TheUnmute.com – Punjabi News: Digest for January 06, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਅੱਜ ਦਾ ਹੁਕਮਨਾਮਾ (5 ਜਨਵਰੀ 2023)

Thursday 05 January 2023 04:09 AM UTC+00 | Tags: ajj-da-hukamnama amritsar featured-post gurbani hukamnama hukamnama-sahib hukamnama-sri-darbar-sahib punjab punjabi punjabi-hukamnama sachkhand-sri-harmandir-sahib satnam-waheguru sri-darbar-sahib the-unmute todays-hukamnama waheguru

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥

ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥

ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥

ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥

ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥

ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

ਵੀਰਵਾਰ, ੨੧ ਪੋਹ (ਸੰਮਤ ੫੫੪ ਨਾਨਕਸ਼ਾਹੀ) ੫ ਜਨਵਰੀ, ੨੦੨੩ (ਅੰਗ: ੫੨੫)

ਅਰਥ :

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ) ।੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)।

ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ।੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ।੨। ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ।੩।

(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ ।੪। ਰਵਿਦਾਸ ਆਖਦਾ ਹੈ—(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ? ।੫।੧।

The post ਅੱਜ ਦਾ ਹੁਕਮਨਾਮਾ (5 ਜਨਵਰੀ 2023) appeared first on TheUnmute.com - Punjabi News.

Tags:
  • ajj-da-hukamnama
  • amritsar
  • featured-post
  • gurbani
  • hukamnama
  • hukamnama-sahib
  • hukamnama-sri-darbar-sahib
  • punjab
  • punjabi
  • punjabi-hukamnama
  • sachkhand-sri-harmandir-sahib
  • satnam-waheguru
  • sri-darbar-sahib
  • the-unmute
  • todays-hukamnama
  • waheguru

CM ਭਗਵੰਤ ਮਾਨ ਲੁਧਿਆਣਾ 'ਚ ਅੱਜ 4000 ਅਧਿਆਪਕਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

Thursday 05 January 2023 05:37 AM UTC+00 | Tags: adc-amarjit-singh-bains bhagwant-mann cabinet-minister-gurmeet-singh-meet-hayer dr-manmohan-singh-auditorium harjot-singh-bains ludhiana ludhiana-police master-cadre master-cadre-teachers news nws pau punjab-master-cadre-teachers punjab-teachers punjab-teachers-protest teachers-news

ਚੰਡੀਗੜ੍ਹ 05 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿਖੇ ਨਵੇਂ ਸਾਲ ਦੀ ਸ਼ੁਰੂਆਤ ‘ਤੇ ਪੰਜਾਬ ਭਰ ਦੇ 4000 ਨਵੇਂ ਨਿਯੁਕਤ ਮਾਸਟਰ ਕਾਡਰ (Master Cadre) ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ ਗਏ ਅਧਿਆਪਕਾਂ ਦੀ ਗਿਣਤੀ 10,000 ਹੋ ਗਈ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਪੰਜਾਬ ਸਰਕਾਰ ਦੇ ਮੁਤਾਬਕ ਹੁਣ ਤੱਕ 25000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ।

ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ ਇਸ ਸਮੇਂ 6000 ਹੋਰ ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਨੁਸਾਰ ਸਾਰੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਜਲਦੀ ਮੁਕੰਮਲ ਕਰ ਲਈ ਜਾਵੇਗੀ।

The post CM ਭਗਵੰਤ ਮਾਨ ਲੁਧਿਆਣਾ 'ਚ ਅੱਜ 4000 ਅਧਿਆਪਕਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ appeared first on TheUnmute.com - Punjabi News.

Tags:
  • adc-amarjit-singh-bains
  • bhagwant-mann
  • cabinet-minister-gurmeet-singh-meet-hayer
  • dr-manmohan-singh-auditorium
  • harjot-singh-bains
  • ludhiana
  • ludhiana-police
  • master-cadre
  • master-cadre-teachers
  • news
  • nws
  • pau
  • punjab-master-cadre-teachers
  • punjab-teachers
  • punjab-teachers-protest
  • teachers-news

ਜਲੰਧਰ ਦੇ ਮਲਸੀਆਂ 'ਚ ਦੋ ਧਿਰਾਂ ਵਿਚਾਲੇ ਝੜਪ ਦੌਰਾਨ ਚੱਲੀਆਂ ਗੋਲੀਆਂ, 4 ਵਿਅਕਤੀ ਜ਼ਖ਼ਮੀ

Thursday 05 January 2023 05:55 AM UTC+00 | Tags: firing-case gangster jalandhar latest-news malsian news punjab punjabi-news punjab-police shahkot. the-unmute-breaking-news the-unmute-latest-news the-unmute-punjab the-unmute-punjabi-news

ਜਲੰਧਰ 05 ਜਨਵਰੀ 2023: ਪੰਜਾਬ ਵਿੱਚ ਜਲੰਧਰ ਦੀ ਸ਼ਾਹਕੋਟ ਸਬ-ਡਿਵੀਜ਼ਨ ਅਧੀਨ ਪੈਂਦੇ ਮਲਸੀਆਂ (Malsian) ਕਸਬੇ ਵਿੱਚ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਇਸ ਝੜਪ ਵਿੱਚ ਗੋਲੀਆਂ ਚੱਲਣ ਨਾਲ 4 ਵਿਅਕਤੀ ਜ਼ਖ਼ਮੀ ਹੋ ਗਏ, ਜ਼ਖਮੀ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਲੜਾਈ ਦੇ ਮਸਲੇ ਨੂੰ ਲੈ ਕੇ ਜਦੋਂ ਦੋਵੇਂ ਧਿਰ ਬੀਤੀ ਸ਼ਾਮ ਰਾਜ਼ੀਨਾਮਾ ਕਰਨ ਲਈ ਇਕੱਠੇ ਹੋਏ ਤਾਂ, ਦੋਵੇਂ ਧਿਰਾਂ ਵਿੱਚ ਲੱਗਬਾਤ ਬਿਗੜ ਗਈ ਅਤੇ ਜਿਸ ਦੋਰਾਨ ਦੋਨਾਂ ਪਾਸਿਓਂ ਗੋਲੀਆਂ ਚਲਾਈਆਂ ਗਈਆਂ ਅਤੇ 4 ਵਿਆਕਤੀ ਜ਼ਖ਼ਮੀ ਹੋ ਗਏ |

ਜਾਣਕਾਰੀ ਅਨੁਸਾਰ ਮਾਡਲ ਟਾਊਨ ਮਲਸੀਆਂ ਵਿਖੇ ਗੋਲੀਬਾਰੀ ਦੋ ਧਿਰਾਂ ਦੀ ਆਪਸੀ ਰੰਜਿਸ਼ ਕਾਰਨ ਹੋਈ ਹੈ, ਇਸ ਦੌਰਾਨ ਜ਼ਖਮੀਆਂ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਫੱਖਰੂਵਾਲ, ਰਾਜਵਿੰਦਰ ਸਿੰਘ ਵਾਸੀ ਮੁਹੱਲਾ ਬਾਗਵਾਲਾ (ਸ਼ਾਹਕੋਟ) ਤੇ ਵਿਨੋਦ ਕੁਮਾਰ ਵਾਸੀ ਜੈਨ ਕਲੋਨੀ ਅਤੇ ਹਰਜਿੰਦਰ ਸਿੰਘ ਵਜੋਂ ਹੋਈ ਹੈ ।

The post ਜਲੰਧਰ ਦੇ ਮਲਸੀਆਂ ‘ਚ ਦੋ ਧਿਰਾਂ ਵਿਚਾਲੇ ਝੜਪ ਦੌਰਾਨ ਚੱਲੀਆਂ ਗੋਲੀਆਂ, 4 ਵਿਅਕਤੀ ਜ਼ਖ਼ਮੀ appeared first on TheUnmute.com - Punjabi News.

Tags:
  • firing-case
  • gangster
  • jalandhar
  • latest-news
  • malsian
  • news
  • punjab
  • punjabi-news
  • punjab-police
  • shahkot.
  • the-unmute-breaking-news
  • the-unmute-latest-news
  • the-unmute-punjab
  • the-unmute-punjabi-news

ਗੋਰਾਇਆ ਵਿਖੇ ਵਾਪਰਿਆ ਵੱਡਾ ਸੜਕ ਹਾਦਸਾ, ਕਾਰ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ

Thursday 05 January 2023 06:10 AM UTC+00 | Tags: accident goraya goraya-accident latest-news ludhiana news punjab-news

ਜਲੰਧਰ 05 ਜਨਵਰੀ 2023: ਦੇਰ ਸ਼ਾਮ ਨੈਸ਼ਨਲ ਹਾਈਵੇਅ ‘ਤੇ ਗੋਰਾਇਆ ਵਿਖੇ ਲੁਧਿਆਣਾ ਤੋਂ ਹੁਸ਼ਿਆਰਪੁਰ ਵੱਲ ਜਾ ਰਹੀ ਚਿੱਟੇ ਰੰਗ ਦੀ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ। ਰਾਹਤ ਗੱਲ ਹੈ ਕਿ ਇਸ ਭਿਆਨਕ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਹਾਦਸੇ ਦੌਰਾਨ ਕਾਰ ਦੇ ਏਅਰ ਬੈਗ ਖੁੱਲ੍ਹਣ ਕਾਰਨ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ।

ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਆਈ, ਜਿਸ ਵਿੱਚ ਪਤਾ ਲੱਗਾ ਹੈ ਕਿ ਕਾਰ ਸਵਾਰ ਟਰੱਕ ਨੂੰ ਗਲਤ ਸਾਈਡ ਤੋਂ ਓਵਰਟੇਕ ਕਰ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।ਪੁਲਿਸ ਮੁਲਾਜ਼ਮ ਏ.ਐਸ.ਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਕਾਰ ਨੂੰ ਜ਼ਿਲ੍ਹੇ ਦੇ ਤਲਵਾੜਾ ਦਾ ਕੌਂਸਲਰ ਪਵਨ ਕੁਮਾਰ ਚਲਾ ਰਿਹਾ ਸੀ।

ਉਨ੍ਹਾਂ ਨੇ ਕਿਹਾ ਕਿ ਹੁਸ਼ਿਆਰਪੁਰ, ਪੀ.ਐਸ.ਈ.ਬੀ. ਤੋਂ ਆਪਣੇ ਸੇਵਾਮੁਕਤ ਜੇ.ਈ ਰਾਕੇਸ਼ ਕੁਮਾਰ ਸਮੇਤ ਲੁਧਿਆਣਾ ਤੋਂ ਆਪਣੇ ਲੜਕੇ ਦੇ ਵਿਆਹ ਲਈ ਕਾਰਡ ਅਤੇ ਡੱਬੇ ਵੰਡ ਕੇ ਵਾਪਸ ਤਲਵਾੜਾ ਜਾ ਰਹੇ ਸਨ ਕਿ ਹੋਟਲ ਤਕਦੀਰ ਦੇ ਸਾਹਮਣੇ ਉਨ੍ਹਾਂ ਦੀ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ। ਇਸ ਦੌਰਾਨ ਰੋਡ ‘ਤੇ ਕਾਫੀ ਲੰਮਾ ਜਾਮ ਲੱਗ ਗਿਆ, ਪੁਲਿਸ ਨੇ ਕਾਰ ਨੂੰ ਸਾਈਡ ਵਿੱਚ ਕਰਕੇ ਰੋਡ ਚੱਲਦਾ ਕੀਤਾ |

The post ਗੋਰਾਇਆ ਵਿਖੇ ਵਾਪਰਿਆ ਵੱਡਾ ਸੜਕ ਹਾਦਸਾ, ਕਾਰ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ appeared first on TheUnmute.com - Punjabi News.

Tags:
  • accident
  • goraya
  • goraya-accident
  • latest-news
  • ludhiana
  • news
  • punjab-news

CM ਭਗਵੰਤ ਮਾਨ ਦਰਿਆਈ ਪਾਣੀਆਂ 'ਤੇ ਪੰਜਾਬ ਦੇ ਹੱਕ ਦਾ ਮਜ਼ਬੂਤੀ ਨਾਲ ਬਚਾਅ ਕਰਨ: ਪ੍ਰਤਾਪ ਸਿੰਘ ਬਾਜਵਾ

Thursday 05 January 2023 06:16 AM UTC+00 | Tags: aam-aadmi-party bhagwant-mann bjp breaking-news capt-amarinder-singh chandigarh cm-bhagwant-mann congress gajendra-shekhawat haryana latest-news news nws pratap-singh-bajwa punjab-bjp punjab-congress punjab-government-over-syl-issue punjab-news punjabs-right punjabs-right-to-river-waters punjab-water river-waters. sutlej-yamuna-link sutlej-yamuna-link-canal sutlej-yamuna-link-canal-issue syl syl-canal syl-canal-issue syl-issue the-unmute-breaking-news the-unmute-latest-news the-unmute-update union-water-power-minister

ਗੁਰਦਾਸਪੁਰ 05 ਜਨਵਰੀ 2023: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਹੱਕ ਦੀ ਮਜ਼ਬੂਤੀ ਨਾਲ ਬਚਾਅ ਕਰਨ ਦੀ ਅਪੀਲ ਕੀਤੀ ਹੈ। ਬਾਜਵਾ ਨੇ ਕਿਹਾ ਕਿ ਮਾਨ ਨੂੰ ਬੇਤੁਕੀ ਬਿਆਨਬਾਜ਼ੀ ਕਰਨ ਦੀ ਬਜਾਏ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਬਾਰੇ ਪੰਜਾਬ ਦਾ ਮਾਮਲਾ ਸਖ਼ਤ ਕਾਨੂੰਨੀ ਦਲੀਲਾਂ ਨਾਲ ਅੱਗੇ ਰੱਖਣਾ ਚਾਹੀਦਾ ਹੈ।

ਬਾਜਵਾ ਨੇ ਕਿਹਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ 14 ਅਕਤੂਬਰ 2022 ਨੂੰ ਹੋਈ ਪਿਛਲੀ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਕੋਲ ਪਾਣੀ ਦੀ ਇੱਕ ਬੂੰਦ ਵੀ ਸਾਂਝੀ ਕਰਨ ਲਈ ਨਹੀਂ ਹੈ। ਇਹ ਇੱਕ ਬਹੁਤ ਹੀ ਕਮਜ਼ੋਰ ਦਲੀਲ ਸੀ, ਭਾਵੇਂ ਉਸ ਨੇ ਇਸ ਨੂੰ ਹਮਲਾਵਰ ਢੰਗ ਨਾਲ ਪੇਸ਼ ਕੀਤਾ। ਇਸ ਬਿਆਨ ਨਾਲ, ਕੀ ਉਸ ਦਾ ਇਹ ਮਤਲਬ ਹੈ ਕਿ ਜੇਕਰ ਪੰਜਾਬ ਕੋਲ ਵਾਧੂ ਪਾਣੀ ਹੈ ਤਾਂ ਉਸ ਨੂੰ ਪਾਣੀ ਵੰਡ ਲੈਣਾ ਚਾਹੀਦਾ ਹੈ?

ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਮਾਨ ਨੂੰ ਰਿਪੇਰੀਅਨ ਕਾਨੂੰਨਾਂ ਅਨੁਸਾਰ ਦਰਿਆਈ ਪਾਣੀਆਂ ‘ਤੇ ਪੰਜਾਬ ਦਾ ਕਾਨੂੰਨੀ ਹੱਕ ਸਥਾਪਿਤ ਕਰਨਾ ਚਾਹੀਦਾ ਹੈ। ਮਾਨ ਨੂੰ ਇਸ ਮੌਕੇ ਦੀ ਵਰਤੋਂ ਪਿਛਲੀਆਂ ਗਲਤੀਆਂ ਨੂੰ ਸੁਧਾਰਨ ਲਈ ਕਰਨੀ ਚਾਹੀਦੀ ਹੈ ਅਤੇ ਇਸ ਕੇਸ ਨੂੰ ਮਜ਼ਬੂਤੀ ਨਾਲ ਪੇਸ਼ ਕਰਨਾ ਚਾਹੀਦਾ ਹੈ।

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਜੁਲਾਈ 2022 ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਵਿੱਚ ‘ਆਪ’ ਸਰਕਾਰ ਦੇ ਕੈਬਨਿਟ ਮੰਤਰੀਆਂ ਹਰਜੋਤ ਸਿੰਘ ਬੈਂਸ ਅਤੇ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਦਰਿਆਈ ਪਾਣੀ ਦਾ ਮੁਲਾਂਕਣ ਕਰਨ ਲਈ ਨਵਾਂ ਟ੍ਰਿਬਿਊਨਲ ਬਣਾਉਣ ਦੀ ਮੰਗ ਕੀਤੀ ਸੀ। ਅਜਿਹੇ ਬਿਆਨ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕਰਦੇ ਹਨ।

ਬਾਜਵਾ ਨੇ ਅੱਗੇ ਕਿਹਾ, ‘ਆਪ’ ਸਰਕਾਰ ਵੱਖ-ਵੱਖ ਮੌਕਿਆਂ ‘ਤੇ ਰਾਸ਼ਟਰੀ ਪੱਧਰ ‘ਤੇ ਐਸਵਾਈਐਲ ਅਤੇ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਹਿਤਾਂ ਦੀ ਰਾਖੀ ਕਰਨ ਵਿੱਚ ਬੇਅਸਰ ਰਹੀ ਹੈ। ਮਾਨ ਨੇ 9 ਜੁਲਾਈ ਦੇ ਆਪਣੇ ਟਵੀਟ ਨੂੰ ਅਜੇ ਤੱਕ ਡਿਲੀਟ ਨਹੀਂ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਵੱਖਰੇ ਪੰਜਾਬ ਵਿਧਾਨ ਸਭਾ ਲਈ ਕੇਂਦਰ ਤੋਂ ਚੰਡੀਗੜ੍ਹ ਵਿੱਚ ਜ਼ਮੀਨ ਦੇ ਇੱਕ ਟੁਕੜੇ ਦੀ ਮੰਗ ਕੀਤੀ ਸੀ। ਇਸ ਦਾ ਮਤਲਬ ਹੈ ਕਿ ਮਾਨ ਅਜੇ ਵੀ ਉਸ ਟਵੀਟ ਵਿਚਲੇ ਬਿਆਨ ਯਕੀਨ ਰੱਖਦੇ ਹਨ, ਜੋ ਅਸਲ ਵਿੱਚ ਚੰਡੀਗੜ੍ਹ ‘ਤੇ ਪੰਜਾਬ ਦੇ ਕੇਸ ਨੂੰ ਵੀ ਕਮਜ਼ੋਰ ਕਰਦਾ ਹੈ।

ਲਤੀਫਪੁਰਾ ਮੁੱਦੇ ‘ਤੇ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਕਿੰਨੀ ਅਸੰਵੇਦਨਸ਼ੀਲ ਹੈ ਕਿ ਸਰਕਾਰ ਦੀ ਬੇਰੁਖ਼ੀ ਕਾਰਨ ਸੈਂਕੜੇ ਲੋਕ ਜਿਨ੍ਹਾਂ ਵਿਚ ਬੱਚੇ, ਔਰਤਾਂ ਅਤੇ ਬਜ਼ੁਰਗ ਵੀ ਸ਼ਾਮਲ ਹਨ, ਸਿਰ ‘ਤੇ ਛੱਤ ਤੋਂ ਬਿਨਾਂ ਠੰਢ ਦੀਆਂ ਠੰਢੀਆਂ ਰਾਤਾਂ ਕੱਟ ਰਹੇ ਹਨ। ਮਾਨ ਸਰਕਾਰ ਨੂੰ ਪਹਿਲ ਦੇ ਆਧਾਰ ‘ਤੇ ਉਨ੍ਹਾਂ ਲਈ ਪੱਕੇ ਮਕਾਨ ਬਣਾਉਣੇ ਯਕੀਨੀ ਬਣਾਉਣੇ ਚਾਹੀਦੇ ਹਨ। ਉਦੋਂ ਤੱਕ ਉਨ੍ਹਾਂ ਨੂੰ ਅਸਥਾਈ ਪਨਾਹ ਦਿੱਤੀ ਜਾਣੀ ਚਾਹੀਦੀ ਹੈ।

The post CM ਭਗਵੰਤ ਮਾਨ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਹੱਕ ਦਾ ਮਜ਼ਬੂਤੀ ਨਾਲ ਬਚਾਅ ਕਰਨ: ਪ੍ਰਤਾਪ ਸਿੰਘ ਬਾਜਵਾ appeared first on TheUnmute.com - Punjabi News.

Tags:
  • aam-aadmi-party
  • bhagwant-mann
  • bjp
  • breaking-news
  • capt-amarinder-singh
  • chandigarh
  • cm-bhagwant-mann
  • congress
  • gajendra-shekhawat
  • haryana
  • latest-news
  • news
  • nws
  • pratap-singh-bajwa
  • punjab-bjp
  • punjab-congress
  • punjab-government-over-syl-issue
  • punjab-news
  • punjabs-right
  • punjabs-right-to-river-waters
  • punjab-water
  • river-waters.
  • sutlej-yamuna-link
  • sutlej-yamuna-link-canal
  • sutlej-yamuna-link-canal-issue
  • syl
  • syl-canal
  • syl-canal-issue
  • syl-issue
  • the-unmute-breaking-news
  • the-unmute-latest-news
  • the-unmute-update
  • union-water-power-minister

ਰਾਜਧਾਨੀ ਦਿੱਲੀ 'ਚ ਸੀਤ ਲਹਿਰ ਨੇ ਤੋੜਿਆ ਰਿਕਾਰਡ, ਤਾਪਮਾਨ 2.8 ਡਿਗਰੀ ਦਰਜ

Thursday 05 January 2023 06:33 AM UTC+00 | Tags: aam-aadmi-party breaking-news cm-bhagwant-mann cold-wave delhi-government delhi-ncr delhi-noida delhi-school gautam-buddha-nagar latest-news news noida-school school-holidays weather-news winter-session

ਚੰਡੀਗ੍ਹੜ 05 ਜਨਵਰੀ 2023: ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਸੀਤ ਲਹਿਰ (Cold Wave) ਦਾ ਕਹਿਰ ਜਾਰੀ ਹੈ ਅਤੇ ਫਿਲਹਾਲ ਇਸ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਦਿੱਲੀ ਹਵਾਈ ਅੱਡੇ ਨੇ ਅੱਜ ਸਵੇਰੇ ਯਾਤਰੀਆਂ ਲਈ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਸਮੇਂ ਸਾਰੀਆਂ ਉਡਾਣਾਂ ਦਾ ਸੰਚਾਲਨ ਆਮ ਵਾਂਗ ਹੈ, ਫਿਰ ਵੀ ਯਾਤਰੀ ਸੰਬੰਧਿਤ ਏਅਰਲਾਈਨਜ਼ ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਧੁੰਦ ਕਾਰਨ ਰਾਸ਼ਟਰੀ ਰਾਜਧਾਨੀ ਵੱਲ ਜਾਣ ਵਾਲੀਆਂ 19 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਸਨ ਅਤੇ ਦੋ ਦਾ ਸਮਾਂ ਬਦਲਿਆ ਗਿਆ ਹੈ |

ਉੱਤਰ-ਪੱਛਮ ਤੋਂ ਚੱਲ ਰਹੀਆਂ ਬਰਫੀਲੀਆਂ ਹਵਾਵਾਂ ਕਾਰਨ ਬੁੱਧਵਾਰ ਨੂੰ ਦਿੱਲੀ ‘ਚ ਪਾਰਾ ਨੈਨੀਤਾਲ, ਦੇਹਰਾਦੂਨ, ਜੰਮੂ, ਕਟੜਾ, ਅੰਮ੍ਰਿਤਸਰ ਤੋਂ ਹੇਠਾਂ ਚਲਾ ਗਿਆ ਸੀ। ਵੀਰਵਾਰ ਨੂੰ ਵੀ ਰਾਸ਼ਟਰੀ ਰਾਜਧਾਨੀ ਦਿੱਲੀ ਠੰਡ ਦਾ ਕਹਿਰ ਜਾਰੀ ਰਿਹਾ, ਵੀਰਵਾਰ ਸਵੇਰੇ 5.30 ਵਜੇ ਤੱਕ ਪਾਲਮ ‘ਚ ਤਾਪਮਾਨ 7 ਡਿਗਰੀ ਜਦਕਿ ਸਫਦਰਜੰਗ ‘ਚ 3 ਡਿਗਰੀ ਦਰਜ ਕੀਤਾ ਗਿਆ, ਜੋ ਦਿੱਲੀ ‘ਚ ਇਸ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਹੈ।

ਇਸੇ ਤਰ੍ਹਾਂ ਲੋਧੀ ਰੋਡ ‘ਤੇ ਤਾਪਮਾਨ 2.8 ਡਿਗਰੀ ਰਿਹਾ। ਜਿੱਥੇ ਲੋਕ ਅੱਗ ਦੇ ਆਲੇ-ਦੁਆਲੇ ਦੇਖੇ ਗਏ। ਦਿੱਲੀ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ ਤਿੰਨ ਡਿਗਰੀ ਸੈਲਸੀਅਸ ਤੱਕ ਘੱਟ ਗਿਆ, ਜਿਸ ਨਾਲ ਇਹ ਪਿਛਲੇ ਤਿੰਨ ਸਾਲਾਂ ਵਿੱਚ ਸ਼ਹਿਰ ਵਿੱਚ ਦਰਜ ਕੀਤਾ ਗਿਆ ਸਭ ਤੋਂ ਘੱਟ ਤਾਪਮਾਨ ਬਣ ਗਿਆ। ਧੁੰਦ ਦੀ ਇੱਕ ਪਰਤ ਜੋ ਪਿਛਲੇ ਕੁਝ ਦਿਨਾਂ ਤੋਂ ਦੱਸੀ ਜਾ ਰਹੀ ਹੈ ਉਹ ਇਸੇ ਤਰਾਂ ਜਾਰੀ ਹੈ।

ਦਿੱਲੀ ਹਵਾਈ ਅੱਡੇ ਨੇ ਘੋਸ਼ਣਾ ਕੀਤੀ ਕਿ ਘੱਟ ਵਿਜ਼ੀਬਿਲਟੀ ਹਾਲਾਤ ਜਾਰੀ ਹਨ। ਨਵੀਂ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਨੇ ਘੋਸ਼ਣਾ ਕੀਤੀ ਕਿ ਸਾਰੇ ਸੰਚਾਲਨ ਆਮ ਹਨ, ਪਰ ਵੀਰਵਾਰ ਸਵੇਰੇ ਧੁੰਦ ਕਾਰਨ ਘੱਟ ਵਿਜ਼ੀਬਿਲਟੀ ਪ੍ਰਕਿਰਿਆਵਾਂ ਦਾ ਪਾਲਣ ਕੀਤਾ ਜਾ ਰਿਹਾ ਹੈ। ਦਿੱਲੀ ਹਵਾਈ ਅੱਡੇ ਵੱਲੋਂ ਜਾਰੀ ਪੈਸੰਜਰ ਐਡਵਾਈਜ਼ਰੀ ਮੁਤਾਬਕ, ‘ਇਸ ਸਮੇਂ ਸਾਰੀਆਂ ਉਡਾਣਾਂ ਆਮ ਵਾਂਗ ਹਨ। ਯਾਤਰੀਆਂ ਨੂੰ ਅੱਪਡੇਟ ਕੀਤੀ ਉਡਾਣ ਦੀ ਜਾਣਕਾਰੀ ਲਈ ਸਬੰਧਤ ਏਅਰਲਾਈਨ ਨਾਲ ਸੰਪਰਕ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।

The post ਰਾਜਧਾਨੀ ਦਿੱਲੀ ‘ਚ ਸੀਤ ਲਹਿਰ ਨੇ ਤੋੜਿਆ ਰਿਕਾਰਡ, ਤਾਪਮਾਨ 2.8 ਡਿਗਰੀ ਦਰਜ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • cold-wave
  • delhi-government
  • delhi-ncr
  • delhi-noida
  • delhi-school
  • gautam-buddha-nagar
  • latest-news
  • news
  • noida-school
  • school-holidays
  • weather-news
  • winter-session

Cold Wave: ਮੌਸਮ ਵਿਭਾਗ ਵਲੋਂ ਪੰਜਾਬ 'ਚ ਔਰੇਂਜ ਅਲਰਟ ਜਾਰੀ, ਗੁਰਦਾਸਪੁਰ 'ਚ 2.2 ਡਿਗਰੀ ਸੈਲਸੀਅਸ ਤਾਪਮਾਨ ਦਰਜ

Thursday 05 January 2023 06:45 AM UTC+00 | Tags: bathinda cold cold-wave cold-wave-news fog heavy-snow latest-news meteorological-department meteorological-department-punjab news orange-alert punjab punjab-cold-wave punjab-heavy-fog punjab-news punjab-nws snowfall the-unmute-breaking-news the-unmute-latest-news the-unmute-latest-update the-unmute-punjabi-news

ਚੰਡੀਗ੍ਹੜ 05 ਜਨਵਰੀ 2023: ਪੰਜਾਬ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਰੈੱਡ ਅਲਰਟ ਹੁਣ ਔਰੇਂਜ ਵਿੱਚ ਬਦਲ ਗਿਆ ਹੈ ਪਰ ਧੁੰਦ ਦਾ ਪ੍ਰਭਾਵ ਅਜੇ ਵੀ ਬਰਕਰਾਰ ਹੈ। ਰਾਤ 8 ਵਜੇ ਤੋਂ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਵਿਜ਼ੀਬਿਲਟੀ 25 ਮੀਟਰ ਦੇ ਕਰੀਬ ਪਹੁੰਚ ਗਈ ਹੈ। ਇਹ ਸਥਿਤੀ ਸ਼ੁੱਕਰਵਾਰ ਤੱਕ ਨਮੀ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਪੰਜਾਬ ਵਿੱਚ 6 ਜਨਵਰੀ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ, ਪਰ ਪੱਛਮੀ ਲਹਿਰ 7 ਜਨਵਰੀ ਤੱਕ ਹਿਮਾਚਲ ਵਿੱਚ ਬਰਫਬਾਰੀ ਲਿਆ ਸਕਦੀ ਹੈ। ਜਿਸ ਤੋਂ ਬਾਅਦ ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਧੁੰਦ ਅਤੇ ਠੰਡ ਹੋਰ ਵਧ ਜਾਵੇਗੀ। ਸੂਬੇ ਦਾ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿੱਚ 2.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ |

शहरों का तापमान।

ਖ਼ਾਸ ਕਰਕੇ ਸਵੇਰ ਅਤੇ ਰਾਤ ਨੂੰ ਬਰਫੀਲੀਆਂ ਹਵਾਵਾਂ ਹੱਡੀਆਂ ਨੂੰ ਕੰਬਣੀ ਦੇ ਰਹੀਆਂ ਸਨ। ਮੌਸਮ ਵਿਗਿਆਨੀਆਂ ਮੁਤਾਬਕ ਇਸ ਸਾਲ ਹਰ ਸਾਲ ਨਾਲੋਂ ਜ਼ਿਆਦਾ ਠੰਡ ਹੋਣ ਵਾਲੀ ਹੈ। 'ਧਰਤੀ ਦਾ ਭੂਗੋਲ' ਵੀ ਦੇਸ਼ ਦੇ ਹੋਰਨਾਂ ਹਿੱਸਿਆਂ ਦੇ ਮੁਕਾਬਲੇ ਉੱਤਰੀ ਭਾਰਤ ਵਿੱਚ ਸਖ਼ਤ ਸਰਦੀਆਂ ਦਾ ਕਾਰਨ ਦੱਸਿਆ ਜਾਂਦਾ ਹੈ।

ਪੰਜਾਬ ਦੀ ਗੱਲ ਕਰੀਏ ਤਾਂ ਇਹ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਦੋ ਪਹਾੜੀ ਖੇਤਰਾਂ ਦੇ ਬਿਲਕੁਲ ਨਾਲ ਲੱਗਦੀ ਹੈ, ਜਿੱਥੋਂ ਬਰਫੀਲੀਆਂ ਹਵਾਵਾਂ ਵਗਦੀਆਂ ਹਨ ਅਤੇ ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਨੂੰ ਠੰਡ ਵਿੱਚ ਡੋਬ ਦਿੰਦੀਆਂ ਹਨ। ਅਜਿਹਾ ਹਰ ਸਾਲ ਹੁੰਦਾ ਹੈ। ਇਸ ਸਾਲ ਦਸੰਬਰ 2022 ਦੀ ਸ਼ੁਰੂਆਤ ਤੋਂ ਹੀ ਹਿਮਾਚਲ ਅਤੇ ਜੰਮੂ-ਕਸ਼ਮੀਰ ਦੀਆਂ ਕਈ ਥਾਵਾਂ ‘ਤੇ ਬਰਫਬਾਰੀ ਸ਼ੁਰੂ ਹੋ ਗਈ ਸੀ। ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਕਾਰਨ ਉਨ੍ਹਾਂ ਇਲਾਕਿਆਂ ਤੋਂ ਠੰਡੀਆਂ ਹਵਾਵਾਂ ਆ ਰਹੀਆਂ ਹਨ।

 

The post Cold Wave: ਮੌਸਮ ਵਿਭਾਗ ਵਲੋਂ ਪੰਜਾਬ ‘ਚ ਔਰੇਂਜ ਅਲਰਟ ਜਾਰੀ, ਗੁਰਦਾਸਪੁਰ ‘ਚ 2.2 ਡਿਗਰੀ ਸੈਲਸੀਅਸ ਤਾਪਮਾਨ ਦਰਜ appeared first on TheUnmute.com - Punjabi News.

Tags:
  • bathinda
  • cold
  • cold-wave
  • cold-wave-news
  • fog
  • heavy-snow
  • latest-news
  • meteorological-department
  • meteorological-department-punjab
  • news
  • orange-alert
  • punjab
  • punjab-cold-wave
  • punjab-heavy-fog
  • punjab-news
  • punjab-nws
  • snowfall
  • the-unmute-breaking-news
  • the-unmute-latest-news
  • the-unmute-latest-update
  • the-unmute-punjabi-news

ਪੰਜਾਬ ਪੁਲਿਸ 'ਚ 36 ਸਾਲ ਦੀ ਸੇਵਾ ਪੂਰੀ ਕਰਨ ਵਾਲੇ 345 ASI ਤੇ 8 SI ਨੂੰ ਤਰੱਕੀ ਦੇਣ ਦੇ ਨਿਰਦੇਸ਼ ਜਾਰੀ

Thursday 05 January 2023 07:04 AM UTC+00 | Tags: armed-police breaking-news latest-news news punjab-defence punjab-dgp punjab-dgp-gaurav-yadav punjab-news punjab-police the-unmute-breaking-news

ਚੰਡੀਗ੍ਹੜ 05 ਜਨਵਰੀ 2023: ਪੰਜਾਬ ਪੁਲਿਸ (Punjab Police) ਵਿੱਚ 36 ਸਾਲ ਦੀ ਸੇਵਾ ਪੂਰੀ ਕਰਨ ਵਾਲੇ 345 ਏਐੱਸਆਈ ਅਤੇ ਅੱਠ ਸਬ-ਇੰਸਪੈਕਟਰ (SI) ਨੂੰ ਤਰੱਕੀ ਦੇਣ ਦੇ ਨਿਰਦੇਸ਼ ਜਾਰੀ ਕਕਤੇ ਗਏ ਹਨ | ਜਾਰੀ ਸੂਚੀ ਹੇਠ ਅਨੁਸਾਰ ਹੈ |

 

Punjab Police

The post ਪੰਜਾਬ ਪੁਲਿਸ ‘ਚ 36 ਸਾਲ ਦੀ ਸੇਵਾ ਪੂਰੀ ਕਰਨ ਵਾਲੇ 345 ASI ਤੇ 8 SI ਨੂੰ ਤਰੱਕੀ ਦੇਣ ਦੇ ਨਿਰਦੇਸ਼ ਜਾਰੀ appeared first on TheUnmute.com - Punjabi News.

Tags:
  • armed-police
  • breaking-news
  • latest-news
  • news
  • punjab-defence
  • punjab-dgp
  • punjab-dgp-gaurav-yadav
  • punjab-news
  • punjab-police
  • the-unmute-breaking-news

ਚੰਡੀਗ੍ਹੜ 05 ਜਨਵਰੀ 2023: ਪੰਜਾਬ ਧੀ ਹਰਜਿੰਦਰ ਕੌਰ ਨੇ ਨੈਸ਼ਨਲ ਵੇਟਲਿਫ਼ਟਿੰਗ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਜਿੱਤ ਕੇ ਸੂਬੇ ਦੇ ਮਾਣ ਵਧਾਇਆ ਹੈ । ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ 2022 ਵਿਚ ਵੇਟ ਲਿਫ਼ਟਰ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਦੇਸ਼ ਦੇ ਝੋਲੀ ਵਿੱਚ ਪਾਇਆ ਸੀ ।

ਹਰਜਿੰਦਰ ਕੌਰ ਤਮਿਲਨਾਡੂ ਵਿਚ ਚੱਲ ਰਹੀ ਨੈਸ਼ਨਲ ਵੇਟਲਿਫ਼ਟਿੰਗ ਚੈਂਪੀਅਨਸ਼ਿਪ ਦੇ ਸੱਤਵੇਂ ਦਿਨ ਹੋਏ ਮੁਕਾਬਲਿਆਂ ਵਿਚ 71 ਕਿੱਲੋ ਵਰਗ ਵਿਚ ਕੁੱਲ੍ਹ 214 ਕਿੱਲੋ ਭਾਰ ਚੁੱਕਿਆ। ਹਰਜਿੰਦਰ ਕੌਰ ਨੇ 91 ਕਿੱਲੋ ਸਨੈਚ ਅਤੇ 123 ਕਿੱਲੋ ਕਲੀਨ ਜਰਕ ਭਾਰ ਚੁੱਕ ਕੇ ਸੋਨੇ ਦਾ ਤਮਗਾ ਆਪਣੇ ਨਾਂ ਕੀਤਾ । ਇਸਦੇ ਨਾਲ ਹੀ ਹਰਜਿੰਦਰ ਕੌਰ 71 ਕਿੱਲੋ ਭਾਰ ਵਰਗ ਵਿਚ 123 ਕਲੀਨ ਜਰਕ ਕਿੱਲੋ ਭਾਰ ਚੁੱਕਣ ਵਾਲੀ ਪਹਿਲੀ ਮਹਿਲਾ ਵੇਟਲਿਫ਼ਟਰ ਬਣ ਗਈ ਹੈ।

The post ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਨੈਸ਼ਨਲ ਵੇਟਲਿਫ਼ਟਿੰਗ ਚੈਂਪੀਅਨਸ਼ਿਪ ‘ਚ ਜਿੱਤਿਆ ਗੋਲਡ ਮੈਡਲ appeared first on TheUnmute.com - Punjabi News.

Tags:
  • national-weightlifting-championship

ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਐਸਜੀਪੀਸੀ ਮੈਂਬਰਾਂ ਨੇ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

Thursday 05 January 2023 07:40 AM UTC+00 | Tags: aam-aadmi-party amritsar amritsar-deputy-commissioner amritsar-police bhagwant-mann chief-minister-bhagwant-mann cm-bhagwant-mann news punjab-news s-bhagwant-mann. sgpc sgpc-members the-unmute the-unmute-breaking-news the-unmute-report

ਅੰਮ੍ਰਿਤਸਰ 05 ਜਨਵਰੀ 2023: ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਕ ਸਟੇਜ ਤੋਂ ਸੰਬੋਧਨ ਕਰਦਿਆਂ ਸੰਗਤਾਂ ਨੂੰ ਗੋਲਕਾਂ ‘ਚ ਪੈਸੇ ਪਾਉਣ ਤੋਂ ਰੋਕਣ ਦਾ ਬਿਆਨ ਦਿੱਤਾ ਗਿਆ ਅਤੇ ਐਸਜੀਪੀਸੀ (SGPC) ਮੈਂਬਰਾਂ ਬਾਰੇ ਟਿੱਪਣੀ ਕੀਤੀ ਗਈ, ਜਿਸ ਤੋਂ ਬਾਅਦ ਲਗਾਤਾਰ ਹੀ ਇਹ ਮਾਮਲਾ ਭਖਦਾ ਹੋਇਆ ਨਜ਼ਰ ਆ ਰਿਹਾ ਹੈ |

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਇੱਥੇ ਗੁਰਮਤਿ ਫ਼ਲਸਫ਼ੇ ਨੇ ਸੰਗਤ ਨੂੰ ਵੰਡ ਕੇ ਛਕਣ ਅਤੇ ਲੋਕ ਭਲਾਈ ਲਈ ਦਸਵੰਧ ਕੱਢਣ ਦੀ ਪ੍ਰੇਰਨਾ ਦਿੱਤੀ ਹੈ, ਕੋਈ ਵੀ ਸ਼ਰਧਾਲੂ ਜਦੋਂ ਗੁਰੂ ਘਰ ਵਿੱਚ ਮੱਥਾ ਟੇਕਣ ਆਉਂਦਾ ਹੈ ਤਾਂ ਉਹ ਆਪਣੀ ਕਿਰਤ ਕਮਾਈ ਦੇ ਵਿੱਚੋਂ ਦਸਵੰਧ ਜ਼ਰੂਰ ਕੱਢਦਾ ਹੈ |

ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸ਼ਰਧਾਲੂ ਦਸਵੰਦ ਕੱਢਣ ਲਈ ਕੋਈ ਵੀ ਮਜਬੂਰ ਨਹੀਂ ਕਰਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਦੀ ਗੋਲਕ ‘ਤੇ ਟਿੱਪਣੀ ਕਰਨਾ ਅਤਿ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਦੀ ਵੀ ਕਿਸੇ ਤੋਂ ਤਨਖਾਹ ਨਹੀਂ ਲੈਂਦੇ, ਫਿਰ ਵੀ ਗੁਰੂ ਸਾਹਿਬ ਦੀ ਕਿਰਪਾ ਨਾਲ ਸੰਗਤ ਦੀ ਸੇਵਾ ਕਰਦੇ ਹਨ |

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਨੂੰ ਆਪਣੇ ਬੋਲੇ ਸ਼ਬਦਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ ਨਹੀਂ ਤਾਂ ਐਸਜੀਪੀਸੀ ਮਜਬੂਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਏਗੀ | ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਕਦੀ ਨਹੀਂ ਭੁੱਲਣਾ ਚਾਹੀਦਾ, ਜਿਹੜੇ ਕਾਰਜ ਕਰਨ ਵਾਸਤੇ ਸਰਕਾਰ ਅਸਫਲ ਰਹੀ ਹੈ ਉਹ ਕਾਰਜ ਸੰਗਤਾਂ ਵੱਲੋਂ ਗੁਰੂ ਘਰਾਂ ਵਿਚ ਚੜ੍ਹ ਆਈਆਂ ਘਟਾਵਾਂ ਨਾਲ ਸਿੱਖ ਸੰਸਥਾਵਾਂ ਨੇ ਪੂਰੇ ਕੀਤੇ ਹਨ | ਇਸ ਲਈ ਭਗਵੰਤ ਸਿੰਘ ਮਾਨ ਨੂੰ ਆਪਣੀ ਹੈਂਕੜ ਛੱਡ ਕੇ ਮਾਫ਼ੀ ਮੰਗ ਲੈਣੀ ਚਾਹੀਦੀ | ਦੂਜੇ ਪਾਸੇ ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਵੱਲੋਂ ਉਹਨਾਂ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ, ਇਹ ਮੰਗ ਪੰਜਾਬ ਸਰਕਾਰ ਤੱਕ ਪਹੁੰਚਾ ਦੇਣਗੇ |

The post ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਐਸਜੀਪੀਸੀ ਮੈਂਬਰਾਂ ਨੇ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ appeared first on TheUnmute.com - Punjabi News.

Tags:
  • aam-aadmi-party
  • amritsar
  • amritsar-deputy-commissioner
  • amritsar-police
  • bhagwant-mann
  • chief-minister-bhagwant-mann
  • cm-bhagwant-mann
  • news
  • punjab-news
  • s-bhagwant-mann.
  • sgpc
  • sgpc-members
  • the-unmute
  • the-unmute-breaking-news
  • the-unmute-report

ਪੰਜਾਬ ਸਰਕਾਰ ਵਲੋਂ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਬਿਜਲੀ ਦਰਾਂ 'ਚ ਹੋ ਸਕਦੈ ਵਾਧਾ

Thursday 05 January 2023 07:54 AM UTC+00 | Tags: aam-aadmi-party breaking-news cm-bhagwant-mann electricity electricity-bill electricity-consumers electricity-consumers-punjab harbhajan-singh-eto news powercom pserc pspcl punjab-government punjab-news punjab-police punjab-state-electricity-regulatory-commission the-unmute-breaking-news the-unmute-punjabi-news

ਚੰਡੀਗੜ੍ਹ 05 ਜਨਵਰੀ 2023: ਨਵੇਂ ਸਾਲ ਦੀ ਸ਼ੁਰੂਆਤ ਵਿੱਚ ਹੀ ਪੰਜਾਬ ਸਰਕਾਰ (Punjab government) ਨੇ ਬਿਜਲੀ (Electricity) ਖਪਤਕਾਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਜਾ ਸਕਦਾ ਹੈ | ਵਧੀਆਂ ਬਿਜਲੀ ਦਰਾਂ ਨੂੰ ਨਵੇਂ ਵਿੱਤੀ ਸਾਲ ਤੋਂ ਲਾਗੂ ਕੀਤਾ ਜਾ ਸਕਦਾ ਹੈ। ਦਰਅਸਲ ਪਾਵਰਕੌਮ ਵੱਲੋਂ ਇਸ ਸਬੰਧ ਵਿੱਚ ਇੱਕ ਪ੍ਰਸਤਾਵ ਭੇਜਿਆ ਗਿਆ ਸੀ ਜਿਸ ਤੋਂ ਬਾਅਦ ਜਲਦੀ ਹੀ ਪੰਜਾਬ ਵਿੱਚ ਬਿਜਲੀ ਮਹਿੰਗੀ ਹੋ ਸਕਦੀ ਹੈ।

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀਐਸਈਆਰਸੀ) ਨੂੰ ਵਿੱਤੀ ਸਾਲ 2023-24 ਵਿੱਚ ਬਿਜਲੀ ਦਰਾਂ ਵਿੱਚ 43 ਪੈਸੇ ਪ੍ਰਤੀ ਯੂਨਿਟ ਵਾਧਾ ਕਰਨ ਲਈ ਪ੍ਰਸਤਾਵ ਭੇਜਿਆ ਗਿਆ ਹੈ। ਪਾਵਰਕਾਮ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਨਵੀਆਂ ਦਰਾਂ 1 ਅਪ੍ਰੈਲ 2023 ਤੋਂ ਲਾਗੂ ਹੋ ਸਕਦੀਆਂ ਹਨ।

ਪਾਵਰਕੌਮ ਦਾ ਕਹਿਣਾ ਹੈ ਕਿ ਪਿਛਲੇ ਪੰਜ ਸਾਲਾਂ ਤੋਂ ਬਿਜਲੀ ਦਰਾਂ ਵਿੱਚ ਵਾਧਾ ਨਹੀਂ ਕੀਤਾ ਗਿਆ। ਸੂਬੇ ਵਿੱਚ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਬਾਹਰੋਂ ਮਹਿੰਗੀ ਬਿਜਲੀ ਅਤੇ ਕੋਲਾ ਖਰੀਦਿਆ ਜਾ ਰਿਹਾ ਹੈ। ਪਾਵਰਕੌਮ ਨੇ ਚਾਲੂ ਵਿੱਤੀ ਸਾਲ ਵਿੱਚ ਹੁਣ ਤੱਕ 21,700 ਕਰੋੜ ਰੁਪਏ ਦੀ ਬਿਜਲੀ ਖਰੀਦੀ ਹੈ।

ਇਸ ਸਮੇਂ ਤੱਕ 2021 ਵਿੱਚ ਪਾਵਰਕੌਮ ਨੇ 20 ਹਜ਼ਾਰ ਕਰੋੜ ਰੁਪਏ ਦੀ ਬਿਜਲੀ ਖਰੀਦੀ ਸੀ। ਪਾਵਰਕੌਮ ਨੇ ਇਸ ਸਾਲ ਹੁਣ ਤੱਕ 2800 ਕਰੋੜ ਦਾ ਕਰਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ 74 ਲੱਖ ਘਰੇਲੂ ਅਤੇ 11.5 ਲੱਖ ਵਪਾਰਕ ਖਪਤਕਾਰ ਹਨ। ਵੱਖ-ਵੱਖ ਸ਼੍ਰੇਣੀਆਂ ਵਿੱਚ ਬਿਜਲੀ ਦੀ ਪ੍ਰਤੀ ਯੂਨਿਟ ਦਰ 3.49 ਰੁਪਏ ਤੋਂ 6.49 ਰੁਪਏ ਤੱਕ ਹੈ। ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।

The post ਪੰਜਾਬ ਸਰਕਾਰ ਵਲੋਂ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ, ਬਿਜਲੀ ਦਰਾਂ ‘ਚ ਹੋ ਸਕਦੈ ਵਾਧਾ appeared first on TheUnmute.com - Punjabi News.

Tags:
  • aam-aadmi-party
  • breaking-news
  • cm-bhagwant-mann
  • electricity
  • electricity-bill
  • electricity-consumers
  • electricity-consumers-punjab
  • harbhajan-singh-eto
  • news
  • powercom
  • pserc
  • pspcl
  • punjab-government
  • punjab-news
  • punjab-police
  • punjab-state-electricity-regulatory-commission
  • the-unmute-breaking-news
  • the-unmute-punjabi-news

Deepika Padukone Birthday: ਕਮਾਈ ਦੇ ਮਾਮਲੇ 'ਚ ਪਤੀ ਰਣਵੀਰ ਤੋਂ ਵੀ ਜ਼ਿਆਦਾ ਅਮੀਰ ਦੀਪਿਕਾ , ਜਾਣੋ ਕਿੰਨੀ ਹੈ ਦੌਲਤ

Thursday 05 January 2023 08:19 AM UTC+00 | Tags: birthday deepika-padukone deepika-padukone-birthdat-net-worth deepika-padukone-birthday deepika-padukone-birthday-news deepika-padukone-worth the-unmute

ਚੰਡੀਗੜ੍ਹ 05 ਜਨਵਰੀ 2023: ਦੀਪਿਕਾ ਪਾਦੁਕੋਣ ਬਾਲੀਵੁੱਡ ਦੀ ਬਹੁਤ ਹੀ ਖੂਬਸੂਰਤ ਅਤੇ ਪ੍ਰਤਿਭਾਸ਼ਾਲੀ ਅਭਿਨੇਤਰੀ ਹੈ। ਸ਼ਾਹਰੁਖ ਖਾਨ ਨਾਲ ਫਿਲਮ ‘ਓਮ ਸ਼ਾਂਤੀ ਓਮ’ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਵਾਲੀ ਦੀਪਿਕਾ ਦਾ ਅੱਜ ਜਨਮਦਿਨ ਹੈ ਅਤੇ ਉਹ 37 ਸਾਲ ਦੀ ਹੋ ਗਈ ਹੈ। 5 ਜਨਵਰੀ 1986 ਨੂੰ ਕੋਪਨਹੇਗਨ, ਡੈਨਮਾਰਕ ਵਿੱਚ ਜਨਮੀ ਦੀਪਿਕਾ ਪਾਦੁਕੋਣ ਨੇ ਆਪਣੇ ਕਰੀਅਰ ਵਿੱਚ ਹੁਣ ਤੱਕ ਇੱਕ ਤੋਂ ਵੱਧ ਹਿੱਟ ਫ਼ਿਲਮਾਂ ਦਿੱਤੀਆਂ ਹਨ। ਫਿਲਹਾਲ ਅਦਾਕਾਰਾ ਆਪਣੀ ਆਉਣ ਵਾਲੀ ਫਿਲਮ ‘ਪਠਾਨ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਦੀਪਿਕਾ ਦੀ ਕਮਾਈ ਦੀ ਗੱਲ ਕਰੀਏ ਤਾਂ ਉਹ ਬਾਲੀਵੁੱਡ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਅਭਿਨੇਤਰੀਆਂ ਵਿੱਚੋਂ ਇੱਕ ਹੈ। ਦੀਪਿਕਾ ਸਿਰਫ ਫਿਲਮਾਂ ਤੋਂ ਹੀ ਨਹੀਂ ਸਗੋਂ ਇਸ਼ਤਿਹਾਰਾਂ ਅਤੇ ਬ੍ਰਾਂਡ ਐਂਡੋਰਸਮੈਂਟਾਂ ਤੋਂ ਵੀ ਕਾਫੀ ਕਮਾਈ ਕਰਦੀ ਹੈ। ਇੱਥੋਂ ਤੱਕ ਕਿ ਉਸਨੇ ਕਮਾਈ ਦੇ ਮਾਮਲੇ ਵਿੱਚ ਪਤੀ ਰਣਵੀਰ ਨੂੰ ਪਿੱਛੇ ਛੱਡ ਦਿੱਤਾ ਹੈ।

ਦੀਪਿਕਾ ਪਾਦੂਕੋਣ ਫਿਲਮਾਂ ਤੋਂ ਕਿੰਨੀ ਕਮਾਈ ਕਰਦੀ ਹੈ?
ਦੀਪਿਕਾ ਪਾਦੂਕੋਣ ਸਭ ਤੋਂ ਵੱਧ ਕਮਾਈ ਕਰਨ ਵਾਲੀ ਅਦਾਕਾਰਾ ਹੈ, ਇਸ ਲਈ ਉਹ ਫਿਲਮਾਂ ਤੋਂ ਕਾਫੀ ਕਮਾਈ ਕਰਦੀ ਹੈ। ਮੀਡੀਆ ਰਿਪੋਰਟਸ ਮੁਤਾਬਕ ਦੀਪਿਕਾ ਇੱਕ ਫਿਲਮ ਲਈ 15 ਤੋਂ 30 ਕਰੋੜ ਰੁਪਏ ਚਾਰਜ ਕਰਦੀ ਹੈ। ਦੂਜੇ ਪਾਸੇ ਅਦਾਕਾਰਾ ਦੀ ਔਸਤ ਮਹੀਨਾਵਾਰ ਕਮਾਈ 2 ਕਰੋੜ ਰੁਪਏ ਤੋਂ ਵੱਧ ਹੈ। ਉਹ ਸੋਸ਼ਲ ਮੀਡੀਆ ਤੋਂ ਕਰੋੜਾਂ ਦੀ ਕਮਾਈ ਕਰਦੀ ਹੈ।ਦੀਪਿਕਾ ਪਾਦੁਕੋਣ ਵੀ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਕਾਫੀ ਕਮਾਈ ਕਰਦੀ ਹੈ। ਉਸ ਦੇ ਸੋਸ਼ਲ ਮੀਡੀਆ ‘ਤੇ 80 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ। ਅਭਿਨੇਤਰੀ ਇੰਸਟਾਗ੍ਰਾਮ ਅਤੇ ਕਈ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਕਰੋੜਾਂ ਦੀ ਕਮਾਈ ਕਰਦੀ ਹੈ। ਦੀਪਿਕਾ ਪਾਦੁਕੋਣ ਇੰਸਟਾਗ੍ਰਾਮ ‘ਤੇ ਇਕ ਬ੍ਰਾਂਡ ਦੀ ਐਡੋਰਸਮੈਂਟ ਲਈ 1.5 ਕਰੋੜ ਤੋਂ ਜ਼ਿਆਦਾ ਚਾਰਜ ਕਰਦੀ ਹੈ।

ਦੀਪਿਕਾ ਪਾਦੂਕੋਣ ਦੀ ਕੁੱਲ ਜਾਇਦਾਦ ਕਿੰਨੀ ਹੈ?
ਦੀਪਿਕਾ ਪਾਦੁਕੋਣ ਅੱਜ ਬੇਸ਼ੁਮਾਰ ਦੌਲਤ ਦੀ ਮਾਲਕ ਹੈ। ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਨਾਲ ਕੀਤੀ ਸੀ ਅਤੇ ਅੱਜ ਉਹ ਬਾਲੀਵੁੱਡ ਦੀ ਚੋਟੀ ਦੀ ਅਭਿਨੇਤਰੀ ਹੈ। ਦੀਪਿਕਾ ਪਾਦੁਕੋਣ ਦੀ ਕੁੱਲ ਜਾਇਦਾਦ ਦੀ ਗੱਲ ਕਰੀਏ ਤਾਂ ਉਹ 40 ਮਿਲੀਅਨ ਡਾਲਰ ਜਾਂ 330 ਕਰੋੜ ਰੁਪਏ ਤੋਂ ਜ਼ਿਆਦਾ ਹੈ। ਦੱਸ ਦੇਈਏ ਕਿ ਸਾਲ 2018 ‘ਚ ਦੀਪਿਕਾ ਪਾਦੁਕੋਣ ਫੋਰਬਸ ਇੰਡੀਆ ਦੀ ਅਮੀਰ ਹਸਤੀਆਂ ਦੀ ਸੂਚੀ ‘ਚ ਚੌਥੇ ਨੰਬਰ ‘ਤੇ ਸੀ।

ਕਈ ਕੰਪਨੀਆਂ ਵਿੱਚ ਨਿਵੇਸ਼ ਕੀਤਾ
ਦੀਪਿਕਾ ਪਾਦੁਕੋਣ ਪੈਸੇ ਦੀ ਸੋਚ ਰੱਖਣ ਵਾਲੀ ਹੈ, ਇਸ ਲਈ ਫਿਲਮਾਂ ਤੋਂ ਇਲਾਵਾ, ਉਸਨੇ ਫਰਨੀਚਰ ਰੈਂਟਲ ਪਲੇਟਫਾਰਮ ਤੋਂ ਲੈ ਕੇ ਕਾਸਮੈਟਿਕਸ ਅਤੇ ਸਕਿਨ ਕੇਅਰ ਉਤਪਾਦਾਂ ਤੱਕ ਲਗਭਗ 6 ਕੰਪਨੀਆਂ ਵਿੱਚ ਨਿਵੇਸ਼ ਕੀਤਾ ਹੈ। ਇਨ੍ਹਾਂ ਕੰਪਨੀਆਂ ਵਿੱਚ ਫਰਲੈਂਕ, ਪਰਪਲ, ਬਲੂਸਮਾਰਟ, ਐਪੀਗਾਮੀਆ, ਬੇਲਾਟ੍ਰਿਕਸ ਏਰੋਸਪੇਸ ਅਤੇ ਫਰੰਟਰੋ ਸ਼ਾਮਲ ਹਨ। ਦੀਪਿਕਾ ਇੱਥੋਂ ਵੀ ਕਾਫੀ ਕਮਾਈ ਕਰਦੀ ਹੈ।

The post Deepika Padukone Birthday: ਕਮਾਈ ਦੇ ਮਾਮਲੇ ‘ਚ ਪਤੀ ਰਣਵੀਰ ਤੋਂ ਵੀ ਜ਼ਿਆਦਾ ਅਮੀਰ ਦੀਪਿਕਾ , ਜਾਣੋ ਕਿੰਨੀ ਹੈ ਦੌਲਤ appeared first on TheUnmute.com - Punjabi News.

Tags:
  • birthday
  • deepika-padukone
  • deepika-padukone-birthdat-net-worth
  • deepika-padukone-birthday
  • deepika-padukone-birthday-news
  • deepika-padukone-worth
  • the-unmute

Asia Cup 2023: ਸਤੰਬਰ 'ਚ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਂਮੁਕਬਲਾ, ਟੀਮਾਂ ਦੀ ਗਰੁੱਪ ਲਿਸਟ ਜਾਰੀ

Thursday 05 January 2023 08:47 AM UTC+00 | Tags: asia-cup asia-cup-2023 asian-cricket-council bcci breaking-news cricket-news group-stage-list-asia-cup icc india india-vs-pakistan latest-news news punjabi-news the-unmute-breaking the-unmute-breaking-news the-unmute-punjabi-news

ਚੰਡੀਗੜ੍ਹ 05 ਜਨਵਰੀ 2023: ਏਸ਼ੀਆ ਕੱਪ 2023 (Asia Cup 2023) ਲਈ ਗਰੁੱਪ ਪੜਾਅ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਇੱਕੋ ਗਰੁੱਪ ਵਿੱਚ ਹਨ। ਅਜਿਹੇ ‘ਚ ਸਤੰਬਰ ‘ਚ ਦੋਵੇਂ ਟੀਮਾਂ ਇਕ ਵਾਰ ਫਿਰ ਆਹਮੋ-ਸਾਹਮਣੇ ਹੋਣਗੀਆਂ। ਆਖ਼ਰੀ ਵਾਰ ਦੋਵੇਂ ਆਸਟਰੇਲੀਆ ਦੇ ਮੈਲਬੌਰਨ ਕ੍ਰਿਕਟ ਮੈਦਾਨ ‘ਤੇ ਟੀ-20 ਵਿਸ਼ਵ ਕੱਪ ਦੌਰਾਨ ਖੇਡੇ ਸਨ ਅਤੇ ਭਾਰਤੀ ਟੀਮ ਨੇ ਆਖ਼ਰੀ ਗੇਂਦ ਤੱਕ ਪਹੁੰਚਿਆ ਮੈਚ ਜਿੱਤ ਲਿਆ।

ਏਸ਼ੀਆ ਕੱਪ ਦੀ ਗੱਲ ਕਰੀਏ ਤਾਂ ਪਿਛਲੇ ਸਾਲ ਦੋਵਾਂ ਟੀਮਾਂ ਵਿਚਾਲੇ ਦੋ ਮੈਚ ਖੇਡੇ ਗਏ ਸਨ। ਪਹਿਲਾ ਮੈਚ ਭਾਰਤ ਨੇ ਅਤੇ ਦੂਜਾ ਮੈਚ ਪਾਕਿਸਤਾਨ ਨੇ ਜਿੱਤਿਆ ਸੀ। ਭਾਰਤੀ ਟੀਮ ਸੁਪਰ-4 ਦੌਰ ‘ਚ ਬਾਹਰ ਹੋ ਗਈ ਸੀ। ਇਸ ਦੇ ਨਾਲ ਹੀ ਸ਼੍ਰੀਲੰਕਾ ਨੇ ਫਾਈਨਲ ‘ਚ ਪਾਕਿਸਤਾਨ ਨੂੰ ਹਰਾ ਕੇ ਖ਼ਿਤਾਬ ‘ਤੇ ਕਬਜ਼ਾ ਕਰ ਲਿਆ।

ਏਸ਼ੀਆ ਕੱਪ ਇਸ ਵਾਰ ਪਾਕਿਸਤਾਨ ਵਿੱਚ ਹੋਣਾ ਹੈ। ਹਾਲਾਂਕਿ, ਏਸ਼ੀਅਨ ਕ੍ਰਿਕਟ ਕੌਂਸਲ (ACC) ਦੇ ਪ੍ਰਧਾਨ ਜੈ ਸ਼ਾਹ ਨੇ ਪਿਛਲੇ ਸਾਲ ਕਿਹਾ ਸੀ ਕਿ ਟੂਰਨਾਮੈਂਟ ਨਿਰਪੱਖ ਸਥਾਨ ‘ਤੇ ਖੇਡਿਆ ਜਾਵੇਗਾ, ਭਾਰਤੀ ਟੀਮ ਪਾਕਿਸਤਾਨ ਦਾ ਦੌਰਾ ਨਹੀਂ ਕਰੇਗੀ। ਉਨ੍ਹਾਂ ਦੇ ਇਸ ਬਿਆਨ ਦਾ ਪਾਕਿਸਤਾਨ ਨੇ ਵਿਰੋਧ ਕੀਤਾ ਸੀ। ਉਦੋਂ ਤੋਂ ਹੁਣ ਤੱਕ ਇਹ ਤੈਅ ਨਹੀਂ ਹੋ ਸਕਿਆ ਹੈ ਕਿ ਟੂਰਨਾਮੈਂਟ ਕਿੱਥੇ ਖੇਡਿਆ ਜਾਵੇਗਾ। ਫਿਲਹਾਲ ਪਾਕਿਸਤਾਨ ਅਧਿਕਾਰਤ ਮੇਜ਼ਬਾਨ ਹੈ।

ਏਸ਼ੀਆ ਕੱਪ ਆਖਰੀ ਵਾਰ ਟੀ-20 ਫਾਰਮੈਟ ਵਿੱਚ ਹੋਇਆ ਸੀ। 2016 ਵਿੱਚ ਵੀ ਅਜਿਹਾ ਹੀ ਹੋਇਆ ਸੀ। ਅਜਿਹਾ ਦੋਵਾਂ ਸਾਲਾਂ ਟੀ-20 ਵਿਸ਼ਵ ਕੱਪ ਕਾਰਨ ਹੋਇਆ। ਅਕਤੂਬਰ-ਨਵੰਬਰ ‘ਚ ਹੋਣ ਵਾਲੇ ਵਨਡੇ ਵਿਸ਼ਵ ਕੱਪ ਦੇ ਮੱਦੇਨਜ਼ਰ ਇਸ ਵਾਰ ਫਾਰਮੈਟ ‘ਚ ਬਦਲਾਅ ਕੀਤਾ ਗਿਆ ਹੈ। ਹੁਣ ਇਹ ਆਪਣੇ ਮੂਲ ਫਾਰਮੈਟ ਵਨਡੇ ਵਿੱਚ ਖੇਡਿਆ ਜਾਵੇਗਾ। ਮੁਕਾਬਲੇ ਦੇ 16ਵੇਂ ਐਡੀਸ਼ਨ ਵਿੱਚ ਸੁਪਰ 4 ਪੜਾਅ ਅਤੇ ਫਾਈਨਲ ਸਮੇਤ ਕੁੱਲ 13 ਮੈਚ ਹੋਣਗੇ।

ਏਸ਼ੀਆ ਕੱਪ ਦੇ ਦੋ ਗਰੁੱਪ

(ਗਰੁੱਪ-ਏ)                       (ਗਰੁੱਪ-ਬੀ)
ਭਾਰਤ                                 ਸ਼੍ਰੀਲੰਕਾ
ਪਾਕਿਸਤਾਨ                       ਬੰਗਲਾਦੇਸ਼
ਕੁਆਲੀਫਾਇਰ               ਅਫਗਾਨਿਸਤਾਨ

ਪ੍ਰੀਮੀਅਰ ਕੱਪ ਵਿੱਚ ਖੇਡਣਗੀਆਂ 10 ਟੀਮਾਂ

ਇਸ ਵਾਰ ਪ੍ਰੀਮੀਅਰ ਕੱਪ ਵਿੱਚ 10 ਟੀਮਾਂ ਖੇਡਣਗੀਆਂ। ਉਹ ਦੋ ਸਮੂਹਾਂ ਵਿੱਚ ਵੰਡੇ ਹੋਏ ਹਨ। ਇਸ ਦੌਰਾਨ ਕੁੱਲ 20 ਮੈਚ ਹੋਣਗੇ। 2022 ਵਿੱਚ, ਹਾਂਗਕਾਂਗ ਨੇ ਏਸ਼ੀਆ ਕੱਪ ਵਿੱਚ ਜਗ੍ਹਾ ਬਣਾਈ। ਇਸ ਨੂੰ ਭਾਰਤ ਅਤੇ ਪਾਕਿਸਤਾਨ ਨਾਲ ਗਰੁੱਪ ਕੀਤਾ ਗਿਆ ਸੀ। ਪ੍ਰੀਮੀਅਰ ਕੱਪ ਦੇ ਗਰੁੱਪ-ਏ ਵਿੱਚ ਇਸ ਵਾਰ ਯੂਏਈ, ਨੇਪਾਲ, ਕੁਵੈਤ, ਕਤਰ ਅਤੇ ਕੁਆਲੀਫਾਇਰ-1 ਦੀਆਂ ਟੀਮਾਂ ਹੋਣਗੀਆਂ। ਜਦੋਂ ਕਿ ਗਰੁੱਪ-ਬੀ ਵਿੱਚ ਓਮਾਨ, ਹਾਂਗਕਾਂਗ, ਸਿੰਗਾਪੁਰ, ਮਲੇਸ਼ੀਆ ਅਤੇ ਕਲੈਰੀਫਾਇਰ-2 ਹੋਣਗੇ। ਪ੍ਰੀਮੀਅਰ ਕੱਪ ਦੇ ਕੁਆਲੀਫਾਇਰ-1 ਅਤੇ ਕੁਆਲੀਫਾਇਰ-2 ਦਾ ਫੈਸਲਾ ਚੈਲੇਂਜਰ ਕੱਪ ਦੁਆਰਾ ਕੀਤਾ ਜਾਵੇਗਾ।

The post Asia Cup 2023: ਸਤੰਬਰ ‘ਚ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਂਮੁਕਬਲਾ, ਟੀਮਾਂ ਦੀ ਗਰੁੱਪ ਲਿਸਟ ਜਾਰੀ appeared first on TheUnmute.com - Punjabi News.

Tags:
  • asia-cup
  • asia-cup-2023
  • asian-cricket-council
  • bcci
  • breaking-news
  • cricket-news
  • group-stage-list-asia-cup
  • icc
  • india
  • india-vs-pakistan
  • latest-news
  • news
  • punjabi-news
  • the-unmute-breaking
  • the-unmute-breaking-news
  • the-unmute-punjabi-news

ਕੰਝਾਵਲਾ ਕਾਂਡ ਦੀ ਜਾਂਚ ਲਈ 18 ਟੀਮਾਂ ਗਠਿਤ, ਲੋੜ ਪੈਣ 'ਤੇ ਮੁਲਜ਼ਮਾਂ ਦਾ ਹੋ ਸਕਦੈ ਨਾਰਕੋ ਟੈਸਟ: ਸਾਗਰ ਪ੍ਰੀਤ ਹੁੱਡਾ

Thursday 05 January 2023 09:58 AM UTC+00 | Tags: aam-aadmi-party arvind-kejriwal breaking-news delhi-police delhi-sit india kanjhawala-case latest-news murder-case news punjabi-news rohini-court sagar-preet-hooda the-unmute-news the-unmute-punjabi-news

ਚੰਡੀਗੜ੍ਹ 05 ਜਨਵਰੀ 2023: ਦਿੱਲੀ ਦੇ ਕੰਝਾਵਲਾ ਕਾਂਡ (Kanjhawala case) ਦੀ ਜਾਂਚ ਲਈ ਐਸ.ਆਈ.ਟੀ. ਐਸਆਈਟੀ ਡੀਸੀਪੀ ਦੀ ਨਿਗਰਾਨੀ ਹੇਠ ਕੰਮ ਕਰੇਗੀ। ਦੂਜੇ ਪਾਸੇ ਕੰਝਾਵਲਾ ਕੇਸ ਵਿੱਚ ਦਿੱਲੀ ਪੁਲਿਸਅੱਜ ਪੰਜ ਮੁਲਜ਼ਮਾਂ ਨੂੰ ਰੋਹਿਣੀ ਅਦਾਲਤ ਵਿੱਚ ਪੇਸ਼ ਕਰੇਗੀ। ਪੁਲਿਸ ਹਰ ਗਵਾਹ ਅਤੇ ਧਿਰ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ। ਲੋੜ ਪੈਣ ‘ਤੇ ਪੁਲਿਸ ਨਾਰਕੋ ਟੈਸਟ ਵੀ ਕਰਵਾ ਸਕਦੀ ਹੈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਇਸ ਮਾਮਲੇ ਵਿਚ ਦੋ ਹੋਰ ਵਿਅਕਤੀ ਸ਼ਾਮਲ ਹਨ |

ਇਸ ਦੇ ਨਾਲ ਹੀ ਕਾਰ ਮਾਲਕ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ। ਪੁਲਿਸ ਮੁਤਾਬਕ ਮੁਲਜ਼ਮ ਵਾਰ-ਵਾਰ ਬਿਆਨ ਬਦਲ ਰਹੇ ਹਨ। ਮ੍ਰਿਤਕ ਦਾ ਕੋਈ ਸਰੀਰਕ ਸ਼ੋਸ਼ਣ ਨਹੀਂ ਹੋਇਆ। ਮਾਮਲੇ ‘ਚ ਪੋਸਟਮਾਰਟਮ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਨਿਧੀ ਇਸ ਕੇਸ ਦੀ ਅਹਿਮ ਚਸ਼ਮਦੀਦ ਗਵਾਹ ਹੈ।

ਸਪੈਸ਼ਲ ਸੀਪੀ ਸਾਗਰ ਪ੍ਰੀਤ ਹੁੱਡਾ ਨੇ ਕਿਹਾ ਕਿ ਉਸ ਨੇ ਇਕ ਮੁਲਜ਼ਮ ਦੇ ਭਰਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ । ਸਾਡੀਆਂ 18 ਟੀਮਾਂ ਮਾਮਲੇ ਵਿੱਚ ਕੰਮ ਕਰ ਰਹੀਆਂ ਹਨ। ਅਸੀਂ 5 ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਸਪੈਸ਼ਲ ਸੀਪੀ ਸਾਗਰ ਪ੍ਰੀਤ ਹੁੱਡਾ ਨੇ ਦੱਸਿਆ ਕਿ ਪੁਲਿਸ ਨੇ ਮਾਮਲੇ ਵਿੱਚ ਚਸ਼ਮਦੀਦ ਗਵਾਹ ਦੇ ਬਿਆਨ ਦਰਜ ਕਰ ਲਏ ਹਨ। ਅਮਿਤ ਕਾਰ ਚਲਾ ਰਿਹਾ ਸੀ ਅਤੇ ਅਮਿਤ ਕੋਲ ਲਾਇਸੈਂਸ ਨਹੀਂ ਸੀ। ਉਸ ਦੇ ਭਰਾ ਨੇ ਦੂਜੇ ਨੂੰ ਕਾਰ ਚਲਾਉਣ ਬਾਰੇ ਪੁਲਿਸ ਨੂੰ ਦੱਸਣ ਲਈ ਕਿਹਾ। ਇਸਦੇ ਨਾਲ ਹੀ ਸਬੂਤਾਂ ਨਾਲ ਛੇੜਛਾੜ ਕੀਤੀ ਗਈ ਹੈ।

ਇਸ ਮਾਮਲੇ ਨੂੰ ਲੈ ਕੇ ਫੁਟੇਜ ਵਿੱਚ ਇੱਕ ਖਾਸ ਗੱਲ ਇਹ ਹੈ ਕਿ ਉਸ ਸਮੇਂ ਪੀਸੀਆਰ ਵੈਨ ਐਕਟਿਵ ਸੀ ਅਤੇ ਕੰਮ ਕਰ ਰਹੀ ਸੀ। ਦੂਜੇ ਪਾਸੇ ਪੀਸੀਆਰ ਸੂਤਰ ਦੱਸਦੇ ਹਨ ਕਿ ਪੀਸੀਆਰ ਵੈਨ ਬਲੇਨੋ ਕਾਰ ਨੂੰ ਨਹੀਂ ਲੱਭ ਰਹੀ ਸੀ, ਸਗੋਂ ਕਿਸੇ ਹੋਰ ਝਗੜੇ ਦੇ ਸੱਦੇ 'ਤੇ ਸੀ। ਇਹ ਫੁਟੇਜ ਲੈਣ ਵਾਲੇ ਇਲਾਕੇ ਵਿੱਚ ਖੇਤ ਹੋਣ ਕਾਰਨ ਅਕਸਰ ਧੁੰਦ ਵਰਗੀ ਸਥਿਤੀ ਬਣੀ ਰਹਿੰਦੀ ਹੈ।

The post ਕੰਝਾਵਲਾ ਕਾਂਡ ਦੀ ਜਾਂਚ ਲਈ 18 ਟੀਮਾਂ ਗਠਿਤ, ਲੋੜ ਪੈਣ ‘ਤੇ ਮੁਲਜ਼ਮਾਂ ਦਾ ਹੋ ਸਕਦੈ ਨਾਰਕੋ ਟੈਸਟ: ਸਾਗਰ ਪ੍ਰੀਤ ਹੁੱਡਾ appeared first on TheUnmute.com - Punjabi News.

Tags:
  • aam-aadmi-party
  • arvind-kejriwal
  • breaking-news
  • delhi-police
  • delhi-sit
  • india
  • kanjhawala-case
  • latest-news
  • murder-case
  • news
  • punjabi-news
  • rohini-court
  • sagar-preet-hooda
  • the-unmute-news
  • the-unmute-punjabi-news

ਪੰਜਾਬ ਸਰਕਾਰ ਵਲੋਂ 10 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

Thursday 05 January 2023 10:07 AM UTC+00 | Tags: breaking-news ias-and-pcs-officers news pcs-officers police-officers punjab-government punjab-govt punjab-police transfer

ਚੰਡੀਗੜ੍ਹ 05 ਜਨਵਰੀ 2023: ਪੰਜਾਬ ਵਿੱਚ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗਾਂ ਵਿੱਚ ਲਗਾਤਾਰ ਫੇਰਬਦਲ ਹੋ ਰਿਹਾ ਹੈ। ਇਸ ਤਹਿਤ ਪੰਜਾਬ ਸਰਕਾਰ ਦੇ ਹੁਕਮਾਂ ‘ਤੇ 10 ਆਈ.ਏ.ਐਸ. ਅਤੇ ਪੀ.ਸੀ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ |

 

Punjab Government

The post ਪੰਜਾਬ ਸਰਕਾਰ ਵਲੋਂ 10 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ appeared first on TheUnmute.com - Punjabi News.

Tags:
  • breaking-news
  • ias-and-pcs-officers
  • news
  • pcs-officers
  • police-officers
  • punjab-government
  • punjab-govt
  • punjab-police
  • transfer

ਸਿਵਲ ਹਸਪਤਾਲ ਲੁਧਿਆਣਾ 'ਚ ਭੰਨਤੋੜ, ਪਰਿਵਾਰ ਨੇ ਡਾਕਟਰਾਂ 'ਤੇ ਬੇਟੇ ਦੇ ਸਰੀਰ ਤੋਂ ਅੰਗ ਕੱਢਣ ਦੇ ਲਾਏ ਦੋਸ਼

Thursday 05 January 2023 11:32 AM UTC+00 | Tags: breaking-news civil-hospital civil-hospital-ludhiana crime latest-news ludhiana-police new news vandalism

ਚੰਡੀਗੜ੍ਹ 05 ਜਨਵਰੀ 2023: ਪੰਜਾਬ ਦੇ ਜ਼ਿਲਾ ਲੁਧਿਆਣਾ ਦੇ ਸਿਵਲ ਹਸਪਤਾਲ (Civil Hospital Ludhiana)  ‘ਚ ਵੀਰਵਾਰ ਨੂੰ ਹੰਗਾਮਾ ਹੋ ਗਿਆ। ਕੁਝ ਲੋਕਾਂ ਨੇ ਸਿਵਲ ਹਸਪਤਾਲ ਵਿੱਚ ਭੰਨਤੋੜ ਕੀਤੀ। ਇਸਦੇ ਨਾਲ ਹੀ ਡਾਕਟਰਾਂ ਦੇ ਕਮਰਿਆਂ ਅਤੇ ਵਾਰਡਾਂ ਦੇ ਸ਼ੀਸ਼ੇ ਭੰਨ ਦਿੱਤੇ । ਭੰਨਤੋੜ ਕਰਨ ਵਾਲਿਆਂ ਦਾ ਦੋਸ਼ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਦੇ ਮੁਰਦਾਘਰ ਵਿੱਚ ਪੋਸਟਮਾਰਟਮ ਕਰਨ ਵਾਲੇ ਕਰਮਚਾਰੀਆਂ ਨੇ ਅੰਗ ਕੱਢ ਕੇ ਵੇਚ ਦਿੱਤੇ।

ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਸਵੇਰੇ ਜਦੋਂ ਪਰਿਵਾਰ ਅੰਤਿਮ ਸਸਕਾਰ ਕਰਨ ਲਈ ਲਾਸ਼ ਪਹੁੰਚੇ ਤਾਂ ਸਟਾਫ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਦੀ ਲਾਸ਼ ਉਥੇ ਨਹੀਂ ਹੈ। ਉਸ ਨੂੰ ਪਹਿਲਾਂ ਹੀ ਚੁੱਕ ਲਿਆ ਗਏ ਹਨ । ਇਸ ਤੋਂ ਗੁੱਸੇ ‘ਚ ਆ ਕੇ ਰਿਸ਼ਤੇਦਾਰਾਂ ਨੇ ਘਰ ‘ਚ ਭੰਨਤੋੜ ਕੀਤੀ। ਹਸਪਤਾਲ ਦੇ ਦਰਵਾਜ਼ੇ, ਵ੍ਹੀਲ ਚੇਅਰ ਆਦਿ ਚੁੱਕ ਕੇ ਸੁੱਟ ਦਿੱਤੇ ਗਏ। ਮਰੀਜ਼ ਅਤੇ ਡਾਕਟਰ ਆਪਣੇ ਆਪ ਨੂੰ ਬਚਾਉਣ ਲਈ ਇਧਰ-ਉਧਰ ਭੱਜਦੇ ਰਹੇ।

ਹਸਪਤਾਲ ‘ਚ ਹੰਗਾਮਾ ਹੁੰਦਾ ਦੇਖ ਡਾਕਟਰਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਮੌਕੇ 'ਤੇ ਪਹੁੰਚੀ । ਮਾਮਲੇ ਦੀ ਪ੍ਰਗਤੀ ਨੂੰ ਦੇਖਦੇ ਹੋਏ ਏਡੀਸੀਪੀ ਰੁਪਿੰਦਰ ਕੌਰ ਸਰਾਂ ਪਹੁੰਚ ਗਏ। ਫਿਲਹਾਲ ਪੁਲਸ ਨੇ ਮਾਮਲਾ ਸ਼ਾਂਤ ਕਰ ਲਿਆ ਹੈ ਪਰ ਪਰਿਵਾਰਕ ਮੈਂਬਰਾਂ ‘ਚ ਗੁੱਸਾ ਹੈ।

The post ਸਿਵਲ ਹਸਪਤਾਲ ਲੁਧਿਆਣਾ ‘ਚ ਭੰਨਤੋੜ, ਪਰਿਵਾਰ ਨੇ ਡਾਕਟਰਾਂ ‘ਤੇ ਬੇਟੇ ਦੇ ਸਰੀਰ ਤੋਂ ਅੰਗ ਕੱਢਣ ਦੇ ਲਾਏ ਦੋਸ਼ appeared first on TheUnmute.com - Punjabi News.

Tags:
  • breaking-news
  • civil-hospital
  • civil-hospital-ludhiana
  • crime
  • latest-news
  • ludhiana-police
  • new
  • news
  • vandalism

ਆਂਗਨਵਾੜੀ ਵਰਕਰਾਂ 'ਚੋਂ ਸੁਪਰਵਾਈਜਰਾਂ ਦੀ ਚੋਣ ਸੰਬੰਧੀ ਬਿਨੈਕਾਰਾਂ ਤੋਂ 11 ਜਨਵਰੀ ਤੱਕ ਇਤਰਾਜ਼ਾਂ ਦੀ ਮੰਗ

Thursday 05 January 2023 11:37 AM UTC+00 | Tags: aam-aadmi-party anganwadi anganwadi-workers cm-bhagwant-mann dr-baljmit-kaur news punjab punjabi-news punjab-nnews selection-of-supervisors the-unmute-breaking-news the-unmute-punjab women-and-child-development

ਚੰਡੀਗੜ੍ਹ 5 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਦੀ ਨੌਜਵਾਨੀ ਨੂੰ ਰੋਜਗਾਰ ਦੇ ਢੁਕਵੇਂ ਮੌਕੇ ਉਪਲੱਬਧ ਕਰਵਾਏ ਜਾ ਰਹੇ ਹਨ ਅਤੇ ਨੌਕਰੀ ਲਈ ਚੋਣ ਪ੍ਰਕਿਰਿਆ ਵਿੱਚ ਪੂਰਨ ਤੌਰ ਉੱਤੇ ਪਾਰਦਰਸ਼ੀ ਮਾਪਦੰਡ ਵਰਤੇ ਜਾ ਰਹੇ ਹਨ।

ਇਸੇ ਤਹਿਤ ਪੰਜਾਬ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਆਂਗਨਵਾੜੀ ਵਰਕਰਾਂ ਵਿਚੋਂ ਸੁਪਰਵਾਈਜਰਾਂ ਦੀ ਚੋਣ ਕਰਨ ਲਈ ਆਰਜੀ ਮੈਰਿਟ ਸੂਚੀਆਂ ਸਬੰਧੀ ਬਿਨੈਕਾਰਾਂ ਤੋਂ ਇਤਰਾਜ਼ਾਂ ਦੀ ਮੰਗ 11 ਜਨਵਰੀ 2023 ਤੱਕ ਸ਼ਾਮ 04:00 ਵਜੇ ਤੱਕ ਕੀਤੀ ਗਈ ਹੈ। ਬਿਨੈਕਾਰ ਸਿੱਧੇ ਤੌਰ ‘ਤੇ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਦਸਤੀ ਤੌਰ ਤੇ ਸਬੂਤਾਂ ਸਮੇਤ ਆਪਣੇ ਇਤਰਾਜ਼ ਦਰਜ ਕਰਵਾ ਸਕਦੇ ਹਨ।

ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਸੀ.ਡੀ.ਐਸ.ਪ੍ਰੋਜੈਕਟਾਂ ਅਧੀਨ ਕੰਮ ਕਰ ਰਹੀਆਂ ਆਂਗਨਵਾੜੀ ਵਰਕਰਾਂ ਵਿਚੋਂ ਸੁਪਰਵਾਈਜਰਾਂ ਦੀ ਸਿਲੈਕਸ਼ਨ ਕਰਨ ਲਈ ਪੰਜਾਬ ਦੇ ਸਮੂਹ ਜਿਲ੍ਹਾ ਪ੍ਰੋਗਰਾਮ ਅਫਸਰਾਂ ਤੋਂ ਪ੍ਰਾਪਤ ਹੋਈਆਂ ਆਰਜੀ ਮੈਰਿਟ ਸੂਚੀਆਂ ਨੂੰ ਮੁੱਖ ਦਫਤਰ ਪੱਧਰ ਤੇ ਕੰਪਾਈਲ ਕਰਨ ਉਪਰੰਤ ਵਿਭਾਗ ਦੀ ਵੈਬਸਾਈਟ (sswcd.punjab.gov.in) ਤੇ ਅਪਲੋਡ ਕਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਸਮੂਹ ਜਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਆਰਜੀ ਮੈਰਿਟ ਸੂਚੀਆਂ ਨੂੰ ਡਾਊਨਲੋਡ ਕਰਕੇ ਆਪਣੇ ਦਫ਼ਤਰ ਅਤੇ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਦੇ ਦਫਤਰਾਂ ਵਿਚ ਨੋਟਿਸ ਬੋਰਡ ਤੇ ਲਗਾਇਆ ਜਾਵੇ। ਆਂਗਣਵਾੜੀ ਵਰਕਰਾਂ ਨੂੰ ਆਰਜੀ ਮੈਰਿਟ ਸੂਚੀਆਂ ਸਬੰਧੀ ਸੂਚਿਤ ਕੀਤਾ ਜਾਵੇ ਅਤੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਇਸ ਦੀ ਤਸਦੀਕ ਕਰਨ ਲਈ ਹਦਾਇਤ ਕੀਤੀ ਹੈ।

ਬਿਨੈਕਾਰ ਵੱਲੋ ਕੀਤੇ ਇਤਰਾਜ਼ ਤੇ ਮੁੱਖ ਦਫਤਰ ਵੱਲੋਂ ਜਾਰੀ ਕੀਤੀ ਗਈ ਰਾਜ ਪੱਧਰੀ ਆਰਜੀ ਮੈਰਿਟ ਸੂਚੀ ਦੀ ਕੈਟਾਗਿਰੀ, ਸਬ ਕੈਟਾਗਿਰੀ ਦਾ ਲੜੀ ਨੰਬਰ ਅੰਕਿਤ ਕੀਤਾ ਜਾਵੇ। ਬਿਨੈਕਾਰ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਮੁੱਖ ਦਫਤਰ ਦੇ ਇਤਰਾਜ਼ ਰਜਿਸਟਰ ਵਿਚ ਆਪਣਾ ਇਤਰਾਜ਼ ਦਰਜ ਕਰਵਾਉਣ ਉਪਰੰਤ ਡਾਇਰੀ ਨੰਬਰ ਪ੍ਰਾਪਤ ਕਰੇ। ਵਿਭਾਗ ਵੱਲੋਂ ਨਿਸਚਿਤ ਕੀਤੀ ਮਿਤੀ ਤੋਂ ਬਾਅਦ ਪ੍ਰਾਪਤ ਹੋਏ ਇਤਰਾਜਾਂ ਤੇ ਵਿਚਾਰ ਨਹੀਂ ਕੀਤਾ ਜਾਵੇਗਾ।

ਇਹ ਮੈਰਿਟ ਸੂਚੀ ਬਿਨੈਕਾਰਾਂ ਵੱਲੋਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਦਿੱਤੀ ਸੂਚਨਾ ਅਧਾਰ ਤੇ ਜਿਲ੍ਹਾ ਪ੍ਰੋਗਰਾਮ ਅਫਸਰਾਂ ਵੱਲੋਂ ਭੇਜੀਆਂ ਗਈਆਂ ਮੈਰਿਟ ਸੂਚੀਆਂ ਤੇ ਇਤਰਾਜ਼ ਸੁਨਣ ਲਈ ਕੇਵਲ ਆਰਜੀ ਤੌਰ ਤੇ ਜਾਰੀ ਕੀਤੀ ਗਈ ਹੈ। ਇਸ ਨੂੰ ਅੰਤਿਮ ਨਹੀਂ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੂਚੀ ਨੂੰ ਜਾਰੀ ਕਰਨ ਦਾ ਮੁੱਖ ਉਦੇਸ਼ ਹੈ ਕਿ ਜੇਕਰ ਆਰਜੀ ਮੈਰਿਟ ਸੂਚੀ ਵਿਚ ਕੋਈ ਗਲਤੀ ਰਹਿ ਗਈ ਹੈ ਤਾਂ ਉਸ ਨੂੰ ਦਰੁਸਤ ਕੀਤਾ ਜਾ ਸਕੇ।

The post ਆਂਗਨਵਾੜੀ ਵਰਕਰਾਂ ‘ਚੋਂ ਸੁਪਰਵਾਈਜਰਾਂ ਦੀ ਚੋਣ ਸੰਬੰਧੀ ਬਿਨੈਕਾਰਾਂ ਤੋਂ 11 ਜਨਵਰੀ ਤੱਕ ਇਤਰਾਜ਼ਾਂ ਦੀ ਮੰਗ appeared first on TheUnmute.com - Punjabi News.

Tags:
  • aam-aadmi-party
  • anganwadi
  • anganwadi-workers
  • cm-bhagwant-mann
  • dr-baljmit-kaur
  • news
  • punjab
  • punjabi-news
  • punjab-nnews
  • selection-of-supervisors
  • the-unmute-breaking-news
  • the-unmute-punjab
  • women-and-child-development

ਪੰਜਾਬ 'ਚ ਜਲਦ ਹੀ ਸ਼ੁਰੂ ਹੋਵੇਗੀ ਲੀਵਰ ਟਰਾਂਸਪਲਾਂਟ ਦੀ ਸਹੂਲਤ: ਚੇਤਨ ਸਿੰਘ ਜੌੜਾਮਾਜਰਾ

Thursday 05 January 2023 11:44 AM UTC+00 | Tags: aam-aadmi-party chetan-singh-jauramajra cm-bhagwant-mann health liver-transplant-facility mohalla-clinics news punjab punjab-health-department the-unmute-breaking-news the-unmute-latest-news the-unmute-punjab

ਚੰਡੀਗੜ੍ਹ 05 ਜਨਵਰੀ 2023: ਪੰਜਾਬ ਦੀਆਂ ਸਿਹਤ ਸੰਸਥਾਵਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਅਤੇ ਡਾਕਟਰੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਦੇ ਮੱਦੇਨਜ਼ਰ ਅਚਨਚੇਤ ਨਿਰੀਖਣ ਮੁਹਿੰਮ ਸ਼ੁਰੂ ਕੀਤੀ।

ਆਪਣੀ ਕਿਸਮ ਦੇ ਅਜਿਹੇ ਪਹਿਲੇ ਦੌਰੇ ਮੌਕੇ ਉਨ੍ਹਾਂ ਨੇ ਮੋਹਾਲੀ ਵਿਖੇ ਲੀਵਰ ਸਰਜਰੀ ਲਈ ਜਲਦ ਕਾਰਜਸ਼ੀਲ ਹੋਣ ਵਾਲੇ ਪੰਜਾਬ ਇੰਸਟੀਚਿਊਟ ਆਫ ਲੀਵਰ ਐਂਡ ਬਿਲਿਆਰੀ ਸਾਇੰਸਜ਼, ਦੇ ਕੰਮਾਂ ਦਾ ਨਿਰੀਖਣ ਕੀਤਾ। ਜਿਥੇ ਉਨ੍ਹਾਂ ਨੇ ਪਹਿਲ ਦੇ ਆਧਾਰ ‘ਤੇ ਕੰਮ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ 50 ਬਿਸਤਰਿਆਂ ਵਾਲੇ ਇਸ ਸੁਪਰ-ਸਪੈਸ਼ਲਿਟੀ ਹਸਪਤਾਲ ਨੂੰ ਜਲਦੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ। ਜੋ ਨਾ ਕੇਵਲ ਜਿਗਰ ਅਤੇ ਬਿਲੀਰੀ ਰੋਗਾਂ ਦੇ ਨਿਦਾਨ ਅਤੇ ਪ੍ਰਬੰਧਨ ਲਈ ਸੈਂਟਰ ਆਫ ਅਕਸੀਲੈਂਸ ਸਾਬਿਤ ਹੋਵੇਗਾ ਸਗੋਂ ਹੈਪੇਟੋ-ਬਿਲਰੀ ਵਿਗਿਆਨ ਦੇ ਖੇਤਰ ਵਿੱਚ ਉੱਨਤ ਸਿਖਲਾਈ ਅਤੇ ਖੋਜ ਪ੍ਰਦਾਨ ਕਰੇਗਾ।

ਜੌੜਾਮਾਜਰਾ ਨੇ ਆਸ ਪ੍ਰਗਟਾਈ ਕਿ ਇਹ ਪ੍ਰੋਜੈਕਟ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਫਲ ਹੋਵੇਗਾ ਅਤੇ ਪੰਜਾਬ ਲਈ ਸਿਹਤ-ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਵਾਲਾ ਵੱਡਾ ਪ੍ਰੋਜੈਕਟ ਸਿੱਧ ਹੋਵੇਗਾ।

ਇਸ ਮੌਕੇ ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਇਹ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਦੌਰੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਅਤੇ ਉਹ ਕਿਸੇ ਵੀ ਸਿਹਤ ਸੰਸਥਾ ਦਾ ਅਚਨਚੇਤ ਦੌਰਾ ਕਰ ਸਕਦੇ ਹਨ ਤਾਂ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੈ ਕੇ ਲੋਕਾਂ ਦੇ ਸੁਪਨੇ ਜਲਦੀ ਹੀ ਪੂਰੇ ਹੋ ਸਕਣ।

The post ਪੰਜਾਬ ‘ਚ ਜਲਦ ਹੀ ਸ਼ੁਰੂ ਹੋਵੇਗੀ ਲੀਵਰ ਟਰਾਂਸਪਲਾਂਟ ਦੀ ਸਹੂਲਤ: ਚੇਤਨ ਸਿੰਘ ਜੌੜਾਮਾਜਰਾ appeared first on TheUnmute.com - Punjabi News.

Tags:
  • aam-aadmi-party
  • chetan-singh-jauramajra
  • cm-bhagwant-mann
  • health
  • liver-transplant-facility
  • mohalla-clinics
  • news
  • punjab
  • punjab-health-department
  • the-unmute-breaking-news
  • the-unmute-latest-news
  • the-unmute-punjab

ਲਾਲ ਚੰਦ ਕਟਾਰੂਚੱਕ ਵੱਲੋਂ ਟਰੱਕ ਆਪਰੇਟਰਾਂ ਦੀਆਂ ਅਦਾਇਗੀਆਂ 31 ਜਨਵਰੀ ਤੱਕ ਕੀਤੇ ਜਾਣ ਦੇ ਹੁਕਮ

Thursday 05 January 2023 11:51 AM UTC+00 | Tags: aam-aadmi-party bhagwant-mann cm-bhagwant-mann kataruchak lal-chand-kataruchak news punjab punjab-new punjab-truck-operators sambhu-border the-unmute-breaking-news the-unmute-latest-news the-unmute-punjabi-news truck-operators truck-operators-news

ਚੰਡੀਗੜ੍ਹ 05 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਹ ਵਿਚਾਰ ਅੱਜ ਸੈਕਟਰ 39 ਦੇ ਅਨਾਜ ਭਵਨ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਟਰੱਕ ਆਪ੍ਰੇਟਰਾਂ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਗਟ ਕੀਤੇ।

ਇਸ ਦੌਰਾਨ ਕਟਾਰੂਚੱਕ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਟਰੱਕ ਆਪਰੇਟਰਾਂ ਨੂੰ ਬਣਦੀਆਂ ਅਦਾਇਗੀਆਂ 31 ਜਨਵਰੀ, 2023 ਤੱਕ ਹਰ ਹਾਲਾਤ ਵਿੱਚ ਅਦਾ ਕਰ ਦਿੱਤੀਆਂ ਜਾਣ ਅਤੇ ਇਸ ਸਬੰਧੀ ਸਾਰੇ ਜ਼ਿਲਿ੍ਹਆਂ ਨੂੰ ਹਦਾਇਤਾਂ ਕੀਤੀਆਂ ਜਾਣ ਤਾਂ ਜੋ ਇਸ ਵਰਗ ਨੂੰ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਉਹਨਾਂ ਨੇ ਟਰੱਕ ਆਪ੍ਰੇਟਰਾਂ ਨੂੰ 3 ਮੈਂਬਰੀ ਕਮੇਟੀ ਬਣਾਉਣ ਲਈ ਵੀ ਕਿਹਾ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਮਸਲੇ ਸਬੰਧੀ ਖੁੱਲ੍ਹ ਕੇ ਸਰਕਾਰ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਸਕੇ। ਇਸ ਮੌਕੇ ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਾਰੇ ਟਰੱਕਾਂ ਵਿੱਚ ਛੇਤੀ ਹੀ ਜੀ.ਪੀ.ਐਸ. ਪ੍ਰਣਾਲੀ ਲਗਾਈ ਜਾਵੇਗੀ ਤਾਂ ਜੋ ਕੰਮਕਾਜ ਵਿੱਚ ਹੋਰ ਵੀ ਪਾਰਦਰਸ਼ਤਾ ਲਿਆਂਦੀ ਜਾ ਸਕੇ।

ਇਸ ਮੌਕੇ ਆਪ੍ਰੇਟਰਾਂ ਵੱਲੋਂ ਕਲੱਸਟਰ ਪ੍ਰਣਾਲੀ ਦੀ ਥਾਂ 'ਤੇ ਮਾਰਕੀਟ ਕਮੇਟੀਆਂ ਵਿੱਚ ਟੈਂਡਰ ਸਿਰਫ਼ ਟਰੱਕ ਆਪ੍ਰੇਟਰਾਂ ਨੂੰ ਅਲਾਟ ਕਰਨ, ਗੁਦਾਮਾਂ ਤੱਕ ਪਹੁੰਚ ਸੜਕਾਂ ਦੀ ਹਾਲਤ ਵਿੱਚ ਸੁਧਾਰ ਕਰਨ ਅਤੇ ਐਸ.ਓ.ਆਰ. ਰੇਟਾਂ ਵਿੱਚ ਵਾਧਾ ਕਰਨ ਸਬੰਧੀ ਰੱਖੀਆਂ ਗਈਆਂ ਮੰਗਾਂ ਉੱਤੇ ਮੰਤਰੀ ਨੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਅਮਰਪਾਲ ਸਿੰਘ ਅਤੇ ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਵੀ ਮੌਜੂਦ ਸਨ।

The post ਲਾਲ ਚੰਦ ਕਟਾਰੂਚੱਕ ਵੱਲੋਂ ਟਰੱਕ ਆਪਰੇਟਰਾਂ ਦੀਆਂ ਅਦਾਇਗੀਆਂ 31 ਜਨਵਰੀ ਤੱਕ ਕੀਤੇ ਜਾਣ ਦੇ ਹੁਕਮ appeared first on TheUnmute.com - Punjabi News.

Tags:
  • aam-aadmi-party
  • bhagwant-mann
  • cm-bhagwant-mann
  • kataruchak
  • lal-chand-kataruchak
  • news
  • punjab
  • punjab-new
  • punjab-truck-operators
  • sambhu-border
  • the-unmute-breaking-news
  • the-unmute-latest-news
  • the-unmute-punjabi-news
  • truck-operators
  • truck-operators-news

ਪੰਜਾਬ ਦੇ 76.78 ਫ਼ੀਸਦੀ ਨਾਗਰਿਕਾਂ ਨੇ ਸਵੈ-ਇੱਛਾ ਨਾਲ ਵੋਟਰ ਕਾਰਡ ਨਾਲ ਆਪਣਾ ਆਧਾਰ ਕਾਰਡ ਕੀਤਾ ਲਿੰਕ

Thursday 05 January 2023 11:58 AM UTC+00 | Tags: aadhaar-card aam-aadmi-party breaking-news chief-electoral-officer-punjab cm-bhagwant-mann election-commission-of-india final-publication-of-electoral-roll news punjab-election-commission punjab-government punjab-news the-unmute-breaking-news voter-card voter-list

ਚੰਡੀਗੜ 05 ਜਨਵਰੀ 2023: ਮੁੱਖ ਚੋਣ ਅਫਸਰ ਪੰਜਾਬ ਦੇ ਦਫਤਰ ਵੱਲੋਂ ਵੀਰਵਾਰ ਨੂੰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੀ ਅੰਤਿਮ ਪ੍ਰਕਾਸ਼ਨਾ ਦੀਆਂ ਸੀਡੀਜ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ : ਸਪੈਸ਼ਲ ਸਮਰੀ ਰਵੀਜ਼ਨ-2023 ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਦੇ ਨਾਲ ਹੀ ਸਮਾਪਤ ਹੋ ਗਈ ਹੈ, ਜਿਸ ਨਾਲ ਵੋਟਰ ਸੂਚੀ ਦੀ ਨਿਰੰਤਰ ਅੱਪਡੇਟ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।

ਮੀਟਿੰਗ ਦੌਰਾਨ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਗਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਸਵੈ-ਇੱਛਾ ਨਾਲ ਰਜਿਸਟਰਡ ਵੋਟਰਾਂ ਦੇ ਆਧਾਰ ਨੰਬਰ ਇਕੱਤਰ ਕਰਨ ਦੀ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜਿਆ ਜਾ ਰਿਹਾ ਹੈ ਅਤੇ 76.78 ਫੀਸਦੀ ਵੋਟਰਾਂ ਨੇ ਪਹਿਲਾਂ ਹੀ ਸਵੈ-ਇੱਛਾ ਨਾਲ ਆਪਣੇ ਆਧਾਰ ਨੂੰ ਵੋਟਰ ਕਾਰਡ ਨਾਲ ਲਿੰਕ ਕਰ ਲਿਆ ਹੈ। ਆਧਾਰ ਨੰਬਰ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਦੀ ਮੁਹਿੰਮ 31 ਮਾਰਚ, 2023 ਤੱਕ ਚਲਾਈ ਜਾਵੇਗੀ।

ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਪ੍ਰਕਿਰਿਆ ਦੀ ਮਜਬੂਤੀ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਕਿਵੇਂ ਤਕਨਾਲੋਜੀ ਦੀ ਵਰਤੋਂ ਕਰਕੇ ਹਰ ਪੜਾਅ 'ਤੇ ਪਾਰਦਰਸ਼ਤਾ ਲਿਆਂਦੀ ਗਈ ਹੈ। ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਦੇ ਮਿਸ਼ਨ ਵਿੱਚ ਉਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ, ਰਾਜਨੀਤਿਕ ਪਾਰਟੀਆਂ ਨੂੰ ਦੱਸਿਆ ਗਿਆ ਕਿ ਪੰਜਾਬ ਦੇ ਵੋਟਰ ਪੋਰਟਲ www.nvsp.in. 'ਤੇ ਲਾਗਇਨ ਕਰਕੇ ਆਨਲਾਈਨ ਜਾਂ ਵੋਟਰ ਹੈਲਪਲਾਈਨ ਐਪ(ਐਂਡਰਾਇਡ ਅਤੇ ਆਈਓਐਸ) ਨੂੰ ਡਾਉਨਲੋਡ ਕਰਕੇ, ਬੜੇ ਸੁਖਾਲੇ ਢੰਗ ਨਾਲ ਆਪਣੇ ਵੋਟਰ ਵੇਰਵਿਆਂ ਵਿੱਚ ਰੱਦੋ-ਬਦਲ /ਸੋਧ ਕਰ ਸਕਦੇ ਹਨ ।

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕਰਨ ਸਮੇਤ ਭਾਰਤ ਦੇ ਚੋਣ ਕਮਿਸ਼ਨ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੋਟਰ ਕਾਰਡ ਨਾਲ ਆਧਾਰ ਨੂੰ ਜੋੜਨ ਦੀ ਪ੍ਰਕਿਰਿਆ ਵੋਟਰ ਸੂਚੀ ਵਿੱਚ ਸੁਧਾਰ ਕਰਨ ਵਿੱਚ ਵੱਡੀ ਮਦਦ ਕਰੇਗੀ। ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਦੇ ਸ. ਅਜੀਤ ਸਿੰਘ, ਸ੍ਰੋਮਣੀ ਅਕਾਲੀ ਦਲ ਦੇ ਸ. ਚਰਨਜੀਤ ਸਿੰਘ ਬਰਾੜ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਸ. ਗੁਰਿੰਦਰ ਸਿੰਘ ਸ਼ਾਮਲ ਹੋਏ।

The post ਪੰਜਾਬ ਦੇ 76.78 ਫ਼ੀਸਦੀ ਨਾਗਰਿਕਾਂ ਨੇ ਸਵੈ-ਇੱਛਾ ਨਾਲ ਵੋਟਰ ਕਾਰਡ ਨਾਲ ਆਪਣਾ ਆਧਾਰ ਕਾਰਡ ਕੀਤਾ ਲਿੰਕ appeared first on TheUnmute.com - Punjabi News.

Tags:
  • aadhaar-card
  • aam-aadmi-party
  • breaking-news
  • chief-electoral-officer-punjab
  • cm-bhagwant-mann
  • election-commission-of-india
  • final-publication-of-electoral-roll
  • news
  • punjab-election-commission
  • punjab-government
  • punjab-news
  • the-unmute-breaking-news
  • voter-card
  • voter-list

H-1B Visa: ਅਮਰੀਕਾ ਦੇ ਬਿਡੇਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਫੀਸਾਂ 'ਚ ਭਾਰੀ ਵਾਧੇ ਦਾ ਪ੍ਰਸਤਾਵ ਕੀਤਾ ਪੇਸ਼

Thursday 05 January 2023 12:11 PM UTC+00 | Tags: foreign-workers h-1b-visa h-1b-visa-apply h-1b-visas highly-skilled immigration-fees immigration-fees-usa joe-biden latest-news news punjab the-unmute-breaking-news the-unmute-news usa. usa-government uss-biden-administration

ਚੰਡੀਗੜ 05 ਜਨਵਰੀ 2023: ਉੱਚ-ਹੁਨਰਮੰਦ ਵਿਦੇਸ਼ੀ ਕਾਮਿਆਂ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ, ਅਮਰੀਕਾ ਦੇ ਬਿਡੇਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਫੀਸਾਂ ਵਿੱਚ ਭਾਰੀ ਵਾਧੇ ਦਾ ਪ੍ਰਸਤਾਵ ਪੇਸ਼ ਕੀਤਾ ਹੈ, ਜਿਸ ਵਿੱਚ ਬਹੁਤ-ਉਮੀਦ ਕੀਤੇ ਗਏ H-1B ਵੀਜ਼ਾ ਵੀ ਸ਼ਾਮਲ ਹਨ। ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ.) ਦੁਆਰਾ ਬੁੱਧਵਾਰ ਨੂੰ ਪ੍ਰਕਾਸ਼ਿਤ ਪ੍ਰਸਤਾਵਿਤ ਨਿਯਮ ਨੇ ਐੱਚ-1ਬੀ ਵੀਜ਼ਾ ਲਈ ਅਰਜ਼ੀ ਫੀਸ 460 ਡਾਲਰ ਤੋਂ ਵਧਾ ਕੇ 780 ਡਾਲਰ ਅਤੇ ਐੱਲ-1 ਲਈ 460 ਡਾਲਰ ਤੋਂ ਵਧਾ ਕੇ 1,385 ਡਾਲਰ ਕਰ ਦਿੱਤੀ ਹੈ। ਓ-1 ਵੀਜ਼ਾ ਲਈ ਅਰਜ਼ੀ ਫੀਸ 460 ਅਮਰੀਕੀ ਡਾਲਰ ਤੋਂ ਵਧਾ ਕੇ 1,055 ਅਮਰੀਕੀ ਡਾਲਰ ਕਰਨ ਦਾ ਪ੍ਰਸਤਾਵ ਕੀਤਾ ਗਿਆ ਹੈ।

ਦੱਸ ਦੇਈਏ ਕਿ ਐਚ-1ਬੀ ਵੀਜ਼ਾ (H-1B Visa) ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਸ਼ੇਸ਼ ਕਿੱਤਿਆਂ ਵਿੱਚ ਵਿਦੇਸ਼ੀ ਕਰਮਚਾਰੀਆਂ ਨੂੰ ਨਿਯੁਕਤ ਕਰਨ ਦੀ ਇਜਾਜ਼ਤ ਦਿੰਦਾ ਹੈ ਜਿਨ੍ਹਾਂ ਲਈ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ। ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ ‘ਤੇ ਰੱਖਣ ਲਈ ਇਸ ‘ਤੇ ਨਿਰਭਰ ਕਰਦੀਆਂ ਹਨ। ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ ‘ਤੇ ਰੱਖਣ ਲਈ ਇਸ ‘ਤੇ ਨਿਰਭਰ ਕਰਦੀਆਂ ਹਨ।

The post H-1B Visa: ਅਮਰੀਕਾ ਦੇ ਬਿਡੇਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਫੀਸਾਂ ‘ਚ ਭਾਰੀ ਵਾਧੇ ਦਾ ਪ੍ਰਸਤਾਵ ਕੀਤਾ ਪੇਸ਼ appeared first on TheUnmute.com - Punjabi News.

Tags:
  • foreign-workers
  • h-1b-visa
  • h-1b-visa-apply
  • h-1b-visas
  • highly-skilled
  • immigration-fees
  • immigration-fees-usa
  • joe-biden
  • latest-news
  • news
  • punjab
  • the-unmute-breaking-news
  • the-unmute-news
  • usa.
  • usa-government
  • uss-biden-administration

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹਮਾਇਤ 'ਚ ਜਾਮ ਕੀਤੇ 32 ਟੋਲ ਪਲਾਜੇ

Thursday 05 January 2023 12:15 PM UTC+00 | Tags: 32 aam-aadmi-party bharatiya-kisan-union-ekta-ugrahan cm-bhagwant-mann farmers-protest jammed-32-toll-plazas kisan-mazdoor-sangharsh news punjab punjab-news the-unmute-breaking-news the-unmute-punjabi-news toll-plaza

ਚੰਡੀਗੜ੍ਹ 05 ਜਨਵਰੀ 2022: ਕਈ ਹਫ਼ਤਿਆਂ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਾਫ਼ੀ ਟੌਲ ਪਲਾਜੇ ਜਾਮ ਕਰਨ ਦੇ ਲੋਕ ਪੱਖੀ ਐਕਸ਼ਨ ਦੀ ਹਮਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ 32 ਟੌਲ ਪਲਾਜ਼ਿਆਂ 'ਤੇ 12 ਤੋਂ 3 ਵਜੇ ਤੱਕ ਐਕਸ਼ਨ ਕੀਤਾ ਗਿਆ।ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਕੁੱਝ ਥਾਵਾਂ 'ਤੇ ਹਮਾਇਤੀ ਸ਼ਮੂਲੀਅਤ ਕੀਤੀ ਗਈ ਅਤੇ ਬਾਕੀ ਸਭ ਥਾਂਵਾਂ 'ਤੇ ਜਥੇਬੰਦੀ ਵੱਲੋਂ ਟੌਲ ਪਲਾਜੇ ਜਾਮ ਕੀਤੇ ਗਏ।

ਜਥੇਬੰਦੀ ਅਨੁਸਾਰ ਬਹੁਤੀਆਂ ਥਾਵਾਂ 'ਤੇ ਔਰਤਾਂ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਇਨਸਾਫਪਸੰਦ ਲੋਕ ਸ਼ਾਮਲ ਹੋਏ। ਕਈ ਥਾਵਾਂ 'ਤੇ ਹਮਾਇਤੀ ਜਥੇਬੰਦੀਆਂ ਜਲ ਸਪਲਾਈ ਠੇਕਾ ਕਾਮੇ, ਪੀ ਆਰ ਟੀ ਸੀ ਮੁਲਾਜ਼ਮ, ਬਿਜਲੀ ਕਾਮੇ,ਖੇਤ ਮਜ਼ਦੂਰ ਅਤੇ ਹੋਰਨਾਂ ਕਿਰਤੀ ਤਬਕਿਆਂ ਨੇ ਵੀ ਸ਼ਮੂਲੀਅਤ ਕੀਤੀ।

ਬੁਲਾਰਿਆਂ ਨੇ ਦੋਸ਼ ਲਾਇਆ ਕਿ ਜ਼ਾਲਮ ਔਰੰਗਜ਼ੇਬ ਹਕੂਮਤ ਦੇ ਜਜ਼ੀਆ ਟੈਕਸ ਵਾਂਗ ਹੀ ਮੌਜੂਦਾ ਲੋਕਦੋਖੀ ਹਾਕਮਾਂ ਵੱਲੋਂ ਟੌਲ ਟੈਕਸ ਵੀ ਦੇਸ਼ ਦੇ ਲੋਕਾਂ ਉੱਤੇ ਸਰਾਸਰ ਨਜਾਇਜ਼ ਮੜ੍ਹਿਆ ਗਿਆ ਹੈ, ਕਿਉਂਕਿ ਹਰ ਵਹੀਕਲ ਦੀ ਰਜਿਸਟ੍ਰੇਸ਼ਨ ਮੌਕੇ ਭਾਰੀ ਰੋਡ ਟੈਕਸ ਪਹਿਲਾਂ ਹੀ ਵਸੂਲ ਲਿਆ ਜਾਂਦਾ ਹੈ। ਉਨ੍ਹਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਟੌਲ ਪਲਾਜੇ ਬੰਦ ਕੀਤੇ ਜਾਣ। ਬੁਲਾਰਿਆਂ ਵੱਲੋਂ ਸ਼ਰਾਬ ਫੈਕਟਰੀ ਜ਼ੀਰਾ ਦੇ ਜਾਨਲੇਵਾ ਪ੍ਰਦੂਸ਼ਣ ਵਿਰੁੱਧ ਅਤੇ ਲਤੀਫਪੁਰਾ ਬਸਤੀ ਦੇ ਦਰਿੰਦਗੀ ਭਰੇ ਨਜਾਇਜ਼ ਉਜਾੜੇ ਵਿਰੁੱਧ ਜਾਨਹੂਲਵੇਂ ਜਨਤਕ ਘੋਲਾਂ ਦੀ ਡਟਵੀਂ ਹਮਾਇਤ ਵੀ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।

The post ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹਮਾਇਤ ‘ਚ ਜਾਮ ਕੀਤੇ 32 ਟੋਲ ਪਲਾਜੇ appeared first on TheUnmute.com - Punjabi News.

Tags:
  • 32
  • aam-aadmi-party
  • bharatiya-kisan-union-ekta-ugrahan
  • cm-bhagwant-mann
  • farmers-protest
  • jammed-32-toll-plazas
  • kisan-mazdoor-sangharsh
  • news
  • punjab
  • punjab-news
  • the-unmute-breaking-news
  • the-unmute-punjabi-news
  • toll-plaza

ਕਾਂਗਰਸ ਤੇ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ, ਨਿੱਜੀ ਹਿੱਤਾਂ ਲਈ ਐਸਵਾਈਐਲ ਨਹਿਰ ਦੀ ਕਰਵਾਈ ਉਸਾਰੀ: ਆਪ

Thursday 05 January 2023 12:20 PM UTC+00 | Tags: aam-aadmi-party arvind-kejriwal cm-bhagwant-mann congress malwinder-singh-kang news punjab-congress punjab-government punjab-news sad-bjp-governments sutlej-yamuna-link syl syl-canal-issue the-unmute-punjabi-news

ਚੰਡੀਗੜ੍ਹ 05 ਜਨਵਰੀ 2023: ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਬਹੁਤ ਅਫਸੋਸਜਨਕ ਹੈ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰਾਂ ਦਾ ਕਦੇ ਵੀ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਮੁੱਦੇ ਨੂੰ ਹੱਲ ਕਰਨ ਦਾ ਕੋਈ ਇਰਾਦਾ ਨਹੀਂ ਸੀ।

ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਅਤੇ ਪੰਜਾਬ ਵਿਰੋਧੀ ਅਤੇ ਆਪਣੇ ਨਿੱਜੀ ਫਾਇਦਿਆਂ ਨੂੰ ਦੇਖਦਿਆਂ ਐਸਵਾਈਐਲ ਨਹਿਰ ਦੀ ਉਸਾਰੀ ਕਰਵਾਈ, ਪਰ ਪੰਜਾਬ ਦੇ ਸੱਚੇ ਪੁੱਤ, ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਕੇਂਦਰ ਸਰਕਾਰ ਅੱਗੇ ਪੰਜਾਬ ਦਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ।

ਵੀਰਵਾਰ ਨੂੰ 'ਆਪ' ਬੁਲਾਰੇ ਗੋਵਿੰਦਰ ਮਿੱਤਲ ਅਤੇ ਸੀਨੀਅਰ ਆਗੂ ਇਕਬਾਲ ਸਿੰਘ ਨਾਲ, ਪਾਰਟੀ ਦੇ ਮੁੱਖ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾਈ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਹਿਲੀ ਵਾਰ ਸਹੀ ਮੰਗ ਉਠਾਈ ਗਈ ਹੈ ਅਤੇ ਪੰਜਾਬ ਦੇ ਘਟਦੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਯਮੁਨਾ ਸਤਲੁਜ ਲਿੰਕ ਨਹਿਰ (ਵਾਈ.ਐਸ.ਐਲ.) ਬਣਾਉਣ ਲਈ ਕਿਹਾ ਹੈ।

ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਬਕਾ ਮੁੱਖ ਮੰਤਰੀਆਂ ਨੇ ਐਸਵਾਈਐਲ ਮੁੱਦੇ 'ਤੇ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕਰਨ ਲਈ ਗੁਪਤ ਤਰੀਕੇ ਨਾਲ ਕੰਮ ਕੀਤਾ ਹੈ। ਕੰਗ ਨੇ ਕਿਹਾ ਕਿ ਜਦੋਂ ਬਾਦਲ 1978 ਵਿੱਚ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਤੱਤਕਾਲੀ ਹਰਿਆਣਾ ਮੁੱਖ ਮੰਤਰੀ ਦੇਵੀ ਲਾਲ ਨੂੰ ਐਸਵਾਈਐਲ ਨਹਿਰ ਦਾ ਸਰਵੇਖਣ ਕਰਨ ਦਿੱਤਾ ਅਤੇ ਬਾਦਲ ਨੇ ਹੀ ਜ਼ਮੀਨ ਐਕੁਆਇਰ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਸੀ।

ਵਿਧਾਨ ਸਭਾ ਦੇ ਰਿਕਾਰਡ ਦਾ ਹਵਾਲਾ ਦਿੰਦੇ ਹੋਏ ਕੰਗ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਦੇਵੀ ਲਾਲ ਨੇ ਸੈਸ਼ਨ ਵਿਚ ਆਪਣੇ ਸੰਬੋਧਨ ਦੌਰਾਨ ਕਿਹਾ ਸੀ ਕਿ ਜੋ ਉਨ੍ਹਾਂ ਦੇ ਪੂਰਵਜ ਨਹੀਂ ਕਰ ਸਕੇ, ਉਹ ਆਪਣੇ ਪਿਆਰੇ ਮਿੱਤਰ ਪ੍ਰਕਾਸ਼ ਸਿੰਘ ਬਾਦਲ ਦੀ ਮਦਦ ਨਾਲ ਪੂਰਾ ਕਰਨਗੇ। ਇਸੇ ਤਰ੍ਹਾਂ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਨਿਰਦੇਸ਼ਾਂ 'ਤੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਸਵਾਈਐਲ ਦਾ ਨੀਂਹ ਪੱਥਰ ਰੱਖਿਆ ਸੀ। 'ਆਪ' ਦੇ ਬੁਲਾਰੇ ਨੇ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਵਿਰੁੱਧ ਕੰਮ ਕੀਤਾ।

ਉਨ੍ਹਾਂ ਸਪੱਸ਼ਟ ਕਿਹਾ ਕਿ 'ਆਪ' ਆਪਣੇ ਪਾਣੀਆਂ ਦੀ ਰਾਖੀ ਲਈ ਸਾਰੇ ਕਾਨੂੰਨੀ ਵਿਕਲਪ ਅਪਣਾਏਗੀ ਕਿਉਂਕਿ ਪੰਜਾਬ ਕੋਲ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੇ 150 ਬਲਾਕਾਂ ਵਿੱਚੋਂ 78% ਡਾਰਕ ਜ਼ੋਨ ਬਣ ਚੁੱਕੇ ਹਨ, ਪੰਜਾਬ ਆਪਣਾ ਪਾਣੀ ਕਿਸੇ ਹੋਰ ਰਾਜ ਨਾਲ ਸਾਂਝਾ ਨਹੀਂ ਕਰ ਸਕਦਾ, ਸਗੋਂ ਸਤਲੁਜ ਦਰਿਆ ਰਾਹੀਂ, ਗੰਗਾ ਅਤੇ ਯਮੁਨਾ ਦਾ ਪਾਣੀ ਪੰਜਾਬ ਨੂੰ ਸਪਲਾਈ ਕੀਤਾ ਜਾਣਾ ਚਾਹੀਦਾ ਹੈ। ਕੰਗ ਨੇ ਕੇਂਦਰ ਸਰਕਾਰ ਨੂੰ ਸੂਬੇ ਦੀ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਦੀ ਕਿਸਾਨੀ ਅਤੇ ਖੇਤੀ ਨੂੰ ਬਚਾਉਣ ਲਈ ਵਿਸ਼ੇਸ਼ ਗਰਾਂਟ ਮਨਜ਼ੂਰ ਕਰਨ ਦੀ ਵੀ ਅਪੀਲ ਕੀਤੀ।

The post ਕਾਂਗਰਸ ਤੇ ਅਕਾਲੀ ਦਲ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ, ਨਿੱਜੀ ਹਿੱਤਾਂ ਲਈ ਐਸਵਾਈਐਲ ਨਹਿਰ ਦੀ ਕਰਵਾਈ ਉਸਾਰੀ: ਆਪ appeared first on TheUnmute.com - Punjabi News.

Tags:
  • aam-aadmi-party
  • arvind-kejriwal
  • cm-bhagwant-mann
  • congress
  • malwinder-singh-kang
  • news
  • punjab-congress
  • punjab-government
  • punjab-news
  • sad-bjp-governments
  • sutlej-yamuna-link
  • syl
  • syl-canal-issue
  • the-unmute-punjabi-news

ਸਬਸਿਡੀ ਤੇ ਮਸ਼ੀਨਾਂ ਮੁਹੱਈਆ ਕਰਵਾਉਣ ਦੀ ਮਿਤੀ 'ਚ 12 ਜਨਵਰੀ 2023 ਤੱਕ ਵਾਧਾ

Thursday 05 January 2023 12:25 PM UTC+00 | Tags: aam-aadmi-party cm-bhagwant-mann congress extension kuldeep-singh-dhaliwal machines-on-subsidy news promote-punjab-crop punjab punjab-agriculture-department punjab-government punjab-machines-subsidy

ਫਾਜ਼ਿਲਕਾ 05 ਜਨਵਰੀ 2023: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਖੇਤੀਬਾੜੀ ਸੰਦ ਸਬਸਿਡੀ ‘ਤੇ ਉਪਲਬਧ ਕਰਵਾਉਣ ਲਈ ਵਿਭਾਗ ਵੱਲੋਂ ਪੋਰਟਲ ਰਾਹੀਂ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਮੋਕਾ ਪ੍ਰਦਾਨ ਕਰਦੇ ਹੋਏ 12 ਜਨਵਰੀ 2023 ਤੱਕ ਅਰਜੀਆਂ ਪ੍ਰਾਪਤ ਕਰਨ ਦੀ ਮਿਤੀ ‘ਚ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦਿੱਤੀ।

ਮੁੱਖ ਖੇਤੀਬਾੜੀ ਅਫਸਰ ਸਰਵਨ ਕੁਮਾਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਮੈਨੁਅਲ/ਬੈਟਰੀ: ਨੈਪ ਸੈਕ ਸਪ੍ਰੇਅਰ, ਪਾਵਰਡ ਨੈਪ ਸੈਕ ਸਪ੍ਰੇਅਰ, ਟੈ੍ਰਕਟਰ ਚਾਲਕ ਸਪ੍ਰੇਅਰ, ਫਾਰੇਜ਼ ਬੇਲਰ, ਮਿਲੈਟ ਮਿੱਲ, ਨੂਮੈਟਿਕ ਪਲਾਂਟਰ, ਮਲਟੀ ਕਰਾਪ ਪਲਾਂਟਰ (20 ਐਚ.ਪੀ. ਤੋਂ ਘੱਟ ਸਮਰੱਥਾ ਵਾਲੇ ਟੈ੍ਰਕਟਰ ਲਈ) ਸਬਸਿਡੀ ‘ਤੇ ਉਪਲਬਧ ਕਰਵਾਉਣ ਲਈ ਆਨਲਾਈਨ ਪੋਰਟਲ agrimachinerypb.com ‘ਤੇ ਅਰਜੀਆਂ ਦੀ ਮੰਗ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਐਸ.ਸੀ./ਮਹਿਲਾਵਾਂ/ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਸਬਸਿਡੀ ਦੀ ਦਰ 50 ਫੀਸਦੀ ਅਤੇ ਹੋਰ ਕਿਸਾਨਾਂ ਲਈ ਸਬਸਿਡੀ ਦੀ ਦਰ 40 ਫੀਸਦੀ ਹੋਵੇਗੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਕਤ ਸਬਸਿਡੀ ‘ਤੇ ਖੇਤੀਬਾੜੀ ਸੰਦਾਂ ਦੀ ਅਰਜੀਆਂ ਲਈ ਅਪਲਾਈ ਕਰਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲੇ੍ਹ ਦੇ ਖੇਤੀਬਾੜੀ ਅਫਸਰ 9815495802 ਜਾਂ ਦਫਤਰ ਨਾਲ ਸੰਪਰਕ ਕੀਤਾ ਜਾਵੇ। ਇਸ ਤੋਂ ਇਲਾਵਾ ਕਿਸਾਨ ਕਾਲ ਸੈਂਟਰ ਦੇ ਟੋਲ ਫਰੀ ਨੰਬਰ 1800 180 1551 ਨਾਲ ਰਾਬਤਾ ਕਰਕੇ ਸਲਾਹ ਲੈ ਸਕਦੇ ਹਨ।

 

The post ਸਬਸਿਡੀ ਤੇ ਮਸ਼ੀਨਾਂ ਮੁਹੱਈਆ ਕਰਵਾਉਣ ਦੀ ਮਿਤੀ 'ਚ 12 ਜਨਵਰੀ 2023 ਤੱਕ ਵਾਧਾ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • congress
  • extension
  • kuldeep-singh-dhaliwal
  • machines-on-subsidy
  • news
  • promote-punjab-crop
  • punjab
  • punjab-agriculture-department
  • punjab-government
  • punjab-machines-subsidy

1 ਜਨਵਰੀ 2024 ਨੂੰ ਅਯੁੱਧਿਆ 'ਚ ਰਾਮ ਮੰਦਰ ਬਣ ਕੇ ਹੋ ਜਾਵੇਗਾ ਤਿਆਰ: ਅਮਿਤ ਸ਼ਾਹ

Thursday 05 January 2023 12:35 PM UTC+00 | Tags: amit-shah ayodhya ayodhya-ram-mandir congress news punjab-government ram-temple ram-temple-ayodhya the-unmute-breaking-news union-home-minister-amit-shah

ਚੰਡੀਗੜ੍ਹ 05 ਜਨਵਰੀ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਯੁੱਧਿਆ ‘ਚ ਬਣਨ ਵਾਲੇ ਰਾਮ ਮੰਦਰ (Ram temple) ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ 1 ਜਨਵਰੀ 2024 ਨੂੰ ਅਯੁੱਧਿਆ ‘ਚ ਰਾਮ ਮੰਦਰ ਬਣ ਕੇ ਤਿਆਰ ਹੋ ਜਾਵੇਗਾ। ਇਸ ਦੌਰਾਨ ਅਮਿਤ ਸ਼ਾਹ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਤੋਂ ਦੇਸ਼ ਆਜ਼ਾਦ ਹੋਇਆ ਹੈ, ਕਾਂਗਰਸੀ ਇਸ ਨੂੰ ਲਾਂਭੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇੱਕ ਦਿਨ ਜਦੋਂ ਸਵੇਰੇ ਸੁਪਰੀਮ ਕੋਰਟ ਦਾ ਫੈਸਲਾ ਆਇਆ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਮੰਦਰ ਦਾ ਭੂਮੀ ਪੂਜਨ ਪੂਰਾ ਕੀਤਾ ਅਤੇ ਉਸੇ ਦਿਨ ਮੰਦਰ ਦੀ ਉਸਾਰੀ ਸ਼ੁਰੂ ਕਰ ਦਿੱਤੀ। ਅਯੁੱਧਿਆ ‘ਚ 1 ਜਨਵਰੀ 2024 ਨੂੰ ਰਾਮ ਮੰਦਰ ਬਣ ਕੇ ਤਿਆਰ ਹੋ ਜਾਵੇਗਾ।

The post 1 ਜਨਵਰੀ 2024 ਨੂੰ ਅਯੁੱਧਿਆ ‘ਚ ਰਾਮ ਮੰਦਰ ਬਣ ਕੇ ਹੋ ਜਾਵੇਗਾ ਤਿਆਰ: ਅਮਿਤ ਸ਼ਾਹ appeared first on TheUnmute.com - Punjabi News.

Tags:
  • amit-shah
  • ayodhya
  • ayodhya-ram-mandir
  • congress
  • news
  • punjab-government
  • ram-temple
  • ram-temple-ayodhya
  • the-unmute-breaking-news
  • union-home-minister-amit-shah

ਇੰਪੈਨਲਮੈਂਟ ਦੀ ਪ੍ਰਕਿਰਿਆ 'ਚ ਪੂਰੀ ਪਾਰਦਰਸ਼ਤਾ ਅਪਣਾਈ ਜਾਵੇਗੀ, ਹਰਪਾਲ ਸਿੰਘ ਚੀਮਾ ਵੱਲੋਂ ਬੈਂਕਾਂ ਨੂੰ ਭਰੋਸਾ

Thursday 05 January 2023 01:04 PM UTC+00 | Tags: aam-aadmi-party banks cm-bhagwant-mann full-transparency full-transparency-in-banks latest-news new-empanelment-policy news punjab punjab-banks punjab-finance-minister-harpal-singh punjab-government punjab-latest-news punjab-news rbi the-unmute-breaking-news the-unmute-punjabi-news

ਚੰਡੀਗੜ੍ਹ 05 ਜਨਵਰੀ 2023: ਨਵੀਂ ਇੰਪੈਨਲਮੈਂਟ ਨੀਤੀ ਦਾ ਖਰੜਾ ਤਿਆਰ ਕਰਨ ਲਈ ਬੈਂਕਾਂ ਅਤੇ ਲਘੂ ਵਿੱਤ ਸੰਸਥਾਵਾਂ ਤੋਂ ਸੁਝਾਅ ਮੰਗਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੈਂਕਾਂ ਦੀ ਇੰਪੈਨਲਮੈਂਟ ਮੌਕੇ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਣਾਏਗੀ ਤਾਂ ਜੋ ਸਰਕਾਰੀ ਅਦਾਰਿਆਂ ਦੇ ਫੰਡਾਂ ਦੀ ਸੁਰੱਖਿਆ ਯਕੀਨੀ ਬਨਾਉਣ ਦੇ ਨਾਲ-ਨਾਲ ਬੈਂਕਾਂ ਵਿਚਕਾਰ ਮੁਕਾਬਲੇ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਸੂਬੇ ਵਿੱਚ ਕਾਰੋਬਾਰ ਕਰ ਰਹੇ ਲਗਭਗ ਸਾਰੇ ਅਨੁਸੂਚਿਤ ਵਪਾਰਕ ਬੈਂਕਾਂ ਅਤੇ ਛੋਟੇ ਵਿੱਤੀ ਅਦਾਰਿਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਨੇ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੇ ਦਫ਼ਤਰ ਨੂੰ ਇੰਪੈਨਲਮੈਂਟ ਕਰਨ ਸਬੰਧੀ ਪ੍ਰੀਜੈਂਟੇਸ਼ਨਜ ਦਿੱਤੀਆਂ ਹਨ ਅਤੇ ਵਿੱਤ ਵਿਭਾਗ ਇਨ੍ਹਾਂ ਦਾ ਮੁਲਾਂਕਣ ਕਰ ਰਿਹਾ ਹੈ।

ਸ. ਚੀਮਾ ਨੇ ਕਿਹਾ ਅੱਜ ਦੀ ਇਹ ਮੀਟਿੰਗ ਇੰਪੈਨਲਮੈਂਟ ਲਈ ਮਾਪਦੰਡਾਂ ਨੂੰ ਅੰਤਿਮ ਰੂਪ ਦੇਣ ਲਈ ਤੁਹਾਡੇ ਸਾਰਿਆਂ ਤੋਂ ਸੁਝਾਅ ਲੈਣ ਲਈ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਇੰਪੈਨਲਮੈੰਟ ਕਰਨ ਲਈ ਵਿਚਾਰ ਕਰਨ ਮੌਕੇ ਭਲਾਈ ਸਕੀਮਾਂ ਬਾਰੇ ਬੈਂਕ ਦੀ ਕਾਰਗੁਜ਼ਾਰੀ ਨੂੰ ਵਿਸ਼ੇਸ਼ ਤੌਰ 'ਤੇ ਦੇਖਿਆ ਜਾਵੇਗਾ।

ਸਮਾਜ ਭਲਾਈ ਲਈ ਯੋਗਦਾਨ ਪਾਉਣ ਵਾਲੇ ਬੈਂਕਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਬੈਂਕਾਂ ਨੂੰ ਅਪੀਲ ਕੀਤੀ ਕਿ ਉਹ ਹੇਠਲੇ ਪੱਧਰ ਤੱਕ ਕਰਜ਼ਾ ਦੇਣ, ਖਾਸਕਰ ਜਿਨ੍ਹਾਂ ਕਾਰੋਬਾਰਾਂ ਨੂੰ ਇਸਦੀ ਲੋੜ ਹੈ ਅਤੇ ਸਰਕਾਰ ਨਾਲ ਤਾਲਮੇਲ ਬਣਾ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਕਲਿਆਣਕਾਰ ਰਾਜ ਵਜੋਂ ਆਪਣੀ ਪਛਾਣ ਰੱਖਦਾ ਹੈ ਇਸ ਲਈ ਰਾਜ ਵਿੱਚ ਕੰਮ ਕਰ ਰਹੇ ਬੈਂਕਾਂ ਨੂੰ ਭਲਾਈ ਯੋਜਨਾਵਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਾ ਚਾਹੀਦਾ ਹੈ।

ਵਿੱਤ ਵਿਭਾਗ ਨਾਲ ਬੈਂਕਾਂ ਦੇ ਸਹਿਯੋਗ ਨੂੰ ਹੁਲਾਰਾ ਦੇਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਜੋ ਬੈਂਕ ਇੰਪੈਨਲ ਹੋ ਜਾਣਗੇ, ਉਹ ਪੰਜਾਬ ਸਰਕਾਰ ਵੱਲੋਂ ਜਮ੍ਹਾਂ ਰਾਸ਼ੀਆਂ ਨੂੰ ਸਵੀਕਾਰ ਕਰਨ ਲਈ ਈ-ਡੀ.ਐਮ.ਐਸ ਪੋਰਟਲ ਦੀ ਵਰਤੋਂ ਕਰਨਗੇ। ਸ. ਸ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਇਸ ਪੋਰਟਲ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ, ਪਰ ਜਿੱਥੇ ਕਿਤੇ ਵੀ ਬੈਂਕ ਇਹ ਦੇਖਣ ਕਿ ਇਸਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ ਤਾਂ ਉਹ ਸਬੰਧਤ ਵਿਭਾਗਾਂ ਨੂੰ ਇਸ ਦੀ ਪਾਲਣਾ ਕਰਨ ਦੀ ਤਾਕੀਦ ਕਰਨ।

ਇਸ ਸਪਸ਼ਟ ਕਰਦਿਆਂ ਕਿ ਸੂਬਾ ਸਰਕਾਰ ਕਿਸੇ ਵੀ ਅਨੁਚਿਤ ਕਰਜ਼ਾ ਜਾਂ ਵਸੂਲੀ ਦੀ ਪ੍ਰਥਾ ਨੂੰ ਬਰਦਾਸ਼ਤ ਨਹੀਂ ਕਰੇਗੀ, ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਹੈ ਕਿ ਕੁਝ ਬੈਂਕਾਂ ਵੱਲੋਂ ਅਨੁਚਿਤ ਕਰਜ਼ਾ ਪ੍ਰਥਾਵਾਂ ਦਾ ਸਹਾਰਾ ਲਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇੰਨ੍ਹਾਂ ਬੈਂਕੇ ਵੱਲੋਂ ਸਰਕਾਰੀ ਏਜੰਸੀਆਂ ਤੋਂ ਬਹੁਤ ਜ਼ਿਆਦਾ ਵਿਆਜ ਦਰ ਵਸੂਲਣ ਤੋਂ ਲੈ ਕੇ ਨਾਗਰਿਕਾਂ ਤੋਂ ਵਸੂਲੀ ਲਈ ਜ਼ਬਰਦਸਤੀ ਵਾਲੇ ਢੰਗਾਂ ਅਪਣਾਉਣ ਕਰਕੇ ਇੰਨ੍ਹਾਂ ਦਾ ਆਚਰਣ ਸ਼ੱਕੀ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ. ਚੀਮਾ ਨੇ ਅੱਗੇ ਕਿਹਾ ਕਿ ਜੇਕਰ ਵਿਭਾਗ ਦੇ ਧਿਆਨ ਵਿੱਚ ਅਜਿਹੇ ਵਿਹਾਰ ਦੀ ਕੋਈ ਵੀ ਘਟਨਾ ਆਉਂਦੀ ਹੈ ਤਾਂ ਵਿੱਤ ਵਿਭਾਗ ਭਾਰਤੀ ਰਿਜ਼ਰਵ ਬੈਂਕ ਤੱਕ ਪਹੁੰਚ ਕਰਨ ਸਮੇਤ ਗੰਭੀਰ ਕਾਰਵਾਈ ਕਰੇਗਾ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਅਤੇ ਸਕੱਤਰ ਵਿੱਤ ਕਮ ਡਾਇਰੈਕਟਰ ਇੰਸਟੀਟਿਊਸ਼ਨਲ ਫਾਈਨੈਂਸ ਤੇ ਬੈਂਕਿੰਗ ਸ੍ਰੀਮਤੀ ਗਰਿਮਾ ਸਿੰਘ ਵੀ ਹਾਜ਼ਰ ਸਨ।

The post ਇੰਪੈਨਲਮੈਂਟ ਦੀ ਪ੍ਰਕਿਰਿਆ ‘ਚ ਪੂਰੀ ਪਾਰਦਰਸ਼ਤਾ ਅਪਣਾਈ ਜਾਵੇਗੀ, ਹਰਪਾਲ ਸਿੰਘ ਚੀਮਾ ਵੱਲੋਂ ਬੈਂਕਾਂ ਨੂੰ ਭਰੋਸਾ appeared first on TheUnmute.com - Punjabi News.

Tags:
  • aam-aadmi-party
  • banks
  • cm-bhagwant-mann
  • full-transparency
  • full-transparency-in-banks
  • latest-news
  • new-empanelment-policy
  • news
  • punjab
  • punjab-banks
  • punjab-finance-minister-harpal-singh
  • punjab-government
  • punjab-latest-news
  • punjab-news
  • rbi
  • the-unmute-breaking-news
  • the-unmute-punjabi-news

ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, IAS ਅਧਿਕਾਰੀ ਨੀਲਮਾ ਸਮੇਤ 10 ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ

Thursday 05 January 2023 01:12 PM UTC+00 | Tags: aam-aadmi-party as-officer-neelma cm-bhagwant-mann latest-news news punjab-news punjab-state-industrial-development-corporation punjab-vigilance-bureau scam sundar-sham-arora the-unmute-breaking-news the-unmute-punjabi-news vigilance

ਚੰਡੀਗੜ੍ਹ 05 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਆਈਏਐਸ ਅਧਿਕਾਰੀ ਨੀਲਮਾ ਸਮੇਤ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸਨ (ਪੀਐਸਆਈਡੀਸੀ) ਦੇ 10 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇੱਕ ਉਦਯੋਗਿਕ ਪਲਾਟ ਨੂੰ ਇੱਕ ਡਿਵੈਲਪਰ (ਰੀਅਲਟਰ) ਕੰਪਨੀ ਨੂੰ ਤਬਦੀਲ ਕਰਨ/ਵੰਡ ਕਰਨ ਅਤੇ ਪਲਾਟ ਕੱਟ ਕੇ ਟਾਊਨਸ਼ਿਪ ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ਦੇ ਦੋਸ਼ਾਂ ਹੇਠਾਂ ਅਪਰਾਧਿਕ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਰੀਅਲਟਰ ਫਰਮ, ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਇਸ ਕੇਸ ਵਿੱਚ ਨਾਮਜਦ ਕੀਤਾ ਗਿਆ ਹੈ।

ਇਸ ਕੇਸ ਵਿੱਚ ਵਿਜੀਲੈਂਸ ਨੇ ਪੀਐਸਆਈਡੀਸੀ ਦੇ 7 ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨਾਂ ਵਿੱਚ ਅੰਕੁਰ ਚੌਧਰੀ ਅਸਟੇਟ ਅਫਸਰ, ਦਵਿੰਦਰਪਾਲ ਸਿੰਘ ਜੀ.ਐਮ ਪਰਸੋਨਲ, ਜੇ.ਐਸ. ਭਾਟੀਆ ਚੀਫ ਜਨਰਲ ਮੈਨੇਜਰ (ਯੋਜਨਾਬੰਦੀ), ਆਸ਼ਿਮਾ ਅਗਰਵਾਲ ਏਟੀਪੀ (ਯੋਜਨਾਬੰਦੀ), ਪਰਮਿੰਦਰ ਸਿੰਘ ਕਾਰਜਕਾਰੀ ਇੰਜਨੀਅਰ, ਰਜਤ ਕੁਮਾਰ ਡੀ.ਏ ਅਤੇ ਸੰਦੀਪ ਸਿੰਘ ਐਸਡੀਈ ਸ਼ਾਮਲ ਹਨ ਜਿਨਾਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਕਤ ਫਰਮ ਨੂੰ ਅਣਉਚਿਤ ਲਾਭ ਪਹੁੰਚਾਇਆ।

ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਵਿੱਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਾਲ 1987 ਵਿੱਚ ‘ਆਨੰਦ ਲੈਂਪਸ ਲਿਮਟਿਡ’ ਕੰਪਨੀ ਨੂੰ ਵਿਕਰੀ ਡੀਡ ਰਾਹੀਂ 25 ਏਕੜ ਜਮੀਨ ਅਲਾਟ ਕੀਤੀ ਸੀ ਜੋ ਬਾਅਦ ਵਿੱਚ ‘ਸਿਗਨੀਫਾਈ ਇਨੋਵੇਸ਼ਨ’ ਨਾਮਕ ਫਰਮ ਨੂੰ ਤਬਦੀਲ ਕਰ ਦਿੱਤੀ ਗਈ ਸੀ। ਇਹ ਪਲਾਟ ਫਿਰ ਪੀਐਸਆਈਡੀਸੀ ਤੋਂ ਇਤਰਾਜਹੀਨਤਾ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਸਿਗਨੀਫਾਈ ਇਨੋਵੇਸਨਜ ਨੇ ਵਿਕਰੀ ਡੀਡ ਰਾਹੀਂ ਗੁਲਮੋਹਰ ਟਾਊਨਸ਼ਿਪ ਨੂੰ ਵੇਚ ਦਿੱਤਾ ਸੀ। ਤਤਕਾਲੀ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮਿਤੀ 17-03-2021 ਨੂੰ ਉਕਤ ਪਲਾਟ ਦੀ ਹੋਰ ਵੰਡ ਲਈ ਗੁਲਮੋਹਰ ਟਾਊਨਸ਼ਿਪ ਤੋਂ ਪ੍ਰਾਪਤ ਪੱਤਰ ਉਸ ਸਮੇਂ ਦੀ ਐਮਡੀ ਪੀਐਸਆਈਡੀਸੀ ਨੂੰ ਭੇਜ ਦਿੱਤਾ।

ਉਨਾਂ ਅੱਗੇ ਦੱਸਿਆ ਕਿ ਐਮ.ਡੀ., ਪੀ.ਐਸ.ਆਈ.ਡੀ.ਸੀ ਨੇ ਇਸ ਰੀਅਲਟਰ ਫਰਮ ਦੀ ਤਜਵੀਜ ਦੀ ਘੋਖ ਕਰਨ ਲਈ ਇੱਕ ਵਿਭਾਗੀ ਕਮੇਟੀ ਦਾ ਗਠਨ ਕਰ ਦਿੱਤਾ ਜਿਸ ਵਿੱਚ ਐਸ.ਪੀ.ਸਿੰਘ ਕਾਰਜਕਾਰੀ ਡਾਇਰੈਕਟਰ, ਅੰਕੁਰ ਚੌਧਰੀ ਅਸਟੇਟ ਅਫਸਰ, ਭਾਈ ਸੁਖਦੀਪ ਸਿੰਘ ਸਿੱਧੂ, ਦਵਿੰਦਰਪਾਲ ਸਿੰਘ ਜੀ.ਐਮ ਪਰਸੋਨਲ, ਤੇਜਵੀਰ ਸਿੰਘ ਡੀ.ਟੀ.ਪੀ., (ਹੁਣ ਮ੍ਰਿਤਕ), ਜੇ.ਐਸ ਭਾਟੀਆ ਚੀਫ ਜਨਰਲ ਮੈਨੇਜਰ (ਯੋਜਨਾ), ਆਸ਼ਿਮਾ ਅਗਰਵਾਲ ਏ.ਟੀ.ਪੀ.(ਯੋਜਨਾ), ਪਰਮਿੰਦਰ ਸਿੰਘ ਕਾਰਜਕਾਰੀ ਇੰਜਨੀਅਰ, ਰਜਤ ਕੁਮਾਰ ਡੀ.ਏ ਅਤੇ ਸੰਦੀਪ ਸਿੰਘ ਐਸ.ਡੀ.ਈ ਸ਼ਾਮਲ ਸਨ।

ਉਨਾਂ ਦੱਸਿਆ ਕਿ ਐਸਪੀ ਸਿੰਘ ਦੀ ਅਗਵਾਈ ਵਾਲੀ ਕਮੇਟੀ ਨੇ ਇਸ ਸਬੰਧ ਵਿੱਚ ਪ੍ਰਸਤਾਵ ਰਿਪੋਰਟ, ਪ੍ਰੋਜੈਕਟ ਰਿਪੋਰਟ, ਆਰਟੀਕਲ ਆਫ ਐਸੋਸੀਏਸ਼ਨ ਅਤੇ ਐਸੋਸੀਏਸ਼ਨ ਦੇ ਮੈਮੋਰੰਡਮ ਦਾ ਨੋਟਿਸ ਲਏ ਬਿਨਾਂ ਉਪਰੋਕਤ ਰੀਅਲਟਰ ਫਰਮ ਨੂੰ 12 ਪਲਾਟਾਂ ਤੋਂ 125 ਪਲਾਟਾਂ ਵਿੱਚ ਵੰਡਣ ਦੇ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ। ਇਸ ਤੋਂ ਇਲਾਵਾ ਉਕਤ ਕਮੇਟੀ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਨਗਰ ਨਿਗਮ, ਬਿਜਲੀ ਬੋਰਡ, ਜੰਗਲਾਤ ਵਿਭਾਗ, ਰਾਜ ਫਾਇਰ ਬਿ੍ਰਗੇਡ ਆਦਿ ਦੀ ਸਲਾਹ ਲਏ ਬਿਨਾਂ ਹੀ ਗੁਲਮੋਹਰ ਟਾਊਨਸ਼ਿਪ ਸਬੰਧੀ ਤਜਵੀਜ ਦੀ ਸਿਫਾਰਸ਼ ਪ੍ਰਵਾਨ ਕਰ ਦਿੱਤੀ ਸੀ।

ਬੁਲਾਰੇ ਨੇ ਦੱਸਿਆ ਕਿ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਉਕਤ ਤਜਵੀਜ ਦੀ ਫਾਈਲ ਵਿਚ ਨੋਟਿੰਗ ਦੇ ਦੋ ਪੰਨੇ ਫਾਈਲ ਵਿਚ ਜੁੜੇ ਬਾਕੀ ਪੰਨਿਆਂ ਨਾਲ ਮੇਲ ਨਹੀਂ ਖਾਂਦੇ। ਇਹ ਪਾਇਆ ਗਿਆ ਕਿ ਉਕਤ ਕਮੇਟੀ ਮੈਂਬਰਾਂ ਨੇ ਜਾਅਲੀ ਦਸਤਾਵੇਜ ਨੱਥੀ ਕੀਤੇ ਹਨ ਅਤੇ ਉਕਤ ਦਰਖਾਸਤ/ਪ੍ਰਸਤਾਵ ਦੀ ਚੰਗੀ ਤਰਾਂ ਪੜਤਾਲ ਨਹੀਂ ਕੀਤ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 1987 ਦੀ ਡੀਡ ਅਨੁਸਾਰ ਇਹ ਪਲਾਟ ਸਿਰਫ ਉਦਯੋਗਿਕ ਉਦੇਸ਼ਾਂ ਲਈ ਹੀ ਵਰਤਿਆ ਜਾਣਾ ਸੀ ਜਦਕਿ ਉਕਤ ਗੁਲਮੋਹਰ ਟਾਊਨਸ਼ਿਪ ਦਾ ਅਜਿਹਾ ਕੋਈ ਪਿਛੋਕੜ ਨਹੀਂ ਹੈ।

ਉਨਾਂ ਅੱਗੇ ਦੱਸਿਆ ਕਿ ਪੀ.ਐਸ.ਆਈ.ਡੀ.ਸੀ. ਦੇ ਨਿਯਮਾਂ ਅਨੁਸਾਰ ਸਾਲ 1987 ਤੋਂ ਪਲਾਟਾਂ ਦੀ ਫੀਸ 20 ਰੁਪਏ ਪ੍ਰਤੀ ਗਜ ਅਤੇ 3 ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਵਸੂਲੀ ਜਾਣੀ ਸੀ, ਜੋ ਕਿ ਕੁੱਲ 1,21,000 ਵਰਗ ਗਜ ਲਈ ਕੁੱਲ 1,51,25,000 ਰੁਪਏ ਬਣਦੀ ਸੀ। ਪਰ ਹੈਰਾਨੀਜਨਕ ਗੱਲ ਇਹ ਰਹੀ ਕਿ ਦੋਸ਼ੀ ਫਰਮ ਨੇ ਪਹਿਲਾਂ ਹੀ ਦਰਖਾਸਤ ਦੇ ਨਾਲ 27,83,000 ਰੁਪਏ ਦਾ ਪੇਅ ਆਰਡਰ ਨਾਲ ਨੱਥੀ ਕਰ ਦਿੱਤਾ ਸੀ ਜਦਕਿ ਪੀ.ਐਸ.ਆਈ.ਡੀ.ਸੀ. ਵੱਲੋਂ ਅਜਿਹੀ ਕੋਈ ਵੀ ਮੰਗ ਨਹੀਂ ਸੀ ਕੀਤੀ ਗਈ ਜਿਸ ਕਾਰਨ ਪੰਜਾਬ ਸਰਕਾਰ ਨੂੰ 1,23,42,000 ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।

ਉਨਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਜੇਕਰ ਇਹ ਪਲਾਟ ਸੂਬਾ ਸਰਕਾਰ ਦੀਆਂ ਹਦਾਇਤਾਂ/ਨਿਯਮਾਂ ਅਨੁਸਾਰ ਵੇਚਿਆ ਜਾਂਦਾ ਤਾਂ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦੀ ਆਮਦਨ ਹੋਣੀ ਸੀ। ਗੁਲਮੋਹਰ ਟਾਊਨਸਸ਼ਿਪ ਵੱਲੋਂ 125 ਪਲਾਟਾਂ ਦੀ ਵਿਕਰੀ ਸਮੇਂ ਕਿਸੇ ਵੀ ਖਰੀਦਦਾਰ ਧਿਰ ਤੋਂ ਕੋਈ ਪ੍ਰਸਤਾਵ ਰਿਪੋਰਟ, ਪ੍ਰੋਜੈਕਟ ਰਿਪੋਰਟ, ਆਰਟੀਕਲ ਆਫ ਐਸੋਸੀਏਸਨ ਅਤੇ ਮੈਮੋਰੰਡਮ ਆਫ ਐਸੋਸੀਏਸਨ ਦੀ ਮੰਗ ਨਹੀਂ ਕੀਤੀ ਗਈ ਅਤੇ ਸਾਰੇ ਪਲਾਟ ਗੈਰ-ਕਾਨੂੰਨੀ ਢੰਗ ਨਾਲ ਵੇਚੇ ਗਏ।

ਉਨਾਂ ਦੱਸਿਆ ਕਿ ਅਜਿਹਾ ਕਰਕੇ ਉਪਰੋਕਤ ਕਮੇਟੀ ਮੈਂਬਰਾਂ, ਜਿਨਾਂ ਵਿੱਚ ਤਤਕਾਲੀ ਐਮ.ਡੀ. ਸ੍ਰੀਮਤੀ ਨੀਲਿਮਾ ਅਤੇ ਸਾਬਕਾ ਮੰਤਰੀ ਸੁੰਦਰ ਸਾਮ ਅਰੋੜਾ ਸ਼ਾਮਲ ਸਨ, ਨੇ ਆਪਸ ਵਿੱਚ ਮਿਲੀਭੁਗਤ ਕਰਕੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਗੁਲਮੋਹਰ ਟਾਊਨਸਸ਼ਿਪ ਕੰਪਨੀ ਦੇ ਮਾਲਕਾਂ/ਡਾਇਰੈਕਟਰਾਂ ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਰਮਾ ਨੂੰ ਗੈਰ-ਵਾਜ਼ਬ ਢੰਗ ਨਾਲ ਫਾਇਦਾ ਪਹੁੰਚਾਇਆ।

ਇਸ ਸਬੰਧੀ ਪੰਜਾਬ ਪੀ.ਐਸ.ਆਈ.ਡੀ.ਸੀ. ਦੇ ਉਪਰੋਕਤ ਸਾਰੇ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ, ਸ੍ਰੀਮਤੀ ਨੀਲਿਮਾ ਅਤੇ ਸਾਬਕਾ ਮੰਤਰੀ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਭਾਰਤੀ ਦੰਡਾਵਲੀ ਦੀ ਧਾਰਾ 409, 420, 465, 467, 468, 471, 120-ਬੀ ਤਹਿਤ ਕੇਸ ਦਰਜ ਕੀਤਾ ਹੈ।ਉਨਾਂ ਕਿਹਾ ਕਿ ਜਾਂਚ ਦੌਰਾਨ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

The post ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, IAS ਅਧਿਕਾਰੀ ਨੀਲਮਾ ਸਮੇਤ 10 ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ appeared first on TheUnmute.com - Punjabi News.

Tags:
  • aam-aadmi-party
  • as-officer-neelma
  • cm-bhagwant-mann
  • latest-news
  • news
  • punjab-news
  • punjab-state-industrial-development-corporation
  • punjab-vigilance-bureau
  • scam
  • sundar-sham-arora
  • the-unmute-breaking-news
  • the-unmute-punjabi-news
  • vigilance

IND vs SL: ਭਾਰਤ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ, ਰਾਹੁਲ ਤ੍ਰਿਪਾਠੀ ਦਾ ਟੀ-20 ਡੈਬਿਊ

Thursday 05 January 2023 01:31 PM UTC+00 | Tags: bcci breaking-news cricket-news hardik-pandya icc india indian-team india-sri-lanka-first-t20 india-vs-sri-lanka ind-vs-sl ind-vs-sl-live-match kl-rahul latest-news mumbai-cricket-stadium news pune sports-news virat-kohli wankhede-stadium

ਚੰਡੀਗੜ੍ਹ 05 ਜਨਵਰੀ 2023: (IND vs SL) ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਪੁਣੇ ‘ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਇਸ ਸੀਰੀਜ਼ ਦਾ ਪਹਿਲਾ ਮੈਚ ਦੋ ਦੌੜਾਂ ਨਾਲ ਜਿੱਤਿਆ ਸੀ ਅਤੇ ਹੁਣ ਉਹ ਦੂਜਾ ਮੈਚ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕਰਨਾ ਚਾਹੇਗਾ। ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਰਾਹੁਲ ਤ੍ਰਿਪਾਠੀ ਭਾਰਤ ਲਈ ਡੈਬਿਊ ਕਰ ਰਹੇ ਹਨ।

Rahul Tripathi

ਇਸ ਮੈਚ ‘ਚ ਰਾਹੁਲ ਤ੍ਰਿਪਾਠੀ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ ਡੈਬਿਊ ਕੀਤਾ ਹੈ। ਮੈਚ ਤੋਂ ਪਹਿਲਾਂ ਬੱਲੇਬਾਜ਼ੀ ਕੋਚ ਵਿਕਰਮ ਰਾਠੌਰ ਨੇ ਉਨ੍ਹਾਂ ਨੂੰ ਟੀਮ ਇੰਡੀਆ ਦੀ ਕੈਪ ਦਿੱਤੀ। ਸੰਜੂ ਸੈਮਸਨ ਦੀ ਜਗ੍ਹਾ ਰਾਹੁਲ ਤ੍ਰਿਪਾਠੀ ਨੂੰ ਟੀਮ ਇੰਡੀਆ ‘ਚ ਮੌਕਾ ਮਿਲਿਆ ਹੈ। ਸੈਮਸਨ ਪਹਿਲੇ ਮੈਚ ‘ਚ ਫੀਲਡਿੰਗ ਕਰਦੇ ਸਮੇਂ ਜ਼ਖਮੀ ਹੋ ਗਏ ਸਨ ਅਤੇ ਟੀ-20 ਸੀਰੀਜ਼ ਤੋਂ ਬਾਹਰ ਹੋ ਗਏ ਹਨ।

The post IND vs SL: ਭਾਰਤ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ, ਰਾਹੁਲ ਤ੍ਰਿਪਾਠੀ ਦਾ ਟੀ-20 ਡੈਬਿਊ appeared first on TheUnmute.com - Punjabi News.

Tags:
  • bcci
  • breaking-news
  • cricket-news
  • hardik-pandya
  • icc
  • india
  • indian-team
  • india-sri-lanka-first-t20
  • india-vs-sri-lanka
  • ind-vs-sl
  • ind-vs-sl-live-match
  • kl-rahul
  • latest-news
  • mumbai-cricket-stadium
  • news
  • pune
  • sports-news
  • virat-kohli
  • wankhede-stadium

ਸਿੱਖਿਆ, ਰੁਜ਼ਗਾਰ ਤੇ ਸਿਹਤ ਖੇਤਰਾਂ 'ਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣੇਗਾ ਸਾਲ 2023: CM ਭਗਵੰਤ ਮਾਨ

Thursday 05 January 2023 01:40 PM UTC+00 | Tags: 25000-jobs cm-bhagwant-mann dr-pau-appointment education employment harjot-singh-bains jobs ludhiana master-cadre-teachers news punjab punjab-government punjab-news punjab-teacher punjab-teachers-protest the-unmute-breaking-news

ਲੁਧਿਆਣਾ 05 ਜਨਵਰੀ 2023: ਸੂਬਾ ਸਰਕਾਰ ਵੱਲੋਂ ਸਿਰਫ਼ ਨੌਂ ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੀ ਗੱਲ ਆਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2023 ਸਿੱਖਿਆ, ਰੋਜ਼ਗਾਰ ਤੇ ਸਿਹਤ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣਨ ਜਾ ਰਿਹਾ ਹੈ।

ਇੱਥੇ 3910 ਮਾਸਟਰ ਕੇਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸਰਕਾਰ ਬਣਨ ਤੋਂ ਬਾਅਦ ਵਾਅਦਾ ਕੀਤਾ ਸੀ ਕਿ ਪਹਿਲੇ ਸਾਲ ਦੌਰਾਨ 25 ਹਜ਼ਾਰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਵੱਖ-ਵੱਖ ਮਹਿਕਮਿਆਂ ਵਿੱਚ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਸ ਵਾਅਦੇ ਨੂੰ ਸਿਰਫ਼ ਨੌਂ ਮਹੀਨਿਆਂ ਵਿੱਚ ਹੀ ਪੂਰਾ ਕਰ ਲਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੌਕਰੀਆਂ ਲਈ ਸਿਰਫ਼ ਇਕੋ-ਇਕ ਮਾਪਦੰਡ ਮੈਰਿਟ ਤੇ ਯੋਗਤਾ ਰੱਖਿਆ ਗਿਆ।

6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ

ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਸਿੱਖਿਆ ਖੇਤਰ ਵਿੱਚ ਹੀ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ, ਜਦੋਂ ਕਿ 5994 ਹੋਰ ਅਧਿਆਪਕਾਂ ਦੀ ਭਰਤੀ ਦਾ ਨਵਾਂ ਇਸ਼ਤਿਹਾਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਿਰਆ ਨੂੰ ਪਾਰਦਰਸ਼ੀ ਤੇ ਸੁਚਾਰੂ ਤਰੀਕੇ ਨਾਲ ਛੇਤੀ ਮੁਕੰਮਲ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਤਕਰੀਬਨ 23 ਹਜ਼ਾਰ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਵੀ ਰੈਗੁਲਰ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ ਤੇ ਰੋਜ਼ਗਾਰ ਵਰਗੇ ਤਿੰਨ ਖੇਤਰ ਸਾਡੀ ਸਰਕਾਰ ਦੇ ਤਰਜੀਹੀ ਖੇਤਰ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਦੌਰਾਨ ਇਹ ਤਿੰਨੇ ਖੇਤਰ ਅਹਿਮ ਤਬਦੀਲੀਆਂ ਦਾ ਗਵਾਹ ਬਣਨਗੇ ਕਿਉਂਕਿ ਸੂਬਾ ਸਰਕਾਰ ਇਨ੍ਹਾਂ ਖੇਤਰਾਂ ਦੇ ਵਿਕਾਸ ਲਈ ਉਤਸ਼ਾਹ ਨਾਲ ਕੰਮ ਕਰ ਰਹੀ ਹੈ।ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਇਨ੍ਹਾਂ ਖੇਤਰਾਂ ਵਿੱਚ ਮੁਲਾਜ਼ਮਾਂ ਦੀ ਭਰਤੀ ਤੇ ਬੁਨਿਆਦੀ ਢਾਂਚੇ ਦਾ ਵਿਕਾਸ ਕਰ ਕੇ ਸੂਬੇ ਦੇ ਹੁਨਰਮੰਦ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਉਤੇ ਕੇਂਦਰਤ ਹੈ।

ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਅਧਿਆਪਕਾਂ ਦੀ ਤੁਲਨਾ 'ਦੂਜੇ ਮਾਤਾ-ਪਿਤਾ' ਵਜੋਂ ਕੀਤੀ, ਜੋ ਇਕ ਬੱਚੇ ਦੇ ਸਮੁੱਚੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨਵ-ਨਿਯੁਕਤ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਭਵਿੱਖ ਦੇ ਨਕਸ਼ ਘੜਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ ਤਾਂ ਕਿ ਉਹ ਕਿਸੇ ਵੀ ਖੇਤਰ ਵਿੱਚ ਨਾਮਣਾ ਖੱਟਣ ਦੇ ਯੋਗ ਬਣ ਸਕਣ।

ਮੁੱਖ ਮੰਤਰੀ ਨੇ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵਿਚਾਲੇ ਬਿਹਤਰ ਤਾਲਮੇਲ ਦੀ ਲੋੜ ਉਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੰਤਵ ਦੀ ਪੂਰਤੀ ਲਈ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ਉਤੇ ਅਧਿਆਪਕ-ਮਾਪੇ ਮਿਲਣੀ ਕਰਵਾਉਣ ਦਾ ਇਤਿਹਾਸਕ ਕਦਮ ਚੁੱਕਿਆ ਤਾਂ ਜੋ ਮਾਪੇ ਤੇ ਅਧਿਆਪਕ ਵਿਦਿਆਰਥੀਆਂ ਦੀਆਂ ਰੁਚੀਆਂ ਬਾਰੇ ਚੰਗੀ ਸੂਝ-ਬੂਝ ਬਣਾਉਣ ਦੇ ਯੋਗ ਹੋ ਸਕਣ। ਭਗਵੰਤ ਮਾਨ ਨੇ ਕਿਹਾ ਕਿ ਬੱਚੇ ਦਾ ਉਸ ਦੀ ਰੁਚੀ ਮੁਤਾਬਕ ਸਮੁੱਚਾ ਵਿਕਾਸ ਯਕੀਨੀ ਬਣਾਉਣ ਲਈ ਇਹ ਪਹਿਲਕਦਮੀ ਸਮੇਂ ਦੀ ਲੋੜ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਮਾਣ ਹੈ ਕਿ ਇੱਥੋਂ ਦੇ ਬੱਚੇ ਮਿਹਨਤੀ ਦੇ ਹੁਸ਼ਿਆਰ ਹਨ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਆਪਣੇ ਘਰ ਨੇੜੇ ਬਦਲੀਆਂ ਕਰਵਾਉਣ ਲਈ ਸਮਾਂ ਬਰਬਾਦ ਕਰਨ ਦੀ ਥਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਉਤੇ ਧਿਆਨ ਕੇਂਦਰਤ ਕਰਨ। ਭਗਵੰਤ ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਭਵਿੱਖ ਵਿੱਚ ਆਪਣੇ ਪੜ੍ਹਾਏ ਬੱਚਿਆਂ ਉਤੇ ਮਾਣ ਹੋਵੇਗਾ ਕਿਉਂਕਿ ਵਿਦਿਆਰਥੀਆਂ ਦੀ ਸਫ਼ਲਤਾ ਨੂੰ ਕਦੇ ਵੀ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਜਲਦ ਹੀ ਸਕੂਲ ਆਫ਼ ਐਮੀਨੈਂਸ ਬਣਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਕ ਸਾਲ ਦੇ ਅੰਦਰ-ਅੰਦਰ ਸਾਰੇ ਸਕੂਲਾਂ ਵਿੱਚ ਮੁੰਡੇ-ਕੁੜੀਆਂ ਲਈ ਵੱਖਰੇ ਡੈਸਕ ਤੇ ਵੱਖਰੇ ਪਖ਼ਾਨੇ ਹੋਣਗੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਕੂਲਾਂ ਦੀ ਬਿਹਤਰ ਸਾਂਭ-ਸੰਭਾਲ ਲਈ ਸੂਬਾ ਸਰਕਾਰ ਜਲਦ ਹੀ ਕੈਂਪਸ ਮੈਨੇਜਰ ਤੇ ਚੌਕੀਦਾਰਾਂ ਦੀ ਭਰਤੀ ਕਰੇਗੀ।

ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬੇ ਦੀ ਬੇਹੱਦ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਦੀ ਰੱਖਿਆ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਅਮਨ, ਫਿਰਕੂ ਸਦਭਾਵਨਾ ਤੇ ਭਾਈਚਾਰੇ ਵਰਗੀਆਂ ਕਦਰਾਂ-ਕੀਮਤਾਂ ਦੀ ਰਾਖੀ ਲਈ ਸਰਗਰਮ ਭੂਮਿਕਾ ਨਿਭਾਉਣ।

ਪੰਜਾਬ ਕੋਲ ਹੋਰ ਸੂਬਿਆਂ ਲਈ ਇਕ ਬੂੰਦ ਵੀ ਪਾਣੀ ਫਾਲਤੂ ਨਾ ਹੋਣ ਦੀ ਗੱਲ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਰਿਆਈ ਪਾਣੀਆਂ ਦੇ ਮੁੱਦੇ ਉਤੇ ਸੂਬੇ ਦੇ ਹਿੱਤ ਹਰ ਕੀਮਤ ਉਤੇ ਸੁਰੱਖਿਅਤ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿ ਪੰਜਾਬ ਕਿਸੇ ਹੋਰ ਸੂਬੇ ਨੂੰ ਆਪਣੇ ਹਿੱਸੇ ਦਾ ਪਾਣੀ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਪਹਿਲਾਂ ਹੀ ਪਾਣੀ ਦੀ ਕਿੱਲਤ ਝੱਲ ਰਿਹਾ ਹੈ ਕਿਉਂਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਤੇਜ਼ੀ ਨਾਲ ਡਿੱਗ ਰਿਹਾ ਹੈ ਅਤੇ ਸੂਬੇ ਦੇ ਦਰਿਆ ਸੁੱਕਦੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਆਖਿਆ ਕਿ ਜਿਨ੍ਹਾਂ ਸੂਬੇ ਦੀ ਦੌਲਤ ਦੀ ਬੇਰਹਿਮੀ ਨਾਲ ਲੁੱਟ ਕੀਤੀ, ਉਨ੍ਹਾਂ ਨੂੰ ਵਾਰੀ ਸਿਰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਮ ਆਦਮੀ ਦਾ ਸਰਮਾਇਆ ਲੁੱਟਣ ਦਾ ਘਿਨਾਉਣਾ ਜੁਰਮ ਕੀਤਾ ਹੈ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਸਜ਼ਾ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਲੋਕਾਂ ਤੋਂ ਵਾਪਸ ਕਰਵਾਏ ਪੈਸੇ ਦੀ ਵਰਤੋਂ ਲੋਕਾਂ ਦੀ ਖ਼ੁਸ਼ਹਾਲੀ ਤੇ ਸੂਬੇ ਦੇ ਤਰੱਕੀ ਲਈ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਤੇ ਹੋਰ ਮਹਿਮਾਨਾਂ ਦਾ ਸਮਾਰੋਹ ਵਿੱਚ ਪੁੱਜਣ ਉਤੇ ਸਵਾਗਤ ਕੀਤਾ। ਉਨ੍ਹਾਂ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਦੇ ਸੁਧਾਰ ਲਈ ਚੁੱਕੇ ਕਦਮਾਂ ਬਾਰੇ ਵੀ ਦੱਸਿਆ।

The post ਸਿੱਖਿਆ, ਰੁਜ਼ਗਾਰ ਤੇ ਸਿਹਤ ਖੇਤਰਾਂ ‘ਚ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣੇਗਾ ਸਾਲ 2023: CM ਭਗਵੰਤ ਮਾਨ appeared first on TheUnmute.com - Punjabi News.

Tags:
  • 25000-jobs
  • cm-bhagwant-mann
  • dr-pau-appointment
  • education
  • employment
  • harjot-singh-bains
  • jobs
  • ludhiana
  • master-cadre-teachers
  • news
  • punjab
  • punjab-government
  • punjab-news
  • punjab-teacher
  • punjab-teachers-protest
  • the-unmute-breaking-news

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਵਾਰਾ ਵਿਖੇ ਨਿਰਮਾਣ ਅਧੀਨ ਸਿਵਲ ਏਅਰ ਟਰਮੀਨਲ ਦਾ ਦੌਰਾ

Thursday 05 January 2023 01:45 PM UTC+00 | Tags: aam-aadmi-party air-terminal-halwara civil-air-terminal-halwara cm-bhagwant-mann halwara latest-news news punjab punjab-news the-unmute-breaking-news the-unmute-punjabi-news

ਹਲਵਾਰਾ (ਲੁਧਿਆਣਾ) 05 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਿਵਲ ਏਅਰ ਟਰਮੀਨਲ ਹਲਵਾਰਾ (Civil Air Terminal Halwara) ਵਿਖੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਇਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕੰਮਾਂ ਦਾ ਨਿਰੀਖਣ ਕਰਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਵਲ ਏਅਰ ਟਰਮੀਨਲ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਇਸ ਪ੍ਰਾਜੈਕਟ ਨੂੰ ਜਲਦੀ ਮੁਕੰਮਲ ਕਰਨ ‘ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਨੂੰ ਹਵਾਈ ਸੰਪਰਕ ਦੇ ਨਕਸ਼ੇ ‘ਤੇ ਅੱਗੇ ਵਧਾਏਗਾ ਅਤੇ ਯਾਤਰੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਇਸ ਪ੍ਰਾਜੈਕਟ ਦਾ ਕੰਮ ਪਿਛਲੇ ਕੁਝ ਮਹੀਨਿਆਂ ਤੋਂ ਲਟਕ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਇਹ ਪ੍ਰਾਜੈਕਟ 31 ਮਾਰਚ, 2022 ਤੱਕ ਪੂਰਾ ਹੋਣਾ ਸੀ ਪਰ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਕਾਰਨ ਇਹ ਆਪਣੀ ਸਮਾਂ ਹੱਦ ਟੱਪ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰਾਜੈਕਟ ‘ਤੇ ਕੰਮ ਨੂੰ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਾਰਜਕਾਰੀ ਏਜੰਸੀ ਨੂੰ ਅਗਲੇ ਛੇ ਮਹੀਨਿਆਂ ਵਿੱਚ ਕੰਮ ਮੁਕੰਮਲ ਕਰਨ ਲਈ ਕਿਹਾ ਅਤੇ ਕਿਹਾ ਕਿ ਕੰਮ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਇਸ ਕੰਮ ਦੀ ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਕਰਨਗੇ ਅਤੇ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

The post ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਲਵਾਰਾ ਵਿਖੇ ਨਿਰਮਾਣ ਅਧੀਨ ਸਿਵਲ ਏਅਰ ਟਰਮੀਨਲ ਦਾ ਦੌਰਾ appeared first on TheUnmute.com - Punjabi News.

Tags:
  • aam-aadmi-party
  • air-terminal-halwara
  • civil-air-terminal-halwara
  • cm-bhagwant-mann
  • halwara
  • latest-news
  • news
  • punjab
  • punjab-news
  • the-unmute-breaking-news
  • the-unmute-punjabi-news

ਪੰਜਾਬ ਨੇ ਪਿਛਲੇ 9 ਮਹੀਨਿਆਂ 'ਚ ਟੈਕਸਟਾਈਲ ਸੈਕਟਰ 'ਚ 3200 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ: ਅਨਮੋਲ ਗਗਨ ਮਾਨ

Thursday 05 January 2023 01:49 PM UTC+00 | Tags: aam-aadmi-party anmol-gagan-mann cm-bhagwant-mann investment-punjab. news punjab punjab-government punjab-industrial-development-policy punjab-textile technical-textile textile textile-park-in-punjab the-unmute-breaking-news the-unmute-punjabi-news

ਚੰਡੀਗੜ੍ਹ 05 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ। ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਨਿਵੇਸ਼ ਪ੍ਰੋਤਸਾਾਹਨ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਦੱਸਿਆ ਕਿ ਸੂਬੇ ਨੇ ਪਿਛਲੇ 9 ਮਹੀਨਿਆਂ ਵਿੱਚ ਟੈਕਸਟਾਈਲ, ਟੈਕਨੀਕਲ ਟੈਕਸਟਾਈਲ, ਲਿਬਾਸ ਅਤੇ ਮੇਕਅੱਪ ਖੇਤਰ ਵਿੱਚ 3200 ਕਰੋੜ ਤੋਂ ਵੱਧ ਦਾ ਨਿਵੇਸ਼ ਸਫ਼ਲਤਾਪੂਰਵਕ ਸੁਰੱਖਿਅਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਵਿੱਚ ਸਨਾਤਨ ਪੋਲੀਕੋਟ, ਨਾਹਰ ਸਪਿਨਿੰਗ ਮਿੱਲਜ਼ ਅਤੇ ਹੋਰ ਕਈ ਪ੍ਰਮੁੱਖ ਕੰਪਨੀਆਂ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਟੈਕਸਟਾਈਲ ਸੈਕਟਰ ਵਿੱਚ 3200 ਕਰੋੜ ਰੁਪਏ ਦੇ ਨਿਵੇਸ਼ ਨਾਲ ਕੱਪੜਾ ਉਦਯੋਗ ਵਿੱਚ 13,000 ਤੋਂ ਵੱਧ ਹੁਨਰਮੰਦ ਕਾਮਿਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਇਸ ਗੱਲ ਤੇ ਜ਼ੋਰ ਦੇ ਕੇ ਕਿਹਾ ਕਿ ਇਹ ਨਿਵੇਸ਼ ਰਾਜ ਸਰਕਾਰ ਦੁਆਰਾ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਉਜਾਗਰ ਕਰਦਾ ਹੈ ਜੋ ਕਿ ਰਾਜ ਵਿੱਚ ਇੱਕ ਉਦਯੋਗਿਕ ਵਾਤਾਵਰਣ ਦੀ ਸਿਰਜਣਾ ‘ਤੇ ਕੇਂਦ੍ਰਿਤ ਹੈ ਅਤੇ ਕਾਰੋਬਾਰ ਲਈ ਅਨੁਕੂਲ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ, ਸੜਕਾਂ, ਰੇਲਵੇ ਅਤੇ ਹਵਾਈ ਮਾਰਗਾਂ ਦੇ ਮਾਮਲੇ ਵਿੱਚ ਪੰਜਾਬ ਦੀ ਵਧੀਆ ਕਨੈਕਟੀਵਿਟੀ, ਬਿਨਾਂ ਕਿਸੇ ਨਿਵਾਸ ਪਾਬੰਦੀਆਂ ਦੇ ਮਜ਼ਦੂਰਾਂ ਨਾਲ ਚੰਗੇ ਸਬੰਧ ਅਤੇ ਨਿਰਵਿਘਨ ਬਿਜਲੀ ਸਪਲਾਈ ਆਦਿ ਸੂਬੇ ਵਿੱਚ ਕਾਰੋਬਾਰ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਦੇ ਹਨ।

The post ਪੰਜਾਬ ਨੇ ਪਿਛਲੇ 9 ਮਹੀਨਿਆਂ ‘ਚ ਟੈਕਸਟਾਈਲ ਸੈਕਟਰ ‘ਚ 3200 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ: ਅਨਮੋਲ ਗਗਨ ਮਾਨ appeared first on TheUnmute.com - Punjabi News.

Tags:
  • aam-aadmi-party
  • anmol-gagan-mann
  • cm-bhagwant-mann
  • investment-punjab.
  • news
  • punjab
  • punjab-government
  • punjab-industrial-development-policy
  • punjab-textile
  • technical-textile
  • textile
  • textile-park-in-punjab
  • the-unmute-breaking-news
  • the-unmute-punjabi-news

ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਵੱਖ-ਵੱਖ ਮਾਮਲਿਆਂ ਦਾ ਕੀਤਾ ਰੀਵਿਊ

Thursday 05 January 2023 01:54 PM UTC+00 | Tags: aam-aadmi-party cm-bhagwant-mann dr-inderbir-singh-nijjar illegal-constructions local-government-dr-inderbir-singh-nijjar municipal-bhawan municipal-bhawan-sector-35-chandigarh news punjab punjab-government sector-35-chandigarh the-unmute-breaking the-unmute-breaking-news the-unmute-news

ਚੰਡੀਗੜ੍ਹ 05 ਜਨਵਰੀ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਦੱਸਿਆ ਕਿ ਸੂਬਾ ਸਰਕਾਰ ਲੋਕ ਹਿੱਤ 'ਚ ਫੈਸਲੇ ਲੈ ਰਹੀ ਹੈ।

ਸਥਾਨਕ ਸਰਕਾਰਾਂ ਮੰਤਰੀ ਨੇ ਵਿਭਾਗ ਨਾਲ ਸਬੰਧਤ ਪੰਜਾਬ ਦੇ ਵੱਖ-ਵੱਖ ਮੁੱਦਿਆਂ ਸਬੰਧੀ ਰੀਵਿਊ ਮੀਟਿੰਗ ਅੱਜ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਕੀਤੀ। ਡਾ. ਨਿੱਝਰ ਨੇ ਇਸ ਦੌਰਾਨ ਬਿਲਡਿੰਗ ਪਲਾਨ, ਐਨ.ਓ.ਸੀ, ਅਤੇ ਸੀ ਐਲ.ਯੂ. ਦੇ ਕੇਸਾਂ ਦੀ ਪੈਡੈਂਸੀ ਨੂੰ ਰੀਵਿਊ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਪੈਂਡਿੰਗ ਪਏ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ ਗਏ ਤਾਂ ਜੋ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਹੋ ਰਹੀਆਂ ਗੈਰ-ਕਾਨੂੰਨੀ ਉਸਾਰੀਆਂ ਚਿੰਤਾਂ ਦਾ ਵਿਸ਼ਾ ਹੈ। ਇਸ ਲਈ ੳਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਤੁਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜਕਾਂ, ਪਾਰਕਾਂ, ਗਰਿੱਲਾਂ, ਸਟਰੀਟ ਲਾਈਟਾਂ ਦਾ ਰੱਖ-ਰਖਾਵ/ਰਿਪੇਅਰ ਪਹਿਲ ਦੇ ਅਧਾਰ ਤੇ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ। ਇਸ ਤੋ ਇਲਾਵਾ ਸ਼ਹਿਰ ਦੀ ਸਾਫ ਸਫਾਈ, ਪਬਲਿਕ ਪਲੇਸਜ ਅਤੇ ਪਬਲਿਕ ਟੁਆਇਲਟਸ ਨੂੰ ਸਾਫ ਸੁਥਰਾ ਰੱਖਣ ਅਤੇ ਸੜਕਾਂ ਦੁਆਲੇ ਲਟਕਦੀਆਂ ਗੈਰ-ਕਾਨੂੰਨੀ ਤਾਰਾ ਨੂੰ ਹਟਾਉਣ ਸਬੰਧੀ ਪਹਿਲ ਦੇ ਅਧਾਰ ਤੇ ਕਾਰਵਾਈ ਕਰਨ ਲਈ ਆਦੇਸ਼ ਦਿੱਤੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਂਸ ਲਈ ਉਨ੍ਹਾਂ ਨੇ ਕਮਿਸਨਰ, ਨਗਰ ਨਿਗਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਨਣ ਲਈ ਕੈਂਪ ਲਗਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰਨ ਦੇ ਵੀ ਆਦੇਸ਼ ਦਿੱਤੇ।

ਇਸ ਮੌਕੇ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਥਾਨਕ ਸਰਕਾਰ, ਡਾਇਰੈਕਟਰ ਸਥਾਨਕ ਸਰਕਾਰ, ਸਮੂਹ ਕਮਿਸਨਰ ਨਗਰ ਨਿਗਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਸਥਾਨਕ ਸਰਕਾਰ ਵਿਭਾਗ ਦੇ ਹੋਰ ਉੱਚ ਅਧਿਕਾਰੀ ਸ਼ਾਮਲ ਸਨ।

The post ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਵੱਖ-ਵੱਖ ਮਾਮਲਿਆਂ ਦਾ ਕੀਤਾ ਰੀਵਿਊ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • dr-inderbir-singh-nijjar
  • illegal-constructions
  • local-government-dr-inderbir-singh-nijjar
  • municipal-bhawan
  • municipal-bhawan-sector-35-chandigarh
  • news
  • punjab
  • punjab-government
  • sector-35-chandigarh
  • the-unmute-breaking
  • the-unmute-breaking-news
  • the-unmute-news

ਚੰਡੀਗੜ੍ਹ ਪ੍ਰਸ਼ਾਸਨ ਨੇ ਕੜਾਕੇ ਦੀ ਠੰਢ ਤੇ ਧੁੰਦ ਕਾਰਨ ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ

Thursday 05 January 2023 02:03 PM UTC+00 | Tags: chandigarh-administration chandigarh-school cold-wave gazetted-holidays holidays latest-news news punjab punjab-weather schools

ਚੰਡੀਗੜ੍ਹ 05 ਜਨਵਰੀ 2023: ਪੰਜਾਬ (Punjab) ਵਿੱਚ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਦਾ ਪ੍ਰਕੋਪ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਇਸਦੇ ਚੱਲਦੇ ਚੰਡੀਗੜ੍ਹ ਪ੍ਰਸ਼ਾਸਨ (Chandigarh administration) ਨੇ ਕੜਾਕੇ ਦੀ ਠੰਢ ਅਤੇ ਧੁੰਦ ਕਾਰਨ ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ, ਹੁਣ ਸਕੂਲ 14 ਜਨਵਰੀ ਨੂੰ ਖੁੱਲ੍ਹਣਗੇ |

 

ਚੰਡੀਗੜ੍ਹ

The post ਚੰਡੀਗੜ੍ਹ ਪ੍ਰਸ਼ਾਸਨ ਨੇ ਕੜਾਕੇ ਦੀ ਠੰਢ ਤੇ ਧੁੰਦ ਕਾਰਨ ਸਾਰੇ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ appeared first on TheUnmute.com - Punjabi News.

Tags:
  • chandigarh-administration
  • chandigarh-school
  • cold-wave
  • gazetted-holidays
  • holidays
  • latest-news
  • news
  • punjab
  • punjab-weather
  • schools

ਗੁਰਦੁਆਰਾ ਅਗਾੜਾ ਪਿਛਾੜਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

Thursday 05 January 2023 02:10 PM UTC+00 | Tags: gurdwara-agara-pishada-patsahhi-panjvi news nws prakash-purab prakash-purab-of-shri-guru-gobind-singh shiromani-panth-akali-budha-dal shri-guru-gobind-singh-ji sikh

ਤਰਨ ਤਾਰਨ 05 ਜਨਵਰੀ 2023: ਸ਼੍ਰੋਮਣੀ ਪੰਥ ਅਕਾਲ਼ੀ ਬੁੱਢਾ ਦਲ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਅਗਾੜਾ ਪਿਛਾੜਾ ਪਾਤਸ਼ਾਹੀ ਪੰਜਵੀਂ ਪਿੰਡ ਜੀਓਬਾਲਾ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਨਾਲ ਸਤਿਕਾਰ ਸਹਿਤ ਕਾਰਸੇਵਾ ਵਾਲੇ ਸੰਤ ਮਹਾਂਪੁਰਸ਼ ਬਾਬਾ ਗੁਰਪਿੰਦਰ ਸਿੰਘ ਗੁਰਸਰ ਸਤਲਾਣੀ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਪੱਧਰ ਤੇ ਮਨਾਇਆ ਗਿਆ।

ਇਸ ਮੌਕੇ ਸੰਗਤਾਂ ਨਾਲ ਭਰੇ ਵਿਸ਼ੇਸ਼ ਦੀਵਾਨ ਵਿੱਚ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਇਸ ਅਸਥਾਨ ਦੀ ਇਤਿਹਾਸਕ ਮਹੱਤਤਾ ਸੰਗਤਾਂ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ 12-13-14 ਮਾਰਚ ਨੂੰ ਸਮੂਹ ਪੰਥਕ ਸੰਸਥਾਵਾਂ, ਸਭਾਵਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਖਾਲਸਾ ਰਾਜ ਦੇ ਰਾਖੇ ਤੇ ਅਰਦਾਸੇ ਦੇ ਪਹਿਰੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਮਨਾਈ ਜਾਏਗੀ।

ਉਨ੍ਹਾਂ ਕਿਹਾ ਕਿ ਇਸ ਸ਼ਤਾਬਦੀ ਦੇ ਸਮਾਗਮ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਅਤੇ ਗੁ: ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ। ੳਨ੍ਹਾਂ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸਮੂਲੀਅਤ ਕਰਨ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਗੁਰਪਿੰਦਰ ਸਿੰਘ ਤੇ ਬਾਬਾ ਇੰਦਰਬੀਰ ਸਿੰਘ ਸੰਗਤਾਂ ਦੇ ਸਹਿਯੋਗ ਨਾਲ ਗੁ: ਅਗਾੜਾ ਪਿਛਾੜਾ ਵਿਖੇ ਇਮਾਰਤਾਂ ਦੀ ਉਸਾਰੀ ਲਈ ਘਾਲਣਾ ਘਾਲ ਰਹੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਬਾਬਾ ਗੁਰਪਿੰਦਰ ਸਿੰਘ ਨੂੰ ਕਾਰ ਸੇਵਾ ਲਈ ਵੱਧ ਤੋਂ ਵੱਧ ਸਹਿਯੋਗ ਦਿਤਾ ਜਾਵੇ।

ਇਸ ਮੌਕੇ ਰਾਗੀਆਂ ਕਵੀਆਂ, ਪ੍ਰਚਾਰਕਾਂ ਨੇ ਗੁਰਬਾਣੀ ਤੇ ਸਿੱਖ ਇਤਿਹਾਸ ਸੰਗਤਾਂ ਨਾਲ ਗਿਆਨੀ ਸਤਨਾਮ ਸਿੰਘ ਢਾਡੀ ਲਾਲਪੁਰਾ, ਗਿਆਨੀ ਅਮਰਜੀਤ ਸਿੰਘ ਸਭਰਾ ਕਵੀਸ਼ਰ, ਬਾਬਾ ਗੁਰਦੀਪ ਸਿੰਘ ਖਜਾਲੇ ਵਾਲੇ, ਭਾਈ ਤਰਸੇਮ ਸਿੰਘ ਬੁੱਢਾ ਕੋਟ ਨੇ ਸਾਂਝਾ ਕੀਤਾ। ਸੰਤ ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ ਜੋ ਗੁਰਦੁਆਰਾ ਅਗਾੜਾ ਪਿਛਾੜਾ ਦੀ ਕਾਰਸੇਵਾ ਕਰਵਾ ਰਹੇ ਹਨ ਅਈਆਂ ਸੰਗਤਾਂ ਦਾ ਧੰਨਵਾਦ ਕੀਤਾ। ਵਿਸ਼ੇਸ਼ ਤੌਰ ਤੇ ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਬਿਧੀ ਚੰਦ ਸਪਰਦਾ ਤਰਨਾ ਦਲ, ਬਾਬਾ ਕੁਲਦੀਪ ਸਿੰਘ ਹਜ਼ੂਰ ਸਾਹਿਬ, ਬਾਬਾ ਸੁਖਦੇਵ ਸਿੰਘ ਸੁੱਖਾ ਭੂਰੀ ਵਾਲੇ, ਬਾਬਾ ਵੀਰ ਸਿੰਘ ਜੀਓਬਾਲਾ, ਬਾਬਾ ਗੁਰਦੇਵ ਸਿੰਘ ਭੱਟੀ, ਬਾਬਾ ਮਨਜਿੰਦਰ ਸਿੰਘ ਲਾਲਪੁਰਾ ਵਧਾਇਕ, ਬਾਬਾ ਹੀਰਾ ਸਿੰਘ ਠੱਠਾ, ਬਾਬਾ ਅਵਤਾਰ ਸਿੰਘ ਧੱਤਲਾਂਵਾਲੇ, ਭਾਈ ਕੁਲਵਿੰਦਰ ਸਿੰਘ, ਬਾਬਾ ਸੁਲੱਖਣ ਸਿੰਘ ਪੰਜਵੜ, ਸ. ਇੰਦਰਪਾਲ ਸਿੰਘ ਫੌਜੀ ਹਜ਼ੂਰ ਸਾਹਿਬ, ਸ. ਪਰਮਜੀਤ ਸਿੰਘ ਬਾਜਵਾ ਮੈਨੇਜ਼ਰ ਆਦਿ ਹਾਜ਼ਰ ਹੋਏ।

The post ਗੁਰਦੁਆਰਾ ਅਗਾੜਾ ਪਿਛਾੜਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ appeared first on TheUnmute.com - Punjabi News.

Tags:
  • gurdwara-agara-pishada-patsahhi-panjvi
  • news
  • nws
  • prakash-purab
  • prakash-purab-of-shri-guru-gobind-singh
  • shiromani-panth-akali-budha-dal
  • shri-guru-gobind-singh-ji
  • sikh

ਉੱਤਰਾਖੰਡ 05 ਜਨਵਰੀ 2023: ਉੱਤਰਾਖੰਡ ਵਿਚ ਪਿਛਲੇ ਕੁਝ ਸਮੇਂ ਦੌਰਾਨ ਸਰਹੱਦੀ ਕਸਬੇ ਵਿੱਚ ਵੱਡੇ ਪੱਧਰ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸਦੇ ਕਾਰਨ ਸੜਕਾਂ ਵਿੱਚ ਵੀ ਤਰੇੜਾਂ ਸਾਫ਼ ਦੇਖੀਆਂ ਗਈਆਂ ਹਨ | ਹੁਣ ਜ਼ਮੀਨ ਖਿਸਕਣ ਕਾਰਨ ਪੈ ਰਹੀਆਂ ਤਰੇੜਾਂ ਹੁਣ ਆਰਮੀ ਅਤੇ ਆਈਟੀਬੀਪੀ ਦੇ ਹੈੱਡਕੁਆਰਟਰ ਵੱਲ ਵਧਣੀਆਂ ਸ਼ੁਰੂ ਹੋ ਗਈਆਂ ਹਨ | ਇਸ ਤਰਾਂ ਜ਼ਮੀਨ ਖਿਸਕਣ ਵਾਲੇ ਇਲਾਕੇ ‘ਚ ਜਵਾਨਾਂ ਦਾ ਰਹਿਣਾ ਵੀ ਮੁਸ਼ਕਿਲ ਹੋ ਜਾਵੇਗਾ।

ਜੋਸ਼ੀਮਠ ਨਾ ਸਿਰਫ ਇਕ ਧਾਰਮਿਕ, ਮਿਥਿਹਾਸਕ ਅਤੇ ਇਤਿਹਾਸਕ ਸ਼ਹਿਰ ਹੈ, ਸਗੋਂ ਇਹ ਰਣਨੀਤਕ ਦ੍ਰਿਸ਼ਟੀਕੋਣ ਤੋਂ ਵੀ ਬਹੁਤ ਮਹੱਤਵਪੂਰਨ ਹੈ। ਭਾਰਤ-ਤਿੱਬਤ ਸਰਹੱਦ ਇੱਥੋਂ ਸਿਰਫ਼ 100 ਕਿਲੋਮੀਟਰ ਦੂਰ ਹੈ। ਇਹ ਵਸੀਲਿਆਂ ਨਾਲ ਭਰਪੂਰ ਆਖਰੀ ਸਰਹੱਦੀ ਸ਼ਹਿਰ ਹੈ। ਜ਼ਮੀਨ ਖਿਸਕਣ ਦਾ ਆਕਾਰ ਦੈਂਤ ਦੇ ਮੂੰਹ ਵਾਂਗ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਫੌਜ ਦੇ ਹੈੱਡਕੁਆਰਟਰ ਨੂੰ ਜੋੜਨ ਵਾਲੀ ਸੜਕ ਵੀ ਧਸਣਾ ਸ਼ੁਰੂ ਹੋ ਗਈ ਹੈ। ਜੇਕਰ ਜਲਦੀ ਹੀ ਇਸ ‘ਤੇ ਕੋਈ ਠੋਸ ਫੈਸਲਾ ਨਾ ਲਿਆ ਗਿਆ ਤਾਂ ਦੇਸ਼ ਦੀ ਸੁਰੱਖਿਆ ‘ਤੇ ਵੀ ਅਸਰ ਪੈ ਸਕਦਾ ਹੈ।

ਭਾਰਤੀ ਸੈਨਾ ਦਾ ਬ੍ਰਿਗੇਡ ਹੈੱਡਕੁਆਰਟਰ ਅਤੇ ਇੰਡੋ ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀ ਇੱਕ ਬਟਾਲੀਅਨ ਜੋਸ਼ੀਮਠ ਵਿਖੇ ਤਾਇਨਾਤ ਹੈ। ਜੋਸ਼ੀਮਠ ਭਾਰਤ-ਤਿੱਬਤ ਸਰਹੱਦ (ਚੀਨ ਦੇ ਅਧਿਕਾਰ ਖੇਤਰ ਅਧੀਨ) ‘ਤੇ ਆਖਰੀ ਸ਼ਹਿਰ ਹੈ। ਇੱਥੋਂ ਨੀਤੀ ਅਤੇ ਮਾਨਾ ਘਾਟੀਆਂ ਭਾਰਤ-ਤਿੱਬਤ ਸਰਹੱਦ ਨਾਲ ਜੁੜਦੀਆਂ ਹਨ।

The post Joshimath: ਫੌਜ ਅਤੇ ITBP ਦੀ ਵਧੀ ਚਿੰਤਾ, ਜ਼ਮੀਨ ਖਿਸਕਣ ਕਾਰਨ ਹੈੱਡਕੁਆਰਟਰ ਵੱਲ ਵਧੀਆਂ ਤਰੇੜਾਂ appeared first on TheUnmute.com - Punjabi News.

Tags:
  • joshimath
  • landslides
  • uttarakhand
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form