TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਜੰਮੂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਤਿੰਨ ਅੱਤਵਾਦੀ ਢੇਰ Wednesday 28 December 2022 05:29 AM UTC+00 | Tags: breaking-news bsf clash-between-security-forces-and-terrorists crpf encounter indian-army jammu jammu-encounter jammu-news jammu-to-kashmir jammu-zone-additional-director-general news police punjabi-news siddhara-bypass sidhra the-unmute-breaking the-unmute-breaking-news the-unmute-latest-news the-unmute-latest-update the-unmute-punjabi-news the-unmute-update ਚੰਡੀਗੜ੍ਹ 28 ਦਸੰਬਰ 2022: ਜੰਮੂ ਸ਼ਹਿਰ ਨਾਲ ਲੱਗਦੇ ਸਿੱਧਰਾ (Sidhra) ਇਲਾਕੇ ‘ਚ ਬੁੱਧਵਾਰ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇਸ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਗਏ ਹਨ। ਪੁਲਿਸ, ਸੀਆਰਪੀਐਫ ਅਤੇ ਸੈਨਾ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਫਿਲਹਾਲ ਸਬੰਧਿਤ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸਿੱਧਰਾ ‘ਚ ਪੁਲਿਸ ਚੌਕੀ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਜੰਮੂ ਜ਼ੋਨ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਮੁਕੇਸ਼ ਸਿੰਘ ਨੇ ਦੱਸਿਆ ਕਿ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸਿੱਧਰਾ (Sidhra) ਬਾਈਪਾਸ ਇਲਾਕੇ ‘ਚ ਤਵੀ ਪੁਲ ਨੇੜੇ ਸੰਘਣੀ ਧੁੰਦ ਦਰਮਿਆਨ ਸਵੇਰੇ ਤੜਕੇ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ। ਇਸ ‘ਚ ਤਿੰਨ ਅੱਤਵਾਦੀ ਮਾਰੇ ਗਏ ਹਨ। ਉਸ ਨੇ ਦੱਸਿਆ ਕਿ ਅੱਤਵਾਦੀ ਟਰੱਕ ਵਿੱਚ ਲੁਕੇ ਹੋਏ ਸਨ ਅਤੇ ਜੰਮੂ ਤੋਂ ਕਸ਼ਮੀਰ ਵੱਲ ਜਾ ਰਹੇ ਸਨ। ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 6 ਦਸੰਬਰ ਦੀ ਦੇਰ ਰਾਤ ਨੂੰ ਸਿੱਧਰਾ ਪੁਲ ਨੇੜੇ ਪੁਲਿਸ ਚੌਕੀ ‘ਤੇ ਅੱਤਵਾਦੀਆਂ ਨੇ ਗ੍ਰੇਨੇਡ ਸੁੱਟਿਆ ਸੀ। ਇਹ ਹਮਲਾ ਪੁਲ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ। ਹਾਲਾਂਕਿ, ਹਮਲਾਵਰ ਖੁੰਝ ਗਏ ਅਤੇ ਗ੍ਰਨੇਡ ਨੇੜਲੇ ਬਿਜਲੀ ਦੇ ਖੰਭੇ ਅਤੇ ਇੱਕ ਦਰੱਖਤ ਦੇ ਵਿਚਕਾਰ ਆ ਗਿਆ। The post ਜੰਮੂ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਤਿੰਨ ਅੱਤਵਾਦੀ ਢੇਰ appeared first on TheUnmute.com - Punjabi News. Tags:
|
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨ ਦੀ ਸੱਦੀ ਮੀਟਿੰਗ Wednesday 28 December 2022 05:42 AM UTC+00 | Tags: aam-aadmi-party breaking-news cm-bhagwant-mann harjot-singh-bains latest-news punjab punjab-education-minister punjab-education-minister-gurmeet-singh-meet punjab-education-minister-harjot-singh-bains punjab-news punjab-school-education-board the-unmute-breaking-news ਚੰਡੀਗੜ੍ਹ 28 ਦਸੰਬਰ 2022: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ 30 ਦਸੰਬਰ ਨੂੰ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨ ਦੀ ਮੰਗਾਂ ਨੂੰ ਲੈ ਕੇ ਨਾਲ ਮੀਟਿੰਗ ਸੱਦੀ ਹੈ ।
The post ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨ ਦੀ ਸੱਦੀ ਮੀਟਿੰਗ appeared first on TheUnmute.com - Punjabi News. Tags:
|
ਪੰਜਾਬ 'ਚ ਜਨਵਰੀ ਦੇ ਪਹਿਲੇ ਹਫ਼ਤੇ ਪਹੁੰਚੇਗੀ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' Wednesday 28 December 2022 05:50 AM UTC+00 | Tags: bharat-jodo-yatra breaking-news former-chief-minister-charanjit-singh-channi former-deputy-cm-op-soni former-union-minister-manish-tiwari kc-venugopal leader-of-opposition-in-punjab-vidhan-sabha-pratap-singh-bajwa malikaarjun-kharge news president-amarinder-singh-raja-warring punjab-congress rahul-gandhi sukhjinder-singh-randhawa the-unmute-breaking-news the-unmute-punjabi-news ਚੰਡੀਗੜ੍ਹ 28 ਦਸੰਬਰ 2022: ਪੰਜਾਬ ਕਾਂਗਰਸ ਨੇ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ (Bharat Jodo Yatra) ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਯਾਤਰਾ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚੇਗੀ। ਹਾਲਾਂਕਿ ਇਸ ਦੀ ਸਹੀ ਸਮਾਂ ਸੀਮਾ ਪੰਜਾਬ ਕਾਂਗਰਸ ਵੱਲੋਂ ਬਾਅਦ ਵਿੱਚ ਹੀ ਐਲਾਨੀ ਜਾਵੇਗੀ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੀ ਪ੍ਰਧਾਨਗੀ ਹੇਠ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਹੋਈ। ਇਸ ਮੌਕੇ ਸਕੱਤਰ ਇੰਚਾਰਜ ਪੰਜਾਬ ਕਾਂਗਰਸ ਹਰੀਸ਼ ਚੌਧਰੀ ਵੀ ਮੌਜੂਦ ਸਨ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ, ਸਾਬਕਾ ਡਿਪਟੀ ਸੀ.ਐਮ ਓ.ਪੀ.ਸੋਨੀ, ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਸਪੀਕਰ ਰਾਣਾ ਕੇ.ਪੀ. ਦੇ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਮੌਜੂਦ ਸਨ। ਕਾਂਗਰਸੀ ਆਗੂਆਂ ਨੇ ਵੇਣੂਗੋਪਾਲ ਨੂੰ ਦੱਸਿਆ ਕਿ ਜ਼ਮੀਨੀ ਪੱਧਰ ‘ਤੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਇਸ ਦੇ ਨਾਲ ਹੀ ਇਸ ਯਾਤਰਾ ‘ਚ ਸੂਬੇ ਭਰ ਤੋਂ ਵੱਡੀ ਗਿਣਤੀ ‘ਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਸੀ। ਸੂਬਾ ਕਾਂਗਰਸ ਪ੍ਰਧਾਨ ਵੜਿੰਗ ਨੇ ਆਗੂਆਂ ਨੂੰ ਪੰਜਾਬ ਵਿੱਚ ਯਾਤਰਾ ਦੀਆਂ ਤਿਆਰੀਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਯਾਤਰਾ ਦਾ ਸਵਾਗਤ ਕਰਨ ਅਤੇ ਸ਼ਮੂਲੀਅਤ ਕਰਨ ਲਈ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਪੰਜਾਬ ਕਾਂਗਰਸ ਦੇ ਆਗੂਆਂ ਨੇ ਪਾਰਟੀ ਜਨਰਲ ਸਕੱਤਰ ਨੂੰ ਯਾਤਰਾ ਵਿੱਚ ਰਿਕਾਰਡਤੋੜ ਸ਼ਮੂਲੀਅਤ ਦਾ ਭਰੋਸਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਸ ਦਾ ਅਸਰ ਪੰਜਾਬ ਵਿੱਚ ਕਰੀਬ ਇੱਕ ਹਫ਼ਤਾ ਚੱਲਣ ਵਾਲੀ ਯਾਤਰਾ ਦੌਰਾਨ ਦੇਖਣ ਨੂੰ ਮਿਲੇਗਾ।
The post ਪੰਜਾਬ ‘ਚ ਜਨਵਰੀ ਦੇ ਪਹਿਲੇ ਹਫ਼ਤੇ ਪਹੁੰਚੇਗੀ ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ appeared first on TheUnmute.com - Punjabi News. Tags:
|
ਮਾਨ ਸਰਕਾਰ ਹਿਸਾਬ ਦੇਵੇ 30,000 ਕਰੋੜ ਦਾ ਕਰਜ਼ਾ ਲੈ ਕੇ ਖ਼ਰਚ ਕਿੱਥੇ ਕੀਤਾ: ਪ੍ਰਤਾਪ ਸਿੰਘ ਬਾਜਵਾ Wednesday 28 December 2022 06:00 AM UTC+00 | Tags: aam-aadmi-party aap-government cm-bhagwant-mann harpal-singh-cheema implement-public-welfare-schemes news pratap-singh-bajwa punjab-congress the-unmute-breaking-news ਗੁਰਦਾਸਪੁਰ 28 ਦਸੰਬਰ 2022 : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਤੋਂ ਕਰੋੜਾਂ ਰੁਪਏ ਤੋਂ ਵੱਧ ਦੇ ਵੇਰਵੇ ਮੁਹੱਈਆ ਕਰਵਾਉਣ ਲਈ ਸਪੱਸ਼ਟੀਕਰਨ ਮੰਗਿਆ ਹੈ। ਉਨ੍ਹਾਂ ਕਿਹਾ ਕਿ 30,000 ਕਰੋੜ ਦਾ ਕਰਜ਼ਾ ਆਪ ਸਰਕਾਰ ਨੇ ਚਾਲੂ ਵਿੱਤੀ ਸਾਲ ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ‘ਚ ਹੀ ਕਰਜ਼ਾ ਚੁੱਕ ਕੇ ਖ਼ਰਚ ਕਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਪਹਿਲੇ ਬਜਟ ਭਾਸ਼ਣ ਦੌਰਾਨ ਵਾਅਦਾ ਕੀਤਾ ਸੀ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਕਿਸੇ ਵੀ ਹਾਲਤ ਵਿੱਚ 1000 ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਨਹੀਂ ਲਵੇਗੀ ਪਰ ਇਸ ਸਰਕਾਰ ਨੂੰ ਰਾਜ ਦੇ ਰੁਟੀਨ ਮਾਮਲਿਆਂ ਨੂੰ ਚਲਾਉਣ ਲਈ 30,000 ਕਰੋੜ ਰੁਪਏ ਕਰਜ਼ਾ ਚੁੱਕਣਾ ਪਿਆ ਹੈ। ਉਨ੍ਹਾਂ ਕਿਹਾ ਕਿ ਮੌਜ਼ੂਦਾ ਵਿੱਤੀ ਸਾਲ ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਰੁਪਏ ਦਾ ਆਂਕੜਾ ਹੈ ਅਤੇ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਹੋਰ ਉਧਾਰ ਲੈਣ ਦੀ ਸੰਭਾਵਨਾ ਹੈ। ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਧਾਰ ਲਏ ਗਏ ਪੈਸੇ ਦਾ ਬਹੁਤਾ ਹਿੱਸਾ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਬਸਿਡੀਆਂ ‘ਤੇ ਕਰਜ਼ਾ ਸੇਵਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੀ ਬਾਹਰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸੂਬਾ ਸਰਕਾਰ ਆਪਣੇ ਖ਼ਰਚਿਆਂ ਨੂੰ ਕੰਟਰੋਲ ਕਰਨ ਅਤੇ ਮਾਲੀਆ ਪੈਦਾਵਾਰ ਨੂੰ ਵਧਾਉਣ ਦੀ ਗੱਲ ਕਰ ਰਹੀ ਹੈ ਪਰ ਦੂਜੇ ਪਾਸੇ ਇਹ ਸਬਸਿਡੀ ਵਾਲੀਆਂ ਸੇਵਾਵਾਂ ਲਈ ਮੁਦਰਾ ਦੀ ਲੋੜ ਨੂੰ ਪੂਰਾ ਕਰਨ ਲਈ ਕਰਜ਼ੇ ‘ਤੇ ਲਏ ਪੈਸੇ ਨਾਲ ਕੰਮ ਚਲਾ ਰਹੀ ਹੈ। ਬਾਜਵਾ ਨੇ ਕਿਹਾ ਬੇਸ਼ਕ ਸਰਕਾਰ ਨੂੰ ਲੋਕ ਭਲਾਈ ਸਕੀਮਾਂ ਦੇ ਅਮਲ ਦਾ ਪੂਰਾ ਅਧਿਕਾਰ ਹੈ ਪਰੰਤੂ ਸਿਆਸੀ ਲਾਭ ਲਈ ਸਰਕਾਰੀ ਖਜ਼ਾਨੇ ਦੀ ਵਰਤੋ ਨਹੀਂ ਹੋਣੀ ਚਾਹੀਦਾ ਹੈ। ਬਾਜਵਾ ਨੇ ਇਸ ਦੌਰਾਨ ਜ਼ੀਰਾ ਡਿਸਟਿਲਰੀ ਦੇ ਮੁੱਦੇ ਨੂੰ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹਿਣ ਲਈ ਭਗਵੰਤ ਮਾਨ ਦੀ ਆਲੋਚਨਾ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸੇ ਵੀ ਸੀਨੀਅਰ ਸਰਕਾਰੀ ਅਧਿਕਾਰੀ ਨੂੰ ਪਿਛਲੇ ਪੰਜ ਮਹੀਨਿਆਂ ਵਿੱਚ ਪੂਰੇ ਮੁੱਦੇ ਨੂੰ ਉਲਝਾਉਣ ਲਈ ਨਾ ਤਾਂ ਸਜ਼ਾ ਦਿੱਤੀ ਗਈ ਹੈ ਜਾਂ ਜਵਾਬਦੇਹ ਨਹੀਂ ਠਹਿਰਾਇਆ ਗਿਆ ਹੈ। ਜੇਕਰ ਭਗਵੰਤ ਮਾਨ ਸਰਕਾਰ ਸਮੇਂ ਸਿਰ ਕਾਰਵਾਈ ਕਰਨ ਵਿੱਚ ਇਸੇ ਤਰ੍ਹਾਂ ਅਸਫ਼ਲ ਰਹੀ ਤਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਹੋਰ ਵਿਗੜ ਸਕਦੀ ਹੈ। The post ਮਾਨ ਸਰਕਾਰ ਹਿਸਾਬ ਦੇਵੇ 30,000 ਕਰੋੜ ਦਾ ਕਰਜ਼ਾ ਲੈ ਕੇ ਖ਼ਰਚ ਕਿੱਥੇ ਕੀਤਾ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News. Tags:
|
ਕਾਊਂਟਰ ਇੰਟੈਲੀਜੈਂਸ ਟੀਮ ਗੁਰਦਾਸਪੁਰ ਵਲੋਂ ਹਥਿਆਰਾਂ ਤੇ ਹੈਰੋਇਨ ਸਮੇਤ 2 ਵਿਅਕਤੀ ਕਾਬੂ Wednesday 28 December 2022 06:11 AM UTC+00 | Tags: arrest breaking-news counter-intelligence-team counter-intelligence-team-gurdaspur crime drugs drugs-smugglers gurdaspur-news gurdaspur-police latest-news ndpc-act news police-station-kalanur punjab-police the-unmute-breaking-news the-unmute-news village-khaman ਚੰਡੀਗੜ੍ਹ 28 ਦਸੰਬਰ 2022 :ਕਾਊਂਟਰ ਇੰਟੈਲੀਜੈਂਸ ਟੀਮ ਗੁਰਦਾਸਪੁਰ (Counter Intelligence Team Gurdaspur ) ਨੇ ਵੱਡੀ ਸਫਲਤਾ ਹਾਸਲ ਕਰਦਿਆਂ 2 ਵਿਅਕਤੀਆਂ ਨੂੰ ਹਥਿਆਰਾਂ ਅਤੇ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 6 ਵਜੇ ਦੇ ਕਰੀਬ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਪਿੰਡ ਖੰਮਣ, ਜ਼ਿਲ੍ਹਾ ਗੁਰਦਾਸਪੁਰ ਵਿਖੇ ਨਾਕਾਬੰਦੀ ਕਰਦੇ ਹੋਏ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਖੰਮਣ, ਸਰਵਣ ਵਾਸੀ ਪਿੰਡ ਸਹੂਰ ਕਲਾਂ ਥਾਣਾ ਕਲਾਨੌਰ ਨੂੰ ਕਾਬੂ ਕੀਤਾ ਹੈ |
ਫੜੇ ਗਏ ਦੋਵਾਂ ਵਿਅਕਤੀਆਂ ਕੋਲੋਂ ਦੋ ਪਿਸਤੌਲ ਅਤੇ 10 ਪੈਕਟ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੀਮਤ ਕਰੀਬ 50 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਦੋਵਾਂ ਤੋਂ ਪੁੱਛਗਿੱਛ ਕੀਤੀ ਕੀਤੀ ਜਾ ਰਹੀ ਹੈ, ਛੇਤੀ ਹੀ ਹੋਰ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ The post ਕਾਊਂਟਰ ਇੰਟੈਲੀਜੈਂਸ ਟੀਮ ਗੁਰਦਾਸਪੁਰ ਵਲੋਂ ਹਥਿਆਰਾਂ ਤੇ ਹੈਰੋਇਨ ਸਮੇਤ 2 ਵਿਅਕਤੀ ਕਾਬੂ appeared first on TheUnmute.com - Punjabi News. Tags:
|
ਉੱਤਰੀ ਭਾਰਤ 'ਚ ਸੀਤ ਲਹਿਰ ਦਾ ਕਹਿਰ, 279 ਟਰੇਨਾਂ ਰੱਦ ਤੇ 100 ਤੋਂ ਵੱਧ ਉਡਾਣਾਂ 'ਚ ਹੋਈ ਦੇਰੀ Wednesday 28 December 2022 06:23 AM UTC+00 | Tags: breaking-news cold-wave cold-wave-latest-news cold-wave-news cold-wave-rages heavy-fog imd india news north-india ਚੰਡੀਗੜ੍ਹ 28 ਦਸੰਬਰ 2022 : ਉੱਤਰੀ ਭਾਰਤ (North India) ਦੇ ਕਈ ਸੂਬਿਆਂ ਵਿੱਚ ਠੰਡ ਅਤੇ ਸੰਘਣੀ ਧੁੰਦ ਕਾਰਨ ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ ਹੈ। ਖ਼ਰਾਬ ਵਿਜ਼ੀਬਿਲਟੀ ਕਾਰਨ ਰੇਲਵੇ ਨੇ ਅੱਜ 279 ਟਰੇਨਾਂ ਨੂੰ ਰੱਦ ਕਰ ਦਿੱਤਾ ਗਈ ਹੈ, ਜਦਕਿ 100 ਤੋਂ ਵੱਧ ਉਡਾਣਾਂ ਦੇਰੀ ਨਾਲ ਚੱਲਣ ਦੀ ਸੂਚਨਾ ਹੈ। ਦਿੱਲੀ ਐਨਸੀਆਰ, ਉੱਤਰਾਖੰਡ, ਯੂਪੀ, ਬਿਹਾਰ, ਹਰਿਆਣਾ, ਪੰਜਾਬ, ਰਾਜਸਥਾਨ ਵਿੱਚ ਇਨ੍ਹੀਂ ਦਿਨੀਂ ਸੀਤ ਲਹਿਰ (Cold wave) ਚੱਲ ਰਹੀ ਹੈ। ਤਾਪਮਾਨ ਵਿਚ ਤੇਜ਼ੀ ਨਾਲ ਗਿਰਾਵਟ ਆਈ ਹੈ ਅਤੇ ਸੰਘਣੀ ਧੁੰਦ ਪੈ ਗਈ ਹੈ। ਸੰਘਣੀ ਧੁੰਦ ਨੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਕਈ ਸਥਾਨਾਂ ‘ਤੇ ਦ੍ਰਿਸ਼ਟੀ ਨੂੰ 50 ਮੀਟਰ ਤੱਕ ਘਟਾ ਦਿੱਤਾ। ਇਸ ਕਾਰਨ ਦਿੱਲੀ ਜਾਣ ਵਾਲੀਆਂ 15 ਟਰੇਨਾਂ ਦੇਰੀ ਨਾਲ ਚੱਲੀਆਂ, ਜਦਕਿ ਦੋ ਦਾ ਸਮਾਂ ਬਦਲਣਾ ਪਿਆ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਧੁੰਦ ਅਤੇ ਘੱਟ ਵਿਜ਼ੀਬਿਲਟੀ ਕਾਰਨ ਲਗਭਗ 100 ਉਡਾਣਾਂ ਪ੍ਰਭਾਵਿਤ ਹੋਈਆਂ। ਹਵਾਈ ਅੱਡੇ ਦੇ ਅਧਿਕਾਰੀਆਂ ਮੁਤਾਬਕ ਮੰਗਲਵਾਰ ਤੜਕੇ ਸਪਾਈਸਜੈੱਟ ਅਤੇ ਇੰਡੀਗੋ ਦੀਆਂ ਦੋ ਉਡਾਣਾਂ ਨੂੰ ਜੈਪੁਰ ਲਈ ਰਵਾਨਾ ਕੀਤਾ ਗਿਆ। ਇਸ ਸੀਜ਼ਨ ਵਿੱਚ ਪਹਿਲੀ ਵਾਰ ਉਡਾਣਾਂ ਨੂੰ ਡਾਇਵਰਟ ਕਰਨਾ ਪਿਆ ਹੈ। ਰਾਜਧਾਨੀ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਕੜਾਕੇ ਦੀ ਠੰਡ ਤੋਂ ਕੁਝ ਰਾਹਤ ਮਿਲੀ ਹੈ। ਘੱਟੋ-ਘੱਟ ਤਾਪਮਾਨ ਆਮ ਨਾਲੋਂ ਇਕ ਡਿਗਰੀ ਹੇਠਾਂ 5.6 ਡਿਗਰੀ ਸੈਲਸੀਅਸ ‘ਤੇ ਰਿਹਾ, ਜਦਕਿ ਵੱਧ ਤੋਂ ਵੱਧ ਤਾਪਮਾਨ ਵੀ 16 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ। ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 15.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ ‘ਚ ਸੋਮਵਾਰ ਇਸ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਰਿਹਾ। The post ਉੱਤਰੀ ਭਾਰਤ ‘ਚ ਸੀਤ ਲਹਿਰ ਦਾ ਕਹਿਰ, 279 ਟਰੇਨਾਂ ਰੱਦ ਤੇ 100 ਤੋਂ ਵੱਧ ਉਡਾਣਾਂ 'ਚ ਹੋਈ ਦੇਰੀ appeared first on TheUnmute.com - Punjabi News. Tags:
|
ਭਾਰਤ ਜੋੜੋ ਯਾਤਰਾ ਨੂੰ ਲੈ ਕੇ ਕਾਂਗਰਸ ਵਲੋਂ ਗ੍ਰਹਿ ਮੰਤਰੀ ਕੋਲੋਂ ਰਾਹੁਲ ਗਾਂਧੀ ਦੀ ਸੁਰੱਖਿਆ ਵਧਾਉਣ ਦੀ ਮੰਗ Wednesday 28 December 2022 07:54 AM UTC+00 | Tags: amit-shah bharat-jodo-yatra bharat-jodo-yatra-3rd-pahse breaking-news congress-general-secretary-kc-venugopal india-news news punjab punjab-congress rahul-gandhi rahul-gandhis-security sonia-gandhi the-unmute-breaking-news union-home-minister-amit-shah ਚੰਡੀਗੜ੍ਹ 28 ਦਸੰਬਰ 2022: ਕਾਂਗਰਸ (Congress) ਨੇ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਜਾਣਕਾਰੀ ਮੁਤਾਬਕ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਲਿਖੇ ਪੱਤਰ ਵਿੱਚ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜਤਾਈ ਗਈ ਹੈ। ਪੱਤਰ ‘ਚ ਕਿਹਾ ਗਿਆ ਹੈ ਕਿ ਦਿੱਲੀ ‘ਚ ਕਈ ਥਾਵਾਂ ‘ਤੇ ਰਾਹੁਲ ਦੀ ਸੁਰੱਖਿਆ ‘ਚ ਕੁਤਾਹੀ ਸਾਹਮਣੇ ਆਈ ਹੈ। ਇਸ ਲਈ ਉਨ੍ਹਾਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਜਿਕਰਯੋਗ ਹੈ ਕਿ 3 ਜਨਵਰੀ ਤੋਂ ਕਾਂਗਰਸ ਦੀ ਭਾਰਤ ਜੋੜੋ ਯਾਤਰਾ (Bharat Jodo Yatra) ਦਾ ਅਗਲਾ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਜਨਵਰੀ ਦੇ ਪਹਿਲੇ ਹਫਤੇ ਵਿੱਚ ਹੀ ਯਾਤਰਾ ਪੰਜਾਬ ਅਤੇ ਫਿਰ ਬਾਅਦ ਵਿੱਚ ਜੰਮੂ ਵਿੱਚ ਦਾਖਲ ਹੋਣ ਜਾ ਰਹੀ ਹੈ। The post ਭਾਰਤ ਜੋੜੋ ਯਾਤਰਾ ਨੂੰ ਲੈ ਕੇ ਕਾਂਗਰਸ ਵਲੋਂ ਗ੍ਰਹਿ ਮੰਤਰੀ ਕੋਲੋਂ ਰਾਹੁਲ ਗਾਂਧੀ ਦੀ ਸੁਰੱਖਿਆ ਵਧਾਉਣ ਦੀ ਮੰਗ appeared first on TheUnmute.com - Punjabi News. Tags:
|
ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਵਿਗੜੀ, ਅਹਿਮਦਾਬਾਦ ਦੇ ਹਸਪਤਾਲ 'ਚ ਦਾਖ਼ਲ Wednesday 28 December 2022 08:12 AM UTC+00 | Tags: ahmedabad breaking-news heeraben-modi india-news latest-news modis-mother-hiraben narendra-modis-brother-prahlad-modi news pm-modis-mother-hirabens-health the-unmute-breaking-news the-unmute-punjabi-news un-mehta-hospital ਚੰਡੀਗੜ੍ਹ 28 ਦਸੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ (Heeraben) ਦੀ ਸਿਹਤ ਵਿਗੜ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਹੀਰਾਬੇਨ ਦੀ ਉਮਰ 100 ਸਾਲ ਤੋਂ ਜ਼ਿਆਦਾ ਹੈ ਅਤੇ ਉਹ ਅਜੇ ਵੀ ਕਾਫੀ ਐਕਟਿਵ ਰਹਿੰਦੀ ਹੈ। ਇਸ ਸਾਲ ਜੂਨ ਮਹੀਨੇ ‘ਚ ਉਨ੍ਹਾਂ ਨੇ ਆਪਣਾ 100ਵਾਂ ਜਨਮਦਿਨ ਮਨਾਇਆ ਸੀ । ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਦੇ ਪੈਰ ਧੋ ਕੇ ਅਸ਼ੀਰਵਾਦ ਲਿਆ। ਹੀਰਾਬੇਨ ਮੋਦੀ ਨੇ ਕੋਰੋਨਾ ਦੇ ਦੌਰ ‘ਚ ਵੈਕਸੀਨ ਲਵਾਈ ਜਦੋਂ ਲੋਕ ਇਸ ਨੂੰ ਲੈਣ ਤੋਂ ਡਰਦੇ ਸਨ। ਹੀਰਾਬੇਨ ਦੇ ਇਸ ਕਦਮ ਨੂੰ ਦੇਖ ਕੇ ਸਮਾਜ ਦੇ ਕਈ ਲੋਕ ਟੀਕਾ ਲਗਵਾਉਣ ਲਈ ਅੱਗੇ ਆਏ। ਇੰਨਾ ਹੀ ਨਹੀਂ ਉਹ ਪੋਲਿੰਗ ਸਟੇਸ਼ਨ ‘ਤੇ ਜਾ ਕੇ ਚੋਣਾਂ ‘ਚ ਵੋਟ ਵੀ ਪਾਉਂਦੀ ਹੈ। ਬੀਤੇ ਦਿਨ ਮੈਸੂਰ ਵਿੱਚ ਨਰਿੰਦਰ ਮੋਦੀ ਦੇ ਭਰਾ ਪ੍ਰਹਿਲਾਦ ਮੋਦੀ (Prahlad Modi) ਦੀ ਕਾਰ ਕਰਨਾਟਕ ਦੇ ਮੈਸੂਰ 'ਚ ਹਾਦਸਾਗ੍ਰਸਤ ਹੋ ਗਈ ਸੀ, ਇਸ ਹਾਦਸੇ ਵਿੱਚ ਪ੍ਰਹਿਲਾਦ ਮੋਦੀ ਦੇ ਨਾਲ ਇਕ ਬੇਟਾ ਅਤੇ ਨੂੰਹ ਵੀ ਸਵਾਰ ਸਨ। ਤਿੰਨੋਂ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। The post ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਵਿਗੜੀ, ਅਹਿਮਦਾਬਾਦ ਦੇ ਹਸਪਤਾਲ ‘ਚ ਦਾਖ਼ਲ appeared first on TheUnmute.com - Punjabi News. Tags:
|
ਪਠਾਨਕੋਟ ਪੁਲਿਸ ਵਲੋਂ 3 ਕਿੱਲੋ 20 ਗ੍ਰਾਮ ਅਫੀਮ ਸਮੇਤ ਦੋ ਨਸ਼ਾ ਤਸਕਰ ਗ੍ਰਿਫਤਾਰ Wednesday 28 December 2022 08:36 AM UTC+00 | Tags: breaking-news drug-smugglers latest-news news pathankot-police punjab punjab-police the-unmute-breaking the-unmute-breaking-news the-unmute-punjabi-news ਚੰਡੀਗੜ੍ਹ 28 ਦਸੰਬਰ 2022: ਪੰਜਾਬ ਵਿੱਚ ਨਸ਼ਿਆਂ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਪੁਲਿਸ ਵਲੋਂ ਕਈ ਥਾਵਾਂ ‘ਤੇ ਨਾਕੇਬੰਦੀ ਕਰਕੇ ਗ੍ਰਿਫਤਾਰੀਆਂ ਕੀਤੀਆਂ ਜਾ ਰਹੀ ਹਨ | ਇਸ ਦੌਰਾਨ ਪਠਾਨਕੋਟ ਪੁਲਿਸ (Pathankot police) ਨੂੰ ਇਕ ਹੋਰ ਕਾਮਯਾਬੀ ਹਾਸਲ ਹੋਈ ਹੈ, ਪੁਲਿਸ ਨੇ 3 ਕਿੱਲੋ 20 ਗ੍ਰਾਮ ਅਫੀਮ ਅਤੇ ਦੋ ਮੋਬਾਈਲ ਫੋਨ ਸਮੇਤ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਮੁਤਾਬਕ ਦੋਵੇਂ ਨਸ਼ਾ ਤਸਕਰ ਰਾਜਸਥਾਨ ਦੇ ਰਹਿਣ ਵਾਲੇ ਹਨ | ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਮਲਿਕਪੁਰ ਚੌਂਕ ਤੋਂ ਇਨ੍ਹਾਂ ਨਸ਼ਾ ਤਸਕਰ ਕਾਬੂ ਕੀਤਾ ਹੈ, ਪੁਲਿਸ ਵਲੋਂ ਮਾਮਲੇ ਦੀ ਤਫਤੀਸ਼ ਜਾਰੀ ਹੈ | The post ਪਠਾਨਕੋਟ ਪੁਲਿਸ ਵਲੋਂ 3 ਕਿੱਲੋ 20 ਗ੍ਰਾਮ ਅਫੀਮ ਸਮੇਤ ਦੋ ਨਸ਼ਾ ਤਸਕਰ ਗ੍ਰਿਫਤਾਰ appeared first on TheUnmute.com - Punjabi News. Tags:
|
ਨੌਜਵਾਨਾਂ 'ਚ ਸਿੱਧੂ ਮੂਸੇਵਾਲਾ ਦੀ ਤਸਵੀਰਾਂ ਵਾਲੀਆਂ ਪਤੰਗਾਂ ਦੀ ਮੰਗ ਵਧੀ, ਬਾਜ਼ਾਰ 'ਚ ਨਹੀਂ ਮਿਲ ਰਹੇ ਪਤੰਗ Wednesday 28 December 2022 08:59 AM UTC+00 | Tags: amritsar breaking-news latest-news lohri-festival news sidhu-moosewala ਅੰਮ੍ਰਿਤਸਰ 28 ਦਸੰਬਰ 2022: ਪੰਜਾਬ ‘ਚ 13 ਜਨਵਰੀ ਨੂੰ ਲੋਹੜੀ ਦੇ ਤਿਉਹਾਰ ਨੂੰ ਪਤੰਗਬਾਜ਼ੀ ਕਰਨ ਦਾ ਸ਼ੌਂਕ ਰੱਖਣ ਵਾਲੇ ਨੌਜਵਾਨਾਂ ‘ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਖ਼ਾਸ ਕਰ ਇਸ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਮਾਝਾ ਦੇ ਇਲਾਕੇ ਗੁਰਦਾਸਪੁਰ ਅਤੇ ਬਟਾਲਾ ‘ਚ ਮੁਖ ਤੌਰ ਤੇ ਲੋਹੜੀ ਵਾਲੇ ਦਿਨ ਪਤੰਗਬਾਜ਼ੀ ਇਕ ਮੁੱਖ ਰਵਾਇਤ ਵਜੋਂ ਹੁੰਦੀ ਹੈ | ਜਿੱਥੇ ਪਿਛਲੇ ਸਾਲ ਬਾਜ਼ਾਰਾਂ ‘ਚ ਪਤੰਗਾ ‘ਤੇ ਕਿਸਾਨੀ ਸੰਘਰਸ਼ ਦਾ ਰੰਗ ਦੇਖਣ ਨੂੰ ਮਿਲਿਆ ਸੀ ਉਥੇ ਹੀ ਇਸ ਵਾਰ ਕਿਸਾਨ ਜਿੰਦਾਬਾਦ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੀਆ ਤਸਵੀਰਾਂ ਅਤੇ ਉਸਦੇ ਗਾਣਿਆਂ ਦੀਆ ਸਤਰਾਂ ਵਾਲੀਆਂ ਪਤੰਗਾਂ ਦੀ ਮੰਗ ਵਧੀ ਹੈ | ਇਸ ਵਾਰ ਲੋਕਾਂ ਦੀ ਅਤੇ ਨੌਜਵਾਨਾਂ ਦੀ ਗਾਇਕ ਸਿੱਧੂ ਮੂਸੇਵਾਲਾ ਦੀਆ ਤਸਵੀਰਾਂ ਅਤੇ ਉਸਦੇ ਗੀਤਾਂ ਦੇ ਸਤਰਾਂ ਵਾਲੀਆਂ ਪਤੰਗਾਂ ਦਾ ਰੁਝਾਨ ਵਧਿਆ ਹੈ | ਦੁਕਾਨਦਾਰ ਵੀ ਨੌਜਵਾਨਾਂ ਦੀ ਮੰਗ ਅਨੁਸਾਰ ਸਿੱਧੂ ਮੂਸੇਵਾਲਾ ਦੇ ਗਾਣਿਆਂ ਦੀਆ ਸਤਰਾਂ ਵਾਲੇ ਪਤੰਗ ਬਣਵਾ ਕੇ ਵੇਚ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਜਿੰਨੀ ਮੰਗ ਹੈ ਉਨ੍ਹੀ ਪਤੰਗ ਤਿਆਰ ਨਹੀਂ ਹੋ ਪਾ ਰਹੀ ਹੈ | ਜਿੰਨੀ ਵੀ ਪਤੰਗ ਉਹਨਾਂ ਕੋਲ ਸਟਾਕ ‘ਚ ਆਈ ਸੀ ਉਸਦੀ ਵਿਕਰੀ ਹੋ ਚੁੱਕੀ ਹੈ ਅਤੇ ਉਹਨਾਂ ਵਲੋਂ ਲੋਕਾਂ ਦੀ ਮੰਗ ਨੂੰ ਦੇਖ ਦੇ ਹੋਏ ਦੁਬਾਰਾ ਹੋਰ ਪਤੰਗ ਕਾਰੀਗਰਾਂ ਕੋਲੋਂ ਤਿਆਰ ਕਾਰਵਾਈਆਂ ਜਾ ਰਹੀਆਂ ਹਨ | ਪਤੰਗਬਾਜੀ ਦੇ ਸ਼ੌਕੀਨ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਸਿੱਧੂ ਮੂਸੇਵਾਲਾ ਦੇ ਫੈਨ ਹਨ ਅਤੇ ਉਹਨਾਂ ਦਾ ਰੁਝਾਨ ਉਸਦੀ ਤਸਵੀਰਾਂ ਵਾਲਿਆਂ ਪਤੰਗਾ ਦਾ ਹੈ | The post ਨੌਜਵਾਨਾਂ ‘ਚ ਸਿੱਧੂ ਮੂਸੇਵਾਲਾ ਦੀ ਤਸਵੀਰਾਂ ਵਾਲੀਆਂ ਪਤੰਗਾਂ ਦੀ ਮੰਗ ਵਧੀ, ਬਾਜ਼ਾਰ ‘ਚ ਨਹੀਂ ਮਿਲ ਰਹੇ ਪਤੰਗ appeared first on TheUnmute.com - Punjabi News. Tags:
|
ਪਟਿਆਲਾ 'ਚ ਇੱਕ ਵਿਅਕਤੀ ਨੇ ਖ਼ੁਦ ਨੂੰ ਲਾਈ ਅੱਗ, ਪੁਲਿਸ ਮੁਲਾਜ਼ਮ 'ਤੇ ਲੱਗੇ ਗੰਭੀਰ ਦੋਸ਼ Wednesday 28 December 2022 09:30 AM UTC+00 | Tags: breaking-news crime news patiala patiala-news patiala-police punjab-suicide rajindra-hospital suicide the-unmute-breaking-news threat ਪਟਿਆਲਾ 28 ਦਸੰਬਰ 2022: ਪਟਿਆਲਾ (Patiala) ਦੇ ਸਨੋਰੀ ਅੱਡਾ ਵਿਖੇ ਇੱਕ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਾ ਲਈ, ਇਸ ਘਟਨਾ ਵਿੱਚ ਵਿਅਕਤੀ ਬੁਰੀ ਤਰਾਂ ਝੁਲਸ ਗਿਆ ਅਤੇ ਰਾਜਿੰਦਰਾ ਹਸਪਤਾਲ ਵਿਖੇ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ | ਮ੍ਰਿਤਕ ਦੀ ਪਛਾਣ ਗੁਰਮੁਖ ਧਾਲੀਵਾਲ ਵਜੋਂ ਹੋਈ ਹੈ ਅਤੇ ਪੇਸ਼ੇ ਤੋਂ ਪ੍ਰਪੋਰਟੀ ਡੀਲਰ ਦੱਸਿਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੁਖ ਧਾਲੀਵਾਲ ਨੂੰ ਪਟਿਆਲਾ ਪੁਲਿਸ ਦੇ ਇਕ ਮੁਲਾਜ਼ਮ ਵਲੋਂ ਕਥਿਤ ਤੌਰ ‘ਤੇ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ , ਜਿਸਤੋਂ ਤੰਗ ਆ ਕੇ ਗੁਰਮੁਖ ਧਾਲੀਵਾਲ ਨੇ ਇਹ ਕਦਮ ਚੁੱਕ ਲਿਆ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | The post ਪਟਿਆਲਾ ‘ਚ ਇੱਕ ਵਿਅਕਤੀ ਨੇ ਖ਼ੁਦ ਨੂੰ ਲਾਈ ਅੱਗ, ਪੁਲਿਸ ਮੁਲਾਜ਼ਮ ‘ਤੇ ਲੱਗੇ ਗੰਭੀਰ ਦੋਸ਼ appeared first on TheUnmute.com - Punjabi News. Tags:
|
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ Wednesday 28 December 2022 09:36 AM UTC+00 | Tags: baba-fateh-singh baba-zorawar-singh breaking-news chhote-sahibzades fatehgarh-sahib guru-gobind-singh-ji incredible-sacrifice-of-sahibzade latest-news mata-gujri news punjabi-news punjab-news saheed sahibzades the-unmute-breaking-news the-unmute-punjabi-news ਅੰਮ੍ਰਿਤਸਰ 28 ਦਸੰਬਰ 2022 : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸੰਗਤੀ ਰੂਪ ਵਿਚ 10 ਮਿੰਟ ਲਈ ਮੂਲਮੰਤਰ ਦਾ ਜਾਪ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਰਾਜਪੁਰਾ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਸ਼ਹੀਦੀ ਦਿਹਾੜੇ ਦੇ ਇਤਿਹਾਸ ਸਬੰਧੀ ਵਿਚਾਰ ਕਰਦਿਆਂ ਕਥਾਵਾਚਕ ਭਾਈ ਅਮਰੀਕ ਸਿੰਘ ਨੇ ਕਿਹਾ ਕਿ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਦਕਾ ਸਿੱਖ ਕੌਮ ਦੀ ਨੀਂਹ ਮਜ਼ਬੂਤ ਹੈ ਅਤੇ ਸੰਗਤ ਨੂੰ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਣਾ ਲੈ ਕੇ ਗੁਰਸਿੱਖੀ ਜੀਵਨ ਪਰਪੱਕਤਾ ਨਾਲ ਜਿਊਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਈ ਤਰ੍ਹਾਂ ਦੇ ਲਾਲਚ ਅਤੇ ਅਤਿ ਤਸੀਹੇ ਦਿੱਤੇ ਜਾਣ ਮਗਰੋਂ ਵੀ ਛੋਟੇ ਸਾਹਿਬਜ਼ਾਦੇ ਆਪਣੇ ਸਿੱਖੀ ਸਿਦਕ ਤੋਂ ਨਹੀਂ ਡੋਲੇ ਅਤੇ ਜ਼ਾਲਮ ਮੁਗਲਾਂ ਦੀ ਈਨ ਨਹੀਂ ਮੰਨੀ। ਇਹ ਪੰਨਾ ਸਿੱਖ ਇਤਿਹਾਸ ਦਾ ਹਾਸਲ ਹੈ ਤੇ ਪੂਰੇ ਵਿਸ਼ਵ ਅੰਦਰ ਕੋਈ ਮਿਸਾਲ ਨਹੀਂ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਸਿੱਖ ਕੌਮ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਯਾਦ ਕਰਕੇ ਸਿਜਦਾ ਕਰਦੀ ਹੈ ਅਤੇ ਇਹ ਕੌਮ ਦਾ ਫਰਜ਼ ਵੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿਚ ਵਾਪਰੀਆਂ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਲਾਸਾਨੀ ਹਨ ਅਤੇ ਸਿੱਖ ਨੌਜੁਆਨੀ ਨੂੰ ਅਪੀਲ ਹੈ ਕਿ ਉਹ ਇਨ੍ਹਾਂ ਤੋਂ ਪ੍ਰੇਰਣਾ ਪ੍ਰਾਪਤ ਕਰਕੇ ਆਪਣੇ ਜੀਵਨ ਦੀਆਂ ਤਰਜੀਹਾਂ ਨਿਰਧਾਰਤ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜੀਤ ਸਿੰਘ ਲਾਲੂਘੁੰਮਣ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸੁਖਰਾਜ ਸਿੰਘ, ਸ. ਨਿਸ਼ਾਨ ਸਿੰਘ, ਸ. ਨਰਿੰਦਰ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ।
The post ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ appeared first on TheUnmute.com - Punjabi News. Tags:
|
ਲੁਧਿਆਣਾ: ਹਾਈਵੋਲਟੇਜ ਤਾਰਾਂ ਦੇ ਬਲਾਸਟ ਕਾਰਨ ਲੋਕਾਂ ਦੇ ਘਰਾਂ ਦਾ ਸਾਮਾਨ ਸੜ ਕੇ ਸੁਆਹ Wednesday 28 December 2022 09:59 AM UTC+00 | Tags: blast breaking-news electricity-employee ludhiana ludhiana-electricity-employee ludhiana-police ludhiana-power-supply-board news vardan-enclave-bhamian-khurd ਲੁਧਿਆਣਾ 28 ਦਸੰਬਰ 2022: ਲੁਧਿਆਣਾ (Ludhiana) ਦੇ ਤਾਜਪੁਰ ਰੋਡ ‘ਤੇ ਸਥਿਤ ਵਰਦਾਨ ਇੰਕਲੇਵ ਭਾਮੀਆਂ ਖੁਰਦ ਵਿਖੇ ਹਾਈਵੋਲਟੇਜ 220ਕੇਵੀ ਤਾਰਾਂ ‘ਚ ਬਲਾਸਟ ਹੋਣ ਨਾਲ ਲੋਕਾਂ ਦੇ ਘਰਾਂ ਦਾ ਸਾਮਾਨ ਸੜ ਸੁਆਹ ਹੋ ਗਿਆ। ਇਸ ਬਲਾਸਟ ਨਾਲ ਘਰਾਂ ਦੀਆਂ ਛੱਤਾਂ ਨੂੰ ਤਰੇੜਾਂ ਆ ਗਈ। ਬਲਾਸਟ ਕਾਰਨ ਹੋਏ ਨੁਕਸਾਨ ਦੇ ਚੱਲਦੇ ਲੋਕਾਂ ਚ ਕਾਫੀ ਰੋਹ ਦੇਖਣ ਨੂੰ ਮਿਲ ਰਿਹਾ ਹੈ। ਮੁਹੱਲਾ ਵਾਸੀ ਇੱਕ ਔਰਤ ਨੇ ਕਿਹਾ ਉਸਦੇ ਘਰ ‘ਚ ਲੱਗੇ ਕਰੀਬ 4-5 ਪੱਖੇ, ਇਨਵਰਟਰ ਅਤੇ ਹੋਰ ਬਿਜਲੀ ਦੇ ਸਾਮਾਨ ਨੂੰ ਨੁਕਸਾਨ ਪਹੁੰਚਿਆ ਹੈ ।ਲੋਕਾਂ ਨੇ ਦੱਸਿਆ ਬੀਤੇ ਦਿਨੀਂ ਵੀ ਬਲਾਸਟ ਹੋਇਆ ਸੀ ਜਿਸ ਕਾਰਨ ਟੀ.ਵੀ. ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ | ਇਸੇ ਸੰਬੰਧ ਵਿੱਚ ਜਦੋਂ ਬਿਜਲੀ ਵਿਭਾਗ ਇਲਾਕੇ ਪੁੱਜੇ ਤਾਂ ਸਥਾਨਕ ਲੋਕਾਂ ਨੇ ਬਿਜਲੀ ਮੁਲਾਜ਼ਮਾਂ ਨੂੰ ਘੇਰ ਲਿਆ ।
ਇਸ ਦੌਰਾਨ ਬਿਜਲੀ ਮੁਲਾਜ਼ਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਮਿਟ ਆਉਣ ‘ਤੇ ਬਿਜਲੀ ਬਲਾਸਟ ਬਾਰੇ ਦੱਸਿਆ ਜਾਵੇਗਾ । ਜਿਕਰਯੋਗ ਹੈ ਕਿ ਕਲੋਨਾਇਜਰ ਵੱਲੋਂ ਕਿਸ ਤਰਾਂ ਕਲੋਨੀ ਕੱਟੀ ਗਈ ਹੈ । ਇਹੋ ਜਿਹੀ ਤਾਰਾਂ ਹੇਠਾਂ ਬਣੀਆਂ ਕਲੋਨੀਆਂ ਕੀਤੇ ਨਾ ਕੀਤੇ ਲੋਕਾਂ ਦੀਆਂ ਜਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਨੂੰ ਸਖ਼ਤ ਕਾਰਵਾਈ ਕਰਦਿਆਂ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ |
The post ਲੁਧਿਆਣਾ: ਹਾਈਵੋਲਟੇਜ ਤਾਰਾਂ ਦੇ ਬਲਾਸਟ ਕਾਰਨ ਲੋਕਾਂ ਦੇ ਘਰਾਂ ਦਾ ਸਾਮਾਨ ਸੜ ਕੇ ਸੁਆਹ appeared first on TheUnmute.com - Punjabi News. Tags:
|
ਫਰੀਦਕੋਟ ਦੇ ਐੱਸਪੀ ਅਨਿਲ ਕੁਮਾਰ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ Wednesday 28 December 2022 10:10 AM UTC+00 | Tags: breaking-news faridkot faridkot-polcie faridkot-police faridkot-police-station faridkot-sp-anil-kumar news police rip ਚੰਡੀਗੜ੍ਹ 28 ਦਸੰਬਰ 2022: ਫਰੀਦਕੋਟ ਦੇ ਐੱਸਪੀ ਹੈਡਕੁਆਟਰ ਅਨਿਲ ਕੁਮਾਰ (SP Anil Kumar) ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਡਿਉਟੀ ‘ਤੇ ਦਫ਼ਤਰ ਵਿੱਚ ਬੈਠੇ ਹੋਏ ਸਨ, ਇੱਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ । ਜਿਸ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। The post ਫਰੀਦਕੋਟ ਦੇ ਐੱਸਪੀ ਅਨਿਲ ਕੁਮਾਰ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ appeared first on TheUnmute.com - Punjabi News. Tags:
|
ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ CM ਮਾਨ ਨੂੰ ਲਿਖੀ ਚਿੱਠੀ, ਲਤੀਫਪੁਰਾ ਦੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਦੀ ਕੀਤੀ ਅਪੀਲ Wednesday 28 December 2022 10:19 AM UTC+00 | Tags: aam-aadmi-party breaking-news cm-bhagwant-mann jaladhar latifpura news punjab punjab-government punjabi-news the-unmute-breaking-news the-unmute-punjabi-news union-minister-som-prakash ਚੰਡੀਗੜ੍ਹ 28 ਦਸੰਬਰ 2022: ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਜਿਸ ਰਾਹੀਂ ਉਨ੍ਹਾਂ ਨੇ ਮੁੱਖ ਮੰਤਰੀ ਮੰਤਰੀ ਮਾਨ ਦਾ ਧਿਆਨ ਜਲੰਧਰ ਦੇ ਪਿੰਡ ਲਤੀਫਪੁਰਾ ਵੱਲ ਖਿੱਚਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦੇ ਪਿੰਡ ਲਤੀਫਪੁਰਾ (Latifpura) ਵਿੱਚ ਪ੍ਰਸ਼ਾਸਨ ਵੱਲੋਂ ਚਲਾਈ ਗਈ ਢਾਹੁਣ ਮੁਹਿੰਮ ਨੇ ਕਈ ਪਰਿਵਾਰਾਂ ਨੂੰ ਬੇਘਰ ਕਰ ਦਿੱਤਾ ਹੈ। ਘਰ ਢਾਹੁਣ ਦੀ ਮੁਹਿੰਮ ਪ੍ਰਤੀਕੂਲ ਮੌਸਮ ਦੇ ਦੌਰਾਨ ਅਤੇ ਸਹੀ ਹੱਦਬੰਦੀ ਦੇ ਬਿਨਾਂ ਚਲਾਈ ਗਈ ਸੀ। ਜਿਸਦੇ ਚੱਲਦੇ ਬਜ਼ੁਰਗ, ਬੱਚੇ ਅਤੇ ਔਰਤਾਂ ਠੰਢੀਆਂ ਰਾਤਾਂ ਵਿੱਚ ਖੁੱਲ੍ਹੇ ਅਸਮਾਨ ਹੇਠ ਸੌਣ ਲਈ ਮਜਬੂਰ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਨਿੱਜੀ ਤੌਰ ‘ਤੇ ਲਤੀਫਪੁਰਾ ਦਾ ਦੌਰਾ ਕੀਤਾ ਅਤੇ ਦੇਖਿਆ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਮੁੜ ਵਸੇਬੇ ਅਤੇ ਢੁਕਵੇਂ ਮੁਆਵਜ਼ੇ ਦੀ ਲੋੜ ਹੈ। ਸੋਮ ਪ੍ਰਕਾਸ਼ ਨੇ ਮੁੱਖ ਮੰਤਰੀ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਘੋਖ ਕਰਨ ਅਤੇ ਲਤੀਫਪੁਰਾ ਦੇ ਪੀੜਤ ਪਰਿਵਾਰਾਂ ਦੇ ਤੁਰੰਤ ਮੁੜ ਵਸੇਬੇ ਲਈ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ |
The post ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ CM ਮਾਨ ਨੂੰ ਲਿਖੀ ਚਿੱਠੀ, ਲਤੀਫਪੁਰਾ ਦੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਦੀ ਕੀਤੀ ਅਪੀਲ appeared first on TheUnmute.com - Punjabi News. Tags:
|
IND vs SL: ਸ਼ਿਖਰ ਧਵਨ ਨੂੰ ਸ਼੍ਰੀਲੰਕਾ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਬਾਹਰ ਕਰਨ 'ਤੇ ਪ੍ਰਸ਼ੰਸਕ ਨਿਰਾਸ਼ Wednesday 28 December 2022 10:34 AM UTC+00 | Tags: bcci breaking-news cricket-news icc indian-cricket-team indian-team india-vs-sri-lanka ind-vs-sl news odi-series rohit-sharma shikhar-dhawan sports-news subham-gill three-odi-series-against-sri-lanka virat-kohali ਚੰਡੀਗੜ੍ਹ 28 ਦਸੰਬਰ 2022: ਸ਼੍ਰੀਲੰਕਾ ਖ਼ਿਲਾਫ਼ ਤਿੰਨ ਟੀ-20 ਅਤੇ ਤਿੰਨ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣਕਾਰਾਂ ਨੇ ਮੰਗਲਵਾਰ (27 ਦਸੰਬਰ) ਨੂੰ ਟੀਮ ਦਾ ਐਲਾਨ ਕੀਤਾ ਹੈ । ਅਨੁਭਵੀ ਬੱਲੇਬਾਜ਼ ਸ਼ਿਖਰ ਧਵਨ (Shikhar Dhawan) ਨੂੰ ਵਨਡੇ ਸੀਰੀਜ਼ ਲਈ ਚੁਣੀ ਗਈ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਹ ਨਿਊਜ਼ੀਲੈਂਡ ਦੌਰੇ ‘ਤੇ ਵਨਡੇ ‘ਚ ਟੀਮ ਇੰਡੀਆ ਦੇ ਕਪਤਾਨ ਸਨ। ਵਨਡੇ ‘ਚ ਚੋਣਕਾਰ ਹੁਣ ਭਵਿੱਖ ਬਾਰੇ ਸੋਚ ਰਹੇ ਹਨ। ਇਸ ਲਈ ਉਸ ਨੇ ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਚੁਣਿਆ ਗਿਆ ਹੈ | ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਵਨਡੇ ਕਰੀਅਰ ਵੀ ਹੁਣ ਖਤਮ ਹੋ ਗਿਆ ਹੈ।ਧਵਨ ਨੂੰ ਟੀਮ ‘ਚ ਸ਼ਾਮਲ ਨਾ ਕੀਤੇ ਜਾਣ ‘ਤੇ ਪ੍ਰਸ਼ੰਸਕਾਂ ਨੇ ਨਿਰਾਸ਼ਾ ਜ਼ਾਹਰ ਕੀਤੀ ਹੈ ਅਤੇ ਟਵਿੱਟਰ ‘ਤੇ ਉਨ੍ਹਾਂ ਨੂੰ ਲੈ ਕੇ ਭਾਵੁਕ ਪੋਸਟ ਪਾਈ ਹੈ।
ਸ਼ਿਖਰ ਧਵਨ (Shikhar Dhawan) ਨੇ ਬੰਗਲਾਦੇਸ਼ ਖ਼ਿਲਾਫ਼ ਵਨਡੇ ਸੀਰੀਜ਼ ਖੇਡੀ ਸੀ। ਧਵਨ ਨੇ ਇਸ ਸਾਲ 22 ਵਨਡੇ ਮੈਚਾਂ ‘ਚ 688 ਦੌੜਾਂ ਬਣਾਈਆਂ ਹਨ । ਇਸ ਦੌਰਾਨ ਧਵਨ ਦਾ ਸਰਵੋਤਮ ਸਕੋਰ 97 ਰਿਹਾ। ਧਵਨ ਨੇ ਛੇ ਅਰਧ ਸੈਂਕੜੇ ਲਗਾਏ। ਧਵਨ ਨੇ 34.40 ਦੀ ਔਸਤ ਨਾਲ ਸਕੋਰ ਬਣਾਇਆ। ਸ਼੍ਰੀਲੰਕਾ ਅਤੇ ਭਾਰਤ ਵਿਚਾਲੇ ਟੀ-20 ਸੀਰੀਜ਼ ਦੇ ਮੈਚ 3, 5 ਅਤੇ 7 ਜਨਵਰੀ ਨੂੰ ਖੇਡੇ ਜਾਣਗੇ। ਪਹਿਲਾ ਮੈਚ ਮੁੰਬਈ, ਦੂਜਾ ਪੁਣੇ ਅਤੇ ਤੀਜਾ ਰਾਜਕੋਟ ‘ਚ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਵਨਡੇ ਸੀਰੀਜ਼ 10 ਜਨਵਰੀ ਤੋਂ ਸ਼ੁਰੂ ਹੋਵੇਗੀ। ਪਹਿਲਾ ਵਨਡੇ 10 ਜਨਵਰੀ ਨੂੰ ਗੁਹਾਟੀ ‘ਚ, ਦੂਜਾ 12 ਜਨਵਰੀ ਨੂੰ ਕੋਲਕਾਤਾ ‘ਚ ਅਤੇ ਤੀਜਾ 16 ਜਨਵਰੀ ਨੂੰ ਤਿਰੂਵਨੰਤਪੁਰਮ ‘ਚ ਖੇਡਿਆ ਜਾਵੇਗਾ। ਸ਼੍ਰੀਲੰਕਾ ਖ਼ਿਲਾਫ਼ ਭਾਰਤੀ ਟੀਮ :-ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਯਾ (ਉਪ-ਕਪਤਾਨ), ਵਾਸ਼ਿੰਗਟਨ ਸੁੰਦਰ, ਯੁਜ਼ਵੇਂਦਰ ਚਾਹਲ, ਕੁਲਦੀਪ ਯਾਦਵ, ਅਕਸ਼ਰ ਪਟੇਲ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਉਮਰਾਨ ਮਲਿਕ, ਅਰਸ਼ਦੀਪ ਸਿੰਘ। The post IND vs SL: ਸ਼ਿਖਰ ਧਵਨ ਨੂੰ ਸ਼੍ਰੀਲੰਕਾ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਬਾਹਰ ਕਰਨ ‘ਤੇ ਪ੍ਰਸ਼ੰਸਕ ਨਿਰਾਸ਼ appeared first on TheUnmute.com - Punjabi News. Tags:
|
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਨਾਲ ਵਿਚਾਰ ਚਰਚਾ Wednesday 28 December 2022 10:59 AM UTC+00 | Tags: aam-aadmi-party breaking-news kultar-singh-sandhawan latest-news news pocharam-srinivas-reddy punjab punjab-issue punjab-news punjab-vidhan-sabha speaker-of-the-punjab telangana telangana-vidhan-sabha-speaker-mr-pocharam-srinivas-reddy the-unmute-breaking-news ਚੰਡੀਗੜ੍ਹ 28 ਦਸੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤੇਲੰਗਾਨਾ (Telangana) ਵਿਧਾਨ ਸਭਾ ਦੇ ਸਪੀਕਰ ਪੋਚਾਰਮ ਸ੍ਰੀਨਿਵਾਸ ਰੈਡੀ ਨਾਲ ਵਿਭਿੰਨ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਅਤੇ ਇਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨ ਸਭਾ ਦੇ ਕੰਮਕਾਜ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ। ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਦਿੱਤੇ ਗਏ ਸੱਦੇ 'ਤੇ ਸ. ਸੰਧਵਾਂ ਨੇ ਤੇਲੰਗਾਨਾ ਵਿਧਾਨ ਸਭਾ ਪਹੁੰਚ ਕੇ ਓਥੋਂ ਦੇ ਸਪੀਕਰ ਰੈਡੀ ਨਾਲ ਮਿਲਣੀ ਕੀਤੀ। ਇਸ ਮੌਕੇ ਕਈ ਵਿਧਾਇਕ ਵੀ ਹਾਜ਼ਰ ਸਨ। ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਗਿਆਨ ਦੇ ਅਦਾਨ ਪ੍ਰਦਾਨ ਸਬੰਧੀ ਮੀਟਿੰਗ ਸੀ ਜਿਸ ਦੌਰਾਨ ਦੋਵਾਂ ਆਗੂਆਂ ਨੇ ਵਿਧਾਨਕ ਕੰਮਕਾਜ ਦੇ ਨਾਲ ਨਾਲ ਖੇੇਤੀ, ਡੇਅਰੀ ਫਰਮਿੰਗ, ਸਭਿਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਸ. ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਚਾਰ ਚਰਚਾ ਦੌਰਾਨ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਹੈ। ਇਸ ਦੌਰਾਨ ਸ. ਸੰਧਵਾਂ ਦਾ ਨਿੱਘਾ ਸਵਾਗਤ ਕੀਤਾ ਗਿਆ। The post ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਤੇਲੰਗਾਨਾ ਵਿਧਾਨ ਸਭਾ ਦੇ ਸਪੀਕਰ ਨਾਲ ਵਿਚਾਰ ਚਰਚਾ appeared first on TheUnmute.com - Punjabi News. Tags:
|
29 ਦਸੰਬਰ ਨੂੰ ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਜਾਵੇਗਾ Wednesday 28 December 2022 11:07 AM UTC+00 | Tags: akhand-path anadpur-sahib guru-gobind-singh-ji khalsa-panth news punjab sgpc shiromani-gurdwara-parbandhak-committee sikh sikh-community takht-sri-kesgarh-sahib ਸ੍ਰੀ ਅਨੰਦਪੁਰ ਸਾਹਿਬ 28 ਦਸੰਬਰ 2022: ਸਾਹਿਬੇ ਕਮਾਲ, ਸਰਬੰਸਦਾਨੀ, ਖ਼ਾਲਸਾ ਪੰਥ ਦੇ ਸਿਰਜਣਹਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 29 ਦਸੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ ‘ਤੇ ਸ਼ਸ਼ੋਬਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਜਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰ ਤਰਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਇਸ ਸਬੰਧੀ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੈ ਤਿੰਨ ਦਿਨਾਂ ਤੋਂ ਚੱਲ ਰਹੇ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਦੇ ਭੋਗ ਪਾਏ ਜਾਣਗੇ ਅਤੇ ਇਸ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿੱਚ ਹਜੂਰੀ ਰਾਗੀ ਦਰਬਾਰ ਸਾਹਿਬ ਅਤੇ ਹਜੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਹੋਰ ਸਕੂਲਾਂ ਦੇ ਵਿਦਿਆਰਥੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕਰਨਗੇ | ਇਸ ਮੌਕੇ 10 ਤੋਂ ਵੱਧ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦੇ ਹੋਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਪੂਰਨ ਹੋਣਗੇ | The post 29 ਦਸੰਬਰ ਨੂੰ ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਜਾਵੇਗਾ appeared first on TheUnmute.com - Punjabi News. Tags:
|
ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ ਯੂ.ਜੀ.ਸੀ. 7ਵਾਂ ਤਨਖਾਹ ਕਮਿਸ਼ਨ ਲਾਗੂ Wednesday 28 December 2022 11:13 AM UTC+00 | Tags: 7th-pay-commission aam-aadmi-party cm-bhagwant-mann harjot-singh-bains news punjab-government punjab-teachers punjab-university punjab-university-teachers the-unmute-breaking-news the-unmute-latest-update the-unmute-punjab ugc-7th-pay-commission. university-teachers university-teachers-7th-pay-commission ਚੰਡੀਗੜ੍ਹ 28 ਦਸੰਬਰ 2022: ਸਿੱਖਿਆ ਖੇਤਰ ਨੂੰ ਅਹਿਮੀਅਤ ਦੇਣਾ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ। ਉਚ ਸਿੱਖਿਆ ਖੇਤਰ ਵਿੱਚ ਸਰਕਾਰ ਨੇ ਗਠਨ ਤੋਂ ਬਾਅਦ ਵੱਡਾ ਵਾਅਦਾ ਪੂਰਾ ਕਰਦਿਆਂ ਕਾਲਜ-ਯੂਨੀਵਰਸਿਟੀਆਂ ਦੇ ਅਧਿਆਪਕਾਂ ਦੀ ਪਿਛਲੇ ਛੇ ਸਾਲਾਂ ਤੋਂ ਲਟਕਦੀ ਮੰਗ ਨੂੰ ਪੂਰਾ ਕੀਤਾ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਹਿਲੇ ਹੀ ਸਾਲ ਭਗਵੰਤ ਮਾਨ ਸਰਕਾਰ ਨੇ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ ਯੂ.ਜੀ.ਸੀ. 7ਵੇਂ ਤਨਖਾਹ ਕਮਿਸ਼ਨ (UGC 7th Pay Commission) ਨੂੰ ਲਾਗੂ ਕਰਨ ਦਾ ਫੈਸਲਾ ਕੀਤਾ। ਅਕਤੂਬਰ ਮਹੀਨੇ ਵਿੱਚ ਲਾਗੂ ਕੀਤੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ਵਿੱਚੋਂ ਅਧਿਆਪਕਾਂ ਨੂੰ 280 ਕਰੋੜ ਰੁਪਏ ਦਾ ਵਿੱਤੀ ਲਾਭ ਮਿਲੇਗਾ। ਇਸ ਦੇ ਨਾਲ ਹੀ ਕਾਲਜਾਂ ਵਿੱਚ ਕੰਮ ਕਰਦੇ ਗੈਸਟੀ ਫੈਕਲਟੀ ਤੇ ਪਾਰਟ ਟਾਈਮ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਕਈ ਪ੍ਰਕਾਰ ਦੀਆਂ ਛੁੱਟੀਆਂ ਦੀ ਸਹੂਲਤ ਦਿੱਤੀ ਗਈ। ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਭਾਸ਼ਾ ਵਿਭਾਗ ਵੱਲੋਂ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਨਵੰਬਰ ਮਹੀਨੇ ਨੂੰ ਪੰਜਾਬੀ ਮਾਹ ਵਜੋਂ ਮਨਾਇਆ ਗਿਆ। ਇਸ ਮਾਹ ਦੇ ਦੌਰਾਨ ਅੰਮ੍ਰਿਤਸਰ ਵਿਖੇ ਇਕ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਕਰਦਿਆਂ ਸੂਬੇ ਭਰ ਵਿੱਚ 21 ਫਰਵਰੀ 2023 ਤੱਕ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਤਰਜੀਹ ਦੇਣ ਦਾ ਐਲਾਨ ਕੀਤਾ। ਕੋਈ ਵੀ ਸਰਕਾਰੀ, ਪ੍ਰਾਈਵੇਟ ਜਾਂ ਹੋਰ ਬੋਰਡ ਉਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਹੋਵੇਗੀ, ਇਸ ਤੋਂ ਬਾਅਦ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ। ਕੌਮਾਂਤਰੀ ਮਾਂ ਬੋਲੀ ਦਿਵਸ 21 ਫਰਵਰੀ ਤੋਂ ਬਾਅਦ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਉਤੇ ਜੁਰਮਾਨੇ ਕੀਤੇ ਜਾਣਗੇ। ਪੰਜਾਬੀ ਮਾਹੀ ਦੀ ਸ਼ੁਰੂਆਤ ਭਾਸ਼ਾ ਭਵਨ ਵਿਖੇ ਸਰਵੋਤਮ ਪੁਸਤਕਾਂ ਲਈ ਚੁਣੇ ਗਏ ਲੇਖਕਾਂ ਨੂੰ ਇਨਾਮ ਦਿੱਤੇ ਗਏ। ਇਸ ਤੋਂ ਇਲਾਵਾ ਪੂਰਾ ਮਹੀਨੇ ਵੱਡੇ ਸਾਹਿਤਾਕਾਰਾਂ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਵਾਰਿਸ਼ ਸ਼ਾਹ, ਭਾਈ ਵੀਰ ਸਿੰਘ, ਬਲਵੰਤ ਗਾਰਗੀ, ਨਾਨਕ ਸਿੰਘ, ਸੰਤ ਰਾਮ ਉਦਾਸੀ, ਅਜਮੇਰ ਔਲਖ ਨੂੰ ਵੱਖ-ਵੱਖ ਸਮਾਗਮਾਂ ਰਾਹੀਂ ਯਾਦ ਕੀਤਾ ਗਿਆ। ਨਵੀਆਂ ਜ਼ਿਲਾ ਲਾਇਬ੍ਰੇਰੀਆਂ ਲਈ 30 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ। ਇਸ ਸਾਲ ਕਹਾਣੀਕਾਰ ਸੁਖਜੀਤ ਨੂੰ 'ਮੈਂ ਅਯਨਘੋਸ਼ ਨਹੀਂ' ਅਤੇ ਭੁਪਿੰਦਰ ਕੌਰ ਪ੍ਰੀਤ ਨੂੰ ਆਦਿਵਾਸੀ ਕਵਿਤਾ ਪੁਸਤਕ 'ਨਗਾਰੇ ਵਾਂਗ ਵਜਦੇ ਸ਼ਬਦ' ਦੇ ਅਨੁਵਾਦ ਲਈ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਵਾਸਤੇ ਚੁਣਿਆ ਗਿਆ ਜੋ ਕਿ ਪੰਜਾਬ ਲਈ ਮਾਣ ਵਾਲੀ ਗੱਲ ਰਹੀ। ਸੂਬੇ ਦੇ ਕਾਲਜਾਂ ਲਈ ਖੇਡਾਂ ਵਾਸਤੇ 5 ਕਰੋੜ ਰੁਪਏ, ਈ-ਕੰਟੈਂਟ ਵਾਲੇ ਡਿਜੀਟਲ ਕਲਾਸ ਰੂਮਾਂ ਵਾਸਤੇ 10 ਕਰੋੜ ਰੁਪਏ, ਲੜਕੀਆਂ ਲਈ 5.39 ਕਰੋੜ ਰੁਪਏ ਦਾ ਸੈਨੇਟਰੀ ਨੈਪਕਿਨ ਦੀ ਵਿਵਸਥਾ, ਸੋਲਰ ਪ੍ਰਣਾਲੀ ਲਈ 11.50 ਕਰੋੜ ਰੁਪਏ ਨਾਲ ਸੋਲਰ ਪ੍ਰਣਾਲੀ ਦੀ ਵਿਵਸਥਾ ਰੱਖੀ ਗਈ। ਸੂਬੇ ਦੇ ਐਨ.ਸੀ.ਸੀ. ਯੂਨਿਟਾਂ ਅਤੇ ਸਿਖਲਾਈ ਕੇਂਦਰਾਂ ਵਿੱਚ 5 ਕਰੋੜ ਰੁਪਏ ਨਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਪ੍ਰਮੁੱਖ ਕੰਮ ਰਹੇ। The post ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ ਯੂ.ਜੀ.ਸੀ. 7ਵਾਂ ਤਨਖਾਹ ਕਮਿਸ਼ਨ ਲਾਗੂ appeared first on TheUnmute.com - Punjabi News. Tags:
|
ਰਾਇਸ ਮਿੱਲਰ ਖੁਦਕਸ਼ੀ ਮਾਮਲੇ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੇ ਬਾਹਰ ਲਾਇਆ ਧਰਨਾ Wednesday 28 December 2022 11:39 AM UTC+00 | Tags: bariwala bariwala-police-station breaking-news mandi-bariwala muktsar-rice-mill news rais-miller-suicide-case sri-muktsar-sahib sri-muktsar-sahib-news sucide ਸ੍ਰੀ ਮੁਕਤਸਰ ਸਾਹਿਬ 28 ਦਸੰਬਰ 2022: ਸ੍ਰੀ ਮੁਕਤਸਰ ਸਾਹਿਬ ਥਾਣਾ ਸਿਟੀ ਦੇ ਬਾਹਰ ਅੱਜ ਸ਼ਹਿਰ ਵਾਸੀਆਂ ਨੇ ਵਿਸ਼ਾਲ ਧਰਨਾ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਬਰੀਵਾਲਾ ‘ਚ ਬੀਤੇ ਸਮੇਂ ਮਾਮਲਾ ਦਰਜ ਕੀਤਾ ਗਿਆ ਸੀ । ਦਰਜ ਕੀਤੇ 91 ਨੰਬਰ ਐਫਆਈਆਰ ਜੋ ਕਿ ਆਈਪੀਸੀ ਦੀ ਧਾਰਾ 306 ਤਹਿਤ ਦਰਜ ਹੋਈ ਸੀ। ਮਾਮਲੇ ਅਨੁਸਾਰ ਬਰੀਵਾਲਾ ਵਾਸੀ ਰਾਇਸ ਮਿੱਲਰ ਸੰਨੀ ਸੁਨੀਲ ਜਿੰਦਲ ਵੱਲੋਂ ਆਤਮਹੱਤਿਆ ਕੀਤੀ ਗਈ ਸੀ। ਜਿਸ ਵਿੱਚ ਕਥਿਤ ਦੋਸ਼ੀ ਬੀਰਬਲ ਦਾਸ, ਵਿਵੇਕਸ਼ੀਲ, ਵਿਕਾਸਦੀਪ ਤੇ ਮਾਮਲਾ ਦਰਜ ਹੋਇਆ ਸੀ। ਪਰਦਰਸ਼ਨਕਾਰੀਆਂ ਅਨੁਸਾਰ ਹਾਈਕੋਰਟ ਵੱਲੋਂ ਇਸ ਸੰਬੰਧੀ ਉਕਤ ਤਿੰਨਾਂ ਦੀਆਂ ਜ਼ਮਾਨਤ ਰੱਦ ਕਰ ਦਿੱਤੀਆਂ ਗਈਆ ਸਨ। ਪ੍ਰਦਰਸ਼ਨਕਾਰੀਆਂ ਅਨੁਸਾਰ ਬੀਤੇ ਕੱਲ੍ਹ ਸੁਨੀਲ ਜਿੰਦਲ ਦੇ ਰਿਸ਼ਤੇਦਾਰਾਂ ਨੇ ਕਥਿਤ ਤਿੰਨ ਦੋਸ਼ੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਪੁਲਿਸ ਹਵਾਲੇ ਕਰਵਾਇਆ। ਪਰ ਇਸ ਦੇ ਬਾਵਜੂਦ ਵੀ ਪੁਲਿਸ ਨੇ ਉਹਨਾਂ ਨੂੰ ਗ੍ਰਿਫਤਾਰ ਨਹੀਂ ਕੀਤਾ | ਜਿਸ ਕਾਰਨ ਇਹ ਧਰਨਾ ਲਾਇਆ ਗਿਆ ਹੈ । ਦੂਜੇ ਪਾਸੇ ਬਾਅਦ ਦੁਪਹਿਰ ਕਥਿਤ ਦੋਸ਼ੀਆਂ ਨੂੰ ਬਰੀਵਾਲਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਮਾਮਲੇ ਸਬੰਧੀ ਡੀਐਸਪੀ ਜਗਦੀਸ਼ ਕੁਮਾਰ ਨੇ ਕਿਹਾ ਕਿ ਇਹ ਮਾਮਲਾ ਬਰੀਵਾਲਾ ਥਾਣੇ ਦਾ ਹੈ |ਬੀਤੇ ਕਲ ਪੁੱਛਗਿੱਛ ਲਈ ਕਥਿਤ ਦੋਸ਼ੀ ਲਿਆਂਦੇ ਗਏ ਹਨ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ | ਜਿਕਰਯੋਗ ਹੈ ਕਿ ਕਥਿਤ ਮੁਲਜ਼ਮ ਉਸਦਾ ਸਕਾ ਮਾਮਾ ਅਤੇ ਉਸਦੇ ਦੋ ਪੁੱਤਰ 'ਤੇ ਰਾਈਸ ਮਿੱਲ 'ਚੋਂ ਹਿੱਸਾ ਕੱਢਣ ਲਈ ਪਿਸਤੌਲ ਦੇ ਜ਼ੋਰ 'ਤੇ ਖਾਲੀ ਪੇਪਰਾਂ 'ਤੇ ਦਸਤਖ਼ਤ ਕਰਵਾਉਣ ਅਤੇ ਕੁੱਟਮਾਰ ਦੇ ਦੋਸ਼ ਲੱਗੇ ਹਨ | ਸੁਨੀਲ ਜਿੰਦਲ ਉਰਫ ਸੰਨੀ ਜਿੰਦਲ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਅਤੇ ਉਸਦੀ ਲਾਸ਼ ਸੋਮਵਾਰ ਨੂੰ ਰਾਜਸਥਾਨ ਨਹਿਰ 'ਚੋਂ ਮਿਲੀ ਸੀ | ਕਥਿਤ ਮੁਲਜ਼ਮ ਉਸਦਾ ਸਕਾ ਮਾਮਾ ਅਤੇ ਉਸਦੇ ਦੋ ਪੁੱਤਰਾਂ ਦੇ ਖ਼ਿਲਾਫ ਥਾਣਾ ਬਰੀਵਾਲਾ ਪੁਲਿਸ ਨੇ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ | ਇਸ ਸਬੰਧੀ ਥਾਣਾ ਬਰੀਵਾਲਾ ਪੁਲਿਸ ਨੂੰ ਦਿੱਤੇ ਬਿਆਨਾ 'ਚ ਰਾਜ ਕੁਮਾਰ ਪੁੱਤਰ ਸੀਤਾ ਰਾਮ ਵਾਸੀ ਮੰਡੀ ਬਰੀਵਾਲਾ ਨੇ ਦੱਸਿਆ ਕਿ ਪਿੰਡ ਵੜਿੰਗ ਸਥਿਤ 'ਸਟਾਰ ਰਾਈਸ ਮਿੱਲ' 'ਚ ਉਸਦੇ ਲੜਕੇ ਸੰਨੀ ਜਿੰਦਲ ਤੋਂ ਇਲਾਵਾ ਉਸਦਾ ਸਾਲਾ ਬੀਰਬਲ ਦਾਸ ਅਤੇ ਸਾਲੇ ਦੇ ਦੋ ਲੜਕੇ ਵਿਵੇਕਸ਼ੀਲ ਬਾਂਸਲ ਉਰਫ ਵਿੱਕੀ ਅਤੇ ਵਿਕਾਸਦੀਪ ਉਰਫ ਦੀਪਾ ਕਾਫੀ ਸਮੇਂ ਤੋਂ ਪਾਟਨਰ ਸਨ। The post ਰਾਇਸ ਮਿੱਲਰ ਖੁਦਕਸ਼ੀ ਮਾਮਲੇ ‘ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੇ ਬਾਹਰ ਲਾਇਆ ਧਰਨਾ appeared first on TheUnmute.com - Punjabi News. Tags:
|
PM ਨਰਿੰਦਰ ਮੋਦੀ ਆਪਣੀ ਮਾਂ ਹੀਰਾਬੇਨ ਨੂੰ ਮਿਲਣ ਅਹਿਮਦਾਬਾਦ ਦੇ ਹਸਪਤਾਲ ਪਹੁੰਚੇ Wednesday 28 December 2022 11:47 AM UTC+00 | Tags: ahmedabad breaking-news chief-minister-bhupendra-patel heeraben heeraben-modis-health modis-mother-heeraben news pm-narendra-modi ਚੰਡੀਗੜ੍ਹ 28 ਦਸੰਬਰ 2022: ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਮੋਦੀ ਦੀ ਸਿਹਤ ਬੁੱਧਵਾਰ ਨੂੰ ਅਚਾਨਕ ਵਿਗੜ ਗਈ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਨੂੰ ਲੈ ਕੇ ਯੂਐਨ ਮਹਿਤਾ ਹਸਪਤਾਲ ਨੇ ਇੱਕ ਹੈਲਥ ਬੁਲੇਟਿਨ ਜਾਰੀ ਕਰਕੇ ਕਿਹਾ ਹੈ ਕਿ ਹੀਰਾਬੇਨ ਮੋਦੀ ਦੀ ਸਿਹਤ ਹੁਣ ਸਥਿਰ ਹੈ। ਦੱਸ ਦੇਈਏ ਕਿ ਹੀਰਾਬੇਨ ਨਰਿੰਦਰ ਮੋਦੀ ਦੇ ਛੋਟੇ ਭਰਾ ਪੰਕਜ ਮੋਦੀ ਨਾਲ ਅਹਿਮਦਾਬਾਦ ‘ਚ ਰਹਿੰਦੀ ਹੈ। 1923 ‘ਚ ਜਨਮੀ ਹੀਰਾਬੇਨ ਨੇ ਇਸ ਸਾਲ 18 ਜੂਨ ਨੂੰ ਆਪਣਾ 99ਵਾਂ ਜਨਮਦਿਨ ਮਨਾਇਆ ਅਤੇ ਆਪਣੇ 100ਵੇਂ ਸਾਲ ‘ਚ ਪ੍ਰਵੇਸ਼ ਕੀਤਾ ਹੈ । ਪ੍ਰਧਾਨ ਮੰਤਰੀ ਮੋਦੀ ਆਪਣੀ ਮਾਂ ਨੂੰ ਮਿਲਣ ਅਹਿਮਦਾਬਾਦ ਦੇ ਹਸਪਤਾਲ ਪਹੁੰਚੇ ਹਨ। ਉੱਥੇ ਉਨ੍ਹਾਂ ਨਾਲ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਵੀ ਮੌਜੂਦ ਹਨ।
The post PM ਨਰਿੰਦਰ ਮੋਦੀ ਆਪਣੀ ਮਾਂ ਹੀਰਾਬੇਨ ਨੂੰ ਮਿਲਣ ਅਹਿਮਦਾਬਾਦ ਦੇ ਹਸਪਤਾਲ ਪਹੁੰਚੇ appeared first on TheUnmute.com - Punjabi News. Tags:
|
ਸਮਾਣਾ ਪੁਲਿਸ ਵੱਲੋਂ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ਼ ਹੇਠ ਚਾਰ ਮੌਜੂਦਾ ਕੌਂਸਲਰ ਦੇ ਘਰਵਾਲੇ ਗ੍ਰਿਫਤਾਰ Wednesday 28 December 2022 12:11 PM UTC+00 | Tags: breaking-news halka-samana news patiala pspcl samana-police ਪਟਿਆਲਾ 28 ਦਸੰਬਰ 2022: ਪਟਿਆਲਾ ਜ਼ਿਲ੍ਹੇ ਦੇ ਹਲਕਾ ਸਮਾਣਾ ਵਿਖੇ ਬੀਤੀ ਰਾਤ ਦੇ ਤਹਿਸੀਲ ਕੰਪਲੈਕਸ ਦੇ ਨਾਲ ਬਣ ਰਹੇ ਬਿਜਲੀ ਸ਼ਿਕਾਇਤ ਘਰ ਦੀ ਉਸਾਰੀ ਦੌਰਾਨ ਚਾਰ ਵਿਅਕਤੀਆਂ ਵਲੋਂ ਉਸਾਰੀ ਵਾਲੀ ਥਾਂ ‘ਤੇ ਝਗੜਾ ਕੀਤਾ, ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਨ੍ਹਾਂ ਚਾਰ ਜਣਿਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ 353, 186, 506 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਪੰਜ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਮੌਕੇ ਸਿਟੀ ਥਾਣਾ ਮੁਖੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਇਹ ਚਾਰੇ ਕੌਂਸਲਰ ਦੇ ਘਰਵਾਲੇ ਸਰਕਾਰੀ ਕੰਮ ਵਿਚ ਵਿਘਨ ਪਾ ਰਹੇ ਸਨ। ਜਿਸ ਤਹਿਤ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਬਿਜਲੀ ਬੋਰਡ ਦੇ ਜੇਈ ਅਤੇ ਲਾਈਨਮੈਨਾਂ ਦੇ ਬਿਆਨਾਂ ਦੇ ਅਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਜਦੋਂ ਕਿ ਇਸ ਬਾਰੇ ਨਗਰ ਕੌਂਸਲ ਦੇ ਪ੍ਰਧਾਨ ਅਤੇ ਕਾਰਜ ਸਾਧਕ ਅਫਸਰ ਵੀ ਨਾ ਪਤਾ ਹੋਣ ਦੀ ਗੱਲ ਕਹਿ ਕੇ ਪੱਲਾ ਝਾੜ ਰਹੇ ਹਨ। ਜ਼ਿਕਰਯੋਗ ਹੈ ਕਿ ਬਿਜਲੀ ਕੰਪਲੇਟ ਦਫਤਰ ਕੌਣ ਬਣਾ ਰਿਹਾ ਹੈ, ਕਿਸੇ ਨੂੰ ਕੁਝ ਪਤਾ ਨਹੀਂ। ਜਾਣਕਾਰੀ ਅਨੁਸਾਰ ਪ੍ਰੀਤੀ ਰਾਣੀ ਵਾਰਡ ਨੰਬਰ-5 ਉਸਦੇ ਘਰਵਾਲੇ ਮੰਗਤ ਮੌਜੂਦਾ ਸ਼ਹਿਰੀ ਪ੍ਰਧਾਨ ਕਾਂਗਰਸ, ਗੁਰਜੀਤ ਕੌਰ ਵਾਰਡ ਨੰਬਰ 11 ਦੇ ਘਰਵਾਲੇ ਕੌਂਸਲਰ ਜਸਵਿੰਦਰ, ਬੱਬੂ ਜਸਵਿੰਦਰ ਕੌਰ ਵਾਰਡ ਨੰਬਰ 13 ਕਾਂਗਰਸੀ ਕੌਂਸਲਰ ਪਰਮਜੀਤ ਸਿੰਘ ਸੰਧੂ, ਅੰਗਰੇਜ਼ ਕੌਰ ਕੌਂਸਲਰ ਦੇ ਘਰਵਾਲੇ ਕੁਲਵਿੰਦਰ ਸਿੰਘ ਤੇ ਮਾਮਲਾ ਦਰਜ ਕੀਤਾ ਗਿਆ ਹੈ । ਇਸ ਬਾਰੇ ਜਦੋਂ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਅੱਜ ਹੀ ਆਇਆ ਹਾਂ ਅਤੇ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ | ਉਹਨਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਨੇ ਵੀ ਪਹਿਲਾਂ ਝੂਠੇ ਪਰਚੇ ਦਰਜ ਕਰਵਾਏ ਸਨ। ਅੱਜ ਚਾਰਾਂ ਨੂੰ ਸਰਕਾਰੀ ਹਸਪਤਾਲ ਵਿਚ ਮੈਡੀਕਲ ਕਰਵਾ ਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ । ਇਸ ਮੌਕੇ ਸਾਬਕਾ ਵਿਧਾਇਕ ਰਜਿੰਦਰ ਸਿੰਘ ਨੇ ਕਿਹਾ ਕਿ ਸਿਹਤ ਮੰਤਰੀ ਵੱਲੋਂ ਝੂਠੇ ਪਰਚੇ ਦਰਜ ਕਰਵਾਏ ਜਾ ਰਹੇ ਹਨ ਅਤੇ ਕਾਂਗਰਸ ਪਾਰਟੀ ਵੱਡੀ ਪੱਧਰ ‘ਤੇ ਧਰਨਾ ਪ੍ਰਦਰਸ਼ਨ ਕਰਨਗੇ। The post ਸਮਾਣਾ ਪੁਲਿਸ ਵੱਲੋਂ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਦੋਸ਼ ਹੇਠ ਚਾਰ ਮੌਜੂਦਾ ਕੌਂਸਲਰ ਦੇ ਘਰਵਾਲੇ ਗ੍ਰਿਫਤਾਰ appeared first on TheUnmute.com - Punjabi News. Tags:
|
ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ Wednesday 28 December 2022 12:20 PM UTC+00 | Tags: banwari-lal-purohit breaking-news four-sahibjade governor-of-punjab-banwari-lal-purohit gurdwara-sri-fatehgarh-sahib mata-gujri news punjab punjab-government saheedi-sabha sahib-e-kamal-tenth-father-sri-guru-gobind-singh-ji sgpc sikh sri-fatehgarh-sahib sri-guru-gobind-singh-ji ਸ੍ਰੀ ਫ਼ਤਿਹਗੜ੍ਹ ਸਾਹਿਬ 28 ਦਸੰਬਰ 2022: ਸਾਹਿਬ-ਏ-ਕਮਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਆਯੋਜਿਤ ਕੀਤੀ ਗਈ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚੇ, ਇਸ ਦੌਰਾਨ ਉਨ੍ਹਾਂ ਨੇ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ੳਮੁਰ ਵਿੱਚ ਜਿਸ ਬਹਾਦਰੀ ਨਾਲ ਜ਼ਾਲਮ ਮੁਗਲ ਹਕੁਮਤ ਦਾ ਟਾਕਰਾ ਕੀਤਾ ਅਤੇ ਨਿਡਰਤਾ ਤੇ ਦ੍ਰਿੜਤਾ ਨਾਲ ਧਰਮ ‘ਤੇ ਅਡੋਲ ਰਹੇ ਤੇ ਮਹਾਨ ਸ਼ਹਾਦਤ ਦੇ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ। ਉਨ੍ਹਾਂ ਹੋਰ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਕਾਰਨ ਉਨ੍ਹਾਂ ਦਾ ਨਾਮ ਇਤਿਹਾਸ ਦੇ ਪੰਨ੍ਹਿਆਂ ਤੇ ਸੁਨਿਹਰੀ ਅੱਖਰਾਂ ਨਾਲ ਲਿਖਿਆ ਜਾਵੇਗਾ ਅਤੇ ਇਸ ਮਹਾਨ ਸ਼ਹਾਦਤ ਨੂੰ ਦੇਸ਼ ਵਾਸੀ ਅਨੰਤਕਾਲ ਤੱਕ ਯਾਦ ਰੱਖਣਗੇ। The post ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ appeared first on TheUnmute.com - Punjabi News. Tags:
|
ਗੁਰੂ ਘਰ ਦੀ ਹਦੂਦ 'ਚ ਤਾਸ ਖੇਡਣ ਤੇ ਨਸ਼ਾ ਕਰਨ ਵਾਲਿਆਂ ਨੂੰ ਸਿੱਖ ਜਥੇਬੰਦੀਆਂ ਵੱਲੋਂ ਤਾੜਨਾ Wednesday 28 December 2022 12:28 PM UTC+00 | Tags: breaking-news dayalpur-village guru-ghar news nihang-sikh phillaur punjab-government sgpc sikh sikh-organizations the-unmute-breaking-news the-unmute-news ਫਿਲੌਰ 28 ਦਸੰਬਰ 2022: ਫਿਲੌਰ ਦੇ ਨਜ਼ਦੀਕੀ ਪਿੰਡ ਦਿਆਲਪੁਰ ਦੇ ਗੁਰੂਘਰ ‘ਚ ਬੀਤੇ ਦਿਨ ਕੁਝ ਵਿਅਕਤੀ ਤਾਸ ਖੇਡ ਰਹੇ ਸਨ । ਨਿਹੰਗ ਸਿੱਖ ਜਥੇਬੰਦੀਆਂ ਦੇ ਕੁਝ ਆਗੂ ਪਿੰਡ ਵਿਚੋਂ ਲੰਘ ਰਹੇ ਸਨ ਕਿ ਉਨ੍ਹਾਂ ਨੇ ਤਾਸ ਖੇਡਣ ਵਾਲੇ ਵਿਅਕਤੀਆਂ ਨੂੰ ਗੁਰੂ ਘਰ ਦੀ ਹਦੂਦ ਅੰਦਰ ਤਾਸ ਨਾ ਖੇਡਣ ਲਈ ਕਿਹਾ। ਜਦੋ ਸਿੱਖ ਜਥੇਬੰਦੀਆਂ ਦੇ ਆਗੂ ਤਾਸ ਖੇਡਣ ਵਾਲਿਆਂ ਦੇ ਕੋਲ ਆਏ ‘ਤੇ ਉਕਤ ਵਿਅਕਤੀ ਤਾਸ ਛੱਡ ਕੇ ਭੱਜ ਗਏ। ਜਿਸ ਤੋਂ ਬਾਅਦ ਇਸ ਸਾਰੀ ਘਟਨਾ ਦੀ ਸੂਚਨਾ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ। ਇਸ ਮਾਮਲੇ ਦੇ ਹੱਲ ਲਈ ਅੱਜ ਸਵੇਰੇ ਪਿੰਡ ਦਿਆਲਪੁਰ ਦੇ ਗੁਰ ਘਰ ਚ ਇਕੱਠ ਕੀਤਾ ਗਿਆ । ਇਸ ਮੌਕੇ ਨਿਹੰਗ ਸਿੱਖ ਜਥੇਬੰਦੀਆਂ ਦੇ ਭਾਈ੍ਰ ਨਾਰੰਗ ਸਿੰਘ, ਭਾਈ ਹਰਪ੍ਰੀਤ ਸਿੰਘ, ਸੁਰਜੀਤ ਸਿੰਘ ਖਾਲਿਸਤਾਨੀ, ਕੁਲਦੀਪ ਸਿੰਘ ਦਿਆਲਪੁਰ ਅਤੇ ਹੋਰ ਆਗੂ ਪਹੁੰਚੇ। ਜਿਨ੍ਹਾਂ ਨੇ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਗੱਲਬਾਤ ਕਰਕੇ ਮਾਮਲਾ ਸੁਲਝਾਇਆ। ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੁਦਵਾਰਾ ਕਮੇਟੀ ਇਹ ਮਤਾ ਪਾਵੇਗੀ ਕਿ ਗੁਰੂ ਘਰ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਤਾਸ ਨਹੀਂ ਖੇਡੇਗਾ ਅਤੇ ਨਾ ਹੀ ਕੋਈ ਨਸ਼ਾ ਕਰੇਗਾ। ਜਿਸ ਦੀ ਸਰਬਸੰਮਤੀ ਨਾਲ ਸਹਿਮਤੀ ਹੋ ਗਈ ਹੈ। ਇਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਪਿੰਡਾਂ ਵਿੱਚ ਆਪਣੀਆ ਦੁਕਾਨਾ ਚਲਾ ਰਹੇ ਦੁਕਾਨਦਾਰ ਨੂੰ ਵੀ ਚਿਤਾਵਨੀ ਦਿੱਤੀ ਕਿ ਉਹ ਆਪਣੀ ਦੁਕਾਨ ਤੇ ਆਪਣੀਆਂ ਦੁਕਾਨਾਂ ਤੇ ਸਿਗਰਟ , ਤੰਬਾਕੂ ਜਾ ਹੋਰ ਕਿਸੇ ਤਰ੍ਹਾਂ ਦੀ ਨਸ਼ੇ ਵਾਲੀ ਚੀਜ਼ ਨਾ ਵੇਚਣ। ਉਨ੍ਹਾਂ ਇਸ ਮੌਕੇ ਇਲਾਕ਼ੇ ਚ ਪੈਂਦੇ ਸਾਰੇ ਪਿੰਡਾਂ ਦੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਅਗਰ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਹੈ ਤਾਂ ਆਪਣੇ ਪਿੰਡਾ ਚ ਦੁਕਾਨਾਂ ਤੇ ਪਹਿਰਾ ਦਿਉਂ ਅਤੇ ਦੁਕਾਨਦਾਰਾਂ ਨੂੰ ਤੰਬਾਕੂ, ਬੀੜੀ ਅਤੇ ਹੋਰ ਨਸ਼ਿਆਂ ਦਾ ਸਮਾਨ ਵੇਚਣ ਤੋਂ ਰੋਕਣ। ਉਨ੍ਹਾਂ ਕਿਹਾ ਕਿ ਅਗਰ ਕੋਈ ਦੁਕਾਨਦਾਰ ਨਹੀਂ ਮੰਨਦਾ ਤਾਂ ਸਾਡੇ ਨਾਲ ਸੰਪਰਕ ਕਰੋ। ਇਸ ਮੌਕੇ ਪਿੰਡ ਦਿਆਲਪੁਰ ਦੇ ਸਰਪੰਚ ਪਰਗਣ ਰਾਮ ਅਤੇ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਲਾਲ ਚੰਦ ਔਜਲਾ ਨੇ ਕਿਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਜਲਦ ਮਤਾ ਪਾਵੇਗੀ। ਜੋ ਗੁਰੂ ਘਰ ਚ ਖ਼ਾਮੀਆਂ ਪਾਈਆ ਗਈਆ ਹਨ ਉਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।ਇਸ ਮੌਕੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਹੋਵੇ ਪੁਲਿਸ ਚੌਕੀ ਲਸਾੜਾ ਦੇ ਚੌਕੀ ਇੰਚਾਰਜ ਪਰਮਜੀਤ ਸਿੰਘ, ਥਾਣੇਦਾਰ, ਅਸ਼ੋਕ ਕੁਮਾਰ ਪੁਲਿਸ ਪਾਰਟੀ ਨਾਲ ਮੌਜੂਦ ਸਨ। The post ਗੁਰੂ ਘਰ ਦੀ ਹਦੂਦ ‘ਚ ਤਾਸ ਖੇਡਣ ਤੇ ਨਸ਼ਾ ਕਰਨ ਵਾਲਿਆਂ ਨੂੰ ਸਿੱਖ ਜਥੇਬੰਦੀਆਂ ਵੱਲੋਂ ਤਾੜਨਾ appeared first on TheUnmute.com - Punjabi News. Tags:
|
ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਇਕ ਸਾਲ ਬਾਅਦ ਜ਼ਮਾਨਤ 'ਤੇ ਰਿਹਾਅ Wednesday 28 December 2022 12:37 PM UTC+00 | Tags: anil-deshmukh arthur-road-jail bombay-high-court breaking-news ed india-news maharashtra maharashtra-government nationalist-congress-party news ਚੰਡੀਗੜ੍ਹ 28 ਦਸੰਬਰ 2022: ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ (Anil Deshmukh) ਨੂੰ ਬੁੱਧਵਾਰ ਸ਼ਾਮ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਤੋਂ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ । ਬੰਬੇ ਹਾਈਕੋਰਟ ਨੇ ਮੰਗਲਵਾਰ ਨੂੰ ਕੇਂਦਰੀ ਜਾਂਚ ਬਿਊਰੋ (CBI) ਦੁਆਰਾ ਦਰਜ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਉਸਨੂੰ ਜ਼ਮਾਨਤ ਦੇਣ ਦੇ ਆਪਣੇ ਆਦੇਸ਼ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਹੀ ਉਸ ਦੀ ਰਿਹਾਈ ਸੰਭਵ ਹੋ ਸਕੀ। ਰਾਸ਼ਟਰਵਾਦੀ ਕਾਂਗਰਸ ਪਾਰਟੀ (Nationalist Congress Party) ਦੇ ਨੇਤਾ ਦੇਸ਼ਮੁਖ (Anil Deshmukh) ਨਵੰਬਰ 2021 ਤੋਂ ਜੇਲ੍ਹ ਵਿੱਚ ਸਨ, ਜਦੋਂ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਉਸਨੂੰ ਕਥਿਤ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਅਜੀਤ ਪਵਾਰ ਸਮੇਤ ਐਨਸੀਪੀ ਦੇ ਸੀਨੀਅਰ ਆਗੂਆਂ ਨੇ ਜੇਲ੍ਹ ਦੇ ਬਾਹਰ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਅਨਿਲ ਦੇਸ਼ਮੁਖ ਨੇ ਕਿਹਾ, ‘ਮੈਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ। ਮੈਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ।ਜਸਟਿਸ ਐਮਐਸ ਕਾਰਨਿਕ ਨੇ 12 ਦਸੰਬਰ ਨੂੰ ਐਨਸੀਪੀ ਆਗੂ ਨੂੰ ਜ਼ਮਾਨਤ ਦੇ ਦਿੱਤੀ ਸੀ ਪਰ ਸੀਬੀਆਈ ਨੇ ਇਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਲਈ ਸਮਾਂ ਮੰਗਿਆ ਸੀ ਅਤੇ ਅਦਾਲਤ ਨੇ ਇਸ ਹੁਕਮ 'ਤੇ 10 ਦਿਨਾਂ ਲਈ ਰੋਕ ਲਾ ਦਿੱਤੀ ਸੀ। ਜਾਂਚ ਏਜੰਸੀ ਨੇ ਅਦਾਲਤ ਤੱਕ ਪਹੁੰਚ ਕੀਤੀ, ਪਰ ਇਸ ਦੀ ਅਪੀਲ ‘ਤੇ ਜਨਵਰੀ 2023 ‘ਚ ਹੀ ਸੁਣਵਾਈ ਹੋਵੇਗੀ | The post ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਇਕ ਸਾਲ ਬਾਅਦ ਜ਼ਮਾਨਤ ‘ਤੇ ਰਿਹਾਅ appeared first on TheUnmute.com - Punjabi News. Tags:
|
ਅਯੁੱਧਿਆ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟੀ, 28 ਸ਼ਰਧਾਲੂ ਜ਼ਖਮੀ Wednesday 28 December 2022 12:49 PM UTC+00 | Tags: accident ayodhya breaking-news kashi-vishwanath-dham news road-accident sultanpur-district uttar-pradesh varanasi varanasi-to-ayodhya ਚੰਡੀਗੜ੍ਹ 28 ਦਸੰਬਰ 2022: ਰਾਮਲਲਾ ਦੇ ਦਰਸ਼ਨਾਂ ਲਈ ਵਾਰਾਣਸੀ ਤੋਂ ਅਯੁੱਧਿਆ (Ayodhya) ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਹਾਈਵੇ ‘ਤੇ ਬਣੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ‘ਚ 28 ਸ਼ਰਧਾਲੂ ਜ਼ਖਮੀ ਹੋ ਗਏ। ਪੁਲਿਸ ਨੇ ਐਂਬੂਲੈਂਸ ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ | ਜਿੱਥੇ ਡਾਕਟਰਾਂ ਨੇ ਦੋ ਸ਼ਰਧਾਲੂਆਂ ਦੀ ਹਾਲਤ ਨਾਜ਼ੁਕ ਹੋਣ ‘ਤੇ ਟਰਾਮਾ ਸੈਂਟਰ ਲਖਨਊ ਰੈਫਰ ਕਰ ਦਿੱਤਾ ਹੈ । ਹਾਦਸੇ ਦੀ ਸੂਚਨਾ ਮਿਲਦੇ ਹੀ ਡੀਐਮ ਨੇ ਜ਼ਿਲ੍ਹਾ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ । ਮਹਾਰਾਸ਼ਟਰ ਦੇ ਪੁਣੇ ਜ਼ਿਲੇ ਦੇ ਭੋਸਰੀ ਥਾਣਾ ਖੇਤਰ ਦੇ ਸ਼ਾਸਤਰੀਨਗਰ ‘ਚ ਰਹਿਣ ਵਾਲੇ ਸ਼ਰਧਾਲੂ ਤੀਰਥ ਯਾਤਰਾ ‘ਤੇ ਗਏ ਹੋਏ ਹਨ। ਵਾਰਾਣਸੀ ਵਿੱਚ ਕਾਸ਼ੀ ਵਿਸ਼ਵਨਾਥ ਧਾਮ ਦੇ ਦਰਸ਼ਨ ਕਰਨ ਤੋਂ ਬਾਅਦ, ਉਹ ਮੰਗਲਵਾਰ ਦੇਰ ਸ਼ਾਮ ਅਯੁੱਧਿਆ ਲਈ ਬੱਸ ਵਿੱਚ ਸਵਾਰ ਹੋਏ। ਇਹ ਬੱਸ ਬੁੱਧਵਾਰ ਤੜਕੇ ਸੁਲਤਾਨਪੁਰ ਜ਼ਿਲੇ ਦੇ ਗੋਸਾਈਂਗੰਜ ਥਾਣਾ ਖੇਤਰ ਦੇ ਅਧੀਨ ਨਗਰ ਨੇੜੇ ਪਹੁੰਚੀ ਸੀ ਜਦੋਂ ਇਹ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਡਿਵਾਈਡਰ ‘ਤੇ ਪਲਟ ਗਈ। ਉੱਚੀ ਆਵਾਜ਼ ਸੁਣ ਕੇ ਨਜਦੀਕੀ ਥਾਣੇ ਦੀ ਡਿਊਟੀ 'ਤੇ ਤਾਇਨਾਤ ਪੁਲੀਸ ਮੁਲਾਜ਼ਮ ਮੌਕੇ 'ਤੇ ਪੁੱਜ ਗਏ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਹੈ | The post ਅਯੁੱਧਿਆ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਡਿਵਾਈਡਰ ਨਾਲ ਟਕਰਾ ਕੇ ਪਲਟੀ, 28 ਸ਼ਰਧਾਲੂ ਜ਼ਖਮੀ appeared first on TheUnmute.com - Punjabi News. Tags:
|
ਮਕਾਨ ਉਸਾਰੀ ਵਿਭਾਗ ਨੇ ਪਾਰਦਰਸ਼ੀ ਢੰਗ ਨਾਲ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਲਈ ਵਿਕਸਿਤ ਕੀਤੀ ਆਨਲਾਈਨ ਪ੍ਰਣਾਲੀ Wednesday 28 December 2022 12:54 PM UTC+00 | Tags: aman-arora breaking-news department-of-housing-and-urban-development news noc punjab-government punjab-news pwd transparent-manner ਚੰਡੀਗੜ੍ਹ 28 ਦਸੰਬਰ 2022: ਲੋਕਾਂ ਨੂੰ ਉਨ੍ਹਾਂ ਦੇ ਦਰ ‘ਤੇ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਨਲਾਈਨ ਪ੍ਰਣਾਲੀ ਵਿਕਸਿਤ ਕੀਤੀ ਹੈ ਜਿਸ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਹੋਰ ਵਾਧਾ ਹੋ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ 2022 ਵਿੱਚ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਲੋਕ-ਪੱਖੀ ਪਹਿਲਕਦਮੀਆਂ ਦੀ ਲੜੀ ਤਹਿਤ ਇਹ ਆਨਲਾਈਨ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਡਿਜ਼ਾਈਨ ਕੀਤੇ ਗਏ ਸਿੰਗਲ ਪੋਰਟਲ ‘ਤੇ ਬਹੁਤ ਸਾਰੀਆਂ ਸੇਵਾਵਾਂ ਉਪਲੱਬਧ ਹਨ ਜਿਨ੍ਹਾਂ ਵਿੱਚ ਨਿਰਧਾਰਤ ਸਮੇਂ ਅੰਦਰ ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਨਾ, ਮਾਲਕੀ ਵਿੱਚ ਤਬਦੀਲੀ ਅਤੇ ਇੱਕ ਕਲਿੱਕ ‘ਤੇ ਐਨ.ਓ.ਸੀ. ਪ੍ਰਾਪਤ ਕਰਨਾ ਆਦਿ ਸ਼ਾਮਲ ਹਨ। ਇਸ ਤੋਂ ਪਹਿਲਾਂ ਬਿਨੈਕਾਰ ਨੂੰ ਇਨ੍ਹਾਂ ਮੁੱਢਲੀਆਂ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਦੇ ਕਈ ਗੇੜੇ ਲਾਉਣੇ ਪੈਂਦੇ ਸਨ। ਅਣਅਧਿਕਾਰਤ ਕਲੋਨੀਆਂ ਵਿੱਚ ਜਾਇਦਾਦਾਂ ਖਰੀਦਣ ਵਾਲੇ ਲੋਕਾਂ ਨੂੰ ਇੱਕ ਵੱਡੀ ਰਾਹਤ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਐਨ.ਓ.ਸੀ. ਪ੍ਰਾਪਤ ਕਰਨ ਲਈ ਰੈਗੂਲਰਾਈਜ਼ੇਸ਼ਨ ਪੋਰਟਲ www.punjabregularization.in ‘ਤੇ ਅਰਜ਼ੀਆਂ ਨੂੰ ਆਨਲਾਈਨ ਜਮ੍ਹਾਂ ਕਰਾਉਣ ਅਤੇ ਨਿਪਟਾਰੇ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਅਰਜ਼ੀਆਂ ਦੇ ਜਲਦੀ ਅਤੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਐਨ.ਓ.ਸੀਜ਼ ਜਾਰੀ ਕਰਨ ਦੀ ਸਮਾਂ-ਸੀਮਾ ਵੀ ਪਹਿਲਾਂ ਨਿਰਧਾਰਤ 21 ਦਿਨਾਂ ਦੀ ਮਿਆਦ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਰੈਗੂਲਰਾਈਜ਼ੇਸ਼ਨ ਦੀ ਇਹ ਸਹੂਲਤ ਸਿਰਫ਼ ਉਨ੍ਹਾਂ ਅਲਾਟੀਆਂ/ਨਿਵਾਸੀਆਂ ਦੁਆਰਾ ਪ੍ਰਾਪਤ ਕੀਤੀ ਜਾ ਸਕਦੀ ਹੈ, ਜਿਨ੍ਹਾਂ ਦੀਆਂ ਜਾਇਦਾਦਾਂ 19 ਮਾਰਚ, 2018 ਤੋਂ ਪਹਿਲਾਂ ਹੋਂਦ ‘ਚ ਆਈਆਂ ਅਣਅਧਿਕਾਰਤ ਕਲੋਨੀਆਂ ਵਿੱਚ ਆਉਂਦੀਆਂ ਹਨ। ਪਹਿਲਾਂ ਅਰਜ਼ੀਆਂ ਦਾ ਨਿਪਟਾਰਾ ਆਫਲਾਈਨ ਢੰਗ ਨਾਲ ਕੀਤਾ ਜਾਂਦਾ ਸੀ ਅਤੇ ਬਿਨੈਕਾਰਾਂ ਨੂੰ ਐਨ.ਓ.ਸੀ. ਜਾਰੀ ਕਰਵਾਉਣ ਲਈ ਲੰਬਾ ਸਮਾਂ ਉਡੀਕ ਕਰਨੀ ਪੈਂਦੀ ਸੀ। ਹੁਣ ਪੋਰਟਲ ‘ਤੇ ਬਹੁਤ ਸਾਰੀਆਂ ਸੁਵਿਧਾਵਾਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਅਰਜ਼ੀਆਂ ਨੂੰ ਆਨਲਾਈਨ ਜਮ੍ਹਾਂ ਕਰਾਉਣਾ, ਆਨਲਾਈਨ ਭੁਗਤਾਨ, ਅਰਜ਼ੀਆਂ ਦੀ ਸਥਿਤੀ ਦੀ ਜਾਂਚ ਅਤੇ ਇਸਦਾ ਆਨਲਾਈਨ ਨਿਪਟਾਰਾ ਆਦਿ ਸ਼ਾਮਲ ਹਨ। ਇਹ ਸਿੰਗਲ ਪੋਰਟਲ ਅਰਜ਼ੀਆਂ ਦੇ ਤੁਰੰਤ ਨਿਪਟਾਰੇ ਲਈ ਨਗਰ ਨਿਗਮ ਦੀ ਹੱਦ ਦੇ ਅੰਦਰ ਅਤੇ ਬਾਹਰ ਪੈਂਦੇ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨ ਲਈ ਤਿਆਰ ਕੀਤਾ ਗਿਆ ਹੈ। ਕੰਮਕਾਜ ਵਿੱਚ ਜਵਾਬਦੇਹੀ ਤੈਅ ਕਰਨ ਅਤੇ ਸਾਰੀਆਂ ਸੇਵਾਵਾਂ ਨੂੰ ਸਮਾਂਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਸਭ ਤੋਂ ਪਹਿਲਾਂ ਵਿਭਾਗ ਨੇ ਜਾਇਦਾਦਾਂ ਦੇ ਮਾਲਕਾਂ ਦੀ ਡਿਜੀਟਲ ਤੌਰ ‘ਤੇ ਹਸਤਾਖਰਿਤ ਪ੍ਰਵਾਨਗੀਆਂ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਜਿਸ ਨਾਲ ਵਿਭਾਗ ਦੇ ਕੰਮਕਾਜ ਵਿੱਚ 100 ਫੀਸਦੀ ਪਾਰਦਰਸ਼ਤਾ ਆਈ ਹੈ। ਹੁਣ ਲੋਕਾਂ ਨੂੰ ਇਹਨਾਂ ਪ੍ਰਵਾਨਗੀਆਂ ਤੱਕ ਪਹੁੰਚ ਲਈ ਆਰ.ਟੀ.ਆਈ. ਦਾਇਰ ਕਰਨ ਦੀ ਲੋੜ ਨਹੀਂ ਪਵੇਗੀ। ਅਮਨ ਅਰੋੜਾ ਨੇ ਕਿਹਾ, “ਮੈਂ ਨਿੱਜੀ ਤੌਰ ‘ਤੇ ਆਨਲਾਈਨ ਸੇਵਾਵਾਂ ਦੀ ਕਾਰਜਪ੍ਰਣਾਲੀ ‘ਤੇ ਨਜ਼ਰ ਰੱਖ ਰਿਹਾ ਹਾਂ ਅਤੇ ਅਰਜ਼ੀ ਦੇ ਨਿਪਟਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।” ਵਿਭਾਗ ਵੱਲੋਂ ਆਨਲਾਈਨ ਦਿੱਤੀਆਂ ਜਾ ਰਹੀਆਂ 25 ਸੇਵਾਵਾਂ ਸਬੰਧੀ ਪ੍ਰਾਪਤ ਸਾਰੀਆਂ ਅਰਜ਼ੀਆਂ ਦਾ ਸਮਾਂਬੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਐਪਲੀਕੇਸ਼ਨਾਂ ਦੀ ਰੀਅਲ-ਟਾਈਮ ਟਰੈਕਿੰਗ, ਡਿਜ਼ੀਟਲੀ ਹਸਤਾਖਰਿਤ ਸਰਟੀਫਿਕੇਟ ਜਾਰੀ ਕਰਨਾ ਅਤੇ ਐਸ.ਐਮ.ਐਸ. ਅਲਰਟ ਦੁਆਰਾ ਜਾਣਕਾਰੀ ਦੇਣਾ ਆਦਿ ਸਹੂਲਤਾਂ ਵੀ ਉਪਲੱਬਧ ਹਨ। ਆਨਲਾਈਨ ਪ੍ਰਾਪਤ ਕੀਤੀਆਂ ਜਾ ਸਕਣ ਵਾਲੀਆਂ 25 ਸੇਵਾਵਾਂ ਵਿੱਚ ਮਲਕੀਅਤ ਦੀ ਤਬਦੀਲੀ, ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਗੈਰ-ਰਜਿਸਟਰਡ ਵਸੀਅਤ), ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਸਾਰੇ ਕਾਨੂੰਨੀ ਵਾਰਸ), ਮਲਕੀਅਤ ਦੀ ਤਬਦੀਲੀ (ਮੌਤ ਦੇ ਕੇਸ ਵਿੱਚ ਰਜਿਸਟਰਡ ਵਸੀਅਤ), ਸੀਡੀ ਜਾਰੀ ਕਰਨਾ, ਵਧਾਏ ਹੋਏ ਖੇਤਰ ਲਈ ਸੀਡੀ ਜਾਰੀ ਕਰਨਾ, ਬਕਾਇਆ ਨਾ ਹੋਣ ਸਬੰਧੀ ਸਰਟੀਫਿਕੇਟ ਜਾਰੀ ਕਰਨਾ (ਐਨ.ਓ.ਸੀ), ਰੀ-ਅਲਾਟਮੈਂਟ ਪੱਤਰ ਜਾਰੀ ਕਰਨਾ, ਵਿਕਰੀ/ਤੋਹਫ਼ੇ/ਤਬਦੀਲੀ ਦੀ ਇਜਾਜ਼ਤ, ਗਹਿਣੇ ਰੱਖਣ ਦੀ ਇਜਾਜ਼ਤ, ਪੇਸ਼ੇਵਰ ਸਲਾਹ ਸਬੰਧੀ ਸੇਵਾਵਾਂ ਦੀ ਇਜਾਜ਼ਤ, ਲੈਟਰ ਆਫ ਇਨਟੈਂਟ (ਐਲ.ਓ.ਆਈ.), ਤਬਦੀਲੀ ਦੀ ਇਜਾਜ਼ਤ (ਸੀ.ਡੀ. ਤੋਂ ਪਹਿਲਾਂ), ਪਲਾਟ ਦੀ ਹੱਦਬੰਦੀ, ਮੁਕੰਮਲਤਾ ਸਰਟੀਫਿਕੇਟ/ਕਬਜ਼ੇ ਦਾ ਸਰਟੀਫਿਕੇਟ ਜਾਰੀ ਕਰਨਾ, ਮੁਕੰਮਲਤਾ ਸਰਟੀਫਿਕੇਟ/ਕਬਜ਼ੇ ਦਾ ਸਰਟੀਫਿਕੇਟ ਜਾਰੀ ਕਰਨਾ- ਨਿੱਜੀ ਜਾਇਦਾਦ, ਡੀਪੀਸੀ ਜਾਰੀ ਕਰਨਾ – ਨਿੱਜੀ ਜਾਇਦਾਦਾਂ, ਡੀਪੀਸੀ ਸਰਟੀਫਿਕੇਟ ਜਾਰੀ ਕਰਨਾ, ਅਸਟੇਟ ਏਜੰਟ ਵਜੋਂ ਰਜਿਸਟ੍ਰੇਸ਼ਨ ਸਰਟੀਫਿਕੇਟ, ਪ੍ਰਮੋਟਰ ਵਜੋਂ ਰਜਿਸਟ੍ਰੇਸ਼ਨ ਸਰਟੀਫਿਕੇਟ, ਆਰਕੀਟੈਕਟ ਵਜੋਂ ਰਜਿਸਟ੍ਰੇਸ਼ਨ, ਅਸਥਾਈ ਸੀਵਰੇਜ ਕੁਨੈਕਸ਼ਨ (ਨਿਰਮਾਣ ਉਦੇਸ਼ ਲਈ) ਜਾਰੀ ਕਰਨਾ, ਪਾਣੀ ਦੇ ਕੁਨੈਕਸ਼ਨ ਨੂੰ ਨਿਯਮਤ ਕਰਨਾ, ਸੀਵਰੇਜ ਕੁਨੈਕਸ਼ਨ ਅਤੇ ਜਲ ਸਪਲਾਈ ਦੀ ਮਨਜ਼ੂਰੀ ਸ਼ਾਮਲ ਹਨ । ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾਸੂਬੇ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਅਪਣਾਉਂਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਹਾਲ ਹੀ ਵਿੱਚ 42 ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ ਅਤੇ ਤਿੰਨ ਕਰਮਚਾਰੀਆਂ- ਦੋ ਸੀਨੀਅਰ ਸਹਾਇਕ ਅਤੇ ਇੱਕ ਸਹਾਇਕ ਅਸਟੇਟ ਅਫਸਰ ਨੂੰ ਡਿਊਟੀ ਵਿੱਚ ਅਣਗਹਿਲੀ ਲਈ ਚਾਰਜਸ਼ੀਟ ਕੀਤਾ ਗਿਆ ਸੀ। ਵਿਭਾਗ ਨੇ ਇੱਕ ਆਨਲਾਈਨ ਪ੍ਰਣਾਲੀ ਵਿਕਸਿਤ ਕੀਤੀ ਹੈ ਜਿਸ ਤਹਿਤ ਵਿਭਾਗ ਕੋਲ ਆਉਂਦੀਆਂ ਅਰਜ਼ੀਆਂ ਅਤੇ ਫਾਈਲਾਂ ਦੀ ਨਿਗਰਾਨੀ ਸੀਨੀਅਰ ਅਧਿਕਾਰੀ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਖੁਦ ਕਰ ਰਹੇ ਹਨ। ਅਮਨ ਅਰੋੜਾ ਵੱਲੋਂ ਇਹ ਸਖ਼ਤ ਕਾਰਵਾਈ ਵਿਭਾਗ ਦੇ ਇਨ੍ਹਾਂ 45 ਕਰਮਚਾਰੀਆਂ ਦੇ ਪੱਧਰ ‘ਤੇ ਸਭ ਤੋਂ ਵੱਧ ਬਕਾਇਆ ਪਏ ਕੇਸਾਂ ਦਾ ਪਤਾ ਲੱਗਣ ਤੋਂ ਬਾਅਦ ਕੀਤੀ ਗਈ ਸੀ। ਇਨ੍ਹਾਂ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਜਦੋਂ ਕਿ ਤਿੰਨ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਦਾ ਜਵਾਬ ਨਾ ਦੇਣ ਅਤੇ ਡਿਊਟੀ ਵਿੱਚ ਅਣਗਹਿਲੀ ਲਈ ਚਾਰਜਸ਼ੀਟ ਕੀਤਾ ਗਿਆ ਸੀ। The post ਮਕਾਨ ਉਸਾਰੀ ਵਿਭਾਗ ਨੇ ਪਾਰਦਰਸ਼ੀ ਢੰਗ ਨਾਲ ਸਮਾਂਬੱਧ ਸੇਵਾਵਾਂ ਯਕੀਨੀ ਬਣਾਉਣ ਲਈ ਵਿਕਸਿਤ ਕੀਤੀ ਆਨਲਾਈਨ ਪ੍ਰਣਾਲੀ appeared first on TheUnmute.com - Punjabi News. Tags:
|
ਸ਼ਹੀਦੀ ਜੋੜ ਮੇਲ ਵਿੱਚ ਸਿਹਤ ਵਿਭਾਗ ਵੱਲੋਂ ਮੈਡੀਕਲ ਸਹੂਲਤਾਂ ਸੰਬੰਧੀ ਪੁਖ਼ਤਾ ਪ੍ਰਬੰਧ: ਚੇਤਨ ਸਿੰਘ ਜੌੜਾਮਾਜਰਾ Wednesday 28 December 2022 01:01 PM UTC+00 | Tags: chetan-singh-jauramajra enws fatehgarh fatehgarh-sahib latest-news news punjab-health-department shahidi-jod-mel shahidisabha ਚੰਡੀਗੜ੍ਹ 28 ਦਸੰਬਰ 2022: ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਧੰਨ-ਧੰਨ ਮਾਤਾ ਗੁਜਰੀ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ 26 ਤੋਂ 28 ਦਸੰਬਰ ਤੱਕ ਲੱਗਣ ਵਾਲੇ ਸ਼ਹੀਦੀ ਜੋੜ ਮੇਲ ਦੌਰਾਨ ਦੇਸਾਂ ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਸ.ਚੇਤਨ ਸਿੰਘ ਜੌੜਾਮਾਜਰਾ ਦੀ ਯੋਗ ਅਗਵਾਈ ਹੇਠ 24 ਘੰਟੇ ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।
ਜੌੜਮਾਜਰਾ ਨੇ ਦੱਸਿਆ ਕਿ ਇਹ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਿਭਾਗ ਵੱਲੋਂ ਸੂਬੇ ਦੇ 9 ਹੋਰ ਜ਼ਿਲ੍ਹਿਆਂ ਵਿੱਚੋਂ ਮੈਡੀਕਲ ਤੇ ਪੈਰਾਮੈਡੀਕਲ ਸਟਾਫ ਬੁਲਾਇਆ ਗਿਆ। ਇਸ ਤਰ੍ਹਾਂ ਲਗਭਗ ਕੁੱਲ 75 ਡਾਕਟਰ, 9 ਸਪੈਸ਼ਲਿਸਟ ਡਾਕਟਰ, 55 ਫਾਰਮੇਸੀ ਅਫਸਰ ,13 ਸਿਹਤ ਸੁਪਰਵਾਈਜ਼ਰ, 57 ਦਰਜਾ ਚਾਰ ਕਰਮਚਾਰੀ ਤੋਂ ਇਲਾਵਾ 70 ਹੋਰ ਪੈਰਾ-ਮੈਡੀਕਲ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ। ਸੰਗਤਾਂ ਨੂੰ 24 ਘੰਟੇ ਸਿਹਤ ਸੇਵਾਵਾਂ ਦੇਣ ਲਈ 7 ਸਰਕਾਰੀ ਅਤੇ 7 ਪ੍ਰਾਈਵੇਟ ਆਰਜ਼ੀ ਡਿਸਪੈਂਸਰੀਆਂ ਸਮੇਤ ਐਂਬੂਲੈਂਸ ਤਾਇਨਾਤ ਕੀਤੀਆਂ ਗਈਆ , ਇਹਨਾਂ ਡਿਸਪੈਂਸਰੀਆਂ ਵਿਚ ਸਭਾ ਦੇ ਵਿਚਕਾਰਲੇ ਦਿਨ 27 ਦਸੰਬਰ ਸ਼ਾਮ ਤਕ 7729 ਮਰੀਜਾਂ ਦੀ ਓ.ਪੀ. ਡੀ. ਕੀਤੀ ਗਈ ਜਦ ਕੇ 44 ਮਰੀਜਾਂ ਨੂੰ ਰੈਫਰ ਕੀਤਾ ਗਿਆ ,2 ਐਂਬੂਲੈਂਸਾਂ ਵੀ.ਵੀ.ਆਈ. ਪੀ.ਲਈ, 2 ਐਂਬੂਲੈਂਸਾਂ ਨਗਰ ਕੀਰਤਨ ਦੇ ਅੱਗੇ-ਪਿੱਛੇ ਲਈ ਤੇ ਇਕ ਐਂਬੂਲੈਂਸ ਡਿਸਪੈਂਸਰੀਆਂ ਨੂੰ ਦਵਾਈਆਂ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਦੀ ਸਪਲਾਈ ਦੇਣ ਲਈ , ਇਸ ਤਰਾਂ ਕੁੱਲ 17 ਐਂਬੂਲੰਸਾਂ ਦਾ ਪ੍ਰਬੰਧ ਕੀਤਾ ਗਿਆ।
ਇਸ ਤੋਂ ਇਲਾਵਾ ਸਰਕਾਰ ਤੇ ਸਿਹਤ ਵਿਭਾਗ ਦੀਆਂ ਸਕੀਮਾਂ ਨੂੰ ਜਾਗਰੂਕ ਕਰਦੀ ਇਕ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਆਮ ਆਦਮੀ ਕਲੀਨਿਕ ਵੀ ਦਰਸਾਈ ਗਈ ਅਤੇ ਨੁੱਕੜ ਨਾਟਕਾਂ ਰਾਹੀਂ ਸ਼ਰਧਾਲੂਆਂ ਨੂੰ ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ। ਸਭਾ ਦੌਰਾਨ ਲੋਕਾਂ ਦੁਆਰਾ 348 ਲੰਗਰ ਲਗਾਏ ਗਏ, ਸੈਂਪਲਿੰਗ ਲਈ ਚਾਰ ਫੂਡ ਟੀਮਾਂ ਤਾਇਨਾਤ ਕੀਤੀਆਂ ਗਈਆਂ, ਇਹਨਾਂ ਲੰਗਰਾਂ ਵਿੱਚ ਵਰਤੇ ਜਾਣ ਵਾਲੇ ਪੀਣ ਵਾਲੇ ਪਾਣੀ ਨੂੰ ਸਿਹਤ ਵਿਭਾਗ ਦੀ 16 ਮੈਂਬਰੀ ਟੀਮਾਂ ਵੱਲੋਂ ਕਲੋਰੀਨੇਟ ਕੀਤਾ ਗਿਆ , ਪਾਣੀ ਦੀ ਸੈਂਪਲਿੰਗ ਕੀਤੀ ਗਈ ਤੇ ਪਾਣੀ ਟੈਸਟ ਦੌਰਾਨ ਪੀਣ ਯੋਗ ਪਾਇਆ ਗਿਆ।ਲੰਗਰਾਂ ਦੀ ਸਾਫ ਸਫਾਈ ਅਤੇ ਕੋਵਿਡ -19 ਸਬਂਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਇਸ ਸਾਰੇ ਕੰਮ ਦੀ ਦੇਖ-ਰੇਖ ਸਿਵਲ ਸਰਜਨ ਵੱਲੋਂ ਖੁਦ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਸਮੇਤ 16 ਸੁਪਰਵਾਈਜ਼ਰੀ ਟੀਮਾਂ ਦੁਆਰਾ 24 ਘੰਟੇ ਸੁਪਰਵੀਜ਼ਨ ਕੀਤੀ ਗਈ। The post ਸ਼ਹੀਦੀ ਜੋੜ ਮੇਲ ਵਿੱਚ ਸਿਹਤ ਵਿਭਾਗ ਵੱਲੋਂ ਮੈਡੀਕਲ ਸਹੂਲਤਾਂ ਸੰਬੰਧੀ ਪੁਖ਼ਤਾ ਪ੍ਰਬੰਧ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News. Tags:
|
ਐਨ.ਆਰ.ਆਈ ਮਿਲਣੀ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਪੂਰੀ ਤਰ੍ਹਾਂ ਬੇਬੁਨਿਆਦ ਤੇ ਮਨਘੜਤ: ਜੇ.ਐਮ. ਬਾਲਮੁਰਗਨ Wednesday 28 December 2022 01:06 PM UTC+00 | Tags: aam-aadmi-party breaking-news cm-bhagwant-mann department-of-non-resident-indian-affairs j.m-balmurgan kuldeep-singh-dhaliwal latest-news news nri nri-meeting nri-punjabi-naal-milni nri-punjabis nris-of-punjab punjab punjab-government punjabi-news punjab-nri the-unmute-breaking-news the-unmute-latest-news the-unmute-news the-unmute-punjabi-news ਚੰਡੀਗੜ੍ਹ 28 ਦਸੰਬਰ 2022: ਪ੍ਰਵਾਸੀ ਭਾਰਤੀ ਮਾਮਲੇ, ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਜੇ.ਐਮ. ਬਾਲਮੁਰਗਨ ਨੇ ਅੱਜ ਐਨ.ਆਰ.ਆਈ.ਪੰਜਾਬੀਆਂ ਨਾਲ ਮਿਲਣੀ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਸਿਰੇ ਤੋਂ ਨਕਾਰ ਦਿੱਤਾ। ਪ੍ਰਮੁੱਖ ਸਕੱਤਰ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਐਨ.ਆਰ.ਆਈ. ਸਭਾ ਕੋਈ ਐਨ.ਜੀ.ਓ ਨਹੀਂ ਹੈ ਬਲਕਿ ਇਹ ਇੱਕ ਸੁਸਾਇਟੀ ਹੈ ਜੋ ਪੰਜਾਬ ਸਰਕਾਰ ਦੀ ਪ੍ਰਵਾਨਗੀ ਨਾਲ ਸੁਸਾਇਟੀਜ਼ ਰਜਿਸਟ੍ਰੇਸ਼ਨ ਐਕਟ 1860 ਤਹਿਤ ਰਜਿਸਟਰਡ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਇਸ ਦੇ ਚੀਫ ਪੈਟਰਨ ਅਤੇ ਸਭਾ ਦੇ ਸਰਪ੍ਰਸਤ ਵੀ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨਰ ਜਲੰਧਰ ਡਵੀਜ਼ਨ ਜਾਂ ਕਮਿਸ਼ਨਰ ਐਨ.ਆਰ.ਆਈ. ਮਾਮਲੇ ਜਿਵੇਂ ਕਿ ਸਰਕਾਰ ਉਚਿਤ ਸਮਝੇ, ਸਭਾ ਦੇ ਚੇਅਰਮੈਨ ਹਨ ਜਦਕਿ ਰਾਜ ਦੇ ਸਾਰੇ ਡਿਪਟੀ ਕਮਿਸ਼ਨਰ ਐਨ.ਆਰ.ਆਈ. ਸਭਾ ਦੀਆਂ ਜ਼ਿਲ੍ਹਾ ਇਕਾਈਆਂ ਦੇ ਚੇਅਰਮੈਨ ਹਨ। ਪ੍ਰਮੁੱਖ ਸਕੱਤਰ ਨੇ ਕਿਹਾ ਕਿ ਐਨ.ਆਰ.ਆਈ. ਸਭਾ ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਕੰਮ ਕਰਦੀ ਹੈ ਅਤੇ ਸਭਾ ਦਾ ਮੁੱਖ ਉਦੇਸ਼ ਪੰਜਾਬ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਅਤੇ ਹਿੱਤਾਂ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਸਭਾ ਲਗਾਤਾਰ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੰਮ ਕਰ ਰਹੀ ਹੈ ਜੋ ਕਿ ਐਨ.ਆਰ.ਆਈ.ਸਭਾ ਪੰਜਾਬ ਦਾ ਮੁੱਖ ਉਦੇਸ਼ ਹੈ, ਜਿਸ ਦਾ ਐਨ.ਆਰ.ਆਈ. ਸਭਾ ਪੰਜਾਬ ਦੇ ਸੰਵਿਧਾਨ ਵਿਚ ਸਪੱਸ਼ਟ ਤੌਰ ‘ਤੇ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ.ਸਭਾ ਪੰਜਾਬ ਵਿੱਚ ਐਨ.ਆਰ.ਆਈਜ਼ ਦੀ, ਉਨ੍ਹਾਂ ਦੇ ਹੱਕਾਂ ਦੀ ਰਾਖੀ ਖਾਸ ਕਰਕੇ ਜਾਇਦਾਦ ਨਾਲ ਸਬੰਧਤ ਮਾਮਲਿਆਂ ਵਿੱਚ ਮਦਦ ਕਰ ਰਹੀ ਹੈ। ਪ੍ਰਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਦੀ ਐਨ.ਆਰ.ਆਈ. ਸਭਾ ਦੇ ਉਪ-ਨਿਯਮਾਂ ਅਨੁਸਾਰ ਇਹ ਪੰਜਾਬ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਰਾਜ ਸਰਕਾਰ ਦੀ ਇੱਕ ਏਜੰਸੀ ਵਜੋਂ ਵੀ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਯੋਜਿਤ "ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ" ਪ੍ਰੋਗਰਾਮ ਦਾ ਉਦੇਸ਼ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨਾ ਹੈ, ਜੋ ਕਿ ਐਨ.ਆਰ.ਆਈ. ਸਭਾ ਪੰਜਾਬ ਦੇ ਉਦੇਸ਼ਾਂ ਵਿੱਚੋਂ ਇੱਕ ਹੈ। ਜ਼ਿਕਰਯੋਗ ਹੈ ਕਿ ‘ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ‘ਤੇ ਖਰਚ ਕੀਤਾ ਜਾ ਰਿਹਾ ਪੈਸਾ ਪੂਰੀ ਤਰ੍ਹਾਂ ਸਰਕਾਰੀ ਕੰਮਕਾਜ ਨਾਲ ਸਬੰਧਤ ਹੈ ਅਤੇ ਪੰਜਾਬ ਦੇ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਰਤਿਆ ਜਾ ਰਿਹਾ ਹੈ। ਇਸ ਮੁੱਦੇ ਨੂੰ ਉਠਾਉਣ ਵਾਲੇ ਵਿਅਕਤੀਆਂ ਦੀ ਐਨਆਰਆਈ ਸਭਾ ਦੇ ਪ੍ਰਬੰਧਕੀ ਅਤੇ ਵਿੱਤੀ ਕੰਮਕਾਜ ਵਿੱਚ ਕੋਈ ਭੂਮਿਕਾ ਨਹੀਂ ਹੈ ਕਿਉਂਕਿ ਚੁਣੇ ਗਏ ਮੈਂਬਰਾਂ ਦਾ ਕਾਰਜਕਾਲ ਮਾਰਚ 2022 ਵਿੱਚ ਖਤਮ ਹੋ ਚੁੱਕਾ ਹੈ ਅਤੇ ਭਾਵੇਂ ਸਭਾ ਦੀ ਚੁਣੀ ਹੋਈ ਸੰਸਥਾ ਹੋਵੇ ਤਾਂ ਵੀ ਚੇਅਰਮੈਨ ਦਾ ਅਹੁਦਾ ਡਵੀਜ਼ਨਲ ਕਮਿਸ਼ਨਰ ਜਲੰਧਰ ਕੋਲ ਹੀ ਰਹਿੰਦਾ ਹੈ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਵੱਖ-ਵੱਖ ਥਾਵਾਂ ‘ਤੇ ਸਾਰੇ ਪ੍ਰਬੰਧਾਂ ਦੇ ਖਰਚਿਆਂ ਨੂੰ ਪੂਰਾ ਕਰਨ ਲਈ ਐਨਆਰਆਈ ਸਭਾ ਪੰਜਾਬ ਦੇ ਉਪ-ਨਿਯਮਾਂ ਦੀ ਧਾਰਾ 18 (ਏ) ਤਹਿਤ ਪੰਜਾਬ ਸਰਕਾਰ ਦੁਆਰਾ ਵਿਧੀਵਤ ਤੌਰ ‘ਤੇ ਮਨਜ਼ੂਰ ਕੀਤੇ ਗਏ ਪੈਸੇ ਦੀ ਸਰਕਾਰ ਵੱਲੋਂ ਪਹਿਲਾਂ ਹੀ ਅਦਾਇਗੀ ਕੀਤੀ ਜਾ ਰਹੀ ਹੈ। The post ਐਨ.ਆਰ.ਆਈ ਮਿਲਣੀ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਪੂਰੀ ਤਰ੍ਹਾਂ ਬੇਬੁਨਿਆਦ ਤੇ ਮਨਘੜਤ: ਜੇ.ਐਮ. ਬਾਲਮੁਰਗਨ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼,10 ਕਿੱਲੋ ਹੈਰੋਇਨ ਤੇ 2 ਪਿਸਤੌਲਾਂ ਸਮੇਤ ਦੋ ਕਾਬੂ Wednesday 28 December 2022 01:39 PM UTC+00 | Tags: arrested-two-drug-smugglers dgp-punjab-gaurav-yadav drug-smuggling drug-smuggling-network gurdaspur gurdaspur-police latest-news news punjab-police shahur-kalan ਚੰਡੀਗੜ੍ਹ/ਗੁਰਦਾਸਪੁਰ 28 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈਟਵਰਕ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 10 ਕਿਲੋ ਹੈਰੋਇਨ (10 ਪੈਕੇਟ) ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਥੰਮਣ ਜ਼ਿਲ੍ਹਾ ਗੁਰਦਾਸਪੁਰ ਅਤੇ ਸਰਵਣ ਸਿੰਘ ਉਰਫ਼ ਸਾਬਾ ਵਾਸੀ ਸ਼ਾਹੂਰ ਕਲਾਂ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ .30 ਬੋਰ ਦੇ ਦੋ ਵਿਦੇਸ਼ੀ ਪਿਸਤੌਲ, ਚਾਰ ਮੈਗਜ਼ੀਨ ਅਤੇ 180 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ 10 ਕਿਲੋ ਹੈਰੋਇਨ ਅਤੇ ਇੱਕ ਆਧੁਨਿਕ ਡਰੋਨ ਸਮੇਤ ਦੋ ਮੁੱਖ ਦੋਸ਼ੀਆਂ ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ ਤਿੰਨ ਦਿਨਾਂ ਬਾਅਦ ਮਿਲੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਦੀਆਂ ਪੁਲਿਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਥੰਮਣ ਨੇੜੇ ਇੱਕ ਵਿਸ਼ੇਸ਼ ਅਭਿਆਨ ਚਲਾਇਆ ਅਤੇ ਦੋਵਾਂ ਨਸ਼ਾ ਤਸਕਰਾਂ ਨੂੰ ਉਸ ਸਮੇਂ ਸਫਲਤਾਪੂਰਵਕ ਕਾਬੂ ਕਰ ਲਿਆ, ਜਦੋਂ ਉਹ ਬਾਰਡਰ ਆਊਟਪੋਸਟ (ਬੀ.ਓ.ਪੀ.) ਚੌਂਤਰਾ (ਦੋਰਾਂਗਲਾ, ਗੁਰਦਾਸਪੁਰ) ਵਿਖੇ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਕੰਡਿਆਲੀ ਤਾਰ ਦੇ ਰਸਤੇ ਰਾਹੀਂ ਪਾਈਪ ਦੀ ਮਦਦ ਨਾਲ ਭੇਜੀ ਗਈ ਨਸ਼ੇ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਤੋਂ ਬਾਅਦ ਪੈਦਲ ਆਪਣੇ ਘਰ ਜਾ ਰਹੇ ਸਨ । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਨਸ਼ਾ ਤਸਕਰ ਰਹਿਮਤ ਮੀਆਂ ਵਜੋਂ ਜਾਣੇ ਜਾਂਦੇ ਪਾਕਿ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ। ਸੀ.ਆਈ. ਪਠਾਨਕੋਟ ਦੇ ਏ.ਆਈ.ਜੀ. ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਦੋਸ਼ੀ ਸਰਵਣ ਇੱਕ ਬਦਨਾਮ ਨਸ਼ਾ ਤਸਕਰ ਹੈ ਜੋ 7 ਸਾਲ ਦੀ ਕੈਦ ਕੱਟਣ ਤੋਂ ਬਾਅਦ 2018 ਵਿੱਚ ਜ਼ਮਾਨਤ ‘ਤੇ ਬਾਹਰ ਆਇਆ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21/61/85 ਅਤੇ ਅਸਲਾ ਐਕਟ ਦੀ ਧਾਰਾ 25/54/59 ਅਧੀਨ ਐਫ.ਆਈ.ਆਰ ਨੰ 38 ਮਿਤੀ 28.12.2022 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। The post ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼,10 ਕਿੱਲੋ ਹੈਰੋਇਨ ਤੇ 2 ਪਿਸਤੌਲਾਂ ਸਮੇਤ ਦੋ ਕਾਬੂ appeared first on TheUnmute.com - Punjabi News. Tags:
|
ਭਾਜਪਾ ਆਗੂ ਰਾਣਾ ਸੋਢੀ ਵਲੋਂ ਮਨਸੁਖ ਮੰਡਾਵੀਆ ਨਾਲ ਮੁਲਾਕਾਤ, ਫਿਰੋਜ਼ਪੁਰ ਵਿਖੇ ਛੇਤੀ ਰੱਖਿਆ ਜਾਵੇਗਾ PGI ਦਾ ਨੀਂਹ ਪੱਥਰ Wednesday 28 December 2022 01:51 PM UTC+00 | Tags: aam-aadmi-party bjp-leader-rana-sodhi breaking-news cm-bhagwant-mann dr-rana-gurmeet-singh-sodhi ferozepur ferozepur-pgi health mansukh-mandavia news pgi-satellite-center punjab-bjp punjab-government the-central-government the-unmute-breaking-news ਫ਼ਿਰੋਜਪੁਰ 28 ਦਸੰਬਰ 2022: ਕੇਂਦਰ ਸਰਕਾਰ ਫਰਵਰੀ ਦੇ ਸ਼ੁਰੂ ਵਿੱਚ ਫਿਰੋਜ਼ਪੁਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ (PGI Satellite Center) ਦਾ ਨੀਂਹ ਪੱਥਰ ਰੱਖ ਕੇ ਸਰਹੱਦੀ ਜ਼ਿਲ੍ਹੇ ਦੇ ਲੋਕਾਂ ਨੂੰ ਨਵੇਂ ਸਾਲ ਦਾ ਸ਼ਾਨਦਾਰ ਤੋਹਫ਼ਾ ਦੇਵੇਗੀ। ਇਹ ਪ੍ਰਗਟਾਵਾ ਭਾਜਪਾ ਦੇ ਕੌਮੀ ਵਿਸ਼ੇਸ਼ ਸੱਦੇ ਵਾਲੇ ਡਾ: ਰਾਣਾ ਗੁਰਮੀਤ ਸਿੰਘ ਸੋਢੀ ਨੇ ਮੰਗਲਵਾਰ ਨੂੰ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨਾਲ ਮੁਲਾਕਾਤ ਦੌਰਾਨ ਕੀਤਾ | ਰਾਣਾ ਸੋਢੀ ਨੇ ਦੱਸਿਆ ਕਿ ਉਹ ਫਿਰੋਜ਼ਪੁਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਦੀ ਉਸਾਰੀ ਜਲਦੀ ਸ਼ੁਰੂ ਕਰਨ ਅਤੇ ਮੈਡੀਕਲ ਕਾਲਜ ਦੀ ਮੰਗ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਨੂੰ ਮਿਲੇ ਸਨ, ਜਿਸ ਵਿੱਚ ਉਨ੍ਹਾਂ ਫਿਰੋਜ਼ਪੁਰ ਵਿੱਚ ਸਿਹਤ ਸਹੂਲਤਾਂ ਦੀ ਘਾਟ ਬਾਰੇ ਵੀ ਗੱਲ ਕੀਤੀ ਸੀ। ਰਾਣਾ ਨੇ ਕਿਹਾ ਕਿ ਪੀ.ਜੀ.ਆਈ ਦੇ ਬਣਨ ਨਾਲ ਜਿੱਥੇ ਸਰਹੱਦੀ ਲੋਕਾਂ ਨੂੰ ਆਪਣੇ ਹੀ ਜ਼ਿਲ੍ਹੇ ਵਿੱਚ ਉੱਚ ਸਿਹਤ ਸੇਵਾਵਾਂ ਮਿਲਣਗੀਆਂ, ਉੱਥੇ ਹੀ ਮੁਕਤਸਰ, ਫਾਜ਼ਿਲਕਾ, ਅਬੋਹਰ ਅਤੇ ਮੋਗਾ ਦੇ ਲੋਕ ਵੀ ਇਸ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਪੀਜੀਆਈ ਖੁੱਲ੍ਹਣ ਤੋਂ ਬਾਅਦ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਦੇ ਸਾਧਨ ਮੁਹੱਈਆ ਹੋਣਗੇ। ਰਾਣਾ ਸੋਢੀ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ ਸਥਾਨਕ ਲੋਕਾਂ ਵੱਲੋਂ ਹਸਤਾਖਰ ਮੁਹਿੰਮ, ਈ-ਮੇਲ, ਟਵਿਟਰ ਸਮੇਤ ਪੋਸਟਰ ਲਗਾ ਕੇ ਪੀਜੀਆਈ ਦੀ ਮੰਗ ਨੂੰ ਲੈ ਕੇ ਲਗਾਤਾਰ ਮੁਹਿੰਮ ਵਿੱਢੀ ਜਾ ਰਹੀ ਹੈ ਤਾਂ ਜੋ ਸਰਕਾਰ ਵੱਲੋਂ ਪੀਜੀਆਈ ਦੀ ਉਸਾਰੀ ਜਲਦੀ ਕਰਵਾਈ ਜਾ ਸਕੇ। ਸੋਢੀ ਨੇ ਦੱਸਿਆ ਕਿ ਉਨ੍ਹਾਂ ਦੀ ਗੱਲ ਸੁਣਨ ਤੋਂ ਬਾਅਦ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਭਰੋਸਾ ਦਿਵਾਇਆ ਕਿ 2023 ‘ਚ ਜਲਦ ਹੀ ਕੇਂਦਰ ਸਰਕਾਰ ਪੀ.ਜੀ.ਆਈ ਦਾ ਨੀਂਹ ਪੱਥਰ ਰੱਖ ਕੇ ਜੰਗੀ ਪੱਧਰ ‘ਤੇ ਉਸਾਰੀ ਸ਼ੁਰੂ ਕਰ ਦੇਵੇਗੀ ਤਾਂ ਜੋ ਅੰਤਰਰਾਸ਼ਟਰੀ ਹਿੰਦ-ਪਾਕਿ ਦੇ ਨਾਲ ਲੱਗਦੇ ਲੋਕਾਂ ਨੂੰ ਬਾਰਡਰ ਨੂੰ ਵਧੀਆ ਸਿਹਤ ਸਹੂਲਤਾਂ ਮਿਲ ਸਕਦੀਆਂ ਹਨ। The post ਭਾਜਪਾ ਆਗੂ ਰਾਣਾ ਸੋਢੀ ਵਲੋਂ ਮਨਸੁਖ ਮੰਡਾਵੀਆ ਨਾਲ ਮੁਲਾਕਾਤ, ਫਿਰੋਜ਼ਪੁਰ ਵਿਖੇ ਛੇਤੀ ਰੱਖਿਆ ਜਾਵੇਗਾ PGI ਦਾ ਨੀਂਹ ਪੱਥਰ appeared first on TheUnmute.com - Punjabi News. Tags:
|
ਉਜ਼ਬੇਕਿਸਤਾਨ 'ਚ ਖੰਘ ਦੀ ਦਵਾਈ ਪੀਣ ਕਾਰਨ 18 ਬੱਚਿਆਂ ਦੀ ਮੌਤ, ਭਾਰਤੀ ਦਵਾਈ ਕੰਪਨੀ 'ਤੇ ਲੱਗੇ ਦੋਸ਼ Wednesday 28 December 2022 02:02 PM UTC+00 | Tags: breaking-news cough-syrup gambia health-department-of-india health-minister-mansukh-mandvia indian-cough-medicine india-news indian-medicine medical news the-unmute-breaking-news the-unmute-latest-update uzbekistan world-health-organizations ਚੰਡੀਗੜ੍ਹ 28 ਦਸੰਬਰ 2022: ਗਾਂਬੀਆ ਵਿੱਚ 66 ਬੱਚਿਆਂ ਦੀ ਮੌਤ ਤੋਂ ਬਾਅਦ ਹੁਣ ਉਜ਼ਬੇਕਿਸਤਾਨ ‘ਚ ਕਥਿਤ ਤੌਰ ‘ਤੇ ਭਾਰਤੀ ਦਵਾਈ ਕੰਪਨੀ ਦੀ ਖੰਘ ਵਾਲੀ ਸਿਰਪ (ਦਵਾਈ) ਪੀਣ ਨਾਲ ਬੱਚਿਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਜ਼ਬੇਕਿਸਤਾਨ ਦੀ ਸਰਕਾਰ ਨੇ 18 ਬੱਚਿਆਂ ਦੀ ਮੌਤ ਲਈ ਇੱਕ ਭਾਰਤੀ ਦਵਾਈ ਕੰਪਨੀ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਉਜ਼ਬੇਕਿਸਤਾਨ ਦੇ ਸਿਹਤ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਇੱਕ ਭਾਰਤੀ ਫਾਰਮਾਸਿਊਟੀਕਲ ਕੰਪਨੀ ਦੁਆਰਾ ਤਿਆਰ ਖੰਘ ਦੇ ਸਿਰਪ ਦਾ ਸੇਵਨ ਕਰਨ ਨਾਲ 18 ਬੱਚਿਆਂ ਦੀ ਮੌਤ ਹੋ ਗਈ ਹੈ। ਜਿਕਰਯੋਗ ਹੈ ਕਿ ਨੇਪਾਲ ਨੇ 16 ਭਾਰਤੀ ਫਾਰਮਾਸਿਊਟੀਕਲ ਕੰਪਨੀਆਂ ਤੋਂ ਦਵਾਈਆਂ ਦੀ ਦਰਾਮਦ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਅਫਰੀਕੀ ਦੇਸ਼ਾਂ ‘ਚ ਖੰਘ ਦੇ ਸੀਰਪ (cough syrup) ਕਾਰਨ ਬੱਚਿਆਂ ਦੀ ਮੌਤ ਤੋਂ ਬਾਅਦ ਵਿਸ਼ਵ ਸਿਹਤ ਸੰਗਠਨ ਨੇ ਇਸ ਨਾਲ ਜੁੜੀਆਂ ਦਵਾਈਆਂ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਸੀ। ਵਿਸ਼ਵ ਸਿਹਤ ਸੰਗਠਨ ਦੇ ਅਲਰਟ ਤੋਂ ਬਾਅਦ ਨੇਪਾਲ ਨੇ 16 ਭਾਰਤੀ ਕੰਪਨੀਆਂ ਦੀਆਂ ਦਵਾਈਆਂ ਦੀ ਦਰਾਮਦ ‘ਤੇ ਪਾਬੰਦੀ ਲਗਾ ਦਿੱਤੀ ਸੀ । ਨੇਪਾਲ ਡਰੱਗ ਰੈਗੂਲੇਟਰੀ ਅਥਾਰਟੀ ਦੁਆਰਾ ਜਾਰੀ ਇਸ ਸੂਚੀ ਵਿੱਚ ਕਈ ਵੱਡੀਆਂ ਭਾਰਤੀ ਦਵਾਈਆਂ ਦੀਆਂ ਕੰਪਨੀਆਂ ਸ਼ਾਮਲ ਹਨ। ਨੇਪਾਲ ਦੇ ਡਰੱਗ ਪ੍ਰਸ਼ਾਸਨ ਵਿਭਾਗ ਦੀ ਸੂਚੀ ਵਿੱਚ ਦਿਵਿਆ ਫਾਰਮੇਸੀ ਸਮੇਤ 16 ਭਾਰਤੀ ਦਵਾਈਆਂ ਦੀਆਂ ਕੰਪਨੀਆਂ ਸ਼ਾਮਲ ਹਨ। The post ਉਜ਼ਬੇਕਿਸਤਾਨ ‘ਚ ਖੰਘ ਦੀ ਦਵਾਈ ਪੀਣ ਕਾਰਨ 18 ਬੱਚਿਆਂ ਦੀ ਮੌਤ, ਭਾਰਤੀ ਦਵਾਈ ਕੰਪਨੀ ‘ਤੇ ਲੱਗੇ ਦੋਸ਼ appeared first on TheUnmute.com - Punjabi News. Tags:
|
ਚੀਨ ਸਰਕਾਰ ਮਹੀਨੇ 'ਚ ਇਕ ਵਾਰ ਕੋਵਿਡ ਡਾਟਾ ਕਰੇਗੀ ਜਾਰੀ, ਹਟਾਈ ਜਾਣਗੀਆਂ ਕੋਵਿਡ ਪਾਬੰਦੀਆਂ Wednesday 28 December 2022 02:19 PM UTC+00 | Tags: ba.5.1.7 bf.7 breaking-news china china-news chinese-government corona corona-vaccination-2022 corona-virus covid covid-19 covid-in-china latest-china-news news nhc omicron omicron-news-veriant the-unmute-breaking-news the-unmute-news the-unmute-punjabi-news the-world-health-organization two-new-variants-of ਚੰਡੀਗੜ੍ਹ 28 ਦਸੰਬਰ 2022: ਚੀਨ (China) ‘ਚ ਕੋਰੋਨਾ ਮਹਾਂਮਾਰੀ ਦੇ ਵਿਗੜਦੇ ਹਾਲਾਤ ਦਰਮਿਆਨ ਉੱਥੋਂ ਦੀ ਸਰਕਾਰ ਨੇ ਇਕ ਹੋਰ ਭੰਬਲਭੂਸੇ ਵਾਲਾ ਫੈਸਲਾ ਲਿਆ ਹੈ। ਜਨਵਰੀ ਤੋਂ ਕੋਰੋਨਾ ਦੇ ਅੰਕੜੇ ਰੋਜ਼ਾਨਾ ਨਹੀਂ, ਸਿਰਫ ਮਹੀਨੇ ਵਿੱਚ ਇੱਕ ਵਾਰ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਹੀ ਚੀਨ ਜਨਵਰੀ ਤੋਂ ਮਹਾਂਮਾਰੀ ਦੇ ਪੱਧਰ ਨੂੰ ਘਟਾ ਕੇ ‘ਬੀ’ ਯਾਨੀ ਘੱਟ ਖ਼ਤਰਨਾਕ ਕਰ ਦੇਵੇਗਾ, ਜਦਕਿ ਜ਼ਮੀਨੀ ਹਕੀਕਤ ਇਸ ਦੇ ਉਲਟ ਦੱਸੀ ਜਾ ਰਹੀ ਹੈ। ਚੀਨੀ ਸਰਕਾਰ (Chinese government) ਨੇ ਮਹੀਨਾਵਾਰ ਅੰਕੜੇ ਜਾਰੀ ਕਰਨ ਦਾ ਐਲਾਨ ਕੀਤਾ ਹੈ । ਇਹ ਇੱਕ ਅਜਿਹਾ ਕਦਮ ਹੈ ਜਿਸ ਨਾਲ ਨਾਗਰਿਕਾਂ ਵਿੱਚ ਭੰਬਲਭੂਸਾ ਅਤੇ ਅਵਿਸ਼ਵਾਸ ਵਧਣ ਦੀ ਉਮੀਦ ਹੈ। ਮਹੀਨਾਵਾਰ ਅੰਕੜਿਆਂ ਰਾਹੀਂ ਇਹ ਦੱਸਿਆ ਜਾਵੇਗਾ ਕਿ ਦੇਸ਼ ਵਿੱਚ ਵਾਇਰਸ ਕਿੰਨੀ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਕਿੰਨੇ ਲੋਕਾਂ ਨੂੰ ਇਹ ਜਾਨਲੇਵਾ ਸੰਕਰਮਿਤ ਕਰ ਰਿਹਾ ਹੈ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ (NHC) ਦੇ ਅਨੁਸਾਰ ਦੇਸ਼ ਦੇ ਕੋਵਿਡ-19 ਪ੍ਰਬੰਧਨ ਵਿੱਚ ਰੋਕਥਾਮ ਅਤੇ ਇਲਾਜ ਦਾ ਇੱਕ ਮਾਡਿਊਲ ਸ਼ਾਮਲ ਹੈ। 2020 ਦੀ ਸ਼ੁਰੂਆਤ ਤੋਂ ਦੇਸ਼ ਵਿੱਚ ਕੋਵਿਡ ਦਾ ਪੱਧਰ ‘ਏ’ ਹੈ। ਜਨਵਰੀ ਤੋਂ ਇਸ ਨੂੰ ਘਟਾ ਕੇ ‘ਬੀ’ ਕਰ ਦਿੱਤਾ ਜਾਵੇਗਾ। ਚੀਨ ਦੀ ਸਰਕਾਰੀ ਸਮਾਚਾਰ ਏਜੰਸੀ ਦੇ ਮੁਤਾਬਕ ਕੋਵਿਡ ਦੀਆਂ ਸਖ਼ਤ ਨੀਤੀਆਂ ਵਿੱਚ ਹੋਰ ਢਿੱਲ ਦਿੱਤੀ ਜਾਵੇਗੀ । ਇਸ ਤੋਂ ਬਾਅਦ ਸੰਕਰਮਿਤ ਵਿਅਕਤੀਆਂ ਨੂੰ ਕੁਆਰੰਟੀਨ ਕਰਨ ਦੀ ਲੋੜ ਨਹੀਂ ਪਵੇਗੀ। ਚੀਨ ਨੇ ਜ਼ੀਰੋ ਕੋਵਿਡ ਨੀਤੀ ਤਹਿਤ ਪਿਛਲੇ ਤਿੰਨ ਸਾਲਾਂ ਤੋਂ ਅੰਤਰਰਾਸ਼ਟਰੀ ਉਡਾਣਾਂ ਬੰਦ ਕਰ ਦਿੱਤੀਆਂ ਸਨ। ਪਰ, ਹੁਣ ਜਦੋਂ ਕੋਵਿਡ ਦਾ ਸਿਖਰ ਪੜਾਅ ਚੱਲ ਰਿਹਾ ਹੈ ਅਤੇ ਪੂਰੀ ਦੁਨੀਆ ਵਿੱਚ ਕੋਵਿਡ ਦੇ ਬਹੁਤ ਘੱਟ ਮਾਮਲੇ ਸਾਹਮਣੇ ਆ ਰਹੇ ਹਨ, ਚੀਨ ਨੇ ਹਰ ਤਰ੍ਹਾਂ ਦੀ ਯਾਤਰਾ ਪਾਬੰਦੀ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। ਚੀਨ ਪਹੁੰਚਣ ‘ਤੇ ਲਾਜ਼ਮੀ ਕੁਆਰੰਟੀਨ ਨੂੰ ਵੀ ਮੰਗਲਵਾਰ ਤੋਂ ਖਤਮ ਕਰ ਦਿੱਤਾ ਗਿਆ ਸੀ। ਰਾਸ਼ਟਰੀ ਸਿਹਤ ਕਮਿਸ਼ਨ ਦੇ ਇਸ ਐਲਾਨ ਤੋਂ ਤੁਰੰਤ ਬਾਅਦ ਲੱਖਾਂ ਚੀਨੀ ਲੋਕਾਂ ਨੇ ਵਿਦੇਸ਼ ਜਾਣ ਲਈ ਹਵਾਈ ਟਿਕਟਾਂ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਹੈ। The post ਚੀਨ ਸਰਕਾਰ ਮਹੀਨੇ ‘ਚ ਇਕ ਵਾਰ ਕੋਵਿਡ ਡਾਟਾ ਕਰੇਗੀ ਜਾਰੀ, ਹਟਾਈ ਜਾਣਗੀਆਂ ਕੋਵਿਡ ਪਾਬੰਦੀਆਂ appeared first on TheUnmute.com - Punjabi News. Tags:
|
ਭਾਰਤ 'ਚ ਚੀਨ, ਜਾਪਾਨ ਸਮੇਤ ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦਾ RT-PCR ਟੈਸਟ ਹੋ ਸਕਦੈ ਲਾਜ਼ਮੀ Wednesday 28 December 2022 02:31 PM UTC+00 | Tags: breaking-news corona-virus covid covid-19 government-of-india indian-airport news rt-pcr-report-mandatory rt-pcr-test the-unmute-breaking-news the-unmute-latest-news the-unmute-news the-unmute-punjabi-news ਚੰਡੀਗੜ੍ਹ 28 ਦਸੰਬਰ 2022: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਭਾਰਤ ਸਰਕਾਰ ਅਗਲੇ ਹਫਤੇ ਤੋਂ ਚੀਨ ਅਤੇ ਪੰਜ ਹੋਰ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ RT-PCR ਰਿਪੋਰਟ ਲਾਜ਼ਮੀ ਕਰ ਸਕਦੀ ਹੈ। ਅਧਿਕਾਰਤ ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਦੇ ਮੁਤਾਬਕ ਚਿਤਵਨੀ ਦਿੱਤੀ ਕਿ ਅਗਲੇ 40 ਦਿਨ ਮਹੱਤਵਪੂਰਨ ਹੋਣਗੇ, ਕਿਉਂਕਿ ਭਾਰਤ ਵਿੱਚ ਜਨਵਰੀ ਵਿੱਚ ਕੋਵਿਡ ਵਿੱਚ ਵਾਧਾ ਹੋ ਸਕਦਾ ਹੈ। ਸਿਹਤ ਮੰਤਰਾਲੇ ਦੇ ਸੂਤਰਾਂ ਨੇ ਕਿਹਾ ਕਿ ਜੇਕਰ ਲਹਿਰ ਆਉਂਦੀ ਹੈ ਤਾਂ ਵੀ ਮੌਤਾਂ ਅਤੇ ਹਸਪਤਾਲਾਂ ਵਿੱਚ ਭਰਤੀ ਹੋਣ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਪਾਇਆ ਗਿਆ ਸੀ ਕਿ ਪੂਰਬੀ ਏਸ਼ੀਆ ਵਿੱਚ ਕੋਵਿਡ -19 ਦੁਆਰਾ ਪ੍ਰਭਾਵਿਤ ਹੋਣ ਤੋਂ 30-35 ਦਿਨਾਂ ਬਾਅਦ ਮਹਾਂਮਾਰੀ ਦੀ ਇੱਕ ਨਵੀਂ ਲਹਿਰ ਭਾਰਤ ਵਿੱਚ ਆਈ ਹੈ… ਇਹ ਇੱਕ ਰੁਝਾਨ ਰਿਹਾ ਹੈ।” ਸੂਤਰਾਂ ਨੇ ਦੱਸਿਆ ਕਿ ਚੀਨ, ਜਾਪਾਨ, ਦੱਖਣੀ ਕੋਰੀਆ, ਹਾਂਗਕਾਂਗ, ਥਾਈਲੈਂਡ ਅਤੇ ਸਿੰਗਾਪੁਰ ਤੋਂ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਲਈ ਅਗਲੇ ਹਫਤੇ ਤੋਂ ‘ਏਅਰ ਸੁਵਿਧਾ’ ਫਾਰਮ ਭਰਨਾ ਅਤੇ 72 ਘੰਟੇ ਪਹਿਲਾਂ ਆਰਟੀ-ਪੀਸੀਆਰ ਟੈਸਟ (RT-PCR test) ਕਰਵਾਉਣਾ ਲਾਜ਼ਮੀ ਕੀਤਾ ਜਾ ਸਕਦਾ ਹੈ। ਸੂਤਰਾਂ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ‘ਚ ਭਾਰਤ ਆਏ 6,000 ਅੰਤਰਰਾਸ਼ਟਰੀ ਯਾਤਰੀਆਂ ਦੀ ਕੋਵਿਡ-19 ਲਈ ਜਾਂਚ ਕੀਤੀ ਗਈ, ਜਿਨ੍ਹਾਂ ‘ਚੋਂ 39 ਰਿਪੋਰਟਾਂ ‘ਪਾਜ਼ੇਟਿਵ’ ਆਈਆਂ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਦਿੱਲੀ ਹਵਾਈ ਅੱਡੇ ਦਾ ਦੌਰਾ ਕਰਕੇ ਉੱਥੇ ਕੋਵਿਡ-19 ਟੈਸਟਿੰਗ ਸੁਵਿਧਾਵਾਂ ਦਾ ਜਾਇਜ਼ਾ ਲੈਣਗੇ। The post ਭਾਰਤ ‘ਚ ਚੀਨ, ਜਾਪਾਨ ਸਮੇਤ ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦਾ RT-PCR ਟੈਸਟ ਹੋ ਸਕਦੈ ਲਾਜ਼ਮੀ appeared first on TheUnmute.com - Punjabi News. Tags:
|
ਜੇਲ੍ਹਾਂ 'ਚ ਬੰਦ ਅੰਡਰ ਟ੍ਰਾਇਲ ਵਿਅਕਤੀਆਂ ਦੇ ਕੰਮ ਕਰਨ ਸੰਬੰਧੀ ਜਲਦ ਬਣੇਗੀ ਪਾਲਿਸੀ: ਹਰਜੋਤ ਬੈਂਸ Wednesday 28 December 2022 03:59 PM UTC+00 | Tags: aam-aadmi-party cm-bhagwant-mann harjot-singh-bains jails news punjab-government punjab-jails punjab-police ਹੁਸ਼ਿਆਰਪੁਰ 28 ਦਸੰਬਰ 2022: ਜੇਲ੍ਹ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਨੂੰ ਹੁਣ ਅਸਲ ਮਾਅਨਿਆਂ ਵਿਚ ਸੁਧਾਰ ਘਰ ਬਣਾਇਆ ਜਾ ਰਿਹਾ ਹੈ, ਜਿਕੇ ਕੈਦੀਆਂ ਦੇ ਮੁੜ-ਵਸੇਬੇ ਨੂੰ ਲੈ ਕੇ ਵਿਸ਼ੇਸ਼ ਯੋਜਨਾਵਾਂ 'ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਕਾਫੀ ਹੱਦ ਤੱਕ ਪੰਜਾਬ ਸਰਕਾਰ ਇਸ ਵਿਚ ਸਫਲ ਵੀ ਹੋਈ ਹੈ। ਉਹ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੀ ਜ਼ਮੀਨ 'ਤੇ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਲਗਾਏ ਗਏ ਪੈਟਰੋਲ ਪੰਪ 'ਉਜਾਲਾ ਫਿਊਲਜ਼' ਦੇ ਲੋਕ ਅਰਪਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ਼ਾਮ ਚੌਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਏ. ਡੀ. ਜੀ ਪੀ ਜੇਲ੍ਹਾਂ ਬੀ. ਚੰਦਰ ਸ਼ੇਖਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ. ਐਸ. ਪੀ ਸਰਤਾਜ ਸਿੰਘ ਚਾਹਲ, ਇੰਡੀਅਨ ਆਇਲ ਕਾਰਪੋਰੇਸ਼ਨ ਦੇ ਕਾਰਜਕਾਰੀ ਮੁਖੀ ਅਤੇ ਸਟੇਟ ਹੈੱਡ ਜਤਿੰਦਰ ਕੁਮਾਰ ਤੇ ਮੁੱਖ ਜਨਰਲ ਮੈਨੇਜਰ (ਆਰ. ਐਸ) ਪੀਊਸ਼ ਮਿੱਤਲ ਵੀ ਮੌਜੂਦ ਸਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੇ ਮੁੜ-ਵਸੇਬੇ ਲਈ ਵੱਖ-ਵੱਖ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਐਲ. ਈ. ਡੀ ਬੱਲਬ, ਪੇਪਰ ਅਤੇ ਬੇਕਰੀ ਉਤਪਾਦਾਂ ਤੋਂ ਇਲਾਵਾ ਹੋਰ ਕਈ ਪ੍ਰਾਜੈਕਟ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਹੁਣ ਜੇਲ੍ਹਾਂ ਵਿਚ ਬੰਦ ਅੰਡਰ ਟ੍ਰਾਇਲ ਵਿਅਕਤੀਆਂ ਨੂੰ ਵੀ ਇਨ੍ਹਾਂ ਪ੍ਰਾਜੈਕਟਾਂ ਵਿਚ ਸ਼ਾਮਿਲ ਕਰਨ ਲਈ ਸਰਕਾਰ ਵੱਲੋਂ ਨਵੀਂ ਪਾਲਿਸੀ ਬਣਾਈ ਜਾ ਰਹੀ ਹੈ ਤਾਂ ਜੋ ਉਹ ਵੀ ਆਪਣੀ ਮਰਜ਼ੀ ਨਾਲ ਜੇਲ੍ਹਾਂ ਵਿਚ ਕੰਮ ਕਰਕੇ ਸਮਾਜ ਮੁੱਖ ਧਾਰਾ ਵਿਚ ਸ਼ਾਮਿਲ ਹੋ ਸਕਣ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜੇਲ੍ਹਾਂ ਵਿਚ ਚੱਲ ਰਹੇ ਪ੍ਰਾਜੈਕਟਾਂ ਵਿਚ ਕੇਵਲ ਕੈਦੀਆਂ ਨੂੰ ਹੀ ਕੰਮ ਕਰਨ ਦੀ ਆਗਿਆ ਹੈ। ਉਨ੍ਹਾਂ 'ਉਜਾਲਾ ਫਿਊਲਜ਼' ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਦੇ ਮਕਸਦ ਨਾਲ ਇਨ੍ਹਾਂ ਪੈਟਰੋਲ ਪੰਪਾਂ 'ਤੇ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵਾਹਨਾਂ ਵਿਚ ਤੇਲ ਪਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਇਸ ਕੰਮ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੰਪਾਂ ਤੋਂ ਹੋਣ ਵਾਲੀ ਆਮਦਨ ਦਾ ਲਾਭ ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ ਕੈਦੀਆਂ ਦੀ ਭਲਾਈ ਅਤੇ ਉਨ੍ਹਾਂ ਦੀ ਪੜ੍ਹਾਈ 'ਤੇ ਖ਼ਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇੰਡੀਅਨ ਆਇਨ ਨਾਲ ਮਿਲ ਕੇ ਜੇਲ੍ਹਾਂ ਵਿਚ ਲੱਗਣ ਵਾਲਾ ਇਹ ਪੰਜਾਬ ਦਾ ਤੀਸਰਾ ਪੈਟਰੋਲ ਪੰਪ ਹੈ। ਇਸ ਤੋਂ ਪਹਿਲਾਂ ਰੂਪਨਗਰ ਅਤੇ ਲੁਧਿਆਣਾ ਵਿਚ ਅਜਿਹੇ ਪੈਟਰੋਲ ਪੰਪ ਚੱਲ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਫ਼ਿਰੋਜ਼ਪੁਰ ਅਤੇ ਪਟਿਆਲਾ ਵਿਚ ਇਹ ਪੰਪ ਸ਼ੁਰੂ ਹੋਣ ਜਾ ਰਹੇ ਹਨ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਤੱਕ ਅਸੀਂ ਜੇਲ੍ਹਾਂ ਵਿਚੋਂ ਬੁਰੀਆਂ ਖ਼ਬਰਾਂ ਹੀ ਸੁਣਦੇ ਆਏ ਹਾਂ, ਪਰੰਤੂ ਹੁਣ ਜੇਲ੍ਹਾਂ ਵਿਚੋਂ ਚੰਗੀਆਂ ਖ਼ਬਰਾਂ ਵਿਚ ਆਉਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਕੇਵਲ ਅੱਠ ਮਹੀਨਿਆਂ ਵਿਚ ਹੁਣ ਤੱਕ ਦੇ ਸਭ ਤੋਂ ਵੱਧ 4800 ਮੋਬਾਇਲ ਫੋਨ ਪੰਜਾਬ ਦੀਆਂ ਜੇਲ੍ਹਾਂ ਵਿਚੋਂ ਜ਼ਬਤ ਕੀਤੇ ਜਾ ਚੁੱਕੇ ਹਨ, ਜੋ ਕਿ ਹੁਣ ਤੱਕ ਦਾ ਇਕ ਰਿਕਾਰਡ ਹੈ। ਇਸੇ ਤਰ੍ਹਾਂ ਸਭ ਤੋਂ ਵੱਧ ਜੇਲ੍ਹ ਕਰਮਚਾਰੀਆਂ ਦੀ ਸਸਪੈਂਸ਼ਨ ਵੀ ਹੋਈ ਹੈ ਅਤੇ ਜੇਲ੍ਹਾਂ ਵਿਚੋਂ ਨਸ਼ੇ ਵੀ ਫੜ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਜੇਲ੍ਹਾਂ ਵਿਚ ਅਪਣਾਈ ਜਾ ਰਹੀ ਸਖ਼ਤੀ ਦਾ ਹੀ ਨਤੀਜਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ, ਜਿਥੇ ਜੇਲ੍ਹਾਂ ਵਿਚ ਬੰਦ ਸਾਰੇ ਕੈਦੀਆਂ ਦੀ ਡਰੱਗ ਸਕਰੀਨਿੰਗ ਕਰਵਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ ਜੇਲ੍ਹਾਂ ਵਿਚ ਫੈਮਿਲੀ ਵਿਜ਼ਿਟ ਕਰਵਾਉਣ ਵਾਲਾ ਵੀ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਉਹ ਇਕ ਸੁਧਾਰ ਦੇ ਮਿਸ਼ਨ ਨੂੰ ਲੈ ਕੇ ਚੱਲ ਰਹੇ ਹਨ ਅਤੇ ਉਹ ਦਿਨ ਜਲਦ ਆਵੇਗਾ, ਜਦੋਂ ਸੂਬੇ ਦੀਆਂ ਜੇਲ੍ਹਾਂ ਦੇਸ਼ ਦੀਆਂ ਬਿਹਤਰੀਨ ਜੇਲ੍ਹਾਂ ਵਿਚੋਂ ਇਕ ਹੋਣਗੀਆਂ। ਇਸ ਦੌਰਾਨ ਕੈਬਨਿਟ ਮੰਤਰੀ ਨੇ ਪੈਟਰੋਲ ਪੰਪ 'ਤੇ ਵਾਹਨਾਂ ਵਿਚ ਖ਼ੁਦ ਤੇਲ ਪਾ ਕੇ ਪੈਟਰੋਲ ਪੰਪ ਦੀ ਸ਼ੁਰੂਆਤ ਕੀਤੀ। ਇਸ ਮੌਕੇ ਏ. ਡੀ. ਜੀ. ਪੀ (ਜੇਲ੍ਹਾਂ) ਬੀ. ਚੰਦਰ ਸ਼ੇਖਰ ਨੇ ਜੇਲ੍ਹ ਮੰਤਰੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਜੇਲ੍ਹਾਂ ਵਿਚ ਕੈਦੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਮੁੜ-ਵਸੇਬੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਨੁਰਾਗ ਕੁਮਾਰ ਆਜ਼ਾਦ, ਐਸ. ਡੀ. ਐਮ ਪ੍ਰੀਤਇੰਦਰ ਸਿੰਘ ਬੈਂਸ, ਡਿਪਟੀ ਸੁਪਰਡੈਂਟ ਅੰਮ੍ਰਿਤਪਾਲ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਤੇ ਕੌਂਸਲਰ ਜਸਪਾਲ ਸਿੰਘ ਚੇਚੀ ਤੋਂ ਇਲਾਵਾ ਇੰਡੀਅਨ ਆਇਲ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਮੌਜੂਦ ਸਨ। The post ਜੇਲ੍ਹਾਂ ‘ਚ ਬੰਦ ਅੰਡਰ ਟ੍ਰਾਇਲ ਵਿਅਕਤੀਆਂ ਦੇ ਕੰਮ ਕਰਨ ਸੰਬੰਧੀ ਜਲਦ ਬਣੇਗੀ ਪਾਲਿਸੀ: ਹਰਜੋਤ ਬੈਂਸ appeared first on TheUnmute.com - Punjabi News. Tags:
|
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ Wednesday 28 December 2022 04:04 PM UTC+00 | Tags: sri-fatehgarh-sahib vashal-nagar-kirtan ਸ੍ਰੀ ਫ਼ਤਹਿਗੜ੍ਹ ਸਾਹਿਬ, 28 ਦਸੰਬਰ 2022: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸਮੇਂ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਉਥੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਵੀ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਪੁੱਜੀਆਂ ਹੋਈਆਂ ਸਨ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ ਅਤੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ 'ਤੇ ਚਾਨਣਾ ਪਾਇਆ। ਇਸ ਦੌਰਾਨ ਸੰਗਤੀ ਰੂਪ ਵਿਚ ਜਪੁ ਜੀ ਸਾਹਿਬ ਦੇ ਪਾਠ ਮਗਰੋਂ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸਰਵਣ ਕਰਵਾਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਗੱਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦੇ ਜੰਗਜੂ ਜੌਹਰ ਦਿਖਾਉਂਦਿਆਂ ਸਾਹਿਬਜ਼ਾਦਿਆਂ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਦੇ ਸਾਰੇ ਰਸਤੇ ਸੰਗਤਾਂ ਅਤੇ ਸਭਾ-ਸੁਸਾਇਟੀਆਂ ਵੱਲੋਂ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਸਮੇਂ ਸਜਾਏ ਗਏ ਗੁਰਮਤਿ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੋਹਿਲਾ ਸਾਹਿਬ ਦਾ ਪਾਠ ਕੀਤਾ ਅਤੇ ਸਮਾਪਤੀ ਦੀ ਅਰਦਾਸ ਗਿਆਨੀ ਹਰਪਾਲ ਸਿੰਘ ਨੇ ਕੀਤੀ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਖਾਲਸਾ, ਬਾਬਾ ਗੁਰਪ੍ਰੀਤ ਸਿੰਘ, ਸਾਬਕਾ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਭਾਈ ਅਮਰਜੀਤ ਸਿੰਘ ਚਾਵਲਾ, ਗਿਆਨੀ ਫੂਲਾ ਸਿੰਘ, ਗਿਆਨੀ ਪ੍ਰਣਾਮ ਸਿੰਘ, ਗਿਆਨੀ ਪ੍ਰਿਤਪਾਲ ਸਿੰਘ, ਗਿਆਨੀ ਜਸਵਿੰਦਰ ਸਿੰਘ, ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਜਸਮੇਰ ਸਿੰਘ ਲਾਛੜੂ, ਸ. ਹਰਪਾਲ ਸਿੰਘ ਜੱਲਾ, ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ, ਬਾਬਾ ਹਰਦੇਵ ਸਿੰਘ ਲੰਗਰਾਂ ਵਾਲ, ਬਾਬਾ ਮੇਜਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ. ਜਗਦੀਪ ਸਿੰਘ ਚੀਮਾ, ਸ. ਕਰਨੈਲ ਸਿੰਘ ਪੀਰ ਮੁਹੰਮਦ, ਸ. ਜਗਮੀਤ ਸਿੰਘ, ਸ਼ੋ੍ਰਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ, ਵਿਧਾਇਕ ਸ. ਲਖਬੀਰ ਸਿੰਘ ਰਾਏ, ਸ. ਦੇਵ ਸਿੰਘ ਮਾਨ, ਇੰਚਾਰਜ ਸ. ਗੁਰਨਾਮ ਸਿੰਘ, ਸ. ਸੁਖਬੀਰ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਗੁਰਦੀਪ ਸਿੰਘ ਕੰਗ, ਸ. ਨੱਥਾ ਸਿੰਘ, ਸ. ਜਰਨੈਲ ਸਿੰਘ, ਸ. ਅਮਰਜੀਤ ਸਿੰਘ, ਮੀਤ ਮੈਨੇਜਰ ਸ. ਜਰਨੈਲ ਸਿੰਘ, ਆਦਿ ਹਾਜ਼ਰ ਸਨ। ਇਤਿਹਾਸ ਨੂੰ ਬਦਲਣ ਦੀਆਂ ਚੱਲੀਆਂ ਜਾ ਰਹੀਆਂ ਕੋਝੀਆਂ ਚਾਲਾਂ ਤੋਂ ਕੌਮ ਨੂੰ ਸੁਚੇਤ ਹੋਣ ਦੀ ਲੋੜ: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸੇ ਦੌਰਾਨ ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ 'ਚ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਜੀ ਦੇ ਸਾਹਿਬਜ਼ਾਦਿਆਂ ਵੱਲੋਂ ਸ਼ਹਾਦਤ ਦੇ ਕੇ ਪਾਈਆਂ ਪੈੜਾਂ ਸਦਕਾ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦੇ ਸਾਡੇ ਬਾਬੇ ਹਨ, ਜਿਨ੍ਹਾਂ ਦੀ ਸ਼ਹਾਦਤ ਕੌਮ ਦੀ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਇਤਿਹਾਸ ਅਤੇ ਵਿਰਾਸਤ ਨੂੰ ਬਦਲਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਿਨ੍ਹਾਂ ਤੋਂ ਕੌਮ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਕੌਮ ਲਈ ਮਾਰਗ ਦਰਸ਼ਨ ਹੈ ਅਤੇ ਸਮੁੱਚੀ ਕੌਮ ਦਾ ਫ਼ਰਜ਼ ਬਣਦਾ ਹੈ ਕਿ ਆਪਣੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਪ੍ਰਾਪਤ ਕਰੇ। The post ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ ‘ਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ appeared first on TheUnmute.com - Punjabi News. Tags:
|
Women's T20 World Cup: ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ Wednesday 28 December 2022 04:14 PM UTC+00 | Tags: bcci breaking-news cricket icc indian-team news womens-t20-world-cup ਚੰਡੀਗੜ੍ਹ 28 ਦਸੰਬਰ 2022: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਬੁੱਧਵਾਰ (28 ਦਸੰਬਰ) ਨੂੰ ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ । ਹਰਮਨਪ੍ਰੀਤ ਕੌਰ ਦੀ ਕਪਤਾਨੀ ਹੇਠ 15 ਮੈਂਬਰੀ ਟੀਮ ਦਾ ਐਲਾਨ ਕੀਤਾ ਗਿਆ ਹੈ। ਸਮ੍ਰਿਤੀ ਮੰਧਾਨਾ ਨੂੰ ਟੀਮ ਦਾ ਉਪ ਕਪਤਾਨ ਨਿਯੁਕਤ ਕੀਤਾ ਗਿਆ ਹੈ। ਟੀ-20 ਵਿਸ਼ਵ ਕੱਪ 10 ਫਰਵਰੀ ਤੋਂ ਦੱਖਣੀ ਅਫਰੀਕਾ ਵਿੱਚ ਹੋਵੇਗਾ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ‘ਚ ਜਨਵਰੀ ‘ਚ ਹੋਣ ਵਾਲੀ ਤਿਕੋਣੀ ਸੀਰੀਜ਼ ਲਈ ਵੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀ-20 ਵਿਸ਼ਵ ਕੱਪ ‘ਚ ਭਾਰਤੀ ਟੀਮ ਆਪਣਾ ਪਹਿਲਾ ਮੈਚ 12 ਫਰਵਰੀ ਨੂੰ ਕੇਪਟਾਊਨ ‘ਚ ਪਾਕਿਸਤਾਨ ਖ਼ਿਲਾਫ਼ ਖੇਡੇਗੀ। ਗਰੁੱਪ-2 ‘ਚ ਟੀਮ ਇੰਡੀਆ ਦੇ ਨਾਲ ਇੰਗਲੈਂਡ, ਵੈਸਟਇੰਡੀਜ਼, ਪਾਕਿਸਤਾਨ ਅਤੇ ਆਇਰਲੈਂਡ ਹਨ। ਗਰੁੱਪ ਦੀਆਂ ਚੋਟੀ ਦੀਆਂ ਦੋ ਟੀਮਾਂ ਸੈਮੀਫਾਈਨਲ ਲਈ ਕੁਆਲੀਫਾਈ ਕਰਨਗੀਆਂ। ਟੂਰਨਾਮੈਂਟ ਦਾ ਫਾਈਨਲ ਮੈਚ 26 ਫਰਵਰੀ ਨੂੰ ਕੇਪਟਾਊਨ ਵਿੱਚ ਖੇਡਿਆ ਜਾਵੇਗਾ। ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤ ਦੀ ਟੀਮ ਰਿਜ਼ਰਵ ਖਿਡਾਰੀ: ਸਬਨੇਨੀ ਮੇਘਨਾ, ਸਨੇਹ ਰਾਣਾ, ਮੇਘਨਾ ਸਿੰਘ। The post Women’s T20 World Cup: ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ appeared first on TheUnmute.com - Punjabi News. Tags:
|
ਹਿਮਾਚਲ ਪ੍ਰਦੇਸ਼ 'ਚ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ, ਸੈਲਾਨੀਆਂ ਤੇ ਸਥਾਨਕ ਲੋਕਾਂ ਲਈ ਅਲਰਟ ਜਾਰੀ Wednesday 28 December 2022 04:24 PM UTC+00 | Tags: himachal-pradesh meteorological-center snownfall ਚੰਡੀਗੜ੍ਹ 28 ਦਸੰਬਰ 2022: ਵੀਰਵਾਰ ਅਤੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਕਿਨੌਰ ਅਤੇ ਲਾਹੌਲ ਸਪਿਤੀ ਸਮੇਤ ਸੂਬੇ ਦੇ ਉੱਚ ਪਹਾੜੀ ਜ਼ਿਲਿਆਂ ਚੰਬਾ, ਕੁੱਲੂ, ਮੰਡੀ ਅਤੇ ਸ਼ਿਮਲਾ ਦੇ ਉੱਚੇ ਪਹਾੜੀ ਇਲਾਕਿਆਂ ‘ਚ 29 ਅਤੇ 30 ਦਸੰਬਰ ਨੂੰ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 31 ਦਸੰਬਰ ਤੋਂ 3 ਜਨਵਰੀ ਤੱਕ ਸੂਬੇ ਦੇ ਜ਼ਿਆਦਾਤਰ ਇਲਾਕਿਆਂ ‘ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਰਾਜਧਾਨੀ ਸ਼ਿਮਲਾ ਸਮੇਤ ਸੂਬੇ ਦੇ ਸਾਰੇ ਇਲਾਕਿਆਂ ‘ਚ ਬੁੱਧਵਾਰ ਨੂੰ ਮੌਸਮ ਸਾਫ ਰਿਹਾ। ਧੁੱਪ ਕਾਰਨ ਵੱਧ ਤੋਂ ਵੱਧ ਤਾਪਮਾਨ ਵਿਚ ਮੰਗਲਵਾਰ ਦੇ ਮੁਕਾਬਲੇ 1 ਤੋਂ 2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਕ੍ਰਿਸਮਸ ਤੋਂ ਬਾਅਦ ਨਵੇਂ ਸਾਲ ਦੇ ਜਸ਼ਨਾਂ ਲਈ ਕੁੱਲੂ-ਮਨਾਲੀ ਅਤੇ ਲਾਹੌਲ ‘ਚ ਵੱਡੀ ਗਿਣਤੀ ‘ਚ ਸੈਲਾਨੀ ਪਹੁੰਚ ਰਹੇ ਹਨ। ਅੱਜ ਅਤੇ ਕੱਲ੍ਹ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਦੇ ਕਾਰਨ, ਜ਼ਿਲ੍ਹਾ ਕੁੱਲੂ ਦੇ ਨਾਲ-ਨਾਲ ਲਾਹੌਲ-ਸਪੀਤੀ ਪ੍ਰਸ਼ਾਸਨ ਨੇ ਪਿਕਨਿਕ ਲਈ ਆਉਣ ਵਾਲੇ ਸੈਲਾਨੀਆਂ ਅਤੇ ਸਥਾਨਕ ਲੋਕਾਂ ਲਈ ਅਲਰਟ ਜਾਰੀ ਕੀਤਾ ਹੈ। The post ਹਿਮਾਚਲ ਪ੍ਰਦੇਸ਼ ‘ਚ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ, ਸੈਲਾਨੀਆਂ ਤੇ ਸਥਾਨਕ ਲੋਕਾਂ ਲਈ ਅਲਰਟ ਜਾਰੀ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |







