TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਲੁਧਿਆਣਾ ਪੁਲਿਸ ਵਲੋਂ ਨਾਰਵੇ ਦੇ ਸਾਈਕਲ ਸਵਾਰ ਦਾ ਮੋਬਾਈਲ ਫ਼ੋਨ ਖੋਹਣ ਵਾਲੇ ਕਾਬੂ, ਮੋਬਾਈਲ ਕੀਤਾ ਵਾਪਸ Saturday 17 December 2022 05:39 AM UTC+00 | Tags: aspen dig-mandeep-singh-sidhu ludhiana ludhiana-police ludhiana-police-commissioner-mandeep-singh-sidhu news police police-commissioner-mandeep-singh-sidhu. punjab-latest-news ਲੁਧਿਆਣਾ 17 ਦਸੰਬਰ 2022: ਲੁਧਿਆਣਾ ਪੁਲਿਸ (Ludhiana police) ਨੇ ਨੌਰਵੇ ਦੇ ਨੌਜਵਾਨ ਐਸਪੇਨ ਦਾ ਮੋਬਾਇਲ ਬਰਾਮਦ ਕਰ ਲਿਆ ਹੈ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੱਲੋਂ ਉਸਨੂੰ ਇਹ ਮੋਬਾਇਲ ਸਪੁਰਦ ਕੀਤਾ ਗਿਆ ਹੈ । ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸਪੇਨ ਸਾਈਕਲ ਉਤੇ ਵਿਸ਼ਵ ਦੀ ਸੈਰ ‘ਤੇ ਨਿਕਲਿਆ ਹੈ ਅਤੇ ਉਹ ਪਾਕਿਸਤਾਨ ਤੋਂ ਅੰਮ੍ਰਿਤਸਰ ਹੁੰਦਾ ਹੋਇਆ ਲੁਧਿਆਣਾ ਪਹੁੰਚਿਆ ਸੀ ਅਤੇ ਉਸਨੇ ਅੱਗੇ ਕਲਕੱਤਾ ਨੂੰ ਜਾਣਾ ਸੀ, ਪਰ ਲੁਧਿਆਣਾ ਵਿੱਚ ਉਸ ਦਾ ਮੋਬਾਇਲ ਖੋਹ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਨੂੰ 48 ਘੰਟਿਆਂ ਵਿਚ ਹੀ ਹੱਲ ਕਰ ਲਿਆ ਗਿਆ ਹੈ ਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ | ਇਸ ਮੌਕੇ ਨਾਰਵੇ ਦੇ ਵਸਨੀਕ ਐਸਪੇਨ ਨੇ ਲੁਧਿਆਣਾ ਪੁਲਿਸ 'ਤੇ ਮਾਣ ਮਹਿਸੂਸ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਐਸਪੇਨ ਨੇ ਲੁਧਿਆਣਾ ਪੁਲਿਸ ਦੀ ਸ਼ਲਾਘਾ ਕੀਤੀ।ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅਸੀਂ ਨਾਰਵੇ ਵਾਸੀ ਦੀ ਮਦਦ ਕਰਨ ਵਾਲੇ ਮਧੂ ਪਾਂਡੇ ਤੇ ਸੰਦੀਪ ਮੰਡੌੜ ਦਾ ਵੀ ਸਨਮਾਨ ਕੀਤਾ ਹੈ | ਜਿਹਨਾਂ ਨੇ ਸਾਡੇ ਦੇਸ਼ ਦੇ ਇਸ ਮਹਿਮਾਨ ਦੀ ਮਦਦ ਕੀਤੀ ਤੇ ਇਸਨੁੰ ਆਰਜ਼ੀ ਤੌਰ 'ਤੇ ਮੋਬਾਈਲ ਵੀ ਲੈ ਕੇ ਦਿੱਤਾ।
The post ਲੁਧਿਆਣਾ ਪੁਲਿਸ ਵਲੋਂ ਨਾਰਵੇ ਦੇ ਸਾਈਕਲ ਸਵਾਰ ਦਾ ਮੋਬਾਈਲ ਫ਼ੋਨ ਖੋਹਣ ਵਾਲੇ ਕਾਬੂ, ਮੋਬਾਈਲ ਕੀਤਾ ਵਾਪਸ appeared first on TheUnmute.com - Punjabi News. Tags:
|
ਜ਼ੀਰਾ ਸ਼ਰਾਬ ਫੈਕਟਰੀ ਦੇ ਵਿਰੋਧ 'ਚ ਦਿੱਤੇ ਜਾ ਰਹੇ ਧਰਨੇ ਸੰਬੰਧੀ ਕਿਸਾਨ ਤੇ ਲੋਕ ਅੱਜ ਲੈਣਗੇ ਫੈਸਲਾ Saturday 17 December 2022 05:57 AM UTC+00 | Tags: aam-aadmi-party agriculture-and-farmers-welfare-minister-kuldeep-singh-dhaliwal bjp bku breaking-news cm-bhagwant-mann kisan-protest kisan-protest-news kuldeep-singh-dhaliwal moga-kisan-protest moga-kisan-union-krantikari news punjab-government the-unmute the-unmute-breaking-news the-unmute-punjabi-news zira-liquor-factory ਲੁਧਿਆਣਾ 17 ਦਸੰਬਰ 2022: ਜ਼ੀਰਾ ਸ਼ਰਾਬ ਫੈਕਟਰੀ (Zira liquor factory) ਦੇ ਵਿਰੋਧ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਧਰਨਾਕਾਰੀਆਂ ਦੀ ਵਿਚਾਲੇ ਮੀਟਿੰਗ ਹੋਈ | ਕਿਸਾਨ ਤੇ ਹੋਰ ਆਮ ਲੋਕਾਂ ਵੱਲੋਂ ਧਰਨਾ ਜਾਰੀ ਰੱਖਣ ਸੰਬੰਧੀ ਫੈਸਲਾ ਅੱਜ ਲਿਆ ਜਾਵੇਗਾ | ਇਸ ਮਾਮਲੇ 'ਤੇ ਧਰਨਾਕਾਰੀਆਂ ਦੀ ਲੰਘੀ ਰਾਤ ਮੁੱਖ ਮੰਤਰੀ ਭਗਵੰਤ ਮਾਨ ਨਾਲ ਲਗਭਗ ਢਾਈ ਘੰਟੇ ਤੱਕ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਧਰਨਾਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਭਰੋਸਾ ਦੁਆਇਆ ਹੈ ਕਿ ਵਿਧਾਨ ਸਭਾ ਦੀ ਕਮੇਟੀ ਇਲਾਕੇ ਦਾ ਦੌਰਾ ਕਰੇਗੀ ਅਤੇ ਜੇਕਰ ਫੈਕਟਰੀ ਸਹੀ ਅਰਥਾਂ ਵਿਚ ਲੋਕਾਂ ਦੀ ਰਾਇ ਤੋਂ ਬਗੈਰ ਲਗਾਈ ਗਈ ਹੈ ਤਾਂ ਇਹ ਬੰਦ ਕੀਤੀ ਜਾਵੇਗੀ। ਇਸ ਲਈ ਮੁੱਖ ਮੰਤਰੀ ਨੇ ਇਕ ਮਹੀਨੇ ਦਾ ਸਮਾਂ ਮੰਗਿਆ ਹੈ। ਅੱਜ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਜ਼ੀਰਾ ਵਿਚ ਧਰਨੇ ਵਾਲੀ ਥਾਂ ਪਹੁੰਚਣਗੇ ਤੇ ਧਰਨਾਕਾਰੀਆਂ ਨੂੰ ਸੰਬੋਧਨ ਕਰਨਗੇ।
The post ਜ਼ੀਰਾ ਸ਼ਰਾਬ ਫੈਕਟਰੀ ਦੇ ਵਿਰੋਧ ‘ਚ ਦਿੱਤੇ ਜਾ ਰਹੇ ਧਰਨੇ ਸੰਬੰਧੀ ਕਿਸਾਨ ਤੇ ਲੋਕ ਅੱਜ ਲੈਣਗੇ ਫੈਸਲਾ appeared first on TheUnmute.com - Punjabi News. Tags:
|
ਸੜਕਾਂ ਦੀ ਮੁਰੰਮਤ 'ਚ ਮਾਪਦੰਡਾਂ ਨੂੰ ਨਜ਼ਰ-ਅੰਦਾਜ਼ ਕਰਕੇ ਘਟੀਆ ਮਿਆਰ ਦਾ ਕੰਮ ਕਰਵਾਉਣ ਕਰਕੇ ਦੋ ਇੰਜੀਨੀਅਰ ਮੁਅੱਤਲ Saturday 17 December 2022 06:04 AM UTC+00 | Tags: chief-minister-bhagwant-mann corrupation harbhajan-singh-eto news punishment-and-appeal punjab-public-works punjab-public-works-minister-harbhajan-singh-eto pwd pwd-news transport two-assistant-engineers ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਦਿੱਤੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਦੀ ਮੁਰੰਮਤ ਵਿਚ ਮਾਪਦੰਡਾਂ ਨੂੰ ਅੱਖੋਂ ਪਰੋਖੇ ਕਰਕੇ ਘਟੀਆ ਮਿਆਰ ਦਾ ਕੰਮ ਕਰਵਾਉਣ ਵਾਲੇ ਦੋ ਸਹਾਇਕ ਇੰਜੀਨੀਅਰਾਂ (Assistant Engineers) ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਮੁਅੱਤਲੀ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) ਨਿਯਮਾਂਵਾਲੀ 1970 ਦੇ ਰੂਲ 4 ਅਧੀਨ ਕੀਤੀ ਗਈ ਹੈ | ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੇ ਸਹਾਇਕ ਇੰਜੀਨੀਅਰਾਂ ਮਹੇਸ਼ ਕੁਮਾਰ ਸ਼ਰਮਾ ਅਤੇ ਰਜੇਸ਼ ਕੌੜਾ ਵਲੋਂ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦੌਰਾਨ ਤਿਉੜ ਤੋਂ ਜਾਕੜ ਮਾਜਰਾ ਤੱਕ ਲਿੰਕ ਰੋਡ ਦੇ ਕੰਮ ਵਿਚ ਨਿਰਧਾਰਿਤ ਮਾਪਦੰਡਾਂ ਨੂੰ ਨਜ਼ਰ ਅੰਦਾਜ਼ ਕਰਕੇ ਘਟੀਆ ਮਿਆਰ ਦਾ ਕੰਮ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ ਅਤੇ ਭਿ੍ਸ਼ਟ ਕੰਮਾਂ ਵਿਚ ਲਿਪਤ ਅਤੇ ਡਿਊਟੀ ਵਿਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਦੋ ਕਰਮਚਾਰੀਆਂ ਸੋਗੰਧ ਸਿੰਘ ਭੁੱਲਰ, ਕਾਰਜਕਾਰੀ ਇੰਜੀਨੀਅਰ, ਉਸਾਰੀ ਮੰਡਲ ਨੰ:1,ਲੋਕ ਨਿਰਮਾਣ ਵਿਭਾਗ ਅਤੇ ਦਿਲਪ੍ਰੀਤ ਸਿੰਘ, ਉਪ ਮੰਡਲ ਇੰਜੀਨੀਅਰ ਉਸਾਰੀ ਉਪ ਮੰਡਲ ਨੰ:2, ਲੋਕ ਨਿਰਮਾਣ ਵਿਭਾਗ ਨੂੰ ਆਪਣਾ ਸਪਸ਼ਟੀਕਰਨ 4 ਦਿਨਾਂ ਦੇ ਅੰਦਰ ਅੰਦਰ ਸਰਕਾਰ ਨੂੰ ਭੇਜਣ ਦੇ ਹੁਕਮ ਦਿੱਤੇ ਗਏ ਹਨ | ਇਸ ਤੋਂ ਇਲਾਵਾ ਮੁਅੱਤਲੀ ਦੇ ਸਮੇਂ ਦੌਰਾਨ ਇਨ੍ਹਾਂ ਕਰਮਚਾਰੀਆਂ ਦਾ ਹੈੱਡ ਕੁਆਟਰ ਮੁੱਖ ਇੰਜੀਨੀਅਰ ਪਟਿਆਲਾ ਦੇ ਦਫ਼ਤਰ ਵਿਖੇ ਹੋਵੇਗਾ | The post ਸੜਕਾਂ ਦੀ ਮੁਰੰਮਤ ‘ਚ ਮਾਪਦੰਡਾਂ ਨੂੰ ਨਜ਼ਰ-ਅੰਦਾਜ਼ ਕਰਕੇ ਘਟੀਆ ਮਿਆਰ ਦਾ ਕੰਮ ਕਰਵਾਉਣ ਕਰਕੇ ਦੋ ਇੰਜੀਨੀਅਰ ਮੁਅੱਤਲ appeared first on TheUnmute.com - Punjabi News. Tags:
|
ਆਬਕਾਰੀ ਵਿਭਾਗ ਤੇ ਪੁਲਿਸ ਵੱਲੋਂ 10000 ਕਿੱਲੋ ਲਾਹਣ ਤੇ 1200 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ Saturday 17 December 2022 06:11 AM UTC+00 | Tags: breaking-news excise-department-punjab ferozepur-news latest-news news punjab-police sutlej-river the-excise-department the-excise-department-punjab the-unmute-breaking-news the-unmute-punjab ਫਿਰੋਜ਼ਪੁਰ 16 ਦਸੰਬਰ 2022: ਆਬਕਾਰੀ ਵਿਭਾਗ ਅਤੇ ਪੁਲਿਸ ਨੇ ਫਿਰੋਜ਼ਪੁਰ (Ferozepur) ਸ਼ਹਿਰ ਦੇ ਨੇੜੇ ਸਤਲੁਜ ਦਰਿਆ ਦੇ ਕੰਢੇ ਪੈਂਦੇ ਪਿੰਡ ਹਬੀਬ ਕੇ ਵਿਖੇ ਤਲਾਸ਼ੀ ਮੁਹਿੰਮ ਦੌਰਾਨ ਦਰਿਆ ਦੇ ਪਾਣੀ ਵਿੱਚ ਲੁਕੋਈਆਂ ਗਈਆਂ ਤਰਪਾਲਾਂ ਵਿੱਚੋਂ ਕਰੀਬ 10,000 ਕਿਲੋ ਲਾਹਣ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਵਿਭਾਗ ਅਤੇ ਪੁਲਿਸ ਵੱਲੋਂ ਕੀਤੀ ਗਈ ਇਸ ਸਾਂਝੀ ਕਾਰਵਾਈ ਦੌਰਾਨ 7 ਪਲਾਸਟਿਕ ਦੀਆਂ ਟਿਊਬਾਂ ਵਿੱਚ ਪੈਕ ਕੀਤੀਆਂ 1200 ਦੇ ਕਰੀਬ ਨਜਾਇਜ਼ ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਸ਼ਰਾਬ ਨੂੰ ਮੌਕੇ ‘ਤੇ ਹੀ ਸੁੱਕੀ ਥਾਂ ‘ਤੇ ਨਸ਼ਟ ਕਰ ਦਿੱਤਾ ਗਿਆ।
The post ਆਬਕਾਰੀ ਵਿਭਾਗ ਤੇ ਪੁਲਿਸ ਵੱਲੋਂ 10000 ਕਿੱਲੋ ਲਾਹਣ ਤੇ 1200 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ appeared first on TheUnmute.com - Punjabi News. Tags:
|
ਮੁੱਖ ਸਕੱਤਰ ਵੀ.ਕੇ ਜੰਜੂਆ ਵੱਲੋਂ 'ਮੇਰਾ ਘਰ ਮੇਰੇ ਨਾਮ ਸਕੀਮ' ਦੇ ਅਮਲ ਦੀ ਸਮੀਖਿਆ, ਕਾਰਜ ਛੇਤੀ ਮੁਕੰਮਲ ਕਰਨ ਦੇ ਨਿਰਦੇਸ਼ Saturday 17 December 2022 06:20 AM UTC+00 | Tags: aam-aadmi-party cm-bhagwant-mann dgps-device finance-commissioner-revenue-kap-sinha latest-news mera-ghar-mera-naam-scheme news panchayat-department. patwari punjab punjab-government punjab-land-record-society punjab-news ਚੰਡੀਗੜ੍ਹ 17 ਦਸੰਬਰ 2022 : ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਵਿੱਚ ‘ਮੇਰਾ ਘਰ ਮੇਰਾ ਨਾਮ’ ਸਕੀਮ (Mera Ghar Mere Naam Scheme) ਤਹਿਤ ਚੱਲ ਰਹੇ ਕਾਰਜ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ। ਮੀਟਿੰਗ ਦੌਰਾਨ ਮੁੱਖ ਸਕੱਤਰ ਨੂੰ ਸਕੀਮ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਸੂਬੇ ਦੇ 4200 ਤੋਂ ਵੱਧ ਪਿੰਡਾਂ ਵਿੱਚ ਡਰੋਨ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਪਿੰਡਾਂ ਵਿੱਚ ਵੀ ਕੰਮ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਮੁੱਖ ਸਕੱਤਰ ਨੇ ਇਸ ਸਕੀਮ ਅਧੀਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਲਾਲ ਲਕੀਰ ਦੀ ਹੱਦਬੰਦੀ ਲਈ ਸਾਰੇ ਜ਼ਿਲ੍ਹਿਆਂ ਵਿੱਚ ਡੀਜੀਪੀਐਸ ਡਿਵਾਈਸ ਦੀ ਵਰਤੋਂ ਕੀਤੀ ਜਾ ਸਕਦੀ ਹੈ ਤਾਂ ਜੋ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਉਨ੍ਹਾਂ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਿਆਂ ਨੂੰ ਡੀਜੀਪੀਐਸ ਲਈ ਫੰਡ ਜਾਰੀ ਕੀਤੇ ਜਾਣ । ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਮਿਸ਼ਨ ਮੋਡ ‘ਤੇ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਸਰਵੇ ਅਫਸਰਾਂ ਨੂੰ ਮਾਣ ਭੱਤਾ ਦੇਣ ਬਾਰੇ ਗੱਲ ਕਰਦਿਆਂ ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਪੰਜਾਬ ਲੈਂਡ ਰਿਕਾਰਡ ਸੋਸਾਇਟੀ (ਪੀ.ਐਲ.ਆਰ ਐਸ.) ਦੇ ਫੰਡਾਂ ਵਿੱਚੋਂ ਸਰਵੇ ਅਫਸਰਾਂ ਨੂੰ ਪ੍ਰਤੀ ਪਿੰਡ ਦੇ ਹਿਸਾਬ ਨਾਲ ਮਾਣ ਭੱਤਾ ਅਦਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਪੀ.ਐਲ.ਆਰ.ਐਸ. ਨੂੰ ਹਦਾਇਤ ਕੀਤੀ ਕਿ ਉਹ ਸਕੀਮ ਨੂੰ ਲਾਗੂ ਕਰਨ ਦੌਰਾਨ ਤਿਆਰ ਕੀਤੇ ਗਏ ਰਿਕਾਰਡਾਂ ਦੀ ਸਾਫਟ ਕਾਪੀ ਮੈਂਟੇਨ ਕਰਕੇ ਰੱਖਣ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸਕੀਮ ਦੌਰਾਨ ਤਿਆਰ ਕੀਤੇ ਰਿਕਾਰਡ ਦੀ ਹਾਰਡ ਕਾਪੀ ਸਬੰਧਤ ਪਟਵਾਰੀ ਕੋਲ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸੋਨਾਲੀ ਗਿਰਿ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਹਾਜ਼ਰ ਸਨ। The post ਮੁੱਖ ਸਕੱਤਰ ਵੀ.ਕੇ ਜੰਜੂਆ ਵੱਲੋਂ ‘ਮੇਰਾ ਘਰ ਮੇਰੇ ਨਾਮ ਸਕੀਮ’ ਦੇ ਅਮਲ ਦੀ ਸਮੀਖਿਆ, ਕਾਰਜ ਛੇਤੀ ਮੁਕੰਮਲ ਕਰਨ ਦੇ ਨਿਰਦੇਸ਼ appeared first on TheUnmute.com - Punjabi News. Tags:
|
Chandigarh SSP: ਡਾ. ਸੰਦੀਪ ਗਰਗ ਹੋ ਸਕਦੇ ਨੇ ਚੰਡੀਗੜ੍ਹ ਦੇ ਨਵੇਂ ਐੱਸਐੱਸਪੀ Saturday 17 December 2022 06:36 AM UTC+00 | Tags: additional-sessions-judge additional-sessions-judge-of-chandigarh breaking-news chandigarh chandigarh-court chandigarh-housing-board chb crime district-court-jabir-singh latest-news news senior-assistant-rajesh-kumar ssp-of-chandigarh ਚੰਡੀਗੜ੍ਹ 17 ਦਸੰਬਰ 2022: ਪੰਜਾਬ ਸਰਕਾਰ ਵਲੋਂ ਚੰਡੀਗੜ੍ਹ ਦੇ ਨਵੇਂ ਐੱਸਐੱਸਪੀ ਦੀ ਨਿਯੁਕਤੀ ਲਈ ਪੰਜਾਬ ਦੇ ਰਾਜਪਾਲ ਨੂੰ ਤਿੰਨ ਨਾਂ ਦਾ ਪੈਨਲ ਭੇਜਿਆ ਗਿਆ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਇਨ੍ਹਾਂ ਵਿੱਚ ਡਾ. ਸੰਦੀਪ ਗਰਗ ਨੂੰ ਚੰਡੀਗੜ੍ਹ ਦਾ ਨਵਾਂ ਐੱਸਐੱਸਪੀ ਨਿਯੁਕਤ ਕੀਤਾ ਜਾ ਸਕਦਾ ਹੈ | ਇਸ ਵੇਲੇ ਉਹ ਮੋਹਾਲੀ ਦੇ ਐਸਐਸਪੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਸੂਤਰਾਂ ਅਨੁਸਾਰ ਐਸਐਸਪੀ ਦੀ ਨਿਯੁਕਤੀ ਦੀ ਫਾਈਲ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਗਈ ਹੈ। ਹੁਣ ਸਿਰਫ਼ ਐੱਮਐੱਚਏ (MHA) ਦੀ ਮਨਜ਼ੂਰੀ ਦੀ ਉਡੀਕ ਹੈ। ਇਸ ਤੋਂ ਬਾਅਦ ਆਈਪੀਐਸ ਡਾਕਟਰ ਸੰਦੀਪ ਗਰਗ ਚੰਡੀਗੜ੍ਹ ਦੇ 18ਵੇਂ ਐਸਐਸਪੀ ਦੀ ਜ਼ਿੰਮੇਵਾਰੀ ਸੰਭਾਲਣਗੇ। ਇਸ ਸਮੇਂ ਹਰਿਆਣਾ ਕੇਡਰ ਦੀ ਆਈਪੀਐਸ ਮਨੀਸ਼ਾ ਚੌਧਰੀ ਐਸਐਸਪੀ ਯੂਟੀ ਦਾ ਕਾਰਜਕਾਰੀ ਚਾਰਜ ਸੰਭਾਲ ਰਹੀ ਹੈ। ਮੋਹਾਲੀ ਦੇ ਐਸਐਸਪੀ ਡਾ. ਸੰਦੀਪ ਗਰਗ ਵਜੋਂ ਨਿਯੁਕਤੀ ਤੋਂ ਪਹਿਲਾਂ ਡਾ. ਸੰਦੀਪ ਗਰਗ ਸੰਗਰੂਰ, ਜਲੰਧਰ, ਮਾਨਸਾ, ਪਟਿਆਲਾ ਅਤੇ ਰੋਪੜ ਦੇ ਐਸਐਸਪੀ ਦੀ ਜ਼ਿੰਮੇਵਾਰੀ ਵੀ ਸੰਭਾਲ ਚੁੱਕੇ ਹਨ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 3 ਆਈਪੀਐਸ ਦਾ ਪੈਨਲ ਯੂਟੀ ਪ੍ਰਸ਼ਾਸਨ ਨੂੰ ਭੇਜਿਆ ਗਿਆ ਸੀ। ਇਨ੍ਹਾਂ ਵਿੱਚ ਪੰਜਾਬ ਕੇਡਰ 2012 ਬੈਚ ਦੇ ਆਈਪੀਐਸ ਸੰਦੀਪ ਗਰਗ, 2012 ਬੈਚ ਦੇ ਆਈਪੀਐਸ ਅਖਿਲ ਚੌਧਰੀ ਅਤੇ 2013 ਬੈਚ ਦੇ ਆਈਪੀਐਸ ਭਗੀਰਥ ਸਿੰਘ ਮੀਨਾ ਸ਼ਾਮਲ ਹਨ। ਇਨ੍ਹਾਂ ਤਿੰਨਾਂ ਅਫ਼ਸਰਾਂ ਵਿੱਚੋਂ ਕੋਈ ਇੱਕ ਅਧਿਕਾਰੀ ਕੁਲਦੀਪ ਚਾਹਲ ਦੀ ਥਾਂ ਲਵੇਗਾ। The post Chandigarh SSP: ਡਾ. ਸੰਦੀਪ ਗਰਗ ਹੋ ਸਕਦੇ ਨੇ ਚੰਡੀਗੜ੍ਹ ਦੇ ਨਵੇਂ ਐੱਸਐੱਸਪੀ appeared first on TheUnmute.com - Punjabi News. Tags:
|
ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਪਲਟੀ ਸਕੂਲ ਬੱਸ, ਦੋ ਵਿਦਿਆਰਥੀ ਦੀ ਮੌਤ, ਕਈ ਜ਼ਖਮੀ Saturday 17 December 2022 06:55 AM UTC+00 | Tags: adgzonprayagraj breaking-news commissionerprg igrangealld latest-news news prayagraj prayagraj-news punjabi-news road-accident the-unmute-breaking-news the-unmute-latest-news the-unmute-punjabi-news ਚੰਡੀਗੜ੍ਹ 17 ਦਸੰਬਰ 2022: ਜੌਨਪੁਰ ਤੋਂ ਪ੍ਰਯਾਗਰਾਜ (Prayagraj) ਆ ਰਹੀ ਵਿਦਿਆਰਥੀਆਂ ਨਾਲ ਭਰੀ ਬੱਸ ਸੈਦਾਬਾਦ ਦੇ ਨਾਲ ਲੱਗਦੇ ਭੇਸਕੀ ਪਿੰਡ ਨੇੜੇ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਜਦਕਿ 30 ਤੋਂ ਵੱਧ ਬੱਚੇ ਜ਼ਖਮੀ ਹੋਏ ਹਨ। ਹਾਦਸੇ ਦੌਰਾਨ ਬੱਚਿਆਂ ਦੀਆਂ ਚੀਕਾਂ ਸੁਣ ਕੇ ਮੌਕੇ ‘ਤੇ ਪਹੁੰਚੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਬੱਸ ‘ਚੋਂ ਬਾਹਰ ਕੱਢਿਆ। ਦੱਸਿਆ ਜਾ ਰਿਹਾ ਹੈ ਕਿ ਇਹ ਸੜਕ ਹਾਦਸਾ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ, ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੱਚਿਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪਲਟ ਗਈ ਅਤੇ ਕਈ ਬੱਚੇ ਬੱਸ ਦੇ ਹੇਠਾਂ ਦੱਬ ਗਏ। ਬੱਸ ਵਿੱਚ 35 ਵਿਦਿਆਰਥਣਾ ਅਤੇ 40 ਵਿਦਿਆਰਥੀਆਂ ਯਾਨੀ ਕੁੱਲ 75 ਵਿਦਿਆਰਥੀ ਸਵਾਰ ਸਨ।
ਜ਼ਖਮੀ ਬੱਚਿਆਂ ਨੂੰ ਨੇੜੇ ਦੇ ਕਮਿਊਨਿਟੀ ਹੈਲਥ ਸੈਂਟਰ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਪੁਲਿਸ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇਸ ਹਾਦਸਾ ਸਵੇਰੇ 9.30 ਵਜੇ ਦੇ ਕਰੀਬ ਵਾਰਿਆ । ਜੌਨਪੁਰ ਦੇ ਸ਼੍ਰੀਮਤੀ ਕਾਂਤੀ ਦੇਵੀ ਜਨਤਾ ਵਿਦਿਆਲਿਆ ਪਰਮਾਨਪੁਰ ਭਰਤੀਪੁਰ ਦੇ ਬੱਚਿਆਂ ਦੀ ਬੱਸ ਵਿੱਦਿਅਕ ਟੂਰ ਲਈ ਪ੍ਰਤਾਪਗੜ੍ਹ ਜਾ ਰਹੀ ਸੀ। The post ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਪਲਟੀ ਸਕੂਲ ਬੱਸ, ਦੋ ਵਿਦਿਆਰਥੀ ਦੀ ਮੌਤ, ਕਈ ਜ਼ਖਮੀ appeared first on TheUnmute.com - Punjabi News. Tags:
|
21 ਦਸੰਬਰ ਨੂੰ ਹੋਵੇਗੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ: ਬਲਜੀਤ ਸਿੰਘ ਦਾਦੂਵਾਲ Saturday 17 December 2022 07:07 AM UTC+00 | Tags: breaking-news executive-president-baljit-singh-daduwal haryana haryana-gurdwara-management-committee haryana-gurdwara-parbandhak-committee haryana-sikh hsgpc news punjabi-news sgpc sukhbir-singh-badal the-unmute the-unmute-breaking-news the-unmute-punjabi-news ਚੰਡੀਗੜ੍ਹ 17 ਦਸੰਬਰ 2022: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਕਾਰਜਕਾਰੀ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਇਕ ਅਹਿਮ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ 21 ਦਸੰਬਰ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ | ਉਨ੍ਹਾਂ ਨੇ ਕਿਹਾ ਕਿ ਕੁਰੂਕਸ਼ੇਤਰ ਦੇ ਛੇਵੀਂ ਪਾਤਸ਼ਾਹੀ ਗੁਰਦੁਆਰਾ ਵਿਖੇ ਚੋਣਾਂ ਕਰਵਾਈਆਂ ਜਾਣਗੀਆਂ। ਇਸਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਲਕਾਰਦੇ ਹੋਏ ਦਾਦੂਵਾਲ ਨੇ ਕਿਹਾ ਕਿ ਉਹ ਕਿਸੇ ਵੀ ਚੈਨਲ ‘ਤੇ ਆਹਮੋ-ਸਾਹਮਣੇ ਗੱਲ ਕਰਨ। ਮੇਰੇ ‘ਤੇ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਖੁੱਲ੍ਹੇ ਦਿਲ ਨਾਲ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣਾ ਚਾਹੀਦਾ ਹੈ। The post 21 ਦਸੰਬਰ ਨੂੰ ਹੋਵੇਗੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ: ਬਲਜੀਤ ਸਿੰਘ ਦਾਦੂਵਾਲ appeared first on TheUnmute.com - Punjabi News. Tags:
|
ਭਾਰਤੀ ਤੈਰਾਕ ਚਾਹਤ ਅਰੋੜਾ ਨੇ ਫਿਨਾ ਵਿਸ਼ਵ ਤੈਰਾਕੀ ਚੈਂਪੀਅਨਸ਼ਿਪ 'ਚ ਤੋੜਿਆ ਆਪਣਾ ਹੀ ਰਾਸ਼ਟਰੀ ਰਿਕਾਰਡ Saturday 17 December 2022 07:33 AM UTC+00 | Tags: australia best-indian-performance breaking-news breaststroke-short-course fina fina-world-swimming-championships-2022 indian-swimmer-chahat-arora latest-news melbourne news sports-news swimmer-chahat-arora the-unmute-breaking-news ਚੰਡੀਗੜ੍ਹ 17 ਦਸੰਬਰ 2022: ਭਾਰਤੀ ਤੈਰਾਕ ਚਾਹਤ ਅਰੋੜਾ (Chahat Arora) ਨੇ ਅੱਜ ਆਸਟ੍ਰੇਲੀਆ ਦੇ ਮੈਲਬੌਰਨ ਵਿੱਚ FINA ਫਿਨਾ ਵਿਸ਼ਵ ਤੈਰਾਕੀ ਚੈਂਪੀਅਨਸ਼ਿਪ (FINA World Swimming Championships) 50 ਮੀਟਰ ਬ੍ਰੈਸਟ ਸਟ੍ਰੋਕ ਹੀਟਸ ਵਿੱਚ ਹਿੱਸਾ ਲਿਆ। ਇਸ ਦੌਰਾਨ ਚਾਹਤ ਨੇ 50 ਮੀਟਰ ਬ੍ਰੈਸਟ ਸਟ੍ਰੋਕ ਸ਼ਾਰਟ ਕੋਰਸ ਵਿੱਚ ਸਰਵੋਤਮ ਭਾਰਤੀ ਪ੍ਰਦਰਸ਼ਨ ਅਤੇ 33.36 ਸਕਿੰਟ ਦੇ ਆਪਣੇ ਪੁਰਾਣੇ ਰਿਕਾਰਡ ਨੂੰ ਤੋੜ ਦਿੱਤਾ। ਚਾਹਤ ਨੇ 50 ਮੀਟਰ ਬ੍ਰੈਸਟ ਸਟ੍ਰੋਕ ‘ਚ 32.91 ਸਕਿੰਟ ਦਾ ਸਮਾਂ ਲੈ ਕੇ ਨਵਾਂ ਰਿਕਾਰਡ ਬਣਾਇਆ ਹੈ | ਚਾਹਤ ਇਸ ਨੂੰ 33 ਸਕਿੰਟਾਂ ਤੋਂ ਵੀ ਘੱਟ ਸਮੇਂ ਵਿੱਚ ਪੂਰਾ ਕਰਨ ਵਾਲੀ ਪਹਿਲੀ ਤੈਰਾਕ ਹੈ ।
ਇਸ ਤੋਂ ਪਹਿਲਾਂ ਚਾਹਤ ਅਰੋੜਾ ਨੇ 14 ਦਸੰਬਰ ਨੂੰ ਮੈਲਬੋਰਨ, ਆਸਟਰੇਲੀਆ ਵਿੱਚ ਫਿਨਾ ਵਿਸ਼ਵ ਤੈਰਾਕੀ ਚੈਂਪੀਅਨਸ਼ਿਪ 2022 ਵਿੱਚ ਔਰਤਾਂ ਦੀ 100 ਮੀਟਰ ਬ੍ਰੈਸਟ ਸਟ੍ਰੋਕ ਵਿੱਚ ਇੱਕ ਰਾਸ਼ਟਰੀ ਰਿਕਾਰਡ ਬਣਾਇਆ ਸੀ । ਚਾਹਤ ਅਰੋੜਾ ਨੇ 100 ਮੀਟਰ ਬ੍ਰੈਸਟਸਟ੍ਰੋਕ ਦੌੜ 1 ਮਿੰਟ 13.13 ਸਕਿੰਟ ‘ਚ ਪੂਰੀ ਕੀਤੀ। ਲਿਥੁਆਨੀਆ ਦੀ ਤੈਰਾਕ ਨੇ ਚਾਹਤ ਅਰੋੜਾ ਨਾਲੋਂ 1 ਮਿੰਟ, 3.81 ਸਕਿੰਟ ਵਿੱਚ ਪੂਰਾ ਕੀਤਾ The post ਭਾਰਤੀ ਤੈਰਾਕ ਚਾਹਤ ਅਰੋੜਾ ਨੇ ਫਿਨਾ ਵਿਸ਼ਵ ਤੈਰਾਕੀ ਚੈਂਪੀਅਨਸ਼ਿਪ ‘ਚ ਤੋੜਿਆ ਆਪਣਾ ਹੀ ਰਾਸ਼ਟਰੀ ਰਿਕਾਰਡ appeared first on TheUnmute.com - Punjabi News. Tags:
|
CNG-PNG Price: ਸੀਐਨਜੀ ਤੇ ਪੀਐਨਜੀ ਗੈਸ ਕੀਮਤਾਂ 'ਚ ਹੋਇਆ ਵਾਧਾ, ਜਾਣੋ ਕੀਮਤਾਂ ਵਧਣ ਦਾ ਕਾਰਨ Saturday 17 December 2022 07:57 AM UTC+00 | Tags: breaking-news cng-gass cng-png-price delhi india indian-petrolium latest-news new news png-gas the-unmute-breaking-news the-unmute-news the-unmute-punjabi-news ਚੰਡੀਗੜ੍ਹ 17 ਦਸੰਬਰ 2022: ਦਿੱਲੀ ਵਿੱਚ ਇੱਕ ਵਾਰ ਫਿਰ ਸੀਐਨਜੀ ਗੈਸ (CNG) ਮਹਿੰਗੀ ਹੋ ਗਈ ਹੈ। ਦਿੱਲੀ ਵਿੱਚ ਸੀਐਨਜੀ ਦੀ ਨਵੀਂ ਕੀਮਤ 79.56 ਰੁਪਏ ਪ੍ਰਤੀ ਕਿੱਲੋਗ੍ਰਾਮ ਹੋ ਗਈ ਹੈ। ਨਵੀਆਂ ਦਰਾਂ 17 ਦਸੰਬਰ 2022 (ਸ਼ਨੀਵਾਰ) ਨੂੰ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ। ਸ਼ੁੱਕਰਵਾਰ ਤੱਕ ਦਿੱਲੀ ਵਿੱਚ ਸੀਐਨਜੀ 78.61 ਰੁਪਏ ਪ੍ਰਤੀ ਕਿੱਲੋ ਵਿਕ ਰਹੀ ਸੀ, ਅਜਿਹੇ ਵਿੱਚ ਇਸ ਵਿੱਚ 95 ਪੈਸੇ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। ਇਸਦੇ ਨਾਲ ਹੀ ਸੀਐਨਜੀ ਦੀ ਕੀਮਤ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ 82.12 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ ਜਦੋਂਕਿ ਗੁਰੂਗ੍ਰਾਮ ਵਿੱਚ ਇਹ 87.89 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਦਿੱਲੀ ਅਤੇ ਗੁਰੂਗ੍ਰਾਮ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਕਰੀਬ ਅੱਠ ਰੁਪਏ ਦਾ ਅੰਤਰ ਹੈ। ਪਿਛਲੇ ਇੱਕ ਸਾਲ ਵਿੱਚ, ਰਾਸ਼ਟਰੀ ਰਾਜਧਾਨੀ ਅਤੇ ਇਸਦੇ ਆਸਪਾਸ ਦੇ ਖੇਤਰਾਂ ਵਿੱਚ ਸੀਐਨਜੀ ਦੀ ਕੀਮਤ ਵਿੱਚ 70% ਤੋਂ ਵੱਧ ਦਾ ਵਾਧਾ ਹੋਇਆ ਹੈ। ਦਿੱਲੀ ਵਿੱਚ ਸੀਐਨਜੀ ਦੀ ਪਿਛਲੀ ਕੀਮਤ 8 ਅਕਤੂਬਰ, 2022 ਨੂੰ ਬਦਲੀ ਗਈ ਸੀ। ਇਸਦੇ ਨਾਲ ਹੀ ਪੀਐਨਜੀ ਗੈਸ ਦੀਆਂ ਕੀਮਤਾਂ ਲਗਭਗ ਦੁੱਗਣੀ ਕਰ ਦਿੱਤੀ ਹੈ | ਇਸਤੋਂ ਪਹਿਲ ਕੁਦਰਤੀ ਗੈਸ (PNG) ਦੀ ਦਰ ਦਿੱਲੀ ਵਿੱਚ 50.59 ਰੁਪਏ ਪ੍ਰਤੀ ਸੈਂਕਮੀਟਰ ਤੋਂ ਵਧਾ ਕੇ 53.59 ਰੁਪਏ ਪ੍ਰਤੀ ਸਟੈਂਡਰਡ ਕਿਊਬਿਕ ਮੀਟਰ ਕਰ ਦਿੱਤੀ ਸੀ। ਅਗਸਤ 2021 ਤੋਂ ਬਾਅਦ ਪੀਐਨਜੀ ਦਰਾਂ ਵਿੱਚ ਇਹ 10ਵਾਂ ਵਾਧਾ ਸੀ। ਕੀਮਤਾਂ 29.93 ਰੁਪਏ ਪ੍ਰਤੀ SCM ਜਾਂ ਲਗਭਗ 91 ਪ੍ਰਤੀਸ਼ਤ ਵਧੀਆਂ ਹਨ। ਇਸ ਮੌਕੇ ਆਈਜੀਐਲ ਨੇ ਉਸ ਸਮੇਂ ਕਿਹਾ ਸੀ ਕਿ ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਦੇ ਕਾਨਪੁਰ ਅਤੇ ਰਾਜਸਥਾਨ ਦੇ ਅਜਮੇਰ ਵਰਗੇ ਹੋਰ ਸ਼ਹਿਰਾਂ ਵਿੱਚ ਸੀਐਨਜੀ ਅਤੇ ਪੀਐਨਜੀ ਦੀਆਂ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਪੀਐਨਜੀ ਦੀਆਂ ਕੀਮਤਾਂ ਵਿੱਚ ਵਾਧੇ ਨੇ ਆਮ ਆਦਮੀ ਦੇ ਘਰੇਲੂ ਬਜਟ ਨੂੰ ਵੀ ਪ੍ਰਭਾਵਿਤ ਕੀਤਾ ਹੈ। ਜਾਣੋ ਕੀਮਤਾਂ ਵਧਣ ਦਾ ਕਾਰਨ :-ਇਸ ਦਾ ਇੱਕ ਵੱਡਾ ਕਾਰਨ ਇਸ ਸਾਲ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧਾ ਹੈ। ਇਸ ਕਾਰਨ ਸੀਐਨਜੀ ਅਤੇ ਪੀਐਨਜੀ ਲਗਾਤਾਰ ਮਹਿੰਗੇ ਹੁੰਦੇ ਜਾ ਰਹੇ ਹਨ। ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੇ ਤਣਾਅ ਅਤੇ ਵਿਸ਼ਵ ਆਰਥਿਕ ਅਨਿਸ਼ਚਿਤਤਾਵਾਂ ਦੇ ਵਿਚਕਾਰ ਕੁਦਰਤੀ ਗੈਸ ਦੀਆਂ ਕੀਮਤਾਂ ਨੇ ਵਿਸ਼ਵ ਬਾਜ਼ਾਰ ਵਿੱਚ ਵੱਡਾ ਵਾਧਾ ਦਰਜ ਕੀਤਾ ਹੈ। ਰੂਸ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੁਦਰਤੀ ਗੈਸ ਦਾ ਮੁੱਖ ਸਪਲਾਇਰ ਹੈ, ਪਰ ਮੌਜੂਦਾ ਸਮੇਂ ਵਿੱਚ ਇਸ ‘ਤੇ ਲਗਾਈਆਂ ਗਈਆਂ ਸਾਰੀਆਂ ਪਾਬੰਦੀਆਂ ਕਾਰਨ ਯੂਰਪੀ ਅਤੇ ਅਮਰੀਕੀ ਬਾਜ਼ਾਰਾਂ ਨੂੰ ਰੂਸੀ ਗੈਸ ਦੀ ਸਪਲਾਈ ਸੀਮਤ ਹੈ। ਇਸ ਕਾਰਨ ਬਾਜ਼ਾਰ ‘ਚ ਕੀਮਤਾਂ ਲਗਾਤਾਰ ਵਧ ਰਹੀਆਂ ਹਨ। The post CNG-PNG Price: ਸੀਐਨਜੀ ਤੇ ਪੀਐਨਜੀ ਗੈਸ ਕੀਮਤਾਂ ‘ਚ ਹੋਇਆ ਵਾਧਾ, ਜਾਣੋ ਕੀਮਤਾਂ ਵਧਣ ਦਾ ਕਾਰਨ appeared first on TheUnmute.com - Punjabi News. Tags:
|
ਬਿਲਕਿਸ ਬਾਨੋ ਵਲੋਂ ਦੋਸ਼ੀਆਂ ਦੀ ਰਿਹਾਈ ਵਿਰੁੱਧ ਦਾਇਰ ਰੀਵਿਊ ਪਟੀਸ਼ਨ ਸੁਪਰੀਮ ਕੋਰਟ ਵਲੋਂ ਰੱਦ Saturday 17 December 2022 08:10 AM UTC+00 | Tags: 2002-godhra-riots. bilkis-bano bilkis-bano-case bilkis-bano-gang-rape-case bilquis-bano bilquis-bano-case breaking-news godhra-riots gujarat-government gujarat-news he-supreme-court hindi-latest-enws india-news kapil-sibal news supreme-court the-supreme-court the-unmute-breaking-news the-unmute-news the-unmute-punjabi-news ਚੰਡੀਗੜ੍ਹ 17 ਦਸੰਬਰ 2022: ਸੁਪਰੀਮ ਕੋਰਟ ਨੇ ਬਿਲਕਿਸ ਬਾਨੋ (Bilkis Bano) ਦੀ ਸਮੀਖਿਆ ਪਟੀਸ਼ਨ ਖਾਰਜ ਕਰ ਦਿੱਤੀ ਹੈ। ਪਟੀਸ਼ਨ ‘ਚ ਬਿਲਕਿਸ ਬਾਨੋ ਨੇ ਮਈ ‘ਚ ਗੁਜਰਾਤ ਸਰਕਾਰ ਨੂੰ 1992 ਦੇ ਜੇਲ੍ਹ ਨਿਯਮਾਂ ਤਹਿਤ 11 ਦੋਸ਼ੀਆਂ ਨੂੰ ਰਿਹਾਅ ਕਰਨ ਦੀ ਇਜਾਜ਼ਤ ਦੇਣ ਦੇ ਸੁਪਰੀਮ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਬਿਲਕਿਸ ਬਾਨੋ (Bilkis Bano) ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ‘ਚ ਉਸ ਨੇ 11 ਦੋਸ਼ੀਆਂ ਦੀ ਸਜ਼ਾ ਮੁਆਫ਼ੀ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਲਈ ਛੇਤੀ ਹੀ ਬੈਂਚ ਬਣਾਉਣ ਦੀ ਮੰਗ ਕੀਤੀ ਸੀ। ਜਿਕਰਯੋਗ ਹੈ ਕਿ 2002 ਦੇ ਗੁਜਰਾਤ ਦੰਗਿਆਂ ਦੌਰਾਨ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ ਅਤੇ ਉਸਦੇ ਪਰਿਵਾਰ ਦੇ ਸੱਤ ਮੈਂਬਰਾਂ ਦਾ ਕਤਲ ਕਰ ਦਿੱਤਾ ਸੀ | ਪ੍ਰਕਿਰਿਆ ਦੇ ਅਨੁਸਾਰ ਸੁਪਰੀਮ ਕੋਰਟ ਦੇ ਫੈਸਲੇ ਦੇ ਖ਼ਿਲਾਫ ਰੀਵਿਊ ਪਟੀਸ਼ਨ ਦਾ ਫੈਸਲਾ ਜੱਜ ਦੁਆਰਾ ਕੀਤਾ ਜਾਂਦਾ ਹੈ, ਜੋ ਆਪਣੇ ਚੈਂਬਰ ਵਿੱਚ ਫੈਸਲਾ ਸੁਣਾਉਂਦਾ ਹੈ। ਇਹ ਪਟੀਸ਼ਨ 13 ਦਸੰਬਰ ਨੂੰ ਜਸਟਿਸ ਅਜੈ ਰਸਤੋਗੀ ਅਤੇ ਜਸਟਿਸ ਵਿਕਰਮ ਨਾਥ ਦੀ ਬੈਂਚ ਦੇ ਸਾਹਮਣੇ ਚੈਂਬਰ ਵਿੱਚ ਵਿਚਾਰ ਲਈ ਆਈ ਸੀ। ਬੀਲਕਿਸ ਬਾਨੋ ਦੀ ਵਕੀਲ ਸ਼ੋਭਾ ਗੁਪਤਾ ਨੂੰ ਸੁਪਰੀਮ ਕੋਰਟ (Supreme Court) ਦੇ ਸਹਾਇਕ ਰਜਿਸਟਰਾਰ ਵੱਲੋਂ ਭੇਜੇ ਗਏ ਸੰਦੇਸ਼ ਵਿੱਚ ਕਿਹਾ ਗਿਆ ਹੈ, ‘ਮੈਨੂੰ ਤੁਹਾਨੂੰ ਸੂਚਿਤ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ ਕਿ ਸੁਪਰੀਮ ਕੋਰਟ ਵਿੱਚ ਦਾਇਰ ਉਕਤ ਸਮੀਖਿਆ ਪਟੀਸ਼ਨ ਨੂੰ 13 ਦਸੰਬਰ, 2022 ਨੂੰ ਖਾਰਜ ਕਰ ਦਿੱਤਾ ਗਿਆ ਹੈ | ਗੁਜਰਾਤ ਦੀ ਸਰਕਾਰ ਨਨੇ 15 ਅਗਸਤ ਨੂੰ ਸਾਰੇ 11 ਦੋਸ਼ੀਆਂ ਨੂੰ ਸਜ਼ਾ ਮੁਆਫ ਕਰਦੇ ਹੋਏ ਰਿਹਾਅ ਕਰ ਦਿੱਤਾ ਸੀ। ਤੁਹਾਨੂੰ ਦੱਸ ਦੇਈਏ ਕਿ ਬਿਲਕਿਸ ਬਾਨੋ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ ਅਤੇ ਸੁਪਰੀਮ ਕੋਰਟ ਨੇ ਮੁਕੱਦਮੇ ਦੀ ਸੁਣਵਾਈ ਮਹਾਰਾਸ਼ਟਰ ਦੀ ਇੱਕ ਅਦਾਲਤ ਵਿੱਚ ਤਬਦੀਲ ਕਰ ਦਿੱਤੀ ਸੀ। 21 ਜਨਵਰੀ 2008 ਨੂੰ ਮੁੰਬਈ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ 11 ਦੋਸ਼ੀ ਆਪਣੀ ਸਜ਼ਾ ਦੇ ਖ਼ਿਲਾਫ ਪਹਿਲਾਂ ਬੰਬੇ ਹਾਈਕੋਰਟ ਗਏ, ਜਿੱਥੇ ਦੋਸ਼ੀਆਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ । ਫਿਰ ਇਹ ਸਾਰੇ ਸੁਪਰੀਮ ਕੋਰਟ ਗਏ, ਉੱਥੇ ਵੀ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਪਰ ਗੁਜਰਾਤ ਸਰਕਾਰ ਦੀ ਮੁਆਫ਼ੀ ਨੀਤੀ ਤਹਿਤ 15 ਅਗਸਤ ਨੂੰ ਗੋਧਰਾ ਸਬ-ਜੇਲ੍ਹ ਤੋਂ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ । The post ਬਿਲਕਿਸ ਬਾਨੋ ਵਲੋਂ ਦੋਸ਼ੀਆਂ ਦੀ ਰਿਹਾਈ ਵਿਰੁੱਧ ਦਾਇਰ ਰੀਵਿਊ ਪਟੀਸ਼ਨ ਸੁਪਰੀਮ ਕੋਰਟ ਵਲੋਂ ਰੱਦ appeared first on TheUnmute.com - Punjabi News. Tags:
|
ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ 25 ਜਨਰਲ ਸਕੱਤਰਾਂ ਦੀ ਨਿਯੁਕਤੀ Saturday 17 December 2022 08:15 AM UTC+00 | Tags: 25-general-secretaries-of-the-party breaking-news news shiromani-akali-dal sukhbir-singh-badal ਚੰਡੀਗੜ੍ਹ 17 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪਾਰਟੀ ਦੇ 25 ਜਨਰਲ ਸਕੱਤਰਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਇਸ ਸੰਬੰਧੀ ਸੂਚੀ ਹੇਠ ਅਨੁਸਾਰ ਹੈ | The post ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ 25 ਜਨਰਲ ਸਕੱਤਰਾਂ ਦੀ ਨਿਯੁਕਤੀ appeared first on TheUnmute.com - Punjabi News. Tags:
|
ਅਨੁਰਾਗ ਸਿੰਘ ਠਾਕੁਰ ਵੱਲੋਂ ਸਾਈ ਪਟਿਆਲਾ ਸੈਂਟਰ ਦਾ ਦੌਰਾ, 300 ਬਿਸਤਰਿਆਂ ਵਾਲੇ ਨਵੇਂ ਹੋਸਟਲ ਦਾ ਉਦਘਾਟਨ Saturday 17 December 2022 09:28 AM UTC+00 | Tags: anurag-singh-thakur breaking-news major-dhyan-chand netaji-subhas-national-institute-of-sports news nsnis nsnis-patiala patiala-news punjab rime-minister-narendra-modi sports-authority-of-india ਪਟਿਆਲਾ 17 ਦਸੰਬਰ 2022: ਕੇਂਦਰੀ ਯੁਵਾ ਮਾਮਲਿਆਂ ਅਤੇ ਖੇਡਾਂ ਦੇ ਮੰਤਰੀ, ਅਨੁਰਾਗ ਸਿੰਘ ਠਾਕੁਰ (Anurag Singh Thakur) ਨੇ ਸ਼ਨੀਵਾਰ ਨੂੰ ਸਪੋਰਟਸ ਅਥਾਰਟੀ ਆਫ ਇੰਡੀਆ (SAI) ਦੇ ਨੇਤਾਜੀ ਸੁਭਾਸ ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ (NSNIS) ਦਾ ਪਟਿਆਲਾ ਵਿਖੇ ਦੌਰਾ ਕੀਤਾ ਅਤੇ 300 ਬਿਸਤਰਿਆਂ ਵਾਲੇ ਨਵੇਂ ਹੋਸਟਲ ਦਾ ਉਦਘਾਟਨ ਕੀਤਾ, ਜਿਸ ਦੀ ਲਾਗਤ 100 ਕਰੋੜ ਰੁਪਏ ਹੈ ਅਤੇ ਉਸਾਰੀ ਵਿੱਚ 26.77 ਕਰੋੜ ਲੱਗੇ ਹਨ | ਇਸਦੇ ਨਾਲ ਹੀ ਮੰਤਰੀਆਂ ਨੇ ਭਾਰਤ ਦੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨਚੰਦ ਅਤੇ ਦੌੜਾਕ ਪੀਟੀ ਊਸ਼ਾ ਨੂੰ ਸਮਰਪਿਤ ਹੋਸਟਲਾਂ ਦਾ ਵੀ ਉਦਘਾਟਨ ਕੀਤਾ, ਜਿਨ੍ਹਾਂ ਦਾ 5.25 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਅਤੇ ਨਵੀਨੀਕਰਨ ਕੀਤਾ ਗਿਆ ਹੈ। ਉਦਘਾਟਨ ਮੌਕੇ ਬੋਲਦਿਆਂ ਠਾਕੁਰ ਨੇ ਕਿਹਾ, “ਐਥਲੀਟਾਂ ਨੂੰ ਸਭ ਤੋਂ ਵਧੀਆ ਸੰਭਾਵਿਤ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਕੋਸ਼ਿਸ਼ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮੇਸ਼ਾ ਅਥਲੀਟਾਂ ਨੂੰ ਸਾਰੀਆਂ ਨੀਤੀਆਂ ਦੇ ਕੇਂਦਰ ਵਿਚ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਹੈ। ਇਸ 300 ਬਿਸਤਰਿਆਂ ਵਾਲੇ ਹੋਸਟਲ ਦੀ ਸ਼ੁਰੂਆਤ ਅਤੇ ਅਪਗ੍ਰੇਡੇਸ਼ਨ ਪੁਰਾਣੇ ਹੋਸਟਲਾਂ ਦੀ ਸਥਾਪਨਾ ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਹੈ ਤਾਂ ਜੋ ਇਸ ਵੱਕਾਰੀ ਕੇਂਦਰ ਵਿੱਚ ਸਿਖਲਾਈ ਲੈਣ ਵਾਲੇ ਐਥਲੀਟਾਂ ਨੂੰ ਰਹਿਣ ਦੀਆਂ ਸਹੂਲਤਾਂ ਵਿੱਚ ਸੁਧਾਰ ਕੀਤਾ ਜਾ ਸਕੇ।” ਠਾਕੁਰ ਨੇ ਇੱਕ ਖੇਡ ਪ੍ਰਦਰਸ਼ਨ ਵਿਸ਼ਲੇਸ਼ਣ ਕੋਰਸ ਦਾ ਉਦਘਾਟਨ ਵੀ ਕੀਤਾ, ਜੋ ਕਿ NSNIS ਪਟਿਆਲਾ ਵਿਖੇ ਅਕਾਦਮਿਕ ਕੋਰਸਾਂ ਵਿੱਚ ਪਹਿਲੀ ਵਾਰ ਜੋੜਿਆ ਗਿਆ ਹੈ। ਇਸ ਕੋਰਸ ਦੇ ਪਹਿਲੇ ਬੈਚ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਠਾਕੁਰ ਨੇ ਕਿਹਾ, “ਕਿਸੇ ਐਥਲੀਟ ਦੀ ਅਸਲ ਸਮਰੱਥਾ ਦਾ ਮੁਲਾਂਕਣ ਕਰਨ ਲਈ ਖੇਡ ਵਿਗਿਆਨ ਅਤੇ ਖੇਡ ਪ੍ਰਦਰਸ਼ਨ ਵਿਸ਼ਲੇਸ਼ਣ ਨੂੰ ਸ਼ਾਮਲ ਕਰਨਾ ਬਹੁਤ ਮਹੱਤਵਪੂਰਨ ਹੈ, ਜੋ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਭਾਰਤ ਦੇ ਸਮੁੱਚੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ ਇੱਕ ਲੰਬਾ ਰਾਹ ਜਾ ਸਕਦਾ ਹੈ।” ਆਪਣੀ ਫੇਰੀ ਦੌਰਾਨ, ਮੰਤਰੀਆਂ ਨੇ 400 ਤੋਂ ਵੱਧ ਐਥਲੀਟਾਂ ਅਤੇ ਸਿਖਿਆਰਥੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ‘ਤੇ ਧਿਆਨ ਕੇਂਦਰਤ ਕਰਦੇ ਰਹਿਣ ਅਤੇ ਦੇਸ਼ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। ਉਸਨੇ ਅਥਲੀਟਾਂ ਤੋਂ ਕੇਂਦਰ ਵਿੱਚ ਉਨ੍ਹਾਂ ਨੂੰ ਉਪਲਬਧ ਸਹੂਲਤਾਂ ਅਤੇ ਮੌਜੂਦਾ ਸੈੱਟਅੱਪ ਵਿੱਚ ਜੋ ਸੁਧਾਰ ਚਾਹੁੰਦੇ ਹਨ, ਬਾਰੇ ਜਾਣਕਾਰੀ ਮੰਗੀ। ਸਾਲਾਂ ਦੌਰਾਨ ਸਾਈ ਪਟਿਆਲਾ ਨੇ ਬਹੁਤ ਸਾਰੇ ਮਸ਼ਹੂਰ ਐਥਲੀਟ ਪੈਦਾ ਕੀਤੇ ਹਨ ਜਿਨ੍ਹਾਂ ਨੇ ਵਿਸ਼ਵ ਚੈਂਪੀਅਨਸ਼ਿਪ ਅਤੇ ਓਲੰਪਿਕ ਤਗਮੇ ਸਮੇਤ ਦੇਸ਼ ਲਈ ਬਹੁਤ ਸਾਰੇ ਨਾਮ ਜਿੱਤੇ ਹਨ। ਸਾਲ 2021 ਵਿੱਚ, SAI ਪਟਿਆਲਾ ਦੇ ਐਥਲੀਟਾਂ ਨੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਛੇ ਵਿਸ਼ਿਆਂ ਵਿੱਚ ਕੁੱਲ 72 ਤਗਮੇ ਜਿੱਤੇ। ਸਾਲ 2022 ਵਿੱਚ ਇਹ ਗਿਣਤੀ ਵੱਧ ਕੇ 195 ਮੈਡਲ ਹੋ ਗਈ। ਅੰਤਰਰਾਸ਼ਟਰੀ ਪੱਧਰ ‘ਤੇ, ਸਾਈ ਪਟਿਆਲਾ ਦੇ ਐਥਲੀਟਾਂ ਨੇ ਰਾਸ਼ਟਰਮੰਡਲ ਚੈਂਪੀਅਨਸ਼ਿਪ, ਯੂਰਪੀਅਨ ਓਪਨ ਅਤੇ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਰਗੀਆਂ ਮੁਕਾਬਲਿਆਂ ਵਿੱਚ 19 ਤਗਮੇ ਜਿੱਤੇ ਹਨ। The post ਅਨੁਰਾਗ ਸਿੰਘ ਠਾਕੁਰ ਵੱਲੋਂ ਸਾਈ ਪਟਿਆਲਾ ਸੈਂਟਰ ਦਾ ਦੌਰਾ, 300 ਬਿਸਤਰਿਆਂ ਵਾਲੇ ਨਵੇਂ ਹੋਸਟਲ ਦਾ ਉਦਘਾਟਨ appeared first on TheUnmute.com - Punjabi News. Tags:
|
ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਲਿਮਿਟਡ ਦਾ ਚੀਫ਼ ਜਨਰਲ ਮੈਨੇਜਰ ਮੁਅੱਤਲ Saturday 17 December 2022 09:41 AM UTC+00 | Tags: breaking-news news psiec psiec-punjab punjab-small-industries-and-export-corporation-limited ਚੰਡੀਗੜ੍ਹ 17 ਦਸੰਬਰ 2022: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਲਿਮਿਟਡ (Punjab Small Industries and Export Corporation Limited) ਨੇ ਆਪਣੇ ਚੀਫ਼ ਜਨਰਲ ਮੈਨੇਜਰ ਜਸਵਿੰਦਰ ਸਿੰਘ ਰੰਧਾਵਾ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।
The post ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਲਿਮਿਟਡ ਦਾ ਚੀਫ਼ ਜਨਰਲ ਮੈਨੇਜਰ ਮੁਅੱਤਲ appeared first on TheUnmute.com - Punjabi News. Tags:
|
ਕੇਂਦਰੀ ਮੰਤਰੀ ਕਿਰਨ ਰਿਜਿਜੂ ਵਲੋਂ ਤਵਾਂਗ 'ਚ ਜਵਾਨਾਂ ਨਾਲ ਮੁਲਾਕਾਤ, ਰਾਹੁਲ ਗਾਂਧੀ ਦੇ ਬਿਆਨ ਦੀ ਕੀਤੀ ਆਲੋਚਨਾ Saturday 17 December 2022 09:53 AM UTC+00 | Tags: arunachal-pradesh breaking-news cds chinese-army-in-tawang congress defense-minister-rajnath-sing general-anil-chauhan india-china-clash indian-arm indian-army kiren-rijiju latest-news line-of-actual-control lt-gen-rp-kalita news rahul-gandhi tawang the-unmute-breaking-new union-law-minister-kiran-rijiju union-minister-anurag-thakur ਚੰਡੀਗੜ੍ਹ 17 ਦਸੰਬਰ 2022: ਭਾਰਤ-ਚੀਨ ਮੁੱਦੇ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਬਿਆਨ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸ ਨੇਤਾ ਦੇ ਬਿਆਨ ਦੀ ਭਾਜਪਾ ਲਗਾਤਾਰ ਆਲੋਚਨਾ ਕਰ ਰਹੀ ਹੈ। ਹੁਣ ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ (Kiren Rijiju) ਨੇ ਵੀ ਰਾਹੁਲ ‘ਤੇ ਤਿੱਖਾ ਹਮਲਾ ਕੀਤਾ ਹੈ। ਸ਼ਨੀਵਾਰ ਨੂੰ ਇਕ ਟਵੀਟ ‘ਚ ਕੇਂਦਰੀ ਮੰਤਰੀ ਨੇ ਕਿਹਾ, ਰਾਹੁਲ ਗਾਂਧੀ ਨਾ ਸਿਰਫ ਭਾਰਤੀ ਫੌਜ ਦਾ ਅਪਮਾਨ ਕਰ ਰਹੇ ਹਨ, ਸਗੋਂ ਦੇਸ਼ ਦੇ ਅਕਸ ਨੂੰ ਵੀ ਨੁਕਸਾਨ ਪਹੁੰਚਾ ਰਹੇ ਹਨ। ਦਰਅਸਲ ਰਿਜਿਜੂ (Kiren Rijiju) ਸ਼ਨੀਵਾਰ ਸਵੇਰੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਪਹੁੰਚੇ ਸਨ। ਤਸਵੀਰ ਪੋਸਟ ਕਰਦੇ ਹੋਏ ਉਨ੍ਹਾਂ ਲਿਖਿਆ ਕਿ ਸਾਡੇ ਜਵਾਨ ਇੱਥੇ ਪੂਰੀ ਤਰ੍ਹਾਂ ਤਿਆਰ ਹਨ ਅਤੇ ਤਵਾਂਗ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਦੌਰਾਨ ਉਨ੍ਹਾਂ ਨੇ ਇਕ ਹੋਰ ਟਵੀਟ ‘ਚ ਰਾਹੁਲ ਗਾਂਧੀ ‘ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਉਹ ਨਾ ਸਿਰਫ ਕਾਂਗਰਸ ਪਾਰਟੀ ਲਈ ਸਮੱਸਿਆ ਹਨ, ਸਗੋਂ ਦੇਸ਼ ਲਈ ਵੱਡੀ ਨਮੋਸ਼ੀ ਬਣ ਗਏ ਹਨ। ਜਿਕਰਯੋਗ ਹੈ ਕਿ ਭਾਰਤ ਜੋੜੋ ਯਾਤਰਾ ਦੇ 100 ਦਿਨ ਪੂਰੇ ਹੋਣ ‘ਤੇ ਰਾਹੁਲ ਗਾਂਧੀ ਨੇ ਜੈਪੁਰ ‘ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਚੀਨ ਮੁੱਦੇ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਤਵਾਂਗ ਮੁੱਦੇ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੇਸ਼ ਦੀ ਸਰਕਾਰ ਸੁੱਤੀ ਪਈ ਹੈ ਅਤੇ ਚੀਨ ਨੇ ਜੰਗ ਦੀ ਤਿਆਰੀ ਕਰ ਲਈ ਹੈ। ਭਾਰਤ ਸਰਕਾਰ ਰਣਨੀਤਕ ਤੌਰ ‘ਤੇ ਕੰਮ ਨਹੀਂ ਕਰਦੀ, ਇਹ ਘਟਨਾ ਦੇ ਆਧਾਰ ‘ਤੇ ਕੰਮ ਕਰਦੀ ਹੈ। ਜਦੋਂ ਭੂਗੋਲਿਕ ਰਾਜਨੀਤੀ ਦੀ ਗੱਲ ਆਉਂਦੀ ਹੈ, ਉੱਥੇ ਘਟਨਾਵਾਂ ਕੰਮ ਨਹੀਂ ਕਰਦੀਆਂ, ਤਾਕਤ ਕਰਦੀਆਂ ਹਨ। ਦੂਜੇ ਪਾਸੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਇਹ 1962 ਦਾ ਭਾਰਤ ਨਹੀਂ, ਇਹ 2014 ਦਾ ਭਾਰਤ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਦੇਸ਼ ਅੱਗੇ ਵੱਧ ਰਿਹਾ ਹੈ। ਯੂਪੀਏ ਸਰਕਾਰ 10 ਸਾਲਾਂ ਤੱਕ ਸਾਡੀ ਫੌਜ ਲਈ ਲੜਾਕੂ ਜਹਾਜ਼, ਬੁਲੇਟ ਪਰੂਫ ਜੈਕਟ ਜਾਂ ਬਰਫ ਦੇ ਬੂਟ ਨਹੀਂ ਖਰੀਦ ਸਕੀ। ਤੁਸੀਂ ਸਾਡੀ ਫੌਜ ਲਈ ਕੀ ਕੀਤਾ ਹੈ? ਕੇਂਦਰੀ ਮੰਤਰੀ ਨੇ ਅੱਗੇ ਕਿਹਾ, ਅੱਜ ਭਾਰਤ ਵਿੱਚ 300 ਤੋਂ ਵੱਧ ਰੱਖਿਆ ਵਸਤੂਆਂ ਬਣ ਰਹੀਆਂ ਹਨ। The post ਕੇਂਦਰੀ ਮੰਤਰੀ ਕਿਰਨ ਰਿਜਿਜੂ ਵਲੋਂ ਤਵਾਂਗ ‘ਚ ਜਵਾਨਾਂ ਨਾਲ ਮੁਲਾਕਾਤ, ਰਾਹੁਲ ਗਾਂਧੀ ਦੇ ਬਿਆਨ ਦੀ ਕੀਤੀ ਆਲੋਚਨਾ appeared first on TheUnmute.com - Punjabi News. Tags:
|
ਸ਼ਹੀਦ ਸਿਪਾਹੀ ਮਨਦੀਪ ਸਿੰਘ ਦੇ ਪਰਿਵਾਰ ਨੂੰ ਸੌਂਪਿਆ 2 ਕਰੋੜ ਰੁਪਏ ਦਾ ਚੈੱਕ Saturday 17 December 2022 10:06 AM UTC+00 | Tags: adgp-law-and-order-arpit-shukla amandeep-purewal arpit-shukla breaking-news crime dgp-gaurav-yadav ex-gratia-amount finance-department-of-punjab firing-case jalandhar jalandhar-police mandeep-singh murder-case nakodar nakodar-garment-merchant nakodar-murder-case nakodar-news nakodar-police news punjab-dgp punjab-dgp-gaurav-yadav punjab-government punjab-nedws punjab-police the-unmute-breaking the-unmute-breaking-news the-unmute-punjabi-news ਚੰਡੀਗੜ੍ਹ 17 ਦਸੰਬਰ 2022: ਸ਼ਹੀਦ ਸਿਪਾਹੀ ਮਨਦੀਪ ਸਿੰਘ ਦੇ ਪਰਿਵਾਰ ਨੂੰ ADGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ 2 ਕਰੋੜ ਰੁਪਏ ਦਾ ਚੈੱਕ ਸੌਂਪਿਆ | ਜਿਕਰਯੋਗ ਹੈ ਕਿ ਨਕੋਦਰ ਵਿਖੇ ਕੱਪੜਾ ਵਪਾਰੀ ਦੇ ਨਾਲ ਗੰਨਮੈਨ ਸਿਪਾਹੀ ਮਨਦੀਪ ਸਿੰਘ (Mandeep Singh) ਦਾ ਵੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ | ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਮਨਦੀਪ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਇਸਦੇ ਚੱਲਦੇ ਵਿੱਤ ਵਿਭਾਗ ਪੰਜਾਬ ਨੇ ਸਿਪਾਹੀ ਮਨਦੀਪ ਸਿੰਘ 390/ਜਲੰਧਰ ਨੂੰ ਸਪੈਸ਼ਲ ਕੇਸ ਦੇ ਅਧਾਰ 'ਤੇ ਇਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦੀ ਪ੍ਰਵਾਨਗੀ ਦਿੱਤੀ ਸੀ |
The post ਸ਼ਹੀਦ ਸਿਪਾਹੀ ਮਨਦੀਪ ਸਿੰਘ ਦੇ ਪਰਿਵਾਰ ਨੂੰ ਸੌਂਪਿਆ 2 ਕਰੋੜ ਰੁਪਏ ਦਾ ਚੈੱਕ appeared first on TheUnmute.com - Punjabi News. Tags:
|
ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫ਼ਿਰੋਜ਼ਪੁਰ ਬਣਿਆ ਪੰਜਾਬ ਦਾ ਪਹਿਲਾ ਜ਼ਿਲ੍ਹਾ: ਡਾ. ਇੰਦਰਬੀਰ ਸਿੰਘ ਨਿੱਝਰ Saturday 17 December 2022 10:17 AM UTC+00 | Tags: aam-aadmi-party breaking-news clean-city dr-inderbir-singh-nijjar ferozepur ferozepur-news news ollution-free-environment ollution-free-environment-t pollution pollution-free punjab-government the-unmute-breaking-news the-unmute-punjabi-news urban-local-units ਚੰਡੀਗੜ੍ਹ 17 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫਿਰੋਜ਼ਪੁਰ (Ferozepur) ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਿਆ ਹੈ। ਜਿਸਨੇ 7911 ਮੀਟ੍ਰਿਕ ਟਨ ਵਿਰਾਸਤੀ ਰਹਿੰਦ-ਖੂੰਹਦ ਦੀ ਸਫਾਈ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਦੱਸਿਆ ਕਿ ਫਿਰੋਜ਼ਪੁਰ, ਜ਼ੀਰਾ, ਗੁਰੂਹਰਸਾਈ, ਤਲਵੰਡੀ ਭਾਈ, ਮੱਲਾਂਵਾਲਾ, ਮੁੱਦਕੀ, ਮੱਖੂ ਅਤੇ ਮਮਦੋਟ ਸਮੇਤ 8 ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ) ਵਾਲਾ ਜ਼ਿਲ੍ਹਾ ਫਿਰੋਜਪੁਰ ਨੇ ਆਪਣੀ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਦਾ ਟੀਚਾ ਮੁਕੰਮਲ ਕਰ ਲਿਆ ਹੈ।
ਸਥਾਨਕ ਸਰਕਾਰਾਂ ਮੰਤਰੀ ਡਾ. ਨਿੱਝਰ ਨੇ ਦੱਸਿਆ ਕਿ ਹੁਣ ਰੋਜ਼ਾਨਾ ਰਹਿੰਦ- ਖੂੰਹਦ ਨੂੰ ਐਮ.ਆਰ.ਐਫ. ਅਤੇ ਕੰਪੋਸਟ ਪਿਟਸ ਵਿਚ ਭੇਜਿਆ ਜਾ ਰਿਹਾ ਹੈ ਤਾਂ ਜੋ ਇਸ ਦੀ ਰੀਸਾਈਕਲਿੰਗ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਰੋਜ਼ਾਨਾ ਡੋਰ ਟੂ ਡੋਰ 85 ਫੀਸਦੀ ਰਹਿੰਦ-ਖੂੰਹਦ ਨੂੰ ਵੱਖ-ਵੱਖ ਪ੍ਰਾਪਤ ਕੀਤਾ ਜਾਂਦਾ ਹੈ, ਬਾਕੀ ਦੀ ਮਿਸ਼ਰਤ ਰਹਿੰਦ-ਖੂੰਹਦ ਨੂੰ ਰੋਜ਼ਾਨਾ ਵੱਖ-ਵੱਖ ਕਰਕੇ ਉਸੇ ਦਿਨ ਇਸਦਾ ਨਿਪਟਾਰਾ ਕੀਤਾ ਜਾਂਦਾ ਹੈ। ਕੈਬਨਿਟ ਮੰਤਰੀ ਡਾ. ਨਿੱਜਰ ਨੇ ਦੱਸਿਆ ਕਿ ਹੁਣ 100 ਫੀਸਦੀ ਰਹਿੰਦ-ਖੂੰਹਦ ਨੂੰ ਘਰ-ਘਰ ਜਾ ਕੇ ਵੱਖ-ਵੱਖ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਸੂਬਾ ਵਾਸੀਆਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਇਆ ਜਾਵੇ। ਇਸ ਦਿਸ਼ਾ ਵੱਲ ਇਕ ਕਦਮ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਨੇ ਇਸ ਦੀ ਸ਼ੁਰੂਆਤ ਫਿਰੋਜ਼ਪੁਰ ਜ਼ਿਲ੍ਹੇ ਤੋਂ ਕੀਤੀ ਹੈ, ਹੁਣ ਹੋਰ ਵੀ ਜ਼ਿਲਿਆਂ ਵਿਚ ਇਸ ਮੁਹਿੰਮ ਨੂੰ ਅੱਗੇ ਲਿਜਾਇਆ ਜਾਵੇਗਾ ਤਾਂ ਜੋ ਸੂਬੇ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕੇ। ਮੰਤਰੀ ਨੇ ਦੱਸਿਆ ਕਿ ਇਹ ਕੰਮ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਬੰਧਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਨਾਲ ਹੀ ਸੰਭਵ ਹੋ ਸਕਿਆ ਹੈ। ਇਸ ਲਈ ਉਨ੍ਹਾਂ ਵਿਭਾਗ ਦੇ ਪ੍ਰਬੰਧਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ। The post ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫ਼ਿਰੋਜ਼ਪੁਰ ਬਣਿਆ ਪੰਜਾਬ ਦਾ ਪਹਿਲਾ ਜ਼ਿਲ੍ਹਾ: ਡਾ. ਇੰਦਰਬੀਰ ਸਿੰਘ ਨਿੱਝਰ appeared first on TheUnmute.com - Punjabi News. Tags:
|
ਪੰਜਾਬ ਨੂੰ 'ਸੁਰੱਖਿਅਤ ਮਾਤ੍ਰਿਤਵ ਆਸ਼ਵਾਸਨ ਪ੍ਰੋਗਰਾਮ' ਲਾਗੂ ਕਰਨ 'ਚ ਮਿਲਿਆ ਪਹਿਲਾ ਇਨਾਮ Saturday 17 December 2022 10:26 AM UTC+00 | Tags: aam-aadmi-party aam-aadmo-clinic arvind-kejriwal breaking-news chetan-singh-joauramajra cm-bhagwant-mann health-and-family-welfare-minister health-and-family-welfare-minister-punjab news punjab punjab-for-successful-implementation-of-safe-maternal-assurance punjab-government punjab-government-hospital punjab-health punjab-health-department suman sustainable-development-goal the-unmute-latest-news ਚੰਡੀਗੜ੍ਹ 17 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਿਹਤ ਢਾਂਚੇ ਨੂੰ ਸੁਧਾਰਨ ਦੇ ਮੰਤਵ ਨਾਲ਼ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੂਰ ਪੈਂਦਾ ਦਿਖ ਰਿਹਾ ਹੈ। ਦਿੱਲੀ ਵਿਖੇ ਮਾਤ੍ਰੀ ਸਿਹਤ ਦੇ ਵਿਸ਼ੇ ਤੇ ਆਯੋਜਿਤ ਰਾਸ਼ਟਰੀ ਵਰਕਸ਼ਾਪ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਵੱਲੋਂ ਪੰਜਾਬ ਨੂੰ ਸੁਰੱਖਿਅਤ ਮਾਤ੍ਰਿਤਵ ਆਸ਼ਵਾਸਨ (ਸੁਮਨ) ਪ੍ਰੋਗਰਾਮ ਨੂੰ ਸੂਬੇ ਵਿੱਚ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਪਹਿਲਾ ਇਨਾਮ ਦਿੱਤਾ ਗਿਆ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਰਾਜ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਾਰਜਭਾਰ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਦੇ ਆਪਣੇ ਪ੍ਰਣ ਨੂੰ ਮੁੱਖ ਰੱਖਦੇ ਹੋਏ ਅਣਥੱਕ ਯਤਨ ਕੀਤੇ ਜਾ ਰਹੇ ਹਨ । ਉਨ੍ਹਾਂ ਯਤਨਾਂ ਦੀ ਬਦੌਲਤ ਅੱਜ ਪੰਜਾਬ ਵਿੱਚ ਜੋ ਸਿਹਤ ਢਾਂਚਾ ਪਹਿਲਾਂ ਬਹੁਤ ਹੀ ਬਿਗੜੀ ਹਾਲਤ ਵਿੱਚ ਸੀ, ਅੱਜ ਉਸ ਵਿੱਚ ਬਹੁਤ ਸੁਧਾਰ ਨਜ਼ਰ ਆ ਰਹੇ ਹਨ । ਪੰਜਾਬ ਵਿੱਚ ਜੱਚਾ-ਬੱਚਾ ਮੌਤ ਦਰ ਨੂੰ ਘਟਾਉਣ ਦੇ ਮੰਤਵ ਨਾਲ਼ ਸ਼ੁਰੂ ਕੀਤੇ ਗਏ ਰਾਸ਼ਟਰੀ ‘ਸੁਮਨ’ ਪ੍ਰੋਗਰਾਮ ਨੂੰ ਬਹੁਤ ਹੀ ਸਫ਼ਲਤਾਪੂਰਵਕ ਢੰਗ ਨਾਲ਼ ਲਾਗੂ ਕੀਤਾ ਗਿਆ ਹੈ ,ਜਿਸ ਅਧੀਨ ਗਰਭਵਤੀ ਔਰਤਾਂ ਨੂੰ ਬਿਹਤਰ ਜਣੇਪਾ ਸੁਵਿਧਾਵਾਂ ਦੇਣ ਦੀ ਗਰੰਟੀ ਹੈ । ਸਿਹਤ ਮੰਤਰੀ ਨੇ ਦੱਸਿਆ ਕਿ ਕੇਂਦਰ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਵਿੱਚ ਵੀ ਪੰਜਾਬ ਵਿੱਚ ਮਾਂਵਾਂ ਦੀ ਮੌਤ ਦਰ ਵਿੱਚ ਬਹੁਤ ਸੁਧਾਰ ਦੇਖਣ ਨੂੰ ਮਿਲਿਆ ਹੈ ਜੋ ਕਿ ਰਾਜ ਵਿੱਚ ਸਿਹਤ ਢਾਂਚੇ ਵਿੱਚ ਹੋ ਰਹੇ ਸਕਾਰਾਤਮਕ ਬਦਲਾਅ ਨੂੰ ਦਰਸਾਉਂਦਾ ਹੈ । ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ ਵਿਸ਼ੇਸ਼ ਤੌਰ ਤੇ ਡਾਇਰੈਕਟਰ ਸਿਹਤ ਸੇਵਾਵਾਂ(ਪ.ਭ.) ਡਾ. ਰਵਿੰਦਰਪਾਲ ਕੌਰ, ਸਹਾਇਕ ਡਾਇਰੈਕਟਰ ਡਾ. ਵਨੀਤ ਨਾਗਪਾਲ , ਪ੍ਰੋਗਰਾਮ ਅਫ਼ਸਰ ਡਾ. ਇੰਦਰਦੀਪ ਕੌਰ ਅਤੇ ਹੋਰ ਪੈਰਾਮੈਡੀਕਲ ਸਟਾਫ਼ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਵਧਾਈ ਦਿੱਤੀ ਜਿਨ੍ਹਾਂ ਵੱਲੋਂ ਰਾਜ ਵਿੱਚ ‘ਸੁਮਨ’ ਪ੍ਰੋਗਰਾਮ ਅਧੀਨ ਸਿਹਤ ਸਹੂਲਤਾਂ ਦੇਣ ਲਈ ਤਨਦੇਹੀ ਨਾਲ਼ ਕੰਮ ਕੀਤਾ ਹੈ । ਸਿਹਤ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਤਾਂ ਹੀ ਸੰਭਵ ਹੈ ਜੇਕਰ ਉਸਦੇ ਵਸਨੀਕ ਸਿਹਤਮੰਦ ਹੋਣਗੇ ਇਸ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਪਰਮ ਅਗੇਤ ਦਿੱਤੀ ਗਈ ਹੈ ਤਾਂ ਜੋ ਪੰਜਾਬ ਇੱਕ ਵਿਕਸਿਤ ਅਤੇ ਖੁਸ਼ਹਾਲ ਸੂਬਾ ਬਣ ਸਕੇ । ਉਨ੍ਹਾਂ ਆਸ ਜ਼ਾਹਿਰ ਕੀਤੀ ਕਿ ਸਰਕਾਰ ਦੇ ਸਿਹਤ ਸੰਬਧੀ ਕੀਤੇ ਜਾ ਰਹੇ ਯਤਨਾਂ ਸਦਕਾ ਪੰਜਾਬ ਦੇ ਸਿਹਤ ਦੇ ਢਾਂਚੇ ਵਿੱਚ ਥੋੜ੍ਹੇ ਸਮੇਂ ਵਿੱਚ ਬਹੁਤ ਵਿਕਾਸ ਦੇਖਣ ਨੂੰ ਮਿਲ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਛੇਤੀ ਹੀ ਸਾਕਾਰ ਹੋਣਗੇ ਅਤੇ ਪੰਜਾਬ ਦੇਸ਼ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਖੇਤਰ ਵਿੱਚ ਪਹਿਲੇ ਨੰਬਰ ਤੇ ਹੋਵੇਗਾ । The post ਪੰਜਾਬ ਨੂੰ ‘ਸੁਰੱਖਿਅਤ ਮਾਤ੍ਰਿਤਵ ਆਸ਼ਵਾਸਨ ਪ੍ਰੋਗਰਾਮ’ ਲਾਗੂ ਕਰਨ ‘ਚ ਮਿਲਿਆ ਪਹਿਲਾ ਇਨਾਮ appeared first on TheUnmute.com - Punjabi News. Tags:
|
ਘੱਟ ਗਿਣਤੀ ਮਾਮਲਿਆਂ ਬਾਰੇ ਰਾਜ ਮੰਤਰੀ ਜੌਨ ਬਾਰਲਾ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦਾ ਦੌਰਾ Saturday 17 December 2022 10:34 AM UTC+00 | Tags: aam-aadmi-party breaking-news cm-bhagwant-mann government-of-india gurdaspur latest-news news punjab-news union-minister-of-state-mr-barla ਗੁਰਦਾਸਪੁਰ 17 ਦਸੰਬਰ 2022 : ਭਾਰਤ ਸਰਕਾਰ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਜੌਨ ਬਾਰਲਾ ਵੱਲੋਂ ਅੱਜ ਗੁਰਦਾਸਪੁਰ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਕੇਂਦਰੀ ਰਾਜ ਮੰਤਰੀ ਬਾਰਲਾ ਨੇ ਸਭ ਤੋਂ ਪਹਿਲਾਂ ਕਾਦੀਆਂ ਵਿਖੇ ਘੱਟ ਗਿਣਤੀ ਸਮੁਦਾਇ ਨਾਲ ਸਬੰਧਤ ਅਹਿਮਦੀਆ ਜਮਾਤ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਉਪਰੰਤ ਉਹ ਕਾਹਨੂੰਵਾਨ ਵਿਖੇ ਸੇਂਟ ਜੌਸਫ ਕੈਥੋਲਿਕ ਚਰਚ ਵਿਖੇ ਕਰਵਾਏ ਗਏ ਕਿ੍ਰਸਮਿਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਈਸਾਈ ਭਾਈਚਾਰੇ ਨੂੰ ਕਿ੍ਰਸਮਿਸ ਦੀ ਵਧਾਈ ਦਿੰਦਿਆਂ ਕੇਂਦਰੀ ਰਾਜ ਮੰਤਰੀ ਬਾਰਲਾ ਨੇ ਕਿਹਾ ਕਿ ਭਾਰਤ ਸਮੇਤ ਪੂਰੀ ਦੁਨੀਆਂ ਵਿੱਚ ਕਿ੍ਰਸਮਿਸ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਅੱਜ ਕਾਹਨੂੰਵਾਨ ਵਿਖੇ ਕਿ੍ਰਸਮਿਸ ਸਮਾਗਮ ਵਿੱਚ ਪਹੁੰਚ ਕੇ ਉਨਾਂ ਨੂੰ ਬਹੁਤ ਖੁਸ਼ੀ ਪ੍ਰਾਪਤ ਹੋਈ ਹੈ। ਉਨਾਂ ਕਿਹਾ ਕਿ ਸਾਨੂੰ ਪ੍ਰਭੂ ਯਿਸ਼ੂ ਮਸੀਹ ਵੱਲੋਂ ਦਿਖਾਏ ਪ੍ਰੇਮ ਦੇ ਰਸਤੇ 'ਤੇ ਚੱਲਦੇ ਹੋਏ ਸਮਾਜ ਵਿੱਚ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸਾਡਾ ਦੇਸ਼ ਵੱਖ-ਵੱਖ ਧਰਮਾਂ, ਬੋਲੀਆਂ ਅਤੇ ਸੱਭਿਆਚਾਰਾਂ ਦਾ ਖੂਬਸੂਰਤ ਗੁਲਦਸਤਾ ਹੈ ਜਿਸ ਵਿੱਚ ਹਰ ਕੋਈ ਮਿਲ ਕੇ ਪਿਆਰ ਮੁਹੱਬਤ ਨਾਲ ਰਹਿੰਦਾ ਹੈ। ਉਨਾਂ ਕਿਹਾ ਕਿ ਇਸ ਤਰਾਂ ਇਕੱਠੇ ਰਹਿ ਕੇ ਹੀ ਅਸੀਂ ਆਪਣੇ ਦੇਸ਼ ਨੂੰ ਹੋਰ ਅੱਗੇ ਲਿਜਾ ਸਕਾਂਗੇ। ਉਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਘੱਟ ਗਿਣਤੀ ਸਮੁਦਾਇ ਲਈ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਜਿਨਾਂ ਦਾ ਲਾਭ ਹਰ ਘੱਟ ਗਿਣਤੀ ਸਮੁਦਾਇ ਨੂੰ ਬਿਨਾਂ ਕਿਸੇ ਭੇਦ-ਭਾਵ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਸ੍ਰੀ ਬਾਰਲਾ ਨੇ ਆਪਣੇ ਸਾਥੀਆਂ ਸਮੇਤ ਸੇਂਟ ਜੌਸਫ ਕੈਥੋਲਿਕ ਚਰਚ ਕਾਹਨੂੰਵਾਨ ਵਿਖੇ ਮੱਥਾ ਟੇਕਿਆ। ਇਸ ਮੌਕੇ ਏ.ਡੀ.ਸੀ. (ਡੀ.) ਸ. ਮਨਮੋਹਨ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸੇਂਟ ਜੌਸਫ ਕੈਥੋਲਿਕ ਚਰਚ ਕਾਹਨੂੰਵਾਨ ਦੇ ਫਾਦਰ ਵਿਲੀਅਮ ਸਹੋਤਾ, ਜੌਹਨ ਪੀਟਰ, ਪਰਮਿੰਦਰ ਸਿੰਘ ਗਿੱਲ, ਕਮਲ ਜੋਤੀ ਸਮੇਤ ਹੋਰ ਵੀ ਆਗੂ ਹਾਜ਼ਰ ਸਨ। The post ਘੱਟ ਗਿਣਤੀ ਮਾਮਲਿਆਂ ਬਾਰੇ ਰਾਜ ਮੰਤਰੀ ਜੌਨ ਬਾਰਲਾ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦਾ ਦੌਰਾ appeared first on TheUnmute.com - Punjabi News. Tags:
|
ਲੁਧਿਆਣਾ ਪੁਲਿਸ ਨੇ ਸਕੂਲੀ ਵਿਦਿਆਰਥਣ ਦੇ ਕਤਲ ਕਾਂਡ ਦੀ ਗੁੱਥੀ ਸੁਲਝਾਈ, ਮਾਮਲੇ 'ਚ ਚਾਰ ਜਣੇ ਗ੍ਰਿਫਤਾਰ Saturday 17 December 2022 10:47 AM UTC+00 | Tags: 11 ajith-kumar body-of-a-schoolgirl breaking-news dig-mandeep-singh-sidhu jamalpur-police latest-news ludhiana-police mandeep-singh-sidhu murder murder-caes news prem-paswan punjab-news punjab-police the-unmute-breaking-news the-unmute-punjabi-news vikas-kumar ਚੰਡੀਗੜ੍ਹ 17 ਦਸੰਬਰ 2022 : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਸਕੂਲੀ ਵਿਦਿਆਰਥਣ ਦੀ ਲਾਸ਼ ਖੇਤਾਂ ਵਿੱਚੋਂ ਮਿਲੀ ਸੀ। ਇਸ ਕਤਲ ਕਾਂਡ ਨੂੰ ਲੁਧਿਆਣਾ ਪੁਲਿਸ (Ludhiana police) ਨੇ ਸੁਲਝਾ ਲਿਆ ਹੈ। ਪੁਲਸ ਨੇ ਇਸ ਮਾਮਲੇ ‘ਚ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਪ੍ਰੇਮ ਪਾਸਵਾਨ, ਅਜੀਤ ਕੁਮਾਰ, ਵਿਕਾਸ ਕੁਮਾਰ ਅਤੇ ਨੀਰਜ ਕੁਮਾਰ ਵਜੋਂ ਹੋਈ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਵਿਦਿਆਰਥਣ ਆਂਚਲ ਦੇ ਪਿੰਡ ਭਾਮੀਆਂ ਦੇ ਰਹਿਣ ਵਾਲੇ ਮੁਲਜ਼ਮ ਪ੍ਰੇਮ ਪਾਸਵਾਨ ਨਾਲ ਪ੍ਰੇਮ ਸਬੰਧ ਸਨ। ਲੜਕੀ ਕੁਝ ਹੋਰ ਲੋਕਾਂ ਨਾਲ ਵੀ ਗੱਲਬਾਤ ਕਰਦੀ ਸੀ। ਇਸ ਕਾਰਨ ਪ੍ਰੇਮ ਪਾਸਵਾਨ ਉਸ ਨਾਲ ਝਗੜਾ ਕਰਦਾ ਸੀ। ਘਟਨਾ ਵਾਲੇ ਦਿਨ ਆਂਚਲ ਸਕੂਲ ਤੋਂ ਪੇਪਰ ਦੇ ਕੇ ਵਾਪਸ ਆ ਰਹੀ ਸੀ ਤਾਂ ਮੁਲਜ਼ਮ ਪ੍ਰੇਮ ਪਾਸਵਾਨ ਉਸ ਨੂੰ ਪਿੰਡ ਤਾਜਪੁਰ ਸਥਿਤ ਆਪਣੇ ਕਿਰਾਏ ਦੇ ਕਮਰੇ ਵਿੱਚ ਲੈ ਗਿਆ। ਉੱਥੇ ਹੀ ਦੋਵਾਂ ‘ਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਦੌਰਾਨ ਪ੍ਰੇਮ ਪਾਸਵਾਨ ਨੇ ਆਂਚਲ ਦਾ ਗਲਾ ਘੁੱਟ ਦਿੱਤਾ। ਮੁਲਜ਼ਮਾਂ ਨੇ ਆਂਚਲ ਦੀ ਲਾਸ਼ ਨੂੰ ਕਮਰੇ ਵਿੱਚ ਹੀ ਛੱਡ ਦਿੱਤੀ । ਕੁਝ ਸਮੇਂ ਬਾਅਦ ਪ੍ਰੇਮ ਪਾਸਵਾਨ ਨੇ ਇਸ ਘਟਨਾ ਦੀ ਜਾਣਕਾਰੀ ਆਪਣੇ ਤਿੰਨ ਦੋਸਤਾਂ ਅਜੀਤ ਕੁਮਾਰ, ਵਿਕਾਸ ਅਤੇ ਨੀਰਜ ਨੂੰ ਦਿੱਤੀ। ਕਮਿਸ਼ਨਰ ਨੇ ਦੱਸਿਆ ਕਿ ਅਜੀਤ ਅਤੇ ਵਿਕਾਸ ਨੇ ਆਂਚਲ ਦੀ ਲਾਸ਼ ਨੂੰ ਆਪਣੇ ਮੋਟਰਸਾਈਕਲ ‘ਤੇ ਚੁੱਕ ਕੇ ਸਵੇਰੇ 3 ਵਜੇ ਭਾਮੀਆਂ ਕਲਾਂ ਨੇੜੇ ਲਿੰਕ ਰੋਡ ‘ਤੇ ਸੁੱਟ ਦਿੱਤਾ ਅਤੇ ਫ਼ਰਾਰ ਹੋ ਗਏ | ਇਸ ਤੋਂ ਬਾਅਦ ਪ੍ਰੇਮ ਪਾਸਵਾਨ ਅਤੇ ਨੀਰਜ ਕੁਮਾਰ ਨੇ ਵਿਦਿਆਰਥੀ ਦਾ ਬੈਗ ਅਤੇ ਬੂਟ ਅਤੇ ਹੋਰ ਸਮਾਨ ਸੁੰਨਸਾਨ ਜਗ੍ਹਾ ‘ਤੇ ਸੁੱਟ ਦਿੱਤਾ। The post ਲੁਧਿਆਣਾ ਪੁਲਿਸ ਨੇ ਸਕੂਲੀ ਵਿਦਿਆਰਥਣ ਦੇ ਕਤਲ ਕਾਂਡ ਦੀ ਗੁੱਥੀ ਸੁਲਝਾਈ, ਮਾਮਲੇ ‘ਚ ਚਾਰ ਜਣੇ ਗ੍ਰਿਫਤਾਰ appeared first on TheUnmute.com - Punjabi News. Tags:
|
Mumbai: ਘਾਟਕੋਪਰ ਇਲਾਕੇ 'ਚ ਹਸਪਤਾਲ ਨੇੜੇ ਇਮਾਰਤ 'ਚ ਲੱਗੀ ਅੱਗ, ਇੱਕ ਵਿਅਕਤੀ ਦੀ ਮੌਤ ਦੋ ਝੁਲਸੇ Saturday 17 December 2022 11:02 AM UTC+00 | Tags: breaking-news ghatkopar ghatkopar-area mumbai news parekh-hospital ਚੰਡੀਗੜ੍ਹ 17 ਦਸੰਬਰ 2022 : ਮੁੰਬਈ (Mumbai) ਦੇ ਘਾਟਕੋਪਰ ਇਲਾਕੇ ‘ਚ ਪਾਰੇਖ ਹਸਪਤਾਲ ਨੇੜੇ ਇਕ ਇਮਾਰਤ ‘ਚ ਅੱਗ ਲੱਗ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਘਾਟਕੋਪਰ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਹਸਪਤਾਲ ਦੇ ਨੇੜੇ ਵਿਸ਼ਵਾਸ ਭਵਨ ਸਥਿਤ ਇੱਕ ਪੀਜ਼ਾ ਰੈਸਟੋਰੈਂਟ ਵਿੱਚ ਅੱਗ ਲੱਗਣ ਕਾਰਨ ਵਾਪਰੀ। ਮੁੰਬਈ ਫਾਇਰ ਸਰਵਿਸ ਨੇ ਕਿਹਾ ਕਿ ਪਾਰੇਖ ਹਸਪਤਾਲ ਵਿੱਚ ਦਾਖਲ22 ਜਣਿਆਂ ਨੂੰ ਨੇੜਲੇ ਵਿਸ਼ਵਾਸ ਭਵਨ ਵਿੱਚ ਸਥਿਤ ਇੱਕ ਪੀਜ਼ਾ ਰੈਸਟੋਰੈਂਟ ਵਿੱਚ ਅੱਗ ਲੱਗਣ ਤੋਂ ਬਾਅਦ ਸਾਹ ਲੈਣ ਵਿੱਚ ਮੁਸ਼ਕਲ ਹੋਣ ਦੀ ਸ਼ਿਕਾਇਤ ਤੋਂ ਬਾਅਦ ਦੂਜੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਦੇ ਪੁਣੇ ‘ਚ ਭੀਮਾ ਕੋਰੇਗਾਂਵ ਇਲਾਕੇ ਦੇ ਨੇੜੇ ਏਅਰ ਫਿਲਟਰ ਕੰਪਨੀ ‘ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਪੁਣੇ ਫਾਇਰ ਡਿਪਾਰਟਮੈਂਟ ਨੇ ਦੱਸਿਆ ਕਿ ਛੇ ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ ਹਨ। ਅੱਗ ਲੱਗਣ ਕਾਰਨ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ।ਦੇ ਘਾਟਕੋਪਰ ਇਲਾਕੇ ‘ਚ ਪਾਰੇਖ ਹਸਪਤਾਲ ਨੇੜੇ ਇਕ ਇਮਾਰਤ ‘ਚ ਭਿਆਨਕ ਅੱਗ ਲੱਗ ਗਈ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਅੱਠ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਘਾਟਕੋਪਰ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਹੋਰ ਝੁਲਸ ਗਏ ਹਨ | ਦਮਕਲ ਵਿਭਾਗ ਵਲੋਂ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਹਸਪਤਾਲ ਦੇ ਨੇੜੇ ਵਿਸ਼ਵਾਸ ਭਵਨ ਸਥਿਤ ਇੱਕ ਪੀਜ਼ਾ ਰੈਸਟੋਰੈਂਟ ਵਿੱਚ ਅੱਗ ਲੱਗਣ ਕਾਰਨ ਵਾਪਰੀ ਹੈ । ਮੁੰਬਈ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਪਾਰੇਖ ਹਸਪਤਾਲ ਵਿੱਚ ਦਾਖਲ 22 ਮਰੀਜ਼ਾਂ ਨੂੰ ਨੇੜਲੇ ਵਿਸ਼ਵਾਸ ਭਵਨ ਵਿੱਚ ਸਥਿਤ ਇੱਕ ਪੀਜ਼ਾ ਰੈਸਟੋਰੈਂਟ ਵਿੱਚ ਅੱਗ ਲੱਗਣ ਤੋਂ ਬਾਅਦ ਸਾਹ ਲੈਣ ਵਿੱਚ ਮੁਸ਼ਕਿਲ ਹੋਣ ਦੀ ਸ਼ਿਕਾਇਤ ਤੋਂ ਬਾਅਦ ਦੂਜੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਦੇ ਪੁਣੇ ‘ਚ ਭੀਮਾ ਕੋਰੇਗਾਂਵ ਇਲਾਕੇ ਦੇ ਨੇੜੇ ਏਅਰ ਫਿਲਟਰ ਕੰਪਨੀ ‘ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਪੁਣੇ ਫਾਇਰ ਡਿਪਾਰਟਮੈਂਟ ਨੇ ਦੱਸਿਆ ਕਿ ਛੇ ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ ਹਨ ਅਤੇ ਦੋ ਮੁਲਾਜ਼ਮ ਜ਼ਖ਼ਮੀ ਹੋ ਗਏ। The post Mumbai: ਘਾਟਕੋਪਰ ਇਲਾਕੇ ‘ਚ ਹਸਪਤਾਲ ਨੇੜੇ ਇਮਾਰਤ ‘ਚ ਲੱਗੀ ਅੱਗ, ਇੱਕ ਵਿਅਕਤੀ ਦੀ ਮੌਤ ਦੋ ਝੁਲਸੇ appeared first on TheUnmute.com - Punjabi News. Tags:
|
ਪ੍ਰਤਾਪ ਬਾਜਵਾ ਨੇ ਪੰਜਾਬ 'ਚ ਗੈਰ-ਕਾਨੂੰਨੀ ਰੇਤ ਖਣਨ ਸੰਬੰਧੀ ਕੈਬਿਨਟ ਮੰਤਰੀ ਵਲੋਂ ਲਾਏ ਦੋਸ਼ਾਂ ਦੀ ਸੀਬੀਆਈ/ਈਡੀ ਜਾਂਚ ਦੀ ਕੀਤੀ ਮੰਗ Saturday 17 December 2022 11:13 AM UTC+00 | Tags: breaking-news cbi-ed harjot-singh-bains illegal-mining latest-news mining news pratap-bajwa-appealed-to-punjab-gvoerner pratap-singh-bajwa punjab-congress punjab-government punjab-governor-banwarilal-purohit punjabi-news the-unmute-breaking-news the-unmute-punjabi-news the-unmute-report ਚੰਡੀਗੜ੍ਹ 17 ਦਸੰਬਰ 2022: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ | ਇਸ ਪੱਤਰ ਵਿੱਚ ਬਾਜਵਾ ਨੇ ਸੂਬੇ ਵਿੱਚ ਗੈਰ-ਕਾਨੂੰਨੀ ਰੇਤ ਖਣਨ ਸਬੰਧੀ ਪੰਜਾਬ ਦੇ ਕੈਬਿਨਟ ਮੰਤਰੀ ਵਲੋਂ ਲਾਏ ਗਏ ਦੋਸ਼ਾਂ ਦੀ ਸੀਬੀਆਈ/ਈਡੀ ਜਾਂਚ ਦੀ ਮੰਗ ਕੀਤੀ ਹੈ | ਬਾਜਵਾ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਮੈਂ ਤੁਹਾਡੇ ਧਿਆਨ ਵਿਚ ਗੈਰ-ਕਾਨੂੰਨੀ ਰੇਤ ਖਣਨ ਦਾ ਬਹੁਤ ਹੀ ਮਹੱਤਵਪੂਰਣ ਮੁੱਦਾ ਲਿਆ ਰਿਹਾ ਹਾਂ। ਸਿਆਸੀ ਸਰਪ੍ਰਸਤੀ ਸਦਕਾ ਸੂਬੇ ਵਿਚ ਲਗਾਤਾਰ ਗੈਰ-ਕਾਨੂੰਨੀ ਰੇਤ ਮਾਈਨਿੰਗ ਹੋ ਰਹੀ ਹੈ, ਜਿਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਸੂਬੇ ਦੀ ਮੌਜ਼ੂਦਾ ਸਰਕਾਰ ਦੀ ਬੁਰੀ ਤਰ੍ਹਾਂ ਅਸਫ਼ਲਤਾ ਕਾਰਨ ਸੂਬਾ ਖਤਰਨਾਕ ਪ੍ਰਭਾਵਾਂ ਦਾ ਸ਼ਿਕਾਰ ਹੋ ਰਿਹਾ ਹੈ। ਇਸ ਸਬੰਧ ਵਿੱਚ, ਮੈਂ ਇਹ ਵੀ ਦੱਸਣਾ ਚਾਹੁੰਦਾ ਹਾਂ ਕਿ ਇੱਕ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਮਾਨਯੋਗ ਹਾਈਕੋਰਟ ਦੇ ਨਿਰਦੇਸ਼ਾਂ ‘ਤੇ, ਤਤਕਾਲੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੋਪੜ, ਹਰਸਿਮਰਨਜੀਤ ਸਿੰਘ ਨੇ ਇੱਕ ਰਿਪੋਰਟ ਪੇਸ਼ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਜ਼ਿਕਰ ਕੀਤਾ ਕਿ ਉਨ੍ਹਾਂ ਆਪਣੀ ਪਛਾਣ ਜ਼ਾਹਰ ਕੀਤੇ ਬਗੈਰ ਸਥਾਨਕ ਨਿਵਾਸੀਆਂ, ਰਾਹਗੀਰਾਂ ਅਤੇ ਟਰੱਕ ਡਰਾਈਵਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸਰਬਸੰਮਤੀ ਨਾਲ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਰੇਤ ਅਤੇ ਬਜਰੀ ਦੇ ਕਿਸੇ ਵੀ ਟਰੱਕ ਨੂੰ ਪੈਸੇ ਦੀ ਅਦਾਇਗੀ ਕੀਤੇ ਬਗੈਰ ਪੁਆਇੰਟਾਂ ਤੋਂ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ। 7 ਦਸੰਬਰ, 2021 ਨੂੰ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਪਾਰਟੀ ਦੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਪੰਜਾਬ ਦੇ ਇੱਕ ਦਿਨ ਦੇ ਦੌਰੇ ‘ਤੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ, ਅੰਮ੍ਰਿਤਸਰ ਵਿਖੇ ਪਹੁੰਚੇ ਸਨ ਤਾਂ ਜਦੋਂ ਉਨ੍ਹਾਂ ਨੂੰ ਮੀਡੀਆ ਦੇ ਲੋਕਾਂ ਨੇ ਇਹ ਪੁੱਛਿਆ ਕਿ ਤੁਸੀਂ ਗਰੰਟੀਆਂ ਕਿਵੇਂ ਪੂਰੀਆਂ ਕਰੋਗੇ ਤਾਂ ਉਨ੍ਹਾਂ ਜਵਾਬ ਦਿੱਤਾ ਸੀ ਕਿ ਇਕੱਲੇ ਪੰਜਾਬ ‘ਚ ਰੇਤ ਮਾਫ਼ੀਆ ਹੀ 20,000 ਕਰੋੜ ਰੁਪਏ ਤੋਂ ਵੱਧ ਦਾ ਗੈਰ-ਕਾਨੂੰਨੀ ਕਾਰੋਬਾਰ ਚਲਾ ਰਿਹਾ ਹੈ। ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ਵਿੱਚ 2022 ਵਿੱਚ 'ਆਪ' ਦੀ ਸਰਕਾਰ ਬਣਨ ਨਾਲ ਰੇਤ ਦੀ ਨਾਜਾਇਜ਼ ਮਾਈਨਿੰਗ ਸਮੇਤ ਹਰ ਤਰ੍ਹਾਂ ਦੇ ਮਾਫ਼ੀਆ ਨੂੰ ਬੰਦ ਕਰ ਦਿੱਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਲਈ ਸਰਕਾਰੀ ਖਜ਼ਾਨੇ ਵਿੱਚ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਜ਼ਮੀਨੀ ਹਕੀਕਤਾਂ ‘ਤੇ ਨਜ਼ਰ ਮਾਰੀਏ ਤਾਂ ਪਤਾ ਲੱਗਾ ਕਿ ਮਾਈਨਿੰਗ ਮਾਫ਼ੀਆ ਨੂੰ ਅੱਜ ਵੀ ਸਿਆਸੀ ਸ਼ਹਿ ਪ੍ਰਾਪਤ ਹੈ। ਇੰਨਾ ਹੀ ਨਹੀਂ, ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹੋਣ ਦਾ ਖਦਸ਼ਾ ਜਤਾਉਂਦੇ ਹੋਏ ਬੀ.ਐੱਸ.ਐੱਫ. ਅਧਿਕਾਰੀਆਂ ਨੇ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਇਸ ਤੋਂ ਬਾਅਦ, 12 ਸਤੰਬਰ, 2022 ਨੂੰ ਸਰਹੱਦੀ ਜ਼ਿਲ੍ਹਿਆਂ ਦੀ ਤੁਹਾਡੀ ਫ਼ੇਰੀ ਦੌਰਾਨ ਤੁਸੀਂ ਖ਼ੁਦ ਇਸ ਸਬੰਧੀ ਸੱਚਾਈ ਦੇਖੀ। ਜ਼ਮੀਨੀ ਹਕੀਕਤਾਂ ਇੰਨੀਆਂ ਪ੍ਰੇਸ਼ਾਨ ਕਰਨ ਵਾਲੀਆਂ ਸਨ ਕਿ ਤੁਸੀਂ ਗੈਰ ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਲੋਕਾਂ ਵਿਰੁੱਧ ਦੇਸ਼ਧ੍ਰੋਹ ਦੇ ਕੇਸ ਦਰਜ਼ ਕਰਨ ਦੀ ਸਿਫਾਰਸ਼ ਵੀ ਕੀਤੀ ਸੀ। ਹੁਣ ਅਨਮੋਲ ਗਗਨ ਮਾਨ ਮੌਜੂਦਾ ਸਰਕਾਰ ਵਿੱਚ ਕੈਬਨਿਟ ਮੰਤਰੀ, ਨੇ ਨਵੰਬਰ, 2022 ਦੇ ਅਖੀਰਲੇ ਮਹੀਨੇ ਖਰੜ ਦੇ ਪਿੰਡ ਅਭੀਪੁਰ ਵਿਖੇ ਮਾਈਨਿੰਗ ਪਲਾਟ ਦੀ ਅਚਨਚੇਤ ਜਾਂਚ ਕੀਤੀ, ਇਲੈਕਟ੍ਰੋਨਿਕ ਅਤੇ ਪ੍ਰਿੰਟ ਮੀਡੀਆ ਵਿੱਚ ਵੀ ਇਸ ਦੇ ਸੰਕੇਤ ਮਿਲਣ ਦਾ ਖ਼ੁਲਾਸਾ ਕੀਤਾ। ਵੱਖ-ਵੱਖ ਥਾਵਾਂ ‘ਤੇ ਤਾਜ਼ਾ ਮਾਈਨਿੰਗ ਦਾ ਵੀ ਮੰਤਰੀ ਨੇ ਸਖ਼ਤ ਨੋਟਿਸ ਲਿਆ ਹੈ । ਇਸ ਵਿਚ ਕੋਈ ਸ਼ੱਕ ਨਹੀਂ ਰਹਿ ਜਾਂਦਾ ਕਿ ਮੌਜ਼ੂਦਾ ਸਰਕਾਰ ਇਸ ਕੀਮਤੀ ਕੁਦਰਤੀ ਸਰੋਤ ਦੀ ਲੁੱਟ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ ਕਿਉਂਕਿ ਇਸ ਵਿਚ ਸਿਆਸਤਦਾਨਾਂ ਦੀ ਮਿਲੀਭੁਗਤ ਹੈ। ਇੱਕ ਸਮੇਂ ਤਾਂ ਮੈਂ ਇਹ ਮਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਵੀ ਲੋੜੀਂਦੀ ਕਾਰਵਾਈ ਲਈ ਲਿਆਉਣ ਬਾਰੇ ਸੋਚਿਆ। ਪਰੰਤੂ ਮੈਨੂੰ ਬਾਅਦ ਵਿੱਚ ਅਹਿਸਾਸ ਹੋਇਆ ਕਿ ਉਹ ਉਸੇ ਸਿਆਸੀ ਧਿਰ ਦਾ ਹਿੱਸਾ ਹਨ ਅਤੇ ਸ਼ਾਇਦ ਆਪਣੇ ਕੈਬਨਿਟ ਮੰਤਰੀਆਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦੇ ਵਿਰੁੱਧ ਨਹੀਂ ਜਾਣਗੇ। ਇਸ ਲਈ, ਮੈਂ ਇਸ ਵਿਸ਼ੇ ‘ਤੇ ਤੁਹਾਡਾ ਧਿਆਨ ਮੰਗਦਾ ਹਾਂ ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਜਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਤੁਰੰਤ ਜਾਂਚ ਦੇ ਆਦੇਸ਼ ਦੇਣ ਦੀ ਬੇਨਤੀ ਕਰਦਾ ਹਾਂ ਤਾਂ ਜੋ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਿਆ ਜਾ ਸਕੇ। ਜੇਕਰ ਤੁਸੀਂ ਸੂਬੇ ਦੇ ਹਿਤ ਲਈ ਅਹੁਦੇ ਦੀ ਵਰਤੋਂ ਕਰਦੇ ਹੋਏ ਤੁਹਾਡੇ ਦੁਆਰਾ ਜਾਂਚ ਦੇ ਆਦੇਸ਼ ਦਿੱਤੇ ਜਾਂਦੇ ਹਨ ਇੱਕ ਵਾਰ ਅਤੇ ਉਸਾਰੀ ਖ਼ੇਤਰ ਵਿੱਚ ਲੱਗੇ ਗਰੀਬ ਦਿਹਾੜੀਦਾਰਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ, ਇਹ ਵੀ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਸ਼੍ਰੀਮਤੀ ਅਨਮੋਲ ਗਗਨ ਮਾਨ ਨੂੰ ਇੱਕ ਪ੍ਰਮੁੱਖ ਗਵਾਹ ਬਣਾਇਆ ਜਾਵੇ ਜਿਸਨੇ ਜਨਤਕ ਖੇਤਰ ਵਿੱਚ ਗੈਰ ਕਾਨੂੰਨੀ ਰੇਤ ਮਾਈਨਿੰਗ ਦੇ ਗੰਭੀਰ ਦੋਸ਼ ਲਗਾਉਣ ਲਈ ਦਲੇਰੀ ਨਾਲ ਕੰਮ ਕੀਤਾ ਹੈ। The post ਪ੍ਰਤਾਪ ਬਾਜਵਾ ਨੇ ਪੰਜਾਬ ‘ਚ ਗੈਰ-ਕਾਨੂੰਨੀ ਰੇਤ ਖਣਨ ਸੰਬੰਧੀ ਕੈਬਿਨਟ ਮੰਤਰੀ ਵਲੋਂ ਲਾਏ ਦੋਸ਼ਾਂ ਦੀ ਸੀਬੀਆਈ/ਈਡੀ ਜਾਂਚ ਦੀ ਕੀਤੀ ਮੰਗ appeared first on TheUnmute.com - Punjabi News. Tags:
|
FIFA WC 2022: ਫੁੱਟਬਾਲ ਵਿਸ਼ਵ ਕੱਪ 'ਚ ਅੱਜ ਤੀਜੇ ਸਥਾਨ ਲਈ ਕ੍ਰੋਏਸ਼ੀਆ ਤੇ ਮੋਰੱਕੋ ਆਹਮੋ-ਸਾਹਮਣੇ Saturday 17 December 2022 11:27 AM UTC+00 | Tags: breaking-news croatia-and-morocco croatia-vs-morocco fifa fifa-2022 fifa-wc-202 fifa-wc-2022 fifa-world-cup-2022 football-world-cup-2022 news sports-mnews sports-news ਚੰਡੀਗੜ੍ਹ 17 ਦਸੰਬਰ 2022: ਫੀਫਾ ਵਿਸ਼ਵ ਕੱਪ ਦੀ ਮੌਜੂਦਾ ਉਪ ਜੇਤੂ ਕ੍ਰੋਏਸ਼ੀਆ (Croatia) ਅਤੇ ਅਫਰੀਕੀ ਟੀਮ ਮੋਰੱਕੋ (Morocco) ਸ਼ਨੀਵਾਰ ਨੂੰ ਇੱਥੇ ਫੀਫਾ ਵਿਸ਼ਵ ਕੱਪ ਦੇ ਤੀਜੇ ਸਥਾਨ ਦੇ ਮੈਚ ਵਿੱਚ ਆਹਮੋ-ਸਾਹਮਣੇ ਹੋਣਗੇ। ਦੋਵੇਂ ਟੀਮਾਂ ਸਨਮਾਨ ਲਈ ਲੜਨਗੀਆਂ ਅਤੇ ਤੀਜੇ ਸਥਾਨ ‘ਤੇ ਰਹਿ ਕੇ ਵਿਸ਼ਵ ਕੱਪ ਨੂੰ ਅਲਵਿਦਾ ਕਹਿਣਾ ਚਾਹੁਣਗੀਆਂ। ਇਸ ਵਿਸ਼ਵ ਕੱਪ ‘ਚ ਦੋਵੇਂ ਟੀਮਾਂ ਨੇ ਸੈਮੀਫਾਈਨਲ ਤੱਕ ਦਾ ਸਫਰ ਤੈਅ ਕੀਤਾ ਸੀ। ਕ੍ਰੋਏਸ਼ੀਆ ਨੂੰ ਆਖਰੀ-4 ਵਿੱਚ ਅਰਜਨਟੀਨਾ ਨੇ 3-0 ਨਾਲ ਹਰਾਇਆ ਸੀ, ਜਦੋਂ ਕਿ ਮੋਰੱਕੋ ਨੂੰ ਆਖਰੀ-4 ਵਿੱਚ ਫਰਾਂਸ ਤੋਂ 0-2 ਨਾਲ ਹਾਰ ਮਿਲੀ ਸੀ। ਇਹ ਮੈਚ ਭਾਰਤੀ ਸਮੇਂ ਅਨੁਸਾਰ ਰਾਤ 8:30 ਵਜੇ ਖੇਡਿਆ ਜਾਵੇਗਾ | ਇਸ ਫੁੱਟਬਾਲ ਵਿਸ਼ਵ ਕੱਪ ‘ਚ ਦੋਵਾਂ ਟੀਮਾਂ ਦਾ ਡਿਫੈਂਸ ਮਜ਼ਬੂਤ ਰਿਹਾ ਹੈ। ਸਟਰਾਈਕਰਾਂ ਨੇ ਸੈਮੀਫਾਈਨਲ ਵਿਚ ਹਾਰ ਨੂੰ ਛੱਡ ਕੇ ਦੋਵਾਂ ਟੀਮਾਂ ਵਿਰੁੱਧ ਗੋਲ ਕਰਨ ਲਈ ਸੰਘਰਸ਼ ਕੀਤਾ ਹੈ। ਮੋਰੱਕੋ ਦੀ ਟੀਮ ਖ਼ਿਲਾਫ ਕੁਆਰਟਰ ਫਾਈਨਲ ਤੱਕ ਇਕ ਵੀ ਗੋਲ ਨਹੀਂ ਹੋ ਸਕਿਆ। ਕੈਨੇਡਾ ਦੇ ਨਾਲ ਗਰੁੱਪ ਮੈਚ ਵਿੱਚ ਮੋਰੱਕੋ ਦੇ ਖ਼ਿਲਾਫ ਇੱਕ ਗੋਲ ਕੀਤਾ ਗਿਆ ਸੀ ਪਰ ਇਹ ਇੱਕ ਗੋਲ ਸੀ। ਇਸ ਦੇ ਨਾਲ ਹੀ ਗਰੁੱਪ ਰਾਊਂਡ ਦੇ ਤਿੰਨ ਮੈਚ, ਪ੍ਰੀ-ਕੁਆਰਟਰ ਅਤੇ ਕੁਆਰਟਰ ਫਾਈਨਲ ਸਮੇਤ ਕ੍ਰੋਏਸ਼ੀਆ ਵਿਰੁੱਧ ਤਿੰਨ ਗੋਲ ਕੀਤੇ। ਅਜਿਹੇ ‘ਚ ਦੋਵਾਂ ਟੀਮਾਂ ਦੇ ਸਟਰਾਈਕਰਾਂ ਲਈ ਮੈਚ ‘ਚ ਗੋਲ ਕਰਨਾ ਚੁਣੌਤੀ ਹੋਵੇਗਾ। The post FIFA WC 2022: ਫੁੱਟਬਾਲ ਵਿਸ਼ਵ ਕੱਪ ‘ਚ ਅੱਜ ਤੀਜੇ ਸਥਾਨ ਲਈ ਕ੍ਰੋਏਸ਼ੀਆ ਤੇ ਮੋਰੱਕੋ ਆਹਮੋ-ਸਾਹਮਣੇ appeared first on TheUnmute.com - Punjabi News. Tags:
|
ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਜਿੱਤਿਆ ਬਲਾਈਂਡ ਟੀ-20 ਵਿਸ਼ਵ ਕੱਪ ਦਾ ਖ਼ਿਤਾਬ Saturday 17 December 2022 11:36 AM UTC+00 | Tags: blindcricket blind-cricket blind-cricket-team blind-t20-world-cup breaking-news cricket-news indian-blind-cricket-team news punjab-news t20-world-cup-cricket-for-blind-2022 worldcup2022 ਚੰਡੀਗੜ੍ਹ 17 ਦਸੰਬਰ 2022: ਭਾਰਤੀ ਟੀਮ ਨੇ ਅੱਜ ਯਾਨੀ ਸ਼ਨੀਵਾਰ ਨੂੰ ਬਲਾਈਂਡ ਟੀ-20 ਵਿਸ਼ਵ ਕੱਪ (Blind T20 World Cup) ਦੇ ਫਾਈਨਲ ਵਿੱਚ ਬੰਗਲਾਦੇਸ਼ ਨੂੰ ਹਰਾ ਕੇ ਖ਼ਿਤਾਬ ਜਿੱਤ ਲਿਆ ਹੈ। ਭਾਰਤੀ ਟੀਮ ਨੇ ਇਹ ਮੈਚ 120 ਦੌੜਾਂ ਨਾਲ ਜਿੱਤ ਲਿਆ ਹੈ । ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੋ ਵਿਕਟਾਂ ਦੇ ਨੁਕਸ਼ਾਨ’ਤੇ 277 ਦੌੜਾਂ ਬਣਾਈਆਂ। ਜਵਾਬ ‘ਚ ਬੰਗਲਾਦੇਸ਼ ਦੀ ਟੀਮ 20 ਓਵਰਾਂ ‘ਚ ਤਿੰਨ ਵਿਕਟਾਂ ‘ਤੇ 157 ਦੌੜਾਂ ਹੀ ਬਣਾ ਸਕੀ। ਭਾਰਤੀ ਟੀਮ ਨੇ ਇਸ ਤੋਂ ਪਹਿਲਾਂ 2012 ਅਤੇ 2017 ਵਿੱਚ ਵੀ ਇਹ ਟੂਰਨਾਮੈਂਟ ਜਿੱਤਿਆ ਸੀ। ਭਾਰਤੀ ਟੀਮ ਲਈ ਇਸ ਮੈਚ ਵਿੱਚ ਦੋ ਸੈਂਕੜੇ ਲੱਗੇ। ਸੁਨੀਲ ਰਮੇਸ਼ ਨੇ 63 ਗੇਂਦਾਂ ‘ਤੇ 136 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਕਪਤਾਨ ਅਜੇ ਰੈੱਡੀ ਨੇ 50 ਗੇਂਦਾਂ ਵਿੱਚ 100 ਦੌੜਾਂ ਬਣਾਈਆਂ। The post ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਜਿੱਤਿਆ ਬਲਾਈਂਡ ਟੀ-20 ਵਿਸ਼ਵ ਕੱਪ ਦਾ ਖ਼ਿਤਾਬ appeared first on TheUnmute.com - Punjabi News. Tags:
|
ਲੁਧਿਆਣਾ: ਪਿਤਾ ਨੇ ਆਪਣੇ ਮਤਰੇਏ ਪੁੱਤਰ ਦਾ ਕੀਤਾ ਕਤਲ, ਪਲਾਸਟਿਕ ਦੇ ਡਰੰਮ 'ਚ ਦੱਬੀ ਲਾਸ਼ Saturday 17 December 2022 12:26 PM UTC+00 | Tags: breaking-news ludhiana-news ludhiana-police murder-cse news salem-tabri-police-station ਲੁਧਿਆਣਾ 17 ਦਸੰਬਰ 2022: ਲੁਧਿਆਣਾ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਸਲੇਮ ਟਾਬਰੀ ਥਾਣਾ ਖੇਤਰ ‘ਚ ਇੱਕ ਪਿਤਾ ਨੇ ਆਪਣੇ 20 ਸਾਲਾ ਮਤਰੇਏ ਪੁੱਤਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਤੋਂ ਬਾਅਦ ਬੇਟੇ ਦੀ ਲਾਸ਼ ਦੇ ਹੱਥ-ਪੈਰ ਬੰਨ੍ਹ ਕੇ ਪਲਾਸਟਿਕ ਦੇ ਡਰੰਮ ‘ਚ ਦੱਬ ਕੇ ਸੀਮਿੰਟ ਨਾਲ ਪਲਾਸਟਰ ਕਰ ਦਿੱਤਾ, ਤਾਂ ਜੋ ਕਿਸੇ ਨੂੰ ਸ਼ੱਕ ਨਾ ਹੋਵੇ। ਮ੍ਰਿਤਕਾ ਦੀ ਮਾਂ ਗੀਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਪਹਿਲੇ ਪਤੀ ਦੀ ਮੌਤ ਤੋਂ ਬਾਅਦ ਉਸ ਦਾ ਵਿਆਹ ਵਿਵੇਕਾਨੰਦ ਮੰਡਲ ਉਰਫ ਸੱਪੂ ਮੰਡਲ ਨਾਲ ਹੋਇਆ ਸੀ ਅਤੇ ਪਹਿਲੇ ਪਤੀ ਤੋਂ ਉਸ ਦਾ ਇਕ ਬੇਟਾ ਪਿਊਸ਼ (20) ਹੈ, ਜੋ ਉਸ ਦੇ ਨਾਲ ਰਹਿੰਦਾ ਸੀ। ਅਕਸਰ ਹੀ ਉਸਦਾ ਪਿਤਾ ਪਿਊਸ਼ ਨਾਲ ਝਗੜਾ ਕਰਦਾ ਸੀ। ਇਸੇ ਦੁਸ਼ਮਣੀ ਕਾਰਨ ਉਸ ਦੇ ਪਤੀ ਨੇ ਉਸ ਦੇ ਪੁੱਤਰ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸ ਦਾ ਪੁੱਤਰ 5 ਦਸੰਬਰ ਤੋਂ ਘਰੋਂ ਲਾਪਤਾ ਸੀ। ਜਦੋਂ ਉਸ ਨੇ ਆਪਣੇ ਪਤੀ ਨੂੰ ਇਸ ਬਾਰੇ ਪੁੱਛਿਆ ਤਾਂ ਉਹ ਹਰ ਵਾਰ ਉਸ ਨੂੰ ਗੁੰਮਰਾਹ ਕਰਦਾ ਸੀ। ਜਦੋਂ ਉਸ ਨੂੰ ਸ਼ੱਕ ਹੋਇਆ ਤਾਂ ਉਹ ਕਿਰਾਏ ਦੇ ਮਕਾਨ ਦੀ ਛੱਤ ‘ਤੇ ਗਈ, ਜਿੱਥੇ ਉਸ ਨੂੰ ਇਕ ਡਰੰਮ ਮਿਲਿਆ। ਇਸ ਡਰੰਮ ਵਿੱਚੋਂ ਬਦਬੂ ਆ ਰਹੀ ਸੀ। ਜਦੋਂ ਉਸ ਨੇ ਆਲੇ-ਦੁਆਲੇ ਦੇ ਲੋਕਾਂ ਨੂੰ ਸੂਚਿਤ ਕੀਤਾ ਤਾਂ ਉਸ ਨੇ ਡਰੰਮ ਦੀ ਭੰਨ-ਤੋੜ ਕੀਤੀ ਤਾਂ ਡਰੰਮ ਦੇ ਅੰਦਰੋਂ ਉਸ ਦੇ ਲੜਕੇ ਦੀ ਲਾਸ਼ ਨਿਕਲੀ। ਇਸ ਤੋਂ ਬਾਅਦ ਪੂਰੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ । ਇਸ ਮੌਕੇ ‘ਤੇ ਪਹੁੰਚੀ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏ.ਸੀ.ਪੀ ਮਨਿੰਦਰ ਬੇਦੀ ਨੇ ਦੱਸਿਆ ਕਿ 20 ਸਾਲਾ ਪਿਊਸ਼ ਦੀ ਲਾਸ਼ ਡਰੰਮ ‘ਚੋਂ ਮਿਲੀ ਹੈ, ਜਿਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਦੋਸ਼ੀ ਕੇ ਦੇ ਪਿਤਾ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। The post ਲੁਧਿਆਣਾ: ਪਿਤਾ ਨੇ ਆਪਣੇ ਮਤਰੇਏ ਪੁੱਤਰ ਦਾ ਕੀਤਾ ਕਤਲ, ਪਲਾਸਟਿਕ ਦੇ ਡਰੰਮ ‘ਚ ਦੱਬੀ ਲਾਸ਼ appeared first on TheUnmute.com - Punjabi News. Tags:
|
ਲਾਰੈਂਸ ਬਿਸ਼ਨੋਈ ਦੀ ਮੋਹਾਲੀ ਅਦਾਲਤ 'ਚ ਪੇਸ਼ੀ, ਪੁਲਿਸ ਨੂੰ ਮਿਲਿਆ ਦੋ ਦਿਨਾਂ ਰਿਮਾਂਡ Saturday 17 December 2022 12:36 PM UTC+00 | Tags: breaking-news brew-bros-pub-bar gangster-lawrence-bishnoi mohali-court mohali-police mohali-police-news mohali-police-station news sri-muktsar-sahib sri-muktsar-sahib-court ਚੰਡੀਗੜ੍ਹ 17 ਦਸੰਬਰ 2022: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਭਾਰੀ ਸੁਰੱਖਿਆ ਵਿਚਕਾਰ ਮੋਹਾਲੀ ਦੀ ਅਦਾਲਤ (Mohali court) ‘ਚ ਪੇਸ਼ ਕੀਤਾ ਗਿਆ। ਲਾਰੈਂਸ ਬਿਸ਼ਨੋਈ ਨੂੰ ਬਰੂ ਬ੍ਰੋਸ ਪੱਬ ਬਾਰ ਦੇ ਮਾਲਕ ‘ਤੇ ਫਿਰੌਤੀ ਅਤੇ ਗੋਲੀਬਾਰੀ ਦੇ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ | ਜਿੱਥੇ ਅਦਾਲਤ ਨੇ ਬਿਸ਼ਨੋਈ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਹੁਣ ਗੈਂਗਸਟਰ ਬਿਸ਼ਨੋਈ ਨੂੰ 19 ਦਸੰਬਰ ਨੂੰ ਮੁੜ ਪੇਸ਼ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਪੁਲਿਸ ਰਿਮਾਂਡ ਪੂਰਾ ਹੋਣ ਤੋਂ ਬਾਅਦ ਭਾਰੀ ਸੁਰੱਖਿਆ ਹੇਠ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ । ਅਦਾਲਤ ਨੇ ਮੋਹਾਲੀ ਪੁਲਿਸ (Mohali police) ਨੂੰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਦਿੱਤਾ ਸੀ, ਜਿਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਮੋਹਾਲੀ ਲਿਆਂਦਾ ਗਿਆ | The post ਲਾਰੈਂਸ ਬਿਸ਼ਨੋਈ ਦੀ ਮੋਹਾਲੀ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ ਦੋ ਦਿਨਾਂ ਰਿਮਾਂਡ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਡਿਊਟੀ 'ਚ ਕੁਤਾਹੀ ਕਰਨ ਵਾਲੇ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ, 3 ਕੀਤੇ ਚਾਰਜਸ਼ੀਟ Saturday 17 December 2022 12:49 PM UTC+00 | Tags: 42 aam-aadmi-party aman-arora breaking-news cm-bhagwant-mann housing-and-urban-development-department latest-news news punjab punjab-government the-unmute-breaking-news the-unmute-news urban-development-department-of-punja ਚੰਡੀਗੜ੍ਹ 17 ਦਸੰਬਰ 2022: ਸੂਬੇ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਣਗਹਿਲੀ ਅਤੇ ਦੇਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਤੋਂ ਇਲਾਵਾ ਤਿੰਨ ਅਧਿਕਾਰੀਆਂ- ਜਿਨ੍ਹਾਂ ਵਿੱਚ ਦੋ ਸੀਨੀਅਰ ਸਹਾਇਕ ਅਤੇ ਇੱਕ ਸਹਾਇਕ ਅਸਟੇਟ ਅਫ਼ਸਰ ਸ਼ਾਮਲ ਹੈ, ਨੂੰ ਡਿਊਟੀ 'ਚ ਕੁਤਾਹੀ ਕਰਨ ਲਈ ਚਾਰਜਸ਼ੀਟ ਕੀਤਾ ਗਿਆ ਹੈ। ਵਿਭਾਗ ਵੱਲੋਂ ਇਹ ਸਖ਼ਤ ਕਾਰਵਾਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਨਲਾਈਨ ਪ੍ਰਣਾਲੀ ਸਥਾਪਿਤ ਕੀਤੀ ਹੈ ਜਿਸ ਉਤੇ ਵਿਭਾਗ ਨੂੰ ਪ੍ਰਾਪਤ ਹੋਈਆਂ ਅਰਜ਼ੀਆਂ ਅਤੇ ਫਾਈਲਾਂ ਦੀ ਸੀਨੀਅਰ ਅਧਿਕਾਰੀਆਂ ਅਤੇ ਖ਼ੁਦ ਉਨ੍ਹਾਂ (ਮਕਾਨ ਉਸਾਰੀ ਮੰਤਰੀ) ਵੱਲੋਂ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ, ਮੰਤਰੀ ਨੇ ਖ਼ੁਦ ਹਰੇਕ ਪੱਧਰ ‘ਤੇ ਹਰੇਕ ਕੇਸ ਦੀ ਪੈਂਡੈਂਸੀ ਦੀ ਨਿੱਜੀ ਤੌਰ ‘ਤੇ ਪੜਤਾਲ ਕੀਤੀ, ਜਿਸ ਦੌਰਾਨ ਸਾਹਮਣੇ ਆਇਆ ਕਿ ਵਿਭਾਗ ਦੇ 45 ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ, ਦੇ ਪੱਧਰ ਉਤੇ ਸਭ ਤੋਂ ਵੱਧ ਪੈਂਡੈਂਸੀ ਸੀ। ਇਨ੍ਹਾਂ ਵਿੱਚੋਂ ਤਿੰਨ ਨੂੰ ਕਾਰਨ ਦੱਸੋ ਨੋਟਿਸਾਂ ਦਾ ਜਵਾਬ ਨਾ ਦੇਣ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਲਈ ਚਾਰਜਸ਼ੀਟ ਕੀਤਾ ਗਿਆ ਹੈ। ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਕੇਸਾਂ ਦੀ ਕਲੀਅਰੈਂਸ ਵਿੱਚ ਬੇਲੋੜੀ ਦੇਰੀ ਕਰਨ ਨਾਲ ਜਿਥੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਹੈ ਉਥੇ ਹੀ ਅਨੈਤਿਕ ਤੇ ਭਿ੍ਸ਼ਟ ਤਰੀਕਿਆਂ ਦਾ ਜਨਮ ਹੁੰਦਾ ਹੈ, ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਵੀ ਫਰਜ਼ ਤੋਂ ਭੱਜਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜੇ ਤਿੰਨ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ, ਉਨ੍ਹਾਂ ਵਿੱਚ ਜਸਪਾਲ ਕੌਰ ਸਹਾਇਕ ਅਸਟੇਟ ਅਫ਼ਸਰ ਪਟਿਆਲਾ ਵਿਕਾਸ ਅਥਾਰਟੀ, ਰਾਜੇਸ਼ ਕੁਮਾਰ ਸੀਨੀਅਰ ਸਹਾਇਕ (ਲੇਖਾ) ਅੰਮਿ੍ਤਸਰ ਵਿਕਾਸ ਅਥਾਰਟੀ ਅਤੇ ਪਰਮਿੰਦਰ ਸਿੰਘ ਸੀਨੀਅਰ ਸਹਾਇਕ ਅਸਟੇਟ ਦਫ਼ਤਰ ਗਮਾਡਾ ਸ਼ਾਮਲ ਹਨ। ਜਿਹੜੇ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਵਿੱਚ ਅੰਮਿ੍ਤਸਰ ਵਿਕਾਸ ਅਥਾਰਟੀ ਦਾ ਇੱਕ ਜੂਨੀਅਰ ਇੰਜਨੀਅਰ (ਸਿਵਲ), ਜਲੰਧਰ ਵਿਕਾਸ ਅਥਾਰਟੀ ਦੇ ਚਾਰ ਜੂਨੀਅਰ ਇੰਜਨੀਅਰ, ਬਠਿੰਡਾ ਵਿਕਾਸ ਅਥਾਰਟੀ ਦਾ ਇੱਕ ਸੈਕਸ਼ਨ ਅਫ਼ਸਰ (ਐਸ.ਓ) ਅਤੇ ਇੱਕ ਸੀਨੀਅਰ ਸਹਾਇਕ (ਲੇਖਾ) ਅਤੇ ਗਲਾਡਾ ਦੇ ਚਾਰ ਸੀਨੀਅਰ ਸਹਾਇਕ (ਲੇਖਾ), ਇੱਕ ਸਹਾਇਕ ਅਸਟੇਟ ਅਫਸਰ, ਇੱਕ ਸਬ ਡਿਵੀਜ਼ਨ ਇੰਜਨੀਅਰ (ਸਿਵਲ), ਇੱਕ ਸੁਪਰਡੈਂਟ ਅਤੇ ਇੱਕ ਐਸ.ਓ. ਸ਼ਾਮਲ ਹੈ। ਇਸੇ ਤਰ੍ਹਾਂ ਗਮਾਡਾ ਦੇ 27 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚ ਇੱਕ ਅਸਟੇਟ ਅਫਸਰ (ਮਕਾਨ ਉਸਾਰੀ), ਇੱਕ ਅਸਟੇਟ ਅਫਸਰ (ਪਲਾਟ), ਤਿੰਨ ਸਹਾਇਕ ਅਸਟੇਟ ਅਫਸਰ, ਚਾਰ ਸੁਪਰਡੈਂਟ (ਅਸਟੇਟ ਦਫ਼ਤਰ), ਦੋ ਸੀਨੀਅਰ ਸਹਾਇਕ (ਲੇਖਾ), ਸੱਤ ਕਲਰਕ, ਸੱਤ ਸੀਨੀਅਰ ਸਹਾਇਕ ਤੇ ਦੋ ਜੇ.ਈ. (ਸਿਵਲ) ਸ਼ਾਮਲ ਹਨ। ਡਿਊਟੀ ਤੋਂ ਟਾਲਾ ਵੱਟਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਆਪਣੇ ਫ਼ਰਜ਼ ਪ੍ਰਤੀ ਲੋਕ-ਸੇਵਕਾਂ ਦੀ ਟਾਲ਼-ਮਟੋਲ ਵਾਲੀ ਪਹੁੰਚ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਿ੍ਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸੱਤਾ ਵਿੱਚ ਆਈ ਹੈ। The post ਪੰਜਾਬ ਸਰਕਾਰ ਵੱਲੋਂ ਡਿਊਟੀ ‘ਚ ਕੁਤਾਹੀ ਕਰਨ ਵਾਲੇ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ, 3 ਕੀਤੇ ਚਾਰਜਸ਼ੀਟ appeared first on TheUnmute.com - Punjabi News. Tags:
|
ਸਮਾਜਿਕ ਸੁਰੱਖਿਆ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਸੀ.ਡੀ.ਪੀ.ਓ ਵਜੋਂ ਤਰੱਕੀ Saturday 17 December 2022 12:54 PM UTC+00 | Tags: 18 18-supervisors-of-social-security-department aam-aadmi-party bhagwant-mann breaking-news cdpos child-development-project-officers. news punjab-cm punjab-government punjab-news punjab-police social-security social-security-department social-security-department-punjab the-unmute-breaking the-unmute-breaking-news ਚੰਡੀਗੜ੍ਹ 17 ਦਸੰਬਰ 2022: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ (Supervisors) ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਣਾਇਆ ਗਿਆ ਹੈ। ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀਆਂ ਪੈਨਸ਼ਨ ਸਬੰਧੀ ਸਮੇਂ ਸਿਰ ਮੁਸ਼ਕਿਲਾਂ ਹੱਲ ਕਰਨ ਲਈ ਅਤੇ ਮੁਲਾਜ਼ਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਇਸ ਮੌਕੇ ਪਦਉਨਤ ਸੀ.ਡੀ.ਪੀ.ਓ.ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਅਧਿਕਾਰੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਮਾਨਦਾਰੀ ਦੀ ਨੀਂਹ ‘ਤੇ ਬਣੀ ਹੈ, ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਸੀ.ਡੀ.ਪੀ.ਓ. ਵਿੱਚ ਦੋ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਧਿਕਾਰੀ ਵੀ ਸ਼ਾਮਲ ਹਨ। The post ਸਮਾਜਿਕ ਸੁਰੱਖਿਆ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਸੀ.ਡੀ.ਪੀ.ਓ ਵਜੋਂ ਤਰੱਕੀ appeared first on TheUnmute.com - Punjabi News. Tags:
|
ਕਾਂਸਟੇਬਲ ਮਨਦੀਪ ਸਿੰਘ ਦੇ ਨਾਂ ਦੀ ਰਾਸ਼ਟਰਪਤੀ ਬਹਾਦਰੀ ਪੁਰਸਕਾਰ (ਮਰਨ ਉਪਰੰਤ) ਲਈ ਕੀਤੀ ਸਿਫਾਰਸ਼: ADGP ਅਰਪਿਤ ਸ਼ੁਕਲਾ Saturday 17 December 2022 12:59 PM UTC+00 | Tags: adgp adgp-punjab breaking-news constable-mandeep-singh presidents-bravery-award punjab-police ਚੰਡੀਗੜ/ਜਲੰਧਰ 17 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸ਼ਨੀਵਾਰ ਨੂੰ ਆਪਣੇ ਡਿਊਟੀ ਦੌਰਾਨ ਸ਼ਹੀਦੀ ਜਾਮ ਪੀਣ ਵਾਲੇ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ (Constable Mandeep Singh) ਦੇ ਪਰਿਵਾਰ ਨੂੰ 2 ਕਰੋੜ ਰੁਪਏ (1-1 ਕਰੋੜ ਰੁਪਏ) ਦੇ ਦੋ ਚੈੱਕ ਸੌਂਪੇ। 2013 ਬੈਚ ਦਾ ਕਾਂਸਟੇਬਲ ਮਨਦੀਪ ਸਿੰਘ (32) ਜੋ ਕਿ ਸ਼ਾਹਕੋਟ, ਜਲੰਧਰ ਦੇ ਪਿੰਡ ਕੋਟਲੀ ਗਾਜਰਾਂ ਦਾ ਰਹਿਣ ਵਾਲਾ ਸੀ ਅਤੇ ਇੱਕ ਕੱਪੜਾ ਵਪਾਰੀ ਮਿ੍ਰਤਕ ਭੁਪਿੰਦਰ ਸਿੰਘ ਉਰਫ ਟਿੰਮੀ ਨਾਲ ਗੰਨਮੈਨ ਵਜੋਂ ਤਾਇਨਾਤ ਸੀ, ਜੋ ਇੱਕ ਬਹਾਦਰੀ ਭਰੇ ਤੇ ਜੋਖ਼ਮ ਭਰਪੂਰ ਕਾਰਜ ਨੂੰ ਅੰਜਾਮ ਦਿੰਦੇ ਹੋਏ, ਉਹ 7 ਦਸੰਬਰ, 2022 ਨੂੰ ਨਕੋਦਰ ਵਿੱਚ ਹਮਲਾਵਰਾਂ ਨਾਲ ਮੁੱਠਭੇੜ ਦੌਰਾਨ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ। ਸ਼ਹੀਦ ਸਿਪਾਹੀ ਦੀ ਇਸ ਮਹਾਨ ਕੁਰਬਾਨੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਪਰਿਵਾਰ ਨੂੰ ਸਨਮਾਨ ਦੇਣ ਵਜੋਂ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। 2 ਕਰੋੜ ਰੁਪਏ ਦੀ ਰਕਮ ਵਿੱਚ ਰਾਜ ਸਰਕਾਰ ਦੁਆਰਾ ਐਕਸ-ਗ੍ਰੇਸੀਆ ਵਜੋਂ 1 ਕਰੋੜ ਰੁਪਏ ਸ਼ਾਮਲ ਹਨ ਜਦੋਂ ਕਿ 1 ਕਰੋੜ ਰੁਪਿਆ ਬੀਮਾ ਕਵਰ ਵਜੋਂ ਐਚਡੀਐਫਸੀ ਬੈਂਕ ਵੱਲੋਂ ਅਦਾ ਕੀਤਾ ਗਿਆ ਹੈ।
ਏ.ਡੀ.ਜੀ.ਪੀ , ਜਲੰਧਰ ਰੇਂਜ ਦੇ ਇੰਸਪੈਕਟਰ ਜਨਰਲ ਗੁਰਸ਼ਰਨ ਸਿੰਘ ਸੰਧੂ ਦੇ ਨਾਲ ਸ਼ਾਹਕੋਟ ਦੇ ਪਿੰਡ ਕੋਟਲੀ ਗਾਜਰਾਂ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸ਼ਹੀਦ ਨਿਮਿੱਤ ਅੰਤਿਮ ਅਰਦਾਸ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਹੋਏ ਸਨ। ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨਾਂ ਨੇ ਸੂਬਾ ਸਰਕਾਰ ਦੀ ਤਰਫੋਂ 1 ਕਰੋੜ ਰੁਪਏ ਦਾ ਚੈੱਕ ਦਿੱਤਾ ਹੈ, ਜਦਕਿ ਪੰਜਾਬ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੀਤੀ ਤਹਿਤ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਐਚ.ਡੀ.ਐਫ.ਸੀ. ਬੈਂਕ ਦੀ ਤਰਫੋਂ ਸ਼ਹੀਦ ਪਰਿਵਾਰ ਨੂੰ 1 ਕਰੋੜ ਰੁਪਏ ਦਾ ਇੱਕ ਹੋਰ ਚੈੱਕ ਵੀ ਦਿੱਤਾ ਹੈ। ਉਨਾਂ ਕਿਹਾ ਕਿ ਸ਼ਹੀਦ ਦੀ ਇਸ ਲਾਸਾਨੀ ਤੇ ਮਹਾਨ ਕੁਰਬਾਨੀ ਸਦਕਾ ਸ਼ਹੀਦ ਮਨਦੀਪ ਸਿੰਘ ਦਾ ਨਾਂ ਰਾਸ਼ਟਰਪਤੀ ਬਹਾਦਰੀ ਪੁਰਸਕਾਰ (ਮਰਨ ਉਪਰੰਤ) ਲਈ ਵੀ ਸਿਫਾਰਸ਼ ਵੀ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ । ਜ਼ਿਕਰਯੋਗ ਹੈ ਕਿ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਰਾਜ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਅਤੇ ਪੁਲਿਸ ਤੋਂ) ਅਤੇ ਉਨਾਂ ਦੇ ਪਰਿਵਾਰਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ। The post ਕਾਂਸਟੇਬਲ ਮਨਦੀਪ ਸਿੰਘ ਦੇ ਨਾਂ ਦੀ ਰਾਸ਼ਟਰਪਤੀ ਬਹਾਦਰੀ ਪੁਰਸਕਾਰ (ਮਰਨ ਉਪਰੰਤ) ਲਈ ਕੀਤੀ ਸਿਫਾਰਸ਼: ADGP ਅਰਪਿਤ ਸ਼ੁਕਲਾ appeared first on TheUnmute.com - Punjabi News. Tags:
|
ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਖਣੀ ਹਲਕੇ 'ਚ ਲੋਕਾਂ ਦੇ ਘਰਾਂ 'ਚ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ Saturday 17 December 2022 01:05 PM UTC+00 | Tags: aam-aadmi-party amritsar breaking-news cm-bhagwant-mann dr-inderbir-singh-nijjar local-government news punjab-government solar-system solar-system-amritsar solar-system-punjab southern-constituency-amritsar ਚੰਡੀਗੜ੍ਹ/ਅੰਮ੍ਰਿਤਸਰ 17 ਦਸੰਬਰ 2022: ਅੰਮ੍ਰਿਤਸਰ ਦੇ ਸੁੰਦਰੀਕਰਨ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ 7.73 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅੱਜ ਦੱਖਣੀ ਹਲਕੇ ਦੇ ਵਾਰਡ ਨੰ: 33, 34 ਅਤੇ 39 ਅਧੀਨ ਪੈਂਦੇ ਇਲਾਕੇ ਦਬੁਰਜੀ, ਬਾਜੀਗਰ ਬਸਤੀ ਅਤੇ ਅਰਜਨ ਨਗਰ ਵਿੱਖੇ ਐਸ.ਸੀ. ਭਾਈਚਾਰੇ ਦੇ ਲੋਕਾਂ ਦੇ ਘਰ ਵਿਖੇ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਉਦਘਾਟਨ ਕਰਨ ਪਿਛੋਂ ਕੀਤਾ। ਡਾ. ਨਿੱਝਰ ਨੇ ਕਿਹਾ ਕਿ ਇਨਾਂ ਵਾਰਡਾਂ ਦੇ 75 ਘਰਾਂ ਵਿੱਚ 200-200 ਵਾਟ ਦੇ ਸੋਲਰ ਸਿਸਟਮ ਲਗਾਏ ਜਾਣਗੇ। ਜਿਸ ਤੇ ਕਰੀਬ 35 ਲੱਖ ਰੁਪਏ ਖਰਚਾ ਆਵੇਗਾ। ਉਨਾਂ ਦੱਸਿਆ ਕਿ ਸੋਲਰ ਸਿਸਟਮ ਮੁਫਤ ਲਗਾਏ ਜਾ ਰਹੇ ਹਨ ਅਤੇ ਕਿਸੇ ਕੋਲੋਂ ਵੀ ਇੰਸਟਾਲੇਸ਼ਨ ਚਾਰਜਿਸ ਤੱਕ ਵੀ ਨਹੀਂ ਲਏ ਜਾਣਗੇ। ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਅਸੀਂ ਭ੍ਰਿਸ਼ਟਚਾਰ ਮੁਕਤ ਪ੍ਰਸ਼ਾਸਨ ਸੂਬੇ ਦੇ ਲੋਕਾਂ ਨੂੰ ਦੇਣਾ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਦੇ ਆਉਣ ਜਾਣ ਵਾਲੀਆਂ ਮੁੱਖ ਸੜ੍ਹਕਾਂ ਤੇ ਬੂਟੇ ਲਗਾਏ ਜਾਣਗੇ ਅਤੇ ਲੋਕਾਂ ਨੂੰ ਸਵੱਛ ਵਾਤਾਵਰਨ ਮੁਹੱਈਆ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਦੇ ਅੰਦਰ ਇੰਟਰਲਾਕਿੰਗ ਟਾਇਲਾਂ, ਪੁੱਲਾਂ ਤੇ ਪੇਂਟ ਅਤੇ ਸਟਰੀਟ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ। ਡਾ. ਨਿੱਝਰ ਨੇ ਕਿਹਾ ਕਿ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਸੜ੍ਹਕਾਂ ਤੋਂ ਨਾਜਾਇਜ ਕਬਜ਼ੇ ਹਟਾਏ ਜਾ ਰਹੇ ਹਨ ਤਾਂ ਜੋ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਂਦਾ ਜਾ ਸਕੇ। ਇਸ ਮੌਕੇ ਡੀ.ਐਸ.ਪੀ. ਅਸ਼ੋਕ ਕੁਮਾਰ, ਸ: ਬਲਵੰਤ ਸਿੰਘ, ਸ: ਸੋਨਲ ਸਿੰਘ ਗੋਲਡਨ, ਮੈਡਮ ਜੋਤੀ, ਸ: ਦਿਲਬਾਗ ਸੰਧੂ, ਸ: ਖਜਾਨ ਸਿੰਘ, ਸ: ਬਲਜੀਤ ਚੌੜਾ, ਅਸ਼ੀਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। The post ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਖਣੀ ਹਲਕੇ 'ਚ ਲੋਕਾਂ ਦੇ ਘਰਾਂ 'ਚ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ appeared first on TheUnmute.com - Punjabi News. Tags:
|
ਪੰਜਾਬ ਦੇ ਵਿੱਤ ਮੰਤਰੀ ਵੱਲੋਂ ਸਿੱਖਿਆ ਨਾਲ ਸੰਬੰਧਿਤ ਸਮਾਨ 'ਤੇ ਜੀਐਸਟੀ 'ਚ ਕਿਸੇ ਵੀ ਵਾਧੇ ਦਾ ਵਿਰੋਧ Saturday 17 December 2022 01:12 PM UTC+00 | Tags: breaking-news gst gst-council harjot-singh-bains harpal-singh-cheema punjab-edcation-board punjab-education-minister-gurmeet-singh-meet punjabi-news punjab-news punjab-school supreme-court the-unmute-breaking-news the-unmute-punjabi-news ਚੰਡੀਗੜ੍ਹ 17 ਦਸੰਬਰ 2022: ਪੰਜਾਬ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਜੀਐਸਟੀ ਕੌਂਸਲ ਦੀ 48ਵੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਸਿੱਖਿਆ ਨਾਲ ਸਬੰਧਤ ਵਸਤਾਂ 'ਤੇ ਜੀਐਸਟੀ (GST) ਵਿੱਚ ਕਿਸੇ ਵੀ ਤਰ੍ਹਾਂ ਦੇ ਵਾਧੇ ਨੂੰ ਵਿਦਿਆਰਥੀਆਂ ਦੇ ਹਿੱਤਾਂ ਖ਼ਿਲਾਫ਼ ਕਦਮ ਦੱਸਦਿਆਂ ਪੈਨਸਿਲ ਸ਼ਾਰਪਨਰਾਂ 'ਤੇ ਜੀਐਸਟੀ ਨੂੰ ਮੌਜੂਦਾ 12 ਫ਼ੀਸਦੀ ਤੋਂ ਵਧਾ ਕੇ 18 ਫੀਸਦੀ ਦੀ ਸਲੈਬ 'ਤੇ ਲਿਆਉਣ ਦੀ ਤਜਵੀਜ਼ ਦਾ ਵਿਰੋਧ ਕੀਤਾ। ਪੰਜਾਬ ਦੇ ਵਿੱਤ ਮੰਤਰੀ ਵੱਲੋਂ ਉਠਾਏ ਗਏ ਇਸ ਨੁਕਤੇ ਦਾ ਕਈ ਹੋਰ ਰਾਜਾਂ ਦੇ ਨੁਮਾਇੰਦਿਆਂ ਨੇ ਵੀ ਸਮਰਥਨ ਕੀਤਾ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਟਾਲ ਦਿੱਤਾ ਗਿਆ। ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ, ਜੋ ਕਿ ਜੀਐਸਟੀ ਕੌਂਸਲ ਦੇ ਚੇਅਰਪਰਸਨ ਹਨ, ਦੀ ਅਗਵਾਈ ਹੇਠ ਹੋਈ ਕੌਂਸਲ ਦੀ ਮੀਟਿੰਗ ਦੌਰਾਨ ਸੂਬੇ ਤੇ ਦੇਸ਼ ਦੋਵਾਂ ਦੇ ਹਿੱਤਾਂ ਨੂੰ ਪੂਰਾ ਕਰਨ ਵਾਲੀਆਂ ਫਿਟਮੈਂਟ ਕਮੇਟੀ ਦੀਆਂ ਵੱਖ-ਵੱਖ ਸਿਫ਼ਾਰਸ਼ਾਂ ‘ਤੇ ਸਹਿਮਤੀ ਪ੍ਰਗਟਾਉਂਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅਹਿਮ ਵਿਚਾਰ ਪੇਸ਼ ਕੀਤੇ। ਟੈਕਸ ਦੀ ਚੋਰੀ ਨੂੰ ਰੋਕਣਾ ਇੱਕ ਵੱਡੀ ਚੁਣੌਤੀ
ਇਸੇ ਦੌਰਾਨ ਪੈਟਰੋਲ ਨਾਲ ਮਿਲਾਵਟ ਕਰਨ ਲਈ ਰਿਫਾਇਨਰੀਆਂ ਨੂੰ ਸਪਲਾਈ ਕੀਤੇ ਜਾਣ ਵਾਲੇ ਈਥਾਈਲ ਅਲਕੋਹਲ ਲਈ ਜੀਐਸਟੀ ਦੀਆਂ ਦਰਾਂ ਵਿੱਚ ਤਬਦੀਲੀ ਬਾਰੇ ਇੱਕ ਹੋਰ ਸਿਫ਼ਾਰਸ਼ ਦਾ ਵਿਰੋਧ ਕਰਦਿਆਂ ਸ. ਚੀਮਾ ਨੇ ਕਿਹਾ ਕਿ ਪੈਟਰੋਲ ਨਾਲ ਮਿਲਾਉਣ ਲਈ ਰਿਫਾਇਨਰੀਆਂ ਨੂੰ ਸਪਲਾਈ ਕੀਤੇ ਜਾਣ ਵਾਲੇ ਈਥਾਈਲ ਅਲਕੋਹਲ ਲਈ ਜੀਐਸਟੀ ਦਰਾਂ ਵਿੱਚ ਬਦਲਾਅ ਨਾਲ ਈ.ਐਨ.ਏ ਦੀ ਦੁਰਵਰਤੋਂ ਅਤੇ ਟੈਕਸ ਦੀ ਚੋਰੀ ਨੂੰ ਰੋਕਣਾ ਇੱਕ ਵੱਡੀ ਚੁਣੌਤੀ ਹੋਵੇਗਾ। ਉਨ੍ਹਾਂ ਨੇ ਇਸ ਸਬੰਧ ਵਿੱਚ ਆਪਣੀ ਅਸਹਿਮਤੀ ਜ਼ਾਹਰ ਕਰਦਿਆਂ ਭਾਰਤ ਦੀ ਸਰਵਉੱਚ ਅਦਾਲਤ ਵੱਲੋਂ ਹਾਲ ਹੀ ਵਿੱਚ ਕੀਤੀ ਗਈ ਟਿੱਪਣੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਈ.ਐਨ.ਏ ਦੇ ਗੈਰ-ਕਾਨੂੰਨੀ ਵਪਾਰ ਵਿਰੁੱਧ ਜੰਗ ਲੜ ਰਹੀ ਹੈ। ਈ-ਵੇਅ ਬਿੱਲਾਂ ਸਬੰਧੀ ਨਿਯਮ 138 ਦੇ ਉਪ-ਨਿਯਮ (14) ਦੀ ਧਾਰਾ (ਡੀ) ਨੂੰ ਹਟਾਉਣ ਬਾਰੇ ਇਕ ਹੋਰ ਏਜੰਡੇ ‘ਤੇ ਅਸਹਿਮਤ ਹੁੰਦਿਆਂ, ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਇਹ ਕਦਮ ਨਾਲ ਰਾਜ ਦੀ ਅੰਦਰੂਨੀ ਸਪਲਾਈ 'ਤੇ ਈ-ਵੇਅ ਬਿੱਲ ਜਾਰੀ ਕਰਨ ਦੀ ਸੀਮਾ ਨਿਰਧਾਰਤ ਕਰਨ ਦੀ ਸ਼ਕਤੀ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਪਹਿਲਾਂ ਹੀ ਇਸ ਸਬੰਧ ਵਿੱਚ ਬੇਨਤੀ ਕੀਤੀ ਗਈ ਹੈ ਕਿ ਕਾਨੂੰਨੀ ਸੋਧ ਕਰਦਿਆਂ ਰਾਜਾਂ ਨੂੰ ਇਹ ਸ਼ਕਤੀ ਦਿੱਤੀ ਜਾਵੇ ਕਿ ਉਹ ਅਜਿਹੀਆਂ ਵਸਤਾਂ ਜੋ ਕਿ ਰਾਜ ਦੇ ਅਰਥਚਾਰੇ ਲਈ ਮਹੱਤਵਪੂਰਨ ਹੋਣ 'ਤੇ ਆਪਣੀ ਮਰਜੀ ਅਨੁਸਾਰ ਈ-ਵੇਅ ਬਿੱਲ ਜਾਰੀ ਕਰਨ ਦੀ ਸੀਮਾਂ ਨਿਰਧਾਰਤ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੇ ਮਾਲੀਏ ਦੇ ਨਜ਼ਰੀਏ ਤੋਂ ਅਜਿਹਾ ਕਰਨਾ ਮਹੱਤਵਪੂਰਨ ਹੋਵੇਗਾ। ਜੀਐਸਟੀ ਕੌਂਸਲ ਨੇ ਇਸ ਸਬੰਧ ਵਿੱਚ ਸਥਿਤੀ ਜਿਉਂ ਦੀ ਤਿਉਂ ਰੱਖਣ ਲਈ ਸਹਿਮਤੀ ਦਿੱਤੀ। The post ਪੰਜਾਬ ਦੇ ਵਿੱਤ ਮੰਤਰੀ ਵੱਲੋਂ ਸਿੱਖਿਆ ਨਾਲ ਸੰਬੰਧਿਤ ਸਮਾਨ ‘ਤੇ ਜੀਐਸਟੀ ‘ਚ ਕਿਸੇ ਵੀ ਵਾਧੇ ਦਾ ਵਿਰੋਧ appeared first on TheUnmute.com - Punjabi News. Tags:
|
ਪੰਜਾਬ ਡਿਜ਼ੀਟਲ ਨਿਊਜ਼ ਐਸੋਸੀਏਸ਼ਨ ਦਾ ਹੋਇਆ ਗਠਨ Saturday 17 December 2022 01:19 PM UTC+00 | Tags: breaking-news news news-channel punjab-digital-news-association punjab-government punjab-tv-media punjab-web-channel punjab-web-news-channels the-unmute-breaking-news the-unmute-latest-news the-unmute-punjabi-news the-unmute-update tv-media web-news-channels ਚੰਡੀਗੜ੍ਹ 17 ਦਸੰਬਰ 2022: ਚੰਡੀਗੜ੍ਹ ਅਤੇ ਪੰਜਾਬ ਭਰ ਚੋਂ ਚੱਲ ਰਹੇ ਵੈਬ ਨਿਊਜ਼ ਚੈਨਲਾਂ ਦੇ ਪ੍ਰਬੰਧਕੀ ਪੱਤਰਕਾਰਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਰਾਜ ਪੱਧਰੀ ਪੰਜਾਬ ਡਿਜ਼ੀਟਲ ਨਿਊਜ਼ ਐਸੋਸੀਏਸ਼ਨ (Punjab Digital News Association) ਦਾ ਗਠਨ ਕੀਤਾ ਗਿਆ । ਐਸੋਸੀਏਸ਼ਨ ਅਗਲੇ ਮਹੀਨੇ ਢਾਂਚੇ ਦਾ ਵਿਸਥਾਰ ਕਰੇਗੀ ਅਤੇ ਇਹ ਵੀ ਫੈਸਲਾ ਕੀਤਾ ਗਿਆ ਕਿ ਕੇਂਦਰ ਸਰਕਾਰ ਦੇ ਸੂਚਨਾ ਤੇ ਪ੍ਰਸ਼ਾਰਣ ਮੰਤਰਾਲੇ ਦੀ 26 ਮਈ 2021 ਨੂੰ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਦੇ ਮੱਦੇਨਜ਼ਰ ਇਕ ਸੈਲਫ ਰੈਗੂਲੇਟਰੀ ਸੰਸਥਾ ਬਣਾਕੇ ਰਜਿਸਟਰਡ ਕਾਰਵਾਈ ਜਾਵੇਗੀ। ਇਸ ਸੰਸਥਾ ਲਈ ਇੱਕ ਸੇਵਾਮੁਕਤ ਜੱਜ ਨੂੰ ਚੇਅਰਮੈਨ ਬਨਾਉਣ 'ਤੇ ਵੀ ਚਰਚਾ ਕੀਤੀ ਗਈ । ਇਹ ਸੰਸਥਾ ਬਹੁਤ ਜਰੂਰੀ ਹੈ ਕਿਉਂਕਿ ਹੁਣ ਤੱਕ ਦੇਸ਼ ਦੇ ਕਈ ਸੈਟੇਲਾਈਟ ਨਿਊਜ਼ ਚੈਨਲ, ਅਖਬਾਰ ਤੇ ਵੈਬ ਚੈਨਲ ਦੇ ਪ੍ਰਬੰਧਕ ਵਲੋਂ ਬਣਾਈਆਂ ਗਈਆਂ ਸੰਸਥਾਵਾਂ ਨੂੰ ਕੇਂਦਰ ਸਰਕਾਰ ਨੋਟੀਫਾਈਡ ਕਰ ਚੁੱਕੀ ਹੈ। ਇਸ ਸਮੇਂ ਦੇਸ਼ ਅੰਦਰ ਪ੍ਰਿੰਟ ਮੀਡੀਆ ਲਈ ਹੀ ਪ੍ਰੈਸ ਕਾਉਂਸਿਲ ਆਫ ਇੰਡੀਆ ਹੈ ਜਦਕਿ ਟੀਵੀ ਮੀਡੀਆ ਅਤੇ ਡਿਜ਼ੀਟਲ ਮੀਡੀਆ ਲਈ ਕੇਂਦਰ ਸਰਕਾਰ ਦੇ ਪੱਧਰ 'ਤੇ ਕੋਈ ਅਥਾਰਿਟੀ ਨਹੀਂ ਹੈ ਜਿਸ ਕਰਕੇ ਫਿਲਹਾਲ ਕੇਂਦਰ ਸਰਕਾਰ ਨੇ ਸਾਰੀਆਂ ਧਿਰਾਂ ਨੂੰ ਸੈਲਫ ਰੈਗੂਲੇਟਰੀ ਸੰਸਥਾ ਬਨਾਉਣ ਲਈ ਹੀ ਕਿਹਾ ਹੈ। ਇਸ ਐਸੋਸੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਭਵਿੱਖ ਵਿੱਚ ਬਾਕੀ ਚੈਨਲ ਪ੍ਰਬੰਧਕਾਂ ਨੂੰ ਸ਼ਾਮਿਲ ਕਰਨ ਤੋਂ ਪਹਿਲਾਂ ਕੇਸ ਸਕਰੀਨਿੰਗ ਕਮੇਟੀ ਨੂੰ ਭੇਜਿਆ ਜਾਵੇਗਾ । ਐਸੋਸੀਏਸ਼ਨ ਦਾ ਮਕਸਦ ਪੱਤਰਕਾਰਾਂ ਦੀਆਂ ਕਦਰਾਂ ਕੀਮਤਾਂ ਅਤੇ ਮੀਡੀਆ ਦੇ ਫਰਜ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵਿਧਾਨ ਵੀ ਬਣਾਇਆ ਜਾਵੇਗਾ । ਅੱਜ ਦੀ ਹੋਈ ਪਲੇਠੀ ਮੀਟਿੰਗ ਵਿੱਚ ਪੰਜਾਬ ਪੁਲਿਸ ਵਲੋਂ ਗਲਤ ਅਧਾਰ ਦਾ ਹਵਾਲਾ ਬਣਾਕੇ ਵੈਬ ਚੈਨਲ ਆਨ ਏਅਰ ਦੇ ਪ੍ਰਬੰਧਕੀ ਸੰਪਾਦਕ ਸਿਮਰਨਜੋਤ ਸਿੰਘ ਮੱਕੜ ਖਿਲਾਫ ਕੀਤੇ ਕੇਸ ਦੀ ਨਿਖੇਦੀ ਕੀਤੀ ਅਤੇ ਮੰਗ ਕੀਤੀ ਕਿ ਸਰਕਾਰ ਨੂੰ ਦਿਖਾਈ ਗਈ ਖਬਰ 'ਤੇ ਜਾਂਚ ਕਰਨੀ ਚਾਹੀਦੀ ਸੀ ਨਾ ਕਿ ਪੱਤਰਕਾਰ ਦੇ ਖਿਲਾਫ਼ ਪਰਚਾ ਦਰਜ ਕਰਨਾ ਚਾਹੀਦਾ ਸੀ । ਸਰਕਾਰ ਅਤੇ ਪੁਲਿਸ ਇਸ ਕਾਰਵਾਈ ਦੀ ਨਿੰਦਾ ਕੀਤੀ ਗਈ ਅਤੇ ਚਿਤਵਨੀ ਦਿਤੀ ਗਈ ਕਿ ਅਗਰ ਪਰਚਾ ਰੱਦ ਨਾ ਕੀਤਾ ਗਿਆ ਤਾਂ ਰਾਜ ਪੱਧਰ ਤੇ ਐਕਸ਼ਨ ਕੀਤਾ ਜਾਵੇਗਾ । ਇਸੇ ਤਰ੍ਹਾਂ ਜਗਰਾਓਂ ਤੋਂ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਸੰਤੋਖ ਸਿੰਘ ਗਿੱਲ ਨੂੰ ਕੁਝ ਕਿਸਾਨਾਂ ਅਤੇ ਵਿਦੇਸ਼ਾਂ ਤੋਂ ਮਿਲ ਰਹੀਆਂ ਧਮਕੀਆਂ ਦੀ ਵੀ ਨਿੰਦਾ ਕੀਤੀ ਗਈ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਐਸੋਸੀਏਸ਼ਨ ਨੇ ਡੀਜੀਪੀ ਗੌਰਵ ਯਾਦਵ ਦੇ ਉਸ ਬਿਆਨ ਦੀ ਵੀ ਨਿੰਦਾ ਕੀਤੀ ਗਈ ਕਿ ਜਿਸ ਵਿੱਚ ਉਨ੍ਹਾਂ ਨੇ ਵੈੱਬ ਚੈਨਲ ਨੂੰ ਅਣ ਅਧਿਕਾਰਤ ਆਖਿਆ ਹੈ ਜਦਕਿ ਕੇਂਦਰ ਅਤੇ ਪੰਜਾਬ ਸਰਕਾਰ ਵੀ ਨਿਯਮਾਂ ਤਹਿਤ ਵੈਬ ਚੈਨਲ ਨੂੰ ਮਾਨਤਾ ਦੇ ਰਹੀ ਹੈ । ਅੱਜ ਦੀ ਮੀਟਿੰਗ ਵਿਚ ਹਮੀਰ ਸਿੰਘ ਪੰਜਾਬ ਟੈਲੀਵਿਜ਼ਨ, ਦੀਪਕ ਚਨਾਰਥਲ ਪੰਜਾਬ ਟੈਲੀਵਿਜ਼ਨ, ਜਗਤਾਰ ਸਿੰਘ ਏ ਬੀਸੀ ਪੰਜਾਬ, ਗਗਨ ਰਟੌਲ ਅੱਖਰ, ਜਗਦੀਪ ਸਿੰਘ ਥਲੀ ਪੰਜਾਬੀ ਲੋਕ ਚੈਨਲ, ਮਨਿੰਦਰਜੀਤ ਸਿੰਘ ਲੋਕ ਆਵਾਜ ਟੀਵੀ, ਡਾਕਟਰ ਬਖਸ਼ੀਸ਼ ਸਿੰਘ ਆਜ਼ਾਦ ਲਾਈਵ ਸੱਚ, ਜਸਪ੍ਰੀਤ ਸਿੰਘ ਗਰੇਵਾਲ ਆਰਐਮਬੀ ਟੈਲੀਵਿਜ਼ਨ, ਪਰਮਿੰਦਰ ਸਿੰਘ ਰਾਏ ਲੋਕ ਰਾਇ ਟੀਵੀ, ਮਨਦੀਪ ਸਿੰਘ ਦੁਨੀਆ ਟੀਵੀ, ਕਰਮ ਸਿੰਘ ਸੇਖੋਂ ਦਾ ਮਿਰਰ ਪੰਜਾਬ ਟੀਵੀ, ਦਰਸ਼ਨ ਸਿੰਘ ਖੋਖਰ ਰਾਬਤਾ ਪੰਜਾਬ ਟੀਵੀ, ਵਿਜੇ ਕੁਮਾਰ ਪੰਜਾਬ ਨਿਊਜ਼, ਰਤਨਦੀਪ ਸਿੰਘ ਧਾਲੀਵਾਲ ਟਾਕ ਵਿਦ ਰਤਨ ਟੀਵੀ ਆਦਿ ਮੀਡੀਆ ਪ੍ਰਬੰਧਕ ਸ਼ਾਮਿਲ ਹੋਏ | The post ਪੰਜਾਬ ਡਿਜ਼ੀਟਲ ਨਿਊਜ਼ ਐਸੋਸੀਏਸ਼ਨ ਦਾ ਹੋਇਆ ਗਠਨ appeared first on TheUnmute.com - Punjabi News. Tags:
|
ਹਿੰਦੂ ਜਥੇਬੰਦੀਆਂ ਨੇ ਅੰਮ੍ਰਿਤਸਰ 'ਚ 'ਪਠਾਨ' ਫਿਲਮ ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਕੀਤੀ ਮੰਗ Saturday 17 December 2022 01:34 PM UTC+00 | Tags: amritsar breaking-news deepika-padukone hindu hindu-organizations hindu-organizations-punjab news nws pathaan-controversy pathaan-film-controversy pathan pathan-film shah-rukh-khan ਅੰਮ੍ਰਿਤਸਰ 17 ਦਸੰਬਰ 2022: ਪੂਰੇ ਦੇਸ਼ ‘ਚ ਸ਼ਾਹਰੁਖ ਖਾਨ ਦੀ ਨਵੀਂ ਆ ਰਹੀ ਫਿਲਮ ਪਠਾਣ ਦਾ ਵਿਰੋਧ ਹੋ ਰਿਹਾ ਹੈ ਅਤੇ ਪੰਜਾਬ ਦੇ ਅੰਮ੍ਰਿਤਸਰ ‘ਚ ਹਿੰਦੂ ਸੰਗਠਨਾਂ ਨੇ ਫਿਲਮ ‘ਪਠਾਨ’ (Pathaan) ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸ਼ਨੀਵਾਰ ਨੂੰ ਪੁਲਿਸ ਕਮਿਸ਼ਨਰ ਦਫਤਰ ‘ਚ ਰਾਸ਼ਟਰੀ ਭਗਵਾ ਸੈਨਾ ਦੀ ਤਰਫੋਂ ਮੰਗ ਪੱਤਰ ਸੌਂਪਿਆ ਗਿਆ। ਸੰਗਠਨ ਦੇ ਮੈਂਬਰਾਂ ਦਾ ਦੋਸ਼ ਹੈ ਕਿ ਫਿਲਮ ਦੇ ਗੀਤ ਬੇਸ਼ਰਮ ਰੰਗ ਨੇ ਹਿੰਦੂ ਧਰਮ ਨਾਲ ਜੁੜੇ ਸ਼ਰਧਾਲੂਆਂ ਦੀ ਆਸਥਾ ਨੂੰ ਠੇਸ ਪਹੁੰਚਾਈ ਹੈ। ਸ਼ਿਵ ਸੈਨਾ ਰਾਸ਼ਟਰੀ ਭਗਵਾ ਦੇ ਰਾਸ਼ਟਰੀ ਪ੍ਰਧਾਨ ਪੰਕਜ ਦਵੇਸਰ ਨੇ ਦੋਸ਼ ਲਗਾਇਆ ਹੈ ਕਿ ਇਸ ਫਿਲਮ ਦਾ ਗੀਤ ਬੇਸ਼ਰਮ ਰੰਗ 12 ਦਸੰਬਰ ਨੂੰ ਰਿਲੀਜ਼ ਹੋਇਆ ਸੀ। ਬੇਸ਼ਰਮ ਰੰਗ ਦੇ ਸਿਰਲੇਖ ਵਾਲੇ ਇਸ ਗੀਤ ਵਿੱਚ ਦੀਪਿਕਾ ਪਾਦੂਕੋਣ ਭਗਵੇਂ ਰੰਗ ਦੀ ਬਿਕਨੀ ਵਿੱਚ ਨਜ਼ਰ ਆ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਗਵੇਂ ਰੰਗ ਨੂੰ ਬੇਸ਼ਰਮੀ ਦੇ ਰੰਗ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ ਹੈ | ਪੰਕਜ ਦਾਵੇਸਰ ਨੇ ਦੱਸਿਆ ਕਿ ਫਿਲਮ (Pathaan) ਨੂੰ ਪਬਲੀਸਿਟੀ ਦੇਣ ਲਈ ਇਸ ਗੀਤ ਨੂੰ ‘ਬੇਸ਼ਰਮ’ ਟਾਈਟਲ ਨਾਲ ਰਿਲੀਜ਼ ਕੀਤਾ ਗਿਆ ਸੀ ਤਾਂ ਜੋ ਫਿਲਮ ਵਿਵਾਦਾਂ ‘ਚ ਘਿਰ ਜਾਵੇ ਅਤੇ ਲੋਕਪ੍ਰਿਯ ਹੋ ਸਕੇ। ਪਰ ਫਿਲਮ ਇੰਡਸਟਰੀ ਦੀ ਇਸ ਚਾਲ ਨਾਲ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ | ਹਿੰਦੂ ਸੰਗਠਨ ਨੇ ਇਸ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਜੇਕਰ ਕੋਈ ਥੀਏਟਰ ਇਸ ਫਿਲਮ ਨੂੰ ਰਿਲੀਜ਼ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਨੁਕਸਾਨ ਲਈ ਉਹ ਖੁਦ ਜ਼ਿੰਮੇਵਾਰ ਹੋਵੇਗਾ। ਜੇਕਰ ਸਰਕਾਰ ਕੁਝ ਨਹੀਂ ਕਰੇਗੀ ਤਾਂ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਵੇਗਾ | The post ਹਿੰਦੂ ਜਥੇਬੰਦੀਆਂ ਨੇ ਅੰਮ੍ਰਿਤਸਰ ‘ਚ ‘ਪਠਾਨ’ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਮਾਨਵਤਾ ਦੀ ਭਲਾਈ ਵਾਸਤੇ ਆਪਣਾ ਯੋਗਦਾਨ ਦੇਣ ਡਾਕਟਰ: ਸਪੀਕਰ ਕੁਲਤਾਰ ਸਿੰਘ ਸੰਧਵਾਂ Saturday 17 December 2022 01:42 PM UTC+00 | Tags: breaking-news captain-dr-puran-singh-auditorium dasmesh-dental-college enws humanity kultar-singh-sandhwan latest-news local-dasmesh-dental-college news punjab-docters punjab-health-department punjab-health-minister speaker-kultar-singh-sandhwan ਫ਼ਰੀਦਕੋਟ 17 ਦਸੰਬਰ 2022: ਸਥਾਨਕ ਦਸਮੇਸ਼ ਡੈਂਟਲ ਕਾਲਜ ਦੇ ਕੈਪਟਨ ਡਾਕਟਰ ਪੂਰਨ ਸਿੰਘ ਐਡੀਟੋਰੀਅਮ ਵਿਖੇ ਅੱਜ ਸਾਲਾਨਾ ਕੰਨਵੋਕੇਸ਼ਨ ਸਮਾਗਮ ਕਰਵਾਇਆ ਗਿਆ, ਜਿਸਦਾ ਉਦਘਾਟਨ ਮੁੱਖ ਮਹਿਮਾਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ, ਵੱਲੋ ਕੀਤਾ ਗਿਆ। ਇਸ ਮੌਕੇ ਸਪੀਕਰ ਸੰਧਵਾ ਨੇ ਡੈਟ਼ਲ ਦੇ 120 ਗਰੇਜੂਏਟ, 24 ਪੋਸਟ ਗਰੇਜੂਏਟ, ਫਿਜੀਓਥਰੇਪੀ ਦੇ 25 ਗਰੇਜੂਏਟ, 4 ਪੋਸਟ ਗਰੇਜੁਏਟ ਅਤੇ ਨਰਸਿੰਗ ਦੇ 19 ਵਿਦਿਆਰਥੀਆਂ ਨੂੰ ਡਿਗਰੀਆ ਤਕਸੀਮ ਕੀਤੀਆਂ। ਇਸ ਮੌਕੇ ਸਪੀਕਰ ਸੰਧਵਾ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਦਸਮੇਸ਼ ਡੈਂਟਲ ਕਾਲਜ ਪੰਜਾਬ ਦੇ ਬਾਕੀ ਡੈਂਟਲ ਕਾਲਜਾ ਵਿੱਚੋ ਆਪਣੀ ਨਵੇਕਲੀ ਪਹਿਚਾਣ ਰੱਖਦਾ ਹੈ। ਉਹਨਾਂ ਨੇ ਕਿਹਾ ਕਿ ਡਿਗਰੀ ਲੈਣ ਉਪਰੰਤ ਇਸ ਨੂੰ ਕਿੱਤੇ ਵਜੋ ਸ਼ੁਰੂ ਕਰਨ ਤੋ ਪਹਿਲਾ ਸਭ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਹਨਾ ਕਿਹਾ ਕਿ ਵਿਦਿਆਰਥੀਆ ਦਾ ਚੰਗਾ ਭਵਿੱਖ ਹੀ ਧਿਆਪਕਾ ਦੀ ਦੋਲਤ ਹੁੰਦਾ ਹੈ ਅਤੇ ਅਧਿਆਪਕਾ ਨੂੰ ਵੀ ਆਪਣੇ ਵਿਦਿਆਰਥੀ ਦੇ ਰੋਲ ਮਾਡਲ ਬਣਨਾ ਚਾਹਿਦਾ ਹੈ। ਉਨ੍ਹਾ ਨੇ ਕਿਹਾ ਕਿ ਦਿਨ ਪ੍ਰਤੀਦਿਨ ਡਾਕਟਰੀ ਕਿੱਤੇ ਵਿੱਚ ਹੋ ਰਹੀਆ ਖੋਜਾਂ ਨੂੰ ਸਮਝ ਕੇ ਮਾਨਵਤਾ ਦੀ ਭਲਾਈ ਵਾਸਤੇ ਸਭ ਨੂੰ ਆਪਣਾ ਬਣਦਾ ਯੋਗਦਾਨ ਦੇਣਾ ਚਾਹਿਦਾ ਹੈ। ਇਸ ਮੌਕੇ ਸ. ਸੰਧਵਾਂ ਨੇ ਗਰੀਬ ਵਿਦਿਆਰਥੀਆਂ ਨੂੰ ਇੱਕ ਲੱਖ ਰੁਪਏ ਦੀ ਸਕਾਲਰਸ਼ਿਪ ਦੇਣ ਦਾ ਐਲਾਨ ਵੀ ਕੀਤਾ ਇਸ ਮੋਕੇ ਸੰਗਤ ਸਾਹਿਬ ਭਾਈ ਫੇਰੂ ਸਿੱਖ ਐਜੁਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਰਿਟਾਇਰਡ ਆਈ.ਐਸ.ਸ. ਗੁਰਦੇਵ ਸਿੰਘ ਬਰਾੜ, ਸੀਨੀਅਰ ਵਾਈਸ ਪ੍ਰਧਾਨ ਡਾ. ਗੁਰਸੇਵਕ ਸਿੰਘ, ਵਾਈਸ ਪ੍ਰਧਾਨ ਸ. ਅਮਰਜੀਤ ਸਿੰਘ ਡੋਡ, ਸਕੱਤਰ ਸ. ਜ਼ਸਬੀਰ ਸਿੰਘ ਸੰਧੂ, ਜੁਆਇੰਟ ਸਕੱਤਰ ਸ. ਸੁੱਖਪਾਲ ਸਿੰਘ ਕੰਗ ਅਤੇ ਖਜਾਨਚੀ ਸ. ਸਵਰਨਜੀਤ ਸਿੰਘ ਗਿੱਲ ਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖਸ਼ੀਅਤਾ ਸ਼ਾਮਲ ਸਨ। ਕਾਲਜ ਦੇ ਪ੍ਰਿੰਸੀਪਲ ਡਾ. ਐਸ.ਪੀ.ਐਸ. ਸੋਢੀ ਨੇ ਕਾਲਜ ਦੀ ਸਲਾਨਾ ਰਿਪੋਰਟ ਪੇਸ਼ ਕਰਕੇ ਕਾਲਜ ਦੀਆ ਪ੍ਰਾਪਤੀਆ ਬਾਰੇ ਜਾਣੂ ਕਰਵਾਇਆ। ਸਲਾਨਾ ਅਕੈਡਮਿਕ ਅਵਾਰਡ ਸਮਾਗਮ ਜੋ ਕਿ ਪਿਛਲੇ ਦੋ ਸਾਲਾ ਤੋ ਕੋਵਿਡ ਦੀ ਮਹਾਮਾਰੀ ਕਰਕੇ ਨਹੀ ਹੋਇਆ ਸੀ ਉਹ ਵੀ ਕਰਵਾਇਆ ਗਿਆ। ਜਿਸ ਵਿੱਚ ਪਹਿਲੇ ਸਾਲ ਦੀ ਜੇਸਮੀਨ ਸੋਂਦੀ (19-20) ਤੇ ਇਰਵਨਜੋਤ (20-21) ਨੂੰ ਸ. ਹਰਜਿੰਦਰ ਸਿੰਘ ਅਤੇ ਸ੍ਰੀਮਤੀ ਹਰਬੰਸ ਕੋਰ ਮੈਮੋਰੀਅਲ ਗੋਲਡ ਮੈਡਲ, ਦੂਜੇ ਸਾਲ ਦੀ ਅਮਨਦੀਪ ਕੋਰ (19-20) ਤੇ ਜੇਸਮੀਨ ਸੋਂਦੀ (20-21) ਨੂੰ ਸH ਅਮਰੀਕ ਸਿੰਘ ਮੈਮੋਰੀਅਲ ਗੋਡਲ ਮੈਡਲ, ਤੀਜੇ ਸਾਲ ਦੇ ਗੁਰਜੀਤ ਸਿੰਘ (19-20), ਸਾਕਸ਼ੀ (20-21) , ਅਮਨਦੀਪ ਕੋਰ (21-22) ਨੂੰ ਸH ਹਰਜਿੰਦਰ ਸਿੰਘ ਅਤੇ ਹਰਬੰਸ ਕੋਰ ਮੈਮੋਰੀਅਲ ਗੋਡਲ ਮੈਡਲ, ਪੋਸ਼ਾਲੀ (19-20), ਗੁਰਜੀਤ ਸਿੰਘ (20-21), ਅਮਨਦੀਪ ਕੋਰ (21-22) ਨੂੰ ਬੇਸਟ ਗਰੇਜੁਏਟ ਇੰਨ ਬੀ.ਡੀ.ਐਸ. ਕੋਰਸ ਲਈ ਮਿਸ. ਪਰਮਿੰਦਰ ਕੋਰ ਮੈਮੋਰੀਅਲ ਗੋਲਡ ਮੇਡਲ, ਸ਼ੁਬਾਗੀਂ ਮਿੱਤਲ(20-21), ਸ਼ਾਕਸੀ (21-22) ਨੂੰ ਬੇਸਟ ਗਰੇਜੁਏਟ ਇੰਨ ਆਲ ਰਾਉਡ ਐਕਟੀਵਿਟੀਜ ਲਈ ਡਾ. ਪ੍ਰਿਥੀਪਾਲ ਸਿੰਘ ਅਵਾਰਡ ਦਿੱਤੇ ਗਏ। ਡਾ. ਪ੍ਰਿਥੀਪਾਲ ਸਿੰਘ ਅਵਾਰਡ ਫਾਰ ਬੇਸਟ ਟੀਚਰ ਮਿਸਜ਼ ਵੈਸ਼ਾਲੀ, ਡਾ. ਪ੍ਰਿਥੀਪਾਲ ਸਿੰਘ ਅਵਾਰਡ ਫਾਰ ਬੇਸਟ ਇੰਪਲਾਈ ਮਿਸਜ਼ ਰਮਨਪ੍ਰੀਤ ਕੌਰ ਅਤੇ ਮਿਸ ਸਿਮਰਪ੍ਰੀਤ ਕੌਰ ਅਤੇ ਮਿਸਟਰ ਸਾਗਰ ਗਰਗ, ਐਸ .ਡੀ .ਓ ਨੂੰ ਸਵ. ਅਮਰੀਕ ਸਿੰਘ ਅਵਾਰਡ ਦਿੱਤਾ ਗਿਆ। ਬੇਸਟ ਹੋਸਟਲਰ ਮੇਲ ਸ਼ਵਿੰਦਰ ਪ੍ਰਿੰਸ ਤੇ ਬੇਸਟ ਹੋਸਟਲ ਫੀਮੇਲ ਵਨਸਿੰਟਾ, ਅਨੰਨਿਆ ਨਾਰੰਗ ਅਤੇ ਜੋਤੀ ਤੇ ਬੇਸਟ ਸਫਾਈ ਸੇਵਕ ਮਿਸਜ਼ ਕਰਮਜੀਤ ਕੌਰ ਅਤੇ ਮਿਸਟਰ ਸੇ਼ਖਰ ਨੂੰ ਅਵਾਰਡ ਵੀ ਦਿੱਤੇ ਗਏ।ਬੇਸਟ ਹੋਸਟਲ ਵਾਰਡਨ ਦਾ ਅਵਾਰਡ ਮਿਸ ਗੁਰਕੀਰਤ ਕੌਰ ਨੂੰ ਦਿੱਤਾ ਗਿਆ। ਗੁਰਜੀਤ ਸਿੰਘ (19-20), ਅਮਨਦੀਪ ਕੋਰ ਤੇ ਵਿਵੇਕ ਕੁਮਾਰ (20-21) ਜੇਸਮੀਨ ਸੋਂਦੀ (21-22) ਨੂੰ ਡਾ. ਮਨਪ੍ਰੀਤ ਕੋਰ ਸਿੱਧੂ ਮੇਮੋਰੀਅਲ ਗੋਡਲ ਮੈਡਲ ਫਾਰ ਟਾਪਰ ਇੰਨ ਓਰਲ ਪੈਥੋਲੋਜੀ ਅਤੇ ਪਾਰਸ (19-20), ਕਰਨਬੀਰ ਸਿੰਘ (20-21) ਅਤੇ ਜੇਸਮੀਨ ਕੋਰ (21-22) ਨੂੰ ਹਰਪ੍ਰੀਤ ਕੋਰ ਸਕਾਲਰਸ਼ਿਪ ਅਵਾਰਡ ਫਾਰ ਟਾਪਰ ਇੰਨ ਪਬਲਿਕ ਹੈਲਥ ਡੈਟਿਸਟਰੀ ਵੀ ਦਿੱਤੇ ਗਏ ਤਮਿੰਦਰ ਕੋਰ ਸੰਧੂ ਨੂੰ ਬੇਸਟ ਗਰੇਜੁਏਟ ਇੰਨ ਫੀਜੀਓਥਰਪੀ ਅਤੇ ਰਾਜਦੀਪ ਕੋਰ ਨੂੰ ਬੇਸਟ ਗਰੇਜੁਏਟ ਇੰਨ ਨਰਸਿੰਗ ਵਾਸਤੇ ਸ. ਹਰਜਿੰਦਰ ਸਿੰਘ ਅਤੇ ਸ਼ੀਮਤੀ ਹਰਬੰਸ ਕੋਰ ਮੇਮੋਰੀਅਲ ਗੋਲਡ ਮੇਡਲ ਅਵਾਰਡ ਦਿੱਤਾ ਗਿਆ। ਇਸ ਮੌਕੇ ਸੁਖਮਿੰਦਰ ਸਿੰਘ ਪੱਕਾ ਪ੍ਰਧਾਨ ਆਮ ਆਦਮੀ ਯੂਥ ਵਿੰਗ ਫ਼ਰੀਦਕੋਟ, ਮਨਪ੍ਰੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ , ਹਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਦਸ਼ਮੇਸ਼ ਡੈਂਟਲ ਕਾਲਜ ਦਾ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
The post ਮਾਨਵਤਾ ਦੀ ਭਲਾਈ ਵਾਸਤੇ ਆਪਣਾ ਯੋਗਦਾਨ ਦੇਣ ਡਾਕਟਰ: ਸਪੀਕਰ ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News. Tags:
|
ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫਦ ਵਲੋਂ CM ਯੋਗੀ ਨਾਲ ਮੁਲਾਕਾਤ, CM ਯੋਗੀ ਨੇ ਸਿੱਖ ਮਸਲਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ Saturday 17 December 2022 01:54 PM UTC+00 | Tags: cm-yogi-adityanath latest-news news secretary-bhai-gurcharan-singh-grewal shiromani-akali-dal sukhbir-badal uttar-pradesh ਲਖਨਊ/ਚੰਡੀਗੜ੍ਹ 17 ਦਸੰਬਰ 2022: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਨੇ ਸ਼੍ਰੋਮਣੀ ਅਕਾਲੀ ਦਲ-ਸ਼੍ਰੋਮਣੀ ਕਮੇਟੀ ਦੇ ਵਫਦ ਵੱਲੋਂ ਉਹਨਾਂ ਦੇ ਧਿਆਨ ਵਿਚ ਲਿਆਂਦੇ ਗਏ ਸਿੱਖ ਕੌਮ ਦੇ ਸਾਰੇ ਲਟਕਦੇ ਮਸਲੇ ਹੱਲ ਕਰਨ ਦਾ ਭਰੋਸਾ ਦੁਆਇਆ ਹੈ ਅਤੇ ਨਾਲ ਹੀ ਇਹ ਵੀ ਭਰੋਸਾ ਦੁਆਇਆ ਹੈ ਕਿ ਕਿਸੇ ਵੀ ਸਿੱਖ ਕਿਸਾਨ ਨੂੰ ਪੀੜਤ ਨਹੀਂ ਕੀਤਾ ਜਾਵੇਗਾ ਤੇ 2014 ਵਿਚ ਸਹਾਰਨਪੁਰ ਵਿਚ ਗੁਰਦੁਆਰਾ ਸਾਹਿਬ ਦੀ ਥਾਂ ਨੂੰ ਲੈ ਕੇ ਹੋਏ ਝਗੜੇ ਦੇ ਮਾਮਲੇ ਵਿਚ ਸਿੱਖਾਂ ਖਿਲਾਫ ਦਰਜ ਸਾਰੇ ਕੇਸ ਵਾਪਸ ਲਏ ਜਾਣਗੇ। ਇਹ ਭਰੋਸਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਉਹਨਾਂ ਨੂੰ ਮਿਲੇ ਉੱਚ ਪੱਧਰੀ ਵਫਦ ਨੂੰ ਦੁਆਇਆ ਹੈ। ਵਫਦ ਵਿਚ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਵੀ ਸ਼ਾਮਲ ਸਨ। ਮੀਟਿੰਗ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਮੀਟਿੰਗ ਬਹੁਤ ਸੁਖਾਵੇਂ ਤੇ ਉਸਾਰੂ ਮਾਹੌਲ ਵਿਚ ਹੋਈ ਜਿਸ ਵਿਚ ਮੁੱਖ ਮੰਤਰੀ ਨੇ ਵੱਖ ਵੱਖ ਵਿਭਾਗਾਂ ਦੇ ਅਫਸਰ ਵੀ ਸੱਦੇ ਹੋਏ ਸਨ ਤਾਂ ਜੋ ਸਿੱਖ ਕੌਮ ਦੀ ਭਲਾਈ ਨਾਲ ਸਬੰਧਤ ਸਾਰੇ ਮਾਮਲਿਆਂ 'ਤੇ ਮੌਕੇ ਹੀ ਜਾਣਕਾਰੀ ਹਾਸਲ ਕੀਤੀ ਜਾ ਸਕੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵੱਲੋਂ ਸਾਰੇ ਲਟਕਦੇ ਮਾਮਲਿਆਂ ਨੂੰ ਹੱਲ ਕਰਨ ਵਿਚ ਵਿਸ਼ੇਸ਼ ਦਿਲਚਸਪੀ ਵਿਖਾਉਣ 'ਤੇ ਉਹਨਾਂ ਦਾ ਧੰਨਵਾਦ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਉੱਤਰ ਪ੍ਰਦੇਸ਼ ਵਿਚ ਸਿੱਖ ਕੌਮ ਦੇ ਮਨੋਬਲ ਨੂੰ ਵੱਡਾ ਉਤਸ਼ਾਹ ਮਿਲੇਗਾ।
ਵੇਰਵੇ ਸਾਂਝੇ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਭਾਵੇਂ ਯੋਗੀ ਆਦਿਤਯਨਾਥ ਦੇ ਦਖਲ ਸਦਕਾ 2020 ਵਿਚ ਸਿੱਖ ਵਫਦ ਦੀ ਮੁਲਾਕਾਤ ਮਗਰੋਂ 2020 ਵਿਚ ਸਿੱਖ ਕਿਸਾਨਾਂ ਦਾ ਉਹਨਾਂ ਵੱਲੋਂ ਕਾਸ਼ਤ ਕੀਤੀ ਜਾ ਰਹੀ ਜ਼ਮੀਨਾਂ ਵਿਚੋਂ ਉਜਾੜਾ ਰੁੱਕ ਗਿਆ ਸੀ ਪਰ ਕੁਝ ਮਾਮਲਿਆਂ ਵਿਚ ਸਿੱਖ ਕਿਸਾਨਾਂ ਨੂੰ ਥਾਂ ਖਾਲੀ ਕਰਵਾਉਣ ਦੇ ਨੋਟਿਸ ਜਾਰੀ ਕੀਤੇ ਗਏ ਹਨ। ਹਲੀਮੀ ਨਾਲ ਵਫਦ ਦੀ ਗੱਲ ਸੁਣਨ ਤੋਂ ਬਾਅਦ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਯੂ ਪੀ ਵਿਚ ਕਿਸੇ ਵੀ ਸਿੱਖ ਕਿਸਾਨ ਜਾਂ ਪੰਜਾਬੀ ਦਾ ਉਜਾੜਾ ਨਹੀਂ ਹੋਣ ਦੇਣਗੇ। ਉਹਨਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਗੱਲ ਨਾਲ ਸਹਿਮਤੀ ਪ੍ਰਗਟ ਕੀਤੀ ਕਿ ਸਿੱਖ ਕਿਸਾਨਾਂ ਨੇ ਇਸ ਜ਼ਮੀਨ ਨੂੰ ਵਾਹੀਯੋਗ ਬਣਾਉਣ ਵਾਸਤੇ ਆਪਣਾ ਖੂਨ ਪਸੀਨਾ ਵਹਾਇਆ ਹੈ। ਮੁੱਖ ਮੰਤਰੀ ਨੇ ਆਪਣੇ ਰਾਜ ਮੰਤਰੀ ਸਰਦਾਰ ਬਲਦੇਵ ਸਿੰਘ ਔਲਖ ਨੂੰ ਆਖਿਆ ਕਿ ਉਹ ਸਾਰੇ ਕੇਸਾਂ ਦੀ ਘੋਖ ਕਰਨ ਤਾਂ ਜੋ ਇਹਨਾਂ ਨੂੰ ਹੱਲ ਕੀਤਾ ਜਾ ਸਕੇ। ਇਹਨਾਂ ਕੇਸਾਂ ਵਿਚ ਮੁਰਾਦਾਬਾਦ, ਬਰੇਲੀ ਤੇ ਲਖਨਊ ਸਰਕਲਾਂ ਵਿਚ ਸਿੱਖ ਕਿਸਾਨਾਂ ਨੂੰ ਜ਼ਮੀਨ ਖਾਲੀ ਕਰਵਾਉਣ ਦੇ ਜਾਰੀ ਕੀਤੇ ਨੋਟਿਸ ਵੀ ਸ਼ਾਮਲ ਹਨ। ਵਫਦ ਨੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਸਾਲ 2014 ਵਿਚ ਸਹਾਰਨਪੁਰ ਵਿਚ ਗੁਰਦੁਆਰਾ ਸਾਹਿਬ ਦੀ ਥਾਂ ਨੁੰ ਲੈ ਕੇ ਦੋ ਫਿਰਕਿਆਂ ਵਿਚ ਝਗੜਾ ਹੋ ਗਿਆ ਤੇ ਕੁਝ ਕੇਸ ਇਸ ਨਾਲ ਸਬੰਧਤ ਹਨ। ਵਫਦ ਨੇ ਦੱਸਿਆ ਕਿ ਝਗੜੇ ਮਗਰੋਂ ਦੋਹਾਂ ਭਾਈਚਾਰਿਆਂ ਦੇ ਪ੍ਰਮੁੱਖ ਆਗੂਆਂ ਦੀ ਵਿਚੋਲਗੀ ਨਾਲ ਇਹ ਫੈਸਲਾ ਹੋਇਆ ਸੀ ਕਿ ਦੋਵੇਂ ਭਾਈਚਾਰੇ ਇਕ ਦੂਜੇ ਦੇ ਖਿਲਾਫ ਦਰਜ ਕੇਸ ਵਾਪਸ ਲੈਣਗੇ। ਵਫਦ ਨੇ ਦੱਸਿਆ ਕਿ ਕੁਝ ਕੇਸਤਾਂ ਵਾਪਸ ਹੋ ਗਏ ਹਨ ਜਦੋਂ ਕਿ ਕੁਝ ਕੇਸ ਹਾਲੇ ਬਾਕੀ ਹਨ ਤੇ ਉਹਨਾਂ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਦੇ ਦਖਲ ਦੀ ਲੋੜ ਹੈ ਜਿਸ ਲਈ ਯੋਗੀ ਆਦਿਤਯਨਾਥ ਨੇ ਸਹਿਮਤੀ ਦਿੱਤੀ। ਵਫਦ ਨੇ ਮੁੱਖ ਮੰਤਰੀ ਨੂੰ 1991 ਦੇ ਪੀਲੀਭੀਤ ਦੇ ਝੂਠੇ ਪੁਲਿਸ ਮੁਕਾਬਲੇ ਦੀ ਜਾਣਕਾਰੀ ਵੀ ਦਿੱਤੀ ਜਿਸ ਵਿਚ 10 ਸਿੱਖ ਮਾਰੇ ਗਏ ਸਨ ਜਦੋਂ ਪੁਲਿਸ ਮੁਲਾਜ਼ਮਾਂ ਨੇ ਸ਼ਰਧਾਲੂਆਂ ਦੀਆਂ ਬੱਸਾਂ ਰੋਕ ਕੇ ਸਿੱਖ ਪੁਰਸ਼ਾਂ ਨੂੰ ਪਰਿਵਾਰਾਂ ਤੋਂ ਵੱਖ ਕਰ ਲਿਆ ਸੀ ਅਤੇ ਤਿੰਨ ਵੱਖੋ ਵੱਖ ਮੁਕਾਬਲੇ ਬਣਾ ਦਿੱਤੇ ਸਨ। ਵਫਦ ਨੇ ਦੱਸਿਆ ਕਿ ਹਾਲ ਹੀ ਵਿਚ ਅਲਾਹਾਬਾਦ ਹਾਈ ਕੋਰਟ ਨੇ 43 ਪੁਲਿਸ ਮੁਲਾਜ਼ਮਾਂ ਦੀ ਉਮਰ ਕੈਦ ਦੀ ਸਜ਼ਾ ਬਦਲ ਕੇ 7-7 ਸਾਲ ਕਰ ਦਿੱਤੀ ਹੈ। ਵਫਦ ਨੇ ਕਿਹਾ ਕਿ ਸਿੱਖ ਕੌਮ ਮਹਿਸੂਸ ਕਰਦੀ ਹੈ ਕਿ ਨਿਰਦੋਸ਼ ਸਿੱਖਾਂ ਨੂੰ ਅਤਿਵਾਦੀ ਕਹਿ ਕੇ ਮਾਰਨ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਵਫਦ ਨੇ ਯੂ ਪੀ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਸਮੀਖਿਆ ਅਪੀਲ ਪਾਈ ਜਾਵੇ ਜਿਸ 'ਤੇ ਮੁੱਖ ਮੰਤਰੀ ਨੇ ਮਾਮਲੇ 'ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦੁਆਇਆ ਅਤੇ ਭਰੋਸਾ ਦਿੱਤਾ ਕਿ ਮਾਮਲੇ ਵਿਚ ਨਿਆਂ ਯਕੀਨੀ ਬਣਾਇਆ ਜਾਵੇਗਾ। The post ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫਦ ਵਲੋਂ CM ਯੋਗੀ ਨਾਲ ਮੁਲਾਕਾਤ, CM ਯੋਗੀ ਨੇ ਸਿੱਖ ਮਸਲਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ appeared first on TheUnmute.com - Punjabi News. Tags:
|
ਫਿਰੋਜ਼ਪੁਰ: ਧਰਨਾਕਾਰੀਆਂ ਦੀ ਮੰਗ 'ਤੇ ਵੱਖ-ਵੱਖ ਵਿਭਾਗਾਂ ਨਾਲ ਸੰਬਧਿਤ ਪੰਜ ਕਮੇਟੀਆਂ ਕਾਇਮ ਕਰਨ ਦਾ ਕੀਤਾ ਐਲਾਨ Saturday 17 December 2022 02:01 PM UTC+00 | Tags: aam-aadmi-party agriculture-and-farmers-welfare-minister-kuldeep-singh-dhaliwal bjp bku breaking-news cm-bhagwant-mann factory-zira kisan-protest kisan-protest-news kuldeep-singh-dhaliwal moga-kisan-protest moga-kisan-union-krantikari news punjab-government punjab-news the-unmute the-unmute-breaking-news the-unmute-punjabi-news zira-liquor-factory ਜ਼ੀਰਾ (ਫਿਰੋਜ਼ਪੁਰ) 17 ਦਸੰਬਰ 2022: ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਫੈਕਟਰੀ ਜ਼ੀਰਾ ਦੇ ਬਾਹਰ ਪਿਛਲੇ ਲਗਭਗ ਪੰਜ ਮਹੀਨਿਆਂ ਤੋਂ ਚੱਲ ਰਹੇ ਧਰਨੇ ਦੇ ਸਾਰਥਕ ਹੱਲ ਲਈ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਨੂੰ ਮੰਨਣ ਲਈ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਗੱਲਬਾਤ ਦੇ ਸੱਦੇ ਅਤੇ ਇਸ ਦੇ ਹਰ ਸਾਰਥਕ ਹੱਲ ਲਈ ਬੀਤੀ ਸ਼ਾਮ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਧਰਨਾਕਾਰੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਬੜੀ ਸਦਭਾਵਨਾ ਵਾਲੇ ਮਾਹੌਲ ਵਿਚ ਹੋਈ। ਜਿਸ ਵਿੱਚ ਮੁੱਖ ਮੰਤਰੀ ਵੱਲੋਂ ਕਮੇਟੀ ਦੇ ਨੁਮਾਇੰਦਿਆਂ ਨੂੰ ਮਸਲੇ ਦੇ ਸਾਰਥਕ ਹੱਲ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਅਤੇ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ। ਮੀਟਿੰਗ ਉਪਰੰਤ ਅੱਜ ਮੁੱਖ ਮੰਤਰੀ ਵੱਲੋਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੂੰ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਪਿੰਡ ਮਨਸੂਰਵਾਲ ਕਲਾਂ ਜ਼ੀਰਾ ਵਿਖੇ ਧਰਨੇ ਵਾਲੇ ਥਾਂ 'ਤੇ ਭੇਜਿਆ ਗਿਆ। ਇਸ ਮੌਕੇ ਇਲਾਕਾ ਨਿਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੀ ਧਰਤੀ, ਹਵਾ, ਪਾਣੀ ਤੇ ਸਮੁੱਚੇ ਵਾਤਾਵਰਣ ਨੂੰ ਬਚਾਉਣ ਅਤੇ ਰਾਜ ਦੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਹਿੱਤਾਂ ਦੇ ਉਲਟ ਕੋਈ ਫੈਸਲਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਮੁੱਖ ਮੰਤਰੀ ਜੀ ਵੱਲੋਂ ਕਮੇਟੀ ਦੇ ਨੁਮਾਇੰਦਿਆਂ ਨਾਲ ਬਹੁਤ ਹੀ ਸਾਰਥਕ ਢੰਗ ਨਾਲ ਗੱਲਬਾਤ ਕੀਤੀ ਗਈ ਤੇ ਸਾਰੇ ਇਸ ਨਤੀਜੇ 'ਤੇ ਪੁੱਜੇ ਕਿ ਕਮੇਟੀ ਵੱਲੋਂ ਰੱਖੀਆਂ ਗਈਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇਗਾ ਅਤੇ ਇਸ ਲਈ ਇਕ ਮਹੀਨੇ ਦੇ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਮੰਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੁਹਾਡੀ ਮੰਗ 'ਤੇ ਸਮੁੱਚੇ ਮਸਲੇ ਦੀ ਜਾਂਚ ਲਈ ਪੰਜ ਕਮੇਟੀਆਂ ਦਾ ਗਠਨ ਕਰੇਗੀ ਜਿਸ ਵਿੱਚ ਵਿਧਾਨ ਸਭਾ ਕਮੇਟੀ, ਖੇਤੀਬਾੜੀ ਵਿਭਾਗ ਦੀ ਕਮੇਟੀ, ਪਸ਼ੂ ਧਨ ਸਬੰਧੀ ਜਾਂਚ ਲਈ ਗਡਵਾਸੂ ਯੂਨੀਵਰਸਿਟੀ ਦੀ ਕਮੇਟੀ, ਮਿੱਟੀ ਦੀ ਜਾਂਚ ਤੇ ਹੋਰ ਮਸਲਿਆਂ ਸਬੰਧੀ ਵੀ ਕਮੇਟੀ ਗਠਿਤ ਕੀਤੀ ਜਾਵੇਗੀ, ਜਿਸ ਵਿੱਚ ਸਥਾਨਕ ਲੋਕਾਂ ਵੱਲੋਂ ਸਿਫਾਰਿਸ਼ ਕੀਤੇ ਨੁਮਾਇੰਦੇ ਵੀ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਭਾਰਤ ਦੀ ਕਿਸੇ ਵੀ ਲੈਬ ਤੋਂ ਜਾਂਚ ਕਰਾਉਣ ਲਈ ਪੂਰੀ ਤਰ੍ਹਾਂ ਆਜ਼ਾਦ ਹੋਣਗੀਆਂ ਅਤੇ ਆਪਣੀ ਰਿਪੋਰਟ ਇਕ ਮਹੀਨੇ ਦੇ ਅੰਦਰ-ਅੰਦਰ ਦੇਣ ਲਈ ਪਾਬੰਦ ਹੋਣਗੀਆਂ। ਉਨ੍ਹਾਂ ਧਰਨਾਕਾਰੀਆਂ ਨੂੰ ਇਨ੍ਹਾਂ ਕਮੇਟੀਆਂ ਦੀਆਂ ਰਿਪੋਰਟਾਂ ਆਉਣ ਤੱਕ ਆਪਣਾ ਧਰਨਾ ਫੈਕਟਰੀ ਤੋਂ 300 ਮੀਟਰ ਪਿੱਛੇ ਕਰਨ ਦੀ ਅਪੀਲ ਕੀਤੀ ਕਿਉਂਕਿ ਇਸ ਸਬੰਧੀ ਮਾਣਯੋਗ ਹਾਈ ਕੋਰਟ ਦੇ ਆਦੇਸ਼ ਹਨ। ਆਈ.ਜੀ. ਸ. ਜਸਕਰਨ ਸਿੰਘ, ਡੀ.ਆਈ.ਜੀ. ਸ. ਰਣਜੀਤ ਸਿੰਘ, ਐਸ.ਐਸ.ਪੀ. ਕੰਵਰਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਤੋਂ ਇਲਾਵਾ ਕਿਸਾਨਾਂ, ਇਲਾਕਾ ਨਿਵਾਸੀਆਂ ਅਤੇ ਸੰਘਰਸ਼ ਕਮੇਟੀ ਦੇ ਆਗੂ ਵੀ ਹਾਜ਼ਰ ਸਨ। The post ਫਿਰੋਜ਼ਪੁਰ: ਧਰਨਾਕਾਰੀਆਂ ਦੀ ਮੰਗ 'ਤੇ ਵੱਖ-ਵੱਖ ਵਿਭਾਗਾਂ ਨਾਲ ਸੰਬਧਿਤ ਪੰਜ ਕਮੇਟੀਆਂ ਕਾਇਮ ਕਰਨ ਦਾ ਕੀਤਾ ਐਲਾਨ appeared first on TheUnmute.com - Punjabi News. Tags:
|
ਖੇਡਾਂ ਦਾ ਮਨੁੱਖ ਦੇ ਜੀਵਨ 'ਚ ਵਿਸ਼ੇਸ਼ ਮਹੱਤਵ: ਸਪੀਕਰ ਕੁਲਤਾਰ ਸਿੰਘ ਸੰਧਵਾਂ Saturday 17 December 2022 02:07 PM UTC+00 | Tags: aam-aadmi-party baba-kashi-ram breaking-news cm-bhagwant-mann india-news news punjab-games punjab-government the-unmute-breaking-news the-unmute-punjab village-dhurkot ਫ਼ਰੀਦਕੋਟ 17 ਦਸੰਬਰ 2022: ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਧੂੜਕੋਟ ਵਿਖੇ ਬਾਬਾ ਕਾਸ਼ੀ ਰਾਮ ਜੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਸ਼ਾਨਦਾਰ ਕਬੱਡੀ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਆਯੋਜਿਤ ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਖੇਡਾਂ ਦਾ ਮਨੁੱਖ ਦੇ ਜੀਵਨ ਦੇ ਵਿੱਚ ਵਿਸ਼ੇਸ਼ ਮਹੱਤਵ ਹੈ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਲਈ ਰਾਜ ਪੱਧਰੀ ਖੇਡਾਂ ਕਰਵਾਈਆਂ ਗਈਆਂ ਸਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਦਿਲਚਸਪੀ ਲੈਣੀ ਚਾਹੀਦੀ ਹੈ ਅਤੇ ਇਹ ਖੇਡ ਜ਼ਰੂਰ ਅਪਣਾਉਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਉਨ੍ਹਾਂ ਨੂੰ ਦੂਜੀ ਵਾਰ ਐਮ.ਐਲ.ਏ ਬਣਾਇਆ ਹੈ ਜਿਸ ਦੇ ਲਈ ਉਹ ਸਦਾ ਰਿਣੀ ਰਹਿਣਗੇ। ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦਾ ਚੈੱਕ ਸਕੂਲ ਦੇ ਮੁਖੀ ਨੂੰ ਸੌਂਪਿਆ। ਉਨ੍ਹਾਂ ਨੇ ਇਕ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਪਿੰਡ ਦੇ ਕਬੱਡੀ ਕਲੱਬ ਦੇ ਖਿਡਾਰੀਆਂ ਨੂੰ ਦਿੱਤਾ। ਉਨ੍ਹਾਂ ਨੇ ਪਿੰਡ ਵਿਚ ਬਾਸਕਟਬਾਲ ਦੀ ਗਰਾਉਂਡ ਬਣਾਉਣ ਦੀ ਵੀ ਘੋਸ਼ਣਾ ਕੀਤੀ। ਉਨ੍ਹਾਂ ਨੇ ਪਿੰਡ ਦੇ ਛੱਪੜ ਦੀ ਸਫਾਈ ਜਲਦ ਕਰਵਾਉਣ ਲਈ ਕਿਹਾ। ਇਸ ਮੌਕੇ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਵੀ ਹਾਜ਼ਰ ਸਨ। The post ਖੇਡਾਂ ਦਾ ਮਨੁੱਖ ਦੇ ਜੀਵਨ ‘ਚ ਵਿਸ਼ੇਸ਼ ਮਹੱਤਵ: ਸਪੀਕਰ ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |








