ਦਿੱਲੀ ਪੁਲਿਸ ਦੇ ਇੱਕ ASI ਦੀ ਗੱਡੀ ਨੇ ਮੰਗਲਵਾਰ ਰਾਤ ਨੂੰ ਦਵਾਰਕਾ ਮੋਡ ਵਿਖੇ ਪੀਸੀਆਰ ਵੈਨ ਨੂੰ ਟੱਕਰ ਮਾਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਇਹ ਘਟਨਾ ਰਾਤ 12:30 ਵਜੇ ਵਾਪਰੀ। PCR ਵੈਨ ਦੇ ਨਾਲ-ਨਾਲ ASI ਦੀ ਗੱਡੀ ਨੇ 5 ਹੋਰ ਗੱਡੀਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ASI ਸਮੇਤ 4 ਲੋਕ ਜ਼ਖ਼ਮੀ ਹੋ ਗਏ ਹਨ।
ਜਾਣਕਾਰੀ ਅਨੁਸਾਰ ਰਾਤ ਕਰੀਬ 12:30 ਵਜੇ ਹਾਦਸੇ ਦੌਰਾਨ ਪੁਲਿਸ ASI ਆਪਣੀ ਨਿੱਜੀ ਕਾਰ ਵਿੱਚ ਮੌਜੂਦ ਸੀ। ਘਟਨਾ ਦੀ ਸੂਚਨਾ ਮਿਲਣ ‘ਤੇ ਦਿੱਲੀ ਪੁਲਿਸ ਅਧਿਕਾਰੀ ਮੌਕੇ ‘ਤੇ ਪੁਜੇ। ਮੁਲਜ਼ਮ ASI ‘ਤੇ ਲਾਲ ਬੱਤੀ ‘ਤੇ ਵਾਹਨਾਂ ਨੂੰ ਟੱਕਰ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਨੌਜਵਾਨ ਦਾ ਕਤਲ, ਪੈਸਿਆਂ ਦੇ ਲੈਣ-ਦੇਣ ਕਰਕੇ ਪਿਓ-ਪੁੱਤਾਂ ਨੇ ਗੋਲੀ ਮਾਰੀ
ਇਸ ਦੇ ਨਾਲ ਹੀ ਮਾਮਲਾ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਮੁਲਜ਼ਮ ASI ਦੇ ਖੂਨ ਦੇ ਨਮੂਨੇ ਵੀ ਲਏ ਗਏ ਹਨ ਤਾਂ ਜੋ ਖੂਨ ਵਿੱਚ ਅਲਕੋਹਲ ਦੀ ਮਾਤਰਾ ਦਾ ਪਤਾ ਲਗਾਇਆ ਜਾ ਸਕੇ। ਇਸ ਤੋਂ ਇਹ ਸਪੱਸ਼ਟ ਹੋ ਜਾਵੇਗਾ ਕਿ ਉਸ ਨੇ ਗੱਡੀ ਚਲਾਉਂਦੇ ਸਮੇਂ ਸ਼ਰਾਬ ਪੀਤੀ ਹੋਈ ਸੀ ਜਾਂ ਨਹੀਂ। ਸਾਰੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦਿੱਲੀ : ASI ਦੀ ਗੱਡੀ ਨੇ PCR ਵੈਨ ਸਣੇ ਠੋਕੀਆਂ 6 ਗੱਡੀਆਂ, ਮਚਿਆ ਹੰਗਾਮਾ appeared first on Daily Post Punjabi.