TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਪੰਜਾਬ 'ਚ ਰਚਿਆ ਇਤਿਹਾਸ, ਪਹਿਲੀ ਵਾਰ ਦੋ ਆਈਪੀਐਸ ਬੀਬੀਆਂ ਬਣੀਆਂ ਡੀਜੀਪੀ Tuesday 24 January 2023 05:50 AM UTC+00 | Tags: breaking breaking-news dgp ips-gurpreet-kaur-deo ips-shashi-prabha-dwivedi latest-news punjab-dgp punjab-government punjab-news punjab-police the-unmute-breaking-news the-unmute-punjab the-unmute-punjabi-news ਚੰਡੀਗੜ੍ਹ 24 ਜਨਵਰੀ 2023: ਪੰਜਾਬ ਸਰਕਾਰ ਵੱਲੋਂ 30 ਸਾਲ ਦੀ ਸੇਵਾ ਮੁਕੰਮਲ ਹੋਣ 'ਤੇ 1993 ਬੈਚ ਦੇ 7 ਆਈਪੀਐਸ ਅਧਿਕਾਰੀਆਂ ਨੂੰ ਡੀਜੀਪੀ ਵਜੋਂ ਤਰੱਕੀ ਦੇਣ ਦਾ ਫੈਸਲਾ ਕੀਤਾ ਹੈ | ਪੰਜਾਬ ਵਿੱਚ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਦੋ ਆਈਪੀਐਸ ਬੀਬੀਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਬਣਨ ਜਾ ਰਹੀਆਂ ਹਨ। ਇਨ੍ਹਾਂ ਵਿੱਚ ਆਈਪੀਐਸ ਅਫਸਰ ਗੁਰਪ੍ਰੀਤ ਕੌਰ ਦਿਓ (IPS Gurpreet Kaur Deo) ਅਤੇ ਸ਼ਸ਼ੀ ਪ੍ਰਭਾ ਦਿਵੇਦੀ (IPS Shashi Prabha Dwivedi) ਸੋਮਵਾਰ ਨੂੰ ਡੀਜੀਪੀ ਦਾ ਅਹੁਦਾ ਹਾਸਲ ਕਰਨ ਵਾਲੀਆਂ ਪੰਜਾਬ ਦੀਆਂ ਪਹਿਲੀਆਂ ਆਈਪੀਐਸ ਬੀਬੀਆਂ ਬਣ ਗਈਆਂ ਹਨ। ਉਹ ਉਨ੍ਹਾਂ ਸੱਤ ਐਡੀਸ਼ਨਲ ਡੀਜੀਪੀ ਰੈਂਕ ਦੇ ਅਫ਼ਸਰਾਂ ਵਿੱਚੋਂ ਹਨ, ਜਿਨ੍ਹਾਂ ਨੂੰ ਡੀਜੀਪੀ ਵਜੋਂ ਤਰੱਕੀ ਦਿੱਤੀ ਗਈ ਹੈ। ਸੂਬੇ ਵਿੱਚ ਪੁਲਿਸ ਦੇ ਉੱਚ ਅਹੁਦੇ ‘ਤੇ ਰਹਿਣ ਵਾਲੇ ਅਫ਼ਸਰਾਂ ਦੀ ਕੁੱਲ ਗਿਣਤੀ ਹੁਣ 13 ਹੋ ਗਈ ਹੈ। ਵੱਡੀ ਗੱਲ ਇਹ ਹੈ ਕਿ ਤਰੱਕੀ ਪ੍ਰਾਪਤ ਕਰਨ ਵਾਲੇ ਸਾਰੇ 1993 ਬੈਚ ਦੇ ਆਈਪੀਐਸ ਅਧਿਕਾਰੀ ਹਨ। The post ਪੰਜਾਬ ‘ਚ ਰਚਿਆ ਇਤਿਹਾਸ, ਪਹਿਲੀ ਵਾਰ ਦੋ ਆਈਪੀਐਸ ਬੀਬੀਆਂ ਬਣੀਆਂ ਡੀਜੀਪੀ appeared first on TheUnmute.com - Punjabi News. Tags:
|
ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਯੂਕੇ ਦੀ ਸੰਸਦ 'ਚ ਕੀਤਾ ਜਾਵੇਗਾ ਸਨਮਾਨਿਤ, ਮਿਲੇਗਾ ਐਵਾਰਡ Tuesday 24 January 2023 06:05 AM UTC+00 | Tags: aam-aadmi-party breaking-news cm-bhagwant-mann india-uk-outstanding-honor-award latest-news news punjab punjabi-news punjab-news raghav-chadha rajya-sabha the-unmute-breaking-news the-unmute-news the-unmute-punjabi-news uk-parliament ਚੰਡੀਗੜ੍ਹ 24 ਜਨਵਰੀ 2023: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਦੀ ਵੱਡੀ ਪ੍ਰਾਪਤੀ ਹਾਸਲ ਹੋਈ ਹੈ, ਜਿਸ ਨਾਲ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਹੋਇਆ ਹੈ | ਰਾਘਵ ਚੱਢਾ ਨੂੰ ਯੂਕੇ ਦੀ ਸੰਸਦ ਵਿੱਚ ‘ਇੰਡੀਆ ਯੂਕੇ ਆਊਟਸਟੈਂਡਿੰਗ ਆਨਰ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ। ਰਾਘਵ ਚੱਢਾ (Raghav Chadha) ਨੂੰ ਸਰਕਾਰ, ਰਾਜਨੀਤੀ, ਕਾਨੂੰਨ ਅਤੇ ਸਮਾਜ ਸ਼੍ਰੇਣੀ ਲਈ ਉੱਤਮ ਪ੍ਰਾਪਤੀਕਰਤਾ ਵਜੋਂ ਚੁਣਿਆ ਗਿਆ ਹੈ | ਯੂਕੇ ਅਚੀਵਰਜ਼ ਆਨਰਜ਼ ਭਾਰਤ ਦੀ 75ਵੀਂ ਸੁਤੰਤਰਤਾ ਦੀ ਵਰ੍ਹੇਗੰਢ ਨੂੰ ਮਨਾਉਣ ਲਈ ਯੂਕੇ ਵਿੱਚ ਪੜ੍ਹ ਰਹੇ ਨੌਜਵਾਨ ਭਾਰਤੀਆਂ ਦੀਆਂ ਵਿਦਿਅਕ ਅਤੇ ਵਪਾਰਕ ਪ੍ਰਾਪਤੀਆਂ ਦਾ ਸਨਮਾਨ ਵਿਚ ਮਨਾਇਆ ਜਾਂਦਾ ਹੈ | The post ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਯੂਕੇ ਦੀ ਸੰਸਦ ‘ਚ ਕੀਤਾ ਜਾਵੇਗਾ ਸਨਮਾਨਿਤ, ਮਿਲੇਗਾ ਐਵਾਰਡ appeared first on TheUnmute.com - Punjabi News. Tags:
|
ਲੁਧਿਆਣਾ ਸ਼ਹਿਰ 'ਚ ਨਵਜੋਤ ਸਿੰਘ ਸਿੱਧੂ ਦੇ ਲੱਗੇ ਸਵਾਗਤੀ ਬੋਰਡ Tuesday 24 January 2023 06:23 AM UTC+00 | Tags: navjot-singh-sidhu ਚੰਡੀਗੜ੍ਹ 24 ਜਨਵਰੀ 2023: ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਜੋ ਕਿ ਰੋਡਰੇਜ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਨ, ਇਸਦੇ ਨਾਲ ਹੀ 26 ਜਨਵਰੀ ਨੂੰ ਨਵਜੋਤ ਸਿੱਧੂ ਦੀ ਰਿਹਾਈ ਬਾਰੇ ਭਾਵੇਂ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ | ਦੂਜੇ ਪਾਸੇ ਲੁਧਿਆਣਾ ਵਿੱਚ ਨਵਜੋਤ ਸਿੰਘ ਸਿੱਧੂ ਸਵਾਗਤੀ ਬੋਰਡ ਲਗਾਏ ਗਏ ਹਨ। ਸਵਾਗਤੀ ਬੋਰਡਾਂ 'ਤੇ ਉਨ੍ਹਾਂ ਦੀ ਫ਼ੋਟੋ ਤੋਂ ਇਲਾਵਾ ਨਿੱਜੀ ਸਕੱਤਰ ਸੁਰਿੰਦਰ ਡੱਲਾ ਦੀ ਵੀ ਫ਼ੋਟੋ ਲਗਾਈ ਗਈ ਹੈ। ਬੋਰਡਾਂ ਉੱਪਰ ਸਿੱਧੂ ਦੇ ਜਲਦ ਆਉਣ ਬਾਰੇ ਵੀ ਲਿਖਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੇਲ੍ਹ ਵਿਭਾਗ ਨੇ ਇਸ ਸਾਲ ਗਣਤੰਤਰ ਦਿਵਸ ਮੌਕੇ 52 ਕੈਦੀਆਂ ਨੂੰ ਰਿਹਾਅ ਕਰਨ ਲਈ ਪੰਜਾਬ ਸਰਕਾਰ ਨੂੰ ਪ੍ਰਸਤਾਵ ਭੇਜਿਆ ਸੀ। ਨਿਯਮਾਂ ਮੁਤਾਬਕ ਇਸ ਪ੍ਰਸਤਾਵ ਨੂੰ ਕੈਬਨਿਟ ਦੀ ਮਨਜ਼ੂਰੀ ਮਿਲਣੀ ਬਾਕੀ ਹੈ, ਜਿਸ ਤੋਂ ਬਾਅਦ ਰਾਜਪਾਲ ਪ੍ਰਸਤਾਵ ਨੂੰ ਮਨਜ਼ੂਰੀ ਦਿੰਦੇ ਹਨ। The post ਲੁਧਿਆਣਾ ਸ਼ਹਿਰ ‘ਚ ਨਵਜੋਤ ਸਿੰਘ ਸਿੱਧੂ ਦੇ ਲੱਗੇ ਸਵਾਗਤੀ ਬੋਰਡ appeared first on TheUnmute.com - Punjabi News. Tags:
|
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਪੰਜਾਬ ਦੀਆਂ ਅਸਾਮੀਆਂ ਦੇ ਪੇਪਰਾਂ 'ਚੋਂ ਮਾਂ ਬੋਲੀ ਪੰਜਾਬੀ ਨੂੰ ਬਾਹਰ ਕਰਨ ਸੰਬੰਧੀ CM ਮਾਨ ਨੂੰ ਲਿਖਿਆ ਪੱਤਰ Tuesday 24 January 2023 06:33 AM UTC+00 | Tags: breaking-news news psssb punjab-posts ਚੰਡੀਗੜ੍ਹ 24 ਜਨਵਰੀ 2023: ਕੇਂਦਰੀ ਪੰਜਾਬੀ ਲੇਖਕ ਸਭਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (PSSSB) ਵਲੋਂ “ਮਾਂ ਬੋਲੀ ਪੰਜਾਬੀ” ਅਤੇ “ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ” ਨੂੰ ਪੰਜਾਬ ਦੇ ਗਰੁੱਪ ‘ਸੀ’ ਦੀਆਂ ਅਸਾਮੀਆਂ ਦੇ ਪੇਪਰਾਂ ਵਿੱਚੋਂ ਬਾਹਰ ਕਰਨ ਵੱਲ ਧਿਆਨ ਦਿਵਾਉਣ ਸਬੰਧੀ ਪੱਤਰ ਲਿਖਿਆ ਹੈ | ਇਸ ਪੱਤਰ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਲਿਖਿਆ ਕਿ ਤੁਸੀਂ ਹਮੇਸ਼ਾਂ ਤੋਂ ਹੀ ਮਾਂ ਬੋਲੀ ਪੰਜਾਬੀ ਨੂੰ ਪਿਆਰ ਦੇਣ ਦੀ ਗੱਲ ਕਰਦੇ ਹੋਏ ਪੰਜਾਬ ਦੀ ਬੇਰੁਜ਼ਗਾਰ ਨੌਜਵਾਨੀ ਨੂੰ ਨੌਕਰੀ ਦੇਣ ਦੇ ਨਾਲ ਨਾਲ ਪੰਜਾਬ ਅਤੇ ਪੰਜਾਬੀਅਤ ਦਾ ਨਾਅਰਾ ਬੁਲੰਦ ਕਰਦੇ ਆਏ ਹੋ ਅਤੇ ਆਸ ਹੈ ਕਿ ਭਵਿੱਖ ਵਿੱਚ ਵੀ ਕਰਦੇ ਰਹੋਗੇਂ। ਤੁਸੀਂ ਪੰਜਾਬ ਵਿੱਚ ‘ਗਰੁੱਪ ਸੀ’ ਦੀਆਂ ਭਰਤੀਆਂ ਲਈ ਨਿਯਮਾਂ ਵਿੱਚ ਸੋਧ ਕਰਕੇ ਪੰਜਾਬੀ ਮਾਂ ਬੋਲੀ ਦੇ ਕੁਆਲੀਫਾਇੰਗ ਪੇਪਰ ਦੀ ਸ਼ਰਤ ਨੂੰ ਲਾਗੂ ਕੀਤਾ ਹੈ, ਭਾਵੇਂ ਸਾਡੀ ਮੰਗ Punjab Domicile ਲਾਗੂ ਕਰਵਾਉਣ ਦੀ ਸੀ, ਪਰ ਫਿਰ ਵੀ ਅਸੀਂ ਤੁਹਾਡੇ ਇਸ ਪੰਜਾਬ ਪੱਖੀ ਫੈਸਲੇ ਦਾ ਸਵਾਗਤ ਕੀਤਾ ਹੈ, ਪ੍ਰੰਤੂ 21 ਜਨਵਰੀ 2023 ਭਾਵ ਕਿ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ 21 ਫਰਵਰੀ 2023 ਤੋਂ ਸਹੀ ਇੱਕ ਮਹੀਨਾ ਪਹਿਲਾਂ PSSSB ਬੋਰਡ ਵੱਲੋਂ ਸਾਲ 2022 ਦੌਰਾਨ ਕੱਢੀਆਂ ਗਈਆਂ ਸਾਰੀਆਂ ਭਰਤੀਆਂ ਦਾ ਨਵਾਂ ਸਿਲੇਬਸ ਜਾਰੀ ਕਰਕੇ ਪੰਜਾਬ ਪੰਜਾਬੀ ਪੰਜਾਬੀਅਤ ਦਾ ਘਾਣ ਕੀਤਾ ਗਿਆ ਹੈ ਜਿਸ ਵਿੱਚ ਪੰਜਾਬੀ ਦਾ ਪੇਪਰ “ਸੈਕਸ਼ਨ ੳ” 50 ਨੰਬਰ ਦਾ ਤਾਂ ਦੇ ਦਿੱਤਾ ਜੋ ਕਿ ਸਿਰਫ਼ ਕੁਆਲੀਫਾਇੰਗ ਹੈ ਤੇ ਨਾ ਹੀ ਕੋਈ ਨੈਗੇਟਿਵ ਮਾਰਕਿੰਗ ਰੱਖੀ ਗਈ ਐ, ਜਿਸ ਵਿੱਚੋਂ 25/50 ਨੰਬਰ ਲੈਣ ਵਾਲਾ ਕੁਆਲੀਫਾਈ ਕਰ ਲਵੇਗਾ, ਜੋ ਕਿ ਬੜਾ ਬਚਕਾਨਾ ਤੇ ਹਾਸੋਹੀਣਾ ਜਿਹਾ ਜਾਪਦਾ ਕਿ 25 ਨੰਬਰ ਤਾਂ ਜਵਾਕ ਵੀ ਲੈ ਜਾਣ। ਦੁਜੇ ਪਾਸੇ ਮੁੱਖ ਸਿਲੇਬਸ “ਸੈਕਸ਼ਨ ਬੀ” ਵਿੱਚੋਂ “ਪੰਜਾਬੀ ਭਾਸ਼ਾ ਅਤੇ ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ” ਜੋ ਕਿ ਪੁਰਾਣੇ ਸਿਲੇਬਸ ਮੁਤਾਬਿਕ 35-40 ਨੰਬਰ ਦੇ ਸੀ, ਉਸਨੂੰ ਸਿਲੇਬਸ ਤੋਂ ਹੀ ਲਾਂਭੇ ਕਰਕੇ ਉਸਦੀ ਜਗ੍ਹਾ ਅੰਗਰੇਜ਼ੀ ਤੇ ਹੋਰ ਵਿਸ਼ਿਆਂ ਦੇ ਨੰਬਰ ਵਧਾ ਦਿਤੇ ਗਏ ਹਨ, ਜੋ ਕਿ ਮਾਂ ਬੋਲੀ ਪੰਜਾਬੀ ਤੇ ਪੰਜਾਬ ਦੀ ਬੇਰੁਜ਼ਗਾਰ ਨੌਜਵਾਨੀ ਪ੍ਰਤੀ ਮਤਰੇਆ ਰੱਵਈਆ ਹੈ, ਤੇ ਬਾਹਰਲੇ ਰਾਜਾਂ ਦੀ ਬੇਰੁਜ਼ਗਾਰ ਨੌਜਵਾਨੀ ਨੂੰ ਪੰਜਾਬ ਵਿੱਚ ਨੌਕਰੀ ਦੇਣ ਲਈ ਸੱਦਾ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਸਾਡੇ ਸਾਰਿਆਂ ਵਿੱਚ ਬਹੁਤ ਜ਼ਿਆਦਾ ਰੋਸ ਹੈ। ਇਸ ਲਈ ਅਸੀਂ ਪੰਜਾਬ ਦੇ ਸਮੁੱਚੇ ਬੇਰੁਜ਼ਗਾਰ ਨੌਜਵਾਨੀ ਵਰਗ ਵੱਲੋਂ ਆਪ ਜੀ ਪਾਸੋਂ ਇਸ ਮੰਗ ਪੱਤਰ ਰਾਹੀਂ ਮੰਗ ਕਰਦੇ ਹਾਂ ਕਿ ਕਿਰਪਾ ਕਰਕੇ ਇਸ ਵਿਸ਼ੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਸਾਡੇ ਵੱਲੋਂ ਹੇਠ ਲਿਖੇ ਅਨੁਸਾਰ ਦਿੱਤੇ ਜਾ ਰਹੇ ਸੁਝਾਵਾਂ ਪਰ ਗੌਰ ਕਰਦੇ ਹੋਏ ਜਲਦ ਤੋਂ ਜਲਦ ਅਗਲੇਰੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਕਿ੍ਪਾਲਤਾ ਕੀਤੀ ਜਾਵੇ ਜੀ। 1. ਮਾਂ ਬੋਲੀ ਪੰਜਾਬੀ ਦੇ ਕੁਆਲੀਫਾਇੰਗ ਵਾਲੇ 50 ਨੰਬਰ ਵਾਲੇ ਪੇਪਰ ਵਿੱਚੋਂ ਪ੍ਰਾਪਤ ਨੰਬਰ ਮੁੱਖ ਪ੍ਰੀਖਿਆ ਵਿੱਚ ਵੀ ਜੋੜੇ ਜਾਣ ਅਤੇ ਪੇਪਰ ਵਿੱਚ ਨੈਗੇਟਿਵ ਮਾਰਕਿੰਗ ਲਾਗੂ ਕੀਤੀ ਜਾਵੇ। 2. ਜੇਕਰ ਕਿਸੇ ਕਾਰਨ ਲੜੀ ਨੰ: 1 ਪਰ ਦਰਜ ਅਨੁਸਾਰ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾ ਸਕਦੀ ਤਾਂ ਮਾਂ ਬੋਲੀ ਪੰਜਾਬੀ ਦੇ ਕੁਆਲੀਫਾਇੰਗ ਵਾਲੇ 50 ਨੰਬਰ ਵਾਲੇ ਪੇਪਰ ਵਿੱਚ ਨੈਗੇਟਿਵ ਮਾਰਕਿੰਗ ਲਾਗੂ ਕੀਤੀ ਜਾਵੇ ਅਤੇ ਮੁੱਖ ਸਿਲੇਬਸ ਇੰਨ-ਬਿੰਨ ਪਹਿਲਾਂ ਵਾਲਾ ਹੀ ਰਹਿਣ ਦਿੱਤਾ ਜਾਵੇ ਭਾਵ ਕਿ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ = 20 ਨੰਬਰ ਅਤੇ ਪੰਜਾਬੀ ਵਿਆਕਰਣ = 15 ਨੰਬਰ। ਅਸੀਂ ਸਾਰੇ ਉਮੀਦ ਕਰਦੇ ਹਾਂ ਕਿ ਤੁਸੀਂ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੀ ਬੇਰੁਜ਼ਗਾਰ ਨੌਜਵਾਨੀ ਦੇ ਦਰਦ ਨੂੰ ਸਮਝਦੇ ਹੋਏ ਇਸ ਗੰਭੀਰ ਵਿਸ਼ੇ ਵੱਲ ਧਿਆਨ ਦੇਵੋਂਗੇ ਅਤੇ ਇਹਨਾਂ ਪੇਪਰਾਂ ਲਈ ਮੁੜ ਸੋਧਿਆ ਹੋਇਆ ਸਿਲੇਬਸ ਜਾਰੀ ਕਰਵਾਉਣ ਲਈ PSSSB ਨੂੰ ਤੁਰੰਤ ਨਿਰਦੇਸ਼ ਜਾਰੀ ਕਰੋਗੇ | The post ਕੇਂਦਰੀ ਪੰਜਾਬੀ ਲੇਖਕ ਸਭਾ ਨੇ ਪੰਜਾਬ ਦੀਆਂ ਅਸਾਮੀਆਂ ਦੇ ਪੇਪਰਾਂ ‘ਚੋਂ ਮਾਂ ਬੋਲੀ ਪੰਜਾਬੀ ਨੂੰ ਬਾਹਰ ਕਰਨ ਸੰਬੰਧੀ CM ਮਾਨ ਨੂੰ ਲਿਖਿਆ ਪੱਤਰ appeared first on TheUnmute.com - Punjabi News. Tags:
|
ਅੰਮ੍ਰਿਤਸਰ ਪੁਲਿਸ ਵੱਲੋਂ ਨਾਜਾਇਜ਼ ਤੌਰ 'ਤੇ ਚੱਲ ਰਹੇ ਹੁਕਾ ਬਾਰ 'ਤੇ ਛਾਪੇਮਾਰੀ, ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ Tuesday 24 January 2023 06:46 AM UTC+00 | Tags: acp-virinderjit-singh-khosa amritsar amritsar-police breaking-news hookah-bar latest-news news ranjit-avenue the-unmute the-unmute-breaking-news the-unmute-punjabi-news ਅੰਮ੍ਰਿਤਸਰ, 24 ਜਨਵਰੀ 2023: ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕਾ ਜੋ ਕਿ ਬਹੁਤ ਅਮੀਰ ਕੋਸ਼ ਇਲਾਕਾ ਮੰਨਿਆ ਜਾਂਦਾ ਹੈ ਅਤੇ ਇਸ ਇਲਾਕੇ ਵਿੱਚ ਨਜਾਇਜ਼ ਤੌਰ ‘ਤੇ ਚੱਲ ਰਹੇ ਨਾਜਾਇਜ਼ ਹੁੱਕਾ ਬਾਰ ਅਤੇ ਬੀਅਰ ਬਾਰ ਦੇ ਲਾਇਸੈਂਸ ਨਾ ਹੋਣ ਕਰਕੇ ਅੰਮ੍ਰਿਤਸਰ ਦੀ ਪੁਲਿਸ (Amritsar police) ਵੱਲੋਂ ਦੇਰ ਰਾਤ ਬਾਰ ਦੇ ਵਿੱਚ ਛਾਪੇਮਾਰੀ ਕੀਤੀ | ਅੰਮ੍ਰਿਤਸਰ ਦੀ ਪੁਲਿਸ (Amritsar police) ਨੇ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਇਸ ਮੌਕੇ ਅੰਮ੍ਰਿਤਸਰ ਦੇ ਏ.ਸੀ.ਪੀ ਵਰਿੰਦਰਜੀਤ ਸਿੰਘ ਖੋਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਣਜੀਤ ਐਵੇਨਿਊ ਵਿੱਚ ਇੱਕ ਨਿੱਜੀ ਬੀਅਰ ਬਾਰ ਜਿਸ ‘ਤੇ ਨੌਜਵਾਨਾਂ ਨੂੰ ਅਤੇ ਨਾਬਾਲਗ ਨੌਜਵਾਨਾਂ ਨੂੰ ਹੁੱਕਾ ਪਿਲਾਇਆ ਜਾਂਦਾ ਸੀ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ | ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਅਸੀਂ ਉਨ੍ਹਾਂ ਕੋਲੋਂ ਲਾਇਸੈਂਸ ਮੰਗਿਆ ਤਾਂ ਉਹਨਾਂ ਵੱਲੋਂ ਲਾਇਸੈਂਸ ਨਹੀਂ ਦਿੱਤਾ ਗਿਆ, ਜਿਸ ਤੋਂ ਬਾਅਦ ਦੋਵੇਂ ਵਿਅਕਤੀ ਜੋ ਕਿ ਇਸ ਬੀਅਰ ਬਾਰ ਦੇ ਮਾਲਕ ਹਨ, ਉਨ੍ਹਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਅਤੇ ਤੰਬਾਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਪੁਲਿਸ ਦਾ ਕਹਿਣਾ ਹੈ ਕਿ ਅਸੀਂ ਜਲਦ ਹੀ ਅਗਲੀ ਕਾਰਵਾਈ ਕਰਾਂਗੇ | The post ਅੰਮ੍ਰਿਤਸਰ ਪੁਲਿਸ ਵੱਲੋਂ ਨਾਜਾਇਜ਼ ਤੌਰ ‘ਤੇ ਚੱਲ ਰਹੇ ਹੁਕਾ ਬਾਰ ‘ਤੇ ਛਾਪੇਮਾਰੀ, ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ appeared first on TheUnmute.com - Punjabi News. Tags:
|
ਵਿਆਹ ਸਮਾਗਮ ਦੌਰਾਨ DJ 'ਤੇ ਭੰਗੜਾ ਪਾਉਣ ਨੂੰ ਲੈ ਕੇ ਰਿਸ਼ਤੇਦਾਰਾ 'ਚ ਹੋਇਆ ਝਗੜਾ, ਚੱਲੀਆਂ ਗੋਲੀਆਂ Tuesday 24 January 2023 07:00 AM UTC+00 | Tags: amritsar dj gharinda-police-station latest-news news punjab-news the-unmute-breaking-news the-unmute-latest-news the-unmute-latest-update the-unmute-punjabi-news ਅੰਮ੍ਰਿਤਸਰ, 24 ਜਨਵਰੀ 2023: ਅੰਮ੍ਰਿਤਸਰ ਦੇ ਪਿੰਡ ਘਰਿੰਡਾ ਦੇ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਰਾਤ ਨੂੰ ਚੱਲ ਰਹੇ ਡੀਜੇ ‘ਤੇ ਭੰਗੜਾ ਪਾਉਣ ਲਈ ਰਿਸ਼ਤੇਦਾਰ ਆਪਸ ਵਿੱਚ ਹੀ ਭਿੜ ਗਏ, ਅਤੇ ਝਗੜੇ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਨਰਾਇਣ ਸਿੰਘ ਨਾਮਕ ਨੌਜਵਾਨ ਨੇ ਦੱਸਿਆ ਕਿ ਉਹਨਾਂ ਦੇ ਗੁਆਂਢ ਵਿੱਚ ਵਿਆਹ ਸੀ ਅਤੇ ਉਹ ਹਮੇਸ਼ਾ ਪਰਿਵਾਰਿਕ ਮੈਂਬਰਾਂ ਦੀ ਤਰ੍ਹਾਂ ਮਿਲਦੇ ਵਰਤਦੇ ਸਨ ਅਤੇ ਵਿਆਹ ਵਾਲੇ ਦਿਨ ਉਨ੍ਹਾਂ ਦੇ ਕਾਫੀ ਰਿਸ਼ਤੇਦਾਰ ਆਏ ਸਨ | ਇਸ ਦੌਰਾਨ ਰਾਤ ਸਮੇਂ ਡੀਜੇ ‘ਤੇ ਭੰਗੜਾ ਪਾਉਣ ਨੂੰ ਲੈ ਕੇ ਆਪਸ ਵਿੱਚ ਹੀ ਰਿਸ਼ਤੇਦਾਰਾਂ ਦਾ ਝਗੜਾ ਹੋ ਗਿਆ | ਨਾਰਾਇਣ ਸਿੰਘ ਨੇ ਦੱਸਿਆ ਕਿ ਜਿਸ ਘਰ ਵਿਚ ਵਿਆਹ ਸੀ | ਉਹਨਾਂ ਦੇ ਚਾਚਾ ਨੇ ਉਹਨਾਂ ਨੂੰ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ | ਜਿਸ ਤੋਂ ਬਾਅਦ ਉਨ੍ਹਾਂ ਨੇ ਸਾਡੇ ਘਰ ਆ ਕੇ ਪਥਰਾਅ ਵੀ ਕੀਤਾ ਅਤੇ ਗੋਲੀ ਵੀ ਚਲਾਈ ਬਾਅਦ ਵਿੱਚ ਖ਼ੁਦ ਨੂੰ ਸੱਟ ਲਗਾ ਕੇ ਖ਼ੁਦ ਜ਼ਖਮੀ ਹੋ ਕੇ ਪੁਲਿਸ ਨੂੰ ਦਰਖਾਸਤ ਦੇ ਕੇ ਸਾਡੇ ‘ਤੇ ਹੀ ਮਾਮਲਾ ਦਰਜ ਕਰਵਾਇਆ ਜਾ ਰਿਹਾ ਜਿਸ ਤੋਂ ਬਾਅਦ ਹੁਣ ਨਰਾਇਣ ਸਿੰਘ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ | ਦੂਜੇ ਪਾਸੇ ਜਿਸ ਘਰ ਵਿੱਚ ਵਿਆਹ ਸੀ ਅਤੇ ਉਸ ਵਿਆਹ ਵਾਲੇ ਲੜਕੇ ਦੇ ਭਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਡੇ ਰਿਸ਼ਤੇਦਾਰਾਂ ਅਤੇ ਗੁਆਂਢੀਆਂ ਦਾ ਡੀਜੇ ‘ਤੇ ਭੰਗੜਾ ਪਾਉਣ ਨੂੰ ਲੈ ਕੇ ਝਗੜਾ ਹੋਇਆ ਅਤੇ ਸਾਡੇ ਰਿਸ਼ਤੇਦਾਰ ਤੇ ਚਾਚੇ ਨੇ ਗੋਲੀ ਚਲਾਈ ਅਤੇ ਸਾਡੇ ਗੁਆਂਢੀ ਨਰਾਇਣ ਸਿੰਘ ਦੇ ਘਰ ਪਥਰਾਵ ਕੀਤਾ | ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਾਨੂੰਨ ਮੁਤਾਬਕ ਕਾਰਵਾਈ ਹੋਵੇ ਕਿਉਂਕਿ ਸਾਡੇ ਪਿੰਡ ਵਿੱਚ ਪਹਿਲੀ ਵਾਰ ਗੋਲੀ ਚੱਲੀ ਹੈ ਅਤੇ ਗੋਲੀ ਚੱਲਣ ਤੋਂ ਬਾਅਦ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਉਹਨਾਂ ਕਿਹਾ ਕਿ ਅਸੀਂ ਆਪਣੇ ਗੁਆਂਢੀ ਨਰਾਇਣ ਸਿੰਘ ਨੂੰ ਹਮੇਸ਼ਾ ਪਰਿਵਾਰਿਕ ਮੈਂਬਰਾਂ ਦੀ ਤਰ੍ਹਾਂ ਮਿਲਦੇ ਵਰਤਦੇ ਆਏ ਹਾਂ ਪਰ ਸਾਡੇ ਰਿਸ਼ਤੇਦਾਰਾਂ ਨੇ ਲੜਾਈ ਕਰਕੇ ਬਹੁਤ ਗਲਤ ਕੀਤਾ ਹੈ ਅਤੇ ਕਾਨੂੰਨ ਮੁਤਾਬਕ ਉਨ੍ਹਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ | ਦੂਜੇ ਪਾਸੇ ਇਸ ਮਾਮਲੇ ਵਿਚ ਥਾਣਾ ਘਰਿੰਡਾ ਦੀ ਪੁਲਿਸ ਅਧਿਕਾਰੀ ਕਰਮਪਾਲ ਸਿੰਘ ਨੇ ਕਿਹਾ ਕਿ ਵਿਆਹ ਸਮਾਗਮ ਦੌਰਾਨ ਚੱਲਦੇ ਡੀਜੇ ‘ਤੇ ਭੰਗੜਾ ਪਾਉਣ ਨੂੰ ਲੈ ਕੇ ਆਪਸ ਵਿਚ ਹੀ ਰਿਸ਼ਤੇਦਾਰਾਂ ਦਾ ਝਗੜਾ ਹੋਇਆ ਹੈ ਅਤੇ ਦੋਵੇਂ ਧਿਰਾਂ ਦੀ ਦਰਖ਼ਾਸਤ ਉਨ੍ਹਾਂ ਕੋਲ ਆਈ ਹੈ ਅਤੇ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜਾਂਚ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ |
The post ਵਿਆਹ ਸਮਾਗਮ ਦੌਰਾਨ DJ ‘ਤੇ ਭੰਗੜਾ ਪਾਉਣ ਨੂੰ ਲੈ ਕੇ ਰਿਸ਼ਤੇਦਾਰਾ ‘ਚ ਹੋਇਆ ਝਗੜਾ, ਚੱਲੀਆਂ ਗੋਲੀਆਂ appeared first on TheUnmute.com - Punjabi News. Tags:
|
ਖੰਘ ਦੀ ਦਵਾਈ ਨਾਲ ਹੋਣ ਵਾਲੀਆਂ ਮੌਤਾਂ 'ਤੇ ਵਿਸ਼ਵ ਸਿਹਤ ਸੰਗਠਨ ਵਲੋਂ ਅਲਰਟ ਜਾਰੀ Tuesday 24 January 2023 07:13 AM UTC+00 | Tags: breaking-news central-drug-standard-control-organization cough-medicine formalin-baby-cough-medicine government-of-india health-department health-minister-mansukh-mandvia india maghreeb-n-cold-syrup make-baby-cough-medicine-and-promethanage-oral-solution. news the-unmute-breaking-news the-unmute-punjabi-news the-world-health-organization who world-health-organization ਚੰਡੀਗੜ੍ਹ, 24 ਜਨਵਰੀ 2023: ਵਿਸ਼ਵ ਸਿਹਤ ਸੰਗਠਨ (WHO) ਨੇ ਦੁਨੀਆ ਦੇ ਸਾਰੇ ਦੇਸ਼ਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੂਸ਼ਿਤ ਦਵਾਈਆਂ ਦੇ ਖ਼ਿਲਾਫ਼ ਤੁਰੰਤ ਅਤੇ ਸਖਤ ਕਾਰਵਾਈ ਕਰਨ। ਦੱਸ ਦਈਏ ਕਿ ਪਿਛਲੇ ਕੁਝ ਸਮੇਂ ‘ਚ ਖੰਘ ਦੀ ਦਵਾਈ ਨਾਲ ਕਈ ਬੱਚਿਆਂ ਦੀ ਮੌਤ ਹੋ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਡਬਲਯੂਐਚਓ (WHO) ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਜ਼ੈਂਬੀਆ, ਇੰਡੋਨੇਸ਼ੀਆ, ਉਜ਼ਬੇਕਿਸਤਾਨ ਵਿੱਚ ਪੰਜ ਸਾਲ ਤੋਂ ਘੱਟ ਉਮਰ ਦੇ 300 ਤੋਂ ਵੱਧ ਬੱਚਿਆਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਦਾ ਕਾਰਨ ਕਿਡਨੀ ਫੇਲ ਹੋਣਾ ਸੀ ਅਤੇ ਇਸ ਦਾ ਸਬੰਧ ਦੂਸ਼ਿਤ ਦਵਾਈ ਨਾਲ ਸੀ। ਡਬਲਯੂਐਚਓ ਨੇ ਕਿਹਾ ਕਿ ਕੁਝ ਖੰਘ ਦੇ ਸੀਰਪਾਂ ਵਿੱਚ ਡਾਈਥਾਈਲੀਨ ਗਲਾਈਕੋਲ ਅਤੇ ਐਥੀਲੀਨ ਗਲਾਈਕੋਲ ਦੇ ਉੱਚ ਮਾਤਰਾ ਵਿੱਚ ਪਾਏ ਗਏ ਹਨ, ਜੋ ਬੱਚਿਆਂ ਵਿੱਚ ਗੁਰਦਿਆਂ ਨੂੰ ਨੁਕਸਾਨ ਪਹੁੰਚਾਉਣ ਲਈ ਜ਼ਿੰਮੇਵਾਰ ਹਨ | ਡਬਲਯੂਐਚਓ ਨੇ ਸਾਵਧਾਨ ਕਰਦਿਆਂ ਕਿਹਾ ਕਿ ਧਿਆਨ ਰੱਖੋ ਕਿ ਡਾਇਥਾਈਲੀਨ ਗਲਾਈਕੋਲ ਅਤੇ ਈਥੀਲੀਨ ਗਲਾਈਕੋਲ ਜ਼ਹਿਰੀਲੇ ਰਸਾਇਣ ਹਨ, ਜੋ ਬਹੁਤ ਘੱਟ ਮਾਤਰਾ ਵਿੱਚ ਵੀ ਘਾਤਕ ਸਾਬਤ ਹੋ ਸਕਦੇ ਹਨ। ਡਬਲਯੂਐਚਓ ਦਾ ਕਹਿਣਾ ਹੈ ਕਿ ਇਹ ਤੱਤ ਕਦੇ ਵੀ ਦਵਾਈਆਂ ਵਿੱਚ ਨਹੀਂ ਹੋਣੇ ਚਾਹੀਦੇ। ਵਿਸ਼ਵ ਸਿਹਤ ਸੰਗਠਨ ਨੇ ਆਪਣੇ ਸਾਰੇ 194 ਮੈਂਬਰ ਦੇਸ਼ਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ-ਆਪਣੇ ਦੇਸ਼ਾਂ ਵਿਚ ਦੂਸ਼ਿਤ ਦਵਾਈਆਂ ਵਿਰੁੱਧ ਕਾਰਵਾਈ ਕਰਨ, ਤਾਂ ਜੋ ਅਜਿਹੀਆਂ ਹੋਰ ਮੌਤਾਂ ਨੂੰ ਰੋਕਿਆ ਜਾ ਸਕੇ। WHO ਵਲੋਂ ਅਲਰਟ ਜਾਰੀ :-ਡਬਲਯੂ.ਐਚ.ਓ ਨੇ ਕਿਹਾ ਹੈ ਕਿ ਅਜਿਹੀਆਂ ਦਵਾਈਆਂ ਦਾ ਆਪੋ-ਆਪਣੇ ਬਾਜ਼ਾਰਾਂ ਤੋਂ ਵਿਕਰੀ ਬੰਦ ਕਰੋ, ਜਿਨ੍ਹਾਂ ਵਿਚ ਜ਼ਹਿਰੀਲੇ ਤੱਤ ਹੁੰਦੇ ਹਨ ਅਤੇ ਜਿਨ੍ਹਾਂ ਨਾਲ ਮੌਤ ਹੋ ਸਕਦੀ ਹੈ। ਡਬਲਯੂਐਚਓ ਨੇ ਕਿਹਾ ਹੈ ਕਿ ਮਾਰਕੀਟ ਵਿੱਚ ਉਪਲਬਧ ਸਾਰੇ ਮੈਡੀਕਲ ਉਤਪਾਦ ਇੱਕ ਸਮਰੱਥ ਅਥਾਰਟੀ ਦੁਆਰਾ ਮਨਜ਼ੂਰ ਕੀਤੇ ਜਾਣੇ ਚਾਹੀਦੇ ਹਨ ਅਤੇ ਉਹਨਾਂ ਕੋਲ ਇੱਕ ਅਧਿਕਾਰਤ ਲਾਇਸੈਂਸ ਵੀ ਹੋਣਾ ਚਾਹੀਦਾ ਹੈ। ਸਾਰੇ ਮੈਂਬਰ ਦੇਸ਼ਾਂ ਨੂੰ ਆਪੋ-ਆਪਣੇ ਦੇਸ਼ਾਂ ਵਿੱਚ ਦਵਾਈਆਂ ਦੇ ਨਿਰਮਾਣ ਸਥਾਨਾਂ ‘ਤੇ ਅੰਤਰਰਾਸ਼ਟਰੀ ਮਾਪਦੰਡਾਂ ਦੇ ਅਨੁਸਾਰ ਟੈਸਟਿੰਗ ਲਈ ਪ੍ਰਬੰਧ ਕਰਨੇ ਚਾਹੀਦੇ ਹਨ। WHO ਦੇ ਅਨੁਸਾਰ, ਮੈਡੀਕਲ ਉਤਪਾਦਾਂ ਦੀ ਮਾਰਕੀਟ ਨਿਗਰਾਨੀ ਦੀ ਸਹੂਲਤ ਹੋਣੀ ਚਾਹੀਦੀ ਹੈ। ਇਸ ਵਿੱਚ ਗੈਰ-ਰਸਮੀ ਬਾਜ਼ਾਰ ਵੀ ਸ਼ਾਮਲ ਹੈ। ਵਿਸ਼ਵ ਸਿਹਤ ਸੰਗਠਨ ਦਾ ਕਹਿਣਾ ਹੈ ਕਿ ਦੇਸ਼ਾਂ ਨੂੰ ਘਟੀਆ ਦਵਾਈਆਂ ਦੇ ਨਿਰਮਾਤਾਵਾਂ ਅਤੇ ਵਿਤਰਕਾਂ ਨਾਲ ਨਜਿੱਠਣ ਲਈ ਢੁਕਵੇਂ ਕਾਨੂੰਨ ਹੋਣੇ ਚਾਹੀਦੇ ਹਨ। The post ਖੰਘ ਦੀ ਦਵਾਈ ਨਾਲ ਹੋਣ ਵਾਲੀਆਂ ਮੌਤਾਂ ‘ਤੇ ਵਿਸ਼ਵ ਸਿਹਤ ਸੰਗਠਨ ਵਲੋਂ ਅਲਰਟ ਜਾਰੀ appeared first on TheUnmute.com - Punjabi News. Tags:
|
ਪਾਕਿਸਤਾਨੀ ਵਿਦੇਸ਼ ਮੰਤਰੀ ਨੂੰ ਸਰਕਾਰ ਨੇ ਭੇਜਿਆ ਭਾਰਤ ਆਉਣ ਦਾ ਸੱਦਾ ! PM ਮੋਦੀ ਬਾਰੇ ਦਿੱਤਾ ਸੀ ਵਿਵਾਦਤ ਬਿਆਨ Tuesday 24 January 2023 07:47 AM UTC+00 | Tags: bilawal-bhutto-zardari breaking-news india india-news news pakistan prime-minister-narendra-modi prime-minister-shahbaz-sharif shahbaz-sharif the-unmute-breaking-news the-unmute-punjabi-news ਚੰਡੀਗੜ੍ਹ, 24 ਜਨਵਰੀ 2023: ਇਨ੍ਹੀਂ ਦਿਨੀਂ ਪਾਕਿਸਤਾਨ ਆਰਥਿਕ ਸੰਕਟ ਨਾਲ ਘਿਰਿਆ ਹੋਇਆ ਹੈ। ਗੁਆਂਢੀ ਮੁਲਕ ਵਿੱਚ ਹਾਲਾਤ ਇੰਨੇ ਖ਼ਰਾਬ ਹਨ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਹਾਲ ਹੀ ਵਿੱਚ ਭਾਰਤ ਨਾਲ ਗੱਲਬਾਤ ਦੀ ਪੇਸ਼ਕਸ਼ ਕੀਤੀ ਸੀ। ਹਾਲਾਂਕਿ ਭਾਰਤ ਨੇ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਹੁਣ ਪਾਕਿਸਤਾਨੀ ਮੀਡੀਆ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਦੇ ਅਖਬਾਰ 'ਦਿ ਐਕਸਪ੍ਰੈਸ ਟ੍ਰਿਬਿਊਨ' ਨੇ ਖਬਰ ਦਿੱਤੀ ਹੈ ਕਿ ਭਾਰਤ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਪਾਕਿਸਤਾਨ ਦੇ ਚੀਫ ਜਸਟਿਸ ਉਮਰ ਅੱਤਾ ਬੰਦਿਆਲ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਜੇਕਰ ਪਾਕਿਸਤਾਨੀ ਮੀਡੀਆ ਦੀ ਇਹ ਰਿਪੋਰਟ ਸਹੀ ਹੈ ਤਾਂ ਭਾਰਤ ਵੱਲੋਂ ਇਹ ਸੱਦਾ ਅਜਿਹੇ ਸਮੇਂ ਭੇਜਿਆ ਗਿਆ ਹੈ ਜਦੋਂ ਪਿਛਲੇ ਮਹੀਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਵਿਵਾਦਤ ਬਿਆਨ ਦਿੱਤਾ ਸੀ। ਜਿਸ ਕਾਰਨ ਬਿਲਾਵਲ ਭੁੱਟੋ ਜ਼ਰਦਾਰੀ ਨੂੰ ਆਪਣੇ ਹੀ ਦੇਸ਼ ਵਿੱਚ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਦਰਅਸਲ ਸੰਯੁਕਤ ਰਾਸ਼ਟਰ ਦੀ ਬੈਠਕ ‘ਚ ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਪਾਕਿਸਤਾਨ ‘ਤੇ ਅੱਤਵਾਦ ਨੂੰ ਹੱਲਾਸ਼ੇਰੀ ਦੇਣ ਦਾ ਦੋਸ਼ ਲਗਾਇਆ ਸੀ। ਜਿਸ ਦੇ ਜਵਾਬ ‘ਚ ਬਿਲਾਵਲ ਭੁੱਟੋ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਵਿਵਾਦਿਤ ਬਿਆਨ ਦਿੱਤਾ ਹੈ। ਦੱਸ ਦੇਈਏ ਕਿ ਸ਼ੰਘਾਈ ਸਹਿਯੋਗ ਸੰਗਠਨ (SCO) ਇੱਕ ਸ਼ਕਤੀਸ਼ਾਲੀ ਖੇਤਰੀ ਮੰਚ ਹੈ, ਜਿਸ ਦੇ ਮੈਂਬਰਾਂ ਵਿੱਚ ਰੂਸ, ਚੀਨ, ਭਾਰਤ, ਪਾਕਿਸਤਾਨ ਅਤੇ ਈਰਾਨ ਦੇ ਨਾਲ-ਨਾਲ ਮੱਧ ਏਸ਼ੀਆ ਦੇ ਦੇਸ਼ ਵੀ ਸ਼ਾਮਲ ਹਨ। ਐਸਸੀਓ ਦੀ ਪ੍ਰਧਾਨਗੀ ਇਸ ਵੇਲੇ ਭਾਰਤ ਕੋਲ ਹੈ ਅਤੇ ਐਸਸੀਓ ਦੀਆਂ ਮੀਟਿੰਗਾਂ ਇਸ ਸਾਲ ਭਾਰਤ ਦੀ ਪ੍ਰਧਾਨਗੀ ਹੇਠ ਹੋਣੀਆਂ ਹਨ। ਇਨ੍ਹਾਂ ਵਿੱਚ ਐਸਸੀਓ ਮੈਂਬਰ ਦੇਸ਼ਾਂ ਦੇ ਮੁੱਖ ਜੱਜਾਂ ਅਤੇ ਵਿਦੇਸ਼ ਮੰਤਰੀਆਂ ਦੀਆਂ ਮੀਟਿੰਗਾਂ ਸ਼ਾਮਲ ਹਨ। The post ਪਾਕਿਸਤਾਨੀ ਵਿਦੇਸ਼ ਮੰਤਰੀ ਨੂੰ ਸਰਕਾਰ ਨੇ ਭੇਜਿਆ ਭਾਰਤ ਆਉਣ ਦਾ ਸੱਦਾ ! PM ਮੋਦੀ ਬਾਰੇ ਦਿੱਤਾ ਸੀ ਵਿਵਾਦਤ ਬਿਆਨ appeared first on TheUnmute.com - Punjabi News. Tags:
|
IND vs NZ: ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ, ਭਾਰਤ ਦੀ ਨਜ਼ਰਾਂ ਕਲੀਨ ਸਵੀਪ ਕਰਨ 'ਤੇ Tuesday 24 January 2023 07:54 AM UTC+00 | Tags: breaking-news captain-rohit-sharma cricket cricket-latest-news cricket-news holkar-cricket-stadium ind-vs-nz news new-zealand new-zealand-vs-india rohit-sharma sports-news tom-lanthom ਚੰਡੀਗੜ੍ਹ, 24 ਜਨਵਰੀ 2023: (IND vs NZ 3rd ODI) ਭਾਰਤ (India) ਅਤੇ ਨਿਊਜ਼ੀਲੈਂਡ (New Zealand) ਵਿਚਾਲੇ ਤਿੰਨ ਵਨਡੇ ਸੀਰੀਜ਼ ਦਾ ਤੀਜਾ ਮੈਚ ਖੇਡਿਆ ਜਾ ਰਿਹਾ ਹੈ। ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਨਿਊਜ਼ੀਲੈਂਡ ਦੇ ਕਪਤਾਨ ਟਾਮ ਲੈਥਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਸੀਰੀਜ਼ ‘ਚ 2-0 ਨਾਲ ਅੱਗੇ ਹੈ। ਉਸ ਦੀ ਨਜ਼ਰ ਤੀਜਾ ਮੈਚ ਜਿੱਤ ਕੇ ਸੀਰੀਜ਼ ‘ਚ ਕਲੀਨ ਸਵੀਪ ਕਰਨ ‘ਤੇ ਹੈ। ਭਾਰਤ ਨੇ ਇਸ ਤੋਂ ਪਹਿਲਾਂ ਪਿਛਲੀ ਸੀਰੀਜ਼ ‘ਚ ਸ਼੍ਰੀਲੰਕਾ ਨੂੰ 3-0 ਨਾਲ ਹਰਾਇਆ ਸੀ। ਦੋਵਾਂ ਟੀਮਾਂ ਦਾ ਪਲੇਇੰਗ ਇਲੈਵਨ :- ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਉਮਰਾਨ ਮਲਿਕ। ਨਿਊਜ਼ੀਲੈਂਡ: ਫਿਨ ਐਲਨ, ਡੇਵੋਨ ਕੋਨਵੇ, ਹੈਨਰੀ ਨਿਕੋਲਸ, ਡੈਰੇਲ ਮਿਸ਼ੇਲ, ਟੌਮ ਲੈਥਮ (ਕਪਤਾਨ ਅਤੇ ਵਿਕਟਕੀਪਰ), ਗਲੇਨ ਫਿਲਿਪਸ, ਮਾਈਕਲ ਬ੍ਰੇਸਵੈਲ, ਮਿਸ਼ੇਲ ਸੈਂਟਨਰ, ਲਾਕੀ ਫਰਗੂਸਨ, ਜੈਕਬ ਡਫੀ, ਬਲੇਅਰ ਟਿੱਕਨਰ। The post IND vs NZ: ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ, ਭਾਰਤ ਦੀ ਨਜ਼ਰਾਂ ਕਲੀਨ ਸਵੀਪ ਕਰਨ ‘ਤੇ appeared first on TheUnmute.com - Punjabi News. Tags:
|
ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ-ਮੋਹਾਲੀ ਬਾਰਡਰ ਵਿਖੇ ਮੋਰਚੇ 'ਚ ਸ਼ਾਮਲ ਹੋਣ ਲਈ ਕਿਸਾਨਾਂ ਦਾ ਜੱਥਾ ਰਵਾਨਾ Tuesday 24 January 2023 08:09 AM UTC+00 | Tags: bandi-sikh breaking-news chandigarh-mohali-border farmers news sikh-organizations sikh-organizations-protest sikh-protest ਚੰਡੀਗੜ੍ਹ, 24 ਜਨਵਰੀ 2023: ਸਜ਼ਾਵਾਂ ਪੂਰੀਆਂ ਕਰ ਚੁੱਕੇ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਵੱਖ ਵੱਖ ਜਥਬੰਦੀਆਂ ਵਲੋ ਮੋਹਾਲੀ- ਚੰਡੀਗ੍ਹੜ ਵਿਖੇ ਕੇਂਦਰ ਅਤੇ ਸੂਬਾ ਸਰਕਾਰ ਦੇ ਖ਼ਿਲਾਫ਼ ਪੱਕਾ ਮੋਰਚਾ ਲਗਾਇਆ ਹੋਇਆ ਹੈ | ਇਸ ਮੋਰਚੇ ਵਿੱਚ ਸ਼ਾਮਿਲ ਹੋਣ ਅਤੇ ਉਸਦੇ ਸਮਰਥਨ ਲਈ ਸੰਯੁਕਤ ਕਿਸਾਨ ਯੂਨੀਅਨ ( ਗੈਰ ਰਾਜਨੀਤਿਕ ) ਵਲੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਜੱਥੇ ਰਵਾਨਾ ਹੋਏ | ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੇ ਜ਼ੁਲਮ ਦੇ ਖਾਤਮੇ ਲਈ ਇਹ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਕੇਂਦਰ ਸਰਕਾਰ ਵੱਲੋਂ ਉਹਨਾਂ ਨੂੰ ਜਾਣ-ਬੁੱਝ ਕੇ ਰਿਹਾਅ ਨਹੀਂ ਕੀਤਾ ਜਾ ਰਿਹਾ ਜਦਕਿ ਇਸ ਦੇਸ਼ ਵਿੱਚ ਬਲਾਤਕਾਰੀਆਂ ਨੂੰ ਪੈਰੋਲ ‘ਤੇ ਭੇਜਿਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਰਜੀਵ ਗਾਂਧੀ ਦਾ ਕਤਲ ਕਰਨ ਵਾਲੇ ਕਾਤਲ ਬਾਹਰ ਘੁੰਮ ਰਹੇ ਹਨ ਪਰ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ | ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੋ ਮੋਰਚਾ ਸਿੱਖ ਕੌਮ ਦੀਆ ਮੰਗਾ ਅਤੇ ਹੱਕਾਂ ਲਈ ਚੱਲ ਰਿਹਾ ਹੈ | The post ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ-ਮੋਹਾਲੀ ਬਾਰਡਰ ਵਿਖੇ ਮੋਰਚੇ ‘ਚ ਸ਼ਾਮਲ ਹੋਣ ਲਈ ਕਿਸਾਨਾਂ ਦਾ ਜੱਥਾ ਰਵਾਨਾ appeared first on TheUnmute.com - Punjabi News. Tags:
|
4 ਫਰਵਰੀ ਨੂੰ ਏਸ਼ੀਅਨ ਕ੍ਰਿਕਟ ਕੌਂਸਲ ਦੀ ਬੈਠਕ, ਭਾਰਤ-ਪਾਕਿਸਤਾਨ ਕ੍ਰਿਕਟ ਬੋਰਡਾਂ ਵਿਚਾਲੇ ਭਖਵੀਂ ਬਹਿਸ ਦੀ ਸੰਭਾਵਨਾ Tuesday 24 January 2023 08:27 AM UTC+00 | Tags: asian-cricket-council bcci breaking-news jai-shah najam-sethi news ਚੰਡੀਗੜ੍ਹ, 24 ਜਨਵਰੀ 2023: ਭਾਰਤ ਅਤੇ ਪਾਕਿਸਤਾਨ ਦੇ ਕ੍ਰਿਕਟ ਬੋਰਡ ਜਲਦੀ ਹੀ ਏਸ਼ੀਅਨ ਕ੍ਰਿਕਟ ਕੌਂਸਲ (Asian Cricket Council) ਦੀ ਬੈਠਕ ‘ਚ ਇਕੱਠੇ ਨਜ਼ਰ ਆਉਣਗੇ। ਇਹ ਬੈਠਕ 4 ਫਰਵਰੀ ਨੂੰ ਹੋਣੀ ਹੈ, ਜਿਸ ‘ਚ ਦੋਵਾਂ ਕ੍ਰਿਕਟ ਬੋਰਡਾਂ ਵਿਚਾਲੇ ਭਖਵੀਂ ਬਹਿਸ ਹੋਣ ਦੀ ਸੰਭਾਵਨਾ ਹੈ। ਦੋਵਾਂ ਕ੍ਰਿਕਟ ਬੋਰਡਾਂ ਵਿਚਾਲੇ ਵਿਵਾਦ ਦਾ ਸਭ ਤੋਂ ਵੱਡਾ ਕਾਰਨ ਬੀਸੀਸੀਆਈ ਦੇ ਸਕੱਤਰ ਅਤੇ ਏਸ਼ੀਅਨ ਕ੍ਰਿਕਟ ਕੌਂਸਲ (ACC) ਦੇ ਪ੍ਰਧਾਨ ਜੈ ਸ਼ਾਹ ਦਾ ਉਹ ਬਿਆਨ ਹੈ, ਜਿਸ ਵਿਚ ਉਨ੍ਹਾਂ ਨੇ ਏਸ਼ੀਆ ਕੱਪ ਪਾਕਿਸਤਾਨ ਤੋਂ ਬਾਹਰ ਆਯੋਜਿਤ ਕਰਨ ਦੀ ਗੱਲ ਕੀਤੀ ਸੀ, ਜਦਕਿ ਪਾਕਿਸਤਾਨ ਨੂੰ ਟੂਰਨਾਮੈਂਟ ਦੀ ਮੇਜ਼ਬਾਨੀ ਕਰਨੀ ਚਾਹੀਦੀ ਸੀ। ਇਸ ਤੋਂ ਇਲਾਵਾ 2023 ਨੂੰ ਏਸੀਸੀ ਕੈਲੰਡਰ ਦਾ ਐਲਾਨ ਹੈ, ਜਿਸ ‘ਤੇ ਪੀਸੀਬੀ ਦਾ ਦੋਸ਼ ਹੈ ਕਿ ਕੈਲੰਡਰ ਨੂੰ ਉਨ੍ਹਾਂ ਨਾਲ ਸਲਾਹ ਕੀਤੇ ਬਿਨਾਂ ਇਕਤਰਫਾ ਬਣਾਇਆ ਗਿਆ ਹੈ। ਈਐਸਪੀਐਨ ਕ੍ਰਿਕਇੰਫੋ ਨੇ ਸੋਮਵਾਰ ਨੂੰ ਇੱਕ ਰਿਪੋਰਟ ਵਿੱਚ ਕਿਹਾ ਕਿ ਪੀਸੀਬੀ ਨੇ ਏਸੀਸੀ ਬੋਰਡ ਦੀ ਐਮਰਜੈਂਸੀ ਮੀਟਿੰਗ ਦੀ ਮੰਗ ਕੀਤੀ ਹੈ, ਜਿਸ ਦਾ ਐਲਾਨ ਪੀਸੀਬੀ ਦੇ ਚੇਅਰਮੈਨ ਨਜਮ ਸੇਠੀ ਨੇ ਅਗਲੇ ਮਹੀਨੇ ਹੋਣ ਦਾ ਐਲਾਨ ਕੀਤਾ ਹੈ। ਨਜਮ ਸੇਠੀ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ, ”ਕੁਝ ਸਮੇਂ ਤੋਂ ਏਸੀਸੀ ਬੋਰਡ ਦੀ ਕੋਈ ਮੀਟਿੰਗ ਨਹੀਂ ਹੋਈ ਹੈ ਅਤੇ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ ਅਤੇ ਅਸੀਂ ਉਨ੍ਹਾਂ ‘ਚੋਂ ਇਕ ਨੂੰ ਚੁਣੌਤੀ ਦਿੱਤੀ ਹੈ। ਹੁਣ ਚੰਗੀ ਖ਼ਬਰ ਇਹ ਹੈ ਕਿ ਅਸੀਂ ਉਸ ਨੂੰ ਬੋਰਡ ਦੀ ਮੀਟਿੰਗ ਲਈ ਮਨਾਉਣ ਦੇ ਯੋਗ ਹੋ ਗਏ ਹਾਂ ਅਤੇ ਮੈਂ ਇਸ ਵਿੱਚ ਸ਼ਾਮਲ ਹੋਵਾਂਗਾ। ਦੋਵਾਂ ਬੋਰਡਾਂ ਵਿਚਾਲੇ ਵਿਵਾਦ ਦੀ ਹੱਡੀ ਏਸ਼ੀਆ ਕੱਪ 2023 ਹੈ, ਜੋ ਸਤੰਬਰ ‘ਚ ਪਾਕਿਸਤਾਨ ‘ਚ ਹੋਣਾ ਹੈ। ਸ਼ਾਹ ਨੇ ਘੋਸ਼ਣਾ ਕੀਤੀ ਕਿ ਟੂਰਨਾਮੈਂਟ ਨੂੰ ਕਿਸੇ ਹੋਰ ਸਥਾਨ ‘ਤੇ ਤਬਦੀਲ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਭਾਰਤ ਪਾਕਿਸਤਾਨ ਦੀ ਯਾਤਰਾ ਨਹੀਂ ਕਰ ਸਕਦਾ ਹੈ। ਰਮੀਜ਼ ਰਾਜਾ, ਜੋ ਕਿ ਪੀਸੀਬੀ ਦੇ ਮੁਖੀ ਸਨ ਜਦੋਂ ਜੈ ਸ਼ਾਹ ਨੇ ਇਹ ਬਿਆਨ ਦਿੱਤਾ ਸੀ,ਉਨ੍ਹਾਂ ਨੇ ਇਸ ਬਿਆਨ ‘ਤੇ ਇਤਰਾਜ਼ ਜਤਾਇਆ ਅਤੇ ਕਿਹਾ ਕਿ ਪਾਕਿਸਤਾਨ ਇਸ ਸਾਲ ਦੇ ਅੰਤ ਵਿੱਚ ਵਨਡੇ ਵਿਸ਼ਵ ਕੱਪ ਲਈ ਭਾਰਤ ਦੀ ਯਾਤਰਾ ਨਹੀਂ ਕਰੇਗਾ। The post 4 ਫਰਵਰੀ ਨੂੰ ਏਸ਼ੀਅਨ ਕ੍ਰਿਕਟ ਕੌਂਸਲ ਦੀ ਬੈਠਕ, ਭਾਰਤ-ਪਾਕਿਸਤਾਨ ਕ੍ਰਿਕਟ ਬੋਰਡਾਂ ਵਿਚਾਲੇ ਭਖਵੀਂ ਬਹਿਸ ਦੀ ਸੰਭਾਵਨਾ appeared first on TheUnmute.com - Punjabi News. Tags:
|
ਦਿਗਵਿਜੇ ਸਿੰਘ ਦੇ ਸਰਜੀਕਲ ਸਟ੍ਰਾਈਕ ਵਾਲੇ ਬਿਆਨ ਨਾਲ ਕਾਂਗਰਸ ਸਹਿਮਤ ਨਹੀਂ: ਰਾਹੁਲ ਗਾਂਧੀ Tuesday 24 January 2023 08:39 AM UTC+00 | Tags: bharat-jodo-yatra breaking-news congress digvijaya-singh indian-army jammu jammu-and-kashmir lal-singh-and-gulan-nabi latest-news nagrota news punjab-congress rahul-gandhi surgical-strike the-unmute-breaking-news the-unmute-punjab udhampur ਚੰਡੀਗੜ੍ਹ, 24 ਜਨਵਰੀ 2023: ਕਾਂਗਰਸ (Congress) ਦੀ ਭਾਰਤ ਜੋੜੋ ਯਾਤਰਾ ਮੰਗਲਵਾਰ ਨੂੰ ਜੰਮੂ ਦੇ ਨਗਰੋਟਾ ਤੋਂ ਸ਼ੁਰੂ ਹੋਈ। ਇੱਥੋਂ ਇਹ ਕਾਫ਼ਲਾ ਕਰੀਬ ਪੰਜ ਕਿਲੋਮੀਟਰ ਪੈਦਲ ਚੱਲਦਾ ਹੋਇਆ ਅੱਗੇ ਵਧਿਆ। ਇਸ ਤੋਂ ਬਾਅਦ ਗੱਡੀਆਂ ‘ਚ ਸਵਾਰ ਹੋ ਕੇ ਝੱਜਰ ਕੋਟਲੀ ਪਹੁੰਚੇ। ਇੱਥੇ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਰੈਂਬਲ ਊਧਮਪੁਰ ਤੋਂ ਭਾਰਤ ਜੋੜੋ ਯਾਤਰਾ ਮੁੜ ਸ਼ੁਰੂ ਹੋਵੇਗੀ। ਰਾਹੁਲ ਗਾਂਧੀ ਨੇ ਜੰਮੂ ਦੇ ਝੱਜਰ ਕੋਟਲੀ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਯਾਤਰਾ ਨਾਲ ਉਨ੍ਹਾਂ ਦਾ ਟੀਚਾ ਭਾਜਪਾ ਅਤੇ ਆਰਐਸਐਸ ਵੱਲੋਂ ਪੈਦਾ ਕੀਤੇ ਗਏ ਨਫ਼ਰਤ ਦੇ ਮਾਹੌਲ ਖ਼ਿਲਾਫ਼ ਹੈ। ਜੰਮੂ-ਕਸ਼ਮੀਰ ਵਿੱਚ ਪੂਰਨ ਰਾਜ ਦਾ ਮੁੱਦਾ ਹੈ। ਸੂਬੇ ਵਿੱਚ ਜਲਦੀ ਤੋਂ ਜਲਦੀ ਵਿਧਾਨ ਸਭਾ ਬਹਾਲ ਕੀਤੀ ਜਾਵੇ। ਇਸ ਪੈਦਲ ਯਾਤਰਾ ਦੌਰਾਨ ਸਾਨੂੰ ਸੂਬੇ ਦੇ ਲੋਕਾਂ ਦੇ ਦੁੱਖ ਦਰਦ ਨੂੰ ਸਮਝਣ ਦਾ ਮੌਕਾ ਮਿਲ ਰਿਹਾ ਹੈ। ਕਾਂਗਰਸ (Congress) ਦੇ ਨੇਤਾ ਦਿਗਵਿਜੇ ਸਿੰਘ ਦੇ ਸਰਜੀਕਲ ਸਟ੍ਰਾਈਕ ਵਾਲੇ ਬਿਆਨ ਨਾਲ ਜੁੜੇ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਉਹ ਇਸ ਬਿਆਨ ਨਾਲ ਸਹਿਮਤ ਨਹੀਂ ਹਨ। ਫੌਜ ਕੁਝ ਵੀ ਕਰੇ, ਇਸ ਲਈ ਕਿਸੇ ਸਬੂਤ ਦੀ ਲੋੜ ਨਹੀਂ ਹੈ। ਇਹ ਦਿਗਵਿਜੇ ਸਿੰਘ ਦਾ ਨਿੱਜੀ ਵਿਚਾਰ ਹੈ। ਇਹ ਪਾਰਟੀ ਅਤੇ ਉਨ੍ਹਾਂ ਦਾ ਵਿਚਾਰ ਨਹੀਂ ਹੈ। ਸਾਬਕਾ ਮੰਤਰੀ ਲਾਲ ਸਿੰਘ ਅਤੇ ਗੁਲਨ ਨਬੀ ਨਾਲ ਜੁੜੇ ਸਵਾਲ ‘ਤੇ ਕਿਹਾ ਕਿ ਉਹ ਸਾਬਕਾ ਮੰਤਰੀ ਲਾਲ ਸਿੰਘ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ। ਉਨ੍ਹਾਂ ਫੇਰੀ ਦਾ ਸਵਾਗਤ ਕੀਤਾ। ਗ਼ੁਲਾਮ ਨਬੀ ਆਜ਼ਾਦ ਦੇ 90 ਫ਼ੀਸਦੀ ਆਗੂ ਉਨ੍ਹਾਂ ਦੀ ਪਾਰਟੀ ਵਿੱਚ ਹੀ ਹਨ। ਜੇਕਰ ਉਨ੍ਹਾਂ ਦੇ ਕਿਸੇ ਕਾਰਨਾਮੇ ਨਾਲ ਲਾਲ ਸਿੰਘ ਜਾਂ ਕਿਸੇ ਹੋਰ ਨੂੰ ਠੇਸ ਪਹੁੰਚੀ ਹੈ ਤਾਂ ਉਹ ਇਸ ਲਈ ਮੁਆਫ਼ੀ ਚਾਹੁੰਦੇ ਹਨ। ਇਕ ਹੋਰ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਜੰਮੂ-ਕਸ਼ਮੀਰ ਮੁਸ਼ਕਲ ਦੌਰ ‘ਚੋਂ ਲੰਘ ਰਿਹਾ ਹੈ। ਭਾਜਪਾ ਨੇ ਜੰਮੂ-ਕਸ਼ਮੀਰ ਵਿਚਾਲੇ ਖੱਡ ਪੈਦਾ ਕਰ ਦਿੱਤੀ ਹੈ। ਇਸ ਖੱਡ ਨੂੰ ਹਟਾਉਣਾ ਚਾਹੁੰਦੇ ਹਾਂ । ਪਿਆਰ ਦੀਆਂ ਇੱਕ ਨਹੀਂ, ਕਈ ਦੁਕਾਨਾਂ ਖੁੱਲ੍ਹਣੀਆਂ ਚਾਹੀਦੀਆਂ ਹਨ। ਹਿੰਸਾ ਨਾਲ ਕੁਝ ਵੀ ਹਾਸਲ ਨਹੀਂ ਕੀਤਾ ਜਾ ਸਕਦਾ। ਅਸੀਂ ਪਿਆਰ ਅਤੇ ਸਦਭਾਵਨਾ ਨਾਲ ਅੱਗੇ ਵਧ ਸਕਦੇ ਹਾਂ। The post ਦਿਗਵਿਜੇ ਸਿੰਘ ਦੇ ਸਰਜੀਕਲ ਸਟ੍ਰਾਈਕ ਵਾਲੇ ਬਿਆਨ ਨਾਲ ਕਾਂਗਰਸ ਸਹਿਮਤ ਨਹੀਂ: ਰਾਹੁਲ ਗਾਂਧੀ appeared first on TheUnmute.com - Punjabi News. Tags:
|
ਕਰਮਜੀਤ ਕੌਰ ਨੇ ਜ਼ਿਲ੍ਹਾ ਯੋਜਨਾ ਬੋਰਡ ਹੁਸ਼ਿਆਰਪੁਰ ਦੇ ਚੇਅਰਪਰਸਨ ਵਜੋਂ ਸਾਂਭਿਆ ਅਹੁਦਾ Tuesday 24 January 2023 08:46 AM UTC+00 | Tags: breaking-news district-planning-board-hoshiarpur karamjit-kaur latest-news news punjab-news ਹੁਸ਼ਿਆਰਪੁਰ, 24 ਜਨਵਰੀ, 2023: ਹੁਸ਼ਿਆਰਪੁਰ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਉਹਨਾਂ ਕਿਹਾ ਕਿ ਉਹ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਕਰਦੇ ਹਨ ਜੋ ਲਗਾਤਾਰ ਉਹਨਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਲੋਕ ਸੇਵਾ ਕਰਨ 'ਚ ਸਾਥ ਦਿੰਦੇ ਹਨ ਅਤੇ ਇਸੇ ਸਾਥ ਕਰਕੇ ਹੀ ਪਾਰਟੀ ਨੇ ਉਹਨਾਂ ਦੇ ਕਾਰਜਾਂ ਨੂੰ ਦੇਖਦਿਆਂ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਕਰਮਜੀਤ ਕੌਰ ਵਲੋ ਰਸਮੀ ਤੌਰ 'ਤੇ ਚਾਰਜ ਸੰਭਾਲਣ ਮੌਕੇ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਵਿਧਾਇਕ ਟਾਂਡਾ ਜਸਵੀਰ ਰਾਜਾ,ਵਿਧਾਇਕ ਦਸੂਹਾ ਕਰਮਬੀਰ ਘੁੰਮਣ, ਐਡਵੋਕੇਟ ਜਨਰਲ ਇੰਦਰਪਾਲ ਸਿੰਘ ਧੰਨਾ,ਲੋਕ ਸਭਾ ਇੰਚਾਰਜ ਹਰਮਿੰਦਰ ਸਿੰਘ ਬਖਸ਼ੀ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਵੀ ਹਾਜ਼ਰ ਸਨ। The post ਕਰਮਜੀਤ ਕੌਰ ਨੇ ਜ਼ਿਲ੍ਹਾ ਯੋਜਨਾ ਬੋਰਡ ਹੁਸ਼ਿਆਰਪੁਰ ਦੇ ਚੇਅਰਪਰਸਨ ਵਜੋਂ ਸਾਂਭਿਆ ਅਹੁਦਾ appeared first on TheUnmute.com - Punjabi News. Tags:
|
ਪ੍ਰਭਜੋਤ ਕੌਰ ਨੇ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਦੇ ਚੇਅਰਮੈਨ ਵਜੋਂ ਅਹੁਦਾ ਸਾਂਭਿਆ Tuesday 24 January 2023 08:52 AM UTC+00 | Tags: aam-aadmi-party breaking-news cm-bhagwant-mann district-planning-board district-planning-board-mohali kulwant-singh latest-news mla-kulwant-singh mohali news prabhjot-kaur punjab-government the-unmute-breaking-news the-unmute-punjabi-news ਐਸ.ਏ.ਐਸ ਨਗਰ, 24 ਜਨਵਰੀ 2023: ਪੰਜਾਬ ਸਰਕਾਰ ਵਲੋਂ ਸ੍ਰੀਮਤੀ ਪ੍ਰਭਜੋਤ ਕੌਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਲਾਇਆ ਗਿਆ ਹੈ। ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣਾ ਅਹੁਦਾ ਸੰਭਾਲਿਆ ਗਿਆ। ਇਸ ਦੌਰਾਨ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ, ਅਮਨ ਅਰੋੜਾ, ਚੇਤਨ ਸਿੰਘ ਜੋੜੇਮਾਜਰਾ, ਹਰਪਾਲ ਸਿੰਘ ਚੀਮਾ, ਬ੍ਰਹਮ ਸ਼ੰਕਰ ਸ਼ਰਮਾ ਜਿੰਪਾ ਅਤੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਸਮੇਤ ਪਤਵੰਤੇ ਹਾਜ਼ਰ ਸਨ। ਉਨ੍ਹਾਂ ਨੇ ਸ੍ਰੀਮਤੀ ਪ੍ਰਭਜੋਤ ਕੌਰ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਅਦਾਰੇ ਤੇ ਸੰਸਥਾ ਦੀ ਜ਼ਿੰਮੇਵਾਰੀ ਇਮਾਨਦਾਰ ਤੇ ਮਿਹਨਤੀ ਲੋਕਾਂ ਨੂੰ ਸੌਂਪ ਰਹੀ ਹੈ। ਜਦੋਂ ਵੱਖੋ ਵੱਖੋ ਸੰਸਥਾਵਾਂ ਤੇ ਅਦਾਰੇ ਪੂਰਨ ਇਮਾਨਦਾਰੀ ਨਾਲ ਕੰਮ ਕਰਨਗੇ ਤਾਂ ਪੰਜਾਬ ਨੂੰ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰਨਾ ਭਰੋਸਾ ਹੈ ਕਿ ਸ਼੍ਰੀਮਤੀ ਪ੍ਰਭਜੋਤ ਕੌਰ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਉਣਗੇ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ੍ਰੀਮਤੀ ਪ੍ਰਭਜੋਤ ਕੌਰ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ, ਜਿਹਨਾਂ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟਾ ਕੇ ਉਹਨਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਪ੍ਰਤੀਬੱਧਤਾ ਨਾਲ ਨਿਭਾਉਣਗੇ । ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਲੋਕਾਂ ਦੀਆਂ ਆਸਾਂ ‘ਤੇ ਖ਼ਰਾ ਉਤਰਨ ਲਈ ਪੂਰੇ ਪੂਰੇ ਯਤਨ ਕੀਤੇ ਜਾਣਗੇ । ਜ਼ਿਲ੍ਹੇ ਦੀ ਤਰੱਕੀ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਵਾਸਤੇ ਪੁਰਜ਼ੋਰ ਕੰਮ ਕਰਨਗੇ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ। The post ਪ੍ਰਭਜੋਤ ਕੌਰ ਨੇ ਜ਼ਿਲ੍ਹਾ ਯੋਜਨਾ ਬੋਰਡ ਮੋਹਾਲੀ ਦੇ ਚੇਅਰਮੈਨ ਵਜੋਂ ਅਹੁਦਾ ਸਾਂਭਿਆ appeared first on TheUnmute.com - Punjabi News. Tags:
|
56 ਤਬਾਦਲੇ ਝੱਲ ਚੁੱਕੇ IAS ਅਸ਼ੋਕ ਖੇਮਕਾ ਨੇ ਹਰਿਆਣਾ ਸਰਕਾਰ ਤੋਂ ਇਸ ਵਿਭਾਗ 'ਚ ਮੰਗੀ ਨਿਯੁਕਤੀ Tuesday 24 January 2023 09:05 AM UTC+00 | Tags: breaking-news haryana haryana-news ias ias-officer-ashok-khemka india news the-unmute-breaking-news the-unmute-latest-update the-unmute-punjabi-news vigilance-department-haryana ਚੰਡੀਗੜ੍ਹ 24 ਜਨਵਰੀ 2023: ਹਰਿਆਣਾ ਦੇ ਸੀਨੀਅਰ ਆਈਏਐਸ ਅਧਿਕਾਰੀ ਅਸ਼ੋਕ ਖੇਮਕਾ (IAS Ashok Khemka) ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ ਵਿਜੀਲੈਂਸ ਵਿਭਾਗ ਵਿੱਚ ਕਾਰਜਕਾਲ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੀ ਪੇਸ਼ਕਸ਼ ਕੀਤੀ ਹੈ। ਤਿੰਨ ਦਹਾਕਿਆਂ ਤੱਕ ਫੈਲੇ ਆਪਣੇ ਕਰੀਅਰ ਦੌਰਾਨ, ਖੇਮਕਾ ਨੇ ਇੱਕ ਇਮਾਨਦਾਰ ਅਫਸਰ ਵਜੋਂ ਆਪਣੀ ਸਾਖ ਬਣਾਈ ਹੈ। ਉਸ ਦੇ ਹੁਣ ਤੱਕ 50 ਤੋਂ ਵੱਧ ਤਬਾਦਲੇ ਹੋ ਚੁੱਕੇ ਹਨ। ਆਪਣੇ ਪੱਤਰ ਵਿੱਚ ਅਸ਼ੋਕ ਖੇਮਕਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਉਨ੍ਹਾਂ ਨੇ ਆਪਣਾ ਕਰੀਅਰ ਕੁਰਬਾਨ ਕਰ ਦਿੱਤਾ। ਖੇਮਕਾ ਲਗਾਤਾਰ ਤਬਾਦਲਿਆਂ ਕਾਰਨ ਸੁਰਖੀਆਂ ਵਿੱਚ ਰਹਿੰਦੇ ਹਨ। ਇਸ ਸਮੇਂ ਅਸ਼ੋਕ ਖੇਮਕਾ ਪੁਰਾਲੇਖ ਵਿਭਾਗ ਵਿੱਚ ਤਾਇਨਾਤ ਹਨ। ਖੇਮਕਾ ਨੇ ਕਿਹਾ ਕਿ ਉਨ੍ਹਾਂ ਦੀਆਂ ਮੌਜੂਦਾ ਤਾਇਨਾਤੀਆਂ ਵਿੱਚ ਲੋੜੀਂਦਾ ਕੰਮ ਨਹੀਂ ਹੈ, ਪਰ ਕੁਝ ਅਧਿਕਾਰੀ ਕਈ ਚਾਰਜਾਂ ਅਤੇ ਵਿਭਾਗਾਂ ਦੇ ਬੋਝ ਹੇਠ ਦੱਬੇ ਹੋਏ ਹਨ। ਖੇਮਕਾ ਨੇ 23 ਜਨਵਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਕੰਮ ਦੀ ਇੱਕ ਤਰਫਾ ਵੰਡ ਜਨਤਕ ਹਿੱਤ ਵਿੱਚ ਨਹੀਂ ਹੈ। 9 ਜਨਵਰੀ ਨੂੰ ਹਰਿਆਣਾ ਸਰਕਾਰ ਨੇ ਖੇਮਕਾ ਦਾ ਤਬਾਦਲਾ ਕਰ ਦਿੱਤਾ ਸੀ। ਕਰੀਬ 31 ਸਾਲਾਂ ਦੇ ਕਰੀਅਰ ਵਿੱਚ ਇਹ ਉਨ੍ਹਾਂ ਦੀ 56ਵੀਂ ਪੋਸਟਿੰਗ ਹੈ। ਖੇਮਕਾ ਨੂੰ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵਿੱਚ ਵਧੀਕ ਮੁੱਖ ਸਕੱਤਰ ਤੋਂ ਪੁਰਾਲੇਖ ਵਿਭਾਗ ਵਿੱਚ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਖੇਮਕਾ, ਹਰਿਆਣਾ ਕੇਡਰ ਦੇ 1991 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ ਅਧਿਕਾਰੀ, 2012 ਵਿੱਚ ਰਾਸ਼ਟਰੀ ਸੁਰਖੀਆਂ ਵਿੱਚ ਆਏ ਜਦੋਂ ਉਨ੍ਹਾਂ ਨੇ ਕਾਂਗਰਸ ਨੇਤਾ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਨਾਲ ਜੁੜੇ ਗੁਰੂਗ੍ਰਾਮ ਜ਼ਮੀਨੀ ਸੌਦੇ ਦੇ ਇੰਤਕਾਲ ਨੂੰ ਰੱਦ ਕਰ ਦਿੱਤਾ। ਇਹ ਜ਼ਮੀਨ ਦੇ ਇੱਕ ਟੁਕੜੇ ਦੀ ਮਲਕੀਅਤ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਦਾ ਹਿੱਸਾ ਹੈ। ਆਪਣੇ ਪੱਤਰ ਵਿੱਚ ਆਈਏਐਸ ਅਧਿਕਾਰੀ ਅਸ਼ੋਕ ਖੇਮਕਾ (IAS Ashok Khemka) ਨੇ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਭ੍ਰਿਸ਼ਟਾਚਾਰ ਸਰਵ ਵਿਆਪਕ ਹੈ। ਜਦੋਂ ਮੈਂ ਭ੍ਰਿਸ਼ਟਾਚਾਰ ਨੂੰ ਦੇਖਦਾ ਹਾਂ, ਤਾਂ ਇਹ ਮੇਰੀ ਆਤਮਾ ਨੂੰ ਦੁਖੀ ਕਰਦਾ ਹੈ। ਮੈਂ ਕੈਂਸਰ ਨੂੰ ਜੜ੍ਹੋਂ ਪੁੱਟਣ ਦੇ ਜੋਸ਼ ਵਿੱਚ ਆਪਣਾ ਕਰੀਅਰ ਕੁਰਬਾਨ ਕਰ ਦਿੱਤਾ ਹੈ। ਅਖੌਤੀ ਸਰਕਾਰੀ ਨੀਤੀ ਅਨੁਸਾਰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟੇ ਬਿਨਾਂ, ਨਾਗਰਿਕ ਦਾ ਆਪਣੀ ਅਸਲ ਸਮਰੱਥਾ ਨੂੰ ਸਾਕਾਰ ਕਰਨ ਦਾ ਸੁਪਨਾ ਕਦੇ ਸਾਕਾਰ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿਚ ਹਮੇਸ਼ਾ ਮੋਹਰੀ ਰਹੇ ਹਨ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਵਿਜੀਲੈਂਸ ਸਰਕਾਰ ਦਾ ਮੁੱਖ ਹਿੱਸਾ ਹੈ। The post 56 ਤਬਾਦਲੇ ਝੱਲ ਚੁੱਕੇ IAS ਅਸ਼ੋਕ ਖੇਮਕਾ ਨੇ ਹਰਿਆਣਾ ਸਰਕਾਰ ਤੋਂ ਇਸ ਵਿਭਾਗ ‘ਚ ਮੰਗੀ ਨਿਯੁਕਤੀ appeared first on TheUnmute.com - Punjabi News. Tags:
|
Earthquake: ਦਿੱਲੀ-ਐਨਸੀਆਰ 'ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਆਏ ਲੋਕ Tuesday 24 January 2023 09:16 AM UTC+00 | Tags: breaking-news delhi delhi-earthquake delhi-ncr delhi-ncr-news earthquake earthquake-shocks earthquake-tremors latest-news news punjab-news the-unmute-breaking-news the-unmute-news the-unmute-punjabi-news ਚੰਡੀਗੜ੍ਹ 24 ਜਨਵਰੀ 2023: ਦਿੱਲੀ-ਐਨਸੀਆਰ (Delhi-NCR) ਵਿੱਚ ਅੱਜ ਦੁਪਹਿਰ ਕਰੀਬ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਇਕ-ਦੋ ਨਹੀਂ ਸਗੋਂ ਕਈ ਥਾਵਾਂ ‘ਤੇ ਲੋਕਾਂ ਨੇ ਭੂਚਾਲ ਦੇ ਤਿੰਨ ਝਟਕੇ ਮਹਿਸੂਸ ਕੀਤੇ। ਪ੍ਰਾਪਤ ਜਾਣਕਾਰੀ ਅਨੁਸਾਰ ਲਖਨਊ ਤੋਂ ਲੈ ਕੇ ਨੋਇਡਾ ਗਾਜ਼ੀਆਬਾਦ ਤੱਕ ਦੇ ਲੋਕਾਂ ਨੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਹਨ । ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਭੂਚਾਲ ਦੇ ਕੇਂਦਰ ਨੇਪਾਲ ਦੱਸਿਆ ਜਾ ਰਿਹਾ ਹੈ ਅਤੇ ਇਸ ਦੀ ਤੀਬਰਤਾ 5.4 ਦੱਸੀ ਜਾ ਰਹੀ ਹੈ | ਜਾਣੋ ਭੂਚਾਲ ਕਿਵੇਂ ਆਉਂਦੇ ਹਨ?ਭੂਚਾਲ ਆਉਣ ਦਾ ਮੁੱਖ ਕਾਰਨ ਧਰਤੀ ਦੇ ਅੰਦਰ ਪਲੇਟਾਂ ਦਾ ਟਕਰਾਉਣਾ ਹੈ। ਧਰਤੀ ਦੇ ਅੰਦਰ ਸੱਤ ਪਲੇਟਾਂ ਹਨ ਜੋ ਲਗਾਤਾਰ ਘੁੰਮਦੀਆਂ ਰਹਿੰਦੀਆਂ ਹਨ। ਜਦੋਂ ਇਹ ਪਲੇਟਾਂ ਕਿਸੇ ਬਿੰਦੂ ‘ਤੇ ਟਕਰਾ ਜਾਂਦੀਆਂ ਹਨ, ਤਾਂ ਉੱਥੇ ਇੱਕ ਫਾਲਟ ਲਾਈਨ ਜ਼ੋਨ ਬਣ ਜਾਂਦਾ ਹੈ ਅਤੇ ਸਤ੍ਹਾ ਦੇ ਕੋਨੇ ਫੋਲਡ ਹੋ ਜਾਂਦੇ ਹਨ। ਸਤਹਿ ਦੇ ਕੋਨੇ ਦੇ ਕਾਰਨ, ਉੱਥੇ ਦਬਾਅ ਬਣਦਾ ਹੈ ਅਤੇ ਪਲੇਟਾਂ ਟੁੱਟਣੀਆਂ ਸ਼ੁਰੂ ਹੋ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੇ ਟੁੱਟਣ ਨਾਲ ਅੰਦਰਲੀ ਊਰਜਾ ਬਾਹਰ ਨਿਕਲਣ ਦਾ ਰਸਤਾ ਲੱਭ ਲੈਂਦੀ ਹੈ, ਜਿਸ ਕਾਰਨ ਧਰਤੀ ਹਿੱਲ ਜਾਂਦੀ ਹੈ ਅਤੇ ਅਸੀਂ ਇਸ ਨੂੰ ਭੂਚਾਲ ਸਮਝਦੇ ਹਾਂ। The post Earthquake: ਦਿੱਲੀ-ਐਨਸੀਆਰ ‘ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਆਏ ਲੋਕ appeared first on TheUnmute.com - Punjabi News. Tags:
|
Australian Open 2023: ਸਾਨੀਆ ਮਿਰਜ਼ਾ ਤੇ ਬੋਪੰਨਾ ਦੀ ਜੋੜੀ ਮਿਕਸਡ ਡਬਲਜ਼ ਦੇ ਸੈਮੀਫਾਈਨਲ 'ਚ ਪਹੁੰਚੀ Tuesday 24 January 2023 09:44 AM UTC+00 | Tags: australian-open-2023 breaking-news mixed-doubles-tennjis news rohan-bopanna sania-mirza sports-news teennis-news the-unmute-breaking-news the-unmute-latest-update the-unmute-punjabi-news ਚੰਡੀਗੜ੍ਹ 24 ਜਨਵਰੀ 2023: ਭਾਰਤੀ ਜੋੜੀ ਸਾਨੀਆ ਮਿਰਜ਼ਾ (Sania Mirza) ਅਤੇ ਰੋਹਨ ਬੋਪੰਨਾ (Rohan Bopanna)ਨੇ ਮੰਗਲਵਾਰ, 24 ਜਨਵਰੀ ਨੂੰ ਕੁਆਰਟਰ ਫਾਈਨਲ ਮੈਚ ਵਿੱਚ ਵਿਰੋਧੀ ਟੀਮ ਨੂੰ ਵਾਕਓਵਰ ਦੇਣ ਤੋਂ ਬਾਅਦ ਆਸਟ੍ਰੇਲੀਅਨ ਓਪਨ 2023 ਵਿੱਚ ਮਿਕਸਡ ਡਬਲਜ਼ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। 2016 ਵਿੱਚ ਭਾਰਤੀ ਸਟਾਰ ਇਵਾਨ ਡੋਡਿਗ ਦੇ ਨਾਲ ਆਖ਼ਰੀ-ਚਾਰ ਪੜਾਅ ਵਿੱਚ ਪਹੁੰਚਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਸਾਨੀਆ ਆਸਟ੍ਰੇਲੀਅਨ ਓਪਨ ਵਿੱਚ ਮਿਕਸਡ ਡਬਲਜ਼ ਸੈਮੀਫਾਈਨਲ ਵਿੱਚ ਹੈ।ਸਾਨੀਆ ਮਿਰਜ਼ਾ ਅਤੇ ਰੋਹਨ ਬੋਪੰਨਾ ਦੀਆਂ ਵਿਰੋਧੀਆਂ ਜੇਲੇਨਾ ਓਸਟਾਪੇਂਕੋ ਅਤੇ ਡੇਵਿਡ ਵੇਗਾ ਹਰਨਾਂਡੇਜ਼ ਨੇ ਆਪਣੇ ਕੁਆਰਟਰ ਫਾਈਨਲ ਮੈਚ ਤੋਂ ਹਟ ਗਏ, ਜੋ ਮਾਰਗਰੇਟ ਕੋਰਟ ਏਰੀਨਾ ਵਿੱਚ ਦੁਪਹਿਰ ਦੇ ਸੈਸ਼ਨ ਲਈ ਨਿਰਧਾਰਤ ਕੀਤਾ ਗਿਆ ਸੀ। ਓਸਤਾਪੇਂਕੋ ਪਹਿਲੇ ਦਿਨ ਮਹਿਲਾ ਸਿੰਗਲਜ਼ ਦੇ ਕੁਆਰਟਰ ਫਾਈਨਲ ਵਿੱਚ ਸ਼ਾਮਲ ਸੀ। ਨਿਰਾਸ਼ਾਜਨਕ ਪ੍ਰਦਰਸ਼ਨ ‘ਚ ਉਹ 22ਵਾਂ ਦਰਜਾ ਪ੍ਰਾਪਤ ਏਲੇਨਾ ਰਾਇਬਾਕੀਨਾ ਤੋਂ ਸਿੱਧੇ ਸੈੱਟਾਂ ‘ਚ ਹਾਰ ਗਈ। ਸਾਨੀਆ ਅਤੇ ਬੋਪੰਨਾ ਨੇ ਸੋਮਵਾਰ ਨੂੰ ਮੈਲਬੌਰਨ ਵਿੱਚ ਏਰੀਅਲ ਬੇਹਰ ਅਤੇ ਮਾਕੋਤੋ ਨਿਨੋਮੀਆ ਨੂੰ 6-4, 7-6 (9) ਨਾਲ ਹਰਾ ਕੇ ਰਾਊਂਡ ਆਫ 16 ਵਿੱਚ ਜਿੱਤ ਦਰਜ ਕੀਤੀ ਸੀ । The post Australian Open 2023: ਸਾਨੀਆ ਮਿਰਜ਼ਾ ਤੇ ਬੋਪੰਨਾ ਦੀ ਜੋੜੀ ਮਿਕਸਡ ਡਬਲਜ਼ ਦੇ ਸੈਮੀਫਾਈਨਲ ‘ਚ ਪਹੁੰਚੀ appeared first on TheUnmute.com - Punjabi News. Tags:
|
ਮਾਨ ਸਰਕਾਰ ਅੰਮ੍ਰਿਤਸਰ ਸ਼ਹਿਰ ਵਿਖੇ ਸੀਵਰੇਜ ਦੇ ਕੰਮਾਂ 'ਤੇ ਖਰਚੇਗੀ ਤਕਰੀਬਨ 6.41 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਝਰ Tuesday 24 January 2023 10:57 AM UTC+00 | Tags: aam-aadmi-party amritsar breaking-news dr-inderbir-singh-nijjar mann-government news pollution-free-environment punjab-government sewerage-works the-unmute-breaking-news the-unmute-punjabi-news ਚੰਡੀਗੜ੍ਹ, 24 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਵਿਖੇ ਸੀਵਰੇਜ ਦੀ ਸਫ਼ਾਈ ‘ਤੇ ਤਕਰੀਬਨ 6.41 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਸੁਪਰ ਸਕਰ ਮਸ਼ੀਨਾਂ ਨਾਲ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਅਤੇ ਕੇਂਦਰੀ ਹਲਕੇ ਵਿੱਚ ਮੁੱਖ ਸੀਵਰੇਜ ਲਾਈਨਾਂ ਅਤੇ ਬ੍ਰਾਂਚ ਸੀਵਰ ਲਾਈਨਾਂ ਦੀ ਸਫਾਈ ਕਰਨ ਲਈ ਤਕਰੀਬਨ 1.82 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਅੰਮ੍ਰਿਤਸਰ ਸ਼ਹਿਰ ਦੇ ਪੂਰਬੀ ਹਲਕੇ ਵਿੱਚ ਮੁੱਖ ਸੀਵਰ ਲਾਈਨਾਂ ਨੂੰ ਸੁਪਰ ਸਕਰ ਮਸ਼ੀਨ ਨਾਲ ਸਫਾਈ ਕੀਤੀ ਜਾਵੇਗੀ। ਜਿਸ ‘ਤੇ 1.18 ਕਰੋੜ ਰੁਪਏ ਖਰਚ ਕੀਤੇ ਜਾਣਗੇ। ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਅੰਮ੍ਰਿਤਸਰ ਸ਼ਹਿਰ ਦੇ ਪੱਛਮੀ ਹਲਕੇ ਅਤੇ ਉੱਤਰੀ ਹਲਕੇ ਵਿੱਚ ਸੁਪਰ ਸਕਰ ਮਸ਼ੀਨਾਂ ਨਾਲ ਮੁੱਖ ਸੀਵਰੇਜ ਲਾਈਨਾਂ ਅਤੇ ਬ੍ਰਾਂਚ ਸੀਵਰ ਲਾਈਨਾਂ ਦੀ ਸਫਾਈ ਕੀਤੀ ਜਾਵੇਗੀ। ਇਹਨਾਂ ਕੰਮਾਂ ਤੇ ਕ੍ਰਮਵਾਰ 1.84 ਕਰੋੜ ਅਤੇ 1.57 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿੱਖੇ ਸੀਵਰੇਜ ਲਾਈਨਾਂ ਦੀ ਸਫਾਈ ਲਈ ਸੁਪਰ ਸਕਰ ਮਸੀਨਾਂ ਵਿਭਾਗ ਵੱਲੋ ਮੁਹੱਈਆ ਕਰਵਾਈਆਂ ਜਾਣਗੀਆ। ਉਨ੍ਹਾਂ ਨੇ ਅੱਗੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਸੀਵਰੇਜ ਦੀ ਸਫਾਈ ਲਈ ਦਫਤਰੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਗੰਦਗੀ ਅਤੇ ਪ੍ਰਦੂਸਣ ਤੋਂ ਹੋਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣੱਵਤਾ ਨੂੰ ਯਕੀਨੀ ਬਣਾਇਆ ਜਾਵੇ ਕਿਉ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਸਕੇ। The post ਮਾਨ ਸਰਕਾਰ ਅੰਮ੍ਰਿਤਸਰ ਸ਼ਹਿਰ ਵਿਖੇ ਸੀਵਰੇਜ ਦੇ ਕੰਮਾਂ ‘ਤੇ ਖਰਚੇਗੀ ਤਕਰੀਬਨ 6.41 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਝਰ appeared first on TheUnmute.com - Punjabi News. Tags:
|
ਵਿਧਾਨ ਸਭਾ ਸਪੀਕਰ ਵੱਲੋਂ ਵਿਦਿਆਰਥੀਆਂ ਨੂੰ ਸਿਲੇਬਸ ਦੇ ਨਾਲ-ਨਾਲ ਹੋਰ ਕਿਤਾਬਾਂ ਵੀ ਪੜਨ ਲਈ ਸਲਾਹ Tuesday 24 January 2023 11:26 AM UTC+00 | Tags: books breaking-news cm-bhagwant-mann kultar-singh-sandhawan latest-news news speaker-of-the-punjab-vidhan-sabh student the-unmute-breaking-news the-unmute-punjabi-news ਚੰਡੀਗੜ, 24 ਜਨਵਰੀ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਸਿਲੇਬਸ ਦੀਆਂ ਕਿਤਾਬਾਂ ਦੇ ਨਾਲ ਨਾਲ ਹੋਰ ਪੁਸਤਕਾਂ ਵੀ ਪੜਨ ਦੀ ਸਲਾਹ ਦਿੱਤੀ ਹੈ ਤਾਂ ਜੋ ਉਨਾਂ ਦਾ ਗਿਆਨ ਸਿਲੇਬਸ ਦੀ ਪੜਾਈ ਤੱਕ ਹੀ ਸੀਮਤ ਨਾ ਰਹੇ। ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਅੱਜ ਵਿਧਾਨ ਸਭਾ ਵਿੱਚ ਸਨਮਾਨ ਕਰਨ ਮੌਕੇ ਸ. ਸੰਧਵਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕੇਵਲ ਸਿਲੇਬਸ ਤੱਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ ਸਗੋਂ ਉਨਾਂ ਨੂੰ ਇਤਿਹਾਸ ਅਤੇ ਸਾਹਿਤ ਸਣੇ ਹੋਰ ਵੀ ਕਿਤਾਬਾਂ ਪੜਨੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਸਾਹਿਤ ਮਨੁੱਖ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਦਾ ਹੈ ਜਿਸ ਕਰਕੇ ਹਰੇਕ ਬੱਚੇ ਨੂੰ ਨਾਵਲ, ਕਹਾਣੀਆਂ, ਕਵਿਤਾਵਾਂ ਆਦਿ ਜ਼ਰੂਰ ਪੜਨੀਆਂ ਚਾਹੀਦੀਆਂ ਹਨ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਦਾ ਚੌਤਰਫ਼ਾ ਵਿਕਾਸ ਯਕੀਨੀ ਬਨਾਉਣ ਦੀ ਦਿਸ਼ਾ ਵੱਲ ਪੇਸ਼ਕਦਮੀ ਕੀਤੀ ਹੈ। ਸਕੂਲੀ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਲਈ 100 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਯਤਨ ਆਰੰਭ ਕੀਤੇ ਗਏ ਹਨ ਅਤੇ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਵੀ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ ਸਕੂਲ ਸਿੱਖਿਆ ਪ੍ਰਸ਼ਾਸ਼ਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਵਾਉਣ ਲਈ ਅੰਤਰਰਾਸ਼ਟਰੀ ਸਿੱਖਿਆ ਮਾਮਲੇ ਸੈੱਲ (ਇੰਟਰਨੈਸ਼ਨਲ ਐਜੂਕੇਸ਼ਨ ਅਫ਼ੇਅਰਜ਼ ਸੈੱਲ) ਦੀ ਸਥਾਪਨਾ ਕੀਤੀ ਗਈ ਹੈ ਤਾਂ ਜੋ ਉਹ ਪੜਾਈ ਦੀਆਂ ਨਵੀਂਆਂ ਤਕਨੀਕਾਂ ਸਿੱਖ ਕੇ ਬੱਚਿਆਂ ਨੂੰ ਚੰਗੀ ਸੇਧ ਦੇ ਸਕਣ। ਇਸ ਮੌਕੇ ਸਪੀਕਰ ਨੇ ਏ.ਐਨ.ਗੁਜ਼ਰਾਲ ਸੀਨੀਅਰ ਸਕੈਂਡਰੀ ਸਕੂਲ ਜਲੰਧਰ ਦੀ ਵਿਦਿਆਰਥਣ ਪੂਜਾ ਕੁਮਾਰੀ, ਕਾਮਨਾ ਅਤੇ ਮੁਸਕਾਨ ਨੂੰ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਲਈ ਸਨਮਾਨਿਤ ਕੀਤਾ। ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਜੈ ਕ੍ਰਿਸ਼ਨ ਸਿੰਘ ਰੋੜੀ, ਗੁਰਮੀਤ ਸਿੰਘ ਖੁੱਡੀਆਂ, ਜਗਰੂਪ ਸਿੰਘ ਅਤੇ ਦਲਜੀਤ ਸਿੰਘ ਗਰੇਵਾਲ (ਸਾਰੇ ਵਿਧਾਇਕ) ਵੀ ਹਜ਼ਰ ਸਨ। The post ਵਿਧਾਨ ਸਭਾ ਸਪੀਕਰ ਵੱਲੋਂ ਵਿਦਿਆਰਥੀਆਂ ਨੂੰ ਸਿਲੇਬਸ ਦੇ ਨਾਲ-ਨਾਲ ਹੋਰ ਕਿਤਾਬਾਂ ਵੀ ਪੜਨ ਲਈ ਸਲਾਹ appeared first on TheUnmute.com - Punjabi News. Tags:
|
ਇਮਾਨਦਾਰੀ ਦੀ ਵੱਡੀ ਮਿਸਾਲ, ਆਟੋ ਚਾਲਕ ਨੇ ਸੋਨਾ ਤੇ 4 ਲੱਖ ਰੁਪਏ ਦੀ ਨਕਦੀ ਦਾ ਲਵਾਰਿਸ ਬੈਗ ਕੀਤਾ ਪੁਲਿਸ ਦੇ ਹਵਾਲੇ Tuesday 24 January 2023 11:35 AM UTC+00 | Tags: 4 breaking-news honesty news punjab-news tarn-taran the-unmute-breaking-news the-unmute-latest-news the-unmute-punjabi-news ਚੰਡੀਗੜ, 24 ਜਨਵਰੀ 2023: ਜ਼ਿਲ੍ਹਾ ਤਰਨ ਤਾਰਨ ਵਿੱਚ ਇਮਾਨਦਾਰੀ ਦੀ ਵੱਡੀ ਮਿਸਾਲ ਦੇਖਣ ਨੂੰ ਮਿਲੀ, ਤਰਨ ਤਾਰਨ ਦੇ ਕਸਬਾ ਝਬਾਲ ਦੇ ਵਸਨੀਕ ਇੱਕ ਆਟੋ ਚਾਲਕ ਨੂੰ ਝਬਾਲ ਚੌਂਕ ਵਿੱਚ ਲਵਾਰਿਸ ਬੈਗ ਮਿਲਿਆ, ਜਿਸ ਵਿੱਚ ਕਰੀਬ 5-6 ਤੋਲੇ ਸੋਨਾ ਅਤੇ ਨਗਦ 4 ਲੱਖ ਰੁਪਏ ਸੀ। ਆਟੋ ਚਾਲਕ ਨੇ ਆਪਣੀ ਇਮਾਨਦਾਰੀ ਦੀ ਮਿਸਾਲ ਦਿੰਦਿਆਂ ਇਹ ਬੈਗ ਪੁਲਿਸ ਹਵਾਲੇ ਕਰ ਕੀਤਾ, ਇਸ ਮੌਕੇ ਐਸ.ਐਸ.ਪੀ ਤਰਨ ਤਾਰਨ ਨੇ ਆਟੋ ਚਾਲਕ ਪਰਮਜੀਤ ਸਿੰਘ ਦੀ ਇਮਾਨਦਾਰੀ ਤੋਂ ਖੁਸ਼ ਹੋ ਕੇ ਆਟੋ ਚਾਲਕ ਨੂੰ ਪੰਜਾਬ ਪੁਲਿਸ ਦਾ ਪ੍ਰਸੰਸਾ ਪੱਤਰ ਅਤੇ 11 ਹਜ਼ਾਰ ਰੁਪਏ ਨਗਦ ਇਨਾਮ ਦਿੱਤਾ ਅਤੇ ਬੈਗ ਨੂੰ ਅਸਲ ਮਾਲਕਾ ਹਵਾਲੇ ਕਰ ਕੀਤਾ।
The post ਇਮਾਨਦਾਰੀ ਦੀ ਵੱਡੀ ਮਿਸਾਲ, ਆਟੋ ਚਾਲਕ ਨੇ ਸੋਨਾ ਤੇ 4 ਲੱਖ ਰੁਪਏ ਦੀ ਨਕਦੀ ਦਾ ਲਵਾਰਿਸ ਬੈਗ ਕੀਤਾ ਪੁਲਿਸ ਦੇ ਹਵਾਲੇ appeared first on TheUnmute.com - Punjabi News. Tags:
|
ਖ਼ਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ: ਬ੍ਰਮ ਸ਼ੰਕਰ ਜਿੰਪਾ Tuesday 24 January 2023 11:41 AM UTC+00 | Tags: aam-aadmi-party brahm-shankar-jimpa breaking-news cm-bhagwant-mann damaged-crops farmers farmer-welfare farmer-welfare-scheme news punjab-crops punjab-damaged-crops punjab-government the-unmute-breaking-news ਚੰਡੀਗੜ੍ਹ, 24 ਜਨਵਰੀ 2023: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਭੇਦਭਾਵ ਦੇ ਜਾਰੀ ਰੱਖੇਗੀ। ਉਨ੍ਹਾਂ ਬੀਤੇ ਦਿਨੀਂ ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਲਈ ਮੁੱਖ ਮੰਤਰੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਫਾਜ਼ਿਲਕਾ ਵਿੱਚ 2020 'ਚ ਆਏ ਹੜ੍ਹਾਂ ਦੀ ਮੁਆਵਜ਼ਾਂ ਰਾਸ਼ੀ ਪਿਛਲੀ ਸਰਕਾਰ ਨੂੰ ਵੰਡਣੀ ਚਾਹੀਦੀ ਸੀ ਪਰ ਉਨ੍ਹਾਂ ਮੁਆਵਜ਼ਾਂ ਦੇਣ ਲਈ ਇਕ ਰੁਪਿਆ ਵੀ ਨਹੀਂ ਖਰਚਿਆ। ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਸਿਰਫ ਫੋਕੀ ਬਿਆਨਬਾਜ਼ੀ ਕਰਦੀਆਂ ਸਨ, ਲੋਕ ਭਲਾਈ ਲਈ ਕੋਈ ਕਾਰਜ ਨਹੀਂ ਕੀਤਾ ਜਾਂਦਾ ਸੀ। ਜਦਕਿ ਹੁਣ ਮਾਨ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਆਮ ਘਰਾਂ ਵਿਚੋਂ ਆਏ ਹਨ ਅਤੇ ਆਮ ਲੋਕਾਂ ਦੀਆਂ ਦੁੱਖ-ਤਕਲੀਫਾਂ ਤੇ ਮੁਸ਼ਕਿਲਾਂ ਨੂੰ ਨੇੜਿਓਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਦਾ ਵੱਡੇ ਪੱਧਰ 'ਤੇ ਨੁਕਸਾਨ ਕੀਤਾ ਹੈ ਪਰ ਮਾਨ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਪਹਿਲ ਦੇ ਆਧਾਰ 'ਤੇ ਕਰਵਾਉਣੇ ਜਾਰੀ ਰੱਖੇਗੀ ਤਾਂ ਜੋ ਪੰਜਾਬ ਮੁੜ ਤੋਂ ਖੁਸ਼ਹਾਲ ਹੋਵੇ ਅਤੇ ਤਰੱਕੀ ਕਰ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਲੋਕ ਕੰਮਾਂ ਪ੍ਰਤੀ ਦ੍ਰਿੜਤਾ ਅਤੇ ਸੁਹਿਰਦਤਾ ਇਸੇ ਗੱਲ ਤੋਂ ਝਲਕਦੀ ਹੈ ਕਿ ਵਿੱਤੀ ਸਾਲ 2022-23 ਦੇ ਪਹਿਲੇ 9 ਮਹੀਨਿਆਂ ਦੌਰਾਨ ਹੀ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਰਾਸ਼ੀ ਵਿਚ 5 ਕਰੋੜ ਰੁਪਏ ਤੋਂ ਵੀ ਜਿਆਦਾ ਦਾ ਮੁਆਵਜ਼ਾ ਮਕਾਨਾਂ ਨੂੰ ਕਿਸੇ ਕੁਦਰਤੀ ਆਫਤ ਕਾਰਨ ਹੋਏ ਨੁਕਸਾਨ ਦੀ ਪੂਰਤੀ ਵਜੋਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਦੀ ਭਲਾਈ ਲਈ ਸਾਡੀ ਸਰਕਾਰ ਵਚਨਬੱਧ ਹੈ ਅਤੇ ਜਿਹੜੇ ਵਿਸ਼ਵਾਸ ਨਾਲ ਲੋਕਾਂ ਨੇ ਸੇਵਾ ਦਾ ਮੌਕਾ ਦਿੱਤਾ ਹੈ ਉਸ 'ਤੇ ਖਰਾ ਉਤਰਣ ਦੀ ਭਰਪੂਰ ਕੋਸ਼ਿਸ਼ ਜਾਰੀ ਰਹੇਗੀ। The post ਖ਼ਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਵਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਜਲ ਸਰੋਤ ਮੰਤਰੀ ਮੀਤ ਹੇਅਰ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੇ ਕੰਮਕਾਜ ਦਾ ਜਾਇਜ਼ਾ ਲਿਆ Tuesday 24 January 2023 11:47 AM UTC+00 | Tags: breaking-news cm-bhagwant-mann gurmeet-singh-meet-hayer news punjab shahpur-kandhi shahpur-kandhi-dam-project the-unmute the-unmute-breaking-news the-unmute-punjabi-news water-resources-minister-meet-hayer ਚੰਡੀਗੜ੍ਹ, 24 ਜਨਵਰੀ 2023: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਵੱਕਾਰੀ ਪ੍ਰਾਜੈਕਟ ਸ਼ਾਹਪੁਰ ਕੰਢੀ ਡੈਮ (Shahpur Kandhi Dam project) ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਅੱਜ ਇਥ ਇਸ ਪ੍ਰਾਜੈਕਟ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੀਤ ਹੇਅਰ ਨੇ ਕਿਹਾ ਕਿ ਇਸ ਨਾਲ ਜਿੱਥੇ ਹੜ੍ਹਾਂ ਦੀ ਸਮੱਸਿਆ ਅਤੇ ਵਿਅਰਥ ਜਾਂਦੇ ਪਾਣੀ ਦੀ ਸਮੱਸਿਆ ਦੂਰ ਹੋਵੇਗੀ ਉਥੇ ਸੂਬੇ ਦੇ ਕਿਸਾਨਾਂ ਨੂੰ ਸਿੰਜਾਈ ਲਈ ਮਿਲਦੇ ਨਹਿਰੀ ਪਾਣੀ ਦੀ ਸਮਰੱਥਾ ਵੀ ਵਧੇਗੀ ਅਤੇ ਵਾਧੂ ਬਿਜਲੀ ਉਤਪਾਦਨ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਵੇਗਾ, ਇਸ ਲਈ ਇਸ ਦੇ ਕੰਮ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਆਖਿਆ। ਮੀਤ ਹੇਅਰ ਨੇ ਕਿਹਾ ਕਿ 2715 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਪੰਜਾਬ ਨੂੰ ਜਿੱਥੇ ਹੋਰ 5000 ਏਕੜ ਸਿੰਜਾਈ ਯੋਗ ਰਕਬੇ ਨੂੰ ਪਾਣੀ ਮਿਲੇਗਾ ਉਥੇ 206 ਮੈਗਾਵਾਟ ਬਿਜਲੀ ਵੀ ਪੈਦਾ ਹੋਵੇਗੀ। ਅਪਰਬਾਰੀ ਦੁਆਬ ਨਹਿਰ ਨੂੰ ਨਿਰੰਤਰ ਪਾਣੀ ਮਿਲੇਗੀ। ਇਸ ਤੋਂ ਇਲਾਵਾ ਰਣਜੀਤ ਸਾਗਰ ਡੈਮ ਵਿਖੇ ਬਿਜਲੀ ਉਤਪਾਦਨ ਦੇ ਚਾਰ ਯੂਨਿਟ ਲਗਾਤਾਰ ਚੱਲਣਗੇ। ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਨੇ ਪੀ.ਪੀ.ਟੀ. ਰਾਹੀਂ ਕੈਬਨਿਟ ਮੰਤਰੀ ਨੂੰ ਪ੍ਰਾਜੈਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਚੀਫ ਇੰਜਨੀਅਰ ਡੈਮ ਸ਼ੇਰ ਸਿੰਘ, ਸੁਪਰਡੈਂਟ ਇੰਜਨੀਅਰ ਡੈਮ ਸਰਕਲ ਗੁਰਪਿੰਦਰ ਸਿੰਘ, ਡੈਮ ਬਣਾ ਰਹੀ ਸੋਮਾ ਕੰਪਨੀ ਦੇ ਜਨਰਲ ਮੈਨੇਜਰ ਪੀ. ਵੈਂਕੇਸ਼ ਤੇ ਸੀਨੀਅਰ ਮੈਨੇਜਰ ਰਾਜਾਸ਼ੇਖਰ ਵੀ ਹਾਜ਼ਰ ਸਨ। The post ਜਲ ਸਰੋਤ ਮੰਤਰੀ ਮੀਤ ਹੇਅਰ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੇ ਕੰਮਕਾਜ ਦਾ ਜਾਇਜ਼ਾ ਲਿਆ appeared first on TheUnmute.com - Punjabi News. Tags:
|
ਹਰਭਜਨ ਸਿੰਘ ਈਟੀਓ ਨੇ ਸੜਕਾਂ ਦੇ ਨਿਰਮਾਣ ਲਈ ਰਹਿੰਦ-ਖੂੰਹਦ ਨੂੰ ਮੁੜ ਵਰਤੋਂ ਯੋਗ ਬਣਾਉਣ ਬਾਰੇ ਸੈਮੀਨਾਰ ਦੀ ਕੀਤੀ ਪ੍ਰਧਾਨਗੀ Tuesday 24 January 2023 11:51 AM UTC+00 | Tags: aam-aadmi-party breaking-news cm-bhagwant-mann harbhajan-singh-eto news punjab punjabi-news punjab-politics recycling-waste road-construction ਚੰਡੀਗੜ੍ਹ, 24 ਜਨਵਰੀ 2023: ਵੱਡਮੁੱਲੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਹੀ ਅਸਲ ਅਰਥਾਂ ਵਿੱਚ ਵਿਕਾਸ ਹੈ ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਸਿਰਜਿਆ ਜਾ ਸਕੇਗਾ ਅਤੇ ਇਹ ਵਿਸ਼ਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸੈਕਟਰ-26 ਸਥਿਤ ਮੈਗਸੀਪਾ ਵਿਖੇ ਵਿਰਟਗੇਨ ਕੰਪਨੀ ਦੀ ਅਗਵਾਈ ਹੇਠ ਸੜਕਾਂ ਦੇ ਨਿਰਮਾਣ ਲਈ ਰਹਿੰਦ-ਖੂੰਹਦ ਸਮਾਨ ਨੂੰ ਮੁੜ ਵਰਤੋਂ ਯੋਗ ਬਣਾਉਣ ਸਬੰਧੀ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਮੰਤਰੀ ਨੇ ਇਹ ਵੀ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਦਾ ਸੰਕਲਪ ਦੇਸ਼ ਵਿਆਪੀ ਚੇਤਨਾ ਦਾ ਹਿੱਸਾ ਹੈ ਅਤੇ ਇਸ ਮਿਸ਼ਨ ਦੀ ਦਿਸ਼ਾ ਵੱਲ ਅਜਿਹੇ ਸੈਮੀਨਾਰ ਅਹਿਮ ਭੂਮਿਕਾ ਨਿਭਾਉਂਦੇ ਹਨ। ਮੰਤਰੀ ਨੇ ਅੱਗੇ ਕਿਹਾ ਕਿ ਰਹਿੰਦ-ਖੂੰਹਦ ਨੂੰ ਮੁੜ ਵਰਤੋਂ ਯੋਗ ਬਣਾਉਣ ਲਈ ਕੀਤੇ ਯਤਨ ਮਾਈਨ ਬਲਾਸਟਿੰਗ ਅਤੇ ਆਵਾਜਾਈ ਲਾਗਤ ਵਿੱਚ ਕਮੀ ਲਿਆਉਣ ਦੇ ਨਾਲ-ਨਾਲ ਵਾਤਾਵਰਣ ਪੱਖੀ ਵੀ ਹਨ। ਉਹਨਾਂ ਅੱਗੇ ਕਿਹਾ ਕਿ ਇਹ ਨਵੀਨ ਵਿਧੀ ਕਿਫ਼ਾਇਤੀ ਵੀ ਹੈ। ਮੰਤਰੀ ਨੇ ਸਮੁੱਚੇ ਵਿਭਾਗ ਨੂੰ ਸੜਕੀ ਬੁਨਿਆਦੀ ਢਾਂਚੇ ਦੇ ਸੁਧਾਰ ਵੱਲ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਕੇ ਪੰਜਾਬ ਨੂੰ ਇਸ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੰਤਰੀ ਨੂੰ ਇਹ ਵੀ ਜਾਣੂੰ ਕਰਵਾਇਆ ਗਿਆ ਕਿ ਇਸ ਨਵੀਂ ਤਕਨੀਕ ਨਾਲ ਸੜਕ ਨਿਰਮਾਣ ਵਿਧੀ ਵਿੱਚ ਪੁਰਾਣੀ ਸਮੱਗਰੀ ਦੀ ਵਰਤੋਂ ਕਰਨ ਤੋਂ ਇਲਾਵਾ ਸੀਮਿੰਟ ਦੀ ਵਰਤੋਂ ਨੂੰ ਘਟਾ ਕੇ ਇਸ ਦੀ ਥਾਂ ਫੋਮ ਬਿਟੂਮਨ ਦੀ ਵਰਤੋਂ ਕੀਤੀ ਜਾਵੇਗੀ। ਇਸ ਨਾਲ ਸੜਕਾਂ ਦਾ ਮਿਆਰ ਵੀ ਬਿਹਤਰ ਹੋਵੇਗਾ। The post ਹਰਭਜਨ ਸਿੰਘ ਈਟੀਓ ਨੇ ਸੜਕਾਂ ਦੇ ਨਿਰਮਾਣ ਲਈ ਰਹਿੰਦ-ਖੂੰਹਦ ਨੂੰ ਮੁੜ ਵਰਤੋਂ ਯੋਗ ਬਣਾਉਣ ਬਾਰੇ ਸੈਮੀਨਾਰ ਦੀ ਕੀਤੀ ਪ੍ਰਧਾਨਗੀ appeared first on TheUnmute.com - Punjabi News. Tags:
|
ਅਮਨ ਅਰੋੜਾ ਵੱਲੋਂ ਪੱਤਰਕਾਰ ਇਕਬਾਲ ਖਾਨ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ Tuesday 24 January 2023 11:55 AM UTC+00 | Tags: aman-arora azad-soch breaking-news journalist-iqbal-khan punjab punjab-news the-unmute-breaking-news the-unmute-latest-news the-unmute-punjabi-news the-unmute-update ਚੰਡੀਗੜ੍ਹ, 24 ਜਨਵਰੀ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਤੋਂ ‘ਆਜ਼ਾਦ ਸੋਚ’ ਅਖ਼ਬਾਰ ਦੇ ਪੱਤਰਕਾਰ ਇਕਬਾਲ ਖਾਨ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪੱਤਰਕਾਰ ਇਕਬਾਲ ਖਾਨ ਬੀਤੇ ਕੱਲ੍ਹ ਇੱਕ ਸੜਕ ਹਾਦਸੇ 'ਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ ਤੇ ਅੱਜ ਪਟਿਆਲਾ ਦੇ ਇੱਕ ਹਸਪਤਾਲ 'ਚ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਹ ਦਮ ਤੋੜ ਗਏ। ਉਹ 46 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਪੁੱਤਰ ਤੇ ਧੀ ਹਨ। ਪੀੜਤ ਪਰਿਵਾਰ ਤੇ ਸਕੇ-ਸਨੇਹੀਆਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਅਮਨ ਅਰੋੜਾ ਨੇ ਪ੍ਰਮਾਤਮਾ ਨੂੰ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸੋਨਾਲੀ ਗਿਰਿ ਨੇ ਵੀ ਇਕਬਾਲ ਖਾਨ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। The post ਅਮਨ ਅਰੋੜਾ ਵੱਲੋਂ ਪੱਤਰਕਾਰ ਇਕਬਾਲ ਖਾਨ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News. Tags:
|
ਡਾ. ਬਲਜੀਤ ਕੌਰ ਦੀ ਹਾਜ਼ਰੀ 'ਚ ਕੰਵਰਦੀਪ ਸਿੰਘ ਨੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸਾਂਭਿਆ Tuesday 24 January 2023 12:02 PM UTC+00 | Tags: aam-aadmi-party cm-bhagwant-mann dr-baljit-kaur kanwardeep-singh news punjab punjab-government state-child-rights-protection-commission the-unmute-breaking-news the-unmute-punjabi-news ਚੰਡੀਗੜ੍ਹ, 24 ਜਨਵਰੀ 2023: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਦੀ ਮੌਜੂਦਗੀ ਵਿੱਚ ਐਸ.ਏ.ਐਸ ਨਗਰ ਸੈਕਟਰ-68, ਉਦਯੋਗ ਭਵਨ ਵਿਖੇ ਕੰਵਰਦੀਪ ਸਿੰਘ (Kanwardeep Singh) ਨੇ ਅੱਜ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਆਗੂਆਂ ਨੂੰ ਹੱਲਾਸ਼ੇਰੀ ਦਿੱਤੀ ਜਾਵੇਗੀ ਅਤੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਇੱਕ ਇਮਾਨਦਾਰ ਆਗੂ ਕੰਵਰਦੀਪ ਸਿੰਘ ਦੀ ਨਿਯੁਕਤੀ ਵੀ ਇਸੇ ਸੋਚ ਦਾ ਹਿੱਸਾ ਹੈ। ਕੰਵਰਦੀਪ ਸਿੰਘ (Kanwardeep Singh) ਬੱਚਿਆਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਕੰਵਰਦੀਪ ਸਿੰਘ ਨੂੰ ਵਧਾਈ ਦਿੰਦਿਆਂ ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਕੰਵਰਦੀਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਉਨ੍ਹਾਂ ਵਿੱਚ ਵਿਸ਼ਵਾਸ਼ ਦਿਖਾਉਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਆਪਣੀ ਯੋਗਤਾ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜਲੰਧਰ ਦੇ ਕੰਵਰਦੀਪ ਸਿੰਘ ਇੱਕ ਉਦਯੋਗਪਤੀ ਅਤੇ ਇੱਕ ਸਮਾਜ ਸੇਵਕ ਹੈ। ਇਸ ਮੌਕੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਮੈਂਬਰ ਮਿਸ ਸਿਮਰਨਜੀਤ ਕੌਰ ਅਤੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਵੀ ਹਾਜ਼ਰ ਸੀ। The post ਡਾ. ਬਲਜੀਤ ਕੌਰ ਦੀ ਹਾਜ਼ਰੀ ‘ਚ ਕੰਵਰਦੀਪ ਸਿੰਘ ਨੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸਾਂਭਿਆ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਦਰਕਿਨਾਰ ਕਰਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਕਰੜੀ ਨਿੰਦਾ Tuesday 24 January 2023 12:09 PM UTC+00 | Tags: aam-aadmi-party breaking-news cm-bhagwant-mann harjinder-singh-dhami jobs news psssb psssb-examination psssb-recruitment-2021 punjab-government punjabi-as-the-syllabus punjabi-language sgpc the-shiromani-committee ਅੰਮ੍ਰਿਤਸਰ, 24 ਜਨਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਕਲਰਕ ਦੀ ਆਸਾਮੀ ਲਈ ਭਰਤੀ ਪ੍ਰਕਿਰਿਆ ਵਾਸਤੇ ਲਈ ਜਾਣ ਵਾਲੀ ਪ੍ਰੀਖਿਆ ਦੇ ਸਿਲੇਬਸ ਪੰਜਾਬੀ ਨੂੰ ਦਰਕਿਨਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀ ਮਾਂ-ਭਾਸ਼ਾ, ਵਿਰਾਸਤ ਅਤੇ ਸੱਭਿਆਚਾਰ ਨੂੰ ਖੋਰਾ ਲਗਾਉਣ ਦੇ ਰਾਹ ਤੁਰੀ ਹੋਈ ਹੈ। ਇਹ ਪੰਜਾਬ ਦੇ ਨੌਜੁਆਨਾਂ ਨੂੰ ਅਸਰ-ਅੰਦਾਜ਼ ਕਰਨ ਵਾਲੀ ਕਾਰਵਾਈ ਹੈ, ਜਿਸ ਨੇ ਪੰਜਾਬੀਆਂ ਦੇ ਹੱਕਾਂ 'ਤੇ ਡਾਕਾ ਮਾਰਨ ਲਈ ਗੈਰ ਪੰਜਾਬੀਆਂ ਦੀ ਭਰਤੀ ਲਈ ਵੀ ਰਾਹ ਖੋਲ੍ਹਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬੀ ਨੂੰ ਹਰ ਪੱਧਰ 'ਤੇ ਲਾਗੂ ਕਰਨ ਦੀਆਂ ਗੱਲਾਂ ਕਰ ਕੇ ਕੇਵਲ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾ ਰਹੇ ਹਨ, ਜਦਕਿ ਅਸਲੀਅਤ ਇਹ ਹੈ ਕਿ ਉਨ੍ਹਾਂ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਨੂੰ ਅੱਖੋਂ ਓਹਲੇ ਕਰਕੇ ਹਰ ਸਰਕਾਰੀ ਕਾਰਵਾਈ ਅੰਗਰੇਜ਼ੀ ਵਿਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੀ ਉਦਾਹਰਣ ਸ. ਭਗਵੰਤ ਸਿੰਘ ਮਾਨ ਦੇ ਬੀਤੇ ਸਮੇਂ ਦੌਰਾਨ ਜਾਰੀ ਕੀਤੇ ਗਏ ਕਈ ਆਦੇਸ਼ ਹਨ। ਉਹ ਜਦੋਂ ਵੀ ਕੋਈ ਐਲਾਨ ਜਾਂ ਸਰਕੂਲਰ ਜਾਰੀ ਕਰਦੇ ਹਨ ਤਾਂ ਉਹ ਅੰਗਰੇਜ਼ੀ ਭਾਸ਼ਾ ਵਿਚ ਹੁੰਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਦਿੱਲੀ ਵਾਲਿਆਂ ਦੇ ਪ੍ਰਭਾਵ ਹੇਠ ਜਾਣਬੁਝ ਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕਲਰਕਾਂ ਦੀ ਭਰਤੀ ਲਈ ਮੁੱਖ ਪੇਪਰ ਦੇ ਸਿਲੇਬਸ ਵਿੱਚੋਂ ਪੰਜਾਬੀ ਨੂੰ ਬਾਹਰ ਕਰਨ ਦੀ ਕਾਰਵਾਈ ਸਰਕਾਰ ਦੀ ਪੰਜਾਬ ਪ੍ਰਤੀ ਅਸਲ ਮਨਸ਼ਾ ਦਾ ਪ੍ਰਗਟਾਵਾ ਹੈ, ਜਿਸ ਤੋਂ ਸ. ਭਗਵੰਤ ਸਿੰਘ ਮਾਨ ਬਰੀ ਨਹੀਂ ਹੋ ਸਕਦੇ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਰਚੀਆਂ ਜਾ ਰਹੀਆਂ ਪੰਜਾਬ ਅਤੇ ਪੰਜਾਬੀ ਭਾਸ਼ਾ ਮਾਰੂ ਸਾਜ਼ਿਸ਼ਾਂ ਨੂੰ ਪਛਾਣਨਾ ਸਮੇਂ ਦੀ ਵੱਡੀ ਲੋੜ ਹੈ ਅਤੇ ਹਰ ਪੰਜਾਬੀ ਨੂੰ ਇਸ ਦੇ ਵਿਰੋਧ ਵਿਚ ਖੜ੍ਹਾ ਹੋਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬੀ ਮਾਂ-ਭਾਸ਼ਾ ਨੂੰ ਨੀਵਾਂ ਦਿਖਾਉਣ ਵਾਲੀ ਹਰ ਕਾਰਵਾਈ ਦਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵਿਰੋਧ ਕਰਦੀ ਰਹੇਗੀ। The post ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਦਰਕਿਨਾਰ ਕਰਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਕਰੜੀ ਨਿੰਦਾ appeared first on TheUnmute.com - Punjabi News. Tags:
|
CM ਭਗਵੰਤ ਮਾਨ ਵਲੋਂ ਬੰਬਈ ਸਟਾਕ ਐਕਸਚੇਂਜ ਦਾ ਦੌਰਾ, ਕੰਪਨੀਆਂ ਨੂੰ ਪੰਜਾਬ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ Tuesday 24 January 2023 12:16 PM UTC+00 | Tags: aam-aadmi-party bhagwant-mann bombay-stock-exchange breaking-news bse cm-bhagwant-mann invest investment-across news punjab punjab-chief-minister-bhagwant-mann punjab-government punjab-news the-unmute-breaking-news the-unmute-punjabi-news ਮੁੰਬਈ/ਚੰਡੀਗੜ੍ਹ, 24 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬੰਬਈ ਸਟਾਕ ਐਕਸਚੇਂਜ (Bombay Stock Exchange) ਦਾ ਦੌਰਾ ਕੀਤਾ ਅਤੇ ਸੂਬੇ ਨੂੰ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਦਰਸਾਇਆ। ਮੁੱਖ ਮੰਤਰੀ ਨੇ ਅੱਜ ਇੱਥੇ ਬੀ.ਐਸ.ਈ. ਵਿਖੇ ਘੰਟੀ ਵਜਾਉਣ (ਮਾਰਕੀਟ ਖੁੱਲ੍ਹਣ ਦਾ ਸੰਕੇਤ) ਦੀ ਰਸਮ ਅਦਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਨੂੰ ਕਾਰੋਬਾਰ ਲਈ ਅਥਾਹ ਮੌਕਿਆਂ ਦੀ ਧਰਤੀ ਵਜੋਂ ਦਰਸਾਇਆ ਅਤੇ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਤੇਜ਼ੀ ਨਾਲ ਉੱਭਰ ਰਹੇ ਪੰਜਾਬ ਵਿੱਚ ਨਿਵੇਸ਼ ਕਰਨ ਨਾਲ ਉੱਦਮੀਆਂ ਨੂੰ ਵਡੇਰਾ ਲਾਭ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੰਪੂਰਨ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ, ਜੋ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਲਈ ਮੁੱਖ ਤੌਰ ‘ਤੇ ਜ਼ਿੰਮੇਵਾਰ ਹੈ। ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਫੈਲਾਉਣ ਲਈ ਵਧੀਆ ਬੁਨਿਆਦੀ ਢਾਂਚੇ, ਢੁਕਵੀਂ ਬਿਜਲੀ ਸਪਲਾਈ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਬਿਹਤਰੀਨ ਉਦਯੋਗਿਕ ਤੇ ਕੰਮਕਾਜੀ ਸੱਭਿਆਚਾਰ ਨਾਲ ਭਰਪੂਰ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਸਨਅਤਕਾਰਾਂ ਦਾ ਪੰਜਾਬ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਨਵੀਆਂ ਖੋਜਾਂ ਲਈ ਹਮੇਸ਼ਾ ਤਿਆਰ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ। ਅਗਲੇ ਮਹੀਨੇ ਐਸ.ਏ.ਐਸ.ਨਗਰ ਵਿਖੇ ਹੋਣ ਵਾਲੇ ਪੰਜਾਬ ਨਿਵੇਸ਼ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸਨਅਤਕਾਰਾਂ ਨੂੰ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 23-24 ਫਰਵਰੀ ਨੂੰ ਹੋਣ ਵਾਲਾ ਇਹ ਸੰਮੇਲਨ ਮੀਲ ਦਾ ਪੱਥਰ ਸਾਬਤ ਹੋਵੇਗਾ, ਜਿਹੜਾ ਸੂਬੇ ਦੇ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡ-ਆਕਾਰੀ ਸਮਾਗਮ ਦੇ ਪ੍ਰਬੰਧਾਂ ਨੂੰ ਪਹਿਲਾਂ ਹੀ ਅੰਤਿਮ ਰੂਪ ਦੇ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਮੁੱਖ ਮੰਤਵ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਪੜ੍ਹੀ-ਲਿਖੀ ਜਵਾਨੀ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਰੋਕਣਾ ਹੈ। ਇਸ ਮੌਕੇ ਬੀਐਸਈ ਦੇ ਮੁੱਖ ਕਾਰਜਕਾਰੀ ਅਧਿਕਾਰੀ ਸੁੰਦਰਮਨ ਆਰ ਨੇ ਮੁੱਖ ਮੰਤਰੀ ਦੀ ਸਨਮਾਨ ਕੀਤਾ। The post CM ਭਗਵੰਤ ਮਾਨ ਵਲੋਂ ਬੰਬਈ ਸਟਾਕ ਐਕਸਚੇਂਜ ਦਾ ਦੌਰਾ, ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਨੇ 5 ਆਈਪੀਐਸ ਅਫਸਰਾਂ ਨੂੰ ਡੀਆਈਜੀ ਵਜੋਂ ਦਿੱਤੀ ਤਰੱਕੀ Tuesday 24 January 2023 01:16 PM UTC+00 | Tags: breaking-news news punjab-government ਚੰਡੀਗੜ੍ਹ, 24 ਜਨਵਰੀ 2023 : ਪੰਜਾਬ ਸਰਕਾਰ (Punjab Government) ਨੇ 5 ਆਈਪੀਐਸ ਅਫਸਰਾਂ ਨੂੰ ਡੀਆਈਜੀ ਵਜੋਂ ਤਰੱਕੀ ਦਿੱਤੀ, ਸੂਚੀ ਹੇਠ ਅਨੁਸਾਰ ਹੈ |
The post ਪੰਜਾਬ ਸਰਕਾਰ ਨੇ 5 ਆਈਪੀਐਸ ਅਫਸਰਾਂ ਨੂੰ ਡੀਆਈਜੀ ਵਜੋਂ ਦਿੱਤੀ ਤਰੱਕੀ appeared first on TheUnmute.com - Punjabi News. Tags:
|
ICC Test Team 2022: ਰਿਸ਼ਭ ਪੰਤ ICC ਟੈਸਟ ਟੀਮ 'ਚ ਜਗ੍ਹਾ ਬਣਾਉਣ ਵਾਲੇ ਇਕਲੌਤੇ ਭਾਰਤੀ ਖਿਡਾਰੀ Tuesday 24 January 2023 01:28 PM UTC+00 | Tags: bcci breaking-news icc icc-test-team icc-test-team-2022 news rishabh-pant sports-news ਚੰਡੀਗੜ੍ਹ, 24 ਜਨਵਰੀ 2023 : ਆਈਸੀਸੀ ਨੇ ਸਾਲ 2022 ਦੀ ਪੁਰਸ਼ ਟੈਸਟ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਟੀਮ ‘ਚ ਦੁਨੀਆ ਭਰ ਦੇ ਖਿਡਾਰੀਆਂ ਨੂੰ ਜਗ੍ਹਾ ਮਿਲੀ ਹੈ, ਜਿਨ੍ਹਾਂ ਨੇ ਪਿਛਲੇ ਸਾਲ ਟੈਸਟ ਕ੍ਰਿਕਟ ‘ਚ ਗੇਂਦ ਅਤੇ ਬੱਲੇ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਇਸ ਟੀਮ ਦੀ ਕਮਾਨ ਇੰਗਲੈਂਡ ਦੇ ਬੇਨ ਸਟੋਕਸ ਨੂੰ ਦਿੱਤੀ ਗਈ ਹੈ । ਇਸ ਟੀਮ ਵਿੱਚ ਆਸਟਰੇਲੀਆ ਦੇ ਸਭ ਤੋਂ ਵੱਧ ਚਾਰ ਖਿਡਾਰੀ ਹਨ ਪਰ ਇੰਗਲੈਂਡ ਦੇ ਬੇਨ ਸਟੋਕਸ ਨੂੰ ਟੀਮ ਦਾ ਕਪਤਾਨ ਬਣਾਇਆ ਗਿਆ ਹੈ। ਰਿਸ਼ਭ ਪੰਤ (Rishabh Pant) ਇਸ ਟੀਮ ‘ਚ ਜਗ੍ਹਾ ਬਣਾਉਣ ਵਾਲੇ ਇਕਲੌਤੇ ਭਾਰਤੀ ਖਿਡਾਰੀ ਹਨ। ਰਿਸ਼ਭ ਪੰਤ (Rishabh Pant) ਨੇ 2022 ਵਿੱਚ ਭਾਰਤ ਲਈ 12 ਟੈਸਟ ਪਾਰੀਆਂ ਵਿੱਚ ਕੁੱਲ 680 ਦੌੜਾਂ ਬਣਾਈਆਂ ਸਨ। ਇਸ ਦੌਰਾਨ ਉਸ ਦੀ ਔਸਤ 61.81 ਅਤੇ ਸਟ੍ਰਾਈਕ ਰੇਟ 90.90 ਰਹੀ। ਇਸ ਦੌਰਾਨ ਉਸ ਦੇ ਬੱਲੇ ਤੋਂ ਦੋ ਸੈਂਕੜੇ ਅਤੇ ਚਾਰ ਅਰਧ ਸੈਂਕੜੇ ਨਿਕਲੇ। ਪਿਛਲੇ ਸਾਲ ਉਸ ਨੇ ਟੈਸਟ ‘ਚ 21 ਛੱਕੇ ਲਗਾਏ ਸਨ। ਇਸ ਦੇ ਨਾਲ ਹੀ ਵਿਕਟ ਦੇ ਪਿੱਛੇ 29 ਸ਼ਿਕਾਰ ਬਣਾਏ, ਜਿਸ ਵਿੱਚ ਛੇ ਸਟੰਪਿੰਗ ਅਤੇ 23 ਕੈਚ ਸ਼ਾਮਲ ਹਨ। ਪੰਤ ਦਾ ਭਾਰਤੀ ਟੀਮ ‘ਚ ਯੋਗਦਾਨ ਅੰਕੜਿਆਂ ‘ਚ ਨਜ਼ਰ ਨਹੀਂ ਆਉਂਦਾ, ਕਿਉਂਕਿ ਪੰਤ ਬਹੁਤ ਉੱਚੀ ਔਸਤ ਨਾਲ ਦੌੜਾਂ ਬਣਾਉਂਦੇ ਹਨ ਅਤੇ ਵਿਰੋਧੀ ਟੀਮ ਦੇ ਗੇਂਦਬਾਜ਼ਾਂ ਦੀ ਲੈਅ ਨੂੰ ਵਿਗਾੜ ਦਿੰਦੇ ਹਨ। ਇਸ ਨਾਲ ਉਸ ਦੇ ਨਾਲ ਬੱਲੇਬਾਜ਼ੀ ਕਰਨ ਵਾਲੇ ਖਿਡਾਰੀ ਨੂੰ ਵੀ ਫਾਇਦਾ ਹੁੰਦਾ ਹੈ ਅਤੇ ਭਾਰਤੀ ਟੀਮ ਮੈਚ ਵਿੱਚ ਵਾਪਸੀ ਕਰਦੀ ਹੈ। ICC ਟੈਸਟ ਟੀਮ ਵਿੱਚ ਕਿਹੜੇ ਦੇਸ਼ ਦੇ ਕਿੰਨੇ ਖਿਡਾਰੀ ਹਨ?ਆਸਟ੍ਰੇਲੀਆ: ਉਸਮਾਨ ਖਵਾਜਾ, ਮਾਰਨਸ ਲੈਬੁਸ਼ਗਨ, ਪੈਟ ਕਮਿੰਸ, ਨਾਥਨ ਲਿਓਨ ਸਾਲ 2022 ਦੀ ਆਈਸੀਸੀ ਟੈਸਟ ਟੀਮਉਸਮਾਨ ਖਵਾਜਾ, ਕ੍ਰੈਗ ਬ੍ਰੈਥਵੇਟ, ਮਾਰਨਸ ਲੈਬੁਸ਼ਗਨ, ਬਾਬਰ ਆਜ਼ਮ, ਜੌਨੀ ਬੇਅਰਸਟੋ, ਬੇਨ ਸਟੋਕਸ (ਕਪਤਾਨ), ਰਿਸ਼ਭ ਪੰਤ (ਵਿਕਟਕੀਪਰ), ਪੈਟ ਕਮਿੰਸ, ਕਾਗਿਸੋ ਰਬਾਡਾ, ਨਾਥਨ ਲਿਓਨ, ਜੇਮਸ ਐਂਡਰਸਨ। The post ICC Test Team 2022: ਰਿਸ਼ਭ ਪੰਤ ICC ਟੈਸਟ ਟੀਮ ‘ਚ ਜਗ੍ਹਾ ਬਣਾਉਣ ਵਾਲੇ ਇਕਲੌਤੇ ਭਾਰਤੀ ਖਿਡਾਰੀ appeared first on TheUnmute.com - Punjabi News. Tags:
|
ਦਿੱਲੀ ਏਅਰਪੋਰਟ ਲਈ ਸਰਕਾਰੀ ਵਾਲਵੋ ਬੱਸਾਂ ਚੱਲਣ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਹੋਇਆ: ਲਾਲਜੀਤ ਸਿੰਘ ਭੁੱਲਰ Tuesday 24 January 2023 01:36 PM UTC+00 | Tags: aam-aadmi-party breaking-news cm-bhagwant-mann delhi-international-airport harjot-singh-bains laljit-singh-bhullar nangal. news punjab-government punjab-news the-unmute-latest-news transport-minister-of-punjab volvo-buses volvo-bus-service ਚੰਡੀਗੜ੍ਹ/ਨੰਗਲ, 24 ਜਨਵਰੀ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਾਂਝੇ ਤੌਰ ‘ਤੇ ਨੰਗਲ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਲਈ ਸਰਕਾਰੀ ਵਾਲਵੋ ਬੱਸ (Volvo buses) ਸਰਵਿਸ ਦੀ ਸ਼ੁਰੂਆਤ ਕੀਤੀ ਗਈ। ਇਲਾਕੇ ਦੀ ਚਿਰੋਕਣੀ ਮੰਗ ਪੂਰੀ ਹੋਣ ਨਾਲ ਹੁਣ ਕੰਢੀ ਇਲਾਕੇ ਦੇ ਲੋਕ ਮਹਿਜ਼ 1130 ਰੁਪਏ ਕਿਰਾਏ ਵਿੱਚ ਦਿੱਲੀ ਹਵਾਈ ਅੱਡੇ ਤੱਕ ਸਫ਼ਰ ਤੈਅ ਕਰ ਸਕਣਗੇ। ਪਨਬੱਸ ਦੀ ਨਵੀਂ ਵਾਲਵੋ ਬੱਸ ਨੂੰ ਹਰੀ ਝੰਡੀ ਵਿਖਾਉਣ ਉਪਰੰਤ ਆਪਣੇ ਸੰਬੋਧਨ ਵਿੱਚ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਸਰਕਾਰੀ ਵਾਲਵੋ ਬੱਸ ਸ਼ੁਰੂ ਹੋਣ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੀ ਮਨਮਰਜ਼ੀ ਨਾਲ 3000 ਤੋਂ 3500 ਰੁਪਏ ਤੱਕ ਕਿਰਾਇਆ ਵਸੂਲਣ ਵਾਲੀਆਂ ਇਨ੍ਹਾਂ ਨਿੱਜੀ ਕੰਪਨੀਆਂ ਵੱਲੋਂ ਕਿਰਾਇਆ ਘਟਾਉਣ ਦੇ ਬਾਵਜੂਦ ਲੋਕ ਸਰਕਾਰੀ ਵਾਲਵੋ ਬੱਸ ਸੇਵਾ ਨੂੰ ਤਰਜੀਹ ਦੇ ਰਹੇ ਹਨ ਜਿਸ ਨਾਲ ਸਰਕਾਰੀ ਬੱਸ ਸੇਵਾ ਨਿਰੰਤਰ ਮੁਨਾਫ਼ੇ ਵਿੱਚ ਜਾਣ ਲੱਗੀ ਹੈ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਸਾਲ ਜੂਨ ਮਹੀਨੇ ਦੌਰਾਨ ਵਾਲਵੋ ਬੱਸ (Volvo buses) ਸਰਵਿਸ ਸ਼ੁਰੂ ਕੀਤੀ ਗਈ ਸੀ ਜਿਸ ਦਾ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੇ ਖ਼ੂਬ ਲਾਹਾ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਚੱਲਦੀਆਂ ਇਨ੍ਹਾਂ ਬੱਸਾਂ ਵਿੱਚ ਹੁਣ ਤੱਕ 80,000 ਤੋਂ ਵੱਧ ਯਾਤਰੀ ਸਫ਼ਰ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯਾਤਰੀਆਂ ਦੇ ਅੰਕੜੇ ਇਸ ਸੇਵਾ ਦੀ ਸਫ਼ਲਤਾ ਨੂੰ ਸਾਬਤ ਕਰਦੇ ਹਨ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਇਸ ਸੇਵਾ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਟਰਾਂਸਪੋਰਟ ਮੰਤਰੀ ਨੇ ਨੰਗਲ ਬੱਸ ਸਟੈਂਡ ਵਿਖੇ ਛੇਤੀ ਹੀ ਸ਼ਾਪਿੰਗ ਕੰਪਲੈਕਸ ਬਣਾਉਣ ਦਾ ਐਲਾਨ ਵੀ ਕੀਤਾ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਦਿੱਤੇ ਇਸ ਤੋਹਫ਼ੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਬਹੁਤੇ ਲੋਕ ਅਰਬ ਦੇਸ਼ਾਂ ਵਿੱਚ ਹੋਣ ਕਾਰਨ ਉਨ੍ਹਾਂ ਨੂੰ ਮਹਿੰਗੀਆਂ ਗੱਡੀਆਂ ਕਿਰਾਏ ਉਤੇ ਲੈ ਕੇ ਏਅਰਪੋਰਟ ਜਾਣਾ ਪੈਂਦਾ ਹੈ, ਇਸ ਲਈ ਇਹ ਬੱਸ ਸੇਵਾ ਇਲਾਕੇ ਦੇ ਲੋਕਾਂ ਲਈ ਕਾਫ਼ੀ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ 6 ਮਹੀਨੇ ਦੇ ਸਮੇਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਹਲਕੇ ਦੇ ਸਾਰੇ ਸਕੂਲ ਅਪਗ੍ਰੇਡ ਕੀਤੇ ਜਾਣਗੇ। ਨੰਗਲ ਵਿਖੇ ਸਕੂਲ ਆਫ ਐਮੀਨੈਂਸ ਦਾ ਨਾਂ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਨਾਂ ਉੱਤੇ ਰੱਖਿਆ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਕੀਰਤਪੁਰ ਸਾਹਿਬ ਵਿਖੇ ਸਕੂਲ ਦਾ ਨਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਨਾਂ ਉੱਤੇ ਰੱਖਿਆ ਜਾਵੇਗਾ। ਸਿਰਫ਼ 1130 ਰੁਪਏ ਕਿਰਾਏ ਨਾਲ ਦਿੱਲੀ ਹਵਾਈ ਅੱਡੇ ਤੱਕ ਸਫ਼ਰਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਨੰਗਲ ਸ਼ਹਿਰ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ-3 ਤੱਕ ਲੋਕ ਸਿਰਫ਼ 1130 ਰੁਪਏ ਕਿਰਾਏ ਨਾਲ ਵਾਲਵੋ ਬੱਸ ਵਿੱਚ ਸਫ਼ਰ ਕਰ ਸਕਣਗੇ। ਬੱਸ ਰੋਜ਼ਾਨਾ ਦੁਪਹਿਰ 1:30 ਵਜੇ ਨੰਗਲ ਬੱਸ ਸਟੈਂਡ ਤੋਂ ਚੱਲੇਗੀ, 1.50 ਵਜੇ ਸ੍ਰੀ ਅਨੰਦਪੁਰ ਸਾਹਿਬ ਅਤੇ 2.50 ਵਜੇ ਰੂਪਨਗਰ ਪੁੱਜੇਗੀ ਜਦਕਿ ਬੱਸ ਸਟੈਂਡ ਸੈਕਟਰ-17 ਚੰਡੀਗੜ੍ਹ ਤੋਂ ਸ਼ਾਮ 4.35 ਵਜੇ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋਵੇਗੀ। ਉਨ੍ਹਾਂ ਕਿਹਾ ਕਿ ਬੱਸ ਰਾਤ 11:40 ਵਜੇ ਏਅਰਪੋਰਟ ਦੇ ਪਬਲਿਕ ਟਰਾਂਸਪੋਰਟ ਸੈਂਟਰ ਤੋਂ ਚੱਲੇਗੀ ਅਤੇ ਆਈ.ਐਸ.ਬੀ.ਟੀ. ਦਿੱਲੀ ਤੋਂ ਰਾਤ 12:50 ਵਜੇ ਨੰਗਲ ਲਈ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ ਨੰਗਲ ਤੋਂ ਦਿੱਲੀ ਏਅਰਪੋਰਟ (ਟਰਮੀਨਲ-3) ਦਾ ਕਿਰਾਇਆ 1130 ਰੁਪਏ, ਸ੍ਰੀ ਅਨੰਦਪੁਰ ਸਾਹਿਬ ਤੋਂ 1085 ਰੁਪਏ ਅਤੇ ਰੋਪੜ ਤੋਂ 970 ਰੁਪਏ ਜਦਕਿ ਚੰਡੀਗੜ੍ਹ ਤੋਂ ਦਿੱਲੀ ਏਅਰਪੋਰਟ ਲਈ 820 ਰੁਪਏ ਕਿਰਾਇਆ ਹੋਵੇਗਾ। ਨੰਗਲ ਬੱਸ ਅੱਡੇ ਤੋਂ ਸਵੱਛਤਾ ਮੁਹਿੰਮ ਦੀ ਸ਼ੁਰੂਆਤਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਬੱਸ ਸਟੈਂਡ ਨੰਗਲ ਤੋਂ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਾਂਗ ਆਲਾ-ਦੁਆਲਾ ਸਵੱਛ ਰੱਖਣ।ਦੋਵੇਂ ਕੈਬਨਿਟ ਮੰਤਰੀਆਂ ਨੇ ਬੱਸ ਸਟੈਂਡ ਦੇ ਚੁਗਿਰਦੇ ਨੂੰ ਸਵੱਛ ਰੱਖਣ ਲਈ ਝਾੜੂ ਲਗਾਇਆ। ਉਨ੍ਹਾਂ ਨੰਗਲ ਬੱਸ ਸਟੈਂਡ ਨਾਲ ਖ਼ਾਲੀ ਪਏ ਸ਼ੈਡ ਦਾ ਮੁਆਇਨਾ ਕੀਤਾ ਅਤੇ ਨੰਗਲ ਬੱਸ ਸਟੈਂਡ ਦੇ ਵਿਕਾਸ ਲਈ ਅਧਿਕਾਰੀਆਂ ਨੂੰ ਯੋਜਨਾ ਤਿਆਰ ਕਰਨ ਲਈ ਕਿਹਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਮੁਸ਼ਕਿਲਾਂ ਬਾਰੇ ਜਾਣੂ ਕਰਵਾਉਣ ‘ਤੇ ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿੱਤਾ ਕਿ ਟਰਾਂਸਪੋਰਟ ਵਿਭਾਗ ਨਾਲ ਸਬੰਧਿਤ ਮਸਲੇ ਤੁਰੰਤ ਹੱਲ ਕੀਤੇ ਜਾਣਗੇ। ਇਸ ਮੌਕੇ ਡਾਇਰੈਕਟਰ ਟਰਾਂਸਪੋਰਟ ਅਮਨਦੀਪ ਕੌਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਐਸ.ਡੀ.ਐਮ. ਮਨੀਸ਼ਾ ਰਾਣਾ, ਡਿਪਟੀ ਡਾਇਰੈਕਟਰ ਪਰਨੀਤ ਸਿੰਘ ਮਿਨਹਾਸ, ਜਨਰਲ ਮੈਨੇਜਰ ਪਰਮਵੀਰ ਸਿੰਘ ਤੇ ਗੁਰਸੇਵਕ ਸਿੰਘ ਰਾਜਪਾਲ ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। The post ਦਿੱਲੀ ਏਅਰਪੋਰਟ ਲਈ ਸਰਕਾਰੀ ਵਾਲਵੋ ਬੱਸਾਂ ਚੱਲਣ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਹੋਇਆ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News. Tags:
|
ਸਨਮਾਨ ਲਈ ਲੜ੍ਹਾਈ: ਔਰਤਾਂ ਅਤੇ ਸਾਰਿਆਂ ਨੂੰ ਆਪਣੇ ਅਧਿਕਾਰਾਂ ਲਈ ਖੜ੍ਹੇ ਹੋਣਾ ਚਾਹੀਦਾ ਹੈ" Tuesday 24 January 2023 01:42 PM UTC+00 | Tags: 3-2023 breaking-news kali-jotta news punjab punjabi-movie punjabi-news ਚੰਡੀਗੜ੍ਹ 24 ਜਨਵਰੀ 2022: 3 ਫਰਵਰੀ 2023 ਨੂੰ ਰਿਲੀਜ਼ ਹੋਣ ਵਾਲੀ ਫਿਲਮ “ਕਲੀ ਜੋਟਾ” ਦੇ ਟਰੇਲਰ ਤੋਂ ਹੀ ਪਤਾ ਲੱਗਦਾ ਹੈ ਕਿ ਫ਼ਿਲਮ ਦੇ ਕਹਾਣੀ ਅਸਲ ਜ਼ਿੰਦਗੀ ਦੀ ਕਹਾਣੀ ਨੂੰ ਬਿਆਨ ਕਰਦੇ ਹਨ। ਫ਼ਿਲਮ ਨੂੰ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ, ਵਿਜੇ ਕੁਮਾਰ ਅਰੋੜਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਕੀਤਾ ਗਿਆ ਹੈ– ਵਿਜੇ ਕੁਮਾਰ ਅਰੋੜਾ ਦੁਆਰਾ ਨਿਰਦੇਸ਼ਿਤ ਅਤੇ ਹਰਿੰਦਰ ਕੌਰ ਦੁਆਰਾ ਲਿਖੀ ਗਈ। ਫ਼ਿਲਮ ਨੀਰੂ ਬਾਜਵਾ ਐਂਟਰਟੇਨਮੈਂਟ, U&I FILMZ ਅਤੇ VH ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ ਹੈ। ਫ਼ਿਲਮ ਵਿੱਚ ਨੀਰੂ ਬਾਜਵਾ, ਸਤਿੰਦਰ ਸਰਤਾਜ ਅਤੇ ਵਾਮੀਕਾ ਗੱਬੀ ਮੁੱਖ ਭੂਮਿਕਾ ਵਿੱਚ ਹਨ। ਅਸੀਂ ਅਦਾਕਾਰਾ ਵਾਮੀਕਾ ਗੱਬੀ ਨੂੰ ਅਕਸਰ ਹੀ ਵੱਡੇ ਪਰਦੇ ਤੇ ਵੱਖ-ਵੱਖ ਕਿਰਦਾਰ ਨਿਭਾਉਂਦੇ ਵੇਖਦੇ ਹਾਂ ਤੇ ਆਪਣੀ ਇਸੇ ਅਦਾਕਾਰੀ ਕਰਕੇ ਉਸਨੇ ਪੰਜਾਬੀ ਸਿਨੇਮਾ ਵਿੱਚ ਆਪਣੀ ਵੱਖਰੀ ਥਾਂ ਬਣਾਈ ਹੈ। ਇੱਕ ਵਾਰ ਫੇਰ “ਕਲੀ ਜੋਟਾ” ਫ਼ਿਲਮ ਦੇ ਰਾਹੀਂ ਵਾਮੀਕਾ ਗੱਬੀ ਆਪਣੀ ਅਦਾਕਾਰੀ ਦਾ ਇੱਕ ਵੱਖਰਾ ਰੂਪ ਪੇਸ਼ ਕਰੇਗੀ ਜਿਸਦੇ ਵਿੱਚ ਵਾਮੀਕਾ ਨੇ ਇੱਕ ਵਕੀਲ ਦਾ ਕਿਰਦਾਰ ਨਿਭਾਇਆ ਹੈ। ਉਹ ਫ਼ਿਲਮ ਵਿੱਚ ਇੱਕ ਅਜਿਹੀ ਬਹਾਦਰ ਕੁੜੀ ਦਾ ਕਿਰਦਾਰ ਨਿਭਾ ਰਹੀ ਹੈ ਜੋ ਉਹਨਾਂ ਔਰਤਾਂ ਦੇ ਹੱਕ ਵਿੱਚ ਲੜਦੀ ਹੈ ਜੋ ਇਸ ਸਮਾਜ ਵਿੱਚ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦੀਆਂ ਹਨ। ਉਹ ਸਮਾਜ ਵਿੱਚ ਰਹਿੰਦੇ ਲੋਕਾਂ ਦੀ ਅਸਲ ਸਚਾਈ ਨਾਲ ਜਾਣੂ ਕਰਵਾਉਂਦੀ ਹੈ ਜਿਵੇਂ ਕਿ ਅਸੀਂ ਟਰੇਲਰ ਵਿੱਚ ਦੇਖਦੇ ਹਾਂ ਕਿ ਵਾਮੀਕਾ ਦਾ ਕਿਰਦਾਰ ਛੋਟੇ ਹੁੰਦੇ ਰਾਬੀਆ ਮੈਮ ਦੀ ਮਨਪਸੰਦ ਵਿਦਿਆਰਥਣ ਦਾ ਕਿਰਦਾਰ ਹੋਵੇਗਾ ਜੋ ਵੱਡੀ ਹੋ ਕੇ ਆਪਣੀ ਪਸੰਦੀਦਾ ਰਾਬੀਆ ਮੈਮ ਨੂੰ ਮਿਲਣ ਉਸਦੇ ਪਿੰਡ ਜਾਂਦੀ ਹੈ, ਪਰ ਉੱਥੇ ਉਸਨੂੰ ਰਾਬੀਆ ਬਾਰੇ ਕੁਝ ਹੋਰ ਹੀ ਜਾਨਣ ਨੂੰ ਮਿਲਦਾ ਹੈ ਜੋ ਉਸਨੂੰ ਹੋਰ ਵੀ ਪ੍ਰੇਸ਼ਾਨ ਕਰਦਾ ਹੈ। ਵਾਮੀਕਾ ਉਸਨੂੰ ਹਰ ਹਾਲਤ ਵਿੱਚ ਲੱਭਣ ਅਤੇ ਉਸਦੀ ਜਿੰਦਗੀ ਦੇ ਬਾਰੇ ਜਾਨਣ ਦੀ ਕੋਸ਼ਿਸ਼ ਕਰਦੀ ਹੈ। ਉਸਦਾ ਇਹ ਫੈਸਲਾ ਰਾਬੀਆ ਦੀ ਦੁੱਖ ਭਰੀ ਜਿੰਦਗੀ ਦੇ ਨਾਲ ਜਾਣੂ ਕਰਵਾਉਂਦਾ ਹੈ। ਕਹਾਣੀ ਦਾ ਅਸਲ ਮੋੜ ਉਦੋਂ ਆਉਂਦਾ ਹੈ ਜਦੋਂ ਵਾਮੀਕਾ ਆਪਣੀ ਮੈਡਮ ਰਾਬੀਆ ਨੂੰ ਇਨਸਾਫ ਦਿਵਾਉਣ ਦੀ ਮੰਗ ਕਰਦੀ ਹੈ। ਆਪਣੀ ਵੱਖਰੀ ਸ਼ਖਸੀਅਤ ਬਾਰੇ ਗੱਲ ਕਰਦਿਆਂ, ਵਾਮਿਕਾ ਗੱਬੀ ਕਹਿੰਦੀ ਹੈ, “ਮੈਂ ਫਿਲਮ ਦੇ ਵਿਸ਼ੇ ਅਤੇ ਆਪਣੀ ਭੂਮਿਕਾ ਤੋਂ ਇੰਨੀ ਪ੍ਰਭਾਵਿਤ ਹੋਈ ਹਾਂ ਕਿ ਮੈਨੂੰ ਲੱਗਦਾ ਹੈ ਕਿ ਕਹਾਣੀ ਸਹੀ ਹੈ ਅਤੇ ਸਮਾਜ ਦੇ ਛੁਪੇ ਹੋਏ ਚਿਹਰਿਆਂ ਨੂੰ ਸ਼ਾਨਦਾਰ ਢੰਗ ਨਾਲ ਪੇਸ਼ ਕਰਦੀ ਹੈ।” ਮੈਂ ਉਨ੍ਹਾਂ ਔਰਤਾਂ ਦਾ ਸਮਰਥਨ ਕਰਦਾ ਹਾਂ ਜੋ ਚੁੱਪਚਾਪ ਸਮਾਜਿਕ ਬੇਇਨਸਾਫ਼ੀ ਦਾ ਸ਼ਿਕਾਰ ਹਨ। ਮੈਂ ਇਹ ਵੀ ਕਹਿਣਾ ਚਾਹਾਂਗੀ ਕਿ ਔਰਤਾਂ ਜਾਂ ਕਿਸੇ ਨੂੰ ਵੀ ਆਪਣੇ ਹੱਕਾਂ ਲਈ ਬੋਲਣਾ ਚਾਹੀਦਾ ਹੈ। ਮੈਂ ਫਿਲਮ ਦੀ ਰਿਲੀਜ਼ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਾਂ। The post ਸਨਮਾਨ ਲਈ ਲੜ੍ਹਾਈ: ਔਰਤਾਂ ਅਤੇ ਸਾਰਿਆਂ ਨੂੰ ਆਪਣੇ ਅਧਿਕਾਰਾਂ ਲਈ ਖੜ੍ਹੇ ਹੋਣਾ ਚਾਹੀਦਾ ਹੈ” appeared first on TheUnmute.com - Punjabi News. Tags:
|
ਕੁਲਦੀਪ ਸਿੰਘ ਧਾਲੀਵਾਲ ਨੇ ਜਨਤਾ ਦਰਬਾਰ' ਦੌਰਾਨ ਸੁਣੀਆਂ ਲੋਕਾਂ ਦੀਆਂ 120 ਤੋਂ ਵੱਧ ਸ਼ਿਕਾਇਤਾਂ Tuesday 24 January 2023 01:50 PM UTC+00 | Tags: aam-aadmi-party cm-bhagwant-mann janata-darbar kuldeep-singh-dhaliwal news punjab punjab-government the-unmute-breaking-news vikas-bhawan ਚੰਡੀਗੜ੍ਹ, 24 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਕਰਵਾਏ ਹਫ਼ਤਾਵਾਰੀ 'ਜਨਤਾ ਦਰਬਾਰ' ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ। ਸ. ਧਾਲੀਵਾਲ ਨੇ ਸਬੰਧਤ ਮੁੱਖ ਦਫ਼ਤਰ, ਚੰਡੀਗੜ੍ਹ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।ਸ. ਧਾਲੀਵਾਲ ਨੇ ਦੱਸਿਆ ਕਿ ਅੱਜ 120 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ ਹੈ ਅਤੇ ਮੌਕੇ `ਤੇ ਸਬੰਧਤ ਅਧਿਕਾਰੀਆਂ ਨੂੰ ਫੋਨ ਰਾਹੀਂ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਕਰਮਚਾਰੀਆਂ / ਅਧਿਕਾਰੀਆਂ ਨੂੰ ਲੋਕ ਹਿੱਤ ਵਿੱਚ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਸ. ਧਾਲੀਵਾਲ ਅੱਗੇ ਦੱਸਿਆ ਕਿ ਸੂਬਾ ਸਰਕਾਰ ਲੋਕਾਂ ਦੇ ਮਾਮਲਿਆਂ ਦੇ ਹੱਲ ਤੋਂ ਇਲਾਵਾ ਪੰਜਾਬ ਦੇ ਚਹੁੰਮੁਖੀ ਵਿਕਾਸ ਵਿੱਚ ਉਨ੍ਹਾਂ ਨੂੰ ਸਰਗਰਮ ਭਾਈਵਾਲ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਲੋਕਾਂ ਦੀਆਂ ਸ਼ਿਕਾਇਤਾਂ 'ਤੇ ਪੰਚਾਇਤੀ ਹੀ ਜ਼ਮੀਨਾਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਲ਼ਈ ਦੂਜੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਮੁਹਿੰਮ ਦੌਰਾਨ ਲਗਭੱਗ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ। The post ਕੁਲਦੀਪ ਸਿੰਘ ਧਾਲੀਵਾਲ ਨੇ ਜਨਤਾ ਦਰਬਾਰ' ਦੌਰਾਨ ਸੁਣੀਆਂ ਲੋਕਾਂ ਦੀਆਂ 120 ਤੋਂ ਵੱਧ ਸ਼ਿਕਾਇਤਾਂ appeared first on TheUnmute.com - Punjabi News. Tags:
|
ਚੇਤਨ ਸਿੰਘ ਜੌੜਾਮਾਜਰਾ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ Tuesday 24 January 2023 01:55 PM UTC+00 | Tags: breaking-news chandigarh chetan-singh-jauramajra defense-services defense-services-welfare-department news projects-news punjab-defense-services ਚੰਡੀਗੜ, 24 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਚੰਡੀਗੜ ਵਿਖੇ ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ ਪੰਜਾਬ ਦਾ ਦੌਰਾ ਕੀਤਾ। ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਣ-ਪਛਾਣ ਅਤੇ ਸਵਾਗਤੀ ਭਾਸ਼ਣ ਤੋਂ ਬਾਅਦ, ਬਿ੍ਰਗੇਡੀਅਰ ਸਤਿੰਦਰ ਸਿੰਘ (ਸੇਵਾਮੁਕਤ) ਨੇ ਉਨਾਂ ਨੂੰ ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ ਦੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ । ਉਨਾਂ ਨੇ ਰੱਖਿਆ ਸੇਵਾਵਾਂ ਦੇ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਜੌੜਾਮਾਜਰਾ (Chetan Singh Jauramajra) ਨੇ ਵਿਭਾਗ ਨੂੰ ਕੰਮਕਾਜ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਵੀ ਚਰਚਾ ਕੀਤੀ। ਉਨਾਂ ਹਦਾਇਤ ਕੀਤੀ ਕਿ ਜਿਲਾ ਰੱਖਿਆ ਸੇਵਾਵਾਂ ਭਲਾਈ ਅਫਸਰਾਂ ਅਤੇ ਹੋਰ ਸਟਾਫ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ 'ਤੇ ਭਰਨ ਲਈ ਠੋਸ ਉਪਰਾਲੇ ਕੀਤੇ ਜਾਣ। ਉਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਹੋਰ ਪ੍ਰੀ-ਰਿਕਰੂਟਮੈਂਟ ਸੈਂਟਰ ਖੋਲੇ ਜਾਣ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ। ਉਨਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜੀਅਮ ਬਾਰੇ ਲੋਕ ਬਹੁਤ ਘੱਟ ਜਾਗਰੂਕ ਹਨ। ਉਨਾਂ ਹਦਾਇਤ ਕੀਤੀ ਕਿ ਅਜਾਇਬ ਘਰ ਵਿੱਚ ਰੋਜਾਨਾ ਆਉਣ ਵਾਲੇ ਸੈਲਾਨੀਆਂ ਦੀ ਜਾਗਰੂਕਤਾ ਵਧਾਉਣ ਲਈ ਵੱਖ-ਵੱਖ ਕਦਮ ਚੁੱਕੇ ਜਾਣ। ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਜਲਦ ਹੀ ਕਪੂਰਥਲਾ ਵਿਖੇ ਮੌਜੂਦਾ ਸੈਨਿਕ ਸਕੂਲ ਦਾ ਮੈਮੋਰੈਂਡੰਮ ਸਹੀਬੱਧ ਕਰਨ ਅਤੇ ਨਵਾਂ ਸੈਨਿਕ ਸਕੂਲ ਖੋਲਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉੱਚ ਪੱਧਰ 'ਤੇ ਉਠਾਏਗੀ। ਮੰਤਰੀ ਨੇ ਪੈਸਕੋ ਵੱਲੋਂ ਸਾਬਕਾ ਫੌਜੀਆ (ਈਐਸਐਮ) ਲਈ ਭਲਾਈ ਸੰਸਥਾ ਵਜੋਂ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ। ਉਨਾਂ ਸਰਕਾਰੀ ਸੰਸਥਾਵਾਂ ਵਿੱਚ ਸਾਬਕਾ ਫੌਜੀਆਂ ਲਈ ਹੋਰ ਅਸਾਮੀਆਂ ਲਈ ਪੈਸਕੋ ਨੂੰ ਭਰੋਸਾ ਦਿਵਾਇਆ। ਉਨਾਂ ਨੇ ਪੈਸਕੋ ਨੂੰ ਕਿਰਾਏ ਦੀ ਰਿਹਾਇਸ਼ ਦੇ ਬੋਝ ਨੂੰ ਘਟਾਉਣ ਲਈ ਵਾਧੂ ਪੀਵੀਟੀਆਈਜ ਦੀ ਯੋਜਨਾ ਬਣਾਉਣ ਅਤੇ ਪੀਵੀਟੀਆਈ ਮੁਹਾਲੀ ਨੂੰ ਸੈਕਟਰ 82 ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਹਦਾਇਤ ਕੀਤੀ ਕਿ ਪੰਜਾਬ ਅਤੇ ਚੰਡੀਗੜ ਦੇ ਡੀਸੀ ਰੇਟਾਂ ਵਿਚਕਾਰ ਪੇਅ ਪੈਰਿਟੀ ਘਟਾਉਣ ਲਈ ਮਾਮਲਾ ਸਬੰਧਤ ਅਧਿਕਾਰੀਆਂ ਕੋਲ ਉਠਾਇਆ ਜਾਵੇ। The post ਚੇਤਨ ਸਿੰਘ ਜੌੜਾਮਾਜਰਾ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ ਬਿਜਲੀ ਬੋਰਡ ਦਾ ਜੂਨੀਅਰ ਇੰਜੀਨੀਅਰ 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ Tuesday 24 January 2023 01:59 PM UTC+00 | Tags: 2000 breaking-news bribe bribe-case junior-engineer junior-engineer-arrested manjit-singh news nws punjabi-news punjab-vigilance-bureau the-unmute-breaking-news the-unmute-latest-news the-unmute-news ਚੰਡੀਗੜ੍ਹ, 24 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਸਰਨਾ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਜੇ.ਈ. ਮਨਜੀਤ ਸਿੰਘ ਨੂੰ ਰਾਜੀਵ ਸਿੰਘ ਵਾਸੀ ਪਿੰਡ ਜਮਾਲਪੁਰ ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਪਰੋਕਤ ਜੇ.ਈ. ਉਸ ਦੇ ਖੇਤਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਪਾਸੇ ਹਟਾਉਣ ਬਦਲੇ 2,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨਾਂ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। The post ਵਿਜੀਲੈਂਸ ਵੱਲੋਂ ਬਿਜਲੀ ਬੋਰਡ ਦਾ ਜੂਨੀਅਰ ਇੰਜੀਨੀਅਰ 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ appeared first on TheUnmute.com - Punjabi News. Tags:
|
ਵਿਜੀਲੈਂਸ ਵੱਲੋਂ ਪਲਾਟ ਦੀ ਅਲਾਟਮੈਂਟ ਨਾਲ ਸੰਬੰਧਿਤ ਸਰਕਾਰੀ ਰਿਕਾਰਡ ਨੂੰ ਨਸ਼ਟ ਕਰਨ ਦੇ ਦੋਸ਼ 'ਚ ਪੁੱਡਾ ਦਾ EO ਗ੍ਰਿਫਤਾਰ Tuesday 24 January 2023 02:05 PM UTC+00 | Tags: crime destroying-government-records eo-mahesh-bansal gmada mohali news puda pudda punjab-news punjab-vigilance-bureau vigilance-bureau-arrested-eo ਚੰਡੀਗੜ੍ਹ, 24 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਮਹੇਸ਼ ਬਾਂਸਲ, ਕਾਰਜਕਾਰੀ ਅਫਸਰ (ਤਾਲਮੇਲ), ਪੁੱਡਾ, ਮੋਹਾਲੀ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (1) (ਏ) ਅਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਅਧੀਨ ਪੁਲਿਸ ਥਾਣਾ ਫਲਾਇੰਗ ਸਕੁਐਡ, ਪੰਜਾਬ, ਮੋਹਾਲੀ ਵਿਖੇ ਦਰਜ ਐਫਆਈਆਰ ਨੰਬਰ 03, ਮਿਤੀ 17.01.2023 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕੇਸ ਉਮੇਸ਼ ਗੋਇਲ, ਸੈਕਟਰ 80, ਐਸਏਐਸ ਨਗਰ ਦੀ ਸ਼ਿਕਾਇਤ ਉਪਰ ਮਹੇਸ਼ ਬਾਂਸਲ, ਸੁਨੇਹਰਾ ਸਿੰਘ ਵਾਸੀ ਸੋਨੀਪਤ, ਹਰਿਆਣਾ, ਡਾ: ਪਰਮਿੰਦਰਜੀਤ ਸਿੰਘ, ਦਲਜੀਤ ਸਿੰਘ, ਸੀਨੀਅਰ ਸਹਾਇਕ ਅਤੇ ਰਿਕਾਰਡ ਕੀਪਰ ਗੁਰਦੀਪ ਸਿੰਘ ਦੇ ਖਿਲਾਫ ਉਕਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਇਹ ਗੱਲ ਸਾਹਮਣੇ ਆਈ ਸੀ ਕਿ ਗਮਾਡਾ ਵੱਲੋਂ ਮੋਹਾਲੀ ਵਿਖੇ 500 ਵਰਗ ਗਜ਼ ਦਾ ਇੱਕ ਰਿਹਾਇਸ਼ੀ ਪਲਾਟ 2016 ਵਿੱਚ ਸੁਨੇਹਰਾ ਸਿੰਘ ਦੇ ਨਾਂ ‘ਤੇ ਅਲਾਟ ਕੀਤਾ ਗਿਆ ਸੀ। ਉਪਰੰਤ ਸੁਨੇਹਰਾ ਸਿੰਘ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨਾਲ 29.05.2017 ਨੂੰ ਇਸ ਪਲਾਟ ਦੀ ਵਿਕਰੀ ਲਈ ਸਮਝੌਤਾ ਲਿਖਿਆ, ਪਰ ਇਸ ਖਰੀਦ/ਵੇਚ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਪਹਿਲਾਂ ਹੀ ਅਲਾਟੀ ਨੇ ਇਹ ਪਲਾਟ ਡਾ. ਪ੍ਰਮਿੰਦਰਜੀਤ ਸਿੰਘ ਅਤੇ ਹੋਰਾਂ ਦੇ ਨਾਮ ‘ਤੇ ਤਬਦੀਲ ਕਰ ਦਿੱਤਾ। ਸ਼ਿਕਾਇਤਕਰਤਾ ਨੇ ਉਕਤ ਪਲਾਟ ਕਿਸੇ ਵੀ ਧਿਰ ਨੂੰ ਤਬਦੀਲ ਨਾ ਕਰਨ ਸਬੰਧੀ ਉਕਤ ਅਸਟੇਟ ਅਫ਼ਸਰ, ਗਮਾਡਾ ਕੋਲ ਦੋ ਦਰਖਾਸਤਾਂ ਦਾਇਰ ਕੀਤੀਆਂ, ਪਰ ਕਥਿਤ ਮੁਲਜ਼ਮ ਮਹੇਸ਼ ਬਾਂਸਲ, ਈ.ਓ, ਗਮਾਡਾ ਨੇ ਸ਼ਿਕਾਇਤਕਰਤਾ ਉਮੇਸ਼ ਗੋਇਲ ਨੂੰ ਸੁਣਵਾਈ ਦਾ ਕੋਈ ਮੌਕਾ ਨਾ ਦੇ ਕੇ ਪ੍ਰਮਿੰਦਰਜੀਤ ਸਿੰਘ ਅਤੇ ਹੋਰਾਂ ਨਾਲ ਮਿਲੀਭੁਗਤ ਕਰਕੇ ਉਕਤ ਪਲਾਟ ਪਰਮਿੰਦਰਜੀਤ ਦੇ ਨਾਂ ‘ਤੇ ਟਰਾਂਸਫਰ ਕਰਵਾ ਦਿੱਤਾ ਅਤੇ ਦਫਤਰ ਤੋਂ ਸਬੰਧਤ ਫਾਈਲ ਨੂੰ ਗਬਨ/ਨਸ਼ਟ ਕਰ ਦਿੱਤਾ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਵਿੱਚ ਮੁਲਜ਼ਮ ਮਹੇਸ਼ ਬਾਂਸਲ ਈ.ਓ, ਪੁੱਡਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਸ ਮਾਮਲੇ ਵਿਚ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਵਿਜੀਲੈਂਸ ਵੱਲੋਂ ਪਲਾਟ ਦੀ ਅਲਾਟਮੈਂਟ ਨਾਲ ਸੰਬੰਧਿਤ ਸਰਕਾਰੀ ਰਿਕਾਰਡ ਨੂੰ ਨਸ਼ਟ ਕਰਨ ਦੇ ਦੋਸ਼ ‘ਚ ਪੁੱਡਾ ਦਾ EO ਗ੍ਰਿਫਤਾਰ appeared first on TheUnmute.com - Punjabi News. Tags:
|
ਟਾਟਾ ਸਟੀਲ ਦਾ ਲੁਧਿਆਣਾ 'ਚ ਸਥਾਪਿਤ ਹੋਵੇਗਾ ਦੇਸ਼ ਦਾ ਦੂਜਾ ਸਭ ਤੋਂ ਵੱਡਾ ਪਲਾਂਟ: CM ਭਗਵੰਤ ਮਾਨ Tuesday 24 January 2023 02:15 PM UTC+00 | Tags: breaking-news cm-bhagwant-mann ludhiana news punjab steel-plant tata-group tata-group-limited the-unmute-breaking-news the-unmute-latest-update the-unmute-punjab ਚੰਡੀਗੜ੍ਹ, 24 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਾਟਾ ਗਰੁੱਪ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਇਸ ਮੀਟਿੰਗ ਦੌਰਾਨ ਇੱਕ ਵੱਡੀ ਖਬਰ ਸਾਹਮਣੇ ਆਈ ਕਿ ਟਾਟਾ ਸਟੀਲ (Tata Steel) ਦਾ ਦੇਸ਼ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਲੁਧਿਆਣਾ ਵਿੱਚ ਲਗਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ ਇਸ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਜਲਦੀ ਹੀ ਇਹ ਪਲਾਂਟ ਤਿਆਰ ਹੋ ਜਾਵੇਗਾ। 2600 ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਪਲਾਂਟ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਲਾਂਟ ਜਲਦੀ ਹੀ ਤਿਆਰ ਹੋ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪਿਛਲੀ ਸਰਕਾਰ ਵਾਂਗ ਕੰਮ ਨਹੀਂ ਕਰਦੇ, ਜੋ ਕਹਿੰਦੇ ਹਨ ਉਹ ਕਰਦੇ ਹਨ।
The post ਟਾਟਾ ਸਟੀਲ ਦਾ ਲੁਧਿਆਣਾ ‘ਚ ਸਥਾਪਿਤ ਹੋਵੇਗਾ ਦੇਸ਼ ਦਾ ਦੂਜਾ ਸਭ ਤੋਂ ਵੱਡਾ ਪਲਾਂਟ: CM ਭਗਵੰਤ ਮਾਨ appeared first on TheUnmute.com - Punjabi News. Tags:
|
ਸਵਾਲ ਫੌਜ ਦੇ ਸਰਜੀਕਲ ਸਟ੍ਰਾਈਕ 'ਤੇ ਨਹੀਂ, ਸ਼ੱਕ ਤਾਂ ਸਰਕਾਰ 'ਤੇ ਹੈ: ਦਿਗਵਿਜੇ ਸਿੰਘ Tuesday 24 January 2023 02:29 PM UTC+00 | Tags: bharat-jodo-yatra bjp-government breaking-news congress digvijaya-singh indian-army jammu jammu-and-kashmir lal-singh-and-gulan-nabi latest-news nagrota news punjab-congress punjab-news rahul-gandhi surgical-strike the-unmute-breaking the-unmute-breaking-news the-unmute-latest-update the-unmute-punjab udhampur ਚੰਡੀਗੜ੍ਹ, 24 ਜਨਵਰੀ 2023: ਕਾਂਗਰਸ ਨੇਤਾ ਦਿਗਵਿਜੇ ਸਿੰਘ (Digvijaya Singh) ਨੇ ਸਰਜੀਕਲ ਸਟ੍ਰਾਈਕ (surgical strike) ਦੇ ਬਿਆਨ ‘ਤੇ ਸਪੱਸ਼ਟੀਕਰਨ ਦਿੱਤਾ ਹੈ। ਸਾਬਕਾ ਫੌਜੀ ਅਧਿਕਾਰੀ ਪ੍ਰਵੀਨ ਡਾਵਰ ਦੇ ਟਵੀਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਡੀਆਂ ਹਥਿਆਰਬੰਦ ਸੈਨਾਵਾਂ ‘ਤੇ ਕੋਈ ਸਵਾਲ ਨਹੀਂ ਕਰ ਰਿਹਾ। ਇਸ ਸਰਕਾਰ ਦੀਆਂ ਕਈ ਕਾਰਵਾਈਆਂ ਸ਼ੱਕ ਪੈਦਾ ਕਰਨ ਵਾਲੀਆਂ ਹਨ। ਅਜਿਹੇ ਕਈ ਸਵਾਲ ਹਨ, ਜਿਨ੍ਹਾਂ ਦੇ ਜਵਾਬ ਸਰਕਾਰ ਵੱਲੋਂ ਨਹੀਂ ਦਿੱਤੇ ਗਏ। ਸਾਬਕਾ ਫੌਜੀ ਅਧਿਕਾਰੀ ਪ੍ਰਵੀਨ ਡਾਵਰ ਦੇ ਟਵੀਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਦਿਗਵਿਜੇ ਸਿੰਘ (Digvijaya Singh) ਨੇ ਕਿਹਾ ਕਿ ਪਠਾਨਕੋਟ ਵਰਗੀਆਂ ਘਟਨਾਵਾਂ ਹੋਈਆਂ ਹਨ। ਪੁਲਵਾਮਾ ਹਮਲਾ, ਗਲਵਾਨ ਘਟਨਾ ਨੇ ਇਸ ਸਰਕਾਰ ‘ਤੇ ਕਈ ਸ਼ੰਕੇ ਖੜ੍ਹੇ ਕਰ ਦਿੱਤੇ ਹਨ। ਰੱਖਿਆ ਅਧਿਕਾਰੀਆਂ ਨੂੰ ਮੇਰੇ ਵਲੋਂ ਸਵਾਲ ਪੁੱਛਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੇਰਾ ਸਵਾਲ ਮੋਦੀ ਸਰਕਾਰ ਨੂੰ ਹੈ। ਮੈਂ ਫੌਜੀ ਅਫਸਰਾਂ ਦਾ ਸਨਮਾਨ ਕਰਦਾ ਹਾਂ। ਮੇਰੀਆਂ ਦੋ ਭੈਣਾਂ ਨੇਵੀ ਅਫਸਰਾਂ ਨਾਲ ਵਿਆਹੀਆਂ ਹੋਈਆਂ ਹਨ। ਦਿਗਵਿਜੇ ਸਿੰਘ ਨੇ ਕਿਹਾ ਕਿ ਪਹਿਲਾ ਸਵਾਲ – ਸਾਡੇ 40 ਸੀਆਰਪੀਐਫ ਜਵਾਨ ਸ਼ਹੀਦ ਹੋਏ ਅਤੇ ਇਸ ਵਿੱਚ ਨਾ ਭੁੱਲਣ ਯੋਗ ਖੁਫੀਆ ਅਸਫਲਤਾ ਲਈ ਕੌਣ ਜ਼ਿੰਮੇਵਾਰ ਹੈ? ਦੂਜਾ ਸਵਾਲ- ਅੱਤਵਾਦੀਆਂ ਨੂੰ 300 ਕਿਲੋ ਆਰਡੀਐਕਸ ਕਿੱਥੋਂ ਮਿਲ ਲਿਆ ਸਕਦੇ ਸੀ? ਤੀਜਾ ਸਵਾਲ- CRPF ਵੱਲੋਂ CRPF ਜਵਾਨਾਂ ਨੂੰ ਏਅਰਲਿਫਟ ਕਰਨ ਦੀ ਬੇਨਤੀ ਕਿਉਂ ਰੱਦ ਕਰ ਦਿੱਤੀ ਗਈ? ਚੌਥਾ ਸਵਾਲ- ਪੁਲਵਾਮਾ ਦੇ ਡਿਪਟੀ ਐਸਪੀ ਦਵਿੰਦਰ ਸਿੰਘ ਨੂੰ ਜੰਮੂ-ਕਸ਼ਮੀਰ ਪੁਲਿਸ ਨੇ ਅੱਤਵਾਦੀਆਂ ਸਮੇਤ ਫੜਿਆ ਸੀ, ਉਨ੍ਹਾਂ ਨੂੰ ਕਿਉਂ ਛੱਡਿਆ ਗਿਆ? ਪੰਜਵਾਂ ਸਵਾਲ- ਪੁਲਵਾਮਾ ‘ਚ ਅੱਤਵਾਦੀ ਗਤੀਵਿਧੀਆਂ ਬਹੁਤ ਜ਼ਿਆਦਾ ਹਨ, ਤਾਂ ਫਿਰ ਉੱਥੇ ਦੇ ਇਲਾਕੇ ‘ਚ ਜ਼ਿਆਦਾ ਵਾਹਨਾਂ ਦੀ ਜਾਂਚ ਕਿਉਂ ਨਹੀਂ ਕੀਤੀ ਗਈ? ਦਿਗਵਿਜੇ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਇਹ ਮੇਰਾ ਜਾਇਜ਼ ਸਵਾਲ ਹੈ। ਕੀ ਮੈਂ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਤੱਥਾਂ ਨੂੰ ਜਾਣਨ ਦਾ ਹੱਕਦਾਰ ਨਹੀਂ ਹਾਂ? ਇਨ੍ਹਾਂ ਗੰਭੀਰ ਗਲਤੀਆਂ ਦੀ ਸਜ਼ਾ ਕਿਸ ਨੂੰ ਮਿਲੀ ਹੈ? ਇਨ੍ਹਾਂ ਲਈ ਕਿਸੇ ਹੋਰ ਦੇਸ਼ ਵਿੱਚ ਗ੍ਰਹਿ ਮੰਤਰੀ ਨੂੰ ਅਸਤੀਫਾ ਦੇਣਾ ਪੈਂਦਾ। The post ਸਵਾਲ ਫੌਜ ਦੇ ਸਰਜੀਕਲ ਸਟ੍ਰਾਈਕ ‘ਤੇ ਨਹੀਂ, ਸ਼ੱਕ ਤਾਂ ਸਰਕਾਰ ‘ਤੇ ਹੈ: ਦਿਗਵਿਜੇ ਸਿੰਘ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |


