TheUnmute.com – Punjabi News: Digest for January 08, 2023

TheUnmute.com – Punjabi News

Punjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com

Table of Contents

ਅੱਜ ਦਾ ਹੁਕਮਨਾਮਾ (7 ਜਨਵਰੀ 2023)

Saturday 07 January 2023 03:31 AM UTC+00 | Tags: ajj-da-hukamnama amritsar daily-hukamnama featured-post hukamnama-sri-darbar-sahib punjab punjabi-hukamnama religious sachkhand-sri-harmandir-sahib sikhi sikhism sikhs sri-darbarsahib the-unmute todays-hukamnama

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥
ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥
ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥
ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਸ਼ਨਿਚਰਵਾਰ, ੨੩ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੯੬)

 

Sri Darbar Sahib Amritsar

ਅਰਥ:

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)।
(ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ।
ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

The post ਅੱਜ ਦਾ ਹੁਕਮਨਾਮਾ (7 ਜਨਵਰੀ 2023) appeared first on TheUnmute.com - Punjabi News.

Tags:
  • ajj-da-hukamnama
  • amritsar
  • daily-hukamnama
  • featured-post
  • hukamnama-sri-darbar-sahib
  • punjab
  • punjabi-hukamnama
  • religious
  • sachkhand-sri-harmandir-sahib
  • sikhi
  • sikhism
  • sikhs
  • sri-darbarsahib
  • the-unmute
  • todays-hukamnama

ਚੰਡੀਗੜ੍ਹ 07 ਜਨਵਰੀ 2022: ਅਜੀਤ ਦੇ ਸੀਨੀਅਰ ਪੱਤਰਕਾਰ ਐਨ ਐਸ ਪਰਵਾਨਾ 84 ਵਰ੍ਹਿਆਂ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ | ਐਨ ਐਸ ਪਰਵਾਨਾ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਅੱਜ 7 ਜਨਵਰੀ ਨੂੰ ਦੁਪਹਿਰ ਬਾਅਦ 3.30 ਵਜੇ ਮੋਹਾਲੀ ਵਿਚ ਫੇਜ਼ 6 ਸਥਿਤ ਸ਼ਮਸਾਨ ਘਾਟ ਵਿਖੇ ਕੀਤਾ ਜਾਵੇਗਾ। ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੀਨੀਅਰ ਪੱਤਰਕਾਰ ਐਨ ਐਸ ਪਰਵਾਨਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਉਨ੍ਹਾਂ ਦੇ ਦਿਹਾਂਤ ਨਾਲ ਦੇਸ਼ ਨੇ ਇੱਕ ਸਮਰਪਿਤ ਅਤੇ ਸਭ ਤੋਂ ਤਜਰਬੇਕਾਰ ਪੱਤਰਕਾਰਾਂ ਵਿੱਚੋਂ ਇੱਕ ਨੂੰ ਗੁਆ ਦਿੱਤਾ ਹੈ। ਮੈਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ।

The post ਅਜੀਤ ਦੇ ਸੀਨੀਅਰ ਪੱਤਰਕਾਰ ਐਨ ਐਸ ਪਰਵਾਨਾ ਪੂਰੇ ਹੋ ਗਏ, ਮੋਹਾਲੀ ਵਿਖੇ ਅੱਜ ਅੰਤਿਮ ਸਸਕਾਰ appeared first on TheUnmute.com - Punjabi News.

Tags:
  • ajiths-senior-journalist
  • journalist-ns-parwana
  • latest-news
  • news
  • ns-parwana

ਚੰਡੀਗੜ੍ਹ 07 ਜਨਵਰੀ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੱਤਰਕਾਰ ਐਨ ਐਸ ਪਰਵਾਨਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਬੇਹੱਦ ਸੁਲਝੇ ਤੇ ਸੂਝਵਾਨ ਸੀਨੀਅਰ ਪੱਤਰਕਾਰ ਐੱਨ.ਐੱਸ ਪਰਵਾਨਾ ਜੀ ਦੇ ਦਿਹਾਂਤ ਦੀ ਦੁਖਦ ਖ਼ਬਰ ਮਿਲੀ…ਪਰਮਾਤਮਾ ਨੇਕ ਰੂਹ ਨੂੰ ਚਰਨੀਂ ਲਾਉਣ ਤੇ ਪਰਿਵਾਰ ਨੂੰ ਹੌਂਸਲੇ-ਹਿੰਮਤ ਦਾ ਬਲ਼ ਬਖ਼ਸ਼ਣ |

ਪਰਵਾਨਾ ਜੀ ਦੀ ਪੰਜਾਬ ਪੱਖੀ ਸੋਚ ਤੇ ਗੰਭੀਰ ਵਿਸ਼ਿਆਂ 'ਤੇ ਸਮਝ ਦੀ ਘਾਟ ਸਦਾ ਪੰਜਾਬ ਦੇ ਪੱਤਰਕਾਰੀ ਖੇਤਰ ਨੂੰ ਰੜਕਦੀ ਰਹੇਗੀ…ਅਲਵਿਦਾ ਪਰਵਾਨਾ ਜੀ…!

ਅਜੀਤ ਦੇ ਸੀਨੀਅਰ ਪੱਤਰਕਾਰ ਐਨ ਐਸ ਪਰਵਾਨਾ 84 ਵਰ੍ਹਿਆਂ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ | ਐਨ ਐਸ ਪਰਵਾਨਾ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਅੱਜ 7 ਜਨਵਰੀ ਨੂੰ ਦੁਪਹਿਰ ਬਾਅਦ 3.30 ਵਜੇ ਮੋਹਾਲੀ ਵਿਚ ਫੇਜ਼ 6 ਸਥਿਤ ਸ਼ਮਸਾਨ ਘਾਟ ਵਿਖੇ ਕੀਤਾ ਜਾਵੇਗਾ।

 

 

The post CM ਭਗਵੰਤ ਮਾਨ ਵਲੋਂ ਸੀਨੀਅਰ ਪੱਤਰਕਾਰ ਐਨ ਐਸ ਪਰਵਾਨਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • bhagwant-mann
  • latest-news
  • news

BSF ਨੇ ਅੰਮ੍ਰਿਤਸਰ 'ਚ ਕੌਮਾਂਤਰੀ ਸਰਹੱਦ 'ਤੇ ਇੱਕ ਬੰਗਲਾਦੇਸ਼ੀ ਨਾਗਰਿਕ ਨੂੰ ਕੀਤਾ ਗ੍ਰਿਫਤਾਰ

Saturday 07 January 2023 06:21 AM UTC+00 | Tags: amritsar amritsar-police bangladeshi border-security-force india-pakistan-border international-border news

ਚੰਡੀਗੜ੍ਹ 07 ਜਨਵਰੀ 2023: ਸੀਮਾ ਸੁਰੱਖਿਆ ਬਲ (BSF) ਨੇ ਅੰਮ੍ਰਿਤਸਰ (Amritsar) ਵਿੱਚ ਕੌਮਾਂਤਰੀ ਸਰਹੱਦ ‘ਤੇ ਇੱਕ ਬੰਗਲਾਦੇਸ਼ੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਇਹ ਬੰਗਲਾਦੇਸ਼ੀ ਪਹਿਲਾਂ ਬਿਨਾਂ ਵੀਜ਼ੇ ਦੇ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਜਦੋਂ ਉਸ ਨੂੰ ਬਿਨਾਂ ਵੀਜ਼ਾ ਰੋਕਿਆ ਗਿਆ ਤਾਂ ਉਹ ਕੰਡਿਆਲੀ ਤਾਰ ਪਾਰ ਕਰਕੇ ਪਾਕਿਸਤਾਨ ਜਾਣਾ ਚਾਹੁੰਦਾ ਸੀ। ਉਸਨੇ ਦੱਸਿਆ ਕਿ ਉਸ ਦੀ ਪਤਨੀ ਅਤੇ ਬੱਚੇ ਪਾਕਿਸਤਾਨ ਵਿਚ ਰਹਿੰਦੇ ਹਨ ਅਤੇ ਉਹ ਉਨ੍ਹਾਂ ਕੋਲ ਜਾਣਾ ਚਾਹੁੰਦਾ ਸੀ।

ਫੜੇ ਗਏ ਬੰਗਲਾਦੇਸ਼ੀ ਦੀ ਪਛਾਣ 62 ਸਾਲਾ ਮੁਹੰਮਦ ਮਹਿਮੂਦ ਆਲਮ ਟੁੱਲੂ ਵਜੋਂ ਹੋਈ ਹੈ। ਉਸ ਨੂੰ ਅੰਮ੍ਰਿਤਸਰ (Amritsar) ਸੈਕਟਰ ਅਧੀਨ ਪੈਂਦੇ ਬੀਓਪੀ ਰੋਡੇਵਾਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਬੀਐਸਐਫ ਨੇ ਮੁਹੰਮਦ ਨੂੰ ਪੁਲਿਸ ਹਵਾਲੇ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਹੰਮਦ ਕੋਲੋਂ ਬੰਗਲਾਦੇਸ਼ੀ ਪਾਸਪੋਰਟ ਬਰਾਮਦ ਹੋਇਆ ਹੈ। ਜਿਸ ‘ਤੇ ਭਾਰਤ ਦਾ 6 ਮਹੀਨੇ ਦਾ ਵੀਜ਼ਾ ਲਗਾਇਆ ਗਿਆ ਸੀ। ਉਸਨੇ ਮੰਨਿਆ ਕਿ ਉਹ ਪਾਕਿਸਤਾਨ ਜਾਣਾ ਚਾਹੁੰਦਾ ਹੈ, ਪਰ ਉਸਦੇ ਇਰਾਦੇ ਗਲਤ ਨਹੀਂ ਹਨ ਅਤੇ ਉਸਦਾ ਉਦੇਸ਼ ਆਪਣੇ ਪਰਿਵਾਰ ਕੋਲ ਜਾਣਾ ਹੈ।

ਮੁਹੰਮਦ ਨੇ ਦੱਸਿਆ ਕਿ ਭਾਰਤ ਆ ਕੇ ਉਸ ਨੂੰ ਇਕ ਏਜੰਟ ਮਿਲਿਆ ਸੀ। ਜਿਸ ਨੇ ਉਸ ਤੋਂ ਪੈਸੇ ਲੈ ਕੇ ਅਟਾਰੀ ਬਾਰਡਰ ਰਾਹੀਂ ਪਾਕਿਸਤਾਨ ਜਾਣ ਲਈ ਕਿਹਾ। ਉਸ ਅਨੁਸਾਰ ਉਹ ਦੋ ਦਿਨ ਪਹਿਲਾਂ ਵੀ ਅਟਾਰੀ ਸਰਹੱਦ 'ਤੇ ਪਹੁੰਚਿਆ ਸੀ ਪਰ ਉਸ ਦੇ ਪਾਸਪੋਰਟ 'ਤੇ ਪਾਕਿਸਤਾਨੀ ਵੀਜ਼ਾ ਨਾ ਹੋਣ ਕਾਰਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਉਸ ਨੂੰ ਵਾਪਸ ਭੇਜ ਦਿੱਤਾ ਸੀ।

The post BSF ਨੇ ਅੰਮ੍ਰਿਤਸਰ ‘ਚ ਕੌਮਾਂਤਰੀ ਸਰਹੱਦ ‘ਤੇ ਇੱਕ ਬੰਗਲਾਦੇਸ਼ੀ ਨਾਗਰਿਕ ਨੂੰ ਕੀਤਾ ਗ੍ਰਿਫਤਾਰ appeared first on TheUnmute.com - Punjabi News.

Tags:
  • amritsar
  • amritsar-police
  • bangladeshi
  • border-security-force
  • india-pakistan-border
  • international-border
  • news

ਏਅਰ ਇੰਡੀਆ ਦੀ ਫਲਾਈਟ 'ਚ ਔਰਤ ਨਾਲ ਬਦਸਲੂਕੀ ਕਰਨ ਵਾਲਾ ਮੁਲਜ਼ਮ ਬੈਂਗਲੁਰੂ ਤੋਂ ਗ੍ਰਿਫਤਾਰ

Saturday 07 January 2023 06:33 AM UTC+00 | Tags: air-india air-india-flight airlines breaking-news bureau-of-immigration delhi delhi-police dgca directorate-general-of-civil-aviation india indian-airlines latest-news look-out-circular news new-york the-unmute-breaking-news the-unmute-latest-news the-unmute-punjab

ਚੰਡੀਗੜ੍ਹ 07 ਜਨਵਰੀ 2023: ਦਿੱਲੀ ਪੁਲਿਸ ਨੇ ਬੈਂਗਲੁਰੂ ਤੋਂ ਏਅਰ ਇੰਡੀਆ ਦੀ ਫਲਾਈਟ (Air India flight) ‘ਚ ਇਕ ਔਰਤ ‘ਤੇ ਪਿਸ਼ਾਬ ਕਰਨ ਦੇ ਮੁਲਜ਼ਮ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਗਿਆ ਹੈ ਕਿ ਮੁਲਜ਼ਮ ਸ਼ੰਕਰ ਮਿਸ਼ਰਾ ਸ਼ੁੱਕਰਵਾਰ ਰਾਤ ਨੂੰ ਹੀ ਫੜਿਆ ਗਿਆ ਸੀ। ਜ਼ਿਕਰਯੋਗ ਹੈ ਕਿ 26 ਨਵੰਬਰ ਨੂੰ ਬਿਊਰੋ ਆਫ ਇਮੀਗ੍ਰੇਸ਼ਨ ਨੇ ਨਿਊਯਾਰਕ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ‘ਚ ਬਜ਼ੁਰਗ ਔਰਤ ‘ਤੇ ਪਿਸ਼ਾਬ ਕਰਨ ਵਾਲੇ ਵਿਅਕਤੀ ਖ਼ਿਲਾਫ਼ ਦਿੱਲੀ ਪੁਲਸ ਦੇ ਕਹਿਣ ‘ਤੇ ਲੁੱਕ ਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਸੀ।

ਇਸ ਤੋਂ ਇਲਾਵਾ ਦਿੱਲੀ ਪੁਲਿਸ ਦੀ ਇੱਕ ਟੀਮ ਮੁਲਜ਼ਮ ਬਾਰੇ ਜਾਣਕਾਰੀ ਹਾਸਲ ਕਰਨ ਦੇ ਸਿਲਸਿਲੇ ਵਿੱਚ ਮੁਲਜ਼ਮ ਐਸ ਮਿਸ਼ਰਾ ਦੇ ਰਿਸ਼ਤੇਦਾਰ ਨੂੰ ਮਿਲਣ ਲਈ ਮੁੰਬਈ ਪਹੁੰਚ ਗਈ ਹੈ ਅਤੇ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਏਅਰ ਇੰਡੀਆ ਨੇ ਆਪਣੇ ਪੱਧਰ ‘ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ‘ਤੇ 30 ਦਿਨਾਂ ਦੀ ਯਾਤਰਾ ਪਾਬੰਦੀ ਲਗਾ ਦਿੱਤੀ ਹੈ। ਨਿਯਮਾਂ ਮੁਤਾਬਕ ਉਹ ਅਜਿਹੇ ਯਾਤਰੀ ਨੂੰ ਵੱਧ ਤੋਂ ਵੱਧ ਸਜ਼ਾ ਦੇ ਸਕਦੀ ਹੈ।

ਦਿੱਲੀ ਪੁਲਿਸ ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਏਅਰ ਇੰਡੀਆ (Air India) ਦੀ ਸ਼ਿਕਾਇਤ ਦੇ ਆਧਾਰ ‘ਤੇ ਇਸ ਹੈਰਾਨ ਕਰਨ ਵਾਲੇ ਮਾਮਲੇ ‘ਚ ਐੱਫ.ਆਈ.ਆਰ. ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 354, 509 ਅਤੇ ਭਾਰਤੀ ਹਵਾਬਾਜ਼ੀ ਐਕਟ ਦੀ ਧਾਰਾ 23 ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਪੀੜਤ ਔਰਤ ਅਤੇ ਮੁਲਜ਼ਮ ਦੋਵੇਂ ਦਿੱਲੀ ਵਿੱਚ ਨਹੀਂ ਰਹਿੰਦੇ ਹਨ। ਪੁਲਿਸ ਸੂਤਰਾਂ ਨੇ ਦੱਸਿਆ ਕਿ ਔਰਤ ਦੇ ਆਲੇ-ਦੁਆਲੇ ਬੈਠੇ ਯਾਤਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।

 

The post ਏਅਰ ਇੰਡੀਆ ਦੀ ਫਲਾਈਟ ‘ਚ ਔਰਤ ਨਾਲ ਬਦਸਲੂਕੀ ਕਰਨ ਵਾਲਾ ਮੁਲਜ਼ਮ ਬੈਂਗਲੁਰੂ ਤੋਂ ਗ੍ਰਿਫਤਾਰ appeared first on TheUnmute.com - Punjabi News.

Tags:
  • air-india
  • air-india-flight
  • airlines
  • breaking-news
  • bureau-of-immigration
  • delhi
  • delhi-police
  • dgca
  • directorate-general-of-civil-aviation
  • india
  • indian-airlines
  • latest-news
  • look-out-circular
  • news
  • new-york
  • the-unmute-breaking-news
  • the-unmute-latest-news
  • the-unmute-punjab

ਸ੍ਰੀ ਮੁਕਤਸਰ ਸਾਹਿਬ 07 ਜਨਵਰੀ 2023: ਸ੍ਰੀ ਮੁਕਤਸਰ ਸਾਹਿਬ ਬਠਿੰਡਾ ਮਾਰਗ ਤੇ ਬੀਤੀ ਰਾਤ ਭਿਆਨਕ ਸੜਕ ਹਾਦਸੇ ਵਿਚ ਤਿੰਨ ਪ੍ਰਵਾਸੀ ਮਜਦੂਰਾਂ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਪੈਲੇਸ ਵਿਚ ਵੇਟਰ ਦਾ ਕੰਮ ਕਰਦੇ ਸੱਤ ਪ੍ਰਵਾਸੀ ਮਜ਼ਦੂਰ ਤੁਰ ਕੇ ਪੈਲੇਸ ਵਾਲੇ ਪਾਸੇ ਆ ਰਹੇ ਸੀ ਕਿ ਮਗਰੋ ਬਠਿੰਡਾ ਵਾਲੇ ਪਾਸੇ ਤੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਇਹਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ।

ਇਸ ਹਾਦਸੇ ਦੌਰਾਨ ਤਿੰਨ ਮਜ਼ਦੂਰਾਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖਮੀ ਹੋ ਗਏ।ਬੇਕਾਬੂ ਹੋਈ ਕਾਰ ਸੜਕ ਕਿਨਾਰੇ ਬਣੇ ਕੋਠੇ ਨਾਲ ਜਾ ਟਕਰਾਈ। ਇਸ ਦੌਰਾਨ ਕਾਰ ਚਾਲਕ ਅਤੇ ਇਕ ਕਾਰ ਸਵਾਰ ਵੀ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਰੋਡ ‘ਤੇ ਪਿੰਡ ਭੁੱਲਰ ਨੇੜੇ ਸਥਿਤ ਅਰਜੁਨ ਕੈਸਲ ਵਿਖੇ ਵੇਟਰ ਵਜੋਂ ਕੰਮ ਕਰਦੇ ਸੱਤ ਨੇਪਾਲੀ ਵੇਟਰ ਆਪਣੇ ਕੰਮ ਲਈ ਪਿੰਡ ਭੁੱਲਰ ਨਹਿਰਾਂ ਨੇੜੇ ਬਣੀਆਂ ਦੁਕਾਨਾਂ ਤੋਂ ਸਮਾਨ ਲੈ ਵਾਪਸ ਆ ਰਹੇ ਸਨ ਕਿ ਇਸ ਦੌਰਾਨ ਬਠਿੰਡਾ ਤੋਂ ਮੁਕਤਸਰ ਵੱਲ ਆ ਰਹੀ ਈਟੀੳਸ ਲੀਵਾ ਕਾਰ ਨੰਬਰ ਡੀ ਐਸ 9 ਸੀ ਏਈ 1685 ਨੇ ਇਹਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ।

Sri Muktsar sahib

ਇਸ ਦੌਰਾਨ ਤਿੰਨ ਵਿਅਕਤੀਆਂ ਰੋਹਿਤ ਅਚਾਰੀਆ, ਡਿਲਨ ਥਾਪਾ ਅਤੇ ਸੰਤੋਸ਼ ਥਾਪਾ ਦੀ ਮੌਕੇ ਤੇ ਮੌਤ ਹੋ ਗਈ।  ਜਦਕਿ ਦੋ ਵਿਅਕਤੀ ਰੋਹਿਤ ਥਾਪਾ ਅਤੇ ਸਮੀਰ ਚੌਹਾਨ ਜਖਮੀ ਹੋ ਗਏ। ਜਾਣਕਾਰੀ ਅਨੁਸਾਰ ਕਾਰ ਨੂੰ ਬੁੱਟਰ ਸ਼ਰੀ ਵਾਸੀ ਮਹਿਕਦੀਪ ਸਿੰਘ ਚਲਾ ਰਿਹਾ ਸੀ ਅਤੇ ਕਾਰ ਵਿਚ ਗੁਰਕਰਨ ਸਿੰਘ ਉਸ ਨਾਲ ਸਵਾਰ ਸੀ। ਇਸ ਦੌਰਾਨ ਮਹਿਕਦੀਪ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ, ਜਦਕਿ ਗੁਰਕਰਨ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ੇਰੇ ਇਲਾਜ ਹੈ।

ਦੋ ਜਖਮੀ ਪ੍ਰਵਾਸੀ ਮਜ਼ਦੂਰ ਵੀ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ੇਰੇ ਇਲਾਜ ਹਨ। ਇਸ ਮਾਮਲੇ ਵਿਚ ਪੁਲਿਸ ਨੇ ਮੌਕੇ ‘ਤੇ ਪਹੁੰਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਜ਼ਖਮੀ ਕਾਰ ਸਵਾਰ ਗੁਰਕਰਨ ਅਨੁਸਾਰ ਉਹ ਇਕ ਵਿਆਹ ਸਮਾਗਮ ਵਿਚ ਹਿੱਸਾ ਲੈ ਵਾਪਸ ਆ ਰਹੇ ਸਨ ਕਿ ਕਾਰ ਬੇਕਾਬੂ ਹੋ ਗਈ ਅਤੇ ਇਹ ਹਾਦਸਾ ਵਾਪਰ ਗਿਆ |

The post ਸ੍ਰੀ ਮੁਕਤਸਰ ਸਾਹਿਬ ‘ਚ ਤੇਜ਼ ਰਫਤਾਰ ਕਾਰ ਨੇ ਪ੍ਰਵਾਸੀ ਮਜਦੂਰਾਂ ਨੂੰ ਮਾਰੀ ਟੱਕਰ, ਤਿੰਨ ਦੀ ਮੌਤ, ਚਾਰ ਜ਼ਖਮੀ appeared first on TheUnmute.com - Punjabi News.

Tags:
  • migrant-laborers

THE UNMUTE UPDATE: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ

Saturday 07 January 2023 07:00 AM UTC+00 | Tags: aam-aadmi-party bhagwant-mann fauja-singh-sarari news punjab-congress punjab-government punjab-latest-news punjab-news the-unmute-breaking-news the-unmute-punjabi-news the-unmute-update

ਚੰਡੀਗੜ੍ਹ 07 ਜਨਵਰੀ 2023:  ਪੰਜਾਬ ਦੇ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ (Fauja Singh Sarari) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ |ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ |ਇਸਦੇ ਨਾਲ ਹੀ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਸੰਭਾਵਨਾ ਹੈ | ਦੱਸਿਆ ਜਾ ਰਿਹਾ ਹੈ ਕਿ ਅੱਜ ਜਾਂ ਕੱਲ੍ਹ ਸ਼ਾਮ ਤੱਕ ਨਵੇਂ 4 ਕੈਬਨਿਟ ਮੰਤਰੀ ਹਲਫ ਲੈ ਸਕਦੇ ਹਨ | ਜਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਕਾਂਗਰਸ (Punjab Congress) ਵੱਲੋਂ ਲਗਾਤਰ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ |

The post THE UNMUTE UPDATE: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ appeared first on TheUnmute.com - Punjabi News.

Tags:
  • aam-aadmi-party
  • bhagwant-mann
  • fauja-singh-sarari
  • news
  • punjab-congress
  • punjab-government
  • punjab-latest-news
  • punjab-news
  • the-unmute-breaking-news
  • the-unmute-punjabi-news
  • the-unmute-update

ਭਾਰਤ ਦੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਵਲੋਂ ਸੰਨਿਆਸ ਲੈਣ ਦਾ ਐਲਾਨ, ਜਾਣੋ ਉਨ੍ਹਾਂ ਦੀਆਂ ਉਪਲਬਧੀਆਂ

Saturday 07 January 2023 07:18 AM UTC+00 | Tags: breaking-news dubai-tennis-championship games india indias-star-tennis-player latest-news news sania-mirza sports-news tennis-news the-unmute-breaking-news the-unmute-punjabi-news

ਚੰਡੀਗੜ੍ਹ 07 ਜਨਵਰੀ 2023: ਭਾਰਤ ਦੀ ਸਟਾਰ ਮਹਿਲਾ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ (Sania Mirza) ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਆਸਟ੍ਰੇਲੀਅਨ ਓਪਨ ਖੇਡਣ ਪਹੁੰਚੀ ਸਾਨੀਆ ਨੇ ਕਿਹਾ ਹੈ ਕਿ ਇਸ ਸਾਲ ਆਸਟ੍ਰੇਲੀਅਨ ਓਪਨ ਅਤੇ ਦੁਬਈ ਟੈਨਿਸ ਚੈਂਪੀਅਨਸ਼ਿਪ ਤੋਂ ਬਾਅਦ ਉਹ ਟੈਨਿਸ ਨੂੰ ਅਲਵਿਦਾ ਕਹਿ ਦੇਵੇਗੀ। ਯਾਨੀ ਅਗਲੇ ਕੁਝ ਮਹੀਨਿਆਂ ‘ਚ ਉਹ ਆਖਰੀ ਵਾਰ ਕੋਰਟ ‘ਤੇ ਨਜ਼ਰ ਆਵੇਗੀ।

ਸਾਨੀਆ ਮਿਰਜ਼ਾ ਨੇ ਕਿਹਾ ਹੈ ਕਿ ਉਹ ਅਗਲੇ ਮਹੀਨੇ ਹੋਣ ਵਾਲੀ ਦੁਬਈ ਟੈਨਿਸ ਚੈਂਪੀਅਨਸ਼ਿਪ ਤੋਂ ਬਾਅਦ 36 ਸਾਲ ਦੀ ਉਮਰ ‘ਚ ਆਪਣੇ ਕਰੀਅਰ ਦਾ ਅੰਤ ਕਰੇਗੀ। ਸੱਟ ਕਾਰਨ 2022 ਲਈ ਉਸ ਦੀ ਰਿਟਾਇਰਮੈਂਟ ਯੋਜਨਾਵਾਂ ਵਿੱਚ ਦੇਰੀ ਹੋ ਗਈ ਸੀ। ਸਾਨੀਆ ਨੇ ਸੱਟ ਕਾਰਨ ਯੂਐਸ ਓਪਨ ‘ਚ ਨਾ ਖੇਡਣ ਤੋਂ ਬਾਅਦ ਇਹ ਐਲਾਨ ਕੀਤਾ ਸੀ।

36 ਸਾਲਾ ਖਿਡਾਰਨ ਇਸ ਮਹੀਨੇ ਆਸਟਰੇਲੀਅਨ ਓਪਨ ਵਿੱਚ ਕਜ਼ਾਕਿਸਤਾਨ ਦੀ ਅਨਾ ਡੈਨੀਲਿਨਾ ਨਾਲ ਮਹਿਲਾ ਡਬਲਜ਼ ਖੇਡੇਗੀ, ਜੋ ਕਿਸੇ ਵੀ ਗ੍ਰੈਂਡ ਸਲੈਮ ਵਿੱਚ ਉਸ ਦੀ ਆਖ਼ਰੀ ਭੂਮਿਕਾ ਹੋਵੇਗੀ। ਕੂਹਣੀ ਦੀ ਸੱਟ ਕਾਰਨ ਉਹ ਪਿਛਲੇ ਸਾਲ ਯੂਐਸ ਓਪਨ ਤੋਂ ਖੁੰਝ ਗਈ ਸੀ। ਫਿਟਨੈਸ ਦੇ ਹੋਰ ਮੁੱਦਿਆਂ ਨੇ ਵੀ ਉਸ ਨੂੰ ਅਜੋਕੇ ਸਮੇਂ ਵਿੱਚ ਪਰੇਸ਼ਾਨ ਕੀਤਾ ਹੈ। ਸਾਨੀਆ ਨੇ ਕਿਹਾ ਕਿ ਮੇਰੀ ਦੁਬਈ ਵਿੱਚ ਦੁਬਈ ਡਿਊਟੀ ਫਰੀ ਟੈਨਿਸ ਚੈਂਪੀਅਨਸ਼ਿਪ ਦੌਰਾਨ ਸੰਨਿਆਸ ਲੈਣ ਦੀ ਯੋਜਨਾ ਹੈ।

ਸਾਨੀਆ ਮਿਰਜ਼ਾ (Sania Mirza) ਨੇ ਆਪਣਾ ਪਹਿਲਾ ਅੰਤਰਰਾਸ਼ਟਰੀ ਟੂਰਨਾਮੈਂਟ 1999 ਵਿੱਚ ਜਕਾਰਤਾ ਵਿੱਚ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ ਵਿੱਚ ਖੇਡਿਆ ਸੀ। ਬਾਅਦ ਵਿੱਚ 2003 ਵਿੱਚ ਵਿੰਬਲਡਨ ਚੈਂਪੀਅਨਸ਼ਿਪ ਗਰਲਜ਼ ਡਬਲਜ਼ ਵਿੱਚ ਵੀ ਖਿਤਾਬ ਜਿੱਤਿਆ। 2003 ਯੂਐਸ ਓਪਨ ਗਰਲਜ਼ ਡਬਲਜ਼ ਦੇ ਸੈਮੀਫਾਈਨਲ ਵਿੱਚ ਪਹੁੰਚੀ। ਸਾਨੀਆ ਨੇ ਐਫਰੋ-ਏਸ਼ਿਆਈ ਖੇਡਾਂ ਵਿੱਚ ਚਾਰ ਸੋਨ ਤਮਗੇ ਜਿੱਤੇ ਸਨ। ਸ਼ੁਰੂ ਵਿੱਚ ਸਾਨੀਆ ਸਿੰਗਲਜ਼ ਵਿੱਚ ਵੀ ਹਿੱਸਾ ਲੈਂਦੀ ਸੀ।

Sania Mirza withdraws from US Open 2022, says 'it will change my retirement plans' | Tennis News

ਸਿੰਗਲਜ਼ ਵਿੱਚ ਸਾਨੀਆ 2005 ਅਤੇ 2008 ਵਿੱਚ ਆਸਟ੍ਰੇਲੀਅਨ ਓਪਨ ਦੇ ਤੀਜੇ ਦੌਰ ਵਿੱਚ ਪਹੁੰਚੀ ਸੀ। ਸਾਨੀਆ 2005, 2007, 2008 ਅਤੇ 2009 ਵਿੱਚ ਵਿੰਬਲਡਨ ਦੇ ਦੂਜੇ ਦੌਰ ਵਿੱਚ ਪਹੁੰਚੀ ਸੀ, ਜੋ ਉਸ ਦਾ ਸਰਵੋਤਮ ਪ੍ਰਦਰਸ਼ਨ ਸੀ। 2005 ਵਿੱਚ ਸਾਨੀਆ ਯੂਐਸ ਓਪਨ ਦੇ ਚੌਥੇ ਦੌਰ ਵਿੱਚ ਪਹੁੰਚੀ। ਇਸ ਦੇ ਨਾਲ ਹੀ ਫ੍ਰੈਂਚ ਓਪਨ ‘ਚ ਸਾਨੀਆ 2007 ਅਤੇ 2011 ‘ਚ ਦੂਜੇ ਦੌਰ ‘ਚ ਪਹੁੰਚੀ ਸੀ। ਸਿੰਗਲਜ਼ ਵਿੱਚ ਜ਼ਿਆਦਾ ਸਫਲਤਾ ਨਾ ਮਿਲਣ ਤੋਂ ਬਾਅਦ ਸਾਨੀਆ ਨੇ ਡਬਲਜ਼ ਵਿੱਚ ਹੱਥ ਅਜ਼ਮਾਇਆ।

2009 ਵਿੱਚ, ਸਾਨੀਆ ਨੇ ਆਸਟਰੇਲੀਅਨ ਓਪਨ ਵਿੱਚ ਮਹੇਸ਼ ਭੂਪਤੀ ਦੇ ਨਾਲ ਮਿਕਸਡ ਡਬਲਜ਼ ਵਿੱਚ ਪਹਿਲਾ ਗ੍ਰੈਂਡ ਸਲੈਮ ਜਿੱਤਿਆ। ਇਸ ਤੋਂ ਬਾਅਦ ਉਸ ਨੇ ਮਿਕਸਡ ਡਬਲਜ਼ ਵਿੱਚ 2012 ਵਿੱਚ ਫਰੈਂਚ ਓਪਨ ਅਤੇ 2014 ਵਿੱਚ ਯੂਐਸ ਓਪਨ ਜਿੱਤਿਆ। ਸਾਨੀਆ ਮਿਰਜ਼ਾ ਨੇ ਆਪਣੇ ਕਰੀਅਰ ਵਿੱਚ ਛੇ ਗਰੈਂਡ ਸਲੈਮ ਜਿੱਤੇ ਹਨ। ਮਿਕਸਡ ਡਬਲਜ਼ ਤੋਂ ਇਲਾਵਾ ਸਾਨੀਆ ਨੇ ਮਹਿਲਾ ਡਬਲਜ਼ ‘ਚ ਵੀ ਤਿੰਨ ਗ੍ਰੈਂਡ ਸਲੈਮ ਜਿੱਤੇ। ਸਾਨੀਆ ਅਤੇ ਸਾਬਕਾ ਸਟਾਰ ਮਾਰਟੀਨਾ ਹਿੰਗਿਸ ਦੀ ਜੋੜੀ ਕਾਫੀ ਸਫਲ ਰਹੀ। ਦੋਵਾਂ ਨੇ ਕੁੱਲ 14 ਖਿਤਾਬ ਜਿੱਤੇ।

ਇਨ੍ਹਾਂ ਵਿੱਚ 2016 ਵਿੱਚ ਆਸਟ੍ਰੇਲੀਅਨ ਓਪਨ, 2015 ਵਿੱਚ ਵਿੰਬਲਡਨ ਅਤੇ ਯੂਐਸ ਓਪਨ ਸ਼ਾਮਲ ਹਨ। ਸਾਨੀਆ ਓਲੰਪਿਕ ‘ਚ ਵੀ ਹਿੱਸਾ ਲੈ ਚੁੱਕੀ ਹੈ। ਉਸਨੇ 2008 ਵਿੱਚ ਬੀਜਿੰਗ ਓਲੰਪਿਕ ਖੇਡਿਆ ਸੀ। ਸਿੰਗਲਜ਼ ਵਿੱਚ ਸਾਨੀਆ ਪਹਿਲੇ ਦੌਰ ਵਿੱਚ ਹੀ ਬਾਹਰ ਹੋ ਗਈ।ਸਾਨੀਆ ਮਿਰਜ਼ਾ ਨੂੰ ਅਰਜੁਨ ਐਵਾਰਡ (2004), ਪਦਮ ਸ਼੍ਰੀ (2006), ਖੇਲ ਰਤਨ (2015) ਅਤੇ ਪਦਮ ਭੂਸ਼ਣ (2016) ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸਾਨੀਆ ਮਿਰਜ਼ਾ ਨੇ ਲੰਬੇ ਸਮੇਂ ਤੱਕ ਡੇਟ ਕਰਨ ਤੋਂ ਬਾਅਦ 2010 ਵਿੱਚ ਪਾਕਿਸਤਾਨ ਦੇ ਸਟਾਰ ਕ੍ਰਿਕਟਰ ਸ਼ੋਏਬ ਮਲਿਕ ਨਾਲ ਵਿਆਹ ਕੀਤਾ ਸੀ।

The post ਭਾਰਤ ਦੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਵਲੋਂ ਸੰਨਿਆਸ ਲੈਣ ਦਾ ਐਲਾਨ, ਜਾਣੋ ਉਨ੍ਹਾਂ ਦੀਆਂ ਉਪਲਬਧੀਆਂ appeared first on TheUnmute.com - Punjabi News.

Tags:
  • breaking-news
  • dubai-tennis-championship
  • games
  • india
  • indias-star-tennis-player
  • latest-news
  • news
  • sania-mirza
  • sports-news
  • tennis-news
  • the-unmute-breaking-news
  • the-unmute-punjabi-news

Fazilka: ਭਾਰਤ-ਪਾਕਿ ਸਰਹੱਦ 'ਤੇ ਕਾਰ 'ਚੋਂ 31 ਕਿੱਲੋ 20 ਗ੍ਰਾਮ ਹੈਰੋਇਨ ਬਰਾਮਦ, 2 ਗ੍ਰਿਫਤਾਰ

Saturday 07 January 2023 07:46 AM UTC+00 | Tags: 31-20 bsf crime cross-border-drug-smuggling drug-smuggling drug-smuggling-network fazilka fazilka-police latest-news news punjab-dgp punjab-police

ਫਾਜ਼ਿਲਕਾ 07 ਜਨਵਰੀ 2023: ਫਾਜ਼ਿਲਕਾ (Fazilka) ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖ਼ਿਲਾਫ਼ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ | ਫਾਜ਼ਿਲਕਾ ਪੁਲਿਸ ਅਤੇ ਬੀਐੱਸਐੱਫ ਨੇ ਸਾਂਝੇ ਤੌਰ ‘ਤੇ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਲੱਗੇ 2 ਡਰੱਗ ਕਾਰਟੇਲ ਕਿੰਗਪਿਨ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਨੂੰ ਰੋਕਿਆ ਗਿਆ ਤਾਂ ਉਸ ਵਿੱਚੋਂ 15 ਪੈਕਟ ਹੈਰੋਇਨ ਬਰਾਮਦ ਹੋਈ, ਜਿਸ ਦਾ ਵਜ਼ਨ 31 ਕਿਲੋ 20 ਗ੍ਰਾਮ ਦੱਸਿਆ ਜਾ ਰਿਹਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।

The post Fazilka: ਭਾਰਤ-ਪਾਕਿ ਸਰਹੱਦ ‘ਤੇ ਕਾਰ ‘ਚੋਂ 31 ਕਿੱਲੋ 20 ਗ੍ਰਾਮ ਹੈਰੋਇਨ ਬਰਾਮਦ, 2 ਗ੍ਰਿਫਤਾਰ appeared first on TheUnmute.com - Punjabi News.

Tags:
  • 31-20
  • bsf
  • crime
  • cross-border-drug-smuggling
  • drug-smuggling
  • drug-smuggling-network
  • fazilka
  • fazilka-police
  • latest-news
  • news
  • punjab-dgp
  • punjab-police

ਚੰਡੀਗੜ੍ਹ 07 ਜਨਵਰੀ 2023: ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਅੱਜ ਅਸਤੀਫਾ ਦੇ ਦਿੱਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ | ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਕਿਹਾ ਹੈ ਕਿ ਸਰਾਰੀ ਦਾ ਅਸਤੀਫਾ ਹੀ ਨਹੀਂ, ਸਗੋਂ ਉਨ੍ਹਾਂ ਦੇ ਕਾਰਜਕਾਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਇਹ ਮਾਮਲਾ ਲਗਾਤਾਰ ਉਠਾਇਆ ਜਾ ਰਿਹਾ ਸੀ। ਹਾਲਾਂਕਿ ਪੰਜਾਬ ਸਰਕਾਰ ਨੂੰ ਸਰਾਰੀ ਹਟਾਉਣ ਲਈ 6 ਮਹੀਨੇ ਲੱਗ ਗਏ। ਅਜਿਹੇ ‘ਚ ਸਰਾਰੀ ਦੇ ਅਸਤੀਫੇ ਨਾਲ ਹੀ ਮਾਮਲਾ ਨਹੀਂ ਰੁਕੇਗਾ, ਸਗੋਂ ਉਨ੍ਹਾਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਕਾਰਜਕਾਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਜੇਕਰ ਸਰਾਰੀ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਵੇਗੀ।

The post ਅਸਤੀਫਾ ਹੀ ਨਹੀਂ, ਫੌਜਾ ਸਿੰਘ ਸਰਾਰੀ ਦੇ ਕਾਰਜਕਾਲ ਦੀ ਵੀ ਹੋਵੇ ਜਾਂਚ: ਅਸ਼ਵਨੀ ਸ਼ਰਮਾ appeared first on TheUnmute.com - Punjabi News.

Tags:
  • ashwani-sharma
  • fauja-singh-sarari
  • news
  • punjab-bjp

ਚੰਡੀਗੜ੍ਹ 07 ਜਨਵਰੀ 2023: ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਘਿਰੇ ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਵਿਚ ਚਾਰ ਕੈਬਨਿਟ ਮੰਤਰੀ ਹਲਫ ਲੈ ਸਕਦੇ ਹਨ | ਇਸਦੇ ਨਾਲ ਹੀ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾਕਟਰ ਬਲਬੀਰ ਸਿੰਘ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ । ਪੰਜਾਬ ਸਰਕਾਰ ਵਲੋਂ ਡਾਕਟਰ ਬਲਬੀਰ ਸਿੰਘ ਨੂੰ ਸਿਹਤ ਮਹਿਕਮਾ ਸੌਂਪਿਆ ਜਾ ਸਕਦਾ ਹੈ |

The post ਵਿਧਾਇਕ ਡਾ. ਬਲਬੀਰ ਸਿੰਘ ਨੂੰ ਪੰਜਾਬ ਕੈਬਿਨਟ ‘ਚ ਕੀਤਾ ਜਾ ਸਕਦੈ ਸ਼ਾਮਲ appeared first on TheUnmute.com - Punjabi News.

Tags:
  • mla-from-patiala-rural
  • punjab-cabinet

NCSC ਨੇ DGP ਪੰਜਾਬ ਨੂੰ IAS ਜਸਪ੍ਰੀਤ ਤਲਵਾੜ ਨੂੰ ਗ੍ਰਿਫਤਾਰ ਕਰਕੇ 17 ਜਨਵਰੀ ਨੂੰ ਕਮਿਸ਼ਨ ਸਾਹਮਣੇ ਪੇਸ਼ ਕਰਨ ਦੇ ਦਿੱਤੇ ਨਿਰਦੇਸ਼

Saturday 07 January 2023 08:13 AM UTC+00 | Tags: dgp-punjab ias-jaspreet-talwar latest-news national-commission-for-scheduled-castes new-delhi-commission-headquarters news punjab-news punjab-police school-education the-unmute-breaking-news the-unmute-latest-news the-unmute-punjabi-news vijay-sampla

ਚੰਡੀਗੜ੍ਹ 07 ਜਨਵਰੀ 2023: ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (ਐਨ.ਸੀ.ਐਸ.ਸੀ.) ਦੇ ਕੋਰਟ ਅਫਸਰ ਨੇ ਪੰਜਾਬ ਦੇ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਵਿਰੁੱਧ ਵਾਰੰਟ ਜਾਰੀ ਕਰਦਿਆਂ ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਆਈ.ਏ.ਐਸ. ਅਧਿਕਾਰੀ ਨੂੰ ਗ੍ਰਿਫ਼ਤਾਰ ਕਰਕੇ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਨਵੀਂ ਦਿੱਲੀ ਕਮਿਸ਼ਨ ਹੈੱਡਕੁਆਰਟਰ ਸਥਿਤ ਅਦਾਲਤ ਵਿੱਚ 17 ਜਨਵਰੀ ਨੂੰ ਸਵੇਰੇ 11 ਵਜੇ ਪੇਸ਼ ਕਰੇ ।

ਜ਼ਿਕਰਯੋਗ ਹੈ ਕਿ ਸਾਲ 2010 ਵਿੱਚ ਜੂਨੀਅਰ ਅਤੇ ਜਨਰਲ ਕੈਟਾਗਰੀ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਅਧਿਕਾਰੀ/ਪ੍ਰਿੰਸੀਪਲ ਵਜੋਂ ਨਿਯੁਕਤ ਕਰਨ ਦੇ ਮਾਮਲੇ ਵਿੱਚ ਸੁਣਵਾਈ ਲਈ ਸੰਮਨ ਦੀ ਤਾਮਿਲ ਹੋਣ ਦੇ ਬਾਵਜੂਦ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਜਸਪ੍ਰੀਤ ਤਲਵਾੜ ਸੁਣਵਾਈ ਦੌਰਾਨ ਹਾਜ਼ਰ ਨਹੀਂ ਹੋਏ ਸਨ। ਇਸੇ ਲਈ ਕਮਿਸ਼ਨ ਨੇ ਸਖ਼ਤ ਰਵੱਈਆ ਦਿਖਾਉਂਦੇ ਹੋਏ ਸਬੰਧਤ ਅਧਿਕਾਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਡਾਇਰੈਕਟਰ ਜਨਰਲ ਪੁਲੀਸ ਨੂੰ ਉਪਰੋਕਤ ਹੁਕਮ ਦਿੱਤੇ ਹਨ।

ਕਮਿਸ਼ਨ ਦੇ ਕੋਰਟ ਅਫਸਰ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਨੂੰ ਭੇਜੇ ਪੱਤਰ ਵਿੱਚ ਸਪੱਸ਼ਟ ਤੌਰ ‘ਤੇ ਜ਼ਿਕਰ ਕੀਤਾ ਹੈ ਕਿ ਸਕੂਲ ਸਿੱਖਿਆ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਜਸਪ੍ਰੀਤ ਤਲਵਾੜ ਵਿਰੁੱਧ 2 ਜਨਵਰੀ ਨੂੰ ਕਮਿਸ਼ਨ ਸਾਹਮਣੇ ਪੇਸ਼ੀ ‘ਤੇ ਹਾਜ਼ਰ ਨਾ ਹੋਣ ਕਾਰਨ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਅਦਾਲਤੀ ਅਧਿਕਾਰੀ ਨੇ ਧਾਰਾ 338(8) ਤਹਿਤ ਸਿਵਲ ਅਦਾਲਤ ਦੀ ਸ਼ਕਤੀ ਦੀ ਵਰਤੋਂ ਕਰਦਿਆਂ ਜਸਪ੍ਰੀਤ ਤਲਵਾੜ ਨੂੰ ਗ੍ਰਿਫ਼ਤਾਰ ਕਰਕੇ 17 ਜਨਵਰੀ ਨੂੰ ਸਵੇਰੇ 11 ਵਜੇ ਕਮਿਸ਼ਨ ਸਾਹਮਣੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਕਮਿਸ਼ਨ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਨੂੰ 17 ਜਨਵਰੀ ਨੂੰ ਸਵੇਰੇ 11 ਵਜੇ ਜਾਂ ਇਸ ਤੋਂ ਪਹਿਲਾਂ ਵਾਰੰਟ ਵਾਪਸ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਇਹ ਦੱਸਣ ਦੇ ਹੁਕਮ ਦਿੱਤੇ ਹਨ ਕਿ ਉਕਤ ਹੁਕਮ ਕਦੋਂ ਅਤੇ ਕਿਵੇਂ ਲਾਗੂ ਹੋਇਆ ਅਤੇ ਜੇਕਰ ਇਸ ਨੂੰ ਲਾਗੂ ਨਹੀਂ ਕੀਤਾ ਜਾ ਸਕਿਆ ਤਾਂ ਉਸ ਦਾ ਕਾਰਨ ਵੀ ਦੱਸਣ ਦੀ ਹਦਾਇਤ ਕੀਤੀ ਗਈ ਹੈ।

NCSC

 

The post NCSC ਨੇ DGP ਪੰਜਾਬ ਨੂੰ IAS ਜਸਪ੍ਰੀਤ ਤਲਵਾੜ ਨੂੰ ਗ੍ਰਿਫਤਾਰ ਕਰਕੇ 17 ਜਨਵਰੀ ਨੂੰ ਕਮਿਸ਼ਨ ਸਾਹਮਣੇ ਪੇਸ਼ ਕਰਨ ਦੇ ਦਿੱਤੇ ਨਿਰਦੇਸ਼ appeared first on TheUnmute.com - Punjabi News.

Tags:
  • dgp-punjab
  • ias-jaspreet-talwar
  • latest-news
  • national-commission-for-scheduled-castes
  • new-delhi-commission-headquarters
  • news
  • punjab-news
  • punjab-police
  • school-education
  • the-unmute-breaking-news
  • the-unmute-latest-news
  • the-unmute-punjabi-news
  • vijay-sampla

ਅਹਿਮਦਾਬਾਦ 'ਚ ਇਮਾਰਤ ਦੀ 7ਵੀਂ ਮੰਜ਼ਿਲ 'ਤੇ ਲੱਗੀ ਭਿਆਨਕ ਅੱਗ, ਇੱਕ ਬੱਚੀ ਦੀ ਮੌਤ

Saturday 07 January 2023 08:28 AM UTC+00 | Tags: 7th-floor-of-a-building-in-ahmedabad accident ahmedabad breaking-news fire-case india news shahibagh shahibagh-area terrible-fire-broke

ਚੰਡੀਗੜ੍ਹ 07 ਜਨਵਰੀ 2023: ਅਹਿਮਦਾਬਾਦ ਦੇ ਸ਼ਾਹੀਬਾਗ ਇਲਾਕੇ ‘ਚ ਇਕ ਇਮਾਰਤ ਦੀ 7ਵੀਂ ਮੰਜ਼ਿਲ ‘ਤੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਬੱਚੀ ਦੀ ਮੌਤ ਹੋ ਗਈ ਹੈ ਅਤੇ ਕਈ ਜਣਿਆਂ ਦੇ ਫਸੇ ਹੋਣ ਦੋ ਖ਼ਬਰ ਹੈ | ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ । ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ 15 ਸਾਲਾ ਬੱਚੀ ਦੀ ਮੌਤ ਹੋ ਗਈ। ਪਰਿਵਾਰ ਦੇ ਹੋਰ ਮੈਂਬਰ ਘਰ ਵਿੱਚ ਮੌਜੂਦ ਨਹੀਂ ਸਨ |

The post ਅਹਿਮਦਾਬਾਦ ‘ਚ ਇਮਾਰਤ ਦੀ 7ਵੀਂ ਮੰਜ਼ਿਲ ‘ਤੇ ਲੱਗੀ ਭਿਆਨਕ ਅੱਗ, ਇੱਕ ਬੱਚੀ ਦੀ ਮੌਤ appeared first on TheUnmute.com - Punjabi News.

Tags:
  • 7th-floor-of-a-building-in-ahmedabad
  • accident
  • ahmedabad
  • breaking-news
  • fire-case
  • india
  • news
  • shahibagh
  • shahibagh-area
  • terrible-fire-broke

10 ਤਾਰੀਖ਼ ਨੂੰ ਪੰਜਾਬ ਪਹੁੰਚੇਗੀ ਭਾਰਤ ਜੋੜੋ ਯਾਤਰਾ, ਸਾਰੀਆਂ ਤਿਆਰੀਆਂ ਮੁਕੰਮਲ: ਰਾਜਾ ਵੜਿੰਗ

Saturday 07 January 2023 08:39 AM UTC+00 | Tags: aam-aadmi-party bharat-jodo-yatra breaking-news congress-party india-jodo-yatra india-news news partap-singh-bajwa punjab-congress punjab-police raja-warring the-unmute-breaking-news the-unmute-latest-update the-unmute-punjabi-news the-unmute-update

ਚੰਡੀਗੜ੍ਹ 07 ਜਨਵਰੀ 2023: ਪੰਜਾਬ ‘ਚ ‘ਭਾਰਤ ਜੋੜੋ ਯਾਤਰਾ’ (Bharat Jodo Yatra) ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder singh Raja Warring) ਨੇ ਅਹਿਮ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਭਾਵੇਂ ਰਾਹੁਲ ਗਾਂਧੀ ਇਸ ਯਾਤਰਾ ਦੀ ਅਗਵਾਈ ਕਰ ਰਹੇ ਹਨ ਪਰ ਇਹ ਕਾਂਗਰਸ ਦੀ ਨਹੀਂ, ਸਗੋਂ ਭਾਰਤ ਜੋੜੋ ਯਾਤਰਾ ਹੈ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮਕਸਦ ਕਾਂਗਰਸ ਨੂੰ ਮਜ਼ਬੂਤ ​​ਕਰਨਾ ਨਹੀਂ, ਸਗੋਂ ਦੇਸ਼ ਨੂੰ ਮਜ਼ਬੂਤ ​​ਕਰਨਾ ਹੈ।

ਉਨ੍ਹਾਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਅੰਗਰੇਜ਼ਾਂ ਨੂੰ ਭਾਰਤ ਛੱਡਣ ਲਈ 'ਭਾਰਤ ਛੱਡੋ ਯਾਤਰਾ' ਸ਼ੁਰੂ ਕੀਤੀ ਸੀ ਪਰ ਰਾਹੁਲ ਗਾਂਧੀ ਸਮੇਂ ਦੀ ਲੋੜ ਅਨੁਸਾਰ 'ਭਾਰਤ ਜੋੜੋ' ਯਾਤਰਾ (India Jodo Yatra) ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਯਾਤਰਾ ਸਤੰਬਰ 2022 ਨੂੰ ਸ਼ੁਰੂ ਹੋਈ ਸੀ। ਉਨ੍ਹਾਂ ਕਿਹਾ ਕਿ ਇਹ ਯਾਤਰਾ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਜਾਰੀ ਰੱਖੀ ਜਾਣੀ ਹੈ। ਹੁਣ ਤੱਕ ਇਹ ਯਾਤਰਾ 12 ਸੂਬਿਆਂ ਵਿੱਚੋਂ ਲੰਘ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਹਰ ਰੋਜ਼ ਸਵੇਰੇ 6 ਵਜੇ ਸ਼ੁਰੂ ਹੁੰਦੀ ਹੈ ਅਤੇ 12-14 ਕਿਲੋਮੀਟਰ ਦੀ ਦੂਰੀ ਤੈਅ ਕਰਦੀ ਹੈ।

ਰਜਾ ਵੜਿੰਗ ਨੇ ਦੱਸਿਆ ਕਿ ਇਹ ਯਾਤਰਾ 10 ਤਾਰੀਖ਼ ਨੂੰ ਸ਼ਾਮ ਨੂੰ ਪੰਜਾਬ ਪਹੁੰਚੇਗੀ ਅਤੇ ਰਾਤ ਦਾ ਠਹਿਰਾਅ ਫਤਿਹਗੜ੍ਹ ਸਾਹਿਬ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਰਾਹੁਲ ਗਾਂਧੀ ਭਾਸ਼ਣ ਦੇਣਗੇ, ਜਿਸ ਤੋਂ ਬਾਅਦ ਯਾਤਰਾ ਸ਼ੁਰੂ ਹੋਵੇਗੀ।ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

The post 10 ਤਾਰੀਖ਼ ਨੂੰ ਪੰਜਾਬ ਪਹੁੰਚੇਗੀ ਭਾਰਤ ਜੋੜੋ ਯਾਤਰਾ, ਸਾਰੀਆਂ ਤਿਆਰੀਆਂ ਮੁਕੰਮਲ: ਰਾਜਾ ਵੜਿੰਗ appeared first on TheUnmute.com - Punjabi News.

Tags:
  • aam-aadmi-party
  • bharat-jodo-yatra
  • breaking-news
  • congress-party
  • india-jodo-yatra
  • india-news
  • news
  • partap-singh-bajwa
  • punjab-congress
  • punjab-police
  • raja-warring
  • the-unmute-breaking-news
  • the-unmute-latest-update
  • the-unmute-punjabi-news
  • the-unmute-update

ਜੋਸ਼ੀਮੱਠ 'ਚ ਜ਼ਮੀਨ ਖਿਸਕਣ ਕਾਰਨ ਖ਼ਤਰੇ ਵਾਲੇ ਇਲਾਕੇ 'ਚ ਬਣੀਆਂ ਇਮਾਰਤਾਂ ਨੂੰ ਤੁਰੰਤ ਖਾਲੀ ਕਰਨ ਦੇ ਨਿਰਦੇਸ਼

Saturday 07 January 2023 08:51 AM UTC+00 | Tags: chief-minister-pushkar-singh-dhami india-news joshimath joshimath-news landslides landslides-joshimath landslides-news news pushkar-singh-dhami the-unmute-breaking-news the-unmute-punjabi-news uttrakhand

ਚੰਡੀਗੜ੍ਹ 07 ਜਨਵਰੀ 2023: ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਗਰਾਊਂਡ ਜ਼ੀਰੋ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ਨੀਵਾਰ ਨੂੰ ਜੋਸ਼ੀਮੱਠ (Joshimath) ਪਹੁੰਚੇ। ਇਸ ਦੌਰਾਨ ਉਨ੍ਹਾਂ ਇੱਥੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਂ ‘ਤੇ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਜੋਸ਼ੀਮੱਠ ਸਬੰਧੀ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਹੈ । ਇਸਦੇ ਨਾਲ ਹੀ ਉਨ੍ਹਾਂ ਨੇ ਜੋਸ਼ੀਮਠ ‘ਚ ਜ਼ਮੀਨ ਖਿਸਕਣ ਦੇ ਮੁੱਦੇ ‘ਤੇ ਉੱਚ ਪੱਧਰੀ ਬੈਠਕ ਬੁਲਾਈ।

ਮੁੱਖ ਮੰਤਰੀ ਨੇ ਜੋਸ਼ੀਮੱਠ ਜ਼ਮੀਨ ਖਿਸਕਣ ਕਾਰਨ ਖ਼ਤਰੇ ਵਾਲੇ ਖੇਤਰ ਵਿੱਚ ਬਣੀਆਂ ਇਮਾਰਤਾਂ ਨੂੰ ਤੁਰੰਤ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਸਾਰਿਆਂ ਨੂੰ ਕਮਜ਼ੋਰ ਥਾਵਾਂ ਤੋਂ ਪੜਾਅਵਾਰ ਸ਼ਿਫਟ ਕੀਤਾ ਜਾਵੇਗਾ।

ਮੁੱਖ ਮੰਤਰੀ ਰਾਜ ਸਕੱਤਰੇਤ ਵਿਖੇ ਜੋਸ਼ੀਮੱਠ (Joshimath) ਵਿੱਚ ਜ਼ਮੀਨ ਖਿਸਕਣ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈ ਰਹੇ ਸਨ। ਧਾਮੀ ਨੇ ਮੀਟਿੰਗ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਜੋਸ਼ੀਮੱਠ ਗਈ ਮਾਹਰ ਟੀਮ ਦੇ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੁਰੱਖਿਅਤ ਥਾਂ ‘ਤੇ ਵੱਡਾ ਅਸਥਾਈ ਮੁੜ ਵਸੇਬਾ ਕੇਂਦਰ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਫੌਰੀ ਕਾਰਜ ਯੋਜਨਾ ਦੇ ਨਾਲ-ਨਾਲ ਖ਼ਤਰੇ ਵਾਲੇ ਖੇਤਰਾਂ ਦੇ ਟਰੀਟਮੈਂਟ, ਸੀਵਰੇਜ ਅਤੇ ਡਰੇਨੇਜ ਵਰਗੇ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ, ਜਿਸ ਨਾਲ ਲੰਬੇ ਸਮੇਂ ਤੋਂ ਚੱਲ ਰਹੇ ਕੰਮਾਂ ਵਿੱਚ ਲੰਮੀ ਪ੍ਰਕਿਰਿਆ ਨੂੰ ਖਤਮ ਕੀਤਾ ਜਾਵੇ।

The post ਜੋਸ਼ੀਮੱਠ ‘ਚ ਜ਼ਮੀਨ ਖਿਸਕਣ ਕਾਰਨ ਖ਼ਤਰੇ ਵਾਲੇ ਇਲਾਕੇ ‘ਚ ਬਣੀਆਂ ਇਮਾਰਤਾਂ ਨੂੰ ਤੁਰੰਤ ਖਾਲੀ ਕਰਨ ਦੇ ਨਿਰਦੇਸ਼ appeared first on TheUnmute.com - Punjabi News.

Tags:
  • chief-minister-pushkar-singh-dhami
  • india-news
  • joshimath
  • joshimath-news
  • landslides
  • landslides-joshimath
  • landslides-news
  • news
  • pushkar-singh-dhami
  • the-unmute-breaking-news
  • the-unmute-punjabi-news
  • uttrakhand

United States: ਕੇਵਿਨ ਮੈਕਕਾਰਥੀ ਹੇਠਲੇ ਸਦਨ ਹਾਊਸ ਆਫ ਰਿਪ੍ਰਜ਼ੈਂਟੇਟਿਵ ਦੇ 55ਵੇਂ ਸਪੀਕਰ ਬਣੇ

Saturday 07 January 2023 09:24 AM UTC+00 | Tags: enws hakeem-jeffery house-of-representatives kevin-mccarthy latest-news news the-unmute-breaking-news the-unmute-report united-states united-states-news us usa. us-speaker

ਚੰਡੀਗੜ੍ਹ 07 ਜਨਵਰੀ 2023:ਰਿਪਬਲਿਕਨ ਪਾਰਟੀ ਦੇ ਕੇਵਿਨ ਮੈਕਕਾਰਥੀ (Kevin McCarthy) ਨੂੰ ਸ਼ਨੀਵਾਰ ਨੂੰ 15ਵੇਂ ਗੇੜ ਦੀ ਵੋਟਿੰਗ ਤੋਂ ਬਾਅਦ ਆਖਰਕਾਰ ਕਾਂਗਰਸ (ਸੰਸਦ) ਦੇ ਹੇਠਲੇ ਸਦਨ ਹਾਊਸ ਆਫ ਰਿਪ੍ਰਜ਼ੈਂਟੇਟਿਵ ਦਾ ਸਪੀਕਰ ਚੁਣ ਲਿਆ ਗਿਆ। 57 ਸਾਲਾ ਕੇਵਿਨ ਮੈਕਕਾਰਥੀ ਨੂੰ ਨੈਨਸੀ ਪੇਲੋਸੀ ਦੀ ਥਾਂ ਹਾਊਸ ਆਫ ਰਿਪ੍ਰਜ਼ੈਂਟੇਟਿਵ ਦਾ ਸਪੀਕਰ ਚੁਣਿਆ ਗਿਆ ਹੈ। ਦੱਸ ਦੇਈਏ ਕਿ ਉਹ ਨੈਨਸੀ ਪੇਲੋਸੀ ਦੀ ਥਾਂ ਸਪੀਕਰ ਦੀ ਚੋਣ ਲੜ ਰਹੇ ਸਨ।

ਅੱਧੀ ਰਾਤ ਦੀ ਵੋਟਿੰਗ ਦੇ 15ਵੇਂ ਦੌਰ ਤੋਂ ਬਾਅਦ ਕੇਵਿਨ ਮੈਕਕਾਰਥੀ ਨੇ 52 ਸਾਲਾ ਹਕੀਮ ਜੈਫਰੀ ਨੂੰ ਹਰਾਇਆ। ਕੇਵਿਨ ਮੈਕਕਾਰਥੀ ਨੂੰ 216 ਵੋਟਾਂ ਮਿਲੀਆਂ ਜਦਕਿ ਹਕੀਮ ਜੈਫਰੀ ਨੂੰ 212 ਵੋਟਾਂ ਮਿਲੀਆਂ। ਤੁਹਾਨੂੰ ਦੱਸ ਦੇਈਏ ਕਿ ਰਿਪਬਲਿਕਨ ਪਾਰਟੀ ਦੇ ਕੇਵਿਨ ਮੈਕਕਾਰਥੀ ਅਮਰੀਕੀ ਪ੍ਰਤੀਨਿਧੀ ਸਭਾ ਦੇ 55ਵੇਂ ਸਪੀਕਰ ਹੋਣਗੇ।

ਇਸ ਤੋਂ ਪਹਿਲਾਂ, ਕਾਂਗਰਸਮੈਨ ਮੈਟ ਗੇਟਜ਼ ਨੇ 14ਵੇਂ ਅਤੇ 15ਵੇਂ ਗੇੜ ਵਿੱਚ ਕੇਵਿਨ ਮੈਕਕਾਰਥੀ ਲਈ ਵੋਟ ਪਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਕੇਵਿਨ ਮੈਕਕਾਰਥੀ ਨੂੰ ਵੋਟ ਪਾਉਣ ਲਈ ਆਪਣੀ ਵੋਟ ਭੇਜ ਦਿੱਤੀ। ਇਸ ਦੌਰਾਨ ਪੰਜ ਹੋਰ ਸੰਸਦ ਮੈਂਬਰਾਂ ਨੇ ਵੀ ਅਜਿਹਾ ਹੀ ਕੀਤਾ। 14ਵੇਂ ਰਾਊਂਡ ਦੀ ਗਿਣਤੀ ਦੌਰਾਨ ਕੇਵਿਨ ਮੈਕਕਾਰਥੀ ਅਤੇ ਗੇਟਜ਼ ਦੇ ਸਮਰਥਕਾਂ ਵਿਚਾਲੇ ਝਗੜਾ ਵੀ ਹੋਇਆ।

The post United States: ਕੇਵਿਨ ਮੈਕਕਾਰਥੀ ਹੇਠਲੇ ਸਦਨ ਹਾਊਸ ਆਫ ਰਿਪ੍ਰਜ਼ੈਂਟੇਟਿਵ ਦੇ 55ਵੇਂ ਸਪੀਕਰ ਬਣੇ appeared first on TheUnmute.com - Punjabi News.

Tags:
  • enws
  • hakeem-jeffery
  • house-of-representatives
  • kevin-mccarthy
  • latest-news
  • news
  • the-unmute-breaking-news
  • the-unmute-report
  • united-states
  • united-states-news
  • us
  • usa.
  • us-speaker

ਭਾਰਤ ਦੀਆਂ ਮਹਿਲਾ ਲੜਾਕੂ ਪਾਇਲਟ ਪਹਿਲੀ ਵਾਰ ਦੇਸ਼ ਤੋਂ ਬਾਹਰ ਯੁੱਧ ਅਭਿਆਸ 'ਚ ਲੈਣਗੀਆਂ ਹਿੱਸਾ

Saturday 07 January 2023 09:45 AM UTC+00 | Tags: air-force breaking-news india indian-air-force indian-army indias-women-fighter-pilots japan latest-news news punjabi-news the-unmute-breaking-news the-unmute-latest-news the-unmute-punjab women-fighter-pilots

ਚੰਡੀਗੜ੍ਹ 07 ਜਨਵਰੀ 2023: ਪਹਿਲੀ ਵਾਰ ਭਾਰਤੀ ਹਵਾਈ ਸੈਨਾ ਦੀਆਂ ਮਹਿਲਾ ਲੜਾਕੂ ਪਾਇਲਟਾਂ (Women Fighter Pilots) ਦੇਸ਼ ਤੋਂ ਬਾਹਰ ਕਿਸੇ ਯੁੱਧ ਅਭਿਆਸ ਵਿੱਚ ਹਿੱਸਾ ਲੈਣਗੀਆਂ। ਉਹ ਜਾਪਾਨ ਵਿੱਚ ਹੋਣ ਵਾਲੇ ਅਭਿਆਸ ਵਿੱਚ ਭਾਰਤੀ ਦਲ ਦਾ ਹਿੱਸਾ ਹੋਣਗੀਆਂ ।  ਇਹਨਾਂ ਮਹਿਲਾ ਪਾਇਲਟਾਂ ਨੇ ਫਰਾਂਸੀਸੀ ਹਵਾਈ ਸੈਨਾ ਤੋਂ ਇਲਾਵਾ ਭਾਰਤ ਦਾ ਦੌਰਾ ਕਰਨ ਵਾਲੇ ਵਿਦੇਸ਼ੀ ਬਲਾਂ ਦੇ ਦਲਾਂ ਨਾਲ ਅਭਿਆਸ ਵਿੱਚ ਹਿੱਸਾ ਲਿਆ ਹੈ। ਹਾਲਾਂਕਿ, ਇਹ ਪਹਿਲੀ ਵਾਰ ਹੈ ਜਦੋਂ ਉਹ ਕਿਸੇ ਵਿਦੇਸ਼ੀ ਧਰਤੀ ‘ਤੇ ਆਪਣੀ ਲੜਾਈ ਦੇ ਹੁਨਰ ਦਾ ਪ੍ਰਦਰਸ਼ਨ ਕਰਨਗੀਆਂ ।

ਜਾਣਕਾਰੀ ਮੁਤਾਬਕ ਹਵਾਈ ਸੈਨਾ ਦੀਆਂ ਪਹਿਲੀਆਂ ਤਿੰਨ ਮਹਿਲਾ ਪਾਇਲਟਾਂ ‘ਚੋਂ ਇਕ ਸਕੁਐਡਰਨ ਲੀਡਰ ਅਵਨੀ ਚਤੁਰਵੇਦੀ ਜਲਦ ਹੀ ਯੁੱਧ ਅਭਿਆਸ ‘ਚ ਹਿੱਸਾ ਲੈਣ ਲਈ ਜਾਪਾਨ ਰਵਾਨਾ ਹੋਵੇਗੀ। ਅਵਨੀ ਚਤੁਰਵੇਦੀ ਲੜਾਕੂ ਜਹਾਜ਼ SU-30MKI ਦੀ ਪਾਇਲਟ ਹੈ। ਅਵਨੀ ਦੇ ਬੈਚਮੇਟ ਸਕੁਐਡਰਨ ਲੀਡਰ ਭਾਵਨਾ ਕੰਡ ਨੇ SU-30MKI ਨੂੰ ਭਾਰਤੀ ਹਥਿਆਰਾਂ ਨਾਲ ਲੈਸ ਸਭ ਤੋਂ ਘਾਤਕ ਅਤੇ ਵਧੀਆ ਪਲੇਟਫਾਰਮ ਕਰਾਰ ਦਿੱਤਾ।

ਹਵਾਈ ਸੈਨਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 10 ਦਿਨਾਂ ਅਭਿਆਸ ‘ਵੀਰ ਗਾਰਡੀਅਨ 2023’ 16 ਜਨਵਰੀ ਤੋਂ 26 ਜਨਵਰੀ ਤੱਕ ਓਮਿਤਾਮਾ ਦੇ ਹਯਾਕੁਰੀ ਏਅਰ ਬੇਸ ਅਤੇ ਇਸਦੇ ਆਸਪਾਸ ਦੇ ਏਅਰਫੀਲਡ ਅਤੇ ਸਯਾਮਾ ਦੇ ਇਰੂਮਾ ਏਅਰ ਬੇਸ ‘ਤੇ ਆਯੋਜਿਤ ਕੀਤਾ ਜਾਵੇਗਾ

The post ਭਾਰਤ ਦੀਆਂ ਮਹਿਲਾ ਲੜਾਕੂ ਪਾਇਲਟ ਪਹਿਲੀ ਵਾਰ ਦੇਸ਼ ਤੋਂ ਬਾਹਰ ਯੁੱਧ ਅਭਿਆਸ ‘ਚ ਲੈਣਗੀਆਂ ਹਿੱਸਾ appeared first on TheUnmute.com - Punjabi News.

Tags:
  • air-force
  • breaking-news
  • india
  • indian-air-force
  • indian-army
  • indias-women-fighter-pilots
  • japan
  • latest-news
  • news
  • punjabi-news
  • the-unmute-breaking-news
  • the-unmute-latest-news
  • the-unmute-punjab
  • women-fighter-pilots

ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਪਾਣੀ ਸੁਧਾਰ ਲਈ ਕੇਂਦਰ ਤੋਂ ਫੰਡਾਂ ਦੀ ਮੰਗ

Saturday 07 January 2023 09:53 AM UTC+00 | Tags: aam-aadmi-party brahm-shankar-jimpa central-government cm-bhagwant-mann latest-news news punjab punjab-government punjabi-news punjab-news punjab-police punjab-water-supply punjab-water-supply-and-sanitation the-unmute-breaking-news the-unmute-report union-water-power-minister-gajendra-shekhawat

ਚੰਡੀਗੜ੍ਹ 07 ਜਨਵਰੀ 2023: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਪਾਣੀ ਦੀ ਕੁਆਲਿਟੀ ਦੇ ਸੁਧਾਰ ਲਈ ਕੇਂਦਰ ਸਰਕਾਰ ਪੰਜਾਬ ਨਾਲ ਸਹਿਯੋਗ ਕਰੇ ਅਤੇ ਕੇਂਦਰੀ ਫੰਡਾਂ 'ਚੋਂ ਇੱਕ ਵੱਡਾ ਹਿੱਸਾ ਇਨ੍ਹਾਂ ਇਲਾਕਿਆਂ ਦੇ ਪਾਣੀ ਸੁਧਾਰ ਲਈ ਜਾਰੀ ਕਰੇ। ਜਿੰਪਾ ਨੇ ਇਹ ਮੰਗ ਭੋਪਾਲ ਵਿਖੇ ਕੌਮੀ ਕਾਨਫਰੰਸ 'ਵਾਟਰ ਵਿਜ਼ਨ 2047' ਵਿਚ ਆਪਣੇ ਸੰਬੋਧਨ ਦੌਰਾਨ ਕੀਤੀ ਜਿੱਥੇ ਗਜੇਂਦਰ ਸ਼ੇਖਾਵਤ ਸਮੇਤ ਵੱਖ-ਵੱਖ ਸੂਬਿਆਂ ਦੇ ਮੰਤਰੀ ਹਾਜ਼ਰ ਸਨ।

ਭੋਪਾਲ ਵਿਖੇ ਹੋਈ ਇਹ ਆਪਣੀ ਤਰ੍ਹਾਂ ਦੀ ਅਜਿਹੀ ਪਹਿਲੀ ਕਾਨਫਰੰਸ ਸੀ ਜਿਸ ਵਿਚ ਕਈ ਸੂਬਿਆਂ ਦੇ ਮੰਤਰੀਆਂ, ਮਾਹਰਾਂ ਅਤੇ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ ਅਤੇ ਪਾਣੀ ਦੀ ਯੋਗ ਵਰਤੋਂ ਅਤੇ ਇਸ ਦੇ ਹੋਰ ਵੱਖ-ਵੱਖ ਪਹਿਲੂਆਂ 'ਤੇ ਵਿਚਾਰ-ਚਰਚਾ ਕੀਤੀ। ਆਪਣੇ ਸੰਬੋਧਨ ਦੌਰਾਨ ਜਿੰਪਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਬੇਹਤਰ ਕੁਆਲਿਟੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਪਾਸੇ ਯੋਗ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੀਣ ਵਾਲੇ ਸਾਫ ਪਾਣੀ 'ਤੇ ਸਰਕਾਰ ਨੇ ਖਾਸ ਤਵੱਜੋਂ ਦਿੱਤੀ ਹੈ। ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਭਗਵੰਤ ਮਾਨ ਦੀ ਪੰਜਾਬ ਦੇ ਲੋਕਾਂ ਪ੍ਰਤੀ ਫਿਕਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਮਾਨ ਸਿਆਸਤ ਵਿਚ ਆਏ ਵੀ ਨਹੀਂ ਸੀ ਉਹ ਉਦੋਂ ਵੀ ਉਨ੍ਹਾਂ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਚੁੱਕਦੇ ਸਨ ਜਿੱਥੇ ਜਿੱਥੇ ਪੀਣ ਵਾਲੇ ਸ਼ੁੱਧ ਪਾਣੀ ਨਾਲ ਲੋਕ ਜੂਝ ਰਹੇ ਸਨ।

ਜਿੰਪਾ ਨੇ ਕਿਹਾ ਕਿ ਜਿਵੇਂ ਹੀ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਬਣੀ ਤਾਂ ਉਨ੍ਹਾਂ ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਦੀ ਡਿਊਟੀ ਲਗਾਈ ਕਿ ਅਜਿਹੇ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਤੱਕ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਜਿੱਥੇ ਜ਼ਮੀਨੀ ਪਾਣੀ ਸ਼ੁੱਧ ਅਤੇ ਪੀਣਯੋਗ ਨਹੀਂ ਹੈ। ਅਜਿਹੇ ਸਾਰੇ ਇਲਾਕਿਆਂ ਦੇ ਬੰਦ ਪਏ ਆਰ.ਓ. ਦੋਬਾਰਾ ਚਲਵਾਏ ਗਏ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਾਲ ਨਾ ਜੂਝਣਾ ਪਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਹੀ ਪੰਜਾਬ ਦੇ 34.26 ਲੱਖ ਪੇਂਡੂ ਘਰਾਂ 'ਚੋਂ 34.24 ਲੱਖ ਘਰਾਂ ਵਿਚ ਪਾਈਪਾਂ ਰਾਹੀਂ ਪੀਣਯੋਗ ਪਾਣੀ ਪਹੁੰਚਾ ਦਿੱਤਾ ਗਿਆ ਹੈ ਅਤੇ ਇਹ ਦਰ 99.94 ਫੀਸਦੀ ਬਣਦੀ ਹੈ।

ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਪਾਣੀ ਦੀ ਕੁਆਲਿਟੀ ਦਾ ਜ਼ਿਕਰ ਕਰਦਿਆਂ ਜਿੰਪਾ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਨਾਲ ਲੱਗਦੇ ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ ਅਤੇ ਹੋਰ ਵੀ ਕਈ ਜ਼ਿਲ੍ਹੇ ਜਿਵੇਂ ਬਠਿੰਡਾ ਦੇ ਕਈ ਇਲਾਕਿਆਂ ਦਾ ਜ਼ਮੀਨੀ ਪਾਣੀ ਪੀਣਯੋਗ ਨਹੀਂ ਹੈ। ਪਾਣੀ ਵਿਚ ਹੈਵੀ ਮੈਟਲ ਅਤੇ ਯੂਰੇਨੀਅਮ ਵਰਗੇ ਤੱਤ ਪਾਏ ਜਾ ਰਹੇ ਹਨ ਜਿਸ ਕਰਕੇ ਬਹੁਤ ਸਾਰੇ ਲੋਕ ਕੈਂਸਰ ਨਾਲ ਜੂਝ ਰਹੇ ਹਨ। ਛੋਟੇ-ਛੋਟੇ ਬੱਚਿਆਂ ਦੇ ਵਾਲ ਸਫੇਦ ਹੋ ਰਹੇ ਹਨ ਅਤੇ ਹੋਰ ਵੀ ਕਈ ਬਿਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਮਾਨ ਸਰਕਾਰ ਬਹੁਤ ਸਾਰਾ ਕੰਮ ਕਰ ਰਹੀ ਹੈ ਅਤੇ ਪਾਣੀ ਸੁਧਾਰ ਲਈ ਪੰਜਾਬ 'ਚ ਸਥਾਪਤ ਲੈਬੋਟਰੀਆਂ ਅਤੇ ਹੋਰ ਸਾਧਨਾਂ ਰਾਹੀਂ ਵੱਡੇ ਪੱਧਰ 'ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਹਾਲੇ ਹੋਰ ਵੀ ਯਤਨਾਂ ਦੀ ਲੋੜ ਹੈ।

ਸੈਮੀਨਾਰ ਦੀ ਥੀਮ 'ਵਾਟਰ ਵਿਜ਼ਨ 2047' ਬਾਬਤ ਬੋਲਦਿਆਂ ਜਿੰਪਾ ਨੇ ਕਿਹਾ ਕਿ ਅਗਲੇ 25 ਸਾਲਾਂ ਲਈ ਪਾਣੀ ਸਬੰਧੀ ਇਕ ਖਾਕਾ ਤਿਆਰ ਕਰਨਾ ਅਤੇ ਭਵਿੱਖ ਲਈ ਸੋਚਣਾ ਬਹੁਤ ਜ਼ਰੂਰੀ ਤੇ ਅਹਿਮ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕੁਦਰਤ ਦੀ ਸਭ ਤੋਂ ਅਹਿਮ ਨਿਆਮਤ ਪਾਣੀ ਬਾਰੇ ਇਸ ਤਰ੍ਹਾਂ ਦੀ ਪਹਿਲਕਦਮੀ ਕੌਮੀ ਪੱਧਰ 'ਤੇ ਪਹਿਲਾਂ ਕਦੇ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪਾਣੀ ਦੀ ਅਹਿਮੀਅਤ ਨੂੰ ਸਮਝਦੇ ਹੋਏ ਲੋਕਾਂ ਨੂੰ ਵੀ ਇਸ ਦੀ ਵਰਤੋਂ ਬਾਰੇ ਗੰਭੀਰ ਹੋਣਾ ਪਵੇਗਾ। ਉਨ੍ਹਾਂ ਕੇਂਦਰੀ ਜਲ ਸ਼ਕਤੀ ਮੰਤਰਾਲੇ ਵੱਲੋਂ ਇਸ ਸੈਮੀਨਾਰ ਲਈ ਕੀਤੀ ਪਹਿਲਕਦਮੀ ਦਾ ਸਵਾਗਤ ਕੀਤਾ ਅਤੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਮੰਗਾਂ ਲਈ ਵੀ ਸਹਿਯੋਗ ਕਰੇਗੀ।

ਇਸ ਦੌਰਾਨ ਪੰਜਾਬ ਦੀਆਂ ਜਲ ਸਪਲਾਈ ਸਕੀਮਾਂ ਬਾਬਤ ਇਕ ਪੇਸ਼ਕਾਰੀ ਵੀ ਦਿੱਤੀ ਗਈ ਜਿਸ ਵਿਚ ਦਰਸਾਇਆ ਗਿਆ ਕਿ ਪੰਜਾਬ ਸੂਬਾ ਦੇਸ਼ ਦੇ ਉਨ੍ਹਾਂ ਮੋਹਰੀ ਸੂਬਿਆਂ ਵਿਚ ਸ਼ਾਮਲ ਹੈ ਜਿੱਥੇ ਨਹਿਰੀ/ਦਰਿਆਈ ਪਾਣੀਆਂ ਨੂੰ ਸੋਧ ਕੇ ਲੋਕਾਂ ਦੇ ਪੀਣ ਲਈ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੀ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਨੀ ਮਹਾਜਨ ਵੀ ਹਾਜ਼ਰ ਸਨ, ਜੋ ਕੇਂਦਰੀ ਜਲ ਸ਼ਕਤੀ ਮੰਤਰਾਲੇ ਵਿਚ ਸਕੱਤਰ ਹਨ। ਪੰਜਾਬ ਵਫਦ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਮੁੱਖ ਇੰਜੀਨੀਅਰ ਜੇਜੇ ਗੋਇਲ ਅਤੇ ਨਿਗਰਾਨ ਇੰਜੀਨੀਅਰ ਰਜੇਸ਼ ਦੂਬੇ ਵੀ ਸ਼ਾਮਲ ਸਨ।

The post ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਪਾਣੀ ਸੁਧਾਰ ਲਈ ਕੇਂਦਰ ਤੋਂ ਫੰਡਾਂ ਦੀ ਮੰਗ appeared first on TheUnmute.com - Punjabi News.

Tags:
  • aam-aadmi-party
  • brahm-shankar-jimpa
  • central-government
  • cm-bhagwant-mann
  • latest-news
  • news
  • punjab
  • punjab-government
  • punjabi-news
  • punjab-news
  • punjab-police
  • punjab-water-supply
  • punjab-water-supply-and-sanitation
  • the-unmute-breaking-news
  • the-unmute-report
  • union-water-power-minister-gajendra-shekhawat

ਰਿਸ਼ਭ ਪੰਤ ਦੇ ਗੋਡੇ ਦੀ ਹੋਈ ਸਫਲ ਸਰਜਰੀ, ਆਈਪੀਐੱਲ ਤੋਂ ਹੋ ਸਕਦੇ ਨੇ ਬਾਹਰ

Saturday 07 January 2023 10:06 AM UTC+00 | Tags: bcci captained-by-rishabh-pant cricket-news dc delhi-capitals india-news indian-premier-league ipl kokilaben-hospital news pants-successful-knee-surgery rishabh-pant rishabh-pant-led-delhi rishabh-pant-road-accident wicketkeeper-rishabh-pant

ਚੰਡੀਗੜ੍ਹ 07 ਜਨਵਰੀ 2023: ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ (Rishabh Pant) ਇੱਕ ਕਾਰ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਹਾਦਸੇ ਤੋਂ ਬਾਅਦ ਪੰਤ ਦਾ ਦੇਹਰਾਦੂਨ ਦੇ ਮੈਕਸ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਹਾਲ ਹੀ ‘ਚ ਉਨ੍ਹਾਂ ਨੂੰ ਮੁੰਬਈ ਦੇ ਕੋਕਿਲਾਬੇਨ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਹੁਣ ਉਨ੍ਹਾਂ ਦੇ ਗੋਡੇ ਦੀ ਸਫਲ ਸਰਜਰੀ ਹੋਈ ਹੈ। ਸੂਤਰਾਂ ਦੇ ਪੰਤ ਦੇ ਸੱਜੇ ਗੋਡੇ ਦੇ ਲਿਗਾਮੈਂਟ ਦਾ ਆਪਰੇਸ਼ਨ ਕੀਤਾ ਗਿਆ ਹੈ।

ਵਿਕਟਕੀਪਰ ਬੱਲੇਬਾਜ਼ ਸਰਜਰੀ ਤੋਂ ਬਾਅਦ ਮੈਡੀਕਲ ਟੀਮ ਦੀ ਨਿਗਰਾਨੀ ‘ਚ ਹੈ ਅਤੇ ਤੇਜ਼ੀ ਨਾਲ ਹਾਲਤ ਵਿਚ ਸੁਧਾਰ ਹੋ ਰਿਹਾ ਹੈ। ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਤ ਦਾ ਅੰਧੇਰੀ ਵੈਸਟ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਆਪਰੇਸ਼ਨ ਕੀਤਾ ਗਿਆ ਸੀ।

ਇਹ ਵੀ ਕਿਹਾ ਗਿਆ ਹੈ ਕਿ ਹਸਪਤਾਲ ਮਰੀਜ਼ ਦੀ ਗੋਪਨੀਯਤਾ ਕਾਰਨ ਇਸ ਬਾਰੇ ਕੋਈ ਪੁਸ਼ਟੀ ਨਹੀਂ ਕਰੇਗਾ ਅਤੇ ਸਿਰਫ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਇਸ ਸਬੰਧ ਵਿੱਚ ਬਿਆਨ ਜਾਰੀ ਕਰੇਗਾ। ਰਿਪੋਰਟਾਂ ‘ਚ ਕਿਹਾ ਗਿਆ ਹੈ ਕਿ ਕੁਝ ਸ਼ੁਰੂਆਤੀ ਸਿਹਤ ਜਾਂਚ ਤੋਂ ਬਾਅਦ ਪੰਤ ਦੀ ਸ਼ੁੱਕਰਵਾਰ ਨੂੰ ਸਰਜਰੀ ਹੋਈ। ਖੱਬੇ ਹੱਥ ਦੇ ਇਸ ਬੱਲੇਬਾਜ਼ ਨੂੰ ਸੱਟ ਤੋਂ ਉਭਰਨ ‘ਚ ਕੁਝ ਮਹੀਨੇ ਲੱਗਣਗੇ।

ਹਾਲਾਂਕਿ, ਬੀਸੀਸੀਆਈ ਤੋਂ ਕੇਂਦਰੀ ਤੌਰ ‘ਤੇ ਇਕਰਾਰਨਾਮੇ ਵਾਲੇ ਕ੍ਰਿਕਟਰ ਹੋਣ ਕਾਰਨ ਉਸਦੀ  ਸੱਟ ਦਾ ਇਲਾਜ ਬੋਰਡ ਦਾ ਵਿਸ਼ੇਸ਼ ਅਧਿਕਾਰ ਹੈ। ਉਸ ਦੇ ਜ਼ਖ਼ਮੀ ਗੋਡੇ ਅਤੇ ਗਿੱਟੇ ਦਾ ਐਮਆਰਆਈ ਨਹੀਂ ਕੀਤਾ ਜਾ ਸਕਿਆ ਕਿਉਂਕਿ ਬਹੁਤ ਜ਼ਿਆਦਾ ਸੋਜ ਸੀ। ਹਾਲਾਂਕਿ, ਇਹ ਸਮਝਿਆ ਜਾਂਦਾ ਹੈ ਕਿ ਪੰਤ (Rishabh Pant) ਕੇਂਦਰੀ ਤੌਰ ‘ਤੇ ਇਕਰਾਰਨਾਮੇ ਵਾਲੇ ਕ੍ਰਿਕਟਰ, ਆਸਟਰੇਲੀਆ ਦੇ ਖ਼ਿਲਾਫ਼ ਚਾਰ ਮੈਚਾਂ ਦੀ ਟੈਸਟ ਸੀਰੀਜ਼ ਅਤੇ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਤੋਂ ਖੁੰਝ ਜਾਣਗੇ।

The post ਰਿਸ਼ਭ ਪੰਤ ਦੇ ਗੋਡੇ ਦੀ ਹੋਈ ਸਫਲ ਸਰਜਰੀ, ਆਈਪੀਐੱਲ ਤੋਂ ਹੋ ਸਕਦੇ ਨੇ ਬਾਹਰ appeared first on TheUnmute.com - Punjabi News.

Tags:
  • bcci
  • captained-by-rishabh-pant
  • cricket-news
  • dc
  • delhi-capitals
  • india-news
  • indian-premier-league
  • ipl
  • kokilaben-hospital
  • news
  • pants-successful-knee-surgery
  • rishabh-pant
  • rishabh-pant-led-delhi
  • rishabh-pant-road-accident
  • wicketkeeper-rishabh-pant

29 ਜਨਵਰੀ ਨੂੰ ਕਿਸਾਨ ਪੰਜਾਬ ਭਰ 'ਚ ਕਰਨਗੇ ਰੇਲ ਰੋਕੋ ਅੰਦੋਲਨ, ਪ੍ਰਦੂਸ਼ਣ ਕੰਟਰੋਲ ਬੋਰਡ ਦਾ ਵੀ ਕਰਨਗੇ ਘਿਰਾਓ

Saturday 07 January 2023 10:20 AM UTC+00 | Tags: aam-aadmi-party farmers farmers-protest news pollution-control-board pollution-control-board-punjab punjab punjab-government sarwan-sindh-pandher the-unmute-breaking-news the-unmute-punjab the-unmute-punjabi-news train-stop-movement

ਚੰਡੀਗੜ੍ਹ 07 ਜਨਵਰੀ 2023: ਪੰਜਾਬ (Punjab) ਵਿੱਚ ਨਵੰਬਰ ਤੋਂ ਸੰਘਰਸ਼ 'ਤੇ ਬੈਠੇ ਕਿਸਾਨਾਂ ਨੇ ਸੰਘਰਸ਼ ਤੇਜ਼ ਕਰ ਦਿੱਤਾ ਹੈ। ਕਿਸਾਨਾਂ ਨੇ 15 ਜਨਵਰੀ ਤੋਂ ਬੰਦ ਪਏ ਟੋਲ ਪਲਾਜ਼ਿਆਂ ਦੇ ਬੈਰੀਕੇਡ ਖੋਲ੍ਹਣ ਅਤੇ ਡੀਸੀ ਦਫ਼ਤਰ ਅੱਗੇ ਧਰਨਾ ਵਾਪਸ ਲੈਣ ਲਈ ਕਿਹਾ ਹੈ। ਯਾਨੀ ਕਿ 15 ਜਨਵਰੀ ਤੋਂ ਲੋਕਾਂ ਨੂੰ ਹੁਣ ਟੋਲ ਅਦਾ ਕਰਕੇ ਟੋਲ ਪਲਾਜ਼ਾ ਤੋਂ ਲੰਘਣਾ ਪਵੇਗਾ। ਇਸ ਦੇ ਨਾਲ ਹੀ ਨਵੇਂ ਸੰਘਰਸ਼ ਦਾ ਐਲਾਨ ਕੀਤਾ ਹੈ।

ਕਿਸਾਨ ਸੰਘਰਸ਼ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 11 ਜਨਵਰੀ ਨੂੰ ਪੰਜਾਬ ਜ਼ੀਰਾ ਸ਼ਰਾਬ ਫੈਕਟਰੀ ਵਿੱਚ ਚੱਲ ਰਹੇ ਧਰਨੇ ਵਿੱਚ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਰੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਪੰਜਾਬ ਭਰ ਵਿੱਚ ਪ੍ਰਦੂਸ਼ਤ ਪਾਣੀ ਨੂੰ ਦਰਿਆਵਾਂ ਅਤੇ ਧਰਤੀ ਹੇਠਲੇ ਪਾਣੀ ਵਿੱਚ ਛੱਡਣ ਤੋਂ ਰੋਕਣ ਲਈ ਕਿਸਾਨ ਹੁਣ ਹੜਤਾਲ ‘ਤੇ ਹਨ।

ਦੂਜੇ ਪਾਸੇ 29 ਜਨਵਰੀ ਨੂੰ ਕਿਸਾਨ ਪੰਜਾਬ (Punjab) ਭਰ ਵਿੱਚ ਸਵੇਰੇ 1 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਤਿੰਨ ਘੰਟੇ ਰੇਲਗੱਡੀਆਂ ਰੋਕਣਗੇ। 29 ਜਨਵਰੀ 2021 ਨੂੰ ਦਿੱਲੀ ਅੰਦੋਲਨ ਦੌਰਾਨ ਆਰਐੱਸਐੱਸ ਅਤੇ ਭਾਜਪਾ ਆਗੂ ਪ੍ਰਦੀਪ ਖੱਤਰੀ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ ‘ਤੇ ਕਥਿਤ ਹਮਲਾ ਕੀਤਾ ਗਿਆ ਸੀ। ਜਿਸ ਦਾ ਰੇਲਗੱਡੀਆਂ ਰੋਕ ਕੇ ਵਿਰੋਧ ਕੀਤਾ ਜਾਵੇਗਾ।

ਗਣਤੰਤਰ ਦਿਵਸ ‘ਤੇ 26 ਜਨਵਰੀ ਨੂੰ ਦਿੱਲੀ ਫਤਿਹ ਦਿਵਸ ਵਜੋਂ ਮਨਾਇਆ ਜਾਵੇਗਾ। ਇਸ ਦੌਰਾਨ ਜ਼ਿਲ੍ਹਾ ਹੈੱਡਕੁਆਰਟਰ ‘ਤੇ ਵਿਸ਼ਾਲ ਜਨ ਸਭਾ ਦਾ ਆਯੋਜਨ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਕੇਂਦਰ ਅਤੇ ਪੰਜਾਬ ਤੋਂ ਮੰਗਾਂ ਉਠਾਈਆਂ ਜਾਣਗੀਆਂ।

ਪੰਧੇਰ ਨੇ ਕਿਹਾ ਕਿ ਪੰਜਾਬ ਦੇ ਗੁਰਦਾਸਪੁਰ ਵਿੱਚ ਰੇਲ ਰੋਕੋ ਅੰਦੋਲਨ ਅਣਮਿੱਥੇ ਸਮੇਂ ਲਈ ਜਾਰੀ ਰੱਖਿਆ ਜਾਵੇਗਾ। ਇਸਦੇ ਦੋ ਵੱਡੇ ਕਾਰਨ ਹਨ। ਜਿਸ ਵਿੱਚ ਜੰਮੂ-ਕਟੜਾ ਐਕਸਪ੍ਰੈਸ ਵੇਅ, ਅੰਮ੍ਰਿਤਸਰ-ਸੜਕ ‘ਤੇ ਸਰਕਾਰ ਵੱਲੋਂ ਭਾਰਤ ਮਾਲਾ ਸਕੀਮ ਤਹਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਨਾ ਦੇ ਕੇ ਜਬਰੀ ਕਬਜ਼ਾ ਕੀਤਾ ਜਾ ਰਿਹਾ ਹੈ।

The post 29 ਜਨਵਰੀ ਨੂੰ ਕਿਸਾਨ ਪੰਜਾਬ ਭਰ ‘ਚ ਕਰਨਗੇ ਰੇਲ ਰੋਕੋ ਅੰਦੋਲਨ, ਪ੍ਰਦੂਸ਼ਣ ਕੰਟਰੋਲ ਬੋਰਡ ਦਾ ਵੀ ਕਰਨਗੇ ਘਿਰਾਓ appeared first on TheUnmute.com - Punjabi News.

Tags:
  • aam-aadmi-party
  • farmers
  • farmers-protest
  • news
  • pollution-control-board
  • pollution-control-board-punjab
  • punjab
  • punjab-government
  • sarwan-sindh-pandher
  • the-unmute-breaking-news
  • the-unmute-punjab
  • the-unmute-punjabi-news
  • train-stop-movement

ਆਡੀਓ ਵਾਇਰਲ ਹੋਣ ਤੋਂ ਬਾਅਦ ਹੀ ਫੌਜਾ ਸਿੰਘ ਸਰਾਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਸੀ: ਡਾ. ਰਾਜ ਕੁਮਾਰ ਵੇਰਕਾ

Saturday 07 January 2023 10:35 AM UTC+00 | Tags: aam-aadmi-party arvind-kejriwal ashwani-sharma cm-bhagwant-mann dr-raj-kumar-verka fauja-singh-sarari news punjab punjab-bjp punjab-congress punjab-government punjab-politics punjab-politics-news the-unmute-breaking-news the-unmute-punjabi-news

ਅੰਮ੍ਰਿਤਸਰ 07 ਜਨਵਰੀ 2023: ਪੰਜਾਬ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਇਕ ਵਾਰ ਫਿਰ ਤੋਂ ਭਖ ਚੁੱਕੀ ਹੈ | ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਭਾਜਪਾ ਦੇ ਪੰਜਾਬ ਮੀਤ ਪ੍ਰਧਾਨ ਡਾਕਟਰ ਰਾਜ ਕੁਮਾਰ ਵੇਰਕਾ (Dr. Raj Kumar Verka) ਨੇ ਕਿਹਾ ਕਿ ਜਦੋਂ ਫੌਜਾ ਸਿੰਘ ਸਰਾਰੀ ਦੀ ਆਡੀਓ ਵਾਇਰਲ ਹੋਈ ਸੀ, ਉਨ੍ਹਾਂ ਨੂੰ ਉਸ ਵੇਲੇ ਹੀ ਅਸਤੀਫਾ ਦੇ ਦੇਣਾ ਚਾਹੀਦਾ ਸੀ |

ਉਨ੍ਹਾਂ ਨੇ ਕਿਹਾ ਕਿ ਜੇਕਰ ਭਗਵੰਤ ਸਿੰਘ ਮਾਨ ਚਾਹੁੰਦੇ ਹਨ ਕਿ ਪੰਜਾਬ ਰਿਸ਼ਵਤ ਮੁਕਤ ਹੋਵੇ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਪੰਜਾਬ ਵਿੱਚ ਦਖਲ ਬੰਦ ਕਰਨਾ ਚਾਹੀਦਾ ਹੈ| ਜਿੰਨੀ ਦੇਰ ਤੱਕ ਪੰਜਾਬ ਵਿੱਚ ਅਰਵਿੰਦ ਕੇਜਰੀਵਾਲ ਦਾ ਦਖਲ ਬੰਦ ਨਹੀ ਹੋਵੇਗਾ, ਓਨੀ ਦੇਰ ਤੱਕ ਪੰਜਾਬ ਵਿੱਚ ਰਿਸ਼ਵਤ ਨਹੀਂ ਰੁਕ ਸਕਦੀ |

The post ਆਡੀਓ ਵਾਇਰਲ ਹੋਣ ਤੋਂ ਬਾਅਦ ਹੀ ਫੌਜਾ ਸਿੰਘ ਸਰਾਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਸੀ: ਡਾ. ਰਾਜ ਕੁਮਾਰ ਵੇਰਕਾ appeared first on TheUnmute.com - Punjabi News.

Tags:
  • aam-aadmi-party
  • arvind-kejriwal
  • ashwani-sharma
  • cm-bhagwant-mann
  • dr-raj-kumar-verka
  • fauja-singh-sarari
  • news
  • punjab
  • punjab-bjp
  • punjab-congress
  • punjab-government
  • punjab-politics
  • punjab-politics-news
  • the-unmute-breaking-news
  • the-unmute-punjabi-news

ਵਿਧਾਇਕ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਨਵੇਂ ਸਿਹਤ ਮੰਤਰੀ ਵਜੋਂ ਚੁੱਕੀ ਸਹੁੰ

Saturday 07 January 2023 10:51 AM UTC+00 | Tags: aam-aadmi-party bhagwant-mann breaking-news cm-bhagwant-mann fauja-singh-sarari news punjab-congress punjab-government punjab-latest-news punjab-news the-unmute-breaking-news the-unmute-punjabi-news the-unmute-update

ਚੰਡੀਗੜ੍ਹ 07 ਜਨਵਰੀ 2023: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ: ਬਲਬੀਰ ਸਿੰਘ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਹੈ |ਇੱਕ ਸਾਦੇ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਨੇ ਪਰੋਹਿਤ ਨੇ ਡਾ. ਬਲਬੀਰ ਸਿੰਘ ਨੂੰ ਸਹੁੰ ਚੁਕਵਾਈ | ਡਾ. ਬਲਬੀਰ ਸਿੰਘ ਨੂੰ ਸਿਹਤ ਮੰਤਰਾਲੇ ਦਿੱਤਾ ਗਿਆ ਹੈ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਮੈਂਬਰ ਰਾਘਵ ਚੱਢਾ, ਡੀਜੀਪੀ ਗੌਰਵ ਯਾਦਵ ਅਤੇ ਹਰਪਾਲ ਸਿੰਘ ਚੀਮਾ ਵੀ ਮੌਜੂਦ ਰਹੇ ।

ਡਾ. ਬਲਬੀਰ ਸਿੰਘ

 

The post ਵਿਧਾਇਕ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਨਵੇਂ ਸਿਹਤ ਮੰਤਰੀ ਵਜੋਂ ਚੁੱਕੀ ਸਹੁੰ appeared first on TheUnmute.com - Punjabi News.

Tags:
  • aam-aadmi-party
  • bhagwant-mann
  • breaking-news
  • cm-bhagwant-mann
  • fauja-singh-sarari
  • news
  • punjab-congress
  • punjab-government
  • punjab-latest-news
  • punjab-news
  • the-unmute-breaking-news
  • the-unmute-punjabi-news
  • the-unmute-update

ਪੰਜਾਬ ਮੰਤਰੀ ਮੰਡਲ 'ਚ ਫੇਰਬਦਲ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ

Saturday 07 January 2023 11:13 AM UTC+00 | Tags: aam-aadmi-party chetan-singh-jauramajra cm-bhagwant-mann governor-of-punjab gurmet-singh-meet-hayer harjot-singh-bains news patiala-rural-mla-dr-balbir-singh punjab punjab-cabinet punjab-news punjab-raj-bhawan the-unmute-breaking-news the-unmute-latest-news the-unmute-punjabi-news

ਚੰਡੀਗੜ੍ਹ 07 ਜਨਵਰੀ 2023: ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵਲੋਂ ਕੈਬਨਿਟ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦੀ ਥਾਂ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ: ਬਲਬੀਰ ਸਿੰਘ ਨੇ ਸਿਹਤ ਮੰਤਰੀ ਵਜੋਂ ਸਹੁੰ ਚੁੱਕੀ ਹੈ | ਇੱਕ ਸਾਦੇ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਨੇ ਪਰੋਹਿਤ ਨੇ ਡਾ. ਬਲਬੀਰ ਸਿੰਘ ਨੂੰ ਸਹੁੰ ਚੁਕਵਾਈ |

ਇਸਦੇ ਨਾਲ ਹੀ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਕੀਤਾ ਗਿਆ ਹੈ | ਚੇਤਨ ਸਿੰਘ ਜੌੜਾਮਾਜਰਾ ਤੋਂ ਸਿਹਤ ਵਿਭਾਗ ਵਾਪਸ ਲੈ ਲਿਆ ਹੈ | ਇਸਦੇ ਨਾਲ ਹੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮਾਈਨਿੰਗ ਵਿਭਾਗ ਸੌਂਪਿਆ ਗਿਆ ਹੈ | ਹਰਜੋਤ ਸਿੰਘ ਬੈਂਸ ਤੋਂ ਮਾਈਨਿੰਗ ਤੇ ਜੇਲ੍ਹ ਵਿਭਾਗ ਵਾਪਸ ਲੈ ਲਿਆ ਹੈ |

Punjab Cabinet

The post ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ appeared first on TheUnmute.com - Punjabi News.

Tags:
  • aam-aadmi-party
  • chetan-singh-jauramajra
  • cm-bhagwant-mann
  • governor-of-punjab
  • gurmet-singh-meet-hayer
  • harjot-singh-bains
  • news
  • patiala-rural-mla-dr-balbir-singh
  • punjab
  • punjab-cabinet
  • punjab-news
  • punjab-raj-bhawan
  • the-unmute-breaking-news
  • the-unmute-latest-news
  • the-unmute-punjabi-news

ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਪੱਤਰਕਾਰ ਐਨ ਐਸ ਪਰਵਾਨਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

Saturday 07 January 2023 11:25 AM UTC+00 | Tags: aam-aadmi-party cm-bhagwant-mann kultar-singh-sandhawan news ns-parwana the-unmute-breaking-news

ਚੰਡੀਗੜ੍ਹ 07 ਜਨਵਰੀ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੱਤਰਕਾਰ ਐਨ ਐਸ ਪਰਵਾਨਾ (NS Parwana) ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੰਧਵਾਂ ਨੇ ਦੁਖੀ ਪਰਿਵਾਰ ਅਤੇ ਸਕੇ-ਸਬੰਧੀਆਂ ਨਾਲ ਹਮਦਰਦੀ ਪ੍ਰਗਟ ਕੀਤਾ ਹੈ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

ਸ. ਸੰਧਵਾਂ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਐਨ ਐਸ ਪਰਵਾਨਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪਰਵਾਨਾ ਨੇ ਰੋਜ਼ਾਨਾ, ਅਜੀਤ ਸਮੇਤ ਵੱਖ-ਵੱਖ ਅਖ਼ਬਾਰਾਂ ਵਿੱਚ ਆਪਣੀ ਭੂਮਿਕਾ ਨਿਭਾਈ ਹੈ।

The post ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਪੱਤਰਕਾਰ ਐਨ ਐਸ ਪਰਵਾਨਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • kultar-singh-sandhawan
  • news
  • ns-parwana
  • the-unmute-breaking-news

ਵਿਧਾਨ ਸਭਾ ਸਪੀਕਰ ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਦੇ ਕੰਪਿਊਟਰਾਈਜੇਸ਼ਨ ਤੇ ਡਿਜੀਟਾਈਜੇਸ਼ਨ ਦਾ ਲਿਆ ਜਾਇਜ਼ਾ

Saturday 07 January 2023 11:34 AM UTC+00 | Tags: breaking-news kultar-singh-sandhawan news punjab punjab-vidhan-sabha the-unmute-breaking-news the-unmute-latest-news the-unmute-latest-update the-unmute-punjabi-news vidhan-sabha-speaker

ਚੰਡੀਗੜ 07 ਜਨਵਰੀ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਵਿਧਾਨ ਸਭਾ ਨੂੰ ਦੇ ਕੰਪਿਊਟਰੀਈਜੇਸ਼ਨ ਅਤੇ ਡਿਜੀਟਾਈਜੇਸ਼ਨ ਕਰਨ ਸਬੰਧੀ ਉਚ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਨੂੰ ਇਹ ਕਾਰਜ ਜਲਦੀ ਤੋਂ ਜਲਦੀ ਕਰਨ ਦੇ ਨਿਰਦੇਸ਼ ਦਿੱਤੇ ਗਏ।

ਅੱਜ ਵਿਧਾਨ ਸਭਾ ਸਕੱਤਰੇਤ ਸ. ਸੰਧਵਾਂ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਦੇ ਕੰਪਿਊਟਰੀਈਜੇਸ਼ਨ ਅਤੇ ਡਿਜੀਟਾਈਜੇਸ਼ਨ ਕਰਨ ਸਬੰਧੀ ਉਚ ਪੱਧਰੀ ਕਮੇਟੀ ਦੀ ਜਾਇਜਾ ਮੀਟਿੰਗ ਵਿੱਚ ਸੰਸਦੀ ਕਾਜ ਮੰਤਰੀ ਇੰਦਰਬੀਰ ਸਿੰਘ ਨਿੱਜਰ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ, ਸਮੇਤ ਵੱਖ ਵੱਖ ਵਿਭਾਗਾਂ ਦੇ ਉਚ ਅਧਿਕਾਰੀ ਹਾਜ਼ਰ ਸਨ।

ਇਸ ਜਾਇਜਾ ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੀ ਕੰਪਿਉਟਰਾਈਜੇਸ਼ਨ ਅਤੇ ਡਿਜੀਟਾਈਜੇਸ਼ਨ ਕਰਨ ਸਬੰਧੀ ਕਮੇਟੀ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਇਸ ਕੰਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਕੰਮ ਨੂੰ ਦੋ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

The post ਵਿਧਾਨ ਸਭਾ ਸਪੀਕਰ ਦੀ ਅਗਵਾਈ ‘ਚ ਪੰਜਾਬ ਵਿਧਾਨ ਸਭਾ ਦੇ ਕੰਪਿਊਟਰਾਈਜੇਸ਼ਨ ਤੇ ਡਿਜੀਟਾਈਜੇਸ਼ਨ ਦਾ ਲਿਆ ਜਾਇਜ਼ਾ appeared first on TheUnmute.com - Punjabi News.

Tags:
  • breaking-news
  • kultar-singh-sandhawan
  • news
  • punjab
  • punjab-vidhan-sabha
  • the-unmute-breaking-news
  • the-unmute-latest-news
  • the-unmute-latest-update
  • the-unmute-punjabi-news
  • vidhan-sabha-speaker

ਪੰਜਾਬ ਪੁਲਿਸ ਨੇ BSF ਨਾਲ ਸਾਂਝੇ ਆਪ੍ਰੇਸ਼ਨ 'ਚ ਫਾਜ਼ਿਲਕਾ ਤੋਂ 31 ਕਿੱਲੋ ਹੈਰੋਇਨ ਨਾਲ ਇੱਕ ਫੌਜੀ ਜਵਾਨ ਨੂੰ ਉਸਦੇ ਸਾਥੀ ਸਮੇਤ ਕੀਤਾ ਗ੍ਰਿਫਤਾਰ

Saturday 07 January 2023 11:48 AM UTC+00 | Tags: bsf central-agencies-and-border-security-force fazlika latest-news news punjab-government punjab-police the-unmute-breaking-news the-unmute-news the-unmute-report

ਚੰਡੀਗੜ/ਫਾਜ਼ਿਲਕਾ 07 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ 'ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖ਼ਿਲਾਫ਼ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੁਲਿਸ (Punjab Police) ਨੇ ਕੇਂਦਰੀ ਏਜੰਸੀਆਂ ਅਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਅੰਜਾਮ ਦਿੱਤੇ ਸਾਂਝੇ ਆਪਰੇਸ਼ਨ ਵਿੱਚ ਇੱਕ ਫੌਜੀ ਨੂੰ ਉਸਦੇ ਸਾਥੀ ਸਣੇ, ਹੈਰੋਇਨ ਦੇ 29 ਪੈਕਟ, ਜਿਨਾਂ ਦਾ ਵਜ਼ਨ 31.02 ਕਿਲੋ ਬਣਦਾ ਹੈ, ਸਮੇਤ ਗਿਰਫ਼ਤਾਰ ਕੀਤਾ ਹੈ ।

ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸਨੀਵਾਰ ਨੂੰ ਇੱਥੇ ਦੱਸਿਆ ਕਿ ਪਠਾਨਕੋਟ ਵਿੱਚ ਸਿਪਾਹੀ ਵਜੋਂ ਤਾਇਨਾਤ 26 ਸਾਲਾ ਫੌਜੀ ਜਵਾਨ ਨੂੰ ਉਸਦੇ ਸਾਥੀ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਮਹਾਲਮ ਜ਼ਿਲਾ ਫਾਜ਼ਿਲਕਾ , ਸਮੇਤ ਗਿ੍ਰਫਤਾਰ ਕੀਤਾ ਗਿਆ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਉਕਤ ਦੋਸ਼ੀਆਂ ਕੋਲੋਂ 1 ਹੁੰਡਈ ਵਰਨਾ ਕਾਰ (ਯੂਪੀ 80 ਸੀਡੀ 0023) ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।

ਡੀਜੀਪੀ ਪੰਜਾਬ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਅਤੇ ਬੀਐਸਐਫ ਦੇ ਨਾਲ ਇੱਕ ਇਕ ਪੂਰਨ ਤਾਲਮੇਲ ਵਾਲੀ ਕਾਰਵਾਈ ਤਹਿਤ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਫਾਜ਼ਿਲਕਾ ਪੁਲਿਸ ਨੇ ਸਦਰ ਫਾਜ਼ਿਲਕਾ ਦੇ ਖੇਤਰ ਵਿੱਚ ਘੇਰਾਬੰਦੀ ਕੀਤੀ ਅਤੇ ਤਲਾਸੀ ਮੁਹਿੰਮ ਚਲਾਈ।

ਤਲਾਸ਼ੀ ਦੌਰਾਨ ਇਕ "ਵਰਨਾ ਕਾਰ ਦੀ ਚੈਕਿੰਗ ਕਰਨ 'ਤੇ, ਇੱਕ ਸਵਾਰ ਨੇ ਆਈਡੀ ਕਾਰਡ ਦਿਖਾਉਂਦੇ ਹੋਏ ਖ਼ੁਦ ਨੂੰ ਭਾਰਤੀ ਫੌਜ ਦਾ ਜਵਾਨ ਦੱਸਿਆ ਅਤੇ ਜਦੋਂ ਪੁਲਿਸ ਨੇ ਵਾਹਨ ਦੀ ਜਾਂਚ ਕਰਨ ਲਈ ਜੋਰ ਪਾਇਆ ਤਾਂ ਉਹ ਕਾਰ ਭਜਾਕੇ ਲਿਜਾਣ ਵਿੱਚ ਕਾਮਯਾਬ ਹੋ ਗਏ। ਉਨਾਂ ਕਿਹਾ ਕਿ ਪੁਲਿਸ ਟੀਮਾਂ ਨੇ ਤੁਰੰਤ ਸਾਰੇ ਨਾਕਿਆਂ ਨੂੰ ਮਜਬੂਤ ਕੀਤਾ ਅਤੇ ਗਾਗਨਕੇ-ਸਮਸਾਬਾਦ ਰੋਡ ਨਕਾਬੰਦੀ ਕਰਕੇ ਦੋਸ਼ੀਆ ਨੂੰ ਕਾਬੂ ਕਰਨ 'ਚ ਕਾਮਯਾਬੀ ਹਾਸਿਲ ਕੀਤੀ।

ਉਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਗੱਡੀ ਦੀ ਚੈਕਿੰਗ ਕਰਨ 'ਤੇ ਕਾਰ ਵਿੱਚੋਂ 29 ਪੈਕਟ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜੋਂ ਪੁੱਟਣ ਲਈ ਵਚਨਬੱਧ ਹੈ।

ਡੀਆਈਜੀ ਫਿਰੋਜਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਦੋਸੀ ਪਾਈਪ ਦੀ ਮਦਦ ਨਾਲ ਸਰਹੱਦੀ ਕੰਡਿਆਲੀ ਤਾਰ ਤੋੰ ਪਾਰ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਭੇਜੀ ਗਈ ਨਸ਼ਿਆਂ ਦੀ ਖੇਪ ਬਰਾਮਦ ਕਰਕੇ ਸਰਹੱਦੀ ਜ਼ਿਲੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਵਿਚ ਸਨ। ਉਨਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 7 ਮਿਤੀ 07.01.2023 ਨੂੰ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21-ਸੀ, 23 ਅਤੇ 29 ਅਧੀਨ ਥਾਣਾ ਸਦਰ ਫਾਜ਼ਿਲਕਾ ਵਿਖੇ ਕੇਸ ਦਰਜ ਕੀਤਾ ਗਿਆ ਹੈ

The post ਪੰਜਾਬ ਪੁਲਿਸ ਨੇ BSF ਨਾਲ ਸਾਂਝੇ ਆਪ੍ਰੇਸ਼ਨ ‘ਚ ਫਾਜ਼ਿਲਕਾ ਤੋਂ 31 ਕਿੱਲੋ ਹੈਰੋਇਨ ਨਾਲ ਇੱਕ ਫੌਜੀ ਜਵਾਨ ਨੂੰ ਉਸਦੇ ਸਾਥੀ ਸਮੇਤ ਕੀਤਾ ਗ੍ਰਿਫਤਾਰ appeared first on TheUnmute.com - Punjabi News.

Tags:
  • bsf
  • central-agencies-and-border-security-force
  • fazlika
  • latest-news
  • news
  • punjab-government
  • punjab-police
  • the-unmute-breaking-news
  • the-unmute-news
  • the-unmute-report

ਸੁਪਰੀਮ ਕੋਰਟ 'ਚ ਪਹੁੰਚਿਆ ਜੋਸ਼ੀਮਠ ਵਿਖੇ ਜ਼ਮੀਨ ਖਿਸਕਣ ਦਾ ਮਾਮਲਾ, ਕਈ ਘਰਾਂ 'ਚ ਆਈਆਂ ਤਰੇੜਾਂ

Saturday 07 January 2023 11:58 AM UTC+00 | Tags: breaking-news cm-pushkar-dhami delhi indian-army joshimath joshimath-landslide joshimath-landslide-case landslide landslide-news latest-news ndrf-team news supreme-court swami-avimukteswarananda-saraswati the-unmute-breaking-news the-unmute-punjabi-news uttrakhand

ਚੰਡੀਗੜ 07 ਜਨਵਰੀ 2023: ਜੋਸ਼ੀਮਠ (Joshimath) ਜ਼ਮੀਨ ਖਿਸਕਣ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਸਵਾਮੀ ਅਵਿਮੁਕਤੇਸ਼ਵਰਾਨੰਦ ਸਰਸਵਤੀ ਮਹਾਰਾਜ ਨੇ ਸ਼ਨੀਵਾਰ ਨੂੰ ਆਪਣੇ ਵਕੀਲ ਰਾਹੀਂ ਸੁਪਰੀਮ ਕੋਰਟ ‘ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਉਪਰੋਕਤ ਜਾਣਕਾਰੀ ਸਵਾਮੀ ਅਵਿਮੁਕਤੇਸ਼ਵਰਾਨੰਦ ਸਰਸਵਤੀ ਦੇ ਮੀਡੀਆ ਇੰਚਾਰਜ ਡਾ: ਸ਼ੈਲੇਂਦਰ ਯੋਗੀ ਉਰਫ ਯੋਗੀਰਾਜ ਸਰਕਾਰ ਨੇ ਦਿੱਤੀ ਹੈ |

ਸ਼ਨੀਵਾਰ ਨੂੰ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਜੋਸ਼ੀਮਠ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਵੀ ਕੀਤੀ। ਤੁਹਾਨੂੰ ਦੱਸ ਦੇਈਏ ਕਿ ਜੋਸ਼ੀਮਠ ‘ਚ ਜ਼ਮੀਨ ਖਿਸਕਣ ਕਾਰਨ 800 ਤੋਂ ਜ਼ਿਆਦਾ ਇਮਾਰਤਾਂ ‘ਚ ਤਰੇੜਾਂ ਆ ਗਈਆਂ ਹਨ। ਜਿਸ ਨੂੰ ਲੈ ਕੇ ਸੂਬਾ ਸਰਕਾਰ ਅਲਰਟ ਮੋਡ ‘ਤੇ ਹੈ।

ਜੋਸ਼ੀਮਠ ਸ਼ਹਿਰ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ‘ਚ ਜ਼ਮੀਨ ਖਿਸਕਣ ਅਤੇ ਮਕਾਨਾਂ ‘ਚ ਤਰੇੜਾਂ ਪੈਣ ਦਾ ਸਿਲਸਿਲਾ ਜਾਰੀ ਹੈ। ਕੁਝ ਹੋਰ ਘਰਾਂ ਵਿੱਚ ਵੀ ਤਰੇੜਾਂ ਆ ਗਈਆਂ ਹਨ। ਇਸ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਜੋਸ਼ੀਮਠ ਦੇ ਸਿੰਘਧਰ ਵਾਰਡ ‘ਚ ਜ਼ਮੀਨ ਖਿਸਕਣ ਦਾ ਮਾਮਲਾ ਵਧਦਾ ਜਾ ਰਿਹਾ ਹੈ। ਜੋਸ਼ੀਮਠ ‘ਚ ਜ਼ਮੀਨ ਖਿਸਕਣ ਕਾਰਨ ਜੋਤੀਰਮਠ ਅਤੇ ਭਗਵਾਨ ਬਦਰੀਨਾਥ ਦਾ ਸਰਦੀਆਂ ਦਾ ਨਿਵਾਸ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਹੈ।

ਹੁਣ ਤੱਕ 109 ਪਰਿਵਾਰਾਂ ਨੂੰ ਪ੍ਰਭਾਵਿਤ ਖੇਤਰ ਤੋਂ ਸ਼ਿਫਟ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਪ੍ਰਸ਼ਾਸਨ ਨੇ 49 ਪਰਿਵਾਰਾਂ ਨੂੰ ਰਾਹਤ ਕੈਂਪਾਂ ਵਿੱਚ ਠਹਿਰਾਇਆ ਹੈ। ਸੁਰੱਖਿਆ ਦੇ ਨਜ਼ਰੀਏ ਤੋਂ ਐਨਡੀਆਰਐਫ ਨੂੰ ਇਲਾਕੇ ਵਿੱਚ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿੱਚ ਰਾਹਤ ਕਾਰਜ ਤੁਰੰਤ ਸ਼ੁਰੂ ਕੀਤੇ ਜਾ ਸਕਣ। ਤਰੇੜਾਂ ਲਗਾਤਾਰ ਚੌੜੀਆਂ ਹੋ ਰਹੀਆਂ ਹਨ। ਸਰਕਾਰ ਨੇ ਜੋਸ਼ੀਮਠ ਵਿੱਚ ਸਥਿਤੀ ਦਾ ਅਧਿਐਨ ਕਰਨ ਲਈ ਮਾਹਰਾਂ ਦੀ ਅੱਠ ਮੈਂਬਰੀ ਟੀਮ ਭੇਜੀ ਹੈ। ਜ਼ਮੀਨ ਖਿਸਕਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਮੱਸਿਆ ਦੇ ਹੱਲ ਲਈ ਹਰ ਕੋਣ ਤੋਂ ਮੁਲਾਂਕਣ ਕੀਤਾ ਜਾ ਰਿਹਾ ਹੈ।

The post ਸੁਪਰੀਮ ਕੋਰਟ ‘ਚ ਪਹੁੰਚਿਆ ਜੋਸ਼ੀਮਠ ਵਿਖੇ ਜ਼ਮੀਨ ਖਿਸਕਣ ਦਾ ਮਾਮਲਾ, ਕਈ ਘਰਾਂ ‘ਚ ਆਈਆਂ ਤਰੇੜਾਂ appeared first on TheUnmute.com - Punjabi News.

Tags:
  • breaking-news
  • cm-pushkar-dhami
  • delhi
  • indian-army
  • joshimath
  • joshimath-landslide
  • joshimath-landslide-case
  • landslide
  • landslide-news
  • latest-news
  • ndrf-team
  • news
  • supreme-court
  • swami-avimukteswarananda-saraswati
  • the-unmute-breaking-news
  • the-unmute-punjabi-news
  • uttrakhand

ਫਲਾਈਟ 'ਚ ਔਰਤ ਨਾਲ ਬਦਸਲੂਕੀ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

Saturday 07 January 2023 12:26 PM UTC+00 | Tags: air-india-flight bangalore breaking-news delhi-police female-passenger india news shankar-mishra the-unmute-breaking-news the-unmute-news the-unmute-punjabi-news

ਚੰਡੀਗੜ 07 ਜਨਵਰੀ 2023: ਨਿਊਯਾਰਕ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਵਿਚ ਇਕ ਬਜ਼ੁਰਗ ਮਹਿਲਾ ਯਾਤਰੀ ‘ਤੇ ਪਿਸ਼ਾਬ ਕਰਨ ਦੇ ਦੋਸ਼ ਵਿੱਚ ਸ਼ੰਕਰ ਮਿਸ਼ਰਾ (Shankar Mishra) ਨੂੰ ਦਿੱਲੀ ਪੁਲਿਸ ਨੇ ਬੈਂਗਲੁਰੂ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਸ਼ੰਕਰ ਮਿਸ਼ਰਾ ਨੂੰ ਆਈਜੀਆਈ ਥਾਣੇ ਲਿਜਾ ਕੇ ਪੁੱਛਗਿੱਛ ਕੀਤੀ ਗਈ ਹੈ। ਇਸ ਤੋਂ ਬਾਅਦ ਉਸ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸ਼ੰਕਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਦਿੱਲੀ ਪੁਲਿਸ ਨੇ ਸ਼ੰਕਰ ਮਿਸ਼ਰਾ ਦੀ 3 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ।

ਇਸੇ ਦੌਰਾਨ ਮੁਲਜ਼ਮ ਸ਼ੰਕਰ ਮਿਸ਼ਰਾ ਦੇ ਵਕੀਲ ਨੇ ਦਿੱਲੀ ਦੀ ਪਟਿਆਲਾ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ, ਅਦਾਲਤ ਇਸ 'ਤੇ 11 ਜਨਵਰੀ ਨੂੰ ਸੁਣਵਾਈ ਕਰੇਗੀ। ਇਸ ਦੇ ਨਾਲ ਹੀ ਡੀਸੀਪੀ ਆਈਜੀਆਈ ਏਅਰਪੋਰਟ ਰਵੀ ਸਿੰਘ ਨੇ ਦੱਸਿਆ ਕਿ ਮੁਲਜ਼ਮ ਸ਼ੰਕਰ ਮਿਸ਼ਰਾ ਨੂੰ ਬੀਤੀ ਰਾਤ ਬੈਂਗਲੁਰੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਥਾਣੇਦਾਰ ਸੰਜੇ ਨਗਰ ਇਲਾਕੇ ਦੇ ਹੋਮਸਟੇਟ ‘ਚ ਰਹਿ ਰਿਹਾ ਸੀ। ਕੁਝ ਕਰੂ ਮੈਂਬਰਾਂ ਅਤੇ ਸਹਿ ਯਾਤਰੀਆਂ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

The post ਫਲਾਈਟ ‘ਚ ਔਰਤ ਨਾਲ ਬਦਸਲੂਕੀ ਮਾਮਲੇ ‘ਚ ਸ਼ੰਕਰ ਮਿਸ਼ਰਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ appeared first on TheUnmute.com - Punjabi News.

Tags:
  • air-india-flight
  • bangalore
  • breaking-news
  • delhi-police
  • female-passenger
  • india
  • news
  • shankar-mishra
  • the-unmute-breaking-news
  • the-unmute-news
  • the-unmute-punjabi-news

ਪਠਾਨਕੋਟ ਪੁਲਿਸ ਨੇ ਪੰਜਾਬ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਰੋਕਿਆ, ਦੋ ਜਣੇ ਗ੍ਰਿਫਤਾਰ

Saturday 07 January 2023 12:32 PM UTC+00 | Tags: aam-aadmi-party drug-smuggling drug-smuggling-in-punjab drug-trafficking drug-trafficking-case harkamalpreet-singh-khakh latest-news ndpc-act news pathankot pathankot-police punjab-government punjab-police smugglers ssp the-unmute-punjab

ਪਠਾਨਕੋਟ 07 ਜਨਵਰੀ 2023: ਪਠਾਨਕੋਟ ਪੁਲਿਸ (Pathankot Police) ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਆਪਣੀਆਂ ਕੋਸ਼ਿਸ਼ਾਂ ਵਿੱਚ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਪੁਲਿਸ ਨੇ ਜੰਮੂ-ਕਸ਼ਮੀਰ ਤੋਂ ਆ ਰਹੇ ਇੱਕ ਟਰੱਕ ਵਿੱਚ ਛੁਪਾ ਕੇ ਰੱਖੀ 3.16 ਕੁਇੰਟਲ ਭੁੱਕੀ ਬਰਾਮਦ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ | ਫੜੇ ਗਏ ਵਿਅਕਤੀਆਂ ਦੀ ਪਛਾਣ ਕਪੂਰਥਲਾ ਦੇ ਬੂਟ ਪਿੰਡ ਦੇ ਸਲਿੰਦਰ ਸਿੰਘ, ਮੋਗਾ ਦੇ ਪਿੰਡ ਦੌਲੇਵਾਲ ਦੇ ਬੋਹੜ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਪ੍ਰੈਸ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਪੁਲਿਸ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲੇ ਤਸਕਰਾਂ ਦੀਆਂ ਹਰਕਤਾਂ ਤੇ ਚੌਕਸੀ ਨਾਲ ਨਜ਼ਰ ਰੱਖ ਰਹੀ ਹੈ ਅਤੇ ਜੰਮੂ ਅਤੇ ਕਸ਼ਮੀਰ ਤੋਂ ਪੰਜਾਬ ਰਾਜ ਤੱਕ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕਰਨ ਲਈ ਡੀ.ਐਸ.ਪੀ ਨਾਰਕੋਟਿਕ ਅਤੇ ਐਸਐਚਓ ਥਾਣਾ ਸੁਜਾਨਪੁਰ ਸਮੇਤ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਵਿਸ਼ੇਸ਼ ਟੀਮ ਨੇ ਸੂਹ ਮਿਲਣ 'ਤੇ ਨਾਕਾ ਮਾਧੋਪੁਰ ਵਿਖੇ ਹਾਈ-ਟੈਕ ਨਾਕਾ ਲਗਾਇਆ ਸੀ।

ਐਸਐਸਪੀ ਖੱਖ ਨੇ ਦੱਸਿਆ ਕਿ ਪੁਲਿਸ ਨਾਕੇ ਦੌਰਾਨ ਸਟੇਸ਼ਨ ਹਾਊਸ ਅਫ਼ਸਰ ਸੁਜਾਨਪੁਰ ਦੀ ਅਗਵਾਈ ਵਾਲੀ ਟੀਮ ਨੇ ਰਜਿਸਟ੍ਰੇਸ਼ਨ ਨੰਬਰ (ਪੀਬੀ06 ਐਮ 2669) ਵਾਲੇ ਇੱਕ ਟਰੱਕ ਨੂੰ ਰੋਕਿਆ ਅਤੇ ਤਲਾਸ਼ੀ ਲੈਣ ਤੇ ਪੁਲਿਸ ਨੂੰ 16 ਬੋਰੀਆਂ ਬਰਾਮਦ ਹੋਈਆਂ ਹਨ, ਜਿਸ ਵਿਚ 3 ਕੁਇੰਟਲ ਅਤੇ 16 ਕਿਲੋਗ੍ਰਾਮ ਭੁੱਕੀ ਸੀ, ਜੋ ਕਿ ਵੱਖ-ਵੱਖ ਖੋਖਿਆਂ ਵਿਚ ਛੁਪਾਈ ਹੋਈ ਸੀ। ਸਿੱਟੇ ਵਜੋਂ, ਦੋ ਵਿਅਕਤੀਆਂ ਵਿਰੁੱਧ ਥਾਣਾ ਸੁਜਾਨਪੁਰ, ਪਠਾਨਕੋਟ ਵਿਖੇ ਐਨਡੀਪੀਐਸ ਐਕਟ ਦੀ ਧਾਰਾ 15 ਦੇ ਤਹਿਤ ਤੁਰੰਤ ਐਫ.ਆਈ.ਆਰ ਦਰਜ ਕੀਤੀ ਗਈ ਹੈ।

ਜੰਮੂ-ਕਸ਼ਮੀਰ ਤੋਂ ਪੰਜਾਬ ਆ ਰਹੇ ਅੰਤਰਰਾਜੀ ਵਾਹਨਾਂ ਦੀ ਜਾਂਚ ਸ਼ੁਰੂ

ਐਸਐਸਪੀ ਨੇ ਅੱਗੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਭੁੱਕੀ ਟਰੱਕ ਵਿੱਚ ਛੁਪਾ ਕੇ ਰੱਖੀ ਗਈ ਸੀ। ਮੁਲਜ਼ਮ ਇਸ ਦੀ ਵਿਕਰੀ ਤੋਂ ਮੁਨਾਫ਼ਾ ਕਮਾਉਣ ਲਈ ਜੰਮੂ-ਕਸ਼ਮੀਰ ਤੋਂ ਭੁੱਕੀ ਲਿਆਏ ਸਨ। ਇਹ ਵੀ ਪਤਾ ਲੱਗਾ ਹੈ ਇਨ੍ਹਾਂ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਦੇ ਕੇਸ ਦਰਜ ਹਨ।

ਜਿਕਰਯੋਗ ਹੈ ਕਿ ਪਠਾਨਕੋਟ ਪੁਲਿਸ (Pathankot Police) ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮਾਣਯੋਗ ਪੁਲਿਸ ਡਾਇਰੈਕਟਰ ਜਨਰਲ ਦੀਆਂ ਹਦਾਇਤਾਂ ਅਨੁਸਾਰ ਪਿਛਲੇ ਪੰਜ ਮਹੀਨਿਆਂ ਤੋਂ ਜੰਮੂ-ਕਸ਼ਮੀਰ ਤੋਂ ਆ ਰਹੇ ਅੰਤਰਰਾਜੀ ਵਾਹਨਾਂ ਦੀ ਜਾਂਚ ਕਰਨ ਲਈ ਆਪਣੀ ਛੇਵੀਂ ਵੱਡੀ ਛਾਪੇਮਾਰੀ ਕੀਤੀ ਹੈ। ਇਸ ਤੋਂ ਪਹਿਲਾਂ, ਪਠਾਨਕੋਟ ਪੁਲਿਸ ਨੇ ਸਮੁੱਚੀ ਸਪਲਾਈ ਲੜੀ ਨੂੰ ਭੰਗ ਕਰਨ ਲਈ ਜੰਮੂ ਅਤੇ ਕਸ਼ਮੀਰ ਜਾਣ ਵਾਲੇ ਟਰੱਕਾਂ ਤੋਂ ਭਾਰੀ ਮਾਤਰਾ ਵਿੱਚ ਭੁੱਕੀ ਬਰਾਮਦ ਕੀਤੀ ਹੈ।

ਐਸਐਸਪੀ ਖੱਖ ਨੇ ਦੱਸਿਆ ਕਿ ਦੋਸ਼ੀਆਂ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਲਈ ਰਿਮਾਂਡ ਤੇ ਲਿਆ ਜਾਵੇਗਾ, ਜਿਸ ਤੋਂ ਹੋਰ ਸਬੂਤ ਸਾਹਮਣੇ ਆਉਣ ਦੀ ਉਮੀਦ ਹੈ। ਪਠਾਨਕੋਟ ਪੁਲਿਸ ਸ਼ਹਿਰ ਵਿੱਚ ਚੱਲ ਰਹੇ ਗੈਰ-ਕਾਨੂੰਨੀ ਨਸ਼ਿਆਂ ਦੀ ਅਲਾਮਤ ਨੂੰ ਠੱਲ੍ਹ ਪਾਉਣ ਲਈ ਹਮੇਸ਼ਾ ਹੀ ਚੌਕਸ ਰਹੀ ਹੈ ਅਤੇ ਇਹ ਬਰਾਮਦਗੀ ਉਨ੍ਹਾਂ ਦੀ ਨਾਗਰਿਕਾਂ ਦੀ ਸੁਰੱਖਿਆ ਅਤੇ ਸੁਰੱਖਿਆ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ।

ਐਸਐਸਪੀ ਖੱਖ ਨੇ ਕਿਹਾ, "ਇਹ ਆਪ੍ਰੇਸ਼ਨ ਪਠਾਨਕੋਟ ਪੁਲਿਸ ਲਈ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਲੜਾਈ ਵਿੱਚ ਇੱਕ ਸ਼ਾਨਦਾਰ ਜਿੱਤ ਦਾ ਪ੍ਰਤੀਕ ਹੈ ਅਤੇ ਉਮੀਦ ਕੀਤੀ ਜਾਂਦੀ ਹੈ ਕਿ ਇਸ ਤੋਂ ਬਾਅਦ ਅਜਿਹੇ ਹੋਰ ਸਫਲ ਆਪ੍ਰੇਸ਼ਨ ਹੋਣਗੇ।

The post ਪਠਾਨਕੋਟ ਪੁਲਿਸ ਨੇ ਪੰਜਾਬ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਰੋਕਿਆ, ਦੋ ਜਣੇ ਗ੍ਰਿਫਤਾਰ appeared first on TheUnmute.com - Punjabi News.

Tags:
  • aam-aadmi-party
  • drug-smuggling
  • drug-smuggling-in-punjab
  • drug-trafficking
  • drug-trafficking-case
  • harkamalpreet-singh-khakh
  • latest-news
  • ndpc-act
  • news
  • pathankot
  • pathankot-police
  • punjab-government
  • punjab-police
  • smugglers
  • ssp
  • the-unmute-punjab

BCCI ਵੱਲੋਂ ਨਵੀਂ ਚੋਣ ਕਮੇਟੀ ਦਾ ਐਲਾਨ, ਚੇਤਨ ਸ਼ਰਮਾ ਮੁੜ ਬਣੇ ਚੋਣ ਕਮੇਟੀ ਦੇ ਚੇਅਰਮੈਨ

Saturday 07 January 2023 12:47 PM UTC+00 | Tags: bcci board-of-control-for-cricket-in-india breaking-news chairman chetan-sharma cricket cricket-latest-news cricket-news india news

ਚੰਡੀਗੜ੍ਹ 07 ਜਨਵਰੀ 2023: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਨਵੀਂ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਚੇਤਨ ਸ਼ਰਮਾ (Chetan Sharma) ਨੂੰ ਇਕ ਵਾਰ ਫਿਰ ਚੋਣ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ | ਉਨ੍ਹਾਂ ਤੋਂ ਇਲਾਵਾ ਸ਼ਿਵ ਸੁੰਦਰ ਦਾਸ, ਸੁਬਰਤੋ ਬੈਨਰਜੀ, ਸਲਿਲ ਅੰਕੋਲਾ ਅਤੇ ਸ਼੍ਰੀਧਰਨ ਸ਼ਰਤ ਦੇ ਨਾਵਾਂ ਦੀ ਅਰਜ਼ੀਆਂ ਪ੍ਰਾਪਤ ਹੋਈਆਂ ਸਨ |

ਬੀਸੀਸੀਆਈ ਨੂੰ ਚੋਣਕਾਰ ਦੇ ਅਹੁਦੇ ਲਈ 600 ਤੋਂ ਵੱਧ ਉਮੀਦਵਾਰਾਂ ਦੀਆਂ ਅਰਜ਼ੀਆਂ ਮਿਲੀਆਂ ਸਨ। ਚੋਣ ਕਮੇਟੀ ਦੀ ਚੋਣ ਕ੍ਰਿਕਟ ਸਲਾਹਕਾਰ ਕਮੇਟੀ ਕਰਦੀ ਹੈ। ਬੀਸੀਸੀਆਈ ਨੇ ਦੱਸਿਆ ਕਿ ਚੇਤਨ ਸ਼ਰਮਾ ਇੱਕ ਵਾਰ ਫਿਰ ਚੋਣ ਕਮੇਟੀ ਦੇ ਚੇਅਰਮੈਨ ਹੋਣਗੇ।

ਬੋਰਡ ਨੇ ਅੱਗੇ ਦੱਸਿਆ, "ਉਚਿਤ ਵਿਚਾਰ-ਵਟਾਂਦਰੇ ਅਤੇ ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ, ਸੀਏਸੀ ਨੇ ਨਿੱਜੀ ਇੰਟਰਵਿਊ ਲਈ 11 ਵਿਅਕਤੀਆਂ ਨੂੰ ਸ਼ਾਰਟਲਿਸਟ ਕੀਤਾ ਸੀ । ਇੰਟਰਵਿਊ ਦੇ ਆਧਾਰ ‘ਤੇ ਕਮੇਟੀ ਨੇ ਸੀਨੀਅਰ ਪੁਰਸ਼ ਰਾਸ਼ਟਰੀ ਚੋਣ ਕਮੇਟੀ ਲਈ ਹੇਠ ਲਿਖੇ ਉਮੀਦਵਾਰਾਂ ਦੀ ਸਿਫ਼ਾਰਸ਼ ਕੀਤੀ ਹੈ| ਜਿਨ੍ਹਾਂ ਵਿੱਚ ਚੇਤਨ ਸ਼ਰਮਾ ( Chetan Sharma), ਸ਼ਿਵ ਸੁੰਦਰ ਦਾਸ, ਸੁਬਰੋਤੋ ਬੈਨਰਜੀ, ਸਲਿਲ ਅੰਕੋਲਾ, ਸ੍ਰੀਧਰਨ ਸ਼ਰਤ ਸ਼ਾਮਲ ਸਨ ।

The post BCCI ਵੱਲੋਂ ਨਵੀਂ ਚੋਣ ਕਮੇਟੀ ਦਾ ਐਲਾਨ, ਚੇਤਨ ਸ਼ਰਮਾ ਮੁੜ ਬਣੇ ਚੋਣ ਕਮੇਟੀ ਦੇ ਚੇਅਰਮੈਨ appeared first on TheUnmute.com - Punjabi News.

Tags:
  • bcci
  • board-of-control-for-cricket-in-india
  • breaking-news
  • chairman
  • chetan-sharma
  • cricket
  • cricket-latest-news
  • cricket-news
  • india
  • news

ਚੰਡੀਗੜ੍ਹ 07 ਜਨਵਰੀ 2022: ਸੂਬੇ ਦੇ ਉੱਤਰੀ ਮੋਰੋਕੋ ਦੇ ਅਲ ਹੋਸੀਮਾ ਸ਼ਹਿਰ ‘ਚ ਸ਼ਨੀਵਾਰ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਭੂਚਾਲ ਦੀ ਤੀਬਰਤਾ 5.3 ਮਾਪੀ ਗਈ ਹੈ । ਮੋਰੋਕੋ ਦੀ ਸਰਕਾਰੀ ਸਮਾਚਾਰ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਭੂਚਾਲ ਕਾਰਨ ਹੋਏ ਨੁਕਸਾਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਇਸ ਤੋਂ ਪਹਿਲਾਂ 5 ਜਨਵਰੀ 2023 ਨੂੰ ਅਫਗਾਨਿਸਤਾਨ ਦੇ ਫੈਜ਼ਾਬਾਦ ‘ਚ 5.9 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਦੀ ਡੂੰਘਾਈ ਜ਼ਮੀਨ ਤੋਂ 200 ਕਿਲੋਮੀਟਰ ਹੇਠਾਂ ਸੀ। ਭੂਚਾਲ ਰਾਤ ਨੂੰ 7.55 ਮਿੰਟ 51 ਸਕਿੰਟ ‘ਤੇ ਆਇਆ ਸੀ । ਦੱਸ ਦਈਏ ਕਿ 5 ਜਨਵਰੀ 2023 ਨੂੰ ਭਾਰਤ ਦੇ ਮਨੀਪੁਰ ਜ਼ਿਲੇ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਸਦੀ ਤੀਬਰਤਾ 4.2 ਮਾਪੀ ਗਈ ਸੀ । ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।

The post Earthquake: ਉੱਤਰੀ ਮੋਰੋਕੋ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਤੀਬਰਤਾ 5.3 ਰਹੀ appeared first on TheUnmute.com - Punjabi News.

Tags:
  • cairo
  • capital-of-egypt
  • earthquake

ਗੋ ਫਸਟ ਏਅਰਲਾਈਨ ਦੀ ਫਲਾਈਟ 'ਚ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ, ਦੋ ਵਿਦੇਸ਼ੀ ਨਾਗਰਿਕ ਗ੍ਰਿਫਤਾਰ

Saturday 07 January 2023 01:44 PM UTC+00 | Tags: air-india-flight dgca go-first-airlin go-first-airline go-first-airline-flight india latest-news mumbai-airport newqs news punjabi-news the-unmute-breaking-news the-unmute-punjabi-news

ਚੰਡੀਗੜ੍ਹ 07 ਜਨਵਰੀ 2022: ਏਅਰ ਇੰਡੀਆ ਦੀ ਫਲਾਈਟ ‘ਚ ਬਜ਼ੁਰਗ ਔਰਤ ‘ਤੇ ਪਿਸ਼ਾਬ ਕਰਨ ਦਾ ਮਾਮਲਾ ਸੁਰਖੀਆਂ ‘ਚ ਬਣਿਆ ਹੋਇਆ ਹੈ। ਇਸ ਦੌਰਾਨ ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਗੋ ਫਸਟ ਏਅਰਲਾਈਨ (GoFirst Airline) ਦੀ ਫਲਾਈਟ ‘ਚ ਯਾਤਰੀਆਂ ਵਲੋਂ ਇਕ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਗਈ। ਛੇੜਛਾੜ ਕਰਨ ਵਾਲੇ ਦੋਵੇਂ ਵਿਦੇਸ਼ੀ ਨਾਗਰਿਕ ਹਨ। ਮੀਡੀਆ ਰਿਪੋਰਟਾਂ ਮੁਤਾਬਕ ਦੋਵੇਂ ਦੋਸ਼ੀ ਰੂਸੀ ਮੂਲ ਦੇ ਹਨ। ਇਸਦੇ ਨਾਲ ਹੀ ਇਸ ਘਟਨਾ ਦੀ ਸ਼ਿਕਾਇਤ ਡੀਜੀਸੀਏ ਨੂੰ ਵੀ ਕਰ ਦਿੱਤੀ ਗਈ ਹੈ।

ਇਹ ਘਟਨਾ 6 ਜਨਵਰੀ ਨੂੰ ਗੋ ਫਸਟ ਏਅਰਲਾਈਨ (Go First airline)  ਦੀ ਗੋਆ-ਮੁੰਬਈ ਫਲਾਈਟ ਵਿੱਚ ਵਾਪਰੀ ਸੀ। ਦੋਸ਼ ਹੈ ਕਿ ਗੋਆ ਤੋਂ ਮੁੰਬਈ ਜਾ ਰਹੀ ਫਲਾਈਟ ‘ਚ ਸਵਾਰ ਦੋ ਵਿਦੇਸ਼ੀ ਨਾਗਰਿਕਾਂ ਨੇ ਜਹਾਜ਼ ਦੀ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ। ਜਿਸ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਜਹਾਜ਼ ਤੋਂ ਉਤਾਰ ਕੇ ਸੁਰੱਖਿਆ ਕਰਮਚਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ। ਗੋ ਫਸਟ ਏਅਰਲਾਈਨ ਨੇ ਵੀ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।

ਰਿਪੋਰਟਾਂ ਮੁਤਾਬਕ ਜਦੋਂ ਮਹਿਲਾ ਕਰੂ ਮੈਂਬਰ ਯਾਤਰੀਆਂ ਨੂੰ ਸੁਰੱਖਿਆ ਬਾਰੇ ਦੱਸ ਰਹੀ ਸੀ ਤਾਂ ਵਿਦੇਸ਼ੀ ਯਾਤਰੀਆਂ ਨੇ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਅਤੇ ਅਪਸ਼ਬਦ ਬੋਲੇ। ਇਸ ‘ਤੇ ਜਹਾਜ਼ ‘ਚ ਸਵਾਰ ਇਕ ਹੋਰ ਯਾਤਰੀ ਨੇ ਇਸ ‘ਤੇ ਇਤਰਾਜ਼ ਜਤਾਇਆ ਅਤੇ ਮੰਗ ਕੀਤੀ ਕਿ ਦੋਹਾਂ ਦੋਸ਼ੀਆਂ ਨੂੰ ਜਹਾਜ਼ ‘ਚੋਂ ਉਤਾਰਿਆ ਜਾਵੇ। ਹੋਰ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਦੋਵਾਂ ਦੋਸ਼ੀਆਂ ਨੂੰ ਜਹਾਜ਼ ਤੋਂ ਉਤਾਰ ਦਿੱਤਾ ਗਿਆ।

The post ਗੋ ਫਸਟ ਏਅਰਲਾਈਨ ਦੀ ਫਲਾਈਟ ‘ਚ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ, ਦੋ ਵਿਦੇਸ਼ੀ ਨਾਗਰਿਕ ਗ੍ਰਿਫਤਾਰ appeared first on TheUnmute.com - Punjabi News.

Tags:
  • air-india-flight
  • dgca
  • go-first-airlin
  • go-first-airline
  • go-first-airline-flight
  • india
  • latest-news
  • mumbai-airport
  • newqs
  • news
  • punjabi-news
  • the-unmute-breaking-news
  • the-unmute-punjabi-news

ਭਾਰਤ ਜੋੜੋ ਯਾਤਰਾ 10 ਜਨਵਰੀ ਨੂੰ ਪੰਜਾਬ 'ਚ ਦਾਖ਼ਲ ਹੋਵੇਗੀ, ਇਹ ਯਾਤਰਾ ਸਿਰਫ਼ ਕਾਂਗਰਸ ਲਈ ਨਹੀਂ, ਪੂਰੇ ਦੇਸ਼ ਲਈ ਹੈ: ਰਾਜਾ ਵੜਿੰਗ

Saturday 07 January 2023 01:50 PM UTC+00 | Tags: amrinder-singh-raja-waring bharat-jodo-yatra bharat-jodo-yatra-enws congress india news punjab-congress rahul-gandhi the-unmute-breaking-news unemployment

ਚੰਡੀਗੜ੍ਹ 07 ਜਨਵਰੀ 2023: ਪੰਜਾਬ ਕਾਂਗਰਸ ਦੇ ਆਗੂਆਂ ਨੇ ਕਿਹਾ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਹੈ, ਨਾ ਕਿ ਸਿਰਫ ਪਾਰਟੀ ਲਈ ਹੈ।ਕਾਂਗਰਸੀ ਆਗੂਆਂ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਨਫਰਤ ਦੀ ਰਾਜਨੀਤੀ ਦੇ ਖਿਲਾਫ ਹੈ ਅਤੇ ਇਹ ਦੇਸ਼ ਦਾ ਧਿਆਨ ਮਹਿੰਗਾਈ, ਬੇਰੁਜ਼ਗਾਰੀ ਅਤੇ ਪੂੰਜੀਵਾਦ ਵਰਗੇ ਕੁਝ ਅਹਿਮ ਮੁੱਦਿਆਂ ਵੱਲ ਖਿੱਚ ਰਹੀ ਹੈ ਅਤੇ ਇਸਨੇ ਆਪਣੇ ਉਦੇਸ਼ ਦੀ ਪ੍ਰਾਪਤੀ ਵਿੱਚ ਸਫਲਤਾ ਹਾਸਲ ਕੀਤੀ ਹੈ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਕੱਤਰ ਇੰਚਾਰਜ ਹਰੀਸ਼ ਚੌਧਰੀ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਲਾਨ ਕੀਤਾ ਕਿ ਇਹ ਯਾਤਰਾ 10 ਜਨਵਰੀ ਨੂੰ ਸ਼ੰਭੂ ਬਾਰਡਰ ਰਾਹੀਂ ਪੰਜਾਬ ‘ਚ ਪ੍ਰਵੇਸ਼ ਕਰਕੇ ਸਿੱਧੀ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਜਾਵੇਗੀ। ਰਾਹੁਲ ਗਾਂਧੀ 11 ਜਨਵਰੀ ਨੂੰ ਪੰਜਾਬ ਵਿਚ ਯਾਤਰਾ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਸ਼੍ਰੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਇਕ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਨਗੇ।

ਕਾਂਗਰਸੀ ਆਗੂਆਂ ਨੇ ਦੁਹਰਾਇਆ ਕਿ ਇਹ ਸਿਰਫ਼ ਪਾਰਟੀ ਦੀ ਯਾਤਰਾ ਨਹੀਂ ਹੈ। ਹਰੀਸ਼ ਚੌਧਰੀ ਨੇ ਕਿਹਾ ਕਿ ਯਾਤਰਾ ਦੀ ਅਗਵਾਈ ਕਰਨ ਵਾਲੇ ਇਕੱਲੇ ਕਾਂਗਰਸੀ ਆਗੂ ਰਾਹੁਲ ਗਾਂਧੀ ਹਨ ਅਤੇ ਪਾਰਟੀ ਤੇ ਇਸਦੇ ਵਰਕਰਾਂ ਵੱਲੋਂ ਲੌਜਿਸਟਿਕ ਸਹਿਯੋਗ ਦਿੱਤਾ ਜਾ ਰਿਹਾ ਹੈ। ਜਦੋਂ ਕਿ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਵਿਅਕਤੀਆਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ, ਫਿਲਮ ਕਲਾਕਾਰਾਂ, ਗਾਇਕਾਂ, ਅਰਥ ਸ਼ਾਸਤਰੀਆਂ, ਉਦਯੋਗਪਤੀਆਂ ਆਦਿ ਨੇ ਵੀ ਸ਼ਮੂਲੀਅਤ ਕੀਤੀ ਹੈ।

ਚੌਧਰੀ ਨੇ ਖਾਸ ਕਰਕੇ ਇਨ੍ਹੀਂ ਦਿਨੀਂ ਪੰਜਾਬ ਆਉਣ ਵਾਲੇ ਐਨ ਆਰ ਆਈ ਪੰਜਾਬੀਆਂ ਨੂੰ ਵੀ ਇਸ ਯਾਤਰਾ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਜਿਹੜੇ ਲੋਕ ਵਿਦੇਸ਼ਾਂ ਵਿੱਚ ਰਹਿ ਰਹੇ ਹਨ ਉਹ ਆਨਲਾਈਨ ਭਾਗ ਵੀ ਲੈ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵੜਿੰਗ ਨੇ ਦੱਸਿਆ ਕਿ ਯਾਤਰਾ ਹੁਣ ਤੱਕ 12 ਵਿੱਚੋਂ 10 ਸੂਬਿਆਂ ਨੂੰ ਕਵਰ ਕਰ ਚੁੱਕੀ ਹੈ। ਪੰਜਾਬ ਤੋਂ ਬਾਅਦ ਹੁਣ ਸਿਰਫ਼ ਜੰਮੂ-ਕਸ਼ਮੀਰ ਕੇਂਦਰ ਸ਼ਾਸਿਤ ਪ੍ਰਦੇਸ਼ ਰਹਿ ਜਾਵੇਗਾ, ਜੋ ਯਾਤਰਾ ਸ੍ਰੀਨਗਰ ਵਿੱਚ ਖ਼ਤਮ ਹੋਵੇਗੀ। ਉਨ੍ਹਾਂ ਖੁਲਾਸਾ ਕੀਤਾ ਕਿ ਸ਼ੁਰੂ ਵਿੱਚ ਯਾਤਰਾ ਦਾ ਪੂਰਾ ਰਸਤਾ 3570 ਕਿਲੋਮੀਟਰ ਹੋਣ ਦਾ ਅਨੁਮਾਨ ਲਗਾਇਆ ਗਿਆ ਸੀ, ਜੋ ਪੂਰਾ ਹੋਣ ਤੱਕ 4000 ਕਿਲੋਮੀਟਰ ਤੱਕ ਪਹੁੰਚ ਸਕਦਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਯਾਤਰਾ 7 ਦਿਨ ਪੰਜਾਬ ਵਿੱਚ ਰਹੇਗੀ ਅਤੇ ਜੰਮੂ-ਕਸ਼ਮੀਰ ਵਿੱਚ ਮਾਧੋਪੁਰ ਤੋਂ ਰਵਾਨਾ ਹੋਣ ਤੋਂ ਇੱਕ ਦਿਨ ਪਹਿਲਾਂ ਪਠਾਨਕੋਟ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਸ ਯਾਤਰਾ ਦਾ ਵਿਰੋਧ ਕਰਨ ਵਾਲੇ ਕੁਝ ਲੋਕਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਵੜਿੰਗ ਨੇ ਕਿਹਾ ਕਿ ਪੰਜਾਬੀਆਂ ਦਾ ਸੁਭਾਅ ਜ਼ਿਆਦਾਤਰ ਮਹਿਮਾਨ ਨਿਵਾਜ਼ੀ ਵਾਲਾ ਹੁੰਦਾ ਹੈ ਅਤੇ ਉਹ ਆਪਣੇ ਮਹਿਮਾਨਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰਦੇ ਹਨ, ਚਾਹੇ ਉਹ ਕਿਸੇ ਵੀ ਪਾਰਟੀ, ਜਾਤ ਜਾਂ ਨਸਲ ਦਾ ਹੋਵੇ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਯਾਤਰਾ ਨੇ ਦੇਸ਼ ਭਰ ਦੇ ਲੋਕਾਂ ਵਿਚ ਆਪਣੀ ਛਾਪ ਛੱਡੀ ਹੈ ਅਤੇ ਇਸਨੇ ਲੋਕਾਂ ਨੂੰ ਆਵਾਜ਼ ਦਿੱਤੀ ਹੈ। ਉਨ੍ਹਾਂ ਭਾਜਪਾ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਜਿਹੜੇ ਲੋਕ ਇਹ ਕਹਿ ਰਹੇ ਹਨ ਕਿ ਉਨ੍ਹਾਂ ‘ਤੇ ਕੋਈ ਅਸਰ ਨਹੀਂ ਹੋਵੇਗਾ ਅਤੇ ਉਹ 2024 ‘ਚ ਸੱਤਾ ‘ਚ ਵਾਪਸੀ ਕਰਨ ਜਾ ਰਹੇ ਹਨ, ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਰਹੀ ਹੈ। ਯਾਤਰਾ ਦੀ ਕਾਮਯਾਬੀ ਕਾਰਨ ਉਹ ਬੇਚੈਨ ਹਨ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਨੇ ਕੋਵਿਡ ਦੇ ਨਾਂ ‘ਤੇ ਯਾਤਰਾ ਦੇ ਰਸਤੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਬਾਜਵਾ ਨੇ ਕਿਹਾ ਕਿ ਇਹ ਯਾਤਰਾ 2024 ਦੀਆਂ ਚੋਣਾਂ ਲਈ ਰਾਹ ਪੱਧਰਾ ਕਰੇਗੀ ਅਤੇ ਇਤਿਹਾਸ ਸਿਰਜੇਗੀ। ਉਨ੍ਹਾਂ ਨੇ ਯਾਦ ਕੀਤਾ ਕਿ ਕਿਵੇਂ ਪਹਿਲਾਂ ਵੀ ਚੰਦਰ ਸ਼ੇਖਰ ਵਰਗੇ ਨੇਤਾਵਾਂ ਨੇ ਅਜਿਹੀ ਯਾਤਰਾ ਕੀਤੀ ਸੀ ਅਤੇ ਬਾਅਦ ਵਿੱਚ ਪ੍ਰਧਾਨ ਮੰਤਰੀ ਬਣੇ ਸਨ। ਇਸ ਤੋਂ ਇਲਾਵਾ, ਸੀਨੀਅਰ ਫਿਲਮ ਅਭਿਨੇਤਾ ਅਤੇ ਕਾਂਗਰਸ ਨੇਤਾ ਸੁਨੀਲ ਦੱਤ ਨੇ ਖਾੜਕੂਵਾਦ ਦੇ ਕਾਲੇ ਦਿਨਾਂ ਦੌਰਾਨ ਮੁੰਬਈ ਤੋਂ ਅੰਮ੍ਰਿਤਸਰ ਦੀ ਪਦਯਾਤਰਾ ਕੀਤੀ।

ਪ੍ਰੈਸ ਕਾਨਫਰੰਸ ਦੌਰਾਨ ਸਾਬਕਾ ਕਾਂਗਰਸੀ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਅਮਿਤ ਵਿੱਜ ਅਤੇ ਗੁਰਪ੍ਰੀਤ ਜੀ.ਪੀ. ਹਾਜਰ ਸਨ। ਕਾਂਗਰਸੀ ਆਗੂਆਂ ਨੇ ਸੀਨੀਅਰ ਪੱਤਰਕਾਰ ਐਨ.ਐਸ ਪਰਵਾਨਾ ਦੇ ਦੇਹਾਂਤ ‘ਤੇ ਅਫਸੋਸ ਪ੍ਰਗਟ ਕਰਦਿਆਂ, ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਨੂੰ ਵੱਡਾ ਨੁਕਸਾਨ ਹੋਇਆ ਹੈ।

The post ਭਾਰਤ ਜੋੜੋ ਯਾਤਰਾ 10 ਜਨਵਰੀ ਨੂੰ ਪੰਜਾਬ ‘ਚ ਦਾਖ਼ਲ ਹੋਵੇਗੀ, ਇਹ ਯਾਤਰਾ ਸਿਰਫ਼ ਕਾਂਗਰਸ ਲਈ ਨਹੀਂ, ਪੂਰੇ ਦੇਸ਼ ਲਈ ਹੈ: ਰਾਜਾ ਵੜਿੰਗ appeared first on TheUnmute.com - Punjabi News.

Tags:
  • amrinder-singh-raja-waring
  • bharat-jodo-yatra
  • bharat-jodo-yatra-enws
  • congress
  • india
  • news
  • punjab-congress
  • rahul-gandhi
  • the-unmute-breaking-news
  • unemployment

ਧੀਆਂ ਦਾ ਸਤਿਕਾਰ ਸਾਡਾ ਸੱਭਿਆਚਾਰ ਤੇ ਧੀਆਂ ਹੀ ਸਾਡਾ ਸਨਮਾਨ ਹਨ: ਕੁਲਤਾਰ ਸਿੰਘ ਸੰਧਵਾ

Saturday 07 January 2023 01:58 PM UTC+00 | Tags: culture kultar-singh-sandhwan kulturi-chetna-manch-mansa lohri-mela mansa news punjab punjab-culture

ਮਾਨਸਾ 07 ਜਨਵਰੀ 2023: ਅੱਜ ਦੇ ਯੁੱਗ ਵਿਚ ਧੀਆਂ ਕਿਸੇ ਵੀ ਪਾਸੋਂ ਮੁੰਡਿਆਂ ਨਾਲੋਂ ਘੱਟ ਨਹੀਂ ਹਨ ਅਤੇ ਹਰ ਖੇਤਰ ਵਿਚ ਚਾਹੇ ਉਹ ਖੇਡਾਂ ਦਾ ਖੇਤਰ ਹੋਵੇ, ਪੜ੍ਹਾਈ, ਵਿਗਿਆਨ ਜਾਂ ਸਮਾਜ ਨੂੰ ਉੱਚਾ ਚੁੱਕਣ ਨਾਲ ਸਬੰਧਤ ਹੋਵੇ, ਧੀਆਂ ਆਪਣਾ ਮੋਹਰੀ ਰੋਲ ਅਦਾ ਕਰ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਪੀਕਰ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾ ਨੇ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ, ਮਾਨਸਾ ਖੁਰਦ ਵਿਖੇ ਸਭਿਆਚਾਰ ਚੇਤਨਾ ਮੰਚ ਮਾਨਸਾ ਵੱਲੋਂ ਆਯੋਜਿਤ 18ਵਾਂ ਲੋਹੜੀ ਮੇਲਾ-2023 'ਲੋਹੜੀ ਧੀਆਂ ਦੀ' ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਧੀਆਂ ਦੀ ਲੋਹੜੀ ਮਹਿਲਾਵਾਂ ਦੇ ਸ਼ਸਕਤੀਕਰਨ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਔਰਤਾਂ ਦਾ ਮਨੋਬਲ ਵੀ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਲੜਕੇ ਅਤੇ ਲੜਕੀ ਦੇ ਅੰਤਰ ਨੂੰ ਖਤਮ ਕਰਨ ਲਈ ਅਜਿਹੇ ਪ੍ਰੋਗਰਾਮ ਉਲੀਕੇ ਜਾਣਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਧੀਆਂ ਦਾ ਸਤਿਕਾਰ ਕਰਨਾ ਸਾਡਾ ਸਭਿਆਚਾਰ ਹੈ ਅਤੇ ਧੀਆਂ ਨਾਲ ਹੀ ਸਾਡਾ ਸਨਮਾਨ ਹੈ। ਉਨ੍ਹਾਂ ਕਿਹਾ ਕਿ ਜਿੱਥੇ ਧੀਆਂ ਦਾ ਸਤਿਕਾਰ ਹੁੰਦਾ ਹੈ ਉਸ ਧਰਤੀ ਨੂੰ ਮੈਂ ਸਿੱਜਦਾ ਕਰਦਾ ਹਾਂ।

ਸੰਧਵਾ ਨੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਲੜਕੀਆਂ ਨੂੰ ਆਪਣੇ ਗੁਰੂ ਅਤੇ ਮਾਤਾ ਪਿਤਾ ਦਾ ਹਮੇਸ਼ਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਅਤੇ ਮਾਤਾ ਪਿਤਾ ਦਾ ਸਾਡੀ ਜਿੰਦਗੀ ਅੰਦਰ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਜਿੱਥੇ ਸਭਿਆਚਾਰ ਚੇਤਨਾ ਮੰਚ ਨੂੰ ਧੀਆਂ ਦੀ ਲੋਹੜੀ ਮਨਾਉਣ ਲਈ ਮੁਬਾਰਬਾਦ ਦਿੱਤੀ, ਉਥੇ ਲੋਹੜੀ ਦੇ ਸ਼ੁਭ ਦਿਹਾੜੇ ਨੂੰ ਲੈ ਕੇ ਸਨਮਾਨਿਤ ਹੋਣ ਵਾਲੀਆਂ ਧੀਆਂ ਦੇ ਉੱਜਵੱਲ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ।

ਸਪੀਕਰ ਵਿਧਾਨ ਸਭਾ ਸੰਧਵਾ ਨੇ ਧੀਆਂ ਦੀ ਲੋਹੜੀ ਮੌਕੇ ਮਾਲਵਾ ਪਬਲਿਕ ਸਕੂਲ ਖਿਆਲਾਂ ਦੀਆਂ ਵਿਦਿਆਰਥਣਾਂ ਨੂੰ ਕਵੀਸ਼ਰੀ ਗਾਇਨ ਤੋਂ ਪ੍ਰਭਾਵਿਤ ਹੋ ਕੇ 51 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ, ਉਥੇ ਸਭਿਆਚਾਰ ਚੇਤਨਾ ਮੰਚ ਨੂੰ ਲੋੜਵੰਦ ਧੀਆਂ ਦੀ ਸਹਾਇਤਾ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ 1 ਲੱਖ 51 ਹਜ਼ਾਰ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਸੰਧਵਾ ਨੇ ਸਿੱਖਿਆ, ਖੇਡਾਂ ਅਤੇ ਹੋਰ ਖੇਤਰਾਂ ਵਿਚ ਵਿਲੱਖਣ ਕਾਰਜ ਕਰਨ ਵਾਲੀਆਂ ਜ਼ਿਲ੍ਹੇ ਦੀਆਂ ਹੋਣਹਾਰ ਧੀਆਂ ਦਾ ਸਨਮਾਨਿਤ ਕੀਤਾ। ਸਭਿਆਚਾਰ ਚੇਤਨਾ ਮੰਚ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾ ਸਮੇਤ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਦਾ ਵੀ ਸਨਮਾਨ ਕੀਤਾ ਗਿਆ।

ਇਸ ਤੋਂ ਪਹਿਲਾ ਹਲਕਾ ਵਿਧਾਇਕ ਸੀ੍ਰ ਵਿਜੈ ਸਿੰਗਲਾ ਵੱਲੋਂ ਧੀਆਂ ਦੀ ਲੋਹੜੀ ਮੌਕੇ ਉਲੀਕੇ ਪ੍ਰੋਗਰਾਮ 'ਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣ 'ਤੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾ ਨੂੰ ਜੀ ਆਇਆ ਨੂੰ ਆਖਿਆ। ਉਨ੍ਹਾਂ ਕਿਹਾ ਕਿ ਜਿਸ ਪਰਿਵਾਰ ਵਿਚ ਔਰਤ ਦਾ ਸਨਮਾਨ ਨਹੀਂ ਹੁੰਦਾ, ਉੱਥੇ ਖੁਸ਼ਹਾਲੀ ਨਹੀਂ ਰਹਿੰਦੀ। ਉਨ੍ਹਾਂ ਕਿਹਾ ਕਿ ਕੁੜੀਆਂ ਬਿਨ੍ਹਾਂ ਸਮਾਜ ਦੀ ਹੋਂਦ ਸੰਭਵ ਨਹੀਂ ਹੈ, ਲੋਕ ਆਪਣੀਆਂ ਧੀਆਂ ਨੂੰ ਉੱਚ ਵਿੱਦਿਆ, ਗੁਣ ਅਤੇ ਸੰਸਕਾਰਾਂ ਨਾਲ ਸਜਾਉਣ ਤਾਂ ਜੋ ਉਹ ਆਪਣੇ ਪਰਿਵਾਰ, ਜ਼ਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਦੁਨੀਆ ਦੇ ਨਕਸ਼ੇ 'ਤੇ ਚਮਕਾ ਸਕਣ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ, ਐਸ.ਐਸ.ਪੀ. ਡਾ. ਨਾਨਕ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਚਰਨਜੀਤ ਸਿੰਘ ਅੱਕਾਂਵਾਲੀ, ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਸੰਤ ਪ੍ਰਸੋਤਮਦਾਸ, ਗੁਰਪ੍ਰੀਤ ਸਿੰਘ ਭੁੱਚਰ, ਇੰਦਰਜੀਤ ਸਿੰਘ ਉੱਭਾ, ਪ੍ਰਧਾਨ ਸੱਭਿਆਚਾਰ ਚੇਤਨਾ ਮੰਚ ਹਰਿੰਦਰ ਸਿੰਘ ਮਾਨਸ਼ਾਹੀਆ, ਕੋਆਰਡੀਨੇਟਰ ਬਲਰਾਜ ਨੰਗਲ, ਹਰਦੀਪ ਸਿੰਘ ਸਿੱਧੂ, ਸਰਬਜੀਤ ਕੌਸ਼ਲ, ਕਮਲਜੀਤ ਮਾਲਵਾ, ਬਲਜਿੰਦਰ ਸੰਗੀਲਾ, ਕੇਵਲ ਸਿੰਘ, ਅਸ਼ੋਕ ਬਾਂਸਲ, ਬਲਰਾਜ ਮਾਨ, ਦਰਸ਼ਨ ਜਿੰਦਲ, ਮੋਹਨ ਲਾਲ, ਕੁਲਦੀਪ ਪਰਮਾਰ, ਵਿਜੈ ਕੁਮਾਰ ਜਿੰਦਲ, ਕ੍ਰਿਸ਼ਨ ਗੋਇਲ, ਜਸਪਾਲ ਦਾਤੇਵਾਸ ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।

The post ਧੀਆਂ ਦਾ ਸਤਿਕਾਰ ਸਾਡਾ ਸੱਭਿਆਚਾਰ ਤੇ ਧੀਆਂ ਹੀ ਸਾਡਾ ਸਨਮਾਨ ਹਨ: ਕੁਲਤਾਰ ਸਿੰਘ ਸੰਧਵਾ appeared first on TheUnmute.com - Punjabi News.

Tags:
  • culture
  • kultar-singh-sandhwan
  • kulturi-chetna-manch-mansa
  • lohri-mela
  • mansa
  • news
  • punjab
  • punjab-culture

ਲਾਲ ਚੰਦ ਕਟਾਰੂਚੱਕ ਨੇ ਭੋਆ ਦੇ ਵੱਖ-ਵੱਖ ਪਿੰਡਾਂ ਅੰਦਰ ਦੌਰਾ ਕਰਕੇ ਵੰਡੀਆ ਵਿਕਾਸ ਗ੍ਰਾਂਟਾਂ

Saturday 07 January 2023 02:04 PM UTC+00 | Tags: aam-aadmi-party bhoa lal-chand-kataruchak news punjab punjab-government punjabi-news punjab-politics the-unmute-breaking-news the-unmute-latest-news the-unmute-punjabi-news

ਪਠਾਨਕੋਟ 07 ਜਨਵਰੀ 2023: ਅੱਜ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵੱਲੋਂ ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਦਾ ਦੋਰਾ ਕੀਤਾ, ਕੈਬਨਿਟ ਮੰਤਰੀ ਪੰਜਾਬ ਵੱਲੋਂ ਜਿੱਥੇ ਦੋ ਪਿੰਡਾਂ ਅੰਦਰ ਲੱਖਾਂ ਰੁਪਏ ਦੀ ਲਾਗਤ ਨਾਲ ਬਣੀਆਂ ਵਾਟਰ ਸਪਲਾਈਜ ਦੇ ਉਦਘਾਟਣ ਕੀਤੇ ਉੱਥੇ ਹੀ ਬਾਕੀ ਪਿੰਡਾਂ ਅੰਦਰ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਲਈ ਗ੍ਰਾਂਟਾਂ ਵੀ ਵੰਡੀਆ।

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰੋਹਿਤ ਸਿਆਲ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਵਿਜੈ ਕੁਮਾਰ ਕਟਾਰੂਚੱਕ ਜਿਲ੍ਹਾ ਮੀਡਿਆ ਕੋਆਰਡੀਨੇਟਰ ਪਠਾਨਕੋਟ, ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਖੁਸਬੀਰ ਕਾਟਲ ਸੀਨੀਅਰ ਆਪ ਲੀਡਰ, ਸੁਰਿੰਦਰ ਸਾਹ ਬਲਾਕ ਪ੍ਰਧਾਨ, ਸੋਹਣ ਲਾਲ ਸਰਪੰਚ ਭਟੋਆ, ਦਲਬੀਰ ਸੈਣੀ ਸਰਪੰਚ ਚੇਲੇਚੱਕ, ਜੋਗਰਾਜ ਸਰਪੰਚ ਸੈਦੀਪੁਰ,ਵੈਸਨੋ ਸਰਪੰਚ ਢੋਲੋਵਾਲ, ਡਾ. ਵਾਸੂ, ਬੈਨੀ ਢੋਲੋਵਾਲ, ਸੋਨੂੰ ਨਰਾਇਣਪੁਰ, ਨੰਬਰਦਾਰ ਰੋਮੀ ਸਲਾਰੀਆ, ਬਚਨ ਲਾਲ ਸਾਹਿਬ ਚੱਕ, ਜੰਗ ਬਹਾਦੁਰ, ਰਮਨ ਤਾਰਾਗੜ੍ਹ, ਦੇਵ ਰਾਜ ਰਤਨਗੜ੍ਹ, ਰਾਜਾ ਕਰਨੋਰ ਅਤੇ ਹੋਰ ਪਾਰਟੀ ਕਾਰਜਕਰਤਾ ਵੀ ਹਾਜਰ ਸਨ।

ਜਿਕਰਯੋਗ ਹੈ ਕਿ ਅੱਜ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਸਵੇਰੇ ਪਿੰਡ ਨਰਾਇਣਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਕਰੀਬ ਤਿੰਨ ਪਿੰਡਾਂ ਨਰਾਇਣਪੁਰ, ਸਾਹਿਬਚੱਕ ਅਤੇ ਦਰਸੋਪੁਰ ਨੂੰ ਵਾਟਰ ਦੀ ਸਪਲਾਈ ਦੇਣ ਲਈ ਬਣਾਈ ਗਈ ਵਾਟਰ ਸਪਲਾਈ ਦਾ ਉਦਘਾਟਣ ਕੀਤਾ ਗਿਆ।

ਪਾਣੀ ਦੀ ਨਿਕਾਸੀ ਅਤੇ ਗਲੀਆਂ ਨਾਲੀਆਂ ਦੇ ਨਿਰਮਾਣ ਲਈ 5 ਲੱਖ ਰੁਪਏ ਦਾ ਚੈੱਕ ਭੇਂਟ

ਫਿਰ ਉਨ੍ਹਾਂ ਵੱਲੋਂ ਪਿੰਡ ਭਟੋਆਂ ਅੰਦਰ ਵਾਟਰ ਸਪਲਾਈ ਦਾ ਉਦਘਾਟਣ ਕੀਤਾ ਅਤੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈਕ ਦਿੱਤਾ, ਇਸ ਮੋਕੇ ਤੇ ਕੈਬਨਿਟ ਮੰਤਰੀ ਪੰਜਾਬ ਨੇ ਪਿੰਡ ਅੰਦਰ ਬਣਾਏ ਜਾਣ ਵਾਲੇ ਕਮਨਿਊਟੀ ਸੈਂਟਰ ਬਣਾਉਂਣ ਲਈ 10 ਲੱਖ ਰੁਪਏ ਦੀ ਰਾਸੀ ਦੇਣ ਦੀ ਘੋਸਣਾ ਕੀਤੀ। ਪਿੰਡ ਸੈਦੀਪੁਰ ਨੂੰ 2 ਲੱਖ ਰੁਪਏ ਦੀ ਵਿਕਾਸ ਕਾਰਜਾਂ ਲਈ ਗ੍ਰਾਂਟ, ਪਿੰਡ ਢੋਲੋਵਾਲ ਨੂੰ ਗੰਦੇ ਪਾਣੀ ਦੀ ਨਿਕਾਸੀ ਅਤੇ ਗਲੀਆਂ ਨਾਲੀਆਂ ਦੇ ਲਈ 3.30 ਲੱਖ ਰੁਪਏ ਅਤੇ ਪਿੰਡ ਚੇਲੇਚੱਕ ਨੂੰ ਪਾਣੀ ਦੀ ਨਿਕਾਸੀ ਅਤੇ ਗਲੀਆਂ ਨਾਲੀਆਂ ਦੇ ਨਿਰਮਾਣ ਲਈ 5 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ।

ਵੱਖ ਵੱਖ ਪਿੰਡਾਂ ਦੇ ਦੋਰੇ ਦੋਰਾਨ ਸੰਬੋਧਤ ਕਰਦਿਆਂ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਪਿੰਡਾਂ ਦੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪੂਰਾ ਕਰਨ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਫ ਪੀਣ ਵਾਲਾ ਪਾਣੀ ਸਭ ਨੂੰ ਮਿਲੇ ਅਤੇ ਲੋਕ ਪੂਰੀ ਤਰ੍ਹਾਂ ਨਾਲ ਤੰਦਰੁਸਤ ਰਹਿਣ ਇਸ ਉਦੇਸ ਨਾਲ ਪਿੰਡ ਨਰਾਇਣਪੁਰ ਅਤੇ ਭਟੋਆਂ ਅੰਦਰ ਲੱਖਾਂ ਰੁਪਏ ਦੀ ਲਾਗਤ ਨਾਲ ਬਣਾਈਆਂ ਵਾਟਰ ਸਪਲਾਈਜ ਦਾ ਉਦਘਾਟਣ ਕਰਕੇ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ।

ਇਨ੍ਹਾਂ ਵਾਟਰ ਸਪਲਾਈਜ ਦੇ ਨਾਲ ਪਿੰਡ ਨਰਾਇਣਪੁਰ, ਦਰਸੋਪੁਰ, ਸਾਹਿਬਚੱਕ ਅਤੇ ਭਟੋਆ ਦੇ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਮਿਲ ਸਕੇਗਾ ਅਤੇ ਉਨ੍ਹਾਂ ਨੂੰ ਅੱਜ ਤੋਂ ਪਹਿਲਾ ਜੋ ਪੀਣ ਵਾਲੇ ਪਾਣੀ ਦੇ ਲਈ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ ਉਹ ਹੁਣ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨੂੰ ਰੁਜਗਾਰ ਦੇਣਾਂ, ਚੰਗੇ ਸਕੂਲਾਂ ਦਾ ਨਿਰਮਾਣ ਕਰਨਾ, ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਦੇਣਾ, ਮੁਫਤ ਬਿਜਲੀ ਸਪਲਾਈ ਦੇਣਾ ਆਦਿ ਵਿਸੇਸ ਜਰੂਰਤਾਂ ਨੂੰ ਧਿਆਨ ਵਿੱਚ ਰੱਖਕੇ ਕਾਰਜ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਵਧੀਆਂ ਸਿਹਤ ਸੁਵਿਧਾਵਾਂ ਦੇਣ ਦੇ ਉਦੇਸ ਨਾਲ ਸਰਕਾਰ ਵੱਲੋਂ ਲੋਕਾਂ ਲਈ ਆਮ ਆਦਮੀ ਕਲੀਨਿਕ ਖੋਲੇ ਗਏ। ਜਿਲ੍ਹਾ ਪਠਾਨਕੋਟ ਵਿੱਚ ਵੀ 15 ਅਗਸਤ ਨੂੰ ਦੋ ਆਮ ਆਦਮੀ ਕਲੀਨਿਕ ਖੋਲੇ ਗਏ ਸਨ ਅਤੇ ਹੁਣ 26 ਜਨਵਰੀ ਨੂੰ ਕਰੀਬ 10-12 ਆਮ ਆਦਮੀ ਕਲੀਨਿਕ ਹੋਰ ਖੋਲੇ ਜਾਣੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਅੰਦਰ ਲੋਕਾਂ ਨੂੰ 70 ਤਰ੍ਹਾਂ ਦੀਆਂ ਦਵਾਈਆਂ ਫ੍ਰੀ ਅਤੇ 40 ਤਰ੍ਹਾਂ ਦੇ ਟੈਸਟ ਵੀ ਫ੍ਰੀ ਵਿੱਚ ਕਰਵਾਉਂਣ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਪੂਰੇ ਪੰਜਾਬ ਅੰਦਰ 15 ਅਗਸਤ ਨੂੰ 125 ਆਮ ਆਦਮੀ ਕਲੀਨਿਕ ਖੋਲੇ ਗਏ ਸਨ ਅਤੇ ਇਸ ਵਾਰ 26 ਜਨਵਰੀ ਨੂੰ ਕਰੀਬ 500 ਆਮ ਆਦਮੀ ਕਲੀਨਿਕ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਦੇਣ ਦੇ ਉਦੇਸ ਨਾਲ ਖੋਲੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰ ਵੱਲੋ ਲੋਕਾਂ ਲਈ ਰੁਜਗਾਰ ਪੈਦਾ ਕੀਤਾ ਗਿਆ ਜਿਸ ਅਧੀਨ ਹੁਣ ਤੱਕ ਕਰੀਬ 22 ਹਜਾਰ ਨੋਜਵਾਨਾਂ ਨੂੰ ਨੋਕਰੀਆਂ ਦਿੱਤੀਆਂ ਗਈਆਂ ਹਨ ਅਤੇ ਹੁਣ ਸਰਕਾਰ ਦੇ ਲਏ ਫੈਂਸਲੇ ਅਨੁਸਾਰ ਹਰ ਸਾਲ ਪੂਰੇ ਪੰਜਾਬ ਅੰਦਰ ਕਰੀਬ 2100 ਨੋਜਵਾਨ ਭਰਤੀ ਕੀਤੇ ਜਾਇਆ ਕਰਨਗੇ, ਹਰ ਸਾਲ ਜਨਵਰੀ ਵਿੱਚ ਫਾਰਮ ਭਰੇ ਜਾਣਗੇ ਅਤੇ ਮਾਰਚ ਅਪ੍ਰੈਲ ਮਹੀਨੇ ਅੰਦਰ ਪ੍ਰੀਖਿਆ ਲਈ ਜਾਇਆ ਕਰੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਬਹੁਤ ਵੱਡਾ ਫੈਂਸਲਾ ਹੈ ਕਿ ਹਰੇਕ ਸਰਕਾਰੀ ਸਕੂਲ ਅੰਦਰ ਇੱਕ ਸਫਾਈ ਕਰਮਚਾਰੀ ਅਤੇ ਇੱਕ ਚੋਕੀਦਾਰ ਨਿਯੁਕਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਫੈਂਸਲਾ ਵੀ ਨੋਜਵਾਨਾਂ ਦੇ ਲਈ ਰੁਜਗਾਰ ਦੇ ਮੋਕੇ ਲੈ ਕੇ ਆਏਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਚੋਂ ਰੱਖਦਿਆਂ ਵਿਧਾਨ ਸਭਾ ਹਲਕਾ ਭੋਆ ਅੰਦਰ 80 ਕਿਲੋਮੀਟਰ ਸੜਕਾਂ ਦੀ ਮਨਜੂਰੀ ਲਿਆਂਦੀ ਗਈ ਹੈ ਆਉਂਣ ਵਾਲੇ ਦੋ ਮਹੀਨਿਆਂ ਅੰਦਰ ਸੀਜਨ ਸੁਰੂ ਹੁੰਦਿਆਂ ਹੀ ਭੋਆ ਹਲਕੇ ਦੀਆਂ ਸੜਕਾਂ ਦੀ ਨੁਹਾਰ ਬਦਲੀ ਜਾਵੇਗੀ ।

The post ਲਾਲ ਚੰਦ ਕਟਾਰੂਚੱਕ ਨੇ ਭੋਆ ਦੇ ਵੱਖ-ਵੱਖ ਪਿੰਡਾਂ ਅੰਦਰ ਦੌਰਾ ਕਰਕੇ ਵੰਡੀਆ ਵਿਕਾਸ ਗ੍ਰਾਂਟਾਂ appeared first on TheUnmute.com - Punjabi News.

Tags:
  • aam-aadmi-party
  • bhoa
  • lal-chand-kataruchak
  • news
  • punjab
  • punjab-government
  • punjabi-news
  • punjab-politics
  • the-unmute-breaking-news
  • the-unmute-latest-news
  • the-unmute-punjabi-news

ਚੰਡੀਗੜ 07 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਕਥਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਵੱਡੇ ਪੱਧਰ 'ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸ਼ਨੀਵਾਰ ਸਵੇਰੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ 'ਤੇ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ। ।

ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਚੱਲ ਰਹੇ ਕੇਸਾਂ ਵਿੱਚ ਮੋਗਾ ਜਿਲੇ ਦੇ ਪਿੰਡ ਡੱਲਾ ਦੇ ਅਰਸ਼ ਡੱਲਾ ਨਾਲ ਸਬੰਧਤ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਆਪ੍ਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ 'ਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਗੱਠਜੋੜ ਨੂੰ ਨੇਸਤ -ਓ-ਨਾਬੂਤ ਕਰਨਾ ਸੀ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਅੱਜ ਦੀ ਤਲਾਸ਼ੀ ਮੁਹਿੰਮ ਹਾਲ ਹੀ ਵਿੱਚ ਅਰਸ਼ ਡੱਲਾ ਦੀ ਹਮਾਇਤ ਵਾਲੇ ਮਾਡਿਊਲਾਂ 'ਚ ਸ਼ਾਮਲ ਕਈ ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾ ਖੌਫ਼ ਪੈਦਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਕੀਤੀ ਜਾ ਸਕੇ। ਇਹ ਅਪਰੇਸ਼ਨ ਸੂਬੇ ਭਰ ਦੇ ਸਾਰੇ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਤਲਾਸ਼ੀ ਮੁਹਿੰਮ ਦੌਰਾਨ 192 ਪੁਲਿਸ ਪਾਰਟੀਆਂ ਨੇ ਅਰਸ਼ ਡੱਲਾ ਨਾਲ ਜੁੜੇ ਲਗਭਗ 232 ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਕੀਤੀ। ਘੇਰਾਬੰਦੀ ਅਤੇ ਸਰਚ ਆਪਰੇਸ਼ਨ ਦੇ ਬਾਰੇ ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਹੋਰ ਪੜਤਾਲ ਲਈ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨਾਂ ਦੇ ਕਬਜੇ ਚੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

Punjab police

ਤਲਾਸ਼ੀ ਮੁਹਿੰਮ ਦੌਰਾਨ ਇਲੈਕਟ੍ਰਾਨਿਕ ਯੰਤਰਾਂ ਤੋਂ ਡਾਟਾ ਇਕੱਠਾ ਕੀਤਾ ਗਿਆ, ਅਸਲਾ ਲਾਇਸੈਂਸਾਂ ਦੀ ਜਾਂਚ ਕੀਤੀ ਗਈ, ਅਸਲਿਆਂ ਦੀ ਸੋਰਸਿੰਗ ਦਾ ਪਤਾ ਲਗਾਇਆ ਗਿਆ, ਵਿਦੇਸ਼ੀ ਮੂਲ ਦੇ ਪਰਿਵਾਰਕ ਮੈਂਬਰਾਂ ਦੇ ਯਾਤਰਾ ਸਬੰਧੀ ਵੇਰਵੇ ਇਕੱਠੇ ਕੀਤੇ ਗਏ, ਵਿਦੇਸ਼ਾਂ ਅਤੇ ਵੈਸਟਰਨ ਯੂਨੀਅਨ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਗਏ, ਜੋ ਹੋਰ ਵੀ ਡੰਘਾਈ ਨਾਲ ਪੜਤਾਲੇ ਜਾ ਰਹੇ ਹਨ।

ਪੁਲਿਸ ਅਨੁਸਾਰ ਕੈਨੇਡਾ ਸਥਿਤ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਇੱਕ ਗੈਂਗਸਟਰ ਤੋਂ ਬਣਿਆ ਕਥਿਤ ਅੱਤਵਾਦੀ ਹੈ, ਜੋ ਪੰਜਾਬ ਅਤੇ ਵਿਦੇਸ਼ਾਂ ਵਿੱਚ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਅਤੇ ਪੰਜਾਬ ਪੁਲਿਸ ਵੱਲੋਂ ਮੋਸਟ ਵਾਂਟੇਡ ਅਪਰਾਧੀ ਹੈ। ਉਹ ਇੱਕ ਸ੍ਰੇਣੀ-ਏ ਗੈਂਗਸਟਰ ਤੋਂ ਬਣਿਆ ਅੱਤਵਾਦੀ ਹੈ ਅਤੇ ਇੱਕ ਪਾਬੰਦੀਸੁਦਾ ਅੱਤਵਾਦੀ ਸੰਗਠਨ ਕੇ.ਟੀ.ਐਫ਼. ਦਾ ਕਾਰਕੰੁਨ ਹੈ। ਸਾਲ 2020 ਵਿੱਚ, ਉਹ ਆਪਣੇ ਇੱਕ ਸਾਥੀ ਸੁੱਖਾ ਲੰਮੇ ਦਾ ਕਤਲ ਕਰਨ ਤੋਂ ਬਾਅਦ ਕੈਨੇਡਾ ਫਰਾਰ ਹੋ ਗਿਆ ਸੀ।

ਕੈਨੇਡਾ ਵਿੱਚ ਬੈਠ ਕੇ ਹੀ ਉਹ ਪੰਜਾਬ ਵਿੱਚ ਫਿਰੌਤੀ, ਹੱਤਿਆਵਾਂ ਅਤੇ ਹੋਰ ਦਹਿਸ਼ਤੀ ਅਪਰਾਧਾਂ ਵਿੱਚ ਸ਼ਾਮਲ ਗੈਂਗਸਟਰਾਂ ਦਾ ਨੈੱਟਵਰਕ ਚਲਾਉਂਦਾ ਸੀ। ਉਹ ਮਨੀਲਾ, ਮਲੇਸ਼ੀਆ, ਕੈਨੇਡਾ ਅਤੇ ਪਾਕਿਸਤਾਨ ਸਥਿਤ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਇਨਾਂ ਅਪਰਾਧਾਂ ਨੂੰ ਅੰਜਾਮ ਦਿੰਦਾ ਰਿਹਾ ਹੈ।

Police

ਉਸ ਵਿਰੁੱਧ ਕਤਲ, ਲੁੱਟ-ਖੋਹ, ਡਕੈਤੀ, ਫਿਰੌਤੀ, ਫਿਰੌਤੀ ਅਤੇ ਦਹਿਸ਼ਤ ਫੈਲਾਉਣ ਸਬੰਧੀ 35 ਐਫਆਈਆਰਜ਼ ਦਰਜ ਹਨ। ਉਸ ਦੀ ਸ਼ਮੂਲੀਅਤ ਪੰਜਾਬ ਦੇ ਸਰਹੱਦੀ ਰਾਜ ਵਿੱਚ ਹੋਈਆਂ ਕਈ ਮਿੱਥਕੇ ਕੀਤੀਆਂ ਹੱਤਿਆਵਾਂ ਵਿੱਚ ਵੀ ਸਾਹਮਣੇ ਆਈ ਸੀ। ਇਸ ਤੋਂ ਇਲਾਵਾ ਉਹ ਪਾਕਿਸਤਾਨ ਤੋਂ ਡਰੋਨ ਰਾਹੀਂ ਜਾਂ ਗੈਰ ਕਾਨੂੰਨੀ ਢੰਗ ਨਾਲ ਦਰਾਮਦ ਕੀਤੇ ਆਰਡੀਐਕਸ, ਆਈਈਡੀ, ਏਕੇ-47 ਅਤੇ ਹੋਰ ਹਥਿਆਰਾਂ ਅਤੇ ਗੋਲੀ ਸਿੱਕਾ ਨੂੰ ਰਾਜ ਵਿੱਚ ਵੱਖ ਵੱਖ ਮਾਡਿਊਲਾਂ ਨੂੰ ਸਪਲਾਈ ਕਰਨ ਦੇ ਮਾਮਲਿਆਂ ਵਿੱਚ ਵੀ ਸ਼ਾਮਲ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਰਸ਼ ਡੱਲਾ ਦੀ ਕੈਨੇਡਾ ਤੋਂ ਹਵਾਲਗੀ ਲਈ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ ਅਤੇ ਜਲਦੀ ਹੀ ਉਸ ਨੂੰ ਭਾਰਤ ਲਿਆਂਦਾ ਜਾਵੇਗਾ। ਜਿਕਰਯੋਗ ਹੈ ਕਿ ਅਰਸ਼ ਡੱਲਾ ਖਿਲਾਫ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਇਸ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਜਾ ਰਹੀ ਹੈ।

The post ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ਦੀ ਕਾਰਵਾਈ ਤਹਿਤ ਕਥਿਤ ਅੱਤਵਾਦੀ ਅਰਸ਼ ਡੱਲਾ ਨਾਲ ਜੁੜੇ ਵਿਅਕਤੀਆਂ 'ਤੇ ਸੂਬਾ ਪੱਧਰੀ ਛਾਪੇਮਾਰੀ appeared first on TheUnmute.com - Punjabi News.

Tags:
  • arsh-dalla
  • canada-based-arsh-dalla
  • news
  • punjab-police
  • terrorist-arsh-dalla

ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ 'ਚ ਵਿਜੀਲੈਂਸ ਬਿਊਰੋ ਵਲੋਂ PSIEC ਦਾ ਅਧਿਕਾਰੀ ਐਸ.ਪੀ. ਸਿੰਘ ਗ੍ਰਿਫਤਾਰ

Saturday 07 January 2023 02:21 PM UTC+00 | Tags: aam-aadmi-party cm-bhagwant-mann corropution latest-news news nws psiec punjab sp-singh the-unmute-latest-news the-unmute-punjabi-news vigilance-bureau

ਚੰਡੀਗੜ 07 ਜਨਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨਿਚਰਵਾਰ ਨੂੰ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ (PSIEC) ਦੇ ਕਾਰਜਕਾਰੀ ਡਾਇਰੈਕਟਰ ਐਸ.ਪੀ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ 'ਤੇ ਕਾਰਪੋਰੇਸ਼ਨ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਰੀਅਲਟਰ ਫਰਮ 'ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ' ਨੂੰ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ/ਵੰਡ ਕਰਨ ਸਬੰਧੀ ਬੇਲੋੜੇ ਲਾਭ ਪਹੁੰਚਾਉਣ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਪਰਾਧਿਕ ਮਾਮਲੇ ਵਿੱਚ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਨਿਗਮ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਮੁਹਾਲੀ ਸਥਿਤ ਇੱਕ ਸਨਅਤੀ ਪਲਾਟ ਵਿੱਚ ਟਾਊਨਸ਼ਿਪ ਸਥਾਪਤ ਕਰਨ ਲਈ ਗੁਲਮੋਹਰ ਟਾਊਨਸ਼ਿਪ ਨਾਂ ਦੀ ਫਰਮ ਦੇ ਨਾਂ ਉਤੇ ਤਬਦੀਲ ਕਰਨ ਅਤੇ ਪਲਾਟਾਂ ਵਿੱਚ ਵੰਡਣ ਦੀ ਪ੍ਰਵਾਨਗੀ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਉਕਤ ਮੁਲਜ਼ਮਾਂ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਪੀ.ਐਸ.ਆਈ.ਈ.ਸੀ. ਦੇ 7 ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫਤਾਰ ਕਰਕੇ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਲੈ ਲਿਆ ਹੈ। ਇਹਨਾਂ ਦੋਸ਼ੀਆਂ ਵਿੱਚ ਅੰਕੁਰ ਚੌਧਰੀ ਅਸਟੇਟ ਅਫਸਰ, ਦਵਿੰਦਰਪਾਲ ਸਿੰਘ ਜੀਐਮ (ਪ੍ਰਸੋਨਲ), ਜੇ.ਐਸ ਭਾਟੀਆ ਮੁੱਖ ਜਨਰਲ ਮੈਨੇਜਰ (ਯੋਜਨਾ), ਆਸ਼ਿਮਾ ਅਗਰਵਾਲ ਏਟੀ.ਪੀ. (ਯੋਜਨਾ), ਪਰਮਿੰਦਰ ਸਿੰਘ ਕਾਰਜਕਾਰੀ ਇੰਜੀਨੀਅਰ, ਰਜਤ ਕੁਮਾਰ ਡੀ.ਏ. ਅਤੇ ਸੰਦੀਪ ਸਿੰਘ ਐਸ.ਡੀ.ਈ. ਸ਼ਾਮਲ ਹਨ, ਜਿਨਾਂ ਨੇ ਮਿਲੀਭੁਗਤ ਨਾਲ ਉਪਰੋਕਤ ਰੀਅਲਟਰ ਫਰਮ ਨੂੰ ਬੇਲੋੜਾ ਲਾਭ ਪਹੁੰਚਾਉਣ ਵਿੱਚ ਸਹਾਇਤਾ ਕੀਤੀ। ਇੰਨਾਂ ਦੋਸ਼ੀਆਂ ਵਿੱਚ ਸ਼ਾਮਲ ਤੇਜਵੀਰ ਸਿੰਘ ਡੀਟੀਪੀ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਗਈ ਜਦੋਂਕਿ ਭਾਈ ਸੁਖਦੀਪ ਸਿੰਘ ਸਿੱਧੂ ਅਤੇ ਰੀਅਲਟਰ ਫਰਮ ਦੇ ਡਾਇਰੈਕਟਰਾਂ ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਰਮਾ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ।

ਇਸ ਮਾਮਲੇ ਸਬੰਧੀ ਪੀ.ਐਸ.ਆਈ.ਈ.ਸੀ. ਦੇ ਉਕਤ ਸਾਰੇ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ ਅਤੇ ਸਾਬਕਾ ਮੰਤਰੀ ਤੋਂ ਇਲਾਵਾ ਗੁਲਮੋਹਰ ਟਾਊਨਸ਼ਿਪ ਦੇ ਤਿੰਨ ਡਾਇਰੈਕਟਰਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਐਸ.ਏ.ਐਸ.ਨਗਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਭਾਰਤੀ ਦੰਡਾਵਲੀ ਧਾਰਾ 409, 420, 465, 467, 468, 471, 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜਾਂਚ ਦੌਰਾਨ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ

The post ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ 'ਚ ਵਿਜੀਲੈਂਸ ਬਿਊਰੋ ਵਲੋਂ PSIEC ਦਾ ਅਧਿਕਾਰੀ ਐਸ.ਪੀ. ਸਿੰਘ ਗ੍ਰਿਫਤਾਰ appeared first on TheUnmute.com - Punjabi News.

Tags:
  • aam-aadmi-party
  • cm-bhagwant-mann
  • corropution
  • latest-news
  • news
  • nws
  • psiec
  • punjab
  • sp-singh
  • the-unmute-latest-news
  • the-unmute-punjabi-news
  • vigilance-bureau

ਜੀ-20 ਸਿਖਰ ਸੰਮੇਲਨ ਲਈ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ 'ਤੇ ਖਰਚੇ ਜਾਣਗੇ 100 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਝਰ

Saturday 07 January 2023 02:29 PM UTC+00 | Tags: aam-aadmi-party amritsar cm-bhagwant-mann dr-inderbir-singh-nijjar g-20-summit news punjab punjab-government the-unmute-latest-news

ਚੰਡੀਗੜ੍ਹ 07 ਜਨਵਰੀ 2022: ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਰਿਵਿਊ ਮੀਟਿੰਗ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਨੇ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਪੂਰੇ ਹੋਣੇ ਚਾਹੀਦੇ ਹਨ ਅਤੇ ਕਿਸੇ ਕਿਸਮ ਦੀ ਵੀ ਅਣਗਹਿਲੀ ਵਰਤਣ ਵਾਲੇ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਨਿੱਝਰ ਨੇ ਦੱਸਿਆ ਕਿ ਜੀ- 20 ਸੰਮੇਲਨ ਮਾਰਚ 2023 ਵਿੱਚ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸੰਭਾਵੀ ਤੌਰ ਤੇ 15 ਤੋਂ 17 ਮਾਰਚ 2023 ਨੂੰ ਹੋਣ ਜਾ ਰਿਹਾ ਹੈ। ਇਸ ਜੀ-20 ਸਿਖਰ ਸੰਮੇਲਨ ਵਿਚ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਸ਼ਾਮਲ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਇਹ ਸੂਬੇ ਲਈ ਬੜੇ ਮਾਣ ਦੀ ਗੱਲ ਹੈ ਕਿ ਅੰਤਰਰਾਸ਼ਟਰੀ ਪੱਧਰ ਦਾ ਇਹ ਸਮਾਗਮ ਪੰਜਾਬ ਵਿੱਚ ਹੋਣ ਜਾ ਰਿਹਾ ਹੈ।

ਡਾ. ਨਿੱਝਰ ਨੇ ਜੀ-20 ਸਿਖਰ ਸਮੇਲਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਥਾਨਕ ਸਰਕਾਰਾਂ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਅੰਤਰਰਾਸ਼ਟਰੀ ਸਮਾਗਮ ਨਾਲ ਜਿਥੇ ਸੂਬਾ ਵਿਸ਼ਵ ਸੈਰ ਸਪਾਟੇ ਦੇ ਨਕਸ਼ੇ ਤੇ ਉਭਰੇਗਾ ਉਥੇ ਨਾਲ ਹੀ ਨਿਵੇਸ਼ ਨੂੰ ਹੁਲਾਰਾ ਮਿਲਣ ਦੀ ਸੰਭਾਵਨਾ ਹੈ।

ਡਾ. ਨਿੱਝਰ ਨੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦਾ ਵੇਰਵਾ ਦਿੰਦੇ ਕਿਹਾ ਕਿ ਸ਼ਹਿਰ ਅੰਦਰ ਜੋ ਵੀ ਕੰਮ ਕੀਤੇ ਜਾਣਗੇ ਉਹ ਸ਼ਹਿਰਵਾਸੀਆਂ ਦੇ ਲੋੜ ਮੁਤਾਬਿਕ ਮਜ਼ਬੂਤ ਅਤੇ ਵਧੀਆ ਗੁਣਵੱਤਾ ਵਾਲੇ ਕੰਮ ਹੋਣਗੇ।

ਸਥਾਨਕ ਸਰਕਾਰਾਂ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬੀ.ਆਰ.ਟੀ.ਐਸ. ਦੇ ਰਸਤੇ ਦੌਰਾਨ ਜਿਥੇ ਵੀ ਗਰਿਲਾਂ ਟੁੱਟੀਆਂ ਹੋਈਆਂ ਹਨ ਨੂੰ ਤੁਰੰਤ ਨਵੀਆਂ ਲਗਾਈਆਂ ਜਾਣ ਅਤੇ ਬੀ.ਆਰ.ਟੀ.ਐਸ. ਦੇ ਰਸਤੇ ਵਿੱਚ ਪਏ ਟੋਇਆਂ ਨੂੰ ਭਰਿਆ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦਰੁਸਤ ਕਰਨ ਦੇ ਵੀ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀ ਦਿਖ ਨੂੰ ਬਦਲਿਆ ਜਾਵੇਗਾ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰੀ ਬਿਜਲੀ ਦੇ ਖੰਭਿਆਂ ‘ਤੇ ਲਗੀਆਂ ਨਾਜਾਇਜ ਕੇਬਲ ਤਾਰਾਂ ਨੂੰ ਤੁਰੰਤ ਹਟਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਨਾਂ ਤਾਰਾਂ ਨਾਲ ਸ਼ਹਿਰ ਦੇ ਅਕਸ ‘ਤੇ ਕਾਫ਼ੀ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਥਾਂ -ਥਾਂ ਤੇ ਬਿਜਲੀ ਦੇ ਜਾਲ ਫੈਲੇ ਹੋਏ ਹਨ।

ਪੀ.ਡਬਲਯੂ.ਡੀ. ਦੀ ਜਮੀਨਾਂ ਤੋਂ ਛੁਡਵਾਏ ਜਾਣਗੇ ਗੈਰ ਕਾਨੂੰਨੀ ਕਬਜ਼ੇ

ਉਨ੍ਹਾਂ ਬਿਜਲੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਿਥੇ ਸਮੇਂ ਦੇ ਅੰਦਰ ਅੰਦਰ ਇਨ੍ਹਾਂ ਬਿਜਲੀ ਦੇ ਜਾਲਾਂ ਨੂੰ ਹਟਾਇਆ ਜਾਵੇ ਅਤੇ ਸੜ੍ਕਾਂ ਦੀ ਕਰਾਸਿੰਗ 'ਤੇ ਲਗੀਆਂ ਬਿਜਲੀ ਦੀਆਂ ਤਾਰਾਂ ਨੂੰ ਵੀ ਦਰੁਸਤ ਕੀਤਾ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੀ.ਡਬਲਯੂ.ਡੀ. ਦੀਆਂ ਜਮੀਨਾਂ ਤੇ ਹੋਏ ਨਾਜਇਜ ਕਬਜ਼ੇ ਵੀ ਤੁਰੰਤ ਹਟਾਏ ਜਾਣ।

ਮੀਟਿੰਗ ਉਪਰੰਤ ਕੈਬਨਿਟ ਮੰਤਰੀ ਡਾ. ਨਿੱਝਰ ਅਤੇ ਸ: ਹਰਭਜਨ ਸਿੰਘ ਈ.ਟੀ.ਓ ਵਲੋਂ ਜੀ -20 ਸਿਖਰ ਸੰਮੇਲਨ ਦੌਰਾਨ ਤੈਅ ਕੀਤੇ ਗਏ ਰੂਟ ਦਾ ਦੌਰਾ ਵੀ ਕੀਤਾ ਅਤੇ ਵੱਖ-ਵੱਖ ਥਾਵਾਂ ਤੇ ਹੋਣ ਵਾਲੇ ਕੰਮਾਂ ਬਾਰੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ।ਇਸ ਮੀਟਿੰਗ ਵਿੱਚ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ: ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਐਸ.ਈ. ਸ: ਇੰਦਰਜੀਤ ਸਿੰਘ, ਐਕਸੀਐਨ ਸ: ਇੰਦਰਜੀਤ ਸਿੰਘ, ਚੀਫ਼ ਇੰਜੀ: ਪੀ.ਐਸ.ਪੀ.ਸੀ.ਐਲ. ਬਾਲ ਕ੍ਰਿਸ਼ਨ, ਡਿਪਟੀ ਚੀਫ ਇੰਜ: ਜਤਿੰਦਰ ਸਿੰਘ, ਇੰਜ: ਰਾਜੀਵ ਪਰਾਸ਼ਰ, ਇੰਜੀ: ਜਗਜੀਤ ਸਿੰਘ, ਇੰਜੀ: ਬਲਕਾਰ ਸਿੰਘ ਤੋਂ ਇਲਾਵਾ ਹੋਰ ਜਿਲਾ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ ਸਨ।

The post ਜੀ-20 ਸਿਖਰ ਸੰਮੇਲਨ ਲਈ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ 'ਤੇ ਖਰਚੇ ਜਾਣਗੇ 100 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਝਰ appeared first on TheUnmute.com - Punjabi News.

Tags:
  • aam-aadmi-party
  • amritsar
  • cm-bhagwant-mann
  • dr-inderbir-singh-nijjar
  • g-20-summit
  • news
  • punjab
  • punjab-government
  • the-unmute-latest-news

ਚੰਡੀਗੜ੍ਹ 07 ਜਨਵਰੀ 2023: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ ਅਤੇ ਸ਼ਿਕਾਇਤ ਨਿਵਾਰਣ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪਿੰਡ ਕਾਂਸਲ ਵਿਖੇ ਪਿੰਡ ਵਾਸੀਆਂ ਵੱਲੋਂ ਕਰਵਾਏ ਗਏ ਵਿਸ਼ਾਲ ਕੁਸ਼ਤੀ ਮੁਕਾਬਲੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।

ਕੈਬਨਿਟ ਮੰਤਰੀ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਵਰਗ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲੋਕ ਹਿੱਤ ਵਿੱਚ ਕਈ ਫੈਸਲੇ ਲਏ ਗਏ ਹਨ। ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ‘ਤੇ ਕੰਮ ਕਰ ਰਹੀ ਹੈ ਅਤੇ ਸਰਕਾਰ ਵੱਲੋਂ ਭ੍ਰਿਸ਼ਟਾਚਾਰੀਆਂ ਵਿਰੁੱਧ ਸਖ਼ਤ ਕਦਮ ਚੁੱਕੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦੀ ਹੀ ਪਿੰਡ ਕਾਂਸਲ ਵਿਖੇ ਕੈਂਪ ਲਗਾ ਕੇ ਲੇਬਰ ਕਾਰਡ ਬਣਾਏ ਜਾਣਗੇ ਤਾਂ ਜੋ ਕਿਰਤ ਵਿਭਾਗ ਅਧੀਨ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚ ਸਕੇ | ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਨੂੰ ਪਿੰਡ ਦੀਆਂ ਹੋਰ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ ਗਿਆ, ਜਿਸ ਨੂੰ ਸੁਣ ਕੇ ਕੈਬਨਿਟ ਮੰਤਰੀ ਨੇ ਜਲਦੀ ਹੀ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਤੋਂ ਬਾਅਦ ਉਨ੍ਹਾਂ ਪਿੰਡ ਕਾਂਸਲ ਦੇ ਵਿਕਾਸ ਅਧੀਨ ਟੋਬੇ ਦਾ ਮੁਆਇਨਾ ਵੀ ਕੀਤਾ ਅਤੇ ਪਿੰਡ ਦੇ ਹੋਰ ਲੋੜੀਂਦੇ ਵਿਕਾਸ ਕੰਮਾਂ ਬਾਰੇ ਵੀ ਲੋਕਾਂ ਤੋਂ ਜਾਣਕਾਰੀ ਪ੍ਰਾਪਤ ਕੀਤੀ । ਇਸ ਮੌਕੇ ਕੁਸ਼ਤੀ ਮੁਕਾਬਲੇ ਪ੍ਰੋਗਰਾਮ ਦੇ ਪ੍ਰਬੰਧਕਾਂ ਵਿੱਚ ਹਰਮੇਸ ਸਿੰਘ ਮੇਸ਼ੀ ਐਮ.ਸੀ.ਦਰਬਾਰਾ ਸਿੰਘ, ਹਰਜਿੰਦਰ ਸਿੰਘ, ਹਰਵਿੰਦਰ ਗਿਰ, ਦਿੱਪੀ ਅਤੇ ਹੋਰ ਖੇਡ ਪ੍ਰੇਮੀ ਹਾਜ਼ਰ ਸਨ।

The post ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਪਿੰਡ ਕਾਂਸਲ ਵਿਖੇ ਕੁਸ਼ਤੀ ਮੁਕਾਬਲੇ ਪ੍ਰੋਗਰਾਮ ‘ਚ ਕੀਤੀ ਸ਼ਿਰਕਤ appeared first on TheUnmute.com - Punjabi News.

Tags:
  • mohali-news
  • news
  • sas-nagar
  • village-kansal

ਚੰਡੀਗੜ੍ਹ 07 ਜਨਵਰੀ 2022: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬੀ ਪੱਤਰਕਾਰੀ ਦੇ ਉੱਘੇ ਤੇ ਸੀਨੀਅਰ ਪੱਤਰਕਾਰ ਐਨ.ਐਸ. ਪਰਵਾਨਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉੱਘੇ ਪੱਤਰਕਾਰ ਪਰਵਾਨਾ ਦੀ ਬੀਤੀ ਰਾਤ ਮੌਤ ਹੋ ਗਈ ਸੀ।

ਪੱਤਰਕਾਰੀ ਵਿੱਚ ਆਪਣੇ ਸ਼ਾਨਦਾਰ ਸਫ਼ਰ ਦੌਰਾਨ ਉਨ੍ਹਾਂ ਨੇ ਕਈ ਪ੍ਰਮੁੱਖ ਅਖਬਾਰਾਂ ਵਿੱਚ ਸੇਵਾਵਾਂ ਨਿਭਾਈਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਪਰਵਾਨਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਅਮਨ ਅਰੋੜਾ ਨੇ ਸਾਂਝਾ ਟੀਵੀ ਚੈਨਲ ਦੇ ਸੀਨੀਅਰ ਕੈਮਰਾਮੈਨ ਸ੍ਰੀ ਸੁਨੀਲ ਕੁਮਾਰ ਦੀ ਦੁਖਦਾਈ ਮੌਤ 'ਤੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਨੀਲ ਦੀ ਬੀਤੀ ਰਾਤ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।

ਇਨ੍ਹਾਂ ਦੁਖੀ ਪਰਿਵਾਰਾਂ ਅਤੇ ਸਾਕ-ਸਨੇਹੀਆਂ ਨਾਲ ਦਿਲੀਂ ਹਮਦਰਦੀ ਪ੍ਰਗਟ ਕਰਦਿਆਂ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰਾਂ ਨੂੰ ਇਹ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ। ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਵੀ ਦੁਖੀ ਪਰਿਵਾਰਾਂ ਨਾਲ ਦਿਲੀਂ ਹਮਦਰਦੀ ਜ਼ਾਹਿਰ ਕੀਤੀ।

The post ਅਮਨ ਅਰੋੜਾ ਵੱਲੋਂ ਸੀਨੀਅਰ ਪੱਤਰਕਾਰ ਐਨ.ਐਸ. ਪਰਵਾਨਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ appeared first on TheUnmute.com - Punjabi News.

Tags:
  • aman-arora
  • ns-parwana
  • punjabi-journalism
You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription.
Previous Post Next Post

Contact Form