TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਅੱਜ ਦਾ ਹੁਕਮਨਾਮਾ (6 ਜਨਵਰੀ 2023) Friday 06 January 2023 04:02 AM UTC+00 | Tags: ajj-da-hukamnama amritsar daily-hukamnama featured-post gurbani hukamnama hukamnama-sahib hukamnama-sri-darbar-sahib punjab punjabi punjabi-hukamnama religious sachkhand-sri-darbar-sahib satnam-waheguru sikh sikhism sri-darbar-sahib sri-harmandir-sahib the-unmute waheguru ਗੂਜਰੀ ਅਸਟਪਦੀਆ ਮਹਲਾ ੧ ਘਰੁ ੧ੴ ਸਤਿਗੁਰ ਪ੍ਰਸਾਦਿ ॥ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥ ੫॥ ਕਾਮੁ ਕ੍ਰੋਧੁੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥ ਸ਼ੁੱਕਰਵਾਰ, ੨੨ ਪੋਹ (ਸੰਮਤ ੫੫੪ ਨਾਨਕਸ਼ਾਹੀ) ੬ ਜਨਵਰੀ, ੨੦੨੩ (ਅੰਗ: ੫੦੩)
ਅਰਥ :ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਇਸ ਇਕੋ ਹੀ (ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ, ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ) ਚੁਰਾਣ ਲਈ ਉੱਠ ਦੌੜਦਾ ਹੈ । (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰਿਆਂ ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ! ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ ।੧। ਹੇ ਭਾਈ । ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ । ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ—(ਇਸ ਨੂੰ ਆਪਣੀ) ਮਾਲਾ (ਬਣਾਉ) ।੧।ਰਹਾਉ। ਜਿਸ ਮਾਇਆ ਦਾ ਮੂਲ-ਪ੍ਰਭੂ, ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ, ਜਗਤ ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ, ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ ਲੱਗੇ ਰਹੇ ਹਨ, ਉਹ ਮਾਇਆ ਸਹਜੇ ਹੀ (ਉਹਨਾਂ ਬੰਦਿਆਂ ਤੋਂ) ਪਰੇ ਹਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ, ਕਿਉਂਕਿ) ਉਹ ਬੰਦੇ, ਹੇ ਨਾਨਕ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ।੨। (ਇਹ ਸਾਰਾ ਜਗਤ ਜਿਸ ਪਾਰਜਾਤ-ਪ੍ਰਭੂ ਦਾ) ਫੁੱਲ ਪੱਤਰ ਡਾਲੀਆਂ ਆਦਿਕ ਪਸਾਰਾ ਹੈ, ਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ ਰਹੀ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ, ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂ) ਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ ਗਿਆ ਹੈ (ਤੇ ਮੇਰੇ ਅੰਦਰੋਂ ਮਾਇਆ ਵਾਲੇ ਜੰਜਾਲ ਮੁੱਕ ਗਏ ਹਨ) । (ਹੇ ਭਾਈ! ਤੁਸੀ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ, ਇਸ ਤਰ੍ਹਾਂ) ਮਾਇਆ ਦੇ ਬਹੁਤੇ ਜੰਜਾਲ ਛੱਡ ਸਕੋਗੇ ।੩। ਹੇ (ਮੇਰੀ) ਸਿੱਖਿਆ ਸੁਣਨ ਵਾਲੇ ਭਾਈ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ-(ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ, ਇਸ ਤਰ੍ਹਾਂ ਤੂੰ) ਮਾਇਆ ਦੇ ਬੰਧਨ ਤਿਆਗ ਸਕੇਂਗਾ । ਜਿਸ ਮਨੁੱਖ ਦੇ ਮਨ ਵਿਚ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ ।੪। (ਜਿਸ ਮਨੁੱਖ ਨੇ ਪਰਮਾਤਮਾ ਨੂੰ ਹਿਰਦੇ ਵਿਚ ਵਸਾ ਲਿਆ ਹੈ) ਉਹ ਗੁਰੂ ਕਿਹਾ ਜਾ ਸਕਦਾ ਹੈ, ਉਹ (ਅਸਲ) ਸਿੱਖ ਕਿਹਾ ਜਾ ਸਕਦਾ ਹੈ, ਉਹ (ਅਸਲ) ਵੈਦ ਕਿਹਾ ਜਾ ਸਕਦਾ ਹੈ ਕਿਉਂਕਿ ਉਹ ਹੋਰ (ਆਤਮਕ) ਰੋਗੀਆਂ ਦੇ ਰੋਗ ਸਮਝ ਲੈਂਦਾ ਹੈ । ਪਰਮਾਤਮਾ ਦੇ ਸਿਮਰਨ ਦੀ ਬਰਕਤਿ ਨਾਲ ਦੁਨੀਆ ਦਾ ਕੰਮ-ਧੰਧਾ ਉਸ ਨੂੰ ਵਿਆਪ ਨਹੀਂ ਸਕਦਾ । (ਪ੍ਰਭੂ ਦੇ ਸਿਮਰਨ ਸਦਕਾ) ਉਹ ਮਾਇਆ ਦੇ ਬੰਧਨ ਵਿਚ ਨਹੀਂ (ਫਸਦਾ), ਉਹ ਗ੍ਰਿਹਸਤੀ (ਹੁੰਦਾ ਭੀ) ਜੋਗੀ ਹੈ ।੫। ਜਿਸ ਮਨੁੱਖ ਨੇ ਗੁਰੂ ਦੀ ਮੇਹਰ ਨਾਲ ਆਪਣੇ ਮਨ ਵਿਚ ਜਗਤ-ਮੂਲ ਅਦ੍ਰਿਸ਼ਟ ਪ੍ਰਭੂ ਨੂੰ ਸਿਮਰਿਆ ਹੈ ਤੇ ਉਸ ਨਾਲ ਮਿਲਾਪ ਹਾਸਲ ਕਰ ਲਿਆ ਹੈ ਉਸ ਨੇ ਕਾਮ ਕੋ੍ਰਧ ਤੇ ਅਹੰਕਾਰ ਤਿਆਗ ਦਿੱਤਾ ਹੈ, ਉਸ ਨੇ ਲੋਭ ਮੋਹ ਤੇ ਮਾਇਆ ਦੀ ਤਿ੍ਰਸ਼ਨਾ ਛੱਡ ਦਿੱਤੀ ਹੈ ।੬। ਪਰਮਾਤਮਾ ਨਾਲ ਡੂੰਘੀ ਸਾਂਝ ਬਣਨੀ, ਪ੍ਰਭੂ-ਚਰਨਾਂ ਵਿਚ ਸੁਰਤਿ ਜੁੜਨੀ—ਇਹ ਸਭ ਪ੍ਰਭੂ ਦੀ ਦਾਤਿ ਹੀ ਕਹੀ ਜਾ ਸਕਦੀ ਹੈ, (ਜਿਸ ਨੂੰ ਇਹ ਦਾਤਿ ਮਿਲਦੀ ਹੈ ਉਸ ਨੂੰ ਤੱਕ ਕੇ) ਕਾਮਾਦਿਕ ਵੈਰੀਆਂ ਦਾ ਰੰਗ ਫੱਕ ਹੋ ਜਾਂਦਾ ਹੈ, ਕਿਉਂਕਿ ਸਿਮਰਨ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ, ਮਾਨੋ) ਬ੍ਰਹਮ-ਰੂਪ ਕਮਲ ਦਾ ਸ਼ਹਿਦ (ਚੋਣ ਲੱਗ ਪੈਂਦਾ ਹੈ) ਉਸ (ਨਾਮ-ਅੰਮ੍ਰਿਤ ਸ਼ਹਿਦ ਦਾ) ਰਸ ਉਹ ਮਨੁੱਖ ਚੱਖਦਾ ਹੈ (ਇਸ ਕਰਕੇ ਉਹ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, (ਮਾਇਆ-ਮੋਹ ਦੀ ਨੀਂਦ ਵਿਚ) ਗ਼ਾਫ਼ਿਲ ਨਹੀਂ ਹੁੰਦਾ ।੭। ਹੇ ਨਾਨਕ! ਜੋ ਪ੍ਰਭੂ ਵੱਡੇ ਜਿਗਰੇ ਵਾਲਾ ਹੈ, ਸਾਰੇ ਪਾਤਾਲ (ਸਾਰਾ ਸੰਸਾਰ ਜਿਸ ਪਾਰਜਾਤ-ਪ੍ਰਭੂ) ਦੇ ਪੱਤਰ (ਪਸਾਰਾ) ਹਨ, ਜੋ ਸਭ ਜੀਵਾਂ ਵਿਚ ਵਿਆਪਕ ਹੈ, ਗੁਰੂ ਦੇ ਉਪਦੇਸ ਦੀ ਬਰਕਤਿ ਨਾਲ ਮੈਂ ਉਸ ਦਾ ਨਾਮ-ਅੰਮ੍ਰਿਤ ਪੀਤਾ ਹੈ ਤੇ ਮਾਇਆ ਦਾ ਜ਼ਹਰ ਤਿਆਗਿਆ ਹੈ, ਹੁਣ ਮੇਰਾ ਮੁੜ ਮੁੜ ਗਰਭ-ਵਾਸ (ਜਨਮ ਮਰਨ) ਨਹੀਂ ਹੋਵੇਗਾ ।੮।੧। The post ਅੱਜ ਦਾ ਹੁਕਮਨਾਮਾ (6 ਜਨਵਰੀ 2023) appeared first on TheUnmute.com - Punjabi News. Tags:
|
ਪੰਜਾਬ ਕੈਬਿਨਟ ਦੀ ਅੱਜ ਅਹਿਮ ਮੀਟਿੰਗ, ਇਨ੍ਹਾਂ ਫੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ Friday 06 January 2023 05:48 AM UTC+00 | Tags: aam-aadmi-party cabinet-meeting chandigarh cm-bhagwant-mann latest-news news old-pension-scheme punjab punjab-cabinet punjab-government punjab-police the-unmute-breaking-news the-unmute-latest-update the-unmute-update winter-session-of-the-vidhan-sabha ਚੰਡੀਗੜ੍ਹ 06 ਜਨਵਰੀ 2022: ਪੰਜਾਬ ਦੇ ਕਈ ਅਹਿਮ ਮਾਮਲਿਆਂ ‘ਤੇ ਅੱਜ ਪੰਜਾਬ ਕੈਬਿਨਟ (Punjab Cabinet) ਦੀ ਮੀਟਿੰਗ ਹੋਣੀ ਹੈ। ਇਹ ਮੀਟਿੰਗ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਦੌਰਾਨ ਪੰਜਾਬ ਕੈਬਿਨਟ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਬੁਲਾਉਣ ਬਾਰੇ ਚਰਚਾ ਕਰ ਸਕਦੀ ਹੈ। ਇਸਦੇ ਨਾਲ ਹੀ ਕਈ ਹੋਰ ਅਹਿਮ ਮੁੱਦਿਆਂ ‘ਤੇ ਵੀ ਚਰਚਾ ਹੋ ਸਕਦੀ ਹੈ। ਇਸ ਸਮੇਂ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਵੀ ਲਾਗੂ ਨਹੀਂ ਕੀਤੀ ਗਈ ਹੈ। ਹਾਲਾਂਕਿ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਮੀਟਿੰਗ ਵਿੱਚ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸਾਲ 2023 ਤੋਂ ਪੰਜਾਬ ਪੁਲਿਸ ਵਿੱਚ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਰੈਂਕ ਦੇ ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਣੀ ਹੈ। ਮੀਟਿੰਗ ਤੋਂ ਬਾਅਦ ਭਰਤੀ ਪ੍ਰਕਿਰਿਆ ਦੀ ਮਿਤੀ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। The post ਪੰਜਾਬ ਕੈਬਿਨਟ ਦੀ ਅੱਜ ਅਹਿਮ ਮੀਟਿੰਗ, ਇਨ੍ਹਾਂ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ appeared first on TheUnmute.com - Punjabi News. Tags:
|
ਫ਼ਿਰੋਜਪੁਰ 'ਚ ਕੌਮਾਂਤਰੀ ਸਰਹੱਦ ਨੇੜੇ ਆਲੂ ਦੇ ਖੇਤ 'ਚੋਂ 8 ਕਰੋੜ ਰੁਪਏ ਦੀ ਹੈਰੋਇਨ ਬਰਾਮਦ Friday 06 January 2023 06:09 AM UTC+00 | Tags: bsf ਚੰਡੀਗੜ੍ਹ 06 ਜਨਵਰੀ 2022: ਪੰਜਾਬ ਦੇ ਫ਼ਿਰੋਜਪੁਰ ‘ਚ ਸੀਮਾ ਸੁਰੱਖਿਆ ਬਲ (Border Security Force) ਨੇ ਕੌਮਾਂਤਰੀ ਸਰਹੱਦ ਨੇੜੇ ਖੇਤਾਂ ‘ਚੋਂ 8 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਪਾਕਿਸਤਾਨੀ ਸਮੱਗਲਰਾਂ ਨੇ ਧੁੰਦ ਦਾ ਫਾਇਦਾ ਉਠਾ ਕੇ ਉਸ ਨੂੰ ਤਾਰਾਂ ਦੇ ਪਾਰ ਖੇਤਾਂ ਵਿੱਚ ਛੁਪਾ ਦਿੱਤਾ ਸੀ ਪਰ ਪਾਕਿਸਤਾਨੀ ਸਮੱਗਲਰਾਂ ਦੀ ਇਸ ਕੋਸ਼ਿਸ਼ ਨੂੰ ਜਵਾਨਾਂ ਦੀ ਖੁਫੀਆ ਜਾਣਕਾਰੀ ਨੇ ਨਾਕਾਮ ਕਰ ਦਿੱਤਾ। ਇਹ ਖੇਪ ਪਾਕਿਸਤਾਨੀ ਤਸਕਰਾਂ ਨੇ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਪੀਰ ਇਸਮਾਈਲ ਖਾਂ ਵਿੱਚ ਤਾਰਾਂ ਦੇ ਪਾਰ ਆਲੂਆਂ ਦੇ ਖੇਤਾਂ ਵਿੱਚ ਛੁਪਾ ਕੇ ਰੱਖ ਦਿੱਤੀ ਸੀ। ਵੀਰਵਾਰ ਦੁਪਹਿਰ ਨੂੰ ਜਦੋਂ ਬੀਐਸਐਫ ਦੇ ਜਵਾਨ ਗਸ਼ਤ ‘ਤੇ ਸਨ ਤਾਂ ਉਨ੍ਹਾਂ ਨੇ ਕੰਡਿਆਲੀ ਤਾਰ ਨੇੜੇ ਪੈਰਾਂ ਦੇ ਨਿਸ਼ਾਨ ਦੇਖੇ। ਜਿਸ ਤੋਂ ਬਾਅਦ ਉਸ ਨੂੰ ਸ਼ੱਕ ਹੋਇਆ ਅਤੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਬੀਐਸਐਫ ਵੱਲੋਂ ਜ਼ਬਤ ਕੀਤੀ ਗਈ ਖੇਪ ਨੂੰ ਖੋਲ੍ਹਿਆ ਗਿਆ ਤਾਂ ਖੇਪ ਵਿੱਚੋਂ 1 ਕਿਲੋ ਹੈਰੋਇਨ ਬਰਾਮਦ ਹੋਈ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ 8 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਫਿਲਹਾਲ ਖੇਪ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਪਿਛਲੇ ਸਾਲ ਦੀ ਗੱਲ ਕਰੀਏ ਤਾਂ ਬੀਐਸਐਫ ਦੇ ਜਵਾਨਾਂ ਨੇ ਪੰਜਾਬ ਸਰਹੱਦ ਤੋਂ ਹੈਰੋਇਨ ਦੀ ਤਸਕਰੀ ਨੂੰ ਰੋਕਦੇ ਹੋਏ 316.988 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ।
The post ਫ਼ਿਰੋਜਪੁਰ ‘ਚ ਕੌਮਾਂਤਰੀ ਸਰਹੱਦ ਨੇੜੇ ਆਲੂ ਦੇ ਖੇਤ ‘ਚੋਂ 8 ਕਰੋੜ ਰੁਪਏ ਦੀ ਹੈਰੋਇਨ ਬਰਾਮਦ appeared first on TheUnmute.com - Punjabi News. Tags:
|
IND vs SL: ਸ਼੍ਰੀਲੰਕਾ ਖਿਲਾਫ਼ ਦੂਜੇ ਟੀ-20 'ਚ ਅਰਸ਼ਦੀਪ ਸਿੰਘ ਨੇ 5 ਨੋ ਬਾਲਾਂ ਸੁੱਟ ਕੇ ਬਣਾਇਆ ਖ਼ਰਾਬ ਰਿਕਾਰਡ Friday 06 January 2023 06:25 AM UTC+00 | Tags: arshdeep-singh breaking-news ਚੰਡੀਗੜ੍ਹ 06 ਜਨਵਰੀ 2022: ਸ਼੍ਰੀਲੰਕਾ ਨੇ ਦੂਜੇ ਟੀ-20 ‘ਚ ਭਾਰਤ ਨੂੰ 16 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ‘ਚ ਵਾਪਸੀ ਕੀਤੀ ਹੈ। ਹੁਣ ਤਿੰਨ ਮੈਚਾਂ ਦੀ ਟੀ-20 ਸੀਰੀਜ਼ 1-1 ਨਾਲ ਬਰਾਬਰ ਹੈ। ਤੀਜਾ ਅਤੇ ਫੈਸਲਾਕੁੰਨ ਮੈਚ ਸ਼ਨੀਵਾਰ ਨੂੰ ਰਾਜਕੋਟ ਦੇ ਸੌਰਾਸ਼ਟਰ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਦੂਜੇ ਟੀ-20 ਵਿੱਚ ਸ਼੍ਰੀਲੰਕਾ ਨੇ ਭਾਰਤ ਦੇ ਸਾਹਮਣੇ 207 ਦੌੜਾਂ ਦਾ ਵੱਡਾ ਟੀਚਾ ਰੱਖਿਆ ਸੀ। ਸ਼੍ਰੀਲੰਕਾ ਦੇ ਬੱਲੇਬਾਜ਼ਾਂ ਨੇ ਭਾਰਤੀ ਤੇਜ਼ ਗੇਂਦਬਾਜ਼ਾਂ ਦੀ ਇਕ ਨਾ ਚੱਲਣ ਦਿੱਤੀ । ਪਿਛਲੇ ਮੈਚ ‘ਚ ਨਾ ਖੇਡਣ ਵਾਲੇ ਅਰਸ਼ਦੀਪ ਸਿੰਘ (Arshdeep Singh) ਨੂੰ ਇਸ ਮੈਚ ‘ਚ ਮੌਕਾ ਦਿੱਤਾ ਗਿਆ। ਹਾਲਾਂਕਿ, ਅਰਸ਼ਦੀਪ ਨੇ 18.50 ਦੀ ਔਸਤ ਨਾਲ ‘ਤੇ ਦੋ ਓਵਰਾਂ ਵਿੱਚ 37 ਦੌੜਾਂ ਦਿੱਤੀਆਂ। ਇਸ ਤੋਂ ਬਾਅਦ ਕਪਤਾਨ ਹਾਰਦਿਕ ਪੰਡਯਾ ਨੇ ਅਰਸ਼ਦੀਪ ਨੂੰ ਗੇਂਦਬਾਜ਼ੀ ਨਹੀਂ ਦਿੱਤੀ। ਅਰਸ਼ਦੀਪ ਨੇ ਦੋ ਓਵਰਾਂ ਵਿੱਚ ਪੰਜ ਨੋ ਬਾਲ ਸੁੱਟੀਆਂ। ਇਸ ਦੇ ਨਾਲ ਹੀ ਅਰਸ਼ਦੀਪ ਸਿੰਘ ਦੇ ਨਾਂ ਇੱਕ ਖ਼ਰਾਬ ਰਿਕਾਰਡ ਦਰਜ ਹੋ ਗਿਆ । ਅਰਸ਼ਦੀਪ ਟੀ-20 ਇੰਟਰਨੈਸ਼ਨਲ ‘ਚ ਸਭ ਤੋਂ ਜ਼ਿਆਦਾ ਨੋ ਬਾਲਾਂ ਸੁੱਟਣ ਵਾਲੇ ਗੇਂਦਬਾਜ਼ ਬਣ ਗਏ ਹਨ। ਅਰਸ਼ਦੀਪ ਨੂੰ ਆਪਣਾ ਡੈਬਿਊ ਕੀਤੇ ਇੱਕ ਸਾਲ ਵੀ ਨਹੀਂ ਹੋਇਆ ਹੈ । ਅਰਸ਼ਦੀਪ ਨੇ ਹੁਣ ਤੱਕ 22 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ ਅਤੇ ਇਨ੍ਹਾਂ ‘ਚ 14 ਨੋ ਬਾਲਾਂ ਸੁੱਟੀਆਂ ਹਨ। ਇਸ ਤੋਂ ਪਹਿਲਾਂ ਇਹ ਰਿਕਾਰਡ ਤਿੰਨ ਗੇਂਦਬਾਜ਼ਾਂ ਦੇ ਕੋਲ ਸੀ। ਇਨ੍ਹਾਂ ਵਿੱਚ ਪਾਕਿਸਤਾਨ ਦੇ ਹਸਨ ਅਲੀ, ਵੈਸਟਇੰਡੀਜ਼ ਦੇ ਕੀਮੋ ਪਾਲ ਅਤੇ ਓਸ਼ਾਨੇ ਥਾਮਸ ਸ਼ਾਮਲ ਹਨ। ਤਿੰਨਾਂ ਨੇ 11-11 ਨੋ ਬਾਲਾਂ ਸੁੱਟੀਆਂ।
The post IND vs SL: ਸ਼੍ਰੀਲੰਕਾ ਖਿਲਾਫ਼ ਦੂਜੇ ਟੀ-20 'ਚ ਅਰਸ਼ਦੀਪ ਸਿੰਘ ਨੇ 5 ਨੋ ਬਾਲਾਂ ਸੁੱਟ ਕੇ ਬਣਾਇਆ ਖ਼ਰਾਬ ਰਿਕਾਰਡ appeared first on TheUnmute.com - Punjabi News. Tags:
|
ਕੜਾਕੇ ਦੀ ਠੰਡ ਨਾਲ ਕੰਬੇ ਦਿੱਲੀ ਦੇ ਲੋਕ, 1.8 ਡਿਗਰੀ ਸੈਲਸੀਅਸ ਤੱਕ ਡਿੱਗਿਆ ਪਾਰਾ Friday 06 January 2023 06:39 AM UTC+00 | Tags: delhi ਚੰਡੀਗੜ੍ਹ 06 ਜਨਵਰੀ 2022: ਇਨ੍ਹੀਂ ਦਿਨੀਂ ਦਿੱਲੀ (Delhi) ਸਮੇਤ ਪੂਰੇ ਉੱਤਰ ਭਾਰਤ ‘ਚ ਠੰਡ ਦਾ ਕਹਿਰ ਆਪਣੇ ਸਿਖਰ ‘ਤੇ ਹੈ। ਦਿੱਲੀ ਵਿੱਚ ਅੱਜ ਵੀਰਵਾਰ ਨੂੰ 2.2 ਡਿਗਰੀ ਸੈਲਸੀਅਸ ਦੇ ਰਿਕਾਰਡ ਨੂੰ ਤੋੜਦੇ ਹੋਏ 1.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ, ਜੋ ਸੀਜ਼ਨ ਦੀ ਸਭ ਤੋਂ ਠੰਡੀ ਸਵੇਰ ਹੈ। ਦਿੱਲੀ ਦੇ ਅਯਾਨਗਰ ‘ਚ ਸ਼ੁੱਕਰਵਾਰ ਸਵੇਰੇ 1.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸ ਤਰ੍ਹਾਂ ਲਗਾਤਾਰ ਤੀਜੇ ਦਿਨ ਦਿੱਲੀ ਦੀ ਸਵੇਰ ਕਈ ਪਹਾੜੀ ਰਾਜਾਂ ਨਾਲੋਂ ਠੰਢੀ ਰਹੀ। ਪਹਾੜਾਂ ਤੋਂ ਆ ਰਹੀਆਂ ਬਰਫੀਲੀਆਂ ਹਵਾਵਾਂ ਕਾਰਨ ਦਿੱਲੀ ‘ਚ ਕੜਾਕੇ ਦੀ ਠੰਡ ਪੈ ਰਹੀ ਹੈ। ਚਾਰ ਕੇਂਦਰਾਂ ਸਫਦਰਜੰਗ, ਅਯਾਨਗਰ, ਰਿਜ ਅਤੇ ਲੋਦੀ ਰੋਡ ਵਿੱਚ ਸੀਤ ਲਹਿਰ ਦਾ ਪ੍ਰਕੋਪ ਜਾਰੀ ਹੈ। ਇੰਨਾ ਹੀ ਨਹੀਂ ਅੱਜ ਗੁਰੂਗ੍ਰਾਮ ਦਾ ਤਾਪਮਾਨ ਵੀ ਤਿੰਨ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 7 ਜਨਵਰੀ ਤੱਕ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਬਾਅਦ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਵੱਧ ਤੋਂ ਵੱਧ ਤਾਪਮਾਨ 18-20 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7-8 ਡਿਗਰੀ ਤੱਕ ਪਹੁੰਚ ਜਾਵੇਗਾ। The post ਕੜਾਕੇ ਦੀ ਠੰਡ ਨਾਲ ਕੰਬੇ ਦਿੱਲੀ ਦੇ ਲੋਕ, 1.8 ਡਿਗਰੀ ਸੈਲਸੀਅਸ ਤੱਕ ਡਿੱਗਿਆ ਪਾਰਾ appeared first on TheUnmute.com - Punjabi News. Tags:
|
ਅੰਮ੍ਰਿਤਸਰ 'ਚ ਭਾਰਤ-ਪਾਕਿ ਸਰਹੱਦ 'ਤੇ BSF ਵਲੋਂ ਸ਼ੱਕੀ ਵਿਅਕਤੀ ਗ੍ਰਿਫਤਾਰ, ਪੁੱਛਗਿੱਛ ਜਾਰੀ Friday 06 January 2023 06:50 AM UTC+00 | Tags: 73-bop-kot-raizada aam-aadmi-party amritsar bsf bsf-jawans indian-army india-pakistan-border latest-news news pakistan punjab the-unmute-breaking-news ਚੰਡੀਗੜ੍ਹ 06 ਜਨਵਰੀ 2022: ਬੀਐਸਐਫ ਦੇ ਜਵਾਨਾਂ ਨੇ ਅੰਮ੍ਰਿਤਸਰ ਵਿੱਚ ਭਾਰਤ-ਪਾਕਿ ਸਰਹੱਦ ਤੋਂ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਵਿਅਕਤੀ ਨੂੰ ਬੀਐਸਐਫ ਦੀ 73ਵੀਂ ਬੀਓਪੀ ਕੋਟ ਰਾਏਜ਼ਾਦਾ ਤੋਂ ਤੜਕੇ 3 ਵਜੇ ਦੇ ਕਰੀਬ ਕਾਬੂ ਕੀਤਾ ਗਿਆ। ਸ਼ੱਕੀ ਵਿਅਕਤੀ ਭਾਰਤ ਦੀ ਸਰਹੱਦ ਤੋਂ ਪਾਕਿਸਤਾਨ ਵੱਲ ਜਾ ਰਿਹਾ ਸੀ। ਫਿਲਹਾਲ ਸ਼ੱਕੀ ਤੋਂ ਬੀਐਸਐਫ ਦੇ ਉੱਚ ਅਧਿਕਾਰੀਆਂ ਅਤੇ ਏਜੰਸੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। The post ਅੰਮ੍ਰਿਤਸਰ ‘ਚ ਭਾਰਤ-ਪਾਕਿ ਸਰਹੱਦ ‘ਤੇ BSF ਵਲੋਂ ਸ਼ੱਕੀ ਵਿਅਕਤੀ ਗ੍ਰਿਫਤਾਰ, ਪੁੱਛਗਿੱਛ ਜਾਰੀ appeared first on TheUnmute.com - Punjabi News. Tags:
|
ਆਮ ਆਦਮੀ ਪਾਰਟੀ ਨੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ: ਪ੍ਰਤਾਪ ਬਾਜਵਾ Friday 06 January 2023 06:56 AM UTC+00 | Tags: aam-aadmi-party bhagwant-mann-government cm-bhagwant-mann latest-news news pratap-bajwa punjab-government punjab-kesri the-unmute-breaking-news ਗੁਰਦਾਸਪੁਰ 06 ਜਨਵਰੀ 2023: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ‘ਤੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਛੱਡਣ ਲਈ ਆਲੋਚਨਾ ਕੀਤੀ ਹੈ ਜਦੋਂ ਕਿ ਸੂਬੇ ਦੇ ਲੋਕ ਖਾਸ ਕਰਕੇ ਔਰਤਾਂ ਇਨਸਾਫ਼ ਲਈ ਪੰਜਾਬ ਦੇ ਰਾਜਪਾਲ ਵੱਲ ਦੇਖਣ ਲਈ ਮਜਬੂਰ ਹਨ। ਬਾਜਵਾ ਨੇ ਕਿਹਾ ਜਿਸ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੇ 9 ਮਹੀਨੇ ਪਹਿਲਾਂ ਭਾਰੀ ਫ਼ਤਵਾ ਦੇ ਕੇ ਚੁਣਿਆ ਸੀ, ਉਹ ਸੂਬੇ ਨੂੰ ਸ਼ਾਸਨ ਦੇਣ ਦੀ ਆਪਣੀ ਮੁੱਢਲੀ ਜ਼ਿੰਮੇਵਾਰੀ ਤੋਂ ਕਿਵੇਂ ਪਿੱਛੇ ਹੱਟ ਸਕਦੀ ਹੈ, ਨਹੀਂ ਤਾਂ ਪੰਜਾਬ ਦੀਆਂ ਔਰਤਾਂ ਹੁਣ ਇਨਸਾਫ਼ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਤ ਵੱਲ ਕਿਉਂ ਦੇਖ ਰਹੀਆਂ ਹਨ? ਕੁਰੂਕਸ਼ੇਤਰ ਹਰਿਆਣਾ ਦੀ ਰਹਿਣ ਵਾਲੀ ਪੂਨਮ ਸਿੰਘ ਦੇ ਮਾਮਲੇ ਦਾ ਜ਼ਿਕਰ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਉਹ ਇਨਸਾਫ਼ ਲੈਣ ਲਈ ਇਕ ਅਹੁਦੇ ਤੋਂ ਦੂਜੇ ਅਹੁਦੇ ਤੱਕ ਪਹੁੰਚ ਰਹੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਡੀਜੀਪੀ ਅਤੇ ਸੂਬਾ ਸਰਕਾਰ ਦੇ ਕਈ ਹੋਰ ਉੱਚ ਅਧਿਕਾਰੀਆਂ ਨੂੰ ਕਈ ਪੱਤਰ ਲਿਖੇ ਪਰ ਕਿਸੇ ਨੇ ਧਿਆਨ ਨਹੀਂ ਦਿੱਤਾ। ਉਸ ਦੀਆਂ ਵਾਰ-ਵਾਰ ਬੇਨਤੀਆਂ ਕਿ ਉਸ ਨਾਲ ਕਥਿਤ ਤੌਰ ‘ਤੇ ਏਆਈਜੀ ਆਸ਼ੀਸ਼ ਕਪੂਰ ਨੇ ਬਲਾਤਕਾਰ ਕੀਤਾ ਸੀ, ਜੋ ਇਸ ਸਮੇਂ ਭ੍ਰਿਸ਼ਟਾਚਾਰ ਦੇ ਇੱਕ ਕੇਸ ਕਾਰਨ ਜੇਲ੍ਹ ਵਿੱਚ ਬੰਦ ਹੈ ਅਤੇ ਉਹ ਪੁਲਿਸ ਅਧਿਕਾਰੀ ਵਿਰੁੱਧ ਕੇਸ ਦਰਜ਼ ਕਰਵਾਉਣਾ ਚਾਹੁੰਦੀ ਸੀ। ਬਾਜਵਾ ਨੇ ਯਾਦ ਕਰਵਾਇਆ ਕਿ ਪੂਨਮ 30 ਦਸੰਬਰ ਨੂੰ ਪੰਜਾਬ ਦੇ ਰਾਜਪਾਲ ਕੋਲ ਜਾਣ ਲਈ ਮਜਬੂਰ ਹੋਈ। ਪੰਜਾਬ ਦੇ ਰਾਜਪਾਲ ਦੇ ਦਖ਼ਲ ‘ਤੇ ਹੀ ਪੰਜਾਬ ਪੁਲਿਸ ਨੂੰ ਏਆਈਜੀ ਆਸ਼ੀਸ਼ ਕਪੂਰ ਖਿਲਾਫ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਲਾਤਕਾਰ ਦਾ ਮਾਮਲਾ ਦਰਜ ਕਰਨ ਲਈ ਮਜਬੂਰ ਹੋਣਾ ਪਿਆ ਅਤੇ ਪੰਜਾਬ ਪੁਲਿਸ ਨੂੰ ਵੀ ਮਾਮਲੇ ਦੀ ਜਾਂਚ ਲਈ ਇੱਕ ਏਡੀਜੀਪੀ ਰੈਂਕ ਦੇ ਪੁਲਿਸ ਅਧਿਕਾਰੀ ਦੇ ਅਧੀਨ ਇੱਕ ਐਸਆਈਟੀ ਗਠਿਤ ਕਰਨੀ ਪਈ ਸੀ। ਬਾਜਵਾ ਨੇ ਅੱਗੇ ਕਿਹਾ ਕਿ ਇਹ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਸ਼ਾਸਨ ਪ੍ਰਦਾਨ ਕਰਨ ਦੇ ਆਪਣੇ ਬੁਨਿਆਦੀ ਫਰਜ਼ ਨੂੰ ਸਪੱਸ਼ਟ ਤੌਰ ‘ਤੇ ਤਿਆਗ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਇੰਝ ਜਾਪਦਾ ਹੈ ਕਿ ਪੰਜਾਬ ਦੇ ਲੋਕ, ਖ਼ਾਸ ਕਰਕੇ ਔਰਤਾਂ ਨੂੰ ‘ਆਪ’ ਦੀ ਚੁਣੀ ਹੋਈ ਸਰਕਾਰ ਦੀ ਬਜਾਏ ਪੰਜਾਬ ਦੇ ਗਵਰਨਰ ਫਾਰ ਜਸਟਿਸ ਕੋਲ ਪਹੁੰਚ ਕਰਨੀ ਪਵੇਗੀ। The post ਆਮ ਆਦਮੀ ਪਾਰਟੀ ਨੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ: ਪ੍ਰਤਾਪ ਬਾਜਵਾ appeared first on TheUnmute.com - Punjabi News. Tags:
|
ਬੰਦੀ ਸਿੰਘਾਂ ਦੀ ਰਿਹਾਈ ਤੇ ਬਹਿਬਲ ਕਲਾਂ ਕਾਂਡ ਨੂੰ ਲੈ ਕੇ ਮੋਹਾਲੀ 'ਚ ਲੱਗੇਗਾ ਪੱਕਾ ਮੋਰਚਾ Friday 06 January 2023 07:10 AM UTC+00 | Tags: bandi-sikh bebal-kalan hindi-news latest-news mohali-news national-justice-front news punjab-government sgpc sikh the-sikh-community ਚੰਡੀਗ੍ਹੜ 06 ਜਨਵਰੀ 2023: ਜੇਲ੍ਹਾਂ ਵਿੱਚ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਅਤੇ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਿਆਂ ਕੌਮੀ ਇਨਸਾਫ਼ ਮੋਰਚਾ ਨੇ ਅੱਜ ਤੋਂ ਪੱਕਾ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਪੱਕਾ ਮੋਰਚਾ ਮੋਹਾਲੀ ਦੇ ਫੇਜ਼-8 ਸਥਿਤ ਗੁਰਦੁਆਰਾ ਅੰਬ ਸਾਹਿਬ ਤੋਂ ਚੰਡੀਗੜ੍ਹ ਵੱਲ ਰੁਖ਼ ਕਰੇਗਾ। ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੌਮੀ ਇਨਸਾਫ਼ ਮੋਰਚਾ ਦੇ ਐਡਵੋਕੇਟ ਅਮਰ ਸਿੰਘ ਚਹਿਲ, ਗੁਰਚਰਨ ਸਿੰਘ, ਦਿਲਸ਼ੇਰ ਸਿੰਘ ਜੰਡਿਆਲਾ, ਗੁਰਨਾਮ ਸਿੰਘ ਸਿੱਧੂ ਅਤੇ ਜਸਪਾਲ ਸਿੰਘ ਨੇ ਕਿਹਾ ਕਿ ਪੱਕਾ ਮੋਰਚਾ ਦਾ ਉਦੇਸ਼ ਬੰਦੀ ਸਿੱਖਾਂ ਦੀ ਰਿਹਾਈ, ਬੇਅਦਬੀ ਅਤੇ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾਵੇਗੀ | ਇਸਦੇ ਨਾਲ ਹੀ ਪਾਕਿਸਤਾਨ ਨਾਲ ਵਪਾਰਕ ਰਸਤੇ ਖੋਲ੍ਹਣ ਦੀ ਮੰਗ ਪੂਰੀ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਇਨ੍ਹਾਂ ਸਾਂਝੇ ਮਸਲਿਆਂ ‘ਤੇ ਪੱਕੇ ਮੋਰਚੇ ‘ਚ ਪੂਰੀ ਤਾਕਤ ਨਾਲ ਸ਼ਮੂਲੀਅਤ ਕਰਨ ਦੀ ਅਪੀਲ ਹੈ | ਦੂਜੇ ਪਾਸੇ ਯੂਨਾਈਟਿਡ ਅਕਾਲੀ ਦਲ ਅਤੇ ਫੈਡਰੇਸ਼ਨ ਆਫ ਇੰਡੀਅਨ ਟਰੇਡ ਐਂਡ ਇੰਡਸਟਰੀ ਦੇ ਸਾਂਝੇ ਮੰਚ ਨੇ ਸਿੱਖ ਬੰਦੀਆਂ ਦੀ ਰਿਹਾਈ ਲਈ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਣ ਲਈ ਪੰਜਾਬ ਰਾਜ ਭਵਨ ਜਾਣਗੇ।ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਜਿੱਥੇ ਗੁਜਰਾਤ ਵਿੱਚ ਕੈਦੀਆਂ ਨੂੰ 10 ਸਾਲ ਬਾਅਦ ਰਿਹਾਅ ਕੀਤਾ ਜਾ ਸਕਦਾ ਹੈ, ਉਥੇ ਪੰਜਾਬ ਦੇ ਸਿੱਖ ਕੈਦੀਆਂ ਨੂੰ 35 ਸਾਲ ਬਾਅਦ ਵੀ ਰਿਹਾਅ ਕਿਉਂ ਨਹੀਂ ਕੀਤਾ ਜਾ ਸਕਦਾ। The post ਬੰਦੀ ਸਿੰਘਾਂ ਦੀ ਰਿਹਾਈ ਤੇ ਬਹਿਬਲ ਕਲਾਂ ਕਾਂਡ ਨੂੰ ਲੈ ਕੇ ਮੋਹਾਲੀ ‘ਚ ਲੱਗੇਗਾ ਪੱਕਾ ਮੋਰਚਾ appeared first on TheUnmute.com - Punjabi News. Tags:
|
ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ ਤੋਂ ਪਹਿਲਾਂ ਆਪਸ 'ਚ ਭਿੜੇ ਭਾਜਪਾ-ਆਪ ਕੌਂਸਲਰ Friday 06 January 2023 07:46 AM UTC+00 | Tags: aam-admi-party arvind-kejriwal bjp bjp-aap-councilors breaking-news cm-bhagwant-mann delhi delhi-bjp delhi-municipal-corporation delhi-news india-news latest-news mcd-mayor news punjab the-unmute-breaking-news ਚੰਡੀਗ੍ਹੜ 06 ਜਨਵਰੀ 2023: ਦਿੱਲੀ ਨਗਰ ਨਿਗਮ (Delhi Municipal Corporation) ਦੇ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀ ਚੋਣ ਤੋਂ ਪਹਿਲਾਂ ਹੋ ਹੰਗਾਮਾ ਹੋ ਗਿਆ । ਇਸ ਦੇ ਨਾਲ ਹੀ ਭਾਜਪਾ ਅਤੇ 'ਆਪ' ਦੇ ਕੌਂਸਲਰਾਂ ਵਿਚਾਲੇ ਹੱਥੋਪਾਈ ਵੀ ਹੋ ਗਈ । ਐਮਸੀਡੀ ਚੋਣਾਂ ਵਿੱਚ ਪੂਰਨ ਬਹੁਮਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਕਾਰਪੋਰੇਟਰ ਸ਼ੈਲੀ ਓਬਰਾਏ ਨੂੰ ਮੇਅਰ ਲਈ ਉਮੀਦਵਾਰ ਬਣਾਇਆ ਹੈ, ਜਦਕਿ ਰੇਖਾ ਗੁਪਤਾ ਭਾਜਪਾ ਵੱਲੋਂ ਚੋਣ ਮੈਦਾਨ ਵਿੱਚ ਹੈ। ਇਸ ਦੌਰਾਨ ਮਨੋਜ ਤਿਵਾਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸ ਗੱਲ ਤੋਂ ਡਰਦੀ ਹੈ? ਕੀ ਆਮ ਆਦਮੀ ਪਾਰਟੀ ਨੈਤਿਕ ਤੌਰ ‘ਤੇ ਹਾਰ ਗਈ ਹੈ? ਕੀ ਉਹ ਸਮਝ ਗਏ ਹਨ ਕਿ ਉਸ ਦੇ ਕੌਂਸਲਰ ਉਸ ਦਾ ਸਾਥ ਨਹੀਂ ਦੇਣਗੇ? ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੇਅਰ ਦੀ ਚੋਣ ਤੋਂ ਪਹਿਲਾਂ ਹੀ ਇਸ ਤਰ੍ਹਾਂ ਦਾ ਹੰਗਾਮਾ ਯਕੀਨੀ ਤੌਰ ‘ਤੇ ਦਰਸਾਉਂਦਾ ਹੈ ਕਿ ਆਮ ਆਦਮੀ ਪਾਰਟੀ ਨੈਤਿਕ ਤੌਰ ‘ਤੇ ਹਾਰ ਚੁੱਕੀ ਹੈ। ਦੂਜੇ ਪਾਸੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵੱਲੋਂ ਕੀਤੇ ਗਏ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਹੈ । ਨਾਮਜ਼ਦ ਮੈਂਬਰ ਮਨੋਜ ਕੁਮਾਰ ਨੂੰ ਪਹਿਲਾਂ ਸਹੁੰ ਚੁਕਾਉਣ ਤੋਂ ਬਾਅਦ ਨਾਰਾਜ਼ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਹੰਗਾਮਾ ਕਰ ਦਿੱਤਾ। ਆਮ ਆਦਮੀ ਪਾਰਟੀ ਵੱਲੋਂ ਨਿਗਮ ਹਾਊਸ ਵਿੱਚ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਭਾਜਪਾ ਦੇ ਕੌਂਸਲਰ ਵੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਸਹੁੰ ਚੁੱਕ ਸਮਾਗਮ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ। The post ਦਿੱਲੀ ਨਗਰ ਨਿਗਮ ਦੇ ਮੇਅਰ ਦੀ ਚੋਣ ਤੋਂ ਪਹਿਲਾਂ ਆਪਸ ‘ਚ ਭਿੜੇ ਭਾਜਪਾ-ਆਪ ਕੌਂਸਲਰ appeared first on TheUnmute.com - Punjabi News. Tags:
|
ਰੂਪਨਗਰ 'ਚ ਸਥਿਤ ਥਰਮਲ ਪਲਾਂਟ ਦੇ ਦੋ ਯੂਨਿਟ ਹੋਏ ਬੰਦ, ਪੜ੍ਹੋ ਪੂਰੀ ਖ਼ਬਰ Friday 06 January 2023 07:59 AM UTC+00 | Tags: guru-gobind-singh-super-thermal-plant harbhajan-singh-eto news pspcl punjab punjab-government punjab-latest-news punjab-news punjab-powercom rupnagar thermal-plant the-unmute-breaking-news the-unmute-punjabi-news ਚੰਡੀਗ੍ਹੜ 06 ਜਨਵਰੀ 2023: ਰੂਪਨਗਰ ਵਿੱਚ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ (Thermal Plant) ਅੱਜ ਦੋ ਯੂਨਿਟ ਬੰਦ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਲਾਂਟ ਦਾ ਯੂਨਿਟ ਨੰਬਰ 6 ਅੱਜ ਸਵੇਰੇ 2.30 ਵਜੇ ਕਿਸੇ ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ। ਜਦੋਂ ਕਿ 5 ਨੰਬਰ ਯੂਨਿਟ ਨੂੰ ਅੱਜ ਸਵੇਰੇ ਪ੍ਰਬੰਧਕਾਂ ਵੱਲੋਂ ਕੋਲੇ ਦੀ ਕਮੀ ਕਾਰਨ ਬੰਦ ਕੀਤਾ ਦੱਸਿਆ ਜਾ ਰਿਹਾ ਹੈ। ਦੋਵੇਂ ਯੂਨਿਟਾਂ ਦੇ ਬੰਦ ਹੋਣ ਦਾ ਕਾਰਨ ਕੋਲਾ ਫੀਡਿੰਗ ਸਿਸਟਮ ਵਿੱਚ ਆਈ ਤਕਨੀਕੀ ਸਮੱਸਿਆ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬੰਦ ਹੋਏ ਯੂਨਿਟਾਂ ਨੂੰ ਦੁਬਾਰਾ ਚਾਲੂ ਕਰਨ ਲਈ ਇੰਜੀਨੀਅਰਾਂ ਦੀ ਟੀਮ ਜੁਟ ਗਈ ਹੈ। ਪਲਾਂਟ ਦੇ ਕੰਟਰੋਲ ਰੂਮ ਤੋਂ ਇਕੱਤਰ ਜਾਣਕਾਰੀ ਅਨੁਸਾਰ ਥਰਮਲ ਪਲਾਂਟ ਰੂਪਨਗਰ ਦੇ ਕੋਲਾ ਭੰਡਾਰਾਂ ਵਿੱਚ ਸਿਰਫ 6 ਕੁ ਦਿਨਾਂ ਦਾ ਕੋਲਾ ਹੀ ਬਾਕੀ ਰਹਿ ਗਿਆ ਹੈ। The post ਰੂਪਨਗਰ ‘ਚ ਸਥਿਤ ਥਰਮਲ ਪਲਾਂਟ ਦੇ ਦੋ ਯੂਨਿਟ ਹੋਏ ਬੰਦ, ਪੜ੍ਹੋ ਪੂਰੀ ਖ਼ਬਰ appeared first on TheUnmute.com - Punjabi News. Tags:
|
ਸੰਮੇਦ ਸ਼ਿਖਰ ਨੂੰ ਬਚਾਉਣ ਲਈ ਮਰਨ ਵਰਤ 'ਤੇ ਬੈਠੇ ਜੈਨ ਸੰਨਿਆਸੀ ਦਾ ਹੋਇਆ ਦਿਹਾਂਤ Friday 06 January 2023 08:16 AM UTC+00 | Tags: breaking-news india news rajsthan rajsthan-government sammed-shikhar sammed-shikhar-news ਚੰਡੀਗ੍ਹੜ 06 ਜਨਵਰੀ 2023: ਜੋ ਸੰਮੇਦ ਸ਼ਿਖਰ (Sammed Shikhar) ਨੂੰ ਬਚਾਉਣ ਲਈ ਮਰਨ ਵਰਤ ‘ਤੇ ਬੈਠੇ ਇਕ ਹੋਰ ਜੈਨ ਸੰਨਿਆਸੀ ਦਿਹਾਂਤ ਹੋ ਗਿਆ । ਜੈਪੁਰ ਦੇ ਸਾਂਗਾਨੇਰ ਸਥਿਤ ਸੰਘੀ ਜੀ ਜੈਨ ਮੰਦਰ ‘ਚ 3 ਜਨਵਰੀ ਤੋਂ ਮਰਨ ਵਰਤ ‘ਤੇ ਬੈਠੇ ਮੁਨੀ ਸਮਰਥ ਸਾਗਰ ਦਾ ਵੀਰਵਾਰ ਰਾਤ ਨੂੰ ਦਿਹਾਂਤ ਹੋ ਗਿਆ। ਵੀਰਵਾਰ ਅੱਧੀ ਰਾਤ 1.20 ਵਜੇ ਮੁਨੀ ਸਮਰਥ ਸਾਗਰ ਮਹਾਰਾਜ ਦਾ ਦੇਹਾਂਤ ਹੋ ਗਿਆ। ਮੁਨੀ ਸੁਗੱਈਆ ਸਾਗਰ ਮਹਾਰਾਜ ਦੇ ਦਿਹਾਂਤ ਤੋਂ ਬਾਅਦ, ਉਹ ਭੋਜਨ ਅਤੇ ਪਾਣੀ ਤਿਆਗ ਕੇ ਮਰਨ ਵਰਤ ‘ਤੇ ਬੈਠ ਗਏ ਸਨ । ਮੁਨੀਸ਼੍ਰੀ ਦੀ ਅੰਤਿਮ ਯਾਤਰਾ ਸ਼ੁੱਕਰਵਾਰ ਸਵੇਰੇ 8.30 ਵਜੇ ਸੰਘੀ ਜੀ ਜੈਨ ਮੰਦਰ ਤੋਂ ਕੱਢੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਜੈਨ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਅਤੇ ਅਚਾਰੀਆ ਸੁਨੀਲ ਸਾਗਰ ਮਹਾਰਾਜ ਦੀ ਸੰਗਤ ਵਿੱਚ ਜੈਨ ਪਰੰਪਰਾਵਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ । ਦੱਸ ਦੇਈਏ ਕਿ ਮੁਨੀ ਸੁਗਿਆਸਾਗਰ ਸੰਗਾਨੇਰ ਸਥਿਤ ਜੈਨ ਸਮਾਜ ਦੇ ਮੰਦਰ ‘ਚ ਸੰਮੇਦ ਸ਼ਿਖਰ ਨੂੰ ਬਚਾਉਣ ਲਈ ਵਰਤ ‘ਤੇ ਬੈਠੇ ਸਨ। ਨੌਂ ਦਿਨ ਬਾਅਦ ਭਾਵ ਮੰਗਲਵਾਰ ਨੂੰ ਮੁਨੀ ਸੁਗਿਆਸਾਗਰ ਦਾ ਵੀ ਦਿਹਾਂਤ ਹੋ ਗਿਆ ਸੀ। ਆਲ ਇੰਡੀਆ ਦਿਗੰਬਰ ਜੈਨ ਯੁਵਾ ਏਕਤਾ ਸੰਘ ਦੇ ਪ੍ਰਧਾਨ ਅਭਿਸ਼ੇਕ ਜੈਨ ਬਿੱਟੂ ਨੇ ਦੱਸਿਆ ਕਿ ਜੈਨ ਸਮਾਜ ਅਤੇ ਰਿਸ਼ੀ ਸਮਾਜ ਵਿੱਚ ਸੰਮਤ ਸ਼ਿਖਰ ਜੈਨ ਤੀਰਥ ਦੀ ਮਹੱਤਤਾ ਦਾ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਝਾਰਖੰਡ ਸਰਕਾਰ ਅੰਦਾਜ਼ਾ ਲਗਾ ਰਹੀ ਹੈ। ਪਿਛਲੇ 4 ਦਿਨਾਂ ਵਿੱਚ ਮੁਨੀ ਸਮਰਥ ਸਾਗਰ ਮਹਾਰਾਜ ਦੂਜੇ ਮੁਨੀਰਾਜ ਹਨ, ਜਿਨ੍ਹਾਂ ਨੇ ਸੰਮੇਦ ਸ਼ਿਖਰ ਜੀ ਦੇ ਨਾਲ ਆਪਣਾ ਸਰੀਰ ਤਿਆਗਿਆ ਹੈ । ਕੇਂਦਰ ਸਰਕਾਰ ਵੱਲੋਂ ਵੀਰਵਾਰ ਨੂੰ ਜਾਰੀ ਇਹ ਹੁਕਮ ਜੈਨ ਭਾਈਚਾਰੇ ਨੂੰ ਗੁੰਮਰਾਹ ਕਰਨ ਲਈ ਹੀ ਜਾਰੀ ਕੀਤਾ ਗਿਆ ਹੈ। ਜਿਸ ਦਾ ਫਾਇਦਾ ਸੱਤਾ ਦੇ ਜ਼ੋਰ ‘ਤੇ ਉਠਾਇਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਜੈਨੀਆਂ ਦੇ ਤੀਰਥ ਸਥਾਨ ਸੰਮੇਦ ਸ਼ਿਖਰ (Sammed Shikhar) 'ਤੇ ਸਾਰੇ ਸੈਰ-ਸਪਾਟਾ ਅਤੇ ਈਕੋ-ਟੂਰਿਜ਼ਮ ਗਤੀਵਿਧੀ 'ਤੇ ਪਾਬੰਦੀ ਲਗਾਉਣ ਦਾ ਨਿਰਦੇਸ਼ ਜਾਰੀ ਕੀਤਾ ਹੈ। ਕੇਂਦਰ ਸਰਕਾਰ ਨੇ ਵੀਰਵਾਰ ਨੂੰ ਤਿੰਨ ਸਾਲ ਪਹਿਲਾਂ ਜਾਰੀ ਕੀਤੇ ਆਪਣੇ ਹੁਕਮ ਨੂੰ ਵਾਪਸ ਲੈ ਲਿਆ ਹੈ। ਭਾਰਤ ਸਰਕਾਰ ਦੇ ਵਾਤਾਵਰਨ ਮੰਤਰਾਲੇ ਵੱਲੋਂ ਅੱਜ 5 ਜਨਵਰੀ ਨੂੰ ਜਾਰੀ ਦੋ ਪੰਨਿਆਂ ਦੇ ਪੱਤਰ ਦੇ ਦੂਜੇ ਪੰਨੇ 'ਤੇ ਲਿਖਿਆ ਗਿਆ ਹੈ, 'ਈਕੋ-ਸੰਵੇਦਨਸ਼ੀਲ ਜ਼ੋਨ ਨੋਟੀਫਿਕੇਸ਼ਨ ਦੀ ਧਾਰਾ-3 ਦੇ ਉਪਬੰਧਾਂ ਨੂੰ ਲਾਗੂ ਕਰਨ 'ਤੇ ਤੁਰੰਤ ਪਾਬੰਦੀ ਲਗਾਈ ਜਾਂਦੀ ਹੈ। ਜਿਸ ਵਿੱਚ ਹੋਰ ਸਾਰੀਆਂ ਸੈਰ-ਸਪਾਟਾ ਅਤੇ ਈਕੋ-ਟੂਰਿਜ਼ਮ ਗਤੀਵਿਧੀਆਂ ਸ਼ਾਮਲ ਹਨ । ਰਾਜ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਤੁਰੰਤ ਸਾਰੇ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ।" The post ਸੰਮੇਦ ਸ਼ਿਖਰ ਨੂੰ ਬਚਾਉਣ ਲਈ ਮਰਨ ਵਰਤ ‘ਤੇ ਬੈਠੇ ਜੈਨ ਸੰਨਿਆਸੀ ਦਾ ਹੋਇਆ ਦਿਹਾਂਤ appeared first on TheUnmute.com - Punjabi News. Tags:
|
ਅੰਮ੍ਰਿਤਸਰ ਹਵਾਈ ਅੱਡੇ 'ਤੇ ਜ਼ਬਰਦਸਤ ਹੰਗਾਮਾ, ਅਮਰੀਕਾ ਜਾਣ ਵਾਲੇ 150 ਯਾਤਰੀ ਹੋਏ ਖੱਜਲ-ਖੁਆਰ Friday 06 January 2023 08:32 AM UTC+00 | Tags: amritsar flight-news international-airport-of-amritsar latest-news news punjab-news violent-commotion-at-amritsar-airport ਚੰਡੀਗ੍ਹੜ 06 ਜਨਵਰੀ 2023: ਪੰਜਾਬ ਦੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ (Amritsar airport) ‘ਤੇ ਵੀਰਵਾਰ ਦੇਰ ਰਾਤ ਨੂੰ ਹੰਗਾਮਾ ਹੋ ਗਿਆ। ਅਮਰੀਕਾ ਜਾਣ ਵਾਲੇ ਯਾਤਰੀ ਪਿਛਲੇ 24 ਘੰਟਿਆਂ ਤੋਂ ਹਵਾਈ ਅੱਡੇ ‘ਤੇ ਫਸੇ ਹੋਏ ਹਨ, ਪਰ ਨਾ ਤਾਂ ਉਨ੍ਹਾਂ ਨੂੰ ਬਾਹਰ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਉਡਾਣ ਦੀ ਸਹੀ ਜਾਣਕਾਰੀ ਦਿੱਤੀ ਜਾ ਰਹੀ ਹੈ। ਕੁਝ ਵੀਡੀਓ ਸ਼ੇਅਰ ਕਰਦੇ ਹੋਏ ਯਾਤਰੀ ਨੇ ਦੱਸਿਆ ਕਿ 150 ਤੋਂ ਵੱਧ ਯਾਤਰੀਆਂ ਨੇ ਅਮਰੀਕਾ ਦੇ ਜਾਰਜੀਆ ਜਾਣ ਲਈ ਵਿਦੇਸ਼ੀ ਕੰਪਨੀ ਨਿਓਸ ਨਾਲ ਫਲਾਈਟ ਬੁੱਕ ਕਰਵਾਈ ਹੈ। 4 ਜਨਵਰੀ ਨੂੰ ਸ਼ਾਮ 7 ਵਜੇ ਸਾਰੇ ਯਾਤਰੀਆਂ ਦਾ ਚੈੱਕ-ਇਨ ਕੀਤਾ ਗਿਆ ਸੀ ਪਰ ਉਸ ਤੋਂ ਬਾਅਦ 5 ਜਨਵਰੀ ਦੀ ਰਾਤ ਤੱਕ ਫਲਾਈਟ ਬਾਰੇ ਕੋਈ ਜਾਣਕਾਰੀ ਨਹੀਂ ਹੈ। ਗਰਾਊਂਡ ਸਟਾਫ 4 ਜਨਵਰੀ ਤੋਂ ਇਹ ਬਹਾਨਾ ਬਣਾ ਰਿਹਾ ਹੈ ਕਿ ਫਲਾਈਟ 1 ਘੰਟੇ ਵਿੱਚ ਆ ਰਹੀ ਹੈ। ਯਾਤਰੀ ਨੇ ਦੱਸਿਆ ਕਿ ਫਲਾਈਟ ਨੇ 4-5 ਜਨਵਰੀ ਦੀ ਦਰਮਿਆਨੀ ਰਾਤ ਨੂੰ 12:50 ਵਜੇ ਉਡਾਣ ਭਰਨੀ ਸੀ। ਇਸ ਮੁਤਾਬਕ ਉਨ੍ਹਾਂ ਦਾ ਚੈਕ-ਇਨ ਵੀ ਹੋਇਆ ਪਰ ਹੁਣ ਨਾ ਤਾਂ ਫਲਾਈਟ ਦਾ ਪਤਾ ਲੱਗਾ ਹੈ ਅਤੇ ਨਾ ਹੀ ਉਨ੍ਹਾਂ ਦੇ ਖਾਣ-ਪੀਣ ਅਤੇ ਸੌਣ ਦਾ ਪ੍ਰਬੰਧ ਕੀਤਾ ਗਿਆ ਹੈ। ਸਟਾਫ ਨੇ ਦੱਸਿਆ ਕਿ ਯਾਤਰੀਆਂ ਨੂੰ ਰਾਤ ਸਮੇਂ ਹੋਟਲ ਬੁੱਕ ਕਰਵਾਉਣ ਬਾਰੇ ਪੁੱਛਿਆ ਗਿਆ ਸੀ ਪਰ ਯਾਤਰੀ ਨੇ ਇਹ ਸਹੂਲਤ ਲੈਣ ਤੋਂ ਇਨਕਾਰ ਕਰ ਦਿੱਤਾ। ਦੂਜੇ ਪਾਸੇ ਯਾਤਰੀਆਂ ਨੇ ਸਟਾਫ ਦੇ ਇਸ ਬਿਆਨ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਜਾਰਜੀਆ ਤੋਂ ਅੰਮ੍ਰਿਤਸਰ ਏਅਰਪੋਰਟ ਆਉਣ ਵਾਲੀ ਨਿਓਸ ਦੀ ਫਲਾਈਟ ਧੁੰਦ ਕਾਰਨ ਰਾਤ 11.30 ਵਜੇ ਲੈਂਡ ਨਹੀਂ ਕਰ ਸਕੀ। ਫਲਾਈਟ ਨੇ ਕਾਫੀ ਰਾਤ ਤੱਕ ਲੈਂਡ ਕਰਨ ਦੀ ਕੋਸ਼ਿਸ਼ ਕੀਤੀ ਪਰ ਕੋਸ਼ਿਸ਼ ਅਸਫਲ ਰਹੀ। ਜਿਸ ਤੋਂ ਬਾਅਦ ਇਸ ਫਲਾਈਟ ਨੂੰ ਲੈਂਡਿੰਗ ਲਈ ਜੈਪੁਰ ਭੇਜਿਆ ਗਿਆ। The post ਅੰਮ੍ਰਿਤਸਰ ਹਵਾਈ ਅੱਡੇ ‘ਤੇ ਜ਼ਬਰਦਸਤ ਹੰਗਾਮਾ, ਅਮਰੀਕਾ ਜਾਣ ਵਾਲੇ 150 ਯਾਤਰੀ ਹੋਏ ਖੱਜਲ-ਖੁਆਰ appeared first on TheUnmute.com - Punjabi News. Tags:
|
ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਕਈ ਅਹਿਮ ਫੈਸਲੇ, ਇਨ੍ਹਾਂ ਵਿਭਾਗਾਂ 'ਚ ਹੋਵੇਗੀ ਸਿੱਧੀ ਭਰਤੀ Friday 06 January 2023 08:44 AM UTC+00 | Tags: breaking-news ਚੰਡੀਗ੍ਹੜ 06 ਜਨਵਰੀ 2023: ਪੰਜਾਬ ਕੈਬਨਿਟ ਦੀ ਮੀਟਿੰਗ ਦੇ ਵਿੱਚ ਅੱਜ ਕਈ ਫ਼ੈਸਲੇ ਲਏ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਵਿੱਚ ਮਿਲਕਫੈੱਡ ਵੇਰਕਾ ਵਿਭਾਗ ਵਿੱਚ ਪਿਛਲੇ 5 ਸਾਲਾਂ ਤੋਂ 500 ਤੋਂ ਵੱਧ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ | ਇਹ ਅਸਾਮੀਆਂ ਦੀ ਸਿੱਧੀ ਭਰਤੀ ਸੀ, ਡੀ ਗਰੁੱਪ ਦੀਆਂ ਹਨ । ਇਸਦੇ ਨਾਲ ਹੀ ਕਰੀਬ 150 ਮੁਲਾਜ਼ਮਾਂ ਦੀ ਪੰਜਾਬ ਸਕੱਤਰੇਤ ਵਿੱਚ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੀ ਰਜਿਸਟ੍ਰੇਸ਼ਨ ਟਰਾਂਸਪੋਰਟ ਦੇ ਅੰਦਰ ਕੀਤੀ ਗਈ ਸੀ, ਜਿਸ ਦੀ ਸਕ੍ਰੈਪਿੰਗ ਪਾਲਿਸੀ ਸੀ, ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਕੇ ਨਵੇਂ ਵਾਹਨਾਂ ਨੂੰ ਛੋਟ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਕੂਲਾਂ ਨੂੰ 3 ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ, ਜਿਸ ਵਿੱਚ ਸਫਾਈ ਅਤੇ ਸੁਰੱਖਿਆ ਪ੍ਰਬੰਧਾਂ ਲਈ ਭਰਤੀ ਕੀਤੀ ਜਾਵੇਗੀ, ਜਿਸ ਵਿੱਚ 14,000 ਨੌਕਰੀਆਂ ਉਪਲਬਧ ਹੋਣਗੀਆਂ, ਜਿਨ੍ਹਾਂ ਦੀ ਭਰਤੀ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾਵੇਗੀ। ਪੰਜਾਬ ਸਰਕਾਰ ਜਿਨ੍ਹਾਂ ਨੂੰ ਪੈਸੇ ਦੇਵੇਗੀ, ਉਨ੍ਹਾਂ ਬਾਰੇ ਨਿਯਮ ਬਣਾਏ ਜਾਣਗੇ। ਸਕਰੈਪ ਨੀਤੀ ਬਾਰੇ ਚੀਮਾ ਨੇ ਕਿਹਾ ਕਿ ਪੁਰਾਣੇ ਵਾਹਨਾਂ ਬਾਰੇ ਵੀ ਸਖ਼ਤੀ ਹੋਵੇਗੀ। ਜਿਸ ਵਿੱਚ ਕਮਰਸ਼ੀਅਲ ਨਾਨ ਕਮਰਸ਼ੀਅਲ ਵਾਹਨ ਸ਼ਾਮਲ ਹਨ ਅਤੇ ਰੋਡ ਟੈਕਸ 5 ਤੋਂ 15 ਫੀਸਦੀ ਤੱਕ ਘੱਟ ਕੀਤਾ ਜਾਵੇਗਾ। The post ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਕਈ ਅਹਿਮ ਫੈਸਲੇ, ਇਨ੍ਹਾਂ ਵਿਭਾਗਾਂ ‘ਚ ਹੋਵੇਗੀ ਸਿੱਧੀ ਭਰਤੀ appeared first on TheUnmute.com - Punjabi News. Tags:
|
ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ 'ਚ ਬਰਖ਼ਾਸਤ CIA ਇੰਚਾਰਜ ਸਮੇਤ 10 ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਇਰ Friday 06 January 2023 09:49 AM UTC+00 | Tags: cia-incharage cia-incharage-pritpal-singh cia-in-charge-of-staff-mansa cm-bhagwant-mann congress deepak-tinu dgp-gaurav-yadav gangster-deepak-tinu mansa mansa-court mansa-police mohali-court news patiala-house-court punjab-congress punjab-police punjab-police-cia-staff sidhu-moosewala-murder-case special-cell-police-in-the-patiala sub-inspector-pritpal-singh. the-unmute-breaking-news the-unmute-punjabi-news ਚੰਡੀਗ੍ਹੜ 06 ਜਨਵਰੀ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਮੁੱਖ ਕਥਿਤ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਪੁਲਿਸ ਵੱਲੋਂ ਦੀਪਕ ਟੀਨੂੰ, ਉਸਦੀ ਮਹਿਲਾ ਸਾਥਣ ਜਤਿੰਦਰ ਕੌਰ ਅਤੇ ਭੱਜਣ ਵਿੱਚ ਮਦਦ ਕਰਨ ਵਾਲੇ ਸੀਆਈਏ ਮਾਨਸਾ ਦੇ ਸਾਬਕਾ ਇੰਚਾਰਜ ਪ੍ਰਿਤਪਾਲ ਸਿੰਘ ਸਮੇਤ 10 ਵਿਅਕਤੀਆਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਜਿਕਰਯੋਗ ਹੈ ਕਿ ਗੈਂਗਸਟਰ ਦੀਪਕ ਟੀਨੂੰ 1 ਅਕਤੂਬਰ ਨੂੰ ਪੰਜਾਬ ਪੁਲਿਸ ਦੀ ਹਿਰਾਸਤ ‘ਚੋਂ ਫ਼ਰਾਰ ਹੋ ਗਿਆ ਸੀ। ਮੁਲਜ਼ਮ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਵਿਭਾਗੀ ਉੱਚ ਅਧਿਕਾਰੀਆਂ ਨੂੰ ਬਿਨਾਂ ਦੱਸੇ ਆਪਣੀ ਕਾਰ ਵਿੱਚ ਆਪਣੀ ਮਹਿਲਾ ਸਾਥਣ ਨੂੰ ਮਿਲਣ ਲਈ ਟੀਨੂੰ ਲੈ ਗਿਆ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਮੁਲਜ਼ਮ ਟੀਨੂੰ ਨੂੰ ਅਜਮੇਰ ਦੇ ਕੇਕੜੀ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਪੁਲਿਸ ਨੇ ਟੀਨੂੰ ਦੇ ਕਬਜ਼ੇ ‘ਚੋਂ 5 ਹੈਂਡ ਗ੍ਰਨੇਡ ਅਤੇ 2 ਸੈਮੀ ਆਟੋਮੈਟਿਕ ਪਿਸਤੌਲ ਬਰਾਮਦ ਕੀਤੇ ਸਨ ।ਟੀਨੂੰ ਤੋਂ ਰਿਮਾਂਡ ਦੌਰਾਨ ਤੋਂ ਸੰਬੰਧਿਤ ਥਾਣੇ ਸਮੇਤ ਐਸ.ਐਸ.ਓ.ਸੀ. ਪੁੱਛਗਿੱਛ ਕਰ ਚੁੱਕੀ ਹੈ | ਗੌਰਤਲਬ ਹੈ ਕਿ 20 ਜੂਨ 2022 ਨੂੰ ਪੰਜਾਬ ਸਟੇਟ ਕ੍ਰਾਈਮ ਥਾਣਾ ਮੋਹਾਲੀ ਨੇ ਜਾਅਲੀ ਪਾਸਪੋਰਟ ਬਣਾਉਣ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ। ਆਈਪੀਸੀ ਦੀਆਂ ਧਾਰਾਵਾਂ 384, 465, 466, 468, 471, 120-ਬੀ ਅਤੇ ਪਾਸਪੋਰਟ ਐਕਟ ਦੀ ਧਾਰਾ (12) ਅਤੇ ਅਸਲਾ ਐਕਟ ਦੀ ਧਾਰਾ (25) ਤਹਿਤ ਕੇਸ ਦਰਜ ਕੀਤਾ ਗਿਆ ਸੀ। The post ਗੈਂਗਸਟਰ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ ‘ਚ ਬਰਖ਼ਾਸਤ CIA ਇੰਚਾਰਜ ਸਮੇਤ 10 ਜਣਿਆਂ ਖ਼ਿਲਾਫ਼ ਚਾਰਜਸ਼ੀਟ ਦਾਇਰ appeared first on TheUnmute.com - Punjabi News. Tags:
|
ਜਨਮ ਦਿਨ ਪਾਰਟੀ ਤੋਂ ਵਾਪਸ ਆ ਰਹੇ ਚਾਰ ਦੋਸਤਾਂ ਦੀ ਕਾਰ ਨਹਿਰ 'ਚ ਡਿੱਗੀ, 2 ਨੌਜਵਾਨ ਪਾਣੀ 'ਚ ਰੁੜ੍ਹੇ Friday 06 January 2023 10:03 AM UTC+00 | Tags: accident jagraon ludhiana ludhiana-news news the-unmute-breaking-news ਚੰਡੀਗ੍ਹੜ 06 ਜਨਵਰੀ 2023: ਪੰਜਾਬ ‘ਚ ਲੁਧਿਆਣਾ ਦੇ ਜਗਰਾਓਂ ‘ਚ ਜਨਮ ਦਿਨ ਪਾਰਟੀ ਤੋਂ ਵਾਪਸ ਆ ਰਹੇ ਦੋਸਤਾਂ ਦੀ ਕਾਰ ਨਹਿਰ ‘ਚ ਡਿੱਗ ਗਈ। ਸਥਾਨਕ ਲੋਕਾਂ ਨੇ ਸਖ਼ਤ ਮੁਸ਼ੱਕਤ ਤੋਂ ਬਾਅਦ ਹਾਦਸੇ ਵਿੱਚ ਕਾਰ ਵਿੱਚ ਸਵਾਰ ਦੋ ਦੋਸਤਾਂ ਦੀ ਜਾਨ ਬਚਾਈ ਲਈ, ਬਚਾਏ ਗਏ ਨੌਜਵਾਨਾਂ ਦੀ ਪਛਾਣ ਇਕਬਾਲ ਅਤੇ ਮਨਜਿੰਦਰ ਵਜੋਂ ਹੋਈ ਹੈ | ਪਰ ਦੋ ਨੌਜਵਾਨ ਅਜੇ ਵੀ ਲਾਪਤਾ ਹਨ, ਜਿਹਨਾਂ ਦੀ ਭਾਲ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਜਨਮ ਦਿਨ ਵਾਲਾ ਵਿਅਕਤੀ ਅਤੇ ਉਸ ਦਾ ਦੋਸਤ ਸਾਹਮਣੇ ਵਾਲੀ ਸੀਟ ‘ਤੇ ਬੈਠੇ ਸਨ ਜੋ ਪਾਣੀ ‘ਚ ਰੁੜ੍ਹ ਗਏ। ਇਸ ਹਾਦਸੇ ਦਾ ਪਤਾ ਲੱਗਦਿਆਂ ਹੀ ਪਿੰਡ ਦੇ ਲੋਕ ਇਕੱਠੇ ਹੋ ਗਏ। ਇਸ ਘਟਨਾ ਦਾ ਐਲਾਨ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਵੀ ਕੀਤਾ ਗਿਆ। ਪਿੰਡ ਵਾਸੀਆਂ ਨੇ ਬਚਾਅ ਕਰਦੇ ਹੋਏ ਦੋ ਨੌਜਵਾਨਾਂ ਨੂੰ ਸੁਰੱਖਿਅਤ ਨਹਿਰ ‘ਚੋਂ ਬਾਹਰ ਕੱਢ ਲਿਆ। ਜਦੋਂ ਕਿ ਦੇਰ ਰਾਤ ਤੱਕ ਕਈ ਕੋਸ਼ਿਸ਼ਾਂ ਦੇ ਬਾਵਜੂਦ ਬਾਕੀ ਦੋ ਨੌਜਵਾਨਾਂ ਇਕਬਾਲ ਅਤੇ ਮਨਜਿੰਦਰ ਦਾ ਬਚਾਅ ਹੋ ਗਿਆ। The post ਜਨਮ ਦਿਨ ਪਾਰਟੀ ਤੋਂ ਵਾਪਸ ਆ ਰਹੇ ਚਾਰ ਦੋਸਤਾਂ ਦੀ ਕਾਰ ਨਹਿਰ ‘ਚ ਡਿੱਗੀ, 2 ਨੌਜਵਾਨ ਪਾਣੀ ‘ਚ ਰੁੜ੍ਹੇ appeared first on TheUnmute.com - Punjabi News. Tags:
|
ਅਮਨ ਅਰੋੜਾ ਵੱਲੋਂ ਸਰਕਾਰੀ ਇਮਾਰਤਾਂ 'ਤੇ ਸੋਲਰ ਪੈਨਲ ਲਗਾਉਣ ਲਈ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ Friday 06 January 2023 10:10 AM UTC+00 | Tags: aam-aadmi-party aman-arora cm-bhagwant-mann latest-news news noc punjab-goverbnment punjab-housing-board punjab-news solar-photovoltaic the-unmute the-unmute-breaking-news ਚੰਡੀਗੜ੍ਹ 06 ਜਨਵਰੀ 2023: ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ ਲੈਸ ਕਰਨ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਐਨ.ਓ.ਸੀ. (NOC) ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਰਕਾਰੀ ਦਫ਼ਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ ‘ਤੇ ਜਲਦ ਤੋਂ ਜਲਦ ਸੋਲਰ ਪੈਨਲ ਲਗਾਏ ਜਾ ਸਕਣ। ਇੱਥੇ ਪੇਡਾ ਭਵਨ ਵਿਖੇ ਇਸ ਪ੍ਰਾਜੈਕਟ ਦੀ ਸਮੀਖਿਆ ਲਈ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫਰੰਸ (ਵੀ.ਸੀ.) ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਸਬੰਧਤ ਵਿਭਾਗਾਂ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ ਤਾਲਮੇਲ ਕਰਨ ਲਈ ਆਪਣੇ ਵਿਭਾਗਾਂ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ ਲਈ ਕਿਹਾ ਤਾਂ ਜੋ ਵਿਭਾਗਾਂ ਦੀਆਂ ਇਮਾਰਤਾਂ ਨੂੰ ਸੋਲਰਾਈਜ਼ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਸਾਫ਼ ਵਾਤਾਵਰਣ ਯਕੀਨੀ ਬਣਾਉਣ ਵਾਸਤੇ ਸਾਫ਼-ਸੁਥਰੀ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਰਾਜ ਸਰਕਾਰ ਦੀ ਇਹ ਵਾਤਾਵਰਣ-ਪੱਖੀ ਪਹਿਲਕਦਮੀ ਊਰਜਾ ਖੇਤਰ ਨੂੰ ਕਾਰਬਨ ਰਹਿਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਕਿਉਂਕਿ ਸੋਲਰ ਪੀ.ਵੀ. ਆਪਣੇ ਵੱਖ-ਵੱਖ ਲਾਭਾਂ ਸਦਕਾ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ। ਵੀਡੀਓ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਇਹ ਅਹਿਮ ਪ੍ਰਾਜੈਕਟ ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ (ਰੇਸਕੋ) ਮੋਡ ਅਧੀਨ ਲਾਗੂ ਜਾਵੇਗਾ। ਉਨ੍ਹਾਂ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ 88 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪੀ.ਵੀ. ਲਗਾਏ ਜਾ ਚੁੱਕੇ ਹਨ, ਜੋ ਸਫਲਤਾਪੂਰਵਕ ਸਾਫ਼-ਸੁਥਰੀ ਅਤੇ ਗਰੀਨ ਊਰਜਾ ਪੈਦਾ ਕਰ ਰਹੇ ਹਨ। ਇਸ ਤੋਂ ਇਲਾਵਾ ਇਹ ਪ੍ਰਾਜੈਕਟ ਸਬੰਧਤ ਵਿਭਾਗਾਂ ਦੇ ਬਿਜਲੀ ਬਿੱਲਾਂ ਦੇ ਵਿੱਤੀ ਬੋਝ ਨੂੰ ਤਕਰੀਬਨ 40 ਤੋਂ 50 ਫ਼ੀਸਦ ਘਟਾ ਦੇਣਗੇ ਅਤੇ ਬੱਚਤ ਵਾਲੀ ਰਕਮ ਲੋਕ ਭਲਾਈ ਦੇ ਕਾਰਜਾਂ ਉਤੇ ਖ਼ਰਚ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ-ਕਮ-ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਇਸ ਕ੍ਰਾਂਤੀਕਾਰੀ ਕਦਮ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਸਿੱਧੇ ਅਤੇ ਅਸਿੱਧੇ ਰੋਜ਼ਗਾਰ ਦੇ ਹਜ਼ਾਰਾਂ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਇਹ ਜ਼ਿਆਦਾ ਲੋਡ ਵਾਲੇ ਬਿਜਲੀ ਵੰਡ ਨੈੱਟਵਰਕ ਨੂੰ ਰਾਹਤ ਪ੍ਰਦਾਨ ਕਰਕੇ ਬਿਜਲੀ ਘਾਟੇ ਨੂੰ ਪੂਰਾ ਕਰਨ ਵਿੱਚ ਵੀ ਮਦਦਗਾਰ ਸਾਬਿਤ ਹੋਵੇਗਾ। The post ਅਮਨ ਅਰੋੜਾ ਵੱਲੋਂ ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾਉਣ ਲਈ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ appeared first on TheUnmute.com - Punjabi News. Tags:
|
ਲੁਧਿਆਣਾ 'ਚ ਮਹਿਲਾ ਨੇ ਏਐੱਸਆਈ 'ਤੇ ਲਾਏ ਬਲਾਤਕਾਰ ਦੇ ਦੋਸ਼, ਪੁਲਿਸ ਵਲੋਂ ਮਾਮਲਾ ਦਰਜ Friday 06 January 2023 10:20 AM UTC+00 | Tags: asi-of-rape barnala barnala-police crime fir ludhiana ludhiana-adcp-sameer-verma ludhiana-police-station. news rape rape-case ਚੰਡੀਗੜ੍ਹ 06 ਜਨਵਰੀ 2023: ਲੁਧਿਆਣਾ ਥਾਣਾ ਸਦਰ ਦੇ ਅਧੀਨ ਆਉਂਦੇ ਇਲਾਕੇ ਦੀ ਇੱਕ 40 ਸਾਲ ਦੀ ਮਹਿਲਾ ਵੱਲੋਂ ਬਰਨਾਲਾ ਵਿਚ ਤਾਇਨਾਤ ਪੰਜਾਬ ਪੁਲਿਸ ਦੇ ਏਐੱਸਆਈ ਸੁਖਵਿੰਦਰ ਸਿੰਘ ‘ਤੇ ਬਲਾਤਕਾਰ ਅਤੇ ਫਿਰ ਉਸ ਦਾ ਗਰਭਪਾਤ ਕਰਵਾਉਣ ਦੇ ਇਲਜ਼ਾਮ ਲਗਾਏ ਗਏ ਹਨ | ਪੀੜਤਾਂ ਮਹਿਲਾ ਨੇ ਇਸ ਦੀ ਸ਼ਿਕਾਇਤ ਥਾਣਾ ਸਦਰ ਵਿੱਚ ਦਿੱਤੀ ਹੈ, ਪੀੜਤਾ ਨੇ ਆਪਣੇ ਬਿਆਨਾਂ ਵਿਚ ਪੁਲਿਸ ਨੂੰ ਕਿਹਾ ਕਿ ਉਸ ਦੀ ਅਸ਼ਲੀਲ ਵੀਡੀਓ ਵੀ ਬਣਾਈ ਗਈ ਹੈ | ਇਸ ਪੂਰੇ ਮਾਮਲੇ ਨੂੰ ਲੈ ਕੇ ਲੁਧਿਆਣਾ ਸਦਰ ਥਾਣੇ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸ ਦੀ ਪੁਸ਼ਟੀ ਲੁਧਿਆਣਾ ਏਡੀਸੀਪੀ ਸਮੀਰ ਵਰਮਾ ਨੇ ਕੀਤੀ ਹੈ | ਉਨ੍ਹਾਂ ਦੱਸਿਆ ਹੈ ਕਿ ਅਸੀਂ ਇਸ ਸਬੰਧੀ ਕਾਰਵਾਈ ਕਰ ਰਹੇ ਹਾਂ ਅਤੇ ਕਾਨੂੰਨ ਮੁਤਾਬਕ ਜਾਂਚ ਤੋਂ ਬਾਅਦ ਪੂਰੀ ਕਾਰਵਾਈ ਕੀਤੀ ਜਾਵੇਗੀ | The post ਲੁਧਿਆਣਾ ‘ਚ ਮਹਿਲਾ ਨੇ ਏਐੱਸਆਈ ‘ਤੇ ਲਾਏ ਬਲਾਤਕਾਰ ਦੇ ਦੋਸ਼, ਪੁਲਿਸ ਵਲੋਂ ਮਾਮਲਾ ਦਰਜ appeared first on TheUnmute.com - Punjabi News. Tags:
|
ਦਿੱਲੀ ਗੁਰਦੁਆਰਾ ਕਮੇਟੀ ਦੇ ਆਗੂਆਂ ਨੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਰਨਾ-ਭਰਾਵਾਂ ਨੂੰ ਪੰਥ 'ਚੋਂ ਛੇਕਣ ਲਈ ਦਿੱਤਾ ਮੰਗ ਪੱਤਰ Friday 06 January 2023 10:33 AM UTC+00 | Tags: amritsar delhi-committee delhi-gurdwara-committee dsgpc giani-harpreet-singh jathedar-sri-akal-takht-sahib news punjab punjabi-news punjab-news sarna-brothers sgpc sikh sukhbir-singh-badal the-unmute-breaking-news the-unmute-punjabi-news ਅੰਮ੍ਰਿਤਸਰ 06 ਜਨਵਰੀ 2023: ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਸਰਨਾ ਭਰਾਵਾਂ ਨੂੰ ਪੰਥ ਚੋਂ ਛੇਕਣ ਦੀ ਮੰਗ ਕੀਤੀ ਗਈ ਹੈ | ਇਸ ਪੱਤਰ ਵਿਚ ਸਰਨਾ ਭਰਾਵਾਂ ਤੇ ਪੰਥ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਵੀ ਲਗਾਏ ਗਏ ਹਨ | ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਰਨਾ ਭਰਾਵਾਂ ‘ਤੇ ਸੰਗਤ ਦਾ ਕਰੋੜਾਂ ਰੁਪਏ ਖਰਚ ਕਰਨ ਦੇ ਇਲਜ਼ਾਮ ਵੀ ਲੱਗੇ ਹਨ | ਇਨ੍ਹਾਂ ਦੋਸ਼ਾਂ ਵਿਚ ਕਿਹਾ ਗਿਆ ਹੈ ਕਿ ਐੱਸ. ਜੀ. ਪੀ. ਸੀ. ਸੰਗਤ ਦਾ ਪੈਸਾ ਸਰਨਾ ਭਰਾਵਾਂ ‘ਤੇ ਖਰਚ ਕਰ ਰਹੀ ਹੈ ਅਤੇ ਐਸਜੀਪੀਸੀ ਪੀਟੀਸੀ ਚੈਨਲ ਦੇ ਮਾਧਿਅਮ ਨਾਲ ਸਰਨਾ ਭਰਾਵਾਂ ਨੂੰ ਪ੍ਰਮੋਟ ਕਰ ਰਹੀ ਹੈ | ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਸ਼ਿਕਾਇਤ ਵਿਚ ਇਹ ਵੀ ਆਖਿਆ ਗਿਆ ਹੈ ਕਿ ਸਰਨਾ ਭਰਾਵਾਂ ਦੀਆਂ ਸ਼ਰਾਬ ਕੰਪਨੀਆਂ ਵੀ ਹਨ ਜੋ ਕਿ ਸ਼ਰਾਬ ਤਸਕਰੀ ਵਿਚ ਸ਼ਾਮਲ ਹਨ, ਲਿਹਾਜ਼ਾ ਸਰਨਾ ਭਰਾਵਾਂ ਨੂੰ ਪੰਥ ਚੋਂ ਛੇਕਿਆ ਜਾਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਕੁੱਝ ਮਹੀਨੇ ਪਹਿਲਾਂ ਪੰਥਕ ਮੇਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਪਰਮਜੀਤ ਸਿੰਘ ਸਰਨਾ ਨੇ ਹੱਥ ਮਿਲਾ ਲਿਆ ਸੀ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਰਮਜੀਤ ਸਰਨਾ ਨੂੰ ਪਾਰਟੀ ਦੀ ਦਿੱਲੀ ਇਕਾਈ ਦਾ ਪ੍ਰਧਾਨ ਵੀ ਨਿਯੁਕਤ ਕੀਤਾ ਸੀ ਅਤੇ ਉਨ੍ਹਾਂ ਨੂੰ ਪੰਥ ਨੂੰ ਇਕ ਪੰਥਕ ਝੰਡੇ ਹੇਠ ਇਕਜੁੱਟ ਕਰਨ ਲਈ ਮੁਹਿੰਮ ਵਿੱਢਣ ਲਈ ਵੀ ਕਿਹਾ ਸੀ ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਉਹ ਹੋਰ ਸੂਬਿਆਂ ਵਿਚ ਵੀ ਪਾਰਟੀ ਦੀਆਂ ਇਕਾਈਆਂ ਸਥਾਪਿਤ ਕਰਨ | The post ਦਿੱਲੀ ਗੁਰਦੁਆਰਾ ਕਮੇਟੀ ਦੇ ਆਗੂਆਂ ਨੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਰਨਾ-ਭਰਾਵਾਂ ਨੂੰ ਪੰਥ ‘ਚੋਂ ਛੇਕਣ ਲਈ ਦਿੱਤਾ ਮੰਗ ਪੱਤਰ appeared first on TheUnmute.com - Punjabi News. Tags:
|
ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਮੱਧ ਪ੍ਰਦੇਸ਼ ਦੀ ਨਾਗਦਾ ਜਲ ਸਪਲਾਈ ਸਕੀਮ ਦਾ ਦੌਰਾ Friday 06 January 2023 11:15 AM UTC+00 | Tags: brahm-shankar-jimpa breaking-news cabinet-minister-brahm-shankar-jimpa madhya-pradesh nagda nagda-water-supply-scheme news punjab punjab-water-supply river-water water-supply-scheme ਚੰਡੀਗੜ੍ਹ 06 ਜਨਵਰੀ 2023: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦਰਿਆਈ ਪਾਣੀ 'ਤੇ ਆਧਾਰਤ ਬਹੁ ਪਿੰਡਾਂ ਵਾਲੀ ਜਲ ਸਪਲਾਈ ਸਕੀਮ ਨਾਗਦਾ ਦਾ ਵਫਦ ਸਮੇਤ ਦੌਰਾ ਕੀਤਾ। ਇਸ ਸਕੀਮ ਰਾਹੀਂ 22 ਪਿੰਡਾਂ ਨੂੰ ਜਲ ਸਪਲਾਈ ਕੀਤਾ ਜਾ ਰਿਹਾ ਹੈ। ਇਸ ਦੌਰੇ ਦਾ ਉਦੇਸ਼ ਪੰਜਾਬ ਦੇ ਮੈਗਾ ਪ੍ਰੋਜੈਕਟਾਂ ਦੀ ਵਿੱਤੀ ਅਤੇ ਤਕਨੀਕੀ ਸਥਿਰਤਾ ਸਬੰਧੀ ਗਿਆਨ ਹਾਸਲ ਕਰਨਾ ਸੀ ਤਾਂ ਜੋ ਲੰਬੇ ਸਮੇਂ ਤੱਕ ਪਾਣੀ ਦੀ ਗੁਣਵੱਤਾ ਨਾਲ ਪ੍ਰਭਾਵਿਤ ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਸੁਰੱਖਿਅਤ ਪਾਣੀ ਮਹੁੱਈਆ ਕਰਵਾਇਆ ਜਾ ਸਕੇ। ਇਸ ਦੌਰੇ ਦੌਰਾਨ ਜਿੰਪਾ ਨੂੰ ਦੱਸਿਆ ਗਿਆ ਕਿ ਮੱਧ ਪ੍ਰਦੇਸ਼ ਦੇ ਨਾਗਦਾ ਵਿਖੇੇ ਚੰਬਲ ਦਰਿਆ ਉੱਪਰ ਬੰਨ੍ਹ ਲਗਾ ਕੇ ਪਾਣੀ ਨੂੰ ਇੱਕਠਾ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਵਾਟਰ ਟ੍ਰੀਟਮੈਟ ਪਲਾਂਟ ਵਿਚ ਇਸਦਾ ਸ਼ੁੱਧੀਕਰਨ ਅਤੇ ਕੀਟਾਣੂ ਮੁਕਤ ਕਰਨ ਤੋਂ ਬਾਅਦ ਪਲਾਂਟ ਦੀ ਟੈਂਕੀ ਰਾਹੀਂ 22 ਪਿੰਡਾਂ ਦੀਆਂ ਟੈਂਕੀਆ ਵਿੱਚ ਭੇਜਿਆ ਜਾਂਦਾ ਹੈ। ਸਬੰਧਤ ਗ੍ਰਾਮ ਪੰਚਾਇਤਾਂ ਅਤੇ ਜਲ ਤੇ ਸੈਨੀਟੇਸ਼ਨ ਕਮੇਟੀਆਂ ਵੱਲੋਂ ਖਪਤਕਾਰਾਂ ਕੋਲੋਂ 80 ਰੁਪਏ ਪ੍ਰਤੀ ਮਹੀਨਾ ਪ੍ਰਤੀ ਘਰ ਦੇ ਹਿਸਾਬ ਨਾਲ ਮਹੀਨਾਵਾਰ ਬਿੱਲ ਵਸੂਲਿਆ ਜਾਂਦਾ ਹੈ। ਸਾਰੇ 22 ਪਿੰਡਾਂ ਦੇ ਹਰੇਕ ਘਰ ਨੂੰ ਇਸ ਸਕੀਮ ਰਾਹੀਂ ਪਾਣੀ ਸਪਲਾਈ ਕੀਤਾ ਜਾਂਦਾ ਹੈ। ਇਸ ਪ੍ਰੋਜੈਕਟ ਦੀ ਖਾਸੀਅਤ ਇਹ ਹੈ ਕਿ ਸਾਰੇ 22 ਪਿੰਡਾਂ ਦੀਆਂ ਕਮੇਟੀਆਂ ਕੋਲ ਪਿਛਲੇ ਇੱਕ ਸਾਲ ਦੌਰਾਨ ਸਾਰੇ ਖਰਚੇ ਕਰਨ ਤੋਂ ਬਾਅਦ ਲਗਭਗ 8 ਤੋਂ 10 ਹਜ਼ਾਰ ਰੁਪਏ ਬੱਚਤ ਰਕਮ ਪਈ ਹੈ ਅਤੇ ਸਾਰੇ ਪਿੰਡ ਵਿੱਤੀ, ਤਕਨੀਕੀ ਤੇ ਸੰਸਥਾਗਤ ਢਾਂਚੇ ਦੀ ਸਥਿਰਤਾ ਨਾਲ ਚੱਲ ਰਹੇ ਹਨ। ਜਿੰਪਾ ਨੇ ਇਸ ਪ੍ਰੋਜੈਕਟ ਨਾਲੇ ਜੁੜੇ ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਹੋਰ ਲੋਕਾਂ ਤੋਂ ਉਨ੍ਹਾਂ ਦੇ ਤਜ਼ਰਬੇ ਪੁੱਛੇ। ਜਿੰਪਾ ਨੂੰ ਦੱਸਿਆ ਗਿਆ ਕਿ ਪਹਿਲਾਂ-ਪਹਿਲਾਂ ਪਾਣੀ ਦੇ ਬਿੱਲ ਇਕੱਠਾ ਕਰਨ ਵਿਚ ਕਾਫੀ ਮੁਸ਼ਕਿਲ ਆੳਂਦੀ ਸੀ ਪਰ ਮੱਧ ਪ੍ਰਦੇਸ਼ ਦੇ ਜਲ ਨਿਗਮ ਅਤੇ ਕਮੇਟੀਆ ਦੇ ਆਪਸੀ ਸਹਿਯੋਗ ਤੇ ਸੂਚਨਾ, ਸਿੱਖਿਆ ਤੇ ਸੰਚਾਰ ਗਤੀਵਿਧੀਆਂ ਸਦਕਾ ਹੁਣ ਇਹ ਸਮੱਸਿਆ ਖਤਮ ਹੋ ਗਈ ਹੈ। ਹੁਣ ਸਾਰੇ ਪਿੰਡ ਵਾਸੀ ਸੁਰੱਖਿਅਤ ਤੇ ਸਾਫ ਪਾਣੀ ਦੀ ਅਹਿਮੀਅਤ ਨੂੰ ਸਮਝਦਿਆਂ ਹਰ ਮਹੀਨੇ ਸਮੇਂ ਸਿਰ ਬਿੱਲ ਦਿੰਦੇ ਹਨ। ਜਿੰਪਾ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ 'ਚ ਚੱਲ ਰਹੀਆਂ ਨਹਿਰੀ ਅਤੇ ਦਰਿਆਈ ਪਾਣੀ 'ਤੇ ਆਧਾਰਤ ਉਸਾਰੇ ਜਾ ਰਹੇ ਪ੍ਰੋਜੈਕਟਾਂ ਬਾਰੇ ਵਿਸਤਾਰ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇਸ਼ ਦੇ ਉਨ੍ਹਾਂ ਮੋਹਰੀ ਸੂਬਿਆਂ ਵਿਚ ਸ਼ੁਮਾਰ ਹੈ ਜਿੱਥੇ ਪੰਜਾਬ ਦੇ ਸਾਰੇ ਪੇਂਡੂ ਘਰਾਂ 'ਚ ਪਾਈਪਾਂ ਰਾਹੀਂ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ। ਬਾਅਦ ਵਿਚ ਜਿੰਪਾ ਨੇ ਨਾਗਦਾ ਪ੍ਰੋਜੈਕਟ ਦਾ ਦੌਰਾ ਕਰਨ ਵਾਲੇ ਪੰਜਾਬ ਦੇ ਵਫਦ ਨੂੰ ਹਦਾਇਤ ਕੀਤੀ ਕਿ ਉਹ ਨਾਗਦਾ ਪ੍ਰੋਜੈਕਟ ਦੀਆਂ ਚੰਗੀਆਂ ਪ੍ਰੈਕਟਿਸਜ਼ ਨੂੰ ਪੰਜਾਬ ਵਿੱਚ ਚਲ ਰਹੇ ਨਹਿਰੀ ਪ੍ਰੋਜੈਕਟਾਂ ਵਿਚ ਵੀ ਲਾਗੂ ਕਰਨ। ਇਸ ਮੌਕੇ ਉਜੈਨ ਦੇ ਵਿਧਾਇਕ ਦਲੀਪ ਸਿੰਘ ਗੁੱਜਰ, ਰਜ਼ੇਸ ਦੂਬੇ, ਨਿਗਰਾਨ ਇੰਜੀਨੀਅਰ ਹੁਸ਼ਿਆਰਪੁਰ ਅਤੇ ਜਲ ਨਿਗਮ ਇੰਦੌਰ ਦੇ ਜਨਰਲ ਮੈਨੇਜਰ ਇੰਜੀਨੀਅਰ ਜੇ.ਪੀ. ਗਨੋਟ ਸਮੇਤ ਸਥਾਨਕ ਪਿੰਡਾਂ ਦੇ ਪੰਚ-ਸਰਪੰਚ ਹਾਜ਼ਰ ਸਨ। The post ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਮੱਧ ਪ੍ਰਦੇਸ਼ ਦੀ ਨਾਗਦਾ ਜਲ ਸਪਲਾਈ ਸਕੀਮ ਦਾ ਦੌਰਾ appeared first on TheUnmute.com - Punjabi News. Tags:
|
ਮੁੱਖ ਮੰਤਰੀ ਦੀ ਅਗਵਾਈ 'ਚ ਵਜ਼ਾਰਤ ਵੱਲੋਂ ਮਿਲਕਫੈੱਡ ਤੇ ਮਿਲਕ ਯੂਨੀਅਨਾਂ 'ਚ ਗਰੁੱਪ ਸੀ ਤੇ ਡੀ ਦੀਆਂ 500 ਅਸਾਮੀਆਂ ਭਰਨ ਲਈ ਹਰੀ ਝੰਡੀ Friday 06 January 2023 11:23 AM UTC+00 | Tags: aam-aadmi-party cm-bhagwant-mann milkfed milk-unions news punjab punjab-education-board punjab-government punjab-milk-unions punjab-news punjab-teacher-vacancy the-unmute-breaking-news the-unmute-news ਚੰਡੀਗੜ੍ਹ 06 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਮਿਲਕਫੈੱਡ ਅਤੇ ਇਸ ਨਾਲ ਸਬੰਧਤ ਮਿਲਕ ਯੂਨੀਅਨਾਂ ਵਿਚ ਗਰੁੱਪ ਸੀ ਤੇ ਡੀ ਦੀਆਂ 500 ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਚ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਭਰਤੀ ਦਾ ਫੈਸਲਾ ਸਟਾਫ ਦੀ ਕਮੀ ਦੂਰ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ ਤਾਂ ਕਿ ਮਿਲਕਫੈੱਡ ਤੇ ਇਸ ਨਾਲ ਸਬੰਧਤ ਮਿਲਕ ਯੂਨੀਅਨਾਂ ਦੇ ਕੰਮਕਾਜ ਨੂੰ ਹੋਰ ਵਧੇਰੇ ਸੁਚਾਰੂ ਬਣਾਇਆ ਜਾ ਸਕੇ। ਇਸ ਕਦਮ ਨਾਲ ਦੁੱਧ ਉਤਪਾਦਕਾਂ ਤੇ ਕਿਸਾਨਾਂ ਨੂੰ ਲਾਭ ਹੋਵੇਗਾ ਕਿਉਂ ਜੋ ਇਸ ਨਾਲ ਦੁੱਧ ਤੋਂ ਹੋਰ ਵਸਤਾਂ ਤਿਆਰ ਕਰਨ ਦੇ ਨਾਲ-ਨਾਲ ਉਤਪਾਦਨ ਦੀ ਪ੍ਰਭਾਵੀ ਮਾਰਕੀਟਿੰਗ ਰਾਹੀਂ ਦੁੱਧ ਮਾਰਕੀਟ ਨੂੰ ਹੋਰ ਵਧੇਰੇ ਅਸਰਦਾਰ ਬਣਾਇਆ ਜਾ ਸਕੇਗਾ। ਇਸੇ ਤਰ੍ਹਾਂ ਇਸ ਨਾਲ ਦੁੱਧ ਅਤੇ ਮਿਲਕਫੈੱਡ ਵੱਲੋਂ ਦੁੱਧ ਤੋਂ ਤਿਆਰ ਹੁੰਦੀਆਂ ਵਸਤਾਂ ਦੀ ਗੁਣਵੱਤਾ ਸੁਧਾਰਨ ਨਾਲ ਖਪਤਕਾਰਾਂ ਨੂੰ ਵੱਡੀ ਸਹੂਲਤ ਮਿਲੇਗੀ। ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਸਕੀਮ ਨੂੰ ਹਰੀ ਝੰਡੀਸੂਬਾ ਭਰ ਵਿਚ ਸਰਕਾਰੀ ਸਕੂਲਾਂ ਦੀ ਚੰਗੀ ਸਾਂਭ-ਸੰਭਾਲ ਲਈ ਮੰਤਰੀ ਮੰਡਲ ਨੇ ਸੂਬਾ ਪੱਧਰ ਉਤੇ ਸਕੀਮ ਨੂੰ ਲਾਗੂ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਕਿ ਸਰਕਾਰੀ ਸਕੂਲਾਂ ਦੀ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਕੀਮ ਦੇ ਤਹਿਤ ਸਕੂਲ ਕੈਂਪਸ ਦੀ ਸਾਫ-ਸਫਾਈ, ਸੁਰੱਖਿਆ ਅਤੇ ਸੁਚਾਰੂ ਪ੍ਰਸ਼ਾਸਨ ਚਲਾਉਣ ਲਈ ਫੰਡ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣਗੇ। ਇਸ ਨਾਲ ਸਕੂਲ ਪ੍ਰਸ਼ਾਸਨ ਨੂੰ ਸਕੂਲਾਂ ਨੂੰ ਬਿਨਾਂ ਕਿਸੇ ਦਿੱਕਤ ਤੋਂ ਚਲਾਉਣ ਵਿਚ ਮਦਦ ਮਿਲੇਗੀ ਤਾਂ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖਰੀਦਣ 'ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਦਾ ਫੈਸਲਾਵਾਹਨਾਂ ਦੇ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ ਦੇ ਸੰਦਰਭ ਵਿਚ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ-1924 ਦੀ ਧਾਰਾ 13 (3) ਅਧੀਨ ਨਵੀਆਂ ਗੱਡੀਆਂ ਦੀ ਖਰੀਦ ਮੌਕੇ ਛੋਟ ਦੇਣ ਦਾ ਫੈਸਲਾ ਕੀਤਾ। ਇਸ ਦੇ ਤਹਿਤ ਮੋਟਰ ਵਹੀਕਲ ਟੈਕਸ ਵਿਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫੀਸਦੀ ਅਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫੀਸਦੀ ਤੱਕ ਛੋਟ ਮਿਲੇਗੀ। ਵਾਤਾਵਰਣ ਪੱਖੀ ਫੈਸਲੇ ਨਾਲ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਉਠਾ ਸਕਦੇ ਹਨ। ਇਸ ਦੇ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖਰੀਦ ਕੀਤੀ ਜਾਵੇਗੀ। ਇਸ ਉਪਰੰਤ ਸਕਰੈਪਰ ਵੱਲੋਂ ਵਾਹਨ ਦੇ ਮਾਲਕ ਨੂੰ ਸਰਟੀਫਿਕੇਟ ਆਫ ਡਿਪਾਜ਼ਿਟ (ਵਾਹਨ ਜਮ੍ਹਾਂ ਕਰਵਾਉਣ ਦਾ ਸਰਟੀਫਿਕੇਟ) ਜਾਰੀ ਕੀਤਾ ਜਾਵੇਗਾ ਜਿਸ ਨੂੰ ਗੱਡੀ ਮਾਲਕ ਵੱਲੋਂ ਸਬੰਧਤ ਲਾਇਸੰਸਿੰਗ ਅਥਾਰਟੀ ਕੋਲੋਂ ਜਮ੍ਹਾਂ ਕਰਵਾਉਣ ਉਤੇ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਦੇ ਮੋਟਰ ਵਹੀਕਲ ਟੈਕਸ ਵਿਚ ਬਣਦੀ ਛੋਟ ਦਿੱਤੀ ਜਾਵੇਗੀ। ਸਿਸਟਰ ਟਿਊਟਰ ਦੀ ਸਿੱਧੀ ਭਰਤੀ ਤੇ ਤਰੱਕੀ ਲਈ ਵਿਦਿਆਕ ਯੋਗਤਾ 'ਚ ਸੋਧ ਨੂੰ ਪ੍ਰਵਾਨਗੀਇਕ ਹੋਰ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪੰਜਾਬ ਹੈਲਥ ਐਂਡ ਫੈਮਲੀ ਵੈਲਫੇਅਰ ਟੈਕਨੀਕਲ (ਗਰੁੱਪ-ਬੀ) ਸਰਵਿਸ ਰੂਲਜ਼-2018 ਵਿਚ ਸਿਸਟਰ ਟਿਊਟਰ ਦੀ ਅਸਾਮੀ ਲਈ ਸਿੱਧੀ ਭਰਤੀ ਅਤੇ ਪਦ-ਉਨਤੀ ਲਈ ਵਿਦਿਅਕ ਯੋਗਤਾ ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਕੈਬਨਿਟ ਦੇ ਫੈਸਲੇ ਮੁਤਾਬਕ ਸਿਸਟਰ ਟਿਊਟਰ ਦੀ ਅਸਾਮੀ ਲਈ ਸਿੱਧੀ ਭਰਤੀ ਵਾਸਤੇ ਵਿਦਿਅਕ ਯੋਗਤਾ ਐਮ.ਐਸਸੀ (ਨਰਸਿੰਗ) ਹੋਵੇਗੀ। ਇਸੇ ਤਰ੍ਹਾਂ ਸਿਸਟਰ ਟਿਊਟਰ ਵਜੋਂ ਪਦ-ਉਨਤੀ ਲਈ ਵਿਦਿਅਕ ਯੋਗਤਾ ਬੀ.ਐਸਸੀ. (ਨਰਸਿੰਗ) ਦੇ ਨਾਲ ਸਟਾਫ ਨਰਸ (ਗਰੁੱਪ-ਸੀ) ਵਜੋਂ ਘੱਟੋ-ਘੱਟ 10 ਸਾਲ ਦਾ ਤਜਰਬਾ ਹੋਣਾ ਜ਼ਰੂਰੀ ਹੋਵੇਗਾ। ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਵਲੋਂ ਅਖਤਿਆਰੀ ਗਰਾਂਟਾਂ ਵੰਡਣ ਲਈ ਨੀਤੀ ਪ੍ਰਵਾਨ ਡਾਇਰੈਕਟੋਰੇਟ ਆਫ ਪਬਲਿਕ ਇੰਸਟ੍ਰਕਸ਼ਨਜ਼ (ਕਾਲਜਾਂ) ਦਾ ਨਾਮ ਬਦਲ ਕੇ ਡਾਇਰੈਕਟੋਰੇਟ ਆਫ ਹਾਇਰ ਐਜੂਕੇਸ਼ਨ ਕਰਨ ਦਾ ਫੈਸਲਾਉਚ ਸਿੱਖਿਆ ਬਾਰੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਸੂਬੇ ਦੀਆਂ ਉਚੇਰੀ ਸਿੱਖਿਆ ਸੰਸਥਾਵਾਂ ਵਿਚਾਲੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਕੈਬਨਿਟ ਨੇ ਡਾਇਰੈਕਟੋਰੇਟ ਆਫ ਪਬਲਿਕ ਇੰਸਟ੍ਰਕਸ਼ਨਜ਼ (ਕਾਲਜਾਂ), ਪੰਜਾਬ ਦਾ ਨਾਮ ਬਦਲ ਕੇ ਡਾਇਰੈਕਟੋਰੇਟ ਆਫ ਹਾਇਰ ਐਜੂਕੇਸ਼ਨ, ਪੰਜਾਬ ਕਰਨ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨਜ਼ (ਕਾਲਜਾਂ) ਦੇ ਅਹੁਦੇ ਦਾ ਨਾਮ ਵੀ ਡਾਇਰੈਕਟਰ ਹਾਇਰ ਐਜੂਕੇਸ਼ਨ, ਪੰਜਾਬ ਵਿੱਚ ਤਬਦੀਲ ਹੋ ਜਾਵੇਗਾ। ਇਸ ਫੈਸਲੇ ਨਾਲ ਸੂਬੇ ਦੇ ਉਚੇਰੀ ਸਿੱਖਿਆ ਵਿਭਾਗ, ਕਾਲਜਾਂ, ਯੂਨੀਵਰਸਿਟੀਆਂ ਅਤੇ ਕੇਂਦਰ ਦੀਆਂ ਸਹਾਇਤਾ ਪ੍ਰਾਪਤ ਏਜੰਸੀਆਂ ਵਿਚਾਲੇ ਬਿਹਤਰ ਤਾਲਮੇਲ ਯਕੀਨੀ ਬਣੇਗਾ। ਜ਼ਿਕਰਯੋਗ ਹੈ ਕਿ ਡਾਇਰੈਕਟੋਰੇਟ ਆਫ ਪਬਲਿਕ ਇੰਸਟ੍ਰਕਸ਼ਨਜ਼ (ਕਾਲਜਾਂ) ਦੀ ਸਥਾਪਨਾ ਅਸਲ ਵਿੱਚ ਪੰਜਾਬ ਦੀ ਵੰਡ ਤੋਂ ਪਹਿਲਾਂ 1856 ਵਿੱਚ ਕੀਤੀ ਗਈ ਸੀ ਅਤੇ ਇਹ ਸ਼ੁਰੂ ਵਿੱਚ ਲਾਹੌਰ ਤੋਂ ਕੰਮਕਾਜ ਕਰਦਾ ਸੀ। 1966 ਵਿੱਚ ਪੰਜਾਬ ਦੀ ਵੰਡ ਤੋਂ ਬਾਅਦ ਇਸ ਨੇ ਚੰਡੀਗੜ੍ਹ ਤੋਂ ਕੰਮ ਕਰਨਾ ਸ਼ੁਰੂ ਕੀਤਾ ਸੀ। ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਨਿਯਮ, 2011 ਵਿੱਚ ਸੋਧ ਨੂੰ ਮਨਜ਼ੂਰੀਕੈਬਨਿਟ ਨੇ ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਜਨਰਲ ਕੇਡਰ) ਗਰੁੱਪ ਏ ਸਰਵਿਸ ਨਿਯਮ, 2018, ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਬਾਰਡਰ ਏਰੀਆ ਗਰੁੱਪ ਏ ਸਰਵਿਸ ਨਿਯਮ, 2018), ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਜਨਰਲ ਕਾਡਰ) ਗਰੁੱਪ ਬੀ ਸਰਵਿਸ ਨਿਯਮ, 2018 ਅਤੇ ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਬਾਰਡਰ ਏਰੀਆ ਗਰੁੱਪ ਬੀ ਸੇਵਾ ਨਿਯਮ, 2018) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ਤਹਿਤ ਪ੍ਰਿੰਸੀਪਲਾਂ ਤੇ ਹੈੱਡ ਮਾਸਟਰਾਂ ਦੀ ਆਸਾਮੀ ਲਈ ਸਿੱਧੀ ਭਰਤੀ ਵਾਸਤੇ ਯੋਗਤਾ ਵਿੱਚ ਤਬਦੀਲੀ ਕੀਤੀ ਗਈ ਹੈ ਤਾਂ ਜੋ ਖੇਤੀਬਾੜੀ ਮਾਸਟਰ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਪ੍ਰਿੰਸੀਪਲਾਂ ਤੇ ਹੈੱਡ ਮਾਸਟਰਾਂ ਦੀ ਸਿੱਧੀ ਭਰਤੀ ਦੀਆਂ ਆਸਾਮੀਆਂ ਲਈ ਬਿਨੈ ਕਰ ਸਕਣ। ਸਕੱਤਰੇਤ ਵਿੱਚ ਸੇਵਾਦਾਰ ਤੇ ਚੌਕੀਦਾਰਾਂ ਦੀਆਂ 173 ਖਾਲੀ ਆਸਾਮੀਆਂ ਭਰਨ ਨੂੰ ਮਨਜ਼ੂਰੀਪੰਜਾਬ ਸਿਵਲ ਸਕੱਤਰੇਤ (ਆਮ ਰਾਜ ਪ੍ਰਬੰਧ) ਵਿੱਚ ਸੇਵਾਦਾਰਾਂ ਤੇ ਚੌਕੀਦਾਰਾਂ ਦੀ ਘਾਟ ਦੇ ਮੱਦੇਨਜ਼ਰ ਕੈਬਨਿਟ ਨੇ ਪੰਜਾਬ ਸਿਵਲ ਸਕੱਤਰੇਤ ਵਿੱਚ ਸੇਵਾਦਾਰਾਂ ਦੀਆਂ 150 ਤੇ ਚੌਕੀਦਾਰਾਂ ਦੀਆਂ 23 ਆਸਾਮੀਆਂ ਬਦਲੀ ਦੀ ਵਿਧੀ ਰਾਹੀਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ ਤਾਂ ਜੋ ਸਕੱਤਰੇਤ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਇਆ ਜਾ ਸਕੇ। ਜ਼ਿਲ੍ਹਾ ਦਿਹਾਤੀ ਵਿਕਾਸ ਏਜੰਸੀਆਂ ਨੂੰ ਭੰਗ ਕਰਨ ਅਤੇ ਸਟਾਫ਼ ਨੂੰ ਖਾਲੀ ਆਸਾਮੀਆਂ ਉਤੇ ਤਬਦੀਲ ਕਰਨ ਦਾ ਫੈਸਲਾਕੈਬਨਿਟ ਨੇ ਜ਼ਿਲ੍ਹਾ ਦਿਹਾਤੀ ਵਿਕਾਸ ਏਜੰਸੀਆਂ (ਡੀ.ਆਰ.ਡੀ.ਏਜ਼) ਨੂੰ ਭੰਗ ਕਰਨ ਅਤੇ ਇਨ੍ਹਾਂ ਦੇ 44 ਸਟਾਫ਼ ਮੈਂਬਰਾਂ ਨੂੰ ਜ਼ਿਲ੍ਹਾ ਪ੍ਰੀਸ਼ਦਾਂ/ਪੰਚਾਇਤ ਸਮਿਤੀਆਂ ਵਿੱਚ ਡਾਇੰਗ ਕਾਡਰ ਸਿਰਜ ਕੇ ਐਡਜਸਟ ਕਰਨ ਦਾ ਫੈਸਲਾ ਕੀਤਾ ਹੈ। ਸਾਲਾਨਾ ਪ੍ਰਸ਼ਾਸਕੀ ਰਿਪੋਰਟਾਂ ਨੂੰ ਪ੍ਰਵਾਨਗੀਮੰਤਰੀ ਮੰਡਲ ਨੇ ਸਮਾਜਿਕ ਸੁਰੱਖਿਆ, ਮਹਿਲਾਵਾਂ ਅਤੇ ਬਾਲ ਵਿਕਾਸ ਵਿਭਾਗ ਅਤੇ ਜਲ ਸਰੋਤ ਵਿਭਾਗ ਦੀਆਂ ਕ੍ਰਮਵਾਰ ਸਾਲ 2021-22 ਅਤੇ 2020-21 ਦੀਆਂ ਪ੍ਰਸ਼ਾਸਕੀ ਰਿਪੋਰਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਦੀਆਂ ਸਾਲ 2018-19, 20219-20, 2020-21 ਅਤੇ 2021-22 ਦੀਆਂ ਪ੍ਰਸ਼ਾਸਕੀ ਰਿਪੋਰਟਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। The post ਮੁੱਖ ਮੰਤਰੀ ਦੀ ਅਗਵਾਈ 'ਚ ਵਜ਼ਾਰਤ ਵੱਲੋਂ ਮਿਲਕਫੈੱਡ ਤੇ ਮਿਲਕ ਯੂਨੀਅਨਾਂ ‘ਚ ਗਰੁੱਪ ਸੀ ਤੇ ਡੀ ਦੀਆਂ 500 ਅਸਾਮੀਆਂ ਭਰਨ ਲਈ ਹਰੀ ਝੰਡੀ appeared first on TheUnmute.com - Punjabi News. Tags:
|
ਸਮਝੌਤੇ ਦੀ ਕਾਪੀ ਦੇਣ ਬਦਲੇ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ASI ਖ਼ਿਲਾਫ਼ ਕੇਸ ਦਰਜ Friday 06 January 2023 11:28 AM UTC+00 | Tags: asi assistant-sub-inspector barnala-asi-arrest bribe-case crime kiranjit-singh news nws punjab punjab-police punjab-vigilance-bureau thana-tapa the-unmute-breaking-news the-unmute-punjabi-news vigilance ਚੰਡੀਗੜ੍ਹ 06 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਤਪਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਕਿਰਨਜੀਤ ਸਿੰਘ (499/ਬਰਨਾਲਾ) ਨੂੰ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਖਿਲਾਫ ਪਰਵੀਨ ਕੁਮਾਰ ਵਾਸੀ ਭਦੌੜ, ਬਰਨਾਲਾ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਸਦੇ ਖਿਲਾਫ਼ ਥਾਣਾ ਸਦਰ ਤਪਾ ਵਿੱਚ ਦਰਜ ਇੱਕ ਮੁਕੱਦਮੇ ਵਿੱਚ ਹੋਏ ਸਮਝੌਤੇ ਦੀ ਕਾਪੀ ਦੇਣ ਬਦਲੇ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਮੌਕੇ ‘ਤੇ ਹੀ ਰਿਸ਼ਵਤ ਵਜੋਂ 5,000 ਰੁਪਏ ਲੈ ਲਏ। ਉਸਨੇ ਅੱਗੇ ਦੋਸ਼ ਲਗਾਇਆ ਕਿ ਦੋਸ਼ੀ ਏ.ਐਸ.ਆਈ. ਰਿਸ਼ਵਤ ਦੇ ਬਕਾਇਆ 5000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਉਸਨੇ ਸਾਰੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਮੰਗਣ ਦੇ ਦੋਸ਼ ਹੇਠ ਦੋਸ਼ੀ ਪਾਏ ਜਾਣ ਉਪਰੰਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। The post ਸਮਝੌਤੇ ਦੀ ਕਾਪੀ ਦੇਣ ਬਦਲੇ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ASI ਖ਼ਿਲਾਫ਼ ਕੇਸ ਦਰਜ appeared first on TheUnmute.com - Punjabi News. Tags:
|
Pakistan: ਖੈਬਰ ਪਖਤੂਨਖਵਾ ਸੂਬੇ 'ਚ ਹਮਲਾਵਰਾਂ ਵਲੋਂ ਪੁਲਿਸ ਸਟੇਸ਼ਨ 'ਤੇ ਗੋਲੀਬਾਰੀ, ਇੱਕ ਕਾਂਸਟੇਬਲ ਦੀ ਮੌਤ Friday 06 January 2023 11:47 AM UTC+00 | Tags: a-terrorist-attack attackers-shoot-at-police-station-in-khyber-pakhtunkhwa-province breaking-news khyber khyber-pakhtunkhwa khyber-pakhtunkhwa-news news pakistan pakitsan-enws pkaisatan-terrorist-attack police-station-attack-news terrorist-attack the-unmute-breaking-news ਚੰਡੀਗੜ੍ਹ 06 ਜਨਵਰੀ 2022: ਪਾਕਿਸਤਾਨ (Pakistan) ਦੇ ਖੈਬਰ ਪਖਤੂਨਖਵਾ (Khyber Pakhtunkhwa) ਸੂਬੇ ‘ਚ ਸ਼ੁੱਕਰਵਾਰ ਤੜਕੇ ਅਣਪਛਾਤੇ ਹਮਲਾਵਰਾਂ ਨੇ ਇਕ ਪੁਲਿਸ ਸਟੇਸ਼ਨ ‘ਤੇ ਗੋਲੀਬਾਰੀ ਕੀਤੀ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ । ਮਾਰੂ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਸੂਬੇ ਦੇ ਲੱਕੀ ਮਾਰਵਾਤ ਜ਼ਿਲ੍ਹੇ ਦੇ ਵਾਰਗੜ੍ਹਾ ਪੁਲਿਸ ਸਟੇਸ਼ਨ ‘ਤੇ ਹਮਲਾ ਕਰ ਦਿੱਤਾ। ਥਾਣੇ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਜਵਾਬੀ ਕਾਰਵਾਈ ਕੀਤੀ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿਚ ਇਕ ਕਾਂਸਟੇਬਲ ਦੀ ਮੌਤ ਹੋ ਗਈ, ਜਦਕਿ ਥਾਣਾ ਮੁਖੀ ਜ਼ਖਮੀ ਹੋ ਗਿਆ। ਇਸ ਦੌਰਾਨ ਬੰਦੂਕਧਾਰੀਆਂ ਨੇ ਉੱਤਰ-ਪੱਛਮੀ ਪਾਕਿਸਤਾਨ ਵਿੱਚ ਪੋਲੀਓ ਟੀਕਾਕਰਨ ਕਰਮਚਾਰੀਆਂ ਦੀ ਇੱਕ ਟੀਮ ਨੂੰ ਲੈ ਕੇ ਜਾ ਰਹੇ ਪੁਲਿਸ ਕਰਮਚਾਰੀਆਂ ਦੇ ਇੱਕ ਵਾਹਨ ‘ਤੇ ਵੀ ਹਮਲਾ ਕੀਤਾ। ਹਮਲੇ ‘ਚ ਪੰਜ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਰਿਪੋਰਟਾਂ ਦੇ ਅਨੁਸਾਰ, ਪੁਲਿਸ ਟੀਮ ਨੇੜਲੇ ਟੀਕਾਕਰਨ ਕੇਂਦਰ ਵੱਲ ਜਾ ਰਹੀ ਸੀ ਜਦੋਂ ਛੇ ਤੋਂ ਅੱਠ ਸ਼ੱਕੀ ਅੱਤਵਾਦੀਆਂ ਨੇ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਵਿੱਚ ਇੱਕ ਪੁਲ ਦੇ ਨੇੜੇ ਹੈਂਡ ਗ੍ਰਨੇਡ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਗੋਲੀਬਾਰੀ ਵੀ ਹੋਈ। ਇਸ ਹਮਲੇ ਵਿੱਚ ਪੰਜ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਜਵਾਬੀ ਕਾਰਵਾਈ ਵਿੱਚ ਇੱਕ ਹਮਲਾਵਰ ਵੀ ਜ਼ਖ਼ਮੀ ਹੋ ਗਿਆ। ਅੱਤਵਾਦੀ ਆਪਣੇ ਜ਼ਖਮੀ ਸਾਥੀ ਨੂੰ ਲੈ ਕੇ ਭੱਜ ਗਏ। ਅਜੇ ਤੱਕ ਕਿਸੇ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਹਾਲ ਹੀ ਦੇ ਸਾਲਾਂ ‘ਚ ਅੱਤਵਾਦੀਆਂ ਨੇ ਪੋਲੀਓ ਵਰਕਰਾਂ ਦੀਆਂ ਟੀਮਾਂ ‘ਤੇ ਵਾਰ-ਵਾਰ ਹਮਲੇ ਕੀਤੇ ਹਨ। The post Pakistan: ਖੈਬਰ ਪਖਤੂਨਖਵਾ ਸੂਬੇ ‘ਚ ਹਮਲਾਵਰਾਂ ਵਲੋਂ ਪੁਲਿਸ ਸਟੇਸ਼ਨ ‘ਤੇ ਗੋਲੀਬਾਰੀ, ਇੱਕ ਕਾਂਸਟੇਬਲ ਦੀ ਮੌਤ appeared first on TheUnmute.com - Punjabi News. Tags:
|
12 ਜਨਵਰੀ ਤੋਂ ਵਿਸ਼ੇਸ਼ ਵਰਚੁਅਲ ਸੰਮੇਲਨ ਦੀ ਮੇਜ਼ਬਾਨੀ ਕਰੇਗਾ ਭਾਰਤ, 120 ਤੋਂ ਵੱਧ ਦੇਸ਼ਾਂ ਨੂੰ ਦਿੱਤਾ ਜਾਵੇਗਾ ਸੱਦਾ Friday 06 January 2023 11:54 AM UTC+00 | Tags: breaking-news foreign-secretary-vinay-mohan-kwatra india latest-news news punjab-news special-virtual-summit the-unmute-breaking-news the-unmute-punjabi-news the-unmute-update vinay-mohan-kwatra viral-news voice-of-unity-purpose-of-unity ਚੰਡੀਗੜ੍ਹ 06 ਜਨਵਰੀ 2022: ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ 12 ਅਤੇ 13 ਜਨਵਰੀ ਨੂੰ ਇੱਕ ਵਿਸ਼ੇਸ਼ ਵਰਚੁਅਲ ਸੰਮੇਲਨ (special virtual summit) ਦਾ ਆਯੋਜਨ ਕਰੇਗਾ। ਇਸ ਸੰਮੇਲਨ ਨੂੰ ‘ਦਿ ਵਾਇਸ ਆਫ ਗਲੋਬਲ ਸਾਊਥ ਸਮਿਟ’ ਕਿਹਾ ਜਾਵੇਗਾ, ਜਿਸ ਦਾ ਵਿਸ਼ਾ ‘ਏਕਤਾ ਦੀ ਆਵਾਜ਼, ਏਕਤਾ ਦਾ ਉਦੇਸ਼’ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਵਾਤਰਾ ਨੇ ਕਿਹਾ, "ਇਸ ਸਾਲ ਭਾਰਤ ਦੁਆਰਾ ਸ਼ੁਰੂ ਕੀਤੀ ਜਾਣ ਵਾਲੀ ਇੱਕ ਨਵੀਂ ਅਤੇ ਵਿਲੱਖਣ ਪਹਿਲਕਦਮੀ ਦਾ ਐਲਾਨ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ। ਅਸੀਂ 12 ਅਤੇ 13 ਜਨਵਰੀ 2023 ਨੂੰ ਇੱਕ ਵਿਸ਼ੇਸ਼ ਵਰਚੁਅਲ ਸੰਮੇਲਨ ਆਯੋਜਿਤ ਕਰਾਂਗੇ। ਇਸ ਸੰਮੇਲਨ ਨੂੰ ‘ਦਿ ਵਾਇਸ ਆਫ ਗਲੋਬਲ ਸਾਊਥ ਸਮਿਟ’ ਕਿਹਾ ਜਾਵੇਗਾ, ਜਿਸ ਦਾ ਵਿਸ਼ਾ ‘ਏਕਤਾ ਦੀ ਆਵਾਜ਼, ਏਕਤਾ ਦਾ ਉਦੇਸ਼’ ਹੈ। ਵਿਦੇਸ਼ ਸਕੱਤਰ ਨੇ ਕਿਹਾ, ਇਹ ਸੰਮੇਲਨ ਗਲੋਬਲ ਸਾਊਥ ਦੇ ਦੇਸ਼ਾਂ ਨੂੰ ਇਕੱਠੇ ਲਿਆਉਣ ਅਤੇ ਉਨ੍ਹਾਂ ਦੇ ਦ੍ਰਿਸ਼ਟੀਕੋਣਾਂ ਅਤੇ ਮੁੱਦਿਆਂ ਨੂੰ ਇੱਕ ਪਲੇਟਫਾਰਮ ‘ਤੇ ਸਾਂਝਾ ਕਰਨ ਦੀ ਕਲਪਨਾ ਕਰਦਾ ਹੈ। ਇਸ ‘ਦਿ ਵਾਇਸ ਆਫ ਗਲੋਬਲ ਸਾਊਥ ਸਮਿਟ’ ਲਈ 120 ਤੋਂ ਵੱਧ ਦੇਸ਼ਾਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਭਾਰਤ ਦੇ ‘ਵਸੁਧੈਵ ਕੁਟੁੰਬਕਮ’ ਦੇ ਫਲਸਫੇ ‘ਤੇ ਵੀ ਆਧਾਰਿਤ ਹੈ। ਵਿਦੇਸ਼ ਸਕੱਤਰ ਨੇ ਕਿਹਾ ਕਿ 10 ਤੋਂ 20 ਦੇਸ਼ ਇਕ ਸੈਸ਼ਨ ਦਾ ਹਿੱਸਾ ਹੋਣਗੇ ਅਤੇ ਦੋ ਅਹਿਮ ਸੈਸ਼ਨਾਂ ਦੀ ਮੇਜ਼ਬਾਨੀ ਪ੍ਰਧਾਨ ਮੰਤਰੀ ਕਰਨਗੇ। The post 12 ਜਨਵਰੀ ਤੋਂ ਵਿਸ਼ੇਸ਼ ਵਰਚੁਅਲ ਸੰਮੇਲਨ ਦੀ ਮੇਜ਼ਬਾਨੀ ਕਰੇਗਾ ਭਾਰਤ, 120 ਤੋਂ ਵੱਧ ਦੇਸ਼ਾਂ ਨੂੰ ਦਿੱਤਾ ਜਾਵੇਗਾ ਸੱਦਾ appeared first on TheUnmute.com - Punjabi News. Tags:
|
ਤ੍ਰਿਣਮੂਲ ਕਾਂਗਰਸ ਵਲੋਂ ਮੇਘਾਲਿਆ ਵਿਧਾਨ ਸਭਾ ਚੋਣਾਂ 2023 ਲਈ 52 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ Friday 06 January 2023 12:07 PM UTC+00 | Tags: assembly-elections-2023 bjp breaking-news election-2023 election-commission-of-india latest-news meghalaya-assembly-elections-2023 meghalaya-news meghera news punjabi-news the-unmute-breaking-news the-unmute-punjab the-unmute-punjabi-news trinamool-congress ਚੰਡੀਗੜ੍ਹ 06 ਜਨਵਰੀ 2022: ਮੇਘਾਲਿਆ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2023 (Meghalaya Assembly Elections 2023) ਲਈ ਚੋਣ ਦਾ ਬਿਗੁਲ ਵੱਜ ਚੁੱਕਾ ਹੈ | ਤ੍ਰਿਣਮੂਲ ਕਾਂਗਰਸ (Trinamool Congress) ਨੇ ਮੇਘਾਲਿਆ ਵਿੱਚ ਫ਼ਰਵਰੀ ਮਹੀਨੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 52 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।ਦੂਜੇ ਪਾਸੇ ਭਾਜਪਾ ਚੋਣਾਂ ਦੀ ਤਿਆਰੀ ‘ਚ ਹੈ। ਭਾਜਪਾ ਦੇ ਕਈ ਸੀਨੀਅਰ ਆਗੂ ਲਗਾਤਾਰ ਮੇਘੇਰ ਦਾ ਦੌਰਾ ਕਰ ਰਹੇ ਹਨ। The post ਤ੍ਰਿਣਮੂਲ ਕਾਂਗਰਸ ਵਲੋਂ ਮੇਘਾਲਿਆ ਵਿਧਾਨ ਸਭਾ ਚੋਣਾਂ 2023 ਲਈ 52 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ appeared first on TheUnmute.com - Punjabi News. Tags:
|
Nepal: ਸੱਤਾ ਖੁੱਸਣ ਤੋਂ ਬਾਅਦ ਨੇਪਾਲੀ ਕਾਂਗਰਸ ਪਾਰਟੀ ਦੇ ਅੰਦਰ ਘਰੇਲੂ ਯੁੱਧ ਵਰਗਾ ਬਣਿਆ ਮਾਹੌਲ Friday 06 January 2023 12:19 PM UTC+00 | Tags: breaking-news nepal-congress nepali-congress nepali-congress-party nepal-politics news ਚੰਡੀਗੜ੍ਹ 06 ਜਨਵਰੀ 2022: ਸੱਤਾ ਖੁੱਸਣ ਦੇ ਦੋ ਹਫ਼ਤਿਆਂ ਦੇ ਅੰਦਰ ਹੀ ਨੇਪਾਲੀ ਕਾਂਗਰਸ ਪਾਰਟੀ (Nepali Congress Party) ਦੇ ਅੰਦਰ ਘਰੇਲੂ ਯੁੱਧ ਵਰਗਾ ਮਾਹੌਲ ਬਣ ਗਿਆ ਹੈ। 25 ਦਸੰਬਰ ਦੀ ਸਵੇਰ ਤੱਕ ਇਹ ਮੰਨਿਆ ਜਾ ਰਿਹਾ ਸੀ ਕਿ ਨੇਪਾਲੀ ਕਾਂਗਰਸ ਦੀ ਅਗਵਾਈ ਵਾਲਾ ਗੱਠਜੋੜ ਨਵੀਂ ਸਰਕਾਰ ਬਣਾਏਗਾ। ਪਰ ਪ੍ਰਧਾਨ ਮੰਤਰੀ ਦੇ ਅਹੁਦੇ ਨੂੰ ਲੈ ਕੇ ਨੇਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦੇਉਬਾ ਅਤੇ ਕਮਿਊਨਿਸਟ ਪਾਰਟੀ ਆਫ ਨੇਪਾਲ (ਮਾਓਵਾਦੀ ਕੇਂਦਰ) ਦੇ ਨੇਤਾ ਪੁਸ਼ਪਾ ਕਮਲ ਦਹਿਲ ਵਿਚਕਾਰ ਅਜਿਹੀ ਤਕਰਾਰ ਹੋਈ ਕਿ ਦੁਪਹਿਰ ਤੱਕ ਗਠਜੋੜ ਟੁੱਟ ਗਿਆ। ਉਦੋਂ ਤੋਂ ਦੇਊਬਾ ਵਿਰੋਧੀ ਸਮੂਹਾਂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੁਹਿੰਮ ਛੇੜੀ ਹੋਈ ਹੈ। ਦੇਊਬਾ ਨੇ ਵੀਰਵਾਰ ਨੂੰ ਪਾਰਟੀ ਦੇ ਬੁਲਾਰੇ ਪ੍ਰਕਾਸ਼ ਸ਼ਰਨ ਮਹਤ ਨੂੰ ਆਪਣਾ ਪੱਖ ਰੱਖਿਆ। ਮਹਤ ਨੇ ਪ੍ਰੈਸ ਕਾਨਫਰੰਸ ਵਿੱਚ ਦੇਉਬਾ ਦੀ ਭੂਮਿਕਾ ਦਾ ਬਚਾਅ ਕੀਤਾ ਅਤੇ ਗਠਜੋੜ ਦੇ ਟੁੱਟਣ ਲਈ ਦਹਿਲ ਦੀ ਮੌਕਾਪ੍ਰਸਤੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਦਾਅਵਾ ਕੀਤਾ ਕਿ 'ਮੌਕਾਪ੍ਰਸਤ ਤਾਕਤਾਂ' ਦੇ ਗੱਠਜੋੜ ਨਾਲ ਬਣੀ ਨਵੀਂ ਸਰਕਾਰ ਜ਼ਿਆਦਾ ਦੇਰ ਨਹੀਂ ਚੱਲੇਗੀ। ਪਰ ਨੇਪਾਲੀ ਕਾਂਗਰਸ ਵਿੱਚ ਦੇਊਬਾ ਵਿਰੋਧੀ ਧੜਾ ਅਜਿਹੀਆਂ ਦਲੀਲਾਂ ਸੁਣਨ ਨੂੰ ਤਿਆਰ ਨਹੀਂ ਜਾਪਦਾ। ਪਾਰਟੀ ਸੂਤਰਾਂ ਅਨੁਸਾਰ ਸੀਨੀਅਰ ਆਗੂ ਸ਼ੇਖਰ ਕੋਇਰਾਲਾ ਅਤੇ ਪਾਰਟੀ ਜਨਰਲ ਸਕੱਤਰ ਗਗਨ ਥਾਪਾ ਆਰ-ਪਾਰ ਦੀ ਲੜਾਈ ਲੜਨ ਦੇ ਮੂਡ ਵਿੱਚ ਹਨ। ਕੋਇਰਾਲਾ-ਥਾਪਾ ਧੜੇ ਨੇ ਵੀਰਵਾਰ ਨੂੰ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗ ਕੀਤੀ। ਨੇਪਾਲੀ ਕਾਂਗਰਸ ਦੀ ਸੰਸਦੀ ਦਲ ਦੀ ਬੈਠਕ ਸ਼ਨੀਵਾਰ ਨੂੰ ਹੋ ਰਹੀ ਹੈ। ਸੰਭਵ ਹੈ ਕਿ ਦੇਊਬਾ ਧੜੇ ਅਤੇ ਕੋਇਰਾਲਾ-ਥਾਪਾ ਧੜੇ ਵਿਚਾਲੇ ਸਿੱਧੀ ਟੱਕਰ ਹੋ ਸਕਦੀ ਹੈ | The post Nepal: ਸੱਤਾ ਖੁੱਸਣ ਤੋਂ ਬਾਅਦ ਨੇਪਾਲੀ ਕਾਂਗਰਸ ਪਾਰਟੀ ਦੇ ਅੰਦਰ ਘਰੇਲੂ ਯੁੱਧ ਵਰਗਾ ਬਣਿਆ ਮਾਹੌਲ appeared first on TheUnmute.com - Punjabi News. Tags:
|
ਫਲਾਈਟ 'ਚ ਔਰਤ ਨਾਲ ਬਦਸਲੂਕੀ ਮਾਮਲੇ 'ਚ ਮੁਲਜ਼ਮ ਨੇ ਦਿੱਤੀ ਸਫਾਈ, ਬੇਂਗਲੁਰੂ 'ਚ ਮਿਲੀ ਆਖ਼ਰੀ ਲੋਕੇਸ਼ਨ Friday 06 January 2023 12:33 PM UTC+00 | Tags: air-india-flight delhi delhi-police dgca india-news latest-news news new-york-delhi-air-india-flight shankar-mishra ਚੰਡੀਗੜ੍ਹ 06 ਜਨਵਰੀ 2022: 26 ਨਵੰਬਰ ਨੂੰ ਨਿਊਯਾਰਕ-ਦਿੱਲੀ ਏਅਰ ਇੰਡੀਆ ਦੀ ਫਲਾਈਟ ‘ਚ ਇਕ ਔਰਤ ‘ਤੇ ਪਿਸ਼ਾਬ ਕਰਨ ਅਤੇ ਉਸ ਦੇ ਬੈਗ ਅਤੇ ਕੱਪੜਿਆਂ ਨੂੰ ਗੰਧਲਾ ਕਰਨ ਦੇ ਕਥਿਤ ਦੋਸ਼ੀ ਸ਼ੰਕਰ ਮਿਸ਼ਰਾ ਦੀ ਭਾਲ ਜਾਰੀ ਹੈ। ਦਿੱਲੀ ਪੁਲਿਸ ਦੀਆਂ ਦੋ ਟੀਮਾਂ ਮੁਲਜ਼ਮ ਦੀ ਭਾਲ ਕਰ ਰਹੀਆਂ ਹਨ। ਇਸ ਮਾਮਲੇ ‘ਚ ਪੁਲਿਸ ਟੀਮਾਂ ਨੂੰ ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਦੋਸ਼ੀ ਦੀ ਆਖਰੀ ਲੋਕੇਸ਼ਨ ਬੈਂਗਲੁਰੂ ‘ਚ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸਦੀ ਭੈਣ ਬੰਗਲੌਰ ਵਿੱਚ ਰਹਿੰਦੀ ਹੈ। ਪੁਲਿਸ ਦੀ ਨਿਗਰਾਨੀ ਟੀਮ ਉੱਥੇ ਡੇਰੇ ਲਾ ਲਏ ਹਨ | ਇਸ ਦੌਰਾਨ ਹੁਣ ਮੁਲਜ਼ਮ ਸ਼ੰਕਰ ਮਿਸ਼ਰਾ ਨੇ ਆਪਣੇ ਵਕੀਲ ਰਾਹੀਂ ਬਿਆਨ ਜਾਰੀ ਕਰਕੇ ਆਪਣਾ ਬਚਾਅ ਕੀਤਾ ਹੈ। ਉਨ੍ਹਾਂ ਨੇ ਆਪਣੇ ਬਿਆਨ ‘ਚ ਕਿਹਾ ਕਿ ਔਰਤ ਨੇ ਆਪਣੇ ਸੰਦੇਸ਼ ‘ਚ ਕਥਿਤ ਤੌਰ ‘ਤੇ ਇਸ ਕਥਿਤ ਕਾਰਵਾਈ ਦੀ ਸਪੱਸ਼ਟ ਨਿੰਦਾ ਕੀਤੀ ਹੈ। ਇਸਦੇ ਨਾਲ ਹੀ ਉਸ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣ ਦਾ ਕੋਈ ਇਰਾਦਾ ਨਹੀਂ ਦਿਖਾਇਆ ਗਿਆ ਹੈ। ਸ਼ੰਕਰ ਮਿਸ਼ਰਾ ਦੇ ਹਵਾਲੇ ਨਾਲ ਉਸ ਦੇ ਵਕੀਲ ਇਸ਼ਾਨੀ ਸ਼ਰਮਾ ਅਤੇ ਅਕਸ਼ਤ ਬਾਜਪਾਈ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਮੁਲਜ਼ਮ ਅਤੇ ਪੀੜਤ ਔਰਤ ਵਿਚਾਲੇ ਹੋਏ ਵਟਸਐਪ ਸੰਦੇਸ਼ਾਂ ਤੋਂ ਸਪੱਸ਼ਟ ਹੈ ਕਿ ਮੁਲਜ਼ਮ ਨੇ 28 ਨਵੰਬਰ ਨੂੰ ਕੱਪੜੇ ਅਤੇ ਬੈਗ ਸਾਫ ਕਰਵਾਏ ਸਨ ਅਤੇ 30 ਨਵੰਬਰ ਨੂੰ ਉਨ੍ਹਾਂ ਕੱਪੜਿਆਂ ਦੀ ਡਿਲੀਵਰੀ ਕਰ ਦਿੱਤੀ ਗਈ ਸੀ। ਔਰਤ ਦੀ ਲਗਾਤਾਰ ਸ਼ਿਕਾਇਤ ਸਿਰਫ ਏਅਰਲਾਈਨ ਦੁਆਰਾ ਦਿੱਤੇ ਜਾ ਰਹੇ ਉਚਿਤ ਮੁਆਵਜ਼ੇ ਦੇ ਸਬੰਧ ਵਿੱਚ ਸੀ, ਜਿਸ ਲਈ ਉਸਨੇ ਬਾਅਦ ਵਿੱਚ 20 ਦਸੰਬਰ, 2022 ਨੂੰ ਸ਼ਿਕਾਇਤ ਵੀ ਕੀਤੀ ਸੀ। ਮੁਲਜ਼ਮ ਸ਼ੰਕਰ ਮਿਸ਼ਰਾ ਦੇ ਵਕੀਲਾਂ ਮੁਤਾਬਕ ਮੁਲਜ਼ਮਾਂ ਨੇ 28 ਨਵੰਬਰ ਨੂੰ ਪੇਟੀਐਮ 'ਤੇ ਹੋਏ ਸਮਝੌਤੇ ਮੁਤਾਬਕ ਮੁਆਵਜ਼ਾ ਅਦਾ ਕਰ ਦਿੱਤਾ ਸੀ ਪਰ ਕਰੀਬ ਇੱਕ ਮਹੀਨੇ ਬਾਅਦ 19 ਦਸੰਬਰ ਨੂੰ ਉਸ ਦੀ ਲੜਕੀ ਨੇ ਪੈਸੇ ਵਾਪਸ ਕਰ ਦਿੱਤੇ। ਕੈਬਿਨ ਕਰੂ ਵੱਲੋਂ ਜਾਂਚ ਕਮੇਟੀ ਦੇ ਸਾਹਮਣੇ ਦਰਜ ਕਰਵਾਏ ਬਿਆਨਾਂ ਤੋਂ ਪਤਾ ਲੱਗਦਾ ਹੈ ਕਿ ਘਟਨਾ ਦਾ ਕੋਈ ਚਸ਼ਮਦੀਦ ਗਵਾਹ ਨਹੀਂ ਹੈ ਅਤੇ ਸਾਰੇ ਬਿਆਨ ਸਿਰਫ਼ ਸੁਣੇ ਸੁਣਾਏ ਹਨ | ਸ਼ੰਕਰ ਮਿਸ਼ਰਾ ਦੇ ਵਕੀਲਾਂ ਅਨੁਸਾਰ, ਕੈਬਿਨ ਕਰੂ ਦੁਆਰਾ ਪੇਸ਼ ਕੀਤੇ ਗਏ ਬਿਆਨ ਵੀ ਦੋਵਾਂ ਧਿਰਾਂ ਵਿਚਕਾਰ ਹੋਏ ਸਮਝੌਤੇ ਦੀ ਪੁਸ਼ਟੀ ਕਰਦੇ ਹਨ। ਬਿਆਨ ‘ਚ ਦੋਸ਼ੀ ਨੇ ਇਹ ਵੀ ਕਿਹਾ ਹੈ ਕਿ ਉਸ ਨੂੰ ਦੇਸ਼ ਦੀ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ ਅਤੇ ਉਹ ਜਾਂਚ ਪ੍ਰਕਿਰਿਆ ‘ਚ ਸਹਿਯੋਗ ਕਰੇਗਾ। The post ਫਲਾਈਟ ‘ਚ ਔਰਤ ਨਾਲ ਬਦਸਲੂਕੀ ਮਾਮਲੇ ‘ਚ ਮੁਲਜ਼ਮ ਨੇ ਦਿੱਤੀ ਸਫਾਈ, ਬੇਂਗਲੁਰੂ ‘ਚ ਮਿਲੀ ਆਖ਼ਰੀ ਲੋਕੇਸ਼ਨ appeared first on TheUnmute.com - Punjabi News. Tags:
|
ਪੰਜਾਬ ਕੈਬਿਨਟ ਨੇ ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਨਿਯਮ, 2011 ਵਿੱਚ ਸੋਧ ਨੂੰ ਦਿੱਤੀ ਮਨਜ਼ੂਰੀ Friday 06 January 2023 12:41 PM UTC+00 | Tags: aam-aadmi-party cm-bhagwant-mann free-and-compulsory-education free-and-compulsory-education-punjab free-and-compulsory-education-to-children-rules harjot-singh-bains news punjab punjab-cabinet punjab-government punjab-school-education-board the-unmute-latest-update the-unmute-news ਚੰਡੀਗੜ੍ਹ 06 ਜਨਵਰੀ 2023: ਸੂਬੇ ਸਿੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਕੈਬਿਨਟ ਨੇ ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਨਿਯਮ, 2011 ਦੇ ਨਿਯਮ 13 ਦੇ ਉਪ ਨਿਯਮ 4 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਤਾਂ ਕਿ ਸਕੂਲ ਮੈਨੇਜਮੈਂਟ ਕਮੇਟੀਆਂ ਵਿੱਚ ਦੋ ਹੋਰ ਮੈਂਬਰ ਸ਼ਾਮਲ ਕੀਤੇ ਜਾ ਸਕਣ। ਇਨ੍ਹਾਂ ਵਿੱਚੋਂ ਇਕ ਮੈਂਬਰ ਸਬੰਧਤ ਸਕੂਲ ਦੇ ਆਸ-ਪਾਸ ਰਹਿਣ ਵਾਲਾ ਸਮਾਜ ਸੇਵਾ ਅਤੇ ਦੂਜਾ ਮੈਂਬਰ ਕੋਈ ਸਿੱਖਿਆ ਸ਼ਾਸਤਰੀ ਹੋਵੇਗਾ, ਜਿਸ ਨੂੰ ਵਿਸ਼ੇਸ਼ ਇਨਵਾਇਟੀ ਵਜੋਂ ਸ਼ਾਮਲ ਕੀਤਾ ਜਾਵੇਗਾ। ਉਸ ਵਿਅਕਤੀ ਨੇ ਯੂਨੀਵਰਸਿਟੀ, ਕਾਲਜ, ਸਕੂਲ ਜਾਂ ਕਿਸੇ ਹੋਰ ਵਿੱਦਿਅਕ ਸੰਸਥਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਅਧਿਆਪਨ ਦੀ ਅਸਾਮੀ ਉਤੇ ਕੰਮ ਕੀਤਾ ਹੋਵੇ ਜਾਂ ਗਰੁੱਪ-ਏ ਸਰਵਿਸ ਤੋਂ ਸੇਵਾਮੁਕਤ ਕੋਈ ਹੋਰ ਸਰਕਾਰੀ ਕਰਮਚਾਰੀ ਹੋਵੇਗਾ। ਹਾਲਾਂਕਿ ਅਜਿਹੇ ਮੈਂਬਰਾਂ ਨੂੰ ਵੋਟ ਪਾਉਣ ਦਾ ਕੋਈ ਅਧਿਕਾਰ ਨਹੀਂ ਹੋਵੇਗਾ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਜਾਂ ਉਪ-ਚੇਅਰਪਰਸਨ ਵਜੋਂ ਚੁਣੇ ਜਾਣ ਦੇ ਯੋਗ ਨਹੀਂ ਹੋਣਗੇ। ਕੈਬਨਿਟ ਨੇ ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਜਨਰਲ ਕੇਡਰ) ਗਰੁੱਪ ਏ ਸਰਵਿਸ ਨਿਯਮ, 2018, ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਬਾਰਡਰ ਏਰੀਆ ਗਰੁੱਪ ਏ ਸਰਵਿਸ ਨਿਯਮ, 2018), ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਜਨਰਲ ਕਾਡਰ) ਗਰੁੱਪ ਬੀ ਸਰਵਿਸ ਨਿਯਮ, 2018 ਅਤੇ ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਬਾਰਡਰ ਏਰੀਆ ਗਰੁੱਪ ਬੀ ਸੇਵਾ ਨਿਯਮ, 2018) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ਤਹਿਤ ਪ੍ਰਿੰਸੀਪਲਾਂ ਤੇ ਹੈੱਡ ਮਾਸਟਰਾਂ ਦੀ ਆਸਾਮੀ ਲਈ ਸਿੱਧੀ ਭਰਤੀ ਵਾਸਤੇ ਯੋਗਤਾ ਵਿੱਚ ਤਬਦੀਲੀ ਕੀਤੀ ਗਈ ਹੈ ਤਾਂ ਜੋ ਖੇਤੀਬਾੜੀ ਮਾਸਟਰ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਪ੍ਰਿੰਸੀਪਲਾਂ ਤੇ ਹੈੱਡ ਮਾਸਟਰਾਂ ਦੀ ਸਿੱਧੀ ਭਰਤੀ ਦੀਆਂ ਆਸਾਮੀਆਂ ਲਈ ਬਿਨੈ ਕਰ ਸਕਣ | The post ਪੰਜਾਬ ਕੈਬਿਨਟ ਨੇ ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ ਸਿੱਖਿਆ ਨਿਯਮ, 2011 ਵਿੱਚ ਸੋਧ ਨੂੰ ਦਿੱਤੀ ਮਨਜ਼ੂਰੀ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵਲੋਂ ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖਰੀਦਣ 'ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਦਾ ਫੈਸਲਾ Friday 06 January 2023 12:49 PM UTC+00 | Tags: crapping-policy motor-vehicle-tax news punjab-cabinet punjab-government punjabi-news punjab-news punjab-tax punjab-transport-department scrapping-policy scrap-vehicle the-unmute-breaking the-unmute-breaking-news the-unmute-latest-news the-unmute-punjabi-news transport transport-minister ਚੰਡੀਗੜ੍ਹ 06 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਕਈ ਅਹਿਮ ਫੈਸਲੇ ਲਏ, ਇਨ੍ਹਾਂ ਵਿੱਚ ਵਾਹਨਾਂ ਦੇ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ (Scrapping Policy) ਦੇ ਸੰਦਰਭ ਵਿਚ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ-1924 ਦੀ ਧਾਰਾ 13 (3) ਅਧੀਨ ਨਵੀਆਂ ਗੱਡੀਆਂ ਦੀ ਖਰੀਦ ਮੌਕੇ ਛੋਟ ਦੇਣ ਦਾ ਫੈਸਲਾ ਕੀਤਾ। ਇਸ ਦੇ ਤਹਿਤ ਮੋਟਰ ਵਹੀਕਲ ਟੈਕਸ ਵਿਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫੀਸਦੀ ਅਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫੀਸਦੀ ਤੱਕ ਛੋਟ ਮਿਲੇਗੀ। ਵਾਤਾਵਰਣ ਪੱਖੀ ਫੈਸਲੇ ਨਾਲ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਉਠਾ ਸਕਦੇ ਹਨ। ਇਸ ਦੇ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖਰੀਦ ਕੀਤੀ ਜਾਵੇਗੀ। ਇਸ ਉਪਰੰਤ ਸਕਰੈਪਰ ਵੱਲੋਂ ਵਾਹਨ ਦੇ ਮਾਲਕ ਨੂੰ ਸਰਟੀਫਿਕੇਟ ਆਫ ਡਿਪਾਜ਼ਿਟ (ਵਾਹਨ ਜਮ੍ਹਾਂ ਕਰਵਾਉਣ ਦਾ ਸਰਟੀਫਿਕੇਟ) ਜਾਰੀ ਕੀਤਾ ਜਾਵੇਗਾ ਜਿਸ ਨੂੰ ਗੱਡੀ ਮਾਲਕ ਵੱਲੋਂ ਸਬੰਧਤ ਲਾਇਸੰਸਿੰਗ ਅਥਾਰਟੀ ਕੋਲੋਂ ਜਮ੍ਹਾਂ ਕਰਵਾਉਣ ਉਤੇ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਦੇ ਮੋਟਰ ਵਹੀਕਲ ਟੈਕਸ ਵਿਚ ਬਣਦੀ ਛੋਟ ਦਿੱਤੀ ਜਾਵੇਗੀ। The post ਪੰਜਾਬ ਸਰਕਾਰ ਵਲੋਂ ਸਕਰੈਪ ਵਾਹਨ ਦੇ ਮਾਲਕ ਵੱਲੋਂ ਨਵਾਂ ਵਾਹਨ ਖਰੀਦਣ 'ਤੇ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਦਾ ਫੈਸਲਾ appeared first on TheUnmute.com - Punjabi News. Tags:
|
Bharat Jodo Yatra: ਹਰਿਆਣਾ 'ਚ ਰਾਹੁਲ ਗਾਂਧੀ ਵਲੋਂ ਪਾਣੀਪਤ 'ਚ ਰੈਲੀ, ਕਿਹਾ ਇੱਥੇ ਦੋ ਹਿੰਦੁਸਤਾਨ ਬਣ ਚੁੱਕੇ ਹਨ Friday 06 January 2023 01:37 PM UTC+00 | Tags: bharat-jodo-yatra bjp breaking-news congress haryana haryana-congress huda-maidan-in-panipat india-news latest-news news panipat rahul-gandhi ਚੰਡੀਗੜ੍ਹ 06 ਜਨਵਰੀ 2023: ਹਰਿਆਣਾ ਵਿੱਚ ਭਾਰਤ ਜੋੜੋ ਯਾਤਰਾ (Bharat Jodo Yatra) ਦੇ ਦੂਜੇ ਪੜਾਅ ਵਿੱਚ ਰਾਹੁਲ ਗਾਂਧੀ ਨੇ ਪਾਣੀਪਤ ਦੇ ਹੁੱਡਾ ਮੈਦਾਨ ਵਿੱਚ ਰੈਲੀ ਕੀਤੀ। ਇਸ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਯਾਤਰਾ ਨੂੰ 112 ਦਿਨ ਹੋ ਗਏ ਹਨ। ਅੱਜ ਅਸੀਂ ਪਾਣੀਪਤ ਦੇ ਇਤਿਹਾਸਕ ਸਥਾਨ ‘ਤੇ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ 2019 ਵਿੱਚ ਅਸੀਂ ਇੱਕ ਸਕੀਮ ਲਿਆਉਣਾ ਚਾਹੁੰਦੇ ਸੀ। ਹਰ ਗਰੀਬ ਦੇ ਖਾਤੇ ਵਿੱਚ 72 ਹਜ਼ਾਰ ਰੁਪਏ ਦਿੱਤੇ ਜਾਣਗੇ। ਇਹ ਪੈਸਾ ਹਰ ਗਰੀਬ ਮਜ਼ਦੂਰ ਅਤੇ ਕਿਸਾਨ ਨੂੰ ਦਿੱਤਾ ਜਾਵੇਗਾ। ਜੇਕਰ ਸਾਡੀ ਸਰਕਾਰ ਆਈ ਤਾਂ ਉਹ ਇਹ ਸਕੀਮ ਸ਼ੁਰੂ ਕਰਨਗੇ। ਇਸ ਤੋਂ ਇਲਾਵਾ ਜਨ ਸਭਾ ‘ਚ ਰਾਹੁਲ ਗਾਂਧੀ ਨੇ ਮੀਡੀਆ ‘ਤੇ ਕੰਟਰੋਲ ਕਰਨ ਤੋਂ ਇਲਾਵਾ ਦੇਸ਼ ਦੀ ਅੱਧੀ ਦੌਲਤ ਕੁਝ ਕੁ ਲੋਕਾਂ ਦੇ ਹੱਥਾਂ ‘ਚ ਹੋਣ ਦੀ ਗੱਲ ਕਹੀ। ਰਾਹੁਲ ਨੇ ਕਿਹਾ ਕਿ ਯਾਤਰਾ ਦਾ ਪਹਿਲਾ ਟੀਚਾ ਇੱਕ ਭਾਰਤੀ ਨੂੰ ਦੂਜੇ ਨਾਲ ਜੋੜਨਾ ਹੈ। ਦੂਜਾ ਟੀਚਾ ਦੇਸ਼ ਵਿੱਚ ਬੇਰੁਜ਼ਗਾਰੀ ਨੂੰ ਫੈਲਣ ਤੋਂ ਰੋਕਣਾ ਹੈ। ਆਖਰੀ ਗੱਲ ਮਹਿੰਗਾਈ ਹੈ, ਜੋ ਹਰ ਕਿਸੇ ਨੂੰ ਚੁਬਦੀ ਹੈ। ਪਹਿਲਾਂ 400 ਰੁਪਏ ਦਾ ਸਿਲੰਡਰ ਮਿਲਦਾ ਸੀ, ਹੁਣ 1 ਹਜ਼ਾਰ ਦਾ ਮਿਲ ਰਿਹਾ ਹੈ। ਪਹਿਲਾਂ ਪੈਟਰੋਲ ਦੀ ਕੀਮਤ 60 ਰੁਪਏ ਸੀ ਅਤੇ ਹੁਣ ਇਹ 100 ਰੁਪਏ ਨੂੰ ਪਾਰ ਕਰ ਗਈ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮੀਡੀਆ ਨੂੰ ਕੰਟਰੋਲ ‘ਚ ਰੱਖਿਆ ਗਿਆ ਹੈ। ਕੁਝ ਅਜਿਹਾ ਹੀ, ਜਿਸ ਤਰ੍ਹਾਂ ਤੁਸੀਂ ਘੋੜੇ ਨੂੰ ਲਗਾਮ ਲਗਾਓਗੇ, ਇਹ ਉਸੇ ਦਿਸ਼ਾ ਵਿੱਚ ਜਾਵੇਗਾ। ਰਾਹੁਲ ਨੇ ਕਿਹਾ ਕਿ ਇਸ ਯਾਤਰਾ ‘ਚ ਨਫਰਤ ਦੇ ਬਾਜ਼ਾਰ ‘ਚ ਮੈਂ ਇਕੱਲਾ ਨਹੀਂ, ਕਰੋੜਾਂ ਲੋਕ ਪਿਆਰ ਦੀਆਂ ਦੁਕਾਨਾਂ ਖੋਲ੍ਹ ਰਹੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਪਹਿਲਾਂ 80 ਹਜ਼ਾਰ ਨੌਜਵਾਨ ਫੌਜ ‘ਚ ਭਰਤੀ ਹੁੰਦੇ ਸਨ। ਅਗਨੀਵੀਰ ਯੋਜਨਾ ‘ਚ ਕਿਹਾ ਗਿਆ ਸੀ ਕਿ 80 ਨਹੀਂ, 40 ਹਜ਼ਾਰ ਹੀ ਲਏ ਜਾਣਗੇ। 15 ਸਾਲ ਦੀ ਸੇਵਾ ਨੂੰ ਭੁੱਲ ਜਾਓ। 4 ਸਾਲਾਂ ਬਾਅਦ 75% ਵਾਪਸ ਭੇਜੇਗਾ, ਸਿਰਫ 25% ਰੱਖੇਗਾ। ਸਿਪਾਹੀ ਤਿਆਰ ਕਰਨ ਲਈ 15 ਸਾਲ ਦੀ ਬਜਾਏ ਸਿਰਫ਼ 6 ਮਹੀਨੇ ਦੀ ਸਿਖਲਾਈ ਦਿੱਤੀ ਜਾਵੇਗੀ। ਪੈਨਸ਼ਨ ਨਹੀਂ ਮਿਲੇਗੀ। ਜਦੋਂ ਮੈਂ ਇਹ ਗੱਲ ਉਠਾਉਂਦਾ ਹਾਂ ਤਾਂ ਕਿਹਾ ਜਾਂਦਾ ਹੈ ਕਿ ਮੈਂ ਫੌਜ ਦੇ ਖ਼ਿਲਾਫ਼ ਬੋਲ ਰਿਹਾ ਹਾਂ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੀ ਆਬਾਦੀ 140 ਕਰੋੜ ਹੈ। ਜਿੰਨੀ ਦੌਲਤ ਅੱਧੇ ਭਾਰਤ ਦੇ ਹੱਥਾਂ ਵਿੱਚ ਹੈ। ਇੰਨੀ ਦੌਲਤ ਭਾਰਤ ਦੇ ਸਭ ਤੋਂ ਅਮੀਰ 100 ਲੋਕਾਂ ਕੋਲ ਹੈ। ਦੇਸ਼ ਦੀਆਂ ਸਾਰੀਆਂ ਕਾਰਪੋਰੇਟ ਕੰਪਨੀਆਂ ਵਿੱਚੋਂ 90% ਮੁਨਾਫ਼ਾ ਸਿਰਫ਼ 20 ਕੰਪਨੀਆਂ ਹੀ ਕਮਾ ਰਹੀਆਂ ਹਨ। ਇਹ ਹੈ ਨਰਿੰਦਰ ਮੋਦੀ ਦੇ ਭਾਰਤ ਦੀ ਅਸਲੀਅਤ। ਇੱਥੇ ਦੋ ਹਿੰਦੁਸਤਾਨ ਬਣ ਚੁੱਕੇ ਹਨ। ਇੱਕ ਕਿਸਾਨ, ਮਜ਼ਦੂਰ, ਛੋਟਾ ਦੁਕਾਨਦਾਰ, ਬੇਰੁਜ਼ਗਾਰ। ਇਸ ਵਿੱਚ ਕਰੋੜਾਂ ਲੋਕ ਰਹਿੰਦੇ ਹਨ ਅਤੇ ਦੂਜਾ 200-300 ਲੋਕਾਂ ਦਾ ਭਾਰਤ ਹੈ। ਉਸ ਕੋਲ ਪੂਰੀ ਦੌਲਤ ਹੈ। ਤੁਹਾਡੇ ਕੋਲ ਕੁਝ ਵੀ ਨਹੀਂ ਹੈ। ਰਾਹੁਲ ਨੇ ਕਿਹਾ ਕਿ ਜੀਐਸਟੀ ਅਤੇ ਨੋਟਬੰਦੀ ਨੇ ਦੇਸ਼ ਵਿੱਚ ਕਾਰੋਬਾਰ ਨੂੰ ਮਾਰ ਦਿੱਤਾ ਹੈ। ਲੋਕਾਂ ਨੂੰ ਰੁਜ਼ਗਾਰ ਦੇਣ ਵਾਲਾ ਕੰਮ ਬੰਦ ਹੋ ਗਿਆ। ਅੱਜ 21ਵੀਂ ਸਦੀ ਵਿੱਚ ਹਰਿਆਣਾ ਬੇਰੁਜ਼ਗਾਰੀ ਦਾ ਚੈਂਪੀਅਨ ਹੈ। ਤੁਸੀਂ ਸਭ ਨੂੰ ਪਿੱਛੇ ਛੱਡ ਦਿੱਤਾ ਹੈ। ਇੱਥੇ 38 ਫੀਸਦੀ ਨੌਜਵਾਨ ਬੇਰੁਜ਼ਗਾਰ ਹਨ। The post Bharat Jodo Yatra: ਹਰਿਆਣਾ ‘ਚ ਰਾਹੁਲ ਗਾਂਧੀ ਵਲੋਂ ਪਾਣੀਪਤ ‘ਚ ਰੈਲੀ, ਕਿਹਾ ਇੱਥੇ ਦੋ ਹਿੰਦੁਸਤਾਨ ਬਣ ਚੁੱਕੇ ਹਨ appeared first on TheUnmute.com - Punjabi News. Tags:
|
ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਆਨਲਾਈਨ ਪ੍ਰੈਕਟਿਸ ਟੈਸਟ ਸੰਬੰਧੀ ਪੱਤਰ ਜਾਰੀ Friday 06 January 2023 01:43 PM UTC+00 | Tags: aam-aadmi-party cm-bhagwant-mann harjot-singh-bains news online-practice-test punjab ਚੰਡੀਗੜ੍ਹ 06 ਜਨਵਰੀ 2023: ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਦੇ ਆਨਲਾਈਨ ਪ੍ਰੈਕਟਿਸ ਟੈਸਟ (Online Practice Test) ਲੈਣ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।
The post ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਆਨਲਾਈਨ ਪ੍ਰੈਕਟਿਸ ਟੈਸਟ ਸੰਬੰਧੀ ਪੱਤਰ ਜਾਰੀ appeared first on TheUnmute.com - Punjabi News. Tags:
|
ਫਾਜ਼ਿਲਕਾ: ਵੋਟਰ ਸੂਚੀਆਂ ਦੇ ਡਾਟੇ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਪੋਲਿੰਗ ਬੂਥਾਂ 'ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ Friday 06 January 2023 01:54 PM UTC+00 | Tags: aadhaar-card booth-level dr-senu-duggal election-commission-of-india election-commission-punjab fazilka fazilka-police news punjab special-camp voter-card ਫਾਜ਼ਿਲਕਾ 6 ਜਨਵਰੀ 2023: ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੇ ਡਾਟੇ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਬੂਥ ਲੈਵਲ 'ਤੇ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਬੀ. ਐੱਲ. ਓਜ਼ 8 ਜਨਵਰੀ, 5 ਫਰਵਰੀ ਅਤੇ 5 ਮਾਰਚ ਨੂੰ ਹਰ ਬੂਥ 'ਤੇ ਵਿਸ਼ੇਸ਼ ਕੈਂਪ ਲਗਾਉਣਗੇ ਅਤੇ ਕੈਂਪ ਵਾਲੇ ਦਿਨ ਸਬੰਧਤ ਪੋਲਿੰਗ ਬੂਥਾਂ ‘ ਤੇ ਬੈਠ ਕੇ ਵੋਟਰ ਸੂਚੀਆਂ ਦੇ ਡਾਟੇ ਨੂੰ ਅਧਾਰ ਕਾਰਡ ਨਾਲ ਲਿੰਕ ਕਰਨਗੇ। ਜ਼ਿਲ੍ਹਾ ਚੋਣ ਅਫਸਰ -ਕਮ-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਜਿਹੜੇ ਵੋਟਰਾਂ ਦਾ ਵੋਟਰ ਕਾਰਡ ਤੇ ਆਧਾਰ ਕਾਰਡ ਦਾ ਡਾਟਾ ਲਿੰਕ ਨਹੀਂ ਹੋਇਆ, ਉਸ ਡਾਟੇ ਨੂੰ ਲਿੰਕ ਕਰਨ ਲਈ ਇਹ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਸਮੂਹ ਬੀ. ਐੱਲ. ਓਜ਼ 8 ਜਨਵਰੀ, 5 ਫਰਵਰੀ ਅਤੇ 5 ਮਾਰਚ ਨੂੰ ਆਪਣੇ ਬੂਥ ਉੱਪਰ ਵਿਸ਼ੇਸ਼ ਕੈਂਪ ਲਗਾਉਣ ਦੇ ਨਾਲ ਆਪਣੇ ਬੂਥ ਦੇ ਇਲਾਕੇ ਦੇ ਵੋਟਰਾਂ ਦੇ ਅਧਾਰ ਕਾਰਡਾਂ ਦੇ ਡਾਟੇ ਨੂੰ ਵੋਟਰ ਸੂਚੀਆਂ ਨਾਲ ਲਿੰਕ ਕਰਨਗੇ। ਜ਼ਿਲ੍ਹਾ ਚੋਣ ਅਫਸਰ ਨੇ ਸਮੂਹ ਈ. ਆਰ. ਓਜ਼, ਸੈਕਟਰ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪਾਂ ਵਾਲੇ ਦਿਨ ਇਹ ਯਕੀਨੀ ਬਣਾਉਣਗੇ ਕਿ ਸਾਰੇ ਬੀ. ਐੱਲ. ਓਜ਼ ਵੱਲੋਂ ਅਧਾਰ ਕਾਰਡਾਂ ਦੇ ਡਾਟੇ ਨੂੰ ਵੋਟਰ ਸੂਚੀਆਂ ਨਾਲ ਲਿੰਕ ਕੀਤਾ ਜਾਵੇ। ਉਨਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਧਾਰ ਕਾਰਡ ਲਿੰਕ ਕਰਵਾਉਣ ਵਿੱਚ ਬੀ. ਐੱਲ. ਓਜ਼ ਨੂੰ ਸਹਿਯੋਗ ਕਰਨ। The post ਫਾਜ਼ਿਲਕਾ: ਵੋਟਰ ਸੂਚੀਆਂ ਦੇ ਡਾਟੇ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਪੋਲਿੰਗ ਬੂਥਾਂ ‘ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ appeared first on TheUnmute.com - Punjabi News. Tags:
|
ਟਰਾਂਸਪੋਰਟਰਾਂ ਤੋਂ ਰਿਸ਼ਵਤ ਲੈਣ ਵਾਲਾ ਪੀ.ਸੀ.ਐਸ. ਅਧਿਕਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ Friday 06 January 2023 01:59 PM UTC+00 | Tags: arrest-pcs-officer bribe-case latest-news ludhiana ludhiana-police narinder-singh-dhaliwal news pcs pcs-narinder-singh-dhaliwal pcs-taking-bribe punjab-civil-services punjab-police punjab-vigilance regional-transport-authority vigilance ਚੰਡੀਗੜ 06 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਵਜੋਂ ਤਾਇਨਾਤ ਪੰਜਾਬ ਸਿਵਲ ਸਰਵਿਸਿਜ (ਪੀ.ਸੀ.ਐਸ.) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਨੂੰ ਸੰਗਠਿਤ ਅਪਰਾਧ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ ਜੋ ਨਿੱਜੀ ਵਿਅਕਤੀਆਂ ਰਾਹੀਂ ਟਰਾਂਸਪੋਰਟਰਾਂ ਤੋਂ ਰਿਸ਼ਵਤ ਵਸੂਲਦਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ 18.11.2022 ਨੂੰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਹ ਹਰ ਮਹੀਨੇ ਲੁਧਿਆਣਾ ਵਿਖੇ ਵੱਖ-ਵੱਖ ਟਰਾਂਸਪੋਰਟਰਾਂ ਤੋਂ ਉਨਾਂ ਦੇ ਵਾਹਨਾਂ ਦੇ ਚਲਾਨ ਜਾਰੀ ਨਾ ਕਰਨ ਬਦਲੇ ਕੁੱਝ ਨਿੱਜੀ ਵਿਅਕਤੀਆਂ ਰਾਹੀਂ ਰਿਸ਼ਵਤ ਵਸੂਲਦਾ ਸੀ। ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਸਤਨਾਮ ਸਿੰਘ ਧਵਨ ਵਾਸੀ ਪਿੰਡ ਮਾਣਕਵਾਲ, ਜਿਲਾ ਲੁਧਿਆਣਾ ਨੇ ਉਕਤ ਆਰ.ਟੀ.ਏ. ਨਾਲ ਜੁੜੇ ਪੰਜਾਬ ਹੋਮ ਗਾਰਡਜ (ਪੀ.ਐਚ.ਜੀ.) ਵਲੰਟੀਅਰ ਬਹਾਦਰ ਸਿੰਘ ਦੀਆਂ ਵੀਡੀਓ ਕਲਿੱਪਾਂ ਸਮੇਤ ਇਸ ਹੈਲਪਲਾਈਨ 'ਤੇ ਆਰ.ਟੀ.ਏ. ਲੁਧਿਆਣਾ ਦੇ ਖਿਲਾਫ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ। ਵਿਜੀਲੈਂਸ ਦੀ ਟੀਮ ਨੇ ਉਪਰੋਕਤ ਸ਼ਿਕਾਇਤ ਵਿਚਲੇ ਸਬੂਤਾਂ ਅਤੇ ਤੱਥਾਂ ਦੀ ਤਸਦੀਕ ਕੀਤੀ ਜੋ ਸਹੀ ਪਾਈ ਗਈ ਹੈ। ਉਕਤ ਜਾਂਚ ਵਿੱਚ ਪਾਇਆ ਗਿਆ ਕਿ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ ਉਨਾਂ ਦੇ ਵਾਹਨਾਂ ਦੇ ਚਲਾਨ ਨਾ ਜਾਰੀ ਕਰਨ ਲਈ ਵੱਖ-ਵੱਖ ਟਰਾਂਸਪੋਰਟਰਾਂ ਤੋਂ ਕੁਝ ਨਿੱਜੀ ਵਿਅਕਤੀਆਂ ਰਾਹੀਂ ਮਹੀਨਾਵਾਰ ਰਿਸ਼ਵਤ ਦੀ ਰਕਮ ਵਸੂਲਦਾ ਸੀ। ਪਤਾ ਲੱਗਾ ਹੈ ਕਿ ਦਸੰਬਰ ਮਹੀਨੇ ਵਿਚ ਉਸ ਨੇ 4 ਲੱਖ ਰੁਪਏ ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਜਿਸ ਵਿਚੋਂ 1,70,000 ਰੁਪਏ ਖੁਦ ਵਰਤੇ ਅਤੇ ਬਾਕੀ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਹੋਮ ਗਾਰਡ ਵਲੰਟੀਅਰ ਬਹਾਦਰ ਸਿੰਘ ਨੂੰ ਸੌਂਪ ਦਿੱਤੀ। ਪੜਤਾਲ ਦੌਰਾਨ ਹੋਮ ਗਾਰਡ ਵਲੰਟੀਅਰ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਹ ਆਰ.ਟੀ.ਏ. ਦਾ ਅਧੀਨ ਕਰਮਚਾਰੀ (ਮਾ-ਤਹਿਤ) ਹੈ ਅਤੇ ਉਸਨੂੰ ਆਰਟੀਏ ਦੇ ਹੁਕਮਾਂ ਦੀ ਪਾਲਣਾ ਕਰਨੀ ਪੈਂਦੀ ਹੈ ਅਤੇ ਉਹ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਪੇਸ਼ ਕਰ ਸਕਦਾ ਹੈ। ਇਸ ਸਬੰਧੀ ਐਫ.ਆਈ.ਆਰ ਨੰ. 01 ਮਿਤੀ 6.1.2023 ਨੂੰ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ ਅਤੇ ਹੋਰਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8 ਅਤੇ ਭਾਰਤੀ ਦੰਡਾਵਲੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਓਰੋ ਰੇਂਜ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਅੱਜ ਪੀ.ਐਚ.ਜੀ. ਬਹਾਦਰ ਸਿੰਘ ਨੇ ਦੋਸ਼ੀ ਆਰ.ਟੀ.ਏ. ਵਲੋਂ ਸੌਪੀ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਅੱਜ ਵਿਜੀਲੈਂਸ ਬਿਊਰੋ ਦੇ ਦਫਤਰ ਵਿੱਚ ਪੇਸ਼ ਕਰ ਦਿੱਤੀ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। The post ਟਰਾਂਸਪੋਰਟਰਾਂ ਤੋਂ ਰਿਸ਼ਵਤ ਲੈਣ ਵਾਲਾ ਪੀ.ਸੀ.ਐਸ. ਅਧਿਕਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ appeared first on TheUnmute.com - Punjabi News. Tags:
|
ਪੰਜਾਬ ਸਰਕਾਰ ਵਲੋਂ ਮੁੜ ਸਕੂਲਾਂ ਦੀਆਂ ਛੁੱਟੀਆਂ 'ਚ ਵਾਧਾ, ਜਾਣੋ ਕਦੋਂ ਖੁੱਲ੍ਹਣਗੇ ਸਕੂਲ Friday 06 January 2023 02:13 PM UTC+00 | Tags: harjot-singh-bains news ਚੰਡੀਗੜ 06 ਜਨਵਰੀ 2023: ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਹੈ। ਸਿੱਖਿਆ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ। ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ।
The post ਪੰਜਾਬ ਸਰਕਾਰ ਵਲੋਂ ਮੁੜ ਸਕੂਲਾਂ ਦੀਆਂ ਛੁੱਟੀਆਂ 'ਚ ਵਾਧਾ, ਜਾਣੋ ਕਦੋਂ ਖੁੱਲ੍ਹਣਗੇ ਸਕੂਲ appeared first on TheUnmute.com - Punjabi News. Tags:
|
Covid-19: ਪੰਜਾਬ 'ਚ ਘਟਣ ਲੱਗੇ ਕੋਰੋਨਾ ਦੇ ਮਾਮਲੇ, ਪੜ੍ਹੋ ਪਿਛਲੇ 24 ਘੰਟਿਆਂ ਦੀ ਰਿਪੋਰਟ Friday 06 January 2023 02:26 PM UTC+00 | Tags: aam-aadmi-party cm-bhagwant-mann corona covid-19 health-minister news punjab-government punjab-news the-unmute-latest-news the-unmute-punjabi-news ਚੰਡੀਗੜ 06 ਜਨਵਰੀ 2023: ਕੋਰੋਨਾ ਦੀ ਚੌਥੀ ਲਹਿਰ ਦੇ ਖਦਸ਼ੇ ਕਾਰਨ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਨੂੰ ਅਲਰਟ ‘ਤੇ ਰੱਖਿਆ ਹੈ, ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ ਕੋਈ ਮੌਤ ਨਹੀਂ ਹੋਈ ਜਦੋਂ ਕਿ 5 ਨਵੇਂ ਕੇਸ ਆਏ ਸਾਹਮਣੇ ਹਨ, ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 27 ਰਹਿ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 785466 ਹੋ ਗਈ ਹੈ ਜਦੋਂ ਕਿ 764926 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਉਥੇ ਹੀ ਹੁਣ ਤੱਕ ਕੋਰੋਨਾ ਕਾਰਨ 20513 ਮੌਤਾਂ ਹੋ ਚੁੱਕੀਆਂ ਹਨ। ਕੋਰੋਨਾ ਰਿਪੋਰਟ ਪੜ੍ਹਨ ਲਈ ਲਿੰਕ ‘ਤੇ ਕਲਿੱਕ ਕਰੋ |The post Covid-19: ਪੰਜਾਬ ‘ਚ ਘਟਣ ਲੱਗੇ ਕੋਰੋਨਾ ਦੇ ਮਾਮਲੇ, ਪੜ੍ਹੋ ਪਿਛਲੇ 24 ਘੰਟਿਆਂ ਦੀ ਰਿਪੋਰਟ appeared first on TheUnmute.com - Punjabi News. Tags:
|
ਵਿਧਾਇਕ ਦਿਨੇਸ਼ ਚੱਢਾ ਦੀ ਹਦਾਇਤ 'ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਨਿਯਮਾਂ ਦੀ ਉਲਘੰਣਾ ਕਰਨ ਸੰਬੰਧੀ ਕੰਪਨੀਆਂ ਨੂੰ ਨੋਟਿਸ ਜਾਰੀ Friday 06 January 2023 02:40 PM UTC+00 | Tags: mla-dinesh-chadha news punjab-pollution-control-board rupnagar ਰੂਪਨਗਰ 06 ਜਨਵਰੀ 2023: ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਦਾਇਤ ਉਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਬ੍ਰਾਂਡਿਡ ਪਲਾਸਟਿਕ ਦੇ ਲਿਫਾਫੇ (ਐਨਵੈਲਪ) ਰੀਸਾਇਕਲ ਨਾ ਕਰਨ ਵਾਲੀਆਂ ਕੰਪਨੀਆਂ ਵਿਰੁੱਧ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਨਾਮੀ ਕੰਪਨੀਆਂ ਜਿਵੇਂ ਕੂਰਕਰੇ, ਲੇਜ਼, ਸਰਫ-ਐਕਸਲ, ਰਿੰਨ ਤੇ ਘੜੀ ਡੀਟਰਜੈਂਟ ਆਦਿ ਵਰਗੀਆਂ ਕੰਪਨੀਆਂ ਸਰਕਾਰ ਦੇ ਨਿਯਮਾਂ ਦੀਆਂ ਉਲਘੰਣਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਲ 2022-23 ਲਈ ਜਾਰੀ ਹੋਈਆਂ ਹਦਾਇਤਾਂ ਤਹਿਤ ਕੰਪਨੀਆਂ ਵਲੋਂ 70 ਫੀਸਦ ਪਲਾਸਟਿਕ ਦੇ ਲਿਫਾਫੇ (ਇਨਵੈਲਪ) ਨੂੰ ਰੀਸਾਇਕਲ ਕਰਨਾ ਲਾਜ਼ਮੀ ਹੈ, ਜਦਕਿ ਸਾਲ 2021-22 ਦੌਰਾਨ 25 ਫੀਸਦ ਪਲਾਸਟਿਕ ਨੂੰ ਰੀਸਾਇਕਲ ਕਰਨਾ ਸੀ। ਇਸ ਮੌਕੇ ਵਿਧਾਇਕ ਚੱਢਾ ਨੇ ਖ਼ੁਲਾਸਾ ਕਰਦਿਆਂ ਦੱਸਿਆ ਕਿ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਲੋਂ ਜਾਰੀ ਗਾਇਡਲਾਈਨਜ਼ ਓਨ ਐਕਸਟੈਂਡਟ ਪ੍ਰਾਡਿਊਸ ਰਿਸਪੌਂਸੀਬਿਲਟੀ ਫਾਰ ਪਲਾਸਟਿਕ ਪੈਕਜ ਰੂਲਜ਼-2016 ਤਹਿਤ ਪਲਾਸਟਿਕ ਪੈਕੇਜਿੰਗ ‘ਤੇ ਵਿਸਤ੍ਰਿਤ ਉਤਪਾਦਕਾਂ ਦੀ ਜ਼ਿੰਮੇਵਾਰੀ ਨਿਰਧਾਰਿਤ ਕੀਤੀ ਗਈ ਹੈ। ਜਿਸ ਦਾ ਮੰਤਵ ਪਲਾਸਟਿਕ ਦੇ ਕੂੜੇ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣਾ ਹੈ ਅਤੇ ਇਸ ਦਾ ਸੁਚਾਰੂ ਪ੍ਰਬੰਧਨ ਕਰਨਾ ਹੈ। ਸ਼ਹਿਰਾਂ ਦੇ ਸੀਵਰੇਜ ਅਤੇ ਸੜਕਾਂ ਉਤੇ ਪਏ ਖੁੱਲ੍ਹੇ ਕੂੜੇ ਵਿਚ ਇਨ੍ਹਾਂ ਨਾਮੀ ਕੰਪਨੀਆਂ ਦੇ ਪਲਾਸਟਿਕ ਦੇ ਲਿਫਾਫਿਆਂ ਵੱਲ ਧਿਆਨ ਦਿਵਾਉਂਦੇ ਹੋਏ, ਵਿਧਾਇਕ ਨੇ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਵਿਜੇ ਕਮਾਰ ਅਤੇ ਪੰਜਾਬ ਇਨਫਰਾਸਟਰਕਚ ਡਿਵੈੱਲਮੈਂਟ ਬੋਰਡ ਤੋਂ ਡਾ. ਨਰੇਸ਼ ਭਾਰਦਵਾਜ ਜੋ ਕਿ ਸਵੱਛ ਭਾਰਤ ਅਭਿਆਨ ਦੇ ਇੰਚਾਰਜ ਨੂੰ ਲੈ ਕੇ ਰੋਪੜ ਦੇ ਕੂੜੇ ਦੇ ਡੰਪ ਦਾ ਵੀ ਦੌਰਾ ਕੀਤਾ ਗਿਆ ਹੈ । ਜਿੱਥੇ ਵੱਡੀ ਮਾਤਰਾ ਵਿੱਚ ਇਨ੍ਹਾਂ ਕੰਪਨੀਆਂ ਦੇ ਕੂੜੇ ਦੇ ਢੇਰ ਲੱਗੇ ਹੋਏ ਸਨ | ਜਿਸ ਉਪਰੰਤ ਹੁਣ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਇਨ੍ਹਾਂ ਕੰਪਨੀਆਂ ਵਲੋਂ ਨਿਯਮਾਂ ਦੀ ਉਲਘੰਣਾ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਵਰਨ ਨੂੰ ਸੁਰੱਖਿਅਤ ਅਤੇ ਬਚਾਉਣ ਲਈ ਇਨ੍ਹਾਂ ਕੰਪਨੀਆਂ ਨੂੰ ਨੱਥ ਪਾਉਣੀ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਨਾਮੀ ਕੰਪਨੀਆਂ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਿਭਾਉਂਦੀਆਂ ਹਨ ਤਾਂ ਪੰਜਾਬ ਵਿੱਚ ਕੂੜੇ ਦੀ ਸਮੱਸਿਆ ਦੇ ਵੱਡੇ ਹਿੱਸੇ ਦਾ ਹੱਲ ਵਧੀਆ ਤਰੀਕੇ ਨਾਲ ਕੀਤਾ ਜਾ ਸਕਦਾ ਹੈ। ਇਸ ਟੀਚੇ ਨੂੰ ਹਾਸਿਲ ਕਰਨ ਲਈ ਉਹ ਹਰ ਪੱਧਰ ਉਤੇ ਦੋਸ਼ੀ ਕੰਪਨੀਆਂ ਖਿਲਾਫ ਕਾਰਵਾਈ ਕਰਨਗੇ।
The post ਵਿਧਾਇਕ ਦਿਨੇਸ਼ ਚੱਢਾ ਦੀ ਹਦਾਇਤ 'ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਨਿਯਮਾਂ ਦੀ ਉਲਘੰਣਾ ਕਰਨ ਸੰਬੰਧੀ ਕੰਪਨੀਆਂ ਨੂੰ ਨੋਟਿਸ ਜਾਰੀ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |


