TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਰਾਘਵ ਚੱਢਾ ਨੇ ਕੋਰੋਨਾ ਮੱਦੇਨਜਰ ਚੀਨ ਤੋਂ ਆਉਣ ਵਾਲੀਆਂ ਫਲਾਈਟਾਂ ਤੁਰੰਤ ਬੰਦ ਕਰਨ ਦੀ ਕੀਤੀ ਮੰਗ Thursday 22 December 2022 05:38 AM UTC+00 | Tags: ba.5.1.7 bf.7 breaking-news cases-of-corona china corona corona-in-china corona-vaccination-2022 corona-virus covid covid-19 mansukh-mandaviya member-of-parliament-raghav-chadha news omicron omicron-news-veriant raghav-chadha sub-variant-bf.7 sub-variant-of-corona the-ministry-of-health the-ministry-of-health-india the-unmute-breaking-news the-unmute-news the-unmute-punjabi-news the-world-health-organization two-new-variants-of-omicron who ਚੰਡੀਗੜ੍ਹ 22 ਦਸੰਬਰ 2022: ਸੰਸਦ ਮੈਂਬਰ ਰਾਘਵ ਚੱਢਾ (MP Raghav Chadha) ਨੇ ਚੀਨ ‘ਚ ਕੋਰੋਨਾ (Corona) ਦੇ ਵਧਦੇ ਮਾਮਲਿਆਂ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਸੰਸਦ ‘ਚ ਮੁਅੱਤਲੀ ਨੋਟਿਸ ਦਾਇਰ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਚੀਨ ਤੋਂ ਆਉਣ ਵਾਲੀਆਂ ਫਲਾਈਟਾਂ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਮੁਖੀ ਕੇਜਰੀਵਾਲ ਨੇ ਵੀ ਕੋਰੋਨਾ ਦੇ ਮਾਮਲਿਆਂ ‘ਤੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਰਾਘਵ ਚੱਢਾ ਨੇ ਚੀਨ ‘ਚ ਕੋਰੋਨਾ (Corona) ਦੇ ਵਧਦੇ ਮਾਮਲਿਆਂ ‘ਤੇ ਚਿੰਤਾ ਜ਼ਾਹਰ ਕਰਦਿਆਂ ਭਾਰਤ ਸਰਕਾਰ ਨੂੰ ਚੌਕਸ ਰਹਿਣ ਲਈ ਕਿਹਾ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਦੁਨੀਆ ਭਰ ‘ਚ 24 ਘੰਟਿਆਂ ‘ਚ ਕੋਰੋਨਾ ਦੇ 5.37 ਲੱਖ ਮਾਮਲੇ ਸਾਹਮਣੇ ਆਏ ਹਨ। ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਚੀਨ ਤੋਂ ਆਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 1396 ਜਣਿਆਂ ਦੀ ਜਾਨ ਵੀ ਜਾ ਚੁੱਕੀ ਹੈ। ਓਮੀਕਰੋਨ ਦੇ ਸਬ-ਵੇਰੀਐਂਟ BF.7 ਨੇ ਪੂਰੀ ਦੁਨੀਆ ਵਿੱਚ ਤਬਾਹੀ ਮਚਾ ਦਿੱਤੀ ਹੈ।
The post ਰਾਘਵ ਚੱਢਾ ਨੇ ਕੋਰੋਨਾ ਮੱਦੇਨਜਰ ਚੀਨ ਤੋਂ ਆਉਣ ਵਾਲੀਆਂ ਫਲਾਈਟਾਂ ਤੁਰੰਤ ਬੰਦ ਕਰਨ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਕੋਰੋਨਾ ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਮੋਦੀ ਨੇ ਸੱਦੀ ਉੱਚ ਪੱਧਰੀ ਮੀਟਿੰਗ Thursday 22 December 2022 05:48 AM UTC+00 | Tags: ba.5.1.7 bf.7 breaking-news cases-of-corona china corona corona-in-china corona-vaccination-2022 corona-virus covid covid-19 mansukh-mandaviya member-of-parliament-raghav-chadha news omicron omicron-news-veriant prime-minister-narendra-modi raghav-chadha sub-variant-bf.7 sub-variant-of-corona the-ministry-of-health the-ministry-of-health-india the-unmute-breaking-news the-unmute-news the-unmute-punjabi-news the-world-health-organization two-new-variants-of-omicron who ਚੰਡੀਗੜ੍ਹ 22 ਦਸੰਬਰ 2022: ਚੀਨ-ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ ਕੋਰੋਨਾ (Corona) ਦੇ ਨਵੇਂ ਮਾਮਲਿਆਂ ‘ਚ ਵਾਧੇ ਦੇ ਨਾਲ-ਨਾਲ ਭਾਰਤ ‘ਚ ਵੀ ਮਹਾਮਾਰੀ ਨੂੰ ਲੈ ਕੇ ਇਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਕਰਨਗੇ। ਦੱਸਿਆ ਗਿਆ ਹੈ ਕਿ ਇਹ ਮੀਟਿੰਗ ਦੁਪਹਿਰ ਬਾਅਦ ਹੋਵੇਗੀ। ਅੰਕੜਿਆਂ ਅਨੁਸਾਰ ਭਾਰਤ ਵਿੱਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.80 ਫੀਸਦੀ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ 4,41,42,432 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ, ਜਦਕਿ ਕੋਵਿਡ-19 ਨਾਲ ਮੌਤ ਦਰ 1.19 ਫੀਸਦੀ ਹੈ। ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਟੀਕਿਆਂ ਦੀਆਂ 220.03 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ 8 ਵਜੇ ਤੱਕ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦਿੱਲੀ ‘ਚ ਇਨਫੈਕਸ਼ਨ ਕਾਰਨ ਇਕ ਹੋਰ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 5,30,681 ਹੋ ਗਈ ਹੈ। ਕੋਰੋਨਾ (Corona) ਵਾਇਰਸ ਦੀ ਲਾਗ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 3,402 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.01 ਪ੍ਰਤੀਸ਼ਤ ਹੈ। ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ ਛੇ ਮਾਮਲਿਆਂ ਦੀ ਕਮੀ ਦਰਜ ਕੀਤੀ ਗਈ ਹੈ। ਭਾਰਤ ਵਿੱਚ ਅੱਜ ਕੋਰੋਨਾ ਵਾਇਰਸ ਦੀ ਲਾਗ ਦੇ 185 ਨਵੇਂ ਮਾਮਲੇ ਸਾਹਮਣੇ ਆਏ ਹਨ। The post ਕੋਰੋਨਾ ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਮੋਦੀ ਨੇ ਸੱਦੀ ਉੱਚ ਪੱਧਰੀ ਮੀਟਿੰਗ appeared first on TheUnmute.com - Punjabi News. Tags:
|
Ferozepur: ਭਾਰਤ ਸਰਹੱਦ 'ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, BSF ਨੇ ਕੀਤਾ ਢੇਰ Thursday 22 December 2022 06:00 AM UTC+00 | Tags: bop-harbhajan border-security-force breaking-news bsf bsf-dig-ashok-kumar bsf-shot-down-a-pakistani-drone ferozepur ferozepur-sector ferozepur-ssp-surinder-lamba indian-army international-border-in-ferozepur latest-news news pakistan pakistani-drone punjab-government punjab-police the-unmute-breaking the-unmute-news the-unmute-punjabi-news ਚੰਡੀਗੜ੍ਹ 22 ਦਸੰਬਰ 2022: ਪੰਜਾਬ ਵਿੱਚ ਕੌਮਾਂਤਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਇਕ ਹੋਰ ਪਾਕਿਸਤਾਨੀ ਡਰੋਨ ਨੂੰ ਡੇਗਣ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਡਰੋਨ ਰਾਤ ਕਰੀਬ 8 ਵਜੇ ਫਿਰੋਜ਼ਪੁਰ ਸੈਕਟਰ ਰਾਹੀਂ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਸੀ। ਗੋਲੀਬਾਰੀ ਤੋਂ ਬਾਅਦ ਸਵੇਰੇ ਤਲਾਸ਼ੀ ਲਈ ਗਈ ਤਾਂ ਡਰੋਨ ਖੇਤਾਂ ‘ਚ ਡਿੱਗਿਆ ਮਿਲਿਆ। ਜਾਣਕਾਰੀ ਅਨੁਸਾਰ ਫਿਰੋਜ਼ਪੁਰ ਸੈਕਟਰ ਅਧੀਨ ਬੀਓਪੀ ਹਰਭਜਨ ਵਿਖੇ ਬੀਤੀ ਰਾਤ 8 ਵਜੇ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ। ਬਟਾਲੀਅਨ 101 ਦੇ ਜਵਾਨ ਚੌਕਸ ਹੋ ਗਏ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਆਵਾਜ਼ ਬੰਦ ਹੋ ਗਈ। ਬੀਐਸਐਫ ਦੇ ਜਵਾਨਾਂ ਨੇ ਘਟਨਾ ਦੀ ਸੂਚਨਾ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ। ਬੀਐਸਐਫ (BSF) ਜਵਾਨਾਂ ਵੱਲੋਂ ਸਵੇਰੇ ਸਰਹੱਦ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਜਵਾਨਾਂ ਨੂੰ ਬੀਓਪੀ ਹਰਭਜਨ ਦੇ ਫਰਮ ਨੰਬਰ 3 ਵਿੱਚ ਟੁੱਟਿਆ ਹੋਇਆ ਡਰੋਨ ਮਿਲਿਆ। ਜਿਸ ਨੂੰ ਬਰਾਮਦ ਕਰ ਲਿਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਡਰੋਨ ਨੂੰ ਜਾਂਚ ਲਈ ਭੇਜਿਆ ਜਾਵੇਗਾ, ਤਾਂ ਜੋ ਇਸ ਦੀ ਗਤੀਵਿਧੀ ਦੇ ਵੇਰਵੇ ਬਰਾਮਦ ਕੀਤੇ ਜਾ ਸਕਣ। The post Ferozepur: ਭਾਰਤ ਸਰਹੱਦ ‘ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, BSF ਨੇ ਕੀਤਾ ਢੇਰ appeared first on TheUnmute.com - Punjabi News. Tags:
|
ਵਿਰੋਧੀ ਧਿਰ ਵਲੋਂ ਭਾਰੀ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ Thursday 22 December 2022 06:13 AM UTC+00 | Tags: breaking-news congress lok-sabha news tawang winter-session-of-parliament ਚੰਡੀਗੜ੍ਹ 22 ਦਸੰਬਰ 2022: ਸੰਸਦ ਦੇ ਸਰਦ ਰੁੱਤ ਇਜਲਾਸ਼ ਦਾ 12ਵਾਂ ਕੰਮਕਾਜੀ ਦਿਨ ਸ਼ੁਰੂ ਤੋਂ ਹੰਗਾਮੇ ਨਾਲ ਸ਼ੁਰੂ ਹੋਇਆ | ਵਿਰੋਧੀ ਧਿਰ ਕਾਂਗਰਸ ਨੇ ਸੰਸਦ ਨੇ ਲੋਕ ਸਭਾ (Lok Sabha) ਵਿੱਚ ਚੀਨ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ | ਇਸ ਦੌਰਾਨ ਸਦਨ ‘ਚ ਹੰਗਾਮੇ ਕਾਰਨ ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ । ਇਸ ਤੋਂ ਇਲਾਵਾ ਕੇਂਦਰ ਤਾਮਿਲਨਾਡੂ, ਹਿਮਾਚਲ ਅਤੇ ਕਰਨਾਟਕ ਵਿੱਚ ਐਸਟੀ ਸੂਚੀ ਨੂੰ ਸੋਧਣ ਲਈ ਰਾਜ ਸਭਾ ਵਿੱਚ ਤਿੰਨ ਬਿੱਲ ਪੇਸ਼ ਕੀਤਾ ਜਾਵੇਗਾ। ਦੂਜੇ ਪਾਸੇ ਕਾਂਗਰਸ ਦੇ ਸੰਸਦ ਮੈਂਬਰ ਰਣਜੀਤ ਰੰਜਨ ਨੇ ਚੀਨ ਨਾਲ ਸਰਹੱਦੀ ਸਥਿਤੀ ‘ਤੇ ਚਰਚਾ ਕਰਨ ਲਈ ਰਾਜ ਸਭਾ ‘ਚ ਨਿਯਮ 267 ਦੇ ਤਹਿਤ ਕਾਰੋਬਾਰੀ ਮੁਅੱਤਲੀ ਦਾ ਨੋਟਿਸ ਦਿੱਤਾ ਹੈ। ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਦੇ ਸੰਸਦ ਮੈਂਬਰ ਅਨਿਲ ਦੇਸਾਈ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਦੀਆਂ ਕੰਧਾਂ ‘ਤੇ ਜਾਤੀਵਾਦੀ ਟਿੱਪਣੀ ਦੇ ਮੁੱਦੇ ‘ਤੇ ਰਾਜ ਸਭਾ ‘ਚ ਸਿਫਰ ਕਾਲ ਦਾ ਨੋਟਿਸ ਦਿੱਤਾ ਹੈ।’ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ‘ਚ ਨਿਯਮ 267 ਦੇ ਤਹਿਤ ਕੋਰੋਨਾ ਦੇ ਆਉਣ ਵਾਲੇ ਖਤਰੇ ਅਤੇ ਇਸ ਨਾਲ ਨਜਿੱਠਣ ਲਈ ਸਰਕਾਰ ਦੀਆਂ ਤਿਆਰੀਆਂ ‘ਤੇ ਚਰਚਾ ਕਰਨ ਲਈ ਮੁਅੱਤਲੀ ਨੋਟਿਸ ਦਿੱਤਾ ਹੈ। The post ਵਿਰੋਧੀ ਧਿਰ ਵਲੋਂ ਭਾਰੀ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ appeared first on TheUnmute.com - Punjabi News. Tags:
|
ਕਪੂਰਥਲਾ ਕੇਂਦਰੀ ਜੇਲ੍ਹ 'ਚੋਂ 5 ਮੋਬਾਈਲ ਫੋਨ, 3 ਬੈਟਰੀਆਂ ਤੇ ਸਿਮ ਕਾਰਡ ਬਰਾਮਦ Thursday 22 December 2022 06:26 AM UTC+00 | Tags: 5 breaking-news harjot-singh-bains jail-administration kapurthala-central-jail kapurthala-jail-administration. kapurthala-police kapurthala-police-station news punjab-dgp punjabi-news punjab-police the-unmute-breaking-news the-unmute-punjabi-news ਚੰਡੀਗੜ੍ਹ 22 ਦਸੰਬਰ 2022: ਕਪੂਰਥਲਾ ਕੇਂਦਰੀ ਜੇਲ੍ਹ (Kapurthala Central Jail) ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਹੁਣ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਕਪੂਰਥਲਾ ਜੇਲ੍ਹ ਵਿੱਚੋਂ ਕੁਝ ਮੋਬਾਈਲ ਫ਼ੋਨ, ਸਿਮ ਕਾਰਡ ਅਤੇ ਬੈਟਰੀਆਂ ਆਦਿ ਬਰਾਮਦ ਹੋਈਆਂ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ। ਤਲਾਸ਼ੀ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 5 ਮੋਬਾਈਲ ਫੋਨ, 3 ਬੈਟਰੀਆਂ ਅਤੇ 4 ਸਿਮ ਕਾਰਡ ਬਰਾਮਦ ਕੀਤੇ ਹਨ। ਜਿਸ ਵਿੱਚੋਂ 3 ਮੋਬਾਈਲ ਫੋਨ, 2 ਸਿਮ ਕਾਰਡ ਅਤੇ 1 ਬੈਟਰੀ ਲਾਵਾਰਸ ਹਾਲਤ ਵਿੱਚ ਮਿਲੇ ਹਨ । ਜਦੋਂਕਿ ਬਾਕੀ ਬਰਾਮਦਗੀ ਜੇਲ੍ਹ ਵਿੱਚ ਹਵਾਲਾਤੀ ਕੋਲੋਂ ਕੀਤੀ ਗਈ ਹੈ। ਦੂਜੇ ਪਾਸੇ ਇਸ ਸਬੰਧ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਵਿੱਚ 2 ਮੁਲਜ਼ਮਾਂ ਸਮੇਤ ਕੁੱਲ 2 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ 52-ਏ ਪ੍ਰਿਜ਼ਨ ਐਕਟ ਤਹਿਤ 4 ਵੱਖ-ਵੱਖ ਕੇਸ ਦਰਜ ਕੀਤੇ ਹਨ। The post ਕਪੂਰਥਲਾ ਕੇਂਦਰੀ ਜੇਲ੍ਹ ‘ਚੋਂ 5 ਮੋਬਾਈਲ ਫੋਨ, 3 ਬੈਟਰੀਆਂ ਤੇ ਸਿਮ ਕਾਰਡ ਬਰਾਮਦ appeared first on TheUnmute.com - Punjabi News. Tags:
|
IND vs BAN 2nd Test: ਲੰਚ ਤੋਂ ਬਾਅਦ ਬੰਗਲਾਦੇਸ਼ ਨੇ ਸੈਂਕੜੇ ਤੋਂ ਪਹਿਲਾਂ ਗੁਆਏ ਤਿੰਨ ਵਿਕਟ Thursday 22 December 2022 06:39 AM UTC+00 | Tags: bangladesh-batsmen bcci breaking-news chattogram cricket-news dhaka india-and-bangladesh india-vs-bangladesh ind-vs-ban ind-vs-ban-2nd-test ind-vs-ban-test ind-vs-ban-test-series kuldeep-yadav latest-sports-news news test-match test-series the-unmute-news the-unmute-punjabi-news ਚੰਡੀਗੜ੍ਹ 22 ਦਸੰਬਰ 2022: (IND vs BAN 2nd Test) ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਮੈਚ ਢਾਕਾ ‘ਚ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਸੀਰੀਜ਼ ਦਾ ਪਹਿਲਾ ਮੈਚ ਜਿੱਤ ਕੇ 1-0 ਨਾਲ ਅੱਗੇ ਹੈ। ਹੁਣ ਦੂਜਾ ਮੈਚ ਵੀ ਜਿੱਤ ਕੇ ਭਾਰਤ ਸੀਰੀਜ਼ 2-0 ਨਾਲ ਆਪਣੇ ਨਾਂ ਕਰਨਾ ਚਾਹੇਗਾ। ਬੰਗਲਾਦੇਸ਼ ਨੇ ਭਾਰਤ ਖਿਲਾਫ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲੇ ਦਿਨ ਲੰਚ ਤੋਂ ਬਾਅਦ ਬੰਗਲਾਦੇਸ਼ ਨੇ 30 ਓਵਰਾਂ ਵਿੱਚ ਤਿੰਨ ਵਿਕਟਾਂ ਗੁਆ ਕੇ 93 ਦੌੜਾਂ ਬਣਾ ਲਈਆਂ ਹਨ। ਕਪਤਾਨ ਸ਼ਾਕਿਬ ਅਲ ਹਸਨ 16 ਦੌੜਾਂ ਬਣਾ ਕੇ ਆਊਟ ਹੋ ਗਏ ਹਨ, ਇਸਦੇ ਨਾਲ ਹੀ ਨਜਮੁਲ ਹੁਸੈਨ ਅਤੇ ਜ਼ਾਕਿਰ ਹਸਨ ਆਊਟ ਹੋ ਗਏ ਹਨ | ਹੁਣ ਰਹੀਮ ਅਤੇ ਮੋਮਿਨੁਲ ਹੱਕ 23 ਦੌੜਾਂ ਬਣਾ ਕੇ ਖੇਡ ਰਹੇ ਹਨ। ਭਾਰਤ ਲਈ ਪਹਿਲੇ ਸੈਸ਼ਨ ਵਿੱਚ ਜੈਦੇਵ ਉਨਾਦਕਟ ਅਤੇ ਰਵੀਚੰਦਰਨ ਅਸ਼ਵਿਨ ਨੇ ਇੱਕ-ਇੱਕ ਵਿਕਟ ਲਈ। ਭਾਰਤੀ ਟੀਮ ਨੇ ਇਸ ਸੈਸ਼ਨ ਵਿੱਚ ਵਿਕਟ ਲੈਣ ਦੇ ਤਿੰਨ ਮੌਕੇ ਗੁਆਏ। ਇਸ ਮੈਚ ‘ਚ ਭਾਰਤ ਨੂੰ ਆਉਣ ਵਾਲੇ ਸੈਸ਼ਨ ‘ਚ ਅਜਿਹੇ ਮੌਕਿਆਂ ਦਾ ਫਾਇਦਾ ਉਠਾਉਣਾ ਹੋਵੇਗਾ। ਤਦ ਹੀ ਟੀਮ ਇੰਡੀਆ ਮੈਚ ਜਿੱਤ ਸਕੇਗੀ। ਬੰਗਲਾਦੇਸ਼ ਲਈ ਪਿਛਲੇ ਮੈਚ ‘ਚ ਸੈਂਕੜਾ ਲਗਾਉਣ ਵਾਲੇ ਜ਼ਾਕਿਰ 15 ਅਤੇ ਸ਼ਾਂਤੋ 24 ਦੌੜਾਂ ‘ਤੇ ਆਊਟ ਹੋਏ। The post IND vs BAN 2nd Test: ਲੰਚ ਤੋਂ ਬਾਅਦ ਬੰਗਲਾਦੇਸ਼ ਨੇ ਸੈਂਕੜੇ ਤੋਂ ਪਹਿਲਾਂ ਗੁਆਏ ਤਿੰਨ ਵਿਕਟ appeared first on TheUnmute.com - Punjabi News. Tags:
|
Assam: ਆਸਾਮ 'ਚ ਪੁਲਿਸ ਨੇ ਪੁਲ ਹੇਠਾਂ 6 ਬੰਬ ਕੀਤੇ ਬਰਾਮਦ, ਜਾਂਚ 'ਚ ਜੁਟੀ ਪੁਲਿਸ Thursday 22 December 2022 06:50 AM UTC+00 | Tags: assam assam-government assam-latest-news assam-news bjp breaking-news crime-news dhekiajuli-police-station india investigation latest-news news sub-inspector-s-manta the-unmute-breaking-news the-unmute-latest-update the-unmute-punjab ਚੰਡੀਗੜ੍ਹ 22 ਦਸੰਬਰ 2022: ਪੁਲਿਸ ਨੇ ਬੁੱਧਵਾਰ ਨੂੰ ਆਸਾਮ (Assam) ਦੇ ਸੋਨਿਤਪੁਰ ਜ਼ਿਲੇ ਦੇ ਢੇਕਿਆਜੁਲੀ ਇਲਾਕੇ ‘ਚ ਇਕ ਪੁਲ ਦੇ ਹੇਠਾਂ ਤੋਂ ਹੱਥ ਨਾਲ ਬਣੇ ਛੇ ਬੰਬ ਬਰਾਮਦ ਕੀਤੇ ਹਨ। ਪੁਲਿਸ ਦੇ ਮੁਤਾਬਕ ਫੌਜ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਢੇਕਿਆਜੁਲੀ ਥਾਣੇ ਦੀ ਪੁਲਿਸ ਨੇ ਤਲਾਸ਼ੀ ਲਈ ਤਾਂ ਸਿਰਾਜੁਲੀ ਇਲਾਕੇ ‘ਚ ਇਕ ਪੁਲ ਦੇ ਹੇਠਾਂ ਹੱਥ ਨਾਲ ਬਣੇ 6 ਬੰਬ ਬਰਾਮਦ ਹੋਏ । ਇਸ ਮੌਕੇ ਢੇਕਿਆਜੁਲੀ ਥਾਣੇ ਦੇ ਸਬ-ਇੰਸਪੈਕਟਰ ਐਸ ਮੰਟਾ ਨੇ ਦੱਸਿਆ ਕਿ ਉਨ੍ਹਾਂ ਨੂੰ ਫੌਜ ਤੋਂ ਖੁਫੀਆ ਸੂਚਨਾ ਮਿਲੀ ਸੀ ਕਿ ਸਿਰਾਜੌਲੀ ਇਲਾਕੇ ‘ਚ ਇਕ ਪੁਲ ਦੇ ਹੇਠਾਂ ਕੁਝ ਵਿਸਫੋਟਕ ਲੁਕਾਏ ਗਏ ਹਨ। ਪੁਲਿਸ ਅਧਿਕਾਰੀ ਨੇ ਕਿਹਾ, “ਉਸ ਇਨਪੁਟ ਦੇ ਆਧਾਰ ‘ਤੇ ਅਸੀਂ ਤਲਾਸ਼ੀ ਮੁਹਿੰਮ ਚਲਾਈ ਅਤੇ ਛੇ ਹੱਥ ਨਾਲ ਬਣੇ ਬੰਬ ਬਰਾਮਦ ਕੀਤੇ। ਸਾਡੀ ਜਾਂਚ ਜਾਰੀ ਹੈ। ਸਾਨੂੰ ਸ਼ੱਕ ਹੈ ਕਿ ਸ਼ੱਕੀ ਅੱਤਵਾਦੀਆਂ ਨੇ ਪੁਲ ਦੇ ਹੇਠਾਂ ਬੰਬ ਛੁਪਾਏ ਸਨ।
The post Assam: ਆਸਾਮ ‘ਚ ਪੁਲਿਸ ਨੇ ਪੁਲ ਹੇਠਾਂ 6 ਬੰਬ ਕੀਤੇ ਬਰਾਮਦ, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News. Tags:
|
ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ CM ਭਗਵੰਤ ਮਾਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ Thursday 22 December 2022 07:23 AM UTC+00 | Tags: ba.5.1.7 bf.7 bhagwant-mann breaking-news cases-of-corona china corona corona-in-china corona-vaccination-2022 corona-virus covid covid-19 mansukh-mandaviya member-of-parliament-raghav-chadha news omicron omicron-news-veriant prime-minister-narendra-modi punjab-government punjab-health-department raghav-chadha sub-variant-bf.7 sub-variant-of-corona the-ministry-of-health the-ministry-of-health-india the-unmute-breaking-news the-unmute-news the-unmute-punjabi-news the-world-health-organization two-new-variants-of-omicron who ਚੰਡੀਗੜ੍ਹ 22 ਦਸੰਬਰ 2022: ਚੀਨ-ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ਾਂ 'ਚ ਕੋਰੋਨਾ (Corona) ਦੇ ਨਵੇਂ ਮਾਮਲਿਆਂ 'ਚ ਵਾਧੇ ਦੇ ਨਾਲ-ਨਾਲ ਭਾਰਤ 'ਚ ਵੀ ਮਹਾਂਮਾਰੀ ਨੂੰ ਲੈ ਕੇ ਇਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੋਵਿਡ-19 ਨੂੰ ਲੈ ਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਸੱਦੀ ਹੈ | ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ ਕੋਰੋਨਾ ਦੇ ਕੁੱਲ 9 ਐਕਟਿਵ ਐਕਟਿਵ ਹਨ | ਇਸਦੇ ਨਾਲ ਹੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੋਈ ਐਕਟਿਵ ਕੇਸ ਨਹੀਂ ਹੈ | 2,10,77118 ਕੋਰੋਨਾ ਦੇ ਸੈਂਪਲ ਲਏ ਗਏ ਹਨ | ਪੰਜਾਬ ਸਰਕਾਰ ਵਲੋਂ ਕੋਰੋਨਾ ਨਾਲ ਨਜਿੱਠਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ | The post ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ CM ਭਗਵੰਤ ਮਾਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ appeared first on TheUnmute.com - Punjabi News. Tags:
|
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਰ ਬਦਲਿਆ ਸਕੂਲਾਂ ਦਾ ਸਮਾਂ, ਪੜ੍ਹੋ ਪੂਰੀ ਖ਼ਬਰ Thursday 22 December 2022 07:33 AM UTC+00 | Tags: aam-aadmi-party breaking-news cm-bhagwant-mann gurmeet-sinhg-meet-hayer harjot-sinhg-bains news pre-matric-scholarship pseb punjab punjab-education-department-board punjab-government punjabi-news punjab-scholarship punjab-school-education-department the-unmute the-unmute-punjabi-news ਚੰਡੀਗੜ੍ਹ 22 ਦਸੰਬਰ 2022: ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਵਲੋਂ ਪੰਜਾਬ ਵਿੱਚ ਵੱਧ ਰਹੀ ਠੰਡ ਅਤੇ ਸੰਘਣੀ ਧੁੰਦ ਕਾਰਨ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ | ਹੁਣ ਇਨ੍ਹਾਂ ਹੁਕਮਾਂ ਵਿਚ ਸਿੱਖਿਆ ਵਿਭਾਗ ਵਲੋਂ ਸੋਧ ਕੀਤੀ ਗਈ ਹੈ |
The post ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਰ ਬਦਲਿਆ ਸਕੂਲਾਂ ਦਾ ਸਮਾਂ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News. Tags:
|
ਚੀਨ ਨਾਲ ਤਣਾਅ ਦਰਮਿਆਨ ਅਮਰੀਕਾ ਤੇ ਭਾਰਤ ਦੇ ਫ਼ੌਜ ਮੁਖੀਆਂ ਵਿਚਾਲੇ ਹੋਈ ਅਹਿਮ ਗੱਲਬਾਤ Thursday 22 December 2022 07:50 AM UTC+00 | Tags: amid-tensions-with-china breaking-news chief-general-anil-chauhan china china-india-clash india indian-defense-force-chief-general-anil-chauhan india-news indo-pacific latest-news mark-a-miley news punjabi-news tawang the-unmute-breaking-news usa-india-relation us-joint-chief-of-staff-general ਚੰਡੀਗੜ੍ਹ 22 ਦਸੰਬਰ 2022: ਅਮਰੀਕਾ (USA) ਦੇ ਜੁਆਇੰਟ ਚੀਫ਼ ਆਫ਼ ਸਟਾਫ਼ ਜਨਰਲ ਮਾਰਕ ਏ ਮਾਈਲੀ ਅਤੇ ਉਨ੍ਹਾਂ ਦੇ ਭਾਰਤੀ (India) ਹਮਰੁਤਬਾ ਭਾਰਤੀ ਰੱਖਿਆ ਬਲ ਦੇ ਮੁਖੀ ਜਨਰਲ ਅਨਿਲ ਚੌਹਾਨ ਨੇ ਸਰਹੱਦ ‘ਤੇ ਭਾਰਤ ਅਤੇ ਚੀਨ ਦਰਮਿਆਨ ਵਧਦੇ ਤਣਾਅ ਦੇ ਵਿਚਕਾਰ ਇੱਕ ਫ਼ੋਨ ‘ਤੇ ਇੱਕ ਦੂਜੇ ਨਾਲ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਫੌਜੀ ਨੇਤਾਵਾਂ ਨੇ ਖੇਤਰੀ ਅਤੇ ਗਲੋਬਲ ਸੁਰੱਖਿਆ ਮਾਹੌਲ ਦੇ ਆਪਣੇ ਮੁਲਾਂਕਣ ਸਾਂਝੇ ਕੀਤੇ ਅਤੇ ਦੁਵੱਲੇ ਫੌਜੀ ਸਬੰਧਾਂ ਨੂੰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ ਗਈ । ਹੋਲਸਟੇਡ ਨੇ ਕਿਹਾ ਕਿ ਅਮਰੀਕਾ ਅਤੇ ਭਾਰਤ ਇੱਕ ਵੱਡੀ ਰੱਖਿਆ ਸਾਂਝੇਦਾਰੀ ਦੇ ਹਿੱਸੇ ਵਜੋਂ ਇੱਕ ਮਜ਼ਬੂਤ ਮਿਲਟਰੀ-ਟੂ-ਮਿਲਟਰੀ ਸਬੰਧ ਸਾਂਝੇ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਮੁਕਤ ਇੰਡੋ-ਪੈਸੀਫਿਕ ਬਣਾਏ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ (India) ਇੱਕ ਪ੍ਰਮੁੱਖ ਖੇਤਰੀ ਨੇਤਾ ਹੈ ਅਤੇ ਇੱਕ ਮੁਕਤ ਅਤੇ ਖੁੱਲ੍ਹੇ ਇੰਡੋ-ਪੈਸੀਫਿਕ ਨੂੰ ਕਾਇਮ ਰੱਖਣ ਵਿੱਚ ਇੱਕ ਮਹੱਤਵਪੂਰਨ ਭਾਈਵਾਲ ਹੈ। ਉਨ੍ਹਾਂ ਕਿਹਾ ਕਿ ਅਮਰੀਕਾ, ਭਾਰਤ ਅਤੇ ਕਈ ਹੋਰ ਵਿਸ਼ਵ ਸ਼ਕਤੀਆਂ ਸਰੋਤਾਂ ਨਾਲ ਭਰਪੂਰ ਅਤੇ ਰਣਨੀਤਕ ਤੌਰ ‘ਤੇ ਮਹੱਤਵਪੂਰਨ ਖੇਤਰ ਵਿਚ ਚੀਨ ਦੇ ਵਧਦੇ ਫੌਜੀ ਪੈਂਤਰੇ ਦੇ ਪਿਛੋਕੜ ਵਿਚ ਆਜ਼ਾਦ, ਖੁੱਲ੍ਹੇ ਅਤੇ ਖੁਸ਼ਹਾਲ ਇੰਡੋ-ਪੈਸੀਫਿਕ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ਬਾਰੇ ਗੱਲ ਕਰ ਰਹੀਆਂ ਹਨ। ਜਿਕਰਯੋਗ ਹੈ ਕਿ ਚੀਨ ਲਗਭਗ ਸਾਰੇ ਵਿਵਾਦਿਤ ਦੱਖਣੀ ਚੀਨ ਸਾਗਰ ‘ਤੇ ਦਾਅਵਾ ਕਰਦਾ ਹੈ, ਹਾਲਾਂਕਿ ਤਾਈਵਾਨ, ਫਿਲੀਪੀਨਜ਼, ਬਰੂਨੇਈ, ਮਲੇਸ਼ੀਆ ਅਤੇ ਵੀਅਤਨਾਮ ਸਾਰੇ ਇਸ ਦੇ ਕੁਝ ਹਿੱਸਿਆਂ ‘ਤੇ ਦਾਅਵਾ ਕਰਦੇ ਹਨ। ਬੀਜਿੰਗ ਨੇ ਦੱਖਣੀ ਚੀਨ ਸਾਗਰ ਵਿੱਚ ਨਕਲੀ ਟਾਪੂ ਅਤੇ ਫੌਜੀ ਸਥਾਪਨਾਵਾਂ ਬਣਾਈਆਂ ਹਨ। ਪੂਰਬੀ ਚੀਨ ਸਾਗਰ ਵਿੱਚ ਜਾਪਾਨ ਨਾਲ ਚੀਨ ਦਾ ਖੇਤਰੀ ਵਿਵਾਦ ਵੀ ਹੈ। The post ਚੀਨ ਨਾਲ ਤਣਾਅ ਦਰਮਿਆਨ ਅਮਰੀਕਾ ਤੇ ਭਾਰਤ ਦੇ ਫ਼ੌਜ ਮੁਖੀਆਂ ਵਿਚਾਲੇ ਹੋਈ ਅਹਿਮ ਗੱਲਬਾਤ appeared first on TheUnmute.com - Punjabi News. Tags:
|
PM ਮੋਦੀ ਦੀ ਕੋਵਿਡ ਸੰਬੰਧੀ ਮੀਟਿੰਗ 'ਤੇ ਕਾਂਗਰਸ ਨੇ ਕੱਸਿਆ ਤੰਜ, ਕਿਹਾ 'ਕੌਰਨੋਲੋਜੀ ਸਮਝੋ' Thursday 22 December 2022 08:09 AM UTC+00 | Tags: ba.5.1.7 bf.7 bhagwant-mann bhart-jodo-yatra breaking-news cases-of-corona china congress congress-general-secretary-jairam-ramesh corona corona-in-china corona-vaccination-2022 corona-virus covid covid-19 delhi mansukh-mandaviya member-of-parliament-raghav-chadha news nws omicron omicron-news-veriant raghav-chadha rahul-gandhi sub-variant-bf.7 sub-variant-of-corona the-ministry-of-health the-ministry-of-health-india the-unmute-breaking-news the-unmute-news the-unmute-punjabi-news the-world-health-organization two-new-variants-of-omicron who ਚੰਡੀਗੜ੍ਹ 22 ਦਸੰਬਰ 2022: ਕੋਵਿਡ-19 ਦੇ ਨਵੇਂ ਖ਼ਤਰੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਸੱਦੀ ਗਈ ਮੀਟਿੰਗ ‘ਤੇ ਕਾਂਗਰਸ ਨੇ ਤੰਜ ਕੱਸਿਆ। ਕਾਂਗਰਸ (Congress) ਨੇ ਵੀਰਵਾਰ ਨੂੰ ਕਿਹਾ, ‘ਕੌਰਨੋਲੋਜੀ (ਕਾਲਕ੍ਰਮ) ਸਮਝੋ ‘। ਪਾਰਟੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਲਿਖੇ ਪੱਤਰ ਦਾ ਹਵਾਲਾ ਦੇ ਰਹੀ ਸੀ। ਇਸ ਪੱਤਰ ਵਿੱਚ ਮਾਂਡਵੀਆ ਨੇ ਰਾਹੁਲ ਨੂੰ ਕੋਵਿਡ ਦੀ ਨਵੀਂ ਚਿੰਤਾ ਕਾਰਨ ਆਪਣੀ ਭਾਰਤ ਜੋੜੋ ਯਾਤਰਾ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਦੇਸ਼ ‘ਚ ਕੋਰੋਨਾ ਦੀ ਸਥਿਤੀ ‘ਤੇ ਚਰਚਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੁਪਹਿਰ ਨੂੰ ਬੈਠਕ ਸੱਦੀ ਹੈ। ਇਸ ਮੁਲਾਕਾਤ ਤੋਂ ਕੁਝ ਘੰਟੇ ਪਹਿਲਾਂ ਹੀ ਕਾਂਗਰਸ ਨੇ ਤੰਜ ਕੱਸਿਆ ਹੈ। ਕਾਂਗਰਸ ਨੇ ਕਿਹਾ, ‘ਤੁਸੀਂ ਇਸ ਕੌਰਨੋਲੋਜੀ ਨੂੰ ਸਮਝਦੇ ਹੋ ਕਿ ਕੁਝ ਮਹੀਨੇ ਪਹਿਲਾਂ ਓਮੀਕਰੋਨ ਦੇ ਸਬ-ਵੇਰੀਐਂਟ BF.7 ਦੇ ਮਾਮਲੇ ਸਾਹਮਣੇ ਆਏ ਸਨ, ਪਰ ਪ੍ਰਧਾਨ ਮੰਤਰੀ ਦੀ ਇਹ ਮੁਲਾਕਾਤ ਉਦੋਂ ਹੋ ਰਹੀ ਹੈ ਜਦੋਂ ‘ਭਾਰਤ ਜੋੜੋ ਯਾਤਰਾ’ ਦਿੱਲੀ ਪਹੁੰਚਣ ਵਾਲੀ ਹੈ। ਕਾਂਗਰਸ (Congress) ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕੀਤਾ ਕਿ ‘ਜੁਲਾਈ, ਸਤੰਬਰ ਅਤੇ ਨਵੰਬਰ ‘ਚ ਗੁਜਰਾਤ ਅਤੇ ਉੜੀਸਾ ‘ਚ ਓਮੀਕਰੋਨ ਸਬ-ਵੇਰੀਐਂਟ ਦੇ BF.7 ਦੇ 4 ਮਾਮਲੇ ਸਾਹਮਣੇ ਆਏ ਸਨ। ਸਿਹਤ ਮੰਤਰੀ ਨੇ ਕੱਲ੍ਹ ਰਾਹੁਲ ਗਾਂਧੀ ਨੂੰ ਪੱਤਰ ਲਿਖਿਆ ਸੀ ਅਤੇ ਅੱਜ ਪ੍ਰਧਾਨ ਮੰਤਰੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ‘ਭਾਰਤ ਜੋੜੋ ਯਾਤਰਾ’ ਇਕ ਦਿਨ ਬਾਅਦ ਦਿੱਲੀ ‘ਚ ਪ੍ਰਵੇਸ਼ ਕਰੇਗੀ। ਹੁਣ ਤੁਸੀਂ ਕਾਲਕ੍ਰਮ (Chronology) ਸਮਝ ਗਏ ਹੋ.. The post PM ਮੋਦੀ ਦੀ ਕੋਵਿਡ ਸੰਬੰਧੀ ਮੀਟਿੰਗ ‘ਤੇ ਕਾਂਗਰਸ ਨੇ ਕੱਸਿਆ ਤੰਜ, ਕਿਹਾ ‘ਕੌਰਨੋਲੋਜੀ ਸਮਝੋ’ appeared first on TheUnmute.com - Punjabi News. Tags:
|
ਅੰਮ੍ਰਿਤਸਰ ਕੇਂਦਰੀ ਜੇਲ੍ਹ 'ਚ ਬਾਹਰੋਂ ਸੁੱਟੇ ਪਾਬੰਦੀਸ਼ੁਦਾ ਸਮਾਨ ਦੀ ਖੇਪ ਬਰਾਮਦ, ਕਈ ਮੋਬਾਈਲ ਤੇ ਚਾਰਜਰ ਜ਼ਬਤ Thursday 22 December 2022 08:21 AM UTC+00 | Tags: amritsar-central-jail amritsar-central-jail-administration amritsar-police harjot-singh-bains news ਚੰਡੀਗੜ੍ਹ 22 ਦਸੰਬਰ 2022: ਪੰਜਾਬ ਦੀਆਂ ਜੇਲ੍ਹਾਂ ਵਿੱਚ ਸੰਘਣੀ ਧੁੰਦ ਕਾਰਨ ਤਸਕਰੀ ਨੂੰ ਰੋਕਣ ਲਈ ਅਚਨਚੇਤ ਚੈਕਿੰਗ ਦੇ ਹੁਕਮ ਦਿੱਤੇ ਗਏ ਹਨ। ਅੰਮ੍ਰਿਤਸਰ ਕੇਂਦਰੀ ਜੇਲ੍ਹ (Amritsar Central Jail ) ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਜੇਲ੍ਹ ਦੇ ਅੰਦਰ ਬਾਹਰੋਂ ਸੁੱਟੇ ਪਾਬੰਦੀਸ਼ੁਦਾ ਸਮਾਨ ਦੀ ਖੇਪ ਬਰਾਮਦ ਕੀਤੀ ਹੈ। ਸਾਮਾਨ ਜ਼ਬਤ ਕਰਕੇ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ | ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਧੁੰਦ ਕਾਰਨ ਜੇਲ੍ਹ ਅੰਦਰ ਤਸਕਰੀ ਦੇ ਮਾਮਲੇ ਵਧਣ ਲੱਗੇ ਹਨ। ਇਨ੍ਹਾਂ ਨੂੰ ਰੋਕਣ ਲਈ ਹਰ ਜੇਲ੍ਹ ਦੀ ਅਚਨਚੇਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅੰਮ੍ਰਿਤਸਰ ਜੇਲ੍ਹ ‘ਚੋਂ 14 ਤਰ੍ਹਾਂ ਦੇ ਸਮਾਨ ਬਰਾਮਦ ਹੋਇਆ ਹੈ। ਜਿਸ ਨੂੰ ਬਾਹਰੋਂ ਸੁੱਟਿਆ ਗਿਆ ਸੀ ਪਰ ਜੇਲ੍ਹ ਪ੍ਰਸ਼ਾਸਨ ਨੇ ਇਸ ਨੂੰ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇਲ੍ਹ ਮੰਤਰੀ ਬੈਂਸ ਨੇ ਦੱਸਿਆ ਕਿ ਅੰਮ੍ਰਿਤਸਰ ਜੇਲ੍ਹ ਪ੍ਰਸ਼ਾਸਨ ਵੱਲੋਂ 153 ਬੀੜੀਆਂ ਦੇ ਬੰਡਲ, 15 ਤੰਬਾਕੂ ਦੇ ਪੈਕਟ, ਸਿਗਰੇਟ ਦੇ 3 ਪੈਕਟ, 5 ਕੀਪੈਡ ਮੋਬਾਈਲ, 10 ਪਾਨ ਮਸਾਲੇ ਦੇ ਪੈਕਟ, ਦੋ ਮੋਬਾਈਲ ਚਾਰਜਰ, 15 ਪੈਕੇਟ ਰਾਈਸ ਪੇਪਰ, 3 ਹੀਟਰ ਦੀਆਂ ਤਾਰਾਂ ਜ਼ਬਤ ਕੀਤੀਆਂ ਗਈਆਂ ਹਨ।ਤਸਕਰੀ ਦਾ ਸਭ ਤੋਂ ਵੱਡਾ ਕਾਰਨ ਜੇਲ ‘ਚ 10 ਗੁਣਾ ਰੇਟ ‘ਤੇ ਮਿਲਣ ਵਾਲਾ ਸਾਮਾਨ ਹੈ। The post ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ ਬਾਹਰੋਂ ਸੁੱਟੇ ਪਾਬੰਦੀਸ਼ੁਦਾ ਸਮਾਨ ਦੀ ਖੇਪ ਬਰਾਮਦ, ਕਈ ਮੋਬਾਈਲ ਤੇ ਚਾਰਜਰ ਜ਼ਬਤ appeared first on TheUnmute.com - Punjabi News. Tags:
|
ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ 'ਚ ਮਾਨਸਾ ਪੁਲਿਸ ਵਲੋਂ 31 ਜਣਿਆਂ ਖ਼ਿਲਾਫ਼ ਸਪਲੀਮੈਂਟਰੀ ਚਲਾਨ ਪੇਸ਼ Thursday 22 December 2022 08:32 AM UTC+00 | Tags: bittu breaking-news cia-in-charge-pritpal-singh deepak-mundi kapal-pandit latest-news mani-raia manpreet-tofan mansa mansa-court mansa-police murder-case-of-sidhu-moosewala news punjab-police rajinder-jokar supplementary-challan ਚੰਡੀਗੜ੍ਹ 22 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿੱਚ ਮਾਨਸਾ ਪੁਲਿਸ (Mansa Police) ਵੱਲੋਂ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ ਵਿੱਚ 7 ਮੁਲਜ਼ਮ ਦੀਪਕ ਮੁੰਡੀ, ਰਜਿੰਦਰ ਜੋਕਰ, ਕਪਲ ਪੰਡਿਤ, ਬਿੱਟੂ, ਮਨਪ੍ਰੀਤ ਤੂਫਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸੇ ਦਾ ਚਲਾਨ ਕੀਤਾ ਗਿਆ ਹੈ। ਮਾਨਸਾ ਪੁਲਿਸ ਹੁਣ ਤੱਕ ਇਸ ਕਤਲ ਕਾਂਡ ਵਿੱਚ 31 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਹੈ | ਕਥਿਤ ਗੈਂਗਸਟਰ ਦੀਪਕ ਟੀਨੂੰ ਭਗੌੜਾ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਗਏ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਸਮੇਤ 11 ਵਿਅਕਤੀਆਂ ਖ਼ਿਲਾਫ਼ ਮਾਨਸਾ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਦੀਪਕ ਟੀਨੂੰ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਨੇ 10 ਵਿਅਕਤੀਆਂ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ। The post ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ‘ਚ ਮਾਨਸਾ ਪੁਲਿਸ ਵਲੋਂ 31 ਜਣਿਆਂ ਖ਼ਿਲਾਫ਼ ਸਪਲੀਮੈਂਟਰੀ ਚਲਾਨ ਪੇਸ਼ appeared first on TheUnmute.com - Punjabi News. Tags:
|
ਗ੍ਰਹਿ ਮੰਤਰਾਲੇ ਨੇ ਤਿਹਾੜ ਜੇਲ੍ਹ ਦੇ ਸਾਬਕਾ ਡੀਜੀ ਸੰਦੀਪ ਗੋਇਲ ਨੂੰ ਕੀਤਾ ਮੁਅੱਤਲ Thursday 22 December 2022 09:22 AM UTC+00 | Tags: aam-aadmi-party arvind-kejriwal bollywood-celebrities breaking-news chief-minister-bhagwant-mann delhi delhi-government delhi-police delhis-mandoli-jail dg jacqueline-fernandez latest-news mandoli-jail money-landring-case news nora-fatehi police sandeep-goyal sukesh-chandrasekhar supreme-court the-unmute-breaking-news the-unmute-latest-news the-unmute-punjabi-news tihar-jail ਚੰਡੀਗੜ੍ਹ 22 ਦਸੰਬਰ 2022: ਤਿਹਾੜ ਜੇਲ੍ਹ (Tihar Jail) ਦੇ ਸਾਬਕਾ ਜੇਲ੍ਹ ਮੁਖੀ ਸੰਦੀਪ ਗੋਇਲ (Sandeep Goyal) ਨੂੰ ਗ੍ਰਹਿ ਮੰਤਰਾਲੇ ਨੇ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਉਨ੍ਹਾਂ ਦੇ ਤਬਾਦਲੇ ਤੋਂ ਇੱਕ ਮਹੀਨੇ ਬਾਅਦ ਕੀਤੀ ਗਈ ਹੈ | ਇਸਦੇ ਨਾਲ ਹੀ ਆਈਪੀਐਸ ਸੰਦੀਪ ਗੋਇਲ ਨੂੰ ਦਿੱਲੀ ਪੁਲਿਸ ਹੈੱਡਕੁਆਰਟਰ ਵਿੱਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੀ ਮੁਅੱਤਲੀ ਦਾ ਹੁਕਮ ਬੀਤੀ (21 ਦਸੰਬਰ) ਰਾਤ ਨੂੰ ਗ੍ਰਹਿ ਮੰਤਰਾਲੇ ਵੱਲੋਂ ਅਚਾਨਕ ਜਾਰੀ ਕੀਤਾ ਗਿਆ ਹੈ | ਗ੍ਰਹਿ ਮੰਤਰਾਲੇ ਦੀ ਇਹ ਕਾਰਵਾਈ ਅਜਿਹੇ ਸਮੇਂ ਵਿੱਚ ਆਈ ਹੈ ਜਦੋਂ ਸੁਕੇਸ਼ ਚੰਦਰਸ਼ੇਖਰ ਨੇ ਪਿਛਲੇ ਮਹੀਨੇ ਸਨਸਨੀਖੇਜ਼ ਢੰਗ ਨਾਲ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਗੋਇਲ ਨੂੰ ਮੰਡੋਲੀ ਜੇਲ੍ਹ ਵਿੱਚ ਸੁਰੱਖਿਆ ਲਈ 12.5 ਕਰੋੜ ਰੁਪਏ “ਸੁਰੱਖਿਆ ਧਨ” ਵਜੋਂ ਦਿੱਤੇ ਸਨ। ਸੁਕੇਸ਼ ਚੰਦਰਸ਼ੇਖਰ ਨੇ ਦਾਅਵਾ ਕੀਤਾ ਕਿ ਉਸਨੇ ਸਤੇਂਦਰ ਜੈਨ ਨੂੰ ਕੁੱਲ 10 ਕਰੋੜ ਰੁਪਏ ਅਤੇ ਤਿਹਾੜ ਜੇਲ੍ਹ ਦੇ ਡੀਜੀ ਰਹੇ ਸੰਦੀਪ ਗੋਇਲ (Sandeep Goyal) ਨੂੰ 12.50 ਕਰੋੜ ਰੁਪਏ ਦਿੱਤੇ ਸਨ |
The post ਗ੍ਰਹਿ ਮੰਤਰਾਲੇ ਨੇ ਤਿਹਾੜ ਜੇਲ੍ਹ ਦੇ ਸਾਬਕਾ ਡੀਜੀ ਸੰਦੀਪ ਗੋਇਲ ਨੂੰ ਕੀਤਾ ਮੁਅੱਤਲ appeared first on TheUnmute.com - Punjabi News. Tags:
|
ਪੰਜਾਬ ਐਂਡ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ Thursday 22 December 2022 09:32 AM UTC+00 | Tags: bar-association breaking-news kultar-singh-sandhawan news punjab punjab-and-haryana-high-court punjab-high-bar-association speaker-of-punjab-vidhan-sabha supreme-court-bar-association ਚੰਡੀਗੜ੍ਹ 22 ਦਸੰਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ (Punjab and Haryana High Court Bar Association) ਦੇ ਪ੍ਰਧਾਨ ਐਡਵੋਕੇਟ ਜੀ.ਬੀ.ਐਸ ਢਿੱਲੋਂ, ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਸੁਮਨਦੀਪ ਸਿੰਘ ਵਾਲੀਆ ਅਤੇ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਬੀਤੀ ਸ਼ਾਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨਾਲ ਉਨ੍ਹਾਂ ਦੀ ਸਥਾਨਕ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਵਿਧਾਨ ਸਭਾ ਦੇ ਬੁਲਾਰੇ ਅਨੁਸਾਰ ਇਹ ਇਕ ਸ਼ਿਸ਼ਟਾਚਾਰ ਮੁਲਾਕਾਤ ਸੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਸ਼ਿਆਂ ‘ਤੇ ਆਪਸੀ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਕੁਲਤਾਰ ਸੰਧਵਾਂ ਨੇ ਜੀਬੀਐਸ ਢਿੱਲੋਂ ਨੂੰ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ। ਕੁਲਤਾਰ ਸੰਧਵਾਂ ਨੇ ਵੀ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਲਈ ਪ੍ਰੇਰਿਆ। The post ਪੰਜਾਬ ਐਂਡ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ appeared first on TheUnmute.com - Punjabi News. Tags:
|
SYL ਨਹੀਂ ਬਣੇਗੀ, ਅਭੈ ਚੌਟਾਲਾ 'ਚ ਹਿੰਮਤ ਤਾਂ ਕਹੀ ਲੈ ਕੇ ਪੰਜਾਬ ਆਵੇ: ਰਾਜਾ ਵੜਿੰਗ Thursday 22 December 2022 09:47 AM UTC+00 | Tags: abhay-chautala amarinder-singh-raja-warring breaking-news latest-news news punjab-congress punjab-government punjab-pradesh-congress-president the-unmute-breaking-news the-unmute-latest-news the-unmute-latest-update the-unmute-news the-unmute-punjabi-news ਸ੍ਰੀ ਮੁਕਤਸਰ ਸਾਹਿਬ 22 ਦਸੰਬਰ 2022: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸ੍ਰੀ ਮੁਕਤਸਰ ਸਾਹਿਬ ਪਹੁੰਚੇ, ਇਸ ਦੌਰਾਨ ਰਾਜਾ ਵੜਿੰਗ ਨੇ ਇਨੈਲੋ ਆਗੂ ਅਭੈ ਚੌਟਾਲਾ ਵੱਲੋਂ ਐੱਸਵਾਈਐੱਲ ਮੁੱਦੇ (SYL Issue) ‘ਤੇ ਦਿੱਤੇ ਬਿਆਨ ਦਾ ਜਵਾਬ ਦਿੰਦਿਆ ਕਿਹਾ ਕਿ ਐੱਸਵਾਈਐੱਲ ਨਹਿਰ ਨਹੀਂ ਬਣੇਗੀ, ਜੇਕਰ ਅਭੈ ਚੌਟਾਲਾ ‘ਚ ਹਿੰਮਤ ਤਾਂ ਕਹੀ ਲੈ ਕੇ ਪੰਜਾਬ ਆਵੇ। ਅਭੈ ਚੌਟਾਲਾ ਦਾ ਕਹਿਣਾ ਸੀ ਕਿ ਐੱਸਵਾਈਐੱਲ ਲਈ ਦਿੱਲੀ ਦਾ ਰਾਹ ਰੋਕਿਆ ਜਾਵੇਗਾ ਅਤੇ ਕਹੀਆ ਲੈ ਕੇ ਪੰਜਾਬ ਆਵਾਂਗੇ | ਪੰਜਾਬ ਦੀ ਕਾਨੂੰਨ ਵਿਵਸਥਾ ਦੂਜੇ ਨੰਬਰ ਆਉਣ ‘ਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਬਹੁਤ ਮਾੜੀ ਹੈ।ਇਸ ਤਰ੍ਹਾ ਦੀਆਂ ਲਿਸਟਾਂ ਤੋਂ ਪਹਿਲਾ ਪੰਜਾਬ ‘ਚ ਕਾਨੂੰਨ ਵਿਵਸਥਾ ਅਸਲ ‘ਚ ਕੀ ਹੈ ਇਹ ਆਮ ਲੋਕਾਂ ਤੋਂ ਪੁੱਛਿਆ ਜਾਵੇ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਭਾਜਪਾ ਇਸ ਸਮੇਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਤੋਂ ਡਰ ਰਹੀ ਹੈ। ਗੁਰਪਤਵੰਤ ਪੰਨੂ ਵੱਲੋਂ ਲਿਖਵਾਏ ਰਾਹੁਲ ਗਾਂਧੀ ਵਿਰੁੱਧ ਨਾਅਰਿਆਂ ਸਬੰਧੀ ਰਾਜਾ ਵੜਿੰਗ ਨੇ ਸਖਤ ਸ਼ਬਦਾਂ ‘ਚ ਜਵਾਬ ਦਿੱਤਾ। The post SYL ਨਹੀਂ ਬਣੇਗੀ, ਅਭੈ ਚੌਟਾਲਾ ‘ਚ ਹਿੰਮਤ ਤਾਂ ਕਹੀ ਲੈ ਕੇ ਪੰਜਾਬ ਆਵੇ: ਰਾਜਾ ਵੜਿੰਗ appeared first on TheUnmute.com - Punjabi News. Tags:
|
ਫਾਜ਼ਿਲਕਾ ਜ਼ਿਲ੍ਹੇ 'ਚ ਨਿਰਧਾਰਿਤ ਸਮਾਂਹੱਦ ਤੋਂ ਵੱਧ ਸਮੇਂ ਦੀ ਕੋਈ ਵੀ ਸ਼ਿਕਾਇਤ ਬਕਾਇਆ ਨਹੀ: ਡਿਪਟੀ ਕਮਿਸ਼ਨਰ ਸੇਨੂੰ ਦੁੱਗਲ Thursday 22 December 2022 09:55 AM UTC+00 | Tags: aam-aadmi-party breaking-news cm-bhagwant-mann deputy-commissioner-fazilkadeputy-commissioner-fazilka fazilka fazilka-police news punjab punjab-police ਫਾਜ਼ਿਲਕਾ 22 ਦਸੰਬਰ 2022: ਸੂਬੇ ਭਰ ਵਿੱਚ 19 ਦਸੰਬਰ ਤੋਂ 25 ਦਸੰਬਰ ਤੱਕ (ਸੁਸ਼ਾਸਨ ਹਫਤਾ) ਗੁੱਡ ਗਰਵੈਨਸਿਸ ਵੀਕ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੂੰ ਦੁੱਗਲ ਦੀ ਰਹਿਨੁਮਾਈ ਵਿਚ ਸਾਰੇ ਵਿਭਾਗਾਂ ਵੱਲੋਂ ਪੀ.ਜੀ.ਆਰ.ਐਸ. ਪੋਰਟਲ ਤੇ ਸਿ਼ਕਾਇਤਾਂ ਦੇ ਹੱਲ ਕਰਨ ਲਈ ਨਿਰਧਾਰਤ ਸਮਾਂ ਹੱਦ ਦੇ ਅੰਦਰ ਅੰਦਰ ਸਾਰੀਆਂ ਸਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਨਿਰਧਾਰਤ ਸਮਾਂ ਹੱਦ ਤੋਂ ਵਧੇਰੇ ਸਮੇਂ ਦੀ ਕੋਈ ਵੀ ਸਿ਼ਕਾਇਤ ਬਕਾਇਆ ਨਹੀਂ ਹੈ। ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੀ. ਜੀ. ਆਰ. ਐੱਸ ਪੋਰਟਲ ਉੱਤੇ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹੀ ਉਦੇਸ਼ ਹੈ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕੋਈ ਦੇਰੀ ਨਾ ਹੋਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵਿਭਾਗ ਕੋਲ ਸ਼ਿਕਾਇਤ ਕਰਤਾ ਵੱਲੋਂ ਗਲਤੀ ਨਾਲ ਆਨਲਾਈਨ ਸ਼ਿਕਾਇਤ ਭੇਜ ਦਿੱਤੀ ਜਾਂਦੀ ਹੈ ਤਾਂ ਉਸ ਸ਼ਿਕਾਇਤ ਨੂੰ ਸਬੰਧਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦਾ ਸਮੇਂ—ਸਿਰ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾ ਇਹ ਵੀ ਕਿਹਾ ਕਿ ਅਧਿਕਾਰੀ ਆਪੋ—ਆਪਣਾ ਪੋਰਟਲ ਰੋਜ਼ਾਨਾ ਪਹਿਲ ਦੇ ਆਧਾਰ ਤੇ ਚੈੱਕ ਕਰਨ ਤੇ ਪੋਰਟਲ ਤੇ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਅਧਿਕਾਰੀ ਪ੍ਰਾਪਤ ਸ਼ਿਕਾਇਤ ਨੂੰ ਅੱਗੇ ਭੇਜਣ ਤੋਂ ਪਹਿਲਾਂ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਨੂੰ ਸੁਨਣਾ ਲਾਜ਼ਮੀ ਬਣਾਉਣ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਜਿਹੜੇ ਲੋਕ ਆਪਣੀ ਸਮੱਸਿਆਵਾਂ ਆਨ ਲਾਈਨ ਨਹੀਂ ਦਰਜ਼ ਕਰ ਸੱਕਦੇ ਉਹ ਆਪਣੀ ਹੈਲਪ ਲਾਈਨ ਨੰਬਰ 1100 ਉੱਤੇ ਵੀ ਸ਼ਿਕਾਇਤ ਕਰ ਸੱਕਦੇ ਹਨ।ਉਹਨਾਂ ਵਧੇਰੀ ਜਾਣਕਾਰੀ ਦਿੰਦਿਆਂ ਕਿਹਾ ਕਿ 1100 ਨੰਬਰ ਉੱਤੇ ਸ਼ਿਕਾਇਤ ਦਰਜ਼ ਕਰਕੇ ਸਬੰਧਿਤ ਵਿਭਾਗ ਨੂੰ ਹੱਲ ਕਰਨ ਲਈ ਭੇਜੀ ਜਾਂਦੀ ਹੈ। ਉਹਨਾਂ ਕਿਹਾ ਕਿ ਲੋਕ ਵੱਧ ਤੋਂ ਵੱਧ ਇਸ ਸੇਵਾ ਦਾ ਲਾਹਾ ਲੈਣ ਅਤੇ ਆਪਣੇ ਸਰਕਾਰੀ ਕੰਮ ਕਰਵਾਉਣ।ਇਸ ਤੋਂ ਬਿਨ੍ਹਾਂ ਆਨਲਾਈਨ ਪੋਰਟਲ ਤੇ ਵੀ ਲੋਕ ਸਿ਼ਕਾਇਤ ਦਰਜ ਕਰਵਾ ਸਕਦੇ ਹਨ ਜਿਸਦਾ ਲਿੰਕ https://connect.punjab.gov.in/ ਹੈ | The post ਫਾਜ਼ਿਲਕਾ ਜ਼ਿਲ੍ਹੇ ‘ਚ ਨਿਰਧਾਰਿਤ ਸਮਾਂਹੱਦ ਤੋਂ ਵੱਧ ਸਮੇਂ ਦੀ ਕੋਈ ਵੀ ਸ਼ਿਕਾਇਤ ਬਕਾਇਆ ਨਹੀ: ਡਿਪਟੀ ਕਮਿਸ਼ਨਰ ਸੇਨੂੰ ਦੁੱਗਲ appeared first on TheUnmute.com - Punjabi News. Tags:
|
ਭਾਰਤ 'ਚ ਕੋਰੋਨਾ ਕੇਸ ਘੱਟ ਰਹੇ ਹਨ, ਏਅਰਪੋਰਟ 'ਤੇ RT-PCR ਜਾਂਚ ਸ਼ੁਰੂ: ਮਨਸੁਖ ਮਾਂਡਵੀਆ Thursday 22 December 2022 10:13 AM UTC+00 | Tags: breaking-news latest-news lok-sabha news parliament. rajye-sabha rtpcr rt-pcr ਚੰਡੀਗੜ੍ਹ 22 ਦਸੰਬਰ 2022: ਸੰਸਦ ਦੇ ਸਰਦ ਰੁੱਤ ਇਜਲਾਸ਼ ਦੇ 12ਵੇਂ ਦਿਨ ਵੀ ਹੰਗਾਮਾ ਜਾਰੀ ਰਿਹਾ ਕਿਉਂਕਿ ਵਿਰੋਧੀ ਧਿਰ ਅਜੇ ਵੀ ਚੀਨ ਮੁੱਦੇ ‘ਤੇ ਚਰਚਾ ਦੀ ਆਪਣੀ ਮੰਗ ‘ਤੇ ਅੜੀ ਹੋਈ ਹੈ। ਇਸ ਦੇ ਨਾਲ ਹੀ ਕੋਰੋਨਾ (Corona) ਸੰਕ੍ਰਮਣ ‘ਤੇ ਦੇਸ਼ ਨੂੰ ਸੰਦੇਸ਼ ਦੇਣ ਲਈ ਅੱਜ ਦੋਵੇਂ ਸਦਨਾਂ ਦੇ ਸਪੀਕਰ ਮਾਸਕ ਪਹਿਨ ਕੇ ਸੰਸਦ ਪਹੁੰਚੇ। ਕੇਂਦਰੀ ਸਿਹਤ ਮੰਤਰੀ ਮਾਂਡਵੀਆ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਦੁਨੀਆ ਵਿੱਚ ਕੋਵਿਡ ਦੇ ਮਾਮਲੇ ਵੱਧ ਰਹੇ ਹਨ ਪਰ ਭਾਰਤ ਵਿੱਚ ਮਾਮਲੇ ਘੱਟ ਰਹੇ ਹਨ। ਅਸੀਂ ਚੀਨ ਵਿੱਚ ਕੋਵਿਡ ਦੇ ਵੱਧ ਰਹੇ ਕੇਸਾਂ ਅਤੇ ਮੌਤਾਂ ਨੂੰ ਦੇਖ ਰਹੇ ਹਾਂ। ਇਸ ਦੌਰਾਨ ਸਿਹਤ ਮੰਤਰੀ ਮਨਸੁਖ ਮਾਂਡਵੀਆ (Mansukh Mandaviya) ਨੇ ਵੀ ਰਾਜ ਸਭਾ ‘ਚ ਕੋਰੋਨਾ ਦੀ ਸਥਿਤੀ ‘ਤੇ ਬਿਆਨ ਦਿੱਤਾ ਹੈ। ਮੰਡਾਵੀਆ ਨੇ ਕਿਹਾ ਕਿ ਅਸੀਂ ਕੋਵਿਡ ‘ਤੇ ਕੋਈ ਰਾਜਨੀਤੀ ਨਹੀਂ ਕੀਤੀ ਹੈ। ਦੇਸ਼ ਭਰ ਦੇ ਵੱਡੇ ਹਸਪਤਾਲਾਂ ਵਿੱਚ ਆਕਸੀਜਨ ਪਲਾਂਟ ਲਗਾਏ ਗਏ ਹਨ ਅਤੇ ਚਲਾਏ ਜਾ ਰਹੇ ਹਨ। ਅਸੀਂ ਦੇਸ਼ ਵਿੱਚ ਦਵਾਈਆਂ ਦੀ ਕਾਫੀ ਮਾਤਰਾ ਦੀ ਸਮੀਖਿਆ ਕੀਤੀ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕੋਰੋਨਾ ਦੀ ਤਾਜ਼ਾ ਸਥਿਤੀ ਨੂੰ ਲੈ ਕੇ ਲੋਕ ਸਭਾ ਵਿੱਚ ਆਪਣਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਪਾਨ, ਚੀਨ, ਦੱਖਣੀ ਕੋਰੀਆ ਸਮੇਤ ਕਈ ਦੇਸ਼ਾਂ ਵਿਚ ਕੋਰੋਨਾ ਦੇ ਮਾਮਲਿਆਂ ਅਤੇ ਮੌਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸਿਹਤ ਮੰਤਰਾਲੇ ਨੇ ਕੋਰੋਨਾ ਤੋਂ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ ਪਹਿਲਾਂ ਹੀ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਤਕਨੀਕੀ ਸਹਾਇਤਾ ਤੋਂ ਇਲਾਵਾ ਭਾਰਤ ਸਰਕਾਰ ਨੇ ਐਨਡੀਆਰਐੱਫ , ਆਯੁਸ਼ਮਾਨ ਯੋਜਨਾ ਅਤੇ ਹੋਰ ਸਰਕਾਰੀ ਯੋਜਨਾਵਾਂ ਰਾਹੀਂ ਕੋਰੋਨਾ ਦਾ ਸਾਹਮਣਾ ਕਰਨ ਦੀ ਤਿਆਰੀ ਕੀਤੀ ਗਈ ਹੈ। ਕੋਰੋਨਾ ਨਾਲ ਨਜਿੱਠਣ ਲਈ ਭਾਰਤ ਵਿੱਚ ਹੁਣ ਤੱਕ ਕੋਰੋਨਾ ਦੇ 220 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ। ਸਾਰੇ ਸੂਬਿਆਂ ਨੂੰ ਜੀਨੋਮ ਕ੍ਰਮ ਨੂੰ ਵਧਾ ਕੇ ਸੰਪਰਕ ਟਰੇਸਿੰਗ ਦੀ ਸਲਾਹ ਦਿੱਤੀ ਗਈ ਹੈ। ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਲੋਕਾਂ ਦੀ ਆਰਟੀਪੀਸੀਆਰ (RTPCR) ਜਾਂਚ ਏਅਰਪੋਰਟ ‘ਤੇ ਸ਼ੁਰੂ ਹੋਈ | ਕੇਂਦਰੀ ਸਿਹਤ ਮੰਤਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਦੱਸਿਆ ਕਿ ਅਸੀਂ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਲੋਕਾਂ ਦਾ ਆਰਟੀਪੀਸੀਆਰ ਟੈਸਟ ਸ਼ੁਰੂ ਕੀਤਾ ਹੈ। ਅਸੀਂ ਮਹਾਂਮਾਰੀ ਨਾਲ ਨਜਿੱਠਣ ਲਈ ਦ੍ਰਿੜ ਹਾਂ ਅਤੇ ਢੁਕਵੇਂ ਕਦਮ ਚੁੱਕ ਰਹੇ ਹਾਂ। ਲੋਕਾਂ ਨੂੰ ਮਾਸਕ, ਸੈਨੀਟਾਈਜ਼ਰ ਦੀ ਮੁੜ ਵਰਤੋਂ ਦੀ ਸਲਾਹਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਲੋਕ ਸਭਾ ਵਿੱਚ ਕਿਹਾ ਕਿ ਤਿਉਹਾਰਾਂ ਅਤੇ ਨਵੇਂ ਸਾਲ ਦੇ ਸੀਜ਼ਨ ਦੇ ਮੱਦੇਨਜ਼ਰ, ਸੂਬਿਆਂ ਨੂੰ ਸਾਵਧਾਨੀ ਦੇ ਉਪਾਵਾਂ ਦੇ ਨਾਲ-ਨਾਲ ਲੋਕਾਂ ਨੂੰ ਮਾਸਕ ਪਹਿਨਣ, ਸੈਨੀਟਾਈਜ਼ਰ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਜਾਗਰੂਕਤਾ ਵਧਾਉਣ ਦੀ ਸਲਾਹ ਦਿੱਤੀ ਜਾਂਦੀ ਹੈ। ਜੀਨੋਮ-ਸੀਕਵੈਂਸਿੰਗ ਵਧਾਉਣ ਦੀ ਸਲਾਹਲੋਕ ਸਭਾ ਵਿੱਚ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਅਸੀਂ ਵਿਸ਼ਵਵਿਆਪੀ ਕੋਵਿਡ ਸਥਿਤੀ ਦੀ ਨਿਗਰਾਨੀ ਕਰ ਰਹੇ ਹਾਂ ਅਤੇ ਉਸ ਅਨੁਸਾਰ ਕਦਮ ਚੁੱਕ ਰਹੇ ਹਾਂ। ਸੂਬਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੋਵਿਡ-19 ਦੇ ਨਵੇਂ ਰੂਪਾਂ ਦੀ ਸਮੇਂ ਸਿਰ ਪਛਾਣ ਕਰਨ ਲਈ ਜੀਨੋਮ-ਸਿਕਵੇਂਸਿੰਗ ਨੂੰ ਵਧਾਉਣ। The post ਭਾਰਤ ‘ਚ ਕੋਰੋਨਾ ਕੇਸ ਘੱਟ ਰਹੇ ਹਨ, ਏਅਰਪੋਰਟ ‘ਤੇ RT-PCR ਜਾਂਚ ਸ਼ੁਰੂ: ਮਨਸੁਖ ਮਾਂਡਵੀਆ appeared first on TheUnmute.com - Punjabi News. Tags:
|
ਰਣਜੀਤ ਸਿੰਘ ਬ੍ਰਹਮਪੁਰਾ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਏ ਸੁਖਬੀਰ ਸਿੰਘ ਬਾਦਲ Thursday 22 December 2022 10:39 AM UTC+00 | Tags: breaking-news news punjab-news ranjit-singh-brahmpura shiromani-akali-dal sukhbir-singh-badal ਚੰਡੀਗੜ੍ਹ 22 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ 13 ਦਸੰਬਰ ਨੂੰ ਦਿਹਾਂਤ ਹੋ ਗਿਆ ਗਿਆ ਸੀ | ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰਣਜੀਤ ਸਿੰਘ ਬ੍ਰਹਮਪੁਰਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ | ਇਸ ਦੌਰਾਨ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀਆਂ ਪੰਥ ਅਤੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ। ਪ੍ਰਮਾਤਮਾ ਬ੍ਰਹਮਪੁਰਾ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
The post ਰਣਜੀਤ ਸਿੰਘ ਬ੍ਰਹਮਪੁਰਾ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਏ ਸੁਖਬੀਰ ਸਿੰਘ ਬਾਦਲ appeared first on TheUnmute.com - Punjabi News. Tags:
|
ਸ਼੍ਰੀਲੰਕਾ ਤੋਂ ਬਾਅਦ ਹੁਣ ਇਸ ਦੇਸ਼ 'ਤੇ ਛਾਇਆ ਆਰਥਿਕ ਸੰਕਟ, IMF ਨੇ ਦਿੱਤੀ ਵੱਡੀ ਚਿਤਾਵਨੀ Thursday 22 December 2022 10:49 AM UTC+00 | Tags: breaking-news imf international-monetary-fund latest-news maldives maldives-government maldives-monetary-authority news sri-lanka the-unmute-breaking-news the-unmute-punjabi-news tightening-monetary-policy ਚੰਡੀਗੜ੍ਹ 22 ਦਸੰਬਰ 2022: ਸ਼੍ਰੀਲੰਕਾ ਤੋਂ ਬਾਅਦ ਹੁਣ ਮਾਲਦੀਵ (Maldives) ਦਾ ਆਰਥਿਕ ਸੰਕਟ ਨਾਜ਼ੁਕ ਬਿੰਦੂ ‘ਤੇ ਪਹੁੰਚ ਗਿਆ ਹੈ। ਅੰਤਰਰਾਸ਼ਟਰੀ ਮੁਦਰਾ ਫੰਡ (International Monetary Fund) ਨੇ ਮਾਲਦੀਵ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਨੋਟ ਛਾਪ ਕੇ ਆਪਣੇ ਖਰਚੇ ਨਾ ਚਲਾਉਣ। ਆਈਐੱਮਐੱਫ (IMF) ਨੇ ਮਾਲਦੀਵ ਸਰਕਾਰ ਨੂੰ ਆਪਣੀ ਮੁਦਰਾ ਦੇ ਮੁੱਲ ਵਿੱਚ ਅੰਨ੍ਹੇਵਾਹ ਗਿਰਾਵਟ ਨੂੰ ਰੋਕਣ ਲਈ ਆਪਣੀ ਮੁਦਰਾ ਨੀਤੀ ਨੂੰ ਸਖ਼ਤ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਮਾਲਦੀਵ ਨੂੰ ਭੁਗਤਾਨ ਸੰਤੁਲਨ ਨਾਲ ਜੁੜੇ ਘਾਟੇ ਨੂੰ ਕੰਟਰੋਲ ਕਰਨ ਲਈ ਵੀ ਕਿਹਾ ਗਿਆ ਹੈ। ਮਾਲਦੀਵ ਵਿੱਚ ਉੱਥੇ ਦੀ ਸਰਕਾਰੀ ਸੰਸਥਾ ਮਾਲਦੀਵ ਮੋਨੇਟਰੀ ਅਥਾਰਟੀ (Maldives Monetary Authority) ਮੁਦਰਾ ਵਟਾਂਦਰਾ ਦਰ ਦਾ ਫੈਸਲਾ ਕਰਦੀ ਹੈ। ਆਈਐੱਮਐੱਫ ਨੇ ਹੁਣ ਇਕ ਬਿਆਨ ‘ਚ ਕਿਹਾ ਮਾਲਦੀਵ ਨੂੰ ਭੰਡਾਰ ਅਤੇ ਮੁਦਰਾ ਮੁੱਲ ‘ਤੇ ਵਧਦੇ ਦਬਾਅ ਨੂੰ ਦੂਰ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ। ਜੇਕਰ ਮਹਿੰਗਾਈ ਵਧਦੀ ਹੈ, ਤਾਂ MMA ਨੂੰ ਮੁਦਰਾ ਨੀਤੀ ਨੂੰ ਸਖ਼ਤ ਕਰਨ ਲਈ ਦ੍ਰਿੜਤਾ ਦਿਖਾਉਣੀ ਚਾਹੀਦੀ ਹੈ। ਮੁਦਰਾ ਨੀਤੀ ਨੂੰ ਸਖ਼ਤ ਕਰਨ ਦਾ ਮਤਲਬ ਹੈ ਵਿਆਜ ਦਰਾਂ ਨੂੰ ਵਧਾਉਣਾ। The post ਸ਼੍ਰੀਲੰਕਾ ਤੋਂ ਬਾਅਦ ਹੁਣ ਇਸ ਦੇਸ਼ ‘ਤੇ ਛਾਇਆ ਆਰਥਿਕ ਸੰਕਟ, IMF ਨੇ ਦਿੱਤੀ ਵੱਡੀ ਚਿਤਾਵਨੀ appeared first on TheUnmute.com - Punjabi News. Tags:
|
ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦੇਣ ਦੀ ਕੀਤੀ ਮੰਗ Thursday 22 December 2022 11:04 AM UTC+00 | Tags: aam-aadmi-party breaking-news heritage-city mp-raghav-chadha news parliament-winter-session punjab-government punjab-sikh raghav-chadha shri-anandpur-sahib sikh-sgpc sri-anandpur-sahib the-unmute-breaking-news winter-session ਚੰਡੀਗੜ੍ਹ 22 ਦਸੰਬਰ 2022: ਸੰਸਦ ਵਿੱਚ ਅਕਸਰ ਚਰਚਾ ਵਿੱਚ ਰਹਿਣ ਵਾਲੇ ਸੰਸਦ ਮੈਂਬਰ ਰਾਘਵ ਚੱਢਾ ਨੇ ਇੱਕ ਵਾਰ ਫਿਰ ਪੰਜਾਬ ਨਾਲ ਜੁੜਿਆ ਇੱਕ ਹੋਰ ਮੁੱਦਾ ਚੁੱਕਿਆ ਹੈ। ਇਸ ਵਾਰ ਸੰਸਦ ਦੇ ਸਰਦ ਰੁੱਤ ਇਜਲਾਸ਼ ਵਿੱਚ ਰਾਘਵ ਚੱਢਾ ਨੇ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਨੂੰ ਵਿਰਾਸਤੀ ਸ਼ਹਿਰ (Heritage City) ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਨਾਲ ਕਰੋੜਾਂ ਲੋਕਾਂ ਦੀ ਆਸਥਾ ਜੁੜੀ ਹੋਈ ਹੈ| ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਪਵਿੱਤਰ ਧਰਤੀ ‘ਤੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਕੇਂਦਰ ਸਰਕਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਲਈ ਵਿਸ਼ੇਸ਼ ਫੰਡ ਮੁਹੱਈਆ ਕਰਵਾਉਣੇ ਚਾਹੀਦੇ ਹਨ। The post ਰਾਘਵ ਚੱਢਾ ਨੇ ਸੰਸਦ ‘ਚ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦੇਣ ਦੀ ਕੀਤੀ ਮੰਗ appeared first on TheUnmute.com - Punjabi News. Tags:
|
418 ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ, ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ: ਲਾਲਜੀਤ ਸਿੰਘ ਭੁੱਲਰ Thursday 22 December 2022 11:17 AM UTC+00 | Tags: aam-aadmi-party breaking-news cm-bhagwant-mann government-post job news punjab-government punjab-government-jobs punjab-latest-news punjab-news punjab-post recruitment-veterinary-officers recruitment-veterinary-officers-2022 the-unmute-breaking-news the-unmute-latest-update the-unmute-punjab veterinary-officers ਚੰਡੀਗੜ੍ਹ 22 ਦਸੰਬਰ 2022: ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਮਾਅਰਕਾ ਮਾਰਦਿਆਂ ਪਿਛਲੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ (veterinary officers) ਦੀਆਂ ਘਟਾਈਆਂ ਆਸਾਮੀਆਂ ਨੂੰ ਦੁੱਗਣਾ ਕਰਕੇ 418 ਕਰ ਦਿੱਤਾ ਹੈ। ਇਨ੍ਹਾਂ ਆਸਾਮੀਆਂ ‘ਤੇ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਵਿਸਥਾਰ ਸਹਿਤ ਵੇਰਵੇ ਦਿੰਦਿਆਂ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ 353 ਆਸਾਮੀਆਂ ਨੂੰ ਪਿਛਲੀ ਕਾਂਗਰਸ ਸਰਕਾਰ ਨੇ ਘਟਾ ਕੇ 200 ਕਰ ਦਿੱਤਾ ਸੀ ਜਿਸ ਕਾਰਨ ਵਿਭਾਗ ਦਾ ਕੰਮ ਪ੍ਰਭਾਵਤ ਹੋਣਾ ਲਾਜ਼ਮੀ ਸੀ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਦਿਆਂ ਹੀ ਇਨ੍ਹਾਂ ਆਸਾਮੀਆਂ ਸਬੰਧੀ ਕੇਸ ਨੂੰ ਵਿਚਾਰਿਆ ਅਤੇ ਇਨ੍ਹਾਂ ਆਸਾਮੀਆਂ ਨੂੰ 200 ਤੋਂ ਵਧਾ ਕੇ 418 ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵੈਟਰਨਰੀ ਅਫ਼ਸਰਾਂ ਦੀਆਂ ਇਨ੍ਹਾਂ ਆਸਾਮੀਆਂ ‘ਤੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਪਸ਼ੂ ਪਾਲਣ ਵਿਭਾਗ ਵਿੱਚ 152 ਵੈਟਰਨਰੀ ਇੰਸਪੈਕਟਰਾਂ (ਵੀ.ਆਈ.) ਦੀ ਭਰਤੀ ਕੀਤੀ ਗਈ ਹੈ, ਜੋ ਵੱਖੋ-ਵੱਖ ਜ਼ਿਲ੍ਹਿਆਂ ਵਿੱਚ ਤੈਨਾਤ ਹੋ ਕੇ ਆਪਣਾ ਕੰਮ ਕਰ ਰਹੇ ਹਨ। ਇਸੇ ਤਰ੍ਹਾਂ ਵਿਭਾਗ ਵੱਲੋਂ 60 ਹੋਰ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਆਸਾਮੀਆਂ ਦੀ ਭਰਤੀ ਪ੍ਰਕਿਰਿਆ ਛੇਤੀ ਤੋਂ ਛੇਤੀ ਮੁਕੰਮਲ ਕਰਨ ਸਬੰਧੀ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ 21,000 ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ | The post 418 ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ, ਛੇਤੀ ਦਿੱਤੇ ਜਾਣਗੇ ਨਿਯੁਕਤੀ ਪੱਤਰ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News. Tags:
|
ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਦੇਖ ਅੰਮ੍ਰਿਤਸਰ ਪ੍ਰਸ਼ਾਸਨ ਨੇ ਕੀਤੀਆਂ ਤਿਆਰੀਆਂ Thursday 22 December 2022 11:35 AM UTC+00 | Tags: amritsar-administration anti-covid-19-vaccine breaking-news chetan-simngh-jauramajra corona corona-virus covid-19 news punjab-government punjab-news the-unmute-breaking-news the-unmute-news the-unmute-report vaccine ਅੰਮ੍ਰਿਤਸਰ 22 ਦਸੰਬਰ 2022: ਪੂਰੇ ਦੇਸ਼ ਵਿਚ ਕਰੋਨਾ ਵਾਇਰਸ (Corona virus) ਦੇ ਮਰੀਜ਼ਾਂ ਦੀ ਗਿਣਤੀ ਵਿੱਚ ਗਿਰਾਵਟ ਜ਼ਰੂਰ ਆਈ ਹੈ, ਇਸਦੇ ਨਾਲ ਹੀ ਇੱਕ ਵਾਰ ਫਿਰ ਕਰੋਨਾ ਵਾਇਰਸ ਦਾ ਨਵਾਂ ਵੈਰੀਐਂਟ ਪੰਜਾਬ ਵਿੱਚ ਵੀ ਆਪਣੇ ਪੈਰ ਪਸਾਰਦਾ ਨਜ਼ਰ ਆ ਰਿਹਾ ਹੈ | ਉਥੇ ਹੀ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲਾਂ ਵਿੱਚ ਵੀ ਇਸ ਨੂੰ ਲੈ ਕੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ ਅਤੇ ਅੰਮ੍ਰਿਤਸਰ (Amritsar) ਦੇ ਸਿਵਲ ਸਰਜਨ ਵੱਲੋਂ ਵੀ ਲੋਕਾਂ ਨੂੰ ਕੁਝ ਹਦਾਇਤਾਂ ਦਿੱਤੀਆਂ ਗਈਆਂ ਹਨ | ਜਿਸ ਨੂੰ ਲੈ ਕੇ ਲੋਕਾਂ ਨੂੰ ਖ਼ੁਦ ਆਪਣੀ ਹਿਫ਼ਾਜ਼ਤ ਕਰਨ ਦੀ ਜ਼ਰੂਰਤ ਹੈ | ਸਿਵਲ ਸਰਜਨ ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਸਾਰਿਆਂ ਨੂੰ ਸਰੀਰਿਕ ਦੂਰੀ ਅਤੇ ਸਰਦੀਆਂ ਦੇ ਮੌਸਮ ਦੇ ਦਰਮਿਆਨ ਸਵੇਰ ਦੀ ਬਜਾਏ ਸ਼ਾਮ ਨੂੰ ਸ਼ੈਰ ਕਰਨ ਦੀ ਆਦਤ ਪਾਉਣੀ ਚਾਹੀਦੀ ਹੈ ਅਤੇ ਮੂੰਹ ਤੇ ਮਾਸ ਪਾਉਣ ਦੀ ਦੁਬਾਰਾ ਤੋਂ ਆਦਤ ਪਾਉਣੀ ਪੈ ਸਕਦੀ ਹੈ | ਅੰਮ੍ਰਿਤਸਰ ਦੇ ਸਿਵਲ ਸਰਜਨ ਦਾ ਕਹਿਣਾ ਹੈ ਕਿ ਸਾਨੂੰ ਸਾਰਿਆਂ ਨੂੰ ਹੁਣ ਇਕ ਵਾਰ ਫਿਰ ਤੋਂ ਮਾਸਕ ਪਾਉਣਾ ਜ਼ਰੂਰੀ ਹੋਵੇਗਾ | ਜਦੋਂ ਸਰਦੀ ਜਿਆਦਾ ਹੁੰਦੀ ਹੈ ਉਸਤੋਂ ਬਾਅਦ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਜਾਂਦੀ ਹੈ ਕਿਉਂਕਿ ਸਾਡੀ ਸਰੀਰ ਦੀ ਇਮਿਊਨਿਟੀ ਸਿਸਟਮ ਘੱਟ ਜਾਂਦਾ ਹੈ ਅਤੇ ਇਹ ਸਾਨੂੰ ਜਲਦੀ ਆਪਣੀ ਚਪੇਟ ਵਿਚ ਲੈ ਲੈਂਦਾ ਹੈ ਅਤੇ ਆਮ ਲੋਕਾਂ ਨੂੰ ਤਾਜ਼ਾ ਫ਼ਲ ਫਰੂਟ ਖਾਣ ਦੀ ਵੀ ਲੋਕਾਂ ਨੂੰ ਸਲਾਹ ਦਿੱਤੀ ਹੈ | ਉਹਨਾਂ ਕਿਹਾ ਕਿ ਅਸੀਂ ਆਪਣੇ ਸਰਕਾਰੀ ਹਸਪਤਾਲਾਂ ਵਿੱਚ ਪੂਰੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਗਰ ਕੋਈ ਆਪਾਤਕਾਲੀਨ ਕੇਸ ਆਉਦਾ ਹੈ ਤਾਂ ਅਸੀਂ ਉਸ ਨੂੰ ਜ਼ਰੂਰ ਠੀਕ ਕਰਨ ਵਿੱਚ ਸਹਾਈ ਹੋ ਸਕਦੇ ਹਾਂ | ਲੋਕਾਂ ਨੂੰ ਭੀੜ-ਭਾੜ ਵਾਲੇ ਇਲਾਕਿਆਂ ਤੋਂ ਗੁਰੇਜ਼ ਕਰਨ ਦੀ ਜ਼ਰੂਰਤ ਹੈ ਤਾਂ ਜੋ ਕਿ ਕਰੋਨਾ ਵਾਇਰਸ ਵਰਗੀ ਨਾਮੁਰਾਦ ਬਿਮਾਰੀ ਬੱਚਿਆਂ ਜਾ ਸਕੇ | The post ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਦੇਖ ਅੰਮ੍ਰਿਤਸਰ ਪ੍ਰਸ਼ਾਸਨ ਨੇ ਕੀਤੀਆਂ ਤਿਆਰੀਆਂ appeared first on TheUnmute.com - Punjabi News. Tags:
|
ਮੱਧ ਪ੍ਰਦੇਸ਼ 'ਚ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਕਾਰਨ ਸਿੱਖ 'ਤੇ ਪਰਚਾ, ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰੱਦ ਕਰਨ ਦੀ ਕੀਤੀ ਮੰਗ Thursday 22 December 2022 11:42 AM UTC+00 | Tags: advocate-harjinder-singh-dhami breaking-news chief-minister-mr-shivraj-singh-chauhan madhya-pradesh-news sgpc-news shiromani-gurdwara-parbandhak-committee sikh sikh-youth ਅੰਮ੍ਰਿਤਸਰ 22 ਦਸੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਨਗਰ ਕੀਰਤਨ ਦੌਰਾਨ ਟਰੈਕਟਰ ਉੱਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਉਣ ਕਾਰਨ ਇਕ ਸਿੱਖ ਨੌਜਵਾਨ 'ਤੇ ਕੇਸ ਪਾਉਣ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਪੁਲਿਸ ਵੱਲੋਂ ਕੀਤੀ ਗਈ ਇਹ ਕਾਰਵਾਈ ਘੱਟ ਗਿਣਤੀ ਸਿੱਖਾਂ ਨਾਲ ਵੱਡੀ ਬੇਇਨਸਾਫੀ ਤੇ ਧੱਕਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਭਾਰਤ ਬਹੁਧਰਮੀ ਦੇਸ਼ ਹੈ, ਜਿਸ ਵਿਚ ਸੰਵਿਧਾਨ ਅਨੁਸਾਰ ਹਰ ਇਕ ਨੂੰ ਧਾਰਮਿਕ ਅਜ਼ਾਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੇ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਵਿਰੁੱਧ ਸੰਘਰਸ਼ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਉਣਾ ਗੁਨਾਹ ਨਹੀਂ ਹੈ, ਲਿਹਾਜ਼ਾ ਜਬਲਪੁਰ ਵਿਖੇ ਸਿੱਖ ਨੌਜੁਆਨ 'ਤੇ ਪਾਇਆ ਕੇਸ ਤੁਰੰਤ ਰੱਦ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖਲ ਦੇ ਕੇ ਬੇਕਸੂਰ ਸਿੱਖ ਨੌਜੁਆਨ ਵਿਰੁੱਧ ਦਰਜ ਕੀਤੇ ਪਰਚੇ ਨੂੰ ਰੱਦ ਕਰਨ ਦੇ ਨਿਰਦੇਸ਼ ਜਾਰੀ ਕਰਨ। ਉਨ੍ਹਾਂ ਮੱਧ ਪ੍ਰਦੇਸ਼ ਦੇ ਪ੍ਰਤੀਨਿਧ ਸਿੱਖਾਂ ਅਤੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਸਮੇਤ ਹੋਰ ਗੁਰਦੁਆਰਾ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਸਥਾਨਕ ਪੱਧਰ 'ਤੇ ਉਠਾਉਣ ਤਾਂ ਜੋ ਸਿੱਖ ਨੌਜੁਆਨ ਨੂੰ ਇਨਸਾਫ ਮਿਲ ਸਕੇ। The post ਮੱਧ ਪ੍ਰਦੇਸ਼ 'ਚ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਕਾਰਨ ਸਿੱਖ 'ਤੇ ਪਰਚਾ, ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰੱਦ ਕਰਨ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ "ਵੀਰ ਬਾਲ ਦਿਵਸ" ਦਾ ਨਾਮ ਬਦਲ ਕੇ "ਵੀਰ ਸਾਹਿਬਜ਼ਾਦੇ ਸ਼ਹੀਦੀ ਦਿਵਸ" ਕਰਨ ਦੀ ਕੀਤੀ ਮੰਗ Thursday 22 December 2022 11:50 AM UTC+00 | Tags: breaking-news chhota-sahibzadeh mp-vikramjit-singh-sahney news punjab-news punjab-sikh rajya-sabha sgpc veer-sahibzade-martyrdom-day ਨਵੀਂ ਦਿੱਲੀ/ਚੰਡੀਗੜ੍ਹ 22-12-2022: ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਅੱਜ ਸੰਸਦ ਦੇ ਸਿਫ਼ਰ ਕਾਲ ਦੌਰਾਨ "ਵੀਰ ਬਾਲ ਦਿਵਸ" ਦਾ ਨਾਮ ਬਦਲ ਕੇ "ਵੀਰ ਸਾਹਿਬਜ਼ਾਦੇ ਸ਼ਹਾਦਤ ਦਿਵਸ" ਕਰਨ ਦਾ ਮੁੱਦਾ ਚੁੱਕਿਆ, ਕਿਉਂਕਿ ਉਹ ਆਮ ਨਹੀਂ, ਸਗੋਂ ਰੱਬੀ ਸ਼ਕਤੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਸਨ। ਵਿਕਰਮਜੀਤ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਨੂੰ “ਵੀਰ ਬਾਲ ਦਿਵਸ” ਵਜੋਂ ਮਨਾਉਣ ਲਈ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਵਲੋਂ ਮਨੁੱਖੀ ਅਧਿਕਾਰਾਂ ਨੂੰ ਬਣਾਏ ਰੱਖਣ ਲਈ 6 ਅਤੇ 9 ਦੀ ਬਹੁਤ ਛੋਟੀ ਉਮਰ ਵਿੱਚ ਸ਼ਹਾਦਤ ਦੇਣਾ, ਇੱਕ ਬੇਮਿਸਾਲ ਕੁਰਬਾਨੀ ਹੈ। ਉਨ੍ਹਾਂ ਬਾਅਦ ਵਿੱਚ ਕਿਹਾ ਕਿ ਸਿੱਖਿਆ ਮੰਤਰਾਲੇ ਨੂੰ ਭਾਰਤ ਭਰ ਦੀਆਂ ਸਾਰੀਆਂ ਸਕੂਲੀ ਪਾਠ ਪੁਸਤਕਾਂ ਵਿੱਚ ਸਾਹਿਬਜ਼ਾਦਿਆਂ ਦੀ ਇਸ ਮਹਾਨ ਕੁਰਬਾਨੀ ਬਾਰੇ ਅਧਿਆਏ ਸ਼ਾਮਲ ਕਰਨੇ ਚਾਹੀਦੇ ਹਨ। The post ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ "ਵੀਰ ਬਾਲ ਦਿਵਸ" ਦਾ ਨਾਮ ਬਦਲ ਕੇ "ਵੀਰ ਸਾਹਿਬਜ਼ਾਦੇ ਸ਼ਹੀਦੀ ਦਿਵਸ" ਕਰਨ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਲੁਧਿਆਣਾ ਵਿਖੇ 'NRI ਪੰਜਾਬੀਆਂ ਨਾਲ ਮਿਲਣੀ' ਪ੍ਰੋਗਰਾਮ 23 ਦਸਬੰਰ ਨੂੰ: ਕੁਲਦੀਪ ਸਿੰਘ ਧਾਲੀਵਾਲ Thursday 22 December 2022 11:56 AM UTC+00 | Tags: aam-aadmi-party arvind-kejriwal congress kuldeep-singh-dhaliwal ludhiana news nri nri-punjabis punjab punjab-breaking-news punjab-congress punjab-government the-unmute-breaking-news the-unmute-latest-news the-unmute-punjabi-news ਚੰਡੀਗੜ੍ਹ 22 ਦਸਬੰਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ (NRI Punjabis) ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਲੁਧਿਆਣਾ ਵਿਖੇ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' ਪ੍ਰੋਗਰਾਮ ਕੱਲ੍ਹ 23 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ, ਜਿੱਥੇ ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ ਸੁਣਵਾਈ ਕਰਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 26 ਦਸੰਬਰ ਨੂੰ ਮੋਗਾ ਵਿਖੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਜਦਕਿ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਮਿਲਣੀ ਸਮਾਗਮਾਂ ਤਹਿਤ ਕਵਰ ਕੀਤਾ ਜਾਵੇਗਾ, ਜਿਨ੍ਹਾਂ ਲਈ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ 'ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਸ. ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤੇ ਜਾਣ ਲਈ ਪੰਜਾਬ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀ ਸਮਾਗਮ ਕਰਵਾਏਗੀ। ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਕਿ ਪ੍ਰਵਾਸੀ ਪੰਜਾਬੀਆਂ (NRI Punjabis) ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ ਕੀਤੇ ਗਏ ਪ੍ਰੋਗਰਾਮ ਵਿੱਚ 160 ਮਾਮਲੇ 19 ਦਸੰਬਰ ਨੂੰ ਐਸ.ਏ.ਐਸ. ਨਗਰ (ਮੁਹਾਲੀ) ਵਿਖੇ 74 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ।
The post ਲੁਧਿਆਣਾ ਵਿਖੇ ‘NRI ਪੰਜਾਬੀਆਂ ਨਾਲ ਮਿਲਣੀ' ਪ੍ਰੋਗਰਾਮ 23 ਦਸਬੰਰ ਨੂੰ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News. Tags:
|
ਮਾਨ ਸਰਕਾਰ ਵੱਲੋਂ 31 ਦਸੰਬਰ ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਸਾਫ ਪਾਣੀ ਦੀ ਸਹੂਲਤ ਦਾ ਟੀਚਾ, 99.93 ਫ਼ੀਸਦੀ ਕੰਮ ਪੂਰਾ Thursday 22 December 2022 12:01 PM UTC+00 | Tags: aam-aadmi-party breaking-news brham-shankar-jimpa clean-water cm-bhagwant-mann news punjab punjab-congress punjab-government punjab-water-supply-and-sanitation-minister-bram-shankar-zimpa the-unmute-latest-update the-unmute-news water-supply water-supply-and-sanitation water-supply-department. ਚੰਡੀਗੜ੍ਹ 22 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਨਾਂ ਜਲਦ ਇੱਕ ਵੱਡੀ ਪ੍ਰਾਪਤੀ ਜੁੜ ਜਾਵੇਗੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 31 ਦਸੰਬਰ 2022 ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਦੇਣ ਦਾ ਟੀਚਾ ਹੈ। ਹੁਣ ਤੱਕ ਰਾਜ ਦੇ 34.26 ਲੱਖ ਪੇਂਡੂ ਘਰਾਂ ਵਿੱਚੋ 99.93 ਫੀਸਦੀ ਘਰਾਂ (34.24 ਲੱਖ) ਨੂੰ ਪੀਣ ਵਾਲੇ ਪਾਣੀ ਦੀ ਪਾਈਪਡ ਸਪਲਾਈ ਦਿੱਤੀ ਜਾ ਚੁੱਕੀ ਹੈ। ਸਿਰਫ 125 ਢਾਣੀਆਂ ਬਾਕੀ ਹਨ ਅਤੇ ਉੱਥੇ ਵੀ ਇਹ ਸੁਵਿਧਾ ਦੇਣ ਲਈ ਜ਼ੋਰ-ਸ਼ੋਰ ਨਾਲ ਕੰਮ ਚੱਲ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਭਰਪੂਰ ਯਤਨ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਵੀ ਇਹੀ ਹੈ ਕਿ ਲੋਕਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਲਈ ਕਿਸੇ ਪ੍ਰਕਾਰ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਾਰੀਆਂ ਸੁਵਿਧਾਵਾਂ ਘਰ ਬੈਠੇ ਮਿਲਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ਵਿਚ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਪੰਜਾਬ ਸਰਕਾਰ ਨੇ ਹੁਣ ਤਕਰੀਬਨ ਸਾਰੇ ਪੇਂਡੂ ਘਰਾਂ ਵਿੱਚ ਪਾਈਪਾਂ ਰਾਹੀਂ ਸਾਫ ਪਾਣੀ ਪਹੁੰਚਾ ਦਿੱਤਾ ਹੈ। ਉਨ੍ਹਾਂ ਇਸ ਕਾਰਜ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਖੁੱਲ੍ਹੇ ਦਿਲ ਨਾਲ ਪ੍ਰਸੰਸਾ ਵੀ ਕੀਤੀ ਹੈ। ਉੱਧਰ ਵਿਭਾਗ ਦੇ ਮੁਖੀ ਮੁਹੰਮਦ ਇਸ਼ਫਾਕ ਨੇ ਸਬੰਧਤ ਅਫਸਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਹੜੇ ਕੁਝ ਕੁ ਘਰਾਂ ਵਿਚ ਪੀਣ ਵਾਲੇ ਪਾਣੀ ਦੀ ਪਾਈਪਡ ਸਪਲਾਈ ਹਾਲੇ ਨਹੀਂ ਪੁੱਜੀ, ਉੱਥੇ ਇਹ ਸੁਵਿਧਾ 31 ਦਸੰਬਰ 2022 ਤੱਕ ਪਹੁੰਚਾਈ ਜਾਵੇ ਤਾਂ ਜੋ ਪੰਜਾਬ ਸਾਲ 2023 ਵਿਚ ਸਾਰੇ ਪੇਂਡੂ ਘਰਾਂ ਨੂੰ ਪੀਣ ਵਾਲੇ ਪਾਣੀ ਦੀ ਪਾਈਪਾਂ ਰਾਹੀਂ ਸਪਲਾਈ ਦੇਣ ਵਾਲਾ ਸੂਬਾ ਅਖਵਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 31 ਦਸੰਬਰ 2022 ਤੱਕ ਸੂਬੇ ਵਿਚ 100 ਫੀਸਦੀ ਜਲ ਸਪਲਾਈ ਦਾ ਟੀਚਾ ਪੂਰਾ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਹਾਂ ਜਦਕਿ ਕੌਮੀ ਟੀਚਾ 2024 ਦਾ ਹੈ। ਕਾਬਿਲੇਗੌਰ ਹੈ ਕਿ ਇਸੇ ਸਾਲ ਨਵੀਂ ਦਿੱਲੀ ਦੇ ਵਿਗਿਆਨ ਭਵਨ 'ਚ 'ਸਵੱਛ ਭਾਰਤ ਦਿਵਸ' 'ਤੇ ਪੰਜਾਬ ਦੇ 15 ਜ਼ਿਲ੍ਹਿਆਂ ਨੂੰ ‘ਹਰ ਘਰ ਜਲ ਸਰਟੀਫਿਕੇਟ’ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸਾਲ 2023-24 ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 622 ਕਰੋੜ ਰੁਪਏ ਦੀ ਲਾਗਤ ਨਾਲ 1050 ਪਿੰਡਾਂ ਵਿੱਚ ਮੌਜੂਦਾ ਜਲ ਸਪਲਾਈ ਦਾ ਪੱਧਰ ਉੱਚਾ ਚੁੱਕਣ ਲਈ ਕੰਮ ਸ਼ੁਰੂ ਕਰਨ ਦੀ ਵੀ ਯੋਜਨਾ ਹੈ। The post ਮਾਨ ਸਰਕਾਰ ਵੱਲੋਂ 31 ਦਸੰਬਰ ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਸਾਫ ਪਾਣੀ ਦੀ ਸਹੂਲਤ ਦਾ ਟੀਚਾ, 99.93 ਫ਼ੀਸਦੀ ਕੰਮ ਪੂਰਾ appeared first on TheUnmute.com - Punjabi News. Tags:
|
IND vs BAN: ਆਖ਼ਰੀ ਟੈਸਟ ਮੈਚ 'ਚ ਬੰਗਲਾਦੇਸ਼ 227 ਦੌੜਾਂ 'ਤੇ ਸਿਮਟੀ, ਕੁਲਦੀਪ ਯਾਦਵ ਨੂੰ ਬਾਹਰ ਕਰਨ 'ਤੇ ਭਖਿਆ ਬਵਾਲ Thursday 22 December 2022 12:15 PM UTC+00 | Tags: bangladesh bangladesh-batsmen bcci breaking-news chattogram cricket-news dhaka india-and-bangladesh india-vs-bangladesh ind-vs-ban ind-vs-ban-2nd-test ind-vs-ban-test ind-vs-ban-test-series kuldeep-yadav latest-sports-news news sher-e-bangla-stadium-in-dhaka sports-news test-match test-series the-unmute-news the-unmute-punjabi-news ਚੰਡੀਗੜ੍ਹ 22 ਦਸੰਬਰ 2022: ਭਾਰਤ (India) ਅਤੇ ਬੰਗਲਾਦੇਸ਼ (Bangladesh) ਵਿਚਾਲੇ ਟੈਸਟ ਸੀਰੀਜ਼ ਦਾ ਦੂਜਾ ਅਤੇ ਆਖ਼ਰੀ ਮੈਚ ਢਾਕਾ ਦੇ ਸ਼ੇਰ-ਏ-ਬੰਗਲਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਪਹਿਲੇ ਦਿਨ ਦੀ ਖੇਡ ਖ਼ਤਮ ਹੋ ਚੁੱਕੀ ਹੈ ਅਤੇ ਭਾਰਤੀ ਟੀਮ ਬੰਗਲਾਦੇਸ਼ ਦੇ ਸਕੋਰ ਤੋਂ 208 ਦੌੜਾਂ ਪਿੱਛੇ ਹੈ। ਇਸ ਮੈਚ ਵਿੱਚ ਬੰਗਲਾਦੇਸ਼ ਨੇ ਪਹਿਲੀ ਪਾਰੀ ਵਿੱਚ 227 ਦੌੜਾਂ ਬਣਾਈਆਂ ਸਨ। ਇਸਦੇ ਜਵਾਬ ‘ਚ ਭਾਰਟੀ ਟੀਮ (India) ਨੇ ਪਹਿਲੇ ਦਿਨ ਦੀ ਖੇਡ ਖਤਮ ਹੋਣ ਤੱਕ ਬਿਨਾਂ ਕੋਈ ਵਿਕਟ ਗੁਆਏ 19 ਦੌੜਾਂ ਬਣਾ ਲਈਆਂ ਹਨ। ਭਾਰਤ ਦੀ ਸਲਾਮੀ ਜੋੜੀ ਕ੍ਰੀਜ਼ ‘ਤੇ ਹੈ ਅਤੇ ਰਾਹੁਲ-ਗਿੱਲ ਦੂਜੇ ਦਿਨ ਭਾਰਤੀ ਪਾਰੀ ਦੀ ਅਗਵਾਈ ਕਰਨਗੇ। ਪਿਛਲੇ ਮੈਚ ਵਿੱਚ ਭਾਰਤੀ ਟੀਮ ਨੂੰ ਜਿੱਤ ਦਿਵਾਉਣ ਵਾਲੇ ਕੁਲਦੀਪ ਯਾਦਵ ਨੂੰ ਇਸ ਮੈਚ ਵਿੱਚ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ । ਉਨ੍ਹਾਂ ਦੀ ਜਗ੍ਹਾ ਜੈਦੇਵ ਉਨਾਦਕਟ ਨੂੰ ਮੌਕਾ ਮਿਲਿਆ ਹੈ। ਕੁਲਦੀਪ ਨੇ ਪਿਛਲੇ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਅਤੇ ਉਹ ਮੈਚ ਦਾ ਪਲੇਅਰ ਵੀ ਬਣਿਆ। ਇਸ ਦੇ ਬਾਵਜੂਦ ਉਸ ਨੂੰ ਬਾਹਰ ਕੱਢ ਦਿੱਤਾ ਗਿਆ। ਭਾਰਤੀ ਟੀਮ ਪ੍ਰਬੰਧਨ ਦੇ ਇਸ ਫੈਸਲੇ ‘ਤੇ ਕਾਫੀ ਹੰਗਾਮਾ ਹੋਇਆ। ਸੁਨੀਲ ਗਾਵਸਕਰ ਤੋਂ ਲੈ ਕੇ ਅੰਜੁਮ ਚੋਪੜਾ ਤੱਕ ਕਈ ਸਾਬਕਾ ਕ੍ਰਿਕਟਰਾਂ ਨੇ ਕੁਲਦੀਪ ਨੂੰ ਬਾਹਰ ਕਰਨ ਦੇ ਫੈਸਲੇ ਦਾ ਵਿਰੋਧ ਕੀਤਾ। The post IND vs BAN: ਆਖ਼ਰੀ ਟੈਸਟ ਮੈਚ ‘ਚ ਬੰਗਲਾਦੇਸ਼ 227 ਦੌੜਾਂ ‘ਤੇ ਸਿਮਟੀ, ਕੁਲਦੀਪ ਯਾਦਵ ਨੂੰ ਬਾਹਰ ਕਰਨ ‘ਤੇ ਭਖਿਆ ਬਵਾਲ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ Thursday 22 December 2022 01:01 PM UTC+00 | Tags: asi-arrested-by-vigilance-bureau asi-harpreet-singh breaking-news bribe-case bribe-case-in-punjab crime news police-station-kotakpura-city punjab-vigilance-bureau vigilance-bureau ਚੰਡੀਗੜ੍ਹ 22 ਦਸੰਬਰ 2022: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਕੋਟਕਪੂਰਾ ਸ਼ਹਿਰ, ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਪ੍ਰੀਤ ਸਿੰਘ ਨੂੰ 5000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਮੁਨੀਸ਼ ਪਾਠਕ ਵਾਸੀ ਕੋਟਕਪੂਰਾ ਤੋਂ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਇੱਕ ਸ਼ਿਕਾਇਤਕਰਤਾ ਨਾਲ ਆਪਸੀ ਸਮਝੌਤਾ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਮੰਗ ਰਿਹਾ ਸੀ, ਜਿਸ ਨੇ ਉਸਦੇ ਖਿਲਾਫ਼ ਥਾਣਾ ਸਦਰ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਪੁਲੀਸ ਮੁਲਾਜ਼ਮ ਪਹਿਲਾਂ ਹੀ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 2000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਇਸ ਸਬੰਧੀ ਹੋਰ ਪੈਸੇ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਇਸ ਬਾਰੇ ਕੀਤੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕੀਤਾ ਅਤੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕਰਨ ਉਪਰੰਤ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਦੂਜੀ ਕਿਸ਼ਤ ਵਜੋਂ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਪਰੋਕਤ ਪੁਲਿਸ ਅਧਿਕਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ 10.69 ਕਰੋੜ ਰੁਪਏ ਨਾਲ ਮਹਾਰਾਜਾ ਅੱਜ ਸਰੋਵਰ ਨੂੰ ਸੈਰ-ਸਪਾਟਾ ਸਥਾਨ ਵਜੋਂ ਕੀਤਾ ਜਾ ਰਿਹੈ ਵਿਕਸਿਤ: ਅਨਮੋਲ ਗਗਨ ਮਾਨ Thursday 22 December 2022 01:10 PM UTC+00 | Tags: aam-aadmi-party anmol-gagan-mann cm-bhagwant-mann latest-news maharaja-aaj-sarovar news punjab punjab-government sukhbir-singh-badal the-unmute-breaking-news the-unmute-punjabi-news tourist tourist-destination ਚੰਡੀਗੜ੍ਹ 22 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਸੈਰ ਸਪਾਟਾ (Tourist Destination) ਸਥਾਨ ਵੱਜੋਂ ਵਿਕਸਿਤ ਕਰਨ ਅਤੇ ਸੂਬੇ ਨੂੰ ਸੈਲਾਨੀਆਂ ਦੀ ਪਹਿਲੀ ਪਸੰਦ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਪੰਜਾਬ ਸਰਕਾਰ ਵੱਲੋਂ ਜਿਲ੍ਹਾ ਐਸ .ਏ.ਐਸ ਨਗਰ ਦੇ ਹਲਕਾ ਖਰੜ ਵਿੱਚ ਸਥਿਤ ਮਹਾਰਾਜਾ ਅਜ ਸਰੋਵਰ ਦਾ ਇੱਕ ਮਸ਼ਹੂਰ ਸੈਰ ਸਪਾਟਾ ਸਥਾਨ ਵਜੋਂ ਵਿਕਸ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸਿਕਾਇਤ ਨਿਵਾਰਣ ਮੰਤਰੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬੇ ‘ਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਅਤੇ ਪੰਜਾਬ ਨੂੰ ਸੈਲਾਨੀਆਂ ਦੀ ਪਹਿਲੀ ਪਸੰਦ ਬਨਾਉਣ ਲਈ ਰਾਜ ਦੀਆਂ ਇਤਿਹਾਸਕ ਵਿਰਾਸਤਾਂ ਦੀ ਸਾਂਭ-ਸਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਖਰੜ ਵਿਖੇ ਸਥਿਤ ਮਹਾਰਾਜਾ ਅਜ ਸਰੋਵਰ ਨੂੰ 10.69 ਕਰੋਡ਼ ਰੁਪਏ ਨਾਲ ਪ੍ਰਸਿੱਧ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਸਥਾਨ ਦੇ ਇਤਿਹਾਸ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਮਹਾਰਾਜਾ ਅਜ ਸਰੋਵਰ ਦਾ ਸਬੰਧ ਭਗਵਾਨ ਰਾਮ ਦੇ ਪੂਰਵਜਾਂ ਨਾਲ ਰਿਹਾ ਹੈ ਅਤੇ ਇਸ ਸਰੋਵਰ ਦਾ ਨਾਮ ਭਗਵਾਨ ਰਾਮ ਜੀ ਦੇ ਦਾਦਾ ਮਹਾਰਾਜਾ ਅਜ ਦੇ ਨਾਮ ਨਾਲ ਸਬੰਧਤ ਹੈ। ਮੰਤਰੀ ਨੇ ਕਿਹਾ ਕਿ ਸਰੋਵਰ ਨੂੰ ਇਸਦੀ ਧਾਰਮਿਕ ਮਹੱਤਤਾ ਅਨੁਸਾਰ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਵੀਨੀਕਰਨ ਤੋਂ ਬਾਅਦ ਇਹ ਸਥਾਨ ਪੰਜਾਬ ਦੇ ਪ੍ਰਸਿੱਧ ਸੈਰ ਸਪਾਟਾ ਸਥਾਨ ਵਜੋਂ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣ ਜਾਵੇਗਾ। ਇਸ ਤੋਂ ਇਲਾਵਾ ਮੰਤਰੀ ਨੇ ਦੱਸਿਆ ਕਿ ਮਹਾਰਾਜਾ ਅਜ ਸਰੋਵਰ ਦੇ ਵਿਕਾਸ ‘ਚ ਸਰੋਵਰ ਦੇ ਆਲੇ-ਦੁਆਲੇ ਦੀਵਾਰਾਂ ਦੀ ਉਸਾਰੀ, ਸਰੋਵਰ ਦੇ ਆਲੇ-ਦੁਆਲੇ ਪੱਥਰ ਲਗਾਉਣਾ, ਸਰੋਵਰ ਦੇ ਆਲੇ-ਦੁਆਲੇ ਫੁੱਟਪਾਥ ਦਾ ਨਿਰਮਾਣ,ਰੈਸਟੋਰੈਂਟ ਦੀ ਉਸਾਰੀ,ਪਾਰਕਿੰਗ ਦੀ ਉਸਾਰੀ ਅਤੇ ਸ਼੍ਰੀ ਰਾਮ ਭਗਵਾਨ ਦੇ ਬੁੱਤ ਦੀ ਸਥਾਪਨਾ ਤੋਂ ਇਲਾਵਾ ਹੋਰ ਲੋੜੀਂਦੇ ਕੰਮ ਕੀਤੇ ਜਾਣੇ ਸਾਮਿਲ ਹਨ। ਮੰਤਰੀ ਨੇ ਅਧਿਕਾਰੀਆਂ ਨੂੰ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਸੂਬੇ ਦਾ ਹੋਰ ਵਿਕਾਸ ਹੋ ਸਕੇ। The post ਪੰਜਾਬ ਸਰਕਾਰ ਵੱਲੋਂ 10.69 ਕਰੋੜ ਰੁਪਏ ਨਾਲ ਮਹਾਰਾਜਾ ਅੱਜ ਸਰੋਵਰ ਨੂੰ ਸੈਰ-ਸਪਾਟਾ ਸਥਾਨ ਵਜੋਂ ਕੀਤਾ ਜਾ ਰਿਹੈ ਵਿਕਸਿਤ: ਅਨਮੋਲ ਗਗਨ ਮਾਨ appeared first on TheUnmute.com - Punjabi News. Tags:
|
ਮਨੀ ਲਾਂਡਰਿੰਗ ਮਾਮਲੇ 'ਚ ਜੋਧਪੁਰ ਹਾਈਕੋਰਟ ਵਲੋਂ ਰਾਬਰਟ ਵਾਡਰਾ ਦੀ ਪਟੀਸ਼ਨ ਖਾਰਜ Thursday 22 December 2022 01:23 PM UTC+00 | Tags: breaking-news congress congress-general-secretary jodhpur jodhpur-high-court money-laundering-case news priyanka-gandhis-husband-robert-vadra robert-vadra the-unmute-punjabi-news ਚੰਡੀਗੜ੍ਹ 22 ਦਸੰਬਰ 2022: ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ (Robert Vadra) ਅਤੇ ਉਨ੍ਹਾਂ ਦੀ ਮਾਂ ਮੌਰੀਨ ਵਾਡਰਾ ਨੂੰ ਜੋਧਪੁਰ ਹਾਈਕੋਰਟ ਤੋਂ ਝਟਕਾ ਲੱਗਾ ਹੈ। ਜਸਟਿਸ ਡਾ. ਪੁਸ਼ਪੇਂਦਰ ਸਿੰਘ ਭਾਟੀ ਦੇ ਸਿੰਗਲ ਬੈਂਚ ਨੇ ਰੌਬਰਟ ਅਤੇ ਉਸਦੀ ਮਾਂ ਵਿਚਕਾਰ ਸਾਂਝੇਦਾਰੀ ਵਾਲੀ ਸਕਾਈਲਾਈਟ ਹਾਸਪਿਟੈਲਿਟੀ ਕੰਪਨੀ ਦੁਆਰਾ ਦਾਇਰ ਇੱਕ ਹੋਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਹਾਲਾਂਕਿ ਅਦਾਲਤ ਨੇ ਦੋਵਾਂ ਦੀ ਗ੍ਰਿਫ਼ਤਾਰੀ ‘ਤੇ ਵੀ ਦੋ ਹਫ਼ਤਿਆਂ ਲਈ ਰੋਕ ਲਗਾ ਦਿੱਤੀ ਹੈ। ਇਹ ਸਾਰਾ ਮਾਮਲਾ ਬੀਕਾਨੇਰ ਦੇ ਕੋਲਾਇਤ ‘ਚ ਕੰਪਨੀ ਦੀ ਜ਼ਮੀਨ ਦੀ ਵਿਕਰੀ ਅਤੇ ਖਰੀਦ ਨਾਲ ਜੁੜਿਆ ਹੋਇਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਹਾਈਕੋਰਟ ਦੇ ਜਸਟਿਸ ਡਾ: ਪੁਸ਼ਪੇਂਦਰ ਸਿੰਘ ਭਾਟੀ ਦੀ ਸਿੰਗਲ ਬੈਂਚ ‘ਚ ਸੁਣਵਾਈ ਪੂਰੀ ਹੋਈ | ਦਰਅਸਲ ਈਡੀ ਕੋਲਾਇਤ, ਬੀਕਾਨੇਰ ਵਿੱਚ ਜ਼ਮੀਨ ਦੀ ਖਰੀਦ ਅਤੇ ਵਿਕਰੀ ਦੇ ਸਬੰਧ ਵਿੱਚ ਸਕਾਈਲਾਈਟ ਹਾਸਪਿਟੈਲਿਟੀ ਐਲਐਲਪੀ ਕੰਪਨੀ ਦੇ ਭਾਈਵਾਲਾਂ ਦੇ ਖਿਲਾਫ ਸਬੂਤ ਇਕੱਠੇ ਕਰਨ ਲਈ ਜਾਂਚ ਕਰ ਰਹੀ ਹੈ। ਸਿੰਗਲ ਬੈਂਚ ‘ਚ ਸਕਾਈਲਾਈਟ ਹਾਸਪਿਟੈਲਿਟੀ ਤੋਂ ਇਲਾਵਾ ਮਹੇਸ਼ ਨਾਗਰ ਨੇ ਈਡੀ ਦੀ ਜਾਂਚ ਨੂੰ ਚੁਣੌਤੀ ਦਿੱਤੀ ਹੈ। ਆਪਣੀ ਪਟੀਸ਼ਨ ਵਿੱਚ ਬਚਾਅ ਪੱਖ ਵੱਲੋਂ ਚੁੱਕੇ ਗਏ ਮੁੱਖ ਸਵਾਲਾਂ ਦੇ ਜਵਾਬ ਭਾਰਤੀ ਯੂਨੀਅਨ ਵੱਲੋਂ ਦਿੱਤੇ ਗਏ ਸਨ। ਇਸ ਫੈਸਲੇ ਤੋਂ ਬਾਅਦ ਪਹਿਲਾਂ ਵਾਲਾ ਅੰਤਰਿਮ ਹੁਕਮ ਦੋ ਹਫਤਿਆਂ ਤੱਕ ਜਾਰੀ ਰਹੇਗਾ। ਇਸ ਸਮੇਂ ਦੌਰਾਨ ਸ਼ਿਕਾਇਤਕਰਤਾ ਅਪੀਲ ਕਰ ਸਕੇਗਾ ਅਤੇ ਉਦੋਂ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਵੇਗੀ। ਬੁੱਧਵਾਰ ਨੂੰ ਬਚਾਅ ਪੱਖ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕੇਟੀਐਸ ਤੁਲਸੀ ਨੇ ਵਾਡਰਾ ਵੱਲੋਂ ਦਲੀਲ ਦਿੱਤੀ। ਐਡੀਸ਼ਨਲ ਸਾਲਿਸਟਰ ਜਨਰਲ ਰਾਜਦੀਪਕ ਰਸਤੋਗੀ ਅਤੇ ਉਨ੍ਹਾਂ ਦੇ ਸਹਿਯੋਗੀ ਭਾਨੁਪ੍ਰਕਾਸ਼ ਬੋਹਰਾ ਨੇ ਭਾਰਤੀ ਸੰਘ ਦੀ ਤਰਫੋਂ ਪੱਖ ਪੇਸ਼ ਕੀਤਾ। The post ਮਨੀ ਲਾਂਡਰਿੰਗ ਮਾਮਲੇ ‘ਚ ਜੋਧਪੁਰ ਹਾਈਕੋਰਟ ਵਲੋਂ ਰਾਬਰਟ ਵਾਡਰਾ ਦੀ ਪਟੀਸ਼ਨ ਖਾਰਜ appeared first on TheUnmute.com - Punjabi News. Tags:
|
ਪੰਜਾਬ ਦੇ 60 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਟ੍ਰੇਨਿੰਗ ਲਈ ਜਾਣਗੇ ਵਿਦੇਸ਼: ਹਰਜੋਤ ਸਿੰਘ ਬੈਂਸ Thursday 22 December 2022 01:29 PM UTC+00 | Tags: 60 60-principals aam-aadmi-party breaking-news cm-bhagwant-mann government-schools gurmeet-sinhg-meet-hayer harjot-singh-bains harjot-sinhg-bains news pre-matric-scholarship principals pseb punjab punjab-education-department-board punjab-government punjabi-news punjab-scholarship punjab-school-education-department punjab-school-principals the-unmute the-unmute-punjabi-news ਹੁਸ਼ਿਆਰਪੁਰ 22 ਦਸੰਬਰ 2022: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਨੰਬਰ ਇਕ ਸੂਬਾ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਜਲਦ ਹੀ ਅਤਿ-ਆਧੁਨਿਕ ਮਾਡਲ ਸਕੂਲਾਂ ਨੂੰ ਮਾਤ ਦੇਣਗੇ। ਉਹ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੱਦੀ ਸੂਰਾ ਸਿੰਘ ਵਿਖੇ ਸਾਲਾਨਾ ਸਮਾਗਮ ਵਿਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਸਮੇਤ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਲੜੀ ਵਿਚ ਫਰਵਰੀ ਮਹੀਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਚੋਟੀ ਦੇ 60 ਪ੍ਰਿੰਸੀਪਲਾਂ (Principals) ਨੂੰ 30-30 ਦੇ ਦੋ ਬੈਚਾਂ ਵਿੱਚ ਸਿੰਗਾਪੁਰ ਦੇ 'ਨੈਸ਼ਨਲ ਇੰਸਟੀਚਿਊਟ ਆਫ਼ ਪ੍ਰਿੰਸੀਪਲ ਬਿਲਡਿੰਗ' ਵਿਖੇ ਟੇ੍ਰਨਿੰਗ ਲਈ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵੀ ਸਰਬੋਤਮ ਪ੍ਰਿੰਸੀਪਲਾਂ ਨੂੰ ਫਿਨਲੈਂਡ, ਕੈਂਬ੍ਰਿਜ, ਕੈਨੇਡਾ, ਆਈ.ਆਈ.ਐਮ. ਅਹਿਮਦਾਬਾਦ ਆਦਿ ਵਿਖੇ ਟੇ੍ਰਨਿੰਗ ਲਈ ਭੇਜਿਆ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਸਭ ਤੋਂ ਵੱਧ ਇਨਰੋਲਮੈਂਟ ਕਰਨ ਵਾਲੇ ਸਕੂਲ ਨੂੰ ਪੰਜਾਬ ਸਰਕਾਰ ਵਲੋਂ 25 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਬਿਹਤਰੀਨ ਕਰਨ ਤੋਂ ਇਲਾਵਾ ਇਨ੍ਹਾਂ ਨੂੰ ਕੈਂਪਸ ਮੈਨੇਜਰ, ਸਕਿਉਰਿਟੀ ਗਾਰਡ ਅਤੇ ਚੌਕੀਦਾਰ ਵੀ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਫ਼ਾਈ ਲਈ ਫੰਡ ਉਪਲਬੱਧ ਕਰਵਾਇਆ ਜਾਵੇਗਾ। ਪੰਜਾਬ ਸਰਕਾਰ ਵਲੋਂ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵਲੋਂ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਸੂਬੇ ਭਰ ਵਿਚ ਅਜਿਹੇ 100 ਸਕੂਲ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਉਚ ਮਿਆਰ ਦੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਅਤੇ ਉਹ ਜਿਸ ਫੀਲਡ ਵਿਚ ਜਾਣਾ ਚਾਹੁੰਦੇ ਹਨ, ਉਸੇ ਦੀ ਸਰਬੋਤਮ ਕੋਚਿੰਗ ਦਿਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨੇ ਸਾਕਾਰ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਦੀ ਬਿਜਨੈਸ ਬਲਾਸਟਰ ਸਕੀਮ ਨਾਲ ਵਿਦਿਆਰਥੀਆਂ ਨੂੰ ਆਪਣੇ ਹੁਨਰ ਦੇ ਪ੍ਰਦਰਸ਼ਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ 24 ਦਸੰਬਰ ਨੂੰ ਸਰਕਾਰੀ ਸਕੂਲਾਂ ਵਿਚ ਕਰਵਾਈ ਜਾਣ ਵਾਲੀ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ) ਆਪਣੇ-ਆਪ ਵਿਚ ਇਕ ਵਿਲੱਖਣ ਮਿਲਣੀ ਹੋਵੇਗੀ, ਜਿਸ ਦੌਰਾਨ 10 ਲੱਖ ਮਾਪਿਆਂ ਨੂੰ ਸਕੂਲਾਂ ਵਿਚ ਲਿਆਉਣ ਦਾ ਟੀਚਾ ਮਿਥਿਆ ਗਿਆ ਹੈ। ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਇਸ ਮੌਕੇ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਨ੍ਹਾਂ ਖੇਤਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਅਤ ਅਤੇ ਨੀਤੀ ਬਿਲਕੁਲ ਸਾਫ਼ ਹੈ, ਜਿਸ ਸਦਕਾ ਸੂਬੇ ਨੂੰ ਤਰੱਕੀ ਦੀਆਂ ਬੁਲੰਦੀਆਂ 'ਤੇ ਪਹੁੰਚਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿਚੋਂ ਸਕੂਲ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸਕੂਲ ਦੇ ਪ੍ਰਿੰਸੀਪਲ ਕਿਰਪਾਲ ਸਿੰਘ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਭਿਆਚਾਰਕ ਪੇਸ਼ਕਾਰੀਆਂ ਨਾਲ ਸਭ ਦਾ ਮਨ ਮੋਹ ਲਿਆ। ਇਸ ਮੌਕੇ ਐਸ.ਡੀ.ਐਮ. ਪ੍ਰੀਤ ਇੰਦਰ ਸਿੰਘ, ਡੀ.ਐਸ.ਪੀ ਦਲਜੀਤ ਸਿੰਘ ਖੱਖ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਭਗਵੰਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸੰਜੀਵ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ, ਮਾਪੇ, ਸਕੂਲ ਸਟਾਫ਼ ਅਤੇ ਇਲਾਕੇ ਦੀਆ ਅਹਿਮ ਸ਼ਖਸੀਅਤਾਂ ਹਾਜ਼ਰ ਸਨ। The post ਪੰਜਾਬ ਦੇ 60 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਟ੍ਰੇਨਿੰਗ ਲਈ ਜਾਣਗੇ ਵਿਦੇਸ਼: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ਼ਹੀਦੀ ਸਭਾ ਦੌਰਾਨ ਵੱਖ-ਵੱਖ ਕੈਂਪ ਲਗਾ ਕੇ ਸ਼ਹੀਦਾਂ ਦੀ ਯਾਦ 'ਚ ਸਮਾਗਮਾਂ ਦਾ ਆਯੋਜਨ Thursday 22 December 2022 01:36 PM UTC+00 | Tags: breaking-news fatehgarh-sahib news punjab-news sgpc shahidi-sabha sikh sri-guru-granth-sahib-world-university ਫਤਹਿਗੜ੍ਹ ਸਾਹਿਬ 22 ਦਸੰਬਰ 2022: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵੱਲੋਂ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਹੀਦੀ ਸਭਾ ਮੌਕੇ ਵੱਖ-ਵੱਖ ਸੇਵਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਯੂਨੀਵਰਸਿਟੀ ਦੇ ਲੋਕ ਸੰਪਰਕ ਦਫ਼ਤਰ ਵੱਲੋਂ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ: ਅਜਾਇਬ ਸਿੰਘ ਬਰਾੜ, ਯੂਨੀਵਰਸਿਟੀ ਦੇ ਟਰੱਸਟ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਵਾਈਸ ਚਾਂਸਲਰ ਡਾ: ਪ੍ਰਿਤ ਪਾਲ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਡਾ: ਐੱਸ.ਐੱਸ.ਬਿਲਿੰਗ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ: ਅਜਾਇਬ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ, ਸਿੱਖਿਆ ਦੇ ਉਦੇਸ਼ ਅਤੇ ਗੁਰੂਆਂ ਦੇ ਪਵਿੱਤਰ ਸੰਦੇਸ਼ ਨੂੰ ਨੌਜਵਾਨਾਂ ਵਿੱਚ ਫੈਲਾਉਣ ਲਈ ਪੂਰੀ ਤਨਦੇਹੀ ਨਾਲ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਸਰਬੱਤ ਦਾ ਭਲਾ ਅਤੇ ਖਾਸ ਕਰਕੇ ਲੋੜਵੰਦਾਂ ਅਤੇ ਗਰੀਬਾਂ ਦੀ ਸੇਵਾ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਇਸ ਆਦੇਸ਼ ਦੇ ਨਾਲ, ਯੂਨੀਵਰਸਿਟੀ ਦਾ ਫੋਕਸ ਹਰੇਕ ਵਿਦਿਆਰਥੀ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨਾ ਹੈ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਪ੍ਰਿਤਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਭਾ ਦੌਰਾਨ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਇੰਗਲੈਂਡ ਵੱਲੋਂ ਵਰਲਡ ਯੂਨੀਵਰਸਿਟੀ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਕੈਂਸਰ ਜਾਂਚ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ, ਮੁਫ਼ਤ ਫਿਜ਼ੀਓਥੈਰੇਪੀ ਅਤੇ ਹੋਮਿਓਪੈਥੀ ਕੈਂਪ, ਪੁਸਤਕ ਪ੍ਰਦਰਸ਼ਨੀ, ਦਸਤਾਰ ਸਿਖਲਾਈ ਕੈਂਪ ਅਤੇ ਧਾਰਮਿਕ ਦਸਤਾਵੇਜ਼ੀ ਫ਼ਿਲਮਾਂ ਦੀ ਸਕਰੀਨਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਨੂੰ ਸਫਲਤਾ ਦੇ ਸਿਖਰ ‘ਤੇ ਲਿਜਾਣਾ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਇਸ ਦੀ ਨੁਮਾਇੰਦਗੀ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਨਾਂ ਆਪਣੇ ਆਪ ਵਿੱਚ ਹੀ ਹਰ ਸਿੱਖ ਨੂੰ ਅਪਣੇ ਨਾਲ ਜੋੜਦਾ ਹੈ ਅਤੇ ਹਰ ਸਿੱਖ ਦਾ ਫਰਜ਼ ਬਣਦਾ ਹੈ ਕਿ ਉਹ ਯੂਨੀਵਰਸਿਟੀ ਦੇ ਵਿਕਾਸ ਵਿੱਚ ਯੋਗਦਾਨ ਪਾਵੇ। The post ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ਼ਹੀਦੀ ਸਭਾ ਦੌਰਾਨ ਵੱਖ-ਵੱਖ ਕੈਂਪ ਲਗਾ ਕੇ ਸ਼ਹੀਦਾਂ ਦੀ ਯਾਦ ‘ਚ ਸਮਾਗਮਾਂ ਦਾ ਆਯੋਜਨ appeared first on TheUnmute.com - Punjabi News. Tags:
|
ਹਰਪਾਲ ਸਿੰਘ ਚੀਮਾ ਵੱਲੋਂ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ 'ਈ-ਜੀਐਸਟੀ' ਲਾਂਚ Thursday 22 December 2022 01:42 PM UTC+00 | Tags: aam-aadmi-party bilingual-whatsapp-chatbot-cum-helpline cm-bhagwant-mann gst harpal-singh-cheema latest-news news punjab-finance-minister punjab-news the-unmute-breaking-news the-unmute-punjabi-news the-unmute-report whatsapp-chatbot-cum-helpline-egst ਚੰਡੀਗੜ੍ਹ 22 ਦਸੰਬਰ 2022: ਵਸਤਾਂ ਤੇ ਸੇਵਾਵਾਂ ਕਰ (GST) ਸਬੰਧੀ ਕਰਦਾਤਾਵਾਂ ਦੇ ਸਵਾਲਾਂ ਅਤੇ ਮੁੱਦਿਆਂ ਦੇ ਹੱਲ ਲਈ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਕ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ ਨੰਬਰ 9160500033 ਜਾਰੀ ਕੀਤਾ ਗਿਆ। ਕਰ ਵਿਭਾਗ ਦੀ ਮਹੀਨਾਵਾਰ ਜ਼ਿਲ੍ਹਾ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਇਸ ਸੇਵਾ ਦੀ ਸ਼ੁਰੂਆਤ ਕਰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਈ ਵੀ ਵਿਅਕਤੀ ਜੀ.ਐਸ.ਟੀ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਲੈਣ ਲਈ ਪੰਜਾਬੀ ਜਾਂ ਅੰਗਰੇਜ਼ੀ ਵਿੱਚ ਇਸ ਚੈਟਬੋਟ 'ਤੇ ਵਟਸਐਪ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਫੀਡਬੈਕ ਵਿਧੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਰਦਾਤਾਵਾਂ ਨੂੰ ਸੇਵਾਵਾਂ ਦੀ ਸਪਲਾਈ ਨੂੰ ਆਸਾਨ ਬਣਾਉਣ ਦੀ ਨੀਤੀ ਦੇ ਤਹਿਤ ਸ਼ੁਰੂ ਕੀਤੀ ਗਈ ਹੈ। ਇਸ ਚੈਟਬੋਟ ‘ਤੇ ਉਪਲਬਧ ਸੁਵਿਧਾਵਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕੋਈ ਵੀ ਨਾਗਰਿਕ ਜਾਂ ਵਪਾਰੀ 9160500033 ‘ਤੇ ਵਟਸਐਪ ਦੁਆਰਾ ਰਜਿਸਟਰੇਸ਼ਨ, ਰਿਟਰਨ, ਕੰਪੋਜੀਸ਼ਨ, ਟੈਕਸ ਭੁਗਤਾਨ, ਈ-ਵੇਅ ਬਿੱਲ, ਈ-ਇਨਵੌਇਸ, ਇਨਪੁਟ ਟੈਕਸ ਕ੍ਰੈਡਿਟ, ਨਾਗਰਿਕ ਨਾਲ ਸਬੰਧਤ ਜਾਣਕਾਰੀ, ਦਫ਼ਤਰ ਜਾਂ ਅਧਿਕਾਰੀ ਬਾਰੇ ਜਾਣਕਾਰੀ, ਜੀਐਸਟੀ ਬਾਰੇ ਆਮ ਜਾਣਕਾਰੀ ਜਾਂ ਸੁਝਾਅ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ ਰਾਹੀਂ ਜੀ.ਐਸ.ਟੀ ਪੋਰਟਲ ਨਾਲ ਸਬੰਧਤ ਤਕਨੀਕੀ ਸਮੱਸਿਆਵਾਂ ਜਾਂ ਸ਼ਿਕਾਇਤਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਦੌਰਾਨ ਵਿੱਤ ਮੰਤਰੀ ਨੇ ਕਰ ਵਿਭਾਗ ਦੀ ਜ਼ਿਲ੍ਹਾ ਪੱਧਰੀ ਕਾਰਗੁਜ਼ਾਰੀ ਦਾ ਜਾਇਜ਼ਾ ਵੀ ਲਿਆ। ਮੋਹਰੀ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਸ. ਚੀਮਾ ਨੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਵਿਅਕਤੀਗਤ ਤੌਰ ‘ਤੇ ਇਕ ਦੂਜੇ ਦੀ ਕਾਰਗੁਜ਼ਾਰੀ ਤੋਂ ਸਿੱਖਣ ਤਾਂ ਕਿ ਉਹ ਆਪਣੀ ਪੇਸ਼ੇਵਰ ਤਾਕਤ ਨੂੰ ਹੋਰ ਨਿਖਾਰ ਸਕਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਰਦਾਤਾਵਾਂ ਪ੍ਰਤੀ ਇੱਕ ਨਿਮਰਤਾ ਵਾਲੀ ਪਹੁੰਚ ਅਪਣਾਉਣ ਅਤੇ ਕਰਦਾਤਾਵਾਂ ਨੂੰ ਯਕੀਨ ਦਿਵਾਉਣ ਲਈ ਕਿ ਵਿਭਾਗ ਉਨ੍ਹਾਂ ਦੀ ਸਹੂਲਤ ਲਈ ਕੰਮ ਕਰ ਰਿਹਾ ਨਵੀਨਤਾਕਾਰੀ ਉਪਾਅ ਅਪਨਾਉਣ ਲਈ ਕਿਹਾ। ਇਸ ਮੀਟਿੰਗ ਵਿੱਚ ਸਕੱਤਰ ਕਰ ਵਿਭਾਗ ਅਜੋਏ ਸ਼ਰਮਾ, ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ (ਆਡਿਟ) ਰਵਨੀਤ ਖੁਰਾਣਾ) ਅਤੇ ਵਧੀਕ ਕਮਿਸ਼ਨਰ (ਇਨਵੈਸਟੀਗੇਸ਼ਨ) ਵਿਰਾਜ ਐਸ. ਤਿਡਕੇ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। The post ਹਰਪਾਲ ਸਿੰਘ ਚੀਮਾ ਵੱਲੋਂ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ ‘ਈ-ਜੀਐਸਟੀ’ ਲਾਂਚ appeared first on TheUnmute.com - Punjabi News. Tags:
|
ਪੰਜਾਬ 'ਚ ਹੁਣ ਤੱਕ ਕੁੱਲ 9 ਕੋਰੋਨਾ ਐਕਟਿਵ ਕੇਸ, ਪੜ੍ਹੋ ਪੂਰੀ ਰਿਪੋਰਟ Thursday 22 December 2022 02:30 PM UTC+00 | Tags: ba.5.1.7 bf.7 bhagwant-mann breaking-news cases-of-corona china corona corona-in-china corona-vaccination-2022 corona-virus covid covid-19 mansukh-mandaviya member-of-parliament-raghav-chadha news omicron omicron-news-veriant prime-minister-narendra-modi punjab-government punjab-health-department raghav-chadha sub-variant-bf.7 sub-variant-of-corona the-ministry-of-health the-ministry-of-health-india the-unmute-breaking-news the-unmute-news the-unmute-punjabi-news the-world-health-organization two-new-variants-of-omicron who ਚੰਡੀਗੜ੍ਹ 22 ਦਸੰਬਰ 2022: ਦੇਸ਼ 'ਚ ਕੋਰੋਨਾ (Corona) ਵਾਇਰਸ ਦੇ ਮਾਮਲਿਆਂ 'ਚ ਇਕ ਵਾਰ ਫਿਰ ਤੇਜ਼ੀ ਆਉਣ ਆ ਖ਼ਦਸ਼ਾ ਜਤਾਇਆ ਜਾ ਰਿਹਾ ਹੈ | ਇਸਦੇ ਚੱਲਦੇ ਪੰਜਾਬ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀ ਹਨ | ਲੋਕਾਂ ਨੂੰ ਜਨਤਕ ਥਾਵਾਂ 'ਤੇ ਮਾਸਕ ਪਾਉਣ ਲਈ ਕਿਹਾ ਗਿਆ ਹੈ | ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 2 ਨਵੇਂ ਮਾਮਲੇ ਆਏ ਹਨ ਅਤੇ ਪੰਜਾਬ ਵਿੱਚ ਕੁੱਲ 9 ਕੋਰੋਨਾ ਐਕਟਿਵ ਕੇਸ ਹਨ | ਹੁਣ ਤੱਕ 21082494 ਜਣਿਆਂ ਦੇ ਸੈਂਪਲ ਲਏ ਹਨ | ਕੋਵਿਡ ਰਿਪੋਰਟ ਪੜਨ ਲਈ ਲਿੰਕ ‘ਤੇ ਕਲਿੱਕ ਕਰੋThe post ਪੰਜਾਬ ‘ਚ ਹੁਣ ਤੱਕ ਕੁੱਲ 9 ਕੋਰੋਨਾ ਐਕਟਿਵ ਕੇਸ, ਪੜ੍ਹੋ ਪੂਰੀ ਰਿਪੋਰਟ appeared first on TheUnmute.com - Punjabi News. Tags:
|
ਆਪ' ਆਗੂ ਮਲਵਿੰਦਰ ਸਿੰਘ ਕੰਗ ਦਾ ਪ੍ਰਤਾਪ ਬਾਜਵਾ ਦੇ ਬਿਆਨ 'ਤੇ ਕਰਾਰਾ ਜਵਾਬ Thursday 22 December 2022 02:38 PM UTC+00 | Tags: aam-aadmi-party breaking-news cm-bhagwant-mann malwinder-singh-kang news pratap-bajwa pratap-singh-bajwa punjab punjab-congress punjab-news punjab-politics the-unmute-breaking-news ਚੰਡੀਗੜ੍ਹ 22 ਦਸੰਬਰ 2022: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ‘ਆਪ ਮਾਡਲ ਬਨਾਮ ਕਾਂਗਰਸ ਮਾਡਲ’ ‘ਤੇ ਦਿੱਤੇ ਬਿਆਨ ‘ਤੇ ਆਮ ਆਦਮੀ ਪਾਰਟੀ (ਆਪ) ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਕਾਂਗਰਸ ‘ਤੇ ਹਮਲਾ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ (Malwinder Singh Kang) ਨੇ ਕਿਹਾ ਕਿ ਪ੍ਰਤਾਪ ਬਾਜਵਾ ਜਿਸ ਕਾਂਗਰਸ ਮਾਡਲ ਦੀ ਗੱਲ ਕਰ ਰਹੇ ਹਨ, ਉਸ ਦੀ ਅਸਲੀਅਤ ਇਹ ਹੈ ਕਿ ਕਾਂਗਰਸ ਦੇ ਤਿੰਨ ਸਾਬਕਾ ਮੰਤਰੀ ਜੇਲ੍ਹ ਵਿੱਚ ਹਨ। ਇੱਕ ਮੁੱਖ ਮੰਤਰੀ (ਚਰਨਜੀਤ ਸਿੰਘ ਚੰਨੀ) ਚੋਣਾਂ ਤੋਂ ਬਾਅਦ ਵਿਦੇਸ਼ ਭੱਜ ਗਿਆ ਸੀ ਅਤੇ ਇੱਕ (ਕੈਪਟਨ ਅਮਰਿੰਦਰ ਸਿੰਘ) ਭਾਜਪਾ ਵਿੱਚ ਸ਼ਾਮਲ ਹੋ ਗਿਆ। ਕੰਗ ਨੇ ਕਿਹਾ ਕਿ ਕਾਂਗਰਸ ਮਾਡਲ ਨੇ ਪੰਜਾਬ ਨੂੰ 3 ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਡੁੱਬੋ ਦਿੱਤਾ ਹੈ। ਮਾਫੀਆ ਅਤੇ ਅਪਰਾਧੀਆਂ ਨੂੰ ਸੁਰੱਖਿਆ ਦਿੱਤੀ ਅਤੇ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜ਼ਬੂਰ ਕੀਤਾ। ਪਿਛਲੀਆਂ ਸਰਕਾਰਾਂ ਦੀਆਂ ਕਰਤੂਤਾਂ ਦਾ ਨਤੀਜਾ ਅੱਜ ਪੰਜਾਬ ਦੇ ਨੌਜਵਾਨ ਭੁਗਤ ਰਹੇ ਹਨ। ਹੁਣ ਪੰਜਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਫ਼ ਸੁਥਰੀ ਤੇ ਇਮਾਨਦਾਰ ਸਰਕਾਰ ਮਿਲੀ ਹੈ। ਮਾਨ ਸਰਕਾਰ ਅਪਰਾਧੀਆਂ ਅਤੇ ਮਾਫੀਆ ‘ਤੇ ਸ਼ਿਕੰਜਾ ਕੱਸ ਰਹੀ ਹੈ ਅਤੇ ਵੱਡੀ ਗਿਣਤੀ ‘ਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਰਹੀ ਹੈ। ਅਸਲ ਵਿੱਚ ਅਕਾਲੀ-ਕਾਂਗਰਸੀ ਮਾਨ ਸਰਕਾਰ ਦੇ ਕੰਮਾਂ ਨੂੰ ਹਜ਼ਮ ਨਹੀਂ ਕਰ ਪਾ ਰਹੇ ਹਨ, ਇਸ ਲਈ ਅਜਿਹੇ ਬੇਤੁਕੇ ਬਿਆਨ ਦੇ ਰਹੇ ਹਨ। The post ਆਪ’ ਆਗੂ ਮਲਵਿੰਦਰ ਸਿੰਘ ਕੰਗ ਦਾ ਪ੍ਰਤਾਪ ਬਾਜਵਾ ਦੇ ਬਿਆਨ ‘ਤੇ ਕਰਾਰਾ ਜਵਾਬ appeared first on TheUnmute.com - Punjabi News. Tags:
|
ਰਾਜਾ ਵੜਿੰਗ ਦੀ ਕੈਪਟਨ ਅਮਰਿੰਦਰ ਤੇ ਸੁਨੀਲ ਜਾਖੜ ਨੂੰ ਚੁਣੌਤੀ, 'ਹਿੰਮਤ ਹੈ ਤਾਂ ਚੋਣ ਲੜੋ, ਮੈਂ ਤੁਹਾਡੇ ਖ਼ਿਲਾਫ਼ ਲੜਾਂਗਾ' Thursday 22 December 2022 02:48 PM UTC+00 | Tags: amarinder-singh-raja-warring captain-amrinder-singh news punjab punjab-bjp punjab-congress raja-warring sunil-jakhar-news ਚੰਡੀਗੜ੍ਹ 22 ਦਸੰਬਰ 2022: ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਤਾਜਪੋਸ਼ੀ ਲਈ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ‘ਤੇ ਬਠਿੰਡਾ ਪੁੱਜੇ | ਵਿਰੋਧੀਆਂ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਏ ਦਿੱਗਜ ਨੇਤਾ ਦਾ ਨਾਂ ਲੈ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਾਂਗਰਸ ਦੀ ਪਿੱਠ ਵਿੱਚ ਛੁਰਾ ਮਾਰ ਕੇ ਭਾਜਪਾ ਵਿੱਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਚੋਣਾਂ ਲੜ ਕੇ ਦੇਖਣ, ਮੈਂ ਉਨ੍ਹਾਂ ਖ਼ਿਲਾਫ਼ ਹੀ ਚੋਣ ਲੜਾਂਗਾ। ਰਾਜਾ ਵੜਿੰਗ ਨੇ ਕਿਹਾ ਕਿ ਉਹ ਹਰ ਧਰਮ ਦਾ ਸਤਿਕਾਰ ਕਰਦੇ ਹਨ ਪਰ ਉਹ ਖਾਲਿਸਤਾਨ ਦਾ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਰਾਹੁਲ ਗਾਂਧੀ ਦੀ ਚੋਣ ਮੁਹਿੰਮ ਪੰਜਾਬ ਵਿੱਚ ਪ੍ਰਵੇਸ਼ ਕਰਨ ਜਾ ਰਹੀ ਹੈ, ਜਿਸ ਦਾ ਕਾਂਗਰਸ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ। ਕੇਂਦਰ ਸਰਕਾਰ ਕੋਰੋਨਾ ਦੇ ਬਹਾਨੇ ਭਾਰਤ ਜੋੜੋ ਯਾਤਰਾ ਨੂੰ ਰੋਕਣਾ ਚਾਹੁੰਦੀ ਹੈ ਕਿਉਂਕਿ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਤੋਂ ਡਰਦਾ ਹੈ। ਪੰਜਾਬ ‘ਚ ਹੁਣ ਕੋਰੋਨਾ ਦਾ ਕੋਈ ਡਰ ਨਹੀਂ ਹੈ। The post ਰਾਜਾ ਵੜਿੰਗ ਦੀ ਕੈਪਟਨ ਅਮਰਿੰਦਰ ਤੇ ਸੁਨੀਲ ਜਾਖੜ ਨੂੰ ਚੁਣੌਤੀ, ‘ਹਿੰਮਤ ਹੈ ਤਾਂ ਚੋਣ ਲੜੋ, ਮੈਂ ਤੁਹਾਡੇ ਖ਼ਿਲਾਫ਼ ਲੜਾਂਗਾ’ appeared first on TheUnmute.com - Punjabi News. Tags:
|
ਪ੍ਰਧਾਨ ਮੰਤਰੀ ਮੋਦੀ ਵਲੋਂ ਜਨਤਕ ਥਾਵਾਂ 'ਤੇ ਮਾਸਕ ਪਹਿਨਣ, ਟੈਸਟਿੰਗ ਤੇ ਜੀਨੋਮ-ਸਿਕਵੇਂਸਿੰਗ ਨੂੰ ਵਧਾਉਣ ਦੀ ਕੀਤੀ ਅਪੀਲ Thursday 22 December 2022 02:58 PM UTC+00 | Tags: ba.5.1.7 bf.7 bhagwant-mann breaking-news cases-of-corona china corona corona-in-china corona-vaccination-2022 corona-virus covid covid-19 mansukh-mandaviya member-of-parliament-raghav-chadha news omicron omicron-news-veriant prime-minister-narendra-modi punjab-government punjab-health-department raghav-chadha sub-variant-bf.7 sub-variant-of-corona the-ministry-of-health the-ministry-of-health-india the-unmute-breaking-news the-unmute-news the-unmute-punjabi-news the-world-health-organization two-new-variants-of-omicron who ਚੰਡੀਗੜ੍ਹ 22 ਦਸੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕੋਵਿਡ-19 ਸਥਿਤੀ ਬਾਰੇ ਅੱਜ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਮਨਸੁਖ ਮਾਂਡਵੀਆ ਅਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਸਕੱਤਰਾਂ ਨੇ ਹਿੱਸਾ ਲਿਆ। ਇਸ ਦੌਰਾਨ ਕੋਰੋਨਾ ਦੇ ਨਵੇਂ ਰੂਪ ਨਾਲ ਲੜਨ ਲਈ ਕਾਰਜ ਯੋਜਨਾ ‘ਤੇ ਚਰਚਾ ਕੀਤੀ ਗਈ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ-19 ‘ਤੇ ਉੱਚ-ਪੱਧਰੀ ਮੀਟਿੰਗ ਦੌਰਾਨ ਭੀੜ-ਭੜੱਕੇ ਵਾਲੀਆਂ ਜਨਤਕ ਥਾਵਾਂ ‘ਤੇ ਮਾਸਕ ਪਹਿਨਣ, ਟੈਸਟਿੰਗ ਵਧਾਉਣ ਅਤੇ ਜੀਨੋਮਿਕ ਕ੍ਰਮ ਨੂੰ ਵਧਾਉਣ ਦੀ ਅਪੀਲ ਕੀਤੀ ਹੈ । ਉਨ੍ਹਾਂ ਨੇ ਕਮਜ਼ੋਰ ਅਤੇ ਬਜ਼ੁਰਗ ਸਮੂਹਾਂ ਨਾਲ ਸਬੰਧਤ ਲੋਕਾਂ ਲਈ ‘ਸਾਵਧਾਨੀ ਖੁਰਾਕ’ ਨੂੰ ਉਤਸ਼ਾਹਿਤ ਕਰਨ ‘ਤੇ ਵੀ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ, ਪ੍ਰਧਾਨ ਮੰਤਰੀ ਨੂੰ ਸੂਚਿਤ ਕੀਤਾ ਗਿਆ ਸੀ ਕਿ ਭਾਰਤ ਵਿੱਚ 22 ਦਸੰਬਰ 2022 ਨੂੰ ਖਤਮ ਹੋਣ ਵਾਲੇ ਹਫ਼ਤੇ ਵਿੱਚ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਔਸਤ ਰੋਜ਼ਾਨਾ ਕੇਸ 153 ਤੱਕ ਡਿੱਗ ਰਹੇ ਹਨ ਅਤੇ ਹਫਤਾਵਾਰੀ ਸਕਾਰਾਤਮਕਤਾ ਦਰ 0.14% ਤੱਕ ਵਧ ਰਹੀ ਹੈ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨੇ ਇਹ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਕਿ ਸਾਰੇ ਪੱਧਰਾਂ ‘ਤੇ ਕੋਵਿਡ ਦਾ ਪੂਰਾ ਢਾਂਚਾ ਸਾਜ਼ੋ-ਸਾਮਾਨ, ਪ੍ਰਕਿਰਿਆਵਾਂ ਅਤੇ ਮਨੁੱਖੀ ਵਸੀਲਿਆਂ ਦੇ ਮਾਮਲੇ ‘ਚ ਉੱਚ ਪੱਧਰੀ ਤਿਆਰੀ ਬਰਕਰਾਰ ਰੱਖੇ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ਦੱਸਿਆ ਗਿਆ ਕਿ ਦਵਾਈਆਂ, ਵੈਕਸੀਨ ਅਤੇ ਹਸਪਤਾਲ ਦੇ ਬੈੱਡਾਂ ਦੇ ਲਿਹਾਜ਼ ਨਾਲ ਉਚਿਤ ਉਪਲਬਧਤਾ ਹੈ। ਉਨ੍ਹਾਂ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਅਤੇ ਕੀਮਤਾਂ ਦੀ ਨਿਯਮਤ ਨਿਗਰਾਨੀ ਕਰਨ ਦੀ ਸਲਾਹ ਦਿੱਤੀ। ਪੀਐਮਓ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਅਜੇ ਖ਼ਤਮ ਨਹੀਂ ਹੋਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਸ਼ੇਸ਼ ਤੌਰ ‘ਤੇ ਅੰਤਰਰਾਸ਼ਟਰੀ ਹਵਾਈ ਅੱਡਿਆਂ ‘ਤੇ ਚੱਲ ਰਹੇ ਨਿਗਰਾਨੀ ਉਪਾਵਾਂ ਨੂੰ ਮਜ਼ਬੂਤ ਕੀਤਾ ਜਾਵੇ। ਉਸਨੇ ਰਾਜਾਂ ਨੂੰ ਸਲਾਹ ਦਿੱਤੀ ਕਿ ਉਹ ਆਕਸੀਜਨ ਸਿਲੰਡਰ, ਪੀਐਸਏ ਪਲਾਂਟ, ਵੈਂਟੀਲੇਟਰ ਅਤੇ ਮਨੁੱਖੀ ਵਸੀਲਿਆਂ ਸਮੇਤ ਹਸਪਤਾਲ ਦੇ ਬੁਨਿਆਦੀ ਢਾਂਚੇ ਨਾਲ ਸਬੰਧਤ ਕੋਵਿਡ ਵਿਸ਼ੇਸ਼ ਸਹੂਲਤਾਂ ਦਾ ਲੇਖਾ-ਜੋਖਾ ਕਰਨ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਹਰ ਸਮੇਂ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਖਾਸ ਕਰਕੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਉਨ੍ਹਾਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਭੀੜ ਵਾਲੀਆਂ ਜਨਤਕ ਥਾਵਾਂ ‘ਤੇ ਮਾਸਕ ਪਹਿਨਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। The post ਪ੍ਰਧਾਨ ਮੰਤਰੀ ਮੋਦੀ ਵਲੋਂ ਜਨਤਕ ਥਾਵਾਂ ‘ਤੇ ਮਾਸਕ ਪਹਿਨਣ, ਟੈਸਟਿੰਗ ਤੇ ਜੀਨੋਮ-ਸਿਕਵੇਂਸਿੰਗ ਨੂੰ ਵਧਾਉਣ ਦੀ ਕੀਤੀ ਅਪੀਲ appeared first on TheUnmute.com - Punjabi News. Tags:
|
ਕੈਬਨਿਟ ਸਬ-ਕਮੇਟੀ ਨੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਨਾਲ ਸੰਬੰਧਿਤ ਕਰਮਚਾਰੀਆਂ ਦੇ ਮਸਲਿਆਂ ਸਬੰਧੀ ਮਹੀਨੇ ਅੰਦਰ ਰਿਪੋਰਟ ਮੰਗੀ Thursday 22 December 2022 03:02 PM UTC+00 | Tags: aman-arora cabinet-sub-committee harpal-singh-cheema kuldeep-singh-dhaliwal punjab-cabinet-sub-committee ਚੰਡੀਗੜ੍ਹ 22 ਦਸੰਬਰ 2022: ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ.ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਕਰਮਚਾਰੀਆਂ ਦੀ ਸਾਂਝੀ ਐਕਸ਼ਨ ਕਮੇਟੀ ਅਤੇ ਪੰਜਾਬ ਦੀਆਂ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਬਾਰੇ ਗੰਭੀਰਤਾ ਨਾਲ ਵਿਸਥਾਰਪੂਰਵਕ ਚਰਚਾ ਕੀਤੀ। ਸਾਂਝੀ ਐਕਸ਼ਨ ਕਮੇਟੀ ਵੱਲੋਂ ਮੰਗ ਪੱਤਰ ਵਿੱਚ ਉਠਾਈਆਂ ਗਈਆਂ ਮੰਗਾਂ ਅਤੇ ਮਸਲਿਆਂ ‘ਤੇ ਚਰਚਾ ਕਰਦਿਆਂ ਕੈਬਨਿਟ ਸਬ-ਕਮੇਟੀ ਨੇ ਸਬੰਧਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਐੱਲ.ਆਰ. ਸ਼ਾਖਾ ਅਤੇ ਸਬੰਧਿਤ ਵਿਭਾਗਾਂ ਨਾਲ ਵਿਚਾਰ -ਵਟਾਂਦਰਾ ਕਰਨ ਤੋਂ ਇਲਾਵਾ ਸਾਰੇ ਕਾਨੂੰਨੀ ਪਹਿਲੂਆਂ ਨੂੰ ਬਾਰੀਕੀ ਨਾਲ ਵਿਚਾਰਨ ਉਪਰੰਤ ਇੱਕ ਮਹੀਨੇ ਦੇ ਅੰਦਰ ਡਿਟੇਲਡ ਰਿਪੋਰਟ ਪੇਸ਼ ਕੀਤੀ ਜਾਵੇ। ਕੈਬਨਿਟ ਮੰਤਰੀਆਂ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਜੀ. ਰਮੇਸ਼ ਕੁਮਾਰ ਨੂੰ ਪ੍ਰਸੋਨਲ ਵਿਭਾਗ ਦੇ ਸਕੱਤਰ ਰਜਤ ਅਗਰਵਾਲ ਅਤੇ ਐਲ.ਆਰ. ਸ਼ਾਖਾ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਰਿਪੋਰਟ ਤਿਆਰ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਸਿੱਟੇ 'ਤੇ ਪਹੁੰਚਣ ਤੋਂ ਪਹਿਲਾਂ ਸਾਰੇ ਪਹਿਲੂ ਵਿਚਾਰੇ ਜਾ ਸਕਣ। ਸਾਂਝੀ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੂੰ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸਬ-ਕਮੇਟੀ ਦੀ ਅਗਲੀ ਮੀਟਿੰਗ ਵਿੱਚ ਚਰਚਾ ਤੋਂ ਬਾਅਦ ਹੀ ਇਹ ਖਰੜਾ ਰਿਪੋਰਟ ਮੁੱਖ ਮੰਤਰੀ ਪੰਜਾਬ ਨੂੰ ਸੌਂਪੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮੂਹ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੰਤਰੀਆਂ ਨੇ ਨੁਮਾਇੰਦਿਆਂ ਵੱਲੋਂ ਦਿੱਤੇ ਮੰਗ ਪੱਤਰ (ਮੈਮੋਰੰਡਮ) ਵਿੱਚ ਪੇਸ਼ ਕੀਤੇ ਗਏ 30 ਨੁਕਾਤੀ ਏਜੰਡੇ 'ਤੇ ਚਰਚਾ ਕਰਦਿਆਂ ਸਾਂਝੀ ਐਕਸ਼ਨ ਕਮੇਟੀ ਵੱਲੋਂ ਉਠਾਏ ਗਏ ਹਰੇਕ ਮੁੱਦੇ ਨੂੰ ਗੰਭੀਰਤਾ ਅਤੇ ਹਮਦਰਦੀ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਨੇ ਸੱਤਾ ਵਿੱਚ ਆਉਣ ਦੇ 6 ਮਹੀਨਿਆਂ ਅੰਦਰ ਹੀ ਸਮਾਜ ਦੇ ਵੱਖ-ਵੱਖ ਵਰਗਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। The post ਕੈਬਨਿਟ ਸਬ-ਕਮੇਟੀ ਨੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਨਾਲ ਸੰਬੰਧਿਤ ਕਰਮਚਾਰੀਆਂ ਦੇ ਮਸਲਿਆਂ ਸਬੰਧੀ ਮਹੀਨੇ ਅੰਦਰ ਰਿਪੋਰਟ ਮੰਗੀ appeared first on TheUnmute.com - Punjabi News. Tags:
|
ਪ੍ਰਿੰਸੀਪਲਾਂ ਦੀ ਅੰਤਰਰਾਸ਼ਟਰੀ ਸਿਖਲਾਈ ਲਈ ਅਪਲਾਈ ਕਰਨ ਸੰਬੰਧੀ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ Thursday 22 December 2022 03:05 PM UTC+00 | Tags: aam-aadmi-party cm-bhagwant-mann education-department gurmeet-sinhg-meet-hayer harjot-sinhg-bains news pre-matric-scholarship pseb punjab punjab-education-department-board punjab-government punjabi-news punjab-scholarship punjab-school-education-departmen punjab-school-education-department singapore the-unmute the-unmute-punjabi-news ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਸਿਸਟਮ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲ'ਜ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਸਰਕਾਰ ਦੇ ਇਸ ਫ਼ੈਸਲੇ ਅਨੁਸਾਰ ਪਹਿਲੇ ਗੇੜ ਵਿੱਚ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲ'ਜ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਵਾਸਤੇ ਭੇਜੇ ਜਾ ਰਹੇ ਹਨ। ਬੈਂਸ ਨੇ ਕਿਹਾ ਕਿ ਟਰੇਨਿੰਗ ਵਿੱਚ ਭੇਜੇ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਦਾ ਤਰੀਕਾ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗਾ ਅਤੇ ਟਰੇਨਿੰਗ ਲੈਣ ਦੇ ਇਛੁੱਕ ਪ੍ਰਿੰਸੀਪਲ ਸਿੱਖਿਆ ਵਿਭਾਗ ਦੇ ਪੋਰਟਲ ਤੇ ਅੱਜ ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਪੋਰਟਲ 26 ਦਸੰਬਰ 2022 ਤੱਕ ਖੁੱਲ੍ਹਾ ਰਹੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 24 ਦਸੰਬਰ 2022 ਨੂੰ ਕਰਵਾਈ ਜਾ ਰਹੀ ਮਾਪੇ ਅਧਿਆਪਕ ਮਿਲਣੀ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਆਪਣਾ ਵੀਡੀਓ ਸੰਦੇਸ਼ ਜਾਰੀ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਦੀ ਬਿਹਤਰੀ ਲਈ ਸੰਜੀਦਾ ਹੈ। ਇਸ ਮੌਕੇ ਉਹਨਾਂ ਨਾਲ ਵਰਿੰਦਰ ਕੁਮਾਰ ਸ਼ਰਮਾ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਅਤੇ ਤੇਜਦੀਪ ਸਿੰਘ ਸੈਣੀ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵੀ ਮੌਜੂਦ ਸਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪ੍ਰੇਰਦਿਆਂ ਕਿਹਾ ਕਿ 24 ਦਸੰਬਰ ਨੂੰ ਹੋਣ ਵਾਲੀ ਮਾਪੇ-ਅਧਿਆਪਕ ਮਿਲਣੀ ਨਵਾਂ ਕੀਰਤੀਮਾਨ ਸਥਾਪਤ ਕਰੇਗੀ ਜਿੱਥੇ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਚਰਚਾ ਹੋਵੇਗੀ। ਇਸਦੇ ਨਾਲ ਹੀ ਉਹਨਾਂ ਨੇ ਇਸ ਦਿਨ ਪੰਜਾਬ ਦੇ ਵਿਧਾਇਕਾਂ, ਸਮੂਹ ਡਿਪਟੀ ਕਮਿਸ਼ਨਰਾਂ, ਐੱਸ.ਡੀ.ਐੱਮ., ਮੁੱਖ ਦਫ਼ਤਰ ਤੋਂ ਸਿੱਖਿਆ ਅਧਿਕਾਰੀ ਅਤੇ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੂੰ ਵੀ ਸਕੂਲਾਂ ਵਿੱਚ ਵੀ ਸਰਕਾਰੀ ਸਕੂਲਾਂ ਦੀ ਮਾਪੇ-ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਸਕੂਲਾਂ ਵਿੱਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਗਿਆ। ਸਕੂਲ ਮੁਖੀ ਅਤੇ ਅਧਿਆਪਕ ਆਪਣੀ ਯੋਜਨਾਬੰਦੀ ਮਾਪਿਆਂ ਨਾਲ ਸਾਂਝੀਆਂ ਕਰਨ। The post ਪ੍ਰਿੰਸੀਪਲਾਂ ਦੀ ਅੰਤਰਰਾਸ਼ਟਰੀ ਸਿਖਲਾਈ ਲਈ ਅਪਲਾਈ ਕਰਨ ਸੰਬੰਧੀ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |





