TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ 'ਚ ਹਿਰਾਸਤ 'ਚ ਲਿਆ Friday 02 December 2022 05:33 AM UTC+00 | Tags: aam-aadmi-party breaking-news cm-bhagwant-mann delhi-special-cell-team gangster-goldi-bra gangster-goldi-brar goldi-brar goldy-brar justiceforsidhumoosewala mansa-police news punjab-dgp punjab-dgp-gaurav-yadav punjab-government punjabi-news punjabi-singer-sidhu-moosewala punjab-news punjabn-police sidhu-moosewala sidhu-moosewala-murder-cas sidhu-moosewala-murder-case the-unmute-breaking-news ਚੰਡੀਗੜ੍ਹ 02 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਗਿਆ ਹੈ। ਸੂਤਰਾਂ ਮੁਤਾਬਕ ਗੋਲਡੀ ਬਰਾੜ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਸੀ। ਹਾਲਾਂਕਿ, ਅਜੇ ਤੱਕ ਕੈਲੀਫੋਰਨੀਆ ਪੁਲਿਸ ਨੇ ਇਸ ਬਾਰੇ ਰਸਮੀ ਤੌਰ ‘ਤੇ ਕੋਈ ਬਿਆਨ ਨਹੀਂ ਦਿੱਤਾ ਹੈ। ਸੂਤਰਾਂ ਦੇ ਮੁਤਾਬਕ ਅਮਰੀਕੀ ਜਾਂਚ ਏਜੰਸੀ ਐਫਬੀਆਈ ਨੇ ਭਾਰਤੀ ਏਜੰਸੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਗੋਲਡੀ ਨੂੰ ਭਾਰਤ ਭੇਜਿਆ ਜਾ ਸਕਦਾ ਹੈ। ਹਾਲਾਂਕਿ ਇਸ ਦੀ ਜਾਣਕਾਰੀ ਭਾਰਤੀ ਖੁਫ਼ੀਆ ਏਜੰਸੀਆਂ ਤੱਕ ਪਹੁੰਚ ਗਈ ਹੈ। ਜਿਸ ਤੋਂ ਬਾਅਦ ਉਹ ਅਮਰੀਕੀ ਏਜੰਸੀਆਂ ਨਾਲ ਸੰਪਰਕ ਕਰ ਰਹੀ ਹੈ। ਗੋਲਡੀ ਬਰਾੜ ਖਿਲਾਫ 2 ਪੁਰਾਣੇ ਮਾਮਲਿਆਂ ‘ਚ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲਡੀ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਸਿਆਸੀ ਸ਼ਰਨ ਲਈ ਕੈਲੀਫੋਰਨੀਆ ਭੱਜ ਗਿਆ ਸੀ। ਦੂਜੇ ਪਾਸੇ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲਏ ਜਾਣ ਤੋਂ ਬਾਅਦ ਸਿੱਧ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦਾ ਸਵਾਗਤ ਕੀਤਾ ਹੈ । ਜੇਕਰ ਗੋਲਡੀ ਬਰਾੜ ਨੂੰ ਭਾਰਤ ਲਿਆ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇ ਤਾਂ ਇਸ ਪੂਰੇ ਮਾਮਲੇ ਦੇ ਪਿੱਛੇ ਦੇ ਚਿਹਰਿਆਂ ਦਾ ਵੀ ਪਤਾ ਲੱਗ ਜਾਵੇਗਾ।
The post ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਿਆ appeared first on TheUnmute.com - Punjabi News. Tags:
|
ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਦਾ ਮੁੱਖ ਮੁਲਜ਼ਮ ਐੱਨਆਈਏ ਵਲੋਂ ਗ੍ਰਿਫ਼ਤਾਰ Friday 02 December 2022 05:47 AM UTC+00 | Tags: aam-aadmi-party cm-bhagwant-mann delhi-airport ludhiana ludhiana-complex-bomb-blast ludhiana-complex-bomb-blast-case ludhiana-court-blast-case ludhiana-court-complex ludhiana-police ludhiana-police-commissioner ludhianta-distric news nia punjab-police the-unmute-breaking-news ਚੰਡੀਗੜ੍ਹ 02 ਦਸੰਬਰ 2022: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਅਦਾਲਤੀ ਕੰਪਲੈਕਸ (Ludhiana Court complex) ਵਿੱਚ ਹੋਏ ਬੰਬ ਧਮਾਕੇ ਦੇ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਐੱਨਆਈਏ ਨੇ ਕੁਆਲਾਲੰਪੁਰ ਤੋਂ ਭਾਰਤ ਵਾਪਸ ਆਉਂਦੇ ਸਮੇਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਐੱਨਆਈਏ ਨੇ ਹਰਪ੍ਰੀਤ ਸਿੰਘ ‘ਤੇ 10 ਲੱਖ ਰੁਪਏ ਦਾ ਇਨਾਮ ਵੀ ਘੋਸ਼ਿਤ ਕੀਤਾ ਸੀ। ਹਰਪ੍ਰੀਤ ਸਿੰਘ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਅੱਜ ਤੱਕ ਜਾਰੀ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਇਸਦੇ ਖਿਲਾਫ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਹੈ| ਦੱਸ ਦੇਈਏ ਕਿ ਮੁਲਜ਼ਮ ਹਰਪ੍ਰੀਤ ਸਿੰਘ ਹੈਪੀ ਪਿੰਡ ਮੇਂਦੀਕਲਾ, ਅਜਨਾਲਾ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਜਿਕਰਯੋਗ ਹੈ ਕਿ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਹੋਏ ਬੰਬ ਧਮਾਕੇ ਵਿੱਚ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੀ ਵਰਤੋਂ ਕੀਤੀ ਗਈ ਸੀ। ਇਸ ਧਮਾਕੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖਮੀ ਹੋ ਗਏ ਸਨ। ਧਮਾਕੇ ਦੀ ਜਾਂਚ ਲਈ ਦਿੱਲੀ ਤੋਂ ਐਨਐਸਜੀ, ਐੱਨਆਈਏ ਅਤੇ ਨੈਸ਼ਨਲ ਬੰਬ ਡੇਟਾ ਸੈਂਟਰ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਸਨ। ਧਮਾਕੇ ਦੇ 10 ਘੰਟੇ ਬਾਅਦ ਰਾਤ 10.15 ਵਜੇ ਐਨਐਸਜੀ ਦੀ ਟੀਮ ਨੇ ਮਲਬੇ ਵਿੱਚ ਪਈ ਲਾਸ਼ ਨੂੰ ਕੱਢ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਸੀ, ਉਸ ਤੋਂ ਬਾਅਦ ਜਾਂਚ ਏਜੰਸੀਆਂ ਲਗਾਤਰ ਦੋਸ਼ੀਆਂ ਖ਼ਿਲਾਫ ਕਾਰਵਾਈ ਕਰ ਰਹੀ ਹੈ । The post ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਦਾ ਮੁੱਖ ਮੁਲਜ਼ਮ ਐੱਨਆਈਏ ਵਲੋਂ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਪ੍ਰਤਾਪ ਬਾਜਵਾ ਦੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸਦਨ ਦੀ ਕਾਰਵਾਈ ਸਥਗਿਤ ਕਰਨ ਦੀ ਅਪੀਲ Friday 02 December 2022 05:54 AM UTC+00 | Tags: aam-aadmi-party breaking-news cm-bhagwant-mann congress kultar-singh-sandhawan news pratap-singh-bajwa punjab punjab-assembly-speaker-kultar-singh-sandhwan punjab-congress punjab-government the-unmute-breaking-news ਚੰਡੀਗੜ੍ਹ 02 ਦਸੰਬਰ 2022: ਪੰਜਾਬ ਵਿਧਾਨ ਸਭਾ ਦੇ ਮਾਨਯੋਗ ਸਪੀਕਰ ਨੂੰ ਲਿਖੇ ਪੱਤਰ ਵਿੱਚ ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਵਿਧਾਨ ਸਭਾ ਦੇ ਇਜਲਾਸ ਬਹੁਤ ਹੀ ਥੋੜ੍ਹੇ ਸਮੇਂ ਦੇ ਨੋਟਿਸ ਨਾਲ ਬੁਲਾਏ ਜਾ ਰਹੇ ਹਨ, ਜਿਸ ਨਾਲ ਮੈਂਬਰਾਂ ਦੇ ਸਵਾਲ ਕਰਨ ਦੇ ਹੱਕਾਂ ‘ਤੇ ਡਾਕਾ ਵੱਜਦਾ ਹੈ। ਪੰਜਾਬ ਵਿਧਾਨ ਸਭਾ ਵਿੱਚ ਰੁਲ 34 ਆਫ਼ ਦਾ ਰੂਲਜ਼ ਆਫ਼ ਪ੍ਰੋਸੀਜਰ੍ਸ ਐਂਡ ਕੰਡੱਕਟ ਆਫ਼ ਬਿਜ਼ਨਸ ਮੁਤਾਬਿਕ 15 ਦਿਨਾਂ ਦੇ ਸਪਸ਼ਟ ਨੋਟਿਸ ਦੀ ਘਾਟ ਕਾਰਨ ਮਾਨਯੋਗ ਮੈਂਬਰਾਂ ਵੱਲੋਂ ਦਿੱਤੇ ਗਏ ਸਵਾਲ ਸੂਚੀਬੱਧ ਨਹੀਂ ਹੁੰਦੇ। ਉਨ੍ਹਾਂ ਨਿਯਮ 7 ਦਾ ਹਵਾਲਾ ਦੇ ਕੇ ਕਿਹਾ ਕਿ “ਸਦਨ ਮੁਲਤਵੀ ਹੋਣ ‘ਤੇ, ਲੀਵ ਟੂ ਇੰਟਰਡਿਊਸ ਅ ਬਿੱਲ ਪੇਸ਼ ਕਰਨ ਦੇ ਇਰਾਦੇ ਤੋਂ ਬਿਨਾ, ਸਾਰੇ ਬਕਾਇਆ ਨੋਟਿਸ ਖ਼ਤਮ ਹੋ ਜਾਂਦੇ ਹਨ ।” ਉਨ੍ਹਾਂ ਕਿਹਾ ਕਿ ਅਸਲ ਗੱਲ ਇਹ ਹੈ ਕਿ ਮੈਂਬਰ ਸਦਨ ਦੀ ਮੁਲਤਵੀ ਦੀ ਉਡੀਕ ਕਰਦੇ ਰਹਿ ਜਾਂਦੇ ਹਨ ਅਤੇ ਉਹ ਆਪਣੇ ਹਲਕਿਆਂ ਨੂੰ ਦਰਪੇਸ਼ ਮੁੱਦਿਆਂ ਦੇ ਨਿਪਟਾਰੇ ਲਈ ਕੋਈ ਸਵਾਲ ਜਾਂ ਹੋਰ ਨੋਟਿਸ ਨਹੀਂ ਦੇ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਿਧਾਨ ਸਭਾ ਦੀ ਪਿਛਲੀ ਬੈਠਕ 3 ਅਕਤੂਬਰ, 2022 ਨੂੰ ਹੋਈ ਸੀ। ਅਤੇ ਆਮ ਤੌਰ ‘ਤੇ, ਸਥਾਪਿਤ ਪ੍ਰੰਪਰਾਵਾਂ ਦੇ ਅਨੁਸਾਰ, ਸਦਨ ਨੂੰ ਵੱਧ ਤੋਂ ਵੱਧ ਦੋ ਹਫ਼ਤਿਆਂ ਦੇ ਅੰਦਰ ਮੁਲਤਵੀ ਕੀਤਾ ਜਾਣਾ ਚਾਹੀਦਾ ਸੀ। ਹਾਲਾਂਕਿ ਕਰੀਬ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਮੁਅੱਤਲੀ ਦੇ ਹੁਕਮ ਨਹੀਂ ਦਿੱਤੇ ਗਏ। ਸਿੱਟੇ ਵਜੋਂ, ਮੈਂਬਰ ਆਪਣੇ ਹਲਕਿਆਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਪ੍ਰਸ਼ਨ ਨਹੀਂ ਦੇ ਸਕਦੇ ਕਿਉਂਕਿ ਉਨ੍ਹਾਂ ਨੂੰ ਡਰ ਹੁੰਦਾ ਹੈ ਕਿ ਉਨ੍ਹਾਂ ਦੇ ਪ੍ਰਸ਼ਨਾਂ ਦੇ ਦਾਖਲ ਹੋਣ ਤੋਂ ਬਾਅਦ ਸਦਨ ਮੁਲਤਵੀ ਹੋਣ ਤੇ ਸਵਾਲ ਆਪਣੇ ਆਪ ਮੁਲਤਵੀ ਹੋ ਜਾਣਗੇ। ਉਨ੍ਹਾਂ ਨੇ ਇਸ ਵਰਤਾਰੇ ‘ਤੇ ਅਫ਼ਸੋਸ ਜ਼ਾਹਿਰ ਕੀਤਾ ਕਿ ਮੈਂਬਰਾਂ ਦੇ ਇੱਕ ਬਹੁਤ ਹੀ ਬੁਨਿਆਦੀ ਅਧਿਕਾਰ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁਅੱਤਲ ਕਰਨ ਵਿੱਚ ਜਾਣਬੁੱਝ ਕੇ ਦੇਰੀ ਨਾਲ ਕਾਰਜਪਾਲਿਕਾ ਦੀ ਵਿਧਾਨ ਸਭਾ ਪ੍ਰਤੀ ਜਵਾਬਦੇਹੀ ਖ਼ਤਮ ਕਰਦੀ ਹੈ। ਇਸ ਨਾਲ ਨੌਕਰਸ਼ਾਹੀ ਨੂੰ ਸਮੇਂ ਦੀ ਘਾਟ ਅਤੇ ਸਵਾਲਾਂ, ਨਿੱਜੀ ਬਿੱਲਾਂ ਆਦਿ ਦੇ ਰੂਪ ਵਿੱਚ ਮੈਂਬਰ ਦੁਆਰਾ ਮੰਗੀ ਗਈ ਜਾਣਕਾਰੀ ਦੀ ਪ੍ਰਕਿਰਤੀ ਦੀ ਬੇਨਤੀ ਕਰਦੇ ਹੋਏ ਤਾਰਾਬੱਧ ਅਤੇ ਤਾਰਾ ਰਹਿਤ ਪ੍ਰਸ਼ਨਾਂ ਨੂੰ ਮੁਲਤਵੀ ਕਰਨ ਦੀ ਬੇਨਤੀ ਕਰਨ ਦਾ ਇੱਕ ਤਿਆਰ ਬਹਾਨਾ ਮਿਲਦਾ ਹੈ। ਇਸ ਅਨੁਸਾਰ, ਉਨ੍ਹਾਂ ਨੇ ਸਪੀਕਰ ਨੂੰ ਸਦਨ ਦੇ ਮੈਂਬਰਾਂ ਦੇ ਅਧਿਕਾਰਾਂ ਅਤੇ ਵਿਸ਼ੇਸ਼ ਅਧਿਕਾਰਾਂ ਨੂੰ ਸਦਨ ਦੀ ਦੇਰੀ ਨਾਲ ਮੁਅੱਤਲ ਕਰਨ ਦੀ ਜਾਣਬੁੱਝ ਕੇ ਦੁਰਵਰਤੋਂ ਤੋਂ ਬਚਾਉਣ ਦੀ ਅਪੀਲ ਕੀਤੀ ਤਾਂ ਜੋ ਉਪਲਬਧ ਵੱਖ-ਵੱਖ ਲੋਕਤੰਤਰਿਕ ਸਾਧਨਾਂ, ਜੋ ਕਿ ਮੈਂਬਰਾਂ ਨੂੰ ਮਿਲੇ ਹੋਏ ਹਨ, ਦੀ ਪ੍ਰਭਾਵਸ਼ਾਲੀ ਵਰਤੋਂ ਦੁਆਰਾ ਸਦਨ ਦੀਆਂ ਸ਼ਾਨਦਾਰ ਸਥਾਪਿਤ ਪਰੰਪਰਾਵਾਂ ਨੂੰ ਕਾਇਮ ਰੱਖਿਆ ਜਾ ਸਕੇ। ਵਿਕਲਪ ਦੇ ਰੂਪ ਵਿੱਚ, ਉਨ੍ਹਾਂ ਨੇ ਵਿਧਾਨ ਸਭਾ ਪ੍ਰਤੀ ਕਾਰਜਕਾਰਨੀ ਦੀ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਮਾਣਯੋਗ ਮੈਂਬਰਾਂ ਦੇ ਬੁਨਿਆਦੀ ਅਧਿਕਾਰਾਂ ਅਤੇ ਵਿਸ਼ੇਸ਼ ਅਧਿਕਾਰਾਂ ਦੀ ਰਾਖੀ ਲਈ ਨਿਯਮਾਂ ਦੇ ਨਿਯਮ 7 ਵਿੱਚ ਸੋਧ ਕਰਨ ਦਾ ਸੁਝਾਅ ਦਿੱਤਾ। The post ਪ੍ਰਤਾਪ ਬਾਜਵਾ ਦੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸਦਨ ਦੀ ਕਾਰਵਾਈ ਸਥਗਿਤ ਕਰਨ ਦੀ ਅਪੀਲ appeared first on TheUnmute.com - Punjabi News. Tags:
|
ਤਰਨਤਾਰਨ ਪੁਲਿਸ ਤੇ ਬੀਐਸਐਫ ਨੂੰ ਮਿਲੀ ਵੱਡੀ ਸਫਲਤਾ, ਹੈਕਸਾਕਾਪਟਰ ਡਰੋਨ ਸਮੇਤ 5 ਕਿੱਲੋ ਹੈਰੋਇਨ ਬਰਾਮਦ Friday 02 December 2022 06:09 AM UTC+00 | Tags: amritsar amritsar-pak-india-border breaking-news crime hexacopter-drone indian-army latest-news news pakistan-news pakistans-drone punjab-dgp punjab-news punjab-police tarn-taran-police the-unmute-breaking-news the-unmute-punjabi-news ਚੰਡੀਗੜ੍ਹ 02 ਦਸੰਬਰ 2022: ਤਰਨਤਾਰਨ ਪੁਲਿਸ (Tarn Taran Police) ਤੇ ਬੀ.ਐਸ.ਐਫ. (BSF) ਨੇ ਇੱਕ ਵਾਰ ਫਿਰ ਪਾਕਿਸਤਾਨ ਦੀ ਡਰੋਨ ਦੀ ਸਾਜਿਸ਼ ਨੂੰ ਨਕਾਮ ਕਰ ਦਿੱਤਾ ਹੈ | ਤਰਨਤਾਰਨ ਪੁਲਿਸ ਨੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਤੋਂ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ | ਪੁਲਿਸ ਨੇ ਬੀਐਸਐਫ ਦੇ ਨਾਲ ਸਾਂਝੇ ਸਰਚ ਅਭਿਆਨ ਵਿੱਚ ਭਾਰਤ-ਪਾਕਿ ਸਰਹੱਦ ਦੇ ਨੇੜੇ ਖੇਤਾਂ ਵਿੱਚੋਂ ਆਧੁਨਿਕ ਤਕਨੀਕ ਨਾਲ ਲੈਸ ਹੈਕਸਾਕਾਪਟਰ ਡਰੋਨ ਅਤੇ 5 ਕਿੱਲੋ ਹੈਰੋਇਨ ਦੇ ਪੈਕਟ ਬਰਾਮਦ ਕੀਤੇ ਹਨ। ਪੁਲਿਸ ਵਲੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ | The post ਤਰਨਤਾਰਨ ਪੁਲਿਸ ਤੇ ਬੀਐਸਐਫ ਨੂੰ ਮਿਲੀ ਵੱਡੀ ਸਫਲਤਾ, ਹੈਕਸਾਕਾਪਟਰ ਡਰੋਨ ਸਮੇਤ 5 ਕਿੱਲੋ ਹੈਰੋਇਨ ਬਰਾਮਦ appeared first on TheUnmute.com - Punjabi News. Tags:
|
ਗੋਲਡੀ ਬਰਾੜ, ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਤੋਂ ਇਕੱਠੇ ਬਿਠਾ ਕੇ ਹੋਵੇ ਪੁੱਛਗਿੱਛ: ਬਲਕੌਰ ਸਿੰਘ Friday 02 December 2022 06:43 AM UTC+00 | Tags: 2 aam-aadmi-party breaking-news cm-bhagwant-mann delhi-police goldi-brar goldy-brar news nia punjab-government punjabi-singer-sidhu-moosewala punjab-police sidhu-moosewala the-unmute-breaking-news the-unmute-latest-update ਚੰਡੀਗੜ੍ਹ 02 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ 'ਚ ਹਿਰਾਸਤ 'ਚ ਲੈ ਲਿਆ ਗਿਆ ਹੈ। ਇਸਤੋਂ ਬਾਅਦ ਸਿੱਧੂ ਦੇ ਪਿਤਾ ਬਲਕੌਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ | ਸਿੱਧੂ ਮੂਸੇਵਾਲਾ ਦੇ ਪਿਤਾ ਨੇ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਏ ਜਾਣ ਦੀ ਖਬਰ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੋਲਡੀ ਬਰਾੜ ਤੋਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਮੇਤ ਸਾਰਿਆਂ ਨੂੰ ਇਕੱਠੇ ਬਿਠਾ ਕੇ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਸੀ ਤਰੀਕੇ ਨਾਲ ਨਹੀਂ ਹੋ ਰਹੀ | ਇਸ ਕਤਲ ਪਿੱਛੇ ਮਕਸਦ ਕੀ ਸੀ ਅਤੇ ਇਸ ਪਿੱਛੇ ਸੰਗੀਤ ਜਗਤ ਦੇ ਕੌਣ ਲੋਕ ਸਨ, ਇਸ ਤੋਂ ਪਰਦਾ ਉਦੋਂ ਹੀ ਉਠਾਇਆ ਜਾ ਸਕਦਾ ਹੈ, ਜਦੋਂ ਉਨ੍ਹਾਂ ਦਾ ਨਾਰਕੋਟਿਕਸ ਟੈਸਟ ਹੋਵੇਗਾ | ਜਿਕਰਯੋਗ ਹੈ ਕਿ ਬੀਤੇ ਦਿਨ ਸਿੱਧੂ ਦੇ ਪਿਤਾ ਨੇ ਬਿਆਨ ਦਿੱਤਾ ਸੀ ਕਿ ਪੰਜਾਬ ਸਰਕਾਰ ਗੈਂਗਸਟਰ ਗੋਲਡੀ ਬਰਾੜ ਨੂੰ ਫੜਾਉਣ ਲਈ 2 ਕਰੋੜ ਰੁਪਏ ਦਾ ਇਨਾਮ ਰੱਖੇ, ਸਰਕਾਰ ਨੂੰ ਇਹ ਰਕਮ ਮੈਂ ਦੇਵਾਂਗਾ | The post ਗੋਲਡੀ ਬਰਾੜ, ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਤੋਂ ਇਕੱਠੇ ਬਿਠਾ ਕੇ ਹੋਵੇ ਪੁੱਛਗਿੱਛ: ਬਲਕੌਰ ਸਿੰਘ appeared first on TheUnmute.com - Punjabi News. Tags:
|
ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ: ਮੁੱਖ ਮੰਤਰੀ ਭਗਵੰਤ ਮਾਨ Friday 02 December 2022 07:04 AM UTC+00 | Tags: 2 aam-aadmi-party breaking-news california-news california-police chief-minister-bhagwant-mann cm-bhagwant-mann delhi-police goldi-brar goldy-brar goldy-brar-arrest gujarat-election news nia punjab-government punjabi-singer-sidhu-moosewala punjab-police sidhu-moosewala sidhu-moosewala-murder-case singer-sidhu-moosewala-murder-case the-unmute-breaking-news the-unmute-latest-update usa. ਚੰਡੀਗੜ੍ਹ 02 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ 'ਚ ਹਿਰਾਸਤ 'ਚ ਲੈ ਲਿਆ ਹੈ। ਇਸਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ ਕਰਦਾ ਹਾਂ ਕਿ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੈਲੇਫੋਰਨੀਆ ਦੀ ਪੁਲਿਸ ਨਾਲ ਸੰਪਰਕ ਵਿੱਚ ਹੈ ਅਤੇ ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ ਅਤੇ ਗੋਲਡੀ ਬਰਾੜ ਪੰਜਾਬ ਪੁਲਿਸ ਦੀ ਗ੍ਰਿਫਤ ਵਿਚ ਹੋਵੇਗਾ। The post ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ: ਮੁੱਖ ਮੰਤਰੀ ਭਗਵੰਤ ਮਾਨ appeared first on TheUnmute.com - Punjabi News. Tags:
|
ਅੱਜ ਐਲਾਨੇ ਜਾਣਗੇ ਪੰਜਾਬ ਪੁਲਿਸ 'ਚ ਸਬ-ਇੰਸਪੈਕਟਰ ਦੀ ਲਿਖਤੀ ਪ੍ਰੀਖਿਆ ਦੇ ਨਤੀਜੇ Friday 02 December 2022 07:24 AM UTC+00 | Tags: armed-police armed-police-investigation breaking-news district-police news physical-measurement-test physical-screening-test-and-document-scrutiny punjab-dgp punjab-intelligence-cadre punjab-police punjab-police-recruitments punjab-police-recruitments-2022 sub-inspector-and-constable-posts the-unmute-breaking-news the-unmute-punjabi-news ਚੰਡੀਗੜ੍ਹ 02 ਦਸੰਬਰ 2022: ਜ਼ਿਲ੍ਹਾ ਪੁਲਿਸ, ਆਰਮਡ ਪੁਲਿਸ, ਇਨਵੈਸਟੀਗੇਸ਼ਨ ਅਤੇ ਇੰਟੈਲੀਜੈਂਸ ਕਾਡਰ ਵਿੱਚ ਸਬ-ਇੰਸਪੈਕਟਰ ਦੀ ਲਿਖਤੀ ਪ੍ਰੀਖਿਆ ਦੇ ਨਤੀਜੇ ਅੱਜ ਐਲਾਨੇ ਜਾਣਗੇ। ਤੁਸੀਂ ਪੰਜਾਬ ਪੁਲਿਸ ਦੀ ਅਧਿਕਾਰਤ ਵੈੱਬਸਾਈਟ http://punjabpolice.gov.in ‘ਤੇ ਆਪਣਾ ਨਤੀਜਾ ਦੇਖ ਸਕਦੇ ਹੋ। The post ਅੱਜ ਐਲਾਨੇ ਜਾਣਗੇ ਪੰਜਾਬ ਪੁਲਿਸ ‘ਚ ਸਬ-ਇੰਸਪੈਕਟਰ ਦੀ ਲਿਖਤੀ ਪ੍ਰੀਖਿਆ ਦੇ ਨਤੀਜੇ appeared first on TheUnmute.com - Punjabi News. Tags:
|
ਦਿੱਲੀ MCD ਚੋਣਾਂ 'ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ Friday 02 December 2022 07:34 AM UTC+00 | Tags: breaking-news delhi-mcd-elections mcd-elections news supreme-court ਚੰਡੀਗੜ੍ਹ 02 ਦਸੰਬਰ 2022: ਸੁਪਰੀਮ ਕੋਰਟ ਨੇ ਦਿੱਲੀ ਨਗਰ ਨਿਗਮ ਚੋਣਾਂ (Delhi MCD elections) ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਮਾਂ ਬੀਤਣ ਦੇ ਨਾਲ ਇਹ ਪਟੀਸ਼ਨ ਬੇਅਰਥ ਹੋ ਗਈ ਹੈ। ਦੱਸ ਦਈਏ ਕਿ ਦਿੱਲੀ ਐੱਮਸੀਡੀ ਚੋਣਾਂ ਲਈ 4 ਦਸੰਬਰ ਨੂੰ ਵੋਟਿੰਗ ਹੋਣੀ ਹੈ ਅਤੇ ਵੋਟਾਂ ਦੀ ਗਿਣਤੀ 7 ਦਸੰਬਰ ਨੂੰ ਹੋਵੇਗੀ।ਦਿੱਲੀ ਨਗਰ ਨਿਗਮ ਦੇ 250 ਵਾਰਡਾਂ ਲਈ 4 ਦਸੰਬਰ ਦਿਨ ਐਤਵਾਰ ਨੂੰ ਵੋਟਾਂ ਪੈਣਗੀਆਂ। ਨੈਸ਼ਨਲ ਯੂਥ ਪਾਰਟੀ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਇਸ ਵਿੱਚ ਚੋਣਾਂ ਲਈ ਵਾਰਡਾਂ ਦੀ ਹੱਦਬੰਦੀ ਨੂੰ ਚੁਣੌਤੀ ਦਿੱਤੀ ਗਈ ਸੀ, ਇਸਦੇ ਨਾਲ ਹੀ ਐਮਸੀਡੀ ਚੋਣਾਂ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਸੀ। ਜਸਟਿਸ ਸੰਜੇ ਕਿਸ਼ਨ ਕੌਲ ਅਤੇ ਅਭੈ ਐਸ ਓਕਾ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਐਤਵਾਰ ਨੂੰ ਵੋਟਿੰਗ ਹੋਣੀ ਹੈ, ਇਸ ਲਈ ਉਹ ਇਸ ਸਮੇਂ ਚੋਣਾਂ ਵਿੱਚ ਦਖਲ ਨਹੀਂ ਦੇ ਸਕਦੇ। ਪਟੀਸ਼ਨਕਰਤਾ ਨੇ ਦਿੱਲੀ ਹਾਈਕੋਰਟ ਦੇ 9 ਨਵੰਬਰ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ, ਜਿਸ ਤਹਿਤ ਅਦਾਲਤ ਨੇ ਨਗਰ ਨਿਗਮ ਚੋਣਾਂ ‘ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। The post ਦਿੱਲੀ MCD ਚੋਣਾਂ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ appeared first on TheUnmute.com - Punjabi News. Tags:
|
ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਕੇਸ 'ਚ ਨੋਰਾ ਫਤੇਹੀ ਈਡੀ ਅੱਗੇ ਹੋਈ ਪੇਸ਼ Friday 02 December 2022 08:07 AM UTC+00 | Tags: entertainment nora-fatehi nora-fatehi-case nora-fatehi-entertainment nora-fatehi-news the-unmute ਚੰਡੀਗੜ੍ਹ 2 ਦਸੰਬਰ 2022 : ਅਭਿਨੇਤਰੀ ਨੋਰਾ ਫਤੇਹੀ ਸ਼ੁੱਕਰਵਾਰ ਨੂੰ ਕਥਿਤ ਦੋਸ਼ੀ ਸੁਕੇਸ਼ ਚੰਦਰਸ਼ੇਖਰ ਅਤੇ ਸਹਿਯੋਗੀਆਂ ਦੇ ਖਿਲਾਫ ਚੱਲ ਰਹੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਆਪਣਾ ਬਿਆਨ ਦਰਜ ਕਰਨ ਲਈ ਇੱਥੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਹੋਈ। 30 ਸਾਲਾ ਫਤੇਹੀ ਤੋਂ ਪਿਛਲੇ ਦਿਨੀਂ ਸੰਘੀ ਏਜੰਸੀ ਨੇ ਪੁੱਛਗਿੱਛ ਕੀਤੀ ਸੀ। ਸੂਤਰਾਂ ਨੇ ਦੱਸਿਆ ਕਿ ਬਾਲੀਵੁੱਡ ਫਿਲਮਾਂ ਵਿੱਚ ਆਪਣੇ ਡਾਂਸ ਨੰਬਰਾਂ ਲਈ ਜਾਣੇ ਜਾਂਦੇ ਅਭਿਨੇਤਾ ਤੋਂ ਚੰਦਰਸ਼ੇਖਰ ਬਾਰੇ ਪੁੱਛਗਿੱਛ ਕੀਤੀ ਜਾਵੇਗੀ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਉਸ ਦਾ ਬਿਆਨ ਦਰਜ ਕੀਤਾ ਜਾਵੇਗਾ।
ਈਡੀ ਨੇ ਇਸ ਮਾਮਲੇ ਵਿੱਚ ਦਾਇਰ ਆਪਣੀ ਪਿਛਲੀ ਚਾਰਜਸ਼ੀਟ ਵਿੱਚ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ ਜਦੋਂਕਿ ਫਤੇਹੀ ਦਾ ਬਿਆਨ ਵੀ ਇਸੇ ਮੁਕੱਦਮੇ ਦੀ ਸ਼ਿਕਾਇਤ ਵਿੱਚ ਸ਼ਾਮਲ ਸੀ। ਏਜੰਸੀ ਨੇ ਦੋਸ਼ ਲਾਇਆ ਹੈ ਕਿ ਚੰਦਰਸ਼ੇਖਰ (32) ਨੇ ਫਰਨਾਂਡੀਜ਼ ਲਈ ਤੋਹਫ਼ੇ ਖਰੀਦਣ ਲਈ ਗੈਰ-ਕਾਨੂੰਨੀ ਪੈਸੇ ਦੀ ਵਰਤੋਂ ਕੀਤੀ, ਜਿਸ ਨੂੰ ਉਸ ਨੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਿੰਦਰ ਮੋਹਨ ਸਿੰਘ ਦੀ ਪਤਨੀ ਅਦਿਤੀ ਸਿੰਘ ਸਮੇਤ ਉੱਚ-ਪ੍ਰੋਫਾਈਲ ਲੋਕਾਂ ਨੂੰ ਲਗਭਗ 200 ਕਰੋੜ ਰੁਪਏ ਦੀ ਠੱਗੀ ਮਾਰ ਕੇ ਕੱਢਿਆ ਸੀ। ਉਸ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। The post ਸੁਕੇਸ਼ ਚੰਦਰਸ਼ੇਖਰ ਮਨੀ ਲਾਂਡਰਿੰਗ ਕੇਸ ‘ਚ ਨੋਰਾ ਫਤੇਹੀ ਈਡੀ ਅੱਗੇ ਹੋਈ ਪੇਸ਼ appeared first on TheUnmute.com - Punjabi News. Tags:
|
Digital Rupees: ਇਨ੍ਹਾਂ ਚਾਰ ਬੈਂਕਾਂ 'ਚ ਮਿਲੇਗੀ ਡਿਜੀਟਲ ਰੁਪਏ ਦੀ ਸਹੂਲਤ, ਪਹਿਲੇ ਦਿਨ 1.71 ਕਰੋੜ ਦਾ ਲੈਣ-ਦੇਣ Friday 02 December 2022 08:12 AM UTC+00 | Tags: bank-of-baroda breaking-news digital-rupee digital-rupee-pilot-project digital-rupees hdfc-bank icici-bank idfc-first-bank kotak-mahindra-bank news rbi rbi-governor-shaktikanta-das reserve-bank-of-india shaktikanta-das state-bank-of-india the-unmute-breaking-news the-unmute-latest-news union-bank-of-india union-finance-minister-nirmala-sitharaman yes-bank ਚੰਡੀਗੜ੍ਹ 02 ਦਸੰਬਰ 2022: ਭਾਰਤੀ ਰਿਜ਼ਰਵ ਬੈਂਕ ਨੇ ਦੇਸ਼ ਦੇ ਚਾਰ ਵੱਡੇ ਸ਼ਹਿਰਾਂ ਦਿੱਲੀ, ਮੁੰਬਈ, ਬੈਂਗਲੁਰੂ ਅਤੇ ਭੁਵਨੇਸ਼ਵਰ ਵਿੱਚ ਡਿਜੀਟਲ ਰੁਪਏ ਦਾ ਪਾਇਲਟ ਟੈਸਟ ਸ਼ੁਰੂ ਕੀਤਾ ਹੈ। ਪ੍ਰੋਜੈਕਟ ਲਈ ਚੁਣੇ ਗਏ ਬੈਂਕਾਂ ਤੋਂ 1.71 ਕਰੋੜ ਡਿਜੀਟਲ ਰੁਪਏ (Digital Rupees) ਦੀ ਮੰਗ ਕੀਤੀ ਗਈ ਸੀ। ਜਿਸ ਵਿੱਚ ਗਾਹਕ ਅਤੇ ਵਪਾਰੀ ਚਾਰ ਬੈਂਕਾਂ ਸਟੇਟ ਬੈਂਕ ਆਫ ਇੰਡੀਆ, ICICI ਬੈਂਕ, ਯੈੱਸ ਬੈਂਕ ਅਤੇ IDFC ਫਸਟ ਬੈਂਕ ਨਾਲ ਲੈਣ-ਦੇਣ ਕਰ ਸਕਣਗੇ। ਬੈਂਕਾਂ ਦੀ ਮੰਗ ਮੁਤਾਬਕ ਕੇਂਦਰੀ ਬੈਂਕ ਨੇ ਡਿਜੀਟਲ ਰੁਪਿਆ ਜਾਰੀ ਕੀਤਾ। RBI ਦੁਆਰਾ ਜਾਰੀ ਈ-ਰੁਪਏ ਡਿਜੀਟਲ ਟੋਕਨ ‘ਤੇ ਆਧਾਰਿਤ ਹੈ। ਇਹ ਸਿਰਫ ਕੇਂਦਰੀ ਬੈਂਕ ਦੁਆਰਾ ਜਾਰੀ ਕੀਤਾ ਜਾ ਸਕਦਾ ਹੈ ਅਤੇ ਇਸਦਾ ਮੁੱਲ ਬੈਂਕ ਨੋਟਾਂ ਦੇ ਬਰਾਬਰ ਹੈ। ਇਹ 2000, 500, 200, 100, 50 ਅਤੇ ਹੋਰ ਕਾਨੂੰਨੀ ਮੁੱਲਾਂ ਜਿਵੇਂ ਕਿ ਡੋਨੋਮਿਨੇਸ਼ਨ ਵਿੱਚ ਜਾਰੀ ਕੀਤਾ ਜਾਂਦਾ ਹੈ। ਇਹ ਡਿਜੀਟਲ ਰੁਪਿਆ ਇੱਕ ਵਿਸ਼ੇਸ਼ ਈ-ਵਾਲਿਟ ਵਿੱਚ ਸੁਰੱਖਿਅਤ ਹੋਵੇਗਾ, ਜੋ ਪ੍ਰੋਜੈਕਟ ਲਈ ਚੁਣੇ ਗਏ ਬੈਂਕਾਂ ਦੁਆਰਾ ਪ੍ਰਦਾਨ ਕੀਤਾ ਜਾਵੇਗਾ। ਇਹ ਵਾਲਿਟ ਬੈਂਕ ਵੱਲੋਂ ਜਾਰੀ ਕੀਤਾ ਜਾਵੇਗਾ, ਪਰ ਇਸ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਦੇਸ਼ ਦੇ ਕੇਂਦਰੀ ਬੈਂਕ ਆਰ.ਬੀ.ਆਈ. ਦੀ ਹੋਵੇਗੀ। ਈ-ਰੁਪਏ ਦੀ ਵਰਤੋਂ ਵਿਅਕਤੀ ਤੋਂ ਵਿਅਕਤੀ (Person-to-Person) ਅਤੇ ਪਰਸਨ ਤੋਂ ਵਪਾਰੀ (Person-to-Merchant) ਮੋਡਾਂ ਵਿੱਚ ਕੀਤੀ ਜਾ ਸਕਦੀ ਹੈ। ਇਸ ਦੀ ਵਰਤੋਂ ਨਾਲ UPI ਅਤੇ ਹੋਰ ਔਨਲਾਈਨ ਸਾਧਨਾਂ ਰਾਹੀਂ ਕੀਤੇ ਗਏ ਭੁਗਤਾਨਾਂ ‘ਤੇ ਲੱਗਣ ਵਾਲੇ ਬੇਲੋੜੇ ਖਰਚਿਆਂ ਤੋਂ ਵੀ ਛੁਟਕਾਰਾ ਮਿਲੇਗਾ। ਡਿਜੀਟਲ ਰੁਪਏ ਬਾਰੇ ਮਹੇਸ਼ ਸ਼ੁਕਲਾ, ਸੀਈਓ ਅਤੇ ਪੇ-ਮੀ ਦੇ ਸੰਸਥਾਪਕ ਦਾ ਮੰਨਣਾ ਹੈ ਕਿ ਡਿਜੀਟਲ ਰੁਪਈਆ ਰਵਾਇਤੀ ਮੁਦਰਾ ਦਾ ਇੱਕ ਡਿਜੀਟਲ ਸੰਸਕਰਣ ਹੈ ਜਿਸਦੀ ਵਰਤੋਂ ਲੋਕ ਰੋਜ਼ਾਨਾ ਦੇ ਅਧਾਰ ‘ਤੇ ਕਰਦੇ ਹਨ। ਇਸ ਤਰ੍ਹਾਂ ਤੁਸੀਂ ਪੈਸੇ ਨੂੰ ਡਿਜੀਟਲ ਫਾਰਮੈਟ ਵਿੱਚ ਸੁਰੱਖਿਅਤ ਰੱਖ ਸਕਦੇ ਹੋ। The post Digital Rupees: ਇਨ੍ਹਾਂ ਚਾਰ ਬੈਂਕਾਂ ‘ਚ ਮਿਲੇਗੀ ਡਿਜੀਟਲ ਰੁਪਏ ਦੀ ਸਹੂਲਤ, ਪਹਿਲੇ ਦਿਨ 1.71 ਕਰੋੜ ਦਾ ਲੈਣ-ਦੇਣ appeared first on TheUnmute.com - Punjabi News. Tags:
|
Covid-19: ਦੇਸ਼ 'ਚ ਕੋਰੋਨਾ ਮਾਮਲਿਆਂ 'ਚ ਆਈ ਭਾਰੀ ਗਿਰਾਵਟ, ਜਾਣੋ ਸਿਹਤ ਮੰਤਰਾਲੇ ਦੇ ਨਵੇਂ ਅੰਕੜੇ Friday 02 December 2022 08:22 AM UTC+00 | Tags: ba.5.1.7 bf.7 breaking-news china corona corona-vaccination-2022 corona-virus covid covid-19 news omicron omicron-news-veriant sub-variant-bf.7 sub-variant-of-corona the-ministry-of-health the-ministry-of-health-india the-unmute-breaking-news the-unmute-news the-unmute-punjabi-news the-world-health-organization two-new-variants-of-omicron who ਚੰਡੀਗੜ੍ਹ 02 ਦਸੰਬਰ 2022: ਦੇਸ਼ ‘ਚ ਅੱਜ ਕੋਰੋਨਾ (Corona) ਮਹਾਂਮਾਰੀ ਨੂੰ ਲੈ ਕੇ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਅਪ੍ਰੈਲ 2020 ਤੋਂ ਬਾਅਦ ਅੱਜ ਸਭ ਤੋਂ ਘੱਟ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਦੱਸ ਦੇਈਏ ਕਿ 6 ਅਪ੍ਰੈਲ 2020 ਨੂੰ ਕੋਰੋਨਾ ਦੇ 489 ਮਾਮਲੇ ਸਾਹਮਣੇ ਆਏ ਸਨ। ਦੂਜੇ ਪਾਸੇ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ (2 ਦਸੰਬਰ) ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਸਿਰਫ 275 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਇਕ ਮਰੀਜ਼ ਦੀ ਵੀ ਮੌਤ ਹੋ ਗਈ। ਇਸ ਤੋਂ ਇਲਾਵਾ ਦੇਸ਼ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਘੱਟ ਕੇ 4,672 ਹੋ ਗਈ ਹੈ। ਮਹਾਂਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 5,30,624 ਜਣਿਆਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ (Corona) ਮਰੀਜ਼ਾਂ ਦੀ ਰਿਕਵਰੀ ਦਰ ਵਧ ਕੇ 98.80 ਫੀਸਦੀ ਹੋ ਗਈ ਹੈ। ਅੰਕੜੇ ਦਰਸਾਉਂਦੇ ਹਨ ਕਿ ਦੇਸ਼ ਦੇ ਸਰਗਰਮ ਕੋਵਿਡ -19 (Covid-19) ਕੇਸਾਂ ਦੇ ਭਾਰ ਵਿੱਚ 24 ਘੰਟਿਆਂ ਦੇ ਅਰਸੇ ਵਿੱਚ 95 ਕੇਸਾਂ ਦੀ ਕਮੀ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,37,617 ਹੋ ਗਈ ਹੈ, ਜਦੋਂ ਕਿ ਮੌਤ ਦਰ 1.19 ਪ੍ਰਤੀਸ਼ਤ ਦਰਜ ਕੀਤੀ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਦੇਸ਼ ਵਿਆਪੀ ਕੋਵਿਡ-19 ਟੀਕਾਕਰਨ ਮੁਹਿੰਮ ਤਹਿਤ ਦੇਸ਼ ਵਿੱਚ ਹੁਣ ਤੱਕ ਟੀਕਿਆਂ ਦੀਆਂ 219.93 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। The post Covid-19: ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਆਈ ਭਾਰੀ ਗਿਰਾਵਟ, ਜਾਣੋ ਸਿਹਤ ਮੰਤਰਾਲੇ ਦੇ ਨਵੇਂ ਅੰਕੜੇ appeared first on TheUnmute.com - Punjabi News. Tags:
|
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਭੇਜਿਆ ਨੋਟਿਸ Friday 02 December 2022 09:18 AM UTC+00 | Tags: akali-dal akali-dal-president-sukhbir-badal disciplinary-committee jagmeet-singh-brar jagmeet-singh-brar-indian-politician news punjab-government sukhbir-singh-badal the-unmute-breaking-news the-unmute-latest-news the-unmute-punjab the-unmute-punjabi-news ਚੰਡੀਗੜ੍ਹ 02 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ (Jagmeet Singh Brar) ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਕਮੇਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ | ਅਨੁਸ਼ਾਸਨੀ ਕਮੇਟੀ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਦਰ ਅਨੁਸ਼ਾਸ਼ਨ ਤੋਂ ਬਾਹਰ ਜਾ ਕੇ ਤੁਹਾਡੇ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਕਰਕੇ ਪਾਰਟੀ ਦੀ ਅਨੁਸ਼ਾਸ਼ਨੀ ਕਮੇਟੀ ਵੱਲੋਂ ਤੁਹਾਡੇ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਦਿਆਂ ਤੁਹਾਨੂੰ ਨੋਟਿਸ ਜਾਰੀ ਕਰਕੇ ਤੁਹਾਡੇ ਤੋਂ ਜਵਾਬ ਮੰਗਿਆ ਸੀ। ਕਮੇਟੀ ਨੇ ਕਿਹਾ ਬਰਾੜ ਵੱਲੋਂ ਪ੍ਰਾਪਤ ਹੋਏ ਜਵਾਬ ਤੋਂ ਅਨੁਸ਼ਾਸ਼ਨੀ ਕਮੇਟੀ ਸੰਤੁਸ਼ਟ ਨਹੀਂ ਹੋਈ । ਉਨ੍ਹਾਂ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਜਾਰੀ ਰੱਖਣ ਕਰਕੇ ਪਾਰਟੀ ਦੀ ਅਨੁਸਾਸਨੀ ਕਮੇਟੀ ਨੇ ਇਸ ਸਬੰਧੀ ਆਪਣਾ ਲਿਖਤੀ ਜਵਾਬ ਦੇਣ ਅਤੇ ਅਨੁਸ਼ਾਸ਼ਨੀ ਕਮੇਟੀ ਸਾਹਮਣੇ ਆਪਣਾ ਪੱਖ ਰੱਖਣ ਲਈ 6 ਦਸੰਬਰ, 2022 ਦਿਨ ਮੰਗਲਵਾਰ ਨੂੰ ਦੁਪਿਹਰ 12 ਵਜੇ, ਪਾਰਟੀ ਦੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ | ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਡਵਾਈਜ਼ਰੀ ਬੋਰਡ (Advisory Board) ਤੇ ਕੋਰ ਕਮੇਟੀ ਦਾ ਐਲਾਨ ਕੀਤਾ ਗਿਆ ਸੀ | ਜਿਸ ਵਿੱਚ ਜਗਮੀਤ ਸਿੰਘ ਬਰਾੜ ਦਾ ਨਾਂ ਸ਼ਾਮਲ ਨਹੀਂ ਕੀਤਾ ਗਿਆ | ਇਸਦੇ ਨਾਲ ਹੀ ਜਗਮੀਤ ਸਿੰਘ ਬਰਾੜ ਵਲੋਂ ਵਲੋਂ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ ਏਕਤਾ ਤਾਲਮੇਲ ਕਮੇਟੀ ਵਿਚ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਮੇਤ 12 ਆਗੂ ਸ਼ਾਮਲ ਹੋਣ ਦਾ ਦਾਅਵਾ ਕੀਤਾ ਸੀ। ਬਰਾੜ ਨੇ ਉਨ੍ਹਾਂ ਇਸ ਦੇ ਨਾਲ ਹੀ ਬਰਾੜ ਨੇ ਇਸ ਬਾਗੀ ਕਮੇਟੀ ਵਿਚ ਰਵੀ ਕਰਨ ਸਿੰਘ ਕਾਹਲੋਂ, ਸੁੱਚਾ ਸਿੰਘ ਛੋਟੇਪੁਰ ਅਤੇ ਅਲਵਿੰਦਰਪਾਲ ਸਿੰਘ ਪੱਖੋਕੇ ਦੇ ਵੀ ਸ਼ਾਮਲ ਹੋਣ ਦੀ ਗੱਲ ਆਖੀ ਸੀ। ਜਦਕਿ ਇਸ ਦੇ ਉਲਟ ਇਨ੍ਹਾਂ ਆਗੂਆਂ ਨੇ ਨਾ ਸਿਰਫ ਖੁਦ ਨੂੰ ਜਗਮੀਤ ਬਰਾੜ ਦੀ ਤਾਲਮੇਲ ਕਮੇਟੀ ਤੋਂ ਵੱਖ ਕਰ ਲਿਆ ਹੈ ਸਗੋਂ ਬਰਾੜ ਵਲੋਂ ਉਨ੍ਹਾਂ ਦਾ ਨਾਂ ਲਏ ਜਾਣ 'ਤੇ ਵੀ ਜਵਾਬੀ ਹਮਲਾ ਵੀ ਬੋਲਿਆ ਹੈ।
The post ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਭੇਜਿਆ ਨੋਟਿਸ appeared first on TheUnmute.com - Punjabi News. Tags:
|
ਸਾਹਨੇਵਾਲ 'ਚ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਦੀ ਨੋਕ 'ਤੇ ਰਾਹਗੀਰ ਤੋਂ ਲੁੱਟਿਆ ਮੋਟਰਸਾਈਕਲ Friday 02 December 2022 09:47 AM UTC+00 | Tags: breaking-news kanganwal news sahnewal sahnewal-police sahnewal-police-station ਲੁਧਿਆਣਾ 02 ਦਸੰਬਰ 2022: ਥਾਣਾ ਸਾਹਨੇਵਾਲ ਅਧੀਨ ਪੈਂਦੇ ਕੰਗਨਵਾਲ ਇਲਾਕੇ ਵਿੱਚ ਲੁਟੇਰਿਆਂ ਨੇ ਦਿਨ ਦਿਹਾੜੇ ਮੋਟਰਸਾਈਕਲ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਤਿੰਨ ਲੁਟੇਰਿਆਂ ਨੇ ਬਾਈਕ ਸਵਾਰ ਨੂੰ ਤੇਜ਼ਧਾਰ ਹਥਿਆਰ ਦਿਖਾ ਕੇ ਧਮਕੀ ਦਿੱਤੀ ਅਤੇ ਬਾਈਕ ਲੈ ਕੇ ਫ਼ਰਾਰ ਹੋ ਗਏ। ਇਹ ਘਟਨਾ 30 ਨਵੰਬਰ ਨੂੰ ਬਾਅਦ ਦੁਪਹਿਰ ਕਰੀਬ 3.30 ਵਜੇ ਵਾਪਰੀ। ਲੁੱਟ ਦੀ ਇਹ ਸਾਰੀ ਵਾਰਦਾਤ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ‘ਚ ਕੈਦ ਹੋ ਗਈ। ਪੁਲਿਸ ਨੇ ਪਿੰਡ ਕੰਗਨਵਾਲ ਵਾਸੀ ਸਰਬਜੀਤ ਸਿੰਘ ਦੀ ਸ਼ਿਕਾਇਤ 'ਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ ਕੇਸ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਕਾਰਪੇਂਟਰ ਦਾ ਕੰਮ ਕਰਦਾ ਹੈ। 30 ਨਵੰਬਰ ਨੂੰ ਉਹ ਆਪਣੀ ਸਪਲੈਂਡਰ ਬਾਈਕ ‘ਤੇ ਕੰਮ ਤੋਂ ਘਰ ਵਾਪਸ ਜਾ ਰਿਹਾ ਸੀ। ਜਿਵੇਂ ਹੀ ਉਹ ਕੰਗਨਵਾਲ ਸਥਿਤ ਫੈਕਟਰੀ ਨੇੜੇ ਪਹੁੰਚਿਆ। ਉੱਥੇ ਹੀ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ, ਉਨ੍ਹਾਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਧਮਕੀਆਂ ਦਿੱਤੀਆਂ ਅਤੇ ਬਾਈਕ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਉਕਤ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ | The post ਸਾਹਨੇਵਾਲ ‘ਚ ਲੁਟੇਰਿਆਂ ਨੇ ਤੇਜ਼ਧਾਰ ਹਥਿਆਰ ਦੀ ਨੋਕ ‘ਤੇ ਰਾਹਗੀਰ ਤੋਂ ਲੁੱਟਿਆ ਮੋਟਰਸਾਈਕਲ appeared first on TheUnmute.com - Punjabi News. Tags:
|
ਐੱਨਆਈਏ ਵਲੋਂ ਗ੍ਰਿਫਤਾਰ ਹਰਪ੍ਰੀਤ ਸਿੰਘ ਹੈਪੀ ਬਿਲਕੁਲ ਨਿਰਦੋਸ਼: ਪਰਿਵਾਰਕ ਮੈਂਬਰ Friday 02 December 2022 10:08 AM UTC+00 | Tags: harpreet-singh-happy ludhiana-court-complex-bomb-blast-case ludhiana-court-complex-bomb-blast-case.ludhiana-court-complex-bomb-blast-case. news nia ਲੁਧਿਆਣਾ 02 ਦਸੰਬਰ 2022: ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਮਾਮਲੇ ‘ਚ ਹਰਪ੍ਰੀਤ ਸਿੰਘ ਹੈਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ | ਹਰਪ੍ਰੀਤ ਸਿੰਘ ਹੈਪੀ ਪੁਲਿਸ ਮੁਤਾਬਕ ਲੁਧਿਆਣਾ ਕੋਰਟ ਕੰਪਲੈਕਸ ਬੰਬ ਧਮਾਕੇ ਮੁੱਖ ਮੁਲਜ਼ਮ ਹੈ | ਪੁਲਿਸ ਵੱਲੋਂ ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਉਨ੍ਹਾਂ ਦੀ ਮਾਤਾ ਜੋਗਿੰਦਰ ਕੌਰ ਦਾ ਬਿਆਨ ਸਾਹਮਣੇ ਆਇਆ ਹੈ, ਜਿਸ ਵਿੱਚ ਉਹਨਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਹਰਪ੍ਰੀਤ 16 ਸਾਲ ਮਲੇਸ਼ੀਆ ਗਿਆ ਸੀ ਅਤੇ ਬੀਤੇ 4 ਸਾਲਾਂ ਤੋਂ ਉਸ ਵੱਲੋਂ ਮਲੇਸ਼ੀਆ ਘਰ ਨਹੀਂ ਪਰਤਿਆ |ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਇਸ ਸਾਰੀ ਘਟਨਾ ਬਣਾਈ ਜਾ ਰਹੀ ਹੈ | ਹਰਪ੍ਰੀਤ ਸਿੰਘ ਖਿਲਾਫ ਇੱਕ ਸੋਚੀ ਸਮਝੀ ਸਾਜਿਸ ਹੈ | ਹਰਪ੍ਰੀਤ ਸਿੰਘ ਉਰਫ ਬੱਬਾ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹਨ | ਉਸ ਦੀ ਮਾਤਾ ਨੇ ਕਿਹਾ ਕਿ 16 ਸਾਲ ਪਹਿਲਾਂ ਹੀ ਉਸ ਵੱਲੋਂ ਅੰਮ੍ਰਿਤਪਾਨ ਕੀਤਾ ਸੀ ਅਤੇ ਹੁਣ ਉਸਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਹਰਪ੍ਰੀਤ ਸਿੰਘ ਦੀ ਮਾਤਾ ਨੇ ਕਿਹਾ ਕਿ ਉਸਨੇ ਕਦੇ ਵੀ ਕੋਈ ਬੁਰਾ ਕੰਮ ਨਹੀਂ ਕੀਤਾ | ਉਸਦੀ ਮਾਤਾ ਦਾ ਕਹਿਣਾ ਹੈ ਕਿ ਉਹ ਅਕਸਰ ਹੀ ਗੁਰੂ ਦੇ ਚਰਨਾਂ ‘ਚ ਬੈਠ ਕੇ ਅਰਦਾਸ ਕਰਦਾ ਸੀ ਅਤੇ ਉਨ੍ਹਾਂ ਨੂੰ ਆਪਣੇ ਗੁਰੂ ‘ਤੇ ਭਰੋਸਾ ਹੈ ਕਿ ਗੁਰੂ ਉਨ੍ਹਾਂ ਦੇ ਪੁੱਤਰ ਨੂੰ ਇਸ ਕੇਸ ‘ਚੋਂ ਬਾਹਰ ਕੱਢੇਗਾ | ਹਾਰਪੀਟ ਸਿੰਘ ਦੀ ਮਾਤਾ ਨੇ ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਨਾਲ ਗਲਤ ਨਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਕੁਝ ਸਮੇਂ ਪਹਿਲਾਂ ਹੀ ਉਸਦੀ ਤਸਵੀਰ ਅਖਬਾਰ ਅਤੇ ਹੋਰ ਜਰੀਏ ਰਾਹੀਂ ਉਨ੍ਹਾਂ ਤੱਕ ਪਹੁੰਚੀ ਸੀ | ਲੇਕਿਨ ਉਹਨਾਂ ਨੂੰ ਪਤਾ ਹੈ ਕਿ ਉਨ੍ਹਾਂ ਦਾ ਪੁੱਤਰ ਕੋਈ ਵੀ ਗਲਤ ਕੰਮ ਨਹੀਂ ਕਰ ਸਕਦਾ | ਜ਼ਿਕਰਯੋਗ ਹੈ ਕਿ ਮੈਂ ਹੈਪੀ ਮਲੇਸ਼ੀਆ ਨੂੰ ਲੈ ਕੇ ਐਨਆਈਏ ਦੀ ਟੀਮ ਵੱਲੋਂ 10 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ ਅੱਜ ਉਸ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ | ਪੁਲਿਸ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਵਾਪਸ ਲਿਆ ਰਹੀ ਹੈ | ਉਸ ਦੀ ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤਰ ਬਿਲਕੁਲ ਨਿਰਦੋਸ਼ ਹੈ ਅਤੇ ਜਾਣ-ਬੁੱਝ ਕੇ ਪੁਲਿਸ ਉਸ ‘ਤੇ ਕਾਰਵਾਈ ਕਰ ਰਹੀ ਹੈ | The post ਐੱਨਆਈਏ ਵਲੋਂ ਗ੍ਰਿਫਤਾਰ ਹਰਪ੍ਰੀਤ ਸਿੰਘ ਹੈਪੀ ਬਿਲਕੁਲ ਨਿਰਦੋਸ਼: ਪਰਿਵਾਰਕ ਮੈਂਬਰ appeared first on TheUnmute.com - Punjabi News. Tags:
|
ਪਿਛਲੀਆਂ ਸਰਕਾਰਾਂ ਵੱਲੋਂ ਲਏ ਕਰਜ਼ੇ ਦੀਆਂ ਕਿਸ਼ਤਾਂ ਉਤਾਰਨ ਕਾਰਨ ਲੈਣਾ ਪਿਆ 13640 ਕਰੋੜ ਦਾ ਹੋਰ ਕਰਜ਼ਾ: ਹਰਪਾਲ ਸਿੰਘ ਚੀਮਾ Friday 02 December 2022 10:16 AM UTC+00 ਗੁਰਦਾਸਪੁਰ 02 ਨਵੰਬਰ 2022: ਜਿਲੇ ਦੇ ਪਿੰਡ ਨੜਾਵਾਲੀ ਵਿਖੇ ਐਨ ਆਰ ਆਈ ਡਾਕਟਰ ਕੁਲਜੀਤ ਸਿੰਘ ਵਲੋਂ ਆਪਣੇ ਖਰਚ ‘ਤੇ ਢੇਡ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀ ਇਮਾਰਤਾਂ ਦਾ ਉਦਘਾਟਨ ਕਰਨ ਪੰਜਾਬ ਸਰਕਾਰ ਦੇ ਵਿਤ ਮੰਤਰੀ ਹਰਪਾਲ ਚੀਮਾ (Harpal Singh Cheema) ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਖਾਸ ਤੌਰ ‘ਤੇ ਪਹੁੰਚੇ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਐਨ ਆਰ ਆਈ ਡਾਕਟਰ ਕੁਲਜੀਤ ਸਿੰਘ ਦੇ ਵਲੋਂ ਕੀਤੇ ਇਸ ਉਪਰਾਲੇ ਨੂੰ ਸਲਾਘਾਯੋਗ ਦਂਸਦੇ ਕਿਹਾ ਕਿ ਐਨ ਆਰ ਆਈ ਪੰਜਾਬੀਆਂ ਨੂੰ ਇਸੇ ਤਰਾਂ ਪੰਜਾਬ ਦੇ ਵਿਕਾਸ ਵਿਚ ਆਪ ਸਰਕਾਰ ਦਾ ਸਹਿਯੋਗ ਕਰਣਾ ਚਾਹੀਦਾ ਹੈ।ਓਥੇ ਹੀ ਵਿੱਤ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਪੰਜਾਬ ਦੇ ਉਚੇਰੇ ਵਿਕਾਸ ,ਸਿਹਤ ਅਤੇ ਸਿੱਖਿਆ ਸਹੂਲਤਾਂ ਲੋਕਾਂ ਨੂੰ ਮੁਹਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਉਤੇ ਕੰਮ ਵੀ ਕਰ ਰਹੀ ਹੈ। ਵਿਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਸਰਕਾਰ ਵਲੋਂ ਅਕਤੂਬਰ ਤਕ ਹੀ ਲਏ ਗਏ 13640 ਕਰੋੜ ਦੇ ਕਰਜੇ ਨੂੰ ਲੈਕੇ ਕਿਹਾ ਕਿ ਪੰਜਾਬ ਦਾ ਕਰਜਾ ਪਹਿਲੀਆਂ ਸਰਕਾਰਾਂ ਦੀ ਦੇਣ ਹੈ।ਅਸੀਂ ਤਾਂ ਉਸੇ ਕਰਜੇ ਦੀਆਂ ਕਿਸ਼ਤਾਂ ਹੀ ਉਤਾਰ ਰਹੇ ਹਾਂ ਇਸੇ ਲਈ ਸਾਨੂੰ ਹੋਰ ਕਰਜਾ ਚੁੱਕਣਾ ਪੈ ਰਿਹਾ ਹੈ। ਨਾਲ ਹੀ ਹਰਿਆਣਾ ਅਤੇ ਹਿਮਾਚਲ ਨਾਲੋਂ ਪੰਜਾਬ ਦੀ ਜੀ ਐਸ ਟੀ ਕੁਲੈਕਸ਼ਨ ਘੱਟ ਹੋਣ ਨੂੰ ਲੈਕੇ ਕਿਹਾ ਕਿ ਜੀ ਐਸ ਟੀ ਦੀ ਦਰ ਇਕ ਮਹੀਨੇ ਨਾਲ ਹੀ ਅੰਦਾਜਾ ਨਹੀਂ ਲਗਾਉਣਾ ਚਾਹੀਦਾ ਕਿਉਕਿ ਸਰਕਾਰਾਂ ਪੂਰੇ ਸਾਲ ਦੀ ਜੀ ਐਸ ਟੀ ਨੂੰ ਕਾਊਂਟ ਕਰਦੀਆਂ ਹਨ। ਗੋਲਡੀ ਬਰਾੜ ਦੀ ਗ੍ਰਿਫਤਾਰੀ ਨੂੰ ਲੈਕੇ ਵਿਤ ਮੰਤਰੀ ਨੇ ਕਿਹਾ ਕਿ ਗੋਲਡੀ ਦੀ ਗਿਰਫਤਾਰੀ ਮੀਡੀਆ ਰਿਪੋਰਟਾਂ ਹੀ ਹਨ ਅਸੀਂ ਅਜੇ ਇਸਦੀ ਪੁਸ਼ਟੀ ਨਹੀਂ ਕਰਦੇ। ਓਥੇ ਹੀ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਈਤ ਮੰਤਰੀ ਕੁਲਦੀਪ ਧਾਲੀਵਾਲ ਨੇ ਪੱਤਰਕਾਰਾਂ ਦੇ ਰੂਬਰੂ ਹੁੰਦੇ ਐਨ ਆਰ ਆਈ ਡਾਕਟਰ ਕੁਲਜੀਤ ਸਿੰਘ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਐਨ ਆਰ ਆਈ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਐਨ ਆਰ ਆਈ ਪੰਜਾਬੀਆਂ ਦੇ ਨਾਲ ਖੜੀ ਹੈ ।ਕਾਨੂੰਨ ਵਿਵਸਥਾ ਨੂੰ ਲੈਕੇ ਕਿਹਾ ਕਿ ਅਸੀਂ ਸਾਰੇ ਵੀ ਤਾਂ ਪੰਜਾਬ ਵਿਚ ਰਿਹਾ ਰਹੇ ਹਾਂ ਜੇਕਰ ਐਨ ਆਰ ਆਈ ਪੰਜਾਬ ਵਿਚ ਆਉਣਗੇ ਤਾਂ ਉਹਨਾਂ ਨੂੰ ਕੀ ਕੋਈ ਖਾ ਜਾਉਗਾ? ਨਾਲ ਹੀ ਉਹਨਾਂ ਕਨੂੰਨ ਵੀ ਵਿਵਸਥਾ ਨੂੰ ਲੈਕੇ ਰਾਜਪਾਲ ਬਨਵਾਰੀ ਲਾਲ ਵਲੋਂ ਦਿੱਤੇ ਗਏ ਬਿਆਨ ਨੂੰ ਲੈਕੇ ਮੰਤਰੀ ਧਾਲੀਵਾਲ ਨੇ ਕਿਹਾ ਰਾਜਪਾਲ ਕੀ ਕਹਿੰਦਾ ਹੈ ,ਇਸ ਨਾਲ ਮੈਨੂੰ ਕੁਝ ਨਹੀਂ ਪਰ ਮੈਨੂੰ ਪੰਜਾਬ ਪੁਲਿਸ ਉੱਤੇ ਵਿਸਵਾਸ਼ ਹੈ ਕਿਉਕਿ ਸਾਨੂੰ ਪਹਿਲੀਆਂ ਸਰਕਾਰਾਂ ਕੰਢਿਆਂ ਦਾ ਤਾਜ ਦੇਕੇ ਗਈਆਂ ਹਨ, ਇਸ ਨੂੰ ਠੀਕ ਕਰਨ ਵਿਚ ਕੁਝ ਸਮਾਂ ਲੱਗੇਗਾ। ਪੰਜਾਬ ਸਰਕਾਰ ‘ਤੇ ਕਰਜ਼ਾ ਪਿਛਲੀ ਸਰਕਾਰਾਂ ਦੀ ਦੇਣਇਸਦੇ ਨਾਲ ਹੀ ਮੰਤਰੀ ਧਾਲੀਵਾਲ ਨੇ ਪੰਜਾਬ ਸਰਕਾਰ ਵਲੋਂ ਲਏ ਗਏ 13640 ਕਰੋੜ ਦੇ ਕਰਜੇ ਨੂੰ ਲੈ ਕੇ ਕਿਹਾ ਕਿ ਇਹ ਆਪ ਸਰਕਾਰ ਦੀ ਗਲਤੀ ਨਹੀਂ ਇਹ ਕਰਜੇ ਕਾਂਗਰਸ ਅਤੇ ਸ਼ਿਰੋਮਣੀ ਅਕਾਲੀ ਦਲ ਦੀ ਦੇਣ ਹੈ ਸਾਡੀ ਸਰਕਾਰ ਤਾਂ ਪੰਜਾਬ ਦੇ ਵਿਕਾਸ ਅਤੇ ਪਹਿਲੇ ਕਰਜੇ ਦੀਆਂ ਕਿਸ਼ਤਾਂ ਉਤਾਰਨ ਲਈ ਹੀ ਕੰਮ ਕਰ ਰਹੀ ਹੈ।ਪੰਜਾਬ ਦੀ ਜੀ ਐਸ ਟੀ ਕੁਲੈਕਸ਼ਨ ਵਿਚ ਆਈ ਕਮੀ ਨੂੰ ਲੈਕੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੀਆਂ ਨੀਤੀਆਂ ਕਾਰਨ ਪੰਜਾਬ ਵਿਚ ਇੰਡਸਟਰੀ ਖਤਮ ਹੋ ਗਈ ਹਰਿਆਣਾ ਅਤੇ ਹਿਮਾਚਲ ਵਿਚ ਇੰਡਸਟਰੀ ਹੈ ਪਰ ਸਾਡੀ ਸਰਕਾਰ ਇੰਡਸਟਰੀ ਵਾਪਿਸ ਲਿਆਉਣ ਲਈ ਤਤਪਰ ਲਗੀ ਹੋਈ ਹੈ।ਓਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਅਧਿਆਪਕਾ ਸਮੇਤ ਦੂਸਰੀਆਂ ਕਮੀਆਂ ਨੂੰ ਜਲਦ ਪੂਰਾ ਕੀਤਾ ਜਾਵੇਗਾ।ਗੋਲਡੀ ਬਰਾਡ਼ ਦੀ ਗ੍ਰਿਫਤਾਰੀ ਨੂੰ ਲੈਕੇ ਉਹਨਾ ਕਿਹਾ ਕਿ ਇਸ ਬਾਰੇ ਅਜੇ ਕੁਝ ਨਹੀਂ ਪਤਾ। ਓਥੇ ਹੀ ਦੋਨਾਂ ਹੀ ਸਰਕਾਰੀ ਸਕੂਲਾਂ ਦੀ ਇਮਾਰਤਾਂ ਤਿਆਰ ਕਰਵਾਉਣ ਵਾਲੇ ਐਨ ਆਰ ਆਈ ਡਾਕਟਰ ਕੁਲਜੀਤ ਸਿੰਘ ਨੇ ਕਿਹਾ ਕਿ ਉਹ ਬਚਪਨ ਵਿਚ ਆਪਣੇ ਪਿੰਡ ਦੇ ਇਨ੍ਹਾਂ ਸਕੂਲਾਂ ਵਿੱਚ ਹੀ ਪੜ੍ਹੇ ਹਨ ਅਤੇ ਉਚੇਰੀ ਸਿੱਖਿਆ ਲੁਧਿਆਣੇ ਤੋਂ ਪੂਰੀ ਕਰਦੇ ਹੋਏ ਆਸਟਰੇਲੀਆ ਚਲੇ ਗਏ ਅਤੇ ਆਸਟਰੇਲੀਆ ਵਿਚ ਵੀ ਵਕਾਲਤ ਦੀ ਪੜ੍ਹਾਈ ਪੂਰੀ ਕਰਕੇ ਉਥੇ ਹੀ ਵਸ ਗਏ ਪਰ ਦਿਲ ਪਿੱਛੇ ਪਿੰਡ ਵਿਚ ਹੀ ਰਹਿੰਦਾ ਸੀ ਅਤੇ ਸੋਚ ਰੱਖੀ ਕੇ ਪਿੰਡ ਦੇ ਆਪਣੇ ਸਰਕਾਰੀ ਸਕੂਲਾਂ ਨੂੰ ਵਧੀਆ ਬਣਵਾਉਣ ਹੈ ਅਤੇ ਪੜ੍ਹਨ ਵਾਲੇ ਇਹਨਾਂ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਹਰ ਸਹੂਲਤ ਮੁਹਈਆ ਕਰਵਾਉਣੀ ਹੈ ਇਸੇ ਮਕਸਦ ਨਾਲ ਆਪਣੇ ਪਿੰਡ ਦੇ ਦੋਨੋ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਕੋਲੋ ਢੇਡ ਕਰੋੜ ਰੁਪਏ ਖਰਚ ਕਰਕੇ ਆਧੁਨਿਕ ਤਰੀਕੇ ਨਾਲ ਤਿਆਰ ਕਰਵਾਇਆ ਅਤੇ ਸਕੂਲ ਅੰਦਰ ਹਰ ਆਧੁਨਿਕ ਸਹੂਲਤ ਮਹੂਈਆ ਕਰਵਾਈ ਓਹਨਾ ਕਿਹਾ ਕਿ ਹਰ ਐਨ ਆਰ ਆਈ ਪੰਜਾਬੀ ਨੂੰ ਆਪਣੇ ਪੰਜਾਬ ਅਤੇ ਆਪਣੇ ਪਿੰਡ ਲਈ ਕੁਝ ਨਾ ਕੁਝ ਜਰੂਰ ਕਰਨਾ ਚਾਹੀਦਾ ਹੈ
The post ਪਿਛਲੀਆਂ ਸਰਕਾਰਾਂ ਵੱਲੋਂ ਲਏ ਕਰਜ਼ੇ ਦੀਆਂ ਕਿਸ਼ਤਾਂ ਉਤਾਰਨ ਕਾਰਨ ਲੈਣਾ ਪਿਆ 13640 ਕਰੋੜ ਦਾ ਹੋਰ ਕਰਜ਼ਾ: ਹਰਪਾਲ ਸਿੰਘ ਚੀਮਾ appeared first on TheUnmute.com - Punjabi News. |
ਭਾਜਪਾ ਨੇ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਸਮੇਤ ਇਨ੍ਹਾਂ ਆਗੂਆਂ ਨੂੰ ਸੌਂਪੀਆਂ ਵੱਡੀਆਂ ਜਿੰਮਵਾਰੀਆਂ Friday 02 December 2022 10:27 AM UTC+00 | Tags: bharatiya-janata-party bharatiya-janata-party-punjab breaking-news captain-amarinder-singh jayveer-shergill jp-nadha national-executive-committee news punjab punjab-bjp punjab-news the-unmute-breaking-news the-unmute-punjabi-news ਚੰਡੀਗੜ੍ਹ 02 ਨਵੰਬਰ 2022: ਭਾਰਤੀ ਜਨਤਾ ਪਾਰਟੀ ਨੇ ਪਾਰਟੀ ਵਿੱਚ ਪੰਜਾਬ ਦੇ ਨੌ ਵੱਡੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ ਪਰ ਕੌਮੀ ਬੁਲਾਰਿਆਂ ਦੀ ਸੂਚੀ ਵਿੱਚ ਜੈਵੀਰ ਸ਼ੇਰਗਿੱਲ ਦਾ ਨਾਂ ਸ਼ਾਮਲ ਹੋ ਗਿਆ ਹੈ। ਯਾਨੀ ਕਾਂਗਰਸ ਦੇ ਸਾਬਕਾ ਨੇਤਾ ਅਤੇ ਪਾਰਟੀ ਦੇ ਬੁਲਾਰੇ ਜੈਵੀਰ ਸ਼ੇਰਗਿੱਲ ਹੁਣ ਭਾਜਪਾ ਦੇ ਰਾਸ਼ਟਰੀ ਬੁਲਾਰੇ ਹੋਣਗੇ। ਇਨ੍ਹਾਂ ਵੱਡੀਆਂ ਨਿਯੁਕਤੀਆਂ ਦਾ ਐਲਾਨ ਕਰਦਿਆਂ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਉੱਤਰ ਪ੍ਰਦੇਸ਼ ਦੇ ਸੁਤੰਤਰਦੇਵ ਸਿੰਘ ਨੂੰ ਕੌਮੀ ਕਾਰਜਕਾਰਨੀ ਕਮੇਟੀ ਦਾ ਮੈਂਬਰ ਬਣਾਇਆ ਹੈ। ਉੱਤਰਾਖੰਡ ਦੇ ਮਦਨ ਕੌਸ਼ਿਕ, ਛੱਤੀਸਗੜ੍ਹ ਦੇ ਵਿਸ਼ਨੂੰਦੇਵ ਸਾਈਂ, ਪੰਜਾਬ ਦੇ ਐਸ.ਗੁਰਮੀਤ ਸਿੰਘ ਸੋਢੀ ਆਦਿ ਸ਼ਾਮਲ ਹਨ | The post ਭਾਜਪਾ ਨੇ ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਸਮੇਤ ਇਨ੍ਹਾਂ ਆਗੂਆਂ ਨੂੰ ਸੌਂਪੀਆਂ ਵੱਡੀਆਂ ਜਿੰਮਵਾਰੀਆਂ appeared first on TheUnmute.com - Punjabi News. Tags:
|
ਐਸ.ਏ.ਐਸ. ਨਗਰ 'ਚ ਰੇਹੜੀ-ਫੜ੍ਹੀ ਵਾਲਿਆਂ ਨੂੰ ਮਿਲੇਗੀ ਵੱਖਰੀ ਮਾਰਕੀਟ: ਅਮਨ ਅਰੋੜਾ Friday 02 December 2022 10:39 AM UTC+00 | Tags: aman-arora breaking-news gamada greater-mohali greater-mohali-area-development-authority mohali mohali-news municipal-corporation news punjab-government punjabi-news sas-nagar-police sas-street-hustlers the-unmute-breaking-news ਚੰਡੀਗੜ੍ਹ 02 ਦਸੰਬਰ 2022: ਨਾਜਾਇਜ਼ ਕਬਜ਼ੇ ਹਟਾਉਣ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਕਿਸੇ ਨੂੰ ਆਪਣੀ ਰੋਜ਼ੀ-ਰੋਟੀ ਤੋਂ ਮੁਥਾਜ ਨਾ ਹੋਣਾ ਪਵੇ ਇਸ ਨੂੰ ਯਕੀਨੀ ਬਣਾਉਣ ਵਾਸਤੇ ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਰੇਹੜੀ-ਫੜ੍ਹੀ (ਸਟਰੀਟ ਵੈਂਡਰਾਂ) ਵਾਲਿਆਂ ਲਈ ਵੱਖਰੀ (ਡੈਡੀਕੇਟਿਡ) ਮਾਰਕੀਟ ਵਿਕਸਤ ਕਰਨ ਲਈ ਨਗਰ ਨਿਗਮ, ਐਸ.ਏ.ਐਸ. ਨਗਰ (ਮੋਹਾਲੀ) ਨੂੰ ਚਾਰ ਸਾਈਟਾਂ ਅਲਾਟ ਕੀਤੀਆਂ ਗਈਆਂ ਹਨ, ਜਿਸ ਨਾਲ ਸਟਰੀਟ ਵੈਂਡਰਾਂ ਨੂੰ ਕੰਮ-ਕਾਜ ਅਤੇ ਲੋਕਾਂ ਨੂੰ ਖਰੀਦਦਾਰੀ ਕਰਨ ਵਿੱਚ ਸੌਖ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ (Aman Arora) ਨੇ ਦੱਸਿਆ ਕਿ ਇਸ ਉਪਰਾਲੇ ਨਾਲ ਨਾ ਕੇਵਲ ਇਨ੍ਹਾਂ ਸਟਰੀਟ ਵੈਂਡਰਾਂ ਨੂੰ ਕਾਰੋਬਾਰ ਲਈ ਇੱਕ ਸਮਰਪਿਤ ਜਗ੍ਹਾ ਮਿਲੇਗੀ ਬਲਕਿ ਗਾਹਕਾਂ ਨੂੰ ਵੀ ਇਕ ਸਥਾਨ ਉਤੇ ਖਰੀਦਦਾਰੀ ਕਰਨੀ ਸੌਖੀ ਹੋਵੇਗੀ। ਇਸ ਨਾਲ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਸਾਈਟਾਂ ਨਗਰ ਨਿਗਮ ਨੂੰ ਕੇਵਲ ਰੇਹੜੀ-ਫੜ੍ਹੀ ਵਾਲਿਆਂ ਲਈ ਮਾਰਕੀਟਾਂ ਵਿਕਸਤ ਕਰਨ ਲਈ ਮੁਫ਼ਤ ਵਿੱਚ ਸੌਂਪੀਆਂ ਗਈਆਂ ਹਨ। ਅਮਨ ਅਰੋੜਾ ਨੇ ਦੱਸਿਆ ਕਿ ਇਹ ਚਾਰ ਥਾਵਾਂ ਸੈਕਟਰ-56 ਵਿੱਚ 3341.59 ਵਰਗ ਗਜ਼, ਸੈਕਟਰ-77 ਵਿੱਚ 2516.88 ਵਰਗ ਗਜ਼ ਤੇ 1873.14 ਵਰਗ ਗਜ਼, ਅਤੇ ਸੈਕਟਰ-78 ਵਿੱਚ 2588.24 ਵਰਗ ਗਜ਼ ਵਿੱਚ ਸਥਿਤ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਈਟਾਂ ਦੀ ਚੋਣ ਵੱਖ ਵੱਖ ਖੇਤਰਾਂ ਨੂੰ ਜੋੜਨ ਵਾਲੀਆਂ ਸੜਕਾਂ ਤੱਕ ਆਸਾਨ ਪਹੁੰਚ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਨਗਰ ਨਿਗਮ, ਐਸ.ਏ.ਐਸ. ਨਗਰ ਨੂੰ ਸਟਰੀਟ ਵੈਂਡਰਾਂ ਨੂੰ ਅਜਿਹੇ ਢੰਗ ਨਾਲ ਤਬਦੀਲ ਕਰਨ ਲਈ ਕਿਹਾ ਹੈ ਤਾਂ ਜੋ ਇਕ ਪਾਕੇਟ ਵਿੱਚ ਇਕੋ ਤਰ੍ਹਾਂ ਦੇ ਕੰਮ ਵਾਲੇ ਹੋਣ ਤਾਂ ਜੋ ਖਰੀਦਦਾਰਾਂ ਅਤੇ ਕਾਰੋਬਾਰ ਕਰਨ ਵਾਲਿਆਂ ਨੂੰ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਨੂੰ ਅਲਾਟ ਕੀਤੀਆਂ ਗਈਆਂ ਇਨ੍ਹਾਂ ਸਾਈਟਾਂ ਦੀ ਮਾਲਕੀ ਗਮਾਡਾ ਕੋਲ ਹੀ ਰਹੇਗੀ। ਭਵਿੱਖ ਵਿੱਚ ਨਗਰ ਨਿਗਮ ਜੇਕਰ ਇਨ੍ਹਾਂ ਥਾਵਾਂ ਤੋਂ ਸਟਰੀਟ ਵੈਂਡਰਾਂ ਨੂੰ ਕਿਤੇ ਹੋਰ ਤਬਦੀਲ ਕਰਨਾ ਚਾਹੁੰਦਾ ਹੈ ਤਾਂ ਗਮਾਡਾ ਇਨ੍ਹਾਂ ਸਾਈਟਾਂ ਦਾ ਕਬਜ਼ਾ ਵਾਪਸ ਲੈ ਸਕੇਗਾ। ਅਜਿਹੀ ਸਥਿਤੀ ਵਿੱਚ ਇਨ੍ਹਾਂ ਵੈਂਡਰ ਸਾਈਟਾਂ ਨੂੰ ਹੋਰ ਥਾਂ ਤਬਦੀਲ ਕਰਨ ਦਾ ਖਰਚਾ ਨਗਰ ਨਿਗਮ ਵੱਲੋਂ ਹੀ ਚੁੱਕਿਆ ਜਾਵੇਗਾ। The post ਐਸ.ਏ.ਐਸ. ਨਗਰ ‘ਚ ਰੇਹੜੀ-ਫੜ੍ਹੀ ਵਾਲਿਆਂ ਨੂੰ ਮਿਲੇਗੀ ਵੱਖਰੀ ਮਾਰਕੀਟ: ਅਮਨ ਅਰੋੜਾ appeared first on TheUnmute.com - Punjabi News. Tags:
|
ਹਰਭਜਨ ਸਿੰਘ ਈ.ਟੀ.ਓ ਵਲੋਂ ਚੱਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ Friday 02 December 2022 10:45 AM UTC+00 | Tags: aam-aadmi-party chief-minister-bhagwant-mann cm-bhagwant-mann development-works harbhajan-singh-eto news power-minister-harbhajan-singh-eto public-works-department public-works-department-punjab punjab-development-works punjab-develpoment-work the-unmute-breaking-news the-unmute-latest-news ਚੰਡੀਗੜ੍ਹ 02 ਦਸੰਬਰ 2022: ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਗਤੀ ਨੂੰ ਤੇਜ਼ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਰੇ ਵਿਭਾਗਾਂ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਦੀ ਨਿਰੰਤਰ ਨਜਰਸਾਨੀ ਕੀਤੀ ਜਾ ਰਹੀ ਹੈ।ਅੱਜ ਇੱਥੇ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ.(Harbhajan Singh ETO) ਦੀ ਪ੍ਰਧਾਨਗੀ ਹੇਠ ਵਿਭਾਗ ਦੇ ਸਮੂਹ ਮੁੱਖ ਇੰਜੀਨੀਅਰਾਂ ਨਾਲ ਮੀਟਿੰਗ ਕੀਤੀ ਗਈ, ਇਸ ਮੌਕੇ ਸਕਤਾਰ ਸਿੰਘ ਬੱਲ, ਸੰਯੁਕਤ, ਸਕੱਤਰ ਲੋਕ ਨਿਰਮਾਣ ਵਿਭਾਗ ਵੀ ਮੌਜੂਦ ਸਨ। ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿਮਘ ਈ.ਟੀ.ਓ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਵਿਚ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਨਾਲ ਹੀ ਕਿਹਾ ਕਿ ਕੰਮ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਰਕਾਰੀ ਪੈਸੇ ਦੀ ਵਿਕਾਸ ਕਾਰਜਾਂ ਲਈ ਸਹੀ ਅਤੇ ਪੂਰੀ ਪਾਰਦਰਸ਼ਤਾ ਨਾਲ ਵਰਤੋ ਕੀਤੀ ਜਾਵੇ।ਇਸ ਦੇ ਨਾਲ ਹੀ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਲੋਕ ਭਲਾਈ ਅਤੇ ਵਿਕਾਸ ਕਾਰਜ਼ਾਂ ਦੇ ਕੰਮਾਂ ਲਈ ਫੰਡਜ਼ ਦੀ ਕੋਈ ਘਾਟ ਨਹੀਂ ਹੈ। ਮੰਤਰੀ ਨੇ ਮੰਟਿੰਗ ਦੌਰਾਨ ਨਵੇਂ ਕੰਮਾਂ ਦੇ ਟੈਂਡਰਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਅਤੇ ਕੰਮ ਛੇਤੀ ਅਲਾਟ ਕਰਨ ਸਬੰਦੀ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਉਪਲਬਧ ਫੰਡਾਂ ਨੂੰ ਇਸਤੇਮਾਲ ਕਰਕੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਇਸ ਦੇ ਨਾਲ ਹੀ ਪਹਿਲਾਂ ਤੋਂ ਚੱਲ ਰਹੇ ਕੰਮਾਂ ਵਿੱਚ ਹੋ ਰਹੀ ਦੇਰੀ ਦੇ ਕਾਰਨਾਂ ਦੀ ਸਮੀਖਿਆ ਵੀ ਕੀਤੀ ਗਈ। ਮਹਿਕਮੇ ਦੇ ਅਧਿਕਾਰੀਆਂ ਵੱਲੋਂ ਨਿਰਮਾਣ ਸਮੱਗਰੀ ਜਿਵੇਂ ਕਿ ਰੇਤਾ, ਬਜਰੀ, ਗਟਕਾ ਆਦਿ ਦੀ ਘੱਟ ਉਪਲਬਧਤਾ ਅਤੇ ਪ੍ਰਸ਼ਾਸਕੀ ਪ੍ਰਵਾਨਗੀ ਦੀ ਲੰਬੀ ਪ੍ਰਕਿਿਰਆ ਸਬੰਧੀ ਲੋਕ ਨਿਰਮਾਣ ਮੰਤਰੀ ਦੇ ਧਿਆਨ ਵਿਚ ਲਿਆਂਦਾ। ਜਿ 'ਤੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਵੱਲੋਂ ਪ੍ਰਸ਼ਾਸਕੀ ਪ੍ਰਵਾਨਗੀ ਨੂੰ ਸਰਲ ਕਰਨ ਅਤੇ ਕਾਰਜਕਾਰੀ ਇੰਜੀਨੀਅਰ ਦੇ ਲੈਵਲ ਤੱਕ ਵੀ ਤੱਤਕਾਲੀ ਕੰਮਾਂ ਲਈ ਕੁੱਝ ਫੰਡ ਮੁਹੱਈਆ ਕਰਵਾਉਣ ਦੀ ਤਜਵੀਜ਼ ਭੇਜਣ ਲਈ ਹੁਕਮ ਜਾਰੀ ਕੀਤੇ। The post ਹਰਭਜਨ ਸਿੰਘ ਈ.ਟੀ.ਓ ਵਲੋਂ ਚੱਲ ਰਹੇ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ appeared first on TheUnmute.com - Punjabi News. Tags:
|
ਆਈਪੀਐੱਲ ਦੇ ਅਗਲੇ ਐਡੀਸ਼ਨ 'ਚ 'ਇੰਪੈਕਟ ਪਲੇਅਰ' ਨਿਯਮ ਹੋਵੇਗਾ ਲਾਗੂ Friday 02 December 2022 10:58 AM UTC+00 | Tags: bcci board-of-control-for-cricket breaking-news cricket-news cricket-update domestic-cricket impact-player-rule indian-domestic-cricket ip ipl news punjab-news t20-league-big-bash the-unmute the-unmute-breaking-news the-unmute-punjabi-news ਚੰਡੀਗੜ੍ਹ 02 ਦਸੰਬਰ 2022: ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਆਈਪੀਐੱਲ (IPL) ਦੇ ਅਗਲੇ ਐਡੀਸ਼ਨ ‘ਚ ‘ਇੰਪੈਕਟ ਪਲੇਅਰ’ ਨਿਯਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਆਈਪੀਐਲ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਸ਼ੁੱਕਰਵਾਰ (2 ਦਸੰਬਰ) ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਹੈ । ਬੀਸੀਸੀਆਈ ਨੇ ਸਭ ਤੋਂ ਪਹਿਲਾਂ ਇਸ ਨੂੰ ਘਰੇਲੂ ਕ੍ਰਿਕਟ ਵਿੱਚ ਲਾਗੂ ਕੀਤਾ ਹੈ । ਉੱਥੇ ਸਫਲਤਾ ਮਿਲਣ ਤੋਂ ਬਾਅਦ ਇਸ ਨੂੰ ਆਈ.ਪੀ.ਐੱਲ. ‘ਚ ਵੀ ਇਸਤੇਮਾਲ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਬੀ.ਸੀ.ਸੀ.ਆਈ. ਨੇ ਇਕ ਬਿਆਨ ‘ਚ ਕਿਹਾ, ”ਬੀ.ਸੀ.ਸੀ.ਆਈ. ਇਮਪੈਕਟ ਪਲੇਅਰ ਨਿਯਮ ਲਾਗੂ ਕਰਨ ਦਾ ਇਰਾਦਾ ਰੱਖਦਾ ਹੈ, ਜਿਸ ਦੇ ਤਹਿਤ ਟੀਮਾਂ ਖੇਡ ਦੀ ਸਥਿਤੀ ਦੇ ਆਧਾਰ ‘ਤੇ ਆਪਣੀ ਪਲੇਇੰਗ ਇਲੈਵਨ ਦੇ ਇਕ ਮੈਂਬਰ ਨੂੰ ਬਦਲ ਸਕਦੀਆਂ ਹਨ। ਅਜਿਹਾ ਹੀ ਨਿਯਮ ਆਸਟ੍ਰੇਲੀਆ ਦੀ ਟੀ-20 ਲੀਗ ਬਿਗ ਬੈਸ਼ ‘ਚ ਵੀ ਲਾਗੂ ਹੈ। ਉਸ ਦਾ ਨਾਂ ‘ਐਕਸ ਫੈਕਟਰ ਪਲੇਅਰ‘ ਹੈ। ਇਸ ਐਕਸ ਫੈਕਟਰ ਖਿਡਾਰੀ ਦਾ ਨਾਂ ਟੀਮ ਸ਼ੀਟ ਵਿੱਚ 12ਵੇਂ ਜਾਂ 13ਵੇਂ ਖਿਡਾਰੀ ਵਜੋਂ ਲਿਖਿਆ ਗਿਆ ਹੈ। ਇਹ ਮੈਚ ਦੀ ਪਹਿਲੀ ਪਾਰੀ ਦੇ 10ਵੇਂ ਓਵਰ ਤੋਂ ਬਾਅਦ ਮੈਚ ਨਾਲ ਜੁੜ ਸਕਦਾ ਹੈ। ਉਹ ਅਜਿਹੇ ਖਿਡਾਰੀ ਦੀ ਜਗ੍ਹਾ ਟੀਮ ਵਿੱਚ ਆ ਸਕਦਾ ਹੈ ਜੋ ਇੱਕ ਓਵਰ ਤੋਂ ਜ਼ਿਆਦਾ ਬੱਲੇਬਾਜ਼ੀ ਜਾਂ ਗੇਂਦਬਾਜ਼ੀ ਨਹੀਂ ਕਰਦਾ। ‘ਐਕਸ-ਫੈਕਟਰ ਪਲੇਅਰ’ ਮੈਚ ਵਿੱਚ ਚਾਰ ਓਵਰ ਸੁੱਟ ਸਕਦਾ ਹੈ। IPL ਵਿੱਚ ਇਮਪੈਕਟ ਦੀ ਵਰਤੋਂ ਕਿਵੇਂ ਹੋਵੇਗੀ?1. ਪ੍ਰਭਾਵ ਵਾਲੇ ਖਿਡਾਰੀ ਦੀ ਗੱਲ ਕਰੀਏ ਤਾਂ ਇਸ ਨੂੰ ਮੈਚ ਵਿਚ ਵਰਤਣਾ ਜ਼ਰੂਰੀ ਨਹੀਂ ਹੋਵੇਗਾ। ਇਹ ਪੂਰੀ ਤਰ੍ਹਾਂ ਟੀਮ ‘ਤੇ ਨਿਰਭਰ ਕਰੇਗਾ। The post ਆਈਪੀਐੱਲ ਦੇ ਅਗਲੇ ਐਡੀਸ਼ਨ ‘ਚ ‘ਇੰਪੈਕਟ ਪਲੇਅਰ’ ਨਿਯਮ ਹੋਵੇਗਾ ਲਾਗੂ appeared first on TheUnmute.com - Punjabi News. Tags:
|
ਛੱਤੀਸਗੜ੍ਹ 'ਚ ਚੂਨੇ ਪੱਥਰ ਦੀ ਖੱਡ ਅਚਾਨਕ ਧਸਣ ਕਾਰਨ 7 ਜਣਿਆਂ ਮੌਤ, ਬਚਾਅ ਕਾਰਜ ਜਾਰੀ Friday 02 December 2022 11:09 AM UTC+00 | Tags: accident bastar-district breaking-news chhattisgarh chhattisgarh-news latest-chhattisgarh-news limestone-mine limestone-mine-collapses malgaon new news rescue-operation sdrf the-unmute-breaking-news the-unmute-latest-update village-malgaon ਚੰਡੀਗੜ੍ਹ 02 ਦਸੰਬਰ 2022: ਛੱਤੀਸਗੜ੍ਹ (Chhattisgarh) ਦੇ ਬਸਤਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਜਗਦਲਪੁਰ ਤੋਂ 11 ਕਿਲੋਮੀਟਰ ਦੂਰ ਪਿੰਡ ਮਾਲਗਾਂਵ ਵਿਖੇ ਚੂਨੇ ਦੇ ਪੱਥਰ ਦੀ ਖੱਡ ਅਚਾਨਕ ਧਸ ਗਈ। ਇਸ ਹਾਦਸੇ ਕਾਰਨ ਹੁਣ ਤੱਕ ਸੱਤ ਜਣਿਆਂ ਦੀ ਮੌਤ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ‘ਚ 12 ਤੋਂ ਵੱਧ ਪਿੰਡ ਵਾਸੀ ਫਸ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਹਾਦਸੇ ਵਾਲੀ ਥਾਂ ‘ਤੇ ਅਜੇ ਵੀ ਕਈ ਦਬੇ ਵਿਅਕਤੀਆਂ ਨੂੰ ਕੱਢਣ ਲਈ ਬਚਾਅ ਕਰਜ ਜਾਰੀ ਹੈ | ਪੁਲਿਸ ਅਤੇ ਐਸਡੀਆਰਐਫ ਵੱਲੋਂ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਹੁਣ ਤੱਕ ਦੋ ਪਿੰਡ ਵਾਸੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। The post ਛੱਤੀਸਗੜ੍ਹ ‘ਚ ਚੂਨੇ ਪੱਥਰ ਦੀ ਖੱਡ ਅਚਾਨਕ ਧਸਣ ਕਾਰਨ 7 ਜਣਿਆਂ ਮੌਤ, ਬਚਾਅ ਕਾਰਜ ਜਾਰੀ appeared first on TheUnmute.com - Punjabi News. Tags:
|
ਸਾਬਕਾ ਕਪਤਾਨ ਰਿਕੀ ਪੋਂਟਿੰਗ ਦੀ ਕੁਮੈਂਟਰੀ ਦੌਰਾਨ ਵਿਗੜੀ ਸਿਹਤ, ਹਸਪਤਾਲ 'ਚ ਭਰਤੀ Friday 02 December 2022 11:17 AM UTC+00 | Tags: australia australia-cricket-board australia-cricket-team australia-team aus-vs-wi breaking-news channel-seven-network dwayne-bravo dwayne-bravo-trinidadian-cricketer news optus-stadium ricky-ponting trinidadian-cricketer ਚੰਡੀਗੜ੍ਹ 02 ਦਸੰਬਰ 2022: ਆਸਟ੍ਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਂਟਿੰਗ (Ricky Ponting) ਦੀ ਪਰਥ ਟੈਸਟ ‘ਚ ਕੁਮੈਂਟਰੀ ਦੌਰਾਨ ਅਚਾਨਕ ਤਬੀਅਤ ਵਿਗੜ ਗਈ ਅਤੇ ਜਿਸਦੇ ਚੱਲਦੇ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ । ਪੋਂਟਿੰਗ ਆਸਟ੍ਰੇਲੀਆ ਅਤੇ ਵੈਸਟਇੰਡੀਜ਼ ਵਿਚਾਲੇ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੇ ਤੀਜੇ ਦਿਨ ਕਮੈਂਟਰੀ ਪੈਨਲ ਦਾ ਹਿੱਸਾ ਸਨ, ਜਿੱਥੇ ਉਨ੍ਹਾਂ ਨੇ ਅਚਾਨਕ ਸਿਹਤ ਵਿਗੜਨ ਦੀ ਸ਼ਿਕਾਇਤ ਕੀਤੀ। ਸੂਤਰਾਂ ਦੇ ਮੁਤਾਬਕ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ ਡਾਕਟਰਾਂ ਨੇ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ। ਅੱਜ ਮੈਚ ਦੌਰਾਨ ਰਿਕੀ ਪੋਂਟਿੰਗ (Ricky Ponting) ਚੈਨਲ ਸੇਵਨ ਨੈੱਟਵਰਕ ਦੀ ਕੁਮੈਂਟਰੀ ਦੀ ਡਿਊਟੀ ਨਿਭਾ ਰਿਹਾ ਸਨ। ਦੋ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਆਸਟ੍ਰੇਲੀਆ ਅਤੇ ਵੈਸਟਇੰਡੀਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਕੁਮੈਂਟਰੀ ਦੌਰਾਨ ਉਹ ਬੀਮਾਰ ਹੋ ਗਏ । 47 ਸਾਲਾ ਪੌਂਟਿੰਗ ਨੂੰ ਦੁਨੀਆ ਦੇ ਸਰਬੋਤਮ ਕਪਤਾਨਾਂ ਅਤੇ ਦਿੱਗਜ ਬੱਲੇਬਾਜ਼ਾਂ ‘ਚ ਗਿਣਿਆ ਜਾਂਦਾ ਹੈ। The post ਸਾਬਕਾ ਕਪਤਾਨ ਰਿਕੀ ਪੋਂਟਿੰਗ ਦੀ ਕੁਮੈਂਟਰੀ ਦੌਰਾਨ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ appeared first on TheUnmute.com - Punjabi News. Tags:
|
ਦਿੱਗਜ ਆਲਰਾਊਂਡਰ ਡਵੇਨ ਬ੍ਰਾਵੋ ਨੇ ਆਈਪੀਐੱਲ ਤੋਂ ਲਿਆ ਸੰਨਿਆਸ Friday 02 December 2022 11:44 AM UTC+00 | Tags: batsmen bravo breaking-news champions-league chennai-super-kings chennai-super-kings-team cricket-news csk ipl-news latest-ipl-news ms-dhoni news the-unmute-latest-update ਚੰਡੀਗੜ੍ਹ 02 ਦਸੰਬਰ 2022: ਵੈਸਟਇੰਡੀਜ਼ ਦੇ ਸਾਬਕਾ ਦਿੱਗਜ ਆਲਰਾਊਂਡਰ ਡਵੇਨ ਬ੍ਰਾਵੋ (Dwayne Bravo) ਨੇ ਆਈਪੀਐੱਲ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਹਾਲ ਹੀ ‘ਚ ਬ੍ਰਾਵੋ ਨੂੰ ਚੇਨਈ ਸੁਪਰ ਕਿੰਗਜ਼ ਦੀ ਟੀਮ ਨੇ ਰਿਲੀਜ਼ ਕੀਤਾ ਸੀ। ਹੁਣ ਬ੍ਰਾਵੋ ਨੇ ਇਸ ਲੀਗ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। 39 ਸਾਲਾ ਬ੍ਰਾਵੋ 2010 ਦੇ ਅਖੀਰ ਵਿੱਚ ਟੀਮ ਵਿੱਚ ਸ਼ਾਮਲ ਹੋਏ ਸੀ ਅਤੇ 2011 ਤੋਂ ਚੇੱਨਈ ਲਈ ਖੇਡ ਰਿਹਾ ਹੈ। 2016 ਅਤੇ 2017 ਵਿੱਚ, ਬ੍ਰਾਵੋ ਇੱਕ ਹੋਰ ਟੀਮ ਲਈ ਖੇਡਿਆ ਜਦੋਂ ਚੇਨਈ ‘ਤੇ ਪਾਬੰਦੀ ਲਗਾਈ ਗਈ ਸੀ। ਹਾਲਾਂਕਿ, 2018 ਵਿੱਚ ਚੇਨਈ ਵਾਪਸ ਆਉਣ ਤੋਂ ਬਾਅਦ ਉਹ ਦੁਬਾਰਾ ਸੀਐੱਸਕੇ ਫਰੈਂਚਾਇਜ਼ੀ ਨਾਲ ਜੁੜ ਗਏ । ਬ੍ਰਾਵੋ ਤਿੰਨ ਵਾਰ (2011, 2018 ਅਤੇ 2021) ਚੈਂਪੀਅਨ ਬਣਨ ਵਾਲੀ ਟੀਮ ਦਾ ਹਿੱਸਾ ਰਿਹਾ ਹਨ । ਸੀਐੱਸਕੇ ਨੇ ਕੁੱਲ ਚਾਰ ਵਾਰ ਆਈਪੀਐੱਲ ਖਿਤਾਬ ਜਿੱਤਿਆ ਹੈ। ਇਸ ਦੇ ਨਾਲ ਹੀ ਬ੍ਰਾਵੋ 2014 ਵਿੱਚ ਚੈਂਪੀਅਨਜ਼ ਲੀਗ ਜਿੱਤਣ ਵਾਲੀ ਚੇਨਈ ਸੁਪਰ ਕਿੰਗਜ਼ ਟੀਮ ਦਾ ਵੀ ਹਿੱਸਾ ਸਨ। ਬ੍ਰਾਵੋ ਹੁਣ ਆਈਪੀਐਲ 2023 ਵਿੱਚ ਲਕਸ਼ਮੀਪਤੀ ਬਾਲਾ ਜੀ ਦੀ ਥਾਂ ਚੇਨਈ ਸੁਪਰ ਕਿੰਗਜ਼ ਦੇ ਗੇਂਦਬਾਜ਼ੀ ਕੋਚ ਦੀ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਬਾਲਾ ਜੀ ਨੇ ਨਿੱਜੀ ਕਾਰਨਾਂ ਕਰਕੇ ਇੱਕ ਸਾਲ ਲਈ ਬ੍ਰੇਕ ਲਿਆ ਹੈ। ਬ੍ਰਾਵੋ 2008 ਤੋਂ ਆਈਪੀਐੱਲ ਨਾਲ ਜੁੜੇ ਹੋਏ ਹਨ। ਸ਼ੁਰੂ ਵਿੱਚ ਉਨ੍ਹਾਂ ਨੇ ਮੁੰਬਈ ਇੰਡੀਅਨਜ਼ ਨਾਲ ਤਿੰਨ ਸੀਜ਼ਨ ਖੇਡੇ। The post ਦਿੱਗਜ ਆਲਰਾਊਂਡਰ ਡਵੇਨ ਬ੍ਰਾਵੋ ਨੇ ਆਈਪੀਐੱਲ ਤੋਂ ਲਿਆ ਸੰਨਿਆਸ appeared first on TheUnmute.com - Punjabi News. Tags:
|
ਪ੍ਰਤਾਪ ਬਾਜਵਾ ਨੇ ਕੁਲਤਾਰ ਸਿੰਘ ਸੰਧਵਾਂ ਨੂੰ ਆਪਣੀ ਗੱਲ ਰੱਖ ਕੇ ਅਸਤੀਫ਼ਾ ਦੇਣ ਦੀ ਹਿੰਮਤ ਕਰਨ ਲਈ ਕਿਹਾ Friday 02 December 2022 12:41 PM UTC+00 | Tags: aam-aadmi-party amritdhari-sikh breaking-news ehbal-kalan-insaf-morcha kultar-singh-sandhawan news pratap-bajwa pratap-bajwa-appealed-to-cm-mann pratap-singh-bajwa punjab-congress punjab-government punjab-vidhan-sabha-speaker the-unmute-breaking-news the-unmute-news the-unmute-report ਚੰਡੀਗੜ੍ਹ 02 ਦਸੰਬਰ 2022: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਸਤੀਫ਼ਾ ਦੇਣ ਅਤੇ ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਨਾਲ ਧਰਨੇ ਵਿੱਚ ਸ਼ਾਮਲ ਹੋਣ ਦੀ ਹਿੰਮਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਜਾ ਤਾਂ ਆਪਣੇ ਵਚਨਾਂ ‘ਤੇ ਰਹਿਣ ਤੇ ਜਾਂ ਲੋਕਾਂ ਦੇ ਗ਼ੁੱਸੇ ਦਾ ਸਾਹਮਣਾ ਕਰਨ । ਬਾਜਵਾ ਨੇ ਕਿਹਾ ਕਿ ਸੰਧਵਾਂ ਖ਼ੁਦ ਅੰਮ੍ਰਿਤਧਾਰੀ ਸਿੱਖ ਹਨ ਅਤੇ ਉਨ੍ਹਾਂ ਨੂੰ ਆਪਣੀ ਗੱਲ ਰੱਖਣੀ ਚਾਹੀਦੀ ਹੈ । ਵਿਰੋਧੀ ਧਿਰ ਦੇ ਆਗੂ ਨੇ ਕਿਹਾ “14 ਅਕਤੂਬਰ ਨੂੰ ਕਥਿਤ ਪੁਲਿਸ ਗੋਲੀ ਬਾਰੀ ਦੀ ਘਟਨਾ ਦੀ ਸੱਤਵੀਂ ਬਰਸੀ ਜਿਸ ਵਿੱਚ ਦੋ ਸਿੱਖ ਕਥਿਤ ਤੌਰ ‘ਤੇ ਮਾਰੇ ਗਏ ਸਨ, ਸੰਧਵਾਂ ਨੇ ਇਨਸਾਫ਼ ਦਿਵਾਉਣ ਲਈ 45 ਦਿਨਾਂ ਦਾ ਸਮਾਂ ਮੰਗਿਆ ਸੀ ਪਰ ਹੁਣ ਇਹ ਸਮਾਂ ਸੀਮਾ ਖ਼ਤਮ ਹੋਏ ਨੂੰ ਦੋ ਦਿਨ ਹੋ ਗਏ ਹਨ, ਅਤੇ ਸੰਧਵਾਂ ਨੇ ਅਜੇ ਤੱਕ ਕੁੱਝ ਨਹੀਂ ਦੱਸਿਆ ਕਿ ਉਹ ਕਿਹੜਾ ਰਸਤਾ ਲੈਣ ਜਾ ਰਹੇ ਹਨ । ਜ਼ਿਕਰਯੋਗ ਹੈ ਕਿ ਸਪੀਕਰ ਨੇ 30 ਨਵੰਬਰ ਤੱਕ ਇਨਸਾਫ਼ ਦਿਵਾਉਣ ਦਾ ਐਲਾਨ ਕੀਤਾ ਸੀ, ਜਿਸ ‘ਚ ਅਸਫ਼ਲ ਰਹਿਣ ‘ਤੇ ਉਨ੍ਹਾਂ ਅਸਤੀਫ਼ਾ ਦੇਣ ਅਤੇ ਪ੍ਰਦਰਸ਼ਨਕਾਰੀਆਂ ‘ਚ ਸ਼ਾਮਲ ਹੋਣ ਦਾ ਵਾਅਦਾ ਕੀਤਾ ਸੀ। ਕਾਦੀਆਂ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਾਜਵਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਅਤੇ ਨਸ਼ਾ ਮਾਫ਼ੀਆ ਦੀ ਕਮਰ ਤੋੜਨ ਦਾ ਐਲਾਨ ਕੀਤਾ ਹੈ। ਉਹ ਅਜਿਹਾ ਕਰਨ ਵਿੱਚ ਅਸਫ਼ਲ ਰਿਹਾ ਅਤੇ ਹੁਣ ਉਸ ਨੂੰ ਪੰਜਾਬ ਦੇ ਲੋਕਾਂ ਨੇ ਛੱਡ ਦਿੱਤਾ ਹੈ। ਬਾਜਵਾ ਨੇ ਕਿਹਾ “ਇੱਕ ਅੰਮ੍ਰਿਤਧਾਰੀ ਸਿੱਖ ਹੋਣ ਦੇ ਨਾਤੇ ਅਤੇ ਸਿੱਖ ਸੰਗਤ ਦੀ ਹਾਜ਼ਰੀ ਵਿੱਚ, ਸੰਧਵਾਂ ਨੇ ਕਥਿਤ ਪੁਲਿਸ ਗੋਲੀ ਬਾਰੀ ਦੀ ਘਟਨਾ ‘ਤੇ ਇਨਸਾਫ਼ ਦਿਵਾਉਣ ਲਈ ਇੱਕ ਮਹੀਨੇ ਤੋਂ ਡੇਢ ਮਹੀਨੇ ਤੱਕ ਦਾ ਸਮਾਂ ਮੰਗਿਆ ਸੀ, ਕਿਉਂਕਿ ਇਹ ਸਮਾਂ ਸੀਮਾ ਖ਼ਤਮ ਹੋ ਗਈ ਹੈ, ਹੁਣ ਇਹ ਪੰਜਾਬ ਦੇ ਲੋਕਾਂ ਨੇ ਫ਼ੈਸਲਾ ਕਰਨਾ ਹੈ ਕਿ ਅੱਗੇ ਕੀ ਕਰਨਾ ਹੈ।” ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਵਿਧਾਇਕ ਅਤੇ ਸਾਬਕਾ ਆਈ. ਪੀ. ਐਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਪਹਿਲਾਂ ਹੀ ਆਪਣੀ ਸਰਕਾਰ ਦੀ ਆਲੋਚਨਾ ਕਰ ਚੁੱਕੇ ਹਨ ਅਤੇ ਉਨ੍ਹਾਂ ਨੇ ਬੇਅਦਬੀ ਅਤੇ ਪੁਲਿਸ ਗੋਲੀ ਬਾਰੀ ਦੀਆਂ ਘਟਨਾਵਾਂ ‘ਤੇ ਬਹਿਸ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਵੀ ਕੀਤੀ ਹੈ। The post ਪ੍ਰਤਾਪ ਬਾਜਵਾ ਨੇ ਕੁਲਤਾਰ ਸਿੰਘ ਸੰਧਵਾਂ ਨੂੰ ਆਪਣੀ ਗੱਲ ਰੱਖ ਕੇ ਅਸਤੀਫ਼ਾ ਦੇਣ ਦੀ ਹਿੰਮਤ ਕਰਨ ਲਈ ਕਿਹਾ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵਲੋਂ ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਵਾਰਦਾਤ ਨਾਕਾਮ, 5.6 ਕਿਲੋ ਹੈਰੋਇਨ, ਡਰੋਨ ਬਰਾਮਦ Friday 02 December 2022 12:45 PM UTC+00 | Tags: aam-aadmi-party breaking-news cm-bhagwant-mann hexacopter-drone punjab-police the-unmute-punjabi-news ਚੰਡੀਗੜ੍ਹ/ਤਰਨਤਾਰਨ 02 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ 5.60 ਕਿਲੋ ਹੈਰੋਇਨ ਦੇ ਪੰਜ ਪੈਕੇਟ ਸਮੇਤ ਹੈਕਸਾਕਾਪਟਰ ਡਰੋਨ , ਜੋ ਕਿ ਖੇਪ ਸੁੱਟਣ ਲਈ ਵਰਤਿਆ ਗਿਆ ਸੀ, ਨੂੰ ਤਰਨਤਾਰਨ ਦੇ ਸਰਹੱਦੀ ਖੇਤਰ ਖੇਮਕਰਨ ਵਿਖੇ ਚਲਾਈ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਕਰਕੇ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਕਾਰਵਾਈ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਸਹਿਯੋਗ ਨਾਲ ਕੀਤੀ ਗਈ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਭਾਰਤ-ਪਾਕਿ ਸਰਹੱਦ 'ਤੇ ਡਰੋਨ ਦੀ ਹਲਚਲ ਨੂੰ ਦੇਖਦੇ ਹੋਏ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਪ੍ਰਾਪਤ ਹੋਈ ਖੁਫੀਆ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੇ ਤੌਰ 'ਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਸਿਰਫ਼ 2 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਖੇਤਰ 'ਚ ਸਰਗਰਮ ਤਲਾਸ਼ੀ ਮੁਹਿੰਮ ਚਲਾਈ । ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਇੱਕ ਨੀਲੇ ਅਤੇ ਕਾਲੇ ਰੰਗ ਦਾ ਹੈਕਸਾਕਾਪਟਰ ਡਰੋਨ (ਮਾਡਲ – ਈ 616ਐਸ) ਸਮੇਤ ਕਾਲੇ ਰੰਗ ਦੀ ਟੇਪ ਨਾਲ ਲਪੇਟੇ 5.60 ਕਿਲੋ ਹੈਰੋਇਨ ਦੇ 5 ਪੈਕਟ , ਜੋ ਕਿ ਸਥਾਨਕ ਵਸਨੀਕ ਦੀ ਵਾਹੀਯੋਗ ਜ਼ਮੀਨ ਤੋਂ ਬਰਾਮਦ ਕੀਤੀ। ਸ਼ੁਰੂਆਤੀ ਜਾਂਚ ਤੋਂ ਪਾਇਆ ਗਿਆ ਹੈ ਕਿ ਆਧੁਨਿਕ ਤਕਨੀਕ ਵਾਲਾ ਇਹ ਡਰੋਨ ਕਾਫੀ ਭਾਰ ਚੁੱਕ ਸਕਦਾ ਹੈ। ਤਰਨਤਾਰਨ ਪੁਲਿਸ ਵੱਲੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਬਰਾਮਦ ਕੀਤਾ ਗਿਆ ਇਹ ਤੀਜਾ ਅਜਿਹਾ ਡਰੋਨ ਹੈ। ਇਸ ਤੋਂ ਪਹਿਲਾਂ, ਮੰਗਲਵਾਰ ਨੂੰ ਖੇਮਕਰਨ ਵਿੱਚ ਬਾਰਡਰ ਚੌਕੀ (ਬੀਓਪੀ) ਹਰਭਜਨ ਦੇ ਅਧਿਕਾਰ ਖੇਤਰ ਵਿੱਚ ਇੱਕ ਹੈਕਸਾਕਾਪਟਰ ਡਰੋਨ ਅਤੇ ਇੱਕ ਟੇਪ ਨਾਲ ਲਪੇਟਿਆ ਪੈਕੇਜ, ਜਿਸ ਵਿੱਚ 6.68 ਕਿਲੋਗ੍ਰਾਮ ਹੈਰੋਇਨ ਦੇ ਛੇ ਪੈਕੇਟ ਸਨ, ਬਰਾਮਦ ਕੀਤੇ ਸੀ। ਅਗਲੇ ਹੀ ਦਿਨ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਵੀ ਬਰਾਮਦ ਕੀਤਾ ਗਿਆ। ਤਰਨਤਾਰਨ ਦੇ ਸੀਨੀਅਰ ਪੁਲਿਸ ਕਪਤਾਨ ਪੁਲਿਸ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਡਰੋਨ ਰਾਹੀਂ ਇਹ ਖੇਪ ਭੇਜਣ ਵਾਲੇ ਪਾਕਿ ਤਸਕਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ, ਜਿਨ੍ਹਾਂ ਹਵਾਈ ਮਾਰਗ ਰਾਹੀਂ ਸੁੱਟੀ ਹੈਰੋਇਨ ਦੀ ਖੇਪ ਨੂੰ ਪ੍ਰਾਪਤ ਕਰਨਾ ਸੀ, ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ । ਇਸੇ ਦੌਰਾਨ ਤਰਨਤਾਰਨ ਦੇ ਥਾਣਾ ਖੇਮਕਰਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ, 23, 27-ਏ ਅਤੇ 29 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਮੁਕੱਦਮਾ ਨੰਬਰ 79 ਮਿਤੀ 02.12.2022 ਦਰਜ ਕਰ ਲਿਆ ਗਿਆ ਹੈ। The post ਪੰਜਾਬ ਪੁਲਿਸ ਵਲੋਂ ਭਾਰਤ-ਪਾਕਿ ਸਰਹੱਦ ਰਾਹੀਂ ਹੈਰੋਇਨ ਤਸਕਰੀ ਦੀ ਵੱਡੀ ਵਾਰਦਾਤ ਨਾਕਾਮ, 5.6 ਕਿਲੋ ਹੈਰੋਇਨ, ਡਰੋਨ ਬਰਾਮਦ appeared first on TheUnmute.com - Punjabi News. Tags:
|
ਗੁਜਰਾਤ 'ਚ 'ਆਪ' ਦੀ ਸਰਕਾਰ ਬਣਨ 'ਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਪਹਿਲੀ ਤਰਜੀਹ ਹੋਵੇਗੀ: ਭਗਵੰਤ ਮਾਨ Friday 02 December 2022 12:52 PM UTC+00 | Tags: aam-aadmi-party aam-aadmi-party-gujarat arvind-kejriwal breaking-news campaign-in-gujarat-elections cm-bhagwant-mann congress-ahead-of-gujarat-elections contract-employees gujarat gujarat-election gujarat-election-2022 gujarat-election-commision jobs latest-news news punjab the-unmute-breaking-news the-unmute-latest-update ਗੁਜਰਾਤ/ਚੰਡੀਗੜ੍ਹ, 2 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant mann) ਨੇ ਗੁਜਰਾਤ ਵਿੱਚ ਰੁਜ਼ਗਾਰ ਦੇ ਆਪਣੇ ਵਾਅਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ‘ਤੇ ਗੁਜਰਾਤ ਦੇ ਹਰ ਬੇਰੁਜ਼ਗਾਰ ਨੌਜਵਾਨ ਨੂੰ ਨੌਕਰੀ ਦਿੱਤੀ ਜਾਵੇਗੀ। ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਸ਼ੁੱਕਰਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ 8 ਮਹੀਨਿਆਂ ਵਿੱਚ 20,776 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਪੇਸ਼ ਕਰਦਿਆਂ ਕਿਹਾ ਕਿ ਅਸੀਂ ਦੂਜੀਆਂ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੇ। ਆਮ ਆਦਮੀ ਪਾਰਟੀ ਜੋ ਵੀ ਵਾਅਦੇ ਕਰਦੀ ਹੈ, ਉਹ ਉਨ੍ਹਾਂ ਨੂੰ ਪੂਰਾ ਕਰਦੀ ਹੈ। ਪੰਜਾਬ ਦੇ ਨੌਜਵਾਨਾਂ ਨੂੰ ਦਿੱਤੇ ਗਏ ਇਹ ਨਿਯੁਕਤੀ ਪੱਤਰ 'ਆਪ' ਸਰਕਾਰ ਦੀ ਪ੍ਰਤੀਬੱਧਤਾ ਦਾ ਸਬੂਤ ਹਨ। ਗੁਜਰਾਤ ਵਿੱਚ ਵੀ ਸਰਕਾਰ ਬਣਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਲੋਕਾਂ ਨੂੰ ‘ਆਪ’ ਸਰਕਾਰ ਦੇ ਸੱਤਾ ‘ਚ ਆਉਣ ‘ਤੇ ਆਏ ‘ਜ਼ੀਰੋ ਬਿਜਲੀ ਬਿੱਲ’ ਪੇਸ਼ ਕੀਤੇ ਸਨ ਅਤੇ ਦਿੱਲੀ ਅਤੇ ਪੰਜਾਬ ਦੀ ਤਰਜ਼ ‘ਤੇ ਗੁਜਰਾਤ ਦੇ ਲੋਕਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੇਣ ਦਾ ਭਰੋਸਾ ਵੀ ਦਿੱਤਾ ਸੀ। ਸੀਐਮ ਮਾਨ ਨੇ ਗੈਂਗਸਟਰ ਕਲਚਰ ‘ਤੇ ਵੀ ਖੁੱਲ੍ਹ ਕੇ ਗੱਲ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ 8 ਮਹੀਨਿਆਂ ‘ਚ ਪੰਜਾਬ ‘ਚੋਂ ਗੈਂਗਸਟਰ ਕਲਚਰ ਦਾ ਖਾਤਮਾ ਕਰ ਦਿੱਤਾ ਹੈ। ਉਨ੍ਹਾਂ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ‘ਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਲਈ ਹਮਲਾ ਬੋਲਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ। ਪਰ ‘ਆਪ’ ਸਰਕਾਰ ਸੂਬੇ ‘ਚ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਗੈਂਗਸਟਰ-ਕਲਚਰ ਅਤੇ ਬੰਦੂਕ-ਕਲਚਰ ਵਿਰੁੱਧ ਸਖ਼ਤ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਬੰਦੂਕਾਂ ਦੇ ਕੇ ਆਪਣੇ ਸਵਾਰਥ ਲਈ ਵਰਤਿਆ। ਪਲ ਹੁਣ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ੇ ਅਤੇ ਹਥਿਆਰ ਛੱਡ ਚੰਗਾ ਜੀਵਨ ਚੁਣਨ ਲਈ ਪ੍ਰੇਰਿਆ ਜਾ ਰਿਹਾ ਹੈ। The post ਗੁਜਰਾਤ ‘ਚ ‘ਆਪ’ ਦੀ ਸਰਕਾਰ ਬਣਨ 'ਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਪਹਿਲੀ ਤਰਜੀਹ ਹੋਵੇਗੀ: ਭਗਵੰਤ ਮਾਨ appeared first on TheUnmute.com - Punjabi News. Tags:
|
ਘੱਟ ਗਿਣਤੀਆਂ ਸਬੰਧੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ: ਇਕਬਾਲ ਸਿੰਘ ਲਾਲਪੁਰਾ Friday 02 December 2022 12:58 PM UTC+00 | Tags: empowerment-and-minorities minorities national-minorities-commission ਰੂਪਨਗਰ 02 ਦਸੰਬਰ 2022: ਘੱਟ ਗਿਣਤੀਆਂ ਸਬੰਧੀ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਤੇ ਲੋਕਾਂ ਨੂੰ ਸਕੀਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਇਹ ਗੱਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ (Iqbal Singh Lalpura) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਆਖੀ। ਇਕਬਾਲ ਸਿੰਘ ਲਾਲਪੁਰਾ (Iqbal Singh Lalpura) ਨੇ ਕਿਹਾ ਕਿ ਸਰਕਾਰ ਤੱਕ ਸਕੀਮਾਂ ਸਬੰਧੀ ਲੋਕਾਂ ਦੀ ਪ੍ਰਤੀਕਿਰਿਆ ਪੁੱਜਦੀ ਕੀਤੀ ਜਾਵੇ। ਉਹਨਾਂ ਕਿਹਾ ਕਿ ਸ਼ਮਸ਼ਾਨਘਾਟਾਂ ਜਾ ਕਬਰਸਤਾਨਾਂ ਬਾਬਤ ਜਿਹੜੀਆਂ ਵੀ ਦਿੱਕਤਾਂ ਹਨ, ਉਹ ਦੂਰ ਕੀਤੀਆਂ ਜਾਣਗੀਆਂ। ਇਸ ਮੌਕੇ ਵੱਖੋ ਵੱਖੋ ਭਾਈਚਾਰਿਆਂ ਦੇ ਲੋਕਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਮੁਸ਼ਕਲਾਂ ਧਿਆਨ ਵਿੱਚ ਲਿਆਂਦੀਆਂ। ਲਾਲਪੁਰਾ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਲਾਭ ਦੇਣ ਸਬੰਧੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਉਹ ਹਰ ਹਾਲ ਦੂਰ ਕਰਨਗੇ। ਅਨੰਦ ਮੈਰਿਜ ਐਕਟ ਤਹਿਤ ਰਜਿਸਟ੍ਰੇਸ਼ਨ ਸਬੰਧੀ ਜਿਹੜੀਆਂ ਦਿੱਕਤਾਂ ਦਰਪੇਸ਼ ਹਨ, ਉਹ ਦੂਰ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਸਰਕਾਰ ਨੇ ਇਹ ਤੈਅ ਕਰ ਦਿੱਤਾ ਹੈ ਕਿ ਕਿਸੇ ਵੀ ਪੇਪਰ ਵਿਚ ਕਿਸੇ ਵਲੋਂ ਵੀ ਕੜਾ ਤੇ ਕਿਰਪਾਨ ਉਤਾਰਨ ਨੂੰ ਨਹੀਂ ਕਿਹਾ ਜਾਵੇਗਾ। ਫ਼ਿਲਮਾਂ ਸਬੰਧੀ ਬੋਰਡ ਵਿਚ ਹਰ ਧਰਮ ਦੇ ਨੁਮਾਇੰਦੇ ਸ਼ਾਮਲ ਕਰਨ ਲਈ ਸਰਕਾਰ ਨੇ ਕਹਿ ਦਿੱਤਾ ਹੈ। ਲਾਲਪੁਰਾ ਨੇ ਦੱਸਿਆ ਕਿ ਇਹ ਰੂਪਨਗਰ ਇਤਿਹਾਸਕ ਨਗਰ ਹੈ ਤੇ ਇਹ ਗੱਲ ਵੱਧ ਤੋਂ ਵੱਧ ਲੋਕਾਂ ਤੱਕ ਪੁੱਜਦੀ ਕੀਤੀ ਜਾਵੇ। ਇਸ ਬਾਬਤ ਜੇਕਰ ਕੋਈ ਫੰਡ ਚਾਹੀਦੇ ਹਨ ਉਹ ਦਿੱਤੇ ਜਾਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪ੍ਰੀਤੀ ਯਾਦਵ ਨੇ ਭਰੋਸਾ ਦਿੱਤਾ ਕਿ ਜੇਹੜੀਆਂ ਵੀ ਹਦਾਇਤਾਂ ਸ. ਲਾਲਪੁਰਾ ਨੇ ਦਿੱਤੀਆਂ ਹਨ ਉਹ ਹਰ ਹਾਲ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਵਿਵੇਕ ਐਸ ਸੋਨੀ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। The post ਘੱਟ ਗਿਣਤੀਆਂ ਸਬੰਧੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ: ਇਕਬਾਲ ਸਿੰਘ ਲਾਲਪੁਰਾ appeared first on TheUnmute.com - Punjabi News. Tags:
|
ਅਸੀਂ ਯੂਕਰੇਨ ਨਾਲ ਗੱਲਬਾਤ ਲਈ ਤਿਆਰ, ਪਰ ਫੌਜਾਂ ਯੂਕਰੇਨ ਤੋਂ ਬਾਹਰ ਨਹੀਂ ਕੱਢਾਂਗੇ: ਰੂਸ Friday 02 December 2022 01:24 PM UTC+00 | Tags: defense-minister-rajnath-singh foreign-minister-s-jaishankar french-president-emmanuelnews news poland poland-news president-vladimir-putin president-volodymyr-zelenskyy putin russia russia-ukraine russia-ukraine-conflict russia-ukraine-issue russia-ukraine-tensions russia-ukraine-war s-jaishankar ukraine us-president-joe-biden ਚੰਡੀਗੜ੍ਹ 02 ਦਸੰਬਰ 2022: ਰੂਸ ਅਤੇ ਯੂਕਰੇਨ (Ukraine) ਵਿਚਾਲੇ ਇਸ ਸਾਲ 24 ਫਰਵਰੀ ਤੋਂ ਜੰਗ ਚੱਲ ਰਹੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਜੇਕਰ ਉਹ ਯੂਕਰੇਨ ਤੋਂ ਫੌਜਾਂ ਨੂੰ ਵਾਪਸ ਬੁਲਾ ਲੈਂਦੇ ਹਨ ਤਾਂ ਉਹ ਰੂਸੀ ( (Russia) ਹਮਰੁਤਬਾ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਲਈ ਤਿਆਰ ਹਨ। ਇਸ ਤੋਂ ਬਾਅਦ ਹੁਣ ਕ੍ਰੇਮਲਿਨ ਤੋਂ ਵੀ ਪ੍ਰਤੀਕਿਰਿਆ ਆਈ ਹੈ। ਕ੍ਰੇਮਲਿਨ ਨੇ ਕਿਹਾ ਕਿ ਰਾਸ਼ਟਰਪਤੀ ਪੁਤਿਨ ਯੂਕਰੇਨ ਵਿਚ ਸੰਘਰਸ਼ ਦੇ ਸੰਭਾਵਿਤ ਹੱਲ ‘ਤੇ ਗੱਲਬਾਤ ਲਈ ਤਿਆਰ ਹਨ ਅਤੇ ਉਹ ਕੂਟਨੀਤਕ ਹੱਲ ਵਿਚ ਵਿਸ਼ਵਾਸ ਰੱਖਦੇ ਹਨ। ਇਸ ਤੋਂ ਪਹਿਲਾਂ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਦੇ ਨਾਲ ਆਪਣੇ ਸੰਬੋਧਨ ਵਿੱਚ ਬਿਡੇਨ ਨੇ ਕਿਹਾ ਕਿ ਇਸ ਯੁੱਧ ਨੂੰ ਖਤਮ ਕਰਨ ਦਾ ਇੱਕੋ ਇੱਕ ਤਰੀਕਾ ਹੈ ਕਿ ਪੁਤਿਨ ਪਹਿਲਾਂ ਆਪਣੀਆਂ ਫੌਜਾਂ ਨੂੰ ਯੂਕਰੇਨ ਤੋਂ ਬਾਹਰ ਕੱਢਣ। ਪਰ ਅਜਿਹਾ ਨਹੀਂ ਲੱਗਦਾ ਕਿ ਉਹ ਅਜਿਹਾ ਕਰਨਗੇ । ਅਜਿਹਾ ਨਾ ਕਰਨ ਦੀ ਉਨ੍ਹਾਂ ਨੂੰ ਭਾਰੀ ਕੀਮਤ ਚੁਕਾਉਣੀ ਪੈ ਰਹੀ ਹੈ, ਪਰ ਉਹ ਯੂਕਰੇਨ ਵਿੱਚ ਆਮ ਨਾਗਰਿਕਾਂ ਦੀ ਮੌਤ ਦਾ ਕਾਰਨ ਬਣ ਰਹੇ ਹਨ। ਉਹ ਹਸਪਤਾਲਾਂ, ਨਰਸਰੀ ਸਕੂਲਾਂ ‘ਤੇ ਬੰਬਾਰੀ ਕਰ ਰਹੇ ਹਨ। ਉਹ ਜੋ ਕਰ ਰਹੇ ਹਨ, ਉਹ ਸਹੀ ਨਹੀਂ ਹੈ। ਬਿਡੇਨ ਨੇ ਕਿਹਾ ਸੀ ਕਿ ਜੇਕਰ ਉਹ (ਰੂਸ-ਯੂਕਰੇਨ) ਸੰਘਰਸ਼ ਨੂੰ ਖਤਮ ਕਰਨਾ ਚਾਹੁੰਦੇ ਹਨ ਤਾਂ ਉਹ ਕ੍ਰੇਮਲਿਨ ਮੁਖੀ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਕ੍ਰੇਮਲਿਨ ਦੇ ਬੁਲਾਰੇ ਨੇ ਜ਼ੋਰ ਦੇ ਕੇ ਕਿਹਾ ਕਿ ਵਲਾਦੀਮੀਰ ਪੁਤਿਨ ਗੱਲਬਾਤ ਲਈ ਤਿਆਰ ਹਨ, ਪਰ ਰੂਸ ਯੂਕਰੇਨ ਤੋਂ ਬਾਹਰ ਨਹੀਂ ਨਿਕਲੇਗਾ। ਪੇਸਕੋਵ ਨੇ ਕਿਹਾ ਕਿ ਰਸ਼ੀਅਨ ਫੈਡਰੇਸ਼ਨ ਦੇ ਪ੍ਰਧਾਨ ਹਮੇਸ਼ਾ ਆਪਣੇ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਗੱਲਬਾਤ ਲਈ ਖੁੱਲ੍ਹੇ ਰਹੇ ਹਨ। ਵਲਾਦੀਮੀਰ ਪੁਤਿਨ ਨੇ ਕਿਹਾ ਕਿ ਉਸ ਨੂੰ ਯੂਕਰੇਨ ‘ਤੇ ਹਮਲਾ ਕਰਨ ਦਾ ਕੋਈ ਪਛਤਾਵਾ ਨਹੀਂ ਹੈ ਅਤੇ ਕ੍ਰੇਮਲਿਨ ਦੇ ਅਨੁਸਾਰ, ਜਦੋਂ ਰੂਸ ਆਖਰਕਾਰ ਹੰਕਾਰੀ ਪੱਛਮੀ ਹਕੂਮਤ ਦੇ ਵਿਰੁੱਧ ਖੜ੍ਹਾ ਹੋਇਆ, ਤਾਂ ਇਸ ਨੂੰ ਇੱਕ ਇਤਿਹਾਸਕ ਪਲ ਮੰਨਿਆ। The post ਅਸੀਂ ਯੂਕਰੇਨ ਨਾਲ ਗੱਲਬਾਤ ਲਈ ਤਿਆਰ, ਪਰ ਫੌਜਾਂ ਯੂਕਰੇਨ ਤੋਂ ਬਾਹਰ ਨਹੀਂ ਕੱਢਾਂਗੇ: ਰੂਸ appeared first on TheUnmute.com - Punjabi News. Tags:
|
ਮੋਹਾਲੀ 'ਚ ਨਵੇਂ ਸਥਾਪਿਤ ਕੀਤੇ ਜਾ ਰਹੇ 21 ਆਮ ਆਦਮੀ ਕਲੀਨਿਕਾ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ Friday 02 December 2022 01:30 PM UTC+00 | Tags: aam-aadmi-clinic aam-aadmi-clinics-mohali aam-aadmi-party breaking-news cm-bhagwant-mann deputy-commissioner-mr-amit-talwar news punjab punjab-government the-unmute-breaking-news ਐਸ.ਏ.ਐਸ. ਨਗਰ, 2 ਦਸੰਬਰ 2022: ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਜਲਦੀ ਹੀ 21 ਨਵੇਂ ਆਮ ਆਦਮੀ ਕਲੀਨਿਕ (Aam Aadmi Clinic) ਸਥਾਪਿਤ ਕੀਤੇ ਜਾ ਰਹੇ ਹਨ । ਇਨ੍ਹਾਂ ਨਵੇਂ ਸਥਾਪਿਤ ਕੀਤੇ ਜਾਣ ਵਾਲੇ ਕਲੀਨਿਕਾ ਸਬੰਧੀ ਚੱਲ ਰਹੇ ਕੰਮਾਂ ਦਾ ਜ਼ਾਇਜਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ, ਪੀ.ਡਬਲਿਊ.ਡੀ. ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਨਵੇਂ ਸਥਾਪਤ ਕੀਤੇ ਜਾਣ ਵਾਲੇ ਪ੍ਰਾਇਮਰੀ ਹੈਲਥ ਸੈਂਟਰਾਂ ਵਿਚ ਆਮ ਆਦਮੀ ਕਲੀਨਿਕਾਂ ਨਾਲ ਸਬੰਧਤ ਸਾਰੀਆਂ ਬਿਲਡਿੰਗਾਂ ਦੀ ਲੋੜੀਂਦੀ ਰਿਪੇਅਰ ਕਰਨ, ਪੀਣ ਵਾਲੇ ਸਾਫ ਪਾਣੀ ਦੇ ਪ੍ਰਬੰਧਾਂ ਵੱਲ ਖਾਸ ਧਿਆਨ ਦੇਣ ਦੀ ਹਦਾਇਤ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਪਹਿਲਾ ਬਣਾਏ ਗਏ ਆਮ ਆਦਮੀ ਕਲੀਨਿਕਾਂ ਤੋਂ ਇਲਾਵਾ ਹੋਰ 21 ਨਵੇਂ ਆਮ ਆਦਮੀ ਕਲੀਨਿਕ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਜਲਦੀ ਹੀ ਸਥਾਪਿਤ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਭਾਵੇਂ ਆਮ ਆਦਮੀ ਕਲੀਨਿਕ ਜਿਲ੍ਹੇ ਦੇ ਪ੍ਰਾਇਮਰੀ ਹੈਲਥ ਸੈਂਟਰਾ ਵਿੱਚ ਸਥਾਪਤ ਕੀਤੇ ਜਾ ਰਹੇ ਹਨ ਪ੍ਰੰਤੂ ਇਨ੍ਹਾਂ ਪ੍ਰਾਇਮਰੀ ਹੈਲਥ ਸੈਂਟਰਾਂ ਦੀਆਂ ਮੌਜੂਦਾ ਸਿਹਤ ਸੁਵਿਧਾਵਾ ਉਸੇ ਪ੍ਰਕਾਰ ਚਲਦੀਆਂ ਰਹਿਣਗੀਆਂ ਜਦਕਿ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਇਹ ਨਵੇਂ 21 ਆਮ ਆਦਮੀ ਕਲੀਨਿਕ ਵੱਖਰੇ ਤੌਰ ਤੇ ਸਥਾਪਤ ਕੀਤੇ ਜਾ ਰਹੇ ਹਨ । ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਪ੍ਰਾਇਮਰੀ ਹੈਲਥ ਸੈਂਟਰਾਂ ਵਿਚ ਸਥਾਪਤ ਕੀਤੇ ਜਾਣ ਵਾਲੇ ਆਮ ਆਦਮੀ ਕਲੀਨਿਕਾਂ ਵਿਚ ਵੇਟਿੰਗ ਸੈੱਡ, ਅੱਗ ਬੁਝਾਊ ਯੰਤਰ, ਪਖਾਨਿਆਂ ਦੀ ਸਹੂਲਤ ਨੂੰ ਯਕੀਨੀ ਬਣਾਉਣ। ਇਸ ਦੌਰਾਨ ਉਨ੍ਹਾਂ ਵੱਖ ਵੱਖ ਸਬੰਧਤ ਅਧਿਕਾਰੀਆਂ ਨੂੰ ਆਮ ਆਦਮੀ ਕਲੀਨਿਕਾਂ ਤੇ ਆਉਣ ਵਾਲੇ ਅੰਦਾਜ਼ਨ ਖਰਚੇ ਦੀ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼, ਪੀ.ਡਬਲਿਊ.ਡੀ. ਵਿਭਾਗ ਦੇ ਐਕਸੀਅਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿੱਜੀ ਤੌਰ ਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਜਾ ਕੇ ਨਵੇਂ ਆਮ ਆਦਮੀ ਕਲੀਨਿਕਾ ਦੀ ਤਿਆਰੀ ਸਬੰਧੀ ਕੰਮਾਂ ਵਿੱਚ ਤੇਜੀ ਲਿਆਉਂਣ ਦੀ ਹਦਾਇਤ ਕੀਤੀ ਗਈ ਹੈ । ਇਸ ਮੌਕੇ ਮੋਹਾਲੀ ਦੇ ਐਸ.ਡੀ.ਐਮ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ ਖਰੜ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਹਿਮਾਂਸ਼ੂ ਗੁਪਤਾ,ਸਿਵਲ ਸਰਜਨ ਡਾ ਆਦਰਸ਼ਪਾਲ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ , ਐਸ.ਐਮ.ਓਜ਼, ਈ.ਓਜ਼ ਅਤੇ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।
The post ਮੋਹਾਲੀ ‘ਚ ਨਵੇਂ ਸਥਾਪਿਤ ਕੀਤੇ ਜਾ ਰਹੇ 21 ਆਮ ਆਦਮੀ ਕਲੀਨਿਕਾ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ appeared first on TheUnmute.com - Punjabi News. Tags:
|
ਭਾਜਪਾ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਤੇ ਹੋਰਨਾਂ ਆਗੂਆਂ ਦਾ ਕੀਤਾ ਧੰਨਵਾਦ Friday 02 December 2022 01:40 PM UTC+00 | Tags: bharatiya-janata-party bjp-president-jp-nadda breaking-news captain-amarinder-singh home-minister-amit-shah news prime-minister-modi punjab-bjp punjab-politics shiromani-akali-dal the-unmute-breaking-news the-unmute-punjab ਚੰਡੀਗੜ੍ਹ 2 ਦਸੰਬਰ 2022: ਭਾਰਤੀ ਜਨਤਾ ਪਾਰਟੀ ਨੇ ਪਾਰਟੀ ਵਿੱਚ ਪੰਜਾਬ ਦੇ ਨੌ ਵੱਡੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ, ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਉੱਤਰ ਪ੍ਰਦੇਸ਼ ਦੇ ਸੁਤੰਤਰਦੇਵ ਸਿੰਘ ਨੂੰ ਕੌਮੀ ਕਾਰਜਕਾਰਨੀ ਕਮੇਟੀ ਦਾ ਮੈਂਬਰ ਬਣਾਇਆ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਪ੍ਰਧਾਨ ਮੰਤਰੀ ਮੋਦੀ,ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੇ.ਪੀ ਨੱਡਾ ਦਾ ਧੰਨਵਾਦ ਕੀਤਾ ਹੈ | The post ਭਾਜਪਾ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪੇ ਜਾਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਤੇ ਹੋਰਨਾਂ ਆਗੂਆਂ ਦਾ ਕੀਤਾ ਧੰਨਵਾਦ appeared first on TheUnmute.com - Punjabi News. Tags:
|
ਫੌਜਾ ਸਿੰਘ ਸਰਾਰੀ ਨੇ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਤੇ ਗਤੀਵਿਧੀਆਂ ਦਾ ਲਿਆ ਜਾਇਜ਼ਾ Friday 02 December 2022 01:45 PM UTC+00 | Tags: aam-aadmi-party cabinet-minister-fauja-singh-sarari cm-bhagwant-mann fauja-singh-sarari horticulture-and-food-processing-of-punjab horticulture-and-food-processing-of-punjab-minister horticulture-department horticulture-department-punjab news punjab punjab-government punjab-news the-unmute-breaking-news the-unmute-latest-news ਚੰਡੀਗੜ੍ਹ 02 ਦਸੰਬਰ 2022: ਅਧਿਕਾਰੀਆਂ ਦੇ ਕਿਸਾਨਾਂ ਨਾਲ ਨਜ਼ਦੀਕੀ ਅਤੇ ਨਿਰੰਤਰ ਰਾਬਤੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਫੌਜਾ ਸਿੰਘ ਸਰਾਰੀ (Fauja Singh Sarari) ਨੇ ਸ਼ੁੱਕਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਰੇ ਬਲਾਕ ਅਧਿਕਾਰੀਆਂ ਦੇ ਸੰਪਰਕ ਨੰਬਰਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜ ਪੈਣ ‘ਤੇ ਕਿਸਾਨ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰ ਸਕਣ। ਬਾਗ਼ਬਾਨੀ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਅਤੇ ਗਤੀਵਿਧੀਆਂ ਦੀ ਸਮੀਖਿਆ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਫੌਜਾ ਸਿੰਘ ਸਰਾਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਰੇਸ਼ਮ ਦੀ ਖੇਤੀ ਬਾਰੇ ਲੋੜੀਂਦੀ ਤਕਨੀਕੀ ਜਾਣਕਾਰੀ ਅਤੇ ਸਹਿਯੋਗ ਦੇਣ ਤਾਂ ਜੋ ਕਿਸਾਨਾਂ ਨੂੰ ਰੇਸ਼ਮ ਦੇ ਕੀੜਿਆਂ ਦੇ ਉਤਪਾਦਨ ਅਤੇ ਪਾਲਣ ਪੋਸ਼ਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਸਾਨਾਂ ਨੂੰ ਬਾਗ਼ਬਾਨੀ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਵੀ ਕਿਹਾ। ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਲਈ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਉਂਦਿਆਂ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਦੱਸਿਆ ਕਿ ਤਕਰੀਬਨ 2900 ਏਕੜ ਤੋਂ ਵੱਧ ਰਕਬੇ ਨੂੰ ਨਵੇਂ ਬਾਗ਼ਾਂ ਹੇਠ ਲਿਆਂਦਾ ਗਿਆ ਹੈ ਅਤੇ ਹੋਰ ਰਕਬੇ ਨੂੰ ਬਾਗ਼ਾਂ ਅਧੀਨ ਲਿਆਉਣ ਵੀ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ 11000 ਮਧੂ ਮੱਖੀ ਦੇ ਡੱਬੇ ਖਰੀਦਣ ਦੇ ਨਾਲ-ਨਾਲ ਸੀਮਾਂਤ, ਪਾਣੀ ਦੀ ਘਾਟ ਵਾਲੇ ਖੇਤਰਾਂ ਵਿੱਚ ਛੋਟੇ ਪਲਾਟਾਂ, ਜਿੱਥੇ ਰਿਵਾਇਤੀ ਖੇਤੀ ਲਾਹੇਵੰਦ ਨਹੀਂ ਹੈ , 'ਤੇ ਵੱਧ ਲਾਭ ਵਾਲੀਆਂ ਫ਼ਸਲਾਂ ਦੀ ਕਾਸ਼ਤ ਲਈ ਲਗਭਗ 90 ਸੁਰੱਖਿਅਤ ਢਾਂਚੇ ਵਿਕਸਿਤ ਕਰਨ ਲਈ ਵਰਕ ਆਰਡਰ ਜਾਰੀ ਕੀਤੇ ਗਏ ਹਨ। ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਐਮ.ਆਈ.ਡੀ.ਐਚ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੋਸਟ ਹਾਰਵੈਸਟ ਮੈਨੇਜਮੈਂਟ ਤਹਿਤ ਕੋਲਡ ਸਟੋਰ, ਕੋਲਡ ਸਟੋਰ 'ਤੇ ਸੋਲਰ ਪੈਨਲ ਅਤੇ ਰਾਈਪਨਿੰਗ ਚੈਂਬਰ ਦੇ 100 ਯੂਨਿਟ ਬਣਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ 408 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਤਹਿਤ ਲਗਭਗ 2000 ਕਰੋੜ ਰੁਪਏ ਦੇ ਨਿਵੇਸ਼ ਪ੍ਰਾਪਤ ਹੋਏ ਹਨ। The post ਫੌਜਾ ਸਿੰਘ ਸਰਾਰੀ ਨੇ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਤੇ ਗਤੀਵਿਧੀਆਂ ਦਾ ਲਿਆ ਜਾਇਜ਼ਾ appeared first on TheUnmute.com - Punjabi News. Tags:
|
ਸਿੱਖਿਆ ਵਿਭਾਗ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਕਲਾਸ ਦੀਆਂ ਸਲਾਨਾ ਪ੍ਰੀਖਿਆਵਾਂ ਸੰਬੰਧੀ ਮਿਤੀਆਂ ਦਾ ਐਲਾਨ Friday 02 December 2022 01:52 PM UTC+00 | Tags: breaking-news education-department gurmeet-singh-meet-hayer harjot-singh-bains latest-news news pesb-exam punjab-cabinet-minister-harjot-singh-bains punjab-education-department-board punjab-news the-unmute-breaking-news the-unmute-punjab ਚੰਡੀਗੜ੍ਹ 02 ਦਸੰਬਰ 2022: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫ਼ਰਵਰੀ/ਮਾਰਚ 2023 ਵਿੱਚ ਕਰਵਾਈਆਂ ਜਾਣ ਵਾਲੀਆਂ ਪੰਜਵੀਂ, ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ ਕਰ ਦਿੱਤੀਆਂ ਗਈਆਂ ਹਨ।ਕੰਟਰੋਲਰ ਪ੍ਰੀਖਿਆਵਾਂ ਜੇ.ਆਰ.ਮਹਿਰੋਕ ਵੱਲੋਂ ਮੀਡੀਆ ਨੂੰ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਫ਼ਰਵਰੀ/ਮਾਰਚ 2023 ਵਿੱਚ ਕਰਵਾਈਆਂ ਜਾਣ ਵਾਲੀਆਂ ਸਲਾਨਾਂ ਪ੍ਰੀਖਿਆਵਾਂ ਵਿੱਚ ਪੰਜਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ 16 ਫ਼ਰਵਰੀ 2023 ਤੋਂ 24 ਫ਼ਰਵਰੀ 2023 ਤੱਕ, ਅੱਠਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ 20 ਫ਼ਰਵਰੀ 2023 ਤੋਂ 6 ਮਾਰਚ 2023 ਤੱਕ, ਦਸਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ 21 ਮਾਰਚ 2023 ਤੋਂ 18 ਅਪਰੈਲ 2023 ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ 20 ਫ਼ਰਵਰੀ 2023 ਤੋਂ 13 ਅਪਰੈਲ 2023 ਤੱਕ ਕਰਵਾਈਆਂ ਜਾਣਗੀਆਂ। ਮਹਿਰੋਕ ਵੱਲੋਂ ਦਿੱਤੀ ਹੋਰ ਜਾਣਕਾਰੀ ਅਨੁਸਾਰ ਲਿਖਤੀ ਪਰੀਖਿਆਵਾਂ ਉਪਰੰਤ ਇਨ੍ਹਾਂ ਸਾਰੀਆਂ ਸ਼੍ਰੇਣੀਆਂ ਦੀਆਂ ਪ੍ਰਯੋਗੀ ਪਰੀਖਿਆਵਾ ਕਰਵਾਈਆਂ ਜਾਣਗੀਆਂ। ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਐੱਨ.ਐੱਸ.ਕਿਊ.ਐੱਫ ਵਿਸ਼ਿਆਂ ਦੀਆਂ, ਬਾਰ੍ਹਵੀਂ ਸ਼੍ਰੇਣੀ ਦੇ ਵੋਕੇਸ਼ਨਲ ਗਰੁੱਪ ਦੇ ਪ੍ਰਯੋਗੀ ਵਿਸ਼ਿਆਂ ਅਤੇ ਦਸਵੀਂ ਸ਼੍ਰੇਣੀ ਦੇ ਪ੍ਰੀ-ਵੋਕੇਸ਼ਨਲ ਵਿਸ਼ਿਆਂ ਦੀਆਂ ਪ੍ਰਯੋਗੀ ਪਰੀਖਿਆਵਾਂ ਮਿਤੀ 23 ਜਨਵਰੀ ਤੋਂ ਪਹਿਲੀ ਫ਼ਰਵਰੀ ਤੱਕ ਕਰਵਾਈਆਂ ਜਾਣਗੀਆਂ। ਇਹ ਪਰੀਖਿਆਵਾਂ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਕਰਵਾਈਆਂ ਜਾਣਗੀਆਂ। ਪੰਜਵੀਂ, ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪਰੀਖਿਆਵਾਂ ਸਬੰਧੀ ਡੇਟ-ਸ਼ੀਟ ਅਤੇ ਸੰਪੂਰਨ ਜਾਣਕਾਰੀ ਬਾਅਦ ਵਿੱਚ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ‘ਤੇ ਉਪਲਬਧ ਕਰਵਾਈ ਜਾਵੇਗੀ। ਵਧੇਰੇ ਜਾਣਕਾਰੀ ਲਈ ਦਫ਼ਤਰੀ ਕੰਮ-ਕਾਜ ਵਾਲੇ ਦਿਨਾਂ ਵਿੱਚ ਟੈਲੀਫ਼ੋਨ ਨੰਬਰ 0172-5227333, 5227334 ‘ਤੇ ਅਤੇ ਈ-ਮੇਲ ਆਈ.ਡੀ. conductpseb@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ | The post ਸਿੱਖਿਆ ਵਿਭਾਗ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਕਲਾਸ ਦੀਆਂ ਸਲਾਨਾ ਪ੍ਰੀਖਿਆਵਾਂ ਸੰਬੰਧੀ ਮਿਤੀਆਂ ਦਾ ਐਲਾਨ appeared first on TheUnmute.com - Punjabi News. Tags:
|
Pakistan: ਅਸਦ ਮਜੀਦ ਖਾਨ ਹੋਣਗੇ ਪਾਕਿਸਤਾਨ ਦੇ ਨਵੇਂ ਵਿਦੇਸ਼ ਸਕੱਤਰ Friday 02 December 2022 02:05 PM UTC+00 | Tags: breaking-news career-diplomat-asad-majeed-khan foreign-secretary-of-pakistan latest-nws new-foreign-secretary-of-pakistan news pakistan-government pakistan-prime-minister-shahbaz-sharif prime-minister-shahbaz-sharif ਚੰਡੀਗੜ੍ਹ 02 ਦਸੰਬਰ 2022: ਪਾਕਿਸਤਾਨ ਤੋਂ ਦੋ ਵੱਡੀਆਂ ਖਬਰਾਂ ਆ ਰਹੀਆਂ ਹਨ, ਪਹਿਲੀ ਖਬਰ ਇਹ ਹੈ ਕਿ ਪਾਕਿਸਤਾਨ ਨੇ ਡਿਪਲੋਮੈਟ ਅਸਦ ਮਜੀਦ ਖਾਨ (Asad Majeed Khan) ਨੂੰ ਆਪਣਾ ਨਵਾਂ ਵਿਦੇਸ਼ ਸਕੱਤਰ ਨਿਯੁਕਤ ਕੀਤਾ ਹੈ। ਦੂਸਰਾ ਇਹ ਹੈ ਕਿ ਪਾਕਿਸਤਾਨੀ ਫੌਜ ਮੁਖੀ ਨਾ ਚੁਣੇ ਜਾਣ ਤੋਂ ਨਾਰਾਜ਼ ਸਾਬਕਾ ਆਈਐਸਆਈ ਮੁਖੀ ਜਨਰਲ ਫੈਜ਼ ਹਾਮਿਦ ਨੂੰ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲਈ ਮਨਜ਼ੂਰੀ ਦਿੱਤੀ ਗਈ ਹੈ। ਇੱਕ ਟਵੀਟ ਵਿੱਚ, ਵਿਦੇਸ਼ ਦਫਤਰ ਨੇ ਕਿਹਾ ਕਿ ਮਜੀਦ ਖਾਨ ਇਸ ਸਮੇਂ ਬੈਲਜੀਅਮ, ਯੂਰਪੀਅਨ ਯੂਨੀਅਨ ਅਤੇ ਲਕਸਮਬਰਗ ਵਿੱਚ ਪਾਕਿਸਤਾਨ ਦੇ ਰਾਜਦੂਤ ਵਜੋਂ ਤਾਇਨਾਤ ਹਨ। ਵਿਦੇਸ਼ ਵਿਭਾਗ ਨੇ ਨਿਯੁਕਤੀ ਦਾ ਇੱਕ ਵੱਖਰਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਸਾਲ ਸਤੰਬਰ ‘ਚ ਸੋਹੇਲ ਮਹਿਮੂਦ ਦੇ ਸੇਵਾਮੁਕਤ ਹੋਣ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ ਅਤੇ ਇਸ ਅਹੁਦੇ ਨੂੰ ਰਸਮੀ ਤੌਰ ‘ਤੇ ਭਰਨ ਤੱਕ ਸਥਾਈ ਵਿਦੇਸ਼ ਸਕੱਤਰ ਦੀ ਨਿਯੁਕਤੀ ਦੀ ਬਜਾਏ ਸੀਨੀਅਰ ਡਿਪਲੋਮੈਟ ਜੌਹਰ ਸਲੀਮ ਨੂੰ ਵਿਦੇਸ਼ ਸਕੱਤਰ ਦੇ ਦਫਤਰ ਦਾ ਵਾਧੂ ਚਾਰਜ ਦਿੱਤਾ ਗਿਆ ਸੀ। ਹਾਲਾਂਕਿ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਮਜੀਦ ਖਾਨ ਪ੍ਰਧਾਨ ਮੰਤਰੀ ਸ਼ਾਹਬਾਜ਼ ਦੀ ਪਸੰਦ ਨਹੀਂ ਹਨ, ਪਰ ਦੇਸ਼ ਵਿੱਚ ਚੱਲ ਰਹੇ ਸਿਆਸੀ ਵਿਵਾਦ ਵਿੱਚ ਉਨ੍ਹਾਂ ਦਾ ਨਾਮ ਕਈ ਵਾਰ ਸਾਹਮਣੇ ਆਇਆ ਹੈ। The post Pakistan: ਅਸਦ ਮਜੀਦ ਖਾਨ ਹੋਣਗੇ ਪਾਕਿਸਤਾਨ ਦੇ ਨਵੇਂ ਵਿਦੇਸ਼ ਸਕੱਤਰ appeared first on TheUnmute.com - Punjabi News. Tags:
|
ਈਡੀ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਉਪ ਸਕੱਤਰ ਨੂੰ ਕੀਤਾ ਗ੍ਰਿਫਤਾਰ Friday 02 December 2022 02:12 PM UTC+00 | Tags: bhupesh-baghels-deputy-secretary breaking-news chhattisgarh chhattisgarh-news enforcement-directorate enforcement-directorate-news he-enforcement-directorate money-laundering-case news soumya-chaurasia the-unmute-breaking-news the-unmute-news ਚੰਡੀਗੜ੍ਹ 02 ਦਸੰਬਰ 2022: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਛੱਤੀਸਗੜ੍ਹ (Chhattisgarh) ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਉਪ ਸਕੱਤਰ ਸੌਮਿਆ ਚੌਰਸੀਆ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਈਡੀ ਨੇ ਕਥਿਤ ਕੋਲਾ ਢੋਆ-ਢੁਆਈ ਘੁਟਾਲੇ ‘ਚ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ‘ਚ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਦਫ਼ਤਰ ‘ਚ ਤਾਇਨਾਤ ਡਿਪਟੀ ਸਕੱਤਰ ਪੱਧਰ ਦੀ ਅਧਿਕਾਰੀ ਸੌਮਿਆ ਚੌਰਸੀਆ ਵਿਰੁੱਧ ਇਹ ਕਾਰਵਾਈ ਕੀਤੀ ਹੈ। ਰਾਜ ਵਿੱਚ ਇੱਕ ਸ਼ਕਤੀਸ਼ਾਲੀ ਨੌਕਰਸ਼ਾਹ ਮੰਨੇ ਜਾਂਦੇ ਚੌਰਸੀਆ ਨੂੰ ਜਾਂਚ ਏਜੰਸੀ ਦੁਆਰਾ ਪੁੱਛਗਿੱਛ ਤੋਂ ਬਾਅਦ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਗ੍ਰਿਫਤਾਰੀ ਤੋਂ ਬਾਅਦ ਅਧਿਕਾਰੀ ਨੂੰ ਸਿਹਤ ਜਾਂਚ ਲਈ ਲਿਜਾਇਆ ਗਿਆ ਹੈ । ਈਡੀ ਨੇ ਅਕਤੂਬਰ ਵਿੱਚ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਸਮੀਰ ਵਿਸ਼ਨੋਈ ਅਤੇ ਦੋ ਹੋਰਾਂ ਨੂੰ ਇਸ ਮਾਮਲੇ ਵਿੱਚ ਕਈ ਛਾਪੇ ਮਾਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। The post ਈਡੀ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਉਪ ਸਕੱਤਰ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News. Tags:
|
ਮੁੱਖ ਸਕੱਤਰ ਵੱਲੋਂ ਆਧਾਰ ਕਾਰਡ ਅਧੀਨ ਬੱਚਿਆਂ ਦੀ ਕਵਰੇਜ਼ ਕਰਨ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ Friday 02 December 2022 04:38 PM UTC+00 | Tags: aadhaar-card aam-aadmi-party breaking-news chief-secretary-vijay-kumar chief-secretary-vijay-kumar-janjua cm-bhagwant-mann india-news punjab-government ਚੰਡੀਗੜ੍ਹ 02 ਦਸੰਬਰ 2022: ਸੂਬੇ ਵਿੱਚ ਆਧਾਰ ਕਾਰਡ ਪ੍ਰਾਜੈਕਟ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿੱਚ ਯੂ.ਆਈ.ਡੀ. ਲਾਗੂ ਕਰਨ ਸਬੰਧੀ ਕਮੇਟੀ ਦੀ ਮੀਟਿੰਗ ਹੋਈ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਪੰਜਾਬ ਆਧਾਰ ਕਵਰੇਜ ਵਿੱਚ ਭਾਰਤ ਵਿੱਚੋਂ ਛੇਵੇਂ ਸਥਾਨ 'ਤੇ ਹੈ। ਹੁਣ ਧਿਆਨ ਬੱਚਿਆਂ ਦੀ ਕਵਰੇਜ਼ 'ਤੇ ਕੇਂਦਰਿਤ ਹੈ ਜਿੱਥੇ ਕਵਰੇਜ਼ ਮਹਿਜ਼ 52 ਫੀਸਦ ਹੈ। ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ- ਕਮ- ਰਜਿਸਟਰਾਰ, ਯੂ.ਆਈ.ਡੀ., ਪੰਜਾਬ ਘਨਸ਼ਿਆਮ ਥੋਰੀ ਨੇ ਕਮੇਟੀ ਨੂੰ ਪੇਸ਼ਕਾਰੀ ਦਿੱਤੀ। ਇਸ ਦੌਰਾਨ ਦੱਸਿਆ ਗਿਆ ਕਿ ਸੇਵਾ ਕੇਂਦਰਾਂ, ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਆਧਾਰ ਐਨਰੋਲਮੈਂਟ ਸਬੰਧੀ ਗਤੀਵਿਧੀਆਂ ਚੱਲ ਰਹੀਆਂ ਹਨ। ਇਹ ਵੀ ਦੱਸਿਆ ਗਿਆ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਵਿੱਢੀ ਮੁਹਿੰਮ ਤਹਿਤ ਸਕੂਲਾਂ ਅਤੇ ਆਂਗਣਵਾੜੀਆਂ ਵਿੱਚ ਲਗਭਗ 80 ਹਜ਼ਾਰ ਬੱਚਿਆਂ ਦੇ ਨਾਮ ਆਧਾਰ ਕਾਰਡ ਲਈ ਦਰਜ ਕੀਤੇ ਗਏ ਹਨ। ਭਵਿੱਖ ਵਿੱਚ ਬੱਚਿਆਂ ਦੇ ਨਾਮਾਂਕਨ ਦੇ ਬੈਕਲਾਗ ਨੂੰ ਘੱਟ ਕਰਨ ਲਈ ਰਾਜ ਵਿੱਚ ਆਧਾਰ-ਲਿੰਕਡ ਜਨਮ ਰਜਿਸਟਰੇਸ਼ਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਕਮੇਟੀ ਨੇ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਸਰਕਾਰੀ ਹਸਪਤਾਲਾਂ ਵਿੱਚ ਆਧਾਰ ਨਾਮਾਂਕਣ ਸ਼ੁਰੂ ਕਰਨ ਲਈ ਨਵੀਆਂ ਟੈਬਲੇਟਾਂ ਦੀ ਖਰੀਦ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਆਧਾਰ ਨਾਮਾਂਕਨ ਲਈ ਵਧਦੀ ਗਿਣਤੀ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਲਈ 350 ਕਿੱਟਾਂ ਵੀ ਖਰੀਦੀਆਂ ਜਾ ਰਹੀਆਂ ਹਨ। ਯੂ.ਆਈ.ਡੀ.ਏ.ਆਈ. ਖੇਤਰੀ ਦਫ਼ਤਰ ਚੰਡੀਗੜ੍ਹ ਦੀ ਡੀ.ਡੀ.ਜੀ. ਭਾਵਨਾ ਗਰਗ ਨੇ ਦੱਸਿਆ ਕਿ ਦੇਸ਼ ਦੀ ਬਾਲਗ ਆਬਾਦੀ ਪਹਿਲਾਂ ਹੀ ਕਵਰ ਕੀਤੀ ਜਾ ਚੁੱਕੀ ਹੈ। ਹੁਣ ਯੂ.ਆਈ.ਡੀ.ਏ.ਆਈ. ਦਾ ਇਰਾਦਾ ਨਵੇਂ ਨਾਮਾਂਕਣਾਂ ਨੂੰ ਸੀਮਤ ਕਰਨ 'ਤੇ ਹੈ। ਇਸ ਤਰ੍ਹਾਂ ਇੱਕ ਉਪਾਅ ਵਜੋਂ ਬਾਲਗਾਂ ਲਈ ਨਵੀਆਂ ਸੁਵਿਧਾਵਾਂ ਨੂੰ ਸਿਰਫ 10 ਫੀਸਦ ਸਥਾਨਾਂ ਤੱਕ ਸੀਮਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਧਾਰ ਲਈ ਨਿਵਾਸੀ ਦੀ ਯੋਗਤਾ ਦੀ ਪੁਸ਼ਟੀ ਕਰਨ ਵਾਸਤੇ ਤਸਦੀਕ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਸਬ-ਡਵੀਜ਼ਨਾਂ ਦੇ ਸੇਵਾ ਕੇਂਦਰਾਂ ਸਮੇਤ ਘੱਟੋ-ਘੱਟ 100 ਸੇਵਾ ਕੇਂਦਰਾਂ ਵਿੱਚ ਨਵੀਂ ਨਾਮਾਂਕਣ ਸਹੂਲਤ ਉਪਲਬਧ ਕਰਵਾਈ ਜਾਵੇਗੀ। ਖ਼ੁਰਾਕ ਸਪਲਾਈ ਵਿਭਾਗ ਦੇ ਡਾਇਰੈਕਟਰ ਨੂੰ ਸੂਬੇ ਵਿੱਚ ਆਧਾਰ ਤਸਦੀਕ ਪ੍ਰਕਿਰਿਆ ਲਈ ਸਟੇਟ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰ 'ਤੇ ਆਧਾਰ ਪ੍ਰਾਜੈਕਟ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨ ਲਈ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨਿਗਰਾਨ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਹ ਵੀ ਦੱਸਿਆ ਗਿਆ ਕਿ ਯੂ.ਆਈ.ਡੀ.ਏ.ਆਈ. ਨੇ ਹਾਲ ਹੀ ਵਿੱਚ ਨੋਟੀਫਾਈ ਕੀਤਾ ਹੈ ਕਿ ਜਿਨ੍ਹਾਂ ਵਸਨੀਕਾਂ ਨੇ ਪਿਛਲੇ 10 ਸਾਲਾਂ ਵਿੱਚ ਆਪਣਾ ਆਧਾਰ ਅੱਪਡੇਟ ਨਹੀਂ ਕੀਤਾ ਹੈ, ਉਨ੍ਹਾਂ ਨੂੰ ਆਪਣੇ ਦਸਤਾਵੇਜ਼ ਨੇੜਲੇ ਆਧਾਰ ਨਾਮਾਂਕਣ ਕੇਂਦਰਾਂ ਵਿੱਚ ਜਮ੍ਹਾਂ ਕਰਾਉਣ ਦੀ ਲੋੜ ਹੈ। ਸੂਬਾ ਸਰਕਾਰ ਇਸ ਸਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗੀ। ਯੂ.ਆਈ.ਡੀ.ਏ.ਆਈ. ਦੇ ਡੀਡੀਜੀ ਨੇ ਅੱਗੇ ਦੱਸਿਆ ਕਿ ਵਿਭਾਗਾਂ ਵੱਲੋਂ ਸਰਕਾਰੀ ਸੇਵਾਵਾਂ ਲਈ ਨਾਗਰਿਕਾਂ ਤੋਂ ਆਧਾਰ ਸਵੀਕਾਰ ਕਰਦੇ ਸਮੇਂ ਆਨਲਾਈਨ ਆਧਾਰ ਪ੍ਰਮਾਣਿਕਤਾ ਕੀਤੀ ਜਾਵੇਗੀ। ਜੇਕਰ ਆਨਲਾਈਨ ਤਸਦੀਕ ਸੰਭਵ ਨਹੀਂ ਹੈ, ਤਾਂ ਆਧਾਰ ਕਾਰਡ ਜਾਂ ਆਧਾਰ ਪੱਤਰ 'ਤੇ ਪ੍ਰਿੰਟ ਹੋਏ ਸੁਰੱਖਿਅਤ ਕਿਊ.ਆਰ. ਕੋਡ ਦੀ ਵਰਤੋਂ ਕਰਕੇ ਆਫਲਾਈਨ ਤਸਦੀਕ ਕੀਤੀ ਜਾਵੇਗੀ। ਆਧਾਰ ਦੀ ਆਨਲਾਈਨ ਪ੍ਰਮਾਣਿਕਤਾ ਅਤੇ ਆਫਲਾਈਨ ਤਸਦੀਕ ਧੋਖਾਧੜੀ ਨੂੰ ਰੋਕਣ ਅਤੇ ਲੋਕਾਂ ਦੇ ਨਾਲ-ਨਾਲ ਸਰਕਾਰੀ ਅਥਾਰਟੀਆਂ ਅਤੇ ਵਿੱਤੀ ਸੰਸਥਾਵਾਂ ਨੂੰ ਵਾਧੂ ਮੁਸੀਬਤਾਂ ਤੋਂ ਬਚਾਉਣ ਵਿੱਚ ਮਦਦ ਕਰੇਗਾ। ਕਮੇਟੀ ਨੇ ਵਿਭਾਗਾਂ ਨੂੰ ਸਰਕਾਰੀ ਕੰਮਾਂ ਲਈ ਨਾਗਰਿਕਾਂ ਤੋਂ ਆਧਾਰ ਸਵੀਕਾਰ ਕਰਦੇ ਸਮੇਂ ਆਨਲਾਈਨ ਪ੍ਰਮਾਣਿਕਤਾ ਅਤੇ ਆਫਲਾਈਨ ਵੈਰੀਫਿਕੇਸ਼ਨ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਪੇਂਡੂ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ. ਪ੍ਰਸਾਦ, ਯੋਜਨਾ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ, ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ.ਪੀ. ਸਿੰਘ ਹਾਜ਼ਰ ਸਨ। The post ਮੁੱਖ ਸਕੱਤਰ ਵੱਲੋਂ ਆਧਾਰ ਕਾਰਡ ਅਧੀਨ ਬੱਚਿਆਂ ਦੀ ਕਵਰੇਜ਼ ਕਰਨ 'ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ appeared first on TheUnmute.com - Punjabi News. Tags:
|
ਐਮ.ਪੀ ਪ੍ਰਨੀਤ ਕੌਰ ਵੱਲੋਂ ਆਪਣੇ ਹਲਕੇ ਨਾਲ ਸਬੰਧਤ ਮਸਲਿਆਂ ਸਬੰਧੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ Friday 02 December 2022 04:42 PM UTC+00 | Tags: congress deputy-commissioner-amit-talwar mp-praneet-kaur patiala-lok-sabha-constituency ਐਸ.ਏ.ਐਸ ਨਗਰ 02 ਦਸੰਬਰ 2022: ਪਟਿਆਲਾ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਵੱਲੋਂ ਅੱਜ ਜਿਲ੍ਹਾ ਐਸ.ਏ.ਐਸ ਨਗਰ ਵਿੱਚ ਪੈਂਦੇ ਆਪਣੀ ਸੰਸਥੀ ਖੇਤਰ ਜੀਰਕਪੁਰ, ਪੀਰਮੁਛੱਲਾ ਅਤੇ ਡੇਰਾਬਸੀ ਨਾਲ ਸਬੰਧਿਤ ਲੋਕਾਂ ਦੇ ਮਸਲਿਆਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ । ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ ਇਸ ਮੀਟਿੰਗ ਵਿੱਚ ਜਿਲ੍ਹੇ ਦੇ ਸਮੂਹ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਹਾਜ਼ਿਰ ਸਨ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਵੱਲੋਂ ਖਾਸ ਤੌਰ ਤੇ ਜੀਰਕਪੁਰ ਵਿਖੇ ਟ੍ਰੈਫਿਕ ਦੀ ਸਮੱਸਿਆ ਦੇ ਨਾਲ ਨਾਲ ਕਾਨੂੰਨ ਅਤੇ ਵਿਵਸਥਾ ਦਾ ਮੁੱਦਾ ਉਠਾਇਆ ਗਿਆ ਇਸ ਦੇ ਨਾਲ ਹੀ ਉਨ੍ਹਾਂ ਵੱਲੋ ਪੀਰ ਮੁਛੱਲਾ ਤੇ ਡੇਰਾਬਸੀ ਨਾਲ ਸਬੰਧਿਤ ਕਈ ਪੇਂਡੂ ਖੇਤਰਾਂ ਦੇ ਮਸਲੇ ਵੀ ਉਠਾਏ ਗਏ । ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਸੰਸਦ ਮੈਂਬਰ ਨੂੰ ਇਹ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਏ ਗਏ ਸਾਰੇ ਮਸਲਿਆਂ ਦਾ ਹੱਲ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ । ਡਿਪਟੀ ਕਮਿਸ਼ਨਰ ਵੱਲੋਂ ਮੌਕੇ ਤੇ ਹੀ ਅਧਿਕਾਰੀਆਂ ਨੂੰ ਸੰਸਦ ਮੈਂਬਰ ਵੱਲੋਂ ਉਠਾਏ ਗਏ ਮਸਲਿਆਂ ਨੂੰ ਤਰਜੀਹੀ ਆਧਾਰ ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ ) ਦਮਨਜੀਤ ਸਿੰਘ ਮਾਨ,ਮੋਹਾਲੀ ਦੇ ਐਸ.ਡੀ.ਐਮ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ ਡੇਰਾਬਸੀ ਹਿਮਾਂਸ਼ੂ ਗੁਪਤਾ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ । The post ਐਮ.ਪੀ ਪ੍ਰਨੀਤ ਕੌਰ ਵੱਲੋਂ ਆਪਣੇ ਹਲਕੇ ਨਾਲ ਸਬੰਧਤ ਮਸਲਿਆਂ ਸਬੰਧੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ appeared first on TheUnmute.com - Punjabi News. Tags:
|
ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਨਾਗਾਲੈਂਡ 'ਚ ਇਤਿਹਾਸਕ ਜੰਗੀ ਯਾਦਗਾਰ ਦਾ ਦੌਰਾ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ Friday 02 December 2022 04:57 PM UTC+00 | Tags: breaking-news nagaland vice-president-jagdeep-dhankhar world-war-ii-war-memorial ਚੰਡੀਗੜ੍ਹ 02 ਦਸੰਬਰ 2022: ਆਪਣੇ ਨਾਗਾਲੈਂਡ ਦੌਰੇ ਦੇ ਦੂਜੇ ਦਿਨ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸ਼ੁੱਕਰਵਾਰ ਨੂੰ ਇੱਥੇ ਦੂਜੇ ਵਿਸ਼ਵ ਯੁੱਧ ਦੀ ਇਤਿਹਾਸਕ ਜੰਗੀ ਯਾਦਗਾਰ ਦਾ ਦੌਰਾ ਕੀਤਾ ਅਤੇ ਮਹਾਨ ਕੁਰਬਾਨੀ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਪ ਰਾਸ਼ਟਰਪਤੀ ਬਣਨ ਤੋਂ ਬਾਅਦ ਧਨਖੜ ਦੀ ਨਾਗਾਲੈਂਡ ਦੀ ਇਹ ਪਹਿਲੀ ਯਾਤਰਾ ਹੈ। ਵਾਰ ਮੈਮੋਰੀਅਲ ‘ਤੇ ਸ਼ਰਧਾਂਜਲੀ ਦੇਣ ਤੋਂ ਬਾਅਦ ਧਨਖੜ ਨੇ ਆਪਣੀ ਡਾਇਰੀ ‘ਚ ਲਿਖਿਆ ਕਿ ਦੂਜੇ ਵਿਸ਼ਵ ਯੁੱਧ ‘ਚ ਇੱਥੇ ਲੜਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ। ਇਹ ਸਮਾਰਕ ਅਣਗਿਣਤ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ। ਉਸ ਦੀ ਬਹਾਦਰੀ ਅਤੇ ਨਿਰਸਵਾਰਥਤਾ ਦਾ ਕੰਮ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਉਨ੍ਹਾਂ ਨੇ ਨਾਗਾਲੈਂਡ ਦੀ ਰਾਜਧਾਨੀ ਕੋਹਿਮਾ ਤੋਂ ਕਰੀਬ 12 ਕਿਲੋਮੀਟਰ ਦੂਰ ਕਿਸਾਮਾ ‘ਚ 10 ਦਿਨਾਂ ਦੇ 23ਵੇਂ ਹੌਰਨਬਿਲ ਫੈਸਟੀਵਲ ਦਾ ਉਦਘਾਟਨ ਕੀਤਾ ਹੈ । ਨਾਗਾਲੈਂਡ ਦੇ ਮੁੱਖ ਮੰਤਰੀ ਨੀਫਿਓ ਰੀਓ ਨੇ ਟਵਿੱਟਰ ‘ਤੇ ਲਿਖਿਆ ਕਿ ਭਾਰਤ ਦੇ ਮਾਨਯੋਗ ਉਪ ਰਾਸ਼ਟਰਪਤੀ ਜਗਦੀਪ ਧਨਖੜ, ਨਾਗਾਲੈਂਡ ਆਉਣ ਲਈ ਧੰਨਵਾਦ। ਹੌਰਨਬਿਲ ਫੈਸਟੀਵਲ ਦੇ ਉਦਘਾਟਨ ਮੌਕੇ ਤੁਹਾਡੀ ਮੌਜੂਦਗੀ ਨੇ ਇਸ ਮੌਕੇ ਨੂੰ ਹੋਰ ਵੀ ਖਾਸ ਬਣਾ ਦਿੱਤਾ। ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਸਾਨੂੰ ਦੁਬਾਰਾ ਮਿਲਣ ਲਈ ਆਓਗੇ। The post ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਨਾਗਾਲੈਂਡ ‘ਚ ਇਤਿਹਾਸਕ ਜੰਗੀ ਯਾਦਗਾਰ ਦਾ ਦੌਰਾ, ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |