TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਸਾਬਕਾ ਵਿਧਾਇਕ ਤੇ ਭਾਜਪਾ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ Saturday 21 January 2023 06:26 AM UTC+00 | Tags: bathinda bathinda-news bathinda-police breaking breaking-news news punjab-bjp sarup-chand-singla sudhir-suri the-unmute-breaking-news the-unmute-news the-unmute-report threat-news ਚੰਡੀਗੜ੍ਹ 21 ਜਨਵਰੀ 2023: ਸਾਬਕਾ ਵਿਧਾਇਕ ਅਤੇ ਬਠਿੰਡਾ (Bathinda) ਤੋਂ ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ (Sarup Chand Singla) ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਵੱਟਸਅੱਪ ਕਾਲ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਸੁਧੀਰ ਸੂਰੀ ਵਰਗੀ ਵਰਗਾ ਹਾਲ ਕਰਨ ਦੀ ਧਮਕੀ ਦਿੱਤੀ ਹੈ । ਸਰੂਪ ਚੰਦ ਸਿੰਗਲਾ ਨੇ ਇਸ ਸੰਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ, ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | The post ਸਾਬਕਾ ਵਿਧਾਇਕ ਤੇ ਭਾਜਪਾ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ appeared first on TheUnmute.com - Punjabi News. Tags:
|
ਮਾਨ ਸਰਕਾਰ ਅੱਜ ਸਕੂਲ ਆਫ ਐਮੀਨੈਂਸ ਸਕੀਮ ਦੀ ਕਰੇਗੀ ਸ਼ੁਰੂਆਤ Saturday 21 January 2023 06:35 AM UTC+00 | Tags: bhagwant harjot-singh-bains latest-news mann-government mohali-news news punjab-government punjab-school-education-department school-of-eminence school-of-eminence-schem the-unmute-breaking-news ਚੰਡੀਗੜ੍ਹ 21 ਜਨਵਰੀ 2023: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ, ਹਰੇਕ ਹਲਕੇ ਵਿੱਚ ਇੱਕ ਸਕੂਲ ਆਫ਼ ਐਮੀਨੈਂਸ (school of eminence) ਬਣਾਉਣ ਲਈ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ 21 ਜਨਵਰੀ ਨੂੰ ਇੰਡੀਅਨ ਸਕੂਲ ਆਫ ਬਿਜ਼ਨਸ (ਆਈ.ਐੱਸ.ਬੀ.) ਮੋਹਾਲੀ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਕੀਤੀ ਜਾਵੇਗੀ। ਇਸ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ । ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਦਿੱਤੀ | ਉਨ੍ਹਾਂ ਨੇ ਲਿਖਿਆ ਕਿ ਅੱਜ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ …ਅੱਜ ਪੰਜਾਬ ਦੇ 117 ‘ਚੋਂ ਪਹਿਲੇ ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਉਦਘਾਟਨ ਹੋ ਰਿਹਾ ਹੈ …ਸਮੂਹ ਪੰਜਾਬੀਆਂ ਨੂੰ ਮੁਬਾਰਕਾਂ…
The post ਮਾਨ ਸਰਕਾਰ ਅੱਜ ਸਕੂਲ ਆਫ ਐਮੀਨੈਂਸ ਸਕੀਮ ਦੀ ਕਰੇਗੀ ਸ਼ੁਰੂਆਤ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਖੁੱਲ੍ਹਣ ਜਾ ਰਹੇ ਨਵੇਂ ਮੁਹੱਲਾ ਕਲੀਨਿਕ ਦਾ ਦੌਰਾ ਕਰਨ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ Saturday 21 January 2023 06:47 AM UTC+00 | Tags: aam-aadmi-party amritsar breaking-news cm-bhagwant-mann dr-balbir-singh health health-issuse health-minister-dr-balbir-singh mohalla-clinic news the-unmute-breaking-news the-unmute-latest-news the-unmute-punjabi-news ਚੰਡੀਗੜ੍ਹ 21 ਜਨਵਰੀ 2023: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 9 ਮਹੀਨਿਆਂ ਵਿਚ ਤਿੰਨ ਵਾਰ ਪੰਜਾਬ ਦੇ ਸਿਹਤ ਮੰਤਰੀ ਬਦਲੇ ਜਾ ਚੁੱਕੇ ਹਨ ਅਤੇ ਹੁਣ ਕੁਝ ਦਿਨ ਪਹਿਲਾਂ ਬਣੇ ਨਵੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਅੰਮ੍ਰਿਤਸਰ ਪਹੁੰਚੇ ਅਤੇ ਅੰਮ੍ਰਿਤਸਰ ਵਿੱਚ ਹੋਣ ਜਾ ਰਹੇ ਜੀ G-20 ਸੰਮੇਲਨ ਅਤੇ 26 ਜਨਵਰੀ ਨੂੰ ਨਵੇਂ ਬਣ ਰਹੇ ਮੁਹੱਲਾ ਕਲੀਨਿਕ ਦਾ ਦੌਰਾ ਕਰਨ ਪਹੁੰਚੇ | ਅੰਮ੍ਰਿਤਸਰ ਪਹੁੰਚਣ ਤੇ ਡੀਸੀ ਕੰਪਲੈਕਸ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਗਾਰਡ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਬਲਬੀਰ ਸਿੰਘ ਨੇ ਕਿਹਾ ਕਿ 26 ਜਨਵਰੀ ਨੂੰ ਪੰਜਾਬ ਵਿੱਚ 422 ਦੇ ਕਰੀਬ ਨਵੇਂ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੇ ਹਨ ਅਤੇ ਜੋ ਮੁਹੱਲਾ ਕਲੀਨਿਕ ਅੰਮ੍ਰਿਤਸਰ ਵਿੱਚ ਖੁੱਲਣ ਜਾ ਰਹੇ ਹਨ ਅਤੇ ਇਸ ਤੋ ਇਲਾਵਾ ਅੰਮ੍ਰਿਤਸਰ ਵਿੱਚ ਹੋਣ ਵਾਲੇ ਕਿਉਂਕਿ G-20 ਸੰਮੇਲਨ ਨੂੰ ਲੈ ਕੇ ਵੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਨਗੇ |
ਉਸ ਤੋਂ ਬਾਅਦ ਮੈਡੀਕਲ ਨਾਲ ਸਬੰਧਤ ਅੰਮ੍ਰਿਤਸਰ ਕਾਲਜ਼ ਅਤੇ ਇਮਾਰਤਾਂ ਦਾ ਦੌਰਾ ਕਰਨਗੇ ਅੱਗੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਣ ਤੱਕ ਜੋ ਕਿਹਾ ਉਹ ਕਰਕੇ ਦਿਖਾਇਆ ਅਤੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਐਲਾਨ ਜੋ ਭਗਵੰਤ ਸਿੰਘ ਮਾਨ ਨੇ ਕੀਤਾ ਹੈ ਉਹ ਬੰਦ ਹੀ ਰਹੇਗੀ ਅਤੇ ਕਿਸਾਨ ਖ਼ੁਸ਼ੀ-ਖ਼ੁਸ਼ੀ ਆਪਣੇ ਘਰਾਂ ਨੂੰ ਵਾਪਸ ਜਾ ਸਕਦੇ ਹਨ | ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿਚ ਜਿੰਨੀਆਂ ਵੀ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਹਨ ਪਿਛਲੀਆਂ ਸਰਕਾਰਾਂ ਨੇ ਉਹਨਾਂ ਦੀ ਹਾਲਤ ਖਸਤਾ ਕੀਤੀ ਹੋਈ ਹੈ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੌਲੀ ਹੌਲੀ ਇਹਨਾਂ ਇਮਾਰਤਾਂ ‘ਚ ਵੀ ਸੁਧਾਰ ਲਿਆਵੇਗੀ ਅਤੇ ਹਸਪਤਾਲਾਂ ਦੇ ਪ੍ਰਬੰਧ ਵੀ ਠੀਕ ਕਰੇਗੀ |
The post ਅੰਮ੍ਰਿਤਸਰ ‘ਚ ਖੁੱਲ੍ਹਣ ਜਾ ਰਹੇ ਨਵੇਂ ਮੁਹੱਲਾ ਕਲੀਨਿਕ ਦਾ ਦੌਰਾ ਕਰਨ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ 2 ਆਈਏਐੱਸ ਅਧਿਕਾਰੀਆਂ ਦੀਆਂ ਬਦਲੀਆਂ Saturday 21 January 2023 06:55 AM UTC+00 | Tags: 2 aam-aadmi-party cm-bhagwant-mann punjab-government ਚੰਡੀਗੜ੍ਹ 21 ਜਨਵਰੀ 2023: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਕੜੀ ਤਹਿਤ 2 ਆਈਏਐੱਸ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤਾਇਨਾਤੀਆਂ ਕੀਤੀ ਹਨ | ਸੂਚੀ ਹੇਠ ਲਿਖੇ ਅਨੁਸਾਰ ਹੈ |
The post ਪੰਜਾਬ ਸਰਕਾਰ ਵੱਲੋਂ 2 ਆਈਏਐੱਸ ਅਧਿਕਾਰੀਆਂ ਦੀਆਂ ਬਦਲੀਆਂ appeared first on TheUnmute.com - Punjabi News. Tags:
|
ਜੰਮੂ-ਕਸ਼ਮੀਰ ਦੇ ਨਰਵਾਲ ਇਲਾਕੇ 'ਚ ਦੋ ਧਮਾਕੇ, 6 ਜਣੇ ਗੰਭੀਰ ਜ਼ਖਮੀ Saturday 21 January 2023 07:05 AM UTC+00 | Tags: breaking-news explosion jammu-adgp-mukesh-singh jammu-blast-news jammu-news narwal narwal-blast-news news punjabi-news punjab-new the-unmute-breaking-news the-unmute-update ਚੰਡੀਗੜ੍ਹ 21 ਜਨਵਰੀ 2023: ਜੰਮੂ-ਕਸ਼ਮੀਰ ਦੇ ਨਰਵਾਲ (Narwal) ਇਲਾਕੇ ‘ਚ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ‘ਚ ਕਈ ਜਣਿਆਂ ਦੇ ਜ਼ਖਮੀ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ । ਨਰਵਾਲ ਦੇ ਟਰਾਂਸਪੋਰਟ ਨਗਰ ਦੇ ਯਾਰਡ ਨੰਬਰ-7 ‘ਚ 2 ਧਮਾਕੇ ਹੋਏ ਹਨ, ਜਿਸ ‘ਚ ਹੁਣ ਤੱਕ 6 ਜਣੇ ਗੰਭੀਰ ਜ਼ਖਮੀ ਹੋ ਗਏ ਹਨ। ਇਸ ਦੌਰਾਨ ਜੰਮੂ ਦੇ ਏਡੀਜੀਪੀ ਮੁਕੇਸ਼ ਸਿੰਘ ਘਟਨਾ ਵਾਲੀ ਥਾਂ ‘ਤੇ ਪਹੁੰਚੇ ਹਨ । ਮੁਕੇਸ਼ ਸਿੰਘ ਨੇ ਦੱਸਿਆ ਕਿ ਇਹ ਧਮਾਕੇ ਜੰਮੂ ਸ਼ਹਿਰ ਦੇ ਨਰਵਾਲ ਇਲਾਕੇ ਵਿੱਚ ਹੋਏ ਹਨ । ਇਕ ਹੋਰ ਪੁਲਿਸ ਅਧਿਕਾਰੀ ਨੇ ਕਿਹਾ, ”ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। The post ਜੰਮੂ-ਕਸ਼ਮੀਰ ਦੇ ਨਰਵਾਲ ਇਲਾਕੇ ‘ਚ ਦੋ ਧਮਾਕੇ, 6 ਜਣੇ ਗੰਭੀਰ ਜ਼ਖਮੀ appeared first on TheUnmute.com - Punjabi News. Tags:
|
ਖੰਨਾ ਪਹੁੰਚੀ NIA ਦੀ ਟੀਮ, ਅੰਤਰਰਾਸ਼ਟਰੀ ਗੈਂਗਸਟਰ ਮਾਡਿਊਲ ਦੀ ਕਰੇਗੀ ਜਾਂਚ Saturday 21 January 2023 07:16 AM UTC+00 | Tags: amrit-bal breaking-news crime dgp-gaurav-yadav gangster-jaggu-bhagwanpuria jaggu-bhagwanpuria khanna-police latest-news news nia punjab-dgp punjab-news punjab-police the-unmute-breaking-news ਚੰਡੀਗੜ੍ਹ 21 ਜਨਵਰੀ 2023: ਖੰਨਾ ਪੁਲਿਸ ਵੱਲੋਂ ਬੇਨਕਾਬ ਕੀਤੇ ਗਏ ਅੰਤਰਰਾਸ਼ਟਰੀ ਗੈਂਗਸਟਰ ਮਾਡਿਊਲ ਦੀ ਜਾਂਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਕਰੇਗੀ। ਇਸ ਦੇ ਲਈ ਐਨਆਈਏ ਦੀ ਟੀਮ ਨੇ ਐੱਸ.ਐੱਸ.ਪੀ. ਦਫ਼ਤਰ ਪੁੱਜੇ, ਜਿੱਥੇ ਟੀਮ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਖੰਨਾ ਪੁਲਿਸ ਨੇ ਬੱਬਰ ਖ਼ਾਲਸਾ ਨਾਲ ਜੁੜੇ ਅਤੇ ਵਿਦੇਸ਼ ਵਿੱਚ ਰਹਿ ਰਹੇ ਕਥਿਤ ਗੈਂਗਸਟਰਾਂ ਅੰਮ੍ਰਿਤ ਬੱਲ, ਪ੍ਰਗਟ ਸੇਖੋਂ ਅਤੇ ਜੱਗੂ ਭਗਵਾਨਪੁਰੀਆ ਦੇ 13 ਕਾਰਕੁਨਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ‘ਚ ਖੰਨਾ ਪੁਲਿਸ ਹੁਣ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਜੇਲ੍ਹ ਤੋਂ ਲਿਆਉਣ ਦੀ ਤਿਆਰੀ ਕਰ ਰਹੀ ਸੀ ਕਿ ਇਸ ਅੰਤਰਰਾਸ਼ਟਰੀ ਗੈਂਗਸਟਰ ਮਾਡਿਊਲ ਦੀ ਜਾਂਚ ‘ਚ ਐਨ.ਆਈ.ਏ. ਦਾਖਲ ਹੋ ਗਈ ਹੈ। ਦਿੱਲੀ ਤੋਂ ਐਨਆਈਏ (NIA) ਦੇ ਅਧਿਕਾਰੀ ਐੱਸ.ਐੱਸ.ਪੀ. ਖੰਨਾ ਦੇ ਦਫ਼ਤਰ ਪੁੱਜੇ, ਉਥੇ ਐਨਆਈਏ ਨੇ ਇਸ ਕੇਸ ਨਾਲ ਸਬੰਧਤ ਮੁਲਜ਼ਮਾਂ ਦੇ ਰਿਕਾਰਡ ਅਤੇ ਫੀਡਬੈਕ ਤੱਕ ਪਹੁੰਚ ਕੀਤੀ। ਜਾਣਕਾਰੀ ਅਨੁਸਾਰ ਐੱਸ.ਐੱਸ.ਪੀ. ਖੰਨਾ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼, ਐੱਸ.ਪੀ. ਡਾ: ਪ੍ਰਗਿਆ ਜੈਨ, ਡੀ.ਐਸ.ਪੀ. (ਡੀ) ਜਸਪਿੰਦਰ ਸਿੰਘ ਗਿੱਲ ਅਤੇ ਐਨਆਈਏ ਸਟਾਫ਼ ਦੇ ਇੰਚਾਰਜ ਅਮਨਦੀਪ ਸਿੰਘ ਨਾਲ ਲੰਬੀ ਮੀਟਿੰਗ ਕੀਤੀ। ਕਿਉਂਕਿ ਇਹ ਮਾਮਲਾ ਸਿੱਧੇ ਤੌਰ ‘ਤੇ ਦੇਸ਼ ਦੇ ਮਾਹੌਲ ਨੂੰ ਵਿਗਾੜਨ ਨਾਲ ਜੁੜਿਆ ਹੋਇਆ ਸੀ | ਇਸ ਕਾਰਨ ਐਨਆਈਏ ਹੁਣ ਆਪਣੇ ਪੱਧਰ ‘ਤੇ ਵੀ ਇਸ ਦੀ ਜਾਂਚ ਕਰੇਗੀ। The post ਖੰਨਾ ਪਹੁੰਚੀ NIA ਦੀ ਟੀਮ, ਅੰਤਰਰਾਸ਼ਟਰੀ ਗੈਂਗਸਟਰ ਮਾਡਿਊਲ ਦੀ ਕਰੇਗੀ ਜਾਂਚ appeared first on TheUnmute.com - Punjabi News. Tags:
|
ਸਿੱਖਿਆ ਵਿਭਾਗ ਚੰਡੀਗੜ੍ਹ ਨੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕਦੋਂ ਖੁੱਲ੍ਹਣਗੇ ਸਕੂਲ Saturday 21 January 2023 07:26 AM UTC+00 | Tags: chandigarh-administration chandigarh-education-department chandigarh-school cold-wave gazetted-holidays holidays latest-news news punjab punjab-weather schools ਚੰਡੀਗੜ੍ਹ 21 ਜਨਵਰੀ 2023: ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇੱਕ ਮਹੀਨੇ ਮਗਰੋਂ 23 ਜਨਵਰੀ ਤੋਂ ਸਾਰੀਆਂ ਜਮਾਤਾਂ ਸ਼ੁਰੂ ਹੀ ਜਾਣਗੀਆਂ। ਸਿੰਗਲ ਸ਼ਿਫਟ ਵਿੱਚ ਪੜ੍ਹਦੇ ਬੱਚੇ ਸਵੇਰੇ 9:00 ਵਜੇ ਤੋਂ ਦੁਪਹਿਰ 2:20 ਵਜੇ ਤੱਕ ਸਕੂਲ ਜਾਣਗੇ। ਇਸ ਦੇ ਨਾਲ ਹੀ ਪਹਿਲੀ ਸ਼ਿਫ਼ਟ ਵਿੱਚ 6ਵੀਂ ਜਮਾਤ ਤੋਂ ਉਪਰ ਦੀਆਂ ਜਮਾਤਾਂ ਲਈ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 1.15 ਵਜੇ ਤੱਕ, ਦੂਜੀ ਸ਼ਿਫ਼ਟ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਲਈ ਦੁਪਹਿਰ 1:30 ਤੋਂ 4.30 ਵਜੇ ਤੱਕ ਦਾ ਸਮਾਂ ਹੋਵੇਗਾ। ਹੁਣ 23 ਜਨਵਰੀ ਤੋਂ ਸਾਰੀਆਂ ਜਮਾਤਾਂ ਹੋਣਗੀਆਂ। ਸਮੇਂ ਦੀ ਤਬਦੀਲੀ ਅਨੁਸਾਰ ਅਧਿਆਪਕਾਂ ਨੂੰ ਵੀ ਸਵੇਰੇ ਅੱਧਾ ਘੰਟਾ ਪਹਿਲਾਂ ਪਹੁੰਚਣਾ ਹੋਵੇਗਾ ਅਤੇ ਬੱਚਿਆਂ ਦੀ ਛੁੱਟੀ ਹੋਣ ਤੋਂ ਬਾਅਦ 10 ਮਿੰਟ ਬਾਅਦ ਘਰ ਜਾ ਸਕਣਗੇ। ਡਬਲ ਸ਼ਿਫਟ ਵਾਲੇ ਅਧਿਆਪਕਾਂ ਨੂੰ ਸਵੇਰੇ 10.40 ਵਜੇ ਤੋਂ ਸ਼ਾਮ 4.40 ਵਜੇ ਤੱਕ ਸਕੂਲ ਵਿੱਚ ਰਹਿਣਾ ਪਵੇਗਾ।
The post ਸਿੱਖਿਆ ਵਿਭਾਗ ਚੰਡੀਗੜ੍ਹ ਨੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਕਦੋਂ ਖੁੱਲ੍ਹਣਗੇ ਸਕੂਲ appeared first on TheUnmute.com - Punjabi News. Tags:
|
ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਸਿੱਖਾਂ ਦੇ ਜ਼ਖਮਾਂ 'ਤੇ ਲੂਣ ਛਿੜਕਣ ਬਰਾਬਰ: ਗੁਰਚਰਨ ਸਿੰਘ ਗਰੇਵਾਲ Saturday 21 January 2023 07:32 AM UTC+00 | Tags: breaking-news dera-sirsa gurcharan-singh-grewal news ram-rahim ਅੰਮ੍ਰਿਤਸਰ, 21 ਜਨਵਰੀ 2023: ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ‘ਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਦੇਣਾਂ ਸਿੱਖਾਂ ਦੇ ਜ਼ਖਮਾਂ ਤੇ ਲੂਣ ਛਿੜਕਨ ਦੇ ਸਮਾਨ ਹੈ ਕਿਉਂਕਿ ਸਜਾਵਾਂ ਪੂਰੀਆਂ ਕਰ ਚੁੱਕਣ ਦੇ ਬਾਵਜ਼ੂਦ ਵੀ ਸਿੱਖ ਬੰਦੀਆਂ ਨੂੰ ਪੈਰੋਲ ਦਿੱਤੀ ਹੀ ਨਹੀਂ ਜਾ ਰਹੀ। ਉਕਤ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆਂ ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ) ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਐਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਓਹਨਾਂ ਕਿਹਾ ਕਿ ਡੇਰਾ ਮੁਖੀ ਨੂੰ ਪਿਛਲੇ ਇੱਕ ਸਾਲ ਚ ਚੌਥੀ ਪੈਰੋਲ ਮਿਲ ਰਹੀ ਹੈ ਜਦੋਂਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 27 ਸਾਲਾਂ ‘ਚ ਸਿਰਫ ਇੱਕ ਘੰਟੇ ਦੀ ਪੈਰੋਲ ਮਿਲੀ ਹੈ। ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਲ 2017 ਵਿੱਚ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਸੀ। ਬਾਅਦ ਵਿੱਚ ਉਸ ਨੂੰ ਛਤਰਪਤੀ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਸੀ। ਉਦੋਂ ਤੋਂ ਰਾਮ ਰਹੀਮ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਉਹ ਸਮੇਂ-ਸਮੇਂ ‘ਤੇ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਉਂਦਾ ਰਿਹਾ ਹੈ। The post ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਬਰਾਬਰ: ਗੁਰਚਰਨ ਸਿੰਘ ਗਰੇਵਾਲ appeared first on TheUnmute.com - Punjabi News. Tags:
|
ਮਾਸਕੋ ਤੋਂ ਗੋਆ ਆ ਰਹੀ ਚਾਰਟਰਡ ਫਲਾਈਟ 'ਚ ਬੰਬ ਹੋਣ ਦੀ ਸੂਚਨਾ, ਉਜ਼ਬੇਕਿਸਤਾਨ ਵੱਲ ਕੀਤਾ ਡਾਈਵਰਟ Saturday 21 January 2023 07:43 AM UTC+00 | Tags: anti-terrorism-squad breaking-news dabolim-airport flight-azv2463 goa india-news latest-news moscow news quick-response-team the-unmute-breaking-news uzbekistan ਚੰਡੀਗੜ੍ਹ 21 ਜਨਵਰੀ 2023: ਰੂਸ ਦੀ ਰਾਜਧਾਨੀ ਮਾਸਕੋ ਤੋਂ ਗੋਆ ਆ ਰਹੀ ਇੱਕ ਚਾਰਟਰਡ ਫਲਾਈਟ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਹੈ। ਇਸ ਤੋਂ ਬਾਅਦ ਜਹਾਜ਼ ਨੂੰ ਉਜ਼ਬੇਕਿਸਤਾਨ ਵੱਲ ਮੋੜ ਦਿੱਤਾ ਗਿਆ। ਪੁਲਿਸ ਮੁਤਾਬਕ ਜਹਾਜ਼ ‘ਚ 240 ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਫਲਾਈਟ ਨੇ ਸਵੇਰੇ 4.15 ਵਜੇ ਦੱਖਣੀ ਗੋਆ ਦੇ ਦਾਬੋਲਿਮ ਹਵਾਈ ਅੱਡੇ ‘ਤੇ ਉਤਰਨਾ ਸੀ। ਦੱਸਿਆ ਗਿਆ ਹੈ ਕਿ ਜਹਾਜ਼ ‘ਚ ਯਾਤਰੀਆਂ ਤੋਂ ਇਲਾਵਾ ਜਹਾਜ਼ ਚਾਲਕ ਦਲ ਦੇ ਸੱਤ ਮੈਂਬਰ ਵੀ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅਜ਼ੂਰ ਏਅਰ ਦੁਆਰਾ ਸੰਚਾਲਿਤ ਉਡਾਣ AZV2463 ਨੂੰ ਭਾਰਤੀ ਹਵਾਈ ਖੇਤਰ ਵਿੱਚ ਪਹੁੰਚਣ ਤੋਂ ਪਹਿਲਾਂ ਮੋੜ ਦਿੱਤਾ ਗਿਆ ਸੀ। ਅਧਿਕਾਰੀਆਂ ਮੁਤਾਬਕ ਦਾਬੋਲਿਮ ਹਵਾਈ ਅੱਡੇ ਦੇ ਡਾਇਰੈਕਟਰ ਨੂੰ ਕਰੀਬ 12.30 ਵਜੇ ਇੱਕ ਈਮੇਲ ਰਾਹੀਂ ਇਸ ਉਡਾਣ ਵਿੱਚ ਬੰਬ ਹੋਣ ਦੀ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਹੀ ਜਹਾਜ਼ ਨੂੰ ਮੋੜ ਦਿੱਤਾ ਗਿਆ। ਇਸਦੇ ਚੱਲਦੇ ਵਾਸਕੋ ਦੇ ਡਿਪਟੀ ਐਸਪੀ ਸਲੀਮ ਸ਼ੇਖ ਦੇ ਅਨੁਸਾਰ, ਬੰਬ ਅਤੇ ਡੋਗ ਸਕੁਐਡ ਦੇ ਨਾਲ ਗੋਆ ਪੁਲਿਸ, ਕਵਿੱਕ ਰਿਸਪਾਂਸ ਟੀਮ (ਕਿਊਆਰਟੀ) ਅਤੇ ਐਂਟੀ ਟੈਰੋਰਿਜ਼ਮ ਸਕੁਐਡ (ਏਟੀਐਸ) ਨੂੰ ਸਾਵਧਾਨੀ ਵਜੋਂ ਤਾਇਨਾਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਦੋ ਹਫ਼ਤੇ ਪਹਿਲਾਂ ਵੀ ਮਾਸਕੋ ਤੋਂ ਗੋਆ ਆ ਰਹੀ ਅਜ਼ੂਰ ਏਅਰਲਾਈਨਜ਼ ਦੀ ਇੱਕ ਫਲਾਈਟ ਵਿੱਚ ਬੰਬ ਰੱਖੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਗੁਜਰਾਤ ਦੇ ਜਾਮਨਗਰ ‘ਚ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਸੀ । ਹਾਲਾਂਕਿ ਫਿਰ ਬੰਬ ਦੀ ਜਾਣਕਾਰੀ ਫਰਜ਼ੀ ਨਿਕਲੀ। The post ਮਾਸਕੋ ਤੋਂ ਗੋਆ ਆ ਰਹੀ ਚਾਰਟਰਡ ਫਲਾਈਟ ‘ਚ ਬੰਬ ਹੋਣ ਦੀ ਸੂਚਨਾ, ਉਜ਼ਬੇਕਿਸਤਾਨ ਵੱਲ ਕੀਤਾ ਡਾਈਵਰਟ appeared first on TheUnmute.com - Punjabi News. Tags:
|
IND vs NZ: ਭਾਰਤ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ, ਜਾਣੋ ਦੋਵੇਂ ਟੀਮਾਂ ਦੀ ਪਲੈਇੰਗ ਇਲੈਵਨ Saturday 21 January 2023 07:55 AM UTC+00 | Tags: bcci breaking-news cricket-news hardik-pandya india india-and-new-zealand indian-cricket-team indian-team ind-vs-nz ind-vs-nz-live-score ind-vs-nz-odi ind-vs-nz-score news new-zealand new-zealand-a-team odi odi-series shubman-gill stadium-in-raipur team-captain-kane-williamson the-unmute-breaking-news the-unmute-latest-news the-unmute-news ਚੰਡੀਗੜ੍ਹ 21 ਜਨਵਰੀ 2023: (IND vs NZ) ਅੱਜ ਰਾਏਪੁਰ ਦੇ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਦੇ ਖ਼ਿਲਾਫ਼ ਆਪਣਾ ਦੂਜਾ ਵਨਡੇ ਮੈਚ ਖੇਡਿਆ ਜਾਵੇਗਾ | ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਵਾਂ ਟੀਮਾਂ ਨੇ ਆਪਣੀ ਪਲੇਇੰਗ ਇਲੈਵਨ ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਭਾਰਤੀ ਟੀਮ ਦੀਆਂ ਨਜ਼ਰਾਂ ਇਸ ਮੈਚ ਨੂੰ ਜਿੱਤ ਕੇ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਲੈਣ ‘ਤੇ ਹਨ। ਇਸ ਦੇ ਨਾਲ ਹੀ ਕੀਵੀ ਟੀਮ ਦੂਜਾ ਵਨਡੇ ਜਿੱਤ ਕੇ ਸੀਰੀਜ਼ ‘ਚ ਬਰਾਬਰੀ ਹਾਸਲ ਕਰਨਾ ਚਾਹੇਗੀ। ਰਾਏਪੁਰ ਆਪਣੇ ਪਹਿਲੇ ਅੰਤਰਰਾਸ਼ਟਰੀ ਮੈਚ ਦੀ ਮੇਜ਼ਬਾਨੀ ਕਰ ਰਿਹਾ ਹੈ। ਭਾਰਤ ਨੇ ਪਹਿਲਾ ਵਨਡੇ ਰੋਮਾਂਚਕ ਤਰੀਕੇ ਨਾਲ 12 ਦੌੜਾਂ ਨਾਲ ਜਿੱਤ ਕੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਨਿਊਜ਼ੀਲੈਂਡ ਲਈ ਪਹਿਲੇ ਮੈਚ ਵਿੱਚ ਸ਼ੁਭਮਨ ਗਿੱਲ ਨੇ 208 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਜਦਕਿ ਮਾਈਕਲ ਬ੍ਰੇਸਵੈਲ ਨੇ 140 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ ਸੀ । ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ। ਨਿਊਜ਼ੀਲੈਂਡ: ਫਿਨ ਐਲਨ, ਡੇਵੋਨ ਕੋਨਵੇ, ਹੈਨਰੀ ਨਿਕੋਲਸ, ਡੇਰਿਲ ਮਿਸ਼ੇਲ, ਟੌਮ ਲੈਥਮ (ਵਿਕਟਕੀਪਰ/ਕਪਤਾਨ), ਗਲੇਨ ਫਿਲਿਪਸ, ਮਾਈਕਲ ਬ੍ਰੇਸਵੈਲ, ਮਿਸ਼ੇਲ ਸੈਂਟਨਰ, ਹੈਨਰੀ ਸ਼ਿਪਲੇ, ਲਾਕੀ ਫਰਗੂਸਨ, ਬਲੇਅਰ ਟਿੱਕਨਰ। The post IND vs NZ: ਭਾਰਤ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ, ਜਾਣੋ ਦੋਵੇਂ ਟੀਮਾਂ ਦੀ ਪਲੈਇੰਗ ਇਲੈਵਨ appeared first on TheUnmute.com - Punjabi News. Tags:
|
THE UNMUTE UPDATE: ਸੁਖਬੀਰ ਸਿੰਘ ਬਾਦਲ ਵੱਲੋਂ ਪੰਥਕ ਸਲਾਹਕਾਰ ਬੋਰਡ ਦਾ ਐਲਾਨ Saturday 21 January 2023 08:11 AM UTC+00 | Tags: breaking-news news panthak-advisory-board president-of-shiromani-akali-dal. punjab punjabi-news shiromani-akali-da sikh-issue sukhbir-singh-badal the-unmute-breaking-news ਚੰਡੀਗੜ੍ਹ 21 ਜਨਵਰੀ 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪੰਥਕ ਮਸਲਿਆਂ ਦੇ ਹੱਲ ਲਈ ਪਾਰਟੀ ਦਾ ਪੰਥਕ ਸਲਾਹਕਾਰ ਬੋਰਡ ਕਾਇਮ ਕਰਨ ਦਾ ਫੈਸਲਾ ਕੀਤਾ ਹੈ। ਜਿਹਨਾਂ ਆਗੂਆਂ ਨੂੰ ਇਸ ਬੋਰਡ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ :- (ਡਾ. ਦਲਜੀਤ ਸਿੰਘ ਚੀਮਾ) The post THE UNMUTE UPDATE: ਸੁਖਬੀਰ ਸਿੰਘ ਬਾਦਲ ਵੱਲੋਂ ਪੰਥਕ ਸਲਾਹਕਾਰ ਬੋਰਡ ਦਾ ਐਲਾਨ appeared first on TheUnmute.com - Punjabi News. Tags:
|
ਅਦਾਲਤੀ ਕੇਸ 'ਚ ਮਦਦ ਲਈ 7 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਵਲੋਂ ਰੰਗੇ ਹੱਥੀਂ ਕਾਬੂ Saturday 21 January 2023 08:18 AM UTC+00 | Tags: breaking-news bribe bribe-case crime india inspector-baljit-singh news punjab-news tarn-taran tarn-taran-police the-unmute-breaking-news vigilance viral-news ਚੰਡੀਗੜ੍ਹ, 21 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਪੁਲਿਸ ਇੰਸਪੈਕਟਰ ਬਲਜੀਤ ਸਿੰਘ ਨੂੰ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਵਿਖੇ ਟਰੈਫਿਕ ਇੰਚਾਰਜ ਵਜੋਂ ਤਾਇਨਾਤ ਇੰਸਪੈਕਟਰ ਬਲਜੀਤ ਸਿੰਘ (ਨੰਬਰ 111/ਬੀ.ਆਰ. ਤਰਨਤਾਰਨ) ਨੂੰ ਸ਼ਰਨਜੀਤ ਸਿੰਘ ਜਿੰਮੀ ਵਾਸੀ ਮਾਡਲ ਟਾਊਨ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮੁਲਜ਼ਮ ਪੁਲਿਸ ਕਰਮਚਾਰੀ ਪਹਿਲਾਂ ਵੀ ਐਨ.ਡੀ.ਪੀ.ਐਸ. ਕੇਸ ਵਿੱਚ ਮੁਅੱਤਲ ਕੀਤਾ ਗਿਆ ਸੀ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੇ ਪਿਤਾ ਅਤੇ ਮਾਤਾ ਨੂੰ ਅਦਾਲਤੀ ਕੇਸ ਵਿੱਚ ਪੇਸ਼ੀ ਤੋਂ ਛੋਟ ਦਿਵਾਉਣ ਬਦਲੇ 10,00,000 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਦੋਸ਼ੀ ਪੁਲਿਸ ਕਰਮਚਾਰੀ ਨੇ ਇਹ ਰਿਸ਼ਵਤ ਦੀ ਰਕਮ 7 ਲੱਖ ਅਤੇ 3 ਲੱਖ ਰੁਪਏ ਦੀਆਂ ਦੋ ਕਿਸ਼ਤਾਂ ਵਿੱਚ ਦੇਣ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਪਹਿਲੀ ਕਿਸ਼ਤ ਵਜੋਂ 7 ਲੱਖ ਦੀ ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨਾਂ ਦੱਸਿਆ ਕਿ ਉਕਤ ਦੋਸ਼ੀ ਇੰਸਪੈਕਟਰ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਉਡਣ ਦਸਤਾ-1 ਪੰਜਾਬ, ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। The post ਅਦਾਲਤੀ ਕੇਸ ‘ਚ ਮਦਦ ਲਈ 7 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਵਿਜੀਲੈਂਸ ਵਲੋਂ ਰੰਗੇ ਹੱਥੀਂ ਕਾਬੂ appeared first on TheUnmute.com - Punjabi News. Tags:
|
ਕੁਲਦੀਪ ਸਿੰਘ ਧਾਲੀਵਾਲ ਤੇ ਲਾਲ ਚੰਦ ਕਟਾਰੂਚੱਕ ਵੱਲੋਂ 'ਵਿਰਸਾ ਗੁਰਦਾਸਪੁਰ' ਕੈਲੰਡਰ ਦਾ ਪੰਜਾਬੀ ਰੂਪ ਜਾਰੀ Saturday 21 January 2023 08:24 AM UTC+00 | Tags: aam-aadmi-party breaking-news cm-bhagwant-mann gurdaspur kuldeep-singh-dhaliwal lal-chand-kataruchak news punjab virsa-gurdaspur ਗੁਰਦਾਸਪੁਰ, 21 ਜਨਵਰੀ 2023: ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਤਿਆਰ ਕੀਤਾ ਸਾਲ 2023 ਦਾ 'ਵਿਰਸਾ ਗੁਰਦਾਸਪੁਰ' (Virsa Gurdaspur) ਕੈਲੰਡਰ ਦਾ ਪੰਜਾਬੀ ਰੂਪ ਜਾਰੀ ਕੀਤਾ ਗਿਆ। ਇਸ ਮੌਕੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਰਮਨ ਬਹਿਲ, ਚੇਅਰਮੈਨ ਬਲਬੀਰ ਸਿੰਘ ਪੰਨੂ ਅਤੇ ਸ. ਗੁਰਦੀਪ ਸਿੰਘ ਰੰਧਾਵਾ ਵੀ ਮੌਜੂਦ ਸਨ। ਜ਼ਿਲਾ ਹੈਰੀਟੇਜ ਸੁਸਾਇਟੀ ਦੇ ਵਿਰਸਾ ਕੈਲੰਡਰ ਦਾ ਪੰਜਾਬੀ ਰੂਪ ਨੂੰ ਜਾਰੀ ਕਰਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਇਸ ਕੈਲੰਡਰ ਜਰੀਏ ਜ਼ਿਲ੍ਹਾ ਗੁਰਦਾਸਪੁਰ ਦੇ ਅਮੀਰ ਵਿਰਸੇ ਨੂੰ ਦਰਸਾਉਣ ਦਾ ਉਪਰਾਲਾ ਕਾਬਲ-ਏ-ਤਰੀਫ਼ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਆਪਣੇ ਅਮੀਰ ਵਿਰਸੇ ਤੇ ਇਤਿਹਾਸ ਨੂੰ ਪੂਰੀ ਦੁਨੀਆਂ ਅੱਗੇ ਪੇਸ਼ ਕਰਨ ਲਈ ਸੁਹਿਰਦ ਯਤਨ ਕੀਤੇ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਆਪਣੇ ਅੰਦਰ ਬਹੁਤ ਸਾਰਾ ਅਮੀਰ ਇਤਿਹਾਸਕ ਵਿਰਸਾ ਸਮੋਈ ਬੈਠਾ ਹੈ ਜਿਸ ਬਾਰੇ ਦੁਨੀਆਂ ਨੂੰ ਦੱਸਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਦੀਆਂ ਬਹੁਤ ਸਾਰੀਆਂ ਸੰਭਾਵਨਾਵਾਂ ਮੌਜੂਦ ਹਨ। ਉਨ੍ਹਾਂ ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਵੱਲੋਂ ਵਿਰਸੇ ਦੀ ਸੰਭਾਲ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਭਰਪੁਰ ਸਰਾਹਨਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਜਲਦੀ ਹੀ ਕਾਫੀ ਟੇਬਲ ਬੁੱਕ ਅਤੇ ਬਰਾਊਸ਼ਰ ਵੀ ਤਿਆਰ ਕੀਤੇ ਜਾਣਗੇ। ਉਨਾਂ ਕਿਹਾ ਕਿ ਇਹ ਬਰਾਊਸ਼ਰ ਜਨਤਕ ਟਰਾਂਸਪੋਰਟ, ਰਾਜ ਭਰ ਦੇ ਸਰਕਾਰੀ ਦਫ਼ਤਰਾਂ, ਲਾਇਬ੍ਰੇਰੀਆਂ ਆਦਿ ਵਿੱਚ ਰੱਖੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕ ਜ਼ਿਲ੍ਹੇ ਦੀਆਂ ਇਤਿਹਾਸਕ ਥਾਵਾਂ ਬਾਰੇ ਜਾਣਕਾਰੀ ਹਾਸਲ ਕਰ ਸਕਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਆਪਣੇ ਵਿਰਸੇ ਅਤੇ ਇਤਿਹਾਸ ਦੀ ਸੰਭਾਲ ਦੇ ਨਾਲ ਇਸਦੇ ਪ੍ਰਚਾਰ-ਪ੍ਰਸਾਰ ਲਈ ਯਤਨ ਜਾਰੀ ਹਨ। ਉਨ੍ਹਾਂ ਨੇ ਵਿਰਸਾ ਗੁਰਦਾਸਪੁਰ ਕੈਲੰਡਰ ਜਾਰੀ ਕਰਨ ਅਤੇ ਹੈਰੀਟੇਜ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਬਦਲੇ ਸ਼ਾਬਾਸ਼ੀ ਦੇਣ ਲਈ ਮੰਤਰੀ ਸਾਹਿਬਾਨ ਦਾ ਧੰਨਵਾਦ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ ਰੰਧਾਵਾ, ਸਹਾਇਕ ਕਮਿਸ਼ਨਰ (ਜਨਰਲ) ਡਾ. ਵਰੁਣ ਕੁਮਾਰ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਦੇ ਸਕੱਤਰ ਪ੍ਰੋ. ਰਾਜ ਕੁਮਾਰ ਸ਼ਰਮਾਂ, ਦਮਨਜੀਤ ਸਿੰਘ, ਪ੍ਰਧਾਨ ਨਵਦੀਪ ਸਿੰਘ ਗਿੱਲ, ਰਾਕੇਸ਼ ਤੁੱਲੀ, ਯਸਪਾਲ ਚੌਹਾਨ, ਕਾਕੇ ਸ਼ਾਹ ਬਟਾਲਾ, ਰਾਕੇਸ਼ ਗੋਇਲ, ਭਰਤ ਅਗਰਵਾਲ ਸਮੇਤ ਹੋਰ ਵੀ ਆਗੂ ਹਾਜ਼ਰ ਸਨ। ਜਿਕਰਯੋਗ ਹੈ ਕਿ ਵਿਰਸਾ ਗੁਰਦਾਸਪੁਰ ਕੈਲੰਡਰ ਦਾ ਅੰਗਰੇਜ਼ੀ ਰੂਪ 2 ਜਨਵਰੀ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਕੀਤਾ ਗਿਆ ਸੀ। The post ਕੁਲਦੀਪ ਸਿੰਘ ਧਾਲੀਵਾਲ ਤੇ ਲਾਲ ਚੰਦ ਕਟਾਰੂਚੱਕ ਵੱਲੋਂ 'ਵਿਰਸਾ ਗੁਰਦਾਸਪੁਰ' ਕੈਲੰਡਰ ਦਾ ਪੰਜਾਬੀ ਰੂਪ ਜਾਰੀ appeared first on TheUnmute.com - Punjabi News. Tags:
|
ਗੰਦੇ ਪਾਣੀ ਦੀ ਨਿਕਾਸੀ ਲਈ ਪੁੱਟੇ ਟੋਏ 'ਚ ਡਿੱਗਣ ਕਾਰਨ 6 ਸਾਲਾਂ ਦੇ ਬੱਚੇ ਮੌਤ, ਨਗਰ ਕੌਂਸਲ ਖ਼ਿਲਾਫ਼ ਪ੍ਰਦਰਸ਼ਨ Saturday 21 January 2023 08:32 AM UTC+00 | Tags: 6 breaking-news budhlada municipal-council-budhlada news ਬੁਢਲਾਡਾ 21 ਜਨਵਰੀ 2023: ਬੁਢਲਾਡਾ ਦੇ ਵਾਰਡ ਨੰਬਰ 17 ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਨਗਰ ਕੌਂਸਲ ਵੱਲੋਂ ਪੁੱਟੇ ਗਏ ਟੋਏ ਵਿਚ 6 ਸਾਲਾਂ ਦੇ ਬੱਚੇ ਦੀ ਡਿੱਗ ਜਾਣ ਕਾਰਨ ਮੌਤ ਹੋ ਗਈ ਹੈ, ਜਿਸਦਾ ਸਥਾਨਕ ਵਾਰਡ ਦੇ ਲੋਕਾਂ ਨੇ ਵਿਰੋਧ ਕਰਦਿਆਂ ਮ੍ਰਿਤਕ ਬੱਚੇ ਦੀ ਲਾਸ਼ ਬੁਢਲਾਡਾ-ਰਤੀਆ ਰੋਡ ‘ਤੇ ਸੜਕ ਵਿਚਕਾਰ ਰੱਖ ਕੇ ਨਗਰ ਕੌਂਸਲ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਇਨ੍ਹਾਂ ਦਾ ਕਹਿਣਾ ਹੈ ਕਿ ਨਗਰ ਕੌਂਸਲ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ, ਅਤੇ ਨਗਰ ਕੌਂਸਲ ਦੇ ਜਿੰਮੇਵਾਰ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ | The post ਗੰਦੇ ਪਾਣੀ ਦੀ ਨਿਕਾਸੀ ਲਈ ਪੁੱਟੇ ਟੋਏ ‘ਚ ਡਿੱਗਣ ਕਾਰਨ 6 ਸਾਲਾਂ ਦੇ ਬੱਚੇ ਮੌਤ, ਨਗਰ ਕੌਂਸਲ ਖ਼ਿਲਾਫ਼ ਪ੍ਰਦਰਸ਼ਨ appeared first on TheUnmute.com - Punjabi News. Tags:
|
ਸੁਨਿਆਰੇ ਦੀ ਦੁਕਾਨ 'ਚ ਗਹਿਣੇ ਤਿਆਰ ਕਰਨ ਵਾਲਾ ਕਾਰੀਗਰ ਹੀ ਨਿਕਲਿਆਂ ਲੁੱਟ ਦਾ ਮਾਸਟਰਮਾਈਂਡ Saturday 21 January 2023 09:32 AM UTC+00 | Tags: amritsar amritsar-police amritsar-robbery breaking-news crime-news guru-bazaar guru-bazaar-amritsar guru-bazaar-of-amritsar news punjab robbery robbery-case the-unmute-breaking-news ਅੰਮ੍ਰਿਤਸਰ 21 ਜਨਵਰੀ 2023: ਬੀਤੇ ਦਿਨੀਂ ਅੰਮ੍ਰਿਤਸਰ (Amritsar) ਦੇ ਗੁਰੂ ਬਜ਼ਾਰ ਵਿੱਚ ਇਕ ਸੁਨਿਆਰੇ ਦੀ ਦੁਕਾਨ ਵਿੱਚ ਚੋਰਾਂ ਵਲੋਂ ਸੋਨਾ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਸੀ ਅਤੇ ਸੀਸੀਟੀਵੀ ਵੀਡੀਓ ਦੇ ਅਧਾਰ ‘ਤੇ ਪੁਲਿਸ ਨੇ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਹੈ | ਇਸ ਸੰਬੰਧ ਵਿੱਚ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਨਿਆਰੇ ਦੀ ਦੁਕਾਨ ਵਿੱਚ ਪਿਸਟਲ ਦੀ ਨੋਕ ‘ਤੇ ਹੋਈ ਖੋਹ ਦੀ ਵਾਰਦਾਤ ਨੂੰ ਕੁਝ ਹੀ ਘੰਟਿਆਂ ਵਿੱਚ ਟਰੇਸ ਕਰਕੇ ਮੁੱਖ ਮੁਲਜ਼ਮ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਸੁਰਿੰਦਰ ਸਿੰਘ (ਏ.ਸੀ.ਪੀ.ਅੰਮ੍ਰਿਤਸਰ ਸੈਂਟਰਲ ) ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੁਰੂ ਬਜ਼ਾਰ ਦੇ ਵਿੱਚ ਇਕ ਸੁਨਿਆਰੇ ਦੀ ਦੁਕਾਨ ਤੇ 300 ਗ੍ਰਾਮ ਸੋਨਾ ਚੋਰੀ ਹੋਇਆ ਹੈ | ਓਹਨਾ ਕਿਹਾ ਕਿ ਪੁਲਿਸ ਵਲੋਂ ਹਰ ਪਹਿਲੂ ਤੋਂ ਤਫ਼ਤੀਸ਼ ਕਰਦੇ ਹੋਏ ਲੁੱਟ ਦੀ ਵਾਰਦਾਤ ਦਾ ਮਾਸਟਰਮਾਈਂਡ ਸੂਜ਼ਲ ਬੱਬਰ ਜੋ ਕਿ ਦੁਕਾਨ ਵਿੱਚ ਹੀ ਜੇਵਰ ਤਿਆਰ ਕਰਨ ਵਾਲਾ ਕਾਰੀਗਰ ਹੈ | ਜਿਸਨੂੰ ਕਾਬੂ ਕਰਕੇ ਇਸ ਪਾਸੋਂ 123 ਗ੍ਰਾਮ ਸੋਨੇ ਦੀਆਂ 2 ਪੱਤਰੀਆਂ ਬ੍ਰਾਮਦ ਕੀਤੀਆ ਹਨ | ਗ੍ਰਿਫ਼ਤਾਰ ਸੂਜ਼ਲ ਬੱਬਰ ਦੁਕਾਨਦਾਰ ਦਾ ਗੁਆਂਢੀ ਹੈ ਤੇ ਉਸਦੀ ਦੁਕਾਨ ਵਿੱਚ ਪਿਛਲੇ 3 ਸਾਲ ਤੋਂ ਗਹਿਣੇ ਤਿਆਰ ਕਰਨ ਦਾ ਕੰਮ ਕਰ ਰਿਹਾ ਹੈ | ਜਿਸ ਕਾਰਨ ਉਕਤ ਵਿਅਕਤੀ ਨੂੰ ਦੁਕਾਨ ਬਾਰੇ ਪੂਰੀ ਜਾਣਕਾਰੀ ਸੀ ਕਿ ਕਿਹੜੇ ਸਮੇਂ ਦੁਕਾਨ ਵਿੱਚ ਵਪਾਰੀਆਂ ਦਾ ਆਉਣ-ਜਾਣ ਘੱਟ ਹੁੰਦਾ ਹੈ। ਉਕਤ ਵਿਅਕਤੀ ਨੇ ਆਪਣੇ 02 ਦੋਸਤਾਂ ਕ੍ਰਿਸ਼ਨਾਂ ਅਤੇ ਬਲਬੀਰ ਸਿੰਘ ਉਰਫ਼ ਸੋਨੂੰ ਨਾਲ ਮਿਲ ਕੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ | ਲੁੱਟ ਦੀ ਵਾਰਦਾਤ ਸਮੇਂ ਕ੍ਰਿਸ਼ਨਾ ਮਾਰਕੀਟ ਥੱਲੇ ਖੜਾ ਰਿਹਾ ਤੇ ਬਲਬੀਰ ਸਿੰਘ ਦੁਕਾਨ ਦੇ ਵਿੱਚ ਗਿਆ ਤੇ ਪਿਸਟਲ ਦੀ ਨੋਕ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ | ਇਹਨਾਂ ਨੇ ਕੁਝ ਦਿਨ ਪਹਿਲਾਂ ਹੀ ਇੱਕ ਲਾਈਟਰ ਨੁੰਮਾ ਪਿਸਟਲ (Toy Pistol) ਖਰੀਦੀ ਸੀ। ਇਸਦੇ 02 ਸਾਥੀਆਂ ਕ੍ਰਿਸ਼ਨਾ ਅਤੇ ਬਲਬੀਰ ਸਿੰਘ ਉਰਫ਼ ਸੋਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | The post ਸੁਨਿਆਰੇ ਦੀ ਦੁਕਾਨ ‘ਚ ਗਹਿਣੇ ਤਿਆਰ ਕਰਨ ਵਾਲਾ ਕਾਰੀਗਰ ਹੀ ਨਿਕਲਿਆਂ ਲੁੱਟ ਦਾ ਮਾਸਟਰਮਾਈਂਡ appeared first on TheUnmute.com - Punjabi News. Tags:
|
ਆਪ੍ਰੇਸ਼ਨ ਈਗਲ ਤਹਿਤ ਆਈਜੀ ਬਾਰਡਰ ਰੇਂਜ ਨੇ ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਚਲਾਇਆ ਚੈਕਿੰਗ ਅਭਿਆਨ Saturday 21 January 2023 09:44 AM UTC+00 | Tags: crime-news dgp-punjab-gaurav dig-border-range-munish-chawla ig-border-range ig-border-range-gurdaspur news operation-eagle operation-eagle-punjab punjab-government punjab-news punjab-police punjab-secuirty the-unmute-breaking-news ਗੁਰਦਾਸਪੁਰ 21 ਜਨਵਰੀ 2023: ਪੰਜਾਬ ਦੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਵੱਲੋਂ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਈਗਲ ਤਹਿਤ ਪੰਜਾਬ ਭਰ ਵਿੱਚ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ‘ਤੇ ਚੈਕਿੰਗ ਅਭਿਆਨ ਚਲਾਇਆ ਜਾ ਰਹੇ ਹਨ, ਜਿਸ ਤਹਿਤ ਅੱਜ ਗੁਰਦਾਸਪੁਰ (Gurdaspur) ਵਿਖੇ ਡੀਆਈਜੀ ਬਾਰਡਰ ਰੇਂਜ ਮੁਨੀਸ਼ ਚਾਵਲਾ ਦੇ ਵੱਲੋਂ ਰੇਲਵੇ ਸਟੇਸ਼ਨ ਗੁਰਦਾਸਪੁਰ ਅਤੇ ਸ਼ਹਿਰ ਵਿੱਚ ਲਗਾਏ ਗਏ ਨਾਕਿਆਂ ਦੀ ਚੈਕਿੰਗ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਆਈਜੀ ਬਾਡਰ ਰੇਂਜ ਮੁਨੀਸ਼ ਚਾਵਲਾ ਨੇ ਦੱਸਿਆ ਕਿ ਪੰਜਾਬ ਭਰ ਦੇ ਵਿੱਚ ਡੀਜੀਪੀ ਪੰਜਾਬ ਦੇ ਵੱਲੋਂ ਅਪਰੇਸ਼ਨ ਈਗਲ ਸ਼ੁਰੂ ਕੀਤਾ ਗਿਆ ਹੈ | ਜਿਸ ਪੰਜਾਬ ਭਰ ਦੇ ਵਿੱਚ ਨਾਕਿਆਂ ਅਤੇ ਰੇਲਵੇ ਸਟੇਸ਼ਨ ਦੀ ਚੈਕਿੰਗ ਕੀਤੀ ਜਾ ਰਹੀ ਹੈ| ਗੁਰਦਾਸਪੁਰ (Gurdaspur) ਵਿੱਚ ਵੀ ਅੱਜ ਮੁੱਖ ਤੌਰ ਤੇ ਨਾਕੇ ਅਤੇ ਰੇਲਵੇ ਸਟੇਸ਼ਨ ਚੈੱਕ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪੰਜਾਬ ਹਾਈ ਅਲਰਟ ‘ਤੇ ਹੈ ਇਸ ਲਈ ਇਹ ਅਭਿਆਨ ਚਲਾਇਆ ਜਾ ਰਿਹਾ ਹੈ। ਗੁਰਦਾਸਪੁਰ ਦੇ ਵਿੱਚ ਐਸਐਸਪੀ ਗੁਰਦਾਸਪੁਰ ਦੇ ਵੱਲੋਂ ਸ਼ਹਿਰ ਅੰਦਰ 12 ਨਾਕੇ ਲਗਾਏ ਹਨ ਅਤੇ ਗੱਡੀਆਂ ਦੀ ਚੈਕਿੰਗ ਕਰਕੇ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਇਸਦੇ ਨਾਲ ਹੀ ਰੇਲਵੇ ਸਟੇਸ਼ਨਾਂ ‘ਤੇਸੁਰੱਖਿਆ ਵਧਾਈ ਗਈ ਹੈ। The post ਆਪ੍ਰੇਸ਼ਨ ਈਗਲ ਤਹਿਤ ਆਈਜੀ ਬਾਰਡਰ ਰੇਂਜ ਨੇ ਗੁਰਦਾਸਪੁਰ ਰੇਲਵੇ ਸਟੇਸ਼ਨ ‘ਤੇ ਚਲਾਇਆ ਚੈਕਿੰਗ ਅਭਿਆਨ appeared first on TheUnmute.com - Punjabi News. Tags:
|
ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, ਸਖ਼ਤ ਸੁਰੱਖਿਆ ਹੇਠ ਬਰਨਾਵਾ ਆਸ਼ਰਮ ਲਈ ਰਵਾਨਾ Saturday 21 January 2023 09:55 AM UTC+00 | Tags: barnava breaking-news cm-bhagwant-mann dera-chief-gurmeet-ram-rahim gurmeet-ram-rahim gurmeet-singh-ram-rahim haryana haryana-government news parole-to-dera-chief-ram-rahim president-advocate-harjinder-singh-dhami punjabi-news punjab-news ram-rahim rohtaks-sunaria-jail sgpc shiromani-committee shiromani-gurudwara-management-committee sikh sirsa-dera-chief-ram-rahim sunaria-jail the-unmute-breaking-news the-unmute-punjabi-news ਚੰਡੀਗੜ੍ਹ 21 ਜਨਵਰੀ 2023: ਬਲਾਤਕਾਰ ਦੇ ਦੋਸ਼ਾਂ ਦੀ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ (Ram Rahim) ਇਕ ਵਾਰ ਫਿਰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਸ਼ਨੀਵਾਰ ਨੂੰ ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ, ਜਿਸ ਤੋਂ ਬਾਅਦ ਉਹ ਸਖ਼ਤ ਸੁਰੱਖਿਆ ਹੇਠ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਲਈ ਰਵਾਨਾ ਹੋ ਗਿਆ। ਉਨ੍ਹਾਂ ਦੇ ਨਾਲ ਉਸ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਵੀ ਹੈ। ਹਨੀਪ੍ਰੀਤ ਨੇ ਰਾਮ ਰਹੀਮ ਦੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਆਪਣੇ ਇੰਸਟਾਗ੍ਰਾਮ ‘ਤੇ ਸਟੇਟਸ ਵੀ ਅਪਲੋਡ ਕੀਤਾ ਅਤੇ ਰਾਮ ਰਹੀਮ ਨਾਲ ਆਪਣੀਆਂ ਤਸਵੀਰਾਂ ਵੀ ਅਪਲੋਡ ਕੀਤੀਆਂ। ਜਿਕਰਯੋਗ ਹੈ ਕਿ ਰਾਮ ਰਹੀਮ (Ram Rahim) ਨੂੰ ਕੱਲ੍ਹ 40 ਦਿਨਾਂ ਦੀ ਪੈਰੋਲ ਮਿਲੀ ਸੀ। ਉਹ ਪਿਛਲੇ 54 ਦਿਨਾਂ ਵਿੱਚ ਦੂਜੀ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਉਹ 25 ਜਨਵਰੀ ਨੂੰ ਸਿਰਸਾ ਡੇਰੇ ‘ਚ ਆਉਣਗੇ। ਸਾਲ 2023 ਦੇ ਪਹਿਲੇ ਮਹੀਨੇ ਹੀ ਸਰਕਾਰ ਨੇ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਹੈ। ਇਸ ਤੋਂ ਪਹਿਲਾਂ ਸਾਲ 2022 ਵਿੱਚ ਪਹਿਲੀ ਵਾਰ ਰਾਮ ਰਹੀਮ ਨੂੰ 21 ਦਿਨਾਂ ਲਈ ਫਰਲੋ ਅਤੇ 70 ਦਿਨਾਂ ਦੀ ਪੈਰੋਲ ਮਿਲੀ ਸੀ। ਰਾਮ ਰਹੀਮ ਦੀ ਫਰਲੋ ਅਤੇ ਪੈਰੋਲ ਨੂੰ ਲੈ ਕੇ ਸਰਕਾਰ ਵੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਸੀ। ਇਸ ਦੌਰਾਨ ਡੇਰਾ ਮੁਖੀ ਨੇ ਆਪਣੀ 40 ਦਿਨਾਂ ਦੀ ਪੈਰੋਲ ਦੌਰਾਨ ਨਸ਼ੇ ‘ਤੇ ਤਿੰਨ ਗੀਤ ਵੀ ਲਾਂਚ ਕੀਤੇ। ਉਹ ਪਹਿਲਾਂ ਵੀ ਬਰਨਵਾ ਆਸ਼ਰਮ ਵਿੱਚ 2 ਵਾਰ ਪੈਰੋਲ ਕੱਟ ਚੁੱਕਾ ਹੈ। ਰਾਮ ਰਹੀਮ ਨੇ ਬਰਨਾਵਾ ਆਸ਼ਰਮ ‘ਚ ਆਨਲਾਈਨ ਸਤਿਸੰਗ ਕਰਵਾਏ ਅਤੇ ਗੀਤ ਲਾਂਚ ਕੀਤੇ ਪਰ ਰਾਮ ਰਹੀਮ ਦੇ ਇਸ ਸਤਿਸੰਗ ਦਾ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਵਿਰੋਧ ਕੀਤਾ ਸੀ । ਮਾਲੀਵਾਲ ਨੇ ਪੈਰੋਲ ਬਾਰੇ ਪ੍ਰਧਾਨ ਮੰਤਰੀ ਨੂੰ ਪੱਤਰ ਵੀ ਲਿਖਿਆ ਸੀ ਅਤੇ ਪੈਰੋਲ ਨਿਯਮਾਂ ਵਿੱਚ ਬਦਲਾਅ ਦੀ ਮੰਗ ਕੀਤੀ ਸੀ। The post ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ, ਸਖ਼ਤ ਸੁਰੱਖਿਆ ਹੇਠ ਬਰਨਾਵਾ ਆਸ਼ਰਮ ਲਈ ਰਵਾਨਾ appeared first on TheUnmute.com - Punjabi News. Tags:
|
ਦਿੱਲੀ ਪਹੁੰਚੀ ਨਵਜੋਤ ਕੌਰ ਸਿੱਧੂ, ਕਾਂਗਰਸ ਪ੍ਰਧਾਨ ਖੜਗੇ ਤੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ Saturday 21 January 2023 10:03 AM UTC+00 | Tags: breaking-news delhi kc-venugopal mallikarjun-kharge navjot-kaur-sidhu navjot-singh-sidhu news priyanka-gandhi punjab-congress punjab-pradesh-congress-committee-gautam-seth the-unmute-breaking-news the-unmute-latest-update the-unmute-punjabi-news ਚੰਡੀਗੜ੍ਹ 21 ਜਨਵਰੀ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ (Navjot Kaur Sidhu) ਨੇ ਰਾਸ਼ਟਰੀ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸਦੇ ਨਾਲ ਹੀ 10 ਜਨਪਥ, ਨਵੀਂ ਦਿੱਲੀ ਵਿਖੇ ਵਿਸਤ੍ਰਿਤ ਚਰਚਾ ਲਈ ਕਾਂਗਰਸ ਦੇ ਜਨਰਲ ਸਕੱਤਰਾਂ ਪ੍ਰਿਅੰਕਾ ਗਾਂਧੀ ਅਤੇ ਕੇਸੀ ਵੇਣੂਗੋਪਾਲ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਦੇ ਦੌਰੇ ਦੌਰਾਨ ਸਾਬਕਾ ਜਨਰਲ ਸਕੱਤਰ (ਸੰਗਠਨ), ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਗੌਤਮ ਸੇਠ ਵੀ ਉਨ੍ਹਾਂ ਦੇ ਨਾਲ ਸਨ।
The post ਦਿੱਲੀ ਪਹੁੰਚੀ ਨਵਜੋਤ ਕੌਰ ਸਿੱਧੂ, ਕਾਂਗਰਸ ਪ੍ਰਧਾਨ ਖੜਗੇ ਤੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News. Tags:
|
ਸਰਕਾਰਾਂ ਦੇਸ਼ ਅੰਦਰ ਘੱਟਗਿਣਤੀਆਂ ਲਈ ਵੱਖਰੀ ਨੀਤੀ ਅਪਣਾ ਰਹੀਆਂ ਹਨ: ਹਰਜਿੰਦਰ ਸਿੰਘ ਧਾਮੀ Saturday 21 January 2023 10:10 AM UTC+00 | Tags: barnava breaking-news cm-bhagwant-mann dera-chief-gurmeet-ram-rahim dera-sirsa-chief-gurmeet-ram-rahim gurmeet-ram-rahim gurmeet-singh-ram-rahim harjinder-singh-dhami haryana haryana-government murder-case news parole-to-dera-chief-ram-rahim perole president-advocate-harjinder-singh-dhami punjabi-news punjab-news ram-rahim rape-case rohtaks-sunaria-jail sgpc shiromani-committee shiromani-gurudwara-management-committee sikh sirsa-dera-chief-ram-rahim sunaria-jail the-unmute-breaking-news the-unmute-punjabi-news ਅੰਮ੍ਰਿਤਸਰ, 21 ਜਨਵਰੀ 2023 : ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ 'ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਮਿਲਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਤਲ ਅਤੇ ਬਲਾਤਕਾਰੀ ਇਸੇ ਤਰ੍ਹਾਂ ਸਮਾਜ ਵਿਚ ਵਿਚਰਣ ਲਈ ਖੁੱਲ੍ਹੇ ਛੱਡੇ ਜਾ ਸਕਦੇ ਹਨ, ਤਾਂ ਫਿਰ ਕੌਮੀ ਹੱਕਾਂ ਤੇ ਹਿੱਤਾਂ ਲਈ ਸੰਘਰਸ਼ ਕਰਨ ਵਾਲੇ ਬੰਦੀ ਸਿੰਘਾਂ ਨੂੰ ਰਿਹਾ ਕਰਨ ਵਿਚ ਕੀ ਮੁਸ਼ਕਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਦੀ ਇਹੀ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਇਕ ਸਾਲ ਅੰਦਰ 4 ਵਾਰ ਬਾਹਰ ਆ ਸਕਦਾ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਕਿਉਂ ਨਹੀਂ ਸੁਣ ਰਹੀ। ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਕਿਹਾ ਕਿ ਭਾਰਤ ਦੇਸ਼ ਅੰਦਰ ਹਰ ਕੌਮ ਅਤੇ ਧਰਮ ਦੇ ਲੋਕ ਵੱਸਦੇ ਹਨ, ਪਰ ਦੁੱਖ ਇਸ ਗੱਲ ਹੈ ਕਿ ਇਥੇ ਸੰਵਿਧਾਨ ਦੀ ਉਲੰਘਣਾ ਕਰਕੇ ਘੱਟਗਿਣਤੀਆਂ ਪ੍ਰਤੀ ਵੱਖਰੀ ਨੀਤੀ ਤਹਿਤ ਅੱਗੇ ਵਧਿਆ ਜਾ ਰਿਹਾ ਹੈ। ਲਗਾਤਾਰ ਘੱਟਗਿਣਤੀ ਸਿੱਖਾਂ ਨੂੰ ਨਫ਼ਰਤ ਭਰੇ ਰਵੱਈਏ ਤਹਿਤ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਵਿਚ ਅਜਿਹੀ ਕੀ ਖਾਸੀਅਤ ਹੈ ਕਿ ਉਸ ਦੇ ਘਿਨੌਣੇ ਅਪਰਾਧਾਂ ਨੂੰ ਅੱਖੋਂ-ਓਹਲੇ ਕਰਕੇ ਉਸ ਨੂੰ ਬਾਰ-ਬਾਰ ਛੱਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀਆਂ ਤਿੰਨ-ਤਿੰਨ ਦਹਾਕੇ ਦੀਆਂ ਸਜ਼ਾਵਾਂ ਮਗਰੋਂ ਵੀ ਕਈਆਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਗਈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਉਹ ਘੱਟਗਿਣਤੀਆਂ ਪ੍ਰਤੀ ਪੱਖਪਾਤੀ ਰਵੱਈਆ ਨਾ ਅਪਨਾਉਣ ਅਤੇ ਸੰਵਿਧਾਨ ਦੇ ਦਾਇਰੇ ਤਹਿਤ ਹਰ ਧਰਮ ਦੇ ਲੋਕਾਂ ਨੂੰ ਹੱਕ ਹਕੂਕ ਯਕੀਨੀ ਬਣਾਉਣ। ਜੇਕਰ ਇਹੀ ਰਵੱਈਆ ਰਿਹਾ ਤਾਂ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸਿੱਖਾਂ ਅੰਦਰ ਬੇਗਾਨਗੀ ਦਾ ਅਹਿਸਾਸ ਹੋਰ ਪ੍ਰਬਲ ਹੋਵੇਗਾ, ਜੋ ਦੇਸ਼ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਵੀ ਸਰਕਾਰਾਂ ਹਮਦਰਦੀ ਭਰੀ ਨੀਤੀ ਅਪਨਾਉਣ ਅਤੇ ਜੇਲਾਂ ਅੰਦਰ ਉਨ੍ਹਾਂ ਦੇ ਕਿਰਦਾਰਾਂ ਨੂੰ ਮੁੱਖ ਰੱਖ ਕੇ ਰਿਹਾਈ ਦਾ ਫੈਸਲਾ ਲੈਣ।
The post ਸਰਕਾਰਾਂ ਦੇਸ਼ ਅੰਦਰ ਘੱਟਗਿਣਤੀਆਂ ਲਈ ਵੱਖਰੀ ਨੀਤੀ ਅਪਣਾ ਰਹੀਆਂ ਹਨ: ਹਰਜਿੰਦਰ ਸਿੰਘ ਧਾਮੀ appeared first on TheUnmute.com - Punjabi News. Tags:
|
IND vs NZ: ਭਾਰਤੀ ਗੇਂਦਬਾਜ਼ਾਂ ਅੱਗੇ ਖਿੱਲਰੀ ਨਿਊਜ਼ੀਲੈਂਡ ਦੀ ਟੀਮ, 109 ਦੌੜਾਂ ਦਾ ਮਿਲਿਆ ਆਸਾਨ ਟੀਚਾ Saturday 21 January 2023 10:56 AM UTC+00 | Tags: bcci breaking-news cricket-news hardik-pandya india india-and-new-zealand indian-cricket-team indian-team ind-vs-nz ind-vs-nz-live-score ind-vs-nz-odi ind-vs-nz-score news new-zealand new-zealand-a-team odi odi-series shubman-gill stadium-in-raipur team-captain-kane-williamson the-unmute-breaking-news the-unmute-latest-news the-unmute-news ਚੰਡੀਗੜ੍ਹ 21 ਜਨਵਰੀ 2023 : (IND vs NZ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਰਾਏਪੁਰ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਇਹ ਮੈਚ ਜਿੱਤ ਕੇ ਸੀਰੀਜ਼ 2-0 ਨਾਲ ਆਪਣੇ ਨਾਂ ਕਰਨਾ ਚਾਹੇਗੀ। ਇਸ ਦੇ ਨਾਲ ਹੀ ਨਿਊਜ਼ੀਲੈਂਡ ਦੀ ਟੀਮ ਜਿੱਤ ਦਰਜ ਕਰਕੇ ਸੀਰੀਜ਼ ‘ਚ ਬਰਾਬਰੀ ਕਰਨ ਦੀ ਕੋਸ਼ਿਸ਼ ਕਰੇਗੀ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਗੇਂਦਬਾਜਾਂ ਅੱਗੇ ਅੱਜ ਦੂਜੇ ਮੈਚ ਵਿਚ ਵਿਰੋਧੀ ਟੀਮ ਦੀ ਇੱਕ ਨਾ ਚੱਲੀ ਅਤੇ ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਦੇ ਸਾਹਮਣੇ 109 ਦੌੜਾਂ ਦਾ ਟੀਚਾ ਰੱਖਿਆ ਹੈ | ਕੁਲਦੀਪ ਯਾਦਵ ਨੇ ਬਲੇਅਰ ਟਿਕਨਰ ਨੂੰ ਐਲਬੀਡਬਲਯੂ ਆਊਟ ਕਰਕੇ ਨਿਊਜ਼ੀਲੈਂਡ ਦੀ ਪਾਰੀ ਦਾ ਅੰਤ ਕੀਤਾ। ਮੁਹੰਮਦ ਸ਼ਮੀ ਨੇ ਮੈਚ ਵਿਚ ਤਿੰਨ ਵਿਕਟਾਂ ਲਈਆਂ, ਹੁਣ ਭਾਰਤ ਕੋਲ ਇਹ ਸੀਰੀਜ਼ ਜਿੱਤਣ ਲਈ 109 ਦੌੜਾਂ ਦਾ ਆਸਾਨ ਟੀਚਾ ਹੈ। The post IND vs NZ: ਭਾਰਤੀ ਗੇਂਦਬਾਜ਼ਾਂ ਅੱਗੇ ਖਿੱਲਰੀ ਨਿਊਜ਼ੀਲੈਂਡ ਦੀ ਟੀਮ, 109 ਦੌੜਾਂ ਦਾ ਮਿਲਿਆ ਆਸਾਨ ਟੀਚਾ appeared first on TheUnmute.com - Punjabi News. Tags:
|
ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਗੁਰਦਾਸਪੁਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ Saturday 21 January 2023 11:01 AM UTC+00 | Tags: breaking-news gurdaspur holiday news punjab-government satguru-shri-bawa-lal-ji ਚੰਡੀਗੜ, 21 ਜਨਵਰੀ 2023: ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ, 2023 ਨੂੰ ਗੁਰਦਾਸਪੁਰ (Gurdaspur) ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਮਿਤੀ 23 ਜਨਵਰੀ, 2023 (ਸੋਮਵਾਰ) ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। The post ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਮੌਕੇ ਗੁਰਦਾਸਪੁਰ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ appeared first on TheUnmute.com - Punjabi News. Tags:
|
ਲੁਧਿਆਣਾ 'ਚ ਦੋ ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਕੰਧ ਤੋੜ ਕੇ ਅੰਦਰ ਪੁੱਜੇ ਫਾਇਰ ਬ੍ਰਿਗੇਡ ਦੇ ਕਰਮਚਾਰੀ Saturday 21 January 2023 11:10 AM UTC+00 | Tags: aam-aadmi-party fire ludhiana news pindi-gali punjabi-news punjab-latest-news punjab-news ਚੰਡੀਗੜ, 21 ਜਨਵਰੀ 2023: ਪੰਜਾਬ ਦੇ ਲੁਧਿਆਣਾ (Ludhiana) ਦੇ ਪਿੰਡੀ ਗਲੀ ਨੇੜੇ ਦੋ ਮੰਜ਼ਿਲਾ ਇਮਾਰਤ ਨੂੰ ਅੱਗ ਲੱਗ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਅੱਗ ਲੱਗਣ ਵਾਲੀ ਥਾਂ ਤੱਕ ਪਹੁੰਚਾਉਣ ਵਿੱਚ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਅੱਗ ਵਧਦੀ ਦੇਖ ਫਾਇਰ ਕਰਮੀਆਂ ਨੇ ਨਾਲ ਲੱਗਦੀਆਂ ਇਮਾਰਤਾਂ ਤੋਂ ਛੱਤ ‘ਤੇ ਛਾਲ ਮਾਰ ਕੇ ਹਥੌੜੇ ਨਾਲ ਕੰਧ ਤੋੜ ਦਿੱਤੀ। ਫਾਇਰ ਕਰਮੀਆਂ ਨੇ ਕੰਧ ਤੋੜ ਕੇ ਹੌਜ਼ਰੀ ਦੀ ਦੁਕਾਨ ਦੇ ਅੰਦਰ ਦਾਖਲ ਹੋ ਗਏ। ਦੁਕਾਨ ਦਾ ਨਾਂ ਅਭਿਨੰਦ ਅਪਰੈਲ ਹੈ। ਹੇਠਾਂ ਇਮਾਰਤ ਵਿੱਚ ਕੰਬਲ ਅਤੇ ਕੱਪੜੇ ਰੱਖੇ ਹੋਏ ਸਨ, ਜੋ ਕਾਫੀ ਸੁਆਹ ਹੋ ਗਏ ਹਨ। ਤੀਜੀ ਮੰਜ਼ਿਲ 'ਤੇ ਪਿਆ ਪਲਾਸਟਿਕ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਹਾਲਾਂਕਿ ਕਰਮਚਾਰੀਆਂ ਨੇ ਦੁਕਾਨ ‘ਚੋਂ ਕੁਝ ਸਾਮਾਨ ਕੱਢ ਕੇ ਸੁਰੱਖਿਅਤ ਜਗ੍ਹਾ ‘ਤੇ ਪਹੁੰਚਾਇਆ। ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਦੁਕਾਨ 'ਤੇ ਕੰਮ ਕਰਦੇ ਮੁਲਾਜ਼ਮ ਚੇਲਾ ਰਾਮ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਦੁਕਾਨ ਖੋਲ੍ਹਣ ਆਇਆ ਤਾਂ ਦੇਖਿਆ ਕਿ ਅੱਗ ਲੱਗੀ ਹੋਈ ਸੀ। ਧੂੰਆਂ ਨਿਕਲਦਾ ਦੇਖ ਕੇ ਚੇਲਾਰਾਮ ਨੇ ਤੁਰੰਤ ਤੁਰੰਤ ਰੌਲਾ ਪਾ ਦਿੱਤਾ । ਰੌਲਾ ਹੁੰਦਾ ਦੇਖ ਲੋਕਾਂ ਨੇ ਮਦਦ ਕਰਨੀ ਸ਼ੁਰੂ ਕਰ ਦਿੱਤੀ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। The post ਲੁਧਿਆਣਾ ‘ਚ ਦੋ ਮੰਜ਼ਿਲਾ ਇਮਾਰਤ ‘ਚ ਲੱਗੀ ਅੱਗ, ਕੰਧ ਤੋੜ ਕੇ ਅੰਦਰ ਪੁੱਜੇ ਫਾਇਰ ਬ੍ਰਿਗੇਡ ਦੇ ਕਰਮਚਾਰੀ appeared first on TheUnmute.com - Punjabi News. Tags:
|
ਵਿੱਤੀ ਸੰਕਟ ਨਾਲ ਜੂਝ ਰਹੀ ਪਾਕਿਸਤਾਨ ਦੀ ਸਰਕਾਰ ਨੂੰ ਸ਼ਿਪਿੰਗ ਏਜੰਟਾਂ ਨੇ ਦਿੱਤੀ ਚਿਤਾਵਨੀ Saturday 21 January 2023 11:26 AM UTC+00 | Tags: breaking-news new news pakistan pakistan-government pakistan-trade pkaistan-shipping-agents shipping-agents ਚੰਡੀਗੜ, 21 ਜਨਵਰੀ 2023: ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ (Pakistan) ਨੂੰ ਇਕ ਹੋਰ ਸੰਕਟ ਨੇ ਘੇਰ ਲਿਆਹੈ। ਦਰਅਸਲ, ਸ਼ਿਪਿੰਗ ਏਜੰਟਾਂ ਨੇ ਪਾਕਿਸਤਾਨੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਸਾਰੇ ਨਿਰਯਾਤ ਕਾਰਗੋ ਬੰਦ ਹੋ ਸਕਦੇ ਹਨ ਕਿਉਂਕਿ ਵਿਦੇਸ਼ੀ ਸ਼ਿਪਿੰਗ ਲਾਈਨਾਂ ਦੇਸ਼ ਲਈ ਆਪਣੀਆਂ ਸੇਵਾਵਾਂ ਬੰਦ ਕਰਨ ਬਾਰੇ ਵਿਚਾਰ ਕਰ ਰਹੀਆਂ ਹਨ। ਏਜੰਟਾਂ ਦਾ ਕਹਿਣਾ ਹੈ ਕਿ ਇਹ ਸਮੱਸਿਆ ਇਸ ਲਈ ਪੈਦਾ ਹੋ ਰਹੀ ਹੈ ਕਿਉਂਕਿ ਬੈਂਕਾਂ ਨੇ ਡਾਲਰਾਂ ਦੀ ਉਪਲਬਧਤਾ ਨਾ ਹੋਣ ਕਾਰਨ ਉਨ੍ਹਾਂ ਨੂੰ ਮਾਲ ਢੁਆਈ ਅਦਾਇਗੀ ਦੇਣਾ ਬੰਦ ਕਰ ਦਿੱਤਾ ਹੈ। ਪਾਕਿਸਤਾਨ (Pakistan) ਸ਼ਿਪ ਏਜੰਟ ਐਸੋਸੀਏਸ਼ਨ (ਪੀ.ਐੱਸ.ਏ.ਏ.) ਦੇ ਪ੍ਰਧਾਨ ਅਬਦੁਲ ਰਾਊਫ ਨੇ ਵਿੱਤ ਮੰਤਰੀ ਇਸਹਾਕ ਡਾਰ ਨੂੰ ਲਿਖੇ ਪੱਤਰ ‘ਚ ਚਿਤਾਵਨੀ ਦਿੱਤੀ ਹੈ ਕਿ ਸਰਹੱਦੀ ਦੇਸ਼ਾਂ ਨੂੰ ਛੱਡ ਕੇ ਪਾਕਿਸਤਾਨ ਤੋਂ ਲਗਭਗ ਸਾਰੀਆਂ ਅੰਤਰਰਾਸ਼ਟਰੀ ਲੌਜਿਸਟਿਕਸ ਸਮੁੰਦਰੀ ਮਾਰਗਾਂ ਰਾਹੀਂ ਸੰਭਾਲੀਆਂ ਜਾਂਦੀਆਂ ਹਨ ਅਤੇ ਕੋਈ ਵੀ ਵਿਘਨ ਦੇਸ਼ ਦੇ ਅੰਤਰਰਾਸ਼ਟਰੀ ਵਪਾਰ ‘ਤੇ ਗੰਭੀਰ ਅਸਰ ਪਾ ਸਕਦਾ ਹੈ। ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਅੰਤਰਰਾਸ਼ਟਰੀ ਵਪਾਰ ਬੰਦ ਕੀਤਾ ਗਿਆ ਤਾਂ ਆਰਥਿਕ ਸਥਿਤੀ ਹੋਰ ਵਿਗੜ ਜਾਵੇਗੀ। ਪੀਐਸਏਏ ਦੇ ਪ੍ਰਧਾਨ ਨੇ ਸਟੇਟ ਬੈਂਕ ਆਫ਼ ਪਾਕਿਸਤਾਨ (ਐਸਬੀਪੀ) ਦੇ ਗਵਰਨਰ ਜਮੀਲ ਅਹਿਮਦ, ਵਣਜ ਮੰਤਰੀ ਸਈਦ ਨਵੀਦ ਨਮਾਰ ਅਤੇ ਸਮੁੰਦਰੀ ਮਾਮਲਿਆਂ ਦੇ ਮੰਤਰੀ ਫੈਜ਼ਲ ਸਬਜ਼ਵਾਰੀ ਨੂੰ ਵੀ ਪੱਤਰ ਲਿਖਿਆ ਹੈ। ਪਰ ਫਿਲਹਾਲ ਕੋਈ ਸੁਣਵਾਈ ਨਹੀਂ ਹੋ ਰਹੀ। ਰਉਫ ਨੇ ਸਬੰਧਤ ਮੰਤਰਾਲਿਆਂ ਅਤੇ ਵਿਭਾਗਾਂ ਨੂੰ ਬੇਨਤੀ ਕੀਤੀ ਕਿ ਉਹ ਸਬੰਧਤ ਵਿਦੇਸ਼ੀ ਸ਼ਿਪਿੰਗ ਲਾਈਨਾਂ ਨੂੰ ਵਾਧੂ ਮਾਲ ਅਦਾਇਗੀ ਦੀ ਰਕਮ ਬਾਹਰ ਭੇਜਣ ਦੀ ਆਗਿਆ ਦੇ ਕੇ ਪਾਕਿਸਤਾਨ ਦੇ ਸਮੁੰਦਰੀ ਵਪਾਰ ਵਿੱਚ ਨਿਰੰਤਰਤਾ ਨੂੰ ਯਕੀਨੀ ਬਣਾਉਣ ਲਈ ਦਖਲ ਦੇਣ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸਬੰਧਤ ਵਿਦੇਸ਼ੀ ਸ਼ਿਪਿੰਗ ਲਾਈਨਾਂ ਨੂੰ ਵਾਧੂ ਕਾਰਗੋ ਦੀ ਰਕਮ ਦੀ ਬਾਹਰੀ ਅਦਾਇਗੀ ਬੰਦ ਹੋਣ ਕਾਰਨ ਪਾਕਿਸਤਾਨ ਦਾ ਸਮੁੰਦਰੀ ਵਪਾਰ, ਜੋ ਵਿਦੇਸ਼ੀ ਸ਼ਿਪਿੰਗ ਲਾਈਨਾਂ ‘ਤੇ ਬਹੁਤ ਜ਼ਿਆਦਾ ਨਿਰਭਰ ਹੈ, ਇਸ ਵਿੱਚ ਰੁਕਾਵਟ ਆ ਰਹੀ ਹੈ। The post ਵਿੱਤੀ ਸੰਕਟ ਨਾਲ ਜੂਝ ਰਹੀ ਪਾਕਿਸਤਾਨ ਦੀ ਸਰਕਾਰ ਨੂੰ ਸ਼ਿਪਿੰਗ ਏਜੰਟਾਂ ਨੇ ਦਿੱਤੀ ਚਿਤਾਵਨੀ appeared first on TheUnmute.com - Punjabi News. Tags:
|
ਸ਼ਸ਼ੀ ਥਰੂਰ ਦੀ CM ਅਸ਼ੋਕ ਗਹਿਲੋਤ ਨੂੰ ਨਸ਼ੀਹਤ, ਆਪਣੇ ਸਾਥੀਆਂ ਬਾਰੇ ਸੋਚ ਸਮਝ ਕੇ ਬੋਲੋ Saturday 21 January 2023 11:38 AM UTC+00 | Tags: breaking-news cm cm-ashok-gehlot congress congress-clash congress-leader-shashi-tharoor congress-party latest-news news punjab-the-unmute rajasthan-cm-ashok-gehlot sachin-pilot shashi-tharoor the-unmute-breaking-news the-unmute-news ਚੰਡੀਗੜ, 21 ਜਨਵਰੀ 2023: ਕਾਂਗਰਸ ਨੇਤਾ ਸ਼ਸ਼ੀ ਥਰੂਰ (Shashi Tharoor) ਨੇ ਰਾਜਸਥਾਨ ‘ਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸਚਿਨ ਪਾਇਲਟ ਵਿਚਾਲੇ ਚੱਲ ਰਹੀ ਤਕਰਾਰ ਅਤੇ ਗਹਿਲੋਤ ਦੀ ਤਰਫੋਂ ਨਾਲਾਇਕ, ਨਕਾਰਾ-ਨਿਕੰਮਾ, ਗੱਦਾਰ, ਕੋਰੋਨਾ ਵਰਗੇ ਸ਼ਬਦਾਂ ਦੀ ਵਰਤੋਂ ‘ਤੇ ਕਿਹਾ ਕਿ ਰਾਜਨੀਤੀ ਨੂੰ ਇਸ ਪੱਧਰ ਤੱਕ ਨਹੀਂ ਪਹੁੰਚਾਉਣਾ ਚਾਹੀਦਾ ਸੀ। ਥਰੂਰ ਨੇ ਕਿਹਾ ਕਿ ਜਦੋਂ ਅਸੀਂ ਆਪਣੇ ਸਾਥੀਆਂ ਬਾਰੇ ਬੋਲ ਰਹੇ ਹਾਂ ਤਾਂ ਸਾਨੂੰ ਥੋੜ੍ਹਾ ਸੋਚ ਕੇ ਬੋਲਣਾ ਚਾਹੀਦਾ ਹੈ। ਮਾਣ ਵਾਲੀ ਗੱਲ ਹੈ ਕਿ ਮੈਂ 14 ਸਾਲਾਂ ਤੋਂ ਰਾਜਨੀਤੀ ਵਿੱਚ ਹਾਂ, ਅੱਜ ਤੱਕ ਮੈਂ ਕਿਸੇ ‘ਤੇ ਸ਼ਬਦੀ ਹਮਲਾ ਨਹੀਂ ਕੀਤਾ। ਕਦੇ ਵੀ ਕਿਸੇ ਬਾਰੇ ਅਜਿਹਾ ਕੁਝ ਕਹਿਣ ਜਾਂ ਭੜਕਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਇੱਕ ਜਾਂ ਦੋ ਵਾਰ ਮੈਂ ਕਿਹਾ ਹੈ ਕਿ “ਮੈਂ ਚਿੱਕੜ ਵਿੱਚ ਕੁਸ਼ਤੀ ਨਹੀਂ ਕਰਨਾ ਚਾਹੁੰਦਾ.” ਇਹ ਕਹਿ ਕੇ ਮੈਂ ਕੁਝ ਮਸਲਿਆਂ ਤੋਂ ਬਚ ਗਿਆ। ਜੈਪੁਰ ਲਿਟਰੇਚਰ ਫੈਸਟੀਵਲ ‘ਚ ਸ਼ਾਮਲ ਹੋਣ ਆਏ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਸ਼ਨੀਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਂ ਆਪਣੇ ਸਾਥੀਆਂ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਆਪਣੇ ਭੈਣ-ਭਰਾਵਾਂ ਬਾਰੇ ਅਜਿਹਾ ਕਹਿਣਾ ਠੀਕ ਨਹੀਂ ਹੈ। ਇਹ ਬਿਹਤਰ ਹੈ ਕਿ ਅਸੀਂ ਆਪਣੇ ਮਤਭੇਦਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰੀਏ, ਹਾਲਾਂਕਿ ਲੋਕਾਂ ਦੇ ਵਿਚਾਰ ਵੱਖੋ-ਵੱਖਰੇ ਹੋ ਸਕਦੇ ਹਨ। ਪਰ, ਬੇਸ਼ੱਕ ਇਸ ਨੂੰ ਕਹਿਣ ਦੇ ਹੋਰ ਤਰੀਕੇ ਵੀ ਹੋ ਸਕਦੇ ਹਨ। ਸ਼ਸ਼ੀ ਥਰੂਰ (Shashi Tharoor) ਨੇ ਕਿਹਾ ਕਿ ਨਿੱਜੀ ਤੌਰ ‘ਤੇ ਵੀ ਕੁਝ ਵੀ ਕਿਹਾ ਜਾ ਸਕਦਾ ਹੈ। ਮੈਂ ਇਹ ਵੀ ਚਾਹਾਂਗਾ ਕਿ ਪਾਰਟੀ ਦੇ ਅੰਦਰ ਅਸੀਂ ਇੱਕ ਦੂਜੇ ਨਾਲ ਪਿਆਰ ਨਾਲ ਰਹਿਣਾ ਚਾਹੀਦਾ ਹੈ। ਥਰੂਰ ਨੇ ਕਿਹਾ – “ਅਸਲ ਵਿੱਚ, ਮੈਂ ਇਸ ਤਰ੍ਹਾਂ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਦਾ ਅਪਮਾਨ ਨਹੀਂ ਕਰਨਾ ਚਾਹਾਂਗਾ।” ਕਿਉਂਕਿ ਸਾਡੀ ਰਾਜਨੀਤੀ ਵਿੱਚ, ਆਖਰਕਾਰ ਹਰ ਕਿਸੇ ਦਾ ਵਿਸ਼ਵਾਸ ਹੋਣਾ ਚਾਹੀਦਾ ਹੈ। ਹਰ ਕੋਈ ਚਾਹੁੰਦਾ ਹੈ ਕਿ ਦੇਸ਼ ਬਿਹਤਰ ਬਣੇ। ਜੇਕਰ ਸਾਡੀ ਵਿਚਾਰਧਾਰਾ ਅਤੇ ਵਿਸ਼ਵਾਸ ਨੂੰ ਵੋਟਾਂ ਮਿਲ ਜਾਣਗੀਆਂ ਤਾਂ ਦੇਸ਼ ਦਾ ਭਲਾ ਹੋਵੇਗਾ। ਸਮਾਜ ਦੀ ਤਰੱਕੀ ਲਈ ਇਹ ਜ਼ਰੂਰੀ ਹੈ, ਪਰ ਇਸ ਸਥਿਤੀ ਵਿੱਚ ਚੁੱਪ ਅਕਸਰ ਘੱਟ ਸਮਝੀ ਜਾਂਦੀ ਹੈ। The post ਸ਼ਸ਼ੀ ਥਰੂਰ ਦੀ CM ਅਸ਼ੋਕ ਗਹਿਲੋਤ ਨੂੰ ਨਸ਼ੀਹਤ, ਆਪਣੇ ਸਾਥੀਆਂ ਬਾਰੇ ਸੋਚ ਸਮਝ ਕੇ ਬੋਲੋ appeared first on TheUnmute.com - Punjabi News. Tags:
|
ਜਾਪਾਨ 'ਚ ਲਗਾਤਾਰ ਵੱਧ ਰਹੀ ਹੈ ਫਲੂ ਮਰੀਜ਼ਾਂ ਦੀ ਗਿਣਤੀ, ਮਹਾਂਮਾਰੀ ਦਾ ਛਾਇਆ ਸੰਕਟ Saturday 21 January 2023 11:51 AM UTC+00 | Tags: breaking-news epidemic-is-a-crisis flu-patient japan japan-news medical-facility-japan news the-unmute-breaking-news the-unmute-report ਚੰਡੀਗੜ, 21 ਜਨਵਰੀ 2023: ਜਾਪਾਨ (Japan) ਵਿੱਚ 15 ਜਨਵਰੀ ਤੋਂ ਹਫ਼ਤੇ ਦੌਰਾਨ ਪ੍ਰਤੀ ਮੈਡੀਕਲ ਸਹੂਲਤ ਵਿੱਚ ਫਲੂ ਦੇ ਮਰੀਜ਼ਾਂ ਦੀ ਔਸਤ ਗਿਣਤੀ ਵਧ ਕੇ 7.37 ਹੋ ਗਈ ਹੈ, ਜੋ ਕਿ ਮਹਾਂਮਾਰੀ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ। ਨੈਸ਼ਨਲ ਇੰਸਟੀਚਿਊਟ ਆਫ਼ ਇਨਫੈਕਸ਼ਨਸ ਡਿਜ਼ੀਜ਼ਜ਼ ਨੇ ਕਿਹਾ ਕਿ ਜਾਪਾਨ ਦੇ ਸਾਰੇ 47 ਪ੍ਰੀਫੈਕਚਰਾਂ ਵਿੱਚ ਲਗਭਗ 5,000 ਮੈਡੀਕਲ ਸੰਸਥਾਵਾਂ ਵਿੱਚ ਸੱਤ ਦਿਨਾਂ ਦੀ ਮਿਆਦ ਦੇ ਦੌਰਾਨ ਮੌਸਮੀ ਫਲੂ ਦੇ 36,388 ਮਾਮਲੇ ਸਾਹਮਣੇ ਆਏ ਹਨ । ਇੱਕ ਜਾਰੀ ਰਿਪੋਰਟ ਦੇ ਅਨੁਸਾਰ ਦੇਸ਼ ਭਰ ਵਿੱਚ ਪ੍ਰਤੀ ਸੰਸਥਾਨ ਦਾ ਅੰਕੜਾ ਪਿਛਲੇ ਹਫ਼ਤੇ ਨਾਲੋਂ 1.5 ਗੁਣਾ ਵੱਧ ਸੀ, ਜਦੋਂ ਕਿ ਦੇਸ਼ ਭਰ ਵਿੱਚ ਫਲੂ ਦੇ ਮਰੀਜ਼ਾਂ ਦੀ ਗਿਣਤੀ ਲਗਭਗ 2,57,000 ਹੋਣ ਦਾ ਅਨੁਮਾਨ ਹੈ। ਪ੍ਰੀਫੈਕਚਰ ਦੁਆਰਾ ਓਕੀਨਾਵਾ ਵਿੱਚ ਸਭ ਤੋਂ ਵੱਧ ਪ੍ਰਤੀ-ਹਸਪਤਾਲ ਨੰਬਰ 33.23 ਸੀ। ਸੱਤ ਹੋਰ ਪ੍ਰੀਫੈਕਚਰਾਂ ਵਿੱਚ ਇਹ ਸੰਖਿਆ 10 ਤੋਂ ਉੱਪਰ ਸੀ, 10 ਤੋਂ ਉੱਪਰ ਦਾ ਸਕੋਰ ਦਰਸਾਉਂਦਾ ਹੈ ਕਿ ਮੌਸਮੀ ਫਲੂ ਦਾ ਇੱਕ ਵੱਡਾ ਪ੍ਰਕੋਪ ਚਾਰ ਹਫ਼ਤਿਆਂ ਦੇ ਅੰਦਰ ਹੋ ਸਕਦਾ ਹੈ, ਜਦੋਂ ਕਿ 30 ਤੋਂ ਉੱਪਰ ਦਾ ਸਕੋਰ ਸੰਕੇਤ ਕਰਦਾ ਹੈ ਕਿ ਇੱਕ ਵੱਡੇ ਪ੍ਰਕੋਪ ਦਾ ਸ਼ੱਕ ਹੈ। The post ਜਾਪਾਨ ‘ਚ ਲਗਾਤਾਰ ਵੱਧ ਰਹੀ ਹੈ ਫਲੂ ਮਰੀਜ਼ਾਂ ਦੀ ਗਿਣਤੀ, ਮਹਾਂਮਾਰੀ ਦਾ ਛਾਇਆ ਸੰਕਟ appeared first on TheUnmute.com - Punjabi News. Tags:
|
ਮੁੱਖ ਮੰਤਰੀ ਭਗਵੰਤ ਮਾਨ ਨੇ 1 ਫ਼ਰਵਰੀ ਨੂੰ ਪੰਜਾਬ ਕੈਬਿਨਟ ਦੀ ਮੀਟਿੰਗ ਸੱਦੀ Saturday 21 January 2023 11:56 AM UTC+00 | Tags: breaking-news news punjab-cabinet punjab-civil-secretariat. ਚੰਡੀਗੜ, 21 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਨੇ 01 ਫ਼ਰਵਰੀ ਨੂੰ ਪੰਜਾਬ ਕੈਬਿਨਟ (Punjab Cabinet) ਦੀ ਮੀਟਿੰਗ ਸੱਦੀ ਹੈ | ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ- 1 ਚੰਡੀਗੜ੍ਹ ‘ਚ ਸਵੇਰੇ 11:30 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ‘ਚ ਤੈਅ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਕੈਬਿਨਟ ਵੱਲੋਂ ਇਸ ਮੀਟਿੰਗ ‘ਚ ਕਈ ਲੋਕ ਪੱਖੀ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਦੇ ਕੱਚੇ ਮੁਲਾਜ਼ਮਾਂ ਸਬੰਧੀ ਵੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ।
The post ਮੁੱਖ ਮੰਤਰੀ ਭਗਵੰਤ ਮਾਨ ਨੇ 1 ਫ਼ਰਵਰੀ ਨੂੰ ਪੰਜਾਬ ਕੈਬਿਨਟ ਦੀ ਮੀਟਿੰਗ ਸੱਦੀ appeared first on TheUnmute.com - Punjabi News. Tags:
|
ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਨਿਰਦੇਸ਼ 'ਤੇ 'ਇੰਡੀਆ- ਦਿ ਮੋਦੀ ਸਵਾਲ' ਦਸਤਾਵੇਜ਼ੀ ਫ਼ਿਲਮ ਯੂਟਿਊਬ ਤੋਂ ਕੀਤੀ ਬਲੌਕ Saturday 21 January 2023 12:22 PM UTC+00 | Tags: bbc bbc-documentary breaking-news india-news india-the-modi-question ministry-of-information-and-broadcasting news punjab-news the-modi-question-news youtube ਚੰਡੀਗੜ, 21 ਜਨਵਰੀ 2023: ਬੀ.ਬੀ.ਸੀ. ਦੀ ਦਸਤਾਵੇਜ਼ੀ ਫ਼ਿਲਮ 'ਇੰਡੀਆ- ਦਿ ਮੋਦੀ ਸਵਾਲ' (India: The Modi Question) ਦੇ ਪਹਿਲੇ ਐਪੀਸੋਡ ਨੂੰ ਸਾਂਝਾ ਕਰਨ ਵਾਲੇ ਕਈ ਯੂ-ਟਿਊਬ ਵੀਡੀਓਜ਼ ਨੂੰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਬਲੌਕ ਕਰ ਦਿੱਤਾ ਗਿਆ ਹੈਇਹ ਵੀਡੀਓ ਬੀਬੀਸੀ ਦੀ ਇੱਕ ਡਾਕੂਮੈਂਟਰੀ ਦੀ ਇੱਕ ਕਲਿੱਪ ਹੈ। ਦਰਅਸਲ ਬੀਬੀਸੀ ਨੇ ਇੰਡੀਆ: ਦਿ ਮੋਦੀ ਸਵਾਲ ਨਾਮ ਦੀ ਇੱਕ ਡਾਕੂਮੈਂਟਰੀ ਬਣਾਈ ਹੈ, ਜਿਸ ਦੇ ਪਹਿਲੇ ਐਪੀਸੋਡ ਦੀ ਇੱਕ ਕਲਿੱਪ ਵਾਇਰਲ ਹੋ ਰਹੀ ਹੈ। ਖਬਰਾਂ ਮੁਤਾਬਕ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਯੂਟਿਊਬ ਅਤੇ ਟਵਿਟਰ ਨੂੰ ਵੀਡੀਓ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ ਹੈ। ਇਸ ਵੀਡੀਓ ਨੂੰ ਲੈ ਕੇ ਕਰੀਬ 50 ਟਵੀਟ ਕੀਤੇ ਗਏ ਹਨ, ਉਨ੍ਹਾਂ ਨੂੰ ਬਲਾਕ ਵੀ ਕਰ ਦਿੱਤਾ ਗਿਆ ਹੈ। ਇਹ ਹੁਕਮ ਆਈਟੀ ਨਿਯਮ 2021 ਦੀਆਂ ਐਮਰਜੈਂਸੀ ਸ਼ਕਤੀਆਂ ਤਹਿਤ ਦਿੱਤਾ ਗਿਆ ਹੈ। ਇਹ ਦਸਤਾਵੇਜ਼ੀ ਫਿਲਮ 2002 ਦੇ ਗੁਜਰਾਤ ਦੰਗਿਆਂ ‘ਤੇ ਆਧਾਰਿਤ ਹੈ। ਇਸ ਵਾਇਰਲ ਵੀਡੀਓ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਪ੍ਰਾਪੇਗੰਡਾ ਦੱਸਿਆ ਗਿਆ ਹੈ। ਇਸਦੇ ਨਾਲ ਹੀ ਸੇਵਾਮੁਕਤ ਜੱਜਾਂ, ਸੇਵਾਮੁਕਤ ਨੌਕਰਸ਼ਾਹਾਂ ਅਤੇ ਸੇਵਾਮੁਕਤ ਹਥਿਆਰਬੰਦ ਬਲਾਂ ਦੇ ਸਾਬਕਾ ਸੈਨਿਕਾਂ ਨੇ ਬੀਬੀਸੀ ਦਸਤਾਵੇਜ਼ੀ ਦਾ ਵਿਰੋਧ ਕਰਦੇ ਹੋਏ ਇੱਕ ਸਾਂਝੇ ਬਿਆਨ ‘ਤੇ ਦਸਤਖਤ ਕੀਤੇ ਹਨ । ਜਿਸ ‘ਚ ਪ੍ਰਧਾਨ ਮੰਤਰੀ ਮੋਦੀ ‘ਤੇ ਬਣੀ ਡਾਕੂਮੈਂਟਰੀ ਦਾ ਤਿੱਖਾ ਵਿਰੋਧ ਕੀਤਾ ਹੈ । ਉਨ੍ਹਾਂ ਨੇ ਬਿਆਨ ‘ਚ ਕਿਹਾ ਕਿ ”ਅਸੀਂ ਹੁਣ ਤੱਕ ਜੋ ਦੇਖਿਆ ਹੈ, ਉਸ ਦੇ ਆਧਾਰ ‘ਤੇ ਬੀਬੀਸੀ ਸੀਰੀਜ਼ ਨਾ ਸਿਰਫ ਗੁੰਮਰਾਹਕੁੰਨ ਰਿਪੋਰਟਿੰਗ ‘ਤੇ ਆਧਾਰਿਤ ਹੈ, ਸਗੋਂ ਇਕ ਸੁਤੰਤਰ, ਲੋਕਤੰਤਰੀ ਰਾਸ਼ਟਰ ਵਜੋਂ ਭਾਰਤ ਦੀ ਹੋਂਦ ਦੇ 75 ਸਾਲ ਪੁਰਾਣੇ ਆਧਾਰ ‘ਤੇ ਵੀ ਸਵਾਲ ਖੜ੍ਹੇ ਕਰਦੀ ਹੈ | ਦੂਜੇ ਪਾਸੇ ਪ੍ਰਧਾਨ ਮੰਤਰੀ ਮੋਦੀ ‘ਤੇ ਬੀਬੀਸੀ ਦੀ ਡਾਕੂਮੈਂਟਰੀ ਬਾਰੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਇਹ ਕਿਸੇ ਪ੍ਰਚਾਰ ਦਾ ਹਿੱਸਾ ਜਾਪਦਾ ਹੈ। ਬਾਗਚੀ ਨੇ ਇਸ ਨੂੰ ਪੱਖਪਾਤੀ ਕਿਹਾ। ਭਾਰਤੀ ਅਤੇ ਬਰਤਾਨਵੀ ਸੰਸਥਾਵਾਂ ਨੇ ਵੀ ਬੀਬੀਸੀ ਦੇ ਪ੍ਰਬੰਧਕਾਂ ਅਤੇ ਸੰਪਾਦਕ ਨੂੰ ਪੱਤਰ ਲਿਖ ਕੇ ਇਸ ਦਸਤਾਵੇਜ਼ੀ ਫ਼ਿਲਮ ‘ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੀਬੀਸੀ ਜਾਣਬੁੱਝ ਕੇ ਭਾਰਤ ਅਤੇ ਬਰਤਾਨੀਆ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। The post ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਨਿਰਦੇਸ਼ 'ਤੇ 'ਇੰਡੀਆ- ਦਿ ਮੋਦੀ ਸਵਾਲ' ਦਸਤਾਵੇਜ਼ੀ ਫ਼ਿਲਮ ਯੂਟਿਊਬ ਤੋਂ ਕੀਤੀ ਬਲੌਕ appeared first on TheUnmute.com - Punjabi News. Tags:
|
ਪਟਿਆਲਾ ਹੈਰੀਟੇਜ ਫੈਸਟੀਵਲ: CM ਭਗਵੰਤ ਮਾਨ ਵੱਲੋਂ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਜਾਰੀ Saturday 21 January 2023 12:31 PM UTC+00 | Tags: aam-aadmi-party breaking-news cm cm-bhagwant-mann heritage-festival khalsa-college khalsa-college-patiala military-literature-festival news patiala patiala-heritage-festival punjab-news ਪਟਿਆਲਾ, 21 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਖੇ 28-29 ਜਨਵਰੀ ਨੂੰ ਖ਼ਾਲਸਾ ਕਾਲਜ ਵਿਖੇ ਹੋਣ ਵਾਲੇ ਪਲੇਠੇ ਮਿਲਟਰੀ ਲਿਟਰੇਚਰ ਫੈਸਟੀਵਲ (Military Literature Festival) ਦਾ ਪੋਸਟਰ ਜਾਰੀ ਕੀਤਾ। ਬੀਤੇ ਦਿਨ ਆਪਣੀ ਪਟਿਆਲਾ ਫੇਰੀ ਮੌਕੇ ਸਰਕਟ ਹਾਊਸ ਵਿਖੇ ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, ”ਪੰਜਾਬ ਸਰਕਾਰ ਵੱਲੋਂ ਮਿਲਟਰੀ ਲਿਟਰੇਚਰ ਫੈਸਟੀਵਲ (ਐਮਐਲਐਫ) ਦਾ ਦਾਇਰਾ ਵਧਾ ਕੇ ਰਾਜ ਭਰ ‘ਚ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ ‘ਤੇ ਲਿਜਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਇਹ ਫੈਸਟੀਵਲ 28-29 ਜਨਵਰੀ ਨੂੰ ਕਰਵਾਉਣਾ ਉਲੀਕ ਕੇ ਸ਼ਲਾਘਾਯੋਗ ਪਹਿਲਕਦਮੀ ਕੀਤੀ ਹੈ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਲੈਫਟੀਨੈਂਟ ਜਨਰਲ (ਰਿਟਾ.) ਚੇਤਿੰਦਰ ਸਿੰਘ, ਏਵੀਐਸਐਮ, ਐਸਐਮ, ਵੀਐਸਐਮ, ਲੈਫਟੀਨੈਂਟ ਜਨਰਲ (ਰਿਟਾ.) ਡਾ. ਜਗਬੀਰ ਸਿੰਘ ਚੀਮਾ, ਪੀਵੀਐਸਐਮ, ਏਵੀਐਸਐਮ, ਵੀਐਸਐਮ ਅਤੇ ਲੈਫਟੀਨੈਂਟ ਕਰਨਲ (ਰਿਟਾ.) ਪੀਐਸ ਗਰੇਵਾਲ ਨੂੰ ਇਸ ਆਯੋਜਨ ਲਈ ਅਗੇਤੀ ਵਧਾਈ ਵੀ ਦਿੱਤੀ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਚੇਤਨ ਸਿੰਘ ਜੌੜਾਮਾਜਰਾ ਸਮੇਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ ਤੇ ਗੁਰਲਾਲ ਘਨੌਰ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੀ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਦੀ ਅਮੀਰ ਵਿਰਾਸਤ ਤੋਂ ਜਾਣੂੰ ਕਰਵਾਉਣ ਅਤੇ ਉਨ੍ਹਾਂ ‘ਚ ਫੌਜ ਵਿੱਚ ਭਰਤੀ ਹੋਣ ਦੀ ਭਾਵਨਾ ਪੈਦਾ ਕਰਨ ਲਈ ਇਹ ਮੇਲਾ ਸਹਾਈ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਵਿੱਚ ਰਾਸਟਰਵਾਦ ਅਤੇ ਦੇਸ ਭਗਤੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਮਿਲਟਰੀ ਲਿਟਰੇਚਰ ਫੈਸਟੀਵਲ (Military Literature Festival) ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਮੌਕੇ 28 ਤੇ 29 ਜਨਵਰੀ ਨੂੰ ਖ਼ਾਲਸਾ ਕਾਲਜ ਵਿਖੇ ਸਵੇਰੇ 10 ਤੋਂ ਪੈਨਲ ਚਰਚਾ, ਜੋਸ਼, ਜਜ਼ਬੇ ਅਤੇ ਬਹਾਦਰੀ ਦਾ ਵਰਨਣ, ਫ਼ੌਜੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ, ਯੋਧਿਆਂ ਦੇ ਨ੍ਰਿਤ, ਫੁੱਲ ਮਾਲਾ ਅਰਪਣ ਅਤੇ ਬ੍ਰੇਵ-ਹਾਰਟ ਮੋਟਰਸਾਈਕਲ ਰੈਲੀ, ਤੀਰ-ਅੰਦਾਜ਼ੀ ਪ੍ਰਦਰਸ਼ਨੀ ਅਤੇ ਮੁਕਾਬਲੇ, ਫ਼ੌਜ, ਆਈ.ਟੀ.ਬੀ.ਪੀ ਅਤੇ ਪੁਲਿਸ ਭਰਤੀ ਬਾਰੇ ਕਾਉਂਸਲਿੰਗ ਅਤੇ ਫ਼ੂਡ ਕੋਰਟ ਵੀ ਸਥਾਪਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਲੋਕਾਂ ਲਈ ਬਹੁਤ ਹੀ ਸਿੱਖਿਆਦਾਇਕ ਫ਼ੈਸਟੀਵਲ ਬਣਨ ਲਈ ਇਹ ਸਮਾਰੋਹ ਪ੍ਰਮੁੱਖ ਫ਼ੌਜੀ ਜੰਗੀ ਨਾਇਕਾਂ, ਲੇਖਕਾਂ, ਨੇਤਾਵਾਂ, ਚਿੰਤਕਾਂ, ਸਿਪਾਹੀਆਂ, ਕਵੀਆਂ, ਕਲਾਕਾਰਾਂ, ਪੱਤਰਕਾਰਾਂ, ਫ਼ਿਲਮਾਂ ਤੇ ਦਸਤਾਵੇਜ਼ੀ ਨਿਰਮਾਤਾਵਾਂ, ਖਿਡਾਰੀਆਂ, ਬਹਾਦਰਾਂ, ਟੈਕਨੋਕ੍ਰੇਟਸ ਅਤੇ ਫ਼ੌਜੀ ਉਦਯੋਗਿਕ ਨਿਰਮਾਤਾਵਾਂ ਨੂੰ ਇੱਕ ਮੰਚ ਪ੍ਰਦਾਨ ਕਰੇਗਾ। ਸਾਕਸ਼ੀ ਸਾਹਨੀ ਨੇ ਹੋਰ ਦੱਸਿਆ ਕਿ ਮਿਲਟਰੀ ਲਿਟਰੇਚਰ ਫੈਸਟਤੀਵਲ ਤੋਂ ਪਹਿਲਾਂ 27 ਜਨਵਰੀ ਨੂੰ ਪਟਿਆਲਾ ਦੀ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਪਹਿਲ ਪਟਿਆਲਾ ਦੇ ਸਹਿਯੋਗ ਨਾਲ ਬੱਚਿਆਂ ਲਈ ਕਹਾਣੀਆਂ ਦੇ ਪ੍ਰੋਗਰਾਮ ‘ਕਿੱਸੇ ਕਹਾਣੀਆਂ’ ਅਤੇ ਪਟਿਆਲਾ ਸ਼ਹਿਰ ਦੀਆਂ ਕਲਾਕ੍ਰਿਤੀਆਂ ਨੂੰ ਦਰਸਾਉਂਦੀ ਪ੍ਰਦਰਸ਼ਨੀ ‘ਆਰਟਿਸਟ੍ਰੀ’ ਸਮੇਤ ਫੁਲਕਾਰੀ ਦੀ ਕਢਾਈ ਸਿਖਾਉਣ ਲਈ ‘ਟਾਂਕੇ ਤੋਪੇ’ ਵਰਕਸ਼ਾਪ ਅਤੇ ਯੰਗ ਹਿਸਟੋਰੀਅਨ ਸਿਮਰ ਸਿੰਘ ਦੀ ਪਟਿਆਲਾ ਬਾਰੇ ਪ੍ਰਕਾਸ਼ਿਤ ਪੁਸਤਕ ‘ਤੇ ਚਰਚਾ ਵੀ ਹੋਵੇਗੀ। ਜਦਕਿ 30 ਜਨਵਰੀ ਨੂੰ ਭਾਸ਼ਾ ਵਿਭਾਗ ਵਿਖੇ ਕਵੀ ਦਰਬਾਰ ਵੀ ਕਰਵਾਇਆ ਜਾਵੇਗਾ। The post ਪਟਿਆਲਾ ਹੈਰੀਟੇਜ ਫੈਸਟੀਵਲ: CM ਭਗਵੰਤ ਮਾਨ ਵੱਲੋਂ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਪੋਸਟਰ ਜਾਰੀ appeared first on TheUnmute.com - Punjabi News. Tags:
|
ਹਰਪਾਲ ਚੀਮਾ ਦੀ ਅਗਵਾਈ ਹੇਠ ਕਰ ਵਿਭਾਗ ਦੀ ਟੀਮ ਵੱਲੋਂ ਰਾਜਪੁਰਾ ਨੇੜੇ ਮਾਲ ਵਾਹਨਾਂ ਦੀ ਅਚਨਚੇਤ ਚੈਕਿੰਗ, ਵਾਹਨਾਂ 'ਤੇ ਲੱਗੇਗਾ ਸੰਭਾਵਿਤ 60 ਲੱਖ ਰੁਪਏ ਦਾ ਜ਼ੁਰਮਾਨਾ Saturday 21 January 2023 12:38 PM UTC+00 | Tags: aam-aadmi-party breaking-news cm-bhagwant-mann goods-vehicles gst-tax harpal-cheema news punjab tax tax-department-punjab the-unmute-breaking-news ਚੰਡੀਗੜ੍ਹ, 21 ਜਨਵਰੀ 2023: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਕਰ ਵਿਭਾਗ ਦੀਆਂ ਟੀਮਾਂ ਵੱਲੋਂ ਰਾਜਪੁਰਾ-ਸਰਹਿੰਦ ਜੀ.ਟੀ. ਰੋਡ ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਲੋਹੇ ਦਾ ਕਬਾੜ, ਮਿਸ਼ਰਤ ਸਮਾਨ, ਫਰਨੀਚਰ, ਪਾਰਸਲ, ਕਾਲੀ ਸੁਆਹ, ਸਟੀਲ ਦੀਆਂ ਪਾਈਪਾਂ, ਚਾਵਲ, ਇੱਟਾਂ ਆਦਿ ਲੈ ਕੇ ਜਾਣ ਵਾਲੇ 150 ਦੇ ਕਰੀਬ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਹਨਾਂ ਵਿੱਚੋਂ 38 ਵਾਹਨਾਂ ਨੂੰ ਤਸਦੀਕ ਲਈ ਗ੍ਰਿਫਤ ਵਿੱਚ ਲਿਆ ਗਿਆ ਕਿਉਂਕਿ ਇੰਨ੍ਹਾਂ ਵਿੱਚੋਂ ਬਹੁਤਿਆਂ ਕੋਲ ਜਾਂ ਤਾਂ ਅਸਲ ਦਸਤਾਵੇਜ਼/ਈ-ਵੇਅ ਬਿੱਲਾਂ ਨਹੀਂ ਸਨ ਜਾਂ ਡਾਟਾ ਮਾਇਨਿੰਗ ਦੌਰਾਨ ਬਿੱਲ ਵਿੱਚ ਬੇਨਿਯਮੀਆਂ ਪਾਈਆਂ ਗਈਆਂ। ਇਨ੍ਹਾਂ ਵਾਹਨਾਂ ‘ਤੇ ਸੰਭਾਵਤ 60 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵੱਖ-ਵੱਖ ਸਰੋਤਾਂ ਤੋਂ ਵਾਰ-ਵਾਰ ਸੂਚਨਾਵਾਂ ਮਿਲ ਰਹੀਆਂ ਸਨ ਕਿ ਕੁਝ ਟਰੱਕਾਂ ਅਤੇ ਹੋਰ ਵਾਹਨਾਂ ਰਾਹੀਂ ਢੋਆ-ਢੁਆਈ ਕੀਤੇ ਜਾ ਰਹੇ ਮਾਲ ‘ਤੇ ਜੀ.ਐਸ.ਟੀ. ਦੀ ਚੋਰੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੂਚਨਾ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਟੈਕਸ ਵਿਭਾਗ ਦੀ ਟੀਮ ਨਾਲ ਰਾਜਪੁਰਾ ਨੇੜੇ ਕੌਮੀ ਮਾਰਗ 'ਤੇ ਵਾਹਨਾਂ ਦੀ ਚੈਕਿੰਗ ਕੀਤੀ। ਸ. ਚੀਮਾ ਨੇ ਕਿਹਾ ਕਿ ਅਜਿਹੇ ਸਾਰੇ ਟੈਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਸਹੀ ਬਿੱਲਾਂ ਨਾਲ ਮਾਲ ਦੀ ਢੋਆ-ਢੁਆਈ ਕਰਨ ਵਾਲੇ ਵਾਹਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਲੰਘਣ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਟੈਕਸ ਚੋਰੀ ਕਰਨ ਵਾਲਿਆਂ ਨੂੰ ਨੱਥ ਪਾਉਣਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਮਾਨਦਾਰ ਕਰਦਾਤਾਵਾਂ ਨੂੰ ਇਹ ਸੰਦੇਸ਼ ਦੇਣਾ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਰ ਵਿਭਾਗ ਵੱਲੋਂ ਇਮਾਨਦਾਰ ਕਰਦਾਤਿਆਂ ਦੀ ਸਹਾਇਤਾ ਲਈ ਇੰਗਲਿਸ਼ ਅਤੇ ਪੰਜਾਬੀ ਵਿੱਚ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ ਨੰਬਰ 9160500033 ਵੀ ਪ੍ਰਦਾਨ ਕੀਤਾ ਗਿਆ ਹੈ। ਇਸ ਗੱਲ ਨੂੰ ਦੁਹਰਾਉਂਦਿਆਂ ਕਿ ਸੂਬੇ ਵਿੱਚ ਟੈਕਸ ਚੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸ. ਚੀਮਾ ਨੇ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਈ.ਟੀ.ਟੀ.ਐਸ.ਏ (ਵਿਭਾਗਾਂ ਦੀ ਆਪਣੀ ਤਕਨੀਕੀ ਸੇਵਾ ਏਜੰਸੀ) ਅਤੇ ਵੱਖ-ਵੱਖ ਪਲੇਟਫਾਰਮਾਂ ਦੀ ਮਦਦ ਨਾਲ ਟੈਕਸ ਚੋਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਜੀ.ਐਸ.ਟੀ.ਐਨ ਅਤੇ ਈ.ਟੀ.ਟੀ.ਐਸ.ਏ ਦੁਆਰਾ ਪ੍ਰਦਾਨ ਕੀਤੇ ਗਏ ਡੇਟਾ ਵਿੱਚ ਪਾਈਆਂ ਗਈਆਂ ਬੇਨਿਯਮੀਆਂ ਅਤੇ ਖਾਮੀਆਂ ਦੇ ਅਧਾਰ ‘ਤੇ ਰਿਪੋਰਟਾਂ ਤਿਆਰ ਕਰਦਾ ਹੈ | ਇਹ ਰਿਪੋਰਟਾਂ ਵਿਭਾਗ ਦੇ ਸਬੰਧਤ ਵਿੰਗਾਂ ਨਾਲ ਲੋੜੀਂਦੀ ਕਾਰਵਾਈ ਲਈ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਟੈਕਸ ਵਿਭਾਗ ਨੇ ਰਾਜ ਜੀ.ਐਸ.ਟੀ ਕਮਿਸ਼ਨਰੇਟ ਵਿੱਚ ਇੱਕ ਨਵੀਂ ਟੈਕਸ ਇੰਟੈਲੀਜੈਂਸ ਯੂਨਿਟ (ਟੀਆਈਯੂ) ਦੀ ਸਥਾਪਨਾ ਵੀ ਕੀਤੀ ਹੈ ਤਾਂ ਜੋ ਜੀਐਸਟੀਐਨ ਪਲੇਟਫਾਰਮ ਉੱਤੇ ਉਪਲਬਧ ਡਿਜੀਟਲ ਡੇਟਾ ਦਾ ਬਿਹਤਰ ਵਿਸ਼ਲੇਸ਼ਣ ਅਤੇ ਨਿਗਰਾਨੀ ਕੀਤੀ ਜਾ ਸਕੇ। ਅੱਜ ਦੀ ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਵਿੱਚ ਕਰ ਕਮਿਸ਼ਨਰ ਕੇ.ਕੇ. ਯਾਦਵ, ਐਡੀਸ਼ਨਲ ਕਮਿਸ਼ਨਰ-1 ਵਿਰਾਜ ਐਸ. ਤਿਡਕੇ, ਡਾਇਰੈਕਟਰ ਇਨਵੈਸਟੀਗੇਸ਼ਨ ਐਚ.ਪੀ.ਐਸ. ਘੋਤੜਾ, ਏ.ਸੀ.ਐਸ.ਟੀ ਐਮ. ਡਬਲਿਊ ਜਲੰਧਰ ਕਮਲਪ੍ਰੀਤ ਸਿੰਘ ਵੀ ਆਬਕਾਰੀ ਤੇ ਕਰ ਮੰਤਰੀ ਦੇ ਨਾਲ ਹਾਜਿਰ ਸਨ। The post ਹਰਪਾਲ ਚੀਮਾ ਦੀ ਅਗਵਾਈ ਹੇਠ ਕਰ ਵਿਭਾਗ ਦੀ ਟੀਮ ਵੱਲੋਂ ਰਾਜਪੁਰਾ ਨੇੜੇ ਮਾਲ ਵਾਹਨਾਂ ਦੀ ਅਚਨਚੇਤ ਚੈਕਿੰਗ, ਵਾਹਨਾਂ ‘ਤੇ ਲੱਗੇਗਾ ਸੰਭਾਵਿਤ 60 ਲੱਖ ਰੁਪਏ ਦਾ ਜ਼ੁਰਮਾਨਾ appeared first on TheUnmute.com - Punjabi News. Tags:
|
IND vs NZ: ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਸੀਰੀਜ਼ 'ਚ 2-0 ਦੀ ਬਣਾਈ ਜੇਤੂ ਬੜ੍ਹਤ Saturday 21 January 2023 01:03 PM UTC+00 | Tags: bcci breaking-news cricket-news hardik-pandya india india-and-new-zealand indian-cricket-team indian-team ind-vs-nz ind-vs-nz-live-score ind-vs-nz-odi ind-vs-nz-score news new-zealand new-zealand-a-team odi odi-series shubman-gill stadium-in-raipur team-captain-kane-williamson the-unmute-breaking-news the-unmute-latest-news the-unmute-news ਚੰਡੀਗੜ੍ਹ, 21 ਜਨਵਰੀ 2023: (IND vs NZ 2nd ODI) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਭਾਰਤ ਨੇ ਅੱਠ ਵਿਕਟਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਰਾਏਪੁਰ ‘ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਬਦਲੇ ਵਿੱਚ ਬੱਲੇਬਾਜ਼ੀ ਕਰਨ ਉੱਤਰੀ ਕੀਵੀ ਟੀਮ 108 ਦੌੜਾਂ ‘ਤੇ ਸਿਮਟ ਗਈ ਅਤੇ ਭਾਰਤ ਦੇ ਸਾਹਮਣੇ 109 ਦੌੜਾਂ ਦਾ ਟੀਚਾ ਰੱਖਿਆ। ਭਾਰਤੀ ਟੀਮ ਨੇ ਦੋ ਵਿਕਟਾਂ ਗੁਆ ਕੇ ਇਹ ਟੀਚਾ ਆਸਾਨੀ ਨਾਲ ਹਾਸਲ ਕਰ ਲਿਆ। ਕਪਤਾਨ ਰੋਹਿਤ ਸ਼ਰਮਾ 50 ਗੇਂਦਾਂ ‘ਚ 51 ਦੌੜਾਂ ਬਣਾਈਆਂ ਜਦਕਿ ਵਿਰਾਟ ਕੋਹਲੀ 9 ਗੇਂਦਾਂ ‘ਚ 11 ਦੌੜਾਂ ਬਣਾ ਕੇ ਆਊਟ ਹੋਏ। The post IND vs NZ: ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਸੀਰੀਜ਼ ‘ਚ 2-0 ਦੀ ਬਣਾਈ ਜੇਤੂ ਬੜ੍ਹਤ appeared first on TheUnmute.com - Punjabi News. Tags:
|
ADGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵਲੋਂ ਆਪ੍ਰੇਸ਼ਨ ਈਗਲ ਤਹਿਤ ਰੂਪਨਗਰ ਵਿੱਚ ਵੱਖ-ਵੱਖ ਨਾਕਿਆਂ ਦਾ ਮੁਆਇਨਾ Saturday 21 January 2023 01:10 PM UTC+00 | Tags: adgp-law-and-order arpit-shukla bela-chowk-ropar breaking-news morinda-bus-stand news operation-eagle punjab-dgp punjab-dgp-gaurav-yadav punjabi-news punjab-news punjab-police rupnagar-police the-unmute-breaking-news the-unmute-latest-news ਰੂਪਨਗਰ, 21 ਜਨਵਰੀ 2023: ਅੱਜ ਏ.ਡੀ.ਜੀ.ਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ (Arpit Shukla) ਵਲੋਂ ਪੰਜਾਬ ਵਿੱਚ ਚਲਾਏ ਗਏ ‘ਓਪਰੇਸ਼ਨ ਈਗਲ’ ਦੇ ਮੱਦੇਨਜ਼ਰ ਰੂਪਨਗਰ ਜ਼ਿਲ੍ਹੇ ਵਿਖੇ ਮੋਰਿੰਡਾ ਬੱਸ ਸਟੈਂਡ ਤੇ ਬੇਲਾ ਚੌਂਕ ਰੋਪੜ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਐਸ.ਐਸ.ਪੀ ਰੂਪਨਗਰ ਵਿਵੇਕ ਐੱਸ ਸੋਨੀ ਦੀ ਅਗਵਾਈ ਵਿੱਚ ਲੱਗੇ ਵੱਖ-ਵੱਖ ਥਾਵਾਂ ਤੇ ਲਗਾਏ ਗਏ ਨਾਕਿਆਂ ਦਾ ਮੁਆਇਨਾ ਕੀਤਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਅਰਪਿਤ ਸ਼ੁਕਲਾ ਦੱਸਿਆ ਕਿ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਪੂਰੇ ਪੰਜਾਬ ਭਰ ਓਪਰੇਸ਼ਨ ਈਗਲ ਤਹਿਤ 424 ਦੇ ਕਰੀਬ ਵੱਖ-ਵੱਖ ਥਾਵਾਂ ਤੇ ਨਾਕੇਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ 300 ਦੇ ਕਰੀਬ ਪੈਟਰੋਲਿੰਗ ਟੀਮਾਂ ਤੱਤਪਰ ਹਨ। ਉਨ੍ਹਾਂ ਕਿਹਾ ਕਿ ਇਸ ਓਪਰੇਸ਼ਨ ਵਿਚ ਸਾਰੇ ਉੱਚ ਪੱਧਰੀ ਪੁਲਿਸ ਅਧਿਕਾਰੀ ਤੇ ਆਈ.ਜੀ ਰੈਂਕ ਦੇ ਅਫਸਰ ਵੀ ਵੱਖ-ਵੱਖ ਨਾਕਿਆਂ ਤੇ ਜਾ ਕੇ ਇਸ ਦਾ ਨਿਰੀਖਣ ਕਰ ਰਹੇ ਹਨ। ਉਨਾਂ ਅੱਗੇ ਦੱਸਿਆ ਇਸ ਮੁਹਿੰਮ ਤਹਿਤ ਕੀਤੀ ਗਈ ਨਾਕਾਬੰਦੀ ਉਤੇ ਨੂਰਪੁਰਬੇਦੀ ਤੋਂ ਗੈਂਗਸਟਰ ਦਿਲਪ੍ਰੀਤ ਬਾਬਾ ਦੇ ਸਹਿਯੋਗੀ ਓਂਕਾਰ ਸਿੰਘ ਤੋਂ 50 ਗ੍ਰਾਮ ਹੈਰੋਇਨ/ਚਿੱਟਾ ਅਤੇ ਇਕ 315 ਬੋਰ ਦਾ ਗੈਰ ਕਾਨੂੰਨੀ ਪਿਸਤੌਲ ਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤਾ ਗਿਆ ਹੈ। ਜਿਸ ਉਪਰੰਤ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਏ.ਡੀ.ਜੀ.ਪੀ ਨੇ ਦੱਸਿਆ ਕਿ ਇਸ ਦਾ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ, ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤ ਨਕੇਲ ਕੱਸਣ ਅਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ। ਉਨ੍ਹਾਂ ਕਿਹਾ ਕਿ 26 ਜਨਵਰੀ ਦੇ ਸੰਬੰਧ ਵਿੱਚ ਵੀ ਪੁਲਿਸ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੀ ਹੈ ਤਾਂ ਕਿ ਇਸ ਮਹਾਨ ਦਿਵਸ ਨੂੰ ਪੂਰੀ ਧੂਮ-ਧਾਮ ਨਾਲ ਮਨਾਇਆ ਜਾ ਸਕੇ। ਅਤੇ ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਖਰੀਦ-ਵੇਚ ਕਰਨ ਵਾਲਿਆਂ ਉਤੇ ਪੂਰੀ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ। ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਇਸ ਚੈਕਿੰਗ ਅਤੇ ਨਾਕਾਬੰਦੀ ਦੌਰਾਨ ਅੱਜ ਖ਼ੁਦ ਏ.ਡੀ.ਜੀ.ਪੀ ਸ਼੍ਰੀ ਅਰਪਿਤ ਸ਼ੁਕਲਾ ਰੂਪਨਗਰ ਵਿੱਚ ਆਏ ਅਤੇ ਉਨ੍ਹਾਂ ਬੇਲਾ ਚੌਂਕ ਕੋਲ ਲੱਗੇ ਪੁਲਿਸ ਨਾਕੇ ਦਾ ਦੌਰਾ ਕੀਤਾ ਅਤੇ ਰੂਪਨਗਰ ਪੁਲਿਸ ਵਲੋਂ ਲਗਾਏ ਨਾਕਿਆਂ ਅਤੇ ਪੁਲਿਸ ਦੀ ਐਕਟੀਵਿਟੀ ਦਾ ਮੁਆਇਨਾ ਵੀ ਕੀਤਾ। ਉਨ੍ਹਾਂ ਕਿਹਾ ਕਿ ਬਸੰਚ ਪੰਚਮੀ ਦੇ ਤਿਉਹਾਰ ਨੂੰ ਮੁੱਖ ਰੱਖ ਕੇ ਸ਼ਹਿਰ ਦੀਆਂ ਵੱਖ-ਵੱਖ ਪਤੰਗਾਂ ਦੀਆਂ ਦੁਕਾਨਾਂ ਦੀ ਸਰਚ ਕੀਤੀ ਜਾ ਰਹੀ ਹੈ ਅਤੇ ਡੋਰ ਵੇਚਣ ਵਾਲਿਆਂ ਦੇ ਹੋਰ ਸ਼ੱਕੀ ਟਿਕਾਣਿਆਂ ਤੇ ਪਤੰਗ ਵਾਲੇ ਗੋਦਾਮਾਂ ਤੇ ਵੀ ਰੇਡਾਂ ਕੀਤੀ ਜਾ ਰਹੀਆਂ ਹਨ।ਐਸ.ਐਸ.ਪੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਏ.ਡੀ.ਜੀ. ਵਲੋਂ ਮੋਰਿੰਡਾ ਹਲਕੇ ਵਿੱਚ ਲਗਾਏ ਗਏ ਨਾਕਿਆਂ ਦਾ ਦੌਰਾ ਕਰਕੇ ਸੰਤੁਸ਼ਟੀ ਪ੍ਰਗਟਾਈ। ਇਸ ਮੌਕੇ ਡੀ.ਐਸ.ਪੀ. ਸ. ਤ੍ਰਿਲੋਚਨ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ। The post ADGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਵਲੋਂ ਆਪ੍ਰੇਸ਼ਨ ਈਗਲ ਤਹਿਤ ਰੂਪਨਗਰ ਵਿੱਚ ਵੱਖ-ਵੱਖ ਨਾਕਿਆਂ ਦਾ ਮੁਆਇਨਾ appeared first on TheUnmute.com - Punjabi News. Tags:
|
ਡਾ. ਇੰਦਰਬੀਰ ਸਿੰਘ ਨਿੱਝਰ ਨੇ ਜੀ-20 ਸੰਮੇਲਨ ਦੇ ਸੰਬੰਧ 'ਚ ਅੰਮ੍ਰਿਤਸਰ ਦੇ ਸੁੰਦਰੀਕਰਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ Saturday 21 January 2023 01:19 PM UTC+00 | Tags: aam-aadmi-party amritsar breaking-news cm-bhagwant-mann dr-inderbir-singh-nijjar g-20-summit local-government news punjab-government the-unmute-breaking-news ਚੰਡੀਗੜ੍ਹ, 21 ਜਨਵਰੀ 2023: ਅੰਮ੍ਰਿਤਸਰ ਸ਼ਹਿਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੀ-20 ਨਾਲ ਸਬੰਧਤ ਸਾਰੇ ਵਿਕਾਸ ਕਾਰਜ ਫਰਵਰੀ ਮਹੀਨੇ ਦੇ ਅੰਤ ਤੱਕ ਮੁਕੰਮਲ ਕੀਤੇ ਜਾਣ। ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਦੱਸਿਆ ਕਿ ਮਾਰਚ 2023 ਵਿਚ ਜੀ-20 ਸੰਮੇਲਨ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਹੋਣ ਜਾ ਰਿਹਾ ਹੈ, ਜਿਸ ਵਿਚ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਸ਼ਿਰਕਤ ਕਰਨਗੇ | ਉਨ੍ਹਾਂ ਕਿਹਾ ਕਿ ਸੂਬੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਹ ਅੰਤਰਰਾਸ਼ਟਰੀ ਪੱਧਰ ਦਾ ਸਮਾਗਮ ਪੰਜਾਬ ਵਿੱਚ ਹੋਣ ਜਾ ਰਿਹਾ ਹੈ। ਡਾ.ਨਿੱਜਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਸ ਕਾਰਜ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਜੀ-20 ਸੰਮੇਲਨ ਦੇ ਸਬੰਧ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸੂਬੇ ਦੇ ਅੰਮ੍ਰਿਤਸਰ ਸ਼ਹਿਰ ਨੂੰ ਭਾਰਤ ਦੀ ਤਰਫੋਂ ਵਿਸ਼ਵ ਦੇ ਨਕਸ਼ੇ 'ਤੇ ਪੇਸ਼ ਕਰਨਾ ਹੈ, ਇਸ ਲਈ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਜੋ ਵੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਹ ਚੰਗੀ ਗੁਣਵੱਤਾ ਦੇ ਹੋਣ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਸਿਰਫ਼ ਸਮਾਗਮਾਂ ਲਈ ਨਹੀਂ ਹਨ, ਸਗੋਂ ਲੋਕਾਂ ਦੀਆਂ ਲੋੜਾਂ ਅਨੁਸਾਰ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਸੜਕਾਂ ਦੇ ਕਿਨਾਰੇ, ਚੌਕਾਂ ਅਤੇ ਐਲੀਵੇਟਿਡ ਰੋਡਾਂ ਦੇ ਹੇਠਾਂ ਹੋਣ ਵਾਲੀਆਂ ਥਾਵਾਂ ਨੂੰ ਸੁੰਦਰ ਬਣਾਉਣ ਲਈ ਉਨ੍ਹਾਂ 'ਤੇ ਪੰਜਾਬੀ ਸੱਭਿਆਚਾਰ ਪੇਸ਼ ਕੀਤਾ ਜਾਵੇ। ਮੰਤਰੀ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇ ਰਹੀ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਜਨਤਕ ਥਾਵਾਂ 'ਤੇ ਜੋ ਵੀ ਲਿਖਿਆ ਜਾਵੇ, ਉਹ ਪੰਜਾਬੀ ਭਾਸ਼ਾ ਵਿੱਚ ਹੀ ਲਿਖਿਆ ਜਾਵੇ। ਇਸ ਮੌਕੇ ਉਨ੍ਹਾਂ ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ ਵੱਲੋਂ ਸ਼ਹਿਰ ਦੀ ਸੁੰਦਰਤਾ ਲਈ ਤਿਆਰ ਕੀਤੀਆਂ ਗਈਆਂ ਕਲਾਕ੍ਰਿਤੀਆਂ ਨੂੰ ਵੀ ਦੇਖਿਆ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਪੁਲਿਸ ਕਮਿਸ਼ਨਰ ਜਸਕਰਨ ਸਿੰਘ, ਐਸ.ਡੀ.ਐਮ ਹਰਪ੍ਰੀਤ ਸਿੰਘ, ਐਸ.ਡੀ.ਐਮ ਮਨਕੰਵਲ ਸਿੰਘ, ਐਸ.ਡੀ.ਐਮ ਬਾਬਾ ਬਕਾਲਾ ਸ੍ਰੀਮਤੀ ਅਲਕਾ ਕਾਲੀਆ, ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। The post ਡਾ. ਇੰਦਰਬੀਰ ਸਿੰਘ ਨਿੱਝਰ ਨੇ ਜੀ-20 ਸੰਮੇਲਨ ਦੇ ਸੰਬੰਧ ‘ਚ ਅੰਮ੍ਰਿਤਸਰ ਦੇ ਸੁੰਦਰੀਕਰਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ appeared first on TheUnmute.com - Punjabi News. Tags:
|
ਡੇਰਾ ਮੁਖੀ ਨੂੰ ਪੈਰੋਲ 'ਤੇ ਰਿਹਾਅ ਕਰਨਾ ਸਿੱਖਾਂ ਦੇ ਜ਼ਖਮਾਂ 'ਤੇ ਲੂਣ ਛਿੜਕਣ ਦੇ ਬਰਾਬਰ: ਸੁਖਬੀਰ ਬਾਦਲ Saturday 21 January 2023 01:40 PM UTC+00 | Tags: akali-dal barnava cm-bhagwant-mann dera-chief-gurmeet-ram-rahim gurmeet-ram-rahim gurmeet-singh-ram-rahim haryana haryana-government news parole-to-dera-chief-ram-rahim president-advocate-harjinder-singh-dhami punjabi-news punjab-news ram-rahim rohtaks-sunaria-jail sgpc shiromani-committee shiromani-gurudwara-management-committee sikh sirsa-dera-chief-ram-rahim sukhbir-badal sunaria-jail the-unmute-breaking-news the-unmute-punjabi-news ਚੰਡੀਗੜ੍ਹ, 21 ਜਨਵਰੀ 2023: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਅੱਜ 40 ਦਿਨਾਂ ਲਈ ਪੈਰੋਲ ‘ਤੇ ਰਿਹਾਅ ਕਰ ਦਿੱਤਾ ਗਿਆ ਹੈ । ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਇਕ ਵਾਰ ਫਿਰ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਪਰ ਸਜ਼ਾ ਭੁਗਤ ਚੁੱਕੇ ਬੰਦੀ ਸਿੱਖ ਲੰਬੇ ਸਮੇਂ ਤੋਂ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਨੇ ਲਿਖਿਆ ਕਿ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਨੂੰ ਖੁਸ਼ ਕਰਨ ਲਈ ਕਿਸੇ ਸਰਕਾਰ ਨੂੰ ਇਨ੍ਹਾਂ ਹਤਾਸ਼ ਹੋ ਕੇ ਇਨ੍ਹਾਂ ਝੁਕਦੇ ਹੋਏ ਨਹੀਂ ਦੇਖਿਆ | ਇਹ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਦੇ ਨਾਲ-ਨਾਲ ਸਰਕਾਰ ਦੀਆਂ ਕੋਝੀਆਂ ਹਰਕਤਾਂ ਪਿੱਛੇ ਸਿੱਖ ਵਿਰੋਧੀ ਨੀਅਤ ਦਾ ਪਰਦਾਫਾਸ਼ ਕਰਦਾ ਹੈ। ਅਕਾਲੀ ਦਲ ਇਸ ਦੀ ਸਖ਼ਤ ਨਿਖੇਧੀ ਕਰਦਾ ਹੈ।
The post ਡੇਰਾ ਮੁਖੀ ਨੂੰ ਪੈਰੋਲ ‘ਤੇ ਰਿਹਾਅ ਕਰਨਾ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਦੇ ਬਰਾਬਰ: ਸੁਖਬੀਰ ਬਾਦਲ appeared first on TheUnmute.com - Punjabi News. Tags:
|
'ਸਕੂਲ ਆਫ਼ ਐਮੀਨੈਂਸ' ਦੇ ਨਾਂ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੇ ਨਾਂ 'ਤੇ ਰੱਖਣ ਦਾ ਐਲਾਨ Saturday 21 January 2023 01:47 PM UTC+00 | Tags: aam-aadmi-party aap-government arvind-kejriwal bhagwant-mann-government breaking-news cabinet-minister-gurmeet-singh-meet-hayer cabinet-minister-harjot-singh-bains cm-bhagwant-mann news pratap-singh-bajwa pseb punjab punjab-aap-government punjab-government punjab-police punjab-politics punjab-school school-of-eminence the-unmute-breaking the-unmute-breaking-news ਮੋਹਾਲੀ, 21 ਜਨਵਰੀ 2023: ਸੂਬੇ ਵਿਚ ਆਹਲਾ ਦਰਜੇ ਦੀਆਂ ਸਹੂਲਤਾਂ ਵਾਲੇ 'ਸਕੂਲ ਆਫ਼ ਐਮੀਨੈਂਸ' (School of Eminence) ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਪੰਜਾਬ ਸਹੀ ਮਾਅਨਿਆਂ ਵਿਚ ਸਿੱਖਿਆ ਦੇ ਖੇਤਰ ਵਿਚ ਅੱਵਲ ਸੂਬਾ ਬਣੇਗਾ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸੂਬੇ ਨੂੰ ਫਰਜ਼ੀ ਅੰਕੜਿਆਂ ਰਾਹੀਂ ਮੋਹਰੀ ਹੋਣ ਦੇ ਝੂਠੇ ਦਾਅਵੇ ਕੀਤੇ ਜਾਂਦੇ ਸੀ। ਅੱਜ ਇੱਥੇ 'ਸਕੂਲ ਆਫ਼ ਐਮੀਨੈਂਸ' ਦੀ ਸ਼ੁਰੂਆਤ ਕਰਨ ਮੌਕੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਖ਼ਾਤਬ ਹੁੰਦਿਆਂ ਆਖਿਆ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਸਰਕਾਰੀ ਸਕੂਲ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਸਨ ਪਰ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠੇ ਅੰਕੜੇ ਪੇਸ਼ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵਰਗੇ ਖੇਤਰਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਿਸ ਨਾਲ ਸਾਡੇ ਹਜ਼ਾਰਾਂ ਬੱਚਿਆਂ ਨੂੰ ਪੜ੍ਹਾਈ ਲਈ ਅੱਗੇ ਵਧਣ ਦੇ ਮੌਕੇ ਨਸੀਬ ਨਹੀਂ ਹੋਏ। ਸੂਬੇ ਦੀ ਸਿੱਖਿਆ ਦਾ ਪੱਧਰ ਵਿਸ਼ਵ ਦੇ ਹਾਣ ਦਾ ਬਣਾਉਣ ਦਾ ਪ੍ਰਣਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਲੜਕੀਆਂ ਨੂੰ ਸਾਧਨਾਂ ਦੀ ਘਾਟ ਕਾਰਨ ਪੜ੍ਹਾਈ ਅੱਧ-ਵਿਚਾਲੇ ਛੱਡਣੀ ਪਈ ਜੋ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਨੂੰ ਸਿੱਧ ਕਰਦੀਆਂ ਹਨ। ਭਗਵੰਤ ਮਾਨ ਨੇ ਦਾਅਵੇ ਨਾਲ ਕਿਹਾ ਕਿ ਹੁਣ ਸਾਡੀ ਸਰਕਾਰ ਨੇ ਸੂਬੇ ਦੀ ਸਿੱਖਿਆ ਦਾ ਪੱਧਰ ਵਿਸ਼ਵ ਦੇ ਹਾਣ ਦਾ ਬਣਾਉਣ ਦਾ ਪ੍ਰਣ ਕੀਤਾ ਹੈ ਅਤੇ ਉਹ ਸਮਾਂ ਦੂਰ ਨਹੀਂ ਜਦੋਂ ਪੰਜਾਬ ਦਾ ਤਾਲੀਮਯਾਫ਼ਤਾ ਬੱਚਾ ਦੁਨੀਆ ਦੀਆਂ ਚੋਟੀ ਦੀਆਂ ਸੰਸਥਾਵਾਂ ਵਿਚ ਮੁਕਾਮ ਹਾਸਲ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਪੰਜਾਬ ਨੂੰ ਸਿੱਖਿਆ, ਸਿਹਤ ਅਤੇ ਰੋਜ਼ਗਾਰ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਪਛਾੜਨ ਵਾਲੇ ਸਿਆਸਤਦਾਨ ਬੇਗਾਨੇ ਨਹੀਂ ਸਗੋਂ ਸੂਬੇ ਦੇ ਜੰਮੇ ਪਲੇ ਹਨ ਜੋ ਸਾਡੇ ਬੱਚਿਆਂ ਦਾ ਭਵਿੱਖ ਤਬਾਹ ਕਰ ਦੇਣ ਲਈ ਸਿੱਧੇ ਤੌਰ ਉੱਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਸਿਆਸਤਦਾਨਾਂ ਦੀਆਂ ਚਾਲਾਂ ਨੂੰ ਸਮਝ ਲਿਆ ਸੀ ਜਿਸ ਕਰਕੇ ਇਸ ਵਾਰ ਗੈਰ-ਸਿਆਸੀ ਪਿਛੋਕੜ ਵਾਲੇ ਨਵੇਂ ਚਿਹਰਿਆਂ ਨੂੰ ਵਿਧਾਇਕ ਬਣਾ ਕੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਿਨ੍ਹਾਂ ਵਿਚ ਪ੍ਰਸਿੱਧ ਡਾਕਟਰ, ਵਕੀਲ, ਕਲਾਕਾਰ ਤੇ ਹੋਰ ਹਸਤੀਆਂ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂ ਤਾਂ ਹੁਣ ਵੀ ਸਾਨੂੰ ਨਿੰਦਣ ਦਾ ਕੋਈ ਮੌਕਾ ਨਹੀਂ ਛੱਡਦੇ ਕਿਉਂਕਿ ਅਸੀਂ ਸੱਤਾ ਵਿਚ ਆਉਂਦੇ ਹੀ ਪੰਜਾਬ ਵਿਚ ਮਾਫੀਆ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਈ ਹੈ ਅਤੇ ਬੁਖਲਾਏ ਹੋਏ ਇਨ੍ਹਾਂ ਆਗੂਆਂ ਨੂੰ ਇਹ ਸਭ-ਕੁਝ ਰਾਸ ਨਹੀਂ ਆ ਰਿਹਾ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 92 ਸੀਟਾਂ ਜਿਤਾ ਕੇ ਉਨ੍ਹਾਂ ਵਿਚ ਵੱਡਾ ਵਿਸ਼ਵਾਸ ਪ੍ਰਗਟ ਕੀਤਾ ਹੈ ਅਤੇ ਉਹ ਇਹ ਭਰੋਸਾ ਕਿਸੇ ਵੀ ਕੀਮਤ ਉਤੇ ਟੁੱਟਣ ਨਹੀਂ ਦੇਣਗੇ। 23 ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਜਾਣਗੇ 117 'ਸਕੂਲ ਆਫ਼ ਐਮੀਨੈਂਸ'ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਜਾ ਰਹੇ 117 'ਸਕੂਲ ਆਫ਼ ਐਮੀਨੈਂਸ' (School of Eminence) ਨੂੰ ਹੋਣਹਾਰ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀਆਂ ਸੰਸਥਾਵਾਂ ਦੱਸਦਿਆਂ ਭਗਵੰਤ ਮਾਨ ਨੇ ਕਿਹਾ, "ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਉਣ ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ। ਇਨ੍ਹਾਂ ਸਕੂਲਾਂ ਨੂੰ ਵਿਦਿਆਰਥੀਆਂ ਦੇ ਛੁਪੇ ਹੋਏ ਹੁਨਰ ਨੂੰ ਤਰਾਸ਼ਣ ਤੇ ਨਿਖਾਰਨ ਵਾਲੀਆਂ ਸੰਸਥਾਵਾਂ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀ ਆਪਣੇ ਮਨਪਸੰਦ ਕਿੱਤੇ ਦੀ ਚੋਣ ਕਰ ਸਕੇ।" 'ਸਕੂਲ ਆਫ਼ ਐਮੀਨੈਂਸ' ਨੂੰ ਦੇਸ਼ ਦੀ ਆਜ਼ਾਦੀ ਖਾਤਰ ਜੀਵਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਦੇ ਸਕੂਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਸਕੂਲ਼ਾਂ ਦੇ ਨਾਮ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ਉੱਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਨਿਮਾਣਾ ਜਿਹਾ ਉਪਰਾਲਾ ਸਹੀ ਮਾਅਨਿਆਂ ਵਿੱਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਰਕਾਰੀ ਸਕੂਲਾਂ ਨੂੰ ਸਾਲ 2022 ਦੇ ਹਾਣ ਦਾ ਬਣਾਏਗੀ ਤੇ ਯਕੀਨਨ ਤੌਰ ਉਤੇ ਪੰਜਾਬ ਦੇਸ਼ ਭਰ ਵਿਚ ਰੋਲ ਮਾਡਲ ਬਣ ਕੇ ਉੱਭਰੇਗਾ। ਭਗਵੰਤ ਮਾਨ ਨੇ ਕਿਹਾ, "ਉਹ ਦਿਨ ਹੁਣ ਦੂਰ ਨਹੀਂ ਜਦੋਂ ਸੂਬੇ ਦੇ ਸਰਕਾਰੀ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਹੱਈਆ ਕਰਵਾਉਣਗੇ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਿਚ ਮਾਣ ਮਹਿਸੂਸ ਕਰਿਆ ਕਰਨਗੇ।" ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਜਿਹੇ ਸਕੂਲਾਂ ਨੇ ਉਥੇ ਦੇ ਸਿੱਖਿਆ ਖੇਤਰ ਦੀ ਤਸਵੀਰ ਬਦਲ ਦਿੱਤੀ ਹੈ ਅਤੇ ਅੱਜ ਉਥੇ ਸਰਕਾਰੀ ਸਕੂਲ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ। ਸਿੱਖਿਆ ਦਾ ਪੱਧਰ ਉਚਾ ਚੁੱਕਣ ਵਿਚ ਅਧਿਆਪਕਾਂ ਦੀ ਸਭ ਤੋਂ ਅਹਿਮ ਭੂਮਿਕਾਅਧਿਆਪਕਾਂ ਨੂੰ ਕੌਮ ਦੇ ਨਿਰਮਾਤਾ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ ਦਾ ਪੱਧਰ ਉਚਾ ਚੁੱਕਣ ਵਿਚ ਸਭ ਤੋਂ ਅਹਿਮ ਭੂਮਿਕਾ ਅਧਿਆਪਕਾਂ ਨੇ ਨਿਭਾਉਣੀ ਹੈ ਜਿਸ ਕਰਕੇ ਹਰੇਕ ਅਧਿਆਪਕ ਨੂੰ ਸਿੱਖਿਆ ਦੀ ਨਵੀਂ ਕ੍ਰਾਂਤੀ ਵਿਚ ਵਧ-ਚੜ੍ਹ ਕੇ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲੇ ਬੈਚ ਵਿਚ 36 ਅਧਿਆਪਕਾਂ ਨੂੰ ਸਿੰਗਾਪੁਰ ਵਿਚ ਅਧਿਆਪਨ ਸਿਖਲਾਈ ਲਈ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਕਿ ਸਾਡੇ ਅਧਿਆਪਕ ਦੁਨੀਆ ਦੀ ਵਿਕਸਤ ਸਿੱਖਿਆ ਪ੍ਰਣਾਲੀ ਬਾਰੇ ਜਾਣੂੰ ਹੋ ਸਕਣ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਹੁਣ ਸਿੱਖਿਆ ਮਹਿਕਮੇ ਦੀ ਤਸਵੀਰ ਬਦਲ ਰਹੀ ਹੈ ਅਤੇ ਆਏ ਦਿਨ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। 'ਸਕੂਲ ਆਫ਼ ਐਮੀਨੈਂਸ' ਨੂੰ ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ਕਰਾਰ ਦਿੰਦੇ ਹੋਏ ਸਿੱਖਿਆ ਮੰਤਰੀ ਨੇ ਭਰੋਸੇ ਨਾਲ ਕਿਹਾ ਕਿ ਇਹ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਕਾਰਗੁਜ਼ਾਰੀ ਦਿਖਾਉਣਗੇ ਅਤੇ ਹੁਣ ਕੋਈ ਵੀ ਕਾਬਲ ਬੱਚਾ ਸਿੱਖਿਆ ਦੇ ਚੰਗੇ ਮੌਕਿਆਂ ਤੋਂ ਵਾਂਝਾ ਨਹੀਂ ਰਹੇਗਾ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਹਾਜ਼ਰ ਸਨ। The post 'ਸਕੂਲ ਆਫ਼ ਐਮੀਨੈਂਸ' ਦੇ ਨਾਂ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੇ ਨਾਂ ‘ਤੇ ਰੱਖਣ ਦਾ ਐਲਾਨ appeared first on TheUnmute.com - Punjabi News. Tags:
|
ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਣ ਦੇ ਦੋਸ਼ 'ਚ ਪਟਵਾਰੀ ਖ਼ਿਲਾਫ਼ ਕੇਸ ਦਰਜ Saturday 21 January 2023 01:52 PM UTC+00 | Tags: breaking-news bribe-case bribe-news news patwari punjab punjab-news punjab-vigilance-bureau ssp-vigilance-ferozepur the-unmute-breaking-news the-unmute-punjabi-news ਫਿਰੋਜ਼ਪੁਰ, 21 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਚੀਫ ਡ੍ਰਾਇਕਟਰ ਵਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ ਤਹਿਤ ਸ.ਗੁਰਮੀਤ ਸਿੰਘ ਐਸਐਸਪੀ ਵਿਜੀਲੈਸ ਫ਼ਿਰੋਜ਼ਪੁਰ ਦੀ ਰਹਿਣਮਾਈ ਹੇਠ ਮੋਗਾ ਜ਼ਿਲ੍ਹੇ ਦੇ ਪਟਵਾਰ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਤਾਇਨਾਤ ਮਾਲ ਪਟਵਾਰੀ ਰੇਸ਼ਮ ਸਿੰਘ ਵਿਰੁੱਧ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਛਿੰਦਰਪਾਲ ਕੌਰ ਵਾਸੀ ਰਾਏਕੋਟ ਜ਼ਿਲ੍ਹਾ ਲੁਧਿਆਣਾ ਨੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਮਾਤਾ ਦੀ ਮੌਤ ਤੋਂ ਬਾਅਦ ਜ਼ਮੀਨ ਦਾ ਇੰਤਕਾਲ ਕਰਨ ਦੇ ਬਦਲੇ ਉਸ ਦੇ ਪਤੀ ਤੋਂ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਉਸਨੇ ਅੱਗੇ ਦੱਸਿਆ ਕਿ ਦੋਸ਼ੀ ਪਟਵਾਰੀ ਪਹਿਲਾਂ ਹੀ 10,000 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਅਤੇ ਬਾਕੀ ਦੇ ਹੋਰ ਪੈਸੇ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਹੈ ਅਤੇ ਸ਼ਿਕਾਇਤ ਸਮੇਤ ਵਿਜੀਲੈਂਸ ਬਿਊਰੋ ਨੂੰ ਮੁਹੱਈਆ ਕਰਵਾ ਦਿੱਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਬਿਓਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ ਮਾਲ ਪਟਵਾਰੀ ਵਿਰੁੱਧ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਲੈਣ ਦੇ ਦੋਸ਼ ‘ਚ ਪਟਵਾਰੀ ਖ਼ਿਲਾਫ਼ ਕੇਸ ਦਰਜ appeared first on TheUnmute.com - Punjabi News. Tags:
|
ਪੰਜਾਬੀ ਲੇਖਕ ਨਿੰਦਰ ਘੁਗਿਆਣਵੀ ਦੀ ਵਾਰਧਾ ਯੂਨੀਵਰਸਿਟੀ ਵਿਖੇ 'ਰੈਜੀਡੈਂਟ ਰਾਈਟਰ' ਵਜੋਂ ਨਿਯੁਕਤੀ ਦਾ ਲੋਕ ਵਿਰਾਸਤ ਅਕਾਡਮੀ ਵੱਲੋਂ ਸੁਆਗਤ Saturday 21 January 2023 01:59 PM UTC+00 | Tags: breaking-news mahatma-gandhi-antarrashtriya-hindi-vishwa-vidyalaya-wardha news punjabi-writer-ninder-ghugianvi wardha-university ਲੁਧਿਆਣ, 21 ਜਨਵਰੀ 2023: ਮਹਾਂਰਾਸ਼ਟਰ ਦੇ ਸ਼ਹਿਰ ਵਾਰਧਾ ਵਿਖੇ ਸਥਾਪਿਤ ਮਹਾਤਮਾ ਗਾਂਧੀ ਅੰਤਰ-ਰਾਸ਼ਟਰੀ ਹਿੰਦੀ ਯੂਨੀਵਰਸਿਟੀ ਵਿਖੇ ਪੰਜਾਬੀ ਦੇ ਉਘੇ ਵਾਰਤਕਕਾਰ ਤੇ ਸ਼੍ਰੋਮਣੀ ਪੰਜਾਬੀ ਲੇਖਕ ਨਿੰਦਰ ਘੁਗਿਆਣਵੀ (Ninder Ghugianvi) ਨੂੰ ਰੈਜੀਡੈਂਟ ਐਂਡ ਰਾਈਟਰ ਚੇਅਰ ਲਈ (ਵਿਜਟਿੰਗ ਪ੍ਰੋਫੈਸਰ) ਨਿਯੁਕਤ ਕਰਨ ਦਾ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸੁਆਗਤ ਕਰਦਿਆਂ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਹੈ ਕਿ ਇਹ ਨਿਯੁਕਤੀ ਸਾਰੇ ਪੰਜਾਬੀ ਲੇਖਕਾਂ ਲਈ ਮਾਣ ਸਨਮਾਨ ਵਾਲੀ ਗੱਲ ਹੈ। ਵਾਰਧਾ ਯੂਨੀਵਰਸਿਟੀ ਵੱਲੋਂ ਇਹ ਮਾਣ ਪਹਿਲੀ ਵਾਰ ਇਸ ਚੇਅਰ ਲਈ ਕਿਸੇ ਪੰਜਾਬੀ ਲੇਖਕ ਨੂੰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰਸਿਟੀ ਦੇ ਰਜਿਸਟਰਾਰ ਡਾ ਨਵਾਬ ਕਾਦਰ ਖਾਨ ਨੇ ਪੱਤਰ ਰਾਹੀਂ ਦੱਸਿਆ ਕਿ ਨਿੰਦਰ ਘੁਗਿਆਣਵੀ ਇਸ ਯੂਨੀਵਰਸਿਟੀ ਰਹਿੰਦਿਆਂ ਸਾਹਿਤ ਤੇ ਕਲਾ ਬਾਰੇ ਦੋ ਕਿਤਾਬਾਂ ਲਿਖਣ ਦੇ ਨਾਲ ਨਾਲ ਹਿੰਦੀ ਸਾਹਿਤ ਵਿਭਾਗ, ਪੱਤਰਕਾਰਤਾ, ਕਲਾ ਤੇ ਸਭਿਆਚਾਰ ਅਤੇ ਪਰਵਾਸੀ ਸਾਹਿਤ ਵਿਭਾਗ ਦੇ ਵਿਦਿਆਰਥੀਆਂ ਲਈ ਲੈਕਚਰ ਵੀ ਦੇਣਗੇ ਤੇ ਯੂਨਿਵਰਸਿਟੀ ਵੱਲੋਂ ਉਨਾਂ ਦੀ ਆਤਮ ਕਥਾ ਹਿੰਦੀ ਪੁਸਤਕ 'ਮੈਂ ਸਾਂ ਜੱਜ ਦਾ ਅਰਦਲੀ' ਅਤੇ 'ਵੋ ਥਾ ਜੱਟ ਯਮਲਾ' ਦਾ ਮਰਾਠੀ ਵਿਚ ਅਨੁਵਾਦ ਕਰਕੇ ਪ੍ਰਕਾਸ਼ਿਤ ਕੀਤਾ ਜਾਏਗਾ। ਵਾਰਧਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਰਜਨੀਸ਼ ਕੁਮਾਰ ਸ਼ੁਕਲ ਨੇ ਨਿੰਦਰ ਘੁਗਿਆਣਵੀ ਨੂੰ ਚੇਅਰ ਲਈ ਨਿਯੁਕਤੀ ਪੱਤਰ ਸੌਂਪਦਿਆਂ ਇਸ ਗੱਲ 'ਤੇ ਖੁਸ਼ੀ ਪ੍ਰਗਟ ਕੀਤੀ ਤੇ ਕਿਹਾ ਕਿ ਯੂਨੀਵਰਸਿਟੀ ਵਿਖੇ ਇਨਾਂ ਦੀ ਨਿਯੁਕਤੀ ਹੋਣ ਨਾਲ ਪੰਜਾਬੀ ਭਾਸ਼ਾ, ਤੇ ਕਲਾ ਨਾਲ ਸਬੰਧਿਤ ਸਰਗਰਮੀਆਂ ਦੀ ਸ਼ੁਰੂਆਤ ਹੋਵੇਗੀ, ਡਾ ਸ਼ੁਕਲਾ ਨੇ ਆਖਿਆ ਕਿ 47 ਸਾਲ ਦੀ ਉਮਰੇ 57 ਪੁਸਤਕਾਂ ਦੇ ਰਚਨਹਾਰੇ ਲੇਖਕ ਨਿੰਦਰ ਘੁਗਿਆਣਵੀ ਦੀਆਂ ਸਾਹਿਤਕ ਕਿਰਤਾਂ ਪ੍ਰਕਾਸ਼ਿਤ ਕਰਨਾ ਯੂਨੀਵਰਸਿਟੀ ਵਾਸਤੇ ਮਾਣ ਦੀ ਗੱਲ ਹੋਵੇਗੀ। ਵਰਨਣਯੋਗ ਹੈ ਕਿ ਸਮੇਂ ਸਮੇਂ ਇਸ ਚੇਅਰ ਉਤੇ ਪਹਿਲਾਂ ਹਿੰਦੀ ਦੇ 20 ਤੋਂ ਵੱਧ ਲੇਖਕ ਨਿਯੁਕਤ ਰਹੇ ਹਨ, ਜਿੰਨਾ ਵਿਚ ਉਘੇ ਨਾਟਕਕਾਰ ਪਦਮ ਵਿਭੂਸ਼ਣ ਹਬੀਬ ਤਨਵੀਰ ਵੀ ਸ਼ਾਮਿਲ ਹਨ। The post ਪੰਜਾਬੀ ਲੇਖਕ ਨਿੰਦਰ ਘੁਗਿਆਣਵੀ ਦੀ ਵਾਰਧਾ ਯੂਨੀਵਰਸਿਟੀ ਵਿਖੇ 'ਰੈਜੀਡੈਂਟ ਰਾਈਟਰ' ਵਜੋਂ ਨਿਯੁਕਤੀ ਦਾ ਲੋਕ ਵਿਰਾਸਤ ਅਕਾਡਮੀ ਵੱਲੋਂ ਸੁਆਗਤ appeared first on TheUnmute.com - Punjabi News. Tags:
|
ਜਲ ਸਰੋਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਨੂੰ ਜੋਗਾ ਡਿਸਟ੍ਰੀਬਿਊਟਰੀ ਦੇ 26.91 ਕਰੋੜ ਦੇ ਪ੍ਰਾਜੈਕਟ ਦਾ ਤੋਹਫ਼ਾ Saturday 21 January 2023 02:04 PM UTC+00 | Tags: aam-aadmi-party breaking-news cm-bhagwant-mann gurmeet-singh-meet-hayer joga-distributor-to-rural-areas news punjab punjab-government punjabi-news punjab-water-resources-department the-unmute-breaking-news water-resources ਚੰਡੀਗੜ੍ਹ/ਬਰਨਾਲਾ, 21 ਜਨਵਰੀ 2023: ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜ਼ਿਲ੍ਹਾ ਬਰਨਾਲਾ ਅੰਦਰ ਕਰੋੜਾਂ ਦੇ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿੰਜਾਈ ਪ੍ਰਾਜੈਕਟਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਵਚਨਬੱਧ ਹੈ ਅਤੇ ਕਿਸਾਨੀ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੰਤਰੀ ਜੀ ਨੇ ਪਿੰਡ ਕੋਠੇ ਰਾਜਿੰਦਰ ਪੁਰਾ ਵਿਖੇ ਜ਼ਮੀਨ ਦੋਜ ਪਾਈਪਲਾਈਨ ਵਿਛਾਉਣ ਦੇ ਕੰਮ ਅਤੇ ਖ਼ਾਲ ਪੱਕੇ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਉਹਨਾਂ ਦੱਸਿਆ ਕਿ ਇਹ ਪ੍ਰੋਜੈਕਟ ਰੂ 43 ਲੱਖ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਅਤੇ ਇਸ ਨਾਲ 174 ਹੈਕਟੇਅਰ ਰਕਬੇ ਨੂੰ ਖੇਤੀ ਲਈ ਨਹਿਰੀ ਪਾਣੀ ਮਿਲੇਗਾ। ਇਸ 2511 ਮੀਟਰ ਲੰਬੇ ਪਾਈਪ ਲਾਈਨ ਨੈਟਵਰਕ ਦੀ ਲਾਈਨਿੰਗ ਕਰਨ ਨਾਲ ਟੇਲ ਏਂਡ ਉੱਤੇ ਪੈਣ ਵਾਲੇ ਇਨ੍ਹਾਂ ਪਿੰਡਾਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ। ਇਸ ਮਗਰੋਂ ਜਲ ਸਰੋਤ ਮੰਤਰੀ ਵੱਲੋਂ ਪਿੰਡ ਉੱਪਲੀ ਨੇੜੇ ਦਾਨਗੜ੍ਹ ਮਾਈਨਰ ਦੇ 85 ਲੱਖ ਦੀ ਲਾਗਤ ਵਾਲੇ ਪ੍ਰਾਜੈਕਟ (7.70 ਕਿਲੋਮੀਟਰ ਲਾਈਨਿੰਗ) ਦਾ ਉਦਘਾਟਨ ਕੀਤਾ ਗਿਆ, ਜਿਸ ਦੀ 20 ਫੀਸਦੀ ਸਮਰੱਥਾ ਵਧਾਉਣ ਦੇ ਨਾਲ ਨਾਲ ਕੰਕਰੀਟ ਲਾਈਨਿੰਗ ਕੀਤੀ ਗਈ ਹੈ। ਇਸ ਮੌਕੇ ਸ੍ਰੀ ਮੀਤ ਹੇਅਰ ਨੇ ਆਖਿਆ ਕਿ ਇਸ ਪ੍ਰਾਜੈਕਟ ਨਾਲ ਪਿੰਡ ਕੱਟੂ, ਦਾਨਗੜ੍ਹ, ਉਪਲੀ ਤੇ ਧਨੌਲਾ ਆਦਿ ਪਿੰਡਾਂ ਨੂੰ ਨਹਿਰੀ ਪਾਣੀ ਮੁਹੱਈਆ ਹੋਵੇਗਾ। ਇਸ ਮਾਈਨਰ ਦੀ 7.70 ਤੋਂ 8.43 ਕਿਊਸਕ ਪਾਣੀ ਦੀ ਸਮਰੱਥਾ ਹੈ, ਜੋ ਕਰੀਬ 2800 ਏਕੜ ਰਕਬੇ ਨੂੰ ਸਿੰਜੇਗਾ। ਮੀਤ ਹੇਅਰ ਨੇ ਅੱਜ ਪਿੰਡ ਹਰੀਗੜ੍ਹ ਨੇੜੇ ਧਨੌਲਾ-ਬਡਬਰ ਮੁੱਖ ਸੜਕ 'ਤੇ ਜੋਗਾ ਡਿਸਟ੍ਰੀਬਿਊਟਰੀ ਦੇ 26.91 ਕਰੋੜ ਦੇ ਨਵੀਨੀਕਰਨ ਪ੍ਰਾਜੈਕਟ ਦਾ ਉਦਘਾਟਨ ਕੀਤਾ, ਜਿਸ ਦੀ 4.75 ਕਿਲੋਮੀਟਰ ਕੰਕਰੀਟ ਲਾਈਨਿੰਗ ਦਾ ਕੰਮ ਮੁਕੰਮਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਡਿਸਟ੍ਰੀਬਿਊਟਰੀ ਦੀ ਸਮਰੱਥਾ 301.32 ਕਿਊਕਿ ਤੋਂ 327.74 ਕਿਊਸਕ ਦੀ ਹੈ, ਜਿਸ ਨਾਲ ਕਰੀਬ 108000 ਏਕੜ ਰਕਬੇ ਨੂੰ ਨਹਿਰੀ ਪਾਣੀ ਮੁਹੱਈਆ ਹੋਵੇਗਾ। ਜਲ ਸਰੋਤ ਮੰਤਰੀ ਨੇ ਦੱਸਿਆ ਕਿ ਇਸ ਡਿਸਟ੍ਰੀਬਿਊਟਰੀ ਨਾਲ ਜ਼ਿਲ੍ਹੇ ਦੇ ਪਿੰਡ ਹਰੀਗੜ੍ਹ, ਅਤਰ ਸਿੰਘ ਵਾਲਾ, ਧਨੌਲਾ, ਭੂਰੇ, ਕੁੱਬੇ, ਅਸਪਾਲ ਕਲਾਂ, ਅਸਪਾਲ ਖੁਰਦ, ਬਦਰਾ, ਭੈਣੀ ਫੱਤਾ ਤੇ ਧੂਰਕੋਟ ਆਦਿ ਪਿੰਡਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਜਿੱਥੇ ਕੰਕਰੀਟ ਲਾਈਨਿੰਗ ਨਾਲ ਸੀਪੇਜ ਘਟਣ ਨਾਲ ਪਿੰਡਾਂ ਨੂੰ ਵੱਧ ਪਾਣੀ ਸਿੰਜਾਈ ਲਈ ਮਿਲੇਗਾ, ਉਥੇ ਇਸ ਡਿਸਟ੍ਰੀਬਿਊਟਰੀ ਦੀ 20 ਫੀਸਦੀ ਸਮਰੱਥਾ ਵੀ ਵਧਾਈ ਗਈ ਹੈ। The post ਜਲ ਸਰੋਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਨੂੰ ਜੋਗਾ ਡਿਸਟ੍ਰੀਬਿਊਟਰੀ ਦੇ 26.91 ਕਰੋੜ ਦੇ ਪ੍ਰਾਜੈਕਟ ਦਾ ਤੋਹਫ਼ਾ appeared first on TheUnmute.com - Punjabi News. Tags:
|
ਤਲਵੰਡੀ ਸਾਬੋ ਵਿਖੇ ਲੜਕੀਆਂ ਦੀ 10ਵੀਂ ਨੈਸ਼ਨਲ ਗੱਤਕਾ ਚੈਪੀਅਨਸ਼ਿਪ ਜਾਹੋ-ਜਹਾਲ ਨਾਲ ਹੋਈਆਂ ਸਮਾਪਤ Saturday 21 January 2023 02:11 PM UTC+00 | Tags: 10 10th-national-gatka-championship-girls breaking-news national-gatka-association-of-india news sgpc shiromani-gurdwara-parbandhak-committee ਤਲਵੰਡੀ ਸਾਬੋ 21 ਜਨਵਰੀ 2023 : ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਕਰਵਾਈ ਗਈ ਦੋ ਰੋਜਾ 10ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ (ਲੜਕੀਆਂ) ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਈ। ਸਮਾਪਤੀ ਸਮਾਗਮ ਮੌਕੇ ਗੁਰਚਰਨ ਸਿੰਘ ਗਰੇਵਾਲ, ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਹਰਜੀਤ ਸਿੰਘ ਗਰੇਵਾਲ, ਪ੍ਰਧਾਨ ਨੈਸ਼ਨਲ ਗੱਤਕਾ ਐਸੋਸੀਏਸ਼ਨ, ਸੁਖਵਰਸ਼ ਸਿੰਘ ਪੰਨੂੰ, ਮੈਂਬਰ ਧਰਮ ਪ੍ਰਚਾਰ ਕਮੇਟੀ, ਬਿਧੀ ਸਿੰਘ ਬਠਿੰਡਾ ਤੇ ਬੂਟਾ ਸਿੰਘ ਡੀ.ਐੱਸ.ਪੀ. ਤਲਵੰਡੀ ਸਾਬੋ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਆਪਣੇ ਸੰਬੋਧਨ ਦੌਰਾਨ ਸਿੱਖ ਇਤਿਹਾਸ ਵਿੱਚੋਂ ਔਰਤਾਂ ਨੂੰ ਬਰਾਬਰੀ ਦਾ ਦਰਜਾ ਦੇਣ ਅਤੇ ਇਤਿਹਾਸ ਵਿੱਚ ਸਿੱਖ ਬੀਬੀਆਂ ਵੱਲੋਂ ਦਿਖਾਈ ਬਹਾਦਰੀ ਦੇ ਕਾਰਨਾਮਿਆਂ ਦਾ ਜ਼ਿਕਰ ਕੀਤਾ। ਉਹਨਾਂ ਨੇ ਸਮੂਹ ਗੱਤਕਾ ਖਿਡਾਰਨਾ ਨੂੰ ਆਖਿਆ ਕਿ ਉਹ ਇਸ ਖੇਡ ਰਾਹੀਂ ਸਵੈ-ਰੱਖਿਆ ਵਿੱਚ ਪ੍ਰਬੀਨ ਹੋਣ ਅਤੇ ਹੋਰਨਾਂ ਬੱਚੀਆਂ ਨੂੰ ਵੀ ਇਸ ਖੇਡ ਨਾਲ ਜੋੜਨ ਲਈ ਪ੍ਰੇਰਿਤ ਕਰਨ। ਸ. ਗਰੇਵਾਲ ਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੱਤਕੇ ਦੇ ਦੇਸ਼ ਵਿਆਪੀ ਪ੍ਰਚਾਰ ਅਤੇ ਪ੍ਰਸਾਰ ਲਈ ਸ਼੍ਰੋਮਣੀ ਕਮੇਟੀ ਉਨ੍ਹਾਂ ਨੂੰ ਹਰ ਸਹਿਯੋਗ ਦੇਣ ਲਈ ਤਿਆਰ ਹੈ। ਉਹਨਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੁਖਵਰਸ਼ ਸਿੰਘ ਪੰਨੂੰ ਨੇ ਸੰਬੋਧਨ ਕਰਦਿਆਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸਮੇਂ-ਸਮੇਂ ਉਤੇ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਗੱਤਕਾ ਸਿਖਲਾਈ ਲਈ ਵੀ ਸ੍ਰੋਮਣੀ ਕਮੇਟੀ ਵਲੋਂ ਸਕੂਲਾਂ/ਕਾਲਜਾਂ ਵਿਚ ਵਿਸ਼ੇਸ਼ ਗੱਤਕਾ ਵਿੰਗ ਬਣਾਏ ਗਏ ਹਨ। ਕਾਲਜ ਪ੍ਰਿੰਸੀਪਲ ਡਾ. ਕਮਲਪ੍ਰੀਤ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਉਹਨਾਂ ਪੰਜਾਬ ਤੋਂ ਬਾਹਰਲੇ ਸੂਬਿਆਂ ਰਾਜਸਥਾਨ, ਝਾਰਖੰਡ, ਬਿਹਾਰ, ਮਹਾਂਰਾਸ਼ਟਰ, ਜੰਮੂ ਕਸ਼ਮੀਰ, ਉਤਰਾਖੰਡ, ਚੰਡੀਗੜ੍ਹ, ਛੱਤੀਸਗੜ੍ਹ, ਆਂਧਰਾ ਪ੍ਰਦੇਸ਼, ਹਰਿਆਣਾ ਆਦਿ ਰਾਜਾਂ ਤੋਂ ਹਿੱਸਾ ਲੈਣ ਵਾਲੀਆਂ ਤਕਰੀਬਨ 300 ਤੋਂ ਵੱਧ ਗੱਤਕਾ ਖਿਡਾਰਨਾਂ ਅਤੇ ਕੋਚਾਂ/ਮੈਨੇਜਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੀ ਲੋਕਲ ਮੈਂਨੇਜਮੈਂਟ ਕਮੇਟੀ ਮੈਂਬਰ, ਐਸ.ਜੀ.ਪੀ.ਸੀ ਦੇ ਮੈਂਬਰ ਸੁਰਜੀਤ ਸਿੰਘ ਰਾਇਪੁਰ, ਖੁਸ਼ਵਿੰਦਰ ਸਿੰਘ ਭਾਟੀਆ, ਜਗਸੀਰ ਸਿੰਘ ਮਾਂਗੇਆਣਾਂ, ਜਸਵੰਤ ਸਿੰਘ ਗੋਗਾ, ਸੁਖਚੈਨ ਸਿੰਘ ਕਲਸਾਣੀ, ਬਲਜੀਤ ਸਿੰਘ ਸੈਣੀ ਵਿਸ਼ੇਸ਼ ਤੌਰ ਉਤੇ ਸ਼ਾਮਲ ਹੋਏ। ਇਹਨਾਂ ਮੁਕਾਬਲਿਆਂ ਦੇ ਓਵਰਆਲ ਨਤੀਜਿਆਂ ਅਨੁਸਾਰ ਪੰਜਾਬ ਦੀਆਂ ਲੜਕੀਆਂ ਨੇ ਪਹਿਲਾ ਸਥਾਨ, ਹਰਿਆਣਾ ਨੇ ਦੂਸਰਾ ਅਤੇ ਚੰਡੀਗੜ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਵੱਖ ਵੱਖ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਖਿਡਾਰਨਾਂ ਨੂੰ ਮੈਡਲ ਅਤੇ ਸਨਮਾਨ੍ਹ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ ਕਮਲਪ੍ਰੀਤ ਕੌਰ ਨੇ ਸਮੁੱਚੇ ਪ੍ਰਬੰਧਾਂ ਲਈ ਰਣਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ , ਭੋਲਾ ਸਿੰਘ ਧਰਮ ਪ੍ਰਚਾਰ ਕਮੇਟੀ, ਗੁਰਪ੍ਰੀਤ ਸਿੰਘ ਜੱਜਲ, ਸਹਾਇਕ ਗੱਤਕਾ ਇੰਚਾਰਜ਼, ਹਰਜਿੰਦਰ ਸਿੰਘ ਗੱਤਕਾ ਕੋਚ ਅਤੇ ਕਾਲਜ ਦੇ ਸਮੁੱਚੇ ਸਟਾਫ਼ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ | The post ਤਲਵੰਡੀ ਸਾਬੋ ਵਿਖੇ ਲੜਕੀਆਂ ਦੀ 10ਵੀਂ ਨੈਸ਼ਨਲ ਗੱਤਕਾ ਚੈਪੀਅਨਸ਼ਿਪ ਜਾਹੋ-ਜਹਾਲ ਨਾਲ ਹੋਈਆਂ ਸਮਾਪਤ appeared first on TheUnmute.com - Punjabi News. Tags:
|
ਜਾਪਾਨ 'ਚ 41 ਸਾਲਾਂ 'ਚ ਸਭ ਤੋਂ ਉੱਚੇ ਪੱਧਰ 'ਤੇ ਮਹਿੰਗਾਈ, ਗੈਸ-ਬਿਜਲੀ ਦੀਆਂ ਕੀਮਤਾਂ ਡੇਢ ਗੁਣਾ ਵਧੀਆਂ Saturday 21 January 2023 02:23 PM UTC+00 | Tags: 41 breaking-news japan ਚੰਡੀਗੜ੍ਹ 21 ਜਨਵਰੀ 2023 : ਦਸੰਬਰ 2022 ਵਿੱਚ ਜਾਪਾਨ (Japan) ਵਿੱਚ ਮਹਿੰਗਾਈ ਦਰ ਪਿਛਲੇ 41 ਸਾਲਾਂ ਵਿੱਚ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ। ਪਿਛਲੇ ਮਹੀਨੇ ਜਾਪਾਨ ‘ਚ ਮਹਿੰਗਾਈ ਦਰ 4 ਫ਼ੀਸਦੀ ਸੀ। ਇਸ ਕਾਰਨ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਮਹਿੰਗਾਈ ਕਾਰਨ ਲੋਕਾਂ ਨੂੰ ਘਰ ਚਲਾਉਣ ਵਿੱਚ ਦਿੱਕਤ ਆ ਰਹੀ ਹੈ। ਇਸ ਰਿਕਾਰਡ ਤੋੜ ਮਹਿੰਗਾਈ ਦਾ ਕਾਰਨ ਕਮਜ਼ੋਰ ਹੋ ਰਹੀ ਜਾਪਾਨੀ ਯੇਨ ਮੁਦਰਾ ਅਤੇ ਵਧਦੇ ਊਰਜਾ ਬਿੱਲਾਂ ਨੂੰ ਦੱਸਿਆ ਜਾ ਰਿਹਾ ਹੈ। ਬਿਜਲੀ ਦੇ ਬਿੱਲ ਵੀ ਇਸ ਸਾਲ ਪਹਿਲਾਂ ਦੇ ਮੁਕਾਬਲੇ ਡੇਢ ਗੁਣਾ ਹੋ ਗਏ ਹਨ ਅਤੇ ਗੈਸ ਦੀਆਂ ਕੀਮਤਾਂ ਵਿੱਚ 20% ਦਾ ਵਾਧਾ ਹੋਇਆ ਹੈ। ਮਹਿੰਗਾਈ ਕਾਰਨ ਜਾਪਾਨ ਦੇ ਲੋਕਾਂ ਨੂੰ ਆਪਣੇ ਖਰਚੇ ਘੱਟ ਕਰਨੇ ਪੈਣਗੇ, ਜਿਸ ਕਾਰਨ ਉਨ੍ਹਾਂ ਲਈ ਬੱਚਿਆਂ ਦਾ ਪਾਲਣ-ਪੋਸ਼ਣ ਕਰਨਾ ਮੁਸ਼ਕਲ ਹੋ ਜਾਵੇਗਾ। ਜਾਪਾਨ (Japan) ਵਿੱਚ ਭੋਜਨ ਅਤੇ ਗੈਸ ਦੀਆਂ ਕੀਮਤਾਂ ਵਿੱਚ ਇੱਕ ਸਾਲ ਵਿੱਚ 20 ਹਜ਼ਾਰ ਯੇਨ ($ 160) ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਨਵੰਬਰ ‘ਚ ਲੋਕਾਂ ਦੀ ਆਮਦਨ ‘ਚ 3.8 ਫੀਸਦੀ ਦੀ ਕਮੀ ਆਈ ਹੈ। ਤਾਜ਼ਾ ਅੰਕੜਿਆਂ ਦੇ ਅਨੁਸਾਰ, ਦਸੰਬਰ 2022 ਵਿੱਚ ਮਹਿੰਗਾਈ ਦਰ ਅਮਰੀਕਾ ਵਿੱਚ 6.5%, ਯੂਰਪ ਵਿੱਚ 9.2% ਅਤੇ ਯੂਕੇ ਵਿੱਚ 10.5% ਦਰਜ ਕੀਤੀ ਗਈ ਸੀ। ਇਸ ਸਭ ਦੇ ਬਾਵਜੂਦ ਜਾਪਾਨ ਵਿੱਚ ਮਹਿੰਗਾਈ ਦਰ ਦੂਜੇ ਵੱਡੇ ਦੇਸ਼ਾਂ ਦੇ ਮੁਕਾਬਲੇ ਘੱਟ ਹੈ। ਬੈਂਕ ਆਫ ਜਾਪਾਨ ਨੇ ਮਹਿੰਗਾਈ ਦਰ ਨੂੰ 2% ਤੋਂ ਹੇਠਾਂ ਰੱਖਣ ਦਾ ਟੀਚਾ ਰੱਖਿਆ ਸੀ। ਪਰ ਪਿਛਲੇ 9 ਮਹੀਨਿਆਂ ਤੋਂ ਮਹਿੰਗਾਈ ਦਰ ਲਗਾਤਾਰ 2% ਤੋਂ ਉਪਰ ਬਣੀ ਹੋਈ ਹੈ। ਬੈਂਕ ਆਫ ਜਾਪਾਨ ਨੇ ਵਿਆਜ ਦਰਾਂ ਵਿੱਚ ਵਾਧਾ ਨਹੀਂ ਕੀਤਾ |2022 ਵਿੱਚ ਜਾਪਾਨ ਦਾ ਸਾਲਾਨਾ ਵਪਾਰ ਘਾਟਾ 1979 ਤੋਂ ਬਾਅਦ ਸਭ ਤੋਂ ਵੱਧ ਸੀ। ਜਾਪਾਨ ਨੇ ਪਿਛਲੇ ਸਾਲ 18.2% ਜ਼ਿਆਦਾ ਨਿਰਯਾਤ ਕੀਤਾ ਪਰ ਇਸ ਮਿਆਦ ਦੇ ਦੌਰਾਨ ਦਰਾਮਦ 39% ਵਧੀ, ਜਿਸ ਨਾਲ ਵਪਾਰ ਘਾਟਾ ਵੀ ਵਧਿਆ। The post ਜਾਪਾਨ ‘ਚ 41 ਸਾਲਾਂ ‘ਚ ਸਭ ਤੋਂ ਉੱਚੇ ਪੱਧਰ ‘ਤੇ ਮਹਿੰਗਾਈ, ਗੈਸ-ਬਿਜਲੀ ਦੀਆਂ ਕੀਮਤਾਂ ਡੇਢ ਗੁਣਾ ਵਧੀਆਂ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |




