TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਜ਼ੀ ਸਟੂਡੀਓਜ਼ ਨੇ ਵੀ.ਐੱਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫਿਲਮ 'ਗੋਡੇ ਗੋਡੇ ਚਾਅ' ਦੀ ਸ਼ੂਟਿੰਗ ਕੀਤੀ ਸ਼ੁਰੂ Friday 09 December 2022 05:21 AM UTC+00 | Tags: gode-gode-chaaa jagdeepsidhu new-movie shooting-start sonam-bajwa tania the-unmute ਚੰਡੀਗੜ੍ਹ 9 ਦਸੰਬਰ 2022: ਜ਼ੀ ਸਟੂਡੀਓਸ ਲਗਾਤਾਰ ਵਿਸ਼ਵ ਨੂੰ ਭਾਰਤੀ ਖੇਤਰੀ ਸਿਨੇਮਾ ਦਾ ਡਰਾਮਾ ਪ੍ਰਦਾਨ ਕਰਨ ਵਿੱਚ ਇੱਕ ਮੋਹਰੀ ਵਜੋਂ ਉੱਭਰ ਰਿਹਾ ਹੈ। ਕਿਸਮਤ 2, ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ, ਵਰਗੀਆਂ ਵੱਡੀਆਂ ਹਿੱਟ ਫਿਲਮਾਂ ਦੇਣ ਤੋਂ ਬਾਅਦ, ਜ਼ੀ ਸਟੂਡੀਓਜ਼, ਵੀ.ਐੱਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ ਆਪਣੀ ਅਗਲੀ ਫਿਲਮ, ‘ਗੋਡੇ ਗੋਡੇ ਚਾਅ’ ਦੀ ਸ਼ੂਟਿੰਗ ਸ਼ੁਰੂ ਕਰਨ ਲਈ ਤਿਆਰ ਹੈ। ਫਿਲਮ ਵਿੱਚ ਸੋਨਮ ਬਾਜਵਾ, ਤਾਨਿਆ, ਗੀਤਾਜ਼ ਬਿੰਦਰਖੀਆ ਅਤੇ ਗੁਰਜੈਜ਼ ਮੁੱਖ ਭੂਮਿਕਾਵਾਂ ਵਿੱਚ ਹਨ। ‘ਗੋਡੇ ਗੋਡੇ ਚਾਅ’ ਨੂੰ ‘ਕਿਸਮਤ 2’ ਫੇਮ ਜਗਦੀਪ ਸਿੱਧੂ ਦੁਆਰਾ ਲਿਖਿਆ ਗਿਆ ਹੈ ਅਤੇ ਇਸ ਨੂੰ ਨੈਸ਼ਨਲ ਐਵਾਰਡ ਜੇਤੂ ਨਿਰਦੇਸ਼ਕ (ਹਰਜੀਤਾ) ਵਿਜੇ ਕੁਮਾਰ ਅਰੋੜਾ ਦੁਆਰਾ ਨਿਰਦੇਸ਼ਤ ਕੀਤਾ ਜਾਵੇਗਾ, ਜਿਸ ਨੇ ਗੁੱਡੀਆਂ ਪਟੋਲੇ ਦਾ ਨਿਰਦੇਸ਼ਨ ਵੀ ਕੀਤਾ ਸੀ। ਜ਼ੀ ਸਟੂਡੀਓਸ ਨੇ ਹਾਲ ਹੀ ਵਿੱਚ 2022 ਲਈ ਪ੍ਰਸਿੱਧ ਪੀਟੀਸੀ ਪੰਜਾਬੀ ਫਿਲਮ ਅਵਾਰਡਜ਼ ਵਿੱਚ 36 ਨਾਮਜ਼ਦਗੀਆਂ ਹਾਸਲ ਕੀਤੀਆਂ ਹਨ।
The post ਜ਼ੀ ਸਟੂਡੀਓਜ਼ ਨੇ ਵੀ.ਐੱਚ. ਐਂਟਰਟੇਨਮੈਂਟ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫਿਲਮ ‘ਗੋਡੇ ਗੋਡੇ ਚਾਅ’ ਦੀ ਸ਼ੂਟਿੰਗ ਕੀਤੀ ਸ਼ੁਰੂ appeared first on TheUnmute.com - Punjabi News. Tags:
|
ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰ ਅੱਜ ਦੇ ਯੁੱਗ ਦੀ ਸਭ ਤੋਂ ਵੱਡੀ ਬਿਮਾਰੀ: ਭਗਵੰਤ ਮਾਨ Friday 09 December 2022 05:37 AM UTC+00 | Tags: aam-aadmi-party bribe corruption crime international-anti-corruption-day latest-news news punjab-government punjab-news punjab-police the-unmute-breaking-news the-unmute-news the-unmute-punjabi-news ਚੰਡੀਗੜ੍ਹ 09 ਦਸੰਬਰ 2022: ਅੱਜ ਦੁਨੀਆ ਭਰ ਵਿੱਚ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ (International Anti-Corruption Day) ਮਨਾਇਆ ਜਾ ਰਿਹਾ ਹੈ। ਇਸ ਦਿਨ ਦਾ ਉਦੇਸ਼ ਲੋਕਾਂ ਨੂੰ ਭ੍ਰਿਸ਼ਟਾਚਾਰ ਪ੍ਰਤੀ ਜਾਗਰੂਕ ਕਰਨਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿ ਕਿ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਅੱਜ ਦੇ ਯੁੱਗ ਦੀ ਸਭ ਤੋਂ ਵੱਡੀ ਬਿਮਾਰੀ ਹੈ | ਇਹ ਬਿਮਾਰੀਆਂ ਕਿਸੇ ਵੀ ਸਮਾਜ ਨੂੰ ਖੋਖਲਾ ਕਰ ਦਿੰਦੀਆਂ ਹਨ | ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਦੇਸ਼ ਵਿੱਚ ਇਹਨਾਂ ਦੋਵਾਂ ਬਿਮਾਰੀਆਂ ਨਾਲ ਲੜ ਰਹੀ ਹੈ | ਅੱਜ ਅੰਤਰਰਾਸ਼ਟਰੀ ਭ੍ਰਿਸ਼ਟਾਚਾਰ ਵਿਰੋਧੀ ਦਿਵਸ (International Anti Corruption Day) ਮੌਕਾ ਪ੍ਰਣ ਕਰੀਏ ਕਿ ਅਸੀਂ ਦੋਵੇਂ ਬਿਮਾਰੀਆਂ ਨੂੰ ਜੜ੍ਹੋਂ ਪੁੱਟ ਦੇਵਾਂਗੇ…
The post ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰ ਅੱਜ ਦੇ ਯੁੱਗ ਦੀ ਸਭ ਤੋਂ ਵੱਡੀ ਬਿਮਾਰੀ: ਭਗਵੰਤ ਮਾਨ appeared first on TheUnmute.com - Punjabi News. Tags:
|
ਸਿੱਖਿਆ ਵਿਭਾਗ ਦਾ ਹਰ ਅਧਿਕਾਰੀ ਅਤੇ ਕਰਮਚਾਰੀ ਇੱਕ ਟੀਮ ਵੱਜੋਂ ਮਿਸ਼ਨ 100% ਲਈ ਲਾਮਬੰਦ ਹੋਵੇ: ਹਰਜੋਤ ਸਿੰਘ ਬੈਂਸ Friday 09 December 2022 05:44 AM UTC+00 | Tags: 100 cm-bhagwant-mann education-culture harjot-singh-bains mission-100 news punjab punjab-education-culture punjab-government the-unmute-breaking-news the-unmute-punjabi-news ਚੰਡੀਗੜ੍ਹ/ ਐੱਸ.ਏ.ਐੱਸ. ਨਗਰ 09 ਦਸੰਬਰ 2022: ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਸੱਭਿਆਚਾਰ ਵਿਕਸਤ ਕੀਤਾ ਜਾਵੇਗਾ ਤਾਂ ਜ਼ੋ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਅਨੁਸਾਰ ਸਿੱਖਿਆ ਦੇਣ ਨੂੰ ਯਕੀਨੀ ਬਣਾਇਆ ਜਾ ਸਕੇ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਿਸ਼ਨ ਸੌ ਫ਼ੀਸਦੀ ਗਿਵ ਯੂਅਰ ਬੈਸਟ ਸਬੰਧੀ ਸਮੂਹ ਸਿੱਖਿਆ ਅਧਿਕਾਰੀਆਂ ਦੀ ਪਲੇਠੀ ਓਰੀਐਂਟੇਸ਼ਨ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੀਤਾ। ਉਨ੍ਹਾਂ ਕਿਹਾ ਕਿ ਮਿਸ਼ਨ 100 ਫੀਸਦੀ ਦੇ ਉਦੇਸ਼ ਅਤੇ ਇਸ ਨੂੰ ਸਕੂਲਾਂ ਵਿੱਚ ਪ੍ਰਭਾਵੀ ਢੰਗ ਨਾਲ ਚਲਾਏ ਜਾਣ ਲਈ ਹਰੇਕ ਸਿੱਖਿਆ ਅਧਿਕਾਰੀ ਅਤੇ ਅਧਿਆਪਕ ਮੈਨਟਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਵਧੀਆ ਤਿਆਰੀ ਕਰਕੇ ਹੀ ਵਿਦਿਆਰਥੀ ਸਾਲਾਨਾ ਇਮਤਿਹਾਨਾਂ ਵਿੱਚ ਸਫ਼ਲ ਹੋਣ ਦੇ ਨਾਲ ਚੰਗੇ ਅੰਕ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਸਿੱਖਿਆ ਵਿਭਾਗ ਵਿੱਚ ਸਿੱਖਿਆ ਸੱਭਿਆਚਾਰ ਵਿਕਸਤ ਕੀਤਾ ਜਾਵੇਗਾ ਤਾਂ ਜ਼ੋ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਅਨੁਸਾਰ ਸਿੱਖਿਆ ਦੇਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਵਿੱਚ ਕੰਮ ਕਰਦੇ ਸਾਰੇ ਮਿਹਨਤੀ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਬਣਦਾ ਮਾਣ ਤਾਣ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਮਿਸ਼ਨ 100% ਲਈ ਮਾਈਕਰੋ ਯੋਜਨਾਬੰਦੀ ਕੀਤੀ ਜਾ ਰਹੀ ਹੈ ਜਿਸ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਹਰੇਕ ਸਿੱਖਿਆ ਅਧਿਕਾਰੀ, ਸਕੂਲ ਮੂਖੀ, ਅਧਿਆਪਕ ਅਤੇ ਸਿੱਖਿਆ ਪ੍ਰਣਾਲੀ ਦਾ ਹਰ ਕਰਮਚਾਰੀ ਅਤੇ ਸਹਿਯੋਗੀ ਪ੍ਰਣ ਕਰੇ ਕਿ ਉਹ ਆਪਣਾ 100 ਫੀਸਦੀ ਯੋਗਦਾਨ ਪਾਏਗਾ। ਇਸ ਮੌਕੇ ਉਹਨਾਂ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਵੀ ਮਿਸ਼ਨ 100% ਸੰਬੰਧੀ ਸਵੈ ਇੱਛਾ ਨਾਲ ਸਹੁੰ ਚੁਕਾਈ। ਬੈਂਸ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਸਿੱਖਿਆ ਲਈ ਮੁਖੀ ਦੇ ਤੌਰ 'ਤੇ ਕੰਮ ਕਰ ਰਹੇ ਹਨ ਇਸ ਲਈ ਉਹ ਹੀ ਆਪਣੇ ਜ਼ਿਲ੍ਹੇ ਦੇ ਸਮੁੱਚੇ ਨਤੀਜਿਆਂ ਦੇ ਲਈ ਜ਼ਿੰਮੇਵਾਰ ਹੋਣਗੇ। ਇਸ ਮੌਕੇ ਯੋਗਰਾਜ ਸਿੰਘ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ,ਤੇਜਦੀਪ ਸਿੰਘ ਸੈਣੀ ਡੀਪੀਆਈ ਸੈਕੰਡਰੀ ਸਿੱਖਿਆ, ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਐਸਸੀਈਆਰਟੀ ਪੰਜਾਬ, ਕਿਰਨਜੀਤ ਸਿੰਘ ਟਿਵਾਣਾ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਸਹਾਇਕ ਡਾਇਰੈਕਟਰ ਟਰੇਨਿੰਗਾਂ, ਬਲਵਿੰਦਰ ਸਿੰਘ ਸੈਣੀ ਸਹਾਇਕ ਪ੍ਰੋਜੈਕਟ ਡਾਇਰੈਕਟਰ, ਡਾ. ਸ਼ੰਕਰ ਚੌਧਰੀ ਸਹਾਇਕ ਡਾਇਰੈਕਟਰ ਟਰੇਨਿੰਗਾਂ ਨੇ ਵੀ ਸੰਬੋਧਨ ਕੀਤਾ। The post ਸਿੱਖਿਆ ਵਿਭਾਗ ਦਾ ਹਰ ਅਧਿਕਾਰੀ ਅਤੇ ਕਰਮਚਾਰੀ ਇੱਕ ਟੀਮ ਵੱਜੋਂ ਮਿਸ਼ਨ 100% ਲਈ ਲਾਮਬੰਦ ਹੋਵੇ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਗੁਰਦਾਸਪੁਰ 'ਚ ਮਿੰਨੀ ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਾਰ ਚਾਲਕ ਬੀਐਸਐਫ ਦੇ ਜਵਾਨ ਦੀ ਮੌਤ Friday 09 December 2022 06:02 AM UTC+00 | Tags: accident car-bus-accident death died gurdaspur gurdaspur-police kalnaur kalnaur-asi kalnaur-police latest-news nerwd news road-accident the-unmute-breaking ਗੁਰਦਾਸਪੁਰ 09 ਦਸੰਬਰ 2022: ਦੇਰ ਸ਼ਾਮ ਗੁਰਦਾਸਪੁਰ (Gurdaspur) ਦੇ ਕਲਾਨੌਰ-ਬਟਾਲਾ ਮਾਰਗ ‘ਤੇ ਪੈਂਦੇ ਅੱਡਾ ਕੋਟ ਮੀਆਂ ਸਾਹਿਬ ਨੇੜੇ ਮਿੰਨੀ ਬੱਸ ਤੇ ਕਾਰ ਦਰਮਿਆਨ ਭਿਆਨਕ ਟੱਕਰ ਹੋਣ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ, ਇਸ ਸਦਕਰ ਹਾਦਸੇ ਵਿੱਚ ਕਾਰ ਚਾਲਕ ਬੀਐੱਸਐੱਫ ਦੇ ਜਵਾਨ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਟੱਕਰ ਕਾਰਨ ਬੱਸ ਪਲਟ ਗਈ ਅਤੇ ਬੱਸ ਵਿਚ ਸਵਾਰ ਦਰਜ਼ਨ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਹਾਦਸੇ ਵਿੱਚ ਇਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਥਾਣਾ ਕਲਾਨੌਰ ਦੇ ਏਐਸਆਈ ਰਣਧੀਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ਦੇ ਲੋਕਾਂ ਦੀ ਮਦਦ ਨਾਲ ਬੱਸ ਵਿੱਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਅਤੇ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਵਾਰੀਆਂ ਨਾਲ ਭਰੀ ਮਿੰਨੀ ਬੱਸ ਬਟਾਲੇ ਤੋਂ ਕਲਾਨੌਰ ਆ ਰਹੀ ਸੀ ਤੇ ਕਲਾਨੌਰ ਵੱਲ ਤੋਂ ਸਵਿਫਟ ਕਾਰ ਜਾ ਰਹੀ ਸੀ | ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਾਹਨਾਂ ਦੀ ਟੱਕਰ ਹੋਣ ਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ ਤੇ ਲੋਕ ਹਾਦਸੇ ਵਾਲੀ ਥਾਂ ‘ਤੇ ਪੁੱਜੇ ਤੇ ਪਲਟੀ ਬੱਸ ਵਿੱਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਜ਼ਖ਼ਮੀਆਂ ਨੂੰ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਦਾਖ਼ਲ ਕਰਵਾਇਆ ਗਿਆ। ਇਸ ਹਾਦਸੇ ਦੌਰਾਨ ਕਾਰ ਪੂਰੀ ਤਰ੍ਹਾਂ ਨੁਕਸ਼ਾਨੀ । ਮ੍ਰਿਤਕ ਕਾਰ ਚਾਲਕ ਦੀ ਪਹਿਚਾਣ ਬੀਐੱਸਐੱਫ ਦੇ ਹੌਲਦਾਰ ਪਰਮਜੀਤ ਸਿੰਘ ਪੁੱਤਰ ਗਰਮੀਤ ਸਿੰਘ ਸੇਵਾ ਮੁਕਤ ਥਾਣੇਦਾਰ ਵਾਸੀ ਨਾਨੋਹਰਨੀ ਵਜੋਂ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਜਵਾਨ ਕੁਝ ਦਿਨ ਪਹਿਲਾ ਹੀ ਛੁੱਟੀ ‘ਤੇ ਘਰ ਆਇਆ ਹੋਇਆ ਸੀ | The post ਗੁਰਦਾਸਪੁਰ ‘ਚ ਮਿੰਨੀ ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, ਕਾਰ ਚਾਲਕ ਬੀਐਸਐਫ ਦੇ ਜਵਾਨ ਦੀ ਮੌਤ appeared first on TheUnmute.com - Punjabi News. Tags:
|
ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਦੇ ਵਫ਼ਦ ਨੇ ਅਹਿਮ ਮੁੱਦਿਆਂ ਨੂੰ ਲੈ ਕੇ ਸੀ.ਐਮ.ਡੀ. ਪੀਐਸਪੀਸੀਐਲ ਨੂੰ ਸੌਂਪਿਆ ਮੰਗ ਪੱਤਰ Friday 09 December 2022 06:15 AM UTC+00 | Tags: association-of-junior-engineers breaking-news news patiala patiala-news pspcl punjab punjab-news ਚੰਡੀਗੜ੍ਹ 09 ਦਸੰਬਰ 2022: ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਦੇ ਪ੍ਰਧਾਨ ਅਤੇ ਜਨਰਲ ਸਕਤਰ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ, ਪੰਜਾਬ (ਪੀਐਸਪੀਸੀਐਲ ਪੀਐਸਟੀਸੀਐਲ) ਦਾ ਵਫ਼ਦ ਪ੍ਰਧਾਨ ਇੰਜ: ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਮਾਣਯੋਗ ਸੀ.ਐਮ.ਡੀ. ਪੀਐਸਪੀਸੀਐਲ ਨੂੰ ਮਿਲਿਆ। ਐਸੋਸੀਏਸ਼ਨ ਨੇ ਪਾਵਰ ਸੈਕਟਰ ਦੇ ਸਮੁੱਚੇ ਜੂਨੀਅਰ ਇੰਜੀਨੀਅਰ ਕਾਡਰ ਦੇ ਸਾਰੇ ਮੁੱਦਿਆਂ ਨੂੰ ਸ਼ਾਮਲ ਕਰਦੇ ਹੋਏ ਸੀ.ਐਮ.ਡੀ. ਪੀਐਸਪੀਸੀਐਲ ਦੁਆਰਾ ਪਾਵਰ ਮੈਨੇਜਮੈਂਟ ਨੂੰ ਮੰਗ ਪੱਤਰ ਸੌਂਪਿਆ ਅਤੇ ਇਸ ਦੇ ਨਾਲ ਹੀ ਫੀਲਡ ਵਿਚ ਕੰਮ ਕਰ ਰਹੇ ਸਟਾਫ ਅਤੇ ਦਫਤਰਾਂ ਦੀ ਮੁਸ਼ਕਲਾਂ ਸਬੰਧੀ ਵਿਸਤ੍ਰਿਤ ਰਿਪੋਰਟ ਸੌਂਪੀ ਗਈ। ਐਸੋਸੀਏਸ਼ਨ ਨੇ ਨਾ ਸਿਰਫ ਸਮੱਸਿਆਵਾਂ ਨੂੰ ਉਠਾਇਆ, ਬਲਕਿ ਉਨ੍ਹਾਂ ਦੇ ਹੱਲਾਂ ਦੇ ਲਈ ਕਈ ਸੁਝਾਅ ਵੀ ਦਿੱਤੇ ਹਨ ਜੋ ਪਾਵਰ ਮੈਨੇਜਮੈਂਟ ਦੁਆਰਾ ਢੁਕਵੇਂ ਸਮਝੇ ਜਾ ਸਕਦੇ ਹਨ। ਐਸੋਸੀਏਸ਼ਨ ਨੇ ਪ੍ਰੈਸ ਨੂੰ ਸ਼ਪੱਸਟ ਕੀਤਾ ਕਿ ਜੂਨੀਅਰ ਇੰਜੀਨੀਅਰ ਕਾਡਰ ਪਾਵਰਕਾਮ ਦੀ ਰੀਡ ਦੀ ਹੱਡੀ ਹੈ ਅਤੇ ਇਸ ਰੀਡ ਦੀ ਹੱਡੀ ਨੂੰ ਕਈ ਪੱਖਾਂ ਤੋਂ ਨੁਕਸਾਨ ਹੋ ਰਿਹਾ ਹੈ। ਰੀਡ ਦੀ ਹੱਡੀ ਦੇ ਨਾਲ-ਨਾਲ ਵਿਭਾਗ ਨੂੰ ਵੀ ਮਜਬੂਤ ਕਰਨ ਲਈ ਪਾਵਰ ਮੈਨੇਜਮੈਂਟ ਨੂੰ ਮੰਗ ਪੱਤਰ ਸੌਂਪਿਆ, ਜਿਸ ਬਾਰੇ ਮਾਣਯੋਗ ਸੀ.ਐਮ.ਡੀ. ਪੀਐਸਪੀਸ਼ੀਅਲ ਨੂੰ ਪਕਾ ਭਰੋਸਾ ਦਿੱਤਾ ਕਿ ਪਾਵਰ ਮੈਨੇਜਮੈਂਟ ਜੂਨੀਅਰ ਇੰਜੀਨੀਅਰ ਕਾਡਰ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦਾ ਯਤਨ ਕਰੇਗੀ। ਇਸ ਦੇ ਨਾਲ ਹੀ ਐਸੋਸੀਏਅਸ਼ਨ ਵੱਲੋਂ ਜੂਨੀਅਰ ਇੰਜੀਨੀਅਰ ਕਾਡਰ ਦੀ ਇੱਕ ਮੁੱਖ ਮੰਗ ਜੋ ਕਿ ਪਾਵਰ ਜੂਨੀਅਰ ਇੰਜੀਨੀਅਰ ਨਾਲ ਮੁੱਢਲੀ ਤਨਖ਼ਾਹ ਨੂੰ ਲੋਕ ਹੋ ਰਹੇ ਵਿਤਕਰੇ ਸਬੰਧੀ ਵਿਸਤਾਰ ਵਿੱਚ ਗੱਲ ਕੀਤੀ ਗਈ, ਜਿਸ ਤੇ ਮਾਣਯੋਗ ਸੀ.ਐਮ.ਡੀ. ਪੀਐਸਪੀਸੀਐਲ ਵੱਲੋਂ ਐਸੋਸੀਏਸ਼ਨ ਨੂੰ ਤਹੋਸਾ ਦਵਾਇਆ ਕਿ ਇਹ ਮਾਮਲਾ ਪੰਜਾਬ ਸਰਕਾਰ ਨਾਲ ਰਾਬਤਾ ਕਰਕੇ ਜਲਦ ਹੀ ਹੱਲ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਐਸੋਸੀਏਸ਼ਨ ਵੱਲੋਂ ਮਾਣਯੋਗ ਡਾਇਰੈਕਟਰ/ ਵੰਡ ਜੀ ਨੂੰ ਮੰਗ ਪੱਤਰ ਸੌਂਪਿਆ, ਜਿਸ ਤੇ ਡਾਇਰੈਕਟਰ/ ਵੰਡ ਜੀ ਵੱਲੋਂ ਫੀਲਡ ਸੰਸਥਾਵਾਂ ਦੀਆਂ ਮੁਸ਼ਕਲਾਂ ਦੂਰ ਕਰ ਕੰਮ-ਕਾਜ ਨੂੰ ਬਹਿਤਰ ਬਣਾਉਣ ਲਈ ਐਸੋਸੀਏਸ਼ਨ ਵਲੋਂ ਦਿੱਤੇ ਵਿਸਤ੍ਰਿਤ ਰਿਪੋਰਟ ਅਤੇ ਸੁਝਾਆਂ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਇਲਾਵਾ, ਮਾਣਯੋਗ ਡਾਇਰੈਕਟਰ/ ਵੰਡ ਨੇ ਮੰਗ ਪੱਤਰ ਤੇ ਤੁਰੰਤ ਨੋਟਿਸ ਲੈਂਦਿਆਂ ਸਾਰੇ ਸਬੰਧਤ ਮੁੱਖ ਇੰਜ:/ ਵੰਡ ਤੋਂ ਮੰਗਾਂ ਦੇ ਹੱਲ ਸਬੰਧੀ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਲਈ ਨਿਰਦੇਸ਼ ਦਿੱਤੇ। ਪਾਵਰਕਾਮ ਮੈਨੇਜਮੈਂਟ ਵੱਲੋਂ ਜੂਨੀਅਰ ਇੰਜੀਨੀਅਰ ਕਾਡਰ ਦੀਆਂ ਮੰਗਾਂ ਨੂੰ ਜਲਦ ਹੱਲ ਕਰਨ ਲਈ ਦਿਖਾਈ ਚਿੰਤਾ ਦੀ ਐਸੋਸੀਏਸ਼ਨ ਸ਼ਲਾਘਾ ਕਰਦੀ ਹੈ ਅਤੇ ਇਸ ਸਬੰਧ ਵਿਚ ਚੁੱਕੇ ਜਾਣ ਵਾਲੇ ਕਦਮਾਂ ਦੀ ਉਡੀਕ ਕਰੇਗੀ।ਐਸੋਸੀਏਸ਼ਨ ਨੇ ਜੂਨੀਅਰ ਇੰਜੀਨੀਅਰ ਕਾਡਰ ਵਿੱਚ ਏਕਤਾ ਦਾ ਸੰਦੇਸ਼ ਦਿੱਤਾ ਅਤੇ ਪਾਵਰ ਜੂਨੀਅਰ ਇੰਜੀਨੀਅਰਜ਼ ਨੂੰ ਭਰੋਸਾ ਦਵਾਇਆ ਕਿ ਐਸੋਸੀਏਸ਼ਨ ਕਾਡਰ ਦੀਆਂ ਮੰਗਾਂ ‘ਤੇ ਕੰਮ ਕਰ ਰਹੀ ਹੈ ਅਤੇ ਹਮੇਸ਼ਾਂ ਕਾਡਰ ਲਈ ਕੰਮ ਕਰਨ ਲਈ ਯਤਨਸ਼ੀਲ ਰਹੇਗੀ। The post ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਦੇ ਵਫ਼ਦ ਨੇ ਅਹਿਮ ਮੁੱਦਿਆਂ ਨੂੰ ਲੈ ਕੇ ਸੀ.ਐਮ.ਡੀ. ਪੀਐਸਪੀਸੀਐਲ ਨੂੰ ਸੌਂਪਿਆ ਮੰਗ ਪੱਤਰ appeared first on TheUnmute.com - Punjabi News. Tags:
|
Sunanda Sharma ਛੁੱਟੀਆਂ ਦਾ ਅਨੰਦ ਲੈਣ ਲਈ ਪਹੁੰਚੀ ਆਪਣੇ ਫਾਰਮ ਹਾਊਸ , ਦੇਖੋ ਤਸਵੀਰਾਂ Friday 09 December 2022 06:23 AM UTC+00 | Tags: farms-house holidays sunanda-sharma sunanda-sharma-farm-house sunanda-sharma-new-friends sunanda-sharma-singer the-unmute ਚੰਡੀਗੜ੍ਹ 9 ਦਸੰਬਰ 2022: ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਵਿ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਇੰਨ੍ਹੀਂ ਦਿਨੀਂ ਉਹ ਛੁੱਟੀਆਂ ਦਾ ਅਨੰਦ ਲੈਣ ਲਈ ਆਪਣੇ ਫਾਰਮ ਹਾਊਸ ਪਹੁੰਚੀ ਹੋਈ ਹੈ। ਜਿਸ ਦੀਆਂ ਕੁਝ ਕਿਊਟ ਜਿਹੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਸ਼ੇਅਰ ਕੀਤੀਆਂ ਹਨ। ਦੇਖੋ ਤਸਵੀਰਾਂ –
The post Sunanda Sharma ਛੁੱਟੀਆਂ ਦਾ ਅਨੰਦ ਲੈਣ ਲਈ ਪਹੁੰਚੀ ਆਪਣੇ ਫਾਰਮ ਹਾਊਸ , ਦੇਖੋ ਤਸਵੀਰਾਂ appeared first on TheUnmute.com - Punjabi News. Tags:
|
ਪੰਜਾਬੀ ਗਾਇਕ ਤੇ ਗੀਤਕਾਰ ਬੀਰ ਸਿੰਘ ਦੇ ਸ਼ਗਨਾਂ ਦੀਆਂ ਰਸਮਾਂ ਹੋਈਆਂ ਸ਼ੁਰੂ Friday 09 December 2022 07:39 AM UTC+00 | Tags: bir-singh bir-singh-marriage bir-singh-singer punjabi-singer singer the-unmute ਚੰਡੀਗੜ੍ਹ 9 ਦਸੰਬਰ 2022: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਬੀਰ ਸਿੰਘ (Bir Singh) ਨੂੰ ਸ਼ਗਨਾਂ (Shagun) ਦੀਆਂ ਵਧਾਈਆਂ ਮਿਲ ਰਹੀਆਂ ਹਨ । ਪੰਜਾਬੀ ਗਾਇਕ ਜਸਬੀਰ ਜੱਸੀ ਨੇ ਦੋ ਤਸਵੀਰਾਂ ਸਾਂਝੀਆਂ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ । ਜਸਬੀਰ ਜੱਸੀ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ । ਪੰਜਾਬੀ ਇੰਡਸਟਰੀ ਦਾ ਇਹ ਪ੍ਰਸਿੱਧ ਕਲਾਕਾਰ ਜਲਦ ਹੀ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਿਹਾ ਹੈ । ਜਿਸ ਲਈ ਉਸ ਨੂੰ ਹਰ ਪਾਸਿਓਂ ਵਧਾਈਆਂ ਮਿਲ ਰਹੀਆਂ ਹਨ । ਦੇਖੋ ਤਸਵੀਰਾਂ –
The post ਪੰਜਾਬੀ ਗਾਇਕ ਤੇ ਗੀਤਕਾਰ ਬੀਰ ਸਿੰਘ ਦੇ ਸ਼ਗਨਾਂ ਦੀਆਂ ਰਸਮਾਂ ਹੋਈਆਂ ਸ਼ੁਰੂ appeared first on TheUnmute.com - Punjabi News. Tags:
|
ਕੌਲਿਜੀਅਮ ਮੀਟਿੰਗ ਦਾ ਵੇਰਵਾ ਮੰਗਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ Friday 09 December 2022 07:48 AM UTC+00 | Tags: breaking-news cji-dy-chandrachud collegium collegium-meeting delhi indian-panal-code latest-news law news supreme-court the-unmute-breaking-news the-unmute-latest-update the-unmute-punjabi-news the-unmute-report ਚੰਡੀਗੜ੍ਹ 09 ਦਸੰਬਰ 2022: ਸੁਪਰੀਮ ਕੋਰਟ (Supreme Court) ਨੇ ਸ਼ੁੱਕਰਵਾਰ ਨੂੰ ਆਰਟੀਆਈ ਤਹਿਤ ਕੌਲਿਜੀਅਮ ਮੀਟਿੰਗ ਦੇ ਵੇਰਵਿਆਂ ਦਾ ਖ਼ੁਲਾਸਾ ਕਰਨ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਪਟੀਸ਼ਨ ‘ਚ ਸੂਚਨਾ ਦੇ ਅਧਿਕਾਰ ਤਹਿਤ 12 ਦਸੰਬਰ 2018 ਨੂੰ ਹੋਈ ਸੁਪਰੀਮ ਕੋਰਟ ਕੌਲਿਜੀਅਮ ਦੀ ਬੈਠਕ ਦਾ ਵੇਰਵਾ ਮੰਗਿਆ ਗਿਆ ਸੀ। ਪਟੀਸ਼ਨ ਨੂੰ ਖਾਰਜ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਕਾਲਜੀਅਮ ਮੀਟਿੰਗ ਦੀ ਚਰਚਾ ਨੂੰ ਲੋਕਾਂ ਦੇ ਸਾਹਮਣੇ ਨਹੀਂ ਲਿਆਂਦਾ ਜਾ ਸਕਦਾ, ਸਿਰਫ਼ ਕੌਲਿਜੀਅਮ ਦੇ ਅੰਤਿਮ ਫੈਸਲੇ ਨੂੰ ਵੈੱਬਸਾਈਟ ‘ਤੇ ਅਪਲੋਡ ਕਰਨ ਦੀ ਲੋੜ ਹੈ। ਅਦਾਲਤ ਨੇ ਕਿਹਾ ਕਿ ਸਿਰਫ਼ ਅੰਤਮ ਮਤੇ ਨੂੰ ਹੀ ਫ਼ੈਸਲਾ ਮੰਨਿਆ ਜਾ ਸਕਦਾ ਹੈ ਅਤੇ ਜੋ ਵੀ ਚਰਚਾ ਕੀਤੀ ਜਾਂਦੀ ਹੈ, ਉਹ ਜਨਤਕ ਖੇਤਰ ਵਿੱਚ ਨਹੀਂ ਹੋਣੀ ਚਾਹੀਦੀ, ਖਾਸ ਕਰਕੇ ਆਰਟੀਆਈ ਐਕਟ ਦੇ ਤਹਿਤ। ਇਹ ਪਟੀਸ਼ਨ ਆਰਟੀਆਈ ਕਾਰਕੁਨ ਅੰਜਲੀ ਭਾਰਦਵਾਜ ਨੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਦਾਇਰ ਕੀਤੀ ਸੀ। ਭਾਰਦਵਾਜ ਨੇ ਦਸੰਬਰ 2018 ਵਿੱਚ ਹੋਈ ਕੌਲਿਜੀਅਮ ਮੀਟਿੰਗ ਦੇ ਫੈਸਲੇ ਨੂੰ ਜਨਤਕ ਕਰਨ ਦੀ ਮੰਗ ਕੀਤੀ ਸੀ, ਜਿਸ ਵਿੱਚ ਹਾਈ ਕੋਰਟ ਦੇ ਦੋ ਚੀਫ਼ ਜਸਟਿਸਾਂ ਨੂੰ ਉੱਚਾ ਚੁੱਕਣ ਦੀ ਸਿਫ਼ਾਰਸ਼ ਕੀਤੀ ਗਈ ਸੀ। The post ਕੌਲਿਜੀਅਮ ਮੀਟਿੰਗ ਦਾ ਵੇਰਵਾ ਮੰਗਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ appeared first on TheUnmute.com - Punjabi News. Tags:
|
ਜਲੰਧਰ ਦੇ ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਹਟਾਉਣ ਨੂੰ ਲੈ ਕੇ ਇੰਪਰੂਵਮੈਂਟ ਟਰੱਸਟ ਦੀ ਕਾਰਵਾਈ, ਲੋਕਾਂ 'ਚ ਭਾਰੀ ਰੋਸ Friday 09 December 2022 08:05 AM UTC+00 | Tags: breaking-news jalandhar latifpura ਜਲੰਧਰ 09 ਦਸੰਬਰ 2022: ਜਲੰਧਰ ਦੇ ਲਤੀਫ਼ਪੁਰਾ ‘ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਹਟਾਉਣ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ। ਇਸ ਤੋਂ ਬਾਅਦ ਪੂਰੇ ਇਲਾਕੇ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮਾਡਲ ਟਾਊਨ ਸਥਿਤ ਲਤੀਫ਼ਪੁਰਾ ‘ਚ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਇੰਪਰੂਵਮੈਂਟ ਟਰੱਸਟ ਵੱਲੋਂ ਕੀਤੀ ਜਾ ਰਹੀ ਹੈ। ਇਸ ਦੇ ਕਾਰਨ ਮਾਡਲ ਟਾਊਨ ਵਾਲੇ ਸਾਰੇ ਰਸਤਿਆਂ ਨੂੰ ਬੰਦ ਕੀਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਪਿਛਲੇ 70 ਸਾਲਾਂ ਤੋਂ ਲਤੀਫ਼ਪੁਰਾ ਦੇ ਲੋਕ ਇੰਪਰੂਵਮੈਂਟ ਟਰੱਸਟ ਦੀ ਥਾਂ ‘ਤੇ ਨਾਜਾਇਜ਼ ਕਬਜ਼ੇ ਕਰਕੇ ਬੈਠੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਭਾਰਤ-ਪਾਕਿਸਤਾਨ ਵੰਡ ਦੇ ਸਮੇਂ ਤੋਂ ਹੀ ਇਨ੍ਹਾਂ ਲੋਕਾਂ ਨੇ ਇੱਥੇ ਰੈਣ ਬਸੇਰਾ ਬਣਾਇਆ ਹੋਇਆ ਹੈ। ਨਾਜਾਇਜ਼ ਕਬਜ਼ੇ ਢਾਹੁਣ ਲਈ ਵਿਰੋਧ ਕਰਨ ਵਾਲੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਹੈ ਅਤੇ ਬੱਸਾਂ ‘ਚ ਫੜ੍ਹ ਕੇ ਇਨ੍ਹਾਂ ਲੋਕਾਂ ਨੂੰ ਲਿਜਾਇਆ ਜਾ ਰਿਹਾ ਹੈ। ਦੂਜੇ ਪਾਸੇ ਔਰਤਾਂ ਆਪਣੇ ਉੱਜੜਦੇ ਆਸ਼ੀਆਨੇ ਨੂੰ ਦੇਖ ਕੇ ਰੋ ਰਹੀਆਂ ਹਨ। ਲੋਕਾਂ ਦੇ ਘਰਾਂ ‘ਤੇ ਪੀਲਾ ਪੰਜਾ ਚੱਲ ਰਿਹਾ ਹੈ। ਇਲਾਕੇ ‘ਚ ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ ਦੀ ਪੁਲਿਸ ਨੂੰ ਤਾਇਨਾਤ ਕੀਤਾ ਗਿਆ ਹੈ। The post ਜਲੰਧਰ ਦੇ ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਹਟਾਉਣ ਨੂੰ ਲੈ ਕੇ ਇੰਪਰੂਵਮੈਂਟ ਟਰੱਸਟ ਦੀ ਕਾਰਵਾਈ, ਲੋਕਾਂ 'ਚ ਭਾਰੀ ਰੋਸ appeared first on TheUnmute.com - Punjabi News. Tags:
|
Katrina-Vicky Anniversary: ਕੈਟਰੀਨਾ ਕੈਫ ਵਿੱਕੀ ਕੌਸ਼ਲ ਦੇ ਵਿਆਹ ਨੂੰ ਪੂਰਾ ਹੋਇਆ ਇੱਕ ਸਾਲ , fans ਦੇ ਰਹੇ ਵਧਾਈਆਂ Friday 09 December 2022 08:11 AM UTC+00 | Tags: anniversary katrina-vicky katrina-vicky-anniversary katrina-vicky-anniversary-first katrina-vicky-photos the-unmute videos ਚੰਡੀਗੜ੍ਹ 9 ਦਸੰਬਰ 2022: ਬਾਲੀਵੁੱਡ ਦੀ ਸਭ ਤੋਂ ਪਿਆਰੀ ਜੋੜੀ ਵਿੱਕੀ ਤੇ ਕਟਰੀਨਾ ।ਉਨ੍ਹਾਂ ਦੇ ਵਿਆਹ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਅ। ਅੱਜ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਵਿਆਹ ਦੀ ਪਹਿਲੀ anniversary ਹੈ। ਫੈਨਜ਼ ਸੋਸ਼ਲ ਮੀਡੀਆ ਰਾਹੀਂ ਦੋਵਾਂ ਸਿਤਾਰਿਆਂ ਨੂੰ ਵਧਾਈ ਦੇ ਰਹੇ ਹਨ। ਕੁਝ ਦਿਨ ਪਹਿਲਾਂ ਕੈਟਰੀਨਾ ਅਤੇ ਵਿੱਕੀ ‘ਤੇ ਛੁੱਟੀਆਂ ਮਨਾਉਣ ਗਏ ਸਨ, ਜਿੱਥੇ ਉਨ੍ਹਾਂ ਨੇ ਪ੍ਰਸ਼ੰਸਕਾਂ ਨਾਲ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਸਨ। ਅੱਜ ਕੈਟਰੀਨਾ ਵਿੱਕੀ ਦੀ ਪਹਿਲੀ ਵਿਆਹ ਦੀ ਵਰ੍ਹੇਗੰਢ ਹੈ ਅਤੇ ਇਸ ਮੌਕੇ ‘ਤੇ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਕੈਟਰੀਨਾ ਨੇ ਜਦੋਂ ਪਹਿਲੀ ਵਾਰ ਵਿੱਕੀ ਨੂੰ ਦੇਖਿਆ ਤਾਂ ਉਸ ਦਾ ਕੀ raection ਸੀ। ਕੈਟਰੀਨਾ ਲਈ ਵਿਆਹ ਬਹੁਤ ਪਿਆਰੀ ਚੀਜ਼ ਹੈ ਅਤੇ ਉਹ ਮੀਡੀਆ ਦੇ ਸਾਹਮਣੇ ਇਸ ਬਾਰੇ ਕਈ ਵਾਰ ਬੋਲ ਚੁੱਕੀ ਹੈ। ਹਰ ਕੋਈ ਜਾਣਦਾ ਹੈ ਕਿ ਵਿੱਕੀ ਕੌਸ਼ਲ ਨੂੰ ਪਹਿਲੀ ਨਜ਼ਰ ਵਿੱਚ ਕੈਟਰੀਨਾ ਨਾਲ ਪਿਆਰ ਹੋ ਗਿਆ ਸੀ। ਇਸ ਗੱਲ ਦਾ ਜ਼ਿਕਰ ਉਹ ਮਜ਼ਾਕ ‘ਚ ਐਵਾਰਡ ਸ਼ੋਅਜ਼ ‘ਚ ਵੀ ਕਰ ਚੁੱਕੇ ਹਨ ਪਰ ਕੈਟਰੀਨਾ ਵਿੱਕੀ ਨੂੰ ਨਹੀਂ ਜਾਣਦੀ ਸੀ। ਉਸਨੇ ਸਭ ਤੋਂ ਪਹਿਲਾਂ ਵਿੱਕੀ ਨੂੰ ਮਨਮਰਜ਼ੀਆਂ ਦੇ ਪ੍ਰੋਮੋ ਵਿੱਚ ਦੇਖਿਆ, ਜੋ ਉਸਨੂੰ ਇੱਕ ਨਿਰਦੇਸ਼ਕ ਦੁਆਰਾ ਦਿਖਾਇਆ ਗਿਆ ਸੀ। ਉਸ ਸਮੇਂ ਕੈਟਰੀਨਾ ਨੇ ਸੋਚਿਆ ਕਿ ਇਹ ਲੜਕਾ ਕੌਣ ਹੈ… । ਉਸ ਨੇ ਵਿੱਕੀ ਕੌਸ਼ਲ ਵੱਲ ਵੀ ਧਿਆਨ ਨਹੀਂ ਦਿੱਤਾ। ਜਿਸ ਤੋਂ ਬਾਅਦ ਦੋਵੇਂ ਇੱਕ ਪਾਰਟੀ ਵਿੱਚ ਮਿਲੇ। ਜਿੱਥੋਂ ਸ਼ੁਰੂ ਹੋਈ ਗੱਲਬਾਤ ਅਤੇ ਅੱਜ ਇਹ ਪਿਆਰਾ ਰਿਸ਼ਤਾ ਤੁਹਾਡੇ ਸਾਹਮਣੇ ਹੈ। ਇੱਕ ਨਿੱਜੀ ਤਰੀਕੇ ਨਾਲ ਵਿਆਹ ਕੀਤਾ ਭਾਵੇਂ ਦੋਵੇਂ ਸਿਤਾਰਿਆਂ ਨੇ ਨਿਜੀ ਤਰੀਕੇ ਨਾਲ ਵਿਆਹ ਕੀਤਾ ਸੀ ਪਰ ਵਿਆਹ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਖੁੱਲ੍ਹ ਕੇ ਗੱਲ ਕੀਤੀ। ਕੈਟਰੀਨਾ ਨੇ ਹਾਲ ਹੀ ਵਿੱਚ ਦਿੱਤੇ ਇੱਕ ਇੰਟਰਵਿਊ ਵਿੱਚ ਖੁਲਾਸਾ ਕੀਤਾ ਕਿ ਵਿੱਕੀ ਨੇ ਵੀ ਕਰਵਾਚੌਥ ਦਾ ਵਰਤ ਰੱਖਿਆ ਸੀ ਅਤੇ ਇਹ ਉਨ੍ਹਾਂ ਲਈ ਬਹੁਤ ਹੀ ਮਿੱਠਾ ਇਸ਼ਾਰਾ ਸੀ। ਉਨ੍ਹਾਂ ਕਿਹਾ ਕਿ ਵਿੱਕੀ ਬਿਲਕੁਲ ਪੰਜਾਬੀ ਅਤੇ ਦੇਸੀ ਪਰਿਵਾਰ ਦਾ ਬੰਦਾ ਹੈ। ਪਰਿਵਾਰ ਉਸ ਲਈ ਸਭ ਕੁਝ ਹੈ..ਅਤੇ ਇਹੀ ਉਸ ਨੂੰ ਵਿਲੱਖਣ ਬਣਾਉਂਦਾ ਹੈ।
ਇਸ ਮੌਕੇ ਕਟਰੀਨਾ ਤੇ ਵਿੱਕੀ ਨੇ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਦੇਖੋ ਤਸਵੀਰਾਂ –
The post Katrina-Vicky Anniversary: ਕੈਟਰੀਨਾ ਕੈਫ ਵਿੱਕੀ ਕੌਸ਼ਲ ਦੇ ਵਿਆਹ ਨੂੰ ਪੂਰਾ ਹੋਇਆ ਇੱਕ ਸਾਲ , fans ਦੇ ਰਹੇ ਵਧਾਈਆਂ appeared first on TheUnmute.com - Punjabi News. Tags:
|
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: CM ਭਗਵੰਤ ਮਾਨ Friday 09 December 2022 08:21 AM UTC+00 | Tags: aam-aadmi-party aam-aadmi-party-news amit-shah bhagwant-mann breaking-news cii-north-region-council cm-bhagwant-mann delhi news punjab punjab-industrial-development-policy the-unmute-breaking-news the-unmute-news the-unmute-punjabi-news ਜਲੰਧਰ 09 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਦਿੱਲੀ ਦੌਰੇ ‘ਤੇ ਹਨ | ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ ‘ਚ ਹਿੱਸਾ ਲਿਆ ਅਤੇ ਵੱਖ-ਵੱਖ ਖੇਤਰਾਂ ਦੇ ਸਨਅਤਕਾਰਾਂ ਨੂੰ ਪੰਜਾਬ ‘ਚ ਨਿਵੇਸ਼ ਦੀ ਅਪੀਲ ਕੀਤੀ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਸਨਅਤਕਾਰਾਂ ਲਈ ਬਹੁਤ ਸੰਭਾਵਨਾਵਾਂ ਹਨ | ਇਸਦੇ ਨਾਲ ਹੀ ਫਰਵਰੀ 2023 ‘ਚ ਹੋਣ ਵਾਲੇ “INVEST PUNJAB” ਲਈ ਸੱਦਾ ਦਿੱਤਾ | ਇਸ ਦੇ ਲਈ ਸੂਬਾ ਸਰਕਾਰ ਨੇ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਜਲਦ ਹੀ ਇਲੈਕਟ੍ਰਿਕ ਵਾਹਨ ਪਾਲਿਸੀ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਦੀ ਇੰਡਸਟਰੀ ਦੇ ਵਿਕਾਸ ਦੇ ਮਕਸਦ ਨਾਲ ਫੋਕਲ ਪੁਆਇੰਟ ਵਿੱਚ ਸੀਵਰੇਜ ਅਤੇ ਸੜਕ ਦੇ ਨਿਰਮਾਣ ਲਈ ਫੰਡ ਰੱਖੇ ਜਾਣਗੇ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਹੱਲ ਰੁਜ਼ਗਾਰ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਾਪਾਨ, ਕੋਰੀਆ ਅਤੇ ਸਿੰਗਾਪੁਰ ਤੋਂ ਬਹੁਤ ਸਾਰੇ ਲੋਕ ਵਪਾਰਕ ਵਿਚਾਰ ਲੈ ਕੇ ਭਾਰਤ ਆਉਣਗੇ। ਉਨ੍ਹਾਂ ਨਾਲ ਪੰਜਾਬ ਵਿੱਚ ਕਾਰੋਬਾਰ/ਉਦਯੋਗ ਦੇ ਵਿਕਾਸ ਸਬੰਧੀ ਵਿਚਾਰ ਸਾਂਝੇ ਕੀਤੇ ਜਾਣਗੇ ਤਾਂ ਜੋ ਪੰਜਾਬ ਦੇ ਨੌਜਵਾਨ ਰੁਜ਼ਗਾਰ ਪ੍ਰਾਪਤ ਕਰਕੇ ਨਸ਼ਿਆਂ ਵੱਲ ਮੁੜਨ ਤੋਂ ਬਚ ਸਕਣ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਗੈਂਗਸਟਰ ਗੋਲਡੀ ਬਰਾੜ ਅਤੇ ਪੰਜਾਬ ਦੀ ਸੁਰੱਖਿਆ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕਰ ਸਕਦੇ ਹਨ। The post ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: CM ਭਗਵੰਤ ਮਾਨ appeared first on TheUnmute.com - Punjabi News. Tags:
|
ਗੁਰੂ ਗ੍ਰੰਥ ਸਹਿਬ ਜੀ ਦੀ ਹਜ਼ੂਰੀ 'ਚ ਹੋਇਆ ਪੰਜਾਬੀ ਗਾਇਕ ਬੀਰ ਸਿੰਘ ਦਾ ਵਿਆਹ Friday 09 December 2022 09:02 AM UTC+00 | Tags: bir-singh bir-singh-marraige marriage the-unmute ਚੰਡੀਗੜ੍ਹ 9 ਦਸੰਬਰ 2022: ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਬੀਰ ਸਿੰਘ (Bir Singh) ਨੂੰ ਸ਼ਗਨਾਂ (Shagun) ਦੀਆਂ ਵਧਾਈਆਂ ਮਿਲ ਰਹੀਆਂ ਹਨ । ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ ।ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਹਜ਼ੂਰੀ ‘ਚ ਹੋਈਆਂ ਪੰਜਾਬੀ ਗਾਇਕ ਬੀਰ ਸਿੰਘ ਦੀਆਂ ਲਾਵਾਂ ਲੈ ਲਈਆਂ ਹਨ । ਦੇਖੋ ਤਸਵੀਰਾਂ
ਬੀਰ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਕਈ ਗੀਤਾਂ ਦੇ ਬੋਲ ਉਨ੍ਹਾਂ ਨੇ ਲਿਖੇ ਹਨ । ਬੀਰ ਸਿੰਘ ਬਤੌਰ ਜੱਜ ਪੀਟੀਸੀ ਪੰਜਾਬੀ ਦੇ ਕਈ ਸ਼ੋਅ 'ਚ ਨਜ਼ਰ ਆ ਚੁੱਕੇ ਹਨ ।ਆਪਣੀ ਮਿੱਠੀ ਆਵਾਜ਼ ਦੇ ਨਾਲ ਉਹ ਹਮੇਸ਼ਾ ਹੀ ਸਰੋਤਿਆਂ ਨੂੰ ਕੀਲਣ 'ਚ ਕਾਮਯਾਬ ਰਹੇ ਹਨ । The post ਗੁਰੂ ਗ੍ਰੰਥ ਸਹਿਬ ਜੀ ਦੀ ਹਜ਼ੂਰੀ ‘ਚ ਹੋਇਆ ਪੰਜਾਬੀ ਗਾਇਕ ਬੀਰ ਸਿੰਘ ਦਾ ਵਿਆਹ appeared first on TheUnmute.com - Punjabi News. Tags:
|
ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਸੁਰੱਖਿਆ ਪ੍ਰਬੰਧਾਂ ਸਮੇਤ ਕਈ ਮੁੱਦਿਆਂ 'ਤੇ ਕੀਤੀ ਚਰਚਾ Friday 09 December 2022 09:12 AM UTC+00 | Tags: aam-aadmi-party aam-aadmi-party-news amit-shah bhagwant-mann breaking-news cii-north-region-council cm-bhagwant-mann delhi india-pakistan-border news punjab punjab-industrial-development-policy rdf-fund the-unmute-breaking-news the-unmute-news the-unmute-punjabi-news ਦਿੱਲੀ 09 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ | ਮੁੱਖ ਮੰਤਰੀ ਨੇ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕਈ ਮੁੱਦਿਆਂ ‘ਤੇ ਚਰਚਾ ਕੀਤੀ, ਇਨ੍ਹਾਂ ਵਿੱਚ ਸਰਹੱਦੀ ਖੇਤਰ ਦੀ ਸੰਵੇਦਨਸ਼ੀਲਤਾ ਅਤੇ ਡਰੋਨ ਗਤੀਵਿਧੀ ਨੂੰ ਲੈ ਕੇ ਚਰਚਾ ਹੋਈ ਹੈ। ਲਟਕ ਰਹੇ ਆਰਡੀਐਫ ਫੰਡ, ਪੁਲਿਸ ਨੂੰ ਹਾਈਟੈਕ ਬਣਾਉਣ ਅਤੇ ਕੰਡਿਆਲੀ ਤਾਰ ਅਤੇ ਬਾਰਡਰ ਦੀ ਦੂਰੀ ਘੱਟ ਕਰਨ ਦੀ ਮੰਗ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਮੀਟਿੰਗ ਬਹੁਤ ਵਧੀਆ ਰਹੀ ਅਤੇ ਉਨ੍ਹਾਂ ਨੇ ਇਹ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ।
The post ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਸੁਰੱਖਿਆ ਪ੍ਰਬੰਧਾਂ ਸਮੇਤ ਕਈ ਮੁੱਦਿਆਂ ‘ਤੇ ਕੀਤੀ ਚਰਚਾ appeared first on TheUnmute.com - Punjabi News. Tags:
|
ਡਰੈਗਨ ਬੋਟ ਖੇਡ ਨੂੰ ਪੰਜਾਬ 'ਚ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਾਂਗੇ: ਮੀਤ ਹੇਅਰ Friday 09 December 2022 09:22 AM UTC+00 | Tags: breaking-news dragon-boat-sport education-minister-gurmeet-singh-meet-hayer fazilka ferozepur games mansa meet-hayer minister-gurmeet-singh-meet-heyer national-games olympic-games promote-dragon-boat punjab-dragon-boat-sport punjab-games punjab-news the-unmute-breaking-news the-unmute-punjabi-news ਚੰਡੀਗੜ੍ਹ 09 ਦਸੰਬਰ 2022: ਪੰਜਾਬ ਵਿੱਚ ਪਾਣੀਆਂ ਦੀਆਂ ਖੇਡਾਂ ਲਈ ਬਹੁਤ ਸਮਰੱਥਾ ਹੈ। ਰੋਇੰਗ, ਕਾਏਕਿੰਗ ਤੇ ਕਨੋਇੰਗ ਖੇਡ ਵਾਂਗ ਡਰੈਗਨ ਬੋਟ ਖੇਡ (Dragon Boat Sport) ਨੂੰ ਵੀ ਸੂਬੇ ਵਿੱਚ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਚੰਡੀਗੜ੍ਹ ਦੀ ਸੁਖਨਾ ਝੀਲ ਵਿਖੇ ਕਰਵਾਈ ਜਾ ਰਹੀ 10ਵੀਂ ਸੀਨੀਅਰ ਡਰੈਗਨ ਬੋਟ ਰੇਸਿੰਗ ਚੈਂਪੀਅਨਸ਼ਿਪ (ਪੁਰਸ਼ਾਂ ਤੇ ਮਹਿਲਾਵਾਂ) ਦੇ ਉਦਘਾਟਨ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਹੀ। ਮੀਤ ਹੇਅਰ ਨੇ ਕਿਹਾ ਕਿ ਰੋਇੰਗ ਖੇਡ ਵਿੱਚ ਪੰਜਾਬ ਦੇ ਖਿਡਾਰੀ ਏਸ਼ਿਆਈ ਖੇਡਾਂ ਦੇ ਚੈਂਪੀਅਨ ਬਣੇ ਹਨ ਅਤੇ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਹੈ। ਪੰਜਾਬ ਵਿੱਚ ਮਾਨਸਾ, ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਰੋਇੰਗ ਖੇਡ ਦੇ ਕਈ ਖਿਡਾਰੀ ਹਨ ਜਿਨ੍ਹਾਂ ਨੇ ਕੌਮਾਂਤਰੀ ਪੱਧਰ ਤੱਕ ਨਾਮਣਾ ਖੱਟਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਵਿੱਚ ਪੰਜਾਬ ਨੂੰ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਲਏ ਗਏ ਸੁਫਨੇ ਨੂੰ ਪੂਰਾ ਕਰਨ ਲਈ ਖੇਡ ਵਿਭਾਗ ਹਰ ਖੇਡ ਵੱਲ ਧਿਆਨ ਦੇ ਰਿਹਾ ਹੈ। ਪਿਛਲੇ ਦਿਨੀਂ ਰੂਪਨਗਰ ਵਿਖੇ ਰੋਇੰਗ ਖੇਡ ਲਈ ਕਿਸ਼ਤੀਆਂ ਖਰੀਦਣ ਲਈ 50 ਲੱਖ ਰੁਪਏ ਮਨਜ਼ੂਰ ਕੀਤੇ ਗਏ। ਖੇਡ ਮੰਤਰੀ ਨੇ ਕਿਹਾ ਕਿ ਡਰੈਗਨ ਬੋਟ ਖੇਡ ਹਾਲੇ ਨਵੀਂ ਹੈ ਪਰ ਰੋਇੰਗ ਨਾਲ ਮਿਲਦੀ-ਜੁਲਦੀ ਹੋਣ ਕਰਕੇ ਇਸ ਖੇਡ ਦੇ ਅੱਗੇ ਵਧਣ ਦੀ ਬਹੁਤ ਸੰਭਾਵਨਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਂਦੇ ਸਮੇਂ ਵਿੱਚ ਡਰੈਗਨ ਬੋਟ ਖੇਡ ਓਲੰਪਿਕ ਖੇਡਾਂ ਦਾ ਹਿੱਸਾ ਬਣੇਗੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਖੇਡ ਦੀ ਪ੍ਰਫੁੱਲਤਾ ਲਈ ਹਰ ਸੰਭਵ ਉਪਰਾਲੇ ਕਰਨ ਦਾ ਵਿਸ਼ਵਾਸ ਦਿਵਾਇਆ। ਖੇਡ ਮੰਤਰੀ ਨੇ ਇਸ ਮੌਕੇ ਵੱਖ-ਵੱਖ ਸੂਬਿਆਂ ਤੋਂ ਆਏ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਪੰਜਾਬ ਦੀ ਰਾਜਧਾਨੀ ਵਿੱਚ ਆਉਣ ਉਤੇ ਸਵਾਗਤ ਕੀਤਾ। ਨੈਸ਼ਨਲ ਚੈਂਪੀਅਨਸ਼ਿਪ 9 ਤੋਂ 11 ਦਸੰਬਰ ਤੱਕ ਚੱਲੇਗੀ ਜਿਸ ਵਿੱਚ 17 ਸੂਬਿਆਂ ਦੇ 500 ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ। ਇਸ ਮੌਕੇ ਡਰੈਗਨ ਬੋਟ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਵਿਨੋਦ ਸ਼ਰਮਾ ਤੇ ਜਨਰਲ ਸਕੱਤਰ ਵਿਨੋਦ, ਰਾਜ ਕਮਲ ਢਾਂਡਾ, ਹਰਿਆਣਾ ਓਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਮਹੇਂਦਰ ਕੰਬੋਜ, ਪੰਜਾਬ ਡਰੈਗਨ ਬੋਟ ਐਸੋਸੀਏਸ਼ਨ ਦੇ ਸਕੱਤਰ ਕ੍ਰਿਸ਼ਨਾ ਅਤੇ ਪੰਜਾਬ ਰੋਇੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਬੀਰ ਸਿੰਘ ਵੀ ਹਾਜ਼ਰ ਸਨ। The post ਡਰੈਗਨ ਬੋਟ ਖੇਡ ਨੂੰ ਪੰਜਾਬ ‘ਚ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰਾਂਗੇ: ਮੀਤ ਹੇਅਰ appeared first on TheUnmute.com - Punjabi News. Tags:
|
ਹਲਵਾਰਾ ਹਵਾਈ ਅੱਡੇ 'ਤੇ ਨਿਰਮਾਣ ਕਾਰਜ 'ਚ ਤੇਜ਼ੀ ਲਿਆਂਦੀ ਜਾਵੇ: ਸੰਸਦ ਮੈਂਬਰ ਸੰਜੀਵ ਅਰੋੜਾ Friday 09 December 2022 09:28 AM UTC+00 | Tags: aam-aadmi-party breaking-news civil-air-terminal-at-halwara-airport cm-bhagwant-mann halwara-airport ludhiana member-of-parliament-sanjeev-arora mp-sanjeev-arora news punjab punjab-government punjab-news sanjeev-arora the-unmute-breaking-news the-unmute-news the-unmute-punjabi-news ਲੁਧਿਆਣਾ 09 ਦਸੰਬਰ 2022: ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਸ਼ਹਿਰ ਤੋਂ ਕੁਝ ਦੂਰੀ ‘ਤੇ ਸਥਿਤ ਹਲਵਾਰਾ ਹਵਾਈ ਅੱਡੇ (Halwara airport) ‘ਤੇ ਨਿਰਮਾਣ ਅਧੀਨ ਸਿਵਲ ਏਅਰ ਟਰਮੀਨਲ ਦਾ ਅਚਨਚੇਤ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਮਾਰਚ 2023 ਤੱਕ ਪੂਰਾ ਕਰਨ ਲਈ ਕਿਹਾ। ਇਸ ਪ੍ਰੋਜੈਕਟ ਨੂੰ “ਆਪਣੇ ਦਿਲ ਦੇ ਬਹੁਤ ਨੇੜੇ” ਦੱਸਦੇ ਹੋਏ ਅਰੋੜਾ ਨੇ ਗਲਾਡਾ ਦੀ ਮੁੱਖ ਪ੍ਰਸ਼ਾਸਕ ਅਮਨਪ੍ਰੀਤ ਕੌਰ ਸੰਧੂ ਅਤੇ ਵਧੀਕ ਮੁੱਖ ਪ੍ਰਸ਼ਾਸਕ (ਏ.ਸੀ.ਏ.) ਅਮਰਿੰਦਰ ਸਿੰਘ ਮੱਲ੍ਹੀ, ਪੀਡਬਲਯੂਡੀ (ਬੀਐਂਡਆਰ), ਸਿਵਲ ਐਵੀਏਸ਼ਨ ਅਧਿਕਾਰੀਆਂ, ਠੇਕੇਦਾਰਾਂ ਅਤੇ ਹੋਰ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਦੱਸਿਆ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਉਹ ਇਸ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਪਹਿਲਾਂ ਵੀ ਕਈ ਮੀਟਿੰਗਾਂ ਕਰ ਚੁੱਕੇ ਹਨ। ਅਰੋੜਾ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਵੀ ਚੇਤੇ ਕੀਤਾ ਕਿ ਸੂਬਾ ਸਰਕਾਰ ਹਲਵਾਰਾ ਹਵਾਈ ਅੱਡੇ ‘ਤੇ ਸਿਵਲ ਏਅਰ ਟਰਮੀਨਲ ਦੇ ਨਿਰਮਾਣ ਦਾ ਕੰਮ ਜਲਦੀ ਹੀ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਇਹ ਕੰਮ ਕਰੀਬ 50 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਪ੍ਰਾਜੈਕਟ ਪੰਜਾਬ ਨੂੰ ਹਵਾਈ ਸੰਪਰਕ ਦੇ ਨਕਸ਼ੇ ‘ਤੇ ਹੋਰ ਅੱਗੇ ਵਧਾਏਗਾ ਅਤੇ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰੇਗਾ। ਅਰੋੜਾ ਨੇ ਅਧਿਕਾਰੀਆਂ ਨੂੰ ਉਸਾਰੀ ਦੇ ਕੰਮ ਵਿੱਚ ਹਰ ਕੀਮਤ ‘ਤੇ ਤੇਜ਼ੀ ਲਿਆਉਣ ਲਈ ਕਿਹਾ ਅਤੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਲੇਬਰ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ ਅਤੇ ਰੋਸ਼ਨੀ ਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਉਸਾਰੀ ਦਾ ਕੰਮ ਦੇਰ ਸ਼ਾਮ ਤੱਕ ਵੀ ਜਾਰੀ ਰਹਿ ਸਕੇ, ਖਾਸ ਕਰਕੇ ਸਰਦੀਆਂ ਵਿੱਚ ਜਦੋਂ ਸੂਰਜ ਜਲਦੀ ਡੁੱਬ ਜਾਂਦਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਉਸਾਰੀ ਦੇ ਕੰਮ ਦੀ ਨਿਗਰਾਨੀ ਕਰਨ ਲਈ ਉਸਾਰੀ ਵਾਲੀ ਥਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਤੋਂ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਵੀ ਮੰਗੀ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ (ਇਮਾਰਤ ਅਤੇ ਸੜਕਾਂ), ਪੰਜਾਬ ਵੱਲੋਂ ਤਿਆਰ ਅੰਤਰਿਮ ਏਅਰਪੋਰਟ ਟਰਮੀਨਲ ਦੀਆਂ ਡਰਾਇੰਗਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਜਹਾਜ਼ ਦੀ ਪਾਰਕਿੰਗ ਬਾਰੇ ਵਿਸਥਾਰ ਨਾਲ ਪੁੱਛਿਆ। ਉਥੇ ਮੌਜੂਦ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਗਲੇ ਸਾਲ ਜਨਵਰੀ ਦੇ ਅੰਤ ਤੱਕ ਚੱਲ ਰਹੇ ਨਿਰਮਾਣ ਕਾਰਜ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਅਰੋੜਾ ਨੇ ਉਮੀਦ ਜਤਾਈ ਕਿ ਇੱਕ ਵਾਰ ਪੂਰਾ ਹੋਣ ਤੋਂ ਬਾਅਦ ਇਹ ਪ੍ਰੋਜੈਕਟ ਲੁਧਿਆਣਾ ਵਾਸੀਆਂ ਖਾਸ ਕਰਕੇ ਵਪਾਰੀ ਵਰਗ ਲਈ ਵਰਦਾਨ ਸਾਬਤ ਹੋਵੇਗਾ। ਸੀ.ਏ.ਗਲਾਡਾ ਅਮਨਪ੍ਰੀਤ ਕੌਰ ਸੰਧੂ ਨੇ ਅਰੋੜਾ ਨੂੰ ਭਰੋਸਾ ਦਿਵਾਇਆ ਕਿ ਬਿੱਲ ਪੇਸ਼ ਹੁੰਦੇ ਹੀ ਉਹ ਆਪਣੇ ਵਾਅਦੇ ਮੁਤਾਬਕ ਫੰਡ ਜਾਰੀ ਕਰ ਦੇਣਗੇ The post ਹਲਵਾਰਾ ਹਵਾਈ ਅੱਡੇ ‘ਤੇ ਨਿਰਮਾਣ ਕਾਰਜ ‘ਚ ਤੇਜ਼ੀ ਲਿਆਂਦੀ ਜਾਵੇ: ਸੰਸਦ ਮੈਂਬਰ ਸੰਜੀਵ ਅਰੋੜਾ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਫਰਨੀਚਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਚਾਰ ਮਜਦੂਰਾਂ ਸਮੇਤ ਪੰਜ ਵਿਅਕਤੀ ਝੁਲਸੇ Friday 09 December 2022 09:42 AM UTC+00 | Tags: amritsar amritsar-news breaking-news fire furniture-shop latest-punjab-news news punjab the-unmute-breaking-news the-unmute-punjabi-news ਅੰਮ੍ਰਿਤਸਰ 09 ਦਸੰਬਰ 2022: ਅੰਮ੍ਰਿਤਸਰ ‘ਚ ਬੀਤੀ ਰਾਤ ਨੂੰ ਇਕ ਫਰਨੀਚਰ ਦੀ ਦੁਕਾਨ (Furniture Shop) ‘ਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਦੁਕਾਨ ਅੰਦਰ ਰੱਖੇ ਕੈਮੀਕਲ ਕਾਰਨ ਜ਼ਬਰਦਸਤ ਧਮਾਕਾ ਹੋਇਆ । ਇਸ ਘਟਨਾ ਵਿੱਚ ਚਾਰ ਮਜਦੂਰਾਂ ਸਮੇਤ 5 ਵਿਅਕਤੀ ਝੁਲਸ ਗਏ ਹਨ । ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਛੇਹਰਟਾ ਸਥਿਤ ਜੇਐਸ ਫਰਨੀਚਰ ਦੀ ਦੁਕਾਨ ਨੂੰ ਅੱਗ ਲੱਗੀ ਹੈ । ਦੁਕਾਨ ਵਿੱਚ ਵੱਡੀ ਮਾਤਰਾ ਵਿੱਚ ਲੱਕੜ ਅਤੇ ਫਰਨੀਚਰ ਦਾ ਸਮਾਨ ਰੱਖਿਆ ਹੋਇਆ ਸੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਢਾਬ ਵਸਤੀ ਰਾਮ ਤੋਂ ਸੇਵਾ ਸੰਮਤੀ ਅਤੇ ਰਾਣੀ ਕਾ ਬਾਗ ਅਤੇ ਹਾਲ ਗੇਟ ਤੱਕ ਪਹੁੰਚਣ ਵਿੱਚ ਕੁਝ ਸਮਾਂ ਲੱਗਿਆ। ਲੱਕੜਾਂ ਕਾਰਨ ਅੱਗ ਬਹੁਤ ਤੇਜ਼ੀ ਨਾਲ ਫੈਲ ਗਈ। ਇਸ ਦੌਰਾਨ ਦੁਕਾਨ ਦੇ ਅੰਦਰ ਧਮਾਕਾ ਹੋਇਆ। ਦੱਸਿਆ ਜਾ ਰਿਹਾ ਕਿ ਕਿ ਦੁਕਾਨ ਦੇ ਅੰਦਰ ਫਰਨੀਚਰ ਨੂੰ ਪਾਲਿਸ਼ ਕਰਨ ਲਈ ਡੱਬਿਆਂ ਵਿੱਚ ਕੈਮੀਕਲ ਰੱਖੇ ਹੋਏ ਸਨ। ਅੱਗ ਲੱਗਣ ਕਾਰਨ ਵੱਡਾ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਸਾਰੇ ਫਰਨੀਚਰ ਹਾਊਸ ਦੀਆਂ ਕੰਧਾਂ ਹਿੱਲ ਗਈਆਂ। ਜ਼ਖਮੀ ਦੁਕਾਨ ਮਾਲਕ ਨੇ ਦੱਸਿਆ ਕਿ ਤਿਉਹਾਰਾਂ ਅਤੇ ਵਿਆਹਾਂ ਦਾ ਸੀਜ਼ਨ ਹੋਣ ਕਾਰਨ ਵੱਡੀ ਮਾਤਰਾ ਵਿੱਚ ਫਰਨੀਚਰ ਤਿਆਰ ਕਰਕੇ ਸ਼ੋਅਰੂਮ ਵਿੱਚ ਰੱਖਿਆ ਹੋਇਆ ਸੀ। ਇਹ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ।ਫਾਇਰ ਬ੍ਰਿਗੇਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਅੱਗ ਕਿਵੇਂ ਲੱਗੀ। ਦੁਕਾਨ ਮਾਲਕ ਅਤੇ ਸਟਾਫ਼ ਨੂੰ ਵੀ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਹੈ। ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। The post ਅੰਮ੍ਰਿਤਸਰ ‘ਚ ਫਰਨੀਚਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਚਾਰ ਮਜਦੂਰਾਂ ਸਮੇਤ ਪੰਜ ਵਿਅਕਤੀ ਝੁਲਸੇ appeared first on TheUnmute.com - Punjabi News. Tags:
|
IND vs BAN: ਬੰਗਲਾਦੇਸ਼ ਖ਼ਿਲਾਫ ਤੀਜੇ ਵਨਡੇ 'ਚੋਂ ਕਪਤਾਨ ਰੋਹਿਤ ਸ਼ਰਮਾ ਸਮੇਤ ਤਿੰਨ ਦਿੱਗਜ ਖਿਡਾਰੀ ਬਾਹਰ Friday 09 December 2022 10:01 AM UTC+00 | Tags: ban-vs-ind bcci board-of-control-for-cricket-in-india breaking-news captain-rohit-sharma ind-vs-ban kl-rahul kl-rahul-fined-heavily news odi-against-bangladesh rohit rohit-sharma ਚੰਡੀਗੜ੍ਹ 09 ਦਸੰਬਰ 2022: (IND vs BAN 3rd ODI) ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਬੰਗਲਾਦੇਸ਼ ਦੇ ਖ਼ਿਲਾਫ ਤੀਜੇ ਵਨਡੇ ਲਈ ਟੀਮ ਇੰਡੀਆ ‘ਚ ਕੁਝ ਬਦਲਾਅ ਕੀਤੇ ਹਨ। ਕਪਤਾਨ ਰੋਹਿਤ ਸ਼ਰਮਾ, ਤੇਜ਼ ਗੇਂਦਬਾਜ਼ ਦੀਪਕ ਚਾਹਰ ਅਤੇ ਕੁਲਦੀਪ ਸੇਨ ਸੱਟਾਂ ਕਾਰਨ ਤੀਜੇ ਵਨਡੇ ਤੋਂ ਬਾਹਰ ਹੋ ਗਏ ਹਨ। ਇਸ ਦੇ ਨਾਲ ਹੀ ਗੇਂਦਬਾਜ਼ ਕੁਲਦੀਪ ਯਾਦਵ ਨੂੰ ਭਾਰਤੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਕੁਲਦੀਪ ਤੀਜਾ ਵਨਡੇ ਖੇਡ ਸਕਦਾ ਹੈ। ਭਾਰਤ ਤੇ ਬੰਗਲਾਦੇਸ਼ ਦਾ ਤੀਜਾ ਵਨਡੇ ਮੈਚ ਕੱਲ੍ਹ 11:30 ਵਜੇ ਸ਼ੁਰੂ ਹੋਵੇਗਾ | ਬੀਸੀਸੀਆਈ ਨੇ ਵੀ ਰੋਹਿਤ ਸ਼ਰਮਾ ਦੀ ਸੱਟ ਬਾਰੇ ਅਪਡੇਟ ਦਿੱਤੀ ਹੈ। ਦੂਜੇ ਵਨਡੇ ਵਿੱਚ ਫੀਲਡਿੰਗ ਕਰਦੇ ਸਮੇਂ ਰੋਹਿਤ ਨੂੰ ਸੱਟ ਲੱਗ ਗਈ ਸੀ। ਉਸ ਦੇ ਖੱਬੇ ਹੱਥ ਦੇ ਅੰਗੂਠੇ ਵਿੱਚ ਸੱਟ ਲੱਗੀ ਸੀ । ਇਸ ਦੇ ਬਾਵਜੂਦ ਰੋਹਿਤ ਦੂਜੀ ਪਾਰੀ ‘ਚ ਬੱਲੇਬਾਜ਼ੀ ਕਰਨ ਆਏ। ਬੋਰਡ ਨੇ ਕਿਹਾ- ਬੀਸੀਸੀਆਈ ਦੀ ਮੈਡੀਕਲ ਟੀਮ ਨੇ ਉਸ ਦੀ ਜਾਂਚ ਕੀਤੀ ਅਤੇ ਢਾਕਾ ਦੇ ਇੱਕ ਸਥਾਨਕ ਹਸਪਤਾਲ ਵਿੱਚ ਉਸ ਦਾ ਸਕੈਨ ਕੀਤਾ ਗਿਆ। ਰੋਹਿਤ ਨੂੰ ਮਾਹਿਰਾਂ ਦੀ ਸਲਾਹ ਲਈ ਮੁੰਬਈ ਰਵਾਨਾ ਹੋ ਕੀਤਾ ਗਿਆਹੈ ਅਤੇ ਰੋਹਿਤ ਅੰਤਿਮ ਵਨਡੇ ਨਹੀਂ ਖੇਡੇਗਾ। ਆਗਾਮੀ ਟੈਸਟ ਸੀਰੀਜ਼ ਲਈ ਉਸ ਦੀ ਉਪਲਬਧਤਾ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ। ਬੰਗਲਾਦੇਸ਼ ਦੇ ਖਿਲਾਫ ਤੀਜੇ ਵਨਡੇ ਲਈ ਭਾਰਤੀ ਟੀਮ: ਕੇ.ਐੱਲ.ਰਾਹੁਲ (ਕਪਤਾਨ), ਸ਼ਿਖਰ ਧਵਨ, ਵਿਰਾਟ ਕੋਹਲੀ, ਰਜਤ ਪਾਟੀਦਾਰ, ਸ਼੍ਰੇਅਸ ਅਈਅਰ, ਰਾਹੁਲ ਤ੍ਰਿਪਾਠੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸ਼ਾਹਬਾਜ਼ ਅਹਿਮਦ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਮੁਹੰਮਦ. ਸਿਰਾਜ, ਉਮਰਾਨ ਮਲਿਕ, ਕੁਲਦੀਪ ਯਾਦਵ। The post IND vs BAN: ਬੰਗਲਾਦੇਸ਼ ਖ਼ਿਲਾਫ ਤੀਜੇ ਵਨਡੇ ‘ਚੋਂ ਕਪਤਾਨ ਰੋਹਿਤ ਸ਼ਰਮਾ ਸਮੇਤ ਤਿੰਨ ਦਿੱਗਜ ਖਿਡਾਰੀ ਬਾਹਰ appeared first on TheUnmute.com - Punjabi News. Tags:
|
ਰਾਘਵ ਚੱਢਾ ਨੇ ਰਾਜ ਸਭਾ 'ਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦਾ ਮੁੱਦਾ ਚੁੱਕਿਆ Friday 09 December 2022 10:11 AM UTC+00 | Tags: aam-aadmi-party arvind-kejriwal breaking-news cm-bhagwant-mann news punjab punjab-government raghav-chadha rajya-sabha sri-kartarpur-sahib the-unmute-breaking-news winter-session-of-parliament ਚੰਡੀਗੜ੍ਹ 9ਦਸੰਬਰ 2022: ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਤੀਜਾ ਦਿਨ ਹੈ। ਇਸ ਦੌਰਾਨ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ (Raghav Chadha) ਨੇ ਰਾਜ ਸਭਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਚੁੱਕਿਆ ਹੈ। ਇਸ ਦੌਰਾਨ ਰਾਘਵ ਚੱਢਾ ਨੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਰਹੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ਼ਰਧਾਲੂਆਂ ਤੋਂ ਵਸੂਲੀ ਜਾਣ ਵਾਲੀ $20 ਫੀਸ ਬੰਦ ਕੀਤੀ ਜਾਵੇ। ਇਸ ਤੋਂ ਇਲਾਵਾ ਪਾਸਪੋਰਟ ਦੇ ਬਿਨਾਂ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਨਾਲ ਹੀ ਔਨਲਾਈਨ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਉਪਰਾਲੇ ਕੀਤੇ ਜਾਣ। The post ਰਾਘਵ ਚੱਢਾ ਨੇ ਰਾਜ ਸਭਾ ‘ਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦਾ ਮੁੱਦਾ ਚੁੱਕਿਆ appeared first on TheUnmute.com - Punjabi News. Tags:
|
BSNL ਵੀ ਛੇਤੀ ਸ਼ੁਰੂ ਕਰਨ ਜਾ ਰਿਹੈ 5G ਸੇਵਾ, ਦੇਸ਼ ਭਰ 'ਚ ਲੱਗਣਗੇ 1.35 ਲੱਖ ਟਾਵਰ Friday 09 December 2022 10:20 AM UTC+00 | Tags: 5g-service airtel bharat-sanchar-nigam-limited breaking-news bsnl bsnl-5g india-news news reliance-jio tech-news telicom the-unmute-breaking-news the-unmute-latest-update the-unmute-punjab the-unmute-punjabi-news union-minister-ashwini-vaishnav ਚੰਡੀਗੜ੍ਹ 09 ਦਸੰਬਰ 2022: ਇਸ ਸਾਲ ਅਕਤੂਬਰ ਤੋਂ ਦੇਸ਼ ਵਿੱਚ 5ਜੀ ਸੇਵਾ ਸ਼ੁਰੂ ਹੋ ਗਈ ਹੈ। ਰਿਲਾਇੰਸ ਜੀਓ ਅਤੇ ਏਅਰਟੈੱਲ ਨੇ ਵੀ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ 5ਜੀ ਸੇਵਾ ਸ਼ੁਰੂ ਕੀਤੀ ਹੈ। ਹੁਣ ਭਾਰਤ ਸੰਚਾਰ ਨਿਗਮ ਲਿਮਿਟੇਡ (BSNL) ਵੀ ਜਲਦੀ ਹੀ 5G ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਕੇਂਦਰੀ ਸੂਚਨਾ ਅਤੇ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਬੀਐਸਐਨਐਲ ਵੀ ਜਲਦੀ ਹੀ 5ਜੀ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਹਾਲਾਂਕਿ, ਇਸ ਨੂੰ ਅੱਪਗ੍ਰੇਡ ਕਰਨ ਵਿੱਚ ਘੱਟੋ-ਘੱਟ 5 ਤੋਂ 7 ਮਹੀਨੇ ਲੱਗ ਸਕਦੇ ਹਨ। ਵੀਰਵਾਰ ਨੂੰ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਬੀਐਸਐਨਐਲ ਵੀ ਜਲਦ ਹੀ 5G ਸੇਵਾ ਸ਼ੁਰੂ ਕਰਨ ਜਾ ਰਿਹਾ ਹੈ। ਇਸਦੇ ਲਈ, ਬੀਐਸਐਨਐਲ ਟਾਟਾ ਕੰਸਲਟੈਂਸੀ ਸਰਵਿਸਿਜ਼ ਦੇ ਨਾਲ ਮਿਲ ਕੇ ਕੰਮ ਕਰੇਗਾ ਅਤੇ ਦੇਸ਼ ਭਰ ਵਿੱਚ ਲਗਭਗ 1.35 ਲੱਖ ਟਾਵਰ ਲਗਾਏ ਜਾਣਗੇ। ਇਨ੍ਹਾਂ ਸਭ ਨੂੰ 5 ਤੋਂ 7 ਮਹੀਨੇ ਲੱਗ ਸਕਦੇ ਹਨ। ਦਰਅਸਲ, ਕੇਂਦਰੀ ਮੰਤਰੀ ਵੈਸ਼ਨਵ ਨੇ ਇਹ ਗੱਲ ਸੀਆਈਆਈ (ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ) ਦੇ ਇੱਕ ਪ੍ਰੋਗਰਾਮ ਵਿੱਚ ਕਹੀ। ਵੈਸ਼ਨਵ ਨੇ ਕਿਹਾ ਕਿ ਟੈਲੀਕਾਮ ਟੈਕਨਾਲੋਜੀ ਵਿਕਾਸ ਫੰਡ ਨੂੰ 500 ਕਰੋੜ ਰੁਪਏ ਤੋਂ ਵਧਾ ਕੇ 4,000 ਕਰੋੜ ਰੁਪਏ ਪ੍ਰਤੀ ਸਾਲ ਕਰ ਕੇ ਨਵੇਂ ਸਟਾਰਟਅੱਪ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਮੰਤਰੀ ਨੇ ਪੁਸ਼ਟੀ ਕੀਤੀ ਕਿ ਰਾਜ ਦੇ ਦੂਰਸੰਚਾਰ ਸੇਵਾ ਪ੍ਰਦਾਤਾ ਦੁਆਰਾ 5ਜੀ ਸੇਵਾਵਾਂ ਭਾਰਤ ਦੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ 5ਜੀ ਸੇਵਾਵਾਂ ਦੇ ਲਾਭ ਪ੍ਰਦਾਨ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣਗੀਆਂ, ਜਿੱਥੇ ਆਮ ਮਾਰਕੀਟ ਵਿਧੀ ਦੀਆਂ ਸੇਵਾਵਾਂ ਪਹੁੰਚ ਤੋਂ ਬਾਹਰ ਹਨ। ਦੇਸ਼ ‘ਚ 5ਜੀ ਲਾਂਚ ਕਰਨ ਸਮੇਂ ਵੈਸ਼ਨਵ ਨੇ ਕਿਹਾ ਸੀ ਕਿ ਬੀਐੱਸਐੱਨਐੱਲ ਅਗਲੇ ਸਾਲ 15 ਅਗਸਤ ਤੋਂ 5ਜੀ ਸੇਵਾਵਾਂ ਵੀ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਸੀ ਕਿ ਆਉਣ ਵਾਲੇ 6 ਮਹੀਨਿਆਂ ਵਿੱਚ 200 ਤੋਂ ਵੱਧ ਸ਼ਹਿਰਾਂ ਵਿੱਚ 5ਜੀ ਸੇਵਾਵਾਂ ਉਪਲਬਧ ਹੋਣਗੀਆਂ। ਇਸ ਦੇ ਨਾਲ ਹੀ, ਅਗਲੇ 2 ਸਾਲਾਂ ਵਿੱਚ ਦੇਸ਼ ਦੇ 80-90% ਵਿੱਚ 5ਜੀ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। The post BSNL ਵੀ ਛੇਤੀ ਸ਼ੁਰੂ ਕਰਨ ਜਾ ਰਿਹੈ 5G ਸੇਵਾ, ਦੇਸ਼ ਭਰ 'ਚ ਲੱਗਣਗੇ 1.35 ਲੱਖ ਟਾਵਰ appeared first on TheUnmute.com - Punjabi News. Tags:
|
ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ: 824 ਬੱਚਿਆਂ ਦੀ ਕੀਤੀ ਜਾ ਰਹੀ ਹੈ ਵਿੱਤੀ ਮਦਦ: ਡਾ. ਬਲਜੀਤ ਕੌਰ Friday 09 December 2022 10:26 AM UTC+00 | Tags: breaking-news care-and-protection-of-children child-protection-scheme cm-bhagwant-mann dr-baljit-kaur financial-assistance foster-care-scheme juvenile-justice news punjab-government punjab-news sponsorship-and-foster-care-scheme sponsorship-scheme the-unmute-breaking-news ਚੰਡੀਗੜ੍ਹ 09 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨਾਲ ਸਬੰਧਤ ਅਤੇ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਸੂਬੇ ਵਿੱਚ ਬੱਚੇ ਜਿਨ੍ਹਾਂ ਦੀ ਉਮਰ 18 ਸਾਲ ਜਾਂ ਉਸ ਤੋਂ ਘੱਟ ਹੈ, ਲਈ ਚਲਾਏ ਜਾ ਰਹੇ 15 ਹੋਮਜ਼ ਵਿੱਚ ਜਿੱਥੇ 441 ਬੱਚਿਆਂ ਨੂੰ ਰਿਹਾਇਸ਼, ਸਿਹਤ ਤੇ ਸਿੱਖਿਆ ਆਦਿ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ, ਉਥੇ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ 824 ਬੱਚਿਆਂ ਦੀ ਵਿੱਤੀ ਮਦਦ ਕੀਤੀ ਜਾ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੇਂਦਰੀ ਸਪਾਂਸਰਡ ਇੰਟੇਗ੍ਰੇਟਿਡ ਚਾਇਲਡ ਪ੍ਰੋਟੈਕਸ਼ਨ ਸਕੀਮ ਲਾਗੂ ਕਰਨ ਦਾ ਮੁੱਖ ਉਦੇਸ਼ ਬੇਸਹਾਰਾ ਜਾਂ ਮੁਸ਼ਕਲ ਹਾਲਾਤ ਵਿੱਚ ਰਹਿ ਰਹੇ ਬੱਚਿਆਂ ਦੀ ਸਹੀ ਦੇਖਭਾਲ, ਸੰਭਾਲ, ਇਲਾਜ ਤੇ ਉਨ੍ਹਾਂ ਨੂੰ ਸਮਾਜ ਵਿਚ ਬਰਾਬਰ ਦੇ ਮੌਕੇ ਦੇਣਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਜੁਵੇਨਾਇਲ ਜਸਟਿਸ (ਕੇਅਰ ਐਂਜ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਅਧੀਨ ਵੱਖ ਵੱਖ 15 ਹੋਮ ਸੂਬੇ ਵਿਚ ਚਲਾ ਰਹੀ ਹੈ। ਇਸ ਵਿੱਚ 7 ਬਾਲ ਘਰ, 4 ਆਬਜ਼ਰਵੇਸ਼ਨ ਹੋਮ, 2 ਸਪੈਸ਼ਲ ਹੋਮ ਤੇ 2 ਸਟੇਟ ਆਫਟਰ ਕੇਅਰ ਹੋਮ ਸ਼ਾਮਲ ਹਨ। ਇਨ੍ਹਾਂ ਵਿੱਚ 441 ਬੱਚੇ ਰਹਿ ਰਹੇ ਹਨ ਅਤੇ ਰਾਜ ਸਰਕਾਰ ਵੱਲੋਂ ਰਿਹਾਇਸ਼, ਸਿਹਤ ਸਬੰਧੀ ਤੇ ਸਿੱਖਿਆ ਆਦਿ ਸਹੂਲਤਾਂ ਦਾ ਲਾਭ ਲੈ ਰਹੇ ਹਨ। ਇਨ੍ਹਾਂ ਬੱਚਿਆਂ ਵਿਚ ਬੇਸਹਾਰਾ ਬੱਚੇ, ਵਿਸ਼ੇਸ਼ ਲੋੜਾਂ ਵਾਲੇ ਬੱਚੇ ਆਦਿ ਸ਼ਾਮਲ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨਾਲ ਸਬੰਧ ਰੱਖਣ ਵਾਲੇ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਜਾਂ ਫੋਸਟਰ ਕੇਅਰ ਸਕੀਮ ਰਾਹੀਂ 2000 ਰੁਪਏ ਪ੍ਰਤੀ ਮਹੀਨਾ ਪ੍ਰਤੀ ਬੱਚਾ ਆਰਥਿਕ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਬੱਚੇ ਜੋ ਅਨਾਥ ਹਨ ਜਾਂ ਜਿਨ੍ਹਾਂ ਦੇ ਮਾਂ ਜਾਂ ਪਿਓ 'ਚੋਂ ਇਕੋ ਹੀ ਨਾਲ ਹੈ ਅਤੇ ਉਹ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ ਨੂੰ 2000 ਰੁਪਏ ਪ੍ਰਤੀ ਮਹੀਨਾ ਮਦਦ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਫੌਸਟਰ ਕੇਅਰ ਸਕੀਮ ਰਾਹੀਂ ਵੱਖ ਵੱਖ ਪਰਿਵਾਰਾਂ ਜਾਂ ਵਿਅਕਤੀਆਂ ਵੱਲੋਂ ਗਰੀਬ ਬੱਚਿਆਂ ਦੀ ਵਿੱਤੀ ਸਹਾਇਤਾ ਦਾ ਜ਼ਿੰਮਾ ਚੁੱਕਿਆ ਜਾਂਦਾ ਹੈ ਤੇ 2000 ਰੁਪਏ ਪ੍ਰਤੀ ਮਹੀਨਾ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਕੁੱਲ 824 ਬੱਚੇ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਰਹੇ ਹਨ। The post ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ: 824 ਬੱਚਿਆਂ ਦੀ ਕੀਤੀ ਜਾ ਰਹੀ ਹੈ ਵਿੱਤੀ ਮਦਦ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਮੁੱਖ ਮੰਤਰੀ ਮਾਨ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਦਾ ਐਲਾਨ Friday 09 December 2022 10:51 AM UTC+00 | Tags: aam-aadmi-party cm-bhagwant-mann delhi innovation-mission-punjab major-industrial news punjab-government punjab-industrial punjab-industrial-development punjab-industrial-development-policy single-window-system the-unmute-breaking-news the-unmute-punjabi-news ਨਵੀਂ ਦਿੱਲੀ 09 ਦਸੰਬਰ 2022: ਪੰਜਾਬ ਵਿੱਚ ਕਾਰੋਬਾਰ ਲਈ ਸਹੂਲਤਾਂ ਦੇ ਕੇ ਅਤੇ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਸੂਬੇ ਨੂੰ ਵੱਡੇ ਉਦਯੋਗਿਕ ਤੇ ਬਰਾਮਦ ਹੱਬ ਵਿੱਚ ਤਬਦੀਲ ਕਰਨ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਇੱਥੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਦੀ ਉੱਤਰੀ ਖੇਤਰ ਕੌਂਸਲ ਦੀ ਪੰਜਵੀਂ ਮੀਟਿੰਗ ਦੌਰਾਨ ਡੈਲੀਗੇਟਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਿੰਗਲ ਵਿੰਡੋ ਸੇਵਾ ਮਹਿਜ਼ ਇਕ ਛਲਾਵਾ ਸੀ, ਜੋ ਕਿਸੇ ਸਾਰਥਕ ਉਦੇਸ਼ ਤੋਂ ਸੱਖਣੀ ਸੀ, ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਨੂੰ ਨਿਰਾਸ਼ ਕੀਤਾ, ਸਗੋਂ ਰਾਜ ਦੇ ਉਦਯੋਗਿਕ ਵਿਕਾਸ ਵਿੱਚ ਵੀ ਰੁਕਾਵਟ ਖੜ੍ਹੀ ਕੀਤੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਨਿਵੇਸ਼ਕਾਂ ਨੂੰ ਇਸ ਵਿੰਡੋ `ਤੇ ਸਾਰੀਆਂ ਸਹੂਲਤਾਂ ਸੁਚਾਰੂ ਢੰਗ ਨਾਲ ਅਤੇ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਤੋਂ ਬਿਨਾਂ ਮਿਲ ਸਕਣ। ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਅਤੇ ਉਦਯੋਗਿਕ ਵਿਕਾਸ ਤੇ ਖ਼ੁਸ਼ਹਾਲੀ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਸੀ.ਆਈ.ਆਈ. ਵੱਲੋਂ ਉਦਯੋਗਾਂ ਦੀ ਮਦਦ ਕਰਨ ਅਤੇ ਵਪਾਰ ਲਈ ਅਨੁਕੂਲ ਮਾਹੌਲ ਸਿਰਜਣ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਨਿਵੇਸ਼ ਦੇ ਵਾਤਾਵਰਨ ਨੂੰ ਉਤਸ਼ਾਹਿਤ ਕਰਨ, ਸਾਰਿਆਂ ਲਈ ਰੋਜ਼ਗਾਰ ਦੇ ਢੁਕਵੇਂ ਮੌਕੇ ਪੈਦਾ ਕਰਨ, ਮਿਆਰੀ ਬੁਨਿਆਦੀ ਢਾਂਚੇ ਤੱਕ ਪਹੁੰਚ ਪ੍ਰਦਾਨ ਕਰਨ, ਪ੍ਰਸ਼ਾਸਨ ਵਿੱਚ ਵਧੇਰੇ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਅਣਗਿਣਤ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਾਮਾਨ ਦੀ ਢੋਆ-ਢੁਆਈ ਵਿੱਚ ਸੌਖ ਪੱਖੋਂ ਦੇਸ਼ ਭਰ ਵਿੱਚ ਤੀਜੇ ਸਥਾਨ `ਤੇ ਹੈ ਕਿਉਂਕਿ ਸੂਬੇ ਕੋਲ ਪੰਜ ਇਨਲੈਂਡ ਕੰਟੇਨਰ ਡਿੱਪੂਆਂ (ਆਈ.ਸੀ.ਡੀ.) ਦੇ ਨਾਲ ਢੋਆ-ਢੁਆਈ ਦਾ ਮਜ਼ਬੂਤ ਆਧਾਰ ਹੈ। ਪੰਜਾਬ ਵਿੱਚ 1,000 ਤੋਂ ਵੱਧ ਹੁਨਰ ਵਿਕਾਸ ਕੇਂਦਰਸਨਅਤਕਾਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਾਰੇ ਉਦਯੋਗਾਂ ਲਈ ਬਿਜਲੀ ਦੀਆਂ ਸਭ ਤੋਂ ਘੱਟ ਦਰਾਂ ਦੀ ਪੇਸ਼ਕਸ਼ ਕਰਦਾ ਹੈ ਅਤੇ ਭਾਰਤ ਸਰਕਾਰ ਦੀ ਬਿਜ਼ਨਸ ਰਿਫੌਰਮਜ਼ ਐਕਸ਼ਨ ਪਲਾਨ (ਬੀ.ਆਰ.ਏ.ਪੀ.) ਦੀ ਰਿਪੋਰਟ ਵਿੱਚ ਕਾਰੋਬਾਰ ਕਰਨ ਦੀ ਸੌਖ ਪੱਖੋਂ ਤੇਜ਼ੀ ਨਾਲ ਸੁਧਾਰ ਕਰਨ ਵਾਲੇ ਸੂਬੇ ਵਜੋਂ ਪੰਜਾਬ ਦਾ ਨਾਂ ਆਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਪ੍ਰਕਿਰਿਆਵਾਂ ਦੇ ਸਰਲੀਕਰਨ ਅਤੇ ਡਿਜੀਟਾਈਜੇਸ਼ਨ, ਛੋਟੇ ਅਪਰਾਧਾਂ ਨੂੰ ਅਪਰਾਧ ਮੁਕਤ ਕਰਨ ਅਤੇ ਬੇਲੋੜੇ ਕਾਨੂੰਨਾਂ ਨੂੰ ਖ਼ਤਮ ਕਰਨ ਦਾ ਕੰਮ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਰਾਜ ਵਿੱਚ ਇਸ ਸਮੇਂ 1,000 ਤੋਂ ਵੱਧ ਹੁਨਰ ਵਿਕਾਸ ਕੇਂਦਰ ਹਨ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ (ਪੀਐਸਡੀਐਮ) ਕੋਲ 250 ਤੋਂ ਵੱਧ ਸੂਚੀਬੱਧ ਸਿਖਲਾਈ ਭਾਈਵਾਲ ਹਨ, ਜਿਸ ਨਾਲ ਸਿੱਖਿਅਤ ਮਨੁੱਖੀ ਸ਼ਕਤੀ ਦਾ ਇਕ ਵੱਡਾ ਪੂਲ ਬਣਾਉਣ ਲਈ ਸਿਖਲਾਈ ਸਹੂਲਤਾਂ ਦਾ ਸਭ ਦੀ ਪਹੁੰਚ ਵਾਲਾ ਨੈੱਟਵਰਕ ਕਾਇਮ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਟਾਰਟ ਅੱਪ ਪੰਜਾਬ, ਸਟਾਰਟ-ਅੱਪਸ ਲਈ ਨਿਵੇਸ਼ਕ ਪੱਖੀ ਮਾਹੌਲ ਸਿਰਜ ਕੇ ਉੱਦਮਤਾ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਸੂਬੇ ਵਿੱਚ ਉੱਦਮਤਾ ਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਇਨੋਵੇਸ਼ਨ ਮਿਸ਼ਨ ਪੰਜਾਬ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਅਗਲੇ ਕੁਝ ਮਹੀਨਿਆਂ ਵਿੱਚ ਆਪਣੀ ਨਵੀਂ ਉਦਯੋਗਿਕ ਵਿਕਾਸ ਨੀਤੀ ਲਿਆਏਗੀ, ਜੋ ਅਗਲੇ ਪੰਜ ਸਾਲਾਂ ਲਈ ਪੰਜਾਬ ਦੀ ਉਦਯੋਗਿਕ ਨੀਤੀ ਦੀ ਰੂਪ-ਰੇਖਾ ਤਿਆਰ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਸਾਰੇ ਹਿੱਸੇਦਾਰਾਂ ਤੋਂ ਕੀਮਤੀ ਸੁਝਾਅ ਪ੍ਰਾਪਤ ਹੋਏ ਹਨ ਅਤੇ ਉਨ੍ਹਾਂ ਨੂੰ ਨਵੀਂ ਉਦਯੋਗਿਕ ਨੀਤੀ 2022 ਵਿੱਚ ਸ਼ਾਮਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਪੰਜਾਬ ਨਿਵੇਸ਼ਕ ਸੰਮੇਲਨਮੁੱਖ ਮੰਤਰੀ ਨੇ ਕਿਹਾ ਕਿ ਇਲੈਕਟ੍ਰਿਕ ਵਾਹਨ (ਈ.ਵੀ.) ਦੀ ਵਿਸ਼ਾਲ ਸੰਭਾਵਨਾ ਨੂੰ ਲੰਬੇ ਸਮੇਂ ਦਾ ਟਿਕਾਊ ਹੱਲ ਮੰਨਦਿਆਂ ਪੰਜਾਬ ਸੂਬੇ ਵਿੱਚ ਇਲੈਕਟ੍ਰਿਕ ਵਾਹਨਾਂ ਅਤੇ ਇਨ੍ਹਾਂ ਦੇ ਪੁਰਜ਼ਿਆਂ ਦੇ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ ਜਲਦ ਹੀ ਈਵੀ ਨੀਤੀ ਸ਼ੁਰੂ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨਿਵੇਸ਼ਕਾਂ ਦੇ ਤਜਰਬੇ ਨੂੰ ਬਿਹਤਰ ਬਣਾਉਣ, ਵਪਾਰ ਲਈ ਅਨੁਕੂਲ ਮਾਹੌਲ ਬਣਾਉਣ ਅਤੇ ਪਾਲਣਾ ਨੂੰ ਹੋਰ ਸਰਲ ਬਣਾਉਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਸਾਰੇ ਉਦਯੋਗ ਪ੍ਰਤੀਨਿਧਾਂ ਨੂੰ ਅਗਲੇ ਸਾਲ 23 ਅਤੇ 24 ਫਰਵਰੀ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ। ਵੱਖ-ਵੱਖ ਖੇਤਰਾਂ ਵਿੱਚ ਸੂਬੇ ਦੀਆਂ ਪ੍ਰਾਪਤੀਆਂ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਭਾਰਤ ਦਾ ਅਨਾਜ ਭੰਡਾਰ ਮੰਨਿਆ ਜਾਂਦਾ ਹੈ ਅਤੇ ਦੇਸ਼ ਵਿੱਚ ਚੌਲਾਂ ਅਤੇ ਕਣਕ ਦੇ ਕੁੱਲ ਉਤਪਾਦਨ ਵਿੱਚ ਪੰਜਾਬ ਤੀਜੇ ਨੰਬਰ `ਤੇ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਭਾਰਤ ਦੇ 10 ਕਪਾਹ ਉਤਪਾਦਕ ਰਾਜਾਂ ਵਿੱਚ ਸ਼ਾਮਲ ਹੈ, ਜੋ ਭਾਰਤ ਦੇ ਕੁੱਲ ਉਤਪਾਦਨ ਦਾ 3.68 ਫੀਸਦੀ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਬਲੈਂਡਿਡ ਯਾਰਨ ਦੇ ਉਤਪਾਦਨ ਵਿੱਚ ਪਹਿਲੇ ਨੰਬਰ `ਤੇ ਹੈ ਅਤੇ ਦੇਸ਼ ਵਿੱਚ ਚੌਥੇ ਨੰਬਰ `ਤੇ ਸਪਿਨਿੰਗ ਸਮਰੱਥਾ ਰੱਖਦਾ ਹੈ, ਉਨ੍ਹਾਂ ਕਿਹਾ ਕਿ ਪੰਜਾਬ ਹੌਜ਼ਰੀ ਦੇ ਉਤਪਾਦਨ ਵਿੱਚ ਵੀ ਪਹਿਲੇ ਅਤੇ ਖੇਡਾਂ ਦੇ ਸਾਮਾਨ ਦੇ ਉਤਪਾਦਨ ਵਿੱਚ ਦੂਜੇ ਸਥਾਨ `ਤੇ ਹੈ। ਪੰਜਾਬ ਦਾ ਉਦਯੋਗ ਵਿਸ਼ਵ ਪੱਧਰ `ਤੇ ਮੁਕਾਬਲੇ ਦੇ ਯੋਗ ਹੋਣ `ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਸਾਈਕਲਾਂ ਦੇ ਨਿਰਯਾਤ ਵਿੱਚ ਸੂਬਾ ਪਹਿਲੇ ਨੰਬਰ `ਤੇ ਹੈ ਕਿਉਂਕਿ ਭਾਰਤ ਵਿੱਚ 75 ਫੀਸਦੀ ਤੋਂ ਵੱਧ ਸਾਈਕਲਾਂ ਅਤੇ 92 ਫੀਸਦੀ ਸਾਈਕਲ ਪੁਰਜ਼ੇ ਪੰਜਾਬ ਵਿੱਚ ਹੀ ਬਣਦੇ ਹਨ। ਉਨ੍ਹਾਂ ਕਿਹਾ ਕਿ ਰਾਜ ਭਾਰਤ ਵਿੱਚ ਹੈਂਡ ਟੂਲਜ਼ ਅਤੇ ਮਸ਼ੀਨ ਟੂਲਜ਼ ਦੇ ਉਤਪਾਦਨ ਵਿੱਚ ਪਹਿਲੇ ਨੰਬਰ `ਤੇ ਹੈ ਅਤੇ ਭਾਰਤ ਤੋਂ ਹੈਂਡ ਟੂਲਜ਼ ਅਤੇ ਮਸ਼ੀਨ ਟੂਲਜ਼ ਦੀ ਬਰਾਮਦ ਵਿੱਚ ਪੰਜਾਬ ਦਾ 26 ਫੀਸਦੀ ਹਿੱਸਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਆਈ.ਟੀ. ਅਤੇ ਇਲੈਕਟ੍ਰੋਨਿਕਸ ਉਦਯੋਗ ਨੇ 770 ਕਰੋੜ ਰੁਪਏ ਦੇ ਨਿਵੇਸ਼ ਨੂੰ ਆਕਰਸ਼ਿਤ ਕੀਤਾ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਲਗਭਗ 67 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਐਮ.ਐਸ.ਐਮ.ਈਜ਼ ਹਮੇਸ਼ਾ ਹੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਰਹੇ ਹਨ ਅਤੇ ਅੱਜ ਸੂਬੇ ਵਿੱਚ 3.7 ਲੱਖ ਤੋਂ ਵੱਧ ਐਮ.ਐਸ.ਐਮ.ਈਜ਼ ਹਨ। ਇਸ ਤੋਂ ਪਹਿਲਾਂ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਕਮਲ ਕਿਸ਼ੋਰ ਯਾਦਵ ਨੇ ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ ਬਾਰੇ ਪੇਸ਼ਕਾਰੀ ਦਿੱਤੀ।ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਪੰਜਾਬ ਭਵਨ ਦੇ ਪ੍ਰਮੁੱਖ ਰੈਜ਼ੀਡੈਂਟ ਕਮਿਸ਼ਨਰ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਉਦਯੋਗ ਤੇ ਵਣਜ ਦਲੀਪ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਅਧਿਕਾਰੀ ਹਾਜ਼ਰ ਸਨ। The post ਮੁੱਖ ਮੰਤਰੀ ਮਾਨ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਦਾ ਐਲਾਨ appeared first on TheUnmute.com - Punjabi News. Tags:
|
ਡਾ. ਧਰਮਵੀਰ ਗਾਂਧੀ ਨੇ ਗੁਜਰਾਤ ਚੋਣਾਂ ਨੂੰ ਲੈ ਕੇ 'ਆਪ ਤੇ ਭਾਜਪਾ ਨੂੰ ਲਿਆ ਲੰਮੇ ਹੱਥੀਂ Friday 09 December 2022 11:33 AM UTC+00 | Tags: aam-aadmi-party arvind-kejriwal bjp breaking-news captain-amarinder-singh cm-bhagwant-mann congress dr-dharamvir-gandhi gujarat gujarat-assembly-elections gujarat-assembly-elections-result himchal-news news patiala punjab-government punjab-news the-unmute-breaking-news the-unmute-news ਪਟਿਆਲਾ 09 ਦਸੰਬਰ 2022: ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ (Dr. Dharamvir Gandhi) ਨੇ ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ | ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੀਆਂ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਜੋ ਪੰਜਾਬ ਦਾ ਪੈਸਾ ਖਰਚ ਕੀਤਾ ਹੈ, ਉਸਦਾ ਜਵਾਬ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਜਨਤਾ ਨੂੰ ਦੇਵੇ | ਉਨ੍ਹਾਂ ਨੇ ਕਿਹਾ ਕਿ ਹਿਮਾਚਲ ਵਿਚ ਕਾਂਗਰਸ ਦੀ ਜਿੱਤ ਹੋਈ ਹੈ ਉਹ ਇੱਕ ਬਹੁਤ ਵੱਡੇ ਬਦਲਾਅ ਦੀ ਜਿੱਤ ਹੈ ਕਿਉਂਕਿ ਅਰਵਿੰਦ ਕੇਜਰੀਵਾਲ ਅਤੇ ਪ੍ਰਧਾਨ ਮੰਤਰੀ ਮੋਦੀ ਆਪਸ ਵਿੱਚ ਮਿਲ ਚੁੱਕੇ ਹਨ ਅਤੇ ਕੇਜਰੀਵਾਲ ਵੀ ਹੁਣ ਦੇਸ਼ ਦਾ ਛੋਟਾ ਮੋਦੀ ਬਣ ਚੁੱਕਾ ਹੈ ਅਤੇ ਇਹਨਾਂ ਨੇ ਦੇਸ਼ ਦੀ ਜਨਤਾ ਨੂੰ ਗੁੰਮਰਾਹ ਕੀਤਾ ਹੈ, ਜਿਸਦਾ ਜਵਾਬ ਜਨਤਾ ਨੇ ਇਹਨਾਂ ਚੋਣਾਂ ਵਿਚ ਨਰਿੰਦਰ ਮੋਦੀ ਅਤੇ ਅਰਵਿੰਦ ਕੇਜਰੀਵਾਲ ਨੂੰ ਦਿੱਤਾ | ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਨੇ ਜੋ ਅਹੁਦਾ ਦਿੱਤਾ ਕਿ ਉਹ ਬਹੁਤ ਛੋਟਾ ਹੈ ਅਤੇ ਉਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਪਾਸੇ ਬਿਠਾ ਦਿੱਤਾ ਗਿਆ ਹੈ | The post ਡਾ. ਧਰਮਵੀਰ ਗਾਂਧੀ ਨੇ ਗੁਜਰਾਤ ਚੋਣਾਂ ਨੂੰ ਲੈ ਕੇ ‘ਆਪ ਤੇ ਭਾਜਪਾ ਨੂੰ ਲਿਆ ਲੰਮੇ ਹੱਥੀਂ appeared first on TheUnmute.com - Punjabi News. Tags:
|
ਮਾਲੇਰਕੋਟਲਾ ਜਲ ਸਪਲਾਈ ਤੇ ਸੀਵਰੇਜ ਪ੍ਰਾਜੈਕਟ ਨੂੰ ਸਾਲ ਦੇ ਅੰਤ ਤੱਕ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ : ਡਾ.ਇੰਦਰਬੀਰ ਸਿੰਘ ਨਿੱਝਰ Friday 09 December 2022 11:39 AM UTC+00 | Tags: aam-aadmi-party breaking-news cm-bhagwant-mann dr-inderbir-singh-nijjar malerkotla malerkotla-water-supply-and-sewage-project news punjab-government sewage-project the-unmute-breaking-news water-supply-and-sewage-project water-supply-project ਚੰਡੀਗੜ੍ਹ 09 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਲੜੀ ਤਹਿਤ ਸੂਬੇ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਮੰਤਰੀ, ਡਾ.ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਮਾਲੇਰਕੋਟਲਾ ਸ਼ਹਿਰ ਲਈ ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਵਿਚ ਵਿਸਥਾਰ ਅਤੇ ਸੁਧਾਰ ਕਰਨ ਲਈ ਤਕਰੀਬਨ 68.13 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਮਾਲੇਰਕੋਟਲਾ ਸ਼ਹਿਰ ਲਈ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਦੇ ਪ੍ਰਗਤੀ ਅਧੀਨ ਪ੍ਰਾਜੈਕਟ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਹਰ ਹੀਲੇ ਇਸ ਸਾਲ ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਮਾਲੇਰਕੋਟਲਾ ਸ਼ਹਿਰ ਲਈ ਪ੍ਰਵਾਨਿਤ ਜਲ ਸਪਲਾਈ ਪ੍ਰਾਜੈਕਟ ਅਧੀਨ ਵੱਖ-ਵੱਖ ਆਕਾਰ ਦੀਆਂ ਜਲ ਸਪਲਾਈ ਦੀਆਂ ਪਾਈਪ ਲਾਈਨਾਂ ਵਿਛਾਉਣ, 9 ਨੰਬਰ ਨਵੇਂ ਟਿਊਬਵੈਲ ਅਤੇ ਇਸਦੇ ਨਾਲ ਸਬੰਧਤ ਹੋਰ ਕੰਮ ਇਸ ਪ੍ਰਾਜੈਕਟ ਅਧੀਨ ਕਵਰ ਹੋਣਗੇ। ਉਹਨਾਂ ਨੇ ਦੱਸਿਆ ਕਿ ਜਲ ਸਪਲਾਈ ਪ੍ਰਾਜੈਕਟ ਦੀ ਲਾਗਤ 14.85 ਕਰੋੜ ਰੁਪਏ ਹੈ। ਇਸ ਜਲ ਸਪਲਾਈ ਪ੍ਰਾਜੈਕਟ ਅਧੀਨ ਤਕਰੀਬਨ 36 ਕਿਲੋਮੀਟਰ ਖੇਤਰ ਕਵਰ ਕੀਤਾ ਜਾਵੇਗਾ। ਡਾ.ਨਿੱਝਰ ਨੇ ਅੱਗੇ ਦੱਸਿਆ ਕਿ ਮਾਲੇਰਕੋਟਲਾ ਵਿਖੇ ਸੀਵਰੇਜ ਵਿਵਸਥਾ ਵਿਚ ਵਿਸਥਾਰ ਅਤੇ ਸੁਧਾਰ ਕਰਨ ਲਈ ਤਕਰੀਬਨ 53.28 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਪ੍ਰਾਜੈਕਟ ਅਧੀਨ ਸੀਵਰੇਜ ਲਾਈਨਾਂ ਵਿਛਾਉਣ, 22 ਐਮ.ਐਲ.ਡੀ ਸਮੱਰਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਹੋਰ ਸਬੰਧਤ ਕੰਮ ਕਵਰ ਹੋਣਗੇ। ਇਸ ਸੀਵਰੇਜ ਪ੍ਰਾਜੈਕਟ ਅਧੀਨ ਤਕਰੀਬਨ 59 ਕਿਲੋਮੀਟਰ ਖੇਤਰ ਕਵਰ ਕੀਤਾ ਜਾਵੇਗਾ। ਡਾ.ਨਿੱਝਰ ਨੇ ਦੱਸਿਆ ਕਿ ਇਸ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਅਧੀਨ ਮਾਲੇਰਕੋਟਲਾ ਸ਼ਹਿਰ ਦੀ ਵੱਡੀ ਆਬਾਦੀ ਨੂੰ ਲਾਭ ਮਿਲੇਗਾ। ਉਹਨਾਂ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਮਾਦੇਵੀ ਰੋਡ, ਬਰਕਤਪੁਰਾ ਰੋਡ, ਰਵਿਦਾਸ ਰੋਡ, ਗੋਬਿੰਦ ਨਗਰ, ਨੌਧਰਾਨੀ ਰੋਡ, ਨਾਭਾ ਰੋਡ, ਮਾਣਕ ਮਾਜਰਾ ਰੋਡ, ਲਸਾੜਾ ਡਰੇਨ, ਧੂਰੀ ਰੋਡ, ਜਨਤਾ ਕਲੋਨੀ ਨਾਭਾ ਰੋਡ ਆਈ.ਟੀ.ਯੂ., ਮਹਾਰਾਜਾ ਹੋਟਲ, ਏਕਤਾ ਕਲੋਨੀ, ਨੌਸ਼ਹਿਰਾ ਆਦਿ ਖੇਤਰ ਕਵਰ ਹੋਣਗੇ। ਇਸ ਤੋਂ ਇਲਾਵਾ ਘੁਮਿਆਰਾ ਮੁਹੱਲਾ, ਸੀਤਾ ਗ੍ਰਾਮਰ ਸਕੂਲ, ਨੂਰ ਬਸਤੀ, ਕੂਕਾ ਸਮਾਰਕ, ਕਿੰਗ ਕਲੋਨੀ, ਸੇਬ ਕਲੋਨੀ, ਜੌੜੀਆ ਮੁਹੱਲਾ, ਸਰੂੜ ਰੋਡ, ਮਾਣਕ ਮਾਜਰਾ, ਗੋਬਿੰਦਪੁਰਾ, ਮਤੋਈ ਰੋਡ, ਜਮਾਲਪੁਰਾ, ਡੇਰਾ ਬਾਬਾ ਆਤਮਾ ਰਾਮ ਰੋਡ ਲੁਧਿਆਣਾ ਰੋਡ ਖੱਬੇ ਪਾਸੇ, ਅਮਾਮਗੜ੍ਹ ਰੋਡ, ਮੁਸਤਕ ਬਸਤੀ, ਚੇਤਨ ਨਗਰ, ਖੁਸ਼ਹਾਲ ਬਸਤੀ, ਕਾਲੂ ਬਸਤੀ, ਖਾਰਾ ਖੂਹ, ਸੁਲਤਾਨ ਬਸਤੀ, ਚੰਦ ਕਲੋਨੀ, ਨੂਰ ਬਸਤੀ, ਮਾਨਾ ਰੋਡ, ਰਾਏਕੋਟ ਰੋਡ, ਮਦੀਨਾ ਰੋਡ, ਨਵਾਬ ਕਲੋਨੀ, ਰਵਿਦਾਸ ਨਗਰ, ਲੋਹਾ ਬਜਾਰ, ਈ.ਓ.ਰਿਹਾਇਸ਼ ਲੁਧਿਆਣਾ ਬਾਈਪਾਸ, ਸ਼ੀਤਲਾ ਮਾਤਾ ਮੰਦਰ, ਮੰਡਿਆਲਾ ਰੋਡ, ਕੱਚਾ ਦਰਵਾਜ਼ਾ, ਘੁਮਲਾਰਾ ਮੁਹੱਲਾ ਅਤੇ ਮਾਨਾ ਰੋਡ ਆਦਿ ਖੇਤਰ ਪਾਣੀ ਦੀ ਸਪਲਾਈ ਅਤੇ ਸੀਵਰੇਜ ਲਈ ਕਵਰ ਕੀਤੇ ਗਏ ਹਨ। ਕੈਬਨਿਟ ਮੰਤਰੀ ਡਾ.ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੀਵਰੇਜ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। 22 ਐਮ.ਐਲ.ਡੀ. ਸਮੱਰਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੰਮ ਵੀ ਇਸ ਸਾਲ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਮੰਤਰੀ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਮਾਨ ਸਰਕਾਰ ਦਾ ਸੁਪਨਾ ਸਾਕਾਰ ਹੋ ਸਕੇ। The post ਮਾਲੇਰਕੋਟਲਾ ਜਲ ਸਪਲਾਈ ਤੇ ਸੀਵਰੇਜ ਪ੍ਰਾਜੈਕਟ ਨੂੰ ਸਾਲ ਦੇ ਅੰਤ ਤੱਕ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ : ਡਾ.ਇੰਦਰਬੀਰ ਸਿੰਘ ਨਿੱਝਰ appeared first on TheUnmute.com - Punjabi News. Tags:
|
ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦਾ ਸ਼ਾਹਕੋਟ ਵਿਖੇ ਹੋਇਆ ਅੰਤਿਮ ਸਸਕਾਰ, ਸੋਗ 'ਚ ਡੁੱਬਿਆ ਪਰਿਵਾਰ Friday 09 December 2022 11:54 AM UTC+00 | Tags: breaking-news nakodar nakodar-police news shaheed-constable-mandeep-singh ਚੰਡੀਗੜ੍ਹ 09 ਦਸੰਬਰ 2022: ਜਲੰਧਰ ਦੇ ਨਕੋਦਰ (Nakodar) ਵਿੱਚ ਕੱਪੜਾ ਵਪਾਰੀ ਭੁਪਿੰਦਰ ਉਰਫ਼ ਟਿੰਮੀ ਚਾਵਲਾ ਦੇ ਕਤਲ ਦੌਰਾਨ ਉਸ ਦੀ ਸੁਰੱਖਿਆ ਕਰਦੇ ਹੋਏ ਸ਼ਹੀਦ ਹੋਏ ਕਾਂਸਟੇਬਲ ਮਨਦੀਪ ਸਿੰਘ ਦਾ ਅੱਜ ਸ਼ਾਹਕੋਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ | ਇਸ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਹੀਦ ਮਨਦੀਪ ਸਿੰਘ ਨੂੰ ਅੰਤਿਮ ਵਿਦਾਇਗੀ ਦਿੱਤੀ | ਇਸ ਮੌਕੇ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ, ਵਿਧਾਨ ਸਭਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਤੇ ਪੁਲਿਸ ਮੁਲਾਜ਼ਮ ਵੀ ਹਾਜ਼ਰ ਰਹੇ । ਸ਼ਹੀਦ ਮਨਦੀਪ ਸਿੰਘ ਦੇ ਅੰਤਿਮ ਸਸਕਾਰ ਸਮੇਂ ਉਸਦੀ ਘਰਵਾਲੀ ਅਤੇ ਪੁੱਤਰ ਦੀ ਹਾਲਤ ਵੇਖੀ ਗਈ। ਹਰ ਅੱਖ ਨਮ ਸੀ, ਮਨਦੀਪ ਸਿੰਘ ਦੀ ਘਰਵਾਲੀ ਅਜੇ ਵੀ ਵਿਸ਼ਵਾਸ ਨਹੀਂ ਕਰ ਪਾ ਰਹੀ ਸੀ ਕਿ ਉਸਦਾ ਘਰਵਾਲਾ ਇਸ ਦੁਨੀਆ ਵਿੱਚ ਨਹੀਂ ਰਿਹਾ। ਦੂਜੇ ਪਾਸੇ 2-3 ਸਾਲ ਦੇ ਮਾਸੂਮ ਪੁੱਤਰ ਨੇ ਜੋ ਸਿਰਫ ਖਿਡੌਣਿਆਂ ਨਾਲ ਖੇਡਣ ਦੀ ਉਮਰ ਵਿੱਚ ਹੀ ਆਪਣੇ ਪਿਤਾ ਨੂੰ ਅੰਤਿਮ ਵਿਦਾਇਗੀ ਦਿੱਤੀ | The post ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦਾ ਸ਼ਾਹਕੋਟ ਵਿਖੇ ਹੋਇਆ ਅੰਤਿਮ ਸਸਕਾਰ, ਸੋਗ ‘ਚ ਡੁੱਬਿਆ ਪਰਿਵਾਰ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਭਾਰਤ ਸਰਕਾਰ ਤੋਂ ਦਖ਼ਲ ਦੀ ਕੀਤੀ ਮੰਗ Friday 09 December 2022 12:00 PM UTC+00 | Tags: aam-aadmi-party amit-shah breaking-news cm-bhagwant-mann kotakpura-firing-case latest-news news punjab-news the-unmute-breaking-news the-unmute-news the-unmute-punjabi-news ਨਵੀਂ ਦਿੱਲੀ 09 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਬੇਅਦਬੀ ਦੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਾਲੇ ਰਾਜ ਦੇ ਦੋ ਮਹੱਤਵਪੂਰਨ ਬਕਾਇਆ ਬਿੱਲਾਂ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਲੈਣ ਵਾਸਤੇ ਭਾਰਤ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ। ਇੱਥੇ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸੂਬੇ ਵਿੱਚ ਇਕ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਦਰਭ ਵਿੱਚ ਇਹ ਮਹਿਸੂਸ ਕੀਤਾ ਗਿਆ ਹੈ ਕਿ ਭਾਰਤੀ ਦੰਡ ਵਿਧਾਨ ਦੀਆਂ ਧਾਰਾਵਾਂ 295 ਅਤੇ 295-ਏ ਦੀਆਂ ਮੌਜੂਦਾ ਵਿਵਸਥਾਵਾਂ ਅਨੁਸਾਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਲਈ ਸਜ਼ਾ ਦੀ ਮਿਆਦ ਨਾਕਾਫ਼ੀ ਹੈ। ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ 'ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ, 2018' ਅਤੇ 'ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਪੰਜਾਬ ਸੋਧ) ਬਿੱਲ 2018' ਪਾਸ ਕਰ ਦਿੱਤਾ ਹੈ, ਜਿਸ ਵਿੱਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਾਗਵਤ ਗੀਤਾ, ਪਵਿੱਤਰ ਕੁਰਾਨ ਅਤੇ ਪਵਿੱਤਰ ਬਾਈਬਲ ਦੀ ਬੇਅਦਬੀ ਜਾਂ ਨੁਕਸਾਨ ਪਹੁੰਚਾਉਣ ਉਤੇ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੋਧ ਸਾਡੇ ਸੰਵਿਧਾਨ ਵਿੱਚ ਦਰਜ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਅਕਤੂਬਰ, 2018 ਤੋਂ ਭਾਰਤ ਦੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਲੰਬਿਤ ਪਏ ਹਨ। ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਇਹ ਬਿੱਲ ਜ਼ਰੂਰੀ ਹੋਣ ਉਤੇ ਜ਼ੋਰ ਦਿੰਦੇ ਹੋਏ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ ਕਿਉਂਕਿ ਰਾਜ ਵਿੱਚ ਫਿਰਕੂ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਅਪਰਾਧੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਇਨ੍ਹਾਂ ਬਿੱਲਾਂ ਲਈ ਰਾਸ਼ਟਰਪਤੀ ਦੀ ਛੇਤੀ ਮਨਜ਼ੂਰੀ ਦੀ ਲੋੜ ਹੈ। ਇਕ ਹੋਰ ਅਹਿਮ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਸਰਹੱਦ ਉਤੇ ਜ਼ੀਰੋ ਲਾਈਨ ਤੋਂ 150 ਮੀਟਰ ਤੱਕ ਉਸਾਰੀ ਕੀਤੀ ਜਾ ਸਕਦੀ ਹੈ ਪਰ ਪੰਜਾਬ ਵਿੱਚ ਕੁਝ ਥਾਵਾਂ `ਤੇ ਕੰਡਿਆਲੀ ਤਾਰ ਜ਼ੀਰੋ ਲਾਈਨ ਤੋਂ ਕਾਫ਼ੀ ਦੂਰੀ `ਤੇ ਭਾਰਤ ਵਾਲੇ ਪਾਸੇ ਹੈ। ਉਨ੍ਹਾਂ ਇੱਕ ਮਿਸਾਲ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਏ.ਓ.ਆਰ. 121 ਬਟਾਲੀਅਨ ਬੀ.ਐਸ.ਐਫ. ਮਾਧੋਪੁਰ ਵਿੱਚ ਬਾਰਡਰ ਪਿੱਲਰ ਨੰਬਰ 2/ਐਮ ਤੋਂ ਬਾਰਡਰ ਪਿੱਲਰ ਨੰਬਰ 10/12 ਤੱਕ ਦੇ ਖੇਤਰ ਵਿੱਚ ਕੰਡਿਆਲੀ ਤਾਰ ਅੰਤਰਰਾਸ਼ਟਰੀ ਸਰਹੱਦ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਉਂਕਿ ਖੇਤੀ ਵਾਲੀ ਜ਼ਮੀਨ ਦਾ ਵੱਡਾ ਹਿੱਸਾ ਅੰਤਰਰਾਸ਼ਟਰੀ ਸਰਹੱਦ ਅਤੇ ਮੌਜੂਦਾ ਵਾੜ ਦੇ ਵਿਚਕਾਰ ਆਉਂਦਾ ਹੈ, ਇਸ ਲਈ ਬਹੁਤ ਸਾਰੇ ਕਿਸਾਨਾਂ ਨੂੰ ਇਸ ਜ਼ਮੀਨ `ਤੇ ਖੇਤੀ ਕਰਨ ਲਈ ਕੰਡਿਆਲੀ ਤਾਰ ਤੋਂ ਪਾਰ ਜਾਣਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੀਮਾ ਸੁਰੱਖਿਆ ਬਲ ਦੇ ਕੰਮ ਦਾ ਬੋਝ ਵੀ ਵਧਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਕਿਸਾਨਾਂ ਨੂੰ ਵੀ ਕਾਫ਼ੀ ਮੁਆਵਜ਼ਾ ਦੇਣਾ ਪੈਂਦਾ ਹੈ। ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨਾਂ ਕਿਸਾਨਾਂ ਦੇ ਵਡੇਰੇ ਹਿੱਤ ਵਿੱਚ ਜਿੱਥੇ ਵੀ ਸੰਭਵ ਹੋਵੇ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਉਤੇ ਵੱਧ ਤੋਂ ਵੱਧ ਜ਼ੀਰੋ ਲਾਇਨ ਵੱਲ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ। ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਨਵੀਆਂ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬਾਈ ਪੁਲਿਸ ਬਲ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਉਣ ਲਈ ਖੁੱਲ੍ਹਦਿਲੀਂ ਨਾਲ ਫੰਡ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਅਤੇ ਡਰੋਨ ਹਮਲਿਆਂ ਨੂੰ ਰੋਕਣ ਲਈ ਰਾਜ ਬਲ ਨੂੰ ਅਤਿ ਆਧੁਨਿਕ ਯੰਤਰ ਅਤੇ ਹਥਿਆਰ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਇਹ ਸਭ ਤੋਂ ਜ਼ਿਆਦਾ ਜ਼ਰੂਰੀ ਹੈ। The post CM ਭਗਵੰਤ ਮਾਨ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਭਾਰਤ ਸਰਕਾਰ ਤੋਂ ਦਖ਼ਲ ਦੀ ਕੀਤੀ ਮੰਗ appeared first on TheUnmute.com - Punjabi News. Tags:
|
ਦਿੱਲੀ 'ਚ ਕਾਂਗਰਸ ਨੂੰ ਝਟਕਾ, ਕਾਂਗਰਸ ਦੇ ਸਾਬਕਾ ਸੂਬਾ ਮੀਤ ਪ੍ਰਧਾਨ ਸਮੇਤ ਦੋ ਕੌਂਸਲਰ 'ਆਪ' 'ਚ ਹੋਏ ਸ਼ਾਮਲ Friday 09 December 2022 12:11 PM UTC+00 | Tags: aam-aadmi-party cm-bhagwant-mann congress delhi delhi-congress latest-news mcd mcd-election-2022 municipal-corporation-of-delhi news punjab-government punjab-news the-unmute-breaking-news ਚੰਡੀਗ੍ਹੜ 09 ਦਸੰਬਰ 2022: ਦਿੱਲੀ ਨਗਰ ਨਿਗਮ ਚੋਣਾਂ (MCD) ਚੋਣਾਂ ਖ਼ਤਮ ਹੁੰਦੇ ਹੀ ਆਮ ਆਦਮੀ ਪਾਰਟੀ ਨੇ ਕਾਂਗਰਸ (Congress) ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਸ਼ੁੱਕਰਵਾਰ ਨੂੰ ਕਾਂਗਰਸ ਦੇ ਸਾਬਕਾ ਸੂਬਾ ਮੀਤ ਪ੍ਰਧਾਨ ਅਲੀ ਮਹਿੰਦੀ ਦੇ ਨਾਲ ਪਾਰਟੀ ਦੇ ਦੋ ਕੌਂਸਲਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਾਣਕਾਰੀ ਮੁਤਾਬਕ ਮੁਸਤਫਾਬਾਦ ਦੀ ਕੌਂਸਲਰ ਸਬਿਲਾ ਬੇਗਮ ਅਤੇ ਬ੍ਰਜਪੁਰੀ ਦੀ ਕੌਂਸਲਰ ਨਾਜ਼ੀਆ ਖਾਤੂਨ ਅਲੀ ਮਹਿੰਦੀ ਦੇ ਨਾਲ ਕਾਂਗਰਸ ਵਿੱਚ ਸ਼ਾਮਲ ਹੋ ਗਈਆਂ ਹਨ। ਐਮਸੀਡੀ ਚੋਣਾਂ ਵਿੱਚ ਕਾਂਗਰਸ ਦੇ ਕੁੱਲ ਨੌਂ ਕੌਂਸਲਰ ਜਿੱਤੇ ਸਨ, ਇਨ੍ਹਾਂ ਨੌਂ ਕੌਂਸਲਰਾਂ ਵਿੱਚੋਂ ਦੋ ਦੇ 'ਆਪ' ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਕਾਂਗਰਸ ਦੇ ਸਿਰਫ਼ ਸੱਤ ਕੌਂਸਲਰ ਹੀ ਰਹਿ ਗਏ ਹਨ। ਜਿਕਰਯੋਗ ਹੈ ਕਿ ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਿਆ ਹੈ। ਦਿੱਲੀ ਨਗਰ ਨਿਗਮ ਚੋਣਾਂ ‘ਚ ‘ਆਪ’ ਨੇ 134 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਭਾਜਪਾ ਨੇ 104, ਕਾਂਗਰਸ ਨੂੰ 9 ਅਤੇ ਆਜ਼ਾਦ ਉਮੀਦਵਾਰਾਂ ਨੇ 3 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। MCD ਦੇ ਕੁੱਲ 250 ਵਾਰਡਾਂ ‘ਚ ਚੋਣਾਂ ਹੋਈਆਂ ਸਨ, 1.45 ਕਰੋੜ ਵੋਟਰਾਂ ‘ਚੋਂ 50 ਫੀਸਦੀ ਤੋਂ ਵੱਧ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। The post ਦਿੱਲੀ ‘ਚ ਕਾਂਗਰਸ ਨੂੰ ਝਟਕਾ, ਕਾਂਗਰਸ ਦੇ ਸਾਬਕਾ ਸੂਬਾ ਮੀਤ ਪ੍ਰਧਾਨ ਸਮੇਤ ਦੋ ਕੌਂਸਲਰ ‘ਆਪ’ ‘ਚ ਹੋਏ ਸ਼ਾਮਲ appeared first on TheUnmute.com - Punjabi News. Tags:
|
Gujarat: ਭੂਪੇਂਦਰ ਪਟੇਲ ਅੱਜ ਆਪਣੇ ਮੁੱਖ ਮੰਤਰੀ ਅਹੁਦੇ ਤੋਂ ਦੇਣਗੇ ਅਸਤੀਫਾ Friday 09 December 2022 12:22 PM UTC+00 | Tags: breaking-news chief-minister-bhupendra-patel gujarat-assemblya-elections-2022 gujarat-assemblya-elections-result gujarat-bjp india india-news latest-news news the-unmute ਚੰਡੀਗ੍ਹੜ 09 ਦਸੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 ਵਿੱਚ ਭਾਜਪਾ ਨੇ 156 ਸੀਟਾਂ ‘ਤੇ ਜਿੱਤ ਦਰਜ ਕਰਕੇ ਪੂਰਨ ਬਹੁਮਤ ਹਾਸਲ ਕੀਤਾ ਹੈ | ਇਸ ਦੌਰਾਨ ਮੁੱਖ ਮੰਤਰੀ ਭੂਪੇਂਦਰ ਪਟੇਲ (Bhupendra Patel) ਅੱਜ ਰਾਜਪਾਲ ਨੂੰ ਮਿਲਣਗੇ ਅਤੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਆਪਣੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣਗੇ। ਮੁੱਖ ਮੰਤਰੀ ਭੂਪੇਂਦਰ ਪਟੇਲ ਦੇ ਨਾਲ-ਨਾਲ ਉਨ੍ਹਾਂ ਦਾ ਪੂਰਾ ਮੰਤਰੀ ਮੰਡਲ ਰਾਜਪਾਲ ਨੂੰ ਆਪਣੇ ਅਸਤੀਫ਼ੇ ਸੌਂਪੇਗੀ। ਇਸ ਦਾ ਕਾਰਨ ਇਹ ਹੈ ਕਿ ਗੁਜਰਾਤ ਵਿਧਾਨ ਸਭਾ ਦਾ ਕਾਰਜਕਾਲ ਜਨਵਰੀ ਮਹੀਨੇ ਤੱਕ ਹੈ, ਇਸ ਲਈ ਮੁੱਖ ਮੰਤਰੀ ਦੇ ਨਾਲ-ਨਾਲ ਪੂਰੇ ਮੰਤਰੀ ਮੰਡਲ ਨੂੰ ਅਸਤੀਫਾ ਦੇਣਾ ਪਵੇਗਾ ਅਤੇ ਵਿਧਾਨ ਸਭਾ ਨੂੰ ਭੰਗ ਕਰਨਾ ਪਵੇਗਾ।ਭੂਪੇਂਦਰ ਪਟੇਲ 12 ਦਸੰਬਰ ਨੂੰ ਮੁੜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮੁੱਖ ਮੰਤਰੀ ਨੂੰ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅਸਤੀਫਾ ਦੇਣਾ ਪਵੇਗਾ। ਉਸ ਤੋਂ ਬਾਅਦ ਉਨ੍ਹਾਂ ਦੀ ਪੂਰੀ ਕੈਬਨਿਟ ਦਾ ਗਠਨ ਕੀਤਾ ਜਾਵੇਗਾ। The post Gujarat: ਭੂਪੇਂਦਰ ਪਟੇਲ ਅੱਜ ਆਪਣੇ ਮੁੱਖ ਮੰਤਰੀ ਅਹੁਦੇ ਤੋਂ ਦੇਣਗੇ ਅਸਤੀਫਾ appeared first on TheUnmute.com - Punjabi News. Tags:
|
CM ਮਾਨ ਨੇ ਕੇਂਦਰੀ ਮੰਤਰੀ ਆਰ.ਕੇ ਸਿੰਘ ਨਾਲ ਕੀਤੀ ਮੁਲਾਕਾਤ, ਬੀਬੀਐਮਬੀ 'ਚ ਪੰਜਾਬ ਦੇ ਮੈਂਬਰ ਪਾਵਰ ਮੁੱਦੇ 'ਤੇ ਬਣੀ ਸਹਿਮਤੀ Friday 09 December 2022 12:34 PM UTC+00 | Tags: aam-aadmi-party arvind-kejriwal bbmb chief-minister-bhagwant-mann cm-bhagwant-mann cm-mann coal coal-supply-in-punjab delhi india member-power-issue-of-punjab-in-bbmb ndews news punjab punjab-congress rsr the-unmute-breaking-news the-unmute-punjabi-news union-minister-rk-singh ਚੰਡੀਗ੍ਹੜ 09 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਮੰਤਰੀ ਆਰ.ਕੇ.ਸਿੰਘ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮੰਗ ਕੀਤੀ ਕਿ ਆਰ.ਐਸ.ਆਰ ਦੀ ਬਜਾਏ ਸਿੱਧੇ ਰੇਲਵੇ ਤੋਂ ਕੋਲੇ ਦੀ ਸਪਲਾਈ ਕੀਤੀ ਜਾਵੇ ਅਤੇ ਪਛਵਾੜਾ ਵਿੱਚ ਕੋਲੇ ਦੀ ਮਾਈਨਿੰਗ ਨੂੰ ਪ੍ਰਾਈਵੇਟ ਪਲਾਟਾਂ ਨੂੰ ਦੇਣ ‘ਤੇ ਰਾਇਲਟੀ ਦੀ ਸ਼ਰਤ ਹਟਾਈ ਜਾਵੇ ਤਾਂ ਜੋ ਲੋਕਾਂ ‘ਤੇ ਵਾਧੂ ਬੋਝ ਨਾ ਪਾਇਆ ਜਾਵੇ। ਇਸ ਦੇ ਨਾਲ ਹੀ ਬੀ.ਬੀ.ਐਮ.ਬੀ. (BBMB) ਵਿੱਚ ਪੰਜਾਬ ਦੇ ਮੈਂਬਰ ਪਾਵਰ ਦੇ ਮਸਲੇ ‘ਤੇ ਵੀ ਸਹਿਮਤੀ ਬਣੀ ਹੈ |
The post CM ਮਾਨ ਨੇ ਕੇਂਦਰੀ ਮੰਤਰੀ ਆਰ.ਕੇ ਸਿੰਘ ਨਾਲ ਕੀਤੀ ਮੁਲਾਕਾਤ, ਬੀਬੀਐਮਬੀ ‘ਚ ਪੰਜਾਬ ਦੇ ਮੈਂਬਰ ਪਾਵਰ ਮੁੱਦੇ ‘ਤੇ ਬਣੀ ਸਹਿਮਤੀ appeared first on TheUnmute.com - Punjabi News. Tags:
|
ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਤੌਰ 'ਤੇ ਲਿਆਂਦੇ ਜਾ ਰਹੇ ਸੂਰਾਂ ਤੇ ਵਪਾਰੀਆਂ ਨੂੰ ਫੜਨ ਲਈ ਪ੍ਰਣਾਲੀ ਨੂੰ ਹੋਰ ਮਜ਼ੂਬਤ ਕਰਾਂਗੇ: ਲਾਲਜੀਤ ਸਿੰਘ ਭੁੱਲਰ Friday 09 December 2022 12:40 PM UTC+00 | Tags: aam-aadmi-party arvind-kejriwal breaking-news cm-bhagwant-mann laljit-singh-bhullar news punjab-government punjab-news the-unmute-breaking the-unmute-breaking-news ਚੰਡੀਗੜ੍ਹ 09 ਦਸੰਬਰ 2022: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਸੂਰ ਮੀਟ ਮਾਰਕੀਟ ਨੂੰ ਪ੍ਰਭਾਵਤ ਕਰ ਰਹੇ ਬਾਹਰਲੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਤੌਰ ‘ਤੇ ਲਿਆਂਦੇ ਜਾ ਰਹੇ ਸੂਰਾਂ ਅਤੇ ਸਬੰਧਤ ਵਪਾਰੀਆਂ ਨੂੰ ਫੜਨ ਲਈ ਪ੍ਰਣਾਲੀ ਨੂੰ ਹੋਰ ਮਜ਼ੂਬਤ ਕੀਤਾ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਰਹੱਦੀ ਪਿੰਡਾਂ ਦੀਆਂ ਸੰਪਰਕ ਸੜਕਾਂ ‘ਤੇ ਚੌਕਸੀ ਵਧਾਉਣ ਲਈ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖਿਆ ਜਾਵੇ। ਇੱਥੇ ਪ੍ਰੋਗਰੈਸਿਵ ਪਿਗਰੀ ਫ਼ਾਰਮਰਜ਼ ਐਸੋਸੀਏਸ਼ਨ ਦੇ ਨੁੁਮਾਇੰਦਿਆਂ ਦੀਆਂ ਮੁੁਸ਼ਕਲਾਂ ਸੁਣਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਵਿੱਚ ਗ਼ੈਰ-ਕਾਨੂੰਨੀ ਤੌਰ ‘ਤੇ ਲਿਆਂਦੇ ਜਾ ਰਹੇ ਸੂਰਾਂ ਨਾਲ ਸੂਰ ਪਾਲਕਾਂ ਨੂੰ ਆਰਥਿਕ ਘਾਟਾ ਪੈਣ ਦੇ ਨਾਲ-ਨਾਲ ਸੂਬੇ ਅੰਦਰ ਫ਼ਾਰਮ ਦੇ ਪਾਲਤੂ ਸੂਰਾਂ ਨੂੰ ਜੰਗਲੀ ਸੂਰਾਂ ਦੀ ਆਮਦ ਨਾਲ ਅਫ਼ਰੀਕਨ ਸਵਾਈਨ ਫ਼ੀਵਰ ਜਿਹੀਆਂ ਗੰਭੀਰ ਬੀਮਾਰੀਆਂ ਫੈਲਣ ਦਾ ਵੀ ਡਰ ਬਣਿਆ ਰਹਿੰਦਾ ਹੈ। ਕੈਬਨਿਟ ਮੰਤਰੀ ਨੂੰ ਡਾਇਰੈਕਟਰ ਪਸ਼ੂ ਪਾਲਣ ਡਾ. ਸੁਭਾਸ਼ ਚੰਦਰ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਸੂਬੇ ਵਿੱਚ ਐਂਟਰੀ ਪੁਆਇੰਟਾਂ ‘ਤੇ ਚੈਕ ਪੋਸਟਾਂ ਸਥਾਪਤ ਕਰਕੇ ਵੈਟਰਨਰੀ ਅਧਿਕਾਰੀਆਂ ਨੂੰ ਤੈਨਾਤ ਕੀਤਾ ਗਿਆ ਹੈ, ਜੋ ਪੁੁਲਿਸ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਲੋੜੀਂਦੀ ਕਾਰਵਾਈ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗ਼ੈਰ-ਕਾਨੂੰਨੀ ਤੌਰ ‘ਤੇ ਲਿਆਂਦੇ ਜਾ ਰਹੇ ਸੂਰਾਂ ਅਤੇ ਗ਼ੈਰ-ਕਾਨੂੰਨੀ ਵਪਾਰੀਆਂ ਨੂੰ ਫੜਨ ਲਈ ਸਥਾਪਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖ ਕੇ ਮੁੱਖ ਮਾਰਗਾਂ ਦੀਆਂ ਚੈਕ ਪੋਸਟਾਂ ਦੇ ਨਾਲ-ਨਾਲ ਸਰਹੱਦਾਂ ‘ਤੇ ਪੈਂਦੇ ਪਿੰਡਾਂ ਦੀਆਂ ਸੰਪਰਕ ਸੜਕਾਂ ਉਪਰ ਵੀ ਚੌਕਸੀ ਵਧਾਈ ਜਾਵੇ ਤਾਂ ਜੋ ਸੂਬੇ ਵਿੱਚ ਸੂਰ ਪਾਲਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। The post ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਤੌਰ ‘ਤੇ ਲਿਆਂਦੇ ਜਾ ਰਹੇ ਸੂਰਾਂ ਤੇ ਵਪਾਰੀਆਂ ਨੂੰ ਫੜਨ ਲਈ ਪ੍ਰਣਾਲੀ ਨੂੰ ਹੋਰ ਮਜ਼ੂਬਤ ਕਰਾਂਗੇ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News. Tags:
|
ਲੁਧਿਆਣਾ ਪੁਲਿਸ ਵਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 40 ਮੁਲਜ਼ਮ ਗ੍ਰਿਫ਼ਤਾਰ Friday 09 December 2022 01:05 PM UTC+00 | Tags: breaking-news bus-robbery-case crime ludhiana ludhiana-police news punjab-news punjab-police robbery robbery-incidents snatching snatching-in-ludhiana snatching-news ਚੰਡੀਗੜ੍ਹ 09 ਦਸੰਬਰ 2022: ਜ਼ਿਲ੍ਹਾ ਲੁਧਿਆਣਾ ਦੀ ਪੁਲਿਸ (Ludhiana police) ਵਲੋਂ ਸਨੈਚਿੰਗ ਦੀਆਂ ਘਟਨਾਵਾਂ ‘ਤੇ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਅਨੁਸਾਰ ਪਿਛਲੇ ਦਿਨਾਂ ਵਿੱਚ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ 40 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 110 ਮੋਬਾਈਲ ਫੋਨ ਆਦਿ ਬਰਾਮਦ ਕੀਤੇ ਗਏ ਹਨ। ਡੀਸੀਪੀ ਇਨਵੈਸਟੀਗੇਸ਼ਨ ਵਰਿੰਦਰ ਬਰਾੜ ਨੇ ਦੱਸਿਆ ਕਿ ਪੁਲੀਸ ਨੇ ਇਹ ਕਾਰਵਾਈ ਇੱਕ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਹੈ। ਇਹ ਮੁਲਜ਼ਮ ਵੱਖ-ਵੱਖ ਤਰੀਕਿਆਂ ਨਾਲ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਸ ਤਹਿਤ ਵੱਖ-ਵੱਖ ਮਾਮਲਿਆਂ ਵਿੱਚ 40 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 110 ਦੇ ਕਰੀਬ ਮੋਬਾਈਲ ਫ਼ੋਨ, ਕੰਨਾਂ ਦੀਆਂ ਵਾਲੀਆਂ, ਗੱਡੀਆਂ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਉਨ੍ਹਾਂ ਦੋਸ਼ੀਆਂ ਦਾ ਡਾਟਾ ਵੀ ਇਕੱਠਾ ਕਰ ਰਹੀ ਹੈ, ਜਿਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਜਦਕਿ ਨਵੇਂ ਮੁਲਜ਼ਮਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ। The post ਲੁਧਿਆਣਾ ਪੁਲਿਸ ਵਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ 40 ਮੁਲਜ਼ਮ ਗ੍ਰਿਫ਼ਤਾਰ appeared first on TheUnmute.com - Punjabi News. Tags:
|
ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਚੋਣਾਂ 'ਚ ਕਾਂਗਰਸ ਦਾ ਝੰਡਾ ਬੁਲੰਦ ਕਰਨ 'ਤੇ ਵਧਾਈ: ਰਾਜਾ ਵੜਿੰਗ Friday 09 December 2022 01:17 PM UTC+00 | Tags: aam-aadmi-party amarinder-singh-raja-warring bjp cm-bhagwant-mann congress himachal-pradesh himachal-pradesh-news news punjab-congress raja-warring the-unmute-breaking-news the-unmute-punjab ਚੰਡੀਗੜ੍ਹ 09 ਦਸੰਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ (Congress) ਦੀ ਜਿੱਤ ‘ਤੇ ਹਿਮਾਚਲ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ, ਹਿਮਾਚਲ ਸਾਡਾ ਗੁਆਂਢੀ ਸੂਬਾ ਹੈ। ਪੰਜਾਬ ਦਾ ਪ੍ਰਭਾਵ ਹਿਮਾਚਲ ਵਿੱਚ ਰਹਿੰਦਾ ਹੈ ਅਤੇ ਪੰਜਾਬ ਵਿੱਚ ਹਿਮਾਚਲ ਦਾ ਪ੍ਰਭਾਵ ਹੈ ਪਰ ਮੈਂ ਹਿਮਾਚਲ ਕਾਂਗਰਸ ਅਤੇ ਹਿਮਾਚਲ ਦੇ ਲੋਕਾਂ ਨੂੰ ਕਾਂਗਰਸ ਦਾ ਝੰਡਾ ਬੁਲੰਦ ਕਰਨ ਲਈ ਵਧਾਈ ਦੇਣਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਕਿਸੇ ਨੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਵੀ ਦੇਖਿਆ ਹੈ, ਇਹ ਉਸ ਦੇ ਮੂੰਹ ‘ਤੇ ਚਪੇੜ ਹੈ ਕਿ ਤੁਸੀਂ ਭਾਰਤ ਨੂੰ ਕਾਂਗਰਸ ਮੁਕਤ ਨਹੀਂ ਬਣਾ ਸਕਦੇ। ਆਮ ਆਦਮੀ ਪਾਰਟੀ ਨੂੰ ਹਿਮਾਚਲ ਵਿੱਚ ਇੱਕ ਫੀਸਦੀ ਤੋਂ ਵੀ ਘੱਟ ਵੋਟ ਸ਼ੇਅਰ ਮਿਲੇ ਹਨ ਜਦੋਂਕਿ ਨੋਟਾ ਨੂੰ 6 ਫੀਸਦੀ ਵੋਟਾਂ ਮਿਲੀਆਂ ਹਨ। ਗੁਜਰਾਤ ‘ਚ 128 ਸੀਟਾਂ ‘ਤੇ ਆਮ ਆਦਮੀ ਪਾਰਟੀ ਦੀ ਜ਼ਮਾਨਤ ਜ਼ਬਤ ਹੋ ਗਈ। ਗੁਜਰਾਤ ਵਿੱਚ ਕਾਂਗਰਸ (Congress) ਨੂੰ 5 ਤੋਂ ਵੱਧ ਸੀਟਾਂ ਨਹੀਂ ਮਿਲਣ ਦੀ ਗੱਲ ਕਹਿਣ ਵਾਲੇ ਅਰਵਿੰਦ ਕੇਜਰੀਵਾਲ ਦਾ ਹੰਕਾਰ ਵੀ ਚਕਨਾਚੂਰ ਹੋ ਗਿਆ ਹੈ। ਵਿਗੜੇ ਹੋਏ ਕਾਨੂੰਨੀ ਸਿਸਟਮ ਕਾਰਨ ਪੰਜਾਬੀਆਂ ਦਾ ਵਿਦੇਸ਼ਾਂ ਵੱਲ ਰੁਖ ਹੋ ਰਿਹਾ ਹੈ। ਪਾਸਪੋਰਟ ਨਵਿਆਉਣ ਦੀ ਮਿਤੀ ਫਰਵਰੀ 2023 ਤੱਕ ਉਪਲਬਧ ਨਹੀਂ ਹੈ। ਪੰਜਾਬ ਸਰਕਾਰ ਸੋਸ਼ਲ ਮੀਡੀਆ ‘ਤੇ ਇਸ਼ਤਿਹਾਰਾਂ ‘ਤੇ ਹਰ ਮਹੀਨੇ 2 ਕਰੋੜ ਰੁਪਏ ਖਰਚ ਕਰਦੀ ਹੈ। ਇਸ ਵਿੱਚੋਂ 1 ਕਰੋੜ 58 ਲੱਖ ਰੁਪਏ ਗੁਜਰਾਤ ਵਿੱਚ ਇਸ਼ਤਿਹਾਰਾਂ 'ਤੇ ਖਰਚ ਕੀਤੇ ਗਏ। ਗਿੱਦੜਬਾਹਾ ਨੇੜੇ ਮੁਹੱਲਾ ਕਲੀਨਿਕ ਨੂੰ ਤਾਲਾ ਲੱਗਿਆ ਹੋਇਆ ਹੈ। ਜੋ ਅੱਜ ਹੋਇਆ ਉਹ ਕਿਸੇ ਸਰਕਾਰ ਵਿੱਚ ਨਹੀਂ ਹੋਇਆ। ਅੱਜ ਜਲੰਧਰ ਵਿੱਚ ਕਈ ਲੋਕ ਬੇਘਰ ਹੋ ਗਏ। ਬੁਲਡੋਜ਼ਰਾਂ ਦੀ ਵਰਤੋਂ ਕਰਕੇ ਘਰਾਂ ਨੂੰ ਢਾਹ ਦਿੱਤਾ ਗਿਆ। ਰਾਜਾ ਵੜਿੰਗ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਪੁਲਸ ਕਰਮਚਾਰੀ ਉਨ੍ਹਾਂ ਨਾਲ ਬਦਸਲੂਕੀ ਕਰ ਰਿਹਾ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੱਤਾ ਜਾ ਰਿਹਾ ਹੈ। ਸਾਡੇ ਕੌਂਸਲਰਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ। ਜੇਕਰ ਕੋਈ 12 ਸਾਲਾਂ ਤੋਂ ਵੱਧ ਸਮੇਂ ਤੋਂ ਸਰਕਾਰੀ ਜ਼ਮੀਨ ‘ਤੇ ਬੈਠਾ ਹੈ ਤਾਂ ਸਾਡਾ ਐਕਟ ਬਣਾਇਆ ਗਿਆ ਹੈ ਕਿ ਉਸ ਨੂੰ ਕਲੈਕਟਰ ਰੇਟ ‘ਤੇ ਉਸ ਜਗ੍ਹਾ ਦੀ ਮਾਲਕੀ ਦਿੱਤੀ ਜਾਵੇ। The post ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਚੋਣਾਂ ‘ਚ ਕਾਂਗਰਸ ਦਾ ਝੰਡਾ ਬੁਲੰਦ ਕਰਨ ‘ਤੇ ਵਧਾਈ: ਰਾਜਾ ਵੜਿੰਗ appeared first on TheUnmute.com - Punjabi News. Tags:
|
ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੈਂਸ 60 ਦਿਨਾਂ ਲਈ ਮੁਅੱਤਲ Friday 09 December 2022 01:24 PM UTC+00 | Tags: imigration mohali mohali-police news overseas-visa-overseas-visa-helpline-consultancy-consultancy sas-nagar-police visa-helpline-consultancy-services-pvt-ltd ਐਸ.ਏ.ਐਸ ਨਗਰ 9 ਦਸੰਬਰ 2022: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵੱਲੋਂ ਮੈਸਰਜ਼ ਓਵਰਸੀਜ਼ ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ, ਐਸ.ਸੀ.ਐਫ. ਨੰ:69, ਦੂਜੀ ਮੰਜਿਲ, ਫੇਜ਼ 3ਬੀ2 ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਜਾਰੀ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਨਾਲ 60 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਓਵਰਸੀਜ਼ ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ ਫਰਮ ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਦਫਤਰ ਵੱਲੋਂ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ । ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸਲਦਾਰ ਮੋਹਾਲੀ ਦੀ ਰਿਪੋਰਟ ਮੁਤਾਬਿਕ ਇਸ ਫਰਮ ਦਾ ਦਫ਼ਤਰ ਬੰਦ ਹੋ ਗਿਆ ਹੈ । ਕੰਪਨੀ ਦੇ ਡਾਇਰੈਕਟਰ ਵੱਲੋਂ ਨੋਟਿਸ ਦੇ ਜਵਾਬ ਪੇਸ਼ ਕਰਦੇ ਹੋਏ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕੀਤੇ ਗਏ ਕੰਮ ਦੀ ਸੂਚਨਾਂ ਪੇਸ਼ ਨਹੀਂ ਕੀਤੀ । ਉਨ੍ਹਾਂ ਕਰੋਨਾਂ ਦੀ ਸ਼ੁਰੂਆਤ ਕਾਰਨ ਮਾਰਚ 2020 ਤੋਂ ਕੰਮ ਰੋਕਣ ਬਾਰੇ ਲਿਖਿਆ ਹੈ । ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਲਾਇਸੰਸੀ ਤਿੰਨ ਮਹੀਨਿਆਂ ਤੱਕ ਲਗਾਤਾਰ ਸਮੇਂ ਲਈ ਟ੍ਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਿਹਾ ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ 60 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ। The post ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੈਂਸ 60 ਦਿਨਾਂ ਲਈ ਮੁਅੱਤਲ appeared first on TheUnmute.com - Punjabi News. Tags:
|
ਮੋਹਾਲੀ: ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ Friday 09 December 2022 01:28 PM UTC+00 | Tags: additional-deputy-commissioner-mohali cm-bhagwant-mann crime deputy-commissioner-amit-talwar deputy-commissioner-mohali mohali news punjab-revenue-department revenue-department revenue-department-sas-nagar the-unmute-breaking-news the-unmute-news the-unmute-punjabi-news ਐਸ.ਏ.ਐਸ ਨਗਰ 09 ਦਸੰਬਰ 2022: ਜ਼ਿਲੇ ਦੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਦਿਆਂ ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ । ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਗਿਆ ਕਿ ਪਟਵਾਰੀਆਂ ਤੇ ਕਾਨੂੰਗੋਆਂ ਵੱਲੋਂ ਆਪਣੀ ਸੀਟ ਤੇ ਬੈਠਣ ਦਾ ਕੋਈ ਸਮਾਂ ਨਿਸ਼ਚਿਤ ਨਾ ਹੋਣ ਕਾਰਨ ਪਬਲਿਕ ਨੂੰ ਆਪਣੇ ਕੰਮ ਸਬੰਧੀ ਮਿਲਣ ਵਿੱਚ ਦਿੱਕਤ ਪੇਸ਼ ਆਉਂਦੀ ਹੈ। ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਮੀਟਿੰਗ ਦੌਰਾਨ ਲੋਕ ਹਿੱਤ ਤੇ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਐਸ.ਏ.ਐਸ.ਨਗਰ ਦੇ ਸਮੂਹ ਪਟਵਾਰੀ ਕਾਨੂੰਗੋਆਂ ਨੂੰ ਹਦਾਇਤ ਕੀਤੀ ਹੈ ਕਿ ਦਫਤਰੀ ਕੰਮ ਵਾਲੇ ਦਿਨ ਸਾਰੇ ਪਟਵਾਰੀ/ਕਾਨੂੰਗੋ ਸਵੇਰੇ 9 ਵਜੇ ਤੋਂ 11 ਵਜੇ ਤੱਕ ਆਪਣੇ-ਆਪਣੇ ਦਫਤਰ ਵਿੱਚ ਹਾਜ਼ਰ ਰਹਿਣਗੇ ਅਤੇ ਪਬਲਿਕ ਡੀਲਿੰਗ ਸਬੰਧੀ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪਟਵਾਰੀ ਸਵੇਰੇ 11 ਵਜੇ ਤੋਂ ਬਾਅਦ ਫੀਲਡ ਵਿੱਚ ਜਾਂਦਾ ਹੈ ਤਾਂ ਉਹ ਮੂਵਮੈਂਟ ਰਜਿਸਟਰ ਵਿੱਚ ਦਰਜ ਕਰਕੇ ਜਾਵੇਗਾ ਕਿ ਉਹ ਕਿਸ ਮੰਤਵ ਲਈ ਕਿੱਥੇ ਜਾ ਰਿਹਾ ਹੈ ਅਤੇ ਨਾਲ ਹੀ ਟੈਲੀਫੋਨ ਨੰਬਰ, ਜਿਸ ਤੇ ਉਹ ਉਪਲਬੱਧ ਹੋਵੇਗਾ,ਰਜਿਸਟਰ ਵਿੱਚ ਦਰਜ ਕਰਕੇ ਜਾਵੇਗਾ। ਇਸ ਤੋਂ ਇਲਾਵਾ ਇਹ ਵੀ ਹਦਾਇਤ ਕੀਤੀ ਗਈ ਕਿ ਸਮੂਹ ਪਟਵਾਰੀ ਹਫਤੇ ਵਿੱਚ ਇੱਕ ਦਿਨ ਆਪਣੇ-ਆਪਣੇ ਪਟਵਾਰ ਸਰਕਲਾਂ ਦਾ ਦੌਰਾ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਆਪਣੇ ਦਫਤਰ ਦੇ ਬਾਹਰ ਆਪਣਾ ਨਾਮ ਅਤੇ ਮੋਬਾਇਲ ਨੰਬਰ ਲਿੱਖ ਕੇ ਚਿਪਕਾਇਆ ਜਾਵੇ ਤਾਂ ਜੋ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਮਾਲ ਵਿਭਾਗ ਦੇ ਕੰਮਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ ਅਤੇ ਸਾਰੇ ਕੰਮ ਮਿੱਥੇ ਸਮੇਂ ਵਿਚ ਹੋਣੇ ਚਾਹੀਦੇ ਹਨ। ਇਹ ਨਿਰਦੇਸ਼ ਵੀ ਦਿੱਤੇ ਗਏ ਕਿ ਨਿਸ਼ਾਨਦੇਹੀਆਂ, ਤਕਸੀਮ ਖ਼ਾਨਗੀ, ਫ਼ੌਜਦਾਰੀ ਕੇਸਾਂ, ਝਗੜੇ ਰਹਿਤ ਇੰਤਕਾਲਾਂ, ਝਗੜੇ ਵਾਲੇ ਇੰਤਕਾਲਾਂ, ਖ਼ਾਨਗੀ ਤਬਾਦਲੇ ਆਦਿ ਕੇਸਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਟਵਾਰੀਆਂ ਦੇ ਰਿਕਾਰਡ ਦੀ ਵੀ ਸਮੇਂ-ਸਮੇਂ ‘ਤੇ ਚੈਕਿੰਗ ਕਰਨ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਹੋਵੇ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਸੁਵਿਧਾਵਾਂ ਪ੍ਰਾਪਤ ਕਰਵਾਈਆਂ ਜਾਣ ਤਾਂ ਜੋ ਲੋਕਾਂ ਦੇ ਕੰਮ ਜਲਦੀ ਅਤੇ ਆਸਾਨੀ ਨਾਲ ਹੋ ਸਕਣ। ਇਸ ਤੋਂ ਇਲਾਵਾ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ, ਐਸ.ਡੀ.ਐਮ.ਖਰੜ੍ਹ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਹਿਮਾਂਸੂ ਗੁਪਤਾ, ਜ਼ਿਲੇ ਦੇ ਮਾਲ ਅਫ਼ਸਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ । The post ਮੋਹਾਲੀ: ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ appeared first on TheUnmute.com - Punjabi News. Tags:
|
ਪ੍ਰਸਿੱਧ ਅਦਾਕਾਰ Guggu Gill ਦਾ ਪੁੱਤਰ Gurjot ਦਾ ਹੋਇਆ ਵਿਆਹ, ਵੇਖੋ ਖ਼ੂਬਸੂਰਤ ਤਸਵੀਰਾਂ Friday 09 December 2022 01:31 PM UTC+00 | Tags: guggu-gill guggu-gill-son guggu-gill-son-marraige marriage-life the-unmute ਚੰਡੀਗੜ੍ਹ 9 ਦਸੰਬਰ 2022: ਪੰਜਾਬੀ ਫ਼ਿਲਮ ਇੰਡਸਟਰੀ ਦੀ ਸ਼ਾਨ ਬਣੇ ਗੁੱਗੂ ਗਿੱਲ ਦੇ ਘਰ ਇੰਨੀਂ ਦਿਨੀਂ ਖ਼ੂਬ ਰੌਣਕਾਂ ਲੱਗੀਆਂ ਹੋਈਆਂ ਹਨ। ਦਰਅਸਲ, ਉਨ੍ਹਾਂ ਦੇ ਲਾਡਲੇ ਪੁੱਤਰ ਗੁਰਜੋਤ ਗਿੱਲ ਦਾ ਵਿਆਹ ਹੈ। ਇਸ ਦੌਰਾਨ ਉਨ੍ਹਾਂ ਦੇ ਘਰ ਪੰਜਾਬੀ ਫ਼ਿਲਮ ਇੰਡਸਟਰੀ ਨਾਲ ਜੁੜੇ ਕਈ ਕਲਾਕਾਰਾਂ ਦਾ ਆਉਣਾ-ਜਾਣਾ ਲੱਗਿਆ ਹੋਇਆ ਹੈ। ਦੇਖੋ ਤਸਵੀਰਾਂ –
The post ਪ੍ਰਸਿੱਧ ਅਦਾਕਾਰ Guggu Gill ਦਾ ਪੁੱਤਰ Gurjot ਦਾ ਹੋਇਆ ਵਿਆਹ, ਵੇਖੋ ਖ਼ੂਬਸੂਰਤ ਤਸਵੀਰਾਂ appeared first on TheUnmute.com - Punjabi News. Tags:
|
ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ, ਸੂਬੇ ਨੂੰ ਕੋਲੇ ਦੀ ਸਪਲਾਈ RSR ਦੀ ਥਾਂ 100 ਫ਼ੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ Friday 09 December 2022 01:36 PM UTC+00 | Tags: aam-aadmi-party arvind-kejriwal bbmb chief-minister-bhagwant-mann cm-bhagwant-mann cm-mann coal coal-supply-in-punjab delhi india member-power-issue-of-punjab-in-bbmb ndews news punjab punjab-congress rsr the-unmute-breaking-news the-unmute-punjabi-news union-minister-rk-singh ਨਵੀਂ ਦਿੱਲੀ 09 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨੂੰ ਭਾਰਤ ਸਰਕਾਰ ਦੇ ਫੈਸਲੇ ਦੀ ਸਮੀਖਿਆ ਕਰਨ ਅਤੇ ਸੂਬੇ ਨੂੰ ਮੌਜੂਦਾ 'ਰੇਲ-ਸਮੁੰਦਰੀ ਜਹਾਜ਼-ਰੇਲ`(ਆਰ.ਐਸ.ਆਰ.) ਦੀ ਬਜਾਏ ਸਿੱਧਾ ਰੇਲ ਰਾਹੀਂ ਕੋਲੇ ਦੀ 100 ਫੀਸਦੀ ਸਪਲਾਈ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ। ਇੱਥੇ ਕੇਂਦਰੀ ਮੰਤਰੀ ਆਰ.ਕੇ. ਸਿੰਘ ਦੇ ਦਫ਼ਤਰ ਵਿੱਚ ਸ਼ੁੱਕਰਵਾਰ ਨੂੰ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਬਿਜਲੀ ਮੰਤਰਾਲੇ ਨੇ ਮਹਾਂਨਦੀ ਕੋਲਫੀਲਡਜ਼ ਲਿਮੀਟਿਡ (ਐਮ.ਸੀ.ਐਲ./ਤਲਚਰ ਖਾਣਾਂ) ਤੋਂ ਜਨਵਰੀ 2023 ਤੋਂ ਪੰਜਾਬ ਨੂੰ 15-20 ਫੀਸਦੀ ਘਰੇਲੂ ਕੋਲੇ ਦੀ ਲਿਫਟਿੰਗ 'ਰੇਲ-ਸਮੁੰਦਰੀ ਜਹਾਜ਼-ਰੇਲ' (ਆਰ.ਐਸ.ਆਰ.) ਮਾਧਿਅਮ ਰਾਹੀਂ ਸ਼ੁਰੂ ਕਰਨ ਲਈ ਕਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀ.ਐਸ.ਪੀ.ਐਲ.) ਕੋਲ ਐਮ.ਸੀ.ਐਲ./ਤਲਚਰ ਤੋਂ 67.20 ਲੱਖ ਮੀਟਰਿਕ ਟਨ ਕੋਲੇ ਦੀ ਲਿੰਕੇਜ਼ ਹੈ। ਉਨ੍ਹਾਂ ਕਿਹਾ ਕਿ ਇਸ ਐਡਵਾਈਜ਼ਰੀ ਮੁਤਾਬਕ ਤਕਰੀਬਨ 12-13 ਲੱਖ ਮੀਟਰਿਕ ਟਨ ਕੋਲਾ ਆਰ.ਐਸ.ਆਰ. ਮਾਧਿਅਮ ਰਾਹੀਂ ਲਿਆਉਣਾ ਪਵੇਗਾ। ਮੁੱਖ ਮੰਤਰੀ ਨੇ ਰੋਸ ਪ੍ਰਗਟ ਕੀਤਾ ਕਿ ਆਰ.ਐਸ.ਆਰ. ਮਾਧਿਅਮ ਰਾਹੀਂ ਕੋਲੇ ਦੇ ਪਹੁੰਚ ਮੁੱਲ ਵਿੱਚ ਤਕਰੀਬਨ 1600 ਰੁਪਏ ਪ੍ਰਤੀ ਮੀਟਰਿਕ ਟਨ ਦਾ ਵੱਡਾ ਵਾਧਾ ਹੋਵੇਗਾ, ਜਿਸ ਨਾਲ ਹਰ ਸਾਲ ਤਕਰੀਬਨ 200 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਐਮ.ਸੀ.ਐਲ. ਤੇ ਪੰਜਾਬ ਵਿਚਾਲੇ ਰੇਲ ਮਾਰਗ ਰਾਹੀਂ ਦੂਰੀ ਤਕਰੀਬਨ 1900 ਕਿਲੋਮੀਟਰ ਹੈ, ਜਦੋਂ ਕਿ ਤਜਵੀਜ਼ਤ ਆਰ.ਐਸ.ਆਰ. ਮਾਧਿਅਮ ਰਾਹੀਂ ਰੇਲ ਮਾਰਗ ਤਕਰੀਬਨ 1700-1800 ਕਿਲੋਮੀਟਰ ਦੇ ਨਾਲ-ਨਾਲ ਪਰਾਦੀਪ ਤੇ ਮੁੰਦਰਾ ਵਿਚਾਲੇ ਤਕਰੀਬਨ 4360 ਕਿਲੋਮੀਟਰ ਦਾ ਵਾਧੂ ਸਮੁੰਦਰੀ ਸਫ਼ਰ ਪਵੇਗਾ। ਭਗਵੰਤ ਮਾਨ ਨੇ ਆਖਿਆ ਕਿ ਐਮ.ਸੀ.ਐਲ. ਤੋਂ ਪੰਜਾਬ ਕਾਫ਼ੀ ਦੂਰ ਸਥਿਤ ਹੈ, ਜਿਸ ਕਾਰਨ ਕੋਲੇ ਦੀ ਕੁੱਲ ਪਹੁੰਚ ਲਾਗਤ ਦਾ 60 ਫੀਸਦੀ ਤਾਂ ਢੁਆਈ ਦੀ ਹੀ ਲਾਗਤ ਹੈ। ਮੁੱਖ ਮੰਤਰੀ ਨੇ ਇਹ ਵੀ ਰੋਸ ਪ੍ਰਗਟ ਕੀਤਾ ਕਿ 1400 ਕਿਲੋਮੀਟਰ ਤੋਂ ਜ਼ਿਆਦਾ ਦੂਰ ਸਥਿਤ ਤਾਪ ਬਿਜਲੀ ਘਰਾਂ ਨੂੰ ਰੇਲਵੇ ਵੱਲੋਂ ਕਿਰਾਏ ਵਿੱਚ ਦਿੱਤੀ ਰਾਹਤ 31 ਦਸੰਬਰ 2021 ਵਿੱਚ ਖ਼ਤਮ ਹੋਣ ਮਗਰੋਂ ਵਧਾਈ ਨਹੀਂ ਗਈ, ਜਿਸ ਦੇ ਨਤੀਜੇ ਵਜੋਂ ਰੇਲਵੇ ਦੇ ਭਾੜੇ ਵਿੱਚ ਯਕਦਮ ਵਾਧਾ ਹੋਇਆ। ਭਗਵੰਤ ਮਾਨ ਨੇ ਆਖਿਆ ਕਿ ਆਰ.ਐਸ.ਆਰ. ਮਾਧਿਅਮ ਰਾਹੀਂ ਕੋਲੇ ਦੀ ਢੁਆਈ ਦੌਰਾਨ ਲੱਦਣ ਤੇ ਲਾਹੁਣ ਲਈ ਕਈ ਸਾਧਨ ਲੱਗਣਗੇ, ਜਿਸ ਨਾਲ ਟਰਾਂਜਿਟ ਨੁਕਸਾਨ 0.8 ਫੀਸਦੀ ਤੋਂ ਵਧ ਕੇ 1.4 ਫੀਸਦੀ ਹੋ ਜਾਵੇਗਾ। ਆਰ.ਐਸ.ਆਰ. ਨਾਲ ਬਿਜਲੀ ਖਪਤਕਾਰਾਂ ਦੀ ਜੇਬ੍ਹ ਉਤੇ ਬੇਲੋੜਾ ਭਾਰ ਪੈਣ ਦਾ ਦਾਅਵਾਇਸ ਤੋਂ ਇਲਾਵਾ ਢੁਆਈ ਤੇ ਲੁਹਾਈ ਦੇ ਜ਼ਿਆਦਾ ਸਾਧਨ ਹੋਣ ਕਾਰਨ ਕੋਲੇ ਦੀ ਗੁਣਵੱਤਾ ਵਿੱਚ ਵੀ ਗਿਰਾਵਟ ਆਉਣ ਦੇ ਨਾਲ ਖਾਣ (ਐਮ.ਸੀ.ਐਲ.) ਤੋਂ ਲੋਡਿੰਗ ਹੋਣ ਤੋਂ ਤਾਪ ਬਿਜਲੀ ਘਰ ਤੱਕ ਪੁੱਜਣ ਵਿੱਚ ਲਗਦਾ ਢੁਆਈ ਸਮਾਂ ਰੇਲ ਮਾਧਿਅਮ ਦੇ ਚਾਰ ਤੋਂ ਪੰਜ ਦਿਨਾਂ ਦੇ ਮੁਕਾਬਲੇ ਤਕਰੀਬਨ 25 ਦਿਨਾਂ ਦਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਆਰ.ਐਸ.ਆਰ. ਮਾਧਿਅਮ ਰਾਹੀਂ ਪੰਜਾਬ ਦੇ ਤਾਪ ਬਿਜਲੀ ਘਰਾਂ ਲਈ ਘਰੇਲੂ ਕੋਲੇ ਦੀ ਟਰਾਂਸਪੋਰਟੇਸ਼ਨ ਲਾਹੇਵੰਦ ਨਹੀਂ ਹੋਵੇਗੀ ਕਿਉਂਕਿ ਇਸ ਨਾਲ ਪੰਜਾਬ ਦੇ ਲੋਕਾਂ ਉਤੇ ਬਿਜਲੀ ਦਰਾਂ ਦਾ ਬੋਝ ਵਧੇਗਾ। ਉਨ੍ਹਾਂ ਕਿਹਾ ਕਿ ਜੇ ਰੇਲਵੇ ਕੋਲ ਢੁਆਈ ਲਈ ਢੁਕਵੇਂ ਰੈਕਾਂ ਲਾਉਣ ਵਿੱਚ ਬੁਨਿਆਦੀ ਢਾਂਚੇ ਦੀ ਘਾਟ ਹੈ ਤਾਂ ਇਸ ਦਾ ਬੋਝ ਸਾਰੇ ਸੂਬਿਆਂ ਨੂੰ ਬਰਾਬਰ ਚੁੱਕਣਾ ਚਾਹੀਦਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਆਰ.ਕੇ.ਸਿੰਘ ਕੋਲ ਰਾਜ ਦੇ ਕੋਟੇ ਵਿੱਚੋਂ ਬੀਬੀਐਮਬੀ ਵਿੱਚ ਮੈਂਬਰ ਪਾਵਰ ਨਿਯੁਕਤ ਕਰਨ ਦਾ ਮੁੱਦਾ ਵੀ ਉਠਾਇਆ। ਦੋਵੇਂ ਆਗੂ ਬੀਬੀਐਮਬੀ ਦੇ ਮਾਮਲਿਆਂ ਨੂੰ ਸੁਚਾਰੂ ਬਣਾਉਣ ਲਈ ਜਲਦੀ ਤੋਂ ਜਲਦੀ ਮੈਂਬਰ ਨਿਯੁਕਤ ਕਰਨ ਲਈ ਵੀ ਸਹਿਮਤ ਹੋਏ। ਉਨ੍ਹਾਂ ਇਸ ਗੱਲ ‘ਤੇ ਵੀ ਰਜ਼ਾਮੰਦੀ ਪ੍ਰਗਟਾਈ ਕਿ ਮੈਂਬਰ ਦੀ ਨਿਯੁਕਤੀ ਦੀ ਸਮੁੱਚੀ ਪ੍ਰਕਿਰਿਆ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ। ਸੂਬੇ ਨੂੰ ਕੋਲੇ ਦੀ ਸਪਲਾਈ ਆਰ.ਐਸ.ਆਰ. ਦੀ ਥਾਂ 100 ਫੀਸਦੀ ਸਿੱਧੀ ਰੇਲਵੇ ਰਾਹੀਂ ਹੋਵੇਇਕ ਹੋਰ ਮਸਲਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਅਲਾਟ ਹੋਈ ਪਛਵਾੜਾ ਕੇਂਦਰੀ ਖਾਣ ਤੋਂ ਕੋਲੇ ਦਾ ਉਤਪਾਦਨ ਸ਼ੁਰੂ ਹੋ ਚੁੱਕਿਆ ਹੈ ਅਤੇ ਇਸ ਖਾਣ ਕੋਲ ਸੂਬੇ ਦੇ ਤਾਪ ਬਿਜਲੀ ਘਰਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਟੀ.ਐਸ.ਪੀ.ਐਲ. ਨੂੰ ਦੇਣ ਲਈ ਢੁਕਵੀਂ ਮਾਤਰਾ ਵਿੱਚ ਕੋਲਾ ਮੌਜੂਦ ਹੈ, ਜਿਸ ਕਾਰਨ ਭਵਿੱਖ ਵਿੱਚ ਪੰਜਾਬ ਦੇ ਬਿਜਲੀ ਘਰਾਂ ਲਈ ਕੋਲੇ ਦੀ ਵਿਦੇਸ਼ਾਂ ਤੋਂ ਦਰਾਮਦ ਕਰਨ ਦੀ ਕੋਈ ਲੋੜ ਨਹੀਂ ਪਵੇਗੀ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਕਿਹਾ ਕਿ ਪੰਜਾਬ ਨੂੰ ਆਪਣੀ ਨਿਰਧਾਰਤ ਪਛਵਾੜਾ ਖਾਣ ਦਾ ਕੋਲਾ 50 ਫੀਸਦੀ ਟਰਾਂਸਫਰ ਹੱਦ ਅਤੇ ਰਾਇਲਟੀ ਤੋਂ ਬਗੈਰ ਦੋਵਾਂ ਟੀ.ਐਸ.ਪੀ.ਐਲ. ਅਤੇ ਨਾਭਾ ਪਾਵਰ ਲਿਮਟਿਡ (ਐਨ.ਪੀ.ਐਲ.) ਲਈ ਵਰਤਣ ਦੀ ਪ੍ਰਵਾਨਗੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਛਵਾੜਾ ਕੋਲਾ ਖਾਣ ਦਾ ਕੋਲਾ ਉੱਚ ਗੁਣਵੱਤਾ ਵਾਲਾ ਹੈ, ਜਿਹੜਾ 4300 ਕੇ.ਸੀ.ਏ.ਐਲ./ਕਿਲੋਗ੍ਰਾਮ ਦੀ ਉੱਚ ਜੀ.ਸੀ.ਵੀ. ਅਤੇ 29 ਫੀਸਦੀ ਦੇ ਐਸ਼ ਕੰਟੈਂਟ ਵਾਲਾ ਹੈ, ਜਦੋਂ ਕਿ ਐਮ.ਸੀ.ਐਲ. ਦਾ ਕੋਲਾ 3000 ਕੇ.ਸੀ.ਏ.ਐਲ./ਕਿਲੋਗ੍ਰਾਮ ਅਤੇ 41 ਫੀਸਦੀ ਐਸ਼ ਕੰਟੈਂਟ ਵਾਲਾ ਹੈ। The post ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਅਪੀਲ, ਸੂਬੇ ਨੂੰ ਕੋਲੇ ਦੀ ਸਪਲਾਈ RSR ਦੀ ਥਾਂ 100 ਫ਼ੀਸਦੀ ਸਿੱਧੀ ਰੇਲਵੇ ਰਾਹੀਂ ਹੋਵੇ appeared first on TheUnmute.com - Punjabi News. Tags:
|
ISRO: ਇਸਰੋ ਨੇ ਹਾਈਪਰਸੋਨਿਕ ਵਾਹਨ ਦਾ ਕੀਤਾ ਪ੍ਰੀਖਣ, ਭਾਰਤੀ ਰੱਖਿਆ ਖੇਤਰ ਨੂੰ ਮਿਲੇਗੀ ਮਜ਼ਬੂਤੀ Friday 09 December 2022 01:50 PM UTC+00 | Tags: air-force breaking-news hypersonic-vehicle india india-air-force indian-space-research-organisation isro isro-will-launch-pslv-c52 latest-news news tech-news the-unmute-breaking-news the-unmute-news ਚੰਡੀਗੜ੍ਹ 09 ਦਸੰਬਰ 2022: ਭਾਰਤੀ ਪੁਲਾੜ ਖੋਜ ਸੰਗਠਨ (Indian Space Research Organization) ਅਤੇ ਏਕੀਕ੍ਰਿਤ ਰੱਖਿਆ ਅਮਲੇ ਨੇ ਸਾਂਝੇ ਤੌਰ ‘ਤੇ ਹਾਈਪਰਸੋਨਿਕ ਵਾਹਨ (Hypersonic Vehicle) ਦਾ ਸਫਲ ਪ੍ਰੀਖਣ ਕੀਤਾ। ਹਾਈਪਰਸੋਨਿਕ ਵਾਹਨ ਨੇ ਟਰਾਇਲਾਂ ਦੇ ਸਾਰੇ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕੀਤਾ ਅਤੇ ਉੱਚ ਸਮਰੱਥਾ ਦਾ ਪ੍ਰਦਰਸ਼ਨ ਕੀਤਾ। ਇਸ ਪ੍ਰੀਖਣ ਤੋਂ ਬਾਅਦ ਭਾਰਤ ਦਾ ਰੱਖਿਆ ਖੇਤਰ ਹੋਰ ਮਜ਼ਬੂਤ ਹੋਵੇਗਾ, ਖਾਸ ਤੌਰ ‘ਤੇ ਇਹ ਪਾਕਿਸਤਾਨ ਅਤੇ ਚੀਨ ਦੀਆਂ ਚਾਲਾਂ ਨੂੰ ਨਾਕਾਮ ਕਰਨ ਲਈ ਅਹਿਮ ਹਥਿਆਰ ਸਾਬਤ ਹੋਵੇਗਾ। ਇਸ ਵਾਹਨ ਦੀ ਖਾਸ ਗੱਲ ਇਹ ਹੈ ਕਿ ਇਹ ਆਵਾਜ਼ ਦੀ ਰਫਤਾਰ ਤੋਂ ਪੰਜ ਗੁਣਾ ਤੇਜ਼ ਉੱਡਦੀ ਹੈ। ਹਾਈਪਰਸੋਨਿਕ ਵਾਹਨ ਸਪੇਸ ਤੱਕ ਤੇਜ਼ ਪਹੁੰਚ, ਲੰਬੀ ਦੂਰੀ ‘ਤੇ ਤੇਜ਼ ਫੌਜੀ ਪ੍ਰਤੀਕਿਰਿਆ ਅਤੇ ਵਪਾਰਕ ਹਵਾਈ ਯਾਤਰਾ ਦੇ ਤੇਜ਼ ਸਾਧਨ ਨੂੰ ਸਮਰੱਥ ਬਣਾਉਂਦੇ ਹਨ। ਹਾਈਪਰਸੋਨਿਕ ਤਕਨਾਲੋਜੀ ਨੂੰ ਨਵੀਨਤਮ ਆਧੁਨਿਕ ਤਕਨਾਲੋਜੀ ਮੰਨਿਆ ਜਾਂਦਾ ਹੈ। ਚੀਨ, ਭਾਰਤ, ਰੂਸ ਅਤੇ ਅਮਰੀਕਾ ਸਮੇਤ ਕਈ ਦੇਸ਼ ਹਾਈਪਰਸੋਨਿਕ ਹਥਿਆਰਾਂ ਦੇ ਹੋਰ ਵਿਕਾਸ ਵਿੱਚ ਲੱਗੇ ਹੋਏ ਹਨ।
The post ISRO: ਇਸਰੋ ਨੇ ਹਾਈਪਰਸੋਨਿਕ ਵਾਹਨ ਦਾ ਕੀਤਾ ਪ੍ਰੀਖਣ, ਭਾਰਤੀ ਰੱਖਿਆ ਖੇਤਰ ਨੂੰ ਮਿਲੇਗੀ ਮਜ਼ਬੂਤੀ appeared first on TheUnmute.com - Punjabi News. Tags:
|
ਮਨੀਸ਼ ਤਿਵਾੜੀ ਨੇ ਨਵਾਂਸ਼ਹਿਰ ਲਈ ਪਾਸਪੋਰਟ ਸੇਵਾ ਕੇਂਦਰ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ Friday 09 December 2022 02:06 PM UTC+00 | Tags: aam-aadmi-party breaking-news cm-bhagwant-mann lok-sabha news passport-service-center punjab shaheed-bhagat-singh-nagar sri-anandpur-sahib the-unmute-breaking-news the-unmute-news the-unmute-punjabi-news ਨਵਾਂਸ਼ਹਿਰ 09 ਦਸੰਬਰ 2022: ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਲੋਕ ਸਭਾ ਵਿੱਚ ਉਠਾਇਆ ਹੈ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਨਵਾਂਸ਼ਹਿਰ ਵਜੋਂ ਵੀ ਜਾਣਿਆ ਜਾਂਦਾ ਹੈ। ਜਿਥੋਂ ਵੱਡੀ ਗਿਣਤੀ ਵਿੱਚ ਲੋਕ ਕੈਨੇਡਾ, ਅਮਰੀਕਾ, ਇੰਗਲੈਂਡ, ਆਸਟ੍ਰੇਲੀਆ, ਯੂਰਪ ਵਿਚ ਵਸਦੇ ਹਨ। ਉਹ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਜ਼ਿਲ੍ਹੇ ਵਿੱਚ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦੀ ਮੰਗ ਕਰ ਰਹੇ ਹਨ। ਇਸ ਬਾਰੇ ਪਹਿਲਾਂ ਮੰਤਰਾਲੇ ਦਾ ਜਵਾਬ ਆਇਆ ਸੀ ਕਿ ਪਾਸਪੋਰਟ ਸੇਵਾ ਕੇਂਦਰ ਲਈ ਕੋਈ ਥਾਂ ਨਹੀਂ ਹੈ। ਅਸੀਂ ਨਗਰ ਕੌਂਸਲ ਅਤੇ ਡਾਕ ਵਿਭਾਗ ਦੀ ਮਦਦ ਨਾਲ ਡਾਕਖਾਨੇ ਦੀ ਥਾਂ 'ਤੇ ਆਲੀਸ਼ਾਨ ਇਮਾਰਤ ਬਣਵਾਈ। ਉਨ੍ਹਾਂ ਖੁਲਾਸਾ ਕੀਤਾ ਕਿ ਉਕਤ ਇਮਾਰਤ ਨੂੰ ਬਣਿਆਂ ਇਕ ਸਾਲ ਬੀਤ ਚੁੱਕਾ ਹੈ। ਜਲੰਧਰ ਸਥਿਤ ਖੇਤਰੀ ਪਾਸਪੋਰਟ ਸੇਵਾ ਕੇਂਦਰ ਦਾ ਕਹਿਣਾ ਹੈ ਕਿ ਉਥੇ ਬੁਨਿਆਦੀ ਢਾਂਚਾ ਸਥਾਪਤ ਕਰਕੇ ਚਾਲੂ ਕੀਤਾ ਜਾਣਾ ਹੈ। ਜਿਸ ‘ਤੇ ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਉਹ ਇਹ ਪਾਸਪੋਰਟ ਸੇਵਾ ਕੇਂਦਰ ਸ਼ੁਰੂ ਕਰਨਾ ਚਾਹੁੰਦੀ ਹੈ? ਜੇ ਅਜਿਹਾ ਹੈ, ਤਾਂ ਕਦੋਂ ਸ਼ੁਰੂ ਕਰਨਾ ਹੈ? ਜੇ ਸ਼ੁਰੂ ਨਹੀਂ ਕਰਨਾ, ਤਾਂ ਕੀ ਕਾਰਨ ਹੈ? ਕੀ ਪਾਸਪੋਰਟ ਕੇਂਦਰ ਇਸ ਲਈ ਨਹੀਂ ਬਣਾਇਆ ਜਾ ਰਿਹਾ, ਕਿਉਂਕਿ ਉਹ ਵਿਰੋਧੀ ਧਿਰ ਦੇ ਸੰਸਦ ਮੈਂਬਰ ਹਨ? The post ਮਨੀਸ਼ ਤਿਵਾੜੀ ਨੇ ਨਵਾਂਸ਼ਹਿਰ ਲਈ ਪਾਸਪੋਰਟ ਸੇਵਾ ਕੇਂਦਰ ਦਾ ਮੁੱਦਾ ਲੋਕ ਸਭਾ ‘ਚ ਚੁੱਕਿਆ appeared first on TheUnmute.com - Punjabi News. Tags:
|
FIFA 2022: ਕੁਆਰਟਰ ਫਾਈਨਲ 'ਚ ਪੰਜ ਵਾਰ ਦੀ ਚੈਂਪੀਅਨ ਬ੍ਰਾਜ਼ੀਲ ਸਾਹਮਣੇ ਕ੍ਰੋਏਸ਼ੀਆ ਦੀ ਚੁਣੌਤੀ Friday 09 December 2022 02:13 PM UTC+00 | Tags: breaking-news croatia-vs-brazil fifa-2022 football-world-cup football-world-cup-2022 news sports-news street-child-football-world-cup ਚੰਡੀਗੜ੍ਹ 09 ਦਸੰਬਰ 2022: ਕਤਰ ‘ਚ ਚੱਲ ਰਹੇ ਫੁੱਟਬਾਲ ਵਿਸ਼ਵ ਕੱਪ ਦੇ ਪਹਿਲੇ ਕੁਆਰਟਰ ਫਾਈਨਲ ‘ਚ ਕ੍ਰੋਏਸ਼ੀਆ (Croatia) ਦੀ ਚੁਣੌਤੀ ਪੰਜ ਵਾਰ ਦੀ ਚੈਂਪੀਅਨ ਬ੍ਰਾਜ਼ੀਲ (Brazil) ਦੇ ਸਾਹਮਣੇ ਹੈ। ਕ੍ਰੋਏਸ਼ੀਆ ਦੀ ਟੀਮ ਪਿਛਲੀ ਵਾਰ ਫਾਈਨਲ ਵਿੱਚ ਹਾਰ ਗਈ ਸੀ। ਇਸ ਦੇ ਨਾਲ ਹੀ ਬ੍ਰਾਜ਼ੀਲ 2014 ਤੋਂ ਬਾਅਦ ਸੈਮੀਫਾਈਨਲ ‘ਚ ਨਹੀਂ ਪਹੁੰਚਿਆ ਹੈ। ਉਹ ਆਖਰੀ ਵਾਰ 2018 ਵਿੱਚ ਕੁਆਰਟਰ ਫਾਈਨਲ ਵਿੱਚ ਹਾਰ ਗਿਆ ਸੀ। ਬ੍ਰਾਜ਼ੀਲ (Brazil) ਦਾ 2002 ਦੇ ਫਾਈਨਲ ਵਿੱਚ ਜਰਮਨੀ ਨੂੰ ਹਰਾਉਣ ਤੋਂ ਬਾਅਦ ਨਾਕਆਊਟ ਮੈਚਾਂ ਵਿੱਚ ਯੂਰਪੀਅਨ ਟੀਮਾਂ ਦੇ ਖਿਲਾਫ ਮਾੜਾ ਰਿਕਾਰਡ ਰਿਹਾ ਹੈ। ਫਰਾਂਸ ਨੂੰ 2006 ਵਿੱਚ, ਨੀਦਰਲੈਂਡ ਨੂੰ 2010 ਵਿੱਚ, ਜਰਮਨੀ ਨੂੰ 2014 ਵਿੱਚ ਅਤੇ ਬੈਲਜੀਅਮ ਨੂੰ 2018 ਵਿੱਚ ਨਾਕਆਊਟ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਤਿੰਨ ਵਾਰ ਉਹ ਕੁਆਰਟਰ ਫਾਈਨਲ (2006, 2010 ਅਤੇ 2018) ਵਿੱਚ ਬਾਹਰ ਹੋ ਗਿਆ ਸੀ। 2014 ਦੇ ਸੈਮੀਫਾਈਨਲ ਵਿੱਚ ਜਰਮਨੀ ਨੇ ਉਸਨੂੰ ਹਰਾਇਆ ਸੀ। The post FIFA 2022: ਕੁਆਰਟਰ ਫਾਈਨਲ ‘ਚ ਪੰਜ ਵਾਰ ਦੀ ਚੈਂਪੀਅਨ ਬ੍ਰਾਜ਼ੀਲ ਸਾਹਮਣੇ ਕ੍ਰੋਏਸ਼ੀਆ ਦੀ ਚੁਣੌਤੀ appeared first on TheUnmute.com - Punjabi News. Tags:
|
ਈ.ਟੀ.ਟੀ. ਅਧਿਆਪਕਾਂ ਦੀ ਚੋਣ 'ਚ ਰਾਖਵੇਂਕਰਨ ਸਬੰਧੀ ਜਾਰੀ ਹਦਾਇਤਾਂ ਨੂੰ ਲੈ ਕੇ ਡਾ. ਬਲਜੀਤ ਕੌਰ ਨੇ ਸਿੱਖਿਆ ਵਿਭਾਗ ਨੂੰ ਲਿਖਿਆ ਪੱਤਰ Friday 09 December 2022 02:20 PM UTC+00 | Tags: aam-aadmi-party cm-bhagwant-mann dr-baljit-kaur-news education-department ett-teachers gurmeet-singh-meet-hayer harjot-singh-bains news pseb punjab punjab-chool-education-department ਚੰਡੀਗੜ੍ਹ 09 ਦਸੰਬਰ 2022: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਈ.ਟੀ.ਟੀ ਅਧਿਆਪਕਾਂ ਦੀ ਚੋਣ ਵਿਚ ਰਾਖਵੇਕਰਨ ਨੀਤੀ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਸਮਾਜਿਕ ਨਿਆਂ ਵਿਭਾਗ ਵਲੋਂ ਮਿਤੀ 10-07-1995 ਨੂੰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ। ਜਿਕਰਯੋਗ ਹੈ ਕਿ ਪਿੱਛਲੇ ਦਿਨੀ ਈ.ਟੀ.ਟੀ 6635 ਐਸ.ਸੀ/ਬੀ.ਸੀ ਯੂਨੀਅਨ ਦਾ ਇਕ ਵਫਦ ਡਾ. ਬਲਜੀਤ ਕੌਰ ਨੂੰ ਮਿਲਿਆ ਸੀ ਜਿਸਨੇ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆ ਅਤੇ ਸਿੱਖਿਆ ਮੰਤਰੀ ਨਾਲ ਕੀਤੀਆਂ ਗਈਆ ਮੀਟਿੰਗਾ ਵਿੱਚ ਉਹਨ੍ਹਾਂ ਵੱਲੋ ਇਹ ਗੱਲ ਕਹੀ ਗਈ ਹੈ ਕਿ ਈ.ਟੀ.ਟੀ. ਅਧਿਆਪਕਾਂ ਦੀ ਚੋਣ ਦੀ ਦੂਜੀ ਲਿਸਟ ਵਿੱਚ ਜਨਰਲ ਕੈਟਾਗਰੀ ਦੇ ਆਖਰੀ ਉਮੀਦਵਾਰ ਤੋਂ ਵੱਧ ਨੰਬਰਾਂ ਵਾਲੇ ਐਸ. ਸੀ/ ਬੀ. ਸੀ ਉਮੀਦਵਾਰ ਜੋ ਕਿ ਪਹਿਲਾਂ ਆਪਣੇ ਕੋਟੇ ਦੀਆਂ ਅਸਾਮੀਆਂ ਵਿੱਚ ਨੌਕਰੀ ਲੈ ਚੁੱਕੇ ਹਨ ਅਤੇ ਭਾਵੇਂ ਹੁਣ ਓਪਨ ਦੀ ਮੈਰਿਟ ਡਾਊਨ ਜਾਣ ਤੇ ਉਹਨਾਂ ਦੇ ਨੰਬਰ ਜਨਰਲ ਕੈਟਾਗਰੀ ਦੇ ਆਖਰੀ ਉਮੀਦਵਾਰ ਨਾਲੋਂ ਵੱਧ ਹਨ ਪਰ ਫਿਰ ਵੀ ਉਹਨਾਂ ਐਸ. ਸੀ/ਬੀ. ਸੀ ਉਮੀਦਵਾਰਾਂ ਨੂੰ ਓਪਨ ਕੈਟਾਗਰੀ ਦੀ ਮੈਰਿਟ ਵਿੱਚ ਸ਼ਿਫਟ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਡਾ. ਬਲਜੀਤ ਕੌਰ ਨੇ ਨੋਟਿਸ ਲੈਂਦਿਆਂ ਪ੍ਰਮੁੱਖ ਸਕੱਤਰ, ਸਕੂਲ ਸਿਖਿਆ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਅਧਾਰ ਤੇ ਸਮਾਜਿਕ ਨਿਆਂ ਵਿਭਾਗ ਵੱਲੋ ਮਿਤੀ 10.07.1995, ਨੂੰ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਹ ਰਾਖਵੇਂਕਰਨ ਸਬੰਧੀ ਸਵੈ-ਸਪਸਟ ਹਨ, ਜਿਨਾਂ ਦੀ ਇੰਨ-ਬਿਨ ਪਾਲਣਾ ਯਕੀਨੀ ਬਣਾਈ ਜਾਵੇ। The post ਈ.ਟੀ.ਟੀ. ਅਧਿਆਪਕਾਂ ਦੀ ਚੋਣ ‘ਚ ਰਾਖਵੇਂਕਰਨ ਸਬੰਧੀ ਜਾਰੀ ਹਦਾਇਤਾਂ ਨੂੰ ਲੈ ਕੇ ਡਾ. ਬਲਜੀਤ ਕੌਰ ਨੇ ਸਿੱਖਿਆ ਵਿਭਾਗ ਨੂੰ ਲਿਖਿਆ ਪੱਤਰ appeared first on TheUnmute.com - Punjabi News. Tags:
|
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |