TheUnmute.com – Punjabi News: Digest for December 30, 2022

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

CM ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

Thursday 29 December 2022 05:44 AM UTC+00 | Tags: bhagwant-mann guru-gobind-singh-ji guru-purb kalgidhar-patshah latest-news news punjabi-news sgpc sikh sikh-guru sri-guru-gobind-singh-ji the-unmute-punjabi-news

ਚੰਡੀਗੜ੍ਹ 29 ਜੁਲਾਈ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ…ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ 'ਚ ਵੱਖਰੀ ਪਹਿਚਾਣ ਦਿੱਤੀ…ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…

Image

 

The post CM ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ appeared first on TheUnmute.com - Punjabi News.

Tags:
  • bhagwant-mann
  • guru-gobind-singh-ji
  • guru-purb
  • kalgidhar-patshah
  • latest-news
  • news
  • punjabi-news
  • sgpc
  • sikh
  • sikh-guru
  • sri-guru-gobind-singh-ji
  • the-unmute-punjabi-news

ਖੰਨਾ 'ਚ ਕੰਟੇਨਰ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਹਾਦਸੇ ਤੋਂ ਬਾਅਦ ਮੋਟਰਸਾਈਕਲ 'ਚ ਧਮਾਕਾ

Thursday 29 December 2022 05:59 AM UTC+00 | Tags: inaugurates-road-safety khanna ludhiana ludhiana-news news punjab-news road-accident

ਚੰਡੀਗੜ੍ਹ 29 ਜੁਲਾਈ 2022: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਖੰਨਾ (Khanna) ਕਸਬੇ ਦੇ ਅਮਲੋਹ ਚੌਕ ਵਿੱਚ ਇੱਕ ਕੰਟੇਨਰ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਮੋਟਰਸਾਈਕਲ ਹੇਠਾਂ ਡਿੱਗ ਗਈ ਅਤੇ ਅਚਾਨਕ ਤੇਲ ਦੀ ਟੈਂਕੀ ‘ਚ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ |ਦੱਸਿਆ ਜਾ ਰਿਹਾ ਹੈ ਕਿ ਕੰਟੇਨਰ ਮੋਟਰਸਾਈਕਲ ਸਵਾਰ ਦੀਆਂ ਲੱਤਾਂ ‘ਤੇ ਚੜ ਗਿਆ। ਜਦੋਂ ਤੱਕ ਦਲਜੀਤ ਸਿੰਘ ਨੂੰ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

ਮ੍ਰਿਤਕ ਦੀ ਪਛਾਣ ਦਲਜੀਤ ਸਿੰਘ (46) ਵਾਸੀ ਪਿੰਡ ਲਲਹੇੜੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਮ੍ਰਿਤਕ ਦਲਜੀਤ ਸਿੰਘ ਕੰਬਾਈਨ ਦਾ ਕੰਮ ਕਰਦਾ ਸੀ। ਬੁੱਧਵਾਰ ਨੂੰ ਜਦੋਂ ਉਹ ਆਪਣਾ ਕੰਮ ਖਤਮ ਕਰਕੇ ਅਮਲੋਹ ਰੋਡ ਤੋਂ ਪਿੰਡ ਲਲਹੇੜੀ ਨੂੰ ਜਾ ਰਿਹਾ ਸੀ ਤਾਂ ਅਮਲੋਹ ਚੌਂਕ ਵਿਖੇ ਜਾਮ ਲੱਗ ਗਿਆ ਇਸ ਦੌਰਾਨ ਇਹ ਹਾਦਸਾ ਵਾਪਰਿਆ |

The post ਖੰਨਾ ‘ਚ ਕੰਟੇਨਰ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਹਾਦਸੇ ਤੋਂ ਬਾਅਦ ਮੋਟਰਸਾਈਕਲ ‘ਚ ਧਮਾਕਾ appeared first on TheUnmute.com - Punjabi News.

Tags:
  • inaugurates-road-safety
  • khanna
  • ludhiana
  • ludhiana-news
  • news
  • punjab-news
  • road-accident

ਅੰਮ੍ਰਿਤਸਰ 'ਚ ਕੁੜੀ ਵਲੋਂ ਗੋਲੀਆਂ ਚਲਾਉਣ ਦੀ ਵੀਡੀਓ ਵਾਇਰਲ, ਪੁਲਿਸ ਵਲੋਂ ਤਫ਼ਤੀਸ਼ ਸ਼ੁਰੂ

Thursday 29 December 2022 06:14 AM UTC+00 | Tags: amritsar-police gun-culture latest latest-news law news punjab-police social-media the-unmute-breaking-news the-unmute-punjabi-news varinder-singh-khosa viral-video

ਅੰਮ੍ਰਿਤਸਰ 29 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਡੀਜੀਪੀ ਵੱਲੋਂ ਸੂਬੇ ਦੇ ਅਮਨ ਕਾਨੂੰਨ ਨੂੰ ਬਹਾਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੋਈ ਵੀ ਵਿਅਕਤੀ ਸ਼ੋਸ਼ਲ ਮੀਡੀਆ ‘ਤੇ ਹਥਿਆਰਾਂ ਦੇ ਨਾਲ ਤਸਵੀਰ ਨਹੀਂ ਸਾਂਝੀਆਂ ਨਹੀਂ ਕਰਨਗੇ | ਜਿਸ ਤੋਂ ਬਾਅਦ ਪੁਲਿਸ ਵੱਲੋਂ ਕਈ ਜਣਿਆਂ ਦੇ ਖ਼ਿਲਾਫ਼ ਮਾਮਲੇ ਵੀ ਦਰਜ ਕੀਤੇ ਗਏ ਹਨ |

ਉਥੇ ਹੀ ਅੰਮ੍ਰਿਤਸਰ ਦੇ ਵਿਚ ਇਕ ਤਸਵੀਰ ਸਾਹਮਣੇ ਆਈ ਹੈ ਜਿਸ ਵਿਚ ਇਕ ਮੁਟਿਆਰ ਵੱਲੋਂ ਤਾਬੜ-ਤੋੜ ਗੋਲੀਆਂ ਚਲਾਈਆਂ ਜਾ ਰਹੀਆਂ ਹਨ, ਜਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਪੁਲਿਸ ਹਰਕਤ ਵਿੱਚ ‘ਤੇ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ | ਇਹ ਵੀਡੀਓ ਕਦੋਂ ਦੀ ਹੈ ਜੇਕਰ ਵੀਡੀਓ ਹੁਣ ਸਾਹਮਣੇ ਆਈ ਤਾਂ ਇਸਦੇ ਤੱਤ ਵੀ ਜਾਣਨੇ ਜ਼ਰੂਰੀ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਮੁਟਿਆਰ ਦੀ ਵੀਡੀਓ ਤਾਜ਼ਾ ਹੋਈ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਵਰਿੰਦਰ ਸਿੰਘ ਖੋਸਾ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਥਿਆਰ ਦੇ ਨਾਲ਼ ਤਸਵੀਰ ਖਿਚਵਾਈ ਅਤੇ ਸੋਸ਼ਲ ਮੀਡੀਆ ‘ਤੇ ਪਾਉਣ ਨੂੰ ਲੈ ਕੇ ਮਾਮਲਾ ਵੀ ਦਰਜ ਕੀਤਾ ਜਾ ਸਕਦਾ ਹੈ |

 

The post ਅੰਮ੍ਰਿਤਸਰ ‘ਚ ਕੁੜੀ ਵਲੋਂ ਗੋਲੀਆਂ ਚਲਾਉਣ ਦੀ ਵੀਡੀਓ ਵਾਇਰਲ, ਪੁਲਿਸ ਵਲੋਂ ਤਫ਼ਤੀਸ਼ ਸ਼ੁਰੂ appeared first on TheUnmute.com - Punjabi News.

Tags:
  • amritsar-police
  • gun-culture
  • latest
  • latest-news
  • law
  • news
  • punjab-police
  • social-media
  • the-unmute-breaking-news
  • the-unmute-punjabi-news
  • varinder-singh-khosa
  • viral-video

ਚੰਡੀਗੜ੍ਹ ਪੁਲਿਸ ਨੇ 2022 'ਚ 5 ਲੱਖ ਤੋਂ ਵੱਧ ਕੀਤੇ ਟ੍ਰੈਫਿਕ ਚਲਾਨ, ਅੰਕੜੇ ਜਾਰੀ

Thursday 29 December 2022 06:24 AM UTC+00 | Tags: breaking-news challan chandigarh-police chandigarh-trafic-police cm-bhagwant-mann latest-news news red-light red-light-jumpers-jumping the-unmute-breaking-news the-unmute-punjab the-unmute-punjabi-news traffic-rules violate-traffic-rules

ਚੰਡੀਗੜ੍ਹ 29 ਦਸੰਬਰ 2022: ਚੰਡੀਗੜ੍ਹ ਪੁਲਿਸ (Chandigarh Police) ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸਖਤ ਦਿਖਾਈ ਦੇ ਰਹੀ ਹੈ | ਇਸ ਦੌਰਾਨ ਚੰਡੀਗੜ੍ਹ ਪੁਲਿਸ ਚਲਾਨ ਅੰਕੜੇ ਜਾਰੀ ਕੀਤੇ ਹਨ। ਪੁਲਿਸ ਨੇ ਦੱਸਿਆ ਕਿ ਇਸ ਸਾਲ 2022 ਵਿੱਚ 5,86,966 ਟ੍ਰੈਫਿਕ ਚਲਾਨ (Traffic challans) ਕੀਤੇ ਗਏ, ਜਦੋਂ ਕਿ 2021 ਵਿੱਚ 2,32,319 ਚਲਾਨ ਕੀਤੇ ਗਏ।

ਇਸ ਸਾਲ ਸਭ ਤੋਂ ਵੱਧ ਚਲਾਨ ਕੀਤੇ ਗਏ ਹਨ, ਟ੍ਰੈਫਿਕ ਪੁਲਿਸ ਨੇ ਦੱਸਿਆ ਕਿ ਰੈੱਡ ਲਾਈਟ ਜੰਪ ਕਰਨ ਵਾਲਿਆਂ ਦੀ ਗਿਣਤੀ ਵੀ ਘੱਟ ਨਹੀਂ ਹੈ, ਇਸ ਸਾਲ ਰੈੱਡ ਲਾਈਟ ਜੰਪ ਕਰਨ ਵਾਲੇ 1,75,649 ਚਲਾਨ ਜਾਰੀ ਕੀਤੇ ਗਏ ਸਨ, ਜਦੋਂ ਕਿ 2021 ‘ਚ ਰੈੱਡ ਲਾਈਟ ਜੰਪ ਕਰਨ ਵਾਲੇ 4,097 ਚਲਾਨ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ ਬਿਨਾਂ ਹੈਲਮੇਟ, ਗਲਤ ਪਾਰਕਿੰਗ, ਡਰਾਈਵਿੰਗ ਕਰਦੇ ਸਮੇਂ ਮੋਬਾਈਲ ਦੀ ਵਰਤੋਂ, ਸਾਈਕਲ ਟਰੈਕ ‘ਤੇ ਖਤਰਨਾਕ ਡਰਾਈਵਿੰਗ ਅਤੇ ਜ਼ੈਬਰਾ ਕਰਾਸਿੰਗ ‘ਤੇ ਵੀ ਕਈ ਚਲਾਨ ਕੀਤੇ ਗਏ ਹਨ।

The post ਚੰਡੀਗੜ੍ਹ ਪੁਲਿਸ ਨੇ 2022 ‘ਚ 5 ਲੱਖ ਤੋਂ ਵੱਧ ਕੀਤੇ ਟ੍ਰੈਫਿਕ ਚਲਾਨ, ਅੰਕੜੇ ਜਾਰੀ appeared first on TheUnmute.com - Punjabi News.

Tags:
  • breaking-news
  • challan
  • chandigarh-police
  • chandigarh-trafic-police
  • cm-bhagwant-mann
  • latest-news
  • news
  • red-light
  • red-light-jumpers-jumping
  • the-unmute-breaking-news
  • the-unmute-punjab
  • the-unmute-punjabi-news
  • traffic-rules
  • violate-traffic-rules

ਨਵੇਂ ਸਾਲ ਦੇ ਜਸ਼ਨ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੀਆਂ ਹਦਾਇਤਾਂ, ਪੜ੍ਹੋ ਪੂਰੀ ਖ਼ਬਰ

Thursday 29 December 2022 06:33 AM UTC+00 | Tags: aam-aadmi-party amritsar cm-bhagwant-mann crime-news crme dgp-gaurav-yadav jalandhar latest-news law-and-order ludhiana news news-year new-year-celebrations punjab punjab-government punjab-news punjab-police the-unmute-breaking-news the-unmute-latest-news the-unmute-punjabi-news the-unmute-report

ਚੰਡੀਗੜ੍ਹ 29 ਦਸੰਬਰ 2022: ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ (DGP Gaurav Yadav) ਨੇ ਨਵੇਂ ਸਾਲ ਦੇ ਮੱਦੇਨਜ਼ਰ ਸੂਬੇ ਭਰ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਲਈ ਉੱਚ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ | ਡੀ.ਜੀ.ਪੀ. ਗੌਰਵ ਯਾਦਵ ਨੇ ਵੱਡੇ ਮਹਾਨਗਰਾਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰਾਂ ਨੂੰ ਨਵੇਂ ਸਾਲ ਦੀ ਸ਼ਾਮ ਦੇ ਪ੍ਰੋਗਰਾਮਾਂ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਕਿਹਾ ਹੈ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਹਨ।

ਪੁਲਿਸ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਡੀ.ਜੀ.ਪੀ. ਮੁੱਖ ਮੰਤਰੀ ਨੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਜ਼ਿਲ੍ਹਾ ਮੁਖੀਆਂ ਨੂੰ ਵਿਸ਼ੇਸ਼ ਤੌਰ ‘ਤੇ ਕਿਹਾ ਹੈ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਅਮਨ-ਸ਼ਾਂਤੀ ਨੂੰ ਭੰਗ ਨਾ ਹੋਣ ਦੇਣ ਅਤੇ ਅਮਨ-ਸ਼ਾਂਤੀ ਨਾਲ ਖਿਲਵਾੜ ਕਰਨ ਵਾਲੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣ। ਠੰਢ ਕਾਰਨ ਸਰਹੱਦੀ ਇਲਾਕਿਆਂ ਵਿੱਚ ਧੁੰਦ ਦਾ ਪ੍ਰਕੋਪ ਵੀ ਵਧਣ ਕਾਰਨ ਸਰਹੱਦੀ ਖੇਤਰਾਂ ਵਿੱਚ ਡੀ.ਜੀ.ਪੀ. ਨੇ ਦੂਜੀ ਰੱਖਿਆ ਲਾਈਨ ਹੋਰ ਮਜ਼ਬੂਤ ​​ਕੀਤਾ ਹੈ। ਇਨ੍ਹਾਂ ਥਾਵਾਂ 'ਤੇ ਲਗਾਏ ਨਾਕਿਆਂ 'ਤੇ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਪੁਲਿਸ ਨੂੰ ਬੀ.ਐਸ.ਐਫ ਨਾਲ ਚੱਲਣ ਅਤੇ ਤਾਲਮੇਲ ਕਰਨ ਲਈ ਕਿਹਾ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਧੁੰਦ ਕਾਰਨ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰ ਭੇਜਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਣ ਦੇ ਖਦਸ਼ੇ ਦੇ ਮੱਦੇਨਜ਼ਰ ਡੀ.ਜੀ.ਪੀ. ਮੁੱਖ ਮੰਤਰੀ ਨੇ ਸਰਹੱਦੀ ਖੇਤਰਾਂ ਵਿੱਚ ਤਾਇਨਾਤ ਅਧਿਕਾਰੀਆਂ ਨੂੰ ਅਗਲੇ ਇੱਕ ਮਹੀਨੇ ਤੱਕ ਪੂਰੀ ਤਰ੍ਹਾਂ ਚੌਕਸ ਰਹਿਣ ਲਈ ਕਿਹਾ ਹੈ। ਪਿਛਲੇ ਕੁਝ ਸਮੇਂ ਤੋਂ ਸਰਹੱਦੀ ਖੇਤਰਾਂ ਵਿੱਚ ਡਰੋਨ ਆਉਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ।

ਇਸ ਦੇ ਮੱਦੇਨਜ਼ਰ ਡਰੋਨਾਂ ਰਾਹੀਂ ਨਸ਼ੇ ਅਤੇ ਹਥਿਆਰ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਕਿਹਾ ਗਿਆ ਹੈ। ਡੀ.ਜੀ.ਪੀ. ਪੰਜਾਬ ਪੁਲਿਸ ਨੇ ਜਨਵਰੀ ਮਹੀਨੇ ਵਿੱਚ ਸਾਰਿਆਂ ਨੂੰ ਪੂਰੀ ਤਰ੍ਹਾਂ ਅਲਰਟ ਰਹਿਣ ਲਈ ਕਿਹਾ ਹੈ।ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਵੀ ਤਾਲਮੇਲ ਕਾਇਮ ਕਰ ਲਿਆ ਹੈ। ਸਰਹੱਦ ਪਾਰ ਦੀਆਂ ਘਟਨਾਵਾਂ ਸਬੰਧੀ ਸੂਚਨਾਵਾਂ ਦਾ ਆਦਾਨ-ਪ੍ਰਦਾਨ ਲਗਾਤਾਰ ਹੋ ਰਿਹਾ ਹੈ। ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਰਹੱਦੀ ਖੇਤਰਾਂ ਵਿੱਚ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇ।

ਸ਼ੱਕੀ ਨਾਬਾਲਗਾਂ ‘ਤੇ ਖਾਸ ਧਿਆਨ ਰੱਖਿਆ ਜਾ ਰਿਹਾ ਹੈ

ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਚੁੱਕੇ ਗਏ ਕਦਮਾਂ ਦੇ ਤਹਿਤ ਸ਼ੱਕੀ ਨਾਬਾਲਗਾਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਇਨ੍ਹਾਂ ਨਾਬਾਲਗਾਂ ਨੂੰ ਪਿਛਲੇ ਕੁਝ ਸਮੇਂ ਤੋਂ ਦੇਸ਼ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਵੱਲੋਂ ਆਪਣੇ ਮਿਸ਼ਨ ਨੂੰ ਕਾਮਯਾਬ ਕਰਨ ਲਈ ਵਰਤਿਆ ਜਾ ਰਿਹਾ ਹੈ। ਪਿਛਲੇ ਕੁਝ ਸਾਲਾਂ ਦੌਰਾਨ ਇਨ੍ਹਾਂ ਨਾਬਾਲਗ ਬੱਚਿਆਂ ਨੂੰ ਥੋੜ੍ਹੇ-ਥੋੜ੍ਹੇ ਲਾਲਚ ਦੇ ਕੇ ਹਿੰਸਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ, ਇਸ ਲਈ ਕੇਂਦਰੀ ਇੰਟੈਲੀਜੈਂਸ ਵਿੰਗ ਅਤੇ ਪੰਜਾਬ ਪੁਲਿਸ ਦੋਵਾਂ ਦੀਆਂ ਨਜ਼ਰਾਂ ਇਨ੍ਹਾਂ ਨਾਬਾਲਗ ਬੱਚਿਆਂ ‘ਤੇ ਟਿਕੀਆਂ ਹੋਈਆਂ ਹਨ। ਸਰਹੱਦੀ ਇਲਾਕਿਆਂ ‘ਚ ਨਾਬਾਲਗਾਂ ‘ਤੇ ਵੀ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।

The post ਨਵੇਂ ਸਾਲ ਦੇ ਜਸ਼ਨ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੀਆਂ ਹਦਾਇਤਾਂ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News.

Tags:
  • aam-aadmi-party
  • amritsar
  • cm-bhagwant-mann
  • crime-news
  • crme
  • dgp-gaurav-yadav
  • jalandhar
  • latest-news
  • law-and-order
  • ludhiana
  • news
  • news-year
  • new-year-celebrations
  • punjab
  • punjab-government
  • punjab-news
  • punjab-police
  • the-unmute-breaking-news
  • the-unmute-latest-news
  • the-unmute-punjabi-news
  • the-unmute-report

ਚੰਗੇ ਵਿਵਹਾਰ ਵਾਲੇ 51 ਕੈਦੀਆਂ ਦੀ ਸੂਚੀ 'ਚ ਨਵਜੋਤ ਸਿੱਧੂ ਸ਼ਾਮਲ, 26 ਜਨਵਰੀ ਨੂੰ ਹੋ ਸਕਦੇ ਨੇ ਰਿਹਾਅ

Thursday 29 December 2022 06:41 AM UTC+00 | Tags: aam-aadmi-party bharat-bhushan-ashu breaking-news cm-bhagwant-mann ludhiana-court ludhiana-police navjot-sidhu navjot-singh-sidhu navjot-singh-sidhu-news news patiala-jail punjab-and-haryana-high-court punjab-congress republic-day rodredge-case the-unmute-breaking-news the-unmute-news the-unmute-punjabi-news the-unmute-update

ਚੰਡੀਗੜ੍ਹ 29 ਦਸੰਬਰ 2022: ਰੋਡ ਰੇਜ ਮਾਮਲੇ 'ਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਗਣਤੰਤਰ ਦਿਵਸ ‘ਤੇ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਨਵਜੋਤ ਸਿੱਧੂ ਦਾ ਨਾਂ ਚੰਗੇ ਵਿਵਹਾਰ ਵਾਲੇ ਪੰਜਾਬ ਦੇ 51 ਕੈਦੀਆਂ ਦੀ ਸੂਚੀ ‘ਚ ਸ਼ਾਮਲ ਹੈ, ਜੋ ਗਣਤੰਤਰ ਦਿਵਸ ‘ਤੇ ਮੁਆਫ਼ੀ ਦੇ ਯੋਗ ਮੰਨੇ ਜਾਂਦੇ ਹਨ।

ਹਾਲਾਂਕਿ ਨਵਜੋਤ ਸਿੰਘ ਸਿੱਧੂ ਪਟਿਆਲਾ ਦੀ ਕੰਦਰੀ ਜੇਲ੍ਹ ਵਿੱਚ ਪਹਿਲਾਂ ਹੀ 8 ਮਹੀਨੇ ਜੇਲ੍ਹ ਕੱਟ ਚੁੱਕੇ ਹਨ। ਦਰਅਸਲ, ਸੂਬਾ ਸਰਕਾਰ ਦੀਆਂ ਜੇਲ੍ਹ ਨੀਤੀਆਂ ਤੋਂ ਇਲਾਵਾ ਕੇਂਦਰ ਦੀ ਵੀ ਆਪਣੀ ਨੀਤੀ ਹੈ, ਜਿਸ ਤਹਿਤ 15 ਅਗਸਤ ਅਤੇ 26 ਜਨਵਰੀ ਨੂੰ ਕੈਦੀਆਂ ਨੂੰ ਰਿਹਾਅ ਕੀਤਾ ਜਾਂਦਾ ਹੈ।

The post ਚੰਗੇ ਵਿਵਹਾਰ ਵਾਲੇ 51 ਕੈਦੀਆਂ ਦੀ ਸੂਚੀ ‘ਚ ਨਵਜੋਤ ਸਿੱਧੂ ਸ਼ਾਮਲ, 26 ਜਨਵਰੀ ਨੂੰ ਹੋ ਸਕਦੇ ਨੇ ਰਿਹਾਅ appeared first on TheUnmute.com - Punjabi News.

Tags:
  • aam-aadmi-party
  • bharat-bhushan-ashu
  • breaking-news
  • cm-bhagwant-mann
  • ludhiana-court
  • ludhiana-police
  • navjot-sidhu
  • navjot-singh-sidhu
  • navjot-singh-sidhu-news
  • news
  • patiala-jail
  • punjab-and-haryana-high-court
  • punjab-congress
  • republic-day
  • rodredge-case
  • the-unmute-breaking-news
  • the-unmute-news
  • the-unmute-punjabi-news
  • the-unmute-update

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ 'ਚ ਸਜਾਏ ਗਏ ਜਲੌਅ ਸਾਹਿਬ

Thursday 29 December 2022 06:56 AM UTC+00 | Tags: amritar gurdwara-baba-atal-rai-sahib guru-purab news sachkhand-sri-harmandir-sahib sgpc sikh sri-guru-gobind-singh-ji sri-harmandir-sahib the-unmute-breaking-news the-unmute-punjab the-unmute-punjabi-news

ਅੰਮ੍ਰਿਤਸਰ 29 ਦਸੰਬਰ 2022: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ (Sri Guru Gobind Singh Ji) ਦਾ ਪ੍ਰਕਾਸ਼ ਦਿਹਾੜਾ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਦੀ ਭਾਵਨਾ ਨਾਲ ਮਨਾਇਆ ਆ ਰਿਹਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ ਜਿਸ ਦੇ ਸੰਗਤ ਨੇ ਦਰਸ਼ਨ ਕੀਤੇ ਤੇ ਗੁਰਬਾਣੀ ਦਾ ਅਨੰਦ ਮਾਣਿਆ |

ਦੇਸ਼ ਅਤੇ ਵਿਦੇਸ਼ ਤੋਂ ਵੀ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਅੱਜ ਦੇ ਦਿਨ ਮੱਥਾ ਟੇਕਣ ਆਉਂਦੀਆਂ ਹਨ ਅਤੇ ਪਵਿੱਤਰ ਸਰੋਵਰ ਵਿੱਚ ਡੁਬਕੀ ਲਾਉਂਦੀਆਂ ਹਨ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਦੀਆਂ ਹਨ | ਉੱਥੇ ਹੀ ਦੇਰ ਸ਼ਾਮ ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਦੀਆਂ ਪਰਿਕਰਮਾ ਚ ਦੀਪਮਾਲਾ ਵੀ ਕੀਤੀ ਜਾਂਦੀ ਹੈ ਅਤੇ ਐੱਸਜੀਪੀਸੀ ਵੱਲੋਂ ਸ਼ਾਮ ਵੇਲੇ ਆਤਿਸ਼ਬਾਜੀ ਵੀ ਕੀਤੀ ਜਾਂਦੀ ਹੈ ਜੋ ਕਿ ਇਕ ਵੱਖਰਾ ਹੀ ਨਜ਼ਾਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇਖਣ ਨੂੰ ਮਿਲਦਾ ਹੈ |

The post ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ‘ਚ ਸਜਾਏ ਗਏ ਜਲੌਅ ਸਾਹਿਬ appeared first on TheUnmute.com - Punjabi News.

Tags:
  • amritar
  • gurdwara-baba-atal-rai-sahib
  • guru-purab
  • news
  • sachkhand-sri-harmandir-sahib
  • sgpc
  • sikh
  • sri-guru-gobind-singh-ji
  • sri-harmandir-sahib
  • the-unmute-breaking-news
  • the-unmute-punjab
  • the-unmute-punjabi-news

Uzbekistan Children Death: ਕੰਪਨੀ ਨੇ ਖੰਘ ਦੀ ਦਵਾਈ ਦੇ ਨਿਰਮਾਣ 'ਤੇ ਲਾਈ ਰੋਕ, ਕੇਂਦਰ ਸਰਕਾਰ ਵਲੋਂ ਜਾਂਚ ਸ਼ੁਰੂ

Thursday 29 December 2022 07:08 AM UTC+00 | Tags: breaking-news central-government cough-syrup dok-1-max gambia government-of-india health-department-of-india health-minister-mansukh-mandvia indian-cough-medicine india-news indian-medicine latest-news marion-biotech medical medicine news noida the-unmute-breaking-news the-unmute-latest-update uzbekistan uzbekistan-children-death who world-health-organization world-health-organizations

ਚੰਡੀਗੜ੍ਹ 29 ਦਸੰਬਰ 2022: ਨੋਇਡਾ ਸਥਿਤ ਫਾਰਮਾਸਿਊਟੀਕਲ ਕੰਪਨੀ ਮੇਰਿਅਨ ਬਾਇਓਟੈਕ ਨੇ ਉਜ਼ਬੇਕਿਸਤਾਨ (Uzbekistan) ‘ਚ ਕਥਿਤ ਤੌਰ ‘ਤੇ ਖੰਘ ਦੀ ਦਵਾਈ ਪੀਣ ਨਾਲ 18 ਬੱਚਿਆਂ ਦੀ ਮੌਤ ਦੇ ਸਬੰਧ ‘ਚ ਬਿਆਨ ਜਾਰੀ ਕੀਤਾ ਹੈ। ਕੰਪਨੀ ਨੇ ਮਾਮਲੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਦੋਸ਼ੀਆਂ ਖਿਲਾਫ ਕਾਰਵਾਈ ਦਾ ਭਰੋਸਾ ਦਿੱਤਾ ਹੈ।

ਕੰਪਨੀ ਦੇ ਕਾਨੂੰਨੀ ਮੁਖੀ ਹਸਨ ਨੇ ਕਿਹਾ ਕਿ ਅਸੀਂ ਹਾਦਸੇ ਵਿੱਚ ਹੋਈਆਂ ਮੌਤਾਂ ਲਈ ਦੁਖੀ ਹਾਂ। ਸਰਕਾਰ ਜਾਂਚ ਕਰ ਰਹੀ ਹੈ। ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕਰਾਂਗੇ। ਸੈਂਪਲ ਲਏ ਗਏ ਹਨ। ਫਿਲਹਾਲ ਉਸ ਉਤਪਾਦ ਦਾ ਨਿਰਮਾਣ ਰੋਕ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਉਜ਼ਬੇਕਿਸਤਾਨ (Uzbekistan) ‘ਚ ਕਥਿਤ ਤੌਰ ‘ਤੇ ਇਕ ਭਾਰਤੀ ਦਵਾਈ ਕੰਪਨੀ ਦਾ ਖੰਘ ਵਾਲੀ ਦਵਾਈ ਪੀਣ ਨਾਲ ਬੱਚਿਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਜ਼ਬੇਕਿਸਤਾਨ ਸਰਕਾਰ ਨੇ 18 ਬੱਚਿਆਂ ਦੀ ਮੌਤ ਲਈ ਇੱਕ ਭਾਰਤੀ ਦਵਾਈ ਕੰਪਨੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਉਜ਼ਬੇਕਿਸਤਾਨ ਦੇ ਸਿਹਤ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਇੱਕ ਭਾਰਤੀ ਫਾਰਮਾਸਿਊਟੀਕਲ ਕੰਪਨੀ ਦੁਆਰਾ ਤਿਆਰ ਖੰਘ ਦੇ ਸਿਰਪ ਦਾ ਸੇਵਨ ਕਰਨ ਨਾਲ 18 ਬੱਚਿਆਂ ਦੀ ਮੌਤ ਹੋ ਗਈ ਹੈ।

ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਮੰਤਰਾਲੇ ਨੇ ਇਕ ਬਿਆਨ ‘ਚ ਕਿਹਾ ਹੈ ਕਿ ਫਾਰਮਾਸਿਊਟੀਕਲ ਕੰਪਨੀ ਮੈਰੀਅਨ ਬਾਇਓਟੈਕ (Marion Biotech) ਦੁਆਰਾ ਨਿਰਮਿਤ ਡੌਕ-1 ਮੈਕਸ ਸੀਰਪ ਦਾ ਸੇਵਨ ਕਰਨ ਤੋਂ ਬਾਅਦ ਬੱਚਿਆਂ ਦੀ ਮੌਤ ਹੋ ਗਈ। ਫਾਰਮਾਸਿਊਟੀਕਲ ਕੰਪਨੀ ਸਾਲ 2012 ਵਿੱਚ ਉਜ਼ਬੇਕਿਸਤਾਨ ਦੇ ਬਾਜ਼ਾਰ ਵਿੱਚ ਦਾਖਲ ਹੋਈ ਸੀ। ਸੂਤਰਾਂ ਮੁਤਾਬਕ ਇਸ ਕੰਪਨੀ ਵੱਲੋਂ ਤਿਆਰ ਕੀਤਾ ਗਿਆ ਡੌਕ-1 ਮੈਕਸ ਸੀਰਪ ਫਿਲਹਾਲ ਭਾਰਤੀ ਬਾਜ਼ਾਰ ‘ਚ ਨਹੀਂ ਵਿਕ ਰਿਹਾ ਹੈ।

ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਕਿਹਾ ਕਿ ਉਹ ਉਜ਼ਬੇਕਿਸਤਾਨ ਵਿੱਚ ਖੰਘ ਦੀ ਦਵਾਈ ਦਾ ਸੇਵਨ ਕਰਨ ਤੋਂ ਬਾਅਦ 18 ਬੱਚਿਆਂ ਦੀ ਮੌਤ ਦੀ ਹੋਰ ਜਾਂਚ ਵਿੱਚ ਸਹਾਇਤਾ ਕਰਨ ਲਈ ਤਿਆਰ ਹੈ। WHO ਦਾ ਕਹਿਣਾ ਹੈ ਕਿ ਉਹ ਉਜ਼ਬੇਕਿਸਤਾਨ ਵਿੱਚ ਸਿਹਤ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ।

The post Uzbekistan Children Death: ਕੰਪਨੀ ਨੇ ਖੰਘ ਦੀ ਦਵਾਈ ਦੇ ਨਿਰਮਾਣ ‘ਤੇ ਲਾਈ ਰੋਕ, ਕੇਂਦਰ ਸਰਕਾਰ ਵਲੋਂ ਜਾਂਚ ਸ਼ੁਰੂ appeared first on TheUnmute.com - Punjabi News.

Tags:
  • breaking-news
  • central-government
  • cough-syrup
  • dok-1-max
  • gambia
  • government-of-india
  • health-department-of-india
  • health-minister-mansukh-mandvia
  • indian-cough-medicine
  • india-news
  • indian-medicine
  • latest-news
  • marion-biotech
  • medical
  • medicine
  • news
  • noida
  • the-unmute-breaking-news
  • the-unmute-latest-update
  • uzbekistan
  • uzbekistan-children-death
  • who
  • world-health-organization
  • world-health-organizations

ਚੰਡੀਗੜ੍ਹ 29 ਦਸੰਬਰ 2022: ਸਾਲ ਦੇ ਆਖਰੀ ਦਿਨਾਂ ‘ਚ ਬਾਲੀਵੁੱਡ ਦੀ ਇਕ ਹੋਰ ਮਸ਼ਹੂਰ ਹਸਤੀ ਨੇ ਦੁਨੀਆ ਨੂੰ ਸਦਾ ਲਈ ਅਲਵਿਦਾ ਕਹਿ ਦਿੱਤਾ। ਫਿਲਮ ਨਿਰਮਾਤਾ ਨਿਤਿਨ ਮਨਮੋਹਨ ਦਾ ਵੀਰਵਾਰ ਸਵੇਰੇ ਮੁੰਬਈ ‘ਚ 60 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਉਹ 3 ਦਸੰਬਰ ਤੋਂ ਹਸਪਤਾਲ ‘ਚ ਦਾਖਲ ਸਨ ਅਤੇ ਪਿਛਲੇ 15 ਦਿਨਾਂ ਤੋਂ ਵੈਂਟੀਲੇਟਰ ‘ਤੇ ਸਨ। ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ ਅਤੇ ਅੱਜ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਿਆ।

 

ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ
ਤੁਹਾਨੂੰ ਦੱਸ ਦੇਈਏ ਕਿ ਦਿੱਗਜ ਫਿਲਮਕਾਰ ਨਿਤਿਨ ਮਨਮੋਹਨ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਵੀਂ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਸ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਸੀ। ਹਾਲਾਂਕਿ ਡਾਕਟਰਾਂ ਨੇ ਉਸ ਨੂੰ ਵੈਂਟੀਲੇਟਰ ‘ਤੇ ਪਾ ਦਿੱਤਾ ਪਰ ਉਸ ਦੀ ਹਾਲਤ ‘ਚ ਸੁਧਾਰ ਨਹੀਂ ਹੋਇਆ ਅਤੇ ਅੱਜ ਉਸ ਦੀ ਮੌਤ ਦੀ ਦੁਖਦ ਖਬਰ ਆਈ ਹੈ। ਇਸ ਦੇ ਨਾਲ ਹੀ ਨਿਤਿਨ ਮਨਮੋਹਨ ਦੀ ਮੌਤ ਦੀ ਖਬਰ ਨਾਲ ਬਾਲੀਵੁੱਡ ‘ਚ ਸੋਗ ਦੀ ਲਹਿਰ ਦੌੜ ਗਈ ਹੈ।

The post ਫਿਲਮ ਨਿਰਮਾਤਾ ਨਿਤਿਨ ਮਨਮੋਹਨ ਪੂਰੇ ਹੋ ਗਏ, ਪਿਛਲੇ 15 ਦਿਨਾਂ ਤੋਂ ਸੀ ਵੈਂਟੀਲੇਟਰ ‘ਤੇ appeared first on TheUnmute.com - Punjabi News.

Tags:
  • death
  • death-news
  • nitin-manmohan
  • nitin-manmohan-death
  • the-unmute

ਰਾਜਪਾਲ ਬਨਵਾਰੀਲਾਲ ਪੁਰੋਹਿਤ ਵਲੋਂ ਰੈਣ ਬਸੇਰਿਆਂ ਦਾ ਦੌਰਾ, ਬਸੇਰਿਆਂ 'ਚ ਰਹਿ ਰਹੇ ਲੋਕਾਂ ਨੂੰ ਵੰਡੇ ਕੰਬਲ

Thursday 29 December 2022 07:53 AM UTC+00 | Tags: breaking-news chandigarh chandigarh-slums governor-banwarilal-purohit news punjab punjab-governor-banwarilal-purohit punjab-news slums the-unmute-breaking-news the-unmute-news the-unmute-punjabi-news

ਚੰਡੀਗੜ੍ਹ 29 ਦਸੰਬਰ 2022: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ (Governor Banwarilal Purohit) ਨੇ ਬੀਤੀ ਦੇਰ ਸ਼ਾਮ ਚੰਡੀਗੜ੍ਹ ਦੇ ਅਸਥਾਈ ਰੈਣ ਬਸੇਰਿਆਂ ਦਾ ਦੌਰਾ ਕੀਤਾ ਅਤੇ ਉੱਥੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਿਹਤ ਅਤੇ ਸਫਾਈ ਦਾ ਜਾਇਜ਼ਾ ਵੀ ਲਿਆ। ਦੌਰੇ ਦੌਰਾਨ ਪ੍ਰਬੰਧਕਾਂ ਨੇ ਇਨ੍ਹਾਂ ਰੈਣ ਬਸੇਰਿਆਂ ਵਿੱਚ ਰਹਿ ਰਹੇ ਲੋਕਾਂ ਨੂੰ 2000 ਦੇ ਕਰੀਬ ਕੰਬਲ ਵੀ ਵੰਡੇ। ਪੰਜਾਬ ਦੇ ਰਾਜਪਾਲ ਨੇ ਜੀਐਮਐਸਐਚ ਸੈਕਟਰ 16, ਪੀਜੀਆਈ, ਜੀਐਮਸੀਐਚ ਸੈਕਟਰ 32 ਅਤੇ ਸਾਈਂ ਮੰਦਰ ਸੈਕਟਰ 29 ਨੇੜੇ ਰੈਣ ਬਸੇਰਿਆਂ ਸਮੇਤ ਪੰਜ ਰੈਣ ਬਸੇਰਿਆਂ ਦਾ ਦੌਰਾ ਕੀਤਾ

The post ਰਾਜਪਾਲ ਬਨਵਾਰੀਲਾਲ ਪੁਰੋਹਿਤ ਵਲੋਂ ਰੈਣ ਬਸੇਰਿਆਂ ਦਾ ਦੌਰਾ, ਬਸੇਰਿਆਂ ‘ਚ ਰਹਿ ਰਹੇ ਲੋਕਾਂ ਨੂੰ ਵੰਡੇ ਕੰਬਲ appeared first on TheUnmute.com - Punjabi News.

Tags:
  • breaking-news
  • chandigarh
  • chandigarh-slums
  • governor-banwarilal-purohit
  • news
  • punjab
  • punjab-governor-banwarilal-purohit
  • punjab-news
  • slums
  • the-unmute-breaking-news
  • the-unmute-news
  • the-unmute-punjabi-news

ਅੰਮ੍ਰਿਤਸਰ 'ਚ ਲੁਟੇਰਿਆਂ ਨੇ ਦੋ ਸਕੇ ਭਰਾਵਾਂ 'ਤੇ ਚਲਾਈਆਂ ਗੋਲੀਆਂ, ਇਕ ਦੀ ਮੌਤ ਦੂਜਾ ਗੰਭੀਰ ਜ਼ਖਮੀ

Thursday 29 December 2022 08:10 AM UTC+00 | Tags: amritsar amritsar-police breaking-news crime crime-news firing-case latest-punjab-news manawala news punjabi-news robber robbery

ਅੰਮ੍ਰਿਤਸਰ 29 ਦਸੰਬਰ 2022: ਪੰਜਾਬ ਵਿੱਚ ਆਏ ਦਿਨੀ ਲੁੱਟ-ਖੋਹ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ | ਜਿੱਥੇ ਲਗਾਤਾਰ ਪੁਲਿਸ ਵੱਲੋਂ ਵੀ ਇਹਨਾਂ ਲੁਟੇਰਿਆਂ ਨੂੰ ਫੜਨ ਲਈ ਨਾਕੇਬੰਦੀਆਂ ਕੀਤੀਆਂ ਜਾ ਰਹੀਆਂ ਹਨ, ਲੇਕਿਨ ਫਿਰ ਵੀ ਇਹ ਲੁਟੇਰੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ |

ਅਜਿਹਾ ਇਕ ਹੋਰ ਤਾਜ਼ਾ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ (Amritsar)  ਦੇ ਮਾਨਾਵਾਲਾ ਨਜ਼ਦੀਕ ਪੈਂਦੇ ਵਡਾਲੀ ਡੋਗਰਾ ਦਾ ਹੈ ਜਿੱਥੇ ਦੋ ਸਕੇ ਭਰਾ ਕੰਮ ਤੋਂ ਘਰ ਵਾਪਸ ਆ ਰਹੇ ਸਨ ਤਾਂ ਲੁਟੇਰਿਆਂ ਵੱਲੋਂ ਉਨ੍ਹਾਂ ਨੂੰ ਰੋਕ ਕੇ ਉਹਨਾਂ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਬਾਅਦ ਵਿਚ ਲੁਟੇਰਿਆਂ ਨੇ ਦੋਵਾਂ ਭਰਾਵਾਂ ਦੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਇੱਕ ਦੀ ਮੌਤ ਹੋ ਗਈ | ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਲੁਟੇਰੇ ਫ਼ਰਾਰ ਹੋ ਗਏ |

ਇਸ ਵਾਰਦਾਤ ਵਿੱਚ ਲਖਵਿੰਦਰ ਸਿੰਘ ਨਾਮਕ ਨੌਜਵਾਨ ਦੇ ਛਾਤੀ ‘ਚ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ ਜਦਕਿ ਉਸ ਦੇ ਭਰਾ ਪਲਵਿੰਦਰ ਸਿੰਘ ਦੀ ਲੱਤ ‘ਤੇ ਗੋਲੀ ਲੱਗੀ ਹੈ ਜੋ ਕਿ ਇਸ ਸਮੇਂ ਜ਼ੇਰੇ ਇਲਾਜ ਹੈ | ਇਸ ਸਬੰਧ ਵਿਚ ਜ਼ਖਮੀ ਨੌਜਵਾਨ ਨੇ ਦੱਸਿਆ ਕਿ ਉਹ ਆਪਣੇ ਭਰਾ ਦੇ ਨਾਲ ਕੰਮ ਤੋਂ ਵਾਪਸ ਆ ਰਿਹਾ ਸੀ ਜਦੋਂ ਉਹ ਆਪਣੇ ਪਿੰਡ ਦੇ ਮੌੜ ‘ਤੇ ਪਹੁੰਚੇ ਤਾਂ ਅਣਪਛਾਤੇ ਲੁਟੇਰਿਆਂ ਵੱਲੋਂ ਪਹਿਲਾਂ ਤਾਂ ਉਨ੍ਹਾਂ ਤੋਂ ਸਮਾਨ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਤੇ ਬਾਅਦ ਵਿੱਚ ਜਾਣ ਲੱਗਿਆਂ ਉਹਨਾਂ ‘ਤੇ ਗੋਲੀਆਂ ਚਲਾ ਕੇ ਸਮਾਨ ਸੁੱਟ ਕੇ ਰਫੂ ਚੱਕਰ ਹੋ ਗਏ ਅਤੇ ਇਸ ਦੌਰਾਨ ਲਖਵਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਹੁਣ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ |

ਦੂਜੇ ਪਾਸੇ ਇਸ ਮਾਮਲੇ ਵਿਚ ਪੁਲਿਸ ਅਧਿਕਾਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਮਾਨਾਵਾਲਾ ਨਜ਼ਦੀਕ ਵਡਾਲੀ ਡੋਗਰਾ ਦੇ ਦੋ ਸਕੇ ਭਰਾਵਾਂ ‘ਤੇ ਲੁੱਟ ਦੀ ਨੀਅਤ ਨਾਲ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਹਮਲਾਵਰ ਦੀ ਕਿਸ ਨੀਅਤ ਨਾਲ ਆਏ ਸਨ, ਇਹਨਾਂ ਦੀ ਕੋਈ ਪੁਰਾਣੀ ਰੰਜਿਸ਼ ਸੀ ਜਾਂ ਉਹ ਲੁੱਟ ਕਰਨ ਆਏ ਸੀ | ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |

 

The post ਅੰਮ੍ਰਿਤਸਰ ‘ਚ ਲੁਟੇਰਿਆਂ ਨੇ ਦੋ ਸਕੇ ਭਰਾਵਾਂ ‘ਤੇ ਚਲਾਈਆਂ ਗੋਲੀਆਂ, ਇਕ ਦੀ ਮੌਤ ਦੂਜਾ ਗੰਭੀਰ ਜ਼ਖਮੀ appeared first on TheUnmute.com - Punjabi News.

Tags:
  • amritsar
  • amritsar-police
  • breaking-news
  • crime
  • crime-news
  • firing-case
  • latest-punjab-news
  • manawala
  • news
  • punjabi-news
  • robber
  • robbery

ਅਮਰੀਕਾ ਤੋਂ ਪਰਤਿਆ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਵਿਦਿਆਰਥੀ ਕੋਰੋਨਾ ਪਾਜ਼ੇਟਿਵ

Thursday 29 December 2022 08:23 AM UTC+00 | Tags: academic-assignment b.7-variant chetan-singh-jauramajra chetan-singh-jouramajra china-corona corona corona-omicron-variant corona-virus covid19 covid-19 covid19-vaccination covid-mock-drill health-minister-jouamajra india indian-medical-association indian-state latest-news mansukh-mandaviya mla-kulwant-singh mock-drill mohali-civil-hospital mohali-news news omicron omicron-variant omicron-variant-news panjab-university panjab-university-chandigarh. the-uinmute the-unmute the-unmute-breaking-news the-unmute-latest-news the-unmute-news union-health-minister-mansukh-mandaviya union-territories world-health-organization

ਚੰਡੀਗੜ੍ਹ 29 ਦਸੰਬਰ 2022: ਦੇਸ਼ ‘ਚ ਕੋਰੋਨਾ ਨੇ ਇਕ ਵਾਰ ਫਿਰ ਦਸਤਕ ਦਿੱਤੀ ਹੈ। ਭਾਰਤ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਵਿਚਕਾਰ ਪੰਜਾਬ ਵਿੱਚ ਵੀ ਇਸ ਦੇ ਅੰਕੜੇ ਵਧਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh) ‘ਚ ਵੀ ਇਕ ਕਰੋਨਾ ਦਾ ਮਾਮਲਾ ਸਾਹਮਣੇ ਆਉਣ ਦੀ ਖ਼ਬਰ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵਿੱਦਿਅਕ ਅਸਾਈਨਮੈਂਟ ਲਈ ਅਮਰੀਕਾ ਗਿਆ ਵਿਦਿਆਰਥੀ ਜਦੋਂ ਭਾਰਤ ਵਾਪਸ ਪਰਤਿਆ ਤਾਂ ਟੈਸਟਿੰਗ ਦੌਰਾਨ ਉਹ ਕੋਰੋਨਾ ਪਾਜ਼ੇਟਿਵ ਪਾਇਆ ਗਿਆ। ਵਿਦਿਆਰਥੀ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਵਿਦਿਆਰਥੀ ਨੂੰ ਪੀਯੂ ਦੇ ਗੈਸਟ ਹਾਊਸ ਵਿੱਚ ਕੁਆਰੰਟੀਨ ਕੀਤਾ ਗਿਆ ਹੈ । ਵਿਦਿਆਰਥੀ ਦੇ ਨਮੂਨੇ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੀ ਇਹ B.7 ਵੇਰੀਐਂਟ ਤੋਂ ਪਾਜ਼ੇਟਿਵ ਹੋਇਆ ਹੈ ਕਿਉਂਕਿ ਮੌਜੂਦਾ ਸਮੇਂ ‘ਚ B.7 ਵੇਰੀਐਂਟ ਨੇ ਚੀਨ ਅਤੇ ਅਮਰੀਕਾ ‘ਚ ਤਬਾਹੀ ਮਚਾਈ ਹੋਈ ਹੈ।

The post ਅਮਰੀਕਾ ਤੋਂ ਪਰਤਿਆ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਵਿਦਿਆਰਥੀ ਕੋਰੋਨਾ ਪਾਜ਼ੇਟਿਵ appeared first on TheUnmute.com - Punjabi News.

Tags:
  • academic-assignment
  • b.7-variant
  • chetan-singh-jauramajra
  • chetan-singh-jouramajra
  • china-corona
  • corona
  • corona-omicron-variant
  • corona-virus
  • covid19
  • covid-19
  • covid19-vaccination
  • covid-mock-drill
  • health-minister-jouamajra
  • india
  • indian-medical-association
  • indian-state
  • latest-news
  • mansukh-mandaviya
  • mla-kulwant-singh
  • mock-drill
  • mohali-civil-hospital
  • mohali-news
  • news
  • omicron
  • omicron-variant
  • omicron-variant-news
  • panjab-university
  • panjab-university-chandigarh.
  • the-uinmute
  • the-unmute
  • the-unmute-breaking-news
  • the-unmute-latest-news
  • the-unmute-news
  • union-health-minister-mansukh-mandaviya
  • union-territories
  • world-health-organization

BKU ਏਕਤਾ ਉਗਰਾਹਾਂ ਵਲੋਂ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ

Thursday 29 December 2022 08:35 AM UTC+00 | Tags: 18-plazas-free bharatiya-kisan-union-ekta-ugrahan bku-ekta-ugrahan brahm-shankar-jimpa breaking-news chief-minister-bhagwant-mann district-pathankot district-tarn-tarn hoshiarpur-tanda-bot. lachowal latest-news news punjab punjab-news punjab-toll-plaza punjab-transport-minister tanda the-unmute-breaking-news the-unmute-punjabi-news toll-palaza toll-plaza toll-plaza-kathunangal toll-plaza-mananwala toll-plazas-in-punjab

ਚੰਡੀਗੜ੍ਹ 29 ਦਸੰਬਰ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugrahan) ਨੇ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਟੋਲ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬੰਦ ਰਹਿਣਗੇ। ਭਾਕਿਯੂ ਏਕਤਾ ਉਗਰਾਹਾਂ ਨੇ ਇਹ ਫੈਸਲਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਮੰਗ ਪੱਤਰ ਨਾਲ ਸਹਿਮਤ ਹੁੰਦਿਆਂ ਲਿਆ ਹੈ।

ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ 18 ਟੋਲ 15 ਜਨਵਰੀ ਤੱਕ ਮੁਕਤ ਕੀਤੇ ਜਾ ਚੁੱਕੇ ਹਨ। ਕੇਂਦਰ ਸਰਕਾਰ ਅਤੇ ਪਿਛਲੀਆਂ ਸਰਕਾਰਾਂ ਵਾਂਗ ਪੰਜਾਬ ਦੀ ਮਾਨ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤ ਚੁੱਕੀ ਹੈ। ਇਸ ਦੀ ਵੱਡੀ ਮਿਸਾਲ ਜ਼ੀਰਾ ਫੈਕਟਰੀ ਤੋਂ ਦਿੱਤੀ ਗਈ ਹੈ । ਜਿਨ੍ਹਾਂ ਮੰਗਾਂ ‘ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਸੰਘਰਸ਼ ਕਰ ਰਹੀ ਹੈ, ਉਨ੍ਹਾਂ ਨੂੰ ਮੰਨਦਿਆਂ ਪੰਜਾਬ ਦੇ ਸਾਰੇ ਟੋਲ ਮੁਫ਼ਤ ਕੀਤੇ ਜਾਣਗੇ।

ਇਸਦੇ ਨਾਲ ਹੀ ਭਾਕਿਯੂ ਏਕਤਾ ਉਗਰਾਹਾਂ ਨੇ ਕਿਸਾਨਾਂ ਨੂੰ ਇਨ੍ਹਾਂ ਟੋਲ ਨਾਕਿਆਂ 'ਤੇ ਕੀਤੇ ਜਾ ਰਹੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ। ਤਾਂ ਜੋ ਕਿਸਾਨ-ਮਜ਼ਦੂਰ ਸੰਘਰਸ਼ ਦੀਆਂ ਮੰਗਾਂ ਦੀ ਪੁਰਜ਼ੋਰ ਹਮਾਇਤ ਕੀਤੀ ਜਾ ਸਕੇ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੀ ਹੈ। ਕਿਸਾਨ ਜਥੇਬੰਦੀ ਸੂਬਾ ਸਰਕਾਰ ਤੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ, ਫ਼ਸਲਾਂ ਦੇ ਲਾਹੇਵੰਦ ਭਾਅ ਦੇਣ ਅਤੇ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਸਮੇਤ ਹੋਰ ਕਈ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕਰ ਰਹੀ ਹੈ।

ਇਸ ਤੋਂ ਪਹਿਲਾਂ ਇਹ 18 ਟੋਲ ਪਲਾਜ਼ੇ ਬੰਦ ਹੋ ਚੁੱਕੇ ਹਨ

ਜ਼ਿਲ੍ਹਾ ਅੰਮ੍ਰਿਤਸਰ
1,ਟੋਲ ਪਲਾਜ਼ਾ ਕੱਥੂਨੰਗਲ
2, ਟੋਲ ਪਲਾਜ਼ਾ ਮਾਨਾਵਾਲਾ
3, ਟੋਲ ਪਲਾਜ਼ਾ ਛਿੱਡਣ (ਅਟਾਰੀ)

ਜ਼ਿਲ੍ਹਾ ਤਰਨ ਤਾਰਨ
1, ਟੋਲ ਪਲਾਜ਼ਾ ਉਸਮਾਂ
2, ਟੋਲ ਪਲਾਜ਼ਾ ਮੰਨਣ

ਜ਼ਿਲ੍ਹਾ ਫਿਰੋਜ਼ਪੁਰ
1, ਟੋਲ ਪਲਾਜ਼ਾ ਗਿੱਦੜਪਿੰਡੀ
2, ਟੋਲ ਪਲਾਜ਼ਾ ਫਿਰੋਜ਼ਸ਼ਾਹ

ਜ਼ਿਲ੍ਹਾ ਪਠਾਨਕੋਟ
1, ਟੋਲ ਪਲਾਜ਼ਾ ਲਾਟਪਲਾਵਾ ਦੀਨਾਨਗਰ

ਜ਼ਿਲ੍ਹਾ ਹੁਸ਼ਿਆਰਪੁਰ
1, ਟੋਲ ਪਲਾਜ਼ਾ ਮੁਕੇਰੀਆਂ
2, ਟੋਲ ਪਲਾਜ਼ਾ ਚਲਾਗ
3, ਟੋਲ ਪਲਾਜ਼ਾ ਚੰਬੇਵਾਲ
4, ਟੋਲ ਪਲਾਜ਼ਾ ਮਾਨਸਰ
5, ਟੋਲ ਪਲਾਜ਼ਾ ਗੜਦੀਵਾਲ

ਜ਼ਿਲ੍ਹਾ ਜਲੰਧਰ
1, ਟੋਲ ਪਲਾਜ਼ਾ ਕਾਹਵਾ ਵਾਲਾਂ ਪੱਤਣ ਚੱਕਬਾਹਮਣੀਆ

ਜ਼ਿਲ੍ਹਾ ਕਪੂਰਥਲਾ
1, ਟੋਲ ਪਲਾਜ਼ਾ ਢਿੱਲਵਾਂ

ਜ਼ਿਲ੍ਹਾ ਮੋਗਾ
1, ਟੋਲ ਪਲਾਜ਼ਾ ਸਿੰਘਾਵਾਲਾ ਬਾਘਾ ਪੁਰਾਣਾ

ਜ਼ਿਲ੍ਹਾ ਫਾਜ਼ਿਲਕਾ
1, ਟੋਲ ਪਲਾਜ਼ਾ ਥੇ ਕਲੰਦਰ
2, ਟੋਲ ਪਲਾਜ਼ਾ ਮਾਮੋਜਾਏ

The post BKU ਏਕਤਾ ਉਗਰਾਹਾਂ ਵਲੋਂ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ appeared first on TheUnmute.com - Punjabi News.

Tags:
  • 18-plazas-free
  • bharatiya-kisan-union-ekta-ugrahan
  • bku-ekta-ugrahan
  • brahm-shankar-jimpa
  • breaking-news
  • chief-minister-bhagwant-mann
  • district-pathankot
  • district-tarn-tarn
  • hoshiarpur-tanda-bot.
  • lachowal
  • latest-news
  • news
  • punjab
  • punjab-news
  • punjab-toll-plaza
  • punjab-transport-minister
  • tanda
  • the-unmute-breaking-news
  • the-unmute-punjabi-news
  • toll-palaza
  • toll-plaza
  • toll-plaza-kathunangal
  • toll-plaza-mananwala
  • toll-plazas-in-punjab

ਪੰਜਾਬ 'ਚ ਹੋ ਸਕਦੀ ਹੈ ਵੱਡੀ ਘਟਨਾ, ਖੁਫ਼ੀਆ ਏਜੰਸੀਆਂ ਵਲੋਂ ਅਲਰਟ ਜਾਰੀ

Thursday 29 December 2022 09:03 AM UTC+00 | Tags: aam-aadmi-party attack cbi cm-bhagwant-mann congress dgp-gaurav-yadav government-of-india intelligence-agencies news pakistani-terrorist-groups punjab punjab-government punjab-police punjab-police-dgp rpg-attack-in-sarhali-police-station tarn-taran the-unmute-breaking-news the-unmute-punjabi-news

ਚੰਡੀਗੜ੍ਹ 29 ਦਸੰਬਰ 2022: ਪੰਜਾਬ (Punjab) ‘ਚ ਖੁਫ਼ੀਆ ਏਜੰਸੀਆਂ ਨੇ ਤਰਨਤਾਰਨ ਦੇ ਸਰਹਾਲੀ ਥਾਣੇ ਵਿੱਚ ਹੋਏ ਆਰਪੀਜੀ ਹਮਲੇ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ।ਖੁਫ਼ੀਆ ਏਜੰਸੀਆਂ ਮੁਤਾਬਕ ਪੰਜਾਬ ਦੇ ਥਾਣਿਆਂ, ਸਰਕਾਰੀ ਇਮਾਰਤਾਂ ਨੂੰ ਪਾਕਿਸਤਾਨੀ ਅੱਤਵਾਦੀ ਸਮੂਹਾਂ ਵੱਲੋਂ ਨਿਸ਼ਾਨਾ ਬਣਾਇਆ ਜਾ ਸਕਦਾ ਹੈ।

ਸੂਤਰਾਂ ਅਨੁਸਾਰ ਇੱਕ ਥਾਣੇ ਦੀ ਰੇਕੀ ਵੀ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਪੂਰੇ ਮਾਮਲੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਪੰਜਾਬ (Punjab)  ਸਰਕਾਰ ਨੂੰ ਚੌਕਸ ਕਰ ਦਿੱਤਾ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਇਕ ਸਬ-ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 3 ਆਪਰੇਟਿਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੇ ਕਬਜ਼ੇ ‘ਚੋਂ ਆਰ.ਪੀ.ਜੀ. ਬਰਾਮਦ ਕੀਤੇ ਗਏ ਸਨ।

The post ਪੰਜਾਬ ‘ਚ ਹੋ ਸਕਦੀ ਹੈ ਵੱਡੀ ਘਟਨਾ, ਖੁਫ਼ੀਆ ਏਜੰਸੀਆਂ ਵਲੋਂ ਅਲਰਟ ਜਾਰੀ appeared first on TheUnmute.com - Punjabi News.

Tags:
  • aam-aadmi-party
  • attack
  • cbi
  • cm-bhagwant-mann
  • congress
  • dgp-gaurav-yadav
  • government-of-india
  • intelligence-agencies
  • news
  • pakistani-terrorist-groups
  • punjab
  • punjab-government
  • punjab-police
  • punjab-police-dgp
  • rpg-attack-in-sarhali-police-station
  • tarn-taran
  • the-unmute-breaking-news
  • the-unmute-punjabi-news

ਪਾਕਿਸਤਾਨ 'ਚ ਹਿੰਦੂ ਔਰਤ ਨਾਲ ਸਮੂਹਿਕ ਬਲਾਤਕਾਰ, ਸਿਰ ਧੜ ਤੋਂ ਵੱਖ ਕਰ ਖੇਤਾਂ 'ਚ ਸੁੱਟੀ ਲਾਸ਼

Thursday 29 December 2022 09:19 AM UTC+00 | Tags: breaking-news gang-rape-of-a-hindu gang-rape-of-a-hindu-woman hindu-woman krishna-kumari murder-case news pakistan pakistan-hindu-women-murder pakistan-news ppps-jayala-amar-lal-bhil rape-case sindh-news

ਚੰਡੀਗੜ੍ਹ 29 ਦਸੰਬਰ 2022: ਪਾਕਿਸਤਾਨ ‘ਚ ਹਿੰਦੂ ਔਰਤਾਂ (Hindu woman) ‘ਤੇ ਜ਼ੁਲਮ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਪਰ ਇਸ ਵਾਰ ਜੋ ਖਬਰ ਆਈ ਹੈ ਉਹ ਦਿਲ ਦਹਿਲਾ ਦੇਣ ਵਾਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਸਿੰਧ ਸੂਬੇ ‘ਚ 40 ਸਾਲਾ ਹਿੰਦੂ ਔਰਤ ਨਾਲ ਅਜਿਹਾ ਜ਼ੁਲਮ ਕੀਤਾ ਗਿਆ ਹੈ, ਜਿਸ ਨੂੰ ਸੁਣ ਕੇ ਕਿਸੇ ਦੀ ਵੀ ਰੂਹ ਕੰਬ ਜਾਵੇਗੀ।

ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਪਾਕਿਸਤਾਨ ਦੇ ਸਿੰਝੋਰੋ ਸ਼ਹਿਰ ‘ਚ ਇਕ ਹਿੰਦੂ ਔਰਤ ਨਾਲ ਕਥਿਤ ਤੌਰ ‘ਤੇ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ। ਫਿਰ ਉਸ ਤੋਂ ਬਾਅਦ ਉਸ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ ਅਤੇ ਬਾਅਦ ਵਿਚ ਉਸ ਦੀ ਚਮੜੀ ਉਤਾਰ ਦਿੱਤੀ ਗਈ। ਸੈਨੇਟਰ ਕ੍ਰਿਸ਼ਨਾ ਕੁਮਾਰੀ ਨੇ ਕਿਹਾ ਕਿ ਔਰਤ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕੀਤਾ ਗਿਆ ਸੀ।

ਹਿੰਦੂ ਭਾਈਚਾਰੇ ਦੀ ਪਾਕਿਸਤਾਨ ਦੀ ਪਹਿਲੀ ਮਹਿਲਾ ਸੈਨੇਟਰ ਕ੍ਰਿਸ਼ਨਾ ਕੁਮਾਰੀ ਨੇ ਇੱਕ ਟਵੀਟ ਵਿੱਚ ਕਿਹਾ, “40 ਸਾਲਾ ਔਰਤ ਦਾ ਸਿਰ ਕਲਮ ਕੀਤਾ ਗਿਆ ਸੀ ਤੇ ਚਮੜੀ ਉਤਾਰ ਦਿੱਤੀ ਗਈ ” ਪਾਕਿਸਤਾਨ ਪੀਪਲਜ਼ ਪਾਰਟੀ ਦੇ ਨੇਤਾ ਨੇ ਕਿਹਾ ਕਿ ਪੀੜਤਾ ਦੇ ਸਰੀਰ ਅਤੇ ਚਿਹਰੇ ਦੀ ਚਮੜੀ ਉਤਾਰ ਦਿੱਤੀ ਸੀ। ਮ੍ਰਿਤਕ ਔਰਤ ਦੇ ਚਾਰ ਬੱਚੇ ਹਨ।

ਕ੍ਰਿਸ਼ਨਾ ਕੁਮਾਰੀ ਨੇ ਇੱਕ ਟਵੀਟ ਵਿੱਚ ਕਿਹਾ ਕਿ 40 ਸਾਲਾ ਵਿਧਵਾ ਦਇਆ ਭੇਲ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ ਅਤੇ ਲਾਸ਼ ਬਹੁਤ ਬੁਰੀ ਹਾਲਤ ਵਿੱਚ ਮਿਲੀ ਸੀ। ਉਸ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ ਗਿਆ ਸੀ ਅਤੇ ਜ਼ਾਲਮਾਂ ਨੇ ਪੂਰੇ ਸਿਰ ਦਾ ਮਾਸ ਕੱਢ ਦਿੱਤਾ ਸੀ। ਉਥੋਂ ਪੁਲਿਸ ਦੀਆਂ ਟੀਮਾਂ ਪਹੁੰਚ ਗਈਆਂ। ਪੀਪੀਪੀ ਦੇ ਜਯਾਲਾ ਅਮਰ ਲਾਲ ਭੀਲ ਨੇ ਦਾਅਵਾ ਕੀਤਾ ਕਿ ਬੁੱਧਵਾਰ ਨੂੰ ਖੇਤ ਵਿੱਚੋਂ ਸੜੀ ਹੋਈ ਲਾਸ਼ ਮਿਲੀ ਸੀ ਅਤੇ ਪੁਲਿਸ ਨੇ ਔਰਤ ਦੇ ਪਰਿਵਾਰ ਤੋਂ ਜਾਣਕਾਰੀ ਇਕੱਠੀ ਕਰ ਲਈ ਹੈ। ਪੀਪੀਪੀ ਆਗੂ ਅਨੁਸਾਰ ਪੋਸਟਮਾਰਟਮ ਕਰਵਾ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

The post ਪਾਕਿਸਤਾਨ ‘ਚ ਹਿੰਦੂ ਔਰਤ ਨਾਲ ਸਮੂਹਿਕ ਬਲਾਤਕਾਰ, ਸਿਰ ਧੜ ਤੋਂ ਵੱਖ ਕਰ ਖੇਤਾਂ ‘ਚ ਸੁੱਟੀ ਲਾਸ਼ appeared first on TheUnmute.com - Punjabi News.

Tags:
  • breaking-news
  • gang-rape-of-a-hindu
  • gang-rape-of-a-hindu-woman
  • hindu-woman
  • krishna-kumari
  • murder-case
  • news
  • pakistan
  • pakistan-hindu-women-murder
  • pakistan-news
  • ppps-jayala-amar-lal-bhil
  • rape-case
  • sindh-news

ਰਾਹੁਲ ਗਾਂਧੀ ਦੀ ਸੁਰੱਖਿਆ 'ਚ ਕੁਤਾਹੀ ਮਾਮਲੇ 'ਚ CRPF ਦਾ ਜਵਾਬ, ਉਨ੍ਹਾਂ ਨੇ ਖ਼ੁਦ ਕੀਤੀ ਸੁਰੱਖਿਆ ਨਿਯਮਾਂ ਦੀ ਉਲੰਘਣਾ

Thursday 29 December 2022 09:42 AM UTC+00 | Tags: amit-shah bharat-jodo-yatra bharat-jodo-yatra-3rd-pahse bjp breaking-news congress congress-general-secretary-kc-venugopal congress-party crpf government-of-india india-news kc-venugopal latest-news news punjab punjab-congress rahul-gandhi rahul-gandhis-security sonia-gandhi the-unmute-breaking-news union-home-minister-amit-shah

ਚੰਡੀਗੜ੍ਹ 29 ਦਸੰਬਰ 2022: ਕਾਂਗਰਸ ਨੇ ਭਾਰਤ ਜੋੜੋ ਯਾਤਰਾ (Bharat Jodo Yatra) ਦੌਰਾਨ ਰਾਹੁਲ ਗਾਂਧੀ (Rahul Gandhi) ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮੁੱਦਾ ਚੁੱਕਿਆ ਹੈ। ਇੱਕ ਦਿਨ ਪਹਿਲਾਂ ਪਾਰਟੀ ਨੇਤਾ ਕੇ.ਸੀ ਵੇਣੂਗੋਪਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸੁਰੱਖਿਆ ਵਿੱਚ ਕਮੀ ਦੀ ਸ਼ਿਕਾਇਤ ਕੀਤੀ ਸੀ। ਹੁਣ ਇਸ ਬਾਰੇ ਕੇਂਦਰੀ ਰਿਜ਼ਰਵ ਸੁਰੱਖਿਆ ਬਲ (CRPF) ਦਾ ਜਵਾਬ ਆਇਆ ਹੈ। ਸੀਆਰਪੀਐੱਫ (CRPF) ਨੇ ਕਿਹਾ ਹੈ ਕਿ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਰਾਹੁਲ ਗਾਂਧੀ ਨੇ ਖ਼ੁਦ ਤੋੜਿਆ ਹੈ। ਰਾਹੁਲ ਨੂੰ ਸਮੇਂ-ਸਮੇਂ ‘ਤੇ ਸੁਰੱਖਿਆ ਦੀਆਂ ਇਨ੍ਹਾਂ ਉਲੰਘਣਾਵਾਂ ਦੀ ਜਾਣਕਾਰੀ ਦਿੱਤੀ ਜਾਂਦੀ ਰਹੀ ਹੈ।

ਸੀਆਰਪੀਐੱਫ (CRPF) ਨੇ ਕਿਹਾ ਕਿ ਰਾਹੁਲ ਗਾਂਧੀ ਨੇ 2020 ਤੋਂ ਹੁਣ ਤੱਕ 113 ਵਾਰ ਸੁਰੱਖਿਆ ਨਿਯਮਾਂ ਦੀ ਉਲੰਘਣਾ ਕੀਤੀ ਹੈ। ਉਸ ਨੂੰ ਹਰ ਵਾਰ ਇਸ ਬਾਰੇ ਜਾਣਕਾਰੀ ਦਿੱਤੀ ਜਾਂਦੀ ਸੀ। ਇੱਥੋਂ ਤੱਕ ਕਿ ਭਾਰਤ ਜੋੜੋ ਯਾਤਰਾ ਦੇ ਦਿੱਲੀ ਪੜਾਅ ਵਿੱਚ ਉਨ੍ਹਾਂ ਦੇ ਨਾਲ ਆਏ ਲੋਕਾਂ ਨੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਕੀਤੀ ਹੈ ਅਤੇ ਸੀਆਰਪੀਐਫ ਇਸ ਮੁੱਦੇ ਨਾਲ ਵੱਖਰੇ ਤੌਰ ‘ਤੇ ਨਜਿੱਠੇਗਾ।

ਸੁਰੱਖਿਆ ਬਲ ਮੁਤਾਬਕ ਰਾਹੁਲ (Rahul Gandhi) ਲਈ ਸੁਰੱਖਿਆ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਇਹ ਦੱਸਣਾ ਜ਼ਰੂਰੀ ਹੈ ਕਿ ਜਦੋਂ ਵੀ ਕਿਸੇ ਸੁਰੱਖਿਅਤ ਵਿਅਕਤੀ ਦਾ ਦੌਰਾ ਹੁੰਦਾ ਹੈ ਤਾਂ ਉਸ ਦੀ ਸੁਰੱਖਿਆ ਦੀ ਤਿਆਰੀ ਸੀਆਰਪੀਐਫ ਵੱਲੋਂ ਰਾਜ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ। ਸੀਆਰਪੀਐਫ ਨੇ 24 ਦਸੰਬਰ ਨੂੰ ਹੀ ਭਾਰਤ ਜੋੜੋ ਯਾਤਰਾ ਦੇ ਦਿੱਲੀ ਪੜਾਅ ਦੀਆਂ ਤਿਆਰੀਆਂ ਕਰ ਲਈਆਂ ਸਨ। ਸਾਰੇ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਗਈ ਸੀ ਅਤੇ ਦਿੱਲੀ ਪੁਲਿਸ ਵੱਲੋਂ ਲੋੜੀਂਦੀ ਫੋਰਸ ਮੁਹੱਈਆ ਕਰਵਾਈ ਗਈ ਸੀ |

The post ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ CRPF ਦਾ ਜਵਾਬ, ਉਨ੍ਹਾਂ ਨੇ ਖ਼ੁਦ ਕੀਤੀ ਸੁਰੱਖਿਆ ਨਿਯਮਾਂ ਦੀ ਉਲੰਘਣਾ appeared first on TheUnmute.com - Punjabi News.

Tags:
  • amit-shah
  • bharat-jodo-yatra
  • bharat-jodo-yatra-3rd-pahse
  • bjp
  • breaking-news
  • congress
  • congress-general-secretary-kc-venugopal
  • congress-party
  • crpf
  • government-of-india
  • india-news
  • kc-venugopal
  • latest-news
  • news
  • punjab
  • punjab-congress
  • rahul-gandhi
  • rahul-gandhis-security
  • sonia-gandhi
  • the-unmute-breaking-news
  • union-home-minister-amit-shah

ਦੱਖਣੀ ਅਫਰੀਕਾ ਦੀ ਹਾਰ ਤੋਂ ਬਾਅਦ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤ ਦਾ ਖੇਡਣਾ ਲਗਭਗ ਤੈਅ

Thursday 29 December 2022 09:55 AM UTC+00 | Tags: aus-vs-sa bcci cricket-news icc india latest-sports-news news oval punjab-news south-africa test-world-cup the-unmute-breaking-news the-unmute-punjabi-news virat-kohali world-test-championshi world-test-championship wtc

ਚੰਡੀਗੜ੍ਹ 29 ਦਸੰਬਰ 2022: ਵਿਸ਼ਵ ਟੈਸਟ ਚੈਂਪੀਅਨਸ਼ਿਪ (World Test Championship) ਦੇ ਫਾਈਨਲ ‘ਚ ਭਾਰਤ (India) ਦਾ ਖੇਡਣਾ ਲਗਭਗ ਤੈਅ ਹੈ। ਆਸਟ੍ਰੇਲੀਆ ਖ਼ਿਲਾਫ਼ ਟੈਸਟ ਸੀਰੀਜ਼ ‘ਚ ਦੱਖਣੀ ਅਫਰੀਕਾ ਦੀ ਟੀਮ ਲਗਾਤਾਰ ਦੂਜੇ ਮੈਚ ‘ਚ ਵੱਡੇ ਫਰਕ ਨਾਲ ਹਾਰ ਗਈ ਹੈ ਅਤੇ ਹੁਣ ਇਸ ਟੀਮ ਦਾ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਪਹੁੰਚਣ ਦਾ ਦਾਅਵਾ ਕਮਜ਼ੋਰ ਪੈ ਗਿਆ ਹੈ। ਇਸ ਦੇ ਨਾਲ ਹੀ ਇਸ ਜਿੱਤ ਦੇ ਨਾਲ ਹੀ ਆਸਟ੍ਰੇਲੀਆ ਦਾ ਫਾਈਨਲ ਖੇਡਣਾ ਤੈਅ ਹੋ ਗਿਆ ਹੈ। ਭਾਰਤ ਨੂੰ ਦੱਖਣੀ ਅਫਰੀਕਾ ਦੀ ਹਾਰ ਦਾ ਫਾਇਦਾ ਹੋਇਆ ਹੈ। ਹੁਣ ਟੀਮ ਇੰਡੀਆ ਦੂਜੇ ਸਥਾਨ ‘ਤੇ ਰਹਿ ਕੇ ਲਗਾਤਾਰ ਦੂਜੀ ਵਾਰ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਆਸਾਨੀ ਨਾਲ ਖੇਡ ਸਕਦੀ ਹੈ।

ਪੈਟ ਕਮਿੰਸ ਦੀ ਕਪਤਾਨੀ ਹੇਠ ਆਸਟਰੇਲੀਆ ਨੇ ਟੈਸਟ ਚੌਥੇ ਦਿਨ ਹੀ ਪਾਰੀ ਅਤੇ 182 ਦੌੜਾਂ ਦੇ ਵੱਡੇ ਫਰਕ ਨਾਲ ਜਿੱਤ ਲਿਆ। ਤਜਰਬੇਕਾਰ ਸਪਿੰਨਰ ਨਾਥਨ ਲਿਓਨ (3/58) ਅਤੇ ਤੇਜ਼ ਗੇਂਦਬਾਜ਼ ਸਕਾਟ ਬੋਲੈਂਡ (2/49) ਵਿਕਟਾਂ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਸ ਜਿੱਤ ਦੇ ਨਾਲ, ਆਸਟਰੇਲੀਆ ਨੇ ਦੱਖਣੀ ਅਫਰੀਕਾ ‘ਤੇ 2-0 ਦੀ ਅਜੇਤੂ ਲੀਡ ਲੈ ਲਈ ਅਤੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਅੰਕ ਸੂਚੀ ਦੇ ਸਿਖਰ ‘ਤੇ ਆਪਣੀ ਸਥਿਤੀ ਮਜ਼ਬੂਤ ​​ਕਰ ਲਈ ਹੈ। ਇਸ ਮੈਚ ‘ਚ ਆਸਟ੍ਰੇਲੀਆ ਲਈ ਡੇਵਿਡ ਵਾਰਨਰ ਨੇ ਸ਼ਾਨਦਾਰ ਦੋਹਰਾ ਸੈਂਕੜਾ ਲਗਾਇਆ। ਇਸ ਦੇ ਨਾਲ ਹੀ ਐਲੇਕਸ ਕੈਰੀ ਨੇ ਵੀ ਸੈਂਕੜਾ ਲਗਾਇਆ ਹੈ । ਗ੍ਰੀਨ ਨੇ ਮੈਚ ਵਿੱਚ ਪੰਜ ਵਿਕਟਾਂ ਲਈਆਂ।

ਇਸ ਜਿੱਤ ਨਾਲ ਆਸਟਰੇਲੀਆ ਦੇ 12 ਅੰਕ ਹੋ ਗਏ ਹਨ ਅਤੇ ਹੁਣ ਕੰਗਾਰੂ ਟੀਮ ਦੇ 14 ਮੈਚਾਂ ਵਿੱਚ 132 ਅੰਕ ਹੋ ਗਏ ਹਨ। ਹੁਣ ਇਸ ਟੀਮ ਦੀ ਜੇਤੂ ਪ੍ਰਤੀਸ਼ਤਤਾ 78.57% ਹੈ। ਇਸ ਦਾ ਮਤਲਬ ਹੈ ਕਿ ਆਸਟ੍ਰੇਲੀਆ ਅਗਲੇ ਸਾਲ ਓਵਲ ‘ਚ ਆਪਣੀ ਪਹਿਲੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਖੇਡਣ ਲਈ ਤਿਆਰ ਹੈ। ਹਾਲਾਂਕਿ ਆਸਟ੍ਰੇਲੀਆ ਨੇ ਅਜੇ ਕੁੱਲ ਪੰਜ ਟੈਸਟ ਮੈਚ ਖੇਡੇ ਹਨ। ਇਨ੍ਹਾਂ ‘ਚੋਂ ਇਕ ਘਰੇਲੂ ਮੈਦਾਨ ‘ਤੇ ਦੱਖਣੀ ਅਫਰੀਕਾ ਖ਼ਿਲਾਫ਼ ਹੈ ਅਤੇ ਚਾਰ ਭਾਰਤ ‘ਚ।

ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਅੰਕ ਸੂਚੀ ਵਿੱਚ ਚੋਟੀ ਦੀਆਂ ਦੋ ਟੀਮਾਂ ਫਾਈਨਲ ਖੇਡਦੀਆਂ ਹਨ। ਫਿਲਹਾਲ ਭਾਰਤ (India) ਦੇ ਆਸਟ੍ਰੇਲੀਆ ਨਾਲ ਫਾਈਨਲ ਖੇਡਣ ਦੀ ਸੰਭਾਵਨਾ ਬਹੁਤ ਜ਼ਿਆਦਾ ਹੈ। ਇਸ ਦੇ ਨਾਲ ਹੀ ਦੱਖਣੀ ਅਫਰੀਕਾ ਦੀ ਲਗਾਤਾਰ ਦੂਜੇ ਟੈਸਟ ‘ਚ ਮਿਲੀ ਹਾਰ ਤੋਂ ਬਾਅਦ ਫਾਈਨਲ ‘ਚ ਪਹੁੰਚਣ ਦੀਆਂ ਉਮੀਦਾਂ ਕਮਜ਼ੋਰ ਹੋ ਗਈਆਂ ਹਨ। ਹੁਣ ਦੱਖਣੀ ਅਫਰੀਕਾ ਦੀ ਟੀਮ ਅੰਕ ਸੂਚੀ ਵਿੱਚ ਚੌਥੇ ਸਥਾਨ ‘ਤੇ ਪਹੁੰਚ ਗਈ ਹੈ।

The post ਦੱਖਣੀ ਅਫਰੀਕਾ ਦੀ ਹਾਰ ਤੋਂ ਬਾਅਦ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਭਾਰਤ ਦਾ ਖੇਡਣਾ ਲਗਭਗ ਤੈਅ appeared first on TheUnmute.com - Punjabi News.

Tags:
  • aus-vs-sa
  • bcci
  • cricket-news
  • icc
  • india
  • latest-sports-news
  • news
  • oval
  • punjab-news
  • south-africa
  • test-world-cup
  • the-unmute-breaking-news
  • the-unmute-punjabi-news
  • virat-kohali
  • world-test-championshi
  • world-test-championship
  • wtc

ਭਾਰਤ 'ਚ ਚੀਨ ਸਮੇਤ ਛੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ

Thursday 29 December 2022 10:06 AM UTC+00 | Tags: 3rd-wave-of-corona breaking-news central-government china china-news corona covid government-of-india india mansukh-mandavia news rt-pcr rt-pcr-test rt-pcr-test-is-mandatory-for-passengers

ਚੰਡੀਗੜ੍ਹ 29 ਦਸੰਬਰ 2022: ਚੀਨ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ ਕੋਰੋਨਾ ਦੇ ਮਾਮਲਿਆਂ ‘ਚ ਅਚਾਨਕ ਆਈ ਤੇਜ਼ੀ ਤੋਂ ਬਾਅਦ ਕੇਂਦਰ ਸਰਕਾਰ ਵੀ ਅਲਰਟ ਮੋਡ ‘ਚ ਆ ਗਈ ਹੈ। ਕੋਰੋਨਾ ਦੇ ਸੰਭਾਵਿਤ ਖ਼ਤਰਿਆਂ ਦੇ ਮੱਦੇਨਜ਼ਰ ਸਰਕਾਰ ਨੇ ਚੀਨ ਸਮੇਤ ਛੇ ਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ ਕਰ ਦਿੱਤਾ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਦੇ ਹਵਾਲੇ ਨਾਲ ਨਿਊਜ਼ ਏਜੰਸੀ ਏਐਨਆਈ ਨੇ ਇਹ ਜਾਣਕਾਰੀ ਦਿੱਤੀ।

ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ, ‘1 ਜਨਵਰੀ 2023 ਤੋਂ ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਤੋਂ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਯਾਤਰਾ ਤੋਂ ਪਹਿਲਾਂ ‘ਹਵਾਈ ਸੁਵਿਧਾ ਪੋਰਟਲ’ ‘ਤੇ ਆਪਣੀ ਰਿਪੋਰਟ ਅਪਲੋਡ ਕਰਨੀ ਹੋਵੇਗੀ।

ਦੱਸਿਆ ਜਾ ਰਿਹਾ ਹੈ ਕਿ ਅਗਲੇ 40 ਦਿਨ ਦੇਸ਼ ਲਈ ਬਹੁਤ ਮਹੱਤਵਪੂਰਨ ਹੋ ਸਕਦੇ ਹਨ। ਅਧਿਕਾਰੀਆਂ ਦੇ ਹਵਾਲੇ ਨਾਲ ਨਿਊਜ਼ ਏਜੰਸੀ ਪੀਟੀਆਈ ਨੇ ਕਿਹਾ ਕਿ ਭਾਰਤ ਵਿੱਚ ਜਨਵਰੀ ਮਹੀਨੇ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਸਕਦੇ ਹਨ। ਅਧਿਕਾਰਤ ਸੂਤਰਾਂ ਨੇ ਮਹਾਂਮਾਰੀ ਦੇ ਫੈਲਣ ਦੇ ਪਿਛਲੇ ਤਰੀਕੇ ਦਾ ਹਵਾਲਾ ਦਿੰਦੇ ਹੋਏ ਇਹ ਜਾਣਕਾਰੀ ਦਿੱਤੀ ਹੈ ।

The post ਭਾਰਤ ‘ਚ ਚੀਨ ਸਮੇਤ ਛੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ appeared first on TheUnmute.com - Punjabi News.

Tags:
  • 3rd-wave-of-corona
  • breaking-news
  • central-government
  • china
  • china-news
  • corona
  • covid
  • government-of-india
  • india
  • mansukh-mandavia
  • news
  • rt-pcr
  • rt-pcr-test
  • rt-pcr-test-is-mandatory-for-passengers

CM ਭਗਵੰਤ ਮਾਨ ਵੱਲੋਂ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ 'ਚ ਕਰਵਾਈਆਂ ਜਾਣ ਵਾਲੀਆਂ 'ਖੇਡਾਂ ਹਲਕਾ ਸੁਨਾਮ ਦੀਆਂ' ਦਾ ਪੋਸਟਰ ਰਿਲੀਜ਼

Thursday 29 December 2022 10:15 AM UTC+00 | Tags: aman-arora babu-bhagwan-das-arora bhagwant-mann games khedan-halka-sunam-diaan khedan-halka-sunam-ki latest-news news punjab punjab-news sports sunam

ਚੰਡੀਗੜ੍ਹ 29 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਦੇ ਸਵਰਗੀ ਪਿਤਾ ਅਤੇ ਸਾਬਕਾ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਕਰਵਾਈਆਂ ਜਾ ਰਹੀਆਂ 'ਖੇਡਾਂ ਹਲਕਾ ਸੁਨਾਮ ਦੀਆਂ'(Khedan Halka Sunam Diaan) ਦਾ ਪੋਸਟਰ ਰਿਲੀਜ਼ ਕੀਤਾ ਗਿਆ ਹੈ।

ਇੱਥੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਪੋਸਟਰ ਰਿਲੀਜ਼ ਹੋਣ ਉਪਰੰਤ ਅਮਨ ਅਰੋੜਾ ਨੇ ਦੱਸਿਆ ਕਿ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸਪਾਂਸਰ 'ਖੇਡਾਂ ਹਲਕਾ ਸੁਨਾਮ ਦੀਆਂ' ਟੂਰਨਾਮੈਂਟ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ, ਲੌਂਗੋਵਾਲ ਵਿਖੇ 4 ਫਰਵਰੀ ਤੋਂ 5 ਫਰਵਰੀ, 2023 ਤੱਕ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਪਿਛਲੇ ਇਕ ਦਹਾਕੇ ਤੋਂ ਹਲਕੇ ਵਿੱਚ ਮੈਡੀਕਲ ਕੈਂਪ ਲਗਾਉਣ ਦੇ ਨਾਲ ਨਾਲ ਲੋਕਾਂ ਦੀ ਭਲਾਈ ਲਈ ਸਮਾਜ ਸੇਵਾ ਦੇ ਹੋਰ ਕਾਰਜ ਵੀ ਕਰ ਰਹੀ ਹੈ।

'ਖੇਡਾਂ ਹਲਕਾ ਸੁਨਾਮ ਦੀਆਂ' ਬਾਰੇ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ, ਜੋ ਕਿ ਖੇਡ ਪ੍ਰੇਮੀ ਹੋਣ ਦੇ ਨਾਲ ਨਾਲ ਵਾਲੀਬਾਲ ਸ਼ੂਟਿੰਗ ਦੇ ਖ਼ੁਦ ਵੀ ਚੰਗੇ ਖਿਡਾਰੀ ਹਨ, ਦੀ ਖੇਡਾਂ ਨੂੰ ਜ਼ਮੀਨੀ ਪੱਧਰ ਉਤੇ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਤਹਿਤ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਇਸ ਟੂਰਨਾਮੈਂਟ ਵਿੱਚ ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸ਼ਿੰਗ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ।

ਦੱਸਣਯੋਗ ਹੈ ਕਿ ਮਾਨ ਸਰਕਾਰ ਵੱਲੋਂ ਹਾਲ ਹੀ ਵਿੱਚ "ਖੇਡਾਂ ਵਤਨ ਪੰਜਾਬ ਦੀਆਂ" ਕਰਵਾਈਆਂ ਗਈਆਂ ਸਨ, ਜੋ ਤਿੰਨ ਮਹੀਨੇ ਚੱਲੀਆਂ ਸਨ, ਤਾਂ ਜੋ ਨੌਜਵਾਨਾਂ ਵਿੱਚ ਛੁਪੇ ਖੇਡ ਹੁਨਰ ਨੂੰ ਪਛਾਣ ਅਤੇ ਤਰਾਸ਼ ਕੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਜਾ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪਹਿਲੇ ਤਿੰਨ ਸਥਾਨਾਂ ਉਤੇ ਆਉਣ ਵਾਲੀਆਂ ਟੀਮਾਂ ਨੂੰ ਨਕਦ ਇਨਾਮ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ।

ਅਮਨ ਅਰੋੜਾ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪਦਮ ਹੈਵੀਵੇਟ ਇੰਟਰਨੈਸ਼ਨਲ ਮੁੱਕੇਬਾਜ਼ ਕੌਰ ਸਿੰਘ (ਏਸ਼ੀਅਨ ਖੇਡਾਂ ਦੇ ਸੋਨ ਤਗ਼ਮਾ ਜੇਤੂ) ਅਤੇ ਪਦਮ ਸ੍ਰੀ ਅਥਲੀਟ ਸੁਨੀਤਾ ਰਾਣੀ (ਏਸ਼ੀਅਨ ਖੇਡਾਂ ਵਿੱਚੋ ਸੋਨ ਤਗ਼ਮਾ ਜੇਤੂ) ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਟੀਮਾਂ ਦੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20 ਜਨਵਰੀ, 2023 ਹੈ।

The post CM ਭਗਵੰਤ ਮਾਨ ਵੱਲੋਂ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ‘ਚ ਕਰਵਾਈਆਂ ਜਾਣ ਵਾਲੀਆਂ 'ਖੇਡਾਂ ਹਲਕਾ ਸੁਨਾਮ ਦੀਆਂ' ਦਾ ਪੋਸਟਰ ਰਿਲੀਜ਼ appeared first on TheUnmute.com - Punjabi News.

Tags:
  • aman-arora
  • babu-bhagwan-das-arora
  • bhagwant-mann
  • games
  • khedan-halka-sunam-diaan
  • khedan-halka-sunam-ki
  • latest-news
  • news
  • punjab
  • punjab-news
  • sports
  • sunam

ਚੰਡੀਗੜ੍ਹ 29 ਦਸੰਬਰ 2022: ਹਾਲ ਹੀ ਵਿੱਚ ਹੋਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ, ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 3 ਅਕਤੂਬਰ ਨੂੰ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਗਿਆ ਸੀ, ਪਰ ਲਗਪਗ 3 ਮਹੀਨੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਵਿਧਾਨ ਸਭਾ ਨੂੰ, ਪੰਜਾਬ ਦੇ ਰਾਜਪਾਲ ਵੱਲੋਂ ਸੰਵਿਧਾਨ ਦੀ ਧਾਰਾ 174 (2) ਅਨੁਸਾਰ ਹਾਲੇ ਤੀਕਰ ਵਿਧੀਵਤ ਢੰਗ ਨਾਲ ਅਣਮਿੱਥੇ ਸਮੇਂ ਲਈ ਸਥਗਿਤ ਨਹੀਂ ਕੀਤਾ ਗਿਆ ਅਤੇ ਨਾਂ ਹੀ ਇਸ ਸਬੰਧ ਵਿੱਚ ਪੰਜਾਬ ਸਰਕਾਰ ਦੇ ਰਾਜ ਪੱਤਰ ਵਿੱਚ ਕੋਈ ਬਣਦਾ ਘੋਸ਼ਣਾ ਪੱਤਰ ਜਾਰੀ ਕੀਤਾ ਗਿਆ ਹੈ।

ਭਰੋਸੇ ਯੋਗ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਅਜਿਹਾ ਕਰਨਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਲਈ, ਇਸ ਕਾਰਨ ਸੰਭਵ ਨਹੀਂ ਹੋ ਸਕਿਆ ਕਿ ਪੰਜਾਬ ਦੀ ਕੈਬਨਿਟ ਵੱਲੋਂ ਇਸ ਸਬੰਧ ਵਿੱਚ ਹਾਲੇ ਤੀਕਰ ਰਾਜਪਾਲ ਜੀ ਨੂੰ ਅਧਿਕਾਰਤ ਤੌਰ ਤੇ ਸਿਫ਼ਾਰਸ਼ ਹੀ ਨਹੀਂ ਭੇਜੀ ਗਈ, ਜਦ ਕਿ 3 ਅਕਤੂਬਰ ਤੋਂ ਬਾਅਦ ਹੁਣ ਤੀਕਰ ਪੰਜਾਬ ਦੇ ਮੰਤਰੀ ਮੰਡਲ ਦੀਆਂ 4 ਮੀਟਿੰਗ ਹੋ ਚੁੱਕੀਆਂ ਹਨ। ਨਿਯਮ ਅਨੁਸਾਰ ਵਿਧਨ ਸਭਾ ਦੇ ਇਜਲਾਸ ਨੂੰ ਅਣਮਿੱਥੇ ਸਮੇਂ ਲਈ ਸਥਗਿਤ ਕਰਨ ਦਾ ਪ੍ਰਸਤਾਵ 3 ਅਕਤੂਬਰ ਤੋਂ ਬਾਅਦ ਹੋਈ, ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿੱਚ ਹੀ ਪਾਸ ਕਰਕੇ ਮੰਤਰੀ ਮੰਡਲ ਦੀ ਸਿਫ਼ਾਰਸ਼ ਸਾਹਿਤ, ਰਾਜਪਾਲ ਜੀ ਪਾਸ ਭੇਜਣਾ ਬਣਦਾ ਸੀ।

ਭਾਰਤੀ ਸੰਵਿਧਾਨ ਦੀ ਧਾਰਾ 175(1) ਅਧੀਨ ਅਤੇ ਪੰਜਾਬ ਵਿਧਾਨ ਸਭਾ ਦੀ ਕਾਰਜਵਿਧੀ ਅਤੇ ਕਾਰਜ ਸੰਚਾਲਣ ਨਿਯਮਾਵਲੀ ਦੇ ਭਾਗ 5 ਤੇ ਨਿਯਮ 17 ਅਧੀਨ, ਪੰਜਾਬ ਵਿਧਾਨ ਸਭਾ ਦਾ, ਹਰ ਵਰ੍ਹੇ ਦਾ ਪਹਿਲਾ ਇਜਲਾਸ ਰਾਜਪਾਲ ਜੀ ਦੇ ਭਾਸ਼ਨ ਨਾਲ ਹੀ ਸ਼ੁਰੂ ਹੋਣਾ ਹੈ। ਅਜਿਹੇ ਇਜਲਾਸ ਤੋਂ ਪਹਿਲਾਂ 3 ਅਕਤੂਬਰ ਤੋਂ ਅਨਿਸ਼ਚਿਤ ਰੂਪ ਵਿੱਚ ਲਮਕਦੇ ਵਿਧਾਨ ਸਭਾ ਦੇ ਇਜਲਾਸ ਨੂੰ ਅਣਮਿੱਥੇ ਸਮੇਂ ਲਈ ਸਥਗਿਤ ਕਰਨ ਦੀ ਵਿਧੀਵਤ ਘੋਸ਼ਣਾ ਰਾਜਪਾਲ ਜੀ ਵੱਲੋਂ ਕਰਨੀ ਵਿਧਾਨਕ ਪੱਖੋਂ ਜ਼ਰੂਰੀ ਹੈ, ਨਹੀਂ ਤਾਂ ਮਾਰਚ ਮਹੀਨੇ ਵਿੱਚ ਹੋਣ ਵਾਲਾ, 'ਅਤੀ ਆਵਸ਼ਕ ਬਜਟ ਇਜਲਾਸ' ਸੱਦਣ ਦੀ ਅਮਲੀ ਪ੍ਰਕਿਿਰਆ ਸ਼ੁਰੂ ਕਰਨ ਸਮੇਂ ਇੱਕ ਵੱਡੇ ਸੰਵਿਧਾਨਕ ਅੜਿੱਕੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਸ ਲਈ ਸੰਵਿਧਾਨਕ ਆਵਸ਼ਕਤਾਵਾਂ ਅਤੇ ਮਰਿਆਦਾ ਦੀ ਮਜਬੂਰੀ ਕਾਰਨ ਅਤੇ ਵਿੱਤੀ ਸੰਕਟ ਨੂੰ ਟਾਲਣ ਲਈ, ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਰਾਜ-ਹਠ ਤਿਆਗ ਕੇ, ਲਚਕੀਲਾ ਤੇ ਨਰਮ ਰਵੱਈਆ ਇਖ਼ਤਿਆਰ ਕਰਕੇ, ਰਾਜ ਭਵਨ ਦੇ ਪੁਲ਼ ਹੇਠਾਂ ਦੀ ਲੰਘਣਾ ਹੀ ਪੈਣਾਂ ਹੈ ਕਿਉਂਕਿ ਸਰਕਾਰ ਦੇ ਵਿੱਤੀ ਸੰਚਾਲਣ ਨੂੰ ਜਾਰੀ ਰੱਖਣ ਲਈ, 31 ਮਾਰਚ ਤੱਕ ਹਰ ਹੀਲੇ, ਚਾਲੂ ਮਾਲੀ ਸਾਲ ਲਈ, ਰਾਜ ਸਰਕਾਰ ਦਾ ਬਜਟ ਪਾਸ ਕਰਨਾ ਭਗਵੰਤ ਮਾਨ ਸਰਕਾਰ ਦੀ ਵੱਡੀ ਮਜਬੂਰੀ ਹੋਵੇਗੀ।

The post ਪੰਜਾਬ ਦੇ ਗਵਰਨਰ ਤੇ ਮੁੱਖ ਮੰਤਰੀ ਦੇ ਆਪਸੀ ਸੰਬੰਧਾਂ ‘ਚ ਸੁਧਾਰ ਨਾ ਹੋਇਆ, ਤਾਂ ਵਿਧਾਨ ਸਭਾ ਬਜਟ ਇਜਲਾਸ ਨੂੰ ਲੈ ਕੇ ਖੜ੍ਹਾ ਹੋ ਸਕਦੈ ਸੰਵਿਧਾਨਿਕ ਅੜਿੱਕਾ: ਬੀਰ ਦਵਿੰਦਰ ਸਿੰਘ appeared first on TheUnmute.com - Punjabi News.

Tags:
  • aam-aadmi-party
  • bhagwant-mann
  • bir-davinder-singh
  • cm-bhagwant-mann
  • constitutional
  • latest-news
  • news
  • punjab-government
  • punjab-governor
  • punjab-legislative-assembly

ਚੰਡੀਗੜ੍ਹ: ਸਮੂਹਿਕ ਜਬਰ ਜਨਾਹ ਮਾਮਲੇ 'ਚ ਪੁਲਿਸ ਨੇ ਦੂਜੇ ਮੁਲਜ਼ਮ ਸੰਨੀ ਨੂੰ ਕੀਤਾ ਗ੍ਰਿਫਤਾਰ

Thursday 29 December 2022 10:35 AM UTC+00 | Tags: breaking-news chandigarh chandigarh-gang-rape-case chandigarh-news chandigarh-police gang-rape-case news shimla

ਚੰਡੀਗੜ੍ਹ 29 ਦਸੰਬਰ 2022: ਚੰਡੀਗੜ੍ਹ (Chandigarh) 'ਚ ਸ਼ਿਮਲਾ ਦੀ ਰਹਿਣ ਵਾਲੀ 28 ਸਾਲਾ ਲੜਕੀ ਨਾਲ ਸਮੂਹਿਕ ਜਬਰ ਜਨਾਹ ਦਾ ਮਾਮਲੇ ਵਿੱਚ ਪੁਲਿਸ ਨੇ ਦੂਜੇ ਮੁਲਜ਼ਮ ਸੰਨੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ | ਦੱਸ ਦੇਈਏ ਕਿ ਮੁਲਜ਼ਮ ਪਰਵਿੰਦਰ ਨੂੰ ਬੀਤੇ ਦਿਨ ਹੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।

ਦੱਸ ਦਈਏ ਕਿ ਪੀੜਤਾ ਸ਼ਿਮਲਾ ਦੀ ਰਹਿਣ ਵਾਲੀ ਹੈ ਅਤੇ ਉਸ ਨਾਲ 4 ਦਿਨਾਂ ਤੱਕ ਸਮੂਹਿਕ ਜਬਰ ਜਨਾਹ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪੀੜਤਾ ਨੂੰ ਬੰਧਕ ਬਣਾ ਕੇ ਕਮਰੇ ਵਿੱਚ ਰੱਖਿਆ ਗਿਆ। ਉਹ ਕਿਸੇ ਤਰ੍ਹਾਂ ਬੰਦ ਕਮਰੇ ‘ਚੋਂ ਫਰਾਰ ਹੋ ਕੇ ਥਾਣੇ ਪਹੁੰਚੀ ਅਤੇ ਸ਼ਿਕਾਇਤ ਦਿੱਤੀ। ਪੀੜਤ ਲੜਕੀ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੇ ਨਾਲ ਆਈਆਂ ਲੜਕੀਆਂ ਨੌਕਰੀ ਲਈ ਮੋਹਾਲੀ ਆਈਆਂ ਸਨ ਅਤੇ ਮੋਹਾਲੀ ਵਿੱਚ ਹੀ ਕਿਰਾਏ 'ਤੇ ਰਹਿ ਰਹੀਆਂ ਸਨ। ਪੀੜਤਾ ਇਕ ਮਹੀਨਾ ਪਹਿਲਾਂ ਮੋਹਾਲੀ ਦੇ ਸ਼ਾਹੀਮਾਜਰਾ ‘ਚ ਆਪਣੇ ਦੋਸਤ ਨਾਲ ਰਹਿਣ ਲੱਗੀ ਸੀ।

The post ਚੰਡੀਗੜ੍ਹ: ਸਮੂਹਿਕ ਜਬਰ ਜਨਾਹ ਮਾਮਲੇ ‘ਚ ਪੁਲਿਸ ਨੇ ਦੂਜੇ ਮੁਲਜ਼ਮ ਸੰਨੀ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • chandigarh
  • chandigarh-gang-rape-case
  • chandigarh-news
  • chandigarh-police
  • gang-rape-case
  • news
  • shimla

ਗੁਰਦਾਸਪੁਰ : BSF ਦੇ ਡੀਆਈਜੀ ਪ੍ਰਭਾਕਰ ਜੋਸ਼ੀ, ਡੀਸੀ ਅਤੇ ਐੱਸਐੱਸਪੀ ਗੁਰਦਾਸਪੁਰ ਵਲੋਂ ਸਰਹੱਦੀ ਖੇਤਰ ਦਾ ਦੌਰਾ

Thursday 29 December 2022 11:51 AM UTC+00 | Tags: breaking-news bsf bsf-dig-prabhakar-joshi cm-bhagwant-mann dc-gurdaspur drone drug-smugglers gurdaspur gurdaspur-dc gurdaspur-police gurdaspur-sector india-pakistan-border latest-news news punjab-government punjab-police the-unmute-breaking-news

ਗੁਰਦਾਸਪੁਰ 29 ਦਸੰਬਰ 2022: ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਸਰਹੱਦੀ ਖੇਤਰ ਚ ਬੀ.ਐੱਸ.ਐੱਫ. ਗੁਰਦਾਸਪੁਰ (Gurdaspur) ਸੈਕਟਰ ਡੀ.ਆਈ.ਜੀ ਦੇ ਨਾਲ ਵਿਸ਼ੇਸ ਤੌਰ ਤੇ ਐੱਸ.ਐੱਸ.ਪੀ. ਗੁਰਦਾਸਪੁਰ ਅਤੇ ਡੀਸੀ ਗੁਰਦਾਸਪੁਰ ਵਲੋਂ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਅਤੇ ਕਲਾਨੌਰ ਦੇ ਸਰਹੱਦੀ ਪਿੰਡਾਂ ਦੇ ਪਿੰਡ ਵਾਸੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਅਤੇ ਉਹਨਾਂ ਦੀਆ ਮੁਸ਼ਕਿਲਾਂ ਜਿਥੇ ਜਲਦ ਨਿਪਟਾਰਾ ਕਰਨ ਦੀ ਗੱਲ ਕੀਤੀ ਉਥੇ ਹੀ ਉਹਨਾਂ ਨੂੰ ਅਪੀਲ ਕੀਤੀ ਕਿ ਉਸ ਪਾਰ ਪਾਕਿਸਤਾਨ ਤੋਂ ਆ ਰਹੀ ਨਸ਼ੇ ਦੀ ਖੇਪ ਅਤੇ ਡਰੋਨ ਗਤੀਵਿਧੀ ਬਾਰੇ ਉਹ ਸੂਚਨਾ ਦੇਣ ਤਾ ਜੋ ਨਸ਼ੇ ਤਸਕਰੀ ਤੇ ਨਕੇਲ ਕੱਸੀ ਜਾ ਸਕੇ ।

ਬੀ.ਐੱਸ.ਐੱਫ. ਅਤੇ ਪੁਲਿਸ ਅਧਿਕਾਰੀਆਂ ਨਾਲ ਵੱਖ ਵੱਖ ਸਰਹੱਦੀ ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ ਹੈ । ਮੀਟਿੰਗ ਦੌਰਾਨ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਅਗਾਹ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧੁੰਦ ਦਾ ਮੌਸਮ ਹੋਣ ਕਾਰਨ ਗੁਆਂਢੀ ਮੁਲਕ ਵੱਲੋਂ ਨਸ਼ੇ ਤੇ ਹਥਿਆਰਾਂ ਦੀ ਸਮਗਲਿੰਗ ਕਰਨ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਬਲਾਂ ਦੇ ਨਾਲ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਵੀ ਪੂਰੀ ਚੌਕਸੀ ਵਰਤਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਸਰਹੱਦੀ ਲੋਕ ਡਰੋਨ ਦੀਆਂ ਗਤੀਵਿਧੀਆਂ ਪ੍ਰਤੀ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਜਦੋਂ ਵੀ ਉਨ੍ਹਾਂ ਨੂੰ ਸਰਹੱਦ ਨੇੜੇ ਕੋਈ ਸ਼ੱਕੀ ਗਤੀਵਿਧੀ ਦਿਖਾਈ ਦੇਵੇ ਤਾਂ ਉਹ ਤੁਰੰਤ ਇਸਦੀ ਜਾਣਕਾਰੀ ਬੀ.ਐੱਸ.ਐੱਫ ਤੇ ਪੁਲਿਸ ਨੂੰ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਜਲਦ ਹੀ ਇਸ ਸਬੰਧੀ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ | ਜਿਸ ਉੱਪਰ ਸਰਹੱਦੀ ਇਲਾਕੇ ਦੇ ਵਸਨੀਕ ਸੂਚਨਾ ਦੇ ਸਕਣਗੇ।ਉਥੇ ਹੀ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਕਿਸਾਨਾਂ ਨੂੰ ਕੰਢਿਆਲੀ ਤਾਰ ਤੋਂ ਪਾਰ ਜ਼ਮੀਨ ਦਾ ਰਹਿੰਦਾ ਮੁਆਵਜਾ ਦੇ ਦਿੱਤਾ ਜਾਵੇਗਾ।

ਉਥੇ ਹੀ ਬੀ.ਐੱਸ.ਐੱਫ. ਦੇ ਡੀ.ਆਈ.ਜੀ ਪ੍ਰਭਾਕਰ ਜੋਸ਼ੀ ਨੇ ਵੀ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਹੱਦ ਪਾਰੋਂ ਦੁਸ਼ਮਣ ਦੇਸ਼ ਵੱਲੋਂ ਕੀਤੀਆਂ ਜਾਂਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਬੀ.ਐੱਸ.ਐੱਫ. ਦਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਹੀ ਸੂਚਨਾ ਦੇਣ ਵਾਲੇ ਨੂੰ ਬੀ.ਐੱਸ.ਐੱਫ. ਵੱਲੋਂ ਇੱਕ ਲੱਖ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਅਤੇ ਉਹਨਾਂ ਅਪੀਲ ਕੀਤੀ ਕਿ ਸਰਹੱਦੀ ਇਲਾਕੇ ਦੇ ਲੋਕ ਡਰੋਨ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਦੇ ਨਾਲ ਇਲਾਕੇ ਵਿੱਚ ਘੁੰਮ ਰਹੇ ਵਿਅਕਤੀਆਂ 'ਤੇ ਵੀ ਨਜ਼ਰ ਰੱਖਣ ਅਤੇ ਇਸਦੀ ਸੂਚਨਾ ਬੀ.ਐੱਸ.ਐੱਫ ਦੇ ਨਾਲ ਪੁਲਿਸ ਨੂੰ ਵੀ ਦੇਣ।

The post ਗੁਰਦਾਸਪੁਰ : BSF ਦੇ ਡੀਆਈਜੀ ਪ੍ਰਭਾਕਰ ਜੋਸ਼ੀ, ਡੀਸੀ ਅਤੇ ਐੱਸਐੱਸਪੀ ਗੁਰਦਾਸਪੁਰ ਵਲੋਂ ਸਰਹੱਦੀ ਖੇਤਰ ਦਾ ਦੌਰਾ appeared first on TheUnmute.com - Punjabi News.

Tags:
  • breaking-news
  • bsf
  • bsf-dig-prabhakar-joshi
  • cm-bhagwant-mann
  • dc-gurdaspur
  • drone
  • drug-smugglers
  • gurdaspur
  • gurdaspur-dc
  • gurdaspur-police
  • gurdaspur-sector
  • india-pakistan-border
  • latest-news
  • news
  • punjab-government
  • punjab-police
  • the-unmute-breaking-news

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਾਲ ਪੰਜਾਬੀ ਭਾਈਚਾਰੇ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ

Thursday 29 December 2022 11:58 AM UTC+00 | Tags: bihar breaking-news chief-minister-of-bihar kultar-singh-sandhwan news nitish-kumar punjabi-community punjab-news punjab-vidhan-sabha the-unmute-latest-update the-unmute-punjabi-news the-unmute-report

ਪਟਨਾ/ਚੰਡੀਗੜ੍ਹ 29 ਦਸੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਇੱਕ ਮੀਟਿੰਗ ਕਰਕੇ ਵੱਖ ਵੱਖ ਮਹੱਤਵਪੂਰਨ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ।ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਇੱਕ ਸਿਸ਼ਟਾਚਾਰ ਮੀਟਿੰਗ ਸੀ ਜਿਸ ਵਿੱਚ ਸ. ਸੰਧਵਾਂ ਨੇ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਦੇ ਵਿਭਿੰਨ ਮੁੱਦਿਆਂ ਬਾਰੇ  ਨਿਤੀਸ਼ ਕੁਮਾਰ ਨਾਲ ਚਰਚਾ ਕੀਤੀ।

ਇਸ ਦੌਰਾਨ ਦੋਵਾਂ ਆਗੂਆਂ ਨੇ ਖੇੇਤੀ, ਡੇਅਰੀ ਫਰਮਿੰਗ, ਸਭਿਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਸ. ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਦੀ ਨਿਤੀਸ਼ ਕੁਮਾਰ ਨਾਲ ਚਰਚਾ ਬਹੁਤ ਵਧੀਆਂ ਰਹੀ ਅਤੇ ਉਨ੍ਹਾਂ ਨੂੰ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਬਾਰੇ ਕਈ ਕੁੱਝ ਜਾਣਨ ਦਾ ਮੌਕਾ ਮਿਲਿਆ।

ਇਸ ਤੋਂ ਪਹਿਲਾਂ ਪਟਨਾ ਵਿਖੇ ਪਹੁੰਚ ਕੇ ਸ. ਸੰਧਵਾਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਿਕ ਹੋਏ ਅਤੇ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੇ ਚੰਗੇ ਜੀਵਨ ਦੇ ਨਿਰਮਾਣ ਵਾਸਤੇ ਲੋਕਾਂ ਨੂੰ ਸ੍ਰੀ ਗਰੂ ਗੋਬਿੰਦ ਸਿੰਘ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ।

The post ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਾਲ ਪੰਜਾਬੀ ਭਾਈਚਾਰੇ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ appeared first on TheUnmute.com - Punjabi News.

Tags:
  • bihar
  • breaking-news
  • chief-minister-of-bihar
  • kultar-singh-sandhwan
  • news
  • nitish-kumar
  • punjabi-community
  • punjab-news
  • punjab-vidhan-sabha
  • the-unmute-latest-update
  • the-unmute-punjabi-news
  • the-unmute-report

ਨਵੇਂ ਵਰ੍ਹੇ 'ਤੇ ਹੁਸ਼ਿਆਰਪੁਰੀਆਂ ਨੂੰ ਮਿਲੇਗੀ ਅਤਿ-ਆਧੁਨਿਕ ਵੈਕਿਊਮ ਕਲੀਨਿੰਗ ਮਸ਼ੀਨ

Thursday 29 December 2022 12:02 PM UTC+00 | Tags: aam-aadmi-party brahm-shankar-zimpa breaking-news clean-city-green-city cm-bhagwant-mann hoshiarpur hoshiarpur-city latest-news news punjab punjabs-cities-clean the-unmute-breaking-news vacuum-cleaning-machine

ਚੰਡੀਗੜ੍ਹ 29 ਦਸੰਬਰ 2022 : ਪੰਜਾਬ ਦੇ ਸ਼ਹਿਰਾਂ ਨੂੰ ਸਾਫ ਸੁਥਰਾ ਰੱਖਣ ਦੇ ਟੀਚੇ ਨੂੰ ਧਿਆਨ ਵਿਚ ਰੱਖਦਿਆਂ ਦੋਆਬੇ ਦੇ ਪ੍ਰਮੁੱਖ ਸ਼ਹਿਰ ਹੁਸ਼ਿਆਰਪੁਰ ਨੂੰ ਨਵੇਂ ਸਾਲ ਵਿਚ ਅਤਿ-ਆਧੁਨਿਕ ਵੈਕਿਊਮ ਕਲੀਨਿੰਗ ਮਸ਼ੀਨ ਮਿਲੇਗੀ। ਇਸ ਮਸ਼ੀਨ ਦਾ ਸਫਲ ਟ੍ਰਾਇਲ ਬੀਤੀ ਸ਼ਾਮ ਕੈਬਨਿਟ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਹਾਜ਼ਰੀ ਵਿਚ ਕੀਤਾ ਗਿਆ।

ਜਿੰਪਾ ਨੇ ਦੱਸਿਆ ਕਿ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਦਿਸ਼ਾ ਵਿਚ ਹੁਸ਼ਿਆਰਪੁਰੀਆਂ ਨੇ ਇਕ ਕਦਮ ਅੱਗੇ ਵਧਾਇਆ ਹੈ। ਉਨ੍ਹਾਂ ਕਿਹਾ ਕਿ ਟਰੱਕ ਸਮੇਤ ਇਸ ਮਸ਼ੀਨ ਦੀ ਖਰੀਦ ਕਰੀਬ 55-60 ਲੱਖ ਰੁਪਏ ਹੋਵੇਗੀ। ਬੱਸ ਸਟੈਂਡ ਚੌਕ ਹੁਸ਼ਿਆਰਪੁਰ ਤੋਂ ਵੈਕਿਊਮ ਕਲੀਨਿੰਗ ਮਸ਼ੀਨ ਦੇ ਟ੍ਰਾਇਲ ਦੀ ਸ਼ੁਰੂਆਤ ਕਰਦਿਆਂ ਜਿੰਪਾ ਨੇ ਦੱਸਿਆ ਕਿ ਇਹ ਮਸ਼ੀਨ ਜਲਦ ਹੀ ਹੁਸ਼ਿਆਰਪੁਰ ਦੀ ਸਫ਼ਾਈ ਲਈ ਉਪਲੱਬਧ ਹੋਵੇਗੀ। ਇਸ ਮਸ਼ੀਨ ਦੀ ਖਰੀਦ ਤੋਂ ਬਾਅਦ ਹੁਸ਼ਿਆਰਪੁਰ ਪੰਜਾਬ ਦੇ ਉਨ੍ਹਾਂ ਚੁਨਿੰਦੇ ਸ਼ਹਿਰਾਂ ਵਿਚ ਸ਼ਾਮਲ ਹੋ ਜਾਵੇਗਾ ਜਿੱਥੋਂ ਦੀ ਸਾਫ-ਸਫਾਈ ਅਜਿਹੀ ਅਤਿ ਆਧੁਨਿਕ ਮਸ਼ੀਨਾਂ ਨਾਲ ਹੋ ਰਹੀ ਹੈ।

ਉਨ੍ਹਾਂ ਦੱਸਿਆ ਕਿ ਨਵੇਂ ਸਾਲ ਦੇ ਆਗਮਨ 'ਤੇ ਸ਼ਹਿਰ ਵਾਸੀਆਂ ਨੂੰ ਇਹ ਤੋਹਫ਼ਾ ਦਿੱਤਾ ਗਿਆ ਹੈ ਤਾਂ ਕਿ ਬਿਨਾਂ ਮਿੱਟੀ-ਘੱਟਾ ਉੜੇ ਸ਼ਹਿਰ ਨੂੰ ਸਾਫ਼ ਕੀਤਾ ਜਾ ਸਕੇ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਜਲਦ ਤੋਂ ਜਲਦ ਹੁਸ਼ਿਆਰਪੁਰ ਨੂੰ ਡੰਪ ਫਰੀ ਸ਼ਹਿਰ ਬਣਾਇਆ ਜਾਵੇ ਅਤੇ ਇਸ ਦੇ ਲਈ ਯਤਨ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਸ਼ਆਰਪੁਰ ਦੇ ਵਿਕਾਸ ਲਈ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿਚ ਵਿਕਾਸ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ।

The post ਨਵੇਂ ਵਰ੍ਹੇ 'ਤੇ ਹੁਸ਼ਿਆਰਪੁਰੀਆਂ ਨੂੰ ਮਿਲੇਗੀ ਅਤਿ-ਆਧੁਨਿਕ ਵੈਕਿਊਮ ਕਲੀਨਿੰਗ ਮਸ਼ੀਨ appeared first on TheUnmute.com - Punjabi News.

Tags:
  • aam-aadmi-party
  • brahm-shankar-zimpa
  • breaking-news
  • clean-city-green-city
  • cm-bhagwant-mann
  • hoshiarpur
  • hoshiarpur-city
  • latest-news
  • news
  • punjab
  • punjabs-cities-clean
  • the-unmute-breaking-news
  • vacuum-cleaning-machine

ਮਾਨ ਸਰਕਾਰ ਨੇ ਸਾਲ 2022 ਦੌਰਾਨ ਕਿਸਾਨਾਂ ਦੀ ਭਲਾਈ ਲਈ ਕਿਸਾਨ ਪੱਖੀ ਫੈਸਲੇ ਕੀਤੇ: ਕੁਲਦੀਪ ਸਿੰਘ ਧਾਲੀਵਾਲ

Thursday 29 December 2022 12:11 PM UTC+00 | Tags: aam-aadmi-party cm-bhagwant-mann farmers kuldeep-singh-dhaliwal mann-government news punjab-agricultural-cooperative-bank punjab-farmers punjab-government the-unmute-breaking-news

ਚੰਡੀਗੜ੍ਹ 29 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਦੌਰਾਨ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਕਿਸਾਨ ਪੱਖੀ ਫੈਸਲੇ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ ਹਨ।

ਇਸੇ ਤਰ੍ਹਾਂ ਕਿਸਾਨਾਂ ਦੇ 326 ਵਾਰਿਸਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ, 98 ਨੂੰ ਨੌਕਰੀ ਦੇਣ ਲਈ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਹੈ ਜਦਕਿ 210 ਹੋਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ। ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਮੂੰਗੀ ਦੀ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ 7275 ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਅਤੇ ਕੁੱਲ 61.85 ਕਰੋੜ ਰੁਪਏ 15,737 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਸੂਬਾ ਸਰਕਾਰ ਵੱਲੋਂ ਇਹ ਪਹਿਲ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਸੀ, ਜਿਸਨੂੰ ਚੰਗਾ ਹੁੰਗਾਰਾ ਵੀ ਮਿਲਿਆ ਸੀ।

ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕੁੱਲ 25 ਕਰੋੜ ਰੁਪਏ ਦੀ ਸਬਸਿਡੀ

ਸ. ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਪਾਣੀ ਦੀ ਲਗਾਤਾਰ ਹੋ ਰਹੀ ਕਮੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਾਉਣੀ 2022 ਦੌਰਾਨ ਅਧੀਨ ਤਸਦੀਕ ਕੀਤੀ ਗਈ ਕੁੱਲ ਜ਼ਮੀਨ 169008 ਏਕੜ ਹੈ ਜਿਸ ਲਈ 1500 ਰੁਪਏ ਪ੍ਰਤੀ ਏਕੜ ਅਤੇ ਕੁੱਲ 25.06 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਨੂੰ ਜਾਰੀ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਰਾਹਤ ਦਿੰਦਿਆਂ ਗੰਨੇ ਦਾ ਭਾਅ 20 ਰੁਪਏ ਪ੍ਰਤੀ ਕੁਇੰਟਲ ਵਧਾਇਆ ਹੈ ਅਤੇ ਸਹਿਕਾਰੀ ਦੇ ਪ੍ਰਾਈਵੇਟ ਖੰਡ ਮਿੱਲਾਂ ਨੂੰ 492 ਕਰੋੜ ਰੁਪਏ ਜਾਰੀ ਕੀਤੇ ਹਨ ਤਾਂ ਜੋ ਕਿਸਾਨਾਂ ਨੂੰ ਲਾਭ ਦਿੱਤਾ ਜਾ ਸਕੇ।

ਸ. ਧਾਲੀਵਾਲ ਨੇ ਦੱਸਿਆ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦਾ ਇੱਕ ਮਹੱਤਵਪੂਰਨ ਅੰਗ ਹੈ। ਪੰਜਾਬ ਨੇ ਪਿਛਲੇ ਪੰਜ ਦਹਾਕਿਆਂ ਤੋਂ ਦੇਸ਼ ਦੀ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ ਅਤੇ ਦੇਸ਼ ਲਈ ਲੋੜੀਂਦਾ ਫੂਡ ਸਟਾਕ ਬਣਾਈ ਰੱਖਿਆ ਹੈ। ਪੰਜਾਬ ਨੇ ਸਾਲ 2021-22 ਦੌਰਾਨ ਦੇਸ਼ ਦੇ ਅੰਨ ਭੰਡਾਰ ਦਾ 31 ਫੀਸਦੀ ਕਣਕ ਅਤੇ ਚਾਵਲ ਦਾ 21 ਫੀਸਦੀ ਯੋਗਦਾਨ ਪਾਇਆ ਹੈ।

ਉਨ੍ਹਾਂ ਦੱਸਿਆ ਕਿ ਭੂਗੋਲਿਕ ਤੌਰ `ਤੇ ਪੰਜਾਬ ਦਾ 50.33 ਲੱਖ ਹੈਕਟੇਅਰ ਰਕਬਾ ਹੈ, ਜਿਸ ਵਿੱਚੋਂ ਲਗਭਗ 41.27 ਲੱਖ ਹੈਕਟੇਅਰ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 40.74 ਲੱਖ ਹੈਕਟੇਅਰ (98.9 ਫੀਸਦੀ) ਵਿੱਚ ਸਿੰਚਾਈ ਕੀਤੀ ਜਾਂਦੀ ਹੈ। ਸੂਬੇ ਦੀ ਫ਼ਸਲ ਦੀ ਤੀਬਰਤਾ 189 ਫ਼ੀਸਦੀ ਤੋਂ ਵੱਧ ਹੈ। ਇਹ ਦੇਸ਼ ਵਿੱਚ ਲਗਭਗ 18 ਫੀਸਦੀ ਕਣਕ, 11 ਫੀਸਦੀ ਚਾਵਲ ਅਤੇ 4 ਫੀਸਦੀ ਕਪਾਹ, 10 ਫੀਸਦੀ ਦੁੱਧ, 20 ਫੀਸਦੀ ਸ਼ਹਿਦ ਅਤੇ 48 ਫੀਸਦੀ ਖੁੰਬਾਂ ਦਾ ਉਤਪਾਦਨ ਕਰਦਾ ਹੈ।

ਮੱਕੀ, ਤੇਲ ਬੀਜਾਂ ਅਤੇ ਦਾਲਾਂ ਵਰਗੀਆਂ ਘੱਟ ਪਾਣੀ ਦੀ ਖਪਤ ਵਾਲੀਆਂ ਫਸਲਾਂ ਵਧਾਉਣ ਲਈ ਉਪਰਾਲੇ

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਫਸਲੀ ਵਿਭਿੰਨਤਾ ਸੂਬਾ ਸਰਕਾਰ ਦਾ ਇੱਕ ਪ੍ਰਮੁੱਖ ਏਜੰਡਾ ਹੈ ਤਾਂ ਜੋ ਝੋਨੇ-ਕਣਕ ਦੀ ਫਸਲ ਪ੍ਰਣਾਲੀ ਹੇਠ ਰਕਬਾ ਘਟਾਇਆ ਜਾ ਸਕੇ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕਪਾਹ, ਮੱਕੀ, ਤੇਲ ਬੀਜਾਂ ਅਤੇ ਦਾਲਾਂ ਵਰਗੀਆਂ ਘੱਟ ਪਾਣੀ ਦੀ ਖਪਤ ਵਾਲੀਆਂ ਫਸਲਾਂ ਹੇਠ ਰਕਬਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਸਾਲ 2021 ਵਿੱਚ ਖਾਣ ਵਾਲੇ ਤੇਲ ਦੀ ਫਸਲ ਦਾ ਰਕਬਾ 31600 ਹੈਕਟੇਅਰ ਸੀ, ਪਰ ਸਾਲ 2022 ਵਿੱਚ ਇਹ ਵਧ ਕੇ 43900 ਹੈਕਟੇਅਰ ਹੋ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਯੰਤਰਾਂ `ਤੇ ਸਬਸਿਡੀ ਉਪਲੱਬਧ ਕਰਵਾਉਣ ਤੋਂ ਇਲਾਵਾ ਕਿਸਾਨਾਂ ਨੂੰ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਵੱਖ-ਵੱਖ ਮਾਧਿਅਮਾਂ ਰਾਹੀਂ ਕਿਸਾਨਾਂ ਤੱਕ ਪਹੁੰਚ ਕੀਤੀ ਹੈ

ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਪਰਾਲੀ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਗੰਭੀਰਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਯਤਨਾਂ ਦੇ ਨਤੀਜੇ ਵਜੋਂ ਸਾਲ 2021 ਦੇ ਮੁਕਾਬਲੇ ਖੇਤਾਂ ਵਿੱਚ ਅੱਗ ਲੱਗਣ ਦੀ ਗਿਣਤੀ 71304 ਦੇ ਮੁਕਾਬਲੇ ਸਾਲ 2022 ਘੱਟ ਕੇ ਵਿੱਚ 49922 ਰਹਿ ਗਈ ਹੈ, ਜੋ ਕਿ ਲਗਭਗ 30 ਫੀਸਦੀ ਘੱਟ ਹੈ।

The post ਮਾਨ ਸਰਕਾਰ ਨੇ ਸਾਲ 2022 ਦੌਰਾਨ ਕਿਸਾਨਾਂ ਦੀ ਭਲਾਈ ਲਈ ਕਿਸਾਨ ਪੱਖੀ ਫੈਸਲੇ ਕੀਤੇ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • farmers
  • kuldeep-singh-dhaliwal
  • mann-government
  • news
  • punjab-agricultural-cooperative-bank
  • punjab-farmers
  • punjab-government
  • the-unmute-breaking-news

ਚੰਡੀਗੜ੍ਹ 29 ਦਸੰਬਰ 2022 : ‘ਕਿਸਮਤ 2′, ’ਮੈਂ’ਤੁਸੀਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ’, ‘ ਸੌਕਣ ਸੌਕਣੇ’ ਵਰਗੀਆਂ ਵੱਡੀਆਂ ਹਿੱਟ ਫਿਲਮਾਂ ਦੇਣ ਤੋਂ ਬਾਅਦ, ਜ਼ੀ ਸਟੂਡੀਓਜ਼ ਨੇ ਗਿੱਪੀ ਗਰੇਵਾਲ ਅਤੇ ਤਾਨੀਆ ਦੀ ਇੱਕ ਹੋਰ ਸ਼ਾਨਦਾਰ ਮਨੋਰੰਜਕ ਮੈਗਾ-ਫਿਲਮ, “ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ” ਦੀ ਘੋਸ਼ਣਾ ਕੀਤੀ ਸੀ ਤੇ ਹੁਣ ਫਿਲਮ ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ। ਇਹ ਫਿਲਮ 8 ਮਾਰਚ 2023 ਨੂੰ ਰਿਲੀਜ਼ ਹੋਣ ਵਾਲੀ ਹੈ।

'Uchiyan Ne Gallan Tere Yaar Diyan,

ਫਿਲਮ ਦੇ ਨਿਰਮਾਤਾ ਜ਼ੀ ਸਟੂਡੀਓਜ਼ ਅਤੇ ਪੰਕਜ ਬੱਤਰਾ ਫਿਲਮਜ਼ ਪਹਿਲੀ ਵਾਰ ਗਿੱਪੀ ਗਰੇਵਾਲ ਅਤੇ ਤਾਨੀਆ ਦੀ ਨਵੀਂ ਜੋੜੀ ਨੂੰ ਸਿਲਵਰ ਸਕ੍ਰੀਨ ‘ਤੇ ਲੈ ਕੇ ਆਉਣਗੇ। ਜੈਸਮੀਨ ਸੈਂਡਲਾਸ ਨੇ ਵੀ ਫਿਲਮ ਦੇ ਇੱਕ ਟਰੈਕ ਨੂੰ ਆਪਣੀ ਆਵਾਜ਼ ਦਿੱਤੀ ਹੈ। ਫਿਲਮ ਇੱਕ ਅੰਡਰਡੌਗ ਵਿਅਕਤੀ ਬਾਰੇ ਹੈ ਜੋ ਹਿੰਮਤ ਕਰਕੇ ਧੱਕੇਸ਼ਾਹੀ ਦਾ ਸਾਹਮਣਾ ਕਰਦਾ ਹੈ ਪਰ ਬਾਅਦ ਵਿੱਚ ਸਫਲ ਹੋ ਕੇ ਉੱਭਰਦਾ ਹੈ।

'Uchiyan Ne Gallan Tere Yaar Diyan,

ਰਾਕੇਸ਼ ਧਵਨ ਦੁਆਰਾ ਲਿਖੀ ਅਤੇ ਪੰਕਜ ਬੱਤਰਾ ਦੁਆਰਾ ਨਿਰਦੇਸ਼ਿਤ, ਫਿਲਮ 8 ਮਾਰਚ 2023 ਨੂੰ ਰਿਲੀਜ਼ ਹੋਣ ਵਾਲੀ ਹੈ ਅਤੇ ਇਸ ਵਿੱਚ ਗਿੱਪੀ ਗਰੇਵਾਲ, ਤਾਨੀਆ, ਰਾਜਦੀਪ ਸ਼ੋਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਅਤੇ ਹਰਦੀਪ ਗਿੱਲ ਮੁੱਖ ਭੂਮਿਕਾਵਾਂ ਵਿੱਚ ਹਨ।

'Uchiyan Ne Gallan Tere Yaar Diyan,

The post ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫਿਲਮ, ”ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ” ਲਈ ਸ਼ੂਟਿੰਗ ਕੀਤੀ ਮੁਕੰਮਲ appeared first on TheUnmute.com - Punjabi News.

Tags:
  • gippy
  • gippy-grewal
  • the-unmute
  • uchiyan-ne-gallan-tere-yaar

ਪੰਜਾਬ ਸਰਕਾਰ ਨੇ ਵਾਅਦਾ ਪੂਰਾ ਕਰਦਿਆਂ 182.11 ਲੱਖ ਮੀਟ੍ਰਿਕ ਟਨ ਝੋਨੇ ਦੀ ਕੀਤੀ ਖਰੀਦ: ਲਾਲ ਚੰਦ ਕਟਾਰੂਚੱਕ

Thursday 29 December 2022 12:20 PM UTC+00 | Tags: 182.11-lakh-metric-tons-of-paddy aam-aadmi-party chief-minister-bhagwant-mann cm-bhagwant-mann kuldeep-singh-dhaliwal labourers lal-chand-kataruchak news paddy-session punjab-farmers punjabi-news punjab-mandi-board the-unmute-breaking the-unmute-breaking-news

ਚੰਡੀਗੜ੍ਹ 29 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਾਰੇ ਝੋਨੇ ਦਾ ਖਰੀਦ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ, ਮਜ਼ਦੂਰਾਂ, ਮਿਲਰਾਂ ਅਤੇ ਆੜ੍ਹਤੀਆਂ ਨਾਲ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਸੀ। ਸਰਕਾਰ ਆਪਣੀ ਵਚਨਬੱਧਤਾ ‘ਤੇ ਪੂਰੀ ਤਰ੍ਹਾਂ ਖਰੀ ਉਤਰੀ ਹੈ, ਜੋ ਕਿ ਇਸ ਤੱਥ ਤੋਂ ਸਾਬਤ ਹੁੰਦਾ ਹੈ ਕਿ ਮੌਜੂਦਾ ਸੀਜ਼ਨ ਦੌਰਾਨ 184.45 ਲੱਖ ਮੀਟਰਕ ਟਨ ਦੇ ਟੀਚੇ ਵਿੱਚੋਂ 182.11 ਲੱਖ ਮੀਟ੍ਰਿਕ ਟਨ (ਐਲਐਮਟੀ) ਝੋਨੇ ਦੀ ਖਰੀਦ ਕੀਤੀ ਗਈ। ਇਹ ਖਰੀਦ ਭਾਰਤ ਸਰਕਾਰ ਦੁਆਰਾ ਨਿਰਧਾਰਿਤ 2060 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ‘ਤੇ ਕੀਤੀ ਗਈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਵਾਰ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਗਈ ਅਤੇ ਖਰੀਦ ਦੇ ਨਾਲ-ਨਾਲ ਚੁਕਾਈ ਵੀ ਸਮੇਂ ਸਿਰ ਕੀਤੀ ਗਈ। ਖਰੀਦ ਦੇ 4 ਘੰਟਿਆਂ ਦੇ ਅੰਦਰ ਹੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀਆਂ ਕਰ ਦਿੱਤੀਆਂ ਗਈਆਂ।

ਸੂਬਾ ਸਰਕਾਰ ਨੇ ਕਿਸਾਨਾਂ ਦੀ ਸਹੂਲਤ ਲਈ 583 ਜਨਤਕ ਥਾਵਾਂ ਅਤੇ 37 ਚੌਲ ਮਿੱਲਾਂ ਨੂੰ ਅੰਤਰਿਮ ਖਰੀਦ ਕੇਂਦਰ ਘੋਸ਼ਿਤ ਕਰਨ ਤੋਂ ਇਲਾਵਾ ਮੰਡੀਆਂ ਵਿੱਚ 1806 ਰਵਾਇਤੀ ਖਰੀਦ ਕੇਂਦਰ ਸਥਾਪਤ ਕੀਤੇ ਸਨ ਅਤੇ ਫਿਰ ਅਲਾਟਮੈਂਟ ਕੀਤੀ ਗਈ। ਐਫਸੀਆਈ ਸਮੇਤ ਸਰਕਾਰੀ ਖਰੀਦ ਏਜੰਸੀਆਂ ਨੇ ਸੂਬੇ ਦੀਆਂ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਲਈ ਲਗਭਗ 8 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 37,514 ਕਰੋੜ ਰੁਪਏ ਦੀ ਰਾਸ਼ੀ ਜਮ੍ਹਾਂ ਕੀਤੀ ਗਈ।

ਵਿਭਾਗ ਅਤੇ ਮੰਡੀ ਬੋਰਡ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਅੰਤਰਰਾਜੀ ਬੈਰੀਅਰਾਂ ‘ਤੇ ਨਾਕੇ ਲਗਾ ਕੇ ਦੂਜੇ ਰਾਜਾਂ ਤੋਂ ਆ ਰਹੇ ਗੈਰ-ਕਾਨੂੰਨੀ ਝੋਨੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਪੰਜਾਬ ਪੁਲਿਸ ਦਾ ਯੋਗਦਾਨ ਵੀ ਸ਼ਲਾਘਾਯੋਗ ਹੈ। ਸੂਬਾ ਸਰਕਾਰ ਦੀ ਕਸਟਮ ਮਿਲਿੰਗ ਨੀਤੀ ਦੀ ਭਾਰਤ ਸਰਕਾਰ ਨੇ ਵੀ ਸ਼ਲਾਘਾ ਕੀਤੀ ਹੈ ਜਿਸ ਨੇ ਪੰਜਾਬ ਸਰਕਾਰ ਨੂੰ ਆਪਣਾ ਤਜਰਬਾ ਦੂਜੇ ਰਾਜਾਂ ਨਾਲ ਸਾਂਝਾ ਕਰਨ ਲਈ ਕਿਹਾ ਹੈ।

The post ਪੰਜਾਬ ਸਰਕਾਰ ਨੇ ਵਾਅਦਾ ਪੂਰਾ ਕਰਦਿਆਂ 182.11 ਲੱਖ ਮੀਟ੍ਰਿਕ ਟਨ ਝੋਨੇ ਦੀ ਕੀਤੀ ਖਰੀਦ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News.

Tags:
  • 182.11-lakh-metric-tons-of-paddy
  • aam-aadmi-party
  • chief-minister-bhagwant-mann
  • cm-bhagwant-mann
  • kuldeep-singh-dhaliwal
  • labourers
  • lal-chand-kataruchak
  • news
  • paddy-session
  • punjab-farmers
  • punjabi-news
  • punjab-mandi-board
  • the-unmute-breaking
  • the-unmute-breaking-news

ਪਹਿਲੇ 8 ਮਹੀਨਿਆਂ ਦੌਰਾਨ ਜੀ.ਐਸ.ਟੀ ਮਾਲੀਏ 'ਚ 24.5 ਫ਼ੀਸਦੀ ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

Thursday 29 December 2022 12:27 PM UTC+00 | Tags: aam-aadmi-party breaking-news cm-bhagwant-mann goods-and-services-tax gst gst-revenue harpal-singh-cheema latest-news news punjab-finance-department punjab-government punjab-gst-revenue punjab-news revenue-from-goods-and-services-tax the-unmute-breaking-news

ਚੰਡੀਗੜ੍ਹ 29 ਦਸੰਬਰ 2022: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪਹਿਲੇ ਅੱਠ ਮਹੀਨਿਆਂ ਦੌਰਾਨ ਕਰ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਮਹੀਨਾ-ਦਰ-ਮਹੀਨਾ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਅਪ੍ਰੈਲ ਤੋਂ ਨਵੰਬਰ ਦੇ ਮਹੀਨਿਆਂ ਦੌਰਾਨ ਵਸਤੂਆਂ ਤੇ ਸੇਵਾਵਾਂ ਕਰ (ਜੀ.ਐਸ.ਟੀ.) ਤੋਂ ਮਾਲੀਆ (GST Revenue) ਵਿੱਤੀ ਸਾਲ 2021-22 ਦੀ ਇਸੇ ਮਿਆਦ ਦੇ ਮੁਕਾਬਲੇ 24.5 ਫੀਸਦੀ ਵਧਿਆ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਸਾਲ 2021-22 ਦੇ ਪਹਿਲੇ ਅੱਠ ਮਹੀਨਿਆਂ ਦੌਰਾਨ ਜੀ.ਐਸ.ਟੀ. ਤੋਂ ਕੁੱਲ ਮਾਲੀਆ 9612.6 ਕਰੋੜ ਰੁਪਏ ਸੀ, ਜਦੋਂ ਕਿ ਇਸ ਸਾਲ ਅਪ੍ਰੈਲ ਤੋਂ ਨਵੰਬਰ ਮਹੀਨੇ ਤੱਕ ਕੁੱਲ ਜੀ.ਐੱਸ.ਟੀ. ਕੁਲੈਕਸ਼ਨ (GST Revenue) 11967.76 ਕਰੋੜ ਰੁਪਏ ਰਿਹਾ ਜਿਸ ਨਾਲ 2355.6 ਕਰੋੜ ਰੁਪਏ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਦੌਰਾਨ ਵਿਭਾਗ ਵੱਲੋਂ ਆਮ ਨਿਰੀਖਣਾਂ ਰਾਹੀਂ ਇਮਾਨਦਾਰ ਕਰਦਾਤਿਆਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਤਕਨਾਲੋਜੀ ਦੀ ਵਰਤੋਂ ‘ਤੇ ਜ਼ੋਰ ਦਿੱਤਾ ਗਿਆ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਐਨ.ਆਈ.ਸੀ ਦੁਆਰਾ ਬਣਾਏ ਗਏ ਨਵੀਨਤਮ ਡੇਟਾ ਵਿਸ਼ਲੇਸ਼ਣ ਟੂਲ, ਜੀ.ਐਸ.ਟੀ ਪ੍ਰਾਈਮ ਦੀਆਂ ਸੇਵਾਵਾਂ ਦੀ ਵਰਤੋਂ ਕਰਨ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਪ੍ਰਾਈਮ ਵੱਖ-ਵੱਖ ਮਾਪਦੰਡਾਂ ‘ਤੇ ਵਿਸ਼ੇਸ਼ ਡੇਟਾ ਵਿਸ਼ਲੇਸ਼ਣ ਰਿਪੋਰਟਾਂ ਬਣਾਉਣ ਵਿੱਚ ਮਦਦ ਕਰੇਗਾ ਅਤੇ ਇਨ੍ਹਾਂ ਰਿਪੋਰਟਾਂ ਦੇ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਨੇ ਕਰਦਾਤਿਆਂ ਦੇ ਮਾਰਗਦਰਸ਼ਨ ਅਤੇ ਸਹੂਲਤ ਦੇਣ ਲਈ ਬਹੁਤ ਸਾਰੀਆਂ ਗਤੀਵਿਧੀਆਂ ਵੀ ਕੀਤੀਆਂ ਹਨ ਤਾਂ ਜੋ ਉਹ ਆਪਣਾ ਕਾਰੋਬਾਰ ਵਧੀਆ ਤਰੀਕੇ ਨਾਲ ਕਰ ਸਕਣ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੀ.ਐਸ.ਟੀ.ਐਨ ਪਲੇਟਫਾਰਮ 'ਤੇ ਉਪਲਬਧ ਡਾਟਾ ਦੀ ਨਿਗਰਾਨੀ ਲਈ ਸਟੇਟ ਜੀ.ਐਸ.ਟੀ ਕਮਿਸ਼ਨਰੇਟ ਵਿੱਚ ਇੱਕ ਨਵਾਂ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ.) ਵੀ ਸਥਾਪਤ ਕਰਨ ਦਾ ਫੈਸਲਾ ਵੀ ਇਸੇ ਲਈ ਕੀਤਾ ਹੈ ਕਿਉਂਕਿ ਰਜਿਸਟਰਡ ਕਰਦਾਤਿਆਂ ਦੀਆਂ ਸਾਰੀਆਂ ਸੇਵਾਵਾਂ ਅਤੇ ਰਿਟਰਨ ਜੀ.ਐਸ.ਟੀ.ਐਨ ਪਲੇਟਫਾਰਮ ‘ਤੇ ਡਿਜੀਟਲ ਮੋਡ ਵਿੱਚ ਉਪਲਬਧ ਹਨ ਅਤੇ ਇਹ ਬਹੁਤ ਸਾਰਾ ਡਾਟਾ ਤਿਆਰ ਕਰ ਰਿਹਾ ਹੈ।

ਨਵੇਂ ਸਾਲ 2023 ਦੌਰਾਨ ਇਮਾਨਦਾਰ ਕਰਦਾਤਿਆਂ ਦੀ ਸਹੂਲਤ ਲਈ ਕਰ ਵਿਭਾਗ ਵੱਲੋਂ ਹੋਰ ਦੋਸਤਾਨਾ ਪਹਿਲਕਦਮੀਆਂ ਨੂੰ ਅਪਣਾਉਣ ਦਾ ਵਾਦਾ ਕਰਦਿਆਂ, ਸ. ਹਰਪਾਲ ਚੀਮਾ ਨੇ ਕਿਹਾ ਕਿ ਕਰ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਜੀ.ਐਸ.ਟੀ ਸਬੰਧੀ ਕਰਦਾਤਿਆਂ ਦੇ ਸਵਾਲਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ ਨੰਬਰ 9160500033 ਲਾਂਚ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜੀਐਸਟੀ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਲੈਣ ਲਈ ਪੰਜਾਬੀ ਜਾਂ ਅੰਗਰੇਜ਼ੀ ਵਿੱਚ ਇਸ ਨੰਬਰ 'ਤੇ ਵਟਸਐਪ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਫੀਡਬੈਕ ਤੰਤਰ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਰਦਾਤਿਆਂ ਨੂੰ ਬੇਹਤਰ ਸੇਵਾਵਾਂ ਮੁਹੱਈਆ ਕਰਨ ਦੀ ਨੀਤੀ ਤਹਿਤ ਅਜਿਹੀਆਂ ਹੋਰ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਜਾਣਗੀਆਂ।

The post ਪਹਿਲੇ 8 ਮਹੀਨਿਆਂ ਦੌਰਾਨ ਜੀ.ਐਸ.ਟੀ ਮਾਲੀਏ ‘ਚ 24.5 ਫ਼ੀਸਦੀ ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • goods-and-services-tax
  • gst
  • gst-revenue
  • harpal-singh-cheema
  • latest-news
  • news
  • punjab-finance-department
  • punjab-government
  • punjab-gst-revenue
  • punjab-news
  • revenue-from-goods-and-services-tax
  • the-unmute-breaking-news

ਅੰਮ੍ਰਿਤਸਰ ਵਿਖੇ ਕੱਲ੍ਹ ਹੋਵੇਗਾ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' ਪ੍ਰੋਗਰਾਮ

Thursday 29 December 2022 12:32 PM UTC+00 | Tags: aam-aadmi-party agriculture-minister-kuldeep-singh-dhaliwal arvind-kejriwal breaking-news cm-bhagwant-mann congress kuldeep-singh-dhaliwal ludhiana migrant-punjabis news nri nri-punjabian-nal-milni nri-punjabian-nal-milni-programme nri-punjabis punjab punjab-breaking-news punjab-congress punjab-government punjabi-nri the-unmute-breaking-news the-unmute-latest-news the-unmute-punjabi-news

ਚੰਡੀਗੜ 29 ਦਸਬੰਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' (NRI Punjabian Nal Milni) ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' ਪ੍ਰੋਗਰਾਮ ਕੱਲ੍ਹ 30 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ, ਜਿੱਥੇ ਅੰਮਿ੍ਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਆਦਿ ਜ਼ਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ ਸੁਣਵਾਈ ਕਰਕੇ ਉਨਾਂ ਦਾ ਹੱਲ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ 'ਤੇ ਰਜਿਸਟਰੇਸ਼ਨ ਕਰਵਾ ਵੀ ਸਕਦੇ ਹਨ।

ਸ. ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤੇ ਜਾਣ ਲਈ ਪੰਜਾਬ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ।ਉਨਾਂ ਦੱਸਿਆ ਕਿ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀ ਸਮਾਗਮ ਕਰਵਾਏਗੀ।

ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ।ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ ਕੀਤੇ ਗਏ ਪ੍ਰੋਗਰਾਮ ਵਿੱਚ 160 ਮਾਮਲੇ, 19 ਦਸੰਬਰ ਨੂੰ ਐਸ.ਏ.ਐਸ. ਨਗਰ (ਮੁਹਾਲੀ) ਵਿਖੇ 74 ਮਾਮਲੇ ਅਤੇ 23 ਦਸੰਬਰ ਨੂੰ ਲੁਧਿਆਣਾ ਵਿਖੇ 170 ਮਾਮਲੇ ਅਤੇ 26 ਦਸੰਬਰ ਨੂੰ ਮੋਗਾ ਵਿਖੇ 120 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ।

The post ਅੰਮ੍ਰਿਤਸਰ ਵਿਖੇ ਕੱਲ੍ਹ ਹੋਵੇਗਾ 'ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ' ਪ੍ਰੋਗਰਾਮ appeared first on TheUnmute.com - Punjabi News.

Tags:
  • aam-aadmi-party
  • agriculture-minister-kuldeep-singh-dhaliwal
  • arvind-kejriwal
  • breaking-news
  • cm-bhagwant-mann
  • congress
  • kuldeep-singh-dhaliwal
  • ludhiana
  • migrant-punjabis
  • news
  • nri
  • nri-punjabian-nal-milni
  • nri-punjabian-nal-milni-programme
  • nri-punjabis
  • punjab
  • punjab-breaking-news
  • punjab-congress
  • punjab-government
  • punjabi-nri
  • the-unmute-breaking-news
  • the-unmute-latest-news
  • the-unmute-punjabi-news

ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਗ੍ਰਿਫਤਾਰ

Thursday 29 December 2022 12:39 PM UTC+00 | Tags: bathinda bathinda-police breaking-news bribe-case crime latest-news news punjab punjab-news punjab-vigilance-bureau sub-inspector thana-maur the-unmute the-unmute-breaking-news the-unmute-update vigilance-sub-inspector vigilance-sub-inspector-arrested

ਚੰਡੀਗੜ 29 ਦਸੰਬਰ 2022: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਮੌੜ, ਜਿਲਾ ਬਠਿੰਡਾ ਵਿਖੇ ਤਾਇਨਾਤ ਸਬ-ਇੰਸਪੈਕਟਰ (ਐਸਆਈ) ਬਲਜੀਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਰਾਕੇਸ਼ ਕੁਮਾਰ ਵਾਸੀ ਪ੍ਰਤਾਪ ਨਗਰ, ਬਠਿੰਡਾ ਸ਼ਹਿਰ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਨੂੰ ਇੱਕ ਪੁਲਿਸ ਸ਼ਿਕਾਇਤ ਦੀ ਜਾਂਚ ਦੇ ਮਾਮਲੇ ਵਿੱਚ ਨਾਮਜ਼ਦ ਕਰਨ ਦੀ ਧਮਕੀ ਦੇ ਕੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਮੁਲਾਜ਼ਮ ਨੇ ਸਵੇਰੇ ਉਸ ਤੋਂ 20 ਹਜ਼ਾਰ ਰੁਪਏ ਲੈ ਲਏ ਅਤੇ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ। ਰਾਕੇਸ਼ ਕੁਮਾਰ ਨੇ ਰਿਸ਼ਵਤ ਦੀ ਇਹ ਰਕਮ ਦੇਣ ਵੇਲੇ ਸਬੂਤ ਵਜੋਂ ਸਾਰੀ ਗੱਲਬਾਤ ਨੂੰ ਰਿਕਾਰਡ ਕਰ ਲਿਆ।

ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਨੂੰ ਧਮਕੀ ਦੇ ਕੇ ਕਿਹਾ ਕਿ ਉਸ ਦਾ ਤਬਾਦਲਾ ਕਿਸੇ ਹੋਰ ਥਾਣੇ ਵਿੱਚ ਹੋ ਚੁੱਕਾ ਹੈ ਪਰ ਜਾਣ ਤੋੰ ਪਹਿਲਾਂ ਉਸ ਵੱਲੋਂ ਰਿਸ਼ਵਤ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਸ਼ਿਕਾਇਤਕਰਤਾ ਅਤੇ ਉਸਦੇ ਰਿਸ਼ਤੇਦਾਰਾਂ ਨੂੰ ਪੁਲਿਸ ਕੇਸ ਵਿੱਚ ਨਾਮਜ਼ਦ ਕਰਕੇ ਜਾਵਾਂਗਾ।

ਬੁਲਾਰੇ ਨੇ ਅੱਗੇ ਕਿਹਾ ਕਿ ਬਿਊਰੋ ਨੇ ਦੋਸ਼ਾਂ ਦੀ ਪੜਤਾਲ ਉਪਰੰਤ ਦੋਸ਼ੀ ਨੂੰ ਫੜ੍ਹਨ ਲਈ ਜਾਲ ਵਿਛਾਇਆ। ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 30,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਬਿਊਰੋ ਦੀ ਟੀਮ ਨੇ ਪੁਲਿਸ ਕਰਮਚਾਰੀ ਦੇ ਕਬਜ਼ੇ ‘ਚੋਂ 50 ਹਜ਼ਾਰ ਰੁਪਏ ਬਰਾਮਦ ਕਰ ਲਏ ਜੋ ਉਸ ਨੇ ਰਿਸ਼ਵਤ ਵਜੋਂ ਦੋ ਵਾਰ ਲਏ ਸਨ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਵਿਜੀਲੈਂਸ ਦੇ ਥਾਣਾ ਬਠਿੰਡਾ ਵਿਖੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

The post ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਗ੍ਰਿਫਤਾਰ appeared first on TheUnmute.com - Punjabi News.

Tags:
  • bathinda
  • bathinda-police
  • breaking-news
  • bribe-case
  • crime
  • latest-news
  • news
  • punjab
  • punjab-news
  • punjab-vigilance-bureau
  • sub-inspector
  • thana-maur
  • the-unmute
  • the-unmute-breaking-news
  • the-unmute-update
  • vigilance-sub-inspector
  • vigilance-sub-inspector-arrested

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

Thursday 29 December 2022 12:49 PM UTC+00 | Tags: birth-anniversary-of-guru-gobind-singh-ji breaking-news news prakash-purab punjab shri-guru-gobind-singh-ji sikh sri-guru-gobind-singh-ji the-unmute-punjabi-news

ਚੰਡੀਗੜ੍ਹ 29 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਅਤੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਸਿੱਖਾਂ ਦੇ ਦਸਵੇਂ ਗੁਰੂ ਅਤੇ ‘ਖਾਲਸਾ ਪੰਥ’ ਦੇ ਬਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਕਾਲ ਦੌਰਾਨ ਪਿਆਰ, ਇਕਜੁੱਟਤਾ ਅਤੇ ਸਰਬ-ਸਾਂਝੀਵਾਲਤਾ ਦਾ ਸੁਨੇਹਾ ਦਿੱਤਾ।

ਭਗਵੰਤ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ 1699 ਵਿੱਚ ਖਾਲਸਾ ਪੰਥ ਦੀ ਸਾਜਨਾ ਕਰਕੇ ਨਿਆਂ, ਬਰਾਬਰੀ, ਸਮਾਜਿਕ ਭਲਾਈ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਟੀਚਿਆਂ ਦੀ ਪ੍ਰਾਪਤੀ ਲਈ ਖੁਦ ਨੂੰ ਕੁਰਬਾਨ ਕਰਨ ਲਈ ਸਦਾ ਤਿਆਰ ਰਹਿਣ ਵਾਲੀ ਕੌਮ ਤਿਆਰ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਨਾ ਕਰਨ ਵਾਲੇ ਮਹਾਨ “ਸੰਤ ਸਿਪਾਹੀ” ਦੀਆਂ ਸਿੱਖਿਆਵਾਂ ਅਤੇ ਅਮੀਰ ਵਿਰਾਸਤ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਆਦਰਸ਼ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਲੋਕਾਂ ਨੂੰ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਪਰੰਪਰਾਵਾਂ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਗੁਰੂ ਜੀ ਦੇ ਬੇਮਿਸਾਲ ਯੋਗਦਾਨ ਨੂੰ ਯਾਦ ਕਰਵਾਇਆ, ਜਿਸ ਲਈ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਸਭ ਕੁਝ ਕੁਰਬਾਨ ਕਰ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਇਹ ਪਵਿੱਤਰ ਦਿਹਾੜਾ ਮਨਾਉਣ ਲਈ ਕਿਹਾ।

The post ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ appeared first on TheUnmute.com - Punjabi News.

Tags:
  • birth-anniversary-of-guru-gobind-singh-ji
  • breaking-news
  • news
  • prakash-purab
  • punjab
  • shri-guru-gobind-singh-ji
  • sikh
  • sri-guru-gobind-singh-ji
  • the-unmute-punjabi-news

ਪਾਕਿਸਤਾਨ 'ਚ ਹਿੰਦੂ ਔਰਤ ਦੇ ਕਤਲ ਮਾਮਲੇ 'ਚ ਭਾਰਤੀ ਵਿਦੇਸ਼ ਮੰਤਰਾਲੇ ਦਾ ਬਿਆਨ, ਪਾਕਿਸਤਾਨ ਨਿਭਾਏ ਆਪਣੀ ਜ਼ਿੰਮੇਵਾਰੀ

Thursday 29 December 2022 01:26 PM UTC+00 | Tags: arindam-bagchi breaking-news gang-rape-of-a-hindu gang-rape-of-a-hindu-woman hindu-woman indian-ministry-of-external-affairs krishna-kumari murder-case news pakistan pakistan-government pakistan-hindu-women-murder pakistan-news ppps-jayala-amar-lal-bhil rape-case shahpurchakar sindh-news

ਚੰਡੀਗੜ੍ਹ 29 ਦਸੰਬਰ 2022: ਪਾਕਿਸਤਾਨ (Pakistan) ‘ਚ ਹਿੰਦੂ ਔਰਤ ਨਾਲ ਬਲਾਤਕਾਰ ਤੋਂ ਬਾਅਦ ਔਰਤ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ ਗਿਆ ਅਤੇ ਕਤਲ ਤੋਂ ਬਾਅਦ ਲਾਸ਼ ਨੂੰ ਖੇਤ ‘ਚ ਸੁੱਟ ਦਿੱਤਾ ਗਿਆ। ਪਾਕਿਸਤਾਨ ‘ਚ ਇਕ ਹਿੰਦੂ ਔਰਤ ਦੇ ਕਤਲ ‘ਤੇ ਭਾਰਤ ਸਰਕਾਰ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਕਿਹਾ ਕਿ ਪਾਕਿਸਤਾਨ ਨੂੰ ਘੱਟ ਗਿਣਤੀਆਂ ਦਾ ਖਿਆਲ ਰੱਖਣਾ ਚਾਹੀਦਾ ਹੈ। ਉਸ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, ਅਸੀਂ ਵਾਰ-ਵਾਰ ਕਹਿੰਦੇ ਹਾਂ ਕਿ ਪਾਕਿਸਤਾਨ ਨੂੰ ਘੱਟ ਗਿਣਤੀਆਂ ਦਾ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪਾਕਿਸਤਾਨ ਦੀ ਹੈ। ਅਸੀਂ ਸਿਰਫ ਇਹ ਕਹਾਂਗੇ ਕਿ ਪਾਕਿਸਤਾਨ ਘੱਟ ਗਿਣਤੀਆਂ ਦੀ ਰੱਖਿਆ ਕਰੇ। ਇਹ ਮਾਮਲਾ ਪਾਕਿਸਤਾਨ ਦੇ ਸਿੰਧ ਸੂਬੇ ਦਾ ਹੈ। ਮਹਿਲਾ ਦੇ ਕਤਲ ਤੋਂ ਬਾਅਦ ਹਿੰਦੂ ਸੰਸਦ ਮੈਂਬਰ ਕ੍ਰਿਸ਼ਨਾ ਕੁਮਾਰੀ ਮੌਕੇ ‘ਤੇ ਪਹੁੰਚ ਗਈ। ਕ੍ਰਿਸ਼ਨਾ ਕੁਮਾਰੀ ਨੇ ਮੌਕੇ ‘ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਮਦਦ ਦਾ ਭਰੋਸਾ ਦਿੱਤਾ।

ਕ੍ਰਿਸ਼ਨਾ ਕੁਮਾਰੀ ਨੇ ਟਵੀਟ ਕੀਤਾ, 40 ਸਾਲਾ ਵਿਧਵਾ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ | ਬਹੁਤ ਬੁਰੀ ਹਾਲਤ ਵਿੱਚ ਔਰਤ ਦੀ ਲਾਸ਼ ਬਰਾਮਦ ਹੋਈ। ਉਸ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ ਗਿਆ ਸੀ। ਮੈਂ ਮੌਕੇ ਦਾ ਦੌਰਾ ਕੀਤਾ। ਸਿੰਝੋਰੋ ਅਤੇ ਸ਼ਾਹਪੁਰਚਕਰ ਤੋਂ ਵੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।

ਜ਼ਿਕਰਯੋਗ ਹੈ ਕਿ ਪਾਕਿਸਤਾਨ ‘ਚ ਘੱਟ ਗਿਣਤੀਆਂ ਦੀ ਹਾਲਤ ਖਰਾਬ ਹੈ। ਜਬਰੀ ਧਰਮ ਪਰਿਵਰਤਨ ਅਤੇ ਘੱਟ ਗਿਣਤੀ ਔਰਤਾਂ ਵਿਰੁੱਧ ਅੱਤਿਆਚਾਰ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ। ਇੰਟਰਨੈਸ਼ਨਲ ਫੋਰਮ ਫਾਰ ਰਾਈਟਸ ਐਂਡ ਸੋਸਾਇਟੀ (IFFRAS) ਦੇ ਅਨੁਸਾਰ, ਪਾਕਿਸਤਾਨ ਵਿੱਚ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਵਿਆਹ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ।

The post ਪਾਕਿਸਤਾਨ ‘ਚ ਹਿੰਦੂ ਔਰਤ ਦੇ ਕਤਲ ਮਾਮਲੇ ‘ਚ ਭਾਰਤੀ ਵਿਦੇਸ਼ ਮੰਤਰਾਲੇ ਦਾ ਬਿਆਨ, ਪਾਕਿਸਤਾਨ ਨਿਭਾਏ ਆਪਣੀ ਜ਼ਿੰਮੇਵਾਰੀ appeared first on TheUnmute.com - Punjabi News.

Tags:
  • arindam-bagchi
  • breaking-news
  • gang-rape-of-a-hindu
  • gang-rape-of-a-hindu-woman
  • hindu-woman
  • indian-ministry-of-external-affairs
  • krishna-kumari
  • murder-case
  • news
  • pakistan
  • pakistan-government
  • pakistan-hindu-women-murder
  • pakistan-news
  • ppps-jayala-amar-lal-bhil
  • rape-case
  • shahpurchakar
  • sindh-news

UAE 'ਚ ਸਰਕਾਰੀ ਕਰਮਚਾਰੀਆਂ ਨੂੰ ਮਿਲੇਗੀ ਇੱਕ ਸਾਲ ਦੀ ਛੁੱਟੀ, ਆਪਣਾ ਕਾਰੋਬਾਰ ਕਰ ਸਕਣਗੇ ਸ਼ੁਰੂ

Thursday 29 December 2022 01:39 PM UTC+00 | Tags: breaking-news latest-news news sheikh-mohammed-bin-rashid-al-makhtum uae-government uaes-younger-generation united-arab-emirates

ਚੰਡੀਗੜ੍ਹ 29 ਦਸੰਬਰ 2022: ਸੰਯੁਕਤ ਅਰਬ ਅਮੀਰਾਤ ਸਰਕਾਰ (United Arab Emirates) ਨੇ ਦੇਸ਼ ਵਿੱਚ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਫੈਸਲਾ ਲਿਆ ਹੈ। ਇਸ ਦੇ ਅਨੁਸਾਰ ਅਜਿਹੇ ਸਰਕਾਰੀ ਕਰਮਚਾਰੀ ਜੋ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਇੱਕ ਸਾਲ ਲਈ ਛੁੱਟੀ ਲੈ ਸਕਣਗੇ। ਉਨ੍ਹਾਂ ਨੂੰ ਅੱਧੀ ਤਨਖਾਹ ਮਿਲਦੀ ਰਹੇਗੀ।

ਸੰਕਲਪ ਪਹਿਲੀ ਵਾਰ ਜੁਲਾਈ ਵਿੱਚ ਯੂਏਈ ਦੇ ਉਪ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਖਤੂਮ ਦੁਆਰਾ ਪੇਸ਼ ਕੀਤਾ ਗਿਆ ਸੀ। ਇਸ ਦਾ ਮਕਸਦ ਇਹ ਹੈ ਕਿ ਯੂ.ਏ.ਈ. ਦੇ ਵਸਨੀਕਾਂ ਨੂੰ ਬਜਾਏ ਸਰਕਾਰੀ ਨੌਕਰੀਆਂ ਕਰਨ ਦੇ ਕਾਰੋਬਾਰ ਵਿੱਚ ਹੱਥ ਅਜ਼ਮਾਉਣ ਤਾਂ ਜੋ ਦੇਸ਼ ਵਿੱਚ ਹੋਰ ਲੋਕਾਂ ਨੂੰ ਨੌਕਰੀਆਂ ਮਿਲ ਸਕਣ ਅਤੇ ਆਰਥਿਕਤਾ ਨੂੰ ਇਸ ਦਾ ਫਾਇਦਾ ਹੋਵੇ।

‘ਖਲੀਜ ਟਾਈਮਜ਼’ ਅਤੇ ਯੂਏਈ ਦੀ ਸਰਕਾਰੀ ਨਿਊਜ਼ ਏਜੰਸੀ ਨੇ ਕਿਹਾ ਕਿ ਦੁਨੀਆ ਦੇ ਕਿਸੇ ਵੀ ਦੇਸ਼ ਨੇ ਇਸ ਤੋਂ ਪਹਿਲਾਂ ਅਜਿਹੀ ਪਹਿਲ ਨਹੀਂ ਕੀਤੀ ਹੈ। ਸ਼ੇਖ ਮੁਹੰਮਦ ਚਾਹੁੰਦੇ ਹਨ ਕਿ ਯੂਏਈ ਦੀ ਨੌਜਵਾਨ ਪੀੜ੍ਹੀ ਸਰਕਾਰ ਦੀਆਂ ਵਪਾਰਕ ਲਾਭ ਸਕੀਮਾਂ ਦਾ ਲਾਭ ਉਠਾਉਣ।

ਯੂਏਈ ਸਰਕਾਰ (United Arab Emirates) ਨੇ ਸਪੱਸ਼ਟ ਕੀਤਾ ਹੈ ਕਿ ਕਾਰੋਬਾਰ ਸ਼ੁਰੂ ਕਰਨ ਲਈ ਇਕ ਸਾਲ ਦੀ ਛੁੱਟੀ ਲੈਣ ਵਾਲੇ ਮੁਲਾਜ਼ਮਾਂ ਨੂੰ ਇਸ ਸਮੇਂ ਦੌਰਾਨ ਅੱਧੀ ਤਨਖਾਹ ਮਿਲਦੀ ਰਹੇਗੀ। ਛੁੱਟੀ ਦੇਣ ਜਾਂ ਨਾ ਦੇਣ ਦਾ ਫੈਸਲਾ ਉਸ ਵਿਭਾਗ ਦੇ ਮੁਖੀ ਵੱਲੋਂ ਲਿਆ ਜਾਵੇਗਾ। ਇਸ ਦੇ ਲਈ ਕੁਝ ਸ਼ਰਤਾਂ ਵੀ ਤੈਅ ਕੀਤੀਆਂ ਗਈਆਂ ਹਨ। ਛੁੱਟੀ ਲਈ ਅਰਜ਼ੀ ਦੇਣ ਲਈ ਕਿਸੇ ਨੂੰ ਵੈਬਸਾਈਟ ‘ਤੇ ਲੌਗਇਨ ਕਰਨਾ ਪੈਂਦਾ ਹੈ। ਫਿਲਹਾਲ ਕੇਂਦਰ ਸਰਕਾਰ ਦੇ ਕਰਮਚਾਰੀ ਹੀ ਅਪਲਾਈ ਕਰ ਸਕਣਗੇ।

ਯੂਏਈ ਸਰਕਾਰ ਵਿੱਚ ਸਰਕਾਰ ਅਤੇ ਮਨੁੱਖੀ ਸੰਸਾਧਨਾਂ ਦੀ ਕਾਰਜਕਾਰੀ ਨਿਰਦੇਸ਼ਕ ਲੈਲਾ ਓਬੈਦ ਅਲ ਸੁਵੈਦੀ ਨੇ ਕਿਹਾ ਕਿ ਇਹ ਸਾਡੀ ਸਰਕਾਰ ਦਾ ਭਵਿੱਖ ਦਾ ਵਿਜ਼ਨ ਹੈ। ਅਸੀਂ ਚਾਹੁੰਦੇ ਹਾਂ ਕਿ ਸਰਕਾਰੀ ਕਰਮਚਾਰੀ ਇਨ੍ਹਾਂ ਛੁੱਟੀਆਂ ਦੀ ਵਰਤੋਂ ਸਵੈ-ਰੁਜ਼ਗਾਰ ਲਈ ਕਰਨ। ਸਾਡੀ ਲੀਡਰਸ਼ਿਪ ਚਾਹੁੰਦੀ ਹੈ ਕਿ ਯੂਏਈ ਦੇ ਨੌਜਵਾਨ ਵਿਸ਼ਵ ਉੱਦਮਤਾ ਲਈ ਤਿਆਰ ਹੋਣ |

ਯੂਏਈ ਸਰਕਾਰ ਨੇ 2022 ਦੀ ਸ਼ੁਰੂਆਤ ਵਿੱਚ ਵੀ ਕਰਮਚਾਰੀਆਂ ਨੂੰ ਤੋਹਫੇ ਦਿੱਤੇ ਸਨ। 1 ਜਨਵਰੀ 2022 ਤੋਂ ਇੱਥੇ ਹਫ਼ਤੇ ਵਿੱਚ ਸਿਰਫ਼ ਸਾਢੇ ਚਾਰ ਦਿਨ ਕੰਮ ਕਰਨ ਦਾ ਨਿਯਮ ਲਾਗੂ ਹੋ ਗਿਆ ਸੀ। ਬਾਕੀ ਢਾਈ ਦਿਨ ਛੁੱਟੀ ਹੋਵੇਗੀ। ਯੂਏਈ ਸਰਕਾਰ ਨੇ ਇਸ ਸਬੰਧੀ ਅਧਿਕਾਰਤ ਬਿਆਨ ਜਾਰੀ ਕੀਤਾ ਸੀ।

UAE ਦੁਨੀਆ ਦਾ ਪਹਿਲਾ ਦੇਸ਼ ਹੈ, ਜਿੱਥੇ ਹਫਤਾਵਾਰੀ ਕੰਮ ਦੇ ਘੰਟੇ ਭਾਵ ਹਫਤੇ ‘ਚ ਕੰਮਕਾਜੀ ਦਿਨਾਂ ਨੂੰ ਘਟਾ ਦਿੱਤਾ ਗਿਆ ਹੈ। ਦੁਨੀਆ ਦੇ ਜ਼ਿਆਦਾਤਰ ਦੇਸ਼ਾਂ ਵਿੱਚ ਪੰਜ ਦਿਨ ਕੰਮ ਕਰਨ ਵਾਲੇ ਹਫ਼ਤੇ ਦਾ ਸੱਭਿਆਚਾਰ ਹੈ। 1 ਜਨਵਰੀ 2022 ਤੋਂ ਕਾਰਜਕਾਰੀ ਕੈਲੰਡਰ ਨੂੰ ਲਾਗੂ ਕਰਨ ਦੀ ਯੋਜਨਾ ਬਣਾਈ ਗਈ ਸੀ ਤਾਂ ਜੋ ਇਸ ਨੂੰ ਲਾਗੂ ਕਰਨ ਵਿੱਚ ਕੋਈ ਦਿੱਕਤ ਨਾ ਆਵੇ। ਯੂਏਈ ‘ਚ ਕਰਮਚਾਰੀਆਂ ਲਈ ਜਿਸ ਤਰ੍ਹਾਂ ਦੇ ਨਿਯਮ ਲਾਗੂ ਹਨ, ਉਸ ਦੇ ਆਧਾਰ ‘ਤੇ ਮੰਨਿਆ ਜਾ ਰਿਹਾ ਹੈ ਕਿ ਜਲਦ ਹੀ ਦੇਸ਼ ਦਾ ਪ੍ਰਾਈਵੇਟ ਸੈਕਟਰ ਵੀ ਅਜਿਹਾ ਕਦਮ ਚੁੱਕੇਗਾ।

The post UAE ‘ਚ ਸਰਕਾਰੀ ਕਰਮਚਾਰੀਆਂ ਨੂੰ ਮਿਲੇਗੀ ਇੱਕ ਸਾਲ ਦੀ ਛੁੱਟੀ, ਆਪਣਾ ਕਾਰੋਬਾਰ ਕਰ ਸਕਣਗੇ ਸ਼ੁਰੂ appeared first on TheUnmute.com - Punjabi News.

Tags:
  • breaking-news
  • latest-news
  • news
  • sheikh-mohammed-bin-rashid-al-makhtum
  • uae-government
  • uaes-younger-generation
  • united-arab-emirates

ਪਿੰਡ ਰੋਡੇ ਦੇ ਪ੍ਰਵਾਸੀ ਪੰਜਾਬੀ ਪਰਿਵਾਰ ਦੀ ਨਾਜਾਇਜ਼ ਕਬਜ਼ੇ ਹੇਠ ਜ਼ਮੀਨ ਛੁਡਾਈ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

Thursday 29 December 2022 01:48 PM UTC+00 | Tags: breaking-news illegal-occupation illegal-occupation-land kuldeep-singh migrant-punjabi-family newe news punjabi-news punjabi-nri punjab-news the-unmute-breaking-news the-unmute-news village-rode

ਬਾਘਾਪੁਰਾਣਾ/ਮੋਗਾ 29 ਦਸੰਬਰ 2022: ਪਿੰਡ ਰੋਡੇ ਦੇ ਯੂਕੇ ਵਸਦੇ ਪ੍ਰਵਾਸੀ ਪੰਜਾਬੀ ਪਰਿਵਾਰ ਨੂੰ ਹੁਣ ਆਸ ਬੱਝ ਗਈ ਹੈ ਕਿ ਉਹਨਾਂ ਦੀ ਨਜਾਇਜ਼ ਕਬਜ਼ੇ ਹੇਠ ਜ਼ਮੀਨ ਨੂੰ ਛੁਡਾ ਕੇ ਜਲਦ ਹੀ ਉਹਨਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ। ਇਸ ਮਾਮਲੇ ਵਿਚ ਅੱਜ ਪੰਜਾਬ ਦੇ ਪ੍ਰਵਾਸੀ ਪੰਜਾਬੀ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਰੋਡੇ ਪਹੁੰਚ ਕੇ ਪੀੜਤ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਹਰ ਸੰਭਵ ਕਾਨੂੰਨੀ ਚਾਰਾਜੋਈ ਕਰੇਗੀ।

ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਹਰੇਕ ਅਧਿਕਾਰੀ ਅਤੇ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੱਜ ਪਿੰਡ ਰੋਡੇ ਵਿਖੇ ਸਬੰਧਤ ਜ਼ਮੀਨ ਅਤੇ ਮਕਾਨ ਦਾ ਮੌਕਾ ਦੇਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਯੂ ਕੇ ਵਾਸੀ ਸਵਰਗੀ ਹਰਨਾਮ ਸਿੰਘ ਅਤੇ ਉਹਨਾਂ ਦੀ ਪਤਨੀ ਜਸਪਾਲ ਕੌਰ ਦੀ 17.5 ਏਕੜ ਜ਼ਮੀਨ ਅਤੇ ਜੱਦੀ ਘਰ ਉੱਤੇ ਪਿੰਡ ਦੇ ਹੀ ਇੱਕ ਰਸੂਖਦਾਰ ਪਰਿਵਾਰ ਵੱਲੋਂ ਕਥਿਤ ਤੌਰ ਉੱਤੇ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਇਹ ਕਬਜ਼ਾ ਕਰਾਉਣ ਵਿੱਚ ਸਾਲ 2019 ਵਿੱਚ ਤਹਿਸੀਲ ਬਾਘਾਪੁਰਾਣਾ ਵਿਖੇ ਤਾਇਨਾਤ ਰਹੇ ਕੁਝ ਸਰਕਾਰੀ ਅਧਿਕਾਰੀ ਵੀ ਸ਼ਾਮਲ ਰਹੇ ਹਨ।

ਉਹਨਾਂ ਕਿਹਾ ਕਿ ਪੀੜਤ ਪਰਿਵਾਰ ਆਪਣੀ ਜ਼ਮੀਨ ਛੁਡਵਾਉਣ ਲਈ ਪਿਛਲੀ ਸਰਕਾਰ ਦੌਰਾਨ ਦਰ ਦਰ ਭਟਕਦਾ ਰਿਹਾ ਪਰ ਉਸਦੀ ਬਾਂਹ ਕਿਸੇ ਨੇ ਵੀ ਨਹੀਂ ਫੜੀ। ਅੰਤ ਯੂ ਕੇ ਵਾਸੀ ਹਰਨਾਮ ਸਿੰਘ ਜਹਾਨੋਂ ਰੁਖ਼ਸਤ ਹੋ ਗਿਆ। ਹੁਣ ਉਹਨਾਂ ਦੇ ਰਿਸ਼ਤੇਦਾਰ ਸ੍ਰ ਸੁਰਜੀਤ ਸਿੰਘ ਵੱਲੋਂ ਇਹ ਲੜਾਈ ਲੜੀ ਜਾ ਰਹੀ ਹੈ।

ਉਹਨਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿਚ ਕਾਨੂੰਨੀ ਚਾਰਾਜੋਈ ਕਰਕੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਪੀੜਤ ਪਰਿਵਾਰ ਨੂੰ ਆਪਣੀ ਜ਼ਮੀਨ ਅਤੇ ਘਰ ਵਾਪਿਸ ਮਿਲ ਜਾਣ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸ਼ਾਮਿਲ ਹਰੇਕ ਅਧਿਕਾਰੀ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਭਾਵੇਂਕਿ ਉਹਨਾਂ ਵਿਚੋਂ ਕੁਝ ਸੇਵਾਮੁਕਤ ਹੀ ਕਿਉਂ ਨਾ ਹੋ ਗਏ ਹੋਣ। ਉਹਨਾਂ ਇਸ ਮੌਕੇ ਹਾਜ਼ਰ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੂੰ ਹਦਾਇਤ ਕੀਤੀ ਕਿ ਪੀੜਤ ਪਰਿਵਾਰ ਨੂੰ ਉਹਨਾਂ ਦੇ ਘਰ ਦਾ ਕਬਜ਼ਾ ਅਗਲੇ ਦੋ ਦਿਨਾਂ ਵਿੱਚ ਦਿਵਾਇਆ ਜਾਵੇ।

ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਕੋਈ ਵੀ ਪ੍ਰਵਾਸੀ ਪੰਜਾਬ ਜੋ ਵਿਦੇਸ਼ ਵਿੱਚ ਬੈਠਾ ਹੈ ਅਤੇ ਉਸਦਾ ਪੰਜਾਬ ਨਾਲ ਸਬੰਧਤ ਕੋਈ ਵੀ ਮਾਮਲਾ ਪੈਡਿੰਗ ਹੈ ਤਾਂ ਇਹ ਜ਼ਰੂਰੀ ਨਹੀਂ ਉਹ ਨਿੱਜੀ ਤੌਰ ਤੇ ਪੰਜਾਬ ਆ ਕੇ ਸਾਡੇ ਅੱਗੇ ਪੇਸ਼ ਹੋ ਕੇ ਆਪਣੇ ਮਸਲੇ ਦੇ ਹੱਲ ਲਈ ਫਰਿਆਦ ਕਰਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਪਿੰਡਾਂ ਵਿੱਚ ਰਹਿੰਦੇ ਆਪਣੇ ਸਾਕ ਸਬੰਧੀਆਂ ਰਾਹੀਂ ਆਪਣੀਆਂ ਦਰਖਾਸਤਾਂ ਸਾਡੇ ਸਾਹਮਣੇ ਪੇਸ਼ ਕਰ ਸਕਦੇ ਹਨ ਅਤੇ ਸਰਕਾਰ ਮਿੱਥੇ ਸਮੇਂ ਵਿੱਚ ਉਨ੍ਹਾਂ ਦੇ ਮਸਲਿਆਂ ਦਾ ਨਿਪਟਾਰਾ ਕਰੇਗੀ।

ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਨ.ਆਰ.ਆਈਜ਼ ਦੇ ਕੇਸਾਂ ਲਈ ਵਿਸ਼ੇਸ਼ ਫਾਸਟ ਟਰੈਕ ਕੋਰਟਾਂ ਦੀ ਸਥਾਪਨਾ ਛੇਤੀ ਤੋਂ ਛੇਤੀ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਪ੍ਰਵਾਸੀ ਪੰਜਾਬੀਆਂ ਦੇ ਮਾਮਲੇ ਘੱਟੋ-ਘੱਟ ਸਮੇਂ ਵਿੱਚ ਨਿਪਟਾਏ ਜਾ ਸਕਣ ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸਾ ਬੱਚ ਸਕੇ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਾ ਪੱਧਰ 'ਤੇ ਮਸਲਿਆਂ ਦੀ ਸੁਣਵਾਈ ਲਈ ਪੰਜਾਬ ਸਰਕਾਰ ਵਲੋਂ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਰਹੇ ਹਨ ਜਿਹੜੇ ਸਿਰਫ਼ ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਦਿ ਦਾ ਸਮੇਂ ਸਿਰ ਢੁਕਵੇਂ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣਗੇ।

ਉਹਨਾਂ ਕਾਂਗਰਸੀ ਆਗੂ ਸ੍ਰ ਪ੍ਰਤਾਪ ਸਿੰਘ ਬਾਜਵਾ ਨੂੰ ਤਕੜੇ ਹੱਥੀਂ ਲੈਂਦਿਆਂ ਕਿਹਾ ਕਿ ਉਹਨਾਂ ਦੇ ਸਰਕਾਰ ਨੇ ਪ੍ਰਵਾਸੀ ਪੰਜਾਬੀ ਪਰਿਵਾਰਾਂ ਦੀਆਂ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਦੀ ਬਿਜਾਏ ਚੋਰਾਂ ਦਾ ਸਾਥ ਦਿੱਤਾ। ਹੁਣ ਇਹਨਾਂ ਨੂੰ ਆਪ ਸਰਕਾਰ ਦੀ ਨੁਕਤਾਚੀਨੀ ਕਰਨ ਦੀ ਬਿਜਾਏ ਪੀੜਤ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਸ ਮੌਕੇ ਉਹਨਾਂ ਨਾਲ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਧੀਕ ਪੁਲਿਸ ਮੁਖੀ ਪੀ ਕੇ ਸਿਨਹਾ, ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ, ਐੱਸ ਡੀ ਐੱਮ ਰਾਮ ਸਿੰਘ, ਨਗਰ ਸੁਧਾਰ ਟਰੱਸਟ ਮੋਗਾ ਦੇ ਚੇਅਰਮੈਨ ਦੀਪਕ ਅਰੋੜਾ ਅਤੇ ਹੋਰ ਹਾਜ਼ਰ ਸਨ।

The post ਪਿੰਡ ਰੋਡੇ ਦੇ ਪ੍ਰਵਾਸੀ ਪੰਜਾਬੀ ਪਰਿਵਾਰ ਦੀ ਨਾਜਾਇਜ਼ ਕਬਜ਼ੇ ਹੇਠ ਜ਼ਮੀਨ ਛੁਡਾਈ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News.

Tags:
  • breaking-news
  • illegal-occupation
  • illegal-occupation-land
  • kuldeep-singh
  • migrant-punjabi-family
  • newe
  • news
  • punjabi-news
  • punjabi-nri
  • punjab-news
  • the-unmute-breaking-news
  • the-unmute-news
  • village-rode

ਨਗਰ ਨਿਗਮ ਚੋਣਾਂ 'ਚ ਓਬੀਸੀ ਰਾਖਵੇਂਕਰਨ ਮਾਮਲੇ ਨੂੰ ਲੈ ਕੇ ਯੂਪੀ ਸਰਕਾਰ ਵਲੋਂ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ

Thursday 29 December 2022 02:06 PM UTC+00 | Tags: backward-classes-commission breaking-news cm-yogi-adityanath high-courts-lucknow india-news local-body-dedicated lucknow news obc obc-reservation supreme-court the-unmute-breaking-news the-unmute-punjabi-news up-government utttar-pradesh

ਚੰਡੀਗੜ੍ਹ 29 ਦਸੰਬਰ 2022: ਯੂਪੀ ਸਰਕਾਰ ਨੇ ਨਗਰ ਨਿਗਮ ਚੋਣਾਂ ਵਿੱਚ ਓਬੀਸੀ ਰਾਖਵੇਂਕਰਨ (OBC reservation) ਬਾਰੇ ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਦੇ ਫੈਸਲੇ ਵਿਰੁੱਧ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਪਟੀਸ਼ਨ ਦਾਇਰ ਕੀਤੀ ਹੈ । ਇਸ ਵਿੱਚ ਉੱਤਰ ਪ੍ਰਦੇਸ਼ ਰਾਜ ਲੋਕਲ ਬਾਡੀਜ਼ ਸਮਰਪਿਤ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਸਰਕਾਰ ਦੀ ਤਰਫੋਂ ਓਬੀਸੀ ਰਿਜ਼ਰਵੇਸ਼ਨ ਨਾਲ ਚੋਣਾਂ ਕਰਵਾਉਣ ਨੂੰ ਮਨਜ਼ੂਰੀ ਦੇਣ ਲਈ ਬੇਨਤੀ ਕੀਤੀ ਜਾਵੇਗੀ।

ਨਗਰ ਨਿਗਮ ਚੋਣਾਂ ਵਿੱਚ ਓਬੀਸੀ ਰਿਜ਼ਰਵੇਸ਼ਨ ਲਈ ਸਰਕਾਰ ਨੇ ਉੱਤਰ ਪ੍ਰਦੇਸ਼ ਰਾਜ ਲੋਕਲ ਬਾਡੀ ਸਮਰਪਿਤ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦਾ ਗਠਨ ਕੀਤਾ ਹੈ। ਕਮਿਸ਼ਨ ਦੇ ਗਠਨ ਤੋਂ ਬਾਅਦ ਹੁਣ ਯੂਪੀ ਸਰਕਾਰ ਨੇ ਐੱਸਐੱਲਪੀ ਵਿੱਚ ਸਰਕਾਰ ਨੂੰ ਹਾਈਕੋਰਟ ਦੇ ਫੈਸਲੇ 'ਤੇ ਰੋਕ ਲਾਉਣ ਦੀ ਅਪੀਲ ਕੀਤੀ ਹੈ, ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਹੀ ਚੋਣਾਂ ਕਰਵਾਉਣ ਦੀ ਮਨਜ਼ੂਰੀ ਦਿੱਤੀ ਜਾਵੇ।

The post ਨਗਰ ਨਿਗਮ ਚੋਣਾਂ ‘ਚ ਓਬੀਸੀ ਰਾਖਵੇਂਕਰਨ ਮਾਮਲੇ ਨੂੰ ਲੈ ਕੇ ਯੂਪੀ ਸਰਕਾਰ ਵਲੋਂ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ appeared first on TheUnmute.com - Punjabi News.

Tags:
  • backward-classes-commission
  • breaking-news
  • cm-yogi-adityanath
  • high-courts-lucknow
  • india-news
  • local-body-dedicated
  • lucknow
  • news
  • obc
  • obc-reservation
  • supreme-court
  • the-unmute-breaking-news
  • the-unmute-punjabi-news
  • up-government
  • utttar-pradesh

ਭਾਜਪਾ ਹੁਣ ਪੰਜਾਬ 'ਚ 117 ਵਿਧਾਨ ਸਭਾ ਸੀਟਾਂ 'ਤੇ ਲੜੇਗੀ ਚੋਣਾਂ : ਅਸ਼ਵਨੀ ਸ਼ਰਮਾ

Thursday 29 December 2022 02:14 PM UTC+00 | Tags: 117-assembly-seats-in-punjab ashwini-sharma bjp breaking-news harvinder-singh-sandhu news punjab punjab-bjp punjab-latest-news punjab-politics

ਅੰਮ੍ਰਿਤਸਰ 29 ਦਸੰਬਰ 2022: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਜਪਾ ਵੱਲੋਂ ਨਵੇਂ ਪ੍ਰਧਾਨ ਨਿਯੁਕਤ ਕੀਤੇ ਜਾ ਰਹੇ ਹਨ | ਜਿਸਦੇ ਚੱਲਦੇ ਅੰਮ੍ਰਿਤਸਰ ਵਿੱਚ ਭਾਜਪਾ ਵੱਲੋਂ ਹਰਵਿੰਦਰ ਸਿੰਘ ਸੰਧੂ ਨੂੰ ਭਾਜਪਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਹਰਵਿੰਦਰ ਸਿੰਘ ਸੰਧੂ ਦੀ ਅੱਜ ਤਾਜਪੋਸ਼ੀ ‘ਤੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਪਹੁੰਚੇ |

ਉਨ੍ਹਾਂ ਨੇ ਹਰਵਿੰਦਰ ਸਿੰਘ ਸੰਧੂ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਦੀ ਤਾਜਪੋਸ਼ੀ ਕੀਤੀ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਲੇਕਿਨ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਅੱਜ ਵੀ ਭਾਜਪਾ ਦੇ ਵਿਚ ਸ਼ਾਮਲ ਹੋ ਰਹੇ ਹਨ |

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਕਾਂਗਰਸ ਦੇ ਵੱਡੇ ਨੇਤਾ ਪਰਮਜੀਤ ਸਿੰਘ ਬੱਤਰਾ ਵੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ | ਉਹਨਾਂ ਕਿਹਾ ਕਿ ਦੂਜੀਆਂ ਰਾਜਨੀਤਕ ਪਾਰਟੀਆਂ ਦੇ ਜਿੰਨੇ ਵੀ ਨੇਤਾ ਭਾਜਪਾ ਦੇ ਵਿੱਚ ਸ਼ਾਮਲ ਹੋ ਰਹੇ ਹਨ, ਉਹ ਬਿਨਾਂ ਕਿਸੇ ਸ਼ਰਤ ਤੋਂ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ |

ਕਦੇ ਪਹਿਲਾਂ ਭਾਜਪਾ ਪੰਜਾਬ ਵਿੱਚ 23 ਵਿਧਾਨਸਭਾ ਸੀਟਾਂ ‘ਤੇ ਚੋਣਾਂ ਲੜਦੀ ਸੀ ਅਤੇ ਹੁਣ ਭਾਜਪਾ ਪੰਜਾਬ ਦੇ ਵਿੱਚ 117 ਵਿਧਾਨ ਸਭਾ ਸੀਟਾਂ ਦੇ ਉਪਰ ਚੋਣ ਲੜੇਗੀ ਅਤੇ ਮੈਂਬਰ ਪਾਰਲੀਮੈਂਟ ਦੀਆਂ 13 ਸੀਟਾ ਤੇ ਵੀ ਭਾਜਪਾ ਚੋਣ ਲੜੇਗੀ | ਇਸੇ ਨਾਲ ਹੀ ਮਾਨ ਸਰਕਾਰ ‘ਤੇ ਤੰਜ ਕੱਸਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਗੈਂਗਸਟਰ ਰਾਜ ਚੱਲ ਰਿਹਾ ਹੈ ਅਤੇ ਪੰਜਾਬ ਸਰਕਾਰ ਸੁੱਤੀ ਹੋਈ ਨਜ਼ਰ ਆ ਰਹੀ ਹੈ ਅਤੇ 2027 ਦੇ ਵਿੱਚ ਪੰਜਾਬ ਵਿੱਚ ਭਾਜਪਾ ਬਹੁਮਤ ਆਪਣੀ ਸਰਕਾਰ ਬਣਾਏਗੀ |

The post ਭਾਜਪਾ ਹੁਣ ਪੰਜਾਬ ‘ਚ 117 ਵਿਧਾਨ ਸਭਾ ਸੀਟਾਂ ‘ਤੇ ਲੜੇਗੀ ਚੋਣਾਂ : ਅਸ਼ਵਨੀ ਸ਼ਰਮਾ appeared first on TheUnmute.com - Punjabi News.

Tags:
  • 117-assembly-seats-in-punjab
  • ashwini-sharma
  • bjp
  • breaking-news
  • harvinder-singh-sandhu
  • news
  • punjab
  • punjab-bjp
  • punjab-latest-news
  • punjab-politics

ਚੰਡੀਗੜ੍ਹ 29 ਦਸੰਬਰ 2022: ਬਿਹਾਰ ਦੀ ਗਯਾ ਪੁਲਿਸ ਨੇ ਬੁੱਧ ਧਰਮ ਦੇ ਧਾਰਮਿਕ ਆਗੂ ਦਲਾਈ ਲਾਮਾ ਦੀ ਜਾਸੂਸੀ ਕਰਨ ਦੇ ਦੋਸ਼ ਵਿੱਚ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ । ਗਯਾ ਪੁਲਿਸ ਉਸ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕਰ ਰਹੀ ਹੈ, ਸ਼ੱਕੀ ਚੀਨੀ ਮਹਿਲਾ ਜਾਸੂਸ ਦੀ ਉਮਰ ਕਰੀਬ 50 ਸਾਲ ਦੱਸੀ ਜਾ ਰਹੀ ਹੈ।

ਬਿਹਾਰ ਪੁਲਿਸ ਨੇ ਬੋਧ ਗਯਾ ਦੇ ਕਾਲਚੱਕਰ ਮੈਦਾਨ ਦੇ ਬਾਹਰੋਂ ਚੀਨੀ ਜਾਸੂਸ ਨੂੰ ਹਿਰਾਸਤ ਵਿੱਚ ਲਿਆ ਹੈ। ਦਲਾਈਲਾਮਾ ਹਰ ਰੋਜ਼ ਇਸ ਸਥਾਨ ‘ਤੇ ਭਾਸ਼ਣ ਦੇਣ ਲਈ ਆਉਂਦੇ ਹਨ। ਬਿਹਾਰ ਪੁਲਿਸ ਮੁਤਾਬਕ ਸ਼ੱਕੀ ਚੀਨੀ ਔਰਤ ਦਾ ਨਾਂ ਮਿਸ ਸੋਂਗ ਸ਼ਿਆਓਲਾਨ ਹੈ।
ਗਯਾ ਸਿਟੀ ਪੁਲਿਸ ਦੇ ਐਸਪੀ ਅਸ਼ੋਕ ਪ੍ਰਸਾਦ ਉਸ ਤੋਂ ਪੁੱਛਗਿੱਛ ਕਰ ਰਹੇ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਬਿਹਾਰ ਪੁਲਿਸ ਨੇ ਇਸ ਚੀਨੀ ਔਰਤ ਦਾ ਸਕੈਚ ਜਾਰੀ ਕੀਤਾ ਸੀ, ਜਿਸ ਨੂੰ ਸ਼ੱਕੀ ਜਾਸੂਸ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਦਲਾਈ ਲਾਮਾ ਦੀ ਸੁਰੱਖਿਆ ਨੂੰ ਲੈ ਕੇ ਬੋਧ ਗਯਾ ‘ਚ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਚੀਨੀ ਔਰਤ ਵੱਲੋਂ ਬੋਧੀ ਪੁਜਾਰੀ ਨੂੰ ਧਮਕੀ ਦਿੱਤੀ ਗਈ ਸੀ। ਦਲਾਈਲਾਮਾ ਬੋਧ ਗਯਾ ਵਿੱਚ ਕਰੀਬ ਇੱਕ ਮਹੀਨੇ ਲਈ ਠਹਿਰੇ ਹੋਏ ਹਨ। ਤਿੱਬਤ ਮੰਦਰ ਤੋਂ ਮਹਾਬੋਧੀ ਮੰਦਿਰ ਤੱਕ ਉਨ੍ਹਾਂ ਦੀ ਸੁਰੱਖਿਆ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

The post ਦਲਾਈ ਲਾਮਾ ਦੀ ਜਾਸੂਸੀ ਕਰਨ ਵਾਲੀ ਸ਼ੱਕੀ ਚੀਨੀ ਮਹਿਲਾ ਜਾਸੂਸ ਗ੍ਰਿਫਤਾਰ appeared first on TheUnmute.com - Punjabi News.

Tags:
  • chinese-female
  • dalai-lama
  • gaya-police

ਚੰਡੀਗੜ੍ਹ 29 ਦਸੰਬਰ 2022: ਸੀਬੀਆਈ ਨੇ ਦੋ ਸਾਲ ਪੁਰਾਣੇ 50 ਲੱਖ ਰਿਸ਼ਵਤ ਦੇ ਕੇਸ ਵਿੱਚ ਪੰਜਾਬ ਪੁਲਿਸ ਦੇ ਡੀ.ਐਸ.ਪੀ ਕੈਪਟਨ ਅਮਰੋਜ਼ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਦੇ ਰੀਡਰ ਨੂੰ ਵੀ ਗ੍ਰਿਫਤਾਰ ਕੀਤਾ ਹੈ | ਇਸਤੋਂ ਬਾਅਦ ਕੈਪਟਨ ਅਮਰੋਜ਼ ਸਿੰਘ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸੀਬੀਆਈ ਨੂੰ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਹੈ |

The post ਸੀਬੀਆਈ ਵਲੋਂ ਰਿਸ਼ਵਤ ਮਾਮਲੇ ‘ਚ ਪੰਜਾਬ ਪੁਲਿਸ ਦਾ ਡੀ.ਐਸ.ਪੀ ਗ੍ਰਿਫਤਾਰ appeared first on TheUnmute.com - Punjabi News.

Tags:
  • cbi-arrested
  • news
  • punjab-police
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form