਂਬਾ, ਪ੍ਰੋ ਪ੍ਰਦੀਪ ਹਾਜ਼ਰ ਰਹੇ। The post ਇਲੀਜ਼ੀਬਲ ਗੈਸਟ ਫੈਕਲਟੀ ਨੇ ਮਾਨ ਸਰਕਾਰ ਨੁੂੰ ਲਗਾਈ ਗੁਹਾਰ appeared first on TheUnmute.com - Punjabi News. Tags:
|
ਨਕੋਦਰ 'ਚ ਸਵਿਫ਼ਟ ਤੇ ਇਨੋਵਾ ਕਾਰ ਵਿਚਾਲੇ ਭਿਆਨਕ ਟੱਕਰ, ਦੋ ਨੌਜਵਾਨਾਂ ਦੀ ਮੌਤ Tuesday 13 December 2022 06:29 AM UTC+00 | Tags: breaking-news car-accident death dhaliwal-village jalandhar nakodar-phagwara-road news punjabi-news punjab-news road-accident the-unmute-breaking-news the-unmute-punjabi-news unjurd ਨਕੋਦਰ 13 ਦਸੰਬਰ 2022: ਜ਼ਿਲ੍ਹਾ ਜਲੰਧਰ ‘ਚ ਨਕੋਦਰ (Nakodar) ਦੇ ਨੇੜਲੇ ਪਿੰਡ ਧਾਲੀਵਾਲ ‘ਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ | ਨਕੋਦਰ-ਫਗਵਾੜਾ ਰੋਡ ‘ਤੇ ਸਵਿਫ਼ਟ ਅਤੇ ਨਕੋਦਰ ਗੱਡੀ ਵਿਚਕਾਰ ਭਿਆਨਕ ਟੱਕਰ ਹੋਈ ਹੈ, ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ ਹੈ ਅਤੇ ਚਾਰ ਕੁੜੀਆਂ ਗੰਭੀਰ ਜ਼ਖਮੀ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਸਿਵਲ ਹਸਪਤਾਲ ਜਲੰਧਰ ਵਿਖੇ ਰੈਫਰ ਕਰ ਦਿੱਤਾ ਗਿਆ ਹੈ | ਇਸ ਮੌਕੇ ਡਾਕਟਰ ਪ੍ਰਭਲੀਨ ਨੇ ਦੱਸਿਆ ਕਿ ਹਸਪਤਾਲ ਵਿੱਚ ਦੋ ਨੌਜਵਾਨ ਅਬਰੋਡ ਡੈਡ ਆਏ ਹਨ ਅਤੇ ਚਾਰ ਕੁੜੀਆਂ ਗੰਭੀਰ ਹਾਲਤ ਵਿਚ 108 ਐਂਬੂਲੈਂਸ ਲੈ ਕੇ ਆਈ ਹੈ ਇਨ੍ਹਾਂ ਜ਼ਖਮੀ ਨੂੰ ਫਰੈਕਚਰ ਤੇ ਹੈੱਡ ਇੰਜਰੀ ਹੋਣ ਕਰਕੇ ਸਿਵਲ ਹਸਪਤਾਲ ਜਲੰਧਰ ਵਿਖੇ ਰੈਫਰ ਕਰ ਦਿੱਤਾ ਗਿਆ ਹੈ | The post ਨਕੋਦਰ ‘ਚ ਸਵਿਫ਼ਟ ਤੇ ਇਨੋਵਾ ਕਾਰ ਵਿਚਾਲੇ ਭਿਆਨਕ ਟੱਕਰ, ਦੋ ਨੌਜਵਾਨਾਂ ਦੀ ਮੌਤ appeared first on TheUnmute.com - Punjabi News. Tags:
|
ਬਹੁ-ਕਰੋੜੀ ਸਿੰਚਾਈ ਘੁਟਾਲੇ ਮਾਮਲੇ 'ਚ ਵਿਜੀਲੈਂਸ ਨੇ ਕੇ.ਬੀ.ਐਸ. ਸਿੱਧੂ ਨੂੰ ਕੀਤਾ ਤਲਬ Tuesday 13 December 2022 06:44 AM UTC+00 | Tags: breaking-news k.b.s-sidhu multi-crore-irrigation-scam news punjab-vigilance punjab-vigilance-bureau ਚੰਡੀਗੜ੍ਹ 13 ਦਸੰਬਰ 2022: ਪੰਜਾਬ ਵਿਜੀਲੈਂਸ ਬਿਊਰੋ ਨੇ ਬਹੁ-ਕਰੋੜੀ ਸਿੰਚਾਈ ਘੁਟਾਲੇ ਸਬੰਧੀ ਸਾਬਕਾ ਆਈ.ਏ.ਐਸ ਅਧਿਕਾਰੀ ਕੇ.ਬੀ.ਐਸ. ਸਿੱਧੂ ਨੂੰ ਤਲਬ ਕੀਤਾ ਹੈ | ਕਰੋੜਾਂ ਦੇ ਘੁਟਾਲੇ ਵਿੱਚ ਫਸੇ ਨੂੰ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਤਲਬ ਕੀਤਾ ਹੈ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਿਛਲੇ ਮਹੀਨੇ 1200 ਕਰੋੜ ਰੁਪਏ ਦੇ ਸਿੰਚਾਈ ਘੁਟਾਲੇ ਵਿੱਚ ਰਾਹਤ ਦਿੱਤੀ ਸੀ । 8 ਫਰਵਰੀ ਤੱਕ ਕੇ.ਬੀ.ਐਸ. ਸਿੱਧੂ ਖਿਲਾਫ ਕੋਈ ਵੀ ਦੰਡਕਾਰੀ ਕਾਰਵਾਈ ਨਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ । ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਸਾਬਕਾ ਆਈ.ਏ.ਐੱਸ. ਅਧਿਕਾਰੀ ਕਾਹਨ ਸਿੰਘ ਪੰਨੂ ਅਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ ਜਦਕਿ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਵੀ ਤਲਬ ਕੀਤਾ ਗਿਆ ਸੀ ਪਰ ਉਹ ਵਿਦੇਸ਼ ‘ਚ ਹੋਣ ਕਾਰਨ ਜਾਂਚ ‘ਚ ਸ਼ਾਮਲ ਨਹੀਂ ਹੋਏ। ਉਨ੍ਹਾਂ ਨੇ ਹਾਈਕੋਰਟ ਦੀ ਸ਼ਰਨ ਲਈ। ਵਿਜੀਲੈਂਸ ਨੇ ਹੁਣ ਉਸ ਨੂੰ ਮੁੜ 13 ਦਸੰਬਰ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਜਾਂਚ ਲਈ ਚਾਰ ਮੈਂਬਰੀ ਟੀਮ ਬਣਾਈ ਗਈ ਸੀ। ਵਿਜੀਲੈਂਸ ਨੇ ਸਾਬਕਾ ਆਈ.ਏ.ਐਸ. ਸਿੱਧੂ ਤੋਂ ਪੁੱਛਗਿੱਛ ਕਰੇਗੀ | The post ਬਹੁ-ਕਰੋੜੀ ਸਿੰਚਾਈ ਘੁਟਾਲੇ ਮਾਮਲੇ ‘ਚ ਵਿਜੀਲੈਂਸ ਨੇ ਕੇ.ਬੀ.ਐਸ. ਸਿੱਧੂ ਨੂੰ ਕੀਤਾ ਤਲਬ appeared first on TheUnmute.com - Punjabi News. Tags:
|
ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਪੂਰੇ ਹੋ ਗਏ Tuesday 13 December 2022 06:57 AM UTC+00 | Tags: news news-punjab punjab-news ranjit-singh-brahmpura shiromani-akali-dal the-unmute-breaking-news the-unmute-punjabi-news ਚੰਡੀਗੜ੍ਹ 13 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੱਜ ਦਿਹਾਂਤ ਹੋ ਗਿਆ | ਦੱਸਿਆ ਜਾ ਰਿਹਾ ਹੈ ਕਿ ਰਣਜੀਤ ਸਿੰਘ ਬ੍ਰਹਮਪੁਰਾ ਪਿਛਲੇ ਤਿੰਨ ਦਿਨ ਤੋਂ ਚੰਡੀਗੜ੍ਹ ਪੀਜੀਆਈ ਜ਼ੇਰੇ ਇਲਾਜ ਸਨ | ਉਨ੍ਹਾਂ ਦਾ ਅੰਤਿਮ ਸਸਕਾਰ ਕੱਲ੍ਹ ਉਨ੍ਹਾਂ ਦੇ ਜੱਦੀ ਪਿੰਡ ਬ੍ਰਹਮਪੁਰਾ ਵਿਖੇ ਕੀਤਾ ਜਾਵੇਗਾ | ਸ਼੍ਰੋਮਣੀ ਅਕਾਲੀ ਦਲ ਦੇ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | The post ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਪੂਰੇ ਹੋ ਗਏ appeared first on TheUnmute.com - Punjabi News. Tags:
|
ਆਮ ਆਦਮੀ ਪਾਰਟੀ ਵਲੋਂ ਡਾ. ਸੰਦੀਪ ਪਾਠਕ ਪਾਰਟੀ ਦੇ ਰਾਸ਼ਟਰੀ ਸੰਗਠਨ ਮਹਾਂਮੰਤਰੀ ਨਿਯੁਕਤ Tuesday 13 December 2022 07:06 AM UTC+00 | Tags: breaking-news pankaj-gupta ਚੰਡੀਗੜ੍ਹ 13 ਦਸੰਬਰ 2022: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸਕੱਤਰ ਪੰਕਜ ਗੁਪਤਾ ਵਲੋਂ ਜਾਰੀ ਪੱਤਰ ਅਨੁਸਾਰ ਡਾ. ਸੰਦੀਪ ਪਾਠਕ (Dr. Sandeep Pathak) ਨੂੰ ਪਾਰਟੀ ਦਾ ਰਾਸ਼ਟਰੀ ਸੰਗਠਨ ਮਹਾਂਮੰਤਰੀ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਡਾ. ਸੰਦੀਪ ਪਾਠਕ ਨੂੰ ਸਿਆਸੀ ਮਾਮਲਿਆਂ ਦੀ ਕਮੇਟੀ ਦਾ ਸਥਾਈ ਮੈਂਬਰ ਨਿਯੁਕਤ ਕੀਤਾ ਗਿਆ ਹੈ।
The post ਆਮ ਆਦਮੀ ਪਾਰਟੀ ਵਲੋਂ ਡਾ. ਸੰਦੀਪ ਪਾਠਕ ਪਾਰਟੀ ਦੇ ਰਾਸ਼ਟਰੀ ਸੰਗਠਨ ਮਹਾਂਮੰਤਰੀ ਨਿਯੁਕਤ appeared first on TheUnmute.com - Punjabi News. Tags:
|
ਲਾਰੈਂਸ ਬਿਸ਼ਨੋਈ ਦੀ ਸ੍ਰੀ ਮੁਕਤਸਰ ਸਾਹਿਬ ਅਦਾਲਤ 'ਚ ਪੇਸ਼ੀ, ਪੁਲਿਸ ਨੂੰ ਮੁੜ ਮਿਲਿਆ ਤਿੰਨ ਦਿਨਾਂ ਰਿਮਾਂਡ Tuesday 13 December 2022 07:27 AM UTC+00 | Tags: breaking-news crime gangster gangster-lawrence-bishnoi news police police-station-city-sri-muktsar-sahib punjab-news sri-muktsar-sahib-court sri-muktsar-sahib-police the-unmute-latest-news the-unmute-punjabi-news the-unmute-report ਸ੍ਰੀ ਮੁਕਤਸਰ ਸਾਹਿਬ 13 ਦਸੰਬਰ 2022: ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਅੱਜ 13 ਦਸੰਬਰ ਤੱਕ ਦਾ ਰਿਮਾਂਡ ਪੂਰਾ ਹੋਣ ‘ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਉਥੇ ਹੀ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 16 ਦਸੰਬਰ ਤੱਕ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਰਿਮਾਂਡ ਮਿਲਿਆ। ਸ੍ਰੀ ਮੁਕਤਸਰ ਸਾਹਿਬ ਪੁਲਿਸ ਲਾਰੈਂਸ ਬਿਸ਼ਨੋਈ ਗੈਂਗਸ਼ਟਰ ਨੂੰ 2021 ਦੇ ਇਕ ਫਿਰੌਤੀ ਦੇ ਮਾਮਲੇ ਵਿਚ ਲੈ ਕੇ ਆਈ ਹੈ। ਦੱਸ ਦੇਈਏ ਕਿ 22 ਮਾਰਚ 2021 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 3 ਨੰਬਰਾਂ ਤੋਂ ਕਾਲ ਕਰਕੇ ਉਸਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਅਤੇ ਧਮਕੀ ਦਿੱਤੀ ਜਾ ਰਹੀ ਕਿ ਜੇਕਰ ਉਹਨਾਂ ਨੂੰ 30 ਲੱਖ ਨਾ ਦਿੱਤਾ ਤਾਂ ਉਨ੍ਹਾਂ ਦੇ ਬੇਟੇ ਨੂੰ ਮਾਰ ਦਿੱਤਾ ਜਾਵੇਗਾ। ਧਮਕੀ ਦੇਣ ਵਾਲਾ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਸੀ ਅਤੇ 21 ਮਾਰਚ ਨੂੰ ਉਸਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ 23 ਮਾਰਚ ਨੂੰ ਉਹ ਫ਼ਰੀਦਕੋਟ ਪੇਸ਼ੀ ‘ਤੇ ਆ ਰਿਹਾ ਉਸ ਤੋਂ ਪਹਿਲਾ ਉਸਨੂੰ ਫਿਰੌਤੀ ਦਿੱਤੀ ਜਾਵੇ। ਇਸ ਸਬੰਧੀ ਪੁਲਿਸ ਨੇ ਉਸ ਸਮੇਂ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਮਾਮਲੇ ਞਿਚ ਦਮਨਪ੍ਰੀਤ ਨਾਮ ਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜੋ ਹੁਣ ਜਮਾਨਤ ‘ਤੇ ਹੈ ਅਤੇ ਹੁਣ ਲਾਰੈਂਸ ਬਿਸ਼ਨੋਈ ਨੂੰ ਪੁਲਿਸ ਪੁੱਛਗਿੱਛ ਲਈ ਲੈ ਕੇ ਆਈ ਹੈ। ਇਸੇ ਮਾਮਲੇ ਵਿਚ ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਗੈਂਗਸ਼ਟਰ ਗੁਰਪ੍ਰੀਤ ਸਿੰਘ ਗੋਪੀ ਨੂੰ ਵੀ ਪੁੱਛਗਿੱਛ ਲਈ ਲਿਆਂਦਾ ਗਿਆ ਸੀ। The post ਲਾਰੈਂਸ ਬਿਸ਼ਨੋਈ ਦੀ ਸ੍ਰੀ ਮੁਕਤਸਰ ਸਾਹਿਬ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮੁੜ ਮਿਲਿਆ ਤਿੰਨ ਦਿਨਾਂ ਰਿਮਾਂਡ appeared first on TheUnmute.com - Punjabi News. Tags:
|
ਮਾਣਹਾਨੀ ਮਾਮਲੇ 'ਚ ਬਿਕਰਮ ਸਿੰਘ ਮਜੀਠੀਆ ਅਦਾਲਤ 'ਚ ਹੋਏ ਪੇਸ਼ Tuesday 13 December 2022 07:44 AM UTC+00 | Tags: aam-aadmi-party aap-leader-sanjay-singh akali-dal-bikramjit-singh-majithia amritsar-court amritsar-news arvind-kejriwal bikram-singh-majithia breaking-news mp-sanjay-singh news punjab-government the-unmute-amritsar-news the-unmute-breaking-news the-unmute-punjabi-news ਅੰਮ੍ਰਿਤਸਰ 13 ਦਸੰਬਰ 2022: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਖ਼ਿਲਾਫ਼ ਦਾਇਰ ਕੀਤੇ ਮਾਣਹਾਨੀ ਦੇ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਅਦਾਲਤ ਵਿੱਚ ਪੇਸ਼ ਹੋਏ | ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਪੰਜਾਬ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਦੇ ਨਾਲ ਵਿਗੜ ਚੁੱਕੀ ਹੈ। ਜਲੰਧਰ ਦੇ ਮਸਲੇ ‘ਤੇ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਲੋਕਾਂ ਨੂੰ ਰੋਟੀ ਕੱਪੜਾ ਅਤੇ ਮਕਾਨ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਇਸ ਦੇ ਉਲਟ ਚੱਲ ਕੇ ਗਰੀਬਾਂ ਦੇ ਘਰਾਂ ਦੀਆਂ ਛੱਤਾਂ ਖੋਹ ਕੇ ਉਨ੍ਹਾਂ ਨੂੰ ਬੇਸਹਾਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਪੁਲਿਸ ਦੇ ਥਾਣੇ ਅਤੇ ਚੌਂਕੀਆਂ ਹੀ ਸੁਰੱਖਿਅਤ ਨਹੀਂ ਹਨ ਤਾਂ ਫਿਰ ਪੰਜਾਬ ਦੇ ਵਿਚ ਆਮ ਲੋਕਾਂ ਦੀ ਕੀ ਸੁਰੱਖਿਆ ਹੈ। ਗੋਲਡੀ ਬਰਾੜ ਦੇ ਮੁੱਦੇ ‘ਤੇ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਜਿਸ ਦਿਨ ਭਗਵੰਤ ਮਾਨ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ ਕਿ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਉਸ ਦਿਨ ਡੀਜੀਪੀ ਸਾਹਿਬ ਤਾਂ ਕਿਧਰੇ ਗਾਇਬ ਹੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਹੁੰਦਾ ਤਾਂ ਪੰਜਾਬ ਦੀ ਪੁਲਿਸ ਆਪਣੀ ਪਿੱਠ ਜ਼ਰੂਰ ਥੱਪੜ ਦੀ ਪਰ ਉਹ ਵੀ ਚੁੱਪ ਧਾਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨੂੰ ਪੂਰੀ ਤਰ੍ਹਾਂ ਦੇ ਨਾਲ ਗੁੰਮਰਾਹ ਕੀਤਾ ਜਾ ਰਿਹਾ ਹੈ। The post ਮਾਣਹਾਨੀ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਅਦਾਲਤ ‘ਚ ਹੋਏ ਪੇਸ਼ appeared first on TheUnmute.com - Punjabi News. Tags:
|
ਪਟਿਆਲਾ 'ਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 190 ਪੇਟੀਆਂ ਸ਼ਰਾਬ ਸਮੇਤ ਕੈਂਟਰ ਚਾਲਕ ਕਾਬੂ Tuesday 13 December 2022 07:53 AM UTC+00 | Tags: breaking-news cartons-of-liquor excise-department excise-department-patiala excise-department-punjab latest-news news patiala patiala-police police samana-road the-unmute the-unmute-breaking-news the-unmute-punjab the-unmute-punjabi-news ਪਟਿਆਲਾ 13 ਦਸੰਬਰ 2022: ਆਬਕਾਰੀ ਵਿਭਾਗ (Excise Department) ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਟਿਆਲਾ ਸਮਾਣਾ ਰੋਡ 'ਤੇ ਸ਼ਰਾਬ ਦੀਆ ਪੇਟੀਆਂ ਸਮੇਤ ਇਕ ਕੈਂਟਰ ਨੂੰ ਫੜਿਆ ਗਿਆ ਹੈ। ਇਸ ਮੌਕੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਕੈਂਟਰ ਦੇ ਡਰਾਈਵਰ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਈ. ਟੀ. ਓ ਪਿਯੂਸ਼ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੀ ਟੀਮ ਵਲੋਂ 190 ਪੇਟੀਆਂ ਫੜੀਆਂ ਗਈਆਂ ਹਨ ਜੋ ਕਿ ਕੈਂਟਰ ਵਿਚ ਖ਼ੁਫ਼ੀਆ ਤਰੀਕੇ ਨਾਲ ਲੁਕਾਈਆਂ ਹੋਈਆਂ ਸਨ। ਇਸ ਮੌਕੇ ਐਕਸਾਇਜ਼ ਇੰਸਪੈਕਟਰ ਜਸਵਿੰਦਰ ਸਿੰਘ, ਐਕਸਾਇਜ਼ ਇੰਸਪੈਕਟਰ ਦਲਜੀਤ ਸਿੰਘ, ਇੰਸਪੈਕਟਰ ਨਵਪ੍ਰੀਤ ਸਿੰਘ, ਏ. ਐਸ. ਆਈ. ਗੁਰਮੀਤ ਸਿੰਘ, ਦਵਿੰਦਰ ਸਿੰਘ ਮੌਜੂਦ ਸਨ। The post ਪਟਿਆਲਾ ‘ਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 190 ਪੇਟੀਆਂ ਸ਼ਰਾਬ ਸਮੇਤ ਕੈਂਟਰ ਚਾਲਕ ਕਾਬੂ appeared first on TheUnmute.com - Punjabi News. Tags:
|
ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕਾਂ ਨੂੰ ਤੁਰੰਤ ਸਕੂਲਾਂ 'ਚ ਤਾਇਨਾਤ ਕਰਨ ਦੇ ਹੁਕਮ Tuesday 13 December 2022 08:58 AM UTC+00 | Tags: chief-minister-bhagwant-mann harjot-singh-bains mission-100-percent news punjab-government punjab-school punjab-school-education-board the-unmute-breaking-news the-unmute-news the-unmute-punjabi-news ਚੰਡੀਗੜ੍ਹ 13 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਸਤੇ ‘ਮਿਸ਼ਨ-100 ਫੀਸਦੀ’ ਮੁਹਿੰਮ ਨੂੰ ਕਾਮਯਾਬ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਹੀ ਅੱਜ ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਵੱਡਾ ਫੈਸਲਾ ਲੈਂਦਿਆਂ ਫੀਲਡ ਵਿੱਚ ਕੰਮ ਕਰ ਰਹੇ ਸਾਇੰਸ, ਗਣਿਤ ਅਤੇ ਅੰਗਰੇਜੀ/ਸਮਾਜਿਕ ਸਿੱਖਿਆ ਵਿਸ਼ਿਆਂ ਦੇ 749 ਬਲਾਕ ਅਤੇ ਜ਼ਿਲ੍ਹਾ ਮੈਂਟਰਾਂ (ਬੀ.ਐਮ. ਅਤੇ ਡੀ.ਐਮ.) ਨੂੰ ਤੁਰੰਤ ਲੋੜਵੰਦ ਸਕੂਲਾਂ ਵਿੱਚ ਤਾਇਨਾਤ ਕਰਨ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹੁਕਮ ਜਾਰੀ ਕੀਤੇ ਹਨ। ਸਿੱਖਿਆ ਮੰਤਰੀ ਅਨੁਸਾਰ ਵਰਤਮਾਨ ਸਮੇਂ ਇਹਨਾਂ ਵਿਸ਼ਿਆਂ ਦੇ 680 ਅਧਿਆਪਕ ਬਤੌਰ ਬਲਾਕ ਮੈਂਟਰ ਅਤੇ 69 ਅਧਿਆਪਕ ਬਤੌਰ ਜ਼ਿਲ੍ਹਾ ਮੈਂਟਰ ਸਕੂਲਾਂ ਵਿੱਚ ਪੜਾਉਣ ਦੀ ਥਾਂ ਫੀਲਡ ਡਿਊਟੀ ਕਰ ਰਹੇ ਸਨ। ਸ. ਬੈਂਸ ਅਨੁਸਾਰ ‘ਮਿਸ਼ਨ-100 ਫੀਸਦੀ’ ਮੁਹਿੰਮ ਦਾ ਮਕਸਦ ਫਰਜ਼ੀ ਅੰਕੜੇ ਪੇਸ਼ ਕਰਕੇ ਵਾਹ-ਵਾਹ ਖੱਟਣਾ ਨਹੀਂ ਸਗੋਂ ਸਿੱਖਿਆ ਦੀ ਕੁਆਲਿਟੀ ਨੂੰ ਸੁਧਾਰ ਕੇ ਹਰ ਵਿਦਿਆਰਥੀ ਦੀ ਸਿੱਖਣ ਕੁਸ਼ਲਤਾ ਵਿੱਚ ਵਾਧਾ ਕਰਨਾ ਹੈ। ਸ. ਬੈਂਸ ਨੇ ਕਿਹਾ ਕਿ ਉਹਨਾਂ ਨੂੰ ਕੁਝ ਜ਼ਿਲ੍ਹਿਆਂ ਤੋਂ ਇਹ ਰਿਪੋਰਟਾਂ ਮਿਲੀਆਂ ਸਨ ਕਿ ਇਹ ਤੈਨਾਤੀਆਂ ਕਰਨ ਸਮੇਂ ਵਿਭਾਗੀ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਜਿਸ ਬਾਰੇ ਸਪਸ਼ਟ ਹਦਾਇਤਾਂ ਹਨ ਕਿ ਮਿਡਲ ਸਕੂਲਾਂ ਵਿੱਚ ਕੋਈ ਵੀ ਮੈਂਟਰ ਤੈਨਾਤ ਨਾਂ ਕੀਤਾ ਜਾਵੇ ਪਰ ਸਿੰਗਲ ਟੀਚਰ ਮਿਡਲ ਸਕੂਲ ਵਿੱਚ ਸਿਰਫ ਇੱਕ ਮੈਂਟਰ ਤੈਨਾਤ ਕੀਤਾ ਜਾ ਸਕਦਾ ਹੈ। ਇਸੇ ਤਰਾਂ ਇਹ ਤੈਨਾਤੀਆਂ ਕਰਦੇ ਸਮੇਂ ਸਭ ਤੋਂ ਪਹਿਲਾਂ ਦੂਰ ਅਤੇ ਪਛੜੇ ਖੇਤਰ ਦੇ ਸਕੂਲਾਂ ਨੂੰ ਕਵਰ ਕੀਤਾ ਜਾਵੇ ਜਿੱਥੇ ਅਧਿਆਪਕਾਂ ਦੀ ਵੱਡੀ ਘਾਟ ਹੈ ਅਤੇ ਫਿਰ 50% ਸਟਾਫ ਵਾਲੇ ਸਕੂਲਾਂ ਵਿੱਚ ਜਿੱਥੇ ਕਿਸੇ ਵਿਸ਼ੇ ਦੇ ਅਧਿਆਪਕ ਦੀ ਸਖ਼ਤ ਜ਼ਰੂਰਤ ਹੈ, ਨੂੰ ਕਵਰ ਕੀਤਾ ਜਾਵੇ ਅਤੇ ਅਖੀਰ ਵਿੱਚ ਉਨ੍ਹਾਂ ਸਕੂਲਾਂ ਵਿੱਚ ਮੈਂਟਰਾਂ ਨੂੰ ਤਾਇਨਾਤ ਕੀਤਾ ਜਾਵੇ ਜਿੱਥੇ ਸਬੰਧਤ ਵਿਸ਼ੇ ਦਾ ਕੋਈ ਵੀ ਅਧਿਆਪਕ ਨਹੀਂ ਹੈ। ਸਿੱਖਿਆ ਮੰਤਰੀ ਅਨੁਸਾਰ ਕਿਸੇ ਵੀ ਅਧਿਆਪਕ ਨਾਲ ਪੱਖਪਾਤ ਜਾਂ ਲਿਹਾਜ਼ ਪੁਗਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਵੱਡੇ ਸਕੂਲ ਜਿੱਥੇ ਇੱਕਾ ਦੁੱਕਾ ਪੋਸਟ ਖਾਲੀ ਹੈ, ਸ਼ਹਿਰੀ ਖੇਤਰ ਜਾਂ ਸ਼ਹਿਰਾਂ ਦੇ ਨੇੜਲੇ ਸਕੂਲਾਂ ਵਿੱਚ ਇਹ ਤਾਇਨਾਤੀਆਂ ਬਿਲਕੁਲ ਨਾਂ ਕੀਤੀਆਂ ਜਾਣ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਤੈਨਾਤੀਆਂ ਅਗਲੇ ਹੁਕਮਾਂ ਤੱਕ ਕੀਤੀਆਂ ਜਾਣਗੀਆਂ ਅਤੇ ਇਸ ਸਬੰਧੀ ਲਿਖਤੀ ਹੁਕਮ ਸੈਕੰਡਰੀ ਵਿਭਾਗ ਦੇ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਅੱਜ ਹੀ ਜਾਰੀ ਕੀਤੇ ਜਾਣਗੇ ਜੋ ਕਿ ਇਹਨਾਂ ਤਾਇਨਾਤੀਆਂ ਨੂੰ ਪਾਰਦਰਸ਼ੀ ਬਣਾਉਣ ਅਤੇ ਲਾਗੂ ਕਰਨ ਦੇ ਨਿਰੋਲ ਜ਼ਿੰਮੇਵਾਰ ਹਨ। .ਬੈਂਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਹੁਣ ਅੱਧੀ ਛੁੱਟੀ ਤੋਂ ਪਹਿਲਾਂ ਕਿਸੇ ਵੀ ਸਕੂਲ ਦਾ ਅਧਿਆਪਕ ਜਾਂ ਮੁਖੀ ਕਿਸੇ ਮੀਟਿੰਗ ਜਾਂ ਦਫਤਰੀ ਕੰਮ ਸਬੰਧੀ ਆਨ-ਡਿਊਟੀ ਨਹੀਂ ਜਾਵੇਗਾ ਅਤੇ ਜੇਕਰ ਕਿੱਧਰੇ ਜ਼ਰੂਰੀ ਕਾਰਨਾਂ ਕਰਕੇ ਜਾਣਾ ਵੀ ਹੈ ਤਾਂ ਉਸਦੀ ਸਬੰਧਤ ਜ਼ਿਲ੍ਹਾ ਸਿੱਖਿਆ ਅਫਸਰ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਲਾਜ਼ਮੀ ਹੈ। ਜ਼ਿਲ੍ਹਿਆਂ ਵਿੱਚ ਪਹਿਲਾਂ ਤੋਂ ਹੀ ਕੰਮ ਕਰ ਰਹੀਆਂ ਜ਼ਿਲ੍ਹਾ ਸਿੱਖਿਆ ਸੁਧਾਰ ਟੀਮਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਟੀਮਾਂ ਵੀ ਘੱਟ ਨਤੀਜਿਆਂ ਵਾਲੇ ਸਕੂਲਾਂ ਤੇ ਆਪਣਾ ਧਿਆਨ ਕੇਂਦਰਿਤ ਕਰਨਗੀਆਂ ਅਤੇ ਸੁਧਾਰ ਟੀਮ ਦੇ ਸਾਰੇ ਮੈਂਬਰ ਜਿਸ ਵੀ ਸਕੂਲ ਵਿੱਚ ਜਾਣਗੇ, ਉਸ ਸਕੂਲ ਦੀਆਂ ਜਮਾਤਾਂ ਨੂੰ ਪੜ੍ਹਾਉਣਗੇ ਅਤੇ ਹਦਾਇਤਾਂ ਦੇਣ ਦੀ ਬਜਾਏ ਅਧਿਆਪਕਾਂ ਤੇ ਵਿਦਿਆਰਥੀਆਂ ਸਾਹਮਣੇ ਵਿਲੱਖਣ ਪੇਸ਼ਕਾਰੀ ਕਰਕੇ ਮਾਡਲ ਅਧਿਆਪਕ ਵਜੋਂ ਪੇਸ਼ ਆਉਣਗੇ। ਸ. ਬੈਂਸ ਨੇ ਕਿਹਾ ਕਿ ਉਹ ਕਿਸੇ ਵੀ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਬਾਰੇ ਉਹ ਪੂਰੀ ਤਰਾਂ ਵਚਨਬੱਧ ਹਨ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਸਤੇ ‘ਮਿਸ਼ਨ-100 ਫੀਸਦੀ’ ਮੁਹਿੰਮ ਨੂੰ ਕਾਮਯਾਬ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਹੀ ਅੱਜ ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਵੱਡਾ ਫੈਸਲਾ ਲੈਂਦਿਆਂ ਫੀਲਡ ਵਿੱਚ ਕੰਮ ਕਰ ਰਹੇ ਸਾਇੰਸ, ਗਣਿਤ ਅਤੇ ਅੰਗਰੇਜੀ/ਸਮਾਜਿਕ ਸਿੱਖਿਆ ਵਿਸ਼ਿਆਂ ਦੇ 749 ਬਲਾਕ ਅਤੇ ਜ਼ਿਲ੍ਹਾ ਮੈਂਟਰਾਂ (ਬੀ.ਐਮ. ਅਤੇ ਡੀ.ਐਮ.) ਨੂੰ ਤੁਰੰਤ ਲੋੜਵੰਦ ਸਕੂਲਾਂ ਵਿੱਚ ਤਾਇਨਾਤ ਕਰਨ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹੁਕਮ ਜਾਰੀ ਕੀਤੇ ਹਨ। ਸਿੱਖਿਆ ਮੰਤਰੀ ਅਨੁਸਾਰ ਵਰਤਮਾਨ ਸਮੇਂ ਇਹਨਾਂ ਵਿਸ਼ਿਆਂ ਦੇ 680 ਅਧਿਆਪਕ ਬਤੌਰ ਬਲਾਕ ਮੈਂਟਰ ਅਤੇ 69 ਅਧਿਆਪਕ ਬਤੌਰ ਜ਼ਿਲ੍ਹਾ ਮੈਂਟਰ ਸਕੂਲਾਂ ਵਿੱਚ ਪੜਾਉਣ ਦੀ ਥਾਂ ਫੀਲਡ ਡਿਊਟੀ ਕਰ ਰਹੇ ਸਨ। ਸ. ਬੈਂਸ ਅਨੁਸਾਰ ‘ਮਿਸ਼ਨ-100 ਫੀਸਦੀ’ ਮੁਹਿੰਮ ਦਾ ਮਕਸਦ ਫਰਜ਼ੀ ਅੰਕੜੇ ਪੇਸ਼ ਕਰਕੇ ਵਾਹ-ਵਾਹ ਖੱਟਣਾ ਨਹੀਂ ਸਗੋਂ ਸਿੱਖਿਆ ਦੀ ਕੁਆਲਿਟੀ ਨੂੰ ਸੁਧਾਰ ਕੇ ਹਰ ਵਿਦਿਆਰਥੀ ਦੀ ਸਿੱਖਣ ਕੁਸ਼ਲਤਾ ਵਿੱਚ ਵਾਧਾ ਕਰਨਾ ਹੈ। ਸ. ਬੈਂਸ ਨੇ ਕਿਹਾ ਕਿ ਉਹਨਾਂ ਨੂੰ ਕੁਝ ਜ਼ਿਲ੍ਹਿਆਂ ਤੋਂ ਇਹ ਰਿਪੋਰਟਾਂ ਮਿਲੀਆਂ ਸਨ ਕਿ ਇਹ ਤੈਨਾਤੀਆਂ ਕਰਨ ਸਮੇਂ ਵਿਭਾਗੀ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਜਿਸ ਬਾਰੇ ਸਪਸ਼ਟ ਹਦਾਇਤਾਂ ਹਨ ਕਿ ਮਿਡਲ ਸਕੂਲਾਂ ਵਿੱਚ ਕੋਈ ਵੀ ਮੈਂਟਰ ਤੈਨਾਤ ਨਾਂ ਕੀਤਾ ਜਾਵੇ ਪਰ ਸਿੰਗਲ ਟੀਚਰ ਮਿਡਲ ਸਕੂਲ ਵਿੱਚ ਸਿਰਫ ਇੱਕ ਮੈਂਟਰ ਤੈਨਾਤ ਕੀਤਾ ਜਾ ਸਕਦਾ ਹੈ। ਇਸੇ ਤਰਾਂ ਇਹ ਤੈਨਾਤੀਆਂ ਕਰਦੇ ਸਮੇਂ ਸਭ ਤੋਂ ਪਹਿਲਾਂ ਦੂਰ ਅਤੇ ਪਛੜੇ ਖੇਤਰ ਦੇ ਸਕੂਲਾਂ ਨੂੰ ਕਵਰ ਕੀਤਾ ਜਾਵੇ ਜਿੱਥੇ ਅਧਿਆਪਕਾਂ ਦੀ ਵੱਡੀ ਘਾਟ ਹੈ ਅਤੇ ਫਿਰ 50% ਸਟਾਫ ਵਾਲੇ ਸਕੂਲਾਂ ਵਿੱਚ ਜਿੱਥੇ ਕਿਸੇ ਵਿਸ਼ੇ ਦੇ ਅਧਿਆਪਕ ਦੀ ਸਖ਼ਤ ਜ਼ਰੂਰਤ ਹੈ, ਨੂੰ ਕਵਰ ਕੀਤਾ ਜਾਵੇ ਅਤੇ ਅਖੀਰ ਵਿੱਚ ਉਨ੍ਹਾਂ ਸਕੂਲਾਂ ਵਿੱਚ ਮੈਂਟਰਾਂ ਨੂੰ ਤਾਇਨਾਤ ਕੀਤਾ ਜਾਵੇ ਜਿੱਥੇ ਸਬੰਧਤ ਵਿਸ਼ੇ ਦਾ ਕੋਈ ਵੀ ਅਧਿਆਪਕ ਨਹੀਂ ਹੈ। ਸਿੱਖਿਆ ਮੰਤਰੀ ਅਨੁਸਾਰ ਕਿਸੇ ਵੀ ਅਧਿਆਪਕ ਨਾਲ ਪੱਖਪਾਤ ਜਾਂ ਲਿਹਾਜ਼ ਪੁਗਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਵੱਡੇ ਸਕੂਲ ਜਿੱਥੇ ਇੱਕਾ ਦੁੱਕਾ ਪੋਸਟ ਖਾਲੀ ਹੈ, ਸ਼ਹਿਰੀ ਖੇਤਰ ਜਾਂ ਸ਼ਹਿਰਾਂ ਦੇ ਨੇੜਲੇ ਸਕੂਲਾਂ ਵਿੱਚ ਇਹ ਤਾਇਨਾਤੀਆਂ ਬਿਲਕੁਲ ਨਾਂ ਕੀਤੀਆਂ ਜਾਣ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਤੈਨਾਤੀਆਂ ਅਗਲੇ ਹੁਕਮਾਂ ਤੱਕ ਕੀਤੀਆਂ ਜਾਣਗੀਆਂ ਅਤੇ ਇਸ ਸਬੰਧੀ ਲਿਖਤੀ ਹੁਕਮ ਸੈਕੰਡਰੀ ਵਿਭਾਗ ਦੇ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਅੱਜ ਹੀ ਜਾਰੀ ਕੀਤੇ ਜਾਣਗੇ ਜੋ ਕਿ ਇਹਨਾਂ ਤਾਇਨਾਤੀਆਂ ਨੂੰ ਪਾਰਦਰਸ਼ੀ ਬਣਾਉਣ ਅਤੇ ਲਾਗੂ ਕਰਨ ਦੇ ਨਿਰੋਲ ਜ਼ਿੰਮੇਵਾਰ ਹਨ। .ਬੈਂਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਹੁਣ ਅੱਧੀ ਛੁੱਟੀ ਤੋਂ ਪਹਿਲਾਂ ਕਿਸੇ ਵੀ ਸਕੂਲ ਦਾ ਅਧਿਆਪਕ ਜਾਂ ਮੁਖੀ ਕਿਸੇ ਮੀਟਿੰਗ ਜਾਂ ਦਫਤਰੀ ਕੰਮ ਸਬੰਧੀ ਆਨ-ਡਿਊਟੀ ਨਹੀਂ ਜਾਵੇਗਾ ਅਤੇ ਜੇਕਰ ਕਿੱਧਰੇ ਜ਼ਰੂਰੀ ਕਾਰਨਾਂ ਕਰਕੇ ਜਾਣਾ ਵੀ ਹੈ ਤਾਂ ਉਸਦੀ ਸਬੰਧਤ ਜ਼ਿਲ੍ਹਾ ਸਿੱਖਿਆ ਅਫਸਰ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਲਾਜ਼ਮੀ ਹੈ। ਜ਼ਿਲ੍ਹਿਆਂ ਵਿੱਚ ਪਹਿਲਾਂ ਤੋਂ ਹੀ ਕੰਮ ਕਰ ਰਹੀਆਂ ਜ਼ਿਲ੍ਹਾ ਸਿੱਖਿਆ ਸੁਧਾਰ ਟੀਮਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਟੀਮਾਂ ਵੀ ਘੱਟ ਨਤੀਜਿਆਂ ਵਾਲੇ ਸਕੂਲਾਂ ਤੇ ਆਪਣਾ ਧਿਆਨ ਕੇਂਦਰਿਤ ਕਰਨਗੀਆਂ ਅਤੇ ਸੁਧਾਰ ਟੀਮ ਦੇ ਸਾਰੇ ਮੈਂਬਰ ਜਿਸ ਵੀ ਸਕੂਲ ਵਿੱਚ ਜਾਣਗੇ, ਉਸ ਸਕੂਲ ਦੀਆਂ ਜਮਾਤਾਂ ਨੂੰ ਪੜ੍ਹਾਉਣਗੇ ਅਤੇ ਹਦਾਇਤਾਂ ਦੇਣ ਦੀ ਬਜਾਏ ਅਧਿਆਪਕਾਂ ਤੇ ਵਿਦਿਆਰਥੀਆਂ ਸਾਹਮਣੇ ਵਿਲੱਖਣ ਪੇਸ਼ਕਾਰੀ ਕਰਕੇ ਮਾਡਲ ਅਧਿਆਪਕ ਵਜੋਂ ਪੇਸ਼ ਆਉਣਗੇ। ਸ. ਬੈਂਸ ਨੇ ਕਿਹਾ ਕਿ ਉਹ ਕਿਸੇ ਵੀ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਬਾਰੇ ਉਹ ਪੂਰੀ ਤਰਾਂ ਵਚਨਬੱਧ ਹਨ। The post ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕਾਂ ਨੂੰ ਤੁਰੰਤ ਸਕੂਲਾਂ ‘ਚ ਤਾਇਨਾਤ ਕਰਨ ਦੇ ਹੁਕਮ appeared first on TheUnmute.com - Punjabi News. Tags:
|
ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਵਿਵਾਦਾਂ 'ਚ, ਵਿਦਿਆਰਥੀ ਨਾਲ ਕੀਤੀ ਬਦਸਲੂਕੀ, ਜਾਨੋਂ ਮਾਰਨ ਦੀ ਧਮਕੀ Tuesday 13 December 2022 09:20 AM UTC+00 | Tags: entertainment news rajpal-yadav rajpal-yadav-news the-unmute ਚੰਡੀਗੜ੍ਹ 13 ਦਸੰਬਰ 2022 : ਬਾਲੀਵੁੱਡ ਐਕਟਰ ਰਾਜਪਾਲ ਯਾਦਵ ਮੁਸੀਬਤ ‘ਚ ਘਿਰਦੇ ਨਜ਼ਰ ਆ ਰਹੇ ਹਨ। ਉਹ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਦੇ ਕਟੜਾ ਇਲਾਕੇ ਵਿੱਚ ਫਿਲਮ ਦੀ ਸ਼ੂਟਿੰਗ ਕਰ ਰਹੇ ਸਨ। ਸ਼ੂਟਿੰਗ ਦੌਰਾਨ ਉਨ੍ਹਾਂ ਨੂੰ ਸਕੂਟਰ ਦੀ ਸਵਾਰੀ ਕਰਨੀ ਪਈ। ਇਸ ਦੌਰਾਨ ਉਹ ਕੰਟਰੋਲ ਗੁਆ ਬੈਠਾ ਅਤੇ ਇਕ ਵਿਦਿਆਰਥੀ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਵਿਦਿਆਰਥੀ ਨੇ ਫਿਲਮ ਦੀ ਟੀਮ ‘ਤੇ ਦੁਰਵਿਵਹਾਰ ਦਾ ਦੋਸ਼ ਲਗਾਉਂਦੇ ਹੋਏ ਪੁਲਸ ‘ਚ ਸ਼ਿਕਾਇਤ ਦਰਜ ਕਰਵਾਈ। ਅਦਾਕਾਰ ਨੇ ਇਹ ਵੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਕੁਝ ਲੋਕਾਂ ਨੇ ਸ਼ੂਟਿੰਗ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਮਾਮਲੇ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਐਕਟਰ ਇੱਕ ਪੁਰਾਣੇ ਸਕੂਟਰ ‘ਤੇ ਸਵਾਰ ਸੀ, ਜਿਸ ਦੀ ਕਲਚ ਦੀ ਤਾਰ ਟੁੱਟ ਗਈ ਅਤੇ ਉਸ ਨੇ ਅਚਾਨਕ ਸਕੂਟਰ ਨਾਲ ਵਿਦਿਆਰਥੀ ਨੂੰ ਟੱਕਰ ਮਾਰ ਦਿੱਤੀ। ਵਿਦਿਆਰਥੀ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ। ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਫਿਲਹਾਲ ਇਸ ਹੰਗਾਮੇ ਤੋਂ ਬਾਅਦ ਫਿਰ ਗੋਲੀਬਾਰੀ ਸ਼ੁਰੂ ਹੋ ਗਈ। 5 ਕਰੋੜ ਦੀ ਧੋਖਾਧੜੀ The post ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਵਿਵਾਦਾਂ 'ਚ, ਵਿਦਿਆਰਥੀ ਨਾਲ ਕੀਤੀ ਬਦਸਲੂਕੀ, ਜਾਨੋਂ ਮਾਰਨ ਦੀ ਧਮਕੀ appeared first on TheUnmute.com - Punjabi News. Tags:
|
ਖ਼ੁਦ ਨੂੰ ਹਾਈਕੋਰਟ ਦਾ ਜੱਜ ਦੱਸ ਕੇ ਧੋਖਾਧੜੀ ਕਰਨ ਵਾਲਾ ਪੁਲਿਸ ਵਲੋਂ ਕਾਬੂ, ਗੱਡੀ ਅੱਗੇ ਲਿਖਵਾ ਰੱਖਿਆ ਸੀ 'ਜੁਡੀਸ਼ੀਅਲ ਮੈਜਿਸਟ੍ਰੇਟ' Tuesday 13 December 2022 09:20 AM UTC+00 | Tags: acp-varinder-khosa-north-amritsar amritsar amritsar. amritsar-police amritsar-police-commissioner amritsar-police-station cm-bhagwant-mann latest-news majitha-road news punjabi the-unmute-breaking-news the-unmute-punjabi-news the-unmute-report ਅੰਮ੍ਰਿਤਸਰ 13 ਦਸੰਬਰ 2022: ਅੰਮ੍ਰਿਤਸਰ (Amritsar) ਥਾਣਾ ਸਦਰ ਦੀ ਪੁਲਿਸ ਨੇ ਖ਼ੁਦ ਨੂੰ ਜੱਜ ਦੱਸਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਮੁਲਜ਼ਮ ਕੋਲੋਂ ਜੁਡੀਸ਼ੀਅਲ ਮੈਜਿਸਟ੍ਰੇਟ ਲਿਖੀ ਪਲੇਟ ਸਮੇਤ ਗੱਡੀ ਵੀ ਬਰਾਮਦ ਕੀਤੀ ਗਈ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਮਿਸ਼ੂ ਧੀਰ ਪੁੱਤਰ ਗੁਜਰਮੱਲ ਧੀਰ ਵਾਸੀ ਮਕਾਨ ਨੰਬਰ 1222/18 ਗਲੀ ਨੰਬਰ 01,ਸ਼ਾਸ਼ਤਰੀ ਨਗਰ ਮਜੀਠਾ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ। ਦਰਅਸਲ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਇਕ ਮਿਸੂ ਧੀਰ ਨਾਮ ਦਾ ਵਿਅਕਤੀ ਗਲੀ ਨੰਬਰ 01 ਸ਼ਾਸ਼ਤਰੀ ਨਗਰ ਮਜੀਠਾ ਰੋਡ ਵਿਖੇ ਰਹਿ ਰਿਹਾ ਹੈ ਜੋ ਆਪਣੇ ਆਪ ਨੂੰ ਹਾਈਕੋਰਟ ਦਾ ਜੱਜ ਦੱਸਦਾ ਹੈ। ਉਸ ਨੇ ਆਪਣੀ ਪ੍ਰਾਈਵੇਟ ਗੱਡੀ 'ਤੇ ਝੰਡੀ ਲਗਾਈ ਹੈ ਅਤੇ ਗੱਡੀ ਦੇ ਅੱਗੇ ਨੇਮ ਪਲੇਟ ਉਪਰ ਜੁਡੀਸ਼ੀਅਲ ਮਜਿਸਟ੍ਰੇਟ ਲਿਖਵਾ ਰੱਖਿਆ ਹੈ। ਉਸ ਵਿਅਕਤੀ ਕੋਲ ਜੱਜ ਹੋਣ ਸਬੰਧੀ ਕੋਈ ਵੀ ਡਿਗਰੀ ਨਹੀ ਹੈ ਅਤੇ ਉਹ ਜੱਜ ਦੇ ਨਾਂਅ 'ਤੇ ਲੋਕਾਂ ਨਾਲ ਧੋਖਾਧੜੀ ਕਰਦਾ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਵਿਅਕਤੀ ਦੀ ਰਿਹਾਇਸ਼ 'ਤੇ ਪਹੁੰਚ ਕੇ ਉਸ ਨੂੰ ਕਾਬੂ ਕਰ ਲਿਆ। ਇਸ ਦੌਰਾਨ ਉਹ ਆਪਣੇ ਜੱਜ ਹੋਣ ਸਬੰਧੀ ਕੋਈ ਵੀ ਦਸਤਾਵੇਜ਼ ਨਹੀਂ ਪੇਸ਼ ਕਰ ਸਕਿਆ। ਏਸੀਪੀ ਵਰਿੰਦਰ ਖੋਸਾ ਉੱਤਰੀ ਅੰਮ੍ਰਿਤਸਰ ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਉਸ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। The post ਖ਼ੁਦ ਨੂੰ ਹਾਈਕੋਰਟ ਦਾ ਜੱਜ ਦੱਸ ਕੇ ਧੋਖਾਧੜੀ ਕਰਨ ਵਾਲਾ ਪੁਲਿਸ ਵਲੋਂ ਕਾਬੂ, ਗੱਡੀ ਅੱਗੇ ਲਿਖਵਾ ਰੱਖਿਆ ਸੀ 'ਜੁਡੀਸ਼ੀਅਲ ਮੈਜਿਸਟ੍ਰੇਟ’ appeared first on TheUnmute.com - Punjabi News. Tags:
|
ਵਿਆਹ ਦੀ ਵਰ੍ਹੇਗੰਢ 'ਤੇ ਨਛੱਤਰ ਗਿੱਲ ਨੇ ਆਪਣੀ ਪਤਨੀ ਨੂੰ ਯਾਦ ਕਰਦਿਆਂ ਸਾਂਝੀ ਕੀਤੀ ਭਾਵੁਕ ਪੋਸਟ Tuesday 13 December 2022 09:25 AM UTC+00 | Tags: nachhatar-gill nachhatar-gill-punjabi-singer nachhatar-gill-wife nachhatar-gill-wife-death-news nachhatar-gill-wife-news punjabisinger the-unmute ਚੰਡੀਗੜ੍ਹ 13 ਦਸੰਬਰ 2022 : ਪੰਜਾਬੀ ਗਾਇਕ ਨਛੱਤਰ ਗਿੱਲ (Nachattar Gill) ਦੀ ਧਰਮ ਪਤਨੀ ਦਲਵਿੰਦਰ ਕੌਰ ਦਾ ਦਿਹਾਂਤ 15 ਨਵੰਬਰ ਨੂੰ ਹੋਇਆ ਸੀ। ਉਨ੍ਹਾਂ ਨੇ 48 ਸਾਲ ਦੀ ਉਮਰ ਵਿੱਚ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ ਸੀ। ਉਹ ਕੈਂਸਰ ਤੋਂ ਪੀੜਤ ਸੀ ਅਤੇ ਇਲਾਜ ਵੀ ਚੱਲ ਰਿਹਾ ਸੀ। ਹਾਲਾਂਕਿ ਕੋਸ਼ਿਸ਼ਾਂ ਤੋਂ ਬਾਅਦ ਵੀ ਦਲਵਿੰਦਰ ਕੌਰ ਦੀ ਜਾਨ ਨਹੀਂ ਬਚਾਈ ਜਾ ਸਕੀ। ਦੱਸ ਦੇਈਏ ਕਿ ਅੱਜ ਨਛੱਤਰ ਗਿੱਲ ਦੇ ਵਿਆਹ ਦੀ ਵਰ੍ਹੇਗੰਢ ਹੈ। ਇਸ ਮੌਕੇ ਕਲਾਕਾਰ ਨੇ ਪਤਨੀ ਨੂੰ ਯਾਦ ਕਰ ਇੱਕ ਖਾਸ ਤਸਵੀਰ ਸ਼ੇਅਰ ਕੀਤੀ ਹੈ। ਸੋਸ਼ਲ ਮੀਡੀਆ ਅਕਾਊਂਟ ਉੱਪਰ ਪਤਨੀ ਨਾਲ ਤਸਵੀਰ ਸ਼ੇਅਰ ਕੀਤੀ ਹੈ। ਜਿਸਦੇ ਕੈਪਸ਼ਨ ਵਿੱਚ ਉਨ੍ਹਾਂ ਲਿਖਿਆ, ਸ਼ਾਇਦ ਤੈਨੂੰ ਯਾਦ ਹੈ ਕਿ ਨਹੀਂ ਬਿੰਦਰ.ਅੱਜ ਸਾਡਾ ਵਿਆਹ ਹੋਇਆ ਸੀ…ਤੁਹਾਨੂੰ ਪਿਆਰ ਕਰਦਾ ਹਾਂ ਅਤੇ ਤੁਹਾਨੂੰ ਹਰ ਪਲ ਯਾਦ ਕਰਦਾ ਹਾਂ – ਤੁਸੀਂ ਜਿੱਥੇ ਵੀ ਹੋਵੋ, ਵਰ੍ਹੇਗੰਢ ਮੁਬਾਰਕ…
The post ਵਿਆਹ ਦੀ ਵਰ੍ਹੇਗੰਢ ‘ਤੇ ਨਛੱਤਰ ਗਿੱਲ ਨੇ ਆਪਣੀ ਪਤਨੀ ਨੂੰ ਯਾਦ ਕਰਦਿਆਂ ਸਾਂਝੀ ਕੀਤੀ ਭਾਵੁਕ ਪੋਸਟ appeared first on TheUnmute.com - Punjabi News. Tags:
|
ਲੁਧਿਆਣਾ ਪੁਲਿਸ ਵਲੋਂ ਮੋਬਾਈਲ ਚੋਰ ਗਿਰੋਹ ਦੇ ਮੈਂਬਰ 50 ਮੋਬਾਈਲ ਫ਼ੋਨ ਸਮੇਤ ਗ੍ਰਿਫ਼ਤਾਰ Tuesday 13 December 2022 09:31 AM UTC+00 | Tags: crime district-sangrur-ssp-mandeep-singh-sidhu ludhiana-news ludhiana-police news punjab-police ਲੁਧਿਆਣਾ 13 ਦਸੰਬਰ 2022: ਪੰਜਾਬ ਪੁਲਿਸ ਵਲੋਂ ਸੂਬੇ ‘ਚ ਵਾਪਸ ਰਹੀਆਂ ਅਪਰਾਧਿਕ ਘਟਨਾ ‘ਤੇ ਸ਼ਿਕੰਜਾ ਕੱਸਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ | ਇਸੇ ਤਹਿਤ ਲੁਧਿਆਣਾ ਪੁਲਿਸ (Ludhiana police) ਨੇ ਮੋਬਾਈਲ ਚੋਰ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਿਰੋਹ ਦੇ ਮੈਂਬਰ ਇੱਕ ਮਹੀਨਾ ਪਹਿਲਾਂ ਹੀ ਜੇਲ੍ਹ ਵਿੱਚੋਂ ਬਾਹਰ ਆਏ ਹਨ। ਪੁਲਿਸ ਨੇ ਇਸ ਗਰੋਹ ਕੋਲੋਂ 50 ਦੇ ਕਰੀਬ ਮੋਬਾਈਲ ਫ਼ੋਨ, ਤੇਜ਼ਧਾਰ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ।
The post ਲੁਧਿਆਣਾ ਪੁਲਿਸ ਵਲੋਂ ਮੋਬਾਈਲ ਚੋਰ ਗਿਰੋਹ ਦੇ ਮੈਂਬਰ 50 ਮੋਬਾਈਲ ਫ਼ੋਨ ਸਮੇਤ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਬੈਂਕਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ 10 ਲੱਖ ਕਰੋੜ ਰੁਪਏ ਦੇ ਲੋਨ ਕੀਤੇ ਰਾਈਟ ਆਫ: ਨਿਰਮਲਾ ਸੀਤਾਰਮਨ Tuesday 13 December 2022 10:30 AM UTC+00 | Tags: bad-loan bank-loan bank-npa bjp breaking-news finance-minister-nirmala-sitharaman government-of-india indian-bank latest-news news non-performing-assets npa parliament-winter-session-2022 punjab-news rbi the-unmute-breaking-news the-unmute-punjabi-news ਚੰਡੀਗੜ੍ਹ 13 ਦਸੰਬਰ 2022: ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਮੰਗਲਵਾਰ ਨੂੰ ਸੰਸਦ ‘ਚ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੈਂਕਾਂ ਨੇ ਪਿਛਲੇ ਪੰਜ ਵਿੱਤੀ ਸਾਲਾਂ ਦੌਰਾਨ 10,09,511 ਕਰੋੜ ਰੁਪਏ ਦੇ ਬੈਡ ਲੋਨ (bad loans) ਯਾਨੀ ਐੱਨਪੀਏ ਨੂੰ ਰਾਈਟ ਆਫ ਕਰ ਦਿੱਤਾ ਹੈ। ਵਿੱਤ ਮੰਤਰੀ ਨੇ ਗੈਰ-ਕਾਰਗੁਜ਼ਾਰੀ ਸੰਪਤੀਆਂ (NPA) ਖਾਤਿਆਂ ਬਾਰੇ ਰਾਜ ਸਭਾ ਵਿੱਚ ਜਵਾਬ ਦਿੰਦਿਆਂ ਕਿਹਾ ਕਿ ਇਹ ਕਦਮ ਉਨ੍ਹਾਂ ਦੇ ਐਨਪੀਏ ਵਜੋਂ ਚਾਰ ਸਾਲ ਪੂਰੇ ਹੋਣ ਤੋਂ ਬਾਅਦ ਚੁੱਕਿਆ ਗਿਆ ਹੈ। ਰਾਈਟ-ਆਫ ਕਰਨ ਤੋਂ ਬਾਅਦ ਉਕਤ ਰਕਮ ਨੂੰ ਸਬੰਧਤ ਬੈਂਕ ਦੀ ਬੈਲੇਂਸ ਸ਼ੀਟ ਤੋਂ ਹਟਾ ਦਿੱਤਾ ਗਿਆ ਹੈ। ਨਿਰਮਲਾ ਸੀਤਾਰਮਨ (Nirmala Sitharaman) ਨੇ ਕਿਹਾ, "ਬੈਂਕਾਂ ਨੇ ਇਹ ਕਦਮ ਆਪਣੀਆਂ ਬੈਲੇਂਸ ਸ਼ੀਟਾਂ ਨੂੰ ਸਾਫ਼ ਕਰਨ, ਟੈਕਸ ਲਾਭ ਪ੍ਰਾਪਤ ਕਰਨ ਅਤੇ ਆਰਬੀਆਈ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਨ੍ਹਾਂ ਦੀ ਬੋਰਡ ਦੁਆਰਾ ਪ੍ਰਵਾਨਿਤ ਨੀਤੀ ਦੇ ਅਨੁਸਾਰ ਪੂੰਜੀ ਨੂੰ ਅਨੁਕੂਲ ਬਣਾਉਣ ਲਈ ਚੁੱਕਿਆ ਹੈ। ਪਿਛਲੇ ਪੰਜ ਵਿੱਤੀ ਸਾਲਾਂ ਦੌਰਾਨ 10,09,511 ਕਰੋੜ ਰੁਪਏ ਰਾਈਟ ਆਫ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ ਕੀਤੇ ਗਏ ਕਰਜ਼ਦਾਰ ਮੁੜ ਅਦਾਇਗੀ ਲਈ ਜਵਾਬਦੇਹ ਰਹੇਗਾ ਅਤੇ ਕਰਜ਼ਦਾਰ ਤੋਂ ਬਕਾਇਆ ਵਸੂਲੀ ਦੀ ਪ੍ਰਕਿਰਿਆ ਜਾਰੀ ਰਹੇਗੀ। ਸਿਵਲ ਅਦਾਲਤਾਂ ਜਾਂ ਕਰਜ਼ਾ ਰਿਕਵਰੀ ਟ੍ਰਿਬਿਊਨਲ ਵਿੱਚ ਮੁਕੱਦਮੇ ਦਾਇਰ ਕਰਨ, ਦਿਵਾਲੀਆ ਅਤੇ ਦੀਵਾਲੀਆਪਨ ਕੋਡ, 2016 ਦੇ ਤਹਿਤ ਕੇਸ ਦਾਇਰ ਕਰਨ ਅਤੇ ਗੈਰ-ਕਾਰਗੁਜ਼ਾਰੀ ਸੰਪਤੀਆਂ ਦੀ ਵਿਕਰੀ ਵਰਗੇ ਕਦਮ ਰਾਈਟ ਆਫ ਦੇ ਤਹਿਤ ਲਏ ਜਾਂਦੇ ਹਨ। The post ਬੈਂਕਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ 10 ਲੱਖ ਕਰੋੜ ਰੁਪਏ ਦੇ ਲੋਨ ਕੀਤੇ ਰਾਈਟ ਆਫ: ਨਿਰਮਲਾ ਸੀਤਾਰਮਨ appeared first on TheUnmute.com - Punjabi News. Tags:
|
ਐਮੀ ਵਿਰਕ ਤੇ ਦੇਵ ਖਰੌੜ ਇਸ ਫਿਲਮ ਦੇ ਵਿੱਚ ਅਦਾਕਾਰੀ ਕਰਦੇ ਇੱਕਠੇ ਆਉਣਗੇ ਨਜ਼ਰ Tuesday 13 December 2022 10:35 AM UTC+00 | Tags: dev-ammy maud punjabi-movie the-unmute ਚੰਡੀਗੜ੍ਹ 13 ਦਸੰਬਰ 2022 : ਪੰਜਾਬੀ ਸਿਨੇਮਾ ਜੋ ਕਿ ਬਹੁਤ ਹੀ ਤੇਜ਼ੀ ਦੇ ਨਾਲ ਅੱਗੇ ਵੱਧ ਰਿਹਾ ਹੈ। ਜੇ ਗੱਲ ਕਰੀਏ ਸਾਲ 2022 ਦੀ ਤਾਂ ਇਹ ਸਾਲ ਪੰਜਾਬੀ ਫਿਲਮ ਇੰਡਸਟਰੀ ਲਈ ਕਾਫੀ ਵਧੀਆ ਰਿਹਾ ਹੈ। ਇਸ ਸਾਲ ਵੱਡੀ ਗਿਣਤੀ ਵਿੱਚ ਪੰਜਾਬੀ ਫ਼ਿਲਮਾਂ ਰਿਲੀਜ਼ ਹੋਈਆਂ ਹਨ। ਫ਼ਿਲਮਾਂ ਦੀ ਰਿਲੀਜ਼ ਦੇ ਨਾਲ ਕਲਾਕਾਰ ਆਪਣੀ ਆਉਣ ਵਾਲੀ ਫ਼ਿਲਮਾਂ ਦੀ ਰਿਲੀਜ਼ ਡੇਟ ਦਾ ਖੁਲਾਸਾ ਵੀ ਕਰ ਰਹੇ ਹਨ।
2023 'ਚ ਕਈ ਪੰਜਾਬੀ ਫ਼ਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ। ਅਜਿਹੇ ਵਿੱਚ ਨਾਮੀ ਪ੍ਰੋਡਿਊਸਰ ਕਾਰਜ ਗਿੱਲ ਨੇ ਇੱਕ ਹੋਰ ਨਵੀਂ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ ਨਾਦ ਸਟੂਡੀਓਜ਼ ਅਤੇ ਰਿਦਮ ਬੁਆਏਜ਼ ਐਂਟਰਟੇਨਮੈਂਟ ‘ਮੌੜ’ ਟਾਈਟਲ ਹੇਠ ਫ਼ਿਲਮ ਲੈ ਕੇ ਆ ਰਹੇ ਹਨ।
ਫ਼ਿਲਮ ਦੇ ਟਾਈਟਲ ਦੇ ਨਾਲ ਫ਼ਿਲਮ ਦੀ ਸਟਾਰ ਕਾਸਟ ਦਾ ਖੁਲਾਸਾ ਵੀ ਕਰ ਦਿੱਤਾ ਗਿਆ ਹੈ। ਜੀ ਹਾਂ, 2023 ਵਿੱਚ ਵੱਡੇ ਪਰਦੇ 'ਤੇ ਐਮੀ ਵਿਰਕ ਤੇ ਦੇਵ ਖਰੌੜ ਨੂੰ ਇਕੱਠੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।
The post ਐਮੀ ਵਿਰਕ ਤੇ ਦੇਵ ਖਰੌੜ ਇਸ ਫਿਲਮ ਦੇ ਵਿੱਚ ਅਦਾਕਾਰੀ ਕਰਦੇ ਇੱਕਠੇ ਆਉਣਗੇ ਨਜ਼ਰ appeared first on TheUnmute.com - Punjabi News. Tags:
|
ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ HSGMC ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾ Tuesday 13 December 2022 10:45 AM UTC+00 | Tags: baljit-singh-daduwal breaking-news haryana haryana-sikh haryana-sikh-gurdwara-management-act-2014. haryana-sikh-gurdwara-management-committee hsgmc latest news punjabi-news punjab-news sgpc sikh the-unmute-latest-update the-unmute-punjabi-news ਚੰਡੀਗੜ੍ਹ 13 ਦਸੰਬਰ 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ -ਨਿਯੁਕਤ 38 ਮੈਂਬਰਾਂ ਅਤੇ ਮੁੱਖ ਮੰਤਰੀ ਹਰਿਆਣਾ ਦੀ ਹਾਜ਼ਰੀ ‘ਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ (Baljit Singh Daduwal) ਨੇ ਐੱਚਐੱਸਜੀਐੱਮਸੀ (Haryana Sikh Gurdwara Management Committee ) ਦੀ ਪ੍ਰਧਾਨਗੀ ਤੋਂ ਲਿਖਤੀ ਅਸਤੀਫ਼ਾ ਦੇ ਦਿੱਤਾ ਹੈ। ਇਸਦੇ ਨਾਲ ਹੀ ਨਵੇਂ ਪ੍ਰਧਾਨ ਦੀ ਚੋਣ ਤੱਕ ਜਥੇਦਾਰ ਦਾਦੂਵਾਲ ਹੀ ਪ੍ਰਧਾਨ ਬਣੇ ਰਹਿਣਗੇ ਅਤੇ 21 ਦਸੰਬਰ ਨੂੰ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਜਾਵੇਗੀ | The post ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ HSGMC ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾ appeared first on TheUnmute.com - Punjabi News. Tags:
|
ਅਸ਼ੀਰਵਾਦ ਸਕੀਮ ਤਹਿਤ 31736 ਲਾਭਪਾਤਰੀਆਂ ਨੂੰ 16161.31 ਕਰੋੜ ਰੁਪਏ ਦੀ ਵੰਡੀ ਰਾਸ਼ੀ : ਡਾ. ਬਲਜੀਤ ਕੌਰ Tuesday 13 December 2022 10:50 AM UTC+00 | Tags: aam-aadmi-party ashirwad-scheme cm-bhagwant-mann dr-baljit-kaur harpal-singh-cheema news punjab-ashirwad-scheme punjab-government punjab-scheduled-castes scheduled-caste the-unmute-breaking-news the-unmute-news the-unmute-report ਚੰਡੀਗੜ੍ਹ 13 ਦਸੰਬਰ 2022: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ (Ashirwad Scheme) ਤਹਿਤ ਅਨੁਸੂਚਿਤ ਜਾਤੀਆਂ ਦੇ 19646 ਲਾਭਪਾਤਰੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 12090 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਵਰ੍ਹੇ ਦੌਰਾਨ 16161.31 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ (Ashirwad Scheme) ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਾ ਹੈ। The post ਅਸ਼ੀਰਵਾਦ ਸਕੀਮ ਤਹਿਤ 31736 ਲਾਭਪਾਤਰੀਆਂ ਨੂੰ 16161.31 ਕਰੋੜ ਰੁਪਏ ਦੀ ਵੰਡੀ ਰਾਸ਼ੀ : ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉਘੇ ਪੱਤਰਕਾਰ ਹਰਬੀਰ ਸਿੰਘ ਭੰਵਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ Tuesday 13 December 2022 10:55 AM UTC+00 | Tags: harbir-singh-bhanwar punjab-vidhan-sabha-speaker t-journalist-harbir-singh-bhanwar ਚੰਡੀਗੜ੍ਹ 13 ਦਸੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੱਤਰਕਾਰ ਅਤੇ ਲੇਖਕ ਸ. ਹਰਬੀਰ ਸਿੰਘ ਭੰਵਰ (Harbir singh bhanwar) ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੰਧਵਾਂ ਨੇ ਦੁਖੀ ਪਰਿਵਾਰ, ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸ. ਭੰਵਰ ਨੇ ਦਰਜਨ ਤੋਂ ਵੱਧ ਕਿਤਾਬਾਂ ਲਿਖੀਆਂ। ਉਹ ਇੱਕ ਉੱਘੇ ਸਿਆਸੀ ਵਿਸ਼ਲੇਸ਼ਕ ਅਤੇ ਸਿੱਖ ਧਾਰਮਿਕ ਮਾਮਲਿਆਂ ਦੇ ਜਾਣਕਾਰ ਸਨ। The post ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉਘੇ ਪੱਤਰਕਾਰ ਹਰਬੀਰ ਸਿੰਘ ਭੰਵਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
ਨਵੇਂ ਪਟਵਾਰੀਆਂ ਦੀ ਭਰਤੀ ਨਾਲ ਲੋਕਾਂ ਨੂੰ ਸੇਵਾਵਾਂ ਸਮੇਂ ਸਿਰ ਮੁਹੱਈਆ ਹੋਣਗੀਆਂ: ਬ੍ਰਮ ਸ਼ੰਕਰ ਜਿੰਪਾ Tuesday 13 December 2022 11:01 AM UTC+00 | Tags: aam-aadmi-party brahm-shankar-jimpa breaking-news cm-bhagwant-mann job news posts-of-patwaris punjab-latest-news punjab-patwari-post punjab-patwari-recruitment punjab-revenue punjab-revenue-department the-unmute-breaking-news the-unmute-punjab the-unmute-punjabi-news ਚੰਡੀਗੜ੍ਹ 13 ਦਸੰਬਰ 2022: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm shankar jimpa) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮਾਲ ਵਿਭਾਗ ਦੀ ਕਾਰਗੁਜ਼ਾਰੀ ਵਿਚ ਦਿਨੋਂ-ਦਿਨ ਸੁਧਾਰ ਹੋ ਰਿਹਾ ਹੈ। ਪਿਛਲੀਆਂ ਸਰਕਾਰਾਂ ਦੌਰਾਨ ਮਾਲ ਵਿਭਾਗ ਦੇ ਕੰਮਕਾਰ ਦੇ ਤਰੀਕਿਆਂ ਤੋਂ ਆਮ ਜਨਤਾ ਬਹੁਤ ਦੁਖੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਸੇਵਾ ਸੰਭਾਲੀ ਹੈ, ਲੋਕਾਂ ਦੇ ਕੰਮ ਬਿਨਾਂ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਤੋਂ ਹੋ ਰਹੇ ਹਨ। ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਪਟਵਾਰੀਆਂ ਦੀ ਬਹੁਤ ਘਾਟ ਮਹਿਸੂਸ ਕੀਤੀ ਜਾ ਰਹੀ ਸੀ ਜਿਸ ਕਰਕੇ ਕਈ ਕੰਮ ਕਰਵਾਉਣ ਲਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ਬੀਤੇ ਦਿਨੀਂ ਪੰਜਾਬ ਮੰਤਰੀ ਮੰਡਲ ਵੱਲੋਂ ਪਟਵਾਰੀਆਂ ਦੀਆਂ 710 ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ 1090 ਪਟਵਾਰੀਆਂ ਦੀ ਭਰਤੀ ਮੁਕੰਮਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਮਾਲ ਰਿਕਾਰਡ ਤਿਆਰ ਕਰਨ, ਰੱਖ-ਰਖਾਵ ਅਤੇ ਪੁਰਾਣੇ ਰਿਕਾਰਡ ਦੀ ਸਾਂਭ-ਸੰਭਾਲ ਹੋਰ ਸੁਚਾਰੂ ਤਰੀਕੇ ਨਾਲ ਕੀਤੀ ਜਾ ਸਕੇਗੀ । ਇਸ ਤੋਂ ਇਲਾਵਾ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਸਮੇਂ ਸਿਰ ਮੁਹੱਈਆ ਹੋ ਸਕਣਗੀਆਂ। ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਦੀ ਕਾਇਆ ਕਲਪ ਲਈ ਮਾਨ ਸਰਕਾਰ ਵੱਲੋਂ ਹੋਰ ਵੀ ਕਈ ਪੁਖਤਾ ਕਦਮ ਚੁੱਕੇ ਗਏ ਹਨ ਜਿਸ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਟੈਂਪ ਪੇਪਰਾਂ ਦੀ ਖਰੀਦ ਨੂੰ ਸਰਲ ਬਣਾਉਣ ਲਈ ਈ-ਸਟੈਂਪ ਪੇਪਰ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਹਰ ਕੀਮਤ ਦੇ ਸਟੈਂਪ ਪੇਪਰ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਖਾਨਗੀ ਤਕਸੀਮ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਇਕ ਵੈਬਸਾਈਟ https://eservices.punjab.gov.in ਸ਼ੁਰੂ ਕੀਤੀ ਗਈ ਹੈ। ਮਾਲ ਮੰਤਰੀ ਅਨੁਸਾਰ ਪੰਜਾਬ ਦੇ 7520 ਪਿੰਡਾਂ ਦੇ ਨਕਸ਼ਿਆਂ ਅਤੇ 46861 ਮੁਸਾਵੀ ਸ਼ੀਟਾਂ ਨੂੰ ਡਿਜੀਟਾਈਜ਼ਡ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਲੋਕ ਪੱਖੀਂ ਤੇ ਸਰਲ ਬਣਾਉਣ ਦੇ ਯਤਨ ਜਾਰੀ ਹਨ। The post ਨਵੇਂ ਪਟਵਾਰੀਆਂ ਦੀ ਭਰਤੀ ਨਾਲ ਲੋਕਾਂ ਨੂੰ ਸੇਵਾਵਾਂ ਸਮੇਂ ਸਿਰ ਮੁਹੱਈਆ ਹੋਣਗੀਆਂ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 7.73 ਕਰੋੜ ਰੁਪਏ ਖਰਚੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਝਰ Tuesday 13 December 2022 11:10 AM UTC+00 | Tags: aam-aadmi-party amritsar amritsar-city breaking-news cm-bhagwant-mann development-works development-works-of-amritsar dr-inderbir-singh-nijjar news punjab punjab-government sham-singh-atariwala-memorial-gate the-unmute-news ਚੰਡੀਗੜ੍ਹ 13 ਦਸੰਬਰ 2022 : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਲਗਭਗ 7.73 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲੜੀ ਤਹਿਤ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਗੋਲਡਨ ਗੇਟ ਅੰਮ੍ਰਿਤਸਰ ਦੀ ਪੇਂਟਿੰਗ ਅਤੇ ਜਨਰਲ ਰੈਨੋਵੇਸ਼ਨ (ਲਾਈਟਾਂ ਸਮੇਤ) ਦਾ ਕੰਮ ਅਤੇ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਮੋਜ਼ੇਕ ਟਾਈਲਾਂ ਨਾਲ ਮੁਕੰਮਲ ਰੰਗਦਾਰ ਲਾਈਟਾਂ ਵਾਲੇ 12 ਫੁੱਟ ਦੇ ਫੁਹਾਰੇ ਦੀ ਉਸਾਰੀ ਦਾ ਕੰਮ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਬੀ/ਐਸ ਖਾਲਸਾ ਕਾਲਜ ਅਤੇ ਜੀ.ਐਨ.ਡੀ.ਯੂ ਰੋਡ ਸਾਈਡ ਲੈਵਲਿੰਗ ਡਰੈਸਿੰਗ ਅਤੇ ਬੂਟੇ ਲਗਾਉਣ ਦੇ ਕੰਮ ਕੀਤੇ ਜਾਣਗੇ, ਪੁਲਾਂ ਨੂੰ ਸੀਮਿੰਟ ਅਧਾਰਤ ਪੇਂਟ ਨਾਲ ਪੇਂਟ ਕਰਕੇ ਸੁੰਦਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼ਾਪਿੰਗ ਸੈਂਟਰ ਅੰਮ੍ਰਿਤਸਰ ਵਿਖੇ ਹਰੀ ਪੱਟੀ ਦੀ ਮੁਰੰਮਤ ਅਤੇ ਸੁੰਦਰੀਕਰਨ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਾਮ ਸਿੰਘ ਅਟਾਰੀਵਾਲਾ ਯਾਦਗਾਰੀ ਗੇਟ ਦੀ ਮੁਰੰਮਤ ਅਤੇ ਵਾਰਨਿਸ਼ਿੰਗ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਨੂੰ ਜਾਣ ਵਾਲੀਆਂ ਵੱਖ-ਵੱਖ ਸੜਕਾਂ ‘ਤੇ ਬੂਟੇ, ਸਜਾਵਟੀ ਬੂਟੇ ਅਤੇ ਕਰੀਪਰ ਆਦਿ ਲਗਾਉਣ, 97 ਏਕੜ ‘ਚ ਸੜਕਾਂ ‘ਤੇ ਇੰਟਰਲਾਕਿੰਗ ਟਾਈਲਾਂ ਲਗਾਉਣ, ਸੈਂਟਰਲ ਵਰਜ ਦੀ ਪੇਂਟਿੰਗ ਅਤੇ ਐਕਸਟੈਨਸ਼ਨ ਸਕੀਮ ਤਹਿਤ ਕਬੀਰ ਪਾਰਕ ‘ਚ ਫੁੱਟਪਾਥ ਦੀ ਮੁਰੰਮਤ ਦਾ ਕੰਮ ਵੀ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਹੋਰ ਵੀ ਕਈ ਵਿਕਾਸ ਕਾਰਜ ਕਰਵਾਉਣ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਰਾਜ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਰਕਾਰ ਦੇ ਨਿਯਮਾਂ/ਕਾਨੂੰਨਾਂ ਦੀ ਪਾਲਣਾ ਕਰਨ ਅਤੇ ਵਿਭਾਗ ਦੇ ਕੰਮ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ। The post ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 7.73 ਕਰੋੜ ਰੁਪਏ ਖਰਚੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਝਰ appeared first on TheUnmute.com - Punjabi News. Tags:
|
ਕੁਲਤਾਰ ਸਿੰਘ ਸੰਧਵਾਂ ਵੱਲੋਂ ਜਮਹੂਰੀਅਤ ਨੂੰ ਵਧੇਰੇ ਮਜ਼ਬੂਤ ਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕਰਵਾਉਣ ਲਈ ਨਵੀਂ ਪਹਿਲ ਕਦਮੀ Tuesday 13 December 2022 11:17 AM UTC+00 | Tags: aam-aadmi-party amritpal-singh-sukhanand cm-bhagwant-mann democracy deputy-speaker-jai-krishan-singh-rouri kultar-singh-sandhawan latest-news manwinder-singh-giaspura mrs-neena-mittal news punjab punjab-government punjab-vidhan-sabha punjab-vidhan-sabha-assembly rana-gurjit-singh the-unmute-breaking-news the-unmute-news the-unmute-punjabi-news ਚੰਡੀਗੜ੍ਹ 13 ਦਸੰਬਰ 2022: ਮੰਤਰੀਆਂ, ਵਿਧਾਇਕਾਂ, ਅਧਿਕਾਰੀਆਂ ਅਤੇ ਉਦਯੋਗਪਤੀਆਂ ਨੂੰ ਇੱਕ ਮੰਚ 'ਤੇ ਲਿਆ ਕੇ ਵੱਖ ਵੱਖ ਸਮੱਸਿਆਵਾਂ ਦਾ ਪਤਾ ਲਾਉਣ ਅਤੇ ਉਨ੍ਹਾਂ ਦਾ ਨਿਪਟਾਰੇ ਲਈ ਪੰਜਾਬ ਦੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜਮਹੂਰੀਅਤ ਨੂੰ ਵਧੇਰੇ ਮਜ਼ਬੂਤ ਕਰਨ ਤੇ ਜਵਾਬਦੇਹੀ ਨੂੰ ਯਕੀਨੀ ਬਨਾਉਣ ਲਈ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ। ਇਸੇ ਦੌਰਾਨ ਹੀ ਉਨ੍ਹਾਂ ਨੇ ਮੀਟਿੰਗ ਤੋਂ ਗੈਰ-ਹਾਜ਼ਰ ਅਧਿਕਾਰੀਆਂ ਦਾ ਮਾਮਲਾ ਵਿਸ਼ੇਸ਼ਾ ਅਧਿਕਾਰ ਕਮੇਟੀ ਕੋਲ ਲਿਜਾਣ ਦੇ ਵੀ ਨਿਰਦੇਸ਼ ਵੀ ਦਿੱਤੇ ਹਨ। ਅੱਜ ਵਿਧਾਨ ਸਭਾ ਵਿੱਚ ਉਦਯੋਗਪਤੀਆਂ ਨਾਲ ਇੱਕ ਮੀਟਿੰਗ ਨੂੰ ਸੰਬੋਧਤ ਕਰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਲੋਕਤੰਤਰਿਕ ਸਰਗਰਮੀਆਂ ਨੂੰ ਹੋਰ ਪੱਕ ਪੈਰੀਂ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਬਹਿਸ ਵਿੱਚ ਕੇਵਲ ਵਿਧਾਇਕ ਹੀ ਹਿੱਸਾ ਲੈ ਸਕਦੇ ਹਨ ਅਤੇ ਉਨ੍ਹਾਂ ਦਾ ਮੰਤਵ ਵਿਧਾਨ ਸਭਾ ਤੋਂ ਬਾਹਰ ਵਿਚਾਰ-ਵਿਟਾਂਦਰੇ ਕਰਵਾ ਕੇ ਵਿਧਾਇਕਾਂ ਨੂੰ ਵੱਖ ਵੱਖ ਸਮੱਸਿਆਵਾਂ ਪ੍ਰਤੀ ਸੰਵੇਦਨਸ਼ੀਲ ਬਨਾਉਣਾ ਹੈ ਤਾਂ ਜੋ ਉਹ ਇਨ੍ਹਾਂ ਵਿਧਾਨ ਸਭਾ ਵਿੱਚ ਗੰਭੀਰਤਾ ਤੇ ਵਧੀਆ ਢੰਗ ਨਾਲ ਉਠਾ ਸਕਣ। ਸ. ਸੰਧਵਾਂ ਨੇ ਕਿਹਾ ਕਿ ਵੱਖ ਵੱਖ ਮਸਲਿਆਂ ਦੇ ਹੱਲ ਲਈ ਵਿਚਾਰ-ਵਿਟਾਂਦਰਾ ਬਹੁਤ ਜ਼ਰੂਰੀ ਹੈ। ਕਿਸੇ ਵੀ ਖੇਤਰ ਸਬੰਧੀ ਨੀਤੀ ਨੂੰ ਤਿਆਰ ਕਰਨ ਲਈ ਉਸ ਖੇਤਰ ਨਾਲ ਜੁੜੇ ਹੋਏ ਲੋਕਾਂ, ਮਾਹਿਰਾਂ ਅਤੇ ਅਧਿਕਾਰੀਆਂ ਦੇ ਸੁਝਾਅ ਬੁਨਿਆਦੀ ਸਮੱਗਰੀ ਹੁੰਦੇ ਹਨ। ਇਸ ਕਰਕੇ ਆਪਸੀ ਵਿਾਰਤਾਲਾਪ ਹੀ ਸਮੱਸਿਆਵਾਂ ਦੇ ਹੱਲ ਕੱਢਣ ਅਤੇੇ ਠੋਸ ਨੀਤੀਆਂ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਉਹ ਵੱਖ ਵੱਖ ਸਮੱਸਿਆਵਾਂ ਬਾਰੇ ਵਿਚਾਰ-ਵਿਟਾਂਦਰੇ ਨੂੰ ਆਯੋਜਿਤ ਕਰਦੇ ਰਹਿਣਗੇ ਤਾਂ ਜੋ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਦਾ ਨਿਪਟਾਰਾ ਹੋ ਸਕੇ। ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਇਨਵੈਸਟਮੈਂਟ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਦੇ ਸਰਕਾਰੀ ਵਿਭਾਗਾਂ ਦੁਆਰਾ ਕੀਤੇ ਜਾਣ ਵਾਲੇ ਕੰਮ ਪੰਜਾਬ ਰਾਜ ਦੀ ਇੰਡਸਟਰੀ ਤੋਂ ਕਰਵਾਉਣ ਸਬੰਧੀ ਮਾਮਲਿਆਂ 'ਤੇ ਵਿਚਾਰ ਵਟਾਂਦਰਾ ਕਰਨ ਦੀ ਸ. ਸੰਧਵਾਂ ਵੱਲੋਂ ਕੀਤੀ ਗਈ ਪਹਿਲ-ਕਦਮੀ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਅਸੀਂ ਸਮੱਸਿਆਵਾਂ ਦੀ ਤਹਿ ਤੱਕ ਜਾ ਸਕਦੇ ਹਾਂ। ਪੰਜਾਬ ਦੇ ਉਦਯੋਗ ਨੂੰ ਹੁਲਾਰਾ ਦੇਣ ਦੇ ਵਾਸਤੇ ਵੱਖ ਵੱਖ ਵਿਧਾਇਕਾਂ, ਉਦਯੋਗਪਤੀਆਂ ਅਤੇ ਅਧਿਕਾਰੀਆਂ ਨੇ ਵੀ ਆਪਣੇ ਸੁਝਾਅ ਪੇਸ਼ ਕੀਤੇ। ਇਸ ਮੌਕੇ ਹੋਰਾਂ ਤੋਂ ਇਲਾਵਾ ਡਿਪਟੀ ਸਪੀਕਰ ਜੈ ਕਿ੍ਰਸ਼ਨ ਸਿੰਘ ਰੋੜੀ, ਸ੍ਰੀਮਤੀ ਨੀਨਾ ਮਿੱਤਲ, ਮਨਵਿੰਦਰ ਸਿੰਘ ਗਿਆਸਪੁਰਾ, ਰਾਣਾ ਗੁਰਜੀਤ ਸਿੰਘ, ਅਮਿ੍ਰਤਪਾਲ ਸਿੰਘ ਸੁਖਾਨੰਦ, ਸ੍ਰੀ ਅਮਿਤ ਰਤਨ ਕੋਟਫੱਤਾ, ਗੁਵਿੰਦਰ ਸਿੰਘ ਗੈਰੀ ਬੜਿੰਗ, ਬਲਬੀਰ ਸਿੰਘ, ਅਸ਼ੋਕ ਪਰਾਸ਼ਰ, ਸ੍ਰੀ ਗੁਰਪੀ੍ਰਤ ਬੱਸੀ, ਦਲਜੀਤ ਸਿੰਘ ਗਰੇਵਾਲ, ਤਰਨਪ੍ਰੀਤ ਸਿੰਘ ਸੌਂਦ, ਸੰਦੀਪ ਜਾਖੜ, ਡਾ. ਸੁਖਵਿੰਦਰ ਕੁਮਾਰ ਸੁੱਖੀ, ਅਸ਼ਵਨੀ ਕੁਮਾਰ ਸ਼ਰਮਾ (ਸਾਰੇ ਵਿਧਾਇਕ), ਰਾਜਿੰਦਰ ਗੁਪਤਾ, ਵਾਈਸ ਚੇਅਰਮੈਨ, ਪੰਜਾਬ ਯੋਜਨਾ ਕਮਿਸ਼ਨ, ਡਾਇਰੈਕਟ ਕਮ ਸਕੱਤਰ ਉਦਯੋਗ ਸੀ. ਸਿਬਨ ਅਤੇ ਵਿਸ਼ੇਸ਼ ਸਕੱਤਰ ਖਰਚਾ ਮੁਹੰਮਦ ਤਾਇਬ ਵੀ ਹਾਜ਼ਰ ਸਨ। The post ਕੁਲਤਾਰ ਸਿੰਘ ਸੰਧਵਾਂ ਵੱਲੋਂ ਜਮਹੂਰੀਅਤ ਨੂੰ ਵਧੇਰੇ ਮਜ਼ਬੂਤ ਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕਰਵਾਉਣ ਲਈ ਨਵੀਂ ਪਹਿਲ ਕਦਮੀ appeared first on TheUnmute.com - Punjabi News. Tags:
|
ਬਾਦਲਾਂ ਦੀਆਂ ਬੱਸਾਂ ਦਾ ਚੰਡੀਗੜ੍ਹ 'ਚ ਦਾਖ਼ਲਾ ਬੰਦ, ਹੁਣ ਸਿਰਫ਼ ਪੰਜਾਬ ਸਰਕਾਰ ਦੀਆਂ ਬੱਸਾਂ ਹੀ ਹੋ ਸਕਣਗੀਆਂ ਚੰਡੀਗੜ੍ਹ ਦਾਖ਼ਲ: ਲਾਲਜੀਤ ਸਿੰਘ ਭੁੱਲਰ Tuesday 13 December 2022 11:21 AM UTC+00 | Tags: badals-buses chandigarh cm-bhagwant-mann congress minister-of-transport-laljit-singh-bhullar news private-buss prtc punjab punjab-bus punjab-roadways punjab-transfer punjab-transfer-of-employees-and-officers punjab-transport sukhbir-singh-badal the-unmute-latest-news the-unmute-news the-unmute-punjabi-news ਚੰਡੀਗੜ੍ਹ 13 ਦਸੰਬਰ 2022: ਪੰਜਾਬ ਵਿੱਚੋਂ ਪ੍ਰਾਈਵੇਟ ਬੱਸ ਮਾਫ਼ੀਆ ਜੜ੍ਹੋਂ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਦੀ ਕਮਾਨ ਸੰਭਾਲਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਇੰਟਰ-ਸਟੇਟ ਰੂਟਾਂ ‘ਤੇ ਬਾਦਲ ਪਰਿਵਾਰ ਅਤੇ ਵੱਡੇ ਬੱਸ ਆਪ੍ਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਦੀਆਂ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਨਿੱਜੀ ਕਾਰੋਬਾਰ ਚਲਾਉਣ ਦੀ ਸੌੜੀ ਨੀਤੀ ਤਹਿਤ ਸਕੀਮਾਂ ਬਣਾਈਆਂ ਜਿਸ ਵਿੱਚ ਉਨ੍ਹਾਂ ਤੋਂ ਬਾਅਦ ਦੀ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਇਸੇ ਮਨਸ਼ੇ ਤਹਿਤ ‘ਪੰਜਾਬ ਟਰਾਂਸਪੋਰਟ ਸਕੀਮ-2018‘ ਬਣਾਈ ਗਈ ਜਿਸ ਵਿੱਚ ਸਟੇਟ ਸ਼ੇਅਰ ਘਟਾ ਕੇ ਵੱਡੇ ਬੱਸ ਆਪ੍ਰੇਟਰਾਂ ਨੂੰ ਫ਼ਾਇਦਾ ਤਾਂ ਪਹੁੰਚਾਇਆ ਹੀ ਗਿਆ ਜਿਸ ਦਾ ਸਿੱਧਾ ਫ਼ਾਇਦਾ ਬਾਦਲ ਪਰਿਵਾਰ ਨੂੰ ਮਿਲਿਆ, ਸਗੋਂ ਚੰਡੀਗੜ੍ਹ ਵਿੱਚ ਬਾਦਲ ਪਰਿਵਾਰ ਦੀਆਂ ਬੱਸਾਂ ਦਾ ਦਾਖ਼ਲਾ ਬਾਦਸਤੂਰ ਜਾਰੀ ਰਿਹਾ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡੀ ਪੱਧਰ ‘ਤੇ ਢਾਹ ਲਾਈ ਜਾਂਦੀ ਰਹੀ। ਕੈਬਨਿਟ ਮੰਤਰੀ ਨੇ ਦੱਸਿਆ ਕਿ “ਪੰਜਾਬ ਟਰਾਂਸਪੋਰਟ ਸਕੀਮ-2018” ਵਿੱਚ ਸੋਧ ਕਰਕੇ ਇਸ ਨੂੰ “ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022” ਕਰ ਦਿੱਤਾ ਗਿਆ ਹੈ। ਸਕੀਮ ਦੇ ਕਲਾਜ-3 ਦੇ ਲੜੀ ਨੰਬਰ-ਬੀ ਵਿੱਚ ਤਰਮੀਮ ਨਾਲ ਹੁਣ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਹੀ ਚੰਡੀਗੜ੍ਹ ਵਿੱਚ ਦਾਖ਼ਲ ਹੋ ਸਕਣਗੀਆਂ। ਉਨ੍ਹਾਂ ਦੱਸਿਆ ਕਿ ਅੰਤਰ-ਰਾਜੀ ਰੂਟਾਂ ‘ਤੇ 39 ਜਾਂ ਇਸ ਤੋਂ ਵੱਧ ਸਵਾਰੀਆਂ ਦੀ ਸਮਰੱਥਾ ਵਾਲੀਆਂ ਏਅਰ-ਕੰਡੀਸ਼ਨਡ ਸਟੇਜ ਕੈਰਿਜ ਬੱਸਾਂ ਸਿਰਫ਼ ਸਟੇਟ ਟਰਾਂਸਪੋਰਟ ਅੰਡਰਟੇਕਿੰਗਜ਼ ਵੱਲੋਂ ਹੀ ਹਰ ਸ਼੍ਰੇਣੀ ਵਿੱਚ ਉਨ੍ਹਾਂ ਦੇ ਸਮੁੱਚੇ ਸ਼ੇਅਰ ਵਿੱਚੋਂ ਹੀ ਚਲਾਈਆਂ ਜਾਣਗੀਆਂ। ਟਰਾਂਸਪੋਰਟ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਆਪਣੇ ਨਿੱਜ ਲਈ ਖ਼ਜ਼ਾਨੇ ਨੂੰ ਨਿਰੰਤਰ ਖੋਰਾ ਲਾਉਂਦਾ ਰਿਹਾ ਅਤੇ ਆਪਣੇ ਤੇ ਆਪਣੇ ਸਾਥੀਆਂ ਦੇ ਕਾਰੋਬਾਰ ਨੂੰ ਵਧਾਉਣ ਲਈ ਮਨਮਰਜ਼ੀ ਦੀਆਂ ਸਕੀਮਾਂ ਬਣਾਉਂਦਾ ਰਿਹਾ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ, ਸਰਕਾਰੀ ਖ਼ਜ਼ਾਨੇ ਦੀ ਕੀਮਤ ‘ਤੇ ਬਾਦਲਾਂ ਦੇ ਸੌੜੇ ਹਿੱਤਾਂ ਦੀ ਪੂਰਤੀ ਨਹੀਂ ਹੋਣ ਦੇਵੇਗੀ। The post ਬਾਦਲਾਂ ਦੀਆਂ ਬੱਸਾਂ ਦਾ ਚੰਡੀਗੜ੍ਹ ‘ਚ ਦਾਖ਼ਲਾ ਬੰਦ, ਹੁਣ ਸਿਰਫ਼ ਪੰਜਾਬ ਸਰਕਾਰ ਦੀਆਂ ਬੱਸਾਂ ਹੀ ਹੋ ਸਕਣਗੀਆਂ ਚੰਡੀਗੜ੍ਹ ਦਾਖ਼ਲ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News. Tags:
|
ਅਫਸਾਨਾ ਖਾਨ ਨੇ ਸਾਂਝੀਆਂ ਕੀਤੀਆਂ ਇਹ ਤਸਵੀਰਾਂ, ਫੈਨਜ਼ ਨੂੰ ਕਹੀ ਇਹ ਵੱਡੀ ਗੱਲ Tuesday 13 December 2022 11:47 AM UTC+00 | Tags: afsana-khan-new-photos afsana-khan-news afsansa-khan nia-sent-summons-to-punjabi-singer-afsana-khan the-unmute ਪੰਜਾਬੀ ਗਾਇਕਾ ਅਫਨਾਸਾ ਖਾਨ (Afsana Khan) ਆਪਣੀ ਉੱਚੀ-ਸੁੱਚੀ ਗਾਇਕੀ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਉਹ ਨਾ ਸਿਰਫ ਪ੍ਰੋਫੈਸ਼ਨਲ ਬਲਕਿ ਨਿੱਜੀ ਜ਼ਿੰਦਗੀ ਦੇ ਚੱਲਦੇ ਚਰਚਾ ਵਿੱਚ ਰਹਿੰਦੀ ਹੈ। ਗਾਇਕਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਫੈਨਜ਼ ਨਾਲ ਹਮੇਸ਼ਾ ਜੁੜੀ ਰਹਿੰਦੀ ਹੈ। ਅਫਸਾਨਾ ਖਾਨ ਨੇ ਆਪਣੀਆਂ ਤਸਵੀਰਾਂ ਸਾਂਝੀ ਕਰਦਿਆਂ ਕੈਪਸ਼ਨ ‘ਚ ਲਿਖਿਆ ‘ਤਸਵੀਰਾਂ ਉਨ੍ਹਾਂ ਲੋਕਾਂ ਦੀਆਂ ਵਿਕਦੀਆਂ ਹਨ… ਜੋ ਖੁਦ ਨਹੀਂ ਵਿਕਦੇ । ਕਰੋੜਾਂ ਊਲੂਆਂ ਦਾ ਏਕਾ ਵੀ ਸੂਰਜ਼ ਨੂੰ ਚੜਨੋ ਨਹੀਂ ਰੋਕ ਸਕਦਾ !’ The post ਅਫਸਾਨਾ ਖਾਨ ਨੇ ਸਾਂਝੀਆਂ ਕੀਤੀਆਂ ਇਹ ਤਸਵੀਰਾਂ, ਫੈਨਜ਼ ਨੂੰ ਕਹੀ ਇਹ ਵੱਡੀ ਗੱਲ appeared first on TheUnmute.com - Punjabi News. Tags:
|
IPL 2023 Auction: ਆਗਾਮੀ ਆਈਪੀਐੱਲ ਲਈ 23 ਦਸੰਬਰ ਨੂੰ ਲਗਾਈ ਜਾਵੇਗੀ 405 ਖਿਡਾਰੀਆਂ ਦੀ ਬੋਲੀ Tuesday 13 December 2022 12:53 PM UTC+00 | Tags: breaking-news cricket-news indian-premier-league-2022 ipl ipl-2022-rcb-vs-lsg ipl-2023-auction jharkhand kochi lucknow-super-giants news punjabi-news royal-challengers-bangalore royal-challengers-bangalore-beat-lucknow-super-giants sports-news the-unmute-sports-news ਚੰਡੀਗੜ੍ਹ 13 ਦਸੰਬਰ 2022: ਆਈਪੀਐਲ (Indian Premier League 2022) ਦੇ ਆਗਾਮੀ ਸੀਜ਼ਨ ਲਈ ਖਿਡਾਰੀਆਂ ਦੀ ਨਿਲਾਮੀ 23 ਦਸੰਬਰ ਨੂੰ ਕੋਚੀ ਵਿੱਚ ਹੋਣੀ ਹੈ। ਇਸ ਦੇ ਲਈ 405 ਖਿਡਾਰੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ। ਇਸ ਨਿਲਾਮੀ ‘ਚ ਹਿੱਸਾ ਲੈਣ ਲਈ ਦੁਨੀਆ ਭਰ ਦੇ 991 ਖਿਡਾਰੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। ਇਨ੍ਹਾਂ ਵਿੱਚੋਂ 369 ਦੇ ਨਾਂ ਪਹਿਲਾਂ ਚੁਣੇ ਗਏ ਸਨ। ਬਾਅਦ ਵਿੱਚ, ਫ੍ਰੈਂਚਾਇਜ਼ੀ ਦੀ ਬੇਨਤੀ ‘ਤੇ 36 ਹੋਰ ਨਾਮ ਸ਼ਾਮਲ ਕੀਤੇ ਗਏ। 10 ਟੀਮਾਂ ਨਾਲ ਕੁੱਲ 87 ਥਾਵਾਂ ਖਾਲੀ ਹਨ। 405 ਖਿਡਾਰੀਆਂ ਵਿੱਚੋਂ 273 ਭਾਰਤੀ ਅਤੇ 132 ਵਿਦੇਸ਼ੀ ਹਨ। ਆਈਸੀਸੀ ਦੇ ਐਸੋਸੀਏਟ ਰਾਸ਼ਟਰਾਂ ਵਿੱਚੋਂ ਚਾਰ ਖਿਡਾਰੀਆਂ ਦੇ ਨਾਂ ਚੁਣੇ ਗਏ ਹਨ। ਐਸੋਸੀਏਟ ਦੇਸ਼ਾਂ ਦੇ ਚਾਰ ਖਿਡਾਰੀਆਂ ਤੋਂ ਇਲਾਵਾ, 119 ਕੈਪਡ ਅਤੇ 282 ਅਨਕੈਪਡ ਕ੍ਰਿਕਟਰ ਨਿਲਾਮੀ ਵਿੱਚ ਬੋਲੀ ਲਈ ਸ਼ਾਮਲ ਹੋਣਗੇ। ਫ੍ਰੈਂਚਾਇਜ਼ੀ ਕੋਲ ਵਿਦੇਸ਼ੀ ਖਿਡਾਰੀਆਂ ਲਈ ਬਾਕੀ 87 ਵਿੱਚੋਂ 30 ਖਾਲੀ ਹਨ। ਦੋ ਕਰੋੜ ਦੇ ਟਾਪ ਬੇਸ ਪ੍ਰਾਈਸ ਵਿੱਚ 19 ਖਿਡਾਰੀਆਂ ਨੇ ਆਪਣੇ ਨਾਮ ਦਿੱਤੇ ਹਨ। 11 ਨੇ 1.5 ਕਰੋੜ ਦੀ ਬੇਸ ਪ੍ਰਾਈਸ ਵਿੱਚ ਅਤੇ 20 ਨੇ ਇੱਕ ਕਰੋੜ ਵਿੱਚ ਆਪਣੇ ਨਾਮ ਰੱਖੇ ਹਨ। ਭਾਰਤ ਦੇ ਦੋ ਖਿਡਾਰੀ ਮਨੀਸ਼ ਪਾਂਡੇ ਅਤੇ ਮਯੰਕ ਅਗਰਵਾਲ ਦੀ ਮੂਲ ਕੀਮਤ ਇੱਕ ਕਰੋੜ ਹੈ। ਨਿਲਾਮੀ 23 ਦਸੰਬਰ ਨੂੰ ਦੁਪਹਿਰ 2:30 ਵਜੇ ਸ਼ੁਰੂ ਹੋਵੇਗੀ। The post IPL 2023 Auction: ਆਗਾਮੀ ਆਈਪੀਐੱਲ ਲਈ 23 ਦਸੰਬਰ ਨੂੰ ਲਗਾਈ ਜਾਵੇਗੀ 405 ਖਿਡਾਰੀਆਂ ਦੀ ਬੋਲੀ appeared first on TheUnmute.com - Punjabi News. Tags:
|
ਫੀਫਾ ਵਿਸ਼ਵ ਕੱਪ ਦੇ ਪਹਿਲੇ ਸੈਮੀਫਾਈਨਲ 'ਚ ਅਰਜਨਟੀਨਾ-ਕ੍ਰੋਏਸ਼ੀਆ ਆਹਮੋ-ਸਾਹਮਣੇ, ਮੇਸੀ ਦੀ ਨਜ਼ਰਾਂ ਫਾਈਨਲ 'ਤੇ Tuesday 13 December 2022 01:06 PM UTC+00 | Tags: argentina argentina-croatia breaking-news croatia-vs-brazil fifa-2022 fifa-world-cup-2022 football-world-cup football-world-cup-2022 lionel-messi news sports-news street-child-football-world-cup ਚੰਡੀਗੜ੍ਹ 13 ਦਸੰਬਰ 2022: (FIFA World Cup 2022) ਅਰਜਨਟੀਨਾ (Argentina) ਦੇ ਦਿੱਗਜ ਖਿਡਾਰੀ ਲਿਓਨੇਲ ਮੇਸੀ ਆਪਣੇ ਪੰਜਵੇਂ ਅਤੇ ਆਖ਼ਰੀ ਵਿਸ਼ਵ ਕੱਪ ਵਿੱਚ ਖੇਡ ਰਹੇ ਲੂਕਾ ਮੋਡਰਿਕ ਦੀ ਅਗਵਾਈ ਵਾਲੀ ਕ੍ਰੋਏਸ਼ੀਆ (Croatia) ਦੇ ਜ਼ਬਰਦਸਤ ਡਿਫੈਂਸ ਨੂੰ ਤੋੜਦੇ ਹੋਏ ਮੰਗਲਵਾਰ ਨੂੰ ਲੁਸੇਲ ਸਟੇਡੀਅਮ ਵਿੱਚ ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਸੁਪਨੇ ਦਾ ਸਫ਼ਰ ਤੈਅ ਕਰਨ ਦੀ ਕੋਸ਼ਿਸ਼ ਕਰਨਗੇ। ਦੂਜੇ ਪਾਸੇ 37 ਸਾਲਾ ਮੋਡ੍ਰਿਚ ਆਪਣੇ ਚੌਥੇ ਅਤੇ ਆਖ਼ਰੀ ਵਿਸ਼ਵ ਕੱਪ ਖੇਡ ਰਹੇ ਹਨ | ਉਹ ਬ੍ਰਾਜ਼ੀਲ ਦੇ ਨੇਮਾਰ ਵਾਂਗ ਮੇਸੀ ਦਾ ਸੁਪਨਾ ਤੋੜ ਕੇ ਆਪਣੀ ਕਪਤਾਨੀ ਹੇਠ ਦੇਸ਼ ਨੂੰ ਪਹਿਲਾ ਵਿਸ਼ਵ ਖ਼ਿਤਾਬ ਜਿੱਤਣਾ ਚਾਹੇਗਾ। ਹਾਲਾਂਕਿ, ਮੇਸੀ ਕੋਲ ਸਿਰਫ ਫੀਫਾ ਵਿਸ਼ਵ ਕੱਪ ਟਰਾਫੀ ਨਹੀਂ ਹੈ, ਜਿਸ ਲਈ ਉਹ ਪਿਛਲੇ 16 ਸਾਲਾਂ (2006, 2010, 2014, 2018 ਅਤੇ ਹੁਣ 2022) ਤੋਂ ਹਰ ਵਿਸ਼ਵ ਕੱਪ ਵਿੱਚ ਖੇਡਿਆ ਹੈ। ਅੱਠ ਸਾਲ ਪਹਿਲਾਂ, ਮੇਸੀ ਦੀ ਅਗਵਾਈ ਵਿੱਚ ਅਰਜਨਟੀਨਾ ਨੇ 2014 ਵਿਸ਼ਵ ਕੱਪ ਫਾਈਨਲ ਵਿੱਚ ਜਰਮਨੀ ਤੋਂ 0-1 ਨਾਲ ਹਾਰਿਆ ਸੀ। The post ਫੀਫਾ ਵਿਸ਼ਵ ਕੱਪ ਦੇ ਪਹਿਲੇ ਸੈਮੀਫਾਈਨਲ ‘ਚ ਅਰਜਨਟੀਨਾ-ਕ੍ਰੋਏਸ਼ੀਆ ਆਹਮੋ-ਸਾਹਮਣੇ, ਮੇਸੀ ਦੀ ਨਜ਼ਰਾਂ ਫਾਈਨਲ ‘ਤੇ appeared first on TheUnmute.com - Punjabi News. Tags:
|
ਰਾਜਪੁਰਾ 'ਚ ਪ੍ਰਦੂਸ਼ਣ ਵਿਭਾਗ ਵੱਲੋਂ ਕਿੰਗਫਿਸ਼ਰ ਨਾਮ ਦੀ ਵਾਟਰ ਪੈਕਿੰਗ ਫੈਕਟਰੀ 'ਚ ਛਾਪੇਮਾਰੀ Tuesday 13 December 2022 01:21 PM UTC+00 | Tags: latest-news news patiala-dc-sakhsi-sahni patiala-police pollution-control-board punjab-irrigation-department-and-pollution-control-board rajpura rajpura-police sdm-rajpura the-unmute-breaking-news the-unmute-report timber-market ਪਟਿਆਲਾ 13 ਦਸੰਬਰ 2022: ਪੰਜਾਬ ਸਿੰਚਾਈ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ (Pollution Control Board) ਨੇ ਟਿੰਬਰ ਮਾਰਕੀਟ, ਰਾਜਪੁਰਾ ਵਿੱਚ ਸਥਿਤ ਕਿੰਗਫਿਸ਼ਰ ਨਾਮ ਦੀ ਵਾਟਰ ਪੈਕਿੰਗ ਫੈਕਟਰੀ ਵਿੱਚ ਛਾਪੇਮਾਰੀ ਕੀਤੀ ਹੈ । ਇਸ ਸਬੰਧੀ ਜਦੋਂ ਐਸ.ਡੀ.ਐਮ ਰਾਜਪੁਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਸਿੰਚਾਈ ਵਿਭਾਗ ਅਤੇ ਪੁਲਿਸ ਕੰਟਰੋਲ ਬੋਰਡ ਦੀਆਂ ਟੀਮਾਂ ਵੱਲੋਂ ਰਾਜਪੁਰਾ ਸਥਿਤ ਇੱਕ ਫੈਕਟਰੀ ਵਿੱਚ ਛਾਪੇਮਾਰੀ ਕੀਤੀ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਭਾਜਪਾ ਆਗੂ ਜਗਦੀਸ਼ ਕੁਮਾਰ ਜੱਗਾ ਦੀ ਫੈਕਟਰੀ ‘ਚ ਕੀਤੀ ਗਈ ਹੈ | ਇਸ ਸੰਬੰਧੀ ਰਿਪੋਰਟ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਭੇਜ ਦਿੱਤੀ ਗਈ ਹੈ। ਅਤੇ ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਕੰਪਨੀ ਨੂੰ ਦਸਤਾਵੇਜ਼ ਦਿਖਾਉਣ ਲਈ ਕਿਹਾ ਗਿਆ ਸੀ ਪਰ ਉਸ ਸਮੇਂ ਕੰਪਨੀ ਵੱਲੋਂ ਕੋਈ ਵੀ ਦਸਤਾਵੇਜ਼ ਪੇਸ਼ ਨਹੀਂ ਕੀਤਾ ਗਿਆ, ਜਿਸ ਦੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਗਈ ਸੀ। The post ਰਾਜਪੁਰਾ ‘ਚ ਪ੍ਰਦੂਸ਼ਣ ਵਿਭਾਗ ਵੱਲੋਂ ਕਿੰਗਫਿਸ਼ਰ ਨਾਮ ਦੀ ਵਾਟਰ ਪੈਕਿੰਗ ਫੈਕਟਰੀ ‘ਚ ਛਾਪੇਮਾਰੀ appeared first on TheUnmute.com - Punjabi News. Tags:
|
ਅਮਰੀਕਾ ਨੇ ਇਰਾਨ 'ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਲਾਈਆਂ ਪਾਬੰਦੀਆਂ Tuesday 13 December 2022 01:30 PM UTC+00 | Tags: america america-imposes-sanctions breaking-news iran jake-sullivan national-security-adviser-jake-sullivan news usa. usa-national-security-adviser-jake-sullivan ਚੰਡੀਗੜ੍ਹ 13 ਦਸੰਬਰ 2022: ਸੰਯੁਕਤ ਰਾਜ ਅਮਰੀਕਾ ਨੇ ਇਰਾਨ (Iran) ਵਿੱਚ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਅਤੇ ਦਮਨ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਪਾਬੰਦੀਆਂ ਦਾ ਐਲਾਨ ਕੀਤਾ ਹੈ। ਈਰਾਨ ‘ਚ ਪ੍ਰਦਰਸ਼ਨਕਾਰੀਆਂ ਦਾ ਸਮਰਥਨ ਕਰਨ ‘ਤੇ ਪੁੱਛੇ ਗਏ ਸਵਾਲ ਦੇ ਜਵਾਬ ‘ਚ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ (Jake Sullivan) ਨੇ ਕਿਹਾ ਕਿ ਸਾਡੇ ਕੋਲ ਮਨੁੱਖੀ ਅਧਿਕਾਰਾਂ ਦੇ ਇਸ ਘੋਰ ਘਾਣ ਅਤੇ ਦਮਨ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ ਪਾਬੰਦੀਆਂ ਦੇ ਐਲਾਨਾਂ ਦੀ ਬਹੁਤਾਤ ਹੈ। ਊਨਾ ਨੇ ਕਿਹਾ ਕਿ ਅਸੀ ਇਹ ਸਿਰਫ਼ ਆਪਣੇ ਤੌਰ ‘ਤੇ ਨਹੀਂ ਕੀਤਾ ਹੈ, ਅਸੀ ਦੁਨੀਆ ਭਰ ਦੇ ਹੋਰ ਦੇਸ਼ਾਂ ਨਾਲ ਤਾਲਮੇਲ ਅਤੇ ਇਕਸਾਰ ਕੀਤਾ ਹੈ, ਜੋ ਹੋ ਰਿਹਾ ਹੈ ਉਸ ਦੇ ਵਿਰੁੱਧ ਨਿੰਦਾ ਦਾ ਇੱਕ ਅੰਤਰਰਾਸ਼ਟਰੀ ਕੋਰਸ ਬਣਾਇਆ ਹੈ। ਇਸ ਤੋਂ ਇਲਾਵਾ, ਯੂਰਪੀਅਨ ਯੂਨੀਅਨ ਦੇ ਵਿਦੇਸ਼ ਮਾਮਲਿਆਂ ਦੇ ਮੰਤਰੀਆਂ ਨੇ ਮੰਗਲਵਾਰ ਨੂੰ ਵੀਹ ਵਿਅਕਤੀਆਂ ‘ਤੇ ਨਵੀਆਂ ਪਾਬੰਦੀਆਂ ਲਗਾਈਆਂ ਅਤੇ ਸੋਮਵਾਰ ਨੂੰ ਮਨੁੱਖੀ ਅਧਿਕਾਰਾਂ ਦੇ ਘਾਣ ਲਈ ਇਕ ਯੂਨਿਟ ਨੂੰ ਮਨਜ਼ੂਰੀ ਦਿੱਤੀ ਗਈ ਹੈ | ਮਿਜ਼ਾਨ ਸਮਾਚਾਰ ਏਜੰਸੀ ਦੇ ਅਨੁਸਾਰ, ਦੋ ਲੋਕਾਂ ਨੂੰ ਆਪਣੀ ਆਵਾਜ਼ ਬੁਲੰਦ ਕਰਨ ਲਈ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਜਨਤਕ ਤੌਰ ‘ਤੇ ਮੌਤ ਦੀ ਸਜ਼ਾ ਦਿੱਤੀ ਗਈ ਹੈ। ਸਮਾਚਾਰ ਏਜੰਸੀ ਏਐਫਪੀ ਦੇ ਅਨੁਸਾਰ, ਈਰਾਨ ਵਿੱਚ ਇੱਕ ਪ੍ਰਦਰਸ਼ਨਕਾਰੀ ਨੂੰ ਦੋ ਸੁਰੱਖਿਆ ਕਰਮਚਾਰੀਆਂ ਨੂੰ ਚਾਕੂ ਮਾਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਜਨਤਕ ਤੌਰ ‘ਤੇ ਫਾਂਸੀ ਦੇ ਦਿੱਤੀ ਗਈ। ਦੇਸ਼ ਦੇ ਸਖ਼ਤ ਔਰਤਾਂ ਦੇ ਡ੍ਰੇਸ ਕੋਡ ਦੀ ਕਥਿਤ ਤੌਰ ‘ਤੇ ਉਲੰਘਣਾ ਕਰਨ ਦੇ ਦੋਸ਼ ਵਿੱਚ ਪੁਲਿਸ ਹਿਰਾਸਤ ਵਿੱਚ ਮਹਿਸਾ ਅਮੀਨੀ ਦੀ ਮੌਤ ਤੋਂ ਬਾਅਦ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਪਿਛਲੇ ਹਫ਼ਤੇ ਮੋਹਸਿਨ ਸ਼ੇਖਰੀ ਨੂੰ ਫਾਂਸੀ ਦਿੱਤੇ ਜਾਣ ਤੋਂ ਬਾਅਦ ਇਹ ਦੂਜੀ ਫਾਂਸੀ ਹੈ। The post ਅਮਰੀਕਾ ਨੇ ਇਰਾਨ ‘ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਲਾਈਆਂ ਪਾਬੰਦੀਆਂ appeared first on TheUnmute.com - Punjabi News. Tags:
|
ਜੇਲ੍ਹਾਂ 'ਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀ ਤੇ ਸਟਾਫ਼ ਨਿੱਜੀ ਤੌਰ 'ਤੇ ਜ਼ਿੰਮੇਵਾਰ ਹੋਵੇਗਾ: CM ਭਗਵੰਤ ਮਾਨ Tuesday 13 December 2022 01:38 PM UTC+00 | Tags: aam-aadmi-party bhagwant-mann breaking-news cm-bhagwant-mann harjot-singh-bains jails nabha-police nabha-police-station news punjab-government punjab-jails punjab-jails-news punjab-police the-unmute-breaking-news the-unmute-punjab the-unmute-report ਨਾਭਾ 13 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੀਆਂ ਜੇਲ੍ਹਾਂ (Jails) ਵਿੱਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀਆਂ ਤੇ ਸਟਾਫ਼ ਨੂੰ ਨਿੱਜੀ ਤੌਰ ਉਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇੱਥੇ ਨਵੀਂ ਜ਼ਿਲ੍ਹਾ ਜੇਲ੍ਹ ਦਾ ਮੁਆਇਨਾ ਕਰਨ ਪੁੱਜੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਵਿਗਿਆਨਕ ਲੀਹਾਂ ਦੇ ਆਧਾਰ ਉਤੇ ਪੁਖ਼ਤਾ ਸੁਰੱਖਿਆ ਢਾਂਚਾ ਮੁਹੱਈਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜੇਲ੍ਹਾਂ ਵਿੱਚ ਸੁਰੱਖਿਆ ਤੰਤਰ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਵਿਭਾਗ ਨੂੰ ਵਾਹਨ ਮੁਹੱਈਆ ਕਰਨ ਦੇ ਨਾਲ-ਨਾਲ ਜੇਲ੍ਹਾਂ ਵਿੱਚ ਜੈਮਰਾਂ, ਡੋਰ ਮੈਟਲ ਡਿਟੈਕਟਰ ਤੇ ਹੋਰ ਉਪਕਰਨ ਪਹਿਲਾਂ ਹੀ ਲਗਾ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਅਚੰਭੇ ਵਾਲੀ ਗੱਲ ਹੈ ਕਿ ਹਾਲੇ ਵੀ ਜੇਲ੍ਹਾਂ ਵਿੱਚੋਂ ਮੋਬਾਈਲ ਤੇ ਨਸ਼ੇ ਮਿਲਣ ਦੀਆਂ ਰਿਪੋਰਟਾਂ ਆ ਰਹੀਆਂ ਹਨ। ਮੁੱਖ ਮੰਤਰੀ ਨੇ ਆਖਿਆ ਕਿ ਜੇਲ੍ਹ ਸਟਾਫ਼ ਦੀ ਅਜਿਹੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿਹੜਾ ਅਧਿਕਾਰੀ ਇਸ ਤਰ੍ਹਾਂ ਦੀਆਂ ਕੁਤਾਹੀਆਂ ਲਈ ਜ਼ਿੰਮੇਵਾਰ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਕੁਤਾਹੀਆਂ ਲਈ ਜੇਲ੍ਹਾਂ ਦੀ ਕਾਰਜਪ੍ਰਣਾਲੀ ਦੀ ਦੇਖ-ਰੇਖ ਕਰ ਰਹੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਜੇਲ੍ਹਾਂ (Jails) ਵਿੱਚ ਨਸ਼ਿਆਂ ਤੇ ਮੋਬਾਈਲਾਂ ਦੀ ਸਪਲਾਈ ਉਤੇ ਸਖ਼ਤੀ ਨਾਲ ਨੱਥ ਪਾਉਣ ਦੀ ਲੋੜ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਇਸ ਗ਼ੈਰ-ਕਾਨੂੰਨੀ ਕਵਾਇਦ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਸੂਬਾ ਸਰਕਾਰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਲ੍ਹ ਬੰਦੀਆਂ ਵਿਚਾਲੇ ਅਨੁਸ਼ਾਸਨਹੀਣਤਾ ਦੀਆਂ ਵਧਦੀਆਂ ਘਟਨਾਵਾਂ ਉਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅਧਿਕਾਰੀ ਢੁਕਵੇਂ ਕਦਮ ਚੁੱਕ ਕੇ ਇਸ ਰੁਝਾਨ ਨੂੰ ਨੱਥ ਪਾਉਣ। ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਆਈ ਜੀ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐੱਸ ਐੱਸ ਪੀ ਵਰੁਣ ਸ਼ਰਮਾ ਤੇ ਜੇਲ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਵੀ ਮੌਜੂਦ ਸਨ। The post ਜੇਲ੍ਹਾਂ ‘ਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀ ਤੇ ਸਟਾਫ਼ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਵੇਗਾ: CM ਭਗਵੰਤ ਮਾਨ appeared first on TheUnmute.com - Punjabi News. Tags:
|
ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ ਤੇ ਖੋ-ਖੋ ਮੁਕਾਬਲਿਆਂ ਲਈ ਟਰਾਇਲ 16 ਦਸੰਬਰ ਨੂੰ Tuesday 13 December 2022 01:49 PM UTC+00 | Tags: basketball basketball-team breaking-news games guru-nanak-stadium khlo-india-youth-games-2022 kho-kho-competitions kholo-india kholo-india-youth-games ludhiana madhya-pradesh news punjab-basketball-team punjab-state punjab-state-sports-department punjab-youth-games trials-for-khlo-india-youth-games ਚੰਡੀਗੜ੍ਹ 13 ਦਸੰਬਰ 2022: ਮੱਧ ਪ੍ਰਦੇਸ਼ ਵਿਖੇ 31 ਜਨਵਰੀ ਤੋਂ 11 ਫ਼ਰਵਰੀ ਤੱਕ ਹੋਣ ਵਾਲੀ ਖੇਲੋ ਇੰਡੀਆ ਯੂਥ ਗੇਮਜ਼ (Khelo India Youth Games) ਦੇ ਬਾਸਕਟਬਾਲ ਤੇ ਖੋ ਖੋ ਮੁਕਾਬਲਿਆਂ ਲਈ ਪੰਜਾਬ ਰਾਜ ਦੀਆਂ ਟੀਮਾਂ ਦੀ ਚੋਣ ਲਈ 16 ਦਸੰਬਰ ਨੂੰ ਟਰਾਇਲ ਸਵੇਰੇ 10 ਵਜੇ ਟਰਾਇਲ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਬਾਸਕਟਬਾਲ ਦੇ ਲੜਕੇ ਤੇ ਲੜਕੀਆਂ ਦੀ ਟੀਮ ਦੀ ਚੋਣ ਦੇ ਟਰਾਇਲ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ। ਖੋ ਖੋ ਲੜਕੀਆਂ ਦੀ ਟੀਮ ਲਈ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ ਹੋਣਗੇ। ਇਨ੍ਹਾਂ ਟਰਾਇਲਾਂ ਵਿੱਚ ਹਿੱਸਾ ਲੈਣ ਲਈ ਖਿਡਾਰੀ ਦੀ ਜਨਮ ਮਿਤੀ ਪਹਿਲੀ ਜਨਵਰੀ 2004 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਚਾਹਵਾਨ ਖਿਡਾਰੀ ਨਿਰਧਾਰਤ ਸਮੇਂ ਅਤੇ ਸਥਾਨ ਤੇ ਪਹੁੰਚ ਕੇ ਚੋਣ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ। The post ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ ਤੇ ਖੋ-ਖੋ ਮੁਕਾਬਲਿਆਂ ਲਈ ਟਰਾਇਲ 16 ਦਸੰਬਰ ਨੂੰ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਉਣ ਲਈ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ: ਕੁਲਦੀਪ ਸਿੰਘ ਧਾਲੀਵਾਲ Tuesday 13 December 2022 01:54 PM UTC+00 | Tags: breaking-news chief-minister-bhagwant-mann illegal-occupation-of-panchayat-land kuldeep-singh-dhaliwal latest-news news panchayat panchayat-department. panchayat-lands punjab-government the-unmute-breaking-news the-unmute-punjab ਚੰਡੀਗੜ੍ਹ 13 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ (Panchayat Lands) 'ਤੇ ਕੀਤੇ ਗਏ ਨਾਜਾਇਜ਼ ਕਬਜੇ ਛੁਡਾਉਣ ਲਈ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ। ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਚਲਾਈ ਮੁਹਿੰਮ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ ਅਤੇ ਹੁਣ ਦੂਜਾ ਫੇਜ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ। ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਆਯੋਜਿਤ ਹਫਤਾਵਾਰੀ 'ਜਨਤਾ ਦਰਬਾਰ' ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਸ. ਧਾਲੀਵਾਲ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਹਰ ਹਾਲਤ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈਆਂ ਜਾਣਗੀਆਂ ਅਤੇ ਇਸ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਕਰਨ ਦੇ ਆਦੇਸ਼ ਵੀ ਦਿੱਤੇ। ਕੈਬਨਿਟ ਮੰਤਰੀ ਨੇ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਜ਼ਿਆਦਾਤਰ ਸ਼ਿਕਾਇਤਾਂ ਪੰਚਾਇਤੀ ਜ਼ਮੀਨਾਂ (Panchayat Lands) ਨਾਲ ਸਬੰਧਤ ਆ ਰਹੀਆਂ ਹਨ, ਜਿਨ੍ਹਾਂ ਦਾ ਬਿਨ੍ਹਾ ਦੇਰੀ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਮੁਲਾਜ਼ਮਾਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਮੁਲਾਜ਼ਮਾਂ ਨੂੰ ਨਹੀਂ ਬਖ਼ਸ਼ੇਗੀ। ਲੋਕਾਂ ਨੂੰ ਸ਼ਿਕਾਇਤਾਂ ਦਰਜ ਕਰਵਾਉਣ ਲਈ ਫੇਸਬੁੱਕ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਹਰ ਮੰਗਲਵਾਰ ਨੂੰ ਵਿਕਾਸ ਭਵਨ ਵਿਖੇ ਹਫਤਾਵਾਰੀ ਜਨਤਾ ਦਰਬਾਰ ਪ੍ਰੋਗਰਾਮ ਕਰਵਾ ਰਹੇ ਹਨ ਤਾਂ ਜੋ ਹਰ ਸ਼ਨੀਵਾਰ ਨੂੰ ਅਜਨਾਲਾ ਤੋਂ ਇਲਾਵਾ ਹੋਰਨਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਥਾਵਾਂ ‘ਤੇ ਨਹੀਂ ਜਾ ਸਕਦਾ ਹੈ, ਤਾਂ ਉਹ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਫੇਸਬੁੱਕ ਦੀ ਵਰਤੋਂ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੁਹਰਾਇਆ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਮਸਲਿਆਂ ਨੂੰ ਤੁਰੰਤ ਅਤੇ ਤਸੱਲੀਬਖਸ਼ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ। ਪੰਜਾਬ ਸਰਕਾਰ 16, 19, 23, 26 ਅਤੇ 30 ਦਸੰਬਰ ਨੂੰ ਕ੍ਰਮਵਾਰ ਜਲੰਧਰ, ਐਸ.ਏ.ਐਸ ਨਗਰ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਸਮੇਤ ਪੰਜ ਥਾਵਾਂ ‘ਤੇ ‘ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕਰਵਾਉਣ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿੱਥੇ ਸਮਰੱਥ ਅਧਿਕਾਰੀਆਂ ਵੱਲੋਂ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਇਹਨਾਂ ਸ਼ਿਕਾਇਤਾਂ ਦਾ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਹੱਲ ਕੀ The post ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਉਣ ਲਈ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News. Tags:
|
ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ, ਕੇਂਦਰ ਸਰਕਾਰ ਨੇ ਕਿਸਾਨਾਂ ਦੀ ਲਾਗਤ ਦੁੱਗਣੀ ਕਰ ਦਿੱਤੀ : ਹਰਸਿਮਰਤ ਕੌਰ ਬਾਦਲ Tuesday 13 December 2022 01:59 PM UTC+00 | Tags: bathinda-mp-sardarni-harsimrat-kaur breaking-news central-government harsimrat-kaur-badal lakhimpur-accident lakhimpur-kheri-case msp news patiala-praneet-kaur punjab punjab-farmers punjab-farmers-associations punjab-news shiromani-akali-dal winter-session-of-parliament ਚੰਡੀਗੜ੍ਹ 13 ਦਸੰਬਰ 2022: ਬਠਿੰਡਾ ਦੇ ਐੱਮਪੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਕਿਹਾ ਕਿ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ ਕੇਂਦਰ ਸਰਕਾਰ ਕਿਸਾਨਾਂ ਦੀ ਲਾਗਤ ਦੁੱਗਣੀ ਕਰਨ ਦੀ ਪ੍ਰਧਾਨਗੀ ਕਰ ਰਹੀ ਹੈ ਤੇ ਅਨਾਜ 'ਤੇ ਐਮ ਐਸ ਪੀ ਵਿਚ ਪਿਛਲੇ 8 ਸਾਲਾਂ ਵਿਚ ਦੋ ਤੋਂ ਪੰਜ ਫੀਸਦੀ ਹੀ ਵਾਧਾ ਹੋਇਆ ਹੈ। ਸੰਸਦ ਵਿਚ ਆਵਾਜ਼ ਬੁਲੰਦ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਇਹ ਬਹੁਤ ਹੀ ਤਰਸ ਵਾਲੀ ਗੱਲ ਹੈ ਕਿ ਸਰਕਾਰ ਵੱਲੋਂ 4 ਲੱਖ ਕਰੋੜ ਰੁਪਏ ਦੀ ਵਾਧੂ ਖਰਚ ਕੀਤੀ ਰਾਸ਼ੀ ਵਿਚੋਂ ਕਿੰਨੀ ਕਿਸਾਨਾਂ ਕੋਲ ਪਹੁੰਚੇਗੀ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨ 'ਆਤਮ ਨਿਰਭਰ' ਹੋਣਾ ਚਾਹੁੰਦੇ ਹਨ ਤੇ ਉਹ ਸਰਕਾਰ ਦੀਆਂ ਸਕੀਮਾਂ 'ਤੇ ਨਿਰਭਰ ਨਹੀਂ ਰਹਿਣਾ ਚਾਹੁੰਦੇ ਪਰ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਐਮ ਐਸ ਪੀ ਦੀ ਲੋੜ ਹੈ ਜਿਸ ਮੁਤਾਬਕ ਉਹਨਾਂ ਦੀ ਫਸਲ 'ਤੇ ਆਉਂਦੀ ਲਾਗਤ 'ਤੇ 50 ਫੀਸਦੀ ਮੁਨਾਫਾ ਮਿਲਣਾ ਚਾਹੀਦਾਹੈ। ਉਹਨਾਂ ਕਿਹਾ ਕਿ ਇਸ ਦਿਸ਼ਾ ਵਿਚ ਪਹਿਲਾ ਕਦਮ ਕੇਂਦਰ ਸਰਕਾਰ ਵੱਲੋਂ ਇਕ ਸਾਲ ਪਹਿਲਾਂ ਕਿਸਾਨਾਂ ਵੱਲੋਂ ਅੰਦੋਲਨ ਖਤਮ ਕਰਨ ਮੌਕੇ ਕੀਤਾ ਗਿਆ ਲਿਖਤੀ ਵਾਅਦਾ ਪੂਰਾ ਕਰਨਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਐਮ ਐਸ ਪੀ ਨੂੰ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਲਿਖਤੀ ਕਾਨੂੰਨ ਤੱਥ ਸਾਂਝੇ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਡੀਜ਼ਲ ਦੀ ਕੀਮਤ ਪਿਛਲੇ 8 ਸਾਲਾਂ ਵਿਚ ਦੁੱਗਣੀ ਹੋ ਗਈ ਹੈ ਤੇ ਯੂਰੀਆ ਵਰਗੀ ਖਾਦ ਦੀ ਕੀਮਤ 175 ਰੁਪਏ ਪ੍ਰਤੀ 50 ਕਿਲੋਗ੍ਰਾਮ ਤੋਂ ਵੱਧ ਕੇ 45 ਕਿਲੋਗ੍ਰਾਮ ਪ੍ਰਤੀ ਥੈਲਾ 270 ਰੁਪਏ ਹੋਗਈ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਡੀ ਏ ਪੀ ਦੀ ਕੀਮਤ 1125 ਰੁਪਏ ਪ੍ਰਤੀ ਥੈਲਾ ਤੋਂ ਵੱਧ ਕੇ 1350 ਰੁਪਏ ਪ੍ਰਤੀ ਥੈਲਾ ਹੋਗਈ ਹੈ। ਉਹਨਾਂ ਦੱਸਿਆ ਕਿ ਕਿਵੇਂ ਨਦੀਨਾਸ਼ਕਾਂ ਤੇ ਕੀਟਨਾਸ਼ਕਾਂ 'ਤੇ 18 ਅਤੇ 12 ਫੀਸਦੀ ਜੀ ਐਸ ਟੀ ਲੱਗ ਰਿਹਾ ਹੈ ਤੇ ਟਰੈਕਟਰਾਂ 'ਤੇ 28 ਫੀਸਦੀ ਜੀ ਐਸ ਟੀ ਲੱਗ ਰਿਹਾਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਇਹ ਵੀ ਦੱਸਿਆ ਕਿ ਕਿਵੇਂ ਪੰਜਾਬ ਨਾਲ ਵਿਤਕਰਾ ਹੋ ਰਿਹਾਹੈ। ਉਹਨਾਂ ਕਿਹਾ ਕਿ ਸੂਬੇ ਤੋਂ ਰਾਈਪੇਰੀਅਨ ਸਿਧਾਂਤ ਦਰਕਿਨਾਰ ਕਰ ਕੇ ਇਸਦੇ ਦਰਿਆਈ ਪਾਣੀ ਖੋਹਣ ਦਾ ਯਤਨ ਹੋ ਰਿਹਾਹੈ ਜਦੋਂ ਕਿ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ 'ਤੇ ਸਿਰਫ ਇਸਦਾ ਹੱਕ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਇਸਦੀ ਸੂਬਾਈ ਰਾਜਧਾਨੀ ਚੰਡੀਗੜ੍ਹ ਨੁੰ ਇਸ ਤੋਂ ਖੋਹਣ ਲਈ ਅਤੇ ਇਸ 'ਤੇ ਇਸਦੇ ਹੱਕ ਨੂੰ ਕਮਜ਼ੋਰ ਕਰਨਵਾਸਤੇ ਲਗਾਤਾਰ ਸਾਜ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਜਾ ਰਿਹਾਹੈ ਕਿ ਜਦੋਂ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ 'ਤੇ ਪੰਜਾਬ ਦੇ ਅਧਿਕਾਰ ਨੂੰ 1970 ਮੁਤਾਬਕ ਮੁੜ ਦੁਹਰਾਇਆ ਹੈ ਅਤੇ ਰਾਜੀਵ-ਲੌਂਗੋਵਾਲ ਸਮਝੌਤੇ ਨੂੰ ਸੰਸਦ ਨੇ ਮਨਜ਼ੂਰੀ ਦਿੱਤੀ ਹੈ। ਸਰਦਾਰਨੀ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਵਿਚ ਕਾਂਗਰਸ ਦੀਆਂ ਸਰਕਾਰਾਂ ਵੇਲੇ ਪੰਜਾਬ ਨਾਲ ਵਿਤਕਰਾ ਹੋਇਆ ਤੇ ਹੁਣ ਮੌਜੂਦਾ ਸਰਕਾਰ ਵੇਲੇ ਵੀ ਪੰਜਾਬ ਨਾਲ ਵਿਤਕਰਾ ਹੋ ਰਿਹਾ ਹੈ। ਉਹਨਾਂ ਨੇ ਆਪਣੀਆਂ ਉਮਰ ਕੈਦਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਵਾਸਤੇ ਵੀ ਪੁਰਜ਼ੋਰ ਅਪੀਲ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤਹੀ ਮੰਦਭਾਗੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਸਜ਼ਾ ਮੁਆਫੀ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਲਈ ਲਿਖਤੀ ਹੁਕਮ ਜਾਰੀ ਕੀਤੇ ਗਏ ਪਰ ਉਹ ਅੱਜ ਵੀ ਲਾਗੂ ਨਹੀਂ ਹੋਏ। ਉਹਨਾਂ ਕਿਹਾ ਕਿ ਦੂਜੇ ਪਾਸੇ ਬਿਲਕਿਸ ਬਾਨੋ ਦੇ ਜਬਰ ਜਨਾਹ ਦੇ ਦੋਸ਼ੀ ਰਿਹਾਅ ਕਰ ਦਿੱਤੇਗਏ ਜਿਸ ਨਾਲ ਸਿੱਖਕੌਮ ਵਿਚ ਗਲਤ ਸੰਦੇਸ਼ ਗਿਆ ਹੈ। ਇਸ ਦੌਰਾਨ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨੂੰ ਅਪੀਲ ਕੀਤੀ ਕਿ ਸਰਕਾਰੀ ਇਸ਼ਤਿਹਾਰਾਂ 'ਤੇ ਜੀ ਐਸ ਟੀ ਵਿਚ ਵਾਧਾ ਕੀਤਾ ਜਾਵੇ ਅਤੇ ਦੱਸਿਆ ਕਿ ਕਿਵੇਂ ਪੰਜਾਬ ਵਿਚ ਆਪ ਸਰਕਾਰ ਨੇ ਇਸ਼ਤਿਹਾਰਬਾਜ਼ੀ 'ਤੇ ਖਰਚ 20 ਕਰੋੜ ਰੁਪਏ ਪ੍ਰਤੀ ਸਾਲ ਤੋਂ ਵਧਾ ਕੇ 750 ਕਰੋੜ ਰੁਪਏ ਸਾਲਾਨਾ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਵਿਚੋਂ ਬਹੁਤਾ ਹਿੱਸਾ ਹਿਮਾਚਲ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ ਲੜਨ 'ਤੇ ਖਰਚ ਕੀਤਾ ਗਿਆ ਹੈਤੇ ਉਹਨਾਂ ਮੰਗ ਕੀਤੀ ਕਿ ਜਨਤਕ ਪੈਸੇ ਦੀ ਅਜਿਹੀ ਦੁਰਵਰਤੋਂ ਬੰਦ ਹੋਵੇ। The post ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ, ਕੇਂਦਰ ਸਰਕਾਰ ਨੇ ਕਿਸਾਨਾਂ ਦੀ ਲਾਗਤ ਦੁੱਗਣੀ ਕਰ ਦਿੱਤੀ : ਹਰਸਿਮਰਤ ਕੌਰ ਬਾਦਲ appeared first on TheUnmute.com - Punjabi News. Tags:
|
ਗੁਜਰਾਤ ਪੁਲਿਸ ਵਲੋਂ ISI ਲਈ ਜਾਸੂਸੀ ਕਰਨ ਦੇ ਦੋਸ਼ 'ਚ ਇੱਕ ਵਿਅਕਤੀ ਗ੍ਰਿਫਤਾਰ Tuesday 13 December 2022 02:14 PM UTC+00 | Tags: breaking-news gujarat-news gujarat-police india isi-agent latest-news news pakistani-intelligence-agency surat ਚੰਡੀਗੜ੍ਹ 13 ਦਸੰਬਰ 2022: ਗੁਜਰਾਤ ਪੁਲਿਸ (Gujarat police) ਨੇ ਵੱਡੀ ਕਾਰਵਾਈ ਕਰਦਿਆਂ ਮੰਗਲਵਾਰ ਨੂੰ ਸੂਰਤ ਤੋਂ ਇੱਕ ਨੂੰ ਜਾਸੂਸ ਅਤੇ ਕਥਿਤ ਤੌਰ ‘ਤੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਲਈ ਕੰਮ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤਾ ਗਿਆ ਵਿਅਕਤੀ ਸੂਰਤ ਦੇ ਭੁਵਨੇਸ਼ਵਰੀ ਨਗਰ ਦਾ ਰਹਿਣ ਵਾਲਾ ਹੈ। ਇਹ ਵਿਅਕਤੀ ਦੁਕਾਨ ਚਲਾਉਂਦਾ ਸੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਦੀਪਕ ਕਿਸ਼ੋਰ ਭਾਈ ਸਾਲੁੰਖੇ ਨੂੰ ਕ੍ਰਾਈਮ ਬ੍ਰਾਂਚ ਦੇ ਅਧਿਕਾਰੀਆਂ ਨੇ ਪੁਣੇ ਸਥਿਤ ਦੱਖਣੀ ਆਰਮੀ ਕਮਾਂਡ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਡਾਇਮੰਡ ਸਿਟੀ ਤੋਂ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਵਿਅਕਤੀ ਨੂੰ ਗੁਜਰਾਤ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ (SOG) ਦੇ ਹਵਾਲੇ ਕੀਤਾ ਜਾ ਰਿਹਾ ਹੈ। ਉਸਨੇ ਅੱਗੇ ਕਿਹਾ ਕਿ ਫੜਿਆ ਗਿਆ ਏਜੰਟ ਇੱਕ ਵਿੱਤੀ ਮਾਡਿਊਲ ਵਜੋਂ ਕੰਮ ਕਰ ਰਿਹਾ ਸੀ ਜੋ ਮਹੱਤਵਪੂਰਨ ਜਾਣਕਾਰੀ ਦੇ ਬਦਲੇ ਭਾਰਤ ਵਿੱਚ ਸੇਵਾ ਕਰ ਰਹੇ ਅਧਿਕਾਰੀਆਂ ਅਤੇ ਨਾਗਰਿਕਾਂ ਨੂੰ ਪੈਸੇ ਟ੍ਰਾਂਸਫਰ ਕਰ ਰਿਹਾ ਸੀ। ਇਸ ਤੋਂ ਇਲਾਵਾ ਉਹ ਪਾਕਿਸਤਾਨ ਸਥਿਤ ਦੋ ਹੈਂਡਲਰ ਹਾਮਿਦ ਅਤੇ ਕਾਸ਼ਿਫ ਦੇ ਸੰਪਰਕ ਵਿਚ ਸੀ। The post ਗੁਜਰਾਤ ਪੁਲਿਸ ਵਲੋਂ ISI ਲਈ ਜਾਸੂਸੀ ਕਰਨ ਦੇ ਦੋਸ਼ ‘ਚ ਇੱਕ ਵਿਅਕਤੀ ਗ੍ਰਿਫਤਾਰ appeared first on TheUnmute.com - Punjabi News. Tags:
|
ਕੱਚੇ ਮੁਲਾਜ਼ਮਾਂ ਦਾ ਸਾਂਝਾ ਵਫਦ 15 ਦਸੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਚੰਡੀਗੜ੍ਹ 'ਚ ਕਰੇਗਾ ਮੁਲਾਕਾਤ Tuesday 13 December 2022 02:18 PM UTC+00 | Tags: contractual-employees education-minister-harjot-bains education-minister-harjot-bainspseb news punjab-education-minister-harjot-bains punjab-news punjab-teachers the-unmute-breaking-news the-unmute-punjabi-news ਚੰਡੀਗੜ੍ਹ 13 ਦਸੰਬਰ 2022: ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਪੰਜਾਬ ਦੇ ਕੱਚੇ ਅਧਿਆਪਕਾਂ/ਮੁਲਾਜ਼ਮਾਂ ਨੂੰ ਸੱਤਾ ਵਿਚ ਨਵੀ ਆਈ ਪਾਰਟੀ ਦੇ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲੇ 6 ਮਹੀਨਿਆ ਦੋਰਾਨ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਐਲਾਨ ਤੋਂ ਬਾਅਦ ਇਕ ਵਾਰ ਤਾਂ ਕੱਚੇ ਮੁਲਾਜ਼ਮਾਂ ਦੇ ਚਿਹਰੇ ਖਿੜ ਗਏ ਸਨ। ਮੁਲਾਜ਼ਮਾਂ ਦਾ ਮੰਨਣਾ ਸੀ ਕਿ ਹਮੇਸ਼ਾ ਸਰਕਾਰਾਂ ਮੁਲਾਜ਼ਮਾਂ ਦੀ ਗੱਲ ਆਖਰੀ ਦੋਰ ਵਿਚ ਸੁਣਦੀਆਂ ਹਨ, ਪਰ ਮਾਣਯੋਗ ਮੁੱਖ ਮੰਤਰੀ ਜੀ ਵੱਲੋਂ ਪਹਿਲੇ ਛੇ ਮਹੀਨਿਆ ਦੌਰਾਨ ਹੀ ਸਿੱਖਿਆ ਵਿਭਾਗ ਦੇ 8736 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ 5 ਸਤੰਬਰ 2022 ਨੂੰ ਐਲਾਨ ਕਰ ਦਿੱਤਾ ਸੀ ਪਰ ਤਿੰਨ ਮਹੀਨੇ ਤੋਂ ਜ਼ਿਆਦਾ ਸਮਾਂ ਬੀਤਣ ਤੇ ਵੀ ਕੱਚੇ ਅਧਿਆਪਕਾਂ/ਮੁਲਾਜ਼ਮਾਂ ਨੂੰ ਰੈਗੂਲਰ ਆਰਡਰ ਨਾ ਮਿਲਣ ਅਤੇ ਸਿੱਖਿਆ ਵਿਭਾਗ ਵੱਲੋਂ ਦੀ ਢਿੱਲ ਮੱਠ ਦੀ ਪ੍ਰਕਿਰਿਆਂ ਨੇ ਕੱਚੇ ਮੁਲਾਜ਼ਮਾਂ ਦੇ ਅੰਦਰ ਫਿਰ ਤੋਂ ਡਰ ਦੀ ਭਾਵਨਾ ਪੈਦਾ ਕਰ ਦਿੱਤੀ ਹੈ। ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ 8736 ਮੁਲਾਜ਼ਮਾਂ ਚ ਸ਼ਾਮਿਲ ਹੁੰਦੇ ਅਧਿਆਪਕਾਂ/ਮੁਲਾਜ਼ਮਾਂ ਦੇ ਆਗੂਆ ਅਜਮੇਰ ਸਿੰਘ ਔਲਖ , ਕੁਲਦੀਪ ਸਿੰਘ ਬੱਡੂਵਾਲ, ਰਜਿੰਦਰ ਸਿੰਘ ਸੰਧਾ, ਕੁਲਦੀਪ ਸਿੰਘ, ਸੁਖਰਾਜ ਸਿੰਘ, ਰਾਮੇਸ਼ ਕੁਮਾਰ, ਪ੍ਰਵੀਨ ਸ਼ਰਮਾ, ਨਵਦੀਪ ਬਰਾੜ, , ਜੁਝਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5 ਸਤੰਬਰ ਨੂੰ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ ਅਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸਿੱਖਿਆ ਵਿਭਾਗ ਨੂੰ 7 ਅਕਤੂਬਰ 2022 ਨੂੰ ਨੋਟੀਫਿਕੇਸ਼ਨ ਜ਼ਾਰੀ ਕੀਤਾ ਸੀ। ਆਗੂਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਸ਼ਰਤਾਂ ਪੂਰੀਆ ਕਰਦੇ ਸਮੂਹ ਕਰਮਚਾਰੀਆ ਵੱਲੋਂ ਆਨਲਾਈਨ ਪਾਰਟਲ ਤੇ ਡਾਟਾ ਭਰ ਦਿੱਤਾ ਗਿਆ ਹੈ ਪਰ ਸਿੱਖਿਆ ਵਿਭਾਗ ਰੈਗੂਲਰ ਆਰਡਰ ਜ਼ਾਰੀ ਕਰਨ ਲਈ ਢਿੱਲ ਮੱਠ ਵਰਤ ਰਿਹਾ ਹੈ ਜਿਸ ਕਰਕੇ ਮੁਲਾਜ਼ਮ ਦੇ ਮਨਾਂ ਵਿਚ ਡਰ ਦੀ ਭਾਵਨਾ ਪੈਦਾ ਹੋ ਗਈ ਹੈ ਕਿਉਕਿ ਪਹਿਲਾ ਵੀ ਕਈ ਵਾਰ ਇਸ ਤਰ੍ਹਾ ਨੋਟੀਫਿਕੇਸ਼ਨ ਜ਼ਾਰੀ ਹੋਣ ਜਾਂ ਸਰਕਾਰਾਂ ਦੀ ਲਿਖਤੀ ਪ੍ਰਵਾਨਗੀ ਦੇ ਬਾਵਜੂਦ ਵੀ ਮੁਲਾਜ਼ਮ ਰੈਗੂਲਰ ਹੋਣ ਤੋਂ ਵਾਂਝੇ ਰਹਿ ਗਏ ਸਨ। ਆਗੂਆ ਨੇ ਕਿਹਾ ਕਿ ਉਹ ਕਈ ਵਾਰ ਵਿਭਾਗ ਦੇ ਅਧਿਕਾਰੀਆ ਨੂੰ ਮਿਲ ਚੁੱਕੇ ਹਨ ਪਰ ਕਰਮਚਾਰੀਆ ਨੂੰ ਰੈਗੂਲਰ ਆਰਡਰ ਜ਼ਾਰੀ ਕਰਨ ਦੀ ਪ੍ਰਕਿਰਿਆ ਠੰਡੇ ਬਸਤੇ ਵਿਚ ਪਾਈ ਗਈ ਹੈ ਜਿਸ ਕਰਕੇ ਸਮੁੱਚੇ 8736 ਕਾਡਰ ਵਿਚ ਨਿਰਾਸ਼ਾ ਤੇ ਰਸ ਦੀ ਭਾਵਨਾ ਹੈ। ਆਗੂਆਂ ਨੇ ਐਲਾਨ ਕੀਤਾ ਕਿ ਮਿਤੀ 15 ਦਸੰਬਰ 2022 ਨੁੰ ਜਥੇਬੰਦੀ ਦੇ ਆਗੂਆਂ ਦਾ ਵਫਦ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਚੰਡੀਗੜ੍ਹ ਮੁਲਾਕਾਤ ਕਰਕੇ ਸਥਿਤੀ ਸਪੱਸ਼ਟ ਕਰਨ ਦੀ ਬੇਨਤੀ ਕਰਨਗੇ ਜੇਕਰ ਫਿਰ ਵੀ ਸਰਕਾਰ ਵੱਲੋਂ ਆਰਡਰ ਜਾਰੀ ਕਰਨ ਵਿਚ ਟਾਲ ਮਟੋਲ ਕੀਤੀ ਗਈ ਤਾਂ ਅਧਿਆਪਕ/ਮੁਲਾਜ਼ਮ ਮੁੜ ਸੰਘਰਸ਼ ਵਿੱਢਣ ਤੋਂ ਪਿੱਛੇ ਨਹੀਂ ਹਟਣਗੇ। The post ਕੱਚੇ ਮੁਲਾਜ਼ਮਾਂ ਦਾ ਸਾਂਝਾ ਵਫਦ 15 ਦਸੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਚੰਡੀਗੜ੍ਹ 'ਚ ਕਰੇਗਾ ਮੁਲਾਕਾਤ appeared first on TheUnmute.com - Punjabi News. Tags:
|
ਨਗਰ ਨਿਗਮ ਮੋਹਾਲੀ ਦੇ ਮੇਅਰ ਜੀਤੀ ਸਿੱਧੂ ਨੂੰ ਨਿੱਜੀ ਸੁਣਵਾਈ ਲਈ 20 ਦਸੰਬਰ ਦਾ ਨੋਟਿਸ ਜਾਰੀ Tuesday 13 December 2022 06:21 PM UTC+00 | Tags: amarjit-singh-jiti-sidhu mohali mohali-mayor-amarjit-singh-jiti-sidhu ਚੰਡੀਗੜ੍ਹ 13 ਦਸੰਬਰ 2022: ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀਆਂ ਮੁਸ਼ਕਲਾਂ ਵਧਦੀਆਂ ਨਜਰ ਆ ਰਹੀਆਂ ਹਨ, ਸਥਾਨਕ ਸਰਕਾਰ ਵਿਭਾਗ ਨੇ ਜੀਤੀ ਸਿੱਧੂ ਨੂੰ ਅਹੁਦੇ ਉਤੇ ਰਹਿੰਦਿਆਂ ਆਪਣੀ ਨਿੱਜੀ ਕੰਪਨੀ ਨੂੰ ਲਾਭ ਪਹੁੰਚਾਉਣ ਦੇ ਦੋਸ਼ ਹੇਠ ਹੁਣ ਨਿੱਜੀ ਸੁਣਵਾਈ ਲਈ ਮੌਕਾ ਦਿੱਤਾ ਹੈ | ਸਥਾਨਕ ਸਰਕਾਰ ਵਿਭਾਗ ਨੇ ਮੇਅਰ ਅਮਰਜੀਤ ਸਿੰਘ ਸਿੱਧੂ ਉਰਫ ਜੀਤੀ ਸਿੱਧੂ ਨੂੰ ਨਿੱਜੀ ਸੁਣਵਾਈ ਲਈ 20 ਦਸੰਬਰ ਨੂੰ ਬੁਲਾਇਆ ਹੈ। ਇਸ ਮਾਮਲੇ ਨੂੰ ਲੈ ਕੇ ਸਥਾਨਕ ਸਰਕਾਰ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ 15 ਸਤੰਬਰ 2022 ਸਬੰਧੀ ਜੀਤੀ ਸਿੱਧੂ ਵੱਲੋਂ ਪੇਸ਼ ਕੀਤੇ ਜਵਾਬ ਮਿਤੀ 14.10.2022 ਵਿੱਚ ਨਿੱਜੀ ਸੁਣਵਾਈ ਦੇਣ ਸਬੰਧੀ ਕੀਤੀ ਬੇਨਤੀ ਨੂੰ ਵਿਚਾਰਦੇ ਹੋਏ ਸਥਾਨਕ ਸਰਕਾਰ ਮੰਤਰੀ ਵੱਲੋਂ 20 ਦਸੰਬਰ 2022 ਨੂੰ ਸ਼ਾਮ 4 ਵਜੇ ਉਨ੍ਹਾਂ ਦੇ ਦਫ਼ਤਰ, ਪੰਜਾਬ ਮਿਊਂਸਪਲ ਭਵਨ ਚੰਡੀਗੜ੍ਹ ਵਿਖੇ ਨਿੱਜੀ ਸੁਣਵਾਈ ਦਾ ਮੌਕਾ ਦਿੱਤਾ ਗਿਆ ਹੈ। ਵਿਭਾਗ ਵੱਲੋਂ ਨਿਸ਼ਚਿਤ ਮਿਤੀ ਅਤੇ ਸਮੇਂ ਸਿਰ ਪਹੁੰਚਣ ਲਈ ਕਿਹਾ ਗਿਆ ਹੈ। ਜਿਕਰਯੋਗ ਹੈ ਕਿ ਨਾਲ ਹੀ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਨੂੰ ਮੋਹਾਲੀ ਨਗਰ ਨਿਗਮ ਦੇ ਕੁਝ ਕੌਂਸਲਰਾਂ ਤੇ ਸਾਬਕਾ ਕੌਂਸਲਰਾਂ ਜਿਨ੍ਹਾਂ ਵਿੱਚ ਸੁਖਦੇਵ ਸਿੰਘ ਪਟਵਾਰੀ, ਸ੍ਰੀਮਤੀ ਗੁਰਮੀਤ ਕੌਰ, ਅਰੁਣਾ ਵਿਸ਼ਿਸ਼ਟ, ਰਵਿੰਦਰ ਸਿੰਘ, ਕਰਮਜੀਤ ਕੌਰ, ਸਰਬਜੀਤ ਸਿੰਘ ਸਮਾਣਾ (ਸਾਰੇ ਕੌਂਸਲਰ) ਆਰ ਪੀ ਸ਼ਰਮਾ ਅਤੇ ਫੂਲਰਾਜ ਸਿੰਘ (ਸਾਬਕਾ ਕੌਂਸਲਰਾਂ) ਦੇ ਦਸਤਖ਼ਤਾਂ ਹੇਠ 11 ਅਗਸਤ ਨੂੰ ਇੱਕ ਪੱਤਰ ਪ੍ਰਾਪਤ ਹੋਇਆ ਸੀ ਕਿ ਅਮਰਜੀਤ ਸਿੰਘ ਜੀਤੀ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਲੇਬਰ ਸੋਸਾਇਟੀ "ਅੰਮ੍ਰਿਤਪ੍ਰੀਤ ਕੋਆਪਰੇਟਿਵ ਐਲ/ਸੀ ਸੋਸਾਇਟੀ ਲਿਮਟਿਡ ਨੂੰ ਕਰੋੜਾਂ ਦੇ ਕੰਮਾਂ ਸੰਬੰਧੀ ਟੈਂਡਰ ਦਿੱਤੇ ਗਏ ਹਨ | ਤੁਹਾਨੂੰ ਦੱਸ ਦੇਈਏ ਕਿ ਪੰਜਾਬ ਮਿਊਂਸਪਲ ਐਕਟ 1976 ਦੀ ਧਾਰਾ 36 (f) ਉਲੰਘਣਾ ਕੀਤੇ ਜਾਣ 'ਤੇ ਮੇਅਰ ਨੂੰ ਅਹੁਦੇ ਤੋਂ ਹਟਾਉਣ ਦਾ ਉਪਬੰਧ ਹੈ | ਇਸਦੇ ਨਾਲ ਹੀ ਵਿਭਾਗ ਨੇ 10 ਸਤੰਬਰ ਨੂੰ ਜਿੱਤੀ ਨੂੰ 15 ਦਿਨਾਂ ਵਿਚ ਜਵਾਬ ਭੇਜਣ ਲਈ ਕਿਹਾ ਗਿਆ ਸੀ | ਜੀਤੀ ਸਿੱਧੂ ਨੇ ਉਨ੍ਹਾਂ ਖਿਲਾਫ ਪਾਈ ਮੈਂਬਰਸ਼ਿਪ ਰੱਦ ਕਰਨ ਵਾਲੀ ਪਟੀਸ਼ਨ ਨੂੰ ਚੁਣੌਤੀ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ | ਹਾਈਕੋਰਟ ਨੇ ਇਸ ਮਾਮਲੇ ਨੂੰ ਲੈ ਕੇ ਜੀਤੀ ਸਿੱਧੂ ਨੂੰ ਝਟਕਾ ਦਿੰਦਿਆਂ ਉਸਦੀ ਪਟੀਸ਼ਨ ਖ਼ਾਰਜ ਕਰ ਦਿੱਤੀ ਸੀ | ਜੀਤੀ ਸਿੱਧੂ ਨੇ ਦਾਇਰ ਪਟੀਸ਼ਨ ਵਿਚ ਦਲੀਲ ਦਿੱਤੀ ਕਿ ਉਨ੍ਹਾਂ ਖਿਲਾਫ ਸਿਆਸੀ ਬਦਲਾਖੋਰੀ ਤਹਿਤ ਅਜਿਹਾ ਕੀਤਾ ਜਾ ਰਿਹਾ ਹੈ, ਜਿਸਨੂੰ ਉਨ੍ਹਾਂ ਨੇ ਰੱਦ ਕਰਨ ਦੀ ਮੰਗ ਕੀਤੀ ਸੀ | ਇਸ ਤੋਂ ਬਾਅਦ ਉਨ੍ਹਾਂ ਨੇ ਸਥਾਨਕ ਸਰਕਾਰ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟਿਸ ਦਾ ਜਵਾਬ ਦਿੱਤਾ ਸੀ। ਵਿਭਾਗ ਵਲੋਂ ਹੁਣ ਉਨ੍ਹਾਂ ਨੂੰ ਨਿੱਜੀ ਸੁਣਵਾਈ ਲਈ ਮੌਕਾ ਦਿੱਤਾ ਹੈ | The post ਨਗਰ ਨਿਗਮ ਮੋਹਾਲੀ ਦੇ ਮੇਅਰ ਜੀਤੀ ਸਿੱਧੂ ਨੂੰ ਨਿੱਜੀ ਸੁਣਵਾਈ ਲਈ 20 ਦਸੰਬਰ ਦਾ ਨੋਟਿਸ ਜਾਰੀ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |


