TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜ ਕੁਮਾਰ ਨੇ ਦਿੱਤਾ ਅਸਤੀਫਾ Monday 16 January 2023 05:40 AM UTC+00 | Tags: aam-aadmi-party breaking-news chandigarh cm-bhagwant-mann latest-news news panjab-university-chandigarh. punjab-news the-unmute-breaking-news the-unmute-punjabi-news vice-president-jagdeep-dhankhar ਚੰਡੀਗੜ੍ਹ 16 ਜਨਵਰੀ 2023: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh) ਦੇ ਵਾਈਸ ਚਾਂਸਲਰ ਪ੍ਰੋਫੈਸਰ ਰਾਜ ਕੁਮਾਰ (Prof. Raj Kumar) ਨੇ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਉਨ੍ਹਾਂ ਦੀ ਥਾਂ ਰੇਣੂ ਵਿਜ ਨੂੰ 16 ਜਨਵਰੀ ਤੋਂ ਕਾਰਜਕਾਰੀ ਉਪ ਕੁਲਪਤੀ ਬਣਾਇਆ ਗਿਆ ਹੈ। ਉਹ ਅਗਲੇ ਹੁਕਮਾਂ ਤੱਕ ਇਹ ਅਹੁਦਾ ਸੰਭਾਲਣਗੇ । ਵਾਈਸ ਚਾਂਸਲਰ ਪ੍ਰੋ ਰਾਜ ਕੁਮਾਰ ਦਾ ਅਸਤੀਫਾ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅਸਤੀਫਾ ਪ੍ਰਵਾਨ ਕਰ ਲਿਆ ਹੈ।
The post ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜ ਕੁਮਾਰ ਨੇ ਦਿੱਤਾ ਅਸਤੀਫਾ appeared first on TheUnmute.com - Punjabi News. Tags:
|
ਅੰਮ੍ਰਿਤਪਾਲ ਸਿੰਘ ਦੀ ਅਚਾਨਕ ਵਿਗੜੀ ਸਿਹਤ, ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ 'ਚ ਦਾਖਲ Monday 16 January 2023 06:04 AM UTC+00 | Tags: amritpal-singh amritsar breaking breaking-news khalsa-vaheer latest-news news punjab punjab-news the-unmute-breaking-news the-unmute-punjabi-news waris-punjab ਚੰਡੀਗੜ੍ਹ 16 ਜਨਵਰੀ 2023: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਬੀਤੀ ਰਾਤ ਅਚਾਨਕ ਸਿਹਤ ਵਿਗੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਖ਼ਾਲਸਾ ਵਹੀਰ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ | ਇਸਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਦੇਰ ਰਾਤ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਸਾਥੀਆਂ ਨੇ ਜਾਣਕਰੀ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰੇ ਦੀ ਸ਼ਿਕਾਇਤ ਸੀ। ਇਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਹਸਪਤਾਲ ਵਿੱਚ ਮੈਡੀਕਲ ਜਾਂਚ ਜਾਰੀ ਹੈ। ਫਿਲਹਾਲ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੈ | The post ਅੰਮ੍ਰਿਤਪਾਲ ਸਿੰਘ ਦੀ ਅਚਾਨਕ ਵਿਗੜੀ ਸਿਹਤ, ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ‘ਚ ਦਾਖਲ appeared first on TheUnmute.com - Punjabi News. Tags:
|
ਖਰਲ ਕਲਾਂ ਪਹੁੰਚੇ ਰਾਹੁਲ ਗਾਂਧੀ, 3 ਵਜੇ ਟਾਂਡਾ ਲਈ ਰਵਾਨਾ ਹੋਵੇਗੀ ਭਾਰਤ ਜੋੜੋ ਯਾਤਰਾ Monday 16 January 2023 06:17 AM UTC+00 | Tags: aam-aadmi-party adgp-arpit-shukla bharat-jodo-yatra breaking-news fatehgarh-sahib-police kharal-kalan latest-news news punjab-congress punjab-government punjab-news punjab-police rahul-gandhi tanda the-unmute-breaking-news the-unmute-latest-update the-unmute-news the-unmute-punjab ਚੰਡੀਗੜ੍ਹ 16 ਜਨਵਰੀ 2023: ਪੰਜਾਬ ਦੇ ਜਲੰਧਰ ‘ਚ ਰਾਹੁਲ ਗਾਂਧੀ ਦੀ 5ਵੇਂ ਦਿਨ ਦੀ ਭਾਰਤ ਜੋੜੋ ਯਾਤਰਾ (Bharat Jodo Yatra) ਚੱਲ ਰਹੀ ਹੈ। ਇਸ ਦੀ ਸ਼ੁਰੂਆਤ ਅਵਤਾਰ ਰੀਜੈਂਸੀ ਨੇੜੇ ਕਾਲਾ ਬੱਕਰਾ, ਜਲੰਧਰ ਤੋਂ ਹੋਈ। ਅੱਜ ਦੀ ਯਾਤਰਾ ਦਾ ਪਹਿਲਾ ਪੜਾਅ ਪੂਰਾ ਹੋ ਗਿਆ ਹੈ। ਰਾਹੁਲ ਸਵੇਰੇ 10.30 ਵਜੇ ਖਰਲ ਕਲਾਂ ਪਹੁੰਚ ਗਏ ਹਨ। ਹੁਣ 3 ਵਜੇ ਇਹ ਯਾਤਰਾ ਟਾਂਡਾ ਲਈ ਰਵਾਨਾ ਹੋਵੇਗੀ। ਸੋਮਵਾਰ ਨੂੰ ਇਹ ਯਾਤਰਾ ਦੋ ਪੜਾਵਾਂ ‘ਚ ਹੋਵੇਗੀ, ਜਿਸ ‘ਚ ਰਾਹੁਲ ਗਾਂਧੀ ਆਪਣੇ ਸਮਰਥਕਾਂ ਦੇ ਨਾਲ ਕਰੀਬ 23 ਕਿਲੋਮੀਟਰ ਪੈਦਲ ਯਾਤਰਾ ਕਰਨਗੇ। ਜਲੰਧਰ ਦੇ ਕਾਲਾ ਬੱਕਰਾ ਤੋਂ ਸ਼ੁਰੂ ਹੋ ਕੇ ਇਹ ਯਾਤਰਾ (Bharat Jodo Yatra) ਭੋਗਪੁਰ ਵਿਖੇ ਟੀ-ਬ੍ਰੇਕ ਤੋਂ ਬਾਅਦ ਪਹਿਲੇ ਸਟਾਪ ਵਜੋਂ ਖਰਲ ਕਲਾਂ ਆਦਮਪੁਰ ਵਿਖੇ ਰੁਕੇਗੀ। ਇਹ ਯਾਤਰਾ ਇੱਥੋਂ ਬਾਅਦ ਦੁਪਹਿਰ 3 ਵਜੇ ਸ਼ੁਰੂ ਹੋਵੇਗੀ ਅਤੇ ਢਡਿਆਲਾ ਨੇੜੇ ਟੀ-ਬ੍ਰੇਕ ਲੈ ਕੇ ਟਾਂਡਾ ਚਾਵਲਾ ਸਕਾਈ ਬਾਰ ਟੀ-ਪੁਆਇੰਟ ‘ਤੇ ਸਮਾਪਤ ਹੋਵੇਗੀ। ਖਾਸ ਗੱਲ ਇਹ ਹੈ ਕਿ ਹੁਣ ਪੰਜਾਬ ‘ਚ ਯਾਤਰਾ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਵੇਰੇ ਸੰਘਣੀ ਧੁੰਦ ਕਾਰਨ ਪੰਜਾਬ ਪੁਲਿਸ ਨੇ 6 ਵਜੇ ਤੱਕ ਮਨਜ਼ੂਰੀ ਨਹੀਂ ਦਿੱਤੀ। ਜਿਸ ਤੋਂ ਬਾਅਦ ਹੁਣ ਯਾਤਰਾ 7 ਵਜੇ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ 2 ਦਿਨ ਪਹਿਲਾਂ ਜਲੰਧਰ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੂੰ ਵੀ ਠੰਡ ‘ਚ ਸੈਰ ਕਰਨ ਕਾਰਨ ਦਿਲ ਦਾ ਦੌਰਾ ਪਿਆ। ਜਿਸ ਵਿੱਚ ਚੌਧਰੀ ਸੰਤੋਖ ਸਿੰਘ ਦੀ ਮੌਤ ਹੋ ਗਈ। The post ਖਰਲ ਕਲਾਂ ਪਹੁੰਚੇ ਰਾਹੁਲ ਗਾਂਧੀ, 3 ਵਜੇ ਟਾਂਡਾ ਲਈ ਰਵਾਨਾ ਹੋਵੇਗੀ ਭਾਰਤ ਜੋੜੋ ਯਾਤਰਾ appeared first on TheUnmute.com - Punjabi News. Tags:
|
ਕਿਸਾਨਾਂ ਤੇ ਲਤੀਫ਼ਪੁਰਾ ਵਾਸੀਆਂ ਵਲੋਂ ਧੰਨੋ ਵਾਲੀ ਫ਼ਾਟਕ ਸਮੇਤ ਨੈਸ਼ਨਲ ਹਾਈਵੇਅ ਜਾਮ Monday 16 January 2023 06:32 AM UTC+00 | Tags: aam-aadmi-party breaking-news cm-bhagwant-mann improve-trust-jalandhar jalandhar jalandhar-police latifpura latifpura-farmers latifpura-people latifpura-protest national-highway-1 news protest punjab punjab-government punjab-news the-latifpura-rehabilitation-front the-unmute-breaking-news ਚੰਡੀਗੜ੍ਹ 16 ਜਨਵਰੀ 2023: ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਅਤੇ ਲਤੀਫ਼ਪੁਰਾ (Latifpura) ਵਾਸੀਆਂ ਵਲੋਂ ਨੈਸ਼ਨਲ ਹਾਈਵੇਅ-1 ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਧੰਨੋ ਵਾਲੀ ਗੇਟ ਨੂੰ ਵੀ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ। ਦੱਸ ਦਈਏ ਕਿ ਲਤੀਫ਼ਪੁਰਾ ਦੇ ਲੋਕਾਂ ਦਾ ਕਿਸਾਨਾਂ ਵਲੋਂ ਸਮਰਥਨ ਕੀਤਾ ਜਾ ਰਿਹਾ ਹੈ। ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਵਲੋਂ ਬੀਤੇ ਦਿਨ ਦੱਸਿਆ ਕਿ 16 ਜਨਵਰੀ ਨੂੰ 4 ਘੰਟੇ ਲਈ ਜਲੰਧਰ ਸਥਿਤ ਧੰਨੋ ਵਾਲੀ ਨੇੜੇ ਕੀਤੇ ਜਾ ਰਹੇ ਹਾਈਵੇ ਤੇ ਰੇਲਵੇ ਜਾਮ ਕੀਤਾ ਜਾਵੇਗਾ । ਇਹ ਜਾਮ ਸਵੇਰੇ 11:30 ਤੋਂ ਸ਼ਾਮ 3:30 ਵਜੇ ਤੱਕ ਕੀਤਾ ਜਾਵੇਗਾ। ਜਾਮ ਵਿੱਚ ਵੱਖ ਵੱਖ ਕਿਸਾਨ, ਮਜ਼ਦੂਰ ਤੇ ਹੋਰ ਮਿਹਨਤੀ ਲੋਕਾਂ ਦੀਆਂ ਜਥੇਬੰਦੀਆਂ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚਾ ਚ ਸ਼ਾਮਲ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨ, ਮਜ਼ਦੂਰ ਅਤੇ ਹੋਰ ਇਨਸਾਫ਼ਪਸੰਦ ਲੋਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਹੈ । ਬੀਤੇ ਦਿਨ ਮੋਰਚੇ ਦੇ ਆਗੂ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ,ਜਸਕਰਨ ਸਿੰਘ ਕਾਹਨ ਸਿੰਘ ਵਾਲਾ,ਸੰਤੋਖ ਸਿੰਘ ਸੰਧੂ,ਤਰਸੇਮ ਸਿੰਘ ਵਿੱਕੀ ਜੈਨਪੁਰ, ਕਸ਼ਮੀਰ ਸਿੰਘ ਘੁੱਗਸ਼ੋਰ,ਡਾਕਟਰ ਗੁਰਦੀਪ ਸਿੰਘ ਭੰਡਾਲ, ਹੰਸ ਰਾਜ ਪੱਬਵਾਂ,ਹਰਜਿੰਦਰ ਕੌਰ, ਬਲਜਿੰਦਰ ਕੋਰ,ਪਰਮਿੰਦਰ ਸਿੰਘ ਬਾਜਵਾ, ਸੁਖਜੀਤ ਸਿੰਘ ਡਰੋਲੀ, ਪਿੰਦੂ ਵਾਸੀ,ਮਹਿੰਦਰ ਸਿੰਘ ਬਾਜਵਾ ਅਤੇ ਬੋਹੜ ਸਿੰਘ ਹਜ਼ਾਰਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਤੀਫ਼ਪੁਰਾ ਇਲਾਕੇ ਦੇ ਲੋਕਾਂ ਨੂੰ ਉਸ ਜਗ੍ਹਾ ਉੱਪਰ ਮੁੜ ਵਸਾਉਣ, ਉਹਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿਵਾਉਣ ਤੇ ਵਧੀਕੀ ਕਰਨ ਵਾਲੇ ਡੀਸੀਪੀ ਤੇਜਾ ਖਿਲਾਫ਼ ਸਖ਼ਤ ਕਾਰਵਾਈ ਕਰਨ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਲਤੀਫ਼ਪੁਰਾ (Latifpura) ਇਲਾਕੇ ਦੇ ਲੋਕਾਂ ਦੇ ਉਜਾੜੇ ਦੇ ਸਵਾਲ ਉੱਪਰ ਵੱਟੀ ਹੋਈ ਚੁੱਪ ਨੂੰ ਤੁੜਵਾਉਣ ਲਈ ਹਾਈਵੇ ਤੇ ਰੇਲਵੇ ਜਾਮ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਮੋਰਚੇ ਉੱਪਰ ਡਟੇ ਹੋਏ ਬੱਚਿਆਂ ਵਲੋਂ ਵਿਚਾਰ ਚਰਚਾ ਕਰਦੇ ਹੋਏ ਸਰਕਾਰ ਵਿਰੋਧੀ ਨਾਅਰੇ ਘੜੇ ਅਤੇ ਮੋਰਚੇ ਉੱਪਰ ਰਿਕਾਰਡ ਤੌੜ ਠੰਡ ਕਾਰਨ ਬੀਮਾਰ ਹੋਏ ਹਰਜਿੰਦਰ ਸਿੰਘ ਬਾਜਵਾ (65 ਸਾਲ)ਨੇ ਸਿਹਤ ਵਿੱਚ ਸੁਧਾਰ ਹੋਣ ਉਪਰੰਤ ਅੱਜ ਮੁੜ ਮੋਰਚੇ ਉੱਪਰ ਵਾਪਸੀ ਕੀਤੀ | ਆਗੂਆਂ ਨੇ ਸਵੇਰੇ 11 ਵਜੇ ਸ਼ਾਮ 4 ਵਜੇ ਤੱਕ ਆਮ ਲੋਕਾਂ ਨੂੰ ਜਲੰਧਰ- ਲੁਧਿਆਣਾ ਹਾਈਵੇ ਤੇ ਰੇਲਵੇ ਸਫ਼ਰ ਨਾ ਕਰਨ ਦੀ ਅਪੀਲ ਕੀਤੀ ਹੈ। The post ਕਿਸਾਨਾਂ ਤੇ ਲਤੀਫ਼ਪੁਰਾ ਵਾਸੀਆਂ ਵਲੋਂ ਧੰਨੋ ਵਾਲੀ ਫ਼ਾਟਕ ਸਮੇਤ ਨੈਸ਼ਨਲ ਹਾਈਵੇਅ ਜਾਮ appeared first on TheUnmute.com - Punjabi News. Tags:
|
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 29 ਜਨਵਰੀ ਨੂੰ ਪੰਜਾਬ ਦੌਰੇ 'ਤੇ ਆਉਣਗੇ Monday 16 January 2023 06:45 AM UTC+00 | Tags: amit-shah bjp breaking-news latest-news news punjab punjab-bjp punjab-news the-unmute-breaking-news the-unmute-punjab the-unmute-punjabi-news ਚੰਡੀਗੜ੍ਹ 16 ਜਨਵਰੀ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) 29 ਜਨਵਰੀ ਨੂੰ ਪੰਜਾਬ ਦੌਰੇ ‘ਤੇ ਆਉਣਗੇ। ਇਸ ਦੌਰਾਨ ਅਮਿਤ ਸ਼ਾਹ ਨਾਲ ਭਾਜਪਾ ਦੇ ਕਈ ਆਗੂ ਵੀ ਸ਼ਾਮਲ ਹੋਣਗੇ। ਦੱਸ ਦੇਈਏ ਕਿ ਕੇਂਦਰੀ ਮੰਤਰੀ ਅਮਿਤ ਸ਼ਾਹ 29 ਜਨਵਰੀ ਨੂੰ ਪਟਿਆਲਾ ਜਾਣਗੇ। ਇਸ ਦੌਰਾਨ ਅਮਿਤ ਸ਼ਾਹ ਚੋਣਾਂ ਨੂੰ ਲੈ ਕੇ ਭਾਜਪਾ ਆਗੂਆਂ ਨਾਲ ਮੀਟਿੰਗ ਵੀ ਕਰਨਗੇ। The post ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 29 ਜਨਵਰੀ ਨੂੰ ਪੰਜਾਬ ਦੌਰੇ ‘ਤੇ ਆਉਣਗੇ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਸਿਹਤ ਵਿਭਾਗ 'ਚ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ Monday 16 January 2023 07:08 AM UTC+00 | Tags: aam-aadmi-clinics bhagwant-mann chandigarh dr-balbir-singh health-department health-department-punjab latest-news nagar-nigam-bhawan news opd-examination punjab-health-minister punjab-health-minister-balbir-singh-sidhu ਚੰਡੀਗੜ੍ਹ 16 ਜਨਵਰੀ 2023: ਮਾਨ ਸਰਕਾਰ ਦੇ ਮਿਸ਼ਨ ਰੁਜ਼ਗਾਰ ਤਹਿਤ ਸੂਬੇ ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ | ਇਸਦੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਦੇ ਨਗਰ ਨਿਗਮ ਭਵਨ ਵਿਖੇ ਸਿਹਤ ਵਿਭਾਗ (Health Department) ਵਿੱਚ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ । ਨਗਰ ਨਿਗਮ ਭਵਨ ਸਵੇਰੇ 11 ਵਜੇ ਸਮਾਗਮ ਸ਼ੁਰੂ ਹੋਇਆ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਸਟੇਜ ‘ਤੇ ਮੌਜੂਦ ਰਹੇ । ਪ੍ਰੋਗਰਾਮ ਉਨ੍ਹਾਂ ਨੇ ਦੱਸਿਆ ਕਿ ਪਿਛਲੇ 4 ਮਹੀਨਿਆਂ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ 10 ਲੱਖ ਲੋਕਾਂ ਦੀ ਓਪੀਡੀ ਜਾਂਚ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਅਸੀਂ ਪਿਛਲੇ 10 ਮਹੀਨਿਆਂ ਵਿੱਚ 25886 ਨਿਯੁਕਤੀ ਪੱਤਰ ਦਿੱਤੇ ਹਨ। ਪਿਛਲੀਆਂ ਸਰਕਾਰਾਂ ਵਿੱਚ ਲੋਕਾਂ ਦੀ ਸਿਹਤ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਸਿੱਖਿਆ, ਸਿਹਤ ਅਤੇ ਰੁਜ਼ਗਾਰ ਸਾਡੇ ਤਿੰਨ ਸਭ ਤੋਂ ਮਹੱਤਵਪੂਰਨ ਮੁੱਦੇ ਹਨ। ਇਸਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਮੇਰਾ ਕੋਈ ਰਿਸ਼ਤੇਦਾਰ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਸ ਨੂੰ ਵੀ ਸਜ਼ਾ ਦਿੱਤੀ ਜਾਵੇਗੀ। ਨਿਯੁਕਤੀਆਂ ਵੇਲੇ ਮੇਰੀ ਸਰਕਾਰ ਵਿੱਚ ਕੋਈ ਸਿਫ਼ਾਰਸ਼, ਕੋਈ ਰਿਸ਼ਵਤਖੋਰੀ ਨਹੀਂ ਚੱਲੇਗੀ। The post CM ਭਗਵੰਤ ਮਾਨ ਨੇ ਸਿਹਤ ਵਿਭਾਗ ‘ਚ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ appeared first on TheUnmute.com - Punjabi News. Tags:
|
ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਮਲੇਰਕੋਟਲਾ 'ਚ 17 ਜਨਵਰੀ ਦੀ ਛੁੱਟੀ ਦਾ ਐਲਾਨ Monday 16 January 2023 07:20 AM UTC+00 | Tags: breaking-news deputy-commissioner-malerkotla holidays india jitinder-zorwal kuka-andolan kuka-movement malerkotla malerkotla-school-news news ਮਲੇਰਕੋਟਲਾ 16 ਜਨਵਰੀ 2023: ਜ਼ਿਲ੍ਹਾ ਮਲੇਰਕੋਟਲਾ (Malerkotla) ‘ਚ 17 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ 17 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਹੈ। 17 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲਾਂ, ਸਰਕਾਰੀ ਦਫ਼ਤਰਾਂ ‘ਚ ਛੁੱਟੀ ਹੋਵੇਗੀ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਫੈਸਲਾ ਉਨ੍ਹਾਂ ਵਿਦਿਅਕ ਸੰਸਥਾਵਾਂ ਵਿੱਚ ਲਾਗੂ ਨਹੀਂ ਹੋਵੇਗਾ ਜਿੱਥੇ ਵਿਦਿਆਰਥੀਆਂ ਦੇ ਪੇਪਰ ਚੱਲ ਰਹੇ ਹੋਣ।
The post ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਮਲੇਰਕੋਟਲਾ ‘ਚ 17 ਜਨਵਰੀ ਦੀ ਛੁੱਟੀ ਦਾ ਐਲਾਨ appeared first on TheUnmute.com - Punjabi News. Tags:
|
ਵਾਇਆਕਾਮ-18 ਨੇ ਮਹਿਲਾ IPL ਦੇ ਪ੍ਰਸਾਰਣ ਦੇ ਅਧਿਕਾਰ ਕੀਤੇ ਹਾਸਲ, 951 ਕਰੋੜ ਰੁਪਏ ਦੀ ਲੱਗੀ ਬੋਲੀ Monday 16 January 2023 07:33 AM UTC+00 | Tags: bcci breaking-news cricket cricket-news icc indian-cricket jai-shah latest-sport-news news sports sports-news viacom-18 womens-cricket womens-indian-cricket-team womens-ipl ਚੰਡੀਗੜ੍ਹ 16 ਜਨਵਰੀ 2023: ਰਿਲਾਇੰਸ ਦੀ ਮਲਕੀਅਤ ਵਾਲੀ ਵਾਇਆਕਾਮ-18 (Viacom-18) ਪ੍ਰਾਈਵੇਟ ਲਿਮਟਿਡ ਨੇ ਮਹਿਲਾ ਆਈਪੀਐੱਲ (Women’s IPL) ਦੇ ਪ੍ਰਸਾਰਣ ਦੇ ਅਧਿਕਾਰ ਹਾਸਲ ਕਰ ਲਏ ਹਨ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਆਕੌਮ-18 ਨੂੰ ਮਹਿਲਾ ਆਈਪੀਐਲ ਦੇ ਮੀਡੀਆ ਅਧਿਕਾਰ ਜਿੱਤਣ ਲਈ ਵੀ ਵਧਾਈ ਦਿੱਤੀ। ਜੈ ਸ਼ਾਹ ਨੇ ਕਿਹਾ ਨੇ ਟਵੀਟ ਕਰਦਿਆਂ ਕਿਹਾ ਕਿ ਬੀਸੀਸੀਆਈ ਅਤੇ ਬੀਸੀਸੀਆਈ ਮਹਿਲਾ ‘ਚ ਵਿਸ਼ਵਾਸ ਜਤਾਉਣ ਲਈ ਵਾਇਆਕਾਮ-18 ਦਾ ਧੰਨਵਾਦ। ਵਾਇਆਕਾਮ-18 ਨੇ 951 ਕਰੋੜ ਰੁਪਏ ਦੀ ਬੋਲੀ ਲਗਾਈ ਹੈ, ਜਿਸਦਾ ਮਤਲਬ ਅਗਲੇ ਪੰਜ ਸਾਲਾਂ (2023-27) ਲਈ ਪ੍ਰਤੀ ਮੈਚ ਮੁੱਲ 7.09 ਕਰੋੜ ਰੁਪਏ ਹੈ। ਮਹਿਲਾ ਕ੍ਰਿਕਟ ਦੇ ਨਜ਼ਰੀਏ ਤੋਂ ਇਹ ਸ਼ਾਨਦਾਰ ਹੈ। ਜੈ ਸ਼ਾਹ ਨੇ ਦੱਸਿਆ ਕਿ ਮਹਿਲਾ ਆਈਪੀਐਲ ਲਈ ਮੀਡੀਆ ਅਧਿਕਾਰਾਂ ਲਈ ਅੱਜ ਦੀ ਬੋਲੀ ਇੱਕ ਹੋਰ ਇਤਿਹਾਸਕ ਹੁਕਮ ਹੈ। ਭਾਰਤ ਵਿੱਚ ਮਹਿਲਾ ਕ੍ਰਿਕਟ ਦੇ ਸਸ਼ਕਤੀਕਰਨ ਲਈ ਇਹ ਇੱਕ ਵੱਡਾ ਅਤੇ ਨਿਰਣਾਇਕ ਕਦਮ ਹੈ, ਜਿਸ ਨਾਲ ਹਰ ਉਮਰ ਦੀਆਂ ਔਰਤਾਂ ਦੀ ਭਾਗੀਦਾਰੀ ਯਕੀਨੀ ਹੋਵੇਗੀ। ਇਹ ਸੱਚਮੁੱਚ ਇੱਕ ਨਵੀਂ ਸਵੇਰ ਹੈ। The post ਵਾਇਆਕਾਮ-18 ਨੇ ਮਹਿਲਾ IPL ਦੇ ਪ੍ਰਸਾਰਣ ਦੇ ਅਧਿਕਾਰ ਕੀਤੇ ਹਾਸਲ, 951 ਕਰੋੜ ਰੁਪਏ ਦੀ ਲੱਗੀ ਬੋਲੀ appeared first on TheUnmute.com - Punjabi News. Tags:
|
ਸੁਰੱਖਿਆ ਏਜੰਸੀਆਂ ਵਲੋਂ ਗਣਤੰਤਰ ਦਿਵਸ ਮੌਕੇ ਪੰਜਾਬ 'ਚ ਅਲਰਟ ਜਾਰੀ, ਪੜ੍ਹੋ ਪੂਰੀ ਖ਼ਬਰ Monday 16 January 2023 07:42 AM UTC+00 | Tags: aam-aadmi-party attack breaking-news cbi cm-bhagwant-mann congress dgp-gaurav-yadav g-20-summit government-of-india intelligence-agencies news pakistani-terrorist-groups punjab punjab-government punjab-police punjab-police-dgp republic-day rpg-attack-in-sarhali-police-station security-agencies tarn-taran terrorists-attack the-unmute-breaking-news the-unmute-punjabi-news ਚੰਡੀਗੜ੍ਹ 16 ਜਨਵਰੀ 2023: ਸੁਰੱਖਿਆ ਏਜੰਸੀਆਂ (Security agencies) ਨੇ ਪੰਜਾਬ (Punjab) ‘ਚ ਵੱਡੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਸੂਤਰਾਂ ਮੁਤਾਬਕ ਗਣਤੰਤਰ ਦਿਵਸ ਮੌਕੇ ਅੱਤਵਾਦੀ ਪੰਜਾਬ ‘ਚ ਹਮਲੇ ਦੀ ਤਿਆਰੀ ਕਰ ਰਹੇ ਹਨ, ਜਿਸ ਕਾਰਨ ਸੂਬੇ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਤੋਂ ਇਲਾਵਾ ਦਿੱਲੀ ਅਤੇ ਉੱਤਰ ਪ੍ਰਦੇਸ਼ ‘ਚ ਵੀ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਭਾਰਤ ‘ਚ ਜੀ-20 ਸੰਮੇਲਨ ਹੋਣ ਜਾ ਰਿਹਾ ਹੈ, ਇਸ ਨੂੰ ਵੀ ਨਿਸ਼ਾਨਾ ਬਣਾ ਕੇ ਅੱਤਵਾਦੀ ਵੱਡੇ ਹਮਲੇ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਹਨ । ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਵੀ ਸੁਰੱਖਿਆ ਏਜੰਸੀਆਂ ਨੇ ਪੰਜਾਬ (Punjab) ਵਿੱਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਸੀ। ਜਿਸ ‘ਚ ਕਿਹਾ ਗਿਆ ਸੀ ਕਿ ਅੱਤਵਾਦੀ ਹਾਈਵੇ ‘ਤੇ ਸਥਿਤ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰ ਸਕਦੇ ਹਨ। ਇਸ ਅਲਰਟ ਤੋਂ ਕੁਝ ਦਿਨ ਬਾਅਦ ਤਰਨ ਤਾਰਨ ਦੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ ‘ਤੇ ਆਰਪੀਜੀ ਹਮਲਾ ਹੋਇਆ ਸੀ | ਹੁਣ ਫਿਰ ਸੁਰੱਖਿਆ ਏਜੰਸੀਆਂ ਨੇ ਪੰਜਾਬ ‘ਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। The post ਸੁਰੱਖਿਆ ਏਜੰਸੀਆਂ ਵਲੋਂ ਗਣਤੰਤਰ ਦਿਵਸ ਮੌਕੇ ਪੰਜਾਬ 'ਚ ਅਲਰਟ ਜਾਰੀ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News. Tags:
|
ਦਿੱਲੀ ਵਿਧਾਨ ਸਭਾ ਸਦਨ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਅਰਵਿੰਦ ਕੇਜਰੀਵਾਲ ਤੇ ਐੱਲਜੀ ਫਿਰ ਆਹਮੋ-ਸਾਹਮਣੇ Monday 16 January 2023 08:01 AM UTC+00 | Tags: aam-aadmi-party arvind-kejriwal breaking-news cm-bhagwant-mann delhi-government delhi-legislative-assembly delhi-lg delhi-vidhan-sabha latest-news lieutenant-governor-delhi lt-governor lt-governor-vinay-kumar-saxena news punjab punjab-government the-unmute-breaking-news the-unmute-latest-news the-unmute-report ਚੰਡੀਗੜ੍ਹ 16 ਜਨਵਰੀ 2023: ਦਿੱਲੀ (Delhi) ਵਿਧਾਨ ਸਭਾ ਦਾ ਤਿੰਨ ਰੋਜ਼ਾ ਸੈਸ਼ਨ ਸੋਮਵਾਰ ਨੂੰ ਹੰਗਾਮੇ ਨਾਲ ਸ਼ੁਰੂ ਹੋਇਆ। ਸਦਨ ਦੀ ਕਾਰਵਾਈ ਸ਼ੁਰੂ ਹੋਣ ‘ਤੇ ਸਪੀਕਰ ਨੇ ਵਿਰੋਧੀ ਧਿਰ ਵੱਲੋਂ ਉਠਾਏ ਮੁੱਦਿਆਂ ‘ਤੇ ਚਰਚਾ ਦੀ ਇਜਾਜ਼ਤ ਦੇ ਦਿੱਤੀ। ਇਸ ਦੇ ਨਾਲ ਹੀ ਆਪ ਵਿਧਾਇਕ ਉੱਪ ਰਾਜਪਾਲ (LG) ਵੱਲੋਂ ਸਰਕਾਰ ਦੇ ਕੰਮ ਵਿੱਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਇੱਕ ਘੰਟੇ ਦੇ ਅੰਦਰ ਦੋ ਵਾਰ ਵਿਧਾਨ ਸਭਾ ਭੰਗ ਕਰ ਦਿੱਤੀ ਗਈ। ਤੀਜੀ ਵਾਰ ਵਿਧਾਨ ਸਭਾ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ‘ਆਪ’ ਵਿਧਾਇਕਾਂ ਨੇ ਫਿਰ ਹੰਗਾਮਾ ਸ਼ੁਰੂ ਕਰ ਦਿੱਤਾ, ਦੂਜੇ ਪਾਸੇ ਭਾਜਪਾ ਦੇ ਵਿਧਾਇਕ ਵੀ ਪ੍ਰਦੂਸ਼ਣ ਦੇ ਮਾਮਲੇ ‘ਚ ਹੰਗਾਮਾ ਕਰਦੇ ਰਹੇ । ਦੋਵਾਂ ਪਾਰਟੀਆਂ ਦੇ ਵਿਧਾਇਕਾਂ ਨੇ ਸਪੀਕਰ ਦੀ ਗੱਲ ਨਹੀਂ ਸੁਣੀ, ਜਿਸ ਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚਾਹੁੰਦੇ ਹਨ ਕਿ ਦਿੱਲੀ ਦੇ ਅਧਿਆਪਕ ਸਿਖਲਾਈ ਲਈ ਫਿਨਲੈਂਡ ਜਾਣ, ਇਸ ਲਈ ਉੱਪ ਰਾਜਪਾਲ ਕੋਲ ਇਸ ਨੂੰ ਰੋਕਣ ਦੀ ਕੋਈ ਤਾਕਤ ਨਹੀਂ ਹੈ। ਉਨ੍ਹਾਂ ਨੂੰ ਸੁਪਰੀਮ ਕੋਰਟ ਅਤੇ ਸੰਵਿਧਾਨ ਦੀ ਪਾਲਣਾ ਕਰਨੀ ਚਾਹੀਦੀ ਹੈ। ਦਿੱਲੀ (Delhi) ਸਰਕਾਰ ਦੇ ਕੰਮ ਵਿੱਚ LG ਦੀ ਦਖਲਅੰਦਾਜ਼ੀ ਦੇ ਵਿਰੋਧ ਵਿੱਚ ਰੋਸ ਮਾਰਚ ਕਰ ਰਹੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਕਹਿ ਰਹੀ ਹੈ ਕਿ ਐੱਲਜੀ ਸੁਤੰਤਰ ਤੌਰ ‘ਤੇ ਕੋਈ ਫੈਸਲਾ ਨਹੀਂ ਲੈ ਸਕਦਾ। ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਵਿਧਾਇਕਾਂ ਨੂੰ ਇਸ ਲਈ ਐਲਜੀ ਹਾਊਸ ਜਾਣਾ ਪਿਆ, ਕਿਉਂਕਿ ਉਹ ਅਧਿਆਪਕਾਂ ਨੂੰ ਫਿਨਲੈਂਡ ਜਾਣ ਦੀ ਮੰਗ ਕਰ ਰਹੇ ਹਨ। ਇਹ ਕੋਈ ਵੱਡੀ ਮੰਗ ਨਹੀਂ ਹੈ। ਉਨ੍ਹਾਂ ਨੇ ਕਿ ਅਸੀਂ ਉਮੀਦ ਕਰਦੇ ਹਾਂ ਕਿ ਐੱਲਜੀ ਸਾਹਿਬ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਵੇਗਾ। ਐੱਲਜੀ ਸਾਹਿਬ ਨੇ ਦਿੱਲੀ ‘ਚ ਯੋਗਾ ਦੀ ਕਲਾਸ ਬੰਦ ਕਰ ਦਿੱਤੀ, ਉਸ ਦਾ ਕੀ ਫਾਇਦਾ। ਦਿੱਲੀ ਦੇ ਮੁਹੱਲਾ ਕਲੀਨਿਕ ਦੀ ਅਦਾਇਗੀ ਰੋਕੀ, ਦਿੱਲੀ ਜਲ ਬੋਰਡ ਦੇ ਫੰਡ ਰੋਕੇ। ਕੋਈ ਭੁਗਤਾਨ ਦੀ ਆਗਿਆ ਨਹੀਂ ਦਿੱਤੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦੀ ਕੋਈ ਕੀਮਤ ਨਹੀਂ ਹੈ। ਐੱਲਜੀ ਸਾਹਿਬ ਇਹ ਸਾਰੇ ਕੰਮ ਕਿਵੇਂ ਰੋਕ ਸਕਦੇ ਹਨ। ਮੈਂ ਐੱਲਜੀ ਨੂੰ ਸੰਵਿਧਾਨ ਅਤੇ ਸੁਪਰੀਮ ਕੋਰਟ ਦੀ ਪਾਲਣਾ ਕਰਨ ਦੀ ਅਪੀਲ ਕਰਦਾ ਹਾਂ। ਕੱਲ੍ਹ ਜਦੋਂ ਮੈਂ ਉਸ ਨੂੰ ਮਿਲਿਆ ਤਾਂ ਮੈਨੂੰ ਦੱਸਿਆ ਗਿਆ ਕਿ ਸੁਪਰੀਮ ਕੋਰਟ ਦੀ ਰਾਏ ਹੈ ਕਿ ਸੁਪਰੀਮ ਕੋਰਟ ਦੇ ਹੁਕਮ ਸਾਰਿਆਂ ਲਈ ਲਾਜ਼ਮੀ ਹਨ। ਮੁੱਖ ਮੰਤਰੀ ਨੇ ਹੱਥਾਂ ਵਿੱਚ ਲੈਫ਼ਟੀਨੈਂਟ ਗਵਰਨਰ ਖ਼ਿਲਾਫ਼ ਨਾਅਰੇ ਲਿਖੇ ਤਖ਼ਤੀਆਂ ਵੀ ਫੜੀਆਂ ਹੋਈਆਂ ਸਨ । ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਧਿਆਪਕਾਂ ਨੂੰ ਟਰੇਨਿੰਗ ਦੇਣ ਦੀ ਫਾਈਲ ਰੋਕੇ ਜਾਣ ਦਾ ਵਿਰੋਧ ਕਰ ਰਹੇ ਹਨ।ਮੁੱਖ ਮੰਤਰੀ ਅਤੇ ‘ਆਪ’ ਵਿਧਾਇਕਾਂ ਨੇ ਵਿਧਾਨ ਸਭਾ ਕੰਪਲੈਕਸ ਦੇ ਅੰਦਰ ਰੋਸ ਮਾਰਚ ਕਰਕੇ ਵਾਕਆਊਟ ਕੀਤਾ। ਸਦਨ ਦੇ ਮੁਲਤਵੀ ਹੋਣ ਤੋਂ ਬਾਅਦ, ‘ਆਪ’ ਵਿਧਾਇਕ ਸਦਨ ਦੇ ਬਾਹਰ ਇਕੱਠੇ ਹੋਏ ਅਤੇ ਐੱਲਜੀ ਦੀ ਰਿਹਾਇਸ਼ ਵੱਲ ਮਾਰਚ ਕੱਢਿਆ, ਜਿਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਸ਼ਾਮਲ ਹੋਏ।
The post ਦਿੱਲੀ ਵਿਧਾਨ ਸਭਾ ਸਦਨ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਅਰਵਿੰਦ ਕੇਜਰੀਵਾਲ ਤੇ ਐੱਲਜੀ ਫਿਰ ਆਹਮੋ-ਸਾਹਮਣੇ appeared first on TheUnmute.com - Punjabi News. Tags:
|
ਸਰਕਾਰੀ ਦਫ਼ਤਰਾਂ ਦੇ ਬੋਰਡ ਪੰਜਾਬੀ 'ਚ ਲਿਖੇ ਜਾਣ, ਫੈਸਲਾ ਨਾ ਮੰਨਣ ਵਾਲਿਆਂ ਦੇ ਖ਼ਿਲਾਫ਼ ਹੋਵੇਗੀ ਕਾਰਵਾਈ: ਅਨਮੋਲ ਗਗਨ ਮਾਨ Monday 16 January 2023 08:18 AM UTC+00 | Tags: aam-aadmi-party anmol-gagan-mann boards-of-government-offices breaking-news cm-bhagwant-mann development-of-punjabi-language implement-punjabi news punjab punjab-government punjabi the-unmute-breaking-news ਚੰਡੀਗੜ੍ਹ 16 ਜਨਵਰੀ 2023: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਅੱਜ ਲੁਧਿਆਣਾ ਦੀ ਇੱਕ ਅਕੈਡਮੀ ਵਲੋਂ ਕਰਵਾਏ ਸਮਾਗਮ ਚ ਪਹੁੰਚੇ | ਇਸ ਦੌਰਾਨ ਪੰਜਾਬ ਦੇ ਸਰਕਾਰੀ ਦਫ਼ਤਰਾਂ ‘ਚ ਪੰਜਾਬੀ (Punjabi) ਲਾਗੂ ਕਰਵਾਉਣ ਨੂੰ ਲੈ ਕੇ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਸਰਕਾਰ ਦੇ ਸਟੈਂਡ ਨੂੰ ਮੁੜ ਤੋਂ ਸਪੱਸ਼ਟ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਦਫ਼ਤਰਾਂ ‘ਚ ਪੰਜਾਬੀ ਲਾਗੂ ਕਰਨੀ ਲਾਜ਼ਮੀ ਹੋਵੇਗੀ | ਉਨਾਂ ਨੇ ਕਿਹਾ ਕਿ ਸਾਰੇ ਬੋਰਡ ਵੀ ਪੰਜਾਬੀ (Punjabi) ‘ਚ ਲਿਖਵਾਉਣੇ ਹੋਣਗੇ | ਇਸਦੇ ਨਾਲ ਹੀ ਪੰਜਾਬ ਸਰਕਾਰ ਦਾ ਫੈਸਲਾ ਨਾ ਮੰਨਣ ਵਾਲਿਆਂ ਦੇ ਖ਼ਿਲਾਫ਼ ਸਖ਼ਤ ਐਕਸ਼ਨ ਵੀ ਲਿਆ ਜਾਵੇਗਾ | ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਸੂਬੇ ਦੀ ਇੰਡਸਟਰੀ ਲਈ ਨਵੀਂ ਪਾਲਿਸੀ ਲਿਆਉਣ ਦੀ ਗੱਲ ਵੀ ਆਖੀ | The post ਸਰਕਾਰੀ ਦਫ਼ਤਰਾਂ ਦੇ ਬੋਰਡ ਪੰਜਾਬੀ ‘ਚ ਲਿਖੇ ਜਾਣ, ਫੈਸਲਾ ਨਾ ਮੰਨਣ ਵਾਲਿਆਂ ਦੇ ਖ਼ਿਲਾਫ਼ ਹੋਵੇਗੀ ਕਾਰਵਾਈ: ਅਨਮੋਲ ਗਗਨ ਮਾਨ appeared first on TheUnmute.com - Punjabi News. Tags:
|
ਨਵੇਂ ਗੀਤ "ਰੁਤਬਾ" ਦੇ ਰਾਹੀਂ, ਫਿਲਮ "ਕਾਲੀ ਜੋਟਾ" 3 ਫਰਵਰੀ 2023 ਨੂੰ ਹੋਵੇਗੀ ਰਿਲੀਜ਼ Monday 16 January 2023 08:30 AM UTC+00 | Tags: breaking-news kali-jota kali-jotta news punjabi-movie-kali-jotta rutba ਚੰਡੀਗੜ੍ਹ 16 ਜਨਵਰੀ 2023 : ਨੀਰੂ ਬਾਜਵਾ ਐਂਟਰਟੇਨਮੈਂਟ, U & I Films and VH Entertainment ਦੁਆਰਾ ਪੇਸ਼ ਕੀਤੀ ਗਈ ਫਿਲਮ ਦੇ ਟ੍ਰੇਲਰ ਅਤੇ ਪਹਿਲੇ ਟਰੈਕ, “ਕਲੀ ਜੋਟਾ” (Kali Jotta) , ਨੇ ਦਰਸ਼ਕਾਂ ਨੂੰ ਕਾਫ਼ੀ ਹਸਮੁੱਖ ਦਿੱਤਾ ਹੈ। ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ, ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਫਿਲਮ ਨੇ ਆਪਣੇ ਵਿਲੱਖਣ ਕਥਾਨਕ ਨਾਲ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ। ਫਿਲਮ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੇ ਵਿਚਕਾਰ ਇੱਕ ਖੂਬਸੂਰਤ ਪ੍ਰੇਮ ਕਹਾਣੀ ਬਿਆਨ ਕਰਦੀ ਹੈ। ਫ਼ਿਲਮ ਵਿੱਚ ਵਾਮਿਕਾ ਗੱਬੀ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਫ਼ਿਲਮ ਨੂੰ ਇੱਕ ਨਵੀਂ ਦਿਸ਼ਾ ਦਵੇਗੀ। ਫਿਲਮ ਨਿਰਮਾਤਾਵਾਂ ਵੱਲੋਂ ਅੱਜ ਰਿਲੀਜ਼ ਹੋਏ ਦੂਜੇ ਗੀਤ ”ਰੁਤਬਾ” ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰਨ ਤੋਂ ਬਾਅਦ ਦਰਸ਼ਕ ਇਸ ਫਿਲਮ ਨੂੰ ਸਿਨੇਮਾਘਰਾਂ ‘ਚ ਦੇਖਣ ਲਈ ਬੇਹੱਦ ਉਤਸੁਕ ਹਨ। ਸਤਿੰਦਰ ਸਰਤਾਜ ਦੁਆਰਾ ਲਿਖਿਆ-ਅਤੇ ਗਾਇਆ ਗੀਤ, ਸਾਰੇ ਸਰੋਤਿਆਂ ਦੇ ਮਨ ਅਤੇ ਰੂਹ ਨੂੰ ਸਕੂਨ ਦਿੰਦਾ ਹੈ। ਇਸ ਗੀਤ ਦੇ ਰਿਲੀਜ਼ ਹੁੰਦੇ ਸਾਰ ਹੀ ਦਰਸ਼ਕਾਂ ਦੀ ਇਸ ਫਿਲਮ ਨੂੰ ਦੇਖਣ ਦੀ ਉਤਸੁਕਤਾ ਹੋਰ ਵਧ ਗਈ ਹੈ। ਇਹ ਗੀਤ ਦੋਹਾਂ ਵਿਚਕਾਰ ਉਭਰਦੀ ਪ੍ਰੇਮ ਕਹਾਣੀ ਨੂੰ ਪ੍ਰਦਰਸ਼ਿਤ ਕਰਦਾ ਹੈ, ਜਿਸ ਵਿੱਚ ਬੋਲਾਂ ਰਾਹੀਂ ਭਾਵਨਾਵਾਂ ਨੂੰ ਡੂੰਘਾਈ ਨਾਲ ਦਰਸਾਇਆ ਗਿਆ ਹੈ।
ਪੰਜਾਬੀ ਗਾਇਕੀ ਦੇ ਸੁਰਾਂ ਦੇ ਬਾਦਸ਼ਾਹ ਸਤਿੰਦਰ ਸਰਤਾਜ “ਰੁਤਬਾ” ਗੀਤ ਦੇ ਰਾਹੀਂ ਦਰਸ਼ਕਾਂ ਉੱਪਰ ਪਿਆਰ ਦਾ ਜਾਦੂ ਚਲਾਉਣ ਲਈ ਬੇਹੱਦ ਖੁਸ਼ ਹਨ, “ਫਿਲਮ ਦੇ ਇਸ ਗੀਤ ਦੇ ਰਾਹੀਂ ਪ੍ਰੇਮੀ ਦੇ ਪਿਆਰ ਨੂੰ ਸ਼ਬਦਾਂ ਵਿੱਚ ਬਿਆਨ ਕਰਨ ਲਈ ਇਸ ਫਿਲਮ ਦੇ ਬੋਲ ਲਿਖੇ ਗਏ ਹਨ, ਮੈਨੂੰ ਖੁਸ਼ੀ ਹੈ ਕਿ ਮੈਨੂੰ ਇਸ ਗੀਤ ਨੂੰ ਗਾਉਣ ਦਾ ਮੌਕਾ ਮਿਲਿਆ। ਮੈਨੂੰ ਉਮੀਦ ਹੈ ਕਿ ਦਰਸ਼ਕ ਇਸ ਗੀਤ ਦੇ ਨਾਲ ਫਿਲਮ ਨੂੰ ਵੀ ਆਪਣਾ ਪੂਰਾ ਪਿਆਰ ਦੇਣਗੇ।” ਫਿਲਮ “ਕਲੀ ਜੋਟਾ” (Kali Jotta) 3 ਫਰਵਰੀ 2023 ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ The post ਨਵੇਂ ਗੀਤ “ਰੁਤਬਾ” ਦੇ ਰਾਹੀਂ, ਫਿਲਮ ”ਕਾਲੀ ਜੋਟਾ” 3 ਫਰਵਰੀ 2023 ਨੂੰ ਹੋਵੇਗੀ ਰਿਲੀਜ਼ appeared first on TheUnmute.com - Punjabi News. Tags:
|
ਨੰਗਲ ਪਹੁੰਚੇ ਹਰਜੋਤ ਬੈਂਸ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਦਿੱਤਾ ਭਰੋਸਾ Monday 16 January 2023 08:44 AM UTC+00 | Tags: breaking-news harjot-singh-bains nangal. news ਚੰਡੀਗੜ੍ਹ 16 ਜਨਵਰੀ 2023 : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੰਗਲ (Nangal) ਪਹੁੰਚੇ, ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਹਿਲ ਦੇ ਆਧਾਰ ‘ਤੇ ਇਨ੍ਹਾਂ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ | ਹਰਜੋਤ ਸਿੰਘ ਬੈਂਸ ਨੇ ਫਲਾਈਓਵਰ ਨੂੰ ਲੈ ਕੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਫਲਾਈਓਵਰ ਦਾ ਨਿਰਮਾਣ ਕਾਰਜ ਮਾਰਚ ਦੇ ਅੰਤ ਜਾਂ ਅਪ੍ਰੈਲ ਦੇ ਪਹਿਲੇ ਹਫ਼ਤੇ ਤੱਕ ਮੁਕੰਮਲ ਹੋ ਜਾਵੇਗਾ | ਉਨ੍ਹਾਂ ਨੇ ਲੀਜ਼ ਹੋਲਡਰਾਂ ਨੂੰ ਵੀ ਭਰੋਸਾ ਦਿਵਾਇਆ ਕਿ ਬੀਬੀਐਮਬੀ ਪ੍ਰਬੰਧਨ ਨੂੰ ਕਿਸੇ ਵੀ ਲੀਜ਼ ਹੋਲਡਰ ਨੂੰ ਬੇਦਖਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਭ੍ਰਿਸ਼ਟਾਚਾਰ ਤੇ ਬੋਲਦਿਆਂ ਹਰਜੋਤ ਬੈਂਸ ਨੇ ਕਿਹਾ ਸਭ ਦਾ ਨੰਬਰ ਆਵੇਗਾ, ਕਿਸੇ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ | The post ਨੰਗਲ ਪਹੁੰਚੇ ਹਰਜੋਤ ਬੈਂਸ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਦਿੱਤਾ ਭਰੋਸਾ appeared first on TheUnmute.com - Punjabi News. Tags:
|
ਰਾਘਵ ਚੱਡਾ ਵੱਲੋਂ ਕੀਤੇ ਅੰਮ੍ਰਿਤਸਰ-ਲੰਡਨ ਫਲਾਈਟ ਦੇ ਦਾਅਵੇ ਦਾ ਗੁਰਜੀਤ ਔਜਲਾ ਵਲੋਂ ਵਿਰੋਧ Monday 16 January 2023 10:15 AM UTC+00 | Tags: aam-aadmi-party amritsar-london-flight amritsar-london-flight-claim gurjit-aujla ministry-of-external-affairs-india mp-gurjit-singh-aujla news punjab-government raghav-chadha the-punjab-government ਅੰਮ੍ਰਿਤਸਰ 16 ਜਨਵਰੀ 2023 : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਦਾਅਵਾ ਕੀਤਾ ਕਿ ਅੰਮ੍ਰਿਤਸਰ-ਲੰਡਨ ਫਲਾਈਟ ਆਮ ਆਦਮੀ ਪਾਰਟੀ ਦੇ ਯਤਨਾਂ ਨਾਲ ਸ਼ੁਰੂ ਹੋਈ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਵਿਰੋਧੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਜੀਤ ਔਜਲਾ (Gurjit Aujla) ਨੇ ਇਸ ਦਾ ਵਿਰੋਧ ਕੀਤਾ ਹੈ। ਅੰਮ੍ਰਿਤਸਰ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜਦੋਂ ਕਿਸੇ ਵੀ ਕਿਸੇ ਏਅਰਲਾਈਨਸ ਦੀ ਗੱਲ ਕਰਨੀ ਹੋਵੇ, ਤਾਂ ਸਾਨੂੰ ਸਭ ਨੂੰ ਪਹਿਲਾਂ ਕੇਂਦਰ ਨਾਲ ਗੱਲਬਾਤ ਕਰਕੇ ਵਿਦੇਸ਼ ਮੰਤਰਾਲੇ ਨਾਲ ਸੰਪਰਕ ਬਣਾਉਣਾ ਪੈਂਦਾ ਹੈ ਉਸ ਤੋਂ ਬਾਅਦ ਕੋਈ ਵੀ ਹਵਾਈ ਜਹਾਜ਼ ਮਨਜ਼ੂਰੀ ਪ੍ਰਾਪਤ ਹੁੰਦੀ ਹੈ | ਉਨਾਂ ਨੇ ਕਿਹਾ ਕਿ 1982 ਵਿੱਚ ਸਭ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਜਹਾਜ਼ ਨੇ ਉਡਾਣ ਭਰੀ ਸੀ, ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਰਾਘਵ ਚੱਡਾ ਵੱਲੋਂ ਲੋਕਾਂ ਨਾਲ ਝੂਠ ਬੋਲਿਆ ਜਾ ਰਿਹਾ ਹੈ| ਉਨ੍ਹਾਂ (Gurjit Aujla) ਕਿਹਾ ਕਿ ਸੰਸਦ ਵਿਚ ਰਾਘਵ ਚੱਡਾ ਵੱਲੋਂ ਕਿਹਾ ਗਿਆ ਸੀ ਕਿ ਉਹਨਾਂ ਨੇ ਲੰਡਨ ਲਈ ਸਿੱਧੀ ਫਲਾਈਟ ਸ਼ੁਰੂ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ, ਮੈਂ ਦੱਸ ਦੇਣਾ ਚਾਹੁੰਦਾ ਹਾਂ ਕੀ ਲਗਾਤਾਰ ਹੀ 2017 ਤੋਂ ਉਹ ਵਿਦੇਸ਼ ਤੋਂ ਅੰਮ੍ਰਿਤਸਰ ਏਅਰਪੋਰਟ ਤੇ ਫਲਾਈਟ ਸਿੱਧੀ ਉਤਾਰਨ ਲਈ ਯਤਨ ਕਰ ਰਹੇ ਹਨ ਲੇਕਿਨ ਰਾਘਵ ਚੱਡਾ ਬਿਨਾਂ ਕੰਮ ਕੀਤਿਆਂ ਹੀ ਆਪਣੇ ‘ਤੇ ਕਰੇਡੀਟ ਲੈਣ ਦੀ ਕੋਸ਼ਿਸ਼ ਕਰ ਰਹੇ ਹਨ | ਗੁਰਜੀਤ ਸਿੰਘ ਔਜਲਾ ਵੱਲੋਂ ਅੱਜ ਪ੍ਰੈਸ ਵਾਰਤਾ ਕਰਕੇ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਉੱਤੇ ਸਵਾਲ ਖੜੇ ਕੀਤੇ ਗਏ ਹਨ ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਦਿਆਂ ਤੇ ਜੋ ਸਰਕਾਰ ਬਣੀ ਹੈ ਹੁਣ ਝੂਠ ਦੀ ਰਾਜਨੀਤੀ ਅਤੇ ਸਿਰਫ ਤੇ ਸਿਰਫ ਬਿਆਨਾਂ ਦੀ ਰਾਜਨੀਤੀ ਬਣ ਕੇ ਰਹਿ ਗਈ ਹੈ | ਉਨ੍ਹਾਂ ਨੇ ਕਿਹਾ ਕਿ 2017 ਤੋਂ ਲੈ ਕੇ ਹੁਣ ਤੱਕ ਉਨ੍ਹਾਂ ਵੱਲੋਂ ਬਹੁਤ ਸਾਰੇ ਯਤਨ ਅੰਮ੍ਰਿਤਸਰ ਦੀ ਇਸ ਲੜਾਈ ਵਾਸਤੇ ਕੀਤੇ ਜਾ ਰਹੇ ਹਨ ਅਤੇ ਉਹ ਕੇਂਦਰੀ ਮੰਤਰੀ ਦਾ ਧੰਨਵਾਦ ਵੀ ਕਰਨਾ ਚਾਹੁੰਦੇ ਹਨ, ਜਿਨ੍ਹਾਂ ਨੇ ਇਸ ਸੰਬੰਧੀ ਸਾਰੇ ਕੰਮਾਂ ਨੂੰ ਹਰੀ ਝੰਡੀ ਦਿੱਤੀ ਹੈ |ਉਨ੍ਹਾਂ ਨੇ ਕਿਹਾ ਕਿ ਰਾਘਵ ਚੱਡਾ ਨੂੰ ਲੋਕਾਂ ਦੀ ਸਹੂਲਤ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ |
The post ਰਾਘਵ ਚੱਡਾ ਵੱਲੋਂ ਕੀਤੇ ਅੰਮ੍ਰਿਤਸਰ-ਲੰਡਨ ਫਲਾਈਟ ਦੇ ਦਾਅਵੇ ਦਾ ਗੁਰਜੀਤ ਔਜਲਾ ਵਲੋਂ ਵਿਰੋਧ appeared first on TheUnmute.com - Punjabi News. Tags:
|
ਸਾਂਝੀ ਐਕਸ਼ਨ ਕਮੇਟੀ ਨੇ ਸੂਬੇ ਦੇ ਸਮੂਹ ਕਾਲਜਾਂ ਨੂੰ 18 ਜਨਵਰੀ ਨੂੰ 'ਤਾਲਾ ਬੰਦ' ਰੱਖਣ ਦਾ ਕੀਤਾ ਐਲਾਨ Monday 16 January 2023 10:24 AM UTC+00 | Tags: aam-aadmi-party chandigarh-colleges-teachers-union cm-bhagwant-mann harjot-singh-bains joint-action-committee news ngcmf non-government-aided-colleges-management-federation punjab punjab-college punjab-government the-unmute-breaking-news ਚੰਡੀਗੜ੍ਹ 16 ਜਨਵਰੀ 2023: ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ (ਐੱਨ. ਜੀ. ਸੀ. ਐੱਮ. ਐੱਫ.), ਪ੍ਰਿੰਸੀਪਲ ਐਸੋਸੀਏਸ਼ਨਾਂ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ (ਪੀ. ਸੀ. ਸੀ. ਟੀ. ਯੂ.) ਅਤੇ ਅਣ-ਏਡਿਡ ਪ੍ਰਾਈਵੇਟ ਕਾਲਜਾਂ ਦੀ ਜਥੇਬੰਦੀ ਦੀ ਸਾਂਝੀ ਐਕਸ਼ਨ ਕਮੇਟੀ (ਜੇ. ਏ. ਸੀ.) ਨੇ ਸੂਬਾ ਸਰਕਾਰ ਵੱਲੋਂ ਕੋਈ ਉਚਿੱਤ ਹੁੰਗਾਰਾ ਨਾ ਮਿਲਣ 'ਤੇ 18 ਜਨਵਰੀ ਨੂੰ ਸਮੂਹ ਕਾਲਜਾਂ ਨੂੰ 'ਤਾਲਾ ਬੰਦ' ਰੱਖਣ ਦਾ ਐਲਾਨ ਕੀਤਾ ਹੈ। ਜਿਸ ਨਾਲ 200 ਤੋਂ ਵਧੇਰੇ ਵਿੱਦਿਅਕ ਅਦਾਰਿਆਂ 'ਚ ਪੜ੍ਹ ਰਹੇ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋਵੇਗੀ। ਜਿਸ ਸਬੰਧੀ ਸਾਰੇ ਜ਼ਿਲ੍ਹਾ ਹੈੱਡਕੁਆਟਰਾਂ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ ਹਨ। ਇਸ ਸਬੰਧੀ ਫ਼ੈਡਰੇਸ਼ਨ ਦੇ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਕਤ ਸਮੂਹ ਜਥੇਬੰਦੀਆਂ ਦੀ ਸਾਂਝੀ ਐਕਸ਼ਨ ਕਮੇਟੀ ਦੀ ਮੀਟਿੰਗ ਬੀਤੇ ਦਿਨੀਂ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੂਮੈਨ ਲੁਧਿਆਣਾ ਵਿਖੇ ਹੋਈ, ਜਿਸ 'ਚ 18 ਜਨਵਰੀ ਨੂੰ ਸਮੂਹ ਕਾਲਜਾਂ ਨੂੁੰ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੂੰ ਬਾਰ-ਬਾਰ ਅਪੀਲ ਕਰਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਮੁੱਦਿਆਂ 'ਤੇ ਵਿਚਾਰ ਨਹੀਂ ਕੀਤਾ ਜਾ ਰਿਹਾ ਹੈ, ਜੇਕਰ ਪੰਜਾਬ ਸਰਕਾਰ ਨੇ ਆਪਣਾ ਜਿੱਦੀ ਰਵੱਈਆ ਨਾ ਛੱਡਿਆ ਤਾਂ ਸਾਂਝੀ ਐਕਸ਼ਨ ਸਮੇਤ ਮਜ਼ਬੂਰਨ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਵੇਗੀ, ਜਿਸ ਦੌਰਾਨ ਬੱਚਿਆਂ ਦੀ ਪ੍ਰਭਾਵਿਤ ਹੋਣ ਵਾਲੀ ਪੜ੍ਹਾਈ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਕਿਉਂਕਿ ਨਾ ਤਾਂ ਉੱਚ ਸਿੱਖਿਆ ਮੰਤਰੀ ਅਤੇ ਨਾ ਹੀ ਮੁੱਖ ਮੰਤਰੀ ਸਾਡੇ ਮੁੱਦੇ ਉਠਾਉਣ ਲਈ ਮਿਲਣ ਦਾ ਸਮਾਂ ਦੇ ਰਹੇ ਹਨ | ਰਜਿੰਦਰ ਮੋਹਨ ਛੀਨਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਮਨਮਾਨੇ ਅਤੇ ਪੱਖਪਾਤੀ ਫ਼ੈਸਲੇ ਖਿਲਾਫ਼ ਪੰਜਾਬ ਦੇ ਕਾਲਜ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ ਅਤੇ ਸੇਵਾ-ਮੁਕਤੀ ਦੀ ਉਮਰ 58 ਸਾਲ ਘਟਾਉਣ ਸਮੇਤ ਅਧਿਆਪਕਾਂ ਦੇ ਸੇਵਾ ਨਿਯਮਾਂ ਨਾਲ ਛੇੜਛਾੜ ਕਰਨ ਸਬੰਧੀ ਲੰਮੇਂ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਦੇ ਤਹਿਤ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਜੇ. ਏ. ਸੀ ਅਤੇ ਅਣ-ਏਡਿਡ ਕਾਲਜਾਂ ਦੀ ਸਾਂਝੀ ਮੀਟਿੰਗ ਦੌਰਾਨ ਉਕਤ ਮੁੱਦੇ 'ਤੇ ਗਹਿਰਾਈ ਨਾਲ ਵਿਚਾਰ-ਚਰਚਾ ਕੀਤੀ ਗਈ ਅਤੇ ਭਗਵੰਤ ਮਾਨ ਸਰਕਾਰ ਕਾਲਜਾਂ ਦੀਆਂ ਹੱਕੀ ਮੰਗਾਂ ਦੀ ਸੁਣਵਾਈ ਨਹੀਂ ਕਰ ਰਹੀ, ਇਸ ਲਈ ਉਕਤ ਦਿਨ ਸਮੂਹ ਕਾਲਜ ਬੰਦ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਹੀ ਸੰਕਟ 'ਚ ਹਾਂ ਅਤੇ ਸਰਕਾਰ ਸਾਡੀਆਂ ਮੰਗਾਂ ਪ੍ਰਤੀ ਗੈਰ-ਜ਼ਿੰਮੇਵਾਰ ਹੋਣ ਕਾਰਨ ਇਹ ਸਖ਼ਤ ਕਦਮ ਚੁੱਕ ਰਹੀ ਹੈ"। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਉਚੇਰੀ ਸਿੱਖਿਆ ਮੰਤਰੀ ਨੇ ਸੂਬੇ 'ਚ ਉਚ ਸਿੱਖਿਆ ਨੂੰ ਦਰਪੇਸ਼ ਮੁੱਦਿਆਂ 'ਤੇ ਵਿਚਾਰ ਕਰਨ ਲਈ ਮੀਟਿੰਗ ਦਾ ਸਮਾਂ ਵੀ ਨਹੀਂ ਦਿੱਤਾ ਹੈ। ਜਿਸ ਸਬੰਧੀ ਅਜੇ ਵੀ ਸਰਕਾਰ ਨੂੰ ਪੰਜਾਬ ਦੇ ਕਾਲਜਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਦੀ ਅਪੀਲ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਕਾਲਜਾਂ ਦੀ ਖੁਦਮੁਖਤਿਆਰੀ ਨੂੰ ਪ੍ਰਭਾਵਿਤ ਕਰੇਗਾ ਅਤੇ ਅਸਲ 'ਚ ਇਹ ਬਹੁਤ ਪੱਖਪਾਤੀ ਹੈ, ਕਿਉਂਕਿ ਸੂਬੇ ਦੀਆਂ ਯੂਨੀਵਰਸਿਟੀਆਂ, ਉਨ੍ਹਾਂ ਦੇ ਕਾਲਜਾਂ, ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਇਸ ਅਖੌਤੀ ਦਾਖਲਾ ਪੋਰਟਲ ਦੇ ਦਾਇਰੇ 'ਚੋਂ ਬਾਹਰ ਰੱਖਿਆ ਗਿਆ ਹੈ। ਦਾਖਲਿਆਂ 'ਚ ਆਈ ਗਿਰਾਵਟ ਕਾਰਨ ਉੱਚ ਸਿੱਖਿਆ ਸੰਸਥਾਵਾਂ ਪਹਿਲਾਂ ਹੀ ਗੰਭੀਰ ਆਰਥਿਕ ਦੁਬਿਧਾਵਾਂ ਦਾ ਸਾਹਮਣਾ ਕਰ ਰਹੀਆਂ ਹਨ ਕਿਉਂਕਿ ਨੌਜਵਾਨ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ ਅਤੇ ਇਸ ਲਈ ਉਕਤ ਕੇ੍ਰਂਦਰੀਕ੍ਰਿਤ ਪੋਰਟਲ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰੀਕ੍ਰਿਤ ਪੋਰਟਲ ਨੂੰ ਲਾਗੂ ਕਰਨ ਲਈ ਸਰਕਾਰ ਦੁਆਰਾ ਬਿਨ੍ਹਾਂ ਕਿਸੇ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਅਤੇ ਚੰਡੀਗੜ੍ਹ ਵਿਖੇ ਉਚੇਰੀ ਸਿੱਖਿਆ ਸਕੱਤਰ ਨਾਲ ਹੋਈ ਮੀਟਿੰਗ ਦੌਰਾਨ ਉਠਾਈਆਂ ਗਈਆਂ ਮੁਸ਼ਕਿਲਾਂ ਨੂੰ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ ਅਤੇ ਉਕਤ ਇਕ ਤਰਫ਼ਾ ਹੁਕਮ ਜਾਰੀ ਕੀਤੇ ਗਏ ਹਨ, ਜਿਸ ਨੂੰ ਪੰਜਾਬ ਦੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਟੇਕਹੋਲਡਰਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖੇ ਬਿਨ੍ਹਾਂ ਲਿਆ ਜਾ ਰਿਹਾ ਹੈ ਅਤੇ ਇਸ ਨਾਲ ਸੂਬੇ ਦੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਉਚਿੱਤ ਨਹੀਂ ਹੈ ਕਿਉਂਕਿ ਇਸ ਨਾਲ ਕਾਲਜਾਂ 'ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਬੀ. ਐੱਡ ਅਤੇ ਲਾਅ ਕਾਲਜਾਂ 'ਚ ਪਹਿਲਾਂ ਹੀ ਅਜਿਹੇ ਕਦਮ ਪਿਛਲੇ ਸਮੇਂ 'ਚ ਬੁਰੀ ਤਰ੍ਹਾਂ ਅਸਫ਼ਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗ੍ਰਾਂਟ ਇਨ ਏਡ ਸਕੀਮ 'ਚ ਅਜਿਹਾ ਕੋਈ ਉਪਬੰਧ ਨਹੀਂ ਹੈ ਜੋ ਸਰਕਾਰ ਨੂੰ ਸਰਕਾਰੀ ਵਿਭਾਗਾਂ ਦੁਆਰਾ ਸਹਾਇਤਾ ਪ੍ਰਾਪਤ ਕਾਲਜਾਂ ਦੀ ਦਾਖਲਾ ਪ੍ਰਕਿਰਿਆ ਨੂੰ ਆਪਣੇ ਅਧੀਨ ਲੈਣ ਦਾ ਅਧਿਕਾਰ ਦਿੰਦਾ ਹੈ, ਇਸ ਲਈ ਸਰਕਾਰ ਦੁਆਰਾ ਲਿਆ ਗਿਆ ਉਕਤ ਫ਼ੈਸਲਾ ਗੈਰ-ਕਾਨੂੰਨੀ ਅਤੇ ਰੱਦ ਕਰਨ ਯੋਗ ਹੈ। ਇਸ ਮੌਕੇ ਉਨ੍ਹਾਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀ ਸੇਵਾਮੁਕਤੀ ਸਬੰਧੀ ਸੇਵਾ ਨਿਯਮਾਂ ਨਾਲ ਛੇੜਛਾੜ ਦਾ ਵੀ ਵਿਰੋਧ ਕੀਤਾ। ਜੇਏਸੀ ਅਤੇ ਅਣ-ਏਡਿਡ ਪ੍ਰਾਈਵੇਟ ਕਾਲਜਿਜ਼ ਯੂਨੀਅਨ ਨੇ ਏਡਿਡ ਕਾਲਜਾਂ ਦੇ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਕਰਨ ਦੇ ਪ੍ਰਸਤਾਵਿਤ ਪ੍ਰਸਤਾਵ ਬਾਰੇ ਸਰਕਾਰ ਦੇ ਤਾਜ਼ਾ ਨੋਟੀਫਿਕੇਸ਼ਨ 'ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ। ਮੀਟਿੰਗ ਦੌਰਾਨ ਕਾਲਜਾਂ 'ਚ ਸਹਾਇਤਾ ਸਕੀਮ ਦੀਆਂ ਪੂਰੀਆਂ ਗ੍ਰਾਂਟਾਂ ਦੀ ਬਹਾਲੀ ਦਾ ਵੀ ਮੁੱਦਾ ਉਠਾਇਆ ਗਿਆ ਅਤੇ ਸਮੂਹ ਨੁਮਾਇੰਦਿਆਂ ਨੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਖਿਲਾਫ਼ ਮਿਲ ਕੇ ਸੰਘਰਸ਼ ਕਰਨ ਦਾ ਅਹਿਦ ਲਿਆ। ਉਨ੍ਹਾਂ ਕਿਹਾ ਕਿ ਉਕਤ ਮਸਲੇ ਦੇ ਹੱਲ ਸਬੰਧੀ ਬਹੁਤ ਹੀ ਜਲਦੀ ਵਿਰੋਧੀ ਪਾਰਟੀ ਦੇ ਆਗੂ ਸ੍ਰੀ ਅਸ਼ਵਨੀ ਸ਼ਰਮਾ, ਸ: ਪ੍ਰਤਾਪ ਸਿੰਘ ਬਾਜਵਾ ਅਤੇ ਸ: ਸੁਖਬੀਰ ਸਿੰਘ ਬਾਦਲ ਨਾਲ ਮਿਲ ਕੇ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਦੇਸ਼ ਜਾਣ ਕਾਰਨ ਦਾਖਲੇ ਦੀ ਗਿਣਤੀ ਘੱਟਣ ਕਾਰਨ ਕਾਲਜ ਪਹਿਲਾਂ ਹੀ ਆਰਥਿਕ ਦਬਾਅ ਹੇਠ ਹਨ ਅਤੇ ਸਰਕਾਰ ਕਾਲਜਾਂ ਦੀ ਮਦਦ ਕਰਨ ਦੀ ਬਜਾਏ ਉੱਚ ਵਿਦਿਅਕ ਸੰਸਥਾਵਾਂ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ The post ਸਾਂਝੀ ਐਕਸ਼ਨ ਕਮੇਟੀ ਨੇ ਸੂਬੇ ਦੇ ਸਮੂਹ ਕਾਲਜਾਂ ਨੂੰ 18 ਜਨਵਰੀ ਨੂੰ 'ਤਾਲਾ ਬੰਦ' ਰੱਖਣ ਦਾ ਕੀਤਾ ਐਲਾਨ appeared first on TheUnmute.com - Punjabi News. Tags:
|
ਅੰਮ੍ਰਿਤਪਾਲ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਡਾਕਟਰਾਂ ਨੇ ਕੁਝ ਦਿਨ ਆਰਾਮ ਕਰਨ ਦੀ ਦਿੱਤੀ ਸਲਾਹ Monday 16 January 2023 10:34 AM UTC+00 | Tags: amritpal-singh amritsar breaking khalsa-vaheer latest-news news punjab punjab-news the-unmute-breaking-news the-unmute-punjabi-news waris-punjab ਚੰਡੀਗੜ੍ਹ 16 ਜਨਵਰੀ 2023: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੀ ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ ਵਿਖੇ ਅਚਾਨਕ ਸਿਹਤ ਵਿਗੜਨ ਕਾਰਨ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਡਾਕਟਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਹੈ।ਹਸਪਤਾਲ ਵਿੱਚ ਉਸ ਦੇ ਕੁਝ ਜ਼ਰੂਰੀ ਮੈਡੀਕਲ ਟੈਸਟ ਕੀਤੇ ਗਏ ਹਨ । ਦੱਸ ਦੇਈਏ ਕਿ ਬੀਤੀ ਰਾਤ ਉਹ ਕੁਝ ਅਸਹਿਜ ਮਹਿਸੂਸ ਕਰ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਅੱਧੀ ਰਾਤ ਨੂੰ ਹੀ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਵਿੱਚ ਉਸ ਦੇ ਕੁਝ ਜ਼ਰੂਰੀ ਮੈਡੀਕਲ ਟੈਸਟ ਕੀਤੇ ਗਏ। ਉਨ੍ਹਾਂ ਦੇ ਸਾਥੀਆਂ ਨੇ ਜਾਣਕਰੀ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰੇ ਦੀ ਸ਼ਿਕਾਇਤ ਸੀ। ਇਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ । The post ਅੰਮ੍ਰਿਤਪਾਲ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਡਾਕਟਰਾਂ ਨੇ ਕੁਝ ਦਿਨ ਆਰਾਮ ਕਰਨ ਦੀ ਦਿੱਤੀ ਸਲਾਹ appeared first on TheUnmute.com - Punjabi News. Tags:
|
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: ਇਸ ਹਫਤੇ 41.26 ਕਿੱਲੋ ਹੈਰੋਇਨ, 13.55 ਕਿੱਲੋ ਅਫੀਮ ਤੇ 20.48 ਲੱਖ ਰੁਪਏ ਦੀ ਡਰੱਗ ਮਨੀ ਸਮੇਤ 258 ਨਸ਼ਾ ਤਸਕਰ ਕਾਬੂ Monday 16 January 2023 10:40 AM UTC+00 | Tags: breaking-news descisive-war-against-drug drugs punjab-police ਚੰਡੀਗੜ੍ਹ 16 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ (drugs) ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ਦੌਰਾਨ, ਪੰਜਾਬ ਪੁਲਿਸ (Punjab Police) ਨੇ ਪਿਛਲੇ ਹਫ਼ਤੇ ਸੂਬੇ ਭਰ 'ਚ ਐਨ.ਡੀ.ਪੀ.ਐਸ. ਐਕਟ ਤਹਿਤ 194 ਐਫਆਈਆਰ ਦਰਜ ਕਰਕੇ, ਜਿਸ ਵਿੱਚ 31 ਵਪਾਰਕ ਮਾਮਲੇ ਹਨ, 258 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ ਦੋਸ਼ੀਆਂ ਕੋਲੋਂ 41.26 ਕਿਲੋ ਹੈਰੋਇਨ, 13.55 ਕਿਲੋ ਅਫੀਮ, 53.25 ਕਿਲੋ ਗਾਂਜਾ, 4.81 ਕੁਇੰਟਲ ਭੁੱਕੀ ਅਤੇ 5.28 ਲੱਖ ਫਾਰਮਾ ਓਪੀਓਡਜ਼ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਤੋਂ ਇਲਾਵਾ 20.48 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਹਨਾਂ ਦੱਸਿਆ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 15 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 623 ਹੋ ਗਈ ਹੈ । ਆਈਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ 176 ਐਫਆਈਆਰਜ਼ ਦਰਜ ਕਰਕੇ ਚੀਨੀ ਡੋਰ ਦੇ 10269 ਬੰਡਲ ਬਰਾਮਦ ਕੀਤੇ ਹਨ ਅਤੇ ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਚਾਈਨਾ ਡੋਰ ਨੂੰ ਖਰੀਦਣ/ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ 'ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ (drugs) ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ। The post ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ: ਇਸ ਹਫਤੇ 41.26 ਕਿੱਲੋ ਹੈਰੋਇਨ, 13.55 ਕਿੱਲੋ ਅਫੀਮ ਤੇ 20.48 ਲੱਖ ਰੁਪਏ ਦੀ ਡਰੱਗ ਮਨੀ ਸਮੇਤ 258 ਨਸ਼ਾ ਤਸਕਰ ਕਾਬੂ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਪਿੰਡ ਬਡਰੁੱਖਾਂ ਦੇ ਵਿਕਾਸ ਕਾਰਜਾਂ ਲਈ 3.28 ਕਰੋੜ ਰੁਪਏ ਦੀ ਗਰਾਂਟ ਜਾਰੀ: ਅਮਨ ਅਰੋੜਾ Monday 16 January 2023 10:55 AM UTC+00 | Tags: aam-aadmi-party aman-arora badrukhan badrukhan-village breaking-news cm-bhagwant-mann government-grant latest-news news punjab punjab-government punjab-news the-unmute-breaking the-unmute-breaking-news the-unmute-punjabi-news ਬਡਰੁੱਖਾਂ/ਸੰਗਰੂਰ, 16 ਜਨਵਰੀ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਅੱਜ ਬਡਰੁੱਖਾਂ (Badrukhan) ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਦਾ ਕਹੀ ਨਾਲ ਟੱਕ ਲਗਾ ਕੇ ਸ਼ੁੱਭ ਆਰੰਭ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਵਧੇਰੇ ਮਜ਼ਬੂਤੀ ਲਿਆਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਬਡਰੁੱਖਾਂ (Badrukhan) ਦੇ ਵਿਕਾਸ ਕਾਰਜਾਂ ਲਈ ਕਰੀਬ 3.28 ਕਰੋੜ ਰੁਪਏ ਦੀ ਗਰਾਂਟ ਦਿੱਤੀ ਗਈ ਹੈ ਜਿਸ ਨਾਲ ਬਹੁਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਯਾਦਗਾਰੀ ਗੇਟ ਦਾ ਨਿਰਮਾਣ ਕੀਤਾ ਜਾਵੇਗਾ ਜਦਕਿ 15ਵੇਂ ਵਿੱਤ ਕਮਿਸ਼ਨ ਵਿੱਚੋਂ 20 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਰੀਬ 2.68 ਕਰੋੜ ਰੁਪਏ ਨਾਲ 8 ਨਹਿਰੀ ਖਾਲਿਆਂ ਨੂੰ ਅੰਡਰ ਗਰਾਊਂਡ ਕਰਕੇ ਪੱਕਾ ਕੀਤਾ ਜਾਵੇਗਾ। ਅਰੋੜਾ ਨੇ ਕਿਹਾ ਕਿ ਨਹਿਰੀ ਖਾਲਿਆਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਤਹਿਤ ਕੇਵਲ 10 ਪ੍ਰਤੀਸ਼ਤ ਰਾਸ਼ੀ ਕਿਸਾਨ ਵੀਰਾਂ ਨੂੰ ਪਾਉਣੀ ਪਵੇਗੀ ਜਦਕਿ 90 ਪ੍ਰਤੀਸ਼ਤ ਰਾਸ਼ੀ ਦੀ ਅਦਾਇਗੀ ਸਰਕਾਰ ਵੱਲੋਂ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਇਸ ਯੋਜਨਾ ਦਾ ਲਾਭ ਵਧ ਚੜ੍ਹ ਕੇ ਉਠਾਉਣਾ ਚਾਹੀਦਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਬਡਰੁੱਖਾਂ ਵਿਖੇ ਲਾਇਬ੍ਰੇਰੀ ਦੇ ਨਿਰਮਾਣ ਕਾਰਜ ਅਗਲੇ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਤੇ ਸਿਹਤ ਵੱਲ ਕੋਈ ਧਿਆਨ ਨਹੀਂ ਦਿੱਤਾ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਦੋਵੇਂ ਮਹੱਤਵਪੂਰਨ ਖੇਤਰਾਂ ਵਿੱਚ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਰੋੜਾ ਨੇ ਕਿਹਾ ਕਿ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਹੀ ਸਭ ਤੋਂ ਵੱਡਾ ਸਰਮਾਇਆ ਹਨ ਅਤੇ ਇਨ੍ਹਾਂ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਨਾਲ ਹੀ ਭਵਿੱਖ ਵਿੱਚ ਇਹ ਅਕਾਦਮਿਕ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਨ ਦੇ ਸਮਰੱਥ ਬਣਨਗੇ ਅਤੇ ਆਪਣੇ ਪਰਿਵਾਰਾਂ ਤੇ ਸੂਬੇ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕਰਨਗੇ। ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਿਹਾਤੀ ਖੇਤਰਾਂ ਵਿੱਚ ਹਰ ਸੁਵਿਧਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਯੋਜਨਾਬੱਧ ਢੰਗ ਨਾਲ ਕਦਮ ਪੁੱਟ ਰਹੀ ਹੈ ਅਤੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਸਮੇਂ ਸਿਰ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਚੇਅਰਪਰਸਨ ਬਲਾਕ ਸੰਮਤੀ ਸੰਗਰੂਰ ਜਸਪਾਲ ਕੌਰ, ਬੀਡੀਪੀਓ ਗੁਰਦਰਸ਼ਨ ਸਿੰਘ, ਸੀਨੀਅਰ ਆਗੂ ਹਰਪਾਲ ਸਿੰਘ ਬਡਰੁੱਖਾਂ, ਮੁੱਖ ਅਧਿਆਪਕ ਵਿਸ਼ਾਲ ਸ਼ਰਮਾ, ਕਾਲਾ ਬਡਰੁੱਖਾਂ, ਜੱਸੀ ਬਡਰੁੱਖਾਂ, ਬਲਾਕ ਪ੍ਰਧਾਨ ਗੁਰਿੰਦਰਪਾਲ ਸਿੰਘ ਖੇੜੀ, ਕਰਮ ਸਿੰਘ ਬਰਾੜ, ਜਪਿੰਦਰ ਸਿੰਘ, ਗੁਰਦੀਪ ਸਿੰਘ, ਸੰਦੀਪ ਸਿੰਘ ਅਤੇ ਜਗਦੀਪ ਸਿੰਘ ਵੀ ਹਾਜ਼ਰ ਸਨ। The post ਪੰਜਾਬ ਸਰਕਾਰ ਵੱਲੋਂ ਪਿੰਡ ਬਡਰੁੱਖਾਂ ਦੇ ਵਿਕਾਸ ਕਾਰਜਾਂ ਲਈ 3.28 ਕਰੋੜ ਰੁਪਏ ਦੀ ਗਰਾਂਟ ਜਾਰੀ: ਅਮਨ ਅਰੋੜਾ appeared first on TheUnmute.com - Punjabi News. Tags:
|
ਅਮਨ ਅਰੋੜਾ ਵੱਲੋਂ 'ਖੇਡਾਂ ਹਲਕਾ ਸੁਨਾਮ ਦੀਆਂ' ਤਹਿਤ ਹੋਣ ਵਾਲੇ ਰੱਸਾਕਸੀ ਮੁਕਾਬਲਿਆਂ 'ਚ ਹਿੱਸਾ ਲੈਣ ਦਾ ਸੱਦਾ Monday 16 January 2023 11:04 AM UTC+00 | Tags: aman-arora bhai-mati-das-senior-secondary-school-longowal breaking-news government-senior-secondary-school-sunam khedan-halka-sunam-diyan news punjab-games punjab-latest-news sunam sunam-super-league ਸੁਨਾਮ ਊਧਮ ਸਿੰਘ ਵਾਲਾ, 16 ਜਨਵਰੀ, 2023: 4 ਅਤੇ 5 ਫਰਵਰੀ ਨੂੰ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਕਰਵਾਈ ਜਾਣ ਵਾਲੀ 'ਬਾਬੂ ਭਗਵਾਨ ਦਾਸ ਅਰੋੜਾ ਯਾਦਗਾਰੀ ਸੁਨਾਮ ਸੁਪਰ ਲੀਗ' (Sunam Super League) ਦੇ ਰੱਸਾਕਸੀ ਮੁਕਾਬਲਿਆਂ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਵੀ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ (ਲੜਕੇ) ਵਿਖੇ 'ਖੇਡਾਂ ਹਲਕਾ ਸੁਨਾਮ ਦੀਆਂ' ਵਿੱਚ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਲਈ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨਾਲ ਮੀਟਿੰਗ ਕਰਦਿਆਂ ਕੀਤਾ। ਅਰੋੜਾ ਨੇ ਕਿਹਾ ਕਿ ਬੱਚਿਆਂ ਤੇ ਨੌਜਵਾਨ ਵਰਗ ਵਿੱਚ ਖੇਡਾਂ ਪ੍ਰਤੀ ਸਾਕਾਰਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਮੇਂ-ਸਮੇਂ 'ਤੇ ਹੋਣ ਵਾਲੇ ਖੇਡ ਮੁਕਾਬਲਿਆਂ ਵਿੱਚ ਲਾਜ਼ਮੀ ਤੌਰ 'ਤੇ ਹਿੱਸਾ ਲੈਣ ਲਈ ਪ੍ਰੇਰਿਤ ਕੀਤੇ ਜਾਣ ਦੀ ਲੋੜ ਹੁੰਦੀ ਹੈ ਤਾਂ ਜੋ ਸਾਡੇ ਬੱਚੇ ਸਿੱਖਿਆ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੇ ਹੁਨਰ ਨੂੰ ਤਰਾਸ਼ ਕੇ ਮਾਣਯੋਗ ਉਪਲਬਧੀਆਂ ਹਾਸਲ ਕਰ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ 'ਖੇਡਾਂ ਹਲਕਾ ਸੁਨਾਮ ਦੀਆਂ' ਤਹਿਤ ਵਿਸ਼ੇਸ਼ ਤੌਰ 'ਤੇ ਰੱਸਾਕਸੀ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿੱਚ ਵੱਧ ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖੇਡਾਂ ਦੇ ਸਰੀਰਕ ਤੇ ਮਾਨਸਿਕ ਫਾਇਦਿਆਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਦੇ ਰਹਿਣ ਦੀ ਲੋੜ ਹੈ ਤਾਂ ਜੋ ਉਹ ਲਗਾਤਾਰ ਖੇਡਾਂ ਨਾਲ ਜੁੜੇ ਰਹਿਣ । ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਡਾਂ ਤਹਿਤ ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸਿੰਗ ਤੇ ਰੱਸਾਕਸੀ ਦੇ ਮੁਕਾਬਲੇ ਹੋਣਗੇ ਜਿਸ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ ਪ੍ਰਕਿਰਿਆ ਜਾਰੀ ਹੈ ਜੋ ਕਿ 20 ਜਨਵਰੀ ਤੱਕ ਚੱਲੇਗੀ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਖੇਡਾਂ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਹਰ ਖਿਡਾਰੀ ਨੂੰ ਇਸ ਸੁਪਰ ਲੀਗ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕਰਵਾਈ ਟੀ ਸ਼ਰਟ ਦਿੱਤੀ ਜਾਵੇਗੀ ਅਤੇ ਹਰੇਕ ਭਾਗ ਲੈਣ ਵਾਲੀ ਟੀਮ ਨੂੰ ਵਾਲੀਬਾਲ ਦੀ ਖੇਡ ਕਿੱਟ ਪ੍ਰਦਾਨ ਕੀਤੀ ਜਾਵੇਗੀ। ਅਮਨ ਅਰੋੜਾ ਨੇ ਦੱਸਿਆ ਕਿ ਬਾਬੂ ਭਗਵਾਨ ਦਾਸ ਅਰੋੜਾ ਦੇ ਨਾਂ 'ਤੇ ਬਣਾਈ ਫਾਊਂਡੇਸ਼ਨ ਵੱਲੋਂ ਪਿਛਲੇ ਕਈ ਸਾਲਾਂ ਤੋਂ ਲੋਕ ਸੇਵਾ ਵਜੋਂ ਵੱਖ ਵੱਖ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਤੇ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋੜਨ ਦਾ ਤਹੱਈਆ ਕੀਤਾ ਗਿਆ ਹੈ ਜਿਸ ਦੀ ਦਿਸ਼ਾ ਵਿੱਚ ਇਹ ਖੇਡ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਦੀ ਸਫ਼ਲਤਾ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਖੇਡ ਮੈਦਾਨਾਂ ਨਾਲ ਮੁੱਢ ਤੋਂ ਹੀ ਜੋੜਨ ਦੇ ਉਦੇਸ਼ ਨਾਲ ਇਹ ਰੱਸਾਕਸੀ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਇਸੇ ਤਹਿਤ ਹੀ ਜ਼ਿਲ੍ਹੇ ਦੇ 81 ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੂੰ ਪ੍ਰੇਰਿਤ ਕਰਕੇ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਨਾ ਅਹਿਮ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਫਾਊਂਡੇਸ਼ਨ ਦੀ ਤਰਫੋਂ ਪਿਛਲੇ ਕਾਫੀ ਸਮੇਂ ਤੋਂ ਸਮਾਜ ਸੇਵਾ ਦੇ ਵੱਖ ਵੱਖ ਕੰਮ ਕੀਤੇ ਜਾ ਰਹੇ ਹਨ। ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਅਤੇ ਨਸ਼ਿਆਂ ਤੋਂ ਦੂਰ ਕਰਨ ਲਈ ਉਪਰਾਲੇ ਕੀਤੇ ਗਏ ਹਨ। ਇਸ ਮੌਕੇ ਐੱਸ.ਡੀ.ਐੱਮ ਨਵਰੀਤ ਕੌਰ ਸੇਖੋਂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ਼ ਸਿੰਗਲਾ, ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ, ਪ੍ਰਿੰਸੀਪਲ ਦਿਨੇਸ਼ ਕੁਮਾਰ, ਪ੍ਰਿੰਸੀਪਲ ਵਿਪਨ ਕੁਮਾਰ, ਪ੍ਰਿੰਸੀਪਲ ਨੀਲਮ ਰਾਣੀ, ਬੀ.ਪੀ.ਈ.ਓ ਅਭਿਨਵ ਜੈਦਕਾ, ਬੀਪੀਈਓ ਸਤਪਾਲ ਸ਼ਰਮਾ, ਡੀ.ਐਸ.ਐਮ ਦੀਪਕ ਕੁਮਾਰ, ਪ੍ਰਿੰਸੀਪਲ ਸੁਨੀਤਾ ਰਾਣੀ, ਪ੍ਰਿੰਸੀਪਲ ਓ.ਪੀ ਸੇਤੀਆ, ਪ੍ਰਿੰਸੀਪਲ ਬਲਜੀਤ ਸਿੰਘ, ਪ੍ਰਿੰਸੀਪਲ ਪਰਮਜੀਤ ਸਿੰਘ, ਵਰਿੰਦਰ ਸਿੰਘ ਡੀ ਐੱਮ, ਵਿਪਨ ਚਾਵਲਾ, ਮਨਪ੍ਰੀਤ ਬਾਂਸਲ, ਵਿਕਾਸ ਸਿੰਘਲ ਸਮੇਤ ਸੁਨਾਮ ਹਲਕੇ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ, ਹੈਡ ਮਾਸਟਰ, ਹੈਡ ਟੀਚਰ, ਲੈਕਚਰਾਰ, ਸਰੀਰਕ ਸਿੱਖਿਆ ਵਿਸ਼ੇ ਦੇ ਅਧਿਆਪਕ ਵੀ ਹਾਜ਼ਰ ਸਨ।
The post ਅਮਨ ਅਰੋੜਾ ਵੱਲੋਂ 'ਖੇਡਾਂ ਹਲਕਾ ਸੁਨਾਮ ਦੀਆਂ' ਤਹਿਤ ਹੋਣ ਵਾਲੇ ਰੱਸਾਕਸੀ ਮੁਕਾਬਲਿਆਂ 'ਚ ਹਿੱਸਾ ਲੈਣ ਦਾ ਸੱਦਾ appeared first on TheUnmute.com - Punjabi News. Tags:
|
ਆਸ਼ਿਕਾ ਜੈਨ ਨੇ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਵਜੋਂ ਅਹੁਦਾ ਸਾਂਭਿਆ Monday 16 January 2023 11:12 AM UTC+00 | Tags: additional-deputy-commissioner ashika-jain deputy-commissioner-s.a.s-nagar latest-news mohali-police news punjab-government punjab-police the-unmute-breaking-news the-unmute-news ਐਸ.ਏ.ਐਸ. ਨਗਰ 16 ਜਨਵਰੀ 2023 : ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਅਹਿਦ ਲੈਂਦਿਆਂ ਅੱਜ ਆਸ਼ਿਕਾ ਜੈਨ (Ashika Jain) ਆਈ.ਏ.ਐਸ. ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਡਿਪਟੀ ਕਮਿਸ਼ਨਰ ਵੱਜੋਂ ਅਹੁਦਾ ਸੰਭਾਲ ਲਿਆ ਹੈ। ਆਸ਼ਿਕਾ ਜੈਨ 2015 ਬੈਚ ਦੇ ਅਧਿਕਾਰੀ ਹਨ ਅਤੇ ਪਹਿਲਾਂ 2020 ਵਿੱਚ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਜਿਲ੍ਹੇ ਦੇ ਡੀ.ਸੀ ਵੱਜੋਂ ਅਹੁੱਦਾ ਸੰਭਾਲਣ ਉਪਰੰਤ ਪ੍ਰੈਸ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਜ਼ਿਲ੍ਹੇ ਦੇ ਚੋਹਪੱਖੀ ਵਿਕਾਸ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ ਅਤੇ ਨਸ਼ਿਆਂ ਵਿਰੁੱਧ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਇਸ ਗੱਲ ਤੇ ਜੋਰ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਤਰ੍ਹਾਂ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਲੋਕਪੱਖੀ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰ ਵਿਅਕਤੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਹੋਰ ਵੱਡੇ ਪ੍ਰੋਜੈਕਟ ਲਿਆ ਮੋਹਾਲੀ ਨੂੰ ਵਰਲਡ ਕਲਾਸ ਸਿਟੀ ਬਣਾਉਣ ਦਾ ਸਪਨਾ ਪੂਰਾ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖਿਆ , ਮੈਡੀਕਲ ਦੇ ਖੇਤਰ ਵਿੱਚ ਹੋਰ ਲੋੜੀਂਦੇ ਕੰਮ ਕੀਤੇ ਜਾਣਗੇ ਤਾਂ ਜ਼ਿਲ੍ਹੇ ਨੂੰ ਸਿੱਖਿਆ ਅਤੇ ਹੈਲਥ ਪੱਖੋਂ ਮੋਹਰੀ ਜ਼ਿਲ੍ਹਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬਿਨ੍ਹਾਂ ਕਿਸੇ ਦਿੱਕਤ ਤੋਂ ਆਮ ਲੋਕਾਂ ਨੂੰ ਸਾਰੀਆਂ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣਗੀਆਂ । The post ਆਸ਼ਿਕਾ ਜੈਨ ਨੇ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਵਜੋਂ ਅਹੁਦਾ ਸਾਂਭਿਆ appeared first on TheUnmute.com - Punjabi News. Tags:
|
Delhi: ਵਿਧਾਨ ਸਭਾ 'ਚ ਆਕਸੀਜਨ ਸਿਲੰਡਰ ਲੈ ਕੇ ਪਹੁੰਚੇ ਭਾਜਪਾ ਵਿਧਾਇਕ, ਸਪੀਕਰ ਨੇ ਕੱਢਿਆ ਬਾਹਰ Monday 16 January 2023 11:23 AM UTC+00 | Tags: aam-aadmi-party arvind-kejriwal bharatiya-janata-party bjp bjp-mlas breaking-news cm-bhagwant-mann delhi-bjp delhi-bjp-mlas delhi-government delhi-lieutenant-governor-vinay-kumar-saxena delhi-vidhan-sabha lg-vinay-kumar news punjab ਚੰਡੀਗੜ੍ਹ 16 ਜਨਵਰੀ 2023: ਦਿੱਲੀ (Delhi) ਵਿਧਾਨ ਸਭਾ ਦਾ ਤਿੰਨ ਦਿਨਾਂ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋਇਆ, ਪਰ ਕਾਰਵਾਈ ਸ਼ੁਰੂ ਹੁੰਦੇ ਹੀ ਸੈਸ਼ਨ ਹੰਗਾਮੇ ਦੀ ਭੇਂਟ ਚੜ ਗਿਆ । ਜਿੱਥੇ ‘ਆਪ’ ਵਿਧਾਇਕਾਂ ਨੇ ਐੱਲ.ਜੀ. ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਉੱਥੇ ਹੀ ਅੱਜ ਭਾਰਤੀ ਜਨਤਾ ਪਾਰਟੀ (BJP) ਦੇ ਵਿਧਾਇਕ ਆਕਸੀਜਨ ਸਿਲੰਡਰ ਅਤੇ ਮਾਸਕ ਪਾ ਕੇ ਸਦਨ ‘ਚ ਪਹੁੰਚੇ, ਜਿਸ ਨੂੰ ਦੇਖ ਕੇ ਸਪੀਕਰ ਵੀ ਹੈਰਾਨ ਰਹਿ ਗਏ। ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਦੇ ਪੱਧਰ ਦੇ ਵਿਰੋਧ ਵਿੱਚ ਭਾਜਪਾ ਦੇ ਵਿਧਾਇਕ ਸਦਨ ਦੇ ਅੰਦਰ ਆਕਸੀਜਨ ਸਿਲੰਡਰ ਲੈ ਕੇ ਗਏ, ਜਿਨ੍ਹਾਂ ਨੂੰ ਸਪੀਕਰ ਵੱਲੋਂ ਬਾਹਰ ਕੱਢਣ ਦਾ ਨਿਰਦੇਸ਼ ਦਿੱਤਾ ਗਿਆ। ਇਸ ਦੇ ਵਿਰੋਧ ‘ਚ ਭਾਜਪਾ ਦੇ ਸਾਰੇ ਵਿਧਾਇਕ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਧਰਨੇ ‘ਤੇ ਬੈਠੇ ਹਨ। ਜਦੋਂ ਭਾਜਪਾ (BJP) ਵਿਧਾਇਕ ਆਕਸੀਜਨ ਸਿਲੰਡਰ ਲੈ ਕੇ ਸਦਨ ਦੇ ਅੰਦਰ ਪਹੁੰਚਿਆ ਤਾਂ ਸਪੀਕਰ ਨੇ ਹੈਰਾਨੀ ਨਾਲ ਪੁੱਛਿਆ ਕਿ ਸੁਰੱਖਿਆ ਬਲਾਂ ਨੇ ਇਸ ਨੂੰ ਅੰਦਰ ਲਿਆਉਣ ਦੀ ਇਜਾਜ਼ਤ ਕਿਵੇਂ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੀ ਵਰਤੋਂ ਸਿਰ ਭੰਨਣ ਲਈ ਵੀ ਕੀਤੀ ਜਾ ਸਕਦੀ ਹੈ। ਇਸ ਲਈ ਤੁਸੀਂ ਇਨ੍ਹਾਂ ਨੂੰ ਬਾਹਰ ਕੱਢੋ। ਆਕਸੀਜਨ ਸਿਲੰਡਰ ਦੇ ਨਾਲ-ਨਾਲ ਭਾਜਪਾ ਵਿਧਾਇਕਾਂ ਨੇ ਆਪਣੇ ਗਲਾਂ ਵਿੱਚ ਤਖ਼ਤੀਆਂ ਵੀ ਲਟਕਾਈਆਂ ਹੋਈਆਂ ਸਨ, ਜਿਨ੍ਹਾਂ ‘ਤੇ ਲਿਖਿਆ ਸੀ, ‘ਦਿੱਲੀ ਦੇ ਲੋਕ ਜ਼ਹਿਰੀਲੀ ਹਵਾ ਨਾਲ ਮਰ ਰਹੇ ਹਨ, ਕੇਜਰੀਵਾਲ ਸ਼ਰਮ ਕਰੋ, ਅਸਤੀਫਾ ਦਿਓ’। ਜਦੋਂ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਉਪ ਰਾਜਪਾਲ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਐਲਜੀ ਦਿੱਲੀ ਸਰਕਾਰ ਨੂੰ ਕੰਮ ਨਹੀਂ ਕਰਨ ਦੇ ਰਹੀ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਤਿੰਨ ਵਾਰ ਮੁਲਤਵੀ ਕੀਤੀ ਗਈ ਅਤੇ ਆਖਰਕਾਰ ਸਦਨ ਨੂੰ ਪੂਰੇ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ। ਸਦਨ ਤੋਂ ਨਾਅਰੇਬਾਜ਼ੀ ਕਰਦੇ ਹੋਏ ਅਤੇ ਐੱਲਜੀ ਦੇ ਖਿਲਾਫ ਲਿਖੇ ਤਖਤੀਆਂ ਲੈ ਕੇ, ‘ਆਪ’ ਵਿਧਾਇਕਾਂ ਨੇ ਐੱਲਜੀ ਦੀ ਰਿਹਾਇਸ਼ ਵੱਲ ਮਾਰਚ ਕੀਤਾ। The post Delhi: ਵਿਧਾਨ ਸਭਾ ‘ਚ ਆਕਸੀਜਨ ਸਿਲੰਡਰ ਲੈ ਕੇ ਪਹੁੰਚੇ ਭਾਜਪਾ ਵਿਧਾਇਕ, ਸਪੀਕਰ ਨੇ ਕੱਢਿਆ ਬਾਹਰ appeared first on TheUnmute.com - Punjabi News. Tags:
|
Hockey WC: ਮਲੇਸ਼ੀਆ ਨੇ ਰੋਮਾਂਚਿਕ ਮੁਕਾਬਲੇ 'ਚ ਚਿਲੀ ਨੂੰ 3-2 ਨਾਲ ਹਰਾਇਆ Monday 16 January 2023 11:33 AM UTC+00 | Tags: breaking-news hockey-wc hockey-world-cup malaysia malaysia-defeated-chile malaysia-hockey-team malaysia-vschile malaysia-vs-chile news sports-news the-unmute-breaking-news the-unmute-punjabi-news the-unmute-report viral-news ਚੰਡੀਗੜ੍ਹ 16 ਜਨਵਰੀ 2023: ਹਾਕੀ ਵਿਸ਼ਵ ਕੱਪ ਵਿੱਚ ਅੱਜ ਚਾਰ ਮੈਚ ਖੇਡੇ ਜਾਣਗੇ। ਗਰੁੱਪ-ਸੀ ਦੇ ਪਹਿਲੇ ਮੈਚ ਵਿੱਚ ਮਲੇਸ਼ੀਆ (Malaysia) ਅਤੇ ਚਿਲੀ (Chile) ਦੀਆਂ ਟੀਮਾਂ ਆਹਮੋ-ਸਾਹਮਣੇ ਹੋਈਆਂ, ਮਲੇਸ਼ੀਆ ਨੇ ਤੀਜੇ ਕੁਆਰਟਰ ਵਿੱਚ ਖੇਡ ਦੀ ਸ਼ੁਰੂਆਤ ਹਮਲਾਵਰ ਢੰਗ ਨਾਲ ਕੀਤੀ। ਹਮਸਾਨੀ ਅਸ਼ਰਾਨ ਨੇ 40ਵੇਂ ਮਿੰਟ ਵਿੱਚ ਗੋਲ ਕਰਕੇ ਸਕੋਰ 2-2 ਕਰ ਦਿੱਤਾ। ਇਸ ਦੇ ਨਾਲ ਹੀ ਸੁਮੰਤਰੀ ਨੋਰਸੀਆਫਿਕ ਨੇ 41ਵੇਂ ਮਿੰਟ ‘ਚ ਪੈਨਲਟੀ ਕਾਰਨਰ ‘ਤੇ ਗੋਲ ਕਰਕੇ ਮਲੇਸ਼ੀਆ ਨੂੰ 3-2 ਨਾਲ ਅੱਗੇ ਕਰ ਦਿੱਤਾ। ਮਲੇਸ਼ੀਆ ਨੇ ਚੌਥੇ ਕੁਆਰਟਰ ਵਿੱਚ ਕੋਈ ਗੋਲ ਨਹੀਂ ਹੋਣ ਦਿੱਤਾ। ਇਸ ਤਰ੍ਹਾਂ ਮਲੇਸ਼ੀਆ ਨੇ ਚਿਲੀ ਨੂੰ 3-2 ਨਾਲ ਹਰਾਇਆ। ਮਲੇਸ਼ੀਆ (Malaysia) ਦੀ ਟੀਮ ਇਸ ਜਿੱਤ ਨਾਲ ਤਿੰਨ ਅੰਕਾਂ ਨਾਲ ਗਰੁੱਪ-ਸੀ ‘ਚ ਤੀਜੇ ਸਥਾਨ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਚਿਲੀ ਦੋ ਮੈਚ ਹਾਰ ਕੇ ਆਖਰੀ ਸਥਾਨ ‘ਤੇ ਹੈ। ਅਗਲੇ ਮੈਚ ਵਿੱਚ ਨੀਦਰਲੈਂਡ ਦਾ ਸਾਹਮਣਾ ਨਿਊਜ਼ੀਲੈਂਡ ਨਾਲ ਹੋਵੇਗਾ। ਇਸ ਦੇ ਨਾਲ ਹੀ ਦੂਜਾ ਮੈਚ ਇਸੇ ਗਰੁੱਪ ਦੇ ਨਿਊਜ਼ੀਲੈਂਡ ਅਤੇ ਨੀਦਰਲੈਂਡ ਵਿਚਾਲੇ ਖੇਡਿਆ ਜਾਵੇਗਾ। ਤੀਜਾ ਮੈਚ ਗਰੁੱਪ-ਏ ਦੀਆਂ ਦੋ ਮਜ਼ਬੂਤ ਟੀਮਾਂ ਅਰਜਨਟੀਨਾ ਅਤੇ ਆਸਟਰੇਲੀਆ ਵਿਚਾਲੇ ਹੈ। ਇਸ ਦੇ ਨਾਲ ਹੀ ਚੌਥਾ ਮੈਚ ਏਸ਼ੀਆ ਦੀਆਂ ਦੋ ਮਹਾਨ ਟੀਮਾਂ ਜਾਪਾਨ ਅਤੇ ਕੋਰੀਆ ਵਿਚਾਲੇ ਖੇਡਿਆ ਜਾਵੇਗਾ। The post Hockey WC: ਮਲੇਸ਼ੀਆ ਨੇ ਰੋਮਾਂਚਿਕ ਮੁਕਾਬਲੇ ‘ਚ ਚਿਲੀ ਨੂੰ 3-2 ਨਾਲ ਹਰਾਇਆ appeared first on TheUnmute.com - Punjabi News. Tags:
|
ਭਾਰਤ ਵਿਸ਼ਵ ਕੱਪ ਵਰਗੇ ਟੂਰਨਾਮੈਂਟ ਕਿਉਂ ਨਹੀਂ ਜਿੱਤ ਰਿਹਾ, ਰੌਬਿਨ ਉਥੱਪਾ ਨੇ ਦੱਸਿਆ ਵੱਡਾ ਕਾਰਨ Monday 16 January 2023 11:45 AM UTC+00 | Tags: breaking-news former-indian-cricketer-robin-uthappa indian-cricket-team news robin-uthappa ਚੰਡੀਗੜ੍ਹ 16 ਜਨਵਰੀ 2023: ਸਾਬਕਾ ਭਾਰਤੀ ਕ੍ਰਿਕਟਰ ਰੌਬਿਨ ਉਥੱਪਾ (Robin Uthappa) ਦਾ ਮੰਨਣਾ ਹੈ ਕਿ ਰਾਸ਼ਟਰੀ ਟੀਮ ‘ਚ ਆਪਣੀ ਜਗ੍ਹਾ ਨੂੰ ਲੈ ਕੇ ਖਿਡਾਰੀਆਂ ‘ਚ ਅਸੁਰੱਖਿਆ ਦੀ ਭਾਵਨਾ ਵੱਡੇ ਟੂਰਨਾਮੈਂਟਾਂ ਦੇ ਮਹੱਤਵਪੂਰਨ ਮੈਚਾਂ ‘ਚ ਟੀਮ ਲਈ ਘਾਤਕ ਸਾਬਤ ਹੋ ਰਹੀ ਹੈ। ਭਾਰਤ ਨੇ ਆਪਣਾ ਆਖਰੀ ਵਿਸ਼ਵ ਕੱਪ 2011 (ODI) ਵਿੱਚ ਜਿੱਤਿਆ ਸੀ ਜਦੋਂ ਕਿ ਇਸਦਾ ਆਖ਼ਰੀ ਆਈਸੀਸੀ ਟੂਰਨਾਮੈਂਟ 2013 ਵਿੱਚ ਚੈਂਪੀਅਨਜ਼ ਟਰਾਫੀ ਦੇ ਰੂਪ ਵਿੱਚ ਸੀ। ਇਸ ਤੋਂ ਬਾਅਦ ਟੀਮ ਵਨਡੇ ਵਿਸ਼ਵ ਕੱਪ ਅਤੇ ਟੀ-20 ਵਿਸ਼ਵ ਕੱਪ ਦੇ ਨਾਕਆਊਟ ਪੜਾਅ ‘ਚ ਪਹੁੰਚ ਕੇ ਕਈ ਵਾਰ ਟੂਰਨਾਮੈਂਟ ਤੋਂ ਬਾਹਰ ਹੋ ਗਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਖਿਡਾਰੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦੇ, ਉਹ ਹਮੇਸ਼ਾ ਆਪਣੀ ਜਗ੍ਹਾ ਬਚਾਉਣ ਦੀ ਸੋਚ ਨਾਲ ਖੇਡਣਗੇ। ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ, ਉਥੱਪਾ ਇਸ ਸਮੇਂ ਅੰਤਰਰਾਸ਼ਟਰੀ ਲੀਗ ਟੀ-20 ਵਿੱਚ ਦੁਬਈ ਕੈਪੀਟਲਜ਼ ਦੀ ਸੇਵਾ ਕਰ ਰਿਹਾ ਹੈ। ਉਥੱਪਾ ਨੇ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ‘ਮੈਨੂੰ ਲੱਗਦਾ ਹੈ ਕਿ ਖਿਡਾਰੀਆਂ ਵਿੱਚ ਟੀਮ ਵਿੱਚ ਆਪਣੀ ਜਗ੍ਹਾ ਨੂੰ ਲੈ ਕੇ ਸੁਰੱਖਿਆ ਦੀ ਭਾਵਨਾ ਦੀ ਘਾਟ ਹੈ। ਟੀਮ ‘ਚ ਲੰਬੇ ਸਮੇਂ ਤੋਂ ਲਗਾਤਾਰ ਬਦਲਾਅ ਹੋ ਰਹੇ ਹਨ। ਜਦੋਂ ਕੋਈ ਖਿਡਾਰੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦਾ ਹੈ, ਤਾਂ ਉਸ ਕੋਲ ਹਮੇਸ਼ਾ ਆਪਣੇ ਸਥਾਨ ਦਾ ਬਚਾਅ ਕਰਨ ਦੀ ਮਾਨਸਿਕਤਾ ਹੁੰਦੀ ਹੈ। ਇਸ ਦੇ ਉਲਟ, ਜਦੋਂ ਉਸ ਨੂੰ ਜਗ੍ਹਾ ‘ਤੇ ਭਰੋਸਾ ਹੁੰਦਾ ਹੈ, ਤਾਂ ਉਹ ਆਪਣੇ ਪ੍ਰਦਰਸ਼ਨ ‘ਤੇ ਬਿਹਤਰ ਤਰੀਕੇ ਨਾਲ ਧਿਆਨ ਦੇ ਸਕਦਾ ਹੈ। ਭਾਰਤ ਦੀ ਟੀ-20 ਵਿਸ਼ਵ ਕੱਪ ਜੇਤੂ ਟੀਮ (2007) ਦਾ ਹਿੱਸਾ ਰਹੇ ਉਥੱਪਾ (Robin Uthappa) ਨੇ ਆਈ.ਪੀ.ਐੱਲ. ਦੀ ਉਦਾਹਰਣ ਦਿੰਦੇ ਹੋਏ ਕਿਹਾ, ‘ਤੁਸੀਂ ਖੁਦ ਆਈ.ਪੀ.ਐੱਲ. ‘ਤੇ ਨਜ਼ਰ ਮਾਰੋ, ਜ਼ਿਆਦਾਤਰ ਵਾਰ ਅਜਿਹੀਆਂ ਟੀਮਾਂ ਨੇ ਖਿਤਾਬ ਜਿੱਤੇ ਹਨ, ਜਿਨ੍ਹਾਂ ਨੇ ਖੇਡਣ ‘ਚ ਘੱਟ ਬਦਲਾਅ ਕੀਤੇ ਹਨ। ਚੇਨਈ (ਸੁਪਰ ਕਿੰਗਜ਼) ਅਤੇ ਮੁੰਬਈ (ਇੰਡੀਅਨਜ਼) ਦੀ ਸਫਲਤਾ ਵੀ ਇਸ ਗੱਲ ਦੀ ਪੁਸ਼ਟੀ ਕਰਦੀ ਹੈ। ਤਿੰਨ ਵਾਰ ਆਈਪੀਐਲ ਖਿਤਾਬ ਜਿੱਤਣ ਵਾਲੀਆਂ ਟੀਮਾਂ ਦਾ ਹਿੱਸਾ ਰਹੇ ਉਥੱਪਾ ਨੇ ਕਿਹਾ, ‘ਮੈਨੂੰ ਲੱਗਦਾ ਹੈ ਕਿ ਖਿਡਾਰੀਆਂ ਨੂੰ ਸੁਰੱਖਿਆ ਦੀ ਭਾਵਨਾ ਦੇਣੀ ਜ਼ਰੂਰੀ ਹੈ। ਪਿਛਲੇ ਕੁਝ ਸਮੇਂ ਤੋਂ ਭਾਰਤੀ ਟੀਮ ਵਿੱਚ ਜੋ ਕੁਝ ਹੋ ਰਿਹਾ ਹੈ, ਉਸ ਕਾਰਨ ਖਿਡਾਰੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ ਹਨ ਅਤੇ ਮਹੱਤਵਪੂਰਨ ਮੌਕਿਆਂ ‘ਤੇ ਉਨ੍ਹਾਂ ਦਾ ਪ੍ਰਦਰਸ਼ਨ ਸਾਹਮਣੇ ਨਹੀਂ ਆ ਰਿਹਾ ਹੈ। ਭਾਰਤ ਲਈ 46 ਵਨਡੇ ਅਤੇ 13 ਟੀ-20 ਅੰਤਰਰਾਸ਼ਟਰੀ ਮੈਚ ਖੇਡਣ ਵਾਲੇ ਉਥੱਪਾ ਨੇ ਚੰਗੇ ਪ੍ਰਦਰਸ਼ਨ ਤੋਂ ਬਾਅਦ ਅਗਲੇ ਮੈਚਾਂ ‘ਚ ਖਿਡਾਰੀਆਂ ਨੂੰ ਬਾਹਰ ਕਰਨ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਨੇ ਕਿਹਾ, ‘ਬੰਗਲਾਦੇਸ਼ ਟੈਸਟ ਸੀਰੀਜ਼ ‘ਚ ਮੈਨ ਆਫ ਦਿ ਮੈਚ ਲੈਣ ਤੋਂ ਬਾਅਦ ਕੁਲਦੀਪ ਯਾਦਵ ਨੂੰ ਟੀਮ ‘ਚੋਂ ਬਾਹਰ ਕਰਨ ਨਾਲ ਵੱਡੇ ਪੱਧਰ ‘ਤੇ ਚੰਗਾ ਸੰਦੇਸ਼ ਗਿਆ ਹੈ ?। ਤੁਸੀਂ ਕੁਲਦੀਪ ਨੂੰ ਇੱਕ ਵਾਰ ਸਮਝਾ ਸਕਦੇ ਹੋ ਪਰ ਟੀਮ ਨੂੰ ਕੀ ਸੁਨੇਹਾ ਜਾਂਦਾ ਹੈ? ਇਸ ਨਾਲ ਨੌਜਵਾਨ ਖਿਡਾਰੀਆਂ ਨੂੰ ਗਲਤ ਸੰਦੇਸ਼ ਜਾਂਦਾ ਹੈ ਕਿ ਮੈਨ ਆਫ ਦਿ ਮੈਚ ਜਿੱਤਣ ਤੋਂ ਬਾਅਦ ਵੀ ਟੀਮ ‘ਚ ਤੁਹਾਡੀ ਜਗ੍ਹਾ ਪੱਕੀ ਨਹੀਂ ਹੈ। ਉਸ ਨੇ ਕਿਹਾ, ‘ਮੈਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਟੀਮ ਦੇ ਅੰਦਰ ਕੀ ਹੋ ਰਿਹਾ ਹੈ ਪਰ ਮੈਂ ਬਾਹਰੋਂ ਇਹੀ ਮਹਿਸੂਸ ਕਰਦਾ ਹਾਂ। ਇਹ ਯਕੀਨੀ ਤੌਰ ‘ਤੇ ਹੈ ਕਿ ਸਾਡੇ ਕੋਲ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ ਪਰ ਉਨ੍ਹਾਂ ਨੂੰ ਟੀਮ ਵਿਚ ਆਪਣੀ ਜਗ੍ਹਾ ਨੂੰ ਲੈ ਕੇ ਭਰੋਸਾ ਹੋਣਾ ਚਾਹੀਦਾ ਹੈ। The post ਭਾਰਤ ਵਿਸ਼ਵ ਕੱਪ ਵਰਗੇ ਟੂਰਨਾਮੈਂਟ ਕਿਉਂ ਨਹੀਂ ਜਿੱਤ ਰਿਹਾ, ਰੌਬਿਨ ਉਥੱਪਾ ਨੇ ਦੱਸਿਆ ਵੱਡਾ ਕਾਰਨ appeared first on TheUnmute.com - Punjabi News. Tags:
|
ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਹਾਈਕੋਰਟ ਵਲੋਂ ਮਿਲੀ ਰੈਗੂਲਰ ਜ਼ਮਾਨਤ Monday 16 January 2023 01:14 PM UTC+00 | Tags: aam-aadmi-party case-registered-during-covid cm-bhagwant-mann covid-epidemic. judge-punjab-and-haryana-high-court lok-insaf-party-president ludhiana-court mla-simarjit-singh-bains news punjab-government punjabi-news simarjit-singh-bains the-unmute-breaking the-unmute-breaking-news the-unmute-news ਚੰਡੀਗੜ੍ਹ,16 ਜਨਵਰੀ 2023: ਪੰਜਾਬ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਲੁਧਿਆਣਾ ਵਿੱਚ 8 ਫਰਵਰੀ 2022 ਨੂੰ ਦਰਜ ਹੋਏ ਚੋਣ ਵਿਵਾਦ ਦੇ ਮਾਮਲੇ ਵਿੱਚ ਹਾਈਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਥਾਨਕ ਪੁਲਿਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਡਾਬਾ ਇਲਾਕੇ ਵਿੱਚ ਚੁਣਾਵੀ ਝਗੜੇ ਦੇ ਮਾਮਲੇ ਵਿੱਚ ਸਿਮਰਜੀਤ ਬੈਂਸ (Simarjit Singh Bains) ਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹਾਲਾਂਕਿ ਇਸ ਤੋਂ ਇਲਾਵਾ ਬੈਂਸ ਖਿਲਾਫ ਬਲਾਤਕਾਰ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਫੈਸਲਾ ਆਉਣਾ ਬਾਕੀ ਹੈ। ਜਿਕਰਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ (52) ਨੇ ਜੁਲਾਈ 2022 ਨੂੰ ਬਲਾਤਕਾਰ ਮਾਮਲੇ ਵਿੱਚ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਬੈਂਸ 44 ਸਾਲਾ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ। 16 ਜੁਲਾਈ 2021 ਨੂੰ ਸਥਾਨਕ ਅਦਾਲਤ ਦੀਆਂ ਹਦਾਇਤਾਂ ‘ਤੇ ਬੈਂਸ ਅਤੇ ਉਸ ਦੇ ਦੋ ਭਰਾਵਾਂ ਸਮੇਤ 5 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। The post ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਹਾਈਕੋਰਟ ਵਲੋਂ ਮਿਲੀ ਰੈਗੂਲਰ ਜ਼ਮਾਨਤ appeared first on TheUnmute.com - Punjabi News. Tags:
|
Haryana: ਜ਼ਿਲ੍ਹਾ ਸਿਰਸਾ 'ਚ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਦੋ ਨੌਜਵਾਨਾਂ ਦੀ ਮੌਤ Monday 16 January 2023 01:29 PM UTC+00 | Tags: breaking-news desu-road gunfire-between-two-parties kalanwali latest-news news sirsa sirsa-firing-case sirsa-news ਚੰਡੀਗੜ੍ਹ,16 ਜਨਵਰੀ 2023: ਹਰਿਆਣਾ ਸੂਬੇ ਦੇ ਜ਼ਿਲ੍ਹਾ ਸਿਰਸਾ (Sirsa) ਅਧੀਨ ਮੰਡੀ ਕਾਲਾਂਵਾਲੀ ਵਿਚ ਦੇਸੂ ਰੋਡ 'ਤੇ ਆਪਸੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ ਵਿਚਕਾਰ ਆਹਮਣੇ-ਸਾਹਮਣੇ ਗੋਲੀਆਂ ਚੱਲਣ ਨਾਲ ਦੋ ਵਿਅਕਤੀਆਂ ਦੀ ਮੌਤ ਦੀ ਖ਼ਬਰ ਹੈ | ਜਦਕਿ ਦੋ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇੱਕ ਧਿਰ ਨੇ ਦੂਜੇ ਧਿਰ ਦੀ ਗੱਡੀ ਨੂੰ ਰੋਕ ਕੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੁਪਹਿਰ 3.30 ਵਜੇ ਦੇ ਕਰੀਬ ਦੀਪਕ ਅਤੇ ਦੀਪੂ ਨਾਮੀ ਦੋ ਨੌਜਵਾਨ ਸਕਾਰਪੀਓ ਵਿੱਚ ਸਵਾਰ ਹੋ ਕੇ ਆਪਣੇ ਦੋ ਹੋਰ ਦੋਸਤਾਂ ਨਾਲ ਕਾਲਾਂਵਾਲੀ ਤੋਂ ਦੇਸੂ ਰੋਡ ਵੱਲ ਜਾ ਰਹੇ ਸਨ। ਉਦੋਂ ਹੀ ਸਾਹਮਣੇ ਤੋਂ ਸਕਾਰਪੀਓ ‘ਚ ਸਵਾਰ ਬਦਮਾਸ਼ਾਂ ਨੇ ਪਹਿਲਾਂ ਦੀਪਕ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਫਿਰ ਜ਼ੋਰਦਾਰ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀ ਲੱਗਣ ਕਾਰਨ ਦੀਪਕ ਅਤੇ ਦੀਪੂ ਦੀ ਮੌਤ ਹੋ ਗਈ ਹੈ, ਜਦਕਿ ਬਾਕੀ ਦੋ ਜ਼ਖਮੀ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ‘ਚ ਮਾਰੇ ਗਏ ਦੋਵੇਂ ਵਿਅਕਤੀਆਂ ਦਾ ਅਪਰਾਧਿਕ ਰਿਕਾਰਡ ਵੀ ਹੈ ਅਤੇ ਗੋਲੀ ਚਲਾਉਣ ਵਾਲੇ ਵੀ ਬਦਮਾਸ਼ ਦੱਸੇ ਜਾਂਦੇ ਹਨ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਸਕਾਰਪੀਓ ਗੱਡੀ ਮੌਕੇ ‘ਤੇ ਛੱਡ ਕੇ ਫਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਹਮਲਾਵਰਾਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਾਲਾਂਵਾਲੀ ਦੇ ਨਾਲ ਲੱਗਦੀ ਪੰਜਾਬ ਸਰਹੱਦ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਮੁੱਢਲੀ ਜਾਂਚ ‘ਚ ਇਹ ਗੈਂਗ ਵਾਰ ਮੰਨਿਆ ਜਾ ਰਿਹਾ ਹੈ, ਹਾਲਾਂਕਿ ਇਹ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਹਮਲਾਵਰ ਕਿਸ ਗੈਂਗ ਨਾਲ ਜੁੜੇ ਹੋਏ ਹਨ। The post Haryana: ਜ਼ਿਲ੍ਹਾ ਸਿਰਸਾ ‘ਚ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਦੋ ਨੌਜਵਾਨਾਂ ਦੀ ਮੌਤ appeared first on TheUnmute.com - Punjabi News. Tags:
|
ਇਲਾਹਾਬਾਦ ਹਾਈਕੋਰਟ ਦਾ ਵੱਡਾ ਫੈਸਲਾ, ਕਰੋਨਾ ਦੌਰਾਨ ਬੱਚਿਆਂ ਦੀ 15 ਫ਼ੀਸਦੀ ਫੀਸ ਹੋਵੇਗੀ ਮੁਆਫ਼ Monday 16 January 2023 01:34 PM UTC+00 | Tags: allahabad allahabad-education-department allahabad-high-court breaking-news india latest-news news school-fee ਚੰਡੀਗੜ੍ਹ,16 ਜਨਵਰੀ 2023: ਕੋਰੋਨਾ ਦੇ ਦੌਰ ਵਿੱਚ ਸਕੂਲ ਫੀਸ ਦੇ ਮਾਮਲੇ ਵਿੱਚ ਹਾਈਕੋਰਟ ਦਾ ਵੱਡਾ ਫੈਸਲਾ ਆਇਆ ਹੈ। ਇਲਾਹਾਬਾਦ ਹਾਈਕੋਰਟ (Allahabad High Court) ਨੇ ਮਾਪਿਆਂ ਦੇ ਹੱਕ ਵਿੱਚ ਦਿੱਤਾ ਵੱਡਾ ਫੈਸਲਾ। ਬੱਚਿਆਂ ਦੀਆਂ 15 ਫੀਸਦੀ ਫੀਸਾਂ ਮੁਆਫ਼ ਕੀਤੀਆਂ ਜਾਣਗੀਆਂ। ਕਈ ਮਾਪਿਆਂ ਦੀ ਤਰਫੋਂ ਕੋਰੋਨਾ ਦੇ ਸਮੇਂ ਦੌਰਾਨ ਵਸੂਲੀ ਜਾ ਰਹੀ ਸਕੂਲ ਫੀਸਾਂ ਦੇ ਨਿਯਮ ਨੂੰ ਲੈ ਕੇ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਸਾਲ 2020-21 ਵਿੱਚ ਸੂਬੇ ਦੇ ਸਾਰੇ ਸਕੂਲਾਂ ਵਿੱਚ ਵਸੂਲੀ ਜਾਣ ਵਾਲੀ ਕੁੱਲ ਫ਼ੀਸ ‘ਤੇ 15 ਫ਼ੀਸਦੀ ਮੁਆਫ਼ ਕੀਤਾ ਜਾਵੇਗਾ। ਹਾਈਕੋਰਟ ਨੇ ਸੂਬੇ ਭਰ ਦੇ ਸਕੂਲਾਂ ਨੂੰ ਲੈ ਕੇ ਜਾਰੀ ਕੀਤੇ ਨਿਰਦੇਸ਼, ਹਾਈਕੋਰਟ ਨੇ ਸੈਸ਼ਨ 2020-21 ਲਈ ਜਾਰੀ ਕੀਤੇ ਹੁਕਮ ਅਦਾਲਤ ਨੇ ਕਿਹਾ ਹੈ ਕਿ ਸੈਸ਼ਨ 2020-21 ਵਿੱਚ ਲਈ ਗਈ ਸਾਰੀ ਫੀਸ ਦਾ 15 ਫੀਸਦੀ ਅਗਲੇ ਸੈਸ਼ਨ ਵਿੱਚ ਐਡਜਸਟ ਕਰਨਾ ਹੋਵੇਗਾ। ਚੀਫ਼ ਜਸਟਿਸ ਰਾਜੇਸ਼ ਬਿੰਦਲ ਅਤੇ ਜਸਟਿਸ ਜੇਜੇ ਮੁਨੀਰ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਸਕੂਲ ਛੱਡਣ ਵਾਲਿਆਂ ਨੂੰ 15 ਫ਼ੀਸਦੀ ਫੀਸ ਵਾਪਸ ਕਰਨੀ ਪਵੇਗੀ। The post ਇਲਾਹਾਬਾਦ ਹਾਈਕੋਰਟ ਦਾ ਵੱਡਾ ਫੈਸਲਾ, ਕਰੋਨਾ ਦੌਰਾਨ ਬੱਚਿਆਂ ਦੀ 15 ਫ਼ੀਸਦੀ ਫੀਸ ਹੋਵੇਗੀ ਮੁਆਫ਼ appeared first on TheUnmute.com - Punjabi News. Tags:
|
ਸਿਰਫ਼ 10 ਮਹੀਨਿਆਂ 'ਚ 25885 ਸਰਕਾਰੀ ਨੌਕਰੀਆਂ ਦੇਣ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਸਿਰਜਣ ਬਾਰੇ ਸਾਡੀ ਵਚਨਬੱਧਤਾ ਝਲਕੀ: ਮੁੱਖ ਮੰਤਰੀ ਮਾਨ Monday 16 January 2023 01:42 PM UTC+00 | Tags: aam-aadmi-clinics bhagwant-mann breaking-news chandigarh chief-minister-mann dr-balbir-singh health-department health-department-punjab latest-news nagar-nigam-bhawan news opd-examination punjab-health-minister punjab-health-minister-balbir-singh-sidhu ਚੰਡੀਗੜ੍ਹ 16 ਜਨਵਰੀ 2023: ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਸਿਰਫ਼ 10 ਮਹੀਨਿਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ 25886 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇੱਥੇ ਮਿਊਂਸਿਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਭਰਤੀ 271 ਸਪੈਸ਼ਲਿਸਟ ਡਾਕਟਰਾਂ, 90 ਲੈਬ ਤਕਨੀਸ਼ੀਅਨਾਂ ਅਤੇ 17 ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜਿਸ ਆਡੀਟੋਰੀਅਮ ਵਿੱਚ ਇਹ ਸਮਾਗਮ ਹੋ ਰਿਹਾ ਹੈ, ਉਹ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦਾ ਗਵਾਹ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 25886 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ 10 ਮਹੀਨਿਆਂ ਦੌਰਾਨ ਇੰਨੇ ਵੱਡੇ ਪੱਧਰ ਉਤੇ ਦਿੱਤੀਆਂ ਨੌਕਰੀਆਂ ਤੋਂ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੀ ਵਚਨਬੱਧਤਾ ਝਲਕਦੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਨੂੰ ਦੁਨੀਆ ਭਰ ਵਿੱਚੋਂ 'ਸਿਹਤ ਸੰਭਾਲ ਹੱਬ' ਵਜੋਂ ਉਭਾਰਨ ਲਈ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਆਗਾਮੀ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਉਸਾਰਨ ਦਾ ਫੈਸਲਾ ਲਿਆ ਹੈ, ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ ਵਧ ਕੇ 25 ਹੋ ਜਾਵੇਗੀ ਅਤੇ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇਕ ਮੈਡੀਕਲ ਕਾਲਜ ਦੀ ਸਥਾਪਨਾ ਯਕੀਨੀ ਬਣੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਕਾਲਜ ਇਕ ਪਾਸੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨਗੇ, ਦੂਜੇ ਪਾਸੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਨ ਵਿੱਚ ਵੀ ਮਦਦਗਾਰ ਹੋਣਗੇ।
ਆਮ ਆਦਮੀ ਕਲੀਨਿਕਾਂ ਰਾਹੀਂ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਆਉਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੋਜ਼ਾਨਾ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਕੁੱਲ ਮਰੀਜ਼ਾਂ ਵਿੱਚੋਂ 95 ਫੀਸਦੀ ਤੋਂ ਵੱਧ ਨੂੰ ਆਪਣੀਆਂ ਬਿਮਾਰੀਆਂ ਤੋਂ ਨਿਜ਼ਾਤ ਮਿਲੀ ਹੈ। ਉਨ੍ਹਾਂ ਕਿਹਾ ਕਿ 15 ਅਗਸਤ, 2022 ਵਿੱਚ ਆਪਣੀ ਸ਼ੁਰੂਆਤ ਤੋਂ ਬਾਅਦ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 10 ਲੱਖ ਤੋਂ ਵੱਧ ਮਰੀਜ਼ ਆਪਣੇ ਇਲਾਜ ਲਈ ਆ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਵਿੱਚ ਇਹ ਕਲੀਨਿਕ ਅਹਿਮ ਭੂਮਿਕਾ ਨਿਭਾ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਮੁਕੰਮਲ ਤਬਦੀਲੀ ਲਿਆਉਣ ਲਈ ਸੂਬਾ ਸਰਕਾਰ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਖੇਤਰਾਂ ਦੀ ਕਾਇਆ-ਕਲਪ ਕਰਨ ਲਈ ਵਚਨਬੱਧ ਹੈ ਅਤੇ ਇਨ੍ਹਾਂ ਖੇਤਰਾਂ ਵਿੱਚ ਸੁਧਾਰ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਖੇਤਰਾਂ ਤੋਂ ਲਾਹਾ ਲੈਣ ਦੇ ਯੋਗ ਹੋ ਸਕਣ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟਾਇਆ ਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਇਨ੍ਹਾਂ ਖੇਤਰਾਂ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਸੂਬਾ ਇਨ੍ਹਾਂ ਖੇਤਰਾਂ ਵਿੱਚ ਪਿੱਛੇ ਰਹਿ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਗਤੀ ਦੇਣ ਲਈ ਅਣਥੱਕ ਯਤਨ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਨਅਤਕਾਰ ਖ਼ਾਸ ਸਿਆਸੀ ਪਰਿਵਾਰਾਂ ਨਾਲ ਹੀ ਗੱਲਬਾਤ ਤੇ ਸਮਝੌਤੇ ਕਰਦੇ ਸਨ ਪਰ ਹੁਣ ਸਨਅਤਕਾਰ ਪੰਜਾਬ ਅਤੇ ਪੰਜਾਬ ਦੇ ਤਿੰਨ ਕਰੋੜ ਲੋਕਾਂ ਨਾਲ ਸਮਝੌਤੇ ਕਰਦੇ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਦੇਸ਼ ਭਰ ਵਿੱਚ ਸਨਅਤੀ ਹੱਬ ਵਜੋਂ ਉੱਭਰੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿੱਖਿਆ ਤੇ ਸਿਹਤ ਸੰਭਾਲ ਖੇਤਰ ਨੂੰ ਮਜ਼ਬੂਤ ਕਰਨ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਪੜ੍ਹੀ-ਲਿਖੀ ਜਵਾਨੀ ਦੇ ਸੂਬੇ ਤੋਂ ਵਿਦੇਸ਼ਾਂ ਵੱਲ ਜਾਣ ਦੇ ਰੁਝਾਨ ਨੂੰ ਠੱਲ੍ਹ ਪਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਕੰਮਾਂ ਵਿੱਚ ਲਾਉਣ ਲਈ ਯਤਨਸ਼ੀਲ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਡਾਕਟਰਾਂ ਤੇ ਸਿਹਤ ਵਰਕਰਾਂ ਨਾਲ ਆਪਣੀ ਭਾਵਨਾਤਮਕ ਸਾਂਝ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਇਕ ਡਾਕਟਰ ਵੱਲੋਂ ਪੰਜ ਸਾਲ ਦੀ ਉਮਰ ਵਿੱਚ ਕੀਤੇ ਆਪਣੇ ਇਕ ਵੱਡੇ ਅਪਰੇਸ਼ਨ ਦੀ ਯਾਦ ਸਾਂਝੀ ਕੀਤੀ। ਉਨ੍ਹਾਂ ਡਾਕਟਰਾਂ ਤੇ ਸਿਹਤ ਸੰਭਾਲ ਵਰਕਰਾਂ ਨੂੰ ਆਖਿਆ ਕਿ ਉਹ ਮਰੀਜ਼ਾਂ ਖ਼ਾਸ ਤੌਰ ਉਤੇ ਪਛੜੇ ਵਰਗ ਦੇ ਮਰੀਜ਼ਾਂ ਨਾਲ ਅਪਣੱਤ ਨਾਲ ਪੇਸ਼ ਆਉਣ। ਭਗਵੰਤ ਮਾਨ ਨੇ ਕਿਹਾ ਕਿ ਮਨੁੱਖਤਾ ਦੀ ਇਸ ਅਸਲ ਸੇਵਾ ਨੂੰ ਮਿਸ਼ਨਰੀ ਉਤਸ਼ਾਹ ਨਾਲ ਕਰਨ ਦੀ ਲੋੜ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਵਿੱਚ ਮੈਡੀਕਲ ਸਹਾਇਤਾ ਕਿੱਟਾਂ ਰੱਖਣ ਤਾਂ ਜੋ ਐਮਰਜੈਂਸੀ ਦੀ ਹਾਲਤ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਐਮਰਜੈਂਸੀ ਹਾਲਾਤ ਵਿੱਚ ਪਹਿਲਾ ਘੰਟਾ ਬਹੁਤ ਜ਼ਿਆਦਾ ਨਾਜ਼ੁਕ ਹੁੰਦਾ ਹੈ। ਇਸ 'ਗੋਲਡਨ ਆਵਰ' ਵਿੱਚ ਲੋਕਾਂ ਦੀ ਕੀਮਤੀ ਜਾਨ ਬਚਾਉਣ ਉਤੇ ਧਿਆਨ ਕੇਂਦਰਤ ਕਰਨਾ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਸੜਕ ਹਾਦਸਿਆਂ ਦੇ ਮਾਮਲੇ ਵਿੱਚ ਜ਼ਖ਼ਮੀਆਂ ਦੀਆਂ ਜਾਨਾਂ ਬਚਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਸਿਹਤ ਸਕੱਤਰ ਅਜੌਏ ਕੁਮਾਰ ਸ਼ਰਮਾ ਤੇ ਹੋਰ ਹਾਜ਼ਰ ਸਨ।
The post ਸਿਰਫ਼ 10 ਮਹੀਨਿਆਂ ‘ਚ 25885 ਸਰਕਾਰੀ ਨੌਕਰੀਆਂ ਦੇਣ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਸਿਰਜਣ ਬਾਰੇ ਸਾਡੀ ਵਚਨਬੱਧਤਾ ਝਲਕੀ: ਮੁੱਖ ਮੰਤਰੀ ਮਾਨ appeared first on TheUnmute.com - Punjabi News. Tags:
|
ਕਾਨੂੰਨਾ 'ਚ ਖਾਮੀਆਂ ਤੋਂ ਬਚਣ ਲਈ ਪਹਿਲਾਂ ਹੀ ਗੰਭੀਰ ਚਰਚਾ ਜ਼ਰੂਰੀ: ਕੁਲਤਾਰ ਸਿੰਘ ਸੰਧਵਾਂ Monday 16 January 2023 01:51 PM UTC+00 | Tags: breaking-news genetically-modified kultar-singh-sandhawan news ਚੰਡੀਗੜ 16 ਜਨਵਰੀ 2023: ਜੈਨੈਟਿਕਲੀ ਮੋਡੀਫਾਈਡ (ਜੀ. ਐੱਮ.) ਸਰੋਂ ਦੇ ਵਿਸ਼ੇ 'ਤੇ ਅੱਜ ਵਿਧਾਨ ਸਭਾ ਵਿੱਚ ਹੋਈ ਪ੍ਰਭਾਵੀ ਚਰਚਾ ਮੌਕੇ ਪੰਜਾਬ ਵਿਧਾਨ ਸਭਾ ਦਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਵਿਚਾਰ ਚਰਚਾ ਦਾ ਉਦੇਸ਼ ਹੇਠਲੇ ਪੱਧਰ 'ਤੇ ਜਮਹੂਰੀਅਤ ਨੂੰ ਮਜ਼ਬੂਤ ਬਨਾਉਣਾ ਅਤੇ ਲੋਕ ਮਹੱਤਤਾ ਦੇ ਮੁੱਦਿਆਂ ਬਾਰੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣਾ ਹੈ। ਖੇਤੀ ਦੇ ਵਾਸਤੇ ਜੀ. ਐੱਮ. ਸਰੋਂ ਉਚਿੱਤਤਾ ਬਾਰੇ ਬਹਿਸ ਦਾ ਆਰੰਭ ਕਰਨ ਤੋਂ ਪਹਿਲਾਂ ਸ. ਸੰਧਵਾਂ ਨੇ ਕਿਹਾ ਕਿ ਕਿਸੇ ਵੀ ਵਿਸ਼ੇ 'ਤੇ ਕਾਨੂੰਨ ਬਣਾਏ ਜਾਣ ਤੋਂ ਪਹਿਲਾਂ ਇਸ 'ਤੇ ਹਰੇਕ ਪੱਧਰ 'ਤੇ ਭਖਵੀਂ ਬਹਿਸ ਦੀ ਜ਼ਰੂਰਤ ਹੈ ਤਾਂ ਜੋ ਇਸ ਵਿੱਚ ਕਿਸੇ ਵੀ ਤਰਾਂ ਦੀ ਕੋਈ ਖਾਮੀ ਨਾ ਰਹੇ। ਉਨਾਂ ਕਿਹਾ ਕਿ ਪੰਜਾਬ ਖੇਤੀ ਆਧਾਰਤ ਸੂਬਾ ਹੈ ਜਿਸ ਕਰਕੇ ਇਸ ਜੀ. ਐੱਮ. ਸਰੋਂ ਦੇ ਵਿਸ਼ੇ 'ਤੇ ਭਰਵੀਂ ਬਹਿਸ ਹੋਣੀ ਚਾਹੀਦੀ ਹੈ। ਸ. ਸੰਧਵਾਂ ਨੇ ਕਿਹਾ ਕਿ ਖੇਤੀ ਸੂਬੇ ਦਾ ਵਿਸ਼ਾ ਹੈ ਅਤੇ ਇਸ ਨੂੰ ਸੂਬਿਆਂ ਦੀ ਇੱਛਾ 'ਤੇ ਛੱਡਣਾ ਚਾਹੀਦਾ ਹੈ। ਜੇ ਕੇਂਦਰ ਸਰਕਾਰ ਇਸ ਨੂੰ ਧੱਕੇ ਨਾਲ ਲਾਗੂ ਕਰੇਗੀ ਤਾਂ ਇਹ ਲਾਜ਼ਮੀ ਤੌਰ 'ਤੇ ਸੰਘਵਾਦ 'ਤੇ ਹਮਲਾ ਹੋਵੇਗਾ। ਜੀ. ਐੱਮ. ਸਰੋਂ 'ਤੇ ਚਰਚਾ ਦੌਰਾਨ ਇਸ ਦੇ ਝਾੜ, ਗੁਣਵੱਤਾ, ਵਾਤਾਵਰਣ, ਸਿਹਤ ਆਦਿ ਵਰਗੇ ਅਨੇਕਾਂ ਖੱਖਾਂ 'ਤੇ ਵਿਦਵਾਨਾਂ ਨੇ ਵਿਚਾਰ ਰੱਖੇ ਅਤੇ ਇਸ ਦੇ ਸਮਰਥਨ ਅਤੇ ਵਿਰੋਧ ਵਿੱਚ ਦੋ ਤਰਾਂ ਦੇ ਵਿਚਾਰ ਉਭਰ ਕੇ ਸਾਹਮਣੇ ਆਏ। ਚਰਚਾ ਦੀ ਸ਼ੁਰੂਆਤ ਬੜੌਦਾ ਦੇ ਖੇਤੀ ਵਿਦਵਾਨ ਕਪਿਲ ਭਾਈ ਸ਼ਾਹ ਨੇ ਕੀਤੀ| ਜਿਸ ਤੋਂ ਬਾਅਦ ਪੰਜਾਬ ਖੇਤੀ ਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਪ੍ਰੋਫੈਸਰ. ਜਗਦੀਪ ਸਿੰਘ ਸੰਧੂ, ਪੀ.ਏ. ਯੂ. ਲੁਧਿਆਣਾ ਦੀ ਸਾਬਕਾ ਪਥੋਲੋਜਿਸਟ ਡਾ. ਸਤਵਿੰਦਰ ਕੌਰ, ਡਾ. ਓ.ਪੀ. ਚੌਧਰੀ, ਜੀ.ਐਨ.ਡੀ.ਯੂ. ਦੇ ਬਾਇਓਟਕਨੋਲੋਜੀ ਦੇ ਮੁਖੀ ਡਾ. ਪ੍ਰਤਾਪ ਕੁਮਾਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਵੀਰ ਸਿੰਘ ਗੋਸਲ, ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ ਲੁਧਿਆਣਾ ਦੇ ਵੀ.ਸੀ. ਡਾ. ਇੰਦਰਜੀਤ ਸ਼ਿਘ, ਉਘੇ ਖੇਤੀਬਾੜੀ ਮਾਹਿਰ ਦਵਿੰਦਰ ਸਰਮਾ, ਖੇਤੀ ਵਿਰਾਸਤ ਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਓਮਿੰਦਰ ਦੱਤ, ਖੇਤੀ ਮਾਹਿਰ ਕਵਿਤਾ, ਉਘੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਜਗਜੀਤ ਸਿੰਘ ਡੱਲੇਵਾਲ, ਜਗਮੋਹਨ ਸਿੰਘ ਅਤੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਆਪਣੇ ਵਿਚਾਰ ਪੇਸ਼ ਕੀਤੇ। ਖੇਤੀ ਮਾਹਿਰਾਂ ਦਾ ਖਿਆਲ ਸੀ ਕਿ ਜੈਨੈਟਿਕਲੀ ਮੋਡੀਫਾਈਡ (ਜੀ. ਐੱਮ.) ਸਰੋਂ ਭਾਰਤੀ ਸਰੋਂ ਦੇ ਜੀਨ ਨਾਲ ਛੇੜਛਾੜ ਕਰਕੇ ਬਣਾਈ ਗਈ ਹੈ ਅਤੇ ਇਸ 'ਤੇ ਕਿਸੇ ਵੀ ਕੀਟਨਾਸ਼ਕ ਦਵਾਈ ਦਾ ਅਸਰ ਨਹੀਂ ਹੋਵੇਗਾ। ਐੱਮ. ਸਰੋਂ ਦੀ ਫਸਲ ਜਦੋਂ ਤਿਆਰ ਹੋਵੇਗੀ ਤਾਂ ਉਸ ਦਾ ਤੇਲ ਤਾਂ ਕੱਢ ਲਿਆ ਜਾਵੇਗਾ ਪਰ ਇਸ ਦਾ ਬੀਜ ਦੁਬਾਰਾ ਬੀਜਿਆ ਨਹੀਂ ਜਾ ਸਕੇਗਾ। ਇਸ ਲਈ ਹਰ ਸਾਲ ਕੰਪਨੀ ਤੋਂ ਇਸ ਦੇ ਬੀਜ ਖਰੀਦਣੇ ਪੈਣਗੇ। ਇਸ ਫਸਲ ਦੇ ਆਉਣ ਨਾਲ ਕਿਸਾਨ ਕੰਪਨੀਆਂ 'ਤੇ ਨਿਰਭਰ ਹੋ ਜਾਵੇਗਾ। ਜਿੱਥੇ ਕਈ ਮਾਹਿਰਾਂ ਦਾ ਖਿਆਲ ਸੀ ਕਿ ਘੱਟ ਉਤਪਾਦਨ ਵਾਲੇ ਬੀਜਾਂ ਕਾਰਨ ਸਰੋਂ ਹੇਠਲਾ ਖੇਤੀ ਦਾ ਰਕਬਾ ਘਟਿਾ ਹੈ, ਓਥੇ ਕੁਝ ਦਾ ਕਹਿਣਾ ਸੀ ਅਜਿਹਾ ਸਰੋਂ ਦੀ ਫਸਲ ਦੀ ਉਚਿਤ ਕੀਮਤ ਨਾ ਮਿਲਣ ਅਤੇ ਖਰੀਦ ਦੀ ਗਰੰਟੀ ਨਾ ਹੋਣ ਕਾਰਨ ਹੋਇਆ ਹੈ। ਉਨਾਂ ਦਾ ਇਹ ਵੀ ਕਹਿਣਾ ਸੀ ਕਿ ਜਿਸ ਜੀ.ਐੱਮ. ਸਰੋਂ ਦੇ ਬੀਜ ਨਾਲ ਵਾਰੇ ਨਿਆਰੇ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਉਸ ਤੋਂ ਜ਼ਿਆਦਾ ਉਤਪਾਦਨ ਪੈਦਾ ਕਰਨ ਅਤੇ ਤੇਲ ਦੀ ਵੱਧ ਮਾਤਰਾ ਵਾਲੇ ਸਰੋਂ ਦੇ ਬੀਜਾਂ ਦੀਆਂ ਪੰਜ ਕਿਸਮਾਂ ਸਾਡੇ ਕੋਲ ਪਹਿਲਾਂ ਹੀ ਮੌਜੂਦ ਹਨ। ਜੀ.ਐੱਮ. ਸਰੋਂ ਦੇ ਵਿਰੋਧ ਵਿੱਚ ਮਾਹਿਰਾਂ ਨੇ ਇਸ ਸਰੋਂ ਨਾਲ ਸਿਹਤ 'ਤੇ ਮਾੜਾ ਪ੍ਰਭਾਵ ਪੈਣ ਅਤੇ ਸਾਗ ਖਾਣ ਵਾਲਾ ਨਾ ਹੋਣ ਦਾ ਖਦਸ਼ਾ ਪ੍ਰਗਟ ਕੀਤਾ। ਜੀ.ਐੱਮ. ਸਰੋਂ ਨਾਲ ਸਭ ਤੋਂ ਜ਼ਿਆਦਾ ਨੁਕਸਾਨ ਸ਼ਹਿਦ ਦੀਆਂ ਮੱਖੀਆਂ ਅਤੇ ਪਰ-ਪਰਾਗਣ ਵਾਲੇ ਕੀਟਾਂ ਦਾ ਹੋਣ ਦਾ ਵੀ ਵਿਚਾਰ ਪੇਸ਼ ਕੀਤਾ ਗਿਆ। ਕਈਆਂ ਦਾ ਕਹਿਣਾ ਸੀ ਕਿ ਜੀ.ਐੱਮ. ਸਰੋਂ ਦੇ ਬੀਜ ਨੂੰ ਮਨਜੂਰੀ ਭਾਰਤ ਸਰਕਾਰ ਦੀ ਉਸ ਨੀਤੀ ਦਾ ਹਿੱਸਾ ਹੈ, ਜਿਸ ਰਾਹੀਂ ਉਹ ਕਿਸਾਨਾਂ ਨੂੰ ਖੇਤੀ ਤੋਂ ਬਾਹਰ ਕਰਕੇ ਭੋਜਨ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਜੀ.ਐੱਮ. ਬੀਜਾਂ ਦੀ ਤਕਨੀਕ ਦਾ ਪੇਟੈਂਟ ਬਹੁਕੌਮੀ ਕਾਰੋਪੇਸ਼ਨਾਂ ਸੰਬੰਧੀਜੀ.ਐੱਮ. ਬੀਜਾਂ ਦੀ ਤਕਨੀਕ ਦਾ ਪੇਟੈਂਟ ਬਹੁਕੌਮੀ ਕਾਰੋਪੇਸ਼ਨਾਂ ਕੋਲ ਹੋਣ ਦੀ ਗੱਲ ਆਖੀ ਗਈ। ਜੀ.ਐੱਮ. ਸਰੋਂ ਦਾ ਵਿਰੋਧ ਕਰਨ ਵਾਲਿਆਂ ਦਾ ਖਿਆਲ ਹੈ ਕਿ ਭਾਰਤ ਸਰਕਾਰ ਫਸਲਾਂ, ਸਬਜ਼ੀਆਂ, ਦਾਲਾਂ ਅਤੇ ਤੇਲ ਬੀਜਾਂ ਦੇ ਪਰੰਪਰਾਗਤ ਤੇ ਦੇਸੀ ਬੀਜ ਖਤਮ ਕਰਵਾ ਕੇ ਬਹੁਕੌਮੀ ਕੰਪਨੀਆਂ ਦਾ ਏਕਾਧਿਕਾਰ ਕਾਇਮ ਕਰਵਾਉਣਾ ਚਾਹੁੰਦੀਆਂ ਹਨ ਜਿਸ ਦੇ ਨਾਲ ਕਿਸਾਨਾਂ ਨੂੰ ਉਹਨਾਂ ਦਾ ਮੁਥਾਜ ਬਣ ਜਾਵੇਗਾ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਤਰਾਂ ਦੇ ਫਸਲੇ ਲਾਗੂ ਕਰਦੇ ਹੋਏ ਕਿਤਾਬੀ ਗਿਆਨ ਦੇ ਨਾਲ ਨਾਲ ਅਮਲੀ ਗਿਆਨ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਇਸ ਸਬੰਧ ਵਿੱਚ ਸਿਰਫ਼ ਵਿਗਿਆਨੀਆਂ 'ਤੇ ਹੀ ਨਿਰਭਰ ਨਹੀਂ ਕੀਤਾ ਜਾਣਾ ਚਾਹੀਦਾ ਸਗੋਂ ਇਸ ਕਾਰਜ ਵਿੱਚ ਲੱਗੇ ਕਿਸਾਨਾਂ ਦੀ ਰਾਇ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਇਸ ਵਿਚਾਰ-ਚਰਚਾ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਦੋ ਦਰਜਨ ਦੇ ਕਰੀਬ ਵਿਧਾਇਕ, ਖੇਤੀ ਮਾਹਿਰ, ਕਿਸਾਨ ਆਗੂ ਅਤੇ ਵੱਖ ਵੱਖ ਵਿਭਾਗਾਂ ਦੇ ਅਫਸਰ ਵੀ ਹਾਜ਼ਰ ਸਨ। The post ਕਾਨੂੰਨਾ 'ਚ ਖਾਮੀਆਂ ਤੋਂ ਬਚਣ ਲਈ ਪਹਿਲਾਂ ਹੀ ਗੰਭੀਰ ਚਰਚਾ ਜ਼ਰੂਰੀ: ਕੁਲਤਾਰ ਸਿੰਘ ਸੰਧਵਾਂ appeared first on TheUnmute.com - Punjabi News. Tags:
|
ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ 'ਚ 122 ਜੂਨੀਅਰ ਇੰਜੀਨੀਅਰਾਂ ਨੂੰ ਵੰਡੇ ਨਿਯੁਕਤੀ ਪੱਤਰ Monday 16 January 2023 01:57 PM UTC+00 | Tags: 122-junior-engineers 22 aam-aadmi-party appointment-letters breaking-news department-of-rural-development-and-panchayats employment jobs junior-engineers kuldeep-singh-dhaliwal news punjab punjab-employmen punjab-government the-unmute-punjabi-news ਚੰਡੀਗੜ੍ਹ 16 ਜਨਵਰੀ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਨਿਭਾਇਆ ਹੈ ਅਤੇ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ ਲਗਭਗ 10 ਮਹੀਨਿਆਂ ਦੇ ਕਾਰਜਕਾਲ ਦੌਰਾਨ `ਚ 25 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਕਾਸ ਭਵਨ, ਐਸ. ਏ. ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਤਕਨੀਕੀ ਵਿੰਗ ਵਿੱਚ ਨਵੇਂ ਭਰਤੀ ਹੋਏ 122 ਜੂਨੀਅਰ ਇੰਜੀਨੀਅਰ (Junior Engineers) ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਇਹ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਿਕ ਕੰਮ ਕਰ ਰਹੀ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਖਾਲੀ ਅਸਾਮੀਆਂ ਨੂੰ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਭਰਨਾ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਦੀ ਦਿਸ਼ਾ 'ਚ ਹੋਰ ਅੱਗੇ ਲਿਜਾਣਾ ਹੈ। ਸ. ਧਾਲੀਵਾਲ ਨੇ ਵਿਭਾਗ 'ਚ ਵੱਖ-ਵੱਖ ਕੇਡਰ ਦੀਆਂ ਹੋਰ ਖਾਲੀ ਪਈਆਂ ਅਸਾਮੀਆਂ ਨੂੰ ਛੇਤੀ ਭਰਨ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵਿੱਚ 20 ਉਪ ਮੰਡਲ ਅਫਸਰ, 43 ਜੂਨੀਅਰ ਡਰਾਫਸਮੈਂਨਸ ਅਤੇ 5 ਕਲਰਕਾਂ ਨੂੰ ਭਰਤੀ ਕੀਤਾ ਗਿਆ ਹੈ। ਉਨ੍ਹਾਂ ਨੇ ਨਵ ਨਿਯੁਕਤ ਜੂਨੀਅਰ ਇੰਜੀਨੀਅਰ ਨੂੰ ਸਰਕਾਰੀ ਨੌਕਰੀ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਇਮਾਨਦਾਰੀ ਅਤੇ ਮਿਹਨਤ ਨਾਲ ਸੇਵਾਵਾਂ ਆਪਣੀਆਂ ਸੇਵਾਵਾਂ ਲੋਕ ਹਿੱਤ `ਚ ਨਿਭਾਉਣ ਅਤੇ ਪੰਜਾਬ ਦੀ ਤਰੱਕੀ `ਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਕੀਤੇ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਵਿਕਾਸ ਦੇ ਕੰਮਾਂ ਵਿੱਚ ਤੇਜੀ ਆਵੇਗੀ ਅਤੇ ਵੱਖ-ਵੱਖ ਚੱਲ ਰਹੇ ਪ੍ਰਾਜੈਕਟਾਂ ਦੀ ਗੁਣਵੱਤਾ ਵਿੱਚ ਵੀ ਸੁਧਾਰ ਆਵੇਗਾ। ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਸ. ਗੁਰਪ੍ਰੀਤ ਸਿੰਘ ਖਹਿਰਾ, ਸ. ਤੇਜਪਾਲ ਸਿੰਘ ਮੁੱਖ ਇੰਜੀਨੀਅਰ, ਸੰਜੀਵ ਗਰਗ ਸੰਯੁਕਤ ਡਾਇਰੈਕਟਰ, ਧੀਰਜ ਗੋਇਲ ਨਿਗਰਾਨ ਇੰਜੀਨੀਅਰ, ਸ. ਤੇਜਿੰਦਰ ਸਿੰਘ ਮੁਲਤਾਨੀ ਨਿਗਰਾਨ ਇੰਜੀਨੀਅਰ, ਮਹੇਸ਼ਵਰ ਚੰਦਰ ਸ਼ਾਰਦਾ ਕਾਰਜਕਾਰੀ ਇੰਜੀਨੀਅਰ ਅਤੇ ਵਿਭਾਗ ਦੇ ਡਿਪਟੀ ਡਾਇਰੈਕਟਰਜ਼ ਵੀ ਹਾਜ਼ਰ ਸਨ। The post ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ 'ਚ 122 ਜੂਨੀਅਰ ਇੰਜੀਨੀਅਰਾਂ ਨੂੰ ਵੰਡੇ ਨਿਯੁਕਤੀ ਪੱਤਰ appeared first on TheUnmute.com - Punjabi News. Tags:
|
CM ਭਗਵੰਤ ਮਾਨ ਵਲੋਂ ਉੱਚ ਪੱਧਰੀ ਮੀਟਿੰਗ ਦੌਰਾਨ ਅੰਮ੍ਰਿਤਸਰ 'ਚ ਜੀ-20 ਸੰਮੇਲਨ ਪ੍ਰਬੰਧਾਂ ਦੀ ਸਮੀਖਿਆ Monday 16 January 2023 02:06 PM UTC+00 | Tags: 20 aam-aadmi-party amritsar bhagwant-mann breaking-news cabinet-minister-harjot-singh-bains cabinet-sub-committee cm-bhagwant-mann g-20-summit g-20-summit-at-amritsar harbhajan-singh-eto local-government-dr-inderbir-singh-nijjar news pm-modi punjab-cabinet-sub-committee punjab-enws punjab-government the-unmute-breaking-news the-unmute-news ਚੰਡੀਗੜ੍ਹ, 16 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਚ ਤੇ ਜੂਨ ਮਹੀਨਿਆਂ ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ (G-20 summit) ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਅੱਜ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਕਿਸਮਤ ਵਾਲੇ ਹਾਂ ਕਿ ਸੂਬੇ ਵਿੱਚ ਅਜਿਹਾ ਵੱਡ ਆਕਾਰੀ ਸਮਾਗਮ ਹੋ ਰਿਹਾ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਪੰਜਾਬ ਵਿੱਚ ਜੀ-20 ਸੰਮੇਲਨ ਦੇ ਦੋ ਸੈਸ਼ਨ ਸਫ਼ਲਤਾ ਪੂਰਵਕ ਕਰਵਾ ਕੇ ਨਵੇਂ ਕੀਰਤੀਮਾਨ ਸਥਾਪਤ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ 15, 16 ਤੇ 17 ਮਾਰਚ ਨੂੰ ਸਿੱਖਿਆ ਅਤੇ 22 ਤੇ 23 ਜੂਨ ਨੂੰ ਕਿਰਤ ਦੇ ਮੁੱਦੇ ਉਤੇ ਦੋ ਸੈਸ਼ਨ ਪੰਜਾਬ ਵਿੱਚ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਦੁਨੀਆ ਭਰ ਵਿੱਚ ਜਾਣਿਆ-ਜਾਂਦਾ ਹੈ ਅਤੇ ਅਧਿਕਾਰੀ ਇਹ ਗੱਲ ਯਕੀਨੀ ਬਣਾਉਣ ਕਿ ਇਸ ਸੰਮੇਲਨ ਲਈ ਵਿਦੇਸ਼ਾਂ ਤੋਂ ਆਉਣ ਵਾਲੇ ਮਹਿਮਾਨਾਂ ਦੇ ਸਵਾਗਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣ। ਭਗਵੰਤ ਮਾਨ ਨੇ ਕਿਹਾ ਕਿ ਇਹ ਦੋ ਸੈਸ਼ਨ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਹੋ ਰਹੇ ਹਨ, ਜਿੱਥੇ ਰੋਜ਼ਾਨਾ ਲੱਖਾਂ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਰ ਵਿੱਚ ਅਕੀਦਤ ਭੇਟ ਕਰਨ ਅਤੇ ਜਲ੍ਹਿਆਂਵਾਲਾ ਬਾਗ ਤੇ ਹੋਰ ਥਾਵਾਂ ਉਤੇ ਹਾਜ਼ਰੀ ਭਰਨ ਆਉਂਦੇ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਸੰਮੇਲਨ (G-20 summit) ਪੰਜਾਬ ਨੂੰ ਵਪਾਰ ਪੱਖੋਂ ਸਭ ਤੋਂ ਤਰਜੀਹੀ ਸਥਾਨ ਵਜੋਂ ਵਿਸ਼ਵ ਭਰ ਵਿੱਚ ਉਭਾਰੇਗਾ ਅਤੇ ਇਸ ਨਾਲ ਸਰਕਾਰ ਨੂੰ ਨਵੇਂ ਕਾਰੋਬਾਰਾਂ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਹਾਸਲ ਉਪਲਬਧੀਆਂ ਬਾਰੇ ਦੱਸਣ ਦਾ ਮੌਕਾ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ, ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਵਾਲੀ ਧਰਤੀ ਵਜੋਂ ਦਰਸਾਇਆ ਜਾ ਸਕਦਾ ਹੈ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਵੱਧ ਤੋਂ ਵੱਧ ਨਿਵੇਸ਼ ਖਿੱਚਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਆਲਮੀ ਸਮਾਗਮ ਦੀ ਸਫ਼ਲਤਾ ਲਈ ਪ੍ਰਬੰਧਾਂ ਵਿੱਚ ਕੋਈ ਕਮੀ ਨਾ ਰਹਿਣ ਦੇਣ। ਅੰਮ੍ਰਿਤਸਰ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਜਾਣਕਾਰੀ ਲੈਂਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਕੰਮ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੋ ਵੀ ਕੰਮ ਕੀਤਾ ਜਾਵੇ, ਉਹ ਉੱਚ ਮਿਆਰ ਦਾ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਤੇ ਵਿਕਾਸ ਸ਼ਹਿਰ ਵਾਸੀਆਂ ਲਈ ਲੰਮੇ ਸਮੇਂ ਤੱਕ ਲਾਭਦਾਇਕ ਰਹੇਗਾ। ਇਸ ਮੌਕੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ., ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਡੀ.ਜੀ.ਪੀ. ਗੌਰਵ ਯਾਦਵ ਤੇ ਹੋਰ ਅਧਿਕਾਰੀ ਹਾਜ਼ਰ ਸਨ। The post CM ਭਗਵੰਤ ਮਾਨ ਵਲੋਂ ਉੱਚ ਪੱਧਰੀ ਮੀਟਿੰਗ ਦੌਰਾਨ ਅੰਮ੍ਰਿਤਸਰ ‘ਚ ਜੀ-20 ਸੰਮੇਲਨ ਪ੍ਰਬੰਧਾਂ ਦੀ ਸਮੀਖਿਆ appeared first on TheUnmute.com - Punjabi News. Tags:
|
ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਵਲੋਂ ਹਾਈਵੇ ਅਤੇ ਰੇਲਵੇ ਟਰੈਕ ਜਾਮ Monday 16 January 2023 02:11 PM UTC+00 | Tags: aam-aadmi-party breaking-news cm-bhagwant-mann dhannowali improve-trust-jalandhar jalandhar jalandhar-police latifpura latifpura-farmers latifpura-people latifpura-protest latifpura-rehabilitation-front national-highway-1 news protest punjab punjab-government punjab-news punjab-railway-tracks the-latifpura-rehabilitation-front the-unmute-breaking-news ਜਲੰਧਰ,16 ਜਨਵਰੀ 2023: ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤੀ ਲੋਕਾਂ ਨੇ ਏਥੇ ਧੰਨੋ ਵਾਲੀ ਨੇੜੇ 4 ਘੰਟੇ ਲਈ ਹਾਈਵੇ ਤੇ ਰੇਲਵੇ ਟਰੈਕ ਜਾਮ ਕੀਤਾ। ਇਹ ਜਾਮ ਸਵੇਰੇ ਠੀਕ 11:30 ਵਜੇ ਸ਼ੁਰੂ ਕੀਤਾ ਗਿਆ ਅਤੇ 3:30 ਵਜੇ ਸਮਾਪਤ ਖ਼ਤਮ ਕੀਤਾ ਗਿਆ।ਜਾਮ ਦੌਰਾਨ ਜਿੱਥੇ ਵਿਆਹ ਵਾਲੀਆਂ ਤਿੰਨ ਗੱਡੀਆਂ, 2 ਐਂਬੂਲੈਂਸ ਨੂੰ ਜਾਮ ਖੋਲ ਕੇ ਲਗਾਇਆ ਗਿਆ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਰਾਹਤ ਦਿੱਤੀ ਗਈ। ਇਸ ਮੌਕੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸੜਕੀ ਤੇ ਰੇਲਵੇ ਆਵਾਜਾਈ ਲਤੀਫ਼ਪੁਰਾ ਦੇ ਮਸਲੇ ਉੱਪਰ ਗੁੰਗੀ,ਬੋਲੀ ਸਰਕਾਰ ਦੀ ਜ਼ੁਬਾਨ ਖੁਲਵਾਉਣ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਤੀਫ਼ਪੁਰਾ ਇਲਾਕੇ ਦੇ ਲੋਕਾਂ ਦਾ ਮੁੜ ਉਸ ਜਗ੍ਹਾ ਉੱਪਰ ਹੀ ਵਸੇਬਾ ਕਰਨ, ਉਹਨਾਂ ਦੇ ਹੋਏ ਨੁਕਸਾਨ ਦਾ ਉਚਿਤ ਮੁਆਵਜ਼ਾ ਦੇਣ ਅਤੇ ਗਾਲੀ ਗਲੋਚ ਕਰਨ ਵਾਲੇ ਡੀਸੀਪੀ ਜਸਕਰਨਜੀਤ ਸਿੰਘ ਤੇਜਾ ਸਿੰਘ ਸਖ਼ਤ ਕਾਰਵਾਈ ਕਰਨ ਤੱਕ ਮੋਰਚਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਬਦਲਾਅ ਵਾਲੀ ਭਗਵੰਤ ਸਿੰਘ ਮਾਨ ਕਿਸ ਤਰ੍ਹਾਂ ਕਾਰਪੋਰੇਟ ਘਰਾਣਿਆਂ ਅਤੇ ਭੂ-ਮਾਫ਼ੀਆ ਦੇ ਥੱਲੇ ਲੱਗੀ ਹੈ, ਲਤੀਫ਼ਪੁਰਾ, ਜ਼ੀਰਾ ਅਤੇ ਹੋਰ ਥਾਈਂ ਲੱਗੇ ਮੋਰਚਿਆਂ ਦੇ ਸੰਬੰਧ ਵਿੱਚ ਮੁੱਖ ਮੰਤਰੀ ਵਲੋਂ ਬੰਦ ਰੱਖੀ ਹੋਈ ਜ਼ੁਬਾਨ ਤੋਂ ਦੇਖੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਾਲੇ ਹੋਏ ਭਰਮ ਚੋਂ ਬਾਹਰ ਨਿਕਲਣਾ ਚਾਹੀਦਾ ਹੈ, ਕਿਉਂਕਿ ਗੁਰੂਆਂ, ਅਕਾਲੀ ਕੂਕਿਆਂ, ਗ਼ਦਰੀ ਬਾਬਿਆਂ,ਭਗਤ,ਸਰਾਭਿਆ ਦੇ ਵਾਰਸ ਹੰਬਣ,ਥੱਕਣ ਵਾਲੇ ਨਹੀਂ। ਸਰਕਾਰ ਕੰਧ ਉੱਪਰ ਲਿਖਿਆ ਪੜ੍ਹ ਲਵੇ ਕਿ “ਜਿੱਥੇ ਜ਼ਬਰ ਹੈ,ਉੱਥੇ ਟਾਕਰਾ ਵੀ ਹੈ” ਦੇ ਸਿਧਾਂਤ ਉੱਪਰ ਪੈਹਿਰਾ ਦਿੰਦੇ ਸੰਘਰਸ਼ਸ਼ੀਲ ਲੋਕਾਂ ਵਲੋਂ ਅੰਤਿਮ ਜਿੱਤ ਤੱਕ ਸੰਘਰਸ਼ ਲੜਿਆ ਜਾਵੇਗਾ।
ਆਗੂਆਂ ਕਿਹਾ ਕਿ ਲਤੀਫਪੁਰੇ ਦਾ ਉਜਾੜਾ ਸੋਚੀ ਸਮਝੀ ਸਾਜ਼ਿਸ਼ ਤਹਿਤ ਕੁਝ ਲੋਕਾਂ ਨੂੰ ਮੁਨਾਫ਼ੇ ਪਹੁੰਚਾਉਣ ਲਈ ਕੀਤਾ ਗਿਆ ਹੈ। ਜਿਹੜਾ ਇੰਮਪਰੂਵਮੈਂਟ ਟਰੱਸਟ ਆਪਣਾ ਇਸ ਜਗ੍ਹਾ ਤੇ ਹੱਕ ਜਤਾਉਂਦਾ ਹੈ ਉਸਨੇ ਤੇ ਪੰਜਾਬ ਆਪ ਸਰਕਾਰ ਨੇ ਇਹ ਭੋਰਾ ਵੀ ਨਹੀਂ ਸੋਚਿਆ ਕਿ ਪਾਕਿਸਤਾਨ ਤੋਂ ਉਜੜ ਕੇ ਆਏ ਪਰਿਵਾਰ ਇੱਥੇ ਵਸੇ ਸਨ। ਸਰਕਾਰ ਦਾ ਤਾਂ ਫਰਜ਼ ਬਣਦਾ ਸੀ ਕਿ ਉਨਾਂ ਨੂੰ ਪੱਕੀ ਅਲਾਟਮੈਂਟ ਕਰਦੇ ਪਰ ਵਿਕਾਸ ਦੇ ਰੱਥ ਤੇ ਸਵਾਰ ਇਹ ਭਾਜਪਾ ਦੀ ਬੀ ਟੀਮ ਵਲੋਂ ਲੋਕਾਂ ਨੂੰ ਹੀ ਬੱਚਿਆਂ ਬਜ਼ੁਰਗਾਂ ਸਮੇਤ ਪੋਹ ਮਾਘ ਦੀ ਠੰਡ ਚ ਖੁੱਲ੍ਹੇ ਆਸਮਾਨ ਹੇਠ ਰੁਲਣ ਲਈ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਚ ਆਪਣੀ ਗੈਰ-ਗੰਭੀਰਤਾ ਦਿਖਾ ਰਹੀ ਹੈ। ਸਰਕਾਰ ਅਤੇ ਇੱਥੋਂ ਦਾ ਪ੍ਰਸ਼ਾਸਨ ਇਸ ਹੱਦ ਤੱਕ ਗਿਰ ਗਿਆ ਹੈ ਕਿ ਲੋਕਾਂ ਲਈ ਨਾ ਖਾਣ ਪੀਣ ,ਨਾ ਹੀ ਬਾਥਰੂਮ ਦਾ ਪ੍ਰਬੰਧ ਕਰ ਸਕੀ ।ਲੋਕ ਰੋਜ਼ ਬੀਮਾਰ ਹੋ ਰਹੇ ਹਨ ਸਰਕਾਰ ਵਲੋਂ ਕੋਈ ਵੀ ਮੈਡੀਕਲ ਸਹੂਲਤ ਦਾ ਪ੍ਰਬੰਧ ਨਹੀਂ ਕੀਤਾ ਗਿਆ। ਮੋਰਚੇ ਦੇ ਆਗੂਆਂ ਵਲੋਂ ਐਲਾਨ ਕੀਤਾ ਗਿਆ ਕਿ ਮੰਗਾਂ ਦੇ ਨਿਪਟਾਰੇ ਲਈ ਦਿਨ ਰਾਤ ਦਾ ਮੋਰਚਾ ਜਾਰੀ ਰੱਖਦਿਆ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਗਵਰਨਰ ਪੰਜਾਬ ਸਰਕਾਰ ਦੀ ਆਮਦ ‘ਤੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਸੰਯੁਕਤ ਕਿਸਾਨ ਮੋਰਚਾ ਵਲੋਂ ਲਤੀਫ਼ਪੁਰਾ ਮੋਰਚਾ ਦੀ ਡੱਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ। ਇਸ ਦੌਰਾਨ ਬਲਕਾਰ ਸਿੰਘ ਧੰਨੋ ਵਾਲੀ ਅਤੇ ਤੀਰਥ ਸਿੰਘ ਲੰਬੜਦਾਰ ਅਤੇ ਉਹਨਾਂ ਦੀ ਟੀਮ ਆਦਿ ਵਲੋਂ ਲੰਗਰ ਦੀ ਸੇਵਾ ਕੀਤੀ ਗਈ। ਇਸ ਮੌਕੇ ਲਤੀਫ਼ਪੁਰਾ ਮੋਰਚਾ ਦੇ ਆਗੂ ਡਾਕਟਰ ਗੁਰਦੀਪ ਸਿੰਘ ਭੰਡਾਲ,ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ, ਅਵਤਾਰ ਸਿੰਘ ਰਸੂਲਪੁਰ,ਕਸ਼ਮੀਰ ਸਿੰਘ ਘੁੱਗਸ਼ੋਰ, ਬਲਵਿੰਦਰ ਸਿੰਘ ਮੱਲੀ ਨੰਗਲ, ਸੰਤੋਖ ਸਿੰਘ ਸੰਧੂ, ਤਰਸੇਮ ਸਿੰਘ ਵਿੱਕੀ ਜੈਨਪੁਰ,ਹੰਸ ਰਾਜ ਪੱਬਵਾਂ, ਸੁਖਜੀਤ ਸਿੰਘ ਡਰੋਲੀ, ਸੰਤੋਖ ਸਿੰਘ ਬਿਲਗਾ,ਸਿਕੰਦਰ ਸੰਧੂ, ਸੰਦੀਪ ਅਰੋੜਾ,ਨਿਰਮਲ ਸਿੰਘ ਮਲਸੀਆਂ, ਮੰਗਲਜੀਤ ਪੰਡੋਰੀ,ਜਸਵੀਰ ਕੌਰ ਜੱਸੀ, ਬਲਿਹਾਰ ਕੌਰ, ਰਾਜਵਿੰਦਰ ਕੌਰ,ਰੀਟਾ ਦੇਵੀ,ਪਰਮਜੀਤ ਸਿੰਘ ਜੱਬੋਵਾਲ,ਨਿਰਮਲ ਸਿੰਘ ਸ਼ੇਰਪੁਰ ਸੱਧਾ,ਮੱਖਣ ਸਿੰਘ ਕੰਦੋਲਾ,ਬੋਹੜ ਸਿੰਘ ਹਜ਼ਾਰਾ, ਮਹਿੰਦਰ ਸਿੰਘ ਬਾਜਵਾ, ਮਨਦੀਪ ਸਿੰਘ ਸਮਰਾ,ਮੋਹਨ ਸਿੰਘ ਫੌਜੀ ਜਮਸ਼ੇਰ, ਸੁਖਦਿਆਲ ਸਿੰਘ ਕਾਦੀਆਂ, ਤਰਸੇਮ ਸਿੰਘ ਕੋਟਲੀ, ਲਖਵੀਰ ਸਿੰਘ ਸੌਂਟੀ ਆਦਿ ਨੇ ਸੰਬੋਧਨ ਕੀਤਾ। The post ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਵਲੋਂ ਹਾਈਵੇ ਅਤੇ ਰੇਲਵੇ ਟਰੈਕ ਜਾਮ appeared first on TheUnmute.com - Punjabi News. Tags:
|
ਡਾ. ਸੰਦੀਪ ਪਾਠਕ ਨੇ 'ਆਪ' ਪਾਰਟੀ ਦੇ ਸਾਰੇ ਮੰਤਰੀਆਂ, ਵਿਧਾਇਕਾਂ ਤੇ ਕੌਂਸਲਰਾਂ ਨਾਲ ਸੰਗਠਨ ਸੰਬੰਧਿਤ ਕੀਤੀ ਅਹਿਮ ਮੀਟਿੰਗ Monday 16 January 2023 02:23 PM UTC+00 | Tags: aam-aadmi-party aap-councilors aap-mla arvind-kejriwal breaking-news cm-bhagwant-mann dr-sandeep-pathak news punjab punjab-government punjab-news punjab-police rajya-sabha the-unmute the-unmute-breaking-news ਚੰਡੀਗੜ੍ਹ 16 ਜਨਵਰੀ 2023: ਆਮ ਆਦਮੀ ਪਾਰਟੀ (ਆਪ) ਸੰਗਠਨ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਡਾ: ਸੰਦੀਪ ਪਾਠਕ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸਾਰੇ ਚੁਣੇ ਹੋਏ ਕੌਂਸਲਰਾਂ, ਵਿਧਾਇਕਾਂ ਅਤੇ ਮੰਤਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਅੱਗੇ ਦੀਆਂ ਰਣਨੀਤੀਆਂ ‘ਤੇ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸਮੂਹ ਕੌਂਸਲਰਾਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਇਕ-ਇਕ ਕਰਕੇ ਸੁਝਾਅ ਲਏ ਗਏ ਅਤੇ ਪੰਜਾਬ ਦੇ ਸਾਰੇ 117 ਹਲਕਿਆਂ ਵਿਚ ਪਾਰਟੀ ਨੂੰ ਬੂਥ ਪੱਧਰ ‘ਤੇ ਮਜ਼ਬੂਤ ਕਰਨ ਲਈ ਰਣਨੀਤੀ ਉਲੀਕੀ ਗਈ। ਜਥੇਬੰਦੀ ਦੀ ਮਜ਼ਬੂਤੀ ਤੋਂ ਇਲਾਵਾ ਆਗੂਆਂ ਤੇ ਵਰਕਰਾਂ ਵਿੱਚ ਤਾਲਮੇਲ ਵਧਾਉਣ ਬਾਰੇ ਵੀ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਡਾ: ਸੰਦੀਪ ਪਾਠਕ ਨੇ ਕਿਹਾ ਕਿ ਸਥਾਨਕ ਸਰਕਾਰ ਲੋਕਤੰਤਰ ਦੀ ਨੀਂਹ ਹੈ। ਇਸ ਤੋਂ ਬਿਨਾਂ ਲੋਕਤੰਤਰ ਸਫਲ ਨਹੀਂ ਹੋ ਸਕਦਾ। ਅਸੀਂ ਮੌਜੂਦਾ ਪ੍ਰਣਾਲੀ ਵਿੱਚ ਸੁਧਾਰ ਕਰਕੇ ਸਥਾਨਕ ਸਰਕਾਰਾਂ ਨੂੰ ਵਧੇਰੇ ਸੁਤੰਤਰ ਅਤੇ ਮਜ਼ਬੂਤ ਬਣਾਵਾਂਗੇ। ਪੰਜਾਬ ਦੀ ‘ਆਪ’ ਸਰਕਾਰ ਦੀ ਸ਼ਲਾਘਾ ਕਰਦਿਆਂ ਡਾ: ਪਾਠਕ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ | ਮਾਨ ਸਰਕਾਰ ਨੇ ਬਹੁਤ ਹੀ ਥੋੜੇ ਸਮੇਂ ਵਿੱਚ ਕਈ ਇਤਿਹਾਸਕ ਫੈਸਲੇ ਲਏ ਜਿਨ੍ਹਾਂ ਦਾ ਆਮ ਲੋਕਾਂ ਦੇ ਜੀਵਨ ‘ਤੇ ਚੰਗਾ ਪ੍ਰਭਾਵ ਪਿਆ। ਅਸੀਂ ਰਲ ਮਿਲ ਕੇ ਹੋਰ ਚੰਗੇ ਕੰਮ ਕਰਨੇ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਰਹੇ ਹਾਂ। ਉਨ੍ਹਾਂ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀ ਹਰ ਗਰੰਟੀ ਨੂੰ ਪੂਰਾ ਕਰੇਗੀ। ਅਸੀਂ ਸਿਰਫ਼ ਆਪਣੀਆਂ ਗਾਰੰਟੀਆਂ ਹੀ ਨਹੀਂ ਪੂਰੀਆਂ ਕਰਾਂਗੇ ਬਲਕਿ ਗਾਰੰਟੀਆਂ ਤੋਂ ਵੀ ਵੱਧ ਕੰਮ ਕਰਾਂਗੇ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅਜਿਹਾ ਕਰਕੇ ਦਿਖਾਇਆ ਹੈ। ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ, ਅਮਨ ਅਰੋੜਾ, ਹਰਜੋਤ ਬੈਂਸ, ਕੁਲਦੀਪ ਧਾਲੀਵਾਲ, ਡਾ: ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ, ਡਾ: ਇੰਦਰਬੀਰ ਸਿੰਘ ਨਿੱਝਰ, ਡਾ: ਬਲਬੀਰ, ਚੇਤਨ ਸਿੰਘ ਜੋੜਾਮਾਜਰਾ, ਅਨਮੋਲ ਗਗਨ ਮਾਨ ਸਮੇਤ ਪਾਰਟੀ ਦੇ ਸਮੂਹ ਵਿਧਾਇਕ ਮੀਟਿੰਗ ਵਿੱਚ ਹਾਜ਼ਰ ਸਨ। ਇਸ ਮੌਕੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜੂਦ ਰਹੇ। The post ਡਾ. ਸੰਦੀਪ ਪਾਠਕ ਨੇ ‘ਆਪ’ ਪਾਰਟੀ ਦੇ ਸਾਰੇ ਮੰਤਰੀਆਂ, ਵਿਧਾਇਕਾਂ ਤੇ ਕੌਂਸਲਰਾਂ ਨਾਲ ਸੰਗਠਨ ਸੰਬੰਧਿਤ ਕੀਤੀ ਅਹਿਮ ਮੀਟਿੰਗ appeared first on TheUnmute.com - Punjabi News. Tags:
|
Nepal: ਪੋਖਰਾ 'ਚ ਹਾਦਸਾਗ੍ਰਸਤ ਜਹਾਜ਼ ਦਾ ਬਲੈਕ ਬਾਕਸ ਮਿਲਿਆ, 4 ਲਾਪਤਾ ਯਾਤਰੀਆਂ ਦੀ ਭਾਲ ਜਾਰੀ Monday 16 January 2023 02:34 PM UTC+00 | Tags: breaking-news flight-crash nepal nepal-breaking-news nepal-palne-crash news plan-crash pokhara ਚੰਡੀਗੜ੍ਹ 16 ਜਨਵਰੀ 2023: ਨੇਪਾਲ (Nepal) ਦੇ ਖੋਜ ਅਤੇ ਬਚਾਅ ਕਰਮੀਆਂ ਨੇ ਐਤਵਾਰ ਨੂੰ ਹਾਦਸਾਗ੍ਰਸਤ ਹੋਏ ਜਹਾਜ਼ ‘ਚ ਸਵਾਰ ਚਾਰ ਲਾਪਤਾ ਯਾਤਰੀਆਂ ਦੀ ਸੋਮਵਾਰ ਸਵੇਰੇ ਮੁੜ ਖੋਜ ਸ਼ੁਰੂ ਕਰ ਦਿੱਤੀ। ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਬਚਾਅ ਕਾਰਜ ਰੋਕ ਦਿੱਤਾ ਗਿਆ ਸੀ। ਹਾਦਸਾਗ੍ਰਸਤ ਹੋਏ ਏਟੀਆਰ-72 ਜਹਾਜ਼ ਵਿੱਚ ਚਾਲਕ ਦਲ ਦੇ ਚਾਰ ਮੈਂਬਰਾਂ ਸਮੇਤ 72 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚੋਂ 68 ਯਾਤਰੀਆਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ਦਾ ਬਲੈਕ ਬਾਕਸ ਮਿਲ ਬਰਾਮਦ ਹੋ ਗਿਆ ਹੈ। ਇਸ ਦੀ ਅਧਿਕਾਰਤ ਪੁਸ਼ਟੀ ਵੀ ਕੀਤੀ ਗਈ ਹੈ। ਨੇਪਾਲ ਵਿੱਚ ਪਿਛਲੇ 30 ਤੋਂ ਵੱਧ ਸਾਲਾਂ ਵਿੱਚ ਇਹ ਸਭ ਤੋਂ ਘਾਤਕ ਜਹਾਜ਼ ਹਾਦਸਾ ਹੈ। ਨੇਪਾਲ (Nepal) ਦੀ ਨਾਗਰਿਕ ਹਵਾਬਾਜ਼ੀ ਅਥਾਰਟੀ (CAAN) ਦੇ ਅਨੁਸਾਰ, ‘ਯੇਤੀ ਏਅਰਲਾਈਨਜ਼’ ਦੇ 9N-ANC ATR-72 ਜਹਾਜ਼ ਨੇ ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਵੇਰੇ 10.33 ਵਜੇ ਉਡਾਣ ਭਰੀ। ਪੋਖਰਾ ਹਵਾਈ ਅੱਡੇ ‘ਤੇ ਉਤਰਦੇ ਸਮੇਂ ਜਹਾਜ਼ ਪੁਰਾਣੇ ਹਵਾਈ ਅੱਡੇ ਅਤੇ ਨਵੇਂ ਹਵਾਈ ਅੱਡੇ ਦੇ ਵਿਚਕਾਰ ਸੇਤੀ ਨਦੀ ਦੇ ਕੰਢੇ ‘ਤੇ ਹਾਦਸਾਗ੍ਰਸਤ ਹੋ ਗਿਆ। The post Nepal: ਪੋਖਰਾ ‘ਚ ਹਾਦਸਾਗ੍ਰਸਤ ਜਹਾਜ਼ ਦਾ ਬਲੈਕ ਬਾਕਸ ਮਿਲਿਆ, 4 ਲਾਪਤਾ ਯਾਤਰੀਆਂ ਦੀ ਭਾਲ ਜਾਰੀ appeared first on TheUnmute.com - Punjabi News. Tags:
|
ਜੇਲ੍ਹਾਂ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਲਈ ਰੂਪ-ਰੇਖਾ ਤਿਆਰ ਕਰ ਰਹੀ ਹੈ ਸੂਬਾ ਸਰਕਾਰ: ਭਗਵੰਤ ਮਾਨ Monday 16 January 2023 02:40 PM UTC+00 | Tags: aam-aadmi-party bhagwant-mann breaking-news jails kapurthala-jail kapurthala-jail-administration. kapurthala-news kapurthala-police news prisons punjab punjab-government punjab-jails punjab-news punjab-parison-minister punjab-prisons the-unmute-breaking-news the-unmute-latest-news ਕਪੂਰਥਲਾ, 16 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਜੇਲ੍ਹਾਂ (Jails) ਵਿਚ ਵਿਗਿਆਨਕ ਲੀਹਾਂ ਉਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰਨ ਲਈ ਵਿਆਪਕ ਰੂਪ-ਰੇਖਾ ਤਿਆਰ ਕਰ ਰਹੀ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਚ ਤਾਕਤੀ ਜੈਮਰ, ਡੋਰ ਮੈਟਲ ਡਿਟੈਕਟਰ ਸਮੇਤ ਹੋਰ ਉਪਕਰਨ ਸਥਾਪਤ ਕਰਨ ਤੋਂ ਇਲਾਵਾ ਵਿਭਾਗ ਨੂੰ ਵਾਹਨ ਮੁਹੱਈਆ ਕਰਵਾ ਰਹੀ ਹੈ ਤਾਂ ਕਿ ਜੇਲ੍ਹਾਂ ਵਿਚ ਸੁਰੱਖਿਆ ਦੇ ਠੋਸ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਦੀ ਵਿਵਸਥਾ ਮਜ਼ਬੂਤ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹ ਅਥਾਰਟੀ ਦੀ ਅਪੀਲ ਉਤੇ ਅਤਿ ਆਧੁਨਿਕ ਤਕਨੀਕ ਨਾਲ ਹੋਰ ਸੀ.ਸੀ.ਟੀ.ਵੀ. ਕੈਮਰੇ ਜੇਲ੍ਹਾਂ ਵਿਚ ਲਾਏ ਜਾਣਗੇ ਤਾਂ ਕਿ ਸੁਰੱਖਿਆ ਪ੍ਰਬੰਧਾਂ ਵਿਚ ਕੋਈ ਕਮੀ ਬਾਕੀ ਨਾ ਰਹੇ। ਜੇਲ੍ਹਾਂ ਵਿਚ ਨਸ਼ੇ ਤੇ ਮੋਬਾਈਲਾਂ ਦੀ ਸਪਲਾਈ ਨੂੰ ਸਖ਼ਤੀ ਨਾਲ ਰੋਕਣ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਇਸ ਗੈਰ-ਕਾਨੂੰਨੀ ਰੁਝਾਨ ਨੂੰ ਰੋਕਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਪ੍ਰਮੁੱਖ ਸਰੋਕਾਰ ਹੈ ਅਤੇ ਇਸ ਮਾਮਲੇ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕੈਦੀਆਂ ਨੂੰ ਆਪਣੇ ਅਤੀਤ ਦਾ ਤਿਆਗ ਕਰਕੇ ਮੁੱਖ ਧਾਰਾ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਜੇਲ੍ਹ (Jails) ਵਿਚ ਕੈਦੀਆਂ ਲਈ ਸਿਹਤ ਸਹੂਲਤਾਂ ਦੀ ਕਮੀ ਦੀਆਂ ਰਿਪੋਰਟਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਸ ਸਮੱਸਿਆ ਨਾਲ ਨਿਪਟਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਜੇਲ੍ਹਾਂ ਵਿਚ ਮੈਡੀਕਲ ਸਟਾਫ ਦੀ ਤਾਇਨਾਤੀ ਪੱਕੇ ਤੌਰ ਉਤੇ ਕੀਤੀ ਜਾਵੇਗੀ ਤਾਂ ਕਿ ਐਮਰਜੈਂਸੀ ਦੀ ਸੂਰਤ ਵਿਚ ਕੈਦੀਆਂ ਨੂੰ ਇਲਾਜ ਮੁਹੱਈਆ ਹੋ ਸਕੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਨਵੀਆਂ ਐਂਬੂਲੈਂਸਾਂ ਵੀ ਭੇਜੀਆਂ ਜਾਣਗੀਆਂ ਤਾਂ ਕਿ ਲੋੜ ਪੈਣ ਉਤੇ ਇਸ ਦੀ ਵਰਤੋਂ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਕੈਦੀਆਂ ਦੇ ਮਨੋਰੰਜਨ ਲਈ ਸਥਾਪਤ ਕੀਤੇ 'ਰੇਡੀਓ ਉਜਾਲਾ' ਰਾਹੀਂ ਉਨ੍ਹਾਂ ਨੂੰ ਸੰਬਧੋਨ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਾਂਡ ਭਰਨ ਲਈ ਵਿੱਤੀ ਤੌਰ ਉਤੇ ਅਸਮਰੱਥ ਕੈਦੀਆਂ ਬਾਰੇ ਸਾਰੀਆਂ ਜੇਲ੍ਹਾਂ ਪਾਸੋਂ ਰਿਪੋਰਟ ਮੰਗੀ ਹੈ ਤਾਂ ਕਿ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਸਹਾਇਤਾ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹਾਂ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਸੁਣਵਾਈ ਕਰਨ ਲਈ ਨਵੇਂ ਵੀਡੀਓ ਕਾਨਫਰੰਸ ਰੂਮ ਵੀ ਸਥਾਪਤ ਕੀਤੇ ਜਾ ਰਹੇ ਹਨ ਤਾਂ ਅਦਾਲਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾ ਸਕੇ। ਇਸ ਮੌਕੇ ਮੁੱਖ ਮੰਤਰੀ ਨੇ ਜੇਲ੍ਹ ਦੇ ਹਸਪਤਾਲ, ਲੈਬਾਰਟਰੀ, ਵਾਰਡ, ਐਮਰਜੈਂਸੀ ਦਾ ਦੌਰਾ ਵੀ ਕੀਤਾ। The post ਜੇਲ੍ਹਾਂ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਲਈ ਰੂਪ-ਰੇਖਾ ਤਿਆਰ ਕਰ ਰਹੀ ਹੈ ਸੂਬਾ ਸਰਕਾਰ: ਭਗਵੰਤ ਮਾਨ appeared first on TheUnmute.com - Punjabi News. Tags:
|
ਪੰਜਾਬ ਨੂੰ ਖ਼ੁਦ ਚਲਾਉਣ CM ਭਗਵੰਤ ਮਾਨ, ਉਨ੍ਹਾਂ ਨੂੰ ਕਿਸੇ ਦਾ ਰਿਮੋਟ ਕੰਟਰੋਲ ਨਹੀਂ ਬਣਨਾ ਚਾਹੀਦਾ: ਰਾਹੁਲ ਗਾਂਧੀ Monday 16 January 2023 04:23 PM UTC+00 | Tags: aam-aadmi-party bharat-jodo-yatra cm-bhagwant-mann ਚੰਡੀਗੜ੍ਹ 16 ਜਨਵਰੀ 2023: ਪੰਜਾਬ ‘ਚ ਭਾਰਤ ਜੋੜੋ ਯਾਤਰਾ ਦੇ 5ਵੇਂ ਦਿਨ ਹੁਸ਼ਿਆਰਪੁਰ ਪਹੁੰਚੇ ਰਾਹੁਲ ਗਾਂਧੀ (Rahul Gandhi) ਨੇ ਪਹਿਲੀ ਵਾਰ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਵਿੱਚ ਬੈਠੇ ਅਰਵਿੰਦ ਕੇਜਰੀਵਾਲ ਦਾ ਰਿਮੋਟ ਕੰਟਰੋਲ ਨਹੀਂ ਬਣਨਾ ਚਾਹੀਦਾ। ਰਾਹੁਲ ਗਾਂਧੀ ਨੇ ਸੰਬੋਧਨ ਦੇ ਅੰਤ ਵਿੱਚ ਕਿਹਾ ਕਿ ਭਾਰਤ ਦੇ ਹਰ ਰਾਜ ਦਾ ਆਪਣਾ ਇਤਿਹਾਸ ਹੈ। ਹਰ ਖੇਤਰ ਦੀ ਆਪਣੀ ਭਾਸ਼ਾ, ਇਤਿਹਾਸ ਅਤੇ ਜੀਵਨ ਢੰਗ ਹੈ। ਪੰਜਾਬ ਨੂੰ ਪੰਜਾਬ ਤੋਂ ਹੀ ਚਲਾਇਆ ਜਾਵੇ। ਪੰਜਾਬ ਨੂੰ ਦਿੱਲੀ ਤੋਂ ਨਹੀਂ ਚਲਾਉਣਾ ਚਾਹੀਦਾ। ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਪੰਜਾਬ ਦੇ ਮੁੱਖ ਮੰਤਰੀ ਹੋ… ਪੰਜਾਬ ਨੂੰ ਪੰਜਾਬ ਤੋਂ ਚਲਾਉਣਾ ਚਾਹੀਦਾ ਹੈ… ਦਿੱਲੀ ਨੂੰ ਕੇਜਰੀਵਾਲ ਦੇ ਦਬਾਅ ਵਿੱਚ ਨਹੀਂ ਆਉਣਾ ਚਾਹੀਦਾ। ਇਹ ਪੰਜਾਬ ਦੇ ਇਜ਼ਤ ਦੀ ਗੱਲ ਹੈ। ਭਗਵੰਤ ਮਾਨ ਨੂੰ ਆਪਣੇ ਕਿਸਾਨਾਂ-ਮਜ਼ਦੂਰਾਂ ਦੀ ਗੱਲ ਸੁਣ ਕੇ ਕੰਮ ਕਰਨਾ ਚਾਹੀਦਾ ਹੈ। ਕਿਸੇ ਦਾ ਵੀ ਰਿਮੋਟ ਕੰਟਰੋਲ ਨਹੀਂ ਬਣਨਾ ਚਾਹੀਦਾ। ਕਾਂਗਰਸ ਵੇਲੇ ਪੰਜਾਬ ਸਰਕਾਰ ਪੰਜਾਬ ਤੋਂ ਹੀ ਚੱਲਦੀ ਸੀ। The post ਪੰਜਾਬ ਨੂੰ ਖ਼ੁਦ ਚਲਾਉਣ CM ਭਗਵੰਤ ਮਾਨ, ਉਨ੍ਹਾਂ ਨੂੰ ਕਿਸੇ ਦਾ ਰਿਮੋਟ ਕੰਟਰੋਲ ਨਹੀਂ ਬਣਨਾ ਚਾਹੀਦਾ: ਰਾਹੁਲ ਗਾਂਧੀ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |




