TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਲੁਧਿਆਣਾ ਕੋਰਟ ਬੰਬ ਬਲਾਸਟ ਮਾਮਲਾ: ਸ੍ਰੀ ਮੁਕਤਸਰ ਸਾਹਿਬ 'ਚ ਐੱਨਆਈਏ ਵਲੋਂ ਛਾਪੇਮਾਰੀ Friday 20 January 2023 05:34 AM UTC+00 | Tags: aam-aadmi-party breaking-news cm-bhagwant-mann ludhiana-court ludhiana-court-bomb-blast-case news nia-raid nia-raids punjab punjab-government punjab-police sri-muktsar-sahib the-unmute-breaking-news ਚੰਡੀਗੜ੍ਹ 20 ਜਨਵਰੀ 2023: ਲੁਧਿਆਣਾ ਕੋਰਟ ਕੰਪਲੈਕਸ ਬੰਬ ਬਲਾਸਟ ਮਾਮਲੇ ਵਿੱਚ ਸ੍ਰੀ ਮੁਕਤਸਰ ਸਾਹਿਬ ਵਿੱਚ ਐੱਨਆਈਏ (NIA) ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਐੱਨਆਈਏ ਦੀ ਟੀਮ ਸ੍ਰੀ ਤੜਕਸਾਰ ਮੁਕਤਸਰ ਸਾਹਿਬ ਪਹੁੰਚੀ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਮਾਰਗ ਗੁਰੂ ਅੰਗਦ ਦੇਵ ਨਗਰ ਗਲੀ ਨੰਬਰ 13 ਵਿਚ ਸੋਨੂੰ ਨਾਂਅ ਦੇ ਵਿਅਕਤੀ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। The post ਲੁਧਿਆਣਾ ਕੋਰਟ ਬੰਬ ਬਲਾਸਟ ਮਾਮਲਾ: ਸ੍ਰੀ ਮੁਕਤਸਰ ਸਾਹਿਬ ‘ਚ ਐੱਨਆਈਏ ਵਲੋਂ ਛਾਪੇਮਾਰੀ appeared first on TheUnmute.com - Punjabi News. Tags:
|
CM ਮਾਨ ਕਿਸਾਨਾਂ ਨੂੰ ਖ਼ਰਾਬ ਹੋਈਆਂ ਫਸਲਾਂ ਦਾ ਦੇਣਗੇ ਮੁਆਵਜ਼ਾ, ਪਟਿਆਲਾ 'ਚ ਵਿਕਾਸ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ Friday 20 January 2023 05:44 AM UTC+00 | Tags: aam-aadmi-party balluana bhagwant-mann breaking-news cm-bhagwant-mann fazilka news patiala punjab punjab-farmers punjab-government the-unmute-breaking-news ਚੰਡੀਗੜ੍ਹ 20 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ (Patiala) ਦਾ ਦੌਰਾ ਕਰਨਗੇ। ਇੱਥੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਲਈ ਕਈ ਐਲਾਨ ਵੀ ਕੀਤੇ ਜਾ ਸਕਦੇ ਹਨ। ਹੁਣ ਜਲਦੀ ਹੀ ਪਟਿਆਲਾ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਇਸਤੋਂ ਬਾਅਦ ਉਹ ਫਾਜ਼ਿਲਕਾ ਜਾ ਕੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਨਾਲ ਸਬੰਧਤ ਚੈੱਕ ਦੇਣਗੇ | ਪੰਜਾਬ ਦੇ ਕਿਸਾਨਾਂ ਨੂੰ ਖ਼ਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣਗੇ।। ਜ਼ਿਕਰਯੋਗ ਹੈ ਕਿ ਸਾਲ 2020 ‘ਚ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਸੀ। ਜਿਕਰਯੋਗ ਹੈ ਕਿ ਸਾਲ 2020 ਵਿੱਚ ਗੁਲਾਬੀ ਸੁੰਡੀ, ਬੇਮੌਸਮੀ ਬਾਰਿਸ਼ ਅਤੇ ਹੋਰ ਕਾਰਨਾਂ ਕਾਰਨ ਸੂਬੇ ਵਿੱਚ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਸੀ। ਅਬੋਹਰ ਅਤੇ ਬੱਲੂਆਣਾ ਖੇਤਰਾਂ ਵਿੱਚ ਵੀ ਸਾਲ 2020 ਵਿੱਚ ਬਾਰਸ਼ਾਂ ਕਾਰਨ ਖ਼ਰਾਬ ਹੋਈ ਫਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਗਏ। ਮੀਂਹ ਕਾਰਨ ਅਬੋਹਰ ਅਤੇ ਬੱਲੂਆਣਾ ਖੇਤਰ ਵਿੱਚ ਨਰਮੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। The post CM ਮਾਨ ਕਿਸਾਨਾਂ ਨੂੰ ਖ਼ਰਾਬ ਹੋਈਆਂ ਫਸਲਾਂ ਦਾ ਦੇਣਗੇ ਮੁਆਵਜ਼ਾ, ਪਟਿਆਲਾ ‘ਚ ਵਿਕਾਸ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ appeared first on TheUnmute.com - Punjabi News. Tags:
|
ਜੇਕਰ ਮਨਪ੍ਰੀਤ ਬਾਦਲ ਦਾ ਦਿਲ ਪੰਜਾਬ ਲਈ ਧੜਕਦਾ ਹੈ ਤਾਂ ਪੰਜਾਬ ਲਈ ਕੇਂਦਰ ਸਰਕਾਰ ਤੋਂ ਲਵੇ ਵਿਸ਼ੇਸ਼ ਵਿੱਤੀ ਪੈਕੇਜ: ਪ੍ਰਤਾਪ ਬਾਜਵਾ Friday 20 January 2023 05:49 AM UTC+00 | Tags: aam-aadmi-party cm-bhagwant-mann manpreet-badal manpreet-singh-badal news pratap-singh-bajwa punjab punjab-bjp punjab-government the-unmute-breaking-news the-unmute-punjab ਗੁਰਦਾਸਪੁਰ, 20 ਜਨਵਰੀ 2023: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਸਿੱਧ ਹੋ ਗਿਆ ਹੈ ਮਨਪ੍ਰੀਤ ਪੂਰੀ ਤਰ੍ਹਾਂ ਸਿਆਸੀ ਮੌਕਾਪ੍ਰਸਤ ਹੈ। ਮਨਪ੍ਰੀਤ ਬਾਦਲ ਇੰਡੀਅਨ ਨੈਸ਼ਨਲ ਕਾਂਗਰਸ (ਆਈਐਨਸੀ) ਦੀ ਮੁੱਢਲੀ ਮੈਂਬਰਸ਼ਿਪ ਛੱਡਣ ਤੋਂ ਬਾਅਦ ਜੇਪੀ ਨੱਡਾ ਅਤੇ ਪੀਯੂਸ਼ ਗੋਇਲ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਸਨ। ਬਾਜਵਾ ਨੇ ਕਿਹਾ ਕਿ ਸੱਤ ਸਾਲ ਪਹਿਲਾਂ ਤਕ ਮਨਪ੍ਰੀਤ ਬਾਦਲ ਪੂਰੀ ਤਰ੍ਹਾਂ ਆਵਾਜਾਰ ਤੇ ਉਜੜ ਚੁਕੇ ਸਨ ਪਰ ਕਾੰਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਕਲਾਵੇ ਚ ਲੈਕੇ ਉਸ ਦੀ ਆਨ ਸ਼ਾਨ ਬਹਾਲ ਕੀਤੀ ਅੱਜ ਉਸਨੇ ਸੀਨੀਅਰ ਕਾਂਗਰਸੀ ਲੀਡਰਸ਼ਿਪ ਦੇ ਨਾਲ-ਨਾਲ ਪਾਰਟੀ ਦੀ ਪਿੱਠ 'ਚ ਛੁਰਾ ਮਾਰਿਆ ਹੈ। ਬਾਜਵਾ ਨੇ ਕਿਹਾ ਕਿ 2012 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਾਦਲ ਦੀ ਸਿਆਸੀ ਜਥੇਬੰਦੀ ਪੀਪਲਜ਼ ਪਾਰਟੀ ਆਫ਼ ਪੰਜਾਬ (ਪੀਪੀਪੀ) ਦਾ ਪੂਰੀ ਤਰ੍ਹਾਂ ਨਾਲ ਸਫਾਇਆ ਹੋ ਗਿਆ ਸੀ ਅਤੇ ਇਹ ਕੁੱਲ ਪੋਲ ਹੋਈਆਂ ਵੋਟਾਂ ਦਾ ਸਿਰਫ਼ 5 ਫ਼ੀਸਦੀ ਹੀ ਹਾਸਲ ਕਰ ਸਕੀ ਸੀ। ਕਾਂਗਰਸ ਲੀਡਰਸ਼ਿਪ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੋਵਾਂ ਨੇ ਬਾਦਲ ਨੂੰ ਆਪਣੀ ਪਾਰਟੀ ਨੂੰ ਕਾਂਗਰਸ ਵਿੱਚ ਰਲੇਵਾਂ ਕਰਨ ਦੀ ਇਜਾਜ਼ਤ ਦਿੱਤੀ ਅਤੇ ਬਾਅਦ ਵਿੱਚ ਜਦੋਂ ਪਾਰਟੀ 2017 ਵਿੱਚ ਸੱਤਾ ਵਿੱਚ ਆਈ ਤਾਂ ਉਸ ਨੂੰ ਵਿੱਤ ਮੰਤਰਾਲੇ ਨਾਲ ਨਿਵਾਜਿਆ ਗਿਆ ਜਿਸਦੀ ਉਸਨੇ ਬਹੁਤ ਸਖ਼ਤ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਬਾਦਲ ਵਰਗੇ ਸਿਆਸਤਦਾਨਾਂ ਨੇ ਇਹਦੇ ਕੋਲੋਂ ਖਹਿੜਾ ਛੁਡਵਾਇਆ ਸੀ ਅਤੇ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਤੋਂ ਵੀ ਸਿਰਫ਼ ਇਸ ਲਈ ਵੱਖ ਹੋ ਗਏ ਸਨ ਕਿਉਂਕਿ ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਜਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਸਿਆਸੀ ਹਲਕਿਆਂ ਵਿਚ ਇਹ ਜਾਣਿਆ-ਪਛਾਣਿਆ ਤੱਥ ਹੈ ਕਿ ਮਨਪ੍ਰੀਤ ਬਾਦਲ ਇਕ ਅਜਿਹਾ ਮੌਕਾਪ੍ਰਸਤ ਹੈ, ਜੋ ਕਿਸੇ ਦੀ ਵੀ ਪਿੱਠ 'ਤੇ ਛੁਰਾ ਮਾਰ ਸਕਦਾ ਹੈ। ਬਾਜਵਾ ਨੇ ਕਿਹਾ ਕਿ ਬਾਦਲ ਪਰਿਵਾਰ ਤੋਂ ਵੱਖ ਹੋਣ ਤੋਂ ਬਾਅਦ ਵੀ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਮਾੜੇ ਸ਼ਾਸਨ ਲਈ ਇਕ ਵੀ ਸ਼ਬਦ ਨਹੀਂ ਬੋਲਿਆ। ਇਸੇ ਤਰ੍ਹਾਂ ਮਨਪ੍ਰੀਤ ਨੇ ਕਦੇ ਵੀ ਭਾਜਪਾ ਅਤੇ ਆਰਐਸਐਸ ਦੀ ਵਿਚਾਰਧਾਰਾ ਦੀ ਆਲੋਚਨਾ ਕਰਨ ਦੀ ਹਿੰਮਤ ਨਹੀਂ ਕੀਤੀ। ਬਾਜਵਾ ਨੇ ਰਾਹੁਲ ਗਾਂਧੀ ਦੀ ਪ੍ਰੈਸ ਕਾਨਫਰੰਸ ਦਾ ਵੀ ਹਵਾਲਾ ਦਿੱਤਾ ਜਿਸ ਵਿੱਚ ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਕਾਂਗਰਸ ਭਾਜਪਾ ਵਿੱਚ ਜਾ ਰਹੇ ਇਸ ਤਰ੍ਹਾਂ ਦੇ ਲੋਕਾਂ ਤੋਂ ਚਿੰਤਤ ਨਹੀਂ ਹੈ। ਬਾਜਵਾ ਨੇ ਮਨਪ੍ਰੀਤ ਬਾਦਲ ਨੂੰ ਪੰਜਾਬ ਦੇ ਵਿੱਤ ਮੰਤਰੀ ਹੁੰਦਿਆਂ ਸੂਬੇ ਦੇ ਵਿੱਤ ਦੀ ਦੁਰਵਰਤੋਂ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ। ਵਿੱਤ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਸੂਬੇ ਨੂੰ ਵੱਖ-ਵੱਖ ਅਦਾਰਿਆਂ ਤੋਂ ਮੋਟੇ ਕਰਜ਼ੇ ਲੈਣੇ ਪਏ, ਜਿਸ ਕਾਰਨ ਸੂਬਾ 2.82 ਲੱਖ ਕਰੋੜ ਦਾ ਕਰਜ਼ਾਈ ਹੋ ਗਿਆ। ਬਾਜਵਾ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੇ ਕਦੇ ਵੀ ਸੂਬੇ ਦੇ ਵਿੱਤ ਪ੍ਰਬੰਧਨ ਦੀਆਂ ਬਾਰੀਕੀਆਂ ਨੂੰ ਨਹੀਂ ਸਮਝਿਆ। ਬਾਜਵਾ ਨੇ ਕਿਹਾ, ਚੋਰੀ ਕੀਤੇ ਕੁਝ ਉਰਦੂ ਦੇ ਸ਼ੇਅਰ ਬੋਲਣ ਨਾਲ ਗੰਭੀਰ ਵਿੱਤੀ ਸੰਕਟ ਦਾ ਹੱਲ ਨਹੀਂ ਹੁੰਦਾ ਜਿਸ ਨੂੰ ਉਹ ਕਦੇ ਸਮਝ ਨਹੀਂ ਸਕਦਾ ਸੀ। The post ਜੇਕਰ ਮਨਪ੍ਰੀਤ ਬਾਦਲ ਦਾ ਦਿਲ ਪੰਜਾਬ ਲਈ ਧੜਕਦਾ ਹੈ ਤਾਂ ਪੰਜਾਬ ਲਈ ਕੇਂਦਰ ਸਰਕਾਰ ਤੋਂ ਲਵੇ ਵਿਸ਼ੇਸ਼ ਵਿੱਤੀ ਪੈਕੇਜ: ਪ੍ਰਤਾਪ ਬਾਜਵਾ appeared first on TheUnmute.com - Punjabi News. Tags:
|
ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ 'ਚ ਹੋ ਸਕਦੀ ਹੈ ਸ਼ਾਮਲ Friday 20 January 2023 05:58 AM UTC+00 | Tags: bjp breaking-news latest-news news nws praneet-kaur praneet-kaur-can-join-bjp punjab-bjp punjab-congress punjab-news sukhjinder-singh-randhawa the-unmute-breaking-news the-unmute-punjab ਚੰਡੀਗੜ੍ਹ 20 ਜਨਵਰੀ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਟਿਆਲਾ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਫਿਲਹਾਲ ਰੈਲੀ ਦੀ ਨਵੀਂ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ (Praneet Kaur) ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਹੋਰ ਤੇਜ਼ ਹੋ ਗਈਆਂ ਹਨ। ਸੂਤਰਾਂ ਅਨੁਸਾਰ ਪ੍ਰਨੀਤ ਕੌਰ (Praneet Kaur) ਕਿਸੇ ਵੀ ਸਮੇਂ ਭਾਜਪਾ ਵਿੱਚ ਸ਼ਾਮਲ ਹੋ ਸਕਦੀ ਹੈ। ਇਸ ਦੇ ਲਈ ਉਹ ਆਪਣੇ ਪਤੀ ਕੈਪਟਨ ਅਮਰਿੰਦਰ ਸਿੰਘ ਵਾਂਗ ਦਿੱਲੀ ਵੀ ਜਾ ਸਕਦੀ ਹੈ। ਉੱਥੇ ਉਹ ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਭਾਜਪਾ ‘ਚ ਸ਼ਾਮਲ ਹੋ ਸਕਦੀ ਹੈ। ਬੀਤੇ ਦਿਨੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਠਾਨਕੋਟ ਜਨ ਸਭਾ ‘ਚ ਕਿਹਾ ਹੈ ਕਿ ਪ੍ਰਨੀਤ ਕੌਰ ਨੂੰ ਪਾਰਟੀ ‘ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਜੋ ਛੱਡ ਗਏ ਹਨ, ਇਹ ਪਾਰਟੀ ਲਈ ਚੰਗਾ ਹੈ | ਇਸ ਲਈ ਪ੍ਰਨੀਤ ਕੌਰ ਨੂੰ ਵੀ ਪਾਰਟੀ ‘ਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਰੰਧਾਵਾ ਨੇ ਕੈਪਟਨ ਦੇ ਪਰਿਵਾਰ ਨੂੰ ਪੰਜਾਬ ਦਾ ਗੱਦਾਰ ਨੰਬਰ-1 ਵੀ ਕਿਹਾ। The post ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ ‘ਚ ਹੋ ਸਕਦੀ ਹੈ ਸ਼ਾਮਲ appeared first on TheUnmute.com - Punjabi News. Tags:
|
ਭ੍ਰਿਸ਼ਟਾਚਾਰ ਮਾਮਲੇ 'ਚ ਏਆਈਜੀ ਅਸ਼ੀਸ਼ ਕਪੂਰ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ Friday 20 January 2023 06:07 AM UTC+00 | Tags: aig-ashish-kapoor aig-ashish-kapoor-arrested breaking-news bribe-case bribe-case-in-punjab crime dsp-intelligence-pawan-kumar dsp-pawan-kumar news pathankot poonam-raja punjab-and-haryana-high-court punjab-police punjab-vigilance-bureau vigilance-bureau vigilance-bureau-punjab zirakpur-police ਚੰਡੀਗੜ੍ਹ 20 ਜਨਵਰੀ 2023: ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਏਆਈਜੀ ਅਸ਼ੀਸ਼ ਕਪੂਰ (AIG Ashish Kapoor) ਨੂੰ ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਰੈਗੂਲਰ ਜ਼ਮਾਨਤ ਦੀ ਮੰਗ ਸਬੰਧੀ ਹਾਈਕੋਰਟ ਵਿੱਚ ਦਾਇਰ ਪਟੀਸ਼ਨ 'ਤੇ ਸੁਣਵਾਈ 22 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਆਸ਼ੀਸ਼ ਕਪੂਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਬਿਪਨ ਘਈ ਨੇ ਕਿਹਾ ਕਿ ਇਸ ਪਟੀਸ਼ਨ ‘ਤੇ ਵੀਰਵਾਰ ਨੂੰ ਸੁਣਵਾਈ ਨਾ ਹੋਣ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਈ ਹੈ। ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਨੇ 6 ਅਕਤੂਬਰ ਨੂੰ ਏਆਈਜੀ ਆਸ਼ੀਸ਼ ਕਪੂਰ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਇਹ ਮਾਮਲਾ 2016 ਦਾ ਹੈ, ਜਦੋਂ ਉਹ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਸੀ। ਇਲਜ਼ਾਮ ਹੈ ਕਿ ਪੂਨਮ ਰਾਜਨ ਆਪਣੀ ਮਾਂ ਪ੍ਰੇਮ ਲਤਾ, ਭਰਾ ਕੁਲਦੀਪ ਸਿੰਘ ਅਤੇ ਭਰਜਾਈ ਪ੍ਰੀਤੀ ਦੇ ਨਾਲ ਜ਼ੀਰਕਪੁਰ ਦੇ ਇੱਕ ਥਾਣੇ ਵਿੱਚ ਇੱਕ ਮਾਮਲੇ ਵਿੱਚ ਪੁਲਿਸ ਰਿਮਾਂਡ ਵਿੱਚ ਸੀ। ਇਸ ਤੋਂ ਬਾਅਦ ਆਸ਼ੀਸ਼ ਕਪੂਰ ਪੁਲਿਸ ਸਟੇਸ਼ਨ ਗਿਆ ਅਤੇ ਕਥਿਤ ਤੌਰ ‘ਤੇ ਰਾਜਨ ਦੀ ਮਾਂ ਪ੍ਰੇਮ ਲਥਾ ਨੂੰ ਭਰੋਸਾ ਦਿਵਾਇਆ ਕਿ ਉਹ ਅਦਾਲਤ ਤੋਂ ਉਸਦੀ ਜ਼ਮਾਨਤ ਅਤੇ ਬਰੀ ਹੋਣ ਦਾ ਪ੍ਰਬੰਧ ਕਰੇਗਾ। ਦੋਸ਼ਾਂ ਮੁਤਾਬਕ ਉਨ੍ਹਾਂ ਨੇ ਇਸ ਬਦਲੇ ਵਿੱਚ ਇੱਕ ਕਰੋੜ ਦੀ ਰਿਸ਼ਵਤ ਲਈ ਸੀ। The post ਭ੍ਰਿਸ਼ਟਾਚਾਰ ਮਾਮਲੇ ‘ਚ ਏਆਈਜੀ ਅਸ਼ੀਸ਼ ਕਪੂਰ ਨੂੰ ਹਾਈਕੋਰਟ ਵਲੋਂ ਨਹੀਂ ਮਿਲੀ ਰਾਹਤ appeared first on TheUnmute.com - Punjabi News. Tags:
|
ਪ੍ਰਧਾਨ ਮੰਤਰੀ ਮੋਦੀ ਨੇ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਨਵੇਂ ਭਰਤੀ 71,000 ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ Friday 20 January 2023 06:22 AM UTC+00 | Tags: 71 appointment-letters breaking-news employment-fairs government-departments india jobs news prime-minister-modi prime-minister-narendra-modi rojgar-mela the-unmute-breaking-news the-unmute-news ਚੰਡੀਗੜ੍ਹ 20 ਜਨਵਰੀ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਵੇਂ ਨਿਯੁਕਤ ਕੀਤੇ ਗਏ 71,000 ਨਿਯੁਕਤੀ ਪੱਤਰ ਵਨਡੇ | ਇਸਦੇ ਨਾਲ ਹੀ ਪ੍ਰਧਾਨ ਮੰਤਰੀ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਵੇਂ ਭਰਤੀ ਹੋਏ ਉਮੀਦਵਾਰਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਾਲ 2023 ਦਾ ਪਹਿਲਾ ਨੌਕਰੀ ਮੇਲਾ ਹੈ। ਇਸ ਸਾਲ ਦੀ ਸ਼ੁਰੂਆਤ ਉੱਜਵਲ ਭਵਿੱਖ ਦੀਆਂ ਨਵੀਆਂ ਉਮੀਦਾਂ ਨਾਲ ਹੋਈ ਹੈ। ਮੈਂ ਸਾਰੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਾ ਹਾਂ। ਆਉਣ ਵਾਲੇ ਦਿਨਾਂ ਵਿੱਚ ਲੱਖਾਂ ਹੋਰ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਨਿਯੁਕਤੀ ਮਿਲਣ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ, ਐਨਡੀਏ ਅਤੇ ਭਾਜਪਾ ਸ਼ਾਸਤ ਰਾਜਾਂ ਵਿੱਚ ਵੀ ਲਗਾਤਾਰ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਲਗਾਤਾਰ ਲੱਗ ਰਹੇ ਇਹ ਨੌਕਰੀ ਮੇਲੇ ਹੁਣ ਸਾਡੀ ਸਰਕਾਰ ਦੀ ਪਛਾਣ ਬਣ ਗਏ ਹਨ। ਇਹ ਦਰਸਾਉਂਦਾ ਹੈ ਕਿ ਸਾਡੀ ਸਰਕਾਰ ਆਪਣੇ ਸੰਕਲਪ ਨੂੰ ਕਿਵੇਂ ਸਾਬਤ ਕਰਦੀ ਹੈ। ਇਸ ਤੋਂ ਪਹਿਲਾਂ, ਪੀਐਮਓ ਨੇ ਕਿਹਾ ਕਿ ਇਹ ਨੌਕਰੀ ਮੇਲਾ ਰੁਜ਼ਗਾਰ ਸਿਰਜਣ ਨੂੰ ਪ੍ਰਮੁੱਖ ਤਰਜੀਹ ਦੇਣ ਲਈ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਰੁਜ਼ਗਾਰ ਮੇਲਾ ਰੁਜ਼ਗਾਰ ਸਿਰਜਣ ਵਿੱਚ ਉਤਪ੍ਰੇਰਕ ਵਜੋਂ ਕੰਮ ਕਰੇਗਾ। ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਨ ਅਤੇ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਲਈ ਸਾਰਥਕ ਮੌਕੇ ਪ੍ਰਦਾਨ ਕਰੇਗਾ। ਭਾਰਤ ਸਰਕਾਰ ਦੇ ਅਧੀਨ ਜੂਨੀਅਰ ਇੰਜੀਨੀਅਰ, ਲੋਕੋ ਪਾਇਲਟ, ਟੈਕਨੀਸ਼ੀਅਨ, ਇੰਸਪੈਕਟਰ, ਸਬ-ਇੰਸਪੈਕਟਰ, ਕਾਂਸਟੇਬਲ, ਸਟੈਨੋਗ੍ਰਾਫਰ, ਜੂਨੀਅਰ ਲੇਖਾਕਾਰ, ਗ੍ਰਾਮੀਣ ਡਾਕ ਸੇਵਕ, ਇਨਕਮ ਟੈਕਸ ਇੰਸਪੈਕਟਰ, ਅਧਿਆਪਕ, ਨਰਸ, ਡਾਕਟਰ, ਸਮਾਜਿਕ ਸੁਰੱਖਿਆ ਅਫਸਰ, ਪੀਏ, ਐਮ.ਟੀ.ਐਸ. ਦੇਸ਼ ਭਰ ਵਿੱਚ ਵੱਖ-ਵੱਖ ਅਸਾਮੀਆਂ ‘ਤੇ ਲਾਈਕ ਪੋਸਟਾਂ ਦਿੱਤੀਆਂ ਜਾਣਗੀਆਂ। The post ਪ੍ਰਧਾਨ ਮੰਤਰੀ ਮੋਦੀ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ‘ਚ ਨਵੇਂ ਭਰਤੀ 71,000 ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ appeared first on TheUnmute.com - Punjabi News. Tags:
|
ਪੰਜਾਬ 'ਚ ਮੌਸਮ ਨੇ ਬਦਲਿਆ ਮਿਜ਼ਾਜ, ਕਈ ਇਲਾਕਿਆਂ 'ਚ ਹਲਕੀ ਬਾਰਿਸ਼ Friday 20 January 2023 06:31 AM UTC+00 | Tags: bathinda breaking-news cold delhi-ncr fog heavy-rain heavy-snow latest-news meteorological-department meteorological-department-punjab news punjab punjab-heavy-fog punjab-news punjab-nws punjab-weather rain snowfall temperature the-unmute-breaking-news the-unmute-latest-news the-unmute-latest-update the-unmute-punjabi-news weather yellow-allert ਚੰਡੀਗੜ੍ਹ 20 ਜਨਵਰੀ 2023: ਪੰਜਾਬ ‘ਚ ਸ਼ੁੱਕਰਵਾਰ ਸਵੇਰੇ ਮੌਸਮ (weather) ਨੇ ਆਪਣਾ ਮਿਜ਼ਾਜ ਬਦਲ ਲਿਆ ਹੈ ਅਤੇ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ ਹੈ। ਸੀਤ ਲਹਿਰ ਦੇ ਵਿਚਕਾਰ ਲੋਕਾਂ ਲਈ ਇਹ ਚੰਗੀ ਖ਼ਬਰ ਹੈ ਕਿਉਂਕਿ ਹੁਣ 26 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਕਾਰਨ ਸੀਤ ਲਹਿਰ ਅਤੇ ਸੰਘਣੀ ਧੁੰਦ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਠੰਡ ਵੀ ਘੱਟ ਹੋਣ ਦੀ ਸੰਭਾਵਨਾ ਹੈ। ਬਾਰਿਸ਼ ਦੇ ਨਾਲ-ਨਾਲ ਤਾਪਮਾਨ ‘ਚ ਵਾਧਾ ਹੋਣ ਦੀ ਸੰਭਾਵਨਾ ਹੈ, ਭਾਵੇਂ ਪਿਛਲੇ ਦਿਨਾਂ ‘ਚ ਧੁੱਪ ਨਿਕਲੀ ਸੀ ਪਰ ਇਸ ਦੇ ਨਾਲ-ਨਾਲ ਸੀਤ ਲਹਿਰ ਵੀ ਚੱਲ ਰਹੀ ਸੀ, ਜਿਸ ਕਾਰਨ ਧੁੱਪ ‘ਚ ਜ਼ਿਆਦਾ ਅਸਰ ਦਿਖਾਈ ਨਹੀਂ ਦੇ ਰਿਹਾ ਸੀ। ਹੁਣ ਮੀਂਹ ਨਾਲ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਚਿਤਾਵਨੀ ਜਾਰੀ ਕੀਤੀ ਗਈ ਸੀ ਕਿ 22 ਤੋਂ 26 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। The post ਪੰਜਾਬ ‘ਚ ਮੌਸਮ ਨੇ ਬਦਲਿਆ ਮਿਜ਼ਾਜ, ਕਈ ਇਲਾਕਿਆਂ ‘ਚ ਹਲਕੀ ਬਾਰਿਸ਼ appeared first on TheUnmute.com - Punjabi News. Tags:
|
ਸਕੂਟ ਏਅਰਲਾਈਨਜ਼ ਨੇ ਯਾਤਰੀਆਂ ਤੋਂ ਮੰਗੀ ਮੁਆਫ਼ੀ, ਫਲਾਈਟ 32 ਯਾਤਰੀਆਂ ਨੂੰ ਲਏ ਬਿਨਾਂ ਹੋਈ ਸੀ ਰਵਾਨਾ Friday 20 January 2023 06:45 AM UTC+00 | Tags: amritsar amritsar-airport breaking-news dgca directorate-general-of-civil-aviation jaipur jaipur-airport latest-news news scoot-airline scoot-airlines scoot-airlines-news spicejet the-unmute-breaking-news the-unmute-latest-news the-unmute-punjabi-news ਚੰਡੀਗੜ੍ਹ 20 ਜਨਵਰੀ 2023: ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸਕੂਟ ਏਅਰਲਾਈਨਜ਼ (Scoot Airlines) ਵੱਲੋਂ 32 ਯਾਤਰੀਆਂ ਲਿਜਾਏ ਬਿਨਾਂ ਉਡਾਣ ਭਰ ਲਈ ਸੀ, ਜਿਸਦੇ ਚੱਲਦੇ ਨੂੰ ਸਕੂਟ ਏਅਰਲਾਈਨਜ਼ ਨੇ 32 ਯਾਤਰੀਆਂ ਤੋਂ ਮੁਆਫੀ ਮੰਗ ਲਈ ਗਈ ਹੈ। ਇੰਨਾ ਹੀ ਨਹੀਂ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀ.ਜੀ.ਸੀ.ਏ.) ਤੋਂ ਵੀ ਇਸ ਮਾਮਲੇ ‘ਚ ਰਿਪੋਰਟ ਮੰਗੀ ਗਈ ਹੈ ਅਤੇ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 18 ਜਨਵਰੀ ਨੂੰ ਸਕੂਟ ਦੀ ਫਲਾਈਟ 32 ਯਾਤਰੀਆਂ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਛੱਡ ਕੇ ਸਿੰਗਾਪੁਰ ਲਈ ਰਵਾਨਾ ਹੋਈ ਸੀ। ਹਵਾਈ ਅੱਡੇ ਦੇ ਨਿਰਦੇਸ਼ਕ ਵੀਕੇ ਸੇਠ ਦੇ ਅਨੁਸਾਰ, ਪਹਿਲੀ ਉਡਾਣ ਰਾਤ 8 ਵਜੇ ਲਈ ਨਿਰਧਾਰਤ ਕੀਤੀ ਗਈ ਸੀ, ਪਰ ਇਸ ਨੂੰ ਦੁਬਾਰਾ ਨਿਰਧਾਰਤ ਕੀਤਾ ਗਿਆ ਸੀ। ਫਲਾਈਟ ਨੇ ਲਗਭਗ 4 ਘੰਟੇ 3:55 ਸਮੇਂ ‘ਤੇ ਉਡਾਣ ਭਰੀ। ਏਅਰਲਾਈਨਜ਼ ਨੇ ਯਾਤਰੀਆਂ ਨੂੰ ਈ-ਮੇਲ ਭੇਜੇ, ਪਰ ਸਾਰੇ 32 ਯਾਤਰੀ ਇੱਕ ਏਜੰਟ ਕੋਲ ਰਹਿ ਗਏ । ਅੰਮ੍ਰਿਤਸਰ ਹਵਾਈ ਅੱਡੇ ਤੋਂ ਉਸ ਦਿਨ 263 ਯਾਤਰੀਆਂ ਨੇ ਉਡਾਣ ਭਰੀ। ਰਾਤ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਹੰਗਾਮੇ ਤੋਂ ਬਾਅਦ ਯਾਤਰੀ ਵਾਪਸ ਚਲੇ ਗਏ ਅਤੇ ਸਿਵਲ ਐਵੀਏਸ਼ਨ ਨੂੰ ਸ਼ਿਕਾਇਤ ਕੀਤੀ। ਹੰਗਾਮੇ ਤੋਂ ਬਾਅਦ ਸਕੂਟ ਏਅਰਲਾਈਨਜ਼ ਨੇ ਅੰਮ੍ਰਿਤਸਰ ਏਅਰਪੋਰਟ ‘ਤੇ ਵਾਪਰੀ ਘਟਨਾ ਲਈ ਮੁਆਫੀ ਮੰਗ ਲਈ ਹੈ। ਏਅਰਲਾਈਨਜ਼ ਦੇ ਬੁਲਾਰੇ ਨੇ ਕਿਹਾ ਹੈ ਕਿ ਉਹ ਲੋਕਾਂ ਨੂੰ ਹੋਈ ਅਸੁਵਿਧਾ ਲਈ ਮੁਆਫੀ ਚਾਹੁੰਦੇ ਹਨ। ਯਾਤਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। The post ਸਕੂਟ ਏਅਰਲਾਈਨਜ਼ ਨੇ ਯਾਤਰੀਆਂ ਤੋਂ ਮੰਗੀ ਮੁਆਫ਼ੀ, ਫਲਾਈਟ 32 ਯਾਤਰੀਆਂ ਨੂੰ ਲਏ ਬਿਨਾਂ ਹੋਈ ਸੀ ਰਵਾਨਾ appeared first on TheUnmute.com - Punjabi News. Tags:
|
ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ 7.65 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ Friday 20 January 2023 06:50 AM UTC+00 | Tags: aam-aadmi-party atrocities breaking-news cm-bhagwant-mann crime-report minister-of-social-justice minister-of-social-justice-empowerment-punjab news punjab punjab-government punjabi-news punjab-news the-unmute-breaking-news the-unmute-latest-news victims-of-atrocities ਚੰਡੀਗੜ੍ਹ, 20 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸ ਲਈ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਸਾਲ 2022-23 ਵਾਸਤੇ 7.65 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਕੇਂਦਰੀ ਪ੍ਰਾਯੋਜਿਤ ਸਕੀਮ ਸਿਵਲ ਅਧਿਕਾਰਾਂ ਦੀ ਸੁਰੱਖਿਆ ਐਕਟ 1955 ਅਤੇ ਅਤਿਆਚਾਰ ਰੋਕਥਾਮ ਐਕਟ 1989 ਤਹਿਤ ਸਾਲ 2022-23 ਦੌਰਾਨ ਬਜਟ ਉਪਬੰਧ ਦੇ ਸੂਬੇ ਦੇ ਹਿੱਸੇ ਵਜੋਂ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਕਰਕੇ ਸੂਬੇ ਦੇ ਹਿੱਸੇ ਵਜੋਂ 7.65 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਨੇ ਐਕਟ 1989 ਤਹਿਤ ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੀੜਤ ਪਰਿਵਾਰਾਂ ਨੂੰ ਮੁਆਵਜਾ ਦੇਣ ਸਬੰਧੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। The post ਅੱਤਿਆਚਾਰ ਤੋਂ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ 7.65 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ appeared first on TheUnmute.com - Punjabi News. Tags:
|
ਭਾਰਤ ਵਲੋਂ 4 ਬਿਲੀਅਨ ਅਮਰੀਕੀ ਡਾਲਰ ਦੀ ਕ੍ਰੈਡਿਟ ਲਾਈਨ ਨਾਲ ਸ੍ਰੀਲੰਕਾ ਨੂੰ ਮਿਲੀ ਵੱਡੀ ਰਾਹਤ: ਸ਼੍ਰੀਲੰਕਾ Friday 20 January 2023 07:14 AM UTC+00 | Tags: ali-sabri breaking-news colombo dr-s-jaishankar indias-foreign-minister-dr-s-jaishankar india-sri-lanka-realtion news sri-lanka ਚੰਡੀਗੜ੍ਹ, 20 ਜਨਵਰੀ 2023: ਭਾਰਤ ਦੇ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਸ਼੍ਰੀਲੰਕਾ (Sri Lanka) ਦੇ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਸੰਬੋਧਨ ਵਿੱਚ ਕਿਹਾ ਕਿ ਕੋਲੰਬੋ ਆਉਣ ਦਾ ਮੇਰਾ ਮੁੱਖ ਉਦੇਸ਼ ਇਨ੍ਹਾਂ ਔਖੇ ਪਲਾਂ ਵਿੱਚ ਸ਼੍ਰੀਲੰਕਾ ਨਾਲ ਭਾਰਤ ਦੀ ਇਕਜੁੱਟਤਾ ਦਾ ਪ੍ਰਗਟਾਵਾ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਸ਼੍ਰੀਲੰਕਾ ਦੀ ਅਰਥਵਿਵਸਥਾ, ਖਾਸ ਕਰਕੇ ਊਰਜਾ, ਸੈਰ-ਸਪਾਟਾ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿੱਚ ਵੱਡੇ ਨਿਵੇਸ਼ ਨੂੰ ਉਤਸ਼ਾਹਿਤ ਕਰੇਗਾ। ਜੈਸ਼ੰਕਰ ਨੇ ਕਿਹਾ ਕਿ ਭਾਰਤੀ ਸੈਲਾਨੀ ਇੱਥੇ ਆ ਕੇ ਸ੍ਰੀਲੰਕਾ ਪ੍ਰਤੀ ਸਕਾਰਾਤਮਕ ਭਾਵਨਾਵਾਂ ਦਾ ਪ੍ਰਗਟਾਵਾ ਕਰ ਰਹੇ ਹਨ। ਅਸੀਂ ਭਾਰਤੀ ਸੈਲਾਨੀਆਂ ਨੂੰ RuPay ਭੁਗਤਾਨ ਕਰਨ ਅਤੇ UPI ਸਿਸਟਮ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਕੇ ਇਸ ਵਿੱਚ ਸੁਧਾਰ ਕਰ ਸਕਦੇ ਹਾਂ। ਇਸ ਦੇ ਨਾਲ ਹੀ ਸ਼੍ਰੀਲੰਕਾ (Sri Lanka) ਦੇ ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਕਿਹਾ ਕਿ ਇਹ ਕਹਿਣਾ ਕੋਈ ਅਤਿਕਥਨੀ ਨਹੀਂ ਹੈ ਕਿ ਜ਼ਰੂਰੀ ਵਸਤਾਂ ਦੀ ਦਰਾਮਦ ਲਈ ਭਾਰਤ ਤੋਂ 4 ਬਿਲੀਅਨ ਅਮਰੀਕੀ ਡਾਲਰ ਦੀ ਕ੍ਰੈਡਿਟ ਲਾਈਨ ਦੀ ਵੱਡੀ ਸਹਾਇਤਾ ਦੇ ਕਾਰਨ ਅਸੀਂ ਕੁਝ ਪ੍ਰਾਪਤ ਕਰਨ ਵਿੱਚ ਕਾਮਯਾਬ ਹੋਏ ਹਾਂ। ਇਸ ਵਿੱਤੀ ਸਹਾਇਤਾ ਲਈ ਸ੍ਰੀਲੰਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਾ ਹੈ। The post ਭਾਰਤ ਵਲੋਂ 4 ਬਿਲੀਅਨ ਅਮਰੀਕੀ ਡਾਲਰ ਦੀ ਕ੍ਰੈਡਿਟ ਲਾਈਨ ਨਾਲ ਸ੍ਰੀਲੰਕਾ ਨੂੰ ਮਿਲੀ ਵੱਡੀ ਰਾਹਤ: ਸ਼੍ਰੀਲੰਕਾ appeared first on TheUnmute.com - Punjabi News. Tags:
|
ਪਹਿਲਵਾਨਾਂ ਦੇ ਧਰਨੇ 'ਤੇ ਬ੍ਰਿਜ ਭੂਸ਼ਣ ਦਾ ਬਿਆਨ, ਕਿਹਾ- ਮੈਂ ਮੂੰਹ ਖੋਲ੍ਹਾਂਗਾ ਤਾਂ ਸੁਨਾਮੀ ਆ ਜਾਵੇਗੀ Friday 20 January 2023 07:31 AM UTC+00 | Tags: breaking-news brij-bhushan delhi-protest indian-wrestlers indian-wrestling-federation latest-news news olympians-bajrang-poonia protest pt-usha punjab sports-news the-unmute-breaking-news vinesh-phogat wrestlers-protest wrestling-federation-of-india ਚੰਡੀਗੜ੍ਹ, 20 ਜਨਵਰੀ 2023: ਦਿੱਲੀ ਵਿਖੇ ਜੰਤਰ-ਮੰਤਰ ‘ਤੇ 18 ਜਨਵਰੀ ਤੋਂ ਸ਼ੁਰੂ ਹੋਇਆ ਭਾਰਤੀ ਪਹਿਲਵਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਹੈ| ਹੁਣ ਕਈ ਹੋਰ ਪਹਿਲਵਾਨ ਅਤੇ ਕੁਸ਼ਤੀ ਕੋਚ ਧਰਨੇ ਦੇ ਸਮਰਥਨ ਵਿਚ ਆ ਗਏ ਹਨ। ਕਈ ਸਿਆਸਤਦਾਨਾਂ ਨੇ ਵੀ ਵਿਰੋਧ ਕਰ ਰਹੇ ਪਹਿਲਵਾਨਾਂ ਦਾ ਸਮਰਥਨ ਕੀਤਾ ਹੈ। ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ (Brij Bhushan Singh) ‘ਤੇ ਮਨਮਾਨੀ ਕਰਨ ਅਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਪਹਿਲਵਾਨਾਂ ਦੀ ਮੰਗ ਹੈ ਕਿ ਬ੍ਰਿਜ ਭੂਸ਼ਨ ਸਿੰਘ ਨੂੰ ਹਟਾ ਕੇ ਕੁਸ਼ਤੀ ਸੰਘ ਨੂੰ ਖਤਮ ਕਰਕੇ ਨਵੀਂ ਐਸੋਸੀਏਸ਼ਨ ਬਣਾਉਣ ਦਾ ਫੈਸਲਾ ਕੀਤਾ ਜਾਵੇ। ਇਸ ਦੌਰਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ (Brij Bhushan Singh) ਨੇ ਮੀਡੀਆ ਨੂੰ ਕਿਹਾ ਕਿ ਜੇਕਰ ਉਹ ਮੂੰਹ ਖੋਲ੍ਹਣਗੇ ਤਾਂ ਸੁਨਾਮੀ ਆ ਜਾਵੇਗੀ। ਬ੍ਰਿਜ ਭੂਸ਼ਣ ਅਸਤੀਫਾ ਨਾ ਦੇਣ ‘ਤੇ ਅੜੇ ਹੋਏ ਹਨ। ਉਨ੍ਹਾਂ ਸ਼ਾਮ ਤੱਕ ਪ੍ਰੈੱਸ ਕਾਨਫਰੰਸ ਕਰਨ ਦੀ ਗੱਲ ਵੀ ਆਖੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰੈਸ ਕਾਨਫਰੰਸ ਵਿੱਚ ਉਹ ਪਹਿਲਵਾਨਾਂ ਦੇ ਪ੍ਰਦਰਸ਼ਨ ਪਿੱਛੇ ਸਿਆਸੀ ਸਾਜ਼ਿਸ਼ ਦਾ ਪਰਦਾਫਾਸ਼ ਕਰਨਗੇ। ਇਸ ਪ੍ਰਦਰਸ਼ਨ ਨੂੰ ਖਤਮ ਕਰਨ ਲਈ ਖੇਡ ਮੰਤਰਾਲੇ ਨੇ ਪਹਿਲਵਾਨਾਂ ਨਾਲ ਵੀ ਗੱਲਬਾਤ ਕੀਤੀ ਪਰ ਗੱਲਬਾਤ ਤੋਂ ਬਾਅਦ ਵੀ ਪਹਿਲਵਾਨ ਸੰਤੁਸ਼ਟ ਨਹੀਂ ਹੋਏ ਅਤੇ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਹੈ। ਦੂਜੇ ਪਾਸੇ ਪਹਿਲਵਾਨਾਂ ਨੇ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀਟੀ ਊਸ਼ਾ ਨੂੰ ਪੱਤਰ ਲਿਖ ਕੇ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਪਹਿਲਵਾਨਾਂ ਨੇ ਪੱਤਰ ‘ਚ ਬ੍ਰਿਜ ਭੂਸ਼ਣ ਸਿੰਘ ‘ਤੇ ਕਈ ਗੰਭੀਰ ਦੋਸ਼ ਲਗਾਏ ਹਨ ਅਤੇ ਕੁਸ਼ਤੀ ਸੰਘ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ। ਜਿਨ੍ਹਾਂ ਪਹਿਲਵਾਨਾਂ ਨੇ ਪੀਟੀ ਊਸ਼ਾ ਨੂੰ ਚਿੱਠੀਆਂ ਲਿਖੀਆਂ ਹਨ ਉਨ੍ਹਾਂ ਵਿੱਚ ਵਿਨੇਸ਼ ਫੋਗਾਟ, ਬਜਰੰਗ ਪੂਨੀਆ, ਸਾਕਸ਼ੀ ਮਲਿਕ, ਦੀਪਕ ਪੂਨੀਆ ਅਤੇ ਰਵੀ ਦਹੀਆ ਸ਼ਾਮਲ ਹਨ। The post ਪਹਿਲਵਾਨਾਂ ਦੇ ਧਰਨੇ ‘ਤੇ ਬ੍ਰਿਜ ਭੂਸ਼ਣ ਦਾ ਬਿਆਨ, ਕਿਹਾ- ਮੈਂ ਮੂੰਹ ਖੋਲ੍ਹਾਂਗਾ ਤਾਂ ਸੁਨਾਮੀ ਆ ਜਾਵੇਗੀ appeared first on TheUnmute.com - Punjabi News. Tags:
|
4 ਫਰਵਰੀ ਨੂੰ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਗਾਪੁਰ ਲਈ ਹੋਵੇਗਾ ਰਵਾਨਾ: ਹਰਜੋਤ ਬੈਂਸ Friday 20 January 2023 07:50 AM UTC+00 | Tags: 36 4-36 aam-aadmi-party baba-sewa-singh-thikriwala barnala breaking-news cm-bhagwant-mann harjot-singh-bains news punjab-government punjab-school punjab-school-principals singapore the-unmute-breaking-news the-unmute-news thikriwala ਚੰਡੀਗੜ੍ਹ, 20 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਪਰਜਾ ਮੰਡਲ ਲਹਿਰ ਦੇ ਮਹਾਨ ਆਗੂ ਬਾਬਾ ਸੇਵਾ ਸਿੰਘ ਠੀਕਰੀਵਾਲਾ ਦੇ ਜੱਦੀ ਪਿੰਡ ਠੀਕਰੀਵਾਲ ਵਿਖੇ ਐਲਾਨ ਕੀਤਾ ਸੀ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਵੇਂ ਤਰੀਕੇ ਨਾਲ ਪੜ੍ਹਾਇਆ ਜਾਵੇਗਾ, ਜਿਸ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ ਭੇਜਿਆ ਜਾਵੇਗਾ | ਜਿੱਥੇ ਉਹ ਸਿਖਲਾਈ ਲੈਣਗੇ ਅਤੇ ਆਪਣੇ ਸਾਥੀ ਅਧਿਆਪਕਾਂ ਨੂੰ ਪੜ੍ਹਾਉਣ ਦਾ ਤਰੀਕਾ ਸਿਖਾਉਣਗੇ। ਇਸ ਤਹਿਤ 4 ਫਰਵਰੀ ਨੂੰ 36 ਪ੍ਰਿੰਸੀਪਲਾਂ ਦਾ ਪਹਿਲਾ ਜੱਥਾ ਸਿੰਗਾਪੁਰ (Singapore) ਲਈ ਰਵਾਨਾ ਹੋਵੇਗਾ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ 4 ਫਰਵਰੀ ਨੂੰ ਸਿੰਗਾਪੁਰ ਵਿੱਚ ਪ੍ਰਿੰਸੀਪਲ ਦੀ ਅਕੈਡਮੀ ਵਿੱਚ ਵਿਦੇਸ਼ੀ ਸਿਖਲਾਈ ਲਈ ਰਵਾਨਾ ਹੋ ਰਿਹਾ ਹੈ, ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਪ੍ਰਣਾਲੀ ਪ੍ਰਦਾਨ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
The post 4 ਫਰਵਰੀ ਨੂੰ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਗਾਪੁਰ ਲਈ ਹੋਵੇਗਾ ਰਵਾਨਾ: ਹਰਜੋਤ ਬੈਂਸ appeared first on TheUnmute.com - Punjabi News. Tags:
|
ਹਿਮਾਚਲ ਪ੍ਰਦੇਸ਼ 'ਚ ਭਾਰੀ ਬਰਫਬਾਰੀ ਕਾਰਨ ਤਿੰਨ ਕੌਮੀ ਮਾਰਗਾਂ ਸਮੇਤ 275 ਸੜਕਾਂ ਬੰਦ Friday 20 January 2023 08:14 AM UTC+00 | Tags: breaking-news heavy-rain heavy-snowfall himachal-pradesh himachal-weather india lahaul-spiti latest-news national-highway news shimla snowfall the-unmute-breaking-news the-unmute-punjabi-news ਚੰਡੀਗੜ੍ਹ, 20 ਜਨਵਰੀ 2023: ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਬਾਰਿਸ਼ ਅਤੇ ਬਰਫਬਾਰੀ ਦਾ ਦੌਰ ਜਾਰੀ ਹੈ। ਤਾਜ਼ਾ ਬਰਫਬਾਰੀ ਕਾਰਨ ਸੂਬੇ ਭਰ ‘ਚ ਸੀਤ ਲਹਿਰ ਦਾ ਕਹਿਰ ਹੈ, ਜਿਸ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਸੂਬੇ ਵਿੱਚ ਤਿੰਨ ਕੌਮੀ ਮਾਰਗਾਂ ਸਮੇਤ 275 ਸੜਕਾਂ ਬੰਦ ਹੋ ਗਈਆਂ ਹਨ। ਲਾਹੌਲ-ਸਪਿਤੀ ਜ਼ਿਲੇ ‘ਚ ਸਭ ਤੋਂ ਵੱਧ 177 ਸੜਕਾਂ ‘ਤੇ ਆਵਾਜਾਈ ਬੰਦ ਹੈ। ਚੰਬਾ ਜ਼ਿਲ੍ਹੇ ਵਿੱਚ 5, ਕਿਨੌਰ ਵਿੱਚ 9, ਕਾਂਗੜਾ ਵਿੱਚ 2, ਕੁੱਲੂ ਵਿੱਚ 3, ਮੰਡੀ ਵਿੱਚ 13 ਅਤੇ ਸ਼ਿਮਲਾ ਵਿੱਚ 64 ਸੜਕਾਂ ਜਾਮ ਹੋ ਗਈਆਂ ਹਨ | ਸੂਬੇ ਭਰ ਵਿੱਚ 330 ਬਿਜਲੀ ਟਰਾਂਸਫਾਰਮਰ ਠੱਪ ਪਏ ਹਨ। ਕਈ ਇਲਾਕਿਆਂ ਵਿੱਚ ਬਲੈਕਆਊਟ ਹੋ ਗਿਆ ਹੈ। ਮੰਡੀ ਜ਼ਿਲ੍ਹੇ ਵਿੱਚ 147, ਲਾਹੌਲ-ਸਪੀਤੀ ਜ਼ਿਲ੍ਹੇ ਵਿੱਚ 106, ਚੰਬਾ ਜ਼ਿਲ੍ਹੇ ਵਿੱਚ 3, ਕਿਨੌਰ ਜ਼ਿਲ੍ਹੇ ਵਿੱਚ 28, ਕੁੱਲੂ ਜ਼ਿਲ੍ਹੇ ਵਿੱਚ 22, ਸ਼ਿਮਲਾ ਜ਼ਿਲ੍ਹੇ ਦੀ ਡੋਦਰਾ ਕਵਾਰ ਉਪ ਮੰਡਲ ਵਿੱਚ 24 ਬਿਜਲੀ ਟਰਾਂਸਫਾਰਮਰ ਫੇਲ੍ਹ ਹੋ ਗਏ ਹਨ। ਇਸ ਦੇ ਨਾਲ ਹੀ ਜਲ ਸਪਲਾਈ ਸੁਵਿਧਾ ਵੀ ਪ੍ਰਭਾਵਿਤ ਹੋਈ ਹੈ| ਕੁੱਲੂ ਅਤੇ ਲਾਹੌਲ ਘਾਟੀ ਵਿੱਚ ਮੌਸਮ ਇੱਕ ਵਾਰ ਫਿਰ ਮਿਹਰਬਾਨ ਹੋ ਗਿਆ ਹੈ। ਰੋਹਤਾਂਗ ਦੱਰੇ ਦੇ ਨਾਲ-ਨਾਲ ਕੁੱਲੂ ਦੇ ਸੈਰ-ਸਪਾਟਾ ਸਥਾਨਾਂ ‘ਤੇ ਭਾਰੀ ਬਰਫਬਾਰੀ ਹੋਈ ਹੈ। ਲਾਹੌਲ ਦੀ ਪੂਰੀ ਘਾਟੀ ਬਰਫਬਾਰੀ ਦੀ ਲਪੇਟ ‘ਚ ਆ ਗਈ ਹੈ। ਕੁਫਰੀ-ਗਾਲੂ-ਫਾਗੂ ਨੇੜੇ ਸ਼ਿਮਲਾ-ਥੀਓਗ ਸੜਕਾਂ ਬਰਫ਼ ਨਾਲ ਢਕੀਆਂ ਹੋਈਆਂ ਹਨ । ਪ੍ਰਸ਼ਾਸਨ ਵਲੋਂ ਸੜਕਾਂ ਦੀ ਸਫ਼ਾਈ ਦਾ ਕੰਮ ਚੱਲ ਰਿਹਾ ਹੈ। ਡੀਸੀ ਆਦਿਤਿਆ ਨੇਗੀ ਖੁਦ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਰਾਜਧਾਨੀ ਸ਼ਿਮਲਾ ‘ਚ ਬੱਦਲ ਛਾਏ ਹੋਏ ਸਨ ਅਤੇ ਸ਼ਹਿਰ ਦੀਆਂ ਸਾਰੀਆਂ ਸੜਕਾਂ ਖੁੱਲ੍ਹੀਆਂ ਸਨ। ਸ਼ਿਮਲਾ ਪੁਲਿਸ ਨੇ ਸੜਕਾਂ ਸਾਫ਼ ਹੋਣ ਤੱਕ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਹੈ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 0177-2812344, 112 ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ‘ਤੇ ਸੰਪਰਕ ਕਰੋ। The post ਹਿਮਾਚਲ ਪ੍ਰਦੇਸ਼ ‘ਚ ਭਾਰੀ ਬਰਫਬਾਰੀ ਕਾਰਨ ਤਿੰਨ ਕੌਮੀ ਮਾਰਗਾਂ ਸਮੇਤ 275 ਸੜਕਾਂ ਬੰਦ appeared first on TheUnmute.com - Punjabi News. Tags:
|
ਨਿਯਮਾਂ ਦੀ ਉਲੰਘਣਾ ਕਰਨ 'ਤੇ DGCA ਨੇ ਏਅਰ ਇੰਡੀਆ 'ਤੇ ਲਗਾਇਆ 30 ਲੱਖ ਰੁਪਏ ਦਾ ਜ਼ੁਰਮਾਨਾ Friday 20 January 2023 08:29 AM UTC+00 | Tags: air-india air-india-flight airlines breaking-news bureau-of-immigration delhi delhi-police dgca directorate-general-of-civil-aviation india indian-airlines latest-news look-out-circular news new-york the-unmute-breaking-news the-unmute-latest-news the-unmute-punjab ਚੰਡੀਗੜ੍ਹ, 20 ਜਨਵਰੀ 2023: ਡੀਜੀਸੀਏ (DGCA) ਨੇ ਏਅਰ ਇੰਡੀਆ (Air India) ਦੀ ਫਲਾਈਟ ਵਿੱਚ ਇੱਕ ਮਹਿਲਾ ਯਾਤਰੀ ਨਾਲ ਦੁਰਵਿਵਹਾਰ ਕਰਨ ਦੇ ਮਾਮਲੇ ਵਿੱਚ ਏਅਰਲਾਈਨ ਨੂੰ ਜ਼ੁਰਮਾਨਾ ਕੀਤਾ ਹੈ। DGCA ਨੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਏਅਰ ਇੰਡੀਆ ‘ਤੇ 30 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਫਲਾਈਟ ਦੇ ਪਾਇਲਟ-ਇਨ-ਕਮਾਂਡ ਦਾ ਲਾਇਸੈਂਸ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹਿਣ ਕਾਰਨ ਤਿੰਨ ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਏਆਈ ਦੇ ਡਾਇਰੈਕਟਰ-ਇਨ-ਫਲਾਈਟ ਸੇਵਾਵਾਂ ‘ਤੇ ਤਿੰਨ ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ। ਦਰਅਸਲ, 26 ਨਵੰਬਰ 2022 ਨੂੰ ਨਿਊਯਾਰਕ ਤੋਂ ਦਿੱਲੀ ਆ ਰਹੀ ਏਅਰ ਇੰਡੀਆ (Air India) ਦੀ ਫਲਾਈਟ ਵਿੱਚ ਇੱਕ ਯਾਤਰੀ ਸ਼ੰਕਰ ਮਿਸ਼ਰਾ ਨੇ ਇੱਕ ਬਜ਼ੁਰਗ ਔਰਤ ਉੱਤੇ ਪਿਸ਼ਾਬ ਕਰ ਦਿੱਤਾ ਸੀ। ਇਸ ਤੋਂ ਬਾਅਦ ਇਮੀਗ੍ਰੇਸ਼ਨ ਬਿਊਰੋ ਨੇ ਦਿੱਲੀ ਪੁਲਿਸ ਦੇ ਇਸ਼ਾਰੇ ‘ਤੇ ਵਿਅਕਤੀ ਵਿਰੁੱਧ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਸੀ। ਇਸ ਤੋਂ ਇਲਾਵਾ ਮੁਲਜ਼ਮ ਬਾਰੇ ਜਾਣਕਾਰੀ ਮਿਲਣ ਦੇ ਸਿਲਸਿਲੇ ਵਿੱਚ ਦਿੱਲੀ ਪੁਲਿਸ ਦੀ ਇੱਕ ਟੀਮ ਮੁਲਜ਼ਮ ਐਸ ਮਿਸ਼ਰਾ ਦੇ ਰਿਸ਼ਤੇਦਾਰ ਨੂੰ ਮਿਲਣ ਲਈ ਮੁੰਬਈ ਪੁੱਜੀ ਸੀ ਅਤੇ ਪੁੱਛਗਿੱਛ ਵੀ ਕੀਤੀ ਸੀ। ਇਸ ਤੋਂ ਪਹਿਲਾਂ ਏਅਰ ਇੰਡੀਆ ਨੇ ਆਪਣੇ ਪੱਧਰ ‘ਤੇ ਕਾਰਵਾਈ ਕਰਦੇ ਹੋਏ ਦੋਸ਼ੀ ‘ਤੇ 30 ਦਿਨਾਂ ਲਈ ਯਾਤਰਾ ਪਾਬੰਦੀ ਲਗਾ ਦਿੱਤੀ ਸੀ। ਜਿਕਰਯੋਗ ਹੈ ਕਿ ਸ਼ੰਕਰ ਮਿਸ਼ਰਾ (Shankar Mishra) 'ਤੇ ਕੁੱਲ ਚਾਰ ਮਹੀਨਿਆਂ ਲਈ ਪਾਬੰਦੀ ਲਗਾ ਦਿੱਤੀ ਗਈ ਹੈ | The post ਨਿਯਮਾਂ ਦੀ ਉਲੰਘਣਾ ਕਰਨ ‘ਤੇ DGCA ਨੇ ਏਅਰ ਇੰਡੀਆ ‘ਤੇ ਲਗਾਇਆ 30 ਲੱਖ ਰੁਪਏ ਦਾ ਜ਼ੁਰਮਾਨਾ appeared first on TheUnmute.com - Punjabi News. Tags:
|
ਪੰਜਾਬ 'ਚ NCB ਦੀ ਟੀਮ ਨੇ AS ਐਂਡ ਕੰਪਨੀ ਦੇ 80 ਸ਼ਰਾਬ ਠੇਕੇ ਕੀਤੇ ਸੀਲ Friday 20 January 2023 09:28 AM UTC+00 | Tags: 80-liquor-contracts akshay-chhabra breaking-news drug national-narcotics-control-bureau ncb-team news punjab punjab-latest-news punjab-news the-unmute-breaking-news the-unmute-latest-update the-unmute-punjabi-news ਚੰਡੀਗੜ੍ਹ, 20 ਜਨਵਰੀ 2023: ਪੰਜਾਬ ਵਿੱਚ ਨੈਸ਼ਨਲ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਟੀਮ ਨੇ ਸ਼ੁੱਕਰਵਾਰ ਨੂੰ ਏ.ਐਸ.ਐਂਡ ਕੰਪਨੀ ਦੇ 80 ਦੇ ਕਰੀਬ ਸ਼ਰਾਬ ਦੇ ਠੇਕੇ ਸੀਲ ਕੀਤੇ ਹਨ। ਇਸ ਕੰਪਨੀ ਦੀ ਅਕਸ਼ੈ ਛਾਬੜਾ ਦੇ ਕਾਰੋਬਾਰ ਵਿਚ 25 ਫੀਸਦੀ ਹਿੱਸੇਦਾਰੀ ਸੀ। ਅਕਸ਼ੈ ਛਾਬੜਾ ਦੇ ਦੋਸ਼ ਹਨ ਕਿ ਨਸ਼ਾ ਤਸਕਰੀ ਤੋਂ ਕਮਾਏ ਪੈਸੇ ਨੂੰ ਸ਼ਰਾਬ ਦੇ ਕਾਰੋਬਾਰ ‘ਚ ਲਗਾ ਰਿਹਾ ਹੈ। ਸ਼ੁੱਕਰਵਾਰ ਤੜਕੇ ਚੰਡੀਗੜ੍ਹ ਤੋਂ ਲੁਧਿਆਣਾ ਪੁੱਜੀ ਐਨਸੀਬੀ (NCB) ਦੀ ਟੀਮ ਨੇ ਇਸ ਗਰੁੱਪ ਦੇ ਠੇਕੇ ਸੀਲ ਕਰ ਦਿੱਤੇ ਹਨ । ਅਕਸ਼ੈ ਛਾਬੜਾ ਨੂੰ ਪੁਲਿਸ ਨੇ ਜੈਪੁਰ ਇੰਟਰਨੈਸ਼ਨਲ ਏਅਰਪੋਰਟ ਤੋਂ ਫਰਾਰ ਹੁੰਦੇ ਹੋਏ ਗ੍ਰਿਫਤਾਰ ਕੀਤਾ ਸੀ। ਅਕਸ਼ੈ ਛਾਬੜਾ ਅਤੇ ਉਸ ਦਾ ਸਾਥੀ ਸੰਦੀਪ ਸਿੰਘ ਜਨਤਾ ਨਗਰ ਦੇ ਰਹਿਣ ਵਾਲੇ ਹਨ। ਮਿਲੀ ਜਾਣਕਾਰੀ ਅਨੁਸਾਰ ਅਕਸ਼ੈ ਛਾਬੜਾ ਇੱਕ ਵੱਡੇ ਸ਼ਰਾਬ ਕਾਰੋਬਾਰੀ ਦਾ ਪੁੱਤਰ ਹੈ। ਦੱਸਿਆ ਜਾ ਰਿਹਾ ਹੈ ਕਿ ਅਕਸ਼ੈ ਛਾਬੜਾ ਦੇ ਘਰ ਦੇ ਨਾਲ-ਨਾਲ ਉਸ ਨੇ ਕਈ ਪਲਾਟ ਵੀ ਖਰੀਦੇ ਸਨ। ਖਾਲੀ ਸਮਾਂ ਬਿਤਾਉਣ ਲਈ ਮੁਲਜ਼ਮ ਨੇ ਵੱਡਾ ਫਾਰਮ ਹਾਊਸ ਬਣਾਇਆ ਹੋਇਆ ਹੈ। ਛਾਬੜਾ ਨੇ ਨਸ਼ੇ ਦੇ ਪੈਸੇ ਨਾਲ ਕਈ ਲਗਜ਼ਰੀ ਗੱਡੀਆਂ ਵੀ ਖਰੀਦੀਆਂ ਹਨ। ਲੁਧਿਆਣਾ ਵਿੱਚ 15 ਨਵੰਬਰ 2022 ਨੂੰ ਐਨਸੀਬੀ (NCB) ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੰਦੀਪ ਸਿੰਘ ਉਰਫ਼ ਦੀਪੂ ਵੱਡੇ ਪੱਧਰ 'ਤੇ ਹੈਰੋਇਨ ਦੀ ਤਸਕਰੀ ਕਰਦਾ ਹੈ। ਟੀਮ ਨੇ ਛਾਪਾ ਮਾਰ ਕੇ ਮੁਲਜ਼ਮ ਨੂੰ ਜਗਦੀਸ਼ ਨਗਰ ਫਲਾਈਓਵਰ ਤੋਂ 20.326 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ । ਟੀਮ ਨੂੰ ਮੁਲਜ਼ਮਾਂ ਕੋਲੋਂ ਨਸ਼ੀਲੇ ਪਾਊਡਰ ਸਮੇਤ ਵਿਦੇਸ਼ੀ ਡਰੱਗ ਮਨੀ ਬਰਾਮਦ ਕੀਤੀ ਸੀ। ਸੰਦੀਪ ਨੇ ਪੁੱਛਗਿੱਛ ਦੌਰਾਨ ਸ਼ਰਾਬ ਕਾਰੋਬਾਰੀ ਅਕਸ਼ੈ ਛਾਬੜਾ ਦਾ ਨਾਂ ਲਿਆ ਸੀ। ਅਕਸ਼ੈ ਛਾਬੜਾ ਅਤੇ ਉਸ ਦੇ ਸਾਥੀ ਗੌਰਵ ਗੋਰਾ ਉਰਫ ਅਜੈ ਦੋਵਾਂ ਨੂੰ ਟੀਮ ਨੇ 24 ਨਵੰਬਰ 2022 ਨੂੰ ਜੈਪੁਰ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੁਲਜ਼ਮ ਸ਼ਾਰਜਾਹ ਭੱਜਣ ਦੀ ਤਿਆਰੀ ਕਰ ਰਹੇ ਸਨ। ਮੁਲਜ਼ਮਾਂ ਨੇ ਤਿੰਨ ਪ੍ਰਾਈਮ ਰੂਟਾਂ ਤਹਿਤ 1400 ਕਿਲੋ ਹੈਰੋਇਨ ਦੀ ਸਪਲਾਈ ਕਰਨੀ ਸੀ। ਜਿਸ ਵਿੱਚ ਮੁਦਰਾ ਪੋਰਟ ਗੁਜਾਰਾ, ਆਈ.ਸੀ.ਪੀ ਅਟਾਰੀ ਪੰਜਾਬ ਅਤੇ 250 ਕਿਲੋ ਹੈਰੋਇਨ ਜੰਮੂ-ਕਸ਼ਮੀਰ ਭੇਜੀ ਜਾਣੀ ਸੀ। ਇਸ ਕਾਰਵਾਈ ਤੋਂ ਬਾਅਦ ਹੋਰ ਸ਼ਰਾਬ ਕਾਰੋਬਾਰੀਆਂ ਵਿੱਚ ਵੀ ਹੜਕੰਪ ਮੱਚ ਗਿਆ ਹੈ। The post ਪੰਜਾਬ ‘ਚ NCB ਦੀ ਟੀਮ ਨੇ AS ਐਂਡ ਕੰਪਨੀ ਦੇ 80 ਸ਼ਰਾਬ ਠੇਕੇ ਕੀਤੇ ਸੀਲ appeared first on TheUnmute.com - Punjabi News. Tags:
|
CM ਭਗਵੰਤ ਮਾਨ ਵਲੋਂ ਪਟਿਆਲਾ 'ਚ ਬਣ ਰਹੇ ਨਵੇਂ ਬੱਸ ਸਟੈਂਡ ਦਾ ਕੰਮ 1 ਅਪ੍ਰੈਲ ਤੱਕ ਮੁਕੰਮਲ ਕਰਨ ਦੀ ਹਦਾਇਤ Friday 20 January 2023 09:37 AM UTC+00 | Tags: aam-aadmi-party breaking-news cm-bhagwant-mann dr-balbir-singh latest-news new news news-bus-stand patiala patiala-bus-stand patiala-dc-sakhsi-sahni punjab punjab-government punjab-news ਚੰਡੀਗੜ੍ਹ, 20 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿੱਚ ਕਰੋੜਾਂ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਸਟੈਂਡ (Patiala Bus Stand) ਦਾ ਨਿਰੀਖਣ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਲਈ ਕਿਹਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 1 ਅਪਰੈਲ ਤੱਕ ਕੰਮ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਬੱਸ ਸਟੈਂਡ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਜਾ ਸਕੇ।
The post CM ਭਗਵੰਤ ਮਾਨ ਵਲੋਂ ਪਟਿਆਲਾ ‘ਚ ਬਣ ਰਹੇ ਨਵੇਂ ਬੱਸ ਸਟੈਂਡ ਦਾ ਕੰਮ 1 ਅਪ੍ਰੈਲ ਤੱਕ ਮੁਕੰਮਲ ਕਰਨ ਦੀ ਹਦਾਇਤ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਪਿਸਤੌਲ ਦੀ ਨੋਕ 'ਤੇ ਨਕਾਬਪੋਸ਼ ਲੁਟੇਰੇ 15 ਲੱਖ ਰੁਪਏ ਤੇ ਸੋਨਾ ਲੁੱਟ ਕੇ ਫ਼ਰਾਰ Friday 20 January 2023 10:05 AM UTC+00 | Tags: amritsar amritsar-police amritsar-robbery breaking-news crime-news guru-bazaar guru-bazaar-amritsar guru-bazaar-of-amritsar news punjab robbery the-unmute-breaking-news ਅੰਮ੍ਰਿਤਸਰ, 20 ਜਨਵਰੀ 2023: ਅੰਮ੍ਰਿਤਸਰ (Amritsar) ਦੇ ਮਸ਼ਹੂਰ ਗੁਰੂ ਬਜ਼ਾਰ ਦੇ ਵਿੱਚ ਦੋ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ | ਜਿਸ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ | ਉਥੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਉਨ੍ਹਾਂ ਦਾ ਕਹਿਣਾਂ ਹੈ ਕਿ ਸੀਸੀਟੀਵੀ ਕੈਮਰੇ ਦੀ ਮਦਦ ਰਾਹੀਂ ਲੁਟੇਰਿਆਂ ਨੂੰ ਫੜ ਲਿਆ ਜਾਵੇਗਾ | ਪੁਲਿਸ ਅਧਿਕਾਰੀ ਮੁਤਾਬਕ ਦੋ ਨਕਾਬਪੋਸ਼ ਲੁਟੇਰੇ ਜੋ ਕਿ ਇੱਕ ਦੁਕਾਨ ਦੇ ਉੱਪਰ ਚੜ੍ਹਦਾ ਹੈ ਅਤੇ ਚੋਰੀ ਦੇ ਵਾਰਦਾਤ ਨੂੰ ਅੰਜਾਮ ਦਿੰਦਾ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਬਰੀਕੀ ਨਾਲ ਜਾਂਚ ਕਰ ਰਹੇ ਹਾਂ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ | ਪੁਲਿਸ ਅਧਿਕਾਰੀ ਨੇ ਦੱਸਿਆ ਕਿ 300 ਗ੍ਰਾਮ ਦੇ ਕਰੀਬ ਸੋਨਾ (ਗੋਲਡ) ਲੈ ਕੇ ਫ਼ਰਾਰ ਹੋ ਗਏ ਹਨ | ਦੂਜਾ ਪਾਸੇ ਪੀੜਤ ਤਜਿੰਦਰਪਾਲ ਸਿੰਘ ਦਾ ਕਹਿਣਾ ਹੈ ਕਿ ਇਨ੍ਹਾਂ ਨੌਜਵਾਨਾਂ ਵੱਲੋਂ ਸਾਡੇ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਫਿਰ 300 ਗ੍ਰਾਮ ਸੋਨਾ ਅਤੇ 15 ਲੱਖ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ | ਉਹਨਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਜਲਦ ਤੋਂ ਜਲਦ ਇਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਫੜ ਕੇ ਸਲਾਖਾਂ ਪਿਛੇ ਭੇਜਿਆ ਜਾਵੇ | The post ਅੰਮ੍ਰਿਤਸਰ ‘ਚ ਪਿਸਤੌਲ ਦੀ ਨੋਕ ‘ਤੇ ਨਕਾਬਪੋਸ਼ ਲੁਟੇਰੇ 15 ਲੱਖ ਰੁਪਏ ਤੇ ਸੋਨਾ ਲੁੱਟ ਕੇ ਫ਼ਰਾਰ appeared first on TheUnmute.com - Punjabi News. Tags:
|
ਫੂਡ ਡਿਲੀਵਰੀ ਪਲੇਟਫਾਰਮ ਸਵਿਗੀ ਨੇ ਆਪਣੇ 380 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ Friday 20 January 2023 10:15 AM UTC+00 | Tags: 380 breaking-news food-delivery-platform-swiggy india news sriharsha-majety swiggy swiggy-employees swiggy-news the-unmute-news ਚੰਡੀਗੜ੍ਹ, 20 ਜਨਵਰੀ 2023: ਫੂਡ ਡਿਲੀਵਰੀ ਪਲੇਟਫਾਰਮ ਸਵਿਗੀ (Swiggy) ਨੇ ਸ਼ੁੱਕਰਵਾਰ ਨੂੰ 380 ਕਰਮਚਾਰੀਆਂ ਦੀ ਛਾਂਟੀ ਦਾ ਐਲਾਨ ਕੀਤਾ ਹੈ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੰਪਨੀ ਨੇ ਕਿਹਾ ਹੈ ਕਿ ਇਹ ਬਹੁਤ ਮੁਸ਼ਕਲ ਫੈਸਲਾ ਹੈ। ਕੰਪਨੀ ਨੇ ਇਹ ਕਦਮ ਬਦਲਾਅ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਚੁੱਕਿਆ ਹੈ। ਕੰਪਨੀ ਨੇ 380 ਸੰਭਾਵਿਤ ਕਰਮਚਾਰੀਆਂ ਨੂੰ ਹਟਾਉਣ ਬਾਰੇ ਦੱਸਿਆ ਕਿ ਅਸੀਂ ਆਪਣੀ ਟੀਮ ਨੂੰ ਘੱਟ ਕਰਨ ਲਈ ਇਹ ਮੁਸ਼ਕਿਲ ਫੈਸਲਾ ਲੈ ਰਹੇ ਹਾਂ। ਸਵਿਗੀ ਇੱਕ ਭਾਰਤੀ ਔਨਲਾਈਨ ਫੂਡ ਆਰਡਰਿੰਗ ਅਤੇ ਡਿਲੀਵਰੀ ਪਲੇਟਫਾਰਮ ਹੈ। ਇਹ ਜੁਲਾਈ 2014 ਵਿੱਚ ਸਥਾਪਿਤ ਕੀਤੀ ਗਈ ਸੀ | ਸਵਿਗੀ ਕੰਪਨੀ ਬੰਗਲੌਰ ਵਿੱਚ ਸਥਿਤ ਹੈ ਅਤੇ 500 ਭਾਰਤੀ ਸ਼ਹਿਰਾਂ ਵਿੱਚ ਕੰਮ ਕਰਦੀ ਹੈ | ਕੰਪਨੀ ਦੇ ਸੀਈਓ ਸ਼੍ਰੀਹਰਸ਼ ਮਾਜੇਟੀ ਨੇ ਆਪਣੀ ਤਰਫੋਂ ਭੇਜੀ ਇੱਕ ਮੇਲ ਵਿੱਚ ਕਰਮਚਾਰੀਆਂ ਨੂੰ ਕਿਹਾ ਹੈ ਕਿ ਸਾਰੇ ਸੰਭਾਵੀ ਉਪਾਵਾਂ ‘ਤੇ ਵਿਚਾਰ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਆਪਣੀ ਈਮੇਲ ‘ਚ ਛਾਂਟੀ ਦਾ ਇਹ ਫੈਸਲਾ ਲੈਣ ਦੇ ਕਈ ਕਾਰਨ ਦੱਸਣ ਦੇ ਨਾਲ-ਨਾਲ ਉਨ੍ਹਾਂ ਨੇ ਇਸ ਲਈ ਕਰਮਚਾਰੀਆਂ ਤੋਂ ਮੁਆਫੀ ਵੀ ਮੰਗੀ ਹੈ। ਛਾਂਟੀ ਲਈ ਸਵਿਗੀ (Swiggy) ਦੁਆਰਾ ਦਰਸਾਏ ਗਏ ਮੁੱਖ ਕਾਰਨਾਂ ਵਿੱਚੋਂ ਇੱਕ ਚੁਣੌਤੀਪੂਰਨ ਮੈਕਰੋ-ਆਰਥਿਕ ਸਥਿਤੀਆਂ ਹਨ। ਕੰਪਨੀ ਨੇ ਕਿਹਾ ਕਿ ਉਸ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕੰਪਨੀ ਨੇ ਅਧਿਐਨ ਕੀਤਾ ਕਿ ਫੂਡ ਡਿਲੀਵਰੀ ਸੈਗਮੈਂਟ ਵਿੱਚ ਵਿਕਾਸ ਦਰ ਹੌਲੀ ਹੋ ਗਈ ਹੈ, ਨਤੀਜੇ ਵਜੋਂ ਘੱਟ ਮੁਨਾਫਾ ਅਤੇ ਘੱਟ ਕਮਾਈ ਹੋਈ ਹੈ। ਹਾਲਾਂਕਿ, ਸਵਿਗੀ ਇਹ ਵੀ ਦਾਅਵਾ ਕਰਦੀ ਹੈ ਕਿ ਇਸ ਕੋਲ ਆਪਣੇ ਆਪ ਨੂੰ ਕਾਇਮ ਰੱਖਣ ਲਈ ਕਾਫ਼ੀ ਨਕਦ ਭੰਡਾਰ ਹੈ। ਸਵਿਗੀ ਨੇ ਲੋਕਾਂ ਨੂੰ ਨੌਕਰੀ ਤੋਂ ਕੱਢਣ ਦੇ ਆਪਣੇ ਫੈਸਲੇ ਲਈ ‘ਓਵਰਹਾਇਰਿੰਗ’ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਹੈ। The post ਫੂਡ ਡਿਲੀਵਰੀ ਪਲੇਟਫਾਰਮ ਸਵਿਗੀ ਨੇ ਆਪਣੇ 380 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ appeared first on TheUnmute.com - Punjabi News. Tags:
|
Hockey WC: ਆਸਟ੍ਰੇਲੀਆ ਹੱਥੋਂ ਮਿਲੀ ਹਾਰ ਤੋਂ ਬਾਅਦ ਦੱਖਣੀ ਅਫਰੀਕਾ ਹਾਕੀ ਵਿਸ਼ਵ ਕੱਪ ਤੋਂ ਬਾਹਰ Friday 20 January 2023 10:44 AM UTC+00 | Tags: australia-hockey-team breaking-news hockey-news hockey-wc hockey-world-cup hockey-world-cup-news latest-news news south-africa sport-news ਚੰਡੀਗੜ੍ਹ, 20 ਜਨਵਰੀ 2023: ਹਾਕੀ ਵਿਸ਼ਵ ਕੱਪ (Hockey World Cup) ਦੇ ਗਰੁੱਪ ਦੌਰ ਦੇ ਮੈਚ ਸ਼ੁੱਕਰਵਾਰ (20 ਜਨਵਰੀ) ਨੂੰ ਸਮਾਪਤ ਹੋਣਗੇ। ਇਸਦੇ ਨਾਲ ਹੀ ਨਾਕਆਊਟ ਮੈਚ 22 ਜਨਵਰੀ ਤੋਂ ਸ਼ੁਰੂ ਹੋਣਗੇ। ਅੱਜ ਮੈਚ ‘ਚ ਆਸਟ੍ਰੇਲੀਆ ਨੇ ਪੂਲ ਏ ‘ਚ ਦੱਖਣੀ ਅਫਰੀਕਾ ਨੂੰ 9-2 ਨਾਲ ਹਰਾ ਦਿੱਤਾ। ਦੱਖਣੀ ਅਫਰੀਕਾ ਤਿੰਨੇ ਮੈਚ ਹਾਰ ਗਿਆ ਅਤੇ ਟੂਰਨਾਮੈਂਟ ਤੋਂ ਬਾਹਰ ਹੋ ਗਿਆ। ਪੂਲ ਬੀ ਵਿੱਚ ਬੈਲਜੀਅਮ ਦਾ ਸਾਹਮਣਾ ਜਾਪਾਨ ਨਾਲ ਹੋਵੇਗਾ ਅਤੇ ਕੋਰੀਆ ਦਾ ਸਾਹਮਣਾ ਜਰਮਨੀ ਨਾਲ ਹੋਵੇਗਾ। ਆਸਟਰੇਲੀਆ ਨੇ ਆਪਣੇ ਆਖ਼ਰੀ ਗਰੁੱਪ ਮੈਚ ਵਿੱਚ ਜਿੱਤ ਨਾਲ ਵਿਸ਼ਵ ਕੱਪ ਵਿੱਚ ਆਪਣੀ ਮਜ਼ਬੂਤ ਦਾਅਵੇਦਾਰੀ ਨੂੰ ਪੇਸ਼ ਕੀਤੀ ਹੈ | ਅੱਜ ਮੈਚ ਵਿੱਚ ਆਸਟ੍ਰੇਲੀਆ ਲਈ ਗੋਵਰਸ ਬਲੇਕ ਨੇ ਚਾਰ ਗੋਲ ਕੀਤੇ। ਉਨ੍ਹਾਂ ਤੋਂ ਇਲਾਵਾ ਕ੍ਰੇਗ ਟਾਮ, ਹਾਰਵੇ ਜੈਕ, ਬਿਲ ਡੇਨੀਅਲਸ, ਹੇਵਰਡ ਜੇਰੇਮੀ ਅਤੇ ਬ੍ਰੈਂਡਟ ਟਿਮ ਨੇ ਇਕ-ਇਕ ਗੋਲ ਕੀਤਾ। ਦੱਖਣੀ ਅਫਰੀਕਾ ਲਈ ਨਟੂਲੀ ਨਕੋਬਿਲ ਅਤੇ ਕੋਕ ਟੇਵਿਨ ਨੇ ਇਕ-ਇਕ ਗੋਲ ਕੀਤਾ। ਇਸ ਜਿੱਤ ਨਾਲ ਆਸਟਰੇਲੀਆ ਦੇ ਤਿੰਨ ਮੈਚਾਂ ਵਿੱਚ ਸੱਤ ਅੰਕ ਹੋ ਗਏ ਹਨ। ਆਸਟਰੇਲੀਆ ਨੇ ਤਿੰਨ ਵਿੱਚੋਂ ਦੋ ਮੈਚ ਜਿੱਤੇ ਅਤੇ ਇੱਕ ਮੈਚ ਡਰਾਅ ਰਿਹਾ। ਅਰਜਨਟੀਨਾ ਦੂਜੇ ਅਤੇ ਫਰਾਂਸ ਤੀਜੇ ਨੰਬਰ ‘ਤੇ ਹੈ। The post Hockey WC: ਆਸਟ੍ਰੇਲੀਆ ਹੱਥੋਂ ਮਿਲੀ ਹਾਰ ਤੋਂ ਬਾਅਦ ਦੱਖਣੀ ਅਫਰੀਕਾ ਹਾਕੀ ਵਿਸ਼ਵ ਕੱਪ ਤੋਂ ਬਾਹਰ appeared first on TheUnmute.com - Punjabi News. Tags:
|
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ 'ਚ ਸੁਖਜੀਤ ਸਿੰਘ ਢਿੱਲਵਾਂ ਨੇ ਸੰਭਾਲਿਆ ਚਾਰਜ Friday 20 January 2023 10:52 AM UTC+00 | Tags: aam-aadmi-party cm-bhagwant-mann district-planning-board-chairman district-planning-board-punjab kultar-singh-sandhawan news punjab sukhjit-singh-dhillwan the-unmute-breaking-news ਫਰੀਦਕੋਟ, 20 ਜਨਵਰੀ 2023: ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਇੰਜੀਨੀਅਰ ਸੁਖਜੀਤ ਸਿੰਘ ਢਿੱਲਵਾਂ ਨੇ ਸ਼ੁੱਕਰਵਾਰ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਯੋਜਨਾ ਬੋਰਡ ਦੇ ਦਫਤਰ ਵਿਖੇ ਆਪਣਾ ਚਾਰਜ ਸੰਭਾਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ, ਵਿਧਾਇਕ ਫਰੀਦਕਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ,ਵਿਧਾਇਕ ਕੁਲਵੰਤ ਸਿੰਘ ਪੰਡੋਰੀ ਮਹਿਲ ਕਲਾਂ,ਵਿਧਾਇਕ ਮਾਸਟਰ ਜਗਸੀਰ ਸਿੰਘ ਭੁੱਚੋ, ਵਿਧਾਇਕ ਅਮ੍ਰਿਤਪਾਲ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸ. ਕੁਲਤਾਰ ਸਿੰਘ ਸੰਧਵਾਂ ਨੇ ਨਵ ਨਿਯੁਕਤ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਨੂੰ ਵਧਾਈ ਦਿੱਤੀ ਅਤੇ ਇਸ ਖੁਸ਼ੀ ਦੇ ਮੌਕੇ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਵ ਨਿਯੁਕਤ ਚੇਅਰਮੈਨ ਬਹੁਤ ਹੀ ਕਾਬਲ ਤੇ ਯੋਗ ਸ਼ਖਸੀਅਤ ਹਨ। ਉਨ੍ਹਾਂ ਉਮੀਦ ਜਤਾਈ ਕਿ ਨਵ ਨਿਯੁਕਤ ਚੇਅਰਮੈਨ ਦੀ ਅਗਵਾਈ ਵਿੱਚ ਨਵੀਆਂ ਯੋਜਨਾਵਾਂ ਬਣਾ ਕੇ ਫਰੀਦਕੋਟ ਹੋਰ ਵੀ ਵਿਕਾਸ ਕਾਰਜਾਂ ਵਿੱਚ ਅੱਗੇ ਵਧੇਗਾ। ਨਵ ਨਿਯੁਕਤ ਚੇਅਰਮੈਨ ਇੰਜੀਨੀਅਰ ਸੁਖਜੀਤ ਸਿੰਘ ਢਿੱਲਵਾਂ ਨੇ ਵੀ ਇਸ ਮੌਕੇ ਤੇ ਜਿੱਥੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਉੱਥੇ ਮਾਨਯੋਗ ਸਪੀਕਰ ਸਾਹਿਬ ਦਾ ਵੀ ਦਫਤਰ ਵਿਖੇ ਪਹੁੰਚਣ ਤੇ ਆਪਣਾ ਅਹੁਦਾ ਸੰਭਾਲਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ਼ ਦਵਾਇਆ ਕਿ ਉਨ੍ਹਾਂ ਨੂੰ ਜੋ ਵੀ ਜਿੰਮੇਵਾਰੀ ਨਿਭਾਈ ਸੌਂਪੀ ਗਈ ਹੈ, ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਡੀ. ਐਸ. ਪੀ. ਸ਼ਮਸ਼ੇਰ ਸਿੰਘ ਸ਼ੇਰਗਿੱਲ,ਚੇਅਰਮੈਨ ਖਾਦੀ ਉਦਯੋਗ ਪੰਜਾਬ ਇੰਦਰਜੀਤ ਸਿੰਘ ਮਾਨ, ਨਾਇਬ ਤਹਿਸੀਲਦਾਰ ਜੈ ਅਮਨ ਗੋਇਲ, ਪ੍ਰਦੀਪ ਢਿੱਲੋਂ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ, ਪੀ.ਆਰ.ਓ ਟੂ ਸਪੀਕਰ ਮਨਪ੍ਰੀਤ ਸਿੰਘ ਧਾਲੀਵਾਲ, ਸੁਖਜਿੰਦਰ ਸਿੰਘ ਕਾਉਣੀ, ਬੱਬੂ ਸੇਖੋਂ, ਚਰਨਜੀਤ ਸਿੰਘ ਟਹਿਣਾ, ਗਗਨਦੀਪ ਸਿੰਘ ਧਾਲੀਵਾਲ ਸੀਨੀਅਰ ਮੀਤ ਪ੍ਰਧਾਨ ਯੂਥ ਵਿੰਗ ਪੰਜਾਬ, ਸਰਬਜੀਤ ਸਿੰਘ ਨਵ ਬੇਕਰ, ਜਗਦੇਵ ਟਹਿਣਾ, ਭੋਲਾ ਸਿੰਘ ਮਲੂਕਾ, ਗੁਰਮੀਤ ਸਿੰਘ ਆਰੇਵਾਲਾ, ਗੁਰਮੀਤ ਸਿੰਘ ਪੱਪੂ, ਨਰੇਸ਼ ਸਿੰਗਲਾ, ਅਰੁਣ ਸਿੰਗਲਾ, ਐਡਵੋਕੇਟ ਬਾਬੂ ਲਾਲ, ਬੱਬੂ ਮਚਾਕੀ, ਜਗਦੇਵ ਸਿੰਘ ਮਿਸ਼ਰੀਵਾਲਾ, ਕਾਕਾ ਬਰਾੜ, ਅਮਨ ਢਾਬ , ਰਵੀ ਬੁਗਰਾ, ਜਸਵਿੰਦਰ ਚਾਹਲ, ਸੰਦੀਪ ਅੰਗਰੋਇਆ, ਯਾਦਵਿੰਦਰ ਸਿੰਘ ਯਾਦੂ, ਸਵਰਨ ਸਿੰਘ ਮੌਂਗਾ, ਮਿੰਟੂ ਗਿੱਲ,ਖੁਸ਼ਦੀਪ ਸਰਾਂ, ਗੁਰਪ੍ਰੀਤ ਸਿੰਘ ਲਹਿਰਾ, ਜੱਗਾ ਖਾਰਾ, ਲਵਪ੍ਰੀਤ ਬੌਬੀ, ਜਗਦੇਵ ਸਿੰਘ ਬਾਂਬ ਜਿਲ੍ਹਾ ਪ੍ਰਧਾਨ ਮੁਕਤਸਰ ਸਾਹਿਲ, ਜਸਵਿੰਦਰ ਢੁੱਡੀ,ਡਾਕਟਰ ਰਾਜਪਾਲ ਸਿੰਘ, ਸਵਰਨ ਸਿੰਘ ਵਿਰਦੀ, ਸਿਮਰਨ ਸਿੰਘ, ਅਮਨਦੀਪ ਬਾਬਾ, ਮਨਜੀਤ ਸਿੰਘ ਕੰਮੇਆਣਾ, ਬੱਬੂ ਸੰਧੂ ਸਿੱਖਾਂਵਾਲਾ,ਮਨਦੀਪ ਸਿੰਘ ਮੌਂਗਾ, ਸੁਖਵੰਤ ਸਿੰਘ ਪੱਕਾ, ਡਾ. ਰਾਜਪਾਲ ਸਿੰਘ ਢੁੱਡੀ, ਪ੍ਰਦੀਪ ਕੌਰ ਗਿੱਲ ਜਿਲ੍ਹਾ ਪ੍ਰਧਾਨ, ਸੀਮਾ ਰਾਣੀ ਜਿਲਾ ਜਨਰਲ ਸਕੱਤਰ, ਸਰਬਜੀਤ ਕੌਰ ਜੈਤੋ ਹਲਕਾ ਸ਼ਹਿਰੀ ਪ੍ਰਧਾਨ, ਵੀਰਪਾਲ ਕੌਰ, ਜਸਪ੍ਰੀਤ ਕੌਰ ਢਿੱਲਵਾਂ, ਕੁਲਵਿੰਦਰ ਕੌਰ, ਜਗਤਾਰ ਸਿੰਘ ਖਾਰਾ, ਹਰਚਰਨ ਸਿੰਘ, ਮਨਦੀਪ ਸਿੰਘ ਮਿੰਟੂ ਗਿੱਲ, ਗੁਰਮੀਤ ਸਿੰਘ, ਸੰਜੀਵ ਕਾਲੜਾ, ਜਪਿੰਦਰ ਸਿੰਘ ਚੱਕ ਕਲਿਆਣ, ਗਗਨਪ੍ਰੀਤ ਸਿੰਘ, ਜਗਸੀਰ ਸਿੰਘ ਪ੍ਰਧਾਨ ਟਰੱਕ ਯੂਨੀਅਨ ਕੋਟਕਪੂਰਾ, ਜਸਵੰਤ ਸਿੰਘ ਜੈਤੋ, ਧਰਮਜੀਤ ਸਿੰਘ ਰਾਮੇਆਣਾ, ਅਰੁਣ ਸਿੰਗਲਾ, ਇੰਜੀ. ਇੰਦਰਜੀਤ ਸਿੰਘ ਨਿਆਮੀਵਾਲਾ, ਬਬਲੂ ਸ਼ਰਮਾ, ਐਮ.ਸੀ. ਸੁਖਚੈਨ ਸਿੰਘ,ਐਮ.ਸੀ.ਕਮਲਜੀਤ ਸਿੰਘ, ਜਗਮੀਤ ਸਿੰਘ ਸੰਧੂ, ਡਾ. ਹਰਪਾਲ ਸਿੰਘ ਢਿੱਲਵਾਂ, ਗੁਰਦਰਸ਼ਨ ਸਿੰਘ ਢਿੱਲੋਂ ਸਾਬਕਾ ਚੇਅਰਮੈਨ,ਸੁਰਿੰਦਰ ਸਿੰਘ ਰੋਮਾਣਾ, ਦੀਪਇੰਦਰ ਸਿੰਘ ਸੇਖੋਂ, ਰਾਜਪਾਲ ਸਿੰਘ ਹਰਿਦਆਲੇਆਣਾ,ਗੁਰਦਰਸ਼ਨ ਸਿੰਘ ਚੈਨਾ, ਬਲਕਰਨ ਸਿੰਘ ਸਰਾਵਾਂ, ਜਸਵੰਤ ਸਿੰਘ ਜੈਤੋ, ਗੁਰਪਿਆਰ ਸਿੰਘ ਜੈਤੋ, ਧਰਮਿੰਦਰਪਾਲ ਸਿੰਘ ਵਾਂਦਰ ਜਟਾਣਾ, ਇੰਦਰਜੀਤ ਸਿੰਘ ਨਿਆਮੀਆਲਾ,ਗੁਰਲਾਭ ਸਿੰਘ ਭਗਤੂਆਣਾ, ਗੋਰਾ ਸਿੰਘ ਚੈਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ | The post ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ‘ਚ ਸੁਖਜੀਤ ਸਿੰਘ ਢਿੱਲਵਾਂ ਨੇ ਸੰਭਾਲਿਆ ਚਾਰਜ appeared first on TheUnmute.com - Punjabi News. Tags:
|
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੇ ਵਿਧਾਇਕਾਂ ਦੀ ਹਾਜ਼ਰੀ 'ਚ ਲਲਿਤਾ ਸਕਲਾਨੀ ਨੇ ਅਹੁਦਾ ਸਾਂਭਿਆ Friday 20 January 2023 10:58 AM UTC+00 | Tags: aam-aadmi-party breaking-news chairperson-of-district-planning-committee district-planning-committee kapurthala lalita-saklani news punjab-government punjab-news the-unmute-breaking-news the-unmute-news the-unmute-punjabi-news ਕਪੂਰਥਲਾ, 20 ਜਨਵਰੀ 2023 : ਪੰਜਾਬ ਦੇ ਖੇਤੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ.ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ਵਿਚ ਲਲਿਤਾ ਸਕਲਾਨੀ ਨੇ ਜ਼ਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਦੀ ਚੇਅਰਪਰਸਨ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਹੁਦਾ ਸਾਂਭਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਚੇਅਰਪਰਸਨ ਨੂੰ ਮੁਬਾਰਕਬਾਦ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਾਰਟੀ ਦੇ ਵਰਕਰਾਂ ਨੂੰ ਅਹੁਦੇ ਦਿੱਤੇ ਜਾ ਰਹੇ ਹਨ,ਜਿਸ ਨਾਲ ਆਮ ਘਰਾਂ ਦੇ ਲੋਕ ਉੱਚੇ ਰਾਜਨਿਤਕ ਅਹੁਦਿਆਂ 'ਤੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਲਲਿਤਾ ਸਕਲਾਨੀ ਨੂੰ ਪਾਰਟੀ ਨੇ ਚੇਅਰਮੇਨ ਨਿਯੁਕਤ ਕਰਕੇ ਸਾਫ-ਸੁਥਰੀ ਰਾਜਨੀਤੀ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਲਲਿਤਾ ਸਕਲਾਨੀ ਦੀ ਅਗਵਾਈ ਹੇਠ ਯੋਜਨਾ ਕਮੇਟੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਏਗੀ। ਚੇਅਰਪਰਸਨ ਲਲਿਤਾ ਸਕਲਾਨੀ ਨੇ ਅਹੁਦਾ ਸੰਭਾਲਣ ਮਗਰੋਂ ਕਿਹਾ ਕਿ ਜਿਲ੍ਹੇ ਦਾ ਯੋਜਨਾਬੱਧ ਵਿਕਾਸ ਉਨ੍ਹਾਂ ਦੀ ਪਹਿਲ ਹੋਵੇਗਾ। ਉਨ੍ਹਾਂ ਕਿਹਾ ਕਿ ਜਿਲ੍ਹਾ ਕਪੂਰਥਲਾ ਨੂੰ ਭਵਿੱਖੀ ਚੁਣੌਤੀਆਂ ਲਈ ਤਿਆਰ ਕਰਨ ਵਾਸਤੇ ਯੋਜਨਾ ਬੋਰਡ ਵਲੋਂ ਖਾਕਾ ਤਿਆਰ ਕੀਤਾ ਜਾਵੇਗਾ, ਜਿਸ ਨੂੰ ਲਾਗੂ ਕਰਕੇ ਜਿਲ੍ਹੇ ਨੂੰ ਵਿਕਾਸ ਮੁਖੀ ਤੇ ਲੋਕ ਪੱਖੀ ਲੀਹਾਂ 'ਤੇ ਤੋਰਿਆ ਜਾਵੇਗਾ। ਇਸ ਮੌਕੇ ਵਿਧਾਇਕ ਡਾ.ਰਵਜੋਤ,ਵਿਧਾਇਕ ਜਸਬੀਰ ਰਾਜਾ ਗਿੱਲ,ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ,ਐਸ.ਐਸ.ਪੀ ਨਵਨੀਤ ਸਿੰਘ ਬੈਂਸ,ਰਾਜਵਿੰਦਰ ਕੌਰ ਥਿਆੜਾ ਜਰਨਲ ਸਕੱਤਰ ਆਮ ਆਦਮੀ ਪਾਰਟੀ ਤੇ ਹੋਰਨਾਂ ਆਗੂਆਂ ਨੇ ਨਵ-ਨਿਯੁਕਤ ਚੇਅਰਪਰਸਨ ਨੂੰ ਮੁਬਾਰਕਬਾਦ ਦਿੱਤੀ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਇਕ ਟੁਕੜੀ ਵਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪਾਲ ਸਿੰਘ ਇੰਡੀਅਨ,ਹਲਕਾ ਇੰਚਾਰਜ ਮੰਜੂ ਰਾਣਾ,ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ,ਰਣਜੀਤ ਸਿੰਘ ਰਾਣਾ,ਕੰਵਰ ਇਕਬਾਲ ਸਿੰਘ,ਪਰਮਿੰਦਰ ਸਿੰਘ ਢੋਟ,ਵਧੀਕ ਡਿਪਟੀ ਕਮਿਸ਼ਨਰ(ਵਿਕਾਸ)ਪਰਮਜੀਤ ਕੌਰ,ਡੀ.ਡੀ.ਪੀ.ਓ ਹਰਜਿੰਦਰ ਸਿੰਘ ਹਾਜ਼ਰ ਸਨ। The post ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੇ ਵਿਧਾਇਕਾਂ ਦੀ ਹਾਜ਼ਰੀ ‘ਚ ਲਲਿਤਾ ਸਕਲਾਨੀ ਨੇ ਅਹੁਦਾ ਸਾਂਭਿਆ appeared first on TheUnmute.com - Punjabi News. Tags:
|
ਪਹਿਲਵਾਨਾਂ ਵਲੋਂ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ ਦਾ ਬਾਈਕਾਟ, ਛੇ ਪਹਿਲਵਾਨ ਬਿਨਾਂ ਖੇਡੇ ਵਾਪਸ ਪਰਤੇ Friday 20 January 2023 11:10 AM UTC+00 | Tags: breaking-news brij-bhushan delhi-protest indian-wrestlers indian-wrestling-federation jantar-mantar latest-news news olympians-bajrang-poonia protest pt-usha punjab sports-news the-unmute-breaking-news vinesh-phogat wrestlers-protest wrestling-federation-of-india ਚੰਡੀਗੜ੍ਹ, 20 ਜਨਵਰੀ 2023 : ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ ‘ਚ ਹਰਿਆਣਾ ਅਤੇ ਹਿਮਾਚਲ ਦੇ ਪਹਿਲਵਾਨਾਂ ਨੇ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ ਦਾ ਬਾਈਕਾਟ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਅਤੇ ਹਿਮਾਚਲ ਦੇ 6 ਪਹਿਲਵਾਨ ਬਿਨਾਂ ਖੇਡੇ ਮੁਕਾਬਲੇ ਵਿੱਚੋਂ ਵਾਪਸ ਪਰਤੇ ਹਨ। ਇਹ ਕੁਸ਼ਤੀ ਮੁਕਾਬਲਾ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੇ ਗ੍ਰਹਿ ਨਗਰ ਗੋਂਡਾ ਵਿੱਚ ਕਰਵਾਇਆ ਜਾ ਰਿਹਾ ਹੈ। ਦਿੱਲੀ ਵਿਖੇ ਜੰਤਰ-ਮੰਤਰ 'ਤੇ 18 ਜਨਵਰੀ ਤੋਂ ਸ਼ੁਰੂ ਹੋਇਆ ਭਾਰਤੀ ਪਹਿਲਵਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਹੈ| ਹੁਣ ਕਈ ਹੋਰ ਪਹਿਲਵਾਨ ਅਤੇ ਕੁਸ਼ਤੀ ਕੋਚ ਧਰਨੇ ਦੇ ਸਮਰਥਨ ਵਿਚ ਆ ਗਏ ਹਨ। ਕਈ ਸਿਆਸਤਦਾਨਾਂ ਨੇ ਵੀ ਵਿਰੋਧ ਕਰ ਰਹੇ ਪਹਿਲਵਾਨਾਂ ਦਾ ਸਮਰਥਨ ਕੀਤਾ ਹੈ। ਇਸ ਦੌਰਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ (Brij Bhushan Singh) ਨੇ ਮੀਡੀਆ ਨੂੰ ਕਿਹਾ ਕਿ ਜੇਕਰ ਉਹ ਮੂੰਹ ਖੋਲ੍ਹਣਗੇ ਤਾਂ ਸੁਨਾਮੀ ਆ ਜਾਵੇਗੀ। ਬ੍ਰਿਜ ਭੂਸ਼ਣ ਅਸਤੀਫਾ ਨਾ ਦੇਣ 'ਤੇ ਅੜੇ ਹੋਏ ਹਨ। ਉਨ੍ਹਾਂ ਸ਼ਾਮ ਤੱਕ ਪ੍ਰੈੱਸ ਕਾਨਫਰੰਸ ਕਰਨ ਦੀ ਗੱਲ ਵੀ ਆਖੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰੈਸ ਕਾਨਫਰੰਸ ਵਿੱਚ ਉਹ ਪਹਿਲਵਾਨਾਂ ਦੇ ਪ੍ਰਦਰਸ਼ਨ ਪਿੱਛੇ ਸਿਆਸੀ ਸਾਜ਼ਿਸ਼ ਦਾ ਪਰਦਾਫਾਸ਼ ਕਰਨਗੇ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤੀ ਓਲੰਪਿਕ ਸੰਘ ਨੇ ਪਹਿਲਵਾਨਾਂ ਦੀ ਹੜਤਾਲ ਦੇ ਮੱਦੇਨਜ਼ਰ ਆਪਾਤਕਾਲੀਨ ਮੀਟਿੰਗ ਸੱਦੀ ਹੈ। ਮੀਟਿੰਗ ਅੱਜ ਸ਼ਾਮ 5:45 ਵਜੇ ਤੋਂ ਸ਼ੁਰੂ ਹੋ ਸਕਦੀ ਹੈ। ਇਸ ਮਾਮਲੇ ‘ਤੇ ਵਰਚੁਅਲ ਮੀਟਿੰਗ ‘ਚ ਚਰਚਾ ਹੋਣ ਦੀ ਸੰਭਾਵਨਾ ਹੈ। The post ਪਹਿਲਵਾਨਾਂ ਵਲੋਂ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ ਦਾ ਬਾਈਕਾਟ, ਛੇ ਪਹਿਲਵਾਨ ਬਿਨਾਂ ਖੇਡੇ ਵਾਪਸ ਪਰਤੇ appeared first on TheUnmute.com - Punjabi News. Tags:
|
ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਤੇ ਲਾਲਚ ਕਾਰਨ ਪਟਿਆਲਾ ਵਿਕਾਸ ਪੱਖੋਂ ਪਛੜਿਆ, ਨਵਾਂ ਬੱਸ ਅੱਡਾ ਪਹਿਲੀ ਅਪ੍ਰੈਲ ਤੱਕ ਹੋਵੇਗਾ ਸ਼ੁਰੂ: CM ਮਾਨ Friday 20 January 2023 11:20 AM UTC+00 | Tags: breaking-news dr-balbir-singh latest-news new news news-bus-stand patiala patiala-bus-stand patiala-dc-sakhsi-sahni punjab punjab-government punjab-news ਪਟਿਆਲਾ, 20 ਜਨਵਰੀ 2023: ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ (Patiala) ਦੇ ਸੱਤਾ ਦਾ ਕੇਂਦਰ ਹੋਣ ਦੇ ਬਾਵਜੂਦ ਵਿਕਾਸ ਪੱਖੋਂ ਪਛੜਨ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਨ੍ਹਾਂ ਸ਼ਾਸਕਾਂ ਨੇ ਸ਼ਹਿਰ ਦੀ ਮਾੜੀ ਹਾਲਤ ਨੂੰ ਸੁਧਾਰਨ ਦੀ ਥਾਂ ਆਪਣੇ ਨਿੱਜੀ ਮਹਿਲਾਂ ਨੂੰ ਸ਼ਿੰਗਾਰਨ ਉਤੇ ਵੱਧ ਧਿਆਨ ਦਿੱਤਾ। ਸ਼ਹਿਰ ਦੇ ਵਿਕਾਸ ਲਈ 167 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਸੱਤਾ ਦੇ 'ਮਹਾਰਾਜਿਆਂ' ਨੇ ਸ਼ਹਿਰ ਨਾਲੋਂ ਆਪਣੇ ਵਿਕਾਸ ਵੱਲ ਵੱਧ ਧਿਆਨ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਪਟਿਆਲਾ ਨੂੰ 'ਬਾਗ਼ਾਂ ਦੇ ਸ਼ਹਿਰ' ਵਜੋਂ ਜਾਣਿਆ ਜਾਂਦਾ ਹੈ, ਪਰ ਸੱਤਾਧਾਰੀਆਂ ਦੇ ਉਦਾਸੀਨ ਰਵੱਈਏ ਕਾਰਨ ਪਿਛਲੇ ਕੁੱਝ ਸਾਲਾਂ ਵਿੱਚ ਸ਼ਹਿਰ ਨੇ ਆਪਣੀ ਦਿੱਖ ਗਵਾ ਦਿੱਤੀ ਹੈ। ਭਗਵੰਤ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਪਟਿਆਲਾ ਨਾਲ ਸਬੰਧਤ ਰਹੇ ਪੰਜਾਬ ਦੇ ਸ਼ਾਸਕਾਂ ਦਾ ਸ਼ਹਿਰ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਰਿਹਾ। ਮੁਸਾਫਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਡਿਜੀਟਲ ਲਾਇਬ੍ਰੇਰੀ ਦਾ ਨਿਰਮਾਣਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਨਵੇਂ ਬੱਸ ਅੱਡੇ ਤੇ ਸੜਕਾਂ ਦਾ ਨਿਰਮਾਣ, ਡਰੇਨ ਦੇ ਚੈਨਲਾਈਜੇਸ਼ਨ ਤੇ ਸੁੰਦਰੀਕਰਨ ਦੇ ਪ੍ਰਾਜੈਕਟ, ਮੁਸਾਫਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਡਿਜੀਟਲ ਲਾਇਬ੍ਰੇਰੀ ਦੇ ਨਿਰਮਾਣ ਤੇ ਹੋਰ ਪ੍ਰਾਜੈਕਟ ਕਾਫ਼ੀ ਲੰਮੇ ਸਮੇਂ ਤੋਂ ਲਟਕ ਰਹੇ ਸਨ। ਪਟਿਆਲਾ (Patiala) ਦੇ ਵਿਕਾਸ ਤੇ ਤਰੱਕੀ ਲਈ ਵਚਨਬੱਧ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਤੇਜ਼ ਗਤੀ ਨਾਲ ਅੱਗੇ ਵਧਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰ ਵਿੱਚ ਬਣ ਰਹੇ ਅਤਿ-ਆਧੁਨਿਕ ਬੱਸ ਅੱਡੇ ਦਾ ਕੰਮ ਪਹਿਲੀ ਅਪਰੈਲ ਤੱਕ ਮੁਕੰਮਲ ਕੀਤਾ ਜਾਵੇਗਾ। ਇਸ ਬੱਸ ਅੱਡੇ ਦਾ ਨਿਰਮਾਣ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਕਰਵਾਇਆ ਜਾ ਰਿਹਾ ਹੈ। ਨਵੇਂ ਬੱਸ ਅੱਡੇ ਤੋਂ 1500 ਬੱਸਾਂ ਚੱਲਣਗੀਆਂਮੁੱਖ ਮੰਤਰੀ ਨੇ ਕਿਹਾ ਕਿ ਬੱਸ ਅੱਡੇ ਦਾ 93 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਅੱਡੇ ਵਿੱਚ ਲਿਫਟ ਤੇ ਰੈਂਪ ਵਰਗੀਆਂ ਸਹੂਲਤਾਂ ਮੁਹੱਈਆ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਅੱਡੇ ਤੋਂ 1500 ਬੱਸਾਂ ਚੱਲਣਗੀਆਂ ਅਤੇ ਲੋਕਾਂ ਨੂੰ ਵੱਡੀ ਪੱਧਰ ਉਤੇ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਬੱਸ ਅੱਡੇ ਨੂੰ ਸ਼ਹਿਰ ਦੀ ਸ਼ਟਲ ਬੱਸ ਸੇਵਾ ਲਈ ਵਰਤਿਆ ਜਾਵੇਗਾ, ਜਿਸ ਤੋਂ ਸ਼ਹਿਰ ਦੇ ਵੱਖ—ਵੱਖ ਹਿੱਸਿਆਂ ਨੁੰ ਬੱਸ ਸੇਵਾ ਚਲਾਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ 20 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਮਾਡਲ ਟਾਊਨ ਡਰੇਨ ਦੇ ਚੈਨਲਾਈਜੇਸ਼ਨ ਤੇ ਸੁੰਦਰੀਕਰਨ ਦਾ ਪ੍ਰਾਜੈਕਟ 31 ਮਾਰਚ ਤੱਕ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰਾਜਿੰਦਰਾ ਝੀਲ ਨੂੰ ਵਿਸ਼ਵ ਭਰ ਦੇ ਲੋਕਾਂ ਲਈ ਸੈਰ—ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮੁਸਾਫਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਦੇ ਡਿਜੀਟਲਾਈਜੇਸ਼ਨ ਉਤੇ 8.26 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਇਨ੍ਹਾਂ ਸਾਰੇ ਪ੍ਰਾਜੈਕਟਾਂ ਉਤੇ ਕੰਮ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜੇ ਨਿਰਧਾਰਤ ਸਮੇਂ ਵਿੱਚ ਇਹ ਕੰਮ ਮੁਕੰਮਲ ਨਾ ਹੋਏ ਤਾਂ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। The post ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਤੇ ਲਾਲਚ ਕਾਰਨ ਪਟਿਆਲਾ ਵਿਕਾਸ ਪੱਖੋਂ ਪਛੜਿਆ, ਨਵਾਂ ਬੱਸ ਅੱਡਾ ਪਹਿਲੀ ਅਪ੍ਰੈਲ ਤੱਕ ਹੋਵੇਗਾ ਸ਼ੁਰੂ: CM ਮਾਨ appeared first on TheUnmute.com - Punjabi News. Tags:
|
ਮੁੱਖ ਸਕੱਤਰ ਵੱਲੋਂ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ Friday 20 January 2023 11:27 AM UTC+00 | Tags: aam-aadmi-party breaking-news farmers latest-news news paddy punjab-chief-secretary the-unmute-breaking-news the-unmute-punjabi-news vijay-kumar-janjua ਚੰਡੀਗੜ੍ਹ, 20 ਜਨਵਰੀ 2023: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ (Vijay Kumar Janjua) ਵੱਲੋਂ ਝੋਨੇ ਦੀ ਪਰਾਲੀ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਲਈ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਅਤੇ ਇਸ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਨੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ, ਸਹਿਕਾਰਤਾ, ਖੇਤੀਬਾੜੀ ਵਿਭਾਗ ਦੇ ਉਚ ਅਧਿਕਾਰੀਆਂ ਤੋਂ ਇਲਾਵਾ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਫਾਰ ਐਨੀਮਲ ਸਾਇੰਸਜ਼, ਲੁਧਿਆਣਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਇਨ ਸੀਟੂ ਤੇ ਐਕਸ ਸੀਟੂ ਇੰਤਜ਼ਾਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਦੇ ਬਦਲ ਵਜੋਂ ਵਰਤਂ ਉਤੇ ਕੰਮ ਕਰ ਰਿਹਾ ਹੈ। ਮੁੱਖ ਸਕੱਤਰ ਨੇ ਉਕਤ ਤਿੰਨੇ ਵਿਭਾਗਾਂ ਅਤੇ ਦੋਵੇਂ ਯੂਨੀਵਰਸਿਟੀਆਂ ਦੇ ਮਾਹਿਰ ਨੁਮਾਇੰਦਿਆਂ ਨੂੰ ਲੈ ਕੇ ਕਮੇਟੀ ਬਣਾਉਣ ਲਈ ਕਿਹਾ ਜੋ ਸੂਬੇ ਵਿੱਚ ਵੱਖ-ਵੱਖ ਥਾਵਾਂ ਉਤੇ ਡੇਅਰੀ ਦੇ ਧੰਦੇ ਨਾਲ ਜੁੜੇ ਅਗਾਂਹਵਧੂ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਇਸ ਦਿਸ਼ਾ ਵਿੱਚ ਕੰਮ ਕਰੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਸ਼ੂ ਪਾਲਕਾਂ ਵੱਲੋਂ ਪਹਿਲਾਂ ਹੀ ਇਸ ਦੀ ਵਰਤੋਂ ਕੀਤੀ ਜਾ ਰਹੀ ਹੈ, ਉਨ੍ਹਾਂ ਦੀ ਫੀਡਬੈਕ ਲਈ ਜਾਵੇ। ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਕਾਸ ਪ੍ਰਤਾਪ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਵਿਧੀ ਦੀ ਵਰਤੋਂ ਨਾਲ ਜਿੱਥੇ ਪਰਾਲੀ ਦਾ ਪ੍ਰਬੰਧਨ ਸੁਚਾਰੂ ਤਰੀਕੇ ਨਾਲ ਹੋਵੇਗਾ ਉਥੇ ਪਸ਼ੂ ਪਾਲਕਾਂ ਨੂੰ ਆਰਥਿਕ ਲਾਭ ਵੀ ਹੋਵੇਗਾ। ਮੁੱਖ ਸਕੱਤਰ ਨੇ ਕਿਹਾ ਕਿ ਇਸ ਸਬੰਧੀ ਡੇਅਰੀ ਵਿਕਾਸ ਦੇ ਸਿਖਲਾਈ ਕੇਂਦਰਾਂ, ਕ੍ਰਿਸ਼ੀ ਵਿਗਿਆਨ ਅਤੇ ਮਿਲਕ ਯੂਨੀਅਨਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅੱਗਰਵਾਲ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ, ਮਿਲਕਫੈਡ ਦੇ ਐਮ.ਡੀ. ਅਮਿਤ ਢਾਕਾ, ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਫਾਰ ਐਨੀਮਲ ਸਾਇੰਸਜ਼, ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਰਾਮ ਪਾਲ ਮਿੱਤਲ, ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਜਗਦੀਸ਼ ਸਿੰਘ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਚਾਰਾ ਬਰੀਡਰ ਦੇ ਇੰਚਾਰਜ ਆਰ.ਐਸ.ਸਾਹੂ ਵੀ ਹਾਜ਼ਰ ਸਨ। The post ਮੁੱਖ ਸਕੱਤਰ ਵੱਲੋਂ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ appeared first on TheUnmute.com - Punjabi News. Tags:
|
ਆਟਾ-ਦਾਲ ਕਾਰਡਾਂ ਦੀ ਵੈਰੀਫਿਕੇਸ਼ਨ ਦੇ ਕੰਮ 'ਚ ਤੇਜ਼ੀ ਲਿਆਉਣ 'ਤੇ ਦਿੱਤਾ ਜ਼ੋਰ: ਲਾਲ ਚੰਦ ਕਟਾਰੂਚੱਕ Friday 20 January 2023 11:41 AM UTC+00 | Tags: atta-dal-cards breaking-news district-food-supply-controllers lal-chand-kataruchak latest-news news punjab-aata-daal-ration-card punjab-news ration-card the-unmute-breaking-news the-unmute-latest-news the-unmute-punjab the-unmute-punjabi-news ਚੰਡੀਗੜ੍ਹ, 20 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਮਕਸਦ ਲਈ ਇਹ ਬੇਹੱਦ ਅਹਿਮ ਹੋ ਜਾਂਦਾ ਹੈ ਕਿ ਵਿਭਾਗੀ ਅਧਿਕਾਰੀ ਫੀਲਡ ਵਿੱਚ ਜਾ ਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਮੀ ਨੂੰ ਦੂਰ ਕਰਕੇ ਵਿਭਾਗ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਮਿਲ ਸਕੇ। ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਪ੍ਰਗਟ ਕੀਤੇ। ਇਸ ਮੌਕੇ ਉਹਨਾਂ ਨੇ ਹਾਜ਼ਰ ਸਮੂਹ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰਾਂ ਅਤੇ ਹੋਰਨਾਂ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਵਿੱਚ ਬੂਟੇ ਲਗਾਉਣ ਲਈ ਵੀ ਉਤਸ਼ਾਹਿਤ ਕੀਤਾ ਤਾਂ ਜੋ ਹਰਿਆਵਲ ਹੇਠਲੇ ਖੇਤਰ ਵਿੱਚ ਵਾਧਾ ਹੋ ਸਕੇ ਅਤੇ ਵਿਭਾਗ ਦੇ ਦਫ਼ਤਰਾਂ ਦੀ ਦਿੱਖ ਹੋਰ ਵੀ ਵਧੀਆ ਬਣ ਸਕੇ। ਇਸ ਮੌਕੇ ਮੰਤਰੀ ਨੇ ਆਟਾ ਦਾਲ ਦੇ ਕਾਰਡਾਂ ਦੀ ਵੈਰੀਫਿਕੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਉੱਤੇ ਵੀ ਜ਼ੋਰ ਦਿੱਤਾ ਤਾਂ ਜੋ ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਨਾ ਰਹਿਣ। ਅਧਿਕਾਰੀਆਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਕਟਾਰੂਚੱਕ ਨੇ ਕਿਹਾ ਕਿ ਕੰਮਕਾਜ ਵਿੱਚ ਕੁਤਾਹੀ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਕਟਾਰੂਚੱਕ ਨੂੰ ਇਸ ਗੱਲ ਤੋਂ ਜਾਣੂੰ ਕਰਵਾਇਆ ਗਿਆ ਕਿ ਵਿਭਾਗ ਦੇ ਡੀ.ਐਫ਼.ਐਸ.ਸੀ. ਲੁਧਿਆਣਾ (ਪੂਰਬੀ) ਅਤੇ ਡੀ.ਐਫ.ਐਸ.ਸੀ. ਲੁਧਿਆਣਾ (ਪੱਛਮੀ) ਵਿੰਗਾਂ ਨੂੰ 27 ਜਨਵਰੀ ਤੱਕ ਵੱਖਰੇ ਕਰਨ ਦੀਆਂ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ ਤਾਂ ਜੋ ਕੰਮਕਾਜ ਬਿਨਾਂ ਕਿਸੇ ਰੁਕਾਵਟ ਦੇ ਨਿਰਵਿਘਨ ਚੱਲ ਸਕੇ। ਇਸ ਦੇ ਨਾਲ ਹੀ ਡੀ.ਐਫ਼.ਐਸ.ਸੀਜ਼ ਨੂੰ ਇਹ ਹਦਾਇਤ ਵੀ ਕੀਤੀ ਗਈ ਕਿ ਮਹੀਨੇ ਵਿੱਚ ਘੱਟੋ ਘੱਟ ਇਕ ਵਾਰ ਐਫ.ਆਰ.ਕੇ. ਪਲਾਂਟਾਂ ਦਾ ਦੌਰਾ ਕੀਤਾ ਜਾਇਆ ਕਰੇ। ਕਣਕ ਦੇ ਸਟਾਕ ਅਤੇ ਇਸ ਦੀ ਗੁਣਵੱਤਾ ਬਰਕਰਾਰ ਰੱਖਣ ਸਬੰਧੀ ਵਿਭਾਗ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਇਸ ਮੌਕੇ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ। ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਭੰਡਾਰੀ ਨੇ ਮੰਤਰੀ ਨੂੰ ਯਕੀਨ ਦਵਾਇਆ ਕਿ ਵਿਭਾਗੀ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਵੀ ਸੁਚੱਜੇ ਢੰਗ ਨਾਲ ਚਲਾਉਣ ਵਿੱਚ ਪੂਰਨ ਪਾਰਦਰਸ਼ੀ ਕਾਰਜ ਵਿਧੀ ਅਪਣਾਈ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਡਾਇਰੈਕਟਰ ਘਨਸ਼ਿਆਮ ਥੋਰੀ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਜੁਆਇੰਟ ਡਾਇਰੈਕਟਰ ਅਜੈਵੀਰ ਸਿੰਘ ਸਰਾਓ ਤੋਂ ਇਲਾਵਾ ਸਮੂਹ ਜ਼ਿਲ੍ਹਿਆਂ ਤੋਂ ਡੀ.ਐਫ.ਐਸ.ਸੀਜ਼ ਵੀ ਮੌਜੂਦ ਸਨ। The post ਆਟਾ-ਦਾਲ ਕਾਰਡਾਂ ਦੀ ਵੈਰੀਫਿਕੇਸ਼ਨ ਦੇ ਕੰਮ ‘ਚ ਤੇਜ਼ੀ ਲਿਆਉਣ ‘ਤੇ ਦਿੱਤਾ ਜ਼ੋਰ: ਲਾਲ ਚੰਦ ਕਟਾਰੂਚੱਕ appeared first on TheUnmute.com - Punjabi News. Tags:
|
Google: ਗੂਗਲ ਦੀ ਪੈਰੇਂਟ ਕੰਪਨੀ ਅਲਫਾਬੇਟ 12000 ਕਰਮਚਾਰੀਆਂ ਦੀ ਕਰੇਗੀ ਛਾਂਟੀ Friday 20 January 2023 12:06 PM UTC+00 | Tags: 12000 breaking breaking-news ceo-sundar-pichai google google-company google-news googles-alphabet-layoffs india news parent-company-alphabet punjab-news tech-latest-news tech-news the-unmute-breaking-news the-unmute-punjabi-news ਚੰਡੀਗੜ੍ਹ 20 ਜਨਵਰੀ 2023: ਗੂਗਲ (Google) ਦੀ ਪੇਰੈਂਟ ਕੰਪਨੀ ਅਲਫਾਬੇਟ ਆਪਣੇ 12,000 ਕਰਮਚਾਰੀਆਂ ਦੀ ਛਾਂਟੀ ਕਰਨ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੰਪਨੀ ਦੇ ਸੀਈਓ ਸੁੰਦਰ ਪਿਚਾਈ ਨੇ ਕਰਮਚਾਰੀਆਂ ਨਾਲ ਸਾਂਝੇ ਕੀਤੇ ਇੱਕ ਮੀਮੋ ਵਿੱਚ ਇਹ ਜਾਣਕਾਰੀ ਦਿੱਤੀ ਹੈ। ਦੁਨੀਆ ਦੀ ਸਭ ਤੋਂ ਵੱਡੀ ਤਕਨੀਕੀ ਕੰਪਨੀ ‘ਚ ਛਾਂਟੀ ਦੀ ਇਸ ਖ਼ਬਰ ਨਾਲ ਬਾਜ਼ਾਰ ਹੈਰਾਨ ਹੈ। ਦੋ ਦਿਨ ਪਹਿਲਾਂ ਅਲਫਾਬੇਟ ਦੇ ਮੁਕਾਬਲੇਬਾਜ਼ ਮਾਈਕ੍ਰੋਸਾਫਟ ਨੇ 10,000 ਕਰਮਚਾਰੀਆਂ ਨੂੰ ਹਟਾਉਣ ਦੀ ਗੱਲ ਕੀਤੀ ਸੀ। ਮੰਨਿਆ ਜਾ ਰਿਹਾ ਹੈ ਕਿ ਕੰਪਨੀ ਦਾ ਐਚਆਰ ਵਿਭਾਗ, ਕਾਰਪੋਰੇਟ ਮਾਮਲੇ, ਇੰਜਨੀਅਰਿੰਗ ਅਤੇ ਉਤਪਾਦ ਵਿਭਾਗ ਦੀਆਂ ਟੀਮਾਂ ਇਸ ਛਾਂਟੀ ਵਿੱਚ ਪ੍ਰਭਾਵਿਤ ਹੋਣਗੀਆਂ। ਗੂਗਲ ਨੇ ਕਿਹਾ ਹੈ ਕਿ ਛਾਂਟੀ ਵਿਸ਼ਵ ਪੱਧਰ ‘ਤੇ ਕੀਤੀ ਜਾ ਰਹੀ ਹੈ। ਇਸ ਫੈਸਲੇ ਦਾ ਤੁਰੰਤ ਅਮਰੀਕੀ ਕਾਮਿਆਂ ‘ਤੇ ਅਸਰ ਪਵੇਗਾ। The post Google: ਗੂਗਲ ਦੀ ਪੈਰੇਂਟ ਕੰਪਨੀ ਅਲਫਾਬੇਟ 12000 ਕਰਮਚਾਰੀਆਂ ਦੀ ਕਰੇਗੀ ਛਾਂਟੀ appeared first on TheUnmute.com - Punjabi News. Tags:
|
ਰਾਘਵ ਚੱਢਾ ਨੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾਨਾ, 'ਕਾਂਗਰਸ ਵਲੋਂ ਫਿਰ ਤੋਂ ਤੁਹਾਨੂੰ ਬ੍ਰਾਂਡ ਬਣਾਉਣ ਦੀ ਕੋਸ਼ਿਸ਼, ਪਰ ਫਿਰ ਤੋਂ ਅਸਫਲ ਹੋਵੇਗੀ' Friday 20 January 2023 01:17 PM UTC+00 | Tags: aam-aadmi-party bharat-jodo-yatra breaking-news congress-party latest-news manmohan-singh news punjab-congress raghav-chadha rahul-gandhi ਚੰਡੀਗੜ੍ਹ, 20 ਜਨਵਰੀ 2023: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) Manmohan Singh ਨੇ ਸ਼ੁੱਕਰਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਾਸੀ 1984 ਦੇ ਕਤਲੇਆਮ ਨੂੰ ਕਦੇ ਨਹੀਂ ਭੁੱਲ ਸਕਦੇ ਅਤੇ ਨਾ ਹੀ ਕਾਂਗਰਸ ਨੂੰ ਕਦੇ ਮੁਆਫ਼ ਕਰਨਗੇ। ਰਾਹੁਲ ਗਾਂਧੀ ਦੇ ਤਾਜ਼ਾ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਾਂਸਦ ਚੱਢਾ ਨੇ ਕਿਹਾ ਕਿ ‘ਤੁਹਾਡੀ ਪਾਰਟੀ, ਜਦੋਂ ਤੋਂ ਮੇਰਾ ਜਨਮ ਹੋਇਆ ਹੈ, ਉਦੋਂ ਤੋਂ ਤੁਹਾਡੀ ਬ੍ਰਾਂਡਿੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਲੱਗਦਾ ਨਹੀਂ ਕਿ ਇਸ ਵਾਰ ਵੀ ਇਹ ਕੰਮ ਕਰੇਗਾ।’ ਸਿੱਖ ਵਿਰੋਧੀ ਦੰਗਿਆਂ ਅਤੇ ਸ੍ਰੀ ਦਰਬਾਰ ਸਾਹਿਬ ‘ਤੇ ਹਮਲੇ ਲਈ ਗਾਂਧੀ ਪਰਿਵਾਰ ਦੀ ਨਿੰਦਾ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਰਾਹੁਲ ਨੂੰ ਆਪਣੇ ਪਰਿਵਾਰ ਵੱਲੋਂ ਕੀਤੇ ਗਏ ਇਨ੍ਹਾਂ ਘਿਨਾਉਣੇ ਕੰਮਾਂ ਲਈ ਕੋਈ ਪਛਤਾਵਾ ਨਹੀਂ ਹੈ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਤੋਂ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ। ਚੱਢਾ ਨੇ ਕਿਹਾ ਕਿ ਉਨ੍ਹਾਂ ਦੀਆਂ ਰਗਾਂ ਵਿੱਚ ਪੰਜਾਬੀ ਖੂਨ ਹੈ ਅਤੇ 1984 ਦਾ ਕਤਲੇਆਮ ਨਾ ਮੁਆਫ਼ੀਯੋਗ ਹੈ। ਕਾਂਗਰਸ ਪਾਰਟੀ ਦੇ ਡੀਐਨਏ ਵਿੱਚ ਪੰਜਾਬੀਆਂ ਪ੍ਰਤੀ 'ਪੈਥੋਲੋਜੀਕਲ' ਨਾਪਸੰਦਗੀ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਰਾਹੁਲ ਗਾਂਧੀ ਦੇ ਸਾਹਮਣੇ ਹੱਥ ਜੋੜ ਕੇ ਖੜ੍ਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਤਸਵੀਰ ਵੀ ਸਾਂਝੀ ਕੀਤੀ। ਰਾਘਵ ਚੱਢਾ ਨੇ ਕਿਹਾ ਕਿ ਗਾਂਧੀ ਪਰਿਵਾਰ ਨੇ ਪੰਜਾਬ ‘ਚ ਵੀ ਦਿੱਲੀ ਤੋਂ ਆਪਣੇ ਨੇਤਾਵਾਂ ਨੂੰ ਉਸੇ ਤਰ੍ਹਾਂ ਕੰਟਰੋਲ ਕੀਤਾ ਜਿਵੇਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕੰਟਰੋਲ ਕੀਤਾ ਸੀ। ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਅਤੇ ਸਿੱਖਾਂ ਦੇ ਹਿੱਤਾਂ ਵਿਰੁੱਧ ਕੰਮ ਕੀਤਾ ਹੈ ਪਰ ਹੁਣ 'ਆਪ' ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਹੋਰ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਮਜ਼ਬੂਤੀ ਨਾਲ ਕਰੇਗੀ। The post ਰਾਘਵ ਚੱਢਾ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ‘ਕਾਂਗਰਸ ਵਲੋਂ ਫਿਰ ਤੋਂ ਤੁਹਾਨੂੰ ਬ੍ਰਾਂਡ ਬਣਾਉਣ ਦੀ ਕੋਸ਼ਿਸ਼, ਪਰ ਫਿਰ ਤੋਂ ਅਸਫਲ ਹੋਵੇਗੀ’ appeared first on TheUnmute.com - Punjabi News. Tags:
|
ਮੁੱਖ ਮੰਤਰੀ ਮਾਨ ਵੱਲੋਂ ਰਾਜ ਪੱਧਰੀ ਪ੍ਰੋਜੈਕਟ "ਸਕੂਲ ਆਫ ਐਮੀਨੈਂਸ" ਦੀ ਸ਼ੁਰੂਆਤ 21 ਜਨਵਰੀ ਤੋਂ, ISB ਮੋਹਾਲੀ ਵਿਖੇ ਹੋਵੇਗੀ ਸ਼ੁਰੂਆਤ Friday 20 January 2023 01:24 PM UTC+00 | Tags: breaking-news isb-mohali mohali mohali-news news school-of-eminence ਐਸ.ਏ.ਐਸ.ਨਗਰ, 20 ਜਨਵਰੀ 2023: ਰਾਜ ਸਰਕਾਰ ਵੱਲੋਂ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ, ਹਰੇਕ ਹਲਕੇ ਵਿੱਚ ਇੱਕ ਸਕੂਲ ਆਫ਼ ਐਮੀਨੈਂਸ (ਐਸ.ਓ.ਈ.), ਬਣਾਉਣ ਲਈ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ 21 ਜਨਵਰੀ ਨੂੰ ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐੱਸ.ਬੀ.) ਮੋਹਾਲੀ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਕੀਤੀ ਜਾਵੇਗੀ। ਇਸ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ । ਇਹ ਜਾਣਕਾਰੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਕਮ ਵਿਸ਼ੇਸ਼ ਸਕੱਤਰ ਵਰਿੰਦਰ ਕੁਮਾਰ ਸ਼ਰਮਾ ਨੇ ਆਈ.ਐਸ.ਬੀ. ਵਿਖੇ ਸਮਾਗਮ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹਨਾਂ ਸਕੂਲਾਂ ਲਈ ਇੱਕ ਵਿਸ਼ੇਸ਼ ਚਿੰਨ੍ਹ ਵੀ ਲਾਂਚ ਕੀਤਾ ਜਾਵੇਗਾ। ਸਿੱਖਿਆ ਵਿਭਾਗ ਇਨ੍ਹਾਂ ਸਕੂਲਾਂ ਦੀਆਂ ਖਾਸ ਵਿਸ਼ੇਸ਼ਤਾਵਾਂ ਨੂੰ ਪਾਵਰਪੁਆਇੰਟ ਪ੍ਰੈਜ਼ਨਟੇਸ਼ਨ ਰਾਹੀਂ ਪੇਸ਼ ਕਰੇਗਾ, ਜਿਸ ਤੋਂ ਬਾਅਦ ਮੁਹਾਲੀ ਦੇ 3ਬੀ1 ਸਕੂਲ ਦੀ 3-ਡੀ ਵਾਕ ਦੀ ਪੇਸ਼ਕਾਰੀ ਹੋਵੇਗੀ। ਇਸ ਮੌਕੇ ਰਾਜ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਕੂਲਾਂ ਵਿੱਚ ਅਧਿਆਪਨ ਦੇ ਨਵੀਨਤਮ ਤਰੀਕਿਆਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਉਨਾਂ ਕਿਹਾ ਕਿ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੁਆਰਾ ਲਾਈਵ ਸਕੈਚ ਕਾਊਂਟਰ ਸੈਲਫੀ ਪੁਆਇੰਟ, ਪਹੇਲੀਆਂ, ਆਦਿ ਖਿੱਚ ਦਾ ਕੇਂਦਰ ਬਣਨਗੀਆਂ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਅਧਿਆਪਕ ਅਤੇ ਹੋਰ ਪਤਵੰਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵਿਦਿਆਰਥੀਆਂ ਦੇ ਸਿੱਖਣ ਦੇ ਤਰੀਕੇ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਉਪਰਾਲਾ ਇਸ ਦਿਸ਼ਾ ਵਿੱਚ ਇੱਕ ਮੀਲ ਪੱਥਰ ਸਬਿਤ ਹੋਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ (ਜ) ਤਰਸੇਮ ਚੰਦ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਇੰਦਰ ਪਾਲ, ਐਸ.ਡੀ.ਐਮ ਮੁਹਾਲੀ ਸਰਬਜੀਤ ਕੌਰ, ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। The post ਮੁੱਖ ਮੰਤਰੀ ਮਾਨ ਵੱਲੋਂ ਰਾਜ ਪੱਧਰੀ ਪ੍ਰੋਜੈਕਟ “ਸਕੂਲ ਆਫ ਐਮੀਨੈਂਸ” ਦੀ ਸ਼ੁਰੂਆਤ 21 ਜਨਵਰੀ ਤੋਂ, ISB ਮੋਹਾਲੀ ਵਿਖੇ ਹੋਵੇਗੀ ਸ਼ੁਰੂਆਤ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਇਲੈਕਟ੍ਰੋ ਹੋਮਿਓਪੈਥੀ ਡਾਕਟਰਾਂ ਦੇ ਨਾਲ, ਆਪ ਵੇਖਿਆ ਚਮਤਕਾਰ: ਕੁਲਤਾਰ ਸਿੰਘ ਸੰਧਵਾ Friday 20 January 2023 01:30 PM UTC+00 | Tags: breaking-news electro-homeopathy electro-homeopathy-doctors electro-homeopathy-medical kultaar-singh-sandhwan kultar-singh-sandhwan medical-system news punjab punjab-government punjab-medical-system ਬਠਿੰਡਾ, 20 ਜਨਵਰੀ 2023: ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਹੈ ਕਿ ਦੇਸ਼ ਨੂੰ ਬਦਲਵੇਂ ਮੈਡੀਕਲ ਸਿਸਟਮ ਦੀ ਲੋੜ ਹੈ। ਇਲੈਕਟ੍ਰੋ ਹੋਮਿਓਪੈਥੀ ਮੈਡੀਕਲ ਵਿਧੀ ਵੀ ਇਹਨਾਂ ਵਿੱਚੋਂ ਇੱਕ ਹੈ। ਇਹ ਜਾਦੂਈ ਤਕਨੀਕ ਹੈ। ਉਨ੍ਹਾਂ ਆਪ ਹੀ ਇਸ ਦਾ ਚਮਤਕਾਰ ਵੇਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਲੈਕਟ੍ਰੋ ਹੋਮਿਓਪੈਥੀ ਡਾਕਟਰਾਂ (Electro Homeopathy Doctors) ਦੇ ਨਾਲ ਹੈ। ਇਲੈਕਟ੍ਰੋ ਹੋਮਿਓਪੈਥੀ ਫਾਊਂਡੇਸ਼ਨ, ਪੰਜਾਬ ਦੀ ਤਰਫੋਂ ਇਲੈਕਟ੍ਰੋ ਹੋਮਿਓਪੈਥੀ ਦੇ ਪਿਤਾਮਾ ਕਾਊਂਟ ਸੀਜ਼ਰ ਮੱਟੀ ਦੀ 214ਵੀਂ ਜਯੰਤੀ ਮਨਾਉਣ ਲਈ ਬਠਿੰਡਾ ਵਿਖੇ ਇਲੈਕਟ੍ਰੋ ਹੋਮਿਓਪੈਥੀ 'ਤੇ ਰਾਸ਼ਟਰੀ ਵਿਗਿਆਨਕ ਖੋਜ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਦੇਸ਼ ਭਰ ਦੇ ਸੀਨੀਅਰ ਡਾਕਟਰਾਂ ਨੇ ਭਾਗ ਲਿਆ। ਇਸ ਦੌਰਾਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪਦਮਸ਼੍ਰੀ ਡਾ. ਪ੍ਰੋ. ਰੋਮੇਸ਼ ਗੌਤਮ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੁੱਖ ਸਿਵਲ ਜੱਜ ਕਮ ਸੀ.ਜੇ.ਐਮ ਸੁਰੇਸ਼ ਕੁਮਾਰ ਗੋਇਲ, ਇਲੈਕਟ੍ਰੋ ਹੋਮਿਓਪੈਥੀ ਫਾਊਂਡੇਸ਼ਨ ਦੇ ਕੌਮੀ ਪ੍ਰਧਾਨ ਡਾ: ਪਰਮਿੰਦਰ ਪਾਂਡੇ, ਕੌਮੀ ਮੀਤ ਪ੍ਰਧਾਨ ਡਾ: ਪ੍ਰੋ: ਹਰਵਿੰਦਰ ਸਿੰਘ ਅਲਕੀਮੀ, ਕੌਮੀ ਜਨਰਲ ਸਕੱਤਰ ਡਾ: ਸੁਰਿੰਦਰ ਪਾਂਡੇ, ਮੀਡੀਆ ਕੋਆਰਡੀਨੇਟਰ ਡਾ. ਰਿਤੇਸ਼ ਸ਼੍ਰੀਵਾਸਤਵ, ਵਿਧਾਇਕ ਅਤੇ ਸਾਬਕਾ ਮੰਤਰੀ ਫੌਜਾ ਸਿੰਘ ਸਰਾੜੀ, ਵਣ ਵਿਭਾਗ ਦੇ ਚੇਅਰਮੈਨ ਰਾਕੇਸ਼ ਪੁਰੀ, ਸ਼ੂਗਰਫੈੱਡ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ, ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਨੀਲ ਗਰਗ, ਬਠਿੰਡਾ ਵਿਕਾਸ ਮੰਚ ਦੇ ਪ੍ਰਧਾਨ ਰਾਕੇਸ਼ ਨਰੂਲਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪਦਮਸ਼੍ਰੀ ਡਾ. ਪ੍ਰੋ. ਰੋਮੇਸ਼ ਗੌਤਮ ਨੇ ਕਿਹਾ ਜੇਕਰ ਆਈ.ਡੀ.ਸੀ ਨੇ ਇਲੈਕਟ੍ਰੋ ਹੋਮਿਓਪੈਥੀ ਦੀ ਰੇਕੋਨਾੲਈਜੇਸ਼ਨ ਦੇ ਖਿਲਾਫ ਫੈਸਲਾ ਦਿੱਤਾ ਤਾਂ ੳਹ ਸੁਪਰੀਮ ਕੋਰਟ'ਚ ਬਿਨਾਂ ਫ਼ੀਸ ਤੋਂ ਕੇਸ ਲੜਨਗੇਂ। ਇਸ ਮੌਕੇ ਦੇਸ਼ ਦੀਆਂ ਸਭ ਤੋਂ ਵੱਡੀਆਂ ਇਲੈਕਟ੍ਰੋ ਹੋਮਿਓਪੈਥਿਕ ਦਵਾਈ ਕੰਪਨੀਆਂ ਵਿੱਚੋਂ ਇੱਕ ਅਲਕੇਮੀ, ਬਠਿੰਡਾ ਦੇ ਮੈਨੇਜਿੰਗ ਡਾਇਰੈਕਟਰ ਡਾ. ਇਲੈਕਟ੍ਰੋ ਹੋਮਿਓਪੈਥੀ ਫਾਊਂਡੇਸ਼ਨ ਦੇ ਪੰਜਾਬ ਮੁਖੀ ਹਰਵਿੰਦਰ ਸਿੰਘ ਅਤੇ ਡਾ: ਵਰਿੰਦਰ ਕੌਰ ਨੇ ਦੱਸਿਆ ਕਿ ਇਲੈਕਟ੍ਰੋ ਹੋਮਿਓਪੈਥੀ ਨਾਲ ਲਾਇਲਾਜ ਬਿਮਾਰੀਆਂ ਦਾ ਇਲਾਜ ਸੰਭਵ ਹੈ। ਇਸ ਸਬੰਧੀ ਪ੍ਰਮਾਣਿਕ ਸਬੂਤਾਂ ਸਮੇਤ ਆਈਡੀਸੀ ਨੂੰ ਰਿਪੋਰਟ ਸੌਂਪ ਦਿੱਤੀ ਗਈ ਹੈ।ਸੈਂਕੜੇ ਕੇਸ ਇਤਿਹਾਸ ਇਸ ਗੱਲ ਦਾ ਸਬੂਤ ਹਨ। ਈਐਚਐਫ ਦੇ ਰਾਸ਼ਟਰੀ ਪ੍ਰਧਾਨ ਡਾ. ਪਰਮਿੰਦਰ ਪਾਂਡੇ ਇਲੈਕਟ੍ਰੋ, ਅਤੇ ਜਨਰਲ ਸਕੱਤਰ ਡਾ. ਸੁਰਿੰਦਰ ਪਾਂਡੇ ਨੇ ਦੁਹਰਾਇਆ ਕਿ ਹੋਮਿਓਪੈਥੀ ਦਵਾਈ ਪ੍ਰਣਾਲੀ ਨੂੰ ਤਰਕਸੰਗਤ ਬਣਾਉਣ ਦੀ ਲੜਾਈ ਆਪਣੇ ਆਖਰੀ ਪੜਾਅ 'ਤੇ ਹੈ। ਇਸ ਮੌਕੇ ਮਹਾਰਾਸ਼ਟਰ ਤੋਂ ਡਾ: ਬਾਪੂ ਪਾਟਿਲ, ਡਾ: ਰਣਧੀਰ ਸ਼ਰਮਾ, ਡਾ: ਪ੍ਰਦੀਪ ਤਿਵਾੜੀ, ਉੜੀਸਾ ਤੋਂ ਡਾ: ਸੁਸ਼ਾਂਤ ਪਾਧੀ, ਗੁਜਰਾਤ ਤੋਂ ਡਾ: ਭੂਪਤ ਮੇਘਨਾਥੀ, ਉੱਤਰ ਪ੍ਰਦੇਸ਼ ਤੋਂ ਡਾ: ਉਮੇਸ਼ ਸ਼ਰਮਾ, ਸਾਬੀਆ ਸੱਯਦ ਜੰਮੂ-ਕਸ਼ਮੀਰ ਤੋਂ ਡਾ. , ਡਾ: ਸ਼ੈਲੇਂਦਰ ਗੌੜ ਰਾਜਸਥਾਨ, ਡਾ: ਓ.ਪੀ.ਜੰਘੇਲ ਚੰਡੀਗੜ੍ਹ, ਡਾ: ਵਿਕਰਮ ਸਿੰਘ ਲਾਹੌਰੀ ਮੱਧ ਪ੍ਰਦੇਸ਼, ਡਾ: ਕੈਪਟਨ ਮਹਿੰਦਰਪਾਲ ਸਿੰਘ ਪੁੰਜੀ ਨਿਊ ਦੇਲਹੀ ਆਦਿ ਹਾਜ਼ਰ ਸਨ | ਡਾ.ਧਰਮਿੰਦਰ ਪਾਲ, ਡਾ.ਗੁਰਪ੍ਰੀਤ ਸਿੰਘ, ਡਾ.ਬਲਜੀਤ ਸਿੰਘ, ਡਾ.ਪਰਮਿੰਦਰ ਸਿੰਘ ਪੰਮਾ ਆਦਿ ਨੇ ਵਿਚਾਰ ਪ੍ਰਗਟ ਕੀਤੇ। The post ਪੰਜਾਬ ਸਰਕਾਰ ਇਲੈਕਟ੍ਰੋ ਹੋਮਿਓਪੈਥੀ ਡਾਕਟਰਾਂ ਦੇ ਨਾਲ, ਆਪ ਵੇਖਿਆ ਚਮਤਕਾਰ: ਕੁਲਤਾਰ ਸਿੰਘ ਸੰਧਵਾ appeared first on TheUnmute.com - Punjabi News. Tags:
|
ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਕਹਿ ਕੇ ਪ੍ਰਤਾਪ ਬਾਜਵਾ ਨੇ ਸਿੱਖ ਕੌਮ ਦਾ ਕੀਤਾ ਅਪਮਾਨ: ਮਨਜਿੰਦਰ ਸਿਰਸਾ Friday 20 January 2023 01:40 PM UTC+00 | Tags: breaking-news congress-mla-pratap-singh-bajwa dr-manmohan-singh former-pm-manmohan-singh latest-news manjinder-sirsa news punjab-bjp punjab-congress sikh sikh-community the-unmute-punjabi-news ਚੰਡੀਗੜ੍ਹ 20 ਜਨਵਰੀ 2023 : ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਡਾ: ਮਨਮੋਹਨ ਸਿੰਘ ਨੂੰ ਫਰਜ਼ੀ ਕਹਿ ਕੇ ਨਾ ਸਿਰਫ਼ ਉਨ੍ਹਾਂ ਦਾ ਸਗੋਂ ਸਮੁੱਚੇ ਸਿੱਖ ਭਾਈਚਾਰੇ ਦਾ ਅਪਮਾਨ ਕੀਤਾ ਹੈ। ਮਨਜਿੰਦਰ ਸਿਰਸਾ (Manjinder Sirsa ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਰਾਹੁਲ ਗਾਂਧੀ ਦੀ ਮੌਜੂਦਗੀ ‘ਚ ਪ੍ਰਤਾਪ ਸਿੰਘ ਬਾਜਵਾ ਨੇ ਇਨ੍ਹਾਂ ਸ਼ਬਦਾਂ ਦੀ ਵਰਤੋਂ ਕਰਦਿਆਂ ਕਿਹਾ ਕਿ ‘ਅਸੀਂ ਸਿਰਫ਼ ਤੁਹਾਨੂੰ ਹੀ ਪ੍ਰਧਾਨ ਮੰਤਰੀ ਵਜੋਂ ਦੇਖਣਾ ਹੈ, ਕਿਸੇ ਫਰਜ਼ੀ ਨੂੰ ਅਸੀਂ ਸਵੀਕਾਰ ਕਹਿ ਕਰਾਂਗੇ, ਪਤਾ ਨਹੀਂ ਕਿੱਥੋਂ-ਕਿੱਥੋਂ ਫੜ ਲੈ ਆਂਉਂਦੇ ਹੋ।’ ਮਨਜਿੰਦਰ ਸਿਰਸਾ (Manjinder Sirsa) ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਨੂੰ ਕਿਤੋਂ ਵੀ ਫੜ ਕੇ ਨਹੀਂ ਲਿਆਂਦਾ ਗਿਆ। ਉਹ ਇਕ ਸਤਿਕਾਰਤ ਸ਼ਖਸੀਅਤ ਹਨ ਜਿਨ੍ਹਾਂ ਨੇ ਪ੍ਰਧਾਨ ਮੰਤਰੀ ਬਣ ਕੇ ਕਾਂਗਰਸ ਪਾਰਟੀ ‘ਤੇ ਬਹੁਤ ਵੱਡਾ ਉਪਕਾਰ ਕੀਤਾ ਸੀ। ਸਿਰਸਾ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਨੇ ਸਿਰ ‘ਤੇ ਦਸਤਾਰ ਸਜਾ ਕੇ ਪ੍ਰਧਾਨ ਮੰਤਰੀ ਬਣ ਕੇ ਦੇਸ਼ ਅਤੇ ਦੁਨੀਆ ‘ਚ ਸਿੱਖਾਂ ਦਾ ਮਾਣ ਵਧਾਇਆ ਹੈ | ਉਨ੍ਹਾਂ ਕਿਹਾ ਕਿ ਇੱਕ ਸਿੱਖ ਦਾ ਇਸ ਤਰ੍ਹਾਂ ਅਪਮਾਨ ਕਰਨਾ ਕੇਵਲ ਡਾ: ਮਨਮੋਹਨ ਸਿੰਘ ਦਾ ਹੀ ਨਹੀਂ ਸਗੋਂ ਸਮੁੱਚੇ ਭਾਈਚਾਰੇ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਪ੍ਰਾਈਵੇਟ ਲਿਮਟਿਡ ਕੰਪਨੀ ਹੈ ਜਿਸ ਵਿੱਚ ਸਿਰਫ਼ ਗਾਂਧੀ ਪਰਿਵਾਰ ਦੀ ਚਾਪਲੂਸੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਅਸਲ ਵਿੱਚ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਬਣਨ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਆਪਣੇ ਕੀਤੇ ਗੁਨਾਹ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। The post ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਕਹਿ ਕੇ ਪ੍ਰਤਾਪ ਬਾਜਵਾ ਨੇ ਸਿੱਖ ਕੌਮ ਦਾ ਕੀਤਾ ਅਪਮਾਨ: ਮਨਜਿੰਦਰ ਸਿਰਸਾ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਫਾਜ਼ਿਲਕਾ ਜ਼ਿਲ੍ਹੇ 'ਚ ਹੜ੍ਹ ਪੀੜਤਾਂ ਨੂੰ ਵੰਡੇ ਮੁਆਵਜ਼ਾ ਰਾਸ਼ੀ ਦੇ ਚੈੱਕ Friday 20 January 2023 01:48 PM UTC+00 | Tags: bhagwant-mann breaking-news congress fazilka fazilka-farmers flood-victims flood-victims-farmers news punjab-flood-victims shiromani-akali-dal ਅਬੋਹਰ (ਫਾਜ਼ਿਲਕਾ), 20 ਜਨਵਰੀ2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਧਾਰਨ ਵਿਅਕਤੀ ਦੇ ਪੁੱਤ ਨੂੰ ਮੁੱਖ ਮੰਤਰੀ ਵਜੋਂ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਪਰ ਰਵਾਇਤੀ ਸਿਆਸੀ ਪਾਰਟੀਆਂ ਇਸ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ ਜਿਸ ਕਰਕੇ ਉਹ ਉਨ੍ਹਾਂ ਖਿਲਾਫ਼ ਕੂੜ ਪ੍ਰਚਾਰ ਕਰ ਰਹੇ ਹਨ। ਅੱਜ ਇੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਾਸੀਆਂ ਨੂੰ ਮੁਆਵਜ਼ਾ ਵੰਡਣ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਪੰਜਾਬ ਤੇ ਲੋਕ ਵਿਰੋਧੀ ਸਟੈਂਡ ਕਰਕੇ ਸੂਬੇ ਦੇ ਲੋਕ ਹੁਣ ਇਨ੍ਹਾਂ ਪਾਰਟੀਆਂ ਉਤੇ ਭਰੋਸਾ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਤੇ ਬਹਾਦਰ ਲੋਕਾਂ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਕਰਾਰੀ ਹਾਰ ਦਿੱਤੀ ਜਿਸ ਕਰਕੇ ਇਹ ਪਾਰਟੀਆਂ ਹੁਣ ਬੁਖਲਾਹਟ ਵਿਚ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲਈ ਇੱਕ ਦੂਜੇ ਨਾਲ ਮਿਲੀਭੁਗਤ ਕਰ ਰਹੇ ਹਨ। ਇਨ੍ਹਾਂ ਆਗੂਆਂ ਨੂੰ ਲੰਮੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ, ''ਪਹਿਲਾਂ ਇਹ ਆਗੂ ਜਿੱਥੇ ਵੀ ਜਾਂਦੇ ਸਨ, ਉਨ੍ਹਾਂ ਦਾ ਹਾਰਾਂ ਨਾਲ ਸੁਆਗਤ ਕੀਤਾ ਜਾਂਦਾ ਸੀ, ਪਰ ਹੁਣ ਚੋਣਾਂ ਵਿੱਚ ਹਾਰ ਜਾਣ ਮਗਰੋਂ ਇਨ੍ਹਾਂ ਦਾ 'ਸੁਆਗਤ' ਕੀਤਾ ਜਾਂਦਾ ਹੈ। ਸਾਧਾਰਨ ਪਰਿਵਾਰਾਂ ਦੇ ਨੁਮਾਇੰਦਿਆਂ ਨੂੰ ਆਪਣੇ ਨੁਮਾਇੰਦੇ ਵਜੋਂ ਚੁਣਿਆ ਗਿਆ ਹੈ ਜੋ ਆਪਣੀ ਡਿਊਟੀ ਤਨਦੇਹੀ ਅਤੇ ਤਨਦੇਹੀ ਨਾਲ ਨਿਭਾ ਰਹੇ ਹਨ ਜਦਕਿ ਇਸ ਦੇ ਉਲਟ ਇਹ ਰਵਾਇਤੀ ਪਾਰਟੀਆਂ ਸੱਤਾ ਵਿੱਚ ਹੁੰਦਿਆਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਹੀ ਢੰਗ ਨਾਲ ਨਿਭਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਅੰਨ੍ਹੇਵਾਹ ਲੁੱਟ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਸ ਸਮੇਂ ਜਦੋਂ ਸੂਬਾ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਨੌਜਵਾਨਾਂ ਦੇ ਵਿਦੇਸ਼ ਜਾਣ ਅਤੇ ਹੋਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਇਹ ਆਗੂ ਗੈਰ-ਕਾਨੂੰਨੀ ਢੰਗ ਨਾਲ ਆਪਣੇ ਖਜ਼ਾਨੇ ਭਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹਨਾਂ ਨੇ ਸੂਬੇ ਅਤੇ ਲੋਕਾਂ ਦੀ ਪਰਵਾਹ ਕੀਤੇ ਬਿਨਾਂ ਆਪਣਾ ਮਹਿਲ ਅਤੇ ਕਾਰੋਬਾਰੀ ਸਾਮਰਾਜ ਬਣਾਇਆ ਹੈ। ਆਪਣੇ ਸਵਾਰਥ ਲਈ ਸੂਬੇ ਨੂੰ ਸੰਕਟ ਦੀ ਭੱਠੀ ਵਿੱਚ ਸੁੱਟ ਦਿੱਤਾਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਲੀਹੋਂ ਲਾਹੁ ਕੇ ਪੰਜਾਬ ਦੇ ਰਾਹ ਵਿੱਚ ਕੰਡੇ ਬੀਜੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੇ ਆਪਣੇ ਸਵਾਰਥ ਲਈ ਸੂਬੇ ਨੂੰ ਸੰਕਟ ਦੀ ਭੱਠੀ ਵਿੱਚ ਸੁੱਟ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥ ਸੂਬੇ ਵਿਰੁੱਧ ਅਪਰਾਧਾਂ ਨਾਲ ਰੰਗੇ ਹੋਏ ਹਨ ਅਤੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਇਨ੍ਹਾਂ ਆਗੂਆਂ ਨੂੰ ਇਤਿਹਾਸ ਕਦੇ ਵੀ ਮੁਆਫ਼ ਨਹੀਂ ਕਰੇਗਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਲੰਮਾ ਸਮਾਂ ਸੂਬੇ ਦੇ ਵਿੱਤ ਮੰਤਰੀ ਰਹੇ ਪਰ ਉਹ ਹਮੇਸ਼ਾ ਸੂਬੇ ਦਾ ਖਜ਼ਾਨਾ ਖਾਲੀ ਹੋਣ ਦਾ ਦਾਅਵਾ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਬਿਹਤਰੀ ਲਈ ਵਿੱਤ ਮੰਤਰੀ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਹਿਣ ਤੋਂ ਬਾਅਦ ਹੁਣ ਉਹ ਭਾਜਪਾ ਦੇ ਬੇੜੇ ਵਿੱਚ ਸ਼ਾਮਲ ਹੋ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਵੱਲੋਂ ਸੂਬੇ ਦੇ ਭਲੇ ਲਈ ਅਤੇ ਭਾਜਪਾ ਲਈ ਵੀ ਉਰਦੂ ਸ਼ਾਇਰੀ ਤੋਂ ਬਿਨਾਂ ਪੱਲਾ ਨਹੀਂ ਲੱਗੇਗਾ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜਿਸ ਕਿਸੇ ਨੇ ਵੀ ਜਨਤਾ ਦਾ ਇੱਕ ਰੁਪਇਆ ਵੀ ਲੁੱਟਿਆ ਹੈ, ਉਸ ਨੂੰ ਲੋਕਾਂ ਅੱਗੇ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਅਜਿਹੀ ਹਰ ਲੁੱਟ ਦਾ ਪਰਦਾਫਾਸ਼ ਕਰਨਗੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਦ੍ਰਿੜ ਵਚਨਬੱਧਤਾ ਹੈ ਕਿ ਭ੍ਰਿਸ਼ਟ ਨੇਤਾ ਭਾਵੇਂ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਉਸ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ ਅਤੇ ਉਸ ਦੇ ਅਪਰਾਧਾਂ ਦੀ ਸਜ਼ਾ ਜ਼ਰੂਰ ਮਿਲੇਗੀ। ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਮਾਮੂਲੀ ਮੁੱਦੇ ਉਠਾ ਕੇ ਮਗਰਮੱਛ ਦੇ ਹੰਝੂ ਵਹਾ ਰਹੀਆਂ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਸੂਬੇ ਦੀ ਜਨਤਾ ਨੇ ਉਨ੍ਹਾਂ ਨੂੰ ਸੱਤਾ ਸੰਭਾਲਣ ਦਾ ਮੌਕਾ ਦਿੱਤਾ ਸੀ ਤਾਂ ਇਹ ਆਗੂ ਚੁੱਪ ਕਿਉਂ ਹੋ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਸੂਬੇ ਦੇ ਵੱਖ-ਵੱਖ ਮੁੱਦਿਆਂ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਰੌਲਾ ਰੱਪਾ ਪਾ ਰਹੇ ਹਨ। ਕਾਂਗਰਸ ਅਤੇ ਅਕਾਲੀਆਂ ਨੇ ਸਿਆਸੀ ਹਿੱਤਾਂ ਲਈ ਸੂਬੇ ਵਿੱਚ ਗੈਂਗਸਟਰਾਂ ਨੂੰ ਸੁਰੱਖਿਆ ਦਿੱਤੀਕਾਂਗਰਸ ਅਤੇ ਅਕਾਲੀਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਿਆਸੀ ਹਿੱਤਾਂ ਲਈ ਸੂਬੇ ਵਿੱਚ ਗੈਂਗਸਟਰਾਂ ਨੂੰ ਸੁਰੱਖਿਆ ਦਿੱਤੀ ਹੋਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਗੈਂਗਸਟਰ ਸਾਡੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਪੈਦਾ ਨਹੀਂ ਹੋਏ ਸਗੋਂ ਕਾਂਗਰਸ ਅਤੇ ਅਕਾਲੀ ਆਗੂਆਂ ਨੇ ਆਪਣੀਆਂ ਸਰਕਾਰਾਂ ਦੌਰਾਨ ਇਨ੍ਹਾਂ ਗੈਂਗਸਟਰਾਂ ਦੀ ਸਰਪ੍ਰਸਤੀ ਕੀਤੀ ਕਿਉਂਕਿ ਇਨ੍ਹਾਂ ਆਗੂਆਂ ਅਤੇ ਪਾਰਟੀਆਂ ਨੇ ਅਜਿਹੇ ਨੌਜਵਾਨਾਂ ਨੂੰ ਬੰਦੂਕਾਂ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਵਰਤੀਆਂ। ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਇਹ ਮੰਦਭਾਗਾ ਹੈ ਕਿ 2020 ਵਿੱਚ ਫਾਜ਼ਿਲਕਾ ਜ਼ਿਲ੍ਹੇ ਵਿੱਚ ਆਏ ਹੜ੍ਹਾਂ ਨੇ ਵੱਡੇ ਪੱਧਰ 'ਤੇ ਨੁਕਸਾਨ ਕੀਤਾ ਸੀ ਪਰ ਉਸ ਸਮੇਂ ਦੀ ਸਰਕਾਰ ਨੇ ਲੋਕਾਂ ਨੂੰ ਖਾਲੀ ਬਿਆਨਬਾਜ਼ੀ ਤੋਂ ਇਲਾਵਾ ਰਾਹਤ ਦੇਣ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਭਾਰੀ ਤਬਾਹੀ ਹੋਈ ਹੈ ਪਰ ਸੂਬਾ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਦੀ ਬਜਾਏ ਇਸ ਮਾਮਲੇ ਨੂੰ ਲਟਕ ਕੇ ਲੋਕਾਂ ਦੇ ਦੁੱਖਾਂ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤਤਕਾਲੀ ਸਰਕਾਰ ਦੀ ਮਨਮਾਨੀ ਇਸ ਗੱਲ ਤੋਂ ਵੀ ਝਲਕਦੀ ਹੈ ਕਿ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਇੱਕ ਰੁਪਿਆ ਵੀ ਨਹੀਂ ਖਰਚਿਆ ਗਿਆ। ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਨੂੰ 32 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਗਿਆ ਹੈ, ਜਿਸ ਵਿੱਚੋਂ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। The post CM ਭਗਵੰਤ ਮਾਨ ਨੇ ਫਾਜ਼ਿਲਕਾ ਜ਼ਿਲ੍ਹੇ 'ਚ ਹੜ੍ਹ ਪੀੜਤਾਂ ਨੂੰ ਵੰਡੇ ਮੁਆਵਜ਼ਾ ਰਾਸ਼ੀ ਦੇ ਚੈੱਕ appeared first on TheUnmute.com - Punjabi News. Tags:
|
ਯਾਦਗਾਰੀ ਹੋ ਨਿਬੜਿਆ ਪੰਜਾਬ ਸਰਕਾਰ ਵੱਲੋਂ 'ਧੀਆਂ ਦੀ ਲੋਹੜੀ' ਨੂੰ ਸਮਰਪਿਤ ਕੀਤਾ ਹਫ਼ਤਾ Friday 20 January 2023 01:53 PM UTC+00 | Tags: bhalwan-village dhiyan-di-lohri dr-balit-kaur news sangrur ਭਲਵਾਨ/ਸੰਗਰੂਰ, 20 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਸੰਗਰੂਰ ਜ਼ਿਲੇ ਦੇ ਪਿੰਡ ਭਲਵਾਨ ਵਿਖੇ 'ਧੀਆਂ ਦੀ ਲੋਹੜੀ' ਨੂੰ ਸਮਰਪਿਤ ਹਫ਼ਤੇ ਦੇ ਸਮਾਪਤੀ ਸਮਾਰੋਹ ਨੂੰ ਮੁੱਖ ਰੱਖਦਿਆਂ ਰਾਜ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ 'ਚ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ, ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਅਤੇ ਵਿਧਾਇਕ ਸੰਗਰੂਰ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਨਵਜੰਮੀਆਂ ਧੀਆਂ ਅਤੇ ਸਿੱਖਿਆ ਤੇ ਖੇਡਾਂ ਦੇ ਖੇਤਰ 'ਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਨੂੰ ਸਨਮਾਨਤ ਕੀਤਾ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਹਰ ਖੇਤਰ 'ਚ ਮੋਹਰੀ ਬਣ ਕੇ ਉੱਭਰ ਰਹੀਆਂ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਡੱਟ ਕੇ ਖੜੀ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਾਂਹਵਧੂ ਸੋਚ ਅਨੁਸਾਰ ਪੰਜਾਬ ਦੀਆਂ ਧੀਆਂ ਨੂੰ ਹਰ ਖੇਤਰ ਵਿੱਚ ਅੱਗੇ ਲੈ ਕੇ ਆਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੀ ਸ਼ਾਨਦਾਰ ਸ਼ੁਰੂਆਤ 'ਧੀਆਂ ਦੀ ਲੋਹੜੀ' ਮਨਾ ਕੇ ਕੀਤੀ ਗਈ ਹੈ। ਉਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰਾਂ ਦੀ ਅਣਗਹਿਲੀ ਕਾਰਨ ਰਾਜ ਵਿੱਚ ਲਿੰਗ ਅਨੁਪਾਤ ਦਰ ਬਹੁਤ ਹੇਠਾਂ ਸੀ ਜਿਸਨੂੰ ਉੱਚਾ ਚੁੱਕਣ ਲਈ ਕੋਸ਼ਿਸ਼ਾਂ ਗੰਭੀਰਤਾ ਨਾਲ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਆਮ ਤੌਰ 'ਤੇ ਧੀਆਂ ਦੇ ਜਨਮ 'ਤੇ ਸਮਾਜ ਵੱਲੋਂ ਖ਼ੁਸ਼ੀ ਨਹੀਂ ਮਨਾਈ ਜਾਂਦੀ ਜਿਸ ਮਾੜੀ ਪ੍ਰਥਾ ਨੂੰ ਬਦਲਣ ਲਈ ਹੀ ਪੰਜਾਬ ਸਰਕਾਰ ਵੱਲੋਂ 'ਧੀਆਂ ਦੀ ਲੋਹੜੀ' ਮਨਾਉਣ ਦੀ ਪਿਰਤ ਪਾਈ ਜਾ ਰਹੀ ਹੈ। ਉਨਾਂ ਕਿਹਾ ਕਿ ਸਦੀਆਂ ਤੋਂ ਲੈ ਕੇ ਹੁਣ ਤੱਕ ਔਰਤਾਂ ਨੇ ਸਮਾਜ ਦੀ ਤਰੱਕੀ 'ਚ ਆਪਣਾ ਵਿਲੱਖਣ ਯੋਗਦਾਨ ਪਾਇਆ ਹੈ ਅਤੇ ਹਰ ਖੇਤਰ ਵਿੱਚ ਨਾਮ ਰੌਸ਼ਨ ਕੀਤਾ ਹੈ। ਭਰੂਣ ਹੱਤਿਆ ਵਰਗੀਆਂ ਦੁਖਾਂਤਕ ਘਟਨਾਵਾਂਡਾ. ਬਲਜੀਤ ਕੌਰ ਨੇ ਕਿਹਾ ਕਿ ਸ਼ਾਨਾ ਮੱਤੇ ਇਤਿਹਾਸ ਵਾਲੇ ਸੂਬੇ ਲਈ ਇਹ ਬੜੇ ਚਿੰਤਨ ਦੀ ਗੱਲ ਹੈ ਕਿ ਇੱਥੇ ਭਰੂਣ ਹੱਤਿਆ ਵਰਗੀਆਂ ਦੁਖਾਂਤਕ ਘਟਨਾਵਾਂ ਹੋਈਆਂ ਤੇ ਇਸ ਮਾੜੀ ਸੋਚ ਨੂੰ ਮੁਕੰਮਲ ਤੌਰ 'ਤੇ ਖਤਮ ਕਰਨ ਲਈ ਹੀ ਪੰਜਾਬ ਸਰਕਾਰ ਵੱਲੋਂ ਧੀਆਂ ਦੀ ਲੋਹੜੀ ਹਫ਼ਤੇ ਮਨਾਉਣ ਦਾ ਇਹ ਉਪਰਾਲਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਭਰੂਣ ਹੱਤਿਆ ਦੇ ਨਾਂ 'ਤੇ ਜੋ ਧੱਬਾ ਪੰਜਾਬ ਦੇ ਮੱਥੇ ਲੱਗਿਆ ਹੈ ਉਸਨੂੰ ਧੋਣ ਲਈ ਸੂਬਾ ਸਰਕਾਰ ਵੱਲੋਂ ਧੀਆਂ ਦੀ ਆਮਦ ਹੀ ਨਹੀਂ ਸਗੋਂ ਜੀਵਨ ਦੇ ਹਰ ਪੜਾਅ ਨੂੰ ਖੁਸ਼ਹਾਲ ਤਰੀਕੇ ਨਾਲ ਮਨਾਇਆ ਜਾਵੇਗਾ। ਇਸ ਮੌਕੇ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਧਾਈ ਦੇ ਪਾਤਰ ਹਨ ਜਿਨਾਂ ਵੱਲੋਂ ਧੀਆਂ ਦੀ ਅਹਿਮੀਅਤ ਨੂੰ ਸਮਾਜ ਦੇ ਅੱਗੇ ਰੱਖਣ ਲਈ ਅਜਿਹਾ ਵੱਡਾ ਉਪਰਾਲਾ ਕੀਤਾ ਗਿਆ। ਉਨਾਂ ਕਿਹਾ ਕਿ ਇਸੇ ਤਰਾਂ ਜੇਕਰ ਧੀਆਂ ਨੂੰ ਘਰਾਂ 'ਚ ਖੁੱਲਾ ਤੇ ਉਸਾਰੂ ਮਾਹੌਲ ਮਿਲੇ ਤਾਂ ਉਹ ਹਰ ਖੇਤਰ 'ਚ ਆਪਣੇ ਹੁਨਰ ਦਾ ਲੋਹਾ ਮਨਵਾ ਸਕਦੀਆਂ ਹਨ। ਸਮਾਗਮ ਦੌਰਾਨ ਲੋਕ ਕਲਾ ਮੰਚ ਜ਼ੀਰਾ ਦੀ ਟੀਮ ਵੱਲੋਂ ਮਾਦਾ ਭਰੂਣ ਹੱਤਿਆ ਨੂੰ ਰੋਕਣ ਲਈ ' ਮੈਨੂੰ ਕੁੱਖ ਵਿੱਚ ਨਾ ਮਾਰੋ ' ਨਾਂ ਹੇਠ ਨਾਟਕ ਦਾ ਮੰਚਨ ਕੀਤਾ ਗਿਆ। ਇਸ ਤੋਂ ਇਲਾਵਾ ਆਦਰਸ਼ ਸਕੂਲ ਦੀਆਂ ਵਿਦਿਆਰਥਣਾਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਮੁੱਖ ਸਖਸ਼ੀਅਤਾਂ ਵੱਲੋ ਇਸ ਮੌਕੇ 51 ਨਵ ਜੰਮੀਆਂ ਧੀਆਂ ਦੇ ਮਾਪਿਆਂ ਨੂੰ ਸਨਮਾਨ ਪੱਤਰ ਅਤੇ ਵਿਸ਼ੇਸ਼ ਕਿੱਟਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ 11 ਸਵੈ ਸਹਾਇਤਾ ਸਮੂਹਾਂ ਦੀਆਂ ਔਰਤਾਂ ਅਤੇ 20 ਮੈਰੀਟੋਰੀਅਸ ਵਿਦਿਆਰਥਣਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਸੁਰੇਂਦਰ ਲਾਂਬਾ, ਮੁੱਖ ਮੰਤਰੀ ਦੇ ਓ.ਐਸ.ਡੀ. ਉਂਕਾਰ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਸਿੰਗਲਾ, ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ (ਯੂ.ਟੀ) ਨਿਤੇਸ਼ ਜੈਨ, ਐਸ.ਡੀ.ਐਮ. ਧੂਰੀ ਅਮਿਤ ਗੁਪਤਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਨੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਅਤੇ ਵੱਡੀ ਗਿਣਤੀ 'ਚ ਹੋਰ ਪਤਵੰਤੇ ਤੇ ਇਲਾਕਾ ਨਿਵਾਸੀ ਹਾਜ਼ਰ ਸਨ। The post ਯਾਦਗਾਰੀ ਹੋ ਨਿਬੜਿਆ ਪੰਜਾਬ ਸਰਕਾਰ ਵੱਲੋਂ 'ਧੀਆਂ ਦੀ ਲੋਹੜੀ' ਨੂੰ ਸਮਰਪਿਤ ਕੀਤਾ ਹਫ਼ਤਾ appeared first on TheUnmute.com - Punjabi News. Tags:
|
ਪ੍ਰਤਾਪ ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਪ੍ਰਧਾਨ ਮੰਤਰੀ ਕਹਿ ਕੇ ਸਿੱਖਾਂ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ: ਅਕਾਲੀ ਦਲ Friday 20 January 2023 01:58 PM UTC+00 | Tags: akali-dal breaking-news dr-pratap-bajwa fake-prime-minister news sikh-community ਚੰਡੀਗੜ੍ਹ, 20 ਜਨਵਰੀ 2023: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਜਿਸ ਤਰੀਕੇ ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਫਰਜ਼ੀ ਪ੍ਰਧਾਨ ਮੰਤਰੀਕਹਿ ਕੇ ਉਹਨਾਂ ਦਾ ਅਪਮਾਨ ਕੀਤਾ ਹੈ, ਉਸ ਨਾਲ ਸਿੱਖ ਕੌਮ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਸਿੱਖ ਹਮੇਸ਼ਾ ਡਾ. ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਬਣਨ 'ਤੇ ਮਾਣ ਮਹਿਸੂਸ ਕਰਦੇ ਹਨ ਕਿਉਂਕਿ ਉਹਨਾਂ ਦਾ ਵਿਸ਼ਵ ਪੱਧਰ ਵਿਚ ਬਹੁਤ ਸਤਿਕਾਰ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਕਦੇ ਸੋਚ ਵਿਚ ਵੀ ਫਰਜ਼ੀ ਨਹੀਂ ਆਖਿਆ ਜਾ ਸਕਦਾ ਪਰ ਜੇਕਰ ਉਹਨਾਂ ਨੂੰ ਅਜਿਹਾ ਗਿਆ ਹੈ ਤਾਂ ਇਹ ਸੰਕੇਤ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਰਗੇ ਚਾਪਲੂਸ ਆਪਣੇ ਆਕਾਵਾਂ ਨੁੰ ਖੁਸ਼ ਕਰਨ ਵਾਸਤੇ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਅਕਾਲੀ ਆਗੂ ਨੇ ਕਿਹਾ ਕਿ ਬਾਜਵਾ ਨੇ ਡਾ. ਮਨਮੋਹਨ ਸਿੰਘ ਦੀ ਸ਼ਖਸੀਅਤ ਦਾ ਅਪਮਾਨ ਕਰ ਕੇ ਬਹੁਤ ਹੀ ਸ਼ਰਮਨਾਕ ਢੰਗ ਨਾਲ ਕੰਮ ਕੀਤਾ ਹੈ। ਉਹਨਾਂ ਮੰਗ ਕੀਤੀ ਕਿ ਵਿਰੋਧੀ ਧਿਰ ਦੇ ਨੇਤਾ ਤੁਰੰਤ ਮੁਆਫੀ ਮੰਗਣ ਅਤੇ ਆਪਣਾ ਬਿਆਨ ਵਾਪਸ ਲੈਣ। ਪ੍ਰੋ. ਚੰਦੂਮਾਜਰਾ ਨੇ ਕਾਂਗਰਸ ਪ੍ਰਧਾਨ ਮਲਿਕਅਰੁਜਨ ਖੜਗੇ ਨੂੰ ਵੀ ਆਖਿਆ ਕਿ ਉਹ ਬਾਜਵਾ ਦੇ ਖਿਲਾਫ ਕਾਰਵਾਈ ਕਰਨ ਅਤੇ ਕਿਹਾ ਕਿ ਜੇਕਰ ਬਾਜਵਾ ਵੱਲੋਂ ਮੰਨਿਆ ਪੈਮਾਨਾ ਹੀ ਮੰਲਿਆ ਜਾਣਾ ਹੈ ਤਾਂ ਫਿਰ ਤੁਸੀਂ ਵੀ ਪੰਜਾਬ ਕਾਂਗਰਸ ਦੇ ਆਗੂ ਮੁਤਾਬਕ ਫਰਜ਼ੀ ਹੋ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਬਾਜਵਾ ਦੇ ਬਿਆਨ ਬਾਰੇ ਚੁੱਪੀ ਸੰਕੇਤ ਦਿੱਤਾ ਹੈ ਕਿ ਉਹ ਵੀ ਡਾ. ਮਨਮੋਹਨ ਸਿੰਘ ਨੂੰ ਮਾੜ ਸਮਝਦੇ ਹਨ। ਉਹਨਾਂ ਕਿਹਾ ਕਿ ਪਿਛਲੀ ਯੂ ਪੀ ਏ ਸਰਕਾਰ ਵੇਲੇ ਰਾਹੁਲ ਗਾਂਧੀ ਨੇ ਡਾ ਮਨਮੋਹਨ ਸਿੰਘ ਦੀ ਅਗਵਾਈ ਹੇਠ ਮੰਤਰੀ ਵੱਲੋਂ ਕੀਤੇ ਫੈਸਲੇ ਦਾ ਨੋਟੀਫਿਕੇਸ਼ਨ ਜਨਤਕ ਤੌਰ 'ਤੇ ਪਾੜ ਕੇ ਉਹਨਾਂ ਨੂੰ ਜਨਤਕ ਤੌਰ 'ਤੇ ਜ਼ਲੀਲ ਕੀਤਾ ਸੀ। ਉਹਨਾਂ ਕਿਹਾ ਕਿ ਇਸੇ ਤੋਂ ਅੰਦਾਜ਼ਾ ਲੱਗ ਜਾਂਦਾ ਹੈ ਕਿ ਕਾਂਗਰਸ ਦਾ ਅੱਜ ਭੋਗ ਕਿਉਂ ਪੈ ਗਿਆ ਹੈ। ਉਹਨਾਂ ਕਿਹਾ ਕਿ ਗਾਂਧੀ ਪਰਿਵਾਰ ਸਿੱਖ ਪ੍ਰਧਾਨ ਮੰਤਰੀ ਨੂੰ ਫਰਜ਼ੀ ਮੰਨਦਾ ਹੈ ਤੇ ਹੁਣ ਲੋਕ ਇਸ ਪਰਿਵਾਰ ਨੂੰ ਫਰਜ਼ੀ ਆਖ ਰਹੇ ਹਨ The post ਪ੍ਰਤਾਪ ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਪ੍ਰਧਾਨ ਮੰਤਰੀ ਕਹਿ ਕੇ ਸਿੱਖਾਂ ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ: ਅਕਾਲੀ ਦਲ appeared first on TheUnmute.com - Punjabi News. Tags:
|
ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਵਲੋਂ ਬਠਿੰਡਾ ਨਗਰ ਨਿਗਮ ਦੇ ਕੌਂਸਲਰਾਂ ਨਾਲ ਬੈਠਕ Friday 20 January 2023 02:03 PM UTC+00 | Tags: aam-aadmi-party bathinda-municipal-corporation bjp breaking-news manpreet-badal news punjab-bjp the-unmute the-unmute-breaking-news the-unmute-news ਬਠਿੰਡਾ, 20 ਜਨਵਰੀ 2023: ਪਿਛਲੇ ਦਿਨੀਂ ਕਾਂਗਰਸ ਨੂੰ ਅਲਵਿਦਾ ਆਖ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੱਜ ਬਠਿੰਡਾ ਨਗਰ ਨਿਗਮ ਦੇ ਕਾਂਗਰਸੀ ਕੌਂਸਲਰਾਂ ਨਾਲ ਆਪਣੇ ਪਿੰਡ ਬਾਦਲ ਵਿਖੇ ਵਿਸ਼ੇਸ਼ ਬੈਠਕ ਕੀਤੀ ਗਈ। ਜਿਸ ਕਾਰਨ ਬਠਿੰਡਾ ਦੀ ਰਾਜਨੀਤੀ ਵਿਚ ਹਲਚਲ ਸ਼ੁਰੂ ਹੋ ਗਈ ਹੈ, ਕਿਉਂਕਿ ਨਗਰ ਨਿਗਮ ਬਠਿੰਡਾ ਉੱਪਰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕਾਂਗਰਸ ਨੇ ਕਬਜ਼ਾ ਕੀਤਾ ਸੀ ਅਤੇ ਬਹੁਮਤ ਹਾਸਲ ਕਰ ਅਪਣਾ ਮੇਅਰ ਬਣਾਇਆ ਸੀ। ਪਰ ਮਨਪ੍ਰੀਤ ਬਾਦਲ ਦੇ ਇਸ ਬੈਠਕ ਨੇ ਕਈ ਤਰਾਂ ਦੀਆਂ ਚਰਚਾਵਾਂ ਛੇੜ ਦਿੱਤੀਆਂ ਹਨ ਅਤੇ ਆਉਂਦੇ ਦਿਨਾਂ ਵਿਚ ਨਗਰ ਨਿਗਮ ਬਠਿੰਡਾ ਦੀ ਸਿਆਸਤ ਵਿਚ ਵੱਡੀ ਹਲਚਲ ਹੋਣ ਦੇ ਆਸਾਰ ਪੈਦਾ ਹੋ ਗਏ ਹਨ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨੇੜਲੇ ਸਾਥੀ ਅਤੇ ਨਗਰ ਨਿਗਮ ਬਠਿੰਡਾ ਦੇ ਮੌਜੂਦਾ ਕੌਂਸਲਰ ਮਲਕੀਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਵਿੱਚ ਮੌਜੂਦਾ ਦੀ ਘੜੀ ਕਾਂਗਰਸ ਦਾ ਕਬਜ਼ਾ ਹੈ ਅਤੇ ਜੇਕਰ ਕੋਈ ਵਿਅਕਤੀ ਕਾਂਗਰਸ ਨੂੰ ਛੱਡ ਕੇ ਕਿਸੇ ਹੋਰ ਸਿਆਸੀ ਪਾਰਟੀ ਵਿਚ ਜਾਂਦਾ ਹੈ ਤਾਂ ਇਹ ਬਹੁਤ ਹੀ ਮੰਦਭਾਗਾ ਹੈ। ਜਿਸ ਤਰ੍ਹਾਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਪਿੰਡ ਬਾਦਲ ਵਿਖੇ ਇਨ੍ਹਾਂ ਨਗਰ ਨਿਗਮ ਤੇ ਕੌਂਸਲਾਂ ਨਾਲ ਬੈਠਕ ਕੀਤੀ ਗਈ ਹੈ ਅਤੇ ਜੇਕਰ ਮੌਜੂਦਾ ਮੇਅਰ ਕਾਂਗਰਸ ਨੂੰ ਛੱਡ ਕੇ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਜਾਂਦੀ ਹੈ ਤਾਂ ਉਸਦਾ ਵਿਰੋਧ ਕਰਨਗੇ ਅਤੇ ਉਸ ਖ਼ਿਲਾਫ਼ ਕਾਨੂੰਨੀ ਚਾਰਾਜੋਈ ਵੀ ਕਰਨਗੇ ਕਿਉਂਕਿ ਉਹਨਾਂ ਵੱਲੋਂ ਕਾਂਗਰਸ ਦੇ ਚੋਣ ਨਿਸ਼ਾਨ ਤੇ ਚੋਣ ਲੜੀ ਗਈ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਹਨਾ ਉੱਪਰ ਅਕਾਲੀ ਦਲ ਵਿੱਚੋਂ ਕਾਂਗਰਸ ਵਿੱਚ ਆਉਣ ਦੇ ਦੋਸ਼ ਲੱਗੇ ਸਨ ਜੇਕਰ ਮੌਜੂਦਾ ਸਮੇਂ ਵਿੱਚ ਇਹ ਕੁਝ ਹੋਰ ਸਿਆਸੀ ਪਾਰਟੀ ਵਿੱਚ ਜਾਂਦੇ ਹਨ ਤਾਂ ਇਹਨਾਂ ਖਿਲਾਫ਼ ਮਤਾ ਲਿਆ ਕੇ ਇਨ੍ਹਾਂ ਨੂੰ ਮੇਅਰ ਦੀ ਕੁਰਸੀ ਤੋਂ ਹਟਾਇਆ ਜਾਵੇਗਾ। ਪਰ ਉਨ੍ਹਾਂ ਕਿਹਾ ਕਿ ਮੈਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਜੇਕਰ ਕੋਈ ਵਿਚਾਰਕ ਮਤਭੇਦ ਹੋਏ ਵੀ ਹਨ ਤਾਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਬੈਠਕ ਕਰ ਉਸਨੂੰ ਦੂਰ ਕਰਨ ਵਿਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਨਗਰ ਨਿਗਮ ਦੇ ਬਾਕੀ ਕੌਂਸਲਰਾਂ ਨੂੰ ਵੀ ਬੇਨਤੀ ਕੀਤੀ ਕਿ ਉਹ ਪਾਰਟੀ ਦਾ ਸਾਥ ਦੇਣ ਅਤੇ ਹੋਰ ਮਜ਼ਬੂਤ ਕਰਨ। The post ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਵਲੋਂ ਬਠਿੰਡਾ ਨਗਰ ਨਿਗਮ ਦੇ ਕੌਂਸਲਰਾਂ ਨਾਲ ਬੈਠਕ appeared first on TheUnmute.com - Punjabi News. Tags:
|
ਹੌਲੇ ਮਹੱਲੇ ਮੌਕੇ ਸੰਗਤਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ: ਡੀਸੀ ਪ੍ਰੀਤੀ ਯਾਦਵ Friday 20 January 2023 02:09 PM UTC+00 | Tags: deputy-commissioner-dr-preeti-yada hola-mohala news sri-anandpur-sahib ਸ੍ਰੀ ਅਨੰਦਪੁਰ ਸਾਹਿਬ 20 ਜਨਵਰੀ 2023: ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੇ ਤਿਉਹਾਰ ਮੋਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਆਈ.ਏ.ਐਸ ਨੇ ਅੱਜ ਉਪ ਮੰਡਲ ਦਫਤਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸ਼ੇਸ ਮੀਟਿੰਗ ਕੀਤੀ ਅਤੇ ਅਧਿਕਾਰੀਆਂ ਦੀਆਂ ਹੋਲਾ ਮੁਹੱਲਾ ਮੌਕੇ ਕੀਤੇ ਜਾਣ ਵਾਲੇ ਪੁਖਤਾ ਪ੍ਰਬੰਧਾ ਲਈ ਡਿਊਟੀਆਂ ਲਗਾਈਆਂ। ਡਾ.ਪ੍ਰੀਤੀ ਯਾਦਵ ਨੇ ਇਸ ਮੋਕੇ ਦੱਸਿਆ ਕਿ ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਆਈ.ਏ.ਐਸ ਨੂੰ ਮੇਲਾ ਅਫਸਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਅਨੰਦਪੁਰ ਸਾਹਿਬ ਨੂੰ 11 ਸੈਕਟਰ ਅਤੇ ਕੀਰਤਪੁਰ ਸਾਹਿਬ ਨੂੰ 3 ਸੈਕਟਰਾਂ ਵਿਚ ਵੰਡਿਆ ਹੈ। ਸਿਵਲ ਪ੍ਰਸਾਸ਼ਨ ਅਤੇ ਪੁਲਿਸ ਵੱਲੋ ਸਾਝਾ ਮੇਨ ਮੇਨ ਕੰਟਰੋਲ ਰੂਮ ਪੁਲਿਸ ਥਾਨਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਹੋਵੇਗਾ ਅਤੇ ਇੱਕ ਕੰਟਰੋਲ ਰੂਮ ਕੀਰਤਪੁਰ ਸਾਹਿਬ ਵਿਖੇ ਬਣਾਇਆ ਜਾਵੇਗਾ। ਸਾਰੇ ਸੈਕਟਰਾਂ ਵਿਚ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ ਤੈਨਾਤ ਕੀਤੇ ਹੋਣਗੇ,ਜੋ 24/7 ਕਾਰਜਸ਼ੀਲ ਰਹਿਣਗੇ। ਸੰਗਤਾਂ ਦੀ ਸਹੂਲਤ ਲਈ ਸ੍ਰੀ ਅਨੰਦਪੁਰ ਸਾਹਿਬ ਵਿਚ ਲਗਭਗ 13 ਪਾਰਕਿੰਗ ਸਥਾਨ ਅਤੇ ਕੀਰਤਪੁਰ ਸਾਹਿਬ ਵਿਚ 4 ਪਾਰਕਿੰਗ ਸਥਾਨ ਬਣਾਏ ਜਾਣਗੇ। ਉਨ੍ਹਾਂ ਨੇ ਟਰਾਸਪੋਰਟ ਵਿਭਾਗ ਦੇ ਅਧਿਕਾਰੀਆਂ ਅਤੇ ਜੀ.ਐਮ ਪੰਜਾਬ ਰੋਡਵੇਜ਼ ਨੰਗਲ ਨੂੰ ਹੋਲਾ ਮੁਹੱਲਾ ਮੌਕੇ ਸੰਗਤਾ ਦੀ ਸਹੂਲਤ ਲਈ ਮੁਫਤ ਸਟਲ ਬੱਸ ਸਰਵਿਸ ਚਲਾਉਣ ਦੇ ਨਿਰਦੇਸ਼ ਦਿੱਤੇ। ਮੇਲਾ ਖੇਤਰ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਵਲੋਂ ਵਾਂਚ ਟਾਵਰ ਲਗਾ ਕੇ ਸਮੁੱਚਾ ਮੇਲਾ ਖੇਤਰ ਤੇ ਨਿਗਰਾਨੀ ਕੀਤੀ | The post ਹੌਲੇ ਮਹੱਲੇ ਮੌਕੇ ਸੰਗਤਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ: ਡੀਸੀ ਪ੍ਰੀਤੀ ਯਾਦਵ appeared first on TheUnmute.com - Punjabi News. Tags:
|
ਖੇਡ ਮੰਤਰੀ ਅਨੁਰਾਗ ਠਾਕੁਰ ਤੇ ਪਹਿਲਵਾਨਾਂ ਵਿਚਾਲੇ ਮੀਟਿੰਗ ਸ਼ੁਰੂ, ਬ੍ਰਿਜ ਭੂਸ਼ਣ ਦੀ ਪ੍ਰੈਸ ਕਾਨਫਰੰਸ ਰੱਦ Friday 20 January 2023 02:19 PM UTC+00 | Tags: anurag-thakur breaking-news brij-bhushan delhi-protest indian-wrestlers indian-wrestling-federation jantar-mantar latest-news news olympians-bajrang-poonia protest pt-usha punjab sports-news the-unmute-breaking-news vinesh-phogat wrestlers wrestlers-protest wrestling-federation-of-india ਚੰਡੀਗੜ੍ਹ 20 ਜਨਵਰੀ 2023: ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਨੀ ਸੀ। ਜਿਵੇਂ ਹੀ ਪ੍ਰਦਰਸ਼ਨਕਾਰੀ ਪਹਿਲਵਾਨ ਮੀਟਿੰਗ ਲਈ ਖੇਡ ਮੰਤਰੀ ਦੀ ਰਿਹਾਇਸ਼ 'ਤੇ ਪੁੱਜੇ ਤਾਂ ਉਨ੍ਹਾਂ ਪ੍ਰੈਸ ਕਾਨਫਰੰਸ ਰੱਦ ਕਰਨ ਦਾ ਫੈਸਲਾ ਲਿਆ। ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਬੇਟੇ ਪ੍ਰਤੀਕ ਭੂਸ਼ਣ ਸਿੰਘ ਨੇ ਕਿਹਾ, ”ਅਸੀਂ ਇਸ ਮੁੱਦੇ ‘ਤੇ ਕੁਝ ਵੀ ਬੋਲਣ ਲਈ ਰਸਮੀ ਤੌਰ ‘ਤੇ ਅਧਿਕਾਰਤ ਨਹੀਂ ਹਾਂ।” ਉਹ ਇਸ ਮੁੱਦੇ ‘ਤੇ ਸੰਬੋਧਿਤ ਕਰਨਗੇ।ਅਸੀਂ ਖੇਡ ਮੰਤਰਾਲੇ ਨੂੰ ਆਪਣਾ ਅਧਿਕਾਰਤ ਬਿਆਨ ਦੇ ਦਿੱਤਾ ਹੈ। ਭਾਰਤੀ ਕੁਸ਼ਤੀ ਸੰਘ ਖ਼ਿਲਾਫ਼ ਹੜਤਾਲ ‘ਤੇ ਬੈਠੇ ਪਹਿਲਵਾਨ ਉਨ੍ਹਾਂ ਨੂੰ ਮਿਲਣ ਲਈ ਖੇਡ ਮੰਤਰੀ ਅਨੁਰਾਗ ਠਾਕੁਰ ਦੀ ਰਿਹਾਇਸ਼ ‘ਤੇ ਪਹੁੰਚੇ ਹਨ। ਪਹਿਲਵਾਨਾਂ ਨੂੰ ਆਸ ਹੈ ਕਿ ਅੱਜ ਉਨ੍ਹਾਂ ਦੇ ਕੇਸਾਂ ਦਾ ਨਿਪਟਾਰਾ ਹੋ ਜਾਵੇਗਾ। ਸਰਕਾਰ ਵੀ ਇਸ ਧਰਨੇ ਨੂੰ ਜਲਦੀ ਤੋਂ ਜਲਦੀ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਵਿਰੋਧੀ ਪਹਿਲਵਾਨਾਂ ਦੀ ਮੀਟਿੰਗ ਅਨੁਰਾਗ ਠਾਕੁਰ ਨਾਲ ਸ਼ੁਰੂ ਹੋ ਗਈ ਹੈ। The post ਖੇਡ ਮੰਤਰੀ ਅਨੁਰਾਗ ਠਾਕੁਰ ਤੇ ਪਹਿਲਵਾਨਾਂ ਵਿਚਾਲੇ ਮੀਟਿੰਗ ਸ਼ੁਰੂ, ਬ੍ਰਿਜ ਭੂਸ਼ਣ ਦੀ ਪ੍ਰੈਸ ਕਾਨਫਰੰਸ ਰੱਦ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |
