TheUnmute.com – Punjabi News: Digest for January 01, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਸਰਦ ਰੁੱਤ ਇਜਲਾਸ ਦਾ ਰਿਪੋਰਟ ਕਾਰਡ ਕੀਤਾ ਸਾਂਝਾ

Saturday 31 December 2022 05:33 AM UTC+00 | Tags: aam-aadmi-party aam-aadmi-party-punjab arvind-kejriwal news punjab-governer punjab-government punjab-police raghav-chadha raghaw-chadda rajya-sabha-member-raghav-chadha the-unmute-breaking-news the-unmute-latest-news the-unmute-news the-unmute-punjabi-news winter-session

ਚੰਡੀਗੜ੍ਹ 31 ਦਸੰਬਰ 2022: ਰਾਜ ਸਭਾ ਮੈਂਬਰ ਰਾਘਵ ਚੱਡਾ (Rajya Sabha) ਨੇ ਟਵੀਟ ਕਰਕੇ ਸਰਦ ਰੁੱਤ ਇਜਲਾਸ ਦਾ ਰਿਪੋਰਟ ਕਾਰਡ ਸਾਂਝਾ ਕੀਤਾ | ਉਨ੍ਹਾਂ ਦੇ ਕਿਹਾ ਕਿ ਇਹ ਮੇਰਾ ਫਰਜ਼ ਹੈ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਆਪਣੇ ਸੰਸਦੀ ਕੰਮਾਂ ਬਾਰੇ ਜਾਣੂ ਕਰਵਾਇਆ ਜਾਵੇ । ਮੈਂ ਆਪਣੇ ਰਾਜ ਅਤੇ ਸੂਬੇ ਦੇ ਲੋਕਾਂ ਨੂੰ ਮਜ਼ਬੂਤ ​​ਨੁਮਾਇੰਦਗੀ ਦੇਣ ਦੀ ਕੋਸ਼ਿਸ਼ ਕਰਦਾ ਰਹਾਂਗਾ।

ਰਾਜ ਸਭਾ ਮੈਂਬਰ ਰਾਘਵ ਚੱਡਾ

The post ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਸਰਦ ਰੁੱਤ ਇਜਲਾਸ ਦਾ ਰਿਪੋਰਟ ਕਾਰਡ ਕੀਤਾ ਸਾਂਝਾ appeared first on TheUnmute.com - Punjabi News.

Tags:
  • aam-aadmi-party
  • aam-aadmi-party-punjab
  • arvind-kejriwal
  • news
  • punjab-governer
  • punjab-government
  • punjab-police
  • raghav-chadha
  • raghaw-chadda
  • rajya-sabha-member-raghav-chadha
  • the-unmute-breaking-news
  • the-unmute-latest-news
  • the-unmute-news
  • the-unmute-punjabi-news
  • winter-session

ਨਵੇਂ ਸਾਲ ਦੀ ਸ਼ੁਰੂਆਤ 'ਚ ਪਵੇਗੀ ਕੜਾਕੇ ਦੀ ਠੰਡ, ਪਹਾੜੀ ਸੂਬਿਆਂ 'ਚ ਭਾਰੀ ਬਰਫਬਾਰੀ

Saturday 31 December 2022 05:49 AM UTC+00 | Tags: bathinda breaking-news fog heavy-snow heavy-snowfall latest-news meteorological-department meteorological-department-punjab news punjab punjab-heavy-fog punjab-news snowfall the-unmute-breaking-news the-unmute-latest-news the-unmute-latest-update the-unmute-punjabi-news

ਚੰਡੀਗੜ੍ਹ 31 ਦਸੰਬਰ 2022: ਸਾਲ ਦੇ ਅੱਜ ਆਖ਼ਰੀ ਦਿਨ ਪੂਰਾ ਦੇਸ਼ ਜਸ਼ਨ ਵਿੱਚ ਡੁੱਬਿਆ ਹੋਵੇਗਾ ਪਰ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਵਿੱਚ ਸੀਟ ਲਹਿਰ ਦਾ ਕਹਿਰ ਜਾਰੀ ਹੈ | ਮੌਸਮ ਲਗਾਤਾਰ ਕਰਵਟ ਲੈ ਰਿਹਾ ਹੈ, ਜਿਸ ਤਹਿਤ ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰ ਕਾਰਨ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਪੰਜਾਬ ਅਤੇ ਆਸ-ਪਾਸ ਦੇ ਪਹਾੜੀ ਇਲਾਕਿਆਂ ‘ਚ ਹੋਈ ਬਾਰਿਸ਼ ਕਾਰਨ ਮੌਸਮ ‘ਚ ਕੁਝ ਬਦਲਾਅ ਦੇਖਣ ਨੂੰ ਮਿਲਿਆ, ਇਥੇ ਪਹਾੜੀ ਰਾਜਾਂ ਵਿੱਚ ਭਾਰੀ ਬਰਫਬਾਰੀ ਦੇਖਣ ਨੂੰ ਮਿਲੀ ਹੈ । ਖੇਤੀ ਮਾਹਿਰ ਠੰਢ ਦੇ ਮੌਸਮ ਨੂੰ ਕਣਕ ਦੀ ਫ਼ਸਲ ਲਈ ਵਰਦਾਨ ਤੋਂ ਘੱਟ ਨਹੀਂ ਮੰਨਦੇ।

ਇਸ ਦੇ ਨਾਲ ਹੀ 1 ਜਨਵਰੀ ਤੋਂ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਠੰਡੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦਿੱਲੀ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿਚ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ, ਲੁਧਿਆਣਾ 8.4 ਡਿਗਰੀ ਸੈਲਸੀਅਸ, ਪਟਿਆਲਾ 8.6 ਡਿਗਰੀ ਸੈਲਸੀਅਸ, ਪਠਾਨਕੋਟ 12.4 ਡਿਗਰੀ ਸੈਲਸੀਅਸ, ਫਰੀਦਕੋਟ 10 ਡਿਗਰੀ ਸੈਲਸੀਅਸ, ਗੁਰਦਾਸਪੁਰ 5.3 ਡਿਗਰੀ ਸੈਲਸੀਅਸ, ਬਰਨਾਲਾ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਇਸਦੇ ਨਾਲ ਹੀ ਫਤਿਹਗੜ੍ਹ ਸਾਹਿਬ 8.7 °C ਸੈਲਸੀਅਸ, ਫ਼ਿਰੋਜ਼ਪੁਰ 8.4°C, ਹੁਸ਼ਿਆਰਪੁਰ 10.4, ਜਲੰਧਰ 10.8°C, ਮੋਗਾ 9.3°C, ਮੋਹਾਲੀ 11.1°C, ਮੁਕਤਸਰ 10°C, ਨੂਰਮਹਿਲ 10.8°C, ਸਮਰਾਲਾ 10.4°C ਇਸ ਸਬੰਧੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਦੱਸਿਆ ਕਿ ਸਾਲ 2023 ਦੀ ਸ਼ੁਰੂਆਤ ਸੰਘਣੀ ਧੁੰਦ ਅਤੇ ਸੀਤ ਲਹਿਰ ਨਾਲ ਹੋਣ ਦੀ ਸੰਭਾਵਨਾ ਹੈ |

 

The post ਨਵੇਂ ਸਾਲ ਦੀ ਸ਼ੁਰੂਆਤ ‘ਚ ਪਵੇਗੀ ਕੜਾਕੇ ਦੀ ਠੰਡ, ਪਹਾੜੀ ਸੂਬਿਆਂ ‘ਚ ਭਾਰੀ ਬਰਫਬਾਰੀ appeared first on TheUnmute.com - Punjabi News.

Tags:
  • bathinda
  • breaking-news
  • fog
  • heavy-snow
  • heavy-snowfall
  • latest-news
  • meteorological-department
  • meteorological-department-punjab
  • news
  • punjab
  • punjab-heavy-fog
  • punjab-news
  • snowfall
  • the-unmute-breaking-news
  • the-unmute-latest-news
  • the-unmute-latest-update
  • the-unmute-punjabi-news

'ਆਪ' ਸੰਸਦ ਰਾਘਵ ਚੱਢਾ ਦੀ ਰਾਜ ਸਭਾ ਦੇ ਸਰਦ ਰੁੱਤ ਸੈਸ਼ਨ 'ਚ ਰਹੀ 100 ਫ਼ੀਸਦੀ ਹਾਜ਼ਰੀ, 'ਰਿਪੋਰਟ ਕਾਰਡ' ਕੀਤਾ ਜਾਰੀ

Saturday 31 December 2022 05:54 AM UTC+00 | Tags: aam-aadmi-party breaking-news fatehgarh-sahib four-sahibzade heritage-city mata-gujri mp-raghav-chadha news parliament-winter-session punjab punjab-government punjab-news punjab-sikh raghav-chadda-report-card raghav-chadha sgpc shri-anandpur-sahib sikh sikh-sgpc sri-anandpur-sahib the-unmute-breaking-news winter-session

ਚੰਡੀਗੜ੍ਹ/ਨਵੀਂ ਦਿੱਲੀ, 31 ਦਸੰਬਰ, 2022: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਇੱਕ ਵਾਰ ਫਿਰ ਆਪਣੇ ਆਪ ਨੂੰ ਸਾਬਤ ਕੀਤਾ ਹੈ। ਰਾਜਨੀਤੀ ਦੇ ਆਧੁਨਿਕੀਕਰਨ ਅਤੇ ਇਸਨੂੰ ਵਧੇਰੇ ਜਵਾਬਦੇਹ ਬਣਾਉਣ ਲਈ ਜਾਣੇ ਜਾਂਦੇ, ਪੰਜਾਬ ਦੇ ਨੌਜਵਾਨ ਸੰਸਦ ਮੈਂਬਰ ਰਾਘਵ ਚੱਢਾ ਦੀ ਸਰਦ ਰੁੱਤ ਸੈਸ਼ਨ ਵਿੱਚ 100 ਪ੍ਰਤੀਸ਼ਤ ਹਾਜ਼ਰੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਜਨਤਾ ਲਈ ਇੱਕ ‘ਰਿਪੋਰਟ ਕਾਰਡ‘ ਜਾਰੀ ਵੀ ਕੀਤਾ। ਸੱਤ ਪੰਨਿਆਂ ਦਾ ਇਹ ਰਿਪੋਰਟ ਕਾਰਡ ਜੋ ਉਨ੍ਹਾਂ ਦੀ ਵਿਧਾਨਕ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ। ਪੰਜਾਬ ਅਤੇ ਭਾਰਤ ਨਾਲ ਸਬੰਧਤ ਉਠਾਏ ਮਾਮਲਿਆਂ, ਸਵਾਲਾਂ, ਬਹਿਸ ਅਤੇ ਨਿਯਮ 267 ਦੇ ਤਹਿਤ ਦਿੱਤੇ ਨੋਟਿਸਾਂ ਨੂੰ ਸੂਚੀਬੱਧ ਕਰਦਾ ਹੈ।

ਰਾਜ ਸਭਾ ਦੇ 7 ਦਸੰਬਰ ਤੋਂ 23 ਦਸੰਬਰ ਤੱਕ ਚੱਲੇ ਸਰਦ ਰੁੱਤ ਸੈਸ਼ਨ ਦੌਰਾਨ ਉਨ੍ਹਾਂ ਨੇ ਕਈ ਮੁੱਦਿਆਂ ‘ਤੇ ਕੁੱਲ 25 ਸਵਾਲ ਪੁੱਛੇ, ਜਿਨ੍ਹਾਂ ‘ਚੋਂ ਜ਼ਿਆਦਾਤਰ ਪੰਜਾਬ ਨਾਲ ਸਬੰਧਤ ਸਨ। ਇਨ੍ਹਾਂ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਸ਼ਰਧਾਲੂਆਂ ਦੀ ਫੀਸ ਮੁਆਫ਼, ਬੇਅਦਬੀ ਲਈ ਸਖ਼ਤ ਸਜ਼ਾ, ਆਨੰਦਪੁਰ ਸਾਹਿਬ ਨੂੰ ਵਿਰਾਸਤੀ ਸ਼ਹਿਰ (ਹੈਰੀਟੇਜ ਸਿਟੀ) ਦਾ ਦਰਜਾ, ਰੇਲਵੇ ਸਟੇਸ਼ਨਾਂ ਦਾ ਆਧੁਨਿਕੀਕਰਨ, ਜਲੰਧਰ ਵਿੱਚ ਚਮੜਾ ਨਿਰਮਾਣ ਉਦਯੋਗ ਨੂੰ ਉਤਸ਼ਾਹਿਤ ਕਰਨਾ, ਉਡਾਨ ਸਕੀਮ, ਪੁਲਿਸ ਦਾ ਆਧੁਨਿਕੀਕਰਨ, ਪੀ.ਐੱਮ.ਜੀ.ਐੱਸ.ਵਾਈ., ਸਾਈ ਕੇਂਦਰਾਂ ਦਾ ਵਿਕਾਸ ਆਦਿ ਸ਼ਾਮਲ ਸਨ।

ਇਸ ਤੋਂ ਇਲਾਵਾ ਕਿਸਾਨਾਂ ਦੇ ਹਿੱਤਾਂ ਦੀ ਹਮਾਇਤ ਕਰਦਿਆਂ ਉਨ੍ਹਾਂ ਸਰਕਾਰ ਨੂੰ ਪਰਾਲੀ ਸਾੜਨ ਦੇ ਬਦਲਾਂ ਨੂੰ ਉਤਸ਼ਾਹਿਤ ਕਰਨ, ਮੰਡੀ ਮੁੱਲ ਅਤੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਅੰਤਰ, ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ, ਡੀਏਪੀ ਦੀ ਘਾਟ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਹੋਰ ਖੇਤੀ ਮੁੱਦਿਆਂ ਬਾਰੇ ਸਵਾਲ ਕੀਤੇ। ਉਹ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਗਾਂਧੀ ਦੇ ਬੁੱਤ ਅੱਗੇ ਧਰਨੇ ‘ਤੇ ਵੀ ਬੈਠੇ।

ਰਾਘਵ ਚੱਢਾ ਨੇ ਇਸ ਸੈਸ਼ਨ ਵਿੱਚ ਆਪਣਾ ਪਹਿਲਾ ਭਾਸ਼ਣ ਦਿੰਦਿਆਂ, ਗਰਾਂਟਾਂ ਦੀਆਂ ਪੂਰਕ ਮੰਗਾਂ ਅਤੇ ਬਜਟ ‘ਤੇ ਦੋ ਵਾਰ ਚਰਚਾ ਕਰਵਾਉਣ ਦਾ ਪ੍ਰਸਤਾਵ ਰੱਖਿਆ, ਜੋ ਆਪਣੀ ਖੋਜ ਭਰਪੂਰ ਅਤੇ ਵਿਅੰਗਮਈ ਸ਼ੈਲੀ ਲਈ ਸੁਰਖੀਆਂ ਵਿੱਚ ਬਣਿਆ। ਵਿੱਤ ਮੰਤਰੀ ਨੂੰ ਉਨ੍ਹਾਂ ਦੇ 10 ਵੱਡੇ ਸਵਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ। ਉਨ੍ਹਾਂ ਨੇ ਜੋ 10 ਵੱਡੇ ਸਵਾਲ ਪੁੱਛੇ, ਉਹ ਕਮਜ਼ੋਰ ਰੁਪਏ, ਨੌਕਰੀਆਂ ਦੇਣ ਵਿੱਚ ਸਰਕਾਰ ਦੀ ਅਸਮਰੱਥਾ, ਟੈਕਸਾਂ ਦਾ ਬੋਝ, ਸਟਾਰਟ-ਅੱਪ ‘ਮੰਦੀ’, ਡਿੱਗਦੇ ਨਿਰਯਾਤ ਅਤੇ ਨਿਜੀ ਖੇਤਰ ਦੀ ਨਿਵੇਸ਼ ਪ੍ਰਤੀ ਹਿਚਕਚਾਹਟ ‘ਤੇ ਆਧਾਰਿਤ ਸਨ। ਉਨ੍ਹਾਂ ਵਿੱਤ ਮੰਤਰੀ ਨੂੰ ਇਹ ਵੀ ਪੁੱਛਿਆ ਕਿ ਕੀ ਉਨ੍ਹਾਂ ਨੂੰ ਇੱਕ ਕਿੱਲੋ ਕਣਕ ਅਤੇ ਚੌਲਾਂ ਸਮੇਤ ਹੋਰ ਜ਼ਰੂਰੀ ਵਸਤਾਂ ਦੀ ਕੀਮਤ ਦਾ ਪਤਾ ਹੈ।

ਐਮਪੀ ਚੱਢਾ ਨੇ ਵਧਦੀ ਮਹਿੰਗਾਈ, ਸਟੀਲ ਦੀਆਂ ਕੀਮਤਾਂ ਵਿੱਚ ਵਾਧਾ, ਸਰਹੱਦ ਪਾਰੋਂ ਜਾਅਲੀ ਕਰੰਸੀ ਦੀ ਤਸਕਰੀ, ਸਾਬਕਾ ਸੈਨਿਕਾਂ ਨੂੰ ਪੈਨਸ਼ਨ, ਨਿਰਮਾਣ ਖੇਤਰ ਦੀ ਵਿਕਾਸ ਦਰ, ਜ਼ਰੂਰੀ ਖੁਰਾਕੀ ਵਸਤਾਂ ਦੀ ਦਰਾਮਦ, ਇੰਟਰਨੈਟ ਬੰਦ ਅਤੇ ਖਾਲੀ ਪਈਆਂ ਅਸਾਮੀਆਂ ਸਮੇਤ ਕਈ ਹੋਰ ਮੁੱਦਿਆਂ ‘ਤੇ ਵੀ ਸਵਾਲ ਪੁੱਛੇ।

ਉਨ੍ਹਾਂ ਨੇ ਨਿਆਂਪਾਲਿਕਾ ਦੀ ਆਜ਼ਾਦੀ ਦਾ ਪੱਖ ਪੂਰਦਿਆਂ ਜੱਜਾਂ ਦੀ ਨਿਯੁਕਤੀ ਨੂੰ ਨਿਯੰਤਰਿਤ ਕਰਨ ਲਈ ਇੱਕ ਨਿੱਜੀ ਮੈਂਬਰ ਬਿੱਲ, ਰਾਸ਼ਟਰੀ ਨਿਆਂਇਕ ਨਿਯੁਕਤੀ ਕਮਿਸ਼ਨ, ‘ਤੇ ਸਖ਼ਤ ਇਤਰਾਜ਼ ਜਤਾਇਆ। ਇਸ ਤੋਂ ਇਲਾਵਾ ਉਨ੍ਹਾਂ ਸਾਰੀਆਂ ਵੱਡੀਆਂ ਬਹਿਸਾਂ ਵਿੱਚ ਵੀ ਹਿੱਸਾ ਲਿਆ। ਵਿਦੇਸ਼ਾਂ ਤੋਂ ਸੰਚਾਲਿਤ ਗੈਂਗਸਟਰਾਂ ਦੀ ਵਾਪਸੀ, ਏਮਜ਼ ਡੇਟਾ ਹੈਕਿੰਗ, ਖ਼ਬਰਾਂ ਦੀ ਭੜਕਾਊ ਬਹਿਸ ਆਦਿ ‘ਤੇ ਗੱਲਬਾਤ ਕੀਤੀ ਅਤੇ ਰਾਜ ਸਭਾ ਦੀ ਕਾਰਵਾਈ ਨੂੰ ਨਿਯਮਤ ਕਰਨ ਲਈ ਕਈ ‘ਪੁਆਇੰਟ ਆਫ਼ ਆਰਡਰ’ ਪੇਸ਼ ਕੀਤੇ।

ਰਾਜ ਸਭਾ ਦੇ ਨਿਯਮ 267 (ਕਾਰੋਬਾਰ ਮੁਅੱਤਲ) ਦੇ ਤਹਿਤ ਕਈ ਨੋਟਿਸ ਜਾਰੀ ਕਰਦੇ ਹੋਏ, ਉਨ੍ਹਾਂ ਨੇ ਸਦਨ ਨੂੰ ਤੁਰੰਤ ਜਨਤਕ ਮਹੱਤਵ ਦੇ ਮੁੱਦੇ ਉਠਾਉਣ ਦੀ ਮੰਗ ਕੀਤੀ, ਜਿਸ ਵਿੱਚ ਚੀਨ ਵਿੱਚ ਕੋਵਿਡ ਦੇ ਵੱਧ ਰਹੇ ਕੇਸ ਅਤੇ ਭਾਰਤ ਉੱਤੇ ਇਸ ਦਾ ਪ੍ਰਭਾਵ, ਕੇਂਦਰ ਸਰਕਾਰ ਦੁਆਰਾ ਨਿਆਂਇਕ ਨਿਯੁਕਤੀਆਂ ਵਿੱਚ ਦਖਲ ਦੇਣ ਦੀਆਂ ਕੋਸ਼ਿਸ਼ਾਂ, ਐਲਏਸੀ ਨੂੰ ਲੈ ਕੇ ਭਾਰਤ-ਚੀਨ ਵਿਵਾਦ ਸ਼ਾਮਲ ਸਨ।

ਇਸ ਦੇ ਨਾਲ ਹੀ ਪੰਜਾਬ ਦੇ ਹੋਰ ਉੱਘੇ ਰਾਜ ਸਭਾ ਸੰਸਦ ਮੈਂਬਰਾਂ ਦੀ ਤੁਲਨਾ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਕਾਰਗੁਜ਼ਾਰੀ ਦੇ ਮਾਮਲੇ ‘ਚ ਹੋਰ ਸੰਸਦ ਮੈਂਬਰ ਰਾਘਵ ਚੱਢਾ ਤੋਂ ਪਿੱਛੇ ਹਨ। ਸੰਸਦ ਮੈਂਬਰ ਸੁਖਬੀਰ ਬਾਦਲ, ਸੰਨੀ ਦਿਓਲ ਅਤੇ ਸਿਮਰਨਜੀਤ ਮਾਨ ਨੇ ਰਾਘਵ ਚੱਢਾ ਦੀ 100 ਫੀਸਦੀ ਹਾਜ਼ਰੀ ਦੇ ਮੁਕਾਬਲੇ ਕ੍ਰਮਵਾਰ 18 ਫੀਸਦੀ, 0 ਫੀਸਦੀ ਅਤੇ 45 ਫੀਸਦੀ ਹਾਜ਼ਰੀ ਦਰਜ ਕੀਤੀ। ਇਸੇ ਤਰ੍ਹਾਂ 'ਆਪ' ਸੰਸਦ ਮੈਂਬਰ ਦੀਆਂ 11 ਬਹਿਸਾਂ ਦੇ ਮੁਕਾਬਲੇ ਉਪਰੋਕਤ ਤਿੰਨਾਂ ਸੰਸਦ ਮੈਂਬਰਾਂ ਨੇ ਕ੍ਰਮਵਾਰ 0, 0 ਅਤੇ 3 ਬਹਿਸਾਂ ਵਿੱਚ ਹਿੱਸਾ ਲਿਆ। ਸਭ ਤੋਂ ਵੱਡੀ ਗੱਲ ਇਹ ਹੈ ਕਿ ਰਾਘਵ ਚੱਢਾ ਵੱਲੋਂ ਪੁੱਛੇ ਗਏ 25 ਸਵਾਲਾਂ ਦੇ ਮੁਕਾਬਲੇ ਪੂਰੇ ਸਰਦ ਰੁੱਤ ਸੈਸ਼ਨ ਦੌਰਾਨ ਇਨ੍ਹਾਂ ਤਿੰਨਾਂ ਵਿੱਚੋਂ ਕਿਸੇ ਵੀ ਸੰਸਦ ਮੈਂਬਰ ਨੇ ਇੱਕ ਵੀ ਸਵਾਲ ਨਹੀਂ ਪੁੱਛਿਆ।

The post ‘ਆਪ’ ਸੰਸਦ ਰਾਘਵ ਚੱਢਾ ਦੀ ਰਾਜ ਸਭਾ ਦੇ ਸਰਦ ਰੁੱਤ ਸੈਸ਼ਨ ‘ਚ ਰਹੀ 100 ਫ਼ੀਸਦੀ ਹਾਜ਼ਰੀ, ‘ਰਿਪੋਰਟ ਕਾਰਡ’ ਕੀਤਾ ਜਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • fatehgarh-sahib
  • four-sahibzade
  • heritage-city
  • mata-gujri
  • mp-raghav-chadha
  • news
  • parliament-winter-session
  • punjab
  • punjab-government
  • punjab-news
  • punjab-sikh
  • raghav-chadda-report-card
  • raghav-chadha
  • sgpc
  • shri-anandpur-sahib
  • sikh
  • sikh-sgpc
  • sri-anandpur-sahib
  • the-unmute-breaking-news
  • winter-session

ਅੰਮ੍ਰਿਤਸਰ ਤੋਂ ਉਡਾਣ ਭਰਨ ਵਾਲੇ ਯਾਤਰੀਆਂ ਲਈ ਵਿਸਤਾਰਾ ਵੱਲੋਂ ਨਵੇਂ ਸਾਲ ਦਾ ਤੋਹਫਾ, ਦਿੱਲੀ ਲਈ ਵਧੀਆਂ ਫਲਾਈਟ

Saturday 31 December 2022 06:16 AM UTC+00 | Tags: amritsar amritsar-airport amritsar-news delhi indian-airlines latest-news new-delhi-and-amritsar news punjab punjab-government sri-guru-ramdas-airport-amritsar the-unmute-breaking-news the-unmute-latest-update the-unmute-punjabi-news vistara-airlines

ਚੰਡੀਗੜ੍ਹ 31 ਦਸੰਬਰ 2022: ਨਵੀਂ ਦਿੱਲੀ-ਅੰਮ੍ਰਿਤਸਰ ਵਿਚਾਲੇ ਉਡਾਣ ਭਰਨ ਵਾਲੇ ਯਾਤਰੀਆਂ ਲਈ ਵਿਸਤਾਰਾ ਏਅਰਲਾਈਨਜ਼ (Vistara Airlines) ਨੇ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ। ਯਾਤਰੀਆਂ ਲਈ ਦੋਵਾਂ ਸ਼ਹਿਰਾਂ ਵਿਚਕਾਰ ਬਾਰੰਬਾਰਤਾ (frequency) ਵਧਾ ਦਿੱਤੀ ਗਈ ਹੈ। 10 ਜਨਵਰੀ ਤੋਂ ਇਹ ਉਡਾਣ ਦੋਵਾਂ ਸ਼ਹਿਰਾਂ ਵਿਚਾਲੇ ਦੋ ਦੀ ਬਜਾਏ ਦਿਨ ਵਿੱਚ ਤਿੰਨ ਵਾਰ ਉਡਾਣ ਭਰੇਗੀ।

ਵਿਸਤਾਰਾ ਏਅਰਲਾਈਨਜ਼ ਵੱਲੋਂ ਵੈੱਬਸਾਈਟ ‘ਤੇ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਅੰਮ੍ਰਿਤਸਰ-ਦਿੱਲੀ ਵਿਚਕਾਰ ਦਿਨ ‘ਚ ਦੋ ਵਾਰ ਉਡਾਣ ਭਰਦੀ ਸੀ। ਅੰਮ੍ਰਿਤਸਰ ਤੋਂ ਸਵੇਰੇ 9.55 ਅਤੇ 3.25 ਵਜੇ ਅਤੇ ਦਿੱਲੀ ਤੋਂ ਸਵੇਰੇ 8 ਵਜੇ ਅਤੇ ਦੁਪਹਿਰ 1.40 ਵਜੇ ਉਡਾਣਾਂ ਸਨ। ਪਰ ਹੁਣ ਵਿਸਤਾਰਾ ਦੀ ਫਲਾਈਟ ਅੰਮ੍ਰਿਤਸਰ ਤੋਂ ਸ਼ਾਮ 7.45 ਵਜੇ ਅਤੇ ਦਿੱਲੀ ਤੋਂ ਸ਼ਾਮ 6 ਵਜੇ ਉਡਾਣ ਭਰੇਗੀ।

ਹੁਣ ਯਾਤਰੀ ਸਮੇਂ ਸਿਰ ਟਿਕਟਾਂ ਬੁੱਕ ਕਰਵਾ ਕੇ ਦਿੱਲੀ-ਅੰਮ੍ਰਿਤਸਰ ਵਿਚਾਲੇ 3500 ਰੁਪਏ ਦੀ ਫਲਾਈਟ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਜਦੋਂ ਕਿ ਜ਼ਿਆਦਾਤਰ ਫਲਾਈਟਾਂ ਦੀਆਂ ਟਿਕਟਾਂ ਲਗਭਗ 5,000 ਰੁਪਏ ਵਿੱਚ ਮਿਲਦੀਆਂ ਸਨ।

ਦੋਵਾਂ ਸ਼ਹਿਰਾਂ ਵਿਚਾਲੇ ਫਲਾਈਟ ਫ੍ਰੀਕੁਐਂਸੀ ਵਧਣ ਨਾਲ ਯਾਤਰੀਆਂ ਦੀ ਜੇਬ ਦੇ ਨਾਲ-ਨਾਲ ਸੈਰ-ਸਪਾਟੇ ‘ਤੇ ਵੀ ਅਸਰ ਪਵੇਗਾ। ਦਿੱਲੀ ਆਉਣ ਵਾਲੇ ਸੈਲਾਨੀ ਹੁਣ ਦਿੱਲੀ ਤੋਂ ਅੰਮ੍ਰਿਤਸਰ ਦਾ ਰਸਤਾ ਚੁਣ ਸਕਣਗੇ। ਇੰਨਾ ਹੀ ਨਹੀਂ ਮੱਧ ਭਾਰਤ ਵਿਚ ਵਸਦੇ ਸਿੱਖ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਆਸਾਨੀ ਨਾਲ ਵਾਪਸ ਪਰਤ ਸਕਣਗੇ।

The post ਅੰਮ੍ਰਿਤਸਰ ਤੋਂ ਉਡਾਣ ਭਰਨ ਵਾਲੇ ਯਾਤਰੀਆਂ ਲਈ ਵਿਸਤਾਰਾ ਵੱਲੋਂ ਨਵੇਂ ਸਾਲ ਦਾ ਤੋਹਫਾ, ਦਿੱਲੀ ਲਈ ਵਧੀਆਂ ਫਲਾਈਟ appeared first on TheUnmute.com - Punjabi News.

Tags:
  • amritsar
  • amritsar-airport
  • amritsar-news
  • delhi
  • indian-airlines
  • latest-news
  • new-delhi-and-amritsar
  • news
  • punjab
  • punjab-government
  • sri-guru-ramdas-airport-amritsar
  • the-unmute-breaking-news
  • the-unmute-latest-update
  • the-unmute-punjabi-news
  • vistara-airlines

ਪੰਜਾਬ ਸਰਕਾਰ 'ਤੇ ਭੜਕੇ ਚਰਨਜੀਤ ਸਿੰਘ ਚੰਨੀ, ਕਿਹਾ ਮੈਨੂੰ ਜੇਲ੍ਹ 'ਚ ਡੱਕਣ ਦੇ ਲੱਭੇ ਜਾ ਰਹੇ ਨੇ ਤਰੀਕੇ

Saturday 31 December 2022 06:34 AM UTC+00 | Tags: bhagwant-mann breaking-news chamkaur-sahib charanjit-singh-channi latest-news news punjab-congress punjab-vigilance-bureau punjab-vigilance-team

ਚੰਡੀਗੜ੍ਹ 31 ਦਸੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ‘ਤੇ ਵਿਜੀਲੈਂਸ ਦੀ ਜਾਂਚ ਤੋਂ ਬਾਅਦ ਉਨ੍ਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਚੰਨੀ ਨੇ ਕਿਹਾ ਕਿ ਇਹ ਸਭ ਕੁਝ ਬਦਲਾ ਲੈਣ ਲਈ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਉਨ੍ਹਾਂ ਨੂੰ ਜੇਲ੍ਹ ਅੰਦਰ ਕਰਨ ਦੇ ਤਰੀਕੇ ਲੱਭ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ 3 ਮਹੀਨੇ ਪੰਜਾਬ ਦੇ ਮੁੱਖ ਮੰਤਰੀ ਰਹੇ, ਇਹ ਸਭ ‘ਤੇ ਭਾਰੂ ਪੈ ਰਿਹਾ ਹੈ। ਪੰਜਾਬ ਸਰਕਾਰ ਉਨ੍ਹਾਂ ਦੇ ਮਗਰ ਲੱਗੀ ਹੋਈ ਹੈ।

ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਉਹ ਕਹਿੰਦੇ ਸਨ ਕਿ ਚੰਨੀ ਬਾਹਰੋਂ ਨਹੀਂ ਆਉਂਦਾ , ਹੁਣ ਜਦੋਂ ਉਹ ਆ ਗਿਆ ਹੈ ਤਾਂ ਉਸ ਦੇ ਪਿੱਛੇ ਵਿਜੀਲੈਂਸ ਲਗਾ ਦਿੱਤੀ ਹੈ। ਉਨ੍ਹਾਂ ਦੇ ਸਾਰੇ ਬੈਂਕ ਖਾਤਿਆਂ ਅਤੇ ਜਾਇਦਾਦਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਇੱਥੇ ਇਹ ਵੀ ਕਿਹਾ ਕਿ ਉਹ ਇਨ੍ਹਾਂ ਸਾਰੀਆਂ ਚੀਜ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਮੈਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਨਾ ਕਰਨ, ਗ੍ਰਿਫਤਾਰ ਕਰਨਾ ਹੈ ਤਾਂ ਕਰ ਸਕਦੇ ਹੋ |

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਪਰਤਣ ਤੋਂ ਬਾਅਦ ਵਿਜੀਲੈਂਸ ਦੇ ਰਾਡਾਰ ‘ਤੇ ਆ ਗਏ ਹਨ। ਦਰਅਸਲ ਚੰਨੀ ‘ਤੇ ਕਰੋੜਾਂ ਦੇ ਘਪਲੇ ਦੇ ਦੋਸ਼ ਲੱਗ ਰਹੇ ਹਨ, ਜਿਸ ਕਾਰਨ ਉਹ ਸੁਰਖੀਆਂ ‘ਚ ਆਏ ਹਨ। ਵਿਜੀਲੈਂਸ ਨੇ ਇਸ ਮਾਮਲੇ ‘ਚ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ‘ਚ 2 ਟੂਰਿਜ਼ਮ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਬਠਿੰਡਾ ਦੇ ਇੱਕ ਵਸਨੀਕ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਚਮਕੌਰ ਸਾਹਿਬ ਵਿੱਚ ਥੀਮ ਪਾਰਕ ਦਾ ਉਦਘਾਟਨ ਕੀਤਾ ਗਿਆ ਸੀ, ਜਿਸ ਵਿੱਚ 1 ਕਰੋੜ 47 ਲੱਖ ਰੁਪਏ ਖਰਚ ਕੀਤੇ ਗਏ ਸਨ।

ਚੰਨੀ ‘ਤੇ ਦੋਸ਼ ਹੈ ਕਿ ਇਸ ਖਰਚੇ ‘ਚ ਚੰਨੀ ਨੇ ਆਪਣੇ ਬੇਟੇ ਦੇ ਵਿਆਹ ਦੇ ਖਰਚੇ ਨੂੰ ਐਡਜਸਟ ਕੀਤਾ ਹੈ। ਦੱਸ ਦੇਈਏ ਕਿ ਇਸ ਥੀਮ ਪਾਰਕ ਨੂੰ ਬਣਾਉਣ ਲਈ ਕਈ ਸਰਕਾਰਾਂ ਵੱਲੋਂ ਵਾਅਦੇ ਕੀਤੇ ਗਏ ਸਨ ਪਰ ਜਦੋਂ ਚੰਨੀ ਮੁੱਖ ਮੰਤਰੀ ਬਣੇ ਤਾਂ ਚਮਕੌਰ ਸਾਹਿਬ ਵਿਖੇ ਥੀਮ ਪਾਰਕ ਦਾ ਉਦਘਾਟਨ ਕਰਨ ਦਾ ਫੈਸਲਾ ਕੀਤਾ ਗਿਆ।

The post ਪੰਜਾਬ ਸਰਕਾਰ ‘ਤੇ ਭੜਕੇ ਚਰਨਜੀਤ ਸਿੰਘ ਚੰਨੀ, ਕਿਹਾ ਮੈਨੂੰ ਜੇਲ੍ਹ ‘ਚ ਡੱਕਣ ਦੇ ਲੱਭੇ ਜਾ ਰਹੇ ਨੇ ਤਰੀਕੇ appeared first on TheUnmute.com - Punjabi News.

Tags:
  • bhagwant-mann
  • breaking-news
  • chamkaur-sahib
  • charanjit-singh-channi
  • latest-news
  • news
  • punjab-congress
  • punjab-vigilance-bureau
  • punjab-vigilance-team

ਚੰਡੀਗੜ੍ਹ 'ਚ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਨਾਲ ਕਤਲ

Saturday 31 December 2022 06:47 AM UTC+00 | Tags: breaking-news chandigarh-news chandigarh-police crime mauli-jagran mauli-jagran-colony murder-news news police punjab punjab-news viral-news

ਚੰਡੀਗੜ੍ਹ 31 ਦਸੰਬਰ 2022: ਚੰਡੀਗੜ੍ਹ ਦੀ ਮੌਲੀ ਜਾਗਰਾਂ (Mauli Jagran) ਕਲੋਨੀ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ ।ਹਮਲਾਵਰਾਂ ਨੇ ਨੌਜਵਾਨ ‘ਤੇ ਇੰਨੀ ਬੁਰੀ ਤਰ੍ਹਾਂ ਮਾਰਿਆ ਕਿ ਨੌਜਵਾਨ ਦੀਆਂ ਆਂਦਰਾਂ ਬਾਹਰ ਆ ਗਈਆਂ।

ਪ੍ਰਾਪਤ ਜਾਣਕਾਰੀ ਅਨੁਸਾਰ ਇਲਾਕੇ ਦੇ ਕੁਝ ਨਸ਼ੇੜੀਆਂ ਨੇ ਰੰਜਿਸ਼ ਦੌਰਾਨ ਨੌਜਵਾਨ ਦੀ ਜਾਨ ਲੈ ਲਈ। ਮ੍ਰਿਤਕ ਦੀ ਪਛਾਣ ਆਸ਼ੀਸ਼ ਵਜੋਂ ਹੋਈ ਹੈ ਅਤੇ ਮ੍ਰਿਤਕ ਦੀ ਉਮਰ 20 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਹਮਲੇ ਵਿੱਚ ਨੌਜਵਾਨ ਦੇ ਭਰਾ ਦੇ ਵੀ ਸੱਟਾਂ ਲੱਗੀਆਂ ਹਨ।

ਮ੍ਰਿਤਕ ਆਪਣੇ ਪਰਿਵਾਰ ਸਮੇਤ ਕਲੋਨੀ ਵਿੱਚ ਰਹਿ ਰਿਹਾ ਸੀ। ਉਸਦਾ ਇੱਕ ਭਰਾ ਵੀ ਹੈ। ਪਤਾ ਲੱਗਾ ਹੈ ਕਿ ਉਹ ਭੇਲਪੁਰੀ ਵਿੱਚ ਰੇਹੜੀ-ਫੜ੍ਹੀ ਚਲਾ ਕੇ ਆਪਣਾ ਗੁਜ਼ਾਰਾ ਚਲਾ ਰਿਹਾ ਸੀ। ਥਾਣਾ ਮੌਲੀ ਜਾਗਰਾਂ ਦੀ ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਚੰਡੀਗੜ੍ਹ ‘ਚ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਨਾਲ ਕਤਲ appeared first on TheUnmute.com - Punjabi News.

Tags:
  • breaking-news
  • chandigarh-news
  • chandigarh-police
  • crime
  • mauli-jagran
  • mauli-jagran-colony
  • murder-news
  • news
  • police
  • punjab
  • punjab-news
  • viral-news

ਪੰਜਾਬ ਪੁਲਿਸ ਨੇ ਨਾਗਰਿਕਾਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਸੁਰੱਖਿਆ ਲਈ ਹਦਾਇਤਾਂ ਜਾਰੀ

Saturday 31 December 2022 07:00 AM UTC+00 | Tags: news new-year-2023 punjab punjab-news punjab-police security security-alert the-unmute-breaking-news the-unmute-latest-news

ਚੰਡੀਗੜ੍ਹ 31 ਦਸੰਬਰ 2022: ਪੰਜਾਬ ਪੁਲਿਸ (Punjab Police) ਨੇ ਨਵੇਂ ਸਾਲ 2023 ( New Year 2023 ) ਦੀ ਵਧਾਈ ਦਿੰਦੇ ਹੋਏ, ਸੁਰੱਖਿਆ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆਂ ਹਨ |

1. ਜਨਤਕ ਥਾਵਾਂ ‘ਤੇ ਸ਼ਰਾਬ ਨਾ ਪੀਓ ਅਤੇ ਨਾ ਹੀ ਸ਼ਰਾਬ ਪੀ ਕੇ ਗੱਡੀ ਚਲਾਓ।
2. ਪਾਰਟੀ ‘ਚ ਹਥਿਆਰ ਨਾ ਲੈ ਕੇ ਜਾਓ।
3. ਕਿਸੇ ਵੀ ਆਨਲਾਈਨ ਜਾਅਲੀ ਕਾਲ ਦੇ ਜਾਲ ਵਿੱਚ ਨਾ ਫਸੋ
4. ਪਾਰਟੀ ਵਿੱਚ ਅਣਜਾਣ ਲੋਕਾਂ ਤੋਂ ਸਾਵਧਾਨ ਰਹੋ।
5. ਨਾਬਾਲਗਾਂ ਨੂੰ ਗੱਡੀ ਚਲਾਉਣ ਦੀ ਇਜਾਜ਼ਤ ਨਾ ਦਿਓ।
6. ਕਿਸੇ ਵੀ ਐਮਰਜੈਂਸੀ ਦੇ ਮਾਮਲੇ ਵਿੱਚ 112/181 ਡਾਇਲ ਕਰੋ।

Punjab Police

The post ਪੰਜਾਬ ਪੁਲਿਸ ਨੇ ਨਾਗਰਿਕਾਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਸੁਰੱਖਿਆ ਲਈ ਹਦਾਇਤਾਂ ਜਾਰੀ appeared first on TheUnmute.com - Punjabi News.

Tags:
  • news
  • new-year-2023
  • punjab
  • punjab-news
  • punjab-police
  • security
  • security-alert
  • the-unmute-breaking-news
  • the-unmute-latest-news

ਪੰਜਾਬ 'ਚ ਨਵੇਂ ਸਾਲ ਦੇ ਜਸ਼ਨ 'ਤੇ ਸਖ਼ਤੀ, ਸ਼ਰਾਰਤੀ ਅਨਸਰਾਂ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਿਆਂ 'ਚ ਲੱਗੇ ਪੁਲਿਸ ਨਾਕੇ

Saturday 31 December 2022 07:14 AM UTC+00 | Tags: aam-aadmi-party breaking-news cm-bhagwant-mann crime latest-news news new-year-2023 new-year-2023-celebration new-year-celebration new-year-news pcr pcr-van police police-checkpoints punjab punjab-police the-unmute-breaking-news the-unmute-update

ਚੰਡੀਗੜ੍ਹ 31 ਦਸੰਬਰ 2022: ਪੰਜਾਬ ਵਿੱਚ ਨਵੇਂ ਸਾਲ 2023 (New Year 2023) ਦੇ ਸਵਾਗਤ ਲਈ ਹਰ ਕੋਈ ਉਤਸ਼ਾਹਿਤ ਹੈ, ਦੂਜੇ ਪਾਸੇ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ ਵੀ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸ਼ਰਾਰਤੀ ਅਨਸਰ ਜਸ਼ਨਾਂ ਨੂੰ ਵਿਗਾੜ ਨਾ ਸਕਣ। ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਸੀਪੀ ਨੇ ਸੁਰੱਖਿਆ ਪ੍ਰਬੰਧ ਮਜ਼ਬੂਤ ​​ਕਰ ਦਿੱਤੇ ਹਨ। ਸੁਰੱਖਿਆ ਦੇ ਮੱਦੇਨਜ਼ਰ ਬਾਹਰੀ ਸਰਹੱਦ ਤੋਂ ਅੰਦਰੂਨੀ ਖੇਤਰਾਂ ਤੱਕ ਨਾਕਾਬੰਦੀ, ਚੈਕਿੰਗ, ਗਸ਼ਤ ਅਤੇ ਪੀ.ਸੀ.ਆਰ. ਦੀ ਆਵਾਜਾਈ ਲਈ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ।

ਪੰਜਾਬ ਦੇ ਡੀਜੀਪੀ ਦੇ ਹੁਕਮਾਂ ਅਨੁਸਾਰ ਹੰਗਾਮਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਪੂਰੀ ਸਖ਼ਤੀ ਹੋਵੇਗੀ। ਪੁਲਿਸ ਵਾਲੇ ਵੀ ਅਲਕੋ ਸੈਂਸਰ ਲੈ ਕੇ ਸੜਕਾਂ ‘ਤੇ ਖੜ੍ਹੇ ਨਜ਼ਰ ਆਉਣਗੇ। ਚਲਾਨ ਤੋਂ ਇਲਾਵਾ ਸੂਬਾ ਪੁਲਿਸ ਹੋਰ ਕਿਸਮ ਦੀ ਕਾਨੂੰਨੀ ਕਾਰਵਾਈ ਕਰਨ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ। ਹਰ ਜ਼ਿਲ੍ਹੇ ਦੇ ਐਸਐਸਪੀ/ਸੀਪੀ ਨੇ ਸੁਰੱਖਿਆ ਦੇ ਮੱਦੇਨਜ਼ਰ ਅਧੀਨ ਐਸਐਚਓ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੂੰ ਅਲਰਟ ‘ਤੇ ਰੱਖਿਆ ਹੈ। ਤਾਂ ਜੋ ਸਾਲ ਬੀਤ ਜਾਣ ਨਾਲ ਕੋਈ ਮਾੜੀ ਘਟਨਾ ਨਾ ਵਾਪਰ ਸਕੇ।

ਇਸ ਦੇ ਅਧੀਨ ਆਉਣ ਵਾਲੇ ਛੋਟੇ-ਵੱਡੇ ਬਾਜ਼ਾਰਾਂ ਵਿਚ ਵੀ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ। ਚੌਕਸੀ ਦੇ ਲਿਹਾਜ਼ ਨਾਲ ਪੁਲਿਸ ਮੁਲਾਜ਼ਮਾਂ ਅਤੇ ਗਸ਼ਤ ਕਰਨ ਵਾਲੀਆਂ ਟੀਮਾਂ ਤੋਂ ਇਲਾਵਾ ਨਿਗਰਾਨ ਅਧਿਕਾਰੀ ਵੀ ਦੁਕਾਨਦਾਰਾਂ ਅਤੇ ਬਾਜ਼ਾਰਾਂ ਦੇ ਮੁਖੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਕਈ ਥਾਵਾਂ ‘ਤੇ ਸੁਰੱਖਿਆ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਸੁਚੇਤ ਰੱਖਣ ਲਈ ਐਲਾਨ ਵੀ ਕੀਤੇ ਜਾ ਰਹੇ ਹਨ।

ਸਾਰੇ ਜ਼ਿਲ੍ਹਿਆਂ ਦੀ ਪੁਲਿਸ ਨੇ ਸਰਹੱਦੀ ਖੇਤਰਾਂ ‘ਤੇ ਸਾਵਧਾਨੀ ਦੇ ਕਦਮ ਚੁੱਕੇ ਹਨ। ਐਲਕੋ ਸੈਂਸਰ ਨਾਲ ਡਰਾਈਵਰਾਂ ਦੇ ਟੈਸਟ ਤੋਂ ਇਲਾਵਾ 30 ਦਸੰਬਰ ਦੀ ਰਾਤ ਤੋਂ ਹੀ ਵਾਹਨਾਂ ਦੇ ਦਸਤਾਵੇਜ਼ਾਂ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਹੈ। ਅੱਜ ਪੂਰੀ ਪੰਜਾਬ ਪੁਲਿਸ ਸੜਕਾਂ ‘ਤੇ ਤਿਆਰ ਹੈ, ਤਾਂ ਜੋ ਸਾਲ 2021 ਦਾ ਸਵਾਗਤ ਸ਼ਾਨੋ-ਸ਼ੌਕਤ ਅਤੇ ਸ਼ਾਂਤੀਪੂਰਵਕ ਢੰਗ ਨਾਲ ਕੀਤਾ ਜਾ ਸਕੇ।

The post ਪੰਜਾਬ ‘ਚ ਨਵੇਂ ਸਾਲ ਦੇ ਜਸ਼ਨ ‘ਤੇ ਸਖ਼ਤੀ, ਸ਼ਰਾਰਤੀ ਅਨਸਰਾਂ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਿਆਂ ‘ਚ ਲੱਗੇ ਪੁਲਿਸ ਨਾਕੇ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • crime
  • latest-news
  • news
  • new-year-2023
  • new-year-2023-celebration
  • new-year-celebration
  • new-year-news
  • pcr
  • pcr-van
  • police
  • police-checkpoints
  • punjab
  • punjab-police
  • the-unmute-breaking-news
  • the-unmute-update

ਬਿਹਾਰ 'ਚ ਜ਼ਹਿਰੀਲੀ ਸ਼ਰਾਬ ਕਾਂਡ ਦਾ ਮਾਸਟਰਮਾਈਂਡ ਦਿੱਲੀ ਪੁਲਿਸ ਵਲੋਂ ਗ੍ਰਿਫਤਾਰ

Saturday 31 December 2022 07:25 AM UTC+00 | Tags: bihar bihar-poisoned-liquor-case breaking-news crime crime-branch-delhi delhi delhi-police drinking-poisonous-liquor latest-news news punjab-news rambabu-mehto the-unmute-breaking-news the-unmute-news the-unmute-punjabi-news

ਚੰਡੀਗੜ੍ਹ 31 ਦਸੰਬਰ 2022: ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 80 ਜਣਿਆਂ ਦੀ ਮੌਤ ਹੋ ਗਈ ਸੀ, ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦਿੱਲੀ ਦੇ ਦਵਾਰਕਾ ਇਲਾਕੇ ਤੋਂ ਗ੍ਰਿਫਤਾਰ ਕਰ ਲਿਆ ਹੈ | ਮੁਲਜ਼ਮ ਬਿਹਾਰ ਵਿੱਚ ਜ਼ਹਿਰੀਲੀ ਸ਼ਰਾਬ ਬਣਾਉਣ ਦਾ ਮਾਸਟਰਮਾਈਂਡ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਰਾਮਬਾਬੂ ਮਹਿਤੋ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ 7 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।

ਬਿਹਾਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 80 ਜਣਿਆਂ ਦੀ ਮੌਤ ਤੋਂ ਬਾਅਦ ਮੁਲਜ਼ਮ ਦਿੱਲੀ ਆਇਆ ਸੀ। ਉਹ ਦਿੱਲੀ ਦੇ ਦਵਾਰਕਾ ਇਲਾਕੇ ਵਿੱਚ ਲੁਕਿਆ ਹੋਇਆ ਸੀ। ਕ੍ਰਾਈਮ ਬ੍ਰਾਂਚ ‘ਚ ਤਾਇਨਾਤ ਇੰਸਪੈਕਟਰ ਸੰਜੇ ਕੁਮਾਰ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਰਾਮਬਾਬੂ ਮਹਿਤੋ ਦਵਾਰਕਾ ਇਲਾਕੇ ‘ਚ ਲੁਕਿਆ ਹੋਇਆ ਹੈ। ਪੁਲਿਸ ਟੀਮ ਨੇ ਸ਼ੁੱਕਰਵਾਰ ਦੇਰ ਰਾਤ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ।

The post ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਕਾਂਡ ਦਾ ਮਾਸਟਰਮਾਈਂਡ ਦਿੱਲੀ ਪੁਲਿਸ ਵਲੋਂ ਗ੍ਰਿਫਤਾਰ appeared first on TheUnmute.com - Punjabi News.

Tags:
  • bihar
  • bihar-poisoned-liquor-case
  • breaking-news
  • crime
  • crime-branch-delhi
  • delhi
  • delhi-police
  • drinking-poisonous-liquor
  • latest-news
  • news
  • punjab-news
  • rambabu-mehto
  • the-unmute-breaking-news
  • the-unmute-news
  • the-unmute-punjabi-news

ਨਵੇਂ ਸਾਲ ਮੌਕੇ ਸੁਰੱਖਿਆ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵਲੋਂ ਐਡਵਾਈਜ਼ਰੀ ਜਾਰੀ

Saturday 31 December 2022 07:57 AM UTC+00 | Tags: chandigarh chandigarh-news chandigarh-police chandigarh-traffic-police latest-news news new-year punjab-police security traffic-police

ਚੰਡੀਗੜ੍ਹ 31 ਦਸੰਬਰ 2022: ਪੰਜਾਬ ਵਿੱਚ ਨਵੇਂ ਸਾਲ 2023 (New Year 2023) ਦੇ ਸਵਾਗਤ ਲਈ ਹਰ ਕੋਈ ਉਤਸ਼ਾਹਿਤ ਹੈ, ਦੂਜੇ ਪਾਸੇ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ ਵੀ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸ਼ਰਾਰਤੀ ਅਨਸਰ ਜਸ਼ਨਾਂ ਨੂੰ ਵਿਗਾੜ ਨਾ ਸਕਣ। ਇਸਦੇ ਨਾਲ ਹੀ ਚੰਡੀਗੜ੍ਹ ਟਰੈਫਿਕ ਪੁਲਿਸ (Chandigarh Traffic Police) ਨੇ ਨਵੇਂ ਸਾਲ ਦੇ ਮੌਕੇ ‘ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ |

The post ਨਵੇਂ ਸਾਲ ਮੌਕੇ ਸੁਰੱਖਿਆ ਦੇ ਮੱਦੇਨਜਰ ਚੰਡੀਗੜ੍ਹ ਟਰੈਫਿਕ ਪੁਲਿਸ ਵਲੋਂ ਐਡਵਾਈਜ਼ਰੀ ਜਾਰੀ appeared first on TheUnmute.com - Punjabi News.

Tags:
  • chandigarh
  • chandigarh-news
  • chandigarh-police
  • chandigarh-traffic-police
  • latest-news
  • news
  • new-year
  • punjab-police
  • security
  • traffic-police

ਦਿੱਲੀ ਪੁਲਿਸ ਤੇ ਕਾਂਗਰਸੀ ਆਗੂਆਂ ਦੀ ਕਈ ਘੰਟੇ ਚੱਲੀ ਮੀਟਿੰਗ, ਰਾਹੁਲ ਗਾਂਧੀ ਦੀ ਵਧਾਈ ਜਾਵੇਗੀ ਸੁਰੱਖਿਆ

Saturday 31 December 2022 08:12 AM UTC+00 | Tags: anil-chaudhary bharat-jodo-yatra breaking-news congress-leaders congress-party delhi-congress delhi-congress-leaders delhi-police lapses-in-security latest-news news rahul-gandhi rahul-gandhi-secuirty the-unmute-punjabi-news

ਚੰਡੀਗੜ੍ਹ 31 ਦਸੰਬਰ 2022: ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੁਤਾਹੀ ਦੇ ਦੋਸ਼ਾਂ ਤੋਂ ਬਾਅਦ ਦਿੱਲੀ ਪੁਲਿਸ (Delhi Police)  3 ਜਨਵਰੀ ਨੂੰ ਰਾਹੁਲ ਗਾਂਧੀ (Rahul Gandhi) ਦੀ ਭਾਰਤ ਜੋੜੋ ਯਾਤਰਾ ਲਈ ਹੋਰ ਠੋਸ ਪ੍ਰਬੰਧ ਕਰੇਗੀ। ਇਸ ਸਬੰਧੀ ਦਿੱਲੀ ਪੁਲਿਸ ਅਤੇ ਕਾਂਗਰਸੀ ਆਗੂਆਂ ਦੀ ਮੀਟਿੰਗ ਕਈ ਘੰਟੇ ਚੱਲੀ। ਮੀਟਿੰਗ ਵਿੱਚ ਦਿੱਲੀ ਪੁਲਿਸ ਦੇ ਸੁਰੱਖਿਆ ਵਿੰਗ ਦੇ ਅਧਿਕਾਰੀਆਂ ਤੋਂ ਇਲਾਵਾ ਟਰੈਫਿਕ ਪੁਲਿਸ ਅਤੇ ਸਥਾਨਕ ਪੁਲਿਸ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸਦੇ ਨਾਲ ਦਿੱਲੀ ਕਾਂਗਰਸ ਦੇ ਸੂਬਾ ਪ੍ਰਧਾਨ ਅਨਿਲ ਚੌਧਰੀ ਅਤੇ ਕਾਂਗਰਸ ਮੀਡੀਆ ਵਿੰਗ ਦੇ ਲੋਕ ਮੌਜੂਦ ਸਨ।

ਇਸ ਦੌਰਾਨ 3 ਜਨਵਰੀ ਨੂੰ ਰਾਹੁਲ ਗਾਂਧੀ (Rahul Gandhi) ਦੀ ਭਾਰਤ ਜੋੜੋ ਯਾਤਰਾ ਦਿੱਲੀ ਤੋਂ ਯੂ.ਪੀ. ਦਿੱਲੀ ਪੁਲਿਸ ਦੇ ਵੱਖ-ਵੱਖ ਵਿੰਗ ਦਿੱਲੀ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਦੇਖ-ਰੇਖ ਕਰਨਗੇ। ਇਸ ਦੌਰਾਨ ਸੀ.ਆਰ.ਪੀ.ਐਫ., ਦਿੱਲੀ ਪੁਲਿਸ ਦਾ ਸੁਰੱਖਿਆ ਵਿੰਗ, ਸਥਾਨਕ ਪੁਲਿਸ ਦੇ ਨਾਲ-ਨਾਲ ਟ੍ਰੈਫਿਕ ਪੁਲਿਸ ਦੇ ਜੈਮਰ ਅਤੇ ਸੁਰੱਖਿਆ ਕਰਮਚਾਰੀਆਂ ਮੌਜੂਦ ਰਹਿਣਗੇ । ਪੁਲਿਸ ਸੂਤਰਾਂ ਅਨੁਸਾਰ ਕਾਂਗਰਸ ਰਾਹੁਲ ਗਾਂਧੀ ਨਾਲ ਚੱਲਣ ਵਾਲਿਆਂ ਦੀ ਸੂਚੀ ਨਹੀਂ ਦਿੰਦੀ। ਇਸ ਕਾਰਨ ਜ਼ਿਆਦਾ ਲੋਕ ਰਾਹੁਲ ਗਾਂਧੀ ਲਈ ਬਣਾਈ ਗਈ ਘੇਰਾਬੰਦੀ ਵਿੱਚ ਕਈ ਜਣੇ ਆ ਜਾਂਦੇ ਹਨ | ਇਸ ਵਾਰ ਵੀ ਅਜੇ ਤੱਕ ਕੋਈ ਸੂਚੀ ਨਹੀਂ ਦਿੱਤੀ ਗਈ ਹੈ।

The post ਦਿੱਲੀ ਪੁਲਿਸ ਤੇ ਕਾਂਗਰਸੀ ਆਗੂਆਂ ਦੀ ਕਈ ਘੰਟੇ ਚੱਲੀ ਮੀਟਿੰਗ, ਰਾਹੁਲ ਗਾਂਧੀ ਦੀ ਵਧਾਈ ਜਾਵੇਗੀ ਸੁਰੱਖਿਆ appeared first on TheUnmute.com - Punjabi News.

Tags:
  • anil-chaudhary
  • bharat-jodo-yatra
  • breaking-news
  • congress-leaders
  • congress-party
  • delhi-congress
  • delhi-congress-leaders
  • delhi-police
  • lapses-in-security
  • latest-news
  • news
  • rahul-gandhi
  • rahul-gandhi-secuirty
  • the-unmute-punjabi-news

40 ਸਾਲਾਂ ਤੱਕ ਸੜਕਾਂ 'ਤੇ ਝਾੜੂ ਲਾਉਣ ਵਾਲੀ ਚਿੰਤਾ ਦੇਵੀ ਬਣੀ ਗਯਾ ਨਗਰ ਨਿਗਮ ਦੀ ਡਿਪਟੀ ਮੇਅਰ

Saturday 31 December 2022 08:24 AM UTC+00 | Tags: breaking-news chinta-devi gaya-municipal-corporation-elections gaya-municipal-corporation-elections-2022 india-news news

ਚੰਡੀਗੜ੍ਹ 31 ਦਸੰਬਰ 2022: ਗਯਾ ਨਗਰ ਨਿਗਮ ਚੋਣਾਂ ( Gaya Municipal Corporation elections) ਵਿੱਚ ਬਿਹਾਰ ਨੇ ਇਸ ਵਾਰ ਇਤਿਹਾਸ ਰਚਿਆ ਹੈ। ਜਿਸ ਇੱਕ ਔਰਤ ਨੇ 40 ਸਾਲਾਂ ਤੱਕ ਆਪਣੇ ਸਿਰ ‘ਤੇ ਗੰਦਗੀ ਚੁੱਕ ਕੇ ਸ਼ਹਿਰ ਦੀਆਂ ਸੜਕਾਂ ‘ਤੇ ਝਾੜੂ ਲਾਇਆ, ਅੱਜ ਉਸ ਨੂੰ ਗਯਾ ਦੀ ਡਿਪਟੀ ਮੇਅਰ ਬਣਾਇਆ ਗਿਆ ਹੈ। ਅਜਿਹਾ ਨਹੀਂ ਹੈ ਕਿ ਬਿਹਾਰ ਦੇ ਗਯਾ ਵਿੱਚ ਅਜਿਹੀ ਘਟਨਾ ਪਹਿਲੀ ਵਾਰ ਵਾਪਰੀ ਹੈ। ਇਸ ਤੋਂ ਪਹਿਲਾਂ ਵੀ ਪੱਥਰ ਤੋੜਨ ਵਾਲੀ ਮੁਸਹਰ ਜਾਤੀ ਦੀ ਔਰਤ ਭਗਵਤਿਆ ਦੇਵੀ ਦੇਸ਼ ਦੀ ਸਭ ਤੋਂ ਉੱਚੀ ਸੀਟ ਲੋਕ ਸਭਾ ਵਿੱਚ ਬਿਹਾਰ ਦੇ ਗਯਾ ਦੀ ਨੁਮਾਇੰਦਗੀ ਕਰ ਚੁੱਕੀ ਹੈ।

ਡਿਪਟੀ ਮੇਅਰ ਦੇ ਅਹੁਦੇ ‘ਤੇ ਬਿਰਾਜਮਾਨ ਹੋ ਕੇ ਚਿੰਤਾ ਦੇਵੀ (Chinta Devi) ਨੇ ਦਿਖਾਇਆ ਹੈ ਕਿ ਸਮਾਜ ਦੇ ਆਖ਼ਰੀ ਮੁਕਾਮ ‘ਤੇ ਰਹਿ ਕੇ ਵੀ ਔਰਤ ਸਮਾਜ ਦੇ ਉੱਚੇ ਅਹੁਦੇ ‘ਤੇ ਬੈਠ ਸਕਦੀ ਹੈ। ਸਵੀਪਰ ਰਹੀ ਚਿੰਤਾ ਦੇਵੀ ਨੇ ਡਿਪਟੀ ਮੇਅਰ ਬਣ ਕੇ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਉਹ ਸਬਜ਼ੀ ਵੇਚਣ ਦਾ ਕੰਮ ਵੀ ਕਰਦੀ ਸੀ। ਗਯਾ ਦੇ ਲੋਕਾਂ ਨੇ ਪੂਰਾ ਸਹਿਯੋਗ ਦਿੱਤਾ। ਡਿਪਟੀ ਮੇਅਰ ਬਣਨ ਤੋਂ ਬਾਅਦ ਚਿੰਤਾ ਦੇਵੀ ਨੇ ਜਨਤਾ ਦੀ ਸੇਵਾ ਕਰਨ ਦੀ ਗੱਲ ਕਹੀ ਹੈ। ਸਾਬਕਾ ਡਿਪਟੀ ਮੇਅਰ ਮੋਹਨ ਸ੍ਰੀਵਾਸਤਵ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੇ ਦੱਬੇ-ਕੁਚਲੇ ਲੋਕਾਂ ਦਾ ਸਾਥ ਦੇ ਕੇ ਸਮਾਜ ਨੂੰ ਅੱਗੇ ਲਿਜਾਣ ਦਾ ਕੰਮ ਕੀਤਾ ਹੈ।

The post 40 ਸਾਲਾਂ ਤੱਕ ਸੜਕਾਂ ‘ਤੇ ਝਾੜੂ ਲਾਉਣ ਵਾਲੀ ਚਿੰਤਾ ਦੇਵੀ ਬਣੀ ਗਯਾ ਨਗਰ ਨਿਗਮ ਦੀ ਡਿਪਟੀ ਮੇਅਰ appeared first on TheUnmute.com - Punjabi News.

Tags:
  • breaking-news
  • chinta-devi
  • gaya-municipal-corporation-elections
  • gaya-municipal-corporation-elections-2022
  • india-news
  • news

ਫ਼ਿਰੋਜਪੁਰ 'ਚ ਮੋਟਰਸਾਈਕਲ ਸਵਾਰ ਮਹਿਲਾ ਤੋਂ ਡੇਢ ਲੱਖ ਰੁਪਏ ਲੁੱਟ ਕੇ ਹੋਇਆ ਫ਼ਰਾਰ

Saturday 31 December 2022 08:44 AM UTC+00 | Tags: crime-news ferozepur ferozepur-cantt ferozepur-cent ferozepur-police news punjabi-news robbers robbery

ਫ਼ਿਰੋਜਪੁਰ 31 ਦਸੰਬਰ 2022: ਫ਼ਿਰੋਜਪੁਰ (Ferozepur) ਵਿੱਚ ਲੁਟੇਰੇ ਸੜਕਾਂ ‘ਤੇ ਬੇਖੌਫ਼ ਲੁੱਟ-ਖੋਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਹਨ। ਅਤੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹਾ ਇੱਕ ਹੋਰ ਮਾਮਲਾ ਫ਼ਿਰੋਜਪੁਰ ਕੈਂਟ ਦੇ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਮਹਿਲਾ ਕੋਲੋਂ ਡੇਢ ਲੱਖ ਰੁਪਏ ਦੀ ਲੁੱਟ ਲਏ ਗਏ | ਮੋਟਰਸਾਈਕਲ ਸਵਾਰ ਲੁਟੇਰਾ ਮਹਿਲਾ ਦਾ ਪਰਸ, ਜਿਸ ਵਿੱਚ ਏਟੀਐਮ ਕਾਰਡ ਵੀ ਖੋਹ ਕੇ ਲੈ ਗਿਆ, ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਸੁਸ਼ਮਾ ਨੇ ਦੱਸਿਆ ਕਿ ਮੈ ਪੰਜਾਬ ਨੇਸ਼ਨਲ ਬੈਂਕ ਵਿਚੋਂ ਡੇਢ ਲੱਖ ਰੁਪਏ ਕਢਵਾ ਕੇ ਆਪਣੇ ਘਰ ਵਾਪਸ ਜਾ ਰਿਹੀ ਸੀ ਕਿ ਜਦੋਂ ਉਹ ਰੇੜੀ ਵਾਲੇ ਤੋਂ ਅਮਰੂਦ ਖਰੀਦਣ ਲੱਗੀ ਤਾਂ ਪਿਛੋਂ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਆਇਆ ਅਤੇ ਉਹ ਉਸ ਦਾ ਪਰਸ ਖੋਹ ਕੇ ਲੈ ਫ਼ਰਾਰ ਹੋ ਗਿਆ | ਦੂਜੇ ਪਾਸੇ ਪੁਲਿਸ ਨੇ ਦੱਸਿਆ ਕਿ ਅਸੀਂ ਸੀਸੀਟੀਵੀ ਕੈਮਰੇ ਖੰਗਾਲ ਕੇ ਛੇਤੀ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।

The post ਫ਼ਿਰੋਜਪੁਰ ‘ਚ ਮੋਟਰਸਾਈਕਲ ਸਵਾਰ ਮਹਿਲਾ ਤੋਂ ਡੇਢ ਲੱਖ ਰੁਪਏ ਲੁੱਟ ਕੇ ਹੋਇਆ ਫ਼ਰਾਰ appeared first on TheUnmute.com - Punjabi News.

Tags:
  • crime-news
  • ferozepur
  • ferozepur-cantt
  • ferozepur-cent
  • ferozepur-police
  • news
  • punjabi-news
  • robbers
  • robbery

ਜਲੰਧਰ ਦਿਹਾਤੀ ਪੁਲਿਸ ਨੇ 173 ਵੱਖ-ਵੱਖ ਮਾਮਲਿਆਂ 'ਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਨਸ਼ਟ ਕੀਤੇ

Saturday 31 December 2022 09:21 AM UTC+00 | Tags: breaking-news drugs drugs-smugglers green-plant-energy-pvt-ltd jalandhar jalandhar-rural jalandhar-rural-police latest-news ndp-act news punjab-police senior-police-captain-jalandhar-rural swarndeep-singh-pps-senior-police-captain

ਜਲੰਧਰ 31 ਦਸੰਬਰ 2022: ਜਲੰਧਰ ਦਿਹਾਤੀ ਪੁਲਿਸ (Jalandhar Rural police) ਨੇ ਐਨ.ਡੀ.ਪੀ.ਐਕਟ ਦੇ ਤਹਿਤ 173 ਵੱਖ-ਵੱਖ ਮਾਮਲਿਆਂ ‘ਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਨਸ਼ਟ ਕੀਤੇ ਹਨ | ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਵੱਖ-ਵੱਖ ਥਾਣਿਆਂ ‘ਚ ਐਨ.ਡੀ.ਪੀ.ਐਕਟ ਦੇ 173 ਕੇਸ ਦਰਜ ਕਰਕੇ ਅੱਜ ਮਿਤੀ 31-12-2017 ਨੂੰ ਨਸ਼ੀਲੇ ਪਦਾਰਥਾਂ ਨੂੰ ਜ਼ਬਤ ਕਰਕੇ ਸਾੜ ਕੇ ਨਸ਼ਟ ਕੀਤਾ ਗਿਆ ਹੈ | ਗ੍ਰੀਨ ਪਲਾਂਟ ਐਨਰਜੀ ਪ੍ਰਾਈਵੇਟ ਲਿਮਟਿਡ, ਬੀੜ ਪਿੰਡ ਨਕੋਦਰ ਵਿਖੇ ਨਸ਼ਟ ਕੀਤਾ ਗਿਆ ਹੈ। ਨਸ਼ਟ ਕੀਤੀਆਂ ਦਵਾਈਆਂ ਦਾ ਵੇਰਵਾ ਹੇਠ ਅਨੁਸਾਰ ਹੈ |

The post ਜਲੰਧਰ ਦਿਹਾਤੀ ਪੁਲਿਸ ਨੇ 173 ਵੱਖ-ਵੱਖ ਮਾਮਲਿਆਂ ‘ਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਨਸ਼ਟ ਕੀਤੇ appeared first on TheUnmute.com - Punjabi News.

Tags:
  • breaking-news
  • drugs
  • drugs-smugglers
  • green-plant-energy-pvt-ltd
  • jalandhar
  • jalandhar-rural
  • jalandhar-rural-police
  • latest-news
  • ndp-act
  • news
  • punjab-police
  • senior-police-captain-jalandhar-rural
  • swarndeep-singh-pps-senior-police-captain

ਦਿੱਲੀ ਦੰਗੇ ਮਾਮਲੇ 'ਚ ਉਮਰ ਖ਼ਾਲਿਦ ਦੀ ਅੰਤਰਿਮ ਜ਼ਮਾਨਤ ਸਮਾਪਤ, ਮੁੜ ਤਿਹਾੜ ਜੇਲ੍ਹ 'ਚ ਬੰਦ

Saturday 31 December 2022 09:36 AM UTC+00 | Tags: breaking-news delhi delhi-riots-case india latest-india-news news riots-case supreme-court the-unmute-breaking-news the-unmute-punjabi-news tihar-jail umar-khalid

ਚੰਡੀਗੜ੍ਹ 31 ਦਸੰਬਰ 2022: ਦਿੱਲੀ ਦੰਗੇ ਮਾਮਲੇ (Delhi riots case) ਵਿੱਚ ਮੁੱਖ ਸਾਜ਼ਿਸ਼ਕਰਤਾ ਵਜੋਂ ਗ੍ਰਿਫ਼ਤਾਰ ਉਮਰ ਖ਼ਾਲਿਦ (Umar Khalid) ਦੀ ਅੰਤਰਿਮ ਜ਼ਮਾਨਤ ਦੀ ਮਿਆਦ ਖ਼ਤਮ ਹੋ ਗਈ ਹੈ। ਜਿਸ ਤੋਂ ਬਾਅਦ ਉਮਰ ਨੂੰ ਵਾਪਸ ਤਿਹਾੜ ਜੇਲ੍ਹ ਜਾਣਾ ਪਿਆ। ਉਮਰ ਖਾਲਿਦ ਦੇ ਪਿਤਾ ਨੇ ਟਵੀਟ ਕੀਤਾ ਕਿ ਉਮਰ ਖ਼ਾਲਿਦ ਆਪਣੀ ਭੈਣ ਦੇ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਜੇਲ੍ਹ ਚਲਾ ਗਿਆ ਹੈ, ਉਸ ਨੂੰ ਆਪਣੀ ਭੈਣ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਅਦਾਲਤ ਤੋਂ ਅੰਤਰਿਮ ਜ਼ਮਾਨਤ ਮਿਲੀ ਸੀ। ਦਿੱਲੀ ਦੰਗੇ ਮਾਮਲੇ ਵਿੱਚ ਖ਼ਾਲਿਦ ਨੂੰ 23 ਦਸੰਬਰ ਨੂੰ ਅੰਤਰਿਮ ਜ਼ਮਾਨਤ ‘ਤੇ ਤਿਹਾੜ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ।

ਅਦਾਲਤ ਨੇ ਉਮਰ ਖ਼ਾਲਿਦ ਨੂੰ 23 ਤੋਂ 30 ਦਸੰਬਰ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਮਰ ਖ਼ਾਲਿਦ (Umar Khalid) ਨੂੰ 30 ਦਸੰਬਰ ਨੂੰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਸੀ। ਉਮਰ ਖ਼ਾਲਿਦ ਨੂੰ ਆਪਣੀ ਭੈਣ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਅਦਾਲਤ ਨੇ ਸੱਤ ਦਿਨਾਂ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ। ਇਸ ਦੌਰਾਨ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਉਹ ਮੀਡੀਆ ਨਾਲ ਗੱਲ ਨਹੀਂ ਕਰ ਸਕਦਾ ਅਤੇ ਨਾ ਹੀ ਕੋਈ ਸੋਸ਼ਲ ਮੀਡੀਆ ਦੀ ਵਰਤੋਂ ਕਰੇਗਾ।

The post ਦਿੱਲੀ ਦੰਗੇ ਮਾਮਲੇ ‘ਚ ਉਮਰ ਖ਼ਾਲਿਦ ਦੀ ਅੰਤਰਿਮ ਜ਼ਮਾਨਤ ਸਮਾਪਤ, ਮੁੜ ਤਿਹਾੜ ਜੇਲ੍ਹ ‘ਚ ਬੰਦ appeared first on TheUnmute.com - Punjabi News.

Tags:
  • breaking-news
  • delhi
  • delhi-riots-case
  • india
  • latest-india-news
  • news
  • riots-case
  • supreme-court
  • the-unmute-breaking-news
  • the-unmute-punjabi-news
  • tihar-jail
  • umar-khalid

ਹਰਭਜਨ ਸਿੰਘ ਈ.ਟੀ.ਓ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸਾਲ 2023 ਲਈ ਕੈਲੰਡਰ ਜਾਰੀ

Saturday 31 December 2022 09:44 AM UTC+00 | Tags: aam-aadmi-party breaking-news cm-bhagwant-mann harbhajan-singh-eto news pspcl pspcl-calendar-2023 punjab punjab-government punjab-state-power-corporation-limited the-unmute-breaking the-unmute-breaking-news the-unmute-news

ਚੰਡੀਗੜ੍ਹ 31 ਦਸੰਬਰ 2022: ਬਿਜਲੀ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸਾਲ 2023 ਲਈ ਕੈਲੰਡਰ ਜਾਰੀ ਕੀਤਾ ਹੈ । ਉਨ੍ਹਾਂ ਨੇ ਇਕ ਸੰਦੇਸ਼ ਰਾਹੀਂ ਸਾਲ 2023 ਦੇ ਸ਼ੁਭ ਆਰੰਭ ਦੇ ਮੌਕੇ ‘ਤੇ ਪੰਜਾਬ ਦੇ ਸਾਰੇ ਵਰਗਾਂ ਦੇ ਬਿਜਲੀ ਖਪਤਕਾਰਾਂ ਨੂੰ ਨਵੇਂ ਵਰ੍ਹੇ ਦੀਆਂ ਵਧਾਈਆਂ ਦਿੱਤੀਆਂ।

ਇਕ ਸੰਦੇਸ਼ ਵਿੱਚ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਦੇ ਵਡਮੁੱਲੇ ਬਿਜਲੀ ਖ਼ਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਅਤੇ ਹੋਰ ਚੰਗੀਆਂ ਖਪਤਕਾਰ ਪੱਖੀ ਸਹੂਲਤਾਂ ਦੇਣ ਲਈ ਹਮੇਸ਼ਾ ਵਚਨਬੱਧ ਹੈ।

ਇਸ ਮੌਕੇ ਤੇ ਓਹਨਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਅਫਸਰ/ ਕਰਮਚਾਰੀਆਂ ਅਤੇ ਓਹਨਾਂ ਦੇ ਪਰਿਵਾਰਾਂ ਨੂੰ ਵੀ ਇਕ ਸੰਦੇਸ਼ ਵਿੱਚ ਸਾਲ 2023 ਦੇ ਸ਼ੁਭ ਆਰੰਭ ਮੌਕੇ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਓਹਨਾਂ ਨੂੰ ਹੋਰ ਜ਼ਿਆਦਾ ਮਿਹਨਤ, ਲਗਨ ਅਤੇ ਈਮਾਨਦਾਰੀ ਨਾਲ ਬਿਜਲੀ ਖਪਤਕਾਰਾਂ ਦੀ ਸੇਵਾ ਕਰਨ ਦੇ ਨਿਸ਼ਚੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਪ੍ਰਣ ਕਰਨ ਲਈ ਪ੍ਰੇਰਿਆ |

The post ਹਰਭਜਨ ਸਿੰਘ ਈ.ਟੀ.ਓ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਸਾਲ 2023 ਲਈ ਕੈਲੰਡਰ ਜਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • harbhajan-singh-eto
  • news
  • pspcl
  • pspcl-calendar-2023
  • punjab
  • punjab-government
  • punjab-state-power-corporation-limited
  • the-unmute-breaking
  • the-unmute-breaking-news
  • the-unmute-news

ਹੁਣ ਏਸ਼ਿਆਈ ਕਲੱਬ ਲਈ ਖੇਡੇਗਾ ਰੋਨਾਲਡੋ, ਸਾਊਦੀ ਅਰਬ ਦੇ ਕਲੱਬ ਅਲ ਨਸ਼ਰ ਨਾਲ ਕੀਤਾ ਕਰਾਰ

Saturday 31 December 2022 10:29 AM UTC+00 | Tags: asian-club-football breaking-news captain-cristiano-ronaldo club-al-nassr-c cristiano-ronaldo news portugal-football-team ronaldo

ਚੰਡੀਗੜ੍ਹ 31ਦਸੰਬਰ 2022: ਪੁਰਤਗਾਲ ਫੁੱਟਬਾਲ ਟੀਮ ਦੇ ਕਪਤਾਨ ਕ੍ਰਿਸਟੀਆਨੋ ਰੋਨਾਲਡੋ (Cristiano Ronaldo) ਨੇ ਸਾਊਦੀ ਅਰਬ ਦੇ ਕਲੱਬ ਅਲ ਨਸ਼ਰ (Al-Nassr) ਨਾਲ ਢਾਈ ਸਾਲ ਦਾ ਕਰਾਰ ਕੀਤਾ ਹੈ। ਇਸ ਨਾਲ ਉਹ ਦੁਨੀਆ ‘ਚ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲਾ ਖਿਡਾਰੀ ਬਣ ਗਿਆ ਹੈ। ਯੂਰਪ ਵਿੱਚ ਕਈ ਸਾਲ ਖੇਡਣ ਤੋਂ ਬਾਅਦ ਉਹ ਹੁਣ ਇੱਕ ਏਸ਼ਿਆਈ ਕਲੱਬ ਲਈ ਖੇਡੇਗਾ। ਰੋਨਾਲਡੋ ਦਾ ਆਪਣੇ ਸਾਬਕਾ ਕਲੱਬ ਮਾਨਚੈਸਟਰ ਯੂਨਾਈਟਿਡ ਨਾਲ ਕਰਾਰ ਖ਼ਤਮ ਹੋਣ ਤੋਂ ਬਾਅਦ ਉਸ ਦੇ ਭਵਿੱਖ ਨੂੰ ਲੈ ਕੇ ਕਾਫੀ ਅਟਕਲਾਂ ਲਗਾਈਆਂ ਜਾ ਰਹੀਆਂ ਸਨ, ਜਿਸ ਨੂੰ ਰੋਨਾਲਡੋ ਨੇ ਹੁਣ ਖ਼ਤਮ ਕਰ ਦਿੱਤਾ ਹੈ।

37 ਸਾਲਾ ਰੋਨਾਲਡੋ ਨੇ 2025 ਤੱਕ ਅਲ ਨਸਰ ਦੇ ਨਾਲ ਗੱਠਜੋੜ ਕੀਤਾ ਹੈ। ਉਸ ਨੇ 200 ਮਿਲੀਅਨ ਯੂਰੋ (1775 ਕਰੋੜ ਰੁਪਏ) ਤੋਂ ਵੱਧ ਦੇ ਇਕਰਾਰਨਾਮੇ ‘ਤੇ ਦਸਤਖਤ ਕੀਤੇ ਹਨ। ਫੁਟਬਾਲ ਕਲੱਬ ਅਲ ਨਸਰ ਨੇ ਸੌਦੇ ਦੇ ਵੇਰਵੇ ਦਾ ਖ਼ੁਲਾਸਾ ਨਹੀਂ ਕੀਤਾ | ਪਰ ਨਿਊਜ਼ ਏਜੰਸੀ ਰਾਇਟਰਜ਼ ਦੇ ਅਨੁਸਾਰ, ਰੋਨਾਲਡੋ ਨੇ “200 ਮਿਲੀਅਨ ਯੂਰੋ ਤੋਂ ਵੱਧ ਇੱਕ ਸੌਦੇ ‘ਤੇ ਦਸਤਖਤ ਕੀਤੇ ਹਨ।

ਰੋਨਾਲਡੋ ਦੇ ਸ਼ਾਮਲ ਹੋਣ ਨਾਲ ਅਲ ਨਸਰ ਦੀ ਟੀਮ ਮਜ਼ਬੂਤ ​​ਹੋਵੇਗੀ। ਕਲੱਬ ਨੇ ਨੌਂ ਸਾਊਦੀ ਪ੍ਰੋ ਲੀਗ ਖ਼ਿਤਾਬ ਜਿੱਤੇ ਹਨ ਅਤੇ ਉਸ ਦੀ ਨਜ਼ਰ ਦਸਵੀਂ ਟਰਾਫੀ ‘ਤੇ ਹੋਵੇਗੀ। ਇਹ ਕਲੱਬ ਆਖ਼ਰੀ ਵਾਰ 2019 ਵਿੱਚ ਲੀਗ ਦਾ ਚੈਂਪੀਅਨ ਬਣਿਆ ਸੀ। ਅਲ ਨਸਰ ਦੀ ਟੀਮ ਵੀ ਹੁਣ ਪਹਿਲੀ ਵਾਰ ਏਐਫਸੀ ਚੈਂਪੀਅਨਜ਼ ਲੀਗ ਜਿੱਤਣ ਦੀ ਉਮੀਦ ਕਰੇਗੀ।

The post ਹੁਣ ਏਸ਼ਿਆਈ ਕਲੱਬ ਲਈ ਖੇਡੇਗਾ ਰੋਨਾਲਡੋ, ਸਾਊਦੀ ਅਰਬ ਦੇ ਕਲੱਬ ਅਲ ਨਸ਼ਰ ਨਾਲ ਕੀਤਾ ਕਰਾਰ appeared first on TheUnmute.com - Punjabi News.

Tags:
  • asian-club-football
  • breaking-news
  • captain-cristiano-ronaldo
  • club-al-nassr-c
  • cristiano-ronaldo
  • news
  • portugal-football-team
  • ronaldo

ਮਾਨ ਸਰਕਾਰ ਨੇ 2022 'ਚ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਈ ਅਹਿਮ ਫੈਸਲੇ ਲਏ: ਅਨਮੋਲ ਗਗਨ ਮਾਨ

Saturday 31 December 2022 10:40 AM UTC+00 | Tags: aam-aadmi-party anmol-gagan-mann bhagwant-mann breaking-news e-kyc-service latest-news mann-government news punjab punjab-government punjab-labor-assistant punjab-news skilled-workers the-unmute-breaking-news

ਚੰਡੀਗੜ੍ਹ 31 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਸਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਪਿਛਲੇ 9 ਮਹੀਨਿਆਂ ਦੇ ਸਾਸ਼ਨ ਦੌਰਾਨ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਉਨ੍ਹਾ ਦੇ ਹਿੱਤਾਂ ਪੱਖੀ ਕਈ ਅਹਿਮ ਫੈਸਲੇ ਲਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਗੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤਾਂ 9192 ਰੁਪਏ ਤੋਂ ਵਧਾ ਕੇ 9907 ਰੁਪਏ ਕੀਤੀਆਂ ਗਈਆਂ ਜਨ, ਜਦਕਿ ਅਰਧ ਹੁਨਰਮੰਦਾਂ ਦੀ ਘੱਟੋ-ਘੱਟ ਉਜਰਤਾਂ 9972 ਰੁਪਏ ਤੋਂ ਵਧਾ ਕੇ 10687 ਰੁਪਏ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਹੁਨਰਮੰਦ ਕਾਮਿਆਂ ਦੀ ਉਜਰਤਾਂ 10869 ਰੁਪਏ ਤੋਂ ਵਧਾ ਕੇ 11584 ਰੁਪਏ ਅਤੇ ਉੱਚ ਹੁਨਰਮੰਦ ਕਾਮਿਆਂ ਦੀ ਉਜਰਤਾਂ 11901 ਰੁਪਏ ਤੋਂ ਵਧਾ ਕੇ 12616 ਰੁਪਏ ਕਰ ਦਿੱਤੀਆ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਕਿਰਤ ਭਲਾਈ ਸਕੀਮਾਂ ਤਹਿਤ 53731 ਉਸਾਰੀ ਕਿਰਤੀਆਂ ਨੂੰ ਕੁੱਲ 71.01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਉਨ੍ਹਾ ਕਿਹ‍ਾ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਕੁੱਲ 6.42 ਲੱਖ ਲਾਈਵ ਉਸਾਰੀ ਕਿਰਤੀ ਰਜਿਸਟਰਡ ਹੋ ਚੁੱਕੇ ਹਨ, ਜੋ ਬੋਰਡ ਦੀਆਂ 17 ਸਕੀਮਾਂ ਦਾ ਲਾਭ ਲੈ ਸਕਦੇ ਹਨ।

ਮੰਤਰੀ ਨੇ ਇਹ ਜਾਣਕਾਰੀ ਵੀ ਸਾਂਝੀ ਕੀਤੀ ਕਿ ਹਾਲ ਵਿੱਚ ਹੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਭਾਰਤ ਸਰਕਾਰ ਨਾਲ ਰਾਬਤਾ ਕਰਕੇ ਬੋਰਡ ਨੂੰ ਈ-ਕੇਵਾਈਸੀ ਸੇਵਾ ਨਾਲ ਜੋੜਿਆ ਗਿਆ। ਇਸ ਨਾਲ ਲਾਭਪਾਤਰੀ ਦੀ ਰਜਿਸਟਰੇਸ਼ਨ ਦੌਰਾਨ ਉਸ ਦੇ ਅਧਾਰ ਨੰਬਰ ਦੇ ਜਰੀਏ ਉਸ ਦੀ ਡੀਟੇਲਸ ਅਧਾਰ ਡਾਟਾਬੇਸ ਤੋਂ ਫੈਚ ਕਰਕੇ ਪ੍ਰਮਾਨਿਤ/ਵੈਰੀਫਾਈ ਕੀਤੀ ਜਾ ਸਕੇਗੀ। ਇਸ ਪ੍ਰਕ੍ਰਿਆ ਨਾਲ ਰਜਿਸਟਰੇਸ਼ਨ/ਰੀਨਿਉਵਲ ਪ੍ਰੋਸੈਸ ਕੁਸ਼ਲ, ਸਟੀਕ ਅਤੇ ਬਿਹਤਰ ਬਣੇਗੀ ਅਤੇ ਲੋੜਵੰਦ ਉਸਾਰੀ ਕਿਰਤੀ ਅਸਾਨੀ ਨਾਲ ਬੋਰਡ ਦੀ ਭਲਾਈ ਸਕੀਮਾਂ ਦਾ ਲਾਭ ਲੈ ਸਕਣਗੇ।

ਇਸ ਤੋਂ ਇਲਾਵਾ ਉਨ੍ਹਾ ਦੱਸਿਆ ਕਿ ਉਸਾਰੀ ਕਿਰਤੀਆਂ ਨੂੰ ਵੱਡੀ ਸਹੂਲਤ ਦੇਣ ਦੇ ਮੰਤਵ ਨਾਲ ਇੱਕ ਮੋਬਾਇਲ ਐਪ "ਪੰਜਾਬ ਕਿਰਤੀ ਸਹਾਇਕ" ਲਾਂਚ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਇਸ ਮੋਬਾਇਲ ਐਪ ਨਾਲ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁੱਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰ ਕਰ ਸਕਦਾ ਹੈ, ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨੁਕਸਾਨ ਕਰਕੇ ਸੁਵਿਧਾ ਕੇਂਦਰਾ ਵਿੱਚ ਜਾ ਕੇ ਰਜਿਸਟਰ ਕਰਵਾਉਣ ਦੀ ਲੋੜ ਨਹੀਂ ਪਵੇਗੀ।

ਕਿਰਤ ਮੰਤਰੀ ਨੇ ਦੱਸਿਆ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਰਾਹੀਂ ਚਾਲੂ ਵਿੱਤੀ ਸਾਲ ‘ਚ ਹੁਣ ਤੱਕ ਕਿਰਤ ਭਲਾਈ ਸਕੀਮਾਂ ਅਧੀਨ 2378 ਕਿਰਤੀਆਂ ਨੂੰ ਕੁੱਲ 4.62 ਕਰੋੜ ਦੀ ਰਕਮ ਵੰਡੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਕਿਰਤੀ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਕਿਰਤੀ ਪੱਖੀ ਫੈਸਲੇ ਲਏ ਜਾਣਗੇ।

The post ਮਾਨ ਸਰਕਾਰ ਨੇ 2022 ‘ਚ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਈ ਅਹਿਮ ਫੈਸਲੇ ਲਏ: ਅਨਮੋਲ ਗਗਨ ਮਾਨ appeared first on TheUnmute.com - Punjabi News.

Tags:
  • aam-aadmi-party
  • anmol-gagan-mann
  • bhagwant-mann
  • breaking-news
  • e-kyc-service
  • latest-news
  • mann-government
  • news
  • punjab
  • punjab-government
  • punjab-labor-assistant
  • punjab-news
  • skilled-workers
  • the-unmute-breaking-news

ਟ੍ਰੀਟਿਡ ਵੇਸਟ ਪਾਣੀ ਦੀ ਮੁੜ ਵਰਤੋਂ ਨਿਰਮਾਣ ਕਾਰਜਾਂ, ਬਾਗਬਾਨੀ, ਖੇਤੀਬਾੜੀ ਤੇ ਹੋਰ ਸ਼ਹਿਰੀ ਵਿਕਾਸ ਕਾਰਜਾਂ ਲਈ ਯਕੀਨੀ ਬਣਾਇਆ ਜਾਵੇ: ਡਾ. ਨਿੱਝਰ

Saturday 31 December 2022 10:49 AM UTC+00 | Tags: aam-aadmi-party cm-bhagwant-mann construction-works dr-inderbir-singh-nijhar horticulture local-government-minister news punjab punjab-government punjab-news

ਚੰਡੀਗੜ੍ਹ 31 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਹੇਠਾਂ ਜਾਣ ਤੋਂ ਰੋਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਨੇ ਉਸਾਰੀ ਕਾਰਜਾਂ, ਬਾਗਬਾਨੀ ਅਤੇ ਸ਼ਹਿਰੀ ਵਿਕਾਸ ਕਾਰਜਾਂ ਲਈ ਧਰਤੀ ਹੇਠਲੇ ਪਾਣੀ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਬਾਗਬਾਨੀ, ਖੇਤੀਬਾੜੀ ਅਤੇ ਹੋਰ ਸ਼ਹਿਰੀ ਵਿਕਾਸ ਕਾਰਜਾਂ ਜਿਵੇਂ ਕਿ ਉਦਯੋਗਿਕ ਖੇਤਰ, ਉਸਾਰੀ ਕਾਰਜ, ਫਾਇਰ ਸਰਵਿਸਿਜ਼ ਅਤੇ ਸੜਕਾਂ ਦੀ ਸਫ਼ਾਈ ਦੇ ਕੰਮਾਂ ਲਈ ਸਿਰਫ਼ ਟ੍ਰੀਟਿਡ ਵੇਸਟ ਪਾਣੀ ਦੀ ਮੁੜ ਵਰਤੋਂ ਕੀਤੀ ਜਾਵੇ।

ਡਾ. ਨਿੱਝਰ ਨੇ ਕਿਹਾ ਕਿ ਘੱਟੋ-ਘੱਟ 10,000 ਲੀ. ਜਾਂ ਇਸ ਤੋਂ ਵੱਧ ਦੀ ਡਿਸਚਾਰਜ ਵਾਲੀਆਂ ਸਾਰੀਆਂ ਇਮਾਰਤਾਂ ਨੂੰ ਰੀਸਾਈਕਲ ਸਿਸਟਮ ਅਪਣਾਇਆ ਜਾਵੇ ਅਤੇ ਰੀਸਾਈਕਲ ਕੀਤੇ ਪਾਣੀ ਨੂੰ ਬਾਗਬਾਨੀ ਅਤੇ ਹੋਰ ਸਾਰੀਆਂ ਸ਼ਹਿਰੀ ਵਿਕਾਸ ਗਤੀਵਿਧੀਆਂ ਲਈ ਮੁੜ ਵਰਤੋਂ ਕਰਨਾ ਯਕੀਨੀ ਬਣਾਇਆ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਸਾਰੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵੱਲੋਂ ਉਸਾਰੀ ਏਜੰਸੀਆਂ ਨੂੰ ਟੈਂਕਰਾਂ/ਲਾਰੀਆਂ ਰਾਹੀਂ ਟਰੀਟਿਡ ਵੇਸਟ ਵਾਟਰ ਸਪਲਾਈ ਕਰਨ ਦੀਆਂ ਸੁਵਿਧਾਵਾਂ ਤੁਰੰਤ ਐਸ.ਟੀ.ਪੀ ਸਾਈਟਾਂ ‘ਤੇ ਯੂ.ਐਲ.ਬੀਜ਼ ਦੁਆਰਾ ਨਿਰਧਾਰਤ, ਪੂਰਵ-ਨਿਰਧਾਰਿਤ ਚਾਰਜਿਜ ਦੇ ਤਹਿਤ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰੀ ਸਥਾਨਕ ਸੰਸਥਾਵਾਂ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਵਿੱਚ ਟ੍ਰੀਟਿਡ ਵੇਸਟ ਪਾਣੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਨਗਰ ਕੌਂਸਲ ਉਸਾਰੀ ਦੇ ਹੋਰ ਵੱਡੇ ਪੁਆਇੰਟਾਂ ਤੱਕ ਪਾਈਪ ਲਾਈਨ ਵਿਛਾ ਕੇ ਵਾਧੂ ਫਿਲਿੰਗ ਸਟੇਸ਼ਨ ਮੁਹੱਈਆ ਕਰਵਾਉਣ ਦੀ ਸੰਭਾਵਨਾ ਤਲਾਸ਼ਣ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਸਤਾਵਾਂ ਲਈ ਫੰਡਜ਼ ਸ਼ਹਿਰੀ ਸਥਾਨਕ ਇਕਾਈਆਂ (ULB’s) ਦੇ ਆਪਣੇ ਬੱਜਟ/ਸਟੇਟ ਸਕੀਮਾਂ ਤੋਂ ਉਪਲਬਧ ਕਰਵਾਏ ਜਾ ਸਕਦੇ ਹਨ।

ਮੰਤਰੀ ਨੇ ਅੱਗੇ ਕਿਹਾ ਕਿ ਨਗਰ ਨਿਗਮ/ਨਗਰ ਕੌਂਸਲਾਂ ਨੂੰ ਰੀਸਾਈਕਲਿੰਗ/ਦੁਬਾਰਾ ਵਰਤੋਂ ਲਈ ਘੱਟੋ-ਘੱਟ 20 ਫੀਸਦੀ ਟ੍ਰੀਟਿਡ ਵੇਸਟ ਪਾਣੀ ਦੀ ਮੁੜ ਵਰਤੋਂ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿਉਂਕਿ ਇਹ ਯੂ.ਐਲ.ਬੀ. ਦੇ ਵਾਟਰ ਪਲੱਸ ਬਣਨ ਅਤੇ ਸਵੱਛ ਭਾਰਤ ਮਿਸ਼ਨ-ਸ਼ਹਿਰੀ ਦੇ ਤਹਿਤ 5- ਸਟਾਰ/7- ਸਟਾਰ ਕੂੜਾ ਮੁਕਤ ਸ਼ਹਿਰ ਬਣਾਉਣ ਦੀ ਪੂਰਵ ਸ਼ਰਤ ਹੈ।

ਕੈਬਨਿਟ ਮੰਤਰੀ ਨੇ ਸਾਰੇ ਕਮਿਸ਼ਨਰਾਂ, ਮਿਉਂਸਪਲ ਕਾਰਪੋਰੇਸ਼ਨਾਂ ਅਤੇ ਏ.ਡੀ.ਸੀਜ਼ ਨੂੰ ਹਦਾਇਤ ਕੀਤੀ ਹੈ ਕਿ ਹਰ ਤਿਮਾਹੀ ਦੇ ਅੰਤ ਵਿੱਚ ਮੁੜ ਵਰਤੇ ਗਏ ਟ੍ਰੀਟਿਡ ਵੇਸਟ ਪਾਣੀ ਦੀ ਮਾਤਰਾ ਨੂੰ ਦਰਸਾਉਂਦੀ ਤਿਮਾਹੀ ਰਿਪੋਰਟ ਸਰਕਾਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ।

The post ਟ੍ਰੀਟਿਡ ਵੇਸਟ ਪਾਣੀ ਦੀ ਮੁੜ ਵਰਤੋਂ ਨਿਰਮਾਣ ਕਾਰਜਾਂ, ਬਾਗਬਾਨੀ, ਖੇਤੀਬਾੜੀ ਤੇ ਹੋਰ ਸ਼ਹਿਰੀ ਵਿਕਾਸ ਕਾਰਜਾਂ ਲਈ ਯਕੀਨੀ ਬਣਾਇਆ ਜਾਵੇ: ਡਾ. ਨਿੱਝਰ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • construction-works
  • dr-inderbir-singh-nijhar
  • horticulture
  • local-government-minister
  • news
  • punjab
  • punjab-government
  • punjab-news

ਸਾਲ 2022 ਦੌਰਾਨ ਪੰਜਾਬ ਸਰਕਾਰ ਨੇ 9389 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ: ਕੁਲਦੀਪ ਸਿੰਘ ਧਾਲੀਵਾਲ

Saturday 31 December 2022 10:54 AM UTC+00 | Tags: aam-aadmi-party cm-bhagwant-mann department-of-rural-development-and-panchayats kuldeep-singh-dhaliwal news panchayat-lands punjab punjab-government shamlat-lands the-unmute-breaking-news training-programs-initiated

ਚੰਡੀਗੜ੍ਹ 31 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵੱਲੋਂ ਸਾਲ 2022 ਦੌਰਾਨ ਪਿੰਡਾਂ ਦੀਆਂ ਸ਼ਾਮਲਾਤ ਜਮੀਨਾਂ ਤੋਂ ਨਜਾਇਜ ਕਬਜੇ ਛੁਡਾਉਣ ਅਤੇ ਸ਼ਾਮਲਾਤ ਜ਼ਮੀਨਾਂ ਲੱਭਣ ਲਈ ਮੁਹਿੰਮ ਅਰੰਭੀ ਗਈ ਸੀ।ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਵੱਖਰੇ ਸ਼ਾਮਲਾਤ ਸੈੱਲ ਦੀ ਸਥਾਪਨਾ ਵੀ ਕੀਤੀ ਗਈ ਸੀ।ਇਸ ਮੁਹਿੰਮ ਦੌਰਾਨ ਹੁਣ ਤੱਕ 9389 ਏਕੜ ਤੋਂ ਵੱਧ ਜ਼ਮੀਨ ਤੋਂ ਨਜਾਇਜ਼ ਕਬਜਾ ਛੁਡਾਇਆ ਜਾ ਚੁੱਕਾ ਹੈ।

ਇਹ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸ਼ਾਮਲਾਤ ਸੈੱਲ ਦੇ ਯਤਨਾ ਸਦਕਾ ਸ਼ਾਮਲਾਤ ਜ਼ਮੀਨਾਂ ਨਾਲ ਸਬੰਧਤ ਸਾਰੇ ਪੁਰਾਣੇ ਰਿਕਾਰਡ ਨੂੰ ਪੂਰੀ ਗਹਿਰਾਈ ਨਾਲ ਘੋਖਿਆ ਜਾ ਰਿਹਾ ਹੈ ਅਤੇ ਹੁਣ ਤੱਕ 153 ਬਲਾਕਾਂ ਦੀ ਸ਼ਾਮਲਾਤ ਜ਼ਮੀਨ ਦੇ ਰਿਕਾਰਡ ਨੂੰ ਘੋਖਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਹੁਣ ਤੱਕ 139818 ਏਕੜ ਜ਼ਮੀਨ ਦੀ ਸ਼ਨਾਖਤ ਕੀਤੀ ਹੈ, ਜਿਸ ਨੂੰ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।

ਸ. ਧਾਲੀਵਾਲ ਨੇ ਦੱਸਿਆ ਕਿ ਦਸੰਬਰ 2022 ਤੱਕ ਪਟਿਆਲਾ ਡਵੀਜ਼ਨ ਅਧੀਨ ਕੁੱਲ 6206 ਏਕੜ ਜ਼ਮੀਨ ਨਾਜਾਇਜ਼ ਕਬਜੇ ਤੋਂ ਮੁਕਤ ਕਰਵਾ ਕੇ ਪੰਚਾਇਤਾਂ ਨੂੰ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਦੀ 1100 ਏਕੜ, ਲੁਧਿਆਣਾ 808 ਏਕੜ, ਫ਼ਤਿਹਗੜ੍ਹ ਸਾਹਿਬ 464 ਏਕੜ, ਸੰਗਰੂਰ 194 ਏਕੜ, ਐਸ.ਏ.ਐਸ. ਨਗਰ 3469 ਏਕੜ, ਰੂਪਨਗਰ 154 ਏਕੜ, ਬਰਨਾਲਾ 8 ਏਕੜ ਅਤੇ ਮਲੇਰਕੋਟਲਾ 9 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਡਵੀਜ਼ਨ ਅਧੀਨ ਕੁੱਲ 507 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ 128 ਏਕੜ, ਫਾਜ਼ਿਲਕਾ 187 ਏਕੜ, ਸ੍ਰੀ ਮੁਕਤਸਰ ਸਾਹਿਬ 27 ਏਕੜ, ਮਾਨਸਾ 13 ਏਕੜ, ਬਠਿੰਡਾ 49 ਏਕੜ, ਮੋਗਾ 26 ਏਕੜ ਅਤੇ ਫਰੀਦਕੋਟ 77 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜੇ ਹਟਾਏ ਗਏ ਹਨ।ਇਸੇ ਤਰ੍ਹਾਂ ਜਲੰਧਰ ਡਵੀਜ਼ਨ ਅਧੀਨ ਕੁੱਲ 2676 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜੇ ਹਟਾਏ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਦੀ 609 ਏਕੜ, ਕਪੂਰਥਲਾ 602 ਏਕੜ, ਅੰਮ੍ਰਿਤਸਰ 264 ਏਕੜ, ਜਲੰਧਰ 239 ਏਕੜ, ਹੁਸ਼ਿਆਰਪੁਰ 308 ਏਕੜ, ਤਰਨ ਤਾਰਨ 126 ਏਕੜ, ਐਸ.ਬੀ.ਐਸ ਨਗਰ 228 ਏਕੜ ਅਤੇ ਪਠਾਨਕੋਟ 300 ਏਕੜ ਜ਼ਮੀਨ ਛੁਡਾਈ ਗਈ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਚਾਲੂ ਸਾਲ 2022 ਦੌਰਾਨ ਮਗਨਰੇਗਾ ਸਕੀਮ ਤਹਿਤ 1017 ਕਰੋੜ ਰੁਪਏ ਦਾ ਖਰਚਾ ਕਰਦੇ ਹੋਏ ਜਿੱਥੇ 248 ਲੱਖ ਦਿਹਾੜੀਆਂ ਪੈਦਾ ਕੀਤੀਆ ਗਈਆਂ ਹਨ, ਉੱਥੇ ਹੀ 7.72 ਲੱਖ ਪਰਿਵਾਰਾਂ ਨੂੰ ਮਗਨਰੇਗਾ ਸਕੀਮ ਤਹਿਤ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ 1530 ਖੇਡ ਮੈਦਾਨ ਬਣਾਏ ਜਾਣਗੇ ਅਤੇ 1488 ਸਾਈਟਾਂ ਦੀ ਪਛਾਣ ਕਰਕੇ 524 'ਤੇ ਕੰਮ ਸ਼ੁਰੂ ਹੋ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਸਾਂਝਾ ਜਲ ਤਾਲਾਬ ਦੇ ਅਧੀਨ ਮਾਡਲ ਤਾਲਾਬਾਂ ਵਜੋਂ ਲਈ 1725 ਤਾਲਾਬਾਂ ਦੀ ਪਛਾਣ ਕੀਤੀ ਗਈ ਹੈ, ਜਿਸ ਵਿੱਚੋ 1026 ਸਾਈਟਾਂ 'ਤੇ ਕੰਮ ਸ਼ੁਰੂ ਹੋ ਗਿਆ ਹੈ ਅਤੇ 504 ਕੰਮ ਮੁਕੰਮਲ ਹੋ ਚੁੱਕੇ ਹਨ।

ਸ. ਧਾਲੀਵਾਲ ਨੇ ਦੱਸਿਆ ਕਿ ਪ੍ਰਦੇਸ਼ਿਕ ਦਿਹਾਤੀ ਤੇ ਵਿਕਾਸ ਤੇ ਪੰਚਾਇਤੀ ਰਾਜਸੰਸਥਾ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ ਤਹਿਤ ਜੂਨ ਮਹੀਨੇ ਕੁੱਲ 12887 ਗ੍ਰਾਮ ਸਭਾਵਾਂ ਦੇ ਹਾੜ੍ਹੀ ਅਤੇ ਦਸੰਬਰ ਮਹੀਨੇ ਸਾਉਣੀ ਦੇ ਆਮ ਇਜਲਾਸ ਕਰਵਾਏ। ਇਸੇ ਤਰ੍ਹਾਂ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ ਚਲਾਉਦੇ ਹੋਏ ਪਿੰਡ ਪੱਧਰ 'ਤੇ ਸਰਬਪੱਖੀ ਵਿਕਾਸ ਦੇ ਮੱਦੇਨਜ਼ਰ ਸਥਾਈ ਵਿਕਾਸ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਉਦੇਸ਼ ਨਾਲ ਰਾਜ, ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕਰਵਾਏ ਗਏ, ਜਿਨ੍ਹਾਂ ਤਹਿਤ ਹੁਣ ਤੱਕ ਲੱਗਭਗ 6000 ਦੇ ਕਰੀਬ ਪੰਚਾਇਤੀ ਨੁਮਾਇੰਦਿਆਂ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ।

ਇਸੇ ਤਰ੍ਹਾਂ ਬਲਾਕ ਪੱਧਰ 'ਤੇ ਸਰਪੰਚਾਂ, ਪੰਚਾਂ ਅਤੇ ਪਿੰਡ ਪੱਧਰ ਤੇ ਕੰਮ ਕਰ ਰਹੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਲਈ ਟ੍ਰੇਨਿੰਗ ਪ੍ਰੋਗਰਾਮ ਵੀ ਸ਼ੁਰੂ ਕੀਤੇ ਗਏ ਹਨ ਅਤੇ ਇਸ ਤਹਿਤ 31 ਮਾਰਚ 2023 ਤੱਕ ਲੱਗਭਗ 1 ਲੱਖ ਪੰਚਾਇਤੀ ਨੁਮਾਇੰਦਿਆਂ ਨੂੰ ਟ੍ਰੇਨਿੰਗ ਦੇਣ ਦਾ ਟੀਚਾ ਮਿੱਥਿਆ ਗਿਆ ਹੈ।

The post ਸਾਲ 2022 ਦੌਰਾਨ ਪੰਜਾਬ ਸਰਕਾਰ ਨੇ 9389 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • department-of-rural-development-and-panchayats
  • kuldeep-singh-dhaliwal
  • news
  • panchayat-lands
  • punjab
  • punjab-government
  • shamlat-lands
  • the-unmute-breaking-news
  • training-programs-initiated

Benedict XVI: ਸਾਬਕਾ ਕੈਥੋਲਿਕ ਪੋਪ ਬੇਨੇਡਿਕਟ 16ਵੇਂ ਦਾ ਵੈਟੀਕਨ ਸਿਟੀ 'ਚ ਹੋਇਆ ਦਿਹਾਂਤ

Saturday 31 December 2022 11:10 AM UTC+00 | Tags: benedict-xvi breaking-news former-catholic-pope-benedict-xvi latest-news mater-ecclesia-monastery news pope pope-francis the-unmute-punjabi-news vatican-city

ਚੰਡੀਗੜ੍ਹ 31 ਦਸੰਬਰ 2022: ਸਾਬਕਾ ਕੈਥੋਲਿਕ ਪੋਪ ਬੇਨੇਡਿਕਟ 16ਵੇਂ (Benedict XVI) ਦਾ ਵੈਟੀਕਨ ਸਿਟੀ ਵਿੱਚ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਨੇ 95 ਸਾਲ ਦੀ ਉਮਰ ‘ਚ ਆਖ਼ਰੀ ਸਾਹ ਲਿਆ। ਵੈਟੀਕਨ ਚਰਚ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਾਨੂੰ ਦੁੱਖ ਨਾਲ ਸੂਚਿਤ ਕਰਨ ਪੈ ਰਿਹਾ ਹੈ ਕਿ ਸਾਬਕਾ ਪੋਪ ਬੇਨੇਡਿਕਟ 16ਵੇਂ ਦਾ ਵੈਟੀਕਨ ਵਿੱਚ ਮੇਟਰ ਏਕਲੇਸੀਆ ਮੱਠ ਵਿੱਚ ਸਵੇਰੇ 9:34 ਵਜੇ ਦਿਹਾਂਤ ਹੋ ਗਿਆ।

ਬੇਨੇਡਿਕਟ XVI ਦੀ ਮੌਤ ‘ਤੇ ਵੈਟੀਕਨ ਸਿਟੀ ਦੇ ਪੋਪ ਫਰਾਂਸਿਸ ਨੇ ਕਿਹਾ ਕਿ ਉਹ ਅਕਸਰ ਉਨ੍ਹਾਂ ਨੂੰ ਮਿਲਣ ਆਉਂਦੇ ਸਨ। ਮੀਡੀਆ ਰਿਪੋਰਟਾਂ ਮੁਤਾਬਕ ਬੇਨੇਡਿਕਟ 16ਵੇਂ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਬੁਢਾਪੇ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਪੋਪ ਫਰਾਂਸਿਸ ਨੇ ਬੁੱਧਵਾਰ ਨੂੰ ਵੈਟੀਕਨ ਵਿਖੇ ਆਮ ਦਰਸ਼ਕਾਂ ਨੂੰ ਬੇਨੇਡਿਕਟ ਲਈ ਵਿਸ਼ੇਸ਼ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ। ਪੋਪ ਫਰਾਂਸਿਸ ਨੇ ਕਿਹਾ ਸੀ ਕਿ ਅਸੀਂ ਪ੍ਰਭੂ ਤੋਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਚਰਚ ‘ਤੇ ਅੰਤ ਤੱਕ ਆਪਣੀ ਕਿਰਪਾ ਬਣਾਈ ਰੱਖਣ।

ਬੇਨੇਡਿਕਟ ਦਾ ਜਨਮ ਜਰਮਨੀ ਵਿੱਚ ਹੋਇਆ ਸੀ ਅਤੇ ਉਸਦਾ ਬਚਪਨ ਦਾ ਨਾਮ ਜੋਸੇਫ ਰੈਟਜ਼ਿੰਗਰ ਸੀ। ਬੇਨੇਡਿਕਟ ਨੂੰ 2005 ਵਿੱਚ ਵੈਟੀਕਨ ਸਿਟੀ ਦਾ ਪੋਪ ਚੁਣਿਆ ਗਿਆ ਸੀ। ਉਸ ਸਮੇਂ ਉਹ 78 ਸਾਲਾਂ ਦੇ ਸਨ ਅਤੇ ਸਭ ਤੋਂ ਬਜ਼ੁਰਗ ਪੋਪਾਂ ਵਿੱਚੋਂ ਇੱਕ ਸਨ।

The post Benedict XVI: ਸਾਬਕਾ ਕੈਥੋਲਿਕ ਪੋਪ ਬੇਨੇਡਿਕਟ 16ਵੇਂ ਦਾ ਵੈਟੀਕਨ ਸਿਟੀ ‘ਚ ਹੋਇਆ ਦਿਹਾਂਤ appeared first on TheUnmute.com - Punjabi News.

Tags:
  • benedict-xvi
  • breaking-news
  • former-catholic-pope-benedict-xvi
  • latest-news
  • mater-ecclesia-monastery
  • news
  • pope
  • pope-francis
  • the-unmute-punjabi-news
  • vatican-city

ਮੀਤ ਹੇਅਰ ਵਲੋਂ ਭਾਸ਼ਾ ਵਿਭਾਗ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ ਜਾਰੀ

Saturday 31 December 2022 11:18 AM UTC+00 | Tags: 75th-anniversary-logo aam-aadmi-party breaking-news cm-bhagwant-mann department-of-languages gurmeet-singh-meet-hayer language-department-punjab meet-hayer news punjab punjabi-language punjabis the-unmute-breaking-news the-unmute-punjab the-unmute-punjabi-news

ਚੰਡੀਗੜ੍ਹ 31 ਦਸੰਬਰ 2022: ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਭਾਸ਼ਾ ਵਿਭਾਗ ਪੰਜਾਬ (Language Department Punjab) ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ ਜਾਰੀ ਕੀਤਾ ਗਿਆ। ਭਾਸ਼ਾ ਵਿਭਾਗ ਪਹਿਲੀ ਜਨਵਰੀ 2023 ਨੂੰ ਆਪਣੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ ਅਤੇ ਇਸ ਦਿਨ ਮੁੱਖ ਦਫਤਰ ਭਾਸ਼ਾ ਭਵਨ ਪਟਿਆਲਾ ਸਾਰੇ ਜ਼ਿਲਾ ਭਾਸ਼ਾ ਦਫ਼ਤਰਾਂ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ।

ਮੀਤ ਹੇਅਰ ਨੇ ਦੱਸਿਆ ਕਿ 1 ਜਨਵਰੀ 1948 ਨੂੰ ਪੰਜਾਬੀ ਸੈਕਸ਼ਨ ਦੇ ਨਾਂ ਨਾਲ ਸਥਾਪਿਤ ਹੋਇਆ ਇਹ ਵਿਭਾਗ ਸਾਲ 1949 ਵਿਚ ਮਹਿਕਮਾ ਪੰਜਾਬੀ ਅਤੇ ਫੇਰ ਸਾਲ 1956 ਤੋਂ ਭਾਸ਼ਾ ਵਿਭਾਗ, ਪੰਜਾਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ।ਵਿਭਾਗ ਹੁਣ ਤੱਕ 1632 ਪੁਸਤਕਾਂ ਦਾ ਪ੍ਰਕਾਸ਼ਨ ਕਰ ਚੁੱਕਾ ਹੈ ਜਿਸ ਵਿਚ ਕੋਸ਼ਕਾਰੀ ਅਤੇ ਪੰਜਾਬੀ ਵਿਸ਼ਵ ਕੋਸ਼ ਜੋ ਪੰਜਾਬੀ ਭਾਸ਼ਾ ਵਿਚ ਹੋਣ ਵਾਲਾ ਪਹਿਲਾ ਕਾਰਜ ਹੈ। ਵਿਦਿਆਰਥੀਆਂ ਅਤੋ ਖੋਜਾਰਥੀਆਂ ਦੀ ਸਹੂਲਤ ਲਈ 35 ਦੇ ਕਰੀਬ ਸ਼ਬਦਾਵਲੀਆਂ ਪੰਜਾਬੀ ਭਾਸ਼ਾ ਵਿਚ ਛਾਪ ਕੇ ਇੱਕ ਵਿਲੱਖਣ ਕਾਰਜ ਕੀਤਾ ਹੈ। ਪੰਜਾਬੀ ਦੀਆਂ ਦੁਰਲੱਭ ਕਿਰਤਾਂ ਜਿਵੇਂ ਮਹਾਨ ਕੋਸ਼, ਪੰਜਾਬ ਦੀਆਂ ਲੋਕ ਕਹਾਣੀਆਂ, ਗੁਲਸਿਤਾਂ ਬੋਸਤਾਂ, ਸ਼ਹੀਦਾਨ-ਏ-ਵਫਾ ਆਦਿ ਪ੍ਰਕਾਸ਼ਿਤ ਕੀਤੀਆਂ ਗਈਆਂ।

ਭਾਸ਼ਾਵਾਂ ਬਾਰੇ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਭਾਸ਼ਾਵਾਂ ਦੇ ਵਿਕਾਸ ਅਤੇ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਵਚਨਬੱਧ ਹੈ।ਹਾਲ ਹੀ ਵਿੱਚ ਭਾਸ਼ਾ ਵਿਭਾਗ ਵੱਲੋਂ ਮਨਾਏ ਗਏ ਪੰਜਾਬੀ ਮਾਹ ਦੌਰਾਨ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸਾਰੇ ਬੋਰਡਾਂ ਉੱਤੇ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ ਦਾ ਐਲਾਨ ਕੀਤਾ ਗਿਆ।

ਦੂਜੀਆਂ ਭਾਸ਼ਾਵਾਂ ਦਾ ਵੀ ਸਤਿਕਾਰ ਕਰਦੇ ਹੋਏ ਬੋਰਡ ਉੱਤੇ ਪੰਜਾਬੀ ਤੋਂ ਬਾਅਦ ਹੋਰ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ। ਭਾਸ਼ਾ ਵਿਭਾਗ ਵੱਲੋਂ ਵੀ ਪੰਜਾਬੀ, ਹਿੰਦੀ, ਸੰਸਕ੍ਰਿਤ ਅਤੇ ਉਰਦੂ ਭਾਸ਼ਾਵਾਂ ਦੇ ਵਿਕਾਸ ਲਈ ਮਾਅਰਕੇ ਵਾਲਾ ਕਾਰਜ ਕੀਤਾ ਹੈ।ਭਾਸ਼ਾ ਵਿਭਾਗ ਵੱਲੋਂ ਵੱਖ ਵੱਖ ਭਾਸ਼ਾਵਾਂ ਵਿਚ 4 ਰਸਾਲੇ ਪ੍ਰਕਾਸ਼ਿਤ ਕੀਤੇ ਜਾਂਦੇ ਹਨ।ਮੀਤ ਹੇਅਰ ਨੇ ਸਮੂਹ ਪੰਜਾਬੀਆਂ ਨੂੰ ਭਾਸ਼ਾ ਵਿਭਾਗ ਦਾ ਇਹ ਸਥਾਪਨਾ ਦਿਵਸ ਸਮੂਹਿਕ ਰੂਪ ਵਿਚ ਮਨਾਉਣ ਦਾ ਸੱਦਾ ਦਿੰਦਿਆਂ ਨਾਲ ਹੀ ਪੰਜਾਬੀਆਂ ਨੂੰ ਇਹ ਯਕੀਨ ਦਿਵਾਇਆ ਕਿ ਸੂਬਾ ਸਰਕਾਰ ਦਾ ਇਹ ਅਦਾਰਾ ਨਿਰੰਤਰ ਹੋਰ ਪੁਲਾਘਾਂ ਪੁੱਟਦਾ ਰਹੇਗਾ।

The post ਮੀਤ ਹੇਅਰ ਵਲੋਂ ਭਾਸ਼ਾ ਵਿਭਾਗ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ ਜਾਰੀ appeared first on TheUnmute.com - Punjabi News.

Tags:
  • 75th-anniversary-logo
  • aam-aadmi-party
  • breaking-news
  • cm-bhagwant-mann
  • department-of-languages
  • gurmeet-singh-meet-hayer
  • language-department-punjab
  • meet-hayer
  • news
  • punjab
  • punjabi-language
  • punjabis
  • the-unmute-breaking-news
  • the-unmute-punjab
  • the-unmute-punjabi-news

ਪੰਜਾਬ ਸਰਕਾਰ ਨੇ ਗਾਵਾਂ ਦੀ ਲੰਪੀ ਸਕਿਨ ਬੀਮਾਰੀ ਨਾਲ ਪ੍ਰਭਾਵੀ ਤਰੀਕੇ ਨਾਲ ਨਜਿੱਠਿਆ: ਲਾਲਜੀਤ ਸਿੰਘ ਭੁੱਲਰ

Saturday 31 December 2022 11:24 AM UTC+00 | Tags: aam-aadmi-party bachelor-of-veterinary-science breaking-news bvsc chief-minister-bhagwant-mann cm-bhagwant-mann laljit-singh-bhullar lumpy-skin news punjab punjab-government the-unmute-breaking-news the-unmute-punjab

ਚੰਡੀਗੜ੍ਹ 31 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀਆਂ ਗਾਵਾਂ ਵਿੱਚ ਫੈਲੀ ਲਾਗ ਦੀ ਬੀਮਾਰੀ ਲੰਪੀ ਸਕਿਨ (Lumpy Skin) ਨੂੰ ਪ੍ਰਭਾਵੀ ਤਰੀਕੇ ਨਾਲ ਨਜਿੱਠਿਆ ਹੈ। ਜਿਥੇ ਸਰਕਾਰ ਨੇ ਸੂਬੇ ਵਿੱਚ ਬੀਮਾਰੀ ਦੀ ਰੋਕਥਾਮ ਲਈ ਹਰ ਸਥਿਤੀ ‘ਤੇ ਨੇੜਿਉਂ ਨਜ਼ਰ ਰੱਖਣ ਅਤੇ ਭਵਿੱਖੀ ਰਣਨੀਤੀਆਂ ਉਲੀਕਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ, ਉਥੇ ਤੁਰੰਤ ਲੋੜੀਂਦੀ ਵੈਕਸੀਨ ਤੇ ਦਵਾਈਆਂ ਮੰਗਵਾਈਆਂ ਅਤੇ ਹੇਠਲੇ ਪੱਧਰ ਤੱਕ ਪ੍ਰਭਾਵੀ ਇਲਾਜ ਮੁਹੱਈਆ ਕਰਵਾਉਣ ਲਈ ਸਮਰਪਿਤ ਟੀਮਾਂ ਬਣਾਈਆਂ। ਇਸ ਦੇ ਨਾਲ ਹੀ ਭਵਿੱਖੀ ਯੋਜਨਾ ਉਲੀਕਦਿਆਂ ਸੂਬਾ ਸਰਕਾਰ ਨੇ 15 ਫ਼ਰਵਰੀ, 2023 ਤੋਂ ਮੈਗਾ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦਾ ਵੀ ਫ਼ੈਸਲਾ ਕੀਤਾ ਹੈ।

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਬੀਮਾਰੀ ‘ਤੇ ਕਾਬੂ ਪਾਉਣ ਲਈ ਸਰਕਾਰ ਨੇ 1.54 ਕਰੋੜ ਰੁਪਏ ਮੁੱਲ ਦੀ ਗੋਟ ਪੌਕਸ ਵੈਕਸੀਨ ਦੀਆਂ 10 ਲੱਖ ਖ਼ੁਰਾਕਾਂ ਜਹਾਜ਼ ਰਾਹੀਂ ਮੰਗਵਾਈਆਂ ਅਤੇ ਸੂਬੇ ਭਰ ਵਿੱਚ ਪਸ਼ੂਆਂ ਦੇ ਇਲਾਜ ਲਈ 1.37 ਕਰੋੜ ਰੁਪਏ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਕਰੀਬ 9.5 ਲੱਖ ਗਾਵਾਂ ਨੂੰ ਟੀਕੇ ਲਾਏ ਗਏ।

ਮੰਤਰੀ ਸਮੂਹ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਲ ਹਨ, ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਕਰੀਬ 25 ਲੱਖ ਗਾਵਾਂ ਦੀ 100 ਫ਼ੀਸਦੀ ਆਬਾਦੀ ਨੂੰ ਕਵਰ ਕਰਨ ਲਈ ਟੀਕਾਕਰਨ ਮੁਹਿੰਮ 15 ਫ਼ਰਵਰੀ, 2023 ਤੋਂ ਸ਼ੁਰੂ ਕਰਕੇ 30 ਅ੍ਰਪੈਲ, 2023 ਤੱਕ ਮੁਕੰਮਲ ਕੀਤੀ ਜਾਵੇ ਅਤੇ ਇਸ ਨੂੰ ਸਮਾਂਬੱਧ ਤਰੀਕੇ ਨਾਲ ਖ਼ਤਮ ਕਰਨ ਲਈ ਵਿਉਂਤਬੰਦੀ ਉਲੀਕੀ ਜਾਵੇੇ।

ਉਨ੍ਹਾਂ ਨਿਰਦੇਸ਼ ਦਿੱਤੇ ਹਨ ਕਿ ਵੈਟਰਨਰੀ ਬਾਇਉਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ (ਤੇਲੰਗਾਨਾ) ਤੋਂ ਕਿਫ਼ਾਇਤੀ ਦਰਾਂ ‘ਤੇ ਗਾਵਾਂ ਦੀ ਆਬਾਦੀ ਮੁਤਾਬਕ ਕਰੀਬ 25 ਲੱਖ ਡੋਜ਼ ਖ਼ਰੀਦਣ ਲਈ ਚਾਰਾਜੋਈ ਕੀਤੀ ਜਾਵੇ। ਕੈਬਨਿਟ ਮੰਤਰੀਆਂ ਨੇ ਮੱਝਾਂ ਨੂੰ ਗੋਟ ਪੌਕਸ ਦੇ ਟੀਕੇ ਲਾਉਣ ਸਬੰਧੀ ਸੁਝਾਅ ਦੇਣ ਵਾਸਤੇ 7 ਮੈਂਬਰੀ ਮਾਹਰ ਕਮੇਟੀ ਵੀ ਬਣਾਈ ਹੈ। ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਸੂਬੇ ਵਿੱਚ ਕਿਸਾਨਾਂ ਅਤੇ ਖ਼ਾਸਕਰ ਪਸ਼ੂ ਪਾਲਕਾਂ ਨੂੰ ਬੀਮਾਰੀਆਂ ਅਤੇ ਇਨ੍ਹਾਂ ਤੋਂ ਬਚਾਅ ਬਾਰੇ ਦੱਸਣ ਲਈ ਜਾਗਰੂਕਤਾ ਮੁਹਿੰਮ ਅਰੰਭੀ ਜਾਵੇ ਤਾਂ ਜੋ ਪਸ਼ੂ ਪਾਲਕ ਆਪਣੀ ਪੱਧਰ ‘ਤੇ ਵੀ ਅਗਾਊਂ ਇਹਤਿਆਤ ਅਪਣਾ ਸਕਣ।

ਦੱਸ ਦੇਈਏ ਕਿ ਬੀਮਾਰੀ ਦੀ ਰੋਕਥਾਮ ਲਈ ਪਸ਼ੂ ਪਾਲਣ ਵਿਭਾਗ ਵੱਲੋਂ 673 ਟੀਕਾਕਰਨ ਟੀਮਾਂ ਗਠਤ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਬੈਚਲਰ ਆਫ਼ ਵੈਟਰਨਰੀ ਸਾਇੰਸ (ਬੀ.ਵੀ.ਐਸ.ਸੀ.) ਦੇ ਅੰਤਮ ਸਾਲ ਦੇ ਵਿਦਿਆਰਥੀਆਂ ਅਤੇ ਇੰਟਰਨਜ਼ ਨੂੰ ਵੀ ਟੀਕਾਕਰਨ ਅਤੇ ਜਾਗਰੂਕਤਾ ਮੁਹਿੰਮਾਂ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਟੀਮਾਂ ਵੱਲੋਂ ਸੂਬੇ ਵਿੱਚ ਬੀਮਾਰੀ ਦੇ ਇਲਾਜ ਅਤੇ ਕੰਟਰੋਲ ਲਈ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਨਿਯਮਤ ਪਾਲਣਾ ਯਕੀਨੀ ਬਣਾਈ ਗਈ।

ਵੈਟਰਨਰੀ ਇੰਸਪੈਕਟਰਾਂ ਦੀਆਂ ਆਸਾਮੀਆਂ ਦੁੱਗਣੀਆਂ ਕੀਤੀਆਂ

ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਇੱਕ ਹੋਰ ਮਾਅਰਕਾ ਮਾਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪਿਛਲੀ ਸਰਕਾਰ ਵੱਲੋਂ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ ਘਟਾਈਆਂ ਆਸਾਮੀਆਂ ਦੁੱਗਣੀਆਂ ਕਰਕੇ 418 ਕਰ ਦਿੱਤੀਆਂ ਹਨ।

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ, “ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ ਦੀਆਂ 353 ਆਸਾਮੀਆਂ ਨੂੰ ਪਿਛਲੀ ਕਾਂਗਰਸ ਸਰਕਾਰ ਨੇ ਘਟਾ ਕੇ 200 ਕਰ ਦਿੱਤਾ ਸੀ। ਸਾਡੀ ਸਰਕਾਰ ਨੇ ਸੂਬੇ ਵਿੱਚ ਸੱਤਾ ਸੰਭਾਲਦਿਆਂ ਹੀ ਇਨ੍ਹਾਂ ਆਸਾਮੀਆਂ ਸਬੰਧੀ ਕੇਸ ਨੂੰ ਵਿਚਾਰਿਆ ਅਤੇ ਇਨ੍ਹਾਂ ਆਸਾਮੀਆਂ ਨੂੰ 200 ਤੋਂ ਵਧਾ ਕੇ 418 ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵੈਟਰਨਰੀ ਅਫ਼ਸਰਾਂ ਦੀਆਂ ਇਨ੍ਹਾਂ ਆਸਾਮੀਆਂ ‘ਤੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਛੇਤੀ ਹੀ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।”

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਪਸ਼ੂ ਪਾਲਣ ਵਿਭਾਗ ਵਿੱਚ 152 ਵੈਟਰਨਰੀ ਇੰਸਪੈਕਟਰਾਂ (ਵੀ.ਆਈਜ਼.) ਦੀ ਭਰਤੀ ਕੀਤੀ ਗਈ ਹੈ। ਇਸੇ ਤਰ੍ਹਾਂ ਵਿਭਾਗ ਵੱਲੋਂ 60 ਹੋਰ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਇਸ਼ਤਿਹਾਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।

The post ਪੰਜਾਬ ਸਰਕਾਰ ਨੇ ਗਾਵਾਂ ਦੀ ਲੰਪੀ ਸਕਿਨ ਬੀਮਾਰੀ ਨਾਲ ਪ੍ਰਭਾਵੀ ਤਰੀਕੇ ਨਾਲ ਨਜਿੱਠਿਆ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News.

Tags:
  • aam-aadmi-party
  • bachelor-of-veterinary-science
  • breaking-news
  • bvsc
  • chief-minister-bhagwant-mann
  • cm-bhagwant-mann
  • laljit-singh-bhullar
  • lumpy-skin
  • news
  • punjab
  • punjab-government
  • the-unmute-breaking-news
  • the-unmute-punjab

ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਤਹਿਤ ਪੰਜਾਬ ਕਾਂਗਰਸ ਜੋੜ ਲੈਣ ਇਨ੍ਹਾਂ ਹੀ ਬਹੁਤ ਹੈ : ਕੁਲਦੀਪ ਸਿੰਘ ਧਾਲੀਵਾਲ

Saturday 31 December 2022 11:45 AM UTC+00 | Tags: bharat-jodo-yatra congress congress-party kuldeep-singh-dhaliwal latest-news news punjab punjab-agriculture-minister-kuldeep-dhaliwal punjab-congress punjabi-news rahul-gandhi the-unmute-punjabi-news

ਅੰਮ੍ਰਿਤਸਰ 31 ਦਸੰਬਰ 2022: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ, ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦਾ ਗਰਾਫ਼ ਲਗਾਤਾਰ ਘੱਟਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਜੋ ਕਾਂਗਰਸ ਪਾਰਟੀ ਦੇ ਯੂਵਰਾਜ ਰਾਹੁਲ ਗਾਂਧੀ (Rahul Gandhi) ਭਾਰਤੀ ਜੋੜੇ ਯਾਤਰਾ ਕਰ ਰਹੇ ਹਨ, ਉਸ ਨਾਲ ਪੰਜਾਬ ਕਾਂਗਰਸ (Punjab Congress) ਜੁੜ ਜਾਵੇ, ਇਨ੍ਹਾਂ ਹੀ ਬਹੁਤ ਹੈ | ਪੰਜਾਬ ਦੀ ਕਾਂਗਰਸ ਪਾਰਟੀ ਵਿੱਚ ਇੱਕ ਦੂਜੇ ਨਾਲ ਦੂਸ਼ਣਬਾਜ਼ੀ ਕਰਦੇ ਹੋਏ ਨਜ਼ਰ ਆ ਰਹੇ ਹਨ |

ਕੁਲਦੀਪ ਸਿੰਘ ਧਾਲੀਵਾਲ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ‘ਤੇ ਸਵਾਲ ਕਰਦਿਆਂ ਕਿਹਾ ਕਿ ਪਹਿਲਾਂ ਰਾਹੁਲ ਗਾਂਧੀ ਕਾਂਗਰਸ ਨੂੰ ਪੰਜਾਬ ਵਿੱਚ ਚੰਗੀ ਤਰ੍ਹਾਂ ਜੋੜ ਲੈਣ ਫਿਰ ਹੀ ਭਾਰਤ ਜੋੜਨ ਦੀ ਗੱਲ ਕਰਨ | ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦੀ ਰਾਜਾ ਵੜਿੰਗ ਨਾਲ ਨਹੀਂ ਬਣ ਰਹੀ ਅਤੇ ਨਵਜੋਤ ਸਿੰਘ ਸਿੱਧੂ ਬਾਹਰ ਆਉਣਗੇ ਕਾਂਗਰਸ ਵਿੱਚ ਹੋਰ ਕੜਮੱਸ ਪੈਣਾ ਹੈ | ਉਨ੍ਹਾਂ ਕਿਹਾ ਬੇਸ਼ੱਕ ਕਾਂਗਰਸ 138 ਸਾਲ ਪੁਰਾਣੀ ਪਾਰਟੀ ਹੈ ਲੇਕਿਨ ਹੁਣ ਰੁੱਤ ਨਵਿਆਂ ਦੀ ਆਈ ਹੈ | ਰਾਹੁਲ ਗਾਂਧੀ ਵੱਲੋਂ ਭਾਰਤ ਦੀ ਯਾਤਰਾ ਸ਼ੁਰੂ ਕੀਤੀ ਹੋਈ ਹੈ ਜੋ ਕਿ ਜਨਵਰੀ 2023 ਦੇ ਵਿਚ ਦਾਖਲ ਹੋਵੇਗੀ ਅਤੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਕਾਂਗਰਸੀਆਂ ਵੱਲੋਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ |

The post ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਤਹਿਤ ਪੰਜਾਬ ਕਾਂਗਰਸ ਜੋੜ ਲੈਣ ਇਨ੍ਹਾਂ ਹੀ ਬਹੁਤ ਹੈ : ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News.

Tags:
  • bharat-jodo-yatra
  • congress
  • congress-party
  • kuldeep-singh-dhaliwal
  • latest-news
  • news
  • punjab
  • punjab-agriculture-minister-kuldeep-dhaliwal
  • punjab-congress
  • punjabi-news
  • rahul-gandhi
  • the-unmute-punjabi-news

ਉੱਤਰ ਪ੍ਰਦੇਸ਼ ਦੇ ਬਿਜਨੌਰ 'ਚ ਸਿੱਖ ਨੌਜਵਾਨ ਦੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕੀਤੀ ਸਖ਼ਤ ਨਿੰਦਾ

Saturday 31 December 2022 11:52 AM UTC+00 | Tags: champatpur-village-of-bijnor harjinder-singh-dhami news punjab punjab-news punjab-sikh sgpc shiromani-gurdwara-parbandhak-committee sikh-community sikh-youth the-unmute-breaking-news the-unmute-news the-unmute-punjabi-news uttar-pradesh uttar-pradesh-sikh

ਅੰਮ੍ਰਿਤਸਰ 31 ਦਸੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬਿਜਨੌਰ ਦੇ ਪਿੰਡ ਚੰਪਤਪੁਰ 'ਚ ਇਕ ਸਿੱਖ ਨੌਜਵਾਨ ਦੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਘਟਗਿਣਤੀ ਸਿੱਖਾਂ ਨਾਲ ਦੇਸ਼ ਅੰਦਰ ਵਧੀਕੀਆਂ ਹੋ ਰਹੀਆਂ ਹਨ।

ਬਿਜਨੌਰ ਦੇ ਪਿੰਡ ਚੰਪਤਪੁਰ 'ਚ ਵਾਪਰੀ ਘਟਨਾ ਨਾਲ ਸਿੱਖ ਮਾਨਸਿਕਤਾ ਨੂੰ ਭਾਰੀ ਠੇਸ ਪੁੱਜੀ ਹੈ ਅਤੇ ਇਸ ਦੇ ਦੋਸ਼ੀਆਂ ਖਿਲਾਫ ਕਰੜੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਸਥਾਨਕ ਪੁਲਿਸ ਪ੍ਰਸਾਸ਼ਨ ਨੂੰ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਲਈ ਕਹਿਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਘਟਗਿਣਤੀ ਕਮਿਸ਼ਨ ਨੂੰ ਵੀ ਕਿਹਾ ਕਿ ਉਹ ਅਜਿਹੇ ਮਾਮਲਿਆਂ 'ਤੇ ਕਾਰਵਾਈ ਕਰਵਾਉਣ ਲਈ ਸੰਜੀਦਾ ਯਤਨ ਕਰਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਪਰੰਤੂ ਅੱਜ ਦੇ ਹਾਲਾਤ ਇਹ ਹਨ ਕਿ ਸਿੱਖਾਂ ਦੇ ਧਾਰਮਿਕ ਅਕੀਦਿਆਂ ਨੂੰ ਵੀ ਸੱਟ ਮਾਰੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਫਿਰਕੂ ਸੋਚ ਤਹਿਤ ਭਾਈਚਾਰਿਆਂ ਵਿਚ ਵੰਡੀਆਂ ਪਾਉਣ ਦਾ ਯਤਨ ਕਰ ਰਹੇ ਹਨ। ਇਸ ਤੋਂ ਵੀ ਦੁੱਖ ਦੀ ਗੱਲ ਹੈ ਕਿ ਧਰਮ ਤਬਦੀਲੀ ਦੇ ਨਾਂ 'ਤੇ ਅਜਿਹੇ ਵਰਤਾਰੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੋਚ ਅਤੇ ਚਲਣ ਦੇਸ਼ ਦੇ ਹਿੱਤ ਵਿਚ ਨਹੀਂ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਸਬੰਧੀ ਉਨ੍ਹਾਂ ਸਿੱਖ ਮਿਸ਼ਨ ਉਤਰਾਖੰਡ ਦੇ ਇੰਚਾਰਜ ਦੀ ਡਿਊਟੀ ਲਗਾ ਦਿੱਤੀ ਹੈ, ਜੋ ਸਾਰੇ ਮਾਮਲੇ ਬਾਰੇ ਰਿਪੋਰਟ ਦੇਣਗੇ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰ ਨਾਲ ਹਰ ਪੱਧਰ 'ਤੇ ਖੜ੍ਹੀ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਵਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

The post ਉੱਤਰ ਪ੍ਰਦੇਸ਼ ਦੇ ਬਿਜਨੌਰ 'ਚ ਸਿੱਖ ਨੌਜਵਾਨ ਦੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕੀਤੀ ਸਖ਼ਤ ਨਿੰਦਾ appeared first on TheUnmute.com - Punjabi News.

Tags:
  • champatpur-village-of-bijnor
  • harjinder-singh-dhami
  • news
  • punjab
  • punjab-news
  • punjab-sikh
  • sgpc
  • shiromani-gurdwara-parbandhak-committee
  • sikh-community
  • sikh-youth
  • the-unmute-breaking-news
  • the-unmute-news
  • the-unmute-punjabi-news
  • uttar-pradesh
  • uttar-pradesh-sikh

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਲੋਕਾਂ ਨੂੰ ਨਵੇਂ ਸਾਲ ਦੀ ਦਿੱਤੀਆਂ ਨਿੱਘੀ ਸ਼ੁਭਕਾਮਨਾਵਾਂ

Saturday 31 December 2022 11:59 AM UTC+00 | Tags: banwarilal-purohit best-wishes-new-year chandigarh governor-banwarilal-purohit news punjab punjab-governor-banwarilal-purohit punjab-news

ਚੰਡੀਗੜ੍ਹ 31 ਦਸੰਬਰ 2022: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀ ਸ਼ੁਭਕਾਮਨਾਵਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ, "ਮੈਂ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਵੇਂ ਸਾਲ 2023 ਲਈ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ"।

ਆਓ, ਅਸੀਂ ਸਾਰੇ ਇੱਕ ਖੁਸ਼ਹਾਲ, ਸੰਯੁਕਤ ਅਤੇ ਸਿਹਤਮੰਦ ਰਾਸ਼ਟਰ ਅਤੇ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਨਿਰਮਾਣ ਲਈ ਇਸ ਨਵੇਂ ਸਾਲ ਵਿੱਚ ਇਕੱਠੇ ਕੰਮ ਕਰਨ ਦਾ ਪ੍ਰਣ ਕਰੀਏ। ਇਹ ਨਵਾਂ ਸਾਲ ਸਾਡੇ ਸਾਰਿਆਂ ਲਈ ਨਵੀਂ ਸ਼ੁਰੂਆਤ ਕਰਨ ਅਤੇ ਨਿੱਜੀ ਅਤੇ ਸਮੂਹਿਕ ਵਿਕਾਸ ਲਈ ਆਪਣੇ ਸੰਕਲਪ ਨੂੰ ਦੁਹਰਾਉਣ ਦਾ ਮੌਕਾ ਹੈ।

ਆਓ ਅਸੀਂ ਆਪਣੇ ਅੰਦਰ ਪਿਆਰ, ਹਮਦਰਦੀ ਅਤੇ ਸਹਿਣਸ਼ੀਲਤਾ ਦੀ ਭਾਵਨਾ ਪੈਦਾ ਕਰੀਏ ਅਤੇ ਇੱਕ ਸਮਾਵੇਸ਼ੀ ਸਮਾਜ ਦੇ ਨਿਰਮਾਣ ਲਈ ਕੰਮ ਕਰੀਏ ਜਿੱਥੇ ਸ਼ਾਂਤੀ ਅਤੇ ਸਦਭਾਵਨਾ ਹਮੇਸ਼ਾ ਲਈ ਬਣੀ ਰਹੇ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਹ ਨਵਾਂ ਸਾਲ ਸਾਰਿਆਂ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਅਤੇ ਤਰੱਕੀਆਂ ਲੈ ਕੇ ਆਵੇ। ਹਰ ਕੋਈ ਸਿਹਤਮੰਦ ਹੋਵੇ ਅਤੇ ਸਾਰੀਆਂ ਇੱਛਾਵਾਂ ਪੂਰੀਆਂ ਹੋਣ!

The post ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਲੋਕਾਂ ਨੂੰ ਨਵੇਂ ਸਾਲ ਦੀ ਦਿੱਤੀਆਂ ਨਿੱਘੀ ਸ਼ੁਭਕਾਮਨਾਵਾਂ appeared first on TheUnmute.com - Punjabi News.

Tags:
  • banwarilal-purohit
  • best-wishes-new-year
  • chandigarh
  • governor-banwarilal-purohit
  • news
  • punjab
  • punjab-governor-banwarilal-purohit
  • punjab-news

NIA ਵਲੋਂ ਸਾਲ 2022 'ਚ ਅੱਤਵਾਦ ਨਾਲ ਜੁੜੇ ਸਭ ਤੋਂ ਵੱਧ ਕੇਸਾਂ ਦੀ ਜਾਂਚ, 368 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

Saturday 31 December 2022 12:13 PM UTC+00 | Tags: breaking-news cases-related-to-terrorism government-of-india india-news jihadi-terrorism national-investigation-agency news nia nia-raid punjab-news punjab-police terrorism-news

ਚੰਡੀਗੜ੍ਹ 31 ਦਸੰਬਰ 2022: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (National Investigation Agency) ਨੇ ਸਾਲ 2022 ‘ਚ ਜਿਹਾਦੀ ਅੱਤਵਾਦ ਨੂੰ ਜ਼ਬਰਦਸਤ ਝਟਕਾ ਦਿੱਤਾ ਹੈ। ਪਿਛਲੇ ਕੁਝ ਸਾਲਾਂ ਦੇ ਮੁਕਾਬਲੇ ਇਸ ਵਾਰ ਐਨਆਈਏ ਨੇ ਅੱਤਵਾਦ ਨਾਲ ਜੁੜੇ ਸਭ ਤੋਂ ਵੱਧ ਕੇਸਾਂ ਦੀ ਜਾਂਚ ਕੀਤੀ ਹੈ।

2022 ਵਿੱਚ ਐਨਆਈਏ (NIA) ਨੇ 73 ਕੇਸ ਦਰਜ ਕੀਤੇ ਹਨ। ਪਿਛਲੇ ਸਾਲਾਂ ਵਿੱਚ ਇਹ ਅੰਕੜਾ 61 ਤੋਂ ਘੱਟ ਰਿਹਾ ਹੈ। ਇਸ ਸਾਲ ਵੱਖ-ਵੱਖ ਮਾਮਲਿਆਂ ਵਿੱਚ 368 ਮੁਲਜ਼ਮਾਂ ਖ਼ਿਲਾਫ਼ 59 ਦੋਸ਼ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ ਦੀ ਦਰ 94.39 ਫ਼ੀਸਦੀ ਰਹੀ ਹੈ।

ਰਾਸ਼ਟਰੀ ਜਾਂਚ ਏਜੰਸੀ ਨੇ ਪਿਛਲੇ ਸਾਲ 61 ਮਾਮਲੇ ਦਰਜ ਕੀਤੇ ਸਨ। ਇਸ ਸਾਲ ਕੇਸ ਦਰਜ ਕਰਨ ਵਿੱਚ 19.67 ਫੀਸਦੀ ਦਾ ਵਾਧਾ ਹੋਇਆ ਹੈ। ਐਨਆਈਏ ਵੱਲੋਂ ਦਰਜ 73 ਕੇਸਾਂ ਵਿੱਚੋਂ 35 ਕੇਸ ਜੇਹਾਦੀ ਦਹਿਸ਼ਤ ਨਾਲ ਸਬੰਧਤ ਦਰਜ ਕੀਤੇ ਗਏ ਹਨ। ਜਿਨ੍ਹਾਂ ਰਾਜਾਂ ‘ਚ ਜੇਹਾਦੀ ਅੱਤਵਾਦੀ ਮਾਮਲੇ ਦਰਜ ਕੀਤੇ ਗਏ ਹਨ, ਉਨ੍ਹਾਂ ‘ਚ ਜੰਮੂ ਕਸ਼ਮੀਰ, ਅਸਾਮ, ਬਿਹਾਰ, ਦਿੱਲੀ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ ਅਤੇ ਪੱਛਮੀ ਬੰਗਾਲ ਸ਼ਾਮਲ ਹਨ।

ਜੰਮੂ-ਕਸ਼ਮੀਰ ‘ਚ 11 ਮਾਮਲੇ ਦਰਜ ਕੀਤੇ ਗਏ ਹਨ। ਨਕਸਲ ਪ੍ਰਭਾਵਿਤ ਖੇਤਰਾਂ ਵਿੱਚ 10 ਮਾਮਲੇ, ਉੱਤਰ ਪੂਰਬ ਵਿੱਚ 5 ਮਾਮਲੇ, ਪੀਐਫਆਈ ਨਾਲ ਸਬੰਧਤ ਮਾਮਲਿਆਂ ਵਿੱਚ 7 ​​ਕੇਸ ਦਰਜ ਕੀਤੇ ਗਏ ਹਨ। ਪੰਜਾਬ ਵਿੱਚ ਚਾਰ ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਗੈਂਗਸਟਰ, ਅੱਤਵਾਦ ਅਤੇ ਸਮੱਗਲਰ ਗਠਜੋੜ ਸਬੰਧੀ ਤਿੰਨ ਕੇਸ ਦਰਜ ਕੀਤੇ ਗਏ ਹਨ। ਟੈਟਰ ਫੰਡਿੰਗ ਦਾ ਇੱਕ ਮਾਮਲਾ ਅਤੇ ਜਾਅਲੀ ਭਾਰਤੀ ਕਰੰਸੀ ਨੋਟਾਂ ‘ਐਫਆਈਸੀਐਨ’ ਦੇ ਦੋ ਕੇਸ ਦਰਜ ਕੀਤੇ ਗਏ ਹਨ।

ਐਨਆਈਏ ਨੇ ਇਸ ਸਾਲ 456 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਇਨ੍ਹਾਂ ਵਿੱਚ 19 ਭਗੌੜੇ ਵੀ ਸ਼ਾਮਲ ਹਨ। ਦੋ ਮੁਲਜ਼ਮਾਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ਇਕ ਦੋਸ਼ੀ ਨੂੰ ਹਵਾਲਗੀ ਕਰ ਦਿੱਤਾ ਗਿਆ ਹੈ। ਇਸ ਸਾਲ 38 ਕੇਸਾਂ ਵਿੱਚ ਅਦਾਲਤ ਦਾ ਫੈਸਲਾ ਆਇਆ ਹੈ,ਜਿਨ੍ਹਾਂ ਵਿੱਚ ਸਾਰਿਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। 109 ਜਣਿਆਂ ਨੂੰ ਸਖ਼ਤ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਨੂੰ ਜੁਰਮਾਨਾ ਵੀ ਲਗਾਇਆ ਗਿਆ ਹੈ। ਛੇ ਜਣਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਯੂਏਪੀਏ ਤਹਿਤ ਅੱਠ ਜਣਿਆਂ ਨੂੰ ਵਿਅਕਤੀਗਤ ਅੱਤਵਾਦੀ ਐਲਾਨਿਆ ਗਿਆ ਹੈ।

ਐਨਆਈਏ ਨੇ ਨਵੰਬਰ ‘ਚ ‘ਨੋ ਮਨੀ ਫਾਰ ਟੈਰਰ’ ਮਨਿਸਟਰੀਅਲ ਕਾਨਫਰੰਸ (ਕਾਊਂਟਰ-ਟੈਰਰਿਜ਼ਮ ਫਾਈਨਾਂਸਿੰਗ) ਦਾ ਸਫਲਤਾਪੂਰਵਕ ਆਯੋਜਨ ਕੀਤਾ ਹੈ। ਇਸ ਵਿੱਚ 78 ਦੇਸ਼ਾਂ ਅਤੇ 16 ਬਹੁ-ਰਾਸ਼ਟਰੀ ਸੰਸਥਾਵਾਂ ਨੇ ਭਾਗ ਲਿਆ। ਆਉਣ ਵਾਲੇ ਸਮੇਂ ‘ਚ ਭਾਰਤ ਵਿਸ਼ਵ ਪੱਧਰ ‘ਤੇ ਅੱਤਵਾਦ ਨੂੰ ਖ਼ਤਮ ਕਰਨ ‘ਚ ਅਹਿਮ ਭੂਮਿਕਾ ਨਿਭਾਏਗਾ।

The post NIA ਵਲੋਂ ਸਾਲ 2022 ‘ਚ ਅੱਤਵਾਦ ਨਾਲ ਜੁੜੇ ਸਭ ਤੋਂ ਵੱਧ ਕੇਸਾਂ ਦੀ ਜਾਂਚ, 368 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ appeared first on TheUnmute.com - Punjabi News.

Tags:
  • breaking-news
  • cases-related-to-terrorism
  • government-of-india
  • india-news
  • jihadi-terrorism
  • national-investigation-agency
  • news
  • nia
  • nia-raid
  • punjab-news
  • punjab-police
  • terrorism-news

ਚੰਡੀਗੜ੍ਹ 31 ਦਸੰਬਰ 2022: ਲੁਧਿਆਣਾ ਪੁਲਿਸ ਨੇ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 139 ਚਾਈਨਾ ਡੋਰ (China Door) ਦੇ ਗੱਟੂ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ।

The post ਲੁਧਿਆਣਾ ਪੁਲਿਸ ਵਲੋਂ ਚਾਈਨਾ ਡੋਰ ਦੇ 139 ਗੱਟੂਆਂ ਸਮੇਤ ਦੋ ਵਿਅਕਤੀ ਗ੍ਰਿਫਤਾਰ appeared first on TheUnmute.com - Punjabi News.

Tags:
  • 39
  • china-door
  • crime
  • ludhiana-police
  • news
  • nws

ਲੁਧਿਆਣਾ ਦੇ ਜੰਗਲਾਂ 'ਚ ਨੌਜਵਾਨ ਦੀ ਮਿਲੀ ਲਾਸ਼, ਜਾਂਚ 'ਚ ਜੁਟੀ ਪੁਲਿਸ

Saturday 31 December 2022 12:51 PM UTC+00 | Tags: forests kadian ludhiana ludhiana-forests ludhiana-murder-case ludhiana-news murder-case news punjab-news sho-jagdev-singh-dhaliwal village-kadian

ਚੰਡੀਗੜ੍ਹ 31 ਦਸੰਬਰ 2022: ਪੰਜਾਬ ਦੇ ਲੁਧਿਆਣਾ (Ludhiana) ਦੇ ਪਿੰਡ ਕਾਦੀਆਂ ‘ਚ ਸ਼ਨੀਵਾਰ ਨੂੰ ਇਕ ਨੌਜਵਾਨ ਦੀ ਲਾਸ਼ ਜੰਗਲ ‘ਚ ਪਈ ਮਿਲੀ। ਰਾਹਗੀਰਾਂ ਨੇ ਤੁਰੰਤ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ। ਲਾਸ਼ ਦੀ ਬਦਬੂ ਪੂਰੇ ਇਲਾਕੇ ‘ਚ ਫੈਲ ਗਈ। ਜਿਸ ਤੋਂ ਬਾਅਦ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਮੌਕੇ ‘ਤੇ ਪੁਲਿਸ ਨੂੰ ਬੁਲਾਇਆ।

ਸਥਾਨਕ ਲੋਕਾਂ ਨੇ ਦੱਸਿਆ ਕਿ ਇਲਾਕੇ ਵਿੱਚ ਬਦਬੂ ਫੈਲ ਰਹੀ ਸੀ। ਉਨ੍ਹਾਂ ਨੇ ਸੋਚਿਆ ਕਿ ਕੋਈ ਜਾਨਵਰ ਮਰ ਗਿਆ ਹੈ। ਜਦੋਂ ਉਸ ਨੇ ਜਾ ਕੇ ਦੇਖਿਆ ਤਾਂ ਮੌਕੇ ‘ਤੇ ਨੌਜਵਾਨ ਦੀ ਲਾਸ਼ ਸੜੀ ਹਾਲਤ ‘ਚ ਪਈ ਸੀ। ਥਾਣਾ ਲਾਡੋਵਾਲ ਦੇ ਐਸਐਚਓ ਜਗਦੇਵ ਧਾਲੀਵਾਲ ਮੌਕੇ 'ਤੇ ਪੁੱਜੇ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਫ਼ਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।

ਐਸਐਚਓ ਜਗਦੇਵ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਾਮਲਾ ਸ਼ੱਕੀ ਹੈ। ਲਾਸ਼ ਦੇ ਕੋਲ ਇੱਕ ਰੱਸੀ ਵੀ ਮਿਲੀ ਹੈ। ਮਰਨ ਵਾਲੇ ਵਿਅਕਤੀ ਨੇ ਖੁਦਕੁਸ਼ੀ ਕੀਤੀ ਹੈ ਜਾਂ ਉਸਦਾ ਕਤਲ ਕੀਤਾ ਗਿਆ ਹੈ, ਇਹ ਹੁਣ ਜਾਂਚ ਦਾ ਵਿਸ਼ਾ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਆਦਿ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਮਰਨ ਵਾਲਾ ਵਿਅਕਤੀ ਕਦੋਂ ਇਸ ਜੰਗਲ ਵੱਲ ਆਇਆ ਸੀ।

The post ਲੁਧਿਆਣਾ ਦੇ ਜੰਗਲਾਂ ‘ਚ ਨੌਜਵਾਨ ਦੀ ਮਿਲੀ ਲਾਸ਼, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News.

Tags:
  • forests
  • kadian
  • ludhiana
  • ludhiana-forests
  • ludhiana-murder-case
  • ludhiana-news
  • murder-case
  • news
  • punjab-news
  • sho-jagdev-singh-dhaliwal
  • village-kadian

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨਵੇਂ ਸਾਲ 2023 ਦੀਆਂ ਦਿੱਤੀਆਂ ਵਧਾਈਆਂ

Saturday 31 December 2022 12:55 PM UTC+00 | Tags: anmol-gagan-mann anmol-gagan-mann-congratulated news new-year new-year-2023 new-year-brings-happiness punjab-news the-unmute-breaking-news the-unmute-punjab the-unmute-punjabi-news

ਚੰਡੀਗੜ੍ਹ 31 ਦਸੰਬਰ 2022: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਵੇਂ ਸਾਲ 2023 ਦੇ ਵਿਸ਼ੇਸ਼ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟ ਕੀਤੀ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਅਤੇ ਚੰਗੀ ਸਿਹਤ ਲੈ ਕੇ ਆਵੇ। ਆਪਣੇ ਨਵੇਂ ਸਾਲ ਦੇ ਵਧਾਈ ਸੰਦੇਸ਼ ਵਿੱਚ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਸਾਲ ਸੂਬੇ ਅਤੇ ਦੇਸ਼ ਲਈ ਸ਼ਾਂਤੀ, ਵਿਕਾਸ ਅਤੇ ਤਰੱਕੀ ਵਾਲਾ ਹੋਵੇ ।

ਉਨ੍ਹਾਂ ਕਿਹਾ ਕਿ ਆਓ ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਉਚਾਈਆਂ ਨੂੰ ਸਰ ਕਰਨ ਦੀ ਭਾਵਨਾ ਨਾਲ ਨਵੇਂ ਸਾਲ 2023 ਦਾ ਸਵਾਗਤ ਕਰੀਏ ਅਤੇ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹੋਰ ਵੀ ਸਖ਼ਤ ਮਿਹਨਤ ਕਰੀਏ।

The post ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨਵੇਂ ਸਾਲ 2023 ਦੀਆਂ ਦਿੱਤੀਆਂ ਵਧਾਈਆਂ appeared first on TheUnmute.com - Punjabi News.

Tags:
  • anmol-gagan-mann
  • anmol-gagan-mann-congratulated
  • news
  • new-year
  • new-year-2023
  • new-year-brings-happiness
  • punjab-news
  • the-unmute-breaking-news
  • the-unmute-punjab
  • the-unmute-punjabi-news

ਪੰਜਾਬ ਨੇ ਸਾਲ 2022 ਦੌਰਾਨ ਸਾਫ਼-ਸੁਥਰੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਅਹਿਮ ਪਹਿਲਕਦਮੀਆਂ

Saturday 31 December 2022 01:34 PM UTC+00 | Tags: annual-savings bhagwant-mann news plan-to-solarize punjab punjab-government punjabi-news punjab-news punjab-police punjab-solar-system solarize-1-lakh-agricultural-motors solar-system solar-system-punjab the-unmute-breaking-news

ਚੰਡੀਗੜ੍ਹ 31 ਦਸੰਬਰ 2022: ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਕੁਦਰਤੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਦੌਰਾਨ ਸਾਫ਼-ਸੁਥਰੀ ਤੇ ਗ੍ਰੀਨ ਊਰਜਾ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ।

ਸੀ.ਬੀ.ਜੀ. ਆਧਾਰਿਤ ਪੇਂਡੂ ਅਰਥਵਿਵਸਥਾ ਲਈ ਸੂਬੇ ਦੇ ਮਾਸਟਰ ਪਲਾਨ ਨੂੰ ਅੱਗੇ ਵਧਾਉਂਦਿਆਂ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਅਕਤੂਬਰ, 2022 ਵਿੱਚ ਪਿੰਡ ਭੁਟਾਲ ਕਲਾਂ, ਸੰਗਰੂਰ ਵਿਖੇ ਏਸ਼ੀਆ ਦੇ ਸਭ ਤੋਂ ਵੱਡੇ ਕੰਪਰੈੱਸਡ ਬਾਇਓ ਗੈਸ (ਸੀ.ਬੀ.ਜੀ.) ਪਲਾਂਟ ਦਾ ਉਦਘਾਟਨ ਕੀਤਾ ਗਿਆ।

ਇਹ ਪਲਾਂਟ ਜਰਮਨੀ ਦੀ ਪ੍ਰਮੁੱਖ ਬਾਇਓ-ਐਨਰਜੀ ਕੰਪਨੀ ਵਰਬੀਓ ਏਜੀ ਦੁਆਰਾ ਲਗਭਗ 220 ਕਰੋੜ ਰੁਪਏ ਦੇ ਸਿੱਧੇ ਵਿਦੇਸ਼ੀ ਨਿਵੇਸ਼ ਨਾਲ ਚਾਲੂ ਹੋਇਆ ਹੈ। ਪ੍ਰਤੀ ਦਿਨ 33.23 ਟਨ ਸੀ.ਬੀ.ਜੀ. ਦੀ ਕੁੱਲ ਸਮਰੱਥਾ ਵਾਲਾ ਇਹ ਪਲਾਂਟ 20 ਏਕੜ ਦੇ ਖੇਤਰ ਵਿੱਚ ਫੈਲਿਆ ਹੋਇਆ ਹੈ ਜੋ ਇੱਕ ਲੱਖ ਟਨ ਪਰਾਲੀ ਦੀ ਖਪਤ ਕਰੇਗਾ। ਇਸ ਪ੍ਰਾਜੈਕਟ ਤੋਂ ਰੋਜ਼ਾਨਾ ਲਗਭਗ 600-650 ਟਨ ਫਰਮੈਂਟਿਡ ਆਰਗੈਨਿਕ ਮੈਨਿਓਰ (ਜੈਵਿਕ ਖਾਦ) ਪੈਦਾ ਹੋਵੇਗੀ, ਜਿਸ ਦੀ ਵਰਤੋਂ ਜੈਵਿਕ ਖੇਤੀ ਲਈ ਕੀਤੀ ਜਾ ਸਕਦੀ ਹੈ। ਸੂਬਾ ਸਰਕਾਰ ਨੇ ਰਾਜ ਵਿੱਚ ਖੇਤੀ ਰਹਿੰਦ-ਖੂੰਹਦ ‘ਤੇ ਆਧਾਰਤ ਕੰਪਰੈੱਸਡ ਬਾਇਓਗੈਸ (ਸੀਬੀਜੀ) ਪ੍ਰਾਜੈਕਟਾਂ ਤੋਂ ਤਿਆਰ ਫਰਮੈਂਟਡ ਆਰਗੈਨਿਕ ਮੈਨਿਓਰ ਦੀ ਖਰੀਦ ਅਤੇ ਚੁਕਾਈ ਲਈ ਵਿਧੀ ਵਿਕਸਿਤ ਕਰਨ ਬਾਰੇ ਚਰਚਾ ਕਰਨ ਲਈ ਇੱਕ ਟਾਸਕ ਫੋਰਸ ਦਾ ਵੀ ਗਠਨ ਕੀਤਾ ਹੈ।

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਪਰਾਲੀ ਸਾੜਨ ‘ਤੇ ਰੋਕ ਲਗਾਉਣ ਲਈ ਸਥਾਈ ਅਤੇ ਟਿਕਾਊ ਹੱਲ ਵਿਕਸਿਤ ਲਈ ਝੋਨੇ ਦੀ ਪਰਾਲੀ ਅਤੇ ਹੋਰ ਖੇਤੀ ਰਹਿੰਦ-ਖੂੰਹਦ ‘ਤੇ ਆਧਾਰਿਤ ਕੁੱਲ 492.58 ਟਨ ਪ੍ਰਤੀ ਦਿਨ (ਟੀ.ਪੀ.ਡੀ.) ਸਮਰੱਥਾ ਵਾਲੇ 42 ਹੋਰ ਸੀਬੀਜੀ ਪ੍ਰਾਜੈਕਟ ਵੀ ਅਲਾਟ ਕੀਤੇ ਹਨ ਜਿਸ ਨਾਲ ਪੇਂਡੂ ਅਰਥਚਾਰੇ ਨੂੰ ਵੀ ਮਜ਼ਬੂਤੀ ਮਿਲੇਗੀ । ਇਨ੍ਹਾਂ ਪ੍ਰਾਜੈਕਟਾਂ ਤੋਂ 8000 ਤੋਂ ਵੱਧ ਹੁਨਰਮੰਦ/ਗ਼ੈਰ-ਹੁਨਰਮੰਦ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੇ ਨਾਲ-ਨਾਲ ਲਗਭਗ 1200 ਕਰੋੜ ਰੁਪਏ ਦਾ ਪ੍ਰਾਈਵੇਟ ਨਿਵੇਸ਼ ਆਉਣ ਦੀ ਉਮੀਦ ਹੈ।

ਇੱਕ ਲੱਖ ਖੇਤੀ ਮੋਟਰਾਂ ਨੂੰ ਸੌਰ ਊਰਜਾ 'ਤੇ ਕੀਤਾ ਜਾਵੇਗਾ ਤਬਦੀਲ

ਮਾਨ ਸਰਕਾਰ ਨੇ ਸੂਬੇ ਦੇ ਬਿਜਲੀ 'ਤੇ ਚੱਲਣ ਵਾਲੇ ਇੱਕ ਲੱਖ ਖੇਤੀ ਟਿਊਬਵੈੱਲਾਂ ਨੂੰ ਸੌਰ ਊਰਜਾ ਉਤੇ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਉਤੇ ਸਾਲਾਨਾ 200 ਕਰੋੜ ਰੁਪਏ ਦੇ ਬਿਜਲੀ ਸਬਸਿਡੀ ਉਤੇ ਆਉਂਦੇ ਖਰਚ ਦੀ ਬੱਚਤ ਹੋਵੇਗੀ।

ਪੇਡਾ ਵੱਲੋਂ ਫੀਡਰ ਪੱਧਰ ਉਤੇ 25 ਹਜ਼ਾਰ ਗਰਿੱਡ ਕੁਨੈਕਟਿਡ ਖੇਤੀ ਮੋਟਰਾਂ ਨੂੰ ਸੂਰਜੀ ਊਰਜਾ ਉਤੇ ਤਬਦੀਲ ਕਰਨ ਲਈ ਸੋਲਰ ਪਾਵਰ ਜੈਨਰੇਟਰਜ਼ (ਐਸ.ਪੀ.ਜੀਜ਼.) ਦੀ ਚੋਣ ਕਰਨ ਦੀ ਪ੍ਰਕਿਰਿਆ ਜਾਰੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਸੂਬੇ ਦੇ 13.88 ਲੱਖ ਕਿਸਾਨਾਂ ਨੂੰ ਖੇਤੀਬਾੜੀ ਮੋਟਰਾਂ ਲਈ ਮੁਫ਼ਤ ਬਿਜਲੀ ਪ੍ਰਦਾਨ ਕਰਦੀ ਹੈ ਅਤੇ ਕਿਸਾਨਾਂ ਨੂੰ ਦਿੱਤੀ ਜਾਂਦੀ ਮੁਫ਼ਤ ਬਿਜਲੀ ਦੀ ਸਬਸਿਡੀ ਦੇ ਇਵਜ਼ ਵਿੱਚ ਪੀ.ਐਸ.ਪੀ.ਸੀ.ਐਲ. ਨੂੰ ਸਾਲਾਨਾ ਤਕਰੀਬਨ 7000 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਂਦੀ ਹੈ।

ਐਸ.ਏ.ਐਸ.ਨਗਰ ਵਿੱਚ ਉਸਾਰੀ ਜਾਵੇਗੀ ਉੱਤਰੀ ਭਾਰਤ 'ਚ ਆਪਣੇ ਕਿਸਮ ਦੀ ਪਹਿਲੀ ਸੁਪਰ ਈ.ਸੀ.ਬੀ.ਸੀ. ਅਨੁਕੂਲ ਇਮਾਰਤ

ਊਰਜਾ ਦੀ ਸੁਚੱਜੀ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਇਮਾਰਤਾਂ ਵਿੱਚ ਊਰਜਾ ਕੁਸ਼ਲਤਾ ਨੂੰ ਦਰਸਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਐਸ.ਏ.ਐਸ ਨਗਰ (ਮੋਹਾਲੀ) ਵਿਖੇ ਸੁਪਰ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈ.ਸੀ.ਬੀ.ਸੀ.) ਅਨੁਕੂਲ ਇਮਾਰਤ ਉਸਾਰਨ ਦਾ ਫ਼ੈਸਲਾ ਕੀਤਾ ਹੈ। ਇਮਾਰਤਾਂ ਵਿੱਚ ਊਰਜਾ ਕੁਸ਼ਲਤਾ ਨੂੰ ਦਰਸਾਉਣ ਲਈ ਸੈਕਟਰ-65, ਐਸ.ਏ.ਐਸ. ਨਗਰ ਵਿਖੇ ਸੁਪਰ ਈ.ਸੀ.ਬੀ.ਸੀ. ਇਮਾਰਤ ਦੀ ਉਸਾਰੀ ਲਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਪੇਡਾ ਨੂੰ 1500 ਵਰਗ ਮੀਟਰ ਜ਼ਮੀਨ ਅਲਾਟ ਕੀਤੀ ਗਈ ਹੈ। ਇਸ ਇਮਾਰਤ ਨੂੰ ਅਗਲੇ 2 ਸਾਲਾਂ ਦੇ ਅੰਦਰ ਵਰਤੋਂ ਲਈ ਤਿਆਰ ਕਰ ਦਿੱਤਾ ਜਾਵੇਗਾ। ਇਹ ਸਾਰੀਆਂ ਅਤਿ-ਆਧੁਨਿਕ ਤਕਨੀਕਾਂ ਨਾਲ ਲੈਸ ਹੋਵੇਗੀ ਅਤੇ ਇਹ ਇਮਾਰਤ ਸੂਬੇ ਵਿੱਚ ਜਾਗਰੂਕਤਾ ਲਈ ਸਾਰੇ ਹਿੱਸੇਦਾਰਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਲਈ ਮਾਡਲ ਬਿਲਡਿੰਗ ਵਜੋਂ ਕੰਮ ਕਰੇਗੀ।

300 ਮੈਗਾਵਾਟ ਦੇ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ

ਕੁਦਰਤੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੁੱਲ 300 ਮੈਗਾਵਾਟ ਦੀ ਸਮਰੱਥਾ ਵਾਲੇ ਸੋਲਰ ਪਾਵਰ ਫੋਟੋਵੋਲਟੈਕ (ਪੀ.ਵੀ.) ਪ੍ਰਾਜੈਕਟ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 200 ਮੈਗਾਵਾਟ ਦੇ ਕੈਨਾਲ ਟਾਪ ਸੋਲਰ ਪੀ.ਵੀ. ਪਾਵਰ ਪ੍ਰਾਜੈਕਟ ਅਤੇ ਜਲ ਭੰਡਾਰਾਂ ਤੇ ਝੀਲਾਂ ਉਤੇ ਲਾਏ ਜਾਣ ਵਾਲੇ 100 ਮੈਗਾਵਾਟ ਦੇ ਫਲੋਟਿੰਗ ਸੋਲਰ ਪੀ.ਵੀ. ਪਾਵਰ ਪ੍ਰਾਜੈਕਟ ਸ਼ਾਮਲ ਹਨ।
ਪ੍ਰਸਤਾਵਿਤ 200 ਮੈਗਾਵਾਟ ਦੇ ਕੈਨਾਲ ਟਾਪ ਸੋਲਰ ਪ੍ਰਾਜੈਕਟ ਪੜਾਅਵਾਰ ਲਗਾਏ ਜਾਣਗੇ, ਜਿਸ ਤਹਿਤ ਪਹਿਲੇ ਪੜਾਅ ਵਿੱਚ 50 ਮੈਗਾਵਾਟ ਦੀ ਸਮਰੱਥਾ ਦਾ ਪ੍ਰਾਜੈਕਟ ਲਗਾਇਆ ਜਾਵੇਗਾ ਜਦੋਂਕਿ ਬਾਕੀ ਪ੍ਰਾਜੈਕਟ ਅਗਲੇ ਪੜਾਵਾਂ ਵਿੱਚ ਲਗਾਏ ਜਾਣਗੇ। ਇਹ ਪ੍ਰਾਜੈਕਟ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਬਿਲਡ, ਆਪਰੇਟ ਐਂਡ ਓਨ (ਬੀ.ਓ.ਓ.) ਮੋਡ ਤਹਿਤ ਲਗਾਏ ਜਾਣਗੇ।

ਕੈਨਾਲ ਟਾਪ ਸੋਲਰ ਪੀ.ਵੀ. ਪ੍ਰਾਜੈਕਟ ਦੀ 20% ਵੀ.ਜੀ.ਐਫ. ਬਾਅਦ ਲਾਗਤ ਤਕਰੀਬਨ 5 ਕਰੋੜ ਰੁਪਏ ਪ੍ਰਤੀ ਮੈਗਾਵਾਟ ਪੈਣ ਦੀ ਆਸ ਹੈ। 200 ਮੈਗਾਵਾਟ ਦੇ ਕੈਨਾਲ ਟਾਪ ਸੋਲਰ ਪੀ.ਵੀ. ਪ੍ਰਾਜੈਕਟਾਂ ਨੂੰ ਲਗਾਉਣ ਨਾਲ 1000 ਏਕੜ ਦੇ ਕਰੀਬ ਕੀਮਤੀ ਖੇਤੀਯੋਗ ਜ਼ਮੀਨ ਦੀ ਬੱਚਤ ਹੋਵੇਗੀ। ਇਸ ਨਾਲ ਸਥਾਨਕ ਪੱਧਰ ਉਤੇ ਰੋਜ਼ਗਾਰ ਦੇ ਮੌਕੇ ਵਧਣਗੇ ਅਤੇ ਨਹਿਰੀ ਪਾਣੀ ਦਾ ਵਾਸ਼ਪੀਕਰਣ ਵੀ ਘਟੇਗਾ। 20 ਫ਼ੀਸਦੀ ਵੀ.ਜੀ.ਐਫ. ਨੂੰ ਧਿਆਨ 'ਚ ਰੱਖਦਿਆਂ ਫਲੋਟਿੰਗ ਸੋਲਰ ਪੀ.ਵੀ. ਪ੍ਰਾਜੈਕਟਾਂ ਦੀ ਲਾਗਤ ਤਕਰੀਬਨ 4.80 ਕਰੋੜ ਰੁਪਏ ਪ੍ਰਤੀ ਮੈਗਾਵਾਟ ਪਵੇਗੀ।

ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਸੌਰ ਊਰਜਾ ਪੈਨਲ ਲਗਾਉਣ ਸਬੰਧੀ ਯੋਜਨਾ

ਸੂਬੇ ਵਿੱਚ ਸਾਫ਼-ਸੁਥਰੀ ਤੇ ਕੁਦਰਤੀ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਵੱਲੋਂ ਸੂਬੇ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੌਰ ਊਰਜਾ ਪੈਨਲਾਂ ਨਾਲ ਲੈਸ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ (ਰੇਸਕੋ) ਮੋਡ ਤਹਿਤ ਦਫ਼ਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਉਣ ਲਈ ਉਨ੍ਹਾਂ ਦੀ ਸਹਿਮਤੀ ਮੰਗੀ ਗਈ ਹੈ।

ਵਿਭਾਗਾਂ ਦੇ ਮੁਖੀਆਂ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ ਤਾਲਮੇਲ ਕਰਨ ਵਾਸਤੇ ਆਪਣੇ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ ਤਾਂ ਜੋ ਸਬੰਧਤ ਵਿਭਾਗਾਂ ਦੀਆਂ ਇਮਾਰਤਾਂ ਨੂੰ ਸੂਰਜੀ ਊਰਜਾ ਨਾਲ ਲੈਸ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਸਕੇ। ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਕੁੱਲ 88 ਮੈਗਾਵਾਟ ਸਮਰੱਥਾ ਵਾਲੇ ਸੋਲਰ ਪੀ.ਵੀ. ਸਿਸਟਮ ਲਗਾਏ ਜਾ ਚੁੱਕੇ ਹਨ, ਜੋ ਸਫਲਤਾਪੂਰਵਕ ਸਾਫ਼-ਸੁਥਰੀ ਊਰਜਾ ਮੁਹੱਈਆ ਕਰਵਾ ਰਹੇ ਹਨ।

The post ਪੰਜਾਬ ਨੇ ਸਾਲ 2022 ਦੌਰਾਨ ਸਾਫ਼-ਸੁਥਰੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਅਹਿਮ ਪਹਿਲਕਦਮੀਆਂ appeared first on TheUnmute.com - Punjabi News.

Tags:
  • annual-savings
  • bhagwant-mann
  • news
  • plan-to-solarize
  • punjab
  • punjab-government
  • punjabi-news
  • punjab-news
  • punjab-police
  • punjab-solar-system
  • solarize-1-lakh-agricultural-motors
  • solar-system
  • solar-system-punjab
  • the-unmute-breaking-news

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਵੇਂ ਸਾਲ ਦੀ ਪੰਜਾਬੀਆਂ ਨੂੰ ਵਧਾਈ

Saturday 31 December 2022 01:40 PM UTC+00 | Tags: best-wishes kultar-singh-sandhawan news new-year-2023 new-year-wishes punjab the-unmute-breaking-news the-unmute-news

ਚੰਡੀਗੜ੍ਹ 31 ਦਸੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਵੇਂ ਸਾਲ ਦੇ ਮੌਕੇ 'ਤੇ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਲਈ ਨਵਾਂ ਸਾਲ 2023 ਖੁਸ਼ੀਆਂ ਭਰਿਆ ਹੋਣ ਦੀ ਕਾਮਨਾ ਕੀਤੀ ਹੈ।ਇੱਕ ਸੰਦੇਸ਼ ਵਿੱਚ ਨਵੇਂ ਸਾਲ ਦੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਹੁਣ ਸੂਬੇ ਦਾ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ।

ਉਨ੍ਹਾਂ ਨੇ ਪੰਜਾਬੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਹੋਰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਲੋਕਾਂ ਜੀਵਨ ਹੋਰ ਬੇਹਤਰ ਹੋ ਸਕੇ। ਵਿਧਾਨ ਸਭਾ ਸਪੀਕਰ ਨੇ ਆਵਾਮ ਲਈ ਨਵਾਂ ਸਾਲ ਸੂਬੇ ਦੇ ਖੁਸ਼ੀਆਂ ਭਰਪੂਰ ਅਤੇ ਉਮੰਗਾਂ ਭਰਿਆ ਹੋਣ ਲਈ ਅਰਦਾਸ ਵੀ ਕੀਤੀ।

The post ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਵੇਂ ਸਾਲ ਦੀ ਪੰਜਾਬੀਆਂ ਨੂੰ ਵਧਾਈ appeared first on TheUnmute.com - Punjabi News.

Tags:
  • best-wishes
  • kultar-singh-sandhawan
  • news
  • new-year-2023
  • new-year-wishes
  • punjab
  • the-unmute-breaking-news
  • the-unmute-news

ਹਰਜੋਤ ਸਿੰਘ ਬੈਂਸ ਵੱਲੋਂ 4161 ਮਾਸਟਰ ਕੇਡਰ ਅਧਿਆਪਕਾਂ ਨੂੰ ਜਲਦੀ ਨਿਯੁਕਤੀ ਪੱਤਰ ਜਾਰੀ ਕਰਨ ਦਾ ਭਰੋਸਾ

Saturday 31 December 2022 01:45 PM UTC+00 | Tags: 4161-master-cadre-union aam-aadmi-party chandigarh-punjab-bhawan cm-bhagwant-mann education-minister-harjot-singh-bains harjot-singh-bains master-cadre master-cadre-union news pseb punjab-government punjab-teachers-unions the-unmute-breaking-news the-unmute-punjabi-news

ਚੰਡੀਗੜ੍ਹ/ਸੰਗਰੂਰ 31 ਦਸੰਬਰ 2022: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੱਖ-ਵੱਖ ਅਧਿਆਪਕ ਯੂਨੀਅਨਾਂ ਨਾਲ ਚੰਡੀਗੜ੍ਹ ਪੰਜਾਬ ਭਵਨ ਵਿਖੇ ਮੀਟਿੰਗਾਂ ਕੀਤੀਆਂ। ਇਸ ਤਹਿਤ 4161 ਮਾਸਟਰ ਕੇਡਰ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਸੰਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਮੀਟਿੰਗ ਹੋਈ। ਜਿਸ ਵਿਚ ਯੂਨੀਅਨ ਵੱਲੋਂ ਯੂਨੀਅਨ ਵੱਲੋਂ 4161 ਮਾਸਟਰ ਕੇਡਰ ਅਧਿਆਪਕਾਂ ਨੂੰ ਜਲਦੀ ਨਿਯੁਕਤੀ ਪੱਤਰ ਦੇਣ ਦੀ ਮੰਗ ਕੀਤੀ ਗਈ।

ਸਿੱਖਿਆ ਮੰਤਰੀ ਜੀ ਨੇ ਭਰੋਸਾ ਦਿੱਤਾ ਕੇ ਬਹੁਤ ਜਲਦ 4161 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਕੇ ਸਕੂਲਾਂ ਵਿਚ ਭੇਜਿਆ ਜਾ ਰਿਹਾ ਹੈ। ਯੂਨੀਅਨ ਵੱਲੋਂ ਸਿੱਖਿਆ ਮੰਤਰੀ ਅੱਗੇ ਇਹ ਮੰਗ ਵੀ ਰੱਖੀ ਗਈ ਕੇ 4161 ਮਾਸਟਰ ਕੇਡਰ ਭਰਤੀ ਬਾਰਡਰ ਕੇਡਰ ਦੀ ਭਰਤੀ ਨਹੀਂ ਹੈ। ਕਿਉਂਕਿ ਵਿਭਾਗ ਦੇ 24-01-2022 ਦੇ ਸੋਧ ਪੱਤਰ ਅਨੁਸਾਰ ਬਾਰਡਰ ਕੇਡਰ ਤੋਂ ਪੂਰੇ ਪੰਜਾਬ ਦੀ ਭਰਤੀ ਕਰ ਦਿੱਤੀ ਗਈ ਸੀ।

ਇਸ ਲਈ ਸਾਰੇ ਪੰਜਾਬ ਦੇ ਜਿਲ੍ਹਿਆਂ ਵਿੱਚ ਸਟੇਸ਼ਨ ਖੋਲ੍ਹੇ ਜਾਣ। ਇਸ ਮੰਗ ਉੱਪਰ ਸਿੱਖਿਆ ਮੰਤਰੀ  ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।ਇਸ ਤੋਂ ਇਲਾਵਾ ਸਾਇੰਸ, ਮੈਥ ਅਤੇ ਅੰਗਰੇਜ਼ੀ ਦੀਆਂ 598 ਪੋਸਟਾਂ ਨੂੰ ਡੀ ਰਿਜ਼ਰਵ ਕਰਨ ਦੀ ਮੰਗ ਰੱਖੀ ਗਈ, ਪਰ ਸਿੱਖਿਆ ਮੰਤਰੀ ਨੇ ਕਾਨੂੰਨੀ ਅੜਚਣਾਂ ਹੋਣ ਕਾਰਨ ਪੋਸਟਾਂ ਨੂੰ ਡੀ ਰਿਜ਼ਰਵ ਕਰਨ ਵਿੱਚ ਅਸਮਰੱਥਤਾ ਜਤਾਈ ਪ੍ਰਤੂੰ ਸਿੱਖਿਆ ਮੰਤਰੀ ਨੇ 4161 ਅਸਾਮੀਆਂ ‘ਚ ਬੈਕਲੌਗ ਪੋਸਟਾਂ ਨੂੰ ਡੀ ਰਿਜ਼ਰਵ ਕਰਨ ਦਾ ਭਰੋਸਾ ਦਿੱਤਾ।

The post ਹਰਜੋਤ ਸਿੰਘ ਬੈਂਸ ਵੱਲੋਂ 4161 ਮਾਸਟਰ ਕੇਡਰ ਅਧਿਆਪਕਾਂ ਨੂੰ ਜਲਦੀ ਨਿਯੁਕਤੀ ਪੱਤਰ ਜਾਰੀ ਕਰਨ ਦਾ ਭਰੋਸਾ appeared first on TheUnmute.com - Punjabi News.

Tags:
  • 4161-master-cadre-union
  • aam-aadmi-party
  • chandigarh-punjab-bhawan
  • cm-bhagwant-mann
  • education-minister-harjot-singh-bains
  • harjot-singh-bains
  • master-cadre
  • master-cadre-union
  • news
  • pseb
  • punjab-government
  • punjab-teachers-unions
  • the-unmute-breaking-news
  • the-unmute-punjabi-news

ਮੋਹਾਲੀ 'ਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ, NDRF ਤੇ ਪੁਲਿਸ ਵਲੋਂ ਬਚਾਅ ਕਾਰਜ ਜਾਰੀ

Saturday 31 December 2022 02:02 PM UTC+00 | Tags: building-collapsed kharar latest-news mohali mohali-news news

ਚੰਡੀਗੜ੍ਹ 31 ਦਸੰਬਰ 2022: ਪੰਜਾਬ ਦੇ ਮੋਹਾਲੀ (Mohali) ਜ਼ਿਲ੍ਹੇ ਦੇ ਖਰੜ ਵਿੱਚ ਅਚਾਨਕ ਇੱਕ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ। ਇਹ ਹਾਦਸਾ ਸੈਕਟਰ 126 ਦਾ ਦੱਸਿਆ ਜਾ ਰਿਹਾ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਇੱਥੇ ਸ਼ੋਅਰੂਮ ਬਣਾਇਆ ਜਾ ਰਿਹਾ ਸੀ। । ਪਹਿਲਾਂ ਇਮਾਰਤ ਦੀ ਛੱਤ ਡਿੱਗ ਗਈ, ਉਸਤੋਂ ਬਾਅਦ ਪੂਰੀ ਇਮਾਰਤ ਢਹਿ ਢੇਰੀ ਹੋ ਗਈ |

ਮੁੱਢਲੀ ਜਾਣਕਾਰੀ ਅਨੁਸਾਰ ਇਮਾਰਤ ਦੇ ਹੇਠਾਂ 2 ਤੋਂ 3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ | ਇਹ ਮਜਦੂਰ ਬਿਹਾਰ ਦੇ ਰਹਿਣ ਵਾਲੇ ਹਨ | ਹਾਲਾਂਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਦੌਰਾਨ ਮੌਕੇ ‘ਤੇ ਫਾਇਰ ਬ੍ਰਿਗੇਡ ਅਤੇ ਐੱਨਡੀਆਰਐੱਫ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਬਚਾਅ ਕਾਰਜ ਲਗਾਤਾਰ ਜਾਰੀ ਹੈ। ਹੁਣ ਤੱਕ 9 ਜਣਿਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਹਸਪਤਾਲ ਭੇਜਿਆ ਗਿਆ ਹੈ।

The post ਮੋਹਾਲੀ ‘ਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ, NDRF ਤੇ ਪੁਲਿਸ ਵਲੋਂ ਬਚਾਅ ਕਾਰਜ ਜਾਰੀ appeared first on TheUnmute.com - Punjabi News.

Tags:
  • building-collapsed
  • kharar
  • latest-news
  • mohali
  • mohali-news
  • news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form