ਕੜਾਕੇ ਦੀ ਠੰਡ ਦੀ ਲਪੇਟ ‘ਚ ਪੰਜਾਬ ਤੇ ਹਰਿਆਣਾ, ਬਠਿੰਡਾ ‘ਚ -0.2 ਡਿਗਰੀ ਰਿਕਾਰਡ ਕੀਤਾ ਗਿਆ ਪਾਰਾ

ਪੰਜਾਬ ਅਤੇ ਹਰਿਆਣਾ ਦੇ ਕਈ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ ਚੱਲ ਰਿਹਾ ਹੈ । ਬੁੱਧਵਾਰ ਨੂੰ ਬਠਿੰਡਾ ਅਤੇ ਗੁਰੂਗ੍ਰਾਮ ਵਿੱਚ ਰਾਤ ਦਾ ਤਾਪਮਾਨ -0.2 ਡਿਗਰੀ ਸੈਲਸੀਅਸ ‘ਤੇ ਪਹੁੰਚ ਗਿਆ, ਜਿਸ ਨਾਲ ਸ਼ਹਿਰਾਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਹਾਲਾਂਕਿ ਦਿਨ ਦੇ ਸਮੇਂ ਚੰਡੀਗੜ੍ਹ ਸਣੇ ਪੰਜਾਬ-ਹਰਿਆਣਾ ਦੇ ਕਈ ਸ਼ਹਿਰਾਂ ਵਿੱਚ ਧੁੱਪ ਨਿਕਲੀ ਪਰ ਰਾਤ ਨੂੰ ਤਾਪਮਾਨ ਬਹੁਤ ਜ਼ਿਆਦਾ ਹੇਠਾਂ ਆ ਗਿਆ। ਮੌਸਮ ਵਿਭਾਗ ਦੇ ਅਨੁਸਾਰ ਹੁਣ ਕੁਝ ਦਿਨਾਂ ਤੱਕ ਮੌਸਮ ਮਿਜਾਜ਼ ਅਜਿਹਾ ਹੀ ਰਹਿਣ ਵਾਲਾ ਹੈ।

Punjab weather update
Punjab weather update

ਚੰਡੀਗੜ੍ਹ ਸਥਿਤ ਮੌਸਮ ਵਿਭਾਗ ਦੇ ਡਾਇਰੈਕਟਰ ਡਾ: ਮਨਮੋਹਨ ਸ਼ਰਮਾ ਨੇ ਦੱਸਿਆ ਕਿ ਆਉਣ ਵਾਲੇ ਕੁਝ ਦਿਨਾਂ ਤੱਕ ਪੰਜਾਬ ਅਤੇ ਹਰਿਆਣਾ ਦੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ ਇਸ ਤਰ੍ਹਾਂ ਡਿੱਗ ਜਾਵੇਗਾ, ਮੀਂਹ ਪੈਣ ਤੋਂ ਬਾਅਦ ਤਾਪਮਾਨ ਆਮ ਵਾਂਗ ਰਹਿਣ ਦੀ ਉਮੀਦ ਹੈ। ਫਿਲਹਾਲ ਪੰਜਾਬ ਤੇ ਹਰਿਆਣਾ ਵਿੱਚ ਬੁੱਧਵਾਰ ਨੂੰ ਕੜਾਕੇ ਦੀ ਠੰਡ ਰਹੀ ਤੇ ਜ਼ਿਆਦਾਤਰ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਬਣਿਆ ਰਿਹਾ।

ਇਹ ਵੀ ਪੜ੍ਹੋ: ਰਾਹਤ ਭਰੀ ਖ਼ਬਰ, ਪੰਜਾਬ ਸਣੇ ਉੱਤਰ ਭਾਰਤ ‘ਚ ਇਸ ਦਿਨ ਤੋਂ ਘਟੇਗੀ ਕੜਾਕੇ ਦੀ ਠੰਡ, 5 ਡਿਗਰੀ ਵਧੇਗਾ ਪਾਰਾ

ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਬਠਿੰਡਾ ਅਤੇ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ ਮਨਫ਼ੀ ਤੋਂ 0.2 ਡਿਗਰੀ ਸੈਲਸੀਅਸ ਅਤੇ 0.5 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ। ਵਿਭਾਗ ਮੁਤਾਬਕ ਚਾਰ ਦਿਨ ਸਾਫ਼ ਮੌਸਮ ਰਹਿਣ ਤੋਂ ਬਾਅਦ 23 ਜਨਵਰੀ ਤੋਂ ਦੋਵਾਂ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ । ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿੱਚ 2.9 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 2.8, ਪਟਿਆਲਾ ਵਿੱਚ 2.6, ਪਠਾਨਕੋਟ ਵਿੱਚ 3.8, ਗੁਰਦਾਸਪੁਰ ਵਿੱਚ 2, ਮੋਗਾ ਵਿੱਚ 0.5 ਅਤੇ ਮੋਹਾਲੀ ਵਿੱਚ 4.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Punjab weather update
Punjab weather update

ਉੱਥੇ ਹੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 3.3 ਡਿਗਰੀ ਸੈਲਸੀਅਸ ਰਿਹਾ। ਹਰਿਆਣਾ ਦੇ ਨਾਰਨੌਲ ਵਿੱਚ ਘੱਟੋ-ਘੱਟ ਤਾਪਮਾਨ 0.5 ਡਿਗਰੀ ਸੈਲਸੀਅਸ, ਸਿਰਸਾ 1, ਹਿਸਾਰ 2, ਕਰਨਾਲ 2.4, ਰੋਹਤਕ 2.8 ਅਤੇ ਅੰਬਾਲਾ ਵਿੱਚ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤਿੰਨ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੜਾਕੇ ਦੀ ਠੰਡ ਦੀ ਲਪੇਟ ‘ਚ ਪੰਜਾਬ ਤੇ ਹਰਿਆਣਾ, ਬਠਿੰਡਾ ‘ਚ -0.2 ਡਿਗਰੀ ਰਿਕਾਰਡ ਕੀਤਾ ਗਿਆ ਪਾਰਾ appeared first on Daily Post Punjabi.



Previous Post Next Post

Contact Form