TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਸਾਕਾ ਮਲੇਰਕੋਟਲਾ: 17-18 ਜਨਵਰੀ 1872 ਕੂਕਿਆਂ ਦੀਆਂ 66 ਸ਼ਹਾਦਤਾਂ Tuesday 17 January 2023 05:38 AM UTC+00 | Tags: 66 featured-post kuka-movement news punjab-culture punjab-news ਲਿਖਾਰੀ |
ਚੰਡੀਗੜ੍ਹ ਨੂੰ ਅੱਜ ਮਿਲਣਗੇ ਨਵਾਂ ਮੇਅਰ ਅਤੇ ਡਿਪਟੀ ਮੇਅਰ, 'ਆਪ' ਤੇ ਭਾਜਪਾ ਵਿਚਾਲੇ ਫਸਵਾਂ ਮੁਕਾਬਲਾ Tuesday 17 January 2023 05:49 AM UTC+00 | Tags: breaking-news chandigarh news ਚੰਡੀਗੜ੍ਹ 17 ਜਨਵਰੀ 2023: ਚੰਡੀਗੜ੍ਹ (Chandigarh) ਨੂੰ ਅੱਜ ਯਾਨੀ 17 ਜਨਵਰੀ ਨੂੰ ਨਵਾਂ ਮੇਅਰ ਅਤੇ ਡਿਪਟੀ ਮੇਅਰ ਮਿਲਣਗੇ । ਨਵੇਂ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੇ ਨਾਲ ਡਿਪਟੀ ਮੇਅਰ ਦੇ ਅਹੁਦੇ ਦੀ ਚੋਣ ਅੱਜ ਨਗਰ ਨਿਗਮ ਭਵਨ ਵਿਖੇ ਹੋਵੇਗੀ। ਚੋਣਾਂ ਤੋਂ ਇੱਕ ਦਿਨ ਪਹਿਲਾਂ ਕਾਂਗਰਸ ਵੱਲੋਂ ਚੋਣਾਂ ਵਿੱਚ ਹਿੱਸਾ ਨਾ ਲੈਣ ਦੇ ਐਲਾਨ ਤੋਂ ਬਾਅਦ ਭਜਾਪ ਦੀ ਰਾਹ ਪਹਿਲਾਂ ਨਾਲੋਂ ਸੌਖੀ ਹੋ ਗਈ ਹੈ। ਦੂਜੇ ਪਾਸੇ 'ਆਪ' ਨੂੰ ਉਮੀਦ ਹੈ ਕਿ ਜੇਕਰ ਕਾਂਗਰਸ ਨੇ ਚੋਣਾਂ ਵਿੱਚ ਹਿੱਸਾ ਲਿਆ ਹੁੰਦਾ ਤਾਂ ਸ਼ਾਇਦ ਉਸ ਨੂੰ ਫਾਇਦਾ ਹੁੰਦਾ। ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਵੋਟ ਅਹਿਮ ਰੋਲ ਅਦਾ ਕਰੇਗੀ । ਅਕਾਲੀ ਦਲ ਨੇ ਅਜੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਹੈ। ਕੌਂਸਲਰ ਹਰਦੀਪ ਬੁਟਰੇਲਾ ਦਾ ਕਹਿਣਾ ਹੈ ਕਿ ਮੰਗਲਵਾਰ ਦੀ ਮੀਟਿੰਗ ਤੋਂ ਬਾਅਦ ਕੋਈ ਫੈਸਲਾ ਲਿਆ ਜਾਵੇਗਾ। ਦੂਜੇ ਪਾਸੇ ਅਸੰਤੁਸ਼ਟ ਕੌਂਸਲਰਾਂ ਵੱਲੋਂ ਕਰਾਸ ਵੋਟਿੰਗ ਦਾ ਵੀ ਖਤਰਾ ਬਣਿਆ ਹੋਇਆ ਹੈ ਕਿਉਂਕਿ ਭਾਜਪਾ ਨੇ ਦੋ-ਤਿੰਨ ਵਾਰ ਚੋਣ ਜਿੱਤ ਚੁੱਕੇ ਕੌਂਸਲਰਾਂ ਨੂੰ ਪਛਾੜ ਕੇ ਪਹਿਲੀ ਵਾਰ ਮੇਅਰ ਦੇ ਅਹੁਦੇ ਲਈ ਅਨੂਪ ਗੁਪਤਾ ਨੂੰ ਉਮੀਦਵਾਰ ਬਣਾਇਆ ਹੈ। ਪਿਛਲੀ ਵਾਰ ਡਿਪਟੀ ਮੇਅਰ ਰਹੇ ਅਨੂਪ ਗੁਪਤਾ ਨੂੰ ਭਾਜਪਾ ਵੱਲੋਂ ਮੇਅਰ ਦੇ ਅਹੁਦੇ ਲਈ ਨਾਮਜ਼ਦ ਕੀਤਾ ਗਿਆ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ਲਈ ਜਸਬੀਰ ਸਿੰਘ ਲਾਡੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਭਾਜਪਾ ਵੱਲੋਂ ਹਰਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਜਦੋਂਕਿ 'ਆਪ' ਵੱਲੋਂ ਇਨ੍ਹਾਂ ਅਹੁਦਿਆਂ 'ਤੇ ਤਰੁਣ ਮਹਿਤਾ ਅਤੇ ਸੁਮਨ ਸ਼ਰਮਾ ਖੜ੍ਹੇ ਹਨ। The post ਚੰਡੀਗੜ੍ਹ ਨੂੰ ਅੱਜ ਮਿਲਣਗੇ ਨਵਾਂ ਮੇਅਰ ਅਤੇ ਡਿਪਟੀ ਮੇਅਰ, ‘ਆਪ’ ਤੇ ਭਾਜਪਾ ਵਿਚਾਲੇ ਫਸਵਾਂ ਮੁਕਾਬਲਾ appeared first on TheUnmute.com - Punjabi News. Tags:
|
ਅੱਤਵਾਦੀ ਅਬਦੁਲ ਰਹਿਮਾਨ ਮੱਕੀ ਗਲੋਬਲ ਅੱਤਵਾਦੀ ਘੋਸ਼ਿਤ, ਕਈ ਸਾਲਾਂ ਤੋਂ ਬਚਾ ਰਿਹਾ ਸੀ ਚੀਨ Tuesday 17 January 2023 06:27 AM UTC+00 | Tags: abdul-rahman-makki abdul-rehman breaking breaking-news isil latest-news news pakistan pakistan-based-terrorist pakistan-based-terrorist-abdul-rehman rahman-makki terrorist terrorist-abdul-rahman-makki unitnations-security-council unsc ਚੰਡੀਗੜ੍ਹ 17 ਜਨਵਰੀ 2023: ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਨੇ ਸੋਮਵਾਰ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਅਬਦੁਲ ਰਹਿਮਾਨ ਮੱਕੀ (Abdul Rahman Makki) ਨੂੰ ਗਲੋਬਲ ਅੱਤਵਾਦੀ ਦੇ ਰੂਪ ਵਿੱਚ ਸੂਚੀਬੱਧ ਕੀਤਾ ਹੈ। ਜਿਕਰਯੋਗ ਹੈ ਕਿ ਜੂਨ 2022 ਵਿੱਚ ਭਾਰਤ ਨੇ ਪਾਬੰਦੀ ਕਮੇਟੀ ਦੇ ਤਹਿਤ ਅੱਤਵਾਦੀ ਅਬਦੁਲ ਰਹਿਮਾਨ ਮੱਕੀ ਨੂੰ ਸੂਚੀਬੱਧ ਕਰਨ ਦੇ ਪ੍ਰਸਤਾਵ ਨੂੰ ਚੀਨ ਵਲੋਂ ਰੋਕਣ ਦੀ ਆਲੋਚਨਾ ਕੀਤੀ ਸੀ । ਸੰਯੁਕਤ ਰਾਸ਼ਟਰ (UNSC) ਨੇ ਇੱਕ ਬਿਆਨ ਵਿੱਚ ਕਿਹਾ ਕਿ 16 ਜਨਵਰੀ 2023 ਨੂੰ, ਆਈਐਸਆਈਐਲ (ਦਾਏਸ਼), ਅਲ-ਕਾਇਦਾ, ਅਤੇ ਸਬੰਧਤ ਵਿਅਕਤੀਆਂ, ਸਮੂਹਾਂ, ਅੰਡਰਟੇਕਿੰਗਜ਼ ਅਤੇ ਇਕਾਈਆਂ ਬਾਰੇ ਸੁਰੱਖਿਆ ਕੌਂਸਲ ਕਮੇਟੀ ਨੇ ਮਤੇ 1267 (1999), 1989 (2011) ਅਤੇ 2253 (2015)) ਨੇ ਇਸ ਦੇ ਅਨੁਸਾਰ ਇਸ ਨੂੰ ਮਨਜ਼ੂਰੀ ਦਿੱਤੀ। ਸੁਰੱਖਿਆ ਪ੍ਰੀਸ਼ਦ ਦੇ ਰੈਜ਼ੋਲਿਊਸ਼ਨ 2610 (2021) ਦੇ ਪੈਰਾ 1 ਵਿੱਚ ਤੈਅ ਕੀਤੀ ਗਈ ਅਤੇ ਅਪਣਾਈ ਗਈ ਨੀਤੀ ਵਿੱਚ ਸੰਪੱਤੀ ਫ੍ਰੀਜ਼, ਯਾਤਰਾ ਪਾਬੰਦੀਆਂ ਅਤੇ ਹਥਿਆਰਾਂ ‘ਤੇ ਪਾਬੰਦੀ ਸ਼ਾਮਲ ਹੋਵੇਗੀ। ਭਾਰਤ ਅਤੇ ਅਮਰੀਕਾ ਨੇ ਆਪਣੇ ਘਰੇਲੂ ਕਾਨੂੰਨਾਂ ਤਹਿਤ ਮੱਕੀ (Abdul Rahman Makki) ਨੂੰ ਪਹਿਲਾਂ ਹੀ ਅੱਤਵਾਦੀ ਘੋਸ਼ਿਤ ਕਰ ਚੁੱਕਾ ਹੈ | ਉਹ ਭਾਰਤ, ਖਾਸ ਕਰਕੇ ਜੰਮੂ ਅਤੇ ਕਸ਼ਮੀਰ ਵਿੱਚ ਫੰਡ ਇਕੱਠਾ ਕਰਨ, ਭਰਤੀ ਕਰਨ ਅਤੇ ਹਮਲਿਆਂ ਦੀ ਯੋਜਨਾ ਬਣਾਉਣ ਲਈ ਨੌਜਵਾਨਾਂ ਦੀ ਭਰਤੀ ਅਤੇ ਕੱਟੜਪੰਥੀ ਬਣਾਉਣ ਵਿੱਚ ਸ਼ਾਮਲ ਰਿਹਾ ਹੈ। ਮੱਕੀ ਲਸ਼ਕਰ-ਏ-ਤੋਇਬਾ ਦੇ ਮੁਖੀ ਅਤੇ 26/11 ਦੇ ਮਾਸਟਰਮਾਈਂਡ ਹਾਫਿਜ਼ ਸਈਦ ਦਾ ਜੀਜਾ ਹੈ। ਉਹ ਯੂਐਸ ਮਨੋਨੀਤ ਵਿਦੇਸ਼ੀ ਅੱਤਵਾਦੀ ਸੰਗਠਨ (ਐਫਟੀਓ) ਲਸ਼ਕਰ ਦੇ ਅੰਦਰ ਕਈ ਲੀਡਰਸ਼ਿਪ ਭੂਮਿਕਾਵਾਂ ਨਿਭਾ ਰਿਹਾ ਹੈ। ਉਸ ਨੇ ਲਸ਼ਕਰ ਦੀਆਂ ਕਾਰਵਾਈਆਂ ਲਈ ਫੰਡ ਜੁਟਾਉਣ ਵਿਚ ਵੀ ਭੂਮਿਕਾ ਨਿਭਾਈ ਹੈ। The post ਅੱਤਵਾਦੀ ਅਬਦੁਲ ਰਹਿਮਾਨ ਮੱਕੀ ਗਲੋਬਲ ਅੱਤਵਾਦੀ ਘੋਸ਼ਿਤ, ਕਈ ਸਾਲਾਂ ਤੋਂ ਬਚਾ ਰਿਹਾ ਸੀ ਚੀਨ appeared first on TheUnmute.com - Punjabi News. Tags:
|
ਭਾਰਤ ਨਾਲ ਤਿੰਨ ਜੰਗਾਂ ਤੋਂ ਬਾਅਦ ਪਾਕਿਸਤਾਨ ਨੇ ਸਬਕ ਸਿੱਖਿਆ, ਅਸੀਂ ਸ਼ਾਂਤੀ ਚਾਹੁੰਦੇ ਹਾਂ: PM ਸ਼ਾਹਬਾਜ਼ ਸ਼ਰੀਫ Tuesday 17 January 2023 06:48 AM UTC+00 | Tags: al-arabiy breaking-news indian-army india-pakistan-relations latest-news news pakistan-news pakistan-prime-minister-shahbaz-sharif pm-modi shahbaz-sharif ਚੰਡੀਗੜ੍ਹ 17 ਜਨਵਰੀ 2023: ਪਿਛਲੇ ਕੁਝ ਦਿਨਾਂ ਤੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ (Shahbaz Sharif) ਆਪਣੇ ਦੇਸ਼ ਦੀ ਅਸਲੀਅਤ ਤੋਂ ਮੂੰਹ ਮੋੜਨ ਦੀ ਬਜਾਏ ਲੋਕਾਂ ਨੂੰ ਅਸਲ ਸਥਿਤੀ ਤੋਂ ਜਾਣੂ ਕਰਵਾ ਰਹੇ ਹਨ। ਹਾਲ ਹੀ ‘ਚ ਉਸ ਨੇ ਪਾਕਿਸਤਾਨ ਤੋਂ ਵਾਰ-ਵਾਰ ਕਰਜ਼ਾ ਮੰਗਣ ਦੀ ਤੁਲਨਾ ਭੀਖ ਮੰਗਣ ਨਾਲ ਕੀਤੀ ਅਤੇ ਕਿਹਾ ਕਿ ਇਸ ਕਾਰਨ ਪਾਕਿਸਤਾਨ ਨੂੰ ਸ਼ਰਮਿੰਦਾ ਹੋਣਾ ਪੈ ਰਿਹਾ ਹੈ। ਹੁਣ ਉਨ੍ਹਾਂ ਨੇ ਭਾਰਤ ਨਾਲ ਸਬੰਧਾਂ ਨੂੰ ਲੈ ਕੇ ਵੀ ਬਿਆਨ ਦਿੱਤਾ ਹੈ। ਸ਼ਰੀਫ ਨੇ ਕਿਹਾ ਹੈ ਕਿ ਭਾਰਤ ਨਾਲ ਤਿੰਨ ਜੰਗਾਂ ਤੋਂ ਬਾਅਦ ਉਨ੍ਹਾਂ ਦੇ ਦੇਸ਼ ਨੇ ਸਬਕ ਸਿੱਖਿਆ ਹੈ। ਪੱਛਮੀ ਏਸ਼ੀਆ ਦੇ ਪ੍ਰਮੁੱਖ ਮੀਡੀਆ ਸੰਗਠਨਾਂ ‘ਚੋਂ ਇਕ ਅਲ-ਅਰਬੀਆ ਨੂੰ ਦਿੱਤੇ ਇੰਟਰਵਿਊ ‘ਚ ਜਦੋਂ ਪਾਕਿਸਤਾਨੀ ਪ੍ਰਧਾਨ ਮੰਤਰੀ ਤੋਂ ਭਾਰਤ ਨਾਲ ਸਬੰਧਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਾਕਿਸਤਾਨ ਨੇ ਤਿੰਨ ਜੰਗਾਂ ‘ਚ ਸਬਕ ਸਿੱਖਿਆ ਹੈ ਅਤੇ ਹੁਣ ਉਹ ਸ਼ਾਂਤੀ ਚਾਹੁੰਦੇ ਹਨ। ਚਾਹੁੰਦੇ ਹਨ ਉਨ੍ਹਾਂ ਚੈਨਲ ਰਾਹੀਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸ਼ਾਂਤੀ ਚਾਹੁੰਦਾ ਹੈ, ਪਰ ਕਸ਼ਮੀਰ ‘ਚ ਜੋ ਵੀ ਹੋ ਰਿਹਾ ਹੈ, ਉਸ ਨੂੰ ਰੋਕਣਾ ਚਾਹੀਦਾ ਹੈ। ਸ਼ਾਹਬਾਜ਼ ਸ਼ਰੀਫ (Shahbaz Sharif) ਨੇ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਝੂਠੇ ਦੋਸ਼ ਲਗਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਕਿਹਾ ਕਿ ਇਹਨਾਂ ਕਦਮਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕਿਹਾ, “ਸਾਡੇ ਕੋਲ ਇੰਜੀਨੀਅਰ, ਡਾਕਟਰ ਅਤੇ ਹੁਨਰਮੰਦ ਕਾਰੀਗਰ ਹਨ। ਅਸੀਂ ਇਨ੍ਹਾਂ ਸੰਪਤੀਆਂ ਦੀ ਵਰਤੋਂ ਖੇਤਰ ਵਿੱਚ ਖੁਸ਼ਹਾਲੀ ਅਤੇ ਸ਼ਾਂਤੀ ਲਿਆਉਣ ਲਈ ਕਰਨਾ ਚਾਹੁੰਦੇ ਹਾਂ, ਤਾਂ ਜੋ ਦੋਵੇਂ ਦੇਸ਼ ਵਿਕਾਸ ਕਰ ਸਕਣ। ਇਹ ਸਾਡੇ ‘ਤੇ ਨਿਰਭਰ ਕਰਦਾ ਹੈ ਕਿ ਅਸੀਂ ਸ਼ਾਂਤੀ ਨਾਲ ਰਹਿਣਾ ਅਤੇ ਤਰੱਕੀ ਕਰੀਏ ਜਾਂ ਦੋਵਾਂ ਨੂੰ ਬਰਬਾਦ ਕਰੀਏ। ਤੁਹਾਡਾ ਸਮਾਂ ਅਤੇ ਸਰੋਤ ਇੱਕ ਦੂਜੇ ਨਾਲ ਲੜ ਰਹੇ ਹਨ।” ਉਨ੍ਹਾਂ ਕਿਹਾ, “ਅਸੀਂ ਭਾਰਤ ਨਾਲ ਤਿੰਨ ਜੰਗਾਂ ਲੜੀਆਂ ਹਨ ਅਤੇ ਇਨ੍ਹਾਂ ਨੇ ਲੋਕਾਂ ਲਈ ਸਿਰਫ਼ ਦੁੱਖ, ਗਰੀਬੀ ਅਤੇ ਬੇਰੁਜ਼ਗਾਰੀ ਲਿਆਈ ਹੈ। ਅਸੀਂ ਆਪਣਾ ਸਬਕ ਸਿੱਖ ਲਿਆ ਹੈ ਅਤੇ ਹੁਣ ਸ਼ਾਂਤੀ ਨਾਲ ਰਹਿਣਾ ਚਾਹੁੰਦੇ ਹਾਂ, ਬਸ਼ਰਤੇ ਸਾਡੀਆਂ ਅਸਲ ਸਮੱਸਿਆਵਾਂ ਦਾ ਨਿਪਟਾਰਾ ਹੋ ਜਾਵੇ।” ਸ਼ਾਹਬਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸੰਦੇਸ਼ ਦਿੱਤਾ ਕਿ ਪਾਕਿਸਤਾਨ ਹੁਣ ਬੰਬ ਅਤੇ ਗੋਲਾ-ਬਾਰੂਦ ਬਣਾਉਣ ਵਿੱਚ ਆਪਣੇ ਸਰੋਤ ਬਰਬਾਦ ਨਹੀਂ ਕਰਨਾ ਚਾਹੁੰਦਾ। ਉਨ੍ਹਾਂ ਕਿਹਾ ਕਿ ਅਸੀਂ ਦੋਵੇਂ ਪ੍ਰਮਾਣੂ ਸ਼ਕਤੀ ਵਾਲੇ ਦੇਸ਼ ਹਾਂ। ਰੱਬ ਨਾ ਕਰੇ ਕਿ ਸਾਡੇ ਵਿਚਾਲੇ ਕੋਈ ਜੰਗ ਹੋਵੇ। The post ਭਾਰਤ ਨਾਲ ਤਿੰਨ ਜੰਗਾਂ ਤੋਂ ਬਾਅਦ ਪਾਕਿਸਤਾਨ ਨੇ ਸਬਕ ਸਿੱਖਿਆ, ਅਸੀਂ ਸ਼ਾਂਤੀ ਚਾਹੁੰਦੇ ਹਾਂ: PM ਸ਼ਾਹਬਾਜ਼ ਸ਼ਰੀਫ appeared first on TheUnmute.com - Punjabi News. Tags:
|
ਚੰਡੀਗੜ੍ਹ ਮੇਅਰ ਦੀ ਚੋਣ ਲਈ ਵੋਟਿੰਗ ਸ਼ੁਰੂ, ਕੁਝ ਘੰਟਿਆਂ ਬਾਅਦ ਮਿਲੇਗਾ ਨਵਾਂ ਮੇਅਰ Tuesday 17 January 2023 07:00 AM UTC+00 | Tags: aam-aadmi-party breaking breaking-news chandigarh chandigarh-mayor chandigarh-news cm-bhagwant-mann kiran-kher latest-news municipal-corporation municipal-corporation-chandigarh municipal-corporation-mayor news punjab-government punjabi-news punjab-police taruna-mehta the-unmute-breaking-news ਚੰਡੀਗੜ੍ਹ 17 ਜਨਵਰੀ 2023: ਚੰਡੀਗੜ੍ਹ ਵਿੱਚ ਨਗਰ ਨਿਗਮ ਦੇ ਮੇਅਰ ਦੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਕਾਂਗਰਸ ਵੋਟਿੰਗ ਪ੍ਰਕਿਰਿਆ ਤੋਂ ਦੂਰ ਰਹੀ । ਜਦੋਂ ਕਿ ਸੰਸਦ ਮੈਂਬਰ ਕਿਰਨ ਖੇਰ ਨੇ ਆਪਣੀ ਪਹਿਲੀ ਵੋਟ ਪਾਈ। ਸ਼ਹਿਰ ਨੂੰ ਕੁਝ ਘੰਟਿਆਂ ਵਿੱਚ ਨਵਾਂ ਮੇਅਰ ਮਿਲ ਜਾਵੇਗਾ। ਇਸ ਦੇ ਨਾਲ ਹੀ ਮੇਅਰ ਚੋਣਾਂ ਤੋਂ ਪਹਿਲਾਂ 'ਆਪ' ਅਤੇ ਭਾਜਪਾ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਜਿੱਤੇਗੀ। ਇਸ ਤੋਂ ਪਹਿਲਾਂ ਸਵੇਰੇ 11 ਵਜੇ ਤੱਕ ਭਾਜਪਾ ਅਤੇ ਆਮ ਆਦਮੀ ਪਾਰਟੀ ‘ਆਪ’ ਕੌਂਸਲਰ ਦੇ ਘਰ ਪਹੁੰਚ ਗਈ ਸੀ। ਪ੍ਰਧਾਨਗੀ ਅਥਾਰਟੀ ਅਮਿਤ ਜਿੰਦਲ ਨੇ ਡੰਮੀ ਵੋਟਿੰਗ ਕਰਵਾਈ। ਭਾਜਪਾ ਕੋਲ ਸਭ ਤੋਂ ਵੱਧ ਕੌਂਸਲਰ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਵੋਟ ਵੀ ਇਸ ਨੂੰ ਜਾ ਸਕਦੀ ਹੈ। ਅਜਿਹੇ ‘ਚ ਭਾਜਪਾ ਨੂੰ ਆਪਣੀ ਜਿੱਤ ਦਾ ਪੂਰਾ ਭਰੋਸਾ ਹੈ। ਦੂਜੇ ਪਾਸੇ ‘ਆਪ’ ਵੀ ਕਰਾਸ ਵੋਟਾਂ ਦੇ ਰੂਪ ‘ਚ ਕਿਸੇ ਚਮਤਕਾਰ ਦੀ ਉਡੀਕ ਕਰ ਰਹੀ ਹੈ। ‘ਆਪ’ ਦੇ ਖਾਤੇ ‘ਚ 14 ਅਤੇ ਭਾਜਪਾ ਕੋਲ ਸੰਸਦ ਮੈਂਬਰਾਂ ਦੀਆਂ ਵੋਟਾਂ ਸਮੇਤ 15 ਵੋਟਾਂ ਹਨ। ਸਦਨ ‘ਚ ‘ਆਪ’ ਨੇ ਨਾਮਜ਼ਦ ਕੌਂਸਲਰਾਂ ਦੇ ਬੈਠਣ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਵੋਟ ਦਾ ਅਧਿਕਾਰ ਨਹੀਂ ਹੈ। ਇਸ ‘ਤੇ ਸੰਸਦ ਮੈਂਬਰ ਕਿਰਨ ਖੇਰ ਨੇ ਕਿਹਾ ਕਿ ਉਹ ਵੀ ਸਦਨ ਦਾ ਹਿੱਸਾ ਹਨ। The post ਚੰਡੀਗੜ੍ਹ ਮੇਅਰ ਦੀ ਚੋਣ ਲਈ ਵੋਟਿੰਗ ਸ਼ੁਰੂ, ਕੁਝ ਘੰਟਿਆਂ ਬਾਅਦ ਮਿਲੇਗਾ ਨਵਾਂ ਮੇਅਰ appeared first on TheUnmute.com - Punjabi News. Tags:
|
ਰਾਹੁਲ ਗਾਂਧੀ ਦੀ ਸੁਰੱਖਿਆ 'ਚ ਕੋਈ ਕੁਤਾਹੀ ਨਹੀਂ ਹੋਈ, ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਠੋਸ ਪ੍ਰਬੰਧ ਹਨ: ਰਾਜਾ ਵੜਿੰਗ Tuesday 17 January 2023 07:11 AM UTC+00 | Tags: bharat-jodo-yatra breaking-news enews news punjab-news punjab-police rahul-gandhi raja-warring ਚੰਡੀਗੜ੍ਹ 17 ਜਨਵਰੀ 2023: ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ (Rahul Gandhi) ਦੀ ਸੁਰੱਖਿਆ ਵਿੱਚ ਦੋ ਵਾਰ ਕੁਤਾਹੀ ਦੀ ਖ਼ਬਰਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਕਿ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੋਈ ਕੁਤਾਹੀ ਨਹੀਂ ਹੋਈ | ਉਨ੍ਹਾਂ ਨੇ ਕਿਹਾ ਕਿ ਮੈਂ ਪੰਜਾਬ ਪੁਲਿਸ ਦਾ ਧੰਨਵਾਦੀ ਹਾਂ, ਪੰਜਾਬ ਪੁਲਿਸ ਨੇ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਠੋਸ ਪ੍ਰਬੰਧ ਕੀਤੇ ਹਨ, ਕੋਈ ਕੁਤਾਹੀ ਨਹੀਂ ਹੋਈ | ਉਨ੍ਹਾਂ ਨੇ ਕਿਹਾ ਕਿ ਕਈ ਵਾਰ ਰਾਹੁਲ ਗਾਂਧੀ ਲੋਕਾਂ ਨੂੰ ਮਿਲਣ ਲਈ ਆਪ ਬੁਲਾ ਲੈਂਦੇ ਹਨ | The post ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੋਈ ਕੁਤਾਹੀ ਨਹੀਂ ਹੋਈ, ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਠੋਸ ਪ੍ਰਬੰਧ ਹਨ: ਰਾਜਾ ਵੜਿੰਗ appeared first on TheUnmute.com - Punjabi News. Tags:
|
ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਹਾਈਕੋਰਟ ਵਲੋਂ ਝਟਕਾ, ਜਾਣੋ ਕੀ ਹੈ ਪੂਰਾ ਮਾਮਲਾ Tuesday 17 January 2023 07:20 AM UTC+00 | Tags: aam-aadmi-party breaking-news cm-bhagwant-mann daler-mehndi famous-punjabi-singer-daler-mehndi high-court news patiala patiala-court patiala-nidhi-saini-court patiala-police punjab-and-haryana-high-court punjabi-news singer-daler-mehndi-got-bail thana-sadar-patiala the-complaint-of-bakshish-singh the-unmute-breaking-news ਚੰਡੀਗੜ੍ਹ 17 ਜਨਵਰੀ 2023: ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ (Daler Mehndi) ਨੇ ਆਪਣਾ ਪਾਸਪੋਰਟ ਰੀਨਿਊ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਪਰ ਹਾਈਕੋਰਟ ਨੇ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।ਦਲੇਰ ਮਹਿੰਦੀ ਨੇ ਪਟੀਸ਼ਨ ‘ਚ ਕਿਹਾ ਸੀ ਕਿ ਉਨ੍ਹਾਂ ਦਾ ਪਾਸਪੋਰਟ ਦਿੱਲੀ ਪਾਸਪੋਰਟ ਦਫਤਰ ਕੋਲ ਹੈ, ਜਿੱਥੇ ਰੀਨਿਊ ਦੀ ਪ੍ਰਕਿਰਿਆ ਪੈਂਡਿੰਗ ਹੈ। ਪਾਸਪੋਰਟ ਦੀ ਮਿਆਦ 16 ਮਾਰਚ ਨੂੰ ਖ਼ਤਮ ਹੋ ਰਹੀ ਹੈ। ਦਲੇਰ ਮਹਿੰਦੀ (Daler Mehndi) ਨੇ ਪਟੀਸ਼ਨ ਵਿੱਚ ਮੰਗ ਕੀਤੀ ਗਈ ਸੀ ਕਿ ਅਦਾਲਤ ਅਥਾਰਟੀ ਨੂੰ ਰੀਨਿਊ ਲਈ ਕਹੇ, ਦੂਜੇ ਪਾਸੇ ਹਾਈਕੋਰਟ ਨੇ ਕਿਹਾ ਕਿ ਅਥਾਰਟੀ ਨੂੰ ਪਟੀਸ਼ਨ ਵਿੱਚ ਧਿਰ ਨਹੀਂ ਬਣਾਇਆ ਗਿਆ ਹੈ। ਹੁਣ ਦਲੇਰ ਮਹਿੰਦੀ ਦੀ ਤਰਫੋਂ 2 ਹਫਤਿਆਂ ਦੇ ਅੰਦਰ ਦੁਬਾਰਾ ਅਰਜ਼ੀ ਦਾਇਰ ਕੀਤੀ ਜਾਵੇਗੀ। ਦਲੇਰ ਮਹਿੰਦੀ ਫਿਲਹਾਲ ਕਬੂਤਰਬਾਜ਼ੀ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਹਨ | The post ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਹਾਈਕੋਰਟ ਵਲੋਂ ਝਟਕਾ, ਜਾਣੋ ਕੀ ਹੈ ਪੂਰਾ ਮਾਮਲਾ appeared first on TheUnmute.com - Punjabi News. Tags:
|
ਪੰਜਾਬ 'ਚ 31 ਮਾਰਚ ਤੱਕ ਬਣਾਈ ਜਾਵੇਗੀ ਨਵੀਂ ਖੇਤੀ ਨੀਤੀ, ਕਿਸਾਨਾਂ ਦੀ ਲਵਾਂਗੇ ਸਲਾਹ: ਕੁਲਦੀਪ ਧਾਲੀਵਾਲ Tuesday 17 January 2023 07:34 AM UTC+00 | Tags: aam-aadmi-party cm-bhagwant-mann farmers latest-news ludhiana new-agricultural-policy news now-artificial-seeds punjab punjab-agriculture-minister-kuldeep-singh-dhaliwal punjab-crop punjab-farmers punjab-government punjab-new-agricultural-policy seeds the-unmute-breaking-news ਚੰਡੀਗੜ੍ਹ 17 ਜਨਵਰੀ 2023: ਇੱਕ ਅਹਿਮ ਪ੍ਰੈਸ ਕਾਨਫਰੰਸ ਨੂੰ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹੁਣ ਨਕਲੀ ਬੀਜਾਂ ਨਾਲ ਕਿਸੇ ਵੀ ਕਿਸਾਨ ਦੀ ਫਸਲ ਦਾ ਨੁਕਸਾਨ ਨਹੀਂ ਹੋਵੇਗਾ ਅਤੇ ਕਿਸਾਨ ਦੀ ਲੁੱਟ ਨਹੀਂ ਹੋਵੇਗੀ। ਪੰਜਾਬ ਸਰਕਾਰ ਵੱਲੋਂ ਇੱਕ ਬੀਜ ਐਪ ਜਾਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚ ਉਹੀ ਫ਼ਸਲ ਬੀਜਾਂਗੇ, ਜੋ ਪੰਜਾਬ ਅਤੇ ਸਰਕਾਰ ਦੇ ਹਿੱਤ ਵਿੱਚ ਹੋਵੇਗੀ। ਪੰਜਾਬ ਵਿੱਚ 31 ਮਾਰਚ ਤੱਕ ਨਵੀਂ ਖੇਤੀ ਨੀਤੀ (New agricultural Policy) ਬਣਾਈ ਜਾਵੇਗੀ ਅਤੇ ਇਸ ਲਈ 11 ਮੈਂਬਰੀ ਕਮੇਟੀ ਬਣਾਈ ਗਈ ਹੈ। ਪੰਜਾਬ ਸਰਕਾਰ ਵੱਲੋਂ 12 ਫਰਵਰੀ ਨੂੰ ਲੁਧਿਆਣਾ ਵਿਖੇ ਕਿਸਾਨ ਮਿਲਨ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੇ ਲਈ ਰਾਜ ਦਾ ਆਪਣਾ ਅਧਿਕਾਰ ਹੈ ਕਿ ਕਿਹੜੇ ਬੀਜਾਂ ਨੂੰ ਮਾਨਤਾ ਦਿੱਤੀ ਜਾਵੇ ਜਾਂ ਨਾ ਅਤੇ ਸਭ ਕੁਝ ਕੇਂਦਰ ਸਰਕਾਰ ਦੇ ਅਨੁਸਾਰ ਨਹੀਂ ਹੋ ਸਕਦਾ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਨੀਤੀ ਲਈ ਕਿਸਾਨਾਂ ਦੇ ਵਿਚਾਰ ਲਏ ਜਾਣਗੇ, ਇਸਦੇ ਨਾਲ ਹੀ ਕਿਸਾਨਾਂ ਜਥੇਬੰਦੀ ਦੀ ਵੀ ਸਲਾਹ ਲਈ ਜਾਵੇਗੀ | ਦੂਜੇ ਪਾਸੇ ਪੱਤਰਕਾਰਾਂ ਦੀ ਵੀ ਸਲਾਹ ਲਈ ਜਾਵੇਗੀ ਜੋ ਖੇਤੀਬੜੀ ਸੰਬੰਧੀ ਕਵਰ ਕਰਦੇ ਹਨ | ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜਦੋਂ ਕਿਸੇ ਨੂੰ ਪਤਾ ਲੱਗੇਗਾ ਕਿ ਕੋਈ ਏਜੰਸੀ ਜਾਂ ਵਿਅਕਤੀ ਨਕਲੀ ਬੀਜ ਵੇਚ ਰਿਹਾ ਹੈ ਤਾਂ ਕਾਰਵਾਈ ਕੀਤੀ ਜਾਵੇਗੀ। ਪਹਿਲਾਂ ਬੀਜ ਫੈਕਟਰੀਆਂ ਜਾਂ ਕੰਪਨੀਆਂ ਕਿਸਾਨਾਂ ਨੂੰ ਗੁੰਮਰਾਹ ਕਰਦੀਆਂ ਸਨ। ਅਸੀਂ ਪੰਜਾਬ ਦੀ ਧਰਤੀ ‘ਤੇ ਨਕਲੀ ਬੀਜ ਨਹੀਂ ਵੇਚਣ ਦਿੱਤੇ |
The post ਪੰਜਾਬ ‘ਚ 31 ਮਾਰਚ ਤੱਕ ਬਣਾਈ ਜਾਵੇਗੀ ਨਵੀਂ ਖੇਤੀ ਨੀਤੀ, ਕਿਸਾਨਾਂ ਦੀ ਲਵਾਂਗੇ ਸਲਾਹ: ਕੁਲਦੀਪ ਧਾਲੀਵਾਲ appeared first on TheUnmute.com - Punjabi News. Tags:
|
Chandigarh Mayor: ਭਾਜਪਾ ਦੇ ਉਮੀਦਵਾਰ ਅਨੂਪ ਗੁਪਤਾ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ Tuesday 17 January 2023 07:43 AM UTC+00 | Tags: aam-aadmi-party anup-gupta breaking breaking-news chandigarh chandigarh-mayor chandigarh-news cm-bhagwant-mann kiran-kher latest-news municipal-corporation municipal-corporation-chandigarh municipal-corporation-mayor news punjab-government punjabi-news punjab-police taruna-mehta the-unmute-breaking-news ਚੰਡੀਗੜ੍ਹ 17 ਜਨਵਰੀ 2023: ਚੰਡੀਗੜ੍ਹ ਮੇਅਰ (Chandigarh Mayor) ਚੋਣਾਂ ਸੰਬੰਧੀ ਵੋਟਿੰਗ ਮੁਕੰਮਲ ਕਰ ਲਈ ਗਈ ਹੈ |ਵੋਟਾਂ ਦੀ ਗਿਣਤੀ ਤੋਂ ਬਾਅਦ ਭਾਜਪਾ ਦੇ ਉਮੀਦਵਾਰ ਅਨੂਪ ਗੁਪਤਾ (Anup Gupta) ਚੰਡੀਗੜ੍ਹ ਦੇ ਨਵੇਂ ਮੇਅਰ ਚੁਣੇ ਗਏ ਹਨ। ਉਹਨਾਂ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਲਾਡੀ ਨੁੰ ਹਰਾਇਆ ਹੈ । ਅਨੂਪ ਗੁਪਤਾ ਨੂੰ 15 ਵੋਟਾਂ ਅਤੇ ਜਸਬੀਰ ਸਿੰਘ ਲਾਡੀ ਨੂੰ 14 ਵੋਟਾਂ ਪਈਆਂ ਹਨ । The post Chandigarh Mayor: ਭਾਜਪਾ ਦੇ ਉਮੀਦਵਾਰ ਅਨੂਪ ਗੁਪਤਾ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ appeared first on TheUnmute.com - Punjabi News. Tags:
|
ਪੰਜਾਬ 'ਚ ਲੋਕ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀਆਂ ਤਿਆਰੀਆਂ, ਕੈ. ਅਮਰਿੰਦਰ ਸਿੰਘ ਦਾ ਪਰਿਵਾਰ ਟਿਕਟ ਦਾ ਮਜ਼ਬੂਤ ਦਾਅਵੇਦਾਰ Tuesday 17 January 2023 07:59 AM UTC+00 | Tags: aam-aadmi-party bharatiya-janata-party bjp breaking-news captain-amrinder-singh jai-inder-kaur latest-news lok-sabha-elections news patiala punjab-bjp punjab-government punjab-news punjab-politics the-unmute-breaking-news the-unmute-punjab the-unmute-punjabi-news ਚੰਡੀਗੜ੍ਹ 17 ਜਨਵਰੀ 2023: ਪੰਜਾਬ ਵਿੱਚ 2024 ਦੀਆਂ ਲੋਕ ਸਭਾ ਚੋਣਾਂ (Lok Sabha elections) ਲਈ ਭਾਰਤੀ ਜਨਤਾ ਪਾਰਟੀ (BJP) ਨੇ ਅਗਾਊਂ ਤਿਆਰੀਆਂ ਕਰ ਲਈਆਂ ਹਨ। ਇਸ ਮੰਤਵ ਲਈ ਪਾਰਟੀ ਨੇ ਉਨ੍ਹਾਂ ਲੋਕ ਸਭਾ ਹਲਕਿਆਂ ਦੀ ਸ਼ਨਾਖਤ ਕੀਤੀ ਹੈ, ਜਿੱਥੇ ਪਾਰਟੀ ਦੀ ਜਿੱਤ ਦੀ ਸੰਭਾਵਨਾ ਜ਼ਿਆਦਾ ਹੈ। ਇਸ ਤਹਿਤ ਭਾਜਪਾ ਪਟਿਆਲਾ ਸੀਟ ਨੂੰ ਆਪਣੇ ਲਈ ਮਜ਼ਬੂਤ ਸੀਟ ਮੰਨ ਰਹੀ ਹੈ, ਇਸੇ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 29 ਜਨਵਰੀ ਨੂੰ ਪਟਿਆਲਾ ਪਹੁੰਚ ਰਹੇ ਹਨ ਜਿੱਥੇ ਉਹ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਅਮਿਤ ਸ਼ਾਹ ਦੀ ਇਸ ਪਹਿਲੀ ਰੈਲੀ ਨਾਲ ਦੂਜੀਆਂ ਵਿਰੋਧੀ ਪਾਰਟੀਆਂ ਦੇ ਹੱਕੇ-ਬੱਕੇ ਰਹਿਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ 2024 ਦੀਆਂ ਲੋਕ ਸਭਾ ਚੋਣਾਂ (Lok Sabha elections) ਨੂੰ ਲੈ ਕੇ ਜ਼ਮੀਨੀ ਪੱਧਰ ‘ਤੇ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਲੁਧਿਆਣਾ ਦੇ ਇੰਚਾਰਜ ਹਰਿੰਦਰ ਕੋਹਲੀ ਨੇ 29 ਜਨਵਰੀ ਨੂੰ ਪਟਿਆਲਾ ਵਿੱਚ ਅਮਿਤ ਸ਼ਾਹ ਦੀ ਰੈਲੀ ਹੋਣ ਦੀ ਪੁਸ਼ਟੀ ਕੀਤੀ ਹੈ। ਸੂਤਰਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਰਿਵਾਰ ਪਟਿਆਲਾ ਸੀਟ ਤੋਂ ਟਿਕਟ ਦਾ ਮਜ਼ਬੂਤ ਦਾਅਵੇਦਾਰ ਹੈ। ਇਸ ਸਮੇਂ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹੈ ਅਤੇ ਕਾਂਗਰਸ ਪਾਰਟੀ ਦੀ ਸੰਸਦ ਮੈਂਬਰ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਧੀ ਜੈਇੰਦਰ ਕੌਰ ਲਈ ਟਿਕਟ ਦੇ ਚਾਹਵਾਨ ਹਨ। ਸੂਤਰਾਂ ਦੇ ਮੁਤਾਬਕ 29 ਜਨਵਰੀ ਦੀ ਰੈਲੀ ਦੀ ਤਿਆਰੀ ਲਈ ਸਾਰੀ ਕਮਾਂਡ ਜੈਇੰਦਰ ਕੌਰ ਸੰਭਾਲ ਰਹੀ ਹੈ। ਇਸ ਗੱਲ ਦੀ ਪ੍ਰਬਲ ਸੰਭਾਵਨਾ ਹੈ ਕਿ ਅਮਿਤ ਸ਼ਾਹ ਬੀਬਾ ਜੈਇੰਦਰ ਕੌਰ ਦੇ ਨਾਂ ਦਾ ਰਸਮੀ ਐਲਾਨ ਕਰਨ ਦੀ ਥਾਂ ਉਨ੍ਹਾਂ ਦੇ ਨਾਂ ਵੱਲ ਇਸ਼ਾਰਾ ਕਰਕੇ ਵਰਕਰਾਂ ਨੂੰ ਇਸ਼ਾਰਾ ਕਰ ਸਕਦੇ ਹਨ। ਇਸ ਦੌਰਾਨ ਜੈਇੰਦਰ ਕੌਰ ਦੇ ਜਨਮ ਦਿਨ ‘ਤੇ 15 ਜਨਵਰੀ ਨੂੰ ਇੱਕ ਵਿਸ਼ੇਸ਼ ਪਾਰਟੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਿਆਸੀ ਗਤੀਵਿਧੀਆਂ ਦੇ ਨਾਲ-ਨਾਲ ਅਮਿਤ ਸ਼ਾਹ ਦੀ ਰੈਲੀ ਬਾਰੇ ਵਿਸ਼ੇਸ਼ ਤੌਰ ‘ਤੇ ਚਰਚਾ ਕੀਤੀ ਗਈ। ਰੈਲੀ ਸਬੰਧੀ ਡਿਊਟੀਆਂ ਬੀਬਾ ਜੈਇੰਦਰ ਕੌਰ ਵੱਲੋਂ ਨਿਭਾਈਆਂ ਜਾ ਰਹੀਆਂ ਹਨ। The post ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀਆਂ ਤਿਆਰੀਆਂ, ਕੈ. ਅਮਰਿੰਦਰ ਸਿੰਘ ਦਾ ਪਰਿਵਾਰ ਟਿਕਟ ਦਾ ਮਜ਼ਬੂਤ ਦਾਅਵੇਦਾਰ appeared first on TheUnmute.com - Punjabi News. Tags:
|
ਦਿੱਲੀ 'ਚ ਚੁਣੀ ਹੋਈ ਸਰਕਾਰ ਦੀ ਚੱਲਣੀ ਚਾਹੀਦਾ ਹੈ ਨਾਂ ਕਿ ਕਿਸੇ ਖਾਸ ਵਿਅਕਤੀ ਦੀ: ਅਰਵਿੰਦ ਕੇਜਰੀਵਾਲ Tuesday 17 January 2023 08:16 AM UTC+00 | Tags: aam-aadmi-party arvind-kejriwal bjp-mlas-wearing-black-turbans breaking-news cm-bhagwant-mann delhi-government delhi-legislative-assembly delhi-lg delhi-vidhan-sabha latest-news lieutenant-governor-delhi lt-governor lt-governor-vinay-kumar-saxena news punjab punjab-government the-unmute-breaking-news the-unmute-latest-news the-unmute-report ਚੰਡੀਗੜ੍ਹ 17 ਜਨਵਰੀ 2023: ਦਿੱਲੀ ਵਿਧਾਨ ਸਭਾ ਦੇ ਤਿੰਨ ਦਿਨਾਂ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਪਹਿਲੇ ਦਿਨ ਹੋਏ ਹੰਗਾਮੇ ਤੋਂ ਬਾਅਦ ਅੱਜ ਸਦਨ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਹਾਲਾਂਕਿ, ਆਪਣਾ ਰੋਸ ਜ਼ਾਹਰ ਕਰਨ ਲਈ ਭਾਜਪਾ ਵਿਧਾਇਕ ਮੰਗਲਵਾਰ ਨੂੰ ਕਾਲੀ ਦਸਤਾਰ ਸਜ਼ਾ ਕੇ ਅਤੇ ਕਾਲੇ ਕੱਪੜੇ ਪਾ ਕੇ ਸਦਨ ‘ਚ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਵਿਧਾਨ ਸਭਾ ਪਹੁੰਚੇ ਅਤੇ ਕਾਰ ‘ਚ ਸਿੱਧੇ ਘਰ ਚਲੇ ਗਏ। ਮੁੱਖ ਮੰਤਰੀ ਨੇ ਸਦਨ ਵਿੱਚ ਕਿਹਾ ਕਿ ਪੂਰੇ ਦੇਸ਼ ਵਿੱਚ ਇਹ ਸਵਾਲ ਉਠਾਇਆ ਜਾ ਰਿਹਾ ਹੈ ਕਿ ਦਿੱਲੀ ਵਿੱਚ ਚੁਣੀ ਹੋਈ ਸਰਕਾਰ ਦੀ ਚੱਲਣੀ ਚਾਹੀਦਾ ਹੈ ਜਾਂ ਕਿਸੇ ਖਾਸ ਵਿਅਕਤੀ ਦੀ ?। ਸਮਾਂ ਬਹੁਤ ਬਲਵਾਨ ਹੈ, ਇਥੇ ਕੁਝ ਵੀ ਸਥਾਈ ਨਹੀਂ ਹੈ। ਕਈ ਸਰਕਾਰਾਂ ਆਈਆਂ ਤੇ ਕਈ ਸਰਕਾਰਾਂ ਗਈਆਂ, ਹੋ ਸਕਦਾ ਹੈ ਕਿ ਕੇਂਦਰ ਵਿੱਚ ਸਾਡੀ ਸਰਕਾਰ ਹੋਵੇ। ਦਿੱਲੀ ਵਿੱਚ ਸਾਡਾ ਐੱਲਜੀ ਹੋਵੇ ! ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਭਾਜਪਾ ਜਾਂ ਕਾਂਗਰਸ ਦੀ ਸਰਕਾਰ ਹੋ ਸਕਦੀ ਹੈ। ਪਰ ਸਾਡਾ ਐੱਲ ਜੀ ਅਜਿਹਾ ਕੰਮ ਨਹੀਂ ਕਰੇਗਾ। ਅਸੀਂ ਚੁਣੀ ਹੋਈ ਸਰਕਾਰ ਦਾ ਸਨਮਾਨ ਕਰਦੇ ਹਾਂ। ਦਿੱਲੀ ਵਿੱਚ 2 ਕਰੋੜ ਲੋਕ ਹਨ। ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਉਹ ਦਿੱਲੀ ਦੇ ਸਾਰੇ ਬੱਚਿਆਂ ਨੂੰ ਆਪਣੇ ਬੱਚਿਆਂ ਵਾਂਗ ਸਿੱਖਿਆ ਦੇਣਾ ਚਾਹੁੰਦੇ ਹਨ। ਸਿੱਖਿਆ ‘ਤੇ ਬਹੁਤ ਜ਼ਿਆਦਾ ਖਰਚ ਕੀਤਾ ਜਾ ਰਿਹਾ ਹੈ। ਚੰਗੇ ਸਕੂਲ ਬਣਾਏ ਗਏ ਹਨ ਅਤੇ ਚੰਗੇ ਨਤੀਜੇ ਆ ਰਹੇ ਹਨ। ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਧਿਆਪਕਾਂ ਨੂੰ ਵਧੀਆ ਸਿਖਲਾਈ ਦਿੱਤੀ ਗਈ ਹੈ। ਵਿਦੇਸ਼ਾਂ ਵਿੱਚ ਵੀ ਸਿਖਲਾਈ ਦਿੱਤੀ ਗਈ ਹੈ। ਭਾਜਪਾ ਵਿਧਾਇਕ ਅਜੈ ਮਹਾਵਰ ਨੇ ਦਿੱਲੀ ਸਰਕਾਰ ‘ਚ ਭ੍ਰਿਸ਼ਟਾਚਾਰ ਦਾ ਮੁੱਦਾ ਚੁੱਕਿਆ ਅਤੇ ਨਾਲ ਹੀ ਦੋਸ਼ ਲਾਇਆ ਕਿ ਦਿੱਲੀ ਸਰਕਾਰ ਦੇ ਮੰਤਰੀਆਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਰਹੇ ਹਨ। ਇੱਕ ਮੰਤਰੀ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ ਵਿੱਚ ਹੈ The post ਦਿੱਲੀ ‘ਚ ਚੁਣੀ ਹੋਈ ਸਰਕਾਰ ਦੀ ਚੱਲਣੀ ਚਾਹੀਦਾ ਹੈ ਨਾਂ ਕਿ ਕਿਸੇ ਖਾਸ ਵਿਅਕਤੀ ਦੀ: ਅਰਵਿੰਦ ਕੇਜਰੀਵਾਲ appeared first on TheUnmute.com - Punjabi News. Tags:
|
CM ਭਗਵੰਤ ਮਾਨ ਦਾ ਰਾਹੁਲ ਗਾਂਧੀ ਨੂੰ ਠੋਕਵਾਂ ਜਵਾਬ, ਸਾਨੂੰ ਨਸੀਹਤ ਦੇਣ ਤੋਂ ਪਹਿਲਾਂ ਰਾਹੁਲ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ Tuesday 17 January 2023 08:23 AM UTC+00 | Tags: aam-aadmi-party bhagwant-mann bharat-jodo-yatra breaking-news cm-bhagwant-mann news punjab punjab-congress punjab-government punjabi-news punjab-news rahul-gandhi the-unmute-latest-news the-unmute-news ਚੰਡੀਗੜ੍ਹ 16 ਜਨਵਰੀ 2023: ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਸੂਬੇ ਦੇ ਦੌਰੇ ਦੌਰਾਨ ਦਿੱਤੇ ਬੇਤੁਕੇ ਬਿਆਨਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੋਮਵਾਰ ਨੂੰ ਵਿਅੰਗ ਕਸਦਿਆਂ ਕਿਹਾ ਕਿ ਅਜਿਹੇ ਬੇਬੁਨਿਆਦ ਬਿਆਨ ਦੇਣ ਤੋਂ ਪਹਿਲਾਂ ਰਾਹੁਲ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ। ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਲੋਕਤੰਤਰ ਜਾਂ ਜਮਹੂਰੀ ਮਰਿਆਦਾ ਬਾਰੇ ਕੁਝ ਵੀ ਕਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਭਗਵੰਤ ਮਾਨ ਨੇ ਗਾਂਧੀ ਪਰਿਵਾਰ ਦੇ ਜਾਨਸ਼ੀਨ ਨੂੰ ਚੇਤੇ ਕਰਵਾਇਆ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਚੁਣਿਆ ਹੈ, ਜਿਨ੍ਹਾਂ ਨੇ ਉਨ੍ਹਾਂ ਦੀ ਪਾਰਟੀ ਦੇ ਹੱਕ ਵਿੱਚ ਵੱਡਾ ਫਤਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ, ਜਦੋਂ ਕਿ ਮੈਨੂੰ ਲੋਕਾਂ ਨੇ ਸੇਵਾ ਕਰਨ ਲਈ ਚੁਣਿਆ ਹੈ। ਭਗਵੰਤ ਮਾਨ (Bhagwant Mann) ਨੇ ਰਾਹੁਲ ਗਾਂਧੀ ਨੂੰ ਆਖਿਆ ਕਿ ਅਧੂਰੀ ਜਾਣਕਾਰੀ ਹਮੇਸ਼ਾ ਖ਼ਤਰਨਾਕ ਹੁੰਦੀ ਹੈ ਅਤੇ ਇਹ ਗੱਲ ਸੂਬੇ ਵਿੱਚ ਯਾਤਰਾ ਦੌਰਾਨ ਉਨ੍ਹਾਂ ਦੇ ਬੇਬੁਨਿਆਦ ਬਿਆਨ ਸਾਬਤ ਕਰ ਰਹੇ ਹਨ। ਉਨ੍ਹਾਂ ਨੇ ਕਾਂਗਰਸੀ ਆਗੂ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਦੀ ਪਾਰਟੀ ਨੇ ਮੁੱਖ ਮੰਤਰੀਆਂ ਨੂੰ ਕਠਪੁਤਲੀਆਂ ਵਾਂਗ ਨਚਾ ਕੇ ਜਮਹੂਰੀਅਤ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਨੂੰ ਇਸ ਮੁੱਦੇ ‘ਤੇ ਕੋਈ ਵੀ ਬਿਆਨ ਦੇਣ ਤੋਂ ਪਹਿਲਾਂ ਆਪਣੇ ਅੰਦਰ ਝਾਤ ਮਾਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਖੁਦ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਲਗਪਗ ਇੱਕ ਸਾਲ ਪਹਿਲਾਂ ਉਨ੍ਹਾਂ ਨੂੰ ਜ਼ਲੀਲ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਵੀ ਦੁਖਾਂਤ ਹੈ ਕਿ ਮੌਜੂਦਾ ਸੂਬਾ ਕਾਂਗਰਸ ਪ੍ਰਧਾਨ ਨੂੰ ਚੱਲ ਰਹੀ ਯਾਤਰਾ ਦੌਰਾਨ ਧੱਕੇ ਮਾਰ ਕੇ ਲੋਕਾਂ ਵਿੱਚ ਬੇਇੱਜ਼ਤ ਕੀਤਾ ਜਾ ਰਿਹਾ ਹੈ, ਜੋ ਕਿ ਅਸਲ ਵਿਚ ਮੀਡੀਆ ਵਿੱਚ ਸੁਰਖ਼ੀਆਂ ਬਟੋਰਨ ਲਈ ਕਾਂਗਰਸੀ ਆਗੂ ਦੀ ਘਟੀਆ ਚਾਲ ਤੋਂ ਵੱਧ ਕੁਝ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਆਗੂ ਭੁੱਲ ਗਏ ਹਨ ਕਿ ਉਨ੍ਹਾਂ ਦੇ ਪਰਿਵਾਰ ਦੇ ਹੱਥ ਦੇਸ਼ ਵਿਚ ਲੋਕਤੰਤਰ ਦੇ ਕਤਲ ਨਾਲ ਰੰਗੇ ਹੋਏ ਹਨ ਅਤੇ ਲੋਕ ਉਨ੍ਹਾਂ ਨੂੰ ਇਸ ਗੁਨਾਹ ਲਈ ਕਦੇ ਮੁਆਫ਼ ਨਹੀਂ ਕਰਨਗੇ। The post CM ਭਗਵੰਤ ਮਾਨ ਦਾ ਰਾਹੁਲ ਗਾਂਧੀ ਨੂੰ ਠੋਕਵਾਂ ਜਵਾਬ, ਸਾਨੂੰ ਨਸੀਹਤ ਦੇਣ ਤੋਂ ਪਹਿਲਾਂ ਰਾਹੁਲ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ appeared first on TheUnmute.com - Punjabi News. Tags:
|
ਸੁਰੱਖਿਆ ਏਜੰਸੀਆਂ ਦੇ ਅਲਰਟ ਤੋਂ ਬਾਅਦ ਗੁਰਦਾਸਪੁਰ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ Tuesday 17 January 2023 08:31 AM UTC+00 | Tags: aam-aadmi-party breaking-news cm-bhagwant-mann gurdaspur-police news police-alert police-checking punjab-dgp-gaurav-yadav punjab-government punjab-news punjab-police the-unmute-breaking-news ਚੰਡੀਗੜ੍ਹ 16 ਜਨਵਰੀ 2023: ਸੁਰੱਖਿਆ ਏਜੰਸੀਆਂ ਦੇ ਅਲਰਟ ਤੋਂ ਬਾਅਦ ਡੀ.ਜੀ.ਪੀ. ਪੰਜਾਬ ਵੱਲੋਂ ਸੂਬੇ ਵਿੱਚ ਐਲਾਨੇ ਗਏ ਹਾਈ ਅਲਰਟ ਕਾਰਨ ਗੁਰਦਾਸਪੁਰ ਥਾਣਾ ਸਿਟੀ ਪੁਲਿਸ (Gurdaspur Police) ਨੇ ਸ਼ਹਿਰ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਚਲਾਈ ਹੈ। ਦੇਰ ਰਾਤ ਤੱਕ ਚੱਲੀ ਇਸ ਮੁਹਿੰਮ ਦੇ ਚੱਲਦਿਆਂ ਸ਼ਹਿਰ ਦੇ ਬਾਹਰੀ ਇਲਾਕਿਆਂ ਵਿੱਚ ਨਾਕਿਆਂ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵਾਹਨਾਂ ਦੀ ਤੁਰੰਤ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਗਏ ਅਤੇ ਸ਼ਹਿਰ ਦੇ ਅੰਦਰਲੇ ਇਲਾਕਿਆਂ ਵਿੱਚ ਵੀ ਤੁਰੰਤ ਚੈਕਿੰਗ ਕੀਤੀ ਗਈ ਹੈ । ਡੀ.ਜੀ.ਪੀ. ਪੰਜਾਬ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਦੀਪਕ ਹਿਲੋਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 26 ਜਨਵਰੀ ਤੋਂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਤਹਿਤ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਨਜ਼ਰ ਆਉਣ ਵਾਲੇ ਵਿਅਕਤੀਆਂ ‘ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। The post ਸੁਰੱਖਿਆ ਏਜੰਸੀਆਂ ਦੇ ਅਲਰਟ ਤੋਂ ਬਾਅਦ ਗੁਰਦਾਸਪੁਰ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਦਿੱਤੇ ਹੁਕਮ Tuesday 17 January 2023 09:17 AM UTC+00 | Tags: aam-aadmi-party bhagwant-mann breaking-news cm-bhagwant-mann news punjab punjab-farmers punjab-government punjab-latest-news punjab-news the-unmute-breaking-news the-unmute-punjabi-news zira-liquor-factory ਚੰਡੀਗੜ੍ਹ 16 ਜਨਵਰੀ 2023: ਪੰਜਾਬ ਵਿੱਚ ਲੋਕ ਰੋਹ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਜ਼ੀਰਾ ਸ਼ਰਾਬ ਫੈਕਟਰੀ (Zira Liquor Factory) ਨੂੰ ਬੰਦ ਕਰਨ ਦਾ ਹੁਕਮ ਦਿੱਤਾ ਹੈ | ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਮੈਂ ਫੈਕਟਰੀ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ | ਇਸ ਕਰਕੇ ਕਾਨੂੰਨੀ ਮਾਹਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਇੱਕ ਵੱਡਾ ਫੈਸਲਾ ਲਿਆ ਹੈ | ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਤੇ ਭਵਿੱਖ ‘ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ | ਜਿਕਰਯੋਗ ਹੈ ਕਿ ਜ਼ੀਰਾ ਸ਼ਰਾਬ ਫੈਕਟਰੀ ਅੱਗੇ ਕਾਫੀ ਸਮੇਂ ਤੋਂ ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੀ ਮੰਗ ਹੈ ਕਿ ਇਸ ਸ਼ਰਾਬ ਫੈਕਟਰੀ ਬੰਦ ਕੀਤਾ ਜਾਵੇ, ਕਿਉਂਕਿ ਇਸ ਨਾਲ ਪਿੰਡ ਦਾ ਪਾਣੀ ਅਤੇ ਹਵਾ ਦੂਸ਼ਿਤ ਹੁੰਦੀ ਹੈ | ਜਿਸਦਾ ਮਾਮਲਾ ਹਾਈਕੋਰਟ ਤੱਕ ਪਹੁੰਚ ਗਿਆ ਸੀ | The post ਪੰਜਾਬ ਸਰਕਾਰ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਦਿੱਤੇ ਹੁਕਮ appeared first on TheUnmute.com - Punjabi News. Tags:
|
ਮੈਂ RSS ਦਫ਼ਤਰ ਨਹੀਂ ਜਾਵਾਂਗਾ, ਇਸ ਤੋਂ ਪਹਿਲਾਂ ਤੁਹਾਨੂੰ ਮੇਰਾ ਗਲਾ ਕੱਟਣਾ ਪਵੇਗਾ: ਰਾਹੁਲ ਗਾਂਧੀ Tuesday 17 January 2023 09:42 AM UTC+00 | Tags: bharat-jodo-yatra bjp bjp-government breaking-news enews india latest-news news punjab-news punjab-police rahul-gandhi raja-warring rss the-unmute-breaking-news the-unmute-punjabi-news varun-gandhi ਚੰਡੀਗੜ੍ਹ 16 ਜਨਵਰੀ 2023: ਭਾਰਤ ਜੋੜੋ ਯਾਤਰਾ ਦੌਰਾਨ ਹੁਸ਼ਿਆਰਪੁਰ ਪਹੁੰਚੇ ਰਾਹੁਲ ਗਾਂਧੀ ਨੇ ਚਚੇਰੇ ਭਰਾ ਵਰੁਣ ਗਾਂਧੀ ਨੂੰ ਮਿਲਣ ਦੀ ਸੰਭਾਵਨਾ ਤੋਂ ਸਾਫ਼ ਇਨਕਾਰ ਕਰ ਦਿੱਤਾ। ਪਰਿਵਾਰ ਨੂੰ ਜੋੜਨ ਦੇ ਸਵਾਲ ‘ਤੇ ਰਾਹੁਲ ਗਾਂਧੀ ਨੇ ਕਿਹਾ ਕਿ ਵਰੁਣ ਗਾਂਧੀ ਭਾਜਪਾ ‘ਚ ਹਨ, ਮੇਰੀ ਵਿਚਾਰਧਾਰਾ ਉਨ੍ਹਾਂ ਦੀ ਵਿਚਾਰਧਾਰਾ ਨਾਲ ਮੇਲ ਨਹੀਂ ਖਾਂਦੀ। ਮੈਂ ਆਰਐਸਐਸ (RSS) ਦਫ਼ਤਰ ਨਹੀਂ ਜਾ ਸਕਦਾ, ਇਸ ਤੋਂ ਪਹਿਲਾਂ ਤੁਹਾਨੂੰ ਮੇਰਾ ਗਲਾ ਕੱਟਣਾ ਪਵੇਗਾ । ਮੇਰੇ ਪਰਿਵਾਰ ਦੀ ਇੱਕ ਵਿਚਾਰਧਾਰਾ ਹੈ। ਵਰੁਣ ਨੇ ਵੱਖਰੀ ਵਿਚਾਰਧਾਰਾ ਅਪਣਾਈ ਅਤੇ ਮੈਂ ਉਸ ਵਿਚਾਰਧਾਰਾ ਨੂੰ ਸਵੀਕਾਰ ਨਹੀਂ ਕਰ ਸਕਦਾ। ਹੁਸ਼ਿਆਰਪੁਰ ‘ਚ ਪ੍ਰੈੱਸ ਕਾਨਫਰੰਸ ਕਰਕੇ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਭਗਵੰਤ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪੰਜਾਬੀ ਸੱਭਿਆਚਾਰ ਅਨੁਸਾਰ ਚਲਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਸਾਡੀ ਯਾਤਰਾ ਨਫ਼ਰਤ, ਹਿੰਸਾ ਅਤੇ ਬੇਰੁਜ਼ਗਾਰੀ ਦੇ ਖ਼ਿਲਾਫ਼ ਹੈ। ਰਾਮ ਮੰਦਰ ਖੋਲ੍ਹਣ ਅਤੇ 2024 ‘ਚ ਚੋਣਾਂ ਦੇ ਸਵਾਲ ‘ਤੇ ਰਾਹੁਲ ਨੇ ਕਿਹਾ ਕਿ ਅਸੀਂ ਨਫਰਤ ਦੇ ਬਾਜ਼ਾਰ ‘ਚ ਪਿਆਰ ਦੀ ਦੁਕਾਨ ਖੋਲ੍ਹਦੇ ਰਹਾਂਗੇ। ਰਾਹੁਲ ਨੇ ਕਿਹਾ ਕਿ ਦੇਸ਼ ਦੀਆਂ ਸੰਸਥਾਵਾਂ ‘ਤੇ ਭਾਜਪਾ ਅਤੇ ਆਰਐਸਐਸ ਨੇ ਕਬਜ਼ਾ ਕਰ ਲਿਆ ਹੈ। ਸੁਰੱਖਿਆ ਵਿਚ ਕੁਤਾਹੀ ਦੇ ਸਵਾਲ ‘ਤੇ ਜਦੋਂ ਇਕ ਵਿਅਕਤੀ ਨੇ ਸੁਰੱਖਿਆ ਘੇਰਾ ਤੋੜ ਕੇ ਰਾਹੁਲ ਗਾਂਧੀ ਨੂੰ ਜੱਫੀ ਪਾ ਲਈ, ਰਾਹੁਲ ਨੇ ਕਿਹਾ ਕਿ ਇਹ ਸੁਰੱਖਿਆ ਦੀ ਕੁਤਾਹੀ ਨਹੀਂ ਸੀ ਅਜਿਹਾ ਹੁੰਦਾ ਰਹਿੰਦਾ ਹੈ। ਉਹ ਵਿਅਕਤੀ ਉਤੇਜਿਤ ਹੋ ਗਿਆ। ਨਸ਼ਿਆਂ ਦੇ ਮੁੱਦੇ ‘ਤੇ ਰਾਹੁਲ ਨੇ ਕਿਹਾ ਕਿ ਬੇਰੁਜ਼ਗਾਰੀ ਅਤੇ ਕਿਸਾਨਾਂ ਦੀ ਸਮੱਸਿਆ ਨੂੰ ਹੱਲ ਕਰਨ ਨਾਲ ਨਸ਼ਿਆਂ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ। ‘ਆਪ’ ਸਰਕਾਰ ਪੰਜਾਬ ਨੂੰ ਵਿਜ਼ਨ ਨਹੀਂ ਦੇ ਸਕੀ। ਕਾਂਗਰਸ ਦੀ ਸਰਕਾਰ ਆਉਣ ‘ਤੇ ਪੰਜਾਬ ਨੂੰ ਵਿਜ਼ਨ ਮਿਲੇਗਾ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਭਾਜਪਾ ਸਰਕਾਰ ਖ਼ਿਲਾਫ਼ ਗੁੱਸਾ ਹੈ। The post ਮੈਂ RSS ਦਫ਼ਤਰ ਨਹੀਂ ਜਾਵਾਂਗਾ, ਇਸ ਤੋਂ ਪਹਿਲਾਂ ਤੁਹਾਨੂੰ ਮੇਰਾ ਗਲਾ ਕੱਟਣਾ ਪਵੇਗਾ: ਰਾਹੁਲ ਗਾਂਧੀ appeared first on TheUnmute.com - Punjabi News. Tags:
|
ਇਟਲੀ 'ਚ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਸਕੇ ਭੈਣ-ਭਰਾ ਸਮੇਤ 3 ਦੀ ਮੌਤ Tuesday 17 January 2023 09:49 AM UTC+00 | Tags: 3 3-punjabis-died accident breaking-news death italy italy-news news punajb-news punjab-news road-acccident ਚੰਡੀਗੜ੍ਹ 16 ਜਨਵਰੀ 2023: ਇਟਲੀ (Italy) ਤੋਂ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਇਟਲੀ ਦੇ ਸ਼ਹਿਰ ਵੇਰੋਨਾਲਾ ‘ਚ ਖਰਾਬ ਮੌਸਮ ਕਾਰਨ ਕਾਰ ਨਹਿਰ ‘ਚ ਡਿੱਗਣ ਕਾਰਨ 3 ਪੰਜਾਬੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਬਲਪ੍ਰੀਤ ਕੌਰ (20 ਸਾਲ) ਅਤੇ ਅੰਮ੍ਰਿਤਪਾਲ ਸਿੰਘ (19 ਸਾਲ) ਵਾਸੀ ਬਾਬਾ ਬਕਾਲਾ ਵਜੋਂ ਹੋਈ ਹੈ, ਜੋ ਕਿ ਸਕੇ ਭੈਣ-ਭਰਾ ਸਨ। ਤੀਜੇ ਮ੍ਰਿਤਕ ਦੀ ਪਛਾਣ ਵਿਸ਼ਾਲ ਕਲੇਰ ਵਜੋਂ ਹੋਈ ਹੈ, ਜੋ ਕਿ ਜਲੰਧਰ ਦਾ ਰਹਿਣ ਵਾਲਾ ਸੀ। ਇਟਲੀ (Italy) ਦੀ ਸਥਾਨਕ ਪੁਲਿਸ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਾਮ 5.20 ਵਜੇ ਵਾਪਰੀ। ਇਹ ਹਾਦਸਾ ਤੇਜ਼ ਹਨੇਰੀ ਅਤੇ ਹਨੇਰੇ ਕਾਰਨ ਵਾਪਰਿਆ। ਕਰੇਨ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ ਗਿਆ ਹੈ। ਇਸ ਹਾਦਸੇ ‘ਚ 3 ਲੋਕਾਂ ਦੀ ਜਾਨ ਚਲੀ ਗਈ ਹੈ। ਜਦਕਿ ਇੱਕ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਸਪਤਾਲ ‘ਚ ਉਸ ਦਾ ਇਲਾਜ ਚੱਲ ਰਿਹਾ ਹੈ। The post ਇਟਲੀ ‘ਚ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਸਕੇ ਭੈਣ-ਭਰਾ ਸਮੇਤ 3 ਦੀ ਮੌਤ appeared first on TheUnmute.com - Punjabi News. Tags:
|
ਸ਼੍ਰੋਮਣੀ ਕਮੇਟੀ ਸਿੰਧੀ ਸਮਾਜ ਦੀ ਗੁਰੂ ਪ੍ਰਤੀ ਆਸਥਾ ਦਾ ਸਤਿਕਾਰ ਕਰਦੀ ਹੈ: ਗੁਰਚਰਨ ਸਿੰਘ ਗਰੇਵਾਲ Tuesday 17 January 2023 09:58 AM UTC+00 | Tags: amritsar gurcharan-singh-grewal indore indore-sikh news punjab-latest-news punjab-news sgpc shiromani-gurdwara-parbandhak-committee sikh sindhi-community ਅੰਮ੍ਰਿਤਸਰ, 17 ਜਨਵਰੀ 2023 : ਇੰਦੌਰ ਵਿਖੇ ਸਿੰਧੀ ਸਿੱਖਾਂ ਨਾਲ ਸ਼ੁਰੂ ਹੋਏ ਬੇਹੱਦ ਗੰਭੀਰ ਵਿਵਾਦ ਪ੍ਰਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਸੰਜੀਦਾ ਹੈ ਅਤੇ ਇਸ ਸਬੰਧ ਵਿਚ ਭੇਜੀ ਗਈ ਟੀਮ ਪਾਸੋਂ ਰਿਪੋਰਟ ਪ੍ਰਾਪਤ ਕਰਕੇ ਅਗਲੇ ਕਦਮ ਚੁੱਕੇ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੰਧੀ ਭਾਈਚਾਰਾ ਸਿੱਖ ਪੰਥ ਦਾ ਅਹਿਮ ਅੰਗ ਹੈ। ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਹੋਣ ਕਾਰਨ ਬਹੁਤ ਸਾਰੇ ਸਿੰਧੀ ਪਰਿਵਾਰਾਂ ਨੇ ਆਪਣੇ ਘਰਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪ੍ਰਕਾਸ਼ ਕੀਤੇ ਹੋਏ ਹਨ। ਭਾਈ ਗਰੇਵਾਲ ਨੇ ਸਪੱਸ਼ਟ ਕੀਤਾ ਕਿ ਕੁਝ ਜਥੇਬੰਦੀਆਂ ਵੱਲੋਂ ਬੀਤੇ ਦਿਨੀਂ ਇੰਦੌਰ ਵਿਚ ਸਿੰਧੀ ਸਿੱਖ ਪਰਿਵਾਰਾਂ ਦੇ ਘਰਾਂ ਅਤੇ ਸਿੰਧੀ ਸਮਾਜ ਨਾਲ ਸਬੰਧਤ ਗੁਰੂ ਘਰਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੁੱਕਣੇ ਹਰਗਿਜ਼ ਠੀਕ ਨਹੀਂ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਸਥਾਨਕ ਪੱਧਰ 'ਤੇ ਸਿੰਧੀ ਸਿੱਖਾਂ ਨੂੰ ਮਿਲੀ ਹੈ। ਇਸ ਟੀਮ ਵੱਲੋਂ ਸਿੰਧੀ ਸਿੱਖਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਸਿੱਖੀ ਪ੍ਰਤੀ ਆਸਥਾ ਨੂੰ ਸੱਟ ਨਹੀਂ ਵੱਜਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਸਤਿਕਾਰ ਬਹਾਲ ਰੱਖਿਆ ਜਾਵੇਗਾ | ਭਾਈ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਮਸਲੇ 'ਤੇ ਬੇਹੱਦ ਸੰਜੀਦਾ ਹਨ ਅਤੇ ਉਨ੍ਹਾਂ ਵੱਲੋਂ ਤੁਰੰਤ ਲੋੜੀਂਦੇ ਕਦਮ ਉਠਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸੇ ਤਹਿਤ ਹੀ ਅਗਲੇ ਦਿਨਾਂ ਵਿਚ ਸ਼੍ਰੋਮਣੀ ਕਮੇਟੀ ਦਾ ਪ੍ਰਚਾਰਕ ਜਥਾ ਸਿੰਧੀ ਸਿੱਖਾਂ ਪਾਸ ਭੇਜਿਆ ਜਾਵੇਗਾ ਜੋ ਉਥੋਂ ਦੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ, ਸੇਵਾ-ਸੰਭਾਲ ਅਤੇ ਸਿੱਖ ਮਰਯਾਦਾ ਬਾਰੇ ਜਾਗਰੂਕ ਕਰੇਗਾ। ਭਾਈ ਗਰੇਵਾਲ ਨੇ ਕਿਹਾ ਕਿ ਸਿੱਖ ਮਰਯਾਦਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਵਿਚ ਖਾਮੀਆਂ ਬਰਦਾਸਤ ਨਹੀਂ ਹਨ ਪਰ ਇਸ ਦਾ ਮਤਲਬ ਇਹ ਨਹੀਂ ਕਿ ਸ਼ਰਧਾਵਾਨ ਸਿੱਖਾਂ ਨੂੰ ਗੁਰੂ ਸਾਹਿਬ ਨਾਲੋਂ ਤੋੜ ਦਿੱਤਾ ਜਾਵੇਗਾ। ਕਿਸੇ ਵੀ ਸ਼ਰਧਾਲੂ ਨੂੰ ਗੁਰੂ ਘਰ ਦੀ ਮਰਯਾਦਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਬਾਰੇ ਜਾਗਰੂਕ ਕਰਨਾ ਬਿਨ੍ਹਾਂ ਸ਼ੱਕ ਜ਼ਰੂਰੀ ਹੈ ਅਤੇ ਇਹ ਕੀਤਾ ਵੀ ਜਾਵੇਗਾ, ਪਰੰਤੂ ਇਸ ਮੁੱਦੇ ਨੂੰ ਜਾਣਬੁਝ ਕੇ ਵਿਵਾਦਤ ਬਣਾਉਣ ਦੇ ਹਾਮੀ ਨਹੀਂ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਵੀ ਇਸ ਮਾਮਲੇ ਸਬੰਧੀ ਸ਼ਲਾਘਾਯੋਗ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਵੀ ਸਿੱਖ ਪੰਥ ਦਾ ਸਤਿਕਾਰਤ ਅੰਗ ਸਿੰਧੀ ਸਿੱਖਾਂ ਦੀ ਗੁਰੂ ਸਾਹਿਬ ਪ੍ਰਤੀ ਆਸਥਾ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਜਲਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਅਧਿਕਾਰੀਆਂ ਦਾ ਇਕ ਵਫਦ ਵੀ ਉਥੇ ਭੇਜਣ ਦੀ ਕਾਰਵਾਈ ਕੀਤੀ ਜਾਵੇਗੀ, ਜੋ ਕਿ ਗੁਰੂ ਨਾਨਕ ਨਾਮ ਲੇਵਾ ਪੰਥ ਦੇ ਨਾਲ ਸਬੰਧਤ ਭਾਈਚਾਰਿਆਂ ਨੂੰ ਕਲਾਵੇ 'ਚ ਲੈਣ ਲਈ ਕਾਰਜ ਕਰੇਗਾ। The post ਸ਼੍ਰੋਮਣੀ ਕਮੇਟੀ ਸਿੰਧੀ ਸਮਾਜ ਦੀ ਗੁਰੂ ਪ੍ਰਤੀ ਆਸਥਾ ਦਾ ਸਤਿਕਾਰ ਕਰਦੀ ਹੈ: ਗੁਰਚਰਨ ਸਿੰਘ ਗਰੇਵਾਲ appeared first on TheUnmute.com - Punjabi News. Tags:
|
ਰੋਪੜ 'ਚ ਰਿਟਾਇਰ ਹੋਮ ਗਾਰਡ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ Tuesday 17 January 2023 10:08 AM UTC+00 | Tags: aam-aadmi-party breaking-news cm-bhagwant-mann news punjab punjab-government punjabi-news punjab-news retired-home-guard retired-home-guard-employees retired-home-guard-ropar ropar the-unmute-punjab ਰੋਪੜ, 17 ਜਨਵਰੀ 2023: ਰਿਟਾਇਰ ਹੋਮ ਗਾਰਡ (Retired Home Guard) ਕਰਮਚਾਰੀਆਂ ਵਲੋਂ ਅੱਜ ਰੋਪੜ ਦੇ ਸੋਲਖਿਆਂ ਟੋਲ ਪਲਾਜ਼ਾ ‘ਤੇ ਸੜਕ ਜਾਮ ਕਰ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਸੜਕ ਨੂੰ ਪੂਰੀ ਤਰਾਂ ਬੰਦ ਕਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਇਹ ਧਰਨਾ ਨੈਸ਼ਨਲ ਹਾਈਵੇ ‘ਤੇ ਦਿੱਤਬ ਜਾ ਰਿਹਾ ਹੈ, ਜਿਸ ਨਾਲ ਆਵਾਜਾਈ ਠੱਪ ਹੋ ਗਈ | ਇਸ ਮੌਕੇ ਪੁਲਿਸ ਵੱਡੀ ਤਾਦਾਦ ਵਿੱਚ ਮੌਜੂਦ ਹੈ | ਰਿਟਾਇਰਡ ਹੋਮਗਾਰਡ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਰਿਟਾਇਰ ਹੋਣ ਵੇਲੇ ਕੋਈ ਵੀ ਸਰਕਾਰੀ ਸਹੂਲਤ ਨਹੀਂ ਦਿੱਤੀ ਜਾਂਦੀ | ਜਦਕਿ ਓਹਨਾ ਵੱਲੋਂ ਪੰਜਾਬ ਪੁਲਿਸ ਨਾਲ ਮਿਲ ਕੇ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾਈਆਂ ਜਾਂਦੀਆਂ ਰਹੀਆਂ ਹਨ | ਉਹਨਾਂ ਨੂੰ ਪੁਲਿਸ ਮੁਲਾਜ਼ਮਾਂ ਦੇ ਬਰਾਬਰ ਰਿਟਾਇਰਮੈਂਟ ਤੋਂ ਬਾਅਦ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆ | ਮੌਜੂਦਾ ਹੋਮਗਾਰਡ ਵਿਭਾਗ ਵਿੱਚ ਸੇਵਾ ਦੇ ਰਹੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਵਿੱਤ ਆਯੋਗ ਦੀ ਕਿਸ਼ਤ ਜਾਰੀ ਨਹੀਂ ਕੀਤੀ ਗਈ ਹੈ, ਜਿਸ ਨਾਲ ਉਹਨਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ | The post ਰੋਪੜ ‘ਚ ਰਿਟਾਇਰ ਹੋਮ ਗਾਰਡ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ appeared first on TheUnmute.com - Punjabi News. Tags:
|
ਭਾਜਪਾ ਦੇ ਉਮੀਦਵਾਰ ਕੰਵਰਜੀਤ ਰਾਣਾ ਸੀਨੀਅਰ ਡਿਪਟੀ ਮੇਅਰ ਤੇ ਹਰਜੀਤ ਸੰਧੂ ਡਿਪਟੀ ਮੇਅਰ ਬਣੇ Tuesday 17 January 2023 10:20 AM UTC+00 | Tags: aam-aadmi-party anup-gupta breaking breaking-news chandigarh chandigarh-mayor chandigarh-news chandigarh-senior-deputy-mayor cm-bhagwant-mann harjit-sandhu kanwarjit-rana-became-senior-deputy-mayor kiran-kher latest-news mayor municipal-corporation municipal-corporation-chandigarh municipal-corporation-mayor news punjab-government punjabi-news punjab-police senior-deputy-mayor taruna-mehta the-unmute-breaking-news ਚੰਡੀਗੜ੍ਹ 17 ਜਨਵਰੀ 2023: ਚੰਡੀਗੜ੍ਹ ਨਗਰ ਨਿਗਮ ਦੀਆਂ ਮੇਅਰ ਚੋਣਾਂ ਵਿੱਚ ਇੱਕ ਵਾਰ ਫਿਰ ਭਾਜਪਾ ਨੇ ਕਬਜ਼ਾ ਕਰ ਲਿਆ ਹੈ | ਇਸਦੇ ਨਾਲ ਹੀ ਭਾਜਪਾ ਦੇ ਉਮੀਦਵਾਰ ਹਰਜੀਤ ਸੰਧੂ ਡਿਪਟੀ ਮੇਅਰ ਚੁਣੇ ਗਏ ਹਨ | ਭਾਜਪਾ ਦੇ ਕੰਵਰਜੀਤ ਰਾਣਾ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ। ਵੋਟਾਂ ਦੀ ਗਿਣਤੀ ਤੋਂ ਬਾਅਦ ਭਾਜਪਾ ਦੇ ਉਮੀਦਵਾਰ ਅਨੂਪ ਗੁਪਤਾ (Anup Gupta) ਚੰਡੀਗੜ੍ਹ ਦੇ ਨਵੇਂ ਮੇਅਰ ਚੁਣੇ ਗਏ ਹਨ। ਉਹਨਾਂ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਲਾਡੀ ਨੁੰ ਹਰਾਇਆ ਹੈ । ਅਨੂਪ ਗੁਪਤਾ ਨੂੰ 15 ਵੋਟਾਂ ਅਤੇ ਜਸਬੀਰ ਸਿੰਘ ਲਾਡੀ ਨੂੰ 14 ਵੋਟਾਂ ਪਈਆਂ ਹਨ । The post ਭਾਜਪਾ ਦੇ ਉਮੀਦਵਾਰ ਕੰਵਰਜੀਤ ਰਾਣਾ ਸੀਨੀਅਰ ਡਿਪਟੀ ਮੇਅਰ ਤੇ ਹਰਜੀਤ ਸੰਧੂ ਡਿਪਟੀ ਮੇਅਰ ਬਣੇ appeared first on TheUnmute.com - Punjabi News. Tags:
|
ਨਿਊਜ਼ੀਲੈਂਡ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਸ਼੍ਰੇਅਸ ਅਈਅਰ ਬਾਹਰ, ਇਸ ਦਿੱਗਜ ਖਿਡਾਰੀ ਨੂੰ ਮਿਲਿਆ ਮੌਕਾ Tuesday 17 January 2023 10:30 AM UTC+00 | Tags: bcci breaking-news cricket cricket-news indian-team ind-vs-nz ind-vs-nz-odi news new-zealand-vs-india odi-series rohit-sharma shreyas-iyer sports-news suresh-iyer the-unmute-breaking-news the-unmute-punjabi-news ਚੰਡੀਗੜ੍ਹ 17 ਜਨਵਰੀ 2023: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਬੁੱਧਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਪਿਛਲੇ ਸਾਲ ਭਾਰਤ ਲਈ ਵਨਡੇ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਸ਼੍ਰੇਅਸ ਅਈਅਰ (Shreyas Iyer) ਸੱਟ ਕਾਰਨ ਨਿਊਜ਼ੀਲੈਂਡ ਖ਼ਿਲਾਫ਼ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਬੀਸੀਸੀਆਈ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਭਾਰਤੀ ਟੀਮ ਦੇ ਬੱਲੇਬਾਜ਼ ਸ਼੍ਰੇਅਸ ਅਈਅਰ ਪਿੱਠ ਦੀ ਸੱਟ ਕਾਰਨ ਨਿਊਜ਼ੀਲੈਂਡ ਖ਼ਿਲਾਫ਼ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਉਹ ਮੁੜ ਵਸੇਬੇ ਲਈ ਨੈਸ਼ਨਲ ਕ੍ਰਿਕਟ ਅਕੈਡਮੀ (ਐਨਸੀਏ) ਜਾਵੇਗਾ। ਚੋਣ ਕਮੇਟੀ ਨੇ ਸ਼੍ਰੇਅਸ ਅਈਅਰ ਦੀ ਜਗ੍ਹਾ ਰਜਤ ਪਾਟੀਦਾਰ ਨੂੰ ਭਾਰਤੀ ਟੀਮ ‘ਚ ਸ਼ਾਮਲ ਕੀਤਾ ਹੈ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਵਨਡੇ 18 ਜਨਵਰੀ ਨੂੰ ਹੈਦਰਾਬਾਦ ‘ਚ ਖੇਡਿਆ ਜਾਵੇਗਾ। ਨਿਊਜ਼ੀਲੈਂਡ ਵਿਰੁੱਧ ਭਾਰਤ ਦੀ ਵਨਡੇ ਟੀਮ: ਰੋਹਿਤ ਸ਼ਰਮਾ (ਕਪਤਾਨ), ਹਾਰਦਿਕ ਪੰਡਯਾ (ਉਪ-ਕਪਤਾਨ), ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ (ਵਿਕਟਕੀਪਰ), ਵਿਰਾਟ ਕੋਹਲੀ, ਸੂਰਿਆ ਕੁਮਾਰ ਯਾਦਵ, ਕੇਐਸ ਭਰਤ (ਵਿਕਟਕੀਪਰ), ਰਜਤ ਪਾਟੀਦਾਰ, ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਸ਼ਾਰਦੁਲ ਠਾਕੁਰ, ਯੁਜਵੇਂਦਰ ਚਾਹਲ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਉਮਰਾਨ ਮਲਿਕ। The post ਨਿਊਜ਼ੀਲੈਂਡ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਸ਼੍ਰੇਅਸ ਅਈਅਰ ਬਾਹਰ, ਇਸ ਦਿੱਗਜ ਖਿਡਾਰੀ ਨੂੰ ਮਿਲਿਆ ਮੌਕਾ appeared first on TheUnmute.com - Punjabi News. Tags:
|
ਕੰਝਾਵਲਾ ਮਾਮਲੇ 'ਚ ਅਦਾਲਤ ਨੇ ਮੁਲਜ਼ਮ ਆਸ਼ੂਤੋਸ਼ ਭਾਰਦਵਾਜ ਨੂੰ ਦਿੱਤੀ ਜ਼ਮਾਨਤ Tuesday 17 January 2023 10:39 AM UTC+00 | Tags: 11-police-personnel-suspend aam-aadmi-party additional-sessions-judge-sushil a-delhi-court arvind-kejriwal ashutosh-bhardwaj breaking-news delhi delhi-court delhi-police delhi-sit india kanjhawala-case latest-news murder-case news punjabi-news rohini rohini-court rohini-news rohini-police sagar-preet-hooda the-unmute-news the-unmute-punjabi-news ਚੰਡੀਗੜ੍ਹ 17 ਜਨਵਰੀ 2023: ਦਿੱਲੀ ਦੇ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਦੇ ਮੁਲਜ਼ਮ ਆਸ਼ੂਤੋਸ਼ ਭਾਰਦਵਾਜ ਨੂੰ ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਵਧੀਕ ਸੈਸ਼ਨ ਜੱਜ ਸੁਸ਼ੀਲ ਬਾਲਾ ਡਾਗਰ ਨੇ ਸੋਮਵਾਰ ਨੂੰ ਭਾਰਦਵਾਜ ਦੀ ਜ਼ਮਾਨਤ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜੱਜ ਨੇ ਮੰਗਲਵਾਰ ਨੂੰ ਕਿਹਾ, ”ਆਸ਼ੂਤੋਸ਼ ਭਾਰਦਵਾਜ ਨੂੰ 50,000 ਰੁਪਏ ਦੇ ਮੁਚਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ।” ਜੱਜ ਨੇ ਜ਼ੁਬਾਨੀ ਤੌਰ ‘ਤੇ ਆਖਿਆ ਕਿ ਭਾਰਦਵਾਜ ਦੀ ਭੂਮਿਕਾ ਅਪਰਾਧ ਕਰਨ ਤੋਂ ਬਾਅਦ ਸ਼ੁਰੂ ਹੋਈ ਸੀ। The post ਕੰਝਾਵਲਾ ਮਾਮਲੇ 'ਚ ਅਦਾਲਤ ਨੇ ਮੁਲਜ਼ਮ ਆਸ਼ੂਤੋਸ਼ ਭਾਰਦਵਾਜ ਨੂੰ ਦਿੱਤੀ ਜ਼ਮਾਨਤ appeared first on TheUnmute.com - Punjabi News. Tags:
|
ਮਾਪਿਆਂ ਦੇ 15 ਸਾਲ ਦੇ ਇਕਲੌਤੇ ਪੁੱਤਰ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ Tuesday 17 January 2023 11:43 AM UTC+00 | Tags: 15 breaking-news drug-overdose drugs latest-news news punjab-news tarn-taran-government-hospital the-unmute-breaking-news ਚੰਡੀਗੜ੍ਹ 17 ਜਨਵਰੀ 2023: ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਵੈਰੋਵਾਲ ਅਧੀਨ ਪੈਂਦੇ ਪਿੰਡ ਅੱਲੋਵਾਲ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਅਰਸ਼ਪ੍ਰੀਤ ਸਿੰਘ (ਉਰਫ ਅਰੁਣਪ੍ਰੀਤ ਸਿੰਘ) ਪੁੱਤਰ ਪਲਵਿੰਦਰ ਸਿੰਘ 15 ਸਾਲ ਦੇ ਨੌਜ਼ਵਾਨ ਦੀ ਨਸ਼ੇ ਦੀ ਓਵਰਡੋਜ਼ ਕਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਅਰਸ਼ਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਨਸ਼ੇ ਦੇ ਆਦਿ ਹੋ ਗਿਆ ਸੀ ਬੀਤੇ ਕੱਲ ਉਹ ਘਰੋਂ ਕਿਸੇ ਘਰੇਲੂ ਕੰਮ ਲਈ ਬਾਹਰ ਗਿਆ ਸੀ ਅਤੇ ਉਸਨੇ ਆਪਣੇ ਦੋਸਤ ਨਾਲ ਮਿਲ ਕੇ ਨਸ਼ਾ ਖਰੀਦ ਕੇ ਟੀਕਾ ਲਗਾ ਲਿਆ, ਜਿਸਦੇ ਚੱਲਦੇ ਪਲਵਿੰਦਰ ਸਿੰਘ ਦੀ ਹਾਲਤ ਖ਼ਰਾਬ ਹੋ ਗਈ | ਇਸ ਸੰਬੰਧੀ ਉਸਦੇ ਦੋਸਤ ਨੇ ਪਰਿਵਾਰਿਕ ਮੈਂਬਰਾ ਨੂੰ ਫੋਨ ਕਰ ਸੂਚਿਤ ਕੀਤਾ | ਜਦੋਂ ਅਰਸ਼ਪ੍ਰੀਤ ਨੂੰ ਡਾਕਟਰ ਕੋਲ ਲਿਆਂਦਾ ਗਿਆ ਅਤੇ ਓਥੋਂ ਹਾਲਤ ਜਿਆਦਾ ਵਿਗੜਨ ਕਾਰਨ ਅੰਮ੍ਰਿਤਸਰ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਪਰਿਵਾਰਕ ਮੈਬਰਾਂ ਨੇ ਇਲਾਕੇ ਵਿਚ ਸ਼ਰੇਆਮ ਵਿਕਰੀ ਦੇ ਵੀ ਸਰਕਾਰ ਅਤੇ ਪ੍ਰਸ਼ਾਸਨ ਤੇ ਸਵਾਲ ਚੁੱਕੇ ਹਨ | ਲਾਸ਼ ਨੂੰ ਪੋਸਟਮਾਰਟਮ ਲਈ ਤਰਨ ਤਾਰਨ ਦੇ ਸਰਕਾਰੀ ਹਸਪਤਾਲ ਲੈ ਲਿਆਂਦਾ ਗਿਆ ਹੈ। The post ਮਾਪਿਆਂ ਦੇ 15 ਸਾਲ ਦੇ ਇਕਲੌਤੇ ਪੁੱਤਰ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ appeared first on TheUnmute.com - Punjabi News. Tags:
|
ਜੇਪੀ ਨੱਡਾ ਅਗਲੀਆਂ ਲੋਕ ਸਭਾ ਚੋਣਾਂ ਤੱਕ ਬਣੇ ਰਹਿਣਗੇ ਭਾਜਪਾ ਪ੍ਰਧਾਨ, ਜੂਨ 2024 ਤੱਕ ਵਧਾਇਆ ਕਾਰਜਕਾਲ Tuesday 17 January 2023 11:57 AM UTC+00 | Tags: amit-shah bhartiya-janta-party bjp breaking-news home-minister-amit-shah india india-news jp-nadda latest-news new-delhi-municipal-council news prime-minister-narendra-modi punjab-news rajnath-singh ਚੰਡੀਗੜ੍ਹ 17 ਜਨਵਰੀ 2023: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ (JP Nadda) ਦਾ ਕਾਰਜਕਾਲ ਵਧਾ ਦਿੱਤਾ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਰਾਸ਼ਟਰੀ ਕਾਰਜਕਾਰਨੀ ਨੇ ਅੱਜ ਜੇਪੀ ਨੱਡਾ ਲਈ ਪ੍ਰਸਤਾਵ ਰੱਖਿਆ ਹੈ। ਰਾਜਨਾਥ ਸਿੰਘ ਵਲੋਂ ਇਹ ਪ੍ਰਸਤਾਵ ਰੱਖਿਆ ਗਿਆ ਸੀ। ਜਿਸਦੇ ਚੱਲਦੇ ਭਾਜਪਾ ਪ੍ਰਧਾਨ ਵਜੋਂ ਜੇਪੀ ਨੱਡਾ ਦਾ ਕਾਰਜਕਾਲ ਜੂਨ 2024 ਤੱਕ ਵਧਾਇਆ ਜਾ ਰਿਹਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਜਗਤ ਪ੍ਰਕਾਸ਼ ਨੱਡਾ ਜੂਨ 2024 ਤੱਕ ਭਾਜਪਾ ਪ੍ਰਧਾਨ ਵਜੋਂ ਸੇਵਾ ਕਰਦੇ ਰਹਿਣਗੇ। ਅਮਿਤ ਸ਼ਾਹ ਨੇ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦੀ ਅਗਵਾਈ ‘ਚ ਭਾਜਪਾ 2024 ‘ਚ ਇਸ ਤੋਂ ਵੀ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਇੱਕ ਵਾਰ ਫਿਰ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਅਗਵਾਈ ਕਰਨਗੇ। ਅਮਿਤ ਸ਼ਾਹ ਨੇ ਇਸ ਦੌਰਾਨ ਨੱਡਾ ਦੀ ਅਗਵਾਈ ਦੀ ਤਾਰੀਫ ਵੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਭਾਜਪਾ ਨੇ ਕਈ ਅਹਿਮ ਚੋਣਾਂ ਵਿੱਚ ਜਿੱਤ ਹਾਸਲ ਕੀਤੀ। ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਦੋ-ਰੋਜ਼ਾ ਮੀਟਿੰਗ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਨਵੀਂ ਦਿੱਲੀ ਮਿਉਂਸਪਲ ਕੌਂਸਲ (ਐਨਡੀਐਮਸੀ) ਦੇ ਕਨਵੈਨਸ਼ਨ ਸੈਂਟਰ ਵਿੱਚ ਹੋਈ। ਜੇਪੀ ਨੱਡਾ (JP Nadda) ਦਾ ਤਿੰਨ ਸਾਲ ਦਾ ਕਾਰਜਕਾਲ ਇਸ ਸਾਲ 20 ਜਨਵਰੀ ਨੂੰ ਖ਼ਤਮ ਹੋ ਜਾ ਰਿਹਾ ਸੀ | ਇਸ ਤੋਂ ਪਹਿਲਾਂ ਉਨ੍ਹਾਂ ਨੂੰ ਜੁਲਾਈ 2019 ਵਿੱਚ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ। ਉਸ ਤੋਂ ਬਾਅਦ, 20 ਜਨਵਰੀ 2020 ਨੂੰ, ਉਨ੍ਹਾਂ ਨੇ ਪਾਰਟੀ ਦੇ ਫੁੱਲ-ਟਾਈਮ ਪ੍ਰਧਾਨ ਵਜੋਂ ਚਾਰਜ ਸੰਭਾਲ ਲਿਆ। ਭਾਜਪਾ ਦੇ ਸੰਵਿਧਾਨ ਮੁਤਾਬਕ ਰਾਸ਼ਟਰੀ ਪ੍ਰਧਾਨ ਨੂੰ ਲਗਾਤਾਰ ਤਿੰਨ ਸਾਲ ਦੇ ਦੋ ਕਾਰਜਕਾਲ ਦੇਣ ਦੀ ਵਿਵਸਥਾ ਹੈ। ਜੇਪੀ ਨੱਡਾ ਮੂਲ ਰੂਪ ਵਿੱਚ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਹਨ, ਦਾ ਜਨਮ 2 ਦਸੰਬਰ 1960 ਨੂੰ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਹੋਇਆ ਸੀ। The post ਜੇਪੀ ਨੱਡਾ ਅਗਲੀਆਂ ਲੋਕ ਸਭਾ ਚੋਣਾਂ ਤੱਕ ਬਣੇ ਰਹਿਣਗੇ ਭਾਜਪਾ ਪ੍ਰਧਾਨ, ਜੂਨ 2024 ਤੱਕ ਵਧਾਇਆ ਕਾਰਜਕਾਲ appeared first on TheUnmute.com - Punjabi News. Tags:
|
ਅੱਤਵਾਦੀ ਅਬਦੁਲ ਰਹਿਮਾਨ ਮੱਕੀ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੇ ਫੈਸਲਾ ਦਾ ਭਾਰਤ ਵਲੋਂ ਸਵਾਗਤ Tuesday 17 January 2023 12:09 PM UTC+00 | Tags: abdul-rahman-makki abdul-rehman abdul-rehman-makki arindam-bagchi breaking breaking-news isil latest-news news pakistan pakistan-based-terrorist pakistan-based-terrorist-abdul-rehman rahman-makki terrorist terrorist-abdul-rahman-makki united-nations-security-council unitnations-security-council unsc ਚੰਡੀਗੜ੍ਹ 17 ਜਨਵਰੀ 2023: ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਨੇ ਸੋਮਵਾਰ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਅਬਦੁਲ ਰਹਿਮਾਨ ਮੱਕੀ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੇ ਫੈਸਲਾ ਦਾ ਸਵਾਗਤ ਕੀਤਾ ਹੈ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਇਸ ਕਦਮ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਖੁਸ਼ੀ ਪ੍ਰਗਟਾਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਆਈਐਸਆਈਐਲ ਅਤੇ ਅਲਕਾਇਦਾ ਪਾਬੰਦੀ ਕਮੇਟੀ ਦੁਆਰਾ ਲਸ਼ਕਰ ਦੇ ਅੱਤਵਾਦੀ ਅਬਦੁਲ ਰਹਿਮਾਨ ਮੱਕੀ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਜ਼ਿਕਰਯੋਗ ਹੈ ਕਿ ਮੱਕੀ ਲਸ਼ਕਰ-ਏ-ਤੋਇਬਾ ਦੇ ਮੁਖੀ ਅਤੇ 26/11 ਦੇ ਮਾਸਟਰਮਾਈਂਡ ਹਾਫਿਜ਼ ਸਈਦ ਦਾ ਜੀਜਾ ਹੈ। ਉਹ ਯੂਐਸ ਮਨੋਨੀਤ ਵਿਦੇਸ਼ੀ ਅੱਤਵਾਦੀ ਸੰਗਠਨ (ਐਫਟੀਓ) ਲਸ਼ਕਰ ਦੇ ਅੰਦਰ ਕਈ ਲੀਡਰਸ਼ਿਪ ਭੂਮਿਕਾਵਾਂ ਨਿਭਾ ਰਿਹਾ ਹੈ। ਉਸ ਨੇ ਲਸ਼ਕਰ ਦੀਆਂ ਕਾਰਵਾਈਆਂ ਲਈ ਫੰਡ ਜੁਟਾਉਣ ਵਿਚ ਵੀ ਭੂਮਿਕਾ ਨਿਭਾਈ ਹੈ। The post ਅੱਤਵਾਦੀ ਅਬਦੁਲ ਰਹਿਮਾਨ ਮੱਕੀ ਨੂੰ ਗਲੋਬਲ ਅੱਤਵਾਦੀ ਘੋਸ਼ਿਤ ਕਰਨ ਦੇ ਫੈਸਲਾ ਦਾ ਭਾਰਤ ਵਲੋਂ ਸਵਾਗਤ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਬਹੁ-ਪੱਖੀ ਪਹੁੰਚ ਅਪਣਾਈ: ਡਾ. ਬਲਜੀਤ ਕੌਰ Tuesday 17 January 2023 12:21 PM UTC+00 | Tags: aam-aadmi-party breaking-news cm-bhagwant-mann dr-baljit-kaur empowerment-and-minorities-dr-baljit-kaur news pmaj punjab punjab-government punjab-scheduled-castes scheduled-castes ਚੰਡੀਗੜ੍ਹ, 17 ਜਨਵਰੀ 2023: ਪੰਜਾਬ ਸਰਕਾਰ (Punjab Government) ਅਨੁਸੂਚਿਤ ਜਾਤੀਆਂ (Scheduled Castes) ਦੀ ਭਲਾਈ ਲਈ ਵਚਨਬੱਧ ਹੈ, ਸੂਬੇ ਦੇ ਗਰੀਬ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਅਸਲ ਲਾਭਪਾਤਰੀਆਂ ਨੂੰ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਆਪਕ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸੇ ਤਹਿਤ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਸੂਬੇ ਵਿੱਚ ਕੇਂਦਰੀ ਪ੍ਰਯੋਜਿਤ ਸਕੀਮ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਬਿਹਤਰੀ ਲਈ ਜ਼ਿਲ੍ਹਿਆਂ/ਰਾਜ ਪੱਧਰੀ ਪ੍ਰੋਜੈਕਟਾਂ ਨੂੰ ਸਹਾਇਤਾ ਗ੍ਰਾਂਟਾਂ (ਅਨੁਸੂਚਿਤ ਜਾਤੀਆਂ ਉਪ ਯੋਜਨਾ ਲਈ ਵਿਸ਼ੇਸ਼ ਕੇਂਦਰੀ ਸਹਾਇਤਾ) ਅਧੀਨ ਸਾਲ 2023-24 ਦੌਰਾਨ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਿਆਂ ਤੋਂ ਪ੍ਰੋਜੈਕਟ ਤਜਵੀਜਾਂ 20 ਜਨਵਰੀ 2023 ਤੱਕ ਮੰਗੀਆਂ ਗਈਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਰਾਜ ਸਰਕਾਰ ਨੂੰ ਪੀਐਮਅਜੈ ਦੇ ਕੰਪੋਨੇਟ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਬਿਹਤਰੀ ਲਈ ਜ਼ਿਲ੍ਹਿਆਂ/ਰਾਜ ਪੱਧਰੀ ਪ੍ਰੋਜੈਕਟਾਂ ਨੂੰ ਚਲਾਇਆ ਜਾਂਦਾ ਹੈ। ਇਸ ਰਾਸ਼ੀ ਨਾਲ ਅਨੁਸੂਚਿਤ ਜਾਤੀਆਂ (Scheduled Castes) ਦੇ ਪਰਿਵਾਰਾਂ/ਵਿਅਕਤੀਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਆਮਦਨ ਵਾਧਾ ਸਬਸਿਡੀ ਅਤੇ ਹੁਨਰ ਵਿਕਾਸ ਨਾਲ ਸਬੰਧਿਤ ਵਿਆਪਕ ਅਜੀਵਿਕਾ ਪ੍ਰੋਜੈਕਟ ਅਤੇ ਅਨੁਸੂਚਿਤ ਜਾਤੀਆਂ ਦੀ ਬਹੁਤਾਤ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚਾ ਸਹੂਲਤਾ ਨਾਲ ਸਬੰਧਤ ਪ੍ਰੋਜੈਕਟ ਸਥਾਨਕ ਲੋੜਾਂ ਅਨੁਸਾਰ ਲਾਗੂ ਕੀਤੇ ਜਾਂਦੇ ਹਨ। ਇਹਨਾਂ ਪ੍ਰੋਜੈਕਟਾਂ ਦੀ ਯੋਜਨਾਬੰਦੀ ਅਤੇ ਬਣਤਰ ਅਨੁਸੂਚਿਤ ਜਾਤੀਆਂ ਦੀਆਂ ਲੋੜਾਂ ਦੇ ਸਨਮੁੱਖ ਰਾਜ ਪੱਧਰ ਅਤੇ ਜਿਲ੍ਹਾ ਪੱਧਰ ਤੇ ਕੀਤੀ ਜਾਂਦੀ ਹੈ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਜਿਲ੍ਹਿਆਂ ਵਿੱਚ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ/ਵਿਅਕਤੀਆਂ ਦੇ ਆਰਥਿਕ ਵਿਕਾਸ ਲਈ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਬਿਹਤਰੀ ਲਈ ਜ਼ਿਲ੍ਹਿਆਂ/ਰਾਜ ਪੱਧਰੀ ਪ੍ਰੋਜੈਕਟਾਂ ਨੂੰ ਸਹਾਇਤਾ ਪ੍ਰਾਪਤ ਅਧੀਨ ਸਾਲ 2023-24 ਦੌਰਾਨ ਪ੍ਰੋਜੈਕਟ ਲਾਗੂ ਕਰਨ ਲਈ ਪ੍ਰੋਜੈਕਟਾਂ ਸਬੰਧੀ ਤਜਵੀਜਾਂ (ਸਮੇਤ ਰਾਈਟ-ਅੱਪ) 20 ਜਨਵਰੀ 2023 ਤੱਕ ਮੰਗੀਆਂ ਗਈਆਂ ਹਨ। The post ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਲਈ ਬਹੁ-ਪੱਖੀ ਪਹੁੰਚ ਅਪਣਾਈ: ਡਾ. ਬਲਜੀਤ ਕੌਰ appeared first on TheUnmute.com - Punjabi News. Tags:
|
ਪੰਜਾਬੀ ਯੂਨੀਵਰਸਿਟੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਗੁਰੂ ਤੇਗ ਬਹਾਦਰ ਹਾਲ ਦੀ ਛੱਤ 'ਤੇ ਚੜੀਆਂ ਦੋ ਕੰਟਰੈਕਟ ਮਹਿਲਾ ਅਧਿਆਪਕ Tuesday 17 January 2023 12:42 PM UTC+00 | Tags: breaking-news contract-teachers-association guru-tegh-bahadur-hall latest-news news protest punjabi-university punjabi-university-patiala punjabi-university-protest punjab-news ਪਟਿਆਲਾ, 17 ਜਨਵਰੀ 2023: ਪੰਜਾਬੀ ਯੂਨੀਵਰਸਿਟੀ (Punjabi University) ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ 35 ਦਿਨਾਂ ਤੋਂ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹੈ ਪਰ ਯੂਨੀਵਰਸਿਟੀ ਮੈਨੇਜਮੈਂਟ ਅਤੇ ਸਰਕਾਰ ਵੱਲੋਂ ਇਹਨਾਂ ਅਧਿਆਪਕਾਂ ਦੀਆਂ ਮੰਗਾਂ ਨੂੰ ਅਜੇ ਤੱਕ ਪ੍ਰਵਾਨ ਨਾ ਕੀਤਾ ਗਿਆ ਜਿਸ ਦੇ ਰੋਸ ਵਜੋ ਵੱਡੀ ਗਿਣਤੀ ਵਿਚ ਇਕੱਠੇ ਹੋਏ ਕੰਟਰੈਕਟ ਅਧਿਆਪਕ ਯੂਨੀਅਨ ਵੱਲੋ ਯੂਨੀਵਰਸਿਟੀ ਮੈਨੇਜਮੈਂਟ ਦੇ ਖਿਲਾਫ਼ ਇਕ ਵਿਸ਼ਾਲ ਰੋਸ ਰੈਲੀ ਕੀਤੀ ਗਈ | ਇਸ ਰੋਸ ਰੈਲੀ ਦੌਰਾਨ ਕੰਟਰੈਕਟ ਅਧਿਆਪਕ ਯੂਨੀਅਨ ਦੇ ਦੋ ਮਹਿਲਾ ਸਾਥੀ ਗੁਰੂ ਤੇਗ ਬਹਾਦਰ ਹਾਲ ਦੀ ਛੱਤ ‘ਤੇ ਚੜ੍ਹ ਗਏ, ਇਹਨਾਂ ਮਹਿਲਾ ਅਧਿਆਪਕਾਂ ਵੱਲੋਂ ਛੱਤ ‘ਤੇ ਚੜ੍ਹ ਕੇ ਆਤਮ-ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ | ਇਸਤੋਂ ਬਾਅਦ ਯੂਨੀਵਰਸਿਟੀ ਦੀ ਮੈਨੇਜਮੈਂਟ ਵੱਲੋਂ ਇਹਨਾਂ ਅਧਿਆਪਕਾਂ ਨੂੰ ਹੇਠਾਂ ਉਤਰਨ ਦੀ ਅਪੀਲ ਕੀਤੀ ਗਈ, ਪ੍ਰੰਤੂ ਇਹ ਅਧਿਆਪਕ ਆਪਣੀਆ ਹੱਕੀ ਮੰਗਾ ਨੂੰ ਲੈ ਕੇ ਰੋਸ ਪ੍ਰਦਰਸ਼ਨ ‘ਤੇ ਡਟੇ ਰਹੇ | ਉਥੇ ਹੀ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਦੀ ਇਨ੍ਹਾਂ ਅਧਿਆਪਕਾਂ ਦੇ ਨਾਲ ਕਾਫੀ ਬਹਿਸ-ਬਾਜੀ ਵੀ ਦੇਖਣ ਨੂੰ ਮਿਲੀ ਅਤੇ ਗੁਰੂ ਤੇਗ ਬਹਾਦਰ ਹਾਲ ਦੀ ਛੱਤ ‘ਤੇ ਚੜ੍ਹੀਆ ਮਹਿਲਾ ਅਧਿਆਪਕਾਂ ਵੱਲੋਂ ਛੱਤ ਤੋਂ ਛਾਲ ਮਾਰਨ ਦੀ ਕੋਸ਼ਿਸ਼ ਕੀਤੀ ਗਈ | ਜਿਸ ਤੋਂ ਬਾਅਦ ਹਾਲਾਤ ਵਿਗੜ ਗਏ ਅਤੇ ਯੂਨੀਵਰਸਿਟੀ ਸਕਿਊਰਟੀ ਮੁਲਾਜ਼ਮ ਮਹਿਲਾ ਅਧਿਆਪਕਾ ਨੂੰ ਬਚਾਉਣ ਲਈ ਇਧਰ-ਉਧਰ ਭੱਜਦੇ ਵੀ ਵਿਖਾਈ ਦਿੱਤੇ, ਪਰੰਤੂ ਅਧਿਆਪਕ ਯੂਨੀਅਨ ਦੇ ਸਾਥੀਆਂ ਵੱਲੋਂ ਇਹਨਾਂ ਅਧਿਆਪਕਾਂ ਨੂੰ ਬੜੀ ਹੀ ਮੁਸ਼ੱਕਤ ਤੋਂ ਬਾਅਦ ਰੋਕਿਆ ਗਿਆ | ਪ੍ਰੋਫੈਸਰ ਤਰਨਜੀਤ ਕੌਰ ਅਤੇ ਪਿਛਲੇ ਪੰਦਰਾਂ ਸਾਲਾਂ ਤੋਂ ਕੰਟਰੈਕਟ ਦਾ ਸੰਤਾਪ ਹੰਢਾ ਰਹੀ ਪ੍ਰੋਫ਼ੈਸਰ ਹਰਪ੍ਰੀਤ ਕੌਰ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਪ੍ਰਸ਼ਾਸ਼ਨਿਕ ਅਧਿਕਾਰੀ ਦੇ ਦਫਤਰ ਗੁਰੂ ਤੇਗ ਬਹਾਦਰ ਹਾਲ ਦੀ ਲੱਗਭਗ 100 ਫੁੱਟ ਸਿਖਰਲੀ ਛੱਤ ‘ਤੇ ਜਾ ਚੜੀਆਂ | ਇਸ ਦੌਰਾਨ ਦੋਵੇਂ ਮਹਿਲਾ ਅਧਿਆਪਕਾਂ ਨੇ ਸਾਫ਼ ਕਹਿ ਦਿੱਤਾ ਸੀ ਕਿ ਉਹ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਨੀਚੇ ਨਹੀਂ ਆਉਣਗੀਆਂ ਅਤੇ ਜੇਕਰ ਯੂਨੀਵਰਸਿਟੀ ਪ੍ਰਸ਼ਾਸ਼ਨ ਨੇ ਉਹਨਾਂ ਦੇ ਮਸਲੇ ਦਾ ਹੱਲ ਨਾ ਕੀਤਾ ਤਾਂ ਉਹ ਛੱਤ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣਗੀਆਂ | The post ਪੰਜਾਬੀ ਯੂਨੀਵਰਸਿਟੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਗੁਰੂ ਤੇਗ ਬਹਾਦਰ ਹਾਲ ਦੀ ਛੱਤ ‘ਤੇ ਚੜੀਆਂ ਦੋ ਕੰਟਰੈਕਟ ਮਹਿਲਾ ਅਧਿਆਪਕ appeared first on TheUnmute.com - Punjabi News. Tags:
|
ਸੁਖਬੀਰ ਬਾਦਲ ਵਲੋਂ ਪਾਰਟੀ ਦੇ 31 ਮੈਂਬਰੀ ਵਪਾਰ ਤੇ ਉਦਯੋਗ ਸਲਾਹਕਾਰ ਬੋਰਡ ਦਾ ਐਲਾਨ Tuesday 17 January 2023 12:50 PM UTC+00 | Tags: breaking-news sukhbir-singh-badal ਚੰਡੀਗੜ੍ਹ 17 ਜਨਵਰੀ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਪੰਜਾਬ ਦੇ ਉਦਯੋਗਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਬਿਹਤਰ ਵਿਕਾਸ ਵਿੱਚ ਮਦਦ ਕਰਨ ਲਈ ਉਦਯੋਗ ਅਤੇ ਵਪਾਰ ਲਈ 31 ਮੈਂਬਰੀ ਸਲਾਹਕਾਰ ਕਮੇਟੀ ਦਾ ਐਲਾਨ ਕੀਤਾ ਹੈ ।
The post ਸੁਖਬੀਰ ਬਾਦਲ ਵਲੋਂ ਪਾਰਟੀ ਦੇ 31 ਮੈਂਬਰੀ ਵਪਾਰ ਤੇ ਉਦਯੋਗ ਸਲਾਹਕਾਰ ਬੋਰਡ ਦਾ ਐਲਾਨ appeared first on TheUnmute.com - Punjabi News. Tags:
|
ਮਾਨ ਸਰਕਾਰ ਵੱਲੋਂ ਨਵੀਂ ਖੇਤੀ ਨੀਤੀ ਤਿਆਰ ਕਰਨ ਲਈ ਖੇਤੀਬਾੜੀ ਮਾਹਰਾਂ ਦੀ 11 ਮੈਂਬਰੀ ਕਮੇਟੀ ਗਠਿਤ, ਨੋਟੀਫਿਕੇਸ਼ਨ ਜਾਰੀ: ਕੁਲਦੀਪ ਧਾਲੀਵਾਲ Tuesday 17 January 2023 01:00 PM UTC+00 | Tags: aam-aadmi-party agricultural-experts breaking-news cm-bhagwant-mann farmers latest-news ludhiana new-agricultural-policy news now-artificial-seeds punjab punjab-agriculture-minister-kuldeep-singh-dhaliwal punjab-crop punjab-farmers punjab-government punjab-new-agricultural-policy seeds the-unmute-breaking-news ਚੰਡੀਗੜ੍ਹ 17 ਜਨਵਰੀ 2023: ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀ ਨਵੀਂ ਖੇਤੀ ਨੀਤੀ ਤਿਆਰ ਕਰਨ ਇੱਕ ਹੋਰ ਕਦਮ ਚੁੱਕਦਿਆਂ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਕਰ ਦਿੱਤੀ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਪੱਖੀ ਨਵੀਂ ਖੇਤੀ ਨੀਤੀ 31 ਮਾਰਚ ਤੱਕ ਤਿਆਰ ਕਰ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ 31 ਮਾਰਚ, 2023 ਤੱਕ ਪੰਜਾਬ ਦੀ ਆਪਣੀ ਕਿਸਾਨ ਅਤੇ ਵਾਤਾਵਰਨ ਪੱਖੀ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ, ਜਿਸ ਲਈ ਖੇਤੀਬਾੜੀ ਮਾਹਿਰਾਂ ਦੀ 11 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ 11 ਮੈਂਬਰੀ ਕਮੇਟੀ ਵਿੱਚ ਸਕੱਤਰ ਖੇਤੀਬਾੜੀ ਰਾਹੁਲ ਤਿਵਾੜੀ ਨੂੰ ਮੈਂਬਰ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤ ਕਾਮੇ ਕਮਿਸ਼ਨ ਡਾ. ਸੁਖਪਾਲ ਸਿੰਘ ਨੂੰ ਕਨਵੀਨਰ, ਵਾਈਸ ਚਾਂਸਲਰ ਪੀ.ਏ.ਯੂ. ਲੁਧਿਆਣਾ ਡਾ. ਐਸ.ਐਸ. ਗੋਸਲ, ਵਾਈਸ ਚਾਂਸਲਰ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਡਾ. ਇੰਦਰਜੀਤ ਸਿੰਘ, ਅਰਥਸਾਸ਼ਤਰੀ ਡਾ. ਸੁੱਚਾ ਸਿੰਘ ਗਿੱਲ, ਸਾਬਕਾ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਬੀ.ਐਸ.ਘੁੰਮਣ, ਸਾਬਕਾ ਡਾਇਰੈਕਟਰ ਬਾਗਬਾਨੀ ਪੰਜਾਬ ਡਾ. ਗੁਰਕੰਵਲ ਸਿੰਘ, ਸਲਾਹਕਾਰ ਪੰਜਾਬ ਜਲ ਨਿਯੰਤਰਨ ਅਤੇ ਵਿਕਾਸ ਅਥਾਰਟੀ ਰਾਜੇਸ਼ ਵਸ਼ਿਸ਼ਟ, ਸਾਬਕਾ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਬਲਵਿੰਦਰ ਸਿੰਘ ਸਿੱਧੂ, ਪ੍ਰਧਾਨ ਪੀ.ਏ.ਯੂ. ਕਿਸਾਨ ਕਲੱਬ ਅਮਰਿੰਦਰ ਸਿੰਘ ਅਤੇ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ ਆਦਿ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ 12 ਫ਼ਰਵਰੀ, 2023 ਨੂੰ ਪਹਿਲੀ ਸਰਕਾਰ-ਕਿਸਾਨ ਮਿਲਣੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਮਿਲਣੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੀਤੀ ਜਾਵੇਗੀ, ਜਿਸ ਦੇ ਮੁੱਖ ਮਹਿਮਾਨ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਵਿੱਚ ਪੰਜਾਬ ਦੇ ਹਰ ਕੋਨੇ ਤੋਂ 2500 ਤੋਂ ਵੱਧ ਅਗਾਂਹਵਧੂ ਕਿਸਾਨ (ਵੱਖ-ਵੱਖ ਕਿੱਤਿਆਂ ਨਾਲ ਸਬੰਧਤ) ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਕਿਸਾਨਾਂ ਨਾਲ ਖੇਤੀ ਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਕੀਮਤੀ ਸੁਝਾਅ ਲਏ ਜਾਣਗੇ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨਵੀਂ ਖੇਤੀਬਾੜੀ ਨੀਤੀ, ਪੰਜਾਬ ਦੇ ਕੁਦਰਤੀ ਸਰੋਤਾਂ ਜਿਵੇਂ ਕਿ ਜ਼ਮੀਨੀ ਪਾਣੀ, ਮਿੱਟੀ ਦੀ ਸਿਹਤ ਅਤੇ ਭੂਗੋਲਿਕ ਸਥਿਤੀਆਂ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਵੀਂ ਖੇਤੀ ਨੀਤੀ ਵਿੱਚ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਖੇਤੀ ਪੈਦਾਵਾਰ ਦੀ ਵੈਲਿਊਐਡੀਸ਼ਨ, ਐਕਸਪੋਰਟ ਅਤੇ ਖੇਤੀ ਵਿਭਿੰਨਤਾ ਆਦਿ ਪਹਿਲੂਆਂ ਉੱਪਰ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਉਦਾਹਰਨ ਦਿੰਦਿਆਂ ਦੱਸਿਆ ਕਿ ਪੰਜਾਬ ਦਾ ਪਾਕਿਸਤਾਨ ਬਾਡਰ ਨਾਲ ਲੱਗਦਾ ਖੇਤਰ ਪੂਰੇ ਵਿਸ਼ਵ ਵਿੱਚ ਉੱਚ ਦਰਜੇ ਦੀ ਬਾਸਮਤੀ ਪੈਦਾ ਕਰਨ ਲਈ ਜਾਣਿਆ ਜਾਂਦਾ ਹੈ। ਇਸ ਨਵੀਂ ਖੇਤੀ ਨੀਤੀ ਵਿੱਚ ਬਾਸਮਤੀ ਨੂੰ ਪਰਮਲ ਝੋਨੇ ਦੇ ਬਦਲ ਵਜੋਂ ਅਪਨਾਉਣ ਅਤੇ ਬਾਸਮਤੀ ਐਕਸਪੋਰਟ ਨੂੰ ਉਤਸ਼ਾਹਿਤ ਕਰਨ ਦੀ ਤਜਵੀਜ਼ ਵੀ ਸ਼ਾਮਲ ਕੀਤੀ ਜਾਵੇਗੀ। ਸ. ਧਾਲੀਵਾਲ ਨੇ ਜ਼ੋਰ ਦਿੰਦਿਆਂ ਆਖਿਆ ਕਿ ਪੰਜਾਬ ਅੱਜ ਵਾਤਾਵਰਨ ਅਤੇ ਸਿਹਤ ਸੰਕਟ ਨਾਲ ਜੂਝ ਰਿਹਾ ਹੈ, ਜਿਸ ਵਿੱਚ ਉਪਜਾਊ ਭੂਮੀ ਹੁਣ ਗੈਰ-ਉਪਜਾਊ ਭੂਮੀ ਵਿੱਚ ਬਦਲ ਰਹੀ ਹੈ ਅਤੇ ਜ਼ਮੀਨੀ ਪਾਣੀ ਵਿੱਚ ਜ਼ਹਿਰਾਂ ਦੀ ਮਾਤਰਾ ਦਿਨੋਂ-ਦਿਨ ਵੱਧ ਰਹੀ ਹੈ। ਇਸ ਵਰਤਾਰੇ ਵਿੱਚੋਂ ਬਾਹਰ ਨਿਕਲਣ ਅਤੇ ਕੁਦਰਤੀ ਖੇਤੀ ਲਈ ਨਵੀਂ ਨੀਤੀ ਬਣਾਉਣ ਦਾ ਵਾਅਦਾ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਛੇਤੀ ਹੀ ਪੰਜਾਬ ਦੇ ਕਿਸਾਨਾਂ ਨੂੰ ਜ਼ਹਿਰ ਮੁਕਤ ਖੇਤੀ ਮਾਡਲ ਦਿੱਤਾ ਜਾਵੇਗਾ। ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਦਰਿਆਵਾਂ ਦੇ ਵਾਧੂ ਪਾਣੀਆਂ ਨੂੰ ਪੰਜਾਬ ਦੇ ਹਰ ਖੇਤ ਤੱਕ ਪਹੁੰਚਾਉਣ ਲਈ ਨਵੀਂ ਖੇਤੀ ਨੀਤੀ ਅਧੀਨ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਖੇਤੀ ਸੈਕਟਰ ਵਿੱਚ ਆਈ ਖੜੋਤ ਨੂੰ ਦੂਰ ਕਰਨ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਨੂੰ ਬਚਾਉਣ ਦੀ ਦਿਸ਼ਾ ਵਿੱਚ ਸਭ ਦੇ ਸਹਿਯੋਗ ਨਾਲ ਅੱਗੇ ਵਧੇਗੀ। ਉਨ੍ਹਾਂ ਦੱਸਿਆ ਕਿ ਨਵੀਂ ਨੀਤੀ ਖੇਤੀਬਾੜੀ ਵਿਗਿਆਨੀਆਂ, ਮਾਹਿਰਾਂ ਅਤੇ ਖੇਤੀਬਾੜੀ ਜਥੇਬੰਦੀਆਂ ਨਾਲ ਸਲਾਹ-ਮਸ਼ਵਰੇ ਉਪਰੰਤ ਮੁਕੰਮਲ ਕਰਕੇ 31 ਮਾਰਚ ਤੱਕ ਪੰਜਾਬ ਦੀ ਕਿਸਾਨੀ ਨੂੰ ਸਮਰਪਿਤ ਕੀਤੀ ਜਾਵੇਗੀ। ਸ. ਧਾਲੀਵਾਲ ਨੇ ਇਸ ਮੌਕੇ ਕਿਸਾਨਾਂ ਨੂੰ ਆਨਲਾਈਨ ਸਹੂਲਤ ਦਿੰਦਿਆਂ ਬੀਜ ਉਤਪਾਦਨ ਪੋਰਟਲ ਅਤੇ ਐਪ` ਵੀ ਜਾਰੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਐਪ ਦੇਸ਼ ਦੀ ਪਹਿਲੀ ਐਪ ਹੈ ਅਤੇ ਇਸ ਜ਼ਰੀਏ ਸੂਬੇ ਦੇ ਕਿਸਾਨ ਬੀਜਾਂ ਦੀ ਉਪਲੱਬਧਤਾ ਅਤੇ ਕਿਸਮਾਂ ਸਬੰਧੀ ਆਨਲਾਈਨ ਜਾਣਕਾਰੀ ਹਾਸਲ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਐਪ ਦਾ ਉਦੇਸ਼ ਪੰਜਾਬ ਰਾਜ ਬੀਜ ਪ੍ਰਮਾਣਿਕ ਸੰਸਥਾ ਨੂੰ ਆਨਲਾਈ ਅਤੇ ਪੇਪਰ ਰਹਿਤ ਬਣਾਉਣਾ ਅਤੇ ਬੀਜਾਂ ਦੀ ਸਰਟੀਫਿਕੇਸ਼ਨ ਸਬੰਧੀ ਸਲਾਨਾ ਕੈਲੰਡਰ ਨੂੰ ਲਾਗੂ ਕਰਨਾ ਹੈ।ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਕਿਊ ਆਰ ਕੋਡ ਦੀ ਮਦਦ ਨਾਲ ਬੀਜ ਟਰੈਕਿੰਗ, ਗੁਣਵੱਤਾ ਦੀ ਪ੍ਰਮਾਣਿਕਤਾ, ਬੀਜਾਂ ਦੀ ਪੈਦਾਵਾਰ, ਪ੍ਰਮਾਣੀਕਰਨ ਅਤੇ ਸੈਪਲਿੰਗ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਹੋ ਸਕੇਗੀ। ਇਸ ਮੌਕੇ ਸਕੱਤਰ ਖੇਤੀਬਾੜੀ ਸ.ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਖੇਤੀਬਾੜੀ ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਪੰਜਾਬ ਰਾਜ ਬੀਜ ਪ੍ਰਮਾਣਿਕ ਸੰਸਥਾ ਡਾ. ਜੇ.ਪੀ.ਐਸ. ਗਰੇਵਾਲ, ਡਾ. ਜੇ.ਡੀ.ਐਸ. ਗਿੱਲ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। The post ਮਾਨ ਸਰਕਾਰ ਵੱਲੋਂ ਨਵੀਂ ਖੇਤੀ ਨੀਤੀ ਤਿਆਰ ਕਰਨ ਲਈ ਖੇਤੀਬਾੜੀ ਮਾਹਰਾਂ ਦੀ 11 ਮੈਂਬਰੀ ਕਮੇਟੀ ਗਠਿਤ, ਨੋਟੀਫਿਕੇਸ਼ਨ ਜਾਰੀ: ਕੁਲਦੀਪ ਧਾਲੀਵਾਲ appeared first on TheUnmute.com - Punjabi News. Tags:
|
ਕੁਲਤਾਰ ਸਿੰਘ ਸੰਧਵਾਂ ਵੱਲੋਂ ਚਾਈਨਾ ਡੋਰ ਦੀ ਵਿੱਕਰੀ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ ਬੱਚਿਆਂ ਨੂੰ ਜਾਗਰੂਕ ਕਰਨ 'ਤੇ ਵੀ ਜ਼ੋਰ Tuesday 17 January 2023 01:04 PM UTC+00 | Tags: aam-aadmi-party breaking-news china-dor cm-bhagwant-mann kultar-singh-sandhawan punjab-government punjab-news punjab-police punjab-vidhan-sabha the-unmute-breaking-news the-unmute-latest-update the-unmute-punjabi-news ਚੰਡੀਗੜ, 17 ਜਨਵਰੀ 2023: ਚਾਇਨਾ ਡੋਰ ਦੀ ਵਿੱਕਰੀ ਵਿਰੁੱਧ ਸਖਤ ਕਰਵਾਈ ਕਰਨ ਦੇ ਨਾਲ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਡੋਰ ਦੇ ਮਾਰੂ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਹੈ ਤਾਂ ਜੋ ਬੱਚੇ ਪਤੰਗ ਚੜਾਉਣ ਦੇ ਵਾਸਤੇ ਇਸ ਡੋਰ ਦੀ ਵਰਤੋਂ ਨਾ ਕਰਨ। ਸ. ਸੰਧਵਾਂ ਨੇ ਕਿਹਾ ਕਿ ਚਾਇਨਾ ਡੋਰ ਨਾ ਕੇਵਲ ਪਤੰਗ ਚੜਾਉਣ ਵਾਲਿਆਂ ਲਈ ਸਗੋਂ ਆਲੇ-ਦੁਵਾਲੇ ਵਿਚਰਨ ਵਾਲੇ ਲੋਕਾਂ ਲਈ ਵੀ ਮਾਰੂ ਹੈ। ਇਸ ਦੇ ਨਾਲ ਹੁਣ ਤੱਕ ਅਨੇਕਾਂ ਜਾਨਾਂ ਚਲੀਆਂ ਗਈਆਂ ਹਨ ਅਤੇ ਹੁਣ ਇਸ ਦੇ ਹੋਰ ਮਾਰੂ ਨੁਕਸਾਨ ਤੋਂ ਲਾਜ਼ਮੀ ਤੌਰ 'ਤੇ ਬੱਚਿਆ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਡੋਰ ਦੇ ਖਤਰਨਾਕ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਮਾਪਿਆਂ, ਅਧਿਆਪਕਾਂ ਅਤੇ ਆਲੇ-ਦੁਆਲੇ ਦੇ ਸਿਆਣੇ ਲੋਕਾਂ ਵੱਲੋਂ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨਾਂ ਕਿਹਾ ਜੇ ਕਿਸੇ ਬੱਚੇ ਨੇ ਪਤੰਗ ਚੜਾਉਣਾ ਵੀ ਹੈ ਤਾਂ ਇਸ ਵਾਸੇਤੇ ਸਧਾਰਨ ਡੋਰ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਇਸ ਇਸ ਦਾ ਨੁਕਸਾਨ ਤੁਰੇ ਫਿਰਦੇ ਲੋਕਾਂ ਅਤੇ ਪਸ਼ੂਆਂ-ਪੰਛੀਆਂ ਨੂੰ ਨਾ ਹੋਵੇ। ਸ. ਸੰਧਵਾਂ ਨੇ ਚਾਇਨਾ ਡੋਰ ਦੀ ਵਿੱਕਰੀ ਅਤੇ ਵਰਤੋਂ ਵਿਰੁੱਧ ਸਖਤ ਕਾਰਵਾਈ ਕਰਨ ਵਾਸਤੇ ਪ੍ਰਸ਼ਾਸਨ ਨੂੰ ਆਖਿਆ ਹੈ। ਗੌਰਤਬਲ ਹੈ ਕਿ ਸੂਬੇ ਵਿੱਚ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਹੁਣ ਤੱਕ 176 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਚੀਨੀ ਡੋਰ ਦੇ 10269 ਬੰਡਲ ਬਰਾਮਦ ਕੀਤੇ ਹਨ। ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 188 ਵਿਅਕਤੀਆਂ ਨੂੰ ਗਿਰਫ਼ਤਾਰ ਵੀ ਕੀਤਾ ਹੈ। The post ਕੁਲਤਾਰ ਸਿੰਘ ਸੰਧਵਾਂ ਵੱਲੋਂ ਚਾਈਨਾ ਡੋਰ ਦੀ ਵਿੱਕਰੀ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ ਬੱਚਿਆਂ ਨੂੰ ਜਾਗਰੂਕ ਕਰਨ 'ਤੇ ਵੀ ਜ਼ੋਰ appeared first on TheUnmute.com - Punjabi News. Tags:
|
ਟਰਾਂਸਪੋਰਟ ਮੰਤਰੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੇ ਸਮਾਪਤੀ ਸਮਾਗਮ 'ਚ ਸ਼ਿਰਕਤ, ਜਾਗਰੂਕਤਾ ਮੁਹਿੰਮ ਬਣਾਈ ਰੱਖਣ ਦੀ ਅਪੀਲ Tuesday 17 January 2023 01:10 PM UTC+00 | Tags: aam-aadmi-party accident accident-news breaking-news laljit-singh-bhullar news punjab punjab-news road-accident road-safety road-safety-week the-unmute-breaking-news transport-minister-laljit-singh-bhullar transport-minister-punjab ਚੰਡੀਗੜ੍ਹ/ਐਸ.ਏ.ਐਸ. ਨਗਰ, 17 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੜਕ ਸੁਰੱਖਿਆ ਪ੍ਰਤੀ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸੜਕ ਸੁਰੱਖਿਆ ਹਫ਼ਤੇ (Road Safety Week) ਦੇ ਸਮਾਪਤੀ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸ਼ਿਰਕਤ ਕੀਤੀ ਗਈ। ਮੋਹਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਮਿਲ ਕੇ ਇਸ ਵਾਰ ਜਿਸ ਉਤਸ਼ਾਹ ਨਾਲ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ ਹੈ, ਇਸ ਨੂੰ ਲਗਾਤਾਰ ਮਨਾਇਆ ਜਾਵੇ ਅਤੇ ਆਪਣੀ ਰੋਜ਼ਮਰਾ ਦੀ ਜ਼ਿੰਦਗੀ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਪੂਰੀ ਤਰ੍ਹਾਂ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਾਰੇ ਮੁੱਖ ਜੰਕਸ਼ਨਾਂ ਉੱਤੇ ਬਹੁਤ ਜਲਦ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ ਤਾਂ ਜੋ ਟ੍ਰੈਫਿਕ ਦੀ ਨਿਗਰਾਨੀ ਸਹੀ ਤਰੀਕੇ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਰੋਡ ਐਕਸੀਡੈਂਟ ਰਿਪੋਰਟ-2021 ਅਨੁਸਾਰ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ 13 ਲੋਕ ਆਪਣੀ ਜਾਨ ਗੁਆ ਰਹੇ ਹਨ। ਇਨ੍ਹਾਂ ਸੜਕ ਹਾਦਸਿਆਂ ਵਿੱਚ ਮਰਨ ਵਾਲੇ 70 ਫ਼ੀਸਦੀ ਲੋਕ 18 ਤੋਂ 45 ਸਾਲ ਉਮਰ ਦੇ ਹੁੰਦੇ ਹਨ। ਭੁੱਲਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਵਿੱਚ ਸਭ ਤੋਂ ਵੱਧ ਕਾਰਗਾਰ ਅਮਲ ਟ੍ਰੈਫਿਕ ਨਿਯਮਾਂ ਦੀ ਪਾਲਣਾ ਹੈ ਅਤੇ ਸਾਡੀ ਸਮੂਹਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਸਭ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੀਏ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦਾ ਕਾਰਜ ਸਕੂਲ ਪੱਧਰ ‘ਤੇ ਹੀ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਬਾਲਗ ਹੋਣ ਤੱਕ ਟ੍ਰੈਫਿਕ ਨਿਯਮਾਂ ਪ੍ਰਤੀ ਉਹ ਪੂਰੀ ਤਰ੍ਹਾਂ ਜਾਗਰੂਕ ਹੋ ਸਕਣ। ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਆਪਣੇ ਸੰਬੋਧਨ ਦੌਰਾਨ ਕਾਰ ਦੀ ਪਿਛਲੀ ਸੀਟ ਲਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਦੇ ਨਾਮੀ ਵਿਅਕਤੀ ਸਾਇਰਸ ਮਿਸਤਰੀ ਦੀ ਮੌਤ ਇਸੇ ਕਾਰਨ ਹੋਈ ਕਿਉਂਕਿ ਉਨ੍ਹਾਂ ਨੇ ਪਿਛਲੀ ਸੀਟ ਬੈਲਟ ਨਹੀਂ ਲਾਈ ਸੀ। ਡਾਇਰੈਕਟਰ ਜਨਰਲ ਲੀਡ ਏਜੰਸੀ ਆਰ. ਵੈਂਕਟ ਰਤਨਮ ਨੇ ਦੋ ਪਹੀਆ ਵਾਹਨਾਂ ‘ਤੇ ਤਿੰਨ ਵਿਅਕਤੀਆਂ ਦੇ ਸਵਾਰ ਹੋਣ ਦੇ ਅਮਲ ਤੋਂ ਵਿਦਿਆਰਥੀਆਂ ਨੂੰ ਵਰਜਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਨਿੱਜੀ ਵਾਹਨਾਂ ਦੀ ਥਾਂ ਸਕੂਲ ਆਉਣ ਲਈ ਜਨਤਕ ਆਵਾਜਾਈ ਦੀ ਵਰਤੋਂ ਕਰਨ। ਸਮਾਗਮ ਉਪਰੰਤ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਕੂਲੀ ਬੱਚਿਆਂ ਨੇ ਟਰਾਂਸਪੋਰਟ ਮੰਤਰੀ ਦੀ ਅਗਵਾਈ ਹੇਠ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਸਬੰਧੀ ਸਰਕਾਰੀ ਸਕੂਲ 3ਬੀ1 ਤੋਂ 3-5 ਲਾਇਟ ਪੁਆਇੰਟ ਤੱਕ ਵਿਸ਼ੇਸ਼ ਰੈਲੀ ਕੱਢੀ। ਰੈਲੀ ਦੇ ਸਮਾਪਤੀ ਮੌਕੇ ਟਰਾਂਸਪੋਰਟ ਮੰਤਰੀ ਵੱਲੋਂ ਬਿਨਾਂ ਹੈਲਮੇਟ ਦੋ ਪਹੀਆ ਵਾਹਨ ਚਾਲਕਾਂ ਨੂੰ ਮੁਫਤ ਹੈਲਮੇਟ ਵੀ ਵੰਡੇ ਗਏ ਅਤੇ ਵਾਹਨਾਂ ‘ਤੇ ਰਿਫ਼ਲੈਕਟਰ ਲਾਏ ਗਏ। ਉਨ੍ਹਾਂ ਰਾਹਗੀਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਵੀ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਅਮਨਿੰਦਰ ਕੌਰ ਬਰਾੜ, ਸਕੱਤਰ ਆਰ.ਟੀ.ਏ. ਪੂਜਾ ਐਸ. ਗਰੇਵਾਲ, ਐਸ.ਪੀ. ਟ੍ਰੈਫਿਕ ਜਗਜੀਤ ਸਿੰਘ ਜੱਲ੍ਹਾ, ਸਕੂਲ ਸਿੱਖਿਆ ਆਦਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। The post ਟਰਾਂਸਪੋਰਟ ਮੰਤਰੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੇ ਸਮਾਪਤੀ ਸਮਾਗਮ ‘ਚ ਸ਼ਿਰਕਤ, ਜਾਗਰੂਕਤਾ ਮੁਹਿੰਮ ਬਣਾਈ ਰੱਖਣ ਦੀ ਅਪੀਲ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ Tuesday 17 January 2023 01:16 PM UTC+00 | Tags: aam-aadmi-party breaking-news cm-bhagwant-mann news punjab punjab-government punjabi-news the-unmute-punjabi-news ਚੰਡੀਗੜ੍ਹ, 17 ਜਨਵਰੀ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 17.42 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ। ਸਥਾਨਕ ਸਰਕਾਰਾਂ ਮੰਤਰੀ ਡਾ ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਨਿੱਝਰ ਨੇ ਦੱਸਿਆ ਕਿ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਡਾ. ਅੰਬੇਡਕਰ ਭਵਨ ਕਮ ਸਿਖਲਾਈ ਅਤੇ ਖੋਜ ਕੇਂਦਰ ਦੇ ਭਾਗ-3 (ਆਡੀਟੋਰੀਅਮ) ਦਾ ਵਿਕਾਸ ਕਰਨ ‘ਤੇ ਕਰੀਬ 4.18 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਨਗਰ ਨਿਗਮ ਲੁਧਿਆਣਾ ਦੀ ਹਦੂਦ ਅੰਦਰ ਜਾਇਦਾਦਾਂ ‘ਤੇ ਯੂ.ਆਈ.ਡੀ ਨੰਬਰ ਪਲੇਟਾਂ ਲਗਾਉਣ ‘ਤੇ ਸੰਭਾਵੀ 4.84 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਵੱਦੀ ਪੁਲ ਤੋਂ ਪੱਖੋਵਾਲ ਰੋਡ ਸਿੱਧਵਾਂ ਨਹਿਰ ਤੱਕ ਗਰੀਨ ਬੈਲਟ ਦਾ ਵਿਕਾਸ ਕਰਨ ‘ਤੇ ਕਰੀਬ 3.07 ਕਰੋੜ ਰੁਪਏ ਅਤੇ ਦੁੱਗਰੀ ਪੁਲ ਤੋਂ ਜਵੱਦੀ ਤੱਕ ਗਰੀਨ ਬੈਲਟ ਦੇ ਵਿਕਾਸ ‘ਤੇ ਲਗਭਗ 3.16 ਕਰੋੜ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਗੁਰੂਦੁਆਰਾ ਬਾਬਾ ਦੀਪ ਸਿੰਘ ਜੀ ਤੋਂ ਪੱਖੋਵਾਲ ਅੰਡਰ ਬ੍ਰਿਜ ਤੱਕ ਗਰੀਨ ਬੈਲਟ ਦੇ ਵਿਕਾਸ ਲਈ ਲਗਭਗ 1.59 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਜ਼ੋਨ-ਸੀ ਦੇ ਮੁੱਖ ਦਫ਼ਤਰ ਗਿੱਲ ਰੋਡ ਦਾ ਨਵੀਨੀਕਰਨ ਅਤੇ ਵਾਰਡ ਨੰਬਰ 2 ਵਿਖੇ ਸ਼ਹੀਦ ਭਗਤ ਸਿੰਘ ਜੀ ਦੇ ਗੇਟ ਦੇ ਨਿਰਮਾਣ ਕਾਰਜ਼ਾਂ ਲਈ ਅਤੇ ਹੋਰ ਕੰਮਾਂ ਲਈ ਤਕਰੀਬਨ 57.21 ਲੱਖ ਰੁਪਏ ਖਰਚ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਹਨਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਡਾ. ਨਿੱਝਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇ, ਇਸ ਲਈ ਜੇਕਰ ਕੋਈ ਅਧਿਕਾਰੀ/ਕਰਮਚਾਰੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਰੜੇ ਹੱਥੀ ਨਜਿੱਠਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਕੰਮਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। The post ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ appeared first on TheUnmute.com - Punjabi News. Tags:
|
ਸਿੱਖਿਆ ਦੇ ਖੇਤਰ 'ਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ: ਹਰਜੋਤ ਸਿੰਘ ਬੈਂਸ Tuesday 17 January 2023 01:21 PM UTC+00 | Tags: aam-aadmi-party breaking-news cm-bhagwant-mann ducation-minister-harjot-singh-bains education free-and-compulsory-education free-and-compulsory-education-punjab free-and-compulsory-education-to-children-rules harjot-singh-bains news punjab punjab-cabinet punjab-education-system punjab-government punjab-school-education-board the-unmute-latest-update the-unmute-news ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਜਨਵਰੀ 2023 : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਨੂੰ ਸਿੱਖਿਆ (Education) ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਮੋਹਾਲੀ ਵਿਖੇ ਮੈਰੀਟੋਰੀਅਸ ਸਕੂਲਾਂ ਵਾਸਤੇ ਭਰਤੀ ਕੀਤੇ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਕੀਤਾ। ਸ. ਬੈਂਸ ਨੇ ਕਿਹਾ ਕਿ ਸਰਕਾਰ ਸਿੱਖਿਆ (Education) ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਯੋਜਨਾਬੰਦੀ ਕੀਤੀ ਗਈ ਹੈ। ਸ.ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਭਰਤੀ ਦਾ ਕੰਮ ਸਾਰੀਆਂ ਆਸਾਮੀਆਂ ਭਰੇ ਜਾਣ ਤੱਕ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਨੇ ਨਵ-ਨਿਯੁਕਤ ਲੈਕਚਰਾਰਾਂ ਨੂੰ ਵਧਾਈ ਦਿੰਦਿਆ ਸ. ਬੈਂਸ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਜਿੰਨ੍ਹਾਂ ਨੂੰ ਸਿੱਖਿਆ ਵਰਗੇ ਪਵਿੱਤਰ ਪੇਸ਼ੇ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਹੁਣ ਉਹ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਕੇ ਉਹਨਾਂ ਦਾ ਰਾਹ ਰੁਸ਼ਨਾਉਣ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਾਸਟਰ ਕਾਡਰ ਦੇ ਅਧਿਆਪਕਾਂ ਨੂੰ ਸਟੇਸ਼ਨ ਅਲਾਟਮੈਂਟ ਦੇ ਨਾਲ-ਨਾਲ ਸਭ ਵਰਗਾਂ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਵੀ ਕੀਤੀਆਂ ਜਾਣਗੀਆਂ। The post ਸਿੱਖਿਆ ਦੇ ਖੇਤਰ ‘ਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਵਾਂਗੇ: ਹਰਜੋਤ ਸਿੰਘ ਬੈਂਸ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ: ਕੁਲਦੀਪ ਸਿੰਘ ਧਾਲੀਵਾਲ Tuesday 17 January 2023 01:28 PM UTC+00 | Tags: aam-aadmi-party breaking-news cm-bhagwant-mann kuldeep-singh-dhaliwal latest-news news punjab-government the-unmute-breaking-news the-unmute-news the-unmute-punjabi-news ਚੰਡੀਗੜ੍ਹ, 17 ਜਨਵਰੀ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤ 'ਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੀਤੇ 10 ਮਹੀਨਿਆਂ ਦੌਰਾਨ ਖੇਤੀਬਾੜੀ, ਉਦਯੋਗ, ਸਿੱਖਿਆ ਅਤੇ ਸਿਹਤ, ਰੁਜ਼ਗਾਰ ਦੇਣ ਦੇ ਖੇਤਰ 'ਚ ਸੰਜੀਦਗੀ ਨਾਲ ਕੰਮ ਕੀਤਾ ਹੈ ਤੇ ਲੋਕ ਹਿੱਤ ਦੇ ਇਹ ਕਾਰਜ ਅੱਗੇ ਵੀ ਜਾਰੀ ਰਹਿਣਗੇ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਕਰਵਾਏ ਹਫ਼ਤਾਵਾਰੀ 'ਜਨਤਾ ਦਰਬਾਰ' ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ। ਸ. ਧਾਲੀਵਾਲ ਨੇ ਸਬੰਧਤ ਮੁੱਖ ਦਫ਼ਤਰ, ਚੰਡੀਗੜ੍ਹ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਅੱਜ 263 ਮਾਮਲਿਆਂ ਦੀ ਸੁਣਵਾਈ ਕੀਤੀ ਗਈ ਹੈ ਅਤੇ ਮੌਕੇ 'ਤੇ ਸਬੰਧਤ ਅਧਿਕਾਰੀਆਂ ਨੂੰ ਫੋਨ ਰਾਹੀਂ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਕਰਮਚਾਰੀਆਂ/ਅਧਿਕਾਰੀਆਂ ਨੂੰ ਲੋਕ ਹਿੱਤ ਵਿੱਚ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। The post ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨਸ਼ੀਲ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News. Tags:
|
ਪੰਜਾਬ ਰਾਜ ਵਣ ਵਿਕਾਸ ਨਿਗਮ ਦੀ ਆਮਦਨੀ ਬੀਤੇ ਸਾਲ ਦੇ ਮੁਕਾਬਲੇ ਇਸ ਸਾਲ 4 ਕਰੋੜ ਵਧੀ: ਲਾਲ ਚੰਦ ਕਟਾਰੂਚੱਕ Tuesday 17 January 2023 01:39 PM UTC+00 | Tags: aam-aadmi-party breaking-news cm-bhagwant-mann consumer-affairs-lal-chand-kataruchak forest-development forest-development-corporation news punjab-forest-development punjab-news punjab-state-forest-development-corporation ਚੰਡੀਗੜ੍ਹ, 17 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਹਰਿਆਵਲ ਹੇਠਲਾ ਰਕਬਾ ਵਧਾਉਣ ਅਤੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਹਰ ਕਦਮ ਚੁੱਕਣ ਹਿੱਤ ਵਚਨਬੱਧ ਹੈ। ਇਸ ਵਿੱਚ ਪੰਜਾਬ ਰਾਜ ਵਣ ਵਿਕਾਸ ਨਿਗਮ (Punjab State Forest Development Corporation)ਦਾ ਬੇਹੱਦ ਅਹਿਮ ਰੋਲ ਹੈ। ਇਹ ਵਿਚਾਰ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਹਾਲੀ ਦੇ ਸੈਕਟਰ 68 ਵਿਚਲੇ ਵਣ ਕੰਪਲੈਕਸ ਪੰਜਾਬ ਰਾਜ ਵਣ ਵਿਕਾਸ ਨਿਗਮ ਦੇ ਰੀਜਨਲ ਮੈਨੇਜਰਾਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ। ਇਸ ਮੌਕੇ ਕਟਾਰੂਚੱਕ ਨੇ ਇਸ ਗੱਲ ਉੱਤੇ ਖੁਸ਼ੀ ਜਾਹਿਰ ਕੀਤੀ ਕਿ ਇਸ ਵਰ੍ਹੇ ਨਿਗਮ ਨੂੰ 44 ਕਰੋੜ ਰੁਪਏ ਦੀ ਆਮਦਨੀ ਵਿੱਤੀ ਸਾਲ ਦੇ ਪਹਿਲੇ 9 ਮਹੀਨਿਆ ਵਿੱਚ ਹੀ ਹੋ ਗਈ ਹੈ ਜਦੋਂ ਕਿ ਬੀਤੇ ਵਰ੍ਹੇ ਨਿਗਮ ਨੂੰ 40 ਕਰੋੜ ਰੁਪਏ ਦੀ ਆਮਦਨ ਹੋਈ ਸੀ। ਇਸ ਮੌਕੇ ਨਿਗਮ ਦੇ ਅਧਿਕਾਰੀਆ ਵੱਲੋਂ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਨਿਗਮ ਵੱਲੋਂ ਕਈ ਨਵੇਂ ਪ੍ਰੋਜੈਕਟ ਉਲੀਕੇ ਜਾ ਰਹੇ ਹਨ ਜਿਨ੍ਹਾਂ ਵਿੱਚ ਬਠਿੰਡਾ ਡਵੀਜਨ ਵਿਖੇ ਵਰਮੀਕੰਪੋਸਟ ਪ੍ਰਣਾਲੀ ਸਥਾਪਿਤ ਕਰਨਾ ਸ਼ਾਮਲ ਹੈ। ਇਸ ਪ੍ਰੋਜੈਕਟ ਨਾਲ ਜਿੱਥੇ ਨਿਗਮ ਦੀ ਆਮਦਨ ਵਿੱਚ ਵਾਧਾ ਹੋਵੇਗਾ, ਉਥੇ ਹੀ ਇਹ ਪ੍ਰਣਾਲੀ ਵਾਤਾਵਰਣ ਪੱਖੀ ਵੀ ਹੈ। ਇਸ਼ ਤੋਂ ਇਲਾਵਾ ਜੰਗਲਾਤ ਦੇ ਰਕਬੇ ਦੀ ਰਾਖੀ ਲਈ ਆਰ.ਸੀ.ਸੀ. ਪਿੱਲਰ ਤੋਂ ਇਲਾਵਾ ਰੁੱਖਾਂ ਦੀ ਸਾਂਭ ਸੰਭਾਲ ਲਈ ਟ੍ਰੀ-ਗਾਰਡ ਤਿਆਰ ਕਰਨ ਅਤੇ ਇਸ ਤੋਂ ਇਲਾਵਾ ਵੂਡਨ (ਲੱਕੜ) ਦੀਆਂ ਉੱਚ ਪੱਧਰ ਦੀਆਂ ਕਰੇਟਾਂ ਤਿਆਰ ਕਰਨ ਆਦਿ ਪ੍ਰੋਜੈਕਟ ਵੀ ਸ਼ੁਰੂ ਕੀਤੇ ਗਏ ਹਨ। ਵਿਭਾਗੀ ਕੰਮ ਕਾਜ ਵਿੱਚ ਪੂਰਨ ਪਾਰਦਰਸ਼ਿਤਾ ਉੱਤੇ ਜੋਰ ਦਿੰਦੇ ਹੋਏ ਕਟਾਰੂਚੱਕ ਨੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੋ ਕੋਈ ਵੀ ਬੇਨਿਯਮੀ ਕਰਦਾ ਪਾਇਆ ਜਾਂਦਾ ਹੈ,ਉਸ ਖਿਲਾਫ ਰਿਕਵਰੀ ਤੋਂ ਇਲਾਵਾ ਬਣਦੀ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾਵੇ ਕਿਉਂ ਜੋਂ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਇਸ ਗੱਲ ਉੱਤੇ ਵੀ ਜੋਰ ਦਿੱਤਾ ਕਿ ਵਿਭਾਗ ਦੇ ਕੰਮ ਕਾਜ ਸਬੰਧੀ ਟੈਂਡਰ ਪ੍ਰਕਿਰਿਆ ਦੌਰਾਨ ਨਿਯਮਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਰਾਜ ਵਣ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ, ਪ੍ਰਮੁੱਖ ਮੁੱਖ ਵਣ ਪਾਲ ਆਰ.ਕੇ. ਮਿਸ਼ਰਾ ਅਤੇ ਮੁੱਖ ਜਨਰਲ ਮੈਨੇਜਰ ਗੀਤਾਂਜਲੀ ਵੀ ਮੌਜੂਦ ਸਨ। The post ਪੰਜਾਬ ਰਾਜ ਵਣ ਵਿਕਾਸ ਨਿਗਮ ਦੀ ਆਮਦਨੀ ਬੀਤੇ ਸਾਲ ਦੇ ਮੁਕਾਬਲੇ ਇਸ ਸਾਲ 4 ਕਰੋੜ ਵਧੀ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News. Tags:
|
ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ: ਮੀਤ ਹੇਅਰ Tuesday 17 January 2023 01:43 PM UTC+00 | Tags: aam-aadmi-party breaking-news cm-bhagwant-mann mining-department news punjab punjab-government punjab-mining-department the-unmute-breaking-news the-unmute-punjab ਚੰਡੀਗੜ੍ਹ, 17 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਖਣਨ ਵਿਭਾਗ (Mining Department) ਦੇ ਅਧਿਕਾਰੀ ਇਸ ਵਚਨਬੱਧਤਾ ਨੂੰ ਪੂਰਾ ਕਰਨਾ ਯਕੀਨੀ ਬਣਾਉਣ। ਇਹ ਗੱਲ ਖਣਨ ਤੇ ਭੂ ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਨਵੇਂ ਮਿਲੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੌਰਾਨ ਕੀਤਾ। ਮੀਤ ਹੇਅਰ ਨੇ ਕਿਹਾ ਕਿ ਉਹ ਵਿਭਾਗ ਦੀ ਸਮੀਖਿਆ ਮੀਟਿੰਗ ਨਿਰੰਤਰ ਕਰਦੇ ਰਹਿਣਗੇ ਅਤੇ ਸਾਰੇ ਕੰਮਕਾਜ ਦਾ ਲਗਾਤਾਰ ਜਾਇਜ਼ਾ ਲੈਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਵਿਭਾਗ (Mining Department) ਇਹ ਯਕੀਨੀ ਬਣਾਏ ਕਿ ਲੋਕਾਂ ਨੂੰ ਲੋੜੀਂਦੀ ਰੇਤਾ ਬਜਰੀ ਵਾਜਬ ਕੀਮਤਾਂ ਉੱਤੇ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਖਣਨ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਤ ਹੇਅਰ ਨੇ ਮੀਟਿੰਗ ਦੌਰਾਨ ਬੰਦ ਪਏ ਕਰੱਸ਼ਰਾਂ ਦੀ ਅਸਲ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਭਾਗ ਨੂੰ ਸਾਰੇ ਕਰੱਸ਼ਰਾਂ ਸੰਬੰਧੀ ਪਾਵਰਕਾਮ ਦੇ ਅਧਿਕਾਰੀਆਂ ਨਾਲ ਮਿਲ ਕੇ ਬਿਜਲੀ ਕੁਨੈਕਸ਼ਨਾਂ ਬਾਰੇ ਸਾਂਝੀ ਰਿਪੋਰਟ ਦੇਣ ਨੂੰ ਕਿਹਾ। ਇਸੇ ਤਰ੍ਹਾਂ ਕਰੱਸ਼ਰਾਂ ਦੇ ਕਿਊ ਫ਼ਾਰਮ ਸੰਬੰਧੀ ਰੋਜ਼ਾਨਾ ਆਧਾਰਿਤ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ। ਖਣਨ ਮੰਤਰੀ ਨੇ ਰੇਤੇ ਦੀਆਂ ਖੱਡਾਂ ਸੰਬੰਧੀ ਵਾਤਾਵਰਣ ਕਲੀਅਰੈਂਸ ਲਈ ਕੀਤੀਆਂ ਜਾਂਦੀਆਂ ਲੋੜੀਂਦੀਆਂ ਰਸਮੀ ਕਾਰਵਾਈਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵੀ ਆਖਿਆ। ਇਸ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਡੀ.ਐਸ.ਆਰਜ਼ ਨੂੰ ਸਮੇਂ ਸਿਰ ਤਿਆਰ ਕਰਨ ਦੇ ਆਦੇਸ਼ ਦਿੱਤੇ। ਰੇਤੇ ਤੇ ਬਜਰੀ ਨੂੰ ਆਨਲਾਈਨ ਵੇਚਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਮੀਟਿੰਗ ਵਿੱਚ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡੀ ਪੀ ਐਸ ਖਰਬੰਦਾ, ਚੀਫ ਇੰਜੀਨੀਅਰ, ਸੁਪਰਡੈਂਟ ਇੰਜੀਨੀਅਰ ਤੇ ਫੀਲਡ ਦੇ ਐਕਸੀਅਨ ਹਾਜ਼ਰ ਸਨ। The post ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ: ਮੀਤ ਹੇਅਰ appeared first on TheUnmute.com - Punjabi News. Tags:
|
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ : ਅਮਨ ਅਰੋੜਾ Tuesday 17 January 2023 01:49 PM UTC+00 | Tags: aman-arora boycott namdhari-samparda news sikh-pride ਚੰਡੀਗੜ੍ਹ/ਮਾਲੇਰਕੋਟਲਾ, 17 ਜਨਵਰੀ 2023: ''ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈ-ਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ 'ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਹਨਾਂ ਦੀ ਅਗਵਾਈ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਹਨ। ਇਹ ਵਿਚਾਰ ਅਮਨ ਅਰੋੜਾ, ਸੂਚਨਾ ਅਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਬਾਰੇ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਅਰੋੜਾ ਨੇ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ 'ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਹਨਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ।
ਉਹਨਾਂ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ 'ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਆਉਣਾ ਸੀ ਪਰ ਕੁਝ ਨਾ ਟਾਲੇ ਜਾਣ ਵਾਲੇ ਕਾਰਨਾਂ ਕਰਕੇ ਉਹ ਪਹੁੰਚ ਨਹੀਂ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ। ਅਰੋੜਾ ਨੇ ਐਲਾਨ ਕੀਤਾ ਕਿ ਨਾਮਧਾਰੀ ਸਮਾਰਕ ਨਾਲ ਜੁੜੀ ਸੰਗਤ ਦੀ ਧਾਰਮਿਕ ਆਸਥਾ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਹੀ ਮਾਲੇਰਕੋਟਲਾ – ਖੰਨਾ ਸੜਕ ਨੂੰ 18 ਫੁੱਟ ਤੋਂ ਵਧਾ ਕੇ 33 ਫੁੱਟ ਚੌੜੀ ਕਰਨ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਮਾਰਕ ਦੇ ਬਾਹਰ ਪਾਰਕਿੰਗ ਵਾਲੀ ਥਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ। ਇਸ ਤੋਂ ਬਾਅਦ ਪੱਤਰਕਾਰਾਂ ਵੱਲੋਂ ਨਾਜਾਇਜ਼ ਉਸਾਰੀਆਂ ਅਤੇ ਕਬਜ਼ਿਆਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਵਿਅਕਤੀ ਦੇ ਸਿਰ ਉੱਤੇ ਛੱਤ ਯਕੀਨੀ ਬਣਾਉਣ ਲਈ ਬਹੁਤ ਸੌਖੀ ਅਤੇ ਸਰਲ ਹਾਊਸਿੰਗ ਪਾਲਸੀ ਲਿਆਂਦੀ ਗਈ ਹੈ। ਪਿਛਲੇ ਸਮੇਂ ਦੌਰਾਨ ਸੂਬੇ ਵਿਚ ਵਿਕਸਤ ਹੋਈਆਂ 14500 ਦੇ ਕਰੀਬ ਗੈਰ-ਕਾਨੂੰਨੀ ਕਲੋਨੀਆਂ ਨੂੰ ਅਧਿਕਾਰਿਤ ਕਰਾਉਣ ਲਈ ਇਸ ਪਾਲਸੀ ਦਾ ਲਾਭ ਲੈਣਾ ਚਾਹੀਦਾ ਹੈ। ਉਹਨਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਕਿਸੇ ਵੀ ਕਿਸਮ ਦਾ ਗੈਰ-ਕਾਨੂੰਨੀ ਕੰਮ ਅਤੇ ਭਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ। ਸਮਾਗਮ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀ, ਸਮੂਹ ਗੁਰੂ ਸਾਹਿਬਾਨ ਅਤੇ ਸਤਿਗੁਰੂ ਰਾਮ ਸਿੰੰਘ ਜੀ ਦੇ ਦੱਸੇ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਸੰਗਤ ਨੂੰ ਗੁਰੂ ਨਾਲ ਜੁੜ ਕੇ ਧਰਮ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ, ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਨਾਮਧਾਰੀ ਦਰਬਾਰ ਦੇ ਪ੍ਰਧਾਨ ਐੱਚ. ਐੱਸ. ਹੰਸਪਾਲ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਵਨੀਤ ਕੌਰ ਸਿੱਧੂ, ਨਾਮਧਾਰੀ ਸੁਰਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ। The post ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ : ਅਮਨ ਅਰੋੜਾ appeared first on TheUnmute.com - Punjabi News. Tags:
|
ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ 'ਚ ਆਯੁਰਵੈਦਿਕ ਮੈਡੀਕਲ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਦਾ ਸੱਦਾ Tuesday 17 January 2023 01:54 PM UTC+00 | Tags: aam-aadmi-party ayurvedic-colleges ayurvedic-colleges-punjab breaking-news cm-bhagwant-mann dr-balbir-singh medical-tourism news punjab-government the-unmute-breaking-news ਚੰਡੀਗੜ੍ਹ, 17 ਜਨਵਰੀ 2023: ਮੈਡੀਕਲ ਸਿੱਖਿਆ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਸਾਰੇ ਆਯੁਰਵੈਦਿਕ ਕਾਲਜਾਂ (Ayurvedic colleges) ਨੂੰ ਮੈਡੀਕਲ ਟੂਰਿਜ਼ਮ ਵੱਲ ਖਾਸ ਤਵੱਜੋਂ ਦੇਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਯੁਰਵੇਦ ਸਰੀਰਕ ਤੇ ਮਾਨਸਿਕ ਇਲਾਜ ਦੀ ਸਭ ਤੋਂ ਪੁਰਾਣੀ ਵਿਧੀ ਹੈ ਅਤੇ ਮੌਜੂਦਾ ਸਮੇਂ ਇਸ ਦੀ ਮਹੱਤਤਾ ਹੋਰ ਜ਼ਿਆਦਾ ਵੱਧ ਗਈ ਹੈ ਜਦੋਂ ਬਹੁਤ ਸਾਰੇ ਲੋਕ ਜੀਵਨ ਸ਼ੈਲੀ 'ਚ ਆਏ ਬਦਲਾਅ ਕਾਰਣ ਕਈ ਮਾਨਸਿਕ ਤੇ ਸਰੀਰਕ ਬਿਮਾਰੀਆਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਬਲੱਡ ਪ੍ਰੈਸ਼ਰ, ਡਿਪਰੈਸ਼ਨ, ਸ਼ੂਗਰ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਲਈ ਕੁਦਰਤੀ ਜੜੀਆਂ-ਬੂਟੀਆਂ ਤੋਂ ਬਣੀਆਂ ਦਵਾਈਆਂ, ਮੈਡੀਟੇਸ਼ਨ, ਯੋਗ ਅਤੇ ਸਾਦਾ ਭੋਜਨ ਬਹੁਤ ਜ਼ਿਆਦਾ ਲਾਹੇਵੰਦ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਕੁਦਰਤੀ ਇਲਾਜ ਪ੍ਰਣਾਲੀਆਂ ਤਹਿਤ ਬਿਮਾਰੀਆਂ ਦੀ ਰੋਕਥਾਮ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਭਨਾਂ ਨੂੰ ਮਿਲ ਕੇ ਸਾਰਥਕ ਤੇ ਠੋਸ ਕਦਮ ਉਠਾਉਣੇ ਚਾਹੀਦੇ ਹਨ। ਮੈਡੀਕਲ ਸਿੱਖਿਆ ਭਵਨ, ਮੋਹਾਲੀ ਵਿਖੇ ਪੰਜਾਬ ਦੇ 16 ਆਯੁਰਵੈਦਿਕ, 3 ਯੂਨਾਨੀ ਅਤੇ ਇਕ ਹੋਮਿਓਪੈਥੀ ਕਾਲਜ ਦੇ ਪ੍ਰਿੰਸੀਪਲਾਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੁਦਰਤੀ ਇਲਾਜ ਪ੍ਰਣਾਲੀਆਂ ਨੂੰ ਪ੍ਰਫੁੱਲਿਤ ਕਰਨ ਵੱਲ ਖਾਸ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਨੌਜਵਾਨੀ ਨੂੰ ਨਿਜਾਤ ਦਿਵਾਉਣ ਲਈ ਵੀ ਆਯੁਰਵੈਦਿਕ ਇਲਾਜ ਵਿਧੀਆਂ ਲਾਭਕਾਰੀ ਸਿੱਧ ਹੋ ਸਕਦੀਆਂ ਹਨ। ਉਨ੍ਹਾਂ ਨਿੱਜੀ ਆਯੁਰਵੇਦ, ਯੂਨਾਨੀ ਤੇ ਹੋਮਿਓਪੈਥੀ ਕਾਲਜਾਂ ਨੂੰ ਪ੍ਰੇਰਿਤ ਕੀਤਾ ਕਿ ਕਾਲਜ ਪ੍ਰਬੰਧਕ ਵੀ ਆਪਣੇ ਪੱਧਰ 'ਤੇ ਇਨ੍ਹਾਂ ਇਲਾਜ ਵਿਧੀਆਂ ਦੀ ਪ੍ਰਫੁੱਲਤਾ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ। ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਦੁਨੀਆਂ ਭਰ ਦੇ ਲੋਕ ਭਾਰਤੀ ਆਯੁਰਵੈਦਿਕ ਅਤੇ ਕੁਦਰਤੀ ਇਲਾਜ ਪ੍ਰਣਾਲੀ ਤੋਂ ਜਾਣੂੰ ਹਨ ਅਤੇ ਸਿਹਤਯਾਬੀ ਲਈ ਇਸ ਵੈਦਿਕ ਪ੍ਰਣਾਲੀ ਦੀ ਵਰਤੋਂ ਕਰਨਾ ਚਾਹੁੰਦੇ ਹਨ। ਉਨ੍ਹਾਂ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ, ਹੁਸ਼ਿਆਰਪੁਰ ਨੂੰ ਅਜਿਹੀਆਂ ਸੰਭਾਵਨਾਵਾਂ ਤਲਾਸ਼ਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਵਿਦੇਸ਼ੀਆਂ ਅਤੇ ਹੋਰਨਾਂ ਰਾਜਾਂ ਦੇ ਲੋਕਾਂ ਨੂੰ ਆਯੁਰਵੈਦਿਕ ਮੈਡੀਕਲ ਟੂਰਿਜ਼ਮ ਲਈ ਪੰਜਾਬ ਵਿਚ ਆਕਰਸ਼ਿਤ ਕੀਤਾ ਜਾ ਸਕੇ। ਮੀਟਿੰਗ ਦੌਰਾਨ ਕਾਲਜ ਪ੍ਰਿੰਸੀਪਲਾਂ ਨੇ ਕਈ ਸੁਝਾਅ ਦਿੱਤੇ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਬਤ ਵੀ ਜਾਣੂੰ ਕਰਵਾਇਆ। ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਮਾਹਰਾਂ ਦੀਆਂ ਕਮੇਟੀਆਂ ਬਣਾ ਕੇ ਸਭ ਪ੍ਰਕਾਰ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਯਤਨ ਕੀਤੇ ਜਾਣਗੇ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦਾ ਸਾਲ 2023 ਦਾ ਕੈਲੰਡਰ ਵੀ ਰਿਲੀਜ਼ ਕੀਤਾ। ਮੀਟਿੰਗ ਵਿਚ ਗੁਰੂ ਰਵਿਦਾਸ ਆਯੂਰਵੇਦ ਯੂਨੀਵਰਸਿਟੀ ਦੇ ਉਪ ਕੁਲਪਤੀ ਰਾਹੁਲ ਗੁਪਤਾ (ਆਈਏਐਸ), ਡਾ. ਅਵਨੀਸ਼ ਕੁਮਾਰ ਡੀਆਰਐਮਈ, ਜੁਆਇੰਟ ਡਾਇਰੈਕਟਰ ਡਾ. ਅਕਾਸ਼ ਦੀਪ ਤੇ ਡਾ. ਪੁਨੀਤ ਗਿਰਧਰ, ਫਾਰਮੇਸੀ ਕਾਊਂਸਲ ਦੇ ਰਜਿਸਟਰਾਰ ਡਾ. ਜਸਬੀਰ ਸਿੰਘ, ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਸੰਜੀਵ ਗੋਇਲ ਅਤੇ ਪ੍ਰੀਖਿਆ ਕੰਟਰੋਲਰ ਡਾ. ਅੰਜੂ ਬਾਲਾ ਤੋਂ ਇਲਾਵਾ ਕਾਲਜਾਂ ਦੇ ਪ੍ਰਿੰਸੀਪਲ ਤੇ ਹੋਰ ਅਧਿਕਾਰੀ ਹਾਜ਼ਰ ਸਨ। The post ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ 'ਚ ਆਯੁਰਵੈਦਿਕ ਮੈਡੀਕਲ ਟੂਰਿਜ਼ਮ ਨੂੰ ਪ੍ਰਫੁੱਲਤ ਕਰਨ ਦਾ ਸੱਦਾ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ, ਜ਼ੀਰਾ ਦੀ ਸ਼ਰਾਬ ਫੈਕਟਰੀ ਤੁਰੰਤ ਪ੍ਰਭਾਵ ਨਾਲ ਬੰਦ Tuesday 17 January 2023 01:58 PM UTC+00 | Tags: breaking-news cm-bhagwant-mann marlboro news nwes punjab-environment punjab-government the-unmute-breaking-news zira-liquor-factory zira-marlboro-liquor-factory ਚੰਡੀਗੜ੍ਹ, 17 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਲਈ ਜ਼ੀਰਾ ਦੀ ਮਾਲਬਰੋ ਸ਼ਰਾਬ ਫੈਕਟਰੀ (Zira Marlboro liquor factory) ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਨੂੰ ਵਾਤਾਵਰਨ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਸੂਬਾ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਵਾਤਾਵਰਨ ਮਾਹਿਰਾਂ ਅਤੇ ਕਾਨੂੰਨੀ ਮਾਹਿਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਫ਼ੈਕਟਰੀ ਦੇ ਸੂਬੇ ਦੇ ਵਾਤਾਵਰਨ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪ੍ਰਾਜੈਕਟ ਨੂੰ ਰੱਦ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਫ਼ੈਕਟਰੀ ਨਾਲ ਇਲਾਕੇ ਦਾ ਵਾਤਾਵਰਨ ਸੰਤੁਲਨ ਵਿਗੜ ਸਕਦਾ ਸੀ। ਉਨ੍ਹਾਂ ਕਿਹਾ ਕਿ ਇਸ ਫ਼ੈਕਟਰੀ ਦੇ ਵਾਤਾਵਰਨ ਅਤੇ ਮਨੁੱਖੀ ਜੀਵਨ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਸ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਵਾਸਤੇ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਦੇ ਵਾਤਾਵਰਨ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਣਗੇ। The post ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲਾ, ਜ਼ੀਰਾ ਦੀ ਸ਼ਰਾਬ ਫੈਕਟਰੀ ਤੁਰੰਤ ਪ੍ਰਭਾਵ ਨਾਲ ਬੰਦ appeared first on TheUnmute.com - Punjabi News. Tags:
|
ਮਾਨ ਸਰਕਾਰ ਵੱਲੋਂ ਮਲੋਟ ਦੇ ਸੀਵਰੇਜ਼ ਸਿਸਟਮ ਨੂੰ ਮੁੜ ਤੋਂ ਸੁਰਜੀਤ ਕਰਨ ਲਈ 35.20 ਕਰੋੜ ਦੇ ਪ੍ਰੋਜੈਕਟ ਦੀ ਪ੍ਰਵਾਨਗੀ: ਡਾ.ਬਲਜੀਤ ਕੌਰ Tuesday 17 January 2023 02:01 PM UTC+00 | Tags: 35.20 aam-aadmi-party breaking-news cm-bhagwant-mann dr-baljit-kaur malout news punjab-government the-unmute-breaking-news the-unmute-news ਚੰਡੀਗੜ੍ਹ, 17 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਮਲੋਟ (Malout) ਦੇ ਸੀਵਰੇਜ਼ ਸਿਸਟਮ ਨੂੰ ਮੁੜ ਤੋਂ ਸੁਰਜੀਤ ਕਰਨ ਲਈ 35.20 ਕਰੋੜ ਦੇ ਪ੍ਰੋਜੈਕਟ ਦੀ ਪ੍ਰਵਾਨਗੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਹਰ ਪਬਲਿਕ ਮੀਟਿੰਗ ਵਿੱਚ ਲੋਕਾਂ ਦੀ ਮੁੱਖ ਮੰਗ ਸੀਵਰੇਜ ਸਮੱਸਿਆ ਹੱਲ ਕਰਨ ਦੀ ਹੁੰਦੀ ਸੀ। ਪਿਛਲੇ 8 ਸਾਲ ਤੋ ਮਲੋਟ ਦੇ ਨਿਵਾਸੀ ਸੀਵਰੇਜ ਦਾ ਸੰਤਾਪ ਝਲ ਰਹੇ ਸਨ। ਸਾਰੀਆਂ ਮੋਟਰਾਂ ਖਰਾਬ ਸਨ ਅਤੇ ਨਕਾਰਾ ਹੋ ਚੁੱਕਿਆ ਸਨ। ਡਿਸਪੋਜ਼ਲ ਉਪਰ ਜਰਨੇਟਰ ਨਹੀਂ ਸਨ। ਸ਼ਹਿਰ ਦੇ ਮੁੱਖ ਵਾਰਡ 19,25,26,27 ਦਾ ਸੀਵਰ ਅਤੇ ਫਾਜ਼ਿਲਕਾ ਰੋਡ ਦਾ ਮੈਨ ਸੀਵਰੇਜ ਖਰਾਬ ਹੋ ਚੁੱਕਿਆ ਸੀ ਅਤੇ ਸੀਵਰੇਜ਼ ਲੋਕਾਂ ਦੀ ਮੁੱਖ ਮੁਸ਼ਕਿਲ ਬਣ ਚੁੱਕੀ ਸੀ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ। ਲੋਕਾਂ ਦੀ ਮੰਗ ਦੇ ਮੱਦੇਨਜ਼ਰ ਮਲੋਟ ਦੇ ਸਿਸਟਮ ਨੂੰ ਮੁੜ ਤੋਂ ਸੁਰਜੀਤ ਕਰਨ ਲਈ 35.20 ਕਰੋੜ ਦੀ ਰਾਸ਼ੀ ਦਾ ਪ੍ਰੋਜੈਕਟ ਸਰਕਾਰ ਵਲੋਂ ਪਾਸ ਕਰ ਦਿੱਤਾ ਗਿਆ ਹੈ ਅਤੇ ਇਸੇ ਵਿੱਤੀ ਵਰੇ ਵਿਚ ਕਰੀਬ 9 ਕਰੋੜ ਦੀ ਰਾਸ਼ੀ ਦੇ ਟੈਂਡਰ ਅਧੀਨ ਕੰਮ ਆਰੰਭ ਕਰ ਦਿੱਤਾ ਜਾਵੇਗਾ। ਜਿਸ ਨਾਲ ਸਾਰਿਆਂ ਡਿਸਪੋਜ਼ਲ ਤੇ ਨਵੀਂ ਮਸ਼ੀਨਰੀ ਦੇ ਨਾਲ ਨਾਲ ਪਾਵਰ ਕਟ ਵੇਲੇ ਜਰਨੇਟਰ ਦਾ ਇੰਤਜ਼ਾਮ ਵੀ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸ਼ਹਿਰ ਦੇ ਮੁੱਖ ਵਾਰਡ 19,25,26,27 ਦੇ ਵਸਨੀਕਾਂ ਨੂੰ ਸੀਵਰੇਜ ਸਮੱਸਿਆ ਤੋ ਨਿਜ਼ਾਤ ਮਿਲ ਜਾਵੇਗੀ ਅਤੇ ਵਾਰਡ 17 ਦੇ ਛੱਪੜ ਤੇ ਮੋਟਰ ਦਾ ਪ੍ਰਬੰਧ ਵੱਖਰੇ ਤੌਰ ਤੇ ਕਿੱਤਾ ਜਾ ਰਿਹਾ ਹੈ। The post ਮਾਨ ਸਰਕਾਰ ਵੱਲੋਂ ਮਲੋਟ ਦੇ ਸੀਵਰੇਜ਼ ਸਿਸਟਮ ਨੂੰ ਮੁੜ ਤੋਂ ਸੁਰਜੀਤ ਕਰਨ ਲਈ 35.20 ਕਰੋੜ ਦੇ ਪ੍ਰੋਜੈਕਟ ਦੀ ਪ੍ਰਵਾਨਗੀ: ਡਾ.ਬਲਜੀਤ ਕੌਰ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ਕਰਨ ਦਾ ਫੈਸਲਾ ਕਰਕੇ ਪੰਜਾਬ ਦਾ ਪੁੱਤਰ ਹੋਣ ਦਾ ਸਬੂਤ ਦਿੱਤਾ: ਕੁਲਦੀਪ ਸਿੰਘ ਧਾਲੀਵਾਲ Tuesday 17 January 2023 02:04 PM UTC+00 | Tags: aam-aadmi-party breaking-news cm-bhagwant-mann kuldeep-singh-dhaliwal latest-news news punjab punjab-government zira-liquor-factory ਚੰਡੀਗੜ੍ਹ, 17 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ਕਰਨ ਦਾ ਫੈਸਲਾ ਕਰਕੇ ਪੰਜਾਬ ਦਾ ਪੁੱਤਰ ਹੋਣ ਦਾ ਸਬੂਤ ਦਿੱਤਾ ਹੈ। ਪੰਜਾਬ ਦੇ ਖੇਤੀਬਾੜੀ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਕਰਕੇ ਇਹ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਜ਼ੀਰਾ ਫ਼ੈਕਟਰੀ ਬੰਦ ਕਰਨ ਦਾ ਫੈਸਲਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਉਹ ਪੰਜਾਬ ਤੇ ਪੰਜਾਬੀਆਂ ਦੇ ਸੱਚੇ ਰਖਵਾਲੇ ਹਨ। ਸ. ਧਾਲੀਵਾਲ ਨੇ ਕਿਹਾ ਕਿ ਮੈਂ 17 ਦਸੰਬਰ, 2022 ਨੂੰ ਮੁੱਖ ਮੰਤਰੀ ਦਾ ਸੁਨੇਹਾ ਲੈ ਕੇ ਜ਼ੀਰਾ ਵਿਖੇ ਧਰਨੇ 'ਚ ਗਿਆ ਸਾਂ ਅਤੇ ਇੱਕ ਮਹੀਨੇ 'ਚ ਕਾਨੂੰਨੀ ਪ੍ਰਕਿਰਿਆ ਅਪਣਾ ਕੇ ਬਣਦੀ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਆਇਆ ਸਾਂ। ਉਨ੍ਹਾਂ ਕਿਹਾ ਕਿ ਕਿ ਅੱਜ ਇੱਕ ਮਹੀਨਾ ਪੂਰਾ ਹੋਣ 'ਤੇ ਪੰਜਾਬ ਦੀ ਧਰਤੀ ਤੇ ਕਿਸਾਨੀ ਨੂੰ ਬਚਾਉਣ ਵਾਲਾ ਇਤਿਹਾਸਕ ਫੈਸਲਾ ਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਆਬੋ-ਹਵਾ ਨੂੰ ਦੂਸ਼ਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਕਿਸਾਨੀ ਪਰਿਵਾਰ ਨਾਲ ਸਬੰਧਤ ਹਨ ਅਤੇ ਪੰਜਾਬ ਨੂੰ ਪਿਆਰ ਕਰਨ ਵਾਲੇ ਵਿਅਕਤੀ ਹਨ। ਉਨ੍ਹਾਂ ਕਿਹਾ ਕਿ ਮੈਨੂੰ ਸ. ਭਗਵੰਤ ਮਾਨ ਦੀ ਕੈਬਨਿਟ 'ਚ ਸ਼ਾਮਲ ਹੋਣ ਦਾ ਮਾਣ ਹੈ। The post CM ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ਕਰਨ ਦਾ ਫੈਸਲਾ ਕਰਕੇ ਪੰਜਾਬ ਦਾ ਪੁੱਤਰ ਹੋਣ ਦਾ ਸਬੂਤ ਦਿੱਤਾ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |

