ਟੈਕਸ ‘ਚ ਮਿਲੇਗੀ ਛੋਟ ਜਾਂ ਮਿਡਲ ਕਲਾਸ ‘ਤੇ ਹੋਰ ਵਧੇਗਾ ਬੋਝ ? ਵਿੱਤ ਮੰਤਰੀ ਸੀਤਾਰਮਨ ਅੱਜ ਪੇਸ਼ ਕਰੇਗੀ ਬਜਟ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਪੇਸ਼ ਕਰਨਗੇ। ਸੀਤਾਰਮਨ ਦਾ ਬਜਟ ਭਾਸ਼ਣ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਭਾਰਤ ਦਾ ਇਹ ਬਜਟ ਅਜਿਹੇ ਸਮੇਂ ‘ਚ ਪੇਸ਼ ਹੋਣ ਜਾ ਰਿਹਾ ਹੈ ਜਦੋਂ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਦੀ ਰਫਤਾਰ ਸੁਸਤ ਹੋ ਚੁੱਕੀ ਹੈ ਅਤੇ ਸੰਭਾਵਿਤ ਮੰਦੀ ਵੱਲ ਵਧ ਰਹੀ ਹੈ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਬਜਟ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

Union Budget 2023
Union Budget 2023

ਭਾਰਤ ਦਾ ਇਹ ਬਜਟ ਅਜਿਹੇ ਸਮੇਂ ਵਿੱਚ ਪੇਸ਼ ਹੋਣ ਜਾ ਰਿਹਾ ਹੈ ਜਦੋਂ ਦੁਨੀਆ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਦੀ ਰਫ਼ਤਾਰ ਸੁਸਤ ਹੋ ਚੁੱਕੀ ਹੈ ਅਤੇ ਸੰਭਾਵਿਤ ਮੰਦੀ ਵੱਲ ਵਧ ਰਹੀ ਹੈ। ਅਜਿਹੇ ਵਿੱਚ ਪੂਰੀ ਦੁਨੀਆ ਦੀਆਂ ਨਜ਼ਰਾਂ ਮੋਦੀ ਸਰਕਾਰ ਦੇ ਬਜਟ ‘ਤੇ ਟਿਕੀਆਂ ਹੋਈਆਂ ਹਨ । ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਸੰਸਦ ਵਿੱਚ ਪੇਸ਼ ਕੀਤੇ ਆਰਥਿਕ ਸਰਵੇਖਣ ਵਿੱਚ ਵਿਕਾਸ ਦਰ 6-6.8 ਫੀਸਦੀ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਅਜਿਹੇ ਵਿੱਚ ਭਾਰਤ ਨੂੰ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਬਜਟ ਪੇਸ਼ ਕਰਨ ਮਗਰੋਂ ਨਿਰਮਲਾ ਸੀਤਾਰਮਨ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਕਰਨਗੇ । ਇਸ ਦੌਰਾਨ ਉਨ੍ਹਾਂ ਨਾਲ ਵਿੱਤ ਰਾਜ ਮੰਤਰੀ, ਵਿੱਤ ਸਕੱਤਰ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ: ਪੰਜਾਬ ‘ਚ ਜ਼ਮੀਨੀ ਪਾਣੀ ਬਚਾਉਣ ਲਈ ਨਿਯਮ ਅੱਜ ਤੋਂ ਲਾਗੂ, ਪਾਣੀ ਕੱਢਣ ‘ਤੇ ਲੱਗਣਗੇ ਪੈਸੇ, ਜਾਣੋ ਰੇਟ

ਇਸ ਵਾਰ ਬਜਟ ਵਿੱਚ ਸਰਕਾਰ ਆਤਮ-ਨਿਰਭਰ ਭਾਰਤ ਮੁਹਿੰਮ ਨੂੰ ਅੱਗੇ ਵਧਾਉਣ ਲਈ ਕਈ ਵੱਡੇ ਐਲਾਨ ਕਰ ਸਕਦੀ ਹੈ । ਇਨ੍ਹਾਂ ਐਲਾਨਾਂ ਦਾ ਮਕਸਦ ਦੇਸ਼ ਅਤੇ ਦੇਸ਼ ਦੇ ਲੋਕਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਇਸ ਦੇ ਲਈ ‘ਮੇਕ ਇਨ ਇੰਡੀਆ’ ਅਤੇ ‘ਵੋਕਲ ਫਾਰ ਲੋਕਲ’ ‘ਤੇ ਸਰਕਾਰ ਆਪਣਾ ਧਿਆਨ ਵਧਾ ਸਕਦੀ ਹੈ। ਇਸ ਦਾ ਮਕਸਦ ਆਮ ਆਦਮੀ ਅਤੇ ਆਰਥਿਕਤਾ ਨੂੰ ਰਾਹਤ ਦੇਣਾ ਹੈ । ਅਨੁਮਾਨ ਹੈ ਕਿ ‘ਵੋਕਲ ਫਾਰ ਲੋਕਲ’ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਬਜਟ ਵਿੱਚ ਜ਼ਿਲ੍ਹਾ ਪੱਧਰ ‘ਤੇ ਐਕਸਪੋਰਟ ਹੱਬ ਬਣਾਉਣ ਦਾ ਐਲਾਨ ਕਰ ਸਕਦੀ ਹੈ । ਇਸ ਦੇ ਲਈ ਕਰੀਬ 4,500 ਤੋਂ 5,000 ਕਰੋੜ ਰੁਪਏ ਤੱਕ ਦੇ ਫੰਡ ਦਾ ਐਲਾਨ ਕੀਤਾ ਜਾ ਸਕਦਾ ਹੈ।

Union Budget 2023
Union Budget 2023

ਅਜਿਹੇ ਵਿੱਚ ਮੱਧ ਵਰਗੀ ਪਰਿਵਾਰ ਨੂੰ ਉਮੀਦ ਹੈ ਕਿ ਇਸ ਵਾਰ ਵਿੱਤ ਮੰਤਰੀ ਦੇ ਪਿਟਾਰੇ ਵਿੱਚੋਂ ਟੈਕਸ ਛੋਟ ਦਾ ਤੋਹਫਾ ਮਿਲੇਗਾ । ਇਸ ਤੋਂ ਪਹਿਲਾਂ ਸਰਕਾਰ ਨੇ ਸਾਲ 2020 ਵਿੱਚ ਨਵਾਂ ਟੈਕਸ ਸਲੈਬ ਪੇਸ਼ ਕੀਤਾ ਸੀ । ਮਹਿੰਗਾਈ ਤੋਂ ਪ੍ਰੇਸ਼ਾਨ ਮੱਧ ਵਰਗ ਨੂੰ ਆਮਦਨ ਕਰ ਵਿੱਚ ਛੋਟ ਮਿਲਣ ਦੀ ਉਮੀਦ ਹੈ। ਲੋਕਾਂ ਦੀ ਮੰਗ ਹੈ ਕਿ 80c ਦਾ ਦਾਇਰਾ ਵਧਾ ਕੇ 2 ਲੱਖ ਰੁਪਏ ਕੀਤਾ ਜਾਵੇ।

Union Budget 2023
Union Budget 2023

ਦੱਸ ਦੇਈਏ ਕਿ ਹੁਣ ਸਾਰਿਆਂ ਦੀਆਂ ਨਜ਼ਰਾਂ ਅੱਜ ਪੇਸ਼ ਹੋਣ ਵਾਲੇ ਕੇਂਦਰੀ ਬਜਟ ‘ਤੇ ਟਿਕੀਆਂ ਹੋਈਆਂ ਹਨ। ਇਹ ਬਜਟ ਕੇਂਦਰ ਸਰਕਾਰ ਦਾ ਆਖਰੀ ਪੂਰਾ ਬਜਟ ਹੈ । ਇਸ ਲਿਹਾਜ ਨਾਲ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਆਮ ਚੋਣਾਂ ਤੋਂ ਪਹਿਲਾਂ ਇਸ ਬਜਟ ਵਿੱਚ ਸਰਕਾਰ ਲੋਕਾਂ ਦੀ ਜ਼ਿੰਦਗੀ ਬਿਹਤਰ ਕਰਨ ਲਈ ਕੀ ਤੋਹਫ਼ਾ ਦੇਣ ਜਾ ਰਹੀ ਹੈ? ਪਰ ਮਹਿੰਗਾਈ, ਬੇਰੁਜ਼ਗਾਰੀ, ਪੁਰਾਣੀ ਪੈਨਸ਼ਨ ਸਕੀਮ ਅਜਿਹੇ ਮੁੱਦੇ ਹਨ, ਜਿਨ੍ਹਾਂ ‘ਤੇ ਵਿਰੋਧੀ ਧਿਰ ਹਮਲੇ ਕਰ ਰਹੀ ਹੈ । ਇਨ੍ਹਾਂ ਮੁੱਦਿਆਂ ‘ਤੇ ਸਰਕਾਰ ਕਿਹੜੀਆਂ ਨਵੀਆਂ ਚੀਜ਼ਾਂ ਲੈ ਕੇ ਆਉਂਦੀ ਹੈ ਇਸ ‘ਤੇ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਟੈਕਸ ‘ਚ ਮਿਲੇਗੀ ਛੋਟ ਜਾਂ ਮਿਡਲ ਕਲਾਸ ‘ਤੇ ਹੋਰ ਵਧੇਗਾ ਬੋਝ ? ਵਿੱਤ ਮੰਤਰੀ ਸੀਤਾਰਮਨ ਅੱਜ ਪੇਸ਼ ਕਰੇਗੀ ਬਜਟ appeared first on Daily Post Punjabi.



Previous Post Next Post

Contact Form