TheUnmute.com – Punjabi News: Digest for January 27, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖ ਇਤਿਹਾਸ 'ਚ ਪਾਏ ਵਡਮੁੱਲੇ ਯੋਗਦਾਨ ਲਈ ਡਾ. ਰਤਨ ਸਿੰਘ ਜੱਗੀ ਨੂੰ ਮਿਲਿਆ ਪਦਮ ਸ੍ਰੀ

Thursday 26 January 2023 05:38 AM UTC+00 | Tags: dr-ratan-singh-jaggi news punjabi-language punjabi-university-patiala punjab-litre the-unmute-breaking-news the-unmute-latest-update the-unmute-punjabi-news the-unmute-update

ਚੰਡੀਗੜ੍ਹ 26 ਜਨਵਰੀ 2023: ਪੰਜਾਬੀ ਦੇ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ (Dr. Ratan Singh Jaggi) ਨੂੰ ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖ ਇਤਿਹਾਸ ‘ਚ ਪਾਏ ਵਡਮੁੱਲੇ ਯੋਗਦਾਨ ਲਈ ਭਾਰਤ ਸਰਕਾਰ ਨੇ ਵਿਸ਼ੇਸ਼ ਤੌਰ ‘ਤੇ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ । ਉਨ੍ਹਾਂ ਦੇ ਨਾਲ ਡਾ. ਜੱਗੀ ਦੀ ਸੁਪਤਨੀ ਡਾ. ਗੁਰਸ਼ਰਨ ਕੌਰ ਜੱਗੀ ਤੇ ਸਪੁੱਤਰ ਅਤੇ ਆਈ ਏ ਐੱਸ ਸ. ਮਲਵਿੰਦਰ ਸਿੰਘ ਜੱਗੀ ਹਨ।

ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਸਾਹਿਤ ਦੀ ਪ੍ਰਫੁਲਤਾ ਲਈ ਕੰਮ ਕਰਨ ਵਾਲੇ ਡਾ. ਰਤਨ ਸਿੰਘ ਜੱਗੀ ਨੂੰ ਅੱਜ ਵੱਡੇ ਪੁਰਸਕਾਰ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ। ਡਾ. ਜੱਗੀ ਨੇ ਆਪਣੇ ਜੀਵਨ ਦੇ ਲੰਮੇ ਤਜਰਬੇ ਨਾਲ ਸਮਾਜ ਦੀ ਝੋਲੀ 129 ਕਿਤਾਬਾਂ ਦਾ ਬਹੁਮੁੱਲਾ ਖ਼ਜ਼ਾਨਾ ਪਾਇਆ ਹੈ, ਜਿਸ ਵਿੱਚ ਪ੍ਰਾਚੀਨ ਤੋਂ ਲੈਕੇ ਆਧੁਨਿਕ ਸਮੇਂ ਦੀ ਭਗਤੀ ਲਹਿਰ ਅਤੇ ਪੰਜਾਬੀ ਸਾਹਿਤ ਦੀ ਰਚਨਾਵਾਂ ਸ਼ਾਮਲ ਹਨ। ਡਾ. ਜੱਗੀ ਨੇ ਕਿਸੇ ਇੱਕ ਭਾਸ਼ਾ ਤੱਕ ਸੀਮਤ ਨਾ ਹੋਕੇ ਸਗੋਂ ਅੰਗਰੇਜ਼ੀ, ਹਿੰਦੀ, ਪੰਜਾਬੀ, ਉਰਦੂ, ਫ਼ਾਰਸੀ ਅਤੇ ਸੰਸਕ੍ਰਿਤ ਭਾਸ਼ਾਵਾਂ ‘ਚ ਵੀ ਵਡਮੁੱਲਾ ਕੰਮ ਕੀਤਾ ਹੈ, ਜੋ ਕਿ ਚੋਣਵੇਂ ਵਿਦਵਾਨਾਂ ਦੇ ਹਿੱਸੇ ‘ਚ ਹੀ ਆਇਆ ਹੈ।

Dr. Ratan Singh Jaggi

ਡਾ. ਜੱਗੀ ਨੇ 24 ਸਾਲ ਤੋਂ ਵਧੇਰੇ ਸਮੇਂ ਤੱਕ ਪੰਜਾਬੀ ਯੂਨੀਵਰਸਿਟੀ ‘ਚ ਸੇਵਾਵਾਂ ਨਿਭਾਈਆਂ ਹਨ, ਇਸ ਸਨਮਾਨ ਨੇ ਜਿਥੇ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਅਤੇ ਹੋਰ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਆ ਹੈ। ਉਥੇ ਹੀ ਪਟਿਆਲਵੀਆਂ ਦਾ ਸਿਰ ਵੀ ਮਾਣ ਨਾਲ ਉਚਾ ਹੋਇਆ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਉਹ ਭਵਿੱਖ ‘ਚ ਵੀ ਪੰਜਾਬੀ ਭਾਸ਼ਾ ਦੀ ਪ੍ਰਫੁਲਤਾ ਲਈ ਕੰਮ ਕਰਦੇ ਰਹਿਣਗੇ।

Dr. Ratan Singh Jaggi

ਜ਼ਿਕਰਯੋਗ ਹੈ ਕਿ ਡਾ. ਜੱਗੀ ਨੂੰ 1989 ‘ਚ ‘ਤੁਲਸੀ ਰਮਾਇਣ’ ਦੇ ਪੰਜਾਬੀ ਭਾਸ਼ਾ ‘ਚ ਅਨੁਵਾਦ ਲਈ ਸਾਹਿਤ ਅਕੈਡਮੀ, ਨਵੀਂ ਦਿੱਲੀ, ਇਸੇ ਤਰ੍ਹਾਂ 1996 ‘ਚ ਪੰਜਾਬ ਸਰਕਾਰ ਵੱਲੋਂ ਸਰਵੋਤਮ ਸਨਮਾਨ ਪੰਜਾਬੀ ਸਾਹਿਤ ਸ਼੍ਰੋਮਣੀ ਅਵਾਰਡ (ਪੰਜਾਬੀ ਸਾਹਿਤ ਰਤਨ ਅਵਾਰਡ), 1996 ‘ਚ ਯੂ.ਪੀ. ਸਰਕਾਰ ਦੇ ਹਿੰਦੀ ਸੰਮੇਲਣ ਵੱਲੋਂ ਸੌਹਰਦ ਪੁਰਸਕਾਰ, ਪੰਜਾਬੀ ਅਕੈਡਮੀ ਦਿਲੀ ਸਰਕਾਰ ਵੱਲੋਂ 2010 ‘ਚ ਪਰਮ ਸਾਹਿਤ ਸਤਕਾਰ ਸਨਮਾਨ ਵੀ ਪ੍ਰਾਪਤ ਹੋਇਆ ਸੀ।

The post ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖ ਇਤਿਹਾਸ ‘ਚ ਪਾਏ ਵਡਮੁੱਲੇ ਯੋਗਦਾਨ ਲਈ ਡਾ. ਰਤਨ ਸਿੰਘ ਜੱਗੀ ਨੂੰ ਮਿਲਿਆ ਪਦਮ ਸ੍ਰੀ appeared first on TheUnmute.com - Punjabi News.

Tags:
  • dr-ratan-singh-jaggi
  • news
  • punjabi-language
  • punjabi-university-patiala
  • punjab-litre
  • the-unmute-breaking-news
  • the-unmute-latest-update
  • the-unmute-punjabi-news
  • the-unmute-update

ਗਣਤੰਤਰ ਦਿਵਸ 'ਤੇ CM ਮਾਨ ਵਲੋਂ ਬਠਿੰਡਾ ਵਾਸੀਆਂ ਨੂੰ ਤੋਹਫਾ, ਡਿਜੀਟਲ ਬੱਸ ਸਟੈਂਡ ਬਣਾਉਣ ਦਾ ਕੀਤਾ ਐਲਾਨ

Thursday 26 January 2023 05:50 AM UTC+00 | Tags: 74th-republic-day bathinda breaking-news chief-minister-bhagwant-mann digital-bus-stand news punjab-police republic-day shaheed-bhagat-singh-stadium tricolor

ਚੰਡੀਗੜ੍ਹ 26 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 74ਵੇਂ ਗਣਤੰਤਰ ਦਿਵਸ (Republic Day) ਮੌਕੇ ਬਠਿੰਡਾ (Bathinda) ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ 26 ਜਨਵਰੀ ਨੂੰ ਬਠਿੰਡਾ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ। ਮੁੱਖ ਮੰਤਰੀ ਮਾਨ ਨੇ ਇੱਥੇ ਪਹਿਲਾ ਡਿਜੀਟਲ ਬੱਸ ਸਟੈਂਡ ਬਣਾਉਣ ਦਾ ਐਲਾਨ ਕੀਤਾ ਹੈ । ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਕਰੋੜਾਂ ਦੀ ਲਾਗਤ ਨਾਲ ਅਰਬਨ ਸਟੇਟ ਬਣਾਇਆ ਜਾਵੇਗਾ।

ਦੱਸ ਦਈਏ ਕਿ ਮੁੱਖ ਮੰਤਰੀ ਮਾਨ ਦੇ ਇਸ ਅਸਥਾਨ ‘ਤੇ ਤਿਰੰਗਾ ਲਹਿਰਾਉਣ ਸਮੇਂ ਸੁਰੱਖਿਆ ਦੇ ਇੰਤਜ਼ਾਮ ਅਜਿਹੇ ਕੀਤੇ ਗਏ ਸਨ ਕਿ ਸਮਾਗਮ ਤੋਂ ਪਹਿਲਾਂ ਪੂਰੀ ਜਾਂਚ ਤੋਂ ਬਾਅਦ ਹੀ ਐਂਟਰੀ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਦੇ ਨਾਲ ਹੀ ਸਟੇਡੀਅਮ ਦੇ ਆਲੇ-ਦੁਆਲੇ ਪੁਲਿਸ ਦਾ ਸਖ਼ਤ ਪਹਿਰਾ ਲਾਇਆ ਗਿਆ ਸੀ।

The post ਗਣਤੰਤਰ ਦਿਵਸ ‘ਤੇ CM ਮਾਨ ਵਲੋਂ ਬਠਿੰਡਾ ਵਾਸੀਆਂ ਨੂੰ ਤੋਹਫਾ, ਡਿਜੀਟਲ ਬੱਸ ਸਟੈਂਡ ਬਣਾਉਣ ਦਾ ਕੀਤਾ ਐਲਾਨ appeared first on TheUnmute.com - Punjabi News.

Tags:
  • 74th-republic-day
  • bathinda
  • breaking-news
  • chief-minister-bhagwant-mann
  • digital-bus-stand
  • news
  • punjab-police
  • republic-day
  • shaheed-bhagat-singh-stadium
  • tricolor

106 ਪਦਮ ਪੁਰਸਕਾਰਾਂ ਦਾ ਐਲਾਨ: ਮੁਲਾਇਮ ਸਿੰਘ ਯਾਦਵ, ਸੰਗੀਤਕਾਰ ਜ਼ਾਕਿਰ ਹੁਸੈਨ ਨੂੰ ਪਦਮ ਵਿਭੂਸ਼ਣ, ਦੇਖੋ ਪੂਰੀ ਸੂਚੀ

Thursday 26 January 2023 06:08 AM UTC+00 | Tags: 106 106-padma-awards breaking-news government-of-india musician-zakir-hussain news padma-shri padma-vibhushan punjab the-unmute-breaking-news the-unmute-punjabi-news the-unmute-update

ਚੰਡੀਗੜ੍ਹ 26 ਜਨਵਰੀ 2023: 2023 ਲਈ ਰਾਸ਼ਟਰਪਤੀ ਨੇ 106 ਪਦਮ ਅਵਾਰਡਾਂ (106 Padma Awards) ਨੂੰ ਮਨਜ਼ੂਰੀ ਦਿੱਤੀ ਹੈ। ਇਸ ਸੂਚੀ ਵਿੱਚ 6 ਪਦਮ ਵਿਭੂਸ਼ਣ, 9 ਪਦਮ ਭੂਸ਼ਣ ਅਤੇ 91 ਪਦਮ ਸ਼੍ਰੀ ਸ਼ਾਮਲ ਹਨ। 19 ਪੁਰਸਕਾਰ ਜੇਤੂ ਬੀਬੀਆਂ ਸ਼ਾਮਲ ਹਨ। ਇਹ ਪੁਰਸਕਾਰ ਸੂਚੀ ਵਿੱਚ ਵਿਦੇਸ਼ੀ/ਐਨਆਰਆਈ/ਪੀਆਈਓ/ਓਸੀਆਈ ਦੀ ਸ਼੍ਰੇਣੀ ਵਿੱਚੋਂ 2 ਅਤੇ 7 ਵਿਅਕਤੀਆਂ ਨੂੰ ਮਰਨ ਉਪਰੰਤ ਦਿੱਤਾ ਜਾਵੇਗਾ। ਇਸਦੇ ਨਾਲ ਹੀ ਮਰਹੂਮ ਸਪਾ ਸਰਪ੍ਰਸਤ ਮੁਲਾਇਮ ਸਿੰਘ ਯਾਦਵ, ਸੰਗੀਤਕਾਰ ਜ਼ਾਕਿਰ ਹੁਸੈਨ, ਮਰਹੂਮ ਓਆਰਐਸ ਪਾਇਨੀਅਰ ਦਿਲੀਪ ਮਹਾਲਾਨਬਿਸ ਅਤੇ ਐਸਐਮ ਕ੍ਰਿਸ਼ਨਾ ਨੂੰ ਪਦਮ ਵਿਭੂਸ਼ਨ ਦਿੱਤਾ ਜਾਵੇਗਾ ।

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ, ਯੂਪੀਏ ਸਰਕਾਰ ਵਿੱਚ ਸਾਬਕਾ ਵਿਦੇਸ਼ ਮੰਤਰੀ ਐਸ ਐਮ ਕ੍ਰਿਸ਼ਨਾ ਅਤੇ ਤਬਲਾ ਵਾਦਕ ਜ਼ਾਕਿਰ ਹੁਸੈਨ ਸਮੇਤ ਛੇ ਹਸਤੀਆਂ ਨੂੰ ਦੇਸ਼ ਦੇ ਦੂਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਪਦਮ ਵਿਭੂਸ਼ਣ ਲਈ ਚੁਣਿਆ ਗਿਆ ਹੈ। ਡਾ. ਦਿਲੀਪ ਮਹਾਲਾਨਬਿਸ ਅਤੇ ਪ੍ਰਸਿੱਧ ਆਰਕੀਟੈਕਟ ਬਾਲਕ੍ਰਿਸ਼ਨ ਦੋਸ਼ੀ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਲਈ ਚੁਣਿਆ ਗਿਆ ਹੈ। ਅਮਰੀਕਾ ਸਥਿਤ ਗਣਿਤ ਵਿਗਿਆਨੀ ਸ਼੍ਰੀਨਿਵਾਸ ਵਰਧਨ ਨੂੰ ਵੀ ਪਦਮ ਵਿਭੂਸ਼ਣ ਸਨਮਾਨ ਲਈ ਚੁਣਿਆ ਗਿਆ ਹੈ। ਇਸ ਸਾਲ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਲਈ ਕਿਸੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਉੱਘੇ ਉਦਯੋਗਪਤੀ ਕੁਮਾਰ ਮੰਗਲਮ ਬਿਡਲਾ, ਨਾਵਲਕਾਰ ਐਸਐਲ ਭੈਰੱਪਾ ਅਤੇ ਲੇਖਿਕਾ ਸੁਧਾ ਮੂਰਤੀ ਸਮੇਤ ਨੌਂ ਜਣਿਆਂ ਨੂੰ ਪਦਮ ਭੂਸ਼ਣ ਲਈ ਚੁਣਿਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਪਦਮ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਾਰਤ ਲਈ ਉਨ੍ਹਾਂ ਦੇ ਅਮੀਰ ਅਤੇ ਵਿਭਿੰਨ ਯੋਗਦਾਨ ਅਤੇ ਵਿਕਾਸ ਮਾਰਗ ਨੂੰ ਵਧਾਉਣ ਲਈ ਉਨ੍ਹਾਂ ਦੇ ਯਤਨਾਂ ਨੂੰ ਸਵੀਕਾਰ ਕਰਦਾ ਹੈ।

ਰਾਕੇਸ਼ ਝੁਨਝੁਨਵਾਲਾ (ਮਰਨ ਉਪਰੰਤ), ਅਭਿਨੇਤਰੀ ਰਵੀਨਾ ਟੰਡਨ, ਮਨੀਪੁਰ ਭਾਜਪਾ ਪ੍ਰਧਾਨ ਟੀ ਚੌਬਾ ਸਿੰਘ ਪਦਮ ਸ਼੍ਰੀ ਸਨਮਾਨ ਲਈ ਚੁਣੇ ਗਏ 91 ਜਣਿਆਂ ਵਿੱਚ ਸ਼ਾਮਲ ਹਨ। ਪਦਮ ਪੁਰਸਕਾਰਾਂ ਲਈ ਐਲਾਨੇ ਗਏ ਨਾਵਾਂ ਵਿੱਚ ਮਹਾਰਾਸ਼ਟਰ ਤੋਂ 12, ਕਰਨਾਟਕ ਅਤੇ ਗੁਜਰਾਤ ਤੋਂ ਅੱਠ-ਅੱਠ ਨਾਮ ਸ਼ਾਮਲ ਹਨ।

ਇਹ ਸਨਮਾਨ ਰਸਮੀ ਸਮਾਗਮਾਂ ਵਿੱਚ ਦਿੱਤੇ ਜਾਂਦੇ ਹਨ, ਜੋ ਆਮ ਤੌਰ ‘ਤੇ ਹਰ ਸਾਲ ਮਾਰਚ ਜਾਂ ਅਪ੍ਰੈਲ ਵਿੱਚ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਕੀਤੇ ਜਾਂਦੇ ਹਨ। ਰਾਸ਼ਟਰਪਤੀ ਨੇ 2023 ਲਈ 106 ਪਦਮ ਪੁਰਸਕਾਰਾਂ (106 Padma Awards) ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ 19 ਬੀਬੀਆਂ ਹਨ। ਇਸ ਸਨਮਾਨ ਲਈ ਸੱਤ ਜਣਿਆਂ ਨੂੰ ਮਰਨ ਉਪਰੰਤ ਚੁਣਿਆ ਗਿਆ ਹੈ। ਪਦਮ ਪੁਰਸਕਾਰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਹਨ ਅਤੇ ਇਨ੍ਹਾਂ ਨੂੰ ਤਿੰਨ ਸ਼੍ਰੇਣੀਆਂ – ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਵਿੱਚ ਪ੍ਰਦਾਨ ਕੀਤਾ ਜਾਂਦਾ ਹੈ।

ਦੇਖੋ ਪੂਰੀ ਸੂਚੀ:-

 

 

106 Padma Awards

The post 106 ਪਦਮ ਪੁਰਸਕਾਰਾਂ ਦਾ ਐਲਾਨ: ਮੁਲਾਇਮ ਸਿੰਘ ਯਾਦਵ, ਸੰਗੀਤਕਾਰ ਜ਼ਾਕਿਰ ਹੁਸੈਨ ਨੂੰ ਪਦਮ ਵਿਭੂਸ਼ਣ, ਦੇਖੋ ਪੂਰੀ ਸੂਚੀ appeared first on TheUnmute.com - Punjabi News.

Tags:
  • 106
  • 106-padma-awards
  • breaking-news
  • government-of-india
  • musician-zakir-hussain
  • news
  • padma-shri
  • padma-vibhushan
  • punjab
  • the-unmute-breaking-news
  • the-unmute-punjabi-news
  • the-unmute-update

ਰਾਜਪਾਲ ਨੂੰ ਮੰਗ ਪੱਤਰ ਦੇਣ ਜਾ ਰਹੇ ਲਤੀਫ਼ਪੁਰਾ ਵਾਸੀਆਂ ਨੂੰ ਪੁਲਿਸ ਨੇ ਰੋਕਿਆ, ਕੀਤਾ ਰੋਸ਼ ਪ੍ਰਦਰਸ਼ਨ

Thursday 26 January 2023 06:25 AM UTC+00 | Tags: aam-aadmi-party breaking-news jalandhar latest-news latifpura news punjab-government punjab-governor-banwari-lal-parohit punjab-news the-unmute-breaking-news the-unmute-latest-news

ਚੰਡੀਗੜ੍ਹ 26 ਜਨਵਰੀ 2023: ਅੱਜ ਜਲੰਧਰ ਵਿੱਚ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਪਹਿਲਾਂ ਪਿਛਲੇ ਕਈ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਜਲੰਧਰ ਦੇ ਲਤੀਫ਼ਪੁਰਾ (Latifpura) ਵਾਸੀਆਂ ਵੱਲੋਂ ਅੱਜ ਮੋਤੀਪੁਰਾ ਤੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੱਕ ਅਰਥੀ ਫੂਕ ਮਾਰਚ ਕੱਢ ਕੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਾਣਾ ਸੀ। ਪਰ ਇਸ ਤੋਂ ਪਹਿਲਾਂ ਹੀ ਲਤੀਫ਼ਪੁਰਾ ਦੇ ਵਸਨੀਕ ਅਤੇ ਉਨ੍ਹਾਂ ਦੀ ਹਮਾਇਤ ਲਈ ਆਏ ਵੱਖ-ਵੱਖ ਜਥੇਬੰਦੀਆਂ ਨੂੰ ਪੁਲਿਸ ਨੇ ਲਤੀਫ਼ਪੁਰਾ ਨੇੜੇ ਨਜ਼ਰਬੰਦ ਕਰ ਦਿੱਤਾ।

ਪਰ ਧਰਨਾਕਾਰੀਆਂ ਨੇ ਆਪਣਾ ਰੋਸ਼ ਮਾਰਚ ਸ਼ੁਰੂ ਕਰ ਦਿੱਤਾ ਹੈ ਜਿਸ ਨੂੰ ਪੁਲਿਸ ਨੇ ਰੋਕ ਦਿੱਤਾ ਹੈ। ਇਸ ਮੌਕੇ ਥਾਣਾ ਲਤੀਫ਼ਪੁਰਾ ਦੇ ਵਸਨੀਕਾਂ ਅਤੇ ਪੁਲਿਸ ਵਿਚਾਲੇ ਹਲਕੀ ਝੜਪ ਵੀ ਹੋਈ। ਕਿਸਾਨ ਜੱਥੇਬੰਦੀ ਦੀ ਆਗੂ ਜੋ ਕਿ ਕਈ ਦਿਨਾਂ ਤੋਂ ਉਨ੍ਹਾਂ ਦੀ ਨੁਮਾਇੰਦਗੀ ਕਰ ਰਹੇ ਸਨ | ਉਨ੍ਹਾਂ ਨੂੰ ਅੰਦਰੂਨੀ ਸੱਟਾਂ ਲੱਗੀਆਂ ਹਨ, ਜਿਸ ਤੋਂ ਬਾਅਦ ਉਹ ਉੱਥੇ ਹੀ ਲੇਟ ਗਏ ਅਤੇ ਇਲਾਕਾ ਵਾਸੀਆਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਗਿਆ। ਪ੍ਰਦਰਸ਼ਨਕਾਰੀ ਇਸ ਗੱਲ ‘ਤੇ ਅੜੇ ਹੋਏ ਹਨ ਕਿ ਜੋ ਵੀ ਹੋਵੇ, ਉਹ ਰੋਸ਼ ਮਾਰਚ ਜ਼ਰੂਰ ਕੱਢਣਗੇ |

The post ਰਾਜਪਾਲ ਨੂੰ ਮੰਗ ਪੱਤਰ ਦੇਣ ਜਾ ਰਹੇ ਲਤੀਫ਼ਪੁਰਾ ਵਾਸੀਆਂ ਨੂੰ ਪੁਲਿਸ ਨੇ ਰੋਕਿਆ, ਕੀਤਾ ਰੋਸ਼ ਪ੍ਰਦਰਸ਼ਨ appeared first on TheUnmute.com - Punjabi News.

Tags:
  • aam-aadmi-party
  • breaking-news
  • jalandhar
  • latest-news
  • latifpura
  • news
  • punjab-government
  • punjab-governor-banwari-lal-parohit
  • punjab-news
  • the-unmute-breaking-news
  • the-unmute-latest-news

ਆਪਣੀਆਂ ਮੰਗ ਨੂੰ ਲੈ ਕੇ 30 ਅਤੇ 31 ਜਨਵਰੀ ਨੂੰ ਹੜਤਾਲ 'ਤੇ ਰਹਿਣਗੇ ਬੈਂਕ ਕਰਮਚਾਰੀ

Thursday 26 January 2023 06:41 AM UTC+00 | Tags: bank-employees bank-protest breaking-news latest-news ludhiana news protest-news strike the-unmute-breaking-news ufbu ufbu-naresh-gaur united-forum-of-bank-unions

ਚੰਡੀਗੜ੍ਹ 26 ਜਨਵਰੀ 2023: ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (UFBU) ਨੇ ਆਪਣੀਆਂ ਮੰਗਾਂ ਨੂੰ ਲੈ ਕੇ 2 ਦਿਨ ਦੀ ਦੇਸ਼ ਵਿਆਪੀ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਜਨਤਕ ਖੇਤਰ ਦੇ ਸਾਰੇ ਬੈਂਕਾਂ ਦੇ ਕਰਮਚਾਰੀ 30 ਅਤੇ 31 ਜਨਵਰੀ ਨੂੰ ਹੜਤਾਲ ‘ਤੇ ਰਹਿਣਗੇ। ਬਾਰੇ ਜਾਣਕਾਰੀ ਦਿੰਦਿਆਂ ਯੂ.ਐਫ.ਬੀ.ਯੂ. ਨਰੇਸ਼ ਗੌੜ, ਆਈ.ਬੀ.ਏ. ਦੇ ਕਨਵੀਨਰ ਨਵੰਬਰ 2020 ਵਿੱਚ ਯੂਨੀਅਨ ਦੇ ਬਾਕੀ ਰਹਿੰਦੇ ਮਸਲਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ 2 ਸਾਲ ਬੀਤ ਜਾਣ ਦੇ ਬਾਵਜੂਦ ਵੀ ਕੋਈ ਮਸਲਾ ਹੱਲ ਨਹੀਂ ਹੋਇਆ।

ਇਸ ਦੌਰਾਨ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ ਲੁਧਿਆਣਾ ਇਕਾਈ ਦੀ ਤਰਫੋਂ ਸਟੇਟ ਬੈਂਕ ਆਫ ਇੰਡੀਆ ਦੇ ਸਾਹਮਣੇ ਫੁਹਾਰਾ ਚੌਂਕ ਵਿੱਚ ਰੈਲੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਐਫਬੀਯੂ ਦੇ ਕਨਵੀਨਰ ਨਰੇਸ਼ ਗੌੜ, ਪੰਜਾਬ ਬੈਂਕ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਪਵਨ ਠਾਕੁਰ, ਏ.ਆਈ.ਬੀ.ਓ.ਸੀ. ਤੋਂ ਨਰਿੰਦਰ ਕੁਮਾਰ, ਕੁਲਵਿੰਦਰ ਲੋਹਟ, ਇਕਬਾਲ ਸਿੰਘ ਮੱਲ੍ਹੀ ਐਨ.ਸੀ.ਬੀ.ਈ., ਆਲ ਇੰਡੀਆ ਬੈਂਕ ਆਫੀਸਰਜ਼ ਐਸੋਸੀਏਸ਼ਨ ਦੇ ਗੁਰਮੀਤ ਸਿੰਘ ਅਤੇ ਕਾਮਰੇਡ ਚਿਰੰਜੀਵ ਜੋਸ਼ੀ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਇੰਡੀਅਨ ਬੈਂਕਰਜ਼ ਐਸੋਸੀਏਸ਼ਨ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ।

The post ਆਪਣੀਆਂ ਮੰਗ ਨੂੰ ਲੈ ਕੇ 30 ਅਤੇ 31 ਜਨਵਰੀ ਨੂੰ ਹੜਤਾਲ ‘ਤੇ ਰਹਿਣਗੇ ਬੈਂਕ ਕਰਮਚਾਰੀ appeared first on TheUnmute.com - Punjabi News.

Tags:
  • bank-employees
  • bank-protest
  • breaking-news
  • latest-news
  • ludhiana
  • news
  • protest-news
  • strike
  • the-unmute-breaking-news
  • ufbu
  • ufbu-naresh-gaur
  • united-forum-of-bank-unions

ਗਣਤੰਤਰ ਦਿਵਸ: BSF ਜਵਾਨਾਂ ਨੇ ਅਟਾਰੀ ਸਰਹੱਦ 'ਤੇ ਲਹਿਰਾਇਆ ਤਿਰੰਗਾ, ਸ਼ਹੀਦਾਂ ਦੀ ਸ਼ਹਾਦਤ ਨੂੰ ਕੀਤਾ ਯਾਦ

Thursday 26 January 2023 06:58 AM UTC+00 | Tags: 74th-republic-day amritsar breaking-news bsf news the-unmute-breaking-news the-unmute-punjabi-news

ਚੰਡੀਗੜ੍ਹ 26 ਜਨਵਰੀ 2023: ਪੰਜਾਬ ਦੇ ਅਟਾਰੀ ਸਰਹੱਦ (Attari border) ਵਿਖੇ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਸਵੇਰੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨ ਅਟਾਰੀ ਸਰਹੱਦ ‘ਤੇ ਬਣੀ ਗੈਲਰੀ ‘ਚ ਪਹੁੰਚੇ ਅਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਦੁਪਹਿਰ ਬਾਅਦ ਪਾਕਿਸਤਾਨ ਰੇਂਜਰਾਂ ਵੱਲੋਂ ਬੀਐਸਐਫ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ ਜਾਣਗੀਆਂ। ਜਿਸ ਵਿੱਚ ਦੋਵੇਂ ਦੇਸ਼ ਇੱਕ ਦੂਜੇ ਨੂੰ ਮਠਿਆਈਆਂ ਭੇਟ ਕਰਕੇ ਭਾਈਚਾਰੇ ਦਾ ਸੁਨੇਹਾ ਦੇਣਗੇ।

ਬੀਐਸਐਫ ਦੇ ਜਵਾਨ ਅਤੇ ਅਧਿਕਾਰੀ ਸਵੇਰੇ ਅਟਾਰੀ ਸਰਹੱਦ (Attari border) 'ਤੇ ਪਹੁੰਚ ਗਏ। 74ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਗੂੰਜਿਆ । ਜਿਸ ਤੋਂ ਬਾਅਦ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ। ਬੀਐਸਐਫ ਅਧਿਕਾਰੀਆਂ ਨੇ ਸਰਹੱਦ ਤੋਂ ਇਸ ਤਿਉਹਾਰ ‘ਤੇ ਦੇਸ਼ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਡੇ ਲਈ ਸਿਰਫ਼ ਇੱਕ ਤਿਉਹਾਰ ਨਹੀਂ ਹੈ, ਇਹ ਸਵੈ-ਮਾਣ ਹੈ।

Image

ਉਨ੍ਹਾਂ ਕਿਹਾ ਕਿ ਦੇਸ਼ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਸਾਨੂੰ 15 ਅਗਸਤ 1947 ਨੂੰ ਆਜ਼ਾਦੀ ਮਿਲੀ ਅਤੇ 26 ਜਨਵਰੀ ਨੂੰ ਦੇਸ਼ ਨੂੰ ਸੰਵਿਧਾਨ ਮਿਲਿਆ। ਜਿਸ ਤੋਂ ਬਾਅਦ ਭਾਰਤ ਇੱਕ ਪੂਰਨ ਗਣਰਾਜ ਬਣ ਗਿਆ। ਸਾਡੇ ਸ਼ਹੀਦਾਂ ਦੀ ਸ਼ਹਾਦਤ ਤੋਂ ਬਾਅਦ ਹੀ ਭਾਰਤ ਨੂੰ ਪੂਰਨ ਸਵਰਾਜ ਮਿਲਿਆ ਹੈ। ਉਨ੍ਹਾਂ ਦੀ ਬਦੌਲਤ ਹੀ ਅੱਜ ਪੂਰਾ ਦੇਸ਼ ਆਜ਼ਾਦ ਰਹਿ ਰਿਹਾ ਹੈ। ਅਸੀਂ ਇੱਕ ਗਣਤੰਤਰ ਦੇਸ਼ ਦੇ ਨਾਗਰਿਕ ਹਾਂ, ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਅੱਗੇ ਆ ਕੇ ਦੇਸ਼ ਲਈ ਜੋ ਵੀ ਕਰ ਸਕਦੇ ਹਾਂ, ਕਰੀਏ।

ਭਾਰਤ-ਪਾਕਿਸਤਾਨ ਸਰਹੱਦ ‘ਤੇ ਲੱਗੇ ਗੇਟ ਅੱਜ ਦੁਪਹਿਰ ਬਾਅਦ ਅਟਾਰੀ ਸਰਹੱਦ ‘ਤੇ ਖੋਲ੍ਹੇ ਜਾਣੇ ਹਨ। ਜਿਸ ਤੋਂ ਬਾਅਦ ਬੀਐਸਐਫ ਅਤੇ ਪਾਕਿ ਰੇਂਜਰਾਂ ਦੇ ਜਵਾਨ ਸਰਹੱਦ ‘ਤੇ ਇਕੱਠੇ ਹੋਣਗੇ। ਇਸ ਮੌਕੇ ਪਾਕਿਸਤਾਨ ਰੇਂਜਰਾਂ ਦੀ ਤਰਫੋਂ ਬੀ.ਐਸ.ਐਫ ਦੇ ਜਵਾਨਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ।

ਅੰਮ੍ਰਿਤਸਰ ਦੇ ਗਾਂਧੀ ਗਰਾਊਂਡ ਵਿੱਚ ਜ਼ਿਲ੍ਹਾ ਪੱਧਰੀ 74ਵਾਂ ਗਣਤੰਤਰ ਦਿਵਸ ਵੀ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਇੱਥੇ ਮੁੱਖ ਮਹਿਮਾਨ ਵਜੋਂ ਪੁੱਜੇ ਹਨ। ਉਨ੍ਹਾਂ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਸਲਾਮੀ ਦਿੱਤੀ ਅਤੇ ਅੰਮ੍ਰਿਤਸਰ ਦੇ ਗਾਂਧੀ ਮੈਦਾਨ ਵਿੱਚ ਤਿਰੰਗਾ ਲਹਿਰਾ ਕੇ ਸ਼ਹੀਦਾਂ ਨੂੰ ਸਲਾਮੀ ਦਿੱਤੀ।

The post ਗਣਤੰਤਰ ਦਿਵਸ: BSF ਜਵਾਨਾਂ ਨੇ ਅਟਾਰੀ ਸਰਹੱਦ ‘ਤੇ ਲਹਿਰਾਇਆ ਤਿਰੰਗਾ, ਸ਼ਹੀਦਾਂ ਦੀ ਸ਼ਹਾਦਤ ਨੂੰ ਕੀਤਾ ਯਾਦ appeared first on TheUnmute.com - Punjabi News.

Tags:
  • 74th-republic-day
  • amritsar
  • breaking-news
  • bsf
  • news
  • the-unmute-breaking-news
  • the-unmute-punjabi-news

14 ਸਾਲਾ ਅਮਨਦੀਪ ਕੌਰ ਨੂੰ "ਵੀਰਬਾਲ ਐਵਾਰਡ" ਨਾਲ ਕੀਤਾ ਸਨਮਾਨਿਤ, 4 ਬੱਚਿਆਂ ਦੀ ਬਚਾਈ ਸੀ ਜਾਨ

Thursday 26 January 2023 07:12 AM UTC+00 | Tags: 14 breaking-news indian-child-development-council latest-news news punjab punjab-news sangrur veerbal-award

ਚੰਡੀਗੜ੍ਹ 26 ਜਨਵਰੀ 2023: ਦੋ ਸਾਲਾਂ ਬਾਅਦ, ਕੋਰੋਨਾ ਸੰਕਰਮਣ ਕਾਰਨ ਭਾਰਤੀ ਬਾਲ ਵਿਕਾਸ ਕੌਂਸਲ ਵੱਲੋਂ ਨੌਜਵਾਨਾਂ ਨੂੰ “ਵੀਰਬਾਲ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ।ਜਿਸ ਵਿੱਚ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੀ ਰਹਿਣ ਵਾਲੀ 14 ਸਾਲ ਦੀ ਅਮਨਦੀਪ ਕੌਰ ( Amandeep Kaur) ਦਾ ਨਾਮ ਵੀ ਸ਼ਾਮਲ ਹੈ। ਅਮਨਦੀਪ ਕੌਰ ਨੇ ਇੱਕ ਸਕੂਲ ਵੈਨ ਦੁਰਘਟਨਾ ਵਿੱਚ ਆਪਣੇ ਨਾਲ ਚਾਰ ਬੱਚਿਆਂ ਦੀ ਜਾਨ ਬਚਾਈ ਸੀ |

ਇਹ ਹਾਦਸਾ 15 ਫਰਵਰੀ, 2020 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ-ਸਿਦਸਮਾਚਾਰ ਰੋਡ ‘ਤੇ 12 ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਵਿੱਚ ਵਾਪਰਿਆ ਸੀ। ਇਸ ਪੂਰੇ ਹਾਦਸੇ ‘ਚ ਅੱਠ ਵਿਦਿਆਰਥੀ ਵਾਲ-ਵਾਲ ਬਚ ਗਏ, ਜਦਕਿ ਚਾਰ ਦੀ ਮੌਤ ਹੋ ਗਈ ਸੀ । ਅੱਠਾਂ ਵਿੱਚੋਂ 1 ਅਮਨਦੀਪ ਕੌਰ ਖੁਦ ਸੀ ਅਤੇ 4 ਨੂੰ ਉਸ ਨੇ ਬਚਾ ਲਿਆ ਸੀ। 2020 ‘ਚ ਤਤਕਾਲੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵਿਟਰ ‘ਤੇ ਟਵੀਟ ਕਰਕੇ ਅਮਨਦੀਪ ਦੀ ਤਾਰੀਫ ਕੀਤੀ ਸੀ ਅਤੇ ਅਮਨਦੀਪ ਦੀ ਬਹਾਦਰੀ ਨੂੰ ਸਲਾਮ ਕੀਤਾ ਸੀ।

ਅਮਨਦੀਪ ਕੌਰ (Amandeep Kaur) ਨੇ ਦੱਸਿਆ ਕਿ ਘਟਨਾ ਵਾਲੇ ਦਿਨ ਜਿਉਂ ਹੀ ਵੈਨ ਚੱਲਣ ਲੱਗੀ ਤਾਂ ਮੈਂ ਸਰ (ਅਧਿਆਪਕ-ਕਮ-ਡਰਾਈਵਰ ਦਲਬੀਰ ਸਿੰਘ) ਨੂੰ ਦੱਸਿਆ ਕਿ ਵੈਨ ਵਿੱਚੋਂ ਕੋਈ ਬਦਬੂ ਆ ਰਹੀ ਹੈ, ਪਰ ਸਰ ਨੇ ਗੱਡੀ ਚਲਾਉਣੀ ਸ਼ੁਰੂ ਕਰ ਦਿੱਤੀ। ਮੈਂ ਸਰ ਨੂੰ ਫਿਰ ਕਿਹਾ ਕਿ ਬਦਬੂ ਵਧ ਰਹੀ ਹੈ, ਪਰ ਉਹ ਚਾਰੇ ਪਾਸੇ ਦੇਖਦਾ ਰਿਹਾ ਅਤੇ ਗੱਡੀ ਚਲਾ ਰਿਹਾ ਸੀ। ਅੱਗ ਜਦੋਂ ਬਾਅਦ ਵਿਚ ਦਿਖਾਈ ਦਿੱਤੀ ਤਾਂ ਸਥਿਤੀ ਕਾਬੂ ਤੋਂ ਬਾਹਰ ਸੀ। ਅਮਨਦੀਪ ਪਹਿਲਾਂ ਵੈਨ ਦੇ ਸ਼ੀਸ਼ੇ ਤੋੜ ਕੇ ਬਾਹਰ ਨਿਕਲੀ ਅਤੇ ਖੁਦ ਨੂੰ ਸੁਰੱਖਿਅਤ ਕੀਤਾ | ਅਜਿਹੇ ‘ਚ ਆਸ-ਪਾਸ ਦੇ ਲੋਕ ਵੀ ਮਦਦ ਲਈ ਪਹੁੰਚ ਗਏ ਸਨ । ਅਮਨਦੀਪ ਨੇ ਸੜ ਰਹੀ ਸਕੂਲ ਵੈਨ ਵਿੱਚੋਂ ਚਾਰ ਬੱਚਿਆਂ ਨੂੰ ਬਾਹਰ ਕੱਢਣ ਵਿੱਚ ਮਦਦ ਕੀਤੀ।

The post 14 ਸਾਲਾ ਅਮਨਦੀਪ ਕੌਰ ਨੂੰ “ਵੀਰਬਾਲ ਐਵਾਰਡ” ਨਾਲ ਕੀਤਾ ਸਨਮਾਨਿਤ, 4 ਬੱਚਿਆਂ ਦੀ ਬਚਾਈ ਸੀ ਜਾਨ appeared first on TheUnmute.com - Punjabi News.

Tags:
  • 14
  • breaking-news
  • indian-child-development-council
  • latest-news
  • news
  • punjab
  • punjab-news
  • sangrur
  • veerbal-award

74th Republic Day :ਅਸਮਾਨ 'ਚ ਗਰਜਿਆ ਰਾਫੇਲ, ਪਹਿਲੀ ਵਾਰ ਗਣਤੰਤਰ ਦਿਵਸ ਪਰੇਡ 'ਚ ਸ਼ਾਮਲ ਹੋਏ ਅਗਨੀਵੀਰ

Thursday 26 January 2023 07:33 AM UTC+00 | Tags: 74th-republic-day breaking-news delhi india indigenous-weapons latest-news national-war-memorial news parade prime-minister-modi rafale the-unmute-breaking-news the-unmute-punjabi-news

ਚੰਡੀਗੜ੍ਹ 26 ਜਨਵਰੀ 2023: ਪੂਰਾ ਦੇਸ਼ ਅੱਜ 74ਵਾਂ ਗਣਤੰਤਰ ਦਿਵਸ (74th Republic Day) ਮਨਾ ਰਿਹਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਤਿਰੰਗਾ ਲਹਿਰਾਇਆ। ਇਸ ਉਪਰੰਤ ਕਰਤੱਵਿਆ ਪਥ ‘ਤੇ ਸ਼ਾਨਦਾਰ ਪਰੇਡ ਦਾ ਆਯੋਜਨ ਕੀਤਾ ਗਿਆ। ਇਸ ਸਾਲ ਮਿਸਰ ਦੇ ਰਾਸ਼ਟਰਪਤੀ ਅਬਲੇਦ ਫਤਾਹ ਅਲ-ਸੀਸੀ ਨੇ ਗਣਤੰਤਰ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 74ਵੇਂ ਗਣਤੰਤਰ ਦਿਵਸ ਦੀ ਪਰੇਡ ਮੌਕੇ ਭਾਰਤੀ ਹਵਾਈ ਸੈਨਾ ਦੇ 45 ਜਹਾਜ਼ਾਂ, ਭਾਰਤੀ ਜਲ ਸੈਨਾ ਦੇ ਇੱਕ ਅਤੇ ਭਾਰਤੀ ਸੈਨਾ ਦੇ ਚਾਰ ਹੈਲੀਕਾਪਟਰਾਂ ਨੇ ਅਸਮਾਨ ਵਿੱਚ ਸ਼ਾਨਦਾਰ ਕਰਤੱਵ ਦਿਖਾਏ । ਇਸ ਦੌਰਾਨ ਦੁਨੀਆ ਨੇ ਰਾਫੇਲ ਜਹਾਜ਼ਾਂ ਦੀ ਤਾਕਤ ਵੀ ਵੇਖੀ।

rafale

ਅਗਨੀਵੀਰ ਨੇ ਪਹਿਲੀ ਵਾਰ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲਿਆ। ਲੈਫਟੀਨੈਂਟ ਕਮਾਂਡਰ ਦਿਸ਼ਾ ਅਮ੍ਰਿਤ ਦੀ ਅਗਵਾਈ ਵਿੱਚ 144 ਜਵਾਨ ਦੀ ਟੁਕੜੀ ਦੀ ਇੱਕ ਜਲ ਸੈਨਾ ਨੇ ਕਰਤੱਵਿਆ ਪਥ ‘ਤੇ ਮਾਰਚ ਕੀਤਾ। ਇਸ ਦੌਰਾਨ ਜਵਾਨਾਂ ਵਿੱਚ 3 ਬੀਬੀਆਂ ਅਤੇ 6 ਪੁਰਸ਼ ਅਗਨੀਵੀਰ ਸ਼ਾਮਲ ਸਨ।

army

ਗਣਤੰਤਰ ਦਿਵਸ ਪਰੇਡ ਵਿੱਚ ਬੀਐਸਐਫ ਦੇ ਸ਼ਾਹੀ ਊਠਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਭਾਰਤ ਕੋਲ ਦੁਨੀਆ ਦਾ ਇੱਕੋ ਇੱਕ ਊਠ ਦਲ ਹੈ। ਇਸਦੇ ਨਾਲ ਹੀ ਡੇਰੇਡੈਵਿਲਜ਼ ਨੇ ਕਰਤੱਵਿਆ ਪਥ ‘ਤੇ ਆਪਣੇ ਪ੍ਰਦਰਸ਼ਨ ਨਾਲ ਸਭ ਨੂੰ ਮੋਹਿਤ ਕੀਤਾ। ਬਾਈਕ ‘ਤੇ ਡੇਅਰਡੇਵਿਲਜ਼ ਨੇ ਕਮਾਲ ਦੇ ਕਰਤੱਵ ਦਿਖਾਏ। ਇਸ ਦੌਰਾਨ ਉਹ ਬਾਈਕ ‘ਤੇ ਯੋਗਾ ਕਰਦੇ ਨਜ਼ਰ ਆਏ।

ਗਣਤੰਤਰ ਦਿਵਸ ਦੇ ਮੌਕੇ ‘ਤੇ ਰੱਖਿਆ ਮੰਤਰਾਲੇ ਅਤੇ ਸੱਭਿਆਚਾਰਕ ਮੰਤਰਾਲੇ ਵੱਲੋਂ ਸੱਭਿਆਚਾਰਕ ਪੇਸ਼ਕਾਰੀ ਦਿੱਤੀ ਗਈ | ਇਹ ਪੇਸ਼ਕਾਰੀ ਨਾਰੀ ਸ਼ਕਤੀ ‘ਤੇ ਕੇਂਦਰਿਤ ਸੀ। ਗਣਤੰਤਰ ਦਿਵਸ ਪਰੇਡ ਵਿੱਚ ਤ੍ਰਿਪੁਰਾ ਦੀ ਝਾਂਕੀ ‘ਔਰਤਾਂ ਦੀ ਸਰਗਰਮ ਭਾਗੀਦਾਰੀ ਨਾਲ ਸੈਰ-ਸਪਾਟਾ ਅਤੇ ਜੈਵਿਕ ਖੇਤੀ’ ‘ਤੇ ਆਧਾਰਿਤ ਸੀ। ਝਾਕੀ ਵਿੱਚ ਮਹਾਮੁਨੀ ਬੁੱਧ ਮੰਦਰ ਵੀ ਦਿਖਾਇਆ ਗਿਆ।

ਗਣਤੰਤਰ ਦਿਵਸ ‘ਤੇ ਗੁਜਰਾਤ ਦੀ ਝਾਂਕੀ ‘ਕਲੀਨ-ਗਰੀਨ ਐਨਰਜੀ ਐਫੀਸ਼ੀਐਂਟ ਗੁਜਰਾਤ’ ਥੀਮ ‘ਤੇ ਆਧਾਰਿਤ ਸੀ। ਇਹ ਝਾਂਕੀ ਊਰਜਾ ਦੇ ਨਵਿਆਉਣਯੋਗ ਸਰੋਤਾਂ ਨੂੰ ਦਰਸਾਉਂਦੀ ਹੈ। ਕਾਰਬੇਟ ਨੈਸ਼ਨਲ ਪਾਰਕ ਅਤੇ ਅਲਮੋੜਾ ਦੇ ਜਗੇਸ਼ਵਰ ਧਾਮ ਨੂੰ ਉੱਤਰਾਖੰਡ ਦੀ ਝਾਂਕੀ ਵਿੱਚ ਦਰਸਾਇਆ ਗਿਆ ਸੀ।

74th Republic Day

ਕੈਪਟਨ ਸੁਨੀਲ ਦਸ਼ਰਥ ਦੀ ਅਗਵਾਈ ਹੇਠ 27 ਏਅਰ ਡਿਫੈਂਸ ਮਿਜ਼ਾਈਲ ਰੈਜੀਮੈਂਟ ਦੇ ਆਕਾਸ਼ ਮਿਜ਼ਾਈਲ ਸਿਸਟਮ ਨੇ ਵੀ ਪਰੇਡ ਵਿੱਚ ਹਿੱਸਾ ਲਿਆ। 512 ਲਾਈਟ ਏਡੀ ਮਿਜ਼ਾਈਲ ਰੈਜੀਮੈਂਟ (ਐੱਸ.ਪੀ.) ਦੇ ਲੈਫਟੀਨੈਂਟ ਚੇਤਨਾ ਸ਼ਰਮਾ ਵੀ ਮੌਜੂਦ ਸਨ।

ਗਣਤੰਤਰ ਦਿਵਸ ਪਰੇਡ ਵਿੱਚ 861 ਮਿਜ਼ਾਈਲ ਰੈਜੀਮੈਂਟ ਦੇ ਬ੍ਰਹਮੋਸ ਵੀ ਸ਼ਾਮਲ ਸਨ। ਲੈਫਟੀਨੈਂਟ ਪ੍ਰਜਵਲ ਕਲਾ ਦੀ ਅਗਵਾਈ ‘ਚ ਦੁਨੀਆ ਨੇ ਭਾਰਤ ਦੇ ਇਸ ਮਿਜ਼ਾਈਲ ਸਿਸਟਮ ਦੀ ਤਾਕਤ ਨੂੰ ਦੇਖਿਆ।

74th Republic Day

ਪਰੇਡ ਵਿੱਚ 17 ਮਕੈਨਾਈਜ਼ਡ ਇਨਫੈਂਟਰੀ ਰੈਜੀਮੈਂਟ ਦੀ ਨਾਗ ਮਿਜ਼ਾਈਲ ਪ੍ਰਣਾਲੀ ਪ੍ਰਦਰਸ਼ਿਤ ਕੀਤੀ ਗਈ। ਲੈਫਟੀਨੈਂਟ ਸਿਧਾਰਥ ਤਿਆਗੀ, 17 ਮਕੈਨਾਈਜ਼ਡ ਇਨਫੈਂਟਰੀ ਰੈਜੀਮੈਂਟ ਦੀ ਕਮਾਂਡ ਕਰਦੇ ਹੋਏ, ਨੇ ਰਾਸ਼ਟਰਪਤੀ ਮੁਰਮੂ ਨੂੰ ਸਲਾਮੀ ਦਿੱਤੀ।

The post 74th Republic Day :ਅਸਮਾਨ ‘ਚ ਗਰਜਿਆ ਰਾਫੇਲ, ਪਹਿਲੀ ਵਾਰ ਗਣਤੰਤਰ ਦਿਵਸ ਪਰੇਡ ‘ਚ ਸ਼ਾਮਲ ਹੋਏ ਅਗਨੀਵੀਰ appeared first on TheUnmute.com - Punjabi News.

Tags:
  • 74th-republic-day
  • breaking-news
  • delhi
  • india
  • indigenous-weapons
  • latest-news
  • national-war-memorial
  • news
  • parade
  • prime-minister-modi
  • rafale
  • the-unmute-breaking-news
  • the-unmute-punjabi-news

ਅਮ੍ਰਿਤਸਰ ਵਿਖੇ ਮਾਂ-ਪੁੱਤ ਨੂੰ ਕਮਰੇ 'ਚ ਕੈਦ ਕਰਕੇ ਚੋਰ ਲੁੱਟ ਕੇ ਲੈ ਗਏ ਲੱਖਾਂ ਦਾ ਸੋਨਾ ਤੇ ਨਗਦੀ

Thursday 26 January 2023 07:52 AM UTC+00 | Tags: amritsar amritsar-news amritsar-police breaking-news crime khajana-gate-of-amritsar latest-news news punjab-news robbery-case the-unmute-breaking the-unmute-breaking-news the-unmute-punjabi-news thieves vigilance

ਅਮ੍ਰਿਤਸਰ, 26 ਜਨਵਰੀ 2023: ਇਕ ਪਾਸੇ 26 ਜਨਵਰੀ ਦੇ ਮੱਦੇਨਜ਼ਰ ਪੂਰੇ ਸ਼ਹਿਰ ਵਿਚ ਪੁਲਿਸ ਵੱਲੋਂ ਨਾਕੇਬੰਦੀ ਕਰਕੇ ਚੌਕਸੀ ਵਧਾਈ ਗਈ ਹੈ, ਪੁਲਿਸ ਵੱਲੋਂ ਹਰ ਇਕ ਵਿਅਕਤੀ ਜਾਂ ਹਰ ਸ਼ਹਿਰ ਵਾਸੀ ਦੀ ਬੜੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ, ਇਸ ਦੌਰਾਨ ਅੰਮ੍ਰਿਤਸਰ ਦੇ ਖਜਾਨਾ ਗੇਟ ਨਜ਼ਦੀਕ ਇਕ ਘਰ ਦੇ ਵਿਚ ਚੋਰਾਂ ਵੱਲੋਂ ਪਰਿਵਾਰਿਕ ਮੈਂਬਰਾਂ ਨੂੰ ਘਰ ਦੇ ਵਿੱਚ ਬੰਦ ਕਰਕੇ ਲੱਖਾਂ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ |

ਇਸ ਸਬੰਧੀ ਗੱਲਬਾਤ ਕਰਦਿਆਂ ਪੀੜਤ ਪਰਿਵਾਰਕ ਮੈਂਬਰ ਆਸ਼ਾ ਰਾਣੀ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਉੱਠੇ ਤਾਂ ਉਨ੍ਹਾਂ ਨੇ ਦੇਖਿਆ ਕਿ ਉਹਨਾਂ ਦੇ ਕਮਰੇ ਨੂੰ ਬਾਹਰੋਂ ਤਾਲਾ ਲੱਗਾ ਹੋਇਆ ਹੈ, ਜਦੋਂ ਉਨ੍ਹਾਂ ਨੇ ਘਰ ਦਾ ਸਾਮਾਨ ਦੇਖਿਆ ਤਾਂ ਸਾਰਾ ਸਮਾਨ ਖਿਲਰਿਆ ਪਿਆ ਸੀ ਅਤੇ ਇਸ ਦੌਰਾਨ ਘਰ ਦੇ ਵਿੱਚ ਜਿੰਨਾ ਸੋਨਾ ਸੀ ਉਹ ਵੀ ਚੋਰਾਂ ਵੱਲੋਂ ਚੋਰੀ ਕਰ ਲਿਆ ਸੀ ਅਤੇ ਘਰ ਦੇ ਵਿੱਚ ਜਿੰਨੀ ਨਗਦੀ ਪਈ ਸੀ ਉਹ ਵੀ ਨਾਲ ਲੈ ਗਏ ਅਤੇ ਹੁਣ ਪਰਿਵਾਰ ਵੱਲੋਂ ਇਸ ਸਬੰਧੀ ਪੁਲਿਸ ਨੂੰ ਦਰਖਾਸਤ ਵੀ ਦਿੱਤੀ ਗਈ ਹੈ |

ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ ਅਤੇ ਪੁੱਛਗਿੱਛ ਲਈ ਇੱਕ ਕਿਰਾਏਦਾਰ ਨੂੰ ਵੀ ਪੁਲਿਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ ਉਸ ਕੋਲੋਂ ਵੀ ਪੁੱਛਗਿਛ ਕੀਤੀ ਜਾਵੇਗੀ, ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਚੋਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ |

The post ਅਮ੍ਰਿਤਸਰ ਵਿਖੇ ਮਾਂ-ਪੁੱਤ ਨੂੰ ਕਮਰੇ ‘ਚ ਕੈਦ ਕਰਕੇ ਚੋਰ ਲੁੱਟ ਕੇ ਲੈ ਗਏ ਲੱਖਾਂ ਦਾ ਸੋਨਾ ਤੇ ਨਗਦੀ appeared first on TheUnmute.com - Punjabi News.

Tags:
  • amritsar
  • amritsar-news
  • amritsar-police
  • breaking-news
  • crime
  • khajana-gate-of-amritsar
  • latest-news
  • news
  • punjab-news
  • robbery-case
  • the-unmute-breaking
  • the-unmute-breaking-news
  • the-unmute-punjabi-news
  • thieves
  • vigilance

ਅਮ੍ਰਿਤਸਰ, 26 ਜਨਵਰੀ 2023: ਅੱਜ ਪੂਰਾ ਦੇਸ਼ ਆਪਣਾ 74ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ | ਇਸ ਦੌਰਾਨ ਗਣਤੰਤਰ ਦਿਵਸ ਮੌਕੇ ਦੇਸ਼ ਭਰ ਦੇ 56 ਨੌਜਵਾਨਾਂ ਨੂੰ ‘ਵੀਰਬਲ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ । ਇਨ੍ਹਾਂ ਵਿਚ ਪੰਜਾਬ ਦੇ ਤਿੰਨ ਬੱਚੇ ਸ਼ਾਮਲ ਹਨ ਜਿਨ੍ਹਾਂ ਨੂੰ ਇਸ ਵੀਰਬਲ ਐਵਾਰਡ’ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ | ਜਿਸ ਵਿੱਚ ਅੰਮ੍ਰਿਤਸਰ ਦੇ 12 ਸਾਲਾ ਅਜਾਨ ਕਪੂਰ ਵੀ ਸ਼ਾਮਲ ਹੈ।

12 ਸਾਲਾ ਅਜਾਨ ਕਪੂਰ (Amritsar Ajan kapoor) ਦੇ ਪਿਤਾ ਸੁਨੀਲ ਕਪੂਰ ਨੇ ਦੱਸਿਆ ਕਿ ਅਜ਼ਾਨ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਚੰਡੀਗੜ੍ਹ ਸਥਿਤ ਪੰਜਾਬ ਭਵਨ ‘ਚ ਵੀ ਬੁਲਾਇਆ ਹੈ। ਅਜ਼ਾਨ ਇੱਕ ਸ਼ਹੀਦ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਹ ਲਾਲਾ ਵਾਸੂ ਮੱਲ ਦੇ ਪੜਪੋਤੇ ਹਨ, ਜੋ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ ਸਾਕੇ ਦੌਰਾਨ ਸ਼ਹੀਦੀ ਪਾ ਗਏ ਸਨ। ਜਿਕਰਯੋਗ ਹੈ ਕਿ ਅਜ਼ਾਨ ਕਪੂਰ ਪਰਿਵਾਰ ਦੀ (Amritsar Ajan kapoor) ਦੂਜੀ ਸ਼ਖਸੀਅਤ ਹੈ ਜਿਸ ਨੂੰ ਰਾਸ਼ਟਰੀ ਪੱਧਰ ਦਾ ਸਨਮਾਨ ਦਿੱਤਾ ਜਾ ਰਿਹਾ ਹੈ |

ਜਿਕਰਯੋਗ ਹੈ ਕਿ ਅਜਾਨ ਕਪੂਰ ਅਮਰਨਾਥ ਯਾਤਰਾ ਦੌਰਾਨ ਰਾਤ ਵੇਲੇ ਲੰਗਰ ਵਿੱਚ ਸੇਵਾ ਕਰਨ ਗਏ, ਕੁਝ ਸਮਾਂ ਸੇਵਾ ਕਰਨ ਤੋਂ ਬਾਅਦ ਉਹ ਪਿਸ਼ਾਬ ਕਰਨ ਲਈ ਲੰਗਰ ਘਰ ਦੇ ਪਿਛਲੇ ਪਾਸੇ ਚਲਾ ਗਿਆ। ਜਿੱਥੇ ਅਜਾਨ ਨੇ ਡਰੇਨ ਵਿੱਚ ਪਾਣੀ ਦਾ ਤੇਜ਼ ਵਹਾਅ ਦੇਖਿਆ। ਇਸ ਤੋਂ ਬਾਅਦ ਪੱਥਰ ਆਉਂਦੇ ਦੇਖ ਅਜਾਨ ਸਿੱਧਾ ਡੇਰੇ ਵੱਲ ਭੱਜਿਆ ਅਤੇ ਡੇਰੇ ਅਤੇ ਲੰਗਰ ਵਿੱਚ ਪਾਣੀ ਅਤੇ ਪੱਥਰਾਂ ਦੇ ਵਹਾਅ ਬਾਰੇ ਲੋਕਾਂ ਨੂੰ ਦੱਸਿਆ, ਜਿਸਦੇ ਚੱਲਦੇ ਇਕ ਵੱਡਾ ਹਾਦਸਾ ਟਲ ਗਿਆ ਅਤੇ ਵਿਚ ਅਜਾਨ ਨੇ ਲਗਭਗ 100 ਜਣਿਆਂ ਦੀ ਜਾਨ ਵੀ ਬਚਾਈ।

The post ਜਲ੍ਹਿਆਂਵਾਲਾ ਬਾਗ਼ ਸਾਕੇ ‘ਚ ਸ਼ਹੀਦ ਲਾਲਾ ਵਾਸੂ ਮੱਲ ਦੇ ਪੜਪੋਤੇ ਅਜਾਨ ਕਪੂਰ ਨੂੰ 'ਵੀਰਬਾਲ ਐਵਾਰਡ' ਨਾਲ ਕੀਤਾ ਸਨਮਾਨਿਤ appeared first on TheUnmute.com - Punjabi News.

Tags:
  • ajaan-kapoor
  • breaking-news

ਤਿਰੰਗੇ ਦੀ ਪੈਟਰਨ ਵਾਲੀ ਬੋਤਲ ਹੇਠਾਂ ਸੁੱਟ ਕੇ ਮੁੜ ਵਿਵਾਦਾਂ 'ਚ ਘਿਰੇ ਰਾਮ ਰਹੀਮ

Thursday 26 January 2023 08:30 AM UTC+00 | Tags: barnava-ashram breaking-news latest-news news punjab-news ram-rahim ram-rahim-news republic-day the-unmute-breaking-news the-unmute-punjabi-news up

ਚੰਡੀਗੜ੍ਹ, 26 ਜਨਵਰੀ 2023: ਡੇਰਾ ਸੱਚਾ ਸੌਦਾ ਸਿਰਸਾ ਮੁਖੀ ਰਾਮ ਰਹੀਮ (Ram Rahim) ਤਲਵਾਰ ਨਾਲ ਕੇਕ ਕੱਟਣ ਤੋਂ ਬਾਅਦ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਰਾਮ ਰਹੀਮ ਨੇ ਗਣਤੰਤਰ ਦਿਵਸ ਤੋਂ ਇਕ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ‘ਚ ਉਹ ਤਿਰੰਗੇ ਦੀ ਪੈਟਰਨ ਵਾਲੀ ਬੋਤਲ ਦਾ ਇਸਤੇਮਾਲ ਕਰ ਰਿਹਾ ਹੈ। ਰਾਮ ਰਹੀਮ ਨੇ ਜੈਵਿਕ ਸਬਜ਼ੀਆਂ ਤਿਆਰ ਕਰਨ ਦਾ ਡੈਮੋ ਦੇਣ ਤੋਂ ਬਾਅਦ ਬੋਤਲ ਹੇਠਾਂ ਸੁੱਟ ਦਿੱਤੀ। ਹੁਣ ਡੇਰਾ ਮੁਖੀ ਇਸ ਵਿਵਾਦ ‘ਤੇ ਸਪੱਸ਼ਟੀਕਰਨ ਦਿੱਤਾ ਜਾ ਰਿਹਾ ਹੈ।

ਸਾਧਵੀ ਜਿਨਸੀ ਸ਼ੋਸ਼ਣ ਅਤੇ ਕਤਲ ਦੇ ਤਿੰਨ ਮਾਮਲਿਆਂ ਵਿੱਚ 20-20 ਸਾਲ ਦੀ ਸਜ਼ਾ ਕੱਟ ਰਿਹਾ ਰਾਮ ਰਹੀਮ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਪੈਰੋਲ 'ਤੇ ਹੈ। ਉਹ ਹਰ ਰੋਜ਼ ਸਤਿਸੰਗ ਅਤੇ ਰੋਜ਼ਾਨਾ ਦੇ ਕੰਮਾਂ ਦੀ ਵੀਡੀਓ ਬਣਾ ਰਿਹਾ ਹੈ। ਇਸੇ ਲੜੀ ਤਹਿਤ 25 ਜਨਵਰੀ ਦੀ ਸਵੇਰ ਨੂੰ ਉਨ੍ਹਾਂ ਨੇ ਆਰਗੈਨਿਕ ਸਬਜ਼ੀਆਂ ਬਣਾਉਣ ਦਾ ਵੀਡੀਓ ਜਾਰੀ ਕੀਤੀ । ਇਸ ਵੀਡੀਓ ਵਿੱਚ ਤਿਰੰਗੇ ਦੇ ਪੈਟਰਨ ਵਾਲੀ ਬੋਤਲ ਦਿਖਾਈ ਗਈ ਹੈ।

ਵਿਵਾਦ ਤੋਂ ਬਾਅਦ ਰਾਮ ਰਹੀਮ (Ram Rahim) ਨੇ ਕਿਹਾ ਕਿ ਅਸੀਂ ਰੰਗੀਨ ਬੋਤਲਾਂ ਦਿਖਾਈਆਂ ਸਨ। ਕਿਸੇ ਵੀ ਬੋਤਲ ਵਿੱਚ ਤਿਰੰਗਾ ਨਹੀਂ ਸੀ। ਉਨ੍ਹਾਂ ਵਿੱਚ ਤਿਨ ਰੰਗ ਸੀ। ਉਨਾਂ ਨੇ ਕਿਹਾ ਕਿ ਤੁਹਾਨੂੰ ਬੇਨਤੀ ਹੈ ਕਿ ਬੋਤਲ ‘ਤੇ ਤਿਰੰਗਾ ਨਾ ਬਣਾਓ, ਅਸ਼ੋਕ ਚੱਕਰ ਨਾ ਬਣਾਓ, ਕਿਉਂਕਿ ਇਸ ਵਿੱਚ ਗੋਬਰ ਵੀ ਪਾਇਆ ਜਾਂਦਾ ਹੈ, ਮਿੱਟੀ ਵੀ ਪਾਈ ਜਾਂਦੀ ਹੈ। ਰਾਮ ਰਹੀਮ ਕੁਝ ਦਿਨ ਪਹਿਲਾਂ ਰੋਹਤਕ ਜੇਲ੍ਹ ਤੋਂ ਪਾਰਲ ਸਥਿਤ ਬਰਨਾਵਾ ਆਸ਼ਰਮ ਪਹੁੰਚਿਆ ਸੀ। ਇੱਥੇ ਉਨ੍ਹਾਂ ਡੇਰਾ ਸੱਚਾ ਸੌਦਾ ਦੇ ਦੂਜੇ ਸੰਤ ਸ਼ਾਹ ਸਤਨਾਮ ਦੇ ਜਨਮ ਦਿਨ ‘ਤੇ ਤਲਵਾਰ ਨਾਲ 5 ਕੇਕ ਕੱਟੇ। ਇਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ।

The post ਤਿਰੰਗੇ ਦੀ ਪੈਟਰਨ ਵਾਲੀ ਬੋਤਲ ਹੇਠਾਂ ਸੁੱਟ ਕੇ ਮੁੜ ਵਿਵਾਦਾਂ ‘ਚ ਘਿਰੇ ਰਾਮ ਰਹੀਮ appeared first on TheUnmute.com - Punjabi News.

Tags:
  • barnava-ashram
  • breaking-news
  • latest-news
  • news
  • punjab-news
  • ram-rahim
  • ram-rahim-news
  • republic-day
  • the-unmute-breaking-news
  • the-unmute-punjabi-news
  • up

ਆਸਟ੍ਰੇਲੀਆ PM ਐਂਥਨੀ ਅਲਬਾਨੀਜ਼ ਨੇ ਗਣਤੰਤਰ ਦਿਵਸ 'ਤੇ ਭਾਰਤ ਨੂੰ ਦਿੱਤੀਆਂ ਸ਼ੁਭਕਾਮਨਾਵਾਂ

Thursday 26 January 2023 08:39 AM UTC+00 | Tags: australia australia-anthony-albanese breaking-news greeted-india-on-republic-day india-news news pm-anthony-albanese prime-minister-narendra-modi republic-day republic-day-news the-unmute-breaking-news the-unmute-punjab

ਚੰਡੀਗੜ੍ਹ, 26 ਜਨਵਰੀ 2023: ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ (Anthony Albanese) ਨੇ ਗਣਤੰਤਰ ਦਿਵਸ (Republic Day) ‘ਤੇ ਭਾਰਤ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਵਧਾਈ ਸੰਦੇਸ਼ ਵਿੱਚ ਲਿਖਿਆ ਹੈ ਕਿ ਇਹ ਦਿਨ ਆਧੁਨਿਕ ਭਾਰਤ ਦੇ ਅਮੀਰ ਸੱਭਿਆਚਾਰ ਅਤੇ ਪ੍ਰਭਾਵਸ਼ਾਲੀ ਪ੍ਰਾਪਤੀਆਂ ਦਾ ਸਨਮਾਨ ਕਰਨ ਦਾ ਪਲ ਹੈ।

ਇਹ ਭਾਰਤੀ ਵਿਰਾਸਤ ਦੇ ਸਾਰੇ ਲੋਕਾਂ ਲਈ ਆਪਣੇ ਸਾਂਝੇ ਪਿਆਰ ਅਤੇ ਸਾਂਝੇ ਵਿਸ਼ਵਾਸ ਦੇ ਆਲੇ-ਦੁਆਲੇ ਇਕਜੁੱਟ ਹੋਣ ਦਾ ਮੌਕਾ ਹੈ। ਮੈਂ ਉਹਨਾਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ਜੋ ਗਣਤੰਤਰ ਦਿਵਸ ਮਨਾ ਰਹੇ ਹਨ। ਉਨ੍ਹਾਂ ਕਿਹਾ ਕਿ 26 ਜਨਵਰੀ ਆਸਟ੍ਰੇਲੀਆ ਦਾ ਰਾਸ਼ਟਰੀ ਦਿਵਸ ਵੀ ਹੈ।

ਦੋਵੇਂ ਦੇਸ਼ਾਂ ਦੇ ਰਾਸ਼ਟਰੀ ਤਿਉਹਾਰਾਂ ਵਿਚ ਇਹ ਸਮਾਨਤਾ ਸਾਨੂੰ ਆਪਣੀ ਦੋਸਤੀ ਦੀ ਗਹਿਰਾਈ ਨੂੰ ਮਨਾਉਣ ਦਾ ਮੌਕਾ ਦਿੰਦੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਾਨੂੰ ਆਪਣੇ ਸਬੰਧਾਂ ਨੂੰ ਮਜ਼ਬੂਤ ​​ਅਤੇ ਡੂੰਘਾ ਕਰਕੇ ਆਪਣੇ ਸਾਂਝੇ ਭਵਿੱਖ ਵੱਲ ਵਧਣਾ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਭਾਰਤ ਨੇ ਆਜ਼ਾਦੀ ਤੋਂ ਬਾਅਦ ਸੱਤ ਦਹਾਕਿਆਂ ਵਿੱਚ ਅਸਾਧਾਰਨ ਤਰੱਕੀ ਕੀਤੀ ਹੈ। ਆਸਟ੍ਰੇਲੀਆ ਦੋਵੇਂ ਦੇਸ਼ਾਂ ਦੇ ਸਬੰਧਾਂ ਲਈ ਭਾਰਤ ਦਾ ਧੰਨਵਾਦ ਕਰਦਾ ਹੈ। ਇਹ ਰਿਸ਼ਤਾ ਦੋਵਾਂ ਮੁਲਕਾਂ ਨੂੰ ਹੋਰ ਅਮੀਰ ਕਰਦਾ ਹੈ।

Image

The post ਆਸਟ੍ਰੇਲੀਆ PM ਐਂਥਨੀ ਅਲਬਾਨੀਜ਼ ਨੇ ਗਣਤੰਤਰ ਦਿਵਸ ‘ਤੇ ਭਾਰਤ ਨੂੰ ਦਿੱਤੀਆਂ ਸ਼ੁਭਕਾਮਨਾਵਾਂ appeared first on TheUnmute.com - Punjabi News.

Tags:
  • australia
  • australia-anthony-albanese
  • breaking-news
  • greeted-india-on-republic-day
  • india-news
  • news
  • pm-anthony-albanese
  • prime-minister-narendra-modi
  • republic-day
  • republic-day-news
  • the-unmute-breaking-news
  • the-unmute-punjab

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਹਿਰੂ ਖੇਡ ਸਟੇਡੀਅਮ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ

Thursday 26 January 2023 10:05 AM UTC+00 | Tags: breaking-news chetan-singh-jauramajra national-flag nehru-sports-stadium nehru-sports-stadium-faridkot news punjab punjab-government republic-day the-unmute-breaking-news

ਫਰੀਦਕੋਟ 26 ਜਨਵਰੀ 2023: ਗਣਤੰਤਰਾ ਦਿਵਸ ਦੀ 74ਵੀਂ ਵਰੇਗੰਢ ਸਮਾਗਮ ਦੇ ਸਬੰਧ ਵਿੱਚ ਨਹਿਰੂ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਫ਼ਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ, ਹਲਕਾ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ, ਏ.ਡੀ.ਜੀ.ਪੀ. ਹਿਊਮਨ ਰਾਈਟਸ ਨਰੇਸ਼ ਕੁਮਾਰ ਅਰੋੜਾ,ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮੈਡਮ ਰਮੇਸ਼ ਕੁਮਾਰੀ, ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ, ਐਸ.ਐਸ.ਪੀ. ਸ.ਰਾਜਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ,ਸ਼ਹੀਦਾਂ ਤੇ ਧਾਰਮਿਕ ਅਤੇ ਦਾਰਸ਼ਨਿਕ ਸਖ਼ਸ਼ੀਅਤਾਂ ਸਮੇਤ ਰੱਖਿਆ ਸੇਵਾਵਾਂ, ਪੈਰਾ ਮਿਲਟਰੀ ਫੋਰਸਿਜ, ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਡਾ. ਭੀਮ ਰਾਉ ਅੰਬੇਦਕਰ ਤੇ ਸੰਵਿਧਾਨ ਕਮੇਟੀ ਦੇ ਹੋਰ ਮੈਬਰਾਂ ਵੱਲੋਂ ਦਿੱਤੇ ਗਏ ਵਿਸ਼ੇਸ਼ ਯੋਗਦਾਨ ਸਦਕਾ 26 ਜਨਵਰੀ 1950 ਨੂੰ ਸਾਨੂੰ ਵਿਸਥਾਰ ਲਿਖਤੀ ਸੰਵਿਧਾਨ ਮਿਲਿਆ। ਉਨ੍ਹਾਂ ਕਿਹਾ ਕਿ ਸਾਨੂੰ ਇਸ ਸੰਵਿਧਾਨਕ ਦਿਵਸ ਤੇ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸੰਵਿਧਾਨ ਦੇ ਰਾਖੀ, ਆਪਸੀ ਭਾਈਚਾਰਕ ਸਾਂਝ,ਪਿਆਰ ਤੇ ਮਾਨਵਤਾ ਦੇ ਭਲੇ ਤੋਂ ਇਲਾਵਾ ਦੇਸ਼ ਦੀ ਤਰੱਕੀ ਅਤੇ ਖੁਸਹਾਲੀ ਲਈ ਇਕਜੁੱਟ ਹੋ ਕੇ ਕੰਮ ਕਰੀਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਸਰਕਾਰ ਦੇ 10 ਸਾਲ ਦੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਉਪਲਬੱਧੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਦੌਰਾਨ ਵੱਖ ਵੱਖ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਸਾਂਝ ਕੇਂਦਰ, ਸਿਹਤ ਵਿਭਾਗ, ਮੱਛੀ ਪਾਲਣ ਵਿਭਾਗ, ਖੇਤੀ ਬਾੜੀ ਅਤੇ ਕਿਸਾਨ ਭਲਾਈ ਵਿਭਾਗ, ਵਣ ਵਿਭਾਗ, ਮਿਲਕ ਫੈਡ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਡੇਅਰੀ ਵਿਕਾਸ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ, ਮਗਨਰੇਗਾ ਵਿਭਾਗ ਵੱਲੋਂ ਝਾਕੀਆਂ ਕੱਢੀਆਂ ਗਈਆਂ।

ਮੁੱਖ ਮਹਿਮਾਨ ਵੱਲੋਂ ਪਰੇਡ ਸੀਨੀਅਰ ਵਰਗ ਵਿੱਚ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਮਹਿਲਾ ਵਿੰਗ ਤੇ ਜੂਨੀਅਰ ਵਰਗ ਵਿੱਚ ਬਾਬਾ ਫਰੀਦ ਸਕੂਲ ਅਤੇ ਐਮ ਜੀ ਐਮ ਸੀਨੀ ਸੈਕੰਡਰੀ ਸਕੂਲ ਨੂੰ ਪਹਿਲੇ ਅਤੇ ਦੂਜੇ ਸਥਾਨ ਤੇ ਆਉਣ ਤੇ ਸਨਮਾਨਿਤ ਕੀਤਾ ਗਿਆ। ਪੀ.ਟੀ.ਸ਼ੋਅ ਵਿੱਚ ਸੇਂਟ ਮੈਰੀ ਕਾਨਵੈਂਟ ਸਕੂਲ ਪਹਿਲਾ ਸਥਾਨ, ਲਿਟਲ ਏਂਜਲ ਸਕੂਲ ਦੂਜਾ ਸਥਾਨ, ਸਰਕਾਰੀ ਕੰਨਿਆ ਸੀਨੀ.ਸੈਕੰ. ਸਕੂਲ ਤੀਜਾ ਸਥਾਨ, ਜਦਕਿ ਝਾਕੀਆਂ ਵਿੱਚ ਪਹਿਲਾਂ ਸਥਾਨ ਜਲ ਤੇ ਸੈਨੀਟੇਸ਼ਨ ਵਿਭਾਗ ਦੀ ਝਾਕੀ ਜਲ ਜੀਵਨ ਮਿਸ਼ਨ, ਪੰਜਾਬ ਪੁਲਿਸ ਦੇ ਸਾਂਝ ਕੇਂਦਰ ਵੱਲੋਂ ਕੱਢੀ ਗਈ ਝਾਕੀ ਨੂੰ ਦੂਜਾ ਸਥਾਨ ਤੇ ਮਗਨਰੇਗਾ ਦੀ ਝਾਕੀ ਨੂੰ ਤੀਜਾ ਸਥਾਨ ਮਿਲਣ ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਆਪਣੇ ਵਿਭਾਗ ਨਾਲ ਸਬੰਧਤ ਵਧੀਆ ਸੇਵਾਵਾਂ ਦੇਣ ਲਈ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਮਾਨਯੋਗ ਅਡੀਸ਼ਨਲ ਜ਼ਿਲ੍ਹਾ ਤੇ ਸ਼ੈਸਨ ਜੱਜ ਜਗਦੀਪ ਸਿੰਘ ਮੜੋਕ ਅਤੇ ਰਾਜੀਵ ਕਾਲੜਾ, ਸੀ.ਜੇ.ਐਮ ਮੋਨਿਕਾ ਲਾਂਬਾ, ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਜੀਤ ਪਾਲ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਤੇਜ ਸਿੰਘ ਖੋਸਾ, ਸਾਬਕਾ ਮੰਤਰੀ ਉਪੇਂਦਰ ਸ਼ਰਮਾ,ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਵਧੀਕ ਡਿਪਟੀ ਕਮਿਸ਼ਨਰ(ਜ) ਸ. ਰਾਜਪਾਲ ਸਿੰਘ,ਵਧੀਕ ਡਿਪਟੀ ਕਮਿਸ਼ਨਰ(ਡੀ) ਸ.ਲਖਵਿੰਦਰ ਸਿੰਘ, ,ਐਸ.ਡੀ.ਐਮ ਫ਼ਰੀਦਕੋਟ ਮੈਡਮ ਬਲਜੀਤ ਕੌਰ,ਜ਼ਿਲ੍ਹਾ ਮਾਲ ਅਫਸਰ ਡਾ. ਅਜੀਤ ਪਾਲ ਸਿੰਘ, ਤਹਿਸੀਲਦਾਰ ਰੁਪਿੰਦਰ ਸਿੰਘ ਬੱਲ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਅਤੇ ਸ਼ਹਿਰ ਵਾਸੀ ਮੌਜੂਦ ਸਨ।

The post ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਹਿਰੂ ਖੇਡ ਸਟੇਡੀਅਮ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ appeared first on TheUnmute.com - Punjabi News.

Tags:
  • breaking-news
  • chetan-singh-jauramajra
  • national-flag
  • nehru-sports-stadium
  • nehru-sports-stadium-faridkot
  • news
  • punjab
  • punjab-government
  • republic-day
  • the-unmute-breaking-news

ਸ਼ਿਵ ਕੁਮਾਰ ਬਟਾਲਵੀ ਦੀ ਯਾਦ 'ਚ ਕਰਵਾਏ ਕਵੀ ਸੰਮੇਲਨ ਦੌਰਾਨ ਹਰਭਜਨ ਸਿੰਘ ਈਟੀਓ ਨੇ ਕੀਤੇ ਵੱਡੇ ਐਲਾਨ

Thursday 26 January 2023 10:11 AM UTC+00 | Tags: aam-aadmi-party breaking-news cm-bhagwant-mann harbhajan-singh-eto news punjab shiv-kumar-batalvi the-unmute-breaking-news the-unmute-punjabi-news

ਗੁਰਦਾਸਪੁਰ, 26 ਜਨਵਰੀ 2023: ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਅੱਜ ਪਹਿਲਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ ਅਮਿੱਟ ਯਾਦਾਂ ਬਿਖੇੜਦਾ ਸਮਾਪਤ ਹੋ ਗਿਆ। ਅੱਜ ਦੇ ਸ਼ਿਵ ਕੁਮਾਰ ਬਟਾਲੀ ਜਿਲਾ ਪੱਧਰੀ ਕਵੀ ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ ਸ. ਹਰਭਜਨ ਸਿੰਘ ਈਟੀਓ, ਊਰਜਾ ਤੇ ਲੋਕ ਨਿਰਮਾਣ ਵਿਭਾਗ ਪੰਜਾਬ ਸਰਕਾਰ ਨੇ ਵਿਸ਼ੇਸ ਮਹਿਮਾਨ ਵਜੋਂ ਅਤੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਿਧਾਇਕ ਬਟਾਲਾ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਦੀ ਧਰਮਪਤਨੀ ਸ੍ਰੀਮਤੀ ਸੋਹਿੰਦਰ ਕੋਰ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਧਰਮਪਤਨੀ ਸ੍ਰੀਮਤੀ ਰਾਜਬੀਰ ਕੋਰ ਕਲਸੀ ਵੀ ਮੋਜੂਦ ਸਨ।

ਇਸ ਮੌਕੇ ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ਼ਿਵ ਬਟਾਲਵੀ ਕਲਾ ਅਤੇ ਸੱਭਿਆਚਾਰਕ ਸੁਸਾਇਟੀ ਬਟਾਲਾ, ਸਤਿੰਦਰ ਸਿੰਘ ਐਸ.ਐਸ.ਪੀ ਬਟਾਲਾ, ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਜਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ, ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ, ਡਾ. ਰਵਿੰਦਰ ਸਿੰਘ ਪ੍ਰਧਾਨ ਸ਼ਿਵ ਬਟਾਲਵੀ ਕਲਾ ਅਤੇ ਸੱਭਿਆਚਾਰਕ ਸੁਸਾਇਟੀ ਬਟਾਲਾ, ਸੰਦੀਪ ਗੁਪਤਾ ਏ.ਈ.ਟੀ.ਸੀ, ਪਾਇਲ ਗੁਪਤਾ, ਪਰਲਜੀਤ ਕੋਰ, ਨਛੱਤਰ ਸਿੰਘ ਕੰਗ, ਮਾਲਕ ਕਿੰਗ ਵਿਲ੍ਹਾ ਬਟਾਲਾ, ਹਰਜੋਤ ਸਿੰਘ ਐਕਸੀਅਨ ਪੀ.ਡਬਲਿਊ.ਡੀ ਵੀ ਮੋਜੂਦ ਸਨ। ਸਮਾਗਮ ਵਿੱਚ ਨਾਮਵਰ ਕਵੀਆਂ, ਵਿਦਿਆਰਥੀਆਂ ਅਤੇ ਸ਼ਿਵ ਕੁਮਾਰ ਬਟਾਵਲੀ ਨੂੰ ਚਾਹੁਣ ਵਾਲਿਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।

ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਕੰਵੀ ਸੰਮੇਲਨ ਵਿੱਚ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਦੇਸ਼ ਦੀ ਖਾਤਰ ਸ਼ਹੀਦ ਹੋਏ ਸੂਰਬੀਰ ਤੇ ਯੋਧਿਆਂ ਨੂੰ ਸਿਜਦਾ ਕਰਦਿਆਂ ਕਿਹਾ ਕਿ ਸਾਡੇ ਵੱਡੇ ਵਡੇਰਿਆਂ ਨੇ ਦੇਸ਼ ਦੀ ਖਾਤਰ ਆਪਣੀ ਜਾਨਾਂ ਨਿਛਾਵਰ ਕੀਤੀਆਂ, ਅਸੀਂ ਉਨਾਂ ਨੂੰ ਕੋਟਿਨ ਕੋਟਿ ਪ੍ਰਣਾਮ ਕਰਦੇ ਹਾਂ।

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਅੱਗੇ ਕਿਹਾ ਕਿ ਸ਼ਿਵ ਕੁਮਰ ਬਟਾਲਵੀ ਨੇ ਆਪਣੀ ਸ਼ਾਇਰੀ ਰਾਹੀਂ ਬਟਾਲਾ ਸ਼ਹਿਰ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਅਤੇ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਅਜਿਹੀਆਂ ਖੂਬਸੂਰਤ ਰਚਨਾਵਾਂ ਪਾਈਆਂ ਹਨ ਜੋ ਰਹਿੰਦੀ ਦੁਨੀਆਂ ਤੱਕ ਉਸ ਨੂੰ ਲੋਕ ਮਨਾਂ ਵਿੱਚ ਜ਼ਿੰਦਾ ਰੱਖਣਗੀਆਂ। ਉਨਾਂ ਇਸ ਮੌਕੇ ਸ਼ਿਵ ਬਟਾਲਵੀ ਦੀਆਂ ਰਚਨਾਵਾਂ ਦੇ ਕੁਝ ਬੰਦ ਵੀ ਪੜ੍ਹੇ।

ਉਨਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਸੈਰ ਸਪਾਟਾ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸੂਬੇ ਅੰਦਰ ਇਤਹਿਾਸਕ ਅਤੇ ਧਾਰਮਿਕ ਸਥਾਨਾਂ ਦੇ ਸਰਬਪੱਖੀ ਵਿਕਾਸ ਲਈ ਕਾਰਜ ਕਰਵਾਏ ਜਾ ਰਹੇ ਹਨ। ਉਨ ਅੱਗੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਆਉਣ ਵਾਲੀ ਪੀੜ੍ਹੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਾਸਤ ਨਾਲ ਜੋੜਿਆ ਜਾਵੇ ਅਤੇ ਸੱਭਿਆਚਾਰ ਤੋਂ ਰੋਜ਼ਗਾਰ ਰਾਹੀਂ ਨੌਕਰੀ ਦੇ ਵਸੀਲੇ ਪੈਦਾ ਕੀਤੇ ਜਾਣ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੱਭਿਆਚਾਰ ਤੇ ਵਿਰਸੇ ਨੂੰ ਸੰਭਾਲਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਬਟਾਲਾ ਵਿਕਾਸ ਦੇ ਕਾਰਜਾਂ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਬਟਾਲਾ ਦੇ ਸੁੰਦਰੀਕਰਨ ਲਈ 5 ਕਰੋੜ ਰੁਪਏ ਮੰਜੂਰ ਹੋ ਗਏ ਅਤੇ 31 ਮਾਰਚ 2023 ਤੱਕ 3 ਕਰੋੜ ਦੀ ਲਾਗਤ ਨਾਲ 132 ਕੇਵੀ ਬਟਾਲਾ ਵਿਖੇ 20 ਮੈਗਾਵਾਟ ਦਾ ਬਿਜਲੀ ਦਾ ਟਰਾਂਸਫਰ ਲਗਾਇਆ ਜਾਵੇਗਾ। ਇਸ ਮੌਕੇ ਉਨਾਂ ਸ਼ਿਵ ਬਟਾਲਵੀ ਕਲਾ ਤੇ ਸੱਭਿਅਚਾਰਕ ਕੇਂਦਰ ਬਟਾਲਾ ਦੇ ਵਿਕਾਸ ਕਾਰਜਾਂ ਲਈ ਆਪਣੇ ਅਖਤਿਆਰੀ ਫੰਡ ਵਿਚੋਂ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਰਬਪੱਖੀ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਬਟਾਲਾ ਦੇ ਅਮੀਰ ਸੱਭਿਆਚਾਰ ਨੂੰ ਪਰਫੁੱਲਤ ਕੀਤਾ ਜਾਵੇਗਾ ਤਾਂ ਨੋਜਵਾਨ ਪੀੜ੍ਹੀ ਆਪਣੇ ਵਿਰਸੇ ਨਾਲ ਜੁੜੀ ਰਹੇ।

ਉਨਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਕਲਾ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕੀਤੇ ਜਾਣ ਦੀ ਭਰਵੀਂ ਸ਼ਲਾਘਾ ਕੀਤੀ। ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਵਲੋਂ ਬਟਾਲਾ ਦੇ ਸੁੰਦਰੀਕਰਨ ਲਈ 5 ਕਰੋੜ ਰੁਪਏ ਮੰਜੂਰ ਕਰਨ ਤੇ 3 ਕਰੋੜ ਰੁਪਏ ਦੀ ਲਾਗਤ ਨਾਲ 132 ਕੇਵੀ ਬਟਾਲਾ ਵਿਖੇ 20 ਮੈਗਾਵਾਟ ਦਾ ਟਰਾਂਸਫਰ ਜਲਦ ਲਗਾਉਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੇ ਜਦ ਵੀ ਕੈਬਨਿਟ ਮੰਤਰੀ ਹਰਭਜਨ ਸਿੰਘ ਅੱਗੇ ਵਿਕਾਸ ਕਾਰਜ ਕਰਵਾਉਣ ਲਈ ਕੋਈ ਮੰਗ ਕੀਤੀ ਹੈ ਤਾਂ ਉਨਾਂ ਨੇ ਪਹਿਲ ਦੇ ਆਧਾਰ ਤੇ ਉਨਾਂ ਦਾ ਮਾਣ ਰੱਖਿਆ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਨੇ ਸ਼ਿਵ ਬਟਾਲਵੀ ਦੀ ਯਾਦ ਵਿੱਚ ਕਰਵਾਏ ਕਵੀ ਸੰਮੇਲਨ ਲਈ ਜਿਲਾ ਪ੍ਰਸ਼ਾਸਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਦੇ ਪਿਤਾ ਸਵਰਗਵਾਸੀ ਜਥੇਦਾਰ ਸੇਵਾ ਸਿੰਘ ਸੇਖਵਾਂ ਜੀ ਦਾ ਮਹਾਨ ਸ਼ਾਇਰ ਸ਼ਿਵ ਬਟਾਲਵੀ ਨਾਲ ਬੁਹੁਤ ਪਿਆਰ ਸੀ ਅਤੇ ਉਹ ਆਪ ਵੀ ਸਾਹਿਤ ਨਾਲ ਜੁੜੇ ਹੋਏ ਸਨ। ਉਨਾਂ ਕਿਹਾ ਕਿ ਅੱਜ ਜਿਸ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਇਹ ਜਿਲਾ ਪੱਧਰੀ ਕਵੀ ਸੰਮੇਲਨ ਹੋ ਰਿਹਾ ਹੈ, ਇਸ ਦੀ ਉਸਾਰੀ ਲਈ ਉਨਾਂ ਨੇ ਅਣਥੱਕ ਯਤਨ ਕੀਤੇ ਸਨ।

ਇਸ ਮੌਕੇ ਅੱਜ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ ਵਿੱਚ ਜ਼ਿਲੇ ਦੇ ਨਾਮਵਰ ਕਵੀ, ਪੰਜਵੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀ, ਅੱਠਵੀਂ ਜਮਾਤ ਤੋਂ ਬਾਹਰਵੀਂ ਜਮਾਤ ਤੱਕ ਦੇ ਵਿਦਿਆਰਥੀ ਅਤੇ 12ਵੀਂ ਜਮਾਤ ਤੋਂ ਗਰੈਜੂਏਟ ਤੱਕ ਦੇ ਵਿਦਿਆਰਥੀ ਨੇ ਕਵਿਾਤ ਉਚਾਰਨ ਮੁਕਾਬਿਲਆਂ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।

ਇਸ ਮੌਕੇ ਅੱਠਵੀਂ ਜਮਾਤ ਤੱਕ ਦੇ ਕਵਿਤਾ ਉਚਾਰਨ ਮੁਕਾਬਲੇ ਵਿਚ ਪਹਿਲਾ ਸਥਾਨ ਅਮਨਦੀਪ ਕੋਰ ਜਮਾਤ ਸੱਤਵੀਂ , ਸਸਸ ਸਕੂਲ ਰੰਗੜ ਨੰਗਲ ਤੇ ਦੂਜੇ ਨੰਬਰ ਤੇ ਹਾਈ ਸਕੂਲ ਚਾਹਲ ਕਲਾਂ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਸੋਨੀਆ ਰਹੀ। ਬਾਹਰਵੀਂ ਤੱਕ ਦੇ ਮੁਕਾਬਿਲਆਂ ਵਿੱਚ ਸਸਸ ਸਕੂਲ ਚਾਹਲ ਕਲਾਂ ਦੀ 10ਵੀਂ ਜਮਾਤ ਦੀ ਵਿਦਿਆਰਥਣ ਸੁਖਮਨਜੀਤ ਕੋਰ ਪਹਿਲੇ ਨੰਬਰ ਤੇ ਦੂਜੇ ਨੰਬਰ ਤੇ ਸੇਂਟ ਫਰਾਂਸਿਸ ਸਕੂਲ ਬਟਾਲਾ ਦੀ 10ਵੀਂ ਜਮਾਤ ਦੀ ਵਿਦਿਆਰਥਣ ਸਹਿਜਦੀਪ ਕੋਰ ਰਹੀ।

ਗਰੈਜੂਏਟ ਤੱਕ ਦੇ ਕਵਿਤਾ ਉਚਾਰਣ ਮੁਕਾਬਿਲਆਂ ਸ਼ਾਂਤੀ ਦੇਵੀ ਆਰੀਆਂ ਮਹਿਲਾ ਕਾਲਜ, ਦੀਨਾਨਗਰ ਦੀ ਬੀ.ਏ ਸਮੇਸਟਰ-6 ਦੀ ਵਿਦਿਆਰਥਣ ਚਾਹਤ ਕੁਮਾਰੀ ਪਹਿਲੇ ਨੰਬਰ ਤੇ ਰਹੀ ਤੇ ਐਸ.ਐਸ.ਐਮ ਕਾਲਜ ਦੀਨਾਗਰ ਦੀ ਬੀ.ਏ ਸਮੈਸਟਰ-2 ਦੀ ਵਿਦਿਆਰਥਣ ਟੀਸਾ ਦੂਜੇ ਨੰਬਰ ਤੇ ਰਹੀ। ਜੇਤੂ ਵਿਦਿਆਰਥੀਆਂ ਨੂੰ ਨਗਦ ਇਨਾਮ ਤੋਂ ਇਲਾਵਾ ਪ੍ਰਸੰਸਾ ਪੱਤਰ ਦੇ ਸਨਮਾਨਤ ਕੀਤਾ ਗਿਆ।

ਇਸ ਤੋਂ ਇਲਾਵਾ ਜਿੰਨੇ ਵੀ ਵਿਦਿਆਰਥੀਆਂ ਨੇ ਮੁਕਾਬਲਿਆਂ ਵਿੱਚ ਹਿੱਸਾ ਲਿਆ ਸੀ ਉਨਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਾਮਨਿਤ ਕੀਤਾ ਗਿਆ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸੱਭਿਆਚਾਰਕ ਪਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਕੀਤੀ ਗਈ।

ਇਸ ਮੌਕੇ ਲਖਵਿੰਦਰ ਸਿੰਘ ਤਹਿਸੀਲਦਾਰ, ਚੇਅਰਮੈਨ ਨਰੇਸ਼ ਗੋਇਲ, ਅਮਰਜੀਤ ਸਿੰਘ ਭਾਟੀਆ ਜਿਲਾ ਸਿੱਖਿਆ ਅਫਸਰ (ਸ/ਪ), ਡਾ ਪਰਮਜੀਤ ਸਿੰਘ ਕਲਸੀ ਜ਼ਿਲਾ ਭਾਸ਼ਾ ਅਫਸਰ, ਰਾਜੇਸ਼ ਤੁਲੀ ਸਿਟੀ ਪ੍ਰਧਾਨ ਆਪ ਪਾਰਟੀ, ਨਾਮਵਰ ਕਵੀ ਦਵਿੰਦਰ ਦੀਦਾਰ, ਜਸਵੰਤ ਹਾਂਸ, ਅਜੀਤ ਕਮਲ, ਜਾਂ ਰਮਨਦੀਪ ਸਿੰਘ, ਅਨੂਪ ਸਿੰਘ ਗੁਰਮੀਤ ਸਿੰਘ ਲੈਕਚਰਾਰ, ਪੀ.ਸੀ ਪਿਆਸਾ, ਨਿਰਮਲ ਸਿੰਘ ਐਸ.ਡੀ.ਓ, ਜਸਬੀਰ ਸਿੰਘ, ਰਜਿੰਦਰਪਾਲ ਸਿੰਘ ਧਾਲੀਵਾਲ, ਸਮਾਜ ਸੇਵੀ ਯਸ਼ਪਾਲ ਚੌਹਾਨ, ਗੁਰਪ੍ਰੀਤ ਸਿੰਘ ਗਿੱਲ, ਪਿ੍ਰੰਸੀਪਲ ਅਨਿਲ ਸ਼ਰਮਾ, ਚਰਨਜੀਤ ਸਿੰਘ ਜੰਗਰਾਲ, ਨਵਜੋਤ ਸਿੰਘ,  ਸੁਪਰਡੈਂਟ ਸੁੰਦਰ ਦਾਸ, ਸੁਪਰਡੈਂਟ ਨਿਰਮਲ ਸਿੰਘ, ਰਾਜਵਿੰਦਰ ਸਿੰਘ, ਨਵਦੀਪ ਸਿੰਘ, ਵਿੱਕੀ ਚੌਹਾਨ, ਮਾਣਿਕ ਮਹਿਤਾ, ਬਲਜੀਤ ਸਿੰਘ ਨਿੱਕੂ ਹੰਸਪਾਲ ਆਦਿ ਮੋਜੂਦ ਸਨ।

The post ਸ਼ਿਵ ਕੁਮਾਰ ਬਟਾਲਵੀ ਦੀ ਯਾਦ ‘ਚ ਕਰਵਾਏ ਕਵੀ ਸੰਮੇਲਨ ਦੌਰਾਨ ਹਰਭਜਨ ਸਿੰਘ ਈਟੀਓ ਨੇ ਕੀਤੇ ਵੱਡੇ ਐਲਾਨ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • harbhajan-singh-eto
  • news
  • punjab
  • shiv-kumar-batalvi
  • the-unmute-breaking-news
  • the-unmute-punjabi-news

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ

Thursday 26 January 2023 10:15 AM UTC+00 | Tags: aam-aadmi-party breaking-news cabinet-minister-meet-hayer cm-bhagwant-mann fazilka news punjab-government republic-day the-unmute-breaking-news the-unmute-news tricolor-flag-at-fazilka

ਫਾਜ਼ਿਲਕਾ, 26 ਜਨਵਰੀ 2023: ਅੱਜ 74ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ।ਉਨ੍ਹਾਂ ਪਰੇਡ ਤੋਂ ਸਲਾਮੀ ਲਈ ਅਤੇ ਸ਼ਾਨਦਾਰ ਮਾਰਚ ਪਾਸਟ ਦਾ ਮੁਆਇਨਾ ਕੀਤਾ।ਇਸ ਮੌਕੇ ਬੱਚਿਆਂ ਦੀਆਂ ਉਤਸ਼ਾਹ ਭਰਪੂਰ ਪੇਸ਼ਕਾਰੀਆਂ ਨੇ ਭਾਰਤੀ ਗਣਤੰਤਰ ਦੇ ਇਸ ਤਿਉਹਾਰ ਦੀਆਂ ਖੁਸ਼ੀਆਂ ਦੁਗਣੀਆਂ ਕੀਤੀਆ। ਮੀਤ ਹੇਅਰ ਨੇ ਸੰਬੋਧਨ ਕਰਦਿਆਂ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਰੰਗਲਾ ਪੰਜਾਬ ਦੇ ਸੁਫਨੇ ਨੂੰ ਸਾਕਾਰ ਕਰਨ ਦਾ ਅਹਿਦ ਲਿਆ।

ਜ਼ਿਲਾ ਪੱਧਰੀ ਸਮਾਗਮ ਵਿੱਚ ਤਿਰੰਗਾ ਲਹਿਰਾਉਣ ਤੋਂ ਪਹਿਲਾਂ ਮੀਤ ਹੇਅਰ ਨੇ ਸ਼ਹੀਦਾਂ ਦੀ ਸਮਾਧ ਆਸਫ਼ ਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ, ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਤੇ ਐਸ.ਐਸ.ਪੀ. ਭੁਪਿੰਦਰ ਸਿੰਘ ਵੀ ਹਾਜ਼ਰ ਸਨ।

ਮੀਤ ਹੇਅਰ ਨੇ ਰਵਾਇਤੀ ਡੋਰ ਨਾਲ ਪਤੰਗ ਉਡਾਇਆ

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਬਸੰਤ ਪੰਚਮੀ ਮੌਕੇ ਗਣਤੰਤਰ ਦਿਵਸ ਦੇ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰਵਾਇਤੀ ਡੋਰ ਨਾਲ ਪਤੰਗ ਉਡਾ ਕੇ ਚਾਈਨਾ ਡੋਰ ਉੱਤੇ ਪੂਰਨ ਪਾਬੰਦੀ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਈਨਾ ਡੋਰ ਨਾਲ ਹੁੰਦੇ ਨੁਕਸਾਨ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸ ਦੀ ਖਰੀਦ-ਵੇਚ ਅਤੇ ਵਰਤੋਂ ਉੱਤੇ ਪੂਰਨ ਪਾਬੰਦੀ ਲਗਾਈ ਹੈ।

The post ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ appeared first on TheUnmute.com - Punjabi News.

Tags:
  • aam-aadmi-party
  • breaking-news
  • cabinet-minister-meet-hayer
  • cm-bhagwant-mann
  • fazilka
  • news
  • punjab-government
  • republic-day
  • the-unmute-breaking-news
  • the-unmute-news
  • tricolor-flag-at-fazilka

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Thursday 26 January 2023 10:21 AM UTC+00 | Tags: amritsar breaking-news news ri-akal-takht-sahib sgpc shaheed-baba-deep-singh-j shiromani-gurdwara-parbandhak-committee siklh-community sri-akal-takht-sahib

ਅੰਮ੍ਰਿਤਸਰ 26 ਜਨਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲਿਆਂ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ।

ਆਰੰਭਤਾ ਸਮੇਂ ਅਰਦਾਸ ਉਪਰੰਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਿਹਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਪਲਾਜ਼ਾ ਘੰਟਾ ਘਰ, ਜ਼ਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨ ਤਾਰਨ ਰੋਡ ਆਦਿ ਥਾਵਾਂ 'ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਜਿਥੇ ਗਤਕਾ ਤੇ ਬੈਂਡ ਪਾਰਟੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ, ਉਥੇ ਹੀ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ।

ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਖੁਸ਼ਵਿੰਦਰ ਸਿੰਘ ਭਾਟੀਆ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ੍ਰਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਲਖਬੀਰ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਮੈਨੇਜਰ ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

The post ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ appeared first on TheUnmute.com - Punjabi News.

Tags:
  • amritsar
  • breaking-news
  • news
  • ri-akal-takht-sahib
  • sgpc
  • shaheed-baba-deep-singh-j
  • shiromani-gurdwara-parbandhak-committee
  • siklh-community
  • sri-akal-takht-sahib

ਭਾਰਤ ਨੇ SCO ਬੈਠਕ ਲਈ ਪਾਕਿਸਤਾਨ ਦੇ PM ਸ਼ਾਹਬਾਜ਼ ਸ਼ਰੀਫ਼ ਤੇ ਬਿਲਾਵਲ ਭੁੱਟੋ ਨੂੰ ਭੇਜਿਆ ਸੱਦਾ

Thursday 26 January 2023 10:30 AM UTC+00 | Tags: bilawal-bhutto-zardari breaking-news india india-news news pakistan pm-shahbaz-sharif prime-minister-narendra-modi prime-minister-shahbaz-sharif sco sco-meeting shahbaz-sharif the-unmute-breaking-news the-unmute-punjabi-news

ਚੰਡੀਗੜ੍ਹ 26 ਜਨਵਰੀ 2023: ਭਾਰਤ ਨੇ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੀ ਬੈਠਕ ਲਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਪਾਕਿਸਤਾਨ ਦੇ ਚੀਫ਼ ਜਸਟਿਸ ਨੂੰ ਸੱਦਾ ਦਿੱਤਾ ਹੈ। ਇਸ ਦੌਰਾਨ ਖ਼ਬਰ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ (PM Shahbaz Sharif ) ਨੂੰ ਵੀ ਮਈ 2023 ਵਿੱਚ ਗੋਆ ਵਿੱਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਜਲਦੀ ਹੀ ਸੱਦਾ ਦਿੱਤਾ ਜਾਵੇਗਾ।

ਭਾਰਤ ਅੱਠ ਦੇਸ਼ਾਂ ਦੇ ਐਸਸੀਓ ਦਾ ਮੌਜੂਦਾ ਪ੍ਰਧਾਨ ਹੈ ਅਤੇ ਇਸ ਲਈ ਦੇਸ਼ਾਂ ਨੂੰ ਸੱਦਾ ਭੇਜਣਾ ਨੀਤੀ ਦੇ ਅਨੁਸਾਰ ਹੈ। ਐਸਸੀਓ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਮਈ ਦੇ ਪਹਿਲੇ ਹਫ਼ਤੇ ਗੋਆ ਵਿੱਚ ਹੋਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਭੁੱਟੋ ਜ਼ਰਦਾਰੀ ਨੂੰ ਸੱਦਾ ਇਸਲਾਮਾਬਾਦ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਦਿੱਤਾ ਹੈ। ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਚੀਫ਼ ਜਸਟਿਸ ਦੇ ਦਫ਼ਤਰ ਨੂੰ ਮਾਰਚ ਵਿੱਚ ਭਾਰਤ ਦੀ ਮੇਜ਼ਬਾਨੀ ਵਿੱਚ ਹੋਣ ਵਾਲੀ ਐਸਸੀਓ ਦੇਸ਼ਾਂ ਦੇ ਚੀਫ਼ ਜਸਟਿਸਾਂ ਦੀ ਮੀਟਿੰਗ ਲਈ ਵੀ ਸੱਦਾ ਦਿੱਤਾ ਗਿਆ ਹੈ।

ਭੁੱਟੋ ਜ਼ਰਦਾਰੀ ਮੀਟਿੰਗ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ ਇਸ ਬਾਰੇ ਅਜੇ ਕੋਈ ਸੰਕੇਤ ਨਹੀਂ ਹੈ। ਸੂਤਰਾਂ ਨੇ ਦੱਸਿਆ ਕਿ ਸੱਦਾ ਪੱਤਰ ਤੈਅ ਪ੍ਰਕਿਰਿਆ ਦੇ ਤਹਿਤ ਭੇਜੇ ਗਏ ਸਨ। ਜੇਕਰ ਸੱਦਾ ਸਵੀਕਾਰ ਕਰ ਲਿਆ ਜਾਂਦਾ ਹੈ ਤਾਂ 2011 ‘ਚ ਹਿਨਾ ਰਬਾਨੀ ਖਾਰ ਤੋਂ ਬਾਅਦ ਕਿਸੇ ਪਾਕਿਸਤਾਨੀ ਵਿਦੇਸ਼ ਮੰਤਰੀ ਦੀ ਇਹ ਪਹਿਲੀ ਭਾਰਤ ਯਾਤਰਾ ਹੋਵੇਗੀ। ਖਾਰ ਇਸ ਸਮੇਂ ਵਿਦੇਸ਼ ਰਾਜ ਮੰਤਰੀ ਹਨ। ਭੁੱਟੋ ਜ਼ਰਦਾਰੀ ਨੂੰ ਇਹ ਸੱਦਾ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਵੱਲੋਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਦੁਵੱਲੀ ਗੱਲਬਾਤ ਦੀ ਪੇਸ਼ਕਸ਼ ਦੇ ਕੁਝ ਦਿਨ ਬਾਅਦ ਭੇਜਿਆ ਗਿਆ ਸੀ।

The post ਭਾਰਤ ਨੇ SCO ਬੈਠਕ ਲਈ ਪਾਕਿਸਤਾਨ ਦੇ PM ਸ਼ਾਹਬਾਜ਼ ਸ਼ਰੀਫ਼ ਤੇ ਬਿਲਾਵਲ ਭੁੱਟੋ ਨੂੰ ਭੇਜਿਆ ਸੱਦਾ appeared first on TheUnmute.com - Punjabi News.

Tags:
  • bilawal-bhutto-zardari
  • breaking-news
  • india
  • india-news
  • news
  • pakistan
  • pm-shahbaz-sharif
  • prime-minister-narendra-modi
  • prime-minister-shahbaz-sharif
  • sco
  • sco-meeting
  • shahbaz-sharif
  • the-unmute-breaking-news
  • the-unmute-punjabi-news

BBC ਦੀ ਦਸਤਾਵੇਜ਼ੀ ਫਿਲਮ 'ਤੇ ਅਮਰੀਕਾ ਦਾ ਬਿਆਨ, ਅਸੀਂ ਪ੍ਰੈਸ ਦੀ ਆਜ਼ਾਦੀ ਦਾ ਸਮਰਥਨ ਕਰਦੇ ਹਾਂ

Thursday 26 January 2023 10:40 AM UTC+00 | Tags: bbc bbc-documentary breaking-news india-news india-the-modi-question ministry-of-information-and-broadcasting ned-price news prime-minister-narendra-modi punjab-news the-modi-question-news usa. us-state-department us-statement youtube

ਚੰਡੀਗੜ੍ਹ 26 ਜਨਵਰੀ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਬੀਬੀਸੀ ਦੀ ਦਸਤਾਵੇਜ਼ੀ ਫਿਲਮ (BBC documentary) ‘ਤੇ ਚੱਲ ਰਹੇ ਵਿਵਾਦ ਦਰਮਿਆਨ ਅਮਰੀਕੀ ਵਿਦੇਸ਼ ਵਿਭਾਗ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਕਿਹਾ ਕਿ ਅਸੀਂ ਦੁਨੀਆ ‘ਚ ਆਜ਼ਾਦ ਪ੍ਰੈਸ ਦਾ ਸਮਰਥਨ ਕਰਦੇ ਹਾਂ ਅਤੇ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰੀ ਸਿਧਾਂਤਾਂ ਦੀ ਮਹੱਤਤਾ ਨੂੰ ਸਮਝਦੇ ਹਾਂ।

ਨੇਡ ਪ੍ਰਾਈਸ ਨੇ ਕਿਹਾ, ਅਮਰੀਕਾ ਅਤੇ ਭਾਰਤ ਵਿਚਾਲੇ ਕੂਟਨੀਤਕ ਸਬੰਧ ਡੂੰਘੇ ਹਨ। ਭਾਰਤ ਦੇ ਲੋਕਤੰਤਰ ਨੂੰ ਜ਼ਿੰਦਾ ਦੱਸਦਿਆਂ ਉਨ੍ਹਾਂ ਕਿਹਾ ਕਿ ਅਸੀਂ ਹਰ ਉਸ ਚੀਜ਼ ਨੂੰ ਦੇਖਦੇ ਹਾਂ ਜੋ ਸਾਨੂੰ ਇਕ-ਦੂਜੇ ਨਾਲ ਜੋੜਦੀ ਹੈ ਅਤੇ ਅਸੀਂ ਉਨ੍ਹਾਂ ਸਾਰੇ ਤੱਤਾਂ ਨੂੰ ਮਜ਼ਬੂਤ ​​ਕਰਨ ਦੀ ਉਮੀਦ ਰੱਖਦੇ ਹਾਂ ਜੋ ਸਾਨੂੰ ਇਕ-ਦੂਜੇ ਨਾਲ ਬੰਨ੍ਹਦੇ ਹਨ।

ਉਨ੍ਹਾਂ ਨੇ ਇਸ ਤੱਥ ‘ਤੇ ਵੀ ਜ਼ੋਰ ਦਿੱਤਾ ਕਿ ਅਮਰੀਕਾ ਦੀ ਭਾਰਤ ਨਾਲ ਸਾਂਝੇਦਾਰੀ ਬਹੁਤ ਡੂੰਘੀ ਹੈ ਅਤੇ ਦੋਵੇਂ ਦੇਸ਼ ਅਮਰੀਕੀ ਲੋਕਤੰਤਰ ਅਤੇ ਭਾਰਤੀ ਲੋਕਤੰਤਰ ਲਈ ਸਾਂਝੇ ਮੁੱਲਾਂ ਨੂੰ ਸਾਂਝਾ ਕਰਦੇ ਹਨ। ਨੇਡ ਪ੍ਰਾਈਸ ਨੇ ਕਿਹਾ, ਮੈਂ ਉਸ ਦਸਤਾਵੇਜ਼ੀ ਤੋਂ ਜਾਣੂ ਨਹੀਂ ਹਾਂ ਜਿਸ ਦਾ ਤੁਸੀਂ ਜ਼ਿਕਰ ਕਰ ਰਹੇ ਹੋ। ਮੈਂ ਸਾਂਝੀਆਂ ਕਦਰਾਂ-ਕੀਮਤਾਂ ਤੋਂ ਬਹੁਤ ਜਾਣੂ ਹਾਂ ਜੋ ਸੰਯੁਕਤ ਰਾਜ ਅਤੇ ਭਾਰਤ ਨੂੰ ਦੋ ਪ੍ਰਫੁੱਲਤ ਅਤੇ ਜੀਵੰਤ ਲੋਕਤੰਤਰ ਬਣਾਉਂਦੇ ਹਨ।

ਪਿਛਲੇ ਹਫ਼ਤੇ, ਯੂਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਚਾਅ ਕੀਤਾ ਅਤੇ ਬੀਬੀਸੀ ਦਸਤਾਵੇਜ਼ੀ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ, ਇਹ ਕਹਿੰਦੇ ਹੋਏ ਕਿ ਉਹ ਆਪਣੇ ਭਾਰਤੀ ਹਮਰੁਤਬਾ ਦੀ ਵਿਸ਼ੇਸ਼ਤਾ ਨਾਲ ਸਹਿਮਤ ਨਹੀਂ ਹਨ। ਸੁਨਕ ਨੇ ਇਹ ਟਿੱਪਣੀਆਂ ਪਾਕਿਸਤਾਨੀ ਮੂਲ ਦੇ ਸੰਸਦ ਮੈਂਬਰ ਇਮਰਾਨ ਹੁਸੈਨ ਵੱਲੋਂ ਬਰਤਾਨਵੀ ਸੰਸਦ ਵਿੱਚ ਉਠਾਈ ਗਈ ਵਿਵਾਦਤ ਦਸਤਾਵੇਜ਼ੀ ਫ਼ਿਲਮ 'ਤੇ ਕੀਤੀਆਂ ਹਨ।

ਬੀਬੀਸੀ ਦਾ ਬਿਆਨ :-

ਦੂਜੇ ਪਾਸੇ ਸ਼ੁੱਕਰਵਾਰ ਨੂੰ ਬੀਬੀਸੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਆਪਣੀ ਡਾਕੂਮੈਂਟਰੀ (BBC documentary) ਦਾ ਬਚਾਅ ਕੀਤਾ। ਬੀਬੀਸੀ ਦੇ ਬੁਲਾਰੇ ਨੇ ਕਿਹਾ ਕਿ ਇਹ ਇੱਕ ‘ਡੂੰਘਾਈ ਨਾਲ ਖੋਜ ਕੀਤੀ’ ਦਸਤਾਵੇਜ਼ੀ ਫਿਲਮ ਹੈ, ਜਿਸ ਵਿੱਚ ਮਹੱਤਵਪੂਰਨ ਮੁੱਦਿਆਂ ਨੂੰ ਉਜਾਗਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, "ਡਾਕੂਮੈਂਟਰੀ ਦੀ ਉੱਚ ਸੰਪਾਦਕੀ ਮਾਪਦੰਡਾਂ ਦੇ ਅਨੁਸਾਰ ਪੂਰੀ ਤਰ੍ਹਾਂ ਨਾਲ ਖੋਜ ਕੀਤੀ ਗਈ ਸੀ।

The post BBC ਦੀ ਦਸਤਾਵੇਜ਼ੀ ਫਿਲਮ ‘ਤੇ ਅਮਰੀਕਾ ਦਾ ਬਿਆਨ, ਅਸੀਂ ਪ੍ਰੈਸ ਦੀ ਆਜ਼ਾਦੀ ਦਾ ਸਮਰਥਨ ਕਰਦੇ ਹਾਂ appeared first on TheUnmute.com - Punjabi News.

Tags:
  • bbc
  • bbc-documentary
  • breaking-news
  • india-news
  • india-the-modi-question
  • ministry-of-information-and-broadcasting
  • ned-price
  • news
  • prime-minister-narendra-modi
  • punjab-news
  • the-modi-question-news
  • usa.
  • us-state-department
  • us-statement
  • youtube

ਸਮਲਿੰਗੀ ਹੋਣਾ ਕੋਈ ਅਪਰਾਧ ਨਹੀਂ ਹੈ, ਅਪਰਾਧੀ ਬਣਾਉਣ ਵਾਲੇ ਕਾਨੂੰਨ ਗਲਤ: ਪੋਪ ਫਰਾਂਸਿਸ

Thursday 26 January 2023 10:49 AM UTC+00 | Tags: breaking-news christianity-pope-francis news nws pope-francis the-unmute-breaking-news the-unmute-latest-update the-unmute-punjabi-news

ਚੰਡੀਗੜ੍ਹ 26 ਜਨਵਰੀ 2023: ਈਸਾਈ ਧਰਮ ਦੇ ਸਰਵਉੱਚ ਨੇਤਾ ਪੋਪ ਫਰਾਂਸਿਸ (Pope Francis) ਨੇ ਸਮਲਿੰਗੀ ਸਬੰਧਾਂ ਨੂੰ ਅਪਰਾਧੀ ਬਣਾਉਣ ਵਾਲੇ ਕਾਨੂੰਨਾਂ ਦੀ ਨਿੰਦਾ ਕੀਤੀ ਹੈ। ਇਨ੍ਹਾਂ ਕਾਨੂੰਨਾਂ ਨੂੰ ਬੇਇਨਸਾਫ਼ੀ ਦੱਸਦਿਆਂ ਉਨ੍ਹਾਂ ਕਿਹਾ, ਰੱਬ ਆਪਣੇ ਸਾਰੇ ਬੱਚਿਆਂ ਨੂੰ ਉਸੇ ਤਰ੍ਹਾਂ ਪਿਆਰ ਕਰਦਾ ਹੈ ਜਿਵੇਂ ਉਹ ਹਨ। ਪੋਪ ਨੇ ਸਾਰੇ ਕੈਥੋਲਿਕ ਬਿਸ਼ਪਾਂ ਨੂੰ ਸੱਦਾ ਦਿੱਤਾ ਜੋ ਕਾਨੂੰਨਾਂ ਦਾ ਸਮਰਥਨ ਕਰਦੇ ਹਨ ਕਿ ਉਹ LGBTQ ਲੋਕਾਂ ਦਾ ਚਰਚਾਂ ਵਿੱਚ ਸਵਾਗਤ ਕਰਨ। ਪੋਪ ਫਰਾਂਸਿਸ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਸਮਲਿੰਗੀ ਹੋਣਾ ਕੋਈ ਅਪਰਾਧ ਨਹੀਂ ਹੈ।

ਉਨ੍ਹਾਂ ਨੇ ਸਵੀਕਾਰ ਕੀਤਾ ਕਿ ਕੁਝ ਹਿੱਸਿਆਂ ਵਿੱਚ ਕੈਥੋਲਿਕ ਬਿਸ਼ਪ ਉਹਨਾਂ ਕਾਨੂੰਨਾਂ ਦਾ ਸਮਰਥਨ ਕਰਦੇ ਹਨ ਜੋ ਸਮਲਿੰਗੀ ਸਬੰਧਾਂ ਨੂੰ ਅਪਰਾਧਕ ਬਣਾਉਂਦੇ ਹਨ ਜਾਂ LGBTQ ਭਾਈਚਾਰੇ ਨਾਲ ਵਿਤਕਰਾ ਕਰਦੇ ਹਨ। ਉਸ ਨੇ ਇਸ ਦਾ ਕਾਰਨ ਸੱਭਿਆਚਾਰਕ ਪਿਛੋਕੜ ਨੂੰ ਦੱਸਿਆ। ਨੇ ਕਿਹਾ, ਸਾਰੇ ਬਿਸ਼ਪਾਂ ਨੂੰ ਲੋਕਾਂ ਦੀ ਇੱਜ਼ਤ ਲਈ ਬਦਲਾਅ ਤੋਂ ਗੁਜ਼ਰਨਾ ਚਾਹੀਦਾ ਹੈ।

The post ਸਮਲਿੰਗੀ ਹੋਣਾ ਕੋਈ ਅਪਰਾਧ ਨਹੀਂ ਹੈ, ਅਪਰਾਧੀ ਬਣਾਉਣ ਵਾਲੇ ਕਾਨੂੰਨ ਗਲਤ: ਪੋਪ ਫਰਾਂਸਿਸ appeared first on TheUnmute.com - Punjabi News.

Tags:
  • breaking-news
  • christianity-pope-francis
  • news
  • nws
  • pope-francis
  • the-unmute-breaking-news
  • the-unmute-latest-update
  • the-unmute-punjabi-news

ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਲਹਿਰਾਇਆ ਝੰਡਾ

Thursday 26 January 2023 10:55 AM UTC+00 | Tags: 74th-republic-day anmol-gagan-mann breaking-news health-minister latest-news news punjab-news sri-muktsar-sahib the-unmute-breaking-news the-unmute-latest-news

ਸ੍ਰੀ ਮੁਕਤਸਰ ਸਾਹਿਬ, 26 ਜਨਵਰੀ 2023: ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਗਣਤੰਤਰ ਦਿਵਸ ਸਮਾਗਮ ‘ਤੇ ਝੰਡਾ ਲਹਿਰਾਇਆ। ਇਸ ਦੌਰਾਨ ਉਹਨਾਂ ਮਾਰਚ ਪਾਸਟ ਤੋਂ ਸਲਾਮੀ ਲਈ। ਆਪਣੇ ਸੰਬੋਧਨ ਦੌਰਾਨ ਉਹਨਾਂ ਦੇਸ਼ ਦੀ ਅਜਾਦੀ ਲਈ ਪੰਜਾਬੀਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਅਤੇ ਪੰਜਾਬ ਦੀ ਤਰੱਕੀ ਲਈ ਵਚਨਬੱਧਤਾ ਦੁਹਰਾਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਹਨਾਂ ਮਹੱਲਾ ਕਲੀਨਿਕਾਂ ਦੀ ਸ਼ੁਰੂਆਤ ਨੂੰ ਵੱਡੀ ਪ੍ਰਾਪਤੀ ਦੱਸਿਆ। ਉਹਨਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਉਹ ਵਚਨਬੱਧ ਹਨ। ਅਨਮੋਲ ਗਗਨ ਮਾਨ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦਾ ਵੀਆਈਪੀ ਕਲਚਰ ਨਹੀਂ ਅਪਣਾ ਰਹੇ। ਸਰਕਾਰੀ ਹਸਪਤਾਲ ਵਿਚ ਡਾਕਟਰਾਂ ਦੀ ਘਾਟ ਸਬੰਧੀ ਉਹਨਾਂ ਕਿਹਾ ਕਿ ਇਹ ਵੀ ਜਲਦ ਹੱਲ ਕੀਤਾ ਜਾਵੇਗਾ।

The post ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਲਹਿਰਾਇਆ ਝੰਡਾ appeared first on TheUnmute.com - Punjabi News.

Tags:
  • 74th-republic-day
  • anmol-gagan-mann
  • breaking-news
  • health-minister
  • latest-news
  • news
  • punjab-news
  • sri-muktsar-sahib
  • the-unmute-breaking-news
  • the-unmute-latest-news

ਦਿੱਲੀ 'ਚ 'ਆਪ' ਵਲੋਂ ਮੇਅਰ ਅਹੁਦੇ ਦੀ ਉਮੀਦਵਾਰ ਡਾ. ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ਼

Thursday 26 January 2023 11:03 AM UTC+00 | Tags: aaeps-mayor-candidat aam-aadmi-party arvind-kejriwal bobby breaking-news chief-minister-arvind-kejriwal delhi delhi-bjp delhi-municipal-corporation delhi-municipal-corporation-elections election-commissioner-vijay-dev mcd mcd-election mcd-election-2022 mcd-elections-2022 municipal-corporation municipal-corporation-elections municipal-corporation-of-delhi national-youth-party. news punjab-government sambit-patra shelley-oberoi the-unmute-breaking-news

ਚੰਡੀਗੜ੍ਹ, 26 ਜਨਵਰੀ 2023: ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਮੇਅਰ ਅਹੁਦੇ ਦੀ ਉਮੀਦਵਾਰ ਡਾਕਟਰ ਸ਼ੈਲੀ ਓਬਰਾਏ (Dr. Shelly Oberoi) ਨੇ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਹੈ। ਸ਼ੈਲੀ ਓਬਰਾਏ ਨੇ ਪਟੀਸ਼ਨ ਦਾਇਰ ਕਰਕੇ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ‘ਚ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਨਗਰ ਨਿਗਮ ਚੋਣਾਂ ਦਸੰਬਰ ‘ਚ ਹੋਈਆਂ ਸਨ ਅਤੇ ਉਦੋਂ ਹੀ ਨਤੀਜੇ ਵੀ ਆ ਗਏ ਸਨ। ਉਦੋਂ ਤੋਂ ਲੈ ਕੇ ਹੁਣ ਤੱਕ ਮੇਅਰ ਦੀ ਚੋਣ ਨਹੀਂ ਹੋਈ ਹੈ। ਮੇਅਰ ਦੀ ਚੋਣ ਦੀ ਤਾਰੀਖ਼ ਦੋ ਵਾਰ ਜਨਵਰੀ ਵਿੱਚ 9 ਜਨਵਰੀ ਅਤੇ 24 ਜਨਵਰੀ ਨੂੰ ਤੈਅ ਕੀਤੀ ਗਈ ਸੀ, ਪਰ ਦੋਵੇਂ ਵਾਰ ਸਦਨ ਹੰਗਾਮੇ ਨਾਲ ਪ੍ਰਭਾਵਿਤ ਹੋਇਆ ਅਤੇ ਚੋਣਾਂ ਨੂੰ ਮੁਲਤਵੀ ਕਰ ਦਿੱਤੀਆਂ ।

The post ਦਿੱਲੀ ‘ਚ ‘ਆਪ’ ਵਲੋਂ ਮੇਅਰ ਅਹੁਦੇ ਦੀ ਉਮੀਦਵਾਰ ਡਾ. ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ਼ appeared first on TheUnmute.com - Punjabi News.

Tags:
  • aaeps-mayor-candidat
  • aam-aadmi-party
  • arvind-kejriwal
  • bobby
  • breaking-news
  • chief-minister-arvind-kejriwal
  • delhi
  • delhi-bjp
  • delhi-municipal-corporation
  • delhi-municipal-corporation-elections
  • election-commissioner-vijay-dev
  • mcd
  • mcd-election
  • mcd-election-2022
  • mcd-elections-2022
  • municipal-corporation
  • municipal-corporation-elections
  • municipal-corporation-of-delhi
  • national-youth-party.
  • news
  • punjab-government
  • sambit-patra
  • shelley-oberoi
  • the-unmute-breaking-news

74ਵੇਂ ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਲੰਧਰ 'ਚ ਲਹਿਰਾਇਆ ਕੌਮੀ ਝੰਡਾ

Thursday 26 January 2023 11:12 AM UTC+00 | Tags: breaking-news chief-secretary-vijay-kumar-janjua cm-bhagwant-mann governor-banwari-lal-purohit national-flag-in-jalandhar. news punjab punjab-governor-banwari-lal-purohit the-unmute-breaking-news the-unmute-update

ਜਲੰਧਰ, 26 ਜਨਵਰੀ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੇ ਅੱਜ ਇਥੇ 74ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਆਪਣੇ ਸੰਦੇਸ਼ ਵਿੱਚ ਸੰਵਿਧਾਨ ਦੀ ਮਹੱਤਤਾ ਦੀ ਗੱਲ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਸੰਵਿਧਾਨਿਕ ਕਦਰਾਂ-ਕੀਮਤਾਂ ਅਤੇ ਸੰਵਿਧਾਨ ਪ੍ਰਤੀ ਫਰਜ਼ਾਂ ਲਈ ਪੂਰੀ ਤਰ੍ਹਾਂ ਸੰਜੀਦਾ ਹੋਣਾ ਚਾਹੀਦਾ ਹੈ ਅਤੇ ਸੰਵਿਧਾਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇ।

ਪੰਜਾਬ ਵਾਸੀਆਂ ਨੂੰ ਸੂਬੇ ਦੇ ਸ਼ਾਸਨ-ਪ੍ਰਸ਼ਾਸਨ ਨੂੰ ਮਜ਼ਬੂਤ, ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਵਿੱਚ ਸਰਗਰਮ ਭਾਈਵਾਲ ਬਣਨ ਦੀ ਅਪੀਲ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਰੋਸਾ ਪ੍ਰਗਟਾਇਆ ਕਿ ਰਾਜ ਦੇ ਲੋਕ ਆਪਣਾ ਬਣਦਾ ਯੋਗਦਾਨ ਪਾ ਕੇ ਪੰਜਾਬ ਦੀ ਤਰੱਕੀ ਦੀ ਨਵੀਂ ਮਿਸਾਲ ਪੇਸ਼ ਕਰਨਗੇ।

ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪਰੇਡ ਦੇ ਨਿਰੀਖਣ ਉਪਰੰਤ ਸੰਬੋਧਨ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ 26 ਜਨਵਰੀ 1950 ਨੂੰ ਲਾਗੂ ਹੋਇਆ ਸਾਡਾ ਸੰਵਿਧਾਨ ਲੋਕਤੰਤਰ ਦਾ ਇਕ ਪਵਿੱਤਰ ਗ੍ਰੰਥ ਹੈ ਜਿਹੜਾ ਸਾਡੇ ਸਾਰਿਆਂ ਲਈ ਰਾਹ ਦਸੇਰਾ ਹੈ। ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸੰਵਿਧਾਨ ਦਾ ਪੂਰਾ ਸਨਮਾਨ ਕਰੀਏ ਕਿਉਂਕਿ ਸੰਵਿਧਾਨ ਕਿਸੇ ਵੀ ਰਾਸ਼ਟਰ ਦੀ ਸ਼ਾਸਨ ਪ੍ਰਣਾਲੀ ਦੀ ਮਜ਼ਬੂਤ ਨੀਂਹ ਹੁੰਦੀ ਹੈ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਨੂੰ ਸੰਵਿਧਾਨ ਅਨੁਸਾਰ ਕਾਰਜ ਅਮਲ ਵਿੱਚ ਲਿਆਉਣੇ ਚਾਹੀਦੇ ਹਨ ਅਤੇ ਸੰਵਿਧਾਨ ਦਾ ਉਲੰਘਣ ਕਰਨ ਵਾਲਿਆਂ ਨਾਲ ਸ਼ਖਤੀ ਵਰਤੀ ਜਾਵੇ।

ਦੇਸ਼ ਦੀ ਆਜ਼ਾਦੀ ਲਈ ਲੜੇ ਗਏ ਲੰਬੇ ਘੋਲ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦੀ ਧਰਤੀ ਸੂਰਬੀਰ ਯੋਧਿਆਂ ਦੀ ਧਰਤੀ ਹੈ ਜਿਸਦੀ ਬਹਾਦਰੀ ਦਾ ਆਪਣਾ ਇਕ ਵੱਖਰਾ ਸਥਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੂਬਸੂਰਤ ਧਰਤੀ 'ਤੇ ਪੰਜ ਨਹੀਂ ਛੇ ਦਰਿਆ ਵਗੇ ਜਿਨ੍ਹਾਂ ਵਿੱਚ ਇਕ ਦਰਿਆ ਕੁਰਬਾਨੀਆਂ ਦਾ ਹੈ।

ਬਹਾਦਰੀ ਪੰਜਾਬੀਆਂ ਨੂੰ ਵਿਰਾਸਤ ਵਿੱਚ ਮਿਲੀ

ਉਨ੍ਹਾਂ ਕਿਹਾ ਕਿ ਇਥੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕਈ ਲਹਿਰਾਂ ਉਠੀਆਂ ਜਿੰਨ੍ਹਾਂ ਵਿੱਚ ਕੂਕਾ ਲਹਿਰ ਅਤੇ ਗ਼ਦਰ ਲਹਿਰ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਬਹਾਦਰੀ ਪੰਜਾਬੀਆਂ ਨੂੰ ਵਿਰਾਸਤ ਵਿੱਚ ਮਿਲੀ ਹੈ ਅਤੇ ਸਿੱਖ ਗੁਰੂ ਸਾਹਿਬਾਨ ਵਲੋਂ ਕੁਰਬਾਨੀਆਂ ਦੀਆਂ ਅਜਿਹੀਆਂ ਮਿਸਾਲਾਂ ਦਿੱਤੀਆਂ ਗਈਆਂ ਜਿਹੜੀਆਂ ਪੂਰੇ ਸੰਸਾਰ ਵਿੱਚ ਲਾਮਿਸਾਲ ਹਨ।

ਦੇਸ਼ ਦੀਆਂ ਸਰਹੱਦਾਂ 'ਤੇ ਏਕਤਾ ਤੇ ਅਖੰਡਤਾ ਦੀ ਰਾਖ਼ੀ ਕਰ ਰਹੇ ਬਹਾਦਰ ਸੈਨਿਕਾਂ ਦੀ ਗੱਲ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਦੇਸ਼ ਨੂੰ ਬਾਹਰੀ ਖ਼ਤਰਿਆਂ ਤੋਂ ਸੁਰੱਖਿਅਤ ਰੱਖਣ ਵਿੱਚ ਪੰਜਾਬੀਆਂ ਦੀ ਮਹੱਤਵਪੂਰਨ ਭੂਮਿਕਾ ਹੈ ਅਤੇ ਅੱਜ ਵੀ ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਦੇਸ਼ ਦੀ ਸੁਰੱਖਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਉਨ੍ਹਾਂ ਆਸ ਕੀਤੀ ਕਿ ਸਾਡੇ ਸੂਬੇ ਵਿਚੋਂ ਦੇਸ਼ ਨੂੰ ਵੱਡੀ ਗਿਣਤੀ ਵਿੱਚ ਅਗਨੀਵੀਰ ਮਿਲਣਗੇ।

ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਨੇ ਕਿਹਾ ਕਿ ਪੰਜਾਬ ਨੇ ਨਾ ਸਿਰਫ਼ ਕੁਰਬਾਨੀਆਂ ਦਾ ਇਤਿਹਾਸ ਰਚਿਆ ਸਗੋਂ ਇਥੋਂ ਦੇ ਸਿਰੜੀ ਕਿਸਾਨਾਂ ਨੇ ਆਪਣੀ ਅਣਥੱਕ ਮਿਹਨਤ ਸਦਕਾ ਦੇਸ਼ ਵਿੱਚ ਹਰੀ ਕ੍ਰਾਂਤੀ ਲਿਆ ਕੇ ਅੰਨ ਭੰਡਾਰ ਭਰੇ। ਉਨ੍ਹਾਂ ਕਿਹਾ ਕਿ ਇਕ ਸਮਾਂ ਸੀ ਜਦੋਂ 35 ਕਰੋੜ ਦੀ ਆਬਾਦੀ ਲਈ ਅੰਨ ਦੀ ਘਾਟ ਸੀ ਅਤੇ ਦੇਸ਼ ਬਾਹਰੋਂ ਅਨਾਜ ਮੰਗਵਾਉਣ ਨੂੰ ਮਜ਼ਬੂਰ ਸੀ ਪਰ ਅੱਜ 135 ਕਰੋੜ ਦੀ ਆਬਾਦੀ ਲਈ ਨਾ ਸਿਰਫ਼ ਭਰਪੂਰ ਅਨਾਜ ਹੈ ਸਗੋਂ ਬਰਾਮਦ ਵੀ ਕੀਤਾ ਜਾ ਰਿਹਾ ਹੈ ਜਿਸ ਵਿੱਚ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦਾ ਬਹੁਤ ਵੱਡਾ ਯੋਗਦਾਨ ਹੈ।

ਪੰਜਾਬ ਦੇ 6 ਸਰਹੱਦੀ ਜ਼ਿਲਿ੍ਹਆਂ ਬਾਰੇ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਅਕਸਰ ਸਰਹੱਦ ਪਾਰੋਂ ਭਾਰੀ ਮਾਤਰਾ ਵਿੱਚ ਹਥਿਆਰ ਤੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੀਆਂ ਖ਼ਬਰਾਂ ਮਿਲਦੀਆਂ ਰਹਿੰਦੀਆਂ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਅਤੇ ਆਪਣੇ ਸੂਬੇ ਦੀ ਅੰਦਰੂਨੀ ਸੁਰੱਖਿਆ ਲਈ ਨਾ ਸਿਰਫ਼ ਪੁਲਿਸ ਸਗੋਂ ਸਾਨੂੰ ਸਾਰਿਆਂ ਨੂੰ ਵੀ ਚੌਕਸ ਰਹਿਣਾ ਚਾਹੀਦਾ ਹੈ।

ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਾਡੇ ਲੋਕਤੰਤਰ, ਗਣਤੰਤਰ ਅਤੇ ਸੰਵਿਧਾਨਿਕ ਕਦਰਾਂ-ਕੀਮਤਾਂ ਨੂੰ ਨੁਕਸਾਨ ਕਰਦਾ ਹੈ ਜੋ ਕਿ ਬਿਲਕੁਲ ਨਹੀਂ ਹੋਣਾ ਚਾਹੀਦਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੇ 350 ਦੇ ਕਰੀਬ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਇਨਾਤ ਆਈ.ਏ.ਐਸ. ਤੇ ਆਈ.ਪੀ.ਐਸ.ਅਧਿਕਾਰੀਆਂ ਨੂੰ ਖੁਦ ਪੱਤਰ ਲਿਖਕੇ ਸਾਫ਼-ਸੁਥਰੇ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇ ਸੰਕਲਪ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

ਭ੍ਰਿਸ਼ਟਾਚਾਰ ਰੂਪੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਲੋਕ ਆਪ ਮੁਹਾਰੇ ਅੱਗੇ ਆਉਣ

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭ੍ਰਿਸ਼ਟਾਚਾਰ ਰੂਪੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਲੋਕ ਆਪ ਮੁਹਾਰੇ ਅੱਗੇ ਆਉਣ ਕਿਉਂਕਿ ਇਹ ਵੀ ਇਕ ਰਾਸ਼ਟਰ ਸੇਵਾ ਹੈ ਜਿਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਸਾਮਰਾਜ ਤੋਂ ਆਜ਼ਾਦੀ ਦਿਵਾਉਣ ਵਿੱਚ ਪੰਜਾਬ ਦਾ ਵੱਡਾ ਯੋਗਦਾਨ ਹੈ ਅਤੇ ਹੁਣ ਭ੍ਰਿਸ਼ਟਾਚਾਰ ਤੇ ਭ੍ਰਿਸ਼ਟਾਚਾਰੀਆਂ ਨੂੰ ਰੋਕਣ ਵਿੱਚ ਵੀ ਪੰਜਾਬ ਦੇ ਲੋਕ ਮਿਸਾਲ ਕਾਇਮ ਕਰਨ। ਉਨ੍ਹਾਂ ਨੇ ਅਪੀਲ ਕੀਤੀ ਕਿ ਸਾਰਿਆਂ ਨੂੰ ਹੱਕ-ਸੱਚ ਵਾਲੀ ਜੀਵਨ ਜਾਂਚ ਅਪਣਾਉਂਦਿਆਂ ਹਮੇਸ਼ਾਂ ਸੱਚ 'ਤੇ ਪੂਰਾ ਪਹਿਰਾ ਦੇਣਾ ਚਾਹੀਦਾ ਹੈ।

ਰਾਜਪਾਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਨੁਸੂਚਿਤ ਜਾਤੀ, ਪਛੜੇ ਵਰਗਾਂ, ਘੱਟ ਗਿਣਤੀਆਂ ਅਤੇ ਖਾਸ ਤੌਰ 'ਤੇ ਔਰਤਾਂ ਦੇ ਸਮਾਜਿਕ, ਰਾਜਨੀਤਿਕ, ਆਰਥਿਕ ਅਤੇ ਵਿਦਿਅਕ ਸਸ਼ਕਤੀਕਰਨ ਨੂੰ ਇਕ ਚੁਣੌਤੀ ਵਜੋਂ ਲੈਣਾ ਚਾਹੀਦਾ ਹੈ ਅਤੇ ਇਨ੍ਹਾਂ ਸਾਰਿਆਂ ਲਈ ਸਿਹਤਮੰਦ ਵਾਤਾਵਰਣ ਦੀ ਸਿਰਜਣਾ ਨੂੰ ਪੂਰੀ ਤਵੱਜੋਂ ਦਿੱਤੀ ਜਾਣੀ ਚਾਹੀਦੀ ਹੈ।

ਇਸ ਉਪਰੰਤ ਰਾਜਪਾਲ ਨੇ ਆਈ.ਪੀ.ਐਸ. ਅਧਿਕਾਰੀ ਮਨਿੰਦਰ ਸਿੰਘ ਅਤੇ ਡੀ.ਐਸ.ਪੀ. ਮਾਧਵੀ ਸ਼ਰਮਾ ਦੀ ਅਗਵਾਈ ਵਿੱਚ ਨਿਕਲੇ ਮਾਰਚ ਪਾਸਟ ਤੋਂ ਸਲਾਮੀ ਲਈ। ਦੇਸ਼ ਭਗਤੀ ਦੇ ਗੀਤਾਂ 'ਤੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਕੀਤੀਆਂ ਪੇਸ਼ਕਾਰੀਆਂ ਦਾ ਆਨੰਦ ਮਾਨਣ ਉਪਰੰਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਵਰਨਰ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਰਾਜਪਾਲ ਨੇ ਲੋੜਵੰਦ ਲਾਭਪਾਤਰੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲ ਵੀ ਤਕਸੀਮ ਕੀਤੇ।

ਰਾਜ ਸਭਾ ਮੈਂਬਰ ਅਤੇ ਵਿਸ਼ਵ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਰਮਨ ਅਰੋੜਾ, ਵਿਧਾਇਕ ਸ਼ੀਤਲ ਅੰਗੂਰਾਲ, ਵਿਧਾਇਕ ਬਲਕਾਰ ਸਿੰਘ, ਮੁੱਖ ਸਕੱਤਰ ਵੀ.ਕੇ.ਜੰਜੂਆ, ਡੀ.ਜੀ.ਪੀ. ਗੌਰਵ ਯਾਦਵ, ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਤੇ ਸੈਸ਼ਨਜ ਜੱਜ ਰੁਪਿੰਦਰਜੀਤ ਚਾਹਲ, ਏ.ਡੀ.ਜੀ.ਪੀ.(ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ, ਆਈ.ਜੀ. ਗੁਰਸਰਨ ਸਿੰਘ ਸੰਧੂ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਅੇਸ. ਐਸ. ਪੀ. ਦਿਹਾਤੀ ਸਵਰਨਦੀਪ ਸਿੰਘ ਤੋਂ ਇਲਾਵਾ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।

The post 74ਵੇਂ ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਲੰਧਰ 'ਚ ਲਹਿਰਾਇਆ ਕੌਮੀ ਝੰਡਾ appeared first on TheUnmute.com - Punjabi News.

Tags:
  • breaking-news
  • chief-secretary-vijay-kumar-janjua
  • cm-bhagwant-mann
  • governor-banwari-lal-purohit
  • national-flag-in-jalandhar.
  • news
  • punjab
  • punjab-governor-banwari-lal-purohit
  • the-unmute-breaking-news
  • the-unmute-update

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਸਹੁੰ ਚੁੱਕ ਕੇ ਬਣੀ ਸਰਕਾਰ ਆਮ ਲੋਕਾਂ ਦੇ ਹਿੱਤਾਂ 'ਤੇ ਪਹਿਰਾ ਦੇਣ ਲਈ ਵਚਨਬੱਧ: ਲਾਲਜੀਤ ਭੁੱਲਰ

Thursday 26 January 2023 12:38 PM UTC+00 | Tags: 74th-republic-day aam-aadmi-party breaking-news cm-bhagwant-mann khatkar-kalan laljit-bhullar nawanshahr news punjab-government punjabi-news punjab-news punjab-police shaheed-e-azam-bhagat-singh the-unmute-breaking-news the-unmute-punjabi-news

ਖਟਕੜ ਕਲਾਂ, 26 ਜਨਵਰੀ, 2023: ਪੰਜਾਬ ਦੇ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਆਖਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਸਹੁੰ ਚੁੱਕ ਕੇ ਮੁੱਖ ਮੰਤਰੀ ਬਣੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ 'ਤੇ ਪਹਿਰਾ ਦੇਣ ਲਈ ਵਚਨਬੱਧ ਹੈ।

ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਸਰਦਾਰ ਭਗਤ ਸਿੰਘ ਦੇ ਬੁੱਤ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ 'ਤੇ ਨਤਮਸਤਕ ਹੋਣ ਆਏ ਟਰਾਂਸਪੋਰਟ ਮੰਤਰੀ ਨੇ ਆਖਿਆ ਕਿ 10 ਮਹੀਨੇ ਦੇ ਲੋਕ ਪੱਖੀ ਫ਼ੈਸਲੇ ਸ਼ਹੀਦਾਂ ਦੇ ਸੁਫ਼ਨਿਆਂ ਦਾ ਪੰਜਾਬ ਸਿਰਜਣ ਵੱਲ ਵਧਦੇ ਕਦਮ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਬੂਰ ਪੈ ਰਿਹਾ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਨੂੰ ਹਰ ਸੁੱਖ-ਸਹੂਲਤ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹੁਣ ਤੱਕ 25 ਹਜ਼ਾਰ ਸਰਕਾਰੀ ਨੌਕਰੀਆਂ ਦੇ ਨਿਯੁੱਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਇਸ ਦੇ ਨਾਲ 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਵੀ ਜ਼ੋਰਾਂ 'ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਇੱਕ ਤੋਂ ਬਾਅਦ ਇੱਕ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਸੂਬੇ 'ਚ ਪਹਿਲਾਂ ਖੋਲ੍ਹੇ 100 ਆਮ ਆਦਮੀ ਕਲੀਨਿਕਾਂ ਨੇ ਲੋਕਾਂ ਨੂੰ ਇਲਾਜ 'ਚ ਵੱਡੀ ਰਾਹਤ ਦਿੱਤੀ ਹੈ। ਇਸ ਸਿਹਤ ਮਾਡਲ ਤੋਂ ਉਤਸ਼ਾਹਿਤ ਹੋ ਕੇ 400 ਹੋਰ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾ ਰਹੇ ਹਨ।

May be an image of 1 person, standing, monument and outdoors

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਹਰੇਕ ਸ਼ਹਿਰ, ਹਰੇਕ ਵਾਰਡ, ਹਰੇਕ ਪਿੰਡ 'ਚ ਲੋਕਾਂ ਨੂੰ ਸਿਹਤ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਜਿਸ ਵਿੱਚ ਮੁਫ਼ਤ ਟੈਸਟ ਤੇ ਦਵਾਈਆਂ ਸ਼ਾਮਿਲ ਹਨ। ਇਸ ਮੌਕੇ ਉਨ੍ਹਾਂ ਨਾਲ ਆਪ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਕੁਲਜੀਤ ਸਿੰਘ ਸਰਹਾਲ, ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਤਨਾਮ ਜਲਾਲਪੁਰ, ਅਸ਼ੋਕ ਕਟਾਰੀਆ, ਇੰਪਰੂਵਮੈਂਟ ਟ੍ਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਆਪ ਆਗੂ ਬਲਵੀਰ ਸਿੰਘ ਕਰਨਾਣਾ ਤੇ ਜ਼ਿਲ੍ਹਾ ਸਕੱਤਰ ਗਗਨ ਅਗਨੀਹੋਤਰੀ ਮੌਜੂਦ ਸਨ।

ਇਸ ਮੌਕੇ ਉਨ੍ਹਾਂ ਦੇ ਸਵਾਗਤ ਲਈ ਪ੍ਰਸ਼ਾਸਨਿਕ ਅਧਿਕਾਰੀਆਂ 'ਚ ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਏ ਡੀ ਸੀ (ਜ) ਰਾਜੀਵ ਵਰਮਾ, ਐਸ ਡੀ ਐਮ ਨਵਾਂਸ਼ਹਿਰ (ਵਾਧੂ ਚਾਰਜ ਬੰਗਾ) ਮੇਜਰ ਡਾ. ਸ਼ਿਵਰਾਜ ਸਿੰਘ ਬੱਲ, ਡੀ ਐਸ ਪੀ ਬੰਗਾ ਸਰਵਣ ਸਿੰਘ ਬੱਲ, ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਜਸਬੀਰ ਸਿੰਘ ਕੋਟਲਾ ਮੌਜੂਦ ਸਨ।

The post ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਸਹੁੰ ਚੁੱਕ ਕੇ ਬਣੀ ਸਰਕਾਰ ਆਮ ਲੋਕਾਂ ਦੇ ਹਿੱਤਾਂ 'ਤੇ ਪਹਿਰਾ ਦੇਣ ਲਈ ਵਚਨਬੱਧ: ਲਾਲਜੀਤ ਭੁੱਲਰ appeared first on TheUnmute.com - Punjabi News.

Tags:
  • 74th-republic-day
  • aam-aadmi-party
  • breaking-news
  • cm-bhagwant-mann
  • khatkar-kalan
  • laljit-bhullar
  • nawanshahr
  • news
  • punjab-government
  • punjabi-news
  • punjab-news
  • punjab-police
  • shaheed-e-azam-bhagat-singh
  • the-unmute-breaking-news
  • the-unmute-punjabi-news

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਜੀਂਦ ਵਿਖੇ ਮਹਾਂ ਕਿਸਾਨ ਪੰਚਾਇਤ 'ਚ ਸ਼ਾਮਲ ਹੋਏ ਹਜ਼ਾਰਾਂ ਕਿਸਾਨ

Thursday 26 January 2023 12:42 PM UTC+00 | Tags: bharatiya-kisan-union-ekta-ugrahan breaking-news haryana jinfd maha-kisan-panchayat maha-kisan-panchayat-jind news the-unmute-latest-news the-unmute-punjabi-news

ਚੰਡੀਗੜ੍ਹ 26 ਜਨਵਰੀ 2023: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੇਂਦਰੀ ਸਰਕਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੇ ਅੰਗ ਵਜੋਂ ਅੱਜ ਉੱਤਰੀ ਭਾਰਤ ਦੇ 6 ਸੂਬਿਆਂ ਦੇ ਕਿਸਾਨਾਂ ਦੀ ਜੀਂਦ (ਹਰਿਆਣਾ) ਵਿਖੇ ਕੀਤੀ ਗਈ ਮਹਾਂ ਕਿਸਾਨ ਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਝੰਡੇ ਥੱਲੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਪੰਜਾਬ ਦੇ 20 ਜ਼ਿਲ੍ਹਿਆਂ ਤੋਂ ਹਜ਼ਾਰਾਂ ਔਰਤਾਂ ਸਮੇਤ ਦਹਿ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ।

ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇੱਥੇ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਅਤੇ ਕਿਸਾਨਾਂ ਖੇਤ-ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ਵਿੱਚ ਰੋਹ ਭਰਪੂਰ ਨਾਹਰੇ ਲਾਉਂਦੇ ਹੋਏ ਲੋਕ-ਕਾਫਲੇ ਦੋ ਘੰਟੇ ਲਗਾਤਾਰ ਮਹਾਂ ਪੰਚਾਇਤ ਦੇ ਪੰਡਾਲ ਵਿੱਚ ਪੁੱਜਦੇ ਰਹੇ।

ਇਸ ਮੌਕੇ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਲ ਸਮੂਹ ਜਥੇਬੰਦੀਆਂ ਦੇ ਸੰਬੋਧਨ ਕਰਤਾ ਬੁਲਾਰਿਆਂ ਨੇ ਕੇਂਦਰ ਦੀ ਭਾਜਪਾ ਮੋਦੀ ਸਰਕਾਰ ਦੀਆਂ ਕਿਸਾਨਾਂ ਅੰਦਰ ਫੁੱਟ ਪਾਊ ਸਾਜ਼ਸ਼ਾਂ ਨੂੰ ਨਾਕਾਮ ਕਰਨ ਲਈ ਵੱਖ ਵੱਖ ਧਰਮਾਂ ਨਾਲ ਸਬੰਧਤ ਇਨ੍ਹਾਂ ਛੇ ਸੂਬਿਆਂ ਦੇ ਕਿਸਾਨਾਂ ਦੀ ਇੱਕਜੁੱਟ ਵਿਸ਼ਾਲ ਜੁਝਾਰੂ ਕਿਸਾਨ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ।

ਉਨ੍ਹਾਂ ਨੇ ਐੱਸ ਵਾਈ ਐੱਲ ਤੇ ਚੰਡੀਗੜ੍ਹ ਵਰਗੇ ਪੰਜਾਬ ਹਰਿਆਣੇ ਦੇ ਲੋਕਾਂ ਦੁਆਰਾ ਭਰਾਤਰੀ ਤੌਰ 'ਤੇ ਹੱਲ ਹੋ ਸਕਣ ਵਾਲੇ ਮੁੱਦਿਆਂ ਨੂੰ ਫ਼ਿਰਕੂ ਬਦਨੀਅਤ ਨਾਲ ਤੂਲ਼ ਦਿੱਤੇ ਜਾਣ ਦਾ ਪਰਦਾਫਾਸ਼ ਕਰਦੇ ਹੋਏ ਇਨ੍ਹਾਂ ਫੁੱਟਪਾਊ ਕਪਟੀ ਚਾਲਾਂ ਨੂੰ ਦੇਸ਼ ਭਰ ਦੇ ਸਾਂਝੇ ਕਿਸਾਨ ਮਸਲਿਆਂ ਦੇ ਪੁਖਤਾ ਹੱਲ ਲਈ ਜਾਨਹੂਲਵੇਂ ਸੰਘਰਸ਼ ਲੜਨ 'ਤੇ ਜ਼ੋਰ ਦਿੱਤਾ। ਇਸ ਮਹਾਂ ਪੰਚਾਇਤ ਦੇ ਠਾਠਾਂ ਮਾਰਦੇ ਲੱਖਾਂ ਦੇ ਇਕੱਠ ਨੇ ਸਰਕਾਰ ਨੂੰ ਕਾਲ਼ੇ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਕਰਨ ਵਾਲ਼ੇ ਜੁਝਾਰੂ ਦਿੱਲੀ ਅੰਦੋਲਨ ਦੀਆਂ ਯਾਦਾਂ ਤਾਜ਼ਾ ਕਰਵਾਉਂਦਿਆਂ ਸੱਤਾਧਾਰੀ ਹਲਕਿਆਂ ਦੇ ਇਸ ਕੂੜ ਪ੍ਰਚਾਰ ਦਾ ਭਾਂਡਾ ਵੀ ਚੌਰਾਹੇ ਭੰਨ ਦਿੱਤਾ ਕਿ ਸੰਯੁਕਤ ਕਿਸਾਨ ਮੋਰਚਾ ਤਾਂ ਖਿੰਡ ਪੁੰਡ ਗਿਆ ਹੈ।

ਬੁਲਾਰਿਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਸਾਰੀਆਂ ਫਸਲਾਂ ਦੀ ਲਾਭਕਾਰੀ ਐੱਮ ਐੱਸ ਪੀ 'ਤੇ ਮੁਕੰਮਲ ਖਰੀਦ ਦੀ ਕਾਨੂੰਨੀ ਗਰੰਟੀ ਕੀਤੀ ਜਾਵੇ, ਲਖੀਮਪੁਰ ਖੀਰੀ ਕਤਲਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੀ ਜਾਵੇ ਅਤੇ ਉਸ ਦੇ ਬਾਪ ਨੂੰ ਮੰਤਰੀ ਪਦ ਤੋਂ ਬਰਖ਼ਾਸਤ ਕਰਕੇ ਗ੍ਰਿਫਤਾਰ ਕੀਤਾ ਜਾਵੇ ਅਤੇ ਮੁਕਾਬਲੇ ਦੇ ਝੂਠੇ ਕੇਸ ਵਿੱਚ ਜੇਲ੍ਹੀਂ ਡੱਕੇ 4 ਕਿਸਾਨ ਬਿਨਾਂ ਸ਼ਰਤ ਰਿਹਾਅ ਕੀਤੇ ਜਾਣ, ਬਿਜਲੀ ਬਿੱਲ 2021 ਰੱਦ ਕੀਤਾ ਜਾਵੇ, ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਚੜ੍ਹੇ ਕਰਜ਼ਿਆਂ ਦਾ ਖਾਤਮਾ ਕੀਤਾ ਜਾਵੇ, 60 ਸਾਲ ਤੋਂ ਉੱਪਰ ਹਰ ਕਿਸਾਨ ਤੇ ਖੇਤ ਮਜ਼ਦੂਰ ਸਮੇਤ ਔਰਤਾਂ ਨੂੰ ਬੁਢਾਪਾ ਪੈਨਸ਼ਨ ਦਿੱਤੀ ਜਾਵੇ, ਫ਼ਸਲਾਂ ਦੀ ਤਬਾਹੀ ਦੇ ਪੂਰੇ ਮੁਆਵਜ਼ੇ ਦੀ ਗਰੰਟੀ ਵਾਲੇ ਫਸਲੀ ਬੀਮੇ ਦਾ ਕਾਨੂੰਨ ਬਣਾਇਆ ਜਾਵੇ, ਦਿੱਲੀ ਅੰਦੋਲਨ ਸਮੇਂ ਮੜ੍ਹੇ ਸਾਰੇ ਪੁਲਿਸ ਕੇਸਾਂ ਦੀ ਵਾਪਸੀ ਅਤੇ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ ਦੇ ਸਾਰੇ ਕਿਸਾਨਾਂ ਮਜ਼ਦੂਰਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਤੇ ਪ੍ਰਵਾਰ ਦੇ ਗੁਜ਼ਾਰੇ ਲਈ ਇਕ ਇਕ ਜੀਅ ਨੂੰ ਪੱਕੀ ਨੌਕਰੀ ਦਿੱਤੀ ਜਾਵੇ। ਆਕਾਸ਼ ਗੁੰਜਾਊ ਨਾਹਰਿਆਂ ਨਾਲ ਸੰਘਰਸ਼ ਹੋਰ ਵਿਸ਼ਾਲ ਅਤੇ ਤੇਜ਼ ਕਰਨ ਦਾ ਅਹਿਦ ਕਰਦਿਆਂ ਮਹਾਂ ਪੰਚਾਇਤ ਦਾ ਅੰਤ ਕੀਤਾ ਗਿਆ।

The post ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਜੀਂਦ ਵਿਖੇ ਮਹਾਂ ਕਿਸਾਨ ਪੰਚਾਇਤ ‘ਚ ਸ਼ਾਮਲ ਹੋਏ ਹਜ਼ਾਰਾਂ ਕਿਸਾਨ appeared first on TheUnmute.com - Punjabi News.

Tags:
  • bharatiya-kisan-union-ekta-ugrahan
  • breaking-news
  • haryana
  • jinfd
  • maha-kisan-panchayat
  • maha-kisan-panchayat-jind
  • news
  • the-unmute-latest-news
  • the-unmute-punjabi-news

28 ਜਨਵਰੀ ਨੂੰ ਚੰਡੀਗੜ੍ਹ 'ਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ

Thursday 26 January 2023 12:50 PM UTC+00 | Tags: breaking-news chandigarh-administration chandigarh-news chandigarh-school government-school latest-news news private-schools punjab-news-holidays the-unmute-breaking-news the-unmute-latest-news the-unmute-latest-update the-unmute-punjabi-news

ਚੰਡੀਗੜ੍ਹ 26 ਜਨਵਰੀ 2023: ਚੰਡੀਗੜ੍ਹ (Chandigarh) ਪ੍ਰਸ਼ਾਸਨ ਨੇ ਅੱਜ ਐਲਾਨ ਕੀਤਾ ਹੈ ਕਿ 28 ਜਨਵਰੀ (ਸ਼ਨੀਵਾਰ) ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਸ ਸਬੰਧੀ ਐਲਾਨ ਅੱਜ ਇੱਥੇ ਪਰੇਡ ਗਰਾਊਂਡ ਵਿਖੇ ਆਯੋਜਿਤ ਗਣਤੰਤਰ ਦਿਵਸ ਸਮਾਗਮ ਦੌਰਾਨ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਡਾ: ਧਰਮਪਾਲ ਨੇ ਕੀਤਾ। ਉਹ ਅੱਜ ਪਰੇਡ ਗਰਾਊਂਡ ਵਿੱਚ ਕਰਵਾਏ ਗਏ ਗਣਤੰਤਰ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਸਨ।

The post 28 ਜਨਵਰੀ ਨੂੰ ਚੰਡੀਗੜ੍ਹ ‘ਚ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ appeared first on TheUnmute.com - Punjabi News.

Tags:
  • breaking-news
  • chandigarh-administration
  • chandigarh-news
  • chandigarh-school
  • government-school
  • latest-news
  • news
  • private-schools
  • punjab-news-holidays
  • the-unmute-breaking-news
  • the-unmute-latest-news
  • the-unmute-latest-update
  • the-unmute-punjabi-news

CM ਮਾਨ ਭਲਕੇ 500 ਆਮ ਆਦਮੀ ਕਲੀਨਿਕਾਂ ਦਾ ਕਰਨਗੇ ਉਦਘਾਟਨ, ਕੇਜਰੀਵਾਲ ਹੋਣਗੇ ਮੁੱਖ ਮਹਿਮਾਨ

Thursday 26 January 2023 12:59 PM UTC+00 | Tags: 500-aam-aadmi-clinics amritsar chief-minister-bhagwant-mann cm-500 kejriwal news

ਅੰਮ੍ਰਿਤਸਰ 26 ਜਨਵਰੀ 2023: ਸਿਹਤ ਦੇ ਖੇਤਰ ਵਿੱਚ ਪੰਜਾਬ ਸਰਕਾਰ ਨੇ ਇੱਕ ਵੱਡਾ ਕਦਮ ਚੁੱਕਦਿਆਂ ਵਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਭਲਕੇ ਅੰਮ੍ਰਿਤਸਰ (Amritsar) ਪਹੁੰਚਣਗੇ ਜਿੱਥੇ ਉਹ 500 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ।

ਤੁਹਾਨੂੰ ਦੱਸ ਦੇਈਏ ਕਿ 15 ਅਗਸਤ 2022 ਨੂੰ 100 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਸਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ 6 ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 10,00,000 ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਹੈ। ਤਿੰਨ ਲੱਖ ਤੋਂ ਵੱਧ ਲੋਕਾਂ ਨੇ ਮੁਫ਼ਤ ਟੈਸਟ ਕਰਵਾਇਆ ਹੈ।

The post CM ਮਾਨ ਭਲਕੇ 500 ਆਮ ਆਦਮੀ ਕਲੀਨਿਕਾਂ ਦਾ ਕਰਨਗੇ ਉਦਘਾਟਨ, ਕੇਜਰੀਵਾਲ ਹੋਣਗੇ ਮੁੱਖ ਮਹਿਮਾਨ appeared first on TheUnmute.com - Punjabi News.

Tags:
  • 500-aam-aadmi-clinics
  • amritsar
  • chief-minister-bhagwant-mann
  • cm-500
  • kejriwal
  • news

ਡਾ. ਬਲਜੀਤ ਕੌਰ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ, ਕਿਹਾ ਵਿਕਾਸ ਪੱਖੋਂ ਬਦਲੀ ਜਾਵੇਗੀ ਪਟਿਆਲਾ ਦੀ ਨੁਹਾਰ

Thursday 26 January 2023 01:05 PM UTC+00 | Tags: 74th-republic-day breaking-news dr-baljit-kaur national-flag news patiala patiala-news patiala-police punjab-news the-unmute-breaking-news the-unmute-punjabi-news

ਪਟਿਆਲਾ, 26 ਜਨਵਰੀ 2023: ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ (Patiala) ਦੇਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਪਰੇਡ ਕਮਾਂਡਰ ਡੀ.ਐਸ.ਪੀ. ਸੌਰਵ ਜਿੰਦਲ ਦੀ ਅਗਵਾਈ ਹੇਠਲੀਆਂ 10 ਟੁਕੜੀਆਂ, ਪਟਿਆਲਾ ਪੁਲਿਸ, ਹੋਮ ਗਾਰਡਜ਼, ਆਈ.ਆਰ.ਬੀ. ਦੇ ਬੈਂਡ, ਐਨ.ਸੀ.ਸੀ., ਸੈਂਟ ਜੋਨ ਐਂਬੂਲੈਸ ਬ੍ਰਿਗੇਡ, ਸਕਾਊਟ ਤੇ ਗਾਈਡ ਦੇ ਮਾਰਚ ਪਾਸਟ ਤੋਂ ਸਲਾਮੀ ਲਈ।

ਡਾ. ਬਲਜੀਤ ਕੌਰ ਨੇ ਪਟਿਆਲਾ (Patiala) ਦੀ ਉਘੀ ਸਾਹਿਤਕ ਹਸਤੀ ਡਾ. ਰਤਨ ਸਿੰਘ ਜੱਗੀ ਨੂੰ ਪਦਮਸ੍ਰੀ ਪੁਰਸਕਾਰ ਮਿਲਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਤ ਕੀਤਾ। ਜਦਕਿ ਏ.ਡੀ.ਜੀ.ਪੀ. ਜੀ ਨਾਗੇਸ਼ਵਰ ਰਾਓ ਅਤੇ ਐਸ.ਟੀ.ਐਫ਼ ਦੇ ਸਹਾਇਕ ਥਾਣੇਦਾਰ ਪਿਆਰਾ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਰਸਕਾਰ ਮਿਲਣ ‘ਤੇ ਵਿਸ਼ੇਸ਼ ਸਨਮਾਨ ਵੀ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤੀ ਇੰਜੀਨੀਅਰ ਦਲਜੀਤ ਸਿੰਘ, ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ, ਡਵੀਜਨਲ ਕਮਿਸ਼ਨਰ ਅਰੁਣ ਸੇਖੜੀ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਇਸ ਮੌਕੇ ਕੇਵਲ ਗਣਤੰਤਰ ਦਿਸਵ ਸਮਾਰੋਹ ਵਿੱਚ ਹਿੱਸਾ ਲੈਣ ਵਾਲੀਆਂ ਵਿੱਦਿਅਕ ਸੰਸਥਾਵਾਂ ‘ਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਵੀ ਕੀਤਾ। ਇਸ ਤੋਂ ਪਹਿਲਾਂ ਜ਼ਿਲ੍ਹਾ ਵਾਸੀਆਂ ਦੇ ਨਾਮ ਆਪਣੇ ਸੰਦੇਸ਼ ‘ਚ ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੀ ਪਿਛਲੇ ਕਰੀਬ 10 ਮਹੀਨੇ ਦੀ ਕਾਰਗੁਜ਼ਾਰੀ ‘ਤੇ ਚਾਨਣਾ ਪਾਉਂਦਿਆਂ ਜੋਰ ਦੇ ਕੇ ਕਿਹਾ ਕਿ ਪਟਿਆਲਾ, ਮੁੱਖ ਮੰਤਰੀ ਭਗਵੰਤ ਮਾਨ ਦਾ ਤਰਜੀਹੀ ਸ਼ਹਿਰ ਹੈ, ਇਸ ਲਈ ਪਟਿਆਲਾ ਜ਼ਿਲ੍ਹੇ ਦੀ ਸਮੁੱਚੇ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ।

ਡਾ. ਬਲਜੀਤ ਕੌਰ ਨੇ 74ਵੇਂ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਅਖੰਡਤਾ ਤੇ ਏਕਤਾ ਦੀ ਰਾਖੀ ਕਰਨ ਵਾਲੀਆਂ ਹਥਿਆਰਬੰਦ ਫ਼ੌਜਾਂ ਦੇ ਬਹਾਦਰ ਸੂਰਬੀਰਾਂ ਨੂੰ ਵੀ ਸ਼ੁਭ-ਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ।

ਡਾ. ਬਲਜੀਤ ਕੌਰ ਨੇ ਆਜ਼ਾਦੀ ਦੀ ਲੜਾਈ ਦੇ ਸ਼ਹੀਦਾਂ, ਵੱਖ-ਵੱਖ ਲਹਿਰਾਂ ਤੋਂ ਇਲਾਵਾ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੇ ਯੋਗਦਾਨ ਨੂੰ ਦਿਲੋਂ ਸਿਜਦਾ ਕਰਦਿਆਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਨੇ ਇੱਕ ਰੋਸ਼ਨ ਭਵਿੱਖ ਲਈ ਜੋ ਸੁਪਨਾ ਵੇਖਿਆ ਸੀ, ਉਸ ਦੀ ਪੂਰਤੀ ਲਈ ਸਾਨੂੰ ਸਾਰਿਆਂ ਨੂੰ ਸਾਰਥਕ ਹੰਭਲੇ ਮਾਰਨੇ ਪੈਣਗੇ।ਇਸੇ ਸੰਦਰਭ ‘ਚ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਵਾਅਦਾ ਦੁਹਰਾਇਆ ਕਿ ਪੰਜਾਬ ਸਰਕਾਰ ਆਪਣੇ ਆਜ਼ਾਦੀ ਘੁਲਾਟੀਆਂ ਵੱਲੋਂ ਦੇਸ਼ ਤੇ ਪੰਜਾਬ ਦੇ ਭਵਿੱਖ ਦੇ ਬਾਰੇ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਏਗੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੌਜੂਦਾ ਸਮੇਂ ਬਿਜਲੀ, ਖੇਤੀਬਾੜੀ, ਸਿਹਤ, ਸਿੱਖਿਆ, ਲਾਅ ਐਂਡ ਆਰਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜੇ ਛੁਡਾਉਣ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਮੋਹਰੀ ਸੂਬੇ ਵਜੋਂ ਅੱਗੇ ਆ ਰਿਹਾ ਹੈ।

ਆਪਣੇ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜ਼ਿਕਰ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਲਈ ਲਾਗੂ ਸਕੀਮ ਤਹਿਤ ਇਸ ਤਹਿਤ ਵਿੱਦਿਅਕ ਸੰਸਥਾ ਦੇ ਕੋਰਸ ਦੀ ਸਾਰੀ ਫੀਸ ਅਤੇ ਵਜੀਫੇ ਦੀ ਰਾਸ਼ੀ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਤੋਂ ਬਿਨ੍ਹਾਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਪਰਿਵਾਰਾਂ ਨੂੰ ਉਨ੍ਹਾਂ ਦੀ ਲੜਕੀ ਦੇ ਵਿਆਹ ‘ਤੇ 51 ਹਜ਼ਾਰ ਰੁਪਏ ਦਾ ਸ਼ਗਨ ਦਿੱਤਾ ਜਾ ਰਿਹਾ ਹੈ। ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਰਾਹੀ ਅਨੁਸੂਚਿਤ ਜਾਤੀਆਂ, ਅੰਗਹੀਣ ਅਤੇ ਜਨਰਲ ਵਰਗ ਦੇ ਲਾਭਪਾਤਰੀਆਂ ਨੂੰ ਵੱਖ-ਵੱਖ ਕਿੱਤਿਆਂ ਲਈ 8 ਫੀਸਦੀ ਤੱਕ ਵਿਆਜ ਦਰ ਤੇ ਕਰਜ਼ਾ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਡਾ. ਬਲਜੀਤ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੁੱਚੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਦਿਲਚਸਪੀ ਲੈ ਰਹੇ ਹਨ ਤੇ ਉਨ੍ਹਾਂ ਨੇ ਪਿਛਲੇ ਦਿਨੀਂ ਪਟਿਆਲਾ ਦਾ ਦੌਰਾ ਕਰਕੇ ਇੱਥੇ 167 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਅਤੇ ਇਨ੍ਹਾਂ ਨੂੰ ਮਿੱਥੇ ਸਮੇਂ ਅੰਦਰ ਪੂਰਾ ਕਰਨ ਦਾ ਵਾਅਦਾ ਕੀਤਾ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਸ਼ੰਸਾ ਕਰਦਿਆਂ ਟੀਮ ਪਟਿਆਲਾ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਰਾਹ ਉਤੇ ਚਲਦਿਆਂ ਪਟਿਆਲਾ ਹੈਰੀਟੇਜ ਫੈਸਟੀਵਲ, ਕਰਾਫਟ ਮੇਲੇ ਸਮੇਤ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਦੀ ਪਹਿਲਕਦਮੀ ਦੀ ਵੀ ਸ਼ਲਾਘਾ ਕੀਤੀ।

ਉਨ੍ਹਾਂ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦੇ ਅਸਰ ਸਦਕਾ ਪਟਿਆਲਾ ਜ਼ਿਲ੍ਹੇ ਅੰਦਰ ਸਾਲ 2021-2022 ਦੌਰਾਨ ਲੜਕੀਆਂ ਦੀ ਜਨਮ ਦਰ 1000 ਲੜਕੀਆਂ ਪ੍ਰਤੀ 928 ਹੋਣ ‘ਤੇ ਖੁਸ਼ੀ ਪ੍ਰਗਟਾਈ ਤੇ ਕਿਹਾ ਕਿ ਇਸ ਸਕੀਮ ਤਹਿਤ ਸਾਲ 2022-2023 ਦੌਰਾਨ ਪਟਿਆਲਾ ਨੂੰ 30 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ।ਜਦਕਿ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਨੇ ਆਸ਼ੀਰਵਾਦ ਸਕੀਮ ਤਹਿਤ ਸਾਲ 2022-23 ਦੌਰਾਨ ਪਟਿਆਲਾ ਲਈ 12.94 ਕਰੋੜ ਦੀ ਰਾਸ਼ੀ ਰੀਲੀਜ਼ ਕੀਤੀ ਤੇ ਇਸ ਰਾਸ਼ੀ ਨਾਲ 2538 ਲਾਭਪਾਤਰੀ ਕਵਰ ਕੀਤੇ ਹਨ।

ਕੈਬਨਿਟ ਮੰਤਰੀ ਨੇ ਇਸ ਤੋਂ ਪਹਿਲਾਂ ਦੇਸ਼ ਦੇ ਆਜ਼ਾਦੀ ਸੰਗਰਾਮ ‘ਚ ਹਿੱਸਾ ਲੈਣ ਵਾਲੇ ਸੁਤੰਤਰਤਾ ਸੰਗਰਾਮੀ ਤੇ ਉਨ੍ਹਾਂ ਦੇ ਉਤਰਾਧਿਕਾਰੀਆਂ ਸਮੇਤ ਵੱਖ-ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਤੇ ਰੈਡ ਕਰਾਸ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਟ੍ਰਾਈਸਾਈਕਲ ਤੇ ਅਸ਼ੀਰਵਾਦ ਸਕੀਮ ਦੇ ਵਧਾਈ ਪੱਤਰ ਲਾਭਪਾਤਰੀਆਂ ਨੂੰ ਤਕਸੀਮ ਕੀਤੇ।

ਇਸ ਮੌਕੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ, ਗਿੱਧੇ ਤੇ ਭੰਗੜੇ ਦੀ ਪੇਸ਼ਕਾਰੀ, ਮੋਟਰਸਾਇਕਲਾਂ ਦੇ ਕਰਤੱਬਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ। ਜਦੋਂਕਿ ਇਸ ਮੌਕੇ ਪਹਿਲੀ ਵਾਰ ਵਾਣੀ ਇੰਟੈਗ੍ਰੇਟਿਡ ਸਕੂਲ ਫਾਰ ਡੈਫ ਅਤੇ ਡੈਫ ਸਕੂਲ ਸੈਫਦੀਪੁਰ ਦੇ ਵਿਦਿਆਰਥੀਆਂ ਨੇ ਪਟਿਆਲਾ ਐਸੋਸੀਏਸ਼ਨ ਆਫ਼ ਡੈਫ ਦੀ ਅਰਸ਼ਨੂਰ ਕੌਰ ਦੀ ਅਗਵਾਈ ਹੇਠ ਰਾਸ਼ਟਰੀ ਗਾਨ ਨੂੰ ਸੰਕੇਤ ਭਾਸ਼ਾ ਵਿੱਚ ਗਾਇਆ।

ਸਮਾਗਮ ‘ਚ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਸਮੇਤ ਡਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ, ਡਾ. ਗੁਰਸ਼ਰਨ ਕੌਰ ਜੱਗੀ, ਸੀਨੀਅਰ ਆਈ.ਏ.ਐਸ. ਅਫ਼ਸਰ ਮਲਵਿੰਦਰ ਸਿੰਘ ਜੱਗੀ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ, ਜ਼ਿਲ੍ਹਾ ਤੇ ਸੈਸ਼ਨਜ ਜੱਜ ਤਰਸੇਮ ਮੰਗਲਾ, ਐਸ.ਐਸ.ਪੀ. ਵਰੁਣ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ ਤੇ ਈਸ਼ਾ ਸਿੰਗਲ, ਏ.ਸੀ. ਯੂ.ਟੀ. ਡਾ. ਅਕਸ਼ਿਤਾ ਗੁਪਤਾ, ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਤੇ ਹਰਵੰਤ ਕੌਰ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਸਮੇਤ, ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਜਰਨੈਲ ਸਿੰਘ ਮੰਨੂ, ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸਿੰਘ ਸੰਧੂ, ਕੋ-ਇੰਚਾਰਜ ਪ੍ਰੀਤੀ ਮਲਹੋਤਰਾ, ਯੂਥ ਵਿੰਗ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਜੱਗਾ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਇੰਪਰੂਵਮੈਂਟ ਟਰੱਸਟ ਚੇਅਰਮੇਨ ਮੇਘ ਚੰਦ ਸ਼ੇਰਮਾਜਰਾ, ਮੁਲਾਜਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿੰਸੀਪਲ ਜੇ.ਪੀ ਸਿੰਘ, ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ, ਬੀ.ਸੀ. ਵਿੰਗ ਦੇ ਸੂਬਾ ਪ੍ਰਧਾਨ ਰਣਜੋਧ ਸਿੰਘ ਹਡਾਣਾ, ਮਹਿਲਾ ਵਿੰਗ ਪ੍ਰਧਾਨ ਵੀਰਪਾਲ ਕੌਰ ਚਹਿਲ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲੀ ਬੱਚੇ ਅਤੇ ਅਧਿਆਪਕਾਂ ਤੋਂ ਇਲਾਵਾ ਵੱਡੀ ਗਿਣਤੀ ਪਟਿਆਲਾ ਵਾਸੀ ਮੌਜੂਦ ਸਨ।

The post ਡਾ. ਬਲਜੀਤ ਕੌਰ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ, ਕਿਹਾ ਵਿਕਾਸ ਪੱਖੋਂ ਬਦਲੀ ਜਾਵੇਗੀ ਪਟਿਆਲਾ ਦੀ ਨੁਹਾਰ appeared first on TheUnmute.com - Punjabi News.

Tags:
  • 74th-republic-day
  • breaking-news
  • dr-baljit-kaur
  • national-flag
  • news
  • patiala
  • patiala-news
  • patiala-police
  • punjab-news
  • the-unmute-breaking-news
  • the-unmute-punjabi-news

ਡਾ. ਰਤਨ ਸਿੰਘ ਜੱਗੀ ਨੂੰ 'ਪਦਮ ਸ੍ਰੀ ਪੁਰਸਕਾਰ' ਦੇ ਐਲਾਨ ਉਪਰੰਤ ਯੂਨੀਵਰਸਿਟੀ ਵਿਖੇ ਖੁਸ਼ੀ ਦਾ ਮਾਹੌਲ

Thursday 26 January 2023 01:10 PM UTC+00 | Tags: breaking-news dr-ratan-singh-jaggi former-teacher-of-punjabi-university news punjabi-language punjabi-university punjabi-university-patiala punjab-litre the-unmute-breaking-news the-unmute-latest-update the-unmute-punjabi-news the-unmute-update vice-chancellor-prof-arvind

ਪਟਿਆਲਾ, 26 ਜਨਵਰੀ 2023: ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਅਧਿਆਪਕ ਅਤੇ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ‘ਪਦਮ ਸ੍ਰੀ ਪੁਰਸਕਾਰ’ ਦਿੱਤੇ ਜਾਣ ਦੇ ਐਲਾਨ ਉਪਰੰਤ ਯੂਨੀਵਰਸਿਟੀ ਵਿਖੇ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਲੰਬਾ ਸਮਾਂ ਡਾ. ਜੱਗੀ ਦੀ ਕਰਮਭੂਮੀ ਰਹੀ ਹੈ। ਖੋਜ, ਸਮੀਖਿਆ ਅਤੇ ਚਿੰਤਨ ਦੇ ਵਧੇਰੇ ਕਾਰਜ ਉਨ੍ਹਾਂ ਪੰਜਾਬੀ ਯੂਨੀਵਰਸਿਟੀ ਨਾਲ਼ ਜੁੜ ਕੇ ਹੀ ਸੰਪੰਨ ਕੀਤੇ ਹਨ। ਪਿਛਲੇ ਸਾਲ ਸਥਾਪਨਾ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਨੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਵੀ ਕੀਤਾ ਸੀ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਉਨ੍ਹਾਂ ਨੂੰ ਲਾਈਫ ਫੈਲੋਸ਼ਿਪ ਪ੍ਰਦਾਨ ਕੀਤੀ ਹੋਈ ਹੈ।

ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਉਨ੍ਹਾਂ ਨੂੰ ‘ਪਦਮ ਸ੍ਰੀ ਪੁਰਸਕਾਰ’ ਮਿਲਣ ਉੱਤੇ ਖੁਸ਼ੀ ਜ਼ਾਹਰ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਤਾਉਮਰ ਕੀਤੀ ਮਿਹਨਤ ਨੂੰ ਕੌਮੀ ਪੱਧਰ ਉੱਤੇ ਪਛਾਣ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਵੇਲੇ ਪ੍ਰੋ. ਰਤਨ ਸਿੰਘ ਜੱਗੀ 95 ਸਾਲ ਦੇ ਹਨ ਅਤੇ ਉਹ ਉਨ੍ਹਾਂ ਨੂੰ ਵਧਾਈ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਚੱਲ ਰਹੇ ਕਾਰਜਾਂ ਦੀ ਕਾਮਯਾਬੀ ਦੀ ਕਾਮਨਾ ਵੀ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪ੍ਰਾਪਤੀ ਉਹਨਾਂ ਲਈ ਵਿਅਕਤੀਗਤ ਤੌਰ ਉੱਤੇ ਅਤੇ ਪੰਜਾਬੀ ਯੂਨੀਵਰਸਿਟੀ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਡਾ. ਜੱਗੀ ਜਿਹੀਆਂ ਸ਼ਖ਼ਸੀਅਤਾਂ ਦਾ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਹੋਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬੀ ਯੂਨੀਵਰਸਿਟੀ ਕੋਲ ਕਿੰਨੀ ਅਮੀਰ ਵਿਰਾਸਤ ਹੈ।

ਜ਼ਿਕਰਯੋਗ ਹੈ ਕਿ ਡਾ. ਰਤਨ ਸਿੰਘ ਜੱਗੀ ਸਾਹਿਤ ਅਤੇ ਵਿਸ਼ੇਸ਼ ਤੌਰ ਉੱਤੇ ਗੁਰਮਤਿ ਸਾਹਿਤ ਦੇ ਖੇਤਰ ਵਿੱਚ ਵੱਡੇ ਵਿਦਵਾਨ ਹਨ। ਉਨ੍ਹਾਂ ਹੁਣ ਤੱਕ ਆਪਣੇ ਜੀਵਨ ਕਾਲ ਦਾ ਸੱਤ ਦਹਾਕਿਆਂ ਤੋਂ ਵੱਧ ਦਾ ਸਮਾਂ ਇਨ੍ਹਾਂ ਖੇਤਰਾਂ ਦੀ ਸੇਵਾ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਵੱਲੋਂ ਰਚਿਤ ਗ੍ਰੰਥ ‘ਪੰਜਾਬੀ ਸਾਹਿਤ ਸੰਦਰਭ ਕੋਸ਼’, ਜੋ ਕਿ ਸਾਹਿਤ ਅਤੇ ਖੋਜ ਦੇ ਖੇਤਰ ਦਾ ਚਰਚਿਤ ਗ੍ਰੰਥ ਹੈ, ਨੂੰ 1994 ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਪ੍ਰਕਾਸ਼ਿਤ ਕਰਵਾਇਆ ਗਿਆ।

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਲਿਖਿਤ ‘ਪੰਜਾਬੀ ਸਾਹਿਤ ਦਾ ਸਰੋਤ ਮੂਲਕ ਇਤਿਹਾਸ’ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਹੀ ਛਾਪਿਆ। ਇਸੇ ਤਰ੍ਹਾਂ ਡਾ. ਜੱਗੀ ਵਲੋਂ ‘ਗੁਰੂ ਗ੍ਰੰਥ ਵਿਸ਼ਵ ਕੋਸ਼’ ਤਿਆਰ ਕੀਤਾ ਗਿਆ, ਜਿਸ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਛਾਪਿਆ। ਇਸ ਤੋਂ ਇਲਾਵਾ ਉਨ੍ਹਾਂ ‘ਸਿੱਖ ਪੰਥ ਵਿਸ਼ਵਕੋਸ਼’, ‘ਅਰਥ ਬੋਧ ਸ਼੍ਰੀ ਗੁਰੂ ਗ੍ਰੰਥ ਸਾਹਿਬ’ (ਪੰਜ ਭਾਗ) ਅਤੇ ‘ਭਾਵ ਪ੍ਰਬੋਧਨੀ ਟੀਕਾ ਸ੍ਰੀ ਗੁਰੂ ਗ੍ਰੰਥ ਸਾਹਿਬ’ ਆਦਿ ਬਹੁਤ ਸਾਰੇ ਮੁੱਲਵਾਨ ਗ੍ਰੰਥਾਂ ਅਤੇ ਪੁਸਤਕਾਂ ਦੀ ਰਚਨਾ ਕੀਤੀ ਜੋ ਪੰਜਾਬੀ ਯੂਨੀਵਰਸਿਟੀ ਵੱਲੋਂ ਹੀ ਪ੍ਰਕਾਸ਼ਿਤ ਹਨ।

The post ਡਾ. ਰਤਨ ਸਿੰਘ ਜੱਗੀ ਨੂੰ ‘ਪਦਮ ਸ੍ਰੀ ਪੁਰਸਕਾਰ’ ਦੇ ਐਲਾਨ ਉਪਰੰਤ ਯੂਨੀਵਰਸਿਟੀ ਵਿਖੇ ਖੁਸ਼ੀ ਦਾ ਮਾਹੌਲ appeared first on TheUnmute.com - Punjabi News.

Tags:
  • breaking-news
  • dr-ratan-singh-jaggi
  • former-teacher-of-punjabi-university
  • news
  • punjabi-language
  • punjabi-university
  • punjabi-university-patiala
  • punjab-litre
  • the-unmute-breaking-news
  • the-unmute-latest-update
  • the-unmute-punjabi-news
  • the-unmute-update
  • vice-chancellor-prof-arvind

ਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਮੋਹਾਲੀ ਲਈ 5000 ਈ.ਡਬਲਿਊ.ਐਸ. ਫਲੈਟਾਂ ਦਾ ਐਲਾਨ

Thursday 26 January 2023 01:20 PM UTC+00 | Tags: 74th-republic-day breaking-news ews-flats ews-flats-mohali gamada greater-mohali-area-development-authority mla-kulwant-singh mohali news the-unmute-breaking-news

ਚੰਡੀਗੜ੍ਹ/ਐੱਸ ਏ ਐੱਸ ਨਗਰ, 26 ਜਨਵਰੀ 2023: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਕੌਮੀ ਝੰਡਾ ਲਹਿਰਾਇਆ

ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ 25000 ਈ.ਡਬਲਿਊ.ਐਸ. ਫਲੈਟ ਬਣਾਉਣ ਦੀ ਤਜਵੀਜ਼ ਹੈ ਅਤੇ ਗਰੇਟਰ ਮੁਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਸਾਰਿਆਂ ਲਈ ਛੱਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਈ.ਡਬਲਿਊ.ਐਸ. ਹਾਊਸਿੰਗ ਯੋਜਨਾ ਦੇ ਪਹਿਲੇ ਪੜਾਅ ਤਹਿਤ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ (ਈ.ਡਬਲਿਊ.ਐਸ) ਲਈ ਮੋਹਾਲੀ ਵਿੱਚ 5000 ਫਲੈਟਾਂ ਦੀ ਉਸਾਰੀ ਕੀਤੀ ਜਾਵੇਗੀ।

75 ਏਕੜ ਰਕਬੇ ‘ਚ ਬਣਾਏ ਜਾਣ ਵਾਲੇ ਇਹ ਫਲੈਟਾਂ ਦਾ ਕੰਮ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਅਮਨ ਅਰੋੜਾ ਨੇ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਅਤੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਾਲੀ ਕਮੇਟੀ ਦੇ ਹੋਰ ਮੈਂਬਰਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਦੇ ਦਿਨ ਸੰਨ 1950 ਵਿੱਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ।

Mohali

ਕੈਬਨਿਟ ਮੰਤਰੀ ਨੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਸੱਤਾ ਸੰਭਾਲਣ ਤੋਂ ਬਾਅਦ ਮਹਿਜ਼ 10 ਮਹੀਨਿਆਂ ਵਿੱਚ 26000 ਦੇ ਕਰੀਬ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ ਅਤੇ ਤਕਰੀਬਨ 9000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਭਲਕੇ 400 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 500 ਹੋ ਜਾਵੇਗੀ। ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ ਅਤੇ ਸੂਬੇ ਵਿੱਚ 90 ਫੀਸਦੀ ਤੋਂ ਵੱਧ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਸੂਬਾ ਸਰਕਾਰ ਨੇ ਬੱਚਿਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਵਾਸਤੇ ‘ਸਕੂਲ ਆਫ਼ ਐਮੀਨੈਂਸ’ ਪ੍ਰੋਜੈਕਟ ਸ਼ੁਰੂ ਕੀਤਾ ਹੈ ਜਿਸ ਤਹਿਤ ਸੂਬੇ ਭਰ ਵਿੱਚ 117 ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਅਮਨ ਅਰੋੜਾ ਨੇ ਕਿਹਾ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਵੱਖ-ਵੱਖ ਨਾਗਰਿਕ ਕੇਂਦਰਿਤ ਫੈਸਲੇ ਲਏ ਹਨ, ਜਿਨ੍ਹਾਂ ਵਿੱਚ ਪੇਂਡੂ ਖੇਤਰਾਂ ਵਿੱਚ ਜ਼ਮੀਨਾਂ ਦੀ ਰਜਿਸਟਰੀ ਤੋਂ ਪਹਿਲਾਂ ਐਨਓਸੀ ਲੈਣ ਤੋਂ 5773 ਪਿੰਡਾਂ ਨੂੰ ਛੋਟ, ਰੈਗੂਲੇਟਰੀ ਪ੍ਰਵਾਨਗੀਆਂ ਦੇ ਅਧਿਕਾਰ ਸ਼ਹਿਰੀ ਵਿਕਾਸ ਅਥਾਰਟੀ ਨੂੰ ਸੌਂਪਣਾ ਆਦਿ ਸ਼ਾਮਲ ਹੈ।

Mohali

ਇਸ ਤੋਂ ਇਲਾਵਾ ਨਿਰਧਾਰਤ ਸਮੇਂ ਅੰਦਰ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨਾ, ਮਾਲਕੀ ਬਦਲਣਾ ਅਤੇ ਐਨ.ਓ.ਸੀ ਪ੍ਰਾਪਤ ਕਰਨਾ ਆਦਿ ਹੁਣ ਸਿਰਫ਼ ਇੱਕ ਕਲਿੱਕ ਨਾਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ 15 ਕੰਮਕਾਜੀ ਦਿਨਾਂ ਵਿੱਚ ਐਨ.ਓ.ਸੀ. ਲੈਣ ਲਈ ਰੈਗੂਲਰਾਈਜੇਸ਼ਨ ਪੋਰਟਲ ‘ਤੇ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾਉਣ ਅਤੇ ਇਨ੍ਹਾਂ ਦੇ ਨਿਬੇੜੇ ਦੀ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ।

ਬਿਲਡਿੰਗ ਪਲਾਨ ਦੀ ਮਨਜ਼ੂਰੀ ਅਤੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਸਟੈਂਡਅਲੋਨ ਉਦਯੋਗਾਂ ਦੀ ਕੰਪਾਊਂਡਿੰਗ ਸਮੇਤ ਸਟੈਂਡਅਲੋਨ ਉਦਯੋਗਾਂ ਦੇ ਮੁਕੰਮਲਤਾ ਸਰਟੀਫਿਕੇਟ ਜਾਰੀ ਕਰਨ ਦੀਆਂ ਸ਼ਕਤੀਆਂ ਡਾਇਰੈਕਟਰ ਫੈਕਟਰੀਜ਼ ਨੂੰ ਸੌਂਪ ਦਿੱਤੀਆਂ ਗਈਆਂ ਹਨ ਤਾਂ ਜੋ ਉਦਯੋਗਪਤੀਆਂ ਨੂੰ ਫੈਕਟਰੀਆਂ ਦੇ ਬਿਲਡਿੰਗ ਪਲਾਨ ਦੀ ਮਨਜ਼ੂਰੀ ਲਈ ਦੋ ਵੱਖ-ਵੱਖ ਵਿਭਾਗਾਂ ਵਿਚ ਅਪਲਾਈ ਕਰਨ ਦੀ ਲੋੜ ਨਾ ਪਵੇ।

ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਦੇ ਸੁੰਦਰੀਕਰਨ, ਸੜਕਾਂ ਨੂੰ ਚੌੜਾ ਕਰਨ ਅਤੇ ਨਵੇਂ ਚੌਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਗਮਾਡਾ ਨੇ ਰੇਹੜੀ-ਫੜ੍ਹੀ ਵਾਲਿਆਂ ਲਈ ਮਾਰਕੀਟ ਸਪੇਸ ਵਿਕਸਤ ਕਰਨ ਲਈ ਨਗਰ ਨਿਗਮ, ਐਸ.ਏ.ਐਸ. ਨਗਰ ਨੂੰ ਚਾਰ ਸਾਈਟਾਂ ਅਲਾਟ ਕੀਤੀਆਂ ਹਨ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ। ਮਾਰਚ ਪਾਸਟ ਵਿੱਚ ਪੰਜਾਬ ਪੁਲੀਸ ਦੇ ਜਵਾਨਾਂ, ਐਨਸੀਸੀ ਕੈਡਿਟਾਂ ਅਤੇ ਵੱਖ-ਵੱਖ ਸਕੂਲਾਂ ਦੇ ਬੈਂਡ ਗਰੁੱਪਾਂ ਨੇ ਭਾਗ ਲਿਆ। ਸਾਈਕਲ ਰੈਲੀ ਵੀ ਕੱਢੀ ਗਈ ਜਿਸ ਵਿੱਚ ਵੱਖ-ਵੱਖ ਖਿਡਾਰੀਆਂ ਨੇ ਭਾਗ ਲਿਆ ਅਤੇ ਨਰੋਏ ਸਮਾਜ ਦੀ ਸਿਰਜਣਾ ਦਾ ਸੁਨੇਹਾ ਦਿੱਤਾ। ਸਿਹਤ, ਪੁਲਿਸ, ਖੇਤੀਬਾੜੀ, ਜੰਗਲਾਤ, ਵੇਰਕਾ, ਰੋਜ਼ਗਾਰ ਉਤਪਤੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੀ.ਐਸ.ਪੀ.ਸੀ.ਐਲ. ਸਮੇਤ ਵੱਖ-ਵੱਖ ਵਿਭਾਗਾਂ ਨੇ ਆਕਰਸ਼ਕ ਝਾਕੀਆਂ ਰਾਹੀਂ ਆਪਣੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰਾਪਤੀਆਂ ਪੇਸ਼ ਕੀਤੀਆਂ।

Mohali

ਸੱਭਿਆਚਾਰਕ ਪ੍ਰੋਗਰਾਮ ਖਿੱਚ ਦਾ ਕੇਂਦਰ ਰਿਹਾ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਪਿੰਡ ਝੱਜੋਂ ਦੇ ਅਜ਼ਾਦੀ ਘੁਲਾਟੀਆਂ ਗੁਰਦੀਪ ਸਿੰਘ ਅਤੇ ਸਵਰਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਪਿੰਡ ਬਾਸਮਾਂ ਦੇ ਆਜ਼ਾਦੀ ਘੁਲਾਟੀਏ ਕੇਹਰ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਸਨਮਾਨ ਕੀਤਾ ਗਿਆ।

ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਅਮਨ ਅਰੋੜਾ ਦਾ ਵੁੀ ਸਨਮਾਨ ਕੀਤਾ ਗਿਆ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ, ਡੀਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸਐਸਪੀ ਡਾ. ਸੰਦੀਪ ਕੁਮਾਰ ਗਰਗ, ਕਮਿਸ਼ਨਰ ਨਗਰ ਨਿਗਮ ਨਵਜੋਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

The post ਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਮੋਹਾਲੀ ਲਈ 5000 ਈ.ਡਬਲਿਊ.ਐਸ. ਫਲੈਟਾਂ ਦਾ ਐਲਾਨ appeared first on TheUnmute.com - Punjabi News.

Tags:
  • 74th-republic-day
  • breaking-news
  • ews-flats
  • ews-flats-mohali
  • gamada
  • greater-mohali-area-development-authority
  • mla-kulwant-singh
  • mohali
  • news
  • the-unmute-breaking-news

500 ਆਮ ਆਦਮੀ ਕਲੀਨਿਕ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਮਿਲਣਗੀਆਂ ਵਿਸ਼ਵ ਪੱਧਰੀ ਸਿਹਤ ਸਹੂਲਤਾਂ: ਬ੍ਰਮ ਸ਼ੰਕਰ ਜਿੰਪਾ

Thursday 26 January 2023 01:28 PM UTC+00 | Tags: 500-aam-aadmi-clinic 74th-republic-day aam-aadmi-party bram-shankar-jimpa bram-shankar-sharma-jimpa breaking-news cm-bhagwant-mann health-department-punjab news police-line-stadium-sangrur punjab punjab-government sangrur the-unmute-breaking-news

ਚੰਡੀਗੜ੍ਹ/ਸੰਗਰੂਰ, 26 ਜਨਵਰੀ 2023: ਸਥਾਨਕ ਪੁਲਿਸ ਲਾਈਨ ਸਟੇਡੀਅਮ ਵਿਖੇ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਆਪਣੇ ਸੰਬੋਧਨ ਦੌਰਾਨ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੇ ਦਸ ਮਹੀਨਿਆਂ ਵਿੱਚ ਹੀ ਲੋਕ ਹਿਤਾਂ ਲਈ ਇਤਿਹਾਸਕ ਫੈਸਲੇ ਲਏ ਹਨ।

ਇਨ੍ਹਾਂ ਫੈਸਲਿਆਂ ਨੂੰ ਤਫ਼ਸੀਲ ਨਾਲ ਦੱਸਦਿਆਂ ਉਨ੍ਹਾਂ ਕਿਹਾ ਕਿ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਲਈ ਜ਼ੀਰੋ ਟੋਲਰੈਂਸ ਨੀਤੀ, ਸੂਬੇ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ, ਘਰਾਂ ਨੇੜੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਪ੍ਰਮੁੱਖ ਹਨ । ਉਨ੍ਹਾਂ ਕਿਹਾ ਕਿ ਇੱਕ ਵਿਧਾਇਕ ਇੱਕ ਪੈਨਸ਼ਨ ਸਕੀਮ ਸਫਲਤਾ ਨਾਲ ਲਾਗੂ ਕਰਕੇ ਸਰਕਾਰ ਨੇ ਸਰਕਾਰੀ ਪੈਸੇ ਨੂੰ ਬਚਾਇਆ ਹੈ ਅਤੇ ਇਹ ਪੈਸਾ ਲੋਕ ਹਿੱਤ ਦੇ ਕੰਮਾਂ ਲਈ ਵਰਤਿਆ ਜਾਵੇਗਾ।

ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਮਾਲ ਮੰਤਰੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਦੇਸ਼ ਵਾਸੀਆਂ, ਪੰਜਾਬੀਆਂ ਅਤੇ ਖਾਸ ਤੌਰ 'ਤੇ ਸੰਗਰੂਰ ਵਾਸੀਆਂ ਨੂੰ ਇਸ ਅਹਿਮ ਦਿਹਾੜੇ ਦੀ ਵਧਾਈ ਦਿੱਤੀ। ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨ੍ਹਾਂ ਬਹਾਦਰ ਸੂਰਬੀਰਾਂ ਨੂੰ ਵੀ ਉਨ੍ਹਾਂ ਵਧਾਈ ਦਿੱਤੀ ਜੋ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ।

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਰਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨ 'ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ।

ਉਨ੍ਹਾਂ ਇਸ ਗੱਲ 'ਤੇ ਖੁਸ਼ੀ ਪ੍ਰਗਟਾਈ ਅਤੇ ਮਾਣ ਮਹਿਸੂਸ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਦੇ ਹੁਣ ਤੱਕ ਦੇ ਸਭ ਤੋਂ ਹਰਮਨ ਪਿਆਰੇ ਅਤੇ ਲੋਕ ਹਿਤੈਸ਼ੀ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਨਾਲ ਸਬੰਧਿਤ ਵਾਸੀਆਂ ਨੂੰ ਸੰਬੋਧਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਹਿਲ ਸਦਕਾ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 27 ਜਨਵਰੀ ਤੋਂ ਕੁੱਲ 500 ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਪੰਜਾਬ ਨੂੰ ਖੇਡਾਂ 'ਚ ਮੋਹਰੀ ਸੂਬਾ ਬਨਾਉਣ ਦੇ ਯਤਨਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਖੇਡ ਵਿਭਾਗ ਨੇ ਬਲਾਕ ਤੋਂ ਸੂਬਾ ਪੱਧਰ ਤੱਕ 'ਖੇਡਾਂ ਵਤਨ ਪੰਜਾਬ ਦੀਆਂ-2022' ਕਰਵਾਈਆਂ ਜਿਸ ਵਿਚ 3 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਅਤੇ 9961 ਜੇਤੂ ਖਿਡਾਰੀਆਂ ਨੂੰ 6.85 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਗਈ।

ਆਪਣੇ ਮਹਿਕਮੇ ਮਾਲ ਵਿਭਾਗ ਬਾਰੇ ਜਿੰਪਾ ਨੇ ਦੱਸਿਆ ਕਿ ਖਾਨਗੀ ਤਕਸੀਮ ਕਰਨ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਪੰਜਾਬ ਸਰਕਾਰ ਨੇ ਇਕ ਵੈੰਬਸਾਈਟ ਸ਼ੁਰੂ ਕੀਤੀ ਹੈ ਜਿਸ ਨਾਲ ਨਿਸ਼ਾਨਦੇਹੀ ਕਰਵਾਉਣੀ ਸੁਖਾਲੀ ਹੋਵੇਗੀ ਅਤੇ ਜ਼ਮੀਨ ਦੀ ਖਰੀਦ ਫਰੋਖਤ ਵਿਚ ਆਸਾਨੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਦੇ ਮਕਸਦ ਨਾਲ 1090 ਨਵੇਂ ਪਟਵਾਰੀਆਂ ਦੀ ਭਰਤੀ ਮੁਕੰਮਲ ਕੀਤੀ ਗਈ ਹੈ ਅਤੇ ਮੰਤਰੀ ਮੰਡਲ ਵੱਲੋਂ ਪਟਵਾਰੀਆਂ ਦੀਆਂ 710 ਹੋਰ ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਮਾਲ ਵਿਭਾਗ ਵਿਚ ਵੱਡੇ ਪੱਧਰ 'ਤੇ ਲੋਕ ਪੱਖੀ ਸੁਧਾਰ ਲਾਗੂ ਕੀਤੇ ਜਾਣਗੇ ਅਤੇ ਇਸ ਪਾਸੇ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਯਤਨ ਕਰ ਰਹੇ ਹਨ।

ਸੂਬਾ ਸਰਕਾਰ ਦੇ ਇੱਕ ਹੋਰ ਦੂਰ-ਅੰਦੇਸ਼ੀ ਕਦਮ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਲਈ ਸਰਕਾਰ ਨੇ 100 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਸੂਬੇ ਭਰ ਵਿੱਚ 21 ਫਰਵਰੀ 2023 ਤੱਕ ਸਾਰੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣੇ ਜ਼ਰੂਰੀ ਬਣਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਆਪਣੇ ਸੰਬੋਧਨ ਦੇ ਸ਼ੁਰੂਆਤ ਵਿੱਚ ਸ੍ਰੀ ਜਿੰਪਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੇ ਯੋਗਦਾਨ ਨੂੰ ਵੀ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਜਿੰਪਾ ਨੇ ਪੁਲਿਸ ਲਾਈਨ ਵਿਖੇ ਐਮ.ਐਲ.ਏ ਸੰਗਰੂਰ ਨਰਿੰਦਰ ਕੌਰ ਭਰਾਜ, ਐਮ.ਐਲ.ਏ ਲਹਿਰਾ ਬਰਿੰਦਰ ਕੁਮਾਰ ਗੋਇਲ ਸਮੇਤ ਸ਼ਹੀਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਲਈ। ਪੰਜਾਬ ਸਰਕਾਰ ਦੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਖਿੱਚ ਦਾ ਕੇਂਦਰ ਬਣੀਆਂ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਆਜ਼ਾਦੀ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ। ਇਸ ਉਪਰੰਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ 'ਤੇ ਆਧਾਰਿਤ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਜਿਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਸਕੂਲੀ ਵਿਦਿਆਰਥਣਾਂ ਵੱਲੋਂ ਪੇਸ਼ ਲੋਕ ਨਾਚ ਗਿੱਧਾ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ।

ਇਸ ਉਪਰੰਤ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ। ਇਸ ਮੌਕੇ ਮੁੱਖ ਮਹਿਮਾਨ ਦੀ ਤਰਫ਼ੋ ਜ਼ਿਲਾ ਸੰਗਰੂਰ ਦੇ ਵੱਖ ਵੱਖ ਖੇਤਰਾਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਜ਼ਿਲਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦਿਆਂ ਮਿਤੀ 27 ਜਨਵਰੀ ਨੂੰ ਉਨ੍ਹਾਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਿਨ੍ਹਾਂ ਵਲੋਂ ਅੱਜ ਦੇ ਸਮਾਗਮ ਵਿੱਚ ਹਿੱਸਾ ਲਿਆ ਗਿਆ ਸੀ।

ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ ਐਸ ਪੀ ਸੁਰੇਂਦਰ ਲਾਂਬਾ ਵੱਲੋਂ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬ੍ਰਮ ਸ਼ੰਕਰ ਸ਼ਰਮਾ ਦੇ ਧਰਮਪਤਨੀ ਵਿਭਾ ਸ਼ਰਮਾ, ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ, ਵਿਧਾਇਕ ਹਲਕਾ ਲਹਿਰਾ ਬਰਿੰਦਰ ਕੁਮਾਰ ਗੋਇਲ, ਡਿਪਟੀ ਕਮਿਸ਼ਨਰ ਜਤਿੰਦਰ ਜ

The post 500 ਆਮ ਆਦਮੀ ਕਲੀਨਿਕ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਮਿਲਣਗੀਆਂ ਵਿਸ਼ਵ ਪੱਧਰੀ ਸਿਹਤ ਸਹੂਲਤਾਂ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News.

Tags:
  • 500-aam-aadmi-clinic
  • 74th-republic-day
  • aam-aadmi-party
  • bram-shankar-jimpa
  • bram-shankar-sharma-jimpa
  • breaking-news
  • cm-bhagwant-mann
  • health-department-punjab
  • news
  • police-line-stadium-sangrur
  • punjab
  • punjab-government
  • sangrur
  • the-unmute-breaking-news

ਦਿੱਲੀ ਦੇ ਉਪ ਰਾਜਪਾਲ ਨੇ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੂੰ ਮੀਟਿੰਗ ਲਈ ਸੱਦਿਆ

Thursday 26 January 2023 01:50 PM UTC+00 | Tags: aam-aadmi-party arvind-kejriwal breaking-news delhi delhi-government delhi-lg-vk-saxena d-lt-governor-vinay-kumar-saxen governor-vk-saxena india-news lg-delhi lg-vk-saxena lg-vs-arvind-kejriwal lieutenant-governor-of-delhi lt-governor-delhi lt-governor-vk-saxena news the-unmute-breaking-news the-unmute-punjabi-news

ਚੰਡੀਗੜ੍ਹ, 26 ਜਨਵਰੀ 2023: ਦਿੱਲੀ ਸਰਕਾਰ ਅਤੇ ਉਪ ਰਾਜਪਾਲ ਦੇ ਦਫ਼ਤਰ ਵਿਚਾਲੇ ਚੱਲ ਰਹੇ ਟਕਰਾਅ ਦਰਮਿਆਨ ਉਪ ਰਾਜਪਾਲ ਵੀਕੇ ਸਕਸੈਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਉਨ੍ਹਾਂ ਦੇ ਮੰਤਰੀਆਂ ਅਤੇ ‘ਆਪ’ ਦੇ 10 ਵਿਧਾਇਕਾਂ ਨੂੰ ਮੀਟਿੰਗ ਲਈ ਬੁਲਾਇਆ ਹੈ। ਉਨ੍ਹਾਂ ਨੇ ਸਾਰਿਆਂ ਨੂੰ ਸ਼ੁੱਕਰਵਾਰ ਸ਼ਾਮ ਨੂੰ ਰਾਜ ਨਿਵਾਸ ਆਉਣ ਲਈ ਕਿਹਾ ਹੈ।

ਰਾਜ ਨਿਵਾਸ ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਨੂੰ ਆਪਣੇ ਕੈਬਨਿਟ ਸਾਥੀਆਂ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਿਸੇ ਵੀ 10 ਵਿਧਾਇਕਾਂ ਦੇ ਨਾਲ ਸ਼ਾਮ 4 ਵਜੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਸਰਕਾਰ ਅਤੇ ਐੱਲ.ਜੀ. ਵਿਚਾਲੇ ਕਈ ਮੁੱਦਿਆਂ ‘ਤੇ ਟਕਰਾਅ ਚੱਲ ਰਿਹਾ ਹੈ, ਜਿਸ ‘ਚ ਦਿੱਲੀ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਣ ਦਾ ਪ੍ਰਸਤਾਵ ਵੀ ਸ਼ਾਮਲ ਹੈ।

16 ਜਨਵਰੀ ਨੂੰ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਉਨ੍ਹਾਂ ਦੀ ਪਾਰਟੀ ਦੇ ਵਿਧਾਇਕਾਂ ਨੇ ਅਧਿਆਪਕ ਸਿਖਲਾਈ ਪ੍ਰਸਤਾਵ ਨੂੰ ਲੈ ਕੇ ਐਲਜੀ ਵੀਕੇ ਸਕਸੈਨਾ ਨੂੰ ਮਿਲਣ ਲਈ ਵਿਧਾਨ ਸਭਾ ਤੋਂ ਰਾਜ ਨਿਵਾਸ ਤੱਕ ਮਾਰਚ ਕੀਤਾ। ਕਰੀਬ ਇਕ ਘੰਟੇ ਦੀ ਉਡੀਕ ਤੋਂ ਬਾਅਦ ਉਥੋਂ ਵਾਪਸ ਪਰਤਦਿਆਂ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਐਲਜੀ ਨੇ ਉਨ੍ਹਾਂ ਅਤੇ ਉਨ੍ਹਾਂ ਦੀ ਸਰਕਾਰ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ‘ਆਪ’ ਵਿਧਾਇਕਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ।

ਕੁਝ ਦਿਨਾਂ ਬਾਅਦ, ਐਲਜੀ ਨੇ ਕੇਜਰੀਵਾਲ ਨੂੰ ਲਿਖੇ ਪੱਤਰ ਵਿੱਚ ਦਿੱਲੀ ਸਰਕਾਰ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਇੱਕ ਮੀਟਿੰਗ ਲਈ ਜ਼ੋਰ ਪਾਇਆ ਸੀ, ਜਿਸ ਵਿੱਚ ਉਨ੍ਹਾਂ ਦੇ ਸਾਰੇ ਵਿਧਾਇਕ ਸ਼ਾਮਲ ਹੋਣਗੇ।

The post ਦਿੱਲੀ ਦੇ ਉਪ ਰਾਜਪਾਲ ਨੇ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੂੰ ਮੀਟਿੰਗ ਲਈ ਸੱਦਿਆ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • delhi
  • delhi-government
  • delhi-lg-vk-saxena
  • d-lt-governor-vinay-kumar-saxen
  • governor-vk-saxena
  • india-news
  • lg-delhi
  • lg-vk-saxena
  • lg-vs-arvind-kejriwal
  • lieutenant-governor-of-delhi
  • lt-governor-delhi
  • lt-governor-vk-saxena
  • news
  • the-unmute-breaking-news
  • the-unmute-punjabi-news

ਪੰਜ ਮਹੀਨਿਆਂ ਬਾਅਦ ਵਾਪਸੀ ਕਰਨ ਵਾਲੇ ਰਵਿੰਦਰ ਜਡੇਜਾ ਦਾ ਰਣਜੀ 'ਚ ਚੱਲਿਆ ਜਾਦੂ, ਇੱਕ ਪਾਰੀ 'ਚ ਝਟਕੀਆਂ 7 ਵਿਕਟਾਂ

Thursday 26 January 2023 02:00 PM UTC+00 | Tags: australia bcci breaking-news indian-cricket-team news ranji-trophy ravindra-jadeja sports-news test-series the-unmute-breaking-news the-unmute-punjabi-news world-test-championship

ਚੰਡੀਗੜ੍ਹ, 26 ਜਨਵਰੀ 2023: ਭਾਰਤ ਨੂੰ ਅਗਲੇ ਮਹੀਨੇ ਆਸਟਰੇਲੀਆ ਖ਼ਿਲਾਫ਼ ਚਾਰ ਮੈਚਾਂ ਦੀ ਅਹਿਮ ਟੈਸਟ ਲੜੀ ਖੇਡਣੀ ਹੈ। ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਪਹੁੰਚਣ ਲਈ ਭਾਰਤ ਲਈ ਇਹ ਸੀਰੀਜ਼ ਬਹੁਤ ਮਹੱਤਵਪੂਰਨ ਹੈ। ਭਾਰਤ ਨੂੰ ਕਿਸੇ ਵੀ ਹਾਲਤ ਵਿੱਚ ਆਸਟਰੇਲੀਆ ਖ਼ਿਲਾਫ਼ ਘੱਟੋ-ਘੱਟ ਦੋ ਮੈਚ ਜਿੱਤਣੇ ਹੋਣਗੇ।

ਜੇਕਰ ਸੀਰੀਜ਼ ਭਾਰਤ ‘ਚ ਹੁੰਦੀ ਹੈ ਤਾਂ ਇਸ ‘ਚ ਸਪਿਨ ਦੀ ਭੂਮਿਕਾ ਅਹਿਮ ਹੋਵੇਗੀ। ਚੋਣਕਾਰਾਂ ਨੇ ਇਸ ਸੀਰੀਜ਼ ਲਈ ਭਾਰਤੀ ਟੀਮ ‘ਚ ਚਾਰ ਸਪਿਨਰਾਂ ਨੂੰ ਸ਼ਾਮਲ ਕੀਤਾ ਹੈ। ਇਨ੍ਹਾਂ ‘ਚ ਰਵਿੰਦਰ ਜਡੇਜਾ (Ravindra Jadeja) ਦਾ ਨਾਂ ਵੀ ਸ਼ਾਮਲ ਹੈ। ਹਾਲਾਂਕਿ ਟੀਮ ‘ਚ ਉਸ ਦੀ ਚੋਣ ਉਸ ਦੀ ਫਿਟਨੈੱਸ ਦੇ ਆਧਾਰ ‘ਤੇ ਹੋਵੇਗੀ।

ਜਡੇਜਾ (Ravindra Jadeja) ਫਿਲਹਾਲ ਚੇਨਈ ‘ਚ ਤਾਮਿਲਨਾਡੂ ਖਿਲਾਫ ਸੌਰਾਸ਼ਟਰ ਲਈ ਰਣਜੀ ਮੈਚ ਖੇਡ ਰਿਹਾ ਹੈ। ਪੰਜ ਮਹੀਨਿਆਂ ਬਾਅਦ ਮੈਦਾਨ ‘ਤੇ ਵਾਪਸੀ ਕਰ ਰਹੇ ਜਡੇਜਾ ਨੇ ਤਾਮਿਲਨਾਡੂ ਖ਼ਿਲਾਫ਼ ਗੇਂਦ ਨਾਲ ਤਬਾਹੀ ਮਚਾਈ ਹੈ। ਉਸ ਨੇ ਦੂਜੀ ਪਾਰੀ ਵਿੱਚ 17.1 ਓਵਰਾਂ ਵਿੱਚ 53 ਦੌੜਾਂ ਦੇ ਕੇ ਸੱਤ ਵਿਕਟਾਂ ਲੈ ਕੇ ਵਾਪਸੀ ਦੇ ਸੰਕੇਤ ਦਿੱਤੇ ਹਨ। ਇਸ ਦੇ ਨਾਲ ਹੀ ਆਸਟ੍ਰੇਲੀਆ ਨੂੰ ਵੀ ਚਿਤਾਵਨੀ ਦਿੱਤੀ ਗਈ ਹੈ।

ਜਡੇਜਾ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਸੌਰਾਸ਼ਟਰ ਨੂੰ 266 ਦੌੜਾਂ ਦਾ ਟੀਚਾ ਮਿਲਿਆ। ਤੀਜੇ ਦਿਨ ਦੀ ਖੇਡ ਖਤਮ ਹੋਣ ਤੱਕ ਸੌਰਾਸ਼ਟਰ ਨੇ ਇਕ ਵਿਕਟ ਗੁਆ ਕੇ ਚਾਰ ਦੌੜਾਂ ਬਣਾ ਲਈਆਂ ਹਨ। ਜਡੇਜਾ ਪਿਛਲੇ ਸਾਲ ਸਤੰਬਰ ‘ਚ ਏਸ਼ੀਆ ਕੱਪ ਦੌਰਾਨ ਜ਼ਖਮੀ ਹੋ ਗਏ ਸਨ। ਉਸ ਨੂੰ ਟੂਰਨਾਮੈਂਟ ਦੇ ਵਿਚਕਾਰ ਹੀ ਭਾਰਤੀ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਸੀ। ਉਦੋਂ ਤੋਂ ਅਕਸ਼ਰ ਪਟੇਲ ਖੱਬੇ ਹੱਥ ਦੇ ਸਪਿਨਰ ਦੇ ਤੌਰ ‘ਤੇ ਟੀਮ ‘ਚ ਆਪਣੀ ਜਗ੍ਹਾ ‘ਤੇ ਖੇਡ ਰਹੇ ਹਨ।

The post ਪੰਜ ਮਹੀਨਿਆਂ ਬਾਅਦ ਵਾਪਸੀ ਕਰਨ ਵਾਲੇ ਰਵਿੰਦਰ ਜਡੇਜਾ ਦਾ ਰਣਜੀ ‘ਚ ਚੱਲਿਆ ਜਾਦੂ, ਇੱਕ ਪਾਰੀ ‘ਚ ਝਟਕੀਆਂ 7 ਵਿਕਟਾਂ appeared first on TheUnmute.com - Punjabi News.

Tags:
  • australia
  • bcci
  • breaking-news
  • indian-cricket-team
  • news
  • ranji-trophy
  • ravindra-jadeja
  • sports-news
  • test-series
  • the-unmute-breaking-news
  • the-unmute-punjabi-news
  • world-test-championship

ਪਾਕਿਸਤਾਨ ਦੇ ਜਲਦ ਹੋਣਗੇ ਟੁਕੜੇ, ਬਲੋਚਿਸਤਾਨ-ਪੀਓਕੇ ਤੇ ਸਿੰਧ ਨੂੰ ਭਾਰਤ 'ਚ ਮਿਲਾ ਦਿੱਤਾ ਜਾਵੇਗਾ: ਸਵਾਮੀ ਰਾਮਦੇਵ

Thursday 26 January 2023 02:07 PM UTC+00 | Tags: balochistan-pok breaking-news news pok sindh sriramcharitmanas swami-ramdev the-unmute-breaking-news the-unmute-latest-news the-unmute-punjabi-news yoga-guru-swami-ramdev

ਚੰਡੀਗੜ੍ਹ, 26 ਜਨਵਰੀ 2023: ਯੋਗ ਗੁਰੂ ਸਵਾਮੀ ਰਾਮਦੇਵ (Swami Ramdev) ਨੇ ਪਾਕਿਸਤਾਨ ਦੀ ਮੌਜੂਦਾ ਸਥਿਤੀ ‘ਤੇ ਬਿਆਨ ਦਿੰਦੇ ਹੋਏ ਕਿਹਾ ਕਿ ਬਹੁਤ ਜਲਦ ਪਾਕਿਸਤਾਨ ਦੇ ਟੁਕੜੇ ਹੋਣ ਜਾ ਰਹੇ ਹਨ। ਬਹੁਤ ਜਲਦੀ ਬਲੋਚਿਸਤਾਨ ਪੀਓਕੇ ਅਤੇ ਸਿੰਧ ਖੇਤਰ ਨੂੰ ਭਾਰਤ ਵਿੱਚ ਮਿਲਾ ਦਿੱਤਾ ਜਾਵੇਗਾ ਅਤੇ ਪਾਕਿਸਤਾਨ ਇੱਕ ਵੱਖਰੇ ਦੇਸ਼ ਦੇ ਰੂਪ ਵਿੱਚ ਰਹੇਗਾ।

ਸ਼੍ਰੀਰਾਮਚਰਿਤਮਾਨਸ ਅਤੇ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਬਹਿਸ ‘ਤੇ ਰਾਮਦੇਵ ਨੇ ਕਿਹਾ ਕਿ ਦੇਸ਼ ‘ਚ ਧਾਰਮਿਕ ਅੱਤਵਾਦ ਚੱਲ ਰਿਹਾ ਹੈ। ਜਿਨ੍ਹਾਂ ਦਾ ਉਦੇਸ਼ ਸਨਾਤਨ ਸੱਭਿਆਚਾਰ ਨੂੰ ਢਾਹ ਲਾਉਣਾ ਹੈ, ਅਜਿਹੇ ਲੋਕਾਂ ਦਾ ਸਖ਼ਤ ਵਿਰੋਧ ਹੋਣਾ ਚਾਹੀਦਾ ਹੈ। ਗਣਤੰਤਰ ਦਿਵਸ ਦੇ ਮੌਕੇ ‘ਤੇ ਹਰਿਦੁਆਰ ਸਥਿਤ ਪਤੰਜਲੀ ਯੋਗਪੀਠ ‘ਤੇ ਰਾਸ਼ਟਰੀ ਝੰਡਾ ਲਹਿਰਾਉਂਦੇ ਹੋਏ ਸਵਾਮੀ ਰਾਮਦੇਵ ਨੇ ਵੀ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ।

The post ਪਾਕਿਸਤਾਨ ਦੇ ਜਲਦ ਹੋਣਗੇ ਟੁਕੜੇ, ਬਲੋਚਿਸਤਾਨ-ਪੀਓਕੇ ਤੇ ਸਿੰਧ ਨੂੰ ਭਾਰਤ ‘ਚ ਮਿਲਾ ਦਿੱਤਾ ਜਾਵੇਗਾ: ਸਵਾਮੀ ਰਾਮਦੇਵ appeared first on TheUnmute.com - Punjabi News.

Tags:
  • balochistan-pok
  • breaking-news
  • news
  • pok
  • sindh
  • sriramcharitmanas
  • swami-ramdev
  • the-unmute-breaking-news
  • the-unmute-latest-news
  • the-unmute-punjabi-news
  • yoga-guru-swami-ramdev

ICC Awards 2022: ਰੇਣੁਕਾ ਸਿੰਘ ਨੂੰ ਮਿਲਿਆ Emerging Womens Cricketer of the Year ਪੁਰਸ਼ਕਾਰ

Thursday 26 January 2023 02:18 PM UTC+00 | Tags: bcci breaking-news emerging-player-of-the-year emerging-player-of-the-year-2022 emerging-player-of-the-year-men icc indian-women-cricket-team news renuka-singh

ਚੰਡੀਗੜ੍ਹ, 26 ਜਨਵਰੀ 2023: ਆਈਸੀਸੀ ਨੇ ਸਾਲ 2022 ਲਈ ਸਾਰੇ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਰਤ ਦੇ ਸੂਰਿਆ ਕੁਮਾਰ ਯਾਦਵ ਅਤੇ ਰੇਣੁਕਾ ਸਿੰਘ ਇਸ ਸਾਲ ਆਈਸੀਸੀ ਪੁਰਸਕਾਰਾਂ ਵਿੱਚ ਚਮਕੇ ਹਨ। ਸੂਰਿਆ ਕੁਮਾਰ ਯਾਦਵ ਨੂੰ ਪੁਰਸ਼ਾਂ ਦੇ ਵਰਗ ਵਿੱਚ ਸਰਵੋਤਮ ਟੀ-20 ਕ੍ਰਿਕਟਰ ਚੁਣਿਆ ਗਿਆ ਹੈ, ਜਦੋਂ ਕਿ ਰੇਣੁਕਾ ਸਿੰਘ ਮਹਿਲਾ ਵਰਗ ਵਿੱਚ ਸਾਲ ਦੀ ਉੱਭਰਦੀ ਖਿਡਾਰੀ (Emerging Player of the Year) ਬਣ ਗਈ ਹੈ।

ਪਾਕਿਸਤਾਨ ਦੇ ਬਾਬਰ ਆਜ਼ਮ ਨੂੰ ਪੁਰਸ਼ ਵਰਗ ਵਿੱਚ ਸਾਲ ਦਾ ਸਰਵੋਤਮ ਕ੍ਰਿਕਟਰ ਚੁਣਿਆ ਗਿਆ ਹੈ। ਉਸਨੇ ਸਰ ਗਾਰਫੀਲਡ ਸੋਬਰਸ ਟਰਾਫੀ ਜਿੱਤੀ। ਜਦੋਂ ਕਿ, ਨੈਟ ਸਾਇਵਰ ਸਾਲ ਦੀ ਸਰਵੋਤਮ ਮਹਿਲਾ ਕ੍ਰਿਕਟਰ ਬਣੀ ਅਤੇ ਰਾਚੇਲ ਹੇਹੋ ਨੇ ਫਲਿੰਟ ਟਰਾਫੀ ਜਿੱਤੀ। ਭਾਰਤ ਦੇ ਤਿੰਨ-ਤਿੰਨ ਖਿਡਾਰੀਆਂ ਨੂੰ ਆਈਸੀਸੀ ਪੁਰਸ਼ ਅਤੇ ਮਹਿਲਾ ਟੀ-20 ਟੀਮ ਵਿੱਚ ਜਗ੍ਹਾ ਮਿਲੀ ਹੈ। ਇਸ ਦੇ ਨਾਲ ਹੀ ਟੈਸਟ ਟੀਮ ‘ਚ ਸਿਰਫ ਰਿਸ਼ਭ ਪੰਤ ਹੀ ਜਗ੍ਹਾ ਬਣਾ ਸਕੇ ਹਨ। ਤਿੰਨ ਮਹਿਲਾ ਖਿਡਾਰੀਆਂ ਨੂੰ ਵਨਡੇ ਟੀਮ ‘ਚ ਜਗ੍ਹਾ ਮਿਲੀ ਹੈ। ਇੱਥੇ ਅਸੀਂ ਹਰ ਪੁਰਸਕਾਰ ਦੇ ਜੇਤੂਆਂ ਬਾਰੇ ਦੱਸ ਰਹੇ ਹਾਂ।

The post ICC Awards 2022: ਰੇਣੁਕਾ ਸਿੰਘ ਨੂੰ ਮਿਲਿਆ Emerging Womens Cricketer of the Year ਪੁਰਸ਼ਕਾਰ appeared first on TheUnmute.com - Punjabi News.

Tags:
  • bcci
  • breaking-news
  • emerging-player-of-the-year
  • emerging-player-of-the-year-2022
  • emerging-player-of-the-year-men
  • icc
  • indian-women-cricket-team
  • news
  • renuka-singh
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form