ਪੰਜਾਬ ‘ਚ ਸੁੱਕੀ ਠੰਡ ਤੋਂ ਮਿਲੇਗੀ ਰਾਹਤ, ਅੱਜ ਤੇ ਕੱਲ੍ਹ ਮੀਂਹ ਪੈਣ ਦੇ ਆਸਾਰ

ਇੱਕ ਹਫ਼ਤੇ ਤੋਂ ਵੱਧ ਸਮੇਂ ਤੋਂ ਸੁੱਕੀ ਠੰਢ ਦਾ ਸਾਹਮਣਾ ਕਰ ਰਹੇ ਪੰਜਾਬ ਵਿੱਚ ਬੁੱਧਵਾਰ ਤੋਂ ਮੀਂਹ ਪੈਣ ਦੇ ਆਸਾਰ ਹਨ। ਬੁੱਧਵਾਰ ਅਤੇ ਵੀਰਵਾਰ ਨੂੰ ਪੂਰੇ ਪੰਜਾਬ ‘ਚ ਮੀਂਹ ਪੈ ਸਕਦਾ ਹੈ, ਜਦਕਿ ਵੀਰਵਾਰ ਨੂੰ ਹਰਿਆਣਾ ‘ਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ।

ਮੰਗਲਵਾਰ ਨੂੰ ਦਿਨ ਭਰ ਪੰਜਾਬ ਅਤੇ ਹਰਿਆਣਾ ਨੂੰ ਧੁੰਦ ਅਤੇ ਸੰਘਣੀ ਧੁੰਦ ਨੇ ਘੇਰ ਲਿਆ, ਜਿਸ ਕਾਰਨ ਕਈ ਸ਼ਹਿਰਾਂ ਦਾ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਪੰਜਾਬ ਦੇ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 2.4 ਅਤੇ ਹਰਿਆਣਾ ਦੇ ਭਿਵਾਨੀ ਵਿੱਚ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

rain is expected today
rain is expected today

ਪੰਜਾਬ ਦੀ ਨੰਗਲ ਸਬ-ਡਿਵੀਜ਼ਨ ਵਿੱਚ ਪਈ ਸੰਘਣੀ ਧੁੰਦ ਨੇ ਪੂਰੇ ਇਲਾਕੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਹਾਲਾਤ ਅਜਿਹੇ ਸਨ ਕਿ ਦੁਪਹਿਰੇ 12 ਵਜੇ ਤੱਕ ਵੀ ਸੜਕ ‘ਤੇ ਤੁਰਦੇ ਸਮੇਂ ਸਮੇਂ ਕੁਝ ਨਜ਼ਰ ਨਹੀਂ ਆ ਰਿਹਾ ਸੀ। ਸੜਕ ‘ਤੇ ਗੱਡੀ ਚਲਾਉਣ ਵੇਲੇ ਵਾਹਨ ਚਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਦਿਨ ਵੇਲੇ ਹੀ ਵਾਹਨਾਂ ਦੀਆਂ ਹੈੱਡ ਲਾਈਟਾਂ ਜਗਾਉਣੀਆਂ ਪਈਆਂ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬੁੱਧਵਾਰ ਤੋਂ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਕਾਰਨ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਮਿਲ ਸਕਦੀ ਹੈ। ਇਸ ਦੌਰਾਨ ਪੂਰੇ ਪੰਜਾਬ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਥਾਵਾਂ ‘ਤੇ ਠੰਡ ਸੀ, ਜਦੋਂ ਕਿ ਸਵੇਰੇ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਸੀ।

ਇਹ ਵੀ ਪੜ੍ਹੋ : ‘ਭਾਰਤ ਜੋੜੋ ਯਾਤਰਾ’, ਸਿਰ ‘ਤੇ ਦਸਤਾਰ ਸਜਾ ਗੁ. ਸ੍ਰੀ ਫਤਿਹਗੜ੍ਹ ਸਾਹਿਬ ‘ਚ ਨਤਮਸਤਕ ਹੋਏ ਰਾਹੁਲ

ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 2.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ‘ਚ ਘੱਟੋ-ਘੱਟ ਤਾਪਮਾਨ 7.9 ਡਿਗਰੀ, ਪਠਾਨਕੋਟ ‘ਚ 10.4, ਫਰੀਦਕੋਟ ‘ਚ 6 ਅਤੇ ਗੁਰਦਾਸਪੁਰ ‘ਚ 6.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ‘ਚ ਸੁੱਕੀ ਠੰਡ ਤੋਂ ਮਿਲੇਗੀ ਰਾਹਤ, ਅੱਜ ਤੇ ਕੱਲ੍ਹ ਮੀਂਹ ਪੈਣ ਦੇ ਆਸਾਰ appeared first on Daily Post Punjabi.



source https://dailypost.in/latest-punjabi-news/rain-is-expected-today/
Previous Post Next Post

Contact Form