ਉੱਤਰ ਭਾਰਤ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਉੱਤਰ-ਪੱਛਮੀ ਭਾਰਤ ਦੇ ਰਾਜਾਂ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਦੀ ਮੰਨੀ ਜਾਵੇ ਤਾਂ ਹੁਣ ਉੱਤਰ-ਪੱਛਮੀ ਭਾਰਤ ਦੇ ਰਾਜਾਂ ਨੂੰ ਬਾਰਿਸ਼ ਤੋਂ ਰਾਹਤ ਮਿਲੇਗੀ। ਹਾਲਾਂਕਿ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਪਰੇਸ਼ਾਨ ਕਰ ਸਕਦੀਆਂ ਹਨ। ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਭਾਰਤ ਵਿੱਚ 2 ਫਰਵਰੀ ਤੱਕ ਤਾਪਮਾਨ ਵਿੱਚ ਕੋਈ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਉੱਥੇ ਹੀ ਇਸ ਦੇ ਬਾਅਦ ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਵਾਧਾ ਦਰਜ ਕੀਤਾ ਜਾ ਸਕਦਾ ਹੈ।

India Weather Update
India Weather Update

ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਤੱਕ ਉੱਤਰ-ਪੱਛਮੀ ਭਾਰਤ ਵਿੱਚ ਸੀਤ ਲਹਿਰ ਦੀ ਕੋਈ ਸੰਭਾਵਨਾ ਨਹੀਂ ਜਤਾਈ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ 2 ਫਰਵਰੀ ਤੱਕ ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਜ਼ਿਆਦਾ ਬਦਲਾਅ ਨਾ ਹੋਣ ਦੀ ਸੰਭਾਵਨਾ ਹੈ। ਇਸਦੇ ਬਾਅਦ ਦੇ 3 ਦਿਨਾਂ ਦੇ ਲਈ 2-2 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ।

ਇਹ ਵੀ ਪੜ੍ਹੋ: ਪੰਜਾਬ ‘ਚ ਜ਼ਮੀਨੀ ਪਾਣੀ ਬਚਾਉਣ ਲਈ ਨਿਯਮ ਅੱਜ ਤੋਂ ਲਾਗੂ, ਪਾਣੀ ਕੱਢਣ ‘ਤੇ ਲੱਗਣਗੇ ਪੈਸੇ, ਜਾਣੋ ਰੇਟ

ਇੱਥੇ ਹੀ ਜੇਕਰ ਰਾਜਧਾਨੀ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਮੰਗਲਵਾਰ ਨੂੰ ਜਾਰੀ ਮੌਸਮ ਅਪਡੇਟ ਦੇ ਅਨੁਸਾਰ ਦੋ ਦਿਨ ਪਹਿਲਾਂ ਇੱਕ ਐਕਟਿਵ ਡਿਸਟਰਬੈਸ ਸੀ, ਜਿਸ ਕਾਰਨ ਹਿਮਾਲੀਅਨ ਖੇਤਰਾਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਮੀਂਹ ਅਤੇ ਬਰਫਬਾਰੀ ਹੋਈ ਸੀ। ਰਾਜਧਾਨੀ ਦਿੱਲੀ ਅਤੇ ਐਨਸੀਆਰ ਖੇਤਰ ਵਿੱਚ ਪਿਛਲੇ ਕਈ ਦਿਨਾਂ ਤੋਂ ਮੀਂਹ ਪੈ ਰਿਹਾ ਹੈ, ਜਿਸ ਕਾਰਨ ਠੰਡ ਵਧ ਗਈ ਹੈ। ਹਾਲਾਂਕਿ 31 ਜਨਵਰੀ ਨੂੰ ਹਲਕੀ ਧੁੱਪ ਨਿਕਲੀ ਜਿਸ ਕਾਰਨ ਤਾਪਮਾਨ ਵਿੱਚ ਵਾਧਾ ਦੇਖਿਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਉੱਤਰ ਭਾਰਤ ‘ਚ ਮੁੜ ਬਦਲੇਗਾ ਮੌਸਮ ਦਾ ਮਿਜਾਜ਼ ! ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ appeared first on Daily Post Punjabi.



Previous Post Next Post

Contact Form