ਕੈਨੇਡਾ ਵਿੱਚ ਮੋਗਾ ਦੇ ਪ੍ਰਸਿੱਧ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਨਾਮੀ ਕਬੱਡੀ ਰੇਡਰ ਅਮਰਪ੍ਰੀਤ ਅਮਰੀ ਦੀ ਕੈਨੇਡਾ ਦੇ ਸਰੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਸੋਮਵਾਰ ਸਵੇਰੇ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ 28 ਸਾਲਾ ਅਮਰਪ੍ਰੀਤ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਵਿਆਹ ਕਰਵਾਉਣ ਲਈ ਕੈਨੇਡਾ ਗਿਆ ਸੀ ਤੇ ਪਿਛਲੇ ਸਾਲ ਉਸ ਦਾ ਵਿਆਹ ਹੋਇਆ ਸੀ। ਅਮਰੀ ਕਬੱਡੀ ਦਾ ਚੰਗਾ ਖਿਡਾਰੀ ਸੀ।
ਦੱਸ ਦੇਈਏ ਕਿ ਜਿਵੇਂ ਹੀ ਅਮਰਪ੍ਰੀਤ ਅਮਰੀ ਦੀ ਮੌਤ ਦੀ ਖ਼ਬਰ ਪਿੰਡ ਪਹੁੰਚੀ ਤਾਂ ਉਸਦੇ ਪਰਿਵਾਰ ਸਮੇਤ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਕਬੱਡੀ ਵਿੱਚ ਨਾਮ ਖੱਟਣ ਵਾਲੇ ਅਮਰੀ ਦੀ ਮੌਤ ਨਾਲ ਕਬੱਡੀ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦੁਖਦਾਇਕ ਖ਼ਬਰ: ਮੋਗਾ ਦੇ ਪ੍ਰਸਿੱਧ ਕਬੱਡੀ ਖਿਡਾਰੀ ਅਮਰਪ੍ਰੀਤ ਅਮਰੀ ਦੀ ਕੈਨੇਡਾ ‘ਚ ਮੌਤ appeared first on Daily Post Punjabi.
source https://dailypost.in/news/punjab/moga-famous-kabaddi-player/