TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਅਦਾਲਤ 'ਚ ਕੀਤਾ ਪੇਸ਼, 13 ਦਸੰਬਰ ਤੱਕ ਮਿਲਿਆ ਰਿਮਾਂਡ Thursday 08 December 2022 05:35 AM UTC+00 | Tags: breaking-news bribe-case crime gangster-lawrence-bishnoi lawrence-bishnoi muktsar-police news punjab punjab-government punjab-news punjab-police sri-muktsar-police sri-muktsar-sahib-court the-unmute-breaking-news the-unmute-news the-unmute-punjabi-news transit-remand ਚੰਡੀਗੜ੍ਹ 08 ਦਸੰਬਰ 2022: ਸ੍ਰੀ ਮੁਕਤਸਰ ਸਾਹਿਬ ਪੁਲਿਸ (Sri Muktsar police) ਨੇ ਦੇਰ ਰਾਤ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਪੰਜਾਬ ਟਰਾਂਜ਼ਿਟ ਰਿਮਾਂਡ ‘ਤੇ ਲਿਆਂਦਾ ਗਿਆ । ਇਸ ਦੌਰਾਨ ਪੁਲਿਸ ਨੇ ਲਾਰੈਂਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ | ਜਿੱਥੇ ਅਦਾਲਤ ਨੇ ਲਾਰੈਂਸ ਨੂੰ 13 ਦਸੰਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਨੂੰ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਟਰਾਂਜ਼ਿਟ ਰਿਮਾਂਡ ‘ਤੇ ਲਿਆਂਦਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਕੋਲ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ, ਫਿਰੌਤੀ ਨਾ ਦੇਣ ‘ਤੇ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ | ਧਮਕੀ ਦੇਣ ਵਾਲਾ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਹੈ | ਪੁਲਿਸ ਨੇ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ। The post ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਅਦਾਲਤ ‘ਚ ਕੀਤਾ ਪੇਸ਼, 13 ਦਸੰਬਰ ਤੱਕ ਮਿਲਿਆ ਰਿਮਾਂਡ appeared first on TheUnmute.com - Punjabi News. Tags:
|
ਨਕੋਦਰ 'ਚ ਕੱਪੜਾ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ, ਗੰਨਮੈਨ ਗੰਭੀਰ ਜ਼ਖਮੀ Thursday 08 December 2022 05:53 AM UTC+00 | Tags: nakodar nakodar-news nakodar-police ਚੰਡੀਗੜ੍ਹ 08 ਦਸੰਬਰ 2022: ਪੰਜਾਬ 'ਚ ਗੈਂਗਸਟਰਾਂ ਵੱਲੋਂ ਲੋਕਾਂ ਨੂੰ ਡਰਾ-ਧਮਕਾ ਕੇ ਫਿਰੌਤੀ ਮੰਗਣ ਦੀਆਂ ਘਟਨਾਵਾਂ ਦਿਨ ਪ੍ਰਤੀ ਦਿਨ ਵਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਅਜਿਹਾ ਇੱਕ ਮਾਮਲਾ ਨਕੋਦਰ (Nakodar) ਤੋਂ ਸਾਹਮਣੇ ਆਇਆ, ਜਿੱਥੇ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਵੀ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ ਟਿੰਮੀ (39) ਪੁੱਤਰ ਹਰਮਿੰਦਰ ਸਿੰਘ ਵਾਸੀ ਆਦਰਸ਼ ਕਾਲੋਨੀ ਨੂੰ ਅਣਪਛਾਤੇ ਹਮਲਾਵਰਾਂ ਨੇ ਰਾਇਲ ਟਾਵਰ ਕੋਲ ਉਸ ਦੀ ਦੁਕਾਨ 'ਤੇ ਰਾਤ 8.30 ਵਜੇ ਦੇ ਲੱਗਭਗ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦੌਰਾਨ ਗੰਨਮੈਨ ਵੀ ਇਸ ਗੋਲੀਬਾਰੀ 'ਚ ਜ਼ਖ਼ਮੀ ਹੋ ਗਿਆ। ਜਿਵੇਂ ਹੀ ਗੋਲੀਆਂ ਚੱਲੀਆਂ ਤਾਂ ਪੂਰੇ ਬਾਜ਼ਾਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ। ਪੁਲਿਸ ਨੂੰ ਜਦੋਂ ਗੋਲੀਆਂ ਚੱਲਣ ਦੀ ਸੂਚਨਾ ਮਿਲੀ ਤਾਂ ਆਈ. ਜੀ. ਗੁਰਸ਼ਰਨ ਸਿੰਘ, ਐੱਸ. ਐੱਸ. ਪੀ. ਸਵਰਨਦੀਪ ਸਿੰਘ, ਡੀ. ਐੱਸ. ਪੀ. ਸਰਬਜੀਤ ਸਿੰਘ ਬਾਹੀਆ ਅਤੇ ਡੀ. ਐੱਸ. ਪੀ. ਹਰਜਿੰਦਰ ਸਿੰਘ ਨਾਲ ਵੱਖ-ਵੱਖ ਥਾਣਿਆਂ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਮੌਕੇ 'ਤੇ ਕੁਝ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ । ਜ਼ਿਕਰਯੋਗ ਹੈ ਕਿ 1 ਨਵੰਬਰ ਨੂੰ ਕਥਿਤ ਗੈਂਗਸਟਰ ਇੰਦਾ ਨੇ ਕੱਪੜਾ ਵਪਾਰੀ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕੱਪੜਾ ਵਪਾਰੀ ਨੂੰ ਗੰਨਮੈਨ ਦਿੱਤਾ ਅਤੇ ਗੈਂਗਸਟਰ ਇੰਦਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪਰ ਇਸ ਦੇ ਬਾਵਜੂਦ ਕੱਪੜਾ ਵਪਾਰੀ ਦਾ ਕਤਲ ਹੋ ਗਿਆ।ਇਸ ਘਟਨਾ ਨੂੰ ਲੈ ਕੇ ਪੁਲਿਸ ਨੇ ਪੂਰੇ ਇਲਾਕੇ ਵਿਚ ਹਾਈ ਅਲਰਟ ਕਰ ਦਿੱਤਾ ਹੈ। ਜਿਸ ਵੀ ਰਸਤੇ 'ਤੇ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ, ਉਨ੍ਹਾਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਸ਼ਹਿਰ ਦੇ ਚਾਰੇ ਪਾਸੇ ਨਾਕਾਬੰਦੀ ਕਰ ਦਿੱਤੀ ਗਈ ਹੈ।
The post ਨਕੋਦਰ ‘ਚ ਕੱਪੜਾ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ, ਗੰਨਮੈਨ ਗੰਭੀਰ ਜ਼ਖਮੀ appeared first on TheUnmute.com - Punjabi News. Tags:
|
Himachal Election Result: ਮੌਜੂਦਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਚੋਣਾਂ 'ਚ ਛੇਵੀਂ ਵਾਰ ਕੀਤੀ ਜਿੱਤ ਦਰਜ Thursday 08 December 2022 06:07 AM UTC+00 | Tags: assembly-election assembly-election-pol assembly-elections-2022 bhupesh-baghel bjp breaking-news chhattisgarh chief-minister-jairam-thakur congress congress-party congress-president-mallikarjun-kharge hiamchal-polling-2022 hiamchal-pradesh-congress himachal-congress himachal-election himachal-election-result himachal-pradesh himachal-pradesh-assembly-election-2022 himachal-pradesh-assembly-elections himachal-pradesh-news jairam-thakur ling malikaarjun-kharge news rahul-gandhi shimla tashigang voting-for-himachal-pradesh-assembly-elections ਚੰਡੀਗੜ੍ਹ 08 ਦਸੰਬਰ 2022: ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਵਿੱਚ ਮੌਜੂਦਾ ਮੁੱਖ ਮੰਤਰੀ ਜੈਰਾਮ ਠਾਕੁਰ (Jairam Thakur) ਨੇ ਵੱਡੀ ਜਿੱਤ ਦਰਜ ਕੀਤੀ ਹੈ। ਤਾਜ਼ਾ ਰਿਪੋਰਟ ਅਨੁਸਾਰ ਭਾਜਪਾ ਦੇ ਜੈਰਾਮ ਠਾਕੁਰ ਨੇ ਆਪਣੇ ਰਵਾਇਤੀ ਵਿਧਾਨ ਸਭਾ ਹਲਕੇ ਸਰਾਜ ਤੋਂ ਲਗਾਤਾਰ ਛੇਵੀਂ ਵਾਰ 20,000 ਤੋਂ ਵੱਧ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ 10 ਵਿਧਾਨ ਸਭਾ ਹਲਕੇ ਹਨ। ਇਨ੍ਹਾਂ ਵਿੱਚੋਂ ਸਰਾਜ ਵਿਧਾਨ ਸਭਾ ਸੀਟ ਹਾਟ ਸੀਟ ਹੈ। ਕਿਉਂਕਿ ਸੂਬੇ ਦੇ ਮੌਜੂਦਾ ਮੁੱਖ ਮੰਤਰੀ ਜੈਰਾਮ ਠਾਕੁਰ ਇੱਥੋਂ ਚੋਣ ਲੜ ਰਹੇ ਸਨ । ਇਸ ਦੇ ਨਾਲ ਹੀ ਕਾਂਗਰਸ ਨੇ ਇਕ ਵਾਰ ਫਿਰ ਚੇਤ ਰਾਮ ਨੂੰ ਇਸ ਸੀਟ ਤੋਂ ਉਮੀਦਵਾਰ ਬਣਾਇਆ ਹੈ । 2017 ਦੀਆਂ ਚੋਣਾਂ ਵਿੱਚ ਭਾਜਪਾ ਦੇ ਜੈ ਰਾਮ ਠਾਕੁਰ ਨੇ ਕਾਂਗਰਸ ਦੇ ਚੇਤ ਰਾਮ ਠਾਕੁਰ ਨੂੰ 11,254 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ। The post Himachal Election Result: ਮੌਜੂਦਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਚੋਣਾਂ ‘ਚ ਛੇਵੀਂ ਵਾਰ ਕੀਤੀ ਜਿੱਤ ਦਰਜ appeared first on TheUnmute.com - Punjabi News. Tags:
|
Gujarat Election Results: ਭਾਜਪਾ ਸ਼ੁਰੂਆਤੀ ਰੁਝਾਨਾਂ 'ਚ ਵੱਡੇ ਬਹੁਮਤ ਵੱਲ, ਪੜ੍ਹੋ ਪੂਰੀ ਖ਼ਬਰ Thursday 08 December 2022 06:23 AM UTC+00 | Tags: aam-aadmi-party bhupendra-patel chief-minister-of-gujarat chief-minister-of-gujarat-bhupendra-patel congress election-2022 gujarat gujarat-assembly-election-2022 gujarat-assembly-election-result gujarat-assembly-election-results gujarat-election-results latest-news news punjab-latest-news punjab-news the-unmute-breaking-news the-unmute-punjab the-unmute-punjabi-news the-unmute-report ਚੰਡੀਗੜ੍ਹ 08 ਦਸੰਬਰ 2022: (Gujarat Election Results 2022) ਗੁਜਰਾਤ ‘ਚ 182 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਜਿੱਥੇ ਸ਼ੁਰੂਆਤੀ ਰੁਝਾਨਾਂ ਵਿੱਚ ਬਹੁਮਤ ਤੋਂ ਅੱਗੇ ਨਿਕਲ ਗਈ ਹੈ, ਉੱਥੇ ਹੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਹਾਲਤ ਖ਼ਰਾਬ ਹੈ। 2017 ਦੇ ਮੁਕਾਬਲੇ ਇਸ ਵਾਰ ਦੋਵਾਂ ਗੇੜਾਂ ਵਿੱਚ ਘੱਟ ਵੋਟਿੰਗ ਹੋਈ। ਪਹਿਲੇ ਪੜਾਅ ‘ਚ 60.20 ਫੀਸਦੀ ਲੋਕਾਂ ਨੇ ਆਪਣੀ ਵੋਟ ਪਾਈ ਸੀ, ਜਦਕਿ ਦੂਜੇ ਪੜਾਅ ‘ਚ 5 ਦਸੰਬਰ ਨੂੰ 64.39 ਫੀਸਦੀ ਲੋਕਾਂ ਨੇ ਆਪਣੇ ਵੋਟ ਦਾ ਇਸਤੇਮਾਲ ਕੀਤਾ ਸੀ। 11.30 ਵਜੇ ਤੱਕ ਰੁਝਾਨਾਂ ‘ਚ ਭਾਜਪਾ 152 ਸੀਟਾਂ ‘ਤੇ ਅੱਗੇ ਚੱਲ ਰਹੀ ਹੈ ਜਦਕਿ ਕਾਂਗਰਸ ਅਤੇ ‘ਆਪ’ ਦੀ ਹਾਲਤ ਖਰਾਬ ਹੈ। ਕਾਂਗਰਸ ਨੂੰ 18 ਸੀਟਾਂ ‘ਤੇ ਲੀਡ ਮਿਲੀ ਹੈ ਜਦਕਿ ‘ਆਪ’ ਨੂੰ 7 ਸੀਟਾਂ ‘ਤੇ ਲੀਡ ਮਿਲੀ ਹੈ। ਇਸ ਦੇ ਨਾਲ ਹੀ ਬਾਕੀ ਪੰਜ ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਗੁਜਰਾਤ ਦੇ ਮੌਜੂਦਾ ਮੁੱਖ ਮੰਤਰੀ ਭੂਪੇਂਦਰ ਪਟੇਲ ਘਾਟਲੋਡੀਆ ਸੀਟ ਤੋਂ ਅੱਗੇ ਚੱਲ ਰਹੇ ਹਨ। ਭੂਪੇਂਦਰ ਪਟੇਲ ਦਾ ਮੁਕਾਬਲਾ ਕਾਂਗਰਸ ਦੇ ਐਮੀ ਯਾਗਨਿਕ ਅਤੇ ‘ਆਪ’ ਦੇ ਵਿਜੇ ਪਟੇਲ ਨਾਲ ਹੈ। The post Gujarat Election Results: ਭਾਜਪਾ ਸ਼ੁਰੂਆਤੀ ਰੁਝਾਨਾਂ ‘ਚ ਵੱਡੇ ਬਹੁਮਤ ਵੱਲ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News. Tags:
|
Himachal Election Result: ਹਿਮਾਚਲ 'ਚ ਕਾਂਗਰਸ-ਭਾਜਪਾ ਵਿਚਾਲੇ ਕਾਂਟੇ ਦੀ ਟੱਕਰ, ਕਾਂਗਰਸ ਨੇ ਬਣਾਈ ਲੀਡ Thursday 08 December 2022 06:39 AM UTC+00 | Tags: assembly-election assembly-election-pol assembly-elections-2022 bhupesh-baghel bjp breaking-news chhattisgarh chief-minister-jairam-thakur congress congress-party congress-president-mallikarjun-kharge hiamchal-polling-2022 hiamchal-pradesh-congress himachal-congress himachal-election himachal-election-result himachal-election-result-2022 himachal-pradesh himachal-pradesh-assembly-election-2022 himachal-pradesh-assembly-elections himachal-pradesh-news jairam-thakur ling malikaarjun-kharge news rahul-gandhi shimla tashigang voting-for-himachal-pradesh-assembly-elections ਚੰਡੀਗੜ੍ਹ 08 ਦਸੰਬਰ 2022: (Himachal Election Result 2022) ਹਿਮਾਚਲ ਪ੍ਰਦੇਸ਼ ਵਿੱਚ, ਸ਼ੁਰੂਆਤੀ ਰੁਝਾਨਾਂ ਵਿੱਚ ਭਾਜਪਾ ਅਤੇ ਕਾਂਗਰਸ (Congress) ਵਿਚਕਾਰ ਨਜ਼ਦੀਕੀ ਟੱਕਰ ਦਿਖਾਈ ਦਿੰਦੀ ਹੈ। ਭਾਜਪਾ ਅਤੇ ਕਾਂਗਰਸ ਵਿਚਾਲੇ ਮੁਕਾਬਲਾ ਬਰਾਬਰ ਚੱਲ ਰਿਹਾ ਹੈ। ਭਾਜਪਾ ਨੂੰ 27 ਅਤੇ ਕਾਂਗਰਸ ਨੂੰ ਵੀ 38 ਸੀਟਾਂ ‘ਤੇ ਅੱਗੇ ਚੱਲ ਰਹੀ ਹੈ | ਤੁਹਾਨੂੰ ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ ਕੁੱਲ 68 ਸੀਟਾਂ ਹਨ ਅਤੇ ਬਹੁਮਤ ਦਾ ਅੰਕੜਾ 35 ਹੈ। ਦੋਵੇਂ ਸੂਬਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ ਅਤੇ ਭਾਜਪਾ ਸ਼ੁਰੂ ਤੋਂ ਹੀ ਸੱਤਾ ਵਿੱਚ ਬਣੇ ਰਹਿਣ ਦਾ ਦਾਅਵਾ ਕਰਦੀ ਆ ਰਹੀ ਹੈ। ਇਸ ਵਾਰ ਦੋਵਾਂ ਰਾਜਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ (ਕਾਂਗਰਸ) ਦੇ ਨਾਲ-ਨਾਲ ਆਮ ਆਦਮੀ ਪਾਰਟੀ ਵੀ ਚੋਣ ਮੈਦਾਨ ਵਿੱਚ ਹੈ। The post Himachal Election Result: ਹਿਮਾਚਲ ‘ਚ ਕਾਂਗਰਸ-ਭਾਜਪਾ ਵਿਚਾਲੇ ਕਾਂਟੇ ਦੀ ਟੱਕਰ, ਕਾਂਗਰਸ ਨੇ ਬਣਾਈ ਲੀਡ appeared first on TheUnmute.com - Punjabi News. Tags:
|
ਨਕੋਦਰ ਗੋਲੀਕਾਂਡ 'ਚ ਜ਼ਖ਼ਮੀ ਹੋਏ ਗੰਨਮੈਨ ਦੀ ਇਲਾਜ ਦੌਰਾਨ ਹੋਈ ਮੌਤ Thursday 08 December 2022 06:56 AM UTC+00 | Tags: crime firing-case jalandhar jalandhar-police murder-case nakodar nakodar-murder-case nakodar-news nakodar-police news punjab-nedws punjab-police the-unmute-breaking the-unmute-breaking-news the-unmute-punjabi-news ਚੰਡੀਗੜ੍ਹ 08 ਦਸੰਬਰ 2022: ਬੀਤੀ ਰਾਤ ਜਲੰਧਰ ਦੇ ਨਕੋਦਰ (Nakodar) ਵਿੱਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਵੀ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ, ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ‘ਚ ਜ਼ਖ਼ਮੀ ਹੋਏ ਗੰਨਮੈਨ ਮਨਦੀਪ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮਨਦੀਪ ਸਿੰਘ ਐਸਸੀਟੀ ਦੀ ਉਮਰ 28-29 ਸਾਲ ਦੱਸੀ ਜਾ ਰਹੀ ਹੈ | ਮਨਦੀਪ ਸਿੰਘ ਇਕ ਬੇਟੀ ਦਾ ਬਾਪ ਹੈ | ਮਨਦੀਪ ਸਿੰਘ ਵਾਸੀ ਪਿੰਡ ਕੋਟਲੀ ਗਾਜਰਾਂ ਸ਼ਾਹਕੋਟ ਸਿਟੀ ਪੁਲਿਸ ਵਿਚ ਮੁਲਾਜਮ ਸਨ | ਮਨਦੀਪ ਸਿੰਘ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ ਟਿੰਮੀ ਦੀ ਸੁਰੱਖਿਆ ਵਿੱਚ ਤਾਇਨਾਤ ਸਨ, ਦੱਸਿਆ ਜਾ ਰਿਹਾ ਕਿ ਮਨਦੀਪ ਸਿੰਘ ਦੇ ਇਸ ਹਮਲੇ ਦੌਰਾਨ 4 ਗੋਲੀਆਂ ਲੱਗੀਆਂ ਹਨ, ਜਿਸ ਨੂੰ ਕੇਪੀਟੋਲ ਹਸਪਤਾਲ ਜਲੰਧਰ ਵਿਖੇ ਜੇਰੇ ਇਲਾਜ ਸੀ | The post ਨਕੋਦਰ ਗੋਲੀਕਾਂਡ ‘ਚ ਜ਼ਖ਼ਮੀ ਹੋਏ ਗੰਨਮੈਨ ਦੀ ਇਲਾਜ ਦੌਰਾਨ ਹੋਈ ਮੌਤ appeared first on TheUnmute.com - Punjabi News. Tags:
|
ਲਤਾ ਮੰਗੇਸ਼ਕਰ ਅਤੇ ਸਿੱਧੂ ਮੂਸੇਵਾਲਾ ਦੀਆਂ ਮੌਤਾਂ ਭਾਰਤ ਵਿੱਚ Google Search ਦੇ Top 10 'ਚ Thursday 08 December 2022 07:12 AM UTC+00 | Tags: family-of-sidhu-moosewala famous-singer-lata-mangeshkars-death kokila-lata-mangeshkar lata-mangeshkar sidhu-moosewala sidhu-moosewala-news sidhu-moosewala-rapper the-unmute ਚੰਡੀਗੜ੍ਹ 8 ਦਸੰਬਰ 2022: ਹਾਲ ਹੀ ਵਿੱਚ, ਗੂਗਲ ਨੇ ਪਿਛਲੇ ਸਾਲ ਵਿੱਚ ਸਭ ਤੋਂ ਵੱਧ ਖੋਜੇ ਗਏ ਨਾਮਾਂ ਅਤੇ ਸਮਾਗਮਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਦੀ ਸੂਚੀ ਜਾਰੀ ਕੀਤੀ ਹੈ।ਇਨ੍ਹਾਂ ਵਿੱਚੋਂ ਲਤਾ ਮੰਗੇਸ਼ਕਰ ਅਤੇ ਪੰਜਾਬੀ ਰੈਪਰ ਸਿੱਧੂ ਮੂਸੇਵਾਲਾ ਦੀਆਂ ਮੌਤਾਂ ਭਾਰਤ ਵਿੱਚ ਸਭ ਤੋਂ ਵੱਧ ਖੋਜੀਆਂ ਜਾਣ ਵਾਲੀਆਂ ਘਟਨਾਵਾਂ ਵਿੱਚ ਪਹਿਲੇ ਅਤੇ ਦੂਜੇ ਨੰਬਰ 'ਤੇ ਹਨ।ਇਨ੍ਹਾਂ ਤੋਂ ਇਲਾਵਾ ਗਾਇਕ ਕੇਕੇ ਅਤੇ ਬੱਪੀ ਲਹਿਰੀ ਦੀ ਮੌਤ ਵੀ ਇਸ ਸੂਚੀ ਵਿੱਚ ਸ਼ਾਮਲ ਹੈ।ਇਨ੍ਹਾਂ ਸਾਰੀਆਂ ਘਟਨਾਵਾਂ ਨੇ ਇਸ ਸਾਲ ਮਿਊਜ਼ਿਕ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਸੀ। The post ਲਤਾ ਮੰਗੇਸ਼ਕਰ ਅਤੇ ਸਿੱਧੂ ਮੂਸੇਵਾਲਾ ਦੀਆਂ ਮੌਤਾਂ ਭਾਰਤ ਵਿੱਚ Google Search ਦੇ Top 10 ‘ਚ appeared first on TheUnmute.com - Punjabi News. Tags:
|
ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: CM ਮਾਨ Thursday 08 December 2022 07:28 AM UTC+00 | Tags: bhagwant-mann breaking-news crime firing-case jalandhar jalandhar-police murder-case nakodar nakodar-murder-case nakodar-news nakodar-police news punjab-nedws punjab-police the-unmute-breaking the-unmute-breaking-news the-unmute-punjabi-news ਚੰਡੀਗੜ੍ਹ 08 ਦਸੰਬਰ 2022: ਬੀਤੀ ਰਾਤ ਜਲੰਧਰ ਦੇ ਨਕੋਦਰ (Nakodar) ਵਿੱਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ (Mandeep Singh) ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟਰ ਅਕਾਊਂਟ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿਹਾ ਕਿ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ। ਐੱਚਡੀਐੱਫਸੀ ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ। The post ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: CM ਮਾਨ appeared first on TheUnmute.com - Punjabi News. Tags:
|
ਐਸਵਾਈਐਲ ਗਾਣਾ ਪਹਿਲਾਂ ਰਿਲੀਜ਼ ਕਰ ਦਿੰਦੇ ਤਾਂ ਸ਼ਾਇਦ ਸਿੱਧੂ ਮੂਸੇਵਾਲਾ ਬਚ ਜਾਂਦਾ: ਬਲਕੌਰ ਸਿੰਘ Thursday 08 December 2022 08:03 AM UTC+00 | Tags: breaking-news mansa mansa-police murder-of-sidhu-moosewala news punjab-police sidhu-moosewala syl syl-song ਮਾਨਸਾ 08 ਦਸੰਬਰ 2022: ਅੱਜ ਮਾਨਸਾ ਵਿਖੇ ਹੋਈ ਨੰਬਰਦਾਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਦੇ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸ਼ਿਰਕਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਨੂੰ ਯਾਦ ਕਰਦਿਆਂ ਭਾਵੁਕ ਹੋ ਗਏ ਅਤੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਜਿਸ ਰਸਤੇ ‘ਤੇ ਤੋਰ ਕੇ ਗਿਆ ਹੈ, ਉਹ ਉਸ ਰਸਤੇ ‘ਤੇ ਚੱਲਦੇ ਰਹਿਣਗੇ | ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਵੀ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਲੱਗ ਪਿਆ ਸੀ, ਉਨ੍ਹਾਂ ਕਿਹਾ ਕਿ ਮੇਰਾ ਪਰਿਵਾਰ ਬਹੁਤਾ ਰਾਜਨੀਤਿਕ ਨਹੀਂ , ਪਰ ਸਿੱਧੂ ਇੱਕ ਪੜਿਆ ਲਿਖਿਆ ਸੀ ਤੇ ਸਾਰੀਆਂ ਚੀਜਾਂ ਨੂੰ ਨੇੜੇ ਤੋਂ ਸਮਝਦਾ ਸੀ | ਸਿੱਧੂ ਨੂੰ ਸੱਥ ਵਿੱਚ ਬੈਠਣਾ ਕਾਫੀ ਪਸੰਦ ਸੀ | ਉਹਨਾਂ ਨੇ ਦੱਸਿਆ ਕਿ ਜਦੋਂ ਸਿੱਧੂ ਨੇ ਐਸਵਾਈਐਲ ਗਾਣਾ ਉਸਨੂੰ ਸੁਣਾਇਆ ਤਾਂ ਉਸਨੇ ਪੁੱਤਰ ਨੂੰ ਕਿਹਾ ਕਿ ਇੱਕ ਮਹੀਨਾ ਵਿਆਹ ਤੱਕ ਰੁਕ ਜਾਵੇ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਇਹ ਗਾਣਾ ਰਿਲੀਜ਼ ਹੋਣ ਤੋਂ ਬਾਅਦ ਜੇਲ੍ਹ ਜਾਣਾ ਪੈਣਾ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹੁਣ ਪਛਤਾਵਾ ਹੈ ਜੇਕਰ ਉਹ ਗਾਣਾ ਪਹਿਲਾਂ ਰਿਲੀਜ਼ ਕਰ ਦਿੰਦੇ ਤਾਂ ਸ਼ਾਇਦ ਸਿੱਧੂ ਨੂੰ ਜੇਲ੍ਹ ਜਾਣਾ ਪੈਂਦਾ ਅਤੇ ਪਰਚਾ ਹੋ ਜਾਂਦਾ ਸ਼ਾਇਦ ਸਿੱਧੂ ਬਚ ਜਾਂਦਾ, ਸਿੱਧੂ ਅੱਜ ਸਾਡੇ ਵਿੱਚ ਹੁੰਦਾ, ਉਨ੍ਹਾਂ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਕੋਈ ਵੀ ਪੈਸਾ ਜਾਂ ਸੋਹਰਤ ਨਹੀਂ ਚਾਹੀਦੀ, ਕਿਉਂਕਿ ਉਨ੍ਹਾਂ ਦੇ ਪੁੱਤਰ ਨੇ ਬਹੁਤ ਕੁਝ ਕਮਾ ਕੇ ਦਿੱਤਾ ਹੈ | ਉਹ ਆਪਣੀ ਬਾਕੀ ਰਹਿੰਦੀ ਜ਼ਿੰਦਗੀ ਸਮਾਜ ਸੇਵਾ ਵਿੱਚ ਲਗਾਉਣਗੇ, ਉਥੇ ਹੀ ਉਨ੍ਹਾਂ ਨੇ ਕਿਹਾ ਕਿ ਨੰਬਰਦਾਰਾ ਦੀਆਂ ਬਹੁਤ ਜੁੰਮੇਵਾਰੀਆਂ ਹੁੰਦੀਆਂ ਹਨ ਤੇ ਯੂਨੀਅਨ ਨੂੰ ਜਦੋਂ ਵੀ ਉਨ੍ਹਾਂ ਦੀ ਲੋੜ ਹੋਵੇਗੀ ਤਾਂ ਉਹ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜਗੇ ਖੜਨਗੇ | The post ਐਸਵਾਈਐਲ ਗਾਣਾ ਪਹਿਲਾਂ ਰਿਲੀਜ਼ ਕਰ ਦਿੰਦੇ ਤਾਂ ਸ਼ਾਇਦ ਸਿੱਧੂ ਮੂਸੇਵਾਲਾ ਬਚ ਜਾਂਦਾ: ਬਲਕੌਰ ਸਿੰਘ appeared first on TheUnmute.com - Punjabi News. Tags:
|
ਮੁੜ ਚਰਚਾ 'ਚ ਫ਼ਿਰੋਜ਼ਪੁਰ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ 8 ਮੋਬਾਈਲ ਫ਼ੋਨ ਤੇ 4 ਡਾਟਾ ਕੇਬਲ ਬਰਾਮਦ Thursday 08 December 2022 08:24 AM UTC+00 | Tags: aam-aadmi-party aig-stf-rachpal-singh cm-bhagwant-mann ferozepur ferozepur-central-jail ferozepur-jail news punjab-dgp punjab-dgp-gaurav-yadav punjab-government punjab-news punjab-police punjab-special-task-force punjab-stf sho-inspector-mohit-dhawan sho-mohit-dhawan special-task-force stf stf-police the-unmute-breaking-news the-unmute-latest-news ਫ਼ਿਰੋਜ਼ਪੁਰ 08 ਦਸੰਬਰ 2022: ਕੇਂਦਰੀ ਜੇਲ ‘ਚ ਫ਼ਿਰੋਜ਼ਪੁਰ (Ferozepur Central Jail) ਮੋਬਾਇਲ ਫੋਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕੇਂਦਰੀ ਜੇਲ ‘ਚ ਤਲਾਸ਼ੀ ਦੌਰਾਨ ਇਕ ਹਵਾਲਾਤੀ ਤੋਂ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਹੈ | ਇਸਦੇ ਨਾਲ ਹੀ ਪੁਲਿਸ ਨੇ ਤਲਾਸ਼ੀ ਦੌਰਾਨ 7 ਮੋਬਾਇਲ ਫੋਨ ਅਤੇ 10 ਸਿਗਰਟ ਦੇ ਡੱਬੇ, 4 ਡਾਟਾ ਕੇਬਲ ਬਰਾਮਦ ਕੀਤੇ ਹਨ ਜੋ ਕਿ ਜੇਲ੍ਹ ਦੇ ਬਾਹਰੋਂ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਪੈਕਟ ਬਣਾ ਕੇ ਸੁੱਟਿਆ ਗਿਆ ਸੀ| ਥਾਣਾ ਸਿਟੀ ਐੱਸਐੱਚਓ ਮੋਹਿਤ ਧਵਨ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।ਪੈਕਟ ਖ਼ਰੀਦਣ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਨੇ ਕੰਪਨੀ ਤੋਂ ਮੋਬਾਈਲ ਫ਼ੋਨ ਖ਼ਰੀਦੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਦਿਆਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | The post ਮੁੜ ਚਰਚਾ ‘ਚ ਫ਼ਿਰੋਜ਼ਪੁਰ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ 8 ਮੋਬਾਈਲ ਫ਼ੋਨ ਤੇ 4 ਡਾਟਾ ਕੇਬਲ ਬਰਾਮਦ appeared first on TheUnmute.com - Punjabi News. Tags:
|
ਮੋਗਾ 'ਚ ਨਾਜਾਇਜ਼ ਤੌਰ 'ਤੇ ਲਗਾਏ ਬਿਜਲੀ ਮੀਟਰਾਂ ਦੀ ਬਿਜਲੀ ਵਿਭਾਗ ਵਲੋਂ ਚੈਕਿੰਗ Thursday 08 December 2022 08:39 AM UTC+00 | Tags: breaking-news cabinet-minister-laljit-singh-bhullar latest-news moga-electricity-board moga-electricity-board-amandeep-singh news pspcl punjab-government the-unmute-breaking-news the-unmute-punjabi-news ਮੋਗਾ 08 ਦਸੰਬਰ 2022: ਪੰਜਾਬ ਸਰਕਾਰ ਵੱਲੋਂ 600 ਯੂਨਿਟ ਬਿਜਲੀ ਮੁਫ਼ਤ ਦੇਣ ਦੀ ਸਕੀਮ ਦੇ ਚੱਲਦਿਆਂ ਹੁਣ ਲੋਕਾਂ ਨੂੰ ਆਪਣੇ ਘਰਾਂ ਵਿੱਚ ਦੋ-ਦੋ ਮੀਟਰ ਲਗਵਾਏ ਜਾਣ ਦੀਆਂ ਖ਼ਬਰਾਂ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਹਨ | ਪੰਜਾਬ ਸਰਕਾਰ ਵਲੋਂ ਨਾਜਾਇਜ਼ ਤੌਰ ‘ਤੇ ਲਗਾਏ ਮੀਟਰਾਂ ਨੂੰ ਹਟਾਇਆ ਜਾ ਰਿਹਾ ਹੈ | ਇਸ ਦੌਰਾਨ ਬਿਜਲੀ ਬੋਰਡ ਮੋਗਾ (Moga) ਦੇ ਡਵੀਜ਼ਨਲ ਐਕਸੀਅਨ ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਅਜਿਹਾ ਕੋਈ ਦਿਸ਼ਾ-ਨਿਰਦੇਸ਼ ਨਹੀਂ ਆਇਆ ਹੈ, ਸਾਡੀ ਚੈਕਿੰਗ ਪਹਿਲਾਂ ਵਾਂਗ ਹੀ ਚੱਲ ਰਹੀ ਹੈ, ਅਸੀਂ ਕੋਈ ਮੀਟਰ ਨਹੀਂ ਹਟਾਇਆ ਅਤੇ ਵਿਭਾਗ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਕੰਮ ਕਰ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਜੇਕਰ ਕੋਈ ਗੈਰ-ਕਾਨੂੰਨੀ ਮੀਟਰ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਲੋਕਾਂ ਦੀ ਰਾਇ ਵੀ ਸਾਹਮਣੇ ਆਈ ਹੈ, ਲੋਕਾਂ ਨੇ ਇਸ ਕਦਮ ਨੂੰ ਸਹੀ ਦੱਸਦਿਆਂ ਕਿਹਾ ਕਿ ਜੇਕਰ ਕੋਈ ਮੀਟਰ ਗੈਰ-ਕਾਨੂੰਨੀ ਤਰੀਕੇ ਨਾਲ ਲਗਾਏ ਗਏ ਹਨ ਤਾਂ ਵਿਭਾਗ ਉਨ੍ਹਾਂ ਨੂੰ ਹਟਾ ਵੀ ਸਕਦਾ ਹੈ, ਦੂਜੇ ਪਾਸੇ ਅੱਜਕੱਲ੍ਹ ਕਈ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ।
The post ਮੋਗਾ ‘ਚ ਨਾਜਾਇਜ਼ ਤੌਰ ‘ਤੇ ਲਗਾਏ ਬਿਜਲੀ ਮੀਟਰਾਂ ਦੀ ਬਿਜਲੀ ਵਿਭਾਗ ਵਲੋਂ ਚੈਕਿੰਗ appeared first on TheUnmute.com - Punjabi News. Tags:
|
ਸਿੱਖਿਆ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ ਤਫਤੀਸ਼ ਦੇ ਮਾਮਲੇ 'ਚ ਵਿਜੀਲੈਂਸ ਨੇ 15 ਹੋਰ ਅਧਿਆਪਕਾਂ ਨੂੰ ਕੀਤਾ ਤਲਬ Thursday 08 December 2022 08:46 AM UTC+00 | Tags: aam-aadmi-party government-senior-secondary-school-taragarh gurmeet-singh-meet-hayer ludhiana ludhiana-police ludhiana-police-commissioner news pseb punjab-government punjab-news punjab-vigilance-department the-unmute-breaking-news the-unmute-latest-news the-unmute-punjab the-unmute-punjabi-news vigilance-department vigilance-ludhiana vigilance-ludhiana-office ਗੁਰਦਾਸਪੁਰ 08 ਦਸੰਬਰ 2022: ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਗਏ ਅਤੇ ਬੀਤੇ ਦਿਨੀਂ ਅਹੁਦੇ ਤੋਂ ਮੁਅੱਤਲ ਕਰ ਦਿੱਤੇ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ ਦੇ ਪ੍ਰਿੰਸੀਪਲ ਰਕੇਸ ਗੁਪਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਦੇ ਪ੍ਰਿੰਸੀਪਲ ਰਾਮਪਾਲ ਖਿਲਾਫ਼ ਚੱਲ ਰਹੀ ਤਫਤੀਸ਼ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਵਿਜੀਲੈਂਸ ਵਿਭਾਗ ਵੱਲੋਂ ਮਾਮਲੇ ਵਿਚ 15 ਹੋਰ ਅਧਿਆਪਕਾਂ ਨੂੰ ਪੁੱਛਗਿੱਛ ਲਈ ਵਿਜੀਲੈਂਸ ਦੀ ਆਰਥਿਕ ਅਪਰਾਧ ਸ਼ਾਖਾ ਦੇ ਉਪ ਕਪਤਾਨ ਦੇ ਦਫਤਰ ਲੁਧਿਆਣਾ ਵਿੱਚ ਪੇਸ਼ ਹੋਣ ਲਈ ਪੱਤਰ ਜਾਰੀ ਕੀਤਾ ਹੈ। ਇਹ ਸਾਰੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕ ਵਰਤਮਾਨ ਵਿਚ ਜਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦੇ ਸਕੂਲਾਂ ਵਿੱਚ ਤੈਨਾਤ ਹਨ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਸਾਰੇ ਅਧਿਆਪਕ 6 ਸਾਲ ਪਹਿਲਾਂ ਦੇ ਉਸ ਟੀਚਰ ਟ੍ਰੇਨਿੰਗ ਸੈਮੀਨਾਰ ਦਾ ਹਿੱਸਾ ਰਹੇ ਹਨ ਜਿਸ ਦੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਸਿੱਖਿਆ ਅਧਿਕਾਰੀਆਂ ਤੇ ਲੱਗੇ ਹਨ। ਵਿਜੀਲੈਂਸ ਵਿਭਾਗ ਵੱਲੋਂ 6 ਦਸੰਬਰ ਨੂੰ ਪੱਤਰ ਨੰਬਰ 46 1 ਨਵੰਬਰ ਨੂੰ ਵਿਜੀਲੈਂਸ ਵਿਭਾਗ ਦੀ ਆਰਥਿਕ ਅਪਰਾਧ ਸ਼ਾਖਾ ਵਿੱਚ ਧਾਰਾ 409, 467 ,468, 471 ਅਤੇ 120 ਬੀ ਆਈ ਪੀ ਸੀ ਦੇ ਤਹਿਤ ਦਰਜ ਹੋਏ ਮੁਕੱਦਮਾ ਨੰਬਰ 14 ਦੇ ਸਬੰਧ ਵਿੱਚ ਇਨ੍ਹਾਂ 15 ਅਧਿਆਪਕਾਂ ਦੀ ਵਿਜੀਲੈਂਸ ਲੁਧਿਆਣਾ ਦਫਤਰ ਵਿਖੇ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਗੁਰਦਾਸਪੁਰ ਦੇ ਨਾਂ ਜਾਰੀ ਕੀਤਾ ਗਿਆ ਹੈ ਜਿਸ ਤੇ ਕਾਰਵਾਈ ਕਰਦਿਆਂ ਹੋਇਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਵੀ ਇੱਕ ਪੱਤਰ ਕੱਲ ਯਾਨੀ 7 ਦਸੰਬਰ ਨੂੰ ਇਨ੍ਹਾਂ 15 ਅਧਿਆਪਕਾਂ ਅਤੇ ਇਨ੍ਹਾਂ ਅਧਿਆਪਕਾਂ ਦੇ ਕਾਰਜ ਖੇਤਰ ਦੇ ਸਕੂਲ ਮੁਖੀਆਂ ਨੂੰ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿੱਚ ਜ਼ਿਲਾ ਸਿੱਖਿਆ ਅਫਸਰ ਨੇ ਸਕੂਲ ਮੁਖੀਆਂ ਨੂੰ ਲਿਖਿਆ ਹੈ ਕਿ ਸਬੰਧਤ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਇਸ ਸਬੰਧ ਵਿੱਚ ਨੋਟ ਕਰਵਾ ਕੇ 8 ਦਸੰਬਰ ਨੂੰ ਵਿਜੀਲੈਂਸ ਲੁਧਿਆਣਾ ਦਫਤਰ ਵਿੱਚ ਹਾਜ਼ਰ ਹੋਣ ਲਈ ਪਾਬੰਦ ਕੀਤਾ ਜਾਵੇ। ਦੱਸ ਦੇਈਏ ਕਿ ਪ੍ਰਿੰਸੀਪਲ ਰਕੇਸ਼ ਗੁਪਤਾ ਅਤੇ ਪ੍ਰਿੰਸੀਪਲ ਰਾਮਪਾਲ ਨੂੰ 1 ਨਵੰਬਰ ਨੂੰ ਵਿਜੀਲੈਂਸ ਵਿਭਾਗ ਦੀ ਲੁਧਿਆਣਾ ਤੋਂ ਆਈ ਇਕ ਟੀਮ ਵੱਲੋਂ ਇੱਕ 6 ਸਾਲ ਪੁਰਾਨੇ ਮਾਮਲੇ ਵਿਚ ਗੁਰਦਾਸਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਦੋਹਾਂ ਤੇ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਰਹਿੰਦੇਆਂ ਸੈਮੀਨਾਰ ਦੇ ਨਾਂ ਤੇ ਜਾਅਲੀ ਬਿੱਲਾਂ ਰਾਹੀ 10 ਲੱਖ ਰੁਪਏ ਤੋਂ ਵੱਧ ਦੀ ਰਕਮ ਖੁਰਦ ਬੁਰਦ ਕੀਤੀ ਹੈ। ਉਧਰ ਸਿੱਖਿਆ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਵੱਖ ਵੱਖ ਸਮੇਂ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਅਹੁਦੇ ਤੇ ਰਹੇ ਕੁੱਝ ਅਧਿਕਾਰੀਆਂ ਨੇ ਆਪਣੇ ਆਪਣੇ ਕਾਰਜਕਾਲ ਦੌਰਾਨ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅਧਿਕਾਰੀਆਂ ਨੂੰ ਦੋਸ਼-ਮਕਤ ਕਰਾਰ ਦਿੰਦੇ ਰਹੇ ਹਨ। ਵਿਜੀਲੈਂਸ ਵੱਲੋਂ ਇਹਨਾਂ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਵੀ ਤਫ਼ਤੀਸ਼ ਵਿਚ ਸ਼ਾਮਿਲ ਕੀਤਾ ਜਾ ਸਕਦਾ ਹੈ। The post ਸਿੱਖਿਆ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ ਤਫਤੀਸ਼ ਦੇ ਮਾਮਲੇ ‘ਚ ਵਿਜੀਲੈਂਸ ਨੇ 15 ਹੋਰ ਅਧਿਆਪਕਾਂ ਨੂੰ ਕੀਤਾ ਤਲਬ appeared first on TheUnmute.com - Punjabi News. Tags:
|
ਫ਼ਿਰੋਜ਼ਪੁਰ 'ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਐਸਐਚਓ ਤੇ ਤਿੰਨ ਹੋਰ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ Thursday 08 December 2022 09:24 AM UTC+00 | Tags: aam-aadmi-party breaking-news cm-bhagwant-mann ferozepur ferozepur-police harjot-singh-bains india-news latest-news news punjab-government punjabi-news punjab-mining-officers punjab-mining-officiar punjab-news ssp-of-district-ferozepur the-unmute-breaking-news the-unmute-news ਫ਼ਿਰੋਜ਼ਪੁਰ 08 ਦਸੰਬਰ 2022: ਸੂਬੇ ਭਰ ਵਿੱਚ ਨਜਾਇਜ਼ ਮਾਇਨਿੰਗ ਨੂੰ ਲੈ ਕੇ ਪੰਜਾਬ ਸਰਕਾਰ ਕਾਫੀ ਸਖ਼ਤ ਨਜ਼ਰ ਆ ਰਹੀ ਹੈ, ਇਸ ਦੇ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਐਸਐਸਪੀ ਤੇ ਮਾਈਨਿੰਗ ਵਿਭਾਗ ਵੱਲੋਂ ਮਿਲ ਕੇ ਜੁਆਇੰਟ ਆਪ੍ਰੇਸ਼ਨ ਕੀਤਾ ਜਾ ਰਿਹਾ ਹੈ, ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਦੇ ਤਹਿਤ ਮਾਮਲੇ ਦਰਜ ਕੀਤੇ ਜਾ ਰਹੇ ਹਨ | ਇਸ ਦੌਰਾਨ ਵਿਧਾਨ ਸਭਾ ਹਲਕਾ ਪਿੰਡ ਕੁਹਾਲਾ ਥਾਣਾ ਮੱਲਾਂ ਵਾਲਾ ਵਿੱਚ ਚੱਲ ਰਹੀ ਨਜ਼ਾਇਜ ਮਾਈਨਿੰਗ ਨੂੰ ਲੈ ਕੇ ਥਾਣਾ ਮੁਖੀ ਐਸਐਚਓ ਜਸਵਿੰਦਰ ਬਰਾੜ ਤੇ ਹੋਰ ਤਿੰਨ ਵਿਅਕਤੀਆਂ ਦੇ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਇਸਦੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਪਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸੀਆਈਏ ਇੰਚਾਰਜ ਜਤਿੰਦਰ ਸਿੰਘ ਇੰਸਪੈਕਟਰ ਵੱਲੋਂ ਪਿੰਡ ਕੁਹਾਲਾ ਵਿਚ 3 ਟਿੱਪਰ ‘ਤੇ ਇੱਕ ਪੋਪਲਾਈਨ ਮੌਕੇ ਤੋਂ ਕਾਬੂ ਕੀਤੀ ਗਈ, ਜਿੱਥੇ ਨਜਾਇਜ਼ ਮਾਇਨਿੰਗ ਚੱਲ ਰਹੀ ਸੀ | ਇਸੇ ਦੇ ਤਹਿਤ ਥਾਣਾ ਮੁਖੀ ਐਸਐਚਓ ਜਸਮਿੰਦਰ ਸਿੰਘ ਬਰਾੜ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ ਤੇ ਅਧਿਕਾਰੀਆਂ ਕੋਲੋਂ ਸਸਪੈਂਡ ਕਰਨ ਦੀ ਮੰਗ ਵੀ ਕੀਤੀ ਗਈ ਹੈ। The post ਫ਼ਿਰੋਜ਼ਪੁਰ ‘ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਐਸਐਚਓ ਤੇ ਤਿੰਨ ਹੋਰ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ appeared first on TheUnmute.com - Punjabi News. Tags:
|
ਆਮ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਧੰਦੇ ਵਿਰੁੱਧ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ Thursday 08 December 2022 09:32 AM UTC+00 | Tags: aam-aadmi-party advocate-harpal-singh-cheema aig-excise aig-excise-and-tax-gurjot-singh-keller breaking-news cm-bhagwant-mann harpal-singh-cheema illegal-liquor-trade illicit-liquor latest-news news punjab-government punjab-illegal-liquor-trade punjab-liquor-policy punjab-news punjab-police the-unmute-breaking-news ਚੰਡੀਗੜ੍ਹ 08 ਦਸੰਬਰ 2022: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਏ.ਆਈ.ਜੀ. ਆਬਕਾਰੀ ਅਤੇ ਕਰ ਗੁਰਜੋਤ ਸਿੰਘ ਕਲੇਰ ਵੱਲੋਂ ਨਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨਾਂ ਨੂੰ ਹੋਰ ਤੇਜ ਕਰਨ ਅਤੇ ਇਸ ਬੁਰਾਈ ਵਿਰੁੱਧ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਪੁਲਿਸ ਦੇ ਆਬਕਾਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। । ਇਹ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਗੁਰਜੋਤ ਸਿੰਘ ਕਲੇਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਚੱਲ ਰਹੇ ਆਬਕਾਰੀ ਮਾਮਲਿਆਂ ਦੀ ਗੰਭੀਰਤਾ ਪ੍ਰਤੀ ਆਬਕਾਰੀ ਪੁਲਿਸ ਫੋਰਸ ਨੂੰ ਹੋਰ ਜਾਗਰੂਕ ਕਰਨ, ਪੁਲਿਸ ਅਤੇ ਆਬਕਾਰੀ ਅਧਿਕਾਰੀਆਂ ਵਿਚਕਾਰ ਤਾਲਮੇਲ ਨੂੰ ਸੁਧਾਰਨ, ਚੱਲ ਰਹੀਆਂ ਜਾਂਚਾਂ ਨੂੰ ਹੋਰ ਤੇਜ਼ ਕਰਨ, ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਆਬਕਾਰੀ ਪੁਲਿਸ ਨੂੰ ਹਾਈਟੈਕ ਬਣਾਉਣਾ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਲੇਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਆਬਕਾਰੀ ਵਿਭਾਗ ਦੇ ਕਿਸੇ ਕਰਮਚਾਰੀ ਜਾਂ ਅਧਿਕਾਰੀ ਨੂੰ ਨਾਲ ਲਏ ਬਿਨਾਂ ਆਬਕਾਰੀ ਪੁਲਿਸ ਛਾਪੇਮਾਰੀ ਨਹੀਂ ਕਰੇਗੀ, ਜ਼ਿਲ੍ਹਾ ਪੁਲਿਸ ਦੀ ਤਰਜ਼ ‘ਤੇ ਸਾਰੇ ਆਬਕਾਰੀ ਪੁਲਿਸ ਇੰਚਾਰਜ ਹੈੱਡ ਕਾਂਸਟੇਬਲ ਦੇ ਰੈਂਕ ਤੋਂ ਉੱਪਰ ਦਾ ਇੱਕ ਅਫ਼ਸਰ ਰੋਜ਼ਾਨਾ 24 ਘੰਟੇ ਡਿਊਟੀ ਲਈ ਤਾਇਨਾਤ ਕਰਨਗੇ ਅਤੇ ਉਸ ਦੀ ਐਂਟਰੀ ਡਾਇਰੀ ਵਿੱਚ ਦਰਜ ਕੀਤੀ ਜਾਵੇਗੀ ਅਤੇ ਚਾਰ ਤੋਂ ਪੰਜ ਪੁਲਿਸ ਕਰਮਚਾਰੀ ਐਮਰਜੈਂਸੀ ਡਿਊਟੀ ਲਈ ਦਫਤਰ ਵਿੱਚ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਆਬਕਾਰੀ ਪੁਲਿਸ ਅਧਿਕਾਰੀਆਂ ਨੂੰ ਹਾਈ ਪ੍ਰੋਫਾਈਲ ਕੇਸਾਂ ਵਿੱਚ ਕਿਸੇ ਵੀ ਵੱਡੇ ਅੱਪਡੇਟ ਸਬੰਧੀ ਸੂਚਨਾ ਤੁਰੰਤ ਹੈੱਡਕੁਆਰਟਰ ਨਾਲ ਸਾਂਝੀ ਕਰਨ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 'ਰੰਗਲਾ ਪੰਜਾਬ ਮਿਸ਼ਨ' ਨੂੰ ਸਾਕਾਰ ਕਰਨ ਲਈ ਆਮ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਜਾਗਰੂਕ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਲੇਰ ਨੇ ਕਿਹਾ ਕਿ ਆਬਕਾਰੀ ਵਿਭਾਗ ਅਤੇ ਆਬਕਾਰੀ ਪੁਲੀਸ ਵੱਲੋਂ ਜਲਦੀ ਹੀ ਇਸ ਬੁਰਾਈ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। The post ਆਮ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਧੰਦੇ ਵਿਰੁੱਧ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ appeared first on TheUnmute.com - Punjabi News. Tags:
|
Himachal Election Result: ਜੈਰਾਮ ਠਾਕੁਰ ਕੈਬਿਨਟ ਦੇ ਦੋ ਮੰਤਰੀ ਹਾਰੇ, ਹਿਮਾਚਲ ਪਹੁੰਚੀ ਕਾਂਗਰਸ ਹਾਈਕਮਾਂਡ Thursday 08 December 2022 10:00 AM UTC+00 | Tags: assembly-election assembly-election-pol assembly-elections-2022 bhupesh-baghel bjp breaking-news chhattisgarh chief-minister-jairam-thakur congress congress-party congress-president-mallikarjun-kharge hiamchal-polling-2022 hiamchal-pradesh-congress himachal-congress himachal-election himachal-election-result himachal-election-result-2022 himachal-pradesh himachal-pradesh-assembly-election-2022 himachal-pradesh-assembly-elections himachal-pradesh-news jairam-thakur ling malikaarjun-kharge news rahul-gandhi shimla tashigang voting-for-himachal-pradesh-assembly-elections ਚੰਡੀਗੜ੍ਹ 08 ਦਸੰਬਰ 2022: ਇਸ ਵਾਰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਉਲਟਫੇਰ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ ਸਾਹਮਣੇ ਆਏ ਰੁਝਾਨਾਂ ‘ਚ ਜੈਰਾਮ ਮੰਤਰੀ ਮੰਡਲ ਦੇ ਅੱਠ ਮੰਤਰੀ ਆਪਣੀਆਂ ਸੀਟਾਂ ‘ਤੇ ਪਛੜ ਗਏ ਹਨ। ਜਿੱਥੇ ਲਾਹੌਲ ਸਪਿਤੀ ‘ਚ ਕਾਂਗਰਸ ਦੇ ਰਵੀ ਠਾਕੁਰ ਨੇ ਜਿੱਤ ਦਰਜ ਕੀਤੀ ਹੈ, ਉਥੇ ਉਨ੍ਹਾਂ ਨੇ ਤਕਨੀਕੀ ਸਿੱਖਿਆ ਮੰਤਰੀ ਰਾਮਲਾਲ ਮਾਰਕੰਡਾ ਨੂੰ ਹਰਾਇਆ ਹੈ। ਦੂਜੇ ਪਾਸੇ ਇੱਕ ਹੋਰ ਮੰਤਰੀ ਸੁਰੇਸ਼ ਭਾਰਦਵਾਜ ਵੀ ਆਪਣੀ ਸੀਟ ਹਾਰ ਗਏ ਹਨ। ਹੁਣ ਤੱਕ ਦੇ ਨਤੀਜਿਆਂ ‘ਚ ਭਾਜਪਾ ਨੇ 12 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਹੁਣ ਤੱਕ 13 ਸੀਟਾਂ ‘ਤੇ ਕਬਜ਼ਾ ਕਰ ਲਿਆ ਹੈ। ਦੱਸ ਦੇਈਏ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੀਆਂ 68 ਸੀਟਾਂ ਲਈ ਕੁੱਲ 412 ਉਮੀਦਵਾਰ ਮੈਦਾਨ ਵਿੱਚ ਸਨ। ਇਨ੍ਹਾਂ ਉਮੀਦਵਾਰਾਂ ਵਿੱਚੋਂ ਜੈਰਾਮ ਮੰਤਰੀ ਮੰਡਲ ਦੇ 11 ਮੰਤਰੀਆਂ ਨੇ ਚੋਣ ਲੜ ਰਹੇ ਹਨ। ਹੁਣ ਤੱਕ ਕਾਂਗਰਸ ਪੂਰਨ ਬਹੁਮਤ ਵੱਲ ਵਧ ਰਹੀ ਹੈ | ਕਾਂਗਰਸ 39 ਸੀਟਾਂ ‘ਤੇ ਅੱਗੇ ਚੱਲ ਰਹੀ ਹੈ ਅਤੇ ਭਾਜਪਾ ਨੂੰ 27 ਸੀਟਾਂ ‘ਤੇ ਅੱਗੇ ਚੱਲ ਰਹੀ ਹੈ, ਦੂਜੇ ਪਾਸੇ ਆਮ ਆਦਮੀ ਪਾਰਟੀ ਖਾਤਾ ਵੀ ਖੋਲ੍ਹ ਪਾਈ | ਇਸ ਦੌਰਾਨ ਕਾਂਗਰਸ ਹਾਈਕਮਾਂਡ ਹਿਮਾਚਲ ਪਹੁੰਚਿਆ ਹੈ | ਹਿਮਾਚਲ ਪ੍ਰਦੇਸ਼ ਵਿੱਚ ਹਾਈਕਮਾਂਡ ਨੇ ਅਗਲੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਸਵੇਰੇ 11:30 ਵਜੇ ਤੱਕ ਸ਼ੁਰੂਆਤੀ ਰੁਝਾਨ ਕਾਂਗਰਸ ਦੇ ਹੱਕ ਵਿੱਚ ਰਿਹਾ ਹੈ। ਇਸਦੇ ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਹੋਰ ਕਾਂਗਰਸ ਆਗੂ ਹਿਮਾਚਲ ਪਹੁੰਚੇ ਹਨ | ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਸੂਬਾ ਕਾਂਗਰਸ ਦੇ ਅਬਜ਼ਰਵਰ ਵਜੋਂ ਨਿਯੁਕਤ ਕੀਤੇ ਗਏ ਅਤੇ ਸੂਬਾ ਇੰਚਾਰਜ ਰਾਜੀਵ ਸ਼ੁਕਲਾ ਇਸ ‘ਤੇ ਤਿੱਖੀ ਨਜ਼ਰ ਰੱਖ ਰਹੇ ਹਨ। ਇਸਦੇ ਨਾਲ ਹੀ ਸਾਰੇ ਵੱਡੇ ਕਾਂਗਰਸੀ ਵਿਧਾਇਕਾਂ ਨੂੰ ਦੁਪਹਿਰ ਤੱਕ ਸ਼ਿਮਲਾ ਬੁਲਾਇਆ ਜਾ ਰਿਹਾ ਹੈ। ਉਸ ਦੀ ਸੁਰੱਖਿਆ ਘੇਰਾ ਵੀ ਵਧਾ ਦਿੱਤਾ ਗਿਆ ਹੈ। ਸੂਤਰਾਂ ਦੇ ਮੁਤਾਬਕ ਕਾਂਗਰਸੀ ਵਿਧਾਇਕਾਂ ਨੂੰ ਪਹਿਲਾਂ ਬੁਲਾ ਕੇ ਕਿਸੇ ਗੁਪਤ ਥਾਂ ‘ਤੇ ਇਕੱਠਾ ਕੀਤਾ ਜਾਵੇਗਾ। The post Himachal Election Result: ਜੈਰਾਮ ਠਾਕੁਰ ਕੈਬਿਨਟ ਦੇ ਦੋ ਮੰਤਰੀ ਹਾਰੇ, ਹਿਮਾਚਲ ਪਹੁੰਚੀ ਕਾਂਗਰਸ ਹਾਈਕਮਾਂਡ appeared first on TheUnmute.com - Punjabi News. Tags:
|
ਹੇਮਾ ਮਾਲਿਨੀ ਨੇ ਖਾਸ ਤਰੀਕੇ ਨਾਲ ਧਰਮਿੰਦਰ ਨੂੰ ਜਨਮ ਦਿਨ ਦੀ ਦਿੱਤੀ ਵਧਾਈ, ਲਿਖਿਆ ਦਿਲ ਨੂੰ ਛੂਹ ਲੈਣ ਵਾਲਾ ਨੋਟ Thursday 08 December 2022 10:15 AM UTC+00 | Tags: dharmendra dharmendra-deool hema-dharmendra hema-malini theunmute ਚੰਡੀਗੜ੍ਹ 8 ਦਸੰਬਰ 2022: ਮਸ਼ਹੂਰ ਬਾਲੀਵੁੱਡ ਅਭਿਨੇਤਾ ਧਰਮਿੰਦਰ ਦਾ ਅੱਜ ਜਨਮਦਿਨ ਹੈ। ਅਭਿਨੇਤਾ ਧਰਮਿੰਦਰ ਅੱਜ ਆਪਣਾ 87ਵਾਂ ਜਨਮਦਿਨ ਮਨਾ ਰਹੇ ਹਨ। ਅਦਾਕਾਰ ਦਾ ਜਨਮ 8 ਦਸੰਬਰ 1935 ਨੂੰ ਪੰਜਾਬ ਵਿੱਚ ਹੋਇਆ ਸੀ। ਬਾਲੀਵੁੱਡ ਸਿਤਾਰੇ ਅਤੇ ਪ੍ਰਸ਼ੰਸਕ ਉਨ੍ਹਾਂ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਹਨ। ਸੋਸ਼ਲ ਮੀਡੀਆ ‘ਤੇ ਬਹੁਤ ਸਾਰੇ ਲੋਕ ਵਧਾਈ ਦੇ ਪਾਤਰ ਹਨ। ਇਸ ਐਪੀਸੋਡ ‘ਚ ਧਰਮਿੰਦਰ ਦੀ ਪਤਨੀ ਹੇਮਾ ਮਾਲਿਨੀ ਨੇ ਵੀ ਖਾਸ ਅੰਦਾਜ਼ ‘ਚ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ।
The post ਹੇਮਾ ਮਾਲਿਨੀ ਨੇ ਖਾਸ ਤਰੀਕੇ ਨਾਲ ਧਰਮਿੰਦਰ ਨੂੰ ਜਨਮ ਦਿਨ ਦੀ ਦਿੱਤੀ ਵਧਾਈ, ਲਿਖਿਆ ਦਿਲ ਨੂੰ ਛੂਹ ਲੈਣ ਵਾਲਾ ਨੋਟ appeared first on TheUnmute.com - Punjabi News. Tags:
|
BCCI ਵਲੋਂ ਸ਼੍ਰੀਲੰਕਾ, ਨਿਊਜ਼ੀਲੈਂਡ ਤੇ ਆਸਟ੍ਰੇਲੀਆ ਦੇ ਖ਼ਿਲਾਫ ਘਰੇਲੂ ਸੀਰੀਜ਼ ਲਈ ਸ਼ਡਿਊਲ ਜਾਰੀ Thursday 08 December 2022 10:16 AM UTC+00 | Tags: bcci board-of-control-for-cricket-in-india breaking-news cricket-news icc india-vs-new-zealand india-vssri-lanka news odi-series sports-news the-unmute-breaking-news the-unmute-punjab ਚੰਡੀਗੜ੍ਹ 08 ਦਸੰਬਰ 2022: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸ਼੍ਰੀਲੰਕਾ, ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਦੇ ਖਿਲਾਫ ਤਿੰਨ ਘਰੇਲੂ ਸੀਰੀਜ਼ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ। ਭਾਰਤੀ ਟੀਮ ਜਨਵਰੀ ‘ਚ ਸ਼੍ਰੀਲੰਕਾ ਦੇ ਖਿਲਾਫ ਤਿੰਨ ਮੈਚਾਂ ਦੀ ਟੀ-20 ਅਤੇ ਵਨਡੇ ਸੀਰੀਜ਼ ਖੇਡੇਗੀ। ਇਸ ਤੋਂ ਬਾਅਦ ਟੀਮ ਜਨਵਰੀ-ਫਰਵਰੀ ‘ਚ ਨਿਊਜ਼ੀਲੈਂਡ ਖਿਲਾਫ ਇੰਨੇ ਹੀ ਮੈਚਾਂ ਦੀ ਤਿੰਨ ਮੈਚਾਂ ਦੀ ਵਨਡੇ ਅਤੇ ਟੀ-20 ਸੀਰੀਜ਼ ਵੀ ਖੇਡੇਗੀ। ਇਸ ਦੇ ਨਾਲ ਹੀ ਆਸਟਰੇਲੀਆ ਵੀ ਫਰਵਰੀ-ਮਾਰਚ ਵਿੱਚ ਭਾਰਤ ਦਾ ਦੌਰਾ ਕਰੇਗਾ। ਇਸ ਦੌਰਾਨ ਦੋਵਾਂ ਟੀਮਾਂ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਵੇਗੀ। ਇਸ ਤੋਂ ਬਾਅਦ ਦੋਵਾਂ ਟੀਮਾਂ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਵੀ ਖੇਡੀ ਜਾਵੇਗੀ। ਬੰਗਲਾਦੇਸ਼ ਦੇ ਖਿਲਾਫ ਵਨਡੇ ਅਤੇ ਟੈਸਟ ਅਸਾਈਨਮੈਂਟ ਖਤਮ ਕਰਨ ਤੋਂ ਬਾਅਦ, ਭਾਰਤੀ ਟੀਮ ਅਗਲੇ ਤਿੰਨ ਮਹੀਨਿਆਂ ਤੱਕ ਘਰ ਵਿੱਚ ਖੇਡੇਗੀ। ਇਸ ਦੀ ਸ਼ੁਰੂਆਤ ਜਨਵਰੀ ‘ਚ ਸ਼੍ਰੀਲੰਕਾ ਦੌਰੇ ਨਾਲ ਹੋਵੇਗੀ। ਅਗਲੇ ਸਾਲ ਭਾਰਤ ‘ਚ ਹੋਣ ਵਾਲੇ ਵਿਸ਼ਵ ਕੱਪ ਦੇ ਮੱਦੇਨਜ਼ਰ ਇਹ ਤਿੰਨ ਸੀਰੀਜ਼ ਬਹੁਤ ਮਹੱਤਵਪੂਰਨ ਹਨ। ਟੀਮ ਇੰਡੀਆ ਸ਼੍ਰੀਲੰਕਾ ਖਿਲਾਫ ਪਹਿਲੀ ਟੀ-20 ਸੀਰੀਜ਼ ਖੇਡੇਗੀ। ਇਸ ਤੋਂ ਬਾਅਦ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾਵੇਗੀ। ਭਾਰਤ ਜਨਵਰੀ-ਫਰਵਰੀ ‘ਚ ਹੀ ਨਿਊਜ਼ੀਲੈਂਡ ਦੀ ਛੇ ਮੈਚਾਂ ਦੀ ਮੇਜ਼ਬਾਨੀ ਕਰੇਗਾ। ਇਸ ਦੌਰਾਨ ਦੋਵਾਂ ਟੀਮਾਂ ਵਿਚਾਲੇ ਤਿੰਨ ਟੀ-20 ਅਤੇ ਤਿੰਨ ਵਨਡੇ ਖੇਡੇ ਜਾਣਗੇ। ਇਹ ਵਨਡੇ ਸੀਰੀਜ਼ 18 ਜਨਵਰੀ ਤੋਂ ਸ਼ੁਰੂ ਹੋਵੇਗੀ । ਭਾਰਤ-ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ 24 ਜਨਵਰੀ ਨੂੰ ਇੰਦੌਰ ‘ਚ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਪਹਿਲਾ ਟੀ-20 27 ਜਨਵਰੀ ਨੂੰ ਰਾਂਚੀ ‘ਚ ਖੇਡਿਆ ਜਾਵੇਗਾ। ਭਾਰਤ-ਨਿਊਜ਼ੀਲੈਂਡ ਵਿਚਾਲੇ ਦੂਜਾ ਟੀ-20 29 ਜਨਵਰੀ ਨੂੰ ਲਖਨਊ ਦੇ ਏਕਾਨਾ ਸਟੇਡੀਅਮ ‘ਚ ਖੇਡਿਆ ਜਾਵੇਗਾ। ਸੀਰੀਜ਼ ਅਹਿਮਦਾਬਾਦ ‘ਚ ਖਤਮ ਹੋਵੇਗੀ। ਨਿਊਜ਼ੀਲੈਂਡ ਖਿਲਾਫ ਸੀਮਤ ਓਵਰਾਂ ਦੀ ਸੀਰੀਜ਼ ਤੋਂ ਬਾਅਦ ਆਸਟ੍ਰੇਲੀਆ ਦਾ ਭਾਰਤ ਦੌਰਾ ਕਾਫੀ ਅਹਿਮ ਹੋਣ ਜਾ ਰਿਹਾ ਹੈ। ਇਸ ਦੌਰਾਨ ਦੋਵੇਂ ਟੀਮਾਂ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦੇ ਪਹਿਲੇ ਮੈਚ ‘ਚ ਆਹਮੋ-ਸਾਹਮਣੇ ਹੋਣਗੀਆਂ। ਪਹਿਲਾ ਟੈਸਟ 9 ਫਰਵਰੀ ਤੋਂ ਨਾਗਪੁਰ ਵਿੱਚ ਖੇਡਿਆ ਜਾਵੇਗਾ। ਇਸ ਤੋਂ ਬਾਅਦ ਦੂਜਾ ਟੈਸਟ 17 ਫਰਵਰੀ ਤੋਂ ਦਿੱਲੀ ‘ਚ ਅਤੇ ਤੀਜਾ ਟੈਸਟ 1 ਮਾਰਚ ਤੋਂ ਧਰਮਸ਼ਾਲਾ ‘ਚ ਖੇਡਿਆ ਜਾਵੇਗਾ। ਚੌਥਾ ਅਤੇ ਆਖਰੀ ਟੈਸਟ 9 ਮਾਰਚ ਨੂੰ ਅਹਿਮਦਾਬਾਦ ਵਿੱਚ ਖੇਡਿਆ ਜਾਵੇਗਾ। ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਵੀ ਅਗਲੇ ਸਾਲ ਹੋਣਾ ਹੈ। ਇਸ ਸੰਦਰਭ ‘ਚ ਭਾਰਤ ਲਈ ਟੈਸਟ ਸੀਰੀਜ਼ ਜਿੱਤਣਾ ਜ਼ਰੂਰੀ ਹੈ। ਅਜਿਹਾ ਵੀ ਹੋ ਸਕਦਾ ਹੈ ਕਿ ਭਾਰਤ ਨੂੰ ਇਹ ਸੀਰੀਜ਼ 4-0 ਨਾਲ ਜਿੱਤਣੀ ਪਵੇ। ਨਾਲ ਹੀ, ਬਾਰਡਰ-ਗਾਵਸਕਰ ਦੀ ਇਹ ਆਖਰੀ ਟੈਸਟ ਸੀਰੀਜ਼ ਹੈ, ਜਿਸ ‘ਚ ਚਾਰ ਟੈਸਟ ਖੇਡੇ ਜਾਣਗੇ। ਆਈਸੀਸੀ ਦੇ ਨਵੇਂ ਸ਼ੈਡਿਊਲ ਮੁਤਾਬਕ ਹੁਣ ਤੋਂ ਭਾਰਤ-ਆਸਟ੍ਰੇਲੀਆ ਟੈਸਟ ਸੀਰੀਜ਼ ਦੇ ਮੈਚਾਂ ਦੀ ਗਿਣਤੀ ਚਾਰ ਤੋਂ ਵਧਾ ਕੇ ਪੰਜ ਕਰ ਦਿੱਤੀ ਗਈ ਹੈ। ਟੈਸਟ ਸੀਰੀਜ਼ ਤੋਂ ਬਾਅਦ ਭਾਰਤ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ‘ਚ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਮੁੰਬਈ, ਵਿਸ਼ਾਖਾਪਟਨਮ ਅਤੇ ਚੇਨਈ ਵਿੱਚ ਖੇਡੇ ਜਾਣਗੇ। ਭਾਰਤ ਆਸਟ੍ਰੇਲੀਆ ਖਿਲਾਫ 9 ਫਰਵਰੀ ਤੋਂ ਟੈਸਟ ਸੀਰੀਜ਼ ਖੇਡੇਗੀ ਅਤੇ ਵਨਡੇ ਸੀਰੀਜ਼ ਦੀ ਸ਼ੁਰੂਆਤ 17 ਮਾਰਚ ਤੋਂ ਹੋਵੇਗੀ | The post BCCI ਵਲੋਂ ਸ਼੍ਰੀਲੰਕਾ, ਨਿਊਜ਼ੀਲੈਂਡ ਤੇ ਆਸਟ੍ਰੇਲੀਆ ਦੇ ਖ਼ਿਲਾਫ ਘਰੇਲੂ ਸੀਰੀਜ਼ ਲਈ ਸ਼ਡਿਊਲ ਜਾਰੀ appeared first on TheUnmute.com - Punjabi News. Tags:
|
Gujarat Election Results: ਗੁਜਰਾਤ 'ਚ 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, PM ਮੋਦੀ ਤੇ ਅਮਿਤ ਸ਼ਾਹ ਹੋਣਗੇ ਸ਼ਾਮਲ Thursday 08 December 2022 11:21 AM UTC+00 | Tags: 182-assembly-seats-in-gujarat aam-aadmi-party amit-shah bhupendra-patel breaking-news chief-minister-of-gujarat chief-minister-of-gujarat-bhupendra-patel congress election-2022 gujarat gujarat-assembly-election-2022 gujarat-assembly-election-result gujarat-assembly-election-results gujarat-election-results latest-news news pm-modi punjab-latest-news punjab-news the-unmute-breaking-news the-unmute-punjab the-unmute-punjabi-news the-unmute-report ਚੰਡੀਗੜ੍ਹ 08 ਦਸੰਬਰ 2022: (Gujarat Election Results2022) ਗੁਜਰਾਤ (Gujarat) ‘ਚ 182 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਜਿੱਥੇ ਸ਼ੁਰੂਆਤੀ ਰੁਝਾਨਾਂ ਵਿੱਚ ਬਹੁਮਤ ਤੋਂ ਅੱਗੇ ਨਿਕਲ ਗਈ ਹੈ, ਉੱਥੇ ਹੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਹਾਲਤ ਖ਼ਰਾਬ ਹੈ। 2017 ਦੇ ਮੁਕਾਬਲੇ ਇਸ ਵਾਰ ਦੋਵਾਂ ਗੇੜਾਂ ਵਿੱਚ ਘੱਟ ਵੋਟਿੰਗ ਹੋਈ। ਪਹਿਲੇ ਪੜਾਅ ‘ਚ 60.20 ਫੀਸਦੀ ਲੋਕਾਂ ਨੇ ਆਪਣੀ ਵੋਟ ਪਾਈ ਸੀ, ਜਦਕਿ ਦੂਜੇ ਪੜਾਅ ‘ਚ 5 ਦਸੰਬਰ ਨੂੰ 64.39 ਫੀਸਦੀ ਲੋਕਾਂ ਨੇ ਆਪਣੇ ਵੋਟ ਦਾ ਇਸਤੇਮਾਲ ਕੀਤਾ ਸੀ। ਗੁਜਰਾਤ ‘ਚ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਕਾਂਗਰਸ ਦੇ ਸੂਬਾ ਇੰਚਾਰਜ ਰਘੂ ਸ਼ਰਮਾ ਨੇ ਅਸਤੀਫਾ ਦੇ ਦਿੱਤਾ ਹੈ। ਇਸ ਇਸਦੇ ਨਾਲ ਹੀ ਦੁਪਹਿਰ 3 ਵਜੇ ਤੱਕ ਚੋਣ ਕਮਿਸ਼ਨ ਦੇ ਅਨੁਸਾਰ, ਗੁਜਰਾਤ ਵਿੱਚ ਭਾਜਪਾ 42 ਸੀਟਾਂ ਜਿੱਤ ਕੇ 115 ਸੀਟਾਂ ‘ਤੇ ਅੱਗੇ ਹੈ, ਜਦਕਿ ਕਾਂਗਰਸ 3 ਸੀਟਾਂ ਜਿੱਤ ਕੇ 13 ਸੀਟਾਂ ‘ਤੇ ਅੱਗੇ ਹੈ। ਸਮਾਜਵਾਦੀ ਪਾਰਟੀ 1 ਅਤੇ ‘ਆਪ’ 5 ਸੀਟਾਂ ‘ਤੇ ਅੱਗੇ ਚੱਲ ਰਹੀ ਹੈ, ਅਜੇ ਵੋਟਾਂ ਦੀ ਗਿਣਤੀ ਜਾਰੀ ਹੈ। ਸਹੁੰ ਚੁੱਕ ਸਮਾਗਮ ਗੁਜਰਾਤ ਵਿੱਚ 12 ਦਸੰਬਰ ਨੂੰ ਦੁਪਹਿਰ 2 ਵਜੇ ਹੋਵੇਗਾ। ਭੂਪੇਂਦਰ ਪਟੇਲ ਇਕ ਵਾਰ ਫਿਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਮਾਗਮ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਿਰਕਤ ਕਰਨਗੇ। ਇਹ ਜਾਣਕਾਰੀ ਪ੍ਰਦੇਸ਼ ਭਾਜਪਾ ਪ੍ਰਧਾਨ ਸੀਆਰ ਪਾਟਿਲ ਨੇ ਦਿੱਤੀ। ਇਸ ਮੌਕੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਕਿਹਾ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਦਾ ਫਤਵਾ ਹੁਣ ਸਪੱਸ਼ਟ ਹੈ, ਇੱਥੋਂ ਦੇ ਲੋਕਾਂ ਨੇ ਦੋ ਦਹਾਕਿਆਂ ਤੋਂ ਚੱਲ ਰਹੀ ਗੁਜਰਾਤ ਦੀ ਵਿਕਾਸ ਯਾਤਰਾ ਨੂੰ ਜਾਰੀ ਰੱਖਣ ਦਾ ਮਨ ਬਣਾ ਲਿਆ ਹੈ। ਇੱਥੋਂ ਦੇ ਲੋਕਾਂ ਨੇ ਇੱਕ ਵਾਰ ਫਿਰ ਭਾਜਪਾ ਵਿੱਚ ਅਟੁੱਟ ਵਿਸ਼ਵਾਸ ਦਿਖਾਇਆ ਹੈ। The post Gujarat Election Results: ਗੁਜਰਾਤ ‘ਚ 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, PM ਮੋਦੀ ਤੇ ਅਮਿਤ ਸ਼ਾਹ ਹੋਣਗੇ ਸ਼ਾਮਲ appeared first on TheUnmute.com - Punjabi News. Tags:
|
ਮੁੱਖ ਸਕੱਤਰ ਵੱਲੋਂ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਤੇ ਪ੍ਰਬੰਧਨ ਲਈ ਵਿਆਪਕ ਯੋਜਨਾ ਉਲੀਕਣ ਦੇ ਨਿਰਦੇਸ਼ Thursday 08 December 2022 11:54 AM UTC+00 | Tags: aam-aadmi-party chief-minister-bhagwant-mann cm-bhagwant-mann ias-officer-vijay-kumar-janjua management-of-stray-animals news punjab-government the-unmute-breaking-news the-unmute-punjabi-news ural-development-and-panchayat-departments vijay-kumar-janjua ਚੰਡੀਗੜ੍ਹ 08 ਦਸੰਬਰ 2022: ਸੂਬੇ ਵਿੱਚ ਖੁੱਲ੍ਹੇ ਵਿੱਚ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਨ੍ਹਾਂ ਦੀ ਸਾਂਭ ਸੰਭਾਲ ਅਤੇ ਪ੍ਰਬੰਧਨ ਲਈ ਯੋਜਨਾ ਉਲੀਕਣ ਅਤੇ ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਢੁੱਕਵਾ ਮੁਆਵਜ਼ਾ ਦੇਣ ਲਈ ਇਕਸਾਰ ਨੀਤੀ ਬਣਾਉਣ ਵਾਸਤੇ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਨੇ ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਖੁੱਲ੍ਹੇਆਮ ਘੁੰਮਦੇ ਅਵਾਰਾ ਪਸ਼ੂਆਂ ਦੀ ਸ਼ਨਾਖਤ ਕਰ ਕੇ ਉਨ੍ਹਾਂ ਨੂੰ ਖਾਸ ਵਾਹਨ ਰਾਹੀਂ ਨੇੜਲੀਆਂ ਗਊਸ਼ਾਲਾਵਾਂ ਅੰਦਰ ਛੱਡਣ ਦੀ ਵਿਵਸਥਾ ਤਿਆਰ ਕਰਨ। ਉਨ੍ਹਾਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਕਿਹਾ ਕਿ ਕੋਈ ਅਜਿਹਾ ਟਰੈਕਿੰਗ ਸਿਸਟਮ ਬਣਾਇਆ ਜਾਵੇ ਜਿਸ ਰਾਹੀਂ ਜੀਓ ਮੈਪਿੰਗ ਪਤਾ ਲੱਗ ਸਕੇ ਕਿ ਅਵਾਰਾ ਪਸ਼ੂ ਕਿਸ ਜਗ੍ਹਾਂ ਘੁੰਮ ਰਿਹਾ ਹੈ। ਇਸ ਲਈ ਕੰਟਰੋਲ ਰੂਮ ਵੀ ਸਥਾਪਤ ਕੀਤਾ ਜਾ ਸਕਦਾ ਹੈ ਜਿੱਥੋਂ ਅਵਾਰਾ ਪਸ਼ੂ ਵਾਲੀ ਜਗ੍ਹਾਂ ਉਤੇ ਇਸ ਨੂੰ ਲਿਜਾਣ ਵਾਲੇ ਵਾਹਨ ਨੂੰ ਭੇਜਿਆ ਜਾਵੇ। ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਵਿੱਚ ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸੇ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ, ਇਸ ਨਾਲ ਮਨੁੱਖੀ ਜਾਨਾਂ ਅਜਾਈ ਜਾਂਦੀਆਂ ਹਨ। ਅਵਾਰਾ ਪਸ਼ੂਆਂ ਦੇ ਰੋਕਥਾਮ ਲਈ ਸਬੰਧਤ ਮਹਿਕਮੇ ਮਿਲ ਕੇ ਕੰਮ ਕਰਨ। ਇਸ ਦੌਰਾਨ ਮੀਟਿੰਗ ਵਿੱਚ ਅਵਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਨਾਲ ਜਾਨ ਗਵਾਉਣ ਵਾਲੇ ਵਿਅਕਤੀ ਦੇ ਪਰਿਵਾਰ ਨੂੰ ਮੁਆਵਾਜ਼ਾ ਰਾਸ਼ੀ ਦੇਣ ਦੀ ਨੀਤੀ ਉਤੇ ਵੀ ਵਿਚਾਰ ਕੀਤਾ ਗਿਆ। ਇਸ ਸਬੰਧੀ ਮੁੱਖ ਸਕੱਤਰ ਵੱਲੋਂ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤਾਂ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਪ੍ਰਮੁੱਖ ਸਕੱਤਰ ਟਰਾਂਸਪੋਰਟ ਤੇ ਏ.ਡੀ.ਜੀ.ਪੀ. ਟ੍ਰੈਫਿਕ ਦੀ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਤਾਂ ਜੋ ਢੁੱਕਵਾਂ ਮੁਆਵਜ਼ਾ ਦੇਣ ਲਈ ਇਕਸਾਰ ਨੀਤੀ ਬਣਾਈ ਜਾ ਸਕੀ। ਮੀਟਿੰਗ ਵਿੱਚ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤਾਂ ਕੇ ਸਿਵਾ ਪ੍ਰਸਾਦ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਵੈਟਰਨਰੀ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਹਾਜ਼ਰ ਸਨ। The post ਮੁੱਖ ਸਕੱਤਰ ਵੱਲੋਂ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਤੇ ਪ੍ਰਬੰਧਨ ਲਈ ਵਿਆਪਕ ਯੋਜਨਾ ਉਲੀਕਣ ਦੇ ਨਿਰਦੇਸ਼ appeared first on TheUnmute.com - Punjabi News. Tags:
|
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ Thursday 08 December 2022 12:00 PM UTC+00 | Tags: amritsar bhagat-sain birthday-of-bhagat-sain-ji hajinder-singh-dhami latest-news news punjab-news sgpc shiromani-gurdwara-parbandhak-committee ਅੰਮ੍ਰਿਤਸਰ 08 ਦਸੰਬਰ 2022 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਨੇ ਸਰਵਣ ਕਰਵਾਇਆ। ਇਸ ਸਮੇਂ ਹਾਜ਼ਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਜਿਨ੍ਹਾਂ ਸਤਿਕਾਰਤ 15 ਭਗਤਾਂ ਦੀ ਬਾਣੀ ਦਰਜ ਹੈ ਉਨ੍ਹਾਂ ਵਿਚੋਂ ਭਗਤ ਸੈਣ ਜੀ ਵੀ ਇੱਕ ਹਨ। ਉਨ੍ਹਾਂ ਕਿਹਾ ਕਿ ਭਗਤ ਸੈਣ ਜੀ ਦੀ ਬਾਣੀ ਮਾਨਵਤਾ ਲਈ ਰਾਹ ਦਸੇਰਾ ਹੈ ਜਿਸ 'ਤੇ ਚੱਲ ਕੇ ਅਸੀਂ ਆਪਣਾ ਜੀਵਨ ਸਵਾਰ ਸਕਦੇ ਹਾਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ ਕੰਗ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਜਗਤਾਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਨਰਿੰਦਰ ਸਿੰਘ, ਸ. ਨਿਸ਼ਾਨ ਸਿੰਘ, ਸ. ਨਿਸ਼ਾਨ ਸਿੰਘ ਜੱਫਰਵਾਲ, ਸੈਣ ਭਾਈਚਾਰੇ ਵੱਲੋਂ ਸ. ਅਮਰੀਕ ਸਿੰਘ, ਸ. ਗੁਰਦਿਆਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। The post ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ appeared first on TheUnmute.com - Punjabi News. Tags:
|
Himachal Election Result: ਜੈਰਾਮ ਠਾਕੁਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ, ਕਿਹਾ ਹਾਰ ਦੀ ਕਰਾਂਗੇ ਸਮੀਖਿਆ Thursday 08 December 2022 12:13 PM UTC+00 | Tags: assembly-election assembly-election-pol assembly-elections-2022 bhupesh-baghel bjp breaking-news chhattisgarh chief-minister-jairam-thakur congress congress-party congress-president-mallikarjun-kharge hiamchal-polling-2022 hiamchal-pradesh-congress himachal-congress himachal-election himachal-election-result himachal-pradesh himachal-pradesh-assembly-election-2022 himachal-pradesh-assembly-elections himachal-pradesh-news jairam-thakur ling malikaarjun-kharge news rahul-gandhi shimla tashigang voting-for-himachal-pradesh-assembly-elections ਚੰਡੀਗੜ੍ਹ 08 ਦਸੰਬਰ 2022 : (Himachal Election Result) ਹਿਮਾਚਲ ਪ੍ਰਦੇਸ਼ ‘ਚ ਸ਼ੁਰੂਆਤੀ ਰੁਝਾਨਾਂ ‘ਚ ਭਾਜਪਾ ਅਤੇ ਕਾਂਗਰਸ ਵਿਚਾਲੇ ਮੁਕਾਬਲੇ ਤੋਂ ਬਾਅਦ ਕਾਂਗਰਸ ਨੇ ਵੱਡੀ ਬੜ੍ਹਤ ਬਣਾਈ ਹੋਈ ਹੈ।ਹੁਣ ਤੱਕ ਦੇ ਰੁਝਾਨਾਂ ਵਿੱਚ ਭਾਜਪਾ ਨੂੰ 25 ਅਤੇ ਕਾਂਗਰਸ ਨੂੰ 40 ਸੀਟਾਂ ਮਿਲ ਰਹੀਆਂ ਹਨ। ਆਜ਼ਾਦ ਉਮੀਦਵਾਰਾਂ ਨੂੰ 3 ਸੀਟਾਂ ਮਿਲ ਸਕਦੀਆਂ ਹਨ। ਹੁਣ ਤੱਕ ਦੇ ਨਤੀਜਿਆਂ ‘ਚ ਭਾਜਪਾ ਨੇ 13 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਹੁਣ ਤੱਕ 17 ਸੀਟਾਂ ‘ਤੇ ਕਬਜ਼ਾ ਕਰ ਲਿਆ ਹੈ। ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਮੌਜੂਦਾ ਮੁੱਖ ਮੰਤਰੀ ਜੈਰਾਮ ਠਾਕੁਰ (Jairam Thakur) ਨੇ ਕਿਹਾ ਕਿ ਮੈਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਲੋਕਾਂ ਦੇ ਵਿਕਾਸ ਲਈ ਕੰਮ ਕਰਨ ਤੋਂ ਕਦੇ ਨਹੀਂ ਰੁਕਾਂਗੇ। ਸਾਨੂੰ ਚੀਜ਼ਾਂ ਦਾ ਵਿਸ਼ਲੇਸ਼ਣ ਕਰਨ ਦੀ ਲੋੜ ਹੈ। ਕੁਝ ਅਜਿਹੇ ਮੁੱਦੇ ਸਨ ਜਿਨ੍ਹਾਂ ਨੇ ਨਤੀਜਿਆਂ ਦੀ ਦਿਸ਼ਾ ਬਦਲ ਦਿੱਤੀ ਹੈ । ਜੇਕਰ ਭਾਜਪਾ ਹਾਈਕਮਾਂਡ ਮੈਨੂੰ ਬੁਲਾਉਂਦੇ ਹਨ ਤਾਂ ਮੈਂ ਦਿੱਲੀ ਜਾਵਾਂਗਾ। ਹਿਮਾਚਲ ਵਿਧਾਨ ਸਭਾ ਚੋਣਾਂ ‘ਚ ਜਿੱਤ ਨੂੰ ਲੈ ਕੇ ਕਾਂਗਰਸ ਨੇ ਆਪਣੀ ਅਧਿਕਾਰਤ ਇੰਸਟਾਗ੍ਰਾਮ ਆਈਡੀ ‘ਤੇ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ, ਜਿਸ ‘ਚ ਲਿਖਿਆ ਹੈ ਕਿ ‘ਇਹ ਜਿੱਤ ਤੁਹਾਡੇ ਸਾਰਿਆਂ ਦੀ ਹੈ’ ਧੰਨਵਾਦ ਹਿਮਾਚਲ ਪ੍ਰਦੇਸ਼ | The post Himachal Election Result: ਜੈਰਾਮ ਠਾਕੁਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ, ਕਿਹਾ ਹਾਰ ਦੀ ਕਰਾਂਗੇ ਸਮੀਖਿਆ appeared first on TheUnmute.com - Punjabi News. Tags:
|
ਫ਼ਿਰੋਜ਼ਪੁਰ 'ਚ ਭਾਰਤ-ਪਾਕਿ ਸਰਹੱਦ 'ਤੇ BSF ਵਲੋਂ ਪਿਸਟਲ ਸਮੇਤ ਹੈਰੋਇਨ ਦੇ 8 ਪੈਕਟ ਬਰਾਮਦ Thursday 08 December 2022 12:23 PM UTC+00 | Tags: breaking-news bsf bsf-recovered-8-packets-of-heroin ferozepur indian-army news punjab-government punjab-police the-unmute-breaking-news the-unmute-latest-update the-unmute-punjab the-unmute-punjabi-news ਫ਼ਿਰੋਜ਼ਪੁਰ 08 ਦਸੰਬਰ 2022 : ਫ਼ਿਰੋਜ਼ਪੁਰ ਵਿੱਚ ਬੀਐਸਐਫ ਨੇ ਭਾਰਤ-ਪਾਕਿ ਸਰਹੱਦ ‘ਤੇ ਹੈਰੋਇਨ ਦੇ 8 ਪੈਕਟ ਬਰਾਮਦ ਕੀਤੇ ਹਨ, ਜਿਸ ਦਾ ਵਜ਼ਨ 2 ਕਿਲੋ 600 ਗ੍ਰਾਮ ਦੱਸਿਆ ਜਾ ਰਿਹਾ ਹੈ, ਇਸ ਦੇ ਨਾਲ ਇੱਕ ਪਿਸਤੌਲ, ਇੱਕ ਮੈਗਜ਼ੀਨ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਬੀਐਸਐਫ ਵਲੋਂ ਸਰਹੱਦ ‘ਤੇ ਅਜੇ ਵੀ ਸਰਚ ਅਭਿਆਨ ਜਾਰੀ ਹੈ।ਬੀ.ਐਸ.ਐਫ ਨੇ ਇਹ ਖੇਪ ਬੀਐਸਐਫ ਚੈੱਕ ਪੋਸਟ ਦੋਨਾ ਤੇਲੁਮਲ ਵਿਖੇ ਬਰਾਮਦ ਕੀਤੀ ਹੈ।ਅਤੇ ਉਥੋਂ 8 ਪੈਕਟ ਹੈਰੋਇਨ ਅਤੇ ਉਸ ਦੇ ਨਾਲ ਇੱਕ ਪਿਸਤੌਲ ਅਤੇ ਮੈਗਜ਼ੀਨ ਸਮੇਤ ਪੰਜ ਜਿੰਦਾ ਕਾਰਤੂਸ ਬਰਾਮਦ ਹੋਏ ਹਨ, ਅਜੇ ਵੀ ਸਰਚ ਆਪਰੇਸ਼ਨ ਜਾਰੀ ਹੈ। ਇਸ ਖੇਤਰ ਵਿੱਚ ਚੱਲ ਰਿਹਾ ਹੈ। The post ਫ਼ਿਰੋਜ਼ਪੁਰ ‘ਚ ਭਾਰਤ-ਪਾਕਿ ਸਰਹੱਦ ‘ਤੇ BSF ਵਲੋਂ ਪਿਸਟਲ ਸਮੇਤ ਹੈਰੋਇਨ ਦੇ 8 ਪੈਕਟ ਬਰਾਮਦ appeared first on TheUnmute.com - Punjabi News. Tags:
|
ਨਿਰਣਾਇਕ ਜਿੱਤ ਲਈ ਹਿਮਾਚਲ ਦੇ ਲੋਕਾਂ ਦਾ ਧੰਨਵਾਦ, ਹਰ ਵਾਅਦਾ ਕਰਾਂਗੇ ਪੂਰਾ: ਰਾਹੁਲ ਗਾਂਧੀ Thursday 08 December 2022 12:43 PM UTC+00 | Tags: assembly-election assembly-election-pol assembly-elections-2022 bhupesh-baghel bjp breaking-news chhattisgarh chief-minister-jairam-thakur congress congress-party congress-president-mallikarjun-kharge hiamchal-polling-2022 hiamchal-pradesh-congress himachal himachal-congress himachal-election himachal-election-result himachal-election-result-2022 himachal-pradesh himachal-pradesh-assembly-election-2022 himachal-pradesh-assembly-elections himachal-pradesh-news jairam-thakur ling malikaarjun-kharge news rahul-gandhi shimla tashigang voting-for-himachal-pradesh-assembly-elections ਚੰਡੀਗੜ੍ਹ 08 ਦਸੰਬਰ 2022 : ਹਿਮਾਚਲ ਪ੍ਰਦੇਸ਼ (Himachal Pradesh) ਵਿਧਾਨ ਸਭਾ ਚੋਣਾਂ ਦੇ ਰੁਝਾਨਾਂ ਵਿੱਚ ਭਾਜਪਾ ਨੂੰ 25 ਅਤੇ ਕਾਂਗਰਸ 40 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ | ਕਾਂਗਰਸ ਸ਼ਪੱਸਟ ਬਹੁਮਤ ਮਿਲਿਆ ਹੈ | ਦੂਜੇ ਪਾਸੇ ਆਮ ਆਦਮੀ ਪਾਰਟੀ ਖਾਤਾ ਵੀ ਨਹੀਂ ਖੋਲ ਪਾਈ, 3 ਸੀਟਾਂ ‘ਤੇ ਆਜ਼ਾਦ ਉਮੀਦਵਾਰਾਂ ਨੇ ਬਾਜ਼ੀ ਮਾਰੀ ਹੈ | ਇਸ ਮੌਕੇ ਕਾਂਗਰਸ ਦੇ ਵੱਡੇ ਨੇਤਾ ਹਿਮਾਚਲ ਪਹੁੰਚੇ ਹਨ | ਇਸ ਮੌਕੇ ਹਿਮਾਚਲ ਪ੍ਰਦੇਸ਼ ਵਿੱਚ ਜਿੱਤ ਬਾਰੇ ਰਾਹੁਲ ਗਾਂਧੀ (Rahul Gandhi) ਨੇ ਕਿਹਾ ਕਿ ਕਾਂਗਰਸ ਦੀ ਨਿਰਣਾਇਕ ਜਿੱਤ ਲਈ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ, ਮੈਂ ਭਰੋਸਾ ਦਿਵਾਉਂਦਾ ਹਾਂ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਜਲਦੀ ਪੂਰਾ ਕੀਤਾ ਜਾਵੇਗਾ। ਹਿਮਾਚਲ ਪ੍ਰਦੇਸ਼ ਵਿੱਚ ਹੋਈ ਜਿੱਤ ਬਾਰੇ ਰਾਹੁਲ ਗਾਂਧੀ ਨੇ ਕਿਹਾ ਕਿ ਕਾਂਗਰਸ ਦੀ ਨਿਰਣਾਇਕ ਜਿੱਤ ਲਈ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ, ਮੈਂ ਭਰੋਸਾ ਦਿਵਾਉਂਦਾ ਹਾਂ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਜਲਦੀ ਪੂਰਾ ਕੀਤਾ ਜਾਵੇਗਾ। The post ਨਿਰਣਾਇਕ ਜਿੱਤ ਲਈ ਹਿਮਾਚਲ ਦੇ ਲੋਕਾਂ ਦਾ ਧੰਨਵਾਦ, ਹਰ ਵਾਅਦਾ ਕਰਾਂਗੇ ਪੂਰਾ: ਰਾਹੁਲ ਗਾਂਧੀ appeared first on TheUnmute.com - Punjabi News. Tags:
|
ਹਿਮਾਚਲ ਚੋਣਾਂ 'ਚ ਜੇਤੂ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਚੰਡੀਗੜ੍ਹ ਸੱਦਿਆ, ਮੁੱਖ ਮੰਤਰੀ ਚਿਹਰੇ ਦਾ ਹੋਵੇਗਾ ਫੈਸਲਾ Thursday 08 December 2022 12:56 PM UTC+00 | Tags: all-congress-mlas-of-himachal breaking-news chandigarh himachal himachal-pradesh himachal-pradesh-assembly-election-2022 himachal-pradesh-assembly-elections himachal-pradesh-congress-in-charge-rajeev-shukla himachal-pradesh-news jairam-thakur latest-news ling malikaarjun-kharge news rahul-gandhi rajeev-shukla rajiv-sukla shimla tashigang voting-for-himachal-pradesh-assembly-elections ਚੰਡੀਗੜ੍ਹ 08 ਦਸੰਬਰ 2022 : ਕਾਂਗਰਸ ਪਾਰਟੀ ਨੇ ਹਿਮਾਚਲ ਪ੍ਰਦੇਸ਼ ਵਿੱਚ 40 ਸੀਟਾਂ ‘ਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ | ਹਿਮਾਚਲ ‘ਚ ਸਰਕਾਰ ਬਣਾਉਣ ਲਈ 35 ਸੀਟਾਂ ਦੀ ਲੋੜ ਸੀ , ਕਾਂਗਰਸ ਨੇ 40 ਸੀਟਾਂ ਜਿੱਤ ਕੇ ਸ਼ਪੱਸਟ ਬਹੁਮਤ ਹਾਸਲ ਕੀਤਾ ਹੈ | ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਕਾਂਗਰਸ ਇੰਚਾਰਜ ਰਾਜੀਵ ਸ਼ੁਕਲਾ ਚੰਡੀਗੜ੍ਹ ਪਹੁੰਚ ਗਏ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਰੇ ਜੇਤੂ ਕਾਂਗਰਸੀ ਵਿਧਾਇਕਾਂ ਨੂੰ ਚੰਡੀਗੜ੍ਹ ਬੁਲਾਇਆ ਗਿਆ ਹੈ। ਚੰਡੀਗੜ੍ਹ ਉਪਰਲੇ ਅਤੇ ਹੇਠਲੇ ਹਿਮਾਚਲ ਪ੍ਰਦੇਸ਼ ਦੇ ਸਾਰੇ ਵਿਧਾਇਕਾਂ ਦਾ ਕੇਂਦਰ ਬਿੰਦੂ ਹੈ। ਸਾਰੇ ਵਿਧਾਇਕ ਇੱਥੇ ਆਸਾਨੀ ਨਾਲ ਪਹੁੰਚ ਸਕਦੇ ਹਨ। ਸ਼ਾਮ ਤੱਕ ਹਾਈਕਮਾਂਡ ਫੈਸਲਾ ਲਵੇਗੀ ਕਿ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ। The post ਹਿਮਾਚਲ ਚੋਣਾਂ ‘ਚ ਜੇਤੂ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਚੰਡੀਗੜ੍ਹ ਸੱਦਿਆ, ਮੁੱਖ ਮੰਤਰੀ ਚਿਹਰੇ ਦਾ ਹੋਵੇਗਾ ਫੈਸਲਾ appeared first on TheUnmute.com - Punjabi News. Tags:
|
ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਭਾਗ ਲੈਣ ਵਾਲੇ ਅਧਿਆਪਕਾਂ ,ਕਰਮਚਾਰੀਆਂ ਅਤੇ ਖਿਡਾਰੀਆਂ ਨੂੰ 9 ਦਸੰਬਰ ਦੀ ਛੁੱਟੀ: ਹਰਜੋਤ ਸਿੰਘ ਬੈਂਸ Thursday 08 December 2022 01:03 PM UTC+00 | Tags: aam-aadmi-party all-the-primary-schools cm-bhagwant-mann great-enthusiasm harjot-singh-bains news primary-school-games pseb punjab punjab-games punjab-primary-schools rupnagar state-level-primary-school-games the-unmute-breaking-news the-unmute-punjabi-news ਚੰਡੀਗੜ੍ਹ 08 ਦਸੰਬਰ 2022: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਤੋਂ 8 ਦਸੰਬਰ ਤੱਕ ਕਰਵਾਈਆਂ ਗਈਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ, ਕਰਮਚਾਰੀਆਂ ਅਤੇ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪ੍ਰਾਇਮਰੀ ਸਕੂਲਾਂ ਦੇ ਖਿਡਾਰੀਆਂ/ਬੱਚਿਆਂ, ਉਹਨਾਂ ਨਾਲ ਡਿਊਟੀ 'ਤੇ ਆਏ ਅਧਿਆਪਕਾਂ ਅਤੇ ਖੇਡਾਂ ਦੌਰਾਨ ਡਿਊਟੀ ਦੇਣ ਵਾਲੇ ਪ੍ਰਬੰਧਕੀ ਸਟਾਫ਼ ਅਤੇ ਕਰਮਚਾਰੀਆਂ ਲਈ 9 ਦਸੰਬਰ 2022 ਦਿਨ ਸ਼ੁੱਕਰਵਾਰ ਦੀ ਛੁੱਟੀ ਐਲਾਨ ਕੀਤਾ ਹੈ। ਸਿੱਖਿਆ ਮੰਤਰੀ ਨੇ ਇਨ੍ਹਾਂ ਖੇਡਾਂ ਦੇ ਆਯੋਜਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਾਰੇ ਖਿਡਾਰੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਖਿਡਾਰੀਆਂ ਨਾਲ ਗਏ ਅਧਿਆਪਕਾਂ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਬੈਂਸ ਨੇ ਕਿਹਾ ਕਿ ਪੰਜਾਬ ਦੇ ਸਮੂਹ 23 ਜ਼ਿਲਿਆਂ ਤੋਂ 5143 ਖਿਡਾਰੀਆਂ ਦੇ ਨਾਲ-ਨਾਲ 800 ਅਧਿਆਪਕਾਂ ਨੇ ਵੀ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਕਰੋਨਾ ਕਾਲ ਕਾਰਨ 2 ਸਾਲ ਦੇ ਵਕਫ਼ੇ ਤੋਂ ਬਾਅਦ ਹੋਈਆਂ ਇਹਨਾਂ ਰਾਜ ਪੱਧਰੀ ਖੇਡਾਂ ਵਿੱਚ ਸੂਬੇ ਦੇ ਉੱਭਰਦੇ ਖਿਡਾਰੀਆਂ ਨੇ ਬੇਹੱਦ ਉਤਸ਼ਾਹ ਦਿਖਾਇਆ ਹੈ । The post ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ‘ਚ ਭਾਗ ਲੈਣ ਵਾਲੇ ਅਧਿਆਪਕਾਂ ,ਕਰਮਚਾਰੀਆਂ ਅਤੇ ਖਿਡਾਰੀਆਂ ਨੂੰ 9 ਦਸੰਬਰ ਦੀ ਛੁੱਟੀ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਹਿਮਾਚਲ ਪ੍ਰਦੇਸ਼ ਚੋਣਾਂ ਦੇ ਨਤੀਜੇ ਉਤਸ਼ਾਹਜਨਕ, ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਰਾਜਾ ਵੜਿੰਗ Thursday 08 December 2022 01:12 PM UTC+00 | Tags: all-congress-mlas-of-himachal amarinder-singh-raja-warring bjp-aap breaking-news chandigarh congress himachal himachal-pradesh himachal-pradesh-assembly-election-2022 himachal-pradesh-assembly-elections himachal-pradesh-congress-in-charge-rajeev-shukla himachal-pradesh-election himachal-pradesh-news himachal-pradesh-result india-news jairam-thakur latest-news ling malikaarjun-kharge news punjab-congress rahul-gandhi rajeev-shukla rajiv-sukla shimla tashigang voting-for-himachal-pradesh-assembly-elections ਚੰਡੀਗੜ੍ਹ 08 ਦਸੰਬਰ 2022: ਹਿਮਾਚਲ ਪ੍ਰਦੇਸ਼ ਵਿੱਚ ਪਾਰਟੀ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਕਿਹਾ ਹੈ ਕਿ ਇਹ ਪੂਰੇ ਦੇਸ਼ ਅਤੇ ਖਾਸ ਕਰਕੇ ਗੁਆਂਢੀ ਸੂਬੇ ਪੰਜਾਬ ਦੇ ਵਰਕਰਾਂ ਵਿੱਚ ਉਤਸ਼ਾਹਜਨਕ ਹੈ। ਇਸ ਦੌਰਾਨ ਵੜਿੰਗ ਨੇ ਕਿਹਾ ਕਿ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਦੂਜੇ ਦੀ ਮਦਦ ਕਰਨ ਦਾ ਇਤਿਹਾਸ ਰਚਿਆ ਗਿਆ ਹੈ, ਜਿਸ ਨਾਲ ਉਨ੍ਹਾਂ ਵੱਲੋਂ ਖੇਡਿਆ ਗਿਆ ਫਿਕਸ ਮੈਚ ਸਭ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਸੀ ਕਿ 'ਆਪ' ਗੁਜਰਾਤ ਵਿੱਚ ਭਾਜਪਾ ਦੀ ਮਦਦ ਕਰ ਰਹੀ ਸੀ ਅਤੇ ਹੁਣ ਇਹ ਗੱਲ ਸਾਹਮਣੇ ਆ ਗਈ ਹੈ। ਜਦੋਂਕਿ ਹਿਮਾਚਲ ਵਿੱਚ ‘ਆਪ’ ਦਾ ਕੋਈ ਆਧਾਰ ਨਹੀਂ ਹੈ ਅਤੇ ਕਾਂਗਰਸ ਨੇ ਆਸਾਨੀ ਨਾਲ ਭਾਜਪਾ ਨੂੰ ਖੁੱਡੇ ਲਾਈਨ ਲਗਾ ਦਿੱਤਾ ਹੈ। ਉਂਜ ਇਨ੍ਹਾਂ ਨਤੀਜਿਆਂ ਵਿੱਚ ਇੱਕ ਵੱਡੀ ਗੱਲ ਇਹ ਸਾਹਮਣੇ ਆਈ ਹੈ ਕਿ 'ਆਪ' ਦਾ ਗੁਬਾਰਾ ਫਟ ਗਿਆ ਹੈ, ਜਿਸਦੀ ਉਮੀਦ ਕੀਤੀ ਜਾ ਰਹੀ ਸੀ ਅਤੇ ਲੋਕ ਪੰਜਾਬ ਦੇ ਖ਼ਜ਼ਾਨੇ 'ਤੇ ਬੋਝ ਪਾ ਕੇ ਕੀਤੇ ਜਾ ਰਹੇ ਝੂਠ ਅਤੇ ਫਰੇਬ ਪ੍ਰਚਾਰ ਨੂੰ ਸਮਝ ਚੁੱਕੇ ਹਨ।ਹਿਮਾਚਲ ‘ਚ ਪੂਰੇ ਜੋਸ਼ ਨਾਲ ਚੋਣ ਪ੍ਰਚਾਰ ਕਰਨ ਵਾਲੇ ਵੜਿੰਗ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਕਿਹਾ ਕਿ ਇਹ ਜਿੱਤ ਪੰਜਾਬ ਦੇ ਵਰਕਰਾਂ ਲਈ ਬਹੁਤ ਮਹੱਤਵਪੂਰਨ ਹੈ, ਜਿਨ੍ਹਾਂ ਨੇ ਉੱਥੇ (ਹਿਮਾਚਲ ਪ੍ਰਦੇਸ਼) ‘ਚ ਸਖਤ ਮਿਹਨਤ ਕੀਤੀ ਸੀ ਅਤੇ ਹੁਣ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਖੁਦ ਨੂੰ ਹੋਰ ਜ਼ਿਆਦਾ ਉਤਸਾਹਿਤ ਮਹਿਸੂਸ ਕਰ ਰਹੇ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਮੁਕਾਬਲਾ ਕਾਂਗਰਸ ਅਤੇ ਭਾਜਪਾ ਵਿਚਾਲੇ ਸੀ, ਕਿਉਂਕਿ ਸੂਬੇ ਵਿਚ ਦੋਵੇਂ ਪਾਰਟੀਆਂ ਨੇ ਜਿੱਤ ਹਾਸਲ ਕੀਤੀ ਸੀ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਪਾਰਟੀ (ਕਾਂਗਰਸ) ਹੋਰ ਸੂਬਿਆਂ ਵਿਚ ਆਉਣ ਵਾਲੀਆਂ ਚੋਣਾਂ ਵਿਚ ਆਪਣੇ ਅਨੁਪਾਤ ਵਿਚ ਹੋਰ ਸੁਧਾਰ ਕਰੇਗੀ। ਵੜਿੰਗ ਨੇ ਉਮੀਦ ਜਤਾਈ ਹੈ ਕਿ ਇਹ ਕਾਂਗਰਸ ਲਈ ਨਵੀਂ ਸ਼ੁਰੂਆਤ ਹੋਵੇਗੀ ਅਤੇ ਹਿਮਾਚਲ ਦੇ ਨਤੀਜੇ ਅਗਲੇ ਸਾਲ ਹੋਣ ਵਾਲੀਆਂ ਕਈ ਵਿਧਾਨ ਸਭਾਵਾਂ ਦੀਆਂ ਚੋਣਾਂ ਅਤੇ 2024 ਦੀਆਂ ਆਮ ਚੋਣਾਂ ਲਈ ਰਾਹ ਪੱਧਰਾ ਕਰਨਗੇ। The post ਹਿਮਾਚਲ ਪ੍ਰਦੇਸ਼ ਚੋਣਾਂ ਦੇ ਨਤੀਜੇ ਉਤਸ਼ਾਹਜਨਕ, ਗੁਜਰਾਤ ‘ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਰਾਜਾ ਵੜਿੰਗ appeared first on TheUnmute.com - Punjabi News. Tags:
|
ਆਮ ਆਦਮੀ ਪਾਰਟੀ ਨੂੰ ਮਿਲਿਆ ਰਾਸ਼ਟਰੀ ਪਾਰਟੀ ਦਾ ਦਰਜਾ, ਕੇਜਰੀਵਾਲ ਨੇ ਗੁਜਰਾਤ ਦੇ ਲੋਕਾਂ ਦਾ ਕੀਤਾ ਧੰਨਵਾਦ Thursday 08 December 2022 01:36 PM UTC+00 | Tags: 182-assembly-seats-in-gujarat aam-aadmi-party amit-shah arvind-kejriwal bhupendra-patel breaking-news chief-minister-of-gujarat chief-minister-of-gujarat-bhupendra-patel cm-arvind-kejriwal congress election-2022 gujarat gujarat-assembly-election-2022 gujarat-assembly-election-result gujarat-assembly-election-results gujarat-election-results india-news indian-national-party latest-news national-party news pm-modi punjab-latest-news punjab-news the-unmute-breaking-news the-unmute-punjab the-unmute-punjabi-news the-unmute-report ਚੰਡੀਗੜ੍ਹ 08 ਦਸੰਬਰ 2022: ਗੁਜਰਾਤ ਚੋਣਾਂ ਦੇ ਨਤੀਜੇ ਲਗਭਗ ਸਾਫ਼ ਹੋ ਚੁੱਕੇ ਹਨ। ਭਾਜਪਾ ਨੂੰ 182 ਸੀਟਾਂ ਵਿਚੋਂ 154 ‘ਤੇ ਵੱਡੀ ਜਿੱਤ ਦਰਜ ਕੀਤੀ ਹੈ ਅਤੇ 2 ਸੀਟਾਂ ਤੋਂ ਅਜੇ ਵੀ ਅੱਗੇ ਹੈ । ਦੂਜੇ ਪਾਸੇ ਕਾਂਗਰਸ 17 ਅਤੇ ਆਮ ਆਦਮੀ ਪਾਰਟੀ ਸਿਰਫ਼ 05 ਸੀਟਾਂ ‘ਤੇ ਹੀ ਸਿਮਟ ਗਈ ਹੈ। 4 ਸੀਟਾਂ ਆਜ਼ਾਦ ਉਮੀਦਵਾਰਾਂ ਨੇ ਜਿੱਤੀਆਂ ਹਨ | ਹੁਣ ਨਤੀਜੇ ਸਾਫ਼ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Aam Aadmi Party) ਦਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਹੁਣ ਆਮ ਆਦਮੀ ਪਾਰਟੀ ਕਾਨੂੰਨੀ ਤੌਰ ‘ਤੇ ਰਾਸ਼ਟਰੀ ਪਾਰਟੀ ਬਣ ਚੁੱਕੀ ਹੈ। ਅਰਵਿੰਦ ਕੇਜਰੀਵਾਲ (Aam Aadmi Party) ਦਾ ਕਹਿਣਾ ਹੈ ਕਿ ਅੱਜ ਗੁਜਰਾਤ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਰਾਸ਼ਟਰੀ ਪਾਰਟੀ ਬਣਾ ਦਿੱਤਾ ਹੈ। ‘ਆਪ’ ਨੂੰ ਅੱਜ ਗੁਜਰਾਤ ‘ਚ ਜਿੰਨੀਆਂ ਵੋਟਾਂ ਮਿਲੀਆਂ ਹਨ, ਉਹ ਕਾਨੂੰਨੀ ਤੌਰ ‘ਤੇ ਰਾਸ਼ਟਰੀ ਪਾਰਟੀ ਬਣ ਚੁੱਕੀ ਹੈ। ਦੇਸ਼ ਵਿੱਚ ਕੁਝ ਅਜਿਹੀਆਂ ਪਾਰਟੀਆਂ ਹਨ ਜਿਨ੍ਹਾਂ ਨੂੰ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਿਆ ਹੈ। ਹੁਣ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਵੀ ਸ਼ਾਮਲ ਹੋ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਨੂੰ ਭਾਜਪਾ ਦਾ ਗੜ੍ਹ ਮੰਨਿਆ ਜਾਂਦਾ ਹੈ। ਅੱਜ ਅਸੀਂ ਉਸ ਕਿਲੇ ਨੂੰ ਤੋੜਨ ਵਿੱਚ ਕਾਮਯਾਬ ਹੋ ਗਏ ਹਾਂ। ਅੱਜ ਕਰੀਬ 13 ਫੀਸਦੀ ਵੋਟਾਂ ਪਈਆਂ ਹਨ। ਹੁਣ ਤੱਕ ਕਰੀਬ 39 ਲੱਖ ਵੋਟਾਂ ਮਿਲ ਚੁੱਕੀਆਂ ਹਨ। ਹੁਣ ਅਸੀਂ ਕਿਲ੍ਹਾ ਤੋੜ ਲਿਆ ਹੈ ਅਤੇ ਅਗਲੀ ਵਾਰ ਤੁਹਾਡੇ ਅਸ਼ੀਰਵਾਦ ਨਾਲ ਅਸੀਂ ਕਿਲ੍ਹਾ ਜਿੱਤਣ ਵਿਚ ਸਫਲ ਹੋਵਾਂਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਗੁਜਰਾਤ ‘ਚ ਪੂਰੀ ਮੁਹਿੰਮ ਸਾਫ-ਸੁਥਰਾ ਢੰਗ ਨਾਲ ਚਲਾਈ ਹੈ । ਅਸੀਂ ਕਿਸੇ ਦੇ ਖਿਲਾਫ ਨਹੀਂ ਬੋਲੇ ਅਤੇ ਨਾ ਹੀ ਕੋਈ ਮਾੜੀ ਭਾਸ਼ਾ ਵਰਤੀ। ਅਸੀਂ ਸਿਰਫ ਕੰਮ ਬਾਰੇ ਗੱਲ ਕੀਤੀ | ਇਹੀ ਹੈ ਜੋ ਸਾਨੂੰ ਦੂਜੀਆਂ ਪਾਰਟੀਆਂ ਨਾਲੋਂ ਵੱਖਰਾ ਬਣਾਉਂਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ 10 ਸਾਲ ਪਹਿਲਾਂ ਬਣੀ ਸੀ। ਪਰ ਅੱਜ ਦੋ ਸੂਬਿਆਂ ਵਿੱਚ ‘ਆਪ’ ਦੀ ਸਰਕਾਰ ਹੈ। ਮੈਂ ਗੁਜਰਾਤ ਦੇ ਲੋਕਾਂ ਦਾ ਧੰਨਵਾਦ ਕਰਨਾ ਚਾਹਾਂਗਾ, ਜਿਨ੍ਹਾਂ ਨੇ ਇਸ ਪਾਰਟੀ ਨੂੰ ਰਾਸ਼ਟਰੀ ਪਾਰਟੀ ਬਣਾਇਆ ਅਤੇ ਸਾਡੇ ਵਿੱਚ ਵਿਸ਼ਵਾਸ ਜਤਾਇਆ। The post ਆਮ ਆਦਮੀ ਪਾਰਟੀ ਨੂੰ ਮਿਲਿਆ ਰਾਸ਼ਟਰੀ ਪਾਰਟੀ ਦਾ ਦਰਜਾ, ਕੇਜਰੀਵਾਲ ਨੇ ਗੁਜਰਾਤ ਦੇ ਲੋਕਾਂ ਦਾ ਕੀਤਾ ਧੰਨਵਾਦ appeared first on TheUnmute.com - Punjabi News. Tags:
|
ਕੈਮੀਕਲ ਅਤੇ ਹੋਰ ਉਦਯੋਗਾਂ 'ਚ ਸੁਰੱਖਿਆ ਬਾਰੇ ਦੋ ਦਿਨਾ ਸੈਮੀਨਾਰ ਕਰਵਾਇਆ Thursday 08 December 2022 01:42 PM UTC+00 | Tags: aam-aadmi-party abor-commissioner-cum-director-factories-punjab anmol-gagan-mann chief-minister-punjab-all-possible cm-bhagwant-mann news punjab-chemical-and-other-industries punjab-government the-unmute-breaking-news the-unmute-punjab ਚੰਡੀਗੜ੍ਹ 08 ਦਸੰਬਰ 2022: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹਰ ਕਿਸਮ ਦੀ ਸੰਭਵ ਚਾਰਾਜੋਈ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਸੈਕਟਰ-31ਏ ਚੰਡੀਗੜ੍ਹ ਵਿਖੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕੈਮੀਕਲ ਅਤੇ ਹੋਰ ਉਦਯੋਗਾਂ ਦੀ ਸੁਰੱਖਿਆ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ । ਇਸ ਸੈਮੀਨਾਰ ਦਾ ਉਦਘਾਟਨ ਕਿਰਤ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਉਦਘਾਟਨੀ ਭਾਸ਼ਣ ਵਿੱਚ ਮਨਵੇਸ਼ ਸਿੰਘ ਸਿੱਧੂ ਨੇ ਅਜਿਹੇ ਸੈਮੀਨਾਰਾਂ ਦੀ ਅਹਿਮੀਅਤ ਲੋੜ 'ਤੇ ਜੋਰ ਦਿੰਦਿਆਂ ਕਿਹਾ ਕਿ ਵੱਡੀਆਂ ਦੁਰਘਟਨਾਵਾਂ ਦੀ ਅਤਿ-ਸੰਭਾਵਨਾ ਵਾਲੀਆਂ ਰਸਾਇਣਕ ਸਨਅੱਤਾਂ ਅਤੇ ਹੋਰ ਉਦਯੋਗਾਂ ਵਿੱਚ ਕਿਸੇ ਵੀ ਅਣਸੁਖਾਵੀਂ ਸਥਿਤੀ ਜਾਂ ਘਟਨਾ ਨੂੰ ਟਾਲਣ ਲਈ ਆਪਣੀਆਂ ਸੰਕਟਕਾਲੀ ਯੋਜਨਾਵਾਂ ਵਿੱਚ ਸੋਧ ਕਰਨ ਦੀ ਲੋੜ ਹੈ। ਉਨ੍ਹਾਂ ਨੇ ਭਾਈਵਾਲਾਂ ਨੂੰ, ਪੰਜਾਬ ਲੇਬਰ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਵੀ ਸੱਦਾ ਦਿੱਤਾ। ਉਨ੍ਹਾਂ ਨੇ ਭਾਈਵਾਲਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਕੈਮੀਕਲ ਇੰਜੀਨੀਅਰਿੰਗ ਪਿਛੋਕੜ ਵਾਲੇ ਅਤੇ ਰਾਜ ਦੀਆਂ ਪ੍ਰਮੁੱਖ ਤਕਨੀਕੀ ਸੰਸਥਾਵਾਂ ਦੇ ਘੱਟੋ ਘੱਟ ਐਸੋਸੀਏਟ ਪ੍ਰੋਫੈਸਰ ਪੱਧਰ ਦੇ ਵਿਅਕਤੀਆਂ, ਦੀ ਸ਼ਾਮੂਲੀਅਤ ਵਾਲਾ ਮਾਹਿਰ ਪੈਨਲ ਗਠਿਤ ਕਰਨ ਦਾ ਪ੍ਰਸਤਾਵ ਹੈ।ਉਨ੍ਹਾਂ ਇਸ ਸੈਮੀਨਾਰ ਕਰਵਾਉਣ ਲਈ ਡਾਇਰੈਕਟੋਰੇਟ ਆਫ ਫੈਕਟਰੀਜ਼, ਪੰਜਾਬ ਅਤੇ ਪੰਜਾਬ ਇੰਡਸਟਰੀਅਲ ਸੇਫਟੀ ਕੌਂਸਲ ਦੇ ਅਧਿਕਾਰੀਆਂ ਵੱਲੋਂ ਕੀਤੇ ਯਤਨਾ ਦੀ ਵੀ ਸ਼ਲਾਘਾ ਕੀਤੀ। ਤੇਜ ਪ੍ਰਤਾਪ ਸਿੰਘ ਫੂਲਕਾ, ਲੇਬਰ ਕਮਿਸ਼ਨਰ-ਕਮ-ਡਾਇਰੈਕਟਰ ਫੈਕਟਰੀਜ਼ ਪੰਜਾਬ ਨੇ ਮੁੱਖ ਮਹਿਮਾਨਾਂ ਅਤੇ ਭਾਈਵਾਲਾਂ ਦਾ ਸਵਾਗਤ ਕੀਤਾ। ਆਪਣੇ ਸੁਆਗਤੀ ਭਾਸ਼ਣ ਵਿੱਚ, ਉਨ੍ਹਾਂ ਨੇ ਸੁਰੱਖਿਆ ਨੂੰ ਇੱਕ ਜ਼ਰੂਰੀ ਆਦਤ ਬਣਾ ਲੈਣ 'ਤੇ ਜ਼ੋਰ ਦਿੱਤਾ । ਉਨ੍ਹਾਂ ਕਿਹਾ ਹਰ ਰਸਾਇਣਕ ਫੈਕਟਰੀ ਨੂੰ ਫੈਕਟਰੀ ਦੇ ਸੰਚਾਲਨ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਅਣਸੁਖਾਵੀਂ ਘਟਨਾਂ ਜਾਂ ਸਥਿਤੀ ਨਾਲ ਨਜਿੱਠਣ ਲਈ ਇੱਕ ਆਨ-ਸਾਈਟ ਐਮਰਜੈਂਸੀ ਯੋਜਨਾ ਤਿਆਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬ੍ਰਿਗੇਡੀਅਰ. (ਡਾ.) ਬੀ.ਕੇ.ਖੰਨਾ, ਸੀਨੀਅਰ ਸਪੈਸ਼ਲਿਸਟ, ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ, ਨਵੀਂ ਦਿੱਲੀ, ਪ੍ਰੋ: ਅੰਮ੍ਰਿਤਪਾਲ ਤੂਰ, ਚੇਅਰਪਰਸਨ, ਡਾ.ਐਸ.ਐਸ.ਭਟਨਾਗਰ ਯੂਨੀਵਰਸਿਟੀ, ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪੰਜਾਬ ਯੂਨੀਵਰਸਿਟੀ, ਸੈਕਟਰ 14, ਚੰਡੀਗੜ੍ਹ, ਜੀ.ਐਸ.ਸੈਣੀ, ਡਾਇਰੈਕਟਰ, ਨੈਸ਼ਨਲ ਸਿਵਲ ਡਿਫੈਂਸ ਕਾਲਜ, ਭਾਰਤ ਸਰਕਾਰ, ਗ੍ਰਹਿ ਮੰਤਰਾਲਾ, ਨਾਗਪੁਰ, ਵਿਨੈ ਪਾਠਕ, ਜੀ.ਐਮ.(ਟੈਕ), ਮੈਸ 3ਐਮ ਇੰਡੀਆ ਲਿਮਟਿਡ, ਗੁਰੂਗ੍ਰਾਮ, ਡਾ: ਦੇਵੇਂਦਰ ਕੁੰਵਰ, ਡਿਪਟੀ ਜੀ.ਐਮ. (ਆਈ.ਸੀ.), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ, ਫਰੀਦਾਬਾਦ (ਹਰਿਆਣਾ), ਯਸ਼ ਪਾਲ, ਡਾਇਰੈਕਟਰ ਸਿਹਤ, ਸੁਰੱਖਿਆ ਅਤੇ ਵਾਤਾਵਰਣ ਸਲਾਹਕਾਰ ਮੋਹਾਲੀ, ਡਾ: ਪ੍ਰਿੰਸ ਕੁਮਾਰ ਪਾਲ, ਐਮ.ਡੀ ਕਾਰਡੀਓਲੋਜੀ, ਮੈਕਸ ਹਸਪਤਾਲ, ਐਸ.ਏ.ਐਸ. ਨਗਰ, ਅਨਿਲ ਕੁਮਾਰ ਸ਼ਰਮਾ, ਸੇਫਟੀ ਅਫਸਰ ਮੈਸ. ਐਨਐਫਐਲ, ਬਠਿੰਡਾ ਡਾ. ਪਰਵੀਨ ਮੋਡਗਿਲ, ਸੀ.ਐਮ.ਓ., ਮੈਸਰਜ਼. ਐਚ.ਐਮ.ਈ.ਐਲ., ਬਠਿੰਡਾ ਨਰਿੰਦਰ ਕੁਮਾਰ ਬੱਸੀ, ਡਿਪਟੀ. ਚੀਫ ਵਾਰਡਨ, ਸਿਵਲ ਡਿਫੈਂਸ, ਬਠਿੰਡਾ ਅਤੇ ਪੰਕਜ ਕੁਮਾਰ, ਚੀਫ ਐਗਜ਼ੀਕਿਊਟਿਵ ਅਫਸਰ, ਵਿਜ਼ੀਬਲ ਸੇਫਟੀ ਸਲਿਊਸ਼ਨ, ਨਵੀਂ ਦਿੱਲੀ, ਪ੍ਰੋਗਰਾਮ ਲਈ ਮੁੱਖ ਫੈਕਲਟੀ ਹਨ। ਪੰਜਾਬ ਫੈਕਟਰੀਜ਼ ਦੇ ਜੁਆਇੰਟ ਡਾਇਰੈਕਟਰ, ਇੰਜੀਨੀਅਰ ਨਰਿੰਦਰ ਸਿੰਘ ਵੱਲੋਂ ਇਸ ਪ੍ਰੋਗਰਾਮ ਦਾ ਸੰਚਾਲਨ ਕੀਤਾ। The post ਕੈਮੀਕਲ ਅਤੇ ਹੋਰ ਉਦਯੋਗਾਂ ‘ਚ ਸੁਰੱਖਿਆ ਬਾਰੇ ਦੋ ਦਿਨਾ ਸੈਮੀਨਾਰ ਕਰਵਾਇਆ appeared first on TheUnmute.com - Punjabi News. Tags:
|
ਪੋਲਟਰੀ ਪਾਲਕਾਂ ਅਤੇ ਹੋਰਨਾਂ ਭਾਈਵਾਲਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ Thursday 08 December 2022 01:52 PM UTC+00 | Tags: aam-aadmi-party cm-bhagwant-mann exploitation-of-poultry-farmers laljit-singh-bhullar manns-government news poultry-farmers poultry-farmers-punjab the-unmute-breaking-news the-unmute-news the-unmute-punjabi-news ਚੰਡੀਗੜ੍ਹ 08 ਦਸੰਬਰ 2022: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਪੋਲਟਰੀ/ਬਰਾਇਲਰ ਫ਼ਾਰਮਰਾਂ ਅਤੇ ਹੋਰਨਾਂ ਭਾਈਵਾਲਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਇਨ੍ਹਾਂ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਨੇ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇੰਡੀਪੈਂਡੈਂਟ ਪੋਲਟਰੀ ਫ਼ਾਰਮ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ ਹਾਜ਼ਰ ਹੋਏ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਪਸ਼ੂ ਪਾਲਣ ਮੰਤਰੀ ਨੂੰ ਦੱਸਿਆ ਕਿ ਕੰਟਰੈਕਟ ਕੰਪਨੀਆਂ ਪੋਲਟਰੀ ਉਤਪਾਦਾਂ ਸਬੰਧੀ ਕੀਤੇ ਸਮਝੌਤਿਆਂ ‘ਤੇ ਖਰਾ ਨਹੀਂ ਉਤਰਦੀਆਂ ਜਿਸ ਕਾਰਨ ਪੋਲਟਰੀ ਕਿੱਤੇ ਵਿੱਚ ਨੁਕਸਾਨ ਝੱਲਣਾ ਪੈਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਕੰਟਰੈਕਟ ਕੰਪਨੀਆਂ ਹੱਥੋਂ ਕਿਸਾਨਾਂ ਦਾ ਸ਼ੋਸ਼ਣ ਨਹੀਂ ਹੋਣ ਦੇਵੇਗੀ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਰ ਪਹਿਲੂ ‘ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਅਤੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੂੰ ਇਸ ਮਾਮਲੇ ਵੱਲ ਉਚੇਚਾ ਧਿਆਨ ਦੇਣ ਲਈ ਕਿਹਾ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਕਿਸੇ ਨਤੀਜੇ ‘ਤੇ ਪਹੁੰਚਣ ਤੋਂ ਪਹਿਲਾਂ ਕੰਟਰੈਕਟ ਬਰਾਇਲਰ ਫ਼ਾਰਮਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਹੋਰਨਾਂ ਭਾਈਵਾਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਸਾਰੇ ਭਾਈਵਾਲਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਸਕੇ। The post ਪੋਲਟਰੀ ਪਾਲਕਾਂ ਅਤੇ ਹੋਰਨਾਂ ਭਾਈਵਾਲਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News. Tags:
|
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਨਾਂ ਨੂੰ ਸ਼੍ਰੋਮਣੀ ਕਮੇਟੀ ਦੀ ਰਾਏ ਮੁਤਾਬਕ ਤਬਦੀਲ ਕੀਤਾ ਜਾਵੇ: ਭਾਈ ਗਰੇਵਾਲ/ਖਾਲਸਾ Thursday 08 December 2022 01:57 PM UTC+00 | Tags: ahibzadas-martyrdom-day amritsar india news punjab-government sgpc shiromani-gurudwara-parbandhak-committe sikh the-unmute-breaking-news the-unmute-punjabi-news ਅੰਮ੍ਰਿਤਸਰ 08 ਦਸੰਬਰ 2022: ਸਿੱਖ ਕੌਮ ਦੇ ਕਰੀਬ ਤਿੰਨ ਤਿੰਨ ਸਦੀਆਂ ਦੇ ਇਤਿਹਾਸ ਦੌਰਾਨ ਕੌਮ ਨੇ ਵੱਡੀਆਂ ਸ਼ਹਾਦਤਾਂ, ਜ਼ੁਲਮ ਦੇ ਖਿਲਾਫ਼ ਡਟਣਾਂ, ਗੁਰੂ ਸਿਧਾਂਤ ਦੇ ਪ੍ਰਚਾਰ ਪਸਾਰ ਨੂੰ ਦੁਨੀਆਂ ਤੱਕ ਲੈ ਕੇ ਜਾਣਾ, ਮਾਨਵਤਾ ਦੇ ਭਲੇ ਲਈ ਡਟ ਕੇ ਪਹਿਰਾ ਦੇਣਾ, ਮਨੁੱਖੀ ਹੱਕਾਂ ਲਈ ਸੰਘਰਸ਼ ਕਰਨ ਵਰਗੀਆਂ ਅਜਿਹੀਆਂ ਜਿੰਮੇਵਾਰੀਆਂ ਨਿਭਾਉਣ ਦਾ ਇਤਿਹਾਸ ਸੁਨਹਿਰੀ ਅੱਖਰਾਂ `ਚ ਉਕਰਿਆ ਮਿਲਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜ਼ੋਨ ਦੇ ਮੁੱਖ ਸੇਵਾਦਾਰ ਭਾਈ ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼ੋ੍ਰਮਣੀ ਕਮੇਟੀ ਵੱਲੋਂ ਸਾਂਝੇ ਤੌਰ `ਤੇ ਜਾਰੀ ਇਕ ਬਿਆਨ ਰਾਹੀਂ ਪ੍ਰਗਟ ਕੀਤੇ। ਭਾਈ ਗਰੇਵਾਲ ਤੇ ਖਾਲਸਾ ਨੇ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਾਂ ਦੇ ਸੁਨਹਿਰੀ ਇਤਿਹਾਸ ਦਾ ਪੰਨਾ ਸਾਹਿਬਜ਼ਾਦਿਆਂ ਦੀ ਕੁਰਬਾਨੀ ਆਪਣੇ ਆਪ `ਚ ਦੁਨੀਆਂ ਅੰਦਰ ਇਕ ਵਿਲੱਖਣ ਮਿਸਾਲ ਹੈ। 7 ਸਾਲ ਤੇ 9 ਸਾਲ ਦੇ ਸਾਹਿਬਜ਼ਾਦਿਆਂ ਵੱਲੋਂ ਕਿਸੇ ਵੀ ਜ਼ਬਰ ਜ਼ੁਲਮ ਜਾਂ ਦਬਾਅ ਨੂੰ ਨਾ ਝਲਦਿਆਂ ਕੌਮ ਦੀ ਚੜ੍ਹਦੀ ਕਲਾ ਲਈ ਆਪਣਾ ਆਪਾਂ ਸਮਰਪਣ ਕੀਤਾ। ਉਨ੍ਹਾਂ ਬਾਲ ਉਮਰੇ ਬਾਬਿਆਂ ਵਾਲਾ ਕਾਰਨਾਮਾ ਕੀਤਾ, ਜਿਸ ਕਰਕੇ ਉਨ੍ਹਾਂ ਨੂੰ ਕੌਮ ਦੇ ਬਾਬਿਆਂ ਦਾ ਖਿਤਾਬ ਦਿੱਤਾ ਗਿਆ ਹੈ। ਅੱਜ ਭਾਰਤ ਦੀ ਮੋਦੀ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹਾਦਤ ਨੂੰ `ਵੀਰ ਬਾਲ ਦਿਵਸ` ਦੇ ਨਾਮ ਹੇਠਾਂ ਮਨਾਉਣ ਦਾ, ਜੋ ਫੈਸਲਾ ਕੀਤਾ ਗਿਆ ਹੈ, ਉਹ ਸ਼ਲਾਘਾਯੋਗ ਹੈ। ਪਰ ਉਸ ਦੇ ਨਾਮ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਿੱਖ ਕੌਮ ਦੀਆਂ ਭਾਵਨਾ ਨੂੰ ਪ੍ਰਗਟ ਕਰਦਾ ਇਕ ਪੱਤਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜਿਆ ਗਿਆ ਹੈ, ਜਿਸ ਨੂੰ ਕਿਸੇ ਟੀਕਾ ਟਿੱਪਣੀ ਦਾ ਨਾਮ ਨਾ ਦੇ ਕੇ ਸਾਹਿਬਜ਼ਾਦਿਆਂ ਵੱਲੋਂ ਵੱਡਾ ਇਤਿਹਾਸ ਸਿਰਜਣ ਤੇ ਉਨ੍ਹਾਂ ਨੂੰ ਕੌਮ ਦੇ ਬਾਲ ਨਾ ਕਹਿਕੇ ਬਾਬੇ ਦੇ ਨਾਮ ਨਾਲ ਸਤਿਕਾਰ ਦਿੱਤਾ ਗਿਆ ਹੈ। ਅਸੀਂ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਵਿਚਾਰਾਂ ਨਾਲ ਪੂਰਨ ਰੂਪ `ਚ ਸਹਿਮਤੀ ਦਿੰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ਸਬੰਧੀ ਸਿੱਧਾ ਦਖ਼ਲ ਦੇ ਕੇ ਸ਼ਹੀਦੀ ਦਿਹਾੜੇ ਦੇ ਨਾਮ `ਚ ਤੁਰੰਤ ਤਬਦੀਲੀ ਕਰਵਾਉਣ। ਇਸ ਸਮੇਂ ਹਰਦੀਪ ਸਿੰਘ ਕੋਟਰਾਂਝਾ ਤੇ ਦਿਲਰਾਜ ਸਿੰਘ ਰਾਜਾ ਵੀ ਹਾਜ਼ਰ ਸਨ। The post ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਨਾਂ ਨੂੰ ਸ਼੍ਰੋਮਣੀ ਕਮੇਟੀ ਦੀ ਰਾਏ ਮੁਤਾਬਕ ਤਬਦੀਲ ਕੀਤਾ ਜਾਵੇ: ਭਾਈ ਗਰੇਵਾਲ/ਖਾਲਸਾ appeared first on TheUnmute.com - Punjabi News. Tags:
|
ਪੰਜਾਬ 'ਚ ਆਯੂਰਵੇਦ ਨੂੰ ਕੀਤਾ ਜਾਵੇਗਾ ਪ੍ਰਫ਼ੁਲਿੱਤ: ਚੇਤਨ ਸਿੰਘ ਜੌੜਾਮਾਜਰਾ Thursday 08 December 2022 02:03 PM UTC+00 | Tags: 9th-world-ayurveda-congress breaking-news chetan-singh-jauramajra cm-bhagwant-mann news punjab-government the-unmute-breaking-news ਚੰਡੀਗੜ੍ਹ 08 ਦਸੰਬਰ 2022: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਦੀ ਸਿਹਤਯਾਬੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗੋਆ ਵਿਖੇ ਮਿਤੀ 08 ਦਸੰਬਰ ਤੋਂ 11 ਦਸਬੰਰ ਤੱਕ ਆਯੋਜਿਤ ਨੌਂਵੀ ਵਿਸ਼ਵ ਆਯੂਰਵੇਦ ਕਾਂਗਰਸ ਵਿੱਚ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ। ਇਸ ਕਾਂਗਰਸ ਵਿੱਚ ਸਿਹਤ ਸਕੱਤਰ ਪੰਜਾਬ ਅਜੌਏ ਸ਼ਰਮਾ, ਵਧੀਕ ਸਕੱਤਰ ਅਤੇ ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਵਾਈਸ ਚਾਂਸਰਲਰ ਰਾਹੁਲ ਗੁਪਤਾ, ਰਾਜ ਦੇ ਆਯੂਰਵੈਦਿਕ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲ ਅਤੇ ਆਯੂਰਵੈਦਿਕ ਮਾਹਿਰਾਂ ਨੇ ਵੀ ਭਾਗ ਲਿਆ। ਇਸ ਮੌਕੇ ਆਯੂਰਵੇਦ ਸਬੰਧੀ ਇੱਕ ਵਿਸ਼ਾਲ ਪ੍ਰਦਰਸ਼ਨੀ ਦਾ ਵੀ ਆਯੋਜਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਕਾਂਗਰਸ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਦੀ ਪ੍ਰਧਾਨਗੀ ਹੇਠ ਹੋਈ ਅਤੇ ਇਸ ਵਿੱਚ ਭਾਰਤ ਸਰਕਾਰ ਦੇ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ, ਸਕੱਤਰ ਆਯੂਸ਼ ਮੰਤਰਾਲਾ ਭਾਰਤ ਸਰਕਾਰ ਰਾਜੇਸ਼ ਕੋਟੇਚਾ ਅਤੇ ਵੱਖ-ਵੱਖ ਸੂਬਿਆਂ ਦੇ ਸਿਹਤ ਮੰਤਰੀਆਂ ਨੇ ਵਿਸ਼ੇਸ਼ ਤੌਰ 'ਤੇ ਭਾਗ ਲਿਆ। ਇਸ ਵਿਸ਼ਵ ਪੱਧਰੀ ਆਯੂਰਵੈਦਿਕ ਕਾਂਗਰਸ ਵਿੱਚ ਆਪਣੇ ਸੰਬੋਧਨ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਅਜੋਕੇ ਵਿਸ਼ਵ ਵਿੱਚ ਸਿਹਤ ਪ੍ਰਤਿ ਜਾਗਰੂਕਤਾ ਵਧ ਰਹੀ ਹੈ ਅਤੇ ਲੋਕ ਆਪਣੇ ਆਪ ਨੂੰ ਸਵਸਥ ਰੱਖਣ ਲਈ ਯਤਨਸ਼ੀਲ ਹਨ। ਨਿਰੋਈ ਸਿਹਤ ਨੂੰ ਬਰਕਰਾਰ ਰੱਖਣ ਵਿੱਚ ਆਯੂਰਵੇਦ ਇੱਕ ਬਹੁਤ ਹੀ ਮਹੱਤਵਪੂਰਣ ਵਿਧੀ ਹੈ। ਅੱਜ ਪੂਰੀ ਦੁਨੀਆ ਆਯੂਰਵੇਦ ਨੂੰ ਅਪਣਾਕੇ ਸਿਹਤਮੰਦ ਹੋ ਰਹੀ ਹੈ। ਆਯੂਰਵੈਦਿਕ ਦਵਾਈਆਂ ਸਾਨੂੰ ਕੁਦਰਤੀ ਜੜ੍ਹੀ ਬੂਟੀਆਂ ਤੋਂ ਪ੍ਰਾਪਤ ਹੁੰਦੀਆਂ ਅਤੇ ਇਨ੍ਹਾਂ ਦਾ ਸਰੀਰ 'ਤੇ ਕੋਈ ਵੀ ਮਾੜਾ ਪ੍ਰਭਾਵ ਨਹੀਂ ਪੈਂਦਾ। ਇਹ ਪ੍ਰਣਾਲੀ ਹਾਲਾਂਕਿ ਆਪਣਾ ਪ੍ਰਭਾਵ ਹੌਲੀ ਦਿਖਾਉਂਦੀ ਹੈ ਪਰ ਇਹ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਦੀ ਹੈ । ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਇਸ ਪ੍ਰਾਚੀਨ ਵਿਧੀ ਤੇ ਭਰੋਸਾ ਕਰਨ ਅਤੇ ਇਸਨੂੰ ਆਪਣੇ ਜੀਵਨ ਵਿੱਚ ਅਪਨਾਉਣ ਤਾਂ ਜੋ ਅਸੀਂ ਭਾਰਤ ਨੂੰ ਰੋਗ ਮੁਕਤ ਬਣਾਉਣ ਦੇ ਟੀਚੇ ਨੂੰ ਹਾਸਲ ਕਰ ਸਕੀਏ। ਉਹਨਾਂ ਦੱਸਿਆ ਕਿ ਪਹਿਲਾਂ ਦੇ ਰਿਸ਼ੀ, ਮੁਨੀ, ਸੰਤ, ਮਹਾਤਮਾ ਜੰਗਲਾਂ ਵਿੱਚ ਰਹਿ ਕੇ ਆਯੂਰਵੈਦਿਕ ਜੜ੍ਹੀ ਬੂਟੀਆਂ ਦਾ ਹੀ ਸੇਵਨ ਕਰਦੇ ਸਨ ਅਤੇ ਉਹਨਾਂ ਦੀ ਉਮਰ 100 ਸਾਲਾਂ ਤੋਂ ਵੀ ਵੱਧ ਹੁੰਦੀ ਸੀ। ਆਯੂਰਵੇਦ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਓਹਨਾਂ ਕਿਹਾ ਕਿ ਜਿੱਥੇ ਐਲੋਪੈਥੀ ਕੇਵਲ ਬਿਮਾਰੀ ਦੇ ਲੱਛਣਾਂ ਅਨੁਸਾਰ ਇਲਾਜ ਦੀ ਵਿਧੀ ਹੈ ਉੱਥੇ ਹੀ ਆਯੂਰਵੇਦ ਸਿਹਤ ਨੂੰ ਦਰੁਸਤ ਕਰਨ ਦੀ ਇੱਕ ਸੰਪੂਰਣ ਤਕਨੀਕ ਹੈ। ਆਯੂਰਵੇਦ ਨਾਲ ਨਾ ਕੇਵਲ ਰੋਗ ਨੂੰ ਖ਼ਤਮ ਕੀਤਾ ਜਾ ਸਕਦਾ ਹੈ ਸਗੋਂ ਰੋਗੀ ਹੋਣ ਤੋਂ ਵੀ ਬਚਿਆ ਜਾ ਸਕਦਾ ਹੈ। ਆਪਣੇ ਆਪ ਨੂੰ ਨਿਰੋਗੀ ਰੱਖਣ ਵਿੱਚ ਆਯੂਰਵੇਦ ਜਿਹੀ ਕੋਈ ਹੋਰ ਵਿਧੀ ਨਹੀਂ ਹੈ। ਇਸ ਮੌਕੇ ਸਿਹਤ ਮੰਤਰੀ ਵੱਲੋਂ ਪੰਜਾਬ ਵਿੱਚ ਸਥਾਪਿਤ ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ, ਹੁਸ਼ਿਆਰਪੁਰ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਯੂਨੀਵਰਸਿਟੀ ਵੱਲੋਂ ਆਯੂਰਵੇਦ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਵੀ ਕੀਤੀ। ਇਸ ਕਾਂਗਰਸ ਵਿੱਚ ਪੰਜਾਬ ਤੋਂ ਵਿਸ਼ੇਸ਼ ਤੌਰ 'ਤੇ ਚੇਅਰਮੈਨ ਆਯੂਰਵੈਦ ਰਾਕੇਸ਼ ਸ਼ਰਮਾ, ਰਜਿਸਟਰਾਰ ਸੰਜੀਵ ਗੋਇਲ, ਆਯੂਰਵੈਦਿਕ ਮਾਹਿਰ ਅਨਿਲ ਭਾਰਦਵਾਜ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ। The post ਪੰਜਾਬ ‘ਚ ਆਯੂਰਵੇਦ ਨੂੰ ਕੀਤਾ ਜਾਵੇਗਾ ਪ੍ਰਫ਼ੁਲਿੱਤ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News. Tags:
|
ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ Thursday 08 December 2022 02:15 PM UTC+00 | Tags: breaking-news crime dgp-gaurav-yadav news punjab-dgp-gaurav-yadav punjab-news the-unmute-breaking-news the-unmute-punjabi-news the-unmute-report ਚੰਡੀਗੜ੍ਹ 08 ਦਸੰਬਰ 2022: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਪੁਲਿਸ ਅਧਿਕਾਰੀਆਂ ਨਾਲ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਐਸਟੀਐਫ ਦੇ ਮੁਖੀ, ਏਡੀਜੀਪੀ ਇੰਟੈਲੀਜੈਂਸ ਸੈਕਟਰ ਅਤੇ ਸਾਰੇ ਪੁਲਿਸ ਕਮਿਸ਼ਨਰ, ਆਈਜੀਪੀ/ਡੀਆਈਜੀ ਰੇਂਜ ਅਤੇ ਐਸਐਸਪੀਜ਼ ਸ਼ਾਮਲ ਹੋਏ। ਇਸ ਦੌਰਾਨ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਕਾਰਵਾਈ ਦੀ ਸਮੀਖਿਆ ਕੀਤੀ ਗਈ ਹੈ । ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
The post ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |