TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ਾਂ ਤੋਂ ਗੈਂਗਸਟਰਾਂ ਨੂੰ ਤੁਰੰਤ ਭਾਰਤ ਲਿਆਉਣ ਦੀ ਕੀਤੀ ਮੰਗ Wednesday 21 December 2022 05:45 AM UTC+00 | Tags: aam-aadmi-party breaking-news cm-bhagwant-mann gangsters government-of-india news nia parliament. parliament-winter-session-2022 punjab-government punjab-police raghav-chadha rajya-sabha-member-raghav-chadha the-unmute-punjabi-news ਨਵੀਂ ਦਿੱਲੀ/ਚੰਡੀਗੜ੍ਹ 20 ਦਸੰਬਰ 2022: ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੰਗਲਵਾਰ ਨੂੰ ਸੰਸਦ ਵਿੱਚ ਇੱਕ ਅਹਿਮ ਮੁੱਦਾ ਉਠਾਉਂਦਿਆਂ ਵਿਦੇਸ਼ਾਂ ਤੋਂ ਬਦਨਾਮ ਗੈਂਗਸਟਰਾਂ ਨੂੰ ਤੁਰੰਤ ਭਾਰਤ ਵਾਪਸ ਲਿਆਉਣ ਦੀ ਮੰਗ ਕੀਤੀ।ਰਾਜ ਸਭਾ ‘ਚ ਆਪਣੇ ਸੰਬੋਧਨ ਦੌਰਾਨ ਸੰਸਦ ਮੈਂਬਰ ਰਾਘਵ ਚੱਢਾ (Raghav Chadha) ਨੇ ਕਿਹਾ ਕਿ ਇਹ ਮੁੱਦਾ ਸਿਰਫ਼ ਪੰਜਾਬ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਲਈ ਚਿੰਤਾ ਦਾ ਵਿਸ਼ਾ ਹੈ, ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਿਦੇਸ਼ਾਂ ‘ਚੋਂ ਗੈਂਗਸਟਰਾਂ ਨੂੰ ਤੁਰੰਤ ਵਾਪਸ ਲਿਆ ਕੇ ਉਨ੍ਹਾਂ ‘ਤੇ ਸਖ਼ਤ ਕਾਰਵਾਈ ਕਰੇ ਅਤੇ ਉਨ੍ਹਾਂ ਦੇ ਗੁਨਾਹਾਂ ਦੀ ਕੜੀ ਸਜ਼ਾ ਦਿੱਤੀ ਜਾਵੇ। ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਅਤੇ ਪੰਜਾਬ ਵਿੱਚ ਹੋ ਰਹੇ ਹਿੰਸਕ ਅਪਰਾਧਾਂ ਵਿੱਚ ਉੱਤਰੀ ਅਮਰੀਕਾ ਤੋਂ ਆਏ ਗੈਂਗਸਟਰਾਂ ਦੀ ਸ਼ਮੂਲੀਅਤ ਦਾ ਜ਼ਿਕਰ ਕਰਦਿਆਂ ਐਮ.ਪੀ ਚੱਢਾ ਨੇ ਕਿਹਾ ਕਿ ਇਨ੍ਹਾਂ ਅਪਰਾਧੀਆਂ ਕਾਰਨ ਕਈ ਮਾਵਾਂ ਆਪਣੇ ਲਾਡਲੇ ਪੁੱਤ ਗੁਆ ਚੁੱਕੀਆਂ ਹਨ। ਕੇਂਦਰ ਸਰਕਾਰ ਅਤੇ ਕੇਂਦਰੀ ਏਜੰਸੀਆਂ ਨੂੰ ਉਨ੍ਹਾਂ ‘ਤੇ ਤੁਰੰਤ ਕਾਰਵਾਈ ਕਰਨ ਦੀ ਲੋੜ ਹੈ। ਭਾਜਪਾ ਸਰਕਾਰ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਨੇ ਵੀ ਹਾਲ ਹੀ ਵਿਚ ਮੰਨਿਆ ਹੈ ਕਿ ਕਈ ਖ਼ੌਫ਼ਨਾਕ ਗੈਂਗਸਟਰ ਵਿਦੇਸ਼ਾਂ ਤੋਂ ਭਾਰਤ ਵਿਚ ਫਿਰੌਤੀ ਦਾ ਕਾਰੋਬਾਰ ਚਲਾ ਰਹੇ ਹਨ ਪਰ ਇਸ ਦੇ ਬਾਵਜੂਦ ਕੇਂਦਰ ਇਨ੍ਹਾਂ ਦੋਸ਼ੀਆਂ ਦੀ ਹਵਾਲਗੀ ਲਈ ਕਿਉਂ ਜ਼ੋਰ ਨਹੀਂ ਦੇ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਗੈਂਗਸਟਰਾਂ ਨੂੰ ਤੁਰੰਤ ਭਾਰਤ ਲਿਆ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕੁਝ ਦੇਸ਼ ਇਨ੍ਹਾਂ ਅਪਰਾਧੀਆਂ ਦੇ ਸੁਰੱਖਿਅਤ ਠਿਕਾਣੇ ਬਣ ਚੁੱਕੇ ਹਨ। ਉਨ੍ਹਾਂ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੂੰ ਆਪਣੇ ਸਵਾਰਥਾਂ ਲਈ ਅਪਰਾਧੀਆਂ ਨੂੰ ਸਰਪ੍ਰਸਤੀ ਦੇਣ ਲਈ ਆੜੇ ਹੱਥੀਂ ਲਿਆ ਅਤੇ ਕਿਹਾ ਕਿ ਉਨ੍ਹਾਂ ਕਾਰਨ ਕਈ ਬੇਕਸੂਰਾਂ ਦੀ ਜਾਨ ਵੀ ਜਾ ਚੁੱਕੀ ਹੈ। The post ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ਾਂ ਤੋਂ ਗੈਂਗਸਟਰਾਂ ਨੂੰ ਤੁਰੰਤ ਭਾਰਤ ਲਿਆਉਣ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਲੁਧਿਆਣਾ 'ਚ ਬੱਸ ਕੰਡਕਟਰ ਨੇ ਵਿਅਕਤੀ ਨੂੰ ਜੜਿਆ ਥੱਪੜ, ਪੀੜਤ ਨੇ ਕੰਡਕਟਰ ਨੂੰ ਨੌਕਰੀ ਤੋਂ ਕੱਢਣ ਦੀ ਕੀਤੀ ਮੰਗ Wednesday 21 December 2022 06:04 AM UTC+00 | Tags: breaking-news faridkot-depot fight laljit-singh-bhullar latest-news ludhiana ludhiana-bus-stand ludhiana-police news prtc prtc-bus-conductor punjabi-news punjab-roadways the-unmute-breaking-news the-unmute-latest-news the-unmute-latest-update the-unmute-punjabi-news ਲੁਧਿਆਣਾ 20 ਦਸੰਬਰ 2022: ਪੰਜਾਬ ਦੇ ਲੁਧਿਆਣਾ ਦੇ ਬੱਸ ਸਟੈਂਡ ‘ਤੇ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਪੀਆਰਟੀਸੀ ਬੱਸ ਕੰਡਕਟਰ ਨੇ ਇਕ ਸਵਾਰੀ ਦੇ ਥੱਪੜ ਜੜ ਦਿੱਤਾ | ਲੁਧਿਆਣਾ ਬੱਸ ਸਟੈਂਡ ‘ਤੇ ਕੰਡਕਟਰ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋ ਰਹੀ ਹੈ | ਜਿੱਥੇ ਪੰਜਾਬ ਰੋਡਵੇਜ਼ ਦੀ ਸਰਕਾਰੀ ਬੱਸ ‘ਚ ਟਿਕਟ ਨੂੰ ਲੈ ਕੇ ਪਰਿਵਾਰ ਦੀ ਕੰਡਕਟਰ ਨਾਲ ਬਹਿਸ ਹੋ ਗਈ ਅਤੇ ਕੰਡਕਟਰ ਨੇ ਝਗੜੇ ‘ਚ ਵਿਅਕਤੀ ਨੂੰ ਥੱਪੜ ਮਾਰ ਦਿੱਤਾ | ਜਿਸ ਤੋਂ ਬਾਅਦ ਪੀੜਤ ਰਾਜੂ ਨੇ ਕੰਡਕਟਰ ਦੇ ਖ਼ਿਲਾਫ਼ ਵਿਭਾਗ ਨੂੰ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਅਤੇ ਪੀੜਤ ਧਿਰ ਨੇ ਦੋਸ਼ੀ ਕੰਡਕਟਰ ਨੂੰ ਨੌਕਰੀ ਤੋਂ ਕੱਢਣ ਦੀ ਮੰਗ ਕੀਤੀ ਹੈ | ਇਸ ਸਬੰਧ ਵਿਚ ਲੁਧਿਆਣਾ ਸਥਿਤ ਪੰਜਾਬ ਰੋਡਵੇਜ਼ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਵੀਡੀਓ ਵਿਚਲੀ ਬੱਸ ਫਰੀਦਕੋਟ ਡਿੱਪੂ ਦੀ ਹੈ ਅਤੇ ਇਹ ਵੀਡੀਓ ਫਰੀਦਕੋਟ ਡਿਪੂ ਦੇ ਇੰਚਾਰਜ ਨੂੰ ਭੇਜੀ ਜਾਵੇਗੀ ਤਾਂ ਜੋ ਵਿਭਾਗੀ ਕਾਰਵਾਈ ਕੀਤੀ ਜਾ ਸਕੇ। ਗੱਲਬਾਤ ਕਰਦੇ ਹੋਏ ਪੀੜਤ ਧਿਰ ਨੇ ਦੱਸਿਆ ਕਿ ਉਹ ਬੱਸ ‘ਚ ਆਪਣੇ ਪਰਿਵਾਰ ਸਮੇਤ ਸਵਾਰ ਹੋਣ ਲਈ ਗਿਆ ਸੀ ਅਤੇ ਉਸ ਕੋਲ 20 ਕਿਲੋ ਵਜ਼ਨ ਦਾ ਬੈਗ ਸੀ, ਜਿਸ ਨੂੰ ਲੈ ਕੇ ਕੰਡਕਟਰ ਨੇ ਉਸ ਨੂੰ ਲਿਜਾਣ ਨਹੀਂ ਦਿੱਤਾ ਗਿਆ ਅਤੇ ਉਸ ਨਾਲ ਬਦਸਲੂਕੀ ਕੀਤੀ ਗਈ। ਪੀੜਤ ਨੇ ਇਸ ਸਬੰਧੀ ਇੱਕ ਵੀਡੀਓ ਵੀ ਬਣਾਈ ਹੈ, ਜੋ ਕਿ ਅਧਿਕਾਰੀਆਂ ਨੂੰ ਦਿੱਤੀ ਗਈ ਹੈ ਅਤੇ ਕਿਹਾ ਕਿ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ। The post ਲੁਧਿਆਣਾ ‘ਚ ਬੱਸ ਕੰਡਕਟਰ ਨੇ ਵਿਅਕਤੀ ਨੂੰ ਜੜਿਆ ਥੱਪੜ, ਪੀੜਤ ਨੇ ਕੰਡਕਟਰ ਨੂੰ ਨੌਕਰੀ ਤੋਂ ਕੱਢਣ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ 27 ਦਸੰਬਰ ਨੂੰ ਟਰਾਂਸਪੋਰਟ ਸਕੱਤਰ ਨਾਲ ਹੋਵੇਗੀ ਮੀਟਿੰਗ Wednesday 21 December 2022 06:20 AM UTC+00 | Tags: breaking-news cabinet-minister-harpal-singh laljit laljit-singh-bhullar latest-news news prtc prtc-contract-workers-union prtc-contract-workers-union-punjab-state punbus punbus-and-prtc-employees punjab-goverment punjab-news punjab-roadways punjab-roadways-employees-announce-strike punjab-roadways-punbus punjab-transport-secretary the-unmute transport-minister-punjab-or-chief-minister-punjab ਚੰਡੀਗੜ੍ਹ 20 ਦਸੰਬਰ 2022: ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (Punjab Roadways and PRTC Contract Workers Union) ਨੇ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਪਿਛਲੇ 5 ਦਿਨਾਂ ਤੋਂ ਸੂਬੇ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਮਿਲੇ ਭਰੋਸੇ ਤੋਂ ਬਾਅਦ ਯੂਨੀਅਨ ਨੇ ਇਹ ਫੈਸਲਾ ਲਿਆ ਹੈ। ਹੁਣ 27 ਦਸੰਬਰ ਨੂੰ ਯੂਨੀਅਨ ਦੇ ਵਫ਼ਦ ਦੀ ਸੂਬਾ ਟਰਾਂਸਪੋਰਟ ਸਕੱਤਰ ਪੰਜਾਬ ਨਾਲ ਮੀਟਿੰਗ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੁੱਖ ਸਕੱਤਰ ਵੱਲੋਂ ਦਿੱਤਾ ਭਰੋਸਾ ਅਤੇ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਇਸ ਵਾਰ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਯੂਨੀਅਨ ਨੇ ਇਸ ਵਾਰ ਪਨਬੱਸ ਅਤੇ ਪੀਆਰਟੀਸੀ ਦੀ ਮੁਕੰਮਲ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ। ਸੋਮਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ (ਸੀਐਸ) ਵਿਜੇ ਕੁਮਾਰ ਜੰਜੂਆ ਨੇ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਜਾਣਗੀਆਂ। ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਯੂਨੀਅਨ ਦੀਆਂ ਮੰਗਾਂ 'ਤੇ ਮੁੜ ਵਿਚਾਰ ਕਰਨ, ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਕਿਸੇ ਨਾ ਕਿਸੇ ਕਾਰਨ ਕੱਢੇ ਗਏ ਕੱਚੇ ਕਾਮਿਆਂ ਦੇ ਮਾਮਲੇ 'ਤੇ ਮੁੜ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਜਾਂਚ ਤੋਂ ਬਾਅਦ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 5 ਫ਼ੀਸਦੀ ਸਾਲਾਨਾ ਵਾਧੇ ਅਤੇ ਕੰਡਕਟਰਾਂ ਨੂੰ ਬਲੈਕਲਿਸਟ ਕਰਨ ਸਬੰਧੀ ਸ਼ਰਤਾਂ ਦੀ ਸਮੀਖਿਆ ਕਰਨ ਲਈ ਸਹਿਮਤੀ ਬਣੀ ਹੈ। ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ 2900 ਦੇ ਕਰੀਬ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕਰਕੇ ਹੜਤਾਲ ਵਿੱਚ ਸ਼ਮੂਲੀਅਤ ਕੀਤੀ। ਇਸ ਕਾਰਨ ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਨੰਗਲ, ਚੰਡੀਗੜ੍ਹ, ਲੁਧਿਆਣਾ, ਜਗਰਾਉਂ, ਮੋਗਾ, ਮੁਕਤਸਰ ਅਤੇ ਫਿਰੋਜ਼ਪੁਰ ਵਿੱਚ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀ ਬੱਸ ਸੇਵਾ ਠੱਪ ਹੋਣ ਕਾਰਨ ਲੋਕ ਪ੍ਰੇਸ਼ਾਨ ਰਹੇ ਹਨ। ਲੋਕਾਂ ਨੂੰ ਦੁੱਗਣੀ ਕੀਮਤ ‘ਤੇ ਸਫ਼ਰ ਕਰਨ ਲਈ ਮਜਬੂਰ ਹੋਣਾ ਪਿਆ। ਮੁਫ਼ਤ ਸਫਰ ਕਰਨ ਵਾਲੀਆਂ ਮਹਿਲਾ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਧਰਨਾਕਾਰੀ ਕਰਮਚਾਰੀਆਂ ਨੇ ਗੈਰ-ਸਿੱਖਿਅਤ ਕਾਮਿਆਂ ਨੂੰ ਆਊਟਸੋਰਸਿੰਗ ‘ਤੇ ਰੱਖੇ ਜਾਣ ਦਾ ਵਿਰੋਧ ਕੀਤਾ ਹੈ। ਮੁਲਾਜ਼ਮਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਊਟਸੋਰਸ 'ਤੇ ਭਰਤੀ ਕੀਤੇ 28 ਡਰਾਈਵਰਾਂ ਦਾ ਡਰਾਈਵਿੰਗ ਟੈਸਟ ਵੀ ਨਹੀਂ ਲਿਆ ਗਿਆ। ਇੱਥੋਂ ਤੱਕ ਕਿ ਉਸ ਨੂੰ ਚੰਡੀਗੜ੍ਹ ਦੇ ਟਰੇਨਿੰਗ ਸਕੂਲ ਵਿੱਚ ਵੀ ਸਿਖਲਾਈ ਨਹੀਂ ਦਿੱਤੀ ਗਈ ਹੈ। The post ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ 27 ਦਸੰਬਰ ਨੂੰ ਟਰਾਂਸਪੋਰਟ ਸਕੱਤਰ ਨਾਲ ਹੋਵੇਗੀ ਮੀਟਿੰਗ appeared first on TheUnmute.com - Punjabi News. Tags:
|
ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਏ.ਸੀ.ਸੀ. 'ਚ A++ ਗ੍ਰੇਡ ਪ੍ਰਾਪਤ ਕਰਨ ਵਾਲੀ ਭਾਰਤ ਦੀ ਇਕਲੌਤੀ ਰਾਜ/ਕੇਂਦਰੀ/ਪ੍ਰਾਈਵੇਟ ਯੂਨੀਵਰਸਿਟੀ ਬਣੀ Wednesday 21 December 2022 06:29 AM UTC+00 | Tags: a-grade breaking-news central-university gurmeet-singh-meet-hayer guru-nanak-dev-university-amritsar harjot-singh-bains news private-university punjab-government punjab-news punjab-university tata-institute-of-social-sciences the-unmute-breaking-news tss university ਚੰਡੀਗੜ੍ਹ 20 ਦਸੰਬਰ 2022: ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦੇ ਨਤੀਜੇ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਐਨ.ਏ.ਏ.ਸੀ. ਵਿੱਚ 3.85 ਅੰਕ ਪ੍ਰਾਪਤ ਕਰਕੇ ਏ++ ਗ੍ਰੇਡ ਪ੍ਰਾਪਤ ਕੀਤਾ ਹੈ, ਜਿਸ ਨਾਲ ਜੀਐਨਡੀਯੂ ਇਹ ਸਕੋਰ ਪ੍ਰਾਪਤ ਕਰਨ ਵਾਲੀ ਭਾਰਤ ਦੀ ਇਕਲੌਤੀ ਰਾਜ/ਕੇਂਦਰੀ/ਪ੍ਰਾਈਵੇਟ ਯੂਨੀਵਰਸਿਟੀ ਬਣ ਗਈ ਹੈ। ਟੀਚਿੰਗ, ਰਿਸਰਚ ਫੈਲੋਜ਼, ਨਾਨ-ਟੀਚਿੰਗ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਸਭਨਾਂ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਚੇਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਹਰ ਖੇਤਰ ਵਿੱਚ ਮੱਲਾਂ ਮਾਰ ਸਕਣ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਤਰ੍ਹਾਂ ਹੀ ਸੂਬੇ ਦਾ ਨਾਂ ਰੌਸ਼ਨ ਕਰਨਗੀਆਂ। ਜ਼ਿਕਰਯੋਗ ਹੈ ਕਿ ਯੂਨੀਵਰਸਿਟੀ ਨੇ 4 ਵਿੱਚੋਂ 3.85 ਅੰਕ ਸਕੋਰ ਕਰਕੇ ਏ++ ਉੱਚਤਮ ਗ੍ਰੇਡ ਹਾਸਲ ਕਰਦਿਆਂ ਸਮੁੱਚੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਇਹ ਗ੍ਰੇਡ ਪ੍ਰਾਪਤ ਕਰਨ ਵਾਲੀ ਦੇਸ਼ ਦੀਆਂ ਸਾਰੀਆਂ ਸਰਕਾਰੀ, ਨਿੱਜੀ ਅਤੇ ਕੇਂਦਰੀ ਯੂਨੀਵਰਸਿਟੀਆਂ ਵਿੱਚੋਂ ਇਕਲੌਤੀ ਯੂਨੀਵਰਸਿਟੀ ਬਣ ਗਈ ਹੈ ਅਤੇ ਦੇਸ਼ ਭਰ ਦੀਆਂ ਸਾਰੀਆਂ ਸੰਸਥਾਵਾਂ ਵਿੱਚੋਂ ਦੂਜੇ ਨੰਬਰ ‘ਤੇ ਹੈ। ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਿਜ਼ (ਟੀ.ਆਈ.ਐਸ.ਐਸ.) 3.89 ਦਾ ਉੱਚ ਗ੍ਰੇਡ ਹਾਸਲ ਕਰਨ ਵਾਲੀ ਦੀ ਦੂਜੀ ਇਕਲੌਤੀ ਵਿਦਿਅਕ ਸੰਸਥਾ ਹੈ। ਇਸ ਦੌਰਾਨ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਯੂਨੀਵਰਸਿਟੀ ਨੂੰ ਮੁਲਾਂਕਣ ਅਤੇ ਮਾਨਤਾ ਦੇ ਚੌਥੇ ਗੇੜ ਦੌਰਾਨ ਏ++ ਗ੍ਰੇਡ ਅਤੇ 3.85 ਸੀਜੀਪੀਏ ਨਾਲ ਮਾਨਤਾ ਦਿੱਤੀ ਗਈ ਹੈ , ਜੋ ਅਗਲੇ ਸੱਤ ਸਾਲਾਂ ਤੱਕ ਰਹੇਗੀ। ਉਨਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 2014 ਦੇ ਆਪਣੇ ਪਿਛਲੇ ਐਕਰੀਡੀਸ਼ਨ ਸਾਇਕਲ ਦੌਰਾਨ ਹਾਸਲ ਕੀਤ 3.51 ਦੇ ਗ੍ਰੇਡ ਤੋਂ ਵਧ ਕੇ ਹੁਣ 3.85 ਦਾ ਗ੍ਰੇਡ ਹਾਸਲ ਕੀਤਾ ਹੈ। ਮੀਤ ਹੇਅਰ ਨੇ ਕਿਹਾ ਕਿ ਯੂਨੀਵਰਸਿਟੀ ਨੇ ਨੈਕ ਦੁਆਰਾ ਮਾਨਤਾ ਪ੍ਰਾਪਤ ਦੇਸ਼ ਦੀਆਂ ਸਾਰੀਆਂ ਰਾਜ ਅਤੇ ਕੇਂਦਰੀ ਯੂਨੀਵਰਸਿਟੀਆਂ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ। ਮੰਤਰੀ ਨੇ ਕਿਹਾ ਕਿ ਇਹ ਮੁਲਾਂਕਣ ਕੰਮਕਾਜ ਅਤੇ ਆਰਗੇਨਾਈਜੇਸ਼ਨਲ ਫੋਕਸ ਦੇ ਅਧਾਰ 'ਤੇ ਵੱਖ-ਵੱਖ ਮੁੱਖ ਪਹਿਲੂਆਂ ਤਹਿਤ ਸੱਤ ਮਾਪਦੰਡਾਂ ਦੇ ਅਧਾਰ 'ਤੇ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਇਨਾਂ ਮਾਪਦੰਡਾਂ ਵਿੱਚ ਪਾਠਕ੍ਰਮ ਦੇ ਪਹਿਲੂ, ਅਧਿਆਪਨ-ਸਿਖਲਾਈ ਅਤੇ ਮੁਲਾਂਕਣ, ਖੋਜ, ਨਵੀਨਤਾਵਾਂ ਅਤੇ ਵਿਸਥਾਰ, ਬੁਨਿਆਦੀ ਢਾਂਚਾ ਅਤੇ ਸਿਖਲਾਈ ਸਰੋਤ, ਵਿਦਿਆਰਥੀ ਸਹਾਇਤਾ ਅਤੇ ਤਰੱਕੀ, ਗਵਰਨੈਂਸ, ਲੀਡਰਸ਼ਿਪ ਅਤੇ ਪ੍ਰਬੰਧਨ, ਸੰਸਥਾਗਤ ਕਦਰਾਂ-ਕੀਮਤਾਂ ਅਤੇ ਬਿਹਤਰ ਅਭਿਆਸ ਸ਼ਾਮਲ ਹਨ। ਸ੍ਰੀ ਮੀਤ ਹੇਅਰ ਨੇ ਕਿਹਾ ਕਿ ਯੂਨੀਵਰਸਿਟੀ ਨੇ ਪਿਛਲੇ 5 ਸਾਲਾਂ ਵਿੱਚ ਆਪਣੇ ਐਚ-ਇੰਡੈਕਸ ਵਿੱਚ 64 ਤੋਂ 129 ਤੱਕ ਦਾ ਵਾਧਾ ਦਰਜ ਕੀਤਾ ਹੈ ਅਤੇ ਹਾਈ ਇੰਪੈਕਟ ਫੈਕਟਰ ਜਰਨਲਾਂ ਵਿੱਚ ਕੁੱਲ 19776 ਖੋਜ ਲੇਖ ਪ੍ਰਕਾਸ਼ਿਤ ਕੀਤੇ ਹਨ। ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਟਰਾਂਸਲੇਸ਼ਨ ਰਿਸਰਚ ਅਤੇ ਸੰਸਥਾਗਤ ਸਲਾਹ-ਮਸ਼ਵਰੇ ਦੇ ਪ੍ਰਸਾਰ ਲਈ ਵੀ ਜਾਣੀ ਜਾਂਦੀ ਹੈ ਅਤੇ ਇਸ ਨੇ ਆਪਣੇ ਬੁਨਿਆਦੀ ਢਾਂਚੇ ਅਤੇ ਖੋਜ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕਈ ਕੇਂਦਰੀ ਅਤੇ ਰਾਜ ਗ੍ਰਾਂਟਾਂ ਨੂੰ ਵੀ ਆਕਰਸ਼ਿਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨਾਂ ਕਿਹਾ ਕਿ ਯੂਨੀਵਰਸਿਟੀ ਨੂੰ ਅਧਿਆਪਨ ਲਈ ਬੁਨਿਆਦੀ ਢਾਂਚੇ, ਸਿੱਖਣ ਅਤੇ ਖੋਜ ਅਤੇ ਵਾਤਾਵਰਣ ਪੱਖੀ ਹਰੇ -ਭਰੇ ਕੈਂਪਸ ਲਈ ਮਾਨਤਾ ਦਿੱਤੀ ਗਈ ਹੈ । ਮੀਤ ਹੇਅਰ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਵੀ ਯੂਨੀਵਰਸਿਟੀ ਨੂੰ ਇਸ ਸਾਲ ਲਗਾਤਾਰ 24ਵੀਂ ਵਾਰ ਪ੍ਰਸਿੱਧ ਮੌਲਾਨਾ ਅਬੁਲ ਕਲਾਮ ਆਜਮ ਟਰਾਫੀ ਜਿੱਤਣ ਦਾ ਸਿਹਰਾ ਪ੍ਰਾਪਤ ਹੈ। The post ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਏ.ਸੀ.ਸੀ. ‘ਚ A++ ਗ੍ਰੇਡ ਪ੍ਰਾਪਤ ਕਰਨ ਵਾਲੀ ਭਾਰਤ ਦੀ ਇਕਲੌਤੀ ਰਾਜ/ਕੇਂਦਰੀ/ਪ੍ਰਾਈਵੇਟ ਯੂਨੀਵਰਸਿਟੀ ਬਣੀ appeared first on TheUnmute.com - Punjabi News. Tags:
|
ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਡੀ.ਜੀ.ਪੀ. ਗੌਰਵ ਯਾਦਵ ਦੀ ਨਿਵੇਕਲੀ ਪਹਿਲ Wednesday 21 December 2022 06:37 AM UTC+00 | Tags: aam-aadmi-party cm-bhagwant-mann dgp-gaurav-yadav dgp-of-punjab-gaurav-yadav latest-news news punjab punjab-government punjabi-language punjab-news punjab-police the-unmute-breaking-news the-unmute-latest-update the-unmute-news the-unmute-punjabi-news the-unmute-update ਚੰਡੀਗੜ੍ਹ 20 ਦਸੰਬਰ 2022: ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ (DGP Gaurav Yadav) ਨੇ ਇਕ ਨਿਵੇਕਲੀ ਪਹਿਲ ਕੀਤੀ ਹੈ, ਜਿਸ ਦਾ ਅਸਰ ਆਉਣ ਵਾਲੇ ਸਮੇਂ ਵਿਚ ਪੁਲਿਸ ਵਿਭਾਗ ਅਤੇ ਪੁਲਿਸ ਮੁਲਾਜ਼ਮਾਂ ‘ਤੇ ਪੈ ਸਕਦਾ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪਿਛਲੇ ਸਮੇਂ ਵਿੱਚ ਕਈ ਫੈਸਲੇ ਲਏ ਸਨ। ਮੁੱਖ ਮੰਤਰੀ ਵੱਲੋਂ ਲਏ ਫੈਸਲੇ ਦੇ ਮੱਦੇਨਜ਼ਰ ਡੀ.ਜੀ.ਪੀ. ਗੌਰਵ ਯਾਦਵ ਨੇ ਆਪਣੀ ਵਰਦੀ ‘ਤੇ ਅੰਗਰੇਜ਼ੀ ਭਾਸ਼ਾ ‘ਚ ਲੱਗੀ ਨੇਮ ਪਲੇਟ ਹਟਾ ਦਿੱਤੀ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਹੁਣ ਪੰਜਾਬੀ ਭਾਸ਼ਾ 'ਚ ਵਰਦੀ 'ਤੇ ਆਪਣੀ ਨੇਮ ਪਲੇਟ ਲਗਾਈ ਹੈ । ਡੀ.ਜੀ.ਪੀ. ਨੇ ਕਿਹਾ ਕਿ ਉਹ ਆਪਣੀ ਨੇਮ ਪਲੇਟ ਪੰਜਾਬੀ ਵਿੱਚ ਲਗਾ ਕੇ ਮਾਣ ਮਹਿਸੂਸ ਕਰ ਰਹੇ ਹਨ। ਹੋਰ ਪੁਲਿਸ ਅਧਿਕਾਰੀ ਵੀ ਆਉਣ ਵਾਲੇ ਦਿਨਾਂ ਵਿੱਚ ਆਪਣੀਆਂ ਵਰਦੀਆਂ ‘ਤੇ ਨੇਮ ਪਲੇਟਾਂ ‘ਤੇ ਪੰਜਾਬੀ ਭਾਸ਼ਾ ਵਿੱਚ ਆਪਣਾ ਨਾਮ ਲਿਖਵਾ ਸਕਦੇ ਹਨ। The post ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਡੀ.ਜੀ.ਪੀ. ਗੌਰਵ ਯਾਦਵ ਦੀ ਨਿਵੇਕਲੀ ਪਹਿਲ appeared first on TheUnmute.com - Punjabi News. Tags:
|
COVID-19: ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਵਲੋਂ ਉੱਚ ਪੱਧਰੀ ਮੀਟਿੰਗ ਜਾਰੀ Wednesday 21 December 2022 06:50 AM UTC+00 | Tags: ba.5.1.7 bf.7 breaking-news cases-of-corona china corona corona-vaccination-2022 corona-virus covid covid-19 mansukh-mandaviya news omicron omicron-news-veriant sub-variant-bf.7 sub-variant-of-corona the-ministry-of-health the-ministry-of-health-india the-unmute-breaking-news the-unmute-news the-unmute-punjabi-news the-world-health-organization two-new-variants-of-omicron who ਚੰਡੀਗੜ੍ਹ 20 ਦਸੰਬਰ 2022: ਚੀਨ ਵਿੱਚ ਵਿਚ ਕੋਰੋਨਾ (Corona) ਵਾਇਰਸ ਨੇ ਤਬਾਹੀ ਮਚਾ ਦਿੱਤੀ ਹੈ, ਚੇਨ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ | ਇਸਦੇ ਨਾਲ ਹੀ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ (Mansukh Mandaviya) ਨੇ ਇਕ ਵਾਰ ਫਿਰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ । ਇਸ ‘ਚ ਚੀਨ ਅਤੇ ਹੋਰ ਦੇਸ਼ਾਂ ‘ਚ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਇਹਤਿਆਤੀ ਉਪਾਵਾਂ ‘ਤੇ ਚਰਚਾ ਕੀਤੀ ਜਾ ਰਹੀ ਹੈ। ਕੇਂਦਰੀ ਸਿਹਤ ਰਾਜ ਮੰਤਰੀ ਡਾ.ਭਾਰਤੀ ਪਵਾਰ ਨੇ ਦੱਸਿਆ ਕਿ ਮੀਟਿੰਗ ਵਿੱਚ ਦੇਸ਼ ਦੇ ਉੱਘੇ ਸਿਹਤ ਮਾਹਿਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਜੀਨੋਮ ਸੀਕਵੈਂਸਿੰਗ ਸਬੰਧੀ ਇੱਕ ਦਿਸ਼ਾ-ਨਿਰਦੇਸ਼ ਜਾਰੀ ਕੀਤਾ ਗਿਆ ਸੀ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਕਰਵਾਈ ਗਈ ਇਸ ਮੀਟਿੰਗ ਵਿੱਚ ਨੀਤੀ ਆਯੋਗ ਦੇ ਮੈਂਬਰ ਡਾ.ਵੀ.ਕੇ.ਪਾਲ, ਡਾ.ਐਨ.ਕੇ. ਅਰੋੜਾ, ਡੀਜੀ-ਆਈਸੀਐਮਆਰ ਡਾ: ਰਾਜੀਵ ਬਹਿਲ, ਬਾਇਓਟੈਕਨਾਲੋਜੀ ਵਿਭਾਗ ਦੇ ਸਕੱਤਰ ਡਾ: ਰਾਜੇਸ਼ ਗੋਖਲੇ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਡੀਜੀਐਚਐਸ ਡਾ: ਅਤੁਲ ਗੋਇਲ ਸ਼ਾਮਲ ਹਨ | The post COVID-19: ਕੋਰੋਨਾ ਮਹਾਂਮਾਰੀ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਵਲੋਂ ਉੱਚ ਪੱਧਰੀ ਮੀਟਿੰਗ ਜਾਰੀ appeared first on TheUnmute.com - Punjabi News. Tags:
|
ਭਾਜਪਾ ਦੇ ਅੱਠ ਸਾਲਾਂ ਦੇ ਸ਼ਾਸਨ ਦੌਰਾਨ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦੇ ਮਾਮਲਿਆਂ 'ਚ ਤਿੰਨ ਗੁਣਾ ਵਾਧਾ ਹੋਇਆ: ਮਾਲਵਿੰਦਰ ਕੰਗ Wednesday 21 December 2022 06:59 AM UTC+00 | Tags: aam-aadmi-party bjp bjp-government cm-bhagwant-mann farmers-punjab-farmers malvinder-singh-kang narendra-modi news pm-modi punjab-latest-news punjab-news sabka-saath sab-ka-vikas the-unmute-breaking-news the-unmute-punjab the-unmute-punjabi-news ਚੰਡੀਗੜ੍ਹ 20 ਦਸੰਬਰ 2022: ‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ (Malvinder Singh Kang) ਨੇ ਟਵੀਟ ਕਰਦਿਆਂ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਮਾਲਵਿੰਦਰ ਕੰਗ ਨੇ ਕਿਹਾ ਕਿ 'ਸਬਕਾ ਸਾਥ, ਸਬ ਕਾ ਵਿਕਾਸ' ਦਾ ਨਾਅਰਾ ਦੇਣ ਵਾਲੀ ਭਾਜਪਾ ਦੇ ਅੱਠ ਸਾਲਾਂ ਦੇ ਸ਼ਾਸਨ ਦੌਰਾਨ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦੇ ਮਾਮਲਿਆਂ ਵਿੱਚ ਤਿੰਨ ਗੁਣਾ ਵਾਧਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਨੂੰ ਮਜ਼ਦੂਰਾਂ ਦੀ ਦੁਰਦਸ਼ਾ ‘ਤੇ ਸ਼ਰਮ ਆਉਣੀ ਚਾਹੀਦੀ ਹੈ। ਕੀ ਇਹ ਤੁਹਾਡਾ ‘ਸਬਕਾ ਸਾਥ, ਸਬਕਾ ਵਿਕਾਸ’ ਸੀ? ਗਰੀਬ ਮਜ਼ਦੂਰ ਖੁਦਕੁਸ਼ੀਆਂ ਕਰਨ ਲਈ ਮਜਬੂਰ ਹਨ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ 'ਸਬਕਾ ਸਾਥ, ਸਬਕਾ ਵਿਕਾਸ' ਦਾ ਨਾਅਰਾ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਸਾਰੇ ਟੀਚਿਆਂ ਦੀ ਪ੍ਰਾਪਤੀ ਲਈ ਸਬਕਾ ਸਾਥ, ਸਬਕਾ ਵਿਸ਼ਵਾਸ, ਸਬਕਾ ਵਿਕਾਸ ਅਤੇ ਸਾਰਿਆਂ ਦਾ ਯਤਨ ਬਹੁਤ ਜ਼ਰੂਰੀ ਹੈ।
The post ਭਾਜਪਾ ਦੇ ਅੱਠ ਸਾਲਾਂ ਦੇ ਸ਼ਾਸਨ ਦੌਰਾਨ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦੇ ਮਾਮਲਿਆਂ ‘ਚ ਤਿੰਨ ਗੁਣਾ ਵਾਧਾ ਹੋਇਆ: ਮਾਲਵਿੰਦਰ ਕੰਗ appeared first on TheUnmute.com - Punjabi News. Tags:
|
ਫਾਜ਼ਿਲਕਾ 'ਚ ਕੌਮਾਂਤਰੀ ਸਰਹੱਦ 'ਤੇ BSF ਵਲੋਂ 25 ਕਿੱਲੋ ਹੈਰੋਇਨ ਬਰਾਮਦ, ਤਸਕਰ ਭੱਜਣ 'ਚ ਹੋਏ ਕਾਮਯਾਬ Wednesday 21 December 2022 07:09 AM UTC+00 | Tags: border-security-force breaking-news bsf bsf-jawans bsf-recovered-25-kilos-of-heroin fazlika-police international-border-in-fazilka latest-news news pakistan-smugglers punjab-government punjabi-news punjab-news punjab-police smugglers the-unmute-breaking-news the-unmute-news ਚੰਡੀਗੜ੍ਹ 20 ਦਸੰਬਰ 2022: ਬੀਐਸਐਫ (BSF) ਦੇ ਜਵਾਨਾਂ ਨੇ ਇੱਕ ਵਾਰ ਫਿਰ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਤਸਕਰਾਂ ਦੀ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਫਾਜ਼ਿਲਕਾ (Fazilka) ਜ਼ਿਲ੍ਹੇ ‘ਚ ਕੌਮਾਂਤਰੀ ਸਰਹੱਦ ‘ਤੇ ਕਰੀਬ 25 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਪਾਕਿਸਤਾਨੀ ਸਮੱਗਲਰਾਂ ਨਾਲ ਮੁਕਾਬਲੇ ਤੋਂ ਬਾਅਦ ਇਹ ਬਰਾਮਦਗੀ ਕੀਤੀ ਗਈ ਹੈ । ਬੀਐਸਐਫ ਦੇ ਜਵਾਨਾਂ ਨੂੰ ਕੁਝ ਆਦਮੀ ਨਜ਼ਰ ਆਏ ਜਿਨ੍ਹਾਂ ਨੂੰ ਲਲਕਾਰਿਆ ਗਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਦੇ ਜਵਾਬ ਵਿੱਚ ਬੀ.ਐਸ.ਐਫ ਵੱਲੋਂ ਕਰੀਬ 50 ਰਾਉਂਡ ਫਾਇਰ ਕੀਤੇ ਗਏ ਤਾਂ ਉਥੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਦੌਰਾਨ 25 ਕਿਲੋ ਹੈਰੋਇਨ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਅਜੇ ਵੀ ਉਸ ਥਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪਰ ਤਸਕਰ ਸੰਘਣੀ ਧੁੰਦ ਦਾ ਫਾਇਦਾ ਉਠਾ ਕੇ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ। The post ਫਾਜ਼ਿਲਕਾ ‘ਚ ਕੌਮਾਂਤਰੀ ਸਰਹੱਦ ‘ਤੇ BSF ਵਲੋਂ 25 ਕਿੱਲੋ ਹੈਰੋਇਨ ਬਰਾਮਦ, ਤਸਕਰ ਭੱਜਣ ‘ਚ ਹੋਏ ਕਾਮਯਾਬ appeared first on TheUnmute.com - Punjabi News. Tags:
|
ਤਵਾਂਗ ਝੜਪ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਤਵਾਂਗ 'ਚ ਲੱਗਣਗੇ 23 ਨਵੇਂ ਮੋਬਾਈਲ ਟਾਵਰ Wednesday 21 December 2022 07:22 AM UTC+00 | Tags: airtel anurag-thakur arunachal-pradesh breaking-news bsnl bumla-and-y-junction central-government connectivity government-of-india india indian-army information-and-broadcasting-minister-anurag-thakur lac news news-latest-ne tawang tawang-clash tawang-deputy-commissioner-kn-damo tawang-news the-unmute-breaking-news the-unmute-latest-news ਚੰਡੀਗੜ੍ਹ 20 ਦਸੰਬਰ 2022: ਕੁਝ ਦਿਨ ਪਹਿਲਾਂ ਤਵਾਂਗ (Tawang) ਸੈਕਟਰ ‘ਚ ਭਾਰਤ-ਚੀਨੀ ਫੌਜੀਆਂ ਦਸਤਿਆਂ ਵਿਚਾਲੇ ਹੋਈ ਝੜਪ ਤੋਂ ਬਾਅਦ ਭਾਰਤ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਐੱਲਏਸੀ (LAC) ‘ਤੇ ਬਿਹਤਰ ਕਨੈਕਟੀਵਿਟੀ ਲਈ ਕੇਂਦਰ ਸਰਕਾਰ 23 ਨਵੇਂ ਮੋਬਾਈਲ ਟਾਵਰ ਲਗਾਉਣ ਜਾ ਰਹੀ ਹੈ। ਤਵਾਂਗ ਜ਼ਿਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਫੈਸਲਾ 9 ਦਸੰਬਰ ਨੂੰ ਯੰਗਤਸੇ ‘ਚ ਭਾਰਤ-ਚੀਨ ਫੌਜਾਂ ਦੀ ਝੜਪ ਤੋਂ ਬਾਅਦ ਲਿਆ ਗਿਆ ਹੈ। ਇਸਦੇ ਨਾਲ ਹੀ ਤਵਾਂਗ ਦੇ ਡਿਪਟੀ ਕਮਿਸ਼ਨਰ ਕੇਐਨ ਦਾਮੋ ਨੇ ਕਿਹਾ ਕਿ ਸਰਕਾਰ ਦੇ ਫੈਸਲੇ ਅਨੁਸਾਰ ਬੀਐਸਐਨਐਲ ਅਤੇ ਭਾਰਤੀ ਏਅਰਟੈੱਲ ਤਵਾਂਗ ਵਿੱਚ ਸੰਪਰਕ ਨੂੰ ਬਿਹਤਰ ਬਣਾਉਣ ਲਈ 23 ਨਵੇਂ ਮੋਬਾਈਲ ਟਾਵਰ ਲਗਾਉਣਗੇ। ਅਧਿਕਾਰੀਆਂ ਨੇ ਕਿਹਾ ਇਸ ਖੇਤਰ ਵਿੱਚ ਮੌਜੂਦਾ ਮੋਬਾਈਲ ਟਾਵਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਯੋਗ ਨਹੀਂ ਹਨ। ਇਸ ਕਾਰਨ ਰੱਖਿਆ ਬਲਾਂ ਦੇ ਨਾਲ-ਨਾਲ ਸਰਹੱਦੀ ਇਲਾਕਿਆਂ ‘ਚ ਰਹਿਣ ਵਾਲੇ ਆਮ ਨਾਗਰਿਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ‘ਚ ਕੇਂਦਰ ਸਰਕਾਰ ਨੇ ਇਹ ਫੈਸਲਾ ਲਿਆ ਹੈ। ਅਧਿਕਾਰੀ ਨੇ ਕਿਹਾ ਕਿ ਪਹਿਲਾਂ ਸਰਹੱਦੀ ਖੇਤਰਾਂ ਵਿੱਚ ਕੋਈ ਮੋਬਾਈਲ ਨੈੱਟਵਰਕ ਨਹੀਂ ਸੀ, ਪਰ ਹੁਣ ਸਥਿਤੀ ਬਦਲ ਗਈ ਹੈ ਅਤੇ ਬੁਮਲਾ ਅਤੇ ਵਾਈ-ਜੰਕਸ਼ਨ ‘ਤੇ ਵੀ ਇੰਟਰਨੈੱਟ ਸੇਵਾ ਅਤੇ ਮੋਬਾਈਲ ਕਨੈਕਟੀਵਿਟੀ ਹੈ। ਹਾਲਾਂਕਿ, ਇਸ ਵਿੱਚ ਸੁਧਾਰ ਦੀ ਲੋੜ ਹੈ। ਅਧਿਕਾਰੀਆਂ ਨੇ ਦੱਸਿਆ ਕਿ ਤਵਾਂਗ (Tawang) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 43 ਨਵੇਂ ਟਾਵਰਾਂ ਦੀ ਮੰਗ ਕੀਤੀ ਗਈ ਸੀ। ਹਾਲਾਂਕਿ 23 ਨਵੇਂ ਟਾਵਰ ਲਗਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਦੀਆਂ ਵਿੱਚ ਮੋਬਾਈਲ ਟਾਵਰ ਲਗਾਉਣਾ ਇੱਕ ਚੁਣੌਤੀ ਹੋਵੇਗੀ ਕਿਉਂਕਿ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਹੁੰਦੀ ਹੈ। The post ਤਵਾਂਗ ਝੜਪ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਤਵਾਂਗ ‘ਚ ਲੱਗਣਗੇ 23 ਨਵੇਂ ਮੋਬਾਈਲ ਟਾਵਰ appeared first on TheUnmute.com - Punjabi News. Tags:
|
ਮਹਾਤਮਾ ਗਾਂਧੀ ਦੇ ਬੁੱਤ ਅੱਗੇ ਕਾਂਗਰਸ ਵਲੋਂ ਰੋਸ਼ ਪ੍ਰਦਰਸ਼ਨ, ਕਿਹਾ ਚੀਨ ਦੀ ਘੁਸਪੈਠ ਦਾ ਜਵਾਬ ਦੇਵੇ ਕੇਂਦਰ ਸਰਕਾਰ Wednesday 21 December 2022 07:39 AM UTC+00 | Tags: arunachal-pradeshs-tawang bjp bjp-government breaking-news congress congress-leader-sonia-gandhi congress-party congress-protests delhi indian-national-congress malikaarjun-kharge nation-mahatma-gandhi news parliament-complex parliament-of-india p-chidambaram punjab-news rajnath-singh the-unmute-punjabi-news winter-session ਚੰਡੀਗੜ੍ਹ 20 ਦਸੰਬਰ 2022: ਕਾਂਗਰਸ (Congress) ਨੇਤਾ ਸੋਨੀਆ ਗਾਂਧੀ ਨੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ‘ਚ ਭਾਰਤੀ ਅਤੇ ਚੀਨੀ ਫੌਜ ਦਸਤਿਆਂ ਵਿਚਾਲੇ ਹੋਏ ਟਕਰਾਅ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਪਾਰਟੀ ਦੀ ਸੰਸਦੀ ਦਲ ਦੀ ਮੀਟਿੰਗ ਤੋਂ ਬਾਅਦ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸੰਸਦ ਕੰਪਲੈਕਸ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਚੀਨ ਨਾਲ ਟਕਰਾਅ ‘ਤੇ ਸੰਸਦ ‘ਚ ਚਰਚਾ ਹੋਣੀ ਚਾਹੀਦੀ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਸਰਕਾਰ ਚਰਚਾ ਨਾ ਕਰਵਾਉਣ ‘ਤੇ ਅੜੀ ਹੋਈ ਹੈ, ਜਦਕਿ ਜਨਤਾ ਅਤੇ ਸਦਨ ਸਰਹੱਦ ਦੀ ਅਸਲ ਸਥਿਤੀ ਜਾਣਨਾ ਚਾਹੁੰਦੇ ਹਨ। ਸੋਨੀਆ ਗਾਂਧੀ ਨੇ ਪੁੱਛਿਆ ਕਿ ਸਰਕਾਰ ਆਰਥਿਕ ਪਾਬੰਦੀਆਂ ਲਗਾ ਕੇ ਚੀਨ ਦੇ ਹਮਲੇ ਦਾ ਜਵਾਬ ਕਿਉਂ ਨਹੀਂ ਦੇ ਰਹੀ? ਸੀਪੀਪੀ ਦੀ ਮੀਟਿੰਗ ਵਿੱਚ ਸੋਨੀਆ ਗਾਂਧੀ ਨੇ ਇਹ ਵੀ ਕਿਹਾ ਕਿ ਦੇਸ਼ ਦੀ ਆਰਥਿਕ ਹਾਲਤ ਨਿਰਾਸ਼ਾਜਨਕ ਹੈ, ਜਦਕਿ ਸਰਕਾਰ ਦਾਅਵਾ ਕਰ ਰਹੀ ਹੈ ਕਿ ਸਭ ਕੁਝ ਠੀਕ ਹੈ। ਪ੍ਰਧਾਨ ਮੰਤਰੀ ਨੇ ਕੁਝ ਨਿਯੁਕਤੀ ਪੱਤਰ ਵੰਡੇ ਜਦੋਂ ਕਿ ਕਰੋੜਾਂ ਲੋਕ ਅਨਿਸ਼ਚਿਤ ਭਵਿੱਖ ਦਾ ਸਾਹਮਣਾ ਕਰ ਰਹੇ ਹਨ। ਇਸਦੇ ਨਾਲ ਹੀ ਦਿੱਲੀ ਤੋਂ ਕਾਂਗਰਸ (Congress) ਦੇ ਸੰਸਦ ਮੈਂਬਰ ਪੀ ਚਿਦੰਬਰਮ ਨੇ ਕਿਹਾ ਕਿ ਅਸੀਂ ਚੀਨ ‘ਤੇ ਚਰਚਾ ਕਰਨਾ ਚਾਹੁੰਦੇ ਹਾਂ। ਭਾਰਤ ਸਰਹੱਦ ਵਿੱਚ ਚੀਨ ਦੀ ਘੁਸਪੈਠ ਕਿਉਂ ਨਹੀਂ ਰੋਕੀ ਜਾ ਰਹੀ ?ਅਸੀਂ ਸਿਰਫ਼ ਇਹ ਜਾਣਨਾ ਚਾਹੁੰਦੇ ਹਾਂ ਕਿ ਤਿਆਰੀ ਦਾ ਪੱਧਰ ਕੀ ਹੈ? ਇਸਦੇ ਨਾਲ ਹੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਅਸੀਂ ਭਾਰਤ-ਚੀਨ ਦੇ ਮੁੱਦੇ ‘ਤੇ ਸਦਨ ‘ਚ ਚਰਚਾ ਚਾਹੁੰਦੇ ਹਾਂ, ਜੇਕਰ ਚਰਚਾ ਨਹੀਂ ਹੁੰਦੀ ਹੈ ਅਤੇ ਇਕਪਾਸੜ ਜਵਾਬ ਹੁੰਦਾ ਹੈ ਤਾਂ ਇਸ ਦਾ ਕੀ ਮਤਲਬ ਹੈ? The post ਮਹਾਤਮਾ ਗਾਂਧੀ ਦੇ ਬੁੱਤ ਅੱਗੇ ਕਾਂਗਰਸ ਵਲੋਂ ਰੋਸ਼ ਪ੍ਰਦਰਸ਼ਨ, ਕਿਹਾ ਚੀਨ ਦੀ ਘੁਸਪੈਠ ਦਾ ਜਵਾਬ ਦੇਵੇ ਕੇਂਦਰ ਸਰਕਾਰ appeared first on TheUnmute.com - Punjabi News. Tags:
|
NCSC ਪ੍ਰਧਾਨ ਵਿਜੇ ਸਾਂਪਲਾ ਨੇ ਲਤੀਫਪੁਰਾ 'ਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ Wednesday 21 December 2022 07:48 AM UTC+00 | Tags: cm-bhagwant-mann jalandhar jalandhar-administration jalandhar-improvement-trust latifpura latifpura-news latifpura-police national-commission-for-scheduled-castes national-scheduled-caste-commission ncsc ncsc-president-vijay-sampla news punjab-government scheduled-castes scheduled-castes-in-latifpura the-unmute-breaking-news vijay-sampala vijay-sampla ਚੰਡੀਗੜ੍ਹ 21 ਦਸੰਬਰ 2022: ਜਲੰਧਰ ਦੇ ਲਤੀਫਪੁਰਾ (Latifpura) ਇਲਾਕੇ ‘ਚ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਮੁਹਿੰਮ ਦੌਰਾਨ ਆਪਣੇ ਮਕਾਨਾਂ ਨੂੰ ਢਹਿ-ਢੇਰੀ ਕਰਨ ਤੋਂ ਬਾਅਦ ਬੇਘਰ ਹੋਏ ਐਸ.ਸੀ ਭਾਈਚਾਰੇ ਨੂੰ ਕੜਾਕੇ ਦੀ ਠੰਡ ‘ਚ ਆ ਰਹੀਆਂ ਮੁਸ਼ਕਿਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਦੇ ਪ੍ਰਧਾਨ ਵਿਜੇ ਸਾਂਪਲਾ ਨੇ ਅੱਜ ਲਤੀਫਪੁਰਾ ਵਿੱਚ ਪੀੜਤ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੀੜਤ ਪਰਿਵਾਰਾਂ ਦੀਆਂ ਮੁਸ਼ਕਲਾਂ ਦਾ ਜਾਇਜ਼ਾ ਲਿਆ। ਬੇਘਰੇ ਲੋਕਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਵਿਜੇ ਸਾਂਪਲਾ ਪੀੜਤ ਦਲਿਤਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਸਰਕਟ ਹਾਊਸ ਵਿਖੇ ਜਲੰਧਰ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।
The post NCSC ਪ੍ਰਧਾਨ ਵਿਜੇ ਸਾਂਪਲਾ ਨੇ ਲਤੀਫਪੁਰਾ ‘ਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
ਮਹੰਤ ਕਰਮਜੀਤ ਸਿੰਘ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ Wednesday 21 December 2022 08:03 AM UTC+00 | Tags: baljit-singh-daduwal breaking-news harjinder-singh-dhami haryana-sikh haryana-sikh-gurdwara-management-committee mahant-karamjit-singh news punjabi-news the-unmute-breaking-news the-unmute-latest-update ਚੰਡੀਗੜ੍ਹ 20 ਦਸੰਬਰ 2022: ਹਰਿਆਣਾ ਗੁਰਦੁਆਰਾ ਚੋਣਾਂ ਵਿਚ ਬਲਜੀਤ ਸਿੰਘ ਦਾਦੂਵਾਲ ਨੂੰ ਵੱਡਾ ਝਟਕਾ ਲੱਗਾ ਹੈ। ਭਾਰੀ ਹੰਗਾਮੇ ਦਰਮਿਆਨ ਮਹੰਤ ਕਰਮਜੀਤ ਸਿੰਘ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਵਿਰੋਧ ਦੇ ਖਦਸ਼ੇ ਦੇ ਮੱਦੇਨਜ਼ਰ ਇਹ ਮੀਟਿੰਗ ਗੁਰਦੁਆਰੇ ਦੀ ਬਜਾਏ ਕੁਰੂਕਸ਼ੇਤਰ ਦੇ ਛੋਟੇ ਸਕੱਤਰੇਤ ਵਿੱਚ ਕੀਤੀ ਗਈ ਸੀ । ਦੱਸਿਆ ਜਾ ਰਿਹਾ ਹੈ ਕਿ ਬਲਜੀਤ ਸਿੰਘ ਦਾਦੂਵਾਲ ਨੇ ਨਵੇਂ ਪ੍ਰਧਾਨ ਦੀ ਚੋਣ ਦਾ ਵਿਰੋਧ ਕਰਦਿਆਂ ਮੀਟਿੰਗ ਦਾ ਬਾਈਕਾਟ ਕੀਤਾ ਹੈ । ਦਾਦੂਵਾਲ ਨੇ ਕਿਹਾ ਕਿ ਜਿਨ੍ਹਾਂ ਨੇ ਕਮੇਟੀ ਲਈ ਕੁਝ ਨਹੀਂ ਕੀਤਾ ਉਨ੍ਹਾਂ ਨੂੰ ਪ੍ਰਧਾਨ ਬਣਾਇਆ ਗਿਆ ਹੈ। The post ਮਹੰਤ ਕਰਮਜੀਤ ਸਿੰਘ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ appeared first on TheUnmute.com - Punjabi News. Tags:
|
ਕਾਨੂੰਨ ਵਿਵਸਥਾ ਮਾਮਲੇ 'ਚ ਦੂਜੇ ਸਥਾਨ 'ਤੇ ਪੰਜਾਬ, ਡੀਜੀਪੀ ਗੌਰਵ ਯਾਦਵ ਨੇ ਸਾਂਝੇ ਕੀਤੇ ਅੰਕੜੇ Wednesday 21 December 2022 09:36 AM UTC+00 | Tags: breaking-news cm-bhagwant-mann crime crime-report dgp-gaurav-yadav ewns improve-law-and-order law-and-order-punjab national-crime-bureau-news news punjab-government punjab-news punjab-police the-unmute-breaking-news the-unmute-punjabi-news ਚੰਡੀਗੜ੍ਹ 20 ਦਸੰਬਰ 2022: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਦੇਸ਼ ਭਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇ ਅੰਕੜੇ ਸਾਂਝੇ ਕੀਤੇ ਹਨ। ਉਨ੍ਹਾਂ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਪੰਜਾਬ ਅਮਨ-ਕਾਨੂੰਨ ਦੇ ਮਾਮਲੇ ਵਿੱਚ ਦੂਜੇ ਸਥਾਨ ‘ਤੇ ਹੈ | ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਇੱਕ ਸੂਬੇ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਸਭ ਤੋਂ ਵਧੀਆ ਅਤੇ ਬਿਹਤਰ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਸਾਲ ਦਰ ਸਾਲ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਿਸ ਲਈ ਸੂਬੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ।
The post ਕਾਨੂੰਨ ਵਿਵਸਥਾ ਮਾਮਲੇ ‘ਚ ਦੂਜੇ ਸਥਾਨ ‘ਤੇ ਪੰਜਾਬ, ਡੀਜੀਪੀ ਗੌਰਵ ਯਾਦਵ ਨੇ ਸਾਂਝੇ ਕੀਤੇ ਅੰਕੜੇ appeared first on TheUnmute.com - Punjabi News. Tags:
|
ਮਾਨਸਾ ਪੁਲਿਸ ਨੇ ਚਰਨਜੀਤ ਸਿੰਘ ਚੰਨੀ ਨੂੰ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਸੌਂਪੇ ਸੰਮਨ Wednesday 21 December 2022 09:50 AM UTC+00 | Tags: breaking-news charanjit-singh-channi chief-minister-bhagwant-mann justice-for-sidhu-moosewala latest-news mansa-police moosa-village news punjab-vidhan-sabha-elections-2022 sidhu-moosewala sidhu-moosewala-house the-unmute-breaking-news ਚੰਡੀਗੜ੍ਹ 20 ਦਸੰਬਰ 2022: ਵਿਦੇਸ਼ ਤੋਂ ਪਰਤਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿੰਡ ਮੂਸੇ ਵਿਖੇ ਪਹੁੰਚੇ। ਇਸ ਦੌਰਾਨ ਚੰਨੀ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ ਅਤੇ ਮਰਹੂਮ ਸਿੱਧੂ ਮੂਸੇਵਾਲਾ ਦੀ ਦਰਦਨਾਕ ਘਟਨਾ ‘ਤੇ ਅਫਸੋਸ ਪ੍ਰਗਟ ਕੀਤਾ। ਇਸਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੂੰ ਮਾਨਸਾ ਦੀ ਅਦਾਲਤ ਨੇ ਪੁਲਿਸ ਰਾਹੀਂ ਸੰਮਨ ਸੌਂਪੇ ਗਏ ਹਨ । ਮਾਨਸਾ ਪੁਲਿਸ ਅਨੁਸਾਰ ਚਰਨਜੀਤ ਸਿੰਘ ਚੰਨੀ ਨੂੰ ਮਾਨਸਾ ਦੀ ਅਦਾਲਤ ਵਿੱਚ 12 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ | ਸੂਤਰਾਂ ਦੇ ਮੁਤਾਬਕ ਮਾਨਸਾ ਦੇ ਡੀਐਸਪੀ ਸੰਜੀਵ ਗੋਇਲ ਨੇ ਅੱਜ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਚੰਨੀ ਨੂੰ ਸੰਮਨ ਸੌਂਪੇ ਗਏ ਹਨ | ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਸਮੇਂ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਮਰਹੂਮ ਮੂਸੇਵਾਲਾ ਦੀ ਚੋਣ ਦੌਰਾਨ ਲੰਘੇ ਸਮੇਂ ਤੋਂ ਬਾਅਦ ਕੀਤੇ ਗਏ ਚੋਣ ਪ੍ਰਚਾਰ ਤੇ ਵੱਧ ਇਕੱਠ ਕਰਨ ਲਈ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕੀਤਾ ਗਿਆ ਸੀ | The post ਮਾਨਸਾ ਪੁਲਿਸ ਨੇ ਚਰਨਜੀਤ ਸਿੰਘ ਚੰਨੀ ਨੂੰ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਸੌਂਪੇ ਸੰਮਨ appeared first on TheUnmute.com - Punjabi News. Tags:
|
ਮਨੀਪੁਰ 'ਚ ਵਿੱਦਿਅਕ ਟੂਰ 'ਤੇ ਜਾ ਰਹੀ ਸਕੂਲ ਬੱਸ ਪਲਟੀ, 15 ਵਿਦਿਆਰਥੀਆਂ ਦੀ ਮੌਤ, ਕਈ ਜ਼ਖਮੀ Wednesday 21 December 2022 10:18 AM UTC+00 | Tags: accident breaking-news latest-news manipur manipur-accident manipur-news news noney noney-news school-bus the-unmute-breaking-news the-unmute-news the-unmute-punjabi-news the-unmute-report thumbalnu-higher-secondary-school ਚੰਡੀਗੜ੍ਹ 21 ਦਸੰਬਰ 2022: ਮਨੀਪੁਰ (Manipur) ਦੇ ਨੋਨੀ ਜ਼ਿਲ੍ਹੇ ਵਿੱਚ ਇੱਕ ਸਕੂਲ ਬੱਸ ਪਲਟਣ ਕਾਰਨ 15 ਵਿਦਿਆਰਥੀਆਂ ਦੀ ਮੌਤ ਖ਼ਬਰ ਸਾਹਮਣੇ ਆ ਰਹੀ ਹੈ ਅਤੇ ਕਈ ਹੋਰ ਵਿਦਿਆਰਥੀ ਜ਼ਖਮੀ ਵੀ ਹੋਏ ਹਨ । ਇਹ ਹਾਦਸਾ ਸੂਬੇ ਦੀ ਰਾਜਧਾਨੀ ਇੰਫਾਲ ਤੋਂ ਕਰੀਬ 55 ਕਿਲੋਮੀਟਰ ਦੂਰ ਪਹਾੜੀ ਜ਼ਿਲ੍ਹੇ ਦੇ ਲੋਂਗਸਾਈ ਇਲਾਕੇ ਵਿੱਚ ਓਲਡ ਕਛਾਰ ਰੋਡ ‘ਤੇ ਵਾਪਰਿਆ ਹੈ । ਜਾਣਕਾਰੀ ਮੁਤਾਬਕ ਥੰਬਲਨੂ ਹਾਇਰ ਸੈਕੰਡਰੀ ਸਕੂਲ (Thumbalnu Higher Secondary School) ਦੇ ਵਿਦਿਆਰਥੀ ਦੋ ਬੱਸਾਂ ‘ਚ ਨੋਨੀ ਜ਼ਿਲੇ ਦੇ ਖੂਪੁਮ ਲਈ ਸਾਲਾਨਾ ਸਕੂਲ ਵਿੱਦਿਅਕ ਟੂਰ ‘ਤੇ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਦੇ ਕੰਟਰੋਲ ਗੁਆ ਬੈਠਣ ਕਾਰਨ ਬੱਸ ਪਲਟ ਗਈ। ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਕਿਹਾ ਕਿ ਅੱਜ ਓਲਡ ਕਛਾਰ ਰੋਡ ‘ਤੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਦੇ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਐਸਡੀਆਰਐਫ, ਮੈਡੀਕਲ ਟੀਮ ਅਤੇ ਵਿਧਾਇਕ ਬਚਾਅ ਕਾਰਜ ਦਾ ਤਾਲਮੇਲ ਕਰਨ ਲਈ ਮੌਕੇ ‘ਤੇ ਪਹੁੰਚ ਗਏ ਹਨ। ਬੱਸ ਵਿਚ ਸਵਾਰ ਸਾਰਿਆਂ ਦੀ ਸੁਰੱਖਿਆ ਲਈ ਅਰਦਾਸ ਕੀਤੀ ਜਾ ਰਹੀ ਹੈ। ਜ਼ਖਮੀ ਵਿਦਿਆਰਥੀਆਂ ਨੂੰ ਇਲਾਜ ਲਈ ਸੂਬੇ ਦੀ ਰਾਜਧਾਨੀ ਲਿਜਾਇਆ ਜਾ ਰਿਹਾ ਹੈ। ਇਸ ਹਾਦਸੇ ‘ਚ ਘੱਟੋ-ਘੱਟ 15 ਵਿਦਿਆਰਥੀਆਂ ਦੀ ਮੌਤ ਹੋਣ ਦਾ ਵੀ ਦਾਅਵਾ ਕੀਤਾ ਜਾ ਰਿਹਾ ਹੈ। ਕਈ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ ਹਨ। The post ਮਨੀਪੁਰ ‘ਚ ਵਿੱਦਿਅਕ ਟੂਰ ‘ਤੇ ਜਾ ਰਹੀ ਸਕੂਲ ਬੱਸ ਪਲਟੀ, 15 ਵਿਦਿਆਰਥੀਆਂ ਦੀ ਮੌਤ, ਕਈ ਜ਼ਖਮੀ appeared first on TheUnmute.com - Punjabi News. Tags:
|
ਕਾਂਗਰਸ ਨੇ ਗੁਰਸ਼ਰਨ ਕੌਰ ਰੰਧਾਵਾ ਨੂੰ ਪੰਜਾਬ ਮਹਿਲਾ ਕਾਂਗਰਸ ਦਾ ਪ੍ਰਧਾਨ ਕੀਤਾ ਨਿਯੁਕਤ Wednesday 21 December 2022 10:29 AM UTC+00 | Tags: amrinder-singh-raja-warring breaking-news gursharan-kaur-randhawa latest-news mahila-congress-president mahila-congress-president-punjab news sonia-gandhi the-unmute-breaking-news the-unmute-latest-news the-unmute-punjabi-news ਚੰਡੀਗੜ੍ਹ 21 ਦਸੰਬਰ 2022: ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਅਤੇ ਮਿਜ਼ਰੋਮ ਲਈ ਮਹਿਲਾ ਕਾਂਗਰਸ ਦੇ ਪ੍ਰਧਾਨ ਦੇ ਨਾਵਾਂ ਦਾ ਐਲਾਨ ਕੀਤਾ ਹੈ | ਇਸਦੇ ਨਾਲ ਮਹਿ ਗੁਰਸ਼ਰਨ ਕੌਰ ਰੰਧਾਵਾ (Gursharan Kaur Randhawa) ਨੂੰ ਪੰਜਾਬ ਮਹਿਲਾ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ |
The post ਕਾਂਗਰਸ ਨੇ ਗੁਰਸ਼ਰਨ ਕੌਰ ਰੰਧਾਵਾ ਨੂੰ ਪੰਜਾਬ ਮਹਿਲਾ ਕਾਂਗਰਸ ਦਾ ਪ੍ਰਧਾਨ ਕੀਤਾ ਨਿਯੁਕਤ appeared first on TheUnmute.com - Punjabi News. Tags:
|
ਦਿੱਲੀ: ਸਿੱਖਾਂ ਲਈ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਣ ਬਾਰੇ ਵਿਵਾਦਤ ਹੁਕਮ ਹੋਇਆ ਵਾਪਸ Wednesday 21 December 2022 10:36 AM UTC+00 | Tags: delhi gurdwara-sahib gurdwara-sahib-rohini news rohini-in-delhi sikh the-district-magistrate-of-rohini ਚੰਡੀਗੜ੍ਹ 21 ਦਸੰਬਰ 2022: ਦਿੱਲੀ ਵਿਚ ਰੋਹਿਣੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਚੇਸ਼ਠਾ ਯਾਦਵ ਨੇ ਵੱਲੋਂ ਸਿੱਖਾਂ ਲਈ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਣ ਲਈ ਸਮਾਂ-ਸੀਮਾ ਨਿਸ਼ਚਿਤ ਕਰਨ ਦੇ ਜਾਰੀ ਵਿਵਾਦਤ ਹੁਕਮ ਵਾਪਸ ਲੈ ਗਏ ਹਨ।ਉਹਨਾਂ ਵੱਲੋਂ 20 ਦਸੰਬਰ ਨੂੰ ਜਾਰੀ ਹੁਕਮਾਂ ਵਿਚ ਕਿਹਾ ਗਿਆ ਕਿ ਐਸਡੀਐਮ ਰੋਹਿਣੀ ਵੱਲੋਂ ਜਾਰੀ ਹੁਕਮਾਂ ਬਾਰੇ ਇਹ ਵਿਚਾਰਿਆ ਗਿਆ ਹੈ ਕਿ ਇਸ ਨਾਲ ਵੱਖ ਵੱਖ ਫਿਰਕਿਆਂ ਵਿਚ ਬਣੀ ਆਪਸੀ ਸਾਂਝੀ ਪ੍ਰਭਾਵਿਤ ਹੋ ਸਕਦੀ ਹੈ ਤੇ ਅਮਨ ਕਾਨੂੰਨ ਵਿਵਸਥਾ ਖ਼ਤਰੇ ਵਿਚ ਪੈ ਸਕਦੀ ਹੈ, ਇਸ ਲਈ ਇਹ ਹੁਕਮ ਵਾਪਸ ਲਏ ਜਾਂਦੇ ਹਨ।
The post ਦਿੱਲੀ: ਸਿੱਖਾਂ ਲਈ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਣ ਬਾਰੇ ਵਿਵਾਦਤ ਹੁਕਮ ਹੋਇਆ ਵਾਪਸ appeared first on TheUnmute.com - Punjabi News. Tags:
|
ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਨੂੰ ਕੀਤਾ ਰੱਦ Wednesday 21 December 2022 10:40 AM UTC+00 | Tags: advocate-harjinder-singh-dhami amritsar breaking-news current-president-advocate-harjinder-singh-dhami haryana-gurdwara-committee haryana-sikh haryana-sikh-gurdwara-management-act-2014. hsgpc hsgpc-president-baljit-singh-daduwal mahant-karamjit-singh news punjab-news sgpc sikh ਅੰਮ੍ਰਿਤਸਰ 21 ਦਸੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਸ਼੍ਰੋਮਣੀ ਕਮੇਟੀ ਨੂੰ ਤੋੜਣ ਦੇ ਮੰਤਵ ਤਹਿਤ ਸਰਕਾਰੀ ਦਖ਼ਲ ਨਾਲ ਬਣਾਈ ਜਾ ਰਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਨੂੰ ਰੱਦ ਕਰਦਿਆਂ ਕਿਹਾ ਕਿ ਸਿੱਖ ਕੌਮ ਅਜਿਹੀ ਕਿਸੇ ਵੀ ਸਰਕਾਰੀ ਕਮੇਟੀ ਨੂੰ ਪ੍ਰਵਾਨ ਨਹੀਂ ਕਰੇਗੀ ਅਤੇ ਇਸ ਦਾ ਵਿਰੋਧ ਜਾਰੀ ਰੱਖੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਵਿਰੋਧੀ ਵਿਚਾਰਧਾਰਾ ਵਾਲੀਆਂ ਸ਼ਕਤੀਆਂ ਅਤੇ ਸਰਕਾਰਾਂ ਦੇ ਦਖ਼ਲ ਨਾਲ ਜਬਰੀ ਬਣਾਈ ਜਾ ਰਹੀ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਸਿੱਖਾਂ ਦੇ ਹਿੱਤ ਵਿੱਚ ਨਹੀਂ ਹੈ। ਇਹ ਪੰਥਕ ਸੰਸਥਾਵਾਂ ਨੂੰ ਤੋੜਨ ਦੀ ਇੱਕ ਚਾਲ ਹੈ, ਜਿਸ ਪ੍ਰਤੀ ਸਿੱਖ ਕੌਮ ਵੱਲੋਂ ਪ੍ਰਗਟਾਏ ਖਦਸ਼ੇ ਸਰਕਾਰ ਵੱਲੋਂ ਅੱਜ ਕੀਤੀ ਗਈ ਇਸਦੇ ਅਹੁਦੇਦਾਰਾਂ ਦੀ ਚੋਣ ਨੇ ਸੱਚ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਵੱਲੋਂ ਇਹ ਚੋਣ ਗੁਰੂ-ਘਰ ਦੀ ਥਾਂ ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕਰਵਾਈ ਗਈ ਹੈ, ਜੋ ਸਿੱਧ ਕਰਦੀ ਹੈ ਕਿ ਹਰਿਆਣਾ ਕਮੇਟੀ ਦਾ ਪੰਥਕ ਸਰੋਕਾਰਾਂ ਨਾਲ ਕੋਈ ਸਬੰਧ ਨਹੀਂ, ਸਗੋਂ ਇਹ ਸਰਕਾਰ ਦੇ ਸਿੱਧੇ ਦਖ਼ਲ ਹੇਠ ਬਣਾਈ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੌਮੀ ਕਾਰਜ ਸਰਕਾਰੀ ਦਫ਼ਤਰਾਂ 'ਚ ਨਹੀਂ ਸਗੋਂ ਇਹ ਪੰਥਕ ਰਵਾਇਤਾਂ ਅਨੁਸਾਰ ਗੁਰੂ ਸਾਹਿਬ ਦੀ ਹਜ਼ੂਰੀ ਅੰਦਰ ਕੀਤੇ ਜਾਂਦੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਆਖਿਆ ਸੀ ਕਿ ਹਰਿਆਣਾ ਗੁਰਦੁਆਰਾ ਕਮੇਟੀ ਆਰ.ਐਸ.ਐਸ. ਦੇ ਇਸ਼ਾਰੇ ਉੱਤੇ ਕਾਇਮ ਕੀਤੀ ਜਾ ਰਹੀ ਹੈ ਜਿਸਦੀ ਅੱਜ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਦੇ ਨਾਲ-ਨਾਲ ਹਰਿਆਣਾ ਦੀ ਭਾਜਪਾ ਸਰਕਾਰ ਸਿੱਖ ਮਸਲਿਆਂ ਨੂੰ ਸਿੱਧਾ ਆਪਣੇ ਹੱਥ ਵਿੱਚ ਲੈ ਕੇ ਆਪਣੀ ਮਨਸ਼ਾ ਅਨੁਸਾਰ ਚਲਾਉਣਾ ਚਾਹੁੰਦੀ ਹੈ, ਪਰੰਤੂ ਸਿੱਖ ਕੌਮ ਦਾ ਇਹ ਇਤਿਹਾਸ ਹੈ ਕਿ ਇਸ ਨੇ ਕਦੇ ਵੀ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹਰਿਆਣਾ ਦੇ ਸਿੱਖ ਆਗੂਆਂ ਨੂੰ ਆਰ.ਐਸ.ਐਸ. ਅਤੇ ਇਸਦੀ ਰਾਜਸੀ ਧਿਰ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਵੱਲੋਂ ਸਿੱਖ ਮਸਲਿਆਂ ਵਿੱਚ ਦਖ਼ਲ ਦੀਆਂ ਚੱਲੀਆਂ ਜਾ ਰਹੀਆਂ ਚਾਲਾਂ ਸਮਝਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕੁਰਬਾਨੀਆਂ ਨਾਲ ਸਥਾਪਤ ਕੀਤੀਆਂ ਗਈਆਂ ਆਪਣੀਆਂ ਸੰਸਥਾਵਾਂ ਦੀ ਸਲਾਮਤੀ ਲਈ ਉਵੇਂ ਹੀ ਕੌਮੀ ਇੱਕਜੁੱਟਤਾ ਦਿਖਾਉਣ, ਜਿਵੇਂ ਸ. ਜਗਦੀਸ਼ ਸਿੰਘ ਝੀਂਡਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਇਸ ਮਾਮਲੇ 'ਚ ਹਰਿਆਣਾ ਦੇ ਸਿੱਖ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਗਵਾਈ 'ਚ ਆ ਕੇ ਵਿਚਾਰ ਅਤੇ ਸੰਵਾਦ ਨੂੰ ਅੱਗੇ ਵਧਾਉਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਦੇ ਸਿੱਖਾਂ ਦਾ ਸ਼੍ਰੋਮਣੀ ਕਮੇਟੀ ਅਤੇ ਉਹ ਖੁਦ ਵੱਡਾ ਸਤਿਕਾਰ ਕਰਦੇ ਹਨ, ਜੋ ਹਮੇਸ਼ਾ ਕਾਇਮ ਰਹੇਗਾ। The post ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਨੂੰ ਕੀਤਾ ਰੱਦ appeared first on TheUnmute.com - Punjabi News. Tags:
|
ਕਿਸੇ ਵੀ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀ ਕੱਟਿਆ ਜਾਵੇਗਾ: ਹਰਭਜਨ ਸਿੰਘ ਈ.ਟੀ.ਓ Wednesday 21 December 2022 10:49 AM UTC+00 | Tags: aam-aadmi-party electricity-connection government-hospital government-school harbhajan-singh-eto latest-news news power-minister-harbhajan-singh-eto power-minister-punjab pspcl punjabnews the-unmute-breaking-news ਚੰਡੀਗੜ੍ਹ 21 ਦਸੰਬਰ 2022: ਪੰਜਾਬ ਸਰਕਾਰ ਵਲੋਂ ਸੂਬੇ ਦੇ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਮਿਆਰੀ ਬਣਾਉਣਾ ਮੁੱਖ ਏਜੰਡਾ ਹੈ। ਅੱਜ ਇਥੇ ਅਹਿਮ ਫੈਸਲਾ ਲੈਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO)ਨੇ ਹੁਕਮ ਜਾਰੀ ਕੀਤੇ ਹਨ ਕੇ ਕਿਸੇ ਵੀ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀ ਕੱਟਿਆਂ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦਿੱਲੀ ਵਿਚ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਦੀ ਤਰਜ਼ ‘ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪੱਧਰ ਦੇ ਅਧਿਕਾਰੀ ਨੇ ਆਪਣੇ ਪੱਧਰ ‘ਤੇ ਸਰਕਾਰੀ ਸਿਹਤ ਅਤੇ ਸਿੱਖਿਆ ਅਦਾਰੇ ਦਾ ਬਿਜਲੀ ਕੁਨੈਕਸ਼ਨ ਕੱਟਿਆ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਇਕ ਜੇ ਈ ਪੱਧਰ ਦੇ ਅਧਿਕਾਰੀ ਨੇ ਕਪੂਰਥਲਾ ਜ਼ਿਲ੍ਹੇ ਵਿਚ ਆਪਣੇ ਪੱਧਰ ‘ਤੇ ਨਿੱਜੀ ਕਾਰਨਾਂ ਕਰਕੇ 7 ਸਰਕਾਰੀ ਸਕੂਲਾਂ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਸੀ। ਜਿਸ ਦੇ ਖਿਲਾਫ ਕਾਰਵਾਈ ਕਰਕੇ ਉਸ ਨੇ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਸੀ ਤੇ ਚਾਰਜਸ਼ੀਟ ਵੀ ਜਾਰੀ ਕਰ ਦਿੱਤੀ ਗਈ ਹੈ। ਜੇਕਰ ਭਵਿੱਖ ਵਿੱਚ ਕਿੱਸੇ ਵੀ ਅਧਿਕਾਰੀ ਨੇ ਅਜਿਹਾ ਕਰਨ ਦੀ ਕੋਈ ਕੋਤਾਹੀ ਕੀਤੀ ਤਾਂ ਉਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। The post ਕਿਸੇ ਵੀ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀ ਕੱਟਿਆ ਜਾਵੇਗਾ: ਹਰਭਜਨ ਸਿੰਘ ਈ.ਟੀ.ਓ appeared first on TheUnmute.com - Punjabi News. Tags:
|
ਕੁਲਤਾਰ ਸਿੰਘ ਸੰਧਵਾਂ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਓਲਡ ਰਾਜਿੰਦਰ ਨਗਰ ਸਥਿਤ ਕੂੜਾ ਪ੍ਰਬੰਧਨ ਪ੍ਰਾਜੈਕਟ ਦਾ ਕੀਤਾ ਦੌਰਾ Wednesday 21 December 2022 11:17 AM UTC+00 | Tags: air-pollution kultar-singh-sandhawan kultar-singh-sandhwan modern-technologies news old-rajinder-nagar pollution punjab-news sant-balbir-singh-seechewal ਚੰਡੀਗੜ੍ਹ 21 ਦਸੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਥੋਂ ਦੇ ਬਵਾਨਾ ਉਦਯੋਗਿਕ ਖੇਤਰ ਵਿਖੇ ਕੂੜੇ ਤੋਂ ਆਧੁਨਿਕ ਤਕਨੀਕਾਂ ਜ਼ਰੀਏ ਬਿਜਲੀ ਪੈਦਾਵਾਰ ਤੇ ਖਾਦ ਤਿਆਰ ਕਰਨ ਵਾਲੇ ਪ੍ਰਜੈਕਟ ਦਿੱਲੀ ਐਮ.ਐਸ.ਡਬਲਿਊ ਸਲਿਊਸ਼ਨਸ ਲਿਮਟਿਡ ਦਾ ਦੌਰਾ ਕੀਤਾ ਗਿਆ। ਸੰਧਵਾਂ ਵੱਲੋਂ ਇਥੇ ਗਿੱਲੇ ਤੇ ਸੁੱਕੇ ਕੂੜੇ ਨੂੰ ਅਲੱਗ ਕਰਨ ਤੋਂ ਲੈ ਕੇ ਇਸ ਤੋਂ ਬਿਜਲੀ ਪੈਦਾਵਾਰ, ਖਾਦ ਤਿਆਰ ਕਰਨ ਅਤੇ ਵੇਸਟ ਨੂੰ ਵਿਗਿਆਨਕ ਤਰੀਕਿਆ ਨਾਲ ਉਸਾਰੀ ਲਈ ਵਰਤੀ ਜਾਣ ਵਾਲੀ ਸਮੱਗਰੀ ਵਿਚ ਤਬਦੀਲ ਕੀਤੇ ਜਾਣ ਦੀਆਂ ਵੱਖ-ਵੱਖ ਪ੍ਰਕਿਰਿਆਵਾਂ ਬਾਰੇ ਬਾਰੀਕੀ ਵਿਚ ਜਾਣਕਾਰੀ ਲਈ ਗਈ। ਇਸ ਤੋਂ ਪਹਿਲਾਂ ਸੰਧਵਾਂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਦਿੱਲੀ ਦੇ ਓਲਡ ਰਾਜਿੰਦਰ ਨਗਰ ਸਥਿਤ ਦਿੱਲੀ ਨਗਰ ਨਿਗਮ ਦੇ ਕੂੜੇ ਤੋਂ ਖਾਦ ਤਿਆਰ ਕਰਨ ਵਾਲੇ ਕੂੜਾ ਪ੍ਰਬੰਧਨ ਪ੍ਰਾਜੈਕਟ ਦਾ ਵੀ ਦੌਰਾ ਕੀਤਾ ਗਿਆ। ਮੰਗਲਵਾਰ ਦੇਰ ਸ਼ਾਮ ਕੀਤੇ ਬਵਾਨਾ ਪ੍ਰਾਜੈਕਟ ਦੇ ਦੌਰੇ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਸੰਧਵਾਂ ਨੇ ਕਿਹਾ ਕਿ ਕੂੜੇ ਅਤੇ ਇਸ ਨਾਲ ਪੈਦਾ ਹੋ ਰਹੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਮੁਲਕ ਦੇ ਹਰ ਸ਼ਹਿਰ ਨੂੰ ਜੂਝਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਧਿਕਾਰੀਆਂ ਸਮੇਤ ਇਸ ਪ੍ਰਾਜੈਕਟ ਨੂੰ ਵੇਖਣ ਦਾ ਮੰਤਵ ਅਜਿਹੇ ਪ੍ਰਜੈਕਟ ਜ਼ਰੀਏ ਕੂੜੇ ਤੋਂ ਬਿਜਲੀ ਪੈਦਾ ਕਰਨ, ਖਾਦ ਪੈਦਾਵਾਰ ਤੇ ਵੇਸਟ ਤੋਂ ਉਸਾਰੀ ਸਮੱਗਰੀ ਤਿਆਰ ਹੋਣ ਦੀਆਂ ਤਕਨੀਕਾਂ ਨੂੰ ਜਾਨਣਾ ਸੀ ਤਾਂ ਜੋ ਅਜਿਹੀਆਂ ਤਕਨੀਕਾਂ ਨੂੰ ਪੰਜਾਬ ਦੇ ਕਸਬਿਆਂ ਤੇ ਵੱਡੇ ਸ਼ਹਿਰਾਂ ਦੀ ਆਬਾਦੀ ਤੇ ਹੋਰ ਜ਼ਰੂਰਤਾਂ ਅਨੁਸਾਰ ਕੂੜੇ ਤੇ ਇਸ ਤੋਂ ਪੈਦਾ ਹੁੰਦੇ ਵਾਤਾਵਰਣ ਦੇ ਵਿਗਾੜਾਂ ਤੋਂ ਛੁਟਕਾਰਾ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੰਤਵ ਇਹ ਅਧਿਐਨ ਕਰਨਾ ਹੈ ਕਿ ਪੰਜਾਬ ਦੇ ਕਸਬਿਆਂ ਤੇ ਸ਼ਹਿਰਾਂ ਦੀਆਂ ਸਥਾਨਕ ਜ਼ਰੂਰਤਾਂ ਅਨੁਸਾਰ ਕਿਸ ਤਰਾਂ ਦੀ ਤਕਨੀਕ ਕਾਰਗਰ ਹੋ ਸਕੇਗੀ ਤੇ ਸੂਬੇ ਦੇ ਇਸ ਖੇਤਰ ਵਿਚ ਪਹਿਲਾਂ ਚੱਲ ਰਹੇ ਪ੍ਰਾਜੈਕਟਾਂ ਨੂੰ ਹੋਰ ਬਿਹਤਰ ਕਿਵੇਂ ਬਣਾਇਆ ਜਾ ਸਕਦਾ ਹੈ। ਰੀਸਸਟੇਨਬਿਲਟੀ ਵੱਲੋਂ ਦਿੱਲੀ ਨਗਰ ਨਿਗਮ ਨਾਲ ਮਿਲ ਕੇ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਜ਼ਰੀਏ ਚਲਾ ਜਾ ਰਹੇ ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆ ਪ੍ਰਾਜੈਕਟ ਦੇ ਵਾਈਸ ਪ੍ਰੈਜੀਡੈਂਟ ਡੀ.ਪੀ.ਸਿੰਘ ਨੇ ਦੱਸਿਆ ਕਿ 100 ਏਕੜ ਵਿਚ ਚਲ ਰਹੇ ਇਸ ਪ੍ਰਾਜੈਕਟ ਰਾਹੀਂ 2500 ਮੀਟਰਿਕ ਟਨ ਕੂੜੇ ਦੀ ਰੋਜ਼ਾਨਾ ਪ੍ਰਸੈਸਿੰਗ ਕੀਤੀ ਜਾਂਦੀ ਹੈ ਤੇ ਇਸ ਪ੍ਰਾਜੈਕਟ ਦੀ ਬਿਜਲੀ ਪੈਦਾਵਾਰ ਸਮਰੱਥਾ 24 ਮੈਗਾਵਾਟ ਹੈ। । ਉਨ੍ਹਾਂ ਦੱਸਿਆ ਕਿ 2.5 ਲੱਖ ਟਨ ਖਾਦ ਪੈਦਾ ਕਰਕੇ ਵੱਖ-ਵੱਖ ਕੰਪਨੀਆਂ ਨੂੰ ਵੇਚੀ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਸੰਧਵਾਂ ਤੇ ਸੰਤ ਸੀਚੇਵਾਲ ਨੇ ਓਲਡ ਰਾਜਿੰਦਰ ਨਗਰ ਵਿਖੇ ਪ੍ਰਾਜੈਕਟ ਦੇ ਦੌਰੇ ਸਮੇਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪੰਜਾਬ ਵਿਚ ਕੂੜੇ ਦੀ ਸਮੱਸਿਆ ਤੇ ਇਸ ਤੋਂ ਪੈਦਾ ਹੁੰਦੇ ਪ੍ਰਦੂਸ਼ਣ ਤੋਂ ਛੁਟਕਾਰਾ ਪਾਉਣ ਤੇ ਉਥੇ ਹੋ ਰਹੇ ਕੰਮ ਨੂੰ ਹੋਰ ਵਿਗਿਆਨਕ ਬਣਾਉਣਾ ਹੈ। ਇਸ ਮੌਕੇ ਫਰੀਦਕੋਟ ਦੇ ਡਿਵੀਜ਼ਨਲ ਕਮਿਸ਼ਨਰ ਚੰਦਰ ਗੈਂਦ, ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ, ਦਿੱਲੀ ਨਗਰ ਨਿਗਮ ਦੇ ਚੀਫ ਇੰਜਨੀਅਰ ਦਿਨੇਸ਼ ਯਾਦਵ, ਮਨਪ੍ਰੀਤ ਸਿੰਘ ਮਣੀ ਧਾਲੀਵਾਲ ਪੀ.ਆਰ.ਓ ਸਪੀਕਰ, ਨਿੱਜੀ ਸਹਾਇਕ ਸ਼ਿਵਜੀਤ ਸੰਘਾ, ਅਮਰਿੰਦਰ ਸਿੰਘ ਈ.ਓ ਨਗਰ ਕੌਂਸਲ ਕੋਟਕਪੂਰਾ, ਸੁਖਦੀਪ ਸਿੰਘ ਧਾਲੀਵਾਲ ਜੇ.ਈ ਤੇ ਹੋਰ ਅਧਿਕਾਰੀ ਹਾਜ਼ਰ ਸਨ। The post ਕੁਲਤਾਰ ਸਿੰਘ ਸੰਧਵਾਂ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਓਲਡ ਰਾਜਿੰਦਰ ਨਗਰ ਸਥਿਤ ਕੂੜਾ ਪ੍ਰਬੰਧਨ ਪ੍ਰਾਜੈਕਟ ਦਾ ਕੀਤਾ ਦੌਰਾ appeared first on TheUnmute.com - Punjabi News. Tags:
|
ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਹਿਲੋਲਪੁਰ ਵਿਖੇ ਓਪਨ ਜ਼ਿੰਮ ਤੇ ਪਾਰਕ ਦਾ ਕੀਤਾ ਉਦਘਾਟਨ Wednesday 21 December 2022 11:37 AM UTC+00 | Tags: aam-aadmi-party cm-bhagwant-mann kulwant-singh mla-kulwant-singh mohali-constituency-kulwant-singh news open-gym punjab-government punjabi-news the-unmute-breaking-news the-unmute-latest-news ਮੋਹਾਲੀ 21 ਦਸੰਬਰ 2022: ਪੰਜਾਬ ਦੇ ਪਿੰਡਾਂ ਦਾ ਵੱਡੇ ਪੱਧਰ ‘ਤੇ ਵਿਕਾਸ ਕਾਰਜ ਅਤੇ ਸਾਫ-ਸੁਥਰਾ ਰੱਖਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਇਸ ਗੱਲ ਦਾ ਪ੍ਰਗਟਾਵਾ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਜਿੱਥੇ ਕੁਲਵੰਤ ਸਿੰਘ ਅੱਜ ਮੋਹਾਲੀ ਹਲਕੇ ਦੇ ਪਿੰਡ ਬਹਿਲੋਲਪੁਰ ਵਿਖੇ ਪਾਰਕ ਦਾ ਉਦਘਾਟਨ ਕਰਨ ਲਈ ਪੁੱਜੇ ਹੋਏ ਸਨ | ਜ਼ਿਕਰਯੋਗ ਹੈ ਕਿ ਬਹਿਲੋਲਪੁਰ ਦੀ ਪੰਚਾਇਤ ਨੇ ਪਿੰਡ ਦੇ ਸਰਪੰਚ ਮਨਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਪਿੰਡ ਵਿੱਚ ਇੱਕ ਸ਼ਾਨਦਾਰ ਪਾਰਕ ਅਤੇ ਨੌਜਵਾਨ ਵਰਗ ਨੂੰ ਤੰਦਰੁਸਤ ਰੱਖਣ ਦੇ ਲਈ ਓਪਨ ਜ਼ਿੰਮ ਸ਼ੁਰੂ ਕੀਤੀ ਗਈ ਹੈ, ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਕੰਮਾਂ ਲਈ ਸਿਰਫ ਸ਼ੁਰੂਆਤ ਹੋਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਵਿਕਾਸ ਮੁਖੀ ਯੋਜਨਾਵਾਂ ਦਾ ਇਕ ਦੌਰ ਸ਼ੁਰੂ ਹੋਣ ਜਾ ਰਿਹਾ ਹੈ |
ਉਨ੍ਹਾਂ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਹਰ ਵਰ੍ਹੇ 3 ਹਜ਼ਾਰ ਕਾਂਸਟੇਬਲ ਪੰਜਾਬ ਪੁਲਿਸ ਵਿੱਚ ਭਰਤੀ ਕੀਤੇ ਜਾਣਗੇ, ਤਾਂ ਕਿ ਪੰਜਾਬ ਦੇ ਲੋਕਾਂ ਨੂੰ ਇਕ ਬਿਹਤਰ ਅਤੇ ਸ਼ਾਂਤੀ ਭਰਿਆ ਮਾਹੌਲ ਦਿੱਤਾ ਜਾ ਸਕੇ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਣ ਵਾਲੇ ਅਤੇ ਫੌਜੀਆਂ ਅਤੇ ਉਹਨਾਂ ਦੇ ਪਰਿਵਾਰਾਂ ਦਾ ਧਿਆਨ ਰੱਖ ਰਹੀ ਹੈ ਅਤੇ ਉਨ੍ਹਾਂ ਦਾ ਸਤਿਕਾਰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ |
ਵਿਧਾਇਕ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਣ ਵਾਲੇ ਪਰਿਵਾਰ ਨੂੰ ਇਕ ਕਰੋੜ ਰੁਪਇਆ ਦਿੱਤਾ ਗਿਆ ਅਤੇ ਦਿੱਤਾ ਜਾ ਰਿਹਾ ਹੈ, ਇਸਦੇ ਨਾਲ ਹੀ ਕੁਲਵੰਤ ਸਿੰਘ ਨੇ ਪਿੰਡ ਵਿਚ ਬਣੇ ਸ਼ਾਨਦਾਰ ਓਪਨ ਜ਼ਿੰਮ ਅਤੇ ਪਾਰਕ ਸ਼ੁਰੂ ਹੋਣ ‘ਤੇ ਪਿੰਡ ਦੀ ਪੰਚਾਇਤ ਨੂੰ ਵਧਾਈ ਦਿੱਤੀ | ਇਸ ਮੌਕੇ ਪਿੰਡ ਦੇ ਸਰਪੰਚ ਮਨਜੀਤ ਸਿੰਘ ਰਾਣਾ ਬਹਿਲੋਲਪੁਰ ਨੇ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਤੋਂ ਪਿੰਡਾਂ ਦੀਆਂ ਕੁਝ ਹੋਰ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ | ਇਸ ਮੌਕੇ ਪਿੰਡ ਦੇ ਸਰਪੰਚ ਮਨਜੀਤ ਸਿੰਘ ਬਹਿਲੋਲਪੁਰ , ਮੈਂਬਰ ਪੰਚਾਇਤ- ਰਾਮ ਪਾਲ ,ਪਰਮਜੀਤ ਸਿੰਘ, ਬਿਕਰਮ ਸਿੰਘ, ਗੁਰਪ੍ਰੀਤ ਕੌਰ, ਕੁਲਵਿੰਦਰ ਸਿੰਘ ਕੰਵਰਪਾਲ ਸਿੰਘ, ਸਾਬਕਾ ਸਰਪੰਚ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਆਰਤੀ ਸ਼ਰਮਾਂ ਸਾਬਕਾ ਕੌਂਸਲਰ ਰਜਿੰਦਰ ਸਿੰਘ ਸੁਰਿੰਦਰ ਸਿੰਘ, ਬਲਾਕ ਡਿਵੈਲਪਮੈਂਟ ਪੰਚਾਇਤ ਅਫਸਰ- ਜਸਵੀਰ ਕੌਰ ਵੀ ਹਾਜ਼ਰ ਸਨ The post ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਬਹਿਲੋਲਪੁਰ ਵਿਖੇ ਓਪਨ ਜ਼ਿੰਮ ਤੇ ਪਾਰਕ ਦਾ ਕੀਤਾ ਉਦਘਾਟਨ appeared first on TheUnmute.com - Punjabi News. Tags:
|
ਕੇਂਦਰ ਸਰਕਾਰ ਨੇ ਪੰਜਾਬ ਦੇ ਸਿਹਤ ਢਾਂਚੇ 'ਚ ਹੋ ਰਹੇ ਸੁਧਾਰ ਨੂੰ ਦਿੱਤੀ ਮਾਨਤਾ: ਚੇਤਨ ਸਿੰਘ ਜੌੜਾਮਾਜਰਾ Wednesday 21 December 2022 11:45 AM UTC+00 | Tags: 100-aam-aadmi-clinics aam-aadmi-party ayushman-bharat ayushman-bharat-mukhya-mantri-sehat-bima-yojana ayushman-bharat-scheme breaking-news chetan-singh-jauramajra cm-bhagwant-mann health health-insurance-cards health-structure-of-punjab news punjab punjab-government punjab-health-department punjab-hospital the-unmute-breaking-news the-unmute-latest-news the-unmute-update ਚੰਡੀਗੜ੍ਹ 21 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਆਪਣੇ ਸਿਹਤ ਸੂਚਕਾਂ ਵਿੱਚ ਲਗਾਤਾਰ ਸੁਧਾਰ ਕਰ ਰਿਹਾ ਹੈ। ਸਿਹਤ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਸਬੰਧੀ ਪੰਜਾਬ ਸਰਕਾਰ ਦੇ ਸੰਕਲਪ ਤਹਿਤ ਪਿਛਲੇ ਅੱਠ ਮਹੀਨਿਆਂ ਤੋਂ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਕਿਉਂਕਿ ਪੰਜਾਬ ਸਿਹਤ ਦੇ ਖੇਤਰ ਵਿੱਚ ਕੇਂਦਰ ਸਰਕਾਰ ਦੀ ਮਾਨਤਾ ਹਾਸਲ ਕਰ ਰਿਹਾ ਹੈ। ਅਜਿਹੀ ਇੱਕ ਮਾਨਤਾ ਤਹਿਤ, ਪੰਜਾਬ ਨੂੰ ਯੂਨੀਵਰਸਲ ਹੈਲਥ ਕਵਰੇਜ ਦਿਵਸ ਮੌਕੇ ਦਸੰਬਰ-2022 ਲਈ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਸਿਹਤ ਅਤੇ ਤੰਦਰੁਸਤੀ ਕੇਂਦਰ (ਐਚ.ਡਬਲਿਊ.ਸੀਜ਼) ਖੋਲ੍ਹਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ। ਇਸ ਉਪਲਬਧੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਸੰਬਰ-2022 ਤੱਕ 2810 ਐਚ.ਡਬਲਿਊ.ਸੀਜ਼ ਖੋਲ੍ਹਣ ਦੇ ਮਿੱਥੇ ਟੀਚੇ ਦੇ ਮੁਕਾਬਲੇ ਪੰਜਾਬ ਨੇ ਸੂਬੇ ਵਿੱਚ 2989 ਐਚ.ਡਬਲਿਊ.ਸੀਜ਼ ਨੂੰ ਸਫਲਤਾਪੂਰਵਕ ਕਾਰਜਸ਼ੀਲ ਕੀਤਾ ਹੈ। ਇਹ ਸੂਬੇ ਵਿੱਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਇੱਕ ਵੱਡਾ ਕਦਮ ਹੈ ਅਤੇ ਸਿਹਤ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਉਜਾਗਰ ਕਰਦਾ ਹੈ। ਐਚ.ਡਬਲਿਊ.ਸੀਜ਼ ਦੇ ਕੰਮਕਾਜ ਬਾਰੇ ਬੋਲਦਿਆਂ ਜੌੜਾਮਾਜਰਾ ਨੇ ਕਿਹਾ ਕਿ ਇਹ ਸੈਂਟਰ ਮੁੱਢਲੀ ਅਤੇ ਰੋਕਥਾਮ ਵਾਲੀਆਂ ਸਿਹਤ ਦੇਖਭਾਲ ਸੇਵਾਵਾਂ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸੈਂਟਰ ਲਗਭਗ 5000 ਦੀ ਆਬਾਦੀ ਨੂੰ ਦੇਖਭਾਲ ਸੇਵਾਵਾਂ ਪ੍ਰਦਾਨ ਕਰਦੇ ਹਨ ਅਤੇ ਇਸ ਸੈਂਟਰ ਵਿੱਚ ਇੱਕ ਕਮਿਊਨਿਟੀ ਹੈਲਥ ਅਫਸਰ, ਇੱਕ ਏ.ਐਨ.ਐਮ., ਇੱਕ ਹੈਲਥ ਵਰਕਰ ਅਤੇ ਆਸ਼ਾ ਵਰਕਰ ਸੇਵਾਵਾਂ ਪ੍ਰਦਾਨ ਕਰਦੇ ਹਨ। ਇੰਟਰਨੈਟ ਸਹੂਲਤ ਨਾਲ ਲੈਸ ਇਹ ਸੈਂਟਰ ਜਨਤਾ ਲਈ ਟੈਲੀਮੇਡੀਸਨ ਨੋਡਲ ਪੁਆਇੰਟ ਵਜੋਂ ਵੀ ਕੰਮ ਕਰਦੇ ਹਨ। ਇਸ ਸੈਂਟਰ ਦੇ ਅਧਿਕਾਰ ਖੇਤਰ ਵਿੱਚ ਰਹਿੰਦੇ 30 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਸੂਚੀਬੱਧ ਕੀਤਾ ਜਾਂਦਾ ਹੈ ਅਤੇ ਕਿਸੇ ਗੈਰ ਸੰਚਾਰੀ ਬਿਮਾਰੀ ਦੀ ਪਛਾਣ ਲਈ ਨਜ਼ਦੀਕੀ ਉੱਚ ਸਿਹਤ ਸੰਥਥਾ ਵਿੱਚ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾਂਦੀ ਹੈ। ਮੰਤਰੀ ਨੇ ਇਸ ਉਪਲਬਧੀ ਨੂੰ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਿਹਤ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ। The post ਕੇਂਦਰ ਸਰਕਾਰ ਨੇ ਪੰਜਾਬ ਦੇ ਸਿਹਤ ਢਾਂਚੇ ‘ਚ ਹੋ ਰਹੇ ਸੁਧਾਰ ਨੂੰ ਦਿੱਤੀ ਮਾਨਤਾ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News. Tags:
|
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ Wednesday 21 December 2022 11:54 AM UTC+00 | Tags: ashwani-kumar-sharma ashwani-sharma bjp-district-presidents news punjab punjab-bjp ਚੰਡੀਗੜ੍ਹ 21 ਦਸੰਬਰ 2022: ਭਾਰਤੀ ਜਨਤਾ ਪਾਰਟੀ ਪੰਜਾਬ (Bharatiya Janata Party Punjab) ਦੇ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੰਬੰਧੀ ਸੂਚੀ ਹੇਠ ਅਨੁਸਾਰ ਹੈ |
The post ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ appeared first on TheUnmute.com - Punjabi News. Tags:
|
ਮੀਤ ਹੇਅਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਦੀ ਸਰਵੋਤਮ ਯੂਨੀਵਰਸਿਟੀ ਬਣਨ 'ਤੇ ਦਿੱਤੀ ਵਧਾਈ Wednesday 21 December 2022 12:00 PM UTC+00 | Tags: aam-aadmi-party amritsar amritsar-news breaking-news cgpa-in-a++-grade cm-bhagwant-mann gurmeet-singh-meet-hayer guru-nanak-dev-university meet-hayer national-assessment news punjab-news vice-chancellor-dr-jaspal-singh-sandhu ਚੰਡੀਗੜ੍ਹ 21 ਦਸੰਬਰ 2022: ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਅੰਮ੍ਰਿਤਸਰ ਨੂੰ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਨੈਕ) ਦੇ ਏ++ ਗ੍ਰੇਡ ਵਿੱਚ 3.85 ਸੀ.ਜੀ.ਪੀ.ਏ. ਹਾਸਲ ਕਰਨ ਲਈ ਵਧਾਈ ਦਿੱਤੀ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋੰ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਇਸ ਦਿਸ਼ਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੀ ਇਸ ਉਦੇਸ਼ ਪ੍ਰਤੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਇਹ ਅੰਕ ਪ੍ਰਾਪਤ ਕਰਨ ਵਾਲੀ ਭਾਰਤ ਦੀ ਇਕਲੌਤੀ ਸਟੇਟ/ਕੇਂਦਰੀ/ਪ੍ਰਾਈਵੇਟ ਯੂਨੀਵਰਸਿਟੀ ਹੈ। ਇਹ ਮੁਲਾਂਕਣ ਕੰਮਕਾਜ ਅਤੇ ਸੰਗਠਨਾਤਮਕ ਫੋਕਸ ਦੇ ਅਧਾਰ ‘ਤੇ ਵੱਖ-ਵੱਖ ਮੁੱਖ ਪਹਿਲੂਆਂ ਤਹਿਤ ਸੱਤ ਮਾਪਦੰਡਾਂ ‘ਤੇ ਅਧਾਰਤ ਹੈ। ਇਨ੍ਹਾਂ ਮਾਪਦੰਡਾਂ ਵਿੱਚ ਸਿਲੇਬਸ ਦੇ ਪਹਿਲੂ, ਅਧਿਆਪਨ-ਸਿਖਲਾਈ ਅਤੇ ਮੁਲਾਂਕਣ, ਖੋਜ, ਨਵੀਨਤਾਵਾਂ ਅਤੇ ਵਿਸਥਾਰ; ਬੁਨਿਆਦੀ ਢਾਂਚਾ ਅਤੇ ਸਿਖਲਾਈ ਸਰੋਤ; ਵਿਦਿਆਰਥੀ ਸਹਿਯੋਗ ਅਤੇ ਤਰੱਕੀ; ਸ਼ਾਸ਼ਨ, ਲੀਡਰਸ਼ਿਪ ਅਤੇ ਪ੍ਰਬੰਧਨ; ਸੰਸਥਾਗਤ ਕਦਰਾਂ-ਕੀਮਤਾਂ ਅਤੇ ਬਿਹਤਰ ਅਭਿਆਸ ਸ਼ਾਮਲ ਹਨ। ਉਚੇਰੀ ਸਿੱਖਿਆ ਮੰਤਰੀ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ ਜਸਪਾਲ ਸਿੰਘ ਸੰਧੂ ਤੋਂ ਇਲਾਵਾ ਟੀਚਿੰਗ, ਰਿਸਰਚ ਫੈਲੋ, ਨਾਨ-ਟੀਚਿੰਗ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ The post ਮੀਤ ਹੇਅਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਦੀ ਸਰਵੋਤਮ ਯੂਨੀਵਰਸਿਟੀ ਬਣਨ ‘ਤੇ ਦਿੱਤੀ ਵਧਾਈ appeared first on TheUnmute.com - Punjabi News. Tags:
|
ਲੋਕ ਨਿਰਮਾਣ ਮੰਤਰੀ ਵਲੋਂ ਟੰਗੋਰੀ ਵਿਖੇ ਹੌਟਮਿਕਸ ਪਲਾਂਟ ਦਾ ਦੌਰਾ, ਪਲਾਂਟ ਦੀ ਕਾਰਜ ਪ੍ਰਣਾਲੀ ਦਾ ਲਿਆ ਜਾਇਜ਼ਾ Wednesday 21 December 2022 12:06 PM UTC+00 | Tags: harbhajan-singh-eto hotmix-plant-at-tangori news public-works-department public-works-minister-harbhajan-singh-eto punjab-news tangori the-unmute-breaking-news the-unmute-news ਐਸ ਏ ਐਸ ਨਗਰ/ਚੰਡੀਗੜ੍ਹ 21 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦੇ ਮਿਆਰ ਨੂੰ ਤੈਅ ਮਾਪਦੰਡਾਂ ਅਨੁਸਾਰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸੇ ਦੇ ਚਲਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਨਤਕ ਕੰਮਾਂ ਦੀ ਮਿਆਰ ਸੁਧਾਰਨ ਦੇ ਮੰਤਵ ਨਾਲ ਟੰਗੋਰੀ (Tangori) ਵਿਖੇ ਹੌਟ-ਮਿਕਸ ਪਲਾਂਟ ਦਾ ਦੌਰਾ ਕੀਤਾ ਅਤੇ ਪਲਾਂਟ ਦੀ ਕਾਰਜ ਪ੍ਰਣਾਲੀ ਦਾ ਜਾਇਜ਼ਾ ਲਿਆ। ਇਸ ਦੌਰੇ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਲੋਕ ਨਿਰਮਾਣ ਮੰਤਰੀ ਨੇ ਕੰਮਾਂ ਦੇ ਮਿਆਰ ਵਿੱਚ ਸੁਧਾਰ ਲਿਆਉਣ ਲਈ ਵਧੀਆਂ ਸਪੈਸੀਫੀਕੇਸ਼ਨਾਂ ਨੂੰ ਇਸਤੇਮਾਲ ਦੇ ਲਈ ਸੁਝਾਅ ਦਿੱਤੇ। ਉਹਨਾਂ ਨੇ ਕੰਮਾਂ ਦੀ ਲਾਗਤ ਨੂੰ ਘੱਟ ਕਰਨ ਲਈ ਰੀਸਾਈਕਲਿੰਗ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਵੀ ਅਧਿਕਾਰੀਆਂ ਨੂੰ ਸੇਧ ਪ੍ਰਦਾਨ ਕੀਤੀ।
ਉਨ੍ਹਾਂ ਨੇ ਕਿਹਾ ਕਿ ਰੀਸਾਈਕਲਿੰਗ ਨਾਲ ਵਾਤਾਵਰਣ ਦੀ ਅਲੂਦਗੀ ਵੀ ਘੱਟ ਹੋਵੇਗੀ। ਉਹਨਾਂ ਨੇ ਪਲਾਂਟ ਤੇ ਮੌਜੂਦਾ ਲੈਬੋਰੇਟਰੀ ਦਾ ਵੀ ਜਾਇਜ਼ਾ ਲਿਆ । ਇਸ ਮੌਕੇ ਗੱਲਬਾਤ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜ਼ਾਂ ਲਈ ਜਾਰੀ ਕੀਤੇ ਜਾਂਦੇ ਫੰਡ ਲੋਕਾਂ ਦਾ ਪੈਸਾ ਹੈ ਅਤੇ ਇਸ ਦੀ ਪਾਰਦਰਸ਼ੀ ਤਰੀਕਿਆਂ ਨਾਲ ਵਰਤੋਂ ਕਰਕੇ ਮਿਆਰੀ ਵਿਕਾਸ ਕਾਰਜ ਯਕੀਨੀ ਬਣਾਏ ਜਾਣ। ਮੰਤਰੀ ਨੇ ਨਾਲ ਹੀ ਇਹ ਵੀ ਹੁਕਮ ਜਾਰੀ ਕੀਤੇ ਕੇ ਸੂਬੇ ਵਿਚ ਸੜਕਾਂ ਦੀ ਰਿਪੇਅਰ ਅਤੇ ਨਵੀਆਂ ਬਣ ਰਹੀਆਂ ਸੜਕਾਂ ਦੇ ਮਿਆਰ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾ ਠੇਕੇਦਾਰ ਨੂੰ ਬਖਸ਼ਿਆ ਨਹੀਂ ਜਾਵੇਗਾ। The post ਲੋਕ ਨਿਰਮਾਣ ਮੰਤਰੀ ਵਲੋਂ ਟੰਗੋਰੀ ਵਿਖੇ ਹੌਟਮਿਕਸ ਪਲਾਂਟ ਦਾ ਦੌਰਾ, ਪਲਾਂਟ ਦੀ ਕਾਰਜ ਪ੍ਰਣਾਲੀ ਦਾ ਲਿਆ ਜਾਇਜ਼ਾ appeared first on TheUnmute.com - Punjabi News. Tags:
|
ਪੰਜਾਬ 'ਚ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋਣਾ ਪਵੇਗਾ: ਕੇਂਦਰੀ ਮੰਤਰੀ ਸੋਮ ਪ੍ਰਕਾਸ਼ Wednesday 21 December 2022 12:19 PM UTC+00 | Tags: aam-aadmi-party breaking-news cm-bhagwant-mann drugs latest news parliament-winter-session-2022 punjab punjab-congress punjab-government punjab-police shiromani-akali-dal the-unmute-breaking-news union-minister-som-prakash ਚੰਡੀਗੜ੍ਹ 21 ਦਸੰਬਰ 2022: ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ (Som Prakash) ਨੇ ਅੱਜ ਸੰਸਦ ਵਿੱਚ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦਾ ਮੁੱਦਾ ਚੁੱਕਿਆ | ਉਨ੍ਹਾਂ ਨੇ ਲੋਕ ਸਭ ਵਿੱਚ ਕਿਹਾ ਕਿ ਨਸ਼ੇ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇੱਕਜੁੱਟ ਹੋਣਾ ਪਵੇਗਾ। ਇਸ ਦੌਰਾਨ ਉਨ੍ਹਾਂ ਅੰਮ੍ਰਿਤਸਰ, ਪਟਿਆਲਾ ਅਤੇ ਖੰਨਾ ਵਰਗੇ ਸ਼ਹਿਰਾਂ ਦੀਆਂ ਕਈ ਉਦਾਹਰਣਾਂ ਵੀ ਪੇਸ਼ ਕੀਤੀਆਂ, ਜਿਨ੍ਹਾਂ ਵਿੱਚ ਉਨ੍ਹਾਂ ਨੇ ਨਾ ਸਿਰਫ਼ ਅੰਕੜੇ ਦੱਸੇ ਸਗੋਂ ਪਿੰਡਾਂ ਦੇ ਨਾਂ ਅਤੇ ਉਨ੍ਹਾਂ ਵਿੱਚ ਨਸ਼ਾ ਵੇਚਣ ਅਤੇ ਕਰਨ ਵਾਲਿਆਂ ਦੀ ਗਿਣਤੀ ਵੀ ਦੱਸੀ। ਸੰਸਦ ਵਿੱਚ ਬੋਲਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਖੇਤਰ ਹੈ। ਜਿਸ ਕਾਰਨ ਗੁਆਂਢੀ ਦੇਸ਼ਾਂ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਹੁੰਦੀ ਹੈ। ਇਸ ਨੂੰ ਰੋਕਣ ਦੀ ਬਜਾਏ ਸਿਆਸੀ ਪਾਰਟੀਆਂ ਇਨ੍ਹਾਂ ਮਾਮਲਿਆਂ ਵਿੱਚ ਸ਼ਾਮਲ ਆਪਣੇ ਆਗੂਆਂ ਦੇ ਹੱਕ ਵਿੱਚ ਖੜ੍ਹ ਜਾਂਦੀਆਂ ਹਨ। ਜਦਕਿ ਅਜਿਹਾ ਕਰਨ ਦੀ ਬਜਾਏ ਸੂਬੇ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਸਾਰਿਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। The post ਪੰਜਾਬ ‘ਚ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋਣਾ ਪਵੇਗਾ: ਕੇਂਦਰੀ ਮੰਤਰੀ ਸੋਮ ਪ੍ਰਕਾਸ਼ appeared first on TheUnmute.com - Punjabi News. Tags:
|
ਨਸ਼ੇ ਦੇਸ਼ ਲਈ ਗੰਭੀਰ ਸਮੱਸਿਆ, ਸਾਰੇ ਸੂਬਿਆਂ ਨੂੰ ਨਸ਼ਿਆਂ ਵਿਰੁੱਧ ਮਿਲ ਕੇ ਲੜਨੀ ਪਵੇਗੀ ਜੰਗ: ਅਮਿਤ ਸ਼ਾਹ Wednesday 21 December 2022 12:44 PM UTC+00 | Tags: aam-aadmi-party amit-shah bjp-government breaking-news cm-bhagwant-mann congress drug-smugglers india india-news maritime-anti-piracy-bill-2022 modi-government news punjab-congress punjabi-news punjab-news rajye-sabha s-jaishankar the-unmute-breaking-news the-unmute-punjab union-home-minister-amit-shah ਚੰਡੀਗੜ੍ਹ 21 ਦਸੰਬਰ 2022: ਸੰਸਦ ਵਿੱਚ ਅੱਜ ਸਰਦ ਰੁੱਤ ਇਜਲਾਸ ਦੌਰਾਨ ਚੀਨ ਮੁੱਦੇ ਨੂੰ ਲੈ ਕੇ ਹੰਗਾਮਾ ਹੋਇਆ | ਇਸਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਲੋਕ ਸਭਾ ‘ਚ ਨਸ਼ਿਆਂ ਦੇ ਮੁੱਦੇ ‘ਤੇ ਜਵਾਬ ਦਿੰਦਿਆਂ ਕਿਹਾ ਕਿ ਨਸ਼ੇ ਦੇਸ਼ ਲਈ ਗੰਭੀਰ ਸਮੱਸਿਆ ਹਨ। ਮੋਦੀ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਸਖਤ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਕੇਂਦਰ ਸਰਕਾਰ ਦੀ ਨਸ਼ਿਆਂ ‘ਤੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ। ਦੇਸ਼ ਨੂੰ ਨਸ਼ਾ ਮੁਕਤ ਬਣਾਉਣਾ ਪ੍ਰਧਾਨ ਮੰਤਰੀ ਮੋਦੀ ਦਾ ਸੰਕਲਪ ਹੈ। ਅਮਿਤ ਸ਼ਾਹ (Amit Shah) ਨੇ ਕਿਹਾ ਕਿ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਮਿਲ ਕੇ ਨਸ਼ਿਆਂ ਵਿਰੁੱਧ ਜੰਗ ਲੜਨੀ ਪਵੇਗੀ। ਸਾਨੂੰ ਸਰਹੱਦਾਂ, ਬੰਦਰਗਾਹਾਂ ਅਤੇ ਹਵਾਈ ਅੱਡਿਆਂ ਰਾਹੀਂ ਨਸ਼ਿਆਂ ਦੇ ਦਾਖਲੇ ਨੂੰ ਰੋਕਣ ਦੀ ਲੋੜ ਹੈ। ਇਸਦੇ ਨਾਲ ਹੀ ਮਾਲ ਵਿਭਾਗ ਐੱਨ.ਸੀ.ਬੀ. ਅਤੇ ਨਸ਼ਾ ਵਿਰੋਧੀ ਏਜੰਸੀਆਂ ਨੂੰ ਮਿਲ ਕੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਲੜਨਾ ਪਵੇਗਾ। ਜਿਹੜੇ ਦੇਸ਼ ਸਾਡੇ ਦੇਸ਼ ਵਿੱਚ ਅੱਤਵਾਦ ਨੂੰ ਬੜ੍ਹਾਵਾ ਦੇ ਰਹੇ ਹਨ, ਉਹ ਨਸ਼ਿਆਂ ਤੋਂ ਹੋਣ ਵਾਲੇ ਮੁਨਾਫੇ ਦੀ ਵਰਤੋਂ ਵੀ ਇਸੇ ਲਈ ਕਰ ਰਹੇ ਹਨ। ਇੱਥੋਂ ਤੱਕ ਕਿ ਇਸ ਗੰਦੇ ਪੈਸੇ ਦੀ ਮੌਜੂਦਗੀ ਸਾਡੀ ਆਰਥਿਕਤਾ ਨੂੰ ਹੌਲੀ-ਹੌਲੀ ਖੋਖਲਾ ਕਰ ਰਹੀ ਹੈ। ਕੇਂਦਰ ਨੇ ਬੁੱਧਵਾਰ ਨੂੰ ਸੰਸਦ ਨੂੰ ਦੱਸਿਆ ਕਿ ਕੇਂਦਰ ਨੇ ਸੂਬਿਆਂ ਨੂੰ ਉਨ੍ਹਾਂ ਕੈਦੀਆਂ ਨੂੰ ਰਿਹਾਅ ਕਰਨ ‘ਤੇ ਵਿਚਾਰ ਕਰਨ ਦੀ ਸਲਾਹ ਦਿੱਤੀ ਹੈ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਅਤੇ ਜੁਰਮਾਨੇ ਦਾ ਭੁਗਤਾਨ ਨਾ ਕਰਨ ‘ਤੇ ਜੇਲ੍ਹ ਵਿੱਚ ਹਨ। ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਨੇ ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਪੂਰਕ ਸਵਾਲਾਂ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ ਹੈ। ਰਾਜ ਸਭਾ ਨੇ ਬੁੱਧਵਾਰ ਨੂੰ ਮੌਜੂਦਾ ਵਿੱਤੀ ਸਾਲ ਲਈ ਭਾਰਤ ਦੇ ਏਕੀਕ੍ਰਿਤ ਫੰਡ ਤੋਂ ਕੁਝ ਰਕਮਾਂ ਦੇ ਭੁਗਤਾਨ ਨੂੰ ਅਧਿਕਾਰਤ ਕਰਨ ਵਾਲੇ ਦੋ ਵਿਨਿਯੋਜਨ ਬਿੱਲ ਵਾਪਸ ਕਰ ਦਿੱਤੇ। ਬਿੱਲ – ਵਿਨਿਯੋਜਨ (ਨੰਬਰ 5) ਬਿੱਲ, 2022 ਅਤੇ ਨਿਯੋਜਨ (ਨੰਬਰ 4) ਬਿੱਲ, 2022 ਲੋਕ ਸਭਾ ਦੁਆਰਾ ਪਹਿਲਾਂ ਹੀ ਪਾਸ ਕੀਤੇ ਗਏ ਸਨ। ਇਨ੍ਹਾਂ ਦੋਵਾਂ ਬਿੱਲਾਂ ਨੂੰ ਉਪਰਲੇ ਸਦਨ ਵਿਚ ਆਵਾਜ਼ੀ ਵੋਟ ਨਾਲ ਮਨਜ਼ੂਰੀ ਦਿੱਤੀ ਗਈ। ਜਿਸ ਤੋਂ ਬਾਅਦ ਸੋਮਵਾਰ ਅਤੇ ਮੰਗਲਵਾਰ ਨੂੰ ਵਿਸਥਾਰਪੂਰਵਕ ਚਰਚਾ ਹੋਈ। ਮਹੱਤਵਪੂਰਨ ਗੱਲ ਇਹ ਹੈ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੋਮਵਾਰ ਨੂੰ ਰਾਜ ਸਭਾ ਵਿੱਚ ਵਿਚਾਰ ਤੋਂ ਬਾਅਦ ਵਾਪਸ ਲੈਣ ਲਈ ਦੋਵੇਂ ਬਿੱਲ ਪੇਸ਼ ਕੀਤੇ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਪ੍ਰੈਲ 2019 ਤੋਂ ਇਸ ਸਾਲ ਮਾਰਚ ਤੱਕ ਦੇਸ਼ ਭਰ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ (ਐਫਡੀਆਈ) ਨਿਯਮਾਂ ਦੀ ਉਲੰਘਣਾ ਦੇ ਲਗਭਗ 281 ਮਾਮਲਿਆਂ ਦੀ ਜਾਂਚ ਕੀਤੀ ਹੈ। ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਬੁੱਧਵਾਰ ਨੂੰ ਲੋਕ ਸਭਾ ‘ਚ ਇਹ ਜਾਣਕਾਰੀ ਦਿੱਤੀ ਹੈ। The post ਨਸ਼ੇ ਦੇਸ਼ ਲਈ ਗੰਭੀਰ ਸਮੱਸਿਆ, ਸਾਰੇ ਸੂਬਿਆਂ ਨੂੰ ਨਸ਼ਿਆਂ ਵਿਰੁੱਧ ਮਿਲ ਕੇ ਲੜਨੀ ਪਵੇਗੀ ਜੰਗ: ਅਮਿਤ ਸ਼ਾਹ appeared first on TheUnmute.com - Punjabi News. Tags:
|
ਸਮੁੰਦਰੀ ਲੁਟੇਰਿਆਂ ਦੀ ਹੁਣ ਖੈਰ ਨਹੀ, ਮੈਰੀਟਾਈਮ ਐਂਟੀ ਪਾਇਰੇਸੀ ਬਿੱਲ 2022 ਦੋਵੇਂ ਸਦਨਾਂ 'ਚ ਪਾਸ Wednesday 21 December 2022 12:57 PM UTC+00 | Tags: breaking-news external-affairs-minister-s-jaishankar indian-army latest-news lok-sabha news rajye-sabha s-jai-shankar the-maritime-anti-piracy-bill the-unmute-breaking-news the-unmute-punjabi-news ਚੰਡੀਗੜ੍ਹ 21 ਦਸੰਬਰ 2022: ਸੰਸਦ ਵਿੱਚ ਅੱਜ ਸਰਦ ਰੁੱਤ ਇਜਲਾਸ ਦੌਰਾਨ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਮੈਰੀਟਾਈਮ ਐਂਟੀ ਪਾਇਰੇਸੀ ਬਿੱਲ 2022 ਜਾਂ ਸਮੁੰਦਰੀ ਡਾਕੂ ਵਿਰੋਧੀ ਬਿੱਲ 2022 (The Maritime Anti-Piracy Bill, 2022) ਪੇਸ਼ ਕੀਤਾ। ਬਿੱਲ ਵਿੱਚ ਸਮੁੰਦਰੀ ਡਕੈਤੀ ਦੀ ਰੋਕਥਾਮ ਅਤੇ ਸਜ਼ਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਮੁੰਦਰੀ ਡਕੈਤੀ ਦੇ ਅਪਰਾਧ ਲਈ ਸਜ਼ਾ ਦੀ ਵਿਵਸਥਾ ਕਰਨ ਵਾਲੇ ਬਿੱਲ ਨੂੰ ਲੋਕ ਸਭਾ ਨੇ 19 ਦਸੰਬਰ ਨੂੰ ਪਾਸ ਕੀਤਾ ਸੀ। ਸਮੁੰਦਰੀ ਡਾਕੂ ਵਿਰੋਧੀ ਬਿੱਲ ਜਾਂ ਸਮੁੰਦਰੀ ਡਾਕੂ ਵਿਰੋਧੀ ਬਿੱਲ ਨੂੰ ਸੰਸਦ ਦੇ ਦੋਵਾਂ ਸਦਨਾਂ ਨੇ ਮਨਜ਼ੂਰੀ ਦੇ ਦਿੱਤੀ ਹੈ। ਜਿਵੇਂ ਹੀ ਰਾਸ਼ਟਰਪਤੀ ਬਿੱਲ ‘ਤੇ ਦਸਤਖਤ ਕਰਨਗੇ, ਇਹ ਕਾਨੂੰਨ ਦਾ ਰੂਪ ਲੈ ਲਵੇਗਾ। ਦੋਵਾਂ ਸਦਨਾਂ ਵਿੱਚ ਬਿੱਲ ‘ਤੇ ਚਰਚਾ ਦਾ ਜਵਾਬ ਦਿੰਦੇ ਹੋਏ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਸਮੁੰਦਰੀ ਖੇਤਰ ਵਿੱਚ ਪਾਇਰੇਸੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਈਪੀਸੀ ਅਤੇ ਸੀਆਰਪੀਸੀ ਵਿੱਚ ਕੋਈ ਵਿਵਸਥਾ ਨਹੀਂ ਹੈ। ਇਸੇ ਲਈ ਭਾਰਤ ਸਰਕਾਰ ਨੇ ਇਹ ਬਿੱਲ ਲਿਆਂਦਾ ਹੈ। ਬਿੱਲ 2019 ਵਿੱਚ ਕੀਤਾ ਗਿਆ ਸੀ ਪੇਸ਼ਭਾਰਤ ਵਿੱਚ ਅਜਿਹੇ ਕਾਨੂੰਨ ਦੀ ਲੋੜ ਲੰਮੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ। ਐਂਟੀ ਮੈਰੀਟਾਈਮ ਪਾਇਰੇਸੀ ਬਿੱਲ 2019 ਪਹਿਲੀ ਵਾਰ 9 ਦਸੰਬਰ 2019 ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਵਿੱਚ ਸਮੁੰਦਰੀ ਡਾਕੂਆਂ ਨੂੰ ਰੋਕਣ ਅਤੇ ਅਜਿਹੇ ਅਪਰਾਧਾਂ ਵਿੱਚ ਸ਼ਾਮਲ ਸਮੁੰਦਰੀ ਡਾਕੂਆਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਵਿਵਸਥਾ ਕੀਤੀ ਗਈ ਸੀ। ਇਹ ਕਾਨੂੰਨ ਭਾਰਤ ਦੇ ਨਿਵੇਕਲੇ ਆਰਥਿਕ ਖੇਤਰ ਅਤੇ ਉਸ ਤੋਂ ਅੱਗੇ ਸਮੁੰਦਰ ਦੇ ਸਾਰੇ ਹਿੱਸਿਆਂ ‘ਤੇ ਵੀ ਲਾਗੂ ਹੋਵੇਗਾ। 2019 ਵਿੱਚ ਲੋਕ ਸਭਾ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਇਸ ਬਿੱਲ ਨੂੰ ਵਿਦੇਸ਼ ਮਾਮਲਿਆਂ ਬਾਰੇ ਸੰਸਦ ਦੀ ਸਥਾਈ ਕਮੇਟੀ ਨੂੰ ਭੇਜਿਆ ਗਿਆ ਸੀ। ਸਥਾਈ ਕਮੇਟੀ ਨੇ ਫਰਵਰੀ 2021 ਵਿੱਚ ਆਪਣੀ ਰਿਪੋਰਟ ਸੌਂਪ ਦਿੱਤੀ ਸੀ। ਬਾਅਦ ਵਿੱਚ ਸਥਾਈ ਕਮੇਟੀ ਦੀਆਂ ਜ਼ਿਆਦਾਤਰ ਸਿਫ਼ਾਰਸ਼ਾਂ ਨੂੰ ਬਿੱਲ ਵਿੱਚ ਸ਼ਾਮਲ ਕਰ ਲਿਆ ਗਿਆ। The post ਸਮੁੰਦਰੀ ਲੁਟੇਰਿਆਂ ਦੀ ਹੁਣ ਖੈਰ ਨਹੀ, ਮੈਰੀਟਾਈਮ ਐਂਟੀ ਪਾਇਰੇਸੀ ਬਿੱਲ 2022 ਦੋਵੇਂ ਸਦਨਾਂ ‘ਚ ਪਾਸ appeared first on TheUnmute.com - Punjabi News. Tags:
|
ਮੀਤ ਹੇਅਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪੰਜਾਬੀ ਭਾਸ਼ਾ 'ਚ ਬੋਰਡ ਲਿਖਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ Wednesday 21 December 2022 01:05 PM UTC+00 | Tags: breaking-news cabinet-minister-meet-hayer cm-bhagwant-mann deputy-commissioners deputy-commissioners-punjab education-minister-gurmeet-singh-meet-hayer gurmeet-singh-meet-hare meet-hayer news punjab-government punjabi punjabi-language punjab-police the-unmute-breaking-news the-unmute-news the-unmute-punjab ਚੰਡੀਗੜ੍ਹ 21 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਭਰ ਵਿੱਚ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਲਿਖਣ ਦੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਲਈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇ। ਇਸ ਤੋਂ ਇਲਾਵਾ ਚਾਈਨਾ ਡੋਰ ਦੀ ਵਰਤੋਂ, ਖਰੀਦ/ਵੇਚ ਉਤੇ ਪਾਬੰਦੀ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਲਈ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੀਤੀ ਸ਼ਾਮ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਲਈ ਕੌਮਾਂਤਰੀ ਮਾਂ ਬੋਲੀ ਦਿਵਸ ਵਾਲੇ ਦਿਨ 21 ਫਰਵਰੀ ਤੱਕ ਸੂਬੇ ਵਿੱਚ ਸਮੂਹ ਬੋਰਡਾਂ ਉਤੇ ਮਾਤ ਭਾਸ਼ਾ ਨੂੰ ਪਹਿਲੇ ਨੰਬਰ ਅਤੇ ਉਸ ਤੋਂ ਬਾਅਦ ਦੂਜੀਆਂ ਭਾਸ਼ਾਵਾਂ ਵਿੱਚ ਲਿਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲੋਕ ਲਹਿਰ ਬਣਾਈ ਜਾਵੇ ਅਤੇ ਲੋਕਾਂ ਨੂੰ ਇਸ ਕੰਮ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 21 ਫਰਵਰੀ ਤੱਕ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖਤਾ ਦੇਣੀ ਯਕੀਨੀ ਬਣਾਏ ਜਾਵੇ ਤਾਂ ਜੋ ਇਸ ਤੋਂ ਬਾਅਦ ਸਰਕਾਰ ਨੂੰ ਜੁਰਮਾਨੇ ਲਗਾਉਣ ਦੀ ਲੋੜ ਹੀ ਨਾ ਪਵੇ। ਉਨ੍ਹਾਂ ਕਿਹਾ ਕਿ ਇਸ ਕੰਮ ਦੀ ਸ਼ੁਰੂਆਤ ਆਪੋ-ਆਪਣੇ ਜ਼ਿਲ੍ਹਿਆਂ ਦੀ ਪ੍ਰਮੁੱਖ ਜਨਤਕ ਥਾਵਾਂ ਅਤੇ ਵੱਡੇ ਬਰਾਂਡੇ ਦੀਆਂ ਦੁਕਾਨਾਂ ਤੇ ਸ਼ਾਪਿੰਗ ਮਾਲ ਤੋਂ ਕੀਤੀ ਜਾਵੇ। ਉਨ੍ਹਾਂ ਪਟਿਆਲਾ ਦੀਆਂ ਜ਼ਿਲਾ ਪੁਲਿਸ ਵੱਲੋਂ ਨਾਮ ਦੀਆਂ ਪਲੇਟਾਂ ਪੰਜਾਬੀ ਵਿੱਚ ਲਿਖਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਵਾਤਾਵਰਣ ਮੰਤਰੀ ਮੀਤ ਹੇਅਰ ਨੇ ਚਾਈਨਾ ਡੋਰ ਨਾਲ ਹੁੰਦੇ ਜਾਨੀ ਨੁਕਸਾਨ ਅਤੇ ਵਾਪਰਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਪਾਬੰਦੀ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅੰਮ੍ਰਿਤਸਰ ਦੇ ਜ਼ਿਲਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੇ ਵੱਡੀ ਗਿਣਤੀ ਵਿੱਚ ਕੇਸ ਫੜਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੱਥੇ ਵੀ ਚਾਈਨਾ ਡੋਰ ਬਰਾਮਦ ਕੀਤੀ ਜਾਂਦੀ ਹੈ, ਤੁਰੰਤ ਉਸ ਨੂੰ ਨਸ਼ਟ ਕੀਤਾ ਜਾਵੇ। ਉਨ੍ਹਾਂ ਨਵੇਂ ਸਾਲ, ਲੋਹੜੀ ਅਤੇ ਬਸੰਤ ਪੰਚਮੀ ਮੌਕੇ ਪਤੰਗ ਉਡਾਉਣ ਦੇ ਰੁਝਾਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਚਾਈਨਾ ਡੋਰ ਸਬੰਧੀ ਚੈਕਿੰਗ ਮੁਹਿੰਮ ਤੇਜ਼ ਕਰਨ ਲਈ ਕਿਹਾ The post ਮੀਤ ਹੇਅਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪੰਜਾਬੀ ਭਾਸ਼ਾ ‘ਚ ਬੋਰਡ ਲਿਖਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ appeared first on TheUnmute.com - Punjabi News. Tags:
|
ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਤੇ ਕੁਲਦੀਪ ਧਾਲੀਵਾਲ ਨੇ ਵੱਖ-ਵੱਖ ਯੂਨੀਅਨਾਂ ਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ Wednesday 21 December 2022 01:12 PM UTC+00 | Tags: aam-aadmi-party aman-arora animal-husbandry-minister-kuldeep-dhaliwal breaking-news contract-employees harpal-singh-cheema kuldeep-dhaliwal news punjab punjab-government punjab-news the-unmute-breaking-news the-unmute-news various-unions-and-associations ਚੰਡੀਗੜ੍ਹ 21 ਦਸੰਬਰ 2022: ਕੈਬਨਿਟ ਸਬ-ਕਮੇਟੀ, ਜਿਸ ਵਿੱਚ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਵੱਲੋਂ ਠੇਕਾ ਮੁਲਾਜ਼ਮਾਂ, ਵਿਮੁਕਤ ਜਾਤੀਆਂ ਅਤੇ ਬੇਜ਼ਮੀਨੇ ਮਜ਼ਦੂਰਾਂ ਨਾਲ ਸਬੰਧਤ ਵੱਖ ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤਾਂ ਜੋ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਨੂੰ ਹੱਲ ਕੀਤਾ ਜਾ ਸਕੇ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਗਜ਼ਟਿਡ ਤੇ ਨਾਨ-ਗਜ਼ਟਿਡ ਐਸ.ਸੀ. ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ, ਪੰਜਾਬ ਦੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਗਠਿਤ ਕੀਤੀ ਗਈ ਇਸ ਕੈਬਨਿਟ ਸਬ-ਕਮੇਟੀ ਦੀ ਇਹ ਪਲੇਠੀ ਮੀਟਿੰਗ ਸੀ। ਸਬ-ਕਮੇਟੀ ਨੇ ਪੰਜਾਬ ਭਵਨ ਵਿਖੇ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਲਗਾਤਾਰ ਚੱਲੀਆਂ ਮੀਟਿੰਗਾਂ ਦੌਰਾਨ ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ। ਬਹੁ-ਗਿਣਤੀ ਮਸਲਿਆਂ ਨੂੰ ਹਾਂ-ਪੱਖੀ ਢੰਗ ਨਾਲ ਹੱਲ ਕਰਨ ਦੀ ਦਿਸ਼ਾ ਵੱਲ ਅੱਗੇ ਵਧਦਿਆਂ ਸਬ-ਕਮੇਟੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲਿਆਂ ਨੂੰ ਜਲਦੀ ਹੱਲ ਕਰਨ ਦੀ ਹਦਾਇਤ ਕੀਤੀ। ਸਬ-ਕਮੇਟੀ ਨੇ ਯੂਨੀਅਨਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਉਨ੍ਹਾਂ ਨੂੰ ਇਨ੍ਹਾਂ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮਸਲਿਆਂ ਦਾ ਢੁਕਵਾਂ ਹੱਲ ਲੱਭਣ ਦੇ ਨਿਰਦੇਸ਼ ਦਿੱਤੇ ਹਨ। ਮੀਟਿੰਗਾਂ ਵਿੱਚ ਸਬੰਧਤ ਵਿਭਾਗਾਂ ਅਤੇ ਐਲ.ਆਰ. ਸ਼ਾਖਾ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ ਤਾਂ ਜੋ ਮੁੱਦਿਆਂ ਦੇ ਹੱਲ ਵਿੱਚ ਆਉਣ ਵਾਲੀਆਂ ਕਾਨੂੰਨੀ ਅੜਚਨਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਸਬ-ਕਮੇਟੀ ਨੇ ਇਨ੍ਹਾਂ ਯੂਨੀਅਨਾਂ ਨਾਲ ਅਗਲੀ ਮੀਟਿੰਗ ਅਗਲੇ ਸਾਲ ਜਨਵਰੀ ਵਿੱਚ ਕਰਨ ਦਾ ਫ਼ੈਸਲਾ ਕੀਤਾ। ਸੁਖਾਵੇਂ ਮਾਹੌਲ ਵਿੱਚ ਹੋਈਆਂ ਇਹ ਮੀਟਿੰਗਾਂ ਸਕਾਰਾਤਮਕ ਮਾਹੌਲ ਵਿੱਚ ਸਮਾਪਤ ਹੋਈਆਂ। ਸਬ-ਕਮੇਟੀ ਵੱਲੋਂ ਕੀਤੀਆਂ ਗਈਆਂ ਮੀਟਿੰਗਾਂ ਵਿੱਚੋਂ ਇਕ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੀ ਹਾਜ਼ਰ ਸਨ। The post ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਤੇ ਕੁਲਦੀਪ ਧਾਲੀਵਾਲ ਨੇ ਵੱਖ-ਵੱਖ ਯੂਨੀਅਨਾਂ ਤੇ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
ਫਿਰੋਜ਼ਪੁਰ 'ਚ ਨਸ਼ੇ ਨੂੰ ਲੈ ਕੇ ਹੋਏ ਝਗੜੇ ਦੌਰਾਨ ਚੱਲੀਆਂ ਗੋਲੀਆਂ ਤੇ ਇੱਟਾਂ-ਰੋੜੇ, ਦੋ ਨੌਜਵਾਨਾਂ ਦੀ ਮੌਤ Wednesday 21 December 2022 01:29 PM UTC+00 | Tags: breaking-news crime ferozepur latest-news murder news nws the-unmute-breaking-news the-unmute-latest-news the-unmute-punjabi-news ਫ਼ਿਰੋਜ਼ਪੁਰ 21 ਦਸੰਬਰ 2022: ਫ਼ਿਰੋਜ਼ਪੁਰ (Ferozepur) ਵਿੱਚ ਨਸ਼ੇ ਨੂੰ ਲੈ ਕੇ ਹੋਏ ਝਗੜੇ ਦੌਰਾਨ ਗੋਲੀਆਂ ਚੱਲਣ ਕਾਰਨ ਦੋ ਨੌਜਵਾਨਾਂ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ | ਇਹ ਘਟਨਾ ਫ਼ਿਰੋਜ਼ਪੁਰ ਦੇ ਪਿੰਡ ਗਾਮੇ ਵਾਲਾ ਦੀ ਦੱਸੀ ਜਾ ਰਹੀ ਹੈ । ਜਿਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਤਾਏ ਦੇ ਲੜਕੇ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਕੁੱਝ ਲੋਕ ਨਸ਼ਾ ਵੇਚਣ ਦਾ ਕੰਮ ਕਰਦੇ ਹਨ। ਜਿਨ੍ਹਾਂ ਕੋਲ ਨਾਜਾਇਜ਼ ਹਥਿਆਰ ਵੀ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਦੋਸ਼ ਲਾਇਆ ਕਿ ਬਾਹਰੋਂ ਆ ਕੇ ਲੋਕ ਇਹਨਾਂ ਕੋਲੋਂ ਨਸ਼ਾ ਖਰੀਦਦੇ ਹਨ। ਜਿਨ੍ਹਾਂ ਨੂੰ ਉਨ੍ਹਾਂ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਇਸੇ ਰੰਜਿਸ਼ ਨੂੰ ਲੈ ਕੇ ਬੀਤੇ ਦਿਨ ਉਨ੍ਹਾਂ ਵਲੋਂ ਬਾਹਰੋਂ ਮੁੰਡੇ ਬੁਲਾ ਉਨ੍ਹਾਂ ਉੱਪਰ ਇੱਟਾਂ-ਰੋੜਿਆ ਨਾਲ ਹਮਲਾ ਕਰ ਦਿੱਤਾ, ਇਥੋਂ ਤੱਕ ਕਿ ਫਾਇਰ ਵੀ ਕੀਤੇ ਗਏ। ਇਸ ਦੌਰਾਨ ਇੱਕ ਗੋਲੀ ਉਸਦੇ ਭਰਾ ਯੂਨਸ ਨੂੰ ਲੱਗੀ ਹੈ। ਜਿਸਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਮਾਮਲੇ ਨੂੰ ਲੈ ਕੇ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗਲੀ ਵਿਚੋਂ ਲੰਘਣ ਅਤੇ ਛੋਟੀ-ਮੋਟੀ ਗੱਲ ਕਾਰਨ ਬਹਿਸ ਹੋਈ ਸੀ, ਜਿਸ ਦੌਰਾਨ ਗੋਲੀ ਚੱਲੀ ਹੈ।ਇਸ ਦੌਰਾਨ ਨੌਜਵਾਨ ਦੀ ਮੌਤ ਹੋਈ ਹੈ। ਜਦੋਂ ਪੁਲਿਸ ਨੂੰ ਨਸ਼ਾ ਵੇਚਣ ਬਾਰੇ ਪੁੱਛਿਆ ਗਿਆ ਤਾਂ ਅੱਗੋਂ ਜਵਾਬ ਮਿਲਿਆ ਕਿ ਇਸ ਬਾਰੇ ਉਹ ਤਫਤੀਸ਼ ਤੋਂ ਬਾਅਦ ਹੀ ਦੱਸ ਸਕਣਗੇ। ਫਿਲਹਾਲ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚਕਾਰ ਦਲੇਰ ਸਿੰਘ ਵਾਸੀ ਪਿੰਡ ਗਾਮੇ ਵਾਲਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ | ਹਰਬੰਸ ਸਿੰਘ ਤੇ ਦੂਜੇ ਪਾਸੇ ਇੰਦਰਜੀਤ ਸਿੰਘ ਦੋਨੋਂ ਧਿਰ ਆਪਣੇ-ਆਪਣੇ ਕੋਠਿਆਂ ਉੱਪਰੋਂ ਇੱਕ ਦੂਸਰੇ ਤੇ ਇੱਟਾਂ ਰੋੜੇ ਅਤੇ ਫਾਇਰ ਕਰ ਰਹੇ ਸਨ। ਫਾਇਰ ਦੀ ਆਵਾਜ ਸੁਣ ਜਦੋਂ ਉਹ ਆਪਣੇ ਕੋਠੇ ਉੱਪਰ ਚੜ ਦੇਖਣ ਲੱਗੇ ਤਾਂ ਇੱਕ ਫਾਇਰ ਉਸਦੇ ਭਰਾ ਸੁਰਿੰਦਰ ਸਿੰਘ ਉਮਰ ਕਰੀਬ 27 ਸਾਲ ਦੇ ਪੇਟ ਵਿੱਚ ਲੱਗ ਗਿਆ ਅਤੇ ਜਿਸਦੀ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਾਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਦਲੇਰ ਸਿੰਘ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। The post ਫਿਰੋਜ਼ਪੁਰ ‘ਚ ਨਸ਼ੇ ਨੂੰ ਲੈ ਕੇ ਹੋਏ ਝਗੜੇ ਦੌਰਾਨ ਚੱਲੀਆਂ ਗੋਲੀਆਂ ਤੇ ਇੱਟਾਂ-ਰੋੜੇ, ਦੋ ਨੌਜਵਾਨਾਂ ਦੀ ਮੌਤ appeared first on TheUnmute.com - Punjabi News. Tags:
|
ਡਾ. ਇੰਦਰਬੀਰ ਸਿੰਘ ਨਿੱਝਰ ਨੇ ਜੀ-20 ਸਿਖਰ ਸੰਮੇਲਨ ਦੇ ਸੰਬੰਧ 'ਚ ਅੰਮ੍ਰਿਤਸਰ ਦੇ ਸੁੰਦਰੀਕਰਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ Wednesday 21 December 2022 01:40 PM UTC+00 | Tags: #-adocate-general-punjab breaking-news cabinet-sub-committee dr-inderbir-singh-nijjar g-20-summit g-20-summit-2023 g-20-summit-punjab news ਚੰਡੀਗੜ੍ਹ 21 ਦਸੰਬਰ 2022: ਜੀ-20 ਸੰਮਲੇਨ (G-20 Summit) ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਵਿੱਚ ਸਬ ਕੈਬਨਿਟ ਕਮੇਟੀ ਦੀ ਮੀਟਿੰਗ ਮਿਉਂਸੀਪਲ ਭਵਨ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਕੈਬਨਿਟ ਸਬ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਵੀ ਹਾਜ਼ਰ ਸਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਨਿੱਝਰ ਨੇ ਦੱਸਿਆ ਕਿ ਜੀ- 20 ਸੰਮੇਲਨ ਮਾਰਚ 2023 ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸੰਭਾਵੀ ਤੌਰ ਤੇ 15 ਤੋਂ 17 ਮਾਰਚ 2023 ਨੂੰ ਹੋਣ ਜਾ ਰਿਹਾ ਹੈ। ਇਸ ਜੀ-20 ਸਿਖਰ ਸੰਮੇਲਨ ਵਿਚ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਸ਼ਾਮਲ ਹੋਣਗੇ। ਉਹਨਾਂ ਨੇ ਦੱਸਿਆ ਕਿ ਇਹ ਸੂਬੇ ਲਈ ਬੜੇ ਮਾਣ ਦੀ ਗੱਲ ਹੈ ਕਿ ਅੰਤਰਰਾਸ਼ਟਰੀ ਪੱਧਰ ਦਾ ਇਹ ਸਮਾਗਮ ਪੰਜਾਬ ਵਿੱਚ ਹੋਣ ਜਾ ਰਿਹਾ ਹੈ। ਕੈਬਨਿਟ ਮੰਤਰੀ ਡਾ. ਨਿੱਝਰ ਦੀ ਅਗਵਾਈ ਵਾਲੀ ਕੈਬਨਿਟ ਸਬ ਕਮੇਟੀ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਸਬੰਧੀ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਹਾਜਰ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੀ-20 ਸੰਮੇਲਨ ਦੇ ਸਬੰਧ ਵਿਚ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ਵਿਚ ਕੋਈ ਕਮੀ ਨੀ ਛੱਡੀ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸੂਬੇ ਦੇ ਅੰਮ੍ਰਿਤਸਰ ਸ਼ਹਿਰ ਨੂੰ ਭਾਰਤ ਦੀ ਤਰਫੋ ਦੁਨੀਆ ਦੇ ਨਕਸ਼ੇ 'ਤੇ ਪੇਸ਼ ਕੀਤਾ ਜਾਣਾ ਹੈ, ਇਸ ਲਈ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਵਰਤਣ ਵਾਲੇ ਅਧਿਕਾਰੀ ਨੂੰ ਬਖਸ਼ਿਆਂ ਨਹੀਂ ਜਾਵੇਗਾ। ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਵਾਲੀ ਕੈਬਨਿਟ ਸਬ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਅਮ੍ਰਿਤਸਰ ਨੂੰ ਨਿਰਦੇਸ਼ ਦਿੱਤੇ ਹਨ ਕਿ ਅੰਮ੍ਰਿਤਸਰ ਦੇ ਮੇਅਰ ਦੀ ਅਗਵਾਈ ਵਿਚ ਇਕ ਸਥਾਨਕ ਕਮੇਟੀ ਬਣਾਈ ਜਾਵੇ ਤਾਂ ਜੋ ਜੀ-20 ਦੇ ਸਬੰਧ ਵਿੱਚ ਅੰਮ੍ਰਿਤਸਰ ਵਿਖੇ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਅਤੇ ਹੋਰ ਤਿਆਰੀਆਂ ਦਾ ਜਾਇਜ਼ਾ ਸਮੇਂ-ਸਮੇਂ ਤੇ ਲਿਆ ਜਾ ਸਕੇ। ਉਹਨਾਂ ਦੱਸਿਆ ਕਿ ਕੀਤੇ ਜਾਣ ਵਾਲੇ ਕੰਮਾਂ ਵਿੱਚ ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਦੇ ਕੰਮ, ਗਰੀਨ ਬੈਲਟ ਬਨਾਉਣਾ, ਗੋਲਡਨ ਗੇਟ ਨੂੰ ਰੰਗ ਕਰਨਾ, ਸਾਲਿਡ ਵੇਸਟ ਮੈਨੇਜਮੈਂਟ ਦੇ ਕੰਮ ਵਿੱਚ ਸੁਧਾਰ, ਸਾਇਨੇਜ ਬੋਰਡ ਲਗਾਉਣਾ, ਬਿਜਲੀ ਤੇ ਟਰੈਫਿਕ ਲਾਈਟਾਂ ਦੇ ਕੰਮ ਸ਼ਾਮਲ ਹਨ। ਡਾ. ਨਿੱਝਰ ਨੇ ਅੱਗੇ ਦੱਸਿਆ ਕਿ ਜੀ-20 ਸੰਮੇਲਨ ਲਈ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ਤੇ ਤਕਰੀਬਨ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਹਨਾਂ ਨੇ ਦੱਸਿਆ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਤੇ ਪ੍ਰਬੰਧ ਕੀਤੇ ਜਾਣਗੇ। ਸਥਾਨਕ ਸਰਕਾਰਾਂ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਅੰਤਰਰਾਸ਼ਟਰੀ ਸਮਾਗਮ ਨਾਲ ਜਿੱਥੇ ਸੂਬਾ ਵਿਸ਼ਵ ਸੂਬਾ ਸੈਰ-ਸਪਾਟੇ ਦੇ ਨਕਸ਼ੇ ‘ਤੇ ਉਭਰੇਗਾ ਉਥੇ ਨਾਲ ਹੀ ਨਿਵੇਸ਼ ਨੂੰ ਵੀ ਹੁਲਾਰਾ ਮਿਲਣ ਦੀ ਸੰਭਾਵਨਾ ਹੈ। The post ਡਾ. ਇੰਦਰਬੀਰ ਸਿੰਘ ਨਿੱਝਰ ਨੇ ਜੀ-20 ਸਿਖਰ ਸੰਮੇਲਨ ਦੇ ਸੰਬੰਧ 'ਚ ਅੰਮ੍ਰਿਤਸਰ ਦੇ ਸੁੰਦਰੀਕਰਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ appeared first on TheUnmute.com - Punjabi News. Tags:
|
ਲੁਧਿਆਣਾ ਬੱਸ ਸਟੈਂਡ ਤੋਂ ਛੇ ਮਹੀਨੇ ਦੌਰਾਨ ਹੋਵੇਗੀ 3.22 ਕਰੋੜ ਰੁਪਏ ਕਮਾਈ: ਲਾਲਜੀਤ ਸਿੰਘ ਭੁੱਲਰ Wednesday 21 December 2022 02:11 PM UTC+00 | Tags: aam-aadmi-party breaking-news chief-minister-bhagwant-mann laljit-singh-bhullar ludhiana-bus-stand news punjab-government the-unmute-punjabi-news ਚੰਡੀਗੜ੍ਹ 21 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਟਰਾਂਸਪੋਰਟ ਵਿਭਾਗ ਮੁੜ ਤਰੱਕੀ ਦੀਆਂ ਲੀਹਾਂ ‘ਤੇ ਹੈ। ਪਿਛਲੇ ਦਿਨੀਂ ਇਕੱਲੇ ਲੁਧਿਆਣਾ ਬੱਸ ਸਟੈਂਡ (Ludhiana bus stand) ਵਿਖੇ ਲੋਕਾਂ ਨੇ ਵੱਧ-ਚੜ੍ਹ ਕੇ ਬੋਲੀ ਲਾਈ ਜਿਸ ਤੋਂ ਛੇ ਮਹੀਨੇ ਦੌਰਾਨ ਵਿਭਾਗ ਨੂੰ 3.22 ਕਰੋੜ ਰੁਪਏ ਤੋਂ ਵੱਧ ਮਾਲੀਆ ਮਿਲੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਈਮਾਨਦਾਰ ਨੀਤੀਆਂ ਰੰਗ ਲਿਆ ਰਹੀਆਂ ਹਨ, ਜਿਨ੍ਹਾਂ ਸਦਕਾ ਵਿਭਾਗ ਲਈ ਆਮਦਨ ਦੇ ਨਵੇਂ ਦਰਵਾਜ਼ੇ ਖੁੱਲ੍ਹ ਰਹੇ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਬੱਸ ਅੱਡੇ ਵਿੱਚ ਪਾਰਕਿੰਗ, ਬਾਥਰੂਮ, ਇਸ਼ਤਿਹਾਰਬਾਜ਼ੀ ਅਤੇ ਅੱਡਾ ਫੀਸ ਦੀ ਛੇ ਮਹੀਨੇ ਲਈ ਬੋਲੀ ਹੋਈ ਜਿਸ ਤੋਂ ਟਰਾਂਸਪੋਰਟ ਵਿਭਾਗ ਨੂੰ ਪਿਛਲੇ ਸਾਲ ਦੇ ਮੁਕਾਬਲੇ ਵੱਧ ਮਾਲੀਆ ਮਿਲੇਗਾ। ਉਨ੍ਹਾਂ ਦੱਸਿਆ ਕਿ ਬੋਲੀ ਤੋਂ ਬਾਅਦ ਪੰਜਾਬ ਰੋਡਵੇਜ਼/ਪਨਬੱਸ ਨੂੰ ਅੱਡਾ ਫ਼ੀਸ ਤੋਂ 38.51 ਲੱਖ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਛੇ ਮਹੀਨੇ ਦੌਰਾਨ 2 ਕਰੋੜ 31 ਲੱਖ 6 ਹਜ਼ਾਰ ਰੁਪਏ ਕਮਾਈ ਹੋਵੇਗੀ। ਇਸੇ ਤਰ੍ਹਾਂ ਪਾਰਕਿੰਗ ਦੀ ਬੋਲੀ ਪਹਿਲਾਂ ਦੇ ਮੁਕਾਬਲੇ 70 ਹਜ਼ਾਰ ਰੁਪਏ ਵਾਧੇ ਨਾਲ 7.20 ਲੱਖ ਰੁਪਏ ਪ੍ਰਤੀ ਮਹੀਨਾ ਠੇਕੇ ‘ਤੇ ਚੜ੍ਹੀ ਜਿਸ ਤੋਂ ਵਿਭਾਗ ਨੂੰ ਛੇ ਮਹੀਨੇ ਦੌਰਾਨ 43 ਲੱਖ 20 ਹਜ਼ਾਰ ਰੁਪਏ ਮਿਲਣਗੇ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਬੋਲੀ ਦੌਰਾਨ ਅੱਡੇ ਵਿਚਲੇ ਬਾਥਰੂਮਾਂ ਤੋਂ ਵਿਭਾਗ ਨੂੰ ਦੁੱਗਣਾ ਮੁਨਾਫ਼ਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਬਾਥਰੂਮ ਪਿਛਲੇ ਸਾਲ ਦੇ 2.01 ਲੱਖ ਪ੍ਰਤੀ ਮਹੀਨਾ ਦੇ ਮੁਕਾਬਲੇ ਦੁੱਗਣੇ ਭਾਅ ‘ਤੇ ਬੋਲੀਦਾਤਾ ਵੱਲੋਂ ਲਏ ਗਏ ਅਤੇ ਇਸ ਵਾਰ 3.95 ਲੱਖ ਰੁਪਏ ਪ੍ਰਤੀ ਮਹੀਨਾ ਵਿੱਚ ਬੋਲੀ ਲੱਗੀ ਹੈ, ਜਿਸ ਤੋਂ ਵਿਭਾਗ ਨੂੰ ਛੇ ਮਹੀਨੇ ਦੌਰਾਨ 23 ਲੱਖ 70 ਹਜ਼ਾਰ ਰੁਪਏ ਮੁਨਾਫ਼ਾ ਹੋਵੇਗਾ। ਸ. ਭੁੱਲਰ ਨੇ ਦੱਸਿਆ ਕਿ ਬੱਸ ਅੱਡੇ ਅੰਦਰ ਇਸ਼ਤਿਹਾਰਬਾਜ਼ੀ ਦਾ ਠੇਕਾ 3.05 ਲੱਖ ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਚੜ੍ਹਿਆ ਹੈ। ਬੱਸ ਅੱਡੇ ਅੰਦਰ ਇਸ਼ਤਿਹਾਰਬਾਜ਼ੀ ਲਈ 13327 ਵਰਗ ਫੁੱਟ ਦੀਆਂ 43 ਥਾਵਾਂ ਹਨ, ਜਿਥੋਂ ਵਿਭਾਗ ਨੂੰ ਛੇ ਮਹੀਨੇ ਦੌਰਾਨ 18 ਲੱਖ 30 ਹਜ਼ਾਰ ਰੁਪਏ ਮਿਲਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬੱਸ ਅੱਡੇ ਦੀਆਂ ਪਿਛਲੇ ਕਈ ਵਰ੍ਹਿਆਂ ਤੋਂ ਬੰਦ ਪਈਆਂ ਦੁਕਾਨਾਂ ਅਤੇ ਐਸ.ਸੀ.ਐਫ. ਦੀ ਵੀ ਇਸ ਵਾਰ ਬੋਲੀ ਲੱਗੀ ਹੈ। ਬੱਸ ਸਟੈਂਡ ਦੀਆਂ ਦੋ ਦੁਕਾਨਾਂ ਦੀ ਬੋਲੀ ਪ੍ਰਤੀ ਮਹੀਨਾ 42,750 ਰੁਪਏ ਹਰੇਕ ਦੇ ਹਿਸਾਬ ਨਾਲ ਲੱਗੀ ਜਿਸ ਤੋਂ ਵਿਭਾਗ ਨੂੰ ਛੇ ਮਹੀਨੇ ਦੌਰਾਨ 5 ਲੱਖ 13 ਹਜ਼ਾਰ ਰੁਪਏ ਮਿਲਣਗੇ। ਇਸੇ ਤਰ੍ਹਾਂ ਤਿੰਨ ਐਸ.ਸੀ.ਐਫ. 5,000 ਰੁਪਏ ਹਰੇਕ ਪ੍ਰਤੀ ਮਹੀਨਾ ਕਿਰਾਏ ‘ਤੇ ਦਿੱਤੇ ਗਏ ਹਨ, ਜਿਨ੍ਹਾਂ ਤੋਂ ਵਿਭਾਗ ਨੂੰ 90 ਹਜ਼ਾਰ ਰੁਪਏ ਪ੍ਰਾਪਤ ਹੋਣਗੇ। ਇਸੇ ਦੌਰਾਨ ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਰਹਿੰਦੀਆਂ ਦੁਕਾਨਾਂ ਦੀ ਦੁਬਾਰਾ ਬੋਲੀ ਲਈ ਤੁਰੰਤ ਕਾਰਵਾਈ ਕਰਨ ਤਾਂ ਜੋ ਲੋਕਾਂ ਨੂੰ ਇਸ ਦਾ ਫ਼ਾਇਦਾ ਮਿਲ ਸਕੇ ਅਤੇ ਵਿਭਾਗ ਦੀ ਕਮਾਈ ਵਿੱਚ ਹੋਰ ਵਾਧਾ ਹੋ ਸਕੇ | The post ਲੁਧਿਆਣਾ ਬੱਸ ਸਟੈਂਡ ਤੋਂ ਛੇ ਮਹੀਨੇ ਦੌਰਾਨ ਹੋਵੇਗੀ 3.22 ਕਰੋੜ ਰੁਪਏ ਕਮਾਈ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News. Tags:
|
ਪੰਜਾਬ ਦੇ ਸਰਕਾਰੀ ਸਕੂਲਾਂ 'ਚ 24 ਦਸੰਬਰ ਨੂੰ ਹੋਵੇਗੀ ਮਾਪੇ-ਅਧਿਆਪਕ ਮਿਲਣੀ: ਹਰਜੋਤ ਸਿੰਘ ਬੈਂਸ Wednesday 21 December 2022 02:15 PM UTC+00 | Tags: a-parent-teacher-meeting breaking-news cabinet-minister-harjot-singh-bains cm-bhagwant-mann the-unmute-breaking-news the-unmute-punjabi-news ਚੰਡੀਗੜ੍ਹ 21 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਹਨ । ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਤੀ 24 ਦਸੰਬਰ ਨੂੰ ਮਾਪੇ-ਅਧਿਆਪਕ ਮਿਲਣੀ ਇਨਸਪਾਇਰ 2.0 ਕਰਵਾਈ ਜਾ ਰਹੀ ਹੈ, ਜਿਸ ਵਿੱਚ 10 ਲੱਖ ਤੋਂ ਵੱਧ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸਕੂਲਾਂ ਵਿੱਚ ਕੀਤੇ ਜਾ ਕੰਮਾਂ ਨੂੰ ਪ੍ਰਦਰਸ਼ਿਤ ਕਰਦੀਆਂ ਪ੍ਰਦਰਸ਼ਨੀਆਂ, ਲਾਇਬ੍ਰੇਰੀ ਲੰਗਰ ਅਤੇ ਅਕਾਦਮਿਕ ਪ੍ਰਾਪਤੀਆਂ ਇਸ ਪ੍ਰੋਗਰਾਮ ਦਾ ਖਿੱਚ ਦਾ ਕੇਂਦਰ ਹੋਣਗੀਆਂ। ਬੈਂਸ ਨੇ ਅੱਜ ਪੰਜਾਬ ਦੇ ਸਾਰੇ ਵਿਧਾਇਕ ਸਾਹਿਬਾਨ ਅਤੇ ਡਿਪਟੀ ਕਮਿਸ਼ਨਰਜ ਨੂੰ ਪੱਤਰ ਵੀ ਲਿਖਿਆ ਅਤੇ ਨਾਲ ਹੀ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਿਕ ਮੌਕੇ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ 24 ਦਸੰਬਰ ਦਾ ਸਾਰਾ ਦਿਨ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਤੇ ਹੱਲਾਸ਼ੇਰੀ ਦੇਣ ਵਾਸਤੇ ਰਾਖਵਾਂ ਰੱਖਣ ਲਈ ਕਿਹਾ ਤਾਂ ਕਿ ਪੰਜਾਬ ਦੇ ਸਕੂਲ ਸਿੱਖਿਆ ਸਿਸਟਮ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। The post ਪੰਜਾਬ ਦੇ ਸਰਕਾਰੀ ਸਕੂਲਾਂ ‘ਚ 24 ਦਸੰਬਰ ਨੂੰ ਹੋਵੇਗੀ ਮਾਪੇ-ਅਧਿਆਪਕ ਮਿਲਣੀ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਮਨਰੇਗਾ ਫੰਡਾਂ 'ਚ ਗ਼ਬਨ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਹਿਲਾ ਸਰਪੰਚ, ਦੋ ਮਨਰੇਗਾ ਕਰਮਚਾਰੀਆਂ ਤੇ ਇੱਕ ਨਿੱਜੀ ਵਿਅਕਤੀ ਖ਼ਿਲਾਫ਼ ਕੇਸ ਦਰਜ Wednesday 21 December 2022 02:20 PM UTC+00 | Tags: magnarega-scheme mgnrega-technical-assistant-tarunpreet-singh mnrega mnrega-funds news punjab-police punjab-vigilance-bureau scam the-unmute-breaking-news the-unmute-news ਚੰਡੀਗੜ 21 ਦਸੰਬਰ 2022: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਇੱਕ ਮਹਿਲਾ ਸਰਪੰਚ, ਮਨਰੇਗਾ (MNREGA) ਦੇ ਦੋ ਕਰਮਚਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਮਨਰੇਗਾ ਦੇ ਫੰਡਾਂ ਵਿੱਚ 2,16,510 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਇਸ ਕੇਸ ਵਿੱਚ ਅਮਨਦੀਪ ਕੌਰ ਸਰਪੰਚ ਗ੍ਰਾਮ ਪੰਚਾਇਤ ਕੋਟ ਜਸਪਤ ਜ਼ਿਲਾ ਤਰਨਤਾਰਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਕੋਟ ਜਸਪਤ ਜ਼ਿਲਾ ਤਰਨਤਾਰਨ ਦੀ ਸਰਪੰਚ ਅਮਨਦੀਪ ਕੌਰ, ਗ੍ਰਾਮ ਰੋਜ਼ਗਾਰ ਸਹਾਇਕ ਮਗਨਰੇਗਾ ਜੋਧਵੀਰ ਸਿੰਘ, ਕੋਟ ਜਸਪਤ ਗ੍ਰਾਮ ਪੰਚਾਇਤ ਦੇ ਮਨਰੇਗਾ ਤਕਨੀਕੀ ਸਹਾਇਕ ਤਰੁਨਪ੍ਰੀਤ ਸਿੰਘ ਅਤੇ ਸਰਕਾਰੀ ਫੰਡਾਂ ਨੂੰ ਹੜੱਪਣ ਵਿੱਚ ਉਕਤ ਦੋਸ਼ੀਆਂ ਦੀ ਮਦਦ ਕਰਨ ਵਾਲੇ ਇੱਕ ਨਿੱਜੀ ਵਿਅਕਤੀ ਪ੍ਰੇਮ ਸਿੰਘ ਖਿਲਾਫ ਆਈ ਸ਼ਿਕਾਇਤ ਦੀ ਬਾਕਾਇਦਗੀ ਨਾਲ ਪੜਤਾਲ ਕਰਨ ਉਪਰੰਤ ਹੀ ਦੋਸ਼ੀਆਂ ਵਿਰੁੱਧ ਗਬਨ ਦਾ ਇਹ ਮਾਮਲਾ ਦਰਜ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਦੋਸ਼ੀਆਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਪਿੰਡ ਵਿੱਚ ਮਗਨਰੇਗਾ (MNREGA) ਸਕੀਮ ਤਹਿਤ ਮਜ਼ਦੂਰਾਂ ਦੇ ਫਰਜ਼ੀ ਮਸਟਰ ਰੋਲ ਤਿਆਰ ਕੀਤੇ ਅਤੇ ਆਪਣੀ ਜਾਣ-ਪਛਾਣ ਵਿਅਕਤੀਆਂ ਦੇ ਨਾਂ 'ਤੇ ਦਿਹਾੜੀਆਂ ਦੇ ਜਾਅਲੀ ਬਿੱਲ ਬਣਾ ਕੇ, ਬੈਂਕ ਵਿੱਚੋਂ ਤਨਖਾਹਾਂ ਕਢਵਾਈਆਂ। ਤਫ਼ਤੀਸ਼ ਵਿੱਚ ਇਹ ਗੱਲ ਸਿੱਧ ਹੋ ਗਈ ਹੈ ਕਿ ਉਕਤ ਮੁਲਜਮਾਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਆਪਣੇ ਸੌੜੇ ਹਿੱਤਾਂ ਲਈ ਸਰਕਾਰੀ ਫੰਡਾਂ ਵਿੱਚ ਧਾਂਦਲੀ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ, 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ | The post ਮਨਰੇਗਾ ਫੰਡਾਂ ‘ਚ ਗ਼ਬਨ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਹਿਲਾ ਸਰਪੰਚ, ਦੋ ਮਨਰੇਗਾ ਕਰਮਚਾਰੀਆਂ ਤੇ ਇੱਕ ਨਿੱਜੀ ਵਿਅਕਤੀ ਖ਼ਿਲਾਫ਼ ਕੇਸ ਦਰਜ appeared first on TheUnmute.com - Punjabi News. Tags:
|
ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਮੱਦੇਨਜ਼ਰ ਚੈਕਅੱਪ ਤੋਂ ਪਹਿਲਾਂ ਮਰੀਜ਼ਾਂ ਲਈ RTPCR ਟੈਸਟ ਕੀਤਾ ਲਾਜ਼ਮੀ Wednesday 21 December 2022 02:33 PM UTC+00 | Tags: chandigarh-administration corona-virus covid-19 news rtpcr-testing ਚੰਡੀਗੜ 21 ਦਸੰਬਰ 2022: ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਹਸਪਤਾਲਾਂ ਵਿੱਚ ਕੋਵਿਡ-19 ਲਈ RTPCR ਟੈਸਟਿੰਗ ਲਾਜ਼ਮੀ ਕਰਨ ਦੇ ਨਿਰਦੇਸ਼ ਦਿੱਤੇ ਹਨ | ਪ੍ਰਸ਼ਾਸਨ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਲਾਜ਼ਮੀ ਤੌਰ ‘ਤੇ ਐਮਰਜੈਂਸੀ ਵਾਰਡਾਂ ਵਿੱਚ ਨਿਗਰਾਨੀ ਲਈ ਰੱਖੇ ਗਏ ਜਾਂ ਦਾਖਲ ਸਾਰੇ ਮਰੀਜ਼ਾਂ ਦਾ RTPCR ਟੈਸਟ ਕਰਨਾ ਯਕੀਨੀ ਬਣਾਇਆ ਜਾਵੇ |
The post ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਮੱਦੇਨਜ਼ਰ ਚੈਕਅੱਪ ਤੋਂ ਪਹਿਲਾਂ ਮਰੀਜ਼ਾਂ ਲਈ RTPCR ਟੈਸਟ ਕੀਤਾ ਲਾਜ਼ਮੀ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |










