ਮੈਨੇਜਰ ਡਿਪਟੀ ਵੋਹਰਾ ਦੀ ਮੌਤ ‘ਤੇ ਭਾਵੁਕ ਹੋਏ ਰਣਜੀਤ ਬਾਵਾ, ਕਿਹਾ-‘ਤੂੰ ਸਾਡੀ ਵੀਹ ਸਾਲ ਦੀ ਯਾਰੀ ਨੂੰ ਤੋੜ ਗਿਆ ਯਾਰਾ’

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਵੋਹਰਾ ਦੀ ਗੱਡੀ ਪਿੰਡ ਲਿੱਧੜਾਂ ਨੇੜੇ ਪਿੱਲਰ ਨਾਲ ਟਕਰਾਉਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ ।

Ranjit bawa emotional post
Ranjit bawa emotional post

ਮੈਨੇਜਰ ਡਿਪਟੀ ਵੋਹਰਾ ਦੀ ਮੌਤ ਤੇ ਰਣਜੀਤ ਬਾਵਾ ਨੂੰ ਡੂੰਘਾ ਸਦਮਾ ਲੱਗਿਆ ਹੈ। ਉਨ੍ਹਾਂ ਨੇ ਦੁੱਖ ਪ੍ਰਗਟਾਉਂਦਿਆਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਲਿਖਿਆ, “ਮੇਰਾ ਭਰਾ ਡਿਪਟੀ ਵੋਹਰਾ ਇਸ ਦੁਨੀਆ ਨੂੰ ਛੱਡ ਕੇ ਚਲਾ ਗਿਆ , ਭਰਾ ਹਾਲੇ ਅਸੀ ਬਹੁਤ ਕੰਮ ਕਰਨਾ ਸੀ, ਬਹੁਤ ਅੱਗੇ ਜਾਣਾ ਸੀ। ਸਾਡੀ 20 ਸਾਲ ਦੀ ਯਾਰੀ ਨੂੰ ਤੋੜ ਗਿਆ ਯਾਰਾ। ਮੈ ਕਿੱਥੋ ਲੱਭੂ ਤੇਰੇ ਵਰਗਾ ਇਮਾਨਦਾਰ, ਦਲੇਰ ਤੇ ਦਿਲ ਦਾ ਰਾਜਾ ਭਰਾ, ਅਲਵਿਦਾ ਭਰਾ। ਮੇਰੀ ਸੱਜੀ ਬਾਂਹ ਭੱਜ ਗਈ ਅੱਜ ਮਾੜਾ ਕੀਤਾ ਰੱਬਾ ਬਹੁਤ।”

ਇਹ ਵੀ ਪੜ੍ਹੋ: CM ਮਾਨ ਵੱਲੋਂ ਲੁਟੇਰਿਆਂ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਪਰਿਵਾਰ ਨੂੰ 1 ਕਰੋੜ ਦੇਣ ਦਾ ਐਲਾਨ

ਦੱਸ ਦੇਈਏ ਕਿ ਡਿਪਟੀ ਵੋਹਰਾ ਦੀ ਗੱਡੀ ਪਿੰਡ ਲਿੱਧੜਾਂ ਨੇੜੇ ਪਿੱਲਰ ਨਾਲ ਟਕਰਾ ਗਈ, ਜਿਸ ਤੋਂ ਬਾਅਦ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਸਬੰਧੀ ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ 12 ਵਜੇ ਦੇ ਕਰੀਬ ਸੂਚਨਾ ਮਿਲੀ ਸੀ ਕਿ ਪਿੰਡ ਲਿੱਧੜਾਂ ਨੇੜੇ ਇੱਕ ਕਾਰ ਪੁਲ ਦੇ ਪਿੱਲਰ ਨਾਲ ਟਕਰਾ ਕੇ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ । ਜਿਸ ਵਿੱਚ ਕਾਰ ਸਵਾਰ ਦੀ ਮੌਕੇ ‘ਤੇ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੈਨੇਜਰ ਡਿਪਟੀ ਵੋਹਰਾ ਦੀ ਮੌਤ ‘ਤੇ ਭਾਵੁਕ ਹੋਏ ਰਣਜੀਤ ਬਾਵਾ, ਕਿਹਾ-‘ਤੂੰ ਸਾਡੀ ਵੀਹ ਸਾਲ ਦੀ ਯਾਰੀ ਨੂੰ ਤੋੜ ਗਿਆ ਯਾਰਾ’ appeared first on Daily Post Punjabi.



source https://dailypost.in/news/entertainment/pollywood/ranjit-bawa-emotional-post/
Previous Post Next Post

Contact Form