ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇੱਕ ਵਾਰ ਫਿਰ ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਆਪਣੀ ਪ੍ਰਤੀਕਿਰਿਆ ਦਿੰਦੇ ਨਜ਼ਰ ਆਉਣਗੇ। ਮੇਟਾ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਟਰੰਪ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਨੂੰ ਬਹਾਲ ਕਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ 6 ਜਨਵਰੀ ਨੂੰ ਕੈਪੀਟਲ ਹਿੱਲ ਦੰਗਿਆਂ ਤੋਂ ਬਾਅਦ ਮੈਟਾ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਕਾਊਂਟ ‘ਤੇ ਰੋਕ ਲਗਾ ਦਿੱਤੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਸੋਸ਼ਲ ਮੀਡੀਆ ਕੰਪਨੀ ਨੇ ਇੱਕ ਬਲਾਗ ਪੋਸਟ ਵਿੱਚ ਕਿਹਾ ਕਿ ਵਿਵਾਦਿਤ ਪੋਸਟਾਂ ਤੋਂ ਬਚਣ ਲਈ ਨਵੇਂ ਨਿਯਮ ਬਣਾਏ ਹਨ। ਟਰੰਪ ਨੇ ਕਿਹਾ ਹੈ ਕਿ ਫੇਸਬੁੱਕ ਅਤੇ ਇੰਸਟਾਗ੍ਰਾਮ ਸਿਆਸੀ ਪਹੁੰਚ ਅਤੇ ਫੰਡ ਇਕੱਠਾ ਕਰਨ ਦੇ ਮੁੱਖ ਸਾਧਨ ਹਨ।
ਇਹ ਵੀ ਪੜ੍ਹੋ: ਗਣਤੰਤਰ ਦਿਵਸ ਮੌਕੇ CM ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ, ਬੋਲੇ- ‘ਮੇਰਾ ਇੱਕ-ਇੱਕ ਸਾਹ ਪੰਜਾਬ ਵਾਸਤੇ’
ਇਸ ਤੋਂ ਪਹਿਲਾਂ ਅਜਿਹੀਆਂ ਖਬਰਾਂ ਆਈਆਂ ਸਨ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ‘ਤੇ ਵਾਪਸੀ ਕਰਨਾ ਚਾਹੁੰਦੇ ਹਨ। ਡੋਨਾਲਡ ਟਰੰਪ ਨੇ ਦੱਸਿਆ ਸੀ ਕਿ ਸਾਡੀ ਮੈਟਾ ਨਾਲ ਗੱਲਬਾਤ ਹੋ ਰਹੀ ਹੈ । ਡੋਨਾਲਡ ਟਰੰਪ ਨੇ ਕਿਹਾ ਸੀ ਕਿ ਜਿੰਨੀ ਸਾਨੂੰ ਉਨ੍ਹਾਂ ਦੀ ਲੋੜ ਹੈ, ਉਸ ਤੋਂ ਵੱਧ ਉਨ੍ਹਾਂ ਨੂੰ ਸਾਡੀ ਲੋੜ ਹੈ । ਗੌਰਤਲਬ ਹੈ ਕਿ ਮੈਟਾ ਇਸ ਮਹੀਨੇ ਡੋਨਾਲਡ ਟਰੰਪ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵਾਪਸ ਲੈਣ ਦੇ ਸਬੰਧ ਵਿੱਚ ਫ਼ੈਸਲਾ ਲੈ ਸਕਦਾ ਹੈ।

ਦੱਸ ਦੇਈਏ ਕਿ ਅਮਰੀਕਾ ਦੀ ਸੰਸਦ ‘ਤੇ 6 ਜਨਵਰੀ 2021 ਨੂੰ ਹੋਏ ਹਮਲੇ ਤੋਂ ਬਾਅਦ ਫੇਸਬੁੱਕ ਨੇ ਡੋਨਾਲਡ ਟਰੰਪ ਨੂੰ ਬੈਨ ਕਰ ਦਿੱਤਾ ਸੀ। ਦਰਅਸਲ, ਡੋਨਾਲਡ ਟਰੰਪ ਨੇ ਆਪਣੀ ਪੋਸਟ ਵਿੱਚ ਦਾਅਵਾ ਕੀਤਾ ਸੀ ਕਿ 2020 ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਵੱਡੇ ਪੱਧਰ ‘ਤੇ ਵੋਟਿੰਗ ਵਿੱਚ ਗੜਬੜੀ ਹੋਈ ਸੀ । ਇਸ ਤੋਂ ਬਾਅਦ ਹੀ ਫੇਸਬੁੱਕ ਨੇ ਹਿੰਸਾ ਭੜਕਾਉਣ ਦੇ ਦੋਸ਼ ਵਿੱਚ ਡੋਨਾਲਡ ਟਰੰਪ ਅਕਾਊਂਟ ਨੂੰ ਬੈਨ ਕਰ ਦਿੱਤਾ ਸੀ । ਟਵਿੱਟਰ ਨੇ ਵੀ ਡੋਨਾਲਡ ਟਰੰਪ ‘ਤੇ ਪਾਬੰਦੀ ਲਗਾ ਦਿੱਤੀ ਸੀ । ਹਾਲਾਂਕਿ, ਐਲੋਨ ਮਸਕ ਵੱਲੋਂ ਟਵਿੱਟਰ ਨੂੰ ਹਾਸਲ ਕਰਨ ਤੋਂ ਬਾਅਦ ਡੋਨਾਲਡ ਟਰੰਪ ਦਾ ਅਕਾਊਂਟ ਮੁੜ ਸ਼ੁਰੂ ਕਰ ਦਿੱਤਾ ਗਿਆ ਸੀ। ਹਾਲਾਂਕਿ, ਟਰੰਪ ਨੇ ਅਜੇ ਤੱਕ ਕੋਈ ਟਵੀਟ ਨਹੀਂ ਕੀਤਾ ਹੈ ਅਤੇ ਟਵਿੱਟਰ ਦੀ ਬਜਾਏ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ‘ਤੇ ਪੋਸਟ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦੋ ਸਾਲਾ ਦੇ ਬੈਨ ਮਗਰੋਂ ਡੋਨਾਲਡ ਟਰੰਪ ਦੀ ਫੇਸਬੁੱਕ-ਇੰਸਟਾਗ੍ਰਾਮ ‘ਤੇ ਹੋਵੇਗੀ ਵਾਪਸੀ, ਮੈਟਾ ਨੇ ਕੀਤਾ ਐਲਾਨ appeared first on Daily Post Punjabi.
source https://dailypost.in/news/international/meta-to-reinstate-trump-facebook/