TheUnmute.com – Punjabi News: Digest for December 17, 2022

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਰਾਘਵ ਚੱਢਾ ਨੇ ਬੇਅਦਬੀ ਮਾਮਲੇ 'ਤੇ ਚਰਚਾ ਸੰਬੰਧੀ ਰਾਜ ਸਭਾ 'ਚ ਕੰਮ ਰੋਕੂ ਮਤੇ ਦਾ ਦਿੱਤਾ ਨੋਟਿਸ

Friday 16 December 2022 05:43 AM UTC+00 | Tags: bargadi-sacrilege-case breaking-news latest-news news punjab punjab-government raghav-chadha rajya-sabha rajya-sabha-member rajya-sabha-regarding-the-discussion sacrilege sacrilege-issue sgpc sikh sikh-community

ਚੰਡੀਗੜ੍ਹ 16 ਦਸੰਬਰ 2022: ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਰਾਜ ਸਭਾ ਵਿਚ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਮੁੱਦਾ ਚੁੱਕਿਆ | ਰਾਘਵ ਚੱਢਾ ਨੇ ਰਾਜ ਸਭਾ ਵਿੱਚ ਬੇਅਦਬੀ ਦੇ ਮਾਮਲੇ 'ਤੇ ਚਰਚਾ ਵਾਸਤੇ ਕੰਮ ਰੋਕੂ ਮਤੇ ਦਾ ਨੋਟਿਸ ਦਿੱਤਾ ਹੈ। ਉਨ੍ਹਾਂ ਨੇ ਆਪਣੇ ਨੋਟਿਸ ਵਿਚ ਕਿਹਾ ਹੈ ਕਿ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨਾਲ ਪੰਜਾਬ ਦੇ ਲੋਕ ਕਾਫ਼ੀ ਚਿੰਤਤ ਹਨ।

“ਸਾਡੇ ਲਈ ਗੁਰੂ ਸਾਹਿਬਾਨ ਦੇ ਸਤਿਕਾਰ ਤੋਂ ਵੱਡਾ ਕੁਝ ਨਹੀ, ਇਹ ਇੱਕ ਅਹਿਮ ਮੁੱਦਾ ਹੈ | ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਵਾਸਤੇ ਕਾਨੂੰਨ ਬਣਨਾ ਚਾਹੀਦਾ ਹੈ | ਉਹਨਾਂ ਕਿਹਾ ਕਿ ਬੇਅਦਬੀਆਂ ਨਾਲ ਭਾਵਨਾਵਾਂ ਭੜਕਾ ਕੇ ਆਪਸੀ ਸਾਂਝ ਨੂੰ ਖ਼ਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਜੋ ਬਹੁਤ ਹੀ ਨਿੰਦਣਯੋਗ ਹਨ ਤੇ ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ |

The post ਰਾਘਵ ਚੱਢਾ ਨੇ ਬੇਅਦਬੀ ਮਾਮਲੇ 'ਤੇ ਚਰਚਾ ਸੰਬੰਧੀ ਰਾਜ ਸਭਾ ‘ਚ ਕੰਮ ਰੋਕੂ ਮਤੇ ਦਾ ਦਿੱਤਾ ਨੋਟਿਸ appeared first on TheUnmute.com - Punjabi News.

Tags:
  • bargadi-sacrilege-case
  • breaking-news
  • latest-news
  • news
  • punjab
  • punjab-government
  • raghav-chadha
  • rajya-sabha
  • rajya-sabha-member
  • rajya-sabha-regarding-the-discussion
  • sacrilege
  • sacrilege-issue
  • sgpc
  • sikh
  • sikh-community

ਪਨਬੱਸ ਠੇਕਾ ਮੁਲਾਜ਼ਮ ਵਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਚੱਕਾ ਜਾਮ

Friday 16 December 2022 06:00 AM UTC+00 | Tags: breaking-news contractual laljit-singh-bhullar latest moga moga-news moga-roadways news protest prtc punbus punbus-contract-employees punbus-workers-protest punjab punjabi-news punjab-punjab-transport-department punjab-transport-department the-unmute-breaking-news

ਚੰਡੀਗੜ੍ਹ 16 ਦਸੰਬਰ 2022: ਮੋਗਾ ਵਿੱਚ ਪਨਬੱਸ (PUNBUS)moga ਦੇ ਠੇਕਾ ਮੁਲਾਜ਼ਮਾਂ ਨੇ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰ ਦਿੱਤਾ ਹੈ | ਇਸ ਮੌਕੇ ਮੁਲਾਜ਼ਮਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਬਿਨਾਂ ਟਰਾਇਲ ਦੇ ਇਸ਼ਤਿਹਾਰ ਦੇ ਕੇ ਡਰਾਈਵਰਾਂ ਦੀ ਸਿੱਧੀ ਭਰਤੀ ਕੀਤੀ ਜਾ ਰਹੀ ਹੈ ਅਤੇ ਠੇਕਾ ਮੁਲਾਜ਼ਮਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ, ਸਾਡੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਦਾ ਇੱਕ ਹੋਰ ਫ਼ਰਮਾਨ ਜਾਰੀ ਹੋਇਆ ਹੈ ਕਿ ਡਰਾਈਵਰਾਂ ਦੀ ਸਿੱਧੀ ਭਰਤੀ ਕੀਤੀ ਜਾ ਰਹੀ ਹੈ, ਜਿਸ ਲਈ ਅਸੀਂ ਹੁਣ ਅਣਮਿੱਥੇ ਸਮੇਂ ਲਈ ਸੜਕ-ਜਾਮ ਕਰ ਰਹੇ ਹਾਂ | ਮੁਲਾਜ਼ਮਾਂ ਵਲੋਂ ਮੰਗ ਕੀਤੀ ਗਈ ਹੈ ਕਿ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ |

The post ਪਨਬੱਸ ਠੇਕਾ ਮੁਲਾਜ਼ਮ ਵਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਚੱਕਾ ਜਾਮ appeared first on TheUnmute.com - Punjabi News.

Tags:
  • breaking-news
  • contractual
  • laljit-singh-bhullar
  • latest
  • moga
  • moga-news
  • moga-roadways
  • news
  • protest
  • prtc
  • punbus
  • punbus-contract-employees
  • punbus-workers-protest
  • punjab
  • punjabi-news
  • punjab-punjab-transport-department
  • punjab-transport-department
  • the-unmute-breaking-news

ਰਾਜੌਰੀ 'ਚ ਅਣਪਛਾਤੇ ਅੱਤਵਾਦੀਆਂ ਵੱਲੋਂ ਗੋਲੀਬਾਰੀ 'ਚ ਦੋ ਨਾਗਰਿਕਾਂ ਦੀ ਮੌਤ, ਸਥਾਨਕ ਲੋਕਾਂ ਵਲੋਂ ਵਿਰੋਧ ਪ੍ਰਦਰਸ਼ਨ

Friday 16 December 2022 06:13 AM UTC+00 | Tags: border-security-forces breaking-news bsf india india-news jammu jammu-and-kashmir jammu-latest-news jammu-news jammu-rajouri-highway military-hospital news punjab-news rajouri rajouri-district rajouri-latest-news

ਚੰਡੀਗੜ੍ਹ 16 ਦਸੰਬਰ 2022: ਜੰਮੂ ਦੇ ਰਾਜੌਰੀ (Rajouri) ਜ਼ਿਲ੍ਹੇ ਵਿੱਚ ਅੱਜ ਤੜਕੇ ਦੋ ਸਥਾਨਕ ਨਾਗਰਿਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਕਾਰਨ ਇਲਾਕੇ ਵਿੱਚ ਤਣਾਅ ਦੀ ਸਥਿਤੀ ਬਣ ਗਈ ਹੈ। ਮੌਤ ਦੀ ਖ਼ਬਰ ਮਿਲਦੇ ਹੀ ਸਥਾਨਕ ਲੋਕ ਜੰਮੂ-ਰਾਜੌਰੀ ਹਾਈਵੇਅ ‘ਤੇ ਉਤਰ ਆਏ ਅਤੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ, ਸੁਰੱਖਿਆ ਬਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।

ਇਸ ਦੌਰਾਨ ਫੌਜ ਵੱਲੋਂ ਟਵੀਟ ਕੀਤਾ ਗਿਆ ਹੈ ਕਿ ਸ਼ੁੱਕਰਵਾਰ ਤੜਕੇ ਰਾਜੌਰੀ ਦੇ ਫੌਜੀ ਹਸਪਤਾਲ ਨੇੜੇ ਅਣਪਛਾਤੇ ਅੱਤਵਾਦੀਆਂ ਵੱਲੋਂ ਕੀਤੀ ਗੋਲੀਬਾਰੀ ਦੀ ਘਟਨਾ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਹੈ। ਪੁਲਿਸ, ਸੁਰੱਖਿਆ ਬਲ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਇਸ ਸਬੰਧੀ ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਸੜਕ ਜਾਮ ਕਰ ਦਿੱਤੀ। ਲੋਕਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਐਫਆਈਆਰ ਦਰਜ ਹੋਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰ ਨੂੰ 10-10 ਲੱਖ ਦਾ ਮੁਆਵਜ਼ਾ, ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਨੌਕਰੀ, ਬੱਚਿਆਂ ਨੂੰ ਮੁਫਤ ਸਿੱਖਿਆ ਦਿੱਤੀ ਜਾਵੇ। ਜਾਣਕਾਰੀ ਮੁਤਾਬਕ ਗੋਲੀਬਾਰੀ ‘ਚ ਰਾਜੌਰੀ ਦੇ ਰਹਿਣ ਵਾਲੇ ਸ਼ਲਿੰਦਰ ਕੁਮਾਰ ਅਤੇ ਕਮਲ ਕਿਸ਼ੋਰ ਦੀ ਮੌਤ ਹੋ ਗਈ ਹੈ, ਜਦਕਿ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਰਾਜੌਰੀ (Rajouri) ਦੇ ਮੁਰਾਦਪੁਰ ‘ਚ ਫੌਜ ਅਤੇ ਪੁਲਿਸ ਨੇ ਸ਼ੱਕੀ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਸੀ। ਸਥਾਨਕ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਸਵੇਰੇ 5 ਵਜੇ ਦੇ ਕਰੀਬ ਦੋ ਅਣਪਛਾਤੇ ਵਿਅਕਤੀ ਮੋਢਿਆਂ ‘ਤੇ ਬੈਗ ਲੈ ਕੇ ਉਨ੍ਹਾਂ ਦੇ ਅਹਾਤੇ ‘ਚ ਦਾਖਲ ਹੋਏ ਅਤੇ ਉਨ੍ਹਾਂ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ।

ਉਨ੍ਹਾਂ ਨੇ ਆਲੇ-ਦੁਆਲੇ ਦੇ ਲੋਕਾਂ ਨੂੰ ਬੁਲਾਇਆ ਅਤੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਦੋਵੇਂ ਵਿਅਕਤੀ ਭੱਜ ਗਏ, ਇਸਤੋਂ ਬਾਅਦ ਤੁਰੰਤ ਫ਼ੌਜ ਅਤੇ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਕਰੀਬ 6 ਘੰਟੇ ਤੱਕ ਫੌਜ ਅਤੇ ਪੁਲਿਸ ਨੇ ਹਰ ਪਾਸੇ ਤਲਾਸ਼ੀ ਲਈ, ਪਰ ਕੋਈ ਸਫਲਤਾ ਨਹੀਂ ਮਿਲੀ।

The post ਰਾਜੌਰੀ ‘ਚ ਅਣਪਛਾਤੇ ਅੱਤਵਾਦੀਆਂ ਵੱਲੋਂ ਗੋਲੀਬਾਰੀ ‘ਚ ਦੋ ਨਾਗਰਿਕਾਂ ਦੀ ਮੌਤ, ਸਥਾਨਕ ਲੋਕਾਂ ਵਲੋਂ ਵਿਰੋਧ ਪ੍ਰਦਰਸ਼ਨ appeared first on TheUnmute.com - Punjabi News.

Tags:
  • border-security-forces
  • breaking-news
  • bsf
  • india
  • india-news
  • jammu
  • jammu-and-kashmir
  • jammu-latest-news
  • jammu-news
  • jammu-rajouri-highway
  • military-hospital
  • news
  • punjab-news
  • rajouri
  • rajouri-district
  • rajouri-latest-news

ਚੰਡੀਗੜ੍ਹ 16 ਦਸੰਬਰ 2022: ਅਰੁਣਾਚਲ ਪ੍ਰਦੇਸ਼ ਦੇ ਤਵਾਂਗ (Tawang) ਵਿੱਚ ਚੀਨੀ ਫੌਜ ਨਾਲ ਹੋਈ ਝੜਪ ਤੋਂ ਬਾਅਦ ਭਾਰਤੀ ਫੌਜ ਦੀ ਪੂਰਬੀ ਕਮਾਂਡ ਦੇ ਮੁਖੀ ਲੈਫਟੀਨੈਂਟ ਜਨਰਲ ਆਰਪੀ ਕਲਿਤਾ (Lt. Gen. RP Kalita) ਨੇ ਇੱਕ ਵੱਡੀ ਗੱਲ ਕਹੀ ਹੈ। ਇਸ ਮੌਕੇ ਕਲਿਤਾ ਨੇ ਸਾਫ ਕਿਹਾ ਕਿ ਫੌਜ ਸਾਡੇ ਦੇਸ਼ ਦੀ ਰੱਖਿਆ ਲਈ ਹਮੇਸ਼ਾ ਤਿਆਰ ਹੈ। ਚੀਨੀ ਫ਼ੌਜ ਦਸਤੇ ਨੇ ਪੀਐਲਏ ਨੇ ਐਲਏਸੀ ਨੂੰ ਪਾਰ ਕਰ ਲਿਆ ਸੀ। ਝੜਪ ‘ਚ ਦੋਵਾਂ ਪਾਸਿਆਂ ਦੇ ਜਵਾਨਾਂ ਨੂੰ ਸੱਟਾਂ ਲੱਗੀਆਂ ਹਨ ਹੁਣ ਸਥਿਤੀ ਕਾਬੂ ਹੇਠ ਹੈ।

ਪੂਰਬੀ ਕਮਾਂਡ ਦੇ ਮੁਖੀ ਕਲਿਤਾ ਨੇ ਕਿਹਾ ਕਿ ਇੱਕ ਸਿਪਾਹੀ ਹੋਣ ਦੇ ਨਾਤੇ ਅਸੀਂ ਹਮੇਸ਼ਾ ਦੇਸ਼ ਦੀ ਰੱਖਿਆ ਲਈ ਤਿਆਰ ਹਾਂ, ਚਾਹੇ ਉਹ ਸ਼ਾਂਤੀ ਦਾ ਸਮਾਂ ਹੋਵੇ ਜਾਂ ਸੰਘਰਸ਼ ਦਾ ਸਮਾਂ। ਸਾਡਾ ਬੁਨਿਆਦੀ ਕੰਮ ਕਿਸੇ ਵੀ ਬਾਹਰੀ ਜਾਂ ਅੰਦਰੂਨੀ ਖਤਰੇ ਤੋਂ ਖੇਤਰੀ ਅਖੰਡਤਾ ਨੂੰ ਬਰਕਰਾਰ ਰੱਖਣਾ ਹੈ।

ਉਨ੍ਹਾਂ ਕਿਹਾ ਕਿ ਐਲਏਸੀ ਨੂੰ ਲੈ ਕੇ ਕੁਝ ਖੇਤਰਾਂ ਵਿੱਚ ਮਤਭੇਦ ਹਨ। ਚੀਨੀ ਫੌਜ (PLA) ਦੀ ਗਸ਼ਤੀ ਅਸਲ ਕੰਟਰੋਲ ਰੇਖਾ (LAC) ਨੂੰ ਪਾਰ ਕਰ ਗਈ ਸੀ। ਇਸ ਦਾ ਬਹੁਤ ਸਖ਼ਤ ਜਵਾਬ ਦਿੱਤਾ ਗਿਆ। ਇਸ ਦੌਰਾਨ ਦੋਵਾਂ ਪਾਸਿਆਂ ਦੇ ਕੁਝ ਜਵਾਨਾਂ ਨੂੰ ਸਰੀਰਕ ਸੱਟਾਂ ਵੀ ਲੱਗੀਆਂ ਹਨ। ਸਾਨੂੰ ਅਫਵਾਹਾਂ ‘ਤੇ ਧਿਆਨ ਨਹੀਂ ਦੇਣਾ ਚਾਹੀਦਾ। ਕਿਸੇ ਨੂੰ ਗੰਭੀਰ ਸੱਟਾਂ ਨਹੀਂ ਲੱਗੀਆਂ ਹਨ। ਉੱਤਰੀ ਸਰਹੱਦ ਸਮੇਤ ਪੂਰੇ ਐਲਏਸੀ ‘ਤੇ ਸਥਿਤੀ ਸਥਿਰ ਹੈ ਅਤੇ ਸਾਡੇ ਕੰਟਰੋਲ ‘ਚ ਹੈ।

ਲੈਫਟੀਨੈਂਟ ਜਨਰਲ ਕਲਿਤਾ ਨੇ ਕਿਹਾ ਕਿ ਟਕਰਾਅ ਨੂੰ ਸਥਾਨਕ ਪੱਧਰ ‘ਤੇ ਸੁਲਝਾਇਆ ਗਿਆ ਹੈ। ਇਸ ਸਬੰਧੀ ਬੁਮਲਾ ਵਿੱਚ ਫਲੈਗ ਮੀਟਿੰਗ ਵੀ ਕੀਤੀ ਗਈ। ਅਸੀਂ ਸਾਰੀਆਂ ਸਥਿਤੀਆਂ ਅਤੇ ਸੰਕਟਾਂ ਨਾਲ ਨਜਿੱਠਣ ਲਈ ਤਿਆਰ ਹਾਂ। ਪੂਰਬੀ ਸੈਨਾ ਕਮਾਨ ਦੇ ਮੁਖੀ ਲੈਫਟੀਨੈਂਟ ਜਨਰਲ ਆਰਪੀ ਕਲਿਤਾ ਨੇ ਵਿਜੇ ਦਿਵਸ ਦੇ ਮੌਕੇ ‘ਤੇ ਕੋਲਕਾਤਾ ‘ਚ ਵਿਕਟਰੀ ਮੈਮੋਰੀਅਲ ‘ਤੇ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਇਹ ਗੱਲ ਕਹੀ।

The post ਤਵਾਂਗ ਝੜਪ ‘ਤੇ ਲੈਫਟੀਨੈਂਟ ਜਨਰਲ ਕਲਿਤਾ ਦਾ ਵੱਡਾ ਬਿਆਨ, ਅਜਿਹੇ ਸੰਕਟਾਂ ਨਾਲ ਨਜਿੱਠਣ ਲਈ ਸਾਡੀ ਫ਼ੌਜ ਤਿਆਰ appeared first on TheUnmute.com - Punjabi News.

Tags:
  • breaking-news
  • chinese-army-in-tawang
  • lt-gen-rp-kalita
  • tawang

ਬਹਿਬਲ ਕਲਾਂ ਇਨਸਾਫ਼ ਮੋਰਚਾ ਤੇ ਸਰਕਾਰ ਵਿਚਾਲੇ ਸਹਿਮਤੀ ਤੋਂ ਬਾਅਦ, ਇੱਕ ਪਾਸੇ ਤੋਂ ਖੋਲ੍ਹਿਆ ਜਾਵੇਗਾ ਨੈਸ਼ਨਲ ਹਾਈਵੇ

Friday 16 December 2022 06:41 AM UTC+00 | Tags: aam-aadmi-party aam-aadmi-party-arvind-kejriwal akali-dal-president-sukhbir-singh-badal anrvind-kejriwal bathinda-amritsar-national-highway behbal-kalan behbal-kalan-insaf-morcha behbal-kalan-insaf-morcha-b bhagwant-mann bjp cm-bhagwant-mann congress congress-leader-pratap-singh-bajwa insaf-morcha kejriwal kotakpura-shooting-incident kotkapura kultaar-singh-sandhwa law-and-order law-and-order-in-punjab news pratap-singh-bajwa punjab-congress punjab-dgp punjab-dgp-gaurav-yadav punjab-government punjab-police sukhraj-singh the-unmute-breaking-news

ਚੰਡੀਗੜ੍ਹ 16 ਦਸੰਬਰ 2022: ਸਿੱਖ ਸੰਗਤਾਂ ਅਤੇ ਸਰਕਾਰੀ ਨੁਮਾਇੰਦਿਆਂ ਵਿਚਕਾਰ ਬਠਿੰਡਾ-ਅਮ੍ਰਿਤਸਰ ਨੈਸ਼ਨਲ ਹਾਈਵੇ (Bathinda-Amritsar National Highway) ਨੂੰ ਇਕ ਪਾਸੇ ਤੋਂ ਖੋਲ੍ਹਣ ਨੂੰ ਲੈ ਕੇ ਸਹਿਮਤੀ ਬਣੀ ਹੈ, ਸ਼ਹੀਦੀ ਜੋੜ ਮੇਲੇ ਦੇ ਮੱਦੇਨਜ਼ਰ ਹੁਣ 7 ਜਨਵਰੀ ਤੱਕ ਨੈਸ਼ਨਲ ਹਾਈਵੇ ਇਕ ਪਾਸੇ ਤੋਂ ਚਾਲੂ ਰਹੇਗਾ | ਨੈਸ਼ਨਲ ਹਾਈਵੇ, 7 ਜਨਵਰੀ ਤੋਂ ਬਾਅਦ ਮੁੜ ਦੋਵੇਂ ਪਾਸਿਆਂ ਤੋਂ ਬੰਦ ਕੀਤਾ ਜਾਵੇਗਾ |

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਗੋਲੀਕਾਂਡ ਦੇ ਇਨਸਾਫ਼ ਲਈ ਬੀਤੇ 1 ਸਾਲ ਤੋਂ ਲਗਾਏ ਗਏ ਇਨਸਾਫ਼ ਮੋਰਚੇ ਵਲੋਂ ਇਕ ਸਾਲ ਦਾ ਸਮਾਂ ਪੂਰਾ ਹੋਣ ‘ਤੇ ਸਿੱਖ ਸੰਗਤਾਂ ਵਲੋਂ ਬਠਿੰਡਾ-ਅਮ੍ਰਿਤਸਰ ਨੈਸ਼ਨਲ ਹਾਈਵੇ ਨੂੰ ਦੋਵੇਂ ਪਾਸਿਆਂ ਤੋਂ ਬੰਦ ਕਰ ਕੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ | ਤਾਂ ਸੰਗਤਾਂ ਦੇ ਨਾਲ ਗੱਲਬਾਤ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਪਹੁੰਚੇ , ਉਹਨਾਂ ਵਲੋਂ ਸੰਗਤਾਂ ਤੋਂ 2 ਮਹੀਨੇ ਦਾ ਹੋਰ ਸਮਾਂ ਮੰਗਿਆ ਗਿਆ ਅਤੇ ਨਾਲ ਹੀ ਇਕ ਸ਼ਾਇਡ ਤੋਂ ਨੈਸ਼ਨਲ ਹਾਈਵੇ ਖੋਲ੍ਹਣ ਦੀ ਮੰਗ ਰੱਖੀ ਗਈ ਕਿਉਂਕਿ ਸ਼ਹੀਦੀ ਜੋੜ ਮੇਲਾ ਸ਼ੁਰੂ ਹੋਣ ਵਾਲਾ ਹੈ ਤਾਂ ਜੋ ਇਥੋਂ ਲੰਘਣ ਵਾਲੀਆਂ ਸਿੱਖ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

ਸਥਿਤੀ ਨੂੰ ਕਾਬੂ ਹੇਠ ਰੱਖਣ ਦੇ ਮਕਸਦ ਨਾਲ ਆਈਜੀ ਪ੍ਰਦੀਪ ਕੁਮਾਰ ਵੀ ਮੌਕੇ 'ਤੇ ਪੁੱਜੇ ਅਤੇ ਮੋਰਚੇ ਦੇ ਅਹੁਦੇਦਾਰਾਂ ਨਾਲ ਗੱਲਬਾਤ ਕੀਤੀ। ਇਨਸਾਫ਼ ਮੋਰਚੇ ਵੱਲੋਂ ਨੈਸ਼ਨਲ ਹਾਈਵੇ ਨੂੰ ਦੋਵੇਂ ਪਾਸਿਆਂ ਤੋਂ ਜਾਮ ਕਰਨ ਮਗਰੋਂ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੀ ਮੌਕੇ 'ਤੇ ਪੁੱਜੇ ਸਨ ।

The post ਬਹਿਬਲ ਕਲਾਂ ਇਨਸਾਫ਼ ਮੋਰਚਾ ਤੇ ਸਰਕਾਰ ਵਿਚਾਲੇ ਸਹਿਮਤੀ ਤੋਂ ਬਾਅਦ, ਇੱਕ ਪਾਸੇ ਤੋਂ ਖੋਲ੍ਹਿਆ ਜਾਵੇਗਾ ਨੈਸ਼ਨਲ ਹਾਈਵੇ appeared first on TheUnmute.com - Punjabi News.

Tags:
  • aam-aadmi-party
  • aam-aadmi-party-arvind-kejriwal
  • akali-dal-president-sukhbir-singh-badal
  • anrvind-kejriwal
  • bathinda-amritsar-national-highway
  • behbal-kalan
  • behbal-kalan-insaf-morcha
  • behbal-kalan-insaf-morcha-b
  • bhagwant-mann
  • bjp
  • cm-bhagwant-mann
  • congress
  • congress-leader-pratap-singh-bajwa
  • insaf-morcha
  • kejriwal
  • kotakpura-shooting-incident
  • kotkapura
  • kultaar-singh-sandhwa
  • law-and-order
  • law-and-order-in-punjab
  • news
  • pratap-singh-bajwa
  • punjab-congress
  • punjab-dgp
  • punjab-dgp-gaurav-yadav
  • punjab-government
  • punjab-police
  • sukhraj-singh
  • the-unmute-breaking-news

ਡੀਜੀਪੀ ਗੌਰਵ ਯਾਦਵ ਵਲੋਂ ਅੱਜ ਪ੍ਰੈਸ ਕਾਨਫਰੰਸ, ਤਰਨਤਾਰਨ ਆਰ.ਪੀ.ਜੀ ਹਮਲੇ ਬਾਰੇ ਕਰ ਸਕਦੇ ਨੇ ਅਹਿਮ ਖ਼ੁਲਾਸੇ

Friday 16 December 2022 06:56 AM UTC+00 | Tags: breaking-news crime cyber-cell dgp-gaurav-yadav igp-sukhchain-gill igp-sukhchain-singh-gill latest-news news nspector-general-of-police nspector-general-of-police-punjab police police-station-sarhali punjab-cyber-cell punjab-dgp punjab-police punjab-police-press-conference punjab-sanjh-kendra sanjh-kendra tarn-taran-police tarn-taran-rpg-attack tarn-taran-rpg-attack-case

ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਡੀਜੀਪੀ ਅੱਜ ਦੁਪਹਿਰ ਕਰੀਬ 1.30 ਵਜੇ ਪ੍ਰੈਸ ਕਾਨਫਰੰਸ ਕਰਨਗੇ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਤਰਨਤਾਰਨ ਦੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ 'ਤੇ ਹੋਏ ਆਰ.ਪੀ.ਜੀ ਹਮਲੇ ਸੰਬੰਧੀ ਕਈ ਅਹਿਮ ਖ਼ੁਲਾਸੇ ਕਰ ਸਕਦਾ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿੱਚ 7 ਸ਼ੱਕੀਆਂ ਵਿਅਕਤੀਆਂ ਨੂੰ ਰਾਊਂਡਅਪ ਕੀਤਾ ਸੀ |

The post ਡੀਜੀਪੀ ਗੌਰਵ ਯਾਦਵ ਵਲੋਂ ਅੱਜ ਪ੍ਰੈਸ ਕਾਨਫਰੰਸ, ਤਰਨਤਾਰਨ ਆਰ.ਪੀ.ਜੀ ਹਮਲੇ ਬਾਰੇ ਕਰ ਸਕਦੇ ਨੇ ਅਹਿਮ ਖ਼ੁਲਾਸੇ appeared first on TheUnmute.com - Punjabi News.

Tags:
  • breaking-news
  • crime
  • cyber-cell
  • dgp-gaurav-yadav
  • igp-sukhchain-gill
  • igp-sukhchain-singh-gill
  • latest-news
  • news
  • nspector-general-of-police
  • nspector-general-of-police-punjab
  • police
  • police-station-sarhali
  • punjab-cyber-cell
  • punjab-dgp
  • punjab-police
  • punjab-police-press-conference
  • punjab-sanjh-kendra
  • sanjh-kendra
  • tarn-taran-police
  • tarn-taran-rpg-attack
  • tarn-taran-rpg-attack-case

ਬਿਹਾਰ 'ਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, SIT ਤੋਂ ਜਾਂਚ ਦੀ ਕੀਤੀ ਮੰਗ

Friday 16 December 2022 07:14 AM UTC+00 | Tags: bihar bihar-chief-minister-nitish-kumar bihar-government bihar-news bjp breaking-news case-of-poisoned-liquor latest-news masrakh news supreme-court the-unmute the-unmute-breaking-news villages-of-sarans-mashrak

ਚੰਡੀਗੜ੍ਹ 16 ਦਸੰਬਰ 2022: ਬਿਹਾਰ (Bihar) ਦੇ ਸਾਰਣ ਦੇ ਮਸ਼ਰਕ (Masrakh) ਦੇ ਅੱਧੀ ਦਰਜਨ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਸੰਬੰਧੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਮਾਮਲੇ ਦੀ ਜਾਂਚ ਐਸਆਈਟੀ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨਰ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਸੁਤੰਤਰ ਜਾਂਚ ਕਰਵਾਈ ਜਾਵੇ।

ਇਸ ਦੇ ਨਾਲ ਹੀ ਪਟੀਸ਼ਨ ‘ਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਵਿਕਰੀ ‘ਤੇ ਰੋਕ ਲਗਾਉਣ ਲਈ ਐਕਸ਼ਨ ਪਲਾਨ ਤਿਆਰ ਕਰਨ ਦੀ ਮੰਗ ਕੀਤੀ ਗਈ ਹੈ। ਜਨਹਿਤ ਪਟੀਸ਼ਨ ਵਿੱਚ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਵੀ ਕੀਤੀ ਗਈ ਹੈ। ਦਰਅਸਲ, ਸਾਰਣ ਦੇ ਮਸ਼ਰਕ ਦੇ ਅੱਧੀ ਦਰਜਨ ਪਿੰਡਾਂ ਵਿੱਚ ਮੰਗਲਵਾਰ ਤੋਂ ਸ਼ੁਰੂ ਹੋਇਆ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼ੁੱਕਰਵਾਰ ਸਵੇਰ ਤੱਕ ਮਰਨ ਵਾਲਿਆਂ ਦੀ ਗਿਣਤੀ 60 ਦੇ ਕਰੀਬ ਪਹੁੰਚ ਗਈ ਹੈ।

ਇਸ ਤੋਂ ਪਹਿਲਾਂ, ਨਕਲੀ ਸ਼ਰਾਬ ਕਾਰਨ ਹੋਈਆਂ ਮੌਤਾਂ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਬਿਹਾਰ (Bihar) ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀਰਵਾਰ ਨੂੰ ਕਿਹਾ ਕਿ ਜੋ ਵੀ ਪੀਵੇਗਾ ਉਹ ਮਰ ਮਰੇਗਾ। ਬਿਹਾਰ ‘ਚ ਸ਼ਰਾਬ ਦੇ ਸੇਵਨ ‘ਤੇ ਪਾਬੰਦੀ ਹੈ। ਲੋਕਾਂ ਨੂੰ ਸਮਝਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੜਬੜ ਕਰਨ ਵਾਲੇ ਨੂੰ ਫੜੋ ਤੇ ਉਸ ਨੂੰ ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰੋ। ਅਸੀਂ ਬਿਹਾਰ ਦੀਆਂ ਔਰਤਾਂ ‘ਤੇ ਦੀ ਇੱਛਾ ਅਨੁਸਾਰ ਸ਼ਰਾਬ ਦੇ ਸੇਵਨ ‘ਤੇ ਪਾਬੰਦੀ ਲਗਾਈ ਹੈ |

ਇਸ ਦੇ ਨਾਲ ਹੀ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਨਿਤੀਸ਼ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਬਿਹਾਰ ਵਿੱਚ ਅੱਜ ਜਿਸ ਤਰ੍ਹਾਂ ਨਕਲੀ ਸ਼ਰਾਬ ਕਾਰਨ ਮੌਤਾਂ ਹੋ ਰਹੀਆਂ ਹਨ, ਉਹ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਲੋਕਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਨਿਤੀਸ਼ ਕੁਮਾਰ ਦੀ ਸਰਕਾਰ ਬੇਅਸਰ ਹੈ। ਭਾਜਪਾ ਵਲੋਂ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ |

The post ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, SIT ਤੋਂ ਜਾਂਚ ਦੀ ਕੀਤੀ ਮੰਗ appeared first on TheUnmute.com - Punjabi News.

Tags:
  • bihar
  • bihar-chief-minister-nitish-kumar
  • bihar-government
  • bihar-news
  • bjp
  • breaking-news
  • case-of-poisoned-liquor
  • latest-news
  • masrakh
  • news
  • supreme-court
  • the-unmute
  • the-unmute-breaking-news
  • villages-of-sarans-mashrak

ਬਹੁ-ਕਰੋੜੀ ਟੈਂਡਰ ਘੁਟਾਲੇ ਮਾਮਲੇ 'ਚ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਕੱਤਰ ਨੇ ਕੀਤਾ ਆਤਮ-ਸਮਰਪਣ

Friday 16 December 2022 07:27 AM UTC+00 | Tags: arrest bharat-bhushan-ashu breaking-news cm-bhagwant-mann ludhiana-police ludhiana-tender-scam-case news pankaj-meen-malhotra punjab-bjp punjab-congress punjab-vigilance-bureau the-unmute-breaking-news the-unmute-punjabi-news

ਚੰਡੀਗੜ੍ਹ 16 ਦਸੰਬਰ 2022: ਬਹੁ-ਕਰੋੜੀ ਟੈਂਡਰ ਘੁਟਾਲੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵਲੋਂ ਨਾਮਜ਼ਦ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਕੱਤਰ ਪੰਕਜ ਮੀਨੂੰ ਮਲਹੋਤਰਾ ਵਲੋਂ ਅੱਜ ਆਤਮ-ਸਮਰਪਣ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਪੰਕਜ ਮੀਨੂੰ ਮਲਹੋਤਰਾ ਨੇ ਅੱਜ ਵਿਜੀਲੈਂਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਸ਼ੁੱਕਰਵਾਰ ਸਵੇਰੇ ਉਹ ਆਪਣੇ ਪਰਿਵਾਰ ਸਮੇਤ ਵਿਜੀਲੈਂਸ ਦਫ਼ਤਰ ਪਹੁੰਚਿਆ ਅਤੇ ਉਸ ਨੇ ਐੱਸ.ਐੱਸ.ਪੀ. ਨੂੰ ਆਤਮ-ਸਮਰਪਣ ਕਰ ਦਿੱਤਾ ਦੱਸ ਦੇਈਏ ਕਿ ਪੰਕਜ ਮੀਨੂੰ ਮਲਹੋਤਰਾ ਪਿਛਲੇ 4 ਮਹੀਨਿਆਂ ਤੋਂ ਫ਼ਰਾਰ ਸੀ। ਇਸ ਮਾਮਲੇ ਦੀ ਸੁਣਵਾਈ 24 ਦਸੰਬਰ ਨੂੰ ਹੋਣੀ ਹੈ।

The post ਬਹੁ-ਕਰੋੜੀ ਟੈਂਡਰ ਘੁਟਾਲੇ ਮਾਮਲੇ ‘ਚ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਕੱਤਰ ਨੇ ਕੀਤਾ ਆਤਮ-ਸਮਰਪਣ appeared first on TheUnmute.com - Punjabi News.

Tags:
  • arrest
  • bharat-bhushan-ashu
  • breaking-news
  • cm-bhagwant-mann
  • ludhiana-police
  • ludhiana-tender-scam-case
  • news
  • pankaj-meen-malhotra
  • punjab-bjp
  • punjab-congress
  • punjab-vigilance-bureau
  • the-unmute-breaking-news
  • the-unmute-punjabi-news

ਚੰਡੀਗੜ੍ਹ ਐੱਸਐੱਸਪੀ ਮਾਮਲਾ: ਮਿਹਨਤ ਨਾਲ ਕਾਇਮ ਕੀਤੀ ਸ਼ਾਂਤੀ ਨੂੰ ਸੁਰੱਖਿਅਤ ਰੱਖਣਾ ਜਰੂਰੀ: ਸੁਖਜਿੰਦਰ ਸਿੰਘ ਰੰਧਾਵਾ

Friday 16 December 2022 07:42 AM UTC+00 | Tags: aam-aadmi-party banwari-lal-purohit breaking-news chandigarh chandigarh-police chandigarh-ssp chandigarhs-ssp cm-bhagwant-mann congress governor-banwari-lal-parohit governor-banwarilal-purohit harpal-singh-cheema haryana-cadre news punjab punjab-cadre punjab-cadre-ips punjab-congress punjab-government punjab-governor punjab-governor-banwari-lal-parohit ssp ssp-chandigarh ssp-of-chandigarh sukhjinder-singh-randhawa the-unmute-breaking-news ut-chandigarh-administrator

ਚੰਡੀਗੜ੍ਹ 16 ਦਸੰਬਰ 2022: ਚੰਡੀਗੜ੍ਹ ਐੱਸਐੱਸਪੀ (Chandigarh SSP) ਦੀ ਨਿਯੁਕਤੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ ਸਾਹਮਣੇ ਆਇਆ ਹੈ। ਰੰਧਾਵਾ ਨੇ ਟਵੀਟ ਕਰਦਿਆਂ ਲਿਖਿਆ ਕਿ ਕਿਸੇ ਸਰਹੱਦੀ ਸੂਬੇ ਦੇ ਸੰਵਿਧਾਨਕ, ਵਿਧਾਨਕ ਅਤੇ ਨੌਕਰਸ਼ਾਹ ਦੇ ਮੁਖੀਆਂ ਵਿਚਾਲੇ ਤਾਲਮੇਲ ਦੀ ਕਮੀ ਨੂੰ ਰਾਸ਼ਟਰੀ ਸੁਰੱਖਿਆ ਪ੍ਰਣਾਲੀ ‘ਚ ਖ਼ਤਰੇ ਦੀ ਘੰਟੀ ਵਜੋਂ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਾਧਾਰਨ ਰਵੱਈਆ ਨਿੰਦਣਯੋਗ ਹੈ। ਸਾਡੀ ਮਿਹਨਤ ਨਾਲ ਕਾਇਮ ਕੀਤੀ ਸ਼ਾਂਤੀ ਨੂੰ ਸੁਰੱਖਿਅਤ ਰੱਖਿਆ ਜਾਣਾ ਚਾਹੀਦਾ ਹੈ |

ਜਿਕਰਯੋਗ ਹੈ ਕਿ ਚੰਡੀਗੜ੍ਹ ਐੱਸਐੱਸਪੀ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਤੇ ਪੰਜਾਬ ਰਾਜਪਾਲ ਇਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ | ਚੰਡੀਗੜ੍ਹ ਐੱਸਐੱਸਪੀ (Chandigarh SSP) ਦੀ ਨਿਯੁਕਤੀ ਸੰਬੰਧੀ ਪੰਜਾਬ ਸਰਕਾਰ ਦੇ ਵਲੋਂ ਯੂਟੀ ਨੂੰ ਤਿੰਨ ਆਈਪੀਐਸ ਅਫ਼ਸਰਾਂ ਦੇ ਨਾਂਵਾ ਦਾ ਪੈਨਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੂੰ ਭੇਜਿਆ ਗਿਆ ਹੈ। ਇਨ੍ਹਾਂ ਤਿੰਨਾਂ ਅਫ਼ਸਰਾਂ ਵਿੱਚੋਂ ਕੋਈ ਇੱਕ ਅਧਿਕਾਰੀ ਕੁਲਦੀਪ ਚਾਹਲ ਦੀ ਥਾਂ ਲਵੇਗਾ।

ਚੰਡੀਗੜ੍ਹ ਐੱਸਐੱਸਪੀ ਮਾਮਲਾ

The post ਚੰਡੀਗੜ੍ਹ ਐੱਸਐੱਸਪੀ ਮਾਮਲਾ: ਮਿਹਨਤ ਨਾਲ ਕਾਇਮ ਕੀਤੀ ਸ਼ਾਂਤੀ ਨੂੰ ਸੁਰੱਖਿਅਤ ਰੱਖਣਾ ਜਰੂਰੀ: ਸੁਖਜਿੰਦਰ ਸਿੰਘ ਰੰਧਾਵਾ appeared first on TheUnmute.com - Punjabi News.

Tags:
  • aam-aadmi-party
  • banwari-lal-purohit
  • breaking-news
  • chandigarh
  • chandigarh-police
  • chandigarh-ssp
  • chandigarhs-ssp
  • cm-bhagwant-mann
  • congress
  • governor-banwari-lal-parohit
  • governor-banwarilal-purohit
  • harpal-singh-cheema
  • haryana-cadre
  • news
  • punjab
  • punjab-cadre
  • punjab-cadre-ips
  • punjab-congress
  • punjab-government
  • punjab-governor
  • punjab-governor-banwari-lal-parohit
  • ssp
  • ssp-chandigarh
  • ssp-of-chandigarh
  • sukhjinder-singh-randhawa
  • the-unmute-breaking-news
  • ut-chandigarh-administrator

ਮਨੀਸ਼ ਸਿਸੋਦੀਆ ਤੇ ਹਰਜੋਤ ਸਿੰਘ ਬੈਂਸ ਵੱਲੋਂ ਅੰਮ੍ਰਿਤਸਰ ਦੇ ਸਕੂਲਾਂ ਦਾ ਦੌਰਾ

Friday 16 December 2022 08:05 AM UTC+00 | Tags: aam-aadmi-party amritsar amritsar-government-school cm-bhagwant-mann delhi-deputy-chief-minister-manish-sisodi harjot-singh-bains news punjab punjab-government punjab-latest-news schools-in-amritsar the-unmute-breaking the-unmute-breaking-news

ਅੰਮ੍ਰਿਤਸਰ 16 ਦਸੰਬਰ 2022: ਪੰਜਾਬ ਦੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਅਤੇ ਸਿੱਖਿਆ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਟੀਮ ਨੇ ਮੋਰਚਾ ਸੰਭਾਲ ਲਿਆ ਹੈ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਕੂਲ ਸਿੱਖਿਆ ਮੁਹੱਈਆ ਕਰਵਾਉਣ ਦੇ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਸਿਸੋਦੀਆ ਅਤੇ ਬੈਂਸ ਨੇ ਸਵੇਰੇ ਸਕੂਲ ਖੁਲਣ ਸਮੇਂ ਹੀ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਆ ਦਸਤਕ ਦਿੱਤੀ।

ਉਹਨਾਂ ਇਹ ਦੌਰਾ ਪਹਿਲਾਂ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ ਅਤੇ ਕਿਸੇ ਵੀ ਜਿਲ੍ਹਾ ਅਧਿਕਾਰੀ ਨੂੰ ਇਸਦੀ ਭਿਣਕ ਨਹੀਂ ਪੈਣ ਦਿੱਤੀ। ਸਿੱਖਿਆ ਵਿਭਾਗ ਪੰਜਾਬ ਦੀ ਪ੍ਰਿੰਸੀਪਲ ਸਕੱਤਰ ਜਸਪ੍ਰਤੀ ਕੌਰ ਤਲਵਾੜ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਰਿੰਦਰ ਕੁਮਾਰ ਸ਼ਰਮਾ, ਡੀ.ਪੀ.ਆਈ. ਤੇਜਦੀਪ ਸਿੰਘ ਸੈਣੀ, ਡਾਇਰੈਕਟਰ ਸੈਕੰਡਰੀ ਸਿੱਖਿਆ ਮਨਿੰਦਰ ਸਿੰਘ ਸਰਕਾਰੀਆ ਅਤੇ ਸਟੇਟ ਮੀਡੀਆ ਇੰਚਾਰਜ ਗੁਰਮੀਤ ਸਿੰਘ ਬਰਾੜ ਸਮੇਤ ਵਿਭਾਗੀ ਅਧਿਕਾਰੀਆਂ ਦੀ ਪੂਰੀ ਟੀਮ ਦੌਰੇ ਦੌਰਾਨ ਨਾਲ ਰਹੀ।

ਇਸ ਬਾਰੇ ਦੌਰੇ ਦਾ ਦਿਲਚਸਪ ਪਹਿਲੂ ਇਹ ਸੀ ਸਾਰੀ ਟੀਮ ਨੇ ਸਕੂਲ ਅਧਿਆਪਕਾਂ ਅਤੇ ਬੱਚਿਆਂ ਨਾਲ ਵੱਖਰੇ-ਵੱਖਰੇ ਗੱਲਬਾਤ ਕੀਤੀ ਅਤੇ ਉਹਨਾਂ ਕੋਲੋਂ ਸਕੂਲ ਪ੍ਰਬੰਧਨ ਅਤੇ ਸਿੱਖਿਆ ਬਾਰੇ ਸਵਾਲ ਕੀਤੇ। ਟੀਮ ਮੈਂਬਰਾਂ ਜਿਹਨਾਂ ਵਿੱਚ ਮੰਤਰੀ ਸਾਹਿਬਾਨ ਵੀ ਸ਼ਾਮਲ ਸਨ, ਨੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨਾਲ ਤਲਖ ਲਹਿਜੇ ਵਿੱਚ ਸਵਾਲਾਤ ਨਹੀਂ ਕੀਤੇ ਬਲਕਿ ਸਿੱਖਿਆ ਸੁਧਾਰਾਂ ਨੂੰ ਲੈ ਕੇ ਸੁਝਾਅ ਲਏ। ਇਹਨਾਂ ਸਵਾਲਾਂ ਵਿੱਚ ਸਿੱਖਿਆ ਕਿਵੇਂ ਦੀ ਹੋਵੇ, ਸਿੱਖਿਆ ਨੂੰ ਕਿੱਤਾ ਮੁੱਖੀ ਕਿਵੇਂ ਕੀਤਾ ਜਾਵੇ, ਬੱਚਿਆਂ ਨੂੰ ਰੋਜ਼ਗਾਰ ਦਾਤਾ ਕਿਵੇਂ ਬਣਾਇਆ ਜਾਵੇ ਅਤੇ ਸਕੂਲਾਂ ਦੇ ਬਿਹਤਰ ਪ੍ਰਬੰਧ ਲਈ ਕੀ ਕੁੱਝ ਕਰਨ ਦੀ ਲੋੜ ਹੈ, ਬਾਰੇ ਮਸ਼ਵਰੇ ਲਏ।

ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ, ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਕਬੂਲਪੁਰਾ ਦਾ ਦੌਰਾ ਕੀਤਾ। ਇਸ ਮਗਰੋਂ ਮੰਤਰੀ ਸਾਹਿਬਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਮੁੱਖੀਆਂ ਨਾਲ ਮੀਟਿੰਗ ਕੀਤੀ।

ਉਨਾਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸਿੱਖਿਆ ਅਤੇ ਸਿਹਤ ਵਿੱਚ ਵਿਆਪਕ ਸੁਧਾਰਾਂ ਨੂੰ ਲੈ ਕੇ ਸੱਤਾ ਵਿੱਚ ਆਈ ਹੈ ਅਤੇ ਜਨਤਾ ਨਾਲ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾਣਾ ਹੈ। ਸੋ ਇਸ ਉੱਤੇ ਸਾਰੀਆਂ ਧਿਰਾਂ ਨੂੰ ਵਿਸ਼ੇਸ਼ ਤਵੱਜੋ ਦੇਣੀ ਪਵੇਗੀ। ਟੀਮ ਨੂੰ ਜਦੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ ਦੇ ਚੌਗਿਰਦੇ ਦੀ ਸਫ਼ਾਈ ਨੂੰ ਲੈ ਕੇ ਤਸੱਲੀ ਨਾ ਹੋਈ ਤਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ ਨੂੰ ਮੌਕੇ ਤੇ ਸੱਦਿਆ ਅਤੇ ਸਕੂਲ ਦਾ ਆਲ੍ਹਾ ਦੁਆਲਾ ਵਿਖਾਉਂਦਿਆਂ ਸਾਰੇ ਸਕੂਲਾਂ ਦੇ ਚੌਗਿਰਦੇ ਨੂੰ ਸਾਫ਼ ਕਰਨ ਲਈ ਸਹਿਯੋਗ ਦੀ ਮੰਗ ਕਰਦੇ ਕਿਹਾ ਕਿ ਸਰਕਾਰ ਬਿਹਤਰ ਸਿੱਖਿਆ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਅਤੇ ਇਸ ਲਈ ਸਕੂਲ ਕੰਪਲੈਕਸਾਂ ਦੇ ਨਾਲ-ਨਾਲ ਸਕੂਲਾਂ ਦੇ ਚੌਗਿਰਦੇ ਨੂੰ ਤੁਹਾਡੇ ਵਲੋਂ ਸਾਫ਼ ਸੁਥਰਾ ਕੀਤਾ ਜਾਣਾ ਵੀ ਜ਼ਰੂਰੀ ਹੈ।

The post ਮਨੀਸ਼ ਸਿਸੋਦੀਆ ਤੇ ਹਰਜੋਤ ਸਿੰਘ ਬੈਂਸ ਵੱਲੋਂ ਅੰਮ੍ਰਿਤਸਰ ਦੇ ਸਕੂਲਾਂ ਦਾ ਦੌਰਾ appeared first on TheUnmute.com - Punjabi News.

Tags:
  • aam-aadmi-party
  • amritsar
  • amritsar-government-school
  • cm-bhagwant-mann
  • delhi-deputy-chief-minister-manish-sisodi
  • harjot-singh-bains
  • news
  • punjab
  • punjab-government
  • punjab-latest-news
  • schools-in-amritsar
  • the-unmute-breaking
  • the-unmute-breaking-news

France: ਲਿਓਨ ਸ਼ਹਿਰ 'ਚ ਰਿਹਾਇਸ਼ੀ ਇਮਾਰਤ 'ਚ ਲੱਗੀ ਭਿਆਨਕ ਅੱਗ, ਪੰਜ ਬੱਚਿਆਂ ਸਮੇਤ 10 ਜਣਿਆਂ ਦੀ ਮੌਤ

Friday 16 December 2022 08:13 AM UTC+00 | Tags: breaking-news eastren-france france france-latest-news lyon lyon-city news the-unmute-breaking-news the-unmute-punjabi-news the-unmute-report vaulux-en-velin-near-lyon

ਚੰਡੀਗੜ੍ਹ 16 ਦਸੰਬਰ 2022: ਫਰਾਂਸ ਦੇ ਸ਼ਹਿਰ ਲਿਓਨ (Lyon) ਨੇੜੇ ਵੌਲਕਸ-ਏਨ-ਵੇਲਿਨ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਸ਼ੁੱਕਰਵਾਰ ਸਵੇਰੇ ਭਿਆਨਕ ਅੱਗ ਲੱਗਣ ਕਾਰਨ ਪੰਜ ਬੱਚਿਆਂ ਸਮੇਤ 10 ਜਣਿਆਂ ਦੀ ਦਰਦਨਾਕ ਮੌਤ ਹੋ ਗਈ ਹੈ । ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਲਿਓਨ ਅਤੇ ਰੋਨ ਖੇਤਰ ਦੇ ਸਥਾਨਕ ਅਧਿਕਾਰੀ ਨੇ ਕਿਹਾ ਕਿ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਸਥਾਨਕ ਅਧਿਕਾਰੀਆਂ ਦੇ ਅਨੁਸਾਰ ਕਰੀਬ 170 ਫਾਇਰਫਾਈਟਰ ਮੌਕੇ ‘ਤੇ ਮੌਜੂਦ ਹਨ। ਵੌਕਸ-ਏਨ-ਵੇਲਿਨ ਵਿੱਚ ਇੱਕ ਸੱਤ ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਸ਼ੁੱਕਰਵਾਰ ਸਵੇਰੇ ਅੱਗ ਲੱਗ ਗਈ। ਸਥਾਨਕ ਪ੍ਰਸ਼ਾਸਨ ਨੇ ਦੱਸਿਆ ਕਿ ਅੱਗ ਲੱਗਣ ਵਾਲੀ ਥਾਂ ‘ਤੇ ਸੁਰੱਖਿਆ ਘੇਰਾ ਬਣਾ ਲਿਆ ਗਿਆ ਹੈ।

The post France: ਲਿਓਨ ਸ਼ਹਿਰ ‘ਚ ਰਿਹਾਇਸ਼ੀ ਇਮਾਰਤ ‘ਚ ਲੱਗੀ ਭਿਆਨਕ ਅੱਗ, ਪੰਜ ਬੱਚਿਆਂ ਸਮੇਤ 10 ਜਣਿਆਂ ਦੀ ਮੌਤ appeared first on TheUnmute.com - Punjabi News.

Tags:
  • breaking-news
  • eastren-france
  • france
  • france-latest-news
  • lyon
  • lyon-city
  • news
  • the-unmute-breaking-news
  • the-unmute-punjabi-news
  • the-unmute-report
  • vaulux-en-velin-near-lyon

ਤਰਨਤਾਰਨ ਆਰ.ਪੀ.ਜੀ ਹਮਲੇ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਛੇ ਮੁਲਜ਼ਮ ਗ੍ਰਿਫ਼ਤਾਰ: ਡੀ.ਜੀ.ਪੀ. ਪੰਜਾਬ

Friday 16 December 2022 08:30 AM UTC+00 | Tags: breaking-news crime cyber-cell dgp-gaurav-yadav igp-sukhchain-gill igp-sukhchain-singh-gill lakhbir-singh-landa latest-news news nspector-general-of-police nspector-general-of-police-punjab police police-station-sarhali punjab-cyber-cell punjab-dgp punjab-police punjab-police-press-conference punjab-sanjh-kendra sanjh-kendra tarn-taran-police tarn-taran-rpg-attack tarn-taran-rpg-attack-case

ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਵਲੋਂ ਅੱਜ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ । ਇਸ ਦੌਰਾਨ ਉਨ੍ਹਾਂ ਨੇ ਤਰਨਤਾਰਨ ਦੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ 'ਤੇ ਹੋਏ ਆਰ.ਪੀ.ਜੀ ਹਮਲੇ ਸੰਬੰਧੀ ਕਈ ਅਹਿਮ ਖ਼ੁਲਾਸੇ ਕੀਤੇ ਹਨ | ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਆਰ.ਪੀ.ਜੀ. ਹਮਲੇ ‘ਚ ਪੰਜਾਬ ਪੁਲਿਸ ਨੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ |

ਡੀਜੀਪੀ ਪੰਜਾਬ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਪ੍ਰੋਡਕਸ਼ਨ ਵਰੰਟ ‘ਤੇ ਲਿਆਂਦਾ ਗਿਆ ਹੈ | ਗੁਆਂਢੀ ਦੇਸ਼ ਤੋਂ ਚਲਾਏ ਜਾ ਰਹੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ | ਕੈਨੇਡਾ ਵਿੱਚ ਬੈਠੇ ਲਖਬੀਰ ਸਿੰਘ ਲੰਡਾ ਇਸ ਹਮਲੇ ਦਾ ਮਾਸਟਰਮਾਈਂਡ ਹੈ | ਇਸ ਹਮਲੇ ਦੀ ਪਲਾਨਨਿੰਗ ਯੂਰਪ ਵਿਚ ਬੈਠੇ ਗੁਰਦੇਵ ਅਤੇ ਸਤਵੀਰ ਸੱਤਾ ਵਲੋਂ ਕੀਤੀ ਗਈ ਸੀ |

The post ਤਰਨਤਾਰਨ ਆਰ.ਪੀ.ਜੀ ਹਮਲੇ ਮਾਮਲੇ ‘ਚ ਪੰਜਾਬ ਪੁਲਿਸ ਵਲੋਂ ਛੇ ਮੁਲਜ਼ਮ ਗ੍ਰਿਫ਼ਤਾਰ: ਡੀ.ਜੀ.ਪੀ. ਪੰਜਾਬ appeared first on TheUnmute.com - Punjabi News.

Tags:
  • breaking-news
  • crime
  • cyber-cell
  • dgp-gaurav-yadav
  • igp-sukhchain-gill
  • igp-sukhchain-singh-gill
  • lakhbir-singh-landa
  • latest-news
  • news
  • nspector-general-of-police
  • nspector-general-of-police-punjab
  • police
  • police-station-sarhali
  • punjab-cyber-cell
  • punjab-dgp
  • punjab-police
  • punjab-police-press-conference
  • punjab-sanjh-kendra
  • sanjh-kendra
  • tarn-taran-police
  • tarn-taran-rpg-attack
  • tarn-taran-rpg-attack-case

ਵਿੱਤ ਵਿਭਾਗ ਪੰਜਾਬ ਵਲੋਂ ਸਿਪਾਹੀ ਮਨਦੀਪ ਸਿੰਘ ਨੂੰ ਇਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦੀ ਪ੍ਰਵਾਨਗੀ

Friday 16 December 2022 09:15 AM UTC+00 | Tags: amandeep-purewal breaking-news crime dgp-gaurav-yadav ex-gratia-amount finance-department-of-punjab firing-case jalandhar jalandhar-police mandeep-singh murder-case nakodar nakodar-garment-merchant nakodar-murder-case nakodar-news nakodar-police news punjab-dgp punjab-dgp-gaurav-yadav punjab-government punjab-nedws punjab-police the-unmute-breaking the-unmute-breaking-news the-unmute-punjabi-news

ਚੰਡੀਗੜ੍ਹ 16 ਦਸੰਬਰ 2022: ਕੁਝ ਦਿਨ ਪਹਿਲਾਂ ਨਕੋਦਰ ਵਿਖੇ ਕੱਪੜਾ ਵਪਾਰੀ ਦੇ ਨਾਲ ਉਸ ਦੇ ਗੰਨਮੈਨ ਸਿਪਾਹੀ ਮਨਦੀਪ ਸਿੰਘ (Mandeep Singh) ਦਾ ਵੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ | ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਮਨਦੀਪ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਇਸਦੇ ਚੱਲਦੇ ਵਿੱਤ ਵਿਭਾਗ ਪੰਜਾਬ ਨੇ ਸਿਪਾਹੀ ਮਨਦੀਪ ਸਿੰਘ 390/ਜਲੰਧਰ ਨੂੰ ਸਪੈਸ਼ਲ ਕੇਸ ਦੇ ਅਧਾਰ ‘ਤੇ ਇਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦੀ ਪ੍ਰਵਾਨਗੀ ਦਿੱਤੀ ਹੈ।

The post ਵਿੱਤ ਵਿਭਾਗ ਪੰਜਾਬ ਵਲੋਂ ਸਿਪਾਹੀ ਮਨਦੀਪ ਸਿੰਘ ਨੂੰ ਇਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦੀ ਪ੍ਰਵਾਨਗੀ appeared first on TheUnmute.com - Punjabi News.

Tags:
  • amandeep-purewal
  • breaking-news
  • crime
  • dgp-gaurav-yadav
  • ex-gratia-amount
  • finance-department-of-punjab
  • firing-case
  • jalandhar
  • jalandhar-police
  • mandeep-singh
  • murder-case
  • nakodar
  • nakodar-garment-merchant
  • nakodar-murder-case
  • nakodar-news
  • nakodar-police
  • news
  • punjab-dgp
  • punjab-dgp-gaurav-yadav
  • punjab-government
  • punjab-nedws
  • punjab-police
  • the-unmute-breaking
  • the-unmute-breaking-news
  • the-unmute-punjabi-news

ਬਹੁ-ਕਰੋੜੀ ਟੈਂਡਰ ਘੁਟਾਲੇ ਮਾਮਲੇ 'ਚ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ, ਪੜ੍ਹੋ ਪੂਰੀ ਖ਼ਬਰ

Friday 16 December 2022 09:22 AM UTC+00 | Tags: bharat-bhushan-ashu breaking-news food-and-supply-department food-and-supply-department-punjab gagandeep-sunny-bhalla high-court jalandhar-vigilance-bureau ludhiana ludhiana-court ludhiana-court-complex ludhiana-mayor-balkar-singh multi-crore-tender-scam news patiala-jail punjab punjab-and-haryana-high-court punjab-congress punjabi-news punjab-police punjab-tender-scam-case-of-the-food. punjab-vigilance punjab-vigilance-bureau tender-scam-case-of-the-food the-unmute-latest-news vigilance-bureau

ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫਤਾਰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ | ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸਟੇਟਸ ਰਿਪੋਰਟ ਤਲਬ ਕੀਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 12 ਜਨਵਰੀ ਨੂੰ ਹੋਵੇਗੀ।

ਦੂਜੇ ਪਾਸੇ ਭਾਰਤ ਭੂਸ਼ਣ ਆਸ਼ੂ ਦੇ ਪੀਏ ਪੰਕਜ ਮੀਨੂੰ ਮਲਹੋਤਰਾ ਨੇ ਅੱਜ ਵਿਜੀਲੈਂਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਸ਼ੁੱਕਰਵਾਰ ਸਵੇਰੇ ਉਹ ਆਪਣੇ ਪਰਿਵਾਰ ਸਮੇਤ ਵਿਜੀਲੈਂਸ ਦਫ਼ਤਰ ਪਹੁੰਚਿਆ ਅਤੇ ਉਸ ਨੇ ਐੱਸ.ਐੱਸ.ਪੀ. ਨੂੰ ਆਤਮ-ਸਮਰਪਣ ਕਰ ਦਿੱਤਾ ਦੱਸ ਦੇਈਏ ਕਿ ਪੰਕਜ ਮੀਨੂੰ ਮਲਹੋਤਰਾ ਪਿਛਲੇ 4 ਮਹੀਨਿਆਂ ਤੋਂ ਫ਼ਰਾਰ ਸੀ।

The post ਬਹੁ-ਕਰੋੜੀ ਟੈਂਡਰ ਘੁਟਾਲੇ ਮਾਮਲੇ ‘ਚ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News.

Tags:
  • bharat-bhushan-ashu
  • breaking-news
  • food-and-supply-department
  • food-and-supply-department-punjab
  • gagandeep-sunny-bhalla
  • high-court
  • jalandhar-vigilance-bureau
  • ludhiana
  • ludhiana-court
  • ludhiana-court-complex
  • ludhiana-mayor-balkar-singh
  • multi-crore-tender-scam
  • news
  • patiala-jail
  • punjab
  • punjab-and-haryana-high-court
  • punjab-congress
  • punjabi-news
  • punjab-police
  • punjab-tender-scam-case-of-the-food.
  • punjab-vigilance
  • punjab-vigilance-bureau
  • tender-scam-case-of-the-food
  • the-unmute-latest-news
  • vigilance-bureau

ਸਾਬਕਾ CM ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਗ੍ਰਿਫਤਾਰ ਜਗਤਾਰ ਸਿੰਘ ਹਵਾਰਾ ਨੂੰ ਕੱਲ੍ਹ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾਵੇਗਾ ਚੰਡੀਗੜ੍ਹ

Friday 16 December 2022 09:45 AM UTC+00 | Tags: breaking-news chandigarh chandigarh-police former-cm-beant-singhs-murder jagtar-singh-hawara jail-to-chandigarhs-burail-jail latest-news news punjab-news punjab-police the-unmute-punjabi-news tihar-jail

ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਗ੍ਰਿਫਤਾਰ ਜਗਤਾਰ ਸਿੰਘ ਹਵਾਰਾ (Jagtar Singh Hawara) ਨੂੰ ਕੱਲ੍ਹ ਪ੍ਰੋਡਕਸ਼ਨ ਵਾਰੰਟ ‘ਤੇ ਚੰਡੀਗੜ੍ਹ ਲਿਆਂਦਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇਗਾ। ਹਵਾਰਾ ਨੂੰ 2005 ਦੇ ਮਾਮਲੇ ‘ਚ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾ ਰਿਹਾ ਹੈ।

ਜਾਣਕਾਰੀ ਸਾਹਮਣੇ ਆ ਰਹੀ ਕਿ ਨਵੰਬਰ ਵਿੱਚ ਚੰਡੀਗੜ੍ਹ ਦੇ ਵਧੀਕ ਸੈਸ਼ਨ ਜੱਜ ਨੇ ਹਵਾਰਾ ਦੇ 17 ਦਸੰਬਰ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਸਨ। ਹਵਾਰਾ ‘ਤੇ 2005 ‘ਚ ਸੂਬੇ ਵਿਰੁੱਧ ਜੰਗ ਛੇੜਨ ਦੇ ਦੋ ਮਾਮਲੇ ਦਰਜ ਹਨ। ਨਵੰਬਰ ਵਿੱਚ ਅਦਾਲਤ ਨੇ ਕਿਹਾ ਸੀ ਕਿ ਜੇਕਰ ਹਵਾਰਾ ਖ਼ਿਲਾਫ਼ ਦਿੱਲੀ ਵਿੱਚ ਕੋਈ ਮੁਕੱਦਮਾ ਪੈਂਡਿੰਗ ਨਹੀਂ ਹੈ ਤਾਂ ਉਸ ਨੂੰ ਚੰਡੀਗੜ੍ਹ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ ਤਾਂ ਜੋ ਉਸ ਖ਼ਿਲਾਫ ਮੁਕੱਦਮਾ ਅੱਗੇ ਵਧ ਸਕੇ।

ਜ਼ਿਕਰਯੋਗ ਹੈ ਕਿ ਐਂਟੀ ਟੈਰਰਿਸਟ ਫਰੰਟ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਵਿਰੋਧ ਜਤਾਇਆ ਹੈ। ਸ਼ਾਂਡਿਲਿਆ ਨੇ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਹਵਾਰਾ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਪੇਸ਼ ਕਰਨ ਦੀ ਮੰਗ ਕੀਤੀ ਸੀ। ਪੰਜਾਬ ਵਿੱਚ ਪਹਿਲਾਂ ਹੀ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ। ਹਵਾਰਾ ਨੂੰ ਦਿੱਲੀ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਹੀ ਰੱਖਿਆ ਜਾਣਾ ਚਾਹੀਦਾ ਹੈ।

The post ਸਾਬਕਾ CM ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਗ੍ਰਿਫਤਾਰ ਜਗਤਾਰ ਸਿੰਘ ਹਵਾਰਾ ਨੂੰ ਕੱਲ੍ਹ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ ਚੰਡੀਗੜ੍ਹ appeared first on TheUnmute.com - Punjabi News.

Tags:
  • breaking-news
  • chandigarh
  • chandigarh-police
  • former-cm-beant-singhs-murder
  • jagtar-singh-hawara
  • jail-to-chandigarhs-burail-jail
  • latest-news
  • news
  • punjab-news
  • punjab-police
  • the-unmute-punjabi-news
  • tihar-jail

7 ਸਾਲ ਪੁਰਾਣੇ ਭ੍ਰਿਸ਼ਟਾਚਾਰ ਮਾਮਲੇ 'ਚ ਚੰਡੀਗੜ੍ਹ ਹਾਊਸਿੰਗ ਬੋਰਡ ਦਾ ਅਧਿਕਾਰੀ ਦੋਸ਼ੀ ਕਰਾਰ

Friday 16 December 2022 09:52 AM UTC+00 | Tags: additional-sessions-judge additional-sessions-judge-of-chandigarh chandigarh chandigarh-court chandigarh-housing-board chb crime district-court-jabir-singh news senior-assistant-rajesh-kumar

ਚੰਡੀਗੜ੍ਹ 16 ਦਸੰਬਰ 2022: ਚੰਡੀਗੜ੍ਹ ਹਾਊਸਿੰਗ ਬੋਰਡ (Chandigarh Housing Board) ਸੈਕਟਰ 9 ਦੇ ਸੀਨੀਅਰ ਸਹਾਇਕ ਰਾਜੇਸ਼ ਕੁਮਾਰ (53) ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੇ ਵਧੀਕ ਸੈਸ਼ਨ ਜੱਜ ਜੈਬੀਰ ਸਿੰਘ ਦੀ ਅਦਾਲਤ ਨੇ 7 ਸਾਲ ਪੁਰਾਣੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਮੁਲਜ਼ਮ ਸੀਐਚਬੀ ਦੀ ਅਕਾਊਂਟ ਸ਼ਾਖਾ ਵਿੱਚ ਕੰਮ ਕਰਦਾ ਸੀ। ਉਸ ਖ਼ਿਲਾਫ਼ ਯੂਟੀ ਚੰਡੀਗੜ੍ਹ ਦੇ ਵਿਜੀਲੈਂਸ ਵਿਭਾਗ ਵੱਲੋਂ ਕੇਸ ਦਰਜ ਕੀਤਾ ਗਿਆ ਸੀ। ਅੱਜ ਉਸ ਨੂੰ ਸਜ਼ਾ ਸੁਣਾਈ ਜਾਵੇਗੀ।

ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 13(1)(ਡੀ) ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਹ ਮਾਮਲਾ ਮੁਹਾਲੀ ਫੇਜ਼ 11 ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਦਰਜ ਕਰਵਾਈ ਸ਼ਿਕਾਇਤ ਵਿੱਚ ਬਿਕਰਮਜੀਤ ਨੇ ਕਿਹਾ ਸੀ ਕਿ ਰਾਜੇਸ਼ ਕੁਮਾਰ ਉਸ ਤੋਂ 9,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਉਸ ਨੇ ਦੱਸਿਆ ਕਿ ਉਸ ਦੇ ਭਰਾ (ਚਚੇਰੇ ਭਰਾ) ਅਮਰਿੰਦਰ ਸਿੰਘ ਤੋਂ ਚੰਡੀਗੜ੍ਹ ਦੇ ਸੈਕਟਰ 63 ਵਿਚ ਅਲਾਟ ਹੋਏ ਮਕਾਨ ਦੀਆਂ ਬਕਾਇਆ ਕਿਸ਼ਤਾਂ 'ਤੇ ਵਿਆਜ ਮੁਆਫ ਕਰਨ ਦੇ ਨਾਂ 'ਤੇ ਰਿਸ਼ਵਤ ਦੀ ਮੰਗ ਕੀਤੀ ਗਈ ਸੀ।

ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਰਾਜੇਸ਼ ਨੇ 24 ਜੂਨ 2015 ਨੂੰ ਰਿਸ਼ਵਤ ਦੀ ਰਕਮ ਵਿੱਚੋਂ 2000 ਰੁਪਏ ਕਬੂਲ ਲਏ ਸਨ। ਉਸ ਤੋਂ ਬਾਅਦ ਸੀਨੀਅਰ ਸਹਾਇਕ ਬਾਕੀ ਰਕਮ ਦੀ ਮੰਗ ਕਰ ਰਿਹਾ ਸੀ। ਇਸ ਮਾਮਲੇ ਦੀ ਸ਼ਿਕਾਇਤ ਯੂਟੀ ਵਿਜੀਲੈਂਸ ਨੂੰ ਕਰਨ ਤੋਂ ਬਾਅਦ ਜਾਲ ਵਿਛਾ ਕੇ ਰਾਜੇਸ਼ ਕੁਮਾਰ ਨੂੰ ਰਿਸ਼ਵਤ ਦੀ ਬਾਕੀ 7 ਹਜ਼ਾਰ ਰੁਪਏ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਵਿਜੀਲੈਂਸ ਨੇ ਆਪਣਾ ਕੇਸ ਤਿਆਰ ਕਰਕੇ ਸੀਆਰਪੀਸੀ 173 ਤਹਿਤ ਅਦਾਲਤ ਵਿੱਚ ਚਲਾਨ ਪੇਸ਼ ਕੀਤਾ।

The post 7 ਸਾਲ ਪੁਰਾਣੇ ਭ੍ਰਿਸ਼ਟਾਚਾਰ ਮਾਮਲੇ ‘ਚ ਚੰਡੀਗੜ੍ਹ ਹਾਊਸਿੰਗ ਬੋਰਡ ਦਾ ਅਧਿਕਾਰੀ ਦੋਸ਼ੀ ਕਰਾਰ appeared first on TheUnmute.com - Punjabi News.

Tags:
  • additional-sessions-judge
  • additional-sessions-judge-of-chandigarh
  • chandigarh
  • chandigarh-court
  • chandigarh-housing-board
  • chb
  • crime
  • district-court-jabir-singh
  • news
  • senior-assistant-rajesh-kumar

ਪ੍ਰਦੂਸ਼ਣ ਦਾ ਗੜ੍ਹ ਬਣੀ ਜ਼ੀਰਾ ਸ਼ਰਾਬ ਫੈਕਟਰੀ ਵਿਰੁੱਧ ਹੱਕੀ ਧਰਨੇ ਨੂੰ ਪੁਲਿਸ ਧੱਕੇ ਨਾਲ ਉਠਾਉਣ ਦੀ ਕਵਾਇਦ ਦਾ BKU ਏਕਤਾ-ਉਗਰਾਹਾਂ ਵੱਲੋਂ ਤਿੱਖਾ ਵਿਰੋਧ

Friday 16 December 2022 09:57 AM UTC+00 | Tags: bharti-kisan-union-ekta-ugrahan bku breaking-news joginder-singh-ugrahan latest-news municipal-council-zirakpur news punjab-government punjab-police zira zira-liquor-factory

ਚੰਡੀਗੜ੍ਹ 16 ਦਸੰਬਰ 2022: ਜ਼ੀਰਾ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਸ਼ਰਾਬ ਫੈਕਟਰੀ ਦੇ ਗੇਟ ਅੱਗੇ ਇਲਾਕੇ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਦੀ ਸੰਘਰਸ਼ ਕਮੇਟੀ ਦੁਆਰਾ ਪੰਜ ਮਹੀਨਿਆਂ ਤੋਂ ਚੱਲ ਰਹੇ ਹੱਕੀ ਸ਼ਾਂਤਮਈ ਧਰਨੇ ਨੂੰ ਫਿਰੋਜ਼ਪੁਰ ਪੁਲਿਸ ਦੁਆਰਾ ਦੋ ਤਿੰਨ ਦਿਨਾਂ ਤੋਂ ਚੱਲ ਰਹੀ ਧੱਕੇ ਨਾਲ ਉਠਾਉਣ ਦੀ ਕਵਾਇਦ ਦਾ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਤਿੱਖਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਹੈ ਕਿ ਫੈਕਟਰੀ ਦਾ ਮੌਜੂਦਾ ਮਾਲਕ ਦੀਪ ਮਲਹੋਤਰਾ ਹਕੂਮਤੀ ਪਾਰਟੀ ਆਪ ਦਾ ਆਗੂ ਹੋਣ ਕਾਰਨ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਲੋਕਾਂ ਦੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਗੈਰ ਉਸਦੀ ਸ਼ਰਾਬ ਫੈਕਟਰੀ ਨੂੰ ਪਹਿਲ ਦਿੱਤੀ ਜਾ ਰਹੀ ਹੈ।

ਜਿਹੜੀ ਸਰਕਾਰ ਲੋਕ ਹਿੱਤਾਂ ਦੇ ਅਦਾਲਤੀ ਫ਼ੈਸਲਿਆਂ 'ਤੇ ਅਮਲ ਕਰਨ 'ਚ ਘੇਸਲ ਵੱਟ ਜਾਂਦੀ ਹੈ ਉਸਨੇ ਇਸ ਮਾਮਲੇ ਵਿੱਚ ਅਦਾਲਤੀ ਫੈਸਲੇ 'ਤੇ ਤੁਰੰਤ ਅਮਲ ਕਰਦਿਆਂ ਉਸਨੂੰ 20 ਕ੍ਰੋੜ ਰੁਪਏ ਮੁਆਵਜ਼ਾ ਵੀ ਦੇ ਦਿੱਤਾ ਹੈ। ਸਰਕਾਰ ਦਾ ਵੱਡੇ ਸਰਮਾਏਦਾਰਾਂ ਕਾਰਪੋਰੇਟਾਂ ਪ੍ਰਤੀ ਹੇਜ ਡੁੱਲ੍ਹ ਡੁੱਲ੍ਹ ਪੈਂਦਾ ਹੈ। ਸਾਲਾਂ ਬੱਧੀ ਸ਼ਰਾਬ ਫੈਕਟਰੀ ਦਾ ਪ੍ਰਦੂਸ਼ਿਤ ਪਾਣੀ ਧਰਤੀ ਵਿੱਚ ਸੁੱਟਣ ਦੇ ਨਤੀਜੇ ਵਜੋਂ ਜ਼ੀਰਾ ਸ਼ਹਿਰ ਸਮੇਤ ਦੂਰ ਦੂਰ ਦੇ ਪਿੰਡਾਂ ਤੱਕ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦੇ ਮਰੀਜ਼ ਮੌਤ ਨਾਲ ਘੁਲਦੇ ਲਗਾਤਾਰ ਜਾਨਾਂ ਤੋਂ ਹੱਥ ਧੋ ਰਹੇ ਹਨ, ਜਿਸਦੀ ਸਰਕਾਰ ਨੂੰ ਕੋਈ ਪ੍ਰਵਾਹ ਨਹੀਂ।

ਕਿਸਾਨ ਆਗੂਆਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਦੀ ਜਥੇਬੰਦੀ ਦੇ ਵਫਦ ਨਾਲ 7 ਅਕਤੂਬਰ ਨੂੰ ਕੀਤੀ ਗਈ ਚੰਡੀਗੜ੍ਹ ਮੀਟਿੰਗ ਦੌਰਾਨ ਮਸਲੇ ਦਾ ਨਿਪਟਾਰਾ ਲੋਕ ਰਜ਼ਾ ਅਨੁਸਾਰ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਅਤੇ ਮਗਰੋਂ 28 ਅਕਤੂਬਰ ਨੂੰ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੀ ਪਟਿਆਲਾ ਵਿਖੇ ਕੀਤੀ ਗਈ ਮੀਟਿੰਗ ਸਮੇਂ ਇਸ ਭਰੋਸੇ ਉੱਤੇ ਜਲਦੀ ਅਮਲ ਕਰਨ ਦਾ ਲਿਖਤੀ ਵਾਅਦਾ ਕੀਤਾ ਗਿਆ ਸੀ। ਇਸ ਤਰ੍ਹਾਂ ਖੁੱਲ੍ਹੇਆਮ ਵਾਅਦਾ-ਖਿਲਾਫੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਕਿਸੇ ਵੀ ਤਰ੍ਹਾਂ ਦੀ ਜਾਬਰ ਕਾਰਵਾਈ ਦਾ ਸਾਹਮਣਾ ਸਬਰ ਸਿਦਕ ਨਾਲ ਕਰਦਿਆਂ ਸਾਂਝੀ ਸੰਘਰਸ਼ ਕਮੇਟੀ ਦੁਆਰਾ ਇਸਦਾ ਜਨਤਕ ਰੂਪ 'ਚ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਮਸਲੇ ਦਾ ਤਸੱਲੀਬਖ਼ਸ਼ ਹੱਲ ਹੋਣ ਤੱਕ ਸੰਘਰਸ਼ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਲੋੜ ਅਨੁਸਾਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਤੇ ਆਮ ਲੋਕਾਂ ਨੂੰ ਤੁਰੰਤ ਕਾਫਲੇ ਬੰਨ੍ਹ ਕੇ ਪ੍ਰਵਾਰਾਂ ਸਮੇਤ ਧਰਨੇ ਵਿੱਚ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ।

The post ਪ੍ਰਦੂਸ਼ਣ ਦਾ ਗੜ੍ਹ ਬਣੀ ਜ਼ੀਰਾ ਸ਼ਰਾਬ ਫੈਕਟਰੀ ਵਿਰੁੱਧ ਹੱਕੀ ਧਰਨੇ ਨੂੰ ਪੁਲਿਸ ਧੱਕੇ ਨਾਲ ਉਠਾਉਣ ਦੀ ਕਵਾਇਦ ਦਾ BKU ਏਕਤਾ-ਉਗਰਾਹਾਂ ਵੱਲੋਂ ਤਿੱਖਾ ਵਿਰੋਧ appeared first on TheUnmute.com - Punjabi News.

Tags:
  • bharti-kisan-union-ekta-ugrahan
  • bku
  • breaking-news
  • joginder-singh-ugrahan
  • latest-news
  • municipal-council-zirakpur
  • news
  • punjab-government
  • punjab-police
  • zira
  • zira-liquor-factory

ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਰਾਜ ਦੀਆਂ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ: ਡਾ.ਬਲਜੀਤ ਕੌਰ

Friday 16 December 2022 10:02 AM UTC+00 | Tags: aam-aadmi-party dr-baljit-kaur economic-empowerment news punjab-government punjab-latest-news social-security social-security-department the-unmute-breaking the-unmute-breaking-news the-unmute-latest-news the-unmute-news women-and-child-development

ਚੰਡੀਗੜ੍ਹ 16 ਦਸੰਬਰ 2022: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦਿਸ਼ਾ ਤਹਿਤ ਕੰਮ ਕਰਦਿਆਂ ਸਮਾਜਿਕ ਸੁਰੱਖਿਆ ਵਿਭਾਗ ਨੇ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤਹਿਤ 1,45,023 ਲਾਭਪਾਤਰੀਆਂ ਦਾ ਡਾਟਾ ਐਮ-ਸੇਵਾ ਐਪ ਤੇ ਅਪਲੋਡ ਕੀਤਾ ਜਾ ਚੁੱਕਾ ਹੈ।

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦੇ ਸ਼ਸ਼ਕਤੀਕਰਨ ਲਈ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਲਾਗੂ ਕੀਤੀ ਗਈ ਹੈ। ਇਸ ਸਬੰਧੀ ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਰਾਜ ਵਿੱਚ ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦਾ ਸਰਵੇ ਕੀਤਾ ਜਾ ਰਿਹਾ ਹੈ। ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦੇ 1,45,023 ਲਾਭਪਾਤਰੀਆਂ ਦਾ ਡਾਟਾ ਐਮ.ਸੇਵਾ ਐਪ ਤੇ ਅਪਲੋਡ ਕੀਤਾ ਜਾ ਚੁੱਕਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਲਈ ਹਰ ਸੰਭਵ ਕਦਮ ਚੁੱਕੇਗੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

The post ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਰਾਜ ਦੀਆਂ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ: ਡਾ.ਬਲਜੀਤ ਕੌਰ appeared first on TheUnmute.com - Punjabi News.

Tags:
  • aam-aadmi-party
  • dr-baljit-kaur
  • economic-empowerment
  • news
  • punjab-government
  • punjab-latest-news
  • social-security
  • social-security-department
  • the-unmute-breaking
  • the-unmute-breaking-news
  • the-unmute-latest-news
  • the-unmute-news
  • women-and-child-development

ਪਟਿਆਲਾ ਬਾਰਾਂਦਰੀ ਗਾਰਡਨ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਬਣੀ ਖਿੱਚ ਦਾ ਕੇਂਦਰ

Friday 16 December 2022 10:16 AM UTC+00 | Tags: horticulture-department horticulture-department-punjab latest-news news patiala-barandri-garden patiala-dc-sakhsi-sahni patiala-police patialas-barandri-garden punjab-government the-unmute-breaking-news the-unmute-punjabi-news

ਪਟਿਆਲਾ 16 ਦਸੰਬਰ 2022: ਬਾਗਬਾਨੀ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਅਤੇ ਕਣਕ ਦੀ ਖੇਤੀ ਤੋਂ ਬਾਹਰ ਨਿਕਲ ਕੇ ਦੂਜੀਆਂ ਫ਼ਸਲਾਂ ਨੂੰ ਅਪਣਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ | ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਜਿੱਥੇ ਫੁੱਲਾਂ ਦੀ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਹੀ ਅਮਰੂਦ ਦਾ ਬਾਗ ਲਗਾਉਣ ਲਈ ਅਪੀਲ ਕੀਤੀ ਜਾ ਰਹੀ ਹੈ |

ਇਸ ਨੂੰ ਹੋਰ ਪ੍ਰਫੁੱਲਤ ਕਰਨ ਲਈ ਬਾਗਬਾਨੀ ਵਿਭਾਗ ਪੰਜਾਬ ਵੱਲੋਂ ਪਟਿਆਲਾ ਦੇ ਬਾਰਾਂਦਰੀ ਗਾਰਡਨ (Patiala Barandri Garden) ਵਿੱਚ ਫੁੱਲਾਂ ਦੀ ਪ੍ਰਦਰਸ਼ਨੀ ਅਤੇ ਅਮਰੂਦਾਂ ਦੀਆਂ ਵੱਖ ਵੱਖ ਕਿਸਮਾਂ ਦੀ ਪ੍ਰਦਰਸ਼ਨੀ ਲਗਾਈ ਗਈ ਫੁੱਲਾਂ ਦੀ ਇਸ ਪ੍ਰਦਰਸ਼ਨੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ |

DC sakhsi sahni

ਇਸ ਪ੍ਰਦਰਸ਼ਨੀ ਵਿਚ ਫੁੱਲਾਂ ਦੀ ਕਾਸ਼ਤ ਅਤੇ ਅਮਰੂਦਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੀ ਹੌਸਲਾ ਅਫਜਾਈ ਕੀਤੀ | ਉਥੇ ਹੀ ਇਸ ਪ੍ਰਦਰਸ਼ਨੀ ਮੌਕੇ ਨੌਜਵਾਨ ਵੱਡੀ ਗਿਣਤੀ ਵਿਚ ਪਹੁੰਚੇ |ਜਿੱਥੇ ਉਹ ਵੱਖ-ਵੱਖ ਤਰਾਂ ਫੁੱਲਾਂ ਦੇ ਨਾਲ ਤਸਵੀਰਾਂ ਖਿੱਚਵਾਉਂਦੇ ਵੀ ਦਿਖਾਈ ਦਿੱਤੇ | ਇਸ ਪ੍ਰਦਰਸ਼ਨੀ ਵਿੱਚ ਫੁੱਲਾਂ ਦੀਆਂ ਵੱਖ-ਵੱਖ ਕਿਸਮਾਂ ਖਿੱਚ ਦਾ ਕੇਂਦਰ ਬਣੀਆਂ ਰਹੀਆਂ ਅਤੇ ਨਾਲ ਹੀ ਅਮਰੂਦ ਦੀਆਂ ਵੱਖ-ਵੱਖ ਕਿਸਮਾਂ ਵੀ ਇਸ ਪ੍ਰਦਰਸ਼ਨੀ ਦੌਰਾਨ ਦੇਖਣ ਨੂੰ ਮਿਲੀਆਂ | ਦੋ ਦਿਨ ਚੱਲਣ ਵਾਲੇ ਇਸ ਪ੍ਰੋਗਰਾਮ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀ ਲੋਕਾਂ ਨੂੰ ਇਸ ਦਾ ਲਾਹਾ ਲੈਣ ਦੀ ਅਪੀਲ ਕੀਤੀ ਹੈ |

The post ਪਟਿਆਲਾ ਬਾਰਾਂਦਰੀ ਗਾਰਡਨ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਬਣੀ ਖਿੱਚ ਦਾ ਕੇਂਦਰ appeared first on TheUnmute.com - Punjabi News.

Tags:
  • horticulture-department
  • horticulture-department-punjab
  • latest-news
  • news
  • patiala-barandri-garden
  • patiala-dc-sakhsi-sahni
  • patiala-police
  • patialas-barandri-garden
  • punjab-government
  • the-unmute-breaking-news
  • the-unmute-punjabi-news

ਪੂਰੇ ਪੰਜਾਬ 'ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ, ਲੋਕ ਹੋ ਰਹੇ ਨੇ ਖੱਜਲ-ਖ਼ੁਆਰ

Friday 16 December 2022 10:31 AM UTC+00 | Tags: breaking-news contractual laljit-singh-bhullar latest moga moga-news moga-roadways news patiala patiala-bus-stand protest prtc punbus punbus-contract-employees punbus-contract-workers-union punbus-workers-protest punjab punjabi-news punjab-punjab-transport-department punjab-roadways punjab-transport-department the-unmute-breaking-news

ਚੰਡੀਗੜ੍ਹ 16 ਦਸੰਬਰ 2022: ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ (Punbus Contract Workers Union) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 22 ਘੰਟਿਆਂ ਤੋਂ ਪੰਜਾਬ ਦੇ ਵਿੱਚ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੀ ਆਵਾਜਾਈ ਲਗਪਗ ਬੰਦ ਹੈ | ਜਿਸਦੇ ਚੱਲਦੇ ਯਾਤਰੀ ਵੀ ਖੱਜਲ-ਖ਼ੁਆਰ ਹੁੰਦੇ ਨਜ਼ਰ ਆਏ | ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਵੱਲੋਂ ਬੱਸ ਸਟੈਂਡ ‘ਤੇ ਸਵੇਰੇ ਤੋਂ ਹੜਤਾਲ ਕੀਤੀ ਹੋਈ ਹੈ ਤੇ ਬੱਸ ਸਟੈਂਡ ਬੰਦ ਹੋਣ ਕਾਰਨ ਸਰਕਾਰੀ ਤੋਂ ਇਲਾਵਾ ਪ੍ਰਾਈਵੇਟ ਬੱਸਾਂ ਵੀ ਬੱਸ ਸਟੈਂਡ ਦੇ ਅੰਦਰ ਨਹੀਂ ਜਾ ਪਾ ਰਹੀਆਂ ਤੇ ਸਵਾਰੀਆਂ ਨੂੰ ਬੱਸ ਲੈਣ ਲਈ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ |

ਦੂਜੇ ਪਾਸੇ ਪੰਜਾਬ ਰੋਡਵੇਜ਼ ਦੀ ਵਰਕਸ਼ਾਪ ਦੇ ਅੰਦਰ ਬੱਸਾਂ ਦੀਆਂ ਕਤਾਰਾਂ ਲੱਗ ਗਈਆਂ ਹਨ ਜਿਹੜੀਆਂ ਬੱਸਾਂ ਦੂਜੇ ਸੂਬਿਆਂ ਨੂੰ ਗਈਆਂ ਸਨ ਉਹ ਵੀ ਵਾਪਸ ਆ ਗਈਆਂ ਹਨ ਤੇ ਵਰਕਸ਼ਾਪ ‘ਚ ਖੜ੍ਹੀਆਂ ਕਰ ਦਿੱਤੀਆਂ ਗਈਆਂ ਹਨ | ਅੰਮ੍ਰਿਤਸਰ ਬੱਸ ਸਟੈਂਡ ਦੇ ਉਪਰ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ ਤੇ ਕਿਸੇ ਵੀ ਬੱਸ ਨੂੰ ਆਪਣੀ ਮੰਜ਼ਿਲ ਵੱਲ ਨਹੀਂ ਜਾਣ ਦੇ ਰਹੇ |

ਇਸ ਦੇ ਨਾਲ ਹੀ ਓਹਨਾ ਕਿਹਾ ਕਿ ਭਗਵੰਤ ਮਾਨ ਨੇ ਲੋਕ ਨਾਲ ਵਿਆਦਾ ਕੀਤਾ ਸੀ ਕਿ ਉਨ੍ਹਾਂ ਦੇ ਕੋਲ ਹਰਾ ਪੈਨ ਸੀ ਪਰ ਹੁਣ ਉਹ ਹਰਾ ਪੈਨ ਕਿਸੇ ਹੋਰ ਹੱਥਾਂ ‘ਚ ਚਲਾ ਗਿਆ ਹੈ | ਇਸ ਲਈ ਪੰਜਾਬ ਦੇ ਲੋਕਾਂ ਦੀ ਅਵਾਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਣ ਨਹੀਂ ਰਹੀ | ਜਿਸ ਕਾਰਨ ਉਹ ਸੰਘਰਸ਼ ਦੇ ਰਾਹ ਅਪਣਾਉਣ ਲਈ ਮਜ਼ਬੂਰ ਹਨ |

ਜਿਕਰਯੋਗ ਹੈ ਕਿ 15 ਦਸੰਬਰ ਵੀਰਵਾਰ ਨੂੰ ਪਨਬੱਸ ਮੈਨੇਜਮੈਂਟ ਵੱਲੋਂ ਨਵੇਂ ਮੁਲਾਜ਼ਮਾਂ ਨੂੰ ਵੱਖ-ਵੱਖ ਡਿੱਪੂਆਂ ‘ਤੇ ਆਊਟਸੋਰਸ ਆਧਾਰ ‘ਤੇ ਭਰਤੀ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੇ ਵਿਰੋਧ ‘ਚ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸੂਬੇ ਭਰ ਦੇ ਸਾਰੇ 18 ਡਿੱਪੂ ਬੰਦ ਰੱਖੇ ਗਏ ਹਨ |

The post ਪੂਰੇ ਪੰਜਾਬ ‘ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ, ਲੋਕ ਹੋ ਰਹੇ ਨੇ ਖੱਜਲ-ਖ਼ੁਆਰ appeared first on TheUnmute.com - Punjabi News.

Tags:
  • breaking-news
  • contractual
  • laljit-singh-bhullar
  • latest
  • moga
  • moga-news
  • moga-roadways
  • news
  • patiala
  • patiala-bus-stand
  • protest
  • prtc
  • punbus
  • punbus-contract-employees
  • punbus-contract-workers-union
  • punbus-workers-protest
  • punjab
  • punjabi-news
  • punjab-punjab-transport-department
  • punjab-roadways
  • punjab-transport-department
  • the-unmute-breaking-news

ਮੋਹਾਲੀ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ

Friday 16 December 2022 10:51 AM UTC+00 | Tags: breaking-news gangster-lawrence-bishnoi mohali-police mohali-police-news mohali-police-station news sri-muktsar-sahib sri-muktsar-sahib-court

ਚੰਡੀਗੜ੍ਹ 16 ਦਸੰਬਰ 2022: ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਅੱਜ 3 ਦਿਨ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਭਾਰੀ ਸੁਰੱਖਿਆ ਹੇਠ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੋਹਾਲੀ ਪੁਲਿਸ (Mohali police) ਨੂੰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਦਿੱਤਾ ਹੈ |

ਜਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਵਿਰੁੱਧ ਮਾਰਚ 2021 ਵਿੱਚ ਇੱਕ ਫੋਨ ਕਾਲ ਦੌਰਾਨ ਇੱਕ ਵਿਅਕਤੀ ਤੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਸਬੰਧੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ 7 ਦਸੰਬਰ ਦੀ ਰਾਤ ਨੂੰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਲੈ ਕੇ ਆਈ ਸੀ। ਫਿਰ 8 ਦਸੰਬਰ ਦੀ ਸਵੇਰ ਲਾਰੈਂਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ।

ਇਸਦੇ ਨਾਲ ਹੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਪੁੱਛਗਿੱਛ ਤੋਂ ਬਾਅਦ ਅਦਾਲਤ ਨੇ ਲਾਰੈਂਸ ਨੂੰ ਮੋਹਾਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ । ਜਿੱਥੇ ਮੋਹਾਲੀ ਪੁਲਿਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ‘ਤੇ ਲੈ ਕੇ ਆ ਰਹੀ ਹੈ | ਸੂਤਰਾਂ ਦੇ ਮੁਤਾਬਕ ਜਬਰਨ ਵਸੂਲੀ ਦੇ ਮਾਮਲੇ ਵਿੱਚ ਪੁੱਛਗਿੱਛ ਕਰੇਗੀ |

The post ਮੋਹਾਲੀ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ appeared first on TheUnmute.com - Punjabi News.

Tags:
  • breaking-news
  • gangster-lawrence-bishnoi
  • mohali-police
  • mohali-police-news
  • mohali-police-station
  • news
  • sri-muktsar-sahib
  • sri-muktsar-sahib-court

ਚੰਡੀਗੜ੍ਹ – 16 ਦਸੰਬਰ 2022 : ਪ੍ਰਸ਼ੰਸਕ ਲੰਬੇ ਸਮੇਂ ਤੋਂ ਜੇਮਸ ਕੈਮਰਨ ਦੀ ਫਿਲਮ ‘ਅਵਤਾਰ: ਦਿ ਵੇ ਆਫ ਵਾਟਰ’ ਦਾ ਇੰਤਜ਼ਾਰ ਕਰ ਰਹੇ ਹਨ। ਇਹ ‘ਅਵਤਾਰ: ਦਿ ਵੇ ਆਫ ਵਾਟਰ’ ਫਿਲਮ ‘ਅਵਤਾਰ’ ਦਾ ਸੀਕਵਲ ਹੈ, ਜੋ ਕਿ ਆਪਣੇ ਵਿਜ਼ੂਅਲ ਇਫੈਕਟਸ ਅਤੇ ਵੱਖਰੀ ਕਹਾਣੀ ਨਾਲ ਇਕ ਸ਼ਾਨਦਾਰ ਫਿਲਮ ਸੀ। ਸਾਲ 2009 ‘ਚ ਰਿਲੀਜ਼ ਹੋਈ ਇਸ ਫਿਲਮ ਨੇ ਕਾਫੀ ਤਾਰੀਫਾਂ ਖੱਟੀਆਂ ਸਨ। ਹੁਣ ‘ਅਵਤਾਰ: ਪਾਣੀ ਦਾ ਰਾਹ’ ਪੰਡੋਰਾ ਅਤੇ ਇਸ ਦੇ ਵਾਸੀਆਂ ਦੀ ਕਹਾਣੀ ਜਾਰੀ ਰੱਖਦੀ ਹੈ। ਫਿਲਮ ਵਿੱਚ ਨਵੀਨਤਮ VFX ਤਕਨੀਕ ਦੀ ਵਰਤੋਂ ਫਿਲਮ ਨੂੰ ਹੋਰ ਵੀ ਵਧੀਆ ਬਣਾ ਰਹੀ ਹੈ। ਇਸ ਫਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਲੋਕਾਂ ਨੇ ਟਵਿਟਰ ‘ਤੇ ਆਪਣੀਆਂ ਪ੍ਰਤੀਕਿਰਿਆਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ।

ਫਿਲਮ ਨੂੰ ਦੇਖਣ ਤੋਂ ਬਾਅਦ ਦਰਸ਼ਕ ਸੋਸ਼ਲ ਮੀਡੀਆ ‘ਤੇ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ। ਫਿਲਮ ਦੀ ਤਾਰੀਫ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ, ‘ਅਵਤਾਰ 2 ਦੇ ਵਿਜ਼ੁਅਲਸ ਵਾਕਈ ਸ਼ਲਾਘਾਯੋਗ ਹਨ। ਲੰਬੀ ਉਡੀਕ ਦਰਸ਼ਕਾਂ ਲਈ ਲਾਹੇਵੰਦ ਸਾਬਤ ਹੋਈ। ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਆਪਣਾ ਅਨੁਭਵ ਸਾਂਝਾ ਕਰਦੇ ਹੋਏ ਲਿਖਿਆ, ‘ਅਵਤਾਰ 2 ਦੇਖਣਾ ਅਸਲ ‘ਚ ਕਿਸੇ ਜਾਦੂ ਤੋਂ ਘੱਟ ਨਹੀਂ ਹੈ। ਮੈਂ ਇਸ ਭਾਗ ਦਾ ਪਹਿਲੇ ਭਾਗ ਨਾਲੋਂ ਜ਼ਿਆਦਾ ਆਨੰਦ ਲਿਆ ਹੈ। ਹਰ ਕਿਸੇ ਨੂੰ ਇਹ ਫਿਲਮ ਦੇਖਣੀ ਚਾਹੀਦੀ ਹੈ।

http://


ਇਸ ਸਿਲਸਿਲੇ ‘ਚ ਇਕ ਹੋਰ ਯੂਜ਼ਰ ਨੇ ਲਿਖਿਆ, ‘ਅਵਤਾਰ 2 ਤੋਂ ਹੁਣੇ ਆਈ ਹੈ, ਬਹੁਤ ਚੰਗੀ ਫਿਲਮ ਜੋ ਪਹਿਲੀ ਤੋਂ ਵੀ ਬਿਹਤਰ ਹੈ। ਮੈਨੂੰ ਕਹਾਣੀ ਪਸੰਦ ਸੀ ਅਤੇ ਇਸ ਵਿੱਚ ਪਹਿਲੀ ਫਿਲਮ ਲਈ ਵਧੀਆ ਕਾਲਬੈਕ ਸੀ ਅਤੇ ਸ਼ਾਨਦਾਰ ਵਿਜ਼ੂਅਲ ਸਨ। ਹਰ ਕਿਸੇ ਨੂੰ ਇਹ ਫਿਲਮ ਦੇਖਣੀ ਚਾਹੀਦੀ ਹੈ।

http://

ਇਕ ਹੋਰ ਯੂਜ਼ਰ ਨੇ ਲਿਖਿਆ, ‘ਕਿਥੋਂ ਸ਼ੁਰੂ ਕਰਨਾ ਹੈ, ਇਹ ਥੋੜੀ ਜਿਹੀ ਗੱਲ ਕਰਨ ਲਈ ਰੀਸੈਂਸੀ ਪੱਖਪਾਤ ਹੋ ਸਕਦਾ ਹੈ ਪਰ ਮੈਂ ਇਮਾਨਦਾਰੀ ਨਾਲ ਮੰਨਦਾ ਹਾਂ ਕਿ ਇਹ ਵਿਜ਼ੂਅਲ ਤੋਂ ਲੈ ਕੇ ਪੂਰੀ ਸਿਨੇਮੈਟੋਗ੍ਰਾਫੀ ਤੱਕ ਸਭ ਤੋਂ ਵਧੀਆ ਫਿਲਮ ਸੀ। ਫਿਲਮ ਨੂੰ ਹਰ ਸੰਭਵ ਤਰੀਕੇ ਨਾਲ ਸ਼ਾਨਦਾਰ ਤਰੀਕੇ ਨਾਲ ਇਕੱਠਾ ਕੀਤਾ ਗਿਆ ਸੀ।’

http://

 

ਪਿਛਲੇ ਹਫਤੇ ਤੱਕ ਵੱਖ-ਵੱਖ ਭਾਸ਼ਾਵਾਂ ‘ਚ ‘ਅਵਤਾਰ- ਦਿ ਵੇ ਆਫ ਵਾਟਰ’ ਦੀਆਂ 17 ਕਰੋੜ ਟਿਕਟਾਂ ਵਿਕ ਚੁੱਕੀਆਂ ਹਨ। ਫਿਲਮ ਨੇ ਸਿਰਫ ਐਡਵਾਂਸ ਬੁਕਿੰਗ ‘ਚ ਕਰੀਬ 21 ਕਰੋੜ ਰੁਪਏ ਕਮਾ ਲਏ ਹਨ। ਦੱਸ ਦੇਈਏ ਕਿ ਇਹ ਫਿਲਮ 2000 ਕਰੋੜ ਰੁਪਏ ਦੇ ਬਜਟ ਵਿੱਚ ਬਣੀ ਸੀ। ਹੁਣ ਦੇਖਣਾ ਹੋਵੇਗਾ ਕਿ ਇਹ ਫਿਲਮ ਆਪਣੇ ਬਜਟ ਦੇ ਬਰਾਬਰ ਕਮਾਈ ਕਰ ਪਾਉਂਦੀ ਹੈ ਜਾਂ ਨਹੀਂ।

The post Avatar 2 Review: ਹਾਲੀਵੁੱਡ ਫਿਲਮ 'ਅਵਤਾਰ 2' ਦੀ ਚਾਰੇ ਪਾਸੇ ਹੋ ਰਹੀ ਚਰਚਾ , ਲੋਕਾਂ ਦਾ ਜਿੱਤ ਰਹੀ ਦਿਲ appeared first on TheUnmute.com - Punjabi News.

Tags:
  • avatar-2
  • avatar-2-review
  • avatar-movie
  • the-unmute

ਚੰਡੀਗੜ੍ਹ 16 ਦਸੰਬਰ 2022 : ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਹੋਏ ਬਹੁ-ਕਰੋੜੀ ਢੋਆ-ਢੁਆਈ ਸਬੰਧੀ ਟੈਂਡਰ ਘੁਟਾਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਭਗੌੜੇ ਚਲੇ ਆ ਰਹੇ ਮੁਲਜ਼ਮ ਪੰਕਜ ਮਲਹੋਤਰਾ ਉਰਫ ਮੀਨੂੰ ਮਲਹੋਤਰਾ ਨੂੰ ਗ੍ਰਿਫ਼ਤਾਰ ਕਰ ਲਿਆ ਜਦੋਂ ਉਸ ਨੇ ਲੁਧਿਆਣਾ ਵਿਖੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿੱਚ ਆਤਮ ਸਮਰਪਣ ਕੀਤਾ। ਇਹ ਮੁਲਜ਼ਮ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਪ੍ਰਾਈਵੇਟ ਤੌਰ ਤੇ ਨਿੱਜੀ ਸਹਾਇਕ (ਪੀ.ਏ.) ਵਜੋਂ ਕੰਮ ਕਰਦਾ ਰਿਹਾ ਹੈ।

ਵਿਜੀਲੈਂਸ ਵੱਲੋਂ ਚਲਾਈ ਗਈ ਕਾਨੂੰਨੀ ਕਾਰਵਾਈ ਕਾਰਨ ਉਸ ਨੂੰ ਖਦਸ਼ਾ ਸੀ ਕਿ ਅਦਾਲਤ ਉਸ ਨੂੰ ਇਸ ਘੁਟਾਲੇ ਵਿੱਚ ਭਗੌੜਾ (ਪੀ.ਓ.) ਘੋਸ਼ਿਤ ਕਰ ਸਕਦੀ ਹੈ ਕਿਉਂਕਿ ਵਿਜੀਲੈਂਸ ਬਿਊਰੋ ਨੇ ਪਹਿਲਾਂ ਹੀ ਉਸ ਨੂੰ ਅਤੇ ਇੱਕ ਹੋਰ ਦੋਸ਼ੀ ਇੰਦਰਜੀਤ ਸਿੰਘ ਉਰਫ਼ ਇੰਡੀ ਜੋ ਉਕਤ ਸਾਬਕਾ ਮੰਤਰੀ ਦਾ ਪੀ.ਏ. ਸੀ, ਵਿਰੁੱਧ ਇਸ ਬਾਰੇ ਅਦਾਲਤੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਉਸ ਕੇਸ ਦੀ ਸੁਣਵਾਈ ਦੀ ਅਗਲੀ ਤਾਰੀਖ 23-12-2022 ਨਿਰਧਾਰਤ ਕੀਤੀ ਗਈ ਸੀ। ਉਸ ਨੂੰ ਭਲਕੇ ਲੁਧਿਆਣਾ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਵਿੱਚ ਬਿਊਰੋ ਵੱਲੋਂ ਪਹਿਲਾਂ ਹੀ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕਾਂ/ਭਾਈਵਾਲਾਂ ਦੇ ਨਾਲ-ਨਾਲ ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰ ਅਲਾਟ ਕਰਨ ਲਈ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13(2) ਤਹਿਤ ਐਫ.ਆਈ.ਆਰ. ਨੰਬਰ 11 ਮਿਤੀ 16-08-2022 ਅਧੀਨ ਕੇਸ ਦਰਜ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਤੇਲੂ ਰਾਮ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕ੍ਰਿਸ਼ਨ ਲਾਲ ਧੋਤੀਵਾਲਾ ਅਤੇ ਅਨਿਲ ਜੈਨ (ਦੋਵੇਂ ਆੜ੍ਹਤੀਏ) ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਇਸ ਸਮੇਂ ਸਾਰੇ ਨਿਆਂਇਕ ਹਿਰਾਸਤ ਵਜੋਂ ਜੇਲ ਵਿੱਚ ਹਨ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਲੁਧਿਆਣਾ ਦੀ ਸਮਰੱਥ ਅਦਾਲਤ ਵਿੱਚ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ ਅਤੇ ਕ੍ਰਿਸ਼ਨ ਲਾਲ ਵਿਰੁੱਧ ਸਪਲੀਮੈਂਟਰੀ ਚਲਾਣ ਪੇਸ਼ ਕੀਤਾ ਜਾ ਚੁੱਕਾ ਹੈ।

ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿੱਚ ਗਹਿਨ ਪੜਤਾਲ ਅਤੇ ਸਬੂਤਾਂ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਭਾਰਤ ਭੂਸ਼ਣ ਆਸ਼ੂ ਕੋਲ ਪੀ.ਏ ਵਜੋਂ ਕੰਮ ਕਰਦੇ ਮੁਲਜ਼ਮ ਮੀਨੂੰ ਮਲਹੋਤਰਾ ਨੇ ਸਾਲ 2020-21 ਲਈ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰ ਅਲਾਟ ਕਰਾਉਣ ਲਈ ਸਾਬਕਾ ਮੰਤਰੀ ਨਾਲ ਦੋਸ਼ੀ ਠੇਕੇਦਾਰ ਤੇਲੂ ਰਾਮ ਦੀ ਮੀਟਿੰਗ ਕਰਵਾਉਣ ਵਾਸਤੇ ਉਸ ਕੋਲੋਂ 6 ਲੱਖ ਰੁਪਏ ਰਿਸ਼ਵਤ ਲਈ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

The post ਭਗੌੜੇ ਹੋਣ ਦੀ ਅਦਾਲਤੀ ਕਾਰਵਾਈ ਕਾਰਨ ਵਿਜੀਲੈਂਸ ਅੱਗੇ ਸਾਬਕਾ ਮੰਤਰੀ ਆਸ਼ੂ ਦੇ ਪੀ.ਏ. ਪੰਕਜ ਮਲਹੋਤਰਾ ਨੇ ਕੀਤਾ ਆਤਮ-ਸਮਰਪਣ appeared first on TheUnmute.com - Punjabi News.

Tags:
  • ashus-pa
  • breaking-news
  • pankaj-malhotra

ਰਾਘਵ ਚੱਢਾ ਨੇ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਮੌਜੂਦਾ ਕਾਨੂੰਨ 'ਚ ਸੋਧ ਕਰਨ ਦੀ ਕੀਤੀ ਮੰਗ

Friday 16 December 2022 12:23 PM UTC+00 | Tags: aam-aadmi-partys-raghav-chadha bargadi-sacrilege-case latest-news news punjab punjab-government punjab-raghav-chadh raghav-chadha rajya-sabha rajya-sabha-member rajya-sabha-regarding-the-discussion sacrilege sacrilege-issue sgpc sikh sikh-community

ਚੰਡੀਗੜ੍ਹ 16 ਦਸੰਬਰ 2022: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਬੇਅਦਬੀਆਂ ਖਿਲਾਫ ਵੱਡਾ ਕਦਮ ਚੁੱਕਦਿਆਂ, ਸ਼ੁੱਕਰਵਾਰ ਨੂੰ ਸੰਸਦ ਵਿੱਚ ਬੇਅਦਬੀ ਨਾਲ ਸਬੰਧਤ ਆਈਪੀਸੀ ਦੀ ਧਾਰਾ ਵਿੱਚ ਸੋਧ ਕਰਨ ਦੀ ਮੰਗ ਕੀਤੀ ਤਾਂ ਜੋ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ।

ਸੰਸਦ ਚੱਢਾ ਨੇ ਰਾਜ ਸਭਾ ਵਿੱਚ ਕੰਮਕਾਜ ਦੀ ਪ੍ਰਕਿਰਿਆ ਅਤੇ ਸੰਚਾਲਨ ਨਾਲ ਸਬੰਧਤ ਨਿਯਮ 267 ਦੇ ਤਹਿਤ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਸੂਚੀਬੱਧ ਕੰਮਕਾਜ ਨੂੰ ਮੁਅੱਤਲ ਕਰਨ ਲਈ ਸਦਨ ਵਿੱਚ ਨੋਟਿਸ ਦਿੱਤਾ। ਜਦੋਂ ਚੇਅਰਮੈਨ ਨੇ ਬੇਅਦਬੀ ‘ਤੇ ਚਰਚਾ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਹੀ ਇਸ ਦਾ ਵਿਰੋਧ ਕੀਤਾ ਅਤੇ ਇਸ ਉਪਰੰਤ ਉਨ੍ਹਾਂ ਸੰਸਦ ਭਵਨ ਦੇ ਬਾਹਰ ਗਾਂਧੀ ਦੇ ਬੁੱਤ ਦੇ ਸਾਹਮਣੇ ਧਰਨੇ ‘ਤੇ ਬੈਠ ਕੇ ਬੇਅਦਬੀ ‘ਤੇ ਚਰਚਾ ਦੀ ਮੰਗ ਕੀਤੀ।

ਸਪੀਕਰ ਨੂੰ ਦਿੱਤੇ ਆਪਣੇ ਲਿਖਤੀ ਨੋਟਿਸ ਵਿਚ ਚੱਢਾ ਨੇ ਕਿਹਾ ਕਿ ਸਦਨ ਦੇ ਨਿਯਮ 29 ਤਹਿਤ ਸੂਚੀਬੱਧ ਕੰਮਕਾਜ ਨੂੰ ਮੁਲਤਵੀ ਕਰਕੇ ਬੇਅਦਬੀ ਦੇ ਵਧਦੇ ਮਾਮਲਿਆਂ ਸੰਬੰਧੀ ਚਰਚਾ ਕੀਤੀ ਜਾਵੇ। ਇਹ ਇੱਕ ਅਜਿਹਾ ਮੁੱਦਾ ਹੈ ਜਿਸ ਕਾਰਨ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਵਿੱਚ ਭਾਰੀ ਰੋਸ ਅਤੇ ਗੁੱਸਾ ਹੈ। ਉਨ੍ਹਾਂ ਅੱਗੇ ਕਿਹਾ, “ਸਾਡੇ ਲਈ ਗੁਰੂ ਸਾਹਿਬਾਨ ਦੇ ਮਾਨ ਸਨਮਾਨ ਅਤੇ ਸਤਿਕਾਰ ਤੋਂ ਵੱਡਾ ਕੁਝ ਨਹੀਂ ਹੈ। ਅਸੀਂ ਆਪਣੇ ਸਿਰ ਕਟਾ ਸਕਦੇ ਹਾਂ। ਆਪਣੀ ਜਾਨ ਦੇ ਸਕਦਾ ਹੈ, ਪਰ ਗੁਰੂ ਸਾਹਿਬ ਦੀ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦੇ।”

ਉਨ੍ਹਾਂ ਲਿਖਿਆ ਕਿ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਵਿੱਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਗੁਰੂ ਸਾਹਿਬ ਦੀ ਬੇਅਦਬੀ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ। 2015 ਵਿੱਚ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ। ਫਿਰ ਲੁਧਿਆਣਾ ਵਿੱਚ ਪਵਿੱਤਰ ਸ੍ਰੀਮਦ ਭਗਵਤ ਗੀਤਾ ਦੀ ਬੇਅਦਬੀ ਹੋਈ ਅਤੇ ਪਵਿੱਤਰ ਕੁਰਾਨ ਦੀ ਬੇਅਦਬੀ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ।

ਚੱਢਾ ਨੇ ਕਿਹਾ ਕਿ ਬੇਅਦਬੀ ਨਾਲ ਸਬੰਧਤ ਆਈਪੀਸੀ ਦੀਆਂ ਧਾਰਾਵਾਂ 295 ਅਤੇ 295ਏ ਵਿੱਚ ਇਸ ਅਪਰਾਧ ਲਈ ਨਿਰਧਾਰਿਤ ਸਜ਼ਾ ਇੰਨੀ ਮਾਮੂਲੀ ਹੈ ਕਿ ਅਜਿਹੇ ਘਟੀਆ ਅਪਰਾਧ ਕਰਨ ਵਾਲੇ ਦੋਸ਼ੀਆਂ ਦੇ ਹੌਸਲੇ ਬੁਲੰਦ ਹੋ ਗਏ ਹਨ। ਇਸ ਲਈ ਇਸ ਕਾਨੂੰਨ ਨੂੰ ਤੁਰੰਤ ਸੋਧ ਕੇ ਸਖ਼ਤ ਬਣਾਉਣ ਦੀ ਲੋੜ ਹੈ, ਤਾਂ ਜੋ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਜਾਂ ਇਸ ਤੋਂ ਵੀ ਸਖ਼ਤ ਸਜ਼ਾ ਦਿੱਤੀ ਜਾ ਸਕੇ। ਇਸ ਲਈ ਇਸ ਸਦਨ ਨੂੰ ਆਈਪੀਸੀ ਦੀ ਧਾਰਾ 295 ਵਿੱਚ ਸੋਧ ਕਰਨ ਬਾਰੇ ਵਿਚਾਰ ਕਰਨਾ ਚਾਹੀਦਾ ਹੈ।

ਰਾਘਵ ਚੱਢਾ ਨੇ ਲਿਖਿਆ ਕਿ ਪੰਜਾਬ ਹਮੇਸ਼ਾ ਹੀ ਦੁਨੀਆ ਦੇ ਸਾਹਮਣੇ ਭਾਈਚਾਰੇ ਅਤੇ ਏਕਤਾ ਦੀ ਮਿਸਾਲ ਪੇਸ਼ ਕਰਦਾ ਰਿਹਾ ਹੈ। ਇਸ ਲਈ ਮੈਂ ਸਦਨ ਤੋਂ ਮੰਗ ਕਰਦਾ ਹਾਂ ਕਿ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਉਦੇਸ਼ ਨਾਲ ਹੁੰਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਬੰਧਤ ਕਾਨੂੰਨ ਨੂੰ ਹੋਰ ਸਖ਼ਤ ਬਣਾਇਆ ਜਾਵੇ।

The post ਰਾਘਵ ਚੱਢਾ ਨੇ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਮੌਜੂਦਾ ਕਾਨੂੰਨ ‘ਚ ਸੋਧ ਕਰਨ ਦੀ ਕੀਤੀ ਮੰਗ appeared first on TheUnmute.com - Punjabi News.

Tags:
  • aam-aadmi-partys-raghav-chadha
  • bargadi-sacrilege-case
  • latest-news
  • news
  • punjab
  • punjab-government
  • punjab-raghav-chadh
  • raghav-chadha
  • rajya-sabha
  • rajya-sabha-member
  • rajya-sabha-regarding-the-discussion
  • sacrilege
  • sacrilege-issue
  • sgpc
  • sikh
  • sikh-community

ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ MSP/CACP ਕਮੇਟੀਆਂ 'ਚ ਪੰਜਾਬ ਨੂੰ ਨੁਮਾਇੰਦਗੀ ਨਾ ਦਿੱਤੇ ਜਾਣ ਦਾ ਕੀਤਾ ਵਿਰੋਧ

Friday 16 December 2022 12:30 PM UTC+00 | Tags: aam-aadmi-party cm-bhagwant-mann msp-cacp-committees news punjab punjab-government punjab-news the-unmute-breaking-news vikramjit-singh-sahney

ਨਵੀਂ ਦਿੱਲੀ 16 ਦਸੰਬਰ 2022: ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Vikramjit singh sahney) ਨੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਕਮੇਟੀ ਅਤੇ ਖੇਤੀ ਲਾਗਤਾਂ ਅਤੇ ਕੀਮਤਾਂ ਕਮਿਸ਼ਨ (ਸੀਏਸੀਪੀ) ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਨਾ ਦਿੱਤੇ ਜਾਣ ਤੇ ਅੱਜ ਸੰਸਦ ਵਿੱਚ ਆਪਣਾ ਵਿਰੋਧ ਦਰਜ ਕਰਵਾਇਆ। ਵਿਕਰਮਜੀਤ ਨੇ ਉਦੋਂ ਦਖਲ ਦਿੱਤਾ, ਜਦੋਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਸੰਸਦ ਵਿੱਚ ਐਮਐਸਪੀ ਨਾਲ ਸਬੰਧਤ ਸਵਾਲ ਦਾ ਜਵਾਬ ਦੇ ਰਹੇ ਸਨ।

ਵਿਕਰਮਜੀਤ ਨੇ ਦੱਸਿਆ ਕਿ ਜੰਮੂ-ਕਸ਼ਮੀਰ ਅਤੇ ਮੱਧ ਪ੍ਰਦੇਸ਼ ਦੀਆਂ ਖੇਤੀਬਾੜੀ ਯੂਨੀਵਰਸਿਟੀਆਂ ਨੂੰ ਐਮਐਸਪੀ ਕਮੇਟੀ ਵਿੱਚ ਪ੍ਰਤੀਨਿਧਤਾ ਦਿੱਤੀ ਗਈ ਹੈ, ਜਦਕਿ ਕਰਨਾਟਕ, ਆਂਧਰਾ ਪ੍ਰਦੇਸ਼, ਸਿੱਕਮ ਅਤੇ ਉੜੀਸਾ ਦੇ ਖੇਤੀਬਾੜੀ ਵਿਭਾਗਾਂ ਦੇ ਕਮਿਸ਼ਨਰਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਮੇਟੀ ਵਿੱਚ ਪੰਜਾਬ ਦਾ ਕੋਈ ਪ੍ਰਤੀਨਿਧੀ ਨਾ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਅਤੇ ਨਾ ਹੀ ਪੰਜਾਬ ਦੇ ਖੇਤੀਬਾੜੀ ਕਮਿਸ਼ਨਰ ਸ਼ਾਮਲ ਨਹੀਂ ਕੀਤਾ ਗਿਆ। ਬਾਵਜੂਦ ਇਸਦੇ ਕਿ ਪੰਜਾਬ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਘੱਟੋ-ਘੱਟ ਸਮਰਥਨ ਮੁੱਲ ਦੇ ਤਹਿਤ ਖਰੀਦ ਵਿੱਚ ਸਭ ਤੋਂ ਵੱਧ ਯੋਗਦਾਨ ਪਾ ਰਿਹਾ ਹੈ, ਜਿਸ ਨਾਲ ਪੰਜਾਬ ਇਸ ਵਿਸ਼ੇ ਵਿਚ ਸਭ ਤੋਂ ਵੱਡਾ ਹਿੱਸੇਦਾਰ ਬਣਦਾ ਹੈ।

ਇਸ ਦੌਰਾਨ ਘੱਟੋ-ਘੱਟ ਸਮਰਥਨ ਮੁੱਲ ਨਿਰਧਾਰਤ ਕਰਨ ਵਾਲੇ ਕਮਿਸ਼ਨ ਸੀ.ਏ.ਸੀ.ਪੀ ਬਾਰੇ ਬੋਲਦਿਆਂ ਵਿਕਰਮਜੀਤ ਨੇ ਦੱਸਿਆ ਕਿ ਪੰਜਾਬ ਤੋਂ ਵੀ ਕੋਈ ਨੁਮਾਇੰਦਗੀ ਨਹੀਂ ਹੈ ਅਤੇ ਅਸਲ ਵਿੱਚ ਕਿਸਾਨ ਪ੍ਰਤੀਨਿਧੀਆਂ ਲਈ ਰਾਖਵੀਆਂ ਗੈਰ-ਸਰਕਾਰੀ ਮੈਂਬਰਾਂ ਦੀਆਂ ਦੋ ਅਸਾਮੀਆਂ ਵੀ ਪਿਛਲੇ ਕਈ ਸਾਲਾਂ ਤੋਂ ਖਾਲੀ ਪਈਆਂ ਹਨ।

ਉਨ੍ਹਾਂ ਇਹ ਮਾਮਲਾ ਮਾਨਸੂਨ ਸੈਸ਼ਨ ਵਿੱਚ ਵੀ ਉਠਾਇਆ ਸੀ, ਜਿੱਥੇ ਖੇਤੀਬਾੜੀ ਮੰਤਰੀ ਨੇ ਆਪਣੇ ਜਵਾਬ ਵਿੱਚ ਇਹ ਮੰਨਿਆ ਸੀ ਕਿ ਸੀਏਸੀਪੀ ਵਿੱਚ ਦੋ ਅਸਾਮੀਆਂ ਖਾਲੀ ਹਨ, ਪਰ ਪੰਜਾਬ ਦੇ ਕਿਸਾਨਾਂ ਨੂੰ ਨੁਮਾਇੰਦਗੀ ਦੇਣ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਸੀ। ਜਦੋਂ ਕਿ ਅੱਜ ਦੇ ਜਵਾਬ ਵਿੱਚ ਵੀ ਇਸ ਸਵਾਲ ਦਾ ਇਹੀ ਜਵਾਬ ਸੀ।

The post ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ MSP/CACP ਕਮੇਟੀਆਂ ‘ਚ ਪੰਜਾਬ ਨੂੰ ਨੁਮਾਇੰਦਗੀ ਨਾ ਦਿੱਤੇ ਜਾਣ ਦਾ ਕੀਤਾ ਵਿਰੋਧ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • msp-cacp-committees
  • news
  • punjab
  • punjab-government
  • punjab-news
  • the-unmute-breaking-news
  • vikramjit-singh-sahney

108 ਐਂਬੂਲੈਂਸ ਚਲਾਉਣ ਵਾਲੀ ਕੰਪਨੀ ਨੂੰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੇਵਾਵਾਂ ਨੂੰ ਹੋਰ ਚੁਸਤ ਕਰਨ ਦੇ ਹੁਕਮ

Friday 16 December 2022 12:36 PM UTC+00 | Tags: 108-ambulances chetan-singh-jouramajra health-minister-chetan-singh-jouramajra jikitza-healthcare-limited news punjab-health-department

ਚੰਡੀਗੜ੍ਹ 16 ਦਸੰਬਰ 2022: ਆਪਣੇ ਕਰਮਚਾਰੀਆਂ ਤੱਕ ਉਨ੍ਹਾਂ ਦੇ ਪਰਿਵਾਰ ਰਾਹੀਂ ਪਹੁੰਚਣ ਅਤੇ ਉਨ੍ਹਾਂ ਦੇ ਕੰਮ ਨੂੰ ਮਾਨਤਾ ਦੇਣ ਦੀ ਕੋਸ਼ਿਸ਼ ਵਿੱਚ, ਜਿਕਿਤਜ਼ਾ ਹੈਲਥਕੇਅਰ ਲਿਮਿਟਡ ਨੇ ਹੋਣਹਾਰ ਵਿਦਿਆਰਥੀਆਂ ਨੂੰ ਆਪਣੀ ਉੱਚੇਰੀ ਪੜ੍ਹਾਈ ਅਤੇ ਖੇਡਾਂ ਦੀ ਸਿਖਲਾਈ ਵਿੱਚ ਮਦਦ ਕਰਨ ਲਈ ਐਂਬੂਲੈਂਸ ਐਕਸੈਸ ਫਾਰ ਆਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਪਣੀ ਸਾਲਾਨਾ ਸਕਾਲਰਸ਼ਿਪ ਗ੍ਰਾਂਟ ਪ੍ਰਦਾਨ ਕੀਤੀ ਹੈ। ਇਸ ਪ੍ਰੋਗਰਾਮ ਨਾਲ ਜਿਕਿਤਜ਼ਾ ਹੈਲਥਕੇਅਰ ਨੇ 108 ਐਂਬੂਲੈਂਸ ਸਟਾਫ ਦੇ ਬੱਚਿਆਂ ਨੂੰ ਸਾਲ 2021-22 ਵਿੱਚ ਉਨ੍ਹਾਂ ਦੇ ਸ਼ਾਨਦਾਰ ਅਕਾਦਮਿਕ ਅਤੇ ਖੇਡ ਪ੍ਰਦਰਸ਼ਨ ਲਈ ਇਹ ਸਨਮਾਨ ਦਿੱਤਾ ਹੈ।

ਇਸ ਸਕਾਲਰਸ਼ਿਪ ਪ੍ਰੋਗਰਾਮ-2022 ਵਿੱਚ 13 ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ। ਦੋਵਾਂ ਸ਼੍ਰੇਣੀਆਂ ਵਿੱਚ ਪਹਿਲੇ ਹਰੇਕ ਜੇਤੂ ਨੂੰ 50000/- ਰੁਪਏ ਦਾ ਚੈੱਕ ਦਿੱਤਾ ਗਿਆ। ਦੂਜੇ ਹਰੇਕ ਜੇਤੂ ਨੂੰ 25000/-ਰੁਪਏ ਦਾ ਚੈੱਕ ਦਿੱਤਾ ਗਿਆ। ਤੀਜੇ ਹਰੇਕ ਜੇਤੂ ਨੂੰ ਰੁ. 10000/- ਦੇ ਚੈਕ ਨਾਲ ਸਨਮਾਨ ਕੀਤਾ ਗਿਆ। ZHL ਨੇ ਪੰਜਾਬ ਦੇ ਸਾਰੇ ਕਲੱਸਟਰਾਂ ਦੇ ਕਰੂ ਸਟਾਫ ਨੂੰ ਵੀ ਸਨਮਾਨਿਤ ਕੀਤਾ। 13 ਪਾਇਲਟਾਂ ਅਤੇ 13 ਈਐਮਟੀ ਨੂੰ ਸਰਟੀਫਿਕੇਟ, ਟਰਾਫੀਆਂ ਅਤੇ ਕੈਸ਼ ਵਉਚਰ ਨਾਲ ਸਨਮਾਨਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਸ. ਚੇਤਨ ਸਿੰਘ ਜੌੜਾਮਾਜਰਾ, ਮਾਣਯੋਗ ਸਿਹਤ ਮੰਤਰੀ, ਪੰਜਾਬ ਵੱਲੋਂ ਖੇਤਰੀ ਦਫ਼ਤਰ ਦੇ ਸਟਾਫ਼ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਹੋਰ ਸ਼ਖਸੀਅਤਾਂ ਵਿੱਚ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ, ਸ੍ਰੀਮਤੀ ਡਾ. ਨੀਲਿਮਾ, ਆਈਏਐਸ, ਐਮਡੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਜਤਿੰਦਰ ਸ਼ਰਮਾ, ਗੋਵਰਨਮੇਂਟ ਬਿਜਨੇਸ ਦੇ ਮੁਖੀ, ਜ਼ਿਕਿਤਜ਼ਾ ਹੈਲਥਕੇਅਰ ਲਿਮਟਿਡ ਅਤੇ ਮਨੀਸ਼ ਬੱਤਰਾ, ਪ੍ਰੋਜੈਕਟ ਹੈੱਡ, ਸ਼ਾਮਲ ਸਨ।

ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਕੋਵਿਡ ਅਤੇ ਹੋਰ ਮੁਸ਼ਕਿਲਾਂ ਦੇ ਬਾਵਜੂਦ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਸਮੂਹਿਕ ਢੰਗ ਨਾਲ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰ ਸਕਦੇ ਹਨ। ਅਜਿਹੇ ਪੁਰਸਕਾਰ ਉਨ੍ਹਾਂ ਨੂੰ ਅਕਾਦਮਿਕ ਤੌਰ ‘ਤੇ ਬਿਹਤਰ ਪ੍ਰਦਰਸ਼ਨ ਕਰਨ ਅਤੇ ਕੇਂਦਰਿਤ ਰਹਿਣ ਲਈ ਪ੍ਰੇਰਨਾ ਦਿੰਦੇ ਹਨ। ਅਸੀਂ ਚਾਹੁੰਦੇ ਹਾਂ ਕਿ ZHL ਉਨ੍ਹਾਂ ਦੀ ਬਿਹਤਰੀ ਲਈ ਅਜਿਹੇ ਸਾਲਾਨਾ ਸਕਾਲਰਸ਼ਿਪ ਪ੍ਰੋਗਰਾਮਾਂ ਦਾ ਆਯੋਜਨ ਕਰਦਾ ਰਹੇ। ਸਾਡਾ ਦ੍ਰਿਸ਼ਟੀਕੋਣ ਵਿਦਿਆਰਥੀਆਂ ਨੂੰ ਨਾ ਸਿਰਫ਼ ਉੱਤਮ ਪੇਸ਼ੇਵਰ ਬਣਾਉਣਾ ਹੈ, ਸਗੋਂ ਇਕ ਚੰਗੇ ਨਾਗਰਿਕ ਵੀ ਬਣਾਉਣਾ ਹੈ।

ਓਹਨਾਂ ਜਿਕਿਤਜ਼ਾ ਹੈਲਥਕੇਅਰ ਲਿਮਟਿਡ ਨੂੰ ਸਖ਼ਤ ਹਦਾਇਤਾਂ ਕੀਤੀਆਂ ਕਿ ਸੂਬੇ ਵਿੱਚ ਇਹ 108 ਐਂਬੂਲੈਂਸਾਂ ਇੱਕ ਲਾਈਫ ਲਾਈਨ ਦੀ ਤਰ੍ਹਾਂ ਹਨ ਇਸਲਈ ਇਹਨਾਂ ਐਂਬੂਲੈਂਸਾਂ ਨੂੰ ਬਿਲਕੁਲ ਦਰੁਸਤ ਹਾਲਤ ਵਿੱਚ ਰੱਖਿਆ ਜਾਵੇ। ਇਹਨਾਂ ਐਂਬੂਲੈਂਸਾਂ ਦੇ ਮਰੀਜ਼ ਤੱਕ ਪਹੁੰਚਣ ਦੇ ਸਮੇਂ ਨੂੰ ਵੀ ਹੋਰ ਘਟਾਇਆ ਜਾਵੇ ਕਿਉਂਕਿ ਮਰੀਜ਼ ਦੀ ਜਾਨ ਬਚਾਉਣ ਲਈ ਸਮਾਂ ਹੀ ਜ਼ਿੰਦਗੀ ਹੈ। ਓਹਨਾਂ ਕਿਹਾ ਕਿ 108 ਐਂਬੂਲੈਂਸ ਦੇ ਸੰਬੰਧ ਵਿੱਚ ਕਿਸੇ ਵੀ ਕਿਸਮ ਦੀ ਸ਼ਿਕਾਇਤ ਨੂੰ ਬਹੁਤ ਗੰਭੀਰਤਾ ਨਾਲ਼ ਲਿਆ ਜਾਵੇਗਾ ਅਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਿਹਤ ਮੰਤਰੀ ਨੇ ਔਰਤਾਂ ਦੀ ਭਾਗੀਦਾਰੀ ਵਧਾਉਣ ਸਬੰਧੀ ਹਮਾਇਤ ਕਰਦਿਆਂ ਕਿਹਾ ਕਿ ਅੱਜ ਕੁੜੀਆਂ ਹਰ ਖੇਤਰ ਵਿੱਚ ਅੱਗੇ ਆ ਰਹੀਆਂ ਹਨ ਅਤੇ ਜਿਕਿਤਜ਼ਾ ਹੈਲਥਕੇਅਰ ਲਿਮਟਿਡ ਨੂੰ ਵੀ ਕੁੜੀਆਂ ਨੂੰ ਇਸ ਸੇਵਾ ਦੇ ਖੇਤਰ ਵਿੱਚ ਮੌਕਾ ਦੇਣਾ ਚਾਹੀਦਾ ਹੈ।

ਅੰਤ ਵਿੱਚ, ਸਿਹਤ ਮੰਤਰੀ ਨੇ 108 ਐਂਬੂਲੈਂਸ ਸਟਾਫ਼ ਦੇ ਸਾਹਸ ਅਤੇ ਜਜ਼ਬੇ, ਉਨ੍ਹਾਂ ਦੀ ਨਿਰਸਵਾਰਥ ਅਤੇ ਵਚਨਬੱਧ ਸੇਵਾ ਲਈ ਜੋ ਉਹ ਐਮਰਜੈਂਸੀ ਸਥਿਤੀਆਂ ਵਿੱਚ ਪ੍ਰਦਾਨ ਕਰਦੇ ਹਨ, ਦੀ ਵੀ ਸ਼ਲਾਘਾ ਕੀਤੀ।

The post 108 ਐਂਬੂਲੈਂਸ ਚਲਾਉਣ ਵਾਲੀ ਕੰਪਨੀ ਨੂੰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੇਵਾਵਾਂ ਨੂੰ ਹੋਰ ਚੁਸਤ ਕਰਨ ਦੇ ਹੁਕਮ appeared first on TheUnmute.com - Punjabi News.

Tags:
  • 108-ambulances
  • chetan-singh-jouramajra
  • health-minister-chetan-singh-jouramajra
  • jikitza-healthcare-limited
  • news
  • punjab-health-department

ਸਖ਼ਤ ਮਿਹਨਤ ਤੇ ਦ੍ਰਿੜ ਇਰਾਦੇ ਨਾਲ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦੈ: ਕੁਲਤਾਰ ਸਿੰਘ ਸੰਧਵਾਂ

Friday 16 December 2022 12:43 PM UTC+00 | Tags: breaking-news gurdaspur harjot-singh-bains kultar-singh-sandhawan latest-news little-flower-convent-senior-secondary-school little-flower-convent-senior-secondary-school-gurdaspur news punjab-school

ਗੁਰਦਾਸਪੁਰ 16 ਦਸੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਦੇ ਗੋਲਡਨ ਜੁਬਲੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ (ਸ਼ੈਰੀ ਕਲਸੀ), ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੋਰੀ, ਡਾ. ਅਗਨੇਲੋ ਆਰ ਗਰੇਸਿਅਸ, ਡਾਇਰੈਕਟਰ ਫਾਦਰ ਜੌਹਨ ਜੌਰਜ, ਪ੍ਰਿੰਸੀਪਲ ਸਿਸਟਰ ਜੈਸਲੀਨ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ, ਸ਼ਮਸ਼ੇਰ ਸਿੰਘ, ਗੁਰਦੀਪ ਸਿੰਘ ਰੰਧਾਵਾ, ਗੁਰਵਿੰਦਰ ਸਿੰਘ ਢਿਲੋਂ ਆਈ.ਪੀ.ਐੱਸ. ਸੁਖਮਿੰਦਰ ਸਿੰਘ ਲੁਬਾਣਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ) ਸ. ਹਰਪਾਲ ਸਿੰਘ ਸੰਧਾਵਾਲੀਆ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ. ਅਮਰਜੀਤ ਸਿੰਘ ਭਾਟੀਆ, ਤਹਿਸੀਲਦਾਰ ਜਗਤਾਰ ਸਿੰਘ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

ਗੋਲਡਨ ਜੁਬਲੀ ਸਮਾਗਮ ਦੌਰਾਨ ਸਕੂਲ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਸ. ਕੁਲਤਾਰ ਸਿੰਘ ਸੰਧਵਾਂ, ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਦਾ ਇਸ ਸਰਹੱਦੀ ਜ਼ਿਲ੍ਹੇ ਵਿੱਚ ਸਿੱਖਿਆ ਦੇ ਪਸਾਰ ਵਿੱਚ ਬਹੁਤ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 50 ਸਾਲ ਤੋਂ ਇਸ ਸਕੂਲ ਨੇ ਗਿਆਨ ਦੀ ਰੌਸ਼ਨੀ ਨਾਲ ਲੱਖਾਂ ਵਿਦਿਆਰਥੀਆਂ ਦਾ ਜੀਵਨ ਰੁਸ਼ਨਾਇਆ ਹੈ ਅਤੇ ਇਸ ਸਕੂਲ ਤੋਂ ਸਿੱਖਿਆ ਗ੍ਰਹਿਣ ਕਰਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਤਰਾਂ ਵਿੱਚ ਵੱਡੇ ਮੁਕਾਮ ਹਾਸਲ ਕੀਤੇ ਹਨ।

ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਕੀਤੀ ਸਖਤ ਮਿਹਨਤ ਸਾਰੇ ਜੀਵਨ ਨੂੰ ਅਸਾਨ ਬਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਖਤ ਮਿਹਨਤ ਤੇ ਦ੍ਰਿੜ ਇਰਾਦੇ ਨਾਲ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਜੀਵਨ ਵਿੱਚ ਕਾਮਯਾਬ ਹੋਣ ਲਈ ਆਪਣਾ ਨਿਸ਼ਾਨ ਮਿੱਥ ਕੇ ਉਸ ਨੂੰ ਪਾਉਣ ਲਈ ਜੀਅ-ਜਾਨ ਨਾਲ ਮਿਹਨਤ ਕਰਨ, ਮੰਜ਼ਿਲ ਤੁਹਾਡੇ ਕਦਮਾਂ ਵਿੱਚ ਹੋਵੇਗੀ।

ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਜਿਥੇ ਦੁਨੀਆਂ ਦੀਆਂ ਹੋਰ ਭਸ਼ਾਵਾਂ ਵੀ ਸਿੱਖ-ਪੜ੍ਹ ਰਹੇ ਹਨ ਉਸਦੇ ਨਾਲ ਆਪਣੀ ਮਾਂ-ਬੋਲੀ ਪੰਜਾਬੀ ਵਿੱਚ ਵੀ ਮੁਹਾਰਤ ਹਾਸਲ ਕਰਨ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਵਿਦਿਆਰਥੀਆਂ ਦੇ ਪੰਜਾਬੀ ਭਾਸ਼ਾ ਦੇ ਮੁਕਾਬਲੇ ਕਰਵਾਏ ਜਾਣ ਅਤੇ ਜਿਹੜੇ ਵਿਦਿਆਰਥੀਆਂ ਮੋਹਰੀ ਆਉਣਗੇ ਉਨ੍ਹਾਂ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਸਕੂਲ ਪ੍ਰਿੰਸੀਪਲ ਸਿਸਟਰ ਜੈਸਲੀਨ ਨੇ ਸਕੂਲ ਦੀ ਸਲਾਨਾ ਰੀਪੋਰਟ ਪੜ੍ਹਦੇ ਹੋਏ ਵਿਦਿਆਰਥੀਆਂ ਵੱਲੋਂ ਪੜ੍ਹਾਈ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਕੀਤੀਆਂ ਪ੍ਰਾਪਤੀਆਂ ਬਾਰੇ ਦੱਸਿਆ। ਡਾਇਰੈਕਟਰ ਫਾਦਰ ਜੌਹਨ ਜੌਰਜ ਨੇ ਮੁੱਖ ਮਹਿਮਾਨ ਸ. ਕੁਲਤਾਰ ਸਿੰਘ ਸੰਧਾਵਾਂ ਸਮੇਤ ਆਏ ਸਮੂਹ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ।

ਗੋਲਡਨ ਜੁਬਲੀ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਫਾਦਰ ਰੋਬੀ, ਫਾਦਰ ਮਾਈਕਲ, ਫਾਦਰ ਡੈਨੀਅਲ, ਫਾਦਰ ਥਾਮਸ, ਸਿਸਟਰ ਐਨੀ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।

The post ਸਖ਼ਤ ਮਿਹਨਤ ਤੇ ਦ੍ਰਿੜ ਇਰਾਦੇ ਨਾਲ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦੈ: ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News.

Tags:
  • breaking-news
  • gurdaspur
  • harjot-singh-bains
  • kultar-singh-sandhawan
  • latest-news
  • little-flower-convent-senior-secondary-school
  • little-flower-convent-senior-secondary-school-gurdaspur
  • news
  • punjab-school

ਭਵਿੱਖ 'ਚ ਕਿਸੇ ਵੀ ਥਰਮਲ ਪਾਵਰ ਪਲਾਂਟ ਨੂੰ ਕੋਲੇ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ: CM ਭਗਵੰਤ ਮਾਨ

Friday 16 December 2022 12:49 PM UTC+00 | Tags: aam-aadmi-party breaking-news cm-bhagwant-mann coal face-coal-shortage news nws pspcl punjab punjab-government punjab-tharmal-plant rupnagar thermal-power-plant thermal-power-plants the-unmute-breaking-news the-unmute-punjab

ਰੂਪਨਗਰ 16 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣਨ ਵੱਲ ਵੱਡਾ ਕਦਮ ਵਧਾ ਰਿਹਾ ਹੈ ਕਿਉਂਕਿ ਰਾਜ ਦੇ ਕਿਸੇ ਵੀ ਤਾਪ ਬਿਜਲੀ ਘਰ (Thermal Power Plants) ਨੂੰ ਕੋਲੇ ਦੀ ਕਿੱਲਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਸੂਬੇ ਲਈ ਨਿਰਧਾਰਤ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੇ ਪੁੱਜੇ ਪਹਿਲੇ ਰੈਕ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਇਕਲੌਤਾ ਵਾਧੂ ਬਿਜਲੀ ਵਾਲਾ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਝੋਨੇ ਦੇ ਪਿਛਲੇ ਸੀਜ਼ਨ ਦੌਰਾਨ ਪੰਜਾਬ ਨੇ ਪਿਛਲੇ ਸਾਲ ਦੇ ਮੁਕਾਬਲੇ 83 ਫੀਸਦੀ ਵੱਧ ਬਿਜਲੀ ਦਾ ਉਤਪਾਦਨ ਕੀਤਾ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਪਛਵਾੜਾ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋਣ ਨਾਲ ਬਿਜਲੀ ਦਾ ਉਤਪਾਦਨ ਕਈ ਗੁਣਾ ਵਧੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਇਸ ਸਮੇਂ ਵਿਕਾਸ ਤੇ ਤਰੱਕੀ ਦਾ ਮੁੱਖ ਆਧਾਰ ਹੈ। ਇਸ ਲਈ ਸਰਕਾਰ ਇਸ ਦਾ ਉਤਪਾਦਨ ਵਧਾਉਣ ਉਤੇ ਧਿਆਨ ਕੇਂਦਰਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਨੂੰ ਸਨਅਤੀ ਵਿਕਾਸ ਦੀ ਤੇਜ਼ੀ ਦੇ ਰਾਹ ਪਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਸੂਬੇ ਨੂੰ ਅਲਾਟ ਹੋਈ ਸੀ ਪਰ 2015 ਤੋਂ ਇਹ ਖਾਣ ਬੰਦ ਪਈ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਕੇਸ ਲੰਬਿਤ ਪਿਆ ਸੀ ਪਰ ਪਿਛਲੀਆਂ ਸਰਕਾਰਾਂ ਨੇ ਕੋਲੇ ਦੀ ਸਪਲਾਈ ਬਹਾਲ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਮਾਰਚ 2022 ਵਿੱਚ ਇਹ ਮਾਮਲਾ ਉਠਾਇਆ ਅਤੇ ਸਹੀ ਤਰੀਕੇ ਨਾਲ ਮਾਮਲੇ ਦੀ ਪੈਰਵਾਈ ਕਰਨ ਨਾਲ ਕੋਲੇ ਦੀ ਸਪਲਾਈ ਬਹਾਲ ਹੋ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਲਈ ਨਿਰਧਾਰਤ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋ ਗਈ ਹੈ ਅਤੇ ਇਸ ਖਾਣ ਕੋਲ ਰਾਜ ਦੀਆਂ ਲੋੜਾਂ ਪੂਰੀਆਂ ਕਰਨ ਲਈ ਵਾਧੂ ਕੋਲਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖਾਣ ਦੀ ਕੁੱਲ ਸਮਰੱਥਾ 70 ਲੱਖ ਟਨ ਸਾਲਾਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਤਾਪ ਬਿਜਲੀ ਘਰਾਂ ਲਈ ਭਵਿੱਖ ਵਿੱਚ ਵਿਦੇਸ਼ਾਂ ਤੋਂ ਕੋਲਾ ਮੰਗਵਾਉਣ ਦੀ ਕੋਈ ਲੋੜ ਨਹੀਂ ਰਹੇਗੀ।

Power Plant

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੌਰਾਨ ਕੀਤੇ ਗਏ ਸਾਰੇ ਬਿਜਲੀ ਖ਼ਰੀਦ ਸਮਝੌਤਿਆਂ (ਪੀ.ਪੀ.ਏ.) ਦੀ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਧ੍ਰੋਹ ਕਮਾਉਣ ਵਾਲੇ ਕਿਸੇ ਵੀ ਸ਼ਖ਼ਸ ਨੂੰ ਉਸ ਦੇ ਕੀਤੇ ਪਾਪਾਂ ਲਈ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਨੂੰ ਲੁੱਟਣ ਵਾਲੇ ਦੋਸ਼ੀਆਂ ਵਿਰੁੱਧ ਕੇਸ ਦਰਜ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਪੀ.ਐਸ.ਪੀ.ਸੀ.ਐਲ. ਨੂੰ 600 ਕਰੋੜ ਰੁਪਏ ਸਾਲਾਨਾ ਦੀ ਸਿੱਧੀ ਬੱਚਤ ਹੋਵੇਗੀ, ਜਦੋਂ ਕਿ ਘਰੇਲੂ ਕੋਲੇ `ਤੇ ਪੂਰੀ ਤਰ੍ਹਾਂ ਨਿਰਭਰਤਾ ਨਾਲ ਹੋਰ 520 ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਤੋਂ ਇਲਾਵਾ ਪ੍ਰਾਈਵੇਟ ਕੰਪਨੀਆਂ ਨੂੰ ਵਾਧੂ ਬਚਦੇ ਕੋਲੇ ਦੀ ਸਪਲਾਈ ਤੋਂ ਹੋਰ 1500 ਕਰੋੜ ਰੁਪਏ ਜੁਟਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਛਵਾੜਾ ਖਾਣ ਦੇ ਕੋਲੇ ਵਿੱਚ ਰਾਖ ਦੀ ਮਾਤਰਾ ਸਿਰਫ਼ 32 ਫ਼ੀਸਦੀ ਹੈ ਜਦਕਿ ਹੋਰ ਸਰੋਤਾਂ ਤੋਂ ਮਿਲਦੇ ਕੋਲੇ ਵਿੱਚ 41 ਫ਼ੀਸਦੀ ਰਾਖ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਕੋਲ ਰੇਲ-ਸ਼ਿਪ-ਰੇਲ (ਆਰ.ਐਸ.ਆਰ.) ਮਾਧਿਅਮ ਰਾਹੀਂ ਕੋਲੇ ਦੀ ਸਪਲਾਈ ਬੰਦ ਕਰਨ ਦਾ ਮੁੱਦਾ ਉਠਾਇਆ ਸੀ।

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਊਰਜਾ ਮੰਤਰੀ ਨੂੰ ਭਾਰਤ ਸਰਕਾਰ ਦੇ ਇਸ ਫ਼ੈਸਲੇ ਦੀ ਸਮੀਖਿਆ ਕਰਨ ਅਤੇ ਮੌਜੂਦਾ ਆਰ.ਐਸ.ਆਰ. ਮੋਡ ਦੀ ਬਜਾਏ ਸਿੱਧਾ ਰੇਲ ਮੋਡ ਰਾਹੀਂ ਸੂਬੇ ਨੂੰ ਕੋਲੇ ਦੀ 100 ਫ਼ੀਸਦੀ ਸਪਲਾਈ ਦੀ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਕਿ ਆਰ.ਐਸ.ਆਰ. ਮੋਡ ਰਾਹੀਂ ਕੋਲੇ ਦੀ ਪਹੁੰਚ ਲਾਗਤ ਵਿੱਚ ਲਗਭਗ 1600 ਰੁਪਏ ਪ੍ਰਤੀ ਮੀਟਰਕ ਟਨ ਦਾ ਭਾਰੀ ਵਾਧਾ ਹੋਵੇਗਾ ਜਿਸ ਨਾਲ ਹਰ ਸਾਲ ਲਗਭਗ 200 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਉਂ ਜੋ ਪੰਜਾਬ ਰਾਜ, ਖਾਣ ਤੋਂ ਸਭ ਤੋਂ ਦੂਰ ਸਥਿਤ ਹੈ, ਇਸ ਲਈ ਢੋਆ-ਢੁਆਈ ਦੀ ਲਾਗਤ ਕੁੱਲ ਪਹੁੰਚ ਲਾਗਤ ਦਾ 60 ਫ਼ੀਸਦੀ ਬਣਦੀ ਹੈ।

The post ਭਵਿੱਖ ‘ਚ ਕਿਸੇ ਵੀ ਥਰਮਲ ਪਾਵਰ ਪਲਾਂਟ ਨੂੰ ਕੋਲੇ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ: CM ਭਗਵੰਤ ਮਾਨ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • coal
  • face-coal-shortage
  • news
  • nws
  • pspcl
  • punjab
  • punjab-government
  • punjab-tharmal-plant
  • rupnagar
  • thermal-power-plant
  • thermal-power-plants
  • the-unmute-breaking-news
  • the-unmute-punjab

ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਬਣੇਗਾ ਦੀਵਾਨ ਹਾਲ

Friday 16 December 2022 12:57 PM UTC+00 | Tags: bahadurgarh breaking-news harjinder-singh-dhami news ninth-patshah-shri-guru-teg-bahadur-sahib-ji patiala prof-prem-singh-chandumajra sgpc-sikh shiromani-gurdwara-parbandhak-committee the-unmute-breaking-news the-unmute-punjabi-news

ਬਹਾਦਰਗੜ੍ਹ/ਪਟਿਆਲਾ 16 ਦਸੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜਥੇਦਾਰ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ 'ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਏ.ਸੀ. ਦੀਵਾਨ ਹਾਲ ਬਣਾਏ ਜਾਣ ਦੀ ਸ਼ੁਰੂਆਤ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਵੱਲੋਂ ਅਰਦਾਸ ਉਪਰੰਤ ਕੀਤੀ ਹੋਈ।

ਦੀਵਾਨ ਹਾਲ ਤਿਆਰ ਕੀਤੇ ਜਾਣ ਦੀ ਕਾਰ ਸੇਵਾ ਦੀ ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪੇ੍ਮ ਸਿੰਘ ਚੰਦੂਮਾਜਰਾ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਰਲ ਸਿੰਘ ਲਾਛੜੂ ਵੱਲੋਂ ਆਪਣੇ ਕਰ ਕਮਲਾਂ ਨਾਲ ਇੱਟ ਰੱਖਕੇ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਗੁਰੂ ਘਰ ਪ੍ਰਤੀ ਸੰਗਤਾਂ ਦੀ ਵੱਡੀ ਆਸਥਾ ਹੈ ਅਤੇ ਸੰਗਤਾਂ ਦੀ ਸਹੂਲਤ ਲਈ ਅਤਿ ਆਧੁਨਿਕ ਸਹੂਲਤਾਂ ਵਾਲਾ ਏ.ਸੀ. ਦੀਵਾਨ ਹਾਲ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕਰਵਾਇਆ ਜਾ ਰਿਹਾ ਹੈ ਅਤੇ ਇਸ ਕਾਰਜ ਦੀ ਸੇਵਾ ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪੀ ਗਈ ਹੈ, ਜੋ ਦੀਵਾਨ ਹਾਲ ਨੂੰ ਜਲਦ ਤਿਆਰ ਕਰਵਾਕੇ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸੰਗਤਾਂ ਦੀ ਪੁਰਜ਼ੋਰ ਮੰਗ ਹੈ ਕਿ ਦੀਵਾਨ ਹਾਲ ਨਾਮ ਨੌਵੇਂ ਪਾਤਸ਼ਾਹ ਦੇ ਅਨਿਲ ਸੇਵਕ ਰਹੇ ਨਵਾਬ ਸੈਫੂਦੀਨ ਦੇ ਨਾਂ 'ਤੇ ਰੱਖਿਆ ਜਾਵੇ ਅਤੇ ਸੰਗਤਾਂ ਦੀ ਇਹ ਮੰਗ ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਕੋਲ ਭੇਜੀ ਜਾਵੇਗੀ ਅਤੇ ਆਸ ਹੈ ਕਿ ਇਹ ਮੰਗ ਜਲਦ ਪੂਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸ਼ਹਾਦਤ ਦੇਣ ਲਈ ਦਿੱਲੀ ਜਾਂਦਿਆਂ ਇਸ ਪਾਵਨ ਅਸਥਾਨ 'ਤੇ ਪੁੱਜੇ ਸਨ ਤਾਂ ਨਵਾਬ ਸੈਫੂਦੀਨ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਵੱਲ ਰਵਾਨਾ ਹੋਣ ਮੌਕੇ ਗੁਰੂ ਸਾਹਿਬ ਨਵਾਬ ਸੈਫੂਦੀਨ ਨੂੰ ਧਰਮ ਦੇ ਪ੍ਰਚਾਰ ਪਸਾਰ ਦੇ ਕਾਰਜ ਸੌਂਪ ਗਏ ਸਨ।

ਪ੍ਰੋ. ਚੰਦੂਮਾਜਰਾ ਨੇ ਮੰਗ ਕੀਤੀ ਕਿ ਦੀਵਾਨ ਹਾਲ ਦਾ ਨਾਂ ਨਵਾਬ ਸੈਫੂਦੀਨ ਦੇ ਨਾਮ 'ਤੇ ਰੱਖਿਆ ਜਾਵੇ। ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦਾ ਦੀਵਾਨ ਹਾਲ ਜਿਥੇ ਅਤਿ ਆਧੁਨਿਕ ਸਹੂਲਤਾਂ ਵਾਲਾ ਬਣਨ ਜਾ ਰਿਹਾ, ਉਥੇ ਹੀ ਗੁਰਦੁਆਰਾ ਸਾਹਿਬ ਦੀ ਯਾਦਗਾਰੀ ਗੇਟ ਵੀ ਮੁਕੰਮਲ ਰੂਪ ਵਿਚ ਸੰਗਤਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ।

ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਅਗਲੇਰੀ ਅੰਤਿ੍ਰੰਗ ਕਮੇਟੀ ਵਿਚ ਦੀਵਾਨ ਹਾਲ ਦਾ ਨਾਮ ਨਵਾਬ ਸੈਫੂਦੀਨ ਦੇ ਨਾਂ 'ਤੇ ਰੱਖੇ ਜਾਣ ਦਾ ਮਤਾ ਲਿਆਂਦਾ ਜਾਵੇਗਾ ਅਤੇ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ। ਦੀਵਾਨ ਹਾਲ ਦੀ ਆਰੰਭਤਾ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਸੁਰਜੀਤ ਸਿੰਘ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਸਿਆਸੀ ਸਲਾਹਕਾਰ ਜਗਜੀਤ ਸਿੰਘ ਕੋਹਲੀ, ਸਿਮਰਜੀਤ ਸਿੰਘ ਚੰਦੂਮਾਜਰਾ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਬੀ.ਸੀ. ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਸ਼ੇਖੂਪੁਰਾ, ਕੁਲਦੀਪ ਸਿੰਘ, ਸੰਦੀਪ ਸਿੰਘ ਰਾਜਾ ਤੂੜ, ਐਮ.ਐਸ. ਜੋਸ਼ਨ, ਹਰਪ੍ਰੀਤ ਸਿੰਘ ਚੌਹਾਨ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਕੇਹਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਅਤੇ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ ਆਦਿ ਹਾਜ਼ਰ ਸਨ।

The post ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਬਣੇਗਾ ਦੀਵਾਨ ਹਾਲ appeared first on TheUnmute.com - Punjabi News.

Tags:
  • bahadurgarh
  • breaking-news
  • harjinder-singh-dhami
  • news
  • ninth-patshah-shri-guru-teg-bahadur-sahib-ji
  • patiala
  • prof-prem-singh-chandumajra
  • sgpc-sikh
  • shiromani-gurdwara-parbandhak-committee
  • the-unmute-breaking-news
  • the-unmute-punjabi-news

ਪਠਾਨਕੋਟ ਪੁਲਿਸ ਨੇ ਸਾਲ 2022 'ਚ ਭਗੌੜੇ ਅਪਰਾਧੀਆਂ ਦੇ ਖ਼ਿਲਾਫ ਵੱਡੀ ਕਾਰਵਾਈ ਕਰਦਿਆਂ, 68 ਭਗੌੜਿਆ ਨੂੰ ਕੀਤਾ ਗ੍ਰਿਫਤਾਰ

Friday 16 December 2022 01:07 PM UTC+00 | Tags: ndps ndps-act pathankot-police senior-superintendent-of-police-ssp-pathankot-harkamal-preet-singh-khakh ssp-harkamal-preet-singh-khakh

ਪਠਾਨਕੋਟ 14 ਦਸੰਬਰ 2022: ਪਿਛਲੇ ਇੱਕ ਦਹਾਕੇ ਤੋਂ ਅਤੇ ਪਿਛਲੇ ਕਈ ਸਾਲਾਂ ਤੋਂ ਗ੍ਰਿਫ਼ਤਾਰੀ ਤੋਂ ਬਚਦੇ ਭਗੌੜੇ ਅਪਰਾਧੀਆਂ ਨੂੰ ਪਠਾਨਕੋਟ ਪੁਲਿਸ (Pathankot Police) ਦੀਆਂ ਸਮਰਪਿਤ ਟੀਮਾਂ ਨੇ ਜੰਮੂ-ਕਸ਼ਮੀਰ ਸਮੇਤ ਤਿੰਨ ਰਾਜਾਂ ਵਿੱਚ ਫੈਲੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੰਬੀ ਛਾਪਾਮਾਰੀ ਕਰਦੇ ਹੋਏ 68 ਭਗੌੜੇ ਅਪਰਾਧੀਆਂ ਸਮੇਤ 19 ਐੱਨਡੀਪੀਐੱਸ ਐਕਟ ਦੇ ਭਗੌੜੇ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਟੀਮਾ ਨੇ ਇਸ ਸਾਲ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ, ਪੁਲਵਾਮਾ, ਬਡਗਾਮ, ਅਲਵਰ, ਕਾਂਗੜਾ ਅਤੇ ਹੋਰ ਦੂਰ-ਦੁਰਾਡੇ ਖੇਤਰਾਂ ਤੱਕ ਭਗੌੁੜਿਆ ਦਾ ਪਿੱਛਾ ਕਰ ਉਹਨਾਂ ਨੂੰ ਕਾਬੂ ਕੀਤਾ ਹੈ।

2011 ਤੋਂ ਬਾਅਦ ਜ਼ਿਲ੍ਹੇ ‘ਚ ਗ੍ਰਿਫ਼ਤਾਰ ਕੀਤੇ ਗਏ ਭਗੌੜਿਆਂ ਦੀ ਇਹ ਸਭ ਤੋਂ ਵੱਧ ਗਿਣਤੀ

ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਪਠਾਨਕੋਟ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ ਅਤੇ ਇਕ ਸਮਰਪਿਤ ਯੂਨਿਟ ਇਹਨਾਂ ਘੋਸ਼ਿਤ ਅਪਰਾਧੀਆਂ (POs)/ਭਗੌੜਿਆਂ ਨੂੰ ਫੜਨ ਲਈ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਭਗੌੜੇ ਅਪਰਾਧੀ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ, ਨਸ਼ਾ ਤਸਕਰੀ, ਖੋਹ ਅਤੇ ਚੋਰੀ ਵਰਗੇ ਘਿਨਾਉਣੇ ਅਪਰਾਧਾਂ ਵਿੱਚ ਲੋੜੀਂਦੇ ਸਨ।

ਐਸਐਸਪੀ ਨੇ ਕਿਹਾ ਕਿ ਪੁਲਿਸ ਨੇ ਇਨ੍ਹਾਂ ਅਪਰਾਧੀਆਂ ਨੂੰ ਫੜਨ ਲਈ ਕਈ ਤਰ੍ਹਾਂ ਦੀਆਂ ਰਣਨੀਤੀਆਂ ਦੀ ਵਰਤੋਂ ਕੀਤੀ ਹੈ, ਜਿਸ ਵਿੱਚ ਨਿਸ਼ਾਨਾ ਜਾਂਚ, ਛਾਪੇ ਅਤੇ ਸਟਿੰਗ ਆਪ੍ਰੇਸ਼ਨ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੂੰ ਉਨ੍ਹਾਂ ਦੇ ਠਿਕਾਣਿਆਂ ਬਾਰੇ ਸੂਚਨਾ ਮਿਲੀ ਅਤੇ ਉਨ੍ਹਾਂ ਦਾ ਪਿੱਛਾ ਕਰਕੇ ਉਹਨਾਂ ਨੂੰ ਕਾਬੂ ਕੀਤਾ ਗਿਆ ਹੈ।

ਇਸ ਮੁਹਿੰਮ ਤਹਿਤ ਵੱਖ-ਵੱਖ ਪੁਲਿਸ ਟੀਮਾਂ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਪੰਜਾਬ ਵਿੱਚ ਕਈ ਥਾਵਾਂ ਤੇ ਭਗੌੜੇ ਅਪਰਾਧੀਆਂ ਨੂੰ ਫੜਨ ਲਈ ਰਵਾਨਾ ਕੀਤਾ ਗਿਆ ਸੀ। ਜੋ ਕਈ ਅਪਰਾਧਿਕ ਦੋਸ਼ਾਂ ਵਿੱਚ 15-20 ਸਾਲਾਂ ਤੱਕ ਗ੍ਰਿਫਤਾਰੀ ਤੋਂ ਬਚ ਰਹੇ ਸਨ।ਇੱਥੋਂ ਤੱਕ ਕਿ ਇਨ੍ਹਾਂ ਟੀਮਾਂ ਨੇ ਪੁਲਵਾਮਾ, ਬਡਗਾਮ, ਕਠੂਆ, ਵਿਜੇਪੁਰ, ਜੰਮੂ-ਕਸ਼ਮੀਰ ਦੇ ਬੂੰਦ ਬਸੋਲੀ, ਰਾਜਸਥਾਨ ਦੇ ਅਲਵਰ, ਕੁੱਲੂ, ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਜਾ ਕੇ ਪੀ.ਓ. ਨੂੰ ਕਾਬੂ ਕੀਤਾ ਹੈ। ਉਦਾਹਰਣਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਪਠਾਨਕੋਟ ਪੁਲਿਸ ਨੇ ਧਾਰਾ 82 ਅਤੇ 83 (ਸੀਆਰਪੀਸੀ) ਅਤੇ 42 ਅਧੀਨ 299 (ਸੀਆਰਪੀਸੀ) ਦੇ ਤਹਿਤ ਸੱਤ ਪੀਓ ਨੂੰ ਗ੍ਰਿਫਤਾਰ ਕੀਤਾ ਹੈ।

82 ਅਤੇ 83 ਦੇ ਤਹਿਤ ਜਦੋਂ ਦੋਸ਼ੀ ਗ੍ਰਿਫਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਵੀ ਅਦਾਲਤ ਵਿੱਚ ਪੇਸ਼ ਨਹੀਂ ਹੁੰਦਾ ਹੈ, ਤਾਂ ਮੈਜਿਸਟਰੇਟ ਭਗੌੜੇ ਮੁਲਜ਼ਮ ਦਾ ਐਲਾਨ ਜਾਰੀ ਕਰਕੇ ਅਤੇ ਵਿਅਕਤੀ ਦੀ ਜਾਇਦਾਦ ਕੁਰਕ ਕਰਨ ਦਾ ਅਗਲਾ ਹੁਕਮ ਜਾਰੀ ਕਰਕੇ ਮੁਲਜ਼ਮ ਦੀ ਹਾਜ਼ਰੀ ਲਈ ਮਜਬੂਰ ਕਰ ਸਕਦਾ ਹੈ। ਇਸੇ ਤਰ੍ਹਾਂ, ਸੀਆਰਪੀਸੀ ਦੀ ਧਾਰਾ 299 ਉਦੋਂ ਲਾਗੂ ਹੁੰਦੀ ਹੈ ਜਦੋਂ ਮੁਲਜ਼ਮ ਦੀ ਗੈਰ-ਮੌਜੂਦਗੀ ਵਿੱਚ ਸਬੂਤ ਦਰਜ ਕੀਤੇ ਜਾ ਰਹੇ ਹੁੰਦੇ ਹਨ।

ਇਸ ਤੋਂ ਇਲਾਵਾ ਇਨ੍ਹਾਂ ਟੀਮਾਂ ਨੇ ਕਤਲ, ਲੁੱਟ-ਖੋਹ, ਜਬਰੀ ਵਸੂਲੀ ਅਤੇ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਮੁਲਜ਼ਮਾਂ ਕੋਲੋਂ ਨਾਜਾਇਜ਼ ਹਥਿਆਰ, ਨਸ਼ੀਲੇ ਪਦਾਰਥ, ਅਤੇ ਅਪਰਾਧ ਵਿੱਚ ਵਰਤੇ ਗਏ ਵਾਹਨ ਵੀ ਬਰਾਮਦ ਕੀਤੇ ਹਨ।  ਐਸਐਸਪੀ ਨੇ ਸਾਰੇ ਭਗੌੜੇ ਦੋਸ਼ੀਆਂ ਨੂੰ ਫੜਨ ਲਈ ਅਣਥੱਕ ਯਤਨ ਕਰਨ ਲਈ ਟੀਮਾਂ ਦੀ ਸ਼ਲਾਘਾ ਕੀਤੀ ਹੈ। ਐਸਐਸਪੀ ਨੇ ਕਿਹਾ ਕਿ ਇਸ ਸਾਲ ਭਰ ਦੀ ਮੁਹਿੰਮ ਦੇ ਨਤੀਜੇ ਵਜੋਂ ਖੇਤਰ ਵਿੱਚ ਅਪਰਾਧ ਵਿੱਚ ਮਹੱਤਵਪੂਰਨ ਕਮੀ ਆਈ ਹੈ, ਜਿਸ ਨਾਲ ਪਠਾਨਕੋਟ ਦੇ ਨਾਗਰਿਕਾਂ ਨੂੰ ਸੁਰੱਖਿਆ ਅਤੇ ਮਨ ਦੀ ਸ਼ਾਂਤੀ ਦੀ ਭਾਵਨਾ ਮਿਲੀ ਹੈ।

ਐਸਐਸਪੀ ਨੇ ਕਿਹਾ ਕਿ ਪਠਾਨਕੋਟ ਪੁਲਿਸ ਨਾਗਰਿਕਾਂ ਨੂੰ ਸੁਰੱਖਿਅਤ ਅਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਉਣ ਲਈ ਹਰ ਕਦਮ ਚੁੱਕ ਰਹੀ ਹੈ ਕਿ ਖੇਤਰ ਵਿੱਚ ਅਪਰਾਧੀ ਨੂੰ
ਜਲਦ ਤੋ ਜਲਦ ਕਾਬੂ ਕੀਤਾ ਜਾਵੇ। ਪੁਲਿਸ ਫੋਰਸ ਨੇ ਇਹ ਯਕੀਨੀ ਬਣਾਉਣ ਲਈ ਇੱਕ ਨਿਰਵਿਘਨ ਵਿਧੀ ਵੀ ਤਿਆਰ ਕੀਤੀ ਸੀ ਕਿ ਅਪਰਾਧੀਆਂ ਨੂੰ ਸਮੇਂ ਸਿਰ ਫੜਿਆ ਜਾ ਸਕੇ ਅਤੇ ਜਨਤਾ ਬਿਨਾਂ ਕਿਸੇ ਡਰ ਦੇ ਰਹਿ ਸਕੇ।

"ਪਠਾਨਕੋਟ ਪੁਲਿਸ ਦੀ ਇਹ ਪ੍ਰਾਪਤੀ ਸ਼ਹਿਰ ਵਿੱਚ ਅਪਰਾਧ ਨੂੰ ਰੋਕਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਸਮਰਪਣ ਅਤੇ ਵਚਨਬੱਧਤਾ ਦਾ ਪ੍ਰਮਾਣ ਹੈ," ਖੱਖ ਨੇ ਅੱਗੇ ਕਿਹਾ।

The post ਪਠਾਨਕੋਟ ਪੁਲਿਸ ਨੇ ਸਾਲ 2022 ‘ਚ ਭਗੌੜੇ ਅਪਰਾਧੀਆਂ ਦੇ ਖ਼ਿਲਾਫ ਵੱਡੀ ਕਾਰਵਾਈ ਕਰਦਿਆਂ, 68 ਭਗੌੜਿਆ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News.

Tags:
  • ndps
  • ndps-act
  • pathankot-police
  • senior-superintendent-of-police-ssp-pathankot-harkamal-preet-singh-khakh
  • ssp-harkamal-preet-singh-khakh

ਯੂਕਰੇਨ ਨਾਲ ਚੱਲ ਰਹੇ ਸੰਘਰਸ਼ ਨੂੰ ਸੁਲਝਾਉਣ ਲਈ ਵਲਾਦੀਮੀਰ ਪੁਤਿਨ ਨੇ PM ਮੋਦੀ ਨਾਲ ਕੀਤੀ ਗੱਲਬਾਤ

Friday 16 December 2022 01:18 PM UTC+00 | Tags: breaking-news india latest-news news prime-minister-narendra-modi putin russian-president-vladimir-putin the-unmute-breaking the-unmute-breaking-news the-unmute-news the-unmute-punjabi-news ukraine ukraine-russia-tension ukraine-russia-war vladimir-putin war

ਚੰਡੀਗੜ੍ਹ 14 ਦਸੰਬਰ 2022: ਯੂਕਰੇਨ ਸੰਕਟ ਦੇ ਵਿਚਕਾਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਰੂਸੀ ਰਾਸ਼ਟਰਪਤੀ ਦਫਤਰ ਤੋਂ ਕ੍ਰੇਮਲਿਨ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਦੋਵਾਂ ਦੇਸ਼ਾਂ ਦੇ ਮੁਖੀਆਂ ਨੇ ਯੂਕਰੇਨ ਸੰਕਟ ਸਮੇਤ ਮੌਜੂਦਾ ਵਿਸ਼ਵ ਮੁੱਦਿਆਂ ‘ਤੇ ਚਰਚਾ ਕੀਤੀ।

ਇੱਥੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਆਪਣੀ ਗੱਲਬਾਤ ਵਿੱਚ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੇ ਸੰਘਰਸ਼ ਨੂੰ ਸੁਲਝਾਉਣ ਲਈ ਗੱਲਬਾਤ ਅਤੇ ਕੂਟਨੀਤੀ ਨੂੰ ਅੱਗੇ ਵਧਾਉਣ ਦੇ ਆਪਣੇ ਸੱਦੇ ਨੂੰ ਦੁਹਰਾਇਆ।

ਪੀਐਮਓ ਨੇ ਦੱਸਿਆ ਕਿ ਐਸਸੀਓ ਸੰਮੇਲਨ ਤੋਂ ਇਲਾਵਾ ਸਮਰਕੰਦ ਵਿੱਚ ਉਨ੍ਹਾਂ ਦੀ ਮੀਟਿੰਗ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਅਤੇ ਪੁਤਿਨ ਨੇ ਊਰਜਾ ਸਹਿਯੋਗ, ਵਪਾਰ ਅਤੇ ਨਿਵੇਸ਼, ਰੱਖਿਆ ਸਹਿਯੋਗ ਸਮੇਤ ਦੁਵੱਲੇ ਸਬੰਧਾਂ ਦੇ ਕਈ ਪਹਿਲੂਆਂ ਦੀ ਸਮੀਖਿਆ ਕੀਤੀ।

ਪੀਐਮਓ ਦੇ ਅਨੁਸਾਰ, ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ ਨੂੰ ਭਾਰਤ ਦੀ ਜੀ-20 ਚੇਅਰਮੈਨਸ਼ਿਪ ਅਤੇ ਇਸ ਦੀਆਂ ਪ੍ਰਮੁੱਖ ਤਰਜੀਹਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਦੋਵੇਂ ਦੇਸ਼ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੀ ਭਾਰਤ ਦੀ ਪ੍ਰਧਾਨਗੀ ਹੇਠ ਮਿਲ ਕੇ ਕੰਮ ਕਰਨਗੇ।

The post ਯੂਕਰੇਨ ਨਾਲ ਚੱਲ ਰਹੇ ਸੰਘਰਸ਼ ਨੂੰ ਸੁਲਝਾਉਣ ਲਈ ਵਲਾਦੀਮੀਰ ਪੁਤਿਨ ਨੇ PM ਮੋਦੀ ਨਾਲ ਕੀਤੀ ਗੱਲਬਾਤ appeared first on TheUnmute.com - Punjabi News.

Tags:
  • breaking-news
  • india
  • latest-news
  • news
  • prime-minister-narendra-modi
  • putin
  • russian-president-vladimir-putin
  • the-unmute-breaking
  • the-unmute-breaking-news
  • the-unmute-news
  • the-unmute-punjabi-news
  • ukraine
  • ukraine-russia-tension
  • ukraine-russia-war
  • vladimir-putin
  • war

ਕੈਬਿਨਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ ਕਰਵਾਈ

Friday 16 December 2022 01:23 PM UTC+00 | Tags: breaking-news cabinet-minister-fauja-singh-sarari horticulture-department horticulture-department-punjab latest-news news patiala-barandri-garden patiala-dc-sakhsi-sahni patiala-heritage-festival patiala-police patialas-barandri-garden punjab-government the-unmute-breaking-news the-unmute-punjabi-news

ਪਟਿਆਲਾ 16 ਦਸੰਬਰ 2022: ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ ਫੈਸਟੀਵਲ (Patiala Heritage Festival) ਦੀ ਸ਼ੁਰੂਆਤ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਇੱਥੇ ਪੁਰਾਤਨ ਬਾਰਾਂਦਰੀ ਬਾਗ ਵਿਖੇ ਅਮਰੂਦ ਮੇਲੇ ਅਤੇ ਗੁਲਦਾਉਦੀ ਸ਼ੋਅ ਦੇ ਆਗ਼ਾਜ਼ ਨਾਲ ਕਰਵਾਈ।

ਸਿੰਘ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਲੋਕ ਕਲਾਵਾਂ, ਲੋਕ ਮੇਲਿਆਂ ਅਤੇ ਪੰਜਾਬ ਦੀ ਵਿਰਾਸਤ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਯਤਨ ਅਰੰਭੇ ਹਨ, ਇਸ ਤਹਿਤ ਪਟਿਆਲਾ ਵਿਖੇ ਇਹ ਮੇਲਾ ਕਰਵਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜੀ ਹੈ, ਜਿਸ ਤਹਿਤ ਫ਼ਸਲ ਮੰਡੀ ‘ਚ ਸੁੱਟਣ ਦੀ ਬਣੀ ਧਾਰਨਾ ਨੂੰ ਬਦਲਕੇ ਫ਼ਸਲ ਵੇਚਣ ਦੀ ਧਾਰਨਾ ਨੂੰ ਮੁੱਖ ਰੱਖਦਿਆਂ ਬਾਗਬਾਨੀ ਕਿੱਤੇ ਨੂੰ ਉਤਸ਼ਾਹਤ ਕਰਕੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਯਤਨ ਅਰੰਭੇ ਹਨ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨਾਂ ਨੇ ਪਹਿਲਾਂ ਹਰੀ ਕਰਾਂਤੀ ਲਿਆਂਦੀ, ਫੇਰ ਦੁੱਧ ਉਤਪਾਦਨ ਨਾਲ ਚਿੱਟੀ ਕਰਾਂਤੀ ਅਤੇ ਹੁਣ ਫ਼ਲ ਪੈਦਾਵਾਰ ਨਾਲ ਫ਼ਲਾਂ ਦੀ ਕਰਾਂਤੀ ਲਿਆਂਦੀ ਜਾ ਰਹੀ ਹੈ।

ਇਸ ਗੁਲਦਾਉਦੀ ਸ਼ੋਅ ਦੀ ਪ੍ਰਸ਼ੰਸਾ ਕਰਦਿਆਂ ਫੂਡ ਪ੍ਰੋਸੈਸਿੰਗ, ਬਾਗਬਾਨੀ, ਰੱਖਿਆ ਸੇਵਾਵਾਂ ਤੇ ਸੁਤੰਤਰਤਾ ਸੰਗਰਾਮੀ ਵਿਭਾਗਾਂ ਦੇ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਸਾਡੇ ਬਾਗਬਾਨਾਂ ਨੇ ਇੱਥੇ ਫੁੱਲਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ‘ਚ 192 ਐਂਟਰੀਆਂ ਲਿਆਂਦੀਆਂ ਜਿਨ੍ਹਾਂ ‘ਚੋਂ ਉਤਮ ਕਿਸਮ ਦੇ ਫੁੱਲਾਂ ਦੇ 34 ਜੇਤੂਆਂ ਨੂੰ ਇਨਾਮ ਦਿੱਤੇ ਗਏ ਹਨ। ਜਦੋਂਕਿ ਅਮਰੂਦ ਮੇਲੇ ‘ਚ ਬਾਗਬਾਨਾਂ ਨੇ ਅਮਰੂਦ ਦੀਆਂ ਵੱਖ-ਵੱਖ ਕਿਸਮਾਂ ਸਮੇਤ ਅਮਰੂਦ ਤੋਂ ਬਣੇ ਪਦਾਰਥਾਂ ਦੀ ਦਿਲਕਸ਼ ਨੁਮਾਇਸ਼ ਲਗਾਈ ਹੈ।

ਕੈਬਨਿਟ ਮੰਤਰੀ ਨੇ ਇਸ ਮੌਕੇ ਬਾਗਬਾਨੀ ਅਤੇ ਖੇਡੀਬਾੜੀ ਵਿਭਾਗ ਵੱਲੋਂ ਫੁੱਲਾਂ, ਫ਼ਲਾਂ ਤੇ ਸਬਜ਼ੀਆਂ ਦੇ ਕਾਸ਼ਤਕਾਰਾਂ ਸਮੇਤ ਪਰਾਲੀ ਨਾ ਸਾੜਨ ਵਾਲੇ 45 ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕੀਤਾ ਅਤੇ ਸੰਕੇਤ ਭਾਸ਼ਾ ਸਿੱਖਣ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ। ਇਸ ਮੇਲੇ ‘ਚ ਖਾਣ-ਪੀਣ ਦੀਆਂ ਵਸਤਾਂ ਦੀਆਂ ਸਟਾਲਾਂ ਸਮੇਤ ਵੱਖ-ਵੱਖ ਖੇਤੀ ਤੇ ਬਾਗਬਾਨੀ ਉਤਪਾਦਾਂ ਦੀਆਂ ਸਟਾਲਾਂ ਤੋਂ ਇਲਾਵਾ ਬੱਚਿਆਂ ਲਈ ਵਿਸ਼ੇਸ਼ ਕੋਨਾ ਤਿਆਰ ਕੀਤਾ ਗਿਆ ਸੀ, ਇਸ ਤਰ੍ਹਾਂ ਇਸ ਮੇਲੇ ਨੇ ਪਟਿਆਲਵੀ ਦਰਸ਼ਕ ਕੀਲ ਲਏ।

ਇਸ ਤੋਂ ਪਹਿਲਾਂ ਵਿਧਾਇਕ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਏ ਸੁਪਨੇ ਨੂੰ ਸਾਕਾਰ ਕਰਨ ਲਈ ਸਾਡੇ ਕਿਸਾਨ ਤੇ ਬਾਗਬਾਨ ਹੀ ਅਸਲ ਹੀਰੋ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਬਦਲਵੀਂ ਖੇਤੀ ਕਰਨ ਨਾਲ ਜਿੱਥੇ ਕਿਸਾਨਾਂ ਦੀ ਆਮਦਨ ‘ਚ ਵਾਧਾ ਹੁੰਦਾ ਹੈ, ਉਥੇ ਹੀ ਵਾਤਾਵਰਣ ਵੀ ਬਚਦਾ ਹੈ, ਇਸ ਲਈ ਸਾਡੇ ਕਿਸਾਨਾਂ ਨੂੰ ਹੁਣ ਖੇਤਾਂ ‘ਚ ਖ਼ੁਦ ਮਿਹਨਤ ਕਰਨੀ ਪਵੇਗੀ ਤਾਂ ਹੀ ਪ੍ਰਦੂਸ਼ਣ ਸਮੇਤ ਘੱਟਦੇ ਜਾ ਰਹੇ ਪਾਣੀ ਆਦਿ ਵਰਗੀਆਂ ਪੰਜਾਬ ਦੀਆਂ ਵੱਡੀਆਂ ਸਮੱਸਿਆਵਾਂ ਦਾ ਹੱਲ ਹੋ ਸਕੇਗਾ।

ਡਾਇਰੈਕਟਰ ਬਾਗਬਾਨੀ-ਕਮ-ਮਿਸ਼ਨ ਡਾਇਰੈਕਟਰ ਸ਼ੈਲਿੰਦਰ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਵਾਗਤ ਕਰਦਿਆਂ ਦੱਸਿਆ ਕਿ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਲਈ ਅੱਜ ਸ਼ੁਰੂ ਹੋਏ ਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ ਜਨਵਰੀ ਤੇ ਫਰਵਰੀ 2023 ‘ਚ ਵੀ ਅਹਿਮ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਕਿ ਪਟਿਆਲਾ ਨੂੰ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਕੇ ਵਿਰਾਸਤੀ ਸ਼ਹਿਰ ਨੂੰ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਇਆ ਜਾ ਸਕੇ। ਇਸ ਦੌਰਾਨ ਕ੍ਰੀਮਿਕਾ ਤੋਂ ਡਾ. ਸੰਜੇ ਪਰਮਾਰ, ਏ.ਆਈ.ਐਫ. ਤੋਂ ਰਵਦੀਪ ਕੌਰ, ਡਾ. ਰਚਨਾ ਸਿੰਗਲਾ, ਡਾ. ਦਲਜਿੰਦਰ ਸਿੰਘ ਨੇ ਕਿਸਾਨਾਂ ਨੂੰ ਫੂਡ ਪ੍ਰੋਸੈਸਿੰਗ, ਬਾਗਬਾਨੀ ਤੇ ਸਬਜ਼ੀਆਂ ਦੀ ਕਾਸ਼ਤ ਬਾਰੇ ਜਾਣਕਾਰੀ ਦਿੱਤੀ।

ਸਮਾਗਮ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਭੈਣ ਬੀਬਾ ਮਨਪ੍ਰੀਤ ਕੌਰ, ਆਈ.ਜੀ. ਮੁਖਵਿੰਦਰ ਸਿੰਘ ਛੀਨਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਲੋਕ ਸਭਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਅੰਗਰੇਜ ਸਿੰਘ ਰਾਮਗੜ੍ਹ, ਜਗਜੀਤ ਸਿੰਘ ਨਨਾਨਸੂ, ਏ.ਡੀ.ਸੀ ਦਿਹਾਤੀ ਵਿਕਾਸ ਈਸ਼ਾ ਸਿੰਘਲ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡਾ. ਅਕਸ਼ਿਤਾ ਗੁਪਤਾ, ਐਸ.ਪੀ. ਰਕੇਸ਼ ਕੁਮਾਰ, ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਜੀਵਨਜੋਤ ਕੌਰ, ਡਿਪਟੀ ਡਾਇਰੈਕਟਰ ਡਾ. ਨਰਿੰਦਰਬੀਰ ਸਿੰਘ ਮਾਨ, ਡਾ. ਹਰਮੇਲ ਸਿੰਘ, ਡਾ. ਨਿਰਵੰਤ ਸਿੰਘ ਤੇ ਡਾ. ਜਗਦੀਸ਼ ਸਿੰਘ, ਸਹਾਇਕ ਡਾਇਰੈਕਟਰ ਦਲਬੀਰ ਸਿੰਘ, ਬਲਵਿੰਦਰਜੀਤ ਕੌਰ, ਰੁਪਿੰਦਰ ਕੌਰ, ਕੁਲਵਿੰਦਰ ਸਿੰਘ, ਪ੍ਰਭਜੋਤ ਕੌਰ, ਸਮੂਹ ਬਾਗਬਾਨੀ ਵਿਕਾਸ ਅਫਸਰ ਤੇ ਰਵੀਪਾਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਸਕੂਲਾਂ ਕਾਲਜਾਂ ਦੇ ਵਿਦਿਆਰਥੀ ਅਤੇ ਪਟਿਆਲਵੀ ਹਾਜ਼ਰ ਸਨ।

The post ਕੈਬਿਨਟ ਮੰਤਰੀ ਫ਼ੌਜਾ ਸਿੰਘ ਸਰਾਰੀ ਨੇ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ ਕਰਵਾਈ appeared first on TheUnmute.com - Punjabi News.

Tags:
  • breaking-news
  • cabinet-minister-fauja-singh-sarari
  • horticulture-department
  • horticulture-department-punjab
  • latest-news
  • news
  • patiala-barandri-garden
  • patiala-dc-sakhsi-sahni
  • patiala-heritage-festival
  • patiala-police
  • patialas-barandri-garden
  • punjab-government
  • the-unmute-breaking-news
  • the-unmute-punjabi-news

Big Bash League: ਸਿਡਨੀ ਥੰਡਰ 15 ਦੌੜਾਂ 'ਤੇ ਹੋਈ ਆਲ-ਆਊਟ, ਟੀ-20 ਕ੍ਰਿਕਟ ਦੇ ਇਤਿਹਾਸ ਸਭ ਤੋਂ ਘੱਟ ਸਕੋਰ

Friday 16 December 2022 02:00 PM UTC+00 | Tags: adelaide-strikers alex-hales big-bash-league breaking-news brendan-doggett cricket cricket-news latest-news news sydney-thunder the-unmute-breaking-news the-unmute-punjab

ਚੰਡੀਗੜ੍ਹ 16 ਦਸੰਬਰ 2022: ਬਿਗ ਬੈਸ਼ ਲੀਗ ‘ਚ ਉਸ ਸਮੇਂ ਨਵਾਂ ਸ਼ਰਮਨਾਕ ਰਿਕਾਰਡ ਬਣ ਗਿਆ ਜਦੋਂ ਸਿਡਨੀ ਥੰਡਰ (Sydney Thunder) ਦੀ ਟੀਮ ਸਿਰਫ 15 ਦੌੜਾਂ ‘ਤੇ ਆਲ ਆਊਟ ਹੋ ਗਈ। ਇਹ ਟੀ-20 ਕ੍ਰਿਕਟ ਦੇ ਇਤਿਹਾਸ ਵਿੱਚ ਕਿਸੇ ਵੀ ਟੀਮ ਦਾ ਹੁਣ ਤੱਕ ਦਾ ਸਭ ਤੋਂ ਘੱਟ ਸਕੋਰ ਹੈ।

ਬੀਬੀਐੱਲ 2022-23 (BBL 2022-23) ਦਾ 5ਵਾਂ ਮੈਚ ਸਿਡਨੀ ਥੰਡਰ ਅਤੇ ਐਡੀਲੇਡ ਸਟ੍ਰਾਈਕਰਸ (Adelaide Strikers) ਵਿਚਕਾਰ ਸਿਡਨੀ ਵਿੱਚ ਖੇਡਿਆ ਗਿਆ। ਸਿਡਨੀ ਥੰਡਰ ਨੂੰ ਐਡੀਲੇਡ ਸਟ੍ਰਾਈਕਰਜ਼ ਤੋਂ ਜਿੱਤ ਲਈ 140 ਦੌੜਾਂ ਦਾ ਟੀਚਾ ਮਿਲਿਆ ਸੀ ਪਰ ਸਿਡਨੀ ਥੰਡਰ ਦੀ ਟੀਮ ਸਿਰਫ਼ 5.5 ਓਵਰਾਂ ‘ਚ 15 ਦੌੜਾਂ ‘ਤੇ ਆਲ ਆਊਟ ਹੋ ਗਈ |

ਸਿਡਨੀ ਥੰਡਰ ਲਈ ਨੰਬਰ 10 ਬੱਲੇਬਾਜ਼ ਬ੍ਰੈਂਡਨ ਡੌਗੇਟ (Brendan Doggett) ਨੇ ਸਭ ਤੋਂ ਵੱਧ 4 ਦੌੜਾਂ ਬਣਾਈਆਂ। ਟੀਮ ਦੇ ਦੋਵੇਂ ਸਲਾਮੀ ਬੱਲੇਬਾਜ਼ ਐਲੇਕਸ ਹੇਲਸ ਅਤੇ ਮੈਥਿਊ ਗਿਲਕਸ ਬਿਨਾਂ ਖਾਤਾ ਖੋਲ੍ਹੇ ਹੀ ਆਊਟ ਹੋ ਗਏ, ਜਿਸ ਕਾਰਨ ਸਿਡਨੀ ਥੰਡਰ ਨੇ ਸਿਰਫ਼ 9 ਦੌੜਾਂ ‘ਤੇ ਪੰਜ ਵਿਕਟਾਂ ਗੁਆ ਦਿੱਤੀਆਂ। ਐਡੀਲੇਡ ਸਟ੍ਰਾਈਕਰਜ਼ ਲਈ ਹੈਨਰੀ ਥਾਰਨਟਨ ਨੇ ਸਿਰਫ 3 ਦੌੜਾਂ ਦੇ ਕੇ 5 ਵਿਕਟਾਂ ਲਈਆਂ ਜਦਕਿ ਵੇਸ ਐਗਰ ਨੇ 6 ਦੌੜਾਂ ਦੇ ਕੇ 4 ਵਿਕਟਾਂ ਲਈਆਂ।

The post Big Bash League: ਸਿਡਨੀ ਥੰਡਰ 15 ਦੌੜਾਂ ‘ਤੇ ਹੋਈ ਆਲ-ਆਊਟ, ਟੀ-20 ਕ੍ਰਿਕਟ ਦੇ ਇਤਿਹਾਸ ਸਭ ਤੋਂ ਘੱਟ ਸਕੋਰ appeared first on TheUnmute.com - Punjabi News.

Tags:
  • adelaide-strikers
  • alex-hales
  • big-bash-league
  • breaking-news
  • brendan-doggett
  • cricket
  • cricket-news
  • latest-news
  • news
  • sydney-thunder
  • the-unmute-breaking-news
  • the-unmute-punjab

ਅਮਰੀਕਾ 'ਚ ਲੌਂਗ ਕੋਵਿਡ ਦੀ ਨਵੀਂ ਲਹਿਰ ਨੇ ਦਿੱਤੀ ਦਸਤਕ, ਕੋਵਿਡ-19 ਨਿਯਮ ਮੁੜ ਲਾਗੂ

Friday 16 December 2022 02:09 PM UTC+00 | Tags: america breaking-news continue-covid-19 corona corona-virus covid-19 latest-news long-covid news nqws usa. white-house

ਚੰਡੀਗੜ੍ਹ 16 ਦਸੰਬਰ 2022: ਅਮਰੀਕਾ ਅਜੇ ਤੱਕ ਲੌਂਗ ਕੋਵਿਡ (Long Covid) ਦੇ ਮਾਮਲਿਆਂ ਤੋਂ ਛੁਟਕਾਰਾ ਨਹੀਂ ਪਾ ਸਕਿਆ ਹੈ, ਇਸ ਦੌਰਾਨ ਇੱਥੇ ਕੋਰੋਨਾ ਸੰਕਰਮਣ ਦੀ ਨਵੀਂ ਲਹਿਰ ਨੇ ਦਸਤਕ ਦੇ ਦਿੱਤੀ ਹੈ। ਦੇਸ਼ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ‘ਚ ਤੇਜ਼ੀ ਨਾਲ ਵਾਧੇ ਕਾਰਨ ਕੋਵਿਡ-19 ਨਾਲ ਜੁੜੇ ਨਿਯਮ ਇਕ ਵਾਰ ਫਿਰ ਤੋਂ ਲਾਗੂ ਹੋ ਗਏ ਹਨ। ਵੀਰਵਾਰ ਨੂੰ ਵ੍ਹਾਈਟ ਹਾਊਸ ਨੇ ਅਜਿਹੇ ਕਈ ਨਿਯਮਾਂ ਦਾ ਐਲਾਨ ਕੀਤਾ।

ਇਸ ਤਹਿਤ ਸਰਕਾਰ ਵੱਲੋਂ ਹਰ ਪਰਿਵਾਰ ਨੂੰ ਕੋਰੋਨਾ ਵਾਇਰਸ ਟੈਸਟ ਲਈ ਚਾਰ ਕਿੱਟਾਂ ਮੁਫ਼ਤ ਦਿੱਤੀਆਂ ਜਾਣਗੀਆਂ, ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਮਾਸਕ, ਦਸਤਾਨੇ, ਗਾਊਨ ਆਦਿ ਦੀ ਸਪਲਾਈ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਹਸਪਤਾਲਾਂ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਲਾਜ ਲਈ.

ਵ੍ਹਾਈਟ ਹਾਊਸ ਨੇ ਕਾਂਗਰਸ ਨੂੰ ਕੋਵਿਡ-19 ਸੰਬੰਧੀ ਸਹਾਇਤਾ ਜਾਰੀ ਰੱਖਣ ਲਈ ਹੋਰ ਫੰਡਿੰਗ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ। ਜੋ ਬਿਡੇਨ ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਕਿਹਾ ਕਿ ਫਿਲਹਾਲ 2021 ਦੀ ਰਾਹਤ ਯੋਜਨਾ ਦੇ ਬਜਟ ਤੋਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਪਰ ਅਜਿਹਾ ਉਦੋਂ ਹੀ ਹੋਵੇਗਾ ਜਦੋਂ ਸੰਸਦ ਨਵੇਂ ਬਜਟ ਨੂੰ ਮਨਜ਼ੂਰੀ ਦੇਵੇਗੀ।

ਹਾਲ ਹੀ ਦੇ ਹਫ਼ਤਿਆਂ ਵਿੱਚ ਅਮਰੀਕਾ ਵਿੱਚ ਕੋਰੋਨਾ ਸੰਕਰਮਣ ਦੇ ਮਾਮਲਿਆਂ ਵਿੱਚ 90 ਪ੍ਰਤੀਸ਼ਤ ਤੱਕ ਦਾ ਵਾਧਾ ਹੋਇਆ ਹੈ। 7 ਦਸੰਬਰ ਨੂੰ ਖਤਮ ਹੋਏ ਹਫਤੇ ‘ਚ ਨਵੇਂ ਇਨਫੈਕਸ਼ਨ ਦੇ ਚਾਰ ਲੱਖ 59 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਮਾਹਿਰਾਂ ਨੇ ਕਿਹਾ ਹੈ ਕਿ ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਲਾਗ ਦੀ ਨਵੀਂ ਲਹਿਰ ਆ ਗਈ ਹੈ, ਪਰ ਸੰਭਵ ਹੈ ਕਿ ਇਹ ਜਲਦੀ ਹੀ ਕਾਬੂ ਵਿੱਚ ਆ ਜਾਵੇਗਾ।

ਬੁੱਧਵਾਰ ਨੂੰ ਜਾਰੀ ਕੀਤੀ ਗਈ ਇੱਕ ਅਧਿਐਨ ਰਿਪੋਰਟ ਦੇ ਅਨੁਸਾਰ, ਕੋਰੋਨਾ ਮਹਾਂਮਾਰੀ ਤੋਂ ਬਾਅਦ ਪਹਿਲੇ ਢਾਈ ਸਾਲਾਂ ਵਿੱਚ ਲੰਬੇ ਸਮੇਂ ਤੋਂ ਕੋਵਿਡ ਕਾਰਨ 3,544 ਲੋਕਾਂ ਦੀ ਜਾਨ ਚਲੀ ਗਈ ਹੈ। ਕੋਰੋਨਾ ਦੀ ਲਾਗ ਤੋਂ ਠੀਕ ਹੋਣ ਤੋਂ ਬਾਅਦ ਵੀ ਇਸ ਦੇ ਕਈ ਲੱਛਣਾਂ ਤੋਂ ਪੀੜਤ ਲੋਕ ਲੰਬੇ ਸਮੇਂ ਤੋਂ ਕੋਵਿਡ ਦੇ ਮਰੀਜ਼ ਮੰਨੇ ਜਾਂਦੇ ਹਨ।

The post ਅਮਰੀਕਾ ‘ਚ ਲੌਂਗ ਕੋਵਿਡ ਦੀ ਨਵੀਂ ਲਹਿਰ ਨੇ ਦਿੱਤੀ ਦਸਤਕ, ਕੋਵਿਡ-19 ਨਿਯਮ ਮੁੜ ਲਾਗੂ appeared first on TheUnmute.com - Punjabi News.

Tags:
  • america
  • breaking-news
  • continue-covid-19
  • corona
  • corona-virus
  • covid-19
  • latest-news
  • long-covid
  • news
  • nqws
  • usa.
  • white-house

ਮੀਤ ਹੇਅਰ ਵੱਲੋਂ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਕਾਇਆ ਕਲਪ ਦੀ ਯੋਜਨਾ ਨੂੰ ਹਰੀ ਝੰਡੀ

Friday 16 December 2022 02:13 PM UTC+00 | Tags: aam-aadmi-party breaking-news cm-bhagwant-mann gurmeet-singh-meet-hayer meet-hayer news printing-and-stationery-department punjab-government punjab-news punjab-stationery-department the-unmute-report

ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਚੱਲਦਿਆਂ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਿਛਲੀਆਂ ਸਰਕਾਰਾਂ ਤੋਂ ਅਣਗੌਲੇ ਚੱਲ ਰਹੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਕਾਇਆ ਕਲਪ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਵੀਆਂ ਮਸ਼ੀਨਾਂ ਦੀ ਖਰੀਦ ਕਰਕੇ ਸਾਰੇ ਸਰਕਾਰੀ ਵਿਭਾਗਾਂ ਤੇ ਅਦਾਰਿਆਂ ਦੀ ਛਪਾਈ ਦਾ ਕੰਮ ਸਰਕਾਰੀ ਪ੍ਰੈਸ ਤੋਂ ਕਰਨਾ ਯਕੀਨੀ ਬਣਾਇਆ ਜਾਵੇ।

ਅੱਜ ਇੱਥੇ ਵਿਭਾਗ ਦੀ ਉਚ ਪੱਧਰੀ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਆਧੁਨਿਕਤਾ ਦੇ ਦੌਰ ਵਿੱਚ ਪ੍ਰਿੰਟਿੰਗ ਦੀਆਂ ਨਵੀਆਂ ਤਕਨੀਕਾਂ ਆਉਣ ਨਾਲ ਨਵੀਂ ਮਸ਼ੀਨਰੀ ਸਮੇਂ ਦੀ ਲੋੜ ਹੈ ਜਿਸ ਲਈ ਵਿਭਾਗ ਨਵੀਆਂ ਤਕਨੀਕ ਦੀਆਂ ਮਸ਼ੀਨਾਂ ਦੀ ਖਰੀਦ ਕਰੇ। ਪਟਿਆਲਾ ਅਤੇ ਐਸ.ਏ.ਐਸ ਨਗਰ ਸਥਿਤ ਸਰਕਾਰੀ ਪ੍ਰੈਸ ਦਾ ਨਵੀਨੀਕਰਨ ਕੀਤਾ ਜਾਵੇ।

ਛਪਾਈ ਦਾ ਮਿਆਰ ਉੱਚਾ ਚੁੱਕਣ ਲਈ 1.40 ਕਰੋੜ ਰੁਪਏ ਦੀ ਰਾਸ਼ੀ ਨਾਲ ਮਲਟੀਕਲਰ ਡਿਜ਼ੀਟਲ ਮਸ਼ੀਨਾਂ ਅਤੇ ਆਫਸੈੱਟ ਮਸ਼ੀਨ ਦੀ ਖਰੀਦੀਆਂ ਜਾਣ। ਅਗਲੇ ਬਜਟ ਸੈਸ਼ਨ ਵਿੱਚ ਹੋਰ ਨਵੀਆਂ ਆਧੁਨਿਕ ਮਸ਼ੀਨਾਂ ਖਰੀਦੀਆਂ ਜਾਣ। ਉਨ੍ਹਾਂ ਵਿਭਾਗ ਦੇ ਪੁਨਰਗਠਨ ਦੀ ਯੋਜਨਾ ਨੂੰ ਹਰੀ ਝੰਡੀ ਦਿੰਦਿਆਂ ਕਿਹਾ ਕਿ ਸਮੇਂ ਦੀ ਲੋੜ ਅਨੁਸਾਰ ਤਕਨਾਲੋਜੀ ਮਾਹਿਰ ਭਰਤੀ ਕੀਤੇ ਜਾਣ।

ਮੀਟਿੰਗ ਦੌਰਾਨ ਇਸ ਗੱਲ ਉੱਤੇ ਵੀ ਵਿਚਾਰ ਕੀਤਾ ਗਿਆ ਕਿ ਸਰਕਾਰੀ ਪ੍ਰੈਸ ਪਟਿਆਲਾ ਦੀ ਜ਼ਮੀਨ ਓ.ਯੂ.ਵੀ.ਜੀ.ਐਲ. ਸਕੀਮ ਤਹਿਤ ਪੁੱਡਾ ਨੂੰ ਤਬਦੀਲ ਕਰ ਕੇ ਅਤੇ ਇਸ ਦੇ ਇਵਜ਼ ਵਿੱਚ ਪੁੱਡਾ ਵੱਲੋਂ ਪਟਿਆਲਾ ਵਿਖੇ 3 ਏਕੜ ਜ਼ਮੀਨ ਅਤੇ ਪ੍ਰੈਸ ਦੀ ਬਿਲਡਿੰਗ ਅਤੇ ਕੁੱਝ ਕੁਆਟਰ ਅਤੇ ਐਸ.ਏ.ਐਸ. ਨਗਰ ਪ੍ਰੈਸ ਦੀ ਬਿਲਡਿੰਗ ਦੇ ਨਵੀਨੀਕਰਨ ਅਤੇ ਦੋਵੇਂ ਪ੍ਰੈਸਾਂ ਵਿੱਚ ਕੁੱਝ ਨਵੀਆਂ ਮਸ਼ੀਨਾਂ ਸਥਾਪਿਤ ਕਰਨ ਲਈ ਫੰਡਜ਼ ਮੁਹੱਈਆ ਕਰਵਾਉਣ ਦੀ ਤਜਵੀਜ਼ ਬਣਾਈ ਜਾਵੇ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਦੇਸ਼ ਦੇ ਹੋਰਨਾਂ ਸੂਬੇ ਜਿਨ੍ਹਾਂ ਵਿੱਚ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਬਿਹਤਰ ਕੰਮ ਕਰ ਰਿਹਾ ਹੈ, ਉੱਥੋਂ ਦੇ ਸਿਸਟਮ ਦਾ ਅਧਿਐਨ ਕਰਕੇ ਉਥੋਂ ਦੇ ਬਿਹਤਰ ਮਾਡਲ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਵੇ।

ਮੀਤ ਹੇਅਰ ਨੇ ਕਿਹਾ ਕਿ ਵਿਭਾਗ ਦਾ ਸਾਰਾ ਕੰਮ ਕਾਜ ਪ੍ਰਿੰਟਿੰਗ ਅਤੇ ਸਟੇਸਨਰੀ ਮੈਨੂਅਲ-1975 ਦੇ ਉਪਬੰਧਾਂ ਅਨੁਸਾਰ ਕੀਤਾ ਜਾਂਦਾ ਹੈ ਪਰ ਅਜੋਕੇ ਦੌਰ ਵਿੱਚ ਪ੍ਰੈਸ ਦਾ ਆਧੁਨਿਕੀਕਰਨ ਤੇ ਤਕਨਾਲੋਜੀ ਕਾਫ਼ੀ ਅਗਾਂਹ ਨਿਕਲ ਗਈ ਹੈ | ਜਿਸ ਲਈ ਮੈਨੂਅਲ ਨੂੰ ਅਪਡੇਟ ਕਰਨ ਦੀ ਸਖਤ ਜ਼ਰੂਰਤ ਹੈ।ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਵਾਸਤੇ ਪ੍ਰਭਾਵੀ ਵੈਬਸਾਈਟ ਬਣਾਈ ਜਾਵੇ। ਮੀਟਿੰਗ ਵਿੱਚ ਪ੍ਰਿੰਟਿੰਗ ਤੇ ਸਟੇਸ਼ਨਰੀ ਦੇ ਪ੍ਰਮੁੱਖ ਸਕੱਤਰ ਵੀ ਕੇ ਮੀਨਾ, ਕੰਟਰੋਲਰ ਪੁਨੀਤ ਗੋਇਲ ਤੇ ਐਡੀਸ਼ਨਲ ਕੰਟਰੋਲਰ ਆਨੰਦ ਸਾਗਰ ਵੀ ਮੌਜੂਦ ਸਨ।

The post ਮੀਤ ਹੇਅਰ ਵੱਲੋਂ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਕਾਇਆ ਕਲਪ ਦੀ ਯੋਜਨਾ ਨੂੰ ਹਰੀ ਝੰਡੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • gurmeet-singh-meet-hayer
  • meet-hayer
  • news
  • printing-and-stationery-department
  • punjab-government
  • punjab-news
  • punjab-stationery-department
  • the-unmute-report

ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਦੱਸਿਆ ਨਾਰਥਰਨ ਜ਼ੋਨਲ ਕੌਂਸਲ ਦੀ 20ਵੀਂ ਸਟੈਂਡਿੰਗ ਕਮੇਟੀ ਦੀ ਮੀਟਿੰਗ 12 ਜਨਵਰੀ 2023 ਨੂੰ ਮੋਹਾਲੀ ਵਿਖੇ ਹੋਵੇਗੀ।ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿੱਚ ਆਪਣੇ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਜੰਜੂਆ ਨੇ ਦੱਸਿਆ ਕਿ ਕੌਂਸਲ ਦੀ ਇਸ 20ਵੀ ਸਟੈਂਡਿੰਗ ਕਮੇਟੀ ਦੀ ਇਸ ਮੀਟਿੰਗ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ, ਯੂ.ਟੀ. ਚੰਡੀਗੜ੍ਹ, ਜੰਮੂ ਕਸ਼ਮੀਰ ਅਤੇ ਲੱਦਾਖ ਦੇ ਮੁੱਖ ਸਕੱਤਰਾਂ/ਪ੍ਰਸ਼ਾਸਕਾਂ ਸਮੇਤ ਕਈ ਉੱਚ ਅਧਿਕਾਰੀਆਂ ਵਲੋਂ ਹਿੱਸਾ ਲਿਆ ਜਾਣਾ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਇਨ੍ਹਾਂ ਰਾਜਾਂ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਬਿਹਤਰ ਬਨਾਉਣ ਲਈ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਪ੍ਰਮੁੱਖ ਸਕੱਤਰ ਪ੍ਰਿਟਿੰਗ ਸਟੇਸ਼ਨਰੀ ਵੀ.ਕੇ. ਮੀਨਾ, ਸਕੱਤਰ ਆਮ ਰਾਜ ਪ੍ਰਬੰਧ ਕੁਮਾਰ ਰਾਹੁਲ, ਸਕੱਤਰ ਗ੍ਰਹਿ ਤੇ ਨਿਆਂ ਵਿਭਾਗ ਰਿੱਤੂ ਅਗਰਵਾਲ, ਏਡੀਜੀਪੀ ਸੁਰੱਖਿਆ ਐਸ ਐਸ ਸ੍ਰੀਵਾਸਤਵਾ, ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਵਿਭਾਗ ਗਿਰਿਸ਼ ਦਿਆਲਨ, ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਅਮਿਤ ਤਲਵਾੜ ਤੋਂ ਇਲਾਵਾ ਵਿਧਾਨ ਸਭਾ ਸਕੱਤਰੇਤ, ਬਿਜਲੀ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨੁਮਾਇੰਦੀਆਂ ਨਾਲ ਸਟੈਂਡਿੰਗ ਕਮੇਟੀ ਦੀ ਮੀਟਿੰਗ ਸਬੰਧੀ ਪੁਖਤਾ ਪ੍ਰਬੰਧ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਢੁੱਕਵੇਂ ਪ੍ਰਬੰਧ ਕਰਨ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ।

The post ਮੋਹਾਲੀ ਵਿਖੇ 12 ਜਨਵਰੀ ਨੂੰ ਹੋਵੇਗੀ ਨਾਰਥਰਨ ਜੋਨਲ ਕੌਂਸਲ ਦੀ 20ਵੀਂ ਸਟੈਂਡਿੰਗ ਕਮੇਟੀ ਦੀ ਮੀਟਿੰਗ: ਵਿਜੈ ਕੁਮਾਰ ਜੰਜੂਆ appeared first on TheUnmute.com - Punjabi News.

Tags:
  • 20th-standing-committee-meeting
  • mohali
  • northern-zonal-council
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form