ਇਸ ਵਾਰ ਗਣਤੰਤਰ ਦਿਵਸ ਪਰੇਡ ਵਿੱਚ 17 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 23 ਝਾਕੀਆਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ। ਇਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ ਦੀਆਂ ਛੇ ਝਾਂਕੀਆਂ ਵੀ ਪਰੇਡ ਵਿੱਚ ਸ਼ਾਮਿਲ ਕੀਤੀਆਂ ਜਾਣਗੀਆਂ । ਇਹ ਝਾਕੀਆਂ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ, ਆਰਥਿਕ ਅਤੇ ਸਮਾਜਿਕ ਤਰੱਕੀ ਅਤੇ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਨੂੰ ਦਰਸਾਉਂਦੀ ਹੈ। ਪਰ ਇਸ ਸਾਲ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਦੀ ਪਰੇਡ ਵਿੱਚ ਸ਼ਾਮਿਲ ਨਹੀਂ ਹੋਵੇਗੀ।
ਦਰਅਸਲ, ਰੱਖਿਆ ਮੰਤਰਾਲੇ ਵੱਲੋਂ ਪੰਜਾਬ ਤੇ ਦਿੱਲੀ ਦੀਆਂ ਝਾਕੀਆਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਰੱਖਿਆ ਮੰਤਰਾਲੇ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਵਿੱਚ 26 ਜਨਵਰੀ ਨੂੰ ਹੋਣ ਵਾਲੀ ਪਰੇਡ ਵਿੱਚ ਦਿੱਲੀ ਪ੍ਰਦੇਸ਼, ਪੰਜਾਬ ਅਤੇ ਹਿਮਾਚਲ ਦੇ ਨਾਲ-ਨਾਲ ਕਈ ਹੋਰ ਰਾਜਾਂ ਦੀ ਝਾਂਕੀ ਵੀ ਦਿਖਾਈ ਨਹੀਂ ਦੇਵੇਗੀ। ਇਸ ਵਾਰ ਗਣਤੰਤਰ ਦਿਵਸ ਪਰੇਡ ਵਿੱਚ 16 ਰਾਜਾਂ ਅਤੇ ਵੱਖ-ਵੱਖ ਮੰਤਰਾਲਿਆਂ ਦੀਆਂ ਝਾਕੀਆਂ ਸਾਹਮਣੇ ਆਉਣਗੀਆਂ।
ਦੱਸ ਦੇਈਏ ਕਿ ਇਸ ਸਾਲ 26 ਜਨਵਰੀ ਦੀ ਪਰੇਡ ਵਿੱਚ ਗੁਜਰਾਤ ਦੀ ਝਾਂਕੀ ਨਵਿਆਉਣਯੋਗ ਊਰਜਾ ਸਰੋਤਾਂ ‘ਤੇ ਧਿਆਨ ਕੇਂਦ੍ਰਤ ਕਰਦੇ ਹੋਏ ਸੱਭਿਆਚਾਰਕ ਪਰੰਪਰਾ ਅਤੇ ਵਿਗਿਆਨਕ ਮਨ ਦੇ ਮੇਲ ਨੂੰ ਪ੍ਰਦਰਸ਼ਿਤ ਕਰੇਗੀ । ਜੰਮੂ-ਕਸ਼ਮੀਰ ਦੀ ਝਾਂਕੀ ਧਾਰਮਿਕ ਅਤੇ ਮਨੋਰੰਜਕ ਸੈਰ-ਸਪਾਟੇ ਦੀ ਸੰਭਾਵਨਾ ਨੂੰ ਪ੍ਰਦਰਸ਼ਿਤ ਕਰੇਗੀ। ਇਸ ਸਾਲ ਇਸ ਦੀ ਥੀਮ ਹੋਵੇਗੀ – ਨਿਊ ਜੰਮੂ ਅਤੇ ਕਸ਼ਮੀਰ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post 26 ਜਨਵਰੀ ਦੀ ਪਰੇਡ ‘ਚ ਨਹੀਂ ਦਿਖੇਗੀ ਪੰਜਾਬ ਦੀ ਝਾਂਕੀ, ਰੱਖਿਆ ਮੰਤਰਾਲੇ ਵੱਲੋਂ ਨਹੀਂ ਮਿਲੀ ਮਨਜ਼ੂਰੀ ! appeared first on Daily Post Punjabi.