TheUnmute.com – Punjabi News: Digest for January 26, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Wednesday 25 January 2023 05:43 AM UTC+00 | Tags: aam-aadmi-party assurance-committee-of-vidhan-sabha cm-bhagwant-mann kunwar-vijay-pratap latest-news news punjab-assembly punjab-government punjab-news

ਚੰਡੀਗੜ੍ਹ 25 ਜਨਵਰੀ 2023: ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Pratap) ਨੇ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਨਾ ਮਿਲਣ ਤੋਂ ਨਿਰਾਸ਼ ਚੱਲਦਿਆਂ ਕੁੰਵਰ ਵਿਜੇ ਪ੍ਰਤਾਪ ਵਲੋਂ ਅਸਤੀਫ਼ਾ ਦਿੱਤਾ ਗਿਆ ਹੈ | ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫਾ ਈ-ਮੇਲ ਰਾਹੀਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ, ਹਾਲਾਂਕਿ ਉਨ੍ਹਾਂ ਦਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪ੍ਰਵਾਨ ਨਹੀਂ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਇਸ ਸਾਲ ਗਠਿਤ ਵਿਧਾਨ ਸਭਾ ਕਮੇਟੀਆਂ ਵਿੱਚ ਕੁਲਤਾਰ ਸਿੰਘ ਸੰਧਵਾਂ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ, ਜਿਸ ਦਾ ਕੰਮ ਵਿਧਾਨ ਸਭਾ ਵਿੱਚ ਲਾਗੂ ਵਿਧਾਇਕਾਂ ਨੂੰ ਮੰਤਰੀਆਂ ਵੱਲੋਂ ਦਿੱਤੇ ਭਰੋਸੇ ਕਰਵਾਉਣਾ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਕਈ ਸਵਾਲ ਚੁੱਕੇ ਸਨ, ਅਤੇ ਲੰਮੀ ਚਰਚਾ ਕੀਤੀ ਅਤੇ ਸਪੀਕਰ ਨੂੰ ਇਸ ਸਬੰਧੀ ਚਰਚਾ ਲਈ ਪੂਰਾ ਦਿਨ ਰੱਖਣ ਦੀ ਅਪੀਲ ਕੀਤੀ ਪਰ ਉਨ੍ਹਾਂ ਦੀ ਮੰਗ ਪ੍ਰਵਾਨ ਨਹੀਂ ਹੋਈ |

ਇਸ ਸਬੰਧੀ ਸਰਕਾਰੀ ਭਰੋਸਾ ਕਮੇਟੀ ਨੇ ਮੁੱਖ ਸਕੱਤਰ ਵੀ.ਕੇ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਨੂੰ ਜ਼ੁਬਾਨੀ ਸੁਣਵਾਈ ਲਈ ਤਲਬ ਕੀਤਾ ਸੀ ਪਰ ਉਸੇ ਦਿਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰੀਆਂ ਕਮੇਟੀਆਂ ਦੇ ਚੇਅਰਪਰਸਨਾਂ ਦੀ ਮੀਟਿੰਗ ਬੁਲਾਈ ਸੀ, ਜਿਸ ਕਾਰਨ ਮੀਟਿੰਗ ਰੱਦ ਕਰਨੀ ਪਈ ਸੀ |

The post ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ appeared first on TheUnmute.com - Punjabi News.

Tags:
  • aam-aadmi-party
  • assurance-committee-of-vidhan-sabha
  • cm-bhagwant-mann
  • kunwar-vijay-pratap
  • latest-news
  • news
  • punjab-assembly
  • punjab-government
  • punjab-news

ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਅੰਤਰਿਮ ਜ਼ਮਾਨਤ

Wednesday 25 January 2023 05:50 AM UTC+00 | Tags: ashish-mishra breaking-news india lakhimpur-kheri-violence lakhimpur-kheri-violence-case lakhimpur-khiri lakhimpur-khiri-violence-case news punjab-news supreme-court supreme-court-issues-notice-to-uttar-pradesh-government the-unmute-breaking-news the-unmute-punjabi-news tikonia up-government uttar-pradesh-government uttar-pradesh-police

ਚੰਡੀਗੜ੍ਹ 25 ਜਨਵਰੀ 2023: ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ (Ashish Mishra) ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਮਿਸ਼ਰਾ ਨੂੰ 8 ਹਫ਼ਤਿਆਂ ਲਈ ਸ਼ਰਤੀਆ ਜ਼ਮਾਨਤ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਆਪਣੇ ਟਿਕਾਣੇ ਬਾਰੇ ਅਦਾਲਤ ਨੂੰ ਜਾਣਕਾਰੀ ਦੇਣ ਦਾ ਨਿਰਦੇਸ਼ ਦਿੱਤਾ ਹੈ। ਇਸਦੇ ਨਾਲਮ ਹੀ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਆਸ਼ੀਸ਼ ਮਿਸ਼ਰਾ ਜਾਂ ਉਸ ਦੇ ਪਰਿਵਾਰ ਨੇ ਕੇਸ ਨਾਲ ਸਬੰਧਤ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾਂ ਸੁਣਵਾਈ ਵਿੱਚ ਦੇਰੀ ਕੀਤੀ ਤਾਂ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਜਾਵੇਗੀ।

ਜਿਕਰਯੋਗ ਹੈ ਕਿ 19 ਜਨਵਰੀ ਨੂੰ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ | ਇਸ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ 'ਚ ਮੁਲਜ਼ਮ ਆਸ਼ੀਸ਼ ਮਿਸ਼ਰਾ (Ashish Mishra) ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ। ਉਨ੍ਹਾਂ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਘਟਨਾ ਦੇ ਚਸ਼ਮਦੀਦ ਗਵਾਹ ਨੇ ਮਿਸ਼ਰਾ ਨੂੰ ਮੌਕੇ ਤੋਂ ਭੱਜਦੇ ਦੇਖਿਆ ਸੀ ਅਤੇ ਇਸ ਗੱਲ ਦਾ ਚਾਰਜਸ਼ੀਟ 'ਚ ਵੀ ਜ਼ਿਕਰ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਅਦਾਲਤ 'ਚ ਕਿਹਾ ਕਿ ਅਪਰਾਧ ਗੰਭੀਰ ਸ਼੍ਰੇਣੀ ਦਾ ਹੈ ਅਤੇ ਅਜਿਹੇ 'ਚ ਦੋਸ਼ੀਆਂ ਨੂੰ ਜ਼ਮਾਨਤ ਦੇਣ ਨਾਲ ਸਮਾਜ 'ਤੇ ਬੁਰਾ ਪ੍ਰਭਾਵ ਪਵੇਗਾ |

ਦੱਸ ਦੇਈਏ ਕਿ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਆਸ਼ੀਸ਼ ਮਿਸ਼ਰਾ (Ashish Mishra) ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਅਸ਼ੀਸ਼ ਮਿਸ਼ਰਾ ਨੇ ਅਲਾਹਾਬਾਦ ਹਾਈਕੋਰਟ ਦੇ ਉਸ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ 'ਚ ਹਾਈਕੋਰਟ ਨੇ ਹਿੰਸਾ ਮਾਮਲੇ 'ਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਜਦੋਂ ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਨ ਦਾ ਕਾਰਨ ਪੁੱਛਿਆ ਤਾਂ ਉੱਤਰ ਪ੍ਰਦੇਸ਼ ਸਰਕਾਰ ਦੇ ਐਡੀਸ਼ਨਲ ਐਡਵੋਕੇਟ ਜਨਰਲ ਗਰਿਮਾ ਪ੍ਰਸਾਦ ਨੇ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੇ ਕੇ ਮਹੇਸ਼ਵਰੀ ਦੇ ਬੈਂਚ ਨੂੰ ਕਿਹਾ ਕਿ ਇਹ ਅਪਰਾਧ ਗੰਭੀਰ ਸ਼੍ਰੇਣੀ ਦਾ ਹੈ ਅਤੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਨਾਲ ਸਮਾਜ ਵਿੱਚ ਗਲਤ ਸੰਦੇਸ਼ ਜਾਵੇਗਾ।

ਆਸ਼ੀਸ਼ ਮਿਸ਼ਰਾ (Ashish Mishra) ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰ ਰਹੇ ਲੋਕਾਂ ਦੀ ਤਰਫੋਂ ਸੀਨੀਅਰ ਵਕੀਲ ਦੁਸ਼ਯੰਤ ਦਵੇ ਅਦਾਲਤ ਵਿੱਚ ਪੇਸ਼ ਹੋਏ। ਦੁਸ਼ਯੰਤ ਦਵੇ ਨੇ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਜ਼ਮਾਨਤ ਦੇਣ ਨਾਲ ਸਮਾਜ ਵਿਚ ਗਲਤ ਸੰਦੇਸ਼ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇੱਕ ਸਾਜ਼ਿਸ਼ ਅਤੇ ਸੋਚਿਆ ਸਮਝਿਆ ਕਤਲ ਸੀ | ਦਵੇ ਨੇ ਦੱਸਿਆ ਕਿ ਮੁਲਜ਼ਮ ਇੱਕ ਪ੍ਰਭਾਵਸ਼ਾਲੀ ਵਿਅਕਤੀ ਦਾ ਲੜਕਾ ਹੈ ਅਤੇ ਉਸ ਦਾ ਕੇਸ ਵੀ ਸੀਨੀਅਰ ਵਕੀਲਾਂ ਵੱਲੋਂ ਲੜਿਆ ਜਾ ਰਿਹਾ ਹੈ।

ਆਸ਼ੀਸ਼ ਮਿਸ਼ਰਾ ਦੀ ਤਰਫੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਅਦਾਲਤ 'ਚ ਪੇਸ਼ ਹੋਏ ਅਤੇ ਦੁਸ਼ਯੰਤ ਦਵੇ ਦੀ ਦਲੀਲ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਉਹ ਕੌਣ ਹੈ? ਇਹ ਕਿੰਨਾ ਸ਼ਕਤੀਸ਼ਾਲੀ ਹੈ? ਕੀ ਇਹ ਜ਼ਮਾਨਤ ਨਾ ਦੇਣ ਦਾ ਕਾਰਨ ਹੈ? ਮੁਕੁਲ ਰੋਹਤਗੀ ਨੇ ਦਲੀਲ ਦਿੱਤੀ ਕਿ ਉਸ ਦਾ ਮੁਵੱਕਿਲ ਇੱਕ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹੈ ਅਤੇ ਜਿਸ ਤਰ੍ਹਾਂ ਨਾਲ ਮੁਕੱਦਮਾ ਚੱਲ ਰਿਹਾ ਹੈ, ਉਸ ਨੂੰ ਪੂਰਾ ਹੋਣ ਵਿੱਚ 7-8 ਸਾਲ ਲੱਗ ਜਾਣਗੇ।

The post ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਅੰਤਰਿਮ ਜ਼ਮਾਨਤ appeared first on TheUnmute.com - Punjabi News.

Tags:
  • ashish-mishra
  • breaking-news
  • india
  • lakhimpur-kheri-violence
  • lakhimpur-kheri-violence-case
  • lakhimpur-khiri
  • lakhimpur-khiri-violence-case
  • news
  • punjab-news
  • supreme-court
  • supreme-court-issues-notice-to-uttar-pradesh-government
  • the-unmute-breaking-news
  • the-unmute-punjabi-news
  • tikonia
  • up-government
  • uttar-pradesh-government
  • uttar-pradesh-police

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ ਅੱਜ

Wednesday 25 January 2023 06:03 AM UTC+00 | Tags: 0-no-approved-comments bharat-bhushan-ashu breaking-news captain-amarinder-singhs-government congress crime mohali-court news punjab-and-haryana-high-court punjab-bribe-case punjab-congress punjab-congress-minister-sunder-sham-arora punjab-vigilance-bureau sundar-sham-arora sunder-sham-arora the-unmute-breaking-news the-unmute-punjabi-news the-unmute-update vigilance vigilance-bureau vigilance-bureau-challan-filed

ਚੰਡੀਗੜ੍ਹ 25 ਜਨਵਰੀ 2023: ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਮੁਲਜ਼ਮ ਅਰੋੜਾ ਪੰਜਾਬ ਵਿਜੀਲੈਂਸ ਬਿਊਰੋ ਦੇ ਏਆਈਜੀ ਮਨਮੋਹਨ ਕੁਮਾਰ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਹੈ।

ਪਿਛਲੇ ਮਹੀਨੇ ਹਾਈਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਵਿੱਚ ਫੈਸਲਾ ਰਾਖਵਾਂ ਰੱਖ ਲਿਆ ਸੀ। ਹਾਈਕੋਰਟ ਨੇ ਜਨਵਰੀ ਦੇ ਪਹਿਲੇ ਹਫ਼ਤੇ ਫੈਸਲਾ ਸੁਣਾਉਣਾ ਸੀ ਪਰ ਸੁਣਵਾਈ ਨਹੀਂ ਹੋ ਸਕੀ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਈ 25 ਜਨਵਰੀ ਦੀ ਤਾਰੀਖ਼ ਤੈਅ ਕੀਤੀ ਸੀ। ਸੁੰਦਰ ਸ਼ਾਮ ਅਰੋੜਾ ਨੇ ਇੱਕ ਕੇਸ ਵਿੱਚ ਆਪਣੇ ਬਚਾਅ ਲਈ ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ।

The post ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ appeared first on TheUnmute.com - Punjabi News.

Tags:
  • 0-no-approved-comments
  • bharat-bhushan-ashu
  • breaking-news
  • captain-amarinder-singhs-government
  • congress
  • crime
  • mohali-court
  • news
  • punjab-and-haryana-high-court
  • punjab-bribe-case
  • punjab-congress
  • punjab-congress-minister-sunder-sham-arora
  • punjab-vigilance-bureau
  • sundar-sham-arora
  • sunder-sham-arora
  • the-unmute-breaking-news
  • the-unmute-punjabi-news
  • the-unmute-update
  • vigilance
  • vigilance-bureau
  • vigilance-bureau-challan-filed

ਚੰਡੀਗੜ੍ਹ, 25 ਜਨਵਰੀ 2023: ਭਾਰਤੀ ਟੀਮ ਨੇ ਤੀਜੇ ਵਨਡੇ ‘ਚ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ 'ਚ ਨਿਊਜ਼ੀਲੈਂਡ ਨੂੰ 90 ਦੌੜਾਂ ਨਾਲ ਹਰਾ ਕੇ ਸੀਰੀਜ਼ ‘ਚ 3-0 ਨਾਲ ਕਲੀਨ ਸਵੀਪ ਕਰ ਲਿਆ ਹੈ। ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਹੋਏ ਇਸ ਮੈਚ ‘ਚ ਭਾਰਤੀ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ (Shubman Gill), ਕਪਤਾਨ ਰੋਹਿਤ ਸ਼ਰਮਾ ਅਤੇ ਪੂਰੀ ਟੀਮ ਨੇ ਇਕ ਤੋਂ ਵਧ ਕੇ 6 ਵੱਡੇ ਰਿਕਾਰਡ ਬਣਾਏ।

1. ਭਾਰਤ ਦਾ ਨਿਊਜ਼ੀਲੈਂਡ ਖ਼ਿਲਾਫ਼ ਦੂਜਾ ਸਭ ਤੋਂ ਵੱਡਾ ਸਕੋਰ

ਜੇਕਰ ਭਾਰਤੀ ਟੀਮ ਇਸ ਮੈਚ ‘ਚ 8 ਦੌੜਾਂ ਹੋਰ ਬਣਾ ਲੈਂਦੀ ਤਾਂ ਨਿਊਜ਼ੀਲੈਂਡ ਖ਼ਿਲਾਫ਼ ਵਨਡੇ ‘ਚ ਆਪਣਾ ਸਭ ਤੋਂ ਵੱਡਾ ਸਕੋਰ ਬਣਾ ਸਕਦੀ ਸੀ। ਭਾਰਤ ਨੇ 2009 ਵਿੱਚ ਕ੍ਰਾਈਸਟਚਰਚ ਵਨਡੇ ਵਿੱਚ ਕੀਵੀਆਂ ਦੇ ਖ਼ਿਲਾਫ਼ 392/4 ਦਾ ਸਕੋਰ ਬਣਾਇਆ ਸੀ।

2. ਨਿਊਜ਼ੀਲੈਂਡ ਸਭ ਤੋਂ ਵੱਡੀ ਓਪਨਿੰਗ ਸਾਂਝੇਦਾਰੀ

ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ (Shubman Gill) ਨੇ ਨਿਊਜ਼ੀਲੈਂਡ ਖ਼ਿਲਾਫ਼ ਵਨਡੇ ਕ੍ਰਿਕਟ ‘ਚ ਸਭ ਤੋਂ ਵੱਡੀ ਓਪਨਿੰਗ ਸਾਂਝੇਦਾਰੀ ਦਾ ਰਿਕਾਰਡ ਬਣਾਇਆ ਹੈ। ਦੋਵਾਂ ਨੇ ਪਹਿਲੀ ਵਿਕਟ ਦੀ ਸਾਂਝੇਦਾਰੀ ਵਿੱਚ 212 ਦੌੜਾਂ ਜੋੜੀਆਂ। ਇਸ ਤੋਂ ਪਹਿਲਾਂ ਇਹ ਰਿਕਾਰਡ ਵੀਰੇਂਦਰ ਸਹਿਵਾਗ ਅਤੇ ਗੌਤਮ ਗੰਭੀਰ ਦੇ ਨਾਂ ਸੀ। ਦੋਵਾਂ ਨੇ 2009 ‘ਚ ਹੈਮਿਲਟਨ ‘ਚ 201 ਦੌੜਾਂ ਦੀ ਸਾਂਝੇਦਾਰੀ ਕੀਤੀ ਸੀ।

3. ਭਾਰਤ ਦੇ 23 ਸਾਲਾ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਵਨਡੇ ਕ੍ਰਿਕਟ ‘ਚ 21 ਪਾਰੀਆਂ ਖੇਡ ਕੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਉਸਨੇ ਹੁਣ ਤੱਕ 21 ਵਨਡੇ ਖੇਡੇ ਹਨ ਅਤੇ 21 ਪਾਰੀਆਂ ਵਿੱਚ 73.76 ਦੀ ਔਸਤ ਨਾਲ 1,254 ਦੌੜਾਂ ਬਣਾਈਆਂ ਹਨ। ਗਿੱਲ ਤੋਂ ਪਹਿਲਾਂ ਇਹ ਰਿਕਾਰਡ ਪਾਕਿਸਤਾਨ ਦੇ ਇਮਾਮ-ਉਲ-ਹੱਕ ਦੇ ਨਾਂ ਸੀ। ਇਮਾਮ ਨੇ ਆਪਣੇ ਕਰੀਅਰ ਦੀਆਂ ਪਹਿਲੀਆਂ 21 ਪਾਰੀਆਂ ਵਿੱਚ 60.56 ਦੀ ਔਸਤ ਨਾਲ 1,090 ਦੌੜਾਂ ਬਣਾਈਆਂ।

ਇੰਨਾ ਹੀ ਨਹੀਂ 22, 23 ਅਤੇ 24 ਪਾਰੀਆਂ ਤੋਂ ਬਾਅਦ ਵੀ ਗਿੱਲ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣਨਾ ਲਗਭਗ ਤੈਅ ਹੋ ਗਿਆ ਹੈ | ਅਜਿਹਾ ਇਸ ਲਈ ਕਿਉਂਕਿ 24 ਪਾਰੀਆਂ ਤੋਂ ਬਾਅਦ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਰਿਕਾਰਡ 1,194 ਦੌੜਾਂ (ਜੋਨਾਥਨ ਟ੍ਰੌਟ, ਇੰਗਲੈਂਡ) ਦਾ ਹੈ। ਗਿੱਲ ਪਹਿਲਾਂ ਹੀ ਇਸ ਤੋਂ ਵੱਧ ਦੌੜਾਂ ਬਣਾ ਚੁੱਕੇ ਹਨ। 25 ਪਾਰੀਆਂ ਦਾ ਰਿਕਾਰਡ ਬਾਬਰ ਆਜ਼ਮ ਦੇ ਨਾਂ ਹੈ। ਬਾਬਰ ਨੇ ਆਪਣੀਆਂ ਪਹਿਲੀਆਂ 25 ਪਾਰੀਆਂ ਵਿੱਚ 1,306 ਦੌੜਾਂ ਬਣਾਈਆਂ ਸਨ । ਯਾਨੀ ਜੇਕਰ ਗਿੱਲ ਅਗਲੀਆਂ ਤਿੰਨ ਪਾਰੀਆਂ ਵਿੱਚ 53 ਦੌੜਾਂ ਬਣਾ ਲੈਂਦਾ ਹੈ ਤਾਂ ਬਾਬਰ ਦਾ ਰਿਕਾਰਡ ਵੀ ਟੁੱਟ ਜਾਵੇਗਾ।

4. ਬਾਬਰ ਦੇ 7 ਸਾਲ ਪੁਰਾਣੇ ਰਿਕਾਰਡ ਦੀ ਬਰਾਬਰੀ ਕੀਤੀ

ਇਸ ਸ਼ਾਨਦਾਰ ਸੈਂਕੜੇ ਵਾਲੀ ਪਾਰੀ ਦੀ ਮਦਦ ਨਾਲ ਗਿੱਲ ਨੇ ਬਾਬਰ ਆਜ਼ਮ ਦੇ ਸੱਤ ਸਾਲ ਪੁਰਾਣੇ ਰਿਕਾਰਡ ਦੀ ਵੀ ਬਰਾਬਰੀ ਕਰ ਲਈ ਹੈ। ਇਹ ਤਿੰਨ ਇੱਕ ਰੋਜ਼ਾ ਲੜੀ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਰਿਕਾਰਡ ਹੈ। 2016 ਵਿੱਚ, ਬਾਬਰ ਨੇ ਵੈਸਟਇੰਡੀਜ਼ ਦੇ ਖ਼ਿਲਾਫ਼ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਵਿੱਚ 360 ਦੌੜਾਂ ਬਣਾਈਆਂ ਸਨ। ਗਿੱਲ ਨੇ ਨਿਊਜ਼ੀਲੈਂਡ ਖ਼ਿਲਾਫ਼ ਤਿੰਨ ਮੈਚਾਂ ਦੀ ਸੀਰੀਜ਼ ‘ਚ ਵੀ 360 ਦੌੜਾਂ ਬਣਾਈਆਂ ਹਨ।5. ਭਾਰਤ ਵੱਲੋਂ ਇੱਕ ਵਨਡੇ ਵਿੱਚ ਸਭ ਤੋਂ ਵੱਧ ਛੱਕੇ

ਨਿਊਜ਼ੀਲੈਂਡ ਖ਼ਿਲਾਫ਼ ਤੀਜੇ ਵਨਡੇ ‘ਚ ਭਾਰਤ ਦੇ ਸਾਰੇ ਬੱਲੇਬਾਜ਼ਾਂ ਨੇ ਮਿਲ ਕੇ 19 ਛੱਕੇ ਲਗਾਏ। ਇਹ ਇੱਕ ਵਨਡੇ ਵਿੱਚ ਸਭ ਤੋਂ ਵੱਧ ਛੱਕਿਆਂ ਦੇ ਪਿਛਲੇ ਭਾਰਤੀ ਰਿਕਾਰਡ ਦੀ ਬਰਾਬਰੀ ਕਰਦਾ ਹੈ। ਭਾਰਤੀ ਟੀਮ ਨੇ 2013 ‘ਚ ਬੰਗਲੌਰ ‘ਚ ਆਸਟ੍ਰੇਲੀਆ ਖ਼ਿਲਾਫ਼ ਵੀ 19 ਛੱਕੇ ਲਗਾਏ ਸਨ। ਫਿਰ 16 ਛੱਕੇ ਇਕੱਲੇ ਰੋਹਿਤ ਸ਼ਰਮਾ ਨੇ ਲਗਾਏ।

6. ਸਚਿਨ ਅਤੇ ਵਿਰਾਟ ਤੋਂ ਬਾਅਦ ਰੋਹਿਤ ਸ਼ਰਮਾ

ਰੋਹਿਤ ਸ਼ਰਮਾ ਨੇ ਵਨਡੇ ਕਰੀਅਰ ਦਾ 30ਵਾਂ ਸੈਂਕੜਾ ਲਗਾਇਆ ਹੈ। ਇਸ ਨਾਲ ਉਸ ਨੇ ਰਿਕੀ ਪੋਂਟਿੰਗ ਦੀ ਬਰਾਬਰੀ ਕਰ ਲਈ ਹੈ। ਉਨ੍ਹਾਂ ਤੋਂ ਸਿਰਫ਼ ਸਚਿਨ ਤੇਂਦੁਲਕਰ ਅਤੇ ਵਿਰਾਟ ਕੋਹਲੀ ਹੀ ਅੱਗੇ ਹਨ।

The post IND vs NZ: ਨਿਊਜ਼ੀਲੈਂਡ ਖ਼ਿਲਾਫ਼ ਤੀਜੇ ਵਨਡੇ ‘ਚ ਟੁੱਟੇ ਇਹ 6 ਰਿਕਾਰਡ, ਸ਼ੁਭਮਨ ਗਿੱਲ ਨੇ ਇਮਾਮ-ਉਲ-ਹੱਕ ਨੂੰ ਪਿੱਛੇ ਛੱਡਿਆ appeared first on TheUnmute.com - Punjabi News.

Tags:
  • breaking-news
  • imam-ul-haq
  • indian-team
  • ind-vs-nz
  • newqs
  • news
  • shubman-gill

ਕੁਟੁੰਬ ਫਿਜ਼ੀਓਥੈਰੇਪੀ ਵੈਲਫੇਅਰ ਆਰਗਨਾਈਜੇਸ਼ਨ (ਰਜਿ) ਵੱਲੋਂ ਪੰਜਾਬ ਸਟੇਟ ਕਾਰਜਕਾਰੀ ਕਮੇਟੀ ਦਾ ਗਠਨ

Wednesday 25 January 2023 07:49 AM UTC+00 | Tags: dr-pankajpreet-singh kutumb-physiotherapy-welfare-organization news punjab punjab-government punjabi-news punjab-news the-unmute-breaking-news the-unmute-punjabi-news

ਚੰਡੀਗ੍ਹੜ 25 ਜਨਵਰੀ 2023: ਕੁਟੰਬ ਫਿਜ਼ੀਓਥੈਰੇਪੀ ਵੈੱਲਫੇਅਰ ਆਰਗਨਾਈਜੇਸ਼ਨ (ਰਜਿ) ਵੱਲੋਂ ਮਤਾ ਨੰਬਰ KPWO/0003 ਅਧੀਨ ਮਿਤੀ 19-01-2023 ਨੂੰ ਨਾਮੀਨੇਸ਼ਨ ਲਈ ਸਰਕੂਲਰ ਜਾਰੀ ਕੀਤਾ ਗਿਆ ਸੀ, ਜਿਸ ਸਰਕੂਲਰ ਵਿੱਚ ਦੋ ਦਿਨਾਂ ਦਾ ਟਾਈਮ ਨਾਮੀਨੇਸ਼ਨ ਲਈ ਤਹਿ ਕੀਤਾ ਗਿਆ ਸੀ। ਸਰਕੂਲਰ ਦੇ ਅਧੀਨ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚੋ ਫਿਜ਼ੀਓਥੈਰੇਪਿਸਟ ਡਾਕਟਰਾਂ ਵੱਲੋਂ ਉਹਨਾਂ ਦੇ ਪੰਜਾਬ ਸਟੇਟ ਬ੍ਰਾਂਚ ਕੁਟੰਬ ਫਿਜ਼ੀਓਥੈਰੇਪੀ ਵੈੱਲਫੇਅਰ ਆਰਗਨਾਈਜੇਸ਼ਨ ਲਈ ਨਾਮੀਨੇਸ਼ਨ ਪੱਤਰ ਦਾਖਲ ਕੀਤੇ ਗਏ।

ਕੁਟੰਬ ਫਿਜ਼ੀਓਥੈਰੇਪੀ ਵੈੱਲਫੇਅਰ ਆਰਗਨਾਈਜੇਸ਼ਨ (ਰਜਿ) ਦੇ ਨੈਸ਼ਨਲ ਪ੍ਰਧਾਨ ਡਾਕਟਰ ਸਲਮਾਨ ਕਪੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 21-01-2023 ਨੂੰ ਆਰਗਨਾਈਜੇਸ਼ਨ ਦੀ ਨੈਸ਼ਨਲ ਕਾਰਜਕਾਰੀ ਕਮੇਟੀ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਪ੍ਰਾਪਤ ਹੋਈਆ ਨਾਮੀਨੇਸ਼ਨ ਐਪਲੀਕੇਸ਼ਨ ਤੇ ਵਿਚਾਰ ਵਿਟਾਂਦਰਾ ਕੀਤਾ ਗਿਆ ਅਤੇ ਹਰ ਉਮੀਦਵਾਰ ਨੂੰ ਉਸਦੀ ਯੋਗਤਾ ਦੇ ਹਿਸਾਬ ਨਾਲ ਕਾਰਜਕਾਰੀ ਕਮੇਟੀ ਪੰਜਾਬ ਵਿੱਚ ਸ਼ਾਮਿਲ ਕੀਤਾ ਗਿਆ।

ਨਵੀਂ ਚੁਣੀ ਹੋਈ ਕਾਰਜਕਾਰੀ ਕਮੇਟੀ ਪੰਜਾਬ ਵਿੱਚ ਚੁਣੇ ਗਏ ਅਹੁਦੇਦਾਰਾਂ ਦਾ ਵੇਰਵਾ ਇਸ ਤਰ੍ਹਾ ਹੈ :- ਪ੍ਰਧਾਨ ਡਾਕਟਰ ਪੰਕਜਪ੍ਰੀਤ ਸਿੰਘ ਬੀ. ਪੀ. ਟੀ, ਐਮ. ਪੀ.ਟੀ, ਪੀ ਐਚ ਡੀ, ਹੈਡ ਆਫ ਡਿਪਾਰਟਮੇਂਟ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਪੰਜਾਬ, ਵਾਈਸ ਪ੍ਰਧਾਨ ਡਾਕਟਰ ਸੁਪਰੀਤ ਬਿੰਦਰਾ ਬੀ. ਪੀ. ਟੀ, ਐਮ. ਪੀ.ਟੀ, ਪੀ ਐਚ ਡੀ ਅਸੀਸਟੈਂਟ ਪ੍ਰੋਫੈਸਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਪੰਜਾਬ, ਜਨਰਲ ਸਕੱਤਰ ਡਾਕਟਰ ਤਰਨਪ੍ਰੀਤ ਕੌਰ ਥਿੰਦ ਬੀ. ਪੀ. ਟੀ, ਐਮ. ਪੀ.ਟੀ ਹੈੱਡ ਆਫ ਡਿਪਾਰਟਮੇਂਟ ਸਿਵਿਲ ਹਸਪਤਾਲ ਲੁਧਿਆਣਾ, ਖਜਾਨਚੀ ਡਾਕਟਰ ਧੰਨਪ੍ਰੀਤ ਕੌਰ ਬੀ. ਪੀ. ਟੀ, ਐਮ. ਪੀ.ਟੀ ਹੈੱਡ ਆਫ ਡਿਸਟ੍ਰਿਕਟ ਹਸਪਤਾਲ ਮੋਹਾਲੀ, ਜੁਆਇੰਟ ਸਕੱਤਰ ਡਾਕਟਰ ਕਵਿਤਾ ਕੌਸ਼ਿਕ ਬੀ. ਪੀ. ਟੀ, ਐਮ. ਪੀ.ਟੀ, ਪੀ ਐਚ ਡੀ ਪ੍ਰਿੰਸੀਪਲ ਆਦੇਸ਼ ਯੂਨੀਵਰਸਟੀ ਬਠਿੰਡਾ, ਜੁਆਇੰਟ ਸਕੱਤਰ (2) ਡਾਕਟਰ ਸੁਤੰਤਰ ਸਿੰਘ ਬੀ. ਪੀ. ਟੀ, ਐਮ. ਪੀ.ਟੀ, ਵਾਈਸ ਪ੍ਰਿੰਸਪਲ ਆਦੇਸ਼ ਯੂਨੀਵਰਸਟੀ ਬਠਿੰਡਾ ਅਤੇ ਡਾਕਟਰ ਬਲਵਿੰਦਰ ਮੁਟਿਆਰ, ਡਾਕਟਰ ਗੁਰਵਿੰਦਰ ਸਿੰਘ, ਡਾਕਟਰ ਪ੍ਰਭਜੋਤ ਸਿੰਘ, ਡਾਕਟਰ ਜਸਦੀਪ ਸਿੰਘ, ਡਾਕਟਰ ਅਜੇ ਕੁਮਾਰ, ਡਾਕਟਰ ਨਵਜੋਤ ਸਿੰਘ ਐਗਜ਼ੀਕਿਊਟਿਵ ਮੈਬਰ ਚੁਣੇ ਗਏ।

ਕੁਟੁੰਬ ਫਿਜ਼ੀਓਥੈਰੇਪੀ ਵੈਲਫੇਅਰ ਆਰਗਨਾਈਜੇਸ਼ਨ

ਡਾਕਟਰ ਕਪੂਰ ਨੇ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਟੇਟ ਦੀ ਇਸ ਨਵੀਂ ਬਣੀ ਕਮੇਟੀ ਨੂੰ ਆਰਗਨਾਈਜੇਸ਼ਨ ਦੇ ਮੈਮੋਰੰਡਮ ਦੇ ਅਧੀਨ ਰਹਿ ਕੇ ਕੰਮ ਕਰਨ ਲਈ ਹਿਦਯਤਾਂ ਦਿੱਤੀਆਂ ਗਈਆਂ ਹਨ, ਪੰਜਾਬ ਸਟੇਟ ਬਾਡੀ ਆਪਣੇ ਅਧੀਨ ਫਿਜ਼ੀਓਥੈਰੇਪੀ ਕਿੱਤੇ ਨਾਲ ਸੰਬੰਧਿਤ ਵਰਕਸ਼ਾਪਾਂ, ਸੈਮੀਨਾਰ, ਕਾਨਫਰੰਸ ਵਗੈਰਾ ਆਰਗਨਾਈਜੇਸ਼ਨ ਦੇ ਬੈਨਰ ਹੇਠ ਕਰੇਗੀ। ਪੰਜਾਬ ਸਟੇਟ ਬਾਡੀ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਬ ਕਮੇਟੀ ਗਠਿਤ ਕਰੇਗੀ ਤਾਂ ਕਿ ਪੰਜਾਬ ਸੂਬੇ ਵਿੱਚ ਵੱਸਦੇ ਹਰ ਫਿਜ਼ੀਓਥੈਰੇਪਿਸਟ ਤੱਕ ਪਹੁੰਚ ਕਰਕੇ ਉਸਦੀਆ ਤਕਲੀਫਾ ਸੁਣ ਕੇ ਨਿਪਟਾਰਾ ਕੀਤਾ ਜਾ ਸਕੇ। ਪੰਜਾਬ ਸਟੇਟ ਬਾਡੀ ਪੰਜਾਬ ਦੇ ਲੋਕਾਂ ਨੂੰ ਫਿਜ਼ੀਓਥੈਰੇਪੀ ਸੰਬੰਧੀ ਇਲਾਜ਼ ਬਾਰੇ ਜਾਗਰੂਕ ਕਰਵਾਏਗੀ।

ਡਾਕਟਰ ਕਪੂਰ ਨੇ ਮਜੀਦ ਦੱਸਿਆ ਕਿ ਸਾਡੀ ਆਰਗਨਾਈਜੇਸ਼ਨ ਵੱਲੋਂ ਭਾਰਤ ਦੇ ਹਰ ਸੂਬੇ ਵਿਚ ਵੱਸਦੇ ਫਿਜ਼ਿਓਥਰੈਪੀਈਸਟ ਲਈ ਪਹਿਲ ਕਦਮੀ ਕੀਤੀ ਜਾਵੇਗੀ, ਉਨ੍ਹਾਂ ਦੀਆ ਆਰਹਿਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਆਰਗਨਾਈਜੇਸ਼ਨ ਤੱਤਪਰ ਰਹੇਗੀ।

ਆਰਗਨਾਈਜੇਸ਼ਨ ਦੇ ਨੈਸ਼ਨਲ ਪ੍ਰਧਾਨ ਡਾਕਟਰ ਸਲਮਾਨ ਕਪੂਰ ਨੇ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਡੀ ਆਰਗਨਾਈਜੇਸ਼ਨ ਦਾ ਇੱਕ ਵਫਦ ਜਲਦੀ ਹੀ ਪੰਜਾਬ ਦੇ ਚੀਫ ਮਨਿਸਟਰ ਸਰਦਾਰ ਭਗਵੰਤ ਮਾਣ ਜੀ ਨਾਲ ਮਿਲਕੇ ਉਹਨਾਂ ਨੂੰ ਪੰਜਾਬ ਸਟੇਟ ਵਿੱਚ ਵੱਸਦੇ ਫਿਜ਼ੀਓਥੈਰੇਪਿਸਟ ਹੈਲਥ ਵਰਕਰਾਂ ਬਾਰੇ ਜਾਣੂ ਕਰਵਾਏਗੀ। ਅਤੇ NCAHP ਐਕਟ 2021 ਦੇ ਅਧੀਨ ਸਟੇਟ ਕੌਂਸਲ ਬਣਵਾਉਣ ਲਈ ਮੰਗ ਪੱਤਰ ਦੇਵੇਗੀ, ਅਤੇ ਸਰਕਾਰ ਦੀਆ ਨੀਤੀਆਂ ਅਨੁਸਾਰ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਵਿੱਚ ਫਿਜ਼ੀਓਥੈਰੇਪਿਸਟ ਲਈ ਜਗ੍ਹਾ ਜਰੂਰ ਦਿੱਤੀ ਜਾਵੇ ਆਦਿ। ਉੱਮੀਦ ਹੈ ਕਿ ਪੰਜਾਬ ਦੀ ਇਮਾਨਦਾਰ ਸਰਕਾਰ ਪੰਜਾਬ ਵਿੱਚ ਵੱਸਦੇ ਫਿਜ਼ੀਓਥੈਰੇਪਿਸਟ ਵਰਕਰਾ ਦੀ ਵੀ ਸਾਰ ਲਏਗੀ।

ਡਾਕਟਰ ਕਪੂਰ ਨੇ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਫਿਜ਼ੀਓਥੈਰੇਪੀ ਇਲਾਜ਼ ਇੱਕ ਐਸਾ ਵਰਦਾਨ ਹੈ ਸੱਭ ਲਈ ਜਿਸ ਵਿੱਚ ਬਿਨਾ ਕਿਸੇ ਦਵਾਈ ਜਾਂ ਆਪ੍ਰੇਸ਼ਨ ਦੇ ਮਰੀਜ ਨੂੰ ਠੀਕ ਕਰਨ ਦੀ 100% ਸ਼ਮਤਾ ਹੈ, ਜਿਸਦੀ ਉਦਹਾਰਣ ਸੱਭ ਨੂੰ covid-19 ਵਿੱਚ ਵੀ ਦੇਖਣ ਨੂੰ ਮਿਲੀ ਹੈ। ਕੁੱਝ ਐਸੇ ਗਰੀਬ ਵਿਚਾਰੇ ਵੀ ਹਨ ਜਿਹਨਾਂ ਕੋਲ ਇਲਾਜ਼ ਜਾਂ ਆਪ੍ਰੇਸ਼ਨ ਲਈ ਪੈਸਾ ਨਹੀਂ ਹੁੰਦਾ ਪਰ ਆਰਥੋ ਅਤੇ ਨਿਊਰੋ ਦੇ ਕਾਫੀ ਕੇਸ ਸਿਰਫ ਫਿਜ਼ੀਓਥੈਰੇਪੀ ਇਲਾਜ਼ ਨਾਲ ਠੀਕ ਕੀਤੇ ਜਾਂਦੇ ਹਨ, ਇਸ ਤਰ੍ਹਾ ਪੈਸੇ ਦੀ ਵੀ ਬੱਚਤ ਹੈ ਅਤੇ ਇਲਾਜ ਵੀ ਹੋ ਜਾਂਦਾ ਹੈ। ਸੋ ਅਸੀ ਪੰਜਾਬ ਸਟੇਟ ਬਾਡੀ ਨੂੰ ਮੁਬਾਰਕ ਬਾਦ ਦਿੰਦੇ ਕਾਮਨਾ ਕਰਦੇ ਹਾਂ ਕਿ ਉਹ ਆਪਣੀਆਂ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ

The post ਕੁਟੁੰਬ ਫਿਜ਼ੀਓਥੈਰੇਪੀ ਵੈਲਫੇਅਰ ਆਰਗਨਾਈਜੇਸ਼ਨ (ਰਜਿ) ਵੱਲੋਂ ਪੰਜਾਬ ਸਟੇਟ ਕਾਰਜਕਾਰੀ ਕਮੇਟੀ ਦਾ ਗਠਨ appeared first on TheUnmute.com - Punjabi News.

Tags:
  • dr-pankajpreet-singh
  • kutumb-physiotherapy-welfare-organization
  • news
  • punjab
  • punjab-government
  • punjabi-news
  • punjab-news
  • the-unmute-breaking-news
  • the-unmute-punjabi-news

ਅੰਮ੍ਰਿਤਸਰ 'ਚ ਨਵਜੰਮੇ ਬੱਚੇ ਦੇ ਟੋਟੇ ਕਰਕੇ ਨਾਲੇ 'ਚ ਸੁੱਟਿਆ, ਜਾਂਚ 'ਚ ਜੁਟੀ ਪੁਲਿਸ

Wednesday 25 January 2023 08:04 AM UTC+00 | Tags: amritsar amritsar-police breaking-news crime haripur-area-of-amritsar. latest-news news the-unmute-breaking-news the-unmute-latest-update the-unmute-news

ਅੰਮ੍ਰਿਤਸਰ 25 ਜਨਵਰੀ 2023: ਇਸ ਦੁਨੀਆ ‘ਚ ਕੁਝ ਲੋਕ ਆਪਣੇ ਘਰਾਂ ਵਿੱਚ ਬੱਚੇ ਦੇ ਰੋਣ ਦੀ ਕਿਲਕਾਰੀ ਸੁਣ ਨੂੰ ਤਰਸਦੇ ਹਨ ਅਤੇ ਜਿਨ੍ਹਾਂ ਘਰ ‘ਚ ਔਲਾਦ ਨਹੀਂ ਹੁੰਦੀ ਉਹ ਔਲਾਦ ਲਈ ਰੱਬ ਅੱਗੇ ਹਰ ਵੇਲੇ ਅਰਦਾਸ ਕਰਦੇ ਹਨ ਲੇਕਿਨ ਰੱਬ ਕਈਆਂ ਨੂੰ ਬਿਨ੍ਹਾਂ ਮੰਗਿਆਂ ਔਲਾਦ ਦੀ ਦਾਤ ਦਿੰਦਾ ਹੈ ਅਤੇ ਪਰ ਕੁਝ ਲੋਕਾਂ ਨੂੰ ਔਲਾਦ ਦੀ ਕਦਰ ਨਹੀਂ ਹੁੰਦੀ ਅਜਿਹਾ ਹੀ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਅੰਮ੍ਰਿਤਸਰ ਦੇ ਹਰੀਪੁਰ ਇਲਾਕੇ ਤੋਂ ਸਾਹਮਣੇ ਆਇਆ ਹੈ |

ਜਿੱਥੇ ਇੱਕ ਇੱਕ ਨਵਜੰਮੇ ਬੱਚੇ ਦੇ ਟੁਕੜੇ ਕਰ ਕੇ ਨਾਲੇ ਵਿੱਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦੇ ਮੁਤਾਬਕ ਅੰਮ੍ਰਿਤਸਰ (Amritsar) ਹਰੀਪੁਰਾ ਨਜ਼ਦੀਕ ਰੇਲਵੇ ਕਲੋਨੀ ਜਿੱਥੇ ਜ਼ਿਆਦਾਤਰ ਸੁਨਸਾਨ ਹੀ ਰਹਿੰਦਾ ਹੈ, ਉਸ ਜਗ੍ਹਾ ‘ਤੇ ਨਵ-ਜੰਮੇ ਬੱਚੇ ਦੇ ਟੁਕੜੇ ਕਰ ਕੇ ਉਸ ਨੂੰ ਲਿਫਾਫੇ ਵਿਚ ਪਾ ਕੇ ਨਾਲੇ ਵਿਚ ਸੁੱਟ ਦਿੱਤਾ |

ਇਸ ਸਬੰਧੀ ਉਥੇ ਮੌਜੂਦ ਚਸ਼ਮਦੀਦ ਲੜਕੀ ਮਨੀਸ਼ਾ ਕੁਮਾਰੀ ਨੇ ਦੱਸਿਆ ਕਿ ਮੈਂ ਆਪਣੀ ਘਰ ਦੀ ਬਾਲਕੋਨੀ ਦੇ ਵਿੱਚੋਂ ਦੇਖਿਆ ਕਿ ਦੋ ਔਰਤਾਂ ਅਤੇ ਇਕ ਆਦਮੀ ਜਿਨ੍ਹਾਂ ਨੇ ਆਪਣਾ ਚਿਹਰਾ ਪੂਰੀ ਤਰੀਕੇ ਨਾਲ ਢਕਿਆ ਹੋਇਆ ਸੀ, ਉਹ ਜਲਦਬਾਜ਼ੀ ਵਿਚ ਇਕ ਲਿਫ਼ਾਫ਼ਾ ਸੀਵਰੇਜ ਦੇ ਨਾਲੇ ਵਿਚ ਸੁੱਟ ਕੇ ਭੱਜ ਗਏ | ਚਸ਼ਮਦੀਦ ਲੜਕੀ ਦਾ ਕਹਿਣਾ ਸੀ ਕਿ ਉਸ ਵੱਲੋਂ ਇਹਨਾਂ ਤਿੰਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਇਹ ਨਹੀਂ ਰੁਕੇ ਤੇ ਫਿਰ ਲੜਕੀ ਨੇ ਜਦੋਂ ਨਾਲੇ ਵਿੱਚ ਜਾ ਕੇ ਦੇਖਿਆ ਤਾਂ ਪਤਾ ਲੱਗਾ ਕਿ ਛੋਟੇ ਬੱਚੇ ਨੂੰ ਲਿਫਾਫੇ ਵਿੱਚ ਪਾ ਕੇ ਸੁੱਟਿਆ ਗਿਆ ਹੈ ਜਿਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ |

ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਅਨੀਲ ਕੁਮਾਰ ਨੇ ਕਿਹਾ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਛੋਟੇ ਬੱਚੇ ਦੇ ਟੋਟੇ ਕਰਕੇ ਉਸਨੂੰ ਲਿਫਾਫੇ ਵਿਚ ਪਾ ਕੇ ਕੋਈ ਅਣਪਛਾਤੇ ਵਿਅਕਤੀ ਸੁੱਟ ਗਏ ਹਨ | ਓਹਨਾ ਨੇ ਕਿਹਾ ਕਿ ਬੱਚੇ ਦੀ ਲਾਸ਼ ਨੂੰ ਉਨ੍ਹਾਂ ਨੇ ਆਪਣੇ ਕਬਜ਼ੇ ਲੈ ਲਿਆ ਹੈ |ਅਤੇ ਨਜ਼ਦੀਕ ਦੇ ਸੀਸੀਟੀਵੀ ਕੈਮਰੇ ਵੀ ਖੰਘਾਲੇ ਜਾ ਰਹੇ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਵਿਅਕਤੀ ਕੌਣ ਸਨ ਜਿਨ੍ਹਾਂ ਵੱਲੋਂ ਇਹ ਹਰਕਤ ਕੀਤੀ ਗਈ ਹੈ | ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ |

The post ਅੰਮ੍ਰਿਤਸਰ ‘ਚ ਨਵਜੰਮੇ ਬੱਚੇ ਦੇ ਟੋਟੇ ਕਰਕੇ ਨਾਲੇ ‘ਚ ਸੁੱਟਿਆ, ਜਾਂਚ ‘ਚ ਜੁਟੀ ਪੁਲਿਸ appeared first on TheUnmute.com - Punjabi News.

Tags:
  • amritsar
  • amritsar-police
  • breaking-news
  • crime
  • haripur-area-of-amritsar.
  • latest-news
  • news
  • the-unmute-breaking-news
  • the-unmute-latest-update
  • the-unmute-news

ਸਬ-ਇੰਸਪੈਕਟਰ ਤੋਂ ਪਿਸਤੌਲ ਖੋਹਣ ਵਾਲਾ ਗ੍ਰਿਫਤਾਰ, ਫੜੇ ਗਏ ਮੁਲਜ਼ਮ ਨੇ ਦੱਸੀ ਅਸਲ ਸਚਾਈ

Wednesday 25 January 2023 08:20 AM UTC+00 | Tags: breaking-news civil-clothes crime mansa-police news police sardulgarh-police-station sd-balakrishna the-unmute-breaking-news the-unmute-latest-update the-unmute-punjabi-news weapens

ਮਾਨਸਾ 25 ਜਨਵਰੀ 2023: ਮਾਨਸਾ ਪੁਲਿਸ (Mansa police) ਨੇ ਦੋ ਔਰਤਾਂ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਇੱਕ ਗੱਡੀ, ਇੱਕ ਸਰਕਾਰੀ ਪਿਸਤੌਲ, 9 ਜਿੰਦਾ ਕਾਰਤੂਸ ਅਤੇ 80 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ। ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ |

ਮਾਨਸਾ ਦੇ ਐਸ.ਡੀ.ਬਾਲਕ੍ਰਿਸ਼ਨ ਨੇ ਦੱਸਿਆ ਕਿ ਦੋ ਔਰਤਾਂ ਸਮੇਤ ਪੰਜ ਮੁਲਜ਼ਮਾਂ ਵਿੱਚ ਇਕ ਉਸਦੀ ਪਤਨੀ ਹੈ, ਇਸ ਦਾ ਅਪਰਾਧਿਕ ਰਿਕਾਰਡ ਹੈ, ਪੁਲਿਸ ਮੁਤਾਬਕ ਸਤਨਾਮ ਸਿੰਘ ਦੇ ਖ਼ਿਲਾਫ਼ ਵੀ ਕਈ ਕੇਸ ਦਰਜ ਹਨ ਅਤੇ ਇਹਨਾਂ ਔਰਤਾਂ ਉੱਤੇ ਵੀ ਐਨ.ਟੀ.ਪੀ.ਸੀ ਦੇ ਕੇਸ ਦਰਜ ਹਨ, ਇਹ ਸਰਕਾਰੀ ਪਿਸਤੌਲ ਇੱਕ ਸਬ-ਇੰਸਪੈਕਟਰ ਤੋਂ ਖੋਹਿਆ ਗਿਆ ਸੀ। ਬਠਿੰਡਾ ਅਤੇ ਉਸ ਦੇ ਸਾਥੀ ਨੂੰ ਬਰਾਮਦ ਕਰ ਲਿਆ ਹੈ।

ਪਰ ਦੂਜੇ ਪਾਸੇ ਫੜੇ ਗਏ ਮੁਲਜ਼ਮਾਂ ਨੇ ਪੁਲਿਸ ਦੀ ਕਹਾਣੀ ਨੂੰ ਬਦਲ ਕੇ ਰੱਖ ਦਿੱਤਾ ਹੈ | ਮੁਲਜ਼ਮ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਫਰੀਦਕੋਟ ਤੋਂ ਆ ਰਿਹਾ ਸੀ ਤਾਂ ਸਿਵਲ ਕੱਪੜਿਆਂ ਵਿੱਚ ਦੋ ਵਿਅਕਤੀਆਂ ਨੇ ਕਾਰ ਵਿੱਚ ਉਸਦਾ ਪਿੱਛਾ ਕੀਤਾ ਅਤੇ ਕਾਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਜਦੋਂ ਉਹ ਰੁਕਿਆ। ਉਸ ਨੇ ਆਪਣੇ ਬਚਾਅ ‘ਚ ਉਨ੍ਹਾਂ ਕੋਲੋਂ ਪਿਸਤੌਲ ਖੋਹ ਲਿਆ ਅਤੇ 112 ‘ਤੇ ਕਾਲ ਕਰਕੇ ਖੁਦ ਥਾਣਾ ਸਰਦੂਲਗੜ੍ਹ ਵਿਖੇ ਸੂਚਨਾ ਦਿੱਤੀ ਪਰ ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ।

The post ਸਬ-ਇੰਸਪੈਕਟਰ ਤੋਂ ਪਿਸਤੌਲ ਖੋਹਣ ਵਾਲਾ ਗ੍ਰਿਫਤਾਰ, ਫੜੇ ਗਏ ਮੁਲਜ਼ਮ ਨੇ ਦੱਸੀ ਅਸਲ ਸਚਾਈ appeared first on TheUnmute.com - Punjabi News.

Tags:
  • breaking-news
  • civil-clothes
  • crime
  • mansa-police
  • news
  • police
  • sardulgarh-police-station
  • sd-balakrishna
  • the-unmute-breaking-news
  • the-unmute-latest-update
  • the-unmute-punjabi-news
  • weapens

ਲਤੀਫ਼ਪੁਰਾ ਮੋਰਚੇ ਦਾ ਐਲਾਨ, ਲੋਕ ਸਭ ਚੋਣਾਂ 'ਚ ਲੋਕਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ 'ਆਪ' ਸਰਕਾਰ

Wednesday 25 January 2023 08:29 AM UTC+00 | Tags: aam-aadmi-party breaking-news cm-bhagwant-mann dhannowali improve-trust-jalandhar jalandhar jalandhar-police latifpura latifpura-farmers latifpura-people latifpura-protest latifpura-rehabilitation-front national-highway-1 news protest punjab punjab-government punjab-news punjab-railway-tracks the-latifpura-rehabilitation-front the-unmute-breaking-news

ਜਲੰਧਰ, 25 ਜਨਵਰੀ 2023 : ਲਤੀਫ਼ਪੁਰਾ (Latifpura) ਮੁੜ ਵਸੇਬਾ ਸਾਂਝਾ ਮੋਰਚਾ ਦੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸੂਬਾ ਸਰਕਾਰ ਵਲੋਂ ਲਤੀਫ਼ਪੁਰਾ ਦੇ ਉਜਾੜੇ ਲੋਕਾਂ ਨੂੰ ਮੁੜ ਉਸ ਜਗ੍ਹਾ ਨਾ ਵਸਾਇਆ ਅਤੇ ਬਣਦਾ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪਾਰਲੀਮੈਂਟ ਦੀ ਜ਼ਿਮਨੀ ਚੋਣ ਵਿੱਚ ਲੋਕਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

ਮੋਰਚੇ ਦੇ ਆਗੂਆਂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੰਤੋਖ ਸਿੰਘ ਸੰਧੂ, ਤਰਸੇਮ ਸਿੰਘ ਵਿੱਕੀ ਜੈਨਪੁਰ, ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ, ਕਸ਼ਮੀਰ ਸਿੰਘ ਘੁੱਗਸ਼ੋਰ,ਡਾਕਟਰ ਗੁਰਦੀਪ ਸਿੰਘ ਭੰਡਾਲ,ਹੰਸ ਰਾਜ ਪੱਬਵਾਂ, ਸੁਖਜੀਤ ਸਿੰਘ ਡਰੋਲੀ, ਪਰਮਿੰਦਰ ਸਿੰਘ ਮਿੰਟੂ, ਬਲਜਿੰਦਰ ਕੌਰ, ਹਰਜਿੰਦਰ ਕੌਰ, ਸਰਬਜੀਤ ਸਿੰਘ, ਗੁਰਬਖਸ਼ ਸਿੰਘ ਮੰਗਾ ਨੇ ਕਿਹਾ ਕਿ ਸੰਘਰਸ਼ ਦੱਬੇਗਾ ਨਹੀਂ ਸਗੋਂ ਹੋਰ ਤੇਜ਼ ਹੋਵੇਗਾ।

ਉਨ੍ਹਾਂ ਭਗਵੰਤ ਸਿੰਘ ਮਾਨ ਸਰਕਾਰ ਅਤੇ ਇੰਮਰੂਵਮੈਂਟ ਟਰੱਸਟ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਿਹਾ ਕਿ ਪ੍ਰੈੱਸ ਕਾਨਫਰੰਸ ਦੌਰਾਨ ਚੇਅਰਮੈਨ ਇੰਮਰੂਵਮੈਂਟ ਟਰੱਸਟ ਜਲੰਧਰ ਵਲੋਂ ਲਤੀਫ਼ਪੁਰਾ (Latifpura) ਇਲਾਕੇ ਦੇ ਲੋਕਾਂ ਦੇ ਕੀਤੇ ਗਏ ਉਜਾੜੇ ਸੰਬੰਧੀ ਮੁਆਫ਼ੀਆਂ ਮੰਗੀਆਂ ਗਈਆਂ ਤੇ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠ ਬੋਲਿਆ ਜਾ ਰਿਹਾ। ਮਸਲੇ ਨੂੰ ਗ਼ਲਤ ਰੰਗਤ ਦੇਣ ਲਈ ਪੁਲਿਸ ਕੇਸਾਂ ਦਾ ਸਹਾਰਾ ਲਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਕੁੱਝ ਗਲਤ ਹੋਇਆ ਤਾਂ ਕੇਸ ਹੁਣ ਹੀ ਦਰਜ ਕਿਉਂ ਹੋਇਆ ਪਹਿਲਾਂ ਕਿਉਂ ਨਹੀਂ।

ਅਸਲ ਵਿੱਚ ਇਹ ਸਭ ਕੁੱਝ ਉਜਾੜੇ ਦੀ ਗਲਤ ਕਾਰਵਾਈ ਨੂੰ ਸਹੀ ਠਹਿਰਾਉਣ ਲਈ ਸਾਜ਼ਿਸ਼ ਤਹਿਤ ਕੀਤਾ ਜਾ ਰਿਹਾ । ਉਨ੍ਹਾਂ ਕਿਹਾ ਕਿ ਪ੍ਰਸ਼ਨ ਇਹ ਹੈ ਕਿ ਜਿਨ੍ਹਾਂ ਕੋਲ ਕਾਗਜ਼ ਨਹੀਂ ਹੁੰਦੇ, ਕੀ ਉਹ ਮਨੁੱਖ ਨਹੀਂ ਹੁੰਦੇ? ਕੀ ਧਰਤੀ 'ਤੇ ਮਾਲਕੀ ਸਿਰਫ਼ ਨਕਸ਼ਿਆਂ, ਕਾਗਜ਼ਾਂ, ਰਿਕਾਰਡਾਂ ਦੇ ਆਧਾਰ 'ਤੇ ਹੀ ਹੋ ਸਕਦੀ ਹੈ? ਕੀ ਮਨੁੱਖ ਦਾ ਜ਼ਮੀਨ ਦੇ ਉਸ ਟੁਕੜੇ, ਜਿਸ 'ਤੇ ਉਹ ਦਹਾਕਿਆਂ ਤੋਂ ਵੱਸਦਾ ਹੋਵੇ, 'ਤੇ ਵੱਸਣ ਦਾ ਅਧਿਕਾਰ, ਉਸ ਦਾ ਕੁਦਰਤੀ ਹੱਕ (natural right) ਨਹੀਂ ਬਣ ਜਾਂਦਾ।

ਉਨ੍ਹਾਂ ਕਿਹਾ ਕਿ ਮੇਘਾਲਿਆ ਵਿੱਚ ਸੋਲੌਂਗ ਬਸਤੀ ਨੂੰ ਸਵੀਪਰਜ਼ (ਸਫ਼ਾਈ ਕਰਨ ਵਾਲਿਆਂ ਦੀ) ਕਲੋਨੀ ਵਿਖੇ 3 ਏਕੜ ਵਿੱਚ 300 ਤੋਂ ਵੱਧ ਪੰਜਾਬੀ ਦਲਿਤ ਪਰਿਵਾਰ ਵੱਸਦੇ ਹਨ,ਜਿਨ੍ਹਾਂ ਨੂੰ 1920-30ਵਿਆਂ ਵਿਚ ਸਾਫ਼ ਸਫ਼ਾਈ ਦੇ ਕੰਮ ਜਿਨ੍ਹਾਂ ਵਿਚ ਸੁੱਕੇ ਪਖਾਨਿਆਂ ਦੀ ਵੀ ਸਫ਼ਾਈ ਸ਼ਾਮਿਲ ਸੀ, ਕਰਨ ਲਈ ਇੱਥੇ ਲਿਆ ਕੇ ਵਸਾਇਆ ਗਿਆ ਸੀ। ਕੁੱਝ ਪਰਿਵਾਰ ਤਾਂ ਇੱਥੇ 1895 ਵਿਚ ਹੀ ਆ ਵੱਸੇ ਸਨ। ਜਿਹਨਾਂ ਪਾਸ ਕੋਈ ਕਾਗਜ਼ ਨਹੀਂ, ਇਹਨਾਂ ਪਰਿਵਾਰਾਂ ਨੂੰ ਉਜਾੜਨ ਦਾ ਸਵਾਲ ਉੱਠਿਆ ਪ੍ਰੰਤੂ ਅੱਜ ਤੱਕ ਇਹ ਲੋਕ ਉਸ ਜਗ੍ਹਾ ਉੱਪਰ ਹੀ ਵੱਸ ਰਹੇ ਹਨ। ਉਨ੍ਹਾਂ ਕਿਹਾ ਕਿ ਮਾਫ਼ੀਆ ਖ਼ਤਮ ਕਰਨ ਦੀਆਂ ਟਾਹਰਾਂ ਮਾਰਨ ਵਾਲੀ ਭਗਵੰਤ ਸਿੰਘ ਮਾਨ ਦੀ ਸਰਕਾਰ ਮਾਫ਼ੀਆ ਅਤੇ ਕਾਰਪੋਰੇਟ ਪੱਖੀ ਨੀਤੀ ਉੱਪਰ ਚੱਲਦੀ ਹੋਈ ਲੋਕਾਂ ਨੂੰ ਉਜਾੜ ਰਹੀ ਹੈ ਅਤੇ ਉਜਾੜੇ ਨੂੰ ਸਹੀ ਠਹਿਰਾ ਰਹੀ ਹੈ।ਜੋ ਬਰਦਾਸ਼ਤ ਨਹੀਂ ਕੀਤੀ ਜਾਵੇਗਾ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਉਜੜ ਕੇ ਆਏ ਲੋਕਾਂ ਉਸ ਵਕਤ ਜਿਸ ਤਰ੍ਹਾਂ ਦੇ ਹਾਲਾਤ ਬਣੇ ਹੋਏ 10 ਲੱਖ ਲੋਕ ਮਾਰੇ ਗਏ ਸਨ, ਲੱਖਾਂ ਔਰਤਾਂ ਦੀ ਇੱਜ਼ਤ ਲੁੱਟੀ ਗਈ ।ਉਸ ਸਮੇਂ ਲੋਕਾਂ ਕੋਲ ਆਪਣੀ ਜਾਨ ਆਪਣੀ ਇੱਜ਼ਤ ਤੇ ਸਿਰ ਤੇ ਛੱਤ ਤੇ ਰੋਟੀ ਦੀ ਜ਼ਰੂਰਤ ਸੀ । ਉਸ ਸਮੇਂ ਲੋਕਾਂ ਕੋਲ ਆਪਣੇ ਉਜਾੜੇ ਦੇ ਸਬੂਤ ਸਾਂਭਣ ਦਾ ਸੁੱਝ ਹੀ ਨਹੀਂ ਸਕਦਾ ਸੀ।

ਉਨ੍ਹਾਂ ਕਿਹਾ ਕਿ ਜੇਕਰ ਸਭ ਕੁੱਝ ਕਾਗਜ਼ ਹੀ ਹੁੰਦਾ ਹੈ ਤਾਂ ਨਾਗਰਿਕਤਾ ਸੋਧ ਕਾਨੂੰਨ ਤਹਿਤ ਅਸਾਮ ਵਿੱਚ ਫੌਜ਼,ਮਿਲਟਰੀ ਦੇ ਵੱਡੇ ਅਫਸਰਾਂ ਤੋਂ ਲੈ ਕੇ ਦੇਸ਼ ਦੇ ਪੰਜਵੀਂ ਵਾਰ ਬਣੇ ਬਣੇ ਰਾਸ਼ਟਰਪਤੀ ਦਾ ਪਰਿਵਾਰ ਤੱਕ ਆਪਣੀ ਨਾਗਰਿਕਤਾ ਸਾਬਿਤ ਨਹੀਂ ਕਰ ਪਾਏ। ਉਨ੍ਹਾਂ ਕਿਹਾ ਕਿ ਲਤੀਫ਼ਪੁਰਾ ਦੇ ਲੋਕਾਂ ਪਾਸ ਤਾਂ ਅਨੇਕਾਂ ਸਬੂਤ ਹਨ ਜੋ ਸਾਲ 2000 ਤੋਂ ਪਹਿਲਾਂ ਦੇ ਇਸ ਜਗ੍ਹਾ ਉੱਪਰ ਵਸੇ ਹੋਣ ਸ਼ਾਹਦੀ ਭਰਦੇ ਹਨ। ਉਨ੍ਹਾਂ ਕਿਹਾ ਦੇਸਾ ਸਿੰਘ ਪੁੱਤਰ ਸੁੰਦਰ ਸਿੰਘ ਜ਼ੋ 9/12/1935 ਨੂੰ ਫੌਜ ਚ ਭਰਤੀ ਹੋਇਆ ।

ਜਿਸਦਾ ਸੈਨਿਕ ਨੰਬਰ 14712 ਅਤੇ ਰੈਂਕ ਹਵਲਦਾਰ ਹੈ। 47 ਦੀ ਵੰਡ ਸਮੇਂ ਉਸਦਾ ਪਰਿਵਾਰ ਪਾਕਿਸਤਾਨ ਤੋਂ ਉਜੜ ਕੇ ਲਤੀਫਪੁਰੇ ਚ ਆ ਕੇ ਵਸਿਆ। ਉਨਾਂ ਦਾ ਵਿਆਹ 10/05/1945 ਨੂੰ ਪ੍ਰੀਤਮ ਕੌਰ ਪੁੱਤਰੀ ਭਾਨ ਵਾਸੀ ਸਿਆਲਕੋਟ (ਪਾਕਿਸਤਾਨ) ਨਾਲ ਹੋਇਆ । ਉਨਾਂ ਦਾ ਬੈਂਕ ਖਾਤਾ ਪੰਜਾਬ ਨੈਸ਼ਨਲ ਬੈਂਕ ਚ ਸੀ । ਜਿਸਦਾ ਖਾਤਾ ਨੰਬਰ 1963 ਦਰਜ ਹੈ। ਉਨਾਂ ਦੀ ਮੌਤ 27/08/1991 ਨੂੰ ਹੋਈ ਜਿਸਦਾ ਮੌਤ ਦਾ ਸਰਟੀਫਿਕੇਟ ਲਤੀਫਪੁਰੇ ਹੈ।

ਦੇਸਾ ਸਿੰਘ ਦੇ ਪੀ.ਐਸ.ਈ.ਬੀ. ਦਾ ਬਿਜਲੀ ਦਾ ਬਿੱਲ 25/12/1990 ਜਿਸ ਖਾਤਾ ਨੰਬਰ MT24/0525 ਹੈ। ਇਹ ਮੀਟਰ 1990 ਤੋਂ ਵੀ ਪਹਿਲਾਂ ਦਾ ਲੱਗਾ ਹੋਇਆ ਹੈ। ਜਿਸਦਾ ਲੜਕਾ ਨਰਿੰਦਰ ਸਿੰਘ ਦਾ ਜਨਮ ਇਸੇ ਜਗ੍ਹਾ ਤੇ ਹੋਇਆ ਤੇ ਜਿਸਦੀ ਮੌਤ 31/08/2021 ਨੂੰ ਹੋਈ ਉਸਦੀ ਮੌਤ ਦਾ ਸਰਟੀਫਿਕੇਟ ਲਤੀਫਪੁਰੇ ਦੇ ਪਤੇ ਦਰਜ ਹੈ। ਉਸਦੀ ਪਤਨੀ ਕੁਲਜੀਤ ਕੌਰ, ਲੜਕਾ ਕਰਨ ਸਿੰਘ, ਹਰਵਿੰਦਰ ਸਿੰਘ, ਸੁਨੀਤਾ ਪਤਨੀ ਹਰਵਿੰਦਰ ਸਿੰਘ, ਪ੍ਰਭਜੋਤ ਕੌਰ ਲੜਕੀ ਹਰਵਿੰਦਰ ਸਿੰਘ ਅੱਜ ਇੱਥੇ ਰਹਿ ਰਹੇ ਹਨ । ਜਿਨਾਂ ਦਾ ਸਰਕਾਰ ਵਲੋਂ ਉਜਾੜਾ ਕਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਸਵਰਨ ਸਿੰਘ ਪੁੱਤਰ ਹਰਨਾਮ ਸਿੰਘ ਜੋ‌ 47 ਦੀ ਵੰਡ ਸਮੇਂ ਇੱਥੇ ਆ ਕੇ ਵਸੇ। ਉਨਾਂ ਦਾ ਬੈਂਕ ਖਾਤਾ ਨੰਬਰ 3660 ਬੈਂਕ ਪੰਜਾਬ ਐਂਡ ਸਿੰਧ ਬੈਂਕ ਚ 2/09/1985 ਚ ਖੁੱਲਿਆ ਹੈ। ਉਨਾਂ ਦਾ ਬੀਐਸਐੱਨ ਐੱਲ ਦਾ ਬਿੱਲ 07/04/2005 ਨੂੰ ਆਇਆ ਤੇ ਅਦਾ ਕੀਤਾ। ਉਨਾਂ ਦੀ ਮੌਤ ਦਾ ਸਰਟੀਫਿਕੇਟ ਲਤੀਫਪੁਰੇ ਦੇ ਨਾਮ ਤੇ ਦਰਜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਪਾਸ ਰੈਜ਼ੀਡੈਂਸ਼ੀ ਸਰਟੀਫਿਕੇਟ, ਵੋਟਰ ਕਾਰਡ, ਅਧਾਰ ਕਾਰਡ, ਰਾਸ਼ਨ ਕਾਰਡ, ਬਿਜਲੀ ਕੁਨੈਕਸ਼ਨ ਅਤੇ ਉਨਾਂ ਦੇ ਪਰਿਵਾਰ ਦੇ ਹੋਰ ਸਬੂਤ ਤੱਥ ਇੱਥੋਂ ਦੇ ਹਨ।ਇਸ ਦੇ ਬਾਵਜੂਦ ਚੇਅਰਮੈਨ ਇੰਮਰੂਵਮੈਂਟ ਟਰੱਸਟ ਪ੍ਰੈੱਸ ਕਾਨਫਰੰਸ ਕਰਕੇ ਮੁਆਫ਼ੀਆਂ ਮੰਗਣ ਉਪਰੰਤ ਹੁਣ ਉਜਾੜੇ ਨੂੰ ਸਹੀ ਠਹਿਰਾ ਰਿਹਾ ਹੈ।ਜੋ ਅਤੀ ਨਿੰਦਣਯੋਗ ਹੈ ਅਤੇ ਉਜਾੜੇ ਲੋਕਾਂ ਦੇ ਜ਼ਖਮਾਂ ਉੱਪਰ ਲੂਣ ਭੁੱਕਣ ਬਰਾਬਰ ਹੈ।

ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਅਤੇ ਇੰਮਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਲੋਕ ਵਿਰੋਧੀ, ਲੋਕ ਉਜਾੜੂ ਚਿਹਰਾ ਨੰਗਾ ਕਰਨ ਲਈ ਕਾਲ਼ੇ ਝੰਡਿਆਂ ਨਾਲ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਸ ਦਿਨ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਰੋਜ਼ਾਨਾ ਵਾਂਗ ਵਰਦੇ ਮੀਂਹ ਵਿੱਚ ਮੋਰਚਾ ਉੱਪਰ ਲੋਕ ਡਟੇ ਰਹੇ ਅਤੇ ਮੁੱਖ ਮੰਤਰੀ ਤੇ ਚੇਅਰਮੈਨ ਇੰਮਰੂਵਮੈਂਟ ਟਰੱਸਟ ਦਾ ਪੁਤਲਾ ਫ਼ੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

The post ਲਤੀਫ਼ਪੁਰਾ ਮੋਰਚੇ ਦਾ ਐਲਾਨ, ਲੋਕ ਸਭ ਚੋਣਾਂ ‘ਚ ਲੋਕਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ ‘ਆਪ’ ਸਰਕਾਰ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • dhannowali
  • improve-trust-jalandhar
  • jalandhar
  • jalandhar-police
  • latifpura
  • latifpura-farmers
  • latifpura-people
  • latifpura-protest
  • latifpura-rehabilitation-front
  • national-highway-1
  • news
  • protest
  • punjab
  • punjab-government
  • punjab-news
  • punjab-railway-tracks
  • the-latifpura-rehabilitation-front
  • the-unmute-breaking-news

ਮੈਨੂੰ ਉਮੀਦ ਹੈ ਕਿ ਕੱਲ੍ਹ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਬਾਹਰ ਆਉਣਗੇ: ਕਾਕਾ ਰਜਿੰਦਰ ਸਿੰਘ

Wednesday 25 January 2023 08:38 AM UTC+00 | Tags: aam-aadmi-party bharat-bhushan-ashu breaking-news clu-scam cm-bhagwant-mann ludhiana-court ludhiana-police ludhianas-popular-clu navjot-sidhu navjot-singh-sidhu navjot-singh-sidhu-news news patiala-jail punjab-and-haryana-high-court punjab-congress rodredge-case the-unmute-breaking-news the-unmute-news the-unmute-punjabi-news the-unmute-update

ਸਮਾਣਾ 25 ਜਨਵਰੀ 2023: ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਕੱਲ੍ਹ ਹੋਣ ਵਾਲੀ ਰਿਹਾਈ ਨੂੰ ਲੈ ਕੇ ਪੂਰੇ ਪੰਜਾਬ ਦੇ ਵਿੱਚ ਸਸਪੈਂਸ ਬਰਕਰਾਰ ਹੈ, ਉਥੇ ਹੀ ਸਮਾਣਾ ਤੋਂ ਸਾਬਕਾ ਵਿਧਾਇਕ ਕਾਕਾ ਰਜਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ ਅਤੇ ਉਨ੍ਹਾਂ ਕਿਹਾ ਕਿ ਕੱਲ੍ਹ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਵਰਕਰ ਵੱਡੀ ਗਿਣਤੀ ਦੇ ਵਿੱਚ ਸੈਂਟਰ ਜੇਲ੍ਹ ਪਟਿਆਲਾ ਪਹੁੰਚ ਰਹੇ ਹਨ।

ਸਮਾਣਾ ਤੋਂ ਸਾਬਕਾ ਵਿਧਾਇਕ ਕਾਕਾ ਰਜਿੰਦਰ ਸਿੰਘ ਨੇ ਕਿਹਾ ਕਿ ਕੱਲ੍ਹ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਇਕੱਠਾ ਹੋ ਕੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਪ੍ਰਧਾਨ ਪੰਜਾਬ ਨਵਜੋਤ ਸਿੰਘ ਸਿੱਧੂ ਦਾ ਸਵਾਗਤ ਕਰਨਗੇ। ਉਹਨਾਂ ਕਿਹਾ ਕਿ ਭਾਰਤੀ ਗ੍ਰਹਿ ਮੰਤਰਾਲੇ ਵੱਲੋਂ 26 ਜਨਵਰੀ ਨੂੰ ਛੱਡੇ ਜਾ ਰਹੇ ਕੈਦੀਆਂ ਦੇ ਵਿੱਚ ਨਵਜੋਤ ਸਿੰਘ ਸਿੱਧੂ ਦਾ ਵੀ ਨਾਮ ਹੈ ਅਤੇ ਮੈਨੂੰ ਉਮੀਦ ਹੈ ਕਿ ਕੱਲ੍ਹ 11 ਵਜ਼ੇ ਦੇ ਕਰੀਬ ਨਵਜੋਤ ਸਿੰਘ ਸਿੱਧੂ ਜ਼ਰੂਰ ਜੇਲ੍ਹ ਤੋਂ ਬਾਹਰ ਆਉਣਗੇ। ਰਾਜਪੁਰਾ ਤੋਂ ਵੀ ਤਕਰੀਬਨ 600 ਦੇ ਕਰੀਬ ਕਾਂਗਰਸੀ ਵਰਕਰ ਬਲਾਕ ਪ੍ਰਧਾਨ ਨਰਿੰਦਰ ਸ਼ਾਸਤਰੀ ਅਤੇ ਬਲਾਕ ਪ੍ਰਧਾਨ ਬਲਦੇਵ ਸਿੰਘ ਗਦੋ ਮਾਜਰਾ ਦੀ ਅਗਵਾਈ ਦੇ ਵਿੱਚ ਰਾਜਪੁਰਾ ਦੇ ਵਾਰਡ ਨੰਬਰ 16 ਤੋਂ ਸੈਂਟਰਲ ਜੇਲ੍ਹ ਲਈ ਰਵਾਨਾ ਹੋਣਗੇ।

The post ਮੈਨੂੰ ਉਮੀਦ ਹੈ ਕਿ ਕੱਲ੍ਹ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਬਾਹਰ ਆਉਣਗੇ: ਕਾਕਾ ਰਜਿੰਦਰ ਸਿੰਘ appeared first on TheUnmute.com - Punjabi News.

Tags:
  • aam-aadmi-party
  • bharat-bhushan-ashu
  • breaking-news
  • clu-scam
  • cm-bhagwant-mann
  • ludhiana-court
  • ludhiana-police
  • ludhianas-popular-clu
  • navjot-sidhu
  • navjot-singh-sidhu
  • navjot-singh-sidhu-news
  • news
  • patiala-jail
  • punjab-and-haryana-high-court
  • punjab-congress
  • rodredge-case
  • the-unmute-breaking-news
  • the-unmute-news
  • the-unmute-punjabi-news
  • the-unmute-update

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਦਾ ਕਰੀਬੀ ਨੇਤਾ ਫਵਾਦ ਚੌਧਰੀ ਗ੍ਰਿਫਤਾਰ

Wednesday 25 January 2023 08:46 AM UTC+00 | Tags: breaking-news election-commission-of-pakistan fawad-chaudhary lahore news niaz-baig pakistan-news the-unmute-breaking-news the-unmute-punjab the-unmute-punjabi-news

ਚੰਡੀਗੜ੍ਹ 25 ਜਨਵਰੀ 2023: ਪਾਕਿਸਤਾਨ ਆਰਥਿਕ ਸੰਕਟ ਤੋਂ ਉਭਰ ਨਹੀਂ ਸਕਿਆ ਹੈ ਅਤੇ ਹੁਣ ਉੱਥੇ ਸਿਆਸੀ ਅਸਥਿਰਤਾ ਵੀ ਵਧ ਰਹੀ ਹੈ। ਹੁਣ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਨੇਤਾ ਫਵਾਦ ਚੌਧਰੀ (Fawad Chaudhary) ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫਵਾਦ ਚੌਧਰੀ ਨੇ ਪਾਕਿਸਤਾਨ ਦੇ ਚੋਣ ਕਮਿਸ਼ਨ ਨੂੰ ਧਮਕੀ ਦੇਣ ਦਾ ਦੋਸ਼ ਲੱਗਿਆ ਹੈ | ਫਵਾਦ ਚੌਧਰੀ ਨੇ ਪਾਕਿਸਤਾਨ ਦੇ ਚੋਣ ਕਮਿਸ਼ਨ ਨੂੰ ਜਨਤਕ ਤੌਰ ‘ਤੇ ਧਮਕੀ ਦਿੱਤੀ ਅਤੇ ਮੌਜੂਦਾ ਸਰਕਾਰ ‘ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਮੁਖੀ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਵੀ ਲਗਾਇਆ। ਇਸਲਾਮਾਬਾਦ ਪੁਲਿਸ ਨੇ ਵੀ ਫਵਾਦ ਚੌਧਰੀ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ।

ਪਾਕਿਸਤਾਨੀ ਮੀਡੀਆ ਰਿਪਰਟਾਂ ਮੁਤਾਬਕ ਪਾਕਿਸਤਾਨ ਦੇ ਚੋਣ ਕਮਿਸ਼ਨ ਦੇ ਸਕੱਤਰ ਉਮਰ ਹਮੀਦ ਦੀ ਸ਼ਿਕਾਇਤ ‘ਤੇ ਇਸਲਾਮਾਬਾਦ ਦੇ ਕੋਹਸਰ ਪੁਲਿਸ ਸਟੇਸ਼ਨ ‘ਚ ਬੀਤੀ ਰਾਤ ਫਵਾਦ ਚੌਧਰੀ (Fawad Chaudhary) ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਫਵਾਦ ਚੌਧਰੀ ਨੇ ਚੋਣ ਕਮਿਸ਼ਨ ਅਤੇ ਉਸ ਦੇ ਮੈਂਬਰਾਂ ਨੂੰ ਧਮਕੀ ਦੇਣ ਵਾਲੀ ਭਾਸ਼ਾ ਦੀ ਵਰਤੋਂ ਕੀਤੀ। ਇਲਜ਼ਾਮ ਹੈ ਕਿ ਲਾਹੌਰ ਵਿੱਚ ਇਮਰਾਨ ਖਾਨ ਦੇ ਘਰ ਦੇ ਬਾਹਰ ਇੱਕ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਫਵਾਦ ਚੌਧਰੀ ਨੇ ਚੋਣ ਕਮਿਸ਼ਨ ਦੇ ਮੈਂਬਰਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਧਮਕੀ ਦਿੱਤੀ ਸੀ।

ਦੋਸ਼ ਹੈ ਕਿ ਫਵਾਦ ਚੌਧਰੀ ਨੇ ਪਾਕਿਸਤਾਨ ਦੇ ਚੋਣ ਕਮਿਸ਼ਨ ਦੀ ਤੁਲਨਾ ਇਕ ਲਿਖਾਰੀ ਨਾਲ ਕੀਤੀ ਹੈ। ਖਬਰਾਂ ਮੁਤਾਬਕ ਪੀਟੀਆਈ ਨੇਤਾ ਫਵਾਦ ਚੌਧਰੀ ਨੂੰ ਲਾਹੌਰ ਦੇ ਠੋਕਰ ਨਿਆਜ਼ ਬੇਗ ਇਲਾਕੇ ‘ਚ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਬਾਅਦ ਉਸ ਨੂੰ ਇਸਲਾਮਾਬਾਦ ਲਿਆਂਦਾ ਗਿਆ। ਪੀਟੀਆਈ ਅਤੇ ਇਸ ਦੇ ਨੇਤਾਵਾਂ ਨੇ ਫਵਾਦ ਚੌਧਰੀ ਦੀ ਗ੍ਰਿਫਤਾਰੀ ਦੀ ਆਲੋਚਨਾ ਕੀਤੀ ਹੈ ਅਤੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।

The post ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਦਾ ਕਰੀਬੀ ਨੇਤਾ ਫਵਾਦ ਚੌਧਰੀ ਗ੍ਰਿਫਤਾਰ appeared first on TheUnmute.com - Punjabi News.

Tags:
  • breaking-news
  • election-commission-of-pakistan
  • fawad-chaudhary
  • lahore
  • news
  • niaz-baig
  • pakistan-news
  • the-unmute-breaking-news
  • the-unmute-punjab
  • the-unmute-punjabi-news

ਰਾਮ ਰਹੀਮ ਤੋਂ ਸ਼ਰਮਨਾਕ ਹਰਕਤਾਂ ਕਰਵਾ ਕੇ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਾਜ਼ਿਸ਼ ਰਚੀ: ਸੁਖਬੀਰ ਬਾਦਲ

Wednesday 25 January 2023 09:28 AM UTC+00 | Tags: barnava breaking-news cm-bhagwant-mann dera-chief-gurmeet-ram-rahim gurmeet-ram-rahim gurmeet-singh-ram-rahim haryana haryana-government news parole-to-dera-chief-ram-rahim president-advocate-harjinder-singh-dhami punjabi-news punjab-news ram-rahim rohtaks-sunaria-jail sgpc shiromani-akali-dal shiromani-akali-dal-presiden shiromani-committee shiromani-gurudwara-management-committee sikh sirsa-dera-chief-ram-rahim sukhbir-singh-badal sunaria-jail the-unmute-breaking-news the-unmute-punjabi-news

ਚੰਡੀਗੜ੍ਹ 25 ਜਨਵਰੀ 2023: ਬਲਾਤਕਾਰ ਦੀ ਸਜ਼ਾ ਭੁਗਤ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਜੇਲ੍ਹ ਤੋਂ ਬਾਹਰ ਆਉਂਦੇ ਹੀ ਸੁਰਖੀਆਂ ਵਿੱਚ ਹਨ। ਡੇਰਾ ਮੁਖੀ ਦੀ ਤਲਵਾਰ ਨਾਲ ਕੇਕ ਕੱਟਣ ਦੀ ਫੋਟੋ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸ਼ੋਸਲ ਮੀਡਿਆ ਦੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਕੀ ਧਾਰਮਿਕ ਭਾਵਨਾਵਾਂ ਭੜਕਾ ਕੇ ਦੇਸ਼ ਵਿਚ ਅਮਨ ਤੇ ਭਾਈਚਾਰਕ ਸਾਂਝ ਨੂੰ ਲਾਂਬੂ ਲਾਉਣ ਵਿਚ ਕੋਈ ਕਸਰ ਬਾਕੀ ਹੈ ਜੋ ਬਲਾਤਕਾਰੀ ਰਾਮ ਰਹੀਮ ਤੋਂ ਸ਼ਰਮਨਾਕ ਹਰਕਤਾਂ ਕਰਵਾ ਕੇ ਪੂਰੀ ਕਰਨ ਦੀ ਸਾਜ਼ਿਸ਼ ਰਚੀ ਹੈ?

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 1980 ਵਿਆਂ ਵਿੱਚ ਇੰਦਰਾ ਗਾਂਧੀ ਨੇ ਦੇਸ਼ ਦਾ ਧਿਆਨ ਆਪਣੀਆਂ ਨਾਕਾਮੀਆਂ ਤੋਂ ਹਟਾਉਣ ਲਈ ਪੰਜਾਬ ਤੇ ਦੇਸ਼ ਨੂੰ ਲਹੂ ਲੁਹਾਣ ਕੀਤਾ ਸੀ। ਇੰਦਰਾ ਦੀ ਇਸ ਸਿੱਖ ਵਿਰੋਧੀ ਤੇ ਦੇਸ਼ ਲਈ ਘਾਤਕ ਸਾਜ਼ਿਸ਼ ਦਾ ਖ਼ੁਲਾਸਾ ਖ਼ੁਦ ਭਾਜਪਾ ਆਗੂ ਹੀ ਖ਼ੁਲਾਸਾ ਕਰਦੇ ਰਹੇ ਹਨ। ਅੱਜ ਸਿੱਖਾਂ ਸਮੇਤ ਸਮੂਹ ਦੇਸ਼ ਵਾਸੀ ਫਿਰ ਇਹ ਸੋਚਣ ਤੇ ਮਜਬੂਰ ਹਨ ਕਿ ਭਾਜਪਾ ਦੇ ਮੌਜੂਦਾ ਸਾਸ਼ਕ ਵੀ ਇੰਦਰਾ ਗਾਂਧੀ ਵਾਲੇ ਫਿਰਕੂ ਰਾਹ ‘ਤੇ ਚਲ ਰਹੇ ਹਨ।

ਮੇਰੀ ਹਰ ਸਹੀ ਸੋਚ ਵਾਲੇ ਦੇਸ਼ ਵਾਸੀ ਨੂੰ ਅਪੀਲ ਹੈ ਕਿ ਉਹ ਦੇਸ਼ ਵਾਸੀਆਂ ਨੂੰ ਇਸ ਸਾਜ਼ਿਸ਼ ਵਿਰੁੱਧ ਸੁਚੇਤ ਕਰਕੇ ਦੇਸ਼ ਦੇ ਅਮਨ ਤੇ ਭਾਈਚਾਰਕ ਸਾਂਝ ਨੂੰ ਮੁੜ ਲਾਂਬੂ ਲਾਉਣ ਦੀ ਸਿਆਸੀ ਮੌਕਾ ਪ੍ਰਸਤੀ ਵਾਲੀ ਇਸ ਸਾਜ਼ਿਸ਼ ਨੂੰ ਫੇਲ ਕਰਨ ਲਈ ਅੱਜ ਹੀ ਅੱਗੇ ਆਉਣ । ਕੱਲ੍ਹ ਤੱਕ ਬਹੁਤ ਦੇਰ ਹੋ ਜਾਵੇਗੀ । ਮੈਂ ਸਮੂਹ ਦੇਸ਼ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਵਾਂਗ ਮਹਾਨ ਗੁਰੂ ਸਾਹਿਬਾਨ ਦੇ ਪੂਰਨਿਆਂ ‘ਤੇ ਚਲਦੇ ਹੋਇਆ ਪੰਜਾਬ ਤੇ ਮੁਲਕ ਅੰਦਰ ਅਮਨ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਵਿਚ ਮੋਹਰੀ ਰੋਲ ਨਿਭਾਉਂਦਾ ਰਹੇਗਾ |

The post ਰਾਮ ਰਹੀਮ ਤੋਂ ਸ਼ਰਮਨਾਕ ਹਰਕਤਾਂ ਕਰਵਾ ਕੇ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਾਜ਼ਿਸ਼ ਰਚੀ: ਸੁਖਬੀਰ ਬਾਦਲ appeared first on TheUnmute.com - Punjabi News.

Tags:
  • barnava
  • breaking-news
  • cm-bhagwant-mann
  • dera-chief-gurmeet-ram-rahim
  • gurmeet-ram-rahim
  • gurmeet-singh-ram-rahim
  • haryana
  • haryana-government
  • news
  • parole-to-dera-chief-ram-rahim
  • president-advocate-harjinder-singh-dhami
  • punjabi-news
  • punjab-news
  • ram-rahim
  • rohtaks-sunaria-jail
  • sgpc
  • shiromani-akali-dal
  • shiromani-akali-dal-presiden
  • shiromani-committee
  • shiromani-gurudwara-management-committee
  • sikh
  • sirsa-dera-chief-ram-rahim
  • sukhbir-singh-badal
  • sunaria-jail
  • the-unmute-breaking-news
  • the-unmute-punjabi-news

ਆਰਥਿਕ ਸੰਕਟ ਤੋਂ ਰਾਹਤ ਪਹੁੰਚਾਣ ਲਈ ਖਾਦਾਂ 'ਤੇ ਸਬਸਿਡੀ ਵਧਾਏ ਕੇਂਦਰ ਸਰਕਾਰ: ਪ੍ਰਤਾਪ ਬਾਜਵਾ

Wednesday 25 January 2023 09:35 AM UTC+00 | Tags: aam-aadmi-party bjp-led-central-government breaking-news central-government economic-crisis fertilizers fund news punjab punjab-congress punjab-government punjab-news the-unmute-breaking-news

ਗੁਰਦਾਸਪੁਰ, 25 ਜਨਵਰੀ 2023: ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਹਿਲਾਂ ਤੋਂ ਹੀ ਆਰਥਿਕ ਸੰਕਟ ਨਾਲ ਜੂਝ ਰਹੀ ਖੇਤੀਬਾੜੀ ਨੂੰ ਸਹਾਰਾ ਦੇਣ ਲਈ 2023-24 ਦੇ ਆਉਣ ਵਾਲੇ ਬਜਟ ਵਿੱਚ ਖਾਦਾਂ 'ਤੇ ਮਿਲਦੀ ਸਬਸਿਡੀ ਨੂੰ ਵਧਾਇਆ ਜਾਵੇ। ਬਾਜਵਾ ਨੇ ਕਿਹਾ ਕਿ ਪਿਛਲੇ ਬਜਟ 2022-23 ਵਿਚ ਕੇਂਦਰ ਸਰਕਾਰ ਨੇ ਖਾਦਾਂ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਵਿਚ ਲਗਭਗ 35,000 ਕਰੋੜ ਰੁਪਏ ਦੀ ਕਟੌਤੀ ਕੀਤੀ ਸੀ। ਇਸ ਦੌਰਾਨ, ਕੁੱਝ ਮੀਡੀਆ ਰਿਪੋਰਟਾਂ ਦੇ ਅਨੁਸਾਰ, ਕੇਂਦਰ ਸਰਕਾਰ ਖਾਦਾਂ 'ਤੇ ਸਬਸਿਡੀ ਨੂੰ ਹੋਰ ਘਟਾਉਣ ਦੀ ਯੋਜਨਾ ਬਣਾ ਰਹੀ ਹੈ।

ਬਾਜਵਾ ਨੇ ਕਿਹਾ, "ਜੇਕਰ ਕੇਂਦਰ ਸਰਕਾਰ ਖਾਦਾਂ 'ਤੇ ਸਬਸਿਡੀ ਨੂੰ ਹੋਰ ਘਟਾਉਂਦੀ ਹੈ ਤਾਂ ਇਹ ਖੇਤੀ ਸੈਕਟਰ ਲਈ ਵਿਨਾਸ਼ਕਾਰੀ ਸਿੱਧ ਹੋਵੇਗਾ। ਇਸ ਕਦਮ ਨਾਲ ਖੇਤੀ ਸੈਕਟਰ ਨੂੰ ਵੱਡਾ ਨੁਕਸਾਨ ਹੋਵੇਗਾ, ਜੋ ਪਹਿਲਾਂ ਹੀ ਸੰਕਟ ਵਿੱਚ ਘਿਰਿਆ ਹੋਇਆ ਹੈ," ਬਾਜਵਾ ਨੇ ਕਿਹਾ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਨੂੰ ਦੇਸ਼ ਦਾ ਭੋਜਨ-ਕਟੋਰਾ ਮੰਨਿਆ ਜਾਂਦਾ ਹੈ, ਅਤੇ ਖਾਦਾਂ 'ਤੇ ਸਬਸਿਡੀਆਂ ਵਿੱਚ ਕਟੌਤੀ ਕਰਨ ਨਾਲ ਇਨ੍ਹਾਂ ਸੂਬਿਆਂ ਦੇ ਖੇਤੀਬਾੜੀ ਸੈਕਟਰ ਨੂੰ ਬਹੁਤ ਜ਼ਿਆਦਾ ਨੁਕਸਾਨ ਹੋਵੇਗਾ।

ਇੱਕ ਬਿਆਨ ਵਿੱਚ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਬਾਜਵਾ ਨੇ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕੋਆਪਰੇਟਿਵ ਸੋਸਾਇਟੀ ਲਈ ਖਾਦਾਂ ਦੇ ਹਿੱਸੇ ਵਿੱਚ ਵਾਧੇ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹਿਣ ਲਈ ਆਲੋਚਨਾ ਕੀਤੀ। ਬਾਜਵਾ ਨੇ ਕਿਹਾ, "ਨਵੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੋਣ ਵਾਲੇ ਕਣਕ ਦੀ ਬਿਜਾਈ ਦੇ ਸੀਜ਼ਨ ਦੌਰਾਨ, ਸੂਬੇ ਦੇ ਜ਼ਿਆਦਾਤਰ ਕਿਸਾਨਾਂ ਨੂੰ ਡੀਏਪੀ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਿਆ।

ਡੀਏਪੀ ਨੂੰ ਕਣਕ ਦੀ ਫ਼ਸਲ ਦੇ ਵਧੀਆ ਝਾੜ ਲਈ ਜ਼ਰੂਰੀ ਖਾਦ ਮੰਨਿਆ ਜਾਂਦਾ ਹੈ।" ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ 30 ਦਸੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਹੁਕਮ ਜਾਰੀ ਕੀਤੇ ਸਨ ਕਿ 60 ਫ਼ੀਸਦੀ ਯੂਰੀਆ ਅਤੇ ਡੀਏਪੀ (ਡਾਈ-ਅਮੋਨੀਅਮ ਫਾਸਫੇਟ) ਕੋਆਪਰੇਟਿਵ ਸੋਸਾਇਟੀ ਨੂੰ ਅਤੇ 40 ਫ਼ੀਸਦੀ ਪ੍ਰਾਈਵੇਟ ਵਪਾਰੀਆਂ ਨੂੰ ਦਿੱਤਾ ਜਾਵੇ। ਬਾਜਵਾ ਨੇ ਕਿਹਾ, "ਇਹ ਹੁਕਮ ਜਾਰੀ ਹੋਣ ਵਿੱਚ ਬਹੁਤ ਦੇਰ ਹੋ ਗਈ ਸੀ। ਅਜਿਹੇ ਹੁਕਮ ਅਕਤੂਬਰ ਦੇ ਅੰਤ ਵਿੱਚ ਜਾਰੀ ਕੀਤੇ ਜਾਣੇ ਚਾਹੀਦੇ ਸਨ ਕਿਉਂਕਿ ਕਣਕ ਦੀ ਬਿਜਾਈ ਨਵੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੁੰਦੀ ਹੈ।"

The post ਆਰਥਿਕ ਸੰਕਟ ਤੋਂ ਰਾਹਤ ਪਹੁੰਚਾਣ ਲਈ ਖਾਦਾਂ ‘ਤੇ ਸਬਸਿਡੀ ਵਧਾਏ ਕੇਂਦਰ ਸਰਕਾਰ: ਪ੍ਰਤਾਪ ਬਾਜਵਾ appeared first on TheUnmute.com - Punjabi News.

Tags:
  • aam-aadmi-party
  • bjp-led-central-government
  • breaking-news
  • central-government
  • economic-crisis
  • fertilizers
  • fund
  • news
  • punjab
  • punjab-congress
  • punjab-government
  • punjab-news
  • the-unmute-breaking-news

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ ਟਲੀ

Wednesday 25 January 2023 09:43 AM UTC+00 | Tags: 0-no-approved-comments bharat-bhushan-ashu breaking-news captain-amarinder-singhs-government congress crime mohali-court news punjab-and-haryana-high-court punjab-bribe-case punjab-congress punjab-congress-minister-sunder-sham-arora punjab-vigilance-bureau sundar-sham-arora sunder-sham-arora the-unmute-breaking-news the-unmute-punjabi-news the-unmute-update vigilance vigilance-bureau vigilance-bureau-challan-filed

ਚੰਡੀਗੜ੍ਹ 25 ਜਨਵਰੀ 2023: ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sundar Sham Arora) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਲੋਂ ਕੋਈ ਰਾਹਤ ਨਹੀ ਮਿਲੀ । ਹਾਈਕੋਰਟ ਨੇ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਣਵਾਈ ਹੋਈ, ਫਿਲਹਾਲ ਫਿਲਹਾਲ ਟਾਲ ਦਿੱਤੀ ਗਈ ਹੈ। ਹੁਣ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 10 ਫਰਵਰੀ ਨੂੰ ਹੋਵੇਗੀ।

ਪਿਛਲੇ ਮਹੀਨੇ ਹਾਈਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਵਿੱਚ ਫੈਸਲਾ ਰਾਖਵਾਂ ਰੱਖ ਲਿਆ ਸੀ। ਹਾਈਕੋਰਟ ਨੇ ਜਨਵਰੀ ਦੇ ਪਹਿਲੇ ਹਫ਼ਤੇ ਫੈਸਲਾ ਸੁਣਾਉਣਾ ਸੀ ਪਰ ਸੁਣਵਾਈ ਨਹੀਂ ਹੋ ਸਕੀ। ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਲਈ 25 ਜਨਵਰੀ ਦੀ ਤਾਰੀਖ਼ ਤੈਅ ਕੀਤੀ ਸੀ। ਸੁੰਦਰ ਸ਼ਾਮ ਅਰੋੜਾ ਨੇ ਇੱਕ ਕੇਸ ਵਿੱਚ ਆਪਣੇ ਬਚਾਅ ਲਈ ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ।

The post ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ ਟਲੀ appeared first on TheUnmute.com - Punjabi News.

Tags:
  • 0-no-approved-comments
  • bharat-bhushan-ashu
  • breaking-news
  • captain-amarinder-singhs-government
  • congress
  • crime
  • mohali-court
  • news
  • punjab-and-haryana-high-court
  • punjab-bribe-case
  • punjab-congress
  • punjab-congress-minister-sunder-sham-arora
  • punjab-vigilance-bureau
  • sundar-sham-arora
  • sunder-sham-arora
  • the-unmute-breaking-news
  • the-unmute-punjabi-news
  • the-unmute-update
  • vigilance
  • vigilance-bureau
  • vigilance-bureau-challan-filed

ਚੰਡੀਗੜ੍ਹ, 25 ਜਨਵਰੀ 2023: ਮਹਿਲਾ ਆਈਪੀਐਲ (Women’s IPL) ਟੀਮਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜ ਟੀਮਾਂ ਨੂੰ ਖਰੀਦਣ ਲਈ 4669.99 ਕਰੋੜ ਰੁਪਏ ਦੀ ਬੋਲੀ ਲਗਾਈ ਗਈ ਹੈ। ਅਹਿਮਦਾਬਾਦ ਫ੍ਰੈਂਚਾਇਜ਼ੀ ਸਭ ਤੋਂ ਮਹਿੰਗੀ ਵਿਕੀ ਹੈ। ਅਡਾਨੀ ਦੀ ਮਲਕੀਅਤ ਵਾਲੀ ਅਡਾਨੀ ਸਪੋਰਟਸ ਲਾਈਨ ਪ੍ਰਾਈਵੇਟ ਲਿਮਟਿਡ ਨੇ ਅਹਿਮਦਾਬਾਦ ਫਰੈਂਚਾਇਜ਼ੀ ਨੂੰ ਖਰੀਦਿਆ। ਉਨ੍ਹਾਂ ਨੇ ਅਹਿਮਦਾਬਾਦ ਫਰੈਂਚਾਇਜ਼ੀ ਨੂੰ 1289 ਕਰੋੜ ਰੁਪਏ ਵਿੱਚ ਖਰੀਦਿਆ ਹੈ । ਇਹ ਮਹਿਲਾ ਆਈਪੀਐਲ ਦੀ ਸਭ ਤੋਂ ਮਹਿੰਗੀ ਟੀਮ ਬਣ ਗਈ ਹੈ।

ਇਸ ਦੇ ਨਾਲ ਹੀ ਰਿਲਾਇੰਸ ਗਰੁੱਪ ਦੀ ਮਲਕੀਅਤ ਵਾਲੀ ਇੰਡੀਆਵਿਨ ਸਪੋਰਟਸ ਪ੍ਰਾਈਵੇਟ ਲਿਮਟਿਡ ਨੇ ਮੁੰਬਈ ਫਰੈਂਚਾਈਜ਼ੀ ਨੂੰ 912.99 ਕਰੋੜ ਰੁਪਏ ਵਿੱਚ ਖਰੀਦ ਲਿਆ ਹੈ। ਰਾਇਲ ਚੈਲੇਂਜਰਸ ਸਪੋਰਟਸ ਪ੍ਰਾਈਵੇਟ ਲਿਮਟਿਡ ਨੇ ਬੈਂਗਲੁਰੂ ਫ੍ਰੈਂਚਾਇਜ਼ੀ ਨੂੰ 901 ਕਰੋੜ ਰੁਪਏ ਵਿਚ ਹਾਸਲ ਕੀਤਾ। JSW GMR Cricket Pvt Ltd ਜੇਐੱਸਡਬਲਯੂ ਜੀਐੱਮਆਰ ਕ੍ਰਿਕਟ ਕੰਪਨੀ ਨੇ ਦਿੱਲੀ ਫ੍ਰੈਂਚਾਇਜ਼ੀ ਨੂੰ 810 ਕਰੋੜ ਰੁਪਏ ਵਿੱਚ ਖਰੀਦਿਆ ਹੈ। ਇਸ ਦੇ ਨਾਲ ਹੀ ਕੈਪਰੀ ਗਲੋਬਲ ਹੋਲਡਿੰਗਜ਼ ਪ੍ਰਾਈਵੇਟ ਲਿਮਟਿਡ ਨੇ ਲਖਨਊ ਫਰੈਂਚਾਇਜ਼ੀ ਨੂੰ 757 ਕਰੋੜ ਰੁਪਏ ਵਿੱਚ ਖਰੀਦਿਆ।

Image

The post Women’s IPL: ਮਹਿਲਾ ਆਈਪੀਐਲ ਟੀਮਾਂ ਦਾ ਐਲਾਨ, ਅਡਾਨੀ ਨੇ ਖਰੀਦੀ ਸਭ ਤੋਂ ਮਹਿੰਗੀ ਅਹਿਮਦਾਬਾਦ ਫ੍ਰੈਂਚਾਇਜ਼ੀ appeared first on TheUnmute.com - Punjabi News.

Tags:
  • ahmedabad-franchise
  • breaking-news
  • news
  • sports-news
  • womens-ipl

ਅਮ੍ਰਿਤਸਰ, 25 ਜਨਵਰੀ 2023: ਡੇਰਾ ਮੁਖੀ ਅਤੇ ਬਲਾਤਕਾਰ ਦੇ ਦੋਸ਼ ‘ਚ ਸਜਾ ਕੱਟ ਰਹੇ ਬਾਬਾ ਰਾਮ ਰਹੀਮ ਨੂੰ ਜੇਲ੍ਹ ਵਿੱਚੋਂ ਪੈਰੋਲ ਮਿਲਣ ਤੋਂ ਬਾਅਦ ਇਕ ਵਾਰ ਫਿਰ ਤੋਂ ਪੰਜਾਬ ਵਿਚ ਸਿਆਸਤ ਪੂਰੀ ਤਰਾਂ ਨਾਲ ਭਖਦੀ ਹੋਈ ਨਜ਼ਰ ਆ ਰਹੀ ਹੈ | ਜਿੱਥੇ ਇਕ ਪਾਸੇ ਸਿੱਖ ਆਗੂ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਆਪਣਾ ਗੁੱਸਾ ਕੱਢਦੇ ਹੋਏ ਨਜ਼ਰ ਆ ਰਹੇ ਹਨ |

ਦੂਜੇ ਪਾਸੇ ਰਾਜਨੀਤਕ ਆਗੂ ਵੀ ਹੁਣ ਇਸ ਮਾਮਲੇ ‘ਤੇ ਰਾਜਨੀਤਿਕ ਰੋਟੀਆਂ ਸੇਕਦੇ ਹੋਏ ਨਜ਼ਰ ਆ ਰਹੇ ਹਨ | ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਬਿਆਨ ‘ਤੇ ਹੁਣ ਭਾਜਪਾ ਦੇ ਨੇਤਾ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਮਰਹੂਮ ਅਵਤਾਰ ਸਿੰਘ ਮੱਕੜ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸੁਖਬੀਰ ਬਾਦਲ ਨੇ ਆਪਣੀ ਕੋਠੀ ਵਿੱਚ ਬੁਲਾ ਕੇ ਰਾਮ ਰਹੀਮ ਨੂੰ ਮੁਆਫ਼ੀ ਦਿਵਾਈ ਗਈ ਸੀ |

ਡਾਕਟਰ ਰਾਜ ਕੁਮਾਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਹਿਲਾਂ ਆਪਣੀ ਪੀੜ੍ਹੀ ਥੱਲੇ ਸੋਟਾ ਮਾਰਨ ਫੇਰ ਲੈਣ। ਫਿਰ ਕੋਈ ਗੱਲ ਕਰਨ ਕਿਉਂਕਿ ਇਹਨਾਂ ਵੱਲੋਂ ਖ਼ੁਦ ਰਾਮ ਰਹੀਮ ਨੂੰ ਮੁਆਫ਼ ਕਰਨ ਵਾਸਤੇ ਕਰੋੜ ਰੁਪਏ ਲਗਾਏ ਗਏ ਸਨ | ਵੇਰਕਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਪਣਾ ਕੰਮ ਕਰ ਰਹੀ ਹੈ ਅਤੇ ਉਹ ਮਾਨਯੋਗ ਅਦਾਲਤ ਦਾ ਸਨਮਾਨ ਕਰਦੀ ਹੈ ਅਤੇ ਕਰਦੀ ਰਹੇਗੀ |

ਇਥੇ ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ ਲੰਮੇ ਚਿਰ ਤੋਂ ਹੁਣ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਵਿਚ ਮੋਰਚਾ ਖੋਲ੍ਹਿਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਦਿਨ-ਰਾਤ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਸਤੇ ਅਵਾਜ਼ ਚੁੱਕੀ ਜਾ ਰਹੀ ਹੈ, ਲੇਕਿਨ ਬਲਾਤਕਾਰ ਦੇ ਕੇਸ ਅਤੇ ਕਤਲ ਦੇ ਕੇਸਾ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਜਦੋਂ ਮਰਜੀ ਪੈਰੋਲ ‘ਤੇ ਬਾਹਰ ਆ ਜਾਂਦੇ ਹਨ |

The post ਸੁਖਬੀਰ ਬਾਦਲ ਨੇ ਆਪਣੇ ਘਰ ਬੁਲਾ ਕੇ ਅਵਤਾਰ ਸਿੰਘ ਮੱਕੜ ਤੋਂ ਦਵਾਈ ਸੀ ਰਾਮ ਰਹੀਮ ਨੂੰ ਮੁਆਫ਼ੀ: ਰਾਜ ਕੁਮਾਰ ਵੇਰਕਾ appeared first on TheUnmute.com - Punjabi News.

Tags:
  • avtar-singh-makkar
  • breaking-news
  • news
  • ram-rahim
  • sukhbir-badal

ਲੁਧਿਆਣਾ ਪੁਲਿਸ ਦੇ 76 ਪੁਲਿਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ 'ਤੇ ਦਿੱਤੀ ਤਰੱਕੀ

Wednesday 25 January 2023 11:18 AM UTC+00 | Tags: 76 breaking-news commissioner-of-police-ludhiana-mandeep-singh-sidhu news punjab-dgp-gaurav-yadav punjab-government punjab-police the-unmute-breaking-news the-unmute-news the-unmute-update

ਚੰਡੀਗੜ੍ਹ, 25 ਜਨਵਰੀ 2023: ਡੀਜੀਪੀ ਪੰਜਾਬ ਵੱਲੋਂ ਜਾਰੀ ਹੁਕਮਾਂ ਅਨੁਸਾਰ ਲੁਧਿਆਣਾ ਪੁਲਿਸ (Ludhiana Police) ਦੇ 76 ਪੁਲਿਸ ਅਧਿਕਾਰੀਆਂ ਨੂੰ (2 ਇੰਸਪੈਕਟਰ, 35 ਐਸਆਈ ਅਤੇ 39 ਏਐਸਆਈ ਨੂੰ ਵਜੋਂ) ਵੱਖ-ਵੱਖ ਰੈਂਕਾਂ ‘ਤੇ ਤਰੱਕੀ ਦਿੱਤੀ ਗਈ ਹੈ। ਲੁਧਿਆਣਾ ਪੁਲਿਸ ਦੇ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਵਧਾਈ ਦਿੱਤੀ ਅਤੇ ਮਿਹਨਤ ਕਰਨ ਲਈ ਪ੍ਰੇਰਿਆ ਕਿਉਂਕਿ ਜਿੰਨਾ ਉੱਚਾ ਰੈਂਕ, ਓਨੀ ਹੀ ਜਿੰਮੇਵਾਰੀ ਵੱਧ ਹੁੰਦੀ ਹੈ। ਪਦਉੱਨਤ ਹੋਏ ਸਾਰੇ ਅਧਿਕਾਰੀਆਂ ਨੇ ਭਾਵੁਕ ਹੋ ਕੇ ਹੋਰ ਵੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਵਾਅਦਾ ਕੀਤਾ ਹੈ ।

ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਬਹੁਤ ਹੀ ਖੁਸ਼ੀ ਦਾ ਮੌਕਾ ਹੈ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਹੁਕਮਾਂ ਅਨੁਸਾਰ ਡਿਊਟੀ ਦੌਰਾਨ ਵਧੀਆ ਰਿਕਾਰਡ ਵਾਲੇ ਕਰਮਚਾਰੀਆਂ ਨੂੰ 24 ਸਾਲ ਅਤੇ 16 ਸਾਲ ਦੀ ਸਮਾਂਬੱਧ ਤਰੱਕੀਆਂ ਦਿੱਤੀਆਂ ਗਈਆਂ ਹਨ।

Ludhiana Police

The post ਲੁਧਿਆਣਾ ਪੁਲਿਸ ਦੇ 76 ਪੁਲਿਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ‘ਤੇ ਦਿੱਤੀ ਤਰੱਕੀ appeared first on TheUnmute.com - Punjabi News.

Tags:
  • 76
  • breaking-news
  • commissioner-of-police-ludhiana-mandeep-singh-sidhu
  • news
  • punjab-dgp-gaurav-yadav
  • punjab-government
  • punjab-police
  • the-unmute-breaking-news
  • the-unmute-news
  • the-unmute-update

ਮਾਨ ਸਰਕਾਰ ਨੇ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਖ਼ਰੀਦੀਆਂ 25 ਲੱਖ ਖ਼ੁਰਾਕਾਂ: ਲਾਲਜੀਤ ਸਿੰਘ ਭੁੱਲਰ

Wednesday 25 January 2023 11:26 AM UTC+00 | Tags: aam-aadmi-party breaking-news chief-minister-bhagwant-mann cm-bhagwant-mann congress dairy-development-minister-laljit-singh-bhullar due-to-lumpy-skin-disease infected-more-than-11-lakh-animals laljit-singh-bhullar lumpy-skin lumpy-skin-disease lumpy-skin-disease-in-punajb lumpy-skin-disease-spread lumpy-skin-disease-spread-in-12-states mann-government news punjab punjab-congress punjab-government punjabi-news rajasthan the-unmute-breaking-news-0-no-approved-comments

ਚੰਡੀਗੜ੍ਹ, 25 ਜਨਵਰੀ 2023: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਲੰਪੀ ਸਕਿਨ (lumpy skin) ਬੀਮਾਰੀ ਤੋਂ ਗਾਵਾਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਿੱਢਣ ਵਾਸਤੇ ਗੋਟ ਪੋਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਏਅਰਲਿਫ਼ਟ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਵਰ੍ਹੇ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਫੈਲੀ ਇਸ ਬੀਮਾਰੀ ਨਾਲ ਪਸ਼ੂ-ਧੰਨ ਦਾ ਬਹੁਤ ਨੁਕਸਾਨ ਹੋਇਆ ਸੀ। ਇਹ ਬੀਮਾਰੀ ਮੁੜ ਸੂਬੇ ਵਿੱਚ ਕਿਰਸਾਣੀ, ਪਸ਼ੂ-ਧੰਨ ਅਤੇ ਸਬੰਧਤ ਕਿੱਤਿਆਂ ਦਾ ਨੁਕਸਾਨ ਨਾ ਕਰ ਸਕੇ, ਇਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਵਿਉਂਤਬੰਦੀ ਕੀਤੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਅਤੇ ਭਵਿੱਖੀ ਰਣਨੀਤੀ ਉਲੀਕਣ ਲਈ ਗਠਤ ਕੀਤੇ ਗਏ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਏ ਫ਼ੈਸਲੇ ਅਨੁਸਾਰ 15 ਫ਼ਰਵਰੀ, 2023 ਤੋਂ ਰਾਜ ਪੱਧਰੀ ਮੈਗਾ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਰੀਬ 45 ਦਿਨ ਤਕ ਚੱਲਣ ਵਾਲੀ ਇਸ ਟੀਕਾਕਰਨ ਮੁਹਿੰਮ ਵਿੱਚ 31 ਮਾਰਚ, 2023 ਤੱਕ ਸੂਬੇ ਦੇ ਸਮੁੱਚੇ ਗਊਧਨ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ।

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਤੇਲੰਗਾਨਾ ਦੇ ਸਰਕਾਰੀ “ਸਟੇਟ ਵੈਟਰਨਰੀ ਬਾਇਉਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ” ਤੋਂ 25 ਲੱਖ ਖ਼ੁਰਾਕਾਂ ਖ਼ਰੀਦ ਕੇ ਲੁਧਿਆਣਾ ਸਥਿਤ ਪੰਜਾਬ ਵੈਟਨਰੀ ਵੈਕਸੀਨ ਸੰਸਥਾ ਵਿਖੇ ਸਟੋਰ ਕੀਤੀਆਂ ਗਈਆਂ ਹਨ, ਜਿਥੋਂ ਇਨ੍ਹਾਂ ਖ਼ੁਰਾਕਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵੈਕਸੀਨ ਨੂੰ ਤੇਲੰਗਾਨਾ ਤੋਂ ਟਰਾਂਸਪੋਰਟ ਕਰਦੇ ਸਮੇਂ ਵੈਕਸੀਨ ਦੀ ਗੁਣਵੱਤਾ ਲਈ ਕੋਲਡ ਚੇਨ ਬਰਕਰਾਰ ਰੱਖਣ ਦਾ ਵਿਸ਼ੇਸ ਧਿਆਨ ਰੱਖਿਆ ਗਿਆ ਹੈ।

ਮੈਗਾ ਟੀਕਾਕਰਨ ਮੁਹਿੰਮ ਲਈ ਕੀਤੇ ਗਏ ਪ੍ਰਬੰਧ

ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਡਾਇਰੈਕਟੋਰੇਟ ਵਿਖੇ ਇਕ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਜਾ ਰਿਹਾ ਹੈ, ਜੋ ਰੋਜ਼ਾਨਾ ਪ੍ਰਗਤੀ ਦੀ ਪੈਰਵਾਈ ਕਰੇਗਾ ਅਤੇ ਤਾਲਮੇਲ ਰੱਖੇਗਾ। ਵਿਭਾਗ ਵੱਲੋਂ ਪਹਿਲਾਂ ਜਾਰੀ ਹਦਾਇਤਾਂ ਅਨੁਸਾਰ ਪਸ਼ੂ ਹਸਪਤਾਲ/ਸੰਸਥਾ ਪੱਧਰ ‘ਤੇ ਟੀਮਾਂ ਬਣਾ ਕੇ ਟੀਕਾਕਰਨ ਕੀਤਾ ਜਾਵੇਗਾ ਅਤੇ ਟੀਕਾਕਰਨ ਦੌਰਾਨ ਕੋਲਡ ਚੇਨ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਵਿਭਾਗ ਦੇ ਪ੍ਰਬੰਧਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਸੰਬਰ 2022 ਵਿੱਚ 77 ਵੈਟਰਨਰੀ ਅਫ਼ਸਰਾਂ ਨੂੰ ਸੀਨੀਅਰ ਵੈਟਰਨਰੀ ਅਫ਼ਸਰਾਂ/ਸਹਾਇਕ ਡਾਇਰੈਕਟਰਾਂ ਵਜੋਂ ਤਰੱਕੀ ਦਿਤੀ ਗਈ ਤਾਂ ਜੋ ਸਮੁੱਚੇ ਪੰਜਾਬ ਵਿੱਚ ਜ਼ਿਲਾ/ਤਹਿਸੀਲ ਪੱਧਰ ‘ਤੇ ਟੀਕਾਕਰਨ ਮੁਹਿੰਮ ਅਤੇ ਹੋਰ ਵਿਭਾਗੀ ਸਕੀਮਾਂ ਦਾ ਸੁਚੱਜਾ ਨਿਰੀਖਣ ਯਕੀਨੀ ਬਣਾਈ ਜਾ ਸਕੇ। ਟੀਕਾਕਰਨ ਮੁਹਿੰਮ ਦੇ ਮੱਦੇਨਜ਼ਰ ਵਿਭਾਗ ਵੱਲੋਂ 418 ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਵਿਸ਼ਾਣੂਆਂ ਤੋਂ ਹੋਣ ਵਾਲੀ ਲੰਪੀ ਸਕਿਨ ਬੀਮਾਰੀ ਨੇ ਜੁਲਾਈ 2022 ਵਿੱਚ ਸੂਬੇ ਦੇ ਗਊਧਨ ਨੂੰ ਵੱਡੀ ਪੱਧਰ ‘ਤੇ ਆਪਣੀ ਲਪੇਟ ਵਿੱਚ ਲੈ ਲਿਆ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰੀਬ 1.75 ਲੱਖ ਗਊਧਨ ਪ੍ਰਭਾਵਤ ਹੋਇਆ ਸੀ ਅਤੇ ਇਸ ਸਮੇਂ ਦੌਰਾਨ ਲਗਭਗ 18 ਹਜ਼ਾਰ ਗਊਧਨ ਦੀ ਮੌਤ ਹੋਈ ਸੀ।

ਸੂਬਾ ਸਰਕਾਰ ਵੱਲੋਂ ਲੰਪੀ ਸਕਿਨ ਬੀਮਾਰੀ (lumpy skin) ਦੀ ਗੰਭੀਰਤਾ ਨੂੰ ਦੇਖਦਿਆਂ ਅਤੇ ਪਸ਼ੂ ਪਾਲਕਾਂ ਦੀ ਆਰਥਿਕਤਾ ਬਚਾਉਣ ਦੇ ਮਕਸਦ ਨਾਲ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਪਸ਼ੂ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ‘ਤੇ ਆਧਾਰਤ ਮੰਤਰੀ ਸਮੂਹ ਦਾ ਗਠਨ ਕੀਤਾ ਗਿਆ ਸੀ। ਮੰਤਰੀ ਸਮੂਹ ਵੱਲੋਂ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸ਼ਿਜ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਬੀਮਾਰੀ ਤੋਂ ਬਚਾਅ, ਪਸ਼ੂਆਂ ਦੇ ਇਲਾਜ ਅਤੇ ਬੀਮਾਰੀ ਦੇ ਹਮਲੇ ਨੂੰ ਰੋਕਣ ਲਈ ਭਵਿੱਖੀ ਰਣਨੀਤੀ ਉਲੀਕਣ ਵਾਸਤੇ ਢੁਕਵੇਂ ਫ਼ੈਸਲੇ ਲਏ।

ਸਰਕਾਰ ਵੱਲੋਂ ਪਿਛਲੇ ਵਰ੍ਹੇ 1.54 ਕਰੋੜ ਰੁਪਏ ਦੀ ਲਾਗਤ ਨਾਲ 10.16 ਲੱਖ ਖ਼ੁਰਾਕਾਂ ਏਅਰ-ਲਿਫਟ ਕੀਤੀਆਂ ਗਈਆਂ ਅਤੇ ਸੂਬੇ ਦੇ 9.2 ਲੱਖ ਯੋਗ ਗਊਧਨ ਦਾ ਮੁਫ਼ਤ ਟੀਕਾਕਰਨ ਕੀਤਾ ਗਿਆ । ਇਸ ਤੋਂ ਇਲਾਵਾ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਲਈ ਜ਼ਿਲ੍ਹਿਆਂ ਨੂੰ ਦਵਾਈਆਂ ਦੀ ਖ਼ਰੀਦ ਲਈ 1.34 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।

The post ਮਾਨ ਸਰਕਾਰ ਨੇ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਖ਼ਰੀਦੀਆਂ 25 ਲੱਖ ਖ਼ੁਰਾਕਾਂ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News.

Tags:
  • aam-aadmi-party
  • breaking-news
  • chief-minister-bhagwant-mann
  • cm-bhagwant-mann
  • congress
  • dairy-development-minister-laljit-singh-bhullar
  • due-to-lumpy-skin-disease
  • infected-more-than-11-lakh-animals
  • laljit-singh-bhullar
  • lumpy-skin
  • lumpy-skin-disease
  • lumpy-skin-disease-in-punajb
  • lumpy-skin-disease-spread
  • lumpy-skin-disease-spread-in-12-states
  • mann-government
  • news
  • punjab
  • punjab-congress
  • punjab-government
  • punjabi-news
  • rajasthan
  • the-unmute-breaking-news-0-no-approved-comments

ਇੰਟਰਨੈਸ਼ਨਲ ਮਨੁੱਖੀ ਤਸਕਰਾਂ ਨੂੰ 2 ਕਰੋੜ 13 ਲੱਖ ਰੁਪਏ ਅਤੇ 64 ਤੋਲੇ ਸੋਨੇ ਦੇ ਗਹਿਣਿਆ ਸਮੇਤ ਕੀਤਾ ਗ੍ਰਿਫਤਾਰ

Wednesday 25 January 2023 11:34 AM UTC+00 | Tags: america breaking-news dr-sandeep-kumar-garg human-traffickers international-human-traffickers mohali mohali-news news police-district-sas-nagar punjab-government punjab-news punjab-police the-unmute-punjabi-news uttarakhand

ਐਸ.ਏ.ਐਸ. ਨਗਰ 25 ਜਨਵਰੀ 2023: ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਕੁੱਝ ਵਿਅਕਤੀ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਭੋਲੇ ਭਾਲੇ ਲੋਕਾਂ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਹਨਾ ਨੂੰ ਇੰਡੋਨੇਸ਼ੀਆ ਅਤੇ ਸਿੰਘਾਪੁਰ ਵਿਖੇ ਕਿਡਨੈਪ ਕਰਕੇ ਤਸ਼ੱਦਦ ਢਾਹ ਕੇ ਸ਼ਰੀਰਕ ਸ਼ੋਸ਼ਣ ਕਰਦੇ ਸਨ ਅਤੇ ਗੰਨ ਪੁਆਇੰਟ ਤੇ ਡਰਾ-ਧਮਕਾ ਕੇ ਵਿਅਕਤੀਆਂ ਪਾਸੋ ਘਰਦਿਆਂ ਨੂੰ ਫੋਨ ਕਰਵਾ ਕੇ ਫਰੋਤੀ ਦੀ ਮੰਗ ਕਰਦੇ ਹਨ। ਜਿਸ ਸਬੰਧੀ ਮੁਕੱਦਮਾ ਨੰਬਰ 08 ਮਿਤੀ 06-01-2023 ਅੱਧ 406,420,470,386 ਆਈ.ਪੀ.ਸੀ., 13 ਪੀ.ਟੀ.ਪੀ.(ਆਰ) ਐਕਟ 2014 ਥਾਣਾ ਸਦਰ ਖਰੜ ਮੋਹਾਲੀ ਅਤੇ ਮੁਕੱਦਮਾ ਨੰਬਰ 03 ਮਿਤੀ 03-01-2023 ਅਧ 364ਏ,370,386,120ਬੀ ਆਈ.ਪੀ.ਸੀ. ਥਾਣਾ ਬਲੌਂਗੀ ਦਰਜ ਰਜਿਸਟਰ ਹਨ।

ਮੁਕੱਦਮਾ ਦੀ ਅਹਿਮੀਅਤ ਅਤੇ ਗੰਭੀਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ. ਨਗਰ ਅਤੇ ਸ: ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਨਿਗਰਾਨੀ ਹੇਠ ਇੰਸ, ਸ਼ਿਵ ਕੁਮਾਰ, ਇੰਚਾਰਜ, ਸੀ.ਆਈ.ਏ ਸਟਾਫ, ਮੋਹਾਲੀ ਦੀ ਟੀਮ ਵੱਲੋਂ ਮੁਕੱਦਮਿਆਂ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਦੀ ਗਈ।

ਮੁਕੱਦਮਾ ਦੀ ਤਫਤੀਸ਼ ਟੈਕਨੀਕਲ ਅਤੇ ਹਿਊਮਨ ਸੋਰਸ ਦੀ ਸਹਾਇਤਾ ਨਾਲ ਕਰਦੇ ਹੋਏ ਮੁਕੱਦਮਾ ਉਕਤ ਵਿੱਚ (1) ਬਲਦੀਸ਼ ਕੌਰ ਪਤਨੀ ਬਲਦੇਵ ਸਿੰਘ ਵਾਸੀ ਪਿੰਡ ਰਾਊਵਾਲੀ ਥਾਣਾ ਮਕਸੂਦਾ ਜ਼ਿਲ੍ਹਾ ਜਲੰਧਰ (2) ਗੁਰਜੀਤ ਸਿੰਘ ਉਰਫ ਮੰਗਾ ਪੁੱਤਰ ਬਲਰਾਜ ਸਿੰਘ ਵਾਸੀ ਪਿੰਡ ਮੱਲੀਆ ਥਾਣਾ ਕਰਤਾਰਪੁਰ ਜਿਲ੍ਹਾ ਜਲੰਧਰ (3) ਸਾਹਿਲ ਪੁੱਤਰ ਸਰਦਾਰੀ ਲਾਲ ਵਾਸੀ ਸਲੇਰੀਆ ਖੁਰਦ ਥਾਣਾ ਮੁਕੇਰੀਆ ਜ਼ਿਲ੍ਹਾ ਹੁਸ਼ਿਆਰਪੁਰ (4) ਸੋਮ ਰਾਜ ਪੁੱਤਰ ਸਰੀਫ ਮਸੀਹ ਵਾਸੀ ਸਲੇਰੀਆ ਖੁਰਦ ਥਾਣਾ ਮੁਕੇਰੀਆ ਜ਼ਿਲ੍ਹਾ ਹੁਸ਼ਿਆਰਪੁਰ (5) ਵੀਨਾ ਪਤਨੀ ਸੰਨੀ ਕੁਮਾਰ ਵਾਸੀ ਸਲੇਰੀਆ ਖੁਰਦ ਥਾਣਾ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ ਹੈ।

ਡਾ. ਗਰਗ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਦੋਸ਼ੀ ਪੰਜਾਬ ਵਿੱਚ ਆਪਣੇ ਹੋਰ ਸਾਥੀਆਂ ਦੀ ਸਹਾਇਤਾ ਨਾਲ ਵਿਦੇਸ਼ ਇੰਡੋਨੇਸ਼ੀਆ ਅਤੇ ਸਿੰਘਾਪੁਰ ਵਿੱਚ ਬੈਠੇ ਮਨੁੱਖੀ ਤਸਕਰ ਅਤੇ ਕਿਡਨੈਪਰ ਦੇ ਆਕਾ (1) ਸੰਨੀ ਕੁਮਾਰ ਉਰਫ ਸੰਨੀ ਪੁੱਤਰ ਸੋਮਰਾਜ ਵਾਸੀ ਪਿੰਡ ਸਲੇਰੀਆ ਖੁਰਦ ਥਾਣਾ ਮੁਕੇਰੀਆ ਜਿਲ੍ਹਾ ਹੁਸ਼ਿਆਰਪੁਰ ਹਾਲ ਵਾਸੀ ਇੰਡੋਨੇਸ਼ੀਆ ਅਤੇ (2) ਜਸਵੀਰ ਸਿੰਘ ਉਰਫ ਸੰਜੇ ਹਾਲ ਵਾਸੀ ਸਿੰਘਾਪੁਰ ਦੀ ਸਹਾਇਤਾ ਨਾਲ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਭੋਲੇ ਭਾਲੇ ਲੋਕਾਂ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਹਨਾ ਨੂੰ ਇੰਡੋਨੇਸ਼ੀਆ ਅਤੇ ਸਿੰਘਾਪੁਰ ਦੀ ਬਾਏ ਏਅਰ ਟਿਕਟ ਕਟਵਾ ਕੇ ਭੇਜ ਦਿੰਦੇ ਸੀ ਅਤੇ ਉੱਥੇ ਬੈਠੇ ਸੰਨੀ ਕੁਮਾਰ (ਇੰਡੋਨੇਸ਼ੀਆ) ਅਤੇ ਜਸਵੀਰ ਸਿੰਘ ਉਰਫ ਸੰਜੇ (ਸਿੰਘਾਪੁਰ) ਇਹਨਾ ਭੇਜੇ ਹੋਏ ਵਿਅਕਤੀਆ ਨੂੰ ਕਿਡਨੈਪ ਕਰਕੇ ਬੰਦ ਕਮਰੇ ਵਿੱਚ ਰੱਖ ਕੇ ਤਸ਼ੱਦਤ ਢਾਹ ਕੇ ਅਤੇ ਸ਼ਰੀਰਕ ਸ਼ੋਸ਼ਣ ਕਰਦੇ ਸਨ ਅਤੇ ਗੰਨ ਪੁਆਇੰਟ ਤੇ ਡਰਾ-ਧਮਕਾ ਕੇ ਦੋ ਹਫਤਿਆ ਬਾਅਦ ਅਗਵਾਹ ਕੀਤੇ ਹੋਏ ਵਿਅਕਤੀਆਂ ਪਾਸੋ ਘਰਦਿਆਂ ਨੂੰ ਫੋਨ ਕਰਵਾਉਂਦੇ ਸਨ ਕਿ ਅਸੀਂ ਮੈਕਸੀਕੋ ਪਹੁੰਚ ਗਏ ਹਾਂ ਤੇ 40 ਲੱਖ ਰੁਪਏ ਇਹਨਾ ਏਜੰਟਾ ਨੂੰ ਦੇ ਦੇਵੋ, ਜੋ ਘਰਵਾਲੇ ਪੰਜਾਬ ਵਿੱਚ ਬੈਠੇ ਮਨੁੱਖੀ ਤਸਕਰ ਬਲਦੀਸ਼ ਕੌਰ, ਵੀਨਾ, ਸਾਹਿਲ ਭੱਟੀ, ਸੋਮ ਰਾਜ ਅਤੇ ਗੁਰਜੀਤ ਸਿੰਘ ਉੱਰਫ ਮੰਗਾ, ਸੋਨੀਆ, ਅਭਿਸ਼ੇਕ, ਮਲਕੀਤ ਸਿੰਘ, ਟੋਨੀ, ਭੁਪਿੰਦਰ ਸਿੰਘ ਉਰਫ ਭਿੰਦਾ, ਸੰਦੀਪ ਆੜਤੀਆ ਅਤੇ ਸੁਮਨ ਵੱਲੋ ਵੱਖ ਵੱਖ ਮਾਰਕਾ ਦੇ ਲੇਵਿਸ ਮੋਬਾਇਲ ਫੋਨਾ ਰਾਹੀ ਤਾਲਮੇਲ ਕਰਕੇ ਦੱਸੀ ਜਗ੍ਹਾਂ ਤੇ ਪੈਸੇ ਵਸੂਲ ਕਰ ਲੈਂਦੇ ਸਨ। ਜੋ ਇਸ ਸਾਰੇ ਗਿਰੋਹ ਦਾ ਹੁਣ ਤੱਕ ਦੀ ਤਫਤੀਸ਼ ਤੋਂ ਸੈਂਕੜੇ ਨੌਜਵਾਨਾਂ ਨੂੰ ਅਗਵਾਹ ਕਰਕੇ ਕਰੋੜਾ ਰੁਪਏ ਵਸੂਲ ਕਰ ਚੁੱਕੇ ਹਨ।

ਕੁੱਲ ਬ੍ਰਾਮਦਗੀ :-

1. 2 ਕਰੋੜ 13 ਲੱਖ ਰੁਪਏ ਭਾਰਤੀ ਕਰੰਸੀ
2. 64 ਤੋਲੇ ਸੋਨਾ (ਕੀਮਤ 33 ਲੱਖ ਰੁਪਏ)
3. ਇਕ ਕਾਰ ਸਿਫਟ ਰੰਗ ਚਿੱਟਾ ਨੰਬਰ PB08-DV-2529
4. ਇੱਕ ਕਾਰ ਫੀਗੋ ਰੰਗ ਚਿੱਟਾ ਨੰਬਰ PB09- P-2256
5. ਇਕ ਕਾਰ ਟਾਏਗਨ ਰੰਗ ਚਿੱਟਾ ਨੰਬਰ PB08-EX-8144
6. ਇਕ ਕਾਰ/ਜੀਪ ਥਾਰ ਰੰਗ ਤਿੰਨਾ ਨੰਬਰ
7. ਵੱਖ ਵੱਖ ਮਾਰਕਾਂ ਦੇ 7 ਲੇਵਿਸ ਮੋਬਾਇਲ ਫੋਨ

ਗ੍ਰਿਫਤਾਰ ਵਿਅਕਤੀ:-

1. ਬਲਦੀਸ਼ ਕੌਰ ਪਤਨੀ ਬਲਦੇਵ ਸਿੰਘ ਵਾਸੀ ਪਿੰਡ ਰਾਊਵਾਲੀ ਥਾਣਾ ਮਕਸੂਦਾ ਜ਼ਿਲ੍ਹਾ ਜਲੰਧਰ।
2. ਗੁਰਜੀਤ ਸਿੰਘ ਉਰਫ ਮੰਗਾ ਪੁੱਤਰ ਬਲਰਾਜ ਸਿੰਘ ਵਾਸੀ ਪਿੰਡ ਮੱਲੀਆਂ ਥਾਣਾ ਕਰਤਾਰਪੁਰ ਜਿਲ੍ਹਾ ਜਲੰਧਰ।
3. ਸਾਹਿਲ ਪੁੱਤਰ ਸਰਦਾਰੀ ਲਾਲ ਵਾਸੀ ਸਲੈਰੀਆ ਖੁਰਦ ਥਾਣਾ ਮੁਕਰੀਆ ਜ਼ਿਲ੍ਹਾ ਹੁਸ਼ਿਆਰਪੁਰ।
4. ਸੋਮ ਰਾਜ ਪੁੱਤਰ ਸਰੀਫ ਮਸੀਹ ਵਾਸੀ ਸਲੈਰੀਆ ਖੁਰਦ ਥਾਣਾ ਮੁਕਰੀਆ ਜ਼ਿਲ੍ਹਾ ਹੁਸ਼ਿਆਰਪੁਰ।
5. ਵੀਨਾ ਪਤਨੀ ਸੰਨੀ ਕੁਮਾਰ ਵਾਸੀ ਮਲੈਰੀਆ ਖੁਰਦ ਥਾਣਾ ਮੁਕੇਰੀਆ ਜਿਲ੍ਹਾ ਹੁਸ਼ਿਆਰਪੁਰ

ਨੋਟ :

1. ਇਹਨਾ ਮਨੁੱਖੀ ਤਸਕਰਾ ਅਤੇ ਅਗਵਾਹਕਾਰਾਂ ਦੀ ਚੱਲ ਅਤੇ ਅਚੱਲ ਜਾਇਦਾਦ, ਬੈਂਕ ਦੇ ਲੋਕਰਾ ਤੇ ਬੈਂਕ ਦੇ ਖਾਤਿਆ ਦੀ ਜਾਂਚ ਕੀਤੀ ਜਾ ਰਹੀ ਹੈ। ਜਿੰਨਾਂ ਪਾਸੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

2. ਮਨੁੱਖੀ ਤਸਕਰਾਂ ਅਤੇ ਅਗਵਾਹਕਾਰਾਂ ਤੋਂ ਇੰਡੋਨੇਸ਼ੀਆ ਅਤੇ ਸਿੰਘਾਪੁਰ ਵਿੱਚ ਅਗਵਾਹ ਕੀਤੇਹੋਏ ਕਰੀਬ 25 ਵਿਅਕਤੀਆਂ ਨੂੰ ਰੈਸਕਿਊ ਕੀਤਾ ਗਿਆ ਹੈ ਅਤੇ ਇਸ ਸਬੰਧੀ ਇੱਕ ਹੈਲਪ ਲਾਈਨ ਨੰਬਰ 99140-55677, 95019-91108 ਜਿਲ੍ਹਾ ਪੁਲਿਸ ਮੋਹਾਲੀ ਵੱਲੋਂ ਜਾਰੀ ਕੀਤੇ ਗਏ ਹਨ।

The post ਇੰਟਰਨੈਸ਼ਨਲ ਮਨੁੱਖੀ ਤਸਕਰਾਂ ਨੂੰ 2 ਕਰੋੜ 13 ਲੱਖ ਰੁਪਏ ਅਤੇ 64 ਤੋਲੇ ਸੋਨੇ ਦੇ ਗਹਿਣਿਆ ਸਮੇਤ ਕੀਤਾ ਗ੍ਰਿਫਤਾਰ appeared first on TheUnmute.com - Punjabi News.

Tags:
  • america
  • breaking-news
  • dr-sandeep-kumar-garg
  • human-traffickers
  • international-human-traffickers
  • mohali
  • mohali-news
  • news
  • police-district-sas-nagar
  • punjab-government
  • punjab-news
  • punjab-police
  • the-unmute-punjabi-news
  • uttarakhand

26 ਜਨਵਰੀ ਦੀ ਪਰੇਡ 'ਚ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਾ ਦੇ ਕੇ ਭਾਜਪਾ ਸਰਕਾਰ ਨੇ ਸ਼ਹੀਦਾਂ ਦਾ ਕੀਤਾ ਅਪਮਾਨ: CM ਮਾਨ

Wednesday 25 January 2023 11:46 AM UTC+00 | Tags: 26-january-parade aam-aadmi-party bjp-government chief-minister-bhagwant-mann cm-bhagwant-mann delhi news punjab-government punjabs-tableau republic-day-parade the-unmute-breaking-news the-unmute-news

ਚੰਡੀਗੜ੍ਹ 25 ਜਨਵਰੀ 2023: 26 ਜਨਵਰੀ ਨੂੰ 74ਵੇਂ ਗਣਤੰਤਰ ਦਿਵਸ ਦੀ ਪਰੇਡ ‘ਚ ਪੰਜਾਬ ਦੀ ਝਾਕੀ ਨਾ ਦਿਖਾਏ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਰਾਜ਼ਗੀ ਜਤਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਇਸ ਗੱਲ ਦੀ ਸਖ਼ਤ ਨਿਖੇਧੀ ਕਰਦੀ ਹੈ। ਇਹ ਕੇਂਦਰ ਸਰਕਾਰ ਦੀ ਵੱਡੀ ਗਲਤੀ ਹੈ | ਉਨ੍ਹਾਂ ਨਹੀ ਕਿਹਾ ਕਿ ਇਹ ਪੂਰੇ ਪੰਜਾਬੀਆਂ ਨਾਲ ਧੋਖਾ ਹੈ ਅਤੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ ।

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਦੀ ਨੀਅਤ ‘ਤੇ ਸਵਾਲ ਉਠਾਏ ਅਤੇ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਪੰਜਾਬ ਦੇ ਆਗੂਆਂ ਨੂੰ ਵੀ ਪੁੱਛਿਆ ਕਿ ਕੀ ਤੁਸੀਂ ਭਾਜਪਾ ਲੀਡਰਸ਼ਿਪ ਅਤੇ ਕੇਂਦਰ ਸਰਕਾਰ ਦੇ ਸਾਹਮਣੇ ਇਹ ਮੁੱਦਾ ਉਠਾਉਣਗੇ ? ਕਿ ਆਜ਼ਾਦੀ ਦੀ ਲੜਾਈ ‘ਚ ਪੰਜਾਬ ਦਾ ਸਭ ਤੋਂ ਵੱਡਾ ਯੋਗਦਾਨ ਸੀ। ਇਸ ਦੇ ਬਾਵਜੂਦ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਹੀਂ ਕੀਤਾ ਜਾ ਰਿਹਾ ਹੈ।

The post 26 ਜਨਵਰੀ ਦੀ ਪਰੇਡ 'ਚ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਾ ਦੇ ਕੇ ਭਾਜਪਾ ਸਰਕਾਰ ਨੇ ਸ਼ਹੀਦਾਂ ਦਾ ਕੀਤਾ ਅਪਮਾਨ: CM ਮਾਨ appeared first on TheUnmute.com - Punjabi News.

Tags:
  • 26-january-parade
  • aam-aadmi-party
  • bjp-government
  • chief-minister-bhagwant-mann
  • cm-bhagwant-mann
  • delhi
  • news
  • punjab-government
  • punjabs-tableau
  • republic-day-parade
  • the-unmute-breaking-news
  • the-unmute-news

ਕੋਟਲੀ ਸੂਰਤ ਮੱਲ੍ਹੀ ਦੇ ਫੌਜੀ ਜਵਾਨ ਕਰਤਾਰ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ

Wednesday 25 January 2023 11:59 AM UTC+00 | Tags: army-hospital-calcutta army-soldier-kartar-singh dera-baba-nanak heart-attack kartar-singh news the-unmute-breaking-news the-unmute-punjab the-unmute-punjabi-news village-kotli-surat-malli

ਗੁਰਦਾਸਪੁਰ, 25 ਜਨਵਰੀ 2023: ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ਦੇ ਜੰਮਪਲ ਫੌਜੀ ਜਵਾਨ ਕਰਤਾਰ ਸਿੰਘ (Kartar Singh) ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਤੇ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਮ੍ਰਿਤਕ ਫੌਜੀ ਕਰਤਾਰ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਹੈ |

ਫੌਜੀ ਜਵਾਨ ਦੇ ਪਿਤਾ ਤਰਲੋਕ ਸਿੰਘ ਤੇ ਹੋਰ ਪਰਿਵਾਰਿਕ ਮੈਂਬਰਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਆਖਿਆ ਕਿ ਉਨ੍ਹਾਂ ਦਾ ਪੁੱਤਰ ਕਰਤਾਰ ਸਿੰਘ (38) ਬੰਬੇ ਇੰਜੀਨੀਅਰ 121ਯੂਨਿਟ ਬੀਨਾਗੁਰੀ ਵੈੱਸਟ ਬੰਗਾਲ ‘ਚ ਡਿਊਟੀ ਨਿਭਾ ਰਿਹਾ ਸੀ, ਬੀਤੀ 27 ਦਸੰਬਰ ਨੂੰ ਫੌਜੀ ਜਵਾਨ ਕਰਤਾਰ ਸਿੰਘ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਰਮੀ ਹਸਪਤਾਲ ਕਲਕੱਤਾ ਵਿਖੇ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਹੈ |

ਮ੍ਰਿਤਕ ਫੌਜੀ ਜਵਾਨ ਪਿੱਛੇ ਪਤਨੀ,ਦੋ ਬੱਚੇ, ਬਜ਼ੁਰਗ ਮਾਤਾ -ਪਿਤਾ ਛੱਡ ਗਿਆ ਹੈ। ਕਰਤਾਰ ਸਿੰਘ ਦੀ ਮ੍ਰਿਤਕ ਦੇਹ ਕੱਲ੍ਹ ਉਨ੍ਹਾਂ ਦੇ ਜੱਦੀ ਪਿੰਡ ਕੋਟਲੀ ਸੂਰਤ ਮੱਲ੍ਹੀ ਵਿਖੇ ਲਿਆਂਦੀ ਜਾਵੇਗੀ |ਜਿੱਥੇ ਉਹਨਾਂ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਰ ਕੀਤਾ ਜਾਵੇਗਾ।

The post ਕੋਟਲੀ ਸੂਰਤ ਮੱਲ੍ਹੀ ਦੇ ਫੌਜੀ ਜਵਾਨ ਕਰਤਾਰ ਸਿੰਘ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ appeared first on TheUnmute.com - Punjabi News.

Tags:
  • army-hospital-calcutta
  • army-soldier-kartar-singh
  • dera-baba-nanak
  • heart-attack
  • kartar-singh
  • news
  • the-unmute-breaking-news
  • the-unmute-punjab
  • the-unmute-punjabi-news
  • village-kotli-surat-malli

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਜਨਵਰੀ ਨੂੰ ਦਲ ਖ਼ਾਲਸਾ ਮਨਾਏਗੀ ਕਾਲਾ ਦਿਵਸ

Wednesday 25 January 2023 12:07 PM UTC+00 | Tags: amritsar breaking-news dal-khalsa dal-khalsa-and-sikh-organizations hall-gate-bhandari-bridge mritsar-santokhsar-sahib-gurdwara news republic-day the-unmute-breaking-news the-unmute-news the-unmute-punjabi-news

ਅੰਮ੍ਰਿਤਸਰ 25 ਜਨਵਰੀ 2023: ਪਿਛਲੇ ਲੰਬੇ ਸਮੇਂ ਤੋਂ ਸਿੱਖ ਜਥੇਬੰਦੀਆਂ ਦਲ ਖ਼ਾਲਸਾ (Dal Khalsa) ਵੱਲੋਂ 26 ਜਨਵਰੀ ਅਤੇ 15 ਅਗਸਤ ਨੂੰ ਕਾਲਾ ਦਿਵਸ ਦੇ ਰੂਪ ‘ਚ ਮਨਾਉਂਦੀਆਂ ਆ ਰਹੀਆਂ ਹਨ ਅਤੇ ਭਾਰਤੀ ਸੰਵਿਧਾਨ ਨੂੰ ਨਾ ਮੰਨਣ ਦਾ ਦਾਅਵਾ ਕਰਦੀਆਂ ਆ ਰਹੀਆਂ ਜਿਸ ਦੇ ਚੱਲਦੇ ਇਸ ਵਾਰ ਵੀ 26 ਜਨਵਰੀ ਨੂੰ ਦਲ ਖ਼ਾਲਸਾ ਤੇ ਸਿੱਖ ਜਥੇਬੰਦੀਆਂ ਵੱਲੋਂ ਕਾਲਾ ਦਿਵਸ ਮਨਾਇਆ ਜਾਵੇਗਾ |

ਅੰਬ ਸਾਹਿਬ ਗੁਰਦਵਾਰਾ ਮੋਹਾਲੀ ਤੋਂ ਇਕ ਵਿਸ਼ਾਲ ਰੋਸ ਮਾਰਚ ਵੀ ਕੱਢਿਆ ਜਾਵੇਗਾ ਅਤੇ ਜਿਸਦੇ ਚੱਲਦੇ ਅੱਜ ਅੰਮ੍ਰਿਤਸਰ ਸੰਤੋਖਸਰ ਸਾਹਿਬ ਗੁਰਦੁਆਰਾ ਤੋਂ ਭੰਡਾਰੀ ਪੁਲ ਤੱਕ ਇੱਕ ਰੋਸ਼ ਮਾਰਚ ਕੱਢਿਆ ਗਿਆ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਭਾਰਤ ਆਪਣੇ ਆਪ ਨੂੰ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਅਖਵਾਉਦਾ ਹੈ ਅਤੇ 26 ਜਨਵਰੀ ਨੂੰ ਆਪਣਾ ਗਣਤੰਤਰ ਦਿਵਸ ਮਨਾ ਰਿਹਾ ਹੈ, ਪਰ ਇਸਦੇ ਲੋਕਤੰਤਰਿਕ ਦਾ ਪਾਜ਼ ਉਦੋਂ ਉੱਗੜ ਜਾਂਦਾ ਹੈ, ਜਦੋਂ ਇਹ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਸੰਵਿਧਾਨਿਕ ਡਾਕੇ ਮਾਰਦਾ ਹੈ, ਸਿੱਖਾਂ ਨੂੰ ਸੰਵਿਧਾਨਿਕ ਹੱਕ ਦੇਣ ਅਤੇ ਸਿੱਖਾਂ ਦੀ ਵੱਖਰੀ ਪਛਾਣ ਤੋਂ ਇਨਕਾਰ ਕੀਤਾ ਜਾਂਦਾ ਹੈ, ਸਿੱਖਾਂ 'ਤੇ ਹਿੰਦੂ ਕਾਨੂੰਨਾਂ ਨੂੰ ਜਬਰੀ ਠੋਸਿਆ ਜਾਂਦਾ ਹੈ ਅਤੇ ਸਿੱਖ ਅਧਿਕਾਰਾਂ ਦੀ ਲੜਾਈ ਨੂੰ ਮਿਲਟਰੀ ਅਤੇ ਪੁਲਿਸ ਦੀਆਂ ਗੋਲੀਆਂ ਅਤੇ ਡਾਂਗਾਂ ਨਾਲ ਦਬਾਇਆ ਗਿਆ।

ਉਨ੍ਹਾਂ ਕਿਹਾ ਕਿ ਇਹ ਬੜਾ ਦੁਖਦਾਈ ਹੈ ਕਿ ਭਾਰਤ ਦਾ ਮੌਜੂਦਾ ਸੰਵਿਧਾਨ ਘੱਟਗਿਣਤੀਆਂ ਨੂੰ ਸਵੈ-ਨਿਰਣੇ ਦੇ ਅਧਿਕਾਰ ਸਮੇਤ ਲੋਕਤੰਤਰੀ ਅਧਿਕਾਰਾਂ ਤੋਂ ਵਾਂਝਿਆਂ ਰੱਖਿਆ ਹੋਇਆ ਹੈ। ਵੱਡੀ ਗਿਣਤੀ ਵਿੱਚ ਹੱਥਾਂ ਵਿੱਚ ਕਾਲੀਆਂ ਝੰਡੀਆਂ ਅਤੇ ਤਖਤੀਆਂ ਫੜੀ ਸਿੱਖ ਕਾਰਕੂਨਾਂ ਨੇ ਸੰਤੋਖਸਰ ਸਾਹਿਬ ਗੁਰਦੁਆਰਾ ਤੋਂ ਹਾਲ ਗੇਟ ਭੰਡਾਰੀ ਪੁਲ ਤੱਕ ਮਾਰਚ ਕੱਢਿਆ | ਉਨ੍ਹਾਂ ਨੇ ਕਿਹਾ ਕਿ ਸਿੱਖਾਂ ਦੀ ਵੱਖਰੀ ਪਹਿਚਾਣ ਤੋਂ ਆਕੀ ਭਾਰਤੀ ਸੰਵਿਧਾਨ ਨੂੰ ਨਾਕਰਦਿਆਂ ਨਾਅਰੇ ਲਾਏ।ਉਨ੍ਹਾਂ ਕਿਹਾ ਕਿ ਸਿੱਖ ਅਜ਼ਾਦੀ ਦੀ ਦੀ ਚੱਲ ਰਹੀ ਲੜਾਈ ਅਜ਼ਾਦੀ ਪ੍ਰਾਪਤੀ ਤੱਕ ਜਾਰੀ ਰਹੇਗੀ।

The post ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਜਨਵਰੀ ਨੂੰ ਦਲ ਖ਼ਾਲਸਾ ਮਨਾਏਗੀ ਕਾਲਾ ਦਿਵਸ appeared first on TheUnmute.com - Punjabi News.

Tags:
  • amritsar
  • breaking-news
  • dal-khalsa
  • dal-khalsa-and-sikh-organizations
  • hall-gate-bhandari-bridge
  • mritsar-santokhsar-sahib-gurdwara
  • news
  • republic-day
  • the-unmute-breaking-news
  • the-unmute-news
  • the-unmute-punjabi-news

ਵਿਧਾਇਕ ਦਿਨੇਸ਼ ਚੱਢਾ ਨੇ ਮੌਕੇ ਉਤੇ ਪੁੱਜ ਕੇ ਸੀਵਰੇਜ ਪਾਣੀ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੇ ਦਿੱਤੇ ਨਿਰਦੇਸ਼

Wednesday 25 January 2023 12:14 PM UTC+00 | Tags: aam-aadmi-party aap-mla-from-rupnagar-constituency breaking-news cm-bhagwant-mann mla-dinesh-chadha municipal-council-rupnagar news nws punjab-government reet-colony-and-gandhi-school rupnagar the-unmute-breaking-news the-unmute-latest-update the-unmute-news water

ਰੂਪਨਗਰ 25 ਜਨਵਰੀ 2023: ਰੂਪਨਗਰ ਹਲਕੇ ਤੋਂ ਆਪ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਅੱਜ ਸਵੇਰੇ ਪ੍ਰੀਤ ਕਲੋਨੀ ਰੋਪੜ ਗਾਂਧੀ ਸਕੂਲ ਦੇ ਸਾਹਮਣੇ ਬਾਰਿਸ਼ ਦੇ ਪਾਣੀ ਦਾ ਨਿਕਾਸ ਨਾ ਹੋਣ ਨਾਲ ਸੜਕਾਂ ਉਤੇ ਖੜੇ ਪਾਣੀ ਦੀ ਸਮੱਸਿਆ ਅਤੇ ਸ਼ਿਵ ਮੰਦਿਰ ਦੇ ਸਾਹਮਣੇ ਸੀਵਰੇਜ ਦਾ ਓਵਰ ਫਲੋਅ ਹੋਣ ਕਾਰਨ ਮੌਕੇ ਉੱਤੇ ਜਾ ਕੇ ਸਮੱਸਿਆ ਦਾ ਨਿਰੀਖਣ ਕੀਤਾ।

ਉਨ੍ਹਾਂ ਨੇ ਸੀਵਰੇਜ ਦੇ ਖੜੇ ਪਾਣੀ ਦਾ ਸਮੇਂ ਸਿਰ ਹੱਲ ਨਾ ਕਰਨ ਅਤੇ ਸਮੱਸਿਆ ਪ੍ਰਤੀ ਅਣਗਿਹਲੀ ਕਰਨ ਵਾਲੇ ਅਫ਼ਸਰਾਂ ਖ਼ਿਲਾਫ਼ ਮੌਕੇ ਉੱਤੇ ਮੌਜੂਦ ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ ਨੂੰ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਇਸ ਸਮੱਸਿਆ ਦੇ ਪੱਕੇ ਹੱਲ ਲਈ ਨਗਰ ਕੌਂਸਲ ਨੂੰ ਜਲਦ ਤੋਂ ਜਲਦ ਪ੍ਰਬੰਧ ਕਰਨ ਲਈ ਹਦਾਇਤ ਕੀਤੀ ਗਈ ਹੈ । ਉਨ੍ਹਾਂ ਸੀਵਰੇਜ ਦੇ ਪਾਣੀ ਦੀ ਸਮੱਸਿਆ ਦਾ ਜਾਇਜ਼ਾ ਲੈਂਦਿਆਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਮੌਕੇ ਉੱਤੇ ਸਮੱਸਿਆ ਵਾਲੀ ਥਾਂ ਉਤੇ ਬੁਲਾਇਆ, ਜਿੱਥੇ ਵਿਧਾਇਕ ਨੇ ਇਸ ਸਮੱਸਿਆ ਦਾ ਹੁਣ ਤੱਕ ਕੋਈ ਤਕਨੀਕੀ ਹੱਲ ਨਾ ਕੱਢੇ ਜਾਣ ਬਾਰੇ ਉਨ੍ਹਾਂ ਤੋਂ ਪੁੱਛ-ਪੜਤਾਲ ਵੀ ਕੀਤੀ।

ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਸ਼ਹਿਰ ਵਿਚ ਸੀਵੇਰਜ ਦੀ ਸਮੱਸਿਆ ਵੱਡੇ ਪੱਧਰ ਉੱਤੇ ਹੋਣ ਕਰਕੇ ਸ਼ਹਿਰ ਵਾਸੀਆਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰੀਤ ਕਲੋਨੀ ਤੇ ਗਾਂਧੀ ਸਕੂਲ ਦੇ ਸਾਹਮਣੇ ਵੀ ਥੋੜ੍ਹੀ ਬਰਸਾਤ ਹੋਣ ਨਾਲ ਹੀ ਕਾਫੀ ਪਾਣੀ ਜਮ੍ਹਾਂ ਹੋ ਜਾਂਦਾ ਹੈ | ਜਿਸ ਕਾਰਨ ਕਲੋਨੀ ਵਾਸੀਆਂ ਅਤੇ ਨੇੜੇ ਸਕੂਲ ਹੋਣ ਕਾਰਨ ਬੱਚਿਆਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ।

ਹਲਕਾ ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਅਧਿਕਾਰੀਆ ਤੇ ਕਰਮਚਾਰੀਆਂ ਦੇ ਨਾਲ ਮਿਲ-ਜੁਲ ਕੇ ਸਲਾਹ ਮਸ਼ਵਰੇ ਨਾਲ ਸੀਵਰੇਜ ਦੀ ਸਮੱਸਿਆ ਨੂੰ ਪੱਕੇ ਤੌਰ ਉੱਤੇ ਹੱਲ ਕਰਨ ਲਈ ਆਪਣਾ ਸਹਿਯੋਗ ਜਰੂਰ ਦੇਣ। ਕਿਉਂਕਿ ਸਬੰਧਤ ਇਲਾਕੇ ਦੇ ਲੋਕਾਂ ਨੂੰ ਮਸਲੇ ਨਾਲ ਸੰਬਧਿਤ ਪੂਰਨ ਜਾਣਕਾਰੀ ਹੁੰਦੀ ਹੈ ਕਿ ਇਸ ਨੂੰ ਕਿਸ ਤਰੀਕੇ ਨਾਲ ਹੱਲ ਕੀਤਾ ਜਾ ਸਕਦਾ ਹੈ।

 

The post ਵਿਧਾਇਕ ਦਿਨੇਸ਼ ਚੱਢਾ ਨੇ ਮੌਕੇ ਉਤੇ ਪੁੱਜ ਕੇ ਸੀਵਰੇਜ ਪਾਣੀ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੇ ਦਿੱਤੇ ਨਿਰਦੇਸ਼ appeared first on TheUnmute.com - Punjabi News.

Tags:
  • aam-aadmi-party
  • aap-mla-from-rupnagar-constituency
  • breaking-news
  • cm-bhagwant-mann
  • mla-dinesh-chadha
  • municipal-council-rupnagar
  • news
  • nws
  • punjab-government
  • reet-colony-and-gandhi-school
  • rupnagar
  • the-unmute-breaking-news
  • the-unmute-latest-update
  • the-unmute-news
  • water

ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦੇ ਤਿਉਹਾਰ ਨੂੰ ਲੈ ਕੇ ਰੂਪਨਗਰ ਪੁਲਿਸ ਵਲੋਂ ਕਈ ਥਾਵਾਂ 'ਤੇ ਨਾਕੇਬੰਦੀ

Wednesday 25 January 2023 12:25 PM UTC+00 | Tags: basant-panchami-festival breaking-news celebrate-republic-day china-dor cm-bhagwant-mann nehru-stadium-under news punjab-government punjab-police rupnagar-police sho-pawan-chaudhary the-unmute-breaking-news the-unmute-latest-update the-unmute-news the-unmute-punjab

ਰੂਪਨਗਰ 25 ਜਨਵਰੀ 2023: ਭਲਕੇ ਪੂਰੇ ਭਾਰਤ ਵਿੱਚ ਗਣਤੰਤਰ ਦਿਵਸ ਮਨਾਇਆ ਜਾਵੇਗਾ |ਜਿਸਦੇ ਤਹਿਤ ਰੂਪਨਗਰ ਵਿੱਚ ਵੀ ਜ਼ਿਲ੍ਹਾ ਪੱਧਰ ਉਤੇ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਇਸ ਬਾਬਤ ਰੂਪਨਗਰ ਪੁਲਿਸ (Rupnagar Police) ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਗੱਲਬਾਤ ਦੌਰਾਨ ਰੂਪਨਗਰ (Rupnagar Police)  ਥਾਣਾ ਸਿਟੀ ਦੇ ਐਸ.ਐਚ.ਓ. ਪਵਨ ਚੌਧਰੀ ਨੇ ਦੱਸਿਆ ਕਿ ਰੂਪਨਗਰ ਪੁਲਿਸ ਵੱਲੋਂ ਸ਼ਹਿਰ ਦੇ ਦਾਖ਼ਲੇ ਵਾਲੇ ਸਥਾਨਾਂ ਉੱਤੇ ਵਿਸ਼ੇਸ਼ ਨਾਕੇ ਲਗਾਏ ਗਏ ਹਨ | ਜਿਸ ਵਿੱਚ ਮੁੱਖ ਨਾਕੇ ਬੇਲਾ ਚੌਂਕ,ਕਲਿਆਨ ਸਿਨੇਮਾ ਅਤੇ ਬੇਲਾ ਰੋਡ ਉਤੇ ਲਗਾਏ ਗਏ ਹਨ ਅਤੇ ਇੱਕ ਪੱਕਾ ਨਾਕਾ ਪੁਲਿਸSHP ਲਾਇਨ ਕੋਲ ਲਗਾਇਆ ਗਿਆ ਹੈ।

ਉਨਾ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਨਹਿਰੂ ਸਟੇਡੀਅਮ ਵਿੱਚ ਹੋਣ ਜਾ ਰਿਹਾ ਹੈ | ਜਿਸ ਤਹਿਤ ਸਟੇਡੀਅਮ ਦੇ ਅੰਦਰ, ਬਾਹਰ ਅਤੇ ਪਾਰਕਿੰਗਾਂ ਵਿੱਚ ਵਿਸ਼ੇਸ਼ ਫੋਰਸ ਤਾਇਨਾਤ ਕੀਤੀ ਗਈ ਹੈ। ਬਸੰਤ ਪੰਚਮੀ ਦੇ ਤਿਉਹਾਰ ਦੇ ਮੱਦੇਨਜਰ ਉਨ੍ਹਾਂ ਦੱਸਿਆ ਕਿ ਚਾਇਨਾ ਡੋਰ ਉਤੇ ਪਾਬੰਦੀ ਦੇ ਬਾਵਜੂਦ ਕਈ ਥਾਵਾਂ ‘ਤੇ ਇਸਦੀ ਵਰਤੋ ਕੀਤੀ ਜਾ ਸਕਦੀ ਹੈ, ਜਿਸ ਦੇ ਲਈ ਰੂਪਨਗਰ ਸਿਟੀ ਪੁਲਿਸ ਵੱਲੋਂ ਡਰੋਨ ਦੀ ਮਦਦ ਵੀ ਲਈ ਜਾਵੇਗੀ, ਤਾਂ ਇਸ ਤੇ ਠੱਲ੍ਹ ਪਾਈ ਜਾ ਸਕੇ |

ਇਸ ਲਈ ਵਿਸ਼ੇਸ਼ ਤੌਰ ਉਤੇ ਸਿਵਲ ਵਿੱਚ ਟੀਮ ਤਾਇਨਾਤ ਕੀਤੀ ਜਾਵੇਗੀ ਅਤੇ ਜੇਕਰ ਕੋਈ ਵਿਅਕਤੀ ਚਾਇਨਾ ਡੋਰ ਨਾਲ ਪਤੰਗਬਾਜੀ ਕਰਦਾ ਫੜਿਆ ਗਿਆ ਤਾਂ ਉਸ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਕੋਈ 18 ਸਾਲ ਤੋਂ ਘੱਟ ਦਾ ਵਿਅਕਤੀ ਫੜਿਆ ਗਿਆ ਤਾਂ ਉਸਦੇ ਮਾਪਿਆਂ ਅਤੇ ਜਿਸ ਤੋਂ ਉਸਨੇ ਡੋਰ ਖਰੀਦੀ ਹੈ ਉਸ ਉਤੇ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

The post ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦੇ ਤਿਉਹਾਰ ਨੂੰ ਲੈ ਕੇ ਰੂਪਨਗਰ ਪੁਲਿਸ ਵਲੋਂ ਕਈ ਥਾਵਾਂ ‘ਤੇ ਨਾਕੇਬੰਦੀ appeared first on TheUnmute.com - Punjabi News.

Tags:
  • basant-panchami-festival
  • breaking-news
  • celebrate-republic-day
  • china-dor
  • cm-bhagwant-mann
  • nehru-stadium-under
  • news
  • punjab-government
  • punjab-police
  • rupnagar-police
  • sho-pawan-chaudhary
  • the-unmute-breaking-news
  • the-unmute-latest-update
  • the-unmute-news
  • the-unmute-punjab

ਗਣਤੰਤਰ ਦਿਵਸ ਮੌਕੇ ਦਿਖਾਈਆਂ ਜਾਣਗੀਆਂ 23 ਝਾਕੀਆਂ, ਸਵਦੇਸ਼ੀ ਹਥਿਆਰ ਆਪਣੀ ਤਾਕਤ ਦਾ ਕਰਨਗੇ ਪ੍ਰਦਰਸ਼ਨ

Wednesday 25 January 2023 01:40 PM UTC+00 | Tags: 74th-republic-day breaking-news delhi india indigenous-weapons national-war-memorial news parade prime-minister-modi the-unmute-breaking-news the-unmute-punjabi-news

ਚੰਡੀਗੜ੍ਹ, 25 ਜਨਵਰੀ 2023: ਕੱਲ੍ਹ ਪੂਰਾ ਦੇਸ਼ 74ਵਾਂ ਗਣਤੰਤਰ ਦਿਵਸ (74th Republic Day) ਮਨਾਏਗਾ। ਕਰਤੱਵਿਆ ਪਥ ‘ਤੇ ਇੱਕ ਸ਼ਾਨਦਾਰ ਸਮਾਗਮ ਹੋਵੇਗਾ | ਪਰੇਡ ਵਿੱਚ ਕੁੱਲ 23 ਝਾਕੀਆਂ ਦਿਖਾਈਆਂ ਜਾਣਗੀਆਂ। ਸਾਰੀਆਂ ਝਾਕੀਆਂ ਦਾ ਥੀਮ ਵੀ ਵੱਖਰਾ ਹੋਵੇਗਾ। ਇਨ੍ਹਾਂ ਵਿੱਚੋਂ ਜ਼ਿਆਦਾਤਰ ਝਾਕੀ ਦਾ ਵਿਸ਼ਾ ਮਹਿਲਾ ਸਸ਼ਕਤੀਕਰਨ ਨੂੰ ਲੈ ਕੇ ਰੱਖਿਆ ਗਿਆ ਹੈ। 17 ਝਾਕੀਆਂ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਹੋਣਗੀਆਂ ਜਦਕਿ ਛੇ ਵੱਖ-ਵੱਖ ਸਰਕਾਰੀ ਮੰਤਰਾਲਿਆਂ ਅਤੇ ਵਿਭਾਗਾਂ ਦੀਆਂ ਹੋਣਗੀਆਂ।

ਫੌਜ ਦੇ ਤਿੰਨੋਂ ਵਿੰਗ ਵੀ ਪਰੇਡ ਵਿੱਚ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੇ। ਇਹ ਪਹਿਲੀ ਵਾਰ ਹੈ ਕਿ ਕਈ ਸਵਦੇਸ਼ੀ ਹਥਿਆਰਾਂ ਅਤੇ ਤਕਨਾਲੋਜੀ ਨੂੰ ਵੀ ਇੱਕੋ ਸਮੇਂ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ ਮੌਕੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਪ੍ਰੋਗਰਾਮ ਦੇ ਅਨੁਸਾਰ, ਗਣਤੰਤਰ ਦਿਵਸ (74th Republic Day) ਸਮਾਗਮ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਵੇਰੇ 9:51 ਵਜੇ ਰਾਸ਼ਟਰੀ ਯੁੱਧ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਵੇਗੀ। ਇਸ ਤੋਂ ਬਾਅਦ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸਲਾਮੀ ਡਾਇਸ ‘ਤੇ ਸਵਾਗਤ ਕਰਨਗੇ। ਰਾਸ਼ਟਰਪਤੀ ਮੁਰਮੂ ਸਵੇਰੇ 10:30 ਵਜੇ ਝੰਡਾ ਲਹਿਰਾਉਣਗੇ। ਇਸ ਤੋਂ ਬਾਅਦ ਡਿਊਟੀ ਮਾਰਗ ‘ਤੇ ਪਰੇਡ ਸ਼ੁਰੂ ਹੋਵੇਗੀ।

आकाश मिसाइल का प्रदर्शन

ਇਸ ਗਣਤੰਤਰ ਦਿਵਸ ਪਰੇਡ ‘ਚ ਸਿਰਫ ਮੇਡ ਇਨ ਇੰਡੀਆ ਯਾਨੀ ਸਵਦੇਸ਼ੀ ਹਥਿਆਰ ਪ੍ਰਦਰਸ਼ਿਤ ਕੀਤੇ ਜਾਣਗੇ। ਇੱਥੋਂ ਤੱਕ ਕਿ ਡਿਸਪਲੇ ‘ਤੇ ਮੌਜੂਦ ਅਸਲਾ ਸਵਦੇਸ਼ੀ ਹੋਵੇਗਾ। ਇਹ ਪਹਿਲੀ ਵਾਰ ਹੋਵੇਗਾ ਕਿ ਭਾਰਤ ਵਿੱਚ ਬਣੀ 105 ਐਮਐਮ ਭਾਰਤੀ ਫੀਲਡ ਗਨ ਤੋਂ 21 ਤੋਪਾਂ ਦੀ ਸਲਾਮੀ ਦਿੱਤੀ ਜਾਵੇਗੀ।

ਹੁਣ ਤੱਕ ਇਹ ਸਲਾਮੀ ਬ੍ਰਿਟਿਸ਼ 21 ਪਾਊਂਡਰ ਤੋਪ ਤੋਂ ਦਿੱਤੀ ਜਾਂਦੀ ਰਹੀ ਹੈ। ਇਸ ਤੋਂ ਇਲਾਵਾ ਨਵੇਂ ਭਰਤੀ ਹੋਏ ਅਗਨੀਵੀਰ ਵੀ ਇਸ ਵਾਰ ਪਰੇਡ ਦਾ ਹਿੱਸਾ ਹੋਣਗੇ। ਇਸ ਦੇ ਨਾਲ ਹੀ ਬੀਐਸਐਫ ਦੇ ਊਠ ਦਲ ਦੇ ਹਿੱਸੇ ਵਜੋਂ ਮਹਿਲਾ ਸਿਪਾਹੀ ਹਿੱਸਾ ਲੈਣਗੀਆਂ ਅਤੇ ਜਲ ਸੈਨਾ ਦੀ ਟੁਕੜੀ ਦੇ 144 ਸਿਪਾਹੀਆਂ ਦੀ ਆਗੂ ਵੀ ਬੀਬੀਆਂ ਹੋਣਗੀਆਂ।

The post ਗਣਤੰਤਰ ਦਿਵਸ ਮੌਕੇ ਦਿਖਾਈਆਂ ਜਾਣਗੀਆਂ 23 ਝਾਕੀਆਂ, ਸਵਦੇਸ਼ੀ ਹਥਿਆਰ ਆਪਣੀ ਤਾਕਤ ਦਾ ਕਰਨਗੇ ਪ੍ਰਦਰਸ਼ਨ appeared first on TheUnmute.com - Punjabi News.

Tags:
  • 74th-republic-day
  • breaking-news
  • delhi
  • india
  • indigenous-weapons
  • national-war-memorial
  • news
  • parade
  • prime-minister-modi
  • the-unmute-breaking-news
  • the-unmute-punjabi-news

ਸਬ-ਇੰਸਪੈਕਟਰ ਸਮੇਤ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

Wednesday 25 January 2023 01:45 PM UTC+00 | Tags: 74th-republic-day aam-aadmi-party breaking-news chief-minister-rakshak-padak-award cm-bhagwant-mann news punjab punjab-government punjab-police rakshak-padak-award the-unmute-breaking-news the-unmute-punjabi-news

ਚੰਡੀਗੜ੍ਹ, 25 ਜਨਵਰੀ 2023: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2023 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ (Punjab Police) ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਚਾਰ ਮੁਲਾਜ਼ਮਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ ਜਿਹਨਾਂ ਵਿੱਚ ਥਾਣਾ ਕੋਟਭਾਈ ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਚ.ਓ. ਐਸ.ਆਈ. ਰਮਨ ਕੁਮਾਰ, ਏ.ਐਸ.ਆਈ. ਹਰਪਿੰਦਰ ਸਿੰਘ, ਹੈੱਡ ਕਾਂਸਟੇਬਲ ਗੁਰਨਾਮ ਸਿੰਘ ਅਤੇ ਹੈੱਡ ਕਾਂਸਟੇਬਲ ਹਰਿੰਦਰ ਸਿੰਘ ਸ਼ਾਮਲ ਹਨ।

ਇਸੇ ਤਰ੍ਹਾਂ 5 ਪੀ.ਪੀ.ਐਸ. ਅਧਿਕਾਰੀ ਏ.ਆਈ.ਜੀ. ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਪੰਜਾਬ ਮਨਮੋਹਨ ਸਿੰਘ, ਏ.ਆਈ.ਜੀ. ਆਬਕਾਰੀ ਤੇ ਕਰ ਪੰਜਾਬ ਗੁਰਜੋਤ ਸਿੰਘ ਕਲੇਰ, ਡੀ.ਐਸ.ਪੀ. ਵਿਜੀਲੈਂਸ ਬਿਊਰੋ ਸਲਾਮੁਦੀਨ, ਡੀ.ਐਸ.ਪੀ. ਐਸ.ਟੀ.ਐਫ. ਲੁਧਿਆਣਾ ਰੇਂਜ ਅਜੈ ਕੁਮਾਰ ਅਤੇ ਡੀ.ਐਸ.ਪੀ. ਗੜ੍ਹਸ਼ੰਕਰ ਦਲਜੀਤ ਸਿੰਘ ਖੱਖ, ਉਹਨਾਂ 11 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ, ਜਿਹਨਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਲਈ ਚੁਣਿਆ ਗਿਆ ਹੈ। ਬਾਕੀ ਮੁਲਾਜ਼ਮਾਂ ਵਿੱਚ ਇੰਸਪੈਕਟਰ ਸਰਬਜੀਤ ਸਿੰਘ, ਇੰਸਪੈਕਟਰ ਵਿਵੇਕ ਚੰਦਰ, ਇੰਸਪੈਕਟਰ ਭੁਪਿੰਦਰ ਸਿੰਘ, ਐਸ.ਆਈ. ਜੁਝਾਰ ਸਿੰਘ, ਏ.ਐਸ.ਆਈ. ਦਵਿੰਦਰ ਸਿੰਘ, ਏ.ਐਸ.ਆਈ. ਭਾਗ ਸਿੰਘ ਸ਼ਾਮਲ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

Punjab

The post ਸਬ-ਇੰਸਪੈਕਟਰ ਸਮੇਤ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ appeared first on TheUnmute.com - Punjabi News.

Tags:
  • 74th-republic-day
  • aam-aadmi-party
  • breaking-news
  • chief-minister-rakshak-padak-award
  • cm-bhagwant-mann
  • news
  • punjab
  • punjab-government
  • punjab-police
  • rakshak-padak-award
  • the-unmute-breaking-news
  • the-unmute-punjabi-news

ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖ਼ਰੀਦਣ 'ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ: ਲਾਲਜੀਤ ਸਿੰਘ ਭੁੱਲਰ

Wednesday 25 January 2023 01:51 PM UTC+00 | Tags: aam-aadmi-party breaking-news cm-bhagwant-mann laljit-singh-bhullar motor-vehicle-tax news new-vehicle punjab punjab-government punjab-motor-vehicle-taxation-act-1924. punjab-news punjab-scrap-vehicle punjab-transport-department road-safety scrapping-policy scrap-vehicle scrap-vehicle-policy the-unmute-breaking-news

ਚੰਡੀਗੜ੍ਹ, 25 ਜਨਵਰੀ 2023: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਦੇ ਮਕਸਦ ਨਾਲ ਸਕਰੈਪ ਵਾਹਨ (Scrap Vehicle) ਦੇ ਮਾਲਕ ਨੂੰ ਨਵਾਂ ਵਾਹਨ ਖ਼ਰੀਦਣ 'ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ ਦੇ ਸੰਦਰਭ ਵਿੱਚ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ-1924 ਦੀ ਧਾਰਾ 13 (3) ਅਧੀਨ ਨਵੀਆਂ ਗੱਡੀਆਂ ਦੀ ਖ਼ਰੀਦ ਮੌਕੇ ਛੋਟ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ।

ਸ. ਭੁੱਲਰ ਨੇ ਦਸਿਆ ਕਿ ਜਾਰੀ ਨੋਟੀਫ਼ਿਕੇਸ਼ਨ ਅਨੁਸਾਰ ਮੋਟਰ ਵਹੀਕਲ ਟੈਕਸ ਵਿੱਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫ਼ੀਸਦੀ ਅਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫ਼ੀਸਦੀ ਤੱਕ ਛੋਟ ਮਿਲੇਗੀ। ਉਨ੍ਹਾਂ ਕਿਹਾ ਕਿ ਵਾਤਾਵਰਣ-ਪੱਖੀ ਫ਼ੈਸਲੇ ਨਾਲ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਉਠਾ ਸਕਦੇ ਹਨ। ਇਸ ਨੀਤੀ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖ਼ਰੀਦ ਕੀਤੀ ਜਾਵੇਗੀ।

ਇਸ ਉਪਰੰਤ ਸਕਰੈਪਰ ਵੱਲੋਂ ਵਾਹਨ (Scrap Vehicle)  ਦੇ ਮਾਲਕ ਨੂੰ ਸਰਟੀਫ਼ਿਕੇਟ ਆਫ਼ ਡਿਪਾਜ਼ਿਟ (ਵਾਹਨ ਜਮ੍ਹਾਂ ਕਰਵਾਉਣ ਦਾ ਸਰਟੀਫ਼ਿਕੇਟ) ਜਾਰੀ ਕੀਤਾ ਜਾਵੇਗਾ ਜਿਸ ਨੂੰ ਗੱਡੀ ਮਾਲਕ ਵੱਲੋਂ ਸਬੰਧਤ ਲਾਇਸੰਸਿੰਗ ਅਥਾਰਟੀ ਕੋਲ ਜਮ੍ਹਾਂ ਕਰਵਾਉਣ ਉਤੇ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਦੇ ਮੋਟਰ ਵਹੀਕਲ ਟੈਕਸ ਵਿਚ ਬਣਦੀ ਛੋਟ ਮਿਲੇਗੀ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਗੱਡੀ ਨੂੰ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਸਕਰੈਪ ਕਰਨਾ ਆਪਸ਼ਨਲ ਹੈ।

The post ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖ਼ਰੀਦਣ 'ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ: ਲਾਲਜੀਤ ਸਿੰਘ ਭੁੱਲਰ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • laljit-singh-bhullar
  • motor-vehicle-tax
  • news
  • new-vehicle
  • punjab
  • punjab-government
  • punjab-motor-vehicle-taxation-act-1924.
  • punjab-news
  • punjab-scrap-vehicle
  • punjab-transport-department
  • road-safety
  • scrapping-policy
  • scrap-vehicle
  • scrap-vehicle-policy
  • the-unmute-breaking-news

ਅਮਨ ਅਰੋੜਾ ਵੱਲੋਂ ਸੂਬਾ ਵਾਸੀਆਂ ਨੂੰ ਬਸੰਤ ਪੰਚਮੀ ਦੀ ਮੁਬਾਰਕਬਾਦ, ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

Wednesday 25 January 2023 01:55 PM UTC+00 | Tags: aman-arora basant-panchami breaking-news china-dor news punjab-news the-unmute-breaking-news the-unmute-latest-news the-unmute-punjabi-news the-unmute-update

ਚੰਡੀਗੜ੍ਹ/ਸੰਗਰੂਰ, 25 ਜਨਵਰੀ, 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਪਿ੍ਰੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਸੂਬਾ ਵਾਸੀਆਂ ਨੂੰ ਬਸੰਤ ਪੰਚਮੀ (Basant Panchami) ਦੇ ਪਵਿੱਤਰ ਤਿਓਹਾਰ ਦੀ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਬਸੰਤ ਪੰਚਮੀ ਦੇ ਪਾਵਨ ਤਿਓਹਾਰ ਮੌਕੇ ਸਿੰਥੈਟਿਕ ਜਾਂ ਕਿਸੇ ਹੋਰ ਮਾੜੀ ਸਮੱਗਰੀ ਨਾਲ ਬਣੀ ਚਾਇਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਸੰਤ ਪੰਚਮੀ (Basant Panchami) ਸਾਡੇ ਸਾਰਿਆਂ ਲਈ ਇੱਕ ਪਾਵਨ ਤੇ ਉਤਸ਼ਾਹਜਨਕ ਤਿਓਹਾਰ ਹੈ ਅਤੇ ਇਸ ਮੌਕੇ ਵੱਡੀ ਗਿਣਤੀ 'ਚ ਬੱਚੇ ਅਤੇ ਨੌਜਵਾਨ ਪਤੰਗਬਾਜ਼ੀ 'ਚ ਹਿੱਸਾ ਲੈਂਦੇ ਹਨ। ਉਨਾਂ ਕਿਹਾ ਕਿ ਇਸ ਪਾਵਨ ਤਿਓਹਾਰ ਮੌਕੇ ਚਾਇਨਾ ਡੋਰ ਦੀ ਵਰਤੋਂ ਕਰਨ ਨਾਲ ਮਨੁੱਖਾਂ ਅਤੇ ਬੇਜ਼ੁਬਾਨ ਜਾਨਵਰਾਂ ਤੇ ਪੰਛੀਆਂ ਦਾ ਵੱਡੀ ਪੱਧਰ 'ਤੇ ਨੁਕਸਾਨ ਹੁੰਦਾ ਹੈ ਜਿਸ ਲਈ ਇਸਦੀ ਵਰਤੋਂ 'ਤੇ ਪੰਜਾਬ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਸਖ਼ਤੀ ਨਾਲ ਲਾਗੂ ਕੀਤੀ ਜਾਣੀ ਚਾਹੀਦੀ ਹੈ।

ਕੈਬਨਿਟ ਮੰਤਰੀ ਨੇ ਪਤੰਗਬਾਜ਼ਾਂ ਨੂੰ ਵੀ ਅਪੀਲ ਕੀਤੀ ਕਿ ਬਸੰਤ ਪੰਚਮੀ ਮੌਕੇ ਪਤੰਗ ਉਡਾਉਣ ਲਈ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਕਿਉਕਿ ਇਸ ਦੀ ਵਜਾ ਨਾਲ ਕਈ ਵਾਰ ਬਹੁਤ ਵੱਡੇ ਹਾਦਸੇ ਵਾਪਰ ਜਾਂਦੇ ਹਨ ਜੋ ਕਿ ਮਨੁੱਖਤਾ ਦੇ ਨਾਲ-ਨਾਲ ਬੇਜ਼ੁਬਾਨ ਜਾਨਵਰਾਂ ਤੇ ਪੰਛੀਆਂ ਲਈ ਬਹੁਤ ਨੁਕਸਾਨਦੇਹ ਹੁੰਦੇ ਹਨ। ਉਨਾਂ ਕਿਹਾ ਕਿ ਪਤੰਗ ਚੜਾਉਣ ਲਈ ਆਮ ਧਾਗੇ ਵਾਲੀ ਡੋਰ ਦੀ ਹੀ ਵਰਤੋਂ ਕੀਤੀ ਜਾਵੇ ਤਾਂ ਜੋ ਵਾਤਾਵਰਨ ਨੂੰ ਵੀ ਪਲੀਤ ਹੋਣ ਤੋਂ ਬਚਾਇਆ ਜਾ ਸਕੇ।

ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਾਬੰਦੀ ਸਖ਼ਤੀ ਨਾਲ ਲਾਗੂ ਕਰਨ ਦੇ ਨਾਲ-ਨਾਲ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਚਾਇਨਾ ਡੋਰ ਨਾ ਵਰਤਣ ਅਤੇ ਇਸਦੇ ਬੁਰੇ ਨਤੀਜਿਆਂ ਸਬੰਧੀ ਜਾਗਰੂਕ ਵੀ ਕੀਤਾ ਜਾਵੇ। ਉਨਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਵਿਅਕਤੀ ਚਾਇਨਾ ਡੋਰ ਦੀ ਵਰਤੋਂ ਜਾਂ ਇਸ ਦੀ ਵਿਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇ।

The post ਅਮਨ ਅਰੋੜਾ ਵੱਲੋਂ ਸੂਬਾ ਵਾਸੀਆਂ ਨੂੰ ਬਸੰਤ ਪੰਚਮੀ ਦੀ ਮੁਬਾਰਕਬਾਦ, ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ appeared first on TheUnmute.com - Punjabi News.

Tags:
  • aman-arora
  • basant-panchami
  • breaking-news
  • china-dor
  • news
  • punjab-news
  • the-unmute-breaking-news
  • the-unmute-latest-news
  • the-unmute-punjabi-news
  • the-unmute-update

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ

Wednesday 25 January 2023 02:04 PM UTC+00 | Tags: breaking-news cm-bhagwant-mann date-sheet-of-10th-and-12th harjot-singh-bains news punjab-government punjab-school-education-board punjab-school-exam school-exam the-unmute-breaking-news the-unmute-punjabi-news

ਚੰਡੀਗੜ੍ਹ, 25 ਜਨਵਰੀ 2023: ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਅੱਜ 25 ਜਨਵਰੀ 2023 ਨੂੰ 10ਵੀਂ ਅਤੇ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ 2023 ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਹੈ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ਤੋਂ PSEB ਮੈਟ੍ਰਿਕ ਅਤੇ ਸੀਨੀਅਰ ਸੈਕੰਡਰੀ ਪ੍ਰੀਖਿਆ 2023 ਦੀ ਡੇਟ ਸ਼ੀਟ ਡਾਊਨਲੋਡ ਕਰ ਸਕਦੇ ਹਨ।

ਡੇਟ ਸ਼ੀਟ 2023 ਦੇ ਅਨੁਸਾਰ, ਪੰਜਾਬ ਬੋਰਡ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 24 ਮਾਰਚ ਤੋਂ 20 ਅਪ੍ਰੈਲ 2023 ਤੱਕ ਸਵੇਰੇ 10 ਵਜੇ ਤੋਂ ਦੁਪਹਿਰ 1.15 ਵਜੇ ਤੱਕ ਕਰਵਾਈਆਂ ਜਾਣਗੀਆਂ। ਪੰਜਾਬ ਬੋਰਡ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 20 ਫਰਵਰੀ ਤੋਂ 20 ਅਪ੍ਰੈਲ 2023 ਤੱਕ ਹੋਣਗੀਆਂ।

pseb

The post ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ appeared first on TheUnmute.com - Punjabi News.

Tags:
  • breaking-news
  • cm-bhagwant-mann
  • date-sheet-of-10th-and-12th
  • harjot-singh-bains
  • news
  • punjab-government
  • punjab-school-education-board
  • punjab-school-exam
  • school-exam
  • the-unmute-breaking-news
  • the-unmute-punjabi-news

ਨਵਜੋਤ ਸਿੰਘ ਸਿੱਧੂ ਭਲਕੇ 26 ਜਨਵਰੀ ਨੂੰ ਨਹੀਂ ਹੋਣਗੇ ਰਿਹਾਅ, ਪੰਜਾਬ ਰਾਜਪਾਲ ਤੱਕ ਨਹੀਂ ਪਹੁੰਚੀ ਫਾਈਲ

Wednesday 25 January 2023 02:09 PM UTC+00 | Tags: aam-aadmi-party bharat-bhushan-ashu breaking-news clu-scam cm-bhagwant-mann ludhiana-court ludhiana-police ludhianas-popular-clu navjot-sidhu navjot-singh-sidhu navjot-singh-sidhu-news news patiala-jail punjab-and-haryana-high-court punjab-congress rodredge-case the-unmute-breaking-news the-unmute-news the-unmute-punjabi-news the-unmute-update

ਚੰਡੀਗੜ੍ਹ, 25 ਜਨਵਰੀ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਭਲਕੇ 26 ਜਨਵਰੀ ਨੂੰ ਰਿਹਾਅ ਨਹੀਂ ਹੋਣਗੇ। ਭਲਕੇ 26 ਜਨਵਰੀ ਨੂੰ ਰਿਹਾਅ ਕੀਤੇ ਜਾਣ ਵਾਲੇ 51 ਕੈਦੀਆਂ ਦੀ ਫਾਈਲ ਰਾਜਪਾਲ ਦਫ਼ਤਰ ਤੱਕ ਨਹੀਂ ਪਹੁੰਚੀ ਹੈ। ਦੱਸਿਆ ਜਾ ਰਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਦੀਆਂ ਦੀ ਸੂਚੀ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਹੈ।

ਮੀਡਿਆ ਖ਼ਬਰਾਂ ਮੁਤਾਬਕ ਕੈਦੀਆਂ ਦੀ ਰਿਹਾਈ ਨਾਲ ਸੰਬੰਧਿਤ ਫਾਈਲ ਜੇਲ੍ਹ ਵਿਭਾਗ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਗਈ ਹੈ। ਸੂਬਾ ਸਰਕਾਰ ਤੋਂ ਬਾਅਦ ਹੁਣ ਸਿਰਫ਼ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਬੰਧਿਤ ਫਾਈਲ ‘ਤੇ ਅੰਤਿਮ ਫੈਸਲਾ ਲੈਣਾ ਹੈ। ਜੇਕਰ ਇਸ ਵਿੱਚ ਦੇਰੀ ਹੋਈ ਤਾਂ ਨਵਜੋਤ ਸਿੰਘ ਸਿੱਧੂ 30 ਜਨਵਰੀ ਨੂੰ ਰਾਹੁਲ ਗਾਂਧੀ ਦੀ ਸ੍ਰੀਨਗਰ ਰੈਲੀ ਵਿੱਚ ਸ਼ਾਮਲ ਨਹੀਂ ਹੋ ਸਕਣਗੇ, ਜਦਕਿ ਰਾਹੁਲ ਗਾਂਧੀ ਵੱਲੋਂ ਸਿੱਧੂ ਨੂੰ ਰੈਲੀ ਵਿੱਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਗਿਆ ਹੈ।

The post ਨਵਜੋਤ ਸਿੰਘ ਸਿੱਧੂ ਭਲਕੇ 26 ਜਨਵਰੀ ਨੂੰ ਨਹੀਂ ਹੋਣਗੇ ਰਿਹਾਅ, ਪੰਜਾਬ ਰਾਜਪਾਲ ਤੱਕ ਨਹੀਂ ਪਹੁੰਚੀ ਫਾਈਲ appeared first on TheUnmute.com - Punjabi News.

Tags:
  • aam-aadmi-party
  • bharat-bhushan-ashu
  • breaking-news
  • clu-scam
  • cm-bhagwant-mann
  • ludhiana-court
  • ludhiana-police
  • ludhianas-popular-clu
  • navjot-sidhu
  • navjot-singh-sidhu
  • navjot-singh-sidhu-news
  • news
  • patiala-jail
  • punjab-and-haryana-high-court
  • punjab-congress
  • rodredge-case
  • the-unmute-breaking-news
  • the-unmute-news
  • the-unmute-punjabi-news
  • the-unmute-update

ਪੰਜਾਬ ਪੁਲਿਸ ਵਲੋਂ ਅਰਮੀਨੀਆ ਅਧਾਰਿਤ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀ ਗ੍ਰਿਫਤਾਰ, ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ

Wednesday 25 January 2023 02:19 PM UTC+00 | Tags: aam-aadmi-party anti-social-elements breaking-news cm-bhagwant-mann gangster-lucky-patial news police-station-ssoc punjab punjab-government punjab-police sas-nagar-police state-special-operation-cell-sas-of-punjab-police the-unmute-latest-news the-unmute-news

ਚੰਡੀਗੜ੍ਹ/ਮੋਹਾਲੀ, 25 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ (Punjab Police) ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸ.ਏ.ਐਸ.ਨਗਰ ਨੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਅਰਮੀਨੀਆ ਅਧਾਰਿਤ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਲੱਕੀ ਪਟਿਆਲ, ਜੋ ਮੌਜੂਦਾ ਸਮੇਂ ਬੰਬੀਹਾ ਗੈਂਗ ਦਾ ਮੁਖੀ ਹੈ, ਪੰਜਾਬ ਪੁਲਿਸ ਵੱਲੋਂ ਅਤਿ ਲੋੜੀਂਦਾ ਗੈਂਗਸਟਰ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਕਿੰਗਰਾ ਵਾਸੀ ਮੰਡੀ ਡੱਬਵਾਲੀ, ਸਿਰਸਾ, ਹਰਿਆਣਾ ਅਤੇ ਹਰਿੰਦਰ ਸਿੰਘ ਵਾਸੀ ਕੋਟਕਪੁਰਾ, ਫ਼ਰੀਦਕੋਟ ਵਜੋਂ ਹੋਈ ਹੈ।
ਵੇਰਵੇ ਦਿੰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਸਟੇਸ਼ਨ ਐਸ.ਐਸ.ਓ.ਸੀ., ਐਸ.ਏ.ਐਸ. ਨਗਰ ਵਿਖੇ ਅਸਲਾ ਐਕਟ ਅਤੇ ਜਬਰੀ ਵਸੂਲੀ ਦੀਆਂ ਧਾਰਾਵਾਂ ਤਹਿਤ ਪਹਿਲਾਂ ਹੀ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ।

ਉਹਨਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਛਾਪੇਮਾਰੀ ਕੀਤੀ ਗਈ ਅਤੇ ਪੁਲਿਸ ਪਾਰਟੀ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਨੇ ਐਤਵਾਰ ਨੂੰ ਕੁਲਦੀਪ ਸਿੰਘ ਕਿੰਗਰਾ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕਿੰਗਰਾ ਅਪਰਾਧੀਆਂ ਅਤੇ ਬੰਬੀਹਾ ਗੁਰੱਪ ਦੇ ਮੈਂਬਰਾਂ ਨੂੰ ਸਿਰਸਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਛੁਪਣਗਾਹਾਂ ਮੁਹੱਈਆ ਕਰਵਾ ਕੇ ਮਦਦ ਕਰ ਰਿਹਾ ਸੀ।

ਕਿੰਗਰਾ ਤੋਂ ਪੁੱਛ-ਪੜਤਾਲ ਦੌਰਾਨ ਮਿਲੇ ਸੁਰਾਗਾਂ ਨਾਲ ਪੁਲਸ ਟੀਮਾਂ ਨੇ ਮੰਗਲਵਾਰ ਨੂੰ ਉਸ ਦੇ ਸਾਥੀ ਹਰਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਕੋਲੋਂ ਇਕ ਦੇਸੀ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਬਰਾਮਦ ਕੀਤੇ। ਗ੍ਰਿਫ਼ਤਾਰ ਕੀਤੇ ਦੋਵਾਂ ਮੁਲਜ਼ਮਾਂ ਤੋਂ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਕੁਲਦੀਪ ਕਿੰਗਰਾ ਅਤੇ ਹਰਿੰਦਰ ਸਿੰਘ, ਮੋਗਾ ਦੇ ਰਹਿਣ ਵਾਲੇ ਜੈਕਪਾਲ ਸਿੰਘ ਉਰਫ਼ ਲਾਲੀ ਦੇ ਇਸ਼ਾਰੇ ‘ਤੇ ਕੰਮ ਕਰਦੇ ਸਨ। ਜੈਕਪਾਲ ਲਾਲੀ ਗੈਂਗਸਟਰ ਲੱਕੀ ਪਟਿਆਲ ਦਾ ਪੁਰਾਣਾ ਸਾਥੀ ਹੈ।

ਵਿਦੇਸ਼ ਅਧਾਰਤ ਸੰਚਾਲਕਾਂ ਦੇ ਨਿਰਦੇਸ਼ਾਂ ‘ਤੇ ਮੁਲਜ਼ਮ ਹਰਿੰਦਰ ਸਿੰਘ ਪੰਜਾਬ ਦੇ ਕੁਝ ਕਾਰੋਬਾਰੀਆਂ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਨੂੰ ਧਮਕੀਆਂ ਦੇ ਕੇ ਉਨ੍ਹਾਂ ਤੋਂ ਜਬਰੀ ਪੈਸੇ ਵਸੂਲਣ ਵਿੱਚ ਸ਼ਾਮਲ ਸੀ, ਜਦਕਿ ਕੁਲਦੀਪ ਕਿੰਗਰਾ ਮੁਲਜ਼ਮਾਂ ਦੇ ਲੁਕਣ ਲਈ ਛੁਪਣਗਾਹਾਂ ਦਾ ਪ੍ਰਬੰਧ ਕਰ ਰਿਹਾ ਸੀ। ਹਰਿਆਣਾ ਦੇ ਸਿਰਸਾ ਇਲਾਕੇ ਵਿਚ ਰਹਿਣ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦੇ ਕੁਝ ਮੈਂਬਰ ਵੀ ਉਨ੍ਹਾਂ ਦੇ ਨਿਸ਼ਾਨੇ ‘ਤੇ ਸਨ। ਜੈਕਪਾਲ ਲਾਲੀ ਨੇ ਹੀ ਹਰਿੰਦਰ ਸਿੰਘ ਨੂੰ ਹਥਿਆਰ ਅਤੇ ਗੋਲੀ ਸਿੱਕਾ ਮੁਹੱਈਆ ਕਰਵਾਇਆ ਸੀ।

ਇਸ ਤੋਂ ਪਹਿਲਾਂ ਜੈਕਪਾਲ ਲਾਲੀ ਨੇ ਹਰਿੰਦਰ ਸਿੰਘ ਨੂੰ ਦੋ ਗੈਰ-ਕਾਨੂੰਨੀ ਹਥਿਆਰ ਵੀ ਮੁਹੱਈਆ ਕਰਵਾਏ ਸਨ ਜੋ ਉਸ ਨੇ ਅੱਗੇ ਆਪਣੇ ਸਾਥੀਆਂ ਨੂੰ ਦਿੱਤੇ ਸਨ। ਇਹਨਾਂ ਹਥਿਆਰਾਂ ਦੀ ਬਰਾਮਦਗੀ ਅਜੇ ਬਾਕੀ ਹਨ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

The post ਪੰਜਾਬ ਪੁਲਿਸ ਵਲੋਂ ਅਰਮੀਨੀਆ ਅਧਾਰਿਤ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀ ਗ੍ਰਿਫਤਾਰ, ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ appeared first on TheUnmute.com - Punjabi News.

Tags:
  • aam-aadmi-party
  • anti-social-elements
  • breaking-news
  • cm-bhagwant-mann
  • gangster-lucky-patial
  • news
  • police-station-ssoc
  • punjab
  • punjab-government
  • punjab-police
  • sas-nagar-police
  • state-special-operation-cell-sas-of-punjab-police
  • the-unmute-latest-news
  • the-unmute-news

ਕੌਮੀ ਵੋਟਰ ਦਿਵਸ 'ਤੇ ਰਾਜ ਪੱਧਰੀ ਸਮਾਗਮ, ਨੌਜਵਾਨ ਆਪਣੇ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰਨ: ਅਰੁਣ ਸੇਖੜੀ

Wednesday 25 January 2023 02:28 PM UTC+00 | Tags: breaking-news chief-electoral-officer chief-electoral-officer-punjab divisional-commissioner-patiala election-commission-of-india enws national-voters-day news patiala-police punjabi-news punjab-news the-unmute-breaking-news the-unmute-punjab voter

ਪਟਿਆਲਾ, 25 ਜਨਵਰੀ 2023: ਕੌਮੀ ਵੋਟਰ ਦਿਵਸ (National Voter’s Day)  ਮੌਕੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਮੰਡਲ ਅਰੁਣ ਸੇਖੜੀ (Arun Shekhadi) ਨੇ ਨੌਜਵਾਨ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਦੇਸ਼ ਦੇ ਸੰਵਿਧਾਨ ਨੇ ਸਾਨੂੰ ਵੋਟ ਕਰਨ ਦਾ ਜੋ ਅਧਿਕਾਰੀ ਦਿੱਤਾ ਹੈ, ਉਸ ਦੀ ਹਰੇਕ ਯੋਗ ਵੋਟਰ ਨੂੰ ਵਰਤੋਂ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਜਿਹੜੇ ਲੋਕ ਆਪਣੇ ਇਸ ਅਧਿਕਾਰ ਦੀ ਸਹੀ ਵਰਤੋਂ ਨਹੀਂ ਕਰਦੇ ਉਨ੍ਹਾਂ ਨੂੰ ਵੀ ਪ੍ਰੇਰਿਤ ਕਰਕੇ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਦਾ ਹਿੱਸਾ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ। ਅਰੁਣ ਸੇਖੜੀ ਨੇ ਕਿਹਾ ਕਿ ਭਵਿੱਖ ਦੇ ਵੋਟਰਾਂ ਨੂੰ ਆਪਣੀਆਂ ਵੋਟਾਂ ਰਜਿਸਟਰਡ ਕਰਵਾਉਣ ਲਈ ਹੋਰ ਵਧੇਰੇ ਉਤਸ਼ਾਹਤ ਕਰਨ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨੌਜਵਾਨ ਵਰਗ ਨੂੰ ਬਿਨਾਂ ਕਿਸੇ ਡਰ, ਲਾਲਚ ਤੇ ਜਾਤਪਾਤ ਅਤੇ ਧਰਮ ਤੋਂ ਨਿਰਪੱਖ ਹੋ ਕੇ ਵੋਟ ਪਾਉਣ ਦੀ ਸਹੁੰ ਵੀ ਚੁਕਾਈ।

ਸਮਾਗਮ ਦੌਰਾਨ ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਵਿਪੁਲ ਉਜਵਲ ਨੇ ਨੌਜਵਾਨਾਂ ਨੂੰ ਲੋਕ ਸਭਾ ਚੋਣਾਂ ਵਿੱਚ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਣ ਅਤੇ ਸਭ ਤੋਂ ਵੱਡੀ ਲੋਕਤੰਤਰਿਕ ਪ੍ਰਣਾਲੀ ਵਿੱਚ ਭਾਗ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ 2024 ਵਿੱਚ ਹੋਣ ਵਾਲੀਆਂ ਚੋਣਾਂ ‘ਚ 100 ਫ਼ੀਸਦੀ ਵੋਟਾਂ ਪਾਉਣ ਦਾ ਟੀਚਾ ਪੂਰਾ ਕੀਤਾ ਜਾਵੇ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਲਾ ਭਵਨ ਵਿੱਚ ਕੌਮੀ ਵੋਟਰ ਦਿਵਸ ਦੇ ਅਵਸਰ ‘ਤੇ ਕਰਵਾਏ ਗਏ ਰਾਜ ਪੱਧਰੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਅਰੁਣ ਸੇਖੜੀ ਤੇ ਵਿਪੁਲ ਉਜਵਲ ਨੇ ਵਿਧਾਨ ਸਭਾ ਚੋਣਾਂ ‘ਚ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਬੈਸਟ ਇਲੈਕਟਰੋਲ ਪ੍ਰੈਕਟਿਸ ਅਵਾਰਡ-2022 ਆਈ.ਏ.ਐਸ. ਅਧਿਕਾਰੀ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ, ਸੋਨਾਲੀ ਗਿਰਿ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਜਲੰਧਰ ਜਸਪ੍ਰੀਤ ਸਿੰਘ, ਡਾਇਰੈਕਟਰ ਫੂਡ ਐਂਡ ਸਿਵਲ ਸਪਲਾਈ ਵਿਭਾਗ ਘਣਸ਼ਿਆਮ ਥੋਰੀ ਤੇ ਐਸ.ਐਸ.ਪੀ ਵਿਵੇਕ ਸ਼ੀਲ ਸੋਨੀ ਨੂੰ ਪ੍ਰਦਾਨ ਕੀਤੇ ਗਏ।

ਜਦਕਿ ਸਟੇਟ ਆਈਕਨ ਦਿਵਿਆਂਗਜਨ ਵੋਟਰ ਡਾ. ਕਿਰਨ, ਪੈਰਾ ਸਾਈਕਲਿਸਟ-ਕਮ-ਜ਼ਿਲ੍ਹਾ ਸਵੀਪ ਆਈਕਨ ਜਗਵਿੰਦਰ ਸਿੰਘ, ਜ਼ਿਲ੍ਹਾ ਆਈਕਨ ਉਜਾਗਰ ਸਿੰਘ ਅੰਟਾਲ, ਗੁਰਪ੍ਰੀਤ ਸਿੰਘ ਨਾਮਧਾਰੀ ਅਤੇ ਜਗਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਡਾ. ਨਵਦੀਪ ਵਾਲੀਆ, ਪ੍ਰਿੰਸੀਪਲ ਗੁਰਬਖ਼ਸ਼ੀਸ਼ ਸਿੰਘ, ਮਨਪ੍ਰੀਤ ਸਿੰਘ ਅਨੇਜਾ ਦਾ ਸਵੀਪ ਗਤੀਵਿਧੀਆਂ ਵਿੱਚ ਪਾਏ ਗਏ ਯੋਗਦਾਨ ਲਈ ਸਨਮਾਨ ਕੀਤਾ ਗਿਆ।

ਜ਼ਿਲ੍ਹਾ ਪੱਧਰ ਉੱਪਰ ਵਧੀਆ ਕਾਰਗੁਜ਼ਾਰੀ ਲਈ ਐਸ.ਡੀ.ਐਮ ਨਾਭਾ ਦਮਨਜੀਤ ਕੌਰ, ਨੋਡਲ ਅਫ਼ਸਰ ਸਤਬੀਰ ਸਿੰਘ ਗਿੱਲ ਅਤੇ ਚੋਣ ਤਹਿਸੀਲਦਾਰ ਰਾਮਜੀ ਲਾਲ ਅਤੇ ਚੋਣ ਕਾਨੂੰਨਗੋ ਰਾਜਪੁਰਾ ਸਤਿੰਦਰ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਗਿਆ ਅਤੇ ਜ਼ਿਲ੍ਹੇ ਦੀਆਂ ਸਵੀਪ ਗਤੀਵਿਧੀਆਂ ਉੱਪਰ ਚਾਨਣਾ ਪਾਇਆ।

ਸਮਾਗਮ ਦੀ ਸ਼ੁਰੂਆਤ ਪੈਰਾਸਾਈਕਲਿਸਟ-ਕਮ-ਜ਼ਿਲ੍ਹਾ ਸਵੀਪ ਆਈਕਨ ਜਗਵਿੰਦਰ ਸਿੰਘ ਦੀ ਅਗਵਾਈ ਵਿੱਚ ਸਾਈਕਲ ਰੈਲੀ ਨਾਲ ਕੀਤੀ ਗਈ, ਜਿਸ ਵਿੱਚ ਵਧੀਕ ਮੁੱਖ ਚੋਣ ਅਫ਼ਸਰ ਵਿਪੁਲ ਉਜਵਲ ਅਤੇ ਚੋਣ ਅਫ਼ਸਰ ਪੰਜਾਬ ਭਰਤ ਭੂਸ਼ਣ ਬਾਂਸਲ ਨੇ ਉਚੇਚੇ ਤੌਰ ‘ਤੇ ਸਾਈਕਲ ਚਲਾ ਕੇ ਸ਼ਮੂਲੀਅਤ ਕੀਤੀ। ਇਸ ਰੈਲੀ ਵਿੱਚ ਜਿੱਥੇ ਸੈਂਕੜਿਆਂ ਵਿੱਚ ਵਿਦਿਆਰਥੀਆਂ ਅਤੇ ਅਧਿਕਾਰੀਆਂ ਨੇ ਭਾਗ ਲਿਆ ਉੱਥੇ ਹੀ ਹਾਰਲੇ ਡੇਵਿਡਸਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਵੱਖਰਾ ਰੰਗ ਬੰਨਿਆ।

ਇਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (ਬਲਾਈਂਡ ਐਂਡ ਡੈਫ਼ ਸਕੂਲ, ਸੈਫ਼ਦੀਪੁਰ, ਪਟਿਆਲਾ) ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਜੈ ਯਮਲਾ ਜੱਟ ਦੀ ਅਗਵਾਈ ਵਿੱਚ ਲੋਕ ਸਾਜ਼ਾਂ ਦੇ ਆਰਕੈਸਟਰਾ ਦੀ ਪੇਸ਼ਕਾਰੀ ਕੀਤੀ ਗਈ। ਭਾਰਤ ਚੋਣ ਕਮਿਸ਼ਨ ਵੱਲੋਂ ਦਿਵਿਆਂਗਜਨ ਲਈ ਬਣਾਈ ਗਈ ਵਿਸ਼ੇਸ਼ ਐਪ ‘ਸਕਸ਼ਮ-ਈ.ਸੀ.ਆਈ’ ਨੂੰ ਦਰਸਾਉਂਦੀ ਗੁਰਪ੍ਰੀਤ ਸਿੰਘ ਨਾਮਧਾਰੀ ਵੱਲੋਂ ਬਣਾਈ ਗਈ ਪੇਂਟਿੰਗ ਦਾ ਮੁੱਖ ਮਹਿਮਾਨ ਵੱਲੋਂ ਵਿਮੋਚਨ ਕੀਤਾ ਗਿਆ।

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਪੰਜਾਬ ਚੋਣਾਂ ਦੇ ਮੈਸਕਾਟ ‘ਸ਼ੇਰਾ’ ਦੇ ਰੂਪ ਵਿੱਚ ਸਮਾਗਮ ਵਿੱਚ ਹਿੱਸਾ ਲਿਆ। ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਸਾਈਨ ਲੈਂਗੁਏਜ ਵਿੱਚ ਰਾਸ਼ਟਰ ਗਾਨ ਪੇਸ਼ ਕੀਤਾ ਗਿਆ। ਰਾਜ ਅਤੇ ਜ਼ਿਲ੍ਹਾ ਦਿਵਿਆਂਗਜਨ ਕੋਆਰਡੀਨੇਟਰਾਂ ਜਿਨ੍ਹਾਂ ਨੇ ਵਲੰਟੀਅਰ ਵੱਜੋਂ ਚੋਣਾਂ ਵਿੱਚ ਸੇਵਾ ਪ੍ਰਦਾਨ ਕੀਤੀ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਸਮੁੱਚੇ ਸਮਾਗਮ ਦੀ ਦੇਖ-ਰੇਖ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਅਤੇ ਗੁਰਬਖ਼ਸ਼ੀਸ਼ ਸਿੰਘ ਅੰਟਾਲ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਵੱਲੋਂ ਕੀਤੀ ਗਈ।

The post ਕੌਮੀ ਵੋਟਰ ਦਿਵਸ ‘ਤੇ ਰਾਜ ਪੱਧਰੀ ਸਮਾਗਮ, ਨੌਜਵਾਨ ਆਪਣੇ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰਨ: ਅਰੁਣ ਸੇਖੜੀ appeared first on TheUnmute.com - Punjabi News.

Tags:
  • breaking-news
  • chief-electoral-officer
  • chief-electoral-officer-punjab
  • divisional-commissioner-patiala
  • election-commission-of-india
  • enws
  • national-voters-day
  • news
  • patiala-police
  • punjabi-news
  • punjab-news
  • the-unmute-breaking-news
  • the-unmute-punjab
  • voter

Republic Day: ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ

Wednesday 25 January 2023 02:32 PM UTC+00 | Tags: aam-aadmi-party breaking-news cm-bhagwant-mann punjab punjab-dgp punjab-dgp-gaurav-yadav punjab-police red-alert republic-day the-unmute-breaking the-unmute-breaking-news the-unmute-punjabi-news

ਚੰਡੀਗੜ੍ਹ, 25 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਰਹੱਦੀ ਸੂਬੇ ਪੰਜਾਬ ਵਿੱਚ ਗਣਤੰਤਰ ਦਿਵਸ-2023 (Republic Day 2023) ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਅੱਜ ਸੂਬੇ ਭਰ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਗਜ਼ਟਿਡ ਅਫਸਰਾਂ ਨੂੰ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਸੂਬੇ ਦੇ ਅਹਿਮ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਤੋਂ ਸੀਨੀਅਰ ਅਧਿਕਾਰੀ ਤਾਇਨਾਤ ਕਰਨ ਦੇ ਨਾਲ ਨਾਲ ਸੰਵੇਦਨਸ਼ੀਲ ਥਾਵਾਂ 'ਤੇ ਵਾਧੂ ਬਲ ਵੀ ਤਾਇਨਾਤ ਕੀਤੇ ਗਏ ਹਨ।

Red alert

ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਜਲੰਧਰ ਵਿਖੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਖ਼ੁਦ ਉਥੇ ਮੌਜੂਦ ਹਨ, ਨੇ ਦੱਸਿਆ ਕਿ ਡੀਜੀਪੀ ਪੰਜਾਬ ਵੱਲੋਂ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਵਿਆਪਕ ਚੈਕਿੰਗ ਦੇ ਵੀ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕ 112 ਜਾਂ 181 ਹੈਲਪਲਾਈਨ ਨੰਬਰਾਂ ‘ਤੇ ਪੁਲਿਸ ਨੂੰ ਸੂਚਿਤ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀਰਵਾਰ ਨੂੰ ਜਲੰਧਰ ਵਿਖੇ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ।

The post Republic Day: ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਪੰਜਾਬ ‘ਚ ਰੈੱਡ ਅਲਰਟ ਜਾਰੀ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • punjab
  • punjab-dgp
  • punjab-dgp-gaurav-yadav
  • punjab-police
  • red-alert
  • republic-day
  • the-unmute-breaking
  • the-unmute-breaking-news
  • the-unmute-punjabi-news

ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਵਾਸਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜੀ ਸੂਚੀ

Wednesday 25 January 2023 02:37 PM UTC+00 | Tags: breaking-news deputy-commissioners harjot-singh-bains news punjab-deputy-commissioners punjab-teacher the-unmute-breaking-news

ਚੰਡੀਗੜ੍ਹ, 25 ਜਨਵਰੀ 2023: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਵੱਲੋਂ ਨਿਵੇਕਲੀ ਪਿਰਤ ਕਾਇਮ ਕਰਦਿਆਂ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਸੂਬੇ ਦੇ 50 ਤੋਂ ਵੀ ਜ਼ਿਆਦਾ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਭਲਕੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹਾਂ ਤੇ ਸਨਮਾਨਿਤ ਕਰਨ ਵਾਸਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੂਚੀ ਭੇਜ ਕੇ ਉਹਨਾਂ ਨੂੰ ਸਨਮਾਨ ਦੇਣ ਲਈ ਕਿਹਾ ਹੈ।

ਸ. ਬੈਂਸ ਨੇ ਕਿਹਾ ਕਿ ਅਧਿਆਪਕ ਕੌਮ ਦਾ ਨਿਰਮਾਤਾ ਹੈ ਅਤੇ ਇਸ ਵਰਗ ਦਾ ਸਨਮਾਨ ਕਰਨਾ ਸਰਕਾਰ ਅਤੇ ਸਮਾਜ ਦਾ ਮੁੱਢਲਾ ਫ਼ਰਜ਼ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚੋਂ ਵਿਲੱਖਣ ਕੰਮ ਕਰਕੇ ਮਹਿਕਮੇ ਦਾ ਨਾਂਅ ਰੌਸ਼ਨ ਕਰਨ ਅਧਿਆਪਕਾਂ ਬਾਰੇ ਜਦੋਂ ਉਹਨਾਂ ਨੂੰ ਪਤਾ ਲੱਗਿਆ ਤਾਂ ਉਹਨਾਂ ਤੁਰੰਤ ਡਿਪਟੀ ਕਮਿਸ਼ਨਰਾਂ ਨੂੰ ਸਨਮਾਨਿਤ ਕਰਨ ਬਾਰੇ ਕਿਹਾ।

ਸ. ਬੈਂਸ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਭਵਿੱਖ ਵਿੱਚ ਆਜ਼ਾਦੀ ਅਤੇ ਗਣਤੰਤਰ ਦਿਹਾੜਿਆਂ ਤੇ ਸਨਮਾਨਿਤ ਕਰਨ ਦੀ ਪ੍ਰਥਾ ਕਾਇਮ ਰਹੇਗੀ ਅਤੇ ਇਹ ਲਿਸਟਾਂ ਉਹ ਖੁਦ ਤਿਆਰ ਕਰਕੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜਿਆ ਕਰਨਗੇ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਫੀਲਡ ਵਿਜਿਟ ਦੌਰਾਨ ਅਧਿਆਪਕਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇ ਅਤੇ ਕਿਸੇ ਦੇ ਵੀ ਸਨਮਾਨ ਨੂੰ ਠੇਸ ਨਾਂ ਪਹੁੰਚਾਈ ਜਾਵੇ।ਸ. ਬੈਂਸ ਨੇ ਕਿਹਾ ਕਿ ਮਜ਼ਬੂਤ ਸਮਾਜ ਦੀ ਸਿਰਜਨਾ ਵਿੱਚ ਸਭ ਤੋਂ ਵੱਡਾ ਰੋਲ ਅਧਿਆਪਕ ਦਾ ਹੀ ਹੈ ਅਤੇ ਇਸ ਵਰਗ ਦੇ ਸਨਮਾਨ ਦੀ ਬਹਾਲੀ ਵਾਸਤੇ ਉਹ ਹਰ ਸੰਭਵ ਕੋਸ਼ਿਸ਼ ਕਰਨਗੇ।

The post ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਵਾਸਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜੀ ਸੂਚੀ appeared first on TheUnmute.com - Punjabi News.

Tags:
  • breaking-news
  • deputy-commissioners
  • harjot-singh-bains
  • news
  • punjab-deputy-commissioners
  • punjab-teacher
  • the-unmute-breaking-news
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form