ਤਮਿਲਨਾਡੂ ਤੋਂ ਸਵੇਰੇ-ਸਵੇਰੇ ਇੱਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਤ੍ਰਿਚੀ-ਚੇੱਨਈ ਰਾਸ਼ਟਰੀ ਰਾਜਮਾਰਗ ‘ਤੇ ਮੰਗਲਵਾਰ ਤੜਕੇ 6 ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ 5 ਲੋਕਾਂ ਦੀ ਮੌਤ ਹੋ ਗਈ । ਕੁਡ਼ਾਲੌਰ ਜ਼ਿਲ੍ਹੇ ਦੇ ਵੇਯਪੁਰ ਨੇੜੇ ਰਾਸ਼ਟਰੀ ਰਾਜਮਾਰਗ ‘ਤੇ ਇਸ ਹਾਡੇਸ ਵਿੱਚ 2 ਪ੍ਰਾਈਵੇਟ ਬੱਸਾਂ, 2 ਲਾਰੀਆਂ ਅਤੇ 2 ਕਾਰਾਂ ਆਪਸ ਵਿੱਚ ਟਕਰਾ ਗਈਆਂ।
ਨਿਊਜ਼ ਏਜੰਸੀ ਮੁਤਾਬਕ ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਡਰਾਈਵਰ ਸਮੇਤ ਇੱਕੋ ਪਰਿਵਾਰ ਦੀਆਂ 2 ਔਰਤਾਂ ਅਤੇ 2 ਬੱਚਿਆਂ ਦੀ ਮੌਤ ਹੋ ਗਈ । ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ, ਜਿਨ੍ਹਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ, ਕਾਰ ਵਿੱਚ ਸਵਾਰ ਸਨ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਮ੍ਰਿਤਕ ਦੇਹਾਂ ਕਾਰ ਵਿੱਚੋਂ ਕੱਢ ਕੇ ਸਰਕਾਰੀ ਹਸਪਤਾਲ ਭੇਜਿਆ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਫਿਲਹਾਲ ਮ੍ਰਿਤਕਾਂ ਦੀ ਪਹਿਚਾਣ ਨਹੀਂ ਹੋ ਸਕੀ ਹੈ । ਕਾਰ ਦੀ ਆਰਸੀ ਬੁੱਕ ਦਾ ਹਵਾਲਾ ਦਿੰਦੇ ਹੋਏ ਪੁਲਿਸ ਨੇ ਦੱਸਿਆ ਹੈ ਕਿ ਗੱਡੀ ਚੇੱਨਈ ਦੇ ਨੰਗਨਲਲੂਰ ਦੀ ਸੀ। ਪੁਲਿਸ ਨੇ ਅੱਗੇ ਦੱਸਿਆ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮ੍ਰਿਤਕਾਂ ਦੀ ਪਛਾਣ ਕਰ ਲਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦਰਦਨਾਕ ਹਾਦਸਾ: 6 ਗੱਡੀਆਂ ਦੀ ਆਪਸ ‘ਚ ਭਿਆਨਕ ਟੱਕਰ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ appeared first on Daily Post Punjabi.