TheUnmute.com – Punjabi News: Digest for January 12, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਚੰਡੀਗੜ੍ਹ 11 ਜਨਵਰੀ 2023: ਪੰਜਾਬ ਵਿੱਚ ਰਾਹੁਲ ਗਾਂਧੀ (Rahul Gandhi) ਦੀ ਭਾਰਤ ਜੋੜੋ ਯਾਤਰਾ ਸ਼ੁਰੂ ਹੋ ਗਈ ਹੈ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸਭ ਤੋਂ ਪਹਿਲਾਂ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਬਣੇ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਰੋਜ਼ਾ ਸ਼ਰੀਫ ‘ਚ ਮੱਥਾ ਟੇਕਣ ਗਏ। ਅੱਜ ਉਸ ਨੇ ਲਾਲ ਰੰਗ ਦੀ ਪੱਗ ਬੰਨ੍ਹੀ ਹੋਈ ਹੈ। ਕੱਲ੍ਹ ਉਨ੍ਹਾਂ ਨੇ ਕੇਸਰੀ ਰੰਗ ਦੀ ਦਸਤਾਰ ਸਜਾਈ ਸੀ । ਖਾਸ ਗੱਲ ਇਹ ਹੈ ਕਿ ਹੁਣ ਤੱਕ ਭਾਰਤ ਜੋੜੋ ਯਾਤਰਾ (Bharat Jodo Yatra) ‘ਚ ਰਾਹੁਲ ਨੂੰ ਪੰਜਾਬ ‘ਚ ਸਭ ਤੋਂ ਜ਼ਿਆਦਾ ਸੁਰੱਖਿਆ ਦਿੱਤੀ ਗਈ ਹੈ। ਜਿਸ ਵਿੱਚ ਪੰਜਾਬ ਪੁਲਿਸ ਨੇ ਅੱਗੇ ਅਤੇ ਪਿੱਛੇ ਅਤੇ ਦੋਵੇਂ ਪਾਸੇ ਸੁਰੱਖਿਆ ਘੇਰਾ ਬਣਾ ਲਿਆ ਹੈ।

rahul gandhi

ਯਾਤਰਾ ਦੀ ਸ਼ੁਰੂਆਤ ‘ਚ ਆਪਣੇ ਸੰਬੋਧਨ ‘ਚ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ‘ਚ ਨਫਰਤ ਫੈਲਾਈ ਜਾ ਰਹੀ ਹੈ। ਆਰ.ਐਸ.ਐਸ.-ਭਾਜਪਾ ਦੇ ਲੋਕ ਇੱਕ ਧਰਮ ਨੂੰ ਦੂਜੇ ਧਰਮ ਨਾਲ, ਇੱਕ ਭਾਸ਼ਾ ਨੂੰ ਦੂਜੇ ਨਾਲ ਲੜਾਉਣ ਵਿੱਚ ਲੱਗੇ ਹੋਏ ਹਨ। ਇਨ੍ਹਾਂ ਨੇ ਦੇਸ਼ ਦਾ ਮਾਹੌਲ ਖਰਾਬ ਕਰ ਦਿੱਤਾ ਹੈ। ਸਾਨੂੰ ਦੇਸ਼ ਨੂੰ ਪਿਆਰ, ਏਕਤਾ ਅਤੇ ਭਾਈਚਾਰੇ ਦਾ ਇੱਕ ਹੋਰ ਰਸਤਾ ਦਿਖਾਉਣਾ ਚਾਹੀਦਾ ਹੈ |

The post ਸਾਨੂੰ ਦੇਸ਼ ਨੂੰ ਪਿਆਰ, ਏਕਤਾ ਤੇ ਭਾਈਚਾਰੇ ਦਾ ਇੱਕ ਹੋਰ ਰਸਤਾ ਦਿਖਾਉਣਾ ਚਾਹੀਦੈ: ਰਾਹੁਲ ਗਾਂਧੀ appeared first on TheUnmute.com - Punjabi News.

Tags:
  • bharat-jodo-yatra
  • fatehgarh-sahib
  • gurdwara-sahib
  • news
  • rahul-gandhi

ਕੁਪਵਾੜਾ 'ਚ ਗਸ਼ਤ ਦੌਰਾਨ ਡੂੰਘੀ ਖੱਡ 'ਚ ਡਿੱਗਣ ਕਾਰਨ ਜੇਸੀਓ ਸਮੇਤ ਫੌਜ ਦੇ ਤਿੰਨ ਜਵਾਨਾਂ ਦੀ ਮੌਤ

Wednesday 11 January 2023 05:53 AM UTC+00 | Tags: breaking breaking-news indian-army india-news jammu-and-kashmir junior-commissioned-officer kupwara latest-news line-of-control news patrolling srinagar-based-chinar-corps the-unmute-punjabi-news the-unmute-report

ਚੰਡੀਗੜ੍ਹ 11 ਜਨਵਰੀ 2023: ਜੰਮੂ-ਕਸ਼ਮੀਰ ਦੇ ਕੁਪਵਾੜਾ (Kupwara) ਜ਼ਿਲੇ ‘ਚ ਕੰਟਰੋਲ ਰੇਖਾ ‘ਤੇ ਗਸ਼ਤ ਦੌਰਾਨ ਡੂੰਘੀ ਖੱਡ ‘ਚ ਡਿੱਗਣ ਕਾਰਨ ਇਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸਮੇਤ ਤਿੰਨ ਜਵਾਨਾਂ ਦੀ ਮੌਤ ਹੋ ਗਈ। ਫੌਜ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ । ਫੌਜ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਜੇਸੀਓ ਅਤੇ ਦੋ ਹੋਰ ਜਵਾਨ ਮਾਛਿਲ ਸੈਕਟਰ ਵਿੱਚ ਰੁਟੀਨ ਗਸ਼ਤ ‘ਤੇ ਸਨ। ਇਸ ਦੌਰਾਨ ਉਹ ਡੂੰਘੀ ਖੱਡ ‘ਚ ਵਿੱਚ ਡਿੱਗ ਗਏ |

ਸ੍ਰੀਨਗਰ ਸਥਿਤ ਚਿਨਾਰ ਕੋਰ ਨੇ ਇੱਕ ਟਵੀਟ ਵਿੱਚ ਕਿਹਾ ਕਿ ਇੱਕ ਰੁਟੀਨ ਅਪਰੇਸ਼ਨ ਦੌਰਾਨ ਇੱਕ ਜੇਸੀਓ ਅਤੇ ਦੋ ਹੋਰ ਜਵਾਨਾਂ ਦੀ ਇੱਕ ਟੀਮ ਬਰਫ਼ਬਾਰੀ ਕਾਰਨ ਫਿਸਲ ਗਈ ਅਤੇ ਡੂੰਘੀ ਖੱਡ ਵਿੱਚ ਡਿੱਗ ਗਈ । ਤਿੰਨਾਂ ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

The post ਕੁਪਵਾੜਾ ‘ਚ ਗਸ਼ਤ ਦੌਰਾਨ ਡੂੰਘੀ ਖੱਡ ‘ਚ ਡਿੱਗਣ ਕਾਰਨ ਜੇਸੀਓ ਸਮੇਤ ਫੌਜ ਦੇ ਤਿੰਨ ਜਵਾਨਾਂ ਦੀ ਮੌਤ appeared first on TheUnmute.com - Punjabi News.

Tags:
  • breaking
  • breaking-news
  • indian-army
  • india-news
  • jammu-and-kashmir
  • junior-commissioned-officer
  • kupwara
  • latest-news
  • line-of-control
  • news
  • patrolling
  • srinagar-based-chinar-corps
  • the-unmute-punjabi-news
  • the-unmute-report

CM ਭਗਵੰਤ ਮਾਨ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨੂੰ ਮਿਲਣਗੇ, ਚੈੱਕ ਸੌਂਪਣਗੇ

Wednesday 11 January 2023 06:04 AM UTC+00 | Tags: aam-aadmi-party cm-bhagwant-mann kuldeep-bajwa kuldeep-singh-bajwa news police-constable-kuldeep-singh-bajwa punjab-government punjab-police-constable punjab-police-constable-kuldeep-singh-bajwa the-unmute-latest-news the-unmute-news the-unmute-punjab the-unmute-punjabi-news

ਚੰਡੀਗੜ੍ਹ 11 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦਾਸਪੁਰ ਦਾ ਦੌਰਾ ਕਰਨਗੇ। ਮੁੱਖ ਮੰਤਰੀ ਮਾਨ ਹਾਲ ਹੀ ਵਿੱਚ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ (Kuldeep Singh Bajwa) ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ । ਇਸ ਦੌਰਾਨ ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਦਾ ਚੈੱਕ ਪਰਿਵਾਰ ਨੂੰ ਸੌਂਪਣਗੇ।

ਦੱਸ ਦੇਈਏ ਕਿ ਹਾਲ ਹੀ ‘ਚ ਫਗਵਾੜਾ ‘ਚ ਕਾਰ ਚੋਰੀ ਦੌਰਾਨ ਗੈਂਗਸਟਰਾਂ ਨੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਇਸਦੇ ਨਾਲ ਹੀ ਫਿਲੌਰ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਹੋਏ ਮੁਕਾਬਲੇ ਦੌਰਾਨ ਕਥਿਤ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ।

The post CM ਭਗਵੰਤ ਮਾਨ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨੂੰ ਮਿਲਣਗੇ, ਚੈੱਕ ਸੌਂਪਣਗੇ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • kuldeep-bajwa
  • kuldeep-singh-bajwa
  • news
  • police-constable-kuldeep-singh-bajwa
  • punjab-government
  • punjab-police-constable
  • punjab-police-constable-kuldeep-singh-bajwa
  • the-unmute-latest-news
  • the-unmute-news
  • the-unmute-punjab
  • the-unmute-punjabi-news

ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ, ਜਾਣੋ ਤੁਹਾਡੇ ਸ਼ਹਿਰ 'ਚ ਕੀਮਤਾਂ

Wednesday 11 January 2023 06:24 AM UTC+00 | Tags: breaking-news delhi-news diesel-prices government-of-india india-news indian-oil-corporation news oil-companies oil-prices-have-risen petrol petrol-and-diesel-prices petrol-and-diesel-prices-have-been-hiked petrol-prices petrol-prices-rise-again punajb-nnews the-unmute-punjabi-news today

ਚੰਡੀਗੜ੍ਹ 11 ਜਨਵਰੀ 2023: ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ (Petrol and Diesel) ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਕੁਝ ਮਹੀਨੇ ਪਹਿਲਾਂ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ ਕੀਤਾ ਸੀ। ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਪਿਛਲੇ ਚਾਰ ਮਹੀਨਿਆਂ ਤੋਂ ਵੱਧ ਸਮੇਂ ਤੋਂ ਸਥਿਰ ਹਨ। ਇਹ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ ‘ਤੇ ਤੈਅ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਮਾਪਦੰਡਾਂ ਦੇ ਆਧਾਰ ‘ਤੇ ਤੇਲ ਕੰਪਨੀਆਂ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੇ ਰੇਟ ਤੈਅ ਕਰਨ ਦਾ ਕੰਮ ਕਰਦੀਆਂ ਹਨ।

ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ :-

ਦਿੱਲੀ- ਪੈਟਰੋਲ 96.72 ਰੁਪਏ, ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਮੁੰਬਈ— ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ ਪ੍ਰਤੀ ਲੀਟਰ
ਕੋਲਕਾਤਾ- ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਚੇਨਈ— ਪੈਟਰੋਲ 102.63 ਰੁਪਏ, ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਜਾਣੋ ਦੂਜੇ ਸ਼ਹਿਰਾਂ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ-

ਲਖਨਊ— ਪੈਟਰੋਲ 96.57 ਰੁਪਏ, ਡੀਜ਼ਲ 89.76 ਰੁਪਏ ਪ੍ਰਤੀ ਲੀਟਰ
ਨੋਇਡਾ— ਪੈਟਰੋਲ 96.57 ਰੁਪਏ, ਡੀਜ਼ਲ 89.96 ਰੁਪਏ ਪ੍ਰਤੀ ਲੀਟਰ
ਪਟਨਾ— ਪੈਟਰੋਲ 107.24 ਰੁਪਏ, ਡੀਜ਼ਲ 94.04 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ— ਪੈਟਰੋਲ 97.18 ਰੁਪਏ, ਡੀਜ਼ਲ 90.05 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ – ਪੈਟਰੋਲ 96.20 ਰੁਪਏ, ਡੀਜ਼ਲ 84.26 ਰੁਪਏ ਪ੍ਰਤੀ ਲੀਟਰ
ਬੈਂਗਲੁਰੂ— ਪੈਟਰੋਲ 101.94 ਰੁਪਏ, ਡੀਜ਼ਲ 87.89 ਰੁਪਏ ਪ੍ਰਤੀ ਲੀਟਰ
ਹੈਦਰਾਬਾਦ- ਪੈਟਰੋਲ 109.66 ਰੁਪਏ, ਡੀਜ਼ਲ 97.82 ਰੁਪਏ ਪ੍ਰਤੀ ਲੀਟਰ

ਤੁਸੀਂ SMS ਰਾਹੀਂ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈੱਬਸਾਈਟ ‘ਤੇ ਜਾ ਕੇ ਤੁਹਾਨੂੰ RSP ਅਤੇ ਆਪਣਾ ਸਿਟੀ ਕੋਡ ਲਿਖ ਕੇ 9224992249 ਨੰਬਰ ‘ਤੇ ਭੇਜਣਾ ਹੋਵੇਗਾ। ਹਰ ਸ਼ਹਿਰ ਦਾ ਕੋਡ ਵੱਖਰਾ ਹੁੰਦਾ ਹੈ, ਜੋ ਤੁਹਾਨੂੰ IOCL ਦੀ ਵੈੱਬਸਾਈਟ ਤੋਂ ਮਿਲੇਗਾ।

 

The post ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ, ਜਾਣੋ ਤੁਹਾਡੇ ਸ਼ਹਿਰ ‘ਚ ਕੀਮਤਾਂ appeared first on TheUnmute.com - Punjabi News.

Tags:
  • breaking-news
  • delhi-news
  • diesel-prices
  • government-of-india
  • india-news
  • indian-oil-corporation
  • news
  • oil-companies
  • oil-prices-have-risen
  • petrol
  • petrol-and-diesel-prices
  • petrol-and-diesel-prices-have-been-hiked
  • petrol-prices
  • petrol-prices-rise-again
  • punajb-nnews
  • the-unmute-punjabi-news
  • today

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਮਕਾਨਾਂ ਨੂੰ ਅਪਾਰਟਮੈਂਟਾਂ 'ਚ ਬਦਲਣ 'ਤੇ ਲਗਾਈ ਰੋਕ

Wednesday 11 January 2023 06:37 AM UTC+00 | Tags: breaking-news chandigarh chandigarh-heritage-conservation-committee chandigarh-news latest-news news provisional-rules punjab-govrnement sector-1-to-30-chandigarh supreme-court the-unmute

ਚੰਡੀਗੜ੍ਹ 11 ਜਨਵਰੀ 2023: ਸੁਪਰੀਮ ਕੋਰਟ ਨੇ ਚੰਡੀਗੜ੍ਹ (Chandigarh)  ਦੇ ਇੱਕ ਤੋਂ ਲੈ ਕੇ 30 ਸੈਕਟਰ (ਪਹਿਲਾ ਫ਼ੇਜ਼) ਤੱਕ ਦੇ ਮਕਾਨਾਂ ਨੂੰ ਅਪਾਰਟਮੈਂਟਾਂ 'ਚ ਬਦਲਣ 'ਤੇ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਨੇ ਸਥਾਈ ਵਿਕਾਸ ਤੇ ਵਾਤਾਵਰਨ ਦੀ ਸੁਰੱਖਿਆ ਵਿਚਕਾਰ ਢੁੱਕਵਾਂ ਤਵਾਜ਼ਨ ਬਣਾਉਣ 'ਤੇ ਜ਼ੋਰ ਦਿੰਦਿਆਂ ਰੋਕ ਲਗਾਈ ਹੈ | ਇਦੇ ਨਾਲ ਹੀ ਸੁਪਰੀਮ ਕੋਰਟ ਨੇ ਵਿਧਾਨ ਪਾਲਿਕਾ, ਕਾਰਜਪਾਲਿਕਾ ਤੇ ਕੇਂਦਰ ਤੇ ਸੂਬਾ ਪੱਧਰ ਦੇ ਨੀਤੀ ਨਿਰਮਾਤਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਹਿਰੀ ਵਿਕਾਸ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਵਾਤਾਵਰਨ ਪ੍ਰਭਾਵ ਮੁਲਾਂਕਣ ਦੇ ਅਧਿਐਨ ਦਾ ਲੋੜੀਂਦਾ ਪ੍ਰਬੰਧ ਜ਼ਰੂਰ ਕਰਨ।

ਜਸਟਿਸ ਬੀਆਰ ਗਵਈ ਤੇ ਬੀਵੀ ਨਾਗਰਤਨਾ ਦੇ ਬੈਂਚ ਨੇ 1960 ਦੇ ਨੇਮਾਂ ਦੇ ਨਿਯਮ 14, ਸਾਲ 2007 ਦੇ ਨੇਮ ਦੇ ਨਿਯਮ 16 ਤੇ 2001 ਦੇ ਮਨਸੂਖ ਨਿਯਮ ਦੇ ਆਧਾਰ 'ਤੇ ਚੰਡੀਗੜ੍ਹ ਦੇ ਫੇਜ਼-1 ਦੇ ਰਿਹਾਇਸ਼ੀ ਘਰਾਂ ਦੀ ਵੰਡ ਤੇ ਉਨ੍ਹਾਂ ਨੂੰ ਅਪਾਰਟਮੈਂਟਾਂ 'ਚ ਬਦਲਣ 'ਤੇ ਰੋਕ ਲਗਾ ਦਿੱਤੀ ਹੈ। ਇਸ ਦੌਰਾਨ ਜਸਟਿਸ ਬੀਆਰ ਗਵਈ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀ ਅੰਨ੍ਹੇਵਾਹ ਇਮਾਰਤਾਂ ਦੇ ਨਕਸ਼ਿਆਂ ਨੂੰ ਮਨਜ਼ੂਰੀ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਅਜਿਹਾ ਬੇਤਰਤੀਬ ਵਿਕਾਸ ਚੰਡੀਗੜ੍ਹ ਦੇ ਫੇਜ਼-1 ਦੇ ਵਿਰਾਸਤੀ ਦਰਜੇ 'ਤੇ ਮਾੜਾ ਅਸਰ ਪੈ ਸਕਦਾ ਹੈ । ਇਸਦੇ ਨਾਲ ਹੀ ਇਕ ਰਿਹਾਇਸ਼ ਨੂੰ ਤਿੰਨ ਅਪਾਰਟਮੈਂਟਾਂ 'ਚ ਬਦਲੇ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।'

ਸੁਪਰੀਮ ਕੋਰਟ ਨੇ ਚੰਡੀਗੜ੍ਹ ਵਿਰਾਸਤੀ ਸਾਂਭ-ਸੰਭਾਲ ਕਮੇਟੀ ਨੂੰ ਇਸ ਮੁੱਦੇ 'ਤੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ । ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੂੰ ਮਾਸਟਰ ਪਲਾਨ-2031 ਅਤੇ 2017 ਦੇ ਨਿਯਮਾਂ 'ਚ ਸੋਧ ਲਈ ਕਦਮ ਚੁੱਕਣ ਲਈ ਕਿਹਾ ਗਿਆ ਹੈ | ਸੁਪਰੀਮ ਕੋਰਟ ਨੇ ਕਿਹਾ ਕਿ ਮਾਮਲੇ ਨਾਲ ਜੁੜੇ ਅਹਿਮ ਮੁੱਦੇ ਸਿਰਫ਼ ਚੰਡੀਗੜ੍ਹ ਪ੍ਰਸ਼ਾਸਨ 'ਤੇ ਹੀ ਨਹੀਂ ਛੱਡੇ ਜਾ ਸਕਦੇ ਹਨ।

The post ਸੁਪਰੀਮ ਕੋਰਟ ਨੇ ਚੰਡੀਗੜ੍ਹ ‘ਚ ਮਕਾਨਾਂ ਨੂੰ ਅਪਾਰਟਮੈਂਟਾਂ 'ਚ ਬਦਲਣ 'ਤੇ ਲਗਾਈ ਰੋਕ appeared first on TheUnmute.com - Punjabi News.

Tags:
  • breaking-news
  • chandigarh
  • chandigarh-heritage-conservation-committee
  • chandigarh-news
  • latest-news
  • news
  • provisional-rules
  • punjab-govrnement
  • sector-1-to-30-chandigarh
  • supreme-court
  • the-unmute

CM ਭਗਵੰਤ ਮਾਨ ਵੱਲੋਂ ਪੀਸੀਐਸ ਅਧਿਕਾਰੀਆਂ ਨੂੰ ਦਿੱਤੀ ਚਿਤਾਵਨੀ 'ਤੇ ਡਾ. ਰਾਜ ਕੁਮਾਰ ਵੇਰਕਾ ਨੇ ਕੱਸਿਆ ਤੰਜ

Wednesday 11 January 2023 06:49 AM UTC+00 | Tags: aam-aadmi-party amritsar blackmailing breaking-news cm cm-bhagwant-mann dr-raj-kumar-verka news pcs-strike punjab-bjp punjab-chief-minister-bhagwant-mann punjab-government strike strike-of-pcs-officials the-unmute-breaking-news the-unmute-latest-update the-unmute-punjabi-news

ਅੰਮ੍ਰਿਤਸਰ 11 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਤ ਸਿੰਘ ਮਾਨ ਵੱਲੋਂ ਪੀਸੀਐਸ ਅਧਿਕਾਰੀਆਂ ਦੀ ਹੜਤਾਲ ‘ਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਉਹਨਾਂ ਨੂੰ 2 ਵਜੇ ਤੱਕ ਡਿਊਟੀ ਜੁਆਇਨ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਪੀਸੀਐਸ ਅਧਿਕਾਰੀਆਂ ਦੇ ਧਰਨੇ ਨੂੰ ਬਲੈਕਮੇਲਿੰਗ ਵਰਗਾ ਦੱਸਿਆ | ਹੁਣ ਭਾਜਪਾ ਦੇ ਪੰਜਾਬ ਮੀਤ ਪ੍ਰਧਾਨ ਡਾਕਟਰ ਰਾਜ ਕੁਮਾਰ ਵੇਰਕਾ (Dr. Raj Kumar Verka) ਨੇ ਪੰਜਾਬ ਸਰਕਾਰ ‘ਤੇ ਤੰਜ ਕੱਸਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਨਾੜੀਆਂ ਦੀ ਸਰਕਾਰ ਹੈ |

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮਸਲੇ ਹੱਲ ਕਰਨ ਵਿੱਚ ਭਗਵੰਤ ਸਿੰਘ ਮਾਨ ਇੱਕ ਦਮ ਫੇਲ ਸਾਬਤ ਹੋ ਰਹੇ ਹਨ | ਉਹਨਾਂ ਕਿਹਾ ਕਿ ਜੇਕਰ ਪੀਸੀਐਸ ਅਧਿਕਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਹੈ ਜਾਂ ਹੜਤਾਲ ਕੀਤੀ ਹੈ ਤਾਂ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ ਨਾ ਕਿ ਉਹਨਾਂ ਨੂੰ ਤਾੜਨਾ ਦੇਣੀ ਚਾਹੀਦੀ ਹੈ |

ਜ਼ਿਕਰਯੋਗ ਹੈ ਕਿ ਵਿਜੀਲੈਂਸ ਦੀ ਕਾਰਵਾਈ ਨੂੰ ਲੈ ਕੇ ਐਤਵਾਰ ਨੂੰ ਲੁਧਿਆਣਾ ਦੇ ਲੋਧੀ ਕਲੱਬ ਵਿਚ ਪੰਜਾਬ ਸਿਵਲ ਸਰਵਿਸ ਆਫੀਸਰਜ਼ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਡਾ. ਰਜਤ ਉਬਰਾਏ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਪੰਜਾਬ ਭਰ 'ਚੋਂ 80 ਪੀਸੀਐੱਸ ਅਫਸਰ ਹਿੱਸਾ ਲੈਣ ਪੁੱਜੇ ਸਨ। ਇਸ ਦੌਰਾਨ ਵਿਜੀਲੈਂਸ ਦੀ ਕਾਰਵਾਈ ਨੂੰ ਗਲਤ ਠਹਿਰਾਉਂਦਿਆਂ ਇਕਜੁੱਟ ਹੋ ਕੇ ਸੋਮਵਾਰ ਤੋਂ 5 ਦਿਨ ਦੀ ਸਮੂਹਿਕ ਛੁੱਟੀ 'ਤੇ ਜਾਣ ਦਾ ਫੈਸਲਾ ਲਿਆ ਗਿਆ ਸੀ।

The post CM ਭਗਵੰਤ ਮਾਨ ਵੱਲੋਂ ਪੀਸੀਐਸ ਅਧਿਕਾਰੀਆਂ ਨੂੰ ਦਿੱਤੀ ਚਿਤਾਵਨੀ ‘ਤੇ ਡਾ. ਰਾਜ ਕੁਮਾਰ ਵੇਰਕਾ ਨੇ ਕੱਸਿਆ ਤੰਜ appeared first on TheUnmute.com - Punjabi News.

Tags:
  • aam-aadmi-party
  • amritsar
  • blackmailing
  • breaking-news
  • cm
  • cm-bhagwant-mann
  • dr-raj-kumar-verka
  • news
  • pcs-strike
  • punjab-bjp
  • punjab-chief-minister-bhagwant-mann
  • punjab-government
  • strike
  • strike-of-pcs-officials
  • the-unmute-breaking-news
  • the-unmute-latest-update
  • the-unmute-punjabi-news

ਰਾਹੁਲ ਗਾਂਧੀ ਨੂੰ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਕਾਂਗਰਸ ਤੋਂ ਬਾਹਰ ਕੱਢ ਦੇਣਾ ਚਾਹੀਦੈ: ਤਰੁਣ ਚੁੱਘ

Wednesday 11 January 2023 06:59 AM UTC+00 | Tags: 1984 bharatiya-janata-party bharat-jodo-yatra breaking-news congress fatehgarh-sahib national-general-secretary-tarun-chugh news punjab-bjp rahul-gandhi tarun-chugh

ਚੰਡੀਗੜ੍ਹ 11 ਜਨਵਰੀ 2023: ਪੰਜਾਬ ਵਿੱਚ ਰਾਹੁਲ ਗਾਂਧੀ (Rahul Gandhi) ਦੀ ਭਾਰਤ ਜੋੜੋ ਯਾਤਰਾ ਸ਼ੁਰੂ ਹੋ ਗਈ ਹੈ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸਭ ਤੋਂ ਪਹਿਲਾਂ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਬਣੇ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ। ਦੂਜੇ ਪਾਸੇ ਵਿਰੋਧੀ ਪਾਰਟੀਆਂ ਨੇ ਕਾਂਗਰਸ ‘ਤੇ ਤਿੱਖੇ ਹਮਲੇ ਵੀ ਸ਼ੁਰੂ ਕਰ ਦਿੱਤੇ ਹਨ |

ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਪੰਜਾਬ ਪਹੁੰਚੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ‘ਤੇ ਤੰਜ ਕੱਸਿਆ ਹੈ। ਜਿਸ ਦੌਰਾਨ ਤਰੁਣ ਚੁੱਘ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਕਾਂਗਰਸ ਤੋਂ ਬਾਹਰ ਕੱਢਣਾ ਚਾਹੀਦਾ ਹੈ ਅਤੇ ਗਾਂਧੀ ਪਰਿਵਾਰ ਨੂੰ 1984 ਅਤੇ ਆਪਣੇ ਗੁਨਾਹਾਂ ਦੀ ਮੁਆਫੀ ਮੰਗਣੀ ਚਾਹੀਦੀ ਹੈ। ਦਿੱਲੀ ਦੀਆਂ ਸੜਕਾਂ ‘ਤੇ ਦਿਨ-ਦਿਹਾੜੇ ਸਿੱਖਾਂ ਦੇ ਗਲਾਂ ‘ਤੇ ਟਾਇਰ ਪਾ ਕੇ ਸਾੜ ਦਿੱਤੇ ਗਏ | ਕਾਂਗਰਸ ਨੂੰ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ | ਉਨ੍ਹਾਂ ਅੱਗੇ ਕਿਹਾ ਕਿ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਜਾਣ ਤੋਂ ਪਹਿਲਾਂ ਘੱਟੋ-ਘੱਟ ਉਨ੍ਹਾਂ ਸਾਰਿਆਂ ਤੋਂ ਮੁਆਫ਼ੀ ਤਾਂ ਮੰਗ ਲੈਣ ਜਿਨ੍ਹਾਂ ਦੇ ਤੁਸੀਂ ਦੋਸ਼ੀ ਹੋ, ਇਹ ਕਿਹੜੀ ਭਾਰਤ ਜੋੜੋ ਯਾਤਰਾ ਹੈ?

The post ਰਾਹੁਲ ਗਾਂਧੀ ਨੂੰ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਕਾਂਗਰਸ ਤੋਂ ਬਾਹਰ ਕੱਢ ਦੇਣਾ ਚਾਹੀਦੈ: ਤਰੁਣ ਚੁੱਘ appeared first on TheUnmute.com - Punjabi News.

Tags:
  • 1984
  • bharatiya-janata-party
  • bharat-jodo-yatra
  • breaking-news
  • congress
  • fatehgarh-sahib
  • national-general-secretary-tarun-chugh
  • news
  • punjab-bjp
  • rahul-gandhi
  • tarun-chugh

Lakhimpur Kheri violence: ਸੁਪਰੀਮ ਕੋਰਟ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ ਮੁਲਤਵੀ

Wednesday 11 January 2023 07:12 AM UTC+00 | Tags: breaking-news india lakhimpur-kheri-violence lakhimpur-kheri-violence-case lakhimpur-khiri-violence-case latest-news news supreme-court

ਚੰਡੀਗੜ੍ਹ 11 ਜਨਵਰੀ 2023: ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਅਸ਼ੀਸ਼ ਮਿਸ਼ਰਾ (Ashish Mishra) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਵੀ ਕੋਈ ਫੈਸਲਾ ਨਹੀਂ ਹੋ ਸਕਿਆ। ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 20 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਅਸ਼ੀਸ਼ ਮਿਸ਼ਰਾ ਨੇ ਅਲਾਹਾਬਾਦ ਹਾਈਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਚ ਅਦਾਲਤ ਨੇ ਮਿਸ਼ਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਐਡੀਸ਼ਨਲ ਸੈਸ਼ਨ ਜੱਜ ਲਖੀਮਪੁਰ ਖੀਰੀ ਦੀ ਰਿਪੋਰਟ ਵੀ ਪੜ੍ਹੀ, ਜਿਸ ‘ਚ ਕਿਹਾ ਗਿਆ ਹੈ ਕਿ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ‘ਚ 5 ਸਾਲ ਦਾ ਸਮਾਂ ਲੱਗੇਗਾ, ਕਿਉਂਕਿ ਇਸ ਮਾਮਲੇ ‘ਚ 208 ਗਵਾਹ ਹਨ।ਸੁਪਰੀਮ ਕੋਰਟ ਨੇ ਅਦਾਲਤ ਤੋਂ ਜਾਣਕਾਰੀ ਮੰਗੀ ਸੀ ਕਿ ਇਹ ਕਿਸ ਸਮੇਂ ‘ਚ ਹੋਰ ਕੇਸਾਂ ਨੂੰ ਪ੍ਰਭਾਵਿਤ ਕੀਤੇ ਬਿਨਾਂ ਕੇਸ ਦਾ ਨਿਪਟਾਰਾ ਕੀਤਾ ਜਾਵੇਗਾ। ਦੂਜੇ ਪਾਸੇ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਹਿੰਸਾ ਦੇ ਸਾਰੇ ਦੋਸ਼ੀਆਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਗਏ ਹਨ।

The post Lakhimpur Kheri violence: ਸੁਪਰੀਮ ਕੋਰਟ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ ਮੁਲਤਵੀ appeared first on TheUnmute.com - Punjabi News.

Tags:
  • breaking-news
  • india
  • lakhimpur-kheri-violence
  • lakhimpur-kheri-violence-case
  • lakhimpur-khiri-violence-case
  • latest-news
  • news
  • supreme-court

ਮੇਅਰ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ 'ਚ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

Wednesday 11 January 2023 07:26 AM UTC+00 | Tags: aam-aadmi-party bjp breaking-news cm-bhagwant-mann jiti-sidhu mayor-jiti-sidhu mayor-of-mohali mohali mohali-mayor-amarjit-singh-jiji-sidhu mohali-news municipal-corporation municipal-corporation-mohali news punjab-and-haryana-high-court punjab-government punjab-latest-news the-unmute-breaking-news the-unmute-punjabi-news

ਚੰਡੀਗੜ੍ਹ 11 ਜਨਵਰੀ 2023: ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਆਪਣੇ ਅਹੁਦੇ ਉਤੇ ਰਹਿੰਦਿਆਂ ਆਪਣੀ ਨਿੱਜੀ ਕੰਪਨੀ ਨੂੰ ਲਾਭ ਪਹੁੰਚਾਉਣ ਦੇ ਦੋਸ਼ ਹੇਠ ਸਥਾਨਕ ਸਰਕਾਰ ਵਿਭਾਗ ਵਲੋਂ ਨਗਰ ਨਿਗਮ ਮੋਹਾਲੀ ਦੇ ਮੈਂਬਰ ਪਦ 'ਤੇ ਰਹਿਣ ਲਈ ਆਯੋਗ ਕਰਾਰ ਦਿੱਤਾ ਸੀ ਅਤੇ ਉਨ੍ਹਾਂ ਦੀ ਕੌਂਸਲਰਸ਼ਿਪ ਰੱਦ ਕਰ ਦਿੱਤੀ ਗਈ ਸੀ। ਸਾਬਕਾ ਮੇਅਰ ਜੀਤੀ ਸਿੱਧੂ ਨੇ ਕੌਂਸਲਰਸ਼ਿਪ ਰੱਦ ਕਰਨ ਦੇ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੰਦਿਆਂ ਪਟੀਸ਼ਨ ਦਾਇਰ ਕੀਤੀ ਸੀ, ਹਾਈਕੋਰਟ ਨੇ ਕੌਂਸਲਰਸ਼ਿਪ ਰੱਦ ਕਰਨ ਮੁੱਦੇ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ | ਇਸ ‘ਤੇ ਹਾਈਕੋਰਟ ਜਲਦ ਆਪਣਾ ਫੈਸਲਾ ਸੁਣਾ ਸਕਦੀ ਹੈ |

ਜਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਜੀਤੀ ਸਿੱਧੂ ਨਿੱਜੀ ਸੁਣਵਾਈ ਲਈ ਮਿਊਂਸਪਲ ਭਵਨ ਚੰਡੀਗੜ੍ਹ ਵਿਖੇ ਡਾ. ਮੰਤਰੀ ਇੰਦਰਬੀਰ ਸਿੰਘ ਨਿੱਝਰ ਦੇ ਸਾਹਮਣੇ ਪੇਸ਼ ਹੋਏ ਸਨ | ਇਸ ਮਾਮਲੇ ਨੂੰ ਲੈ ਕੇ ਸਥਾਨਕ ਸਰਕਾਰ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ 15 ਸਤੰਬਰ 2022 ਸਬੰਧੀ ਜੀਤੀ ਸਿੱਧੂ ਵੱਲੋਂ ਪੇਸ਼ ਕੀਤੇ ਜਵਾਬ ਮਿਤੀ 14.10.2022 ਵਿੱਚ ਨਿੱਜੀ ਸੁਣਵਾਈ ਦੇਣ ਸਬੰਧੀ ਕੀਤੀ ਬੇਨਤੀ ਨੂੰ ਵਿਚਾਰਦੇ ਹੋਏ ਸਥਾਨਕ ਸਰਕਾਰ ਮੰਤਰੀ ਵੱਲੋਂ 20 ਦਸੰਬਰ 2022 ਨੂੰ ਸ਼ਾਮ 4 ਵਜੇ ਉਨ੍ਹਾਂ ਦੇ ਦਫ਼ਤਰ, ਪੰਜਾਬ ਮਿਊਂਸਪਲ ਭਵਨ, ਸੈਕਟਰ 35 ਚੰਡੀਗੜ੍ਹ ਵਿਖੇ ਨਿੱਜੀ ਸੁਣਵਾਈ ਦਾ ਮੌਕਾ ਦਿੱਤਾ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ 'ਤੇ ਲੱਗੇ ਦੋਸ਼ ਬੇਬੁਨਿਆਦ ਹਨ ਅਤੇ ਬਿਲਕੁਲ ਬੇਕਸੂਰ ਹਨ |

ਜਿਕਰਯੋਗ ਹੈ ਕਿ ਨਾਲ ਹੀ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਨੂੰ ਮੋਹਾਲੀ ਨਗਰ ਨਿਗਮ ਦੇ ਕੁਝ ਕੌਂਸਲਰਾਂ ਤੇ ਸਾਬਕਾ ਕੌਂਸਲਰਾਂ ਜਿਨ੍ਹਾਂ ਵਿੱਚ ਸੁਖਦੇਵ ਸਿੰਘ ਪਟਵਾਰੀ, ਸ੍ਰੀਮਤੀ ਗੁਰਮੀਤ ਕੌਰ, ਅਰੁਣਾ ਵਿਸ਼ਿਸ਼ਟ, ਰਵਿੰਦਰ ਸਿੰਘ, ਕਰਮਜੀਤ ਕੌਰ, ਸਰਬਜੀਤ ਸਿੰਘ ਸਮਾਣਾ (ਸਾਰੇ ਕੌਂਸਲਰ) ਆਰ ਪੀ ਸ਼ਰਮਾ ਅਤੇ ਫੂਲਰਾਜ ਸਿੰਘ (ਸਾਬਕਾ ਕੌਂਸਲਰਾਂ) ਦੇ ਦਸਤਖ਼ਤਾਂ ਹੇਠ 11 ਅਗਸਤ ਨੂੰ ਇੱਕ ਪੱਤਰ ਪ੍ਰਾਪਤ ਹੋਇਆ ਸੀ ਕਿ ਅਮਰਜੀਤ ਸਿੰਘ ਜੀਤੀ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਲੇਬਰ ਸੋਸਾਇਟੀ "ਅੰਮ੍ਰਿਤਪ੍ਰੀਤ ਕੋਆਪਰੇਟਿਵ ਐਲ/ਸੀ ਸੋਸਾਇਟੀ ਲਿਮਟਿਡ ਨੂੰ ਕਰੋੜਾਂ ਦੇ ਕੰਮਾਂ ਸੰਬੰਧੀ ਟੈਂਡਰ ਦਿੱਤੇ ਗਏ ਹਨ |

The post ਮੇਅਰ ਜੀਤੀ ਸਿੱਧੂ ਦੀ ਕੌਂਸਲਰਸ਼ਿਪ ਰੱਦ ਕਰਨ ਦੇ ਮਾਮਲੇ ‘ਚ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ appeared first on TheUnmute.com - Punjabi News.

Tags:
  • aam-aadmi-party
  • bjp
  • breaking-news
  • cm-bhagwant-mann
  • jiti-sidhu
  • mayor-jiti-sidhu
  • mayor-of-mohali
  • mohali
  • mohali-mayor-amarjit-singh-jiji-sidhu
  • mohali-news
  • municipal-corporation
  • municipal-corporation-mohali
  • news
  • punjab-and-haryana-high-court
  • punjab-government
  • punjab-latest-news
  • the-unmute-breaking-news
  • the-unmute-punjabi-news

ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵਲੋਂ ਹੜਤਾਲੀ PCS ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ, 2 ਵਜੇ ਤੱਕ ਡਿਊਟੀ 'ਤੇ ਹੋਣ ਹਾਜ਼ਰ

Wednesday 11 January 2023 07:40 AM UTC+00 | Tags: aam-aadmi-party breaking-news ijay-kumar-janjua pcs-officers pcs-officers-strike punjab-government punjab-news punjab-pcs-officers the-unmute-breaking-news the-unmute-punjabi-news vijay-kumar-janjua

ਚੰਡੀਗੜ੍ਹ 11 ਜਨਵਰੀ 2023: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (Vijay Kumar Janjua) ਨੇ ਹੜਤਾਲੀ ਪੀਸੀਐਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਦੁਪਹਿਰ 2 ਵਜੇ ਤੱਕ ਡਿਊਟੀ 'ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਜੇਕਰ ਪੀਸੀਐਸ ਅਧਿਕਾਰੀ ਦੁਪਹਿਰ 2 ਵਜੇ ਤੱਕ ਡਿਊਟੀ ‘ਤੇ ਨਹੀਂ ਆਏ ਤਾਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ।

 

PCS

The post ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵਲੋਂ ਹੜਤਾਲੀ PCS ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ, 2 ਵਜੇ ਤੱਕ ਡਿਊਟੀ 'ਤੇ ਹੋਣ ਹਾਜ਼ਰ appeared first on TheUnmute.com - Punjabi News.

Tags:
  • aam-aadmi-party
  • breaking-news
  • ijay-kumar-janjua
  • pcs-officers
  • pcs-officers-strike
  • punjab-government
  • punjab-news
  • punjab-pcs-officers
  • the-unmute-breaking-news
  • the-unmute-punjabi-news
  • vijay-kumar-janjua

ਚੰਡੀਗੜ੍ਹ 11 ਜਨਵਰੀ 2023: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਨੇ ਬੀਤੇ ਦਿਨ ਵੱਡੀ ਸਫਲਤਾ ਹਾਸਲ ਕੀਤੀ ਹੈ। ਤਰਨ ਤਾਰਨ ਪੁਲਿਸ ਨੇ ਬੀ.ਐਸ.ਐਫ (BSF) ਦੇ ਸਹਿਯੋਗ ਨਾਲ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈਟਵਰਕ ਦੇ ਖ਼ਿਲਾਫ਼ ਕਾਰਵਾਈ ਕਰਦਿਆਂ 5.92 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਨਸ਼ਾ ਤਸਕਰ ਹੈਰੋਇਨ ਦੀ ਖੇਪ ਨੂੰ ਭਾਰਤੀ ਸਰਹੱਦ ਦੇ ਪਾਰ ਸੁੱਟ ਰਹੇ ਸਨ। ਇਸ ਦੌਰਾਨ ਜਵਾਨਾਂ ਨੇ ਤੁਰੰਤ ਤਸਕਰਾਂ ‘ਤੇ ਗੋਲੀਬਾਰੀ ਕੀਤੀ। ਜਿਸ ਤੋਂ ਬਾਅਦ ਤਸਕਰ ਨੂੰ ਭੱਜਣ ਵਿੱਚ ਕਾਮਯਾਬ ਹੋ ਗਏ | ਇਹ ਖੇਪ ਭਾਰਤ-ਪਾਕਿ ਸਰਹੱਦ ਨੇੜੇ 3 ਵੱਖ-ਵੱਖ ਥਾਵਾਂ ਤੋਂ ਹੈਰੋਇਨ ਬਰਾਮਦ ਹੋਈ ਹੈ | ਪੁਲਿਸ ਨੇ ਤਿੰਨਾਂ ਖਿਲਾਫ ਐਫਆਈਆਰ ਦਰਜ ਕਰ ਲਈ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

Tarn Taran police

The post ਤਰਨ ਤਾਰਨ ਪੁਲਿਸ ਨੇ BSF ਦੇ ਸਹਿਯੋਗ ਨਾਲ 5.92 ਕਿੱਲੋ ਹੈਰੋਇਨ ਕੀਤੀ ਬਰਾਮਦ appeared first on TheUnmute.com - Punjabi News.

Tags:
  • bsf
  • bsf-5.92
  • punjab-police
  • tarn-taran-police

ਰਾਹੁਲ ਗਾਂਧੀ 'ਤੇ ਭੜਕੇ ਅਨਿਲ ਵਿਜ, ਕਿਹਾ ਇਹ ਯਾਤਰਾ ਨਹੀਂ 'ਫਾਈਵ ਸਟਾਰ ਹੋਟਲ ਆਨ ਵ੍ਹੀਲਜ਼' ਹੈ

Wednesday 11 January 2023 08:19 AM UTC+00 | Tags: anil-vij bharat-jodo-yatra breaking-news five-star-hotel-on-wheels haryana haryana-home-and-health-minister news punjab-news rahul-gandhi rss the-unmute-breaking-news the-unmute-punjabi-news

ਚੰਡੀਗੜ੍ਹ 11 ਜਨਵਰੀ 2023: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ (Anil Vij) ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਆਰਐਸਐਸ ‘ਤੇ ਦਿੱਤੇ ਬਿਆਨ ‘ਤੇ ਪਲਟਵਾਰ ਕੀਤਾ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਰਾਹੁਲ ਖ਼ੁਦ ਆਰਐਸਐਸ ਬਾਰੇ ਜਾਣਨ ਲਈ ਕੁਝ ਦਿਨ ਸ਼ਾਖਾ ਵਿੱਚ ਜਾਣ, ਫਿਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਆਰਐਸਐਸ ਕੀ ਹੈ।

ਵਿਜ ਨੇ ਕਿਹਾ ਕਿ ਬਿਨਾਂ ਜਾਣੇ ਆਰਐਸਐਸ ‘ਤੇ ਟਿੱਪਣੀ ਕਰਨਾ ਗਲਤ ਹੈ। ਰਾਹੁਲ ਗਾਂਧੀ ਨੂੰ ਆਰਐਸਐਸ ਸ਼ਾਖਾ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਆਰਐਸਐਸ ਬਾਰੇ ਕੁਝ ਕਹਿਣਾ ਚਾਹੀਦਾ ਹੈ। ਜਿਸ ਬਾਰੇ ਰਾਹੁਲ ਗਾਂਧੀ ਨੂੰ ਕੁਝ ਨਹੀਂ ਪਤਾ, ਉਨ੍ਹਾਂ ਨੂੰ ਆਰਐਸਐਸ ਬਾਰੇ ਆਪਣੀ ਜਾਣਕਾਰੀ ਸਾਂਝੀ ਕਰਨ ਦਾ ਕੀ ਹੱਕ ਹੈ।

ਆਰਐਸਐਸ ਦੇ ਲੱਖਾਂ ਵਲੰਟੀਅਰ ਦੂਰ-ਦੁਰਾਡੇ ਸਥਾਨਾਂ ਅਤੇ ਆਦਿਵਾਸੀਆਂ ਵਿੱਚ ਜਾ ਕੇ ਦੇਸ਼ ਨੂੰ ਭਾਰਤ ਮਾਤਾ ਦੀ ਮਾਲਾ ਵਿੱਚ ਬੁਣਨ ਦਾ ਕੰਮ ਕਰ ਰਹੇ ਹਨ। ਰਾਹੁਲ ਗਾਂਧੀ ਜਨਤਕ ਵੀ ਨਹੀਂ ਹਨ, ਇਸ ਲਈ ਉਨ੍ਹਾਂ ਨੂੰ ਟਿੱਪਣੀ ਕਰਨ ਦਾ ਅਧਿਕਾਰ ਵੀ ਨਹੀਂ ਹੈ।ਮੰਤਰੀ ਵਿਜ (Anil Vij) ਨੇ ਕਿਹਾ ਕਿ ਰਾਹੁਲ ਗਾਂਧੀ ਉਨ੍ਹਾਂ ਦੇ ਦੌਰੇ ਤੋਂ ਨਾਰਾਜ਼ ਹਨ। ਇਸ ਲਈ ਉਹ ਨਾ ਤਾਂ ਕੋਈ ਮੁਲਾਂਕਣ ਕਰ ਰਿਹਾ ਹੈ ਅਤੇ ਨਾ ਹੀ ਕੁਝ ਪ੍ਰਗਟ ਕਰ ਰਿਹਾ ਹੈ, ਕਿਉਂਕਿ ਪੂਰੇ ਦੇਸ਼ ਵਿੱਚ ਹਰ ਇੱਕ ਅਵਾਜ਼ ਵਿੱਚੋਂ ਹਰ ਹਰ ਮਹਾਦੇਵ ਉਭਰਦਾ ਹੈ, ਹੁਣ ਇਸ ਵਿੱਚ ਉਸਨੂੰ ਕੀ ਪਰੇਸ਼ਾਨੀ ਹੈ।

ਗ੍ਰਹਿ ਮੰਤਰੀ ਅਨਿਲ ਵਿੱਜ ਨੇ ਰਾਹੁਲ ਦੀ ਯਾਤਰਾ ਦਾ ਨਾਂ ਲੈਂਦਿਆਂ ਕਿਹਾ ਕਿ ਇਹ ਯਾਤਰਾ ਨਹੀਂ ‘ਫਾਈਵ ਸਟਾਰ ਹੋਟਲ ਆਨ ਵ੍ਹੀਲਜ਼’ ਹੈ। ਉਨ੍ਹਾਂ ਨੇ ਕਿਹਾ ਕਿ ਰਾਹੁਲ ਦੇ ਦੌਰੇ ‘ਤੇ ਖਰਚ ਕੀਤੇ ਜਾ ਰਹੇ ਅਰਬਾਂ ਰੁਪਏ ਕਿੱਥੋਂ ਆ ਰਹੇ ਹਨ, ਕਿਉਂਕਿ ਉਹ ਸੈਰ-ਸਪਾਟੇ ‘ਤੇ ਗਏ ਹੋਏ ਹਨ। ਰਾਹੁਲ ਗਾਂਧੀ ਨੂੰ ਘੱਟੋ-ਘੱਟ ਉਨ੍ਹਾਂ ਕੁੜੀਆਂ ਦੇ ਘਰ ਜਾ ਕੇ ਦੇਖਣਾ ਚਾਹੀਦਾ ਸੀ ਕਿ ਉਨ੍ਹਾਂ ਦਾ ਘਰ ਕਿਹੋ ਜਿਹਾ ਹੈ, ਉਹ ਕਿੱਥੇ ਰਹਿੰਦੀਆਂ ਹਨ, ਕਿੱਥੇ ਸੌਂਦੀਆਂ ਹਨ, ਕਿਉਂਕਿ ਤੁਸੀਂ ਪੰਜ ਤਾਰਾ ਹੋਟਲ ਵਿੱਚ ਰਹਿੰਦੇ ਹੋ, ਤੁਹਾਡੇ ਨਾਲ ‘ਪੈਲੇਸ ਆਨ ਵ੍ਹੀਲਜ਼’ ਚੱਲ ਰਿਹਾ ਹੈ।

The post ਰਾਹੁਲ ਗਾਂਧੀ ‘ਤੇ ਭੜਕੇ ਅਨਿਲ ਵਿਜ, ਕਿਹਾ ਇਹ ਯਾਤਰਾ ਨਹੀਂ ‘ਫਾਈਵ ਸਟਾਰ ਹੋਟਲ ਆਨ ਵ੍ਹੀਲਜ਼’ ਹੈ appeared first on TheUnmute.com - Punjabi News.

Tags:
  • anil-vij
  • bharat-jodo-yatra
  • breaking-news
  • five-star-hotel-on-wheels
  • haryana
  • haryana-home-and-health-minister
  • news
  • punjab-news
  • rahul-gandhi
  • rss
  • the-unmute-breaking-news
  • the-unmute-punjabi-news

ਵਧੀਕ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨਾਲ ਪੀ.ਸੀ.ਐੱਸ. ਅਫ਼ਸਰਾਂ ਦੀ ਮੀਟਿੰਗ ਜਾਰੀ

Wednesday 11 January 2023 08:28 AM UTC+00 | Tags: aam-aadmi-party breaking-news cm-bhagwant-mann latest-news news pcs-officers-association punjab punjab-government punjab-news the-unmute-breaking-news the-unmute-punjabi-news

ਚੰਡੀਗੜ੍ਹ 11 ਜਨਵਰੀ 2023: ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨਾਲ ਪੀ.ਸੀ.ਐਸ. ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਓਬਰਾਏ ਅਤੇ ਹੋਰਨਾਂ ਅਫ਼ਸਰਾਂ ਵਲੋਂ ਮੀਟਿੰਗ ਕੀਤੀ ਜਾ ਰਹੀ ਹੈ। ਸੂਤਰਾਂ ਦੇ ਮੁਤਾਬਕ ਪੀਸੀਐਸ ਅਧਿਕਾਰੀ ਵਿਜੀਲੈਂਸ ਬਿਊਰੋ ਦੀ ਕਾਰਵਾਈ ‘ਤੇ ਸਵਾਲ ਚੁੱਕ ਰਹੇ ਹਨ ਅਤੇ ਪੀਸੀਐਸ ਅਧਿਕਾਰੀ ਵਲੋਂ ਮੀਟਿੰਗ ਦੌਰਾਨ ਆਪਣੀਆਂ ਮੰਗਾਂ ਤੇ ਹੀ ਜ਼ੋਰ ਦਿੱਤਾ ਜਾ ਰਿਹਾ ਹੈ |

The post ਵਧੀਕ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨਾਲ ਪੀ.ਸੀ.ਐੱਸ. ਅਫ਼ਸਰਾਂ ਦੀ ਮੀਟਿੰਗ ਜਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • latest-news
  • news
  • pcs-officers-association
  • punjab
  • punjab-government
  • punjab-news
  • the-unmute-breaking-news
  • the-unmute-punjabi-news

ਗੁਰਦਾਸਪੁਰ 'ਚ CM ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ

Wednesday 11 January 2023 08:42 AM UTC+00 | Tags: aam-aadmi-party bhagwant-mann cm-bhagwant-mann kuldeep-bajwa kuldeep-singh-bajwa news police police-constable-kuldeep-singh-bajwa punjab-government punjab-police punjab-police-constable punjab-police-constable-kuldeep-singh-bajwa the-unmute-latest-news the-unmute-news the-unmute-punjab the-unmute-punjabi-news

ਚੰਡੀਗੜ੍ਹ 11 ਜਨਵਰੀ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਕੁਝ ਸਮੇਂ ਬਾਅਦ ਗੁਰਦਾਸਪੁਰ ਪਹੁੰਚਣਗੇ | ਮੁੱਖ ਮੰਤਰੀ ਮਾਨ ਸ਼ਹੀਦ ਸਿਪਾਹੀ ਕੁਲਦੀਪ ਸਿੰਘ ਬਾਜਵਾ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ | ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਪਿੰਡ ਸ਼ਾਹਪੁਰ ‘ਚ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ | ਸਾਰੇ ਪਿੰਡ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕੀਤਾ ਹੈ |ਉਥੇ ਹੀ ਮੀਡੀਆ ਨੂੰ ਉਕਤ ਸਥਾਨ ਤੋਂ ਬਹੁਤ ਦੂਰ ਪੁਲਿਸ ਘੇਰੇ ‘ਚ ਰੱਖਿਆ ਗਿਆ ਹੈ |

ਮੁੱਖ ਮੰਤਰੀ ਮਾਨ ਹਾਲ ਹੀ ਵਿੱਚ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ (Kuldeep Singh Bajwa) ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ । ਇਸ ਦੌਰਾਨ ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਦਾ ਚੈੱਕ ਪਰਿਵਾਰ ਨੂੰ ਸੌਂਪਣਗੇ।

ਦੱਸ ਦੇਈਏ ਕਿ ਹਾਲ ਹੀ 'ਚ ਫਗਵਾੜਾ 'ਚ ਕਾਰ ਚੋਰੀ ਦੌਰਾਨ ਗੈਂਗਸਟਰਾਂ ਨੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਇਸਦੇ ਨਾਲ ਹੀ ਫਿਲੌਰ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਹੋਏ ਮੁਕਾਬਲੇ ਦੌਰਾਨ ਕਥਿਤ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ।

The post ਗੁਰਦਾਸਪੁਰ ‘ਚ CM ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ appeared first on TheUnmute.com - Punjabi News.

Tags:
  • aam-aadmi-party
  • bhagwant-mann
  • cm-bhagwant-mann
  • kuldeep-bajwa
  • kuldeep-singh-bajwa
  • news
  • police
  • police-constable-kuldeep-singh-bajwa
  • punjab-government
  • punjab-police
  • punjab-police-constable
  • punjab-police-constable-kuldeep-singh-bajwa
  • the-unmute-latest-news
  • the-unmute-news
  • the-unmute-punjab
  • the-unmute-punjabi-news

ਚੰਡੀਗੜ੍ਹ 11 ਜਨਵਰੀ 2023: ਜੰਮੂ-ਕਸ਼ਮੀਰ ਦੇ ਕੁਪਵਾੜਾ (Kupwara) ਜ਼ਿਲੇ 'ਚ ਕੰਟਰੋਲ ਰੇਖਾ 'ਤੇ ਗਸ਼ਤ ਦੌਰਾਨ ਡੂੰਘੀ ਖੱਡ 'ਚ ਡਿੱਗਣ ਕਾਰਨ ਇਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸਮੇਤ ਤਿੰਨ ਜਵਾਨ ਸ਼ਹੀਦ ਹੋ ਗਏ | ਇਸ ਦੁਖਦਾਈ ਖ਼ਬਰ ਮਿਲਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਭਾਰਤੀ ਫ਼ੌਜੀਆਂ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਜਵਾਨਾਂ ਵੱਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਗੱਡੀ ਡੂੰਘੀ ਖੱਡ 'ਚ ਡਿੱਗਣ ਦੀ ਦੁਖਦ ਖ਼ਬਰ ਮਿਲੀ…3 ਜਵਾਨਾਂ ਦੇ ਸ਼ਹੀਦ ਹੋਣ ਦੀ ਦੁਖਦ ਸੂਚਨਾ ਮਿਲੀ ਹੈ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਔਖੇ ਸਮੇਂ 'ਚ ਹੌਂਸਲਾ-ਹਿੰਮਤ ਪ੍ਰਦਾਨ ਕਰਨ…

Kupwara

The post ਕੁਪਵਾੜਾ ‘ਚ 3 ਭਾਰਤੀ ਫ਼ੌਜੀਆਂ ਦੀ ਸ਼ਹਾਦਤ ‘ਤੇ CM ਭਗਵੰਤ ਮਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • breaking-news
  • kupwara-district
  • kupwara-news
  • line-of-control
  • news

PCS ਅਫਸਰਾਂ ਦੀ ਹੜਤਾਲ ਖ਼ਤਮ, CM ਮਾਨ ਨੇ ਕਿਹਾ ਕਿਸੇ ਨਾਲ ਬੇਇਨਸਾਫੀ ਨਹੀਂ ਹੋਵੇਗੀ

Wednesday 11 January 2023 09:30 AM UTC+00 | Tags: aam-aadmi-party breaking-news cm-bhagwant-mann news pcs-officers-strike punjab punjab-government punjab-strike strike the-unmute-breaking-news the-unmute-punjabi-news

ਚੰਡੀਗੜ੍ਹ 11 ਜਨਵਰੀ 2023: ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨਾਲ ਪੀ.ਸੀ.ਐਸ. ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਓਬਰਾਏ ਅਤੇ ਹੋਰਨਾਂ ਅਫ਼ਸਰਾਂ ਵਲੋਂ ਮੀਟਿੰਗ ਕੀਤੀ | ਇਸ ਦੌਰਾਨ ਪੀ.ਸੀ.ਐੱਸ.ਅਧਿਕਾਰੀਆਂ ਨੇ ਹੜਤਾਲ ਖ਼ਤਮ ਕਰਕੇ ਕੰਮ 'ਤੇ ਪਰਤਣ ਦਾ ਫ਼ੈਸਲਾ ਲਿਆ ਹੈ। ਮੀਟਿੰਗ ਮਗਰੋਂ ਵੇਣੂ ਪ੍ਰਸਾਦ ਨੇ ਇਹ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਨਾਲ ਧੱਕਾ ਨਹੀਂ ਹੋਵੇਗਾ, ਪਰ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ।

The post PCS ਅਫਸਰਾਂ ਦੀ ਹੜਤਾਲ ਖ਼ਤਮ, CM ਮਾਨ ਨੇ ਕਿਹਾ ਕਿਸੇ ਨਾਲ ਬੇਇਨਸਾਫੀ ਨਹੀਂ ਹੋਵੇਗੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • news
  • pcs-officers-strike
  • punjab
  • punjab-government
  • punjab-strike
  • strike
  • the-unmute-breaking-news
  • the-unmute-punjabi-news

ਕਾਂਸਟੇਬਲ ਕੁਲਦੀਪ ਬਾਜਵਾ ਕਤਲ ਮਾਮਲੇ 'ਚ ਚੌਥੇ ਮੁਲਜ਼ਮ ਦੀ ਭਾਲ 'ਚ ਪੁਲਿਸ ਵਲੋਂ ਸੂਬੇ ਭਰ 'ਚ ਛਾਪੇਮਾਰੀ

Wednesday 11 January 2023 09:46 AM UTC+00 | Tags: kapurthala kapurthala-police kuldeep-singh-bajwa latest-news murder-case news phagwara punjab-government punjab-police search-opretion the-unmute-breaking-news

ਚੰਡੀਗੜ੍ਹ 11 ਜਨਵਰੀ 2023: ਫਗਵਾੜਾ ਵਿੱਚ ਬੀਤੇ ਐਤਵਾਰ ਰਾਤ ਨੂੰ ਇੱਕ ਪੁਲਿਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ (Kuldeep Singh Bajwa)  ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਤਿੰਨ ਮੁਲਜ਼ਮਾਂ ਦਾ ਜਿੱਥੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਲਾਜ ਚੱਲ ਰਿਹਾ ਹੈ, ਉਥੇ ਹੀ ਫ਼ਰਾਰ ਚੌਥੇ ਵਿਅਕਤੀ ਯੁਵਰਾਜ ਸਿੰਘ ਦੀ ਭਾਲ ‘ਚ ਕਪੂਰਥਲਾ ਪੁਲਿਸ ਦੀਆਂ ਕਈ ਟੀਮਾਂ ਨੇ ਸੂਬੇ ਭਰ ‘ਚ ਛਾਪੇਮਾਰੀ ਕੀਤੀ ਹੈ। ਇਸ ਦੇ ਨਾਲ ਹੀ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਹੋਰ ਸੂਬਿਆਂ ਦੀ ਪੁਲਿਸ ਨੂੰ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਐਤਵਾਰ ਰਾਤ ਨੂੰ ਫਗਵਾੜਾ ਦੇ ਅਰਬਨ ਅਸਟੇਟ ਨੇੜੇ ਚਾਰ ਹਥਿਆਰਬੰਦ ਲੁਟੇਰਿਆਂ ਨੇ ਇਕ ਵਿਅਕਤੀ ਤੋਂ ਕਾਰ ਖੋਹ ਲਈ। ਜਿਸ ਬਾਰੇ ਪੀੜਤ ਨੇ ਪੁਲਿਸ ਕੰਟਰੋਲ ਰੂਮ ਫਗਵਾੜਾ ਵਿਖੇ ਸੂਚਨਾ ਦਿੱਤੀ। ਇਸ ਪੂਰੇ ਮਾਮਲੇ ‘ਚ ਕਪੂਰਥਲਾ ਪੁਲਸ ਦੀਆਂ ਵੱਖ-ਵੱਖ ਟੀਮਾਂ ਹਰਕਤ ‘ਚ ਆ ਗਈਆਂ ਅਤੇ ਦੋਸ਼ੀਆਂ ਨੂੰ ਗੋਰਾਇਆ ਨੇੜੇ ਘੇਰ ਲਿਆ।

ਇਸ ਦੌਰਾਨ ਪੁਲਿਸ ਮੁਕਾਬਲੇ ‘ਚ ਪੁਲਿਸ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਸ਼ਹੀਦ ਹੋ ਗਿਆ, ਜਦਕਿ ਪੁਲਿਸ ਨੇ ਮੌਕੇ ਤੋਂ 3 ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਚੌਥਾ ਯੁਵਰਾਜ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਤਿੰਨ ਮੁਲਜ਼ਮ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਲੰਧਰ ਵਿੱਚ ਜ਼ੇਰੇ ਇਲਾਜ ਹਨ।

The post ਕਾਂਸਟੇਬਲ ਕੁਲਦੀਪ ਬਾਜਵਾ ਕਤਲ ਮਾਮਲੇ ‘ਚ ਚੌਥੇ ਮੁਲਜ਼ਮ ਦੀ ਭਾਲ ‘ਚ ਪੁਲਿਸ ਵਲੋਂ ਸੂਬੇ ਭਰ ‘ਚ ਛਾਪੇਮਾਰੀ appeared first on TheUnmute.com - Punjabi News.

Tags:
  • kapurthala
  • kapurthala-police
  • kuldeep-singh-bajwa
  • latest-news
  • murder-case
  • news
  • phagwara
  • punjab-government
  • punjab-police
  • search-opretion
  • the-unmute-breaking-news

ਗੁਰਦਾਸਪੁਰ ਵਿਖੇ ਪਹੁੰਚੇ CM ਭਗਵੰਤ ਮਾਨ, ਕੁਲਦੀਪ ਬਾਜਵਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Wednesday 11 January 2023 09:56 AM UTC+00 | Tags: aam-aadmi-party bhagwant-mann cm-bhagwant-mann kuldeep-bajwa kuldeep-singh-bajwa news police police-constable-kuldeep-singh-bajwa punjab-government punjab-police punjab-police-constable punjab-police-constable-kuldeep-singh-bajwa the-unmute-latest-news the-unmute-news the-unmute-punjab the-unmute-punjabi-news

ਚੰਡੀਗੜ੍ਹ 11 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਗੁਰਦਾਸਪੁਰ ਪਹੁੰਚੇ ਹਨ, ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ | ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਪਿੰਡ ਸ਼ਾਹਪੁਰ 'ਚ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ | ਇਸ ਦੌਰਾਨ ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਦਾ ਚੈੱਕ ਪਰਿਵਾਰ ਨੂੰ ਸੌਂਪਣਗੇ।

ਦੱਸ ਦੇਈਏ ਕਿ ਹਾਲ ਹੀ 'ਚ ਫਗਵਾੜਾ 'ਚ ਕਾਰ ਚੋਰੀ ਦੌਰਾਨ ਲੁਟੇਰਿਆਂ ਨੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ। ਇਸਦੇ ਨਾਲ ਹੀ ਫਿਲੌਰ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਹੋਏ ਮੁਕਾਬਲੇ ਦੌਰਾਨ ਕਥਿਤ 3 ਲੁਟੇਰਿਆਂ ਨੂੰ ਕਾਬੂ ਕਰ ਲਿਆ ਗਿਆ ਅਤੇ ਚੌਥੇ ਦੀ ਭਾਲ ਲਈ ਕਪੂਰਥਲਾ ਪੁਲਿਸ ਵਲੋਂ ਲਗਾਤਾਰ ਸੂਬੇ ਭਰ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ |

The post ਗੁਰਦਾਸਪੁਰ ਵਿਖੇ ਪਹੁੰਚੇ CM ਭਗਵੰਤ ਮਾਨ, ਕੁਲਦੀਪ ਬਾਜਵਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ appeared first on TheUnmute.com - Punjabi News.

Tags:
  • aam-aadmi-party
  • bhagwant-mann
  • cm-bhagwant-mann
  • kuldeep-bajwa
  • kuldeep-singh-bajwa
  • news
  • police
  • police-constable-kuldeep-singh-bajwa
  • punjab-government
  • punjab-police
  • punjab-police-constable
  • punjab-police-constable-kuldeep-singh-bajwa
  • the-unmute-latest-news
  • the-unmute-news
  • the-unmute-punjab
  • the-unmute-punjabi-news

ਕੇਂਦਰ ਮੰਤਰੀ ਮੰਡਲ 'ਚ ਹੋ ਸਕਦੈ ਫੇਰਬਦਲ, ਇੰਨ੍ਹਾਂ ਮੰਤਰੀਆਂ ਨੂੰ ਮਿਲ ਸਕਦੀਆਂ ਹਨ ਵੱਡੀ ਜ਼ਿੰਮੇਵਾਰੀਆਂ

Wednesday 11 January 2023 10:10 AM UTC+00 | Tags: anurag-singh-thakur bhupendra-yadav bjp bjp-party-headquarters breaking-news central-cabinet dharmendra-pradhan-and-anurag-thakur modi-cabinet modi-government news

ਚੰਡੀਗੜ੍ਹ 11 ਜਨਵਰੀ 2023: ਕੇਂਦਰ ਸਰਕਾਰ ਦੇ ਮੰਤਰਾਲਿਆਂ ਵਿੱਚ ਇਨ੍ਹੀਂ ਦਿਨੀਂ ਕਾਫੀ ਹਲਚਲ ਦੇਖੀ ਜਾ ਰਹੀ ਹੈ | ਭਾਜਪਾ ਪਾਰਟੀ ਹੈੱਡਕੁਆਰਟਰ ਤੋਂ ਲੈ ਕੇ ਪੀਐਮਓ ਤੱਕ ਉੱਚ ਪੱਧਰੀ ਮੀਟਿੰਗਾਂ ਦਾ ਦੌਰ ਮੋਦੀ ਮੰਤਰੀ ਮੰਡਲ ਵਿੱਚ ਵੱਡੇ ਫੇਰਬਦਲ ਦਾ ਸੰਕੇਤ ਦੇ ਰਿਹਾ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਕੇਂਦਰੀ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਜਾ ਸਕਦਾ ਹੈ | ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਅੰਤਿਮ ਪੁਨਰਗਠਨ ਹੋਵੇਗਾ।

ਇਹ ਟੀਮ ਇਸ ਸਾਲ 10 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਅਗਵਾਈ ਕਰੇਗੀ। ਇਸ ਦੇ ਮੱਦੇਨਜ਼ਰ ਮੰਨਿਆ ਜਾ ਰਿਹਾ ਹੈ ਕਿ ਕੇਂਦਰੀ ਮੰਤਰੀਆਂ ਭੂਪੇਂਦਰ ਯਾਦਵ, ਧਰਮਿੰਦਰ ਪ੍ਰਧਾਨ ਅਤੇ ਅਨੁਰਾਗ ਠਾਕੁਰ ਨੂੰ ਨਵੀਂਆਂ ਅਤੇ ਅਹਿਮ ਜ਼ਿੰਮੇਵਾਰੀਆਂ ਮਿਲ ਸਕਦੀਆਂ ਹਨ। ਇਸੇ ਤਰ੍ਹਾਂ ਗੁਜਰਾਤ ਚੋਣਾਂ ਦੇ ਰਣਨੀਤੀਕਾਰ ਮੰਨੇ ਜਾਂਦੇ ਸੀਆਰ ਪਾਟਿਲ ਨੂੰ ਦਿੱਲੀ ਵਿੱਚ ਅਹਿਮ ਭੂਮਿਕਾ ਵਿੱਚ ਲਿਆਂਦਾ ਜਾ ਸਕਦਾ ਹੈ।

ਸੂਤਰਾਂ ਮੁਤਾਬਕ ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਉਨ੍ਹਾਂ ਨੂੰ ਸੰਗਠਨ ‘ਚ ਕੋਈ ਅਹਿਮ ਅਹੁਦਾ ਮਿਲੇਗਾ ਜਾਂ ਫਿਰ ਕੈਬਨਿਟ ਮੰਤਰੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਕੇਂਦਰੀ ਊਰਜਾ ਮੰਤਰੀ ਆਰ.ਕੇ.ਸਿੰਘ ਲਈ ਵੀ ਨਵੀਂ ਥਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।

20 ਜਨਵਰੀ ਤੋਂ, ਭਾਜਪਾ ਜੋ ਕਿ ਆਮ ਚੋਣਾਂ ਦੀ ਤਿਆਰੀ ਕਰ ਰਹੀ ਹੈ, ਪਿਛਲੀਆਂ ਚੋਣਾਂ ਵਿੱਚ ਲੜੀਆਂ 436 ਲੋਕ ਸਭਾ ਸੀਟਾਂ ‘ਤੇ ਕੇਂਦਰੀ ਮੰਤਰੀ ਤਾਇਨਾਤ ਕਰੇਗੀ। ਮੰਤਰੀ ਰੋਟੇਸ਼ਨ ਦੇ ਆਧਾਰ ‘ਤੇ ਤਿੰਨ ਦਿਨ ਉਥੇ ਰਹਿਣਗੇ ਅਤੇ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣਗੇ। ਸੂਤਰਾਂ ਦਾ ਕਹਿਣਾ ਹੈ ਕਿ ਹਰੇਕ ਮੰਤਰੀ 7-8 ਸੀਟਾਂ ਲਈ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਨੂੰ ਕੇਂਦਰ ਦੀਆਂ ਭਲਾਈ ਸਕੀਮਾਂ ਦੇ ਲਾਗੂ ਹੋਣ ਅਤੇ ਇਸ ਦੇ ਪ੍ਰਭਾਵ ਬਾਰੇ ਜਾਣਕਾਰੀ ਇਕੱਠੀ ਕਰਕੇ ਰਿਪੋਰਟ ਤਿਆਰ ਕਰਨੀ ਹੋਵੇਗੀ।

The post ਕੇਂਦਰ ਮੰਤਰੀ ਮੰਡਲ ‘ਚ ਹੋ ਸਕਦੈ ਫੇਰਬਦਲ, ਇੰਨ੍ਹਾਂ ਮੰਤਰੀਆਂ ਨੂੰ ਮਿਲ ਸਕਦੀਆਂ ਹਨ ਵੱਡੀ ਜ਼ਿੰਮੇਵਾਰੀਆਂ appeared first on TheUnmute.com - Punjabi News.

Tags:
  • anurag-singh-thakur
  • bhupendra-yadav
  • bjp
  • bjp-party-headquarters
  • breaking-news
  • central-cabinet
  • dharmendra-pradhan-and-anurag-thakur
  • modi-cabinet
  • modi-government
  • news

ਪਿੰਡ 'ਚ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਂ 'ਤੇ ਬਣੇਗਾ ਖੇਡ ਮੈਦਾਨ: CM ਭਗਵੰਤ ਮਾਨ

Wednesday 11 January 2023 10:41 AM UTC+00 | Tags: aam-aadmi-party bhagwant-mann breaking-news cm-bhagwant-mann kuldeep-bajwa kuldeep-singh-bajwa news police police-constable-kuldeep-singh-bajwa punjab-government punjab-police punjab-police-constable punjab-police-constable-kuldeep-singh-bajwa the-unmute-latest-news the-unmute-news the-unmute-punjab the-unmute-punjabi-news

ਗੁਰਦਾਸਪੁਰ 11 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਰਦਾਸਪੁਰ ਵਿੱਚ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ | ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕੁਲਦੀਪ ਬਾਜਵਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ | ਇਸ ਵਿੱਚ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਅਤੇ ਪੰਜਾਬ ਪੁਲਿਸ ਦੀ ਬੀਮਾ ਪਾਲਿਸੀ ਦੇ ਤਹਿਤ ਐਚਡੀਐੱਫਸੀ ਵਲੋਂ 1 ਕਰੋੜ ਦੀ ਰਾਸ਼ੀ ਸ਼ਾਮਲ ਹੈ |

ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਨਾਂ ‘ਤੇ ਪਿੰਡ ਵਿੱਚ ਖੇਡ ਮੈਦਾਨ ਬਣਾਇਆ ਜਾਵੇਗਾ, ਜੋ ਫੌਜ ਅਤੇ ਪੁਲਿਸ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਇਥੇ ਆਪਣਾ ਅਭਿਆਸ ਕਰ ਸਕਣ | ਇਸਦੇ ਨਾਲ ਹੀ ਪਿੰਡ ਨੂੰ ਆਉਂਦੀ ਸੜਕ ਦਾ ਨਾਂ ਸ਼ਹੀਦ ਕੁਲਦੀਪ ਸਿੰਘ ਬਾਜਵਾ ਮਾਰਗ ਰੱਖਿਆ ਜਾਵੇਗਾ |

The post ਪਿੰਡ ‘ਚ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਂ ‘ਤੇ ਬਣੇਗਾ ਖੇਡ ਮੈਦਾਨ: CM ਭਗਵੰਤ ਮਾਨ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • cm-bhagwant-mann
  • kuldeep-bajwa
  • kuldeep-singh-bajwa
  • news
  • police
  • police-constable-kuldeep-singh-bajwa
  • punjab-government
  • punjab-police
  • punjab-police-constable
  • punjab-police-constable-kuldeep-singh-bajwa
  • the-unmute-latest-news
  • the-unmute-news
  • the-unmute-punjab
  • the-unmute-punjabi-news

ਧੀਆਂ ਦੀ ਲੋਹੜੀ: ਪੰਜਾਬ ਸਰਕਾਰ ਵੱਲੋਂ 13 ਜਨਵਰੀ ਨੂੰ ਬਠਿੰਡਾ 'ਚ ਹੋਵੇਗਾ ਰਾਜ ਪੱਧਰੀ ਸਮਾਗਮ

Wednesday 11 January 2023 10:46 AM UTC+00 | Tags: 13 beti-bachao-beti-padhao breaking-news deputy-commissioners dhiyan-di-lohri lohri news punjab-culutre punjab-fastival

ਚੰਡੀਗੜ੍ਹ 11 ਜਨਵਰੀ 2023: ਪੰਜਾਬ ਸਰਕਾਰ ਵੱਲੋਂ “ਧੀਆਂ ਦੀ ਲੋਹੜੀ” ਮਨਾਉਣ ਸਬੰਧੀ 13 ਜਨਵਰੀ ਨੂੰ ਬਠਿੰਡਾ ਵਿਖੇ ਰਾਜ ਪੱਧਰੀ ਸਮਾਗਮ ਕਰਾਇਆ ਜਾਵੇਗਾ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 13 ਜਨਵਰੀ ਤੋਂ 20 ਜਨਵਰੀ ਤੱਕ “ਧੀਆਂ ਦੀ ਲੋਹੜੀ ਹਫ਼ਤਾ” ਮਨਾਇਆ ਜਾ ਰਿਹਾ ਹੈ ਤੇ ਰਾਜ ਪੱਧਰੀ ਸਮਾਗਮ ਬਠਿੰਡਾ ਵਿਖੇ ਕਰਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੇਟੀ ਬਚਾਓ ਬੇਟੀ ਪੜ੍ਹਾਓ (ਬੀਬੀਬੀਪੀ) ਸਕੀਮ ਤਹਿਤ ਧੀਆਂ ਦੀ ਲੋਹੜੀ ਰਾਜ ਅਤੇ ਜ਼ਿਲ੍ਹਾ ਪੱਧਰ ‘ਤੇ ਮਨਾਈ ਜਾਂਦੀ ਹੈ ਤਾਂ ਜੋ ਰਾਜ ਵਿੱਚ ਲੜਕੀਆਂ ਦੇ ਲਿੰਗ ਅਨੁਪਾਤ ਪ੍ਰਤੀ ਜਾਗਰੂਕਤਾ ਫੈਲਾਈ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ 13 ਜਨਵਰੀ ਤੋਂ 20 ਜਨਵਰੀ ਤੱਕ “ਧੀਆਂ ਦੀ ਲੋਹੜੀ ਹਫ਼ਤਾ” ਜ਼ਿਲ੍ਹੇ ਅਤੇ ਬਲਾਕਾਂ ਵਿੱਚ ਮਨਾਇਆ ਜਾਵੇਗਾ ਜਿੱਥੇ ਵਿਧਾਨ ਸਭਾ ਦੇ ਚੁਣੇ ਹੋਏ ਨੁਮਾਇੰਦੇ, ਡਿਪਟੀ ਕਮਿਸ਼ਨਰ, ਐਸ.ਡੀ.ਐਮਜ਼, ਹੋਰ ਵਿਭਾਗਾਂ ਦੇ ਅਧਿਕਾਰੀ, ਪੰਚਾਇਤਾਂ, ਸਕੂਲੀ ਬੱਚੇ ਆਦਿ ਸ਼ਾਮਲ ਹੋਣਗੇ। ਇਸ ਮੌਕੇ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਸ ਦੌਰਾਨ ਬਾਲੜੀਆਂ ਦੇ ਲਿੰਗ ਅਨੁਪਾਤ ‘ਚ ਸੁਧਾਰ ‘ਤੇ ਜ਼ੋਰ ਦਿੱਤਾ ਜਾਵੇਗਾ ਅਤੇ ਨੁੱਕੜ ਨਾਟਕ ਕਰਵਾਏ ਜਾਣਗੇ।

ਇਸ ਮੌਕੇ ਨਵਜੰਮੀਆਂ ਬੱਚੀਆਂ ਦੇ ਮਾਪਿਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਮਾਰਕਫੈੱਡ ਦੇ ਉਤਪਾਦਾਂ ਦੇ ਤੋਹਫ਼ੇ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸੱਭਿਆਚਾਰਕ ਗਤੀਵਿਧੀਆਂ, ਲੇਖ, ਸਲੋਗਨ ਲਿਖਣ ਦੇ ਮੁਕਾਬਲਿਆਂ ਤੇ ਭਾਸ਼ਣਾਂ ਰਾਹੀਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ।

The post ਧੀਆਂ ਦੀ ਲੋਹੜੀ: ਪੰਜਾਬ ਸਰਕਾਰ ਵੱਲੋਂ 13 ਜਨਵਰੀ ਨੂੰ ਬਠਿੰਡਾ ‘ਚ ਹੋਵੇਗਾ ਰਾਜ ਪੱਧਰੀ ਸਮਾਗਮ appeared first on TheUnmute.com - Punjabi News.

Tags:
  • 13
  • beti-bachao-beti-padhao
  • breaking-news
  • deputy-commissioners
  • dhiyan-di-lohri
  • lohri
  • news
  • punjab-culutre
  • punjab-fastival

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ

Wednesday 11 January 2023 10:56 AM UTC+00 | Tags: aam-aadmi-party accident accident-news laljit-singh-bhullar news punjab punjab-news road-accident road-safety road-safety-week the-unmute-breaking-news transport-minister-laljit-singh-bhullar transport-minister-punjab

ਚੰਡੀਗੜ੍ਹ 11 ਜਨਵਰੀ 2023: ਸੂਬੇ ਵਿੱਚ ਸੜਕ ਸੁਰੱਖਿਆ ਹਫ਼ਤੇ (Road Safety Week) ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਵਿੱਚ ਮੌਤ ਦਰ ਘਟਾਉਣ ਲਈ ਸਮੂਹ ਸਬੰਧਤ ਧਿਰਾਂ ਨੂੰ ਜ਼ੋਰਦਾਰ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਮੌਤਾਂ ਨੂੰ ਰੋਕਣ ਲਈ ਸਬੰਧਤ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ ਅਤੇ ਖ਼ਾਸਕਰ ਰਾਹਗੀਰਾਂ ਨੂੰ ਜ਼ਿੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਉਣੀ ਪਵੇਗੀ ਅਤੇ ਇੱਕ ਹਫ਼ਤੇ ਦੀ ਬਜਾਏ ਸਾਰਾ ਸਾਲ ਖ਼ੁਦ ਨੂੰ ਸੜਕ ਸੁਰੱਖਿਆ ਨੂੰ ਸਮਰਪਿਤ ਕਰਨਾ ਪਵੇਗਾ।

ਸੜਕੀ ਆਵਾਜਾਈ ਅਤੇ ਰਾਜ-ਮਾਰਗ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 11 ਤੋਂ 17 ਜਨਵਰੀ, 2023 ਤੱਕ ਸੜਕ ਸੁਰੱਖਿਆ ਹਫ਼ਤਾ ਮਨਾਉਣ ਦੇ ਫ਼ੈਸਲੇ ਤਹਿਤ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਉਲੀਕੇ ਪ੍ਰੋਗਰਾਮ ਦਾ ਆਗ਼ਾਜ਼ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਵੱਡੇ ਅਤੇ ਘਾਤਕ ਸੜਕ ਹਾਦਸੇ ਦਸੰਬਰ ਤੋਂ ਫ਼ਰਵਰੀ ਤੱਕ ਧੁੰਦ ਦੇ ਮੌਸਮ ਦੌਰਾਨ ਵਾਪਰਦੇ ਹਨ, ਜਿਨ੍ਹਾਂ ਨੂੰ ਘਟਾਉਣਾ ਵੱਡੀ ਚੁਣੌਤੀ ਹੈ ਅਤੇ ਇਸ ਲਈ ਵਿਸ਼ੇਸ਼ ਮੁਹਿੰਮ ਦੀ ਲੋੜ ਹੈ। ਉਨ੍ਹਾਂ ਟ੍ਰੈਫ਼ਿਕ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਧੁੰਦ ਦੇ ਮੌਸਮ ਦੌਰਾਨ ਹਾਦਸਿਆਂ ਦਾ ਕਾਰਨ ਬਣ ਰਹੇ ਸੜਕਾਂ ‘ਤੇ ਖੜ੍ਹੇ ਵੱਡੇ ਵਾਹਨਾਂ ਦੇ ਚਲਾਨ ਕੀਤੇ ਜਾਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਰੋਡ ਐਕਸੀਡੈਂਟ ਰਿਪੋਰਟ-2021 ਅਨੁਸਾਰ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਲਗਭਗ 4,589 ਲੋਕਾਂ ਦੀ ਮੌਤ ਹੋਈ ਅਤੇ ਰੋਜ਼ਾਨਾ 13 ਲੋਕ ਆਪਣੀ ਜਾਨ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਕੁੱਲ ਸੜਕ ਹਾਦਸਿਆਂ ਵਿੱਚੋਂ 72 ਫ਼ੀਸਦੀ ਸੜਕ ਹਾਦਸੇ ਕੌਮੀ ਅਤੇ ਰਾਜ ਮਾਰਗਾਂ ‘ਤੇ ਹੁੰਦੇ ਹਨ ਅਤੇ 60 ਫ਼ੀਸਦੀ ਸੜਕ ਹਾਦਸੇ ਪੇਂਡੂ ਖੇਤਰਾਂ ਵਿੱਚ ਹੋ ਰਹੇ ਹਨ।

ਉਨ੍ਹਾਂ ਦੱਸਿਆ ਕਿ ਸੜਕ ਹਾਦਸਿਆਂ ਵਿੱਚ ਮਰਨ ਵਾਲੇ 70 ਫ਼ੀਸਦੀ ਲੋਕ 18 ਤੋਂ 45 ਸਾਲ ਉਮਰ ਦੇ ਹੁੰਦੇ ਹਨ। ਸੂਬੇ ਵਿੱਚ ਹਾਦਸਿਆਂ ਵਿੱਚ ਜ਼ਿਲ੍ਹਾ ਰੋਪੜ, ਫ਼ਤਹਿਗੜ੍ਹ ਸਾਹਿਬ ਅਤੇ ਮੋਹਾਲੀ ਸਭ ਤੋਂ ਵੱਧ ਯੋਗਦਾਨ ਪਾ ਰਹੇ ਹਨ ਜਦਕਿ ਜਲੰਧਰ ਤੇ ਲੁਧਿਆਣਾ ਸ਼ਹਿਰ ਸਭ ਤੋਂ ਵੱਧ ਹਾਦਸਿਆਂ ਵਾਲੇ ਸ਼ਹਿਰ ਬਣ ਗਏ ਹਨ।

ਸੜਕ ਸੁਰੱਖਿਆ ਅਤੇ ਹਾਦਸਿਆਂ ਵਿਚ ਲੋਕਾਂ ਦੀ ਜਾਨ ਬਚਾਉਣ ਜਿਹੇ ਭਲਾਈ ਕਾਰਜਾਂ ਵਿੱਚ ਜੁਟੀਆਂ ਸਮਾਜ-ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਅਜਿਹੀਆਂ ਸੰਸਥਾਵਾਂ ਅਤੇ ਵਿਅਕਤੀਆਂ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸਮਾਜ-ਸੇਵੀ ਸੰਸਥਾਵਾਂ ਨੂੰ ਵੱਧ-ਚੜ੍ਹ ਕੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਸੜਕ ਸੁਰੱਖਿਆ ਲਈ ਸਰਕਾਰ ਨੂੰ ਸੁਝਾਅ ਦੇਣ ਤਾਂ ਜੋ ਲੋਕਾਂ ਦੀ ਜਾਨ ਦੀ ਰਾਖੀ ਕੀਤੀ ਜਾ ਸਕੇ।

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਡਾਇਰੈਕਟਰ ਜਨਰਲ ਲੀਡ ਏਜੰਸੀ ਆਰ. ਵੈਂਕਟ ਰਤਨਮ, ਸਟੇਟ ਟਰਾਂਸਪੋਰਟ ਕਮਿਸ਼ਨਰ ਮੌਨਿਸ਼ ਕੁਮਾਰ, ਏ.ਡੀ.ਜੀ.ਪੀ. (ਟ੍ਰੈਫ਼ਿਕ) ਏ.ਐਸ. ਰਾਏ ਅਤੇ ਐਨ.ਐਚ.ਏ.ਆਈ. ਸਣੇ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ), ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਮੰਡੀ ਬੋਰਡ, ਸਕੂਲ ਸਿੱਖਿਆ ਆਦਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਸੜਕ ਸੁਰੱਖਿਆ ਹਫ਼ਤੇ ਦੌਰਾਨ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੜਕ ਸੁਰੱਖਿਆ ਹਫ਼ਤੇ ਦੌਰਾਨ ਸੜਕ ਸੁਰੱਖਿਆ ਨਾਲ ਸਬੰਧਤ ਵਿਭਾਗਾਂ ਵੱਲੋਂ ਸਮਾਜ-ਸੇਵੀ ਜਥੇਬੰਦੀਆਂ ਨਾਲ ਮਿਲ ਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਟ੍ਰੈਫ਼ਿਕ ਪੁਲਿਸ ਵੱਲੋਂ ਸਾਈਕਲ/ਦੋ ਪਹੀਆ ਵਾਹਨ ਰੈਲੀਆਂ, ਰਿਫ਼ਲੈਕਟਰ ਲਾਉਣਾ, ਡਰਾਈਵਰਾਂ ਦੀ ਸਿਹਤ ਜਾਂਚ, ਓਵਰ ਸਪੀਡਿੰਗ ਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਮੁਹਿੰਮ, ਸੀਟ ਬੈਲਟ ਅਤੇ ਹੈਲਮੇਟ ਪਹਿਨਣ ਬਾਰੇ ਜਾਗਰੂਕਤਾ ਮੁਹਿੰਮ, ਸਾਈਨ ਬੋਰਡ ਲਗਾਉਣ ਆਦਿ ਦੀ ਮੁਹਿੰਮ ਚਲਾਈ ਜਾਵੇਗੀ।

ਟਰਾਂਸਪੋਰਟ, ਸਟੇਟ ਟਰਾਂਸਪੋਰਟ ਕਮਿਸ਼ਨਰ ਅਤੇ ਸਿਹਤ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਟਰੱਕ ਆਪ੍ਰੇਟਰਾਂ ਤੇ ਟ੍ਰੈਫ਼ਿਕ ਮੁਲਾਜ਼ਮਾਂ ਦੀ ਸਿਹਤ ਤੇ ਅੱਖਾਂ ਦੀ ਜਾਂਚ ਦੇ ਕੈਂਪ, ਲੋਕ ਨਿਰਮਾਣ ਵਿਭਾਗ ਤੇ ਭਾਰਤੀ ਰਾਜ ਮਾਰਗ ਅਥਾਰਿਟੀ ਵੱਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ‘ਤੇ ਸਾਈਨ ਬੋਰਡ ਲਾਏ ਜਾਣਗੇ, ਪੰਜਾਬ ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਵੱਲੋਂ ਸੰਪਰਕ ਸੜਕਾਂ ਦੇ ਆਲੇ-ਦੁਆਲੇ ਸਫ਼ਾਈ ਮੁਹਿੰਮ ਵਿੱਢੀ ਜਾਵੇਗੀ, ਸਥਾਨਕ ਸਰਕਾਰਾਂ ਵਿਭਾਗ ਵੱਲੋਂ ਮਿਊਂਸੀਪਲ ਹੱਦਾਂ ਦੇ ਅੰਦਰ ਵੱਧ ਹਾਦਸਿਆਂ ਵਾਲੇ ਮੋੜਾਂ ‘ਤੇ ਸਟਰੀਟ ਲਾਈਟਾਂ ਅਤੇ ਕੈਮਰੇ ਲਾਏ ਜਾਣਗੇ।

ਇਸੇ ਤਰ੍ਹਾਂ ਸਕੂਲ, ਉਚੇਰੀ ਅਤੇ ਤਕਨੀਕੀ ਸਿੱਖਿਆ ਵਿਭਾਗਾਂ ਵੱਲੋਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਥੀਆਂ ਨੂੰ ਸੜਕ ਹਾਦਸੇ ਘਟਾਉਣ ਸਬੰਧੀ ਅਤੇ ਵਿਦਿਆਰਥੀਆਂ ਨੂੰ ਆਉਣ-ਜਾਣ ਲਈ ਨਿੱਜੀ ਵਾਹਨਾਂ ਦੀ ਥਾਂ ਜਨਤਕ ਟਰਾਂਸਪੋਰਟ ਸੇਵਾ ਵਰਤਣ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੜਕ ਸੁਰੱਖਿਆ ਹਫ਼ਤੇ ਦੌਰਾਨ ਵੱਖ-ਵੱਖ ਗਤੀਵਿਧੀਆਂ ਦਾ ਸੁਚੱਜਾ ਪ੍ਰਬੰਧਨ ਅਤੇ ਲੋਕਾਂ ਦੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ।

The post ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ appeared first on TheUnmute.com - Punjabi News.

Tags:
  • aam-aadmi-party
  • accident
  • accident-news
  • laljit-singh-bhullar
  • news
  • punjab
  • punjab-news
  • road-accident
  • road-safety
  • road-safety-week
  • the-unmute-breaking-news
  • transport-minister-laljit-singh-bhullar
  • transport-minister-punjab

ਰਿਸ਼ਵਤਖ਼ੋਰੀ ਲਈ ਆਈਏਐਸ/ਪੀਸੀਐਸ ਨੂੰ ਕੋਈ ਰਿਆਇਤ ਨਹੀਂ ਦਿੱਤੀ ਜਾ ਸਕਦੀ: ਪ੍ਰਤਾਪ ਬਾਜਵਾ

Wednesday 11 January 2023 11:01 AM UTC+00 | Tags: aam-aadmi-party breaking-news bribe-case cm-bhagwant-mann ias-and-pcs-officers latest-news news pratap-bajwa pratap-singh-bajwa punjab punjab-congress punjab-government punjab-police punjab-politics the-unmute-breaking-news

ਚੰਡੀਗੜ੍ਹ, 11 ਜਨਵਰੀ 2023: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਸਮੇਤ ਪੰਜਾਬ ਦੀ ਰਿਸ਼ਵਤਖ਼ੋਰ ਅਫਸਰਸ਼ਾਹੀ ਪ੍ਰਤੀ ਸਖ਼ਤੀ ਨਾਲ ਪੇਸ਼ ਆਉਂਦਿਆਂ ਕਿਹਾ ਕਿ ਰਿਸ਼ਵਤਖ਼ੋਰੀ ਨੂੰ ਲੈ ਕੇ ਅਧਿਕਾਰੀਆਂ ਪ੍ਰਤੀ ਕਿਸੇ ਤਰ੍ਹਾਂ ਦੀ ਨਰਮੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਆਈਏਐਸ ਅਤੇ ਪੀਸੀਐਸ ਅਧਿਕਾਰੀ ਸਮੂਹਿਕ ਛੁੱਟੀ ‘ਤੇ ਚਲੇ ਗਏ ਹਨ, ਉਹ ਪੰਜਾਬ ਦੇ ਉਨ੍ਹਾਂ ਲੋਕਾਂ ਲਈ ਉਨ੍ਹਾਂ ਦੇ ਸਨਮਾਨ ਦੇ ਖ਼ਿਲਾਫ਼ ਹੈ ਜਿਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਤੋਂ ਆਪਣਾ ਕੰਮ ਕਰਵਾਉਣ ਲਈ ਰੋਜ਼ਾਨਾ ਦੂਰ-ਦੁਰਾਡੇ ਜਾਣਾ ਪੈਂਦਾ ਹੈ। ਇਸ ਤੋਂ ਇਲਾਵਾ ਬਾਜਵਾ ਨੇ ਕਿਹਾ ਕਿ ਅਫਸਰਾਂ ਨੂੰ ਭ੍ਰਿਸ਼ਟਾਚਾਰ ਦੇ ਖਿਲਾਫ ਪੂਰੀ ਸੁਰੱਖਿਆ ਕਿਵੇਂ ਮਿਲ ਸਕਦੀ ਹੈ। ਕੀ ਉਹ ਸਿਰਫ਼ ਆਪਣੇ ਭ੍ਰਿਸ਼ਟ ਸਾਥੀਆਂ ਨੂੰ ਬਚਾਉਣ ਲਈ ਸਿਵਲ ਸੇਵਾਵਾਂ ਵਿਚ ਸ਼ਾਮਲ ਹੋਏ ਹਨ ? ਕੀ ਉਨ੍ਹਾਂ ਨੂੰ ਦੇਸ਼ ਦੇ ਕਾਨੂੰਨ ਦਾ ਕੋਈ ਸਤਿਕਾਰ ਨਹੀਂ ਹੈ ? ਜੇ ਉਹ ਕਿਸੇ ਗੱਲ ਤੋਂ ਦੁਖੀ ਹਨ ਤਾਂ ਉਹ ਸਰਕਾਰ ਕੋਲ ਆਪਣੀ ਗੱਲ ਸਰਕਾਰ ਤੱਕ ਪਹੁੰਚਾ ਸਕਦੇ ਹਨ। ਉਹਨਾਂ ਦੀ ਸਿੱਧੀ ਪਹੁੰਚ ਹੁੰਦੀ ਹੈ।

ਬਾਜਵਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਦਿੱਲੀ ਅਤੇ ਕੇਰਲਾ ਹਾਈ ਕੋਰਟਾਂ ਸਮੇਤ ਵੱਖ-ਵੱਖ ਅਦਾਲਤਾਂ ਦੇ ਫੈਸਲਿਆਂ ਵਿਚ ਸਪੱਸ਼ਟ ਕਿਹਾ ਗਿਆ ਹੈ ਕਿ ਜਾਅਲਸਾਜ਼ੀ, ਧੋਖਾਧੜੀ, ਫੰਡਾਂ ਦੀ ਦੁਰਵਰਤੋਂ ਅਤੇ ਧੋਖਾਧੜੀ ਦੇ ਮਾਮਲਿਆਂ ਵਿਚ ਸਿਵਲ ਅਧਿਕਾਰੀਆਂ ਦੀ ਜਾਂਚ ਲਈ ਜਾਂਚ ਏਜੰਸੀ ਨੂੰ ਇਜਾਜ਼ਤ ਲੈਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਭ੍ਰਿਸ਼ਟਾਚਾਰ ਰੋਕੂ ਐਕਟ 1988 ਦੀ ਧਾਰਾ 17ਏ ਤਹਿਤ ਮਨਜ਼ੂਰੀ, ਜਿਸ ਨੂੰ ਬਾਅਦ ਵਿੱਚ 2018 ਵਿੱਚ ਸੋਧਿਆ ਗਿਆ ਸੀ ਇਸ ਦੀ ਲੋੜ ਨਹੀਂ।

ਬਾਜਵਾ ਨੇ ਪਿਛਲੇ ਸਾਲ ਜੁਲਾਈ ਮਹੀਨੇ ਵਿੱਚ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੁਮਾਰ ਕੌਸ਼ਲ ਦੇ ਅਧਿਕਾਰਤ ਚਿੱਠੀ ਦਾ ਵੀ ਹਵਾਲਾ ਦਿੱਤਾ ਜਿਸ ਵਿੱਚ ਉਨ੍ਹਾਂ ਨੇ ਗੁਆਂਢੀ ਰਾਜ ਵਿੱਚ ਸਰਕਾਰ ਦੇ ਸਾਰੇ ਵਿਭਾਗੀ ਮੁਖੀਆਂ ਨੂੰ ਪੱਤਰ ਲਿਖ ਕੇ ਸਪੱਸ਼ਟ ਕੀਤਾ ਸੀ ਕਿ ਜਿਹੜੇ ਅਧਿਕਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਅਤੇ ਜਾਅਲਸਾਜ਼ੀ ਅਤੇ ਧੋਖਾਧੜੀ ਦੇ ਮਾਮਲਿਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਜਾਂਚ ਸ਼ੁਰੂ ਕਰਨ ਤੋਂ ਪਹਿਲਾਂ ਅਗਾਊਂ ਪ੍ਰਵਾਨਗੀ ਲੈਣ ਦੀ ਕੋਈ ਲੋੜ ਨਹੀਂ।

ਬਾਜਵਾ ਨੇ ਕਿਹਾ ਕਿ ਪੰਜਾਬ ਦੀ ਅਫਸਰਸ਼ਾਹੀ ਸਵਰਗ ਤੋਂ ਨਹੀਂ ਉਤਰੀ ਹੈ ਜਿਸ ਲਈ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਵੱਖ-ਵੱਖ ਨਿਯਮ ਬਣਾਏ ਜਾਣਗੇ। ਬਾਜਵਾ ਨੇ ਅੱਗੇ ਕਿਹਾ, ”ਸਾਰੀ ਦੁਨੀਆ ਜਾਣਦੀ ਹੈ ਕਿ ਪਿਛਲੇ ਸਾਲਾਂ ਦੌਰਾਨ ਕੁਝ ਨੌਕਰਸ਼ਾਹ ਕਿੰਨੇ ਭ੍ਰਿਸ਼ਟ ਹੋ ਗਏ ਹਨ ਅਤੇ ਲੋਕਾਂ ਨੂੰ ਆਪਣੇ ਆਮ ਕੰਮ ਕਰਵਾਉਣ ਲਈ ਵੀ ਪੈਸਾ ਦੇਣਾ ਪੈਂਦਾ ਹੈ।

The post ਰਿਸ਼ਵਤਖ਼ੋਰੀ ਲਈ ਆਈਏਐਸ/ਪੀਸੀਐਸ ਨੂੰ ਕੋਈ ਰਿਆਇਤ ਨਹੀਂ ਦਿੱਤੀ ਜਾ ਸਕਦੀ: ਪ੍ਰਤਾਪ ਬਾਜਵਾ appeared first on TheUnmute.com - Punjabi News.

Tags:
  • aam-aadmi-party
  • breaking-news
  • bribe-case
  • cm-bhagwant-mann
  • ias-and-pcs-officers
  • latest-news
  • news
  • pratap-bajwa
  • pratap-singh-bajwa
  • punjab
  • punjab-congress
  • punjab-government
  • punjab-police
  • punjab-politics
  • the-unmute-breaking-news

ਮੀਤ ਹੇਅਰ ਵੱਲੋਂ ਜਲ ਸਰੋਤ ਵਿਭਾਗ ਦੇ ਚੱਲ ਰਹੇ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ

Wednesday 11 January 2023 11:08 AM UTC+00 | Tags: aam-aadmi-party brahm-shankar-jimpa cabinet-minister-gurmeet-singh-meet-hair latest-news news punjab punjab-water-resources-department the-unmute-breaking-news water-resources-department

ਚੰਡੀਗੜ੍ਹ, 11 ਜਨਵਰੀ 2023: ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਅਤੇ ਇਨ੍ਹਾਂ ਦੇ ਫੰਡਾਂ ਦੀ ਢੁਕਵੀਂ ਅਤੇ ਸੁਚੱਜੀ ਵਰਤੋਂ ਕਰਨਾ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਨ੍ਹਾਂ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਅਤੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਅਲਾਟ ਹੋਏ ਜਲ ਸਰੋਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਕੀਤੀ ਪਲੇਠੀ ਮੀਟਿੰਗ ਮੌਕੇ ਕੀਤਾ।

ਮੀਟਿੰਗ ਵਿੱਚ ਸ਼ਾਹਪੁਰ ਕੰਢੀ ਡੈਮ ਦੀ ਉਸਾਰੀ, ਕੰਢੀ ਨਹਿਰ, ਰਾਜਸਥਾਨ ਫੀਡਰ, ਸਰਹਿੰਦ ਫੀਡਰ ਅਤੇ ਲਾਹੌਰ ਬ੍ਰਾਂਚ ਦੀ ਲਾਈਨਿੰਗ ਨਾਲ ਸਬੰਧਤ ਪ੍ਰਮੁੱਖ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੀਤ ਹੇਅਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਮਹੱਤਵਪੂਰਨ ਕਾਰਜਾਂ ਦਾ ਲਾਭ ਲੋਕਾਂ ਤੱਕ ਜਲਦੀ ਤੋਂ ਜਲਦੀ ਪਹੁੰਚਾਇਆ ਜਾ ਸਕੇ।

ਵਿਕਾਸ ਕਾਰਜਾਂ ਲਈ ਬਜਟ ਦੀ ਵਰਤੋਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਜਲਸ੍ਰੋਤ ਮੰਤਰੀ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਗਈ ਕਿ ਜਲ ਸਰੋਤਾਂ ਦੇ ਕੰਢਿਆਂ ਦੀ ਮੁਰੰਮਤ ਸਬੰਧੀ ਕਾਰਜਾਂ ਵਿੱਚ ਕਮੀ ਪਾਈ ਗਈ ਹੈ ਅਤੇ ਐਮ.ਡੀ. ਪੀ.ਡਬਲਯੂ.ਆਰ.ਐਮ.ਡੀ.ਸੀ. ਨੂੰ ਹਦਾਇਤ ਕੀਤੀ ਗਈ ਕਿ ਉਹ ਅਜਿਹੇ ਸਾਰੇ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਚੀਫ ਇੰਜਨੀਅਰ ਡਰੇਨੇਜ-ਕਮ-ਮਾਈਨਿੰਗ ਐਨ ਕੇ ਜੈਨ, ਚੀਫ ਇੰਜਨੀਅਰ ਨਹਿਰਾਂ ਸ਼ਮੀ ਸਿੰਗਲਾ, ਚੀਫ ਇੰਜਨੀਅਰ ਵਿਜੀਲੈਂਸ ਐਂਡ ਡਿਜ਼ਾਈਨ ਵਾਟਰ ਸਿਸਟਮ ਪਵਨ ਕਪੂਰ, ਐਮ.ਡੀ. ਪੀ.ਡਬਲਯੂ.ਆਰ.ਐਮ.ਡੀ.ਸੀ. ਹਰਿੰਦਰਪਾਲ ਸਿੰਘ ਬੇਦੀ, ਐਕਸੀਅਨ ਡੈਮ ਦਿਲਪ੍ਰੀਤ ਸਿੰਘ ਹਾਜ਼ਰ ਸਨ।

The post ਮੀਤ ਹੇਅਰ ਵੱਲੋਂ ਜਲ ਸਰੋਤ ਵਿਭਾਗ ਦੇ ਚੱਲ ਰਹੇ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ appeared first on TheUnmute.com - Punjabi News.

Tags:
  • aam-aadmi-party
  • brahm-shankar-jimpa
  • cabinet-minister-gurmeet-singh-meet-hair
  • latest-news
  • news
  • punjab
  • punjab-water-resources-department
  • the-unmute-breaking-news
  • water-resources-department

Cough Syrup Deaths: ਉਜ਼ਬੇਕਿਸਤਾਨ ਦੇ ਅਧਿਕਾਰੀਆਂ ਦੇ ਸੰਪਰਕ 'ਚ WHO, ਜਲਦ ਹੋ ਸਕਦੀ ਹੈ ਰਿਪੋਰਟਾਂ ਦੀ ਪੁਸ਼ਟੀ

Wednesday 11 January 2023 11:21 AM UTC+00 | Tags: breaking-news cough-medicine cough-syrup-deaths doc-1-max-syrup news pharmaceutical-company-marion-biotech uzbekistan who world-health-organization

ਚੰਡੀਗੜ੍ਹ, 11 ਜਨਵਰੀ 2023: ਵਰਲਡ ਹੈਲਥ ਆਰਗੇਨਾਈਜ਼ੇਸ਼ਨ (WHO) ਅਜੇ ਵੀ ਉਜ਼ਬੇਕਿਸਤਾਨ (Uzbekistan) ਵਿੱਚ ਉਨ੍ਹਾਂ ਬੱਚਿਆਂ ਦੀ ਮੌਤ ਬਾਰੇ ਜਾਣਕਾਰੀ ਇਕੱਠੀ ਕਰ ਰਿਹਾ ਹੈ, ਜਿਨ੍ਹਾਂ ਨੇ ਕਥਿਤ ਤੌਰ ‘ਤੇ ਇੱਕ ਭਾਰਤੀ ਫਾਰਮਾਸਿਊਟੀਕਲ ਕੰਪਨੀ ਦਾ ਖੰਘ ਵਾਲੀ ਦਵਾਈ ਪੀਤੀ ਸੀ। ਡਬਲਯੂਐਚਓ ਨੇ ਕਿਹਾ ਕਿ ਅਸੀਂ ਉਜ਼ਬੇਕਿਸਤਾਨ ਦੇ ਅਧਿਕਾਰੀਆਂ ਦੇ ਸੰਪਰਕ ਵਿੱਚ ਹਾਂ ਅਤੇ ਅਜੇ ਵੀ ਬੱਚਿਆਂ ਦੀ ਮੌਤ ਬਾਰੇ ਜਾਣਕਾਰੀ ਪ੍ਰਾਪਤ ਕਰਨ ਅਤੇ ਰਿਪੋਰਟਾਂ ਦੀ ਪੁਸ਼ਟੀ ਕਰਨ ਦੀ ਪ੍ਰਕਿਰਿਆ ਵਿੱਚ ਹਾਂ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ‘ਚ ਉਜ਼ਬੇਕਿਸਤਾਨ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਸੀ ਕਿ ਖੰਘ ਦੀ ਦਵਾਈ ਪੀਣ ਨਾਲ 18 ਬੱਚਿਆਂ ਦੀ ਮੌਤ ਹੋ ਗਈ ਸੀ। ਉਜ਼ਬੇਕਿਸਤਾਨ ਦੀ ਸਰਕਾਰ ਨੇ ਬੱਚਿਆਂ ਦੀ ਮੌਤ ਲਈ ਇੱਕ ਭਾਰਤੀ ਫਾਰਮਾਸਿਊਟੀਕਲ ਕੰਪਨੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਵਾਈ ਕੰਪਨੀ ਮੈਰੀਅਨ ਬਾਇਓਟੈਕ ਦੁਆਰਾ ਨਿਰਮਿਤ ਡੌਕ-1 ਮੈਕਸ ਸੀਰਪ ਪੀਣ ਨਾਲ ਬੱਚਿਆਂ ਦੀ ਮੌਤ ਹੋ ਗਈ ਹੈ | ਫਾਰਮਾਸਿਊਟੀਕਲ ਕੰਪਨੀ ਸਾਲ 2012 ਵਿੱਚ ਉਜ਼ਬੇਕਿਸਤਾਨ ਦੇ ਬਾਜ਼ਾਰ ਵਿੱਚ ਦਾਖਲ ਹੋਈ ਸੀ। ਸੂਤਰਾਂ ਮੁਤਾਬਕ ਇਸ ਕੰਪਨੀ ਵੱਲੋਂ ਤਿਆਰ ਕੀਤਾ ਗਿਆ ਡੌਕ-1 ਮੈਕਸ ਸੀਰਪ ਫਿਲਹਾਲ ਭਾਰਤੀ ਬਾਜ਼ਾਰ ‘ਚ ਨਹੀਂ ਵਿਕ ਰਹੀ |

ਵਿਸ਼ਵ ਸਿਹਤ ਸੰਗਠਨ ਨੇ ਫਿਰ ਕਿਹਾ ਕਿ ਉਹ ਉਜ਼ਬੇਕਿਸਤਾਨ ਵਿੱਚ ਖੰਘ ਦੀ ਦਵਾਈ ਦਾ ਸੇਵਨ ਕਰਨ ਤੋਂ ਬਾਅਦ 18 ਬੱਚਿਆਂ ਦੀ ਮੌਤ ਦੀ ਹੋਰ ਜਾਂਚ ਵਿੱਚ ਸਹਾਇਤਾ ਕਰਨ ਲਈ ਤਿਆਰ ਹੈ। ਡਬਲਯੂਐਚਓ ਨੇ ਕਿਹਾ ਕਿ ਉਹ ਉਜ਼ਬੇਕਿਸਤਾਨ ਵਿੱਚ ਸਿਹਤ ਅਧਿਕਾਰੀਆਂ ਦੇ ਸੰਪਰਕ ਵਿੱਚ ਸੀ।

The post Cough Syrup Deaths: ਉਜ਼ਬੇਕਿਸਤਾਨ ਦੇ ਅਧਿਕਾਰੀਆਂ ਦੇ ਸੰਪਰਕ ‘ਚ WHO, ਜਲਦ ਹੋ ਸਕਦੀ ਹੈ ਰਿਪੋਰਟਾਂ ਦੀ ਪੁਸ਼ਟੀ appeared first on TheUnmute.com - Punjabi News.

Tags:
  • breaking-news
  • cough-medicine
  • cough-syrup-deaths
  • doc-1-max-syrup
  • news
  • pharmaceutical-company-marion-biotech
  • uzbekistan
  • who
  • world-health-organization

ਚੰਡੀਗੜ੍ਹ 11 ਜਨਵਰੀ 2023: ਦਿੱਲੀ ‘ਚ ਆਟੋਰਿਕਸ਼ਾ ਦੀ ਸਵਾਰੀ ਹੁਣ ਤੁਹਾਡੀ ਜੇਬ ‘ਤੇ ਭਾਰੀ ਪਵੇਗੀ, ਕਿਉਂਕਿ ਦਿੱਲੀ ਸਰਕਾਰ (Delhi Government)  ਨੇ ਕਿਰਾਏ ਦੇ ਨਵੇਂ ਸਲੈਬ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੀਟਰ ਵਾਲੇ ਆਟੋ ਦੀ ਕੀਮਤ ਹੁਣ 25 ਰੁਪਏ ਦੀ ਬਜਾਏ 30 ਰੁਪਏ ਅਤੇ ਉਸ ਤੋਂ ਬਾਅਦ 9.5 ਰੁਪਏ ਪ੍ਰਤੀ ਕਿਲੋਮੀਟਰ ਦੀ ਬਜਾਏ 11 ਰੁਪਏ ਭੁਗਤਾਨ ਕਰਨੇ ਪੈਣਗੇ।

ਯਾਤਰੀਆਂ ਨੂੰ ਹੁਣ ਨਾਨ-ਏਸੀ ਟੈਕਸੀ ਲਈ 17 ਰੁਪਏ ਪ੍ਰਤੀ ਕਿਲੋਮੀਟਰ ਦਾ ਭੁਗਤਾਨ ਕਰਨਾ ਹੋਵੇਗਾ। ਪਹਿਲਾਂ ਇਹ ਫੀਸ 14 ਰੁਪਏ ਪ੍ਰਤੀ ਕਿਲੋਮੀਟਰ ਸੀ। ਜਦਕਿ ਏਸੀ ਟੈਕਸੀ ਦਾ ਕਿਰਾਇਆ 16 ਰੁਪਏ ਪ੍ਰਤੀ ਕਿਲੋਮੀਟਰ ਤੋਂ ਵਧਾ ਕੇ 20 ਰੁਪਏ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ।

The post ਆਟੋਰਿਕਸ਼ਾ ਦੀ ਸਵਾਰੀ ਹੁਣ ਤੁਹਾਡੀ ਜੇਬ ‘ਤੇ ਪਵੇਗੀ ਭਾਰੀ, ਦਿੱਲੀ ਸਰਕਾਰ ਵਲੋਂ ਕਿਰਾਏ ਦੇ ਨਵੇਂ ਸਲੈਬ ਨੂੰ ਮਨਜ਼ੂਰੀ appeared first on TheUnmute.com - Punjabi News.

Tags:
  • autorickshaw-rides
  • breaking-news
  • delhi
  • delhi-government
  • new-fare-slab

ਅੰਮ੍ਰਿਤਸਰ ਤਹਿਸੀਲ ਦਫ਼ਤਰਾਂ 'ਚ ਡਿਊਟੀ 'ਤੇ ਨਹੀਂ ਪਹੁੰਚੇ ਅਧਿਕਾਰੀ, ਲੋਕ ਹੋਏ ਖੱਜਲ-ਖੁਆਰ

Wednesday 11 January 2023 11:53 AM UTC+00 | Tags: aam-aadmi-party additional-principal-secretary additional-principal-secretary-punjab amritsar breaking-news cm-bhagwant-mann ias-officers mandeep-singh-manna news pcs-officials punjab punjab-government punjab-news punjab-police the-unmute-breaking-news the-unmute-latest-news venu-prasad

ਅੰਮ੍ਰਿਤਸਰ 11 ਜਨਵਰੀ 2023: ਲੁਧਿਆਣਾ ਦੇ ਆਰਟੀਏ ‘ਤੇ ਵਿਜੀਲੈਂਸ ਦੀ ਟੀਮ ਵੱਲੋਂ ਕਾਰਵਾਈ ਕਰਨ ਦੇ ਮਾਮਲੇ ‘ਚ ਪੰਜਾਬ ਦੇ ਪੀਸੀਐੱਸ ਤੇ ਆਈਏਐੱਸ ਅਧਿਕਾਰੀਆਂ ਵੱਲੋਂ ਕੀਤੀ ਹੜਤਾਲ ਬੁੱਧਵਾਰ ਨੂੰ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨਾਲ ਮੀਟਿੰਗ ਤੋਂ ਬਾਅਦ ਖ਼ਤਮ ਕਰ ਦਿੱਤੀ ਅਤੇ ਪੀ.ਸੀ.ਐੱਸ.ਅਧਿਕਾਰੀਆਂ ਨੇ ਹੜਤਾਲ ਖ਼ਤਮ ਕਰਕੇ ਕੰਮ 'ਤੇ ਪਰਤਣ ਦਾ ਫ਼ੈਸਲਾ ਲਿਆ ਹੈ।

ਅੰਮ੍ਰਿਤਸਰ ਦੇ ਤਹਿਸੀਲ ਦਫ਼ਤਰਾਂ ਅਤੇ ਮਾਲ ਵਿਭਾਗ ਦੇ ਹੋਰ ਦਫਤਰਾਂ ‘ਚ ਲੋਕਾਂ ਦਾ ਆਉਣਾ ਸ਼ੁਰੂ ਹੋ ਗਿਆ ਹੈ | ਅੰਮ੍ਰਿਤਸਰ ਵਿੱਚ ਤਹਿਸੀਲਦਾਰ ਦੇ ਦਫਤਰ ਵਿੱਚ ਪੀਸੀਐਸ ਅਧਿਕਾਰੀਆਂ ਦੇ ਡਿਊਟੀ ‘ਤੇ ਨਾਂ ਆਉਣ ਕਾਰਨ ਲੋਕਾਂ ਨੂੰ ਕਾਫੀ ਖੱਜਲ-ਖੁਆਰ ਹੋਣਾ ਪਿਆ | ਲੋਕ ਉਡੀਕਦੇ ਰਹੇ ਲੇਕਿਨ ਅਧਿਕਾਰੀ ਆਪਣੀ ਡਿਊਟੀ ‘ਤੇ ਨਹੀਂ ਪਹੁੰਚੇ ਅਤੇ ਲੋਕ ਖੱਜਲ-ਖੁਆਰ ਹੁੰਦੇ ਦਿਖਾਈ ਦਿੱਤੇ | ਕੰਮ ਕਰਵਾਉਣ ਆਏ ਕਈ ਲੋਕਾਂ ਨੂੰ ਬੇਰੰਗ ਪਰਤਣਾ ਪਿਆ |

ਦੂਜੇ ਪਾਸੇ ਉਹ ਮੌਕੇ ਤੇ ਪਹੁੰਚੇ ਸਮਾਜਸੇਵੀ ਮਨਦੀਪ ਸਿੰਘ ਮੰਨਾ ਨੇ ਕਿਹਾ ਕਿ ਜਿਸ ਤਰੀਕੇ ਨਾਲ ਪੀਸੀਐਸ ਅਧਿਕਾਰੀਆਂ ਵੱਲੋਂ ਹੜਤਾਲ ਕੀਤੀ ਗਈ ਹੈ ਇਹ ਬਹੁਤ ਗਲਤ ਰਵਾਇਤ ਹੈ | ਇਸ ਦੇ ਨਾਲ ਆਮ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਅਜਿਹੇ ਅਫਸਰਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ, ਜੋ ਡੇਢ ਡੇਢ ਲੱਖ ਰੁਪਏ ਤਨਖਾਹਾਂ ਲੈਣ ਦੇ ਬਾਵਜੂਦ ਵੀ ਇਸ ਤਰੀਕੇ ਹੜਤਾਲਾਂ ਕਰਦੇ ਹਨ |

ਇਸਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵਲੋਂ ਇਕ ਪੱਤਰ ਰਾਹੀਂ ਅਫ਼ਸਰਸ਼ਾਹੀ ਨੂੰ 2 ਵਜੇ ਤੱਕ ਡਿਊਟੀ ‘ਤੇ ਪਰਤਣ ਦਾ ਅਲਟੀਮੇਟਮ ਦੇ ਦਿੱਤਾ ਸੀ | ਮਾਨ ਨੇ ਪੱਤਰ ਲਿਖਿਆ ਕਿ ਇਹ ਹੜਤਾਲ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਰੋਕਣ ਲਈ ਮੁਹਿੰਮ ਦੀ ਬਾਂਹ ਮਰੋੜ ਕੇ ਬਲੈਕਮੇਲ ਕਰਨਾ ਚਾਹੁੰਦੀ ਹੈ, ਜਿਸ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ |

The post ਅੰਮ੍ਰਿਤਸਰ ਤਹਿਸੀਲ ਦਫ਼ਤਰਾਂ ‘ਚ ਡਿਊਟੀ ‘ਤੇ ਨਹੀਂ ਪਹੁੰਚੇ ਅਧਿਕਾਰੀ, ਲੋਕ ਹੋਏ ਖੱਜਲ-ਖੁਆਰ appeared first on TheUnmute.com - Punjabi News.

Tags:
  • aam-aadmi-party
  • additional-principal-secretary
  • additional-principal-secretary-punjab
  • amritsar
  • breaking-news
  • cm-bhagwant-mann
  • ias-officers
  • mandeep-singh-manna
  • news
  • pcs-officials
  • punjab
  • punjab-government
  • punjab-news
  • punjab-police
  • the-unmute-breaking-news
  • the-unmute-latest-news
  • venu-prasad

ਕੇਂਦਰੀ ਮੰਤਰੀ ਮੰਡਲ ਵਲੋਂ ਮਲਟੀ ਸਟੇਟ ਐਕਸਪੋਰਟ ਕੋ-ਆਪਰੇਟਿਵ ਸੋਸਾਇਟੀ ਦੇ ਗਠਨ ਨੂੰ ਮਨਜ਼ੂਰੀ

Wednesday 11 January 2023 12:06 PM UTC+00 | Tags: bhupendra-yadav bjp breaking-news development-model ew-cooperative-societies ganga-vilas government-of-india mscs multi-state-cooperative-societies multi-state-export-cooperative-society mv-ganga-vilas news union-cabinet union-cabinet-meeting union-environment-minister-bhupendra-yadav varanasi

ਚੰਡੀਗੜ੍ਹ 11 ਜਨਵਰੀ 2023: ਕੇਂਦਰੀ ਮੰਤਰੀ ਮੰਡਲ ਨੇ ਮਲਟੀ-ਸਟੇਟ ਕੋਆਪ੍ਰੇਟਿਵ ਸੋਸਾਇਟੀਜ਼ (MSCS) ਐਕਟ, 2002 ਦੇ ਤਹਿਤ ਰਾਸ਼ਟਰੀ ਪੱਧਰ ਦੀ ਬਹੁ-ਰਾਜੀ ਸਹਿਕਾਰੀ ਨਿਰਯਾਤ ਸੋਸਾਇਟੀ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸਹਿਕਾਰਤਾਵਾਂ ਦੇ ਇੱਕ ਸੰਮਲਿਤ ਵਿਕਾਸ ਮਾਡਲ ਰਾਹੀਂ ‘ਸਹਿਕਾਰੀ ਰਾਹੀਂ ਖੁਸ਼ਹਾਲੀ’ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ।

ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ ਬੁੱਧਵਾਰ ਨੂੰ ਕੈਬਨਿਟ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਇਹ ਜਾਣਕਾਰੀ ਦਿੱਤੀ ਹੈ । ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਨਿਰਯਾਤ, ਜੈਵਿਕ ਉਤਪਾਦਾਂ ਅਤੇ ਬੀਜਾਂ ਨੂੰ ਉਤਸ਼ਾਹਿਤ ਕਰਨ ਲਈ 3 ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਦੀ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਰੁਪਏ ਡੈਬਿਟ ਕਾਰਡ ਅਤੇ ਭੀਮ ਯੂਪੀਆਈ ਰਾਹੀਂ ਲੈਣ-ਦੇਣ ਨੂੰ ਉਤਸ਼ਾਹਿਤ ਕਰਨ ਲਈ 2,600 ਕਰੋੜ ਰੁਪਏ ਦੀ ਪ੍ਰੋਤਸਾਹਨ ਯੋਜਨਾ ਨੂੰ ਵੀ ਪ੍ਰਵਾਨਗੀ ਦਿੱਤੀ।

ਤਿੰਨ ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਨੂੰ ਹਰੀ ਝੰਡੀ

ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਭੂਪੇਂਦਰ ਯਾਦਵ ਨੇ ਕਿਹਾ ਕਿ ਕਿਸਾਨਾਂ, ਕਿਸਾਨਾਂ ਦੀ ਆਮਦਨ ਅਤੇ ਖੇਤੀ ਉਤਪਾਦਨ ਨਾਲ ਸਬੰਧਤ ਸਹਿਕਾਰਤਾ ਪੇਂਡੂ ਭਾਰਤ ਦਾ ਅਹਿਮ ਹਿੱਸਾ ਹਨ। ਮੰਤਰੀ ਮੰਡਲ ਨੇ ਰਾਸ਼ਟਰੀ ਨਿਰਯਾਤ ਸੋਸਾਇਟੀ, ਰਾਸ਼ਟਰੀ ਜੈਵਿਕ ਉਤਪਾਦਕ ਸਹਿਕਾਰੀ ਸਭਾ ਅਤੇ ਰਾਸ਼ਟਰੀ ਪੱਧਰੀ ਬਹੁ-ਰਾਜੀ ਬੀਜ ਸਹਿਕਾਰੀ ਸਭਾ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ ਹੈ।

ਪ੍ਰਧਾਨ ਮੰਤਰੀ ਦੁਨੀਆ ਦੇ ਸਭ ਤੋਂ ਲੰਬੇ ਰਿਵਰ ਕਰੂਜ਼ ‘ਗੰਗਾ ਵਿਲਾਸ’ ਨੂੰ ਹਰੀ ਝੰਡੀ ਦਿਖਾਉਣਗੇ | ਪ੍ਰਧਾਨ ਮੰਤਰੀ ਨਰਿੰਦਰ ਮੋਦੀ 13 ਜਨਵਰੀ ਨੂੰ ਵੀਡੀਓ ਕਾਨਫਰੰਸ ਰਾਹੀਂ ਵਾਰਾਣਸੀ ਵਿੱਚ ਗੰਗਾ ਨਦੀ ਦੇ ਕਿਨਾਰੇ ‘ਟੈਂਟ ਸਿਟੀ’ ਦਾ ਉਦਘਾਟਨ ਕਰਨਗੇ ਅਤੇ ਵਿਸ਼ਵ ਦੇ ਸਭ ਤੋਂ ਲੰਬੇ ਨਦੀ ਕਰੂਜ਼ ‘ਐਮਵੀ ਗੰਗਾ ਵਿਲਾਸ’ ਨੂੰ ਹਰੀ ਝੰਡੀ ਦੇਣਗੇ।

ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਬੁੱਧਵਾਰ ਨੂੰ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਮੁਤਾਬਕ ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ 1,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਹੋਰ ਅੰਦਰੂਨੀ ਜਲ ਮਾਰਗ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਣਗੇ। ਐਮਵੀ ਗੰਗਾ ਵਿਲਾਸ ਵਾਰਾਣਸੀ ਤੋਂ ਆਪਣੀ ਯਾਤਰਾ ਸ਼ੁਰੂ ਕਰੇਗੀ ਅਤੇ 51 ਦਿਨਾਂ ਵਿੱਚ ਲਗਭਗ 3,200 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ ਅਤੇ ਬੰਗਲਾਦੇਸ਼ ਦੇ ਰਸਤੇ ਆਸਾਮ ਦੇ ਡਿਬਰੂਗੜ੍ਹ ਪਹੁੰਚੇਗੀ। ਇਸ ਦੌਰਾਨ ਕਰੂਜ਼ ਭਾਰਤ ਅਤੇ ਬੰਗਲਾਦੇਸ਼ ਤੋਂ ਲੰਘਦੇ ਹੋਏ 27 ਨਦੀ ਪ੍ਰਣਾਲੀਆਂ ਰਾਹੀਂ ਆਪਣੀ ਮੰਜ਼ਿਲ ‘ਤੇ ਪਹੁੰਚੇਗੀ।

The post ਕੇਂਦਰੀ ਮੰਤਰੀ ਮੰਡਲ ਵਲੋਂ ਮਲਟੀ ਸਟੇਟ ਐਕਸਪੋਰਟ ਕੋ-ਆਪਰੇਟਿਵ ਸੋਸਾਇਟੀ ਦੇ ਗਠਨ ਨੂੰ ਮਨਜ਼ੂਰੀ appeared first on TheUnmute.com - Punjabi News.

Tags:
  • bhupendra-yadav
  • bjp
  • breaking-news
  • development-model
  • ew-cooperative-societies
  • ganga-vilas
  • government-of-india
  • mscs
  • multi-state-cooperative-societies
  • multi-state-export-cooperative-society
  • mv-ganga-vilas
  • news
  • union-cabinet
  • union-cabinet-meeting
  • union-environment-minister-bhupendra-yadav
  • varanasi

ਕੰਪਿਊਟਰ 'ਚ ਤਕਨੀਕੀ ਖ਼ਰਾਬੀ ਕਾਰਨ ਅਮਰੀਕਾ 'ਚ 760 ਤੋਂ ਵੱਧ ਉਡਾਣਾਂ ਰੱਦ

Wednesday 11 January 2023 12:20 PM UTC+00 | Tags: 760-flights all-airline-flights america breaking-news federal-aviation-administration flightaware news notam technical-malfunction usa-airlines usa-breaking-news usa-flight us-news

ਚੰਡੀਗੜ੍ਹ 11 ਜਨਵਰੀ 2023: ਅਮਰੀਕਾ (America) ‘ਚ ਏਅਰਪੋਰਟ ਅਤੇ ਏਅਰ ਟ੍ਰੈਫਿਕ ਕੰਟਰੋਲ ਦੇ ਕੰਪਿਊਟਰਾਂ ‘ਚ ਅਚਾਨਕ ਤਕਨੀਕੀ ਖ਼ਰਾਬੀ ਆਉਣ ਤੋਂ ਬਾਅਦ ਦੇਸ਼ ਭਰ ‘ਚ ਸਾਰੀਆਂ ਏਅਰਲਾਈਨਾਂ ਦੀਆਂ ਉਡਾਣਾਂ ਨੂੰ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਗਿਆ ਹੈ। ਸੰਘੀ ਹਵਾਬਾਜ਼ੀ ਪ੍ਰਸ਼ਾਸਨ ਦੇ ਕੰਪਿਊਟਰਾਂ ‘ਚ ਤਕਨੀਕੀ ਖ਼ਰਾਬੀ ਆ ਗਈ ਹੈ, ਜਿਸ ਤੋਂ ਬਾਅਦ ਅਮਰੀਕਾ ਭਰ ਦੀਆਂ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਪ੍ਰਾਪਤ ਜਾਣਕਰੀ ਮੁਤਾਬਕ ਹੁਣ ਤੱਕ ਕੁੱਲ 760 ਉਡਾਣਾਂ ਰੱਦ ਹੋਈਆਂ ਹਨ। ਫਲਾਈਟ ਟਰੈਕਰ FlightAware.com ਦੇ ਅਨੁਸਾਰ – 91 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਅਮਰੀਕੀ (America) ਮੀਡੀਆ ਨੇ ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (ਐਫਏਏ) ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਫੈਡਰਲ ਏਵੀਏਸ਼ਨ ਏਜੰਸੀ ਨੇ ਕਿਹਾ- ਨੋਟਮ (ਨੋਟਿਸ ਟੂ ਏਅਰ ਮਿਸ਼ਨ) ਸਿਸਟਮ ‘ਫੇਲ’ ਹੋ ਗਿਆ ਹੈ। ਐੱਫਏਏ ਨੇ ਇੱਕ ਨਵੇਂ ਬਿਆਨ ਵਿੱਚ ਕਿਹਾ ਕਿ ਅਜਿਹਾ ਕੰਪਿਊਟਰ ਸਿਸਟਮ ਵਿੱਚ ਤਕਨੀਕੀ ਖ਼ਰਾਬੀ ਕਾਰਨ ਹੋਇਆ ਹੈ। ਖਰਾਬੀ ਦਾ ਪਤਾ ਲਗਾਇਆ ਗਿਆ ਹੈ। ਫਲਾਈਟ ਸੰਚਾਲਨ ਜਲਦੀ ਹੀ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਫਲਾਈਟ ਟ੍ਰੈਕਿੰਗ ਵੈੱਬਸਾਈਟ FlightAware ਨੇ ਦੱਸਿਆ ਕਿ ਸੰਯੁਕਤ ਰਾਜ ਅਮਰੀਕਾ ਦੇ ਪੂਰਬੀ ਸਮੇਂ ਦੇ ਅਨੁਸਾਰ ਸਵੇਰੇ 6:30 ਵਜੇ ਤੱਕ 700 ਤੋਂ ਵੱਧ ਉਡਾਣਾਂ ਸੰਯੁਕਤ ਰਾਜ ਵਿੱਚ ਜਾਂ ਬਾਹਰ ਗਈਆਂ। ਅਮਰੀਕੀ ਸਮੇਂ ਮੁਤਾਬਕ ਇਹ ਤਕਨੀਕੀ ਨੁਕਸ ਸਵੇਰੇ 5.31 ਵਜੇ ਦੇ ਕਰੀਬ ਸਾਹਮਣੇ ਆਇਆ।

FAA

The post ਕੰਪਿਊਟਰ ‘ਚ ਤਕਨੀਕੀ ਖ਼ਰਾਬੀ ਕਾਰਨ ਅਮਰੀਕਾ ‘ਚ 760 ਤੋਂ ਵੱਧ ਉਡਾਣਾਂ ਰੱਦ appeared first on TheUnmute.com - Punjabi News.

Tags:
  • 760-flights
  • all-airline-flights
  • america
  • breaking-news
  • federal-aviation-administration
  • flightaware
  • news
  • notam
  • technical-malfunction
  • usa-airlines
  • usa-breaking-news
  • usa-flight
  • us-news

ਚੰਡੀਗੜ੍ਹ ਦੇ ਵਪਾਰੀ ਦੀ ਕਾਰ 'ਚੋਂ 57 ਲੱਖ ਦੀ ਲੁੱਟ ਮਾਮਲੇ 'ਚ ਪੁਲਿਸ ਵਲੋਂ 46.50 ਲੱਖ ਰੁਪਏ ਸਮੇਤ 4 ਕਾਬੂ

Wednesday 11 January 2023 01:10 PM UTC+00 | Tags: breaking-news chandigarh-businessman-robbery-case crime district-sangrur-ssp-mandeep-singh-sidhu ludhiana-police ludhiana-police-commissioner-mandeep-singh-sidhu news punjab-government robbery robbery-case the-unmute-breaking-news

ਲੁਧਿਆਣਾ 11 ਜਨਵਰੀ 2023: ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ ਤਿੰਨ ਅਧੀਨ ਪੈਂਦੇ ਚੰਡੀਗੜ੍ਹ ਦੇ ਵਪਾਰੀ ਦੇਵਾਂਸ਼ੂ ਮਲਹੋਤਰਾ ਦੀ ਕਾਰ ‘ਚੋਂ ਠੱਕ ਠਾਕ ਗੈਂਗ ਵੱਲੋਂ 57 ਲੱਖ 40 ਹਜ਼ਾਰ ਰੁਪਏ ਚੋਰੀ ਕਰਨ ਦੇ ਮਾਮਲੇ ‘ਚ ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਹੈ। ਪੁਲਿਸ ਵੱਲੋਂ ਦਿੱਲੀ ਤੋਂ ਲੁੱਟ ਖੋਹ ਕਰਨ ਵਾਲੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸੰਬੰਧੀ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਇਸ ਗੱਲ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਅਸੀਂ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਚੋਰੀ ਕੀਤੇ ਗਏ ਕਰੀਬ 46.50 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਦੀਪ ਸਿੱਧੂ ਨੇ ਦੱਸਿਆ ਕਿ ਸਾਡੀਆਂ ਟੀਮਾਂ ਲਗਾਤਾਰ ਇਸ ਗਿਰੋਹ ਦਾ ਪਿੱਛਾ ਕਰ ਰਹੀਆਂ ਸਨ ਅਤੇ ਦਿੱਲੀ ‘ਚ ਇਨ੍ਹਾਂ ਦੀ ਲੋਕੇਸ਼ਨ ਟਰੇਸ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਗਿਆ।

ਗਿਰੋਹ ਦਾ ਇੱਕ ਮੈਂਬਰ ਪੰਜਾਬੀ ਵੀ ਨਹੀਂ ਬੋਲ ਸਕਦਾ, ਉਹ ਤਾਮਿਲਨਾਡੂ ਦਾ ਰਹਿਣ ਵਾਲਾ ਹੈ ਅਤੇ ਤਾਮਿਲ ਭਾਸ਼ਾ ਦੀ ਵਰਤੋਂ ਕਰਦਾ ਹੈ | ਮਨਦੀਪ ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ ਅਪਰਾਧ ਕਰਨ ਤੋਂ ਬਾਅਦ ਦੂਜੇ ਰਾਜ ਵਿੱਚ ਚਲੇ ਜਾਂਦੇ ਹਨ ਅਤੇ ਕੁਝ ਦੂਰੀ ‘ਤੇ ਖੜ੍ਹੇ ਹੋ ਕੇ ਸ਼ੀਸ਼ੇ ਨੂੰ ਤੋੜਨ ਲਈ ਗੁਲੇਲਾਂ ਦੀ ਵਰਤੋਂ ਕਰਦੇ ਹਨ ਅਤੇ ਇਸ ਤੋਂ ਬਾਅਦ ਇਹ ਨਕਦੀ ਚੋਰੀ ਕਰਕੇ ਲੈ ਜਾਂਦੇ ਹਨ, ਜਲਦ ਹੀ ਹੋਰ ਇਲਾਕਿਆਂ ਵਿੱਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਗਰੋਹ ਦੇ ਹੋਰ ਮੈਂਬਰਾਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।

The post ਚੰਡੀਗੜ੍ਹ ਦੇ ਵਪਾਰੀ ਦੀ ਕਾਰ ‘ਚੋਂ 57 ਲੱਖ ਦੀ ਲੁੱਟ ਮਾਮਲੇ ‘ਚ ਪੁਲਿਸ ਵਲੋਂ 46.50 ਲੱਖ ਰੁਪਏ ਸਮੇਤ 4 ਕਾਬੂ appeared first on TheUnmute.com - Punjabi News.

Tags:
  • breaking-news
  • chandigarh-businessman-robbery-case
  • crime
  • district-sangrur-ssp-mandeep-singh-sidhu
  • ludhiana-police
  • ludhiana-police-commissioner-mandeep-singh-sidhu
  • news
  • punjab-government
  • robbery
  • robbery-case
  • the-unmute-breaking-news

ਚੰਡੀਗੜ੍ਹ 11 ਜਨਵਰੀ 2023: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਡਾ. ਯੋਗਰਾਜ ਨੇ ਆਪਣਾ ਅਸਤੀਫਾ ਅੱਜ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਹੈ । ਸੂਤਰਾਂ ਦੇ ਮੁਤਾਬਕ ਪੰਜਾਬ ਸਰਕਾਰ ਵਲੋਂ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਅਸਤੀਫੇ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਡਾ. ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਬੋਰਡ ਦੇ ਚੇਅਰਮੈਨ ਪੰਜਾਬ ਸਰਕਾਰ ਦੇ ਅਗਲੇ ਹੁਕਮਾਂ ਤੱਕ ਆਪਣਾ ਕੰਮ ਜਾਰੀ ਰੱਖਣਗੇ।

The post ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦਿੱਤਾ ਅਸਤੀਫ਼ਾ appeared first on TheUnmute.com - Punjabi News.

Tags:
  • breaking-news
  • dr-yograj

ਸ਼ਾਹਪੁਰ (ਗੁਰਦਾਸਪੁਰ)11 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ ਕੀਤਾ ਹੈ ਜਿਸ ਨੇ ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਆਪਣੀ ਮਾਤ-ਭੂਮੀ ਦੀ ਖਾਤਰ ਜੀਵਨ ਕੁਰਬਾਨ ਕਰ ਦਿੱਤਾ।

ਮੁੱਖ ਮੰਤਰੀ ਨੇ ਅੱਜ ਇੱਥੇ ਸ਼ਹੀਦ ਦੇ ਜੱਦੀ ਘਰ ਗਏ ਅਤੇ ਦੇਸ਼ ਲਈ ਕੀਤੀ ਮਹਾਨ ਕੁਰਬਾਨੀ ਦੇ ਸਤਿਕਾਰ ਵਿਚ ਪੀੜਤ ਪਰਿਵਾਰ ਨੂੰ ਦੋ ਕਰੋੜ ਰੁਪਏ ਦੇ ਚੈੱਕ ਸੌਂਪੇ ਜਿਨ੍ਹਾਂ ਵਿਚ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਸੂਬਾ ਸਰਕਾਰ ਨੇ ਦਿੱਤੀ ਜਦਕਿ ਇਕ ਕਰੋੜ ਦੀ ਰਾਸ਼ੀ ਐਚ.ਡੀ.ਐਫ.ਸੀ. ਬੈਂਕ ਦੀ ਜੀਵਨ ਬੀਮਾ ਵਜੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਨੇ ਫਗਵਾੜਾ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਰਾਖੀ ਲਈ ਸੱਚੇ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਿਚ ਸੂਬਾ ਸਰਕਾਰ ਨੇ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ।

ਮਾਤ ਭੂਮੀ ਦੀ ਰਾਖੀ ਲਈ ਜਾਨ ਨਿਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿਚ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਇਕ ਸਟੇਡੀਅਮ ਸਥਾਪਤ ਕੀਤਾ ਜਾਵੇਗਾ ਜਿੱਥੇ ਅਤਿ-ਆਧੁਨਿਕ ਅਥਲੈਟਿਕ ਟਰੈਕ ਵੀ ਹੋਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਲਾਕੇ ਦੇ ਨੌਜਵਾਨ ਪੰਜਾਬ ਪੁਲਿਸ ਅਤੇ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਹੋਣ ਲਈ ਇਸ ਸਟੇਡੀਅਮ ਵਿਚ ਤਿਆਰੀ ਕਰ ਸਕਣਗੇ।

ਕੁਲਦੀਪ ਬਾਜਵਾ

ਮੁੱਖ ਮੰਤਰੀ ਨੇ ਸ਼ਹੀਦ ਦੇ ਪਿੰਡ ਨੂੰ ਜਾਣ ਵਾਲੀ ਸੜਕ ਦਾ ਨਾਂ ਵੀ ਕੁਲਦੀਪ ਸਿੰਘ ਬਾਜਵਾ ਦੇ ਨਾਂ 'ਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਦੇ ਅਥਾਹ ਯੋਗਦਾਨ ਦੇ ਸਤਿਕਾਰ ਵਿਚ ਹੈ। ਭਗਵੰਤ ਮਾਨ ਨੇ ਕਿਹਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਦੇ ਮੁਤਾਬਕ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦਾ ਇਹ ਉਪਰਾਲਾ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮੁਹੱਈਆ ਕਰਵਾਏਗਾ, ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਵੀ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਕਦਮ ਨੌਜਵਾਨਾਂ ਨੂੰ ਹਥਿਆਰਬੰਦ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਉਤਸ਼ਾਹਿਤ ਕਰੇਗਾ। ਭਗਵੰਤ ਮਾਨ ਨੇ ਸਰਹੱਦੀ ਇਲਾਕਿਆਂ ਦੇ ਵਸਨੀਕਾਂ ਨੂੰ 'ਸੱਚੇ ਦੇਸ਼ ਭਗਤ' ਦੱਸਿਆ, ਜਿਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਵੱਡਮੁੱਲਾ ਯੋਗਦਾਨ ਪਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਤਰ ਨੇ ਹਥਿਆਰਬੰਦ ਸੈਨਾਵਾਂ ਵਿਚ ਬਹੁਤ ਸਾਰੇ ਸੈਨਿਕ ਅਤੇ ਜਰਨੈਲ ਪੈਦਾ ਕੀਤੇ ਹਨ ਜਿਨ੍ਹਾਂ ਨੇ ਦੇਸ਼ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਹਰ ਚੁਣੌਤੀ ਦਾ ਦਲੇਰੀ ਨਾਲ ਸਾਹਮਣਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਹੱਦੀ ਇਲਾਕਿਆਂ ਵਿੱਚ ਵੱਸਦੇ ਇਨ੍ਹਾਂ ਬਹਾਦਰ ਲੋਕਾਂ ਦਾ ਅਥਾਹ ਯੋਗਦਾਨ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਹੈ।

The post CM ਭਗਵੰਤ ਮਾਨ ਵੱਲੋਂ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਦੇ ਨਾਂ ‘ਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਂ ਰੱਖਣ ਦਾ ਐਲਾਨ appeared first on TheUnmute.com - Punjabi News.

Tags:
  • breaking-news
  • martyred-constable-kuldeep-singh-bajwa
  • news
  • shahpur
  • stadium

ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ 'ਚ 4 ਅਤੇ 5 ਫਰਵਰੀ ਨੂੰ ਕਰਵਾਈ ਜਾਣ ਵਾਲੀ ਸੁਨਾਮ ਸੁਪਰ ਲੀਗ ਲਈ ਰਜਿਸਟ੍ਰੇਸ਼ਨ ਸ਼ੁਰੂ: ਅਮਨ ਅਰੋੜਾ

Wednesday 11 January 2023 01:32 PM UTC+00 | Tags: aman-arora babu-bhagwan-das babu-bhagwan-das-arora babu-bhagwan-das-arora-memorial-sunam-super-league breaking-news cm-bhagwant-mann latest-news news punjab punjab-news renewable-energy-sources sunam the-unmute-breaking-news the-unmute-news

ਸੁਨਾਮ ਊਧਮ ਸਿੰਘ ਵਾਲਾ, 11 ਜਨਵਰੀ, 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਸ਼ਹੀਦ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ 4-5 ਫਰਵਰੀ ਨੂੰ ਆਯੋਜਿਤ ਕੀਤੀ ਜਾਣ ਵਾਲੀ ‘ਬਾਬੂ ਭਗਵਾਨ ਦਾਸ ਅਰੋੜਾ ਯਾਦਗਾਰੀ ਸੁਨਾਮ ਸੁਪਰ ਲੀਗ’ ਵਿੱਚ ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸ਼ਿੰਗ ਅਤੇ ਰੱਸਾਕਸੀ ਦੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲਿਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਤੇਜ਼ੀ ਨਾਲ ਜਾਰੀ ਹੈ।

ਕੈਬਨਿਟ ਮੰਤਰੀ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਪਹਿਲੇ ਤਿੰਨ ਸਥਾਨਾਂ ਉਤੇ ਆਉਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 21000 ਰੁਪਏ, 11000 ਰੁਪਏ ਅਤੇ 5100 ਰੁਪਏ ਦੇ ਨਕਦ ਇਨਾਮ ਅਤੇ ਕੱਪ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਭਾਗ ਲੈਣ ਵਾਲੀਆਂ ਸਾਰੀਆਂ ਹੀ ਟੀਮਾਂ ਨੂੰ ਖੇਡ ਕਿੱਟਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹਲਕਾ ਸੁਨਾਮ ਦੇ ਕਿਸੇ ਵੀ ਪਿੰਡ ਜਾਂ ਸ਼ਹਿਰ ਦੀ ਟੀਮ ਇਸ ਵਿੱਚ ਹਿੱਸਾ ਲੈ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੁਪਰ ਲੀਗ ਦੌਰਾਨ ਪਦਮ ਕੌਰ ਸਿੰਘ ਅਤੇ ਪਦਮ ਸੁਨੀਤਾ ਰਾਣੀ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਿਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 20 ਜਨਵਰੀ 2023 ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ ‘ਖੇਡਾਂ ਹਲਕਾ ਸੁਨਾਮ ਦੀਆਂ’ ਦਾ ਪੋਸਟਰ ਰਿਲੀਜ਼ ਕੀਤਾ ਗਿਆ ਹੈ ਅਤੇ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਸਰਗਰਮ ਯਤਨ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਵੀ ਵਧ ਚੜ੍ਹ ਕੇ ਇਨ੍ਹਾਂ ਸੁਨਹਿਰੀ ਮੌਕਿਆਂ ਦਾ ਲਾਭ ਉਠਾਉਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਹੈਲਪ ਲਾਈਨ ਨੰਬਰ 91155-00102 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।

The post ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ‘ਚ 4 ਅਤੇ 5 ਫਰਵਰੀ ਨੂੰ ਕਰਵਾਈ ਜਾਣ ਵਾਲੀ ਸੁਨਾਮ ਸੁਪਰ ਲੀਗ ਲਈ ਰਜਿਸਟ੍ਰੇਸ਼ਨ ਸ਼ੁਰੂ: ਅਮਨ ਅਰੋੜਾ appeared first on TheUnmute.com - Punjabi News.

Tags:
  • aman-arora
  • babu-bhagwan-das
  • babu-bhagwan-das-arora
  • babu-bhagwan-das-arora-memorial-sunam-super-league
  • breaking-news
  • cm-bhagwant-mann
  • latest-news
  • news
  • punjab
  • punjab-news
  • renewable-energy-sources
  • sunam
  • the-unmute-breaking-news
  • the-unmute-news

Afghanistan: ਕਾਬੁਲ 'ਚ ਵਿਦੇਸ਼ ਮੰਤਰਾਲੇ ਦੇ ਬਾਹਰ ਧਮਾਕਾ, 20 ਜਣਿਆਂ ਦੀ ਮੌਤ ਦਾ ਖਦਸ਼ਾ

Wednesday 11 January 2023 01:44 PM UTC+00 | Tags: afghanistan afghanistan-government afghanistan-taliban blast breaking-news kabul kabul-blast kabul-blast-news latest-news news taliban-fighters the-unmute-breaking-news the-unmute-latest-news the-unmute-punjabi-news

ਚੰਡੀਗੜ੍ਹ 11 ਜਨਵਰੀ, 2023: ਰਾਜਧਾਨੀ ਕਾਬੁਲ (Kabul) ਵਿੱਚ ਬੁੱਧਵਾਰ ਦੁਪਹਿਰ ਨੂੰ ਵਿਦੇਸ਼ ਮੰਤਰਾਲੇ ਦੇ ਸਾਹਮਣੇ ਇੱਕ ਜਬਰਦਸ਼ਤ ਧਮਾਕਾ ਹੋਇਆ ਹੈ । ਸੂਤਰਾਂ ਨੇ ਦੱਸਿਆ ਕਿ ਮੌਕੇ ‘ਤੇ ਐਂਬੂਲੈਂਸ ਰਵਾਨਾ ਕੀਤੀ ਗਈ ਹੈ। ਇਹ ਜਾਣਕਾਰੀ ਸਥਾਨਕ ਮੀਡੀਆ ਰਿਪੋਰਟ ‘ਚ ਦਿੱਤੀ ਗਈ ਹੈ। ਇਸ ਧਮਾਕੇ ਵਿੱਚ 20 ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ ਕਈ ਜਣੇ ਜ਼ਖਮੀ ਹੋਏ ਹਨ | ਰੂਸੀ ਸਮਾਚਾਰ ਏਜੰਸੀ ਸਪੁਟਨਿਕ ਮੁਤਾਬਕ ਵਿਦੇਸ਼ ਮੰਤਰਾਲੇ ਦੇ ਗੇਟ ਦੇ ਬਿਲਕੁਲ ਬਾਹਰ ਧਮਾਕਿਆਂ ਅਤੇ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਇਸ ਮਹੀਨੇ ਦੀ ਸ਼ੁਰੂਆਤ ‘ਚ ਵੀ ਕਾਬੁਲ ਦੇ ਇਕ ਫੌਜੀ ਹਵਾਈ ਅੱਡੇ ‘ਤੇ ਧਮਾਕਾ ਹੋਇਆ ਸੀ।

ਤਾਲਿਬਾਨ ਲੜਾਕਿਆਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਸੁਰੱਖਿਆ ਜਾਂਚ ਸ਼ੁਰੂ ਕਰ ਦਿੱਤੀ ਹੈ। ਚਸ਼ਮਦੀਦਾਂ ਨੇ ਕਈ ਐਂਬੂਲੈਂਸਾਂ ਨੂੰ ਘਟਨਾ ਵਾਲੀ ਥਾਂ ਤੋਂ ਜਾਂਦੇ ਦੇਖਿਆ। ਮੰਤਰਾਲੇ ਦੇ ਦਰਵਾਜ਼ੇ ‘ਤੇ ਹੋਏ ਹਮਲੇ ਨੂੰ ਤਾਲਿਬਾਨ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਹਮਲੇ ਪਿੱਛੇ ਅਫਗਾਨਿਸਤਾਨ ‘ਚ ਸਰਗਰਮ ਇਸਲਾਮਿਕ ਸਟੇਟ ਦਾ ਹੱਥ ਹੋ ਸਕਦਾ ਹੈ।

The post Afghanistan: ਕਾਬੁਲ ‘ਚ ਵਿਦੇਸ਼ ਮੰਤਰਾਲੇ ਦੇ ਬਾਹਰ ਧਮਾਕਾ, 20 ਜਣਿਆਂ ਦੀ ਮੌਤ ਦਾ ਖਦਸ਼ਾ appeared first on TheUnmute.com - Punjabi News.

Tags:
  • afghanistan
  • afghanistan-government
  • afghanistan-taliban
  • blast
  • breaking-news
  • kabul
  • kabul-blast
  • kabul-blast-news
  • latest-news
  • news
  • taliban-fighters
  • the-unmute-breaking-news
  • the-unmute-latest-news
  • the-unmute-punjabi-news

ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਪਿੰਡਾਂ `ਚ 19 ਲੱਖ 44 ਹਜ਼ਾਰ ਪੌਦੇ ਲਗਾਏ: ਕੁਲਦੀਪ ਸਿੰਘ ਧਾਲੀਵਾਲ

Wednesday 11 January 2023 01:56 PM UTC+00 | Tags: 19-44 breaking-news clean-environment environment kuldeep-singh-dhaliwal latest-news magnarega-scheme news punjab-forest punjab-forest-department punjabi-news punjab-news the-unmute-breaking

ਚੰਡੀਗੜ੍ਹ 11 ਜਨਵਰੀ 2023: ਪੰਜਾਬ ਵਿੱਚ ਹਰਿਆ-ਭਰਿਆ ਅਤੇ ਸਿਹਤਮੰਦ ਵਾਤਾਵਰਨ ਦੀ ਸਿਰਜਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸੂਬੇ ਦੇ ਪਿੰਡਾਂ 'ਚ 19 ਲੱਖ 44 ਹਜ਼ਾਰ ਪੌਦੇ ਲਗਾਏ ਹਨ।

ਸ. ਧਾਲੀਵਾਲ ਨੇ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਹੁਣ ਤੱਕ 19 ਲੱਖ 44 ਹਜ਼ਾਰ ਪੌਦੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਿੱਥੇ ਫ਼ਲ ਤੇ ਫੁੱਲਦਾਰ ਪੌਦੇ ਲਗਾਏ ਗਏ ਹਨ, ਉੱਥੇ ਹੀ 1 ਲੱਖ 2 ਹਜ਼ਾਰ ਮੋਰਿੰਗਾ ਔਸ਼ਧੀ ਪੌਦੇ ਵੀ ਲਗਾਏ ਹਨ। ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਅਤੇ ਜੰਗਲਾਤ ਵਿਭਾਗ ਦੇ ਤਾਲਮੇਲ ਨਾਲ ਕੁੱਲ 170 ਨਰਸਰੀਆਂ ਤਿਆਰ ਕੀਤੀਆਂ ਗਈਆਂ ਤਾਂ ਜੋ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕੇ ਅਤੇ ਪੌਦਿਆਂ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਮੀਆਂਵਾਕੀ ਤਕਨੀਕ ਦੇ ਆਧਾਰ 'ਤੇ ਮਿੰਨੀ ਜੰਗਲਾਂ ਦੇ ਨਿਰਮਾਣ 'ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਜਿੱਥੇ ਪਿੰਡਾਂ ਦੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਹੀ ਇਹ ਪ੍ਰਾਜੈਕਟ ਪੰਜਾਬ ਦੇ ਵਾਤਾਵਰਣ ਨੂੰ ਸਾਫ-ਸੁਥਰਾ ਤੇ ਸਵੱਛ ਰੱਖਣ 'ਚ ਵੀ ਸਹਾਈ ਹੋਵੇਗਾ।

ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਮਗਨਰੇਗਾ ਸਕੀਮ ਪੰਜਾਬ ਦੇ ਪੇਂਡੂ ਕਿਰਤੀਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਤੀ ਸਾਲ ਦੌਰਾਨ ਮਗਨਰੇਗਾ ਸਕੀਮ ਤਹਿਤ ਕੁੱਲ 1065 ਕਰੋੜ ਰੁਪਏ ਖਰਚੇ ਗਏ ਹਨ। ਉਨ੍ਹਾਂ ਦੱਸਿਆ ਕਿ ਚਾਲੂ ਵਿਤੀ ਸਾਲ 2022-2023 ਦੌਰਾਨ ਕੁੱਲ 7 ਲੱਖ 85 ਹਜ਼ਾਰ ਪਰਿਵਾਰਾਂ ਨੂੰ ਰੁਜ਼ਗਾਰ ਦਿੱਤਾ ਗਿਆ ਅਤੇ 2 ਕਰੋੜ, 65 ਲੱਖ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਵਿਤੀ ਸਾਲ ਦੌਰਾਨ ਮਗਨਰੇਗਾ ਸਕੀਮ ਤਹਿਤ 83 ਹਜ਼ਾਰ 312 ਨਵੇਂ ਜੌਬ ਕਾਰਡ ਬਣਾਏ ਗਏ ਹਨ ਤਾਂ ਜੋ ਕਿ ਵੱਧ ਤੋਂ ਵੱਧ ਪੇਂਡੂ ਪਰਿਵਾਰਾਂ ਤੱਕ ਇਸ ਸਕੀਮ ਦਾ ਲਾਭ ਪਹੁੰਚਾਇਆ ਜਾ ਸਕੇ।

The post ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਪਿੰਡਾਂ `ਚ 19 ਲੱਖ 44 ਹਜ਼ਾਰ ਪੌਦੇ ਲਗਾਏ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News.

Tags:
  • 19-44
  • breaking-news
  • clean-environment
  • environment
  • kuldeep-singh-dhaliwal
  • latest-news
  • magnarega-scheme
  • news
  • punjab-forest
  • punjab-forest-department
  • punjabi-news
  • punjab-news
  • the-unmute-breaking

ਹਰਪਾਲ ਸਿੰਘ ਚੀਮਾ ਵੱਲੋਂ ਆਬਕਾਰੀ ਵਿਭਾਗ ਦੇ ਈ-ਚੌਕਸੀ ਸਿਸਟਮ ਰਾਹੀਂ ਅਚਨਚੇਤ ਚੈਕਿੰਗ

Wednesday 11 January 2023 02:02 PM UTC+00 | Tags: e-vigilance-system excise-enforcement-officers harpal-singh-cheema punjab-excise-department punjab-government the-unmute-breaking-news the-unmute-latest-news the-unmute-punjabi-news

ਚੰਡੀਗੜ੍ਹ 11 ਜਨਵਰੀ 2023: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਡਿਸਟਿਲਰੀਆਂ ਅਤੇ ਬੋਟਲਿੰਗ ਪਲਾਂਟਾਂ ‘ਤੇ ਤਾਇਨਾਤ ਆਬਕਾਰੀ ਅਤੇ ਕਰ ਅਧਿਕਾਰੀਆਂ (ਈ.ਟੀ.ਓਜ਼) ਅਤੇ ਆਬਕਾਰੀ ਇੰਸਪੈਕਟਰਾਂ ਦੀ ਹਾਜ਼ਰੀ ਦੀ ਆਬਕਾਰੀ ਵਿਭਾਗ (Excise Department) ਦੀ ਈ-ਸਰਵੇਲੈਂਸ ਪ੍ਰਣਾਲੀ ਰਾਹੀਂ ਅਚਨਚੇਤ ਚੈਕਿੰਗ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਆਬਕਾਰੀ ਅਤੇ ਕਰ ਭਵਨ ਵਿਖੇ ਆਬਕਾਰੀ ਇਨਫੋਰਸਮੈਂਟ ਅਧਿਕਾਰੀਆਂ ਲਈ ਅਧਿਕਾਰਤ ਜੈਕੇਟ ਲਾਂਚ ਕਰਨ ਲਈ ਪੁੱਜੇ ਹੋਏ ਸਨ, ਨੇ ਡਿਸਟਿਲਰੀਆਂ, ਬਰੂਅਰੀਜ਼ ਅਤੇ ਬੋਟਲਿੰਗ ਪਲਾਂਟਾਂ ਦੇ ਨਿਰਮਾਣ ਯੂਨਿਟਾਂ ਦੀ ਸੀਸੀਟੀਵੀ ਕੈਮਰਿਆਂ ਰਾਹੀਂ ਨਾਲੋ-ਨਾਲ ਕੀਤੀ ਜਾ ਰਹੀ ਈ-ਨਿਗਰਾਨੀ ਦਾ ਜਾਇਜ਼ਾ ਲੈਣ ਲਈ ਮੁੱਖ ਦਫਤਰ, ਮੋਹਾਲੀ ਵਿਖੇ ਚਲਾਏ ਜਾ ਰਹੇ ਕੰਟਰੋਲ ਰੂਮ ਦਾ ਦੌਰਾ ਕੀਤਾ।

ਇਸ ਮੌਕੇ ਉਨ੍ਹਾਂ ਇਨ੍ਹਾਂ ਯੂਨਿਟਾਂ ਵਿੱਚ ਤਾਇਨਾਤ ਆਬਕਾਰੀ ਇੰਸਪੈਕਟਰਾਂ ਅਤੇ ਆਬਕਾਰੀ ਅਧਿਕਾਰੀਆਂ ਦੀ ਹਾਜ਼ਰੀ ਵੀ ਚੈਕ ਕੀਤੀ ਅਤੇ ਗੈਰਹਾਜ਼ਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਆਪਣੀ ਡਿਊਟੀ ਦੌਰਾਨ ਵਰਤੀ ਗਈ ਕਿਸੇ ਕਿਸਮ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕਰੇਗੀ।

ਇਸ ਤੋਂ ਪਹਿਲਾਂ ਆਬਕਾਰੀ ਵਿਭਾਗ (Excise Department) ਦੇ ਅਧਿਕਾਰੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਸ. ਹਰਪਾਲ ਸਿੰਘ ਚੀਮਾ ਨੇ ਆਬਕਾਰੀ ਇੰਸਪੈਕਟਰਾਂ, ਆਬਕਾਰੀ ਅਧਿਕਾਰੀਆਂ ਸਮੇਤ ਇਸ ਤੋਂ ਤੋਂ ਉੱਪਰਲੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਲਈ ਅਧਿਕਾਰਤ ਜੈਕਟਾਂ ਨੂੰ ਲਾਂਚ ਕੀਤਾ।

Excise Department

ਇਨ੍ਹਾਂ ਹਾਫ ਜੈਕਟਾਂ ‘ਤੇ ਆਬਕਾਰੀ ਵਿਭਾਗ ਦੇ ਨਾਲ-ਨਾਲ ਪੰਜਾਬ ਸਰਕਾਰ ਦਾ ਲੋਗੋ ਵੀ ਹੈ ਅਤੇ ਰਾਤ ਵੇਲੇ ਨਾਕੇ ਅਤੇ ਛਾਪੇਮਾਰੀ ਦੌਰਾਨ ਸੁਰੱਖਿਆ ਨੂੰ ਮੁੱਖ ਰੱਖਦਿਆਂ ਚਮਕਦਾਰ ਪੱਟੀਆਂ ਲਗਾਈਆਂ ਗਈਆਂ ਹਨ। ਇੰਨਫੋਰਸਮੈਂਟ ਗਤੀਵਿਧੀਆਂ ਨਾਲ ਸਬੰਧਤ ਆਬਕਾਰੀ ਵਿਭਾਗ ਦੇ ਅਧਿਕਾਰੀ ਲੰਬੇ ਸਮੇਂ ਤੋਂ ਅਜਿਹੀਆਂ ਅਧਿਕਾਰਤ ਜੈਕਟਾਂ ਜਾਂ ਪਹਿਰਾਵੇ ਦੀ ਮੰਗ ਕਰ ਰਹੇ ਸਨ।

ਇਸ ਮੌਕੇ ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ ਕਿ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਪਿਛਲੇ ਲੰਬੇ ਸਮੇਂ ਤੋਂ ਕਿਸੇ ਅਧਿਕਾਰਤ ਪਹਿਰਾਵੇ ਦੀ ਅਣਹੋਂਦ ਕਾਰਨ ਇੰਨਫੋਰਸਮੈਂਟ ਨਾਲ ਸਬੰਧਤ ਕਾਰਵਾਈਆਂ ਦੌਰਾਨ ਉਨ੍ਹਾਂ ਦੀ ਵਿਲੱਖਣ ਪਹਿਚਾਣ ਦੀ ਘਾਟ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਕਾਰਨ ਅਜਿਹੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਮੌਕੇ ਕਈ ਔਕੜਾਂ ਪੇਸ਼ ਆ ਰਹੀਆਂ ਸਨ। ਉਨ੍ਹਾਂ ਆਬਕਾਰੀ ਇੰਸਪੈਕਟਰਾਂ ਸਮੇਤ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੁਣ ਤੋਂ ਨਾਕਿਆਂ ਅਤੇ ਛਾਪਿਆਂ ਦੌਰਾਨ ਇਹ ਹਾਫ ਜੈਕਟ ਜ਼ਰੂਰ ਪਹਿਨਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਜਿੱਥੇ ਪੰਜਾਬ ਸਰਕਾਰ ਦੀ ਆਬਕਾਰੀ ਆਮਦਨ ਨੂੰ ਸੁਰੱਖਿਅਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ ਉਥੇ ਸ਼ਰਾਬ ਦੀ ਤਸਕਰੀ ਅਤੇ ਨਜਾਇਜ਼ ਸ਼ਰਾਬ ਕੱਢਣ ਦੇ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਆਬਕਾਰੀ ਅਮਲੇ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਦੀ ਗੱਲ ਕਹੀ।

The post ਹਰਪਾਲ ਸਿੰਘ ਚੀਮਾ ਵੱਲੋਂ ਆਬਕਾਰੀ ਵਿਭਾਗ ਦੇ ਈ-ਚੌਕਸੀ ਸਿਸਟਮ ਰਾਹੀਂ ਅਚਨਚੇਤ ਚੈਕਿੰਗ appeared first on TheUnmute.com - Punjabi News.

Tags:
  • e-vigilance-system
  • excise-enforcement-officers
  • harpal-singh-cheema
  • punjab-excise-department
  • punjab-government
  • the-unmute-breaking-news
  • the-unmute-latest-news
  • the-unmute-punjabi-news

ਵਿੰਸ ਮੈਕਮੋਹਨ ਨੇ ਸਾਊਦੀ ਅਰਬ ਦੇ ਨਿਵੇਸ਼ ਫੰਡ ਨੂੰ ਵੇਚੀ WWE ਕੰਪਨੀ, ਸਟੈਫਨੀ ਮੈਕਮੋਹਨ ਨੇ ਦਿੱਤਾ ਅਸਤੀਫਾ

Wednesday 11 January 2023 02:17 PM UTC+00 | Tags: breaking-news news saudi-arabia stephanie-mcmahon-resigns the-unmute-breaking-news the-unmute-punjabi-news wwe wwe-company

ਚੰਡੀਗੜ੍ਹ 11 ਜਨਵਰੀ 2023: ਡਬਲਯੂਡਬਲਯੂਈ (WWE) ਦੁਨੀਆ ਵਿੱਚ ਸਭ ਤੋਂ ਵੱਧ ਅਨੁਸਰਣ ਕੀਤੇ ਜਾਣ ਵਾਲੇ ਖੇਡ ਈਵੈਂਟ ਵਿੱਚੋਂ ਇੱਕ ਹੈ। ਭਾਰਤ ਵਿੱਚ ਵੀ ਇਸਦੇ ਵੱਡੀ ਵਿੱਚ ਪ੍ਰਸ਼ੰਸ਼ਕ ਹਨ | ਦੀ ਰੌਕ, ਸਟੌਂਗ ਕੋਲਡ ਸਟੀਵ ਆਸਟਿਨ, ਅੰਡਰਟੇਕਰ ਦੇ ਪ੍ਰਸ਼ੰਸਕ ਅਜੇ ਵੀ ਦੇਸ਼ ਭਰ ਵਿੱਚ ਮੌਜੂਦ ਹਨ।

ਇਸ ਦੌਰਾਨ WWE ਦੀ ਮਲਕੀਅਤ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਰਿਪੋਰਟਾਂ ਦੇ ਅਨੁਸਾਰ, ਡਬਲਯੂਡਬਲਯੂਈ ਨੂੰ ਹੁਣ ਸਾਊਦੀ ਅਰਬ ਦੇ ਪਬਲਿਕ ਇਨਵੈਸਟਮੈਂਟ ਫੰਡ ਨੂੰ ਵੇਚ ਦਿੱਤਾ ਗਿਆ ਹੈ। ਇਹ ਖ਼ਬਰ ਸਟੈਫਨੀ ਮੈਕਮੋਹਨ ਦੇ ਕੰਪਨੀ ਦੇ ਸਹਿ-ਸੀਈਓ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਤੁਰੰਤ ਬਾਅਦ ਆਈ ਹੈ। ਹਾਲਾਂਕਿ, ਕੁਝ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਉਸਦੇ ਪਿਤਾ ਵਿੰਸ ਮੈਕਮੋਹਨ ਬੋਰਡ ਦੇ ਡਬਲਯੂਡਬਲਯੂਈ ਚੇਅਰਮੈਨ ਵਜੋਂ ਵਾਪਸ ਆਉਣਗੇ।

ਮੀਡੀਆ ਰਿਪੋਰਟਾਂ ਮੁਤਾਬਕ ਕੰਪਨੀ ਦੇ ਪ੍ਰਮੁੱਖ ਸ਼ੇਅਰਧਾਰਕ ਵਿਨਸ ਨੇ ਡਬਲਯੂਡਬਲਯੂਈ ਨੂੰ ਸਟਾਕ ਮਾਰਕੀਟ ਤੋਂ ਹਟਾ ਕੇ ਇਸ ਨੂੰ ਪ੍ਰਾਈਵੇਟ ਕੰਪਨੀ ਬਣਾਉਣ ਦਾ ਫੈਸਲਾ ਕੀਤਾ ਹੈ। ਡਬਲਯੂਡਬਲਯੂਈ ਪੇਸ਼ੇਵਰ ਕੁਸ਼ਤੀ ਵਿੱਚ ਸਭ ਤੋਂ ਵੱਡੀ ਕੰਪਨੀ ਹੈ। ਇਸ ਦੇ ਮੈਚ ਦੁਨੀਆ ਭਰ ਵਿੱਚ ਪ੍ਰਸਾਰਿਤ ਕੀਤੇ ਜਾਂਦੇ ਹਨ। ਇਕ ਰਿਪੋਰਟ ਮੁਤਾਬਕ ਇਹ ਕੰਪਨੀ 3 ਅਗਸਤ 1999 ਨੂੰ ਜਨਤਕ ਹੋਈ ਸੀ। ਇਹ ਪਹਿਲਾਂ ਮੈਕਮੋਹਨ ਪਰਿਵਾਰ ਦੀ ਮਲਕੀਅਤ ਸੀ ਅਤੇ ਮੈਕਮੋਹਨ ਨੇ ਇਸਨੂੰ ਵਾਪਸ ਨਿੱਜੀ ਮਲਕੀਅਤ ਵਿੱਚ ਲੈ ਲਿਆ ਸੀ ।

The post ਵਿੰਸ ਮੈਕਮੋਹਨ ਨੇ ਸਾਊਦੀ ਅਰਬ ਦੇ ਨਿਵੇਸ਼ ਫੰਡ ਨੂੰ ਵੇਚੀ WWE ਕੰਪਨੀ, ਸਟੈਫਨੀ ਮੈਕਮੋਹਨ ਨੇ ਦਿੱਤਾ ਅਸਤੀਫਾ appeared first on TheUnmute.com - Punjabi News.

Tags:
  • breaking-news
  • news
  • saudi-arabia
  • stephanie-mcmahon-resigns
  • the-unmute-breaking-news
  • the-unmute-punjabi-news
  • wwe
  • wwe-company

ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

Wednesday 11 January 2023 02:23 PM UTC+00 | Tags: aam-aadmi-party cm-bhagwant-mann lal-chand-kataruchak news palledar palledars punjab-farmers punjab-government punjab-mandi-board the-unmute-breaking-news

ਚੰਡੀਗੜ੍ਹ 11 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ, ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ (Palledar) ਇਕ ਅਹਿਮ ਹਿੱਸਾ ਹਨ ਜਿਹਨਾਂ ਦੀ ਖੁਸ਼ਹਾਲੀ ਲਈ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਹ ਵਿਚਾਰ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੈਕਟਰ-39 ਦੇ ਅਨਾਜ ਭਵਨ ਵਿਖੇ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਇਕ ਮੀਟਿੰਗ ਦੌਰਾਨ ਪ੍ਰਗਟ ਕੀਤੇ।

ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕਟਾਰੂਚੱਕ ਨੇ ਕਿਹਾ ਕਿ ਜਿੱਥੋਂ ਤੱਕ ਐਸ.ਓ.ਆਰ. ਦਰਾਂ ਵਿੱਚ ਵਾਧਾ ਕੀਤੇ ਜਾਣ ਦਾ ਸਬੰਧ ਹੈ ਤਾਂ ਇਸ ਸਬੰਧੀ ਇਕ ਤਜਵੀਜ਼ ਤਿਆਰ ਕਰਕੇ ਐਫ.ਸੀ.ਆਈ. ਨੂੰ ਭੇਜੀ ਜਾਵੇਗੀ ਅਤੇ ਲੋੜ ਪੈਣ ਉੱਤੇ ਐਫ.ਸੀ.ਆਈ. ਅਧਿਕਾਰੀਆਂ ਨਾਲ ਨਿੱਜੀ ਤੌਰ ਉੱਤੇ ਵੀ ਇਹ ਮੁੱਦਾ ਚੁੱਕਿਆ ਜਾਵੇਗਾ। ਇਸ ਮੌਕੇ ਮੰਤਰੀ ਨੇ ਵਿਭਾਗ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਪੱਲੇਦਾਰਾਂ ਦੇ ਬਕਾਏ ਅਦਾ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਸ ਵਰਗ ਨੂੰ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਆਗੂਆਂ ਵੱਲੋਂ ਰੱਖੀਆਂ ਗਈਆਂ ਹੋਰ ਮੰਗਾਂ ਜਿਵੇਂ ਕਿ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਨ, ਅਦਾਇਗੀਆਂ ਸਿੱਧੇ ਤੌਰ ਉੱਤੇ ਪੱਲੇਦਾਰਾਂ (Palledar) ਨੂੰ ਕੀਤੇ ਜਾਣ, ਸਕਿਉਰਿਟੀ ਦੀ ਥਾਂ ਬਾਂਡ ਲਏ ਜਾਣ ਅਤੇ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਨੂੰ ਵਰਤੇ ਜਾਣ ਸਬੰਧੀ ਕਟਾਰੂਚੱਕ ਨੇ ਉਸਾਰੂ ਰਵੱਈਆ ਅਪਣਾਉਂਦੇ ਹੋਏ ਇਹਨਾਂ ਉੱਤੇ ਪੂਰੀ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਉਹਨਾਂ ਇਸ ਮੌਕੇ ਇਸ ਪੱਖ ਉੱਤੇ ਵੀ ਜ਼ੋਰ ਦਿੱਤਾ ਕਿ ਪੱਲੇਦਾਰਾਂ ਦੀ ਭਲਾਈ ਹਿੱਤ ਕਾਇਮ ਵਰਕਰ ਮੈਨੇਜਮੈਂਟ ਕਮੇਟੀਆਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਪੱਲੇਦਾਰਾਂ ਦੇ ਹਿੱਤਾਂ ਦੀ ਰਾਖੀ ਹੋ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਪਨਗ੍ਰੇਨ ਦੇ ਏ.ਐਮ.ਡੀ. ਪਰਮਪਾਲ ਕੌਰ ਸਿੱਧੂ ਅਤੇ ਵਿਭਾਗ ਦੇ ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਵੀ ਮੌਜੂਦ ਸਨ।

The post ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • lal-chand-kataruchak
  • news
  • palledar
  • palledars
  • punjab-farmers
  • punjab-government
  • punjab-mandi-board
  • the-unmute-breaking-news

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਹੇਠ 110.83 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ

Wednesday 11 January 2023 02:26 PM UTC+00 | Tags: aam-aadmi-party breaking-news news post-matric-scholarship-scheme punjab-news punjab-school scheduled-caste-students scholarship-scheme sc-student the-unmute-breaking-news the-unmute-punjab

ਚੰਡੀਗੜ੍ਹ 11 ਜਨਵਰੀ 2023: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme) ਅਧੀਨ ਸਾਲ 2022-23 ਵਾਸਤੇ 110.83 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਾਲ 2022-23 ਦੌਰਾਨ ਬਜਟ ਉਪਬੰਧ ਦੇ ਸੂਬੇ ਦੇ ਹਿੱਸੇ ਵਜੋਂ ਜ਼ਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਉਪਰ 6 ਨਵੰਬਰ 2022 ਤੱਕ 102012 ਵਿਦਿਆਰਥੀਆਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਕਰਕੇ ਸੂਬੇ ਦੇ ਹਿੱਸੇ ਵਜੋਂ 110.83 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਨੇ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਬੰਧੀ ਕਾਰਜ਼ਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਵਿੱਚ ਕੋਈ ਵੀ ਢਿੱਲ ਨਾ ਆਉਣ ਦਿੱਤੀ ਜਾਵੇ।

The post ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਹੇਠ 110.83 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ appeared first on TheUnmute.com - Punjabi News.

Tags:
  • aam-aadmi-party
  • breaking-news
  • news
  • post-matric-scholarship-scheme
  • punjab-news
  • punjab-school
  • scheduled-caste-students
  • scholarship-scheme
  • sc-student
  • the-unmute-breaking-news
  • the-unmute-punjab
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form