TheUnmute.com – Punjabi News: Digest for January 05, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਅੱਜ ਦਾ ਹੁਕਮਨਾਮਾ (4 ਜਨਵਰੀ 2023)

Wednesday 04 January 2023 04:03 AM UTC+00 | Tags: akal-takht amritsar featured-post golden-temple gurbani hukamnama hukamnama-sahib hukamnama-sridarbar-sahib punjab punjabi sri-darbar-sahib sriharmandir-sahib the-unmute todays-hukamnama waheguru

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥

ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥

ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥

ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥

ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥

ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥

ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥

ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥

ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

ਬੁੱਧਵਾਰ, ੨੦ ਪੋਹ (ਸੰਮਤ ੫੫੪ ਨਾਨਕਸ਼ਾਹੀ) ੪ ਜਨਵਰੀ, ੨੦੨੩ (ਅੰਗ: ੮੫੯)

Sri Darbar Sahib Amritsar

ਅਰਥ:

ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ। ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ।੧। ਰਹਾਉ। ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ। ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ।੧।

ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ। ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ। ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ। ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ। ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ।੨।

ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ। ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ। ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ।੩।

ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ। ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ। ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ-ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ। ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ।੪।੧।

Sri Darbar Sahib Amritsar

The post ਅੱਜ ਦਾ ਹੁਕਮਨਾਮਾ (4 ਜਨਵਰੀ 2023) appeared first on TheUnmute.com - Punjabi News.

Tags:
  • akal-takht
  • amritsar
  • featured-post
  • golden-temple
  • gurbani
  • hukamnama
  • hukamnama-sahib
  • hukamnama-sridarbar-sahib
  • punjab
  • punjabi
  • sri-darbar-sahib
  • sriharmandir-sahib
  • the-unmute
  • todays-hukamnama
  • waheguru

CM ਭਗਵੰਤ ਮਾਨ ਲੁਧਿਆਣਾ 'ਚ ਕੱਲ੍ਹ 4700 ਅਧਿਆਪਕਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

Wednesday 04 January 2023 05:36 AM UTC+00 | Tags: adc-amarjit-singh-bains bhagwant-mann cabinet-minister-gurmeet-singh-meet-hayer dr-manmohan-singh-auditorium harjot-singh-bains ludhiana ludhiana-police master-cadre master-cadre-teachers news pau punjab-master-cadre-teachers punjab-teachers punjab-teachers-protest teachers-news

ਚੰਡੀਗੜ੍ਹ 04 ਜਨਵਰੀ 2022: ਮੁੱਖ ਮੰਤਰੀ ਭਗਵੰਤ ਮਾਨ 5 ਜਨਵਰੀ ਨੂੰ ਲੁਧਿਆਣਾ ਦੇ ਪੀਏਯੂ ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਪੰਜਾਬ ਭਰ ਦੇ 4700 ਨਵੇਂ ਨਿਯੁਕਤ ਮਾਸਟਰ ਕਾਡਰ (Master Cadre) ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਸਮਾਗਮ ਵਿੱਚ ਸੂਬੇ ਭਰ ਤੋਂ ਨਵ-ਨਿਯੁਕਤ ਅਧਿਆਪਕ ਭਾਗ ਲੈਣਗੇ। ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ ਦੇ ਨਾਲ-ਨਾਲ ਮੁੱਖ ਮੰਤਰੀ ਉਨ੍ਹਾਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਪ੍ਰੇਰਿਤ ਕਰਨਗੇ।

ਜ਼ਿਲ੍ਹਾ ਪ੍ਰਸ਼ਾਸਨ ਨੇ 5 ਜਨਵਰੀ ਨੂੰ ਹੋਣ ਵਾਲੇ ਰਾਜ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਸਮੇਤ ਏਡੀਸੀ ਅਮਰਜੀਤ ਸਿੰਘ ਬੈਂਸ ਅਤੇ ਹੋਰ ਅਧਿਕਾਰੀਆਂ ਨੇ ਤਿਆਰੀਆਂ ਦਾ ਜਾਇਜ਼ਾ ਲਿਆ। ਡੀਸੀ ਨੇ ਏਡੀਸੀ ਅਮਰਜੀਤ ਸਿੰਘ ਬੈਂਸ ਨੂੰ ਪ੍ਰੋਗਰਾਮ ਕਰਵਾਉਣ ਲਈ ਅਧਿਕਾਰੀਆਂ ਦੀਆਂ ਵੱਖਰੀਆਂ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

The post CM ਭਗਵੰਤ ਮਾਨ ਲੁਧਿਆਣਾ ‘ਚ ਕੱਲ੍ਹ 4700 ਅਧਿਆਪਕਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ appeared first on TheUnmute.com - Punjabi News.

Tags:
  • adc-amarjit-singh-bains
  • bhagwant-mann
  • cabinet-minister-gurmeet-singh-meet-hayer
  • dr-manmohan-singh-auditorium
  • harjot-singh-bains
  • ludhiana
  • ludhiana-police
  • master-cadre
  • master-cadre-teachers
  • news
  • pau
  • punjab-master-cadre-teachers
  • punjab-teachers
  • punjab-teachers-protest
  • teachers-news

ਪੰਜਾਬ 'ਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ, ਆਉਣ ਵਾਲੇ ਪੰਜ ਦਿਨਾਂ ਦੌਰਾਨ ਹੋਰ ਠੰਡ ਤੇ ਧੁੰਦ ਪੈਣ ਦੀ ਸੰਭਾਵਨਾ

Wednesday 04 January 2023 05:54 AM UTC+00 | Tags: bathinda cold fog heavy-snow latest-news meteorological-department meteorological-department-punjab news punjab punjab-heavy-fog punjab-news punjab-nws snowfall the-unmute-breaking-news the-unmute-latest-news the-unmute-latest-update the-unmute-punjabi-news

ਚੰਡੀਗੜ੍ਹ 04 ਜਨਵਰੀ 2022: ਪੰਜਾਬ (Punjab) ਵਿੱਚ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਦਾ ਪ੍ਰਕੋਪ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਫ਼ਿਲਹਾਲ ਠੰਡ ਤੋਂ ਪੰਜਾਬ ਵਾਸੀਆਂ ਨੂੰ ਕੋਈ ਰਾਹਤ ਨਹੀਂ ਮਿਲਣ ਵਾਲੀ, ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਪੰਜ ਦਿਨਾਂ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਪੈਣ ਦੀ ਸੰਭਾਵਨਾ ਹੈ। ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਸੂਰਜ ਨਿਕਲਣ ‘ਤੇ ਵੀ ਠੰਢ ਨਹੀਂ ਘਟੇਗੀ।

ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਧੁੰਦ ਹੋਰ ਡੂੰਘੀ ਹੋਵੇਗੀ। ਤਾਪਮਾਨ ਵਿੱਚ 1 ਡਿਗਰੀ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ‘ਚ ਕਾਫੀ ਫਰਕ ਹੋਵੇਗਾ। ਸਵੇਰ ਦਾ ਤਾਪਮਾਨ 5 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਜ਼ੀਰੋ ਵਿਜ਼ੀਬਿਲਟੀ ਵਿੱਚ ਗੱਡੀ ਚਲਾਉਣਾ ਖ਼ਤਰਨਾਕ ਹੋ ਸਕਦਾ ਹੈ।

ਅਜਿਹੇ ਮੌਸਮ ‘ਚ ਬਜ਼ੁਰਗਾਂ ਅਤੇ ਬੱਚਿਆਂ ਦਾ ਖਾਸ ਖਿਆਲ ਰੱਖਣ ਦੀ ਲੋੜ ਹੈ ਕਿਉਂਕਿ ਜ਼ਿਆਦਾ ਠੰਡ ਕਾਰਨ ਤਾਪਮਾਨ ਡਿੱਗ ਰਿਹਾ ਹੈ ਅਤੇ ਇਸ ਸਮੇਂ ਸਿਵਲ ਹਸਪਤਾਲ ‘ਚ ਛਾਤੀ ‘ਚ ਇਨਫੈਕਸ਼ਨ ਅਤੇ ਨਿਮੋਨੀਆ ਦੇ ਜ਼ਿਆਦਾ ਮਾਮਲੇ ਆ ਰਹੇ ਹਨ। ਇਸ ਮੌਸਮ ‘ਚ ਤਾਪਮਾਨ ਘੱਟ ਹੋਣ ਕਾਰਨ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਨੂੰ ਵੀ ਸਭ ਤੋਂ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਰੀਰ ਦੇ ਤਾਪਮਾਨ ਨੂੰ ਨਾਰਮਲ ਰੱਖਣ ਲਈ ਜੇਕਰ ਅਸੀਂ ਸਰਦੀਆਂ ‘ਚ ਸਾਹ ਲੈਂਦੇ ਹਾਂ ਤਾਂ ਫੇਫੜਿਆਂ ‘ਚ ਜ਼ਿਆਦਾ ਤਣਾਅ ਮਹਿਸੂਸ ਹੁੰਦਾ ਹੈ, ਜਿਸ ਕਾਰਨ ਸਾਹ ਲੈਣ ਵਾਲੇ ਮਰੀਜ਼ਾਂ ਨੂੰ ਜ਼ਿਆਦਾ ਪਰੇਸ਼ਾਨੀ ਹੋਣ ਲੱਗਦੀ ਹੈ।ਜਿਸਦਾ ਧਿਆਨ ਰੱਖਣ ਅਤਿ ਜਰੂਰੀ ਹੈ |

The post ਪੰਜਾਬ ‘ਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ, ਆਉਣ ਵਾਲੇ ਪੰਜ ਦਿਨਾਂ ਦੌਰਾਨ ਹੋਰ ਠੰਡ ਤੇ ਧੁੰਦ ਪੈਣ ਦੀ ਸੰਭਾਵਨਾ appeared first on TheUnmute.com - Punjabi News.

Tags:
  • bathinda
  • cold
  • fog
  • heavy-snow
  • latest-news
  • meteorological-department
  • meteorological-department-punjab
  • news
  • punjab
  • punjab-heavy-fog
  • punjab-news
  • punjab-nws
  • snowfall
  • the-unmute-breaking-news
  • the-unmute-latest-news
  • the-unmute-latest-update
  • the-unmute-punjabi-news

ਕੈਨੇਡਾ 'ਚ ਲੁਧਿਆਣਾ ਜ਼ਿਲ੍ਹੇ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Wednesday 04 January 2023 06:04 AM UTC+00 | Tags: british british-columbia canada heart-attack ludhiana news punjabi-youth shamsher-gill surrey

ਚੰਡੀਗੜ੍ਹ 04 ਜਨਵਰੀ 2022: ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਤੋਂ ਇੱਕ ਹੋਰ ਫਿਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਬੀਤੇ ਦਿਨ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਇੱਕ ਪੰਜਾਬੀ ਨੌਜਵਾਨ ਸ਼ਮਸ਼ੇਰ ਗਿੱਲ ਉਰਫ਼ ਸ਼ੈਰੀ ਗਿੱਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਕਤ ਨੌਜਵਾਨ ਸ਼ਮਸ਼ੇਰ ਗਿੱਲ ਆਪਣੀ ਪਤਨੀ ਅਤੇ ਬੱਚੇ ਨਾਲ ਇੱਥੇ ਰਹਿ ਰਿਹਾ ਸੀ। ਦੱਸ ਦੇਈਏ ਕਿ ਸ਼ਮਸ਼ੇਰ ਦਾ ਵਿਆਹ 2019 ਵਿੱਚ ਹੋਇਆ ਸੀ ਅਤੇ ਉਹ ਪੰਜਾਬ ਦੇ ਮੁੱਲਾਪੁਰ ਦਾਖਾਂ ਜ਼ਿਲ੍ਹਾ ਲੁਧਿਆਣਾ ਨਾਲ ਸੰਬੰਧਿਤ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਮਸ਼ੇਰ ਗਿੱਲ 9 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ |

The post ਕੈਨੇਡਾ ‘ਚ ਲੁਧਿਆਣਾ ਜ਼ਿਲ੍ਹੇ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ appeared first on TheUnmute.com - Punjabi News.

Tags:
  • british
  • british-columbia
  • canada
  • heart-attack
  • ludhiana
  • news
  • punjabi-youth
  • shamsher-gill
  • surrey

ਦਿੱਲੀ ਵਿਖੇ SYL ਮੁੱਦੇ 'ਤੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਅੱਜ

Wednesday 04 January 2023 06:15 AM UTC+00 | Tags: aam-aadmi-party bhagwant-mann bjp breaking-news capt-amarinder-singh chandigarh cm-bhagwant-mann gajendra-shekhawat haryana news nws punjab-bjp punjab-congress punjab-government-over-syl-issue punjab-news sutlej-yamuna-link sutlej-yamuna-link-canal sutlej-yamuna-link-canal-issue syl syl-canal syl-canal-issue syl-issue the-unmute-breaking-news the-unmute-latest-news the-unmute-update union-water-power-minister

ਚੰਡੀਗੜ੍ਹ 04 ਜਨਵਰੀ 2022: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਅੱਜ ਦਿੱਲੀ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਹਾਜ਼ਰੀ ਵਿੱਚ ਐਸਵਾਈਐਲ (SYL) ਦੇ ਮੁੱਦੇ 'ਤੇ ਮੀਟਿੰਗ ਕਰਨਗੇ। ਇਸ ਮੀਟਿੰਗ ਦੌਰਾਨ ਐਸ.ਵਾਈ.ਐਲ ਮੁੱਦੇ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕੇਂਦਰੀ ਮੰਤਰੀ ਦੀ ਅਗਵਾਈ ‘ਚ ਇਹ ਮੀਟਿੰਗ ਦੁਪਹਿਰ 3 ਵਜੇ ਹੋਵੇਗੀ |

ਦੱਸ ਦੇਈਏ ਕਿ ਐਸਵਾਈਐਲ (SYL) ਨੂੰ ਲੈ ਕੇ ਦੋਵਾਂ ਸੂਬਿਆਂ ਵਿਚਾਲੇ ਸੁਪਰੀਮ ਕੋਰਟ ਵਿੱਚ ਵੀ ਸੁਣਵਾਈ ਚੱਲ ਰਹੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਬੈਠ ਕੇ ਮਸਲੇ ਦਾ ਹੱਲ ਕਰਨ ਲਈ ਕਿਹਾ ਸੀ, ਜਿਸ ਤੋਂ ਬਾਅਦ ਪਿਛਲੇ ਸਾਲ 14 ਅਕਤੂਬਰ ਨੂੰ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਹੋਈ ਸੀ, ਪਰ ਇਸ ਮੀਟਿੰਗ ਦਾ ਕੋਈ ਹੱਲ ਨਹੀਂ ਨਿਕਲ ਸਕਿਆ ਸੀ |

ਪੰਜਾਬ ਅਤੇ ਹਰਿਆਣਾ ਦਰਮਿਆਨ 42 ਸਾਲ ਪਹਿਲਾਂ 1981 ਵਿੱਚ ਐਸਵਾਈਐਲ ਸਮਝੌਤਾ ਹੋਇਆ ਸੀ। ਪਰ ਜਦੋਂ ਉਸ ਅਨੁਸਾਰ ਕੰਮ ਸਮੇਂ ਸਿਰ ਨਾ ਹੋਇਆ ਤਾਂ ਦੋਵਾਂ ਰਾਜਾਂ ਵਿਚਾਲੇ ਵਿਵਾਦ ਵਧ ਗਿਆ। ਦੋਵਾਂ ਸੂਬਿਆਂ ਨੂੰ ਐਸਵਾਈਐਲ ਦੇ ਮੁੱਦੇ ‘ਤੇ 19 ਜਨਵਰੀ ਨੂੰ ਅਦਾਲਤ ‘ਚ ਜਵਾਬ ਦਾਖ਼ਲ ਕਰਨਾ ਹੈ। ਇਸੇ ਲਈ ਅੱਜ ਇਹ ਵਿਚੋਲਗੀ ਮੀਟਿੰਗ ਸੱਦੀ ਗਈ ਸੀ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਅਕਤੂਬਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਮੀਟਿੰਗ ਹੋਈ ਸੀ। ਪਰ ਭਗਵੰਤ ਮਾਨ ਨੇ ਇਹ ਕਹਿ ਕੇ ਨਹਿਰ ਬਣਾਉਣ ਤੋਂ ਇਨਕਾਰ ਕਰ ਦਿੱਤਾ ਕਿ ਪੰਜਾਬ ਵਿੱਚ ਪਾਣੀ ਨਹੀਂ ਹੈ।

The post ਦਿੱਲੀ ਵਿਖੇ SYL ਮੁੱਦੇ ‘ਤੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਅੱਜ appeared first on TheUnmute.com - Punjabi News.

Tags:
  • aam-aadmi-party
  • bhagwant-mann
  • bjp
  • breaking-news
  • capt-amarinder-singh
  • chandigarh
  • cm-bhagwant-mann
  • gajendra-shekhawat
  • haryana
  • news
  • nws
  • punjab-bjp
  • punjab-congress
  • punjab-government-over-syl-issue
  • punjab-news
  • sutlej-yamuna-link
  • sutlej-yamuna-link-canal
  • sutlej-yamuna-link-canal-issue
  • syl
  • syl-canal
  • syl-canal-issue
  • syl-issue
  • the-unmute-breaking-news
  • the-unmute-latest-news
  • the-unmute-update
  • union-water-power-minister

ਅੰਮ੍ਰਿਤਸਰ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਚੱਲੀ ਗੋਲੀ, ਇੱਕ ਨੌਜਵਾਨ ਦੀ ਮੌਤ

Wednesday 04 January 2023 06:30 AM UTC+00 | Tags: aman-avenue amritsar amritsar-news amritsar-police crime firing-case murder news punjab-news

ਅੰਮ੍ਰਿਤਸਰ 04 ਜਨਵਰੀ 2022: ਅੰਮ੍ਰਿਤਸਰ (Amritsar) ਵਿੱਚ ਧਾਰਾ 144 ਲਾਗੂ ਹੋਣ ਦੇ ਬਾਵਜੂਦ ਵੀ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ | ਇਸ ਘਟਨਾ ਦੌਰਾਨ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਇਹ ਮਾਮਲਾ ਥਾਣਾ ਗੇਟ ਹਕੀਮਾ ਅਧੀਨ ਆਉਂਦੇ ਇਲਾਕਾ ਅਮਨ ਅਵਨਿਊ ਦਾ ਦਾ ਦੱਸਿਆ ਜਾ ਰਿਹਾ ਹੈ |

ਇਸ ਸੰਬੰਧੀ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਬੇਟੇ ਤੇ ਗੋਲੀ ਚਲਾਈ ਗਈ ਹੈ ਉਹਨਾਂ ਨਾਲ ਉਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲਦੀ ਆ ਰਹੀ ਹੈ ਅਤੇ ਅੱਜ ਜਦੋਂ ਉਨ੍ਹਾਂ ਦਾ ਬੇਟਾ ਰਾਹੁਲ ਅਮਨ ਅਵਨਿਊ ਨਜ਼ਦੀਕ ਪਹੁੰਚਿਆ ਤਾਂ ਭੱਟੀ ਨਾਮਕ ਵਿਅਕਤੀ ਵੱਲੋਂ ਬਿਨਾਂ ਕਿਸੇ ਗੱਲ ਤੋਂ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਇਸ ਜਗ੍ਹਾ ‘ਤੇ ਖੜ੍ਹੇ ਹੋਣ ਨੂੰ ਲੈ ਕੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਭੱਟੀ ਵੱਲੋਂ ਕਥਿਤ ਤੌਰ ‘ਤੇ ਉਨ੍ਹਾਂ ਦੇ ਬੇਟੇ ਰਾਹੁਲ ‘ਤੇ ਗੋਲੀ ਚਲਾਈ ਗਈ, ਜਿਸ ਕਾਰਨ ਰਾਹੁਲ ਦੇ ਗੋਲੀ ਲੱਗਣ ਨਾਲ ਮੌਤ ਹੋ ਗਈ |

Amritsar

ਦੂਜੇ ਪਾਸੇ ਇਸ ਮਾਮਲੇ ‘ਚ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਝਗੜਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ ਅਤੇ ਇਸ ਵਿਚ ਇਕ ਨੌਜਵਾਨ ਦੀ ਮੌਤ ਹੋਈ ਹੈ, ਪਰਿਵਾਰ ਵੱਲੋਂ ਬਿਆਨ ਨਹੀ ਆਏ ਲੇਕਿਨ ਪੁਲਿਸ ਵਲੋਂ ਕੁਝ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਪਰਿਵਾਰ ਵੱਲੋਂ ਜੋ ਬਿਆਨ ਲਿਖਵਾਏ ਜਾਣਗੇ ਉਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ |

The post ਅੰਮ੍ਰਿਤਸਰ ‘ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਚੱਲੀ ਗੋਲੀ, ਇੱਕ ਨੌਜਵਾਨ ਦੀ ਮੌਤ appeared first on TheUnmute.com - Punjabi News.

Tags:
  • aman-avenue
  • amritsar
  • amritsar-news
  • amritsar-police
  • crime
  • firing-case
  • murder
  • news
  • punjab-news

DDCA ਦਾ ਅਹਿਮ ਫੈਸਲਾ, ਰਿਸ਼ਭ ਪੰਤ ਨੂੰ ਇਲਾਜ ਲਈ ਮੁੰਬਈ ਕੀਤਾ ਜਾਵੇਗਾ ਸ਼ਿਫਟ

Wednesday 04 January 2023 06:49 AM UTC+00 | Tags: breaking-news cricketer-news cricket-news ddca dehradun delhi-and-district-cricket-association india indias-cricketer indias-star-cricketer latest-news mumbai news rishabh-pant rishabh-pant-road-accident road-accident roorke sports-news the-unmute-punjabi-news treatment

ਚੰਡੀਗੜ੍ਹ 04 ਜਨਵਰੀ 2022: ਭਾਰਤ ਦੇ ਸਟਾਰ ਕ੍ਰਿਕਟਰ ਰਿਸ਼ਭ ਪੰਤ (Rishabh Pant) ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਰੁੜਕੀ ਨੇੜੇ ਵਾਪਰੇ ਇੱਕ ਕਾਰ ਹਾਦਸੇ ਵਿੱਚ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਪੰਤ ਦਾ ਇਲਾਜ ਦੇਹਰਾਦੂਨ ‘ਚ ਚੱਲ ਰਿਹਾ ਹੈ ਪਰ ਹੁਣ ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਸੰਘ (ਡੀਡੀਸੀਏ) ਨੇ ਵੱਡਾ ਫੈਸਲਾ ਲਿਆ ਹੈ। ਡੀਡੀਸੀਏ ਪੰਤ ਨੂੰ ਇਲਾਜ ਲਈ ਮੁੰਬਈ ਲੈ ਕੇ ਜਾਵੇਗਾ। ਇਸ ਦੇ ਨਾਲ ਹੀ ਉਸ ਦੇ ਲਿਗਾਮੈਂਟ ਦੀ ਸੱਟ ਦਾ ਇਲਾਜ ਕੀਤਾ ਜਾਵੇਗਾ।

ਡੀਡੀਸੀਏ ਦੇ ਡਾਇਰੈਕਟਰ ਸ਼ਿਆਮ ਸ਼ਰਮਾ ਨੇ ਕਿਹਾ ਕਿ ਕ੍ਰਿਕਟਰ ਰਿਸ਼ਭ ਪੰਤ ਨੂੰ ਅਗਲੇ ਇਲਾਜ ਲਈ ਅੱਜ ਮੁੰਬਈ ਸ਼ਿਫਟ ਕੀਤਾ ਜਾਵੇਗਾ। 30 ਦਸੰਬਰ ਨੂੰ ਹੋਏ ਕਾਰ ਹਾਦਸੇ ਤੋਂ ਬਾਅਦ ਪੰਤ ਦਾ ਦੇਹਰਾਦੂਨ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਬੀਸੀਸੀਆਈ ਨੇ ਦੱਸਿਆ ਸੀ ਕਿ ਪੰਤ ਦੇ ਸਿਰ ‘ਤੇ ਦੋ ਕੱਟ ਹਨ। ਉਸ ਦੇ ਸੱਜੇ ਗੋਡੇ ਵਿਚ ਲਿਗਾਮੈਂਟ ਫੱਟ ਗਿਆ ਹੈ ਅਤੇ ਉਸ ਦੇ ਸੱਜੇ ਗੁੱਟ, ਗਿੱਟੇ, ਪੈਰ ਦੇ ਅੰਗੂਠੇ ‘ਤੇ ਵੀ ਸੱਟਾਂ ਲੱਗੀਆਂ ਹਨ। ਇਸਦੇ ਨਾਲ ਹੀ ਉਸ ਦੀ ਪਿੱਠ ‘ਤੇ ਵੀ ਸੱਟ ਲੱਗੀ ਹੈ। ਪੰਤ ਦੀ ਹਾਲਤ ਫਿਲਹਾਲ ਖ਼ਤਰੇ ਤੋਂ ਬਾਹਰ ਹੈ ਪਰ ਹੁਣ ਬੀਸੀਸੀਆਈ ਅਤੇ ਡੀਡੀਸੀਏ ਨੇ ਉਨ੍ਹਾਂ ਦਾ ਬਿਹਤਰ ਇਲਾਜ ਕਰਵਾਉਣ ਦਾ ਫੈਸਲਾ ਕੀਤਾ ਹੈ। ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਬੀਸੀਸੀਆਈ ਆਉਣ ਵਾਲੇ ਵਨਡੇ ਵਿਸ਼ਵ ਕੱਪ ਦੇ ਮੱਦੇਨਜ਼ਰ ਪੰਤ ਨੂੰ ਜਲਦੀ ਤੋਂ ਜਲਦੀ ਫਿੱਟ ਦੇਖਣਾ ਚਾਹੁੰਦਾ ਹੈ।

ਪੰਤ (Rishabh Pant) ਦੀ ਐਮਆਰਆਈ ਸਕੈਨ ਰਿਪੋਰਟ ਵਿੱਚ ਕੋਈ ਦਿੱਕਤ ਨਹੀਂ ਆਈ। ਹਾਦਸੇ ਤੋਂ ਬਾਅਦ ਬੀਸੀਸੀਆਈ ਨੇ ਡੀਡੀਸੀਏ ਨੂੰ ਪੰਤ ਦੇ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਉਸ ਦੀ ਹਾਲਤ 'ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਸਨ। ਡੀਡੀਸੀਏ ਮੁਖੀ ਸ਼ਿਆਮ ਸ਼ਰਮਾ ਖੁਦ ਪੰਤ ਨੂੰ ਮਿਲਣ ਪਹੁੰਚੇ ਸਨ। ਇਸ ਤੋਂ ਇਲਾਵਾ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਪੰਤ ਨੂੰ ਮਿਲਣ ਹਸਪਤਾਲ ਪਹੁੰਚੇ ਸਨ।

The post DDCA ਦਾ ਅਹਿਮ ਫੈਸਲਾ, ਰਿਸ਼ਭ ਪੰਤ ਨੂੰ ਇਲਾਜ ਲਈ ਮੁੰਬਈ ਕੀਤਾ ਜਾਵੇਗਾ ਸ਼ਿਫਟ appeared first on TheUnmute.com - Punjabi News.

Tags:
  • breaking-news
  • cricketer-news
  • cricket-news
  • ddca
  • dehradun
  • delhi-and-district-cricket-association
  • india
  • indias-cricketer
  • indias-star-cricketer
  • latest-news
  • mumbai
  • news
  • rishabh-pant
  • rishabh-pant-road-accident
  • road-accident
  • roorke
  • sports-news
  • the-unmute-punjabi-news
  • treatment

CM ਭਗਵੰਤ ਮਾਨ ਨੇ ਦਿੱਲੀ ਵਿਖੇ ਉੱਪ-ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ

Wednesday 04 January 2023 07:02 AM UTC+00 | Tags: breaking-news delhi delhi-news india jagdeep-dhankhar news punjabi-latest-news syl-issue vice-president-jagdeep-dhankhar vpsecretariat

ਚੰਡੀਗੜ੍ਹ 04 ਜਨਵਰੀ 2022: ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੇਂਦਰੀ ਮੰਤਰੀ ਦੀ ਪ੍ਰਧਾਨਗੀ ਵਿੱਚ ਦਿੱਲੀ ਵਿਖੇ ਐਸਵਾਈਐੱਲ ਮੁੱਦੇ ‘ਤੇ ਮੀਟਿੰਗ ਹੋਵੇਗੀ | ਇਸਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਉੱਪ-ਰਾਸ਼ਟਰਪਤੀ ਜਗਦੀਪ ਧਨਖੜ (Vice President Jagdeep Dhankhar) ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ | ਇਸ ਦੌਰਾਨ ਜਗਦੀਪ ਧਨਖੜ ਨੇ ਲੋਕਾਂ ਦੁਆਰਾ ਮਿਲੇ ਵਿਸ਼ਵਾਸ ਨੂੰ ਹੋਰ ਪੁਖ਼ਤਾ ਕਰਨ ਦੀ ਸਲਾਹ ਅਤੇ ਹੱਲਾਸ਼ੇਰੀ ਦਿੱਤੀ |

Image

The post CM ਭਗਵੰਤ ਮਾਨ ਨੇ ਦਿੱਲੀ ਵਿਖੇ ਉੱਪ-ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ appeared first on TheUnmute.com - Punjabi News.

Tags:
  • breaking-news
  • delhi
  • delhi-news
  • india
  • jagdeep-dhankhar
  • news
  • punjabi-latest-news
  • syl-issue
  • vice-president-jagdeep-dhankhar
  • vpsecretariat

ਚੰਡੀਗੜ੍ਹ 04 ਜਨਵਰੀ 2022: ਚੰਡੀਗੜ੍ਹ (Chandigarh) ਵਿੱਚ ਪੰਜਾਬ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ 2 ਕਥਿਤ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਗਿਰੋਹ ਦੇ ਮੈਂਬਰ ਦੱਸ ਕੇ ਮੋਹਾਲੀ ਦੇ ਵੱਡੇ ਪ੍ਰਭਾਵਸ਼ਾਲੀ ਅਤੇ ਕਾਰੋਬਾਰੀਆਂ ਤੋਂ ਕਰੋੜਾਂ ਰੁਪਏ ਦੀ ਫਿਰੌਤੀ ਮੰਗ ਰਹੇ ਸਨ। ਇਸ ਤੋਂ ਬਾਅਦ ਮਾਮਲਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਤੱਕ ਪਹੁੰਚਿਆ ਅਤੇ ਇਸ ਮਾਮਲੇ ‘ਚ ਐੱਫ.ਆਈ.ਆਰ. ਕੀਤੀ ਗਈ ਸੀ |

ਇਸਤੋਂ ਬਾਅਦ ਪੁਲਿਸ ਨੇ ਦੋਵੇਂ ਮੁਲਜ਼ਮਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਫੜ ਲਿਆ । ਦੋ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ ਚੰਡੀਗੜ੍ਹ ਦੀ ਮਲੋਆ ਕਲੋਨੀ ਦਾ ਰਹਿਣ ਵਾਲਾ ਹੈ ਅਤੇ ਦੂਜਾ ਆਨੰਦਪੁਰ ਸਾਹਿਬ ਦਾ ਰਹਿਣ ਵਾਲਾ ਉਸ ਦਾ ਦੋਸਤ ਹੈ। ਦੋਵਾਂ ਦੇ ਨਾਂ ਮਨਦੀਪ ਅਤੇ ਸੂਰਜ ਦੱਸੇ ਜਾ ਰਹੇ ਹਨ, ਜੋ ਆਈਟੀ ਟੈਕਨੀਕਲ ਕਰ ਕੇ ਏਸੀ ਇੰਜਨੀਅਰ ਵਜੋਂ ਕੰਮ ਕਰਦੇ ਹਨ। ਦੋਵੇਂ ਫਰਜ਼ੀ ਗੈਂਗਸਟਰ ਦੱਸ ਕੇ ਪੈਸੇ ਦੀ ਮੰਗ ਕਰ ਰਹੇ ਸਨ। ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

The post ਚੰਡੀਗੜ੍ਹ ‘ਚ ਲਾਰੈਂਸ ਤੇ ਗੋਲਡੀ ਬਰਾੜ ਦੇ ਨਾਂ ‘ਤੇ ਫਿਰੌਤੀ ਮੰਗਣ ਵਾਲੇ ਦੋ ਨੌਜਵਾਨ ਗ੍ਰਿਫਤਾਰ appeared first on TheUnmute.com - Punjabi News.

Tags:
  • chandigarh
  • gangsters
  • news
  • state-special-operation-cell.

ਪੰਜਾਬ ਦੇ ਕੋਲ ਪਾਣੀ ਦੀ ਇੱਕ ਵੀ ਬੂੰਦ ਹਰਿਆਣੇ ਨੂੰ ਦੇਣ ਲਈ ਨਹੀ: ਅਮਨ ਅਰੋੜਾ

Wednesday 04 January 2023 07:40 AM UTC+00 | Tags: aam-aadmi-party aman-arora amritsar bhagwant-mann bjp capt-amarinder-singh chandigarh cm-bhagwant-mann gajendra-shekhawat haryana high-court holy-gurbani news nws punjab-bjp punjab-congress punjab-government-over-syl-issue punjab-haryana-high-court punjab-news punjab-protest sutlej-yamuna-link sutlej-yamuna-link-canal sutlej-yamuna-link-canal-issue syl syl-canal syl-canal-issue syl-issue the-unmute-breaking-news the-unmute-latest-news the-unmute-update union-water-power-minister zira-liquor-factory

ਅੰਮ੍ਰਿਤਸਰ 04 ਜਨਵਰੀ 2022: ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਅਤੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਅੰਮ੍ਰਿਤਸਰ ਪਹੁੰਚੇ ਹਨ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਡਿਵੈਲਪਮੈਂਟ ਅਥਾਰਟੀ ਦੇ ਨਾਲ ਉਹਨਾਂ ਦੀ ਮੀਟਿੰਗ ਵੀ ਹੈ |

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਅੱਜ ਐੱਸਵਾਈਐੱਲ ਮੁੱਦੇ ‘ਤੇ ਹੋਣ ਜਾ ਰਹੀ ਮੀਟਿੰਗ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਸਟੈਂਡ ਇਕਦਮ ਕਲੀਅਰ ਹੈ ਪੰਜਾਬ ਕੋਲ ਇਕ ਵੀ ਬੂੰਦ ਹਰਿਆਣੇ ਨੂੰ ਦੇਣ ਲਈ ਨਹੀਂ ਹੈ | ਉਨ੍ਹਾਂ ਕਿਹਾ ਕਿ ਚਾਹੇ ਹਰਿਆਣੇ ਦੇ ਵਿੱਚ ਆਮ ਆਦਮੀ ਪਾਰਟੀ ਨੇ ਵੋਟਾਂ ਲੈਣੀਆਂ ਹੈ, ਪਰ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ‘ਤੇ ਬਹੁਤਾ ਭਰੋਸਾ ਕਰਕੇ, ਉਹਨਾਂ ਦੀ ਸਰਕਾਰ ਬਣਾਈ ਹੈ |ਇਸ ਲਈ ਉਹ ਪੰਜਾਬ ਦੇ ਲੋਕਾਂ ਨਾਲ ਧੋਖਾ ਨਹੀਂ ਕਰਨਗੇ |

ਉਨ੍ਹਾਂ ਨੇ ਕਿਹਾ ਕਿ ਜੋ ਪੰਜਾਬ ਵਿਚ ਧਰਨੇ-ਪ੍ਰਦਰਸ਼ਨ ਚੱਲਦੇ ਹਨ | ਹਰੇਕ ਪੰਜਾਬ ਵਾਸੀ ਨੂੰ ਅਤੇ ਜਥੇਬੰਦੀਆਂ ਨੂੰ ਧਰਨਾ ਪ੍ਰਦਰਸ਼ਨ ਕਰਨ ਦਾ ਹੱਕ ਹੈ, ਪਰ ਜਦੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਜਥੇਬੰਦੀਆਂ ਨਾਲ ਮੀਟਿੰਗ ਕਰਨ ਲਈ ਤਿਆਰ ਹੁੰਦੇ ਹਨ ਫਿਰ ਵੀ ਲੋਕ ਇਹ ਧਰਨੇ ਪ੍ਰਦਰਸ਼ਨ ਕਰਦੇ ਹਨ, ਉਹ ਗਲਤ ਹੈ |

ਉਨ੍ਹਾਂ ਨੇ ਕਿਹਾ ਕਿ ਜੋ ਜ਼ੀਰਾ ਸ਼ਰਾਬ ਫੈਕਟਰੀ ਦੇ ਬਾਹਰ ਪ੍ਰਦਰਸ਼ਨ ਹੋ ਰਿਹਾ ਹੈ, ਜੇਕਰ ਉਹਨਾਂ ਪ੍ਰਦਰਸ਼ਨਕਾਰੀਆਂ ਕੋਲ ਪੱਕੇ ਤੌਰ ‘ਤੇ ਸਬੂਤ ਹੈ ਕਿ ਫੈਕਟਰੀ ਦੇ ਨਜ਼ਦੀਕੀ ਪਿੰਡਾਂ ਦਾ ਗੰਧਲਾ ਪਾਣੀ ਸਿਰਫ ਫੈਕਟਰੀ ਦੇ ਕਾਰਨ ਹੋ ਰਿਹਾ ਹੈ ਤਾਂ ਪੰਜਾਬ ਸਰਕਾਰ ਉਹਨਾਂ ਪ੍ਰਦਰਸ਼ਨਕਾਰੀਆਂ ਦੇ ਨਾਲ ਹੈ | ਪਿੰਡ ਦਾ ਪਾਣੀ ਗੰਧਲਾ ਹੋ ਰਿਹਾ ਇਸਦਾ ਪ੍ਰਦਰਸ਼ਨਕਾਰੀ ਪੱਕਾ ਸਬੂਤ ਦੇਣ |

ਉਨ੍ਹਾਂ ਨੇ ਕਿਹਾ ਕਿ ਸ਼ਰਾਬ ਫੈਕਟਰੀ ਵੱਲੋਂ ਹਾਈਕੋਰਟ ਵਿੱਚ ਕੇਸ ਲਗਾ ਕੇ ਆਪਣੀ ਬੰਦ ਫੈਕਟਰੀ ਦਾ 20 ਕਰੋੜ ਦਾ ਹਰਜਾਨਾ ਪੰਜਾਬ ਸਰਕਾਰ ਕੋਲੋਂ ਕੀਤਾ ਹੈ ਅਤੇ ਉਹ ਸਾਰਾ ਪੈਸਾ ਪੰਜਾਬ ਦੇ ਲੋਕਾਂ ਦਾ ਹੈ | ਅਗਰ ਪ੍ਰਦਰਸ਼ਨਕਾਰੀਆਂ ਕੋਲ ਪੱਕੇ ਸਬੂਤ ਹੈ ਤਾਂ ਫੈਕਟਰੀ ਦੇ ਖਿਲਾਫ ਸਬੂਤ ਪੇਸ਼ ਕਰਨ | ਉਹਨਾਂ ਨੇ ਕਿਹਾ ਕਿ ਜੋ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਤ ਨੂੰ ਗੋਲਕਾਂ ‘ਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਬਿਲਕੁਲ ਸਹੀ ਹੈ ਤੇ ਮੈਂ ਉਸ ਨਾਲ ਸਹਿਮਤ ਹਾਂ |

The post ਪੰਜਾਬ ਦੇ ਕੋਲ ਪਾਣੀ ਦੀ ਇੱਕ ਵੀ ਬੂੰਦ ਹਰਿਆਣੇ ਨੂੰ ਦੇਣ ਲਈ ਨਹੀ: ਅਮਨ ਅਰੋੜਾ appeared first on TheUnmute.com - Punjabi News.

Tags:
  • aam-aadmi-party
  • aman-arora
  • amritsar
  • bhagwant-mann
  • bjp
  • capt-amarinder-singh
  • chandigarh
  • cm-bhagwant-mann
  • gajendra-shekhawat
  • haryana
  • high-court
  • holy-gurbani
  • news
  • nws
  • punjab-bjp
  • punjab-congress
  • punjab-government-over-syl-issue
  • punjab-haryana-high-court
  • punjab-news
  • punjab-protest
  • sutlej-yamuna-link
  • sutlej-yamuna-link-canal
  • sutlej-yamuna-link-canal-issue
  • syl
  • syl-canal
  • syl-canal-issue
  • syl-issue
  • the-unmute-breaking-news
  • the-unmute-latest-news
  • the-unmute-update
  • union-water-power-minister
  • zira-liquor-factory

ਤਰਨ ਤਾਰਨ 'ਚ ਝਗੜੇ ਦੌਰਾਨ ਗੋਲੀ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ

Wednesday 04 January 2023 07:55 AM UTC+00 | Tags: ajitpal-singhs-murder-mystery breaking-news cm-bhagwant-mann crime-news goindwal-sahib goindwal-sahib-police latest-punjabi-news murder news tarn-taran tarn-taran-police the-unmute-breaking-news the-unmute-latest-news vai-pui-village

ਤਰਨ ਤਾਰਨ 04 ਜਨਵਰੀ 2022: ਜ਼ਿਲ੍ਹਾ ਤਰਨ ਤਾਰਨ (Tarn Taran) ਦੇ ਪਿੰਡ ਵੈਈ ਪੂਈ ਵਿੱਚ ਬੀਤੀ ਦੇਰ ਰਾਤ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਕਾਰਨ ਦੌਰਾਨ ਗੋਲੀ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਸੁਖਵਿੰਦਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਿਆ ਸੀ।

ਜਿਸ ਨੂੰ ਕਿ ਪਿੰਡ ਦੇ ਹੀ ਵਿਅਕਤੀਆਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸੁਖਵਿੰਦਰ ਨੂੰ ਘੇਰ ਲਿਆ ਅਤੇ ਉਸ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਝਗੜੇ ਦੌਰਾਨ ਸਿਰ ਵਿੱਚ ਗੋਲੀ ਲੱਗਣ ਕਾਰਨ ਸੁਖਵਿੰਦਰ ਸਿੰਘ ਦੀ ਮੌਤ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਤਰਨ ਤਾਰਨ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਉਕਤ ਦੋਸ਼ੀਆਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ।

The post ਤਰਨ ਤਾਰਨ ‘ਚ ਝਗੜੇ ਦੌਰਾਨ ਗੋਲੀ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ appeared first on TheUnmute.com - Punjabi News.

Tags:
  • ajitpal-singhs-murder-mystery
  • breaking-news
  • cm-bhagwant-mann
  • crime-news
  • goindwal-sahib
  • goindwal-sahib-police
  • latest-punjabi-news
  • murder
  • news
  • tarn-taran
  • tarn-taran-police
  • the-unmute-breaking-news
  • the-unmute-latest-news
  • vai-pui-village

ਸੁਪਰੀਮ ਕੋਰਟ ਵਲੋਂ ਆਜ਼ਮ ਖਾਨ ਨੂੰ ਵੱਡਾ ਝਟਕਾ, ਮਾਮਲਿਆਂ ਨੂੰ ਯੂਪੀ ਤੋਂ ਬਾਹਰ ਤਬਦੀਲ ਕਰਨ ਦੀ ਪਟੀਸ਼ਨ ਖਾਰਜ

Wednesday 04 January 2023 08:09 AM UTC+00 | Tags: act-of-the-ipc azam-khan hate-speech justice-ps-narasimha latest-news milk-kotwali milk-kotwali-area news punjabi-news punjab-news samajwadi-party sp-leader-azam-khan the-rampur-court the-unmute-breaking-news the-unmute-punjabi-news

ਚੰਡੀਗੜ੍ਹ 04 ਜਨਵਰੀ 2022: ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ (Azam Khan) ਨੂੰ ਸੁਪਰੀਮ ਕੋਰਟ (Supreme Court)  ਤੋਂ ਵੱਡਾ ਝਟਕਾ ਮਿਲਿਆ ਹੈ। ਸਪਾ ਨੇਤਾ ਆਜ਼ਮ ਖਾਨ ਨੇ ਇੱਕ ਪਟੀਸ਼ਨ ਦਾਇਰ ਕਰਕੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ ਕਿ ਯੂਪੀ ਵਿਚ ਉਸ ਦੇ ਖ਼ਿਲਾਫ਼ ਦਰਜ ਕੁਝ ਮਾਮਲਿਆਂ ਨੂੰ ਦੂਜੇ ਸੂਬਿਆਂ ਵਿਚ ਤਬਦੀਲ ਕੀਤਾ ਜਾਵੇ। ਉਸ ਦੀ ਮੰਗ ਨੂੰ ਰੱਦ ਕਰਦਿਆਂ ਅਦਾਲਤ ਨੇ ਆਜ਼ਮ ਖਾਨ ਨੂੰ ਹਾਈਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਅਤੇ ਉਸ ਦੀ ਪਟੀਸ਼ਨ ‘ਤੇ ਜਲਦੀ ਸੁਣਵਾਈ ਕਰਨ ਦਾ ਨਿਰਦੇਸ਼ ਦਿੱਤਾ ਹੈ ।

ਐਡਵੋਕੇਟ ਕਪਿਲ ਸਿੱਬਲ ਦੇ ਜ਼ਰੀਏ ਅਦਾਲਤ ‘ਚ ਪੇਸ਼ ਹੋਏ ਆਜ਼ਮ ਖਾਨ ਨੇ ਕਿਹਾ, “ਮੈਨੂੰ ਇਸ ਸੂਬੇ ‘ਚ ਇਨਸਾਫ ਨਹੀਂ ਮਿਲੇਗਾ। ਮੇਰੇ ‘ਤੇ ਜ਼ਬਰਦਸਤੀ ਜ਼ੁਲਮ ਕੀਤਾ ਜਾ ਰਿਹਾ ਹੈ। ਇਹ ਜੱਜ ਨਹੀਂ, ਸਗੋਂ ਰਾਜ ਕਰ ਰਿਹਾ ਹੈ | ਇਸ ‘ਤੇ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਐਸਏ ਨਜ਼ੀਰ ਦੀ ਬੈਂਚ ਨੇ ਕਿਹਾ ਕਿ ਆਜ਼ਮ ਖ਼ਾਨ (Azam Khan) ਖ਼ਿਲਾਫ਼ ਅਪਰਾਧਿਕ ਮਾਮਲਿਆਂ ਨੂੰ ਟਰਾਂਸਫਰ ਕਰਨ ਲਈ ਹੋਰ ਠੋਸ ਕਾਰਨਾਂ ਦੀ ਲੋੜ ਹੋਵੇਗੀ।ਗੌਰਤਲਬ ਹੈ ਕਿ ਯੂਪੀ ਵਿੱਚ ਆਜ਼ਮ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਹਾਲ ਹੀ ਵਿੱਚ ਇੱਕ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਵੀ ਚਲੀ ਗਈ ਹੈ।

The post ਸੁਪਰੀਮ ਕੋਰਟ ਵਲੋਂ ਆਜ਼ਮ ਖਾਨ ਨੂੰ ਵੱਡਾ ਝਟਕਾ, ਮਾਮਲਿਆਂ ਨੂੰ ਯੂਪੀ ਤੋਂ ਬਾਹਰ ਤਬਦੀਲ ਕਰਨ ਦੀ ਪਟੀਸ਼ਨ ਖਾਰਜ appeared first on TheUnmute.com - Punjabi News.

Tags:
  • act-of-the-ipc
  • azam-khan
  • hate-speech
  • justice-ps-narasimha
  • latest-news
  • milk-kotwali
  • milk-kotwali-area
  • news
  • punjabi-news
  • punjab-news
  • samajwadi-party
  • sp-leader-azam-khan
  • the-rampur-court
  • the-unmute-breaking-news
  • the-unmute-punjabi-news

ਏਅਰ ਇੰਡੀਆ ਦੀ ਫਲਾਈਟ 'ਚ ਸ਼ਰਾਬੀ ਵਿਅਕਤੀ ਨੇ ਔਰਤ ਨਾਲ ਕੀਤੀ ਬਦਸਲੂਕੀ, ਡੀਜੀਸੀਏ ਨੇ ਮੰਗੀ ਰਿਪੋਰਟ

Wednesday 04 January 2023 08:24 AM UTC+00 | Tags: air-india air-india-flight airlines breaking-news delhi dgca directorate-general-of-civil-aviation india indian-airlines latest-news news

ਚੰਡੀਗੜ੍ਹ 04 ਜਨਵਰੀ 2022: ਏਅਰ ਇੰਡੀਆ ਦੀ ਫਲਾਈਟ ‘ਚ ਸਵਾਰ ਇੱਕ ਨਸ਼ੇ ਵਿੱਚ ਧੁੱਤ ਵਿਅਕਤੀ ਨੇ ਬਿਜ਼ਨੈੱਸ ਕਲਾਸ ‘ਚ ਸਫਰ ਕਰ ਰਹੀ ਬਜ਼ੁਰਗ ਔਰਤ ‘ਤੇ ਪਿਸ਼ਾਬ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਉਸ ‘ਤੇ ਕੋਈ ਕਾਰਵਾਈ ਨਹੀਂ ਹੋਈ। ਘਟਨਾ 26 ਨਵੰਬਰ ਦੀ ਦੱਸੀ ਅਜੇ ਰਹੀ ਹੈ। ਕੁਝ ਦਿਨਾਂ ਬਾਅਦ ਮਹਿਲਾ ਨੇ ਟਾਟਾ ਗਰੁੱਪ ਦੇ ਚੇਅਰਮੈਨ ਨੂੰ ਸ਼ਿਕਾਇਤ ਕੀਤੀ।

ਹੁਣ ਇਸ ‘ਤੇ ਹਵਾਬਾਜ਼ੀ ਰੈਗੂਲੇਟਰ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਏਅਰਲਾਈਨ ਤੋਂ ਘਟਨਾ ਦੀ ਰਿਪੋਰਟ ਮੰਗੀ ਹੈ। ਡੀਜੀਸੀਏ ਨੇ ਕਿਹਾ, "ਅਸੀਂ ਏਅਰਲਾਈਨ ਤੋਂ ਰਿਪੋਰਟ ਮੰਗ ਰਹੇ ਹਾਂ ਅਤੇ ਲਾਪਰਵਾਹੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਾਂਗੇ।

ਏਅਰ ਇੰਡੀਆ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਇਹ ਉਡਾਣ ਨਿਊਯਾਰਕ ਦੇ ਜੌਹਨ ਐਫ ਕੈਨੇਡੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦਿੱਲੀ ਆ ਰਹੀ ਸੀ। ਘਟਨਾ ਤੋਂ ਬਾਅਦ ਏਅਰ ਇੰਡੀਆ ਨੇ ਇੱਕ ਅੰਦਰੂਨੀ ਕਮੇਟੀ ਦਾ ਗਠਨ ਕੀਤਾ ਹੈ ਜਿਸ ਨੇ ਇਸ ਘਟਨਾ ਵਿੱਚ ਸ਼ਾਮਲ ਯਾਤਰੀ ਨੂੰ ਨੋ-ਫਲਾਈ ਸੂਚੀ ਵਿੱਚ ਰੱਖਣ ਦੀ ਸਿਫਾਰਸ਼ ਕੀਤੀ। ਹਾਲਾਂਕਿ ਇਸ ਮਾਮਲੇ ਦੀ ਜਾਂਚ ਸਰਕਾਰ ਵੱਲੋਂ ਗਠਿਤ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ।

ਖਬਰਾਂ ਮੁਤਾਬਕ ਲੰਚ ਫਲਾਈਟ ‘ਚ ਰੋਸ਼ਨੀ ਮੱਧਮ ਸੀ। ਇਸ ਦੌਰਾਨ ਫਲਾਈਟ ‘ਚ ਸਵਾਰ ਵਿਅਕਤੀ ਨੇ ਬਜ਼ੁਰਗ ਔਰਤ ‘ਤੇ ਪਿਸ਼ਾਬ ਕਰ ਦਿੱਤਾ, ਇਸ ਤੋਂ ਬਾਅਦ ਵੀ ਵਿਅਕਤੀ ਉਦੋਂ ਤੱਕ ਨਹੀਂ ਹਟਿਆ ਜਦੋਂ ਤੱਕ ਦੂਜੇ ਯਾਤਰੀ ਨੇ ਉਸ ਨੂੰ ਜਾਣ ਲਈ ਨਹੀਂ ਕਿਹਾ। ਇਸਦੇ ਨਾਲ ਹੀ ਕਰੂ ਮੈਂਬਰ ਨੇ ਉਸ ਨੂੰ ਕੱਪੜੇ ਅਤੇ ਚੱਪਲਾਂ ਦਿੱਤੀਆਂ ਅਤੇ ਉਸ ਨੂੰ ਆਪਣੀ ਸੀਟ ‘ਤੇ ਵਾਪਸ ਜਾਣ ਲਈ ਕਿਹਾ। ਉਥੇ ਹੀ ਦਿੱਲੀ ਉਤਰਨ ਤੋਂ ਬਾਅਦ ਦੋਸ਼ੀ ਯਾਤਰੀ ਬਿਨਾਂ ਕੋਈ ਕਾਰਵਾਈ ਦਾ ਸਾਹਮਣਾ ਕੀਤੇ ਬਿਨਾਂ ਚਲਾ ਗਿਆ ਸੀ |

The post ਏਅਰ ਇੰਡੀਆ ਦੀ ਫਲਾਈਟ ‘ਚ ਸ਼ਰਾਬੀ ਵਿਅਕਤੀ ਨੇ ਔਰਤ ਨਾਲ ਕੀਤੀ ਬਦਸਲੂਕੀ, ਡੀਜੀਸੀਏ ਨੇ ਮੰਗੀ ਰਿਪੋਰਟ appeared first on TheUnmute.com - Punjabi News.

Tags:
  • air-india
  • air-india-flight
  • airlines
  • breaking-news
  • delhi
  • dgca
  • directorate-general-of-civil-aviation
  • india
  • indian-airlines
  • latest-news
  • news

NCLAT ਨੇ ਗੂਗਲ ਨੂੰ 1337 ਕਰੋੜ ਰੁਪਏ ਦੇ ਜ਼ੁਰਮਾਨੇ ਦਾ 10 ਫ਼ੀਸਦੀ ਜਮ੍ਹਾ ਕਰਵਾਉਣ ਦੇ ਦਿੱਤੇ ਨਿਰਦੇਸ਼

Wednesday 04 January 2023 08:35 AM UTC+00 | Tags: breaking-news cci ccis-penalty fine-on-google google google-company india-news mada nclat news punjab tech-news the-national-company-law-appellate-tribunal the-unmute-breaking-news the-unmute-latest-news the-unmute-punjabi-news

ਚੰਡੀਗੜ੍ਹ 04 ਜਨਵਰੀ 2022: ਨੈਸ਼ਨਲ ਕੰਪਨੀ ਲਾਅ ਐਪੀਲੇਟ ਟ੍ਰਿਬਿਊਨਲ (NCLAT) ਨੇ ਗੂਗਲ (Google) ਨੂੰ ਸੀਸੀਆਈ ਦੁਆਰਾ ਲਗਾਏ ਗਏ 1,337.76 ਕਰੋੜ ਰੁਪਏ ਦੇ ਜ਼ੁਰਮਾਨੇ ਦਾ 10 ਫੀਸਦੀ ਜਮ੍ਹਾ ਕਰਨ ਦਾ ਨਿਰਦੇਸ਼ ਦਿੱਤਾ ਹੈ। ਐਨਸੀਐਲਏਟੀ ਨੇ ਐਂਡਰਾਇਡ ਮੋਬਾਈਲ ਡਿਵਾਈਸ ਈਕੋਸਿਸਟਮ ਵਿੱਚ ਕਥਿਤ ਉਲੰਘਣਾ ਲਈ ਸੀਸੀਆਈ ਦੇ 1337 ਕਰੋੜ ਰੁਪਏ ਦੇ ਜ਼ੁਰਮਾਨੇ ਨੂੰ ਚੁਣੌਤੀ ਦੇਣ ਵਾਲੀ ਗੂਗਲ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ।

ਟ੍ਰਿਬਿਊਨਲ ਨੇ ਗੂਗਲ (Google) ਦੀ ਪਟੀਸ਼ਨ ‘ਤੇ ਜਵਾਬ ਮੰਗਣ ਲਈ ਸੀਸੀਆਈ ਨੂੰ ਨੋਟਿਸ ਜਾਰੀ ਕੀਤਾ ਹੈ। ਐਨਸੀਐਲਏਟੀ ਨੇ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਗੂਗਲ ਨੂੰ ਸਹੀ ਦਿਖਾਉਣ ਲਈ ਜ਼ੁਰਮਾਨੇ ਦਾ 10% ਜਮ੍ਹਾ ਕਰਨ ਲਈ ਕਿਹਾ। ਇਸ ਦੌਰਾਨ ਟ੍ਰਿਬਿਊਨਲ ਨੇ ਗੂਗਲ ‘ਤੇ ਸੀਸੀਆਈ ਦੇ ਪੈਨਲਟੀ ਆਰਡਰ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ।

ਇਹ ਕਾਰਵਾਈ ਐਂਡਰੌਇਡ ਮੋਬਾਈਲ ਡਿਵਾਈਸ ਹਿੱਸੇ ਵਿੱਚ ਆਪਣੀ ਮਜ਼ਬੂਤ ​​ਮਾਰਕੀਟ ਸਥਿਤੀ ਦੀ ਦੁਰਵਰਤੋਂ ਕਰਨ ਲਈ ਕੀਤੀ ਗਈ ਸੀ। ਇਸ ਤੋਂ ਇਲਾਵਾ, ਸੀਸੀਆਈ ਨੇ ਪ੍ਰਮੁੱਖ ਇੰਟਰਨੈਟ ਕੰਪਨੀ ਨੂੰ ਅਨੁਚਿਤ ਕਾਰੋਬਾਰੀ ਗਤੀਵਿਧੀਆਂ ਨੂੰ ਰੋਕਣ ਅਤੇ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਵਲੋਂ ਜਾਰੀ ਇਕ ਬਿਆਨ 'ਚ ਕਿਹਾ ਕਿ ਗੂਗਲ ਨੂੰ ਵੀ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਤੈਅ ਸਮਾਂ-ਸੀਮਾ 'ਚ ਕੰਮ ਕਰਨ ਦੇ ਤਰੀਕੇ 'ਚ ਸੋਧ ਕਰੇ।

ਸੀਸੀਆਈ ਨੇ ਕਿਹਾ ਕਿ ਮੋਬਾਈਲ ਐਪਲੀਕੇਸ਼ਨ ਡਿਸਟ੍ਰੀਬਿਊਸ਼ਨ ਐਗਰੀਮੈਂਟ (MADA) ਦੇ ਤਹਿਤ ਪੂਰੇ Google Mobile Suite (GMS) ਦੀ ਲਾਜ਼ਮੀ ਪ੍ਰੀ-ਇੰਸਟਾਲੇਸ਼ਨ ਮੁਕਾਬਲੇ ਦੇ ਕਾਨੂੰਨ ਦੀ ਉਲੰਘਣਾ ਕਰਦੀ ਹੈ। ਕਮਿਸ਼ਨ ਨੇ ਕਿਹਾ ਕਿ ਗੂਗਲ ਆਪਣੇ ਮੋਬਾਈਲ ਸੂਟ ਨੂੰ ਅਣਇੰਸਟੌਲ ਕਰਨ ਦਾ ਕੋਈ ਵਿਕਲਪ ਪੇਸ਼ ਨਹੀਂ ਕਰਦਾ ਹੈ। ਇਸ ਵਿੱਚ ਕਿਹਾ ਗਿਆ ਹੈ, "ਗੂਗਲ ਨੇ ਐਕਟ ਦੀ ਧਾਰਾ 4(2)(d) ਦੀ ਉਲੰਘਣਾ ਕੀਤੀ ਹੈ।" ਮੁਕਾਬਲਾ ਐਕਟ ਦੀ ਧਾਰਾ 4 ਪ੍ਰਮੁੱਖ ਅਹੁਦੇ ਦੀ ਦੁਰਵਰਤੋਂ ਨਾਲ ਸੰਬੰਧਿਤ ਹੈ।

The post NCLAT ਨੇ ਗੂਗਲ ਨੂੰ 1337 ਕਰੋੜ ਰੁਪਏ ਦੇ ਜ਼ੁਰਮਾਨੇ ਦਾ 10 ਫ਼ੀਸਦੀ ਜਮ੍ਹਾ ਕਰਵਾਉਣ ਦੇ ਦਿੱਤੇ ਨਿਰਦੇਸ਼ appeared first on TheUnmute.com - Punjabi News.

Tags:
  • breaking-news
  • cci
  • ccis-penalty
  • fine-on-google
  • google
  • google-company
  • india-news
  • mada
  • nclat
  • news
  • punjab
  • tech-news
  • the-national-company-law-appellate-tribunal
  • the-unmute-breaking-news
  • the-unmute-latest-news
  • the-unmute-punjabi-news

ਚੰਡੀਗੜ੍ਹ 04 ਜਨਵਰੀ 2022: ਨਵੇਂ ਸਾਲ ‘ਤੇ ਦਿੱਲੀ ਦੇ ਸੁਲਤਾਨਪੁਰੀ ਥਾਣਾ ਖੇਤਰ ‘ਚ ਅੰਜਲੀ ਦੀ ਦਰਦਨਾਕ ਮੌਤ ਨੂੰ ਲੈ ਕੇ ਲੋਕਾਂ ‘ਚ ਗੁੱਸਾ ਦੇਖਿਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਤਾਜ਼ਾ ਮਾਮਲੇ ‘ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਬੁੱਧਵਾਰ ਨੂੰ ਮ੍ਰਿਤਕ ਅੰਜਲੀ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਉਨ੍ਹਾਂ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਪੁਲਿਸ ਨੂੰ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਲਈ ਵੀ ਕਿਹਾ। ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ, “ਉਹ ਆਪਣੇ ਪਰਿਵਾਰ ਦੀ ਇਕਲੌਤੀ ਕਮਾਈ ਕਰਨ ਵਾਲੀ ਮੈਂਬਰ ਸੀ। ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਜਾਣਗੇ ਅਤੇ ਉਸ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਭਾਜਪਾ ਕਾਨੂੰਨ ਨੂੰ ਕਾਬੂ ਕਰਨ ਦੀ ਬਜਾਏ ਧਿਰ ਨੂੰ ਤਬਾਹ ਕਰਨ ਲਈ ਆਪਣੀਆਂ ਸਾਰੀਆਂ ਸ਼ਕਤੀਆਂ ਦੀ ਵਰਤੋਂ ਕਰ ਰਹੀ ਹੈ।”

The post Kanjhawala Case: ਮ੍ਰਿਤਕ ਅੰਜਲੀ ਦੇ ਘਰ ਪਹੁੰਚੇ ਮਨੀਸ਼ ਸਿਸੋਦੀਆ, ਕਿਹਾ ਦੋਸ਼ੀਆਂ ਖ਼ਿਲਾਫ਼ ਹੋਵੇ ਸਖਤ ਕਾਰਵਾਈ appeared first on TheUnmute.com - Punjabi News.

Tags:
  • breaking-news
  • kanjhawala
  • kanjhawala-accident-case
  • news

ਮਹਿਲਾ ਕੋਚ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਮੰਤਰੀ ਸੰਦੀਪ ਸਿੰਘ ਦੇ ਘਰ ਪਹੁੰਚੀ ਐਸਆਈਟੀ

Wednesday 04 January 2023 09:35 AM UTC+00 | Tags: breaking-news chandigarh chandigarh-police female-coach haryana-dgp haryana-female-coach haryana-government indian-hockey-team latest-news news pk-aggarwal-news sector-26-police-station-chandigarh sit

ਚੰਡੀਗੜ੍ਹ 04 ਜਨਵਰੀ 2022: ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ (Sandeep Singh) ਖ਼ਿਲਾਫ਼ ਬਿਆਨ ਦਰਜ ਕਰਵਾਉਣ ਲਈ ਜੂਨੀਅਰ ਮਹਿਲਾ ਕੋਚ ਚੰਡੀਗੜ੍ਹ ਅਦਾਲਤ ਪਹੁੰਚੀ । ਇੱਥੇ ਏਸੀਜੇਐਮ ਦੀ ਅਦਾਲਤ ਵਿੱਚ ਉਸ ਦੇ ਬਿਆਨ ਦਰਜ ਕੀਤੇ ਗਏ। ਇਸ ਦੌਰਾਨ ਜੂਨੀਅਰ ਮਹਿਲਾ ਕੋਚ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਮੈਂ ਦੋਸ਼ੀ ਹਾਂ।

ਦੂਜੇ ਪਾਸੇ ਚੰਡੀਗੜ੍ਹ ਪੁਲਿਸ ਦੀ ਐਸਆਈਟੀ ਮੰਤਰੀ ਸੰਦੀਪ ਸਿੰਘ ਦੇ ਬਿਆਨ ਦਰਜ ਕਰਕੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਸੈਕਟਰ 26 ਥਾਣੇ ਦੀ ਪੁਲਿਸ ਬਿਆਨ ਦਰਜ ਕਰਨ ਲਈ ਸੰਦੀਪ ਸਿੰਘ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚੀ । ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੰਦੀਪ ਸਿੰਘ ਘਰ ਵਿੱਚ ਮੌਜੂਦ ਨਹੀਂ ਸੀ। ਹਾਲਾਂਕਿ ਉੱਥੇ ਮੌਜੂਦ ਉਸ ਦੇ ਪਰਿਵਾਰ ਦੇ ਕੁਝ ਮੈਂਬਰਾਂ ਨੇ ਨੋਟਿਸ ਲਿਆ ਹੈ।

ਜਿਕਰਯੋਗ ਹੈ ਕਿ ਮਹਿਲਾ ਕੋਚ ਨੇ ਹਰਿਆਣਾ ਦੇ ਖੇਡ ਮੰਤਰੀ ‘ਤੇ ਛੇੜਛਾੜ ਵਰਗੇ ਗੰਭੀਰ ਦੋਸ਼ ਲਾਏ ਹਨ। ਜਿਸ ਤੋਂ ਬਾਅਦ ਸੰਦੀਪ ਸਿੰਘ ਨੂੰ ਖੇਡ ਵਿਭਾਗ ਛੱਡਣਾ ਪਿਆ। ਕੱਲ੍ਹ ਹੀ ਚੰਡੀਗੜ੍ਹ ਪੁਲਿਸ ਨੇ ਮਹਿਲਾ ਕੋਚ ਤੋਂ 8 ਘੰਟੇ ਲੰਬੀ ਪੁੱਛਗਿੱਛ ਕੀਤੀ। ਜਿੱਥੇ ਉਸ ਦੇ ਬਿਆਨ ਵੀ ਦਰਜ ਕੀਤੇ ਗਏ।

ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਮਹਿਲਾ ਕੋਚ ਛੇੜਛਾੜ ਮਾਮਲੇ ਬਾਰੇ ਕਿਹਾ ਕਿ ਸਿਰਫ਼ ਦੋਸ਼ ਲਾਉਣ ਨਾਲ ਕਿਸੇ ਦਾ ਦੋਸ਼ੀ ਸਾਬਤ ਨਹੀਂ ਹੁੰਦਾ। ਚੰਡੀਗੜ੍ਹ ਪੁਲਿਸ ਦੀ ਐਸਆਈਟੀ ਅਤੇ ਹਰਿਆਣਾ ਪੁਲਿਸ ਦੀ ਫੈਕਟ ਫਾਈਂਡਿੰਗ ਕਮੇਟੀ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਸੰਦੀਪ ਨੂੰ ਖੇਡ ਵਿਭਾਗ ਤੋਂ ਹਟਾ ਦਿੱਤਾ ਗਿਆ ਹੈ ਤਾਂ ਜੋ ਜਾਂਚ ਪ੍ਰਭਾਵਿਤ ਨਾ ਹੋਵੇ। ਇਸਦੇ ਨਾਲ ਹੀ ਹਰਿਆਣਾ ਦੇ ਡੀਜੀਪੀ ਪੀਕੇ ਅਗਰਵਾਲ ਨੇ ਜਾਂਚ ਲਈ 3 ਮੈਂਬਰਾਂ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ।

31 ਦਸੰਬਰ ਨੂੰ ਮੁਢਲੀ ਜਾਂਚ ਵਿੱਚ ਮਹਿਲਾ ਕੋਚ ਦੇ ਬਿਆਨ 'ਤੇ ਸੰਦੀਪ ਸਿੰਘ (Sandeep Singh) ਖ਼ਿਲਾਫ਼ ਸੈਕਟਰ-26 ਪੁਲਿਸ ਸਟੇਸ਼ਨ ਚੰਡੀਗੜ੍ਹ ਵਿੱਚ ਧਾਰਾ 354, 354ਏ, 354ਬੀ, 342 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ ।ਮਹਿਲਾ ਕੋਚ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਘਿਰੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਨੇ ਭਾਵੇਂ ਹੀ ਆਪਣਾ ਖੇਡ ਮੰਤਰਾਲਾ ਛੱਡ ਦਿੱਤਾ ਹੋਵੇ, ਪਰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਦਬਾਅ ਅਜੇ ਵੀ ਉਨ੍ਹਾਂ ਉੱਤੇ ਘੱਟ ਨਹੀਂ ਹੋਇਆ ਹੈ।

The post ਮਹਿਲਾ ਕੋਚ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ਾਂ ‘ਚ ਘਿਰੇ ਮੰਤਰੀ ਸੰਦੀਪ ਸਿੰਘ ਦੇ ਘਰ ਪਹੁੰਚੀ ਐਸਆਈਟੀ appeared first on TheUnmute.com - Punjabi News.

Tags:
  • breaking-news
  • chandigarh
  • chandigarh-police
  • female-coach
  • haryana-dgp
  • haryana-female-coach
  • haryana-government
  • indian-hockey-team
  • latest-news
  • news
  • pk-aggarwal-news
  • sector-26-police-station-chandigarh
  • sit

ਕਿਸਾਨ ਜਥੇਬੰਦੀਆਂ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਖ਼ਿਲਾਫ਼ ਅੰਮ੍ਰਿਤਸਰ 'ਚ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਮਾਨ ਦਾ ਫੂਕਿਆ ਪੁਤਲਾ

Wednesday 04 January 2023 09:51 AM UTC+00 | Tags: aam-aadmi-party aman-arora amritsar-news arvind-kejriwal cm-bhagwant-mann congress farmers news protest punjab-farmers-organizations punjab-government punjab-protest the-unmute-breaking-news the-unmute-punjabi-news zira zira-liquor-factory

ਅੰਮ੍ਰਿਤਸਰ 04 ਜਨਵਰੀ 2022: ਪਿਛਲੇ ਪੰਜ ਮਹੀਨਿਆਂ ਤੋਂ ਲਗਾਤਾਰ ਹੀ ਜ਼ੀਰਾ ਸ਼ਰਾਬ ਫੈਕਟਰੀ (Zira Liquor Factory) ਦੇ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਅਤੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਹਰ ਹੀਲਾ-ਵਸੀਲਾ ਕੀਤਾ ਜਾ ਰਿਹਾ |

ਇਸਦੇ ਨਾਲ ਹੀ ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈ ਕੇ ਪੱਕੇ ਮੋਰਚੇ ਦੀ ਕਾਲ ‘ਤੇ ਅੰਮ੍ਰਿਤਸਰ ਹਾਲ ਗੇਟ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਭਗਵੰਤ ਮਾਨ ਦੇ ਪੁਤਲੇ ਦੀ ਜੇਬ ਦੇ ਵਿੱਚ ਸ਼ਰਾਬ ਦੀ ਬੋਤਲ ਵੀ ਪਾਈ ਹੋਈ ਸੀ ਅਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਲਗਾਤਾਰ ਹੀ ਕਿਸਾਨ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਸ਼ਰਾਬ ਫੈਕਟਰੀ ਦੇ ਬਾਹਰ ਪ੍ਰਦਰਸ਼ਨ ਕਰ ਰਹੀਆਂ ਹਨ , ਲੇਕਿਨ ਪੰਜਾਬ ਸਰਕਾਰ ਦੀ ਪਤਾ ਨਹੀਂ ਕੀ ਮਜਬੂਰੀ ਹੈ ਕਿ ਉਹ ਪੰਜਾਬ ਵਿੱਚ ਸ਼ਰਾਬ ਫੈਕਟਰੀ ਨੂੰ ਬੰਦ ਨਹੀਂ ਕਰ ਰਹੇ |

ਉਨ੍ਹਾਂ ਕਿਹਾ ਕਿ ਸ਼ਰਾਬ ਫੈਕਟਰੀ ਦੇ ਦੂਸ਼ਿਤ ਪਾਣੀ ਦੇ ਨਾਲ ਪਿੰਡਾਂ ਦੇ ਲੋਕ ਬਿਮਾਰ ਹੋ ਰਹੇ ਹਨ ਲੇਕਿਨ ਹਾਈਕੋਰਟ ਦੇ ਵਿਚ ਸ਼ਰਾਬ ਫੈਕਟਰੀ ਨੂੰ ਕਲੀਨ ਚਿੱਟ ਮਿਲਣਾ ਵੀ ਸਰਕਾਰ ‘ਤੇ ਸਵਾਲ ਖੜ੍ਹੇ ਕਰਦਾ ਹੈ | ਉਨ੍ਹਾਂ ਕਿਹਾ ਕਿ ਮੰਤਰੀ ਅਮਨ ਅਰੋੜਾ ਅੱਜ ਬੋਲ ਰਹੇ ਹਨ ਕੀ ਸ਼ਰਾਬ ਫੈਕਟਰੀ ਦੇ ਬਾਹਰ ਬੇਠੇ ਪ੍ਰਦਰਸ਼ਨਕਾਰੀਆਂ ਕੋਲ ਕੋਈ ਪੁਖਤਾ ਸਬੂਤ ਨਹੀਂ ਹਨ |

ਉਨ੍ਹਾਂ ਕਿਹਾ ਕਿ ਬੜੀ ਹੈਰਾਨਗੀ ਦੀ ਗੱਲ ਹੈ ਧਰਨੇ ‘ਚੋਂ ਨਿਕਲਣ ਵਾਲੀ ਪਾਰਟੀ ਅੱਜ ਧਰਨਿਆਂ ਨੂੰ ਗਲਤ ਠਹਿਰਾ ਰਹੀ ਹੈ | ਉਹਨਾਂ ਨੇ ਕਿਹਾ ਭਗਵੰਤ ਸਿੰਘ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ‘ਤੇ ਚੱਲ ਕੇ ਸ਼ਰਾਬ ਫੈਕਟਰੀ ਨੂੰ ਬਚਾਉਣ ਵਿਚ ਲੱਗਾ ਹੋਇਆ ਹੈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ 9 ਜਨਵਰੀ ਨੂੰ ਜ਼ੀਰਾ ਸ਼ਰਾਬ ਫੈਕਟਰੀ ਦੇ ਬਾਹਰ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ |

The post ਕਿਸਾਨ ਜਥੇਬੰਦੀਆਂ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਖ਼ਿਲਾਫ਼ ਅੰਮ੍ਰਿਤਸਰ ‘ਚ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਮਾਨ ਦਾ ਫੂਕਿਆ ਪੁਤਲਾ appeared first on TheUnmute.com - Punjabi News.

Tags:
  • aam-aadmi-party
  • aman-arora
  • amritsar-news
  • arvind-kejriwal
  • cm-bhagwant-mann
  • congress
  • farmers
  • news
  • protest
  • punjab-farmers-organizations
  • punjab-government
  • punjab-protest
  • the-unmute-breaking-news
  • the-unmute-punjabi-news
  • zira
  • zira-liquor-factory

ਸਟਰੀਟ ਲਾਈਟ ਘੁਟਾਲੇ ਮਾਮਲੇ 'ਚ ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ

Wednesday 04 January 2023 09:59 AM UTC+00 | Tags: 65-lakh-street-light-scam aam-aadmi-party bharatiya-janata-party bjp-leader-captain-amarinder-singh breaking-news captain-sandeep-sandhu congress former-punjab-chief-minister-captain-amarinder-singh ludhiana ludhiana-court ludhiana-court-complex news osd-captain-sandeep-sandhu osd-sandeep-sandhu punjab-police punjab-vigilance-bureau sandeep-sandhu street-light-scam the-unmute-breaking-news vigilance-bureau

ਚੰਡੀਗੜ੍ਹ 04 ਜਨਵਰੀ 2022: ਸਟਰੀਟ ਲਾਈਟ ਘੁਟਾਲੇ ਵਿੱਚ ਫਸੇ ਕੈਪਟਨ ਸੰਦੀਪ ਸੰਧੂ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸ਼ਰਤਾਂ ‘ਤੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਕੈਪਟਨ ਸੰਧੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓ.ਐਸ.ਡੀ. ਹਨ |

ਇਸਦੇ ਨਾਲ ਹੀ ਸਟਰੀਟ ਲਾਈਟ ਘੁਟਾਲੇ ਵਿੱਚ ਫਸੇ ਸੰਦੀਪ ਸੰਧੂ ਨੇ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਆਪਣੇ ਆਪ ਨੂੰ ਬੇਕਸੂਰ ਦੱਸਦੇ ਹੋਏ ਕੈਪਟਨ ਸੰਧੂ ਨੇ ਹਾਈਕੋਰਟ ਨੂੰ ਦੱਸਿਆ ਕਿ ਸਿਆਸੀ ਦੁਸ਼ਮਣੀ ਕਾਰਨ ਉਸ ‘ਤੇ ਇਹ ਦੋਸ਼ ਲਗਾਏ ਗਏ ਹਨ। ਇਸ ਤੋਂ ਪਹਿਲਾਂ ਲੁਧਿਆਣਾ ਦੀ ਅਦਾਲਤ ਵੱਲੋਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਸ ਨੇ ਹਾਈਕੋਰਟ ਦਾ ਰੁਖ਼ ਕੀਤਾ ਸੀ।

The post ਸਟਰੀਟ ਲਾਈਟ ਘੁਟਾਲੇ ਮਾਮਲੇ ‘ਚ ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ appeared first on TheUnmute.com - Punjabi News.

Tags:
  • 65-lakh-street-light-scam
  • aam-aadmi-party
  • bharatiya-janata-party
  • bjp-leader-captain-amarinder-singh
  • breaking-news
  • captain-sandeep-sandhu
  • congress
  • former-punjab-chief-minister-captain-amarinder-singh
  • ludhiana
  • ludhiana-court
  • ludhiana-court-complex
  • news
  • osd-captain-sandeep-sandhu
  • osd-sandeep-sandhu
  • punjab-police
  • punjab-vigilance-bureau
  • sandeep-sandhu
  • street-light-scam
  • the-unmute-breaking-news
  • vigilance-bureau

ਟਰੱਕ ਆਪਰੇਟਰਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ, ਜਲਦ ਚੁੱਕਣਗੇ ਧਰਨਾ

Wednesday 04 January 2023 10:19 AM UTC+00 | Tags: aam-aadmi-party breaking-news cm-bhagwant-mann congress kuldeep-singh-dhaliwal laljit-singh-bhullar news punjab-government shambhu-border the-unmute-breaking-news the-unmute-punjabi-news truck-operators

ਚੰਡੀਗੜ੍ਹ 04 ਜਨਵਰੀ 2022: ਪਿਛਲੇ ਕਈ ਦਿਨਾਂ ਤੋਂ ਟਰੱਕ ਯੂਨੀਅਨ ਪੰਜਾਬ ਵਲੋਂ ਸ਼ੰਭੂ ਬਾਰਡਰ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੇ ਸਨ, ਅੱਜ ਪੰਜਾਬ ਸਰਕਾਰ ਅਤੇ ਟਰੱਕ ਯੂਨੀਅਨਾਂ ਦੇ ਨੁੰਮਾਇੰਦਿਆਂ ਨਾਲ ਹੋਈ ਮੀਟਿੰਗ ਵਿੱਚ ਟਰੱਕ ਯੂਨੀਅਨਾਂ ਦੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਸਹਿਮਤੀ ਬਣੀ ਗਈ ਹੈ | ਟਰੱਕ ਯੂਨੀਅਨ ਵਲੋਂ ਲਗਾਇਆ ਧਰਨਾ ਜਲਦ ਸਮਾਪਤ ਕੀਤਾ ਜਾ ਸਕਦਾ ਹੈ |

ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਟਰੱਕ ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਵੀਂ ਕਮੇਟੀ ਦਾ ਗਠਨ ਕੀਤਾ ਹੈ ਅਤੇ ਬਹੁਤ ਜਲਦ ਨਵੀਂ ਟਰਾਂਸਪੋਰਟ ਨੀਤੀ ਲਿਆਉਣ ਦਾ ਐਲਾਨ ਵੀ ਕੀਤਾ ਹੈ।

The post ਟਰੱਕ ਆਪਰੇਟਰਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ, ਜਲਦ ਚੁੱਕਣਗੇ ਧਰਨਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • congress
  • kuldeep-singh-dhaliwal
  • laljit-singh-bhullar
  • news
  • punjab-government
  • shambhu-border
  • the-unmute-breaking-news
  • the-unmute-punjabi-news
  • truck-operators

ਰਵਨੀਤ ਸਿੰਘ ਬਿੱਟੂ ਨੇ ਜੇਲ੍ਹ 'ਚ ਭਾਰਤ ਭੂਸ਼ਣ ਆਸ਼ੂ ਨਾਲ ਕੀਤੀ ਮੁਲਾਕਾਤ, ਵਿਜੀਲੈਂਸ ਜਾਂਚ 'ਤੇ ਚੁੱਕੇ ਸਵਾਲ

Wednesday 04 January 2023 10:34 AM UTC+00 | Tags: aam-aadmi-party bharat-bhushan cm-bhagwant-mann news punjab punjab-congress punjab-news punjab-vigilance ravneet-singh-bittu tendar-scam-news the-unmute-breaking-news the-unmute-latest-update the-unmute-news the-unmute-punjabi-news

ਚੰਡੀਗੜ੍ਹ 04 ਜਨਵਰੀ 2022: ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਕੇਂਦਰੀ ਜੇਲ੍ਹ ਪਟਿਆਲਾ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ ਕੀਤੀ। ਅਜਿਹਾ ਦੂਸਰੀ ਵਾਰ ਹੋਇਆ ਹੈ ਕਿ ਬਿੱਟੂ ਜੇਲ੍ਹ ਵਿਚ ਤਾਂ ਆਏ ਪਰ ਨਵਜੋਤ ਸਿੱਧੂ ਨਾਲ ਮੁਲਾਕਾਤ ਨਹੀਂ ਕੀਤੀ | ਮੁਲਾਕਾਤ ਉਪਰੰਤ ਰਵਨੀਤ ਬਿੱਟੂ ਨੇ ਕਿਹਾ ਕਿ ਉਹ ਭਾਰਤ ਜੋੜੋ ਯਾਤਰਾ ਸੰਬੰਧੀ ਹਾਈਕਮਾਂਡ ਦਾ ਸੁਨੇਹਾ ਲੈ ਕੇ ਭਾਰਤ ਭੂਸ਼ਣ ਆਸ਼ੂ ਕੋਲ ਪੁੱਜੇ ਸਨ। ਭਾਰਤ ਜੋੜੋ ਯਾਤਰਾ ਦੀਆਂ ਲੁਧਿਆਣਾ ਵਿਚ ਤਿਆਰੀਆਂ ਸੰਬੰਧੀ ਭਾਰਤ ਭੂਸ਼ਣ ਆਸ਼ੂ ਨਾਲ ਗੱਲਬਾਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਦੇ ਪੀਏ 'ਤੇ ਅਣਮਨੁੱਖੀ ਤਸ਼ੱਦਦ ਢਾਹਿਆ ਗਿਆ ਹੈ। ਜੇਕਰ ਇਹ ਸਿਲਸਿਲਾ ਨਾ ਰੁਕਿਆ ਤਾਂ ਯਾਤਰਾ ਦਾ ਮੂੰਹ ਵਿਜੀਲੈਂਸ ਵੱਲ ਮੋੜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੇ ਚੁਣੀ ਹੈ ਪਰ ਸਮਝ ਨਹੀਂ ਆ ਰਹੀ ਇਹ ਦਿੱਲੀ ਦੇ ਕੁਝ ਵਿਅਕਤੀਆਂ ਲਈ ਕੰਮ ਕਰ ਰਹੀ ਹੈ।

ਪੰਜਾਬ ਵਿਚ ਜ਼ੀਰਾ ਫੈਕਟਰੀ ਤੇ ਸ਼ੰਭੂ ਬੈਰੀਅਰ 'ਤੇ ਧਰਨੇ ਜਾਰੀ ਹਨ। ਮੁੱਖ ਮੰਤਰੀ ਦੇ ਘਰ ਕੋਲੋਂ ਬੰਬ ਮਿਲ ਜਾਂਦਾ ਹੈ ਤਾਂ ਸੂਬੇ ਦੇ ਹਾਲਾਤ ਬਾਰੇ ਸਮਝਿਆ ਜਾ ਸਕਦਾ ਹੈ, ਵੱਡੇ-ਵੱਡੇ ਵਪਾਰੀ ਪੰਜਾਬ ਵਿਚੋਂ ਬਾਹਰ ਜਾ ਰਹੇ ਹਨ। ਟਰੱਕ ਯੂਨੀਅਨ ਭੰਗ ਕਰਨ ਬਾਰੇ ਰਵਨੀਤ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਵੀ ਯੂਨੀਅਨਾਂ ਭੰਗ ਕਰਨ ਦਾ ਫ਼ੈਸਲਾ ਗਲਤ ਸੀ ਤੇ ਹੁਣ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਟਰੱਕ ਯੂਨੀਅਨਾਂ ਨੂੰ ਬਹਾਲ ਕੀਤਾ ਜਾਵੇ |

The post ਰਵਨੀਤ ਸਿੰਘ ਬਿੱਟੂ ਨੇ ਜੇਲ੍ਹ ‘ਚ ਭਾਰਤ ਭੂਸ਼ਣ ਆਸ਼ੂ ਨਾਲ ਕੀਤੀ ਮੁਲਾਕਾਤ, ਵਿਜੀਲੈਂਸ ਜਾਂਚ ‘ਤੇ ਚੁੱਕੇ ਸਵਾਲ appeared first on TheUnmute.com - Punjabi News.

Tags:
  • aam-aadmi-party
  • bharat-bhushan
  • cm-bhagwant-mann
  • news
  • punjab
  • punjab-congress
  • punjab-news
  • punjab-vigilance
  • ravneet-singh-bittu
  • tendar-scam-news
  • the-unmute-breaking-news
  • the-unmute-latest-update
  • the-unmute-news
  • the-unmute-punjabi-news

ਭਾਰਤ ਸਰਕਾਰ ਦੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਡਾ. ਜਗਮੋਹਨ ਰਾਜੂ ਨੂੰ ਘੱਟ ਗਿਣਤੀ ਮਾਮਲਿਆਂ ਦਾ ਸਲਾਹਕਾਰ ਬਣਾਇਆ

Wednesday 04 January 2023 10:46 AM UTC+00 | Tags: chairman-of-the-national-commission-for-minorities. delhi dr-jagmohan-raju government-of-india latest-news national-minorities-commission-of-the-government news punjab punjab-news sc the-unmute-breaking-news the-unmute-punjabi-news the-unmute-update

ਚੰਡੀਗੜ੍ਹ 04 ਜਨਵਰੀ 2022: ਰਾਸ਼ਟਰੀ ਘੱਟ ਗਿਣਤੀ ਕਮਿਸ਼ਨ, ਭਾਰਤ ਸਰਕਾਰ ਨੇ ਉੱਘੇ ਸਿੱਖ ਬੁੱਧੀਜੀਵੀ ਅਤੇ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ, ਡਾ. ਜਗਮੋਹਨ ਸਿੰਘ ਰਾਜੂ (ਸਾਬਕਾ ਆਈ.ਏ.ਐਸ.) ਨੂੰ ਘੱਟ ਗਿਣਤੀ ਮਾਮਲਿਆਂ ਦੇ ਸਲਾਹਕਾਰ ਵਜੋਂ ਨਾਮਜ਼ਦ ਕੀਤਾ ਹੈ। ਸਲਾਹਕਾਰ ਦੇ ਤੌਰ ‘ਤੇ, ਡਾ. ਜਗਮੋਹਨ ਸਿੰਘ ਰਾਜੂ ਘੱਟ ਗਿਣਤੀ ਭਾਈਚਾਰਿਆਂ ਦੀ ਭਲਾਈ ਅਤੇ ਵਿਕਾਸ ਲਈ ਕਮਿਸ਼ਨ ਨੂੰ ਇਸ ਦੇ ਆਦੇਸ਼ ਦੀ ਪ੍ਰਾਪਤੀ ਲਈ ਸਹਾਇਤਾ, ਸਲਾਹ ਅਤੇ ਮਾਰਗਦਰਸ਼ਨ ਕਰਨਗੇ। ਉਹ ਸਿੱਖ ਭਾਈਚਾਰੇ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਕਲਿਆਣਕਾਰੀ ਯੋਜਨਾਵਾਂ ਨੂੰ ਅੱਗੇ ਵਧਾਉਣ ਅਤੇ ਘੱਟ ਗਿਣਤੀਆਂ ਲਈ ਕੌਮੀ ਕਮਿਸ਼ਨ ਦੇ ਚੇਅਰਮੈਨ ਨਾਲ ਕਮਿਊਨਿਟੀ ਮੀਟਿੰਗਾਂ ਦਾ ਪ੍ਰਬੰਧ ਕਰਨਗੇ।

ਡਾ: ਜਗਮੋਹਨ ਸਿੰਘ ਰਾਜੂ ਤਾਮਿਲਨਾਡੂ ਦੇ ਸਾਬਕਾ ਮੁੱਖ ਸਕੱਤਰ ਹਨ। ਉਹ ਕੈਂਬਰਿਜ ਯੂਨੀਵਰਸਿਟੀ ਯੂਕੇ ਦੇ ਫੈਲੋ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਜ਼ਿਟਿੰਗ ਪ੍ਰੋਫ਼ੈਸਰ ਰਹਿ ਚੁੱਕੇ ਹਨ। ਡਾ: ਜਗਮੋਹਨ ਸਿੰਘ ਰਾਜੂ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਇਹ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ ਹੈ ।

The post ਭਾਰਤ ਸਰਕਾਰ ਦੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੇ ਡਾ. ਜਗਮੋਹਨ ਰਾਜੂ ਨੂੰ ਘੱਟ ਗਿਣਤੀ ਮਾਮਲਿਆਂ ਦਾ ਸਲਾਹਕਾਰ ਬਣਾਇਆ appeared first on TheUnmute.com - Punjabi News.

Tags:
  • chairman-of-the-national-commission-for-minorities.
  • delhi
  • dr-jagmohan-raju
  • government-of-india
  • latest-news
  • national-minorities-commission-of-the-government
  • news
  • punjab
  • punjab-news
  • sc
  • the-unmute-breaking-news
  • the-unmute-punjabi-news
  • the-unmute-update

ਕੇਂਦਰੀ ਮੰਤਰੀ ਮੰਡਲ ਵਲੋਂ ਰਾਸ਼ਟਰੀ ਗ੍ਰੀਨ ਹਾਈਡ੍ਰੋਜਨ ਮਿਸ਼ਨ ਨੂੰ ਮਨਜ਼ੂਰੀ, 6 ਲੱਖ ਲੋਕਾਂ ਨੂੰ ਮਿਲੇਗਾ ਰੁਜ਼ਗਾਰ

Wednesday 04 January 2023 10:58 AM UTC+00 | Tags: anurag-thakur aunrag-thakur breaking-news government-of-india green-hydrogen hydrogen hydrogen-mission hydrogen-producer india-news national-green-hydrogen-mission news union-cabinet

ਚੰਡੀਗੜ੍ਹ 04 ਜਨਵਰੀ 2022: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਹੋਈ। ਇਸ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਅੱਜ ਕੇਂਦਰੀ ਮੰਤਰੀ ਮੰਡਲ ਵੱਲੋਂ ਰਾਸ਼ਟਰੀ ਗ੍ਰੀਨ ਹਾਈਡ੍ਰੋਜਨ ਮਿਸ਼ਨ (National Green Hydrogen Mission) ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਭਾਰਤ ਗ੍ਰੀਨ ਹਾਈਡ੍ਰੋਜਨ ਦਾ ਗਲੋਬਲ ਹੱਬ ਬਣ ਜਾਵੇਗਾ। ਹਰ ਸਾਲ 50 ਲੱਖ ਟਨ ਗ੍ਰੀਨ ਹਾਈਡ੍ਰੋਜਨ ਦਾ ਉਤਪਾਦਨ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਯੋਜਨਾ ਤਹਿਤ 2030 ਤੱਕ ਸਾਲਾਨਾ 50 ਲੱਖ ਟਨ ਗ੍ਰੀਨ ਹਾਈਡ੍ਰੋਜਨ ਦਾ ਉਤਪਾਦਨ ਕੀਤਾ ਜਾਵੇਗਾ। ਖਰੀਦਦਾਰਾਂ-ਵਿਕਰੇਤਾਵਾਂ ਨੂੰ ਇੱਕ ਛੱਤ ਹੇਠ ਲਿਆਉਣ ਲਈ ਗ੍ਰੀਨ ਹਾਈਡ੍ਰੋਜਨ ਸੈਂਟਰ ਵਿਕਸਤ ਕੀਤਾ ਜਾਵੇਗਾ। ਦੇਸ਼ ਵਿੱਚ ਇਲੈਕਟ੍ਰੋਲਾਈਜ਼ਰ ਨਿਰਮਾਣ ਦੇ ਸਬੰਧ ਵਿੱਚ ਪੰਜ ਸਾਲਾਂ ਲਈ ਪ੍ਰੋਤਸਾਹਨ ਦਿੱਤਾ ਜਾਵੇਗਾ।

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ 60-100 ਗੀਗਾਵਾਟ ਦੀ ਸਮਰੱਥਾ ਵਾਲਾ ਇਲੈਕਟ੍ਰੋਲਾਈਜ਼ਰ ਤਿਆਰ ਕੀਤਾ ਜਾਵੇਗਾ। ਇਲੈਕਟ੍ਰੋਲਾਈਜ਼ਰ ਦੇ ਨਿਰਮਾਣ ਅਤੇ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ‘ਤੇ 17,490 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ। ਗ੍ਰੀਨ ਹਾਈਡ੍ਰੋਜਨ ਦੇ ਹੱਬ ਨੂੰ ਵਿਕਸਤ ਕਰਨ ਲਈ 400 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਲਈ 19,744 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਮਿਸ਼ਨ ਤੋਂ ਅੱਠ ਲੱਖ ਕਰੋੜ ਰੁਪਏ ਦਾ ਸਿੱਧਾ ਨਿਵੇਸ਼ ਹੋਵੇਗਾ। ਇਸ ਤੋਂ 6 ਲੱਖ ਨੌਕਰੀਆਂ ਉਪਲਬਧ ਹੋਣਗੀਆਂ। ਗ੍ਰੀਨ ਹਾਊਸ ਨਿਕਾਸ ਵਿੱਚ 50 ਮਿਲੀਅਨ ਟਨ ਦੀ ਕਮੀ ਆਵੇਗੀ।

ਹਿਮਾਚਲ ਪ੍ਰਦੇਸ਼ ਲਈ ਵੀ ਹਾਈਡ੍ਰੋਇਲੈਕਟ੍ਰਿਕ ਪਾਵਰ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਲਈ 382 ਮੈਗਾਵਾਟ ਸੁੰਨੀ ਡੈਮ ਹਾਈਡ੍ਰੋਇਲੈਕਟ੍ਰਿਕ ਪਾਵਰ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ‘ਤੇ 2,614 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਸਤਲੁਜ ਦਰਿਆ ‘ਤੇ ਬਣਾਇਆ ਜਾਵੇਗਾ।

The post ਕੇਂਦਰੀ ਮੰਤਰੀ ਮੰਡਲ ਵਲੋਂ ਰਾਸ਼ਟਰੀ ਗ੍ਰੀਨ ਹਾਈਡ੍ਰੋਜਨ ਮਿਸ਼ਨ ਨੂੰ ਮਨਜ਼ੂਰੀ, 6 ਲੱਖ ਲੋਕਾਂ ਨੂੰ ਮਿਲੇਗਾ ਰੁਜ਼ਗਾਰ appeared first on TheUnmute.com - Punjabi News.

Tags:
  • anurag-thakur
  • aunrag-thakur
  • breaking-news
  • government-of-india
  • green-hydrogen
  • hydrogen
  • hydrogen-mission
  • hydrogen-producer
  • india-news
  • national-green-hydrogen-mission
  • news
  • union-cabinet

ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਤੇ ਚੰਡੀਗੜ੍ਹ ਦੇ 350 ਆਈਏਐਸ/ਆਈਪੀਐਸ ਅਧਿਕਾਰੀਆਂ ਨੂੰ ਲਿਖਿਆ ਪੱਤਰ

Wednesday 04 January 2023 11:06 AM UTC+00 | Tags: 350-ias-and-ips-officers banwarilal-purohit chandigarh-police governor-banwarilal-purohit ias-officers news punjab punjab-latest-news punjab-police

ਚੰਡੀਗੜ੍ਹ 04 ਜਨਵਰੀ 2022: ਨਵੇਂ ਸਾਲ ਮੌਕੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਅਤੇ ਚੰਡੀਗੜ੍ਹ ਦੇ 350 ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦਾ ਪ੍ਰਣ ਲੈਣ ਲਈ ਕਿਹਾ ਹੈ।

ਰਾਜਪਾਲ ਨੇ ਪੱਤਰ ਵਿੱਚ ਲਿਖਿਆ ਹੈ ਕਿ ਮੈਂ ਪ੍ਰਧਾਨ ਮੰਤਰੀ ਦੇ ਸੰਦੇਸ਼ ਨੂੰ ਦੁਹਰਾਉਂਦਾ ਹਾਂ ਕਿ ਪ੍ਰਸ਼ਾਸਨ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣਾ ਸਰਕਾਰ ਵਿੱਚ ਸੇਵਾ ਕਰ ਰਹੇ ਹਰ ਅਧਿਕਾਰੀ ਦੀ ਜ਼ਿੰਮੇਵਾਰੀ ਹੈ। ਮੈਂ ਚਾਹੁੰਦਾ ਹਾਂ ਕਿ ਭ੍ਰਿਸ਼ਟਾਚਾਰ ਮੁਕਤ ਸਮਾਜ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ ਜੋ ਕਿ ਸਮੇਂ ਦੀ ਲੋੜ ਹੈ। ਮੈਂ ਉਮੀਦ ਕਰਦਾ ਹਾਂ ਕਿ ਤੁਹਾਡੇ ਵਿੱਚੋਂ ਹਰ ਇੱਕ ਇਸ ਸੰਦੇਸ਼ ਨੂੰ ਆਪਣੇ ਨੇੜੇ ਦੇ ਅਫਸਰਾਂ ਤੱਕ ਪਹੁੰਚਾਏਗਾ।

 

The post ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਤੇ ਚੰਡੀਗੜ੍ਹ ਦੇ 350 ਆਈਏਐਸ/ਆਈਪੀਐਸ ਅਧਿਕਾਰੀਆਂ ਨੂੰ ਲਿਖਿਆ ਪੱਤਰ appeared first on TheUnmute.com - Punjabi News.

Tags:
  • 350-ias-and-ips-officers
  • banwarilal-purohit
  • chandigarh-police
  • governor-banwarilal-purohit
  • ias-officers
  • news
  • punjab
  • punjab-latest-news
  • punjab-police

ਪੰਜਾਬ ਦੇ 12 ਸਰਕਾਰੀ ਸਕੂਲਾਂ ਦਾ ਨਾਂ ਬਦਲ ਕੇ ਨਾਮੀ ਹਸਤੀਆਂ ਦੇ ਨਾਂ 'ਤੇ ਰੱਖੇ: ਹਰਜੋਤ ਸਿੰਘ ਬੈਂਸ

Wednesday 04 January 2023 12:35 PM UTC+00 | Tags: 12 12-government-schools aam-aadmi-party cm-bhagwant-mann education-minister-harjot-bains government-schools harjot-singh-bains pseb punjab punjab-government punjab-government-schools punjab-school-education-board the-unmute-breaking-news the-unmute-punjabi-news

ਚੰਡੀਗੜ੍ਹ 04 ਜਨਵਰੀ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਅਤੇ ਉੱਘੇ ਲਿਖਾਰੀਆਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਨਸਲਾਂ ਨੂੰ ਉਕਤ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 12 ਸਰਕਾਰੀ ਸਕੂਲਾਂ (Government Schools) ਦੇ ਨਾਮ ਬਦਲ ਕੇ ਨਾਮੀ ਹਸਤੀਆਂ ਦੇ ਨਾਮ 'ਤੇ ਰੱਖੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦਿੱਤੀ।

ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬੀਤੇ ਮਹੀਨੇ ਹੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਂ ਨਾਮੀ ਹਸਤੀਆਂ ਦੇ ਨਾਮ 'ਤੇ ਰੱਖਣ ਦਾ ਫੈਸਲਾ ਲਿਆ ਸੀ ਜਿਸ ਤਹਿਤ ਪਹਿਲੇ ਗੇੜ ਵਿੱਚ 12 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ।ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਨਾਮੀ ਹਸਤੀਆਂ ਦੇ ਨਾਮ 'ਤੇ ਰੱਖੇ ਜਾ ਰਹੇ ਹਨ ਤਾਂ ਜੋ ਇਹ ਨਾਮੀ ਹਸਤੀਆਂ ਸਦੀਆਂ ਤੱਕ ਸਾਡੇ ਸੂਬੇ ਦੇ ਬੱਚਿਆਂ ਲਈ ਪ੍ਰੇਰਨਾ ਸਰੋਤ ਬਣੇ ਰਹਿਣ।  ਉਹਨਾਂ ਦੱਸਿਆ ਕਿ ਜਿਹਨਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ ਉਹਨਾਂ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ ਦਾ ਨਾਮ ਬਦਲ ਕੇ ਰਾਮ ਸਰੂਪ ਅਣਖੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ, ਜ਼ਿਲ੍ਹਾ ਬਰਨਾਲਾ ਰੱਖਿਆ ਗਿਆ।

ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਹਰੀਜਨ ਬਸਤੀ ਕੋਟ ਫੱਤਾ ਜ਼ਿਲ੍ਹਾ ਬਠਿੰਡਾ ਦਾ ਨਾਂ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਫੱਤਾ ਜ਼ਿਲ੍ਹਾ ਬਠਿੰਡਾ, ਸਰਕਾਰੀ ਪ੍ਰਾਇਮਰੀ ਸਕੂਲ, ਜ਼ਿਲ੍ਹਾ ਜੇਲ੍ਹ, ਊਧਮ ਸਿੰਘ ਨਗਰ ਬਠਿੰਡਾ ਦਾ ਨਾਂ ਬਦਲ ਕੇ ਸ਼ਹੀਦ ਊਧਮ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਊਧਮ ਸਿੰਘ ਨਗਰ, ਬਠਿੰਡਾ, ਸਰਕਾਰੀ ਮਿਡਲ ਸਕੂਲ ਪੋਹਲੋਮਾਜਰਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਨਾਂ ਬਦਲ ਕੇ ਸ਼ਹੀਦ ਮਲਕੀਤ ਸਿੰਘ ਸਰਕਾਰੀ ਮਿਡਲ ਸਕੂਲ ਪੋਹਲੋਮਾਜਰਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਸਰਕਾਰੀ ਹਾਈ ਸਕੂਲ ਪੱਬਾਰਾਲੀ ਕਲਾਂ, ਜ਼ਿਲ੍ਹਾ ਗੁਰਦਾਸਪੁਰ ਦਾ ਨਾਂ ਬਦਲ ਕੇ ਸ਼ਹੀਦ ਲਾਂਸ ਨਾਇਕ ਰਜਿੰਦਰ ਸਿੰਘ ਸਰਕਾਰੀ ਹਾਈ ਸਕੂਲ ਪੱਬਾਰਾਲੀ ਕਲਾਂ, ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਕੰ. ਸੀਨੀਅਰ ਸੈਕਡੰਰੀ ਸਮਾਰਟ ਸਕੂਲ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਬਦਲ ਕੇ ਸ਼ਹੀਦ ਬਖ਼ਤਾਬਰ ਸਿੰਘ ਸਰਕਾਰੀ ਕੰ. ਸੀਨੀਅਰ ਸੈਕਡੰਰੀ ਸਮਾਰਟ ਸਕੂਲ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਰੱਖਿਆ ਗਿਆ ਹੈ।

ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਕਲੀਚਪੁਰ ਕਲੋਤਾਂ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਬਦਲ ਕੇ ਸ਼ਹੀਦ ਸੂਬੇਦਾਰ ਰਜੇਸ਼ ਕੁਮਾਰ ਸਰਕਾਰੀ ਐਲੀਮੈਂਟਰੀ ਸਕੂਲ ਕਲੀਚਪੁਰ ਕਲੋਤਾਂ, ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਰੁੜਕੀ, ਜ਼ਿਲ੍ਹਾ ਪਟਿਆਲਾ ਦਾ ਨਾਂ ਬਦਲ ਕੇ ਸੁਤੰਤਰਤਾ ਸੰਗਰਾਮੀ ਭਾਈ ਨਾਨੂੰ ਸਿੰਘ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਰੁੜਕੀ, ਜ਼ਿਲ੍ਹਾ ਪਟਿਆਲਾ, ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ, ਜ਼ਿਲ੍ਹਾ ਪਟਿਆਲਾ ਦਾ ਨਾਂ ਬਦਲ ਕੇ ਸ਼ਹੀਦ ਊਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ, ਜ਼ਿਲ੍ਹਾ ਪਟਿਆਲਾ, ਸਰਕਾਰੀ ਮਿਡਲ ਸਕੂਲ ਹਰਦੋਸ਼ਰਨ, ਜ਼ਿਲ੍ਹਾ ਪਠਾਨਕੋਟ ਦਾ ਨਾਂ ਬਦਲ ਕੇ ਸ਼ਹੀਦ ਰਾਮ ਸਿੰਘ ਪਠਾਨੀਆ ਮੈਮੋਰੀਅਲ ਸਰਕਾਰੀ ਮਿਡਲ ਸਕੂਲ ਹਰਦੋਸ਼ਰਨ, ਜ਼ਿਲ੍ਹਾ ਪਠਾਨਕੋਟ, ਸਰਕਾਰੀ ਪ੍ਰਾਇਮਰੀ ਸਕੂਲ ਬਦੇਸ਼ੇ, ਜ਼ਿਲ੍ਹਾ ਮਲੇਰਕੋਟਲਾ ਦਾ ਨਾਂ ਬਦਲ ਕੇ ਸ਼ਹੀਦ ਗੁਰਪ੍ਰੀਤ ਸਿੰਘ ਬਾਜਵਾ ਸਰਕਾਰੀ ਪ੍ਰਾਇਮਰੀ ਸਕੂਲ ਬਦੇਸ਼ੇ, ਜ਼ਿਲ੍ਹਾ ਮਲੇਰਕੋਟਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਬਾਜੀਗਰ, ਜ਼ਿਲ੍ਹਾ ਅੰਮ੍ਰਿਤਸਰ ਦਾ ਨਾਂ ਬਦਲ ਕੇ ਸ਼ਹੀਦ ਰੇਸ਼ਮ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਗੁਰੂਨਾਨਕਪੁਰਾ, ਜ਼ਿਲ੍ਹਾ ਅੰਮ੍ਰਿਤਸਰ ਰੱਖਿਆ ਗਿਆ ਹੈ।

ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾਲ ਹੀ ਵਿੱਚ ਪੰਜਾਬ ਰਾਜ ਦੇ ਕਈ ਅਜਿਹੇ ਸਰਕਾਰੀ ਸਕੂਲਾਂ ਦੇ ਨਾਮ ਵੀ ਬਦਲੇ ਗਏ ਹਨ ਜਿਹਨਾਂ ਦੇ ਨਾਮ ਜਾਤੀ ਅਧਾਰਿਤ ਸਨ। ਉਹਨਾਂ ਕਿਹਾ ਕਿ ਵੱਖ-ਵੱਖ ਪਿੰਡਾਂ/ਸ਼ਹਿਰਾਂ/ਕਸਬਿਆਂ ਦੀਆਂ ਨਾਮੀ ਹਸਤੀਆਂ ਦੇ ਨਾਮ 'ਤੇ ਸਕੂਲਾਂ ਦੇ ਨਾਮ ਰੱਖਣ ਦੀ ਇਹ ਪ੍ਰਕਿਰਿਆ ਜਾਰੀ ਰਹੇਗੀ। ਉਹਨਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਇਲਾਕੇ ਦੇ ਸਕੂਲ ਦਾ ਨਾਂ ਕਿਸੇ ਨਾਮੀ ਹਸਤੀ ਦੇ ਨਾਮ 'ਤੇ ਰਖਵਾਉਣਾ ਚਾਹੁੰਦੇ ਹਨ ਤਾਂ ਉਹ ਵਿਭਾਗ ਨਾਲ ਤਾਲਮੇਲ ਕਰ ਸਕਦੇ ਹਨ।

The post ਪੰਜਾਬ ਦੇ 12 ਸਰਕਾਰੀ ਸਕੂਲਾਂ ਦਾ ਨਾਂ ਬਦਲ ਕੇ ਨਾਮੀ ਹਸਤੀਆਂ ਦੇ ਨਾਂ 'ਤੇ ਰੱਖੇ: ਹਰਜੋਤ ਸਿੰਘ ਬੈਂਸ appeared first on TheUnmute.com - Punjabi News.

Tags:
  • 12
  • 12-government-schools
  • aam-aadmi-party
  • cm-bhagwant-mann
  • education-minister-harjot-bains
  • government-schools
  • harjot-singh-bains
  • pseb
  • punjab
  • punjab-government
  • punjab-government-schools
  • punjab-school-education-board
  • the-unmute-breaking-news
  • the-unmute-punjabi-news

ਇੰਡੀਅਨ ਰਿਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦਾ ਪਾਣੀ ਸਿਰਫ਼ ਪੰਜਾਬ ਦਾ, ਇਸ 'ਤੇ ਕਿਸੇ ਹੋਰ ਦਾ ਹੱਕ ਨਹੀਂ: ਅਸ਼ਵਨੀ ਸ਼ਰਮਾ

Wednesday 04 January 2023 12:52 PM UTC+00 | Tags: aam-aadmi-party bjp-punjab cm-bhagwant-mann indian-riparian-law issue-of-syl news punjab punjab-bjp punjab-government riparian-law syl-issue the-unmute-breaking-news the-unmute-punjabi-news

ਚੰਡੀਗੜ੍ਹ 04 ਜਨਵਰੀ 2022: ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਐੱਸ.ਵਾਈ.ਐੱਲ ਦੇ ਮੁੱਦੇ ‘ਤੇ ਜਾਰੀ ਆਪਣੇ ਬਿਆਨ ‘ਚ ਕਿਹਾ ਕਿ ਕੇਂਦਰ ਸਰਕਾਰ ਐੱਸ.ਵਾਈ.ਐੱਲ ਦੇ ਮੁੱਦੇ ‘ਤੇ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇੰਡੀਅਨ ਰਿਪੇਰੀਅਨ ਕਾਨੂੰਨ (Indian Riparian Law) ਅਨੁਸਾਰ ਪੰਜਾਬ ਦਾ ਪਾਣੀ ਸਿਰਫ਼ ਪੰਜਾਬ ਦਾ ਹੈ, ਇਸ ਲਈ ਇਸ ਦੇ ਪਾਣੀ 'ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ 1966-67 ਦੀ ਪਾਣੀ ਦੀ ਲੋੜ ਨੂੰ ਇਸ ਮਾਮਲੇ ਦਾ ਆਧਾਰ ਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ 146 ਬਲਾਕਾਂ ਵਿੱਚੋਂ 117 ਬਲਾਕਾਂ ਵਿੱਚ ਪਾਣੀ ਦਾ ਪੱਧਰ ਖ਼ਤਰਨਾਕ ਪੱਧਰ ਤੱਕ ਡਿੱਗ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਫ਼ਸਲੀ ਚੱਕਰ ਪੰਜਾਬ ਦੀ ਪਾਣੀ ਦੀ ਲੋੜ ਦਾ ਆਧਾਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ 550 ਲੱਖ ਏਕੜ ਫੁੱਟ ਪਾਣੀ ਦੀ ਲੋੜ ਹੈ, ਜਦਕਿ ਪੰਜਾਬ ਨੂੰ ਸਿਰਫ਼ 1.25 ਲੱਖ ਏਕੜ ਫੁੱਟ ਪਾਣੀ ਹੀ ਮਿਲ ਰਿਹਾ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਹਿਲਾਂ ਪੰਜਾਬ ਦਾ 60 ਫੀਸਦੀ ਹਿੱਸਾ ਨਹਿਰੀ ਪਾਣੀ ਨਾਲ ਸਿੰਜਿਆ ਜਾਂਦਾ ਸੀ, ਜੋ ਹੁਣ ਘਟ ਕੇ 25 ਫੀਸਦੀ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਖ਼ੁਦ ਟਿਊਬਵੈੱਲਾਂ ਦੇ ਪ੍ਰਬੰਧਾਂ 'ਤੇ ਕਰੋੜਾਂ ਰੁਪਏ ਖਰਚਣ ਲਈ ਮਜਬੂਰ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗੀ।

The post ਇੰਡੀਅਨ ਰਿਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦਾ ਪਾਣੀ ਸਿਰਫ਼ ਪੰਜਾਬ ਦਾ, ਇਸ ‘ਤੇ ਕਿਸੇ ਹੋਰ ਦਾ ਹੱਕ ਨਹੀਂ: ਅਸ਼ਵਨੀ ਸ਼ਰਮਾ appeared first on TheUnmute.com - Punjabi News.

Tags:
  • aam-aadmi-party
  • bjp-punjab
  • cm-bhagwant-mann
  • indian-riparian-law
  • issue-of-syl
  • news
  • punjab
  • punjab-bjp
  • punjab-government
  • riparian-law
  • syl-issue
  • the-unmute-breaking-news
  • the-unmute-punjabi-news

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਗੋਦ ਲਿਆ ਪਿੰਡ ਡੱਲਾ

Wednesday 04 January 2023 12:59 PM UTC+00 | Tags: aam-aadmi-party cm-bhagwant-mann dalla dalla-village news punjabi-news punjab-news sant-baba-balbir-singh-seechewal the-unmute-breaking the-unmute-punjabi-news village-of-dalla

ਸੁਲਤਾਨਪੁਰ ਲੋਧੀ /ਕਪੂਰਥਲਾ 04 ਜਨਵਰੀ 2022: ਮੈਂਬਰ ਰਾਜ ਸਭਾ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਬਤੌਰ ਰਾਜ ਸਭਾ ਮੈਂਬਰ ਇਤਿਹਾਸਿਕ ਪਿੰਡ ਡੱਲਾ ਨੂੰ ਗੋਦ ਲੈ ਕੇ ਉਸਨੂੰ ਸੂਬੇ ਵਿਚ ਮਾਡਲ ਪਿੰਡ ਵਜੋਂ ਵਿਕਸਿਤ ਕਰਨ ਦਾ ਐਲਾਨ ਕੀਤਾ ਹੈ । ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਵਲੋਂ ਅੱਜ ਪਿੰਡ ਦੇ ਵਿਕਾਸ ਲਈ ਵਿਆਪਕ ਯੋਜਨਾਬੰਦੀ ਕਰਨ ਦੇ ਮਕਸਦ ਨਾਲ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਚਾਇਤ ਮੈਂਬਰਾਂ ਨਾਲ ਬੈਠਕ ਕੀਤੀ ਗਈ।

ਇਸ ਮੌਕੇ ਐਮ.ਪੀ ਬਾਬਾ ਸੀਚੇਵਾਲ ਨੇ ਕਿਹਾ ਕਿ ਪਿੰਡ ਡੱਲਾ ਨੂੰ ਧਾਰਮਿਕ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਦੀ ਇਤਿਹਾਸਕ ਮਹੱਤਤਾ ਨੂੰ ਦੇਖਦੇ ਹੋਏ ਫੰਡਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇ। ਪਿੰਡ ਦੇ ਵਿਕਾਸ ਕਾਰਜ ਨੂੰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਦੇ ਲਈ ਐੱਨ.ਆਰ.ਆਈਜ਼ ਅਤੇ ਪਿੰਡ ਵਾਸੀਆਂ ਦੀ ਸ਼ਮੂਲੀਤ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਵਾਂ ਕਿਹਾ ਕਿ ਅਧਿਕਾਰੀ ਪਿੰਡ ਦੀ ਸਾਫ ਸਫਾਈ ਅਤੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਨਿੱਜੀ ਤੌਰ ਤੇ ਨਿਗਰਾਨੀ ਕਰਨ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਪਿੰਡ ਡੱਲਾ ਦੀ ਸਿੱਖ ਧਰਮ ਦੇ ਇਤਿਹਾਸ ਵਿਚ ਵਿਸ਼ੇਸ਼ ਮਹੱਤਤਾ ਹੋਣ ਦੇ ਕਾਰਨ ਪਿੰਡ ਨੂੰ ਧਾਰਮਿਕ ਸੈਰ ਸਪਾਟੇ ਵਜੋਂ ਵਿਕਸਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ "ਵਿਲੈਜ ਡਵੈਲਪਮੈਂਟ ਪਲਾਨ" ਤਿਆਰ ਕੀਤਾ ਜਾਵੇਗਾ, ਤਾਂ ਜੋ ਭਵਿੱਖ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਡਿਪਟੀ ਕਮਿਸ਼ਨਰ ਵਲੋਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਸਨੂੰ ਹੱਲ ਕਰਵਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ।

ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਪਿੰਡ ਵਾਸੀਆਂ ਅਤੇ ਅਧਿਕਾਰੀਆਂ ਨਾਲ ਬੈਠਕ ਕਰਕੇ ਉਨ੍ਹਾਂ ਦੀ ਛੱਪੜ ਦੀ ਉਸਾਰੀ,ਸੀਵਰੇਜ,ਸੋਲਰ ਲਾਈਟਾਂ,ਖੇਡ ਸਟੇਡੀਅਮ,ਧਰਮਸ਼ਾਲਾ ਦੀ ਮੁਰੰਮਤ ਅਤੇ ਪਸ਼ੂ ਪਾਲਣ ਹਸਪਤਾਲ ਦੀ ਨਵੀਂ ਇਮਾਰਤ ਦੀਆਂ ਮੰਗਾਂ ਨੂੰ ਸੁਣਿਆ ਗਿਆ ਅਤੇ ਵਿਸ਼ਵਾਸ਼ ਦਵਾਇਆ ਗਿਆ ਕਿ ਉਨ੍ਹਾਂ ਵਲੋਂ ਪੇਸ਼ ਮੰਗਾਂ ਸਬੰਧੀ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇਗਾ।

ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਵਲੋਂ ਪਿੰਡ ਤਲਵੰਡੀ ਮਾਧੋ ਵਿਖੇ ਚੱਲ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਵੀ ਦੌਰਾ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ,ਏ.ਡੀ.ਸੀ (ਡ) ਪਰਮਜੀਤ ਕੌਰ,ਐਸ.ਡੀ.ਐਮ ਚੰਦਰਾ ਜਯੋਤੀ, ਡੀ.ਡੀ.ਪੀ.ਓ ਹਰਜਿੰਦਰ ਸਿੰਘ,ਸਕੱਤਰ ਜ਼ਿਲ੍ਹਾ ਪਰੀਸ਼ਦ ਗੁਰਪ੍ਰਤਾਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

The post ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਗੋਦ ਲਿਆ ਪਿੰਡ ਡੱਲਾ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • dalla
  • dalla-village
  • news
  • punjabi-news
  • punjab-news
  • sant-baba-balbir-singh-seechewal
  • the-unmute-breaking
  • the-unmute-punjabi-news
  • village-of-dalla

ਜੰਮੂ-ਕਸ਼ਮੀਰ 'ਚ ਨਾਗਰਿਕਾਂ 'ਤੇ ਹਮਲਿਆਂ ਕਾਰਨ CRPF ਦੀਆਂ 18 ਵਾਧੂ ਕੰਪਨੀਆਂ ਕੀਤੀਆ ਜਾਣਗੀਆਂ ਤਾਇਨਾਤ

Wednesday 04 January 2023 01:06 PM UTC+00 | Tags: breaking-news central-reserve-police-force india-news jammu-and-kashmir jammu-and-kashmir-army jammu-and-kashmir-news jammu-attack-news news punjab rajouri-attacks the-unmute-breaking the-unmute-breaking-news the-unmute-punjab the-unmute-punjabi-news

ਚੰਡੀਗੜ੍ਹ 04 ਜਨਵਰੀ 2022: ਜੰਮੂ-ਕਸ਼ਮੀਰ (Jammu and Kashmir) ਦੇ ਰਾਜੌਰੀ ਜ਼ਿਲ੍ਹੇ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰੀ ਰਿਜ਼ਰਵ ਪੁਲਿਸ ਬਲ ਸੁਰੱਖਿਆ ਲਈ ਵਾਧੂ 18 ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ । ਸੂਤਰਾਂ ਅਨੁਸਾਰ ਪੁੰਛ ਅਤੇ ਰਾਜੌਰੀ ਜ਼ਿਲ੍ਹਿਆਂ ਵਿੱਚ ਲਗਭਗ 1800 ਸੈਨਿਕ ਤਾਇਨਾਤ ਕੀਤੇ ਜਾਣਗੇ। ਰਾਜੌਰੀ ਦੇ ਪਿੰਡ ਡਾਂਗਰੀ ‘ਚ ਹੋਏ ਅੱਤਵਾਦੀ ਹਮਲੇ ‘ਚ 6 ਜਣਿਆਂ ਦੀ ਮੌਤ ਹੋ ਗਈ ਜਦਕਿ 11 ਜਣੇ ਜ਼ਖਮੀ ਹੋ ਗਏ ਸਨ ।

The post ਜੰਮੂ-ਕਸ਼ਮੀਰ ‘ਚ ਨਾਗਰਿਕਾਂ ‘ਤੇ ਹਮਲਿਆਂ ਕਾਰਨ CRPF ਦੀਆਂ 18 ਵਾਧੂ ਕੰਪਨੀਆਂ ਕੀਤੀਆ ਜਾਣਗੀਆਂ ਤਾਇਨਾਤ appeared first on TheUnmute.com - Punjabi News.

Tags:
  • breaking-news
  • central-reserve-police-force
  • india-news
  • jammu-and-kashmir
  • jammu-and-kashmir-army
  • jammu-and-kashmir-news
  • jammu-attack-news
  • news
  • punjab
  • rajouri-attacks
  • the-unmute-breaking
  • the-unmute-breaking-news
  • the-unmute-punjab
  • the-unmute-punjabi-news

ਜਾਪਾਨ ਸਰਕਾਰ ਨੇ ਦੇਸ਼ 'ਚ ਆਬਾਦੀ ਵਧਾਉਣ 'ਤੇ ਦਿੱਤਾ ਜ਼ੋਰ, ਨਵੀਂ ਸਕੀਮ ਤਹਿਤ ਮਿਲੇਗੀ ਵਿੱਤੀ ਸਹਾਇਤਾ

Wednesday 04 January 2023 01:21 PM UTC+00 | Tags: breaking-news india-news japanese-government japan-news news population population-increase the-unmute-punjabi-news the-unmute-update

ਚੰਡੀਗੜ੍ਹ 04 ਜਨਵਰੀ 2022: ਜਾਪਾਨ ਸਰਕਾਰ (Japanese government) ਨੇ ਇਸ ਸਾਲ ਦੇਸ਼ ਦੀ ਆਬਾਦੀ ਵਧਾਉਣ ਦੀ ਮੁਹਿੰਮ ‘ਤੇ ਜ਼ਿਆਦਾ ਜ਼ੋਰ ਦੇਣ ਦਾ ਸੰਕਲਪ ਲਿਆ ਹੈ। ਪਰਿਵਾਰਾਂ ਨੂੰ ਬੱਚੇ ਪੈਦਾ ਕਰਨ ਲਈ ਉਤਸ਼ਾਹਿਤ ਕਰਨ ਲਈ ਹੁਣ ਇੱਕ ਨਵੀਂ ਸਕੀਮ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਟੋਕੀਓ ਮੈਟਰੋਪੋਲੀਟਨ ਖੇਤਰ ਤੋਂ ਬਾਹਰ ਦੇ ਖੇਤਰਾਂ ਵਿੱਚ ਜਾਣ ਵਾਲੇ ਪਰਿਵਾਰਾਂ ਨੂੰ ਪ੍ਰਤੀ ਬੱਚਾ ਘੱਟੋ-ਘੱਟ 10 ਲੱਖ ਯੇਨ (ਲਗਭਗ 7,500 ਡਾਲਰ ) ਦੀ ਸਹਾਇਤਾ ਦਿੱਤੀ ਜਾਵੇਗੀ। ਇਹ ਸਕੀਮ ਪਹਿਲਾਂ ਹੀ ਮੌਜੂਦ ਹੈ, ਪਰ ਪਹਿਲਾਂ ਇਸ ਸਹਾਇਤਾ ਦੀ ਰਕਮ ਸਿਰਫ 300,000 ਯੇਨ ਸੀ।

ਜਾਪਾਨ ਸਰਕਾਰ (Japanese government) ਦਾ ਉਦੇਸ਼ ਜੋੜਿਆਂ ਨੂੰ ਵੱਧ ਬੱਚੇ ਪੈਦਾ ਕਰਨ ਲਈ ਉਤਸ਼ਾਹਿਤ ਕਰਨਾ ਹੈ। ਇਹ ਸਕੀਮ 2019 ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਪਰਿਵਾਰਾਂ ਨੂੰ ਉਨ੍ਹਾਂ ਖੇਤਰਾਂ ਵਿੱਚ ਜਾ ਕੇ ਵਸਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਜਿੱਥੇ ਜਨਮ ਦਰ ਵਿੱਚ ਕਾਫ਼ੀ ਕਮੀ ਆਈ ਹੈ ਅਤੇ ਆਬਾਦੀ ਵਿੱਚ ਬਜ਼ੁਰਗਾਂ ਦੀ ਗਿਣਤੀ ਮੁਕਾਬਲਤਨ ਵੱਧ ਹੋ ਗਈ ਹੈ। ਇਸ ਲਈ ਪਰਿਵਾਰਾਂ ਨੂੰ ਟੋਕੀਓ ਮਹਾਨਗਰ ਤੋਂ ਅਜਿਹੇ ਖੇਤਰਾਂ ਵਿੱਚ ਜਾਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਇਸ ਸਕੀਮ ਅਧੀਨ ਲਾਭਪਾਤਰੀ ਬਣਨ ਲਈ ਪਰਿਵਾਰਾਂ ਨੂੰ ਤਿੰਨ ਸ਼ਰਤਾਂ ਵਿੱਚੋਂ ਕਿਸੇ ਇੱਕ ਨੂੰ ਪੂਰਾ ਕਰਨਾ ਹੋਵੇਗਾ। ਇਹ ਸ਼ਰਤਾਂ ਹਨ- ਜੇਕਰ ਉਹ ਉਸ ਖੇਤਰ ਵਿੱਚ ਜਿੱਥੇ ਉਹ ਵਸੇ ਹੋਏ ਹਨ, ਕਿਸੇ ਛੋਟੀ ਜਾਂ ਦਰਮਿਆਨੀ ਕੰਪਨੀ ਵਿੱਚ ਕੰਮ ਕਰ ਰਹੇ ਹਨ, ਜੇਕਰ ਉਹ ਨਵੀਂ ਥਾਂ ‘ਤੇ ਸੈਟਲ ਹੋਣ ਦੇ ਬਾਵਜੂਦ ਇੰਟਰਨੈੱਟ ਰਾਹੀਂ ਆਪਣਾ ਪੁਰਾਣਾ ਕੰਮ ਕਰ ਰਹੇ ਹਨ, ਜਾਂ ਉਨ੍ਹਾਂ ਨੇ ਨਵੇਂ ਨਿਵਾਸ ਸਥਾਨ ‘ਤੇ ਕੋਈ ਕੰਮ ਕੀਤਾ ਹੈ।

ਸਰਕਾਰੀ ਘੋਸ਼ਣਾ ਅਨੁਸਾਰ ਇਸ ਪ੍ਰੋਗਰਾਮ ਵਿੱਚ ਲਗਭਗ 1300 ਨਗਰ ਪਾਲਿਕਾਵਾਂ ਭਾਵ ਦੇਸ਼ ਦੀਆਂ ਲਗਭਗ 80 ਫੀਸਦੀ ਨਗਰ ਪਾਲਿਕਾਵਾਂ ਹਿੱਸਾ ਲੈ ਰਹੀਆਂ ਹਨ। 2021 ਵਿੱਚ, 1,184 ਪਰਿਵਾਰਾਂ ਨੇ ਇਸ ਰੀ-ਲੋਕੇਸ਼ਨ ਸਕੀਮ ਦਾ ਲਾਭ ਲਿਆ। 2019 ਵਿੱਚ 71 ਪਰਿਵਾਰਾਂ ਅਤੇ 2020 ਵਿੱਚ 290 ਪਰਿਵਾਰਾਂ ਨੇ ਇਸ ਸਕੀਮ ਦਾ ਲਾਭ ਲਿਆ।

ਨਿਰੀਖਕਾਂ ਦੇ ਅਨੁਸਾਰ, ਜਾਪਾਨ ਸਰਕਾਰ ਦਾ ਉਦੇਸ਼ ਦੇਸ਼ ਨੂੰ ਇੱਕ ਡਿਜੀਟਲ ਗਾਰਡਨ ਰਾਸ਼ਟਰ ਬਣਾਉਣਾ ਹੈ। ਇਸ ਦੇ ਲਈ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਮੰਤਵ ਲਈ ਲੋਕਾਂ ਨੂੰ ਪੇਂਡੂ ਖੇਤਰਾਂ ਵਿੱਚ ਜਾ ਕੇ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਰਕਾਰ ਚਾਹੁੰਦੀ ਹੈ ਕਿ ਉਨ੍ਹਾਂ ਖੇਤਰਾਂ ਵਿੱਚ ਕਾਫ਼ੀ ਆਬਾਦੀ ਹੋਣੀ ਚਾਹੀਦੀ ਹੈ। ਨਵੀਂ ਯੋਜਨਾ ਦੇ ਤਹਿਤ, ਸਰਕਾਰ ਦਾ ਟੀਚਾ 2023 ਅਤੇ 2027 ਦੇ ਵਿਚਕਾਰ 10,000 ਪਰਿਵਾਰਾਂ ਨੂੰ ਟੋਕੀਓ ਮਹਾਨਗਰ ਖੇਤਰ ਤੋਂ ਤਬਦੀਲ ਕਰਨ ਲਈ ਮਨਾਉਣਾ ਹੈ।

The post ਜਾਪਾਨ ਸਰਕਾਰ ਨੇ ਦੇਸ਼ ‘ਚ ਆਬਾਦੀ ਵਧਾਉਣ ‘ਤੇ ਦਿੱਤਾ ਜ਼ੋਰ, ਨਵੀਂ ਸਕੀਮ ਤਹਿਤ ਮਿਲੇਗੀ ਵਿੱਤੀ ਸਹਾਇਤਾ appeared first on TheUnmute.com - Punjabi News.

Tags:
  • breaking-news
  • india-news
  • japanese-government
  • japan-news
  • news
  • population
  • population-increase
  • the-unmute-punjabi-news
  • the-unmute-update

ਬਟਾਲਾ ਦੇ ਸੀਆਈਏ ਸਟਾਫ ਵਲੋਂ ਕਥਿਤ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ

Wednesday 04 January 2023 01:33 PM UTC+00 | Tags: batala batala-police-sp-gurpreet-singh cia-staff-batala cia-staff-of-batala crime gangster news punjab-news the-unmute-breaking-news the-unmute-report

ਚੰਡੀਗੜ੍ਹ 04 ਜਨਵਰੀ 2023: ਜ਼ਿਲ੍ਹਾ ਪੁਲਿਸ ਬਟਾਲਾ ਦੇ ਸੀਆਈਏ ਸਟਾਫ ਵਲੋਂ ਇੱਕ ਕਥਿਤ ਗੈਂਗਸਟਰ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਉਥੇ ਹੀ ਬਟਾਲਾ ਦੇ ਐਸਪੀ ਗੁਰਪ੍ਰੀਤ ਸਿੰਘ ਮੁਤਾਬਕ ਗ੍ਰਿਫਤਾਰ ਗੁਰਮੀਤ ਸਿੰਘ ਮੀਤਾ ਪਿੰਡ ਖੁਸ਼ਹਾਲਪੁਰ, ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਹੈ |

ਬਟਾਲਾ ਵਿਖੇ ਪ੍ਰੈਸ ਕਾਨਫਰੈਂਸ ਦੌਰਾਨ ਬਟਾਲਾ ਪੁਲਿਸ ਦੇ ਐਸਪੀ ਗੁਰਪ੍ਰੀਤ ਸਿੰਘ ਨੇ ਖ਼ੁਲਾਸਾ ਕੀਤਾ ਕਿ ਉਹਨਾਂ ਦੀ ਗ੍ਰਿਫਤ ‘ਚ ਆਇਆ ਗੁਰਮੀਤ ਸਿੰਘ ਮੀਤਾ ਦੇ ਖ਼ਿਲਾਫ਼ ਪਹਿਲਾ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਹਨਾਂ ਵਿੱਚ ਇਰਾਦਾ ਕਤਲ ਅਸਲਾ ਐਕਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸੰਬੰਧਿਤ ਹਨ | ਪੁਲਿਸ ਵਲੋਂ ਗੁਰਮੀਤ ਸਿੰਘ ਮੀਤਾ ਨੂੰ ਇਕ ਪਿਸਤੌਲ 30 ਬੋਰ, ਇੱਕ ਮੈਗਜ਼ੀਨ ਅਤੇ 15 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ |

The post ਬਟਾਲਾ ਦੇ ਸੀਆਈਏ ਸਟਾਫ ਵਲੋਂ ਕਥਿਤ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ appeared first on TheUnmute.com - Punjabi News.

Tags:
  • batala
  • batala-police-sp-gurpreet-singh
  • cia-staff-batala
  • cia-staff-of-batala
  • crime
  • gangster
  • news
  • punjab-news
  • the-unmute-breaking-news
  • the-unmute-report

ਕੜਾਕੇ ਦੀ ਠੰਡ ਕਾਰਨ ਦਿੱਲੀ-ਨੋਇਡਾ 'ਚ ਸਕੂਲਾਂ ਦੀਆਂ ਛੁੱਟੀਆਂ 'ਚ ਕੀਤਾ ਵਾਧਾ

Wednesday 04 January 2023 01:40 PM UTC+00 | Tags: aam-aadmi-party breaking-news cm-bhagwant-mann delhi-government delhi-ncr delhi-noida delhi-school gautam-buddha-nagar latest-news news noida-school school-holidays weather-news winter-session

ਚੰਡੀਗੜ੍ਹ 04 ਜਨਵਰੀ 2023: ਦਿੱਲੀ-ਐਨਸੀਆਰ ਸਮੇਤ ਪੂਰਾ ਉੱਤਰ ਭਾਰਤ ਇਨ੍ਹੀਂ ਦਿਨੀਂ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਠੰਡ ਅਤੇ ਸੰਘਣੀ ਧੁੰਦ ਕਾਰਨ ਕਈ ਥਾਵਾਂ ‘ਤੇ ਸਕੂਲ ਬੰਦ ਰੱਖੇ ਗਏ ਹਨ। ਇਸ ਸਭ ਦੇ ਵਿਚਕਾਰ ਗੌਤਮ ਬੁੱਧ ਨਗਰ ਯਾਨੀ ਨੋਇਡਾ ਦੇ ਸਕੂਲਾਂ ਦੀ ਛੁੱਟੀ ਵਧਾ ਦਿੱਤੀ ਗਈਆਂ ਹਨ। ਗੌਤਮ ਬੁੱਧ ਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਨੋਇਡਾ ਦੇ ਸਕੂਲਾਂ ਵਿੱਚ 15 ਜਨਵਰੀ ਤੱਕ ਛੁੱਟੀ ਰਹੇਗੀ। ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 8ਵੀਂ ਜਮਾਤ ਤੱਕ ਦੇ ਸਕੂਲਾਂ ਨੂੰ 15 ਜਨਵਰੀ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਹੈ।

The post ਕੜਾਕੇ ਦੀ ਠੰਡ ਕਾਰਨ ਦਿੱਲੀ-ਨੋਇਡਾ ‘ਚ ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਵਾਧਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • delhi-government
  • delhi-ncr
  • delhi-noida
  • delhi-school
  • gautam-buddha-nagar
  • latest-news
  • news
  • noida-school
  • school-holidays
  • weather-news
  • winter-session

IND vs SL: ਸੰਜੂ ਸੈਮਸਨ ਨੂੰ ਮੈਚ ਦੌਰਾਨ ਲੱਗੀ ਸੱਟ, ਸ਼੍ਰੀਲੰਕਾ ਖ਼ਿਲਾਫ਼ ਦੂਜੇ ਟੀ-20 ਮੈਚ ਤੋਂ ਹੋ ਸਕਦੇ ਨੇ ਬਾਹਰ

Wednesday 04 January 2023 01:52 PM UTC+00 | Tags: bcci breaking-news cricket-news icc indian-wicketkeeper ind-vs-sl-2nd-t20 ind-vs-sl-t20 news sanju-samson sanju-samson-injurd sports-news t20-match

ਚੰਡੀਗੜ੍ਹ 04 ਜਨਵਰੀ 2022: (IND vs SL 2nd T20) ਭਾਰਤ ਦੇ ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ (Sanju Samson) ਲਈ ਸ਼੍ਰੀਲੰਕਾ ਦੇ ਖ਼ਿਲਾਫ਼ ਦੂਜੇ ਟੀ-20 ਮੈਚ ‘ਚ ਖੇਡਣਾ ਮੁਸ਼ਕਿਲ ਹੈ। ਸੰਜੂ ਸੈਮਸਨ 3 ਜਨਵਰੀ ਨੂੰ ਮੁੰਬਈ ‘ਚ ਖੇਡੇ ਗਏ ਪਹਿਲੇ ਮੈਚ ਦੌਰਾਨ ਜ਼ਖਮੀ ਹੋ ਗਿਆ ਸੀ। ਗੋਡੇ ਦੀ ਸਮੱਸਿਆ ਕਾਰਨ ਉਹ ਟੀਮ ਇੰਡੀਆ ਨਾਲ ਦੂਜੇ ਟੀ-20 ਮੈਚ ਲਈ ਪੁਣੇ ਨਹੀਂ ਗਏ ਹਨ। ਸੈਮਸਨ ਅਜੇ ਵੀ ਮੁੰਬਈ ‘ਚ ਹੈ ਅਤੇ ਉੱਥੇ ਹੀ ਉਸ ਦੀ ਸਕੈਨਿੰਗ ਕੀਤੀ ਜਾਵੇਗੀ।

ਸੈਮਸਨ ਨੂੰ ਮੁੰਬਈ ਦੇ ਵਾਨਖੇੜੇ ਵਿੱਚ ਸ਼੍ਰੀਲੰਕਾ ਦੀ ਪਾਰੀ ਦੇ ਪਹਿਲੇ ਓਵਰ ਵਿੱਚ ਡਾਇਵਿੰਗ ਕੈਚ ਲੈਂਦੇ ਸਮੇਂ ਸੱਟ ਲੱਗੀ ਸੀ। ਹਾਰਦਿਕ ਦੀ ਗੇਂਦ ‘ਤੇ ਉਸ ਨੇ ਕੈਚ ਫੜਿਆ ਸੀ ਪਰ ਗੇਂਦ ਜ਼ਮੀਨ ‘ਤੇ ਡਿੱਗਦੇ ਹੋਏ ਉਸ ਦੇ ਹੱਥ ‘ਚੋਂ ਨਿਕਲ ਗਈ। ਮੈਚ ਦੌਰਾਨ ਸੱਟ ਲੱਗਣ ਦਾ ਪਤਾ ਨਹੀਂ ਲੱਗਾ। ਮੈਚ ਖ਼ਤਮ ਹੋਣ ਤੋਂ ਬਾਅਦ ਸੈਮਸਨ ਨੂੰ ਹੱਥ ਵਿੱਚ ਸੋਜ ਮਹਿਸੂਸ ਹੋਈ। ਇਸ ਕਾਰਨ ਉਨ੍ਹਾਂ ਨੂੰ ਸਕੈਨ ਕੀਤਾ ਜਾਵੇਗਾ।

ਸ਼੍ਰੀਲੰਕਾ ਖਿਲਾਫ ਪਹਿਲਾ ਟੀ-20 ਮੈਚ ਸੈਮਸਨ ਲਈ ਯਾਦਗਾਰ ਨਹੀਂ ਰਿਹਾ। ਬੱਲੇਬਾਜ਼ੀ ‘ਚ ਅਸਫਲ ਰਹਿਣ ਤੋਂ ਬਾਅਦ ਉਹ ਫੀਲਡਿੰਗ ‘ਚ ਕੁਝ ਖਾਸ ਨਹੀਂ ਕਰ ਸਕੇ। ਸੈਮਸਨ ਨੂੰ ਇਸ ਮੈਚ ਵਿੱਚ ਚੌਥੇ ਕ੍ਰਮ ਵਿੱਚ ਮੈਦਾਨ ਵਿੱਚ ਉਤਾਰਿਆ ਗਿਆ ਸੀ। ਉਹ ਛੇ ਗੇਂਦਾਂ ਵਿੱਚ ਪੰਜ ਦੌੜਾਂ ਬਣਾ ਕੇ ਆਊਟ ਹੋ ਗਏ |ਪਰ ਭਾਰਤ ਨੇ ਇਹ ਮੁਕਾਬਲਾ ਦੋ ਦੌੜਾਂ ਨਾਲ ਜਿੱਤ ਲਿਆ ਸੀ |

The post IND vs SL: ਸੰਜੂ ਸੈਮਸਨ ਨੂੰ ਮੈਚ ਦੌਰਾਨ ਲੱਗੀ ਸੱਟ, ਸ਼੍ਰੀਲੰਕਾ ਖ਼ਿਲਾਫ਼ ਦੂਜੇ ਟੀ-20 ਮੈਚ ਤੋਂ ਹੋ ਸਕਦੇ ਨੇ ਬਾਹਰ appeared first on TheUnmute.com - Punjabi News.

Tags:
  • bcci
  • breaking-news
  • cricket-news
  • icc
  • indian-wicketkeeper
  • ind-vs-sl-2nd-t20
  • ind-vs-sl-t20
  • news
  • sanju-samson
  • sanju-samson-injurd
  • sports-news
  • t20-match

ਐਸਵਾਈਐਲ ਦੀ ਨਹੀਂ, ਵਾਈਐਸਐਲ ਦੀ ਗੱਲ ਕਰੋ, ਪੰਜਾਬ ਕੋਲ ਦੇਣ ਲਈ ਇੱਕ ਬੂੰਦ ਵਾਧੂ ਪਾਣੀ ਨਹੀਂ: ਮੁੱਖ ਮੰਤਰੀ ਮਾਨ

Wednesday 04 January 2023 02:05 PM UTC+00 | Tags: aam-aadmi-party bhagwant-mann cm-bhagwant-mann punjab-government sutlej-yamuna-link syl syl-canal syl-canal-issue the-unmute-breaking-news

ਨਵੀਂ ਦਿੱਲੀ 04 ਜਨਵਰੀ 2023: ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਮੁੱਦੇ ਉਤੇ ਭਾਰਤ ਸਰਕਾਰ ਅੱਗੇ ਪੰਜਾਬ ਦਾ ਪੱਖ ਜੋਰਦਾਰ ਢੰਗ ਨਾਲ ਪੇਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ।

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, "ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ ਕਰਕੇ ਸਾਡੇ 150 ਬਲਾਕਾਂ ਵਿੱਚੋਂ 78 ਫੀਸਦੀ ਬਲਾਕ ਗੰਭੀਰ ਖ਼ਤਰੇ ਦੇ ਪੱਧਰ ਉਤੇ (ਡਾਰਕ ਜ਼ੋਨ) ਪਹੁੰਚ ਚੁੱਕੇ ਹਨ ਜਿਸ ਕਰਕੇ ਪੰਜਾਬ ਕਿਸੇ ਹੋਰ ਸੂਬੇ ਨੂੰ ਪਾਣੀ ਨਹੀਂ ਦੇ ਸਕਦਾ।"

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਇਸ ਨਹਿਰ ਲਈ ਇਹ ਪੰਜਾਬ ਵਿਰੋਧੀ ਸਮਝੌਤਾ ਕੀਤਾ ਗਿਆ ਸੀ ਤਾਂ ਉਸ ਵੇਲੇ ਸੂਬੇ ਨੂੰ 18.56 ਮਿਲੀਅਨ ਏਕੜ ਫੁੱਟ (ਐਮ.ਏ.ਐਫ.) ਪਾਣੀ ਮਿਲ ਰਿਹਾ ਸੀ ਜੋ ਹੁਣ ਘਟ ਕੇ 12.63 ਐਮ.ਏ.ਐਫ. ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਹੈ ਹੀ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਇਸ ਵੇਲੇ ਹਰਿਆਣਾ ਨੂੰ ਸਤਲੁਜ, ਯਮੁਨਾ ਤੇ ਹੋਰ ਨਦੀ-ਨਾਲੇ ਤੋਂ 14.10 ਐਮ.ਏ.ਐਫ. ਪਾਣੀ ਮਿਲ ਰਿਹਾ ਹੈ ਜਦਕਿ ਪੰਜਾਬ ਨੂੰ ਸਿਰਫ 12.63 ਐਮ.ਏ.ਐਫ. ਪਾਣੀ ਮਿਲ ਰਿਹਾ ਹੈ।

ਇਸ ਪ੍ਰਾਜੈਕਟ ਦੇ ਨਾਮ ਅਤੇ ਪ੍ਰਸਤਾਵ ਨੂੰ ਬਦਲਣ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਹੁਣ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਨਹਿਰ ਮੰਨ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਵਿਚ ਤਾਂ ਪਹਿਲਾਂ ਹੀ ਪਾਣੀ ਮੁੱਕਿਆ ਹੋਇਆ ਹੈ ਜਿਸ ਕਰਕੇ ਇਸ ਤੋਂ ਇਕ ਤੁਪਕਾ ਵੀ ਦੇਣ ਦਾ ਸਵਾਲ ਪੈਦਾ ਨਹੀਂ ਹੁੰਦਾ।

ਭਗਵੰਤ ਮਾਨ ਨੇ ਕਿਹਾ ਕਿ ਇਸ ਸਥਿਤੀ ਦੇ ਮੱਦੇਨਜ਼ਰ ਤਾਂ ਪੰਜਾਬ ਨੂੰ ਸਤਲੁਜ ਦਰਿਆ ਰਾਹੀਂ ਗੰਗਾ ਤੇ ਯਮੁਨਾ ਤੋਂ ਪਾਣੀ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹੀ ਇਕ ਠੋਸ ਬਦਲ ਹੈ ਜਿਸ ਨੂੰ ਸੂਬੇ ਵਿਚ ਪਾਣੀ ਦੀ ਕਮੀ ਦੀ ਚਿੰਤਾਜਨਕ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਵਿਚਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਛੋਟਾ ਸੂਬਾ ਹੋਣ ਦੇ ਬਾਵਜੂਦ ਹਰਿਆਣਾ ਨੂੰ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ ਅਤੇ ਦੁੱਖ ਦੀ ਗੱਲ ਇਹ ਹੈ ਕਿ ਪੰਜਾਬ ਦੀ ਕੀਮਤ ਉਤੇ ਹੋਰ ਪਾਣੀ ਮੰਗਿਆ ਜਾ ਰਿਹਾ ਹੈ। ਇਸ ਸਥਿਤੀ ਦੇ ਸੰਦਰਭ ਵਿਚ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਸਾਡੇ ਸੂਬੇ ਦੇ ਖੇਤ ਪਾਣੀ ਖੁਣੋਂ ਸੁੱਕ ਰਹੇ ਹਨ ਤਾਂ ਹਰਿਆਣਾ ਨੂੰ ਪਾਣੀ ਕਿਵੇਂ ਦਿੱਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਨਹਿਰੀ ਢਾਂਚਾ ਸਦੀਆਂ ਪੁਰਾਣਾ ਹੈ ਜਿਸ ਕਰਕੇ ਜ਼ਿਲ੍ਹਾ ਜੋ ਸੂਬੇ ਦੇ ਕੇਂਦਰ ਹੈ, ਵੀ ਨਹਿਰੀ ਪਾਣੀ ਦੀ ਟੇਲ ਉਤੇ ਪੈਂਦਾ ਹੈ। ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਕੇਂਦਰ ਸਰਕਾਰ ਨੇ ਨਹਿਰੀ ਢਾਂਚੇ ਦੀ ਕਾਇਆ ਕਲਪ ਕਰਨ ਲਈ ਇਕ ਧੇਲਾ ਵੀ ਸੂਬੇ ਨੂੰ ਨਹੀਂ ਦਿੱਤਾ ਜਿਸ ਕਰਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ 14 ਲੱਖ ਟਿਊਬਵੈਲ ਹਨ ਜੋ ਸੂਬੇ ਦੀਆਂ ਸਿੰਚਾਈ ਲੋੜਾਂ ਦੀ ਪੂਰਤੀ ਲਈ ਨਿਰੰਤਰ ਪਾਣੀ ਕੱਢ ਰਹੇ ਹਨ ਅਤੇ ਸੂਬੇ ਨੇ ਮੁਲਕ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਹਰਿਆਣਾ ਕੋਲ ਵਾਧੂ ਪਾਣੀ ਹੋਣ ਕਰਕੇ ਇਹ ਸੂਬਾ ਆਪਣੇ ਜ਼ਿਲ੍ਹਿਆਂ ਵਿਚ ਝੋਨਾ ਦੀ ਖੇਤੀ ਨੂੰ ਉਤਸ਼ਾਹਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਜੋ ਪਾਣੀ ਬਚਾਉਣ ਲਈ ਜਦੋ-ਜਹਿਦ ਕਰ ਰਿਹਾ ਹੈ, ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਫਸਲਾਂ ਅਪਣਾਉਣ ਲਈ ਅਪੀਲਾਂ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਰਿਕਾਰਡ ਪੈਦਾਵਾਰ ਕਰਕੇ ਮੁਲਕ ਨੂੰ ਆਤਮ-ਨਿਰਭਰ ਬਣਾਇਆ ਪਰ ਇਸ ਦੀ ਖਾਤਰ ਸੂਬੇ ਨੇ ਪਾਣੀ ਦੇ ਰੂਪ ਵਿਚ ਇਕੋ-ਇਕ ਬੇਸ਼ਕੀਮਤੀ ਕੁਦਰਤੀ ਸਰੋਤ ਦਾਅ ਉਤੇ ਲਾ ਦਿੱਤਾ।

ਮੁੱਖ ਮੰਤਰੀ ਨੇ ਇਸ ਗੱਲ `ਤੇ ਦੁਖ ਜਤਾਇਆ ਕਿ ਵਿਸ਼ਵ ਪੱਧਰ `ਤੇ ਸਾਰੇ ਜਲ ਸਮਝੌਤਿਆਂ ਵਿਚ ਜਲਵਾਯੂ ਤਬਦੀਲੀ ਦੇ ਮੱਦੇਨਜ਼ਰ 25 ਸਾਲਾਂ ਬਾਅਦ ਰੀਵਿਊ ਕਰਨ ਦੀ ਧਾਰਾ ਦਾ ਜ਼ਿਕਰ ਹੈ ਪਰ ਕੇਵਲ ਸਤਲੁਜ ਯਮੁਨਾ ਲਿੰਕ ਨਹਿਰ ਅਜਿਹਾ ਅਪਵਾਦ ਹੈ ਜਿਸ ਵਿਚ ਅਜਿਹੀ ਧਾਰਾ ਦਾ ਜ਼ਿਕਰ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਇਹ ਵੱਡੀ ਬੇਇਨਸਾਫੀ ਹੋਈ ਹੈ ਅਤੇ ਇਸਦੀ ਜ਼ਿੰਮੇਵਾਰ ਉਸ ਸਮੇਂ ਦੀ ਕੇਂਦਰ ਸਰਕਾਰ ਤੇ ਪੰਜਾਬ ਦੀ ਲੀਡਰਸ਼ਿਪ ਹੈ।

ਕਾਂਗਰਸੀ ਤੇ ਅਕਾਲੀਆਂ ਉਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਖਿਲਾਫ ਹੋਏ ਇਸ ਜੁਰਮ ਵਿਚ ਭਾਈਵਾਲ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਪੰਜਾਬ ਤੇ ਪੰਜਾਬੀਆਂ ਖਿਲਾਫ ਇਸ ਸਾਜ਼ਿਸ਼ ਰਚਣ ਲਈ ਆਪਸ ਵਿਚ ਮਿਲੀਆਂ ਹੋਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਆਗੂ ਪਰਕਾਸ਼ ਸਿੰਘ ਬਾਦਲ ਨੇ ਆਪਣੇ ਮਿੱਤਰ ਤੇ ਹਰਿਆਣਾ ਦੇ ਆਗੂ ਦੇਵੀ ਲਾਲ ਨੂੰ ਖੁਸ਼ ਕਰਨ ਲਈ ਨਹਿਰ ਦੇ ਸਰਵੇ ਲਈ ਇਜ਼ਾਜਤ ਦਿੱਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਪਟਿਆਲਾ ਦੇ ਸ਼ਾਹੀ ਘਰਾਣੇ ਦੇ ਫਰਜ਼ੰਦ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਕਿ ਉਸ ਵੇਲੇ ਮੈਂਬਰ ਪਾਰਲੀਮੈਂਟ ਸਨ, ਨੇ ਤਤਕਾਲੀ ਪ੍ਰਧਾਨ ਮੰਤਰੀ ਦਾ ਇਸ ਘਾਤਕ ਕਦਮ ਦੀ ਸ਼ੁਰੂਆਤ ਕਰਨ ਲਈ ਭਰਵਾਂ ਸਵਾਗਤ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਵੇ ਤੋਂ ਹੁਣ ਤੱਕ ਇਨ੍ਹਾਂ ਆਗੂਆਂ ਦਾ ਹਰ ਕਦਮ ਪੰਜਾਬ ਤੇ ਇਥੋਂ ਦੇ ਲੋਕਾਂ ਖਿਲਾਫ ਧੋਖੇ ਨੂੰ ਉਜਾਗਰ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਦੁਖਦਾਇਕ ਹੈ ਕਿ ਜਿਨ੍ਹਾਂ ਲੋਕਾਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਸੀ ਅੱਜ ਉਹ ਉਨ੍ਹਾਂ ਨੂੰ ਹੀ ਅਣਚਾਹੀਆਂ ਸਲਾਹਾਂ ਦੇ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂਆਂ ਨੇ ਇਸ ਨਾ-ਮੁਆਫੀਯੋਗ ਜੁਰਮ ਦਾ ਹਿੱਸਾ ਬਣ ਕੇ ਪੰਜਾਬ ਤੇ ਇਸਦੀ ਨੌਜਵਾਨ ਪੀੜੀ ਦੇ ਰਾਹਾਂ ਵਿਚ ਕੰਢੇ ਬੀਜੇ ਹਨ। ਉਨ੍ਹਾਂ ਕਿਹਾ ਕਿ ਆਪਣੇ ਨਿੱਜੀ ਮੁਫਾਦਾਂ ਲਈ ਇਨ੍ਹਾਂ ਲੋਕਾਂ ਨੇ ਸੂਬੇ ਨੂੰ ਨਿਰਾਸ਼ਾ ਦੀ ਭੱਠੀ ਵਿਚ ਝੋਕਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥ ਸੂਬੇ ਖਿਲਾਫ ਗੱਦਾਰੀ ਤੇ ਜੁਰਮ ਨਾਲ ਭਿੱਜੇ ਹੋਏ ਹਨ ਅਤੇ ਇਤਿਹਾਸ ਸੂਬੇ ਦੀ ਪਿੱਠ ਵਿਚ ਛੁਰਾਂ ਮਾਰਨ ਵਾਲੇ ਇਨ੍ਹਾਂ ਆਗੂਆਂ ਨੂੰ ਕਦੇ ਮੁਆਫ ਨਹੀਂ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਉੱਚ ਅਦਾਲਤ ਵਿਚ ਵੀ ਪੂਰੀ ਚੰਗੀ ਤਰ੍ਹਾਂ ਤੇ ਸੰਜੀਦਗੀ ਨਾਲ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਹੱਕਾਂ ਦੀ ਰਾਖੀ ਲਈ ਹਰ ਕਦਮ ਉਠਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਪੰਜਾਬ ਦਾ ਛੋਟਾ ਭਰਾ ਹੈ ਪਰ ਪੰਜਾਬ ਕੋਲ ਇਸ ਨਾਲ ਵੰਡਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ।

The post ਐਸਵਾਈਐਲ ਦੀ ਨਹੀਂ, ਵਾਈਐਸਐਲ ਦੀ ਗੱਲ ਕਰੋ, ਪੰਜਾਬ ਕੋਲ ਦੇਣ ਲਈ ਇੱਕ ਬੂੰਦ ਵਾਧੂ ਪਾਣੀ ਨਹੀਂ: ਮੁੱਖ ਮੰਤਰੀ ਮਾਨ appeared first on TheUnmute.com - Punjabi News.

Tags:
  • aam-aadmi-party
  • bhagwant-mann
  • cm-bhagwant-mann
  • punjab-government
  • sutlej-yamuna-link
  • syl
  • syl-canal
  • syl-canal-issue
  • the-unmute-breaking-news

ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ 30 ਉਮੀਦਵਾਰਾਂ ਨੂੰ ਟੂਰਿਸਟ ਗਾਈਡ ਲਾਇਸੈਂਸ ਜਾਰੀ

Wednesday 04 January 2023 02:10 PM UTC+00 | Tags: anmol-gagan-mann culture-affairs-department news tourism tourism-minister-of-punjab tourism-punjab

ਚੰਡੀਗੜ 04 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਵਿੱਚ ਆਉਣ ਵਾਲੇ ਸੈਲਾਨੀਆਂ ਨੂੰ ਵੱਧ ਤੋਂ ਵੱਧ ਸਹੁਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਚੰਡੀਗੜ੍ਹ ‘ਚ ਸਥਿਤ ਦਫਤਰ ਵਿਖੇ 30 ਉਮੀਦਵਾਰਾਂ ਨੂੰ ਟੂਰਿਸਟ ਗਾਇਡ ਲਾਇਸੈਂਸ ਜਾਰੀ ਕੀਤੇ। ਇਸ ਮੌਕੇ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ ਵਿਭਾਗ ਦੇ ਸਕੱਤਰ, ਗੁਰਕਿਰਤ ਕਿਰਪਾਲ ਸਿੰਘ ਵਿਸ਼ੇਸ ਤੌਰ ਤੇ ਹਾਜ਼ਰ ਸਨ।

ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਕਿਸੇ ਵੀ ਦੇਸ਼ ਜਾਂ ਰਾਜ ਦਾ ਦੌਰਾ ਕਰਨ ਵਾਲੇ ਸੈਲਾਨੀਆਂ ਨਾਲ ਸਹਿਯੋਗ ਕਰਨ ਵਿੱਚ ਟੂਰ ਗਾਇਡ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇੱਕ ਟੂਰ ਗਾਈਡ ਦੀ ਡਿਊਟੀ ਅਤੇ ਜ਼ਿੰਮੇਵਾਰੀ 'ਚ ਸੈਲਾਨੀਆਂ ਦੇ ਸੂਬੇ ਵਿੱਚ ਆਉਣ ਤੋਂ ਸ਼ੁਰੂ ਹੋ ਕੇ ਰਵਾਨਗੀ ਤੱਕ ਦੀਆਂ ਟੂਰ ਗਤੀਵਿਧੀਆਂ ਸ਼ਾਮਲ ਹੁੰਦੀਆਂ ਹਨ। ਉਨ੍ਹਾਂ ਕਿਹਾ ਵਧੀਆ ਟੁਰ ਗਾਈਡ ਹੀ ਆਪਣੇ ਦੇਸ਼ ਜਾਂ ਰਾਜ ਦੇ ਇਤਿਹਾਸ, ਵਿਰਾਸਤਾਂ, ਸੱਭਿਆਚਾਰ, ਭਾਸ਼ਾ ਅਤੇ ਵਿਸ਼ੇਸ਼ਤਾਵਾਂ ਬਾਰੇ ਸੈਨਾਨੀਆਂ ਨੂੰ ਅਸਲ ਝਲਕ ਪੇਸ਼ ਕਰਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਟੂਰ ਗਾਈਡ ਪੰਜਾਬ ਦੇ ਅਮੀਰ ਵਿਰਸੇ ਬਾਰੇ ਜਾਣਕਾਰੀ ਇਥੇ ਆਉਣ ਵਾਲੇ ਸੈਨੀਆਂ ਲਾਲ ਸਾਂਝੀ ਕਰਨਗੇ ਜਿਸ ਨਾਲ ਪੰਜਾਬ ਵਿੱਚ ਸੈਰ ਸਪਾਟੇ ਨੂੰ ਵੱਡਾ ਹੁੰਗਾਰਾ ਮਿਲੇਗਾ ਅਤੇ ਸੂਬਾ ਆਰਥਿਕ ਪੱਖੋ ਹੋਰ ਮਜ਼ਬੂਤ ਹੋਵੇਗਾ।

ਉਨ੍ਹਾਂ ਦੱਸਿਆ ਕਿ ਦੇਸ-ਦੁਨੀਆਂ ਤੋਂ ਪੰਜਾਬ ਵਿੱਚ ਆਉਣ ਵਾਲੇ ਸੈਲਾਨੀ ਟੂਰ ਗਾਇਡ ਦੀਆਂ ਸੇਵਾਵਾਂ ਪ੍ਰਾਪਤ ਕਰਨ ਲਈ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੀ web site :punjabtourism.punjab.gov.in ਤੇ ਪਹੁੰਚ ਕਰ ਸਕਦੇ ਹਨ। ਮੰਤਰੀ ਨੇ ਟੂਰਿਸਟ ਗਾਇਡ ਲਾਇਸੈਂਸ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਉਹਨਾਂ ਦੇ ਸੁਨਹਿਰੀ ਭਵਿੱਖ ਲਈ ਸੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਸੁਪਰਡੰਟ, ਸੈਰ ਸਪਾਟਾ ਰਾਜੇਸ਼ ਵਰਮਾ, ਮੈਨੇਜਰ ਮਾਰਕੇਟਿੰਗ, ਸੈਰ ਸਪਾਟਾ ਹਰਸ ਮਿੱਤਲ ਅਤੇ ਹੋਰ ਅਧਿਕਾਰੀ ਹਾਜਰ ਸਨ।

The post ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ 30 ਉਮੀਦਵਾਰਾਂ ਨੂੰ ਟੂਰਿਸਟ ਗਾਈਡ ਲਾਇਸੈਂਸ ਜਾਰੀ appeared first on TheUnmute.com - Punjabi News.

Tags:
  • anmol-gagan-mann
  • culture-affairs-department
  • news
  • tourism
  • tourism-minister-of-punjab
  • tourism-punjab

ਚੰਡੀਗੜ੍ਹ 04 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਜਲ ਸਰੋਤਾਂ ਨੂੰ ਸਾਫ਼ ਕਰਨ ਲਈ ਵਚਨਬੱਧਤਾ ਦਿਖਾਉਂਦੇ ਹੋਏ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਿੱਧਵਾਂ ਨਹਿਰ ਦੀ ਸਫ਼ਾਈ ਦਾ ਕੰਮ ਬੁੱਧਵਾਰ ਤੋਂ ਭਾਈ ਰਣਧੀਰ ਸਿੰਘ (ਬੀ.ਆਰ.ਐਸ.) ਨਗਰ ਵਿੱਚ ਸਥਿਤ ਨਹਿਰ ਦੇ ਪੁਲ ਤੋਂ ਸ਼ੁਰੂ ਕੀਤਾ।

ਕੈਬਨਿਟ ਮੰਤਰੀ ਡਾ. ਨਿੱਝਰ ਨੇ ਸ਼ਹਿਰ ਦੀ ਹਦੂਦ ਅੰਦਰ ਨਹਿਰ ਦੇ 13 ਕਿਲੋਮੀਟਰ ਲੰਬੇ ਹਿੱਸੇ ਦੇ ਨਾਲ-ਨਾਲ ਚੇਨ ਲਿੰਕਡ ਲੋਹੇ ਦੀ ਵਾੜ (2 ਮੀਟਰ ਉਚਾਈ) ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਵੀ ਕੀਤੀ। ਇਹ ਪ੍ਰੋਜੈਕਟ ਵਸਨੀਕਾਂ ਵੱਲੋਂ ਕੂੜਾ ਨਹਿਰ ਵਿੱਚ ਸੁੱਟਣ ਤੋਂ ਰੋਕਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ। 6.64 ਕਰੋੜ ਰੁਪਏ ਦੀ ਲਾਗਤ ਨਾਲ ਚੇਨ ਲਿੰਕਡ ਵਾੜ ਲਗਾਉਣ ਦਾ ਕੰਮ ਛੇ ਮਹੀਨਿਆਂ ਵਿੱਚ ਪੂਰਾ ਕਰ ਲਿਆ ਜਾਵੇਗਾ।

ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਭੋਲਾ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਮੇਅਰ ਬਲਕਾਰ ਸਿੰਘ ਸੰਧੂ, ਕਾਰਜਕਾਰੀ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡਚਲਵਾਲ, ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਸੀਨੀਅਰ ਆਮ ਆਦਮੀ ਪਾਰਟੀ ਆਗੂ ਅਹਿਬਾਬ ਗਰੇਵਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਨਹਿਰ ਸਿੰਚਾਈ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ। ਸ਼ਹਿਰ ਵਿੱਚੋਂ ਲੰਘਣ ਵਾਲੀ ਨਹਿਰ ਵਿੱਚ ਕੂੜੇ ਅਤੇ ਗੰਦਗੀ ਦੇ ਢੇਰ ਨੂੰ ਲੈ ਕੇ ਵੱਧ ਰਹੀ ਚਿੰਤਾ ਦੇ ਵਿਚਕਾਰ, ਨਗਰ ਨਿਗਮ ਨੇ ਸਿੰਚਾਈ ਵਿਭਾਗ ਨਾਲ ਤਾਲਮੇਲ ਕਰਕੇ ਨਹਿਰ ਦੀ ਸਫ਼ਾਈ ਲਈ ਕਦਮ ਚੁੱਕੇ ਹਨ। ਨਹਿਰ ਦੇ ਵੱਖ-ਵੱਖ ਪੁਆਇੰਟਾਂ ‘ਤੇ ਆਰਜ਼ੀ ਰੈਂਪ ਬਣਾਏ ਗਏ ਹਨ ਅਤੇ ਜੇਸੀਬੀ ਮਸ਼ੀਨਾਂ ਅਤੇ ਟਿੱਪਰਾਂ ਦੀ ਮਦਦ ਨਾਲ ਨਹਿਰ ਦੀ ਸਫ਼ਾਈ ਕੀਤੀ ਜਾ ਰਹੀ ਹੈ।

ਨਹਿਰ ਦੀ ਸਫਾਈ ਦੇ ਪ੍ਰੋਜੈਕਟ ਦੀ ਨਿਗਰਾਨੀ ਕਰ ਰਹੇ ਨਗਰ ਨਿਗਮ ਦੇ ਜੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਨੇ ਦੱਸਿਆ ਕਿ ਸਿੰਚਾਈ ਵਿਭਾਗ ਨੇ 21 ਦਿਨਾਂ ਲਈ ਨਹਿਰ ਵਿੱਚ ਪਾਣੀ ਦੇ ਵਹਾਅ ਨੂੰ ਰੋਕਣ ਲਈ ਇੱਕ ਸ਼ਡਿਊਲ ਤਿਆਰ ਕੀਤਾ ਹੈ। ਇਸ ਦੌਰਾਨ ਲੋਹਾਰਾ ਪੁਲ ਤੋਂ ਬਾੜੇਵਾਲ ਨਹਿਰ ਦੇ ਪੁਲ ਤੱਕ ਨਹਿਰ ਦੀ ਸਫ਼ਾਈ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਜੇਕਰ ਲੋੜ ਪਈ ਤਾਂ ਸਿੰਚਾਈ ਵਿਭਾਗ ਨੂੰ ਕੁੱਝ ਹੋਰ ਦਿਨਾਂ ਲਈ ਨਹਿਰ ਵਿੱਚ ਪਾਣੀ ਦਾ ਵਹਾਅ ਰੋਕਣ ਲਈ ਕਿਹਾ ਜਾਵੇਗਾ।

ਕੈਬਨਿਟ ਮੰਤਰੀ ਡਾ. ਨਿੱਝਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਨਹਿਰ ਦੀ ਸਫਾਈ ਅਤੇ ਇਸ ਦੇ ਆਲੇ-ਦੁਆਲੇ ਚੇਨ ਲਿੰਕਡ ਵਾੜ ਲਗਾਉਣ ਲਈ ਕੀਤੇ ਗਏ ਉਪਰਾਲੇ ਸ਼ਲਾਘਾਯੋਗ ਹਨ ਪਰ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਨਹਿਰ ਦੀ ਸਫਾਈ ਰੱਖਣ ਅਤੇ ਨਹਿਰ ਵਿੱਚ ਕੂੜਾ ਨਾ ਸੁੱਟਣ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਵਸਨੀਕ ਨਹਿਰ ਵਿੱਚ ਕੂੜਾ ਸੁੱਟਣ ਤੋਂ ਨਹੀਂ ਹੱਟਦੇ ਤਾਂ ਨਗਰ ਨਿਗਮ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਵੇਗਾ।

ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਮਿਉਂਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਵਲੋਂ ਰੱਖੇ ਗਏ ਸੁਖਮਨੀ ਸਾਹਿਬ ਦੇ ਪਾਠ ਮੌਕੇ ਕੈਬਨਿਟ ਮੰਤਰੀ ਡਾ. ਨਿੱਜਰ ਨਤਮਸਤਕ ਹੋਏ ਅਤੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵਾਤਾਵਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ। ਕੈਬਨਿਟ ਮੰਤਰੀ ਨੇ ਮੁਲਾਜ਼ਮ ਯੂਨੀਅਨ ਦੇ ਚੇਅਰਮੈਨ ਅਸ਼ਵਨੀ ਸਹੋਤਾ ਅਤੇ ਪ੍ਰਧਾਨ ਜਸਦੇਵ ਸੇਖੋਂ ਵੱਲੋਂ ਚੁੱਕੀਆਂ ਗਈਆਂ ਮੁਲਾਜ਼ਮ ਹੱਕੀ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ।

ਕੈਬਨਿਟ ਮੰਤਰੀ ਨੇ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ/ਸਮਾਜਿਕ ਕਾਰਕੁੰਨਾਂ ਨੂੰ ਵੀ ਸਨਮਾਨਿਤ ਕੀਤਾ ਜੋ ਕਿ ਨਗਰ ਨਿਗਮ ਨਾਲ ਕੰਮ ਕਰਦੇ ਰਹੇ ਹਨ। ਇਨ੍ਹਾਂ ਵਿੱਚ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ, ਟੀਮ 1699 ਤੋਂ ਗੁਰਸਾਹਿਬ ਸਿੰਘ ਅਤੇ ਦਵਿੰਦਰ ਨਾਗੀ, ਸਿਟੀ ਨੀਡਜ਼ ਤੋਂ ਮਨੀਤ ਦੀਵਾਨ ਅਤੇ ਲੈਟਸ ਕਲੀਨ ਲੁਧਿਆਣਾ ਫਾਊਂਡੇਸ਼ਨ, ਨੇਕੀ ਦੀ ਰਸੋਈ ਆਦਿ ਸਮੇਤ ਹੋਰ ਗੈਰ ਸਰਕਾਰੀ ਸੰਗਠਨਾਂ ਦੇ ਮੈਂਬਰ ਵੀ ਸ਼ਾਮਲ ਸਨ।

ਕੈਬਨਿਟ ਮੰਤਰੀ ਡਾ. ਨਿੱਝਰ ਨੇ ਨਗਰ ਨਿਗਮ ਜ਼ੋਨ ਡੀ ਦਫ਼ਤਰ ਦੇ ਬਾਹਰ ਸੜਕ ਦੇ ਕਿਨਾਰਿਆਂ ‘ਤੇ ਸਥਾਪਤ ਮਹਿਲਾ ਸਸ਼ਕਤੀਕਰਨ ਦੀਆਂ ਮੂਰਤੀਆਂ ਦਾ ਉਦਘਾਟਨ ਵੀ ਕੀਤਾ। ਇਹ ਮੂਰਤੀਆਂ ਫਿੱਕੀ ਫਲੋ ਸਮੂਹ ਦੁਆਰਾ ਸਥਾਪਤ ਕੀਤੀਆਂ ਗਈਆਂ ਹਨ, ਜੋ ਕਿ ਨਗਰ ਨਿਗਮ ਦੇ ਸਹਿਯੋਗ ਨਾਲ ਕੰਮ ਕਰ ਰਿਹਾ ਹੈ। ਫਿੱਕੀ ਫਲੋ ਵਲੋਂ ਮੋਨਿਕਾ ਚੌਧਰੀ ਅਤੇ ਨੇਹਾ ਗੁਪਤਾ ਦੀ ਅਗਵਾਈ ਵਿੱਚ ਸਮੂਹ ਮੈਂਬਰਾਂ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਗੈਰ ਸਰਕਾਰੀ ਸੰਗਠਨਾਂ ਨੂੰ ਸ਼ਹਿਰ ਵਿੱਚ ਹਰਿਆਲੀ ਵਧਾਉਣ ਲਈ ਨਗਰ ਨਿਗਮ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

The post ਡਾ. ਇੰਦਰਬੀਰ ਸਿੰਘ ਨਿੱਝਰ ਵਲੋਂ ਸਿੱਧਵਾਂ ਨਹਿਰ ਦੀ ਸਫ਼ਾਈ ਤੇ ਨਹਿਰ ਦੁਆਲੇ ਚੇਨ ਲਿੰਕਡ ਵਾੜ ਲਗਾਉਣ ਦੇ ਕਾਰਜ਼ਾਂ ਦੀ ਸ਼ੁਰੂਆਤ appeared first on TheUnmute.com - Punjabi News.

Tags:
  • dr-inderbir-singh-nijjar
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form