TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਲੁਧਿਆਣਾ 'ਚ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ Monday 26 December 2022 05:34 AM UTC+00 | Tags: breaking-news fire fire-brigade latest-news ludhiana ludhiana-accident ludhiana-fire-brigade ludhiana-police news punjab-news the-unmute-breaking-news the-unmute-news ਚੰਡੀਗੜ੍ਹ 26 ਦਸੰਬਰ 2022: ਲੁਧਿਆਣਾ (Ludhiana) ਦੇ ਧੂਰੀ ਲਾਈਨ ‘ਤੇ ਸਥਿਤ ਇੱਕ ਕਬਾੜ ਦੇ ਗੋਦਾਮ ‘ਚ ਦੇਰ ਰਾਤ ਭਿਆਨਕ ਅੱਗ ਲੱਗ ਗਈ। ਗੋਦਾਮ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਵਸਨੀਕਾਂ ਨੇ ਤੁਰੰਤ ਮਾਲਕ ਨੂੰ ਸੂਚਿਤ ਕੀਤਾ। ਦੱਸਿਆ ਆ ਰਿਹਾ ਹੈ ਕਿ ਇਸ ਗੋਦਾਮ ਕਬਾੜ ਰੱਖਣ ਲਈ ਕਿਰਾਏ ‘ਤੇ ਦਿੱਤਾ ਹੋਇਆ ਸੀ | ਅੱਗ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਸਨ। ਅੱਗ ਦੀਆਂ ਲਪਟਾਂ ਦੇਖ ਕੇ ਤੁਰੰਤ ਗੋਦਾਮ ਦੇ ਮਾਲਕ ਅਤੇ ਆਸ-ਪਾਸ ਰਹਿੰਦੇ ਰਿਸ਼ਤੇਦਾਰਾਂ ਨੇ ਪਾਣੀ ਆਦਿ ਦੀਆਂ ਬਾਲਟੀਆਂ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ ਪਰ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਇਸਤੋਂ ਬਾਅਦ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਦਿੱਤੀ। ਗੋਦਾਮ ਦੇ ਮਾਲਕ ਅਨੁਸਾਰ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਅੱਗ ਕਿਸ ਕਾਰਨ ਲੱਗੀ। ਫਿਲਹਾਲ ਮੁੱਢਲੀ ਜਾਂਚ ਦੌਰਾਨ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਅੱਗ ਲੱਗਣ ਤੋਂ ਬਾਅਦ ਗੋਦਾਮ ਵਿੱਚ ਕਈ ਧਮਾਕੇ ਵੀ ਹੋਏ। ਇਲਾਕਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮੌਕੇ ‘ਤੇ ਖੜ੍ਹੇ ਲੋਕਾਂ ਨੂੰ ਬੇਵਜ੍ਹਾ ਭਜਾ ਦਿੱਤਾ। ਅੱਗ ਫੈਲਦੇ ਹੀ ਲੋਕਾਂ ਨੇ ਫਾਇਰ ਬ੍ਰਿਗੇਡ ਦੀ ਮਦਦ ਕਰਨੀ ਸ਼ੁਰੂ ਕਰ ਦਿੱਤੀ। ਫਾਇਰ ਬ੍ਰਿਗੇਡ ਨੇ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ । ਕਰੀਬ 5 ਤੋਂ 6 ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਸਨ। The post ਲੁਧਿਆਣਾ ‘ਚ ਕਬਾੜ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ appeared first on TheUnmute.com - Punjabi News. Tags:
|
ਸਿੱਖ ਜਗਤ ਵੀਰ ਬਾਲ ਦਿਵਸ ਨਹੀਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ: ਸ਼੍ਰੋਮਣੀ ਕਮੇਟੀ ਪ੍ਰਧਾਨ Monday 26 December 2022 05:40 AM UTC+00 | Tags: aam-aadmi-party breaking-news cm-bhagwant-mann delhi-committee-president dsgpc government-of-india harjinder-singh-dhami latest-news news punjab punjab-government punjab-sikh sahibzade-martyrdom-day sgpc shiromani-gurdwara-parbandhak-committee sikh the-unmute-breaking-news ਅੰਮ੍ਰਿਤਸਰ 26 ਦਸੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨ ਦੇ ਰਾਹ ਤੁਰੀ ਹੋਈ ਹੈ ਅਤੇ ਦੁੱਖ ਦੀ ਗੱਲ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਇਸ ਵਿਚ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਪਰੰਪਰਾਵਾਂ ਦੇ ਵਿਰੁੱਧ ਜਾ ਕੇ ਭਾਰਤ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਵਸ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣਾ ਦੁਨੀਆ ਦੇ ਧਰਮ ਇਤਿਹਾਸ ਅੰਦਰ ਸਭ ਤੋਂ ਵੱਡੀ ਸ਼ਹਾਦਤ ਤੇ ਮੁੱਲਵਾਨ ਵਿਰਾਸਤ ਨੂੰ ਖੋਰਾ ਲਗਾਉਣ ਦੀ ਕੋਝੀ ਸਾਜ਼ਿਸ਼ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਜੇਕਰ ਸਰਕਾਰ ਸਾਹਿਬਜ਼ਾਦਿਆਂ ਨੂੰ ਸੱਚਮੁੱਚ ਹੀ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਇਹ ਦਿਹਾੜਾ ਮਨਾਉਣ ਵਿੱਚ ਕੀ ਪ੍ਰੇਸ਼ਾਨੀ ਹੈ? ਉਨ੍ਹਾਂ ਆਖਿਆ ਕਿ ਇਤਿਹਾਸ ਗਵਾਹ ਹੈ ਕਿ ਮੁਗਲਾਂ ਦੀਆਂ ਇਸ ਖਿੱਤੇ ਵਿੱਚੋਂ ਜੜ੍ਹਾਂ ਪੁੱਟਣ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਹਿਮ ਸੀ, ਪਰ ਜਿਸ ਤਰ੍ਹਾਂ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦੀ ਜ਼ਿੱਦ ਕੀਤੀ ਜਾ ਰਹੀ ਹੈ ਉਸ ਤੋਂ ਸਾਫ ਜਾਹਿਰ ਹੈ ਕਿ ਇਹ ਖੇਡ ਸਰਕਾਰ ਵੱਲੋਂ ਪੰਥ ਵਿਰੋਧੀ ਸ਼ਕਤੀਆਂ ਦੇ ਇਸ਼ਾਰੇ `ਤੇ ਖੇਡੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੂੰ ਵੀ ਨਿਸ਼ਾਨੇ `ਤੇ ਲੈਂਦਿਆਂ ਕਿਹਾ ਕਿ ਵੀਰ ਬਾਲ ਦਿਵਸ ਨਾਮ ਕੌਮ ਨੂੰ ਪ੍ਰਵਾਨ ਨਾ ਹੁੰਦੀਆਂ ਵੀ ਕਾਲਕਾ ਕੇਂਦਰ ਸਰਕਾਰ ਦਾ ਮੋਹਰਾ ਬਣੇ ਹੋਏ ਹਨ। ਉਨ੍ਹਾਂ ਕਾਲਕਾ ਨੂੰ ਸੁਆਲ ਕੀਤਾ ਕਿ ਕੀ ਉਸ ਦੀ ਇਹ ਹਰਕਤ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਮੰਨਣ ਤੋਂ ਇਨਕਾਰੀ ਹੋਣਾ ਨਹੀਂ ਹੈ? ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ `ਤੇ ਸਿੱਖ ਵਿਦਵਾਨਾਂ ਦੀ ਕਮੇਟੀ ਵੱਲੋਂ ਵੀਰ ਬਾਲ ਦਿਵਸ ਦੀ ਥਾਂ `ਤੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਸੁਝਾਇਆ ਗਿਆ ਹੈ ਅਤੇ ਇਸ ਸਬੰਧ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸਭਿਆਚਾਰਕ ਮੰਤਰਾਲੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਭੇਜਿਆ ਜਾ ਚੁੱਕਾ ਹੈ। ਪਰ ਫੇਰ ਵੀ ਸਰਕਾਰ ਵੱਲੋਂ ਨਾਮ ਨਾ ਬਦਲਣਾ ਅਤੇ ਦਿੱਲੀ ਕਮੇਟੀ ਪ੍ਰਧਾਨ ਸ. ਕਾਲਕਾ ਵੱਲੋਂ ਸਰਕਾਰੀ ਸਮਾਗਮਾਂ ਦਾ ਹਿੱਸਾ ਬਣਨਾ ਕੌਮ ਲਈ ਦੁਖਦਾਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ. ਹਰਮੀਤ ਸਿੰਘ ਕਾਲਕਾ ਸਿੱਖ ਇਤਿਹਾਸ ਵਿਗਾੜਨ ਦੀਆਂ ਸਰਕਾਰੀ ਚਾਲਾਂ ਵਿੱਚ ਆਪਣੀ ਸ਼ਮੂਲੀਅਤ ਬਾਰੇ ਜਰੂਰ ਸਪਸ਼ਟ ਕਰਨ। ਉਨ੍ਹਾਂ ਦਿੱਲੀ ਕਮੇਟੀ ਦੇ ਬਾਕੀ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਵਿਚਾਰਧਾਰਾ ਦਾ ਘਾਣ ਨਾ ਹੋਣ ਦੇਣ।\ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸ ਦੀ ਮੌਲਿਕਤਾ ਅਤੇ ਮਹੱਤਤਾ ਨੂੰ ਕਦੇ ਵੀ ਘੱਟ ਨਹੀਂ ਹੋਣ ਦੇਵੇਗੀ ਅਤੇ ਆਪਣੇ ਇਤਿਹਾਸ ਦੀ ਭਾਵਨਾ ਅਨੁਸਾਰ ਹੀ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰੇਗੀ। The post ਸਿੱਖ ਜਗਤ ਵੀਰ ਬਾਲ ਦਿਵਸ ਨਹੀਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ: ਸ਼੍ਰੋਮਣੀ ਕਮੇਟੀ ਪ੍ਰਧਾਨ appeared first on TheUnmute.com - Punjabi News. Tags:
|
ਮੋਗਾ ਵਿਖੇ ਅੱਜ ਹੋਵੇਗਾ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' ਸਮਾਗਮ Monday 26 December 2022 05:51 AM UTC+00 | Tags: aam-aadmi-party agriculture-minister-kuldeep-singh-dhaliwal arvind-kejriwal cm-bhagwant-mann congress kuldeep-singh-dhaliwal ludhiana news nri nri-punjabian-nal-milni nri-punjabis punjab punjab-breaking-news punjab-congress punjab-government punjabi-nri the-unmute-breaking-news the-unmute-latest-news the-unmute-punjabi-news ਚੰਡੀਗੜ੍ਹ 26 ਦਸਬੰਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੋਗਾ ਵਿਖੇ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' ਪ੍ਰੋਗਰਾਮ ਅੱਜ ਯਾਨੀ 26 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ, ਜਿੱਥੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ ਸੁਣਵਾਈ ਕਰਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਮਿਲਣੀ ਸਮਾਗਮਾਂ ਤਹਿਤ ਕਵਰ ਕੀਤਾ ਜਾਵੇਗਾ, ਜਿਨ੍ਹਾਂ ਲਈ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ 'ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਸ. ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤੇ ਜਾਣ ਲਈ ਪੰਜਾਬ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀ ਸਮਾਗਮ ਕਰਵਾਏਗੀ। ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ ਕੀਤੇ ਗਏ ਪ੍ਰੋਗਰਾਮ ਵਿੱਚ 160 ਮਾਮਲੇ 19 ਦਸੰਬਰ ਨੂੰ ਐਸ.ਏ.ਐਸ. ਨਗਰ (ਮੁਹਾਲੀ) ਵਿਖੇ 74 ਮਾਮਲੇ ਅਤੇ 23 ਦਸੰਬਰ ਨੂੰ ਲੁਧਿਆਣਾ ਵਿਖੇ 170 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ। The post ਮੋਗਾ ਵਿਖੇ ਅੱਜ ਹੋਵੇਗਾ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' ਸਮਾਗਮ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵਲੋਂ ਰੇਤਾ-ਬਜਰੀ ਦੀ ਢੋਆ-ਢੁਆਈ ਲਈ ਰੇਟ ਤੈਅ, ਨੋਟੀਫਿਕੇਸ਼ਨ ਕੀਤਾ ਜਾਰੀ Monday 26 December 2022 06:04 AM UTC+00 | Tags: aam-aadmi-party bhagwant-mann breaking-news cm-bhagwant-mann harjot-singh-bains illegal-mining news punjab punjab-builderts punjab-government punjab-industrial punjab-sand-mafia sand-mafia the-unmute-breaking-news ਚੰਡੀਗੜ੍ਹ 26 ਦਸਬੰਰ 2022: ਸੂਬੇ ਦੇ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਉਣ ਅਤੇ ਰੇਤ ਮਾਫੀਆ ‘ਤੇ ਨਕੇਲ ਕੱਸਣ ਲਈ ਪੰਜਾਬ ਸਰਕਾਰ (Punjab Government) ਵਲੋਂ ਰੇਤਾ-ਬਜਰੀ ਦੀ ਢੋਆ-ਢੁਆਈ ਲਈ ਰੇਟ ਤੈਅ ਕੀਤੇ ਗਏ ਹਨ। ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਟਰਾਂਸਪੋਰਟਰਾਂ ਤੋਂ ਦੋ ਕਿਲੋਮੀਟਰ ਤੱਕ ਰੇਤਾ-ਬਜਰੀ ਦੀ ਢੋਆ-ਢੁਆਈ ਲਈ 84.92 ਰੁਪਏ ਪ੍ਰਤੀ ਟਨ, 50 ਕਿਲੋਮੀਟਰ ਦੀ ਦੂਰੀ ਲਈ 349.82 ਰੁਪਏ ਪ੍ਰਤੀ ਟਨ ਹੈ | ਇਸਦੇ ਨਾਲ ਹੀ 100 ਕਿਲੋਮੀਟਰ ਦੀ ਦੂਰੀ ਲਈ 467.95 ਰੁਪਏ ਪ੍ਰਤੀ ਟਨ ਵਸੂਲੇ ਜਾਣਗੇ। 150 ਕਿਲੋਮੀਟਰ ਦੀ ਦੂਰੀ ਲਈ 467.95 ਰੁਪਏ ਪ੍ਰਤੀ ਟਨ ਅਤੇ ਦੂਰੀ ਦਾ ਕਿਰਾਇਆ 526.19 ਰੁਪਏ ਪ੍ਰਤੀ ਟਨ ਤੈਅ ਕੀਤਾ ਗਿਆ ਹੈ। ਇਸ ਤੋਂ ਇਲਾਵਾ 200 ਕਿਲੋਮੀਟਰ ਦੀ ਦੂਰੀ ਲਈ ਭਾੜਾ 579.78 ਰੁਪਏ ਪ੍ਰਤੀ ਟਨ ਤੈਅ ਕੀਤਾ ਗਿਆ ਹੈ।
The post ਪੰਜਾਬ ਸਰਕਾਰ ਵਲੋਂ ਰੇਤਾ-ਬਜਰੀ ਦੀ ਢੋਆ-ਢੁਆਈ ਲਈ ਰੇਟ ਤੈਅ, ਨੋਟੀਫਿਕੇਸ਼ਨ ਕੀਤਾ ਜਾਰੀ appeared first on TheUnmute.com - Punjabi News. Tags:
|
Covid-19: ਕੋਰੋਨਾ ਦੇ ਮੱਦੇਨਜਰ ਕੇਂਦਰੀ ਸਿਹਤ ਮੰਤਰੀ ਵਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਨਾਲ ਮੀਟਿੰਗ Monday 26 December 2022 06:15 AM UTC+00 | Tags: china-corona corona corona-omicron-variant corona-virus covid19 covid19-vaccination india indian-medical-association latest-news mansukh-mandaviya news omicron-variant omicron-variant-news the-uinmute the-unmute the-unmute-breaking-news the-unmute-latest-news the-unmute-news union-health-minister-mansukh-mandaviya world-health-organization ਚੰਡੀਗੜ੍ਹ 26 ਦਸਬੰਰ 2022: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ (corona virus) ਦੇ 196 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਦੋ ਜਣਿਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਵਧ ਕੇ 3,428 ਹੋ ਗਏ ਹਨ। ਇਸ ਦੌਰਾਨ ਗੁਆਂਢੀ ਦੇਸ਼ ਚੀਨ ਵਿੱਚ ਕੋਰੋਨਾ ਦੇ ਕਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਾਰੇ ਰਾਜਾਂ ਨੂੰ ਤਿਆਰੀਆਂ ਵਿੱਚ ਸੁਧਾਰ ਕਰਨ ਲਈ ਕਿਹਾ ਹੈ। ਲੋਕਾਂ ਨੂੰ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ | ਇਸ ਦਰਮਿਆਨ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਾਵੀਆ (Mansukh Mandaviya) ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਨਾਲ ਮੀਟਿੰਗ ਕਰਨਗੇ ਤਾਂ ਜੋ ਦੇਸ਼ ਵਿੱਚ ਕੋਰੋਨਾ ਦੀ ਤਾਜ਼ਾ ਸਥਿਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਸਕੇ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। The post Covid-19: ਕੋਰੋਨਾ ਦੇ ਮੱਦੇਨਜਰ ਕੇਂਦਰੀ ਸਿਹਤ ਮੰਤਰੀ ਵਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਨਾਲ ਮੀਟਿੰਗ appeared first on TheUnmute.com - Punjabi News. Tags:
|
ਸੁਖਬੀਰ ਬਾਦਲ ਵਲੋਂ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ "ਸਾਹਿਬਜ਼ਾਦੇ ਸ਼ਹੀਦੀ ਦਿਵਸ" ਵਜੋਂ ਮਨਾਉਣ ਦੀ ਅਪੀਲ Monday 26 December 2022 06:48 AM UTC+00 | Tags: breaking-news sahibzade-martyrdom-day sukhbir-singh-badal ਚੰਡੀਗੜ੍ਹ 26 ਦਸਬੰਰ 2022: ਅੱਜ ਦੇਸ਼ ਭਰ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਮੈਂ ਸਮੁੱਚੀ ਸਿੱਖ ਸੰਗਤਾਂ ਨੂੰ ਬੇਨਤੀ ਕਰਦਾ ਹਾਂ ਕਿ ਕੇਂਦਰ ਸਰਕਾਰ ਦੇ ਇਸ ਕਦਮ ਤੋਂ ਸੁਚੇਤ ਹੋ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ “ਸਾਹਿਬਜ਼ਾਦੇ ਸ਼ਹੀਦੀ ਦਿਵਸ” ਵਜੋਂ ਮਨਾਇਆ ਜਾਵੇ।
ਇਸਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨ ਦੇ ਰਾਹ ਤੁਰੀ ਹੋਈ ਹੈ ਅਤੇ ਦੁੱਖ ਦੀ ਗੱਲ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਇਸ ਵਿਚ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਪਰੰਪਰਾਵਾਂ ਦੇ ਵਿਰੁੱਧ ਜਾ ਕੇ ਭਾਰਤ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਵਸ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣਾ ਦੁਨੀਆ ਦੇ ਧਰਮ ਇਤਿਹਾਸ ਅੰਦਰ ਸਭ ਤੋਂ ਵੱਡੀ ਸ਼ਹਾਦਤ ਤੇ ਮੁੱਲਵਾਨ ਵਿਰਾਸਤ ਨੂੰ ਖੋਰਾ ਲਗਾਉਣ ਦੀ ਕੋਝੀ ਸਾਜ਼ਿਸ਼ ਹੈ। The post ਸੁਖਬੀਰ ਬਾਦਲ ਵਲੋਂ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ “ਸਾਹਿਬਜ਼ਾਦੇ ਸ਼ਹੀਦੀ ਦਿਵਸ” ਵਜੋਂ ਮਨਾਉਣ ਦੀ ਅਪੀਲ appeared first on TheUnmute.com - Punjabi News. Tags:
|
ਗਯਾ 'ਚ ਦਲਾਈ ਲਾਮਾ ਦੇ ਪ੍ਰਵਚਨ ਪ੍ਰੋਗਰਾਮ 'ਚ ਸ਼ਾਮਲ ਹੋਣ ਆਏ ਚਾਰ ਵਿਦੇਸ਼ੀ ਨਾਗਰਿਕ ਕੋਰੋਨਾ ਪਾਜ਼ੇਟਿਵ Monday 26 December 2022 07:02 AM UTC+00 | Tags: bihar bihar-health-department bihar-news breaking-news buddhist-leader-dalai-lama-in-gaya corbevax-vaccine-covid-19-vaccine corona corona-cases corona-latest-update corona-news covid covid-19 dalai-lama dalai-lamas-lecture-program-in-gaya gaya gaya-news news omicron omicron-case-in-world the-unmute-breaking-news ਚੰਡੀਗੜ੍ਹ 26 ਦਸਬੰਰ 2022: ਭਾਰਤ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਨੇ ਦੇਸ਼ ਨੂੰ ਇੱਕ ਵਾਰ ਫਿਰ ਚਿੰਤਾ ਵਿੱਚ ਪਾ ਦਿੱਤਾ ਹੈ | ਇਸ ਦਰਮਿਆਨ ਬਿਹਾਰ ਦੇ ਗਯਾ (Gaya) ‘ਚ ਬੁੱਧ ਧਰਮ ਦੇ ਨੇਤਾ ਦਲਾਈ ਲਾਮਾ ਦਾ ਉਪਦੇਸ਼ ਸੁਣਨ ਲਈ ਇਕੱਠੇ ਹੋਏ ਸ਼ਰਧਾਲੂਆਂ ‘ਚੋਂ ਕੋਰੋਨਾ ਦੀ ਵੱਡੀ ਖਬਰ ਸਾਹਮਣੇ ਆਈ ਹੈ। 23 ਦਸੰਬਰ ਨੂੰ ਗਯਾ ਆਏ ਵਿਦੇਸ਼ੀ ਨਾਗਰਿਕਾਂ ਦਾ ਕੋਰੋਨਾ (corona) ਟੈਸਟ ਕੀਤਾ ਗਿਆ ਸੀ, ਜਿਸ ਵਿੱਚੋਂ ਚਾਰ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ‘ਚੋਂ ਦੋ ਇੰਗਲੈਂਡ ਅਤੇ ਇਕ-ਇਕ ਥਾਈਲੈਂਡ ਅਤੇ ਮਿਆਂਮਾਰ ਤੋਂ ਦੱਸੇ ਜਾ ਰਹੇ ਹਨ | ਦਲਾਈ ਲਾਮਾ ਦੇ ਪ੍ਰਵਚਨ ਨੂੰ ਲੈ ਕੇ ਗਯਾ ਵਿੱਚ 40 ਦੇਸ਼ਾਂ ਦੇ 20 ਹਜ਼ਾਰ ਤੋਂ ਵੱਧ ਸ਼ਰਧਾਲੂ ਪ੍ਰਵਚਨ ਸਮਾਗਮ ਲਈ ਰੁਕਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ । ਬਿਹਾਰ ‘ਚ ਵਿਦੇਸ਼ੀ ਸੈਲਾਨੀਆਂ ਦੇ ਸਭ ਤੋਂ ਵੱਡੇ ਕੇਂਦਰ ਗਯਾ ‘ਚ ਕੋਰੋਨਾ ਦਾ ਮਾਮਲਾ ਸਾਹਮਣੇ ਆਉਂਦੇ ਹੀ ਪੂਰੇ ਸੂਬੇ ‘ਚ ਸਨਸਨੀ ਫੈਲ ਗਈ ਹੈ। The post ਗਯਾ ‘ਚ ਦਲਾਈ ਲਾਮਾ ਦੇ ਪ੍ਰਵਚਨ ਪ੍ਰੋਗਰਾਮ ‘ਚ ਸ਼ਾਮਲ ਹੋਣ ਆਏ ਚਾਰ ਵਿਦੇਸ਼ੀ ਨਾਗਰਿਕ ਕੋਰੋਨਾ ਪਾਜ਼ੇਟਿਵ appeared first on TheUnmute.com - Punjabi News. Tags:
|
ਬੁੱਢਾ ਦਰਿਆ ਪਦਯਾਤਰਾ ਦਾ ਛੇਵਾਂ ਪੜਾਅ ਸਫਲਤਾਪੂਰਵਕ ਹੋਇਆ ਪੂਰਨ Monday 26 December 2022 07:16 AM UTC+00 | Tags: aam-aadmi-party breaking-news budha-darya budha-darya-padyatra budha-river ludhiana news punjab-government tajpur-stp-bridge the-unmute-breaking-news ਲੁਧਿਆਣਾ 26 ਦਸੰਬਰ 2022: ਇਹ ਯਾਤਰਾ ਦਾ ਇੱਕ ਛੋਟਾ, ਪਰ ਮਹੱਤਵਪੂਰਨ ਪੜਾਅ ਸੀ। ਬੁੱਢਾ ਦਰਿਆ ਦੇ ਪੁਨਰ-ਨਿਰਮਾਣ ਪ੍ਰੋਜੈਕਟ ਦੀ ਮਜ਼ਬੂਤੀ ਦੀ ਪ੍ਰਕਿਰਿਆ ਵਿੱਚ ਯੋਗਦਾਨ ਪਾਉਣ ਲਈ, ਕਾਰਕੁੰਨਾਂ ਨੇ ਪਦਯਾਤਰਾ ਦੇ ਛੇਵੇਂ ਪੜਾਅ ਨਾਲ, ਆਪਣਾ ਉਪਰਾਲਾ ਜਾਰੀ ਰੱਖਿਆ। ਭਾਮੀਆਂ ਕਲਾਂ ਤੋਂ ਕੇਂਦਰੀ ਜੇਲ੍ਹ ਨੇੜੇ ਤਾਜਪੁਰ ਐਸ.ਟੀ.ਪੀ ਪੁਲ ਤੱਕ 2.5 ਕਿਲੋਮੀਟਰ ਦੀ ਇਹ ਦੂਰੀ, ਮਿਉਂਸਿਪਲ ਸੀਮਾ ਦੇ ਅੰਦਰ ਆਉਂਦੀ ਹੈ। ਮੌਸਮ ਲਗਾਤਾਰ ਖ਼ਰਾਬ ਰਿਹਾ। ਧੁੰਦ ਕਰਕੇ ਮੁਸ਼ਕਿਲ ਪੇਸ਼ ਆ ਰਹੀ ਸੀ। ਯਾਤਰਾ ਸ਼ੁਰੂ ਕਰਨ ਵੇਲੇ, ਤਾਪਮਾਨ 6 ਡਿਗਰੀ ਸੈਂਟੀਗਰੇਡ ਸੀ। ਫੇਜ਼ – 6 ਦੇ ਟੀਮ ਲੀਡਰ ਡਾ: ਰਾਕੇਸ਼ ਸ਼ਾਰਦਾ ਸਨ। ਉਨ੍ਹਾਂ ਨੇ ਬੁੱਢਾ ਦਰਿਆ ਦੇ ਕੰਢੇ ਮਾਰਚ ਕਰਕੇ ਗੰਭੀਰ ਮੁੱਦਿਆਂ ਨੂੰ ਉਜਾਗਰ ਕਰਦੇ ਹੋਏ, ਪੂਰੇ ਪੜਾਅ ਦੀ ਨਿਵੇਕਲੇ ਢੰਗ ਨਾਲ ਆਯੋਜਨ ਕੀਤਾ। ਆਲੇ-ਦੁਆਲੇ ਅਤੇ ਦਰਿਆ ਦੀ ਸਫ਼ਾਈ ਰੱਖਣ ਲਈ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਜੋਸ਼ ਭਰਪੂਰ ਗਤੀ ਨੂੰ ਜਾਰੀ ਰੱਖਿਆ ਗਿਆ। ਜਮਾਲਪੁਰ ਅਤੇ ਫੋਕਲ ਪੁਆਇੰਟ ਦੇ ਦੋ ਡਰਾਇੰਗ ਕਲੱਸਟਰਾਂ ਨਾਲ ਜੁੜੇ ਦੋ ਨਵੇਂ ਬਣੇ ਸੀ.ਈ.ਟੀ.ਪੀ. ਹੋਣ ਦੇ ਬਾਵਜੂਦ, ਤਾਜਪੁਰ ਵਾਲੇ ਐਸ.ਟੀ.ਪੀ. ਪੁਲ ਵੱਲ ਨੂੰ ਵਧਣ ਲੱਗੀਏ ਤਾ ਗਾਤਾਂ ਹੀ ਦਰਿਆ ਦੀ ਵਧਦੀ ਮੰਦਹਾਲੀ ਅਤੇ ਗੰਦਗੀ ਭਰਿਆ ਆਲ਼ਾ-ਦੁਆਲ਼ਾ ਸਾਫ਼ ਨਜ਼ਰ ਆਉਂਦਾ ਹੈ। ਦਰਿਆ ਨੂੰ ਕਾਲ਼ੇ ਪਾਣੀ ਵਿੱਚ ਬਦਲਦੇ ਦੇਖਿਆ ਜਾ ਸਕਦਾ ਹੈ। ਇਸ ਖੇਤਰ ਵਿੱਚ ਉਦਯੋਗ, ਡੇਅਰੀ ਅਤੇ ਸੀਵਰ ਬੁੱਢਾ ਦਰਿਆ ਨੂੰ ਸਭ ਤੋਂ ਵੱਧ ਪ੍ਰਦੂਸ਼ਿਤ ਕਰ ਰਹੇ ਹਨ। ਪ੍ਰਦੂਸ਼ਣ ਦਾ ਪੱਧਰ ਬਹੁਤ ਉੱਚਾ ਹੈ। ਕੋਈ ਵੀ ਹਰਿਆਵਲ ਕਵਰ ਮੌਜੂਦ ਨਹੀਂ ਹਨ।
ਦਰਿਆ ਦੇ ਦੋਵੇਂ ਪਾਸੀਂ ਜ਼ਮੀਨੀ ਕਬਜ਼ੇ ਸਭ ਤੋਂ ਵੱਧ ਪਾਏ ਜਾਂਦੇ ਹਨ। ਧਰਤੀ ਹੇਠਲੇ ਪਾਣੀ, ਮਿੱਟੀ, ਹਵਾ ਦੀ ਗੁਣਵੱਤਾ ਅਤੇ ਵਾਤਾਵਰਣ ‘ਤੇ ਗੰਭੀਰ ਪ੍ਰਭਾਵ ਦੇ ਨਾਲ ਬੁੱਢਾ ਦਰਿਆ ਵਿੱਚ ਅਣਸੋਧਿਆ ਪਾਣੀ ਪਾਇਆ ਜਾ ਰਿਹਾ ਹੈ। ਕਈ ਥਾਵਾਂ ‘ਤੇ ਡੇਅਰੀ ਰਹਿੰਦ-ਖੂੰਹਦ ਨੂੰ ਬੁੱਢਾ ਦਰਿਆ ਵਿਚ ਸੁੱਟਦੇ ਦੇਖਿਆ ਜਾ ਸਕਦਾ ਹੈ। ਗੈਰ-ਯੋਜਨਾਬੱਧ ਉਦਯੋਗਿਕ ਅਤੇ ਸ਼ਹਿਰੀ ਵਿਕਾਸ ਦਾ ਪ੍ਰਭਾਵ ਗੁਣਵੱਤਾ ਵਿਕਾਸ ਨੂੰ ਅਸਫਲਤਾ ਵੱਲ ਲੈ ਕੇ ਜਾ ਰਿਹਾ ਦਿਸਦਾ ਹੈ। ਜਲ, ਮਿੱਟੀ, ਹਵਾ ਅਤੇ ਆਲੇ-ਦੁਆਲੇ ਦਾ ਬਹੁਤ ਉੱਚ ਪੱਧਰ ਦਾ ਪ੍ਰਦੂਸ਼ਣ ਦੇਖਿਆ ਜਾ ਸਕਦਾ ਹੈ। ਕੰਟਰੋਲ ਕਰਨ ਵਾਲੀਆਂ ਏਜੰਸੀਆਂ ਅਤੇ ਪ੍ਰਸ਼ਾਸਨ ਪ੍ਰਦੂਸ਼ਣ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ। ਕੂੜਾ, ਠੋਸ ਰਹਿੰਦ-ਖੂੰਹਦ ਅਤੇ ਉਦਯੋਗਾਂ ਦੀ ਸੁਆਹ ਨੂੰ ਦਰਿਆ ਵਿੱਚ ਸੁੱਟਿਆ ਜਾਂਦਾ ਹੈ । ਇਹ ਭਿਆਨਕ ਅਤੇ ਬਦਬੂਦਾਰ ਮਾਹੌਲ ਸਿਰਜਣ ਦੇ ਨਾਲ ਬਹੁਤ ਸਾਰੀਆਂ ਥਾਵਾਂ ‘ਤੇ ਖਿਲਰਿਆ ਦੇਖਿਆ ਜਾਂਦਾ ਹੈ। ਇਹ ਇਲਾਕਾ ਦਰਿਆ, ਹਵਾ, ਮਿੱਟੀ, ਧਰਤੀ ਹੇਠਲੇ ਪਾਣੀ ਅਤੇ ਆਲੇ-ਦੁਆਲੇ ਵਿੱਚ ਸਭ ਤੋਂ ਵੱਧ ਪ੍ਰਦੂਸ਼ਣ ਫੈਲਾਉਣ ਵਾਲਾ ਲੱਗਿਆ। ਡਾ: ਰਾਕੇਸ਼ ਸ਼ਾਰਦਾ ਦੀ ਅਗਵਾਈ ਹੇਠ, ਪੀਏਯੂ ਦੇ ਮਿੱਟੀ ਅਤੇ ਜਲ ਇੰਜੀਨੀਅਰਿੰਗ ਵਿਭਾਗ ਦੀ ਟੀਮ ਵੱਲੋਂ ਹਰ 500 ਮੀਟਰ ‘ਤੇ ਪਾਣੀ ਦੇ ਨਮੂਨੇ ਲਏ ਗਏ। ਇੱਕ ਵਾਰ ਫਿਰ, ਤਾਜਪੁਰ ਸੀ.ਈ.ਟੀ.ਪੀ. ਨੂੰ ਆਮ ਵਾਂਗ ਲਗਾਤਾਰ ਪ੍ਰਦੂਸ਼ਿਤ ਪਾਣੀ ਦਾ ਨਿਕਾਸ ਕਰਦੇ ਦੇਖਿਆ ਗਿਆ; ਜਦੋਂ ਕਿ ਫੋਕਲ ਪੁਆਇੰਟ ਸੀ.ਈ.ਟੀ.ਪੀ. ਬੰਦ ਮਿਲਿਆ। ਅਪਗ੍ਰੇਡੇਸ਼ਨ ਯੋਜਨਾ ਦੇ ਤਹਿਤ ਐਸਟੀਪੀ ਗੈਰ-ਕਾਰਜਸ਼ੀਲ ਮਿਲਿਆ। ਹੈਰਾਨੀ ਦੀ ਗੱਲ ਹੈ ਕਿ ਸਾਡੇ ਉਸ ਸਥਾਨ ‘ਤੇ ਪਹੁੰਚਣ ਤੋਂ ਬਾਅਦ ਇਸਨੂੰ ਜ਼ੀਰੋ ਡਿਸਚਾਰਜ ਨਾਲ ਬੰਦ ਕਰ ਦਿੱਤਾ ਗਿਆ ਸੀ। ਪਹਿਲਾਂ ਇਹ ਤੇਜ਼ਾਬੀ ਗੰਧ ਨਾਲ ਸਲੇਟੀ ਰੰਗ ਦਾ ਪਾਣੀ ਕੱਢਦਾ ਮਿਲਿਆ ਸੀ। ਇਲੈਕਟ੍ਰੋਪਲੇਟਿੰਗ ਯੂਨਿਟਾਂ ਦਾ ਦੂਸ਼ਿਤ ਪਾਣੀ ਸੀਵਰੇਜ ਰਾਹੀਂ ਆਉਂਦਾ ਦੇਖਿਆ ਗਿਆ।
22 ਆਊਟਲੇਟ, ਡੇਅਰੀਆਂ ਤੋਂ ਵੱਧ ਤੋਂ ਵੱਧ ਬੁੱਢਾ ਦਰਿਆ ਵਿੱਚ ਕੂੜਾ ਸੁੱਟਦੇ ਦੇਖੇ ਜਾ ਸਕਦੇ ਹਨ। ਦੋ ਉਦਯੋਗਿਕ ਇਕਾਈਆਂ ਵੀ 2.5 ਕਿਲੋਮੀਟਰ ਦੇ ਖੇਤਰ ਵਿੱਚ ਬੁੱਢਾ ਦਰਿਆ ਵਿੱਚ ਅਣਸੋਧਿਆ ਪਾਣੀ ਛੱਡਦੀਆਂ ਦਿਸੀਆਂ। PPCB ਦਾ ਕੋਈ ਨੁਮਾਇੰਦਾ ਅੱਜ ਪਦਯਾਤਰਾ ਵਿੱਚ ਸ਼ਾਮਲ ਨਹੀਂ ਹੋਇਆ। ਆਸ-ਪਾਸ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕ ਤਰਸਯੋਗ ਹਾਲਤ ਵਿੱਚ ਜੀਅ ਰਹੇ ਹਨ। ਆਸੇ ਪਾਸੇ ਦੇ ਲੋਕਾਂ ਨਾਲ ਗੱਲਬਾਤ ਦਾ ਸੈਸ਼ਨ ਜਾਰੀ ਰੱਖਿਆ ਗਿਆ। ਪਾਣੀ, ਹਵਾ ਅਤੇ ਮਿੱਟੀ ਦੇ ਪ੍ਰਦੂਸ਼ਣ ਅਤੇ ਪਤਨ ਬਾਰੇ ਜਾਗਰੂਕਤਾ ਮੁਹਿੰਮ ਜਾਰੀ ਰਹੀ। ਜਲ ਸਰੋਤਾਂ ਦੇ ਪ੍ਰਦੂਸ਼ਣ, ਜ਼ਮੀਨੀ ਪਾਣੀ ਦੀ ਵਧ ਰਹੀ ਘਾਟ, ਵਾਤਾਵਰਣ ਦੇ ਘਟਦੇ ਸਰੋਤਾਂ, ਗੰਭੀਰ ਪ੍ਰਭਾਵਾਂ ਅਤੇ ਮਨੁੱਖੀ ਸਿਹਤ ‘ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਮੱਤੇਵਾੜਾ ਖੇਤਰ ਵਿੱਚ ਈਕੋ ਟੂਰਿਜ਼ਮ, ਜੰਗਲਾਂ ਅਤੇ ਜੈਵ ਵਿਭਿੰਨਤਾ ਨੂੰ ਵਿਕਸਤ ਕਰਨ ਲਈ ਰਾਜ ਸਰਕਾਰ ਦੇ ਯਤਨਾਂ ਦੇ ਨਾਲ-ਨਾਲ ਲਾਭਾਂ ਬਾਰੇ ਵੀ ਲੋਕਾਂ ਨੂੰ ਦੱਸਿਆ ਗਿਆ। ਡਾ. ਰਾਕੇਸ਼ ਸ਼ਾਰਦਾ, ਗੁਰਪ੍ਰੀਤ ਸਿੰਘ ਪਲਾਹਾ, ਮੋਹਿਤ ਸਾਗਰ, ਬ੍ਰਿਗੇਡੀਅਰ ਇੰਦਰਮੋਹਨ ਸਿੰਘ, ਸੁਭਾਸ਼ ਚੰਦਰ, ਦਾਨ ਸਿੰਘ, ਵਿਜੇ ਕੁਮਾਰ ਅਤੇ ਕਰਨਲ ਸੀ.ਐਮ ਲਖਨਪਾਲ ਦੀ ਇਸ ਟੀਮ ਵਿੱਚ, ਹਰਿਆਵਲ ਪੰਜਾਬ ਤੋਂ ਕਮਲ ਕਟਾਰੀਆ ਅਤੇ ਹਰਸ਼ ਗਰਗ ਦੇ ਨਾਲ ਉਹਨਾਂ ਦੀ ਟੀਮ ਦੇ ਮੈਂਬਰਾਂ ਨੇ ਵੀ ਭਾਗ ਲਿਆ। ਏ.ਜੀ.ਏ.ਪੀ.ਪੀ. ਦੀ ਤਰਫੋਂ ਐਡਵੋਕੇਟ ਆਰ.ਐਸ. ਅਰੋੜਾ ਨੇ ਭਾਗ ਲਿਆ।ਪਦਯਾਤਰਾ ਦੇ ਸੱਤਵੇਂ ਪੜਾਅ ਲਈ ਸ਼ੁਰੂਆਤੀ ਬਿੰਦੂ ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਅਗਲੇ ਐਤਵਾਰ 01 ਜਨਵਰੀ 2023 ਨੂੰ ਸਵੇਰੇ 10.00 ਵਜੇ, ਕੇਂਦਰੀ ਜੇਲ੍ਹ ਦੇ ਨੇੜੇ ਤਾਜਪੁਰ ਐਸਟੀਪੀ ਬ੍ਰਿਜ ਹੋਵੇਗਾ। The post ਬੁੱਢਾ ਦਰਿਆ ਪਦਯਾਤਰਾ ਦਾ ਛੇਵਾਂ ਪੜਾਅ ਸਫਲਤਾਪੂਰਵਕ ਹੋਇਆ ਪੂਰਨ appeared first on TheUnmute.com - Punjabi News. Tags:
|
ਅੰਮ੍ਰਿਤਸਰ ਪੁਲਿਸ ਵਲੋਂ ਉੱਤਰਾਖੰਡ ਤੋਂ 4 ਲੱਖ 5 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਛੇ ਵਿਅਕਤੀ ਗ੍ਰਿਫਤਾਰ Monday 26 December 2022 07:51 AM UTC+00 | Tags: amritsar-police amritsar-police-commissioner amritsar-police-commissioner-jaskiran-singh drug-smuglers news police-commissioner-jaskiran-singh punjab-police the-unmute-breaking-news the-unmute-latest-news the-unmute-latest-update uttarakhand ਅੰਮ੍ਰਿਤਸਰ 26 ਦਸੰਬਰ 2022: ਪੰਜਾਬ ਚੋਂ ਨਸ਼ੇ ਦੇ ਰੈਕਟ ਨੂੰ ਰੋਕਣ ਲਈ ਪੰਜਾਬ ਪੁਲਿਸ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਇਸ ਦੌਰਾਨ ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਨਸ਼ਾ ਤਸਕਰੀ ਦੇ ਵੱਡੇ ਨੈਟਵਰਕ ਦਾ ਪਰਦਾਫਾਸ਼ ਕੀਤਾ | ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ (Amritsar police) ਦੀ ਟੀਮ ਨੇ ਨਸ਼ੇ ਦੀਆਂ ਗੋਲੀਆਂ ਕੈਪਸੂਲ ਵੇਚਣ ਵਾਲੇ ਗਿਰੋਹ ਦੀ ਸਪਲਾਈ ਚੈਨ ਨੂੰ ਤੋੜ ਕੇ ਉੱਤਰਾਖੰਡ ਤੋਂ ਕੁੱਲ ਛੇ ਜਣਿਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਕਮਿਸ਼ਨਰ ਜਸਕਿਰਨ ਸਿੰਘ ਨੇ ਦੱਸਿਆ ਕਿ ਥਾਣਾ A ਡਵੀਜ਼ਨ ਪੁਲਿਸ ਨੇ 21 ਦਸੰਬਰ 2022 ਨੂੰ ਉਤਰਾਖੰਡ ਤੋਂ ਨਿਸ਼ਾਨ ਸ਼ਰਮਾ ਅਤੇ ਰਾਜੀਵ ਕੁਮਾਰ ਉਰਫ ਸੌਰਵ ਨੂੰ ਕਾਬੂ ਕਰਕੇ ਇਹਨਾਂ ਪਾਸੋਂ 29,920 ਨਸ਼ੀਲੀਆਂ ਗੋਲੀਆਂ ਅਤੇ 29000/ ਰੁਪਏ ਡਰੰਗ ਮਨੀ) ਬ੍ਰਾਮਦ ਕੀਤੀ ਗਈ ਸੀ | ਪੁਲਿਸ ਨੇ ਕੁੱਲ 4 ਲੱਖ 5 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਨਿਸ਼ਾਨ ਸ਼ਰਮਾ ਨੇ ਦੱਸਿਆ ਕਿ ਉਸਨੇ ਇਹ ਨਸੀਲੀਆਂ ਗੋਲੀਆਂ ਉਤਰਾਖੰਡ ਤੋਂ ਲਿਆਦੀਆਂ ਹਨ | ਪੁਲਿਸ ਨੇ ਦੱਸਿਆ ਕਿ ਉੱਤਰਖੰਡ ਦੀ ਇੱਕ ਫੈਕਟਰੀ ਵਿੱਚ ਇਹ ਨਸ਼ੀਲੀਆਂ ਗੋਲੀਆਂ ਤਿਆਰ ਕੀਤੀਆਂ ਜਾਂਦੀਆਂ ਸਨ ਅਤੇ ਪੰਜਾਬ ਵਿੱਚ ਸਪਲਾਈ ਦੀ ਕਰਨ ਵਾਲੇ ਸਨ | ਇਸਤੋਂ ਬਾਅਦ ਅੰਮ੍ਰਿਤਸਰ ਪੁਲਿਸ ਦੇ ਵੱਲੋਂ ਵੱਖ ਵੱਖ ਟੀਮਾਂ ਬਣਾ ਕੇ ਉਤਰਾਖੰਡ ਵਿਖੇ ਭੇਜੀਆਂ ਗਈਆਂ, ਜਿੱਥੇ ਪੁਲਿਸ ਟੀਮ ਵੱਲੋਂ ਦੇਹਰਾਦੂਨ ਤੋਂ ਉਸਮਾਨ ਰਾਜਪੂਤ ਨੂੰ ਕਾਬੂ ਕਰਕੇ ਇਸ ਪਾਸੇ ਚਾਰ ਲੱਖ ਪੰਜ ਹਜ਼ਾਰ ਨਸ਼ੀਲੇ ਕੈਪਸੂਲ ਗੋਲੀਆਂ ਬ੍ਰਾਮਦ ਕੀਤੀਆ | ਗ੍ਰਿਫ਼ਤਾਰ ਦੇਸ਼ ਉਸਮਾਨ ਰਾਜਪੂਤ ਦੀ RAPPORT REMEDIS ਨਾਮ ਦੀ ਦਵਾਈਆਂ ਦੀ ਫੈਕਰਟੀ ਇੰਡੀਸਟਰੀਅਲ ਏਰੀਆ ਦੇਹਰਾਦੂਨ ਵਿਖੇ ਹੈ, ਫੈਕਟਰੀ ਦੇ ਲਾਇਸੈਂਸ ਨੂੰ ਡਰੱਗ ਅਥਾਰਟੀ ਦੇਹਰਾਦੂਨ (ਉਤਰਾਖੰਡ) ਵੱਲੋਂ ਅਕਤੂਬਰ 2012 ਵਿੱਚ ਹੀ ਕੈਂਸਲ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਰਿਮਾਂਡ ਹਾਸਲ ਕਰਕੇ ਡੂੰਘਿਆਈ ਨਾਲ ਹਰ ਪੱਖ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸਦੇ ਨਾਲ ਹੀ ਜਦੋਂ ਪੱਤਰਕਾਰਾਂ ਵੱਲੋਂ ਪੁਲਿਸ ਕਮਿਸ਼ਨਰ ਜਸਕਿਰਨ ਸਿੰਘ ਤੋਂ ਦੇਹ ਵਪਾਰ ਦੇ ਧੰਦੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਹੋਟਲ ਮਾਲਕਾਂ ਨੂੰ ਆਖਰੀ ਚਿਤਾਵਨੀ ਦਿੱਤੀ ਗਈ ਹੈ | ਆਉਣ ਵਾਲੇ ਸਮੇਂ ਵਿਚ ਅਜਿਹੀ ਹਰਕਤ ਦੁਬਾਰਾ ਸਾਹਮਣੇ ਆਈ ਤਾਂ ਉਹ ਕਾਨੂੰਨੀ ਕਾਰਵਾਈ ਕਰਨਗੇ ਅਤੇ ਹੋਟਲ ਵੀ ਸੀਲ ਕਰਨ ਦੀ ਜ਼ਰੂਰਤ ਪਈ ਤਾਂ ਉਹ ਵੀ ਕਰਨਗੇ | ਜ਼ਿਕਰਯੋਗ ਹੈ ਕਿ ਜਿਥੇ ਇੱਕ ਪਾਸੇ ਪੰਜਾਬ ਵਿੱਚ ਨਸ਼ਾ ਹੀ ਤੇਜ਼ੀ ਨਾਲ ਵਧ ਰਿਹਾ ਹੈ ਉਥੇ ਹੀ ਦੇਹ ਵਪਾਰ ਦਾ ਧੰਦਾ ਵੀ ਗੈਰ-ਕਾਨੂੰਨੀ ਤਰੀਕੇ ਨਾਲ ਬਹੁਤ ਜ਼ਿਆਦਾ ਵਧਦਾ ਜਾ ਰਿਹਾ ਹੈ ਅਤੇ ਜਿਸ ਦੀ ਇਕ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋਈਆਂ ਹਨ | The post ਅੰਮ੍ਰਿਤਸਰ ਪੁਲਿਸ ਵਲੋਂ ਉੱਤਰਾਖੰਡ ਤੋਂ 4 ਲੱਖ 5 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਛੇ ਵਿਅਕਤੀ ਗ੍ਰਿਫਤਾਰ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਦੀ ਸਰਦ ਰੁੱਤ ਇਜਲਾਸ ਮੁਲਤਵੀ ਕਰਨ ਦੀ ਕਾਰਵਾਈ ਬਿਲਕੁਲ ਗਲਤ: ਪ੍ਰਤਾਪ ਸਿੰਘ ਬਾਜਵਾ Monday 26 December 2022 08:00 AM UTC+00 | Tags: aam-aadmi-party breaking-news chetan-singh-jauramajra cm-bhagwant-mann corona-virus covid-19 kultaar-singh-sandhwan latest-news news pratap-singh-bajwa punjab punjab-congress punjab-congress-pratap-singh-bajwa punjab-government punjab-vidhan-sabha the-unmute the-unmute-breaking-news the-unmute-news winter-session-punjab ਗੁਰਦਾਸਪੁਰ 26 ਦਸੰਬਰ 2022 : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ (Winter Session) ਨੂੰ ਮੁਲਤਵੀ ਕਰਨ ਦੀ ਸਾਜ਼ਿਸ਼ ‘ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa)ਨੇ ਅੱਜ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਾਂਗ , ਪੰਜਾਬ ਦੀ ‘ਆਪ’ ਸਰਕਾਰ ਸਪਸ਼ਟ ਤੌਰ ‘ਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਪਾਰਟੀ ਦੇ ਅਸਲ ਸਵਾਲਾਂ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ। ਬਾਜਵਾ ਨੇ ਕਿਹਾ ਕਿ ਕੇਂਦਰ ਦੀ ਆਪਣੀ ਆਕਾ ਸਰਕਾਰ ਦੀ ਤਰਾਂ, ਜੋ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੀ ਸਫਲਤਾ ਤੋਂ ਡਰੀ ਹੋਈ ਸੀ ਅਤੇ ਫਿਰ ਕੋਵਿਡ ਪ੍ਰੋਟੋਕੋਲ ਦੇ ਬਹਾਨੇ ਭਾਜਪਾ ਇਸ ਨੂੰ ਮੁਅੱਤਲ ਕਰਨਾ ਚਾਹੁੰਦੀ ਸੀ, ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਜਿਸ ਨੂੰ ਭਾਜਪਾ ਦੀ ‘ਟੀਮ ਬੀ’ ਵਜੋਂ ਵੀ ਜਾਣਿਆ ਜਾਂਦਾ ਸੀ,ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਵਿੱਚ ਪੰਜਾਬੀਆਂ ਦੀਆਂ ਚਿੰਤਾਵਾਂ ਅਤੇ ਮੁੱਦੇ ਉਠਾਉਣ ਵਾਲੀ ਕਾਂਗਰਸ ਪਾਰਟੀ ਦਾ ਸਾਹਮਣਾ ਕਰਨ ਤੋਂ ਡਰੀ ਹੋਈ ਸੀ ਅਤੇ ਇਸ ਤਰਾਂ ਸੈਸ਼ਨ ਨੂੰ ਮੁਲਤਵੀ ਕਰਨ ਦੀਆਂ ਚਾਲਾਂ ਚੱਲ ਰਹੀਆਂ ਸੀ। “ਅਜਿਹੇ ਬਹੁਤ ਸਾਰੇ ਮੁੱਦੇ ਹਨ ਜਿਨ੍ਹਾਂ ‘ਤੇ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਪਸ਼ਟੀਕਰਨ ਦੇਣਾ ਹੈ। ਵਿਧਾਨ ਸਭਾ ਸੈਸ਼ਨ ਹੀ ਇੱਕੋ ਇੱਕ ਜਾਇਜ਼ ਤਰੀਕਾ ਹੈ ਜਿਸ ਰਾਹੀਂ ਸਰਕਾਰ ਨੂੰ ਵਿਰੋਧੀ ਧਿਰ ਪ੍ਰਤੀ ਜਵਾਬਦੇਹ ਠਹਿਰਾਇਆ ਜਾ ਸਕਦਾ ਹੈ, ਇਸ ਲਈ ਸਰਕਾਰ ਇਸ ਤਰਾਂ ਭੱਜ ਨਹੀਂ ਸਕਦੀ। “, ਬਾਜਵਾ ਨੇ ਕਿਹਾ। ਬਾਜਵਾ ਨੇ ਅੱਗੇ ਕਿਹਾ ਕਿ ਜਿੱਥੋਂ ਤੱਕ ਕੋਵਿਡ ਦੇ ਖ਼ਤਰੇ ਦਾ ਸਵਾਲ ਹੈ, ‘ਆਪ’ ਸਰਕਾਰ ਜ਼ਮੀਨ ‘ਤੇ ਇਸ ਦੀ ਤਿਆਰੀ ਕਰਨ ‘ਚ ਬੁਰੀ ਤਰਾਂ ਅਸਫਲ ਰਹੀ ਹੈ। ਸੂਬੇ ਦੇ ਕੁੱਝ ਜ਼ਿਲ੍ਹੇ ਕੋਵਿਸ਼ੀਲਡ ਅਤੇ ਕੋਵੈਕਸੀਨ ਸਮੇਤ ਕੋਵਿਡ ਟੀਕਿਆਂ ਦੀ ਭਾਰੀ ਘਾਟ ਦਾ ਸਾਹਮਣਾ ਕਰ ਰਹੇ ਹਨ। ਜਦੋਂ ਤੋਂ ‘ਆਪ’ ਸਰਕਾਰ ਨੇ ਆਪਣਾ ਕੰਮ ਸ਼ੁਰੂ ਕੀਤਾ ਹੈ, ਦਿਹਾਤੀ ਖੇਤਰਾਂ ਦੇ ਵਿਕਾਸ ਲਈ ਕੋਈ ਫ਼ੰਡ ਨਹੀਂ ਦਿੱਤਾ ਗਿਆ ਹੈ। ਸਰਕਾਰ ਨੇ ਮਜ਼ਦੂਰਾਂ ਲਈ ਕੋਈ ਵੀ ਨਵਾਂ ਮਨਰੇਗਾ ਕਾਰਡ ਜਾਰੀ ਨਹੀਂ ਕੀਤਾ ਹੈ। ਇਸ ਤੋਂ ਇਲਾਵਾ, ਸਰਕਾਰ ਨੇ ਆਪਣੀ ਬਹੁਤ ਚਰਚਿਤ ਯੋਜਨਾ, ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਪ੍ਰਦਾਨ ਕਰਨਾ ਹੈ, ਨੂੰ ਸ਼ੁਰੂ ਨਹੀਂ ਕੀਤਾ, ਵਿਰੋਧੀ ਧਿਰ ਦੇ ਆਗੂ ਨੇ ਕਿਹਾ। ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਜ਼ੀਰਾ ਵਿੱਚ ਸ਼ਰਾਬ ਦੀ ਫ਼ੈਕਟਰੀ ਕਾਰਨ ਕਥਿਤ ਤੌਰ 'ਤੇ ਪੈਦਾ ਹੋ ਰਹੇ ਪ੍ਰਦੂਸ਼ਣ ਦੇ ਮੁੱਦੇ ਨੂੰ ਹੱਲ ਕਰਨ ਵਿੱਚ ਸਰਕਾਰ ਨਾਕਾਮ ਰਹੀ ਹੈ। ਸਨਅਤਕਾਰ ਸੂਬੇ ਤੋਂ ਬਾਹਰ ਜਾ ਰਹੇ ਹਨ। ਦਲਿਤ ਮਜ਼ਦੂਰਾਂ ਤੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਸ਼ਾਖੋਰੀ ਅਤੇ ਅਮਨ-ਕਾਨੂੰਨ ਦੀ ਸਥਿਤੀ ‘ਆਪ’ ਦੇ ਸ਼ਾਸਨ ਦੌਰਾਨ ਵਿਗੜ ਰਹੀ ਹੈ। The post ਪੰਜਾਬ ਸਰਕਾਰ ਦੀ ਸਰਦ ਰੁੱਤ ਇਜਲਾਸ ਮੁਲਤਵੀ ਕਰਨ ਦੀ ਕਾਰਵਾਈ ਬਿਲਕੁਲ ਗਲਤ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News. Tags:
|
ਕਪੂਰਥਲਾ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ 7 ਮੋਬਾਈਲ ਫੋਨ, ਸਿਮ ਕਾਰਡ ਤੇ ਬੈਟਰੀਆਂ ਬਰਾਮਦ Monday 26 December 2022 08:13 AM UTC+00 | Tags: 5 breaking-news crime dgp-gaurav-yadav harjot-singh-bains jail-administration kapurthala-central-jail kapurthala-jail-administration. kapurthala-police kapurthala-police-station news punjab-dgp punjabi-news punjab-polcie punjab-police the-unmute-breaking-news the-unmute-punjabi-news ਚੰਡੀਗੜ੍ਹ 26 ਦਸੰਬਰ 2022: ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਅਕਸਰ ਹੀ ਮੋਬਾਈਲ ਫੋਨ ਅਤੇ ਹੋਰ ਚੀਜ਼ਾਂ ਬਰਾਮਦ ਹੋਣ ਮਾਮਲੇ ਸਾਹਮਣੇ ਆਉਂਦੇ ਹਨ । ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਇਹ ਦਾਅਵੇ ਕੀਤੇ ਜਾਂਦੇ ਹਨ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਪਹਿਲਾਂ ਨਾਲੋਂ ਜ਼ਿਆਦਾ ਸਖ਼ਤੀ ਕੀਤੀ ਗਈ ਹੈ | ਇਸ ਵਿਚਾਲੇ ਅਜਿਹਾ ਇੱਕ ਹੋਰ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ | ਜਿੱਥੇ ਕਪੂਰਥਲਾ ਦੀ ਕੇਂਦਰੀ ਜੇਲ੍ਹ (Kapurthala Central Jail) ਵਿੱਚੋਂ ਵਿੱਚ ਬੈਰਕਾਂ ਦੀ ਤਲਾਸ਼ੀ ਦੌਰਾਨ ਇੱਕ ਵਾਰ ਫਿਰ ਮੋਬਾਈਲ ਫੋਨ, ਸਿਮ ਕਾਰਡ ਆਦਿ ਸਮਾਨ ਬਰਾਮਦ ਹੋਇਆ ਹੈ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਕੀਤੀ ਗਈ ਹੈ, ਜਿਸ ਵਿੱਚ 7 ਮੋਬਾਈਲ ਫ਼ੋਨ, 7 ਸਿਮ ਕਾਰਡ, 7 ਬੈਟਰੀਆਂ, 1 ਚਾਰਜਰ, 1 ਡਾਟਾ ਕੇਬਲ, 1 ਈਅਰ ਫ਼ੋਨ ਆਦਿ ਬਰਾਮਦ ਹੋਇਆ ਹੈ। ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਨੇ ਕਪੂਰਥਲਾ ਦੇ ਥਾਣਾ ਕੋਤਵਾਲੀ ਵਿਖੇ ਅੱਠ ਕੈਦੀਆਂ ਤੇ ਹਵਾਲਾਤੀਆਂ ਖ਼ਿਲਾਫ਼ ਧਾਰਾ 52-ਏ ਪ੍ਰਿਜ਼ਨ ਐਕਟ ਤਹਿਤ 4 ਵੱਖ-ਵੱਖ ਕੇਸ ਦਰਜ ਕੀਤੇ ਹਨ | The post ਕਪੂਰਥਲਾ ਕੇਂਦਰੀ ਜੇਲ੍ਹ ‘ਚੋਂ ਤਲਾਸ਼ੀ ਦੌਰਾਨ 7 ਮੋਬਾਈਲ ਫੋਨ, ਸਿਮ ਕਾਰਡ ਤੇ ਬੈਟਰੀਆਂ ਬਰਾਮਦ appeared first on TheUnmute.com - Punjabi News. Tags:
|
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਸਿਹਤ ਵਿਗੜੀ, ਦਿੱਲੀ AIIMS 'ਚ ਦਾਖ਼ਲ Monday 26 December 2022 08:24 AM UTC+00 | Tags: aiims aiims-delhi all-india-institute-of-medical-science bjp breaking-news delhi-aiims india indian-finance-minister latest-news news nirmala-sitharaman the-unmute-breaking-news the-unmute-punjabi-news ਚੰਡੀਗੜ੍ਹ 26 ਦਸੰਬਰ 2022: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੂੰ ਸੋਮਵਾਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਸੀਤਾਰਮਨ ਨੂੰ ਹਸਪਤਾਲ ਦੇ ਪ੍ਰਾਈਵੇਟ ਵਾਰਡ ਵਿੱਚ ਰੱਖਿਆ ਗਿਆ ਸੀ। ਨਿਰਮਲਾ ਸੀਤਾਰਮਨ ਨੂੰ ਦੁਪਹਿਰ 12 ਵਜੇ ਦੇ ਕਰੀਬ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (AIIMS) ਹਸਪਤਾਲ ਲਿਜਾਇਆ ਗਿਆ। ਅਧਿਕਾਰਤ ਸੂਤਰਾਂ ਮੁਤਾਬਕ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਰੁਟੀਨ ਜਾਂਚ ਲਈ ਦਿੱਲੀ ਦੇ ਏਮਜ਼ ‘ਚ ਦਾਖਲ ਕਰਵਾਇਆ ਗਿਆ ਹੈ। The post ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਸਿਹਤ ਵਿਗੜੀ, ਦਿੱਲੀ AIIMS ‘ਚ ਦਾਖ਼ਲ appeared first on TheUnmute.com - Punjabi News. Tags:
|
PAK Vs NZ: 145 ਸਾਲਾਂ ਦੇ ਇਤਿਹਾਸ 'ਚ ਪਹਿਲੀ ਵਾਰ ਪਾਕਿਸਤਾਨ ਦੇ ਨਾਂ ਦਰਜ ਹੋਇਆ ਇਹ ਸ਼ਰਮਨਾਕ ਰਿਕਾਰਡ Monday 26 December 2022 08:55 AM UTC+00 | Tags: breaking-news cricket-news icc karachi latest-cricket-news latest-news national-stadium-in-karachi news new-zealand pakistan pakistan-cricket-board pcb sports-news test-cricket the-unmute-breaking-news the-unmute-latest-update the-unmute-punjabi-news the-unmute-update ਚੰਡੀਗੜ੍ਹ 26 ਦਸੰਬਰ 2022: (PAK Vs NZ 1st Test) ਪਾਕਿਸਤਾਨ (Pakistan) ਅਤੇ ਨਿਊਜ਼ੀਲੈਂਡ (New Zealand) ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਸੋਮਵਾਰ ਤੋਂ ਕਰਾਚੀ ਦੇ ਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਇਸ ਮੈਚ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੇਜ਼ਬਾਨ ਟੀਮ ਪਾਕਿਸਤਾਨ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਅਤੇ ਪਾਕਿਸਤਾਨ ਦੇ ਦੋ ਬੱਲੇਬਾਜ਼ ਮਹਿਜ਼ 19 ਦੌੜਾਂ ‘ਤੇ ਪੈਵੇਲੀਅਨ ਪਰਤ ਗਏ। ਕੀਵੀ (New Zealand) ਕਪਤਾਨ ਟਿਮ ਸਾਊਦੀ ਨੇ ਦਿਨ ਦੇ ਚੌਥੇ ਓਵਰ ਵਿੱਚ ਅਨੁਭਵੀ ਸਪਿਨਰ ਏਜਾਜ਼ ਪਟੇਲ ਨੂੰ ਹਮਲੇ ਵਿੱਚ ਲਿਆਂਦਾ। ਪਾਕਿਸਤਾਨ ਨੂੰ ਪਹਿਲਾ ਝਟਕਾ 12 ਦੇ ਸਕੋਰ ‘ਤੇ ਲੱਗਾ। ਇਸ ਤੋਂ ਬਾਅਦ 19 ਤੱਕ ਦੂਜਾ ਸਲਾਮੀ ਬੱਲੇਬਾਜ਼ ਵੀ ਆਊਟ ਹੋ ਗਿਆ। ਅਬਦੁੱਲਾ ਸ਼ਫੀਕ ਆਊਟ ਹੋਣ ਵਾਲੇ ਪਹਿਲੇ ਬੱਲੇਬਾਜ਼ ਬਣੇ, ਜੋ ਸੱਤ ਦੌੜਾਂ ਬਣਾ ਕੇ ਏਜਾਜ਼ ਪਟੇਲ ਦਾ ਸ਼ਿਕਾਰ ਬਣੇ। ਇਸ ਤੋਂ ਬਾਅਦ ਸ਼ਾਨ ਮਸੂਦ 19 ਦੇ ਕੁੱਲ ਸਕੋਰ ‘ਤੇ ਆਊਟ ਹੋ ਗਏ। ਮਸੂਦ ਨੂੰ ਮਾਈਕਲ ਬ੍ਰੇਸਵੈੱਲ ਨੇ ਆਊਟ ਕੀਤਾ। ਇਤਫ਼ਾਕ ਦੀ ਗੱਲ ਹੈ ਕਿ ਪੁਰਸ਼ਾਂ ਦੇ ਟੈਸਟ ਕ੍ਰਿਕਟ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਟੈਸਟ ਮੈਚ ਦੀਆਂ ਪਹਿਲੀਆਂ ਦੋ ਵਿਕਟਾਂ ਸਟੰਪ ਆਊਟ ਹੋਈਆਂ ਹਨ। ਯਾਨੀ ਕਿ 145 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਇਹ ਸ਼ਰਮਨਾਕ ਰਿਕਾਰਡ ਪਾਕਿਸਤਾਨ (Pakistan) ਦੇ ਨਾਮ ਦਰਜ ਹੋਇਆ ਹੈ।
The post PAK Vs NZ: 145 ਸਾਲਾਂ ਦੇ ਇਤਿਹਾਸ ‘ਚ ਪਹਿਲੀ ਵਾਰ ਪਾਕਿਸਤਾਨ ਦੇ ਨਾਂ ਦਰਜ ਹੋਇਆ ਇਹ ਸ਼ਰਮਨਾਕ ਰਿਕਾਰਡ appeared first on TheUnmute.com - Punjabi News. Tags:
|
ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਉਣ ਵਾਲੇ ਗਿਰੋਹ ਦਾ ਮੈਂਬਰ ਗ੍ਰਿਫਤਾਰ, 5.54 ਲੱਖ ਦੀ ਡਰੱਗ ਮਨੀ ਬਰਾਮਦ Monday 26 December 2022 09:15 AM UTC+00 | Tags: aam-aadmi-party breaking-news bsf drugs-smugglers government-of-india gurdaspur gurdaspur-aministration gurdaspur-police gurdaspur-police-station latest-news news pakistan police-station-kalanur punjab-police ssp-deepak-hilori ਗੁਰਦਾਸਪੁਰ 26 ਦਸੰਬਰ 2022: ਗੁਰਦਾਸਪੁਰ ਪੁਲਿਸ ਦੇ ਸੀਆਈਏ ਸਟਾਫ ਦੇ ਇੰਚਾਰਜ ਕਪਿਲ ਕੌਸ਼ਿਲ ਦੀ ਟੀਮ ਅਤੇ ਗੁਰਦਾਸਪੁਰ ਬੀ.ਐਸ.ਐਫ ਦੀ ਟੀਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਗੁਪਤ ਸੂਚਨਾ ਦੇ ਅਧਾਰ ‘ਤੇ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਉਣ ਵਾਲੇ ਤਸਕਰ ਗਿਰੋਹ ਦੇ ਇਕ ਮੈਂਬਰ ਗੁਰਵਿੰਦਰ ਚੰਦ ਉਰਫ ਕੇਵਰਾ ਪੁੱਤਰ ਸੁੱਚਾ ਚੰਦ ਵਾਸੀ ਸਰਜੇਚੱਕ ਨੂੰ 5 ਲੱਖ 54 ਹਜਾਰ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ | ਪ੍ਰੈਸ ਵਾਰਤਾ ਦੌਰਾਨ ਐਸਐਸਪੀ ਗੁਰਦਾਸਪੁਰ ਦੀਪਕ ਹਿਲੋਰੀ ਨੇ ਦੱਸਿਆ ਕਿ ਗੁਰਵਿੰਦਰ ਚੰਦ ,ਅਜੇ ਮਸੀਹ ਪੁੱਤਰ ਲਿਆਕਤ ਮਸੀਹ ਵਾਸੀ ਲੰਘਾ ਪਕੀਵਾ ਅਤੇ ਮਲਕੀਤ ਸਿੰਘ ਪੁੱਤਰ ਤਰਸੇਮ ਚੌਂਕੀਦਾਰ ਵਾਸੀ ਨਾਹਰ ਬਾਣਾ ਕਲਾਨੌਰ, ਜ਼ਿਲ੍ਹਾ ਗੁਰਦਾਸਪੁਰ ਇਹਨਾਂ ਤਿੰਨਾ ਦੇ ਪਾਕਿਸਤਾਨ ਸਮੱਗਲਰਾਂ ਨਾਲ ਸਬੰਧ ਹਨ ਤੇ ਇਹ ਪਾਕਿਸਤਾਨ ਤੋਂ ਡਰੋਨ ਰਾਂਹੀ ਹੋਰੋਇਨ ਮੰਗਵਾਉਂਦੇ ਸਨ, ਇਹਨਾਂ ਨੇ ਬੀਤੀ 17 ਦਿਸੰਬਰ ਦੀ ਰਾਤ ਨੂੰ ਕੁੱਲ 08 ਕਿੱਲੋਗ੍ਰਾਮ ਹੈਰੋਇਨ ਪਾਕਿਸਤਾਨ ਤੋਂ ਬਿੱਟੂ ਨਾਮ ਦੇ ਸਮੱਗਲਰ ਕੋਲੋਂ ਪਿੰਡ ਲਾਲਪੁਰ ਦੀ ਬੰਬੀ ‘ਤੇ ਡਰੋਨ ਰਾਹੀਂ ਸੁਟਵਾ ਕੇ ਕਿਸੇ ਅਣਪਛਾਤੇ ਵਿਅਕਤੀ ਨੂੰ ਦਿੱਤੀ ਹੈ | ਜਿਹਨਾਂ ਨੂੰ ਇਸ ਕੰਮ ਦੇ ਬਦਲੇ ਪਰ ਪੈਕਟ 2 ਲੱਖ ਰੁਪਏ ਦੇ ਹਿਸਾਬ ਨਾਲ 16 ਲੱਖ ਰੁਪਏ ਮਿਲਣੇ ਸਨ। ਜਿਸ ਵਿਚੋਂ (06 ਲੱਖ ਰੁਪਏ ਮਿਲ ਚੁੱਕੇ ਹਨ। ਜਿਸ ‘ਤੇ ਸੀ.ਆਈ.ਏ ਸਟਾਫ ਗੁਰਦਾਸਪੁਰ ਅਤੇ ਥਾਣਾ ਕਲਾਨੌਰ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ਤੇ ਕਟਲੀ ਰੋਡ ਕਲਾਨੌਰ ਵਿਖੇ ਸਪੈਸ਼ਲ ਨਾਕਾਬੰਦੀ ਕਰਕੇ ਮੁਲਜ਼ਮ ਗੁਰਵਿੰਦਰ ਚੰਦ ਉਰਫ ਕੇਵਰਾ ਪੁੱਤਰ ਸੁੱਚਾ ਚੰਦ ਵਾਸੀ ਸਰਦੇਚੱਕ ਨੂੰ ਮੋਟਰ ਸਾਈਕਲ ਸਪਲੈਂਡਰ ਬਿਨਾਂ ਨੰਬਰੀ ਸਮੇਤ ਗ੍ਰਿਫਤਾਰ ਕਰਕੇ, ਉਸ ਪਾਸੋਂ ਮੌਕਾ ਤੇ 3 ਲੱਖ ਰੁਪਏ ਭਾਰਤੀ ਕਰੰਸੀ, ਇੱਕ ਮੋਬਾਇਲ ਫੋਨ ਅਤੇ 02 ਰਸਾਇਨਕ ਸਟਿਕਾਂ (ਲਾਈਤਾਂ ) ਨੂੰ ਬ੍ਰਾਮਦ ਕੀਤੇ ਗਏ ਹਨ | ਇਹ ਰਸਾਇਣਕ ਸਟਿਕਾਂ ਇਹ ਦੇਰ ਰਾਤ ਰੋਸ਼ਨੀ ਦਾ ਕੰਮ ਕਰਦੀਆਂ ਹਨ ਅਤੇ ਹਨੇਰੇ ਵਿਚ ਜਦੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਸੁੱਟੀ ਜਾਂਦੀ ਹੈ ਤਾਂ ਇਹ ਸਟਿਕਾਂ ਦੀ ਰੋਸ਼ਨੀ ਨਾਲ ਖੇਤਾਂ ਵਿੱਚੋ ਲੱਭਣੀ ਆਸਾਨ ਹੋ ਜਾਂਦੀ ਹੈ | ਪਕੜੇ ਗਏ ਗੁਰਵਿੰਦਰ ਚੰਦ ਉਤੇ ਮੁਕੱਦਮਾ ਨੰਬਰ 121 ਮਿਤੀ 25.12.2022 ਜੁਰਮ 21,23,27-ਏ.29/61/85 ਐਨ.ਡੀ.ਪੀ.ਐਸ ਐਕਟ ਥਾਣਾ ਕਲਾਨੌਰ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ । ਪੁੱਛਗਿੱਛ ਦੌਰਾਨ ਗੁਰਵਿੰਦਰ ਚੰਦ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਉਹਨਾਂ ਤਿੰਨਾ ਨੇ ਪਾਕਿਸਤਾਨ ਤੋਂ ਹੁਣ ਤੱਕ 14 ਕਿਲੋਗ੍ਰਾਮ ਹੈਰੋਇਨ ਤੇ 12 ਪਿਸਟਲ ਮੰਗਵਾਏ ਸਨ। ਜਿਸ ਸਬੰਧੀ ਉਹਨਾਂ ਪਰ ਮੁਕੱਦਮਾ ਨੰਬਰ 188 ਮਿਤੀ 25.11.2020 ਜੁਰਮ 25/54/59 ਅਸਲਾ ਐਕਟ ਥਾਣਾ ਡੇਰਾ ਬਾਬਾ ਨਾਨਕ ਪੁਲਿਸ ਜਿਲਾ ਬਟਾਲਾ ਵਿਖੇ ਦਰਜ ਹੋਇਆ ਸੀ, ਜਿਸ ਵਿਚ ਪਿਸਟਲ ਦੀ ਬ੍ਰਾਮਦਗੀ ਹੋਈ ਸੀ ਪਰ 14 ਕਿਲੋਗ੍ਰਾਮ ਹੈਰੋਇਨ ਇਹਨਾਂ ਨੇ ਪਾਸਿਕਤਾਨ ਸਮੱਗਲਰ ਬਿੱਟੂ ਦੇ ਕਹਿਣ ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇ ਦਿੱਤੀ ਸੀ। ਪੁਲਿਸ ਵਲੋਂ ਹੁਣ ਬਾਕੀ ਦੋਵੇ ਸਮਗਲਰ ਅਜੇ ਮਸੀਹ ਅਤੇ ਮਲਕੀਤ ਸਿੰਘ ਨੂੰ ਕਾਬੂ ਕਰਨ ਲਈ ਵੱਖ ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ | The post ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਉਣ ਵਾਲੇ ਗਿਰੋਹ ਦਾ ਮੈਂਬਰ ਗ੍ਰਿਫਤਾਰ, 5.54 ਲੱਖ ਦੀ ਡਰੱਗ ਮਨੀ ਬਰਾਮਦ appeared first on TheUnmute.com - Punjabi News. Tags:
|
ਮਹਾਰਾਸ਼ਟਰ-ਕਰਨਾਟਕ ਸਰਹੱਦੀ ਵਿਵਾਦ ਦਰਮਿਆਨ ਦਿੱਲੀ ਪਹੁੰਚੇ CM ਬਸਵਰਾਜ ਬੋਮਈ, ਜਾਣੋ ਪੂਰਾ ਮਾਮਲਾ Monday 26 December 2022 09:26 AM UTC+00 | Tags: basavaraj-bommai-chief-minister-of-karnataka breaking-news chief-minister-of-karnataka cm-basavaraj-bomai karnataka latest-news maharashtra-karnataka-border-dispute news ਚੰਡੀਗੜ੍ਹ 26 ਦਸੰਬਰ 2022: ਮਹਾਰਾਸ਼ਟਰ-ਕਰਨਾਟਕ ਸਰਹੱਦੀ ਵਿਵਾਦ (Maharashtra-Karnataka border dispute) ਦਰਮਿਆਨ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ (CM Basavaraj Bomai) ਅੱਜ ਦਿੱਲੀ ਪਹੁੰਚ ਰਹੇ ਹਨ। ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਉਹ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ। ਬੇਲਾਗਾਵੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੋਮਈ ਨੇ ਕਿਹਾ ਕਿ ਉਹ ਆਪਣੀ ਦਿੱਲੀ ਫੇਰੀ ਦੌਰਾਨ ਰਾਜ ਮੰਤਰੀ ਮੰਡਲ ਦੇ ਵਿਸਥਾਰ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਕਰਨਗੇ। ਕਰਨਾਟਕ (Karnataka) ਦੇ ਮਹਾਰਾਸ਼ਟਰ ਨਾਲ ਚੱਲ ਰਹੇ ਸਰਹੱਦੀ ਵਿਵਾਦ ਨੂੰ ਲੈ ਕੇ ਦੋਵਾਂ ਰਾਜਾਂ ਵਿਚਾਲੇ ਤਣਾਅ ਜਾਰੀ ਹੈ। ਕਰਨਾਟਕ ਵਿਧਾਨ ਸਭਾ ਵਿੱਚ ਇਸ ਸਬੰਧੀ ਮਤਾ ਪਾਸ ਕਰਨ ਤੋਂ ਬਾਅਦ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਵੀ ਅਜਿਹਾ ਹੀ ਮਤਾ ਪਾਸ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਅੱਜ ਸਾਬਕਾ ਸੀਐਮ ਊਧਵ ਠਾਕਰੇ ਨੇ ਇਸ ਸਬੰਧੀ ਨਵੀਂ ਮੰਗ ਕੀਤੀ ਹੈ। ਠਾਕਰੇ ਨੇ ਨਾਗਪੁਰ ਵਿੱਚ ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਦੀ ਮੀਟਿੰਗ ਵਿੱਚ, ਸੁਪਰੀਮ ਕੋਰਟ ਦੁਆਰਾ ਵਿਵਾਦ ਦਾ ਹੱਲ ਹੋਣ ਤੱਕ ‘ਕਰਨਾਟਕ ਦੇ ਕਬਜ਼ੇ ਵਾਲੇ ਮਹਾਰਾਸ਼ਟਰ’ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਘੋਸ਼ਿਤ ਕਰਨ ਦੀ ਮੰਗ ਕੀਤੀ। ਗ੍ਰਹਿ ਮੰਤਰੀ ਸ਼ਾਹ ਨੇ ਵਿਵਾਦ ਸੁਲਝਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਹੈ। The post ਮਹਾਰਾਸ਼ਟਰ-ਕਰਨਾਟਕ ਸਰਹੱਦੀ ਵਿਵਾਦ ਦਰਮਿਆਨ ਦਿੱਲੀ ਪਹੁੰਚੇ CM ਬਸਵਰਾਜ ਬੋਮਈ, ਜਾਣੋ ਪੂਰਾ ਮਾਮਲਾ appeared first on TheUnmute.com - Punjabi News. Tags:
|
ਟਰਾਂਸਪੋਰਟ ਵਿਭਾਗ ਵੱਲੋਂ ਰੇਤੇ-ਬਜਰੀ ਆਦਿ ਖਣਿਜਾਂ ਦੀ ਢੋਆ-ਢੁਆਈ ਦੇ ਰੇਟ ਤੈਅ: ਲਾਲਜੀਤ ਸਿੰਘ ਭੁੱਲਰ Monday 26 December 2022 10:22 AM UTC+00 | Tags: aam-aadmi-party breaking-news cm-bhagwant-mann development-and-regulation-act harjot-singh-bains laljit-singh-bhullar minerals mines news punjab-government punjab-mines punjab-police punjab-transport-department punjab-transport-minister sand-mafia the-unmute-breaking-news ਚੰਡੀਗੜ੍ਹ 26 ਦਸੰਬਰ 2022: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਖਾਣਾਂ ਅਤੇ ਖਣਿਜ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 1957 ਤਹਿਤ ਪਰਿਭਾਸ਼ਿਤ ਮਾਇਨਰ ਖਣਿਜਾਂ ਦੀ ਪੰਜਾਬ ਰਾਜ ਵਿੱਚ ਢੋਆ-ਢੁਆਈ ਲਈ ਦਰਾਂ ਤੈਅ ਕਰ ਦਿੱਤੀਆਂ ਗਈਆਂ ਹਨ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿੱਟੀ, ਸੁਰਖੀ, ਰੇਤ, ਰਾਖ, ਬਜਰੀ, ਗਟਕਾ, ਸਟੋਨ ਬੋਲਡਰ, ਕੰਕਰ ਅਤੇ ਇਮਾਰਤੀ ਮਲਬੇ ਆਦਿ ਖਣਿਜਾਂ ਦੀ ਢੋਆ-ਢੁਆਈ ਦੇ ਰੇਟਾਂ ਨੂੰ ਵੱਖ-ਵੱਖ ਰੇਟ ਸਲੈਬਾਂ ਵਿੱਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਢੋਆ-ਢੁਆਈ ਦੇ ਰੇਟ ਤੈਅ ਕਰਨ ਨਾਲ ਟਰਾਂਸਪੋਰਟਰਾਂ ਵੱਲੋਂ ਮਨਮਰਜ਼ੀ ਦੇ ਰੇਟ ਵਸੂਲਣ ਦੇ ਰੁਝਾਨ ਨੂੰ ਠੱਲ੍ਹ ਪਵੇਗੀ ਅਤੇ ਸਿੱਧੇ ਤੌਰ ‘ਤੇ ਲੋਕਾਂ ਦਾ ਪੈਸਾ ਬਚੇਗਾ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 0.5 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਦੀ ਦੂਰੀ ਲਈ ਰੇਟ 68.49 ਰੁਪਏ ਤੋਂ 349.82 ਰੁਪਏ ਪ੍ਰਤੀ ਮੀਟਰਕ ਟਨ ਦਰਮਿਆਨ ਹੋਵੇਗਾ। ਇਸੇ ਤਰ੍ਹਾਂ, 51 ਕਿਲੋਮੀਟਰ ਤੋਂ 100 ਕਿਲੋਮੀਟਰ ਤੱਕ ਦੀਆਂ ਦਰਾਂ 352.61 ਰੁਪਏ ਤੋਂ 467.95 ਰੁਪਏ ਪ੍ਰਤੀ ਮੀਟਰਕ ਟਨ ਵਿਚਕਾਰ ਹੋਣਗੀਆਂ। ਉਨ੍ਹਾਂ ਦੱਸਿਆ ਕਿ 101 ਕਿਲੋਮੀਟਰ ਤੋਂ 150 ਕਿਲੋਮੀਟਰ ਦੀ ਦੂਰੀ ਲਈ 469.11 ਰੁਪਏ ਤੋਂ 526.19 ਰੁਪਏ ਪ੍ਰਤੀ ਮੀਟਰਕ ਟਨ ਦਰਮਿਆਨ ਰੇਟ ਤੈਅ ਕੀਤਾ ਗਿਆ ਹੈ, 151 ਕਿਲੋਮੀਟਰ ਤੋਂ 200 ਕਿਲੋਮੀਟਰ ਦੀ ਦੂਰੀ ਲਈ 527.27 ਰੁਪਏ ਤੋਂ 579.78 ਰੁਪਏ ਪ੍ਰਤੀ ਮੀਟਰਕ ਟਨ ਦਰਮਿਆਨ ਕੀਮਤ ਤੈਅ ਕੀਤੀ ਗਈ ਹੈ। ਇਸੇ ਤਰ੍ਹਾਂ 201 ਕਿਲੋਮੀਟਰ ਤੋਂ 250 ਕਿਲੋਮੀਟਰ ਤੱਕ ਦੀ ਦੂਰੀ ਲਈ 580.85 ਰੁਪਏ ਤੋਂ ਲੈ ਕੇ 633.38 ਰੁਪਏ ਪ੍ਰਤੀ ਮੀਟਰਕ ਟਨ ਵਿਚਕਾਰ ਰੇਟ ਤੈਅ ਕੀਤੇ ਗਏ ਹਨ ਜਦਕਿ 251 ਕਿਲੋਮੀਟਰ ਤੋਂ 300 ਕਿਲੋਮੀਟਰ ਤੱਕ ਦੀ ਦੂਰੀ ਲਈ 634.44 ਰੁਪਏ ਤੋਂ 686.96 ਰੁਪਏ ਪ੍ਰਤੀ ਮੀਟਰਕ ਟਨ ਦੇ ਦਰਮਿਆਨ ਰੇਟ ਮਿੱਥਿਆ ਗਿਆ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 300 ਕਿਲੋਮੀਟਰ ਤੋਂ ਵੱਧ ਦੀ ਦੂਰੀ ਲਈ ਰੇਤੇ-ਬਜਰੀ ਦੀ ਢੋਆ-ਢੁਆਈ ਵਾਸਤੇ 686.96 ਰੁਪਏ ਦੀ ਨਿਰਧਾਰਤ ਹੱਦ ਉਤੇ 1.07 ਰੁਪਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਰੇਟ ਵਸੂਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। The post ਟਰਾਂਸਪੋਰਟ ਵਿਭਾਗ ਵੱਲੋਂ ਰੇਤੇ-ਬਜਰੀ ਆਦਿ ਖਣਿਜਾਂ ਦੀ ਢੋਆ-ਢੁਆਈ ਦੇ ਰੇਟ ਤੈਅ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News. Tags:
|
(Himanshi Khurana ) ਹਿਮਾਂਸ਼ੀ ਖੁਰਾਣਾ ਨੂੰ ਕਰਵਾਇਆ ਗਿਆ ਹਸਪਤਾਲ ਭਰਤੀ, ਜਾਣੇ ਵਜ੍ਹਾ Monday 26 December 2022 11:09 AM UTC+00 | Tags: breaking-news himanshi-khurana himanshi-khurana-btreakings-news himanshi-khurana-news the-unmute ਚੰਡੀਗੜ੍ਹ 26 ਦਸੰਬਰ 2022: ਬਿੱਗ ਬੌਸ 13 ਦੀ ਸਾਬਕਾ ਪ੍ਰਤੀਯੋਗੀ ਅਤੇ ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਤੇਜ਼ ਬੁਖਾਰ ਅਤੇ ਨੱਕ ਵਿੱਚੋਂ ਖੂਨ ਵਗਣ ਕਾਰਨ ਉਸ ਨੂੰ ਤੁਰੰਤ ਰੋਮਾਨੀਆ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੰਜਾਬੀ ਫਿਲਮ ‘ਫੱਤੋ ਦੇ ਯਾਰ ਬਡੇ ਨੇ’ ਦੀ ਸ਼ੂਟਿੰਗ ਲਈ ਹਿਮਾਂਸ਼ੀ ਰੋਮਾਨੀਆ ਪਹੁੰਚੀ ਹੈ।
ਦੱਸਿਆ ਜਾ ਰਿਹਾ ਹੈ ਕਿ ਹਿਮਾਂਸ਼ੀ ਮਾਈਨਸ 7 ਡਿਗਰੀ ਸੈਲਸੀਅਸ ਤਾਪਮਾਨ ‘ਚ ਸ਼ੂਟਿੰਗ ਕਰ ਰਹੀ ਸੀ। ਇਸ ਕਾਰਨ ਉਸ ਨੂੰ ਬੁਖਾਰ ਹੋ ਗਿਆ ਅਤੇ ਫਿਰ ਉਸ ਦੇ ਨੱਕ ‘ਚੋਂ ਖੂਨ ਨਿਕਲਣ ਲੱਗਾ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਇਆ ਗਿਆ। ਹਿਮਾਂਸ਼ੀ ਤੇਜ਼ ਬੁਖਾਰ ‘ਚ ਸ਼ੂਟਿੰਗ ਕਰ ਰਹੀ ਸੀ
ਖਬਰਾਂ ਮੁਤਾਬਕ ਹਿਮਾਂਸ਼ੀ ਤੇਜ਼ ਬੁਖਾਰ ‘ਚ ਵੀ ਲਗਾਤਾਰ ਸ਼ੂਟਿੰਗ ਕਰ ਰਹੀ ਸੀ। ਫਿਲਮ ਦੇ ਇਕ ਸੀਨ ਲਈ ਉਨ੍ਹਾਂ ਨੂੰ ਠੰਡੇ ਪਾਣੀ ‘ਚ ਸ਼ੂਟ ਕਰਨਾ ਪਿਆ ਪਰ ਜਦੋਂ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਤਾਂ ਉਨ੍ਹਾਂ ਦੇ ਨੱਕ ‘ਚੋਂ ਖੂਨ ਵਗਣ ਲੱਗਾ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਫਿਲਹਾਲ ਉਨ੍ਹਾਂ ਦੀ ਸਿਹਤ ਕਿਵੇਂ ਹੈ ਇਸ ਬਾਰੇ ਕੋਈ ਅਪਡੇਟ ਨਹੀਂ ਹੈ। ਹਿਮਾਂਸ਼ੀ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਸੀ ਜਿਸ ‘ਚ ਉਹ ਕਾਫੀ ਕੱਪੜਿਆਂ ‘ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ‘ਠੰਢ ਹੈ ਪਰ ਸ਼ੂਟ ਕਰਨਾ ਹੋਵੇਗਾ।’ The post (Himanshi Khurana ) ਹਿਮਾਂਸ਼ੀ ਖੁਰਾਣਾ ਨੂੰ ਕਰਵਾਇਆ ਗਿਆ ਹਸਪਤਾਲ ਭਰਤੀ, ਜਾਣੇ ਵਜ੍ਹਾ appeared first on TheUnmute.com - Punjabi News. Tags:
|
ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਹੋਰ ਵਧੇਗੀ ਠੰਡ, ਮੌਸਮ ਵਿਭਾਗ ਵਲੋਂ ਅਲਰਟ ਜਾਰੀ Monday 26 December 2022 11:22 AM UTC+00 | Tags: breaking-news cold-weather imd imd-delhi-scientist india-meteorological-department news north-rajasthan punjab punjab-cold-weather punjab-news weather-department ਚੰਡੀਗੜ੍ਹ 26 ਦਸੰਬਰ 2022: ਸੋਮਵਾਰ ਸਵੇਰੇ ਤਾਪਮਾਨ ਵਿੱਚ ਗਿਰਾਵਟ ਦੇ ਨਾਲ ਉੱਤਰੀ ਭਾਰਤ ਸਮੇਤ ਦੇਸ਼ ਦੀਆਂ ਕਈ ਥਾਵਾਂ ‘ਤੇ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇਖਣ ਨੂੰ ਮਿਲੀ। ਉੱਤਰੀ ਭਾਰਤ ਵਿੱਚ ਸੀਤ ਲਹਿਰ ਬਾਰੇ ਆਈਐਮਡੀ-ਦਿੱਲੀ ਦੇ ਵਿਗਿਆਨੀ ਡਾ. ਨਰੇਸ਼ ਕੁਮਾਰ ਨੇ ਕਿਹਾ ਕਿ ਪੰਜਾਬ, ਹਰਿਆਣਾ ਵਿੱਚ ਅਗਲੇ 2-3 ਦਿਨਾਂ ਤੱਕ ਸੀਤ ਲਹਿਰ ਦੀ ਸਥਿਤੀ ਜਾਰੀ ਰਹਿਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਅਤੇ ਯੂਪੀ ਵਿੱਚ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਹੋ ਸਕਦਾ ਹੈ। ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਚੱਲ ਰਹੀ ਸੀਤ ਲਹਿਰ ਦੇ ਵਿਚਕਾਰ ਭਾਰਤੀ ਮੌਸਮ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ ਦਿੱਲੀ ਦੇ ਪਾਲਮ ਵਿੱਚ ਘੱਟੋ-ਘੱਟ ਤਾਪਮਾਨ 6.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦੋਂ ਕਿ ਸਫਦਰਜੰਗ ਵਿੱਚ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ । ਸੰਘਣੀ ਧੁੰਦ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਦੇ ਕੁਝ ਹਿੱਸਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਕਈ ਖੇਤਰਾਂ ਵਿੱਚ ਵਿਜ਼ੀਬਿਲਿਟੀ ਘਟ ਰਹੀ ਹੈ । ਆਈਐਮਡੀ ਦੇ ਅਨੁਸਾਰ, ‘ਮੁਰਾਦਾਬਾਦ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਰਹੇਗਾ ਜਦਕਿ ਅੱਜ ਸੰਘਣੀ ਧੁੰਦ ਛਾਈ ਰਹੇਗੀ। ਆਈਐਮਡੀ ਨੇ ਪੂਰੇ ਹਫ਼ਤੇ ਲਈ ਧੁੰਦ ਦੇ ਹਾਲਾਤਾਂ ਦੀ ਭਵਿੱਖਬਾਣੀ ਕੀਤੀ ਹੈ। The post ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਹੋਰ ਵਧੇਗੀ ਠੰਡ, ਮੌਸਮ ਵਿਭਾਗ ਵਲੋਂ ਅਲਰਟ ਜਾਰੀ appeared first on TheUnmute.com - Punjabi News. Tags:
|
ਅਮ੍ਰਿਤਸਰ ਪੁਲਿਸ ਨੇ ਨਵੇਂ ਸਾਲ ਮੱਦੇਨਜਰ ਹਾਲ ਬਾਜ਼ਾਰ ਤੋਂ ਕੱਢਿਆ ਫ਼ਲੈਗ ਮਾਰਚ Monday 26 December 2022 11:37 AM UTC+00 | Tags: aisa-cup-2023-news amritsar amritsar-police amritsar-police-commissioner breaking-news crime flag-march hall-market-amritsar happy-new-year harjit-singh-dhaliwal-adcp-amritsar news new-year punjab-police sachkhand-sri-darbar-sahib ਅੰਮ੍ਰਿਤਸਰ 26 ਦਸੰਬਰ 2022: ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਵੀ ਬਹੁਤ ਸਾਰੇ ਵਿਦੇਸ਼ੀ ਅਤੇ ਭਾਰਤ ਦੇ ਕੋਨੇ-ਕੋਨੇ ਤੋਂ ਲੋਕ ਪਹੁੰਚ ਕੇ ਆਪਣੇ ਨਵੇਂ ਸਾਲ ਦੀ ਸ਼ੁਰੂਆਤ ਕਰਦੇ ਹਨ, ਜਿਸ ਨੂੰ ਲੈ ਕੇ ਅੱਜ ਅੰਮ੍ਰਿਤਸਰ ਦੇ ਵਿਚ ਪੰਜਾਬ ਪੁਲਿਸ ਵੱਲੋਂ ਹਾਲ ਬਜ਼ਾਰ ਤੋਂ ਲੈ ਕੇ ਭਰਾਵਾਂ ਵਾਲੇ ਢਾਬੇ ਤਕ ਇਕ ਫਲੈਗ ਮਾਰਚ (Flag March) ਕੱਢਿਆ ਗਿਆ | ਜਿਸ ਵਿਚ ਪੁਲਿਸ ਨੇ ਲੋਕਾਂ ਨੂੰ ਸੰਦੇਸ਼ ਦਿੱਤਾ ਕਿ ਨਵੇਂ ਸਾਲ ਦੇ ਮੌਕੇ ‘ਤੇ ਸਾਨੂੰ ਸਾਰਿਆਂ ਨੂੰ ਅਮਨ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਹੀ ਕੰਮ ਕਰਨ ਦੀ ਜ਼ਰੂਰਤ ਹੈ | ਪੁਲਿਸ ਨੇ ਅੰਮ੍ਰਿਤਸਰ ਦੀ ਅਲੱਗ ਅਲੱਗ ਥਾਵਾਂ ‘ਤੇ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਫਲੈਗ ਮਾਰਚ ਕੱਢੇ ਜਾ ਰਹੇ ਹਨ ਤਾਂ ਜੋ ਕਿ ਅੰਮ੍ਰਿਤਸਰ ਵਿੱਚ ਅਮਨ-ਕਾਨੂੰਨ ਬਰਕਰਾਰ ਰੱਖਿਆ ਜਾ ਸਕੇ | ਇਸ ਮੌਕੇ ਹਰਜੀਤ ਸਿੰਘ ਧਾਲੀਵਾਲ (ਏਡੀਸੀਪੀ ਅੰਮ੍ਰਿਤਸਰ) ਦਾ ਕਹਿਣਾ ਹੈ ਕਿ ਜੇਕਰ ਨਵੇਂ ਸਾਲ ਦੇ ਮੌਕੇ ‘ਤੇ ਕੋਈ ਵੀ ਵਿਅਕਤੀ ਹੁੱਲੜਬਾਜ਼ੀ ਕਰਦਾ ਹੋਇਆ ਨਜ਼ਰ ਆਇਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਇਹ ਫਲੈਗ ਮਾਰਚ (Flag March) ਸਿਰਫ ਲੋਕਾਂ ਨੂੰ ਇਹ ਯਕੀਨ ਦਵਾਉਣਾਂ ਲਈ ਕੱਢਿਆ ਗਿਆ ਹੈ ਕਿ ਉਨ੍ਹਾਂ ਦੀ ਸੁਰੱਖਿਆ ਲਈ ਹਮੇਸ਼ਾ ਹੀ ਤਿਆਰ-ਬਰ-ਤਿਆਰ ਨਜ਼ਰ ਆਵੇਗੀ | The post ਅਮ੍ਰਿਤਸਰ ਪੁਲਿਸ ਨੇ ਨਵੇਂ ਸਾਲ ਮੱਦੇਨਜਰ ਹਾਲ ਬਾਜ਼ਾਰ ਤੋਂ ਕੱਢਿਆ ਫ਼ਲੈਗ ਮਾਰਚ appeared first on TheUnmute.com - Punjabi News. Tags:
|
ਆਈਟੀਆਈ ਬਿਦਰ ਨੂੰ ਵਰਲਡ ਸਕਿੱਲ ਸੈਂਟਰ ਆਫ ਐਕਸੀਲੈਂਸ ਵਜੋਂ ਅਪਗ੍ਰੇਡ ਕੀਤਾ ਜਾਵੇਗਾ: ਵਿਕਰਮਜੀਤ ਸਿੰਘ ਸਾਹਨੀ Monday 26 December 2022 11:46 AM UTC+00 | Tags: bidar honorable-governor-of-karnataka-thawar-chand-gehlot iti-bidar kultar-singh-sandhawan nanded national-skill-development-center oga-singh-ji-kalyan-karnataka-award-ceremony-2022 punjab-vidhan-sabha-speaker-kultar-singh-sandhawan thawar-chand-gehlot ਬਿਦਰ/ਨਾਂਦੇੜ/ਚੰਡੀਗੜ੍ਹ 26 ਦਸੰਬਰ 2022 : ਆਈਟੀਆਈ ਬਿਦਰ (ITI Bidar) ਨੂੰ ਵਿਸ਼ਵ ਪੱਧਰੀ ਸੈਂਟਰ ਆਫ ਐਕਸੀਲੈਂਸ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਇਹ ਐਲਾਨ ਅੱਜ ਕਰਨਾਟਕ ਦੇ ਬਿਦਰ ਵਿੱਚ ਸ. ਜੋਗਾ ਸਿੰਘ ਜੀ ਕਲਿਆਣ ਕਰਨਾਟਕ ਅਵਾਰਡ ਸਮਾਰੋਹ 2022 ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੀਤਾ ਹੈ । ਇਸ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਨੇ ਕਿਹਾ ਕਿ ਇਸ ਅਸਥਾਨ ਦੀ ਸਿੱਖ ਗੁਰੂਆਂ ਨਾਲ ਜੁੜੀ ਇਤਿਹਾਸਕ ਮਹੱਤਤਾ ਹੈ ਅਤੇ ਸਾਨੂੰ ਪੰਥ ਰਤਨ ਸ. ਜੋਗਾ ਸਿੰਘ ‘ਤੇ ਮਾਣ ਹੈ। ਹੁਨਰ ਕੇਂਦਰ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਰਾਸ਼ਟਰੀ ਹੁਨਰ ਵਿਕਾਸ ਕੇਂਦਰ ਤੋਂ ਲਈਆਂ ਜਾਣਗੀਆਂ ਅਤੇ ਨੌਜਵਾਨਾਂ ਨੂੰ ਨਵੀਨਤਮ ਉਦਯੋਗਿਕ ਲੋੜਾਂ ਅਨੁਸਾਰ ਸਿਖਲਾਈ ਦਿੱਤੀ ਜਾਵੇਗੀ। ਸਾਡੇ ਨੌਜਵਾਨਾਂ ਨੂੰ ਨਵੀਨਤਮ ਉਦਯੋਗਿਕ ਰੁਝਾਨਾਂ ਤੋਂ ਜਾਣੂ ਰੱਖਣ ਲਈ ਹੁਨਰ ਹੀ ਇੱਕੋ ਇੱਕ ਤਰੀਕਾ ਹੈ। ਅਸੀਂ ਆਪਣੇ ਦੇਸ਼ ਦੇ ਨੌਜਵਾਨਾਂ ਨੂੰ ਹੀਰੇ ਵਾਂਗ ਉਕਰਨਾ ਚਾਹੁੰਦੇ ਹਾਂ, ਤਾਂ ਜੋ ਉਹ ਭਵਿੱਖ ਵਿੱਚ ਹਰ ਖੇਤਰ ਵਿੱਚ ਚਮਕਣ। ਅਸੀਂ ਪਹਿਲਾਂ ਹੀ ਦਿੱਲੀ ਅਤੇ ਪੰਜਾਬ ਵਿੱਚ ਪੰਜ ਹੁਨਰ ਕੇਂਦਰ ਚਲਾ ਰਹੇ ਹਾਂ। ਹਾਲ ਹੀ ਵਿੱਚ ਅਸੀਂ ਅੰਮ੍ਰਿਤਸਰ ਵਿੱਚ 1000 ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜਿਨ੍ਹਾਂ ਨੂੰ ਨਿੱਜੀ ਖੇਤਰ ਵਿੱਚ ਸਾਡੇ ਹੁਨਰ ਕੇਂਦਰ ਵਿੱਚ ਸਿਖਲਾਈ ਦਿੱਤੀ ਗਈ ਸੀ। ਵਿਕਰਮਜੀਤ ਸਿੰਘ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਵਿੱਚੋਂ ਜੋ ਵੀ 20 ਵਿਦਿਆਰਥੀ ਬਿਦਰ ਇੰਜਨੀਅਰਿੰਗ ਕਾਲਜ ਵਿੱਚ ਦਾਖਲਾ ਲੈਣਗੇ, ਉਨ੍ਹਾਂਨੂੰ ਭਗਤ ਸਿੰਘ ਸਕਾਲਰਸ਼ਿਪ ਫੰਡ ਵਿੱਚੋਂ ਪੂਰੀ ਫੀਸ ਵਜੀਫੇ ਵਜੋਂ ਦਿੱਤੀ ਜਾਵੇਗੀ। ਇਸ ਸਕਾਲਰਸ਼ਿਪ ਫੰਡ ਦੀ ਸ਼ੁਰੂਆਤ ਸੰਸਦ ਮੈਂਬਰ ਵਿਕਰਮਜੀਤ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਕੀਤੀ ਗਈ ਹੈ। ਵਿਕਰਮਜੀਤ ਸਿੰਘ ਨੂੰ ਕਰਨਾਟਕ ਦੇ ਮਾਨਯੋਗ ਰਾਜਪਾਲ ਥਾਵਰ ਚੰਦ ਗਹਿਲੋਤ ਵੱਲੋਂ ਅੱਜ ਬਿਦਰ ਵਿਖੇ ਸ੍ਰੀ ਨਾਨਕ ਝਿੜੀ ਸਾਹਿਬ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਸ. ਜੋਗਾ ਸਿੰਘ ਕਲਿਆਣਾ ਕਰਨਾਟਕ ਅਵਾਰਡ ਸਮਾਰੋਹ 2022 ਵਿੱਚ ਨੂੰ “ਪਰੋਮੀਨੈਂਟ ਫਿਲੇਂਥਰੋਪੀਸਟ 2022” ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜਿੱਥੇ ਉਨ੍ਹਾਂ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੀ ਮੌਜੂਦ ਸਨ। ਵਿਕਰਮਜੀਤ ਸਿੰਘ ਨੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਬਾਬਾ ਫਤਹਿ ਸਿੰਘ ਜੀ ਅਤੇ ਬਾਬਾ ਜ਼ੋਰਾਵਰ ਸਿੰਘ ਜੀ ਵਿਸ਼ਵ ਹੁਨਰ ਕੇਂਦਰ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਨਾਂਦੇੜ ਜਾ ਰਹੇ ਸਨ | The post ਆਈਟੀਆਈ ਬਿਦਰ ਨੂੰ ਵਰਲਡ ਸਕਿੱਲ ਸੈਂਟਰ ਆਫ ਐਕਸੀਲੈਂਸ ਵਜੋਂ ਅਪਗ੍ਰੇਡ ਕੀਤਾ ਜਾਵੇਗਾ: ਵਿਕਰਮਜੀਤ ਸਿੰਘ ਸਾਹਨੀ appeared first on TheUnmute.com - Punjabi News. Tags:
|
ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਪ੍ਰੇਰਨਾ ਦਿੰਦੀ ਰਹੇਗੀ: CM ਭਗਵੰਤ ਮਾਨ Monday 26 December 2022 11:53 AM UTC+00 | Tags: baba-fateh-singh baba-zorawar-singh breaking-news chhote-sahibzades fatehgarh-sahib guru-gobind-singh-ji incredible-sacrifice-of-sahibzade latest-news mata-gujri news punjabi-news punjab-news saheed sahibzades the-unmute-breaking-news the-unmute-punjabi-news ਨਵੀਂ ਦਿੱਲੀ 26 ਦਸੰਬਰ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ (Sahibzade) ਦੀ ਮਹਾਨ ਤੇ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ, ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ। ਇੱਥੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਹੋਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਨਿੱਕੀ ਉਮਰੇ ਸ਼ਹੀਦੀ ਪ੍ਰਾਪਤ ਕਰ ਕੇ ਸਰਹਿੰਦ ਦੇ ਸੂਬੇ ਦੇ ਅੱਤਿਆਚਾਰ ਖ਼ਿਲਾਫ਼ ਬੇਮਿਸਾਲ ਸਾਹਸ ਅਤੇ ਨਿਡਰਤਾ ਦਾ ਸਬੂਤ ਦਿੱਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਦਸਮੇਸ਼ ਪਿਤਾ, ਜਿਨ੍ਹਾਂ ਮਨੁੱਖਤਾ ਦੀ ਭਲਾਈ ਲਈ ਆਪਣਾ ਸਭ ਕੁੱਝ ਕੁਰਬਾਨ ਕਰ ਦਿੱਤਾ, ਤੋਂ ਸਾਹਸ ਅਤੇ ਕੁਰਬਾਨੀ ਦਾ ਜਜ਼ਬਾ ਵਿਰਸੇ ਵਿੱਚ ਮਿਲਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸਮੁੱਚੀ ਦੁਨੀਆ ਛੋਟੇ ਸਾਹਿਬਜ਼ਾਦਿਆਂ ਦੇ ਇਸ ਮਹਾਨ ਬਲੀਦਾਨ ਅੱਗੇ ਸਿਰ ਝੁਕਾ ਰਹੀ ਹੈ, ਜਿਸ ਦੀ ਵਿਸ਼ਵ ਦੇ ਇਤਿਹਾਸ ਵਿੱਚ ਕੋਈ ਹੋਰ ਮਿਸਾਲ ਨਹੀਂ ਹੈ। ਛੋਟੇ ਸਾਹਿਬਜ਼ਾਦਿਆਂ (Sahibzade) ਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿੱਚ ਇਹ ਕੁਰਬਾਨੀ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਅੱਜ ਸਮੁੱਚਾ ਵਿਸ਼ਵ ਇਸ ਅਦੁੱਤੀ ਕੁਰਬਾਨੀ ਉਤੇ ਮਾਣ ਮਹਿਸੂਸ ਕਰ ਰਿਹਾ ਹੈ ਅਤੇ ਇਹ ਨਾ ਸਿਰਫ਼ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ, ਸਗੋਂ ਦੁਨੀਆ ਦੇ ਕੋਨੇ-ਕੋਨੇ ਵਿੱਚ ਬੈਠੇ ਲੋਕਾਂ ਲਈ ਮਾਣ ਵਾਲੀ ਗੱਲ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਣਗਿਣਤ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਅਤੇ ਇਨ੍ਹਾਂ ਕੁਰਬਾਨੀਆਂ ਦਾ ਦੌਰ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਸ਼ੁਰੂ ਹੁੰਦਾ ਹੈ, ਜਿਨ੍ਹਾਂ ਮਨੁੱਖਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਇਕ ਪਾਸੇ ਲੱਖਾਂ ਦੀ ਗਿਣਤੀ ਵਿਚ ਸੰਗਤ ਛੋਟੇ ਸਾਹਿਬਜ਼ਾਦਿਆਂ ਨੂੰ ਨਮਨ ਕਰਨ ਲਈ ਫਤਹਿਗੜ੍ਹ ਸਾਹਿਬ ਵਿਖੇ ਜਾ ਰਹੀ ਹੈ, ਉਥੇ ਹੀ ਪੰਜਾਬੀਆਂ ਵੱਲੋਂ ਇਹ ਮਹੀਨਾ 'ਸੋਗ ਦੇ ਮਹੀਨੇ' ਵਜੋਂ ਮਨਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਚੇਤੇ ਕਰਦਿਆਂ ਦੱਸਿਆ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹਾਦਤ ਦੇ ਸੋਗ ਵਜੋਂ ਏਨਾ ਦਿਨਾਂ ਵਿਚ ਉਨ੍ਹਾਂ ਦੇ ਦਾਦਾ-ਦਾਦੀ ਜ਼ਮੀਨ ਉਤੇ ਸੌਂਦੇ ਹੁੰਦੇ ਸਨ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਇਸ ਲਾਸਾਨੀ ਸ਼ਹਾਦਤ ਬਾਰੇ ਜਾਗਰੂਕ ਕਰਨ ਦੀ ਲੋੜ ਹੈ ਤਾਂ ਕਿ ਉਨ੍ਹਾਂ ਨੂੰ ਮੁਲਕ ਲਈ ਆਪਾ ਵਾਰਨ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ। ਅੱਜ ਦੇ ਇਹ ਸਮਾਗਮ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਸਾਡੀ ਨੌਜਵਾਨ ਪੀੜ੍ਹੀ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਵਿਰਾਸਤ ਬਾਰੇ ਜਾਣੂੰ ਕਰਵਾਉਣ ਵਿਚ ਸਹਾਈ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨਾ ਸਮੇਂ ਦੀ ਲੋੜ ਹੈ ਤਾਂ ਕਿ ਮਨੁੱਖੀ ਹੱਕਾਂ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਉਪਰਾਲਾ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਬਾਰੇ ਪ੍ਰੇਰਿਤ ਕਰਦਾ ਰਹੇਗਾ। ਭਗਵੰਤ ਮਾਨ ਨੇ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਸਿੱਖਿਆ ਤੇ ਕਿਰਤ ਉਤੇ ਵੱਕਾਰੀ ਜੀ-20 ਸੰਮੇਲਨ ਦੇ ਦੋ ਸੈਸ਼ਨ ਉਲੀਕਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੁਨੀਆ ਭਰ ਵਿਚ ਉਸ ਦੀ ਨਿੱਘੀ ਮੇਜ਼ਬਾਨੀ ਕਰਕੇ ਜਾਣਿਆ ਜਾਂਦਾ ਹੈ ਅਤੇ ਇਸ ਸੰਮੇਲਨ ਵਿਚ ਸ਼ਿਰਕਤ ਕਰਨ ਲਈ ਬਾਹਰੀ ਮੁਲਕ ਤੋਂ ਪੰਜਾਬ ਆਉਣ ਵਾਲੇ ਪੰਤਵੰਤਿਆਂ ਦੇ ਸਵਾਗਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੈਸ਼ਨ ਅੰਮ੍ਰਿਤਸਰ ਦੀ ਪਾਵਨ ਧਰਤੀ ਉਤੇ ਕਰਵਾਏ ਜਾਣਗੇ ਜਿੱਥੇ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਸ੍ਰੀ ਰਾਮ ਤੀਰਥ, ਜਲ੍ਹਿਆਵਾਲਾ ਬਾਗ ਆਦਿ ਦੇ ਦਰਸ਼ਨਾਂ ਲਈ ਆਉਂਦੇ ਹਨ। The post ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਪ੍ਰੇਰਨਾ ਦਿੰਦੀ ਰਹੇਗੀ: CM ਭਗਵੰਤ ਮਾਨ appeared first on TheUnmute.com - Punjabi News. Tags:
|
ਵਿੱਤ ਮੰਤਰੀ ਵੱਲੋਂ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਕਿਤਾਬ 'ਦਾ ਪੰਜਾਬ ਦੈਟ ਵਾਜ ਨੌਟ' ਲੋਕ ਅਰਪਣ Monday 26 December 2022 12:02 PM UTC+00 | Tags: book breaking-news da-punjab-that-was-not dr-pushpinder-singh-gill harpal-singh-cheema latest-news news punjab-latest-book punjab-literature punjab-news writer-dr-pushpinder-singh-gill ਚੰਡੀਗੜ੍ਹ 26 ਦਸੰਬਰ 2022: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਪ੍ਰੋਫੈਸਰਾਂ ਵਿੱਚੋਂ ਇੱਕ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਲਿਖੀ ਗਈ ਕਿਤਾਬ 'ਦਾ ਪੰਜਾਬ ਦੈਟ ਵਾਜ ਨੌਟ' ਨੂੰ ਲੋਕ ਅਰਪਣ ਕੀਤਾ। ਇਥੇ ਵਿੱਤ ਤੇ ਯੋਜਨਾ ਭਵਨ ਵਿਖੇ ਹੋਏ ਇੱਕ ਸਾਧਾਰਨ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਿਤਾਬ ਨੂੰ ਲੋਕ ਅਰਪਣ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਿਤਾਬ ਡਾ. ਗਿੱਲ ਵੱਲੋਂ ਪੰਜਾਬ ਦੀ ਆਰਥਿਕਤਾ ਦੀ ਬਿਹਤਰੀ ਲਈ ਪੁਰਾਣੇ ਸਮੇਂ ਦੌਰਾਨ ਕੀ ਕੁਝ ਹੋਇਆ, ਕੀ ਕੁਝ ਹੋਣਾ ਚਾਹੀਦਾ ਸੀ ਅਤੇ ਆਉਣ ਵਾਲੇ ਸਮੇਂ ਵਿੱਚ ਕਿਵੇਂ ਆਰਥਿਕਤਾ ਨੂੰ ਲੀਹਾਂ 'ਤੇ ਲਿਆਂਦਾ ਜਾ ਸਕਦਾ ਹੈ, ਦੀ ਦਿਸ਼ਾ ਵਿੱਚ ਕੀਤੇ ਗਏ ਕੰਮ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਕਿਤਾਬ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਨੂੰ ਮਿਲੇਗਾ। ਇਸੇ ਦੌਰਾਨ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸੂਬੇ ਵਿੱਚ ਆਰਥਿਕ ਮੁੱਦਿਆਂ ਬਾਰੇ ਲੋੜੀਂਦੀ ਬਹਿਸ ਦੀ ਘਾਟ ਕਾਰਨ ਉਨ੍ਹਾਂ ਨੇ ਇਸ ਕਿਤਾਬ ਰਾਹੀਂ ਸਰਲ ਅਤੇ ਸੁਖਾਵੀਂ ਭਾਸ਼ਾ ਵਿੱਚ ਹਰ ਮੁੱਦੇ ਨੂੰ ਲੋਕਾਂ ਦੇ ਸਾਹਮਣੇ ਰੱਖਣ ਅਤੇ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ। ਬੀਤੇ 37 ਸਾਲਾਂ ਤੋਂ ਪੰਜਾਬੀ ਯੂਨੀਵਰਸਿਟੀ ਵਿਖੇ ਸੇਵਾਵਾਂ ਨਿਭਾ ਰਹੇ ਡਾ. ਗਿੱਲ ਨੇ ਕਿਹਾ ਕਿ ਇਹ ਕਿਤਾਬ ਉਨ੍ਹਾਂ ਲੇਖਾਂ ਦਾ ਸੰਗ੍ਰਹਿ ਹੈ ਜੋ ਕਿ ਆਰਥਿਕ, ਸਮਾਜਿਕ, ਧਾਰਮਿਕ, ਸਿੱਖਿਆ, ਵਾਤਾਵਰਣ ਅਤੇ ਪੰਜਾਬ ਹੋਰ ਵੱਖ-ਵੱਖ ਮੁੱਦਿਆਂ ਉੱਪਰ ਲਿਖੇ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਯੂਟਿਊਬ ਚੈਨਲ 'ਖੁੰਡ ਚਰਚਾ' ਵੀ ਚਲਾਇਆ ਜਾ ਰਿਹਾ ਹੈ ਜਿਸ ਰਾਹੀਂ 100 ਤੋਂ ਵੱਧ ਮੁੱਦਿਆਂ ਬਾਰੇ ਆਮ ਜਨਤਾ ਨੂੰ ਰੂ-ਬ-ਰੂ ਕੀਤਾ ਗਿਆ ਹੈ ਅਤੇ ਨਾਲ ਹੀ ਸਰਕਾਰ ਨੂੰ ਇੰਨ੍ਹਾਂ ਮੁੱਦਿਆਂ ਵਿੱਚੋਂ ਉਭਰਣ ਲਈ ਸੁਝਾਅ ਵੀ ਦਿੱਤੇ ਜਾਂਦੇ ਹਨ। The post ਵਿੱਤ ਮੰਤਰੀ ਵੱਲੋਂ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਕਿਤਾਬ 'ਦਾ ਪੰਜਾਬ ਦੈਟ ਵਾਜ ਨੌਟ' ਲੋਕ ਅਰਪਣ appeared first on TheUnmute.com - Punjabi News. Tags:
|
Covid-19: ਕੋਰੋਨਾ ਨਾਲ ਨਜਿੱਠਣ ਲਈ ਕਈ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਕਰਵਾਈ ਜਾਵੇਗੀ ਮੌਕ ਡਰਿੱਲ Monday 26 December 2022 12:12 PM UTC+00 | Tags: breaking-news china-corona corona corona-omicron-variant corona-virus covid19 covid-19 covid19-vaccination covid-mock-drill india indian-medical-association indian-state latest-news mansukh-mandaviya mock-drill news omicron-variant omicron-variant-news the-uinmute the-unmute the-unmute-breaking-news the-unmute-latest-news the-unmute-news union-health-minister-mansukh-mandaviya union-territories world-health-organization ਚੰਡੀਗੜ੍ਹ 26 ਦਸੰਬਰ 2022: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ (corona) ਦੇ 196 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਜਣਿਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਵਧ ਕੇ 3,432 ਹੋ ਗਏ ਹਨ। ਇਸ ਦੌਰਾਨ ਗੁਆਂਢੀ ਦੇਸ਼ ਚੀਨ ਵਿੱਚ ਕੋਰੋਨਾ ਦੇ ਕਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਾਰੇ ਰਾਜਾਂ ਨੂੰ ਤਿਆਰੀਆਂ ਵਿੱਚ ਸੁਧਾਰ ਕਰਨ ਲਈ ਕਿਹਾ ਹੈ। ਜਨਤਾ ਨੂੰ ਮਾਸਕ ਪਹਿਨਣ ਤੇ ਕੋਰੋਨਾ ਸੰਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ | ਕੇਂਦਰ ਦੀ ਸਲਾਹ ਦੇ ਬਾਅਦ ਬੁੱਧਵਾਰ (28 ਦਸੰਬਰ) ਨੂੰ ਕਈ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਹਸਪਤਾਲਾਂ ਵਿੱਚ ਇੱਕ ਮੌਕ ਡਰਿੱਲ ਕਰਵਾਈ ਜਾਵੇਗੀ ਤਾਂ ਜੋ ਕੋਰੋਨਾ (corona) ਨਾਲ ਸਬੰਧਤ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਹੋਰ ਤਿਆਰੀਆਂ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਅਭਿਆਸ ਸਿਹਤ ਸਹੂਲਤਾਂ ਦੀ ਉਪਲਬਧਤਾ (ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਦਾ ਹੈ), ਆਈਸੋਲੇਸ਼ਨ ਬੈੱਡਾਂ ਦੀ ਸਮਰੱਥਾ, ਆਕਸੀਜਨ-ਸਹਾਇਕ ਬਿਸਤਰੇ, ਆਈਸੀਯੂ ਬੈੱਡ, ਵੈਂਟੀਲੇਟਰ-ਸਹਾਇਕ ਬਿਸਤਰੇ, ਡਾਕਟਰਾਂ, ਨਰਸਾਂ, ਪੈਰਾਮੈਡਿਕਸ, ਆਯੂਸ਼ ਡਾਕਟਰਾਂ ਦੀ ਸਰਵੋਤਮ ਉਪਲਬਧਤਾ ਵਰਗੇ ਮਾਪਦੰਡਾਂ ‘ਤੇ ਕੇਂਦਰਿਤ ਹੋਵੇਗਾ। ਆਸ਼ਾ ਅਤੇ ਆਂਗਣਵਾੜੀ ਵਰਕਰਾਂ ਸਮੇਤ ਹੋਰ ਫਰੰਟਲਾਈਨ ਵਰਕਰਾਂ ਦੀ ਵੀ ਜਾਣਕਾਰੀ ਲਈ ਜਾਵੇਗੀ। The post Covid-19: ਕੋਰੋਨਾ ਨਾਲ ਨਜਿੱਠਣ ਲਈ ਕਈ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਕਰਵਾਈ ਜਾਵੇਗੀ ਮੌਕ ਡਰਿੱਲ appeared first on TheUnmute.com - Punjabi News. Tags:
|
ਹਰਵਿੰਦਰ ਸਰਾਂ ਅਤੇ ਦਰਸ਼ਨ ਰੰਗੀ ਨੇ ਪੰਜਾਬੀ ਗਾਇਕ ਅਤੇ ਫਿਲਮ ਅਦਾਕਾਰ ਹਰਭਜਨ ਮਾਨ ਵਿਰੁੱਧ ਮੋਹਾਲੀ ਦੀ ਸਿਵਲ ਅਦਾਲਤ ਵਿੱਚ ਪਹੁੰਚ ਲਗਾਏ ਧੋਖਾਧੜੀ ਦੇ ਦੋਸ਼ Monday 26 December 2022 12:25 PM UTC+00 | Tags: breaking harbhajan-mann harbhajan-mann-news news the-unmute ਚੰਡੀਗੜ੍ਹ 26 ਦਸੰਬਰ 2022: ਅਰਬਪਤੀ ਪਰਵਾਸੀ ਭਾਰਤੀਆਂ ਹਰਵਿੰਦਰ ਸਰਾਂ ਅਤੇ ਦਰਸ਼ਨ ਰੰਗੀ ਨੇ ਪੰਜਾਬੀ ਗਾਇਕ ਅਤੇ ਫਿਲਮ ਅਦਾਕਾਰ ਹਰਭਜਨ ਮਾਨ ਵਿਰੁੱਧ ਮੋਹਾਲੀ ਦੀ ਸਿਵਲ ਅਦਾਲਤ ਵਿੱਚ ਪਹੁੰਚ ਕਰਕੇ ਖਾਤਿਆਂ ਵਿੱਚ ਕਰੀਬ ਢਾਈ ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼ ਲਾਇਆ ਹੈ। ਅਦਾਲਤ ਨੇ ਹਰਭਜਨ ਮਾਨ ਦੀ ਕੰਪਨੀ ਐਚਐਮ ਰਿਕਾਰਡਜ਼, ਹਰਭਜਨ ਮਾਨ ਅਤੇ ਗੁਰਬਿੰਦਰ ਸਿੰਘ ਨੂੰ 9 ਜਨਵਰੀ, 2023 ਨੂੰ ਆਪਣਾ ਜਵਾਬ ਅਤੇ ਆਧਾਰ ਵੇਰਵੇ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਹਾਰਵੈਸਟ ਟੈਨਿਸ ਅਕੈਡਮੀ ਅਤੇ ਹਾਰਵੈਸਟ ਇੰਟਰਨੈਸ਼ਨਲ ਸਕੂਲ ਜੱਸੋਵਾਲ ਕੁਲਾਰ ਲੁਧਿਆਣਾ ਦੇ ਮਾਲਕ ਪ੍ਰਵਾਸੀ ਭਾਰਤੀ ਹਰਵਿੰਦਰ ਸਰਾਂ ਅਤੇ ਦਰਸ਼ਨ ਰੰਗੀ ਦਾ ਕਹਿਣਾ ਹੈ ਕਿ ਉਹ ਪੰਜਾਬੀ ਫਿਲਮ ਪੀਆਰ (ਪਰਮਾਨੈਂਟ ਰੈਜ਼ੀਡੈਂਟ) ਤੋਂ ਫਿਲਮ ਨਿਰਮਾਣ ਵਿੱਚ ਆਏ ਹਨ। ਪਰ ਹੁਣ ਉਹ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਹਰਵਿੰਦਰ ਸਰਾਂ ਅਤੇ ਦਰਸ਼ਨ ਰੰਗੀ ਨੇ ਆਪਣੀ ਫਿਲਮ ਪ੍ਰੋਡਕਸ਼ਨ ਕੰਪਨੀ ਸਾਰੰਗ ਫਿਲਮ ਪ੍ਰੋਡਕਸ਼ਨ ਦੇ ਨਿਰਦੇਸ਼ਕ ਅਟਾਰਨੀ ਅਨੀਸ਼ ਸੀ ਜੌਹਨ ਰਾਹੀਂ ਮਾਨ ਖਿਲਾਫ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਗਾਇਕ ਅਤੇ ਅਭਿਨੇਤਾ ਹਰਭਜਨ ਮਾਨ ਜੌਨ ਦੀ ਅਦਾਲਤ ਵਿੱਚ ਪੇਸ਼ੀ ਕਾਰਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ। ਹਰਵਿੰਦਰ ਸਰਨ ਹਾਰਵੀ ਦਾ ਕਹਿਣਾ ਹੈ ਕਿ ਉਹ ਪੰਜਾਬੀ ਭਾਸ਼ਾ ਦੀ ਸੇਵਾ ਕਰਨ ਦੇ ਮਕਸਦ ਨਾਲ ਪੰਜਾਬੀ ਫਿਲਮ ਇੰਡਸਟਰੀ ਵਿੱਚ ਆਇਆ ਸੀ। ਇਸ ਦੇ ਲਈ ਉਸਨੇ ਆਪਣੇ ਦੋਸਤ ਐਨਆਰਆਈ ਦਰਸ਼ਨ ਰੰਗੀ ਨਾਲ ਮਿਲ ਕੇ ਸਾਰੰਗ ਫਿਲਮ ਪ੍ਰੋਡਕਸ਼ਨ ਕੰਪਨੀ ਬਣਾਈ। ਦੋਵਾਂ ਨੇ ਪੰਜਾਬੀ ਫਿਲਮ ਇੰਡਸਟਰੀ ‘ਚ ਵੱਡਾ ਨਿਵੇਸ਼ ਕਰਨ ਦਾ ਸੁਪਨਾ ਦੇਖਿਆ। ਕੈਨੇਡਾ ਦੇ ਵੈਨਕੂਵਰ ਤੋਂ ਹਰਵਿੰਦਰ ਸਰਾਂ ਨੇ ਦੱਸਿਆ ਕਿ ਉਹ ਹਰਭਜਨ ਮਾਨ ਨੂੰ ਤੀਹ ਸਾਲਾਂ ਤੋਂ ਜਾਣਦੇ ਹਨ। ਹਾਰਵੇ ਨੇ ਦੱਸਿਆ ਕਿ ਉਸ ਨੇ 2 ਕਰੋੜ 36 ਲੱਖ ਰੁਪਏ ਦੇ ਚੈੱਕ ਰਾਹੀਂ ਆਪਣੇ ਹਿੱਸੇ ਦਾ ਭੁਗਤਾਨ ਵੀ ਕੀਤਾ ਸੀ ਪਰ ਹਰਭਜਨ ਮਾਨ ਨੇ ਫਿਲਮ ਦੇ ਨਿਰਮਾਣ ‘ਤੇ ਇਕ ਪੈਸਾ ਵੀ ਖਰਚ ਨਹੀਂ ਕੀਤਾ ਅਤੇ ਬਹੁਤ ਹੀ ਘੱਟ ਬਜਟ ‘ਚ ਕੰਮ ਪੂਰਾ ਕੀਤਾ। ਵਾਅਦੇ ਮੁਤਾਬਕ ਹਰਭਜਨ ਮਾਨ ਨੇ ਮਸ਼ਹੂਰ ਪੰਜਾਬੀ ਕਲਾਕਾਰਾਂ ਦੀ ਥਾਂ ਕਈ ਨਵੇਂ ਚਿਹਰਿਆਂ ਨੂੰ ਫ਼ਿਲਮ ਵਿੱਚ ਲਿਆ। 95 ਫੀਸਦੀ ਸ਼ੂਟਿੰਗ ਕੈਨੇਡਾ ਅਤੇ ਹੋਰ ਦੇਸ਼ਾਂ ਵਿੱਚ ਹੋਈ ਹੈ ਅਦਾਲਤ ਦਾ ਫੈਸਲਾ ਮਨਜ਼ੂਰ ਹੋਵੇਗਾ: ਹਰਭਜਨ ਮਾਨ The post ਹਰਵਿੰਦਰ ਸਰਾਂ ਅਤੇ ਦਰਸ਼ਨ ਰੰਗੀ ਨੇ ਪੰਜਾਬੀ ਗਾਇਕ ਅਤੇ ਫਿਲਮ ਅਦਾਕਾਰ ਹਰਭਜਨ ਮਾਨ ਵਿਰੁੱਧ ਮੋਹਾਲੀ ਦੀ ਸਿਵਲ ਅਦਾਲਤ ਵਿੱਚ ਪਹੁੰਚ ਲਗਾਏ ਧੋਖਾਧੜੀ ਦੇ ਦੋਸ਼ appeared first on TheUnmute.com - Punjabi News. Tags:
|
ਅਮਰੀਕਾ 'ਚ ਬਰਫੀਲੇ ਤੂਫਾਨ ਨੇ ਮਚਾਈ ਤਬਾਹੀ, ਮਰਨ ਵਾਲਿਆਂ ਦੀ ਗਿਣਤੀ 34 ਤੋਂ ਪਾਰ Monday 26 December 2022 12:32 PM UTC+00 | Tags: america breaking-news latest-news news usa. us-winter-storm winter-storm ਚੰਡੀਗੜ੍ਹ 26 ਦਸੰਬਰ 2022: ਅਮਰੀਕਾ ‘ਚ ਸਰਦੀਆਂ ਦੇ ਮੱਧ ‘ਚ ਬਰਫੀਲੇ ਤੂਫਾਨ ਨੇ ਤਬਾਹੀ ਮਚਾਈ। ਜਿਸਦੇ ਚੱਲਦੇ ਹੁਣ ਤੱਕ 34 ਤੋਂ ਵੱਧ ਜਣੇ ਆਪਣੀ ਜਾਨ ਗੁਆ ਚੁੱਕੇ ਹਨ। ਇਸੇ ਦੌਰਾਨ ਇੱਕ ਵਿਅਕਤੀ ਦੇ ਜਨਮ ਦਿਨ ਮੌਕੇ ਭਾਰੀ ਬਰਫ਼ ਕਾਰਨ ਖ਼ੂਨ ਜੰਮ ਗਿਆ ਅਤੇ ਉਸਦੀ ਮੌਤ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਨਿਊਯਾਰਕ ਦਾ ਬਫੇਲੋ ਸ਼ਹਿਰ ਬਰਫੀਲੇ ਤੂਫਾਨ ਦੀ ਲਪੇਟ ‘ਚ ਹੈ। ਇੱਥੇ ਤਾਪਮਾਨ ਜ਼ੀਰੋ ਤੋਂ ਹੇਠਾਂ ਚਲਾ ਗਿਆ ਹੈ ਅਤੇ ਹੁਣ ਤੱਕ 16 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ। ਦੱਸ ਦੇਈਏ ਕਿ ਅਮਰੀਕਾ ਵਿੱਚ ਬਰਫੀਲੇ ਤੂਫਾਨ ਕਾਰਨ ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਭਾਰੀ ਬਰਫਬਾਰੀ ਹੋ ਰਹੀ ਹੈ। ਤੂਫਾਨ ਕਾਰਨ 20 ਲੱਖ ਲੋਕਾਂ ਦੇ ਘਰਾਂ ‘ਚ ਬਿਜਲੀ ਗੁੱਲ ਹੋ ਗਈ ਹੈ ਅਤੇ 5200 ਉਡਾਣਾਂ ਨੂੰ ਰੱਦ ਕਰਨਾ ਪਿਆ ਹੈ। ਨਿਊਯਾਰਕ ਸਮੇਤ ਕਈ ਵੱਡੇ ਸ਼ਹਿਰਾਂ ‘ਚ ਤਾਪਮਾਨ -6 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ। ਨਿਊਯਾਰਕ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਤੂਫਾਨ ਕਾਰਨ ਇੱਥੋਂ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਸੋਮਵਾਰ ਸਵੇਰ ਤੱਕ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬਚਾਅ ਲਈ ਗਏ ਲਗਭਗ ਸਾਰੇ ਫਾਇਰ ਇੰਜਨ ਬਰਫਬਾਰੀ ਵਿਚ ਫਸ ਗਏ ਹਨ। ਇਸ ਦੌਰਾਨ, ਪੂਰਬੀ ਅਮਰੀਕਾ ਵਿੱਚ ਇੱਕ ਪ੍ਰਮੁੱਖ ਬਿਜਲੀ ਗਰਿੱਡ ਆਪਰੇਟਰ ਨੇ 65 ਮਿਲੀਅਨ ਲੋਕਾਂ ਨੂੰ ਬਲੈਕਆਊਟ ਚੇਤਾਵਨੀ ਜਾਰੀ ਕੀਤੀ ਹੈ ਅਤੇ 13 ਰਾਜਾਂ ਵਿੱਚ ਵਸਨੀਕਾਂ ਨੂੰ ਬਿਜਲੀ ਬਚਾਉਣ ਲਈ ਕਿਹਾ ਹੈ। The post ਅਮਰੀਕਾ ‘ਚ ਬਰਫੀਲੇ ਤੂਫਾਨ ਨੇ ਮਚਾਈ ਤਬਾਹੀ, ਮਰਨ ਵਾਲਿਆਂ ਦੀ ਗਿਣਤੀ 34 ਤੋਂ ਪਾਰ appeared first on TheUnmute.com - Punjabi News. Tags:
|
ਅਮਰੀਕਾ ਵਾਂਗ ਜਾਪਾਨ ਵੀ ਬਰਫੀਲੇ ਤੂਫਾਨ ਦੀ ਲਪੇਟ 'ਚ, 17 ਜਣਿਆਂ ਦੀ ਮੌਤ, ਬਿਜਲੀ ਸਪਲਾਈ ਠੱਪ Monday 26 December 2022 12:40 PM UTC+00 | Tags: america breaking-news heavy-snowfall japan japan-latest-news japan-news japan-snow-storm latest-news news snow-strom winter-season ਚੰਡੀਗੜ੍ਹ 26 ਦਸੰਬਰ 2022: ਅਮਰੀਕਾ ਵਾਂਗ ਜਾਪਾਨ (Japan) ਵੀ ਬਰਫੀਲੇ ਤੂਫਾਨ ਦੀ ਲਪੇਟ ‘ਚ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜਾਪਾਨ ‘ਚ ਸਰਦੀਆਂ ਦੇ ਮੌਸਮ ‘ਚ ਭਾਰੀ ਬਰਫਬਾਰੀ ਦੇ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਜਿਸ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਬਰਫੀਲੇ ਤੂਫਾਨ ਕਾਰਨ ਹੁਣ ਤੱਕ 17 ਜਣਿਆਂ ਦੀ ਮੌਤ ਹੋ ਚੁੱਕੀ ਹੈ ਅਤੇ 90 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਕਈ ਇਲਾਕਿਆਂ ‘ਚ ਬਿਜਲੀ ਸਪਲਾਈ ਬੰਦ ਹੋ ਗਈ ਹੈ। ਰਿਪੋਰਟਾਂ ਮੁਤਾਬਕ ਜਾਪਾਨ (Japan) ਦੇ ਉੱਤਰੀ ਹਿੱਸਿਆਂ ‘ਚ ਕੜਾਕੇ ਦੀ ਸਰਦੀ ਦੇ ਵਿਚਕਾਰ ਪਿਛਲੇ ਇਕ ਹਫਤੇ ਤੋਂ ਭਾਰੀ ਬਰਫਬਾਰੀ ਹੋ ਰਹੀ ਹੈ। ਜ਼ਿਆਦਾਤਰ ਸੜਕਾਂ ਬਰਫ਼ ਦੀ ਚਾਦਰ ਨਾਲ ਢਕ ਗਈਆਂ, ਜਿਸ ਕਾਰਨ ਸੈਂਕੜੇ ਵਾਹਨ ਫਸ ਗਏ ਹਨ । ਡਿਲਿਵਰੀ ਸੇਵਾਵਾਂ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਸ਼ਨੀਵਾਰ ਤੱਕ 11 ਜਣਿਆਂ ਦੀ ਮੌਤ ਹੋ ਚੁੱਕੀ ਸੀ | ਇਨ੍ਹਾਂ ਵਿੱਚੋਂ ਜ਼ਿਆਦਾਤਰ ਮੌਤਾਂ ਘਰਾਂ ਦੀਆਂ ਛੱਤਾਂ ਤੋਂ ਬਰਫ਼ ਖਿਸਕਣ ਕਾਰਨ ਹਾਦਸਿਆਂ ਵਿੱਚ ਹੋਈਆਂ ਹਨ। ਸਥਾਨਕ ਪ੍ਰਸ਼ਾਸਨ ਨੇ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਨੂੰ ਛੱਤਾਂ ਤੋਂ ਬਰਫ਼ ਸਾਫ਼ ਕਰਦੇ ਸਮੇਂ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। The post ਅਮਰੀਕਾ ਵਾਂਗ ਜਾਪਾਨ ਵੀ ਬਰਫੀਲੇ ਤੂਫਾਨ ਦੀ ਲਪੇਟ ‘ਚ, 17 ਜਣਿਆਂ ਦੀ ਮੌਤ, ਬਿਜਲੀ ਸਪਲਾਈ ਠੱਪ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਵੱਲੋਂ ਇੱਕ ਸਾਲ 'ਚ 119 ਅੱਤਵਾਦੀ/ਕੱਟੜਪੰਥੀ ਅਤੇ ਏ.ਜੀ.ਟੀ.ਐਫ. ਵੱਲੋਂ 428 ਗੈਂਗਸਟਰ/ਅਪਰਾਧੀ ਗ੍ਰਿਫਤਾਰ Monday 26 December 2022 01:00 PM UTC+00 | Tags: agtf breaking-news crime cyber-cell dgp-gaurav-yadav igp-sukhchain-gill igp-sukhchain-singh-gill lakhbir-singh-landa latest-news news nspector-general-of-police nspector-general-of-police-punjab nws police police-station-sarhali punjab-cyber-cell punjab-dgp punjab-police punjab-police-press-conference punjab-sanjh-kendra sanjh-kendra tarn-taran-police tarn-taran-rpg-attack tarn-taran-rpg-attack-case ਚੰਡੀਗੜ੍ਹ 26 ਦਸੰਬਰ 2022 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸੁਚੱਜੇ ਪ੍ਰਸ਼ਾਸਨ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਯੋਗ ਨਿਗਰਾਨੀ ਹੇਠ ਪੰਜਾਬ ਵਿੱਚ ਅਪਰਾਧ ਦਰ ‘ਚ ਤੇਜ਼ੀ ਨਾਲ ਗਿਰਾਵਟ ਆਈ ਹੈ। ਅਪਰਾਧ ਸਬੰਧੀ ਸੂਬੇ ਦੇ ਅਧਿਕਾਰਤ ਅੰਕੜਿਆਂ ਅਨੁਸਾਰ ਪਿਛਲੇ ਸਾਲ ਦੀ ਤੁਲਨਾ ਵਿੱਚ ਇਸ ਸਾਲ ਕਤਲਾਂ ਦੀ ਗਿਣਤੀ 2021 ਵਿੱਚ 723 ਤੋਂ ਘਟ ਕੇ 2022 ਵਿੱਚ 654 ਰਹਿ ਗਈ ਹੈ, ਜਦੋਂ ਕਿ ਅਗਵਾ ਕਰਨ ਦੀਆਂ ਘਟਨਾਵਾਂ 2021 ਵਿੱਚ 1787 ਤੋਂ ਘੱਟ ਕੇ 2022 ਵਿੱਚ 1645 ਰਹਿ ਗਈਆਂ ਹਨ। ਇਸੇ ਤਰ੍ਹਾਂ ਚੋਰੀ ਨਾਲ ਸਬੰਧਤ ਕੇਸ ਵੀ 2021 ਵਿੱਚ 8417 ਤੋਂ ਘਟ ਕੇ 2022 ਵਿੱਚ 8407 ਰਹਿ ਗਏ ਹਨ ਅਤੇ ਆਬਕਾਰੀ ਐਕਟ ਨਾਲ ਸਬੰਧਤ ਕੇਸ 2021 ਵਿੱਚ 10745 ਤੋਂ ਘਟ ਕੇ 2022 ਵਿੱਚ 9104 ਰਹਿ ਗਏ ਹਨ। ਅੰਕੜਿਆਂ ਮੁਤਾਬਕ ਸੂਬੇ ਵਿੱਚ ਦਰਜ ਐਫ.ਆਈ.ਆਰਜ਼ ਦੀ ਗਿਣਤੀ ਵੀ 2021 ਵਿੱਚ 73581 ਤੋਂ ਘਟ ਕੇ 2022 ਵਿੱਚ 71827 ਰਹਿ ਗਈ ਹੈ। ਉਨ੍ਹਾਂ ਕਿਹਾ ਕਿ 6 ਅਪ੍ਰੈਲ, 2022 ਨੂੰ ਗਠਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹੁਣ ਤੱਕ 428 ਗੈਂਗਸਟਰਾਂ/ਅਪਰਾਧੀਆਂ ਦੀ ਗ੍ਰਿਫਤਾਰੀ ਅਤੇ ਦੋ ਗੈਂਗਸਟਰਾਂ/ਅਪਰਾਧੀਆਂ ਦੇ ਖਾਤਮੇ ਨਾਲ 111 ਗੈਂਗਸਟਰ/ਅਪਰਾਧਿਕ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 411 ਹਥਿਆਰ,ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 97 ਵਾਹਨ, 44.21 ਕਿਲੋਗ੍ਰਾਮ ਹੈਰੋਇਨ ਅਤੇ 1.30 ਕਰੋੜ ਰੁਪਏ ਦੀ ਰਾਸ਼ੀ ਬਰਾਮਦ ਕੀਤੀ ਗਈ। ਜ਼ਿਕਰਯੋਗ ਹੈ ਕਿ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ। ਆਈਜੀਪੀ ਨੇ ਦੱਸਿਆ ਕਿ 1 ਜਨਵਰੀ ਤੋਂ 20 ਦਸੰਬਰ, 2022 ਤੱਕ ਪੰਜਾਬ ਵਿੱਚ ਪੰਜ ਵੱਡੀਆਂ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਵਿੱਚ ਪੁਲਿਸ ਚੌਕੀ ਕਾਲਵਾ, ਥਾਣਾ ਨੂਰਪੁਰ ਬੇਦੀ, ਰੋਪੜ ਵਿਖੇ ਆਈਈਡੀ ਧਮਾਕਾ; ਮੋਹਾਲੀ ਵਿਖੇ ਇੰਟੈਲੀਜੈਂਸ ਹੈੱਡਕੁਆਰਟਰ ਦੀ ਇਮਾਰਤ ‘ਤੇ ਆਰਪੀਜੀ ਹਮਲਾ; ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ; ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਪਰਦੀਪ ਕੁਮਾਰ ਦਾ ਕਤਲ ਅਤੇ ਤਰਨਤਾਰਨ ਦੇ ਥਾਣਾ ਸਰਹਾਲੀ ਵਿਖੇ ਆਰਪੀਜੀ ਹਮਲਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਨ੍ਹਾਂ ਸਾਰੇ ਵੱਡੇ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੀ ਬਰਾਮਦਗੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਵਿਆਪਕ ਪੱਧਰ ‘ਤੇ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ ਹਨ। ਨਸ਼ਿਆਂ ਬਾਰੇ ਸਲਾਨਾ ਅਪਡੇਟ ਦਿੰਦੇ ਹੋਏ ਆਈਜੀਪੀ ਨੇ ਕਿਹਾ ਕਿ 1 ਜਨਵਰੀ ਤੋਂ 25 ਦਸੰਬਰ, 2022 ਤੱਕ ਪੰਜਾਬ ਪੁਲਿਸ ਨੇ 12171 ਐਫਆਈਆਰਜ਼, ਜਿਨ੍ਹਾਂ ਵਿੱਚੋਂ 1374 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ, ਦਰਜ ਕਰਕੇ 2316 ਵੱਡੀਆਂ ਮੱਛੀਆਂ ਸਮੇਤ 16798 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਾ ਪ੍ਰਭਾਵਿਤ ਇਲਾਕਿਆਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾ ਕੇ ਸੂਬੇ ਭਰ ‘ਚੋਂ 582 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਸਮੁੰਦਰੀ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਇੱਕ ਸਾਲ ਅੰਦਰ ਹੈਰੋਇਨ ਦੀ ਕੁੱਲ ਰਿਕਵਰੀ 729.5 ਕਿਲੋ ਹੋ ਗਈ ਹੈ। ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਨੇ 690 ਕਿਲੋ ਅਫੀਮ, 1396 ਕਿਲੋ ਗਾਂਜਾ, 518 ਕੁਇੰਟਲ ਭੁੱਕੀ ਅਤੇ ਫਾਰਮਾ ਓਪੀਓਡ ਦੀਆਂ 60.13 ਲੱਖ ਗੋਲੀਆਂ/ਕੈਪਸੂਲ/ਟੀਕੇ/ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਸ ਸਾਲ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 11.59 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਐਨਡੀਪੀਐਸ ਕੇਸਾਂ ਵਿੱਚ ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1 ਜਨਵਰੀ, 2022 ਤੋਂ ਹੁਣ ਤੱਕ 955 ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵੀ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ। ਹਾਲ ਹੀ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੰਜਾਬ ਪੁਲਿਸ ਦੇ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੇ ਦੋ ਚੈੱਕ (ਹਰੇਕ 1 ਕਰੋੜ ਰੁਪਏ) ਸੌਂਪੇ ਗਏ। 2 ਕਰੋੜ ਰੁਪਏ ਦੀ ਰਾਸ਼ੀ ਵਿੱਚ 1 ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਐਕਸ-ਗ੍ਰੇਸ਼ੀਆ ਰਾਸ਼ੀ, ਜਦੋਂ ਕਿ 1 ਕਰੋੜ ਰੁਪਏ ਬੀਮਾ ਕਵਰ ਦੇ ਸਨ ਜਿਸਦਾ ਭੁਗਤਾਨ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤਾ ਜਾਣਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੁਲਿਸ ਭਲਾਈ ਲਈ ਬਜਟ ਅਲਾਟਮੈਂਟ ਨੂੰ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰ ਦਿੱਤਾ ਹੈ। 1. ਅੱਤਵਾਦੀਆਂ ਖਿਲਾਫ ਕਾਰਵਾਈ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼: 18 ਅੱਤਵਾਦੀ/ਕੱਟੜਪੰਥੀ ਗ੍ਰਿਫਤਾਰ: 119 ਬਰਾਮਦ ਹੋਈਆਂ ਕੁੱਲ ਰਾਈਫਲਾਂ: 43 ਕੁੱਲ ਰਿਵਾਲਵਰ/ਪਿਸਤੌਲ ਬਰਾਮਦ: 220 ਕੁੱਲ ਟਿਫਿਨ ਆਈਈਡੀਜ਼ ਬਰਾਮਦ: 13 ਆਰਡੀਐਕਸ ਅਤੇ ਹੋਰ ਵਿਸਫੋਟਕ ਪਦਾਰਥਾਂ ਦੀ ਰਿਕਵਰੀ: 24.5 ਕਿਲੋਗ੍ਰਾਮ ਬਰਾਮਦ ਕੁੱਲ ਹੈਂਡ ਗ੍ਰਨੇਡ: 37 ਬਰਾਮਦ ਡਰੋਨ: 22 2. ਗੈਂਗਸਟਰਾਂ ਵਿਰੁੱਧ ਕਾਰਵਾਈ ਕੁੱਲ ਮਾਡਿਊਲਾਂ ਦਾ ਪਰਦਾਫਾਸ਼ ਕੀਤਾ: 111 ਗੈਂਗਸਟਰ/ਅਪਰਾਧੀ ਗ੍ਰਿਫਤਾਰ: 428 ਮਾਰੇ ਗਏ ਗੈਂਗਸਟਰ/ਅਪਰਾਧੀ : 2 ਬਰਾਮਦ ਕੀਤੇ ਹਥਿਆਰ: 411 ਗੈਂਗਸਟਰਾਂ ਕੋਲੋਂ ਬਰਾਮਦ ਹੈਰੋਇਨ: 44.21 ਕਿਲੋਗ੍ਰਾਮ ਬਰਾਮਦ ਕੀਤੇ ਵਾਹਨ: 97 ਬਰਾਮਦ ਗੈਰ-ਕਾਨੂੰਨੀ ਰਾਸ਼ੀ: 1.30 ਕਰੋੜ ਰੁਪਏ 3. ਨਸ਼ਿਆਂ ਵਿਰੁੱਧ ਕਾਰਵਾਈ ਗ੍ਰਿਫਤਾਰ ਕੀਤੇ ਕੁੱਲ ਨਸਾ ਤਸਕਰ/ਸਪਲਾਇਰ: 16798 ਗ੍ਰਿਫਤਾਰ ਵੱਡੀਆਂ ਮੱਛੀਆਂ: 2316 ਦਰਜ ਕੁੱਲ ਐਫਆਈਆਰਜ਼: 12171 ਵਪਾਰਕ ਮਾਮਲਿਆਂ ਨਾਲ ਸਬੰਧਤ ਕੁੱਲ ਐਫਆਈਆਰਜ਼ : 1374 ਬਰਾਮਦ ਕੁੱਲ ਹੈਰੋਇਨ: 729.5 ਕਿਲੋਗ੍ਰਾਮ ਬਰਾਮਦ ਕੁੱਲ ਅਫੀਮ: 690 ਕਿਲੋਗ੍ਰਾਮ ਬਰਾਮਦ ਕੁੱਲ ਗਾਂਜਾ: 1396 ਕਿਲੋਗ੍ਰਾਮ ਬਰਾਮਦ ਕੁੱਲ ਭੁੱਕੀ: 518 ਕੁਇੰਟਲ ਬਰਾਮਦ ਕੀਤੀਆਂ ਫਾਰਮਾ ਓਪੀਔਡਜ਼ ਦੀਆਂ ਕੁੱਲ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ: 60.13 ਲੱਖ ਕੁੱਲ ਡਰੱਗ ਮਨੀ ਬਰਾਮਦ: 11.59 ਕਰੋੜ ਰੁਪਏ ਐਨ.ਡੀ.ਪੀ.ਐਸ. ਮਾਮਲਿਆਂ ਵਿੱਚ ਗ੍ਰਿਫਤਾਰ ਪੀਓਜ਼/ਭਗੌੜਿਆਂ ਦੀ ਕੁੱਲ ਗਿਣਤੀ: 955 4 ਸਾਲ 2022 ਦੌਰਾਨ ਪੰਜ ਹਾਈ-ਪ੍ਰੋਫਾਈਲ ਕੇਸਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਗਿਆ 1. ਪੁਲਿਸ ਚੌਕੀ ਕਾਲਵਾ, ਥਾਣਾ ਨੂਰਪੁਰ ਬੇਦੀ, ਰੋਪੜ ਵਿਖੇ ਆਈਈਡੀ ਧਮਾਕਾ The post ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਵੱਲੋਂ ਇੱਕ ਸਾਲ ‘ਚ 119 ਅੱਤਵਾਦੀ/ਕੱਟੜਪੰਥੀ ਅਤੇ ਏ.ਜੀ.ਟੀ.ਐਫ. ਵੱਲੋਂ 428 ਗੈਂਗਸਟਰ/ਅਪਰਾਧੀ ਗ੍ਰਿਫਤਾਰ appeared first on TheUnmute.com - Punjabi News. Tags:
|
ਪੰਜਾਬ ਭਾਜਪਾ ਵਲੋਂ ਰਜਨੀਸ਼ ਧੀਮਾਨ ਲੁਧਿਆਣਾ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ Monday 26 December 2022 01:11 PM UTC+00 | Tags: ashwini-sharma bjp-president-of-ludhiana-city latest-news ludhiana-urban news punjab-news rajnish-dhiman ਚੰਡੀਗੜ੍ਹ 26 ਦਸੰਬਰ 2022 : ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਰਜਨੀਸ਼ ਧੀਮਾਨ ਨੂੰ ਲੁਧਿਆਣਾ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ |
The post ਪੰਜਾਬ ਭਾਜਪਾ ਵਲੋਂ ਰਜਨੀਸ਼ ਧੀਮਾਨ ਲੁਧਿਆਣਾ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ appeared first on TheUnmute.com - Punjabi News. Tags:
|
ਸ਼ਹੀਦ ਊਧਮ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਸਦਾ ਦੇਸ਼ ਸੇਵਾ ਲਈ ਪ੍ਰੇਰਦੀ ਰਹੇਗੀ: ਮੁੱਖ ਮੰਤਰੀ ਮਾਨ Monday 26 December 2022 01:44 PM UTC+00 | Tags: breaking-news chief-minister-bhagwant-mann cm-bhagwant-mann jallianwala-bagh-massacre latest-news news punjab punjab-government shaheed-udham-singh shaheed-udham-singh-birth-anniversary sunam the-unmute-breaking-news udham-singh ਚੰਡੀਗੜ੍ਹ 26 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਹਾਨ ਸ਼ਹੀਦ ਊਧਮ ਸਿੰਘ (Shaheed Udham Singh)ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ | ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ‘ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਾਸੀ ਅੱਜ ਅਜਿਹੇ ਮਹਾਨ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਅਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਮਿੱਟੀ ਦਾ ਸੱਚਾ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਐਡਵਾਇਰ ਤੋਂ ਬਦਲਾ ਲੈ ਕੇ ਲਾਸਾਨੀ ਬਹਾਦਰੀ ਦਾ ਪ੍ਰਗਟਾਵਾ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਦੇ ਇਸ ਮਹਾਨ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੀ ਗੁਲਾਮੀ ਤੋਂ ਮੁਕਤ ਕਰਵਾਇਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਵਿਖੇ ਹੋਏ ਸਾਕੇ ਦਾ ਬਦਲਾ ਲੈਣ ਲਈ 21 ਸਾਲ ਉਡੀਕ ਕੀਤੀ ਅਤੇ ਦੇਸ਼ ਦੀ ਆਜ਼ਾਦੀ ਦੀ ਨੀਂਹ ਰੱਖੀ। ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜ ਵਿੱਚੋਂ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸ਼ਹੀਦ ਊਧਮ ਸਿੰਘ (Shaheed Udham Singh) ਅਤੇ ਹੋਰ ਕੌਮੀ ਨਾਇਕਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਹੀਦ ਊਧਮ ਸਿੰਘ ਆਪਣੀ ਵਿਦੇਸ਼ ਯਾਤਰਾ ਦੌਰਾਨ ਹਮੇਸ਼ਾ ਭਾਈਚਾਰਕ ਸਾਂਝ ਲਈ ਡਟੇ ਰਹੇ ਤਾਂ ਜੋ ਲੋਕਾਂ ਨੂੰ ਇਕੱਠੇ ਹੋ ਕੇ ਆਜ਼ਾਦੀ ਦੀ ਲਹਿਰ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦਾ ਅਹਿਮ ਸਥਾਨ ਹੈ ਅਤੇ ਸਾਨੂੰ ਉਨ੍ਹਾਂ ਦੇ ਬਹਾਦਰੀ ਅਤੇ ਵਿਲੱਖਣ ਯੋਗਦਾਨ ‘ਤੇ ਮਾਣ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਅਜਿਹੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ, ਜਿਨ੍ਹਾਂ ਨੇ ਬਹਾਦਰੀ ਦਾ ਪ੍ਰਗਟਾਵਾ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਦੀ ਅਮੀਰ ਵਿਰਾਸਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦੇਣ ਲਈ ਚਾਨਣ ਮੁਨਾਰਾ ਬਣੇਗੀ। The post ਸ਼ਹੀਦ ਊਧਮ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਸਦਾ ਦੇਸ਼ ਸੇਵਾ ਲਈ ਪ੍ਰੇਰਦੀ ਰਹੇਗੀ: ਮੁੱਖ ਮੰਤਰੀ ਮਾਨ appeared first on TheUnmute.com - Punjabi News. Tags:
|
'ਆਪ' ਸਰਕਾਰ ਨੇ 9 ਮਹੀਨੇ ਦੇ ਕਾਰਜਕਾਲ ਦੌਰਾਨ ਸਿਹਤ ਖੇਤਰ 'ਚ ਕੀਤੀਆਂ ਵੱਡੀਆਂ ਪ੍ਰਾਪਤੀਆਂ: ਚੇਤਨ ਸਿੰਘ ਜੌੜਾਮਾਜਰਾ Monday 26 December 2022 01:51 PM UTC+00 | Tags: 100-aam-aadmi-clinics aam-aadmi-party ayushman-bharat ayushman-bharat-mukhya-mantri-sehat-bima-yojana ayushman-bharat-scheme chetan-singh-jauramajra cm-bhagwant-mann health health-insurance-cards health-minister-chetan-singh-jauramajra health-structure-of-punjab news punjab punjab-government punjab-health-department punjab-hospital the-unmute-breaking-news the-unmute-latest-news the-unmute-update ਚੰਡੀਗੜ੍ਹ 26 ਦਸੰਬਰ 2022: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੌਜੂਦਾ ਕਾਰਜਕਾਲ ਦੇ ਸਿਰਫ਼ ਨੌਂ ਮਹੀਨਿਆਂ ਵਿੱਚ ਹੀ ਸੂਬੇ ਦੇ ਸਰਕਾਰੀ ਸਿਹਤ ਖੇਤਰ ਦੀ ਦਿੱਖ ਸੁਧਾਰ ਕੇ ਰੱਖ ਦਿੱਤੀ ਹੈ। ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸਰਕਾਰੀ ਸਿਹਤ ਢਾਂਚੇ ਦੀ ਮਜ਼ਬੂਤੀ ਅਤੇ ਆਮ ਲੋਕਾਂ ਲਈ ਸੇਵਾਵਾਂ ਨੂੰ ਬਿਹਤਰ ਬਣਾਉਣਾ ਸ਼ਾਮਲ ਹੈ ਅਤੇ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਸਿਹਤ ਖੇਤਰ ਨਾਲ ਸਬੰਧਤ ਹਰ ਵਾਅਦੇ ਨੂੰ ਪਾਰਟੀ ਪੂਰੀ ਮੁਸ਼ੱਕਤ ਨਾਲ ਪੂਰਾ ਕਰ ਰਹੀ ਹੈ। ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ 100 ਤੋਂ ਵੱਧ ਆਮ ਆਦਮੀ ਕਲੀਨਿਕਾਂ (ਮੁਹੱਲਾ ਕਲੀਨਿਕਾਂ) ਦਾ ਉਦਘਾਟਨ ਕੀਤਾ ਗਿਆ ਅਤੇ ਇਹ ਆਜ਼ਾਦੀ ਤੋਂ ਬਾਅਦ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਿਆਸੀ ਪਾਰਟੀ ਨੇ ਸੂਬੇ ਭਰ ਵਿੱਚ ਸਿਹਤ ਸੇਵਾਵਾਂ ‘ਤੇ ਇੰਨਾ ਜ਼ੋਰ ਦਿੱਤਾ ਹੈ। ਉਮੀਦ ਹੈ ਕਿ 26 ਜਨਵਰੀ ਤੋਂ ਅਜਿਹੇ 500 ਹੋਰ ਕਲੀਨਿਕ ਕਾਰਜਸ਼ੀਲ ਹੋਣਗੇ। ਆਮ ਆਦਮੀ ਕਲੀਨਿਕਾਂ ਵਿੱਚ ਕ੍ਰਮਵਾਰ 630035 ਮਰੀਜ਼ਾਂ ਦਾ ਇਲਾਜ ਕੀਤਾਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣਾ ਮਾਨ ਸਰਕਾਰ ਦਾ ਮੁੱਖ ਉਦੇਸ਼ ਹੈ ਅਤੇ ਅਸੀਂ ਇਸ ਦੇ ਸੁਧਾਰ ਲਈ ਨਿਰਸਵਾਰਥ ਯਤਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਕਲੀਨਿਕਾਂ ਦਾ ਲਾਭ ਉਠਾ ਰਹੇ ਹਨ ਅਤੇ ਆਮ ਆਦਮੀ ਕਲੀਨਿਕਾਂ ਦੇ ਅੰਕੜਿਆਂ ਵਿੱਚ ਇਹ ਸਪੱਸ਼ਟ ਤੌਰ ‘ਤੇ ਦੇਖਿਆ ਗਿਆ ਹੈ ਕਿ ਪਹਿਲੇ ਤਿੰਨ ਮਹੀਨਿਆਂ ਵਿੱਚ ਹੀ ਆਮ ਆਦਮੀ ਕਲੀਨਿਕਾਂ ਵਿੱਚ ਕ੍ਰਮਵਾਰ 630035 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਅਤੇ 81909 ਲੈਬ ਟੈਸਟ ਕੀਤੇ ਗਏ। ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਪੰਜਾਬ ਵਿੱਚ ਵਿੱਚ ਆਮ ਆਦਮੀ ਕਲੀਨਿਕ ਅਤੇ ਹੋਰ ਸਿਹਤ ਸੰਸਥਾਵਾਂ ਨੂੰ 124 ਕਰੋੜ ਰੁਪਏ ਦੀਆਂ ਦਵਾਈਆਂ ਅਤੇ ਹੋਰ ਵਸਤਾਂ ਸਪਲਾਈ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੀ ਸਾਡੇ ਯਤਨਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ ਅਤੇ ਇਹੀ ਕਾਰਨ ਹੈ ਕਿ ਸਿਹਤ ਖੇਤਰ ਵਿੱਚ ਸਾਡੇ ਯਤਨਾਂ ਨੂੰ ਕਈ ਮੌਕਿਆਂ ‘ਤੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 34 ਸਮਰਪਿਤ ਜੱਚਾ ਅਤੇ ਬੱਚਾ ਹਸਪਤਾਲ ਕਾਰਜਸ਼ੀਲ ਹਨ ਅਤੇ ਸੂਬਾ ਮਾਵਾਂ ਦੀ ਮੌਤ ਦਰ ਨੂੰ 13.93 ਪ੍ਰਤੀਸ਼ਤ ਤੱਕ ਘਟਾਉਣ ਵਿੱਚ ਸਫਲ ਰਿਹਾ ਹੈ। ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਨੇ ਹੈਪੇਟਾਈਟਸ ਬੀ ਅਤੇ ਸੀ ਦੇ ਫੈਲਾਅ ਨੂੰ ਰੋਕਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਹੈ ਅਤੇ ਮਰੀਜ਼ਾਂ ਦੀ ਸਕਰੀਨਿੰਗ ਅਤੇ ਉਨ੍ਹਾਂ ਦੇ ਸਮੇਂ ਸਿਰ ਇਲਾਜ ‘ਤੇ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਹੈਪੇਟਾਈਟਸ ਵਿਰੁੱਧ ਕੋਈ ਖਾਸ ਧਿਆਨ ਨਹੀਂ ਦਿੱਤਾ ਗਿਆ ਸੀ ਅਤੇ ਸਕਰੀਨਿੰਗ ਅਤੇ ਇਲਾਜ ਬਹੁਤ ਘੱਟ ਸੀ ਪਰ ਸਾਡੀ ਸਰਕਾਰ ਨੇ 3 ਲੱਖ ਤੋਂ ਵੱਧ ਸ਼ੱਕੀ ਵਿਅਕਤੀਆਂ ਦੀ ਸਕਰੀਨਿੰਗ ਕੀਤੀ ਹੈ ਅਤੇ 247680 ਗਰਭਵਤੀ ਔਰਤਾਂ ਦੇ ਹੈਪੇਟਾਈਟਸ ਬੀ ਅਤੇ ਸੀ ਦੇ ਮੁਫ਼ਤ ਟੈਸਟ ਕੀਤੇ ਗਏ ਹਨ। ਬੱਚਿਆਂ ਦੇ ਦਿਲ ਦੇ ਮੁਫ਼ਤ ਆਪ੍ਰੇਸ਼ਨਜੌੜਾਮਾਜਰਾ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਰਾਸ਼ਟਰੀ ਬਾਲ ਸਿਹਤ ਕਾਰਜਕ੍ਰਮ (ਆਰ.ਬੀ.ਐਸ.ਕੇ.) ਨੂੰ ਬਿਹਤਰ ਤਰੀਕੇ ਨਾਲ ਚਲਾ ਰਹੀ ਹੈ ਅਤੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦੇ 22585 ਬੱਚਿਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਵੱਕਾਰੀ ਸਰਕਾਰੀ ਅਤੇ ਨਿੱਜੀ ਸੂਚੀਬੱਧ ਸਿਹਤ ਸਹੂਲਤਾਂ ਵਿੱਚ 224 ਬੱਚਿਆਂ ਦੇ ਦਿਲ ਦੇ ਮੁਫ਼ਤ ਆਪ੍ਰੇਸ਼ਨ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਚੰਡੀਗੜ੍ਹ ਨੇੜੇ ਮੁੱਲਾਂਪੁਰ ਵਿਖੇ 300 ਬੈਡਾਂ ਵਾਲੇ ਕੈਂਸਰ ਹਸਪਤਾਲ ਦਾ ਉਦਘਾਟਨ ਵੀ ਕੀਤਾ ਹੈ ਅਤੇ 16.25 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਦੇ 1555 ਕੈਂਸਰ ਦੇ ਮਰੀਜ਼ਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਹੈ। ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਮੋਤੀਆਬਿੰਦ ਦੀ ਸਮੱਸਿਆ ਇੱਕ ਆਮ ਬਿਮਾਰੀ ਬਣ ਗਈ ਹੈ ਪਰ ਅਸੀਂ ਇਸ ਨੂੰ ਖਤਮ ਕਰਨ ਲਈ ਵਚਨਬੱਧ ਹਾਂ। ਮੋਤੀਆਬਿੰਦ ਨਾਲ ਪੀੜਤ 126010 ਮਰੀਜ਼ਾਂ ਦੇ ਆਪਰੇਸ਼ਨ ਕੀਤੇ ਗਏ ਅਤੇ ਕੇਰਾਟੋਪਲਾਸਟੀ ਸਰਜਰੀ ਰਾਹੀਂ 512 ਮਰੀਜ਼ ਮੁੜ ਦੇਖਣ ਯੋਗ ਹੋ ਸਕੇ। ਅਸੀਂ ਮੋਤੀਆਬਿੰਦ ਅਤੇ ਅੰਨ੍ਹੇਪਣ ਵਿਰੁੱਧ ਰਾਸ਼ਟਰੀ ਪ੍ਰੋਗਰਾਮ ਨੂੰ ਬਿਹਤਰ ਢੰਗ ਨਾਲ ਚਲਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਗੁਰਦੇ ਦੀਆਂ ਪੁਰਾਣੀਆਂ ਸਮੱਸਿਆਵਾਂ ਵਾਲੇ ਮਰੀਜ਼ਾਂ ‘ਤੇ ਵੀ ਧਿਆਨ ਕੇਂਦਰਿਤ ਕੀਤਾ ਹੈ ਅਤੇ ਉਨ੍ਹਾਂ ਲਈ ਵੱਖ-ਵੱਖ ਸਰਕਾਰੀ ਸਿਹਤ ਸਹੂਲਤਾਂ ਵਿੱਚ 33 ਡਾਇਲਸਿਸ ਯੂਨਿਟ ਸਥਾਪਿਤ ਕੀਤੇ ਹਨ। 20525 ਤੋਂ ਵੱਧ ਮਰੀਜ਼ਾਂ ਨੇ ਸਰਕਾਰੀ ਡਾਇਲਸਿਸ ਯੂਨਿਟਾਂ ਵਿੱਚ ਮੁਫ਼ਤ ਇਲਾਜ ਦਾ ਲਾਭ ਲਿਆ। ਨਸ਼ਾ ਛੁਡਾਊ ਕੇਂਦਰਾਂ ਨੂੰ 58 ਕਰੋੜ ਰੁਪਏ ਦੀਆਂ ਦਵਾਈਆਂ ਮੁਹੱਈਆ ਕਰਵਾਈਆਂਜੌੜਾਮਾਜਰਾ ਨੇ ਕਿਹਾ ਕਿ ਅਸੀਂ ਨਸ਼ਾ ਛੁਡਾਊ ਕੇਂਦਰਾਂ ਨੂੰ 58 ਕਰੋੜ ਰੁਪਏ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਕਾਰਜਕਾਲ ਦੀ ਇੱਕ ਹੋਰ ਪ੍ਰਾਪਤੀ 21 ਸੀਟੀ ਸਕੈਨ ਅਤੇ 6 ਐਮਆਰਆਈ ਸਕੈਨ ਸੈਂਟਰਾਂ ਦੀ ਸ਼ੁਰੂਆਤ ਕਰਨਾ ਵੀ ਹੈ। ਸਾਰੇ 23 ਜ਼ਿਲ੍ਹਾ ਹਸਪਤਾਲਾਂ ਅਤੇ ਤਿੰਨ ਮੈਡੀਕਲ ਕਾਲਜਾਂ ਵਿੱਚ ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਇਲਾਜ ਲਈ ਸਟ੍ਰੋਕ ਰੈਡੀ ਯੂਨਿਟ ਚਾਲੂ ਕੀਤੇ ਗਏ ਹਨ ਜੋ 24 ਘੰਟੇ ਕਾਰਜਸ਼ੀਲ ਹਨ, ਜਿੱਥੇ ਬ੍ਰੇਨ ਸਟ੍ਰੋਕ ਵਾਲੇ ਮਰੀਜ਼ ਦਾ ਤੁਰੰਤ ਇਲਾਜ ਕੀਤਾ ਜਾਵੇਗਾ। ਅਜਿਹੇ ਮਰੀਜ਼ ਦਾ ਮੁਫ਼ਤ ਸੀਟੀ ਸਕੈਨ ਕਰਨ ਦੇ ਨਾਲ ਨਾਲ 30000 ਰੁਪਏ ਦੀ ਕੀਮਤ ਦਾ ਜੀਵਨ ਰੱਖਿਅਕ ਟੀਕਾ ਵੀ ਮੁਫ਼ਤ ਲਗਾਇਆ ਜਾਵੇਗਾ। ਜੌੜਾਮਾਜਰਾ ਨੇ ਕਿਹਾ ਕਿ ਅਸੀਂ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਨੂੰ ਵੀ ਪੁਨਰ-ਸੁਰਜੀਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਡਿਪਟੀ ਮਾਸ ਮੀਡੀਆ ਅਫ਼ਸਰ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਸਮੇਤ ਮਾਸ ਮੀਡੀਆ ਵਿੰਗ ਦੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਪੈਦਾ ਕਰਨ ਲਈ ਕਿਹਾ ਹੈ ਤਾਂ ਜੋ ਅਸੀਂ ਲੋਕਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਗਰੂਕ ਕਰ ਸਕੀਏ। ਸ੍ਰੀ ਜੌੜਾਮਾਜਰਾ ਨੇ ਅੱਗੇ ਕਿਹਾ ਕਿ ਵਿੰਗ ਨੂੰ ਆਧੁਨਿਕ ਉਪਕਰਨ ਮੁਹੱਈਆ ਕਰਾਵਾਏ ਜਾਣਗੇ ਤਾਂ ਜੋ ਉਹ ਸੂਬੇ ਭਰ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਸਕਣ। The post ‘ਆਪ’ ਸਰਕਾਰ ਨੇ 9 ਮਹੀਨੇ ਦੇ ਕਾਰਜਕਾਲ ਦੌਰਾਨ ਸਿਹਤ ਖੇਤਰ ‘ਚ ਕੀਤੀਆਂ ਵੱਡੀਆਂ ਪ੍ਰਾਪਤੀਆਂ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਵੱਲੋਂ ਠੱਗੀਆਂ ਮਾਰਨ ਦੇ ਕੇਸ 'ਚ ਫ਼ਰਾਰ ਮਹਿਲਾ ਦੋਸ਼ੀ ਗ੍ਰਿਫ਼ਤਾਰ Monday 26 December 2022 02:04 PM UTC+00 | Tags: crime extorting-money fraude kapurthala kapurthala-police news punjab-vigilance-bureau vigilance-bureau woman-accused-in-the-case-of-cheating ਚੰਡੀਗੜ੍ਹ 26 ਦਸੰਬਰ 2022: ਵਿਜੀਲੈਂਸ ਬਿਊਰੋ (Vigilance Bureau) ਪੰਜਾਬ ਨੇ ਅੱਜ ਡਰਾ ਧਮਕਾ ਕੇ ਪੈਸੇ ਉਗਰਾਹੁਣ ਸੰਬੰਧਿਤ ਇੱਕ ਮਾਮਲੇ ਵਿੱਚ ਭੋਲੀ ਨਾਮ ਦੀ ਮਹਿਲਾ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਸਾਲ ਤੋਂ ਉਪਰ ਫ਼ਰਾਰ ਚੱਲੀ ਆ ਰਹੀ ਸੀ। ਜਿਕਰਯੋਗ ਹੈ ਕਿ ਉਕਤ ਮਹਿਲਾ ਆਪਣੇ ਸਾਥੀਆਂ, ਜੋ ਪੁਲਿਸ ਮੁਲਾਜਮਾਂ ਦੀ ਵਰਦੀ ਪਾ ਕੇ ਪੈਸੇ ਠੱਗਦੇ ਸਨ, ਉਨਾ ਨਾਲ ਮਿਲ ਕੇ ਪ੍ਰਾਈਵੇਟ ਵਿਅਕਤੀਆਂ ਨੂੰ ਪੁਲਿਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਨ੍ਹਾਂ ਤੋਂ ਪੈਸੇ ਲੁੱਟਣ ਵਿੱਚ ਸ਼ਰੀਕ ਸੀ। ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਜਾਂਚ ਤੋਂ ਬਾਅਦ ਸ਼ਿਕਾਇਤਕਰਤਾ ਗੁਰਦੀਪ ਸਿੰਘ ਵਾਸੀ ਪਿੰਡ ਮਾੜੀ ਬੁੱਚੀਆਂ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ‘ਤੇ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ 31-08-2021 ਨੂੰ ਆਈਪੀਸੀ ਦੀ ਧਾਰਾ 388, 389, 411, 179, 171, 120-ਬੀ ਅਤੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਤਹਿਤ ਕੇਸ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਜੋਤੀ ਵਾਸੀ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਅਤੇ ਉਸ ਦਾ ਸਾਥੀ ਗੁਰਪ੍ਰੀਤ ਸਿੰਘ ਵਾਸੀ ਹਾਥੀ ਖਾਨਾ ਜ਼ਿਲ੍ਹਾ ਕਪੂਰਥਲਾ ਨੇ ਉਸ ਦੀ ਵੀਡੀਓ ਬਣਾ ਲਈ ਅਤੇ ਆਪਣੇ ਆਪ ਨੂੰ ਸਹਾਇਕ ਸਬ-ਇੰਸਪੈਕਟਰ ਅਤੇ ਪੁਲੀਸ ਕਾਂਸਟੇਬਲ ਦੱਸ ਕੇ ਉਸ ਨੂੰ ਪੈਸੇ ਦੇਣ ਲਈ ਧਮਕਾ ਰਹੇ ਸਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਆਪਣੀ ਮਹਿਲਾ ਸਾਥੀ ਭੋਲੀ ਵਾਸੀ ਵੱਸਲ ਚੱਕ, ਜ਼ਿਲ੍ਹਾ ਗੁਰਦਾਸਪੁਰ ਨਾਲ ਮਿਲ ਕੇ ਉਸ ਦਾ ਆਧਾਰ ਕਾਰਡ ਅਤੇ ਕ੍ਰੈਡਿਟ ਕਾਰਡ ਵਾਪਸ ਕਰਨ ਬਦਲੇ 4 ਲੱਖ ਰੁਪਏ ਦੀ ਮੰਗ ਕੀਤੀ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਹੀ 5 ਹਜ਼ਾਰ ਰੁਪਏ ਨਕਦ ਅਤੇ 30 ਹਜ਼ਾਰ ਰੁਪਏ ਉਸਦੇ ਕਰੈਡਿਟ ਕਾਰਡ ਰਾਹੀਂ ਕਢਵਾ ਚੁੱਕੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਪਾਸੋਂ ਇਸ ਸਬੰਧ ਵਿੱਚ 50,000 ਰੁਪਏ ਦੀ ਮੰਗ ਕੀਤੀ ਸੀ ਅਤੇ ਵਿਜੀਲੈਂਸ ਬਿਊਰੋ ਨੇ ਉਸ ਵੇਲੇ ਉਕਤ ਦੋ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਉਪਰੋਕਤ ਮੁਲਜ਼ਮ ਔਰਤ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਟਿਕਾਣੇ ਬਦਲ ਕੇ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਹੀ ਸੀ |ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਵਿਅਕਤੀ ਪੁਲਿਸ ਦੀ ਵਰਦੀ ਪਾ ਕੇ ਪ੍ਰਾਈਵੇਟ ਵਿਅਕਤੀਆਂ ਤੋਂ ਪੈਸੇ ਲੁੱਟਦੇ ਸਨ ਅਤੇ ਦੋਸ਼ੀ ਔਰਤ ਇਸ ਵਿੱਚ ਉਨ੍ਹਾਂ ਦੀ ਮਦਦ ਕਰਦੀ ਸੀ। The post ਵਿਜੀਲੈਂਸ ਬਿਊਰੋ ਵੱਲੋਂ ਠੱਗੀਆਂ ਮਾਰਨ ਦੇ ਕੇਸ ‘ਚ ਫ਼ਰਾਰ ਮਹਿਲਾ ਦੋਸ਼ੀ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਦੇਸ਼ ਲਈ ਸ਼ਹਾਦਤ ਦੇਣ ਵਾਲਿਆਂ ਦੇ ਹਮੇਸ਼ਾ ਕਰਜ਼ਾਈ ਰਹਿਣਗੇ ਦੇਸ਼ ਵਾਸੀ: ਬ੍ਰਮ ਸ਼ੰਕਰ ਜਿੰਪਾ Monday 26 December 2022 02:08 PM UTC+00 | Tags: bram-shankar-jimpa breaking-news cabinet-minister-bram-shankar-jimpa countrymen mother-india news shaheed-udham-singh ਹੁਸ਼ਿਆਰਪੁਰ 26 ਦਸੰਬਰ 2022 : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਭਾਰਤ ਮਾਤਾ ਦੇ ਉਹ ਮਹਾਨ ਸਪੂਤ ਸਨ, ਜਿਨ੍ਹਾਂ ਨੇ ਦੇਸ਼ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ। ਉਨ੍ਹਾਂ ਨੇ ਜਾਲਮ ਬਰਤਾਨਵੀ ਹਕੂਮਤ ਨਾਲ ਜਲਿ੍ਹਆਂਵਾਲੇ ਬਾਗ ਵਿਚ ਨਿਹੱਥੇ ਅਤੇ ਬੇਕਸੂਰ ਭਾਰਤੀਆਂ ਉਤੇ ਕੀਤੇ ਜ਼ੁਲਮ ਦਾ ਬਦਲਾ ਲਿਆ। ਅੱਜ ਅਸੀਂ ਜਿਸ ਆਜ਼ਾਦੀ ਦਾ ਆਨੰਦ ਲੈ ਰਹੇ ਹਾਂ, ਉਹ ਸਾਡੇ ਅਨੇਕਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਕਾਰਨ ਹੀ ਸੰਭਵ ਹੋ ਸਕਿਆ ਹੈ। ਉਹ ਅੱਜ ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ਮੌਕੇ ਨਗਰ ਸੁਧਾਰ ਟਰੱਸਟ ਮਾਰਕੀਟ ਵਿਚ ਸਥਾਪਿਤ ਉਨ੍ਹਾਂ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣੇ ਜੀਵਨ ਦੀ ਕੁਰਬਾਨੀ ਦੇਣ ਵਾਲਿਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਬਲਕਿ ਸ਼ਹੀਦ ਹੀ ਸਾਡੀ ਵਿਰਾਸਤ ਹਨ ਅਤੇ ਦੇਸ਼ ਵਾਸੀ ਹਮੇਸ਼ਾ ਇਨ੍ਹਾਂ ਦੇ ਕਰਜ਼ਾਈ ਰਹਿਣਗੇ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੇ ਸ਼ਾਸਨ ਤੋਂ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਬਲੀਦਾਨ ਦੇਣ ਵਾਲੇ ਵੀਰ ਸਪੂਤਾਂ ਪ੍ਰਤੀ ਦੇਸ਼ ਹਮੇਸ਼ਾ ਨਤਮਸਤਕ ਰਹੇਗਾ। ਬ੍ਰਮ ਸ਼ੰਕਰ ਜਿੰਪਾ ਨੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ 'ਤੇ ਉਨ੍ਹਾਂ ਸਲਾਮ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਦੇਸ਼ ਭਗਤੀ ਅਤੇ ਸ਼ਹਾਦਤ ਸਾਡੀ ਮੌਜੂਦਾ ਅਤੇ ਆਉਣ ਵਾਲੀ ਪੀੜ੍ਹੀ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗੀ। ਉਨ੍ਹਾਂ ਕਿਹਾ ਕਿ ਦੇਸ਼ ਜੰਗ-ਏ-ਆਜ਼ਾਦੀ ਵਿਚ ਪੰਜਾਬੀਆਂ ਨੇ ਵੱਡੀ ਗਿਣਤੀ ਵਿਚ ਕੁਰਬਾਨੀਆਂ ਦਿੱਤੀਆਂ ਸਨ ਅਤੇ ਸ਼ਹੀਦ ਊਧਮ ਸਿੰਘ ਵਲੋਂ ਦਿੱਤੀ ਗਈ ਕੁਰਬਾਨੀ ਆਪਣੇ-ਆਪ ਵਿਚ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਸ਼ਹੀਦਾਂ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜ਼ਬੂਤ ਕਰੀਏ। ਇਸ ਮੌਕੇ ਕੌਂਸਲਰ ਪ੍ਰਦੀਪ ਬਿੱਟੂ, ਸਤਵੰਤ ਸਿੰਘ ਸਿਆਣ, ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ। The post ਦੇਸ਼ ਲਈ ਸ਼ਹਾਦਤ ਦੇਣ ਵਾਲਿਆਂ ਦੇ ਹਮੇਸ਼ਾ ਕਰਜ਼ਾਈ ਰਹਿਣਗੇ ਦੇਸ਼ ਵਾਸੀ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਚੰਡੀਗੜ੍ਹ ਦੇ ਗੱਤਕੇਬਾਜ਼ ਕੌਮੀ ਗੱਤਕਾ ਚੈਂਪੀਅਨਸ਼ਿਪ ਦੀ ਓਵਰਆਲ ਟਰਾਫੀ 'ਤੇ ਕਾਬਜ਼ Monday 26 December 2022 02:13 PM UTC+00 | Tags: 10th-national-gatka-championship breaking-news chandigarh gatka-players india national-gatka-association national-gatka-association-of-india national-gatka-championship news ਚੰਡੀਗੜ੍ਹ 26 ਦਸੰਬਰ 2022: ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਕਰਵਾਈ ਗਈ 10ਵੀਂ ਨੈਸ਼ਨਲ ਗੱਤਕਾ (ਲੜਕੇ) ਚੈਂਪੀਅਨਸ਼ਿਪ ਵਿੱਚ ਮੇਜਬਾਨ ਚੰਡੀਗੜ੍ਹ ਦੇ ਗੱਤਕਾ ਖਿਡਾਰੀਆਂ ਨੇ ਓਵਰਆਲ ਟਰਾਫੀ 'ਤੇ ਕਬਜ਼ਾ ਕੀਤਾ। ਇੰਨਾ ਤਿੰਨ ਰੋਜਾ ਗੱਤਕਾ ਮੁਕਾਬਲਿਆਂ ਵਿੱਚ ਪੰਜਾਬ ਉਪ ਜੇਤੂ ਰਿਹਾ ਜਦਕਿ ਹਰਿਆਣਾ ਦੇ ਗੱਤਕੇਬਾਜਾਂ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜਦੀਪ ਸਿੰਘ ਬਾਲੀ ਅਤੇ ਵਿੱਤ ਸਕੱਤਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਸ ਨੈਸ਼ਨਲ ਮੁਕਾਬਲਿਆਂ ਵਿੱਚ 15 ਰਾਜਾਂ ਦੀਆਂ ਗੱਤਕਾ ਟੀਮਾਂ ਨੇ ਸਬ-ਜੂਨੀਅਰ, ਜੂਨੀਅਰ ਤੇ ਸੀਨੀਅਰ ਉਮਰ ਵਰਗਾਂ ਵਿੱਚ ਭਾਗ ਲਿਆ। ਗੱਤਕਾ ਸੋਟੀ ਅਤੇ ਫੱਰੀ ਸੋਟੀ ਵਰਗ ਦੇ ਵਿਅਕਤੀਗਤ ਅਤੇ ਟੀਮ ਈਵੈਂਟਾਂ ਵਿੱਚ 120 ਮੈਡਲ ਜਿੱਤਣ ਲਈ 460 ਖਿਡਾਰੀਆਂ ਦੇ ਫਸਵੇਂ ਮੁਕਾਬਲੇ ਦੇਖਣ ਨੂੰ ਮਿਲੇ। ਉਨਾਂ ਦੱਸਿਆ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਬੁਟਰੇਲਾ ਨੇ ਸਾਂਝੇ ਤੌਰ ਤੇ ਜੇਤੂ ਟੀਮਾਂ ਨੂੰ ਟਰਾਫੀਆਂ, ਮੈਡਲ ਅਤੇ ਸਰਟੀਫਿਕੇਟ ਤਕਸੀਮ ਕੀਤੇ। ਇਸ ਚੈਂਪੀਅਨਸ਼ਿੱਪ ਦੇ ਸੀਨੀਅਰ ਈਵੈਂਟਾਂ ਵਿੱਚ ਜਸਪ੍ਰੀਤ ਸਿੰਘ ਤੇ ਇੰਦਰਪ੍ਰੀਤ ਸਿੰਘ (ਦੋਵੇਂ ਚੰਡੀਗੜ੍ਹ) ਨੇ ਬਿਹਤਰ ਖਿਡਾਰੀ ਹੋਣ ਦਾ ਐਵਾਰਡ ਜਿੱਤਿਆ। ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਆਂਧਰਾ ਪ੍ਰਦੇਸ, ਤਾਮਿਲਨਾਡੂ, ਪੁੱਡੂਚੇਰੀ ਤੇ ਰਾਜਸਥਾਨ ਦੀਆਂ ਗੱਤਕਾ ਟੀਮਾਂ ਨੇ ਫੇਅਰ ਪਲੇ ਐਵਾਰਡ ਜਿੱਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਨ.ਜੀ.ਏ.ਆਈ. ਦੇ ਮੀਤ ਪ੍ਰਧਾਨ ਸੁਖਚੈਨ ਸਿੰਘ, ਜਨਰਲ ਸਕੱਤਰ ਹਰਜਿੰਦਰ ਕੁਮਾਰ, ਇੰਟਰਨੈਸ਼ਨਲ ਸਿੱਖ ਸ਼ਸ਼ਤਰ ਵਿੱਦਿਆ ਕੌਂਸਲ ਦੇ ਸਕੱਤਰ ਬਲਜੀਤ ਸਿੰਘ, ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ ਦੇ ਜਨਰਲ ਸਕੱਤਰ ਐਨ.ਐਸ.ਠਾਕੁਰ, ਗੱਤਕਾ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਤਲਵਿੰਦਰ ਸਿੰਘ, ਸੁਖਜਿੰਦਰ ਸਿੰਘ ਯੋਗੀ, ਹਰਜੀਤ ਸਿੰਘ ਗਿੱਲ ਕਲਾਂ, ਪਰਦੀਪ ਸਿੰਘ ਗਰੇਵਾਲ ਮਲੇਰਕੋਟਲਾ, ਜਸਵੰਤ ਸਿੰਘ ਗੋਗਾ ਅਹਿਮਦਗੜ੍ਹ, ਬੀਬੀ ਮਨਜੀਤ ਕੌਰ ਰੂਪਨਗਰ, ਸਰਬਜੀਤ ਸਿੰਘ ਜਲੰਧਰ, ਚੰਡੀਗੜ ਤੋਂ ਨਿਖਿਲ ਸ਼ਰਮਾ, ਸਾਹਿਲ ਸ਼ਰਮਾ, ਅਜੇ ਰਾਣਾ ਆਦਿ ਹਾਜ਼ਰ ਸਨ। The post ਚੰਡੀਗੜ੍ਹ ਦੇ ਗੱਤਕੇਬਾਜ਼ ਕੌਮੀ ਗੱਤਕਾ ਚੈਂਪੀਅਨਸ਼ਿਪ ਦੀ ਓਵਰਆਲ ਟਰਾਫੀ 'ਤੇ ਕਾਬਜ਼ appeared first on TheUnmute.com - Punjabi News. Tags:
|
ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਦੀ ਲੁੱਟ ਤੇ ਮਨਮਾਨੀਆਂ ਕਰਨ ਦੀ ਆਗਿਆ ਨਹੀਂ ਦੇਵਾਂਗੇ: ਹਰਜੋਤ ਸਿੰਘ ਬੈਂਸ Monday 26 December 2022 02:17 PM UTC+00 | Tags: aam-aadmi-party breaking-news cm-bhagwant-mann education-minister-punjab gurmeet-singh-meet-hayer harjot-singh-bains latest-news news private-institution private-school pseb punjab punjab-education-department punjab-government punjab-school the-unmute-breaking-news ਚੰਡੀਗੜ 26 ਦਸੰਬਰ 2022: ਪੰਜਾਬ ਸਰਕਾਰ ਸੂਬੇ ਦੇ ਕਿਸੇ ਵੀ ਪ੍ਰਾਈਵੇਟ ਸਕੂਲ (Private School) ਨੂੰ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਦੀ ਲੁੱਟ ਕਰਨ ਦੀ ਆਗਿਆ ਨਹੀਂ ਦੇਵੇਗੀ ਅਤੇ ਜੋ ਵੀ ਪ੍ਰਾਈਵੇਟ ਅਦਾਰਾ ਨਿਯਮਾਂ ਦੀ ਉਲ਼ੰਘਣਾ ਕਰੇਗਾ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਅੱਜ ਇੱਥੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਕੀਤਾ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀਆਂ ਇਸ ਮਾਮਲੇ ਵਿੱਚ ਬਹੁਤ ਹੀ ਸਪੱਸ਼ਟ ਹਦਾਇਤਾਂ ਹਨ ਕਿ ਉਹ ਪੰਜਾਬ ਵਿੱਚ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਣਗੇ। ਵਿਭਾਗ ਦੇ ਨਿਰਧਾਰਿਤ ਨਿਯਮਾਂ ਅਨੁਸਾਰ ਕੰਮ ਕਰਨ ਵਾਲੇ ਹਰ ਪ੍ਰਾਈਵੇਟ ਅਦਾਰੇ (Private School) ਨੂੰ ਪੂਰੀ ਖੁੱਲ ਹੋਵੇਗੀ ਪਰ ਮਨਮਾਨੀਆਂ ਤੇ ਬੇਨਿਯਮੀਆਂ ਕਰਨ ਵਾਲਿਆਂ ਤੇ ਪੂਰੀ ਸਖ਼ਤੀ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਵੱਲੋਂ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ ਵਿੱਦਿਅਕ ਸਾਲ 2022-23 ਦੌਰਾਨ ਵਸੂਲੀ ਗਈ ਵੱਧ ਫੀਸ ਵਿਦਿਆਰਥੀਆਂ ਨੂੰ ਵਾਪਸ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ‘ਦਾ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ’ ਦੀ ਉਲੰਘਣਾ ਕਰਨ ਤੇ ਦੋਵਾਂ ਸਕੂਲਾਂ ਨੂੰ ਜ਼ੁਰਮਾਨਾ ਵੀ ਲਗਾਇਆ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2022-23 ਦੀਆਂ ਫੀਸਾਂ ਸਬੰਧੀ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿਚ ਵੱਖ ਵੱਖ ਸਕੂਲਾਂ ਦੀਆਂ ਸ਼ਿਕਾਇਤਾਂ ਮਿਲਣ ‘ਤੇ ਪੜਤਾਲ ਕਰਵਾਈ ਗਈ ਸੀ ਜਿਸ ਦੇ ਆਧਾਰ ‘ਤੇ ਫੀਸ ਰੈਗੂਲੇਟਰੀ ਬਾਡੀ ਜ਼ਿਲ੍ਹਾ ਪਟਿਆਲਾ ਦੇ ਚੇਅਰਪਰਸਨ ਵੱਲੋਂ ਪਟਿਆਲਾ ਦੇ ਰਿਆਨ ਇੰਟਰਨੈਸ਼ਨਲ ਸਕੂਲ, ਅਰਬਨ ਅਸਟੇਟ ਫੇਜ-2 ਤੇ ਕੇ.ਐਸ.ਬੀ. ਵਰਲਡ ਸਕੂਲ ਬੂਰੜ ਜ਼ਿਲ੍ਹਾ ਪਟਿਆਲਾ ਨੂੰ ਵਿਦਿਅਕ ਸਾਲ 2022-23 ਦੌਰਾਨ ਵਿਦਿਆਰਥੀਆਂ ਪਾਸੋਂ ਵਸੂਲੀ ਵੱਧ ਫੀਸ ਵਾਪਸ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕ੍ਰਮਵਾਰ ਦੋ ਲੱਖ ਤੇ ਇੱਕ ਲੱਖ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਸਬੰਧੀ ਫੀਸ ਰੈਗੂਲੇਟਰੀ ਬਾਡੀ ਵੱਲੋਂ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਤਰੁੱਟੀਆਂ ਪਾਈਆਂ ਗਈ ਸਨ ਜਿਸ ਲਈ ਉਕਤ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਉਕਤ ਦੋਵੇ ਸਕੂਲਾਂ ਨੇ ਜੋ ਫੀਸ ਦਾ ਵਾਧਾ ਕੀਤਾ ਸੀ ਉਸ ਸਬੰਧੀ ਕੋਈ ਢੁਕਵਾਂ ਜਵਾਬ ਨਾ ਦੇਣ ਕਾਰਨ ਉਨ੍ਹਾਂ ‘ਤੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਤੇ ਇੱਕ ਹਫ਼ਤੇ ਅੰਦਰ ਅੰਦਰ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿਚ ਸਕੂਲ ਵਿਰੁੱਧ ਫੀਸ ਐਕਟ 2016 ਦੇ ਸੈਕਸ਼ਨ 14 ਤਹਿਤ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਵੱਲੋਂ ਅਗਲੇਰੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ। The post ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਵਿਦਿਆਰਥੀਆਂ ਦੀ ਲੁੱਟ ਤੇ ਮਨਮਾਨੀਆਂ ਕਰਨ ਦੀ ਆਗਿਆ ਨਹੀਂ ਦੇਵਾਂਗੇ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ ਡੇਢ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫਤਾਰ Monday 26 December 2022 02:22 PM UTC+00 | Tags: aam-aadmi-party arrested-pangrain-inspector-kunal-gupta breaking-news bribe bribery-case cm-bhagwant-mann inspector-of-pangrain latest news pangrain pangrain-inspector-kunal-gupta punjab-government punjab-vigilance-bureau ਚੰਡੀਗੜ੍ਹ 26 ਦਸੰਬਰ 2022: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਵਿਖੇ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਗੁਪਤਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਇੰਸਪੈਕਟਰ ਨੂੰ ਕਰਤਾਰ ਸਿੰਘ ਐਂਡ ਸੰਨਜ਼ ਰਾਈਸ ਮਿੱਲ ਦੇ ਮਾਲਕ ਸ਼ਿਕਾਇਤਕਰਤਾ ਚਰਨਜੀਤ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਕਿ ਦੋਸ਼ੀ ਇੰਸਪੈਕਟਰ ਨੇ ਪਿਛਲੇ ਸੀਜ਼ਨ ਲਈ ਝੋਨਾ ਅਲਾਟ ਕਰਨ ਦੇ ਬਦਲੇ ਉਸ ਤੋਂ ਅਤੇ ਪਾਰਸ ਰਾਈਸ ਮਿੱਲ ਦੇ ਮਾਲਕ ਮਹੇਸ਼ ਗੋਇਲ ਤੋਂ ਕ੍ਰਮਵਾਰ ਇਕ ਲੱਖ ਰੁਪਏ ਅਤੇ 50,000 ਰੁਪਏ ਦੀ ਰਿਸ਼ਵਤ ਲਈ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਸ਼ੈਲਰ ਡਿਫਾਲਟਰ ਹੋਣ ਕਰਕੇ ਬੰਦ ਪਏ ਸਨ ਅਤੇ ਉਨ੍ਹਾਂ ਸ਼ੈਲਰਾਂ ਦੇ ਝੋਨੇ ਦੀ ਅਲਾਟਮੈਂਟ ਦਾ ਹਿੱਸਾ ਉਸਦੀ ਰਾਈਸ ਮਿੱਲ ਅਤੇ ਮਹੇਸ਼ ਗੋਇਲ ਸਮੇਤ 10 ਹੋਰ ਸ਼ੈਲਰ ਮਾਲਕਾਂ ਵਿੱਚ ਵੰਡਿਆ ਜਾਣਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਪਨਗ੍ਰੇਨ ਦੇ ਇੰਸਪੈਕਟਰ ਨੇ ਸ਼ਿਕਾਇਤਕਰਤਾ ਅਤੇ ਮਹੇਸ਼ ਗੋਇਲ (ਦੋਵੇਂ ਸ਼ੈਲਰ ਮਾਲਕ) ਤੋਂ ਉਨ੍ਹਾਂ ਦੇ ਸ਼ੈਲਰਾਂ ਨੂੰ ਝੋਨਾ ਅਲਾਟ ਕਰਨ ਬਦਲੇ 1,50,000 ਰੁਪਏ ਦੀ ਰਿਸ਼ਵਤ ਲਈ ਸੀ। ਇਸ ਸਬੰਧ ਵਿਚ ਦੋਸ਼ੀ ਇੰਸਪੈਕਟਰ ਕੁਨਾਲ ਗੁਪਤਾ ਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ ਨੰਬਰ 16 ਮਿਤੀ 26-12-2022 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਵੱਲੋਂ ਡੇਢ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫਤਾਰ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ 6,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫਤਾਰ Monday 26 December 2022 02:27 PM UTC+00 | Tags: asi-accused-of-taking-bribe asi-arrested assistant-sub-inspector-gurmej-singh breaking-news bribe bribe-case ferozepur guruharshay-police-station punjab-vigilance-bureau vigilance-arrested-asi ਚੰਡੀਗੜ੍ਹ 26 ਦਸੰਬਰ 2022: ਪੰਜਾਬ ਵਿਜੀਲੈਂਸ ਬਿਓਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਗੁਰੂਹਰਸਹਾਏ, ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੇਜ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏਐਸਆਈ ਨੂੰ ਗੁਰੂਹਰਸਹਾਏ ਦੀ ਰਹਿਣ ਵਾਲੀ ਰਾਣੀ ਦੀ ਸ਼ਿਕਾਇਤ ‘ਤੇ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਹਿਲਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮ ਨੇ ਉਸ ਦੇ ਖਿਲਾਫ ਥਾਣਾ ਸਦਰ ਵਿਖੇ ਦਰਜ ਪੁਲਿਸ ਕੇਸ ਵਿੱਚ ਉਸ ਨੂੰ ਸ਼ਾਮਲ ਤਫ਼ਤੀਸ਼ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਤੋਂ ਪਹਿਲਾਂ ਹੀ 2000 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਅਤੇ ਹੋਰ ਪੈਸੇ ਮੰਗ ਰਿਹਾ ਹੈ। ਸ਼ਿਕਾਇਤਕਰਤਾ ਦੇ ਨਾਲ ਥਾਣੇ ਗਏ ਇੱਕ ਸਾਥੀ ਨੇ ਸਬੂਤ ਵਜੋਂ ਉਕਤ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਦੀ ਰਕਮ ਦੇਣ ਸਮੇਂ ਦੀ ਗੱਲਬਾਤ ਰਿਕਾਰਡ ਕਰ ਲਈ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਬਿਊਰੋ ਨੇ ਦੋਸ਼ਾਂ ਦੀ ਜਾਂਚ ਕੀਤੀ ਅਤੇ ਦੋਸ਼ੀ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ। ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਵਜੋਂ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਪਰੋਕਤ ਪੁਲਿਸ ਮੁਲਾਜਮ ਖਿਲਾਫ ਵਿਜੀਲੈਂਸ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਵੱਲੋਂ 6,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫਤਾਰ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |







