TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਪੂਰੇ ਹੋ ਗਏ Saturday 14 January 2023 05:41 AM UTC+00 | Tags: bharat-jodo-yatra breaking-news chaudhry-santokh-singh congress congress-mp-chaudhry-santokh-singh latest-news ludhiana news punjab punjab-congress punjab-government punjabi-news rahul-gandhi santokh-singh-chaudhary the-unmute-breaking-news the-unmute-latest-update the-unmute-punjabi-news ਚੰਡੀਗੜ੍ਹ 14 ਜਨਵਰੀ 2023: ਪੰਜਾਬ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ‘ਚ ਸ਼ਨੀਵਾਰ ਨੂੰ ਜਲੰਧਰ ਤੋਂ ਕਾਂਗਰਸ ਸੰਸਦ ਚੌਧਰੀ ਸੰਤੋਖ ਸਿੰਘ (Santokh Singh Chaudhary) ਦਾ ਦਿਹਾਂਤ ਹੋ ਗਿਆ । ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਇਸ ਖ਼ਬਰ ਤੋਂ ਬਾਅਦ ਰਾਹੁਲ ਨੇ ਭਾਰਤ ਜੋੜੋ ਯਾਤਰਾ ਰੋਕ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਦੇਖਣ ਲਈ ਹਸਪਤਾਲ ਪਹੁੰਚੇ ਹਨ । ਹਸਪਤਾਲ ਦੇ ਬਾਹਰ ਕਾਂਗਰਸੀਆਂ ਦੀ ਵੀ ਭੀੜ ਲੱਗੀ ਹੈ | ਸ਼ਨੀਵਾਰ ਸਵੇਰੇ ਇਹ ਯਾਤਰਾ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੋਂ ਫਗਵਾੜਾ ਵੱਲ ਜਾ ਰਹੀ ਸੀ। ਵੀਡੀਓ ਫੁਟੇਜ ‘ਚ ਦੇਖਿਆ ਜਾ ਸਕਦਾ ਹੈ ਕਿ 76 ਸਾਲਾ ਸੰਤੋਖ ਰਾਹੁਲ ਤੋਂ ਕੁਝ ਦੂਰੀ ‘ਤੇ ਪੈਦਲ ਜਾ ਰਹੇ ਸਨ। ਯਾਤਰਾ ਵਿੱਚ ਸ਼ਾਮਲ ਕਾਂਗਰਸੀਆਂ ਨੇ ਦੱਸਿਆ ਕਿ ਸਵੇਰੇ 8.45 ਵਜੇ ਉਹ ਬੇਚੈਨ ਮਹਿਸੂਸ ਕਰ ਰਹੇ ਸਨ। ਉਹ ਉੱਥੇ ਹੀ ਰੁਕ ਕੇ ਬੈਠ ਗਏ ਸਨ | ਇਸ ਤੋਂ ਬਾਅਦ ਸੂਚਨਾ ਮਿਲਦੇ ਹੀ ਯਾਤਰਾ ਨੂੰ ਰੋਕ ਦਿੱਤਾ ਗਿਆ। ਰਾਹੁਲ ਗਾਂਧੀ ਕੁਝ ਦੇਰ ਬਾਅਦ ਕਾਰ ‘ਚ ਕੁਝ ਕਾਂਗਰਸੀ ਨੇਤਾਵਾਂ ਨਾਲ ਰਵਾਨਾ ਹੋ ਗਏ। ਦੱਸਿਆ ਗਿਆ ਕਿ ਉਹ ਹਸਪਤਾਲ ਲਈ ਰਵਾਨਾ ਹੋ ਗਿਆ ਹੈ। ਸੰਤੋਖ ਸਿੰਘ ਨੇ ਆਪਣਾ ਸਿਆਸੀ ਸਫ਼ਰ 1978 ਵਿੱਚ ਪੰਜਾਬ ਯੂਥ ਕਾਂਗਰਸ ਦੇ ਆਗੂ ਵਜੋਂ ਸ਼ੁਰੂ ਕੀਤਾ ਸੀ। 1978 ਤੋਂ 1982 ਤੱਕ ਉਹ ਪੰਜਾਬ ਯੂਥ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਰਹੇ। 1987 ਤੋਂ 1995 ਤੱਕ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਰਹੇ। 1992 ਵਿੱਚ ਪਹਿਲੀ ਜਿੱਤ ਦਰਜ ਕਰਕੇ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਜਨਰਲ ਸਕੱਤਰ ਵਜੋਂ ਚੁਣੇ ਗਏ। 1992 ਤੋਂ 1995 ਤੱਕ ਪੇਂਡੂ ਵਿਕਾਸ ਅਤੇ ਪੰਚਾਇਤਾਂ ਦੇ ਇੰਚਾਰਜ, ਸੰਸਦੀ ਮਾਮਲਿਆਂ ਅਤੇ ਬਿਜਲੀ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਬਣੇ। ਬਾਅਦ ਵਿੱਚ ਉਹ ਪੰਜਾਬ ਸਰਕਾਰ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਅਤੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ, ਕੈਬਨਿਟ ਮੰਤਰੀ ਰਹੇ। The post ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਪੂਰੇ ਹੋ ਗਏ appeared first on TheUnmute.com - Punjabi News. Tags:
|
ਚੌਧਰੀ ਸੰਤੋਖ ਸਿੰਘ ਦੇ ਦਿਹਾਂਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ Saturday 14 January 2023 05:54 AM UTC+00 | Tags: bharat-jodo-yatra breaking breaking-news chaudhary-santokh-singh chaudhry-santokh-singh jalandhar mp-from-jalandhar rip ਚੰਡੀਗੜ੍ਹ 14 ਜਨਵਰੀ 2023: ਪੰਜਾਬ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ‘ਚ ਸ਼ਨੀਵਾਰ ਨੂੰ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ । ਇਸ ਦੁਖਦਾਈ ਖ਼ਬਰ ਮਿਲਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੌਧਰੀ ਸੰਤੋਖ ਸਿੰਘ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ..ਪ੍ਰਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖ਼ਸ਼ੇ ..ਵਾਹਿਗੁਰੂ
The post ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
ਚੌਧਰੀ ਸੰਤੋਖ ਸਿੰਘ ਦੇ ਦਿਹਾਂਤ 'ਤੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ Saturday 14 January 2023 06:15 AM UTC+00 | Tags: breaking-news chaudhry-santokh-singh jairam-ramesh jayveer-shergill news punjab raja-warring shiromani-akali-dal-president-sukhbir-singh-badal ਚੰਡੀਗੜ੍ਹ 14 ਜਨਵਰੀ 2023: ਪੰਜਾਬ ‘ਚ ਭਾਰਤ ਜੋੜੋ ਯਾਤਰਾ ‘ਚ ਸ਼ਨੀਵਾਰ ਨੂੰ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ (Chaudhry Santokh Singh) ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ । ਇਸ ਦੁਖਦਾਈ ਖ਼ਬਰ ਮਿਲਣ ‘ਤੇ ਪੰਜਾਬ ਦੇ ਵੱਖ-ਵੱਖ ਸਿਆਸੀ ਆਗੂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ਬਾਰੇ ਸੁਣ ਕੇ ਦੁੱਖ ਹੋਇਆ। ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨਾਲ ਮੇਰੀ ਸੰਵੇਦਨਾ। ਗੁਰੂ ਸਾਹਿਬ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ਣ।
ਜੈਰਾਮ ਰਮੇਸ਼ ਨੇ ਐੱਮਪੀ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ, ਉਨ੍ਹਾਂ ਨੇ ਟਵੀਟ ਕੀਤਾ ਕਿ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ (76) ਦਾ ਅੱਜ ਸਵੇਰੇ ਭਾਰਤ ਜੋੜੋ ਯਾਤਰਾ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਅਸੀਂ ਉਨ੍ਹਾਂ ਦੇ ਪਰਿਵਾਰ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ। ਯਾਤਰਾ ਦੇ ਸ਼ਡਿਊਲ ਵਿੱਚ ਕੁਝ ਬਦਲਾਅ ਕੀਤੇ ਜਾਣਗੇ ਜੋ ਜਲਦੀ ਹੀ ਸਾਂਝੇ ਕੀਤੇ ਜਾਣਗੇ।
ਜੈਵੀਰ ਸ਼ੇਰਗਿਲ ਨੇ ਚੌਧਰੀ ਸੰਤੋਖ ਸਿੰਘ ਨੂੰ ਦੀ ਸ਼ਰਧਾਂਜਲੀ, ਕਿਹਾ- ਤੁਹਾਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ |
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਟਵੀਟ ਕੀਤਾ ਕਿ ਪੰਜਾਬ ਦੇ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਦਿਹਾਂਤ ਬਾਰੇ ਤੁਹਾਨੂੰ ਸੂਚਿਤ ਕਰਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ। ਉਨ੍ਹਾਂ ਦੇ ਪਰਿਵਾਰ, ਸਹਿਯੋਗੀਆਂ, ਦੋਸਤਾਂ ਅਤੇ ਸਮਰਥਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਮੈਂ ਸਦਮੇ ਵਿੱਚ ਹਾਂ ਪਰ ਚੌਧਰੀ ਸਾਬ ਦਾ ਸੰਕਲਪ ਮੇਰੇ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗਾ।
The post ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
ਚਾਲੀ ਮੁਕਤਿਆਂ ਦਾ ਇਤਿਹਾਸ Saturday 14 January 2023 06:36 AM UTC+00 | Tags: featured-post forty-muktas ਲਿਖਾਰੀ |
Hockey WC: ਭਾਰਤ ਨੇ ਸਪੇਨ ਨੂੰ 2-0 ਨਾਲ ਹਰਾ ਕੇ ਵਿਸ਼ਵ ਕੱਪ 'ਚ ਜਿੱਤ ਨਾਲ ਕੀਤੀ ਸ਼ੁਰੂਆਤ Saturday 14 January 2023 06:45 AM UTC+00 | Tags: breaking-news hockey-wc india-vs-spain mens-hockey-world-cup news sports-news ਚੰਡੀਗੜ੍ਹ 14 ਜਨਵਰੀ 2023: ਪੁਰਸ਼ ਹਾਕੀ ਵਿਸ਼ਵ ਕੱਪ ਦਾ 15ਵਾਂ ਐਡੀਸ਼ਨ ਵਿੱਚ ਮੇਜ਼ਬਾਨ ਭਾਰਤ (India) ਨੇ ਸਪੇਨ ਨੂੰ 2-0 ਨਾਲ ਹਰਾ ਕੇ ਵਿਸ਼ਵ ਕੱਪ ਵਿੱਚ ਜਿੱਤ ਨਾਲ ਸ਼ੁਰੂਆਤ ਕੀਤੀ ਹੈ | ਰਾਊਰਕੇਲਾ ਦੇ ਬਿਰਸਾ ਮੁੰਡਾ ਇੰਟਰਨੈਸ਼ਨਲ ਸਟੇਡੀਅਮ ‘ਚ ਟੀਮ ਇੰਡੀਆ ਲਈ ਅਮਿਤ ਰੋਹੀਦਾਸ ਅਤੇ ਹਾਰਦਿਕ ਸਿੰਘ ਨੇ ਗੋਲ ਕੀਤੇ। ਇਸ ਦੇ ਨਾਲ ਹੀ ਭਾਰਤੀ ਟੀਮ ਨੇ ਸਪੇਨ ਖ਼ਿਲਾਫ਼ ਪਿਛਲੇ ਤਿੰਨ ਮੈਚਾਂ ਤੋਂ ਜਿੱਤ ਨਾ ਮਿਲਣ ਦਾ ਕ੍ਰਮ ਵੀ ਤੋੜ ਦਿੱਤਾ ਹੈ । ਵਿਸ਼ਵ ਕੱਪ ਵਿੱਚ ਸਪੇਨ ਖ਼ਿਲਾਫ਼ ਸੱਤ ਮੈਚਾਂ ਵਿੱਚ ਭਾਰਤ ਦੀ ਇਹ ਤੀਜੀ ਜਿੱਤ ਸੀ, ਸਪੇਨ ਨੇ ਤਿੰਨ ਮੈਚ ਜਿੱਤੇ, ਜਦੋਂ ਕਿ ਇੱਕ ਡਰਾਅ ਰਿਹਾ। ਭਾਰਤ ਨੇ ਪਿਛਲੀ ਵਾਰ 2002 ਵਿਸ਼ਵ ਕੱਪ ਵਿੱਚ ਸਪੇਨ ਨੂੰ 3-0 ਨਾਲ ਹਰਾਇਆ ਸੀ। 21,000 ਦਰਸ਼ਕਾਂ ਦੇ ਭਾਰੀ ਸਮਰਥਨ ਦੇ ਵਿਚਕਾਰ ਭਾਰਤ ਦੀ ਜਿੱਤ ਦਾ ਅੰਤਰ ਵੱਡਾ ਹੋ ਸਕਦਾ ਸੀ, ਪਰ ਉਹ ਇੱਕ ਪੈਨਲਟੀ ਸਟਰੋਕ ਅਤੇ ਪੰਜ ਪੈਨਲਟੀ ਕਾਰਨਰ ਤੋਂ ਖੁੰਝ ਗਿਆ। ਗੋਲਕੀਪਰ ਕ੍ਰਿਸ਼ਨ ਬਹਾਦੁਰ ਪਾਠਕ ਨੇ ਸਪੇਨ ਨੂੰ ਮਿਲੇ ਤਿੰਨ ਪੈਨਲਟੀ ਕਾਰਨਰਾਂ ਵਿੱਚੋਂ ਦੋ ਨੂੰ ਸ਼ਾਨਦਾਰ ਢੰਗ ਨਾਲ ਬਚਾ ਲਿਆ। ਭਾਰਤੀ ਟੀਮ ਦੀ ਜਿੱਤ ‘ਚ ਗੋਲ ਕਰਨ ਵਾਲੇ ਸਥਾਨਕ ਖਿਡਾਰੀ ਉਪ ਕਪਤਾਨ ਅਮਿਤ ਰੋਹੀਦਾਸ ਨੂੰ ‘ਪਲੇਅਰ ਆਫ਼ ਦਾ ਮੈਚ’ ਚੁਣਿਆ ਗਿਆ | The post Hockey WC: ਭਾਰਤ ਨੇ ਸਪੇਨ ਨੂੰ 2-0 ਨਾਲ ਹਰਾ ਕੇ ਵਿਸ਼ਵ ਕੱਪ ‘ਚ ਜਿੱਤ ਨਾਲ ਕੀਤੀ ਸ਼ੁਰੂਆਤ appeared first on TheUnmute.com - Punjabi News. Tags:
|
ਮਾਘੀ ਮੇਲੇ 'ਚ ਪਹੁੰਚੇ ਹਰਜਿੰਦਰ ਸਿੰਘ ਧਾਮੀ, ਕਿਹਾ ਸਿੱਖ ਫ਼ੌਜੀਆਂ ਨੂੰ ਹੈਲਮਟ ਪਹਿਨਣ ਦਾ ਫੈਸਲਾ ਗ਼ਲਤ Saturday 14 January 2023 06:54 AM UTC+00 | Tags: breaking-news harjinder-singh-dhami mela-maghi news shiromani-gurdwara-parbandhak-committee-president ਚੰਡੀਗੜ੍ਹ 14 ਜਨਵਰੀ 2023: 40 ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਕ ਮੇਲਾ ਮਾਘੀ (Mela Maghi) ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਸ਼ਹੀਦਾਂ ਦੀ ਧਰਤੀ ਨੂੰ ਸਿਜਦਾ ਕਰਦਿਆ ਕਿਹਾ ਇਤਿਹਾਸ ‘ਤੇ ਸਾਨੂੰ ਮਾਣ ਹੋਣਾ ਚਾਹੀਦਾ ਹੈ। ਇਸ ਦੌਰਾਨ ਉਹਨਾਂ ਫੌਜ ਵਿਚ ਸਿੱਖ ਫ਼ੌਜੀਆਂ ਨੂੰ ਹੈਲਮਟ ਪਹਿਨਣ ਦੇ ਫੈਸਲੇ ‘ਤੇ ਕਿਹਾ ਕਿ ਇਹ ਗਲਤ ਹੈ। ਇਹ ਇੱਕ ਧਾਰਮਿਕ ਮਸਲਾ, ਇਸਨੂੰ ਸਿੱਖ ਫੌਜੀਆਂ ‘ਤੇ ਥਾਪਿਆ ਨਹੀਂ ਜਾਣਾ ਚਾਹੀਦਾ। The post ਮਾਘੀ ਮੇਲੇ ‘ਚ ਪਹੁੰਚੇ ਹਰਜਿੰਦਰ ਸਿੰਘ ਧਾਮੀ, ਕਿਹਾ ਸਿੱਖ ਫ਼ੌਜੀਆਂ ਨੂੰ ਹੈਲਮਟ ਪਹਿਨਣ ਦਾ ਫੈਸਲਾ ਗ਼ਲਤ appeared first on TheUnmute.com - Punjabi News. Tags:
|
ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ, ਪੱਵਿਤਰ ਸਰੋਵਰ 'ਚ ਸੰਗਤਾਂ ਨੇ ਕੀਤਾ ਇਸ਼ਨਾਨ Saturday 14 January 2023 07:07 AM UTC+00 | Tags: 40-muktas harjinder-singh-dhami maghi-mela mela-maghi new news punjab punjab-culture punjab-news sgpc shiromani-gurdwara-parbandhak-committee-president sikh sri-muktsar-sahib ਸ੍ਰੀ ਮੁਕਤਸਰ ਸਾਹਿਬ 14 ਜਨਵਰੀ 2023: 40 ਮੁਕਤਿਆਂ ਦੀ ਯਾਦ ਵਿੱਚ ਇਤਿਹਾਸਕ ਮਾਘੀ ਮੇਲੇ ਵਿੱਚ ਅੱਜ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚੀਆਂ ਹਨ | ਅਮ੍ਰਿਤ ਵੇਲੇ ਤੋਂ ਹੀ ਸੰਗਤ ਦੀਆਂ ਲੰਮੀਆਂ ਕਤਾਰਾਂ ਨਜਰ ਆਈਆ। ਕੜਾਕੇ ਦੀ ਠੰਡ ਦੇ ਬਾਵਜੂਦ ਪੱਵਿਤਰ ਸਰੋਵਰ ‘ਚ ਸੰਗਤਾਂ ਨੇ ਆਸਥਾ ਦੀ ਡੁਬਕੀ ਲਗਾਈ । ਇਸਦੇ ਨਾਲ ਹੀ ਗੁਰੁਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਨਿਰੰਤਰ ਗੁਰਬਾਣੀ ਕੀਰਤਨ ਦੇ ਪ੍ਰਵਾਹ ਚੱਲਦੇ ਰਹੇ। ਸੰਗਤ ਦੀ ਵੱਡੀ ਗਿਣਤੀ ‘ਚ ਆਮਦ ਨੂੰ ਦੇਖ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵੱਲੋਂ ਰਿਹਾਇਸ਼ ਅਤੇ ਲੰਗਰਾਂ ਦੇ ਵਿਸੇਸ਼ ਪ੍ਰਬੰਧ ਕੀਤੇ ਗਏ ਹਨ । The post ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ, ਪੱਵਿਤਰ ਸਰੋਵਰ ‘ਚ ਸੰਗਤਾਂ ਨੇ ਕੀਤਾ ਇਸ਼ਨਾਨ appeared first on TheUnmute.com - Punjabi News. Tags:
|
ਅੰਮ੍ਰਿਤਸਰ ਏਅਰਪੋਰਟ 'ਤੇ ਕਸਟਮ ਵਿਭਾਗ ਨੇ ਵਿਅਕਤੀ ਕੋਲੋਂ 599.9 ਗ੍ਰਾਮ ਸੋਨਾ ਕੀਤਾ ਬਰਾਮਦ Saturday 14 January 2023 07:16 AM UTC+00 | Tags: airport amritsar amritsar-airport breaking-news crime customs-department-amritsar gold-smuggling news punjab-government punjabi-news smuggling the-unmute the-unmute-latest-news the-unmute-update ਚੰਡੀਗੜ੍ਹ 14 ਜਨਵਰੀ 2023: ਅੰਮ੍ਰਿਤਸਰ ‘ਚ ਕਸਟਮ ਵਿਭਾਗ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਏਅਰਪੋਰਟ ‘ਤੇ ਆਸਟ੍ਰੇਲੀਆ ਤੋਂ ਆਇਆ ਇੱਕ ਵਿਅਕਤੀ ਕੋਲੋਂ 599.9 ਗ੍ਰਾਮ ਦਾ ਸੋਨੇ ਦਾ ਪੈਕੇਟ ਬਰਾਮਦ ਕੀਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਇਸ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਹਵਾਈ ਅੱਡੇ ‘ਤੇ ਰੋਕਿਆ ਗਿਆ ਤਾਂ ਤਲਾਸ਼ੀ ਦੌਰਾਨ 24 ਕੈਰੇਟ ਦਾ 599.9 ਗ੍ਰਾਮ ਵਜ਼ਨ ਦਾ ਕੱਚਾ ਸੋਨਾ ਪੰਜ ਬਰੇਸਲੇਟਾਂ ਦੀ ਸ਼ਕਲ ‘ਚ ਬਰਾਮਦ ਹੋਇਆ ਹੈ | ਇਸਦੀ ਕੀਮਤੀ 33.71 ਲੱਖ ਦੱਸੀ ਜਾ ਰਹੀ ਹੈ | ਫਿਲਹਾਲ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। The post ਅੰਮ੍ਰਿਤਸਰ ਏਅਰਪੋਰਟ ‘ਤੇ ਕਸਟਮ ਵਿਭਾਗ ਨੇ ਵਿਅਕਤੀ ਕੋਲੋਂ 599.9 ਗ੍ਰਾਮ ਸੋਨਾ ਕੀਤਾ ਬਰਾਮਦ appeared first on TheUnmute.com - Punjabi News. Tags:
|
108 ਫ੍ਰੀ ਐਂਬੂਲੈਂਸ ਯੂਨੀਅਨ ਦੀ ਹੜਤਾਲ ਜਾਰੀ, ਪੰਜਾਬ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ Saturday 14 January 2023 07:30 AM UTC+00 | Tags: 08-ambulance-association 108 108-ambulance-association 108-ambulance-association-punjab 108-free-ambulance-union aam-aadmi-party ambulance-employees breaking-news cm-bhagwant-mann dr-balbir-singh health-minister-punjab ladowal-toll-plaza news patients-were-upset protest punjab punjab-government the-unmute-breaking-news ਲੁਧਿਆਣਾ 14 ਜਨਵਰੀ 2023: ਲੁਧਿਆਣਾ ਦੇ ਲਾਡੋਵਾਲ ਟੌਲ ਪਲਾਜ਼ਾ ‘ਤੇ 108 ਫਰੀ ਐਂਬੂਲੈਂਸ ਯੂਨੀਅਨ ਦਾ ਧਰਨਾ ਲਗਾਤਾਰ ਤੀਜੇ ਦਿਨ ਵੀ ਜਾਰੀ ਹੈ। ਐਂਬੂਲੈਂਸ ਯੂਨੀਅਨ ਨੇ ਪੰਜਾਬ ਸਰਕਾਰ ਨੂੰ 15 ਜਨਵਰੀ ਦੁਪਹਿਰ 12 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਹੈ, ਨਹੀਂ ਤਾਂ ਉਹ ਸੂਬੇ ਭਰ ਦੇ ਹਾਈਵੇ ਜਾਮ ਕਰ ਦੇਣਗੇ। ਯੂਨੀਅਨ ਦੇ ਸੂਬਾ ਪ੍ਰਧਾਨ ਮਨਪ੍ਰੀਤ ਨਿੱਝਰ ਨੇ ਕਿਹਾ ਕਿ ਉਹ ਲਗਾਤਾਰ ਪੰਜਾਬ ਸਰਕਾਰ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਦਿੰਦੇ ਆਏ ਹਨ ਲੇਕਿਨ ਸਰਕਾਰ ਉਨ੍ਹਾਂ ਦੀ ਸਾਰ ਨਹੀਂ ਲੈ ਰਹੀ। ਯੂਨੀਅਨ ਨੇ 9 ਜਨਵਰੀ ਨੂੰ ਪ੍ਰੈਸ ਕਾਨਫਰੰਸ ਕਰਕੇ ਸਰਕਾਰ ਨੂੰ 72 ਘੰਟਿਆਂ ਦਾ ਅਲਟੀਮੇਟਮ ਦਿੱਤਾ ਸੀ। ਉਹਨਾਂ ਦੀ ਸਿਹਤ ਮੰਤਰੀ ਨਾਲ ਮੁਲਾਕਾਤ ਵੀ ਹੋਈ ਸੀ, ਲੇਕਿਨ ਉਹ ਬੇਸਿੱਟਾ ਰਹੀ। ਅੱਜ ਉਨ੍ਹਾਂ ਦੀ ਹੜਤਾਲ ਤੀਜੇ ਦਿਨ ਤੇ ਪਹੁੰਚ ਗਈ ਹੈ। ਸੂਬੇ ਭਰ ਦੇ 108 ਫਰੀ ਐਂਬੂਲੈਂਸ ਸੇਵਾ ਦੇ ਮੁਲਾਜ਼ਮ ਹੜਤਾਲ ‘ਤੇ ਹਨ, ਉਹਨਾਂ ਨੇ ਪ੍ਰਸ਼ਾਸ਼ਨ ਰਾਹੀਂ ਸਰਕਾਰ ਨੂੰ 15 ਜਨਵਰੀ ਦੁਪਹਿਰ 12 ਵਜੇ ਤੱਕ ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਉਣ ਦਾ ਅਲਟੀਮੇਟਮ ਭੇਜਿਆ ਹੈ, ਨਹੀਂ ਤਾਂ ਸੂਬੇ ਭਰ ਦੇ ਹਾਈਵੇ ਜਾਮ ਕਰ ਦਿੱਤੇ ਜਾਣਗੇ। ਉਨ੍ਹਾਂ ਨੂੰ ਕਈ ਜਥੇਬੰਦੀਆਂ ਦਾ ਸਮਰਥਨ ਵੀ ਹਾਸਲ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਹਰਿਆਣਾ ਦੇ ਪੈਟਰਨ ‘ਤੇ ਮੁਲਾਜ਼ਮਾਂ ਦੀ ਤਨਖ਼ਾਹ 35 ਹਜ਼ਾਰ ਤੋਂ ਚਾਲੀ ਹਜ਼ਾਰ ਰੁਪਏ ਕਰਨ। ਕੰਪਨੀ ਨੂੰ ਹਟਾ ਕੇ ਮੁਲਾਜ਼ਮਾਂ ਨੂੰ ਸਰਕਾਰ ਅਧੀਨ ਲਿਆਉਣ ਅਤੇ ਹਟਾਏ ਗਏ ਮੁਲਾਜ਼ਮਾਂ ਨੂੰ ਮੁੜ ਬਹਾਲ ਕਰਨ ਸਬੰਧੀ ਮੰਗਾਂ ਰੱਖ ਰਹੇ ਹਨ। ਜਦਕਿ ਇਸਦੇ ਉਲਟ ਸਬੰਧਤ ਕੰਪਨੀ ਵੱਲੋਂ ਨਵੇਂ ਮੁਲਾਜ਼ਮਾਂ ਦੀ ਭਰਤੀ ਸਬੰਧੀ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ ਹੈ। The post 108 ਫ੍ਰੀ ਐਂਬੂਲੈਂਸ ਯੂਨੀਅਨ ਦੀ ਹੜਤਾਲ ਜਾਰੀ, ਪੰਜਾਬ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ appeared first on TheUnmute.com - Punjabi News. Tags:
|
ਕੜਾਕੇ ਦੀ ਠੰਡ ਕਾਰਨ ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ, ਜਾਣੋ ਕਦੋਂ ਖੁੱਲ੍ਹਣਗੇ ਸਕੂਲ Saturday 14 January 2023 07:40 AM UTC+00 | Tags: chandigarh chandigarh-administration chandigarh-school cold-wave gazetted-holidays holidays latest-news news punjab punjab-weather schools ਚੰਡੀਗੜ੍ਹ 14 ਜਨਵਰੀ 2023: ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਡ ਦਾ ਕਹਿਰ ਜਾਰੀ ਹੈ | ਇਸਦੇ ਚੱਲਦੇ ਚੰਡੀਗੜ੍ਹ ਪ੍ਰਸ਼ਾਸਨ (Chandigarh administration) ਨੇ ਸਕੂਲਾਂ ਵਿੱਚ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਚੰਡੀਗੜ੍ਹ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅੱਠਵੀਂ ਤੱਕ ਦੀਆਂ ਜਮਾਤਾਂ ਲਈ 21 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 9ਵੀਂ ਤੋਂ 12ਵੀਂ ਜਮਾਤ ਦੇ ਸਕੂਲ ਪਿਛਲੀਆਂ ਹਦਾਇਤਾਂ ਅਨੁਸਾਰ ਚੱਲਣਗੇ। The post ਕੜਾਕੇ ਦੀ ਠੰਡ ਕਾਰਨ ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ, ਜਾਣੋ ਕਦੋਂ ਖੁੱਲ੍ਹਣਗੇ ਸਕੂਲ appeared first on TheUnmute.com - Punjabi News. Tags:
|
ਸੰਘਣੀ ਧੁੰਦ ਨੇ ਰੋਕੀ ਟਰੇਨਾਂ ਦੀ ਰਫ਼ਤਾਰ, ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਵਧੇਗੀ ਠੰਡ Saturday 14 January 2023 07:56 AM UTC+00 | Tags: bathinda breaking-news cold delhi-ncr fog heavy-snow latest-news meteorological-department meteorological-department-punjab news north-india punjab punjab-heavy-fog punjab-news punjab-nws snowfall the-unmute-breaking-news the-unmute-latest-news the-unmute-latest-update the-unmute-punjabi-news ਚੰਡੀਗੜ੍ਹ 14 ਜਨਵਰੀ 2023: ਪੂਰਾ ਉੱਤਰ ਭਾਰਤ ਇਨ੍ਹੀਂ ਦਿਨੀਂ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੀ ਲਪੇਟ ‘ਚ ਹੈ। ਮੌਸਮ ਵਿਭਾਗ ਦੇ ਮੁਤਾਬਕ 15 ਜਨਵਰੀ ਤੋਂ ਪੰਜਾਬ, ਹਰਿਆਣਾ, ਦਿੱਲੀ ਅਤੇ ਯੂ.ਪੀ. ਵਿੱਚ ਸ਼ੀਤ ਲਹਿਰ ਵਾਪਸ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਪੰਜਾਬ, ਹਰਿਆਣਾ ਅਤੇ ਯੂਪੀ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਪਾਰਾ ਹੋਰ ਡਿੱਗ ਸਕਦਾ ਹੈ। ਇਸਦੇ ਨਾਲ ਹੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਅੱਜ ਰਾਜਧਾਨੀ ਸਮੇਤ ਕਈ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ, ਜਦਕਿ ਰੇਲਵੇ ਨੇ ਅੱਜ ਸ਼ਤਾਬਦੀ ਸਮੇਤ 354 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ। ਸ਼ਨੀਵਾਰ ਨੂੰ ਭਾਰਤੀ ਰੇਲਵੇ ਨੇ ਦੱਸਿਆ ਕਿ ਕੁੱਲ 354 ਟਰੇਨਾਂ ਰੱਦ ਕੀਤੀਆਂ ਗਈਆਂ ਹਨ ਅਤੇ 40 ਟਰੇਨਾਂ ਨੂੰ ਅੰਸ਼ਕ ਤੌਰ ‘ਤੇ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕੁੱਲ 28 ਟਰੇਨਾਂ ਦਾ ਸਮਾਂ ਬਦਲਿਆ ਗਿਆ ਹੈ ਅਤੇ ਅੱਠ ਟਰੇਨਾਂ ਦੇ ਰੂਟ ਨੂੰ ਡਾਇਵਰਟ ਕੀਤਾ ਗਿਆ ਹੈ। ਜਾਣੋ ਰੱਦ ਹੋਈਆਂ 354 ਟਰੇਨਾਂ ਦੀ ਸੂਚੀ :-00107 DVL-MFP EXP PEXP 11:00 01626 BTI-DUI MEXP SPL PSPC 21:10 01371 AMI-WR MEMU PSPC 15:15 The post ਸੰਘਣੀ ਧੁੰਦ ਨੇ ਰੋਕੀ ਟਰੇਨਾਂ ਦੀ ਰਫ਼ਤਾਰ, ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਧੇਗੀ ਠੰਡ appeared first on TheUnmute.com - Punjabi News. Tags:
|
ਦਿੱਲੀ ਪੁਲਿਸ ਵਲੋਂ ਭਲਸਵਾ ਡੇਅਰੀ ਇਲਾਕੇ 'ਚ ਦੋ ਸ਼ੱਕੀ ਵਿਅਕਤੀ ਹੈਂਡ ਗ੍ਰਨੇਡ ਸਮੇਤ ਗ੍ਰਿਫਤਾਰ Saturday 14 January 2023 08:10 AM UTC+00 | Tags: arrest bhalswa-dairy-area breaking-news crime delhi-police delhi-police-special-cell delhi-polices-special-cell india latest-news naushad news punjab-news terrorist the-unmute-breaking-news the-unmute-punjabi-news ਚੰਡੀਗੜ੍ਹ 14 ਜਨਵਰੀ 2023: ਦਿੱਲੀ ਪੁਲਿਸ (Delhi Police) ਦੇ ਸਪੈਸ਼ਲ ਸੈੱਲ ਨੇ ਭਲਸਵਾ ਡੇਅਰੀ ਇਲਾਕੇ ਵਿੱਚ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤੇ ਗਏ ਦੋ ਵਿਅਕਤੀਆਂ ਦੇ ਕਿਰਾਏ ਦੇ ਘਰ ਤੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ । ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀਰਵਾਰ ਨੂੰ ਜਗਜੀਤ ਸਿੰਘ ਉਰਫ ਜੱਗਾ (29) ਅਤੇ ਨੌਸ਼ਾਦ ਨੂੰ ਅੱਤਵਾਦੀ ਸੰਗਠਨਾਂ ਨਾਲ ਸੰਬੰਧ ਰੱਖਣ ਅਤੇ ਘਿਨਾਉਣੇ ਅਪਰਾਧਾਂ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਦੇ ਬੁਲਾਰੇ ਸੁਮਨ ਨਲਵਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 14 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਨਲਵਾ ਨੇ ਦੱਸਿਆ, “ਤਫ਼ਤੀਸ਼ ਦੌਰਾਨ ਹੋਏ ਖੁਲਾਸੇ ਤੋਂ ਬਾਅਦ, ਦੋਵੇਂ ਮੁਲਜ਼ਮ ਪੁਲਿਸ ਟੀਮ ਨੂੰ ਸ਼ਰਧਾਨੰਦ ਕਾਲੋਨੀ, ਭਲਸਵਾ ਡੇਅਰੀ ਵਿੱਚ ਆਪਣੇ ਕਿਰਾਏ ਦੇ ਮਕਾਨ ਵਿੱਚ ਲੈ ਗਏ, ਜਿੱਥੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ। ਪੁਲਿਸ ਨੇ ਦੱਸਿਆ ਕਿ ਉਸ ਦੇ ਘਰ ਤੋਂ ਮਨੁੱਖੀ ਖੂਨ ਦੇ ਨਿਸ਼ਾਨ ਵੀ ਮਿਲੇ ਹਨ। ਪੁਲਿਸ ਨੇ ਦੱਸਿਆ ਸੀ ਕਿ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ 22 ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੇ ਦੱਸਿਆ ਸੀ ਕਿ ਨੌਸ਼ਾਦ ਅੱਤਵਾਦੀ ਸੰਗਠਨ ‘ਹਰਕਤ ਉਲ-ਅੰਸਾਰ’ ਨਾਲ ਜੁੜਿਆ ਹੋਇਆ ਹੈ। ਇਸ ਵਿਚ ਕਿਹਾ ਗਿਆ ਸੀ ਕਿ ਜਗਜੀਤ ਬਦਨਾਮ ਬੰਬੀਹਾ ਗੈਂਗ ਦਾ ਮੈਂਬਰ ਹੈ ਅਤੇ ਉਸ ਨੂੰ ਵਿਦੇਸ਼ਾਂ ਵਿਚ ਸਥਿਤ ਦੇਸ਼ ਵਿਰੋਧੀ ਅਨਸਰਾਂ ਤੋਂ ਹਦਾਇਤਾਂ ਮਿਲਦੀਆਂ ਰਹੀਆਂ ਹਨ। ਪੁਲਿਸ ਨੇ ਕਿਹਾ ਸੀ ਕਿ ਉਹ ਉੱਤਰਾਖੰਡ ਵਿੱਚ ਇੱਕ ਕਤਲ ਕੇਸ ਵਿੱਚ ਪੈਰੋਲ 'ਤੇ ਰਿਹਾਅ ਹੋਣ ਤੋਂ ਬਾਅਦ ਫ਼ਰਾਰ ਹੋ ਗਿਆ ਸੀ। The post ਦਿੱਲੀ ਪੁਲਿਸ ਵਲੋਂ ਭਲਸਵਾ ਡੇਅਰੀ ਇਲਾਕੇ ‘ਚ ਦੋ ਸ਼ੱਕੀ ਵਿਅਕਤੀ ਹੈਂਡ ਗ੍ਰਨੇਡ ਸਮੇਤ ਗ੍ਰਿਫਤਾਰ appeared first on TheUnmute.com - Punjabi News. Tags:
|
ਸੰਤੋਖ ਸਿੰਘ ਚੌਧਰੀ ਦਾ ਭਲਕੇ ਪਿੰਡ ਧਾਲੀਵਾਲ ਵਿਖੇ ਹੋਵੇਗਾ ਅੰਤਿਮ ਸਸਕਾਰ Saturday 14 January 2023 08:23 AM UTC+00 | Tags: bharat-jodo-yatra breaking-news chaudhry-santokh-singh congress congress-mp-chaudhry-santokh-singh latest-news ludhiana news punjab punjab-congress punjab-government punjabi-news rahul-gandhi santokh-singh-chaudhary the-unmute-breaking-news the-unmute-latest-update the-unmute-punjabi-news ਚੰਡੀਗੜ੍ਹ 14 ਜਨਵਰੀ 2023: ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ (Santokh Singh Chaudhary) ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਹੈ। ਸੰਤੋਖ ਸਿੰਘ ਚੌਧਰੀ ਦੀ ਮ੍ਰਿਤਕ ਦੇਹ ਘਰ ਪਹੁੰਚ ਚੁੱਕੀ ਹੈ। ਇਸਦੇ ਨਾਲ ਹੀ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਅੰਤਿਮ ਸਸਕਾਰ ਕੱਲ੍ਹ ਸਵੇਰੇ 11 ਵਜੇ ਉਨ੍ਹਾਂ ਦੇ ਪਿੰਡ ਧਾਲੀਵਾਲ ਵਿਖੇ ਕੀਤਾ ਜਾਵੇਗਾ। ਇਸ ਦੌਰਾਨ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਰਾਹੁਲ ਗਾਂਧੀ ਨੇ ਦੁੱਖ਼ ਜ਼ਾਹਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਮੌਤ ਦੇ ਨਾਲ ਡੂੰਘੇ ਸਦਮੇ ‘ਚ ਹਾਂ। ਸੰਤੋਖ ਸਿੰਘ ਚੌਧਰੀ ਮਿਹਨਤੀ ਨੇਤਾ ਸਨ। ਯੂਵਾ ਕਾਂਗਰਸ ਤੋਂ ਲੈ ਕੇ ਸੰਸਦ ਤੱਕ ਉਨ੍ਹਾਂ ਨੇ ਆਪਣਾ ਜੀਵਨ ਜਨਸੇਵਾ ਨੂੰ ਸਮਰਪਿਤ ਕੀਤਾ ਹੈ। The post ਸੰਤੋਖ ਸਿੰਘ ਚੌਧਰੀ ਦਾ ਭਲਕੇ ਪਿੰਡ ਧਾਲੀਵਾਲ ਵਿਖੇ ਹੋਵੇਗਾ ਅੰਤਿਮ ਸਸਕਾਰ appeared first on TheUnmute.com - Punjabi News. Tags:
|
ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਕਾਰਨ ਰਾਹੁਲ ਗਾਂਧੀ ਦੀ ਕੱਲ੍ਹ ਜਲੰਧਰ 'ਚ ਹੋਣ ਵਾਲੀ ਪ੍ਰੈੱਸ ਕਾਨਫਰੰਸ ਰੱਦ Saturday 14 January 2023 08:41 AM UTC+00 | Tags: bharat-jodo-yatra breaking-news chaudhry-santokh-singh congress congress-mp-chaudhry-santokh-singh latest-news ludhiana mp-santokh-singh-chaudhary news punjab punjab-congress punjab-government punjabi-news rahul-gandhi rahul-gandhis-press-conference santokh-singh-chaudhary the-unmute-breaking-news the-unmute-latest-update the-unmute-punjabi-news ਚੰਡੀਗੜ੍ਹ 14 ਜਨਵਰੀ 2023: ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਕਾਰਨ ਰਾਹੁਲ ਗਾਂਧੀ ਦੀ 15 ਜਨਵਰੀ ਨੂੰ ਜਲੰਧਰ ‘ਚ ਹੋਣ ਵਾਲੀ ਪ੍ਰੈੱਸ ਕਾਨਫਰੰਸ ਰੱਦ ਕਰ ਦਿੱਤੀ ਹੈ | ਇਸਦੇ ਨਾਲ ਹੀ ਭਾਰਤ ਜੋੜੋ ਯਾਤਰਾ ਭਲਕੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਹ ਭਲਕੇ ਕਰੀਬ 11 ਵਜੇ ਸੰਤੋਖ ਦੇ ਅੰਤਿਮ ਸਸਕਾਰ ਤੋਂ ਬਾਅਦ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਰਾਹੁਲ ਨੇ ਫਿਲੌਰ ਦੇ ਭੱਟੀਆਂ ਤੱਕ ਯਾਤਰਾ ਕੱਢੀ। ਇਸ ਤੋਂ ਬਾਅਦ ਸੂਚਨਾ ਮਿਲਦੇ ਹੀ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ । The post ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਕਾਰਨ ਰਾਹੁਲ ਗਾਂਧੀ ਦੀ ਕੱਲ੍ਹ ਜਲੰਧਰ ‘ਚ ਹੋਣ ਵਾਲੀ ਪ੍ਰੈੱਸ ਕਾਨਫਰੰਸ ਰੱਦ appeared first on TheUnmute.com - Punjabi News. Tags:
|
ਪੰਜਾਬ ਦੇ ਬਲੱਡ ਬੈਂਕਾਂ 'ਚ ਧਾਂਦਲੀ 'ਤੇ ਹਾਈਕੋਰਟ ਸਖ਼ਤ, ਜਾਂਚ 'ਤੇ ਚੁੱਕੇ ਸਵਾਲ Saturday 14 January 2023 09:36 AM UTC+00 | Tags: aam-aadmi-party blood-banks breaking-news cm-bhagwant-mann enws latest-news news punjab punjab-and-haryana-high-court punjab-blood-bank punjab-government punjab-health-department the-unmute-breaking-news ਚੰਡੀਗੜ੍ਹ 14 ਜਨਵਰੀ 2023: ਪੰਜਾਬ ਦੇ ਬਲੱਡ ਬੈਂਕਾਂ (blood banks) ਵਿੱਚ ਧਾਂਦਲੀ ਇੱਕ ਗੰਭੀਰ ਮਾਮਲਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਵੀ ਸਰਕਾਰ ਨੇ ਅਜੇ ਤੱਕ ਇਸ ਮਾਮਲੇ ਦੀ ਸਟੇਟਸ ਰਿਪੋਰਟ ਹਾਈਕੋਰਟ ‘ਚ ਦਾਖ਼ਲ ਨਹੀਂ ਕੀਤੀ | ਹਾਈਕੋਰਟ ਨੇ ਨੋਟਿਸ ਲੈਂਦਿਆਂ ਰਾਜ ਸਰਕਾਰ ਤੋਂ ਹੁਣ ਤੱਕ ਕੀਤੀ ਕਾਰਵਾਈ ਬਾਰੇ ਪੁੱਛਿਆ ਹੈ। ਇਸਦੇ ਨਾਲ ਹੀ ਵਾਧੂ ਸਟੇਟਸ ਰਿਪੋਰਟ ਦੇਣ ਦੇ ਨਾਲ ਹੀ ਮਾਮਲੇ ਦੀ ਪ੍ਰਕਿਰਿਆ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਬਲੱਡ ਬੈਂਕਾਂ ਦੀ ਜਾਂਚ ਕਰਕੇ ਸਟੇਟਸ ਰਿਪੋਰਟ ਦੇਣ ਲਈ ਕਿਹਾ ਜਾਂਦਾ ਹੈ, ਪਰ ਸਰਕਾਰ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਅਦਾਲਤ ਦੇ ਹੁਕਮਾਂ ਦੇ ਆਧਾਰ ‘ਤੇ ਹੀ ਹੁੰਦੀ ਹੈ। ਹਾਈਕੋਰਟ ਨੇ ਬਲੱਡ ਬੈਂਕਾਂ (blood banks) ਦੇ ਨਾਂ ‘ਤੇ ਹੋ ਰਹੀ ਧਾਂਦਲੀ ਬਾਰੇ ਜਾਣਕਾਰੀ ਮੰਗੀ ਹੈ ਅਤੇ ਦੋਸ਼ੀ ਬਣਾਏ ਗਏ ਵਿਅਕਤੀਆਂ ਸਮੇਤ ਹਸਪਤਾਲ ਖਿਲਾਫ ਕੀ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਧਾਂਦਲੀ ਨੂੰ ਖਤਮ ਕਰਨ ਲਈ ਕੀਤੇ ਗਏ ਕੰਮਾਂ ਦਾ ਵਿਸਤ੍ਰਿਤ ਰਿਕਾਰਡ ਵੀ ਮੰਗਿਆ ਗਿਆ ਹੈ। ਹਾਈਕੋਰਟ ਨੇ ਪੰਜਾਬ ਤੋਂ ਇਲਾਵਾ ਹਰਿਆਣਾ ਸਰਕਾਰ ਨੂੰ ਵੀ ਅਗਲੀ ਸੁਣਵਾਈ ਦੌਰਾਨ ਸਪੱਸ਼ਟ ਅਤੇ ਵਿਸਤ੍ਰਿਤ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। The post ਪੰਜਾਬ ਦੇ ਬਲੱਡ ਬੈਂਕਾਂ ‘ਚ ਧਾਂਦਲੀ ‘ਤੇ ਹਾਈਕੋਰਟ ਸਖ਼ਤ, ਜਾਂਚ ‘ਤੇ ਚੁੱਕੇ ਸਵਾਲ appeared first on TheUnmute.com - Punjabi News. Tags:
|
IND vs AUS: ਪਹਿਲੀ ਵਾਰ ਟੈਸਟ ਮੈਚ ਲਈ ਚੁਣੇ ਗਏ ਸੂਰਿਆ ਕੁਮਾਰ ਯਾਦਵ ਅਤੇ ਈਸ਼ਾਨ ਕਿਸ਼ਨ Saturday 14 January 2023 09:52 AM UTC+00 | Tags: bcci breaking-news cricket-news icc india indian-team ind-vs-aus-test-matches ishan-kishan latest-news news punjab-news sports-news surya-kumar-yadav t20 test-cricket test-matches ਚੰਡੀਗੜ੍ਹ 14 ਜਨਵਰੀ 2023: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਫਰਵਰੀ-ਮਾਰਚ ‘ਚ ਚਾਰ ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਵੇਗੀ। ਬੀਸੀਸੀਆਈ ਨੇ ਪਹਿਲੇ ਦੋ ਟੈਸਟ ਮੈਚਾਂ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਸੱਟ ਕਾਰਨ ਬੰਗਲਾਦੇਸ਼ ਖ਼ਿਲਾਫ਼ ਟੈਸਟ ਸੀਰੀਜ਼ ‘ਚ ਨਹੀਂ ਖੇਡੇ ਗਏ ਕਪਤਾਨ ਰੋਹਿਤ ਸ਼ਰਮਾ ਦੀ ਵਾਪਸੀ ਹੋਈ ਹੈ। ਸੂਰਿਆ ਕੁਮਾਰ ਯਾਦਵ (Surya Kumar Yadav) ਅਤੇ ਈਸ਼ਾਨ ਕਿਸ਼ਨ (Ishan Kishan) ਨੂੰ ਪਹਿਲੀ ਵਾਰ ਟੈਸਟ ਮੈਚ ਖੇਡਣਗੇ | ਇਸ ਦੇ ਨਾਲ ਹੀ ਕਾਰ ਹਾਦਸੇ ‘ਚ ਜ਼ਖਮੀ ਹੋਏ ਰਿਸ਼ਭ ਪੰਤ ਦੀ ਜਗ੍ਹਾ ਈਸ਼ਾਨ ਕਿਸ਼ਨ ਨੂੰ ਵਿਕਟਕੀਪਰ ਵਜੋਂ ਸ਼ਾਮਲ ਕੀਤਾ ਗਿਆ ਹੈ।ਕੇਐਸ ਭਰਤ ਦੂਜੇ ਵਿਕਟਕੀਪਰ ਹੋਣਗੇ। ਇਸ ਤੋਂ ਇਲਾਵਾ ਟੀ-20 ਕ੍ਰਿਕਟ ‘ਚ ਧਮਾਕਾ ਕਰਨ ਵਾਲੇ ਸੂਰਿਆ ਕੁਮਾਰ ਯਾਦਵ (Surya Kumar Yadav) ਨੂੰ ਵੀ ਟੈਸਟ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਦੋਹਾਂ ਦੇ ਟੈਸਟ ਟੀਮ ‘ਚ ਆਉਣ ਤੋਂ ਬਾਅਦ ਤੋਂ ਹੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਟੀਮ ਇੰਡੀਆ ਆਸਟ੍ਰੇਲੀਆ ਖ਼ਿਲਾਫ਼ ਹਮਲਾਵਰ ਕ੍ਰਿਕਟ ਦਾ ਪ੍ਰਦਰਸ਼ਨ ਕਰੇਗੀ। ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕਰਨ ਲਈ ਟੀਮ ਇੰਡੀਆ ਲਈ ਆਸਟ੍ਰੇਲੀਆ ਖ਼ਿਲਾਫ਼ ਸੀਰੀਜ਼ ਬਹੁਤ ਮਹੱਤਵਪੂਰਨ ਹੈ। ਭਾਰਤੀ ਟੀਮ ਨੂੰ ਇਸ ਸੀਰੀਜ਼ ‘ਚ ਘੱਟੋ-ਘੱਟ ਦੋ ਮੈਚ ਜਿੱਤਣੇ ਹੋਣਗੇ। ਜੇਕਰ ਸੀਰੀਜ਼ ਹਾਰ ਜਾਂਦੀ ਹੈ ਤਾਂ ਭਾਰਤੀ ਟੀਮ ਦਾ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਤੋਂ ਬਾਹਰ ਹੋਣ ਦਾ ਖ਼ਤਰਾ ਪੈਦਾ ਹੋ ਜਾਵੇਗਾ। ਅਜਿਹੇ ‘ਚ ਭਾਰਤ ਦੇ ਦੋ ਧਮਾਕੇਦਾਰ ਬੱਲੇਬਾਜ਼ਾਂ ਨੂੰ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਆਸਟ੍ਰੇਲੀਆ ਖ਼ਿਲਾਫ਼ ਪਹਿਲੇ ਦੋ ਟੈਸਟ ਮੈਚਾਂ ਲਈ ਭਾਰਤੀ ਟੀਮ: ਰੋਹਿਤ ਸ਼ਰਮਾ (ਕਪਤਾਨ), ਕੇਐੱਲ ਰਾਹੁਲ (ਉਪ-ਕਪਤਾਨ), ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇ.ਐੱਸ. ਭਰਤ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਕੁਲਦੀਪ ਯਾਦਵ, ਰਵਿੰਦਰ ਜਡੇਜਾ, ਮੁਹੰਮਦ ਸ਼ਮੀ, ਮੋ. ਸਿਰਾਜ, ਉਮੇਸ਼ ਯਾਦਵ, ਜੈਦੇਵ ਉਨਾਦਕਟ, ਸੂਰਿਆ ਕੁਮਾਰ ਯਾਦਵ। The post IND vs AUS: ਪਹਿਲੀ ਵਾਰ ਟੈਸਟ ਮੈਚ ਲਈ ਚੁਣੇ ਗਏ ਸੂਰਿਆ ਕੁਮਾਰ ਯਾਦਵ ਅਤੇ ਈਸ਼ਾਨ ਕਿਸ਼ਨ appeared first on TheUnmute.com - Punjabi News. Tags:
|
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁਟੀ ਪੁਲਿਸ Saturday 14 January 2023 10:04 AM UTC+00 | Tags: breaking-news governmentofindia india latest-news maharashtra-police nagpur-dcp-rahul-madane nagpur-police news nitin-gadkari the-unmute-punjabi-news union-minister-nitin-gadkarii ਚੰਡੀਗੜ੍ਹ 14 ਜਨਵਰੀ 2023: ਕੇਂਦਰੀ ਮੰਤਰੀ ਨਿਤਿਨ ਗਡਕਰੀ (Nitin Gadkari) ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਨਿਤਿਨ ਗਡਕਰੀ ਨੂੰ ਉਨ੍ਹਾਂ ਦੇ ਨਾਗਪੁਰ ਸਥਿਤ ਦਫਤਰ ‘ਚ ਟੱਪਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸ਼ਿਕਾਇਤ ਮਿਲਣ ‘ਤੇ ਨਾਗਪੁਰ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਫੋਨ ਕਰਨ ਵਾਲੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਣਪਛਾਤੇ ਕਾਲਰ ਨੇ 10 ਮਿੰਟਾਂ ਦੇ ਅੰਦਰ ਦੋ ਧਮਕੀ ਭਰੀਆਂ ਕਾਲਾਂ ਕੀਤੀਆਂ। ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਦੋਵੇਂ ਧਮਕੀ ਕਾਲਾਂ ਨਾਗਪੁਰ ਸਥਿਤ ਗਡਕਰੀ ਦੇ ਦਫਤਰ ਤੋਂ ਸਵੇਰੇ 11.30 ਅਤੇ 11.40 ਵਜੇ ਪ੍ਰਾਪਤ ਹੋਈਆਂ ਹਨ । ਨਾਗਪੁਰ ਦੇ ਡੀਸੀਪੀ ਰਾਹੁਲ ਮਦਾਨੇ ਨੇ ਦੱਸਿਆ ਕਿ ਨਿਤਿਨ ਗਡਕਰੀ (Nitin Gadkari) ਨੂੰ ਦੋ ਧਮਕੀ ਭਰੇ ਫ਼ੋਨ ਆਏ ਸਨ। ਵੇਰਵੇ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਸਾਡੀ ਅਪਰਾਧ ਸ਼ਾਖਾ ਸੀਡੀਆਰ ‘ਤੇ ਕੰਮ ਕਰੇਗੀ। ਇਸਦੇ ਨਾਲ ਹੀ ਪੁਲਿਸ ਨੇ ਮੌਜੂਦਾ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਮੰਤਰੀ ਗਡਕਰੀ ਦੇ ਪ੍ਰੋਗਰਾਮ ਵਾਲੀ ਥਾਂ ‘ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।
The post ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News. Tags:
|
ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ Saturday 14 January 2023 10:13 AM UTC+00 | Tags: breaking-news kultar-singh-sandhawan senior-congress ਚੰਡੀਗੜ੍ਹ 14 ਜਨਵਰੀ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਚੌਧਰੀ ਸੰਤੋਖ ਸਿੰਘ ਨੇ ਸਾਰੀ ਉਮਰ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦੀ ਬਿਹਤਰੀ ਲਈ ਅਣਥੱਕ ਮਿਹਨਤ ਕੀਤੀ ਅਤੇ ਸੰਸਦੀ ਲੋਕਤੰਤਰ ਵਿੱਚ ਪ੍ਰਭਾਵਸ਼ਾਲੀ ਭੂਮਿਕਾ ਨਿਭਾਈ। ਸੰਧਵਾਂ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ। The post ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵਲੋਂ 13 ਆਈਏਐਸ/ਪੀਸੀਐਸ ਅਧਿਕਾਰੀਆਂ ਦੇ ਤਬਾਦਲੇ Saturday 14 January 2023 10:21 AM UTC+00 | Tags: breaking-news dc-mohali ਚੰਡੀਗੜ੍ਹ 14 ਜਨਵਰੀ 2023: ਪੰਜਾਬ ਸਰਕਾਰ ਵਲੋਂ 10 ਆਈਏਐਸ ਅਤੇ 3 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ |
The post ਪੰਜਾਬ ਸਰਕਾਰ ਵਲੋਂ 13 ਆਈਏਐਸ/ਪੀਸੀਐਸ ਅਧਿਕਾਰੀਆਂ ਦੇ ਤਬਾਦਲੇ appeared first on TheUnmute.com - Punjabi News. Tags:
|
ਮੇਲਾ ਮਾਘੀ: ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਮੀਤ ਹੇਅਰ ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ Saturday 14 January 2023 10:56 AM UTC+00 | Tags: breaking-news meet-hayer mela-maghi news sri-muktsar-sahib ਸ੍ਰੀ ਮੁਕਤਸਰ ਸਾਹਿਬ 14 ਜਨਵਰੀ 2023: ਚਾਲੀ ਮੁਕਤਿਆਂ ਦੀ ਯਾਦ ਵਿਚ ਹਰ ਸਾਲ ਲੱਗਦੇ ਮੇਲਾ ਮਾਘੀ ‘ਤੇ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ | ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਵੀ ਮੱਥਾ ਟੇਕਣ ਲਈ ਪਹੁੰਚੇ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਧਰਤੀ ਨੂੰ ਵਾਰ-ਵਾਰ ਨਮਨ ਕਰਦੇ ਹਨ । ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਮੇਲਾ ਮਾਘੀ ਦੇ ਲਈ ਪ੍ਰਸ਼ਾਸਨ ਦੀ ਆਪਣੀ ਜਗ੍ਹਾ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨਗੇ । ਕਿਉਂਕਿ ਮੇਲਾ ਮਾਘੀ ਦਾ ਹਰ ਸਾਲ ਕਿਸੇ ਦੀ ਜਗ੍ਹਾ ‘ਤੇ ਲਗਾਇਆ ਜਾਂਦਾ ਹੈ | ਮੀਤ ਹੇਅਰ ਨੇ ਕਿਹਾ ਕਿ ਅਸੀਂ ਅਰਦਾਸ ਕਰਨ ਆਏ ਹਾਂ ਕਿ ਪੰਜਾਬ ਵਿਚ ਸੁੱਖ ਸ਼ਾਂਤੀ ਬਣੀ ਰਹੇ ਅਤੇ ਪੰਜਾਬ ਹੋਰ ਖੁਸ਼ਹਾਲ ਹੋਵੇ | The post ਮੇਲਾ ਮਾਘੀ: ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਮੀਤ ਹੇਅਰ ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News. Tags:
|
ਪੰਜਾਬ ਦੇ ਉੱਭਰਦੇ ਸੰਗੀਤਕਾਰਾਂ ਦੀ ਭਾਲ 'ਚ ਆ ਰਿਹਾ ਹੈ "ਗਾਉਂਦਾ ਪੰਜਾਬ" Saturday 14 January 2023 11:03 AM UTC+00 | Tags: breaking-news ek-pind-ek-klakar gaunda-punjab jarnail-ghumaan jay-ell-productions mohali news punjab-music punjab-music-industry punjab-news singing ਮੋਹਾਲੀ 14 ਜਨਵਰੀ 2023: ਜੇ.ਐਲ ਪ੍ਰੋਡਕਸ਼ਨਜ਼ ਦੇ ਡਾਇਰੈਕਟਰ ਮਹਿਤਾਬ ਚੌਹਾਨ ਅਤੇ ਜਰਨੈਲ ਘੁਮਾਣ, ਪੰਜਾਬ ਦੇ ਉੱਭਰਦੇ ਗਾਇਕਾਂ, ਗੀਤਕਾਰਾਂ ਅਤੇ ਸੰਗੀਤਕਾਰਾਂ ਦੀ ਕਲਾ ਨੂੰ ਤਰਾਸ਼ਣ ਲਈ “ਗਾਉਂਦਾ ਪੰਜਾਬ-ਇਕ ਪਿੰਡ ਇਕ ਕਲਾਕਰ” ਪ੍ਰੋਗਰਾਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ। “ਗਾਉਂਦਾ ਪੰਜਾਬ” ਪ੍ਰੋਗਰਾਮ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚੋਂ ਦੂਰ-ਦੁਰਾਡੇ ਪੰਜਾਬ ਦੇ ਕੋਨੇ-ਕੋਨੇ ਤੋਂ ਹੋਣਹਾਰ ਉਭਰਦੇ ਕਲਾਕਾਰਾਂ, ਗਾਇਕਾਂ, ਲੇਖਕਾਂ ਅਤੇ ਸੰਗੀਤਕਾਰਾਂ ਤੱਕ ਪੁਹੰਚਣ ਦੀ ਪੂਰੀ ਕੋਸ਼ਿਸ਼ ਕਰੇਗਾ। ਸੂਬੇ ਦੇ ਕੋਨੇ-ਕੋਨੇ ਤੋਂ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਯੂਨੀਵਰਸਿਟੀਆਂ, ਕਾਲਜਾਂ, ਸਕੂਲਾਂ, ਸੋਸ਼ਲ ਕਲੱਬਾਂ ਆਦਿ ਤੋਂ ਸ਼ੁਰੂ ਹੋ ਕੇ ਜ਼ਮੀਨੀ ਪੱਧਰ ‘ਤੇ ਆਡੀਸ਼ਨ ਲਏ ਜਾਣਗੇ। ਇਸ ਪ੍ਰੋਗਰਾਮ ‘ਚ ਭਾਗ ਲੈਣ ਲਈ ਪ੍ਰਤੀਯੋਗੀਆਂ ਲਈ ਉਮਰ ਸੀਮਾ 15 ਸਾਲ ਤੋਂ 35 ਸਾਲ ਤੱਕ ਹੈ। ਪਹਿਲਾ ਆਡੀਸ਼ਨ ਜਲੰਧਰ ਵਿੱਚ 17 ਜਨਵਰੀ, 2023 ਨੂੰ ਸੀ.ਟੀ ਗਰੁੱਪ ਆਫ਼ ਇੰਸਟੀਚਿਊਟਸ ਵਿੱਚ ਹੋਵੇਗਾ। ਭਾਗ ਲੈਣ ਵਾਲੇ www.gaundapunjab.live ਪੋਰਟਲ ‘ਤੇ ਮੁਫ਼ਤ ‘ਚ ਆਨਲਾਈਨ ਰਜਿਸਟਰ ਕਰ ਸਕਦੇ ਹਨ | “ਜੇ.ਐਲ.ਪੀ.ਐਲ.-ਗਾਉਂਦਾ ਪੰਜਾਬ ਪ੍ਰੋਗਰਾਮ ਦੇ ਕੁੱਲ 26 ਸ਼ੋਅ ਕਰਵਾਏ ਜਾਣਗੇ | ਜਿਸ ਵਿੱਚ ਲਗਭਗ 600 ਉੱਭਰਦੇ ਗਾਇਕਾਂ ਨੂੰ ਆਪਣੇ ਹੁਨਰ ਅਤੇ ਪ੍ਰਤਿਭਾ ਨੂੰ ਪੇਸ਼ ਕਰਨ ਦਾ ਮੌਕਾ ਮਿਲੇਗਾ। ਸ਼ੋਅ ਦੇ ਪ੍ਰਮੁੱਖ ਕਲਾਕਾਰਾਂ ਨੂੰ “ਜੇ.ਐਲ.ਪੀ.ਐਲ-ਗਾਉਂਦਾ ਪੰਜਾਬ” ਟੀਮ ਦੁਆਰਾ ਲਾਈਵ ਪ੍ਰਦਰਸ਼ਨ ਅਤੇ ਸਟੂਡੀਓ ਰਿਕਾਰਡਿੰਗ ਲਈ ਤਿਆਰ ਕੀਤਾ ਜਾਵੇਗਾ ਅਤੇ ਉਹ ਜੇ ਐਲ ਪ੍ਰੋਡਕਸ਼ਨ ਦੁਆਰਾ ਪ੍ਰਮੋਟ ਵੀ ਕੀਤੇ ਜਾਣਗੇ | ਇਸ ਤੋਂ ਇਲਾਵਾ ਜੇ ਐੱਲ ਪ੍ਰੋਡਕਸ਼ਨ ਵੱਲੋਂ “ਜੇ.ਐੱਲ.ਪੀ.ਐੱਲ. ਗਾਉਂਦਾ ਪੰਜਾਬ” ਸ਼ੋਅ ਵਿੱਚ ਭਾਗ ਲੈਣ ਵਾਲੇ ਪ੍ਰਤਿਭਾਸ਼ਾਲੀ ਕਲਾਕਾਰਾਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦੇ ਕਈ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਸ਼ੋਅ ਨੂੰ ਭਾਰਤ ‘ਚ “ਬੱਲੇ ਬੱਲੇ” ਤੇ "ਦੀ ਅਨਮਿਊਟ" ‘ਤੇ ਪ੍ਰਸਾਰਿਤ ਕੀਤਾ ਜਾਵੇਗਾ | ਇਸ ਦੇ ਨਾਲ ਹੀ ਵਿਦੇਸ਼ਾਂ ਵਿੱਚ ਬੈਠੇ ਲੋਕਾਂ ਲਈ “ਜਸ ਪੰਜਾਬੀ” ‘ਤੇ ਹਫ਼ਤਾਵਾਰੀ ਪ੍ਰਸਾਰਿਤ ਕੀਤਾ ਜਾਵੇਗਾ। “ਗਾਉਂਦਾ ਪੰਜਾਬ” ਕਈ OTT ਪਲੇਟਫਾਰਮਾਂ ‘ਤੇ ਵੀ ਪ੍ਰਸਾਰਿਤ ਹੋਵੇਗਾ ਅਤੇ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਯੂਟਿਊਬ ਅਤੇ ਫੇਸਬੁੱਕ ‘ਤੇ ਸੋਸ਼ਲ ਮੀਡੀਆ ਹੈਂਡਲ “JAY ELL RECORDS” ‘ਤੇ ਕੀਤਾ ਜਾਵੇਗਾ। ਇਸ ਵਿਲੱਖਣ ਪਲੇਟਫਾਰਮ ਬਾਰੇ ਗੱਲ ਕਰਦੇ ਹੋਏ, ਜੇ.ਐਲ ਪ੍ਰੋਡਕਸ਼ਨ ਦੇ ਨਿਰਦੇਸ਼ਕ ਮਹਿਤਾਬ ਚੌਹਾਨ ਅਤੇ ਸ਼ੋਅ ਦੇ ਕ੍ਰਿਏਟਿਵ ਹੈੱਡ ਜਰਨੈਲ ਸਿੰਘ ਘੁਮਾਣ ਨੇ ਕਿਹਾ, “ਇਸ ਪ੍ਰੋਗਰਾਮ ਦਾ ਟੀਚਾ ਪੰਜਾਬ ਦੇ ਹਰ ਕੋਨੇ ਤੋਂ ਅਮੀਰ ਅਤੇ ਗੁਣਵੱਤਾ ਨਾਲ ਭਰਪੂਰ ਹੁਨਰ ਨੂੰ ਬਾਹਰ ਕੱਢ ਕੇ ਤਰਾਸ਼ਣਾ ਹੈ ਅਤੇ ਉਹ ਪਲੇਟਫਾਰਮ ਦੇਣਾ ਜਿਸ ਦੇ ਉਹ ਅਸਲ ਹੱਕਦਾਰ ਹਨ।” ਜੇ.ਐਲ ਪ੍ਰੋਡਕਸ਼ਨ ਦੇ ਡਾਇਰੈਕਟਰ ਮਹਿਤਾਬ ਚੌਹਾਨ ਨੇ ਕਿਹਾ, “ਗਾਉਂਦਾ ਪੰਜਾਬ ਇੱਕ ਅਜਿਹਾ ਪਲੇਟਫਾਰਮ ਹੈ ਜੋ ਪੰਜਾਬ ਦੇ ਗਾਇਕਾਂ ਅਤੇ ਸੰਗੀਤਕਾਰਾਂ ਨੂੰ ਦੁਨੀਆਂ ਭਰ ਦੇ ਸਰੋਤਿਆਂ ਨਾਲ ਜੋੜਨ ਵਿੱਚ ਮਦਦ ਕਰੇਗਾ। ਇਸ ਤੋਂ ਇਲਾਵਾ ਪ੍ਰੋਗਰਾਮ ਨਾਲ ਸਬੰਧਤ ਪ੍ਰੈਸ ਕਾਨਫਰੰਸਾਂ ਵੀ ਕਰਵਾਈਆਂ ਜਾਣਗੀਆਂ | ਇਸੇ ਦੇ ਚਲਦਿਆਂ ਅੱਜ ਜੇ.ਐਲ ਪ੍ਰੋਡਕਸ਼ਨ ਦੇ ਡਾਇਰੈਕਟਰ ਮਹਿਤਾਬ ਚੌਹਾਨ, ਜਰਨੈਲ ਘੁਮਾਣ, ਜੇ.ਐਲ.ਪੀ.ਐਲ ਦੇ ਡਾਇਰੈਕਟਰ ਪਰਮਜੀਤ ਸਿੰਘ ਚੌਹਾਨ, ਸ਼ਿਪਰਾ ਚੌਹਾਨ, ਚੀਫ਼ ਕੋਆਰਡੀਨੇਟਰ ਫੂਲਰਾਜ ਸਿੰਘ ਅਤੇ ਸ਼ੋਅ ਦੇ ਡਾਇਰੈਕਟਰ ਧਰਮਿੰਦਰ ਆਨੰਦ ਵਲੋਂ “ਗਾਉਂਦਾ ਪੰਜਾਬ-ਇਕ ਪਿੰਡ ਇਕ ਕਲਾਕਰ” ਪ੍ਰੋਗਰਾਮ ਦੀ ਪੂਰੀ ਜਾਣਕਾਰੀ ਦਿੱਤੀ ਗਈ ਹੈ | The post ਪੰਜਾਬ ਦੇ ਉੱਭਰਦੇ ਸੰਗੀਤਕਾਰਾਂ ਦੀ ਭਾਲ ‘ਚ ਆ ਰਿਹਾ ਹੈ “ਗਾਉਂਦਾ ਪੰਜਾਬ” appeared first on TheUnmute.com - Punjabi News. Tags:
|
26 ਲੱਖ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈੱਲ ਦਾ ਕੰਮ 15 ਦਿਨਾਂ 'ਚ ਪੂਰਾ ਹੋਵੇਗਾ: ਬ੍ਰਮ ਸ਼ੰਕਰ ਜ਼ਿੰਪਾ Saturday 14 January 2023 11:36 AM UTC+00 | Tags: 26-lakhs 26-lakh-tube-well aam-aadmi-party brahm-shankar-jimpa cm-bhagwant-mann hoshiarpur news punjab-aggriculture-department punjab-canal-water punjab-news the-unmute-breaking-news ਹੁਸ਼ਿਆਰਪੁਰ 14 ਜਨਵਰੀ 2023: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਪੀਣ ਲਈ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣਾ ਹੈ, ਜਿਸ ਲਈ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਹੈ, ਅਜਿਹੇ ਵਿੱਚ ਨਹਿਰੀ ਪਾਣੀ ਦੀ ਸਪਲਾਈ ਸਮੇਂ ਦੀ ਲੋੜ ਹੈ। ਉਹ ਵਾਰਡ ਨੰਬਰ 23 ਦੇ ਮੁਹੱਲਾ ਟਿੱਬਾ ਸਾਹਿਬ ਵਿਖੇ 26 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਟਿਊਬਵੈੱਲ ਦੇ ਕੰਮ ਸ਼ੁਰੂ ਕਰਵਾਉਣ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਟਿਊਬਵੈੱਲ ਦੀ ਉਸਾਰੀ ਦਾ ਕੰਮ 15 ਦਿਨਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਸਥਾਨਕ ਕੌਂਸਲਰ ਮਨਮੀਤ ਕੌਰ ਵੀ ਹਾਜ਼ਰ ਸਨ। ਲੋਕਾਂ ਨੂੰ ਮਕਰ ਸੰਕ੍ਰਾਂਤੀ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇੱਥੇ ਪਹਿਲਾਂ ਟਿਊਬਵੈੱਲ ਦਾ ਬੋਰ 400 ਫੁੱਟ ‘ਤੇ ਸੀ, ਹੁਣ ਨਵਾਂ ਬੋਰ 800 ਫੁੱਟ ‘ਤੇ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਵਿਭਾਗ ਵੱਲੋਂ ਇਹ ਟਿਊਬਵੈੱਲ ਲਗਾਇਆ ਜਾ ਰਿਹਾ ਹੈ, ਜਿਸ ਦਾ ਫਾਇਦਾ ਇਹ ਹੈ ਕਿ ਬੋਰ ਦੀ ਡੂੰਘਾਈ ਦੇ ਨਾਲ-ਨਾਲ ਪਾਣੀ ਦੀ ਜਾਂਚ ਵੀ ਕੀਤੀ ਜਾ ਰਹੀ ਹੈ, ਕਿਉਂਕਿ ਪੰਜਾਬ ਵਿੱਚ ਜਲ ਸਪਲਾਈ ਵਿਭਾਗ ਕੋਲ ਪਾਣੀ ਦੀ ਪਰਖ ਕਰਨ ਲਈ ਵਧੀਆ ਲੈਬ ਹੈ। ਬ੍ਰਮ ਸ਼ੰਕਰ ਜ਼ਿੰਪਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਹੁਸ਼ਿਆਰਪੁਰ ਨੂੰ ਜਲ ਸਪਲਾਈ ਅਤੇ ਸਿੰਚਾਈ ਦੇ ਟਿਊਬਵੈੱਲ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਦੀ ਮੰਗ ਅਨੁਸਾਰ ਪੀਣ ਵਾਲੇ ਪਾਣੀ ਤੋਂ ਇਲਾਵਾ ਸਿੰਚਾਈ ਲਈ ਟਿਊਬਵੈੱਲ ਵੀ ਲਗਾਏ ਗਏ ਹਨ। ਇਸ ਮੌਕੇ ਸੰਤ ਬਾਬਾ ਬਲਵੀਰ ਸਿੰਘ, ਸੰਤ ਬਾਬਾ ਕਰਮਜੀਤ ਸਿੰਘ, ਕੌਂਸਲਰ ਬਲਵਿੰਦਰ ਬਿੰਦੀ, ਹਰਵਿੰਦਰ ਸਿੰਘ, ਸਤਵੰਤ ਸਿੰਘ ਸਿਆਣ, ਚੰਦਨ ਲੱਕੀ, ਸੁਮੇਸ਼ ਸੋਨੀ, ਹਰਭਗਤ ਸਿੰਘ ਤੁਲੀ, ਗੁਰਭਗਤ ਸਿੰਘ ਤੁਲੀ, ਅਮਰਜੀਤ ਸਿੰਘ, ਰਮੇਸ਼ ਸ਼ਰਮਾ, ਐਕਸੀਅਨ ਵਾਟਰ ਸਪਲਾਈ ਸਿਮਰਨਜੀਤ ਸਿੰਘ, ਐਸ.ਡੀ.ਓ. ਸੁਖਵਿੰਦਰ ਸਿੰਘ, ਜੇ.ਈ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ The post 26 ਲੱਖ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈੱਲ ਦਾ ਕੰਮ 15 ਦਿਨਾਂ ‘ਚ ਪੂਰਾ ਹੋਵੇਗਾ: ਬ੍ਰਮ ਸ਼ੰਕਰ ਜ਼ਿੰਪਾ appeared first on TheUnmute.com - Punjabi News. Tags:
|
ਪੁਲਿਸ ਮੁਕਾਬਲੇ 'ਚ ਜ਼ਖਮੀ ਕਥਿਤ ਗੈਂਗਸਟਰ ਜੋਰਾ ਨੂੰ ਹਸਪਤਾਲ 'ਚ ਕਰਵਾਇਆ ਦਾਖ਼ਲ Saturday 14 January 2023 12:23 PM UTC+00 | Tags: agtf aig-sandeep-goyal breaking-news constable-kuldeep-singh-bajwa encounter news punjab-breaking-news punjab-news punjab-police-encounter zirakpur zirakpur-police ਚੰਡੀਗੜ੍ਹ 14 ਜਨਵਰੀ 2023: ਜ਼ੀਰਕਪੁਰ ‘ਚ ਏਜੀਟੀਐੱਫ ਅਤੇ ਕਥਿਤ ਗੈਂਗਸਟਰਾਂ ਵਿਚਾਲੇ ਮੁਕਾਬਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ | ਇਸ ਮੁਕਾਬਲੇ ਵਿੱਚ ਦੇ ਮੁਤਾਬਕ AIG ਸੰਦੀਪ ਗੋਇਲ ਦੀ ਬੁਲੇਟਪਰੂਫ ਜੈਕੇਟ ‘ਤੇ ਗੋਲੀ ਲੱਗੀ ਹੈ, ਜਿਸ ਕਰਕੇ ਉਨ੍ਹਾਂ ਦਾ ਬਚਾਅ ਹੋ ਗਿਆ | ਜਾਣਕਾਰੀ ਅਨੁਸਾਰ ਇਹ ਵਿਅਕਤੀ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਕਤਲ ਵਿੱਚ ਸ਼ਾਮਲ ਸੀ | ਇਸ ਮੁਕਾਬਲੇ ਵਿੱਚ ਕਥਿਤ ਗੈਂਗਸਟਰ ਜੋਰਾ ਗੰਭੀਰ ਜ਼ਖਮੀ ਹੋ ਗਿਆ | ਯੁਵਰਾਜ ਉਰਫ ਜੋਰਾ ਜ਼ੀਰਕਪੁਰ ਦੇ ਢਕੋਲੀ ਖ਼ੇਤਰ ‘ਚ ਸਥਿਤ ਹੋਟਲ ਐਲਪਸ ‘ਚ ਲੁਕਿਆ ਹੋਇਆ ਸੀ | ਕਥਿਤ ਗੈਂਗਸਟਰ ਨੇ ਸਰੈਂਡਰ ਕਰਨ ਦੀ ਬਜਾਏ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ | ਜਵਾਬੀ ਕਾਰਵਾਈ ਵਿਚ ਜੋਰਾ ਜ਼ਖਮੀ ਹੋ ਗਿਆ | ਡੀ.ਆਈ.ਜੀ. ਗੁਰਪ੍ਰੀਤ ਭੁੱਲਰ ਨੇ ਯੁਵਰਾਜ ਉਰਫ਼ ਗੋਰਾ ਦੀ ਮੌਤ ਦੀ ਖ਼ਬਰ ਖ਼ਾਰਜ ਕਰਦਿਆਂ ਕਿਹਾ ਕਿ ਯੁਵਰਾਜ ਜੋਰਾ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ ਏ.ਆਈ. ਜੀ. ਸੰਦੀਪ ਗੋਇਲ ਮੌਕੇ ‘ਤੇ ਮੌਜੂਦ ਸਨ, ਪੁਲਿਸ ਨੇ ਇਸ ਮੌਕੇ ‘ਤੇ 2 ਪਿਸਤੌਲ 3 ਖੋਲ ਤੇ 2 ਜਿੰਦਾ ਕਾਰਤੂਸ ਬਰਾਮਦ ਹੋਏ ਹਨ।
The post ਪੁਲਿਸ ਮੁਕਾਬਲੇ ‘ਚ ਜ਼ਖਮੀ ਕਥਿਤ ਗੈਂਗਸਟਰ ਜੋਰਾ ਨੂੰ ਹਸਪਤਾਲ ‘ਚ ਕਰਵਾਇਆ ਦਾਖ਼ਲ appeared first on TheUnmute.com - Punjabi News. Tags:
|
ਅਕਾਲੀ ਦਲ ਦੇ ਪ੍ਰਕਾਸ਼ ਚੰਦ ਗਰਗ ਵਲੋਂ ਸਲਾਹਕਾਰ ਬੋਰਡ ਦੀ ਮੈਂਬਰੀ ਅਤੇ ਅਬਜ਼ਰਵਰ ਦੇ ਅਹੁਦੇ ਤੋਂ ਅਸਤੀਫ਼ਾ Saturday 14 January 2023 12:41 PM UTC+00 | Tags: breaking-news news patiala-babu-prakash prakash-chand-garg punjab punjabi-news sangrur sukhbir-singh-badal the-unmute the-unmute-breaking-news the-unmute-punjabi-news ਚੰਡੀਗੜ੍ਹ 14 ਜਨਵਰੀ 2023: ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਇਕ ਹੋਰ ਵੱਡਾ ਝਟਕਾ ਮਿਲਿਆ ਹੈ, ਸ਼੍ਰੋਮਣੀ ਅਕਾਲੀ ਦਲ ਦੇ ਸਲਾਹਕਾਰ ਬੋਰਡ ਮੈਂਬਰ ਅਤੇ ਪਾਰਟੀ ਦੇ ਪਟਿਆਲਾ ਤੋਂ ਅਬਜ਼ਰਵਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਅੱਜ ਆਪਣੇ ਦੋਵਾਂ ਅਹੁਦਿਆਂ ‘ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਸ ਦੌਰਾਨ ਉਨ੍ਹਾਂ ਨੇ ਆਪਣੇ ਦਰਜਨ ਤੋਂ ਵੱਧ ਸੀਨੀਅਰ ਸਾਥੀਆਂ ਨਾਲ ਪ੍ਰੈਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਦੀ ਥਾਂ ਸੰਗਰੂਰ ਵਿਚ ਨਵਾਂ ਹਲਕਾ ਇੰਚਾਰਜ ਲਗਾ ਦਿੱਤਾ ਹੈ ਅਤੇ ਹੁਣ ਉਹ ਹਲਕੇ ਦੇ ਸੇਵਾਦਾਰ ਵਜੋਂ ਸੇਵਾਵਾਂ ਨਿਭਾਉਣਗੇ। ਜਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ 2022 ਵਿੱਚ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਵਿਧਾਨ ਸਭਾ ਹਲਕਾ ਧੂਰੀ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜੀ ਸੀ। The post ਅਕਾਲੀ ਦਲ ਦੇ ਪ੍ਰਕਾਸ਼ ਚੰਦ ਗਰਗ ਵਲੋਂ ਸਲਾਹਕਾਰ ਬੋਰਡ ਦੀ ਮੈਂਬਰੀ ਅਤੇ ਅਬਜ਼ਰਵਰ ਦੇ ਅਹੁਦੇ ਤੋਂ ਅਸਤੀਫ਼ਾ appeared first on TheUnmute.com - Punjabi News. Tags:
|
ਚੰਡੀਗੜ੍ਹ ਵਿਖੇ ਹਥਿਆਰਬੰਦ ਸੈਨਿਕ ਵੈਟਰਨ ਦਿਵਸ ਰੈਲੀ ਦਾ ਕੀਤਾ ਆਯੋਜਨ Saturday 14 January 2023 12:47 PM UTC+00 | Tags: air-force-station-chandigarh air-marshal-pankaj-mohan-sinha armed-forces-veterans-day-rally governor-of-punjab indian-air-force indian-army news noks the-unmute-punjabi-news ਚੰਡੀਗੜ੍ਹ 14 ਜਨਵਰੀ 2023: ਅੱਜ ਏਅਰ ਫੋਰਸ ਸਟੇਸ਼ਨ ਚੰਡੀਗੜ੍ਹ ਵਿਖੇ ਹਥਿਆਰਬੰਦ ਸੈਨਿਕ ਵੈਟਰਨ ਦਿਵਸ ਰੈਲੀ (Armed Forces Veterans Day Rally) ਦਾ ਆਯੋਜਨ ਕੀਤਾ ਗਿਆ। ਇਹ ਦਿਨ ਹਰ ਸਾਲ 14 ਜਨਵਰੀ ਨੂੰ ਸਾਡੇ ਸਾਬਕਾ ਸੈਨਿਕਾਂ ਦੀ ਨਿਰਸਵਾਰਥ ਸਮਰਪਣ ਅਤੇ ਕੁਰਬਾਨੀ ਨੂੰ ਸਵੀਕਾਰ ਕਰਨ ਅਤੇ ਸਨਮਾਨ ਕਰਨ ਲਈ ਮਨਾਇਆ ਜਾਂਦਾ ਹੈ। ਇਸ ਮੌਕੇ ਦਾ ਆਯੋਜਨ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ (ਐਨਓਕੇ) ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਦੇ ਉਦੇਸ਼ ਨਾਲ ਵੀ ਕੀਤਾ ਗਿਆ ਹੈ। ਰੈਲੀ ਦਾ ਉਦਘਾਟਨ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕੀਤਾ। ਏਅਰ ਮਾਰਸ਼ਲ ਪੰਕਜ ਮੋਹਨ ਸਿਨਹਾ ਏਅਰ ਅਫਸਰ ਕਮਾਂਡਿੰਗ-ਇਨ-ਚੀਫ ਵੈਸਟਰਨ ਏਅਰ ਕਮਾਂਡ ਨੇ ਸਵਾਗਤੀ ਭਾਸ਼ਣ ਦਿੱਤਾ। ਇਸ ਤੋਂ ਬਾਅਦ, CGDA, DAV ਅਤੇ ZSB ਦੇ ਨੁਮਾਇੰਦਿਆਂ ਨੇ ਸਾਬਕਾ ਸੈਨਿਕਾਂ ਨਾਲ ਪੈਨਸ਼ਨ ਅਤੇ ਭਲਾਈ ਨਾਲ ਸਬੰਧਤ ਪਹਿਲੂਆਂ ‘ਤੇ ਚਰਚਾ ਕੀਤੀ। ਉਨ੍ਹਾਂ ਦੇ ਸਵਾਲਾਂ ਦਾ ਸਬੰਧਿਤ ਸਟਾਲਾਂ ‘ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਮਾਨਯੋਗ ਰਾਜਪਾਲ ਨੇ ਵਾਰ ਮੈਮੋਰੀਅਲ ਏਅਰ ਫੋਰਸ ਸਟੇਸ਼ਨ ਚੰਡੀਗੜ੍ਹ ਵਿਖੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। The post ਚੰਡੀਗੜ੍ਹ ਵਿਖੇ ਹਥਿਆਰਬੰਦ ਸੈਨਿਕ ਵੈਟਰਨ ਦਿਵਸ ਰੈਲੀ ਦਾ ਕੀਤਾ ਆਯੋਜਨ appeared first on TheUnmute.com - Punjabi News. Tags:
|
ਸਿਹਤ ਮੰਤਰੀ ਡਾ. ਬਲਬੀਰ ਸਿੰਘ ਕਰਨਗੇ 'ਮਿਲੇਟ ਮੇਲੇ' ਦਾ ਉਦਘਾਟਨ Saturday 14 January 2023 12:57 PM UTC+00 | Tags: breaking-news cm-bhagwant-mann dr-balbir-singh food-and-drugs-administration-punjab health-minister-dr-balbir-singh health-minister-punjab latest-news millet-mela mla-kulwant-singh mohali news punjab punjab-government punjab-news the-unmute-breaking-news ਮੋਹਾਲੀ 14 ਜਨਵਰੀ 2023 : ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਦੱਸਿਆ ਕਿ ਮੋਟੇ ਅਨਾਜ ਦੇ ਫ਼ਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਮੋਹਾਲੀ ਵਿਖੇ 15 ਜਨਵਰੀ ਨੂੰ 'ਮਿਲੇਟ ਮੇਲਾ' ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਮੇਲਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਫ਼ੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ ਪੰਜਾਬ ਵਲੋਂ ਖੇਤੀ ਵਿਰਾਸਤ ਮਿਸ਼ਨ, ਪੀ. ਜੀ. ਆਈ ਅਤੇ ਪੀ. ਐਚ. ਡੀ. ਚੈਬਰ ਆਫ਼ ਕਾਮਰਸ ਦੇ ਸਹਿਯੋਗ ਨਾਲ ਮੋਹਾਲੀ ਦੇ ਸ਼ਿਵਾਲਿਕ ਪਬਲਿਕ ਸਕੂਲ, ਫ਼ੇਜ਼ 6 ਵਿਖੇ ਕਰਵਾਇਆ ਜਾ ਰਿਹਾ ਹੈ।ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਮੇਲੇ ਦਾ ਉਦਘਾਟਨ ਕਰਨਗੇ ਅਤੇ ਹੋਰ ਵੀ ਕਈ ਉਘੀਆਂ ਸ਼ਖ਼ਸੀਅਤਾਂ ਪਹੁੰਚ ਰਹੀਆਂ ਹਨ। ਡਾ. ਸੁਭਾਸ਼ ਨੇ ਕਿਹਾ ਕਿ ਇਸ ਮੇਲੇ ਦਾ ਉਦੇਸ਼ ਮੋਟੇ ਅਨਾਜ ਦੇ ਫ਼ਾਇਦਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਕਿ ਇਸ ਦੀ ਵਰਤੋਂ ਨਾਲ ਸਾਡੀ ਸਿਹਤ ਚੰਗੀ ਅਤੇ ਨਰੋਈ ਹੋ ਸਕੇ। ਉਨ੍ਹਾਂ ਕਿਹਾ, 'ਪੋਸ਼ਕ ਤੱਤਾਂ ਨਾਲ ਭਰਪੂਰ ਮੋਟਾ ਅਨਾਜ ਅੱਜ ਸਾਡੀ ਥਾਲੀ 'ਚੋਂ ਗ਼ਾਇਬ ਹੋ ਗਿਆ ਹੈ ਜਦਕਿ ਇਹ ਸਿਹਤ ਲਈ ਅਤਿਅੰਤ ਪੌਸ਼ਟਿਕ ਖ਼ੁਰਾਕ ਹੈ। ਉਨ੍ਹਾਂ ਦੱਸਿਆ ਕਿ ਮੇਲੇ ਵਿਚ ਵੱਖ-ਵੱਖ ਸਟਾਲ ਲਗਾਏ ਜਾਣਗੇ ਜਿਥੇ ਮੋਟੇ ਅਨਾਜ ਤੋਂ ਬਣੇ ਖ਼ੁਰਾਕੀ ਪਦਾਰਥਾਂ ਦੀ ਨੁਮਾਇਸ਼ ਲਗਾਈ ਜਾਵੇਗੀ। ਫ਼ੂਡ ਸਟਾਲ, ਨੁਮਾਇਸ਼, ਮਾਹਰਾਂ ਦੀ ਵਿਚਾਰ-ਚਰਚਾ ਆਦਿ ਮੇਲੇ ਦਾ ਮੁੱਖ ਆਕਰਸ਼ਣ ਹੋਣਗੇ। ਡਾ. ਸੁਭਾਸ਼ ਨੇ ਆਮ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਇਸ ਮੇਲੇ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਤਾਕਿ ਮੋਟੇ ਅਨਾਜ ਦੇ ਫ਼ਾਇਦਿਆਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕੀਤੀ ਜਾ ਸਕੇ। ਮੇਲੇ ਵਿਚ ਲੋਕਾਂ ਦਾ ਦਾਖ਼ਲਾ ਬਿਲਕੁਲ ਮੁਫ਼ਤ ਹੈ। The post ਸਿਹਤ ਮੰਤਰੀ ਡਾ. ਬਲਬੀਰ ਸਿੰਘ ਕਰਨਗੇ 'ਮਿਲੇਟ ਮੇਲੇ' ਦਾ ਉਦਘਾਟਨ appeared first on TheUnmute.com - Punjabi News. Tags:
|
ਚਾਈਨਾ ਡੋਰ ਨੇ 4 ਸਾਲਾ ਬੱਚੇ ਦਾ ਵੱਢਿਆ ਚਿਹਰਾ, ਡਾਕਟਰਾਂ ਨੂੰ 70 ਟਾਂਕੇ ਲਗਾ ਕੇ ਕਰਨੀ ਪਈ ਪਲਾਸਟਿਕ ਸਰਜਰੀ Saturday 14 January 2023 01:06 PM UTC+00 | Tags: ban-china-dor china-dor dsp-samrala-variam-singh kite latest-news news punjab-news punjab-police samrala-news the-unmute-breaking-news the-unmute-latest-news the-unmute-punjabi-news ਸਮਰਾਲਾ 14 ਜਨਵਰੀ 2023: ਲੋਹੜੀ ਵਾਲੇ ਦਿਨ ਸਮਰਾਲਾ ਵਿਖੇ 4 ਸਾਲ ਦੇ ਇੱਕ ਮਾਸੂਮ ਬੱਚੇ ਦੀ ਚਾਈਨਾ ਡੋਰ ਵਿੱਚ ਫੱਸ ਜਾਣ ਕਾਰਨ ਉਸ ਦਾ ਚਿਹਰਾ ਬੁਰੀ ਤਰਾਂ ਜ਼ਖਮੀ ਹੋਣ 'ਤੇ ਉਸ ਦੀ ਜਾਨ ਖਤਰੇ ਵਿੱਚ ਪੈ ਗਈ ਹੈ। ਇਹ ਬੱਚਾ ਹਰਜੋਤ ਸਿੰਘ ਲੋਹੜੀ ਦਾ ਤਿਉਹਾਰ ਹੋਣ ਕਾਰਨ ਆਪਣੇ ਮਾਤਾ-ਪਿਤਾ ਨਾਲ ਕਾਰ ਵਿੱਚ ਸਵਾਰ ਹੋ ਕੇ ਗੁਰਦੁਆਰਾ ਸ਼੍ਰੀ ਕਟਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸਮਰਾਲਾ ਵਿਖੇ ਆਪਣੇ ਘਰ ਪਰਤ ਰਿਹਾ ਸੀ। ਜਦੋਂ ਪਿੰਡ ਚਹਿਲਾ ਨੇੜੇ ਅਚਾਨਕ ਜਿਵੇਂ ਹੀ ਚੱਲਦੀ ਕਾਰ ਦਾ ਸ਼ੀਸ਼ਾ ਖੋਲ੍ਹ ਕੇ ਆਸਮਾਨ ਵਿੱਚ ਉੱਡਦੀਆਂ ਪੰਤਗਾਂ ਵੇਖਣ ਲਈ ਇਸ ਬੱਚੇ ਨੇ ਆਪਣਾ ਸਿਰ ਬਾਹਰ ਕੱਢਿਆ ਤਾਂ ਉਸ ਦਾ ਚਿਹਰਾ ਬਾਹਰ ਹਵਾ 'ਚ ਲਹਿਰਾ ਰਹੀ ਚਾਈਨਾ ਡੋਰ ਵਿੱਚ ਫੱਸ ਗਿਆ। ਇਸ ਘਟਨਾ 'ਚ ਬੱਚਾ ਬੁਰੀ ਤਰਾਂ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਲੁਧਿਆਣਾ ਦੇ ਫੋਰਟਿਸ ਹਸਪਤਾਲ ਲਿਜਾਇਆ ਗਿਆ। ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆ ਮਾਪੇ ਆਪਣੇ ਬੱਚੇ ਨੂੰ ਡੀ.ਐੱਮ.ਸੀ. ਹਸਪਤਾਲ ਲੈ ਗਏ। ਬੱਚੇ ਦੇ ਪਿਤਾ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਮਾਸੂਮ ਪੁੱਤਰ ਦਾ ਚਿਹਰਾ ਇੰਨੀ ਬੁਰੀ ਤਰਾਂ ਨਾਲ ਡੋਰ ਨੇ ਵੱਡ ਦਿੱਤਾ ਹੈ ਕਿ ਡਾਕਟਰਾਂ ਨੇ ਪਹਿਲਾ ਤਾਂ 70 ਤੋਂ ਵੀ ਵੱਧ ਟਾਂਕੇ ਲਗਾਏ। ਪ੍ਰੰਤੂ ਬੱਚੇ ਦੀ ਹਾਲਤ ਨੂੰ ਵੇਖਦਿਆ ਰਾਤ ਨੂੰ ਹੀ ਡਾਕਟਰਾਂ ਨੂੰ ਉਸ ਦੇ ਬੱਚੇ ਦੀ ਸਰਜਰੀ ਤੱਕ ਕਰਨੀ ਪਈ ਹੈ। ਹਰਜੋਤ ਸਿੰਘ ਦੇ ਪਿਤਾ ਵਿਕਰਮਜੀਤ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਇਸ ਚਾਈਨਾ ਡੋਰ ਦੀ ਧੜੱਲੇ ਨਾਲ ਹੋ ਰਹੀ ਵਿਕਰੀ ਤੇ ਸਵਾਲੀਆ ਨਿਸ਼ਾਨ ਖੜੇ ਕੀਤੇ ਹਨ। ਦੂਜੇ ਪਾਸੇ ਬੀਤੀ ਦਿਨ ਵਾਪਰੀ ਇਸ ਘਟਨਾ 'ਤੇ ਡੀ.ਐੱਸ.ਪੀ. ਸਮਰਾਲਾ ਵਰਿਆਮ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਪੂਰੀ ਸਖ਼ਤੀ ਵਰਤੀ ਗਈ ਸੀ। ਇਸ ਜਾਨਲੇਵਾ ਡੋਰ ਨਾਲ ਪੰਤਗ ਉਡਾਉਣ ਵਾਲਿਆਂ 'ਤੇ ਵੀ ਪੁਲਿਸ ਨੇ ਕਾਰਵਾਈ ਕੀਤੀ ਹੈ। ਸਮਰਾਲਾ ਵੈਲਫੇਅਰ ਸੁਸਾਇਟੀ ਦੇ ਮੈਂਬਰ ਅਤੇ ਐਡਵੋਕੇਟ ਗਗਨਦੀਪ ਸ਼ਰਮਾ ਨੇ ਸਮਰਾਲਾ ਵਿੱਚ ਵਿਕ ਰਹੀ ਚਾਇਨਾ ਡੋਰ ਤੇ ਸਵਾਲ ਖੜ੍ਹੇ ਕੀਤੇ। The post ਚਾਈਨਾ ਡੋਰ ਨੇ 4 ਸਾਲਾ ਬੱਚੇ ਦਾ ਵੱਢਿਆ ਚਿਹਰਾ, ਡਾਕਟਰਾਂ ਨੂੰ 70 ਟਾਂਕੇ ਲਗਾ ਕੇ ਕਰਨੀ ਪਈ ਪਲਾਸਟਿਕ ਸਰਜਰੀ appeared first on TheUnmute.com - Punjabi News. Tags:
|
ਕੰਡਿਆਲੀ ਤਾਰ ਅੱਗੇ ਜਾਣ ਨਾਲ ਕਿਸਾਨਾਂ ਨੂੰ ਹੋਵੇਗਾ ਵੱਡਾ ਫਾਇਦਾ: ਕੁਲਦੀਪ ਸਿੰਘ ਧਾਲੀਵਾਲ Saturday 14 January 2023 01:14 PM UTC+00 | Tags: aam-aadmi-party central-government cm-bhagwant-mann farmers kuldeep-singh-dhaliwal news punjab-border-village punjab-farmers punjab-government punjabi-news punjab-pakistan-border the-unmute-breaking-news the-unmute-punjabi-news ਅੰਮ੍ਰਿਤਸਰ 14 ਜਨਵਰੀ 2023: ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੇ ਯਤਨਾ ਸਦਕਾ ਕੇਂਦਰ ਸਰਕਾਰ ਕੰਡਿਆਲੀ ਤਾਰ ਨੂੰ ਅੱਗੇ ਲੈ ਕੇ ਜਾ ਰਹੀ ਹੈ। ਜਿਸ ਨਾਲ ਕਿਸਾਨਾਂ (farmers) ਨੂੰ ਵੱਡਾ ਫਾਇਦਾ ਹੋਵੇਗਾ ਅਤੇ ਕੇਂਦਰ ਸਰਕਾਰ ਦਾ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਵਲੋਂ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧਿਆਨ ਵਿਚ ਕੰਡਿਆਲੀ ਤਾਰ ਦਾ ਮੁੱਦਾ ਚੁੱਕਿਆ ਸੀ ਕਿ ਇਸ ਤਾਰ ਨੂੰ ਕੁੱਝ ਅੱਗੇ ਲੈ ਕੇ ਜਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਫਾਇਦਾ ਮਿਲ ਸਕੇ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੰਤਰੀਆਂ ਨੇ ਕੇਵਲ ਆਪਣੇ ਹਿੱਤ ਦੇ ਮੁੱਦੇ ਹੀ ਚੁੱਕੇ ਸਨ। ਜਦਕਿ ਇਹ ਕੰਮ ਅੱਜ ਤੋਂ 50 ਸਾਲ ਪਹਿਲਾਂ ਹੀ ਹੋ ਜਾਣੇ ਚਾਹੀਦੇ ਸਨ। ਉਨਾਂ ਕਿਹਾ ਕਿ ਅਸੀਂ ਇਕ ਸਾਲ ਦੇ ਅੰਦਰ-ਅੰਦਰ ਹੀ ਕਿਸਾਨਾਂ ਦੇ ਹਿੱਤਾਂ ਲਈ ਕਈ ਅਹਿਮ ਫੈਸਲੇ ਕੀਤੇ ਹਨ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਸ: ਧਾਲੀਵਾਲ ਨੇ ਦੱਸਿਆ ਕਿ ਭੱਲਾ ਪਿੰਡ ਦੀ ਸ਼ੂਗਰ ਮਿੱਲ ਦਾ ਯਾਰਡ ਜੋ ਕਿ ਪਿਛਲੇ ਕਾਫ਼ੀ ਸਮੇਂ ਤੋਂ ਬਦਤਰ ਹਾਲਤ ਵਿੱਚ ਸੀ ਅਤੇ ਕਿਸਾਨਾਂ ਨੂੰ ਇਥੇ ਟਰੈਕਟਰ ਟਰਾਲੀਆਂ ਖੜ੍ਹੀ ਕਰਨ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨਾਂ ਕਿਹਾ ਕਿ ਇਹ ਯਾਰਡ ਦੋ ਮਹੀਨੇ ਵਿਚ ਹੀ ਨਵਾਂ ਬਣਾਇਆ ਜਾਵੇਗਾ ਅਤੇ ਕੰਕਰੀਟ ਦਾ ਵਧੀਆ ਫਰਸ਼ ਪਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ ਉਨਾਂ ਕਿਹਾ ਕਿ ਕਿਸਾਨਾਂ ਨੂੰ ਇਕ ਹਫ਼ਤੇ ਦੇ ਅੰਦਰ ਹੀ ਗੰਨੇ ਦੀ ਅਦਾਇਗੀ ਕਰ ਦਿੱਤੀ ਜਾਂਦੀ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਅੱਜ ਰਾਵੀ ਦਰਿਆ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਆਪਣੇ ਸੰਦ ਲੈ ਕੇ ਜਾਣ ਲਈ ਤਿੰਨ ਬੇੜੇ ਮੁਹੱਈਆ ਕਰਵਾਏ ਗਏ ਹਨ। ਉਨਾਂ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਇਥੇ ਪੱਕੇ ਪੁੱਲ ਨਹੀਂ ਬਣਾਏ ਜਾ ਸਕਦੇ। ਪਰ ਜਲਦ ਹੀ ਇਥੇ ਕਿਸਾਨਾਂ ਦੇ ਫਾਇਦਾ ਲਈ ਪਲਟੂਨ ਪੁੱਲ ਬਣਾਏ ਜਾਣਗੇ। ਉਨਾਂ ਦੱਸਿਆ ਕਿ ਅਜਨਾਲੇ ਹਲਕੇ ਦਾ ਵਿਕਾਸ ਤੇਜੀ ਨਾਲ ਹੋ ਰਿਹਾ ਹੈ ਅਤੇ ਵਿਕਾਸ ਦੇ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ । ਉਨਾਂ ਕਿਹਾ ਕਿ 19 ਮਾਰਚ ਨੂੰ ਸਰਕਾਰ ਦਾ ਇਕ ਸਾਲ ਪੂਰਾ ਹੋਣ ਜਾ ਰਿਹਾ ਹੈ। ਇਸ ਮੌਕੇ ਹਲਕਾ ਨਿਵਾਸੀਆਂ ਨੂੰ ਇਕ ਸਾਲ ਦੇ ਵਿਕਾਸ ਕਾਰਜਾਂ ਦਾ ਬਿਓਰਾ ਵੀ ਦਿੱਤਾ ਜਾਵੇਗਾ। The post ਕੰਡਿਆਲੀ ਤਾਰ ਅੱਗੇ ਜਾਣ ਨਾਲ ਕਿਸਾਨਾਂ ਨੂੰ ਹੋਵੇਗਾ ਵੱਡਾ ਫਾਇਦਾ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News. Tags:
|
ਕੋਟਕ ਮਹਿੰਦਰਾ ਬੈਂਕ ਵੱਲੋਂ ਜੂਨੀਅਰ ਤੇ ਸੀਨੀਅਰ ਐਕੋਜੀਸ਼ੀਅਨ ਮੈਨੇਜਰ ਦੀਆਂ 10 ਅਸਾਮੀਆਂ ਲਈ ਅਰਜੀਆਂ ਦੀ ਮੰਗ Saturday 14 January 2023 01:19 PM UTC+00 | Tags: breaking-news business-bureau ਅੰਮ੍ਰਿਤਸਰ 14 ਜਨਵਰੀ 2023: ਪੰਜਾਬ ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤਾ ਗਿਆ ਹੈ। ਜਿਸ ਦਾ ਮੁੱਖ ਕੰਮ ਬੇਰੁਜ਼ਗਾਰ ਨੌਜ਼ਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰਨਾ ਹੈ। ਡਿਪਟੀ ਡਾਇਰੈਕਟਰ ਵਿਕਰਮ ਜੀਤ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਕੋਟਕ ਮਹਿੰਦਰਾ ਬੈਂਕ (Kotak Mahindra Bank) ਵੱਲੋਂ ਜੂਨੀਅਰ ਅਤੇ ਸੀਨੀਅਰ ਐਕੋਜੀਸ਼ੀਅਨ ਮੈਨੇਜਰ ਦੀਆਂ 10 ਅਸਾਮੀਆਂ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ। ਜਿਸ ਵਿੱਚ ਉਮਰ ਯੋਗਤਾ 18 ਤੋਂ 26 ਸਾਲ ਰੱਖੀ ਗਈ ਹੈ ਅਤੇ ਵਿੱਦਿਅਕ ਯੋਗਤਾ ਮੈਟ੍ਰਿਕ, ਬਾਰਵੀਂ ਅਤੇ ਗੈਰਜ਼ੂਏਸਨ ਵਿੱਚੋਂ ਘੱਟੋ—ਘੱਟ 50 ਪ੍ਰਤੀਸ਼ਤ ਅੰਕ ਲਾਜ਼ਮੀ ਰੱਖੇ ਗਏ ਹਨ।ਇਸ ਤੋਂ ਇਲਾਵਾ ਪ੍ਰਾਰਥੀ ਕੋਲ ਆਪਣੀ ਬਾਈਕ ਅਤੇ ਡਰਾਈਵਿੰਗ ਲਾਇਸੈਂਸ ਹੋਣਾ ਵੀ ਲਾਜ਼ਮੀ ਹੈ।ਚੁਣੇ ਗਏ ਪ੍ਰਾਰਥੀਆਂ ਦੀ 21 ਦਿਨ ਦੀ ਟਰੇਨਿੰਗ ਲਗਾਈ ਜਾਵੇਗੀ ਜਿਸ ਦੀ ਫੀਸ 20000 ਰੁ: ਪ੍ਰਾਰਥੀ ਅਦਾ ਕਰੇਗਾ। ਇਹ ਫੀਸ ਪ੍ਰਾਰਥੀ ਨੂੰ ਨੌਕਰੀ ਕਰਦੇ ਸਮੇਂ ਇੱਕ ਸਾਲ ਦੇ ਦੌਰਾਨ ਵਾਪਸ ਕਰ ਦਿੱਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਤਨਖ਼ਾਹ 2,25,000 ਰੁ. ਤੋਂ 3,20,000 ਰੁ. ਸਲਾਨਾ ਹੋਵੇਗੀ। ਇਨ੍ਹਾਂ ਅਰਜ਼ੀਆਂ ਦੀ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 19—01—2023 ਦੁਪਹਿਰ 12 ਵਜੇ ਤੱਕ ਹੈ। ਆਨਲਾਈਨ ਅਪਲਾਈ ਕਰਦੇ ਸਮੇਂ ਪ੍ਰਾਰਥੀ ਨੂੰ ਆਪਣਾ ਵਿਅਕਤੀਗਤ ਵੇਰਵਾਧਿਆਨਪੂਰਵਕ ਭਰਨਾ ਹੋਵੇਗਾ। ਇਸ ਸਬੰਧੀ ਚਾਹਵਾਨ ਪ੍ਰਾਰਥੀ ਇਸ ਲਿੰਕ http://tinyurl.com/35tc5w5p ਤੇ ਆਨਲਾਇਨ ਅਪਲਾਈ ਕਰ ਸਕਦੇ ਹਨ।ਅਪਲਾਈ ਕਰਦੇ ਸਮੇਂ ਕੋਈ ਸਮੱਸਿਆ ਆਉਣ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਦੇ ਕਰੀਅਰ ਕੌਸਲਰ ਸ੍ਰੀ ਗੌਰਵ ਕੁਮਾਰ ਨਾਲ ਇਸ ਮੋਬਾਇਲ ਨੰ: 9646906412 ਤੇ ਸੰਪਰਕ ਕੀਤਾ ਜਾ ਸਕਦਾ ਹੈ। The post ਕੋਟਕ ਮਹਿੰਦਰਾ ਬੈਂਕ ਵੱਲੋਂ ਜੂਨੀਅਰ ਤੇ ਸੀਨੀਅਰ ਐਕੋਜੀਸ਼ੀਅਨ ਮੈਨੇਜਰ ਦੀਆਂ 10 ਅਸਾਮੀਆਂ ਲਈ ਅਰਜੀਆਂ ਦੀ ਮੰਗ appeared first on TheUnmute.com - Punjabi News. Tags:
|
ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਵੀਆਂ ਪੁਲਾਂਘਾਂ ਪੁੱਟੇਗਾ ਪੰਜਾਬ: CM ਮਾਨ Saturday 14 January 2023 01:42 PM UTC+00 | Tags: aam-aadmi-clinics aam-aadmi-party cm cm-bhagwant-mann cm-mann health-services news punjab punjab-government the-unmute-breaking-news ਚੰਡੀਗੜ੍ਹ 14 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਵੀਆਂ ਪੁਲਾਂਘਾਂ ਪੁੱਟਦੇ ਹੋਏ ਪੰਜਾਬ ਸਰਕਾਰ 27 ਜਨਵਰੀ ਨੂੰ 400 ਤੋਂ ਵੱਧ ਨਵੇਂ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ ਸਮਰਪਿਤ ਹੋ ਜਾਣਗੇ। ਅੰਮ੍ਰਿਤਸਰ ਵਿਖੇ 27 ਜਨਵਰੀ ਨੂੰ ਹੋਣ ਵਾਲੇ ਵੱਡੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਥੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 75ਵੇਂ ਆਜ਼ਾਦੀ ਦਿਵਸ ਮੌਕੇ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਲੋਕਾਂ ਨੂੰ 100 ਦੇ ਕਰੀਬ ਕਲੀਨਿਕਲ ਟੈਸਟਾਂ ਦੇ ਨਾਲ 41 ਹੈਲਥ ਪੈਕੇਜ ਮੁਫਤ ਪ੍ਰਦਾਨ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਵਿੱਚ ਮੀਲ ਪੱਥਰ ਵਜੋਂ ਕੰਮ ਕਰ ਰਹੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਵੀ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ 400 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਪੰਜਾਬ ਸਿਹਤ ਸੰਭਾਲ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗਾ ਜਿਸ ਨਾਲ ਅਜਿਹੇ 500 ਕਲੀਨਿਕ ਕਾਰਜਸ਼ੀਲ ਹੋ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਕ੍ਰਾਂਤੀਕਾਰੀ ਪਹਿਲਕਦਮੀ ਸੂਬੇ ਦੀ ਸਿਹਤ ਸੰਭਾਲ ਵਿਵਸਥਾ ਨੂੰ ਮੁੜ ਸੁਰਜੀਤ ਕਰੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਮ ਆਦਮੀ ਕਲੀਨਿਕ ਸਮਰਪਿਤ ਕਰਨ ਮੌਕੇ ਹੋਣ ਵਾਲੇ ਸਮਾਗਮ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਸੂਬਾ ਸਰਕਾਰ ਵੱਲੋਂ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਪੰਜਾਬ ਨੂੰ ਸਿਹਤਮੰਦ ਅਤੇ ਰੋਗ ਮੁਕਤ ਬਣਾਉਣ ਪ੍ਰਤੀ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦੇ ਵਸਨੀਕਾਂ ਨੂੰ ਹੁਣ ਇਲਾਜ ਤੇ ਜਾਂਚ ਸਹੂਲਤਾਂ ਲਈ ਹਸਪਤਾਲਾਂ ਵਿੱਚ ਵੱਡੇ ਖਰਚੇ ਨਹੀਂ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਮਰੀਜ਼ ਕਲੀਨਿਕਾਂ ਵਿੱਚ ਜਾ ਕੇ ਡਾਕਟਰੀ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ ਜਾਂ ਫਿਰ ਆਨਲਾਈਨ ਸਮਾਂ ਲੈਣ ਦੀ ਸਹੂਲਤ ਵੀ ਹਾਸਲ ਕਰ ਸਕਦੇ ਹਨ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸਕੱਤਰ ਸਿਹਤ ਅਜੋਏ ਸ਼ਰਮਾ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਸੋਨਾਲੀ ਗਿਰਿ ਤੇ ਹੋਰ ਵੀ ਹਾਜ਼ਰ ਸਨ। The post ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਵੀਆਂ ਪੁਲਾਂਘਾਂ ਪੁੱਟੇਗਾ ਪੰਜਾਬ: CM ਮਾਨ appeared first on TheUnmute.com - Punjabi News. Tags:
|
ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਆਦਮਪੁਰ ਘਰੇਲੂ ਹਵਾਈ ਅੱਡੇ ਤੋਂ ਉਡਾਣਾਂ ਮਾਰਚ ਦੇ ਅੰਤ ਤੱਕ ਮੁੜ ਚਾਲੂ ਲਈ ਆਖਿਆ Saturday 14 January 2023 01:50 PM UTC+00 | Tags: aam-aadmi-party adampur adampur-airport adampur-jalandhar-airport breaking-news chief-minister-mann civil-aviation-department cm-bhagwant-mann domestic-flights-from-adampur flights jalandhar news punjab-flights punjab-government the-civil-air-terminalat-halwara the-unmute-breaking-news ਚੰਡੀਗੜ੍ਹ 14 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਉਂਦੇ ਮਾਰਚ ਦੇ ਅੰਤ ਤੱਕ ਆਦਮਪੁਰ (Adampur) ਹਵਾਈ ਅੱਡੇ (ਜਲੰਧਰ ) ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ। ਅੱਜ ਇੱਥੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਬੰਦ ਹੋਣ ਨਾਲ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਹਵਾਈ ਅੱਡੇ ਤੋਂ ਉਡਾਣਾਂ ਛੇਤੀ ਤੋਂ ਛੇਤੀ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਰਚ ਦੇ ਅੰਤ ਤੱਕ ਉਡਾਣਾਂ ਮੁੜ ਸ਼ੁਰੂ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਦਮਪੁਰ (Adampur) ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਇਸ ਖੇਤਰ ਨੂੰ ਦੁਨੀਆ ਦੇ ਬਾਕੀ ਦੇਸ਼ਾਂ ਨਾਲ ਸਿੱਧੇ ਹਵਾਈ ਸੰਪਰਕ ਦੀ ਸਹੂਲਤ ਹਾਸਲ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਹਵਾਈ ਅੱਡਾ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨ ਦੇ ਨਾਲ-ਨਾਲ ਇਸ ਖੇਤਰ ਤੇ ਖਾਸ ਕਰਕੇ ਜਲੰਧਰ ਸ਼ਹਿਰ ਦੇ ਆਰਥਿਕ ਵਿਕਾਸ ਨੂੰ ਵੀ ਹੋਰ ਹੁਲਾਰਾ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਦੀ ਸਹੂਲਤ ਦੇਣ ਦੇ ਨਾਲ-ਨਾਲ ਇਹ ਹਵਾਈ ਅੱਡਾ ਸੂਬੇ ਦੀ ਮੀਡੀਆ ਰਾਜਧਾਨੀ ਵਿੱਚ ਮੈਡੀਕਲ ਟੂਰਿਜ਼ਮ ਅਤੇ ਉਦਯੋਗਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗਾ। ਇਕ ਹੋਰ ਏਜੰਡੇ 'ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਲਈ ਚੱਲ ਰਹੇ ਕੰਮ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਨਿਬੇੜਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਵਲ ਏਅਰ ਟਰਮੀਨਲ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਇਸ ਵੱਕਾਰੀ ਪ੍ਰਾਜੈਕਟ ਦਾ ਕੰਮ ਪਿਛਲੇ ਕੁਝ ਮਹੀਨਿਆਂ ਤੋਂ ਲਟਕ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰੋਜੈਕਟ ਦੇ ਕੰਮ ਵਿਚ ਤੇਜ਼ੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਗੈਰ-ਵਾਜਬ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਇਨ੍ਹਾਂ ਹਵਾਈ ਅੱਡਿਆਂ ਤੱਕ ਪਹੁੰਚ ਸੜਕਾਂ ਦੇ ਨਿਰਮਾਣ ਦਾ ਕੰਮ ਛੇਤੀ ਤੋਂ ਛੇਤੀ ਪੂਰਾ ਕਰਨ ਲਈ ਵੀ ਕਿਹਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਪ੍ਰਮੁੱਖ ਸਕੱਤਰ ਸ਼ਹਿਰੀ ਹਵਾਬਾਜ਼ੀ ਰਾਹੁਲ ਭੰਡਾਰੀ, ਸਕੱਤਰ ਲੋਕ ਨਿਰਮਾਣ ਵਿਭਾਗ ਰਜਤ ਅਗਰਵਾਲ, ਡਾਇਰੈਕਟਰ ਸ਼ਹਿਰੀ ਹਵਾਬਾਜ਼ੀ ਸੋਨਾਲੀ ਗਿਰਿ ਅਤੇ ਹੋਰ ਵੀ ਹਾਜ਼ਰ ਸਨ। The post ਮੁੱਖ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਆਦਮਪੁਰ ਘਰੇਲੂ ਹਵਾਈ ਅੱਡੇ ਤੋਂ ਉਡਾਣਾਂ ਮਾਰਚ ਦੇ ਅੰਤ ਤੱਕ ਮੁੜ ਚਾਲੂ ਲਈ ਆਖਿਆ appeared first on TheUnmute.com - Punjabi News. Tags:
|
ਫਿਲੌਰ ਗੋਲੀਕਾਂਡ 'ਚ ਸ਼ਾਮਲ ਮੁੱਖ ਮੁਲਜ਼ਮ ਯੁਵਰਾਜ ਸਿੰਘ ਜੋਰਾ ਗ੍ਰਿਫਤਾਰ: ਡੀਜੀਪੀ ਗੌਰਵ ਯਾਦਵ Saturday 14 January 2023 02:01 PM UTC+00 | Tags: agtf-team breaking-news crime dgp-gaurav-yadav encounter news phillaur-shootout twitter ਚੰਡੀਗੜ੍ਹ 14 ਜਨਵਰੀ 2023: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵਿੱਟਰ ‘ਤੇ ਜਾਣਕਾਰੀ ਦਿੱਤੀ ਕਿ ਏਜੀਟੀਐਫ ਟੀਮ ਨੇ ਫਿਲੌਰ ਗੋਲੀਕਾਂਡ ਵਿੱਚ ਸ਼ਾਮਲ ਮੁੱਖ ਮੁਲਜ਼ਮ ਯੁਵਰਾਜ ਸਿੰਘ ਜੋਰਾ ਨੂੰ ਇੱਕ ਸੂਹ ਦੇ ਆਧਾਰ ‘ਤੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਲਿਖਿਆ ਕਿ 'ਏਜੀਟੀਐਫ ਨੂੰ ਮਿਲੀ ਸੂਹ 'ਤੇ ਕਾਰਵਾਈ ਕਰਦਿਆਂ ਟੀਮ ਨੇ ਜੋਰਾ ਨੂੰ ਜ਼ੀਰਕਪੁਰ ਦੇ ਇੱਕ ਹੋਟਲ ਐਲਪਸ ‘ਚ ਘੇਰ ਲਿਆ, ਜੋਰਾ ਫਿਲੌਰ ਗੋਲੀਕਾਂਡ ਵਿੱਚ ਸ਼ਾਮਲ ਜਿੱਥੇ ਪੁਲਿਸ ਕਾਂਸਟੇਬਲ ਕੁਲਦੀਪ ਸਿੰਘ ਸ਼ਹੀਦ ਹੋਇਆ ਸੀ | ਪੁਲਿਸ ਨੇ ਜੋਰਾ ਜਾਅਲੀ ਆਈਡੀ ਨਾਲ ਚੈੱਕ ਇਨ ਕੀਤਾ।
The post ਫਿਲੌਰ ਗੋਲੀਕਾਂਡ ‘ਚ ਸ਼ਾਮਲ ਮੁੱਖ ਮੁਲਜ਼ਮ ਯੁਵਰਾਜ ਸਿੰਘ ਜੋਰਾ ਗ੍ਰਿਫਤਾਰ: ਡੀਜੀਪੀ ਗੌਰਵ ਯਾਦਵ appeared first on TheUnmute.com - Punjabi News. Tags:
|
ਪਟਿਆਲਾ ਦੀ ਥਾਣਾ ਆਰਬਨ ਅਸਟੇਟ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗ੍ਰਿਫਤਾਰ Saturday 14 January 2023 02:10 PM UTC+00 | Tags: breaking-news urban-estate-police-of-patiala ਪਟਿਆਲਾ 14 ਜਨਵਰੀ 2023: ਪੰਜਾਬ ਸਰਕਾਰ ਅਤੇ ਪੰਜਾਬ ਦੇ ਡੀਜੀਪੀ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਖ਼ਤਮ ਕਰਨ ਲਈ ਪੁਲਿਸ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਜਿਸਦੇ ਚੱਲਦਿਆਂ ਪੁਲਿਸ ਵੱਲੋਂ ਹਰ ਰੋਜ਼ ਨਸ਼ਾ ਤਸਕਰੀ ਕਰਨ ਵਾਲੇ ਮਾੜੇ ਅਨਸਰਾਂ ਨੂੰ ਦਬੋਚ ਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਵੀ ਭੇਜਿਆ ਜਾ ਰਿਹਾ ਹੈ | ਇਸੇ ਕੜੀ ਤਹਿਤ ਪਟਿਆਲਾ ਦੀ ਥਾਣਾ ਆਰਬਨ ਅਸਟੇਟ ਪੁਲਿਸ (Urban Estate Police of Patiala) ਵੱਲੋਂ 900 ਤੋਂ ਵਧੇਰੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ | ਪਟਿਆਲਾ ਦੀ ਥਾਣਾ ਆਰਬਨ ਅਸਟੇਟ ਪੁਲਿਸ ਵੱਲੋਂ ਸ਼ੱਕੀ ਅਤੇ ਭੈੜੇ ਅਨਸਰਾਂ ਦੇ ਸਬੰਧ ਵਿੱਚ ਯੂਨੀਵਰਸਿਟੀ ਦੇ ਸਾਹਮਣੇ ਗਸ਼ਤ ਅਤੇ ਚੈਕਿੰਗ ਕੀਤੀ ਜਾ ਰਹੀ ਸੀ, ਇਸੇ ਦੌਰਾਨ ਇਕ ਵਿਅਕਤੀ ਜਿਸ ਦੇ ਹੱਥ ਵਿੱਚ ਮੋਮੀ ਲਿਫਾਫਾ ਫੜਿਆ ਹੋਇਆ ਸੀ, ਉਸ ਨੇ ਪੁਲਿਸ ਨੂੰ ਦੇਖ ਕੇ ਆਪਣੇ ਹੱਥ ਵਿੱਚ ਫ਼ੜਿਆ ਲਿਫ਼ਾਫਾ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਪਾਰਟੀ ਨੇ ਇਸ ਵਿਅਕਤੀ ਨੂੰ ਮੌਕੇ ‘ਤੇ ਕਾਬੂ ਕਰਕੇ ਇਸ ਕੋਲੋਂ 960 ਦੇ ਕਰੀਬ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਥਾਣਾ ਅਰਬਨ ਸਟੇਟ ਦੇ ਇੰਚਾਰਜ ਅੰਮ੍ਰਿਤਬੀਰ ਸਿੰਘ ਚਾਹਲ ਨੇ ਦੱਸਿਆ ਕਿ ਇਹ ਵਿਅਕਤੀ ਯੂਨੀਵਰਸਿਟੀ ਦੇ ਸਾਹਮਣੇ ਨੌਜਵਾਨਾਂ ਨੂੰ ਇਹ ਨਸ਼ੀਲੀਆਂ ਗੋਲੀਆਂ ਸਪਲਾਈ ਕਰਕੇ, ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਧਕੇਲ ਰਿਹਾ ਸੀ | ਉਨ੍ਹਾਂ ਦੱਸਿਆ ਕਿ ਇਸ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਇਸ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਇਸ ਮੁਲਜ਼ਮ ਤੋਂ ਨਸ਼ੀਲੀਆਂ ਗੋਲੀਆਂ ਸਬੰਧੀ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ | The post ਪਟਿਆਲਾ ਦੀ ਥਾਣਾ ਆਰਬਨ ਅਸਟੇਟ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗ੍ਰਿਫਤਾਰ appeared first on TheUnmute.com - Punjabi News. Tags:
|
ਸਿੱਖਿਆ, ਸਿਹਤ ਅਤੇ ਰੁਜ਼ਗਾਰ ਖੇਤਰ 'ਚ ਵੱਡੇ ਸੁਧਾਰ ਲਿਆਂਦੇ ਜਾਣਗੇ: CM ਭਗਵੰਤ ਮਾਨ Saturday 14 January 2023 02:18 PM UTC+00 | Tags: aam-aadmi-clinics aam-aadmi-party chief-minister-bhagwant-mann cm-bhagwant-mann education employment health health-and-employment kurali mohali news punjab-government the-unmute-breaking-news ਕੁਰਾਲੀ (ਐਸ.ਏ.ਐਸ. ਨਗਰ, ਮੁਹਾਲੀ) 14 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਸਿੱਖਿਆ (Education), ਸਿਹਤ (Health) ਅਤੇ ਰੁਜ਼ਗਾਰ (Employment) ਦੇ ਖੇਤਰ ਦੀ ਮੁਕੰਮਲ ਕਾਇਆਕਲਪ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਕਾਰਜਾਂ ਵਿਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸਥਾਨਕ ਸਿਹਤ ਕੇਂਦਰ ਦਾ ਅਚਨਚੇਤੀ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਇਨ੍ਹਾਂ ਖੇਤਰਾਂ ਦੀ ਸੁਰਜੀਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਫਾਇਦਾ ਲੈ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਇਹ ਖੇਤਰ ਸਿੱਧੇ ਤੌਰ ‘ਤੇ ਲੋਕ ਭਲਾਈ ਨਾਲ ਜੁੜੇ ਹੋਏ ਹਨ। ਅੱਜ ਦੇ ਦੌਰੇ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਅਚਨਚੇਤੀ ਦੌਰਿਆਂ ਦਾ ਮਕਸਦ ਨੁਕਸ ਕੱਢਣਾ ਨਹੀਂ ਹੈ ਸਗੋਂ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਦਾ ਸਪੱਸ਼ਟ ਉਦੇਸ਼ ਮਿਆਰੀ ਸਿਹਤ (Health) ਸੇਵਾਵਾਂ ਪ੍ਰਦਾਨ ਕਰਨ ਲਈ ਹੇਠਲੇ ਪੱਧਰ ‘ਤੇ ਮੌਜੂਦ ਵਿਵਸਥਾ ਦਾ ਪਤਾ ਲਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਵੀ ਸਰਕਾਰ ਨੇ ਇਨ੍ਹਾਂ ਖੇਤਰਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਿਸ ਕਾਰਨ ਸੂਬਾ ਇਨ੍ਹਾਂ ਖੇਤਰਾਂ ਵਿੱਚ ਪਛੜ ਗਿਆ।
ਮੁੱਖ ਮੰਤਰੀ ਨੇ ਕੁਰਾਲੀ ਦੇ ਸਿਹਤ ਕੇਂਦਰ ਨੂੰ ਮੁਕੰਮਲ ਰੂਪ ਵਿੱਚ ਸੁਧਾਰਨ ਦਾ ਐਲਾਨ ਕਰਦਿਆਂ ਕਿਹਾ ਕਿ ਇੱਥੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਕੇਂਦਰ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਆਧੁਨਿਕ ਸਿਹਤ ਸੇਵਾਵਾਂ ਉਨ੍ਹਾਂ ਦੇ ਦਰਾਂ ‘ਤੇ ਹੀ ਮਿਲ ਸਕਣ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਰੂਪ ਵਿੱਚ ਸੂਬੇ ਵਿੱਚ ਇੱਕ ਨਵੀਂ ਕ੍ਰਾਂਤੀ ਆਈ ਹੈ ਜਿਸ ਵਿੱਚ ਲੋਕ ਬਿਹਤਰ ਸਿਹਤ ਸੇਵਾਵਾਂ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 27 ਜਨਵਰੀ ਤੱਕ ਸੂਬੇ ਭਰ ਵਿੱਚ ਅਜਿਹੇ 500 ਕਲੀਨਿਕ ਚਾਲੂ ਹੋ ਜਾਣਗੇ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫਤ ਕਲੀਨਿਕਲ ਟੈਸਟਾਂ ਦੇ ਨਾਲ-ਨਾਲ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਵੀ ਮੁਫਤ ਦਿੱਤੀਆਂ ਜਾਣਗੀਆਂ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲਗਭਗ ਹਰ ਜ਼ਿਲ੍ਹੇ ਵਿੱਚ ਨਵੇਂ ਮੈਡੀਕਲ ਕਾਲਜ ਵੀ ਖੋਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸਿਰਫ਼ ਰੈਫ਼ਰਲ ਸੈਂਟਰਾਂ ਵਜੋਂ ਕੰਮ ਨਾ ਕਰਨ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਸ਼ੁਰੂਆਤੀ ਪਲ ਬਹੁਤ ਮਹੱਤਵਪੂਰਨ ਹੁੰਦੇ ਹਨ ਜਿਸ ਕਰਕੇ ਇਸ ਸਮੇਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਦੀ ਮਜ਼ਬੂਤੀ ਨਾਲ ਸੂਬੇ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਨਾਲ ਸੂਬੇ ਦੇ ਨੌਜਵਾਨਾਂ ਦੇ ਦੂਜੇ ਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਰੋਕਣ ਵਿੱਚ ਵੀ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਵਰਤਣ ਲਈ ਅਣਥੱਕ ਯਤਨ ਕਰ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਹੋਰ ਵੀ ਮੌਜੂਦ ਸਨ। The post ਸਿੱਖਿਆ, ਸਿਹਤ ਅਤੇ ਰੁਜ਼ਗਾਰ ਖੇਤਰ ‘ਚ ਵੱਡੇ ਸੁਧਾਰ ਲਿਆਂਦੇ ਜਾਣਗੇ: CM ਭਗਵੰਤ ਮਾਨ appeared first on TheUnmute.com - Punjabi News. Tags:
|
ਚੀਨ 'ਚ ਕਰੋਨਾ ਵਾਇਰਸ ਕਾਰਨ 59,938 ਮਰੀਜ਼ਾਂ ਦੀ ਮੌਤ, WHO ਨੇ ਚੀਨ ਨੂੰ ਲਗਾਈ ਫਟਕਾਰ Saturday 14 January 2023 02:27 PM UTC+00 | Tags: breaking-news corona-virus who ਚੰਡੀਗੜ੍ਹ 14 ਜਨਵਰੀ 2023: ਵਿਸ਼ਵ ਸਿਹਤ ਸੰਗਠਨ ਨੇ ਹਾਲ ਹੀ ਵਿੱਚ ਕੋਵਿਡ ਮਹਾਂਮਾਰੀ ਦੇ ਅੰਕੜਿਆਂ ਦੀ ਘੱਟ ਰਿਪੋਰਟਿੰਗ ਲਈ ਚੀਨ ਦੀ ਆਲੋਚਨਾ ਕੀਤੀ ਹੈ। ਇਸ ਦੌਰਾਨ ਸ਼ਨੀਵਾਰ ਨੂੰ ਬੀਜਿੰਗ ਨੇ ਦੱਸਿਆ ਕਿ ਪਿਛਲੇ 30 ਦਿਨਾਂ ਵਿੱਚ ਦੇਸ਼ ਭਰ ਦੇ ਹਸਪਤਾਲਾਂ ਵਿੱਚ ਕਰੋਨਾ ਵਾਇਰਸ (Corona Virus) ਕਾਰਨ 59,938 ਮਰੀਜ਼ਾਂ ਦੀ ਮੌਤ ਹੋ ਗਈ ਹੈ। ਅਧਿਕਾਰਤ ਮੀਡੀਆ ਨੇ ਦੱਸਿਆ ਕਿ ਰਾਸ਼ਟਰੀ ਸਿਹਤ ਕਮਿਸ਼ਨ ਨੇ ਸ਼ਨੀਵਾਰ ਨੂੰ ਕਿਹਾ ਕਿ 8 ਦਸੰਬਰ ਤੋਂ 12 ਜਨਵਰੀ ਦੇ ਵਿਚਕਾਰ ਹਸਪਤਾਲਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 59,938 ਸੀ। ਇਨ੍ਹਾਂ ਵਿੱਚ ਕੋਵਿਡ-19 ਨਾਲ ਸਬੰਧਤ ਮੌਤਾਂ ਵੀ ਸ਼ਾਮਲ ਹਨ। ਕਮਿਸ਼ਨ ਦੇ ਮੈਡੀਕਲ ਮਾਮਲਿਆਂ ਦੇ ਵਿਭਾਗ ਦੇ ਡਾਇਰੈਕਟਰ ਜ਼ੀਓ ਯਾਹੂਈ ਨੇ ਕਿਹਾ ਕਿ ਮੈਡੀਕਲ ਸੰਸਥਾਵਾਂ ਵਿੱਚ ਕੋਵਿਡ-19 ਦੀ ਲਾਗ ਕਾਰਨ ਸਾਹ ਲੈਣ ਵਿੱਚ ਤਕਲੀਫ਼ਾਂ ਕਾਰਨ 5,503 ਮੌਤਾਂ ਦਰਜ ਕੀਤੀਆਂ ਗਈਆਂ ਹਨ, ਅਤੇ ਕੋਵਿਡ (Corona Virus) ਨਾਲ ਕੈਂਸਰ ਜਾਂ ਦਿਲ ਦੀ ਬਿਮਾਰੀ ਕਾਰਨ 54,435 ਮੌਤਾਂ ਹੋਈਆਂ ਹਨ। ਦ ਸਾਊਥ ਚਾਈਨਾ ਮਾਰਨਿੰਗ ਪੋਸਟ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਔਸਤ ਉਮਰ 80.3 ਸੀ ਅਤੇ ਮਰਨ ਵਾਲਿਆਂ ਵਿੱਚੋਂ 90 ਪ੍ਰਤੀਸ਼ਤ 65 ਜਾਂ ਇਸ ਤੋਂ ਵੱਧ ਉਮਰ ਦੇ ਸਨ। ਇਸ ਦੇ ਨਾਲ ਹੀ ਦਸੰਬਰ 2019 ਵਿੱਚ ਵੁਹਾਨ ਸ਼ਹਿਰ ਵਿੱਚ ਪਹਿਲੇ ਕੋਰੋਨਾਵਾਇਰਸ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਅਧਿਕਾਰਤ ਮੌਤਾਂ ਦੀ ਗਿਣਤੀ 65,210 ਹੋ ਗਈ ਹੈ। ਚੀਨ ਨੇ ਆਪਣੀ ਸਖਤ ਜ਼ੀਰੋ ਕੋਵਿਡ ਨੀਤੀ ਨੂੰ ਹਟਾਉਣ ਤੋਂ ਬਾਅਦ ਰੋਜ਼ਾਨਾ ਕੋਵਿਡ ਅੰਕੜਿਆਂ ਨੂੰ ਰੋਕ ਦਿੱਤਾ ਹੈ। ਇਸ ਨੇ ਲਗਭਗ ਤਿੰਨ ਸਾਲਾਂ ਬਾਅਦ 8 ਜਨਵਰੀ ਨੂੰ ਅੰਤਰਰਾਸ਼ਟਰੀ ਯਾਤਰੀਆਂ ਲਈ ਆਪਣੀਆਂ ਸਰਹੱਦਾਂ ਮੁੜ ਖੋਲ੍ਹ ਦਿੱਤੀਆਂ ਹਨ। ਵਿਸ਼ਵ ਸਿਹਤ ਸੰਗਠਨ ਨੇ ਬੁੱਧਵਾਰ ਨੂੰ ਕਿਹਾ ਕਿ ਚੀਨ ਕੋਵਿਡ ਮਹਾਮਾਰੀ ਦੀ ਮੌਜੂਦਾ ਲਹਿਰ ਤੋਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਘੱਟ ਦੱਸ ਰਿਹਾ ਹੈ।
The post ਚੀਨ ‘ਚ ਕਰੋਨਾ ਵਾਇਰਸ ਕਾਰਨ 59,938 ਮਰੀਜ਼ਾਂ ਦੀ ਮੌਤ, WHO ਨੇ ਚੀਨ ਨੂੰ ਲਗਾਈ ਫਟਕਾਰ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਦੀ AGTF ਨੇ ਜ਼ੀਰਕਪੁਰ ਤੋਂ ਫਿਲੌਰ ਗੋਲੀਕਾਂਡ ਦੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ Saturday 14 January 2023 04:27 PM UTC+00 | Tags: agtf breaking-news news phillaur-shooting phillaur-shooting-case punjab-police zirakpur ਚੰਡੀਗੜ੍ਹ, 14 ਜਨਵਰੀ 2023: ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਅੱਜ ਜ਼ੀਰਕਪੁਰ ਵਿਖੇ ਸੰਖੇਪ ਮੁਕਾਬਲੇ ਤੋਂ ਬਾਅਦ ਫਿਲੌਰ ਗੋਲੀਕਾਂਡ ਦੇ ਮੁੱਖ ਦੋਸ਼ੀ ਯੁਵਰਾਜ ਸਿੰਘ ਉਰਫ ਜੋਰਾ ਨੂੰ ਗ੍ਰਿਫਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦਾ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਫਿਲੌਰ ਵਿਖੇ ਡਿਊਟੀ ਦੌਰਾਨ ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦਿਆਂ ਸ਼ਹੀਦ ਹੋ ਗਿਆ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਦੋਸ਼ੀ ਯੁਵਰਾਜ ਸਿੰਘ ਉਰਫ ਜੋਰਾ ਰਮਜਾਨ ਮਲਿਕ ਵਜੋਂ ਜਾਅਲੀ ਪਛਾਣ ‘ਤੇ ਜ਼ੀਰਕਪੁਰ ਦੇ ਢਕੋਲੀ ਵਿਖੇ ਹੋਟਲ ਐਲਪਸ ਵਿਖੇ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਬਾਰੇ ਇਤਲਾਹ ਮਿਲਣ ‘ਤੇ ਕਾਰਵਾਈ ਕਰਦਿਆਂ ਏ.ਆਈ.ਜੀ. ਸੰਦੀਪ ਗੋਇਲ ਅਤੇ ਡੀ.ਐਸ.ਪੀ. ਬਿਕਰਮ ਬਰਾੜ ਦੀ ਅਗਵਾਈ ਵਿੱਚ ਏ.ਜੀ.ਟੀ.ਐਫ. ਦੀ ਟੀਮ ਨੇ ਹੋਟਲ ਐਲਪਸ ਨੂੰ ਘੇਰਾ ਪਾ ਲਿਆ ਅਤੇ ਹੋਟਲ ਦੇ ਮੈਨੇਜਰ ਤੋਂ ਹੋਟਲ ਦੇ ਕਮਰਾ ਨੰਬਰ 105 ਵਿੱਚ ਮੁਲਜ਼ਮ ਜੋਰਾ ਦੇ ਹੋਣ ਦੀ ਪੁਸ਼ਟੀ ਕੀਤੀ। ਪੁਸ਼ਟੀ ਤੋਂ ਬਾਅਦ ਏ.ਜੀ.ਟੀ.ਐਫ. (AGTF) ਦੀ ਟੀਮ ਨੇ ਦੋਸ਼ੀ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਜੋਰੇ ਨੇ ਏ.ਜੀ.ਟੀ.ਐਫ. ਟੀਮ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਸਮੇਂ ਦੀ ਗੋਲੀਬਾਰੀ ਤੋਂ ਬਾਅਦ, ਏ.ਜੀ.ਟੀ.ਐਫ. ਦੀ ਟੀਮ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਕਾਬਲੇ ਦੌਰਾਨ ਜੋਰੇ ਨੂੰ ਗੋਲੀ ਲੱਗਣ ਕਰਕੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ਵਿੱਚੋਂ ਦੋ .32 ਬੋਰ ਦੇ ਪਿਸਤੌਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਉਨ੍ਹਾਂ ਦੇ ਘਰ ਜਾ ਕੇ ਦੇਸ਼ ਲਈ ਇਸ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਮ੍ਰਿਤਕ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ ਸਨ। ਉਨ੍ਹਾਂ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਂ 'ਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਂ ਰੱਖਣ ਦਾ ਵੀ ਐਲਾਨ ਕੀਤਾ। The post ਪੰਜਾਬ ਪੁਲਿਸ ਦੀ AGTF ਨੇ ਜ਼ੀਰਕਪੁਰ ਤੋਂ ਫਿਲੌਰ ਗੋਲੀਕਾਂਡ ਦੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ appeared first on TheUnmute.com - Punjabi News. Tags:
|
Odisha: ਕਟਕ 'ਚ ਮਕਰ ਸਕ੍ਰਾਂਤੀ ਮੇਲੇ ਦੌਰਾਨ ਮਚੀ ਭਗਦੜ, ਇੱਕ ਔਰਤ ਦੀ ਮੌਤ, 20 ਜ਼ਖ਼ਮੀ Saturday 14 January 2023 04:41 PM UTC+00 | Tags: chief-minister-naveen-patnaik cuttack makar-skranti-mela-in-cuttack news odisha ਚੰਡੀਗੜ੍ਹ 14 ਜਨਵਰੀ 2023: ਉੜੀਸਾ (Odisha) ਦੇ ਕਟਕ ‘ਚ ਮਕਰ ਸਕ੍ਰਾਂਤੀ ਮੇਲੇ ਦੌਰਾਨ ਬਡੰਬਾ-ਗੋਪੀਨਾਥਪੁਰ ਟੀ-ਬ੍ਰਿਜ ‘ਤੇ ਭਗਦੜ ਮਚਣ ਦੀ ਘਟਨਾ ਸਾਹਮਣੇ ਆਈ ਹੈ। ਭਗਦੜ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਕਰ ਸਕ੍ਰਾਂਤੀ ਮੇਲੇ ਮੌਕੇ ਬਡੰਬਾ-ਗੋਪੀਨਾਥਪੁਰ ਟੀ-ਬ੍ਰਿਜ ‘ਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਇਕੱਠੇ ਹੋਣ ਕਾਰਨ ਇਹ ਹਾਦਸਾ ਵਾਪਰਿਆ । ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਇਸ ਵਿੱਚ ਉਨ੍ਹਾਂ ਹਾਦਸੇ ਵਿੱਚ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਿਆਂ ਕਿਹਾ ਕਿ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। The post Odisha: ਕਟਕ ‘ਚ ਮਕਰ ਸਕ੍ਰਾਂਤੀ ਮੇਲੇ ਦੌਰਾਨ ਮਚੀ ਭਗਦੜ, ਇੱਕ ਔਰਤ ਦੀ ਮੌਤ, 20 ਜ਼ਖ਼ਮੀ appeared first on TheUnmute.com - Punjabi News. Tags:
|
Women U19 WC: ਭਾਰਤੀ ਟੀਮ ਨੇ ਮੇਜ਼ਬਾਨ ਦੱਖਣੀ ਅਫਰੀਕਾ ਹਰਾ ਕੇ ਵਿਸ਼ਵ ਕੱਪ 'ਚ ਕੀਤੀ ਜੇਤੂ ਸ਼ੁਰੂਆਤ Saturday 14 January 2023 04:54 PM UTC+00 | Tags: bcci breaking-news cricket-news icc news south-africa team-india-defeated-the-host-south-africa team-india-vs-south-africa women-team-india women-u19-wc ਚੰਡੀਗੜ੍ਹ 14 ਜਨਵਰੀ 2023: ਭਾਰਤੀ ਟੀਮ ਨੇ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ‘ਚ ਜੇਤੂ ਸ਼ੁਰੂਆਤ ਕੀਤੀ। ਪਹਿਲੇ ਮੈਚ ਵਿੱਚ ਟੀਮ ਇੰਡੀਆ ਨੇ ਮੇਜ਼ਬਾਨ ਦੱਖਣੀ ਅਫਰੀਕਾ ਦੀ ਟੀਮ ਨੂੰ ਸੱਤ ਵਿਕਟਾਂ ਨਾਲ ਹਰਾਇਆ ਸੀ। ਇਸ ਜਿੱਤ ਨਾਲ ਭਾਰਤ ਦਾ ਰਾਹ ਆਸਾਨ ਹੋ ਗਿਆ ਹੈ ਕਿਉਂਕਿ ਗਰੁੱਪ ਗੇੜ ਵਿੱਚ ਭਾਰਤ ਦੇ ਬਾਕੀ ਦੋ ਮੈਚ ਯੂਏਈ ਅਤੇ ਸਕਾਟਲੈਂਡ ਵਰਗੀਆਂ ਕਮਜ਼ੋਰ ਟੀਮਾਂ ਖ਼ਿਲਾਫ਼ ਹਨ। ਇਸ ਮੈਚ ਵਿੱਚ ਜਿੱਤ ਨਾਲ ਭਾਰਤੀ ਟੀਮ ਅੰਕ ਸੂਚੀ ਵਿੱਚ ਆਪਣੇ ਗਰੁੱਪ ਵਿੱਚ ਸਿਖਰ 'ਤੇ ਆ ਗਈ ਹੈ। ਦੱਖਣੀ ਅਫਰੀਕਾ ਖਿਲਾਫ ਮੈਚ ‘ਚ ਭਾਰਤੀ ਕਪਤਾਨ ਸ਼ੈਫਾਲੀ ਵਰਮਾ ਨੇ ਟਾਸ ਹਾਰਿਆ ਸੀ ਅਤੇ ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਦੱਖਣੀ ਅਫਰੀਕਾ ਲਈ ਸੀਮੋਨ ਲਾਰੈਂਸ ਨੇ 44 ਗੇਂਦਾਂ ਵਿੱਚ 61 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਮੈਡੀਸਨ ਲੈਂਡਸਮੈਨ ਨੇ 17 ਗੇਂਦਾਂ ‘ਤੇ 32 ਦੌੜਾਂ ਦੀ ਪਾਰੀ ਖੇਡੀ ਅਤੇ ਅਫਰੀਕੀ ਟੀਮ ਦਾ ਸਕੋਰ ਪੰਜ ਵਿਕਟਾਂ ‘ਤੇ 166 ਦੌੜਾਂ ਤੱਕ ਪਹੁੰਚਾਇਆ। 167 ਦੌੜਾਂ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਸ਼ਾਨਦਾਰ ਰਹੀ। ਕਪਤਾਨ ਸ਼ੈਫਾਲੀ ਵਰਮਾ ਅਤੇ ਸ਼ਵੇਤਾ ਸਹਿਰਾਵਤ ਨੇ ਪਹਿਲੀ ਵਿਕਟ ਲਈ 77 ਦੌੜਾਂ ਜੋੜੀਆਂ। ਦੋਵਾਂ ਨੇ ਪਾਵਰਪਲੇ ‘ਚ ਹੀ 70 ਦੌੜਾਂ ਬਣਾ ਕੇ ਭਾਰਤ ਦੀ ਜਿੱਤ ਦੀ ਨੀਂਹ ਰੱਖੀ। ਇਸ ਦੌਰਾਨ ਸ਼ੈਫਾਲੀ ਨੇ ਇੱਕ ਓਵਰ ਵਿੱਚ 26 ਦੌੜਾਂ ਬਣਾਈਆਂ। ਸ਼ੈਫਾਲੀ ਨੇ ਭਾਰਤੀ ਪਾਰੀ ਦੇ ਛੇਵੇਂ ਓਵਰ ਦੀਆਂ ਪਹਿਲੀਆਂ ਪੰਜ ਗੇਂਦਾਂ ‘ਤੇ ਪੰਜ ਚੌਕੇ ਜੜੇ ਅਤੇ ਆਖਰੀ ਗੇਂਦ ‘ਤੇ ਛੱਕਾ ਲਗਾ ਕੇ ਪਾਵਰਪਲੇ ਦਾ ਅੰਤ ਕਰ ਦਿੱਤਾ। ਅੰਤ ਵਿੱਚ ਭਾਰਤ ਨੇ 16.3 ਓਵਰਾਂ ਵਿੱਚ ਤਿੰਨ ਵਿਕਟਾਂ ਗੁਆ ਕੇ 170 ਦੌੜਾਂ ਬਣਾ ਕੇ ਮੈਚ ਜਿੱਤ ਲਿਆ। The post Women U19 WC: ਭਾਰਤੀ ਟੀਮ ਨੇ ਮੇਜ਼ਬਾਨ ਦੱਖਣੀ ਅਫਰੀਕਾ ਹਰਾ ਕੇ ਵਿਸ਼ਵ ਕੱਪ ‘ਚ ਕੀਤੀ ਜੇਤੂ ਸ਼ੁਰੂਆਤ appeared first on TheUnmute.com - Punjabi News. Tags:
|
ਚੀਨ ਅਤੇ ਭੂਟਾਨ ਸਰਹੱਦੀ ਵਿਵਾਦ ਨੂੰ ਸੁਲਝਾਉਣ ਲਈ ਹੋਏ ਸਹਿਮਤ Saturday 14 January 2023 05:11 PM UTC+00 | Tags: china-and-bhutan china-and-bhutan-border-dispute chinas-kunming news ਚੰਡੀਗੜ੍ਹ 14 ਜਨਵਰੀ 2023: ਚੀਨ ਅਤੇ ਭੂਟਾਨ ਸਰਹੱਦੀ (China and Bhutan) ਵਿਵਾਦ ਦੇ ਹੱਲ ਵਿੱਚ ਤੇਜ਼ੀ ਲਿਆਉਣ ਲਈ ਸਹਿਮਤ ਹੋ ਗਏ ਹਨ। ਸੀਮਾ ਮੁੱਦੇ ‘ਤੇ 10 ਤੋਂ 13 ਜਨਵਰੀ ਤੱਕ ਚੀਨ ਦੇ ਕੁਨਮਿੰਗ ਸ਼ਹਿਰ ‘ਚ ਮਾਹਿਰ ਸਮੂਹ ਦੀ ਬੈਠਕ ਹੋਈ। ਦੋਵਾਂ ਦੇਸ਼ਾਂ ਵੱਲੋਂ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਚੀਨ-ਭੂਟਾਨ ਸਰਹੱਦੀ ਮੁੱਦੇ ‘ਤੇ 11ਵੀਂ ਮਾਹਰ ਸਮੂਹ ਦੀ ਮੀਟਿੰਗ (ਈਜੀਐਮ) 10 ਤੋਂ 13 ਜਨਵਰੀ ਤੱਕ ਚੀਨ ਦੇ ਕੁਨਮਿੰਗ ਸ਼ਹਿਰ ਵਿੱਚ ਹੋਈ। ਭੂਟਾਨ ਦੀ ਚੀਨ ਨਾਲ 477 ਕਿਲੋਮੀਟਰ ਲੰਬੀ ਸਰਹੱਦ ਸਾਂਝੀ ਹੈ ਅਤੇ ਦੋਵਾਂ ਦੇਸ਼ਾਂ ਨੇ ਸਰਹੱਦੀ ਵਿਵਾਦ ਨੂੰ ਸੁਲਝਾਉਣ ਲਈ 24 ਦੌਰ ਦੀ ਸਰਹੱਦੀ ਵਾਰਤਾ ਕੀਤੀ । ਸੀਮਾ ਮੁੱਦੇ ‘ਤੇ 10 ਤੋਂ 13 ਜਨਵਰੀ ਤੱਕ ਚੀਨ ਦੇ ਕੁਨਮਿੰਗ ਸ਼ਹਿਰ ‘ਚ ਮਾਹਿਰ ਸਮੂਹ ਦੀ ਬੈਠਕ ਹੋਈ। ਭੂਟਾਨ ਦੀ ਚੀਨ ਨਾਲ 477 ਕਿਲੋਮੀਟਰ ਲੰਬੀ ਸਰਹੱਦ ਸਾਂਝੀ ਹੈ ਅਤੇ ਦੋਵਾਂ ਦੇਸ਼ਾਂ ਨੇ ਸਰਹੱਦੀ ਵਿਵਾਦ ਨੂੰ ਸੁਲਝਾਉਣ ਲਈ ਸਰਹੱਦੀ ਵਿਚਾਰ ਵਟਾਂਦਰਾ ਕੀਤਾ ਗਿਆ । ਚੀਨ ਅਤੇ ਭੂਟਾਨ ਦੇ ਕੂਟਨੀਤਕ ਸਬੰਧ ਨਹੀਂ ਹਨ, ਪਰ ਦੋਵੇਂ ਦੇਸ਼ ਸਮੇਂ-ਸਮੇਂ ‘ਤੇ ਸਰਕਾਰੀ ਦੌਰਿਆਂ ਰਾਹੀਂ ਸੰਪਰਕ ਕਾਇਮ ਰੱਖਦੇ ਹਨ। ਭਾਰਤ ਅਤੇ ਭੂਟਾਨ ਉਹ ਦੋ ਦੇਸ਼ ਹਨ ਜਿਨ੍ਹਾਂ ਨਾਲ ਚੀਨ ਨੇ ਅਜੇ ਤੱਕ ਸੀਮਾ ਸਮਝੌਤਿਆਂ ਨੂੰ ਅੰਤਿਮ ਰੂਪ ਨਹੀਂ ਦਿੱਤਾ | ਜਦੋਂ ਕਿ ਬੀਜਿੰਗ ਨੇ 12 ਹੋਰ ਗੁਆਂਢੀਆਂ ਨਾਲ ਸਰਹੱਦੀ ਵਿਵਾਦਾਂ ਦਾ ਨਿਪਟਾਰਾ ਕੀਤਾ ਹੈ। ਸ਼ੁੱਕਰਵਾਰ ਨੂੰ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ 11ਵੀਂ ਈਜੀਐਮ ਵਿੱਚ, ਦੋਵਾਂ ਧਿਰਾਂ ਨੇ ਚੀਨ-ਭੂਟਾਨ ਸੀਮਾ ਵਾਰਤਾ ਵਿੱਚ ਤੇਜ਼ੀ ਲਿਆਉਣ ਲਈ ਇੱਕ ਤਿੰਨ-ਪੜਾਵੀ ਫਰੇਮਵਰਕ ਮੈਮੋਰੰਡਮ ਨੂੰ ਲਾਗੂ ਕਰਨ ਲਈ “ਸਪੱਸ਼ਟ, ਸਦਭਾਵਨਾਪੂਰਨ ਅਤੇ ਉਸਾਰੂ ਮਾਹੌਲ ਵਿੱਚ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ” ਅਤੇ ਸਰਬਸੰਮਤੀ ਨਾਲ ਇੱਕ ਸਕਾਰਾਤਮਕ ਮੁਕਾਮ ‘ਤੇ ਪਹੁੰਚੇ।
The post ਚੀਨ ਅਤੇ ਭੂਟਾਨ ਸਰਹੱਦੀ ਵਿਵਾਦ ਨੂੰ ਸੁਲਝਾਉਣ ਲਈ ਹੋਏ ਸਹਿਮਤ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |










