TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਨਵੇਂ ਖੁੱਲਣ ਜਾ ਰਹੇ ਆਮ ਆਦਮੀ ਮੁਹੱਲਾ ਕਲੀਨਿਕਾਂ 'ਚ ਨਿਗੂਣੀਆਂ ਤਨਖ਼ਾਹਾਂ ਲੈਣ ਵਾਲੇ ਸਿਹਤ ਫ਼ਾਰਮੇਸੀ ਅਫ਼ਸਰ ਹੋਏ ਕੰਮ ਕਰਨ ਤੋਂ ਇਨਕਾਰੀ Sunday 22 January 2023 03:19 PM UTC+00 | Tags: aam-aadmi-mohalla-clinics breaking-news health-pharmacy-officers news ਚੰਡੀਗੜ੍ਹ 22 ਜਨਵਰੀ 2023: ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਬਣੀਆਂ ਡਿਸਪੈਂਸਰੀਆਂ ਵਿੱਚ ਪਿਛਲੇ 16 ਸਾਲਾਂ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਰੂਰਲ ਹੈਲਥ ਫ਼ਾਰਮੇਸੀ ਅਫ਼ਸਰਾਂ ਨੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਦੀ ਆਗਵਾਈ ਵਿੱਚ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡੀ ਸੀ ਸਾਹਿਬਾਨ ਰਾਹੀਂ ਸੋਮਵਾਰ 23 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਭੇਜੇ ਜਾਣਗੇ । ਜੱਥੇਬੰਦੀ ਦੇ ਸੂਬਾ ਪ੍ਰਧਾਨ ਨੇ ਆਪਣੇ ਪ੍ਰੈਸ ਨੋਟ ਵਿੱਚ ਦੱਸਿਆ ਕਿ 2006 ਤੋਂ ਪਿੰਡਾਂ ਦੀਆਂ ਡਿਸਪੈਂਸਰੀਆਂ ਵਿੱਚ ਠੇਕੇ ਦੇ ਅਧਾਰ ਤੇ ਕੰਮ ਕਰ ਰਹੇ ਰੂਰਲ ਫ਼ਾਰਮੇਸੀ ਅਫ਼ਸਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਆਰਥਿਕ ਤੰਗੀ ਦਾ ਸ਼ਿਕਾਰ ਹੋ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ 1186 ਦੇ ਲਗਭਗ ਰੂਰਲ ਫ਼ਾਰਮੇਸੀ ਅਫ਼ਸਰ ਤੇ ਇੰਨੇ ਹੀ ਦਰਜਾ – 4 ਮੁਲਾਜ਼ਮ ਕ੍ਰਮਵਾਰ 11000/- ਤੇ 6000/- ਰੁਪਏ ਮਹੀਨਾਵਾਰ ਤਨਖ਼ਾਹ ਲੈ ਕੇ 30 ਤੋਂ 40 ਕਿਲੋਮੀਟਰ ਦੂਰੀ ਤੱਕ ਡਿਊਟੀਆਂ ਕਰ ਰਹੇ ਹਨ। ਪਿਛਲੇ 16 ਸਾਲਾਂ ਤੋਂ ਕਿਸੇ ਸਰਕਾਰ ਨੇ ਇਨ੍ਹਾਂ ਦੀ ਬਣਦੀ ਤਨਖਾਹ ਦੇ ਕੇ ਪੱਕੇ ਕਰਨ ਬਾਰੇ ਨਹੀਂ ਸੋਚਿਆ , ਸਰਕਾਰ ਨਵੇਂ ਭਰਤੀ ਕੀਤੇ ਇਨ੍ਹਾਂ ਦੇ ਹਮਰੁਤਬਾ ਮੁਲਾਜ਼ਮਾਂ ਨੂੰ ਤਾਂ 30 ਹਜ਼ਾਰ ਤੋਂ ਉੱਪਰ ਤਨਖਾਹ ਦੇ ਰਹੀ ਹੈ ,ਪਰ ਇਨ੍ਹਾਂ ਨੂੰ ਮਜ਼ਦੂਰਾਂ ਤੋਂ ਵੀ ਘੱਟ ਮਹਿਨਤਾਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਲੰਬੇ ਤਜ਼ੁਰਬੇ ਤੇ ਯੋਗਤਾ ਨੂੰ ਵੇਖ ਨੂੰ ਸਰਕਾਰ ਨੇ ਸਾਡੀਆਂ ਡਿਊਟੀਆਂ ਆਪਣੇ ਫਲੈਗਸ਼ਿਪ ਪ੍ਰੋਗਰਾਮ ਆਮ ਆਦਮੀ ਮੁਹੱਲਾ ਕਲੀਨਿਕਾਂ ਵਿੱਚ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਅਸੀਂ ਇਹ ਡਿਊਟੀਆਂ ਪੂਰੀ ਤਨਦੇਹੀ ਨਾਲ ਕਰਨ ਲਈ ਤਿਆਰ ਹਾਂ, ਪਰ ਸਰਕਾਰ ਪਹਿਲਾਂ ਸਾਨੂੰ ਸਾਡਾ ਬਣਦਾ ਹੱਕ ਬਰਾਬਰ ਕੰਮ ਬਰਾਬਰ ਦੇ ਕੇ ਰੈਗੁਲਰ ਕਰੇ। ਅਜਿਹਾ ਨਾ ਕਰਨ ਦੀ ਹਾਲਤ ਵਿੱਚ ਸਾਨੂੰ ਮਜ਼ਬੂਰਨ ਆਮ ਆਦਮੀ ਕਲੀਨਿਕਾਂ ਦੀ ਡਿਊਟੀ ਤੋਂ ਇਨਕਾਰੀ ਹੋਣਾ ਪਵੇਗਾ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ, ਕਿਉਂਕਿ ਅਸੀਂ 17 ਜਨਵਰੀ ਨੂੰ ਹੀ ਇਸ ਬਾਰੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਜੀ ਧਾਲੀਵਾਲ ਹੁਰਾਂ ਨੂੰ ਮਿਲ ਕੇ ਮੰਗ ਪੱਤਰ ਰਾਹੀਂ ਦੱਸ ਚੁੱਕੇ ਹਾਂ। ਸਾਡੇ ਨਾਲ ਦੇ ਫ਼ਾਰਮੇਸੀ ਅਫ਼ਸਰ ਜੋ ਕਿ ਜੂਨ 2021 ਵਿੱਚ ਸਿਹਤ ਮਹਿਕਮੇ ਵਿੱਚ ਭੇਜ ਦਿੱਤੇ ਗਏ ਸਨ, ਉਹ ਵੀ ਸਿਹਤ ਮੰਤਰੀ ਬਲਬੀਰ ਸਿੰਘ ਜੀ ਨੂੰ ਇਹ ਮੰਗ ਮਿਲ ਕੇ ਦਸ ਚੁੱਕੇ ਹਨ।ਪਰ ਸਰਕਾਰ ਇਸ ਸੰਬੰਧੀ ਕੋਈ ਵੀ ਹਾਂ ਪੱਖੀ ਫੈਸਲਾ ਨਹੀਂ ਲਿਆ।ਸਰਕਾਰ ਦੇ ਇਸ ਗੈਰ ਜਿੰਮੇਵਾਰੀ ਭਰੇ ਤੇ ਲਾਪਰਵਾਹੀ ਵਾਲੇ ਵਤੀਰੇ ਤੋਂ ਦੁਖੀ ਸਾਰੇ ਰੂਰਲ ਫ਼ਾਰਮੇਸੀ ਅਫ਼ਸਰਾਂ ਨੇ ਫ਼ੈਸਲਾ ਕੀਤਾ ਕਿ ਸੋਮਵਾਰ 23 ਜਨਵਰੀ ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ ਤੇ ਮੁਜ਼ਾਹਰਾ ਕੀਤਾ ਜਾਵੇਗਾ | ਇਸਦੇ ਨਾਲ ਹੀ ਉਨ੍ਹਾ ਨੇ ਚੇਤਾਵਨੀ ਦਿੱਤੀ ਕਿ 25 ਜਨਵਰੀ 2023 ਨੂੰ ਸੂਬੇ ਭਰ ਦੇ ਫ਼ਾਰਮੇਸੀ ਆਫ਼ਸਰ ਤੇ ਦਰਜਾ – 4 ਮੁਲਾਜ਼ਮ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸੰਗਰੂਰ ਮੁੱਖ ਮੰਤਰੀ ਦੇ ਘਰ ਸਾਹਮਣੇ ਵਿਸ਼ਾਲ ਰੋਸ ਰੈਲੀ ਵੀ ਕਰਨਗੇ ਅਤੇ ਜੇ ਸਰਕਾਰ ਨੇ ਸਾਡੀਆਂ ਮੰਗਾਂ ਦਾ ਹੱਲ ਕੱਢਣ ਵਿੱਚ ਦੇਰੀ ਕੀਤੀ ਜਾਂ ਲਾਰਾ ਲਾਉਣਾ ਚਾਹਿਆ ਤਾਂ ਇਹ ਵਿਸ਼ਾਲ ਰੈਲੀ ਨੂੰ ਪੱਕੇ ਮੋਰਚੇ ਵਿੱਚ ਬਦਲਣ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ । ਜਿਸ ਦੀ ਸਾਰੀ ਜਿੰਮੇਵਾਰ ਪ੍ਰਸ਼ਾਸਨ ਤੇ ਸੂਬਾ ਸਰਕਾਰ ਦੀ ਹੋਵੇਗੀ। The post ਨਵੇਂ ਖੁੱਲਣ ਜਾ ਰਹੇ ਆਮ ਆਦਮੀ ਮੁਹੱਲਾ ਕਲੀਨਿਕਾਂ ‘ਚ ਨਿਗੂਣੀਆਂ ਤਨਖ਼ਾਹਾਂ ਲੈਣ ਵਾਲੇ ਸਿਹਤ ਫ਼ਾਰਮੇਸੀ ਅਫ਼ਸਰ ਹੋਏ ਕੰਮ ਕਰਨ ਤੋਂ ਇਨਕਾਰੀ appeared first on TheUnmute.com - Punjabi News. Tags:
|
ਅਮਨ ਅਰੋੜਾ ਵੱਲੋਂ ਸੁਨਾਮ ਵਿੱਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ Sunday 22 January 2023 03:23 PM UTC+00 | Tags: aam-aadmi-party aman-arora breaking-news cm-bhagwant-mann news punjab-government punjab-police sunam ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ, 22 ਜਨਵਰੀ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਨਵੀਂ ਰੇਹੜੀ ਫੜ੍ਹੀ ਮਾਰਕੀਟ (ਅਤਿ ਆਧੁਨਿਕ ਸਟਰੀਟ ਵੈਡਿੰਗ ਜ਼ੋਨ) ਦੇ ਨਿਰਮਾਣ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ। ਨਿਰੀਖਣ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ ਮੈਨਹੋਲ ਦੇ ਚੈਂਬਰ ਦੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਧਿਆਨ ਨਾਲ ਦੇਖਿਆ ਤਾਂ ਕੁਝ ਥਾਵਾਂ 'ਤੇ ਪੁਰਾਣੀਆਂ ਇੱਟਾਂ ਦੀ ਵਰਤੋਂ ਕੀਤੀ ਪਾਈ ਗਈ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਭਲੇ ਲਈ ਕਰਵਾਏ ਜਾਣ ਬਹੁ ਪੱਖੀ ਵਿਕਾਸ ਕਾਰਜਾਂ ਲਈ ਜਾਰੀ ਹੋਣ ਵਾਲੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਤੁਰੰਤ ਸਬੰਧਤ ਠੇਕੇਦਾਰ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕੀਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਜੀ ਦੀ ਪਵਿੱਤਰ ਧਰਤੀ ਉਤੇ ਚੱਲ ਰਹੇ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਸਬੰਧਤ ਅਧਿਕਾਰੀ ਆਪਣੇ ਫ਼ਰਜ਼ਾਂ ਨੂੰ ਸਹੀ ਢੰਗ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਇਹ ਮੁੱਖ ਟੀਚਾ ਹੈ ਕਿ ਲੋਕਾਂ ਦਾ ਪੈਸਾ 101 ਪ੍ਰਤੀਸ਼ਤ ਇਮਾਨਦਾਰੀ ਅਤੇ ਸਹੀ ਢੰਗ ਨਾਲ ਲੱਗੇ। ਜ਼ਿਕਰਯੋਗ ਹੈ ਕਿ ਇਸੇ ਸਾਲ ਜਨਵਰੀ ਮਹੀਨੇ ਦੀ ਸ਼ੁਰੂਆਤ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਾਸੀਆਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਬਣਨ ਵਾਲੇ ਸਟ੍ਰੀਟ ਵੈਂਡਿੰਗ ਜ਼ੋਨ ਦਾ ਨੀਂਹ ਪੱਥਰ ਰੱਖਿਆ ਸੀ ਤਾਂ ਜੋ ਸ਼ਹਿਰ ਵਿੱਚ ਸਬਜ਼ੀ ਅਤੇ ਫਲ ਵਿਕਰੇਤਾਵਾਂ ਲਈ ਇਹ ਮਾਰਕੀਟ ਆਉਣ ਵਾਲੇ ਸਮੇਂ ਵਿੱਚ ਵਰਦਾਨ ਸਾਬਤ ਹੋ ਸਕੇ। ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਇਹ ਵੈਡਿੰਗ ਜ਼ੋਨ ਤਿੰਨ ਮਹੀਨਿਆਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ ਗਈ। The post ਅਮਨ ਅਰੋੜਾ ਵੱਲੋਂ ਸੁਨਾਮ ਵਿੱਚ ਨਵੀਂ ਬਣ ਰਹੀ ਰੇਹੜੀ ਫੜ੍ਹੀ ਮਾਰਕੀਟ ਦੇ ਕੰਮ ਦਾ ਅਚਨਚੇਤ ਨਿਰੀਖਣ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਨੇ BSF ਨਾਲ ਸਾਂਝੇ ਆਪ੍ਰੇਸ਼ਨ ਤਹਿਤ ਅੰਮ੍ਰਿਤਸਰ 'ਚ 5 ਕਿੱਲੋ ਹੈਰੋਇਨ ਨਾਲ ਲੱਦਿਆ ਹਾਈਟੈਕ ਡਰੋਨ ਕੀਤਾ ਢੇਰ Sunday 22 January 2023 03:30 PM UTC+00 | Tags: border-security-force bsf news punjab punjab-government punjabi-news punjab-police ਚੰਡੀਗੜ/ਅੰਮ੍ਰਿਤਸਰ, 22 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਤਹਿਤ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਬਾਰਡਰ ਚੌਂਕੀ (ਬੀ.ਓ.ਪੀ.) ਕੱਕੜ ਦੇ ਖੇਤਰ ਵਿੱਚ ਚਲਾਈ ਤਲਾਸ਼ੀ ਮੁਹਿੰਮ ਤਹਿਤ 5 ਕਿਲੋ ਹੈਰੋਇਨ ਨਾਲ ਲੱਦੇ ਇੱਕ ਆਧੁਨਿਕ ਹੈਕਸਾਕਾਪਟਰ ਡਰੋਨ ਨੂੰ ਢੇਰ ਕਰ ਦਿੱਤਾ ਹੈ ।ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਨਸ਼ਟ ਕੀਤਾ ਗਿਆ ਇਹ ਛੇਵਾਂ ਡਰੋਨ ਹੈ। ਉਨਾਂ ਦੱਸਿਆ ਕਿ 10 ਲੱਖ ਰੁਪਏ ਦੀ ਕੀਮਤ ਵਾਲੇ ਇਸ ਹਾਈਬਿ੍ਰਡ 6-ਵਿੰਗਡ ਡਰੋਨ ਨੂੰ ਅਮਰੀਕਾ ਅਤੇ ਚੀਨ ਵਿੱਚ ਤਿਆਰ ਕੀਤੇ ਪੁਰਜਿਆਂ ਨਾਲ ਅਸੈਂਬਲ ਕੀਤਾ ਗਿਆ ਅਤੇ ਇਹ ਲੰਬੇ ਸਮੇਂ ਤੱਕ ਚੱਲਣ ਵਾਲੇ ਬੈਟਰੀ ਬੈਕਅਪ ਅਤੇ ਇਨਫਰਾਰੈੱਡ ਅਧਾਰਤ ਨਾਈਟ ਵਿਜ਼ਨ ਕੈਮਰਾ ਅਤੇ ਜੀ.ਪੀ.ਐਸ. ਸਿਸਟਮ ਸਮੇਤ ਹਾਈ-ਟੈਕ ਵਿਸ਼ੇਸ਼ਤਾਵਾਂ ਨਾਲ ਲੈਸ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਭਾਰਤ-ਪਾਕਿ ਸਰਹੱਦ 'ਤੇ ਡਰੋਨ ਦੀ ਹਲਚਲ ਨੂੰ ਦੇਖਦਿਆਂ, ਅੰਮ੍ਰਿਤਸਰ ਦਿਹਾਤੀ ਜਿਲੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੇ ਤੌਰ 'ਤੇ ਪਿੰਡ ਕੱਕੜ , ਜੋ ਭਾਰਤ-ਪਾਕਿ ਸਰਹੱਦ ਤੋਂ ਸਿਰਫ 2 ਕਿਲੋਮੀਟਰ ਦੀ ਦੂਰੀ 'ਤੇ ਹੈ, ਦੇ ਖੇਤਰ ਵਿੱਚ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਚਲਾਈ। ਉਨਾਂ ਕਿਹਾ ਕਿ ਪੁਲਿਸ ਟੀਮਾਂ ਨੇ ਡਰੋਨ ਨੂੰ ਢੇਰ ਕਰਨ ਲਈ ਏ.ਕੇ.-47 ਤੋਂ ਲਗਭਗ 12 ਬਰਸਟ ਫਾਇਰ ਕੀਤੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਅੰਮ੍ਰਿਤਸਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ । ਉਨਾਂ ਕਿਹਾ ਕਿ ਡਰੋਨ ਰਾਹੀਂ ਇਸ ਖੇਪ ਭੇਜਣ ਵਾਲੇ ਪਾਕਿ ਸਮੱਗਲਰਾਂ ਅਤੇ ਉਨਾਂ ਦੇ ਭਾਰਤੀ ਸਾਥੀਆਂ , ਜਿਨਾਂ ਨੇ ਡਰੋਨ ਰਾਹੀਂ ਭੇਜੀ ਹੈਰੋਇਨ ਦੀ ਇਹ ਖੇਪ ਪ੍ਰਾਪਤ ਕਰਨੀ ਸੀ, ਬਾਰੇ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ । ਇਸੇ ਦੌਰਾਨ ਥਾਣਾ ਲੋਪੋਕੇ ਅੰਮ੍ਰਿਤਸਰ ਦਿਹਾਤੀ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 23 ਅਤੇ 28 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਮੁਕੱਦਮਾ ਨੰਬਰ 12 ਮਿਤੀ 22/1/2023 ਦਰਜ ਕੀਤਾ ਗਿਆ ਹੈ। ਦੋ ਮਹੀਨਿਆਂ ਵਿੱਚ 6 ਡਰੋਨ ਬਰਾਮਦ29 ਨਵੰਬਰ, 2022: ਤਰਨਤਾਰਨ ਦੇ ਖੇਮਕਰਨ ਵਿੱਚ ਬਾਰਡਰ ਚੌਕੀ (ਬੀ.ਓ.ਪੀ.) ਹਰਭਜਨ ਦੇ ਅਧਿਕਾਰ ਖੇਤਰ ਵਿੱਚ 6.68 ਕਿਲੋ ਹੈਰੋਇਨ ਦੇ ਛੇ ਪੈਕੇਟ ਲਿਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ। 30 ਨਵੰਬਰ 2022: ਤਰਨਤਾਰਨ ਦੇ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ। 2 ਦਸੰਬਰ 2022: ਤਰਨਤਾਰਨ ਦੇ ਖੇਮਕਰਨ ਖੇਤਰ ਤੋਂ 5.60 ਕਿਲੋ ਹੈਰੋਇਨ ਦੇ ਪੰਜ ਪੈਕੇਟ ਲਿਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ । 4 ਦਸੰਬਰ, 2022: ਤਰਨਤਾਰਨ ਵਿੱਚ ਬਾਰਡਰ ਚੌਕੀ (ਬੀਓਪੀ) ਕਾਲੀਆ ਦੇ ਖੇਤਰ ਵਿੱਚੋਂ 3.06 ਕਿਲੋ ਵਜ਼ਨੀ ਹੈਰੋਇਨ ਦੇ ਤਿੰਨ ਪੈਕੇਟ ਨਾਲ ਲੱਦਿਆ ਇੱਕ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ। ਦਸੰਬਰ 25, 2022: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 10 ਕਿਲੋ ਹੈਰੋਇਨ ਸਮੇਤ ਯੂਐਸਏ ਦਾ ਬਣਿਆ 20 ਲੱਖ ਰੁਪਏ ਦੀ ਕੀਮਤ ਦਾ ਡੀਜੇਆਈ ਸੀਰੀਜ ਹਾਈ-ਟੈਕ ਡਰੋਨ ਕੀਤਾ ਬਰਾਮਦ। 22 ਜਨਵਰੀ, 2023: ਅੰਮ੍ਰਿਤਸਰ ਦਿਹਾਤੀ ਦੇ ਬੀਓਪੀ ਕੱਕੜ ਦੇ ਇਲਾਕੇ ਤੋਂ 5 ਕਿਲੋ ਹੈਰੋਇਨ ਲੈ ਕੇ ਜਾ ਰਿਹਾ ਹੈਕਸਾਕਾਪਟਰ ਹਾਈਟੈਕ ਡਰੋਨ ਬਰਾਮਦ ਕੀਤਾ ਗਿਆ। The post ਪੰਜਾਬ ਪੁਲਿਸ ਨੇ BSF ਨਾਲ ਸਾਂਝੇ ਆਪ੍ਰੇਸ਼ਨ ਤਹਿਤ ਅੰਮ੍ਰਿਤਸਰ ‘ਚ 5 ਕਿੱਲੋ ਹੈਰੋਇਨ ਨਾਲ ਲੱਦਿਆ ਹਾਈਟੈਕ ਡਰੋਨ ਕੀਤਾ ਢੇਰ appeared first on TheUnmute.com - Punjabi News. Tags:
|
ਡਾ. ਨਿੱਝਰ ਨੇ ਮੂਲ ਅਨਾਜ ਦੀ ਪੈਦਾਵਾਰ 'ਤੇ ਦਿੱਤਾ ਜੋਰ, ਕਿਹਾ ਮੋਟਾ ਅਨਾਜ ਦੀ ਪੈਦਾਵਾਰ ਸਰੀਰ ਨੂੰ ਤੰਦਰੁਸਤ ਰੱਖਣ ਲਈ ਬਹੁਤ ਜ਼ਰੂਰੀ Sunday 22 January 2023 03:34 PM UTC+00 | Tags: aam-aadmi-party cm-bhagwant-mann coarse-grains dr-nijjar news punjab the-unmute-breaking-news ਚੰਡੀਗੜ੍ਹ 22 ਜਨਵਰੀ 2023: ਫੂਡਜ਼ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ (ਐਫ.ਡੀ.ਏ.) ਵਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਕੰਪਨੀ ਬਾਗ ਵਿਖੇ ਕਰਵਾਏ ਗਏ ''ਈਟ ਰਾਈਟ ਮਿਲੇਟ ਮੇਲੇ'' ਦਾ ਉਦਘਾਟਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਮਾਗਮ ਵਿੱਚ ਹਾਜ਼ਰ ਕਿਸਾਨਾਂ, ਖੁਰਾਕ ਮਾਹਰਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਟੇ ਅਨਾਜ ਦੀ ਪੈਦਾਵਾਰ ਕਰਨ ਦੇ ਜ਼ੋਰ ਦਿੱਤਾ। ਡਾ. ਨਿੱਝਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੀ ਧਰਤੀ ਨੂੰ ਜ਼ਹਿਰ ਕੋਲੋਂ ਬਚਾਉਣ ਲਈ ਸਾਨੂੰ ਕੁਦਰਤੀ ਖੇਤੀ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਮੋਟਾ ਅਨਾਜ ਜਿਸ ਵਿਚ ਮੁੱਖ ਤੌਰ ਤੇ ਬਾਜਰਾ, ਕੰਗਣੀ, ਕੋਦਰਾ, ਜਵਾਰ, ਕੁੱਟਕੀ, ਸਾਂਵਾਂ, ਅਤੇ ਰਾਗੀ ਆਉਂਦੇ ਹਨ ਨੂੰ ਬਿਲਕੁਲ ਹੀ ਅਸੀਂ ਭੁੱਲ ਗਏ ਹਾਂ, ਜਦਿਕ ਸਾਡੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਇਨਾਂ ਦਾ ਸੇਵਨ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਮੋਟੇ ਅਨਾਜ ਦੀ ਪੈਦਾਵਾਰ ਕਰਨ ਨਾਲ ਜਿਥੇ ਪਾਣੀ ਦੀ ਬਚਤ ਹੁੰਦੀ ਹੈ ਉਥੇ ਦਵਾਈਆਂ ਵੀ ਘੱਟ ਵਰਤਣੀਆਂ ਪੈਂਦੀਆਂ ਹਨ। ਜਿਸ ਨਾਲ ਸਾਡੀ ਮਿੱਟੀ ਵੀ ਉਪਜਾਊ ਬਣੀ ਰਹਿੰਦੀ ਹੈ। ਡਾ. ਨਿੱਝਰ ਨੇ ਕਿਹਾ ਕਿ ਪੋਸ਼ਕ ਤੱਤਾਂ ਨਾਲ ਭਰਪੂਰ ਮੋਟੇ ਅਨਾਜ ਦੇ ਫਾਇਦੇ ਬਾਰੇ ਜਾਗਰੂਕਤਾ ਲਹਿਰ ਚਲਾਈ ਗਈ। ਉਨਾਂ ਕਿਹਾ ਕਿ ਸਰਕਾਰ ਵੀ ਇਨਾਂ ਦੀ ਮਦਦ ਕਰੇਗੀ। ਡਾ. ਨਿੱਝਰ ਨੇ ਕਿਹਾ ਕਿ ਕਿਸੇ ਸਮੇਂ ਮੋਟਾ ਅਨਾਜ ਸਾਡੀ ਖੁਰਾਕ ਦਾ ਅਹਿਮ ਹਿੱਸਾ ਹੁੰਦੀ ਸੀ। ਪਰ ਸਾਡੀ ਰਹਿਣ ਸਹਿਣ ਵਿਚ ਆਏ ਵੱਡੇ ਬਦਲਾਅ ਕਾਰਨ ਇਹ ਸਾਡੀ ਥਾਲੀ ਵਿਚੋਂ ਗਾਇਬ ਹੋ ਗਿਆ ਹੈ। ਉਸਦਾ ਖਾਮਿਆਜਾ ਅਸੀਂ ਕਈ ਭਿਆਨਕ ਬਿਮਾਰੀਆਂ ਨਾਲ ਭੁਗਤ ਰਹੇ ਹਾਂ। ਉਨਾਂ ਕਿਹਾ ਕਿ ਅੱਜ ਸਾਨੂੰ ਲੋੜ ਹੈ ਕਿ ਮੋਟੇ ਅਨਾਜ ਨੂੰ ਮੁੜ ਆਪਣੀ ਥਾਲੀ ਦਾ ਹਿੱਸਾ ਬਣਾਈਏ ਤਾਂ ਜੋ ਗੰਭੀਰ ਬਿਮਾਰੀਆਂ ਤੋਂ ਬਚੀਏ। ਉਨਾਂ ਕਿਹਾ ਕਿ ਅਸੀਂ ਕਣਕ ਅਤੇ ਝੋਨੇ ਦੀ ਜਿਆਦਾ ਵਰਤੋਂ ਕਰਕੇ ਖੁਦ ਬਿਮਾਰੀਆਂ ਨੂੰ ਸੱਦਾ ਦਿੱਤਾ ਹੈ ਅਤੇ ਸਾਨੂੰ ਮੁੱੜ ਆਪਣਾ ਮੂਲ ਅਨਾਜ ਵੱਲ ਮੁੜਨਾ ਪਵੇਗਾ। ਉਨਾਂ ਕਿਹਾ ਕਿ ਕਣਕ ਵਿੱਚ ਗਲੂਟਨ ਦੀ ਜਿਆਦਾ ਮਾਤਰਾ ਹੋਣ ਕਰਕੇ ਅਸੀਂ ਬਿਮਾਰ ਹੋ ਰਹੇ ਹਾਂ ਅਤੇ ਕੈਮਿਕਲਾਂ ਦੀ ਵਰਤੋਂ ਕਰਕੇ ਆਪਣੀ ਮਿੱਟੀ ਵੀ ਖਰਾਬ ਕਰ ਰਹੇ ਹਾਂ। ਇਸ ਮੌਕੇ ਡਾ. ਨਿੱਜਰ ਨੇ ਮੇਲੇ ਵਿੱਚ ਕੁੱਦਰਤੀ ਖੇਤੀ ਅਤੇ ਮੋਟੇ ਅਨਾਜ ਦੇ ਪ੍ਰਚਾਰ ਹਿੱਤ ਲੱਗੇ ਹੋਏ ਵੱਖ-ਵੱਖ ਸਟਾਲਾਂ ਨੂੰ, ਬੜੀ ਗਹੁ ਨਾਲ ਵੇਖਿਆ ਅਤੇ ਮੇਲੇ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਮੇਲੇ ਦੌਰਾਨ ਡਾ. ਨਿੱਜਰ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਵੀ ਕੀਤਾ ਗਿਆ। ਡਾ. ਨਿੱਜਰ ਨੇ ਸ਼ਮਾ ਰੋਸ਼ਨ ਕਰਕੇ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਤ ਵੀ ਕੀਤਾ। ਇਸ ਮੇਲੇ ਵਿਚ ਫੂਡ ਅਤੇ ਡਰੱਗ ਕਮਿਸ਼ਨਰ ਪੰਜਾਬ ਡਾ. ਅਭਿਨਵ ਤ੍ਰਿਖਾ, ਸਹਾਇਕ ਫੂਡ ਕਮਿਸ਼ਨਰ ਰਾਜਿੰਦਰ ਸਿੰਘ, ਫੂਡ ਸੇਫਟੀ ਅਫਸ਼ਰਜ਼ ਸਤਨਾਮ ਸਿੰਘ, ਕਮਲਜੀਤ ਕੌਰ, ਕਰਨ ਸਚਦੇਵਾ, ਸੁਰਜੀਤ ਆਨੰਦ, ਡਾ. ਰਾਕੇਸ਼ ਸ਼ਰਮਾ, ਓ.ਐਸ.ਡੀ. ਮਨਪ੍ਰੀਤ ਸਿੰਘ, ਪੀਏ ਮਨਿੰਦਰਪਾਲ ਸਿੰਘ, ਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। The post ਡਾ. ਨਿੱਝਰ ਨੇ ਮੂਲ ਅਨਾਜ ਦੀ ਪੈਦਾਵਾਰ 'ਤੇ ਦਿੱਤਾ ਜੋਰ, ਕਿਹਾ ਮੋਟਾ ਅਨਾਜ ਦੀ ਪੈਦਾਵਾਰ ਸਰੀਰ ਨੂੰ ਤੰਦਰੁਸਤ ਰੱਖਣ ਲਈ ਬਹੁਤ ਜ਼ਰੂਰੀ appeared first on TheUnmute.com - Punjabi News. Tags:
|
ਹੁਣ ਮੁੰਬਈ ਦੇ ਕਾਰੋਬਾਰੀਆਂ ਨੂੰ ਪੰਜਾਬ 'ਚ ਨਿਵੇਸ਼ ਲਈ ਉਤਸ਼ਾਹਿਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ Sunday 22 January 2023 03:37 PM UTC+00 | Tags: invest-punjab news punjab ਮੁੰਬਈ/ਚੰਡੀਗੜ੍ਹ, 22 ਜਨਵਰੀ 2023: ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਉੱਘੇ ਉੱਦਮੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਮੁੰਬਈ ਪੁੱਜੇ। ਇਸ ਦੋ ਦਿਨਾਂ ਦੌਰੇ ਦੌਰਾਨ ਮੁੱਖ ਮੰਤਰੀ ਭਲਕੇ ਨਿਵੇਸ਼ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕਰਨਗੇ। ਉਹ ਪ੍ਰਮੁੱਖ ਸੈਕਟਰਾਂ ਵਿੱਚ ਰਣਨੀਤਕ ਤਾਲਮੇਲ ਲਈ ਪ੍ਰਮੁੱਖ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਗਲੇ ਮਹੀਨੇ ਐਸ.ਏ.ਐਸ.ਨਗਰ, ਮੋਹਾਲੀ ਵਿਖੇ ਹੋਣ ਵਾਲੇ ਇਨਵੈਸਟ ਪੰਜਾਬ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਉਦਯੋਗਪਤੀਆਂ ਨੂੰ ਪੰਜਾਬ ਦਾ ਦੌਰਾ ਕਰਨ ਦਾ ਸੱਦਾ ਵੀ ਦੇਣਗੇ। ਇਸ ਦੌਰਾਨ ਮੁੰਬਈ ਪਹੁੰਚਣ 'ਤੇ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਵੱਡੇ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਸਿਖਰਲੇ ਪੱਧਰ 'ਤੇ ਲੈ ਜਾਣ ਲਈ ਪਹਿਲਾਂ ਹੀ ਸਖ਼ਤ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਫਿਲਮ ਸਿਟੀ ਸਥਾਪਤ ਕਰਨ ਬਾਰੇ ਵੀ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਫਿਲਮ ਸਨਅਤ ਨਾਲ ਜੁੜੇ ਉਨ੍ਹਾਂ ਦੇ ਵੱਡੀ ਗਿਣਤੀ ਦੋਸਤ ਮੁੰਬਈ ਵਿੱਚ ਵਸਦੇ ਹਨ, ਇਸ ਲਈ ਉਹ ਉਨ੍ਹਾਂ ਨੂੰ ਪੰਜਾਬ ਵਿੱਚ ਆਪਣੇ ਉੱਦਮ ਖੋਲ੍ਹਣ ਲਈ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬੀ ਫਿਲਮ ਸਨਅਤ ਪਹਿਲਾਂ ਹੀ ਬਹੁਤ ਵੱਡੀ ਹੈ ਅਤੇ ਇਹ ਪ੍ਰਸਤਾਵਿਤ ਫਿਲਮ ਸਿਟੀ ਇਸ ਨੂੰ ਵਿਆਪਕ ਪਸਾਰ ਦਾ ਮੌਕਾ ਦੇਵੇਗੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਦੌਰੇ ਨਾਲ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਮੁੰਬਈ ਵਿੱਚ ਸਨਅਤਕਾਰਾਂ ਸਾਹਮਣੇ ਪੰਜਾਬ ਨੂੰ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਦਰਸਾਉਣਗੇ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਹੈ ਅਤੇ ਸੂਬੇ ਵਿੱਚ ਨਵੇਂ ਨਿਵੇਸ਼ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਦੌਰਾਨ ਮੁੰਬਈ ਦੌਰੇ 'ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦਾ ਭਰਵਾਂ ਸੁਆਗਤ ਕੀਤਾ ਗਿਆ। The post ਹੁਣ ਮੁੰਬਈ ਦੇ ਕਾਰੋਬਾਰੀਆਂ ਨੂੰ ਪੰਜਾਬ 'ਚ ਨਿਵੇਸ਼ ਲਈ ਉਤਸ਼ਾਹਿਤ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ appeared first on TheUnmute.com - Punjabi News. Tags:
|
ਵਿਸ਼ੇਸ਼ ਜੈਕਟ ਨੇ ਨਾਕਿਆਂ ਅਤੇ ਛਾਪਿਆਂ ਦੌਰਾਨ ਆਬਕਾਰੀ ਅਧਿਕਾਰੀਆਂ ਦੀ ਪਛਾਣ ਯਕੀਨੀ ਬਣਾਈ Sunday 22 January 2023 03:40 PM UTC+00 | Tags: aam-aadmi-party cm-bhagwant-mann news punjab punjab-excise-department punjab-government the-special-jacket ਚੰਡੀਗੜ੍ਹ, 22 ਜਨਵਰੀ 2023: ਇਨਫੋਰਸਮੈਂਟ ਗਤੀਵਿਧੀਆਂ ਦੌਰਾਨ ਆਬਕਾਰੀ ਅਧਿਕਾਰੀ ਨੂੰ ਅਧਿਕਾਰਿਕ ਮਾਨਤਾ ਦੇਣ ਲਈ ਪੰਜਾਬ ਆਬਕਾਰੀ ਵਿਭਾਗ ਨੇ ਵਿਭਾਗ ਦੇ ਆਬਕਾਰੀ ਇੰਸਪੈਕਟਰਾਂ, ਆਬਕਾਰੀ ਅਧਿਕਾਰੀਆਂ ਅਤੇ ਇਸ ਤੋਂ ਉੱਪਰ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਜੈਕਟਾਂ ਪ੍ਰਦਾਨ ਕੀਤੀਆਂ ਹਨ। ਇਨ੍ਹਾਂ ਜੈਕਟਾਂ ਦੇ ਅੱਗੇ ਪੰਜਾਬ ਸਰਕਾਰ ਅਤੇ ਐਸ.ਓ.ਜੀ (ਸਪੈਸ਼ਲ ਆਪ੍ਰੇਸ਼ਨ ਗਰੁੱਪ) ਦਾ ਲੋਗੋ ਲੱਗਾ ਹੈ ਅਤੇ ਪਿਛਲੇ ਪਾਸੇ ਵਿਭਾਗ ਦਾ ਨਾਮ ਲਿਖਿਆ ਹੋਇਆ ਹੈ। ਇਹ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਨਾਕਿਆਂ ਜਾਂ ਛਾਪੇਮਾਰੀ ਦੌਰਾਨ ਆਬਕਾਰੀ ਅਧਿਕਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਜੈਕਟਾਂ 'ਤੇ ਰਿਫਲੈਕਟਿਵ ਪੱਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਪਿਛਲੇ ਸਮੇਂ ਦੌਰਾਨ ਖਾਸ ਤੌਰ 'ਤੇ ਰਾਤ ਦੇ ਸਮੇਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਸਰਕਾਰੀ ਪਹਿਰਾਵੇ ਦੀ ਅਣਹੋਂਦ ਕਾਰਨ ਇਨਫੋਰਸਮੈਂਟ ਗਤੀਵਿਧੀਆਂ ਨੂੰ ਅੰਜਾਮ ਦੇਣ ਸਮੇਂ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਆਬਕਾਰੀ ਇਨਫੋਰਸਮੈਂਟ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਵਿਭਾਗ ਦੇ ਅਧਿਕਾਰੀ ਲੰਬੇ ਸਮੇਂ ਤੋਂ ਅਜਿਹੀਆਂ ਸਰਕਾਰੀ ਜੈਕਟਾਂ ਜਾਂ ਪਹਿਰਾਵੇ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਸਰਕਾਰੀ ਜੈਕਟ ਨੂੰ ਲਾਂਚ ਕਰਕੇ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਅਧਿਕਾਰੀਆਂ ਦੁਆਰਾ ਨਿਰਵਿਘਨ ਘੇਰਾਬੰਦੀ, ਤਲਾਸ਼ੀ ਅਤੇ ਜ਼ਬਤ ਕਾਰਵਾਈਆਂ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸਹਾਇਕ ਸਾਬਿਤ ਹੋ ਰਹੀ ਹੈ ਅਤੇ ਜਿੱਥੋਂ ਤੱਕ ਇਨਫੋਰਸਮੈਂਟ ਗਤੀਵਿਧੀਆਂ ਦਾ ਸਬੰਧ ਹੈ ਇਹ ਯਕੀਨੀ ਤੌਰ 'ਤੇ ਵਿਭਾਗ ਦੀ ਪੇਸ਼ੇਵਰ ਕੁਸ਼ਲਤਾ ਵਿੱਚ ਵਾਧਾ ਕਰੇਗੀ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਆਬਕਾਰੀ ਮਾਲੀਆ ਟੀਚਿਆਂ ਦੀ ਪ੍ਰਾਪਤੀ ਲਈ ਸੁਹਿਰਦ ਯਤਨ ਕਰਨ ਦੇ ਨਾਲ-ਨਾਲ ਗੁਆਂਡੀ ਸੂਬਿਆਂ ਤੋਂ ਸੂਬੇ ਵਿੱਚ ਸ਼ਰਾਬ ਦੀ ਤਸਕਰੀ ਨੂੰ ਰੋਕਣ ਤੇ ਨਜਾਇਜ ਸ਼ਹਾਬ ਦੇ ਉਤਪਾਦਨ ਅਤੇ ਵਿਕਰੀ ਤੇ ਰੋਕ ਲਗਾਉਣ ਲਈ ਠੋਸ ਉਪਰਾਲੇ ਕਰ ਰਿਹਾ ਹੈ। The post ਵਿਸ਼ੇਸ਼ ਜੈਕਟ ਨੇ ਨਾਕਿਆਂ ਅਤੇ ਛਾਪਿਆਂ ਦੌਰਾਨ ਆਬਕਾਰੀ ਅਧਿਕਾਰੀਆਂ ਦੀ ਪਛਾਣ ਯਕੀਨੀ ਬਣਾਈ appeared first on TheUnmute.com - Punjabi News. Tags:
|
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਬਣੇ ਅੱਤਵਾਦੀ ਲਖਬੀਰ ਲੰਡਾ ਨਾਲ ਸਬੰਧਤ ਵਿਅਕਤੀਆਂ 'ਤੇ ਸੂਬਾ ਪੱਧਰੀ ਛਾਪੇਮਾਰੀ Sunday 22 January 2023 03:44 PM UTC+00 | Tags: news punjab-police punjab-police-raid raid ਚੰਡੀਗੜ, 22 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਐਤਵਾਰ ਨੂੰ ਗੈਂਗਸਟਰ ਬਣੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ.ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ। ਤਰਨਤਾਰਨ ਜਿਲੇ ਦੇ ਪਿੰਡ ਹਰੀਕੇ ਦੇ ਲਖਬੀਰ ਲੰਡੇ ਨਾਲ ਸਬੰਧਤ , ਚੱਲ ਰਹੇ ਵੱਖ ਵੱਖ ਕੇਸਾਂ ਨੂੰ ਅੰਜਾਮ ਤੱਕ ਪਹੁੰਚਾਉਣ ਦੇ ਮੱਦੇਨਜ਼ਰ ਉਕਤ ਗੈਂਗਸਟਰ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਆਪਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ 'ਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਸਾਬੋਤਾਜ ਕਰਨਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ 142 ਪਾਰਟੀਆਂ, ਜਿਨਾਂ ਵਿੱਚ 800 ਦੇ ਕਰੀਬ ਪੁਲਿਸ ਮੁਲਾਜਮਾਂ ਸ਼ਾਮਲ ਸਨ, ਵੱਲੋਂ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ ਲੰਡਾ ਨਾਲ ਸਬੰਧਤ 334 ਵਿਅਕਤੀਆਂ 'ਤੇ ਛਾਪੇਮਾਰੀ ਕੀਤੀ ਗਈ। ਉਨਾਂ ਦੱਸਿਆ ਕਿ ਇਕੱਲੇ ਤਰਨਤਾਰਨ ਜ਼ਿਲੇ ਵਿੱਚ ਹੀ 65 ਪੁਲੀਸ ਪਾਰਟੀਆਂ ਨੇ ਲਖਬੀਰ ਲੰਡਾ ਨਾਲ ਸਬੰਧਤ 171 ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਉਨਾਂ ਕਿਹਾ, "ਅੱਜ ਦੀ ਤਲਾਸ਼ੀ ਦੀ ਯੋਜਨਾ ਹਾਲ ਹੀ ਵਿੱਚ ਲਖਬੀਰ ਲੰਡਾ ਦੀ ਹਮਾਇਤ ਵਾਲੇ ਮਾਡਿਊਲਾਂ ਦੇ ਪਰਦਾਫਾਸ਼ ਕੀਤੇ ਜਾਣ 'ਤੇ ਕਈ ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਅੰਜਾਮ ਵਿਚ ਲਿਆਂਦੀ ਗਈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਵਿੱਚ ਖ਼ੌਫ਼ ਪੈਦਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾ ਸਕੇ" ਹੋਰ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁੁਕਲਾ ਨੇ ਕਿਹਾ ਕਿ ਹੋਰ ਪੁੱਛ-ਪੜਤਾਲ ਲਈ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨਾਂ ਦੇ ਕਬਜੇ ਵਿੱਚੋਂ ਅਪਰਾਧਕ ਸਮੱਗਰੀ ਜਬਤ ਕੀਤੀ ਗਈ ਹੈ, ਜਿਨਾਂ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਇਕੱਤਰ ਕੀਤੇ ਗਏ ਅੰਕੜਿਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣ ਗਿਆ ਲਖਬੀਰ ਸਿੰਘ ਉਰਫ ਲੰਡਾ ਪੰਜਾਬ ਅਤੇ ਵਿਦੇਸ਼ਾਂ 'ਚ ਵੱਖ-ਵੱਖ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਹੈ, ਜੋ ਪੰਜਾਬ ਪੁਲਸ ਦਾ ਮੋਸਟ ਵਾਂਟੇਡ ਅਪਰਾਧੀ ਹੈ। ਉਹ ਿਸ੍ਰੇਣੀ-ਏ ਦਾ ਗੈਂਗਸਟਰ ਹੈ ਜੋ 2017 ਵਿੱਚ ਵੱਖ-ਵੱਖ ਜੁਰਮ ਕਰਨ ਤੋਂ ਬਾਅਦ ਕੈਨੇਡਾ ਭੱਜ ਗਿਆ ਸੀ। ਕੈਨੇਡਾ ਵਿੱਚ ਬੈਠ ਕੇ ਉਹ ਪੰਜਾਬ ਵਿੱਚ ਫਿਰੌਤੀ, ਹੱਤਿਆਵਾਂ ਅਤੇ ਹੋਰ ਦਹਿਸ਼ਤੀ ਅਪਰਾਧਾਂ ਵਿੱਚ ਸ਼ਾਮਲ ਗੈਂਗਸਟਰਾਂ ਦਾ ਇੱਕ ਨੈੱਟਵਰਕ ਚਲਾਉਂਦਾ ਹੈ। ਉਹ ਵੱਖ-ਵੱਖ ਦੇਸ਼ਾਂ ਵਿਚ ਰਹਿੰਦੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਇਨਾਂ ਅਪਰਾਧਾਂ ਨੂੰ ਅੰਜਾਮ ਦਿੰਦਾ ਰਿਹਾ ਹੈ। ਉਹ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਨਜਦੀਕੀ ਸਾਥੀ ਹੈ ਅਤੇ ਉਸਨੂੰ ਪਾਕਿਸਤਾਨ ਦੀ ਆਈਐਸਆਈ ਵੱਲੋਂ ਵੀ ਹਮਾਇਤ ਪ੍ਰਾਪਤ ਹੈ। ਉਹ ਹਾਲ ਹੀ ਵਿੱਚ ਸਰਹਾਲੀ ਦੇ ਇੰਟੈਲੀਜੈਂਸ ਹੈੱਡਕੁਆਰਟਰ ਅਤੇ ਪੁਲਿਸ ਥਾਣੇ ਦੀ ਇਮਾਰਤ 'ਤੇ ਹੋਏ ਆਰ.ਪੀ.ਜੀ. ਹਮਲਿਆਂ ਦਾ ਮਾਸਟਰਮਾਈਂਡ ਸੀ। ਉਹ ਕਤਲ, ਐਨਡੀਪੀਐਸ ਐਕਟ, ਫਿਰੌਤੀ ਵਸੂਲਣ, ਫਿਰੌਤੀ ਅਤੇ ਦਹਿਸ਼ਤ ਫੈਲਾਉਣ ਨਾਲ ਸਬੰਧਤ 31 ਐਫਆਈਆਰਜ ਦਾ ਸਾਹਮਣਾ ਕਰ ਰਿਹਾ ਹੈ। The post ਪੰਜਾਬ ਪੁਲਿਸ ਵੱਲੋਂ ਗੈਂਗਸਟਰ ਬਣੇ ਅੱਤਵਾਦੀ ਲਖਬੀਰ ਲੰਡਾ ਨਾਲ ਸਬੰਧਤ ਵਿਅਕਤੀਆਂ 'ਤੇ ਸੂਬਾ ਪੱਧਰੀ ਛਾਪੇਮਾਰੀ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |