ਅੰਮ੍ਰਿਤਸਰ ‘ਚ 35 ਕਰੋੜ ਦੀ ਹੈਰੋਇਨ ਬਰਾਮਦ: ਪੁਲਿਸ ਨਾਕੇ ‘ਤੇ ਫਾਇਰਿੰਗ ਕਰ ਕੇ ਫਰਾਰ ਹੋਏ ਸੀ ਤਸਕਰ

ਪੰਜਾਬ ਦੇ ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ (CI ) ਦੀ ਟੀਮ ਵੱਲੋਂ 5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਹਾਲ ਹੀ ਵਿੱਚ ਪੁਲਿਸ ਨਾਕੇ ‘ਤੇ ਫਾਇਰਿੰਗ ਕਰ ਭੱਜੇ ਦੋ ਤਸਕਰਾਂ ਦੇ ਰਿਸ਼ਤੇਦਾਰਾਂ ਤੋਂ ਇਸ ਖੇਪ ਨੂੰ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਰਿਸ਼ਤੇਦਾਰ ਰਾਜਾਸਾਂਸੀ ਦੇ ਪਿੰਡ ਕੋਟਲਾ ਡੂਮ ਵਾਸੀ ਸੁਰਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

CI Amritsar recovered
CI Amritsar recovered

CI ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਕਿਸਤਾਨ ਤੋਂ ਖੇਪ ਦੀ ਜਾਣਕਾਰੀ ਮਿਲੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਕੋਟਲਾ ਡੂਮ ਵਿੱਚ ਨਾਕਾ ਲਗਾਇਆ। ਲੋਪੋਕੇ ਵੱਲੋਂ ਆ ਰਹੀ ਇੱਕ I-20 ਕਾਰ ਵਿੱਚ ਸਵਾਰ ਵਿਅਕਤੀਆਂ ਨੇ ਨਾਕਾ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਪਿੱਛਾ ਕੀਤਾ ਤਾਂ ਕਾਰ ਵਿੱਚ ਬੈਠੇ ਦੋ ਤਸਕਰਾਂ ਨੇ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ । ਪੁਲਿਸ ਨੇ ਸ਼ੁਰੂਆਤ ਵਿੱਚ ਹਵਾਈ ਫ਼ਾਇਰ ਕੀਤੇ ਪਰ ਜਦੋਂ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਇੱਕ ਗੋਲੀ ਕਾਰ ਦੇ ਟਾਇਰ ‘ਤੇ ਜਾ ਵੱਜੀ।

ਇਹ ਵੀ ਪੜ੍ਹੋ: ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ‘ਚ ਜਿੱਤਿਆ ਸੋਨ ਤਗਮਾ, 123 ਕਿੱਲੋ ਭਾਰ ਚੁੱਕ ਬਣਾਇਆ ਰਿਕਾਰਡ

ਮਿਲੀ ਜਾਣਕਾਰੀ ਅਨੁਸਾਰ ਜਦੋਂ ਤਸਕਰਾਂ ਨੇ ਭੱਜਣ ਦੀ ਕੋਸ਼ਿਸ਼ ਕਰਨ ਕੀਤੀ ਤਾਂ ਉਨ੍ਹਾਂ ਦੀ ਕਾਰ ਇੱਕ ਬੋਲੈਰੋ ਕਾਰ ਨਾਲ ਟਕਰਾ ਗਈ । ਜਿਸ ਤੋਂ ਬਾਅਦ ਮੁਲਜ਼ਮ ਧੁੰਦ ਦਾ ਫਾਇਦਾ ਚੁੱਕ ਕੇ ਕੋਟਲਾ ਡੂਮ ਵੱਲ ਭੱਜਣ ਵਿੱਚ ਕਾਮਯਾਬ ਹੋ ਗਏ। ਪੁਲਿਸ ਨੇ ਜਦੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਤਸਕਰਾਂ ਦੀ ਪਛਾਣ ਗੁਰਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵਜੋਂ ਹੋਈ। ਜਾਂਚ ਦੌਰਾਨ ਪੁਲਿਸ ਨੇ ਕੋਟਲਾ ਡੂਮ ਤੋਂ ਇੰਦਰਦੀਪ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ।

ਦੱਸ ਦੇਈਏ ਕਿ ਇਸ ਸਬੰਧੀ ਮੁਲਜ਼ਮਾਂ ਦੇ ਰਿਸ਼ਤੇਦਾਰ ਇੰਦਰਦੀਪ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਤੇ ਹੈਪੀ ਨੇ ਉਨ੍ਹਾਂ ਨੂੰ ਇੱਕ ਬੈਗ ਦਿੱਤਾ ਸੀ। ਮੁਲਜ਼ਮਾਂ ਨੇ ਬੈਗ ਆਪਣੇ ਕੋਲ ਰੱਖਣ ਅਤੇ ਬਾਅਦ ਵਿੱਚ ਵਾਪਸ ਕਰਨ ਦੀ ਗੱਲ ਵੀ ਆਖੀ । ਪੁਲਿਸ ਨੇ ਇੰਦਰਦੀਪ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ ਹੀ ਉਸਦੇ ਘਰੋਂ 5 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅੰਮ੍ਰਿਤਸਰ ‘ਚ 35 ਕਰੋੜ ਦੀ ਹੈਰੋਇਨ ਬਰਾਮਦ: ਪੁਲਿਸ ਨਾਕੇ ‘ਤੇ ਫਾਇਰਿੰਗ ਕਰ ਕੇ ਫਰਾਰ ਹੋਏ ਸੀ ਤਸਕਰ appeared first on Daily Post Punjabi.



source https://dailypost.in/news/punjab/ci-amritsar-recovered/
Previous Post Next Post

Contact Form