Table of Contents
|
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ 'ਚ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਦਰਜ Monday 05 December 2022 05:47 AM UTC+00 | Tags: aam-aadmi-party arvind-kejriwal bjp breaking-news congress election gujarat-assembly-elections gujarat-assembly-elections-2022 gujarat-assembly-elections-second-phase gujarat-vidhan-sabha news prime-minister-narendra-modi the-unmute-breaking-news the-unmute-latest-news the-unmute-punjab the-unmute-punjabi-news ਚੰਡੀਗੜ੍ਹ 05 ਦਸੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ (Gujarat assembly elections) ਦੇ ਦੂਜੇ ਅਤੇ ਆਖਰੀ ਪੜਾਅ ਵਿੱਚ ਅੱਜ ਸਵੇਰੇ 8 ਵਜੇ ਸੂਬੇ ਦੇ 14 ਜ਼ਿਲ੍ਹਿਆਂ ਦੀਆਂ 93 ਸੀਟਾਂ ‘ਤੇ ਵੋਟਿੰਗ ਜਾਰੀ ਹੈ | ਦੂਜੇ ਪੜਾਅ ਵਿੱਚ ਸਵੇਰੇ 9 ਵਜੇ ਤੱਕ 4.75 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ। ਅਹਿਮਦਾਬਾਦ, ਵਡੋਦਰਾ ਅਤੇ ਗਾਂਧੀਨਗਰ ਸਮੇਤ 14 ਜ਼ਿਲ੍ਹਿਆਂ ਦੇ ਇਨ੍ਹਾਂ 93 ਵਿਧਾਨ ਸਭਾ ਹਲਕਿਆਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਸਮੇਤ 61 ਸਿਆਸੀ ਪਾਰਟੀਆਂ ਦੇ ਕੁੱਲ 833 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅਹਿਮਦਾਬਾਦ ਦੇ ਰਾਨੀਪ ਇਲਾਕੇ ਦੇ ਇਕ ਸਕੂਲ ‘ਚ ਬਣਾਏ ਗਏ ਪੋਲਿੰਗ ਸਟੇਸ਼ਨ ‘ਤੇ ਆਪਣੀ ਵੋਟ ਪਾਈ, ਜਦਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਰਣਪੁਰਾ ਇਲਾਕੇ ‘ਚ ਇਕ ਕੇਂਦਰ ‘ਚ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਵਿੱਚ ਕੁੱਲ 2.51 ਕਰੋੜ ਵੋਟਰ ਹਨ, ਜਿਨ੍ਹਾਂ ਵਿੱਚੋਂ 1.22 ਕਰੋੜ ਔਰਤਾਂ ਹਨ। 18 ਤੋਂ 19 ਸਾਲ ਦੀ ਉਮਰ ਦੇ 5.96 ਲੱਖ ਵੋਟਰ ਹਨ। Tags:
|
ਪੰਜਾਬ 'ਚ 2023 ਦੇ ਅੰਤ ਤੱਕ 38 ਜੱਚਾ-ਬੱਚਾ ਹਸਪਤਾਲ ਹੋਣਗੇ : ਸਿਹਤ ਮੰਤਰੀ ਜੌੜਾਮਾਜਰਾ Monday 05 December 2022 05:54 AM UTC+00 | Tags: aam-aadmi-party aam-aadmo-clinic arvind-kejriwal chetan-singh-joauramajra cm-bhagwant-mann health-and-family-welfare-minister health-and-family-welfare-minister-punjab news punjab punjab-government punjab-government-hospital punjab-health-department sustainable-development-goal the-unmute-latest-news ਚੰਡੀਗੜ੍ਹ 05 ਦਸੰਬਰ 2022: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਦੇ ਅਨੁਸਾਰ, ਪੰਜਾਬ ਨੇ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਘੱਟ ਕਰਨ ਵਿੱਚ ਬਹੁਤ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਾਪਤੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਉਕਤ ਜਾਣਕਾਰੀ ਭਾਰਤ ਦੇ ਰਜਿਸਟਰਾਰ ਜਨਰਲ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਦੇ ਅਨੁਸਾਰ ਹੈ। ਪੰਜਾਬ ਵਿੱਚ ਗਰਭ ਅਵਸਥਾ ਦੌਰਾਨ ਮਾਵਾਂ ਦੀ ਮੌਤ ਦਰ 129 ਤੋਂ ਘੱਟ ਕੇ 105 ਤੱਕ ਆ ਗਈ ਹੈ ਜੋ ਕਿ 13.93 ਫੀਸਦੀ ਦੀ ਕਮੀ ਦਰਸਾਉਂਦੀ ਹੈ। ਜ਼ਿਕਰਯੋਗ ਹੈ ਕਿ ਕਿਸੇ ਔਰਤ ਦੀ ਗਰਭ ਅਵਸਥਾ ਦੌਰਾਨ ਜਾਂ ਗਰਭ ਅਵਸਥਾ ਦੇ 42 ਦਿਨਾਂ ਦੇ ਅੰਦਰ ਮੌਤ ਹੋ ਜਾਣ ਨੂੰ ਮੈਟਰਨਲ ਮੋਰਟੈਲਿਟੀ ( ਜੱਚਾ ਦੀ ਮੌਤ ) ਰੇਟ ਨੂੰ ਜੱਚਾ ਮੌਤ ਦਰ ਮੰਨਿਆ ਜਾਂਦਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਐਮ.ਐਮ.ਆਰ. ਸੂਬੇ ਦੇ ਸਿਹਤ ਅਤੇ ਸਮਾਜਿਕ ਆਰਥਿਕ ਵਿਕਾਸ ਦਾ ਮੁੱਖ ਸੂਚਕ ਹੈ ਅਤੇ ਪੰਜਾਬ ਅਜਿਹੀਆਂ ਪ੍ਰਾਪਤੀਆਂ ਕਰਕੇ ਨਵੀਆਂ ਲੀਹਾਂ ਪਾ ਰਿਹਾ ਹੈ। ਐਮ.ਐਮ.ਆਰ. ਵਿੱਚ ਇਸ ਨਿਰੰਤਰ ਕਮੀ ਦੇ ਨਾਲ, ਅਸੀਂ 2030 ਤੱਕ 70 ਪ੍ਰਤੀ ਲੱਖ ਜੀਵੰਤ ਜਨਮ ਦੇ ਸਥਾਈ ਵਿਕਾਸ ਟੀਚੇ (ਐਸ.ਡੀ.ਜੀ.) ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਰਾਹ 'ਤੇ ਹਾਂ। ਇਹ ਸਭ, ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਿੱਚ ਸੂਬੇ ਦੇ ਸਿਹਤ ਢਾਂਚੇ ਵਿੱਚ ਸੁਧਾਰ ਲਈ ਕੀਤੇ ਜਾ ਰਹੇ ਜ਼ਬਰਦਸਤ ਯਤਨਾਂ ਸਦਕਾ , ਸੰਭਵ ਹੋ ਸਕਿਆ ਹੈ। ਜੌੜਾਮਾਜਰਾ ਨੇ ਮਾਵਾਂ ਦੀਆਂ ਮੌਤਾਂ ਦੇ ਕਾਰਨਾਂ ਬਾਰੇ ਗੱਲ ਕਰਦੇ ਹੋਏ ਦੱਸਿਆ ਕਿ ਔਰਤਾਂ ਦੀ ਜਣਨ ਉਮਰ (18 ਤੋਂ 39 ਸਾਲ) ਦੌਰਾਨ ਮੌਤ ਦੇ ਕਈ ਕਾਰਨ ਹੁੰਦੇ ਹਨ, ਜਿਵੇਂ ਕਿ ਅਨੀਮੀਆ, ਜਣੇਪੇ ਤੋਂ ਬਾਅਦ ਖੂਨ ਵਗਣਾ, ਮਲਟੀਪਲ ਪ੍ਰੈਗਨੈਂਸੀਜ਼, ਬੱਚਿਆਂ ਦੇ ਜਨਮ ਵਿੱਚ ਸਮੇਂ ਦਾ ਘੱਟ ਫਾਸਲਾ ਅਤੇ ਮਾੜੇ ਪਰਿਵਾਰ ਨਿਯੋਜਨ ਢੰਗ ਆਦਿ। ਉਨ੍ਹਾਂ ਨੇ ਨਾਲ ਹੀ ਜੱਚਾ- ਬੱਚਾ ਦੀ ਦੇਖਭਾਲ ਦੇ ਖੇਤਰ ਵਿੱਚ ਸਿਹਤ ਸੁਧਾਰ ਦੇ ਵੱਖ-ਵੱਖ ਉਪਾਵਾਂ ਜਿਵੇਂ ਕਿ 34 ਸਮਰਪਿਤ ਜੱਚਾ ਅਤੇ ਬੱਚਾ ਹਸਪਤਾਲਾਂ ਦਾ ਸੰਚਾਲਨ, ਪੰਜਾਬ ਵਿੱਚ ਸੰਸਥਾਗਤ ਜਣੇਪੇ ਦੀ ਉੱਚ ਪ੍ਰਤੀਸ਼ਤਤਾ, ਅਨੀਮੀਆ ਮੁਕਤ ਭਾਰਤ (ਅਨੀਮੀਆ ਮੁਕਤ ਭਾਰਤ) , ਸੁਰੱਕਸ਼ਿਤ ਮਾਤ੍ਰਿਤਵਾ ਅਸ਼ਵਾਸਨ (ਸੁਮਨ), ਲੇਬਰ ਰੂਮ ਕੁਆਲਿਟੀ ਇੰਪਰੂਵਮੈਂਟ ਇਨੀਸ਼ੀਏਟਿਵ (ਲਕਸ਼ਯ), ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ (ਪੀਐਮਐਮਵੀਵਾਈ), ਜਨਨੀ ਸ਼ਿਸ਼ੂ ਸੁਰੱਖਿਆ ਕਾਰਯਕ੍ਰਮ (ਜੇਐਸਐਸਕੇ), ਜਨਨੀ ਸੁਰੱਖਿਆ ਯੋਜਨਾ (ਜੇਐਸਵਾਈ), ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਵਾ ਮਾਤਪਮਾ (ਪੀਐਮਐਸਐਮਏ) ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀ ਸ਼ਲਾਘਾ ਕੀਤੀ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਭਵਿੱਖ ਵਿੱਚ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਐਸ.ਡੀ.ਜੀ. ਟੀਚਿਆਂ ਅਨੁਸਾਰ ਮਾਵਾਂ ਦੀ ਮੌਤ ਦਰ ਨੂੰ ਹੋਰ ਘਟਾਉਣ ਲਈ ਸੁਹਿਰਦਤਾ ਨਾਲ ਯਤਨਸ਼ੀਲ ਰਹੇਗਾ। ਉਨ੍ਹਾਂ ਕਿਹਾ ਕਿ ਸੀਜ਼ੇਰੀਅਨ ਸੈਕਸ਼ਨ ਰਾਹੀਂ ਜਣੇਪੇ ਦੀ ਥਾਂ ਆਮ ਜਣੇਪੇ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਇੱਕ ਨਵਾਂ ਕੇਡਰ ਵੀ ਲਿਆ ਰਿਹਾ ਹੈ – ਨਰਸ ਪ੍ਰੈਕਟੀਸ਼ਨਰ ਇਨ ਮਿਡਵਾਈਫਰੀ (ਐਨਪੀਐਮ)। ਇਸ ਦੇ ਲਈ ਪਟਿਆਲਾ ਦੇ ਮਾਤਾ ਕੌਸ਼ੱਲਿਆ ਸਕੂਲ ਆਫ ਨਰਸਿੰਗ ਵਿਖੇ ਨੈਸ਼ਨਲ ਮਿਡਵਾਈਫਰੀ ਟਰੇਨਿੰਗ ਇੰਸਟੀਚਿਊਟ (ਐਨ.ਐਮ.ਟੀ.ਆਈ.) ਸ਼ੁਰੂ ਕੀਤਾ ਗਿਆ ਹੈ, ਜਿੱਥੇ ਰਾਜ ਸਰਕਾਰ ਵੱਲੋਂ ਸੰਯੁਕਤ ਰਾਸ਼ਟਰ ਆਬਾਦੀ ਫੰਡ ਦੇ ਸਹਿਯੋਗ ਨਾਲ ਮਿਡਵਾਈਫਰੀ ਐਜੂਕੇਟਰਜ਼ ਦੇ ਪਹਿਲੇ ਬੈਚ ਨੂੰ ਪੜ੍ਹਾਉਣ ਲਈ ਨਿਊਜ਼ੀਲੈਂਡ, ਇੰਗਲੈਂਡ ਅਤੇ ਕੀਨੀਆ ਤੋਂ ਅੰਤਰਰਾਸ਼ਟਰੀ ਮਿਡਵਾਈਫਰੀ ਐਜੂਕੇਟਰ ਵੀ ਲਿਆਂਦੇ ਗਏ ਹਨ। ਇਸ ਮੰਤਵ ਲਈ ਚੁਣੇ ਗਏ 16 ਰਾਜਾਂ ਵਿੱਚੋਂ ਪੰਜਾਬ ਇਸ ਵੱਕਾਰੀ ਸੰਸਥਾ ਨੂੰ ਸ਼ੁਰੂ ਕਰਨ ਵਾਲਾ ਤੀਜਾ ਸੂਬਾ ਹੈ। ਇਸ ਤੋਂ ਇਲਾਵਾ, ਪੰਜਾਬ ਵਿਸਤ੍ਰਿਤ ਪ੍ਰਧਾਨ ਮੰਤਰੀ ਸੁਰੱਖਿਆ ਮਾਤਰਤਵ ਅਭਿਆਨ (ਪੀ.ਐੱਮ.ਐੱਸ.ਐੱਮ.ਏ.) ਨੂੰ ਸਫਲਤਾਪੂਰਵਕ ਲਾਗੂ ਕਰ ਰਿਹਾ ਹੈ, ਜਿਸ ਰਾਹੀਂ ਸਾਰੀਆਂ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਨੂੰ ਟਰੈਕ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨੂੰ ਵਾਧੂ ਤਿੰਨ ਏ.ਐੱਨ.ਸੀ. ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜੋ ਕਿ ਨਜ਼ਦੀਕੀ ਸਿਹਤ ਸੰਸਥਾ ਵਿਖੇ ਮੈਡੀਕਲ ਅਫਸਰ ਦੁਆਰਾ ਕੀਤੀਆਂ ਜਾਂਦੀਆਂ ਹਨ। ਗਰਭਵਤੀ ਔਰਤ ਨੂੰ ਟਰਾਂਸਪੋਰਟ ਸਹਾਇਤਾ ਵਜੋਂ ਪ੍ਰਤੀ ਵਿਜ਼ਟ 100 ਰੁਪਏ ਦਿੱਤੇ ਜਾਂਦੇ ਹਨ। ਸਿਹਤ ਮੰਤਰੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਵਿੱਚ ਜਣੇਪਾ ਜਾਂ ਗੈਰ-ਸਿਖਿਅਤ ਢੰਗ ਆਦਿ ਰਾਹੀਂ ਜਣੇਪੇ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ, ਅਸਲ ਵਿੱਚ ਉਨ੍ਹਾਂ ਨੂੰ ਸਰਕਾਰੀ ਸਿਹਤ ਸੰਸਥਾ ਦੀ ਚੋਣ ਕਰਨੀ ਚਾਹੀਦੀ ਹੈ ਜਿੱਥੇ ਉਨ੍ਹਾਂ ਨੂੰ ਮੁਫਤ ਜਣੇਪਾ ਸੇਵਾਵਾਂ, ਪੋਸ਼ਣ ਸਹਾਇਤਾ ਅਤੇ ਮੁਫਤ ਆਵਾਜਾਈ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
Tags:
|
ਮਸ਼ਹੂਰ ਕੁਲ੍ਹੜ-ਪੀਜ਼ਾ ਜੋੜਾ ਮੁੜ ਸੁਰਖੀਆਂ 'ਚ, ਗੁਆਂਢੀ ਦੁਕਾਨਦਾਰ ਨਾਲ ਹੋਈ ਹੱਥੋਪਾਈ Monday 05 December 2022 06:06 AM UTC+00 | Tags: breaking-news famous-kullad-pizza jalandhar-city news the-unmute-breaking-news the-unmute-punjabi-news valmiki-chowk-in-jalandhar ਚੰਡੀਗੜ੍ਹ 05 ਦਸੰਬਰ 2022: ਮਸ਼ਹੂਰ ਕੁਲ੍ਹੜ-ਪੀਜ਼ਾ ਜੋੜਾ ਇੱਕ ਵਾਰ ਫਿਰ ਸੁਰਖੀਆਂ ‘ਚ ਹੈ।ਜਲੰਧਰ ਸ਼ਹਿਰ ਦੇ ਵਾਲਮੀਕੀ ਚੌਂਕ ਨੇੜੇ ਫਰੈਸ਼ ਬਾਈਟ ਦੇ ਨਾਂ ਨਾਲ ਮਸ਼ਹੂਰ ਕੁਲ੍ਹੜ-ਪੀਜ਼ਾ ਦਾ ਗੁਆਂਢੀ ਦੁਕਾਨਦਾਰ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਹੈ। ਇਸ ਝਗੜੇ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ | ਇਸ ਵਾਇਰਲ ਵੀਡੀਓ ‘ਚ ਪਤੀ-ਪਤਨੀ ਤੇ ਉਨ੍ਹਾਂ ਦੇ ਗੁਆਂਢੀ ਇੱਕ-ਦੂਜੇ ਨੂੰ ਗਾਲਾਂ ਕੱਢ ਸੁਣਾਈ ਦੇ ਰਹੇ ਹਨ | ਇਸ ਦੌਰਾਨ ਸਥਾਨਕ ਲੋਕਾਂ ਨੇ ਦੋਵੇਂ ਧਿਰਾਂ ਨੂੰ ਵੱਖ-ਵੱਖ ਕਰ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਕੁਲ੍ਹੜ ਪੀਜ਼ਾ ਰੇਹੜੀ ਕੋਲ ਜੋ ਮੇਜ਼ ਰੱਖੇ ਹੋਏ ਸਨ, ਉਹ ਉਸਾਰੀ ਦੇ ਕੰਮ ਕਾਰਨ ਗੁਆਂਢੀਆਂ ਨੇ ਹਟਾ ਦਿੱਤੇ ਜਿਸ ਨੂੰ ਲੈ ਕੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਗਈ। ਲੋਕਾਂ ਦਾ ਕਹਿਣਾ ਹੈ ਕਿ ਸੜਕ 'ਤੇ ਵਾਹਨ ਖੜ੍ਹੇ ਹੋਣ ਕਾਰਨ ਉਨ੍ਹਾਂ ਨੂੰ ਆਉਣ-ਜਾਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। Tags:
|
72ਵੀਂ ਸੀਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ 'ਚ ਪੰਜਾਬ ਨੇ ਜਿੱਤਿਆ ਸੋਨ ਤਮਗਾ Monday 05 December 2022 06:16 AM UTC+00 | Tags: 72 72nd-senior-national-basketball-championship basketball-championship breaking-news latest-news most-valuable-player national-basketball-championship news punjab-basketball-team punjab-enws tamil-nadu the-unmute-breaking-news the-unmute-latest-update udaipur ਚੰਡੀਗੜ੍ਹ 05 ਦਸੰਬਰ 2022: ਰਾਜਸਥਾਨ ਦੇ ਉਦੈਪੁਰ ਵਿੱਚ ਹੋਈ 72ਵੀਂ ਸੀਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ (72th Senior National Basketball Championship) ਵਿੱਚ ਪੰਜਾਬ ਦੀ ਟੀਮ ਨੇ ਤਾਮਿਲਨਾਡੂ ਨੂੰ 94/80 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ ਹੈ । ਇਹ ਬਾਸਕਟਬਾਲ ਚੈਂਪੀਅਨਸ਼ਿਪ 27 ਨਵੰਬਰ ਤੋਂ 4 ਦਸੰਬਰ ਤੱਕ ਖੇਡੀ ਗਈ | ਪੰਜਾਬ ਦੀ ਟੀਮ ਨੇ ਪਿਛਲੇ 5 ਸਾਲਾਂ ਵਿੱਚ ਤੀਜਾ ਸੋਨ ਤਮਗਾ ਜਿੱਤਿਆ ਹੈ ਅਤੇ ਪਿਛਲੇ 5 ਸਾਲਾਂ ਵਿੱਚ 3 ਮੋਸਟ ਵੈਲਯੂਏਬਲ ਪਲੇਅਰ (MVP) ਵੀ ਪੰਜਾਬ ਦੇ ਹੀ ਹਨ। ਅੰਮ੍ਰਿਤਪਾਲ ਸਿੰਘ 69ਵੇਂ ਨੈਸ਼ਨਲ ਵਿੱਚ, ਅਰਸ਼ਪ੍ਰੀਤ ਭੁੱਲਰ 70ਵੇਂ ਨੈਸ਼ਨਲ ਵਿੱਚ ਅਤੇ ਗੁਰਬਾਜ ਸਿੰਘ 72ਵੇਂ ਨੈਸ਼ਨਲ ਵਿੱਚ ਹਨ। Tags:
|
Roshan Prince ਨੇ ਕੀਤਾ ਆਪਣੀ ਨਵੀਂ ਫਿਲਮ ਦਾ ਐਲਾਨ , "ਬਿਨਾਂ ਬੈਂਡ ਚੱਲ ਇੰਗਲੈਂਡ" Monday 05 December 2022 06:39 AM UTC+00 | Tags: new-movie roshan-prince roshan-prince-new-movie the-unmute ਚੰਡੀਗੜ੍ਹ : 5 ਦਸੰਬਰ 2022 | ਪਿਛਲੇ ਕੁਝ ਸਾਲਾਂ ਵਿੱਚ ਪੰਜਾਬੀ ਇੰਡਸਟਰੀ ਵਿੱਚ ਲਗਭਗ ਇੱਕ ਤੋਂ ਇੱਕ ਹਿੱਟ ਫ਼ਿਲਮਾਂ ਪੇਸ਼ ਕੀਤੀਆਂ ਗਈਆਂ ਹਨ, ਇਸ ਹੀ ਲੜੀ ਨੂੰ ਅੱਗੇ ਵਧਾਉਂਦੇ ਹੋਏ V.I.P ਫ਼ਿਲਮਜ਼ USA, ਪਲਟਾ ਐਂਟਰਟੇਨਮੈਂਟ ਅਤੇ ਵਿਰਕ ਟ੍ਰਾਂਸ ਇੰਚ. ਨੇ ਦੋ ਪੰਜਾਬੀ ਫ਼ਿਲਮਾਂ ਅਨਾਊਂਸ ਕੀਤੀਆਂ ਹਨ, ਜਿਹਨਾਂ ਵਿੱਚੋਂ ਇੱਕ ਰੌਸ਼ਨ ਪ੍ਰਿੰਸ ਤੇ ਸਾਇਰਾ ਵਾਜੋਂ ਅਧਿਕਾਰਿਤ ਫਿਲਮ “ਬਿਨਾ ਬੈਂਡ ਚੱਲ ਇੰਗਲੈਂਡ” ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਪੰਜਾਬੀ ਇੰਡਸਟਰੀ ਵਿੱਚ ਇੱਕ ਵੱਖਰਾ ਨਾਮ ਕਮਾਉਣ ਵਾਲੇ ਮਸ਼ਹੂਰ ਅਦਾਕਾਰ ਰੋਸ਼ਨ ਪ੍ਰਿੰਸ ਜਿਹਨਾਂ ਦੀ ਐਕਟਿੰਗ ਅਤੇ ਗਾਇਕੀ ਦੇ ਪ੍ਰਸ਼ੰਸਕ ਦੀਵਾਨੇ ਹਨ। ਹੁਣ ਦਰਸ਼ਕਾਂ ਨੂੰ ਜਲਦ ਹੀ ਉਹਨਾਂ ਦੀ ਨਵੀਂ ਪੰਜਾਬੀ ਫਿਲਮ “ਬਿਨਾ ਬੈਂਡ ਚੱਲ ਇੰਗਲੈਂਡ” ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇੰਨਾ ਹੀ ਨਹੀਂ ਅਸੀਂ ਰੌਸ਼ਨ ਪ੍ਰਿੰਸ ਨੂੰ ਮਸ਼ਹੂਰ ਐਂਕਰ ਅਤੇ ਆਰਟਿਸਟ “ਸਾਇਰਾ” ਨਾਲ ਦੇਖਾਂਗਾ। ਫਿਲਮ ਵਿੱਚ ਇਸ ਜੋੜੀ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਬੀ.ਐਨ. ਸ਼ਰਮਾ, ਸੁੱਖੀ ਚਾਹਲ, ਹਾਰਬੀ ਸੰਘਾ, ਰਾਣਾ ਜੰਗ ਬਹਾਦਰ, ਰੁਪਿੰਦਰ ਰੂਪੀ ਅਤੇ ਹੋਰ ਕਲਾਕਾਰ ਮੁੱਖ ਭੂਮਿਕਾ ਵਿੱਚ ਦਿਖਾਈ ਦੇਣਗੇ ਜਿਸਦੇ ਅਗਜੇਕੁਟਿਵ ਨਿਦੇਸ਼ਕ ਪ੍ਰਵੀਨ ਕੁਮਾਰ ਸਨ। ਫਿਲਮ ਬਾਰੇ ਗੱਲ ਕਰੀਏ ਤਾਂ ਇਹ ਫ਼ਿਲਮ, ਗੁਰਜੀਤ ਕੌਰ ਦੁਆਰਾ ਨਿਰਮਿਤ, ਸਤਿੰਦਰ ਸਿੰਘ ਦੇਵ ਦੁਆਰਾ ਨਿਰਦੇਸ਼ਿਤ ਅਤੇ ਰਾਜੂ ਵਰਮਾ ਦੁਆਰਾ ਲਿਖੀ ਹੋਈ ਹੈ। ਇਹ ਫਿਲਮ ਕਾਮੇਡੀ, ਹਾਸੇ ਅਤੇ ਦਰਸ਼ਕਾਂ ਦਾ ਮਨੋਰੰਜਨ ਕਰਨ ਤੇ ਸਕਰੀਨ ਉੱਤੇ ਧੁੱਮਾਂ ਪਾਉਣ ਦੀ ਪੂਰੀ ਤਿਆਰੀ ਵਿੱਚ ਹੈ। ਜਿਵੇਂ ਕਿ ਨਾਮ ਤੋਂ ਹੀ ਪਤਾ ਲਗਦਾ ਹੈ ਕਿ ਇਹ ਫਿਲਮ ਵਿਦੇਸ਼ ਜਾਣ ਉੱਤੇ ਹੈ, ਜਿੱਥੇ ਰੋਸ਼ਨ ਪ੍ਰਿੰਸ ਦੇ ਪਰਿਵਾਰ ਵਾਲੇ ਉਸਦਾ ਵਿਆਹ ਕਰਨ ਵਿਦੇਸ਼ ਪਹੁੰਚ ਜਾਂਦੇ ਹਨ। ਇਹ ਫਿਲਮ ਹਾਸੇ, ਮੌਜ-ਮਸਤੀ ਅਤੇ ਕਾਮੇਡੀ ਦੇ ਨਾਲ- ਨਾਲ ਰੌਸ਼ਨ ਪ੍ਰਿੰਸ ਤੇ ਸਾਇਰਾ ਵਿਚਕਾਰ ਰੋਮਾਂਸ ਦਾ ਤੜਕਾ ਵੀ ਪੇਸ਼ ਕਰੇਗੀ।
ਫ਼ਿਲਮ ਦੇ ਨਿਰਮਾਤਾ ਗੁਰਜੀਤ ਕੌਰ ਦਾ ਕਹਿਣਾ ਹੈ, “ਸਾਡੀ ਫ਼ਿਲਮ ਦਰਸ਼ਕਾਂ ਨੂੰ ਇੱਕ ਅਲੱਗ ਕਹਾਣੀ ਪੇਸ਼ ਕਰੇਗੀ, ਜੋ ਕਾਮੇਡੀ, ਰੋਮਾਂਸ ਅਤੇ ਭਰਪੂਰ ਮਨੋਰੰਜਨ ਨਾਲ ਦਰਸ਼ਕਾਂ ਨੂੰ ਇਸ ਫ਼ਿਲਮ ਦੇ ਨਾਲ ਜੋੜ ਕੇ ਰੱਖੇਗੀ। ਮੈਂ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਉੱਤੇ ਬੇਹੱਦ ਖੁਸ਼ ਹਾਂ ਅਤੇ ਮੈਨੂੰ ਉਮੀਦ ਹੈ ਕਿ ਦਰਸ਼ਕ ਸਾਡੀ ਆਉਣ ਵਾਲੀ ਫਿਲਮ ਨੂੰ ਪੂਰਾ ਪਿਆਰ ਦੇਣਗੇ।” ਫ਼ਿਲਮ ਦੇ ਨਿਰਦੇਸ਼ਕ ਸਤਿੰਦਰ ਸਿੰਘ ਦੇਵ ਕਹਿੰਦੇ ਹਨ, “ਮੈਂ ਫਿਲਮ ਦੇ ਨਿਰਮਾਣ ਅਤੇ ਫ਼ਿਲਮ ਦਾ ਹਿੱਸਾ ਹੋਣ ਤੇ ਬਹੁਤ ਖੁਸ਼ ਹਾਂ। ਮੈਂ ਇਹ ਖੁਸ਼ੀ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦਾ। ਇਹ ਫ਼ਿਲਮ ਬਹੁਤ ਹਾਸੇ, ਚੰਗੇ ਇਰਾਦੇ ਅਤੇ ਮਨੋਰੰਜਨ ਦੇ ਉਦੇਸ਼ ਨਾਲ ਬਣਾਈ ਗਈ ਹੈ। ਇਸ ਲਈ, ਅਸੀਂ ਉਮੀਦ ਕਰਦੇ ਹਾਂ ਕਿ ਦਰਸ਼ਕ ਸਾਡੀ ਇਸ ਵੱਖਰੀ ਕਹਾਣੀ ਨੂੰ ਆਪਣਾ ਪੂਰਾ ਪਿਆਰ ਦੇਣਗੇ।" ਗਾਇਕ ਅਤੇ ਅਦਾਕਾਰ ਰੌਸ਼ਨ ਪ੍ਰਿੰਸ ਕਹਿੰਦੇ ਹਨ, “ਮੈਂ ਬਹੁਤ ਸਾਰੀਆਂ ਫ਼ਿਲਮਾਂ ਵਿੱਚ ਕੰਮ ਕੀਤਾ ਹੈ ਪਰ ਇਸ ਫ਼ਿਲਮ ਦੀ ਕਹਾਣੀ ਮੈਨੂੰ ਬਹੁਤ ਪਸੰਦ ਆਈ ਅਤੇ ਇਸ ਲਈ ਮੈਂ ਫ਼ਿਲਮ ਵਿੱਚ ਕੰਮ ਕਰਨ ਲਈ ਹਾਂ ਕਰ ਦਿੱਤੀ। ਮੈਨੂੰ ਬਹੁਤ ਖੁਸ਼ੀ ਹੈ ਕਿ ਮੈਨੂੰਇੱਕ ਵਾਰ ਫੇਰ ਇੰਡਸਟਰੀ ਦੇ ਬੇਹਤਰੀਨ ਕਲਾਕਾਰਾਂ ਨਾਲ ਕੰਮ ਕਰਨ ਦਾ ਮੌਕਾ ਮਿਲਿਆ। ਮੈਨੂੰ ਉਮੀਦ ਹੈ ਕਿ ਦਰਸ਼ਕ ਇਸ ਫਿਲਮ ਵਿੱਚ ਮੇਰੀ ਤੇ ਸਾਇਰਾ ਦੀ ਜੋੜੀ ਨੂੰ ਪਸੰਦ ਕਰਨਗੇ।”
Tags:
|
ਗੁਜਰਾਤ 'ਚ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਦਰਜ, ਕਾਂਗਰਸ ਪ੍ਰਧਾਨ ਦਾ ਭਾਜਪਾ 'ਤੇ ਗੰਭੀਰ ਦੋਸ਼ Monday 05 December 2022 06:40 AM UTC+00 | Tags: aam-aadmi-party ahmedabad amit-shah anand aravali arvind-kejriwal banaskantha bjp breaking-news congress dahod danta election gandhinagar gujarat gujarat-assembly-elections gujarat-assembly-elections-2022 gujarat-assembly-elections-second-phase gujarat-vidhan-sabha hardik-patel khera malikaarjun-kharge mehsagar mehsana news panch-mahal patan prime-minister-narendra-modi sabarkantha the-unmute-breaking-news the-unmute-latest-news the-unmute-punjab the-unmute-punjabi-news vadodara ਚੰਡੀਗ੍ਹੜ 05 ਦਸੰਬਰ 2022: ਗੁਜਰਾਤ (Gujarat) ਦੇ 14 ਜ਼ਿਲ੍ਹਿਆਂ ਦੀਆਂ 93 ਸੀਟਾਂ ਲਈ ਅੱਜ ਦੂਜੇ ਪੜਾਅ ਲਈ ਵੋਟਿੰਗ ਹੋ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੋਟ ਪਾਈ । ਜਿਨ੍ਹਾਂ ਜ਼ਿਲ੍ਹਿਆਂ ਵਿੱਚ ਵੋਟਾਂ ਪੈਣਗੀਆਂ ਉਨ੍ਹਾਂ ਵਿੱਚ ਬਨਾਸਕਾਂਠਾ, ਪਾਟਨ, ਮੇਹਸਾਣਾ, ਸਾਬਰਕਾਂਠਾ, ਅਰਾਵਲੀ, ਗਾਂਧੀਨਗਰ, ਅਹਿਮਦਾਬਾਦ, ਆਨੰਦ, ਖੇੜਾ, ਮਹਿਸਾਗਰ, ਪੰਚ ਮਹਿਲ, ਦਾਹੋਦ, ਵਡੋਦਰਾ ਅਤੇ ਛੋਟਾ ਉਦੈਪੁਰ ਸ਼ਾਮਲ ਹਨ। ਚੋਣ ਕਮਿਸ਼ਨ ਅਨੁਸਾਰ ਗੁਜਰਾਤ ਵਿੱਚ ਸਵੇਰੇ 11 ਵਜੇ ਤੱਕ 19.17% ਲੋਕਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਫਿਲਹਾਲ ਸਭ ਤੋਂ ਵੱਧ 23.35 ਫੀਸਦੀ ਲੋਕਾਂ ਨੇ ਛੋਟਾ ਉਦੈਪੁਰ ਜ਼ਿਲੇ ‘ਚ ਵੋਟਿੰਗ ਕੀਤੀ ਹੈ। ਅਹਿਮਦਾਬਾਦ ਵਿੱਚ ਸਭ ਤੋਂ ਘੱਟ 16.95 ਫੀਸਦੀ ਵੋਟਿੰਗ ਹੋਈ। ਇਸ ਦੌਰਾਨ ਭਾਜਪਾ ਉਮੀਦਵਾਰ ਹਾਰਦਿਕ ਪਟੇਲ ਨੇ ਅਹਿਮਦਾਬਾਦ ਦੇ ਚੰਦਰਨਗਰ ਪ੍ਰਾਇਮਰੀ ਸਕੂਲ ਵਿੱਚ ਆਪਣੀ ਵੋਟ ਪਾਈ। ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਭਾਜਪਾ 150 ਤੋਂ ਵੱਧ ਸੀਟਾਂ ਜਿੱਤੇਗੀ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਵੀ ਸਾਡਾ ਧਿਆਨ ਸੁਰੱਖਿਆ ਅਤੇ ਸੁਸ਼ਾਸਨ ‘ਤੇ ਰਹੇਗਾ। ਦੂਜੇ ਪਾਸੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਭਾਰਤੀ ਜਨਤਾ ਪਾਰਟੀ ‘ਤੇ ਵੱਡਾ ਦੋਸ਼ ਲਗਾਇਆ ਹੈ। ਖੜਗੇ ਨੇ ਟਵੀਟ ਕਰਕੇ ਦਾਂਤਾ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਉਮੀਦਵਾਰ ‘ਤੇ ਹਮਲੇ ਦਾ ਦੋਸ਼ ਲਗਾਇਆ ਹੈ। ਖੜਗੇ ਨੇ ਲਿਖਿਆ, ‘ਗੁਜਰਾਤ (Gujarat) ਦੇ ਦਾਂਤਾ ਵਿਧਾਨ ਸਭਾ ਤੋਂ ਸਾਡੇ ਵਿਧਾਇਕ ਅਤੇ ਕਬਾਇਲੀ ਉਮੀਦਵਾਰ ਕਾਂਤੀਭਾਈ ਖਰਾੜੀ ‘ਤੇ ਬੀਤੀ ਦੇਰ ਰਾਤ ਭਾਜਪਾ ਦੇ ਗੁੰਡਿਆਂ ਨੇ ਬੇਰਹਿਮੀ ਨਾਲ ਹਮਲਾ ਕੀਤਾ। ਉਸ ਨੂੰ ਆਪਣੀ ਜਾਨ ਬਚਾਉਣ ਲਈ ਜੰਗਲਾਂ ਵਿੱਚ ਲੁਕਣ ਲਈ ਮਜਬੂਰ ਹੋਣਾ ਪਿਆ। ਕੀ ਚੋਣ ਕਮਿਸ਼ਨ ਨੂੰ ਇਸ ‘ਤੇ ਕਾਰਵਾਈ ਨਹੀਂ ਕਰਨੀ ਚਾਹੀਦੀ? ਭਾਜਪਾ ਹਾਰ ਦੇ ਡਰ ਕਾਰਨ ਘਬਰਾ ਗਈ ਹੈ। Tags:
|
ਖ਼ਰਾਬ ਫੀਲਡਿੰਗ ਕਾਰਨ ਹਾਰਿਆ ਭਾਰਤ, ਸੁੰਦਰ ਨੇ ਕੈਚ ਫੜਨ ਦੀ ਕੋਸ਼ਿਸ਼ ਵੀ ਨਹੀਂ ਕੀਤੀ: ਦਿਨੇਸ਼ ਕਾਰਤਿਕ Monday 05 December 2022 07:02 AM UTC+00 | Tags: bangladesh-cricket-board bangladesh-cricket-team bcci breaking-news captain-tamim-iqbal cricket-news dinesh-karthik icc indian-captain-rohit-sharma indian-cricket-team ind-vs-ban ind-vs-ban-odi-series mohammad-shami news odi-series rohit-sharma tamim-iqbal the-unmute the-unmute-breaking-news the-unmute-punjabi-news three-match-odi-ind-vs-ban washington-sundar ਚੰਡੀਗ੍ਹੜ 05 ਦਸੰਬਰ 2022: ਭਾਰਤੀ ਕ੍ਰਿਕਟ ਟੀਮ ਨੇ ਬੰਗਲਾਦੇਸ਼ ਦੌਰੇ ‘ਤੇ ਨਿਰਾਸ਼ਾਜਨਕ ਸ਼ੁਰੂਆਤ ਕੀਤੀ। ਪਹਿਲੇ ਵਨਡੇ ਵਿੱਚ ਭਾਰਤ ਨੂੰ ਇੱਕ ਵਿਕਟ ਦੇ ਕਰੀਬੀ ਫਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। 186 ਦੌੜਾਂ ਦਾ ਛੋਟਾ ਸਕੋਰ ਬਣਾਉਣ ਦੇ ਬਾਵਜੂਦ ਭਾਰਤੀ ਟੀਮ ਜਿੱਤ ਦੀ ਕਗਾਰ ‘ਤੇ ਸੀ ਪਰ ਭਾਰਤੀ ਖਿਡਾਰੀਆਂ ਨੇ ਅਹਿਮ ਸਮੇਂ ‘ਤੇ ਦੋ ਕੈਚ ਛੱਡੇ ਅਤੇ ਬੰਗਲਾਦੇਸ਼ ਦੀ ਟੀਮ ਨੇ ਆਖਰੀ ਵਿਕਟ ਲਈ ਅਰਧ ਸੈਂਕੜੇ ਦੀ ਸਾਂਝੇਦਾਰੀ ਕਰਕੇ ਆਪਣੀ ਟੀਮ ਨੂੰ ਜਿੱਤ ਤੱਕ ਪਹੁੰਚਾਇਆ । 187 ਦੌੜਾਂ ਦਾ ਪਿੱਛਾ ਕਰਦਿਆਂ ਬੰਗਲਾਦੇਸ਼ ਨੇ 136 ਦੌੜਾਂ ‘ਤੇ ਨੌਂ ਵਿਕਟਾਂ ਗੁਆ ਦਿੱਤੀਆਂ ਸਨ। ਅਜਿਹੇ ‘ਚ ਭਾਰਤ ਦੀ ਜਿੱਤ ਯਕੀਨੀ ਲੱਗ ਰਹੀ ਸੀ ਪਰ ਵਿਕਟਕੀਪਰ ਕੇਐੱਲ ਰਾਹੁਲ ਨੇ ਮੇਹਿਦੀ ਹਸਨ ਮਿਰਾਜ ਦਾ ਅਹਿਮ ਕੈਚ ਛੱਡ ਦਿੱਤਾ। ਇਸ ਦੇ ਨਾਲ ਹੀ ਵਾਸ਼ਿੰਗਟਨ ਸੁੰਦਰ ਨੇ ਕੈਚ ਫੜਨ ਦੀ ਕੋਸ਼ਿਸ਼ ਵੀ ਨਹੀਂ ਕੀਤੀ, ਜਦਕਿ ਗੇਂਦ ਉਸ ਦੇ ਕਾਫੀ ਨੇੜੇ ਸੀ। ਦਿਨੇਸ਼ ਕਾਰਤਿਕ ਭਾਰਤੀ ਟੀਮ ਦੀ ਫੀਲਡਿੰਗ ਦਾ ਪੱਧਰ ਦੇਖ ਕੇ ਹੈਰਾਨ ਰਹਿ ਗਏ। ਇਕ ਸਪੋਰਟਸ ਵੈੱਬਸਾਈਟ ਨਾਲ ਗੱਲਬਾਤ ‘ਚ ਦਿਨੇਸ਼ ਕਾਰਤਿਕ (Dinesh Karthik) ਨੇ ਕਿਹਾ ਕਿ ਇਹ ਉਨ੍ਹਾਂ ਦੀ ਸਮਝ ਤੋਂ ਬਾਹਰ ਹੈ ਕਿ ਸੁੰਦਰ ਨੇ ਕੈਚ ਫੜਨ ਦੀ ਕੋਸ਼ਿਸ਼ ਕਿਉਂ ਨਹੀਂ ਕੀਤੀ। ਕਾਰਤਿਕ ਨੇ ਕਿਹਾ, “ਸਪੱਸ਼ਟ ਤੌਰ ‘ਤੇ ਕੇਐੱਲ ਰਾਹੁਲ ਕੈਚ ਛੱਡ ਗਿਆ ਅਤੇ ਸੁੰਦਰ ਕੈਚ ਲਈ ਨਹੀਂ ਗਿਆ, ਪਤਾ ਨਹੀਂ ਕਿਉਂ ਉਹ ਅੰਦਰ ਨਹੀਂ ਆਇਆ। ਮੈਨੂੰ ਨਹੀਂ ਪਤਾ ਕਿ ਇਹ ਰੋਸ਼ਨੀ ਕਾਰਨ ਸੀ ਜਾਂ ਕੁਝ ਹੋਰ, ਪਰ ਜੇਕਰ ਉਹ ਗੇਂਦ ਦੇਖੀ ਸੀ ਇਸ ਲਈ ਉਸਨੂੰ ਕੈਚ ਲਈ ਜਾਣਾ ਚਾਹੀਦਾ ਸੀ। ਭਾਰਤੀ ਟੀਮ ਦੀ ਫੀਲਡਿੰਗ ਦੀ ਕੋਸ਼ਿਸ਼ 50-50 ਸੀ। ਇਹ ਸਭ ਤੋਂ ਵਧੀਆ ਦਿਨ ਨਹੀਂ ਸੀ, ਪਰ ਸਭ ਤੋਂ ਮਾੜਾ ਵੀ ਨਹੀਂ ਸੀ। ਮੈਨੂੰ ਲੱਗਦਾ ਹੈ ਕਿ ਅੰਤ ਵਿੱਚ ਦਬਾਅ ਜਿਸ ਕਾਰਨ ਅਸੀਂ ਵੀ ਕੁਝ ਕੈਚ ਛੱਡੇ। ਬੰਗਲਾਦੇਸ਼ ਦੇ ਮਹਿੰਦੀ ਹਸਨ ਮਿਰਾਜ ਨੂੰ ਆਖਰੀ ਓਵਰ ‘ਚ ਦੋ ਵਾਰ ਮੌਕਾ ਮਿਲਣ ਤੋਂ ਬਾਅਦ ਰੋਹਿਤ ਸ਼ਰਮਾ ਗੁੱਸੇ ‘ਚ ਆ ਗਏ ਸਨ। ਛੜੇ ਗਏ ਕੈਚ ਅਤੇ ਮੇਹਦੀ ਦੀ ਪਾਰੀ ਸਾਡੀ ਹਾਰ ਦਾ ਕਾਰਨ ਬਣ ਗਈ | Tags:
|
ਅਕਤੂਬਰ 'ਚ ਖ਼ਤਮ ਹੋਈ ਉਦਯੋਗਿਕ ਵਿਕਾਸ ਨੀਤੀ, ਨਵੀਂ ਨੀਤੀ ਬਣਾਉਣ ਦੀ ਬਜਾਏ CM ਮਾਨ ਗੁਜਰਾਤ ਵੱਲ ਰੁੱਝੇ: ਪ੍ਰਤਾਪ ਬਾਜਵਾ Monday 05 December 2022 07:17 AM UTC+00 | Tags: aam-aadmi-party aam-aadmi-party-government aman-arora bhagwant-mann breaking-news cabinet-minister-aman-arora cm-bhagwant-mann gujarat industrial-development-policy industrial-development-policy-punjab new-industrial-development-policy news pratap-bajwa-appealed-to-cm-mann pratap-singh-bajwa punjab-government punjab-industrial-development-policy punjab-news ਗੁਰਦਾਸਪੁਰ 05 ਦਸੰਬਰ 2022: ਪੰਜਾਬ ਕਾਂਗਰਸ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa)ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਉਦਯੋਗਪਤੀਆਂ ਲਈ ਨਵੀਂ ਨੀਤੀ (Industrial development policy ) ਬਣਾਉਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹਿਣ ਕਾਰਨ ਨਿਖੇਧੀ ਕੀਤੀ। ਬਾਜਵਾ ਨੇ ਕਿਹਾ ਕਿ ਸਨਅਤੀ ਨੀਤੀ ਨਾ ਬਨਣ ਕਰਕੇ ਨਵੇਂ ਨਿਵੇਸ਼ ਲਈ ਦਰਵਾਜ਼ੇ ਬੰਦ ਹੋ ਚੁੱਕੇ ਹਨ। ਬਾਜਵਾ ਨੇ ਕਿਹਾ ਕਿ ਪੁਰਾਣੀ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ ਅਕਤੂਬਰ 2022 ਵਿੱਚ ਖ਼ਤਮ ਹੋ ਗਈ ਹੈ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਉਦਯੋਗ ਅਤੇ ਵਣਜ ਦਾ ਵਿਭਾਗ ਵੀ ਹੈ, ਜ਼ਾਹਰਾ ਤੌਰ 'ਤੇ ਗੁਜਰਾਤ ਵਿੱਚ ਚੋਣ ਪ੍ਰਚਾਰ ਵਿੱਚ ਬਹੁਤ ਰੁੱਝੇ ਹੋਏ ਹਨ। ਸਿੱਟੇ ਵਜੋਂ, 'ਆਪ' ਦੀ ਨਵੀਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ ਅੱਧ ਵਿਚਕਾਰ ਲਟਕ ਗਈ ਹੈ। 'ਆਪ' ਸਰਕਾਰ ਦੀ ਬੇਰੁਖ਼ੀ ਦਾ ਖ਼ਮਿਆਜ਼ਾ ਸਿਰਫ਼ ਮੌਜੂਦਾ ਸਨਅਤਕਾਰ ਤੇ ਉੱਦਮੀਆਂ ਨੂੰ ਹੀ ਨਹੀਂ ਭੁਗਤਣਾ ਪੈ ਰਿਹਾ, ਸਗੋਂ ਨਵੇਂ ਨਿਵੇਸ਼ਕਾਂ ਲਈ ਵੀ ਦਰਵਾਜ਼ੇ ਬੰਦ ਹੋ ਗਏ ਹਨ, ਜਿਸ ਨਾਲ ਆਰਥਿਕ ਸੰਕਟ ਹੋਰ ਵਧ ਜਾਵੇਗਾ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਜ਼ਰੂਰ ਪਤਾ ਹੋਣਾ ਚਾਹੀਦਾ ਹੈ ਕਿ ਵਿੱਤੀ ਸਾਲ ਰਾਜ ਦੌਰਾਨ ਸੂਬੇ ਦਾ ਅਰਥਚਾਰਾ ਪਹਿਲਾਂ ਹੀ ਇੱਕ ਗੰਭੀਰ ਸਥਿਤੀ ਵਿੱਚ ਹੈ, ਇਸ ਲਈ, ਨਵੀਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ ਰਾਜ ਲਈ ਮਹੱਤਵਪੂਰਨ ਹੈ। ਉਨ੍ਹਾਂ ਅੱਗੇ ਕਿਹਾ ਕਿ ਤਤਕਾਲੀ ਕਾਂਗਰਸ ਸਰਕਾਰ ਵੱਲੋਂ 2017 ਵਿੱਚ ਬਣਾਈ ਗਈ ਪਿਛਲੀ ਉਦਯੋਗਿਕ ਨੀਤੀ 17 ਅਕਤੂਬਰ 2022 ਨੂੰ ਖ਼ਤਮ ਹੋ ਗਈ ਸੀ। ਇਸ ਸਬੰਧੀ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਬਾਜਵਾ ਨੇ ਕਿਹਾ ਕਿ ਉਦਯੋਗ ਅਤੇ ਵਣਜ ਵਿਭਾਗ ਨੇ ਨੀਤੀ ਤਿਆਰ ਕਰਕੇ ਮੰਤਰੀ ਮੰਡਲ ਨੂੰ ਮਨਜ਼ੂਰੀ ਲਈ ਭੇਜ ਦਿੱਤੀ ਹੈ। ਪਰ ਮੁੱਖ ਮੰਤਰੀ ਮਾਨ ਦੀ ਗੈਰਹਾਜ਼ਰੀ ਕਾਰਨ ਨਵੀਂ ਨੀਤੀ ਲਟਕਦੀ ਸਥਿਤੀ ਵਿੱਚ ਹੈ। 'ਆਪ' ਸਰਕਾਰ ਆਪਣੇ ਜ਼ਰੂਰੀ ਕੰਮਾਂ ਦਾ ਪ੍ਰਬੰਧ ਉਧਾਰ ਪੈਸੇ ਅਤੇ ਕਰਜ਼ਿਆਂ ਨਾਲ ਕੰਮ ਚਲਾ ਰਹੀ ਹੈ, ਅਜਿਹੇ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਵਿੱਤੀ ਹਾਲਤ ਸੁਧਾਰਨ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਮੁੱਖ ਮੰਤਰੀ ਮਾਨ ਨੂੰ ਪੰਜਾਬ ਦੇ ਲੋਕਾਂ ਪ੍ਰਤੀ ਸੰਜੀਦਗੀ ਦਿਖਾਉਣੀ ਚਾਹੀਦੀ ਹੈ। Tags:
|
ਦਿਲਜੀਤ ਦੋਸਾਂਝ ਵਲੋਂ ਸਿੱਧੂ ਮੂਸੇਵਾਲਾ ਨੂੰ ਲੈ ਕੇ ਦਿੱਤੇ ਬਿਆਨ 'ਤੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਿਆ Monday 05 December 2022 07:32 AM UTC+00 | Tags: akali-dal-president akali-dal-president-sukhbir-badal bhagwant-mann breaking-news diljit-dosanjh gangster-lawrence-bishnoi latest-news mansa-police mansa-stf murder murder-case-of-sidhu-moosewala news punjabi-singer-diljit-dosanjh punjab-police sidhu-moosewala-murder-case sukhbir-badal ਚੰਡੀਗੜ੍ਹ 05 ਦਸੰਬਰ 2022: ਪੰਜਾਬੀ ਗਾਇਕ ਦਿਲਜੀਤ ਦੋਸਾਂਝ (Diljit Dosanjh) ਵਲੋਂ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਭਖ ਚੁੱਕੀ ਹੈ । ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਦਿਲਜੀਤ ਨੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਦਿਲਜੀਤ ਦੋਸਾਂਝ ਦੇ ਬਿਆਨ ‘ਤੇ ਸਹਿਮਤੀ ਜਤਾਈ ਹੈ | ਸੁਖਬੀਰ ਬਾਦਲ (Sukhbir Badal) ਨੇ ਇਸ ਬਾਰੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ 'ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਦਿੱਤੇ ਦਿਲਜੀਤ ਦੋਸਾਂਝ ਦੇ ਬਿਆਨ ਨਾਲ ਮੈਂ ਸਹਿਮਤ ਹਾਂ। ਦਿਲਜੀਤ ਨੇ ਸਹੀ ਕਿਹਾ ਕਿ ਇਹ 100 ਫ਼ੀਸਦੀ ਸਰਕਾਰ ਦੀ ਨਾਲਾਇਕੀ ਹੈ। ਪੰਜਾਬ ਨੇ ਆਪਣਾ ਇੱਕ ਨੌਜਵਾਨ, ਸਫਲ ਤੇ ਪਿਆਰਾ ਬੱਚਾ ਖੋਹ ਦਿੱਤਾ ਹੈ। ਪਹਿਲਾਂ ਪੰਜਾਬ ਸਰਕਾਰ ਨੇ ਮੂਸੇਵਾਲਾ ਦੀ ਸਕਿਉਰਟੀ ਘੱਟ ਕੀਤੀ, ਫਿਰ ਉਸ ਗੱਲ ਨੂੰ ਮੀਡੀਆ 'ਚ ਲੀਕ ਕੀਤਾ।' ਇਸ ਪੋਸਟ ਵਿੱਚ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਟੈਗ ਵੀ ਕੀਤਾ ਹੈ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੰਦੇ ਹੋਏ ਸੂਬੇ ‘ਚ ਪੰਜਾਬੀ ਕਲਾਕਾਰਾਂ ਦੇ ਹੋ ਰਹੇ ਕਤਲਾਂ ‘ਤੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਲਈ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ‘ਤੇ ਬੋਲਦਿਆਂ ਦਿਲਜੀਤ ਨੇ ਕਿਹਾ ਕਿ ਇਹ ਸਰਕਾਰ ਦੀ 100 ਫੀਸਦੀ ਨਾਕਾਮੀ ਹੈ। ਇਹ ਰਾਜਨੀਤੀ ਹੈ ਅਤੇ ਰਾਜਨੀਤੀ ਬਹੁਤ ਗੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕਲਾਕਾਰਾਂ ਨਾਲ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ, ਇਸ ਤੋਂ ਪਹਿਲਾਂ ਵੀ ਕਲਾਕਾਰਾਂ ਨਾਲ ਅਜਿਹਾ ਹੀ ਸਲੂਕ ਹੋ ਚੁੱਕਾ ਹੈ। ਸਿੱਧੂ ਮੂਸੇਵਾਲਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਸ ਬਾਰੇ ਗੱਲ ਕਰਨੀ ਵੀ ਔਖੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਇਹ ਦਰਦ ਕਿਵੇਂ ਝੱਲਣਾ ਪੈ ਰਿਹਾ ਹੋਵੇਗਾ। ਅਸੀਂ ਇਸ ਦੀ ਕਲਪਨਾ ਵੀ ਨਹੀਂ ਕਰ ਸਕਦੇ। ਸਿਰਫ਼ ਉਹੀ ਜਾਣਦੇ ਹਨ ਜਿਨ੍ਹਾਂ ‘ਤੇ ਬੀਤ ਰਹੀ ਹੈ | Tags:
|
ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼, ਪੁਲਿਸ ਵਲੋਂ ਇੱਕ ਵਿਅਕਤੀ ਗ੍ਰਿਫਤਾਰ Monday 05 December 2022 07:54 AM UTC+00 | Tags: aam-aadmi-party breaking-news cm-bhagwant-mann jalandhar-police jalandhar-rural-police mansurpur mansurpur-village news punjab punjab-government punjab-police sukhbir-singh-badal the-unmute the-unmute-breaking-news ਚੰਡੀਗੜ੍ਹ 05 ਦਸੰਬਰ 2022: ਜਲੰਧਰ ਦੇ ਦਿਹਾਤੀ ਸ਼ਹਿਰ ਫਿਲੌਰ ਦੇ ਪਿੰਡ ਮਨਸੂਰਪੁਰ (Mansurpur) ‘ਚ ਅੱਜ ਤੜਕੇ ਇੱਕ ਵਿਅਕਤੀ ਵਲੋਂ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆ ਆਇਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਕਾਫੀ ਹੰਗਾਮਾ ਕੀਤਾ ਤੇ ਗੁਰਦੁਆਰਾ ਸਾਹਿਬ ਵਿੱਚ ਪਏ ਸਾਮਾਨ ਦੀ ਵੀ ਭੰਨਤੋੜ ਕੀਤੀ। ਇਸ ਦੌਰਾਨ ਪਿੰਡ ਵਾਸੀਆਂ ਨੇ ਉਕਤ ਮੁਲਜ਼ਮ ਨੂੰ ਮੌਕੇ ‘ਤੇ ਫੜ ਲਿਆ ਹੈ | ਹਾਲਾਂਕਿ ਬੇਅਦਬੀ ਦੇ ਕਥਿਤ ਦੋਸ਼ੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਦੱਸਿਆ ਕਿ ਪਿੰਡ ਮਨਸੂਰਪੁਰ, ਥਾਣਾ ਗੋਰਾਇਆ, ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਸਬੰਧ ‘ਚ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਮਾਮਲਾ ਦਰਜ ਕਰਕੇ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਸਥਿਤੀ ਕਾਬੂ ਹੇਠ ਹੈ। ਉੱਥੇ ਮੌਜੂਦ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਵੱਲੋਂ ਪਹਿਲਾਂ ਗੋਲਕ ਤੋੜਨ ਦੀ ਕੋਸ਼ਿਸ਼ ਕੀਤੀ ਗਈ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਂਦਾ ਹੈ, ਉਨ੍ਹਾਂ ਨੇ ਕਿਹਾ ਕਿ ਉੱਥੇ ਤੰਬਾਕੂ ਖਾਣ ਤੋਂ ਬਾਅਦ ਥੁੱਕਿਆ ਵੀ ਗਿਆ ਹੈ। ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਆਪਣੇ ਟਵੀਟ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਨੂੰ ਟੈਗ ਕਰਦਿਆਂ ਲਿਖਿਆ ਹੈ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਡੀਜੀਪੀ ਨੂੰ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇਵੇ। ਇਹ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਇਹ ਅਪਰਾਧ ਮੁਆਫ਼ ਕਰਨ ਯੋਗ ਨਹੀਂ ਹੈ। Tags:
|
ਸ੍ਰੀ ਮੁਕਤਸਰ ਸਾਹਿਬ 'ਚ ਮਹਿਲਾ ਨੇ ਬੱਚੇ ਸਮੇਤ ਨਹਿਰ 'ਚ ਮਾਰੀ ਛਾਲ, ਬਚਾਅ ਲਈ ਆਇਆ ਵਿਅਕਤੀ ਵੀ ਰੁੜ੍ਹਿਆ Monday 05 December 2022 08:15 AM UTC+00 | Tags: bhullar breaking-news latest news police-station-sadar punjab punjab-news sri-muktsar-sahib the-unmute-breaking-news the-unmute-news the-unmute-punjabi-news village-bhullar ਚੰਡੀਗੜ੍ਹ 05 ਦਸੰਬਰ 2022: ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਲਰ ਨੇੜਿਓ ਲੰਘਦੀ ਸਰਹਿੰਦ ਫੀਡਰ ‘ਚ ਇਕ ਮਹਿਲਾ ਨੇ ਆਪਣੇ ਬੱਚੇ ਸਮੇਤ ਮਾਰੀ ਛਾਲ ਦਿੱਤੀ, ਦੋਵਾਂ ਦੇ ਬਚਾਉਣ ਲਈ ਪਿੰਡ ਭੁੱਲਰ ਵਾਸੀ ਦੇ ਦੋ ਵਿਅਕਤੀਆਂ ਨਹਿਰ ਵਿਚ ਕੁੱਦ ਗਏ, ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਵਿੱਚ ਮਹਿਲਾ ਦੇ ਬੱਚੇ ਦਾ ਬਚਾਅ ਹੋ ਗਿਆ ਹੈ | ਜਦਕਿ ਉਕਤ ਮਹਿਲਾ ਅਤੇ ਬਚਾਅ ਲਈ ਨਹਿਰ ਵਿਚ ਉਤਰਿਆ ਦੂਜਾ ਵਿਅਕਤੀ ਨਹਿਰ ਵਿਚ ਰੁੜ ਗਿਆ ।ਉਕਤ ਮਹਿਲਾ ਦੀ ਪਛਾਣ ਹਰਜਿੰਦਰ ਕੌਰ ਪਤਨੀ ਕੁਲਵਿੰਦਰ ਸਿੰਘ ਵਜੋਂ ਹੋਈ ਹੈ ।ਦੂਜੇ ਪਾਸੇ ਬਚਾਅ ਲਈ ਨਹਿਰ ਵਿੱਚ ਉਤਰੇ ਵਿਅਕਤੀ ਗੁਰਦੀਪ ਸਿੰਘ ਪਿੰਡ ਭੁੱਲਰ ਦਾ ਦੱਸਿਆ ਜਾ ਰਿਹਾ ਹੈ । ਮੌਕੇ ‘ਤੇ ਪਹੁੰਚ ਕੇ ਥਾਣਾ ਸਦਰ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Tags:
|
ਪਿੰਡ ਮਨਸੂਰਪੁਰ 'ਚ ਬੇਅਦਬੀ ਦੀ ਘਟਨਾ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ: ਰਾਜਾ ਵੜਿੰਗ Monday 05 December 2022 08:26 AM UTC+00 | Tags: aam-aadmi-party bargadi-sacrilege-case breaking-news cm-bhagwant-mann jalandhar-police jalandhar-rural-police mansurpur mansurpur-village news phillaur punjab punjab-government punjab-police sacrilege-case sukhbir-singh-badal the-unmute the-unmute-breaking-news ਚੰਡੀਗੜ੍ਹ 05 ਦਸੰਬਰ 2022: ਫਿਲੌਰ ਦੇ ਪਿੰਡ ਮਨਸੂਰਪੁਰ ‘ਚ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਸਿੱਖਾਂ ਸੰਗਤਾਂ ‘ਚ ਭਾਰੀ ਰੋਸ ਪਾਇਆ ਹੈ। ਇਸ ਘਟਨਾ ਤੋਂ ਬਾਅਦ ਕਈ ਸਿਆਸੀ ਆਗੂਆਂ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਘਟਣ ਦੀ ਨਿੰਦਾ ਕੀਤੀ ਹੈ । ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ, ”ਅਸੀਂ ਫਿਲੌਰ ਨੇੜੇ ਮਨਸੂਰਪੁਰ ਪਿੰਡ ‘ਚ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿੰਦਾ ਕਰਦੇ ਹਾਂ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਇਹ ਜਾਣਬੁੱਝ ਕੇ ਕੀਤੀ ਗਈ ਭੜਕਾਉਣ ਵਾਲੀ ਘਟਨਾ ਹੈ ਜੋ ਮੁਆਫ਼ੀ ਦੇ ਯੋਗ ਨਹੀਂ ਹੈ। Tags:
|
ਦਿੱਲੀ ਦੇ ਸ਼ਾਸਤਰੀ ਨਗਰ 'ਚ ਚਾਰ ਮੰਜ਼ਿਲਾ ਇਮਾਰਤ ਢਹਿ-ਢੇਰੀ, ਮੌਕੇ 'ਤੇ ਪਹੁੰਚੀਆਂ ਐਂਬੂਲੈਂਸ ਦੀਆਂ ਗੱਡੀਆਂ Monday 05 December 2022 08:40 AM UTC+00 | Tags: breaking-news building-collapse delhi-latest-news delhi-mcd delhi-mcd-elections delhi-news delhi-police latest-news news north-delhis-shastri-nagar punjabi-news shastri-nagar the-unmute-breaking-news the-unmute-punjabi-news ਚੰਡੀਗੜ੍ਹ 05 ਦਸੰਬਰ 2022: ਉੱਤਰੀ ਦਿੱਲੀ ਦੇ ਸ਼ਾਸਤਰੀ ਨਗਰ (Shastri Nagar) ਵਿੱਚ ਇੱਕ ਚਾਰ ਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਹਾਲਾਂਕਿ ਰਾਹਤ ਵਾਲੀ ਗੱਲ ਹੈ ਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
Tags:
|
ਗੁਜਰਾਤ ਵਿਧਾਨ ਸਭਾ ਚੋਣਾਂ 'ਚ ਦੂਜੇ ਪੜਾਅ ਲਈ 1 ਵਜੇ ਤੱਕ ਕੁੱਲ 34.74 ਫ਼ੀਸਦੀ ਦਰਜ: ਚੋਣ ਕਮਿਸ਼ਨ Monday 05 December 2022 08:56 AM UTC+00 | Tags: breaking-news gujarat-assembly-elections ਚੰਡੀਗੜ੍ਹ 05 ਦਸੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 (Gujarat Assembly Elections 2022) ਲਈ 14 ਜ਼ਿਲ੍ਹਿਆਂ ਦੀਆਂ 93 ਸੀਟਾਂ ‘ਤੇ ਅੱਜ ਦੂਜੇ ਪੜਾਅ ਲਈ ਵੋਟਿੰਗ ਜਾਰੀ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਮਤਦਾਨ ਚੱਲ ਰਿਹਾ ਹੈ, ਉਨ੍ਹਾਂ ਵਿੱਚ ਬਨਾਸਕਾਂਠਾ, ਪਾਟਨ, ਮੇਹਸਾਣਾ, ਸਾਬਰਕਾਂਠਾ, ਅਰਾਵਲੀ, ਗਾਂਧੀਨਗਰ, ਅਹਿਮਦਾਬਾਦ, ਆਨੰਦ, ਖੇੜਾ, ਮਹਿਸਾਗਰ, ਪੰਚ ਮਹਿਲ, ਦਾਹੋਦ, ਵਡੋਦਰਾ ਅਤੇ ਛੋਟਾ ਉਦੈਪੁਰ ਸ਼ਾਮਲ ਹਨ। ਚੋਣ ਕਮਿਸ਼ਨ ਮੁਤਾਬਕ ਗੁਜਰਾਤ ‘ਚ ਦੁਪਹਿਰ 1 ਵਜੇ ਤੱਕ ਕੁੱਲ 34.74 ਫ਼ੀਸਦੀ ਲੋਕਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਅਹਿਮਦਾਬਾਦ ‘ਚ ਦੁਪਹਿਰ 1 ਵਜੇ ਤੱਕ ਮਤਦਾਨ 30.82%, ਆਨੰਦ 37.06 ਫ਼ੀਸਦੀ , ਅਰਾਵਲੀ 37.12 ਫ਼ੀਸਦੀ , ਬਨਾਸਕਾਂਠਾ 37.48 ਫ਼ੀਸਦੀ , ਛੋਟਾ ਉਦੈਪੁਰ 38.18 ਫ਼ੀਸਦੀ , ਦਾਹੋਦ 34.46 ਫ਼ੀਸਦੀ, ਗਾਂਧੀਨਗਰ 36.49 ਫ਼ੀਸਦੀ, ਖੇੜਾ 36.97 ਫ਼ੀਸਦੀ ,ਮਹਿਸਾਗਰ, 36 ਫ਼ੀਸਦੀ, ਪੰਚ ਮਹਿਲ ਵਿੱਚ 37.37 ਫ਼ੀਸਦੀ , ਪਾਟਨ ਵਿੱਚ 34.74 ਫ਼ੀਸਦੀ, ਸਾਬਰਕਾਂਠਾ ਵਿੱਚ 39.73 ਫ਼ੀਸਦੀ, ਵਡੋਦਰਾ ਵਿੱਚ 34.07 ਫ਼ੀਸਦੀ | ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਇਸੂਦਨ ਗਾਧਵੀ ਨੇ ਅਹਿਮਦਾਬਾਦ ਵਿੱਚ ਆਪਣੀ ਵੋਟ ਪਾਈ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ। ਗਾਧਵੀ ਨੇ ਕਿਹਾ, ’ਮੈਂ’ਤੁਸੀਂ ਲੋਕਾਂ ਨੂੰ ਪੋਲਿੰਗ ਬੂਥਾਂ ‘ਤੇ ਜਾ ਕੇ ਵੋਟ ਪਾਉਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾਂ ਕਿ ਜੇਕਰ ਤੁਸੀਂ ਜਿਸ ਤੁਸੀਂ ਵੋਟ ਪਾਉਂਗੇ ਤਾਂ ਹੀ ਸਿਆਸੀ ਆਗੂਆਂ ਤੋਂ ਜਵਾਬ ਮੰਗ ਸਕੋਗੇ। ਮੈਨੂੰ ਉਮੀਦ ਹੈ ਕਿ ‘ਆਪ’ ਪਹਿਲੇ ਪੜਾਅ ‘ਚ 89 ‘ਚੋਂ 51 ਤੋਂ ਜ਼ਿਆਦਾ ਸੀਟਾਂ ਅਤੇ ਦੂਜੇ ਪੜਾਅ ‘ਚ 52 ਤੋਂ ਜ਼ਿਆਦਾ ਸੀਟਾਂ ‘ਤੇ ਜਿੱਤ ਹਾਸਲ ਕਰੇਗੀ Tags:
|
ਪੰਜਾਬੀ ਯੂਨੀਵਰਸਿਟੀ ਦੇ ਸਫ਼ਾਈ ਕਰਮਚਾਰੀਆਂ ਨੇ ਵੱਖ-ਵੱਖ ਵਿਭਾਗਾਂ ਦੇ ਬਾਹਰ ਕੂੜੇ ਦੇ ਢੇਰ ਲਗਾ ਕੇ ਕੀਤਾ ਰੋਸ਼ ਪ੍ਰਦਰਸ਼ਨ Monday 05 December 2022 09:57 AM UTC+00 | Tags: breaking-news cleaning-workers cm-bhagwant-mann latest-news news patiala-news protest pu-news punjab-government punjabi-university punjabi-university-department punjabi-university-protests punjab-news the-unmute-breaking the-unmute-breaking-news ਪਟਿਆਲਾ 05 ਦਸੰਬਰ 2022: ਪੰਜਾਬੀ ਸੱਭਆਚਾਰ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ (Punjabi University) ਆਏ ਦਿਨ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿਚ ਬਣੀ ਰਹਿੰਦੀ ਹੈ | ਪੰਜਾਬੀ ਯੂਨੀਵਰਸਿਟੀ ਵਿਖੇ ਅਕਸਰ ਹੀ ਧਰਨੇ ਪ੍ਰਦਰਸ਼ਨ ਲੱਗਦੇ ਵਿਖਾਈ ਦਿੰਦੇ ਹਨ | ਹੁਣ ਪੰਜਾਬੀ ਯੂਨੀਵਰਸਿਟੀ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ ਵੱਖ-ਵੱਖ ਵਿਭਾਗਾਂ ਦੇ ਬਾਹਰ ਗੰਦਗੀ ਦੇ ਢੇਰ ਲਗਾ ਕੇ ਪ੍ਰਦਰਸ਼ਨ ਕੀਤਾ | ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਸਫ਼ਾਈ ਕਰਮਚਾਰੀਆਂ ਨੇ ਪ੍ਰਬੰਧਕੀ ਸ਼ਾਖਾ ਅਤੇ ਸੈਨੀਟੇਸ਼ਨ ਵਿਭਾਗ ਦੇ ਬਾਹਰ ਕੂੜੇ ਦੇ ਢੇਰ ਲਗਾ ਕੇ ਯੂਨੀਵਰਸਿਟੀ ਪ੍ਰਸ਼ਾਸ਼ਨ ਦੇ ਖ਼ਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਇਹਨਾਂ ਸਫਾਈ ਕਰਮਚਾਰੀਆਂ ਨੇ ਆਪਣੀਆਂ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਵੀ ਪ੍ਰਬੰਧਕੀ ਸ਼ਾਖਾ ਦੇ ਬਾਹਰ ਲਗਾ ਦਿੱਤੀਆਂ | ਸਫ਼ਾਈ ਕਰਮਚਾਰੀਆਂ ਨੇ ਦੱਸਿਆ ਕਿ ਉਹਨਾਂ ਦੇ ਵਿਭਾਗ ਵੱਲੋਂ ਕੁੱਟਮਾਰ ਕਰਨ ਦੇ ਝੂਠੇ ਦੋਸ਼ ਸਫ਼ਾਈ ਕਰਮਚਾਰੀ ‘ਤੇ ਲਗਾਏ ਜਾ ਰਹੇ ਹਨ | ਉਹਨਾਂ ਦੱਸਿਆ ਕਿ ਸਫ਼ਾਈ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ | ਪਰ ਅਜੇ ਤੱਕ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ, ਜਿਸ ਕਰਕੇ ਇਹਨਾਂ ਦੋ ਤੋਂ ਵਧੇਰੇ ਮੰਗਾਂ ਨੂੰ ਲੈ ਕੇ ਅੱਜ ਯੂਨੀਵਰਸਿਟੀ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆ ਤਾਂ ਉਹ ਇਸੇ ਤਰ੍ਹਾਂ ਯੂਨੀਵਰਸਿਟੀ ਵਿੱਚ ਕੂੜੇ ਦੇ ਢੇਰ ਖਿਲਾਰ ਕੇ ਪ੍ਰਦਰਸ਼ਨ ਕਰਨਗੇ | Tags:
|
ਰਿਸ਼ਵਤ ਦੇਣ ਦੇ ਮਾਮਲੇ 'ਚ ਹਾਈਕੋਰਟ ਵਲੋਂ ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ ਨੂੰ ਨਹੀਂ ਮਿਲੀ ਰਾਹਤ Monday 05 December 2022 10:13 AM UTC+00 | Tags: breaking-news captain-amarinder-singhs-government congress mohali-court news punjab-congress punjab-vigilance-bureau sunder-sham-arora sunder-shyam-arora the-unmute-breaking-news the-unmute-punjabi-news the-unmute-update ਚੰਡੀਗੜ੍ਹ 05 ਦਸੰਬਰ 2022: ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ ਨੂੰ ਅਜੇ ਤੱਕ ਰਾਹਤ ਨਹੀਂ ਮਿਲੀ ਹੈ। ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁੰਦਰ ਸ਼ਿਆਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ। ਜਿਸ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ | ਪੰਜਾਬ ਸਰਕਾਰ ਦੇ ਵਕੀਲ ਨੇ ਇੱਕ ਹਫ਼ਤੇ ਵਿੱਚ ਜਵਾਬ ਦੇਣ ਲਈ ਸਮਾਂ ਮੰਗਿਆ ਹੈ। ਦੱਸ ਦੇਈਏ ਕਿ ਅਰੋੜਾ ਨੂੰ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਅਤੇ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਸੁੰਦਰ ਸ਼ਿਆਮ ਅਰੋੜਾ ਮੌਕੇ 'ਤੇ ਗ੍ਰਿਫਤਾਰ ਹੋਣ ਤੋਂ ਬਾਅਦ ਤੋਂ ਜੇਲ 'ਚ ਬੰਦ ਹਨ | Tags:
|
ਡਾ.ਭੀਮ ਰਾਓ ਅੰਬੇਡਕਰ ਸਾਹਿਬ ਦੇ ਜਨਮ ਦਿਵਸ ਮੌਕੇ ਬਸਪਾ ਕਰੇਗੀ ਸੂਬਾ ਪੱਧਰੀ ਵਰਕਰ ਸੰਮੇਲਨ Monday 05 December 2022 10:26 AM UTC+00 | Tags: bahujan-samaj-party breaking-news bsp bsp-punjab bsp-state-president-jasveer-singh-garhi dr-bhimrao-ambedkar-sahib news the-unmute-breaking-news ਚੰਡੀਗੜ੍ਹ 05 ਦਸੰਬਰ 2022: ਬਹੁਜਨ ਸਮਾਜ ਪਾਰਟੀ ਵੱਲੋਂ ਭਲਕੇ 6 ਦਸੰਬਰ ਨੂੰ ਸੰਵਿਧਾਨ ਨਿਰਮਾਤਾ ਬਾਬਾ ਸ੍ਰੀ ਭੀਮ ਰਾਓ ਅੰਬੇਡਕਰ ਸਾਹਿਬ ਜੀ ਦੇ ਜਨਮ ਦਿਵਸ ਮੌਕੇ ਸੂਬਾ ਪੱਧਰੀ ਵਰਕਰ ਸੰਮੇਲਨ ਕਰੇਗੀ। ਇੱਥੋਂ ਜਾਰੀ ਇਕ ਬਿਆਨ ਵਿੱਚ ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਪਾਰਟੀ ਵੱਲੋਂ ਸੂਬਾ ਪੱਧਰੀ ਵਰਕਰ ਸੰਮੇਲਨ ਕੀਤਾ ਜਾਵੇਗਾ। ਇਸ ਸੰਮੇਲਨ ਲਈ ਸੂਬੇ ਭਰ ਵਿੱਚੋਂ ਪਾਰਟੀ ਵਰਕਰ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਲਿਖੇ ਗਏ ਸੰਵਿਧਾਨ ਉਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ, ਇਨ੍ਹਾਂ ਹਮਲਿਆਂ ਨੂੰ ਰੋਕਣ ਲਈ ਬਹੁਜਨ ਸਮਾਜ ਦੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਉਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਦੀ ਫੋਟੋ ਲਗਾ ਕੇ ਪਾਖੰਡ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਬਾ ਅੰਬੇਡਕਰ ਸਾਹਿਬ ਜੀ ਦੇ ਜਨਮ ਦਿਨ ਮੌਕੇ ਕੋਈ ਵੀ ਸਰਕਾਰੀ ਪ੍ਰੋਗਰਾਮ ਅਜੇ ਤੱਕ ਨਹੀਂ ਉਲੀਕਿਆ ਗਿਆ। ਉਨ੍ਹਾਂ ਇਹ ਵੀ ਕਿਹਾ ਕਿ 'ਆਪ'ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਲਗਾਤਾਰ ਬਾਬਾ ਸਾਹਿਬ ਵੱਲੋਂ ਦਿੱਤੇ ਗਏ ਰਾਖਵਾਂਕਰਨ ਦੇ ਅਧਿਕਾਰ ਉਤੇ ਹਮਲੇ ਕੀਤੇ ਹਨ, ਜੋਕਿ ਅਨੂਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਘੱਟ ਗਿਣਤੀਆਂ ਨਾਲ ਧੋਖਾ ਹੈ। ਸ ਗੜ੍ਹੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲਾਅ ਅਫਸਰਾਂ ਦੀ ਭਰਤੀ, ਪੁਲਿਸ ਵਿਭਾਗ ਅਤੇ ਸਿੱਖਿਆ ਵਿਭਾਗ ਵਿੱਚ ਨਿਕਲੀਆਂ ਨੌਕਰੀਆਂ ਵਿਚ ਲਗਾਤਾਰ ਰਾਖਵਾਂਕਰਨ ਨੀਤੀ ਦੀਆਂ ਧੱਜੀਆਂ ਉਡਾਈਆਂ ਹਨ। ਉਨ੍ਹਾਂ ਸਮਾਜ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਇਸ ਦੋਗਲੇ ਚੇਹਰੇ ਨੂੰ ਬੇਨਕਾਬ ਕਰਨ ਲਈ ਲਾਮਬੰਦ ਹੋਣ ਅਤੇ ਬਾਬਾ ਸਾਹਿਬ ਦੀ ਸੋਚ ਉਤੇ ਪਹਿਰਾ ਦਿੰਦੇ ਹੋਏ ਆਪਣੇ ਹੱਕਾਂ ਲਈ ਲੜਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 9 ਅਕਤੂਬਰ ਬਹੁਜਨ ਸਮਾਜ ਪਾਰਟੀ ਵੱਲੋਂ ਬਸਪਾ ਬਾਨੀ ਸਾਹਿਬ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਮੌਕੇ ਖੰਨਾ ਵਿੱਚ ਸੂਬਾ ਪੱਧਰੀ ਸਮਾਗਮ ਕੀਤਾ ਗਿਆ ਸੀ। ਬਹੁਜਨ ਸਮਾਜ ਪਾਰਟੀ ਲਗਾਤਾਰ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹੇਠਲੇ ਪੱਧਰ ਉਤੇ ਕੰਮ ਕਰ ਰਹੀ ਹੈ, ਜਿਸਦਾ ਸਬੂਤ ਦੋ ਮਹੀਨਿਆ ਵਿਚ ਲਗਾਤਾਰ ਦੂਜਾ ਸੂਬਾ ਪੱਧਰੀ ਪ੍ਰੋਗਰਾਮ ਕੀਤਾ ਜਾ ਰਿਹਾ ਹੈ। Tags:
|
ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ 2023 ਲਈ ਭਾਰਤੀ ਟੀਮ ਦਾ ਐਲਾਨ, ਸ਼ੈਫਾਲੀ ਵਰਮਾ ਨੂੰ ਸੌਂਪੀ ਕਪਤਾਨੀ Monday 05 December 2022 10:39 AM UTC+00 | Tags: bcci bcci-women breaking-news cricket-news icc india-squad news punjabi-news punjab-news shefali-verma south-africa sports-news the-unmute-breaking-news the-unmute-latest-news the-unmute-punjab under-19-womens-t20-world-cup under-19-womens-t20-world-cup-2023 under-19-womens-t20-world-cup-news ਚੰਡੀਗੜ੍ਹ 05 ਦਸੰਬਰ 2022: ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ 2023 ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼ੈਫਾਲੀ ਵਰਮਾ ਨੂੰ ਕਪਤਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਚੋਣ ਕਮੇਟੀ ਨੇ ਅਗਲੇ ਮਹੀਨੇ ਦੱਖਣੀ ਅਫਰੀਕਾ ਦੇ ਖਿਲਾਫ ਟੀ-20 ਸੀਰੀਜ਼ ਅਤੇ ਫਿਰ ਟੀ-20 ਵਿਸ਼ਵ ਕੱਪ 2023 (U-19 Women’s T20 World Cup) ਲਈ ਭਾਰਤੀ ਅੰਡਰ-19 ਮਹਿਲਾ ਟੀਮ ਦੀ ਚੋਣ ਕੀਤੀ ਹੈ । ਬੀਸੀਸੀਆਈ ਨੇ ਇੱਕ ਬਿਆਨ ਵਿੱਚ ਕਿਹਾ ਕਿ ਭਾਰਤੀ ਅੰਡਰ-19 ਮਹਿਲਾ ਟੀਮ 27 ਦਸੰਬਰ 2022 ਤੋਂ 04 ਜਨਵਰੀ 2023 ਤੱਕ ਦੱਖਣੀ ਅਫਰੀਕਾ ਨਾਲ ਪੰਜ ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ। ਇਸ ਤੋਂ ਬਾਅਦ, ਆਈਸੀਸੀ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ 2023 ਦਾ ਪਹਿਲਾ ਐਡੀਸ਼ਨ 14 ਤੋਂ 29 ਜਨਵਰੀ 2023 ਤੱਕ ਦੱਖਣੀ ਅਫਰੀਕਾ ਵਿੱਚ ਖੇਡਿਆ ਜਾਵੇਗਾ। ਇਸ ਟੂਰਨਾਮੈਂਟ ਵਿੱਚ 16 ਟੀਮਾਂ ਭਾਗ ਲੈਣਗੀਆਂ। ਭਾਰਤ ਨੂੰ ਦੱਖਣੀ ਅਫਰੀਕਾ, ਸੰਯੁਕਤ ਅਰਬ ਅਮੀਰਾਤ (ਯੂਏਈ) ਅਤੇ ਸਕਾਟਲੈਂਡ ਦੇ ਨਾਲ ਗਰੁੱਪ ਡੀ ਵਿੱਚ ਰੱਖਿਆ ਗਿਆ ਹੈ। ਹਰੇਕ ਗਰੁੱਪ ਦੀਆਂ ਚੋਟੀ ਦੀਆਂ ਤਿੰਨ ਟੀਮਾਂ ਸੁਪਰ-6 ਗੇੜ ਵਿੱਚ ਪਹੁੰਚਣਗੀਆਂ, ਜਿੱਥੇ ਟੀਮਾਂ ਨੂੰ ਛੇ ਦੇ ਦੋ ਗਰੁੱਪਾਂ ਵਿੱਚ ਰੱਖਿਆ ਜਾਵੇਗਾ। ਹਰੇਕ ਗਰੁੱਪ ਦੀਆਂ ਸਿਖਰਲੀਆਂ ਦੋ ਟੀਮਾਂ ਫਿਰ ਸੈਮੀਫਾਈਨਲ ਵਿੱਚ ਪਹੁੰਚਣਗੀਆਂ। ਆਈਸੀਸੀ U19 ਮਹਿਲਾ ਟੀ-20 ਵਿਸ਼ਵ ਕੱਪ 2023 ਦਾ ਫਾਈਨਲ 29 ਜਨਵਰੀ ਨੂੰ ਜੇਬੀ ਮਾਰਕਸ ਓਵਲ ਮੈਦਾਨ ‘ਤੇ ਹੋਵੇਗਾ। ਟੀ-20 ਵਿਸ਼ਵ ਕੱਪ 2023 ਲਈ ਭਾਰਤੀ ਅੰਡਰ-19 ਮਹਿਲਾ ਟੀਮ: ਸ਼ੈਫਾਲੀ ਵਰਮਾ (ਕਪਤਾਨ), ਸ਼ਵੇਤਾ ਸਹਿਰਾਵਤ (ਉਪ-ਕਪਤਾਨ), ਰਿਚਾ ਘੋਸ਼ (ਵਿਕਟ-ਕੀਪਰ), ਜੀ ਤ੍ਰਿਸ਼ਾ, ਸੌਮਿਆ ਤਿਵਾਰੀ, ਸੋਨੀਆ ਮੇਹਦੀਆ, ਹਰਲੇ ਗਾਲਾ, ਹਰਸ਼ਿਤਾ ਬਾਸੂ (ਵਿਕੇਟ) -ਕੀਪਰ), ਸੋਨਮ ਯਾਦਵ, ਮੰਨਤ ਕਸ਼ਯਪ, ਅਰਚਨਾ ਦੇਵੀ, ਪਾਰਸ਼ਵੀ ਚੋਪੜਾ, ਟੀਟਾ ਸਾਧੂ, ਫਲਕ ਨਾਜ਼, ਸ਼ਬਨਮ ਐਮ.ਡੀ. ਸਟੈਂਡਬਾਏ ਖਿਡਾਰੀ: ਸ਼ਿਖਾ, ਨਜਲਾ ਸੀਐਮਸੀ, ਯਸ਼ਸ਼੍ਰੀ।
Tags:
|
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਸਖ਼ਤ ਨਿੰਦਾ Monday 05 December 2022 10:49 AM UTC+00 | Tags: harjinder-singh-dhami jalandhar jalandhar-police news president-advocate-harjinder-singh-dhami punjab-government punjab-police sacrilege sacrilege-in-mansurpur sgpc shiromani-committee shiromani-gurdwara-parbandhak-committee ਅੰਮ੍ਰਿਤਸਰ 05 ਦਸੰਬਰ 2022 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਦੇ ਨਾਲ ਹੀ ਕਰੜੀ ਜਾਂਚ ਕਰਕੇ ਇਸ ਘਟਨਾ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਨਸ਼ਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ ਰਹੇ ਹਨ, ਪਰ ਸਰਕਾਰਾਂ ਇਨ੍ਹਾਂ ਨੂੰ ਠੱਲ੍ਹਣ 'ਚ ਫੇਲ੍ਹ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਜ ਵਾਲੀ ਘਟਨਾ ਨਾਲ ਇਕ ਵਾਰ ਫਿਰ ਸਿੱਖਾਂ ਨੇ ਨਾਲ-ਨਾਲ ਹਰ ਸੰਜੀਦਾ ਮਨੁੱਖ ਝੰਜੋੜਿਆ ਗਿਆ ਹੈ, ਕਿਉਂਕਿ ਕੋਈ ਵੀ ਮਨੁੱਖ ਧਾਰਮਿਕ ਅਸਥਾਨਾਂ ਦੀ ਬੇਹੁਰਮਤੀ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਬਹੁਤ ਵਾਰ ਅਜਿਹੇ ਮਾਮਲਿਆਂ ਵਿਚ ਸਰਕਾਰ ਵੱਲੋਂ ਜਾਂਚ ਅਤੇ ਸਜ਼ਾਵਾਂ ਵਿਚ ਢਿੱਲ ਕਰਕੇ ਦੋਸ਼ੀ ਬਰੀ ਹੋ ਜਾਂਦੇ ਹਨ, ਜਿਸ ਕਾਰਨ ਦੋਸ਼ੀਆਂ ਦੇ ਹੌਂਸਲੇ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਬੇਅਦਬੀਆਂ ਦੇ ਮਾਮਲੇ ਵਿਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਬੇਹੱਦ ਲਾਜ਼ਮੀ ਹੋਵੇ ਅਤੇ ਅਜਿਹੇ ਮਾਮਲਿਆਂ ਵਿਚ ਤੇਜ਼ੀ ਨਾਲ ਅਦਾਲਤੀ ਸੁਣਵਾਈ ਯਕੀਨੀ ਬਣੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇਤਜ਼ਾਮ ਕਰਨ ਅਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ 'ਚ ਹਾਜ਼ਰ ਰਹਿਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਘਟਨਾ ਵਾਪਰਨ ਦੀ ਸੂਚਨਾ ਮਿਲਦੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਮੈਂਬਰ ਸ. ਸਰਵਣ ਸਿੰਘ ਕੁਲਾਰ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਮੌ ਸਾਹਿਬ ਦੇ ਮੈਨੇਜਰ ਸ. ਮੋਹਨ ਸਿੰਘ, ਪ੍ਰਚਾਰਕ ਭਾਈ ਹਰਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਘਟਨਾ ਸਥਾਨ 'ਤੇ ਪੁੱਜੇ ਹਨ। Tags:
|
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ Monday 05 December 2022 11:01 AM UTC+00 | Tags: baisakhi breaking-news gurdwara-sri-panja-sahib khalsa-sajna-divas-baisakhi news sgpc shiromani-committee the-shiromani-gurdwara-parbandhak-committee ਅੰਮ੍ਰਿਤਸਰ 05 ਦਸੰਬਰ 2022 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪ੍ਰੈਲ 2023 ਵਿਚ ਸਿੱਖ ਸ਼ਰਧਾਲੂਆਂ ਦਾ ਜੱਥਾ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ 'ਚ ਸ਼ਮੂਲੀਅਤ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 31 ਦਸੰਬਰ 2022 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ 'ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਦਿੱਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਿੱਤੇ ਸਮੇਂ ਤੋਂ ਪਹਿਲਾਂ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ, ਤਾਂ ਜੋ ਵੀਜ਼ਾ ਪਰਕਿਰਿਆ ਲਈ ਕਾਰਵਾਈ ਸਮੇਂ ਸਿਰ ਕੀਤੀ ਜਾ ਸਕੇ।
|
ਮੋਹਾਲੀ ਪੁਲਿਸ ਵਲੋਂ 100 ਤੋਂ ਵੱਧ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਕਾਬੂ Monday 05 December 2022 11:15 AM UTC+00 | Tags: 100 breaking-news chandigarh mohali-police news panchkula pinjore-and-mohali. punjab-news punjab-police sas-nagar the-unmute-breaking the-unmute-breaking-news the-unmute-latest-news the-unmute-punjabi-news ਚੰਡੀਗੜ੍ਹ 5 ਦਸੰਬਰ 2022 : ਪੰਜਾਬ ਪੁਲਿਸ ਵਲੋਂ ਸੂਬੇ ਭਰ ਵਿੱਚ ਸ਼ਰਾਰਤੀ ਅਨਸਰਾਂ ਖ਼ਿਲਾਫ ਵਿੱਢੀ ਮੁਹਿੰਮ ਦੇ ਤਹਿਤ ਕਾਰਵਾਈ ਤੇਜ਼ ਕੀਤੀ ਹੋਈ ਹੈ | ਇਸੇ ਤਹਿਤ ਮੋਹਾਲੀ ਪੁਲਿਸ (Mohali police) ਵੱਲੋਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਚਲਾਏ ਗਏ ਅਪਰੇਸ਼ਨ ਦੌਰਾਨ ਸੀਆਈਏ ਸਟਾਫ਼ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ 100 ਤੋਂ ਵੱਧ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਖ਼ਿਲਾਫ਼ ਪੰਚਕੂਲਾ, ਚੰਡੀਗੜ੍ਹ, ਪਿੰਜੌਰ ਅਤੇ ਮੋਹਾਲੀ ਦੇ ਵੱਖ-ਵੱਖ ਥਾਣਿਆਂ ਵਿੱਚ ਚੋਰੀ ਦੇ ਕਰੀਬ 35 ਮਾਮਲੇ ਦਰਜ ਹਨ। ਅਪ੍ਰੈਲ 2022 ‘ਚ ਅੰਬਾਲਾ ਜੇਲ ‘ਚੋਂ ਬਾਹਰ ਆਉਣ ਤੋਂ ਬਾਅਦ ਉਹ ਮੋਹਾਲੀ ‘ਚ ਕਈ ਡਕੈਤੀਆਂ ਨੂੰ ਅੰਜਾਮ ਦੇ ਚੁੱਕਾ ਹੈ। ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਸ ਕਾਰਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। Tags:
|
ਇੱਕ ਵਾਰ ਦਾਨ ਕੀਤਾ ਹੋਇਆ ਖ਼ੂਨ ਚਾਰ ਜ਼ਿੰਦਗੀਆਂ ਬਚਾ ਸਕਦਾ ਹੈ: ਚੇਤਨ ਸਿੰਘ ਜੋੜਾਮਾਜਰਾ Monday 05 December 2022 11:23 AM UTC+00 | Tags: a-blood-donation-camp aids aids-control-employees-welfare-association blood-donation-camps breaking-news chetan-singh-jouramajra control-employees-welfare-association. donated-blood. news punjab-chetan-singh-jauramajra punjab-health-department punjabi-news punjab-state-blood-transfuse-council red-cross the-unmute-breaking-news voluntary-blood-donation-camps ਚੰਡੀਗੜ੍ਹ 05 ਦਸੰਬਰ 2022: ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਲਗਾਏ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ। ਇਹ ਕੈਂਪ ਪੰਜਾਬ ਸਟੇਟ ਬਲੱਡ ਟ੍ਰਾਂਸਫਿਉਜ਼ ਕਾਉਂਸਲ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿੱਚ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਪੰਜਾਬ ਭਰ ਦੇ ਮੁਲਾਜਮਾਂ ਨੇ ਹਿੱਸਾ ਲਿਆ। ਇਸ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਖੂਨ ਹਮੇਸ਼ਾ ਮੰਜੂਰਸ਼ੁਦਾ ਬਲੱਡ ਸੈਂਟਰਾਂ ਤੋਂ ਹੀ ਲਿਆ ਜਾਵੇ। ਕਿਉਂਕਿ ਇਨ੍ਹਾਂ ਸੈਂਟਰਾਂ ਵਿੱਚ ਕਈ ਬਿਮਾਰੀਆਂ ਦੇ ਟੈਸਟ ਕੀਤੇ ਜਾਂਦੇ ਹਨ ਅਤੇ ਰਿਪੋਰਟ ਸਹੀ ਆਉਣ ਉਪਰੰਤ ਹੀ ਕਿਸੇ ਵਿਅਕਤੀ ਨੂੰ ਖੂਨ ਚੜ੍ਹਾਇਆ ਜਾਂਦਾ ਹੈ। ਪੰਜਾਬ ਵਿੱਚ 161 ਮੰਜੂਰਸ਼ੁਦਾ ਬਲੱਡ ਸੈਂਟਰ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 46 ਸਰਕਾਰੀ, 7 ਮਿਲਟਰੀ ਅਤੇ 108 ਪ੍ਰਾਈਵੇਟ ਬਲੱਡ ਸੈਂਟਰ ਹਨ। ਚੇਤਨ ਸਿੰਘ ਜੌੜਾਮਾਜਰਾ ਨੇ ਐਸੋਸੀਏਸ਼ਨ ਵੱਲੋਂ ਲਗਾਏ ਖੂਨਦਾਨ ਕੈਂਪ ਦੀ ਸ਼ਲਾਘਾPunjab State Blood Transfuse Council ਕੀਤੀ। ਉਨ੍ਹਾਂ ਕਿਹਾ ਕਿ ਸਵੈ-ਇਛੱਕ ਖੂਨਦਾਨ ਕੈਂਪਾਂ ਰਾਹੀਂ ਕਈ ਲੋਕਾਂ ਦੀ ਜਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਇੱਕ ਦਾਨ ਕੀਤਾ ਹੋਇਆ ਖੂਨ ਚਾਰ ਜ਼ਿੰਦਗੀਆਂ ਬਚਾ ਸਕਦਾ ਹੈ। ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਕਿਹਾ ਕਿ ਉਹਨਾਂ ਦੀ ਯੂਨਿਅਨ ਏਡਜ਼ ਗ੍ਰਸਤ ਲੋਕਾਂ ਦੇ ਇਲਾਜ ਵਿੱਚ ਸਹਾਇਤਾ ਕਰਨ ਦੇ ਨਾਲ-ਨਾਲ ਖੂਨ ਦਾਨ ਜਿਹੇ ਸਮਾਜ ਭਲਾਈ ਦੇ ਕੰਮ ਵੀ ਕਰਦੀ ਹੈ। ਇਸ ਮੌਕੇ ਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੀ ਪ੍ਰੋਜੈਕਟ ਡਾਇਰੈਕਟਰ ਸ਼੍ਰੀਮਤੀ ਨੀਲਿਮਾ, ਡਾਇਰੈਕਟਰ ਹੈਲਥ ਸਰਵਿਸਸ ਡਾ. ਰਣਜੀਤ ਸਿੰਘ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਦੇ ਡਾਇਰੈਕਟਰ ਡਾ. ਐਸ.ਪੀ. ਸਿੰਘ, ਸਿਵਲ ਸਰਜਨ ਮੋਹਾਲੀ ਡਾ. ਆਦਰਸ਼ਪਾਲ ਕੌਰ, ਅਡੀਸ਼ਨਲ ਪ੍ਰੋਜੈਕਟ ਡਾਇਰੈਕਟਰ ਡਾ. ਬੌਬੀ ਗੁਲਾਟੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਨ੍ਹਾਂ ਤੋਂ ਇਲਾਵਾ ਜਨਰਲ ਸਕੱਤਰ ਗੁਰਜੰਟ ਸਿੰਘ , ਮੁੱਖ ਸਲਾਹਕਾਰ ਮਹਿੰਦਰਪਾਲ ਸਿੰਘ, ਵਿੱਤ ਸਕੱਤਰ ਕਵਲਜੀਤ ਸਿੰਘ, ਮਨੀਸ਼ ਯਾਦਵ, ਮੀਡੀਆ ਸਕੱਤਰ ਮਨੀਸ਼ ਕੁਮਾਰ, ਕੋਰ ਕਮੇਟੀ ਮੈਬਰ ਆਸ਼ੂ ਗਰਗ ਜੀ, ਸੁਰਿੰਦਰ ਸਿੰਘ ਤੇ ਹੋਰ ਸਟਾਫ ਮੌਜੂਦ ਸੀ। Tags:
|
ਵਿੱਤ ਵਿਭਾਗ ਨੇ 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਲਈ ਚਾਰ ਅਧਿਕਾਰੀਆਂ ਨੂੰ ਕੀਤਾ ਮੁਅੱਤਲ Monday 05 December 2022 12:08 PM UTC+00 | Tags: aam-aadmi-party breaking-news chief-minister-bhagwant-mann cm-bhagwant-mann corrupation finance-department finance-department-punjab harpal-singh-cheema latest-news latest-newsd news punjab punjab-finance-department punjab-government punjab-news the-unmute-breaking-news the-unmute-punjabi-news ਚੰਡੀਗੜ੍ਹ 05 ਦਸੰਬਰ 2022 : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਤ ਵਿਭਾਗ (Finance Department) ਨੇ ਸੂਬੇ ਦੇ ਖਜ਼ਾਨਾ ਦਫਤਰਾਂ ‘ਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ‘ਤੇ ਸਖਤ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਸਹਾਇਕ ਨੂੰ ਮੁਅੱਤਲ ਕਰਨ ਤੋਂ ਇਲਾਵਾ ਕਈ ਹੋਰ ਅਧਿਕਾਰੀਆਂ/ਕਰਮਚਾਰੀਆਂ ਨੂੰ ’ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ। 86 ਲੱਖ ਰੁਪਏ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਲਈ ਤਿੰਨ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਪਹਿਲਾਂ ਹੀ ਮੁਅੱਤਲ ਹਨ। ਉਨ੍ਹਾਂ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਵੀ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਰਾਜ ਦੇ ਖਜ਼ਾਨਾ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਸਬੰਧੀ ਵੱਖ-ਵੱਖ ਸ਼ਿਕਾਇਤਾਂ ਦੀ ਜਾਂਚ ਕਰਨ ਲਈ 2 ਜੂਨ, 2022 ਨੂੰ ਵਿਭਾਗੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ। ਸਰਕਾਰ ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਇਕ ਸੁਪਰਡੈਂਟ, ਇਕ ਸੀਨੀਅਰ ਸਹਾਇਕ ਅਤੇ ਇਕ ਜੂਨੀਅਰ ਸਹਾਇਕ ਪਹਿਲਾਂ ਹੀ ਮੁਅੱਤਲ ਹਨ, ਜਦਕਿ ਇਕ ਸੀਨੀਅਰ ਸਹਾਇਕ ਨੂੰ ਅੱਜ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕਈ ਹੋਰ ਅਧਿਕਾਰੀਆਂ/ ਅਧਿਕਾਰੀਆਂ ਨੂੰ ’ਕਾਰਨ ਦੱਸੋ ਨੋਟਿਸ’ ਜਾਰੀ ਕੀਤੇ ਗਏ ਹਨ। ਸ਼ੱਕੀ ਵਿੱਤੀ ਲੈਣ-ਦੇਣ ਲਈ ਰਾਜ ਪੱਧਰੀ ਅਤੇ ਖੇਤਰੀ ਖਜ਼ਾਨਾ ਦਫਤਰਾਂ ਦੇ ਕਰਮਚਾਰੀ। ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਜਾਂਚ ਕਮੇਟੀ ਵੱਲੋਂ ਸੌਂਪੀ ਰਿਪੋਰਟ ਅਨੁਸਾਰ ਕੁੱਲ 86,44,022 ਰੁਪਏ ਦੇ ਸ਼ੱਕੀ ਲੈਣ-ਦੇਣ ਪਾਏ ਗਏ ਹਨ ਅਤੇ ਇਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ ਇਮਾਨਦਾਰ ਅਤੇ ਸਮਰਪਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਅਤੇ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ 'ਤੇ ਬਰਦਾਸ਼ਤ ਨਹੀਂ ਕਰੇਗੀ। Tags:
|
ਪਟਿਆਲਾ 'ਚ ਬਜ਼ੁਰਗ ਮਹਿਲਾ ਦੇ ਪੈਰੀਂ ਹੱਥ ਲਗਾ ਕੇ ਚੋਰ ਸੋਨੇ ਦੀ ਚੈਨੀ ਖੋਹ ਕੇ ਹੋਇਆ ਫ਼ਰਾਰ Monday 05 December 2022 12:24 PM UTC+00 | Tags: breaking-news bribe century-enclave century-enclave-of-patiala news patiala patiala-police punjab-news punjab-police snatching snatching-in-patiala the-unmute-breaking-news the-unmute-punjabi-news ਪਟਿਆਲਾ 05 ਦਸੰਬਰ 2022: ਪਟਿਆਲਾ (Patiala) ਪੁਲਿਸ ਵੱਲੋਂ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਮਾੜੇ ਅਨਸਰਾਂ ਦੇ ਖਿਲਾਫ ਕਾਰਵਾਈ ਕੀਤੀਆਂ ਜਾ ਰਹੀਆਂ ਹਨ, ਦੂਜੇ ਪਾਸੇ ਸ਼ਹਿਰ ਵਿੱਚ ਲੁੱਟਾਂ-ਖੋਹਾਂ ਅਤੇ ਸਨੈਚਿੰਗ ਦੀਆਂ ਵਾਰਦਾਤਾ ਸਾਹਮਣੇ ਆ ਰਹੀਆਂ ਹਨ ਅਤੇ ਇਹਨਾਂ ਵਾਰਦਾਤਾਂ ਕਰਕੇ ਸ਼ਹਿਰ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ | ਅਜਿਹਾ ਹੀ ਇਕ ਤਾਜ਼ਾ ਮਾਮਲਾ ਪਟਿਆਲਾ ਦੇ ਸੈਂਚਰੀ ਇਨਕਲੇਵ ਤੋਂ ਸਾਹਮਣੇ ਆਇਆ ਜਿੱਥੇ, ਦਿਨ-ਦਿਹਾੜੇ ਇਕ ਵਿਅਕਤੀ ਘਰ ਵਿੱਚ ਦਾਖਲ ਹੋ ਕੇ ਪਹਿਲਾਂ ਘਰ ਵਿਚ ਮੌਜੂਦ ਬਜ਼ੁਰਗ ਮਹਿਲਾ ਦੇ ਪੈਰੀਂ ਹੱਥ ਲਾਉਂਦਾ ਅਤੇ ਬਾਅਦ ਵਿੱਚ ਉਸਦੇ ਗਲ ਵਿੱਚ ਪਾਈ ਹੋਈ ਸੋਨੇ ਦੀ ਚੈਨ ਖੋਹ ਕੇ ਫਰਾਰ ਹੋ ਜਾਂਦਾ ਹੈ | ਇਹ ਸਾਰਾ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ | ਪੀੜਤ ਮਹਿਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਬੱਚਿਆਂ ਨਾਲ਼ ਘਰ ਵਿਚ ਬੈਠੀ ਸੀ ਅਤੇ ਇਸੇ ਦੌਰਾਨ ਇਕ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਜਾਂਦਾ ਹੈ ਅਤੇ ਉਸ ਨੇ ਪਹਿਲਾਂ ਮੇਰੇ ਪੈਰਾਂ ਨੂੰ ਹੱਥ ਲਾਇਆ ਤੇ ਬਾਅਦ ਵਿੱਚ ਮੇਰੇ ਗਲ ਵਿਚ ਪਾਈ ਹੋਈ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਿਆ | ਉਹਨਾਂ ਦੱਸਿਆ ਕਿ ਇਸ ਵਾਰਦਾਤ ਤੋਂ ਬਾਅਦ ਉਨ੍ਹਾਂ ਨੇ ਸਬੰਧਤ ਥਾਣੇ ਨੂੰ ਸੂਚਨਾ ਦੇ ਦਿੱਤੀ ਹੈ ਪੀੜਤ ਮਹਿਲਾ ਨੇ ਕਿਹਾ ਕਿ ਇਹੋ ਜਿਹੇ ਵਿਅਕਤੀਆਂ ਦੇ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਦੇ ਨਾਲ ਅਜਿਹੀ ਘਟਨਾ ਨਾ ਵਾਪਰੇ | Tags:
|
PAK vs ENG: ਇੰਗਲੈਂਡ ਨੇ ਪਾਕਿਸਤਾਨ ਨੂੰ ਉਸਦੇ ਹੀ ਘਰੇਲੂ ਮੈਦਾਨ 'ਚ 22 ਸਾਲ ਬਾਅਦ ਹਰਾਇਆ Monday 05 December 2022 12:35 PM UTC+00 | Tags: breaking-news cricket-news england england-broke-a-112-year-old-record england-cricket-team england-defeated-pakistan icc news pakistan pakistan-cricket-team pak-vs-eng pak-vs-eng-match pak-vs-eng-test-match punjab-news test-macth test-series ਚੰਡੀਗੜ੍ਹ 05 ਦਸੰਬਰ 2022: ਇੰਗਲੈਂਡ ਨੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਦੇ ਪਹਿਲੇ ਮੈਚ ‘ਚ ਪਾਕਿਸਤਾਨ (Pakistan) ਨੂੰ 74 ਦੌੜਾਂ ਨਾਲ ਹਰਾ ਦਿੱਤਾ । ਰਾਵਲਪਿੰਡੀ ‘ਚ ਖੇਡੇ ਗਏ ਟੈਸਟ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ (England) ਨੇ ਪਹਿਲੀ ਪਾਰੀ ‘ਚ 657 ਦੌੜਾਂ ਬਣਾਈਆਂ, ਇਸ ਵਿੱਚ ਕਈ ਰਿਕਾਰਡ ਤੋੜੇ ਗਏ । ਇਸ ਦੌਰਾਨ ਇੰਗਲਿਸ਼ ਟੀਮ ਦੇ ਚਾਰ ਬੱਲੇਬਾਜ਼ਾਂ ਨੇ ਸੈਂਕੜੇ ਲਗਾਏ। ਇਨ੍ਹਾਂ ਵਿੱਚ ਜੈਕ ਕਰਾਊਲੀ (122), ਬੇਨ ਡਕੇਟ (107), ਓਲੀ ਪੋਪ (108) ਅਤੇ ਹੈਰੀ ਬਰੁਕ (153) ਸ਼ਾਮਲ ਹਨ। ਜਵਾਬ ‘ਚ ਪਾਕਿਸਤਾਨ ਨੇ ਆਪਣੀ ਪਹਿਲੀ ਪਾਰੀ ‘ਚ 579 ਦੌੜਾਂ ਬਣਾਈਆਂ। ਅਬਦੁੱਲਾ ਸ਼ਫੀਕ ਨੇ 114 ਦੌੜਾਂ, ਇਮਾਮ-ਉਲ-ਹੱਕ ਨੇ 121 ਦੌੜਾਂ ਅਤੇ ਕਪਤਾਨ ਬਾਬਰ ਆਜ਼ਮ ਨੇ 136 ਦੌੜਾਂ ਬਣਾਈਆਂ। ਇਸ ਤਰ੍ਹਾਂ ਦੂਜੀ ਪਾਰੀ ‘ਚ ਇੰਗਲੈਂਡ 78 ਦੌੜਾਂ ਦੀ ਬੜ੍ਹਤ ਨਾਲ ਮੈਦਾਨ ‘ਤੇ ਉਤਰਿਆ। ਇੰਗਲੈਂਡ ਨੇ ਦੂਜੀ ਪਾਰੀ ਵਿੱਚ ਸੱਤ ਵਿਕਟਾਂ 'ਤੇ 264 ਦੌੜਾਂ ਬਣਾ ਕੇ ਪਾਰੀ ਐਲਾਨ ਦਿੱਤੀ। ਜੋ ਰੂਟ ਨੇ 73 ਅਤੇ ਹੈਰੀ ਬਰੂਕ ਨੇ 87 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਜੈਕ ਕਰਾਊਲੀ ਨੇ 50 ਦੌੜਾਂ ਬਣਾਈਆਂ। ਇਸ ਤਰ੍ਹਾਂ ਇੰਗਲੈਂਡ ਦੀ ਟੀਮ ਨੂੰ ਕੁੱਲ 342 ਦੌੜਾਂ ਦੀ ਬੜ੍ਹਤ ਮਿਲ ਗਈ ਅਤੇ ਟੀਮ ਨੇ ਪਾਕਿਸਤਾਨ ਦੇ ਸਾਹਮਣੇ 343 ਦੌੜਾਂ ਦਾ ਟੀਚਾ ਰੱਖਿਆ। ਜਵਾਬ ‘ਚ ਪਾਕਿਸਤਾਨ ਦੀ ਟੀਮ ਪੰਜਵੇਂ ਦਿਨ 268 ਦੌੜਾਂ ‘ਤੇ ਸਿਮਟ ਗਈ। ਪਾਕਿਸਤਾਨ ਦੀ ਦੂਜੀ ਪਾਰੀ ਵਿੱਚ ਸਾਊਦ ਸ਼ਕੀਲ ਨੇ ਸਭ ਤੋਂ ਵੱਧ 76 ਦੌੜਾਂ ਬਣਾਈਆਂ। ਇੰਗਲੈਂਡ ਲਈ ਓਲੀ ਰੌਬਿਨਸਨ ਅਤੇ ਜੇਮਸ ਐਂਡਰਸਨ ਨੇ ਦੂਜੀ ਪਾਰੀ ਵਿੱਚ ਚਾਰ-ਚਾਰ ਵਿਕਟਾਂ ਲਈਆਂ। ਜੈਕ ਲੀਚ ਨੇ ਨਸੀਮ ਸ਼ਾਹ ਨੂੰ ਐਲਬੀਡਬਲਯੂ ਆਊਟ ਕਰਕੇ ਪਾਕਿਸਤਾਨ ਦੀ ਪਾਰੀ 268 ਦੌੜਾਂ ‘ਤੇ ਸਮੇਟ ਦਿੱਤੀ। ਇੰਗਲੈਂਡ (England) ਦੀ ਟੀਮ 17 ਸਾਲ ਬਾਅਦ ਇੰਗਲੈਂਡ ਦਾ ਦੌਰਾ ਕਰ ਰਹੀ ਹੈ ਅਤੇ ਪਹਿਲਾਂ ਹੀ ਟੈਸਟ ਜਿੱਤ ਚੁੱਕੀ ਹੈ। ਪਿਛਲੇ 17 ਸਾਲਾਂ ਵਿੱਚ ਸੁਰੱਖਿਆ ਕਾਰਨਾਂ ਕਰਕੇ ਕੋਈ ਵੀ ਟੀਮ ਪਾਕਿਸਤਾਨ ਦਾ ਦੌਰਾ ਨਹੀਂ ਕਰ ਰਹੀ ਸੀ। ਇੰਗਲੈਂਡ 22 ਸਾਲਾਂ ਬਾਅਦ ਪਾਕਿਸਤਾਨ ਦੇ ਖਿਲਾਫ ਘਰੇਲੂ ਮੈਦਾਨ ‘ਤੇ ਟੈਸਟ ਜਿੱਤਣ ‘ਚ ਕਾਮਯਾਬ ਰਿਹਾ ਹੈ। ਇੰਗਲਿਸ਼ ਟੀਮ ਨੇ ਆਖਰੀ ਵਾਰ ਪਾਕਿਸਤਾਨ ‘ਚ ਸਾਲ 2000 ‘ਚ ਟੈਸਟ ਜਿੱਤਿਆ ਸੀ। ਫਿਰ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਦੇ ਤੀਜੇ ਮੈਚ ‘ਚ ਇੰਗਲੈਂਡ ਨੇ ਕਰਾਚੀ ‘ਚ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 1-0 ਨਾਲ ਜਿੱਤ ਲਈ।
Tags:
|
ਅੰਮ੍ਰਿਤਸਰ 'ਚ ਮੋਟਰਸਾਈਕਲ ਸਵਾਰ ਦੋ ਲੁਟੇਰੇ ਲੜਕੀ ਦਾ ਮੋਬਾਈਲ ਖੋਹ ਕੇ ਹੋਏ ਫ਼ਰਾਰ Monday 05 December 2022 12:48 PM UTC+00 | Tags: amritsar amritsar-police amritsar-police-administration breaking-news bribe crime new-pratap-nagar new-pratap-nagar-in-amritsar news ਚੰਡੀਗੜ੍ਹ 05 ਦਸੰਬਰ 2022: ਅੰਮ੍ਰਿਤਸਰ (Amritsar) ‘ਚ ਲੁੱਟ-ਖੋਹ ਵਰਗੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ । ਸ਼ਹਿਰ ਵਾਸੀਆਂ ਦੇ ਨਾਲ-ਨਾਲ ਸੈਲਾਨੀ ਵੀ ਹਰ ਰੋਜ਼ ਚੋਰੀਆਂ ਦਾ ਸ਼ਿਕਾਰ ਹੋ ਰਹੇ ਹਨ। ਸੋਮਵਾਰ ਨੂੰ ਵੀ ਅਜਿਹੀ ਘਟਨਾ ਸਾਹਮਣੇ ਆਈ, ਜਿੱਥੇ ਬਾਈਕ ‘ਤੇ ਆਏ ਦੋ ਲੁਟੇਰੇ ਲੜਕੀ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ । ਲੁੱਟ ਦੀ ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਘਟਨਾ ਅੰਮ੍ਰਿਤਸਰ ਦੇ ਨਿਊ ਪ੍ਰਤਾਪ ਨਗਰ ਦੀ ਦੱਸੀ ਜਾ ਰਹੀ ਹੈ। ਲੜਕੀ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਹ ਕਿਸੇ ਕੰਮ ਲਈ ਬਾਜ਼ਾਰ ਗਈ ਸੀ, ਜਦੋਂ ਉਹ ਘਰ ਵੱਲ ਵਾਪਸ ਪਰਤ ਰਹੀ ਸੀ ਤਾਂ ਇਸੇ ਦੌਰਾਨ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਗੁਰੂ ਨਾਨਕ ਮੈਡੀਕਲ ਅਤੇ ਅਲਟਰਾਸਾਊਂਡ ਸੈਂਟਰ ਦੇ ਬਾਹਰ ਉਸ ਦੇ ਹੱਥ ਵਿੱਚ ਫੜਿਆ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਉਸ ਨੇ ਰੌਲਾ ਪਾਇਆ ਤਾਂ ਬਾਜ਼ਾਰ ਕੋਲੋਂ ਲੰਘ ਰਹੇ ਲੋਕਾਂ ਨੇ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸੀ.ਸੀ.ਟੀ.ਵੀ. ਜਿਸ ਦੇ ਆਧਾਰ ‘ਤੇ ਮੁਲਜ਼ਮਾਂ ਦੀ ਸ਼ਨਾਖ਼ਤ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਲਾਕੇ ਦੇ ਹੋਰ ਸੀ.ਸੀ.ਟੀ.ਵੀ. ਦੀ ਵੀ ਤਲਾਸ਼ੀ ਲਈ ਜਾ ਰਹੀ ਹੈ, ਤਾਂ ਜੋ ਉਨ੍ਹਾਂ ਦੇ ਚਿਹਰੇ ਅਤੇ ਰੂਟ ਦੀ ਸਪੱਸ਼ਟ ਜਾਣਕਾਰੀ ਮਿਲ ਸਕੇ | Tags:
|
ਪੰਜਾਬ ਦੀ ਨਵੀਂ ਖੇਤੀਬਾੜੀ ਨੀਤੀ 31 ਮਾਰਚ ਤੱਕ ਤਿਆਰ ਹੋਵੇਗੀ: ਕੁਲਦੀਪ ਸਿੰਘ ਧਾਲੀਵਾਲ Monday 05 December 2022 12:58 PM UTC+00 | Tags: aam-aadmi-party agriculture-minister-of-punja cm-bhagwant-mann kuldeep-singh-dhaliwal new-agricultural-policy news punjab-agricultural-policy punjab-new-agricultural-policy punjab-police the-unmute-breaking-news the-unmute-latest-news ਚੰਡੀਗੜ੍ਹ 05 ਦਸੰਬਰ 2022: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ 'ਚ ਅੱਗੇ ਵਧਦਿਆਂ 31 ਮਾਰਚ, 2023 ਤੱਕ ਸੂਬੇ ਦੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨਵੀਂ ਖੇਤੀਬਾੜੀ ਨੀਤੀ ਪੰਜਾਬ ਦੀ ਭੂਗੋਲਿਕ ਸਥਿਤੀ, ਮਿੱਟੀ ਦੀ ਸਿਹਤ, ਫਸਲਾਂ ਤੇ ਪਾਣੀ ਦੀ ਉਪਲੱਬਧਤਾ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾਵੇਗੀ, ਜਿਸ ਲਈ ਪ੍ਰਸਿੱਧ ਖੇਤੀਬਾੜੀ ਵਿਗਿਆਨੀਆਂ, ਮਾਹਿਰਾਂ ਤੇ ਕਿਸਾਨ ਜਥੇਬੰਦੀਆਂ ਨਾਲ ਸਲਾਹ ਮਸ਼ਵਰੇ ਕੀਤੇ ਜਾ ਰਹੇ ਹਨ। ਸ. ਧਾਲੀਵਾਲ ਨੇ ਅੱਜ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵੱਲੋਂ 'ਪੰਜਾਬ ਦਾ ਖੇਤੀ ਵਿਕਾਸ ਮਾਡਲ – ਕੁੱਝ ਨੀਤੀਗਤ ਮੁੱਦੇ 'ਵਿਸ਼ੇ 'ਤੇ ਕਰਵਾਈ ਗਈ ਕਿਸਾਨ ਗੋਸ਼ਟੀ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਗੈਰ ਜਿੰਮੇਵਾਰਾਨਾ ਰਵੱਈਏ ਤੇ ਗਲਤ ਨੀਤੀਆਂ ਕਾਰਨ ਪੰਜਾਬ ਦਾ ਸ਼ੁੱਧ ਪਾਣੀ, ਸ਼ੁੱਧ ਹਵਾ ਤੇ ਵਾਤਾਵਰਣ ਅਤੇ ਸਿਹਤਮੰਦ ਉਪਜਾਊ ਭੂਮੀ ਹੁਣ ਦੂਸ਼ਤ ਪਾਣੀ, ਜ਼ਹਿਰੀਲੀ ਹਵਾ ਅਤੇ ਗੈਰ-ਉਪਜਾਊ ਭੂਮੀ ਵਿੱਚ ਬਦਲ ਰਹੀ ਹੈ, ਜਿਸ ਨੂੰ ਸਾਫ਼ ਨੀਤੀ ਤੇ ਨੀਅਤ ਨਾਲ ਬਦਲਣ ਦੀ ਜ਼ਰੂਰਤ ਹੈ। ਕੁਦਰਤੀ ਖੇਤੀ ਲਈ ਵੱਖਰੀ ਨੀਤੀ ਬਣਾਉਣ ਦਾ ਐਲਾਨ ਕਰਦਿਆਂ ਖੇਤੀ ਮੰਤਰੀ ਨੇ ਕਿਹਾ ਕਿ ਖੇਤੀ ਵਿੱਚ ਰਸਾਇਣਿਕ ਖਾਦਾਂ, ਨਦੀਨ ਨਾਸ਼ਕਾਂ ਅਤੇ ਕੀਟ ਨਾਸ਼ਕਾਂ ਦੀ ਹੱਦੋਂ ਵੱਧ ਵਰਤੋਂ ਕਾਰਨ ਲੋਕਾਂ ਨੂੰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲਾਂ ਵਾਲੀ ਸਥਿਤੀ ਵਿੱਚ ਲਿਆਉਣ ਲਈ ਕੁਦਰਤੀ ਖੇਤੀ ਦੇ ਆਪਣੀ ਆਬੋ-ਹਵਾ ਅਨੁਸਾਰ ਕੰਮ ਕਰਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਖੇਤੀ ਸਿਰਫ਼ ਖੇਤੀ ਨਹੀਂ, ਇਹ ਜੀਵਨ ਨਾਲ ਜੁੜਿਆ ਹੋਇਆ ਮੁੱਦਾ ਹੈ।ਉਨ੍ਹਾਂ ਕੋਆਪ੍ਰੇਟਿਵ ਪ੍ਰਣਾਲੀ ਨੂੰ ਆਬਾਦ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਤੀ ਨੂੰ ਜ਼ਰੂਰਤ ਮੁਤਾਬਿਕ ਕਰਨ ਦੀ ਜ਼ਰੂਰਤ ਹੈ। ਖੇਤੀ ਮੰਤਰੀ ਨੇ ਖੇਤੀ ਵਿੱਚ ਆਏ ਅਸਾਵੇਂਪਣ ਨੂੰ ਦੂਰ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਖੇਤੀਬਾੜੀ ਨੂੰ ਬਚਾਉਣ ਦੀ ਦਿਸ਼ਾ ਵਿੱਚ ਸਭ ਦੇ ਸਹਿਯੋਗ ਨਾਲ ਅੱਗੇ ਵਧੇਗੀ।ਉਨ੍ਹਾਂ ਕਿਹਾ ਕਿ ਖੇਤੀ ਕਰਨ ਲਈ ਵੱਡੀਆਂ ਮਸ਼ੀਨਾ ਖਰੀਦਣ ਦੀ ਥਾਂ ਛੋਟੀਆਂ ਮਸ਼ੀਨਾਂ ਦੀ ਸੁਯੋਗ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਕਿਸਾਨਾਂ ਦੀ ਆਰਥਿਕਤਾ 'ਚ ਵੀ ਸੁਧਾਰ ਹੋਵੇਗਾ। ਪੰਜਾਬ ਦੀਆਂ ਫਸਲਾਂ, ਪਾਣੀ ਅਤੇ ਮਿੱਟੀ ਤੇ ਵਾਤਾਵਰਣ ਨੂੰ ਕੇਂਦਰ 'ਚ ਰੱਖ ਕੇ ਵੱਖ-ਵੱਖ ਕਾਨਫਰੰਸਾਂ ਕਰਨ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਸੂਬਾ ਸਰਕਾਰ ਕਿ ਖੇਤੀ ਮਾਹਿਰਾਂ ਤੇ ਖੇਤੀ ਵਿਗਿਆਨੀਆਂ ਤੇ ਤਜ਼ਰਬੇਕਾਰ ਲੋਕਾਂ ਦੀ ਮਦਦ ਨਾਲ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦਾ ਹਰ ਸੰਭਵ ਯਤਨ ਕਰੇਗੀ। ਇਸ ਕਾਨਫਰੰਸ ਮੌਕੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉੱਪ-ਕੁੱਲਪਤੀ ਡਾ. ਸਤਬੀਰ ਸਿੰਘ ਗੋਸਲ, ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ, ਡਾ. ਦਵਿੰਦਰ ਸ਼ਰਮਾ, ਡਾ. ਗੁਰਕੰਵਲ ਸਿੰਘ, ਪ੍ਰੋਫੈਸਰ ਬਾਵਾ ਸਿੰਘ, ਪ੍ਰਿੰਸੀਪਲ ਸੁੱਚਾ ਸਿੰਘ, ਡਾ. ਕੁਲਦੀਪ ਸਿੰਘ ਆਦਿ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਆਗੂਅ: ਸ. ਰਵਿੰਦਰ ਸਿੰਘ ਅਤੇ ਸ. ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਸਕੱਤਰ ਸ. ਅਰਸ਼ਦੀਪ ਸਿੰਘ ਥਿੰਦ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। Tags:
|
Jammu and Kashmir: ਰਾਜੌਰੀ ਜ਼ਿਲ੍ਹੇ 'ਚ ਬੱਸ ਪਲਟਣ ਕਾਰਨ ਵਾਪਰਿਆ ਵੱਡਾ ਹਾਦਸਾ, 17 ਜਣੇ ਜ਼ਖ਼ਮੀ Monday 05 December 2022 01:10 PM UTC+00 | Tags: breaking-news jammu-and-kashmir jammu-and-kashmir-latest-news jammu-and-kashmir-news latest-rajouri-news news nus-accident rajouri rajouri-bus-accident rajouri-news sp-aftab-bukhari ਚੰਡੀਗੜ੍ਹ 05 ਦਸੰਬਰ 2022: ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਰਾਜੌਰੀ (Rajouri) ਜ਼ਿਲੇ ‘ਚ ਅੱਜ ਇੱਕ ਬੱਸ ਪਲਟਣ ਨਾਲ ਵੱਡਾ ਹਾਦਸਾ ਵਾਪਰਿਆ ਹੈ | ਇਸ ਸੜਕ ਹਾਦਸੇ ‘ਚ ਕਰੀਬ 17 ਜਣੇ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਰਾਜੌਰੀ ਜ਼ਿਲੇ ਦੇ ਮੰਜਾਕੋਟ ਬਲਾਕ ਦੇ ਤਰਕੁੰਡੀ ‘ਚ ਸੜਕ ਹਾਦਸੇ ‘ਚ ਵਿਆਹ ਦੀ ਬਰਾਤ ‘ਚ ਸ਼ਾਮਲ 17 ਜਣੇ ਜ਼ਖਮੀ ਹੋ ਗਏ। ਰਾਜੌਰੀ ਦੇ ਡਿਪਟੀ ਟਰੈਫਿਕ ਐਸਪੀ ਆਫਤਾਬ ਬੁਖਾਰੀ ਨੇ ਇਹ ਜਾਣਕਾਰੀ ਦਿੱਤੀ ਹੈ । ਆਫਤਾਬ ਬੁਖਾਰੀ ਨੇ ਕਿਹਾ ਕਿ ਹਾਦਸੇ ਨਾਲ ਸਬੰਧਤ ਹੋਰ ਵੇਰਵਿਆਂ ਦੀ ਉਡੀਕ ਹੈ। Tags:
|
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਵੋਟਿੰਗ ਸਮਾਪਤ, ਉਮੀਦਵਾਰਾਂ ਦੀ ਕਿਸਮਤ ਈਵੀਐਮ ਮਸ਼ੀਨ 'ਚ ਕੈਦ Monday 05 December 2022 01:19 PM UTC+00 | Tags: aam-aadmi-party ahmedabad amit-shah anand aravali arvind-kejriwal banaskantha bjp breaking-news congress dahod danta election gandhinagar gujarat gujarat-assembly-elections gujarat-assembly-elections-2022 gujarat-assembly-elections-second-phase gujarat-vidhan-sabha hardik-patel khera malikaarjun-kharge mehsagar mehsana news panch-mahal patan prime-minister-narendra-modi sabarkantha the-unmute-breaking-news the-unmute-latest-news the-unmute-punjab the-unmute-punjabi-news vadodara ਚੰਡੀਗੜ੍ਹ 05 ਦਸੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ (Gujarat Assembly elections) ਦੇ ਦੂਜੇ ਪੜਾਅ ਦੀ ਵੋਟਿੰਗ ਸਮਾਪਤ ਹੋ ਗਈ ਹੈ | ਚੋਣ ਕਮਿਸ਼ਨ ਦੇ ਅਨੁਸਾਰ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਸ਼ਾਮ 5 ਵਜੇ ਤੱਕ ਲਗਭਗ 58.68% ਮਤਦਾਨ ਦਰਜ ਕੀਤਾ ਗਿਆ ਹੈ । ਪੋਲਿੰਗ ਅਧਿਕਾਰੀਆਂ ਨੇ ਪੋਲਿੰਗ ਖਤਮ ਹੋਣ ਤੋਂ ਬਾਅਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਅਤੇ ਵੀਵੀਪੀਏਟੀ ਮਸ਼ੀਨ ਨੂੰ ਸੀਲ ਕਰ ਦਿੱਤਾ ਹੈ । ਗੁਜਰਾਤ ਵਿਧਾਨ ਸਭਾ ਚੋਣਾਂ 2022 (Gujarat Assembly Elections 2022) ਲਈ 14 ਜ਼ਿਲ੍ਹਿਆਂ ਦੀਆਂ 93 ਸੀਟਾਂ 'ਤੇ ਅੱਜ ਦੂਜੇ ਪੜਾਅ ਲਈ ਵੋਟਿੰਗ ਹੋਈ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਬਨਾਸਕਾਂਠਾ, ਪਾਟਨ, ਮੇਹਸਾਣਾ, ਸਾਬਰਕਾਂਠਾ, ਅਰਾਵਲੀ, ਗਾਂਧੀਨਗਰ, ਅਹਿਮਦਾਬਾਦ, ਆਨੰਦ, ਖੇੜਾ, ਮਹਿਸਾਗਰ, ਪੰਚ ਮਹਿਲ, ਦਾਹੋਦ, ਵਡੋਦਰਾ ਅਤੇ ਛੋਟਾ ਉਦੈਪੁਰ ਸ਼ਾਮਲ ਹਨ। The post ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਵੋਟਿੰਗ ਸਮਾਪਤ, ਉਮੀਦਵਾਰਾਂ ਦੀ ਕਿਸਮਤ ਈਵੀਐਮ ਮਸ਼ੀਨ ‘ਚ ਕੈਦ appeared first on TheUnmute.com - Punjabi News. Tags:
|
ਹਰਜੋਤ ਸਿੰਘ ਬੈਂਸ ਵੱਲੋਂ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ, ਕੇਂਦਰੀ ਰੇਲ ਮੰਤਰੀ ਨੂੰ ਲਿਖਿਆ ਪੱਤਰ Monday 05 December 2022 01:26 PM UTC+00 | Tags: aam-aadmi-party ashwani-vaishna breaking-news cm-bhagwant-mann harjot-singh-bains indian-railway news punjab-government punjab-news railway-minister-ashwani-vaishnav railway-station sri-anandpur-sahib sri-anandpur-sahib-railway-station the-unmute-breaking the-unmute-breaking-news the-unmute-punjabi-news ਚੰਡੀਗੜ੍ਹ 05 ਦਸੰਬਰ 2022: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੰਦੇ ਭਾਰਤ ਐਕਸਪ੍ਰੈਸ (Vande Bharat Express) ਦੇ ਨਿਰਵਿਘਨ ਸਟਾਪੇਜ ਲਈ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਹੈ।ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਲਿਖੇ ਪੱਤਰ ਵਿੱਚ ਬੈਂਸ ਨੇ ਦੱਸਿਆ ਕਿ ਭਾਵੇਂ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਟਾਪੇਜ ਦਿੱਤਾ ਗਿਆ ਹੈ ਪਰ ਮੌਜੂਦਾ ਸਟੇਸ਼ਨ ਵਿੱਚ ਸਾਰੀਆਂ ਵੱਡੀਆਂ ਸਹੂਲਤਾਂ ਦੀ ਘਾਟ ਹੈ ਜਿਵੇਂ ਕਿ ਪੂਰੀ ਰੇਲ ਗੱਡੀ ਲਈ ਕੋਈ ਪਲੇਟਫਾਰਮ ਨਹੀਂ ਹੈ। ਪੂਰੇ ਸਟੇਸ਼ਨ ਦੇ ਆਧੁਨਿਕੀਕਰਨ ਤੋਂ ਇਲਾਵਾ ਪਲੇਟਫਾਰਮ ਨੂੰ ਅਪਗ੍ਰੇਡ ਕਰਨ ਦੀ ਫੌਰੀ ਲੋੜ ਹੈ। ਨਵੀਂ ਦਿੱਲੀ ਤੋਂ ਊਨਾ (ਹਿਮਾਚਲ ਪ੍ਰਦੇਸ਼) ਤੱਕ ਨਵੀਂ ਸੁਪਰ ਸਪੀਡ ਰੇਲ ਗੱਡੀ 'ਵੰਦੇ ਭਾਰਤ ਐਕਸਪ੍ਰੈਸ' ਸ਼ੁਰੂ ਕਰਨ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੁਕਣ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜਿੱਥੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦਾ ਕੀਮਤੀ ਸਮਾਂ ਬਿਤਾਇਆ ਅਤੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ। ਦੇਸ਼-ਵਿਦੇਸ਼ ਦੇ ਕੋਨੇ-ਕੋਨੇ ਤੋਂ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਥੋੜੀ ਦੂਰੀ 'ਤੇ ਸਥਿਤ ਮਾਤਾ ਸ਼੍ਰੀ ਨੈਣਾ ਦੇਵੀ ਜੀ ਦੇ ਮੰਦਰ ਵਿਚ ਵੀ ਬਹੁ-ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ ਅਤੇ ਨੰਗਲ ਡੈਮ ਇਕ ਸੈਰ-ਸਪਾਟਾ ਸਥਾਨ ਹੈ, ਇਨ੍ਹਾਂ ਅਹਿਮ ਪਹਿਲੂਆਂ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕੀਤਾ ਜਾਣਾ ਚਾਹੀਦਾ ਹੈ। ਬੈਂਸ ਨੇ ਕੇਂਦਰੀ ਰੇਲ ਮੰਤਰੀ ਨਾਲ ਨਿੱਜੀ ਮੁਲਾਕਾਤ ਲਈ ਵੀ ਸਮਾਂ ਮੰਗਿਆ ਤਾਂ ਜੋ ਉਹ ਰੇਲਵੇ ਨਾਲ ਸਬੰਧਤ ਸਾਰੇ ਅਹਿਮ ਮੁੱਦੇ ਚੁੱਕ ਸਕਣ। The post ਹਰਜੋਤ ਸਿੰਘ ਬੈਂਸ ਵੱਲੋਂ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ, ਕੇਂਦਰੀ ਰੇਲ ਮੰਤਰੀ ਨੂੰ ਲਿਖਿਆ ਪੱਤਰ appeared first on TheUnmute.com - Punjabi News. Tags:
|
ਹੁਸ਼ਿਆਰਪੁਰ ਹਲਕੇ 'ਚ 8.19 ਕਰੋੜ ਦੀ ਲਾਗਤ ਨਾਲ ਲਗਾਏ ਜਾ ਰਹੇ ਹਨ 21 ਸਿੰਚਾਈ ਟਿਊਬਵੈਲ: ਬ੍ਰਮ ਸ਼ੰਕਰ ਜਿੰਪਾ Monday 05 December 2022 01:31 PM UTC+00 | Tags: 21-irrigation-tubewells aam-aadmi-party brahm-shankar-jimpa breaking-news cm-bhagwant-mann hoshiarpur hoshiarpur-constituency news punjab-government punjab-news sherpur-baatien the-unmute-breaking-news the-unmute-latest-news ਹੁਸ਼ਿਆਰਪੁਰ 05 ਦਸੰਬਰ 2022: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ (Hoshiarpur) ਵਿਚ 178 ਸਿੰਚਾਈ ਟਿਊਬਵੈਲ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿਚ 21 ਟਿਊਬਵੈਲ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਲੱਗਣਗੇ। ਹੁਸ਼ਿਆਰਪੁਰ ਵਿਖੇ ਲੱਗਣ ਵਾਲੇ ਟਿਊਬਵੈਲਾਂ 'ਤੇ ਕਰੀਬ 8.19 ਕਰੋੜ ਰੁਪਏ ਦੀ ਲਾਗਤ ਨਾਲ ਆਵੇਗੀ। ਉਹ ਅੱਜ ਪਿੰਡ ਸ਼ੇਰਪੁਰ ਬਾਤੀਆਂ ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸਿੰਚਾਈ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਿਚ ਇਹ ਟਿਊਬਵੈਲ ਸ਼ੁਰੂ ਹੋਣ ਨਾਲ ਕਰੀਬ 125 ਏਕੜ ਰਕਬੇ ਦੀ ਸਿੰਚਾਈ ਹੋਵੇਗੀ, ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਕਾਫ਼ੀ ਅਸਾਨੀ ਰਹੇਗੀ, ਜੋ ਕਿ ਇਕ ਵੱਡੀ ਸੁਵਿਧਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਲੱਗਣ ਵਾਲੇ 21 ਟਿਊਬਵੈਲਾਂ ਲਈ ਕਰੀਬ 53 ਕਿਲੋਮੀਟਰ ਅੰਡਰ ਗਰਾਊਂਡ ਪਾਈਪ ਲਾਈਨ ਵਿਛਾਈ ਜਾਵੇਗੀ, ਜਿਸ ਨਾਲ ਕਰੀਬ 2625 ਏਕੜ ਰਕਬੇ ਦੀ ਸਿੰਚਾਈ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਪੰਜਾਬ ਦੇ ਅੰਨ ਭੰਡਾਰ ਵਿਚ ਵਾਧਾ ਹੋਵੇਗਾ ਅਤੇ ਸਬੰਧਤ ਕਿਸਾਨਾਂ ਦੀ ਆਰਥਿਕ ਹਾਲਤ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਹੋਵੇਗੀ। The post ਹੁਸ਼ਿਆਰਪੁਰ ਹਲਕੇ 'ਚ 8.19 ਕਰੋੜ ਦੀ ਲਾਗਤ ਨਾਲ ਲਗਾਏ ਜਾ ਰਹੇ ਹਨ 21 ਸਿੰਚਾਈ ਟਿਊਬਵੈਲ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ Monday 05 December 2022 01:38 PM UTC+00 | Tags: agriculture-minister-kuldeep-singh-dhaliwal balkaur-singh breaking-news kuldeep-singh-dhaliwal latest-news news nws punjabi-singer-sidhu-moosewala punjab-news ਚੰਡੀਗੜ੍ਹ 05 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਪੁੱਜੇ। ਇਸ ਦੌਰਾਨ ਮੂਸੇਵਾਲਾ ਦੇ ਚਾਚਾ ਚਮਕੌਰ ਸਿੰਘ ਵੀ ਮੌਜੂਦ ਸਨ। ਇਸ ਮੀਟਿੰਗ ਦੌਰਾਨ ਬਲਕੌਰ ਸਿੰਘ ਨੇ ਪਿੰਡ ਮੂਸੇ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਮੰਤਰੀ ਧਾਲੀਵਾਲ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ‘ਤੇ ਤਸਵੀਰ ਸ਼ੇਅਰ ਕਰਕੇ ਦਿੱਤੀ ਹੈ। The post ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
ਹੁਣ ਘਰ ਬੈਠੇ ਕਰ ਸਕਦੇ ਹੋ ਅਟਾਰੀ-ਵਾਹਗਾ ਸਰਹੱਦ 'ਤੇ ਬੀਟਿੰਗ ਰੀਟਰੀਟ ਸੈਰੇਮਨੀ ਲਈ ਆਨਲਾਈਨ ਬੁਕਿੰਗ Monday 05 December 2022 01:50 PM UTC+00 | Tags: amritsar attari-wahga attari-wahga-border beating-retreat-ceremony border-security-force breaking-news india-pakistan-border ਚੰਡੀਗੜ੍ਹ 05 ਦਸੰਬਰ 2022: ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਜੇਸੀਪੀ ‘ਅਟਾਰੀ-ਵਾਹਗਾ’ ਦਾ ਬੀਟਿੰਗ ਰੀਟਰੀਟ ਸੈਰੇਮਨੀ ਵਿੱਚ ਸ਼ਾਮਲ ਹੋਣ ਲਈ ਦੁਨੀਆ ਭਰ ਤੋਂ ਬਹੁਤ ਸਾਰੇ ਸੈਲਾਨੀ ਅੰਮ੍ਰਿਤਸਰ ਪਹੁੰਚਦੇ ਹਨ, ਹੁਣ ਇਸਦੀ ਆਨਲਾਈਨ ਬੁਕਿੰਗ ਦੀ ਸਹੂਲਤ ਸ਼ੁਰੂ ਕਰ ਰਹੀ ਹੈ। ਇਹ ਸਹੂਲਤ 1 ਜਨਵਰੀ 2023 ਤੋਂ ਸ਼ੁਰੂ ਹੋਵੇਗੀ। ਇਹ ਸੇਵਾ ਐਤਵਾਰ ਨੂੰ ਅੰਮ੍ਰਿਤਸਰ ‘ਚ ਆਯੋਜਿਤ ‘ਸੀਮਾ ਸੁਰੱਖਿਆ ਬਲ’ ਦੀ 58ਵੀਂ ਸਥਾਪਨਾ ਦਿਵਸ ਪਰੇਡ ਮੌਕੇ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਬੀਐੱਸਐੱਫ ਨੇ ਆਨਲਾਈਨ ਬੁਕਿੰਗ ਲਈ https://attari.bsf.gov.in/ ਲਿੰਕ ਜਾਰੀ ਕੀਤਾ ਹੈ। ਸੀਮਾ ਸੁਰੱਖਿਆ ਬਲ ਦਾ ਬੀਟਿੰਗ ਰੀਟਰੀਟ ਸਮਾਗਮ 1959 ਤੋਂ ਕਰਵਾਇਆ ਜਾ ਰਿਹਾ ਹੈ। ‘ਅਟਾਰੀ-ਵਾਹਗਾ’ ਸਰਹੱਦ ‘ਤੇ ਇਹ ਰਸਮ ਰੋਜ਼ਾਨਾ ਸੂਰਜ ਡੁੱਬਣ ਤੋਂ ਪਹਿਲਾਂ ਹੁੰਦੀ ਹੈ। ਇਸ ਸਮਾਗਮ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਸੈਲਾਨੀ ਅੰਮ੍ਰਿਤਸਰ ਪਹੁੰਚਦੇ ਹਨ। ਰੋਜ਼ਾਨਾ ਹੋਣ ਵਾਲੇ ਰਿਟਰੀਟ ਸੈਰੇਮਨੀ ਵਿੱਚ ਹਿੱਸਾ ਲੈਣ ਲਈ ਸੈਲਾਨੀਆਂ ਨੂੰ ਦੁਪਹਿਰ 3.30 ਵਜੇ ਤੱਕ ਉੱਥੇ ਪਹੁੰਚਣਾ ਪੈਂਦਾ ਹੈ। ਸਮਾਗਮ ਦੀ ਮਿਆਦ ਇੱਕ ਤੋਂ ਦੋ ਘੰਟੇ ਤੱਕ ਰਹਿੰਦੀ ਹੈ | ਦਰਸ਼ਕਾਂ ਨੂੰ ਇਸ ਸਮੇਂ ਬੀਟਿੰਗ ਰੀਟਰੀਟ ਸਮਾਗਮ ਨੂੰ ਦੇਖਣ ਲਈ ਹੱਥੀਂ ਰਜਿਸਟਰ ਕਰਨਾ ਪੈਂਦਾ ਹੈ। ਖਾਸ ਮੌਕਿਆਂ ‘ਤੇ ਲੰਬੀ ਕਤਾਰ ਲੱਗ ਜਾਂਦੀ ਹੈ। ਆਨਲਾਈਨ ਬੁਕਿੰਗ ਸ਼ੁਰੂ ਹੋਣ ਤੋਂ ਬਾਅਦ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। The post ਹੁਣ ਘਰ ਬੈਠੇ ਕਰ ਸਕਦੇ ਹੋ ਅਟਾਰੀ-ਵਾਹਗਾ ਸਰਹੱਦ ‘ਤੇ ਬੀਟਿੰਗ ਰੀਟਰੀਟ ਸੈਰੇਮਨੀ ਲਈ ਆਨਲਾਈਨ ਬੁਕਿੰਗ appeared first on TheUnmute.com - Punjabi News. Tags:
|
ਮੇਦਿਨੀਪੁਰ 'ਚ ਜਾਂਚ ਲਈ ਪਹੁੰਚਿਆ ਬੰਬ ਨਿਰੋਧਕ ਦਸਤਾ, ਭਾਜਪਾ-ਟੀਐਮਸੀ ਵਰਕਰ ਆਪਸ 'ਚ ਭਿੜੇ Monday 05 December 2022 02:13 PM UTC+00 | Tags: abhishek-banerjee bhupati-nagar bjp-tmc bjp-tmc-workers bomb-disposal-squad breaking-news chief-minister-mamata-banerjee governor-of-west-bengal india-news latest-news medinipur medinipur-bomb-blast medinipur-news news partys-national-general-secretary punjab-news purba-medinipur the-unmute-breaking-news the-unmute-punjabi-news tmc-booth tmc-booth-president-rajkumar-manna trinamool-congress-party west-bengal west-bengal-government ਚੰਡੀਗੜ੍ਹ 05 ਦਸੰਬਰ 2022: ਬੰਬ ਨਿਰੋਧਕ ਦਸਤੇ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਪੂਰਬੀ ਮੇਦਿਨੀਪੁਰ (Medinipur) ਜ਼ਿਲ੍ਹੇ ਵਿੱਚ ਹੋਏ ਧਮਾਕੇ ਦੀ ਜਾਂਚ ਲਈ ਘਟਨਾ ਸਥਾਨ ਦਾ ਦੌਰਾ ਕੀਤਾ। ਇਸ ਧਮਾਕੇ ਵਿੱਚ ਇੱਕ ਟੀਐਮਸੀ ਵਰਕਰ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ ਸੀ। ਇਹ ਧਮਾਕਾ ਨੇੜਲੇ ਕੰਠੀ ਖੇਤਰ ਵਿੱਚ ਸ਼ਨੀਵਾਰ ਨੂੰ ਸੀਨੀਅਰ ਟੀਐਮਸੀ ਆਗੂ ਅਭਿਸ਼ੇਕ ਬੈਨਰਜੀ ਦੀ ਰੈਲੀ ਤੋਂ ਕੁਝ ਘੰਟੇ ਪਹਿਲਾਂ ਹੋਇਆ ਸੀ । ਪੁਲਿਸ ਨੇ ਦੱਸਿਆ ਕਿ ਬੰਬ ਨਿਰੋਧਕ ਦਸਤੇ ਨੇ ਮੌਕੇ ਤੋਂ ਨਮੂਨੇ ਲਏ ਹਨ। ਭਾਜਪਾ ਵਰਕਰਾਂ ਦੇ ਇੱਕ ਸਮੂਹ ਨੇ ਮੌਕੇ ‘ਤੇ ਪਹੁੰਚਣ ਦੀ ਕੋਸ਼ਿਸ਼ ਕੀਤੀ ਅਤੇ ਸਵਾਲ ਕੀਤਾ ਕਿ ਬੰਬ ਨਿਰੋਧਕ ਦਸਤੇ ਨੂੰ ਘਟਨਾ ਸਥਾਨ ਦਾ ਦੌਰਾ ਕਰਨ ਵਿੱਚ ਇੰਨੀ ਦੇਰ ਕਿਉਂ ਲੱਗੀ। ਕਾਰਕੁਨਾਂ ਨੇ ਪੁੱਛਿਆ ਕਿ ਹੁਣ ਤੱਕ ਜਾਂਚ ਲਈ ਫੋਰੈਂਸਿਕ ਮਾਹਿਰਾਂ ਨੂੰ ਕਿਉਂ ਨਹੀਂ ਬੁਲਾਇਆ ਗਿਆ। ਪੁਲਿਸ ਨੇ ਕਿਹਾ ਕਿ ਜਲਦੀ ਹੀ ਟੀਐਮਸੀ ਸਮਰਥਕ ਵੀ ਮੌਕੇ ‘ਤੇ ਇਕੱਠੇ ਹੋਏ ਅਤੇ ਭਾਜਪਾ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਫਿਰ ਹੰਗਾਮਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਝਗੜੇ ਵਿੱਚ ਕਈ ਜਣਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਅਨੁਸਾਰ ਉਨ੍ਹਾਂ ਨੇ ਟੀਐਮਸੀ ਸਮਰਥਕਾਂ ਦੀ ਭੀੜ ਤੋਂ ਬਚਾਉਣ ਲਈ ਚਾਰ-ਪੰਜ ਭਾਜਪਾ ਸਮਰਥਕਾਂ ਨੂੰ ਹਿਰਾਸਤ ਵਿੱਚ ਲਿਆ। ਟੀਐਮਸੀ ਸਮਰਥਕਾਂ ਦੀ ਗਿਣਤੀ ਜ਼ਿਆਦਾ ਸੀ। ਰੈਪਿਡ ਐਕਸ਼ਨ ਫੋਰਸ (ਆਰ.ਏ.ਐੱਫ.) ਦੇ ਜਵਾਨਾਂ ਨੇ ਭੀੜ ਨੂੰ ਖਿੰਡਾਇਆ ਅਤੇ ਸਥਿਤੀ ‘ਤੇ ਕਾਬੂ ਪਾਇਆ। ਇੱਕ ਪੁਲਿਸ ਅਧਿਕਾਰੀ ਨੇ ਕਿਹਾ, "ਅਸੀਂ ਘਟਨਾ ਵਾਲੀ ਥਾਂ ਨੂੰ ਘੇਰਾ ਪਾ ਰਹੇ ਹਾਂ ਤਾਂ ਜੋ ਸਬੂਤ ਨਸ਼ਟ ਨਾ ਹੋਣ। The post ਮੇਦਿਨੀਪੁਰ ‘ਚ ਜਾਂਚ ਲਈ ਪਹੁੰਚਿਆ ਬੰਬ ਨਿਰੋਧਕ ਦਸਤਾ, ਭਾਜਪਾ-ਟੀਐਮਸੀ ਵਰਕਰ ਆਪਸ ‘ਚ ਭਿੜੇ appeared first on TheUnmute.com - Punjabi News. Tags:
|
ਯੂਕਰੇਨ ਸਰਕਾਰ ਵਲੋਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਹਵਾਈ ਹਮਲੇ ਦਾ ਅਲਰਟ ਜਾਰੀ Monday 05 December 2022 02:23 PM UTC+00 | Tags: breaking-news donetsk government-of-ukrain kryvyi-rih news putin russia the-unmute ukraine-russia ukraine-russia-tension ukraine-russia-war ਚੰਡੀਗੜ੍ਹ 05 ਦਸੰਬਰ 2022: ਰੂਸ ਅਤੇ ਯੂਕਰੇਨ (Ukraine) ਵਿਚਾਲੇ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਯੂਕਰੇਨ ਦੇ ਡੋਨੇਟਸਕ ਅਤੇ ਪੋਲਟਾਵਾ ‘ਚ ਧਮਾਕੇ ਹੋਏ। ਮੀਡੀਆ ਰਿਪੋਰਟਾਂ ਮੁਤਾਬਕ ਇਸ ਤੋਂ ਬਾਅਦ ਯੂਕਰੇਨ ਵਿੱਚ ਹਵਾਈ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਖਾਰਕੀਵ ਵਿੱਚ ਧਮਾਕਿਆਂ ਦੀਆਂ ਖਬਰਾਂ ਆਈਆਂ ਸਨ। ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਯੂਕਰੇਨ ਦੇ ਜ਼ਿਆਦਾਤਰ ਹਿੱਸਿਆਂ ਲਈ ਹਵਾਈ ਹਮਲੇ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ‘ਚ ਸਥਾਨਕ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸੋਮਵਾਰ ਸਵੇਰੇ ਯੂਕਰੇਨ (Ukraine ਦੇ ਸ਼ਹਿਰ ਕ੍ਰੀਵੀ ਰਿਹ ‘ਤੇ ਰੂਸੀ ਹਮਲੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਫੌਜੀ ਅਧਿਕਾਰੀਆਂ ਨੇ ਦੱਸਿਆ ਕਿ ਤਿੰਨ ਮਿਜ਼ਾਈਲਾਂ ਇਕ ਉਦਯੋਗਿਕ ਇਕਾਈ ‘ਤੇ ਦਾਗੀਆਂ ਗਈਆਂ ਹਨ। ਜਿਸ ਵਿੱਚ ਇੱਕ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ, ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਆਪਣੇ ਦੇਸ਼ ਵਾਸੀਆਂ ਨੂੰ ਸਰਦੀਆਂ ਦੌਰਾਨ ਇਕਜੁੱਟ ਰਹਿਣ ਲਈ ਕਿਹਾ ਹੈ । ਐਤਵਾਰ ਨੂੰ ਇੱਕ ਵੀਡੀਓ ਸੰਬੋਧਨ ਵਿੱਚ, ਜ਼ੇਲੇਂਸਕੀ ਨੇ ਕਿਹਾ ਕਿ ਰੂਸ ਯੂਕਰੇਨ ਦੇ ਖਿਲਾਫ ਕਾਰਵਾਈ ਕਰਨ ਲਈ ਸਰਦੀਆਂ ਦਾ ਫਾਇਦਾ ਉਠਾਉਣ ਦਾ ਇਰਾਦਾ ਰੱਖਦਾ ਹੈ। ਉਸਨੇ ਜ਼ੋਰ ਦੇ ਕੇ ਕਿਹਾ ਕਿ ਯੂਕਰੇਨ ਦੇ ਲੋਕਾਂ ਨੂੰ ਇਸ ਸਰਦੀ ਨੂੰ ਸਹਿਣ ਲਈ ਹਰ ਸੰਭਵ ਯਤਨ ਕਰਨ ਦੀ ਲੋੜ ਹੈ, ਭਾਵੇਂ ਇਹ ਕਿੰਨੀ ਵੀ ਔਖੀ ਕਿਉਂ ਨਾ ਹੋਵੇ। The post ਯੂਕਰੇਨ ਸਰਕਾਰ ਵਲੋਂ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਹਵਾਈ ਹਮਲੇ ਦਾ ਅਲਰਟ ਜਾਰੀ appeared first on TheUnmute.com - Punjabi News. Tags:
|
ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ 'ਚ ਵੀ ਦੇਖਣ ਨੂੰ ਮਿਲਣਗੇ ਵੱਡੇ ਬਦਲਾਅ: ਕੈਬਨਿਟ ਮੰਤਰੀ ਕਟਾਰੂਚੱਕ Monday 05 December 2022 02:28 PM UTC+00 | Tags: aam-aadmi-party breaking-news cm-bhagwant-mann lal-chand-kataruchak news punjab punjab-government the-unmute-breaking-news the-unmute-latest-update ਗੁਰਦਾਸਪੁਰ, 05 ਦਸੰਬਰ 2022: ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਵੀ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਅੱਜ ਸਥਾਨਕ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ ਜਿਸ ਤੋਂ ਸੂਬਾ ਵਾਸੀ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਸ਼ੁਰੂ ਕਰਕੇ ਮਾਨ ਸਰਕਾਰ ਨੇ ਲੱਖਾਂ ਸਰਕਾਰੀ ਮੁਲਾਜ਼ਮਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ। ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਦੇ ਨਾਲ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਦਾ ਸੁਧਾਰ ਕੀਤਾ ਜਾ ਰਿਹਾ ਹੈ, ਡਾਕਟਰਾਂ ਦੀ ਘਾਟ ਪੂਰੀ ਕੀਤੀ ਜਾ ਰਹੀ ਹੈ ਅਤੇ ਦਵਾਈਆਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ 33 ਹੋਰ ਆਮ ਆਦਮੀ ਕਲੀਨਿਕ ਤਿਆਰ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਅਗਲੇ ਮਹੀਨੇ 26 ਜਨਵਰੀ ਨੂੰ ਲੋਕ ਅਰਪਣ ਕਰ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਰਹੱਦੀ ਖੇਤਰਾਂ ਦੇ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਭਲਾਈ ਸਕੀਮਾਂ ਹੇਠਲੇ ਪੱਧਰ 'ਤੇ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਜਰੀਏ ਗਰੀਬ ਤੇ ਲੋੜਵੰਦ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਮਿਲੇਗਾ।ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਹੂਲਤਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਸ. ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਮੌਜੂਦ ਸਨ। The post ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ ‘ਚ ਵੀ ਦੇਖਣ ਨੂੰ ਮਿਲਣਗੇ ਵੱਡੇ ਬਦਲਾਅ: ਕੈਬਨਿਟ ਮੰਤਰੀ ਕਟਾਰੂਚੱਕ appeared first on TheUnmute.com - Punjabi News. Tags:
|
ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਦਾ ਸਿੱਖ ਭਾਈਚਾਰੇ ਨੂੰ ਲੈਕੇ ਵੱਡਾ ਬਿਆਨ Monday 05 December 2022 02:52 PM UTC+00 | Tags: randeeo-hooda randeep-hooda-sikh sikhs sikhs-saragadi ਚੰਡੀਗੜ੍ਹ : 5 ਦਸੰਬਰ 2022 : ਮਸ਼ਹੂਰ ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਨੂੰ ਵੱਖ-ਵੱਖ ਲੁੱਕਸ ਟ੍ਰਾਈ ਕਰਦੇ ਦੇਖਿਆ ਗਿਆ ਹੈ। ਫਿਰ ਭਾਵੇਂ ਉਹ 'ਸਰਬਜੀਤ' ਹੋਵੇ ਜਾਂ ਫਿਰ 'ਦ ਬੈਟਲ ਆਫ ਸਾਰਾਗੜ੍ਹੀ', ਜੋ ਕੁਝ ਕਾਰਨਾਂ ਕਰਕੇ ਰਿਲੀਜ਼ ਨਹੀਂ ਹੋ ਸਕੀ। ਹਾਲਾਂਕਿ 'ਦਿ ਬੈਟਲ ਆਫ ਸਾਰਾਗੜ੍ਹੀ' 'ਚ ਰਣਦੀਪ ਹੁੱਡਾ ਦੇ ਲੁੱਕ ਨੂੰ ਬੇਹੱਦ ਸਰਾਹਿਆ ਗਿਆ ਸੀ।
ਰਣਦੀਪ ਹੁੱਡਾ ਨੇ ਹਾਲ ਹੀ 'ਚ ਬਾਲੀਵੁੱਡ ਹੰਗਾਮਾ ਨੂੰ ਦਿੱਤੇ ਇਕ ਇੰਟਰਵਿਊ 'ਚ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਫ਼ਿਲਮ ਦੇ ਸਿਲਸਿਲੇ 'ਚ ਅੰਮ੍ਰਿਤਸਰ ਗਏ ਤੇ ਉਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤਾਂ ਉਨ੍ਹਾਂ ਨੂੰ ਅਲੱਗ ਤਰ੍ਹਾਂ ਦਾ ਅਹਿਸਾਸ ਹੋਇਆ। The post ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਦਾ ਸਿੱਖ ਭਾਈਚਾਰੇ ਨੂੰ ਲੈਕੇ ਵੱਡਾ ਬਿਆਨ appeared first on TheUnmute.com - Punjabi News. Tags:
|
ਗੋਲਡੀ ਬਰਾੜ ਦੀ ਗ੍ਰਿਫਤਾਰੀ 'ਤੇ ਬਾਜਵਾ ਨੇ ਵਿਦੇਸ਼ ਮੰਤਰਾਲੇ ਜਾਂ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਕੀਤੀ ਅਧਿਕਾਰਤ ਬਿਆਨ ਦੀ ਮੰਗ Monday 05 December 2022 03:49 PM UTC+00 | Tags: cm-bhagwant-mann goldy-brar mla-partap-singh-bajwa news punjab-congress punjab-government punjab-police ਚੰਡੀਗੜ੍ਹ 05 ਦਸੰਬਰ 2022: ਅਮਰੀਕਾ ਵਿੱਚ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਮੰਨੇ ਜਾਂਦੇ ਕਥਿਤ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਅਟਕਲਾਂ ਨੂੰ ਖ਼ਤਮ ਕਰਨ ਲਈ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਜਾਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਕਿਸੇ ਅਧਿਕਾਰੀ ਤੋਂ ਵਿਸਤਰਿਤ ਅਧਿਕਾਰਤ ਬਿਆਨ ਦੀ ਮੰਗ ਕੀਤੀ ਹੈ। “ਭਾਵੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਵਿੱਚ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ, ਪਰ ਸਾਨੂੰ ਉਨ੍ਹਾਂ ਪੁਸ਼ਟੀ ‘ਤੇ ਸ਼ੱਕ ਹੈ ਕਿਉਂਕਿ ਮਾਨ ਪਹਿਲਾਂ ਵੀ ਕਈ ਮੁੱਦਿਆਂ ‘ਤੇ ਝੂਠ ਬੋਲਦੇ ਫੜੇ ਗਏ ਹਨ। ਮਾਨ ਅਕਸਰ ਬਿਆਨ ਦਿੰਦੇ ਹਨ ਜਾਂ ਵਾਅਦੇ ਕਰਦੇ ਹਨ ਜੋ ਬਾਅਦ ਵਿੱਚ ਗੁਮਰਾਹਕੁਨ ਜਾਂ ਖੋਖਲੇ ਸਾਬਤ ਹੋਏ “, ਬਾਜਵਾ ਨੇ ਕਿਹਾ। ਉਨ੍ਹਾਂ ਕਿਹਾ ਕਿ ਸਤੰਬਰ ਵਿੱਚ ਜਰਮਨੀ ਦੀ ਆਪਣੀ ਫੇਰੀ ਦੌਰਾਨ, ਮਾਨ ਨੇ ਝੂਠੀ ਘੋਸ਼ਣਾ ਕੀਤੀ ਸੀ ਕਿ ਆਟੋਮੋਬਾਇਲ ਦੀ ਦਿੱਗਜ, ਬੀ. ਐਮ. ਡਬਲਯੂ. ਪੰਜਾਬ ਵਿੱਚ ਇੱਕ ਆਟੋ ਪਾਰਟਸ ਨਿਰਮਾਣ ਯੂਨਿਟ ਸਥਾਪਤ ਕਰਨ ਲਈ ਸਹਿਮਤ ਹੋ ਗਈ ਹੈ। ਇਸ ਘੋਸ਼ਣਾ ਤੋਂ ਇੱਕ ਦਿਨ ਬਾਅਦ, ਬੀ. ਐਮ. ਡਬਲਯੂ. ਨੇ ਇੱਕ ਬਿਆਨ ਜਾਰੀ ਕੀਤਾ ਕਿ ਉਸਦੀ ਪੰਜਾਬ ਵਿੱਚ ਇੱਕ ਆਟੋ ਪਾਰਟਸ ਨਿਰਮਾਣ ਯੂਨਿਟ ਸਥਾਪਤ ਕਰਨ ਦੀ ਕੋਈ ਯੋਜਨਾ ਨਹੀਂ ਹੈ। “ਉਨ੍ਹਾਂ (ਮਾਨ) ਨੇ ਕਿਸਾਨਾਂ ਨੂੰ ਮੂੰਗੀ ਦੀ ਦਾਲ ਉਗਾਉਣ ਲਈ ਖੋਖਲੇ ਵਚਨਬੱਧਤਾ ਨਾਲ ਪ੍ਰੇਰਿਆ ਕਿ ਪੰਜਾਬ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਉਪਜ ਦੀ ਖ਼ਰੀਦ ਕਰੇਗੀ। ਇਸ ਤੋਂ ਬਾਅਦ ਕਿਸਾਨਾਂ ਨੇ ਆਪਣੇ ਆਪ ਨੂੰ ਠਗਿਆ ਮਹਿਸੂਸ ਕੀਤਾ ਕਿਉਂਕਿ ਉਨ੍ਹਾਂ ਦੀ ਸਿਰਫ਼ 10 ਫ਼ੀਸਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦੀ ਗਈ ਸੀ। ਵਿਰੋਧੀ ਧਿਰ ਦੇ ਆਗੂ ਨੇ ਇੱਕ ਬਿਆਨ ਵਿੱਚ ਕਿਹਾ, ਮੁੱਖ ਮੰਤਰੀ ਮਾਨ ਦੇ ਭਰੋਸੇ ਤੋਂ ਬਾਅਦ ਝੋਨਾ ਲਾਉਣ ਵਾਲੇ ਕਈ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਪਰ ਬਾਅਦ ਵਿੱਚ ਉਹ ਮੁਆਵਜ਼ੇ ਨੂੰ ਲੈ ਕੇ ਨਿਰਾਸ਼ ਹੋਏ। The post ਗੋਲਡੀ ਬਰਾੜ ਦੀ ਗ੍ਰਿਫਤਾਰੀ ‘ਤੇ ਬਾਜਵਾ ਨੇ ਵਿਦੇਸ਼ ਮੰਤਰਾਲੇ ਜਾਂ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਕੀਤੀ ਅਧਿਕਾਰਤ ਬਿਆਨ ਦੀ ਮੰਗ appeared first on TheUnmute.com - Punjabi News. Tags:
|
ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦੇ ਦਾਅਵੇ ਖੋਖਲੇ ਸਾਬਤ ਹੋਣ ਮਗਰੋਂ ਭਗਵੰਤ ਮਾਨ ਚੁੱਪ ਕਿਉਂ : ਅਕਾਲੀ ਦਲ Monday 05 December 2022 03:53 PM UTC+00 | Tags: aam-aadmi-party breaking-news cm-bhagwant-mann gangster-goldy-brar punjab-police shiromani-akali-dal sukhbir-singh-badal the-unmute-breaking ਚੰਡੀਗੜ੍ਹ 05 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਉਹਨਾਂ ਵੱਲੋਂ ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ ਵਿਚ ਲਏ ਜਾਣ ਦੇ ਦਾਅਵਿਆਂ ਦੀ ਫੂਕ ਨਿਕਲਣ ਮਗਰੋਂ ਉਹਨਾਂ ਚੁੱਪੀ ਕਿਉਂ ਧਾਰ ਲਈ ਹੈ ਜਦੋਂ ਕਿ ਗੋਲਡੀ ਬਰਾੜ ਟੀਵੀ ਇੰਟਰਵਿਊ ਜਨਤਕ ਹਨ ਜਿਹਨਾਂ ਵਿਚ ਉਹ ਉਹਨਾਂ ਦੇ ਦਾਅਵੇ ਨੂੰ ਨਕਾਰ ਰਿਹਾ ਹੈ। ਅੱਜ ਸ਼ਾਮ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਕਰ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੋਲਡੀ ਬਰਾੜ ਨੂੰ ਅਮਰੀਕੀ ਏਜੰਸੀਆਂ ਵੱਲੋਂ ਅਮਰੀਕਾ ਵਿਚ ਹਿਰਾਸਤ ਵਿਚ ਲੈਣ ਦਾ ਦਾਅਵਾ ਕੀਤੇ ਨੂੰ 3 ਦਿਨ ਬੀਤ ਚੁੱਕੇ ਹਨ ਤੇ ਜਾਪਦਾ ਹੈ ਕਿ ਉਹਨਾਂ ਸਿਰਫ ਆਪ ਲਈਵੋਟਾਂ ਲੈਣ ਵਾਸਤੇ ਇਹ ਬਿਆਨਬਾਜ਼ੀ ਕੀਤੀ। ਉਹਨਾਂ ਕਿਹਾ ਕਿ ਉਦੋਂ ਤੋਂ ਹੁਣ ਤੱਕ ਨਾ ਤਾਂ ਭਾਰਤੀ ਵਿਦੇਸ਼ ਮੰਤਰਾਲੇ ਜਾਂ ਗ੍ਰਹਿ ਮੰਤਰਾਲੇ ਜਾਂ ਪੰਜਾਬ ਦੇ ਡੀ ਜੀ ਪੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਗੋਲਡੀ ਬਰਾੜ ਬਾਰੇ ਦਾਅਵੇ ਦੀ ਪੁਸ਼ਟੀ ਕੀਤੀਹੈ। ਉਹਨਾਂ ਕਿਹਾ ਕਿ ਅਮਰੀਕੀ ਏਜੰਸੀਆਂ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਦੇ ਦਾਅਵਿਆਂ ਬਾਰੇ ਇਕ ਸ਼ਬਦ ਨਹੀਂ ਕਿਹਾ। ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਪਿਛਲੀਆਂ ਸਰਕਾਰਾਂ ਵੱਲੋਂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ ਦੇ ਕੀਤੇ ਦਾਅਵੇ ਦੀ ਨਿਖੇਧੀ ਕਰਦਿਆਂ ਐਡਵੋਕੇਟ ਕਲੇਰ ਨੇ ਆਪ ਆਗੂ ਨੂੰ ਚੇਤੇ ਕਰਵਾਇਆ ਕਿ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਲਾਰੰਸ ਬਿਸ਼ਨੋਈ ਗੈਂਗ ਨੇ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੈਠ ਕੇ ਕਰਵਾਇਆ ਹੈ ਤੇ ਇਹ ਜੇਲ੍ਹ ਸਿੱਧਾ ਹੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਕੰਟਰੋਲ ਅਧੀਨ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬ ਵਿਚ ਆਪ ਸਰਕਾਰ ਕਾਨੂੰਨ ਵਿਵਸਥਾ ਸੰਭਾਲਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਹੁਣ ਇਹ ਆਪਣੀ ਅਸਫਲਤਾ ਦਾ ਸਿਹਰਾ ਪਿਛਲੀਆਂ ਸਰਕਾਰਾਂ ਸਿਰ ਭੰਨਣਾ ਚਾਹੁੰਦੀ ਹੈ। ਆਪ ਆਗੂ ਦੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਬਾਰੇ ਕੀਤੇ ਦਾਅਵਿਆਂ ਦਾ ਮਖੌਲ ਉਡਾਉਂਦਿਆਂ ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਆਪ ਦੇ ਆਗੂ ਇਹ ਭੁੱਲ ਗਏ ਹਨ ਕਿ ਉਹਨਾਂ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਮਾਮਲੇ ਵਿਚ ਅਦਾਲਤ ਵਿਚ ਲਿਖਤੀ ਮੁਆਫੀ ਸਰਦਾਰ ਮਜੀਠੀਆ ਤੋਂ ਮੰਗੀ ਹੈ। ਉਹਨਾਂ ਸਵਾਲ ਕੀਤਾ ਕਿ ਕੀ ਉਹ ਆਪ ਵਿਚ ਕੇਜਰੀਵਾਲ ਤੋਂ ਵੀ ਉਪਰ ਹਨ। ਆਪ ਦੇ ਬੁਲਾਰੇ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਦਾਰ ਮਜੀਠੀਆ ਨੂੰ ਦਿੱਤੀ ਜ਼ਮਾਨਤ ਬਾਰੇ ਕੀਤੀਆਂ ਟਿੱਪਣੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਐਡਵੋਕੇਟ ਕਲੇਰ ਨੇ ਕਿਹਾ ਕਿ ਉਹਨਾਂ ਦੀਆਂ ਟਿੱਪਣੀਆਂ ਅਦਾਲਤ ਦੀ ਸਿੱਧੇ ਤੌਰ 'ਤੇ ਮਾਣਹਾਨੀ ਹਨ ਤੇ ਉਹ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਦੇ ਸਾਰੇ ਵਿਕਲਪ ਵਿਚਾਰਨਗੇ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਅੱਜ ਨਸ਼ਾ ਪੰਜਾਬ ਦੇ ਹਰ ਕੋਨੇ ਵਿਚ ਉਪਲਬਧ ਹੈ ਤੇ ਲੋਕਾਂ ਨੇ ਪਿਛਲੇ 8 ਮਹੀਨਿਆਂ ਵਿਚ ਕਈ ਵਾਰ ਆਪ ਸਰਕਾਰ ਦੇ ਮੰਤਰੀਆਂ ਨੂੰ ਇਹਵਿਖਾਇਆ ਵੀ ਹੈ। ਉਹਨਾਂ ਕਿਹਾ ਕਿ ਬਜਾਏ ਆਪਣੀਆਂ ਗਲਤੀਆਂ ਮੰਨਣ ਤੇ ਦਰੁੱਸਤੀ ਵਾਲੇ ਕਦਮ ਚੁੱਕਣ ਦੇ ਆਮ ਆਦਮੀ ਪਾਰਟੀ ਸਰਕਾਰ ਇਸਦਾ ਸਿਹਰਾ ਪਿਛਲੀਆਂ ਸਰਕਾਰਾਂ ਸਿਰ ਭੰਨਣਾ ਚਾਹੁੰਦੀਹੈ ਜੋ ਬਹੁਤ ਸ਼ਰਮਨਾਕ ਗੱਲ ਹੈ। The post ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲਏ ਜਾਣ ਦੇ ਦਾਅਵੇ ਖੋਖਲੇ ਸਾਬਤ ਹੋਣ ਮਗਰੋਂ ਭਗਵੰਤ ਮਾਨ ਚੁੱਪ ਕਿਉਂ : ਅਕਾਲੀ ਦਲ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਸੁਨਾਮ ਸ਼ਹਿਰ 'ਚ ਸੌ ਫ਼ੀਸਦੀ ਸੀਵਰੇਜ ਯਕੀਨੀ ਬਣਾਉਣ ਲਈ 6.38 ਕਰੋੜ ਰੁਪਏ ਦੇ ਫੰਡ ਜਾਰੀ Monday 05 December 2022 03:57 PM UTC+00 | Tags: aam-aadmi-party aman-arora cm-bhagwant-mann news punjab-government sewerage-system sewerage-system-in-sunam sunam-city the-unmute-punjabi-news ਸੁਨਾਮ ਊਧਮ ਸਿੰਘ ਵਾਲਾ 05 ਦਸੰਬਰ 2022: ਪੰਜਾਬ ਸਰਕਾਰ ਵੱਲੋਂ ਸੁਨਾਮ ਵਾਸੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਨ ਲਈ ਇੱਕ ਹੋਰ ਲੋਕ ਪੱਖੀ ਐਲਾਨ ‘ਤੇ ਮੋਹਰ ਲਗਾਉਂਦਿਆਂ ਸੁਨਾਮ ਸ਼ਹਿਰ ਵਿੱਚ ਸੌ ਫ਼ੀਸਦੀ ਸੀਵਰੇਜ ਸਿਸਟਮ ਨੂੰ ਯਕੀਨੀ ਬਣਾਉਣ ਲਈ 6.38 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਆਪਣੇ ਐਲਾਨ ਤੋਂ ਮਹਿਜ਼ ਤਿੰਨ- ਚਾਰ ਮਹੀਨਿਆਂ ਦੇ ਅੰਦਰ ਅੰਦਰ ਹੀ ਸੁਨਾਮ ਵਾਸੀਆਂ ਦੀ ਅਹਿਮ ਮੰਗ ਨੂੰ ਸਵੀਕਾਰ ਕਰਦੇ ਹੋਏ ਰਾਸ਼ੀ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਜਿਸ ਲਈ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਤਹਿ ਦਿਲੋਂ ਸ਼ੁਕਰਗੁਜ਼ਾਰ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਹ ਪੰਜਾਬ ਵਾਸੀਆਂ ਲਈ ਦੁਖਾਂਤ ਹੀ ਰਿਹਾ ਹੈ ਕਿ ਕਿਸੇ ਵੀ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕਰਨ ਤੋਂ ਵੀ ਟਾਲ਼ਾ ਵੱਟੀ ਰੱਖਿਆ ਜਦਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਪਹਿਲੇ ਮਹੀਨੇ ਅੰਦਰ ਹੀ ਸਹੂਲਤਾਂ ਉਪਲੱਬਧ ਕਰਵਾਉਣ ਦਾ ਸਿਲਸਿਲਾ ਆਰੰਭ ਕਰ ਦਿੱਤਾ ਗਿਆ ਸੀ। ਅਮਨ ਅਰੋੜਾ ਨੇ ਕਿਹਾ ਕਿ ਨਗਰ ਕੌਂਸਲ ਸੁਨਾਮ ਦੇ ਦਾਇਰੇ ਅਧੀਨ ਆਉਂਦੇ ਸੌ ਫ਼ੀਸਦੀ ਲੋਕਾਂ ਨੂੰ ਪਾਣੀ ਅਤੇ ਸੀਵਰੇਜ ਦੀ ਸੁਵਿਧਾ ਪ੍ਰਦਾਨ ਕਰਨ ਲਈ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨਿਆਂ ਵਿਚ ਉਨ੍ਹਾਂ ਵੱਲੋਂ ਲਗਾਤਾਰ ਸੀਵਰੇਜ ਬੋਰਡ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਬਾਰੇ ਮੀਟਿੰਗਾਂ ਕਰਕੇ ਤਰਜੀਹੀ ਆਧਾਰ ‘ਤੇ ਕਰਵਾਏ ਜਾਣ ਵਾਲੇ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਜਿਸ ਤਹਿਤ ਸੁਨਾਮ ਸ਼ਹਿਰ ਵਿੱਚ ਬਕਾਇਆ ਰਹਿੰਦੇ 6.80 ਕਿਲੋਮੀਟਰ ਬ੍ਰਾਂਚ ਸੀਵਰ ਪਾਉਣ ਲਈ 6.38 ਕਰੋੜ ਦਾ ਅਨੁਮਾਨ ਲਗਾਇਆ ਗਿਆ ਸੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵੱਲੋਂ 6.38 ਕਰੋੜ ਰੁਪਏ ਦੀ ਗਰਾਂਟ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ। The post ਪੰਜਾਬ ਸਰਕਾਰ ਵੱਲੋਂ ਸੁਨਾਮ ਸ਼ਹਿਰ ‘ਚ ਸੌ ਫ਼ੀਸਦੀ ਸੀਵਰੇਜ ਯਕੀਨੀ ਬਣਾਉਣ ਲਈ 6.38 ਕਰੋੜ ਰੁਪਏ ਦੇ ਫੰਡ ਜਾਰੀ appeared first on TheUnmute.com - Punjabi News. Tags:
|
ਅਦਾਲਤ ਨੇ ਅਨਾਜ ਮੰਡੀਆਂ ਦੇ ਟੈਂਡਰ ਘੁਟਾਲੇ 'ਚ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਇਸ਼ਤਿਹਾਰੀ ਭਗੌੜਾ ਐਲਾਨਿਆ Monday 05 December 2022 04:01 PM UTC+00 | Tags: bharat-bhushan-ashu bharat-bhushan-ashu-news deputy-director-rakesh-kumar-singla rakesh-kumar-singla ਲੁਧਿਆਣਾ 05 ਦਸੰਬਰ 2022: ਪੰਜਾਬ ਵਿਜੀਲੈਂਸ ਬਿਊਰੋ ਨੇ ਅਨਾਜ ਮੰਡੀਆਂ ਵਿੱਚ ਕਥਿਤ ਟੈਂਡਰ ਅਲਾਟਮੈਂਟ ਘੁਟਾਲੇ ਦੇ ਮੁੱਖ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ, ਡਿਪਟੀ ਡਾਇਰੈਕਟਰ (ਮੁਅੱਤਲ), ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਖਿਲਾਫ ਫੌਜਦਾਰੀ ਕਾਰਵਾਈ ਸ਼ੁਰੂ ਕਰਨ ਵਿੱਚ ਸਫਲਤਾ ਹਾਸਲ ਕਰ ਲਈ ਹੈ, ਕਿਉਂਕਿ ਉਸਨੂੰ ਸੁਮਿਤ ਮੱਕੜ, ਸੀਜੇਐਮ ਲੁਧਿਆਣਾ ਦੀ ਅਦਾਲਤ ਵੱਲੋਂ ਭਗੌੜਾ ਅਪਰਾਧੀ (ਪੀ.ਓ) ਐਲਾਨ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਵਿਭਾਗ ਦੀ ਮੁੱਖ ਚੌਕਸੀ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਤੋਂ ਇਲਾਵਾ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲੱਕੜ ਦੇ ਕਰੇਟ ਅਤੇ ਕਿਰਤ ਅਤੇ ਅਨਾਜ ਢੋਆ-ਢੁਆਈ ਨੀਤੀ ਦੇ ਨਿਰੀਖਣ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਦੇ ਵੱਖ-ਵੱਖ ਮੁਲਜ਼ਮਾਂ ਤੋਂ ਕੀਤੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਰਾਕੇਸ਼ ਸਿੰਗਲਾ ਨੇ ਕਥਿਤ ਦੋਸ਼ੀ ਠੇਕੇਦਾਰ/ਟੈਂਡਰਕਾਰ ਤੇਲੂ ਰਾਮ ਤੋਂ 30 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ 20 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ, ਜਿਸ ਦੇ ਬਦਲੇ ਠੇਕੇਦਾਰ ਤੇਲੂ ਰਾਮ ਨੂੰ ਵੱਖ-ਵੱਖ ਅਨਾਜ ਮੰਡੀਆਂ ਲਈ ਢੋਆ-ਢੁਆਈ ਦੇ ਟੈਂਡਰ ਅਲਾਟ ਕਰ ਦਿੱਤੇ ਗਏ ਸੀ। ਬੁਲਾਰੇ ਨੇ ਦੱਸਿਆ ਕਿ ਅਦਾਲਤ ਦੇ ਤਾਜਾ ਹੁਕਮਾਂ ਤੋਂ ਬਾਅਦ ਵਿਜੀਲੈਂਸ ਵੱਲੋਂ ਉਸ ਦੀ ਗ੍ਰਿਫਤਾਰੀ ਨੂੰ ਅੰਜਾਮ ਦੇਣ ਲਈ ਉਸ ਵਿਰੁੱਧ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਕਿਉਂਕਿ ਉਹ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਵਿਦੇਸ਼ ਚਲਾ ਗਿਆ ਹੈ। ਵਿਜੀਲੈਂਸ ਬਿਊਰੋ ਨੂੰ ਉਸ ਦੀ ਵੱਡੀ ਰਿਸ਼ਵਤ ਨਾਲ ਬਣਾਈ ਗਈ ਜਾਇਦਾਦ ਬਾਰੇ ਵੀ ਅਹਿਮ ਜਾਣਕਾਰੀ ਮਿਲੀ ਹੈ ਕਿਉਂਕਿ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਉਸ ਦੀਆਂ ਜਾਇਦਾਦਾਂ ਦਾ ਮੁਲਾਂਕਣ ਵੀ ਕੀਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ ਨੰਬਰ 11 ਮਿਤੀ 16-08-2022, ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13(2) ਤਹਿਤ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਦੇ ਨਾਲ-ਨਾਲ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇਹ ਮੁਕੱਦਮਾ ਪਹਿਲਾਂ ਹੀ ਦਰਜ ਕੀਤਾ ਗਿਆ ਹੈ। The post ਅਦਾਲਤ ਨੇ ਅਨਾਜ ਮੰਡੀਆਂ ਦੇ ਟੈਂਡਰ ਘੁਟਾਲੇ ‘ਚ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਇਸ਼ਤਿਹਾਰੀ ਭਗੌੜਾ ਐਲਾਨਿਆ appeared first on TheUnmute.com - Punjabi News. Tags:
|
RBI ਦੀ ਮੁਦਰਾ ਨੀਤੀ ਕਮੇਟੀ ਦੀ ਬੈਠਕ ਸ਼ੁਰੂ, ਵਿਆਜ ਦਰਾਂ 'ਚ ਹੋ ਸਕਦੈ ਵਾਧਾ Monday 05 December 2022 04:10 PM UTC+00 | Tags: breaking-news monetary-policy-committee rbi ਚੰਡੀਗੜ੍ਹ 05 ਦਸੰਬਰ 2022: ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਦੀ ਮੁਦਰਾ ਨੀਤੀ ਕਮੇਟੀ (ਐਮਪੀਸੀ) ਮਹਿੰਗਾਈ ਨੂੰ ਕੰਟਰੋਲ ਕਰਨ ਲਈ ਵਿਆਜ ਦਰਾਂ ਵਿੱਚ 0.25-0.35 ਫੀਸਦੀ ਦਾ ਵਾਧਾ ਕਰ ਸਕਦੀ ਹੈ। ਐੱਮਪੀਸੀ ਦੀ ਬੈਠਕ ਸ਼ੁਰੂ ਹੋ ਗਈ ਹੈ। ਜਿਕਰਯੋਗ ਹੈ ਕਿ ਕੇਂਦਰੀ ਬੈਂਕ ਨੇ ਮਈ ‘ਚ ਅਚਾਨਕ ਰੈਪੋ ਦਰ ‘ਚ 0.40 ਫੀਸਦੀ ਦਾ ਵਾਧਾ ਕਰ ਦਿੱਤਾ ਸੀ। ਇਸ ਤੋਂ ਬਾਅਦ ਤਿੰਨ ਵਾਰ ਮੁੱਖ ਨੀਤੀਗਤ ਦਰ ਰੇਪੋ ‘ਚ 0.50-0.50 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਫਿਲਹਾਲ ਰੈਪੋ ਰੇਟ 5.9 ਫੀਸਦੀ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਐੱਮਪੀਸੀ ਦੀ ਤਿੰਨ ਦਿਨਾਂ ਮੀਟਿੰਗ ਦੀ ਸਮਾਪਤੀ ‘ਤੇ ਬੁੱਧਵਾਰ ਨੂੰ ਦੋ-ਮਾਸਿਕ ਮੁਦਰਾ ਨੀਤੀ ਦਾ ਐਲਾਨ ਕਰਨਗੇ। The post RBI ਦੀ ਮੁਦਰਾ ਨੀਤੀ ਕਮੇਟੀ ਦੀ ਬੈਠਕ ਸ਼ੁਰੂ, ਵਿਆਜ ਦਰਾਂ ‘ਚ ਹੋ ਸਕਦੈ ਵਾਧਾ appeared first on TheUnmute.com - Punjabi News. Tags:
|
ਮਸ਼ਹੂਰ ਫਰਾਂਸੀਸੀ ਲੇਖਕ ਡੋਮਿਨਿਕ ਲੈਪੀਅਰ ਪੁਰੇ ਹੋ ਗਏ Monday 05 December 2022 04:20 PM UTC+00 | Tags: breaking-news dominique-lapierre famous-french-writer-dominique-lapierre ਚੰਡੀਗੜ੍ਹ 05 ਦਸੰਬਰ 2022: ਮਸ਼ਹੂਰ ਫਰਾਂਸੀਸੀ ਲੇਖਕ ਡੋਮਿਨਿਕ ਲੈਪੀਅਰ (French Author Dominique Lapierre) ਦਾ 91 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। 91 ਸਾਲਾ ਡੋਮਿਨਿਕ ਲੈਪੀਅਰ ਦੀ ਪਤਨੀ ਡੋਮਿਨਿਕ ਕੋਂਚਨ-ਲਾਪੀਅਰ ਨੇ ਫਰਾਂਸੀਸੀ ਅਖਬਾਰ ਨੂੰ ਦੱਸਿਆ ਕਿ ਲੈਪੀਅਰ ਨੇ ਪੈਰਿਸ ਵਿੱਚ ਆਖਰੀ ਸਾਹ ਲਿਆ। ਡੋਮਿਨਿਕ ਲੈਪੀਅਰ ਭਾਰਤ ਵਿੱਚ ਓਨਾ ਹੀ ਮਸ਼ਹੂਰ ਸੀ ਜਿੰਨਾ ਫਰਾਂਸ ਅਤੇ ਦੁਨੀਆ ਦੇ ਹੋਰ ਦੇਸ਼ਾਂ ਵਿੱਚ। ਡੋਮਿਨਿਕ ਦਾ ਭਾਰਤ ਨਾਲ ਖਾਸ ਲਗਾਅ ਸੀ ਅਤੇ ਇਸ ਲਗਾਵ ਕਾਰਨ ਹੀ ਉਸ ਨੇ ਭਾਰਤ ਦੀ ਆਜ਼ਾਦੀ ‘ਤੇ ‘ਫ੍ਰੀਡਮ ਐਟ ਮਿਡਨਾਈਟ’ ਵਰਗੀ ਕਲਾਸਿਕ ਰਚਨਾ ਕੀਤੀ। ਕੋਲਕਾਤਾ ਦੇ ਰਿਕਸ਼ਾ ਚਾਲਕ ਦੇ ਜੀਵਨ ‘ਤੇ ਆਧਾਰਿਤ ਉਸ ਦਾ ਨਾਵਲ ‘ਸਿਟੀ ਆਫ਼ ਜੌਏ’ ਵੀ ਬਹੁਤ ਮਸ਼ਹੂਰ ਨਾਵਲ ਹੈ। ਉਨ੍ਹਾਂ ਦੀ ਪ੍ਰਸਿੱਧੀ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ 2008 ਵਿੱਚ ਡੋਮਿਨਿਕ ਲੈਪੀਅਰ ਨੂੰ ‘ਪਦਮ ਭੂਸ਼ਣ’ ਨਾਲ ਸਨਮਾਨਿਤ ਕੀਤਾ। 30 ਜੁਲਾਈ 1931 ਨੂੰ ਜਨਮੇ ਡੋਮਿਨਿਕ ਲੈਪੀਅਰ ਦੀਆਂ ਕਈ ਰਚਨਾਵਾਂ ਬਹੁਤ ਮਸ਼ਹੂਰ ਹੋਈਆਂ ਹਨ। ਅਮਰੀਕੀ ਲੇਖਕ ਲੈਰੀ ਕੋਲਿਨਜ਼ ਦੇ ਸਹਿਯੋਗ ਨਾਲ ਲਿਖੀਆਂ ਛੇ ਕਿਤਾਬਾਂ ਦੀਆਂ ਲਗਭਗ 50 ਮਿਲੀਅਨ ਕਾਪੀਆਂ ਵਿਕ ਚੁੱਕੀਆਂ ਹਨ। ਇਨ੍ਹਾਂ ਵਿੱਚੋਂ ਸਭ ਤੋਂ ਮਸ਼ਹੂਰ ਕਿਤਾਬ 'ਇਜ਼ ਪੈਰਿਸ ਬਰਨਿੰਗ' ਸੀ। ਭਾਰਤ ਦੀ ਆਜ਼ਾਦੀ ‘ਤੇ ਉਸ ਦੀ ਕਿਤਾਬ ‘ਫ੍ਰੀਡਮ ਆਫ਼ ਮਿਡਨਾਈਟ’ ਵੀ ਬਹੁਤ ਮਸ਼ਹੂਰ ਹੋਈ ਹੈ। The post ਮਸ਼ਹੂਰ ਫਰਾਂਸੀਸੀ ਲੇਖਕ ਡੋਮਿਨਿਕ ਲੈਪੀਅਰ ਪੁਰੇ ਹੋ ਗਏ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |