TheUnmute.com – Punjabi NewsPunjabi News, Breaking News in Punjabi, ਪੰਜਾਬੀ ਖ਼ਬਰਾਂ, ਪੰਜਾਬੀ 'ਚ ਮੁੱਖ ਖ਼ਬਰਾਂ, Punjab Latest News, Punjabi Documentary - TheUnmute.com |
Table of Contents
|
ਅੱਜ ਦਾ ਹੁਕਮਨਾਮਾ (8 ਜਨਵਰੀ 2023) Sunday 08 January 2023 08:09 AM UTC+00 | Tags: ajj-da-hukamnama amritsar daily-hukamnama featured-post gurbani hukamnama hukamnama-sahib hukamnama-sri-darbar-sahib punjab punjabi punjabi-hukamnama sachkhand-sri-darbar-sahib sri-harmandir-sahib-amritsar the-unmute todays-hukamnama waheguru ਧਨਾਸਰੀ ਮਹਲਾ ੫ ॥ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ॥੨॥੧੭॥ ਐਤਵਾਰ, ੨੪ ਪੋਹ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੬੭੫)
ਅਰਥ :ਧਨਾਸਰੀ ਮਹਲਾ ੫ ॥ ਹੇ ਭਾਈ! ਜਿਸ ਗੁਰੂ ਨੇ ਸਰਨ ਆਏ ਹਰੇਕ ਮਨੁੱਖ ਦਾ ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ(ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਤੇ ਉਸ ਦੀ ਕਿਰਪਾ ਨਾਲ ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ। ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ ਹੱਥ ਦੇ ਕੇ ਦੁੱਖਾਂ ਤੋਂ ਬਚਾਂਦਾ ਹੈ, ਸੇਵਕਾਂ ਨੂੰ ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧। ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ ਆਪਣੇ ਸੇਵਕਾਂ ਦਾ ਆਪ ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ,ਤੇ, ਸਦਾ ਆਤਮਕ ਆਨੰਦ ਮਾਣ ਕੇ ਦੁੱਖਾਂ ਕਲੇਸ਼ਾਂ ਵਲੋਂ ਨਿਡਰ ਹੋ ਜਾਂਦੇ ਹਨ।੨।੧੭। The post ਅੱਜ ਦਾ ਹੁਕਮਨਾਮਾ (8 ਜਨਵਰੀ 2023) appeared first on TheUnmute.com - Punjabi News. Tags:
|
22ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਲੁਧਿਆਣਾ ਦੀ ਕੁੜੀ ਦੀ ਹਾਂਗਕਾਂਗ 'ਚ ਮੌਤ Sunday 08 January 2023 09:04 AM UTC+00 | Tags: breaking-news hong-kong india-news kiranjot-kaur latest-news ludhiana ludhiana-girl ludhiana-girl-died-in-hongkong news punjab punjab-breaking-news the-unmute the-unmute-breaking the-unmute-breaking-news the-unmute-latest-news the-unmute-latest-update the-unmute-news the-unmute-punjab the-unmute-punjabi-news the-unmute-report the-unmute-update ਲੁਧਿਆਣਾ 07 ਜਨਵਰੀ 2022: ਪੰਜਾਬ ਦੇ ਲੁਧਿਆਣਾ ਦੀ ਰਹਿਣ ਵਾਲੀ 22 ਸਾਲਾ ਕਿਰਨਜੋਤ ਕੌਰ ਦੀ ਹਾਂਗਕਾਂਗ (Hong Kong) ਵਿੱਚ ਮੌਤ ਹੋ ਗਈ ਹੈ। ਕਿਰਨਜੋਤ ਉਥੇ ਮਾਲ ‘ਚ ਕੰਮ ਕਰਦੀ ਸੀ। ਉਹ ਬਿਨਾਂ ਸੇਫਟੀ ਬੈਲਟ (Safety Belt) ਲਗਾਏ ਮਾਲ ਦੇ ਸ਼ੀਸ਼ੇ ਸਾਫ਼ ਕਰ ਰਹੀ ਸੀ ਕਿ ਅਚਾਨਕ ਉਹ ਆਪਣਾ ਸੰਤੁਲਨ ਗੁਆ ਬੈਠਦੀ ਹੈ ਅਤੇ 22ਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਜਾਂਦੀ ਹੈ। ਕੁੜੀ ਦੇ ਹੇਠਾਂ ਡਿੱਗਣ ਮਗਰੋਂ ਲੋਕਾਂ ਨੇ ਤੁਰੰਤ ਪੁਲਿਸ ਨੂੰ ਬੁਲਾ ਕੇ ਉਸ ਨੂੰ ਹਸਪਤਾਲ ਪਹੁੰਚਾਇਆ, ਪਰ ਕੁੜੀ ਦੀ ਰਸਤੇ ‘ਚ ਹੀ ਮੌਤ ਹੋ ਗਈ। ਕਿਰਨਜੋਤ ਕੌਰ ਲੁਧਿਆਣਾ (Ludhiana Girl Died) ਦੇ ਜਗਰਾਉਂ ਦੇ ਪਿੰਡ ਭੰਮੀਪੁਰਾ ਦੀ ਰਹਿਣ ਵਾਲੀ ਸੀ। ਮਾਲ ਪ੍ਰਬੰਧਕਾਂ ਨੇ ਫੋਨ ਕਰਕੇ ਕਿਰਨਜੋਤ ਦੀ ਮੌਤ ਦੀ ਸੂਚਨਾ ਪਰਿਵਾਰ ਨੂੰ ਦਿੱਤੀ ਅਤੇ ਇਹ ਖਬਰ ਸੁਣਨ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੇ ਨਾਲ ਹੀ ਕਿਰਨਜੋਤ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੀ ਪਰਿਵਾਰ ਲਗਾਤਾਰ ਮੰਗ ਕਰ ਰਿਹਾ ਹੈ। ਪਰਿਵਾਰ ਵੱਲੋਂ ਪ੍ਰਸ਼ਾਸਨ ਤੋਂ ਮਦਦ ਕਰਨ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਉਨ੍ਹਾਂ ਦੀ ਧੀ ਦੀ ਮ੍ਰਿਤਕ ਦੇਹ ਭਾਰਤ ਵਾਪਸ ਆ ਸਕੇ।
ਪਰਿਵਾਰ ਨੇ ਦੱਸਿਆ ਕਿ, “ਕਿਰਨਜੋਤ (Kiranjot Kaur) ਪੰਜਾਬ ਵਿੱਚ ਰੁਜ਼ਗਾਰ ਨਾ ਮਿਲਣ ਕਰਕੇ ਤੇ ਚੰਗੇ ਭਵਿੱਖ ਲਈ ਵਿਦੇਸ਼ ਗਈ ਸੀ। ਕਿਰਨਜੋਤ ਨੂੰ ਅਜੇ ਵਿਦੇਸ਼ ਗਈ ਨੂੰ 5 ਮਹੀਨੇ ਹੀ ਹੋਏ ਸੀ। ਕਿਰਨਜੋਤ ਦੀ ਮਾਂ ਜਸਵੀਰ ਕੌਰ ਪਿੰਡ ਭੰਮੀਪੁਰਾ ਵਿੱਚ ਪੰਚਾਇਤ ਮੈਂਬਰ ਹੈ ਅਤੇ ਪਿਤਾ ਜਸਵੰਤ ਸਿੰਘ ਖੇਤੀਬਾੜੀ ਕਰਦੇ ਹਨ। ਇੱਕ ਵੱਡਾ ਭਰਾ ਹਰਵਿੰਦ ਸਿੰਘ ਘਰ ਰਹਿੰਦਾ ਹੈ ਅਤੇ ਇੱਕ ਭੈਣ ਸੁਖੀ ਕੌਰ ਵੀ ਹੈ, ਜਿਸ ਦਾ ਵਿਆਹ ਦੋ ਸਾਲ ਪਹਿਲਾਂ ਪਿੰਡ ਦੇ ਅਖਾੜੇ ਵਿੱਚ ਹੋਇਆ ਸੀ।” ਹਾਦਸੇ ਵਾਲੇ ਦਿਨ ਕਿਰਨਜੋਤ ਨੇ ਡਿਊਟੀ ‘ਤੇ ਜਾਣ ਤੋਂ ਪਹਿਲਾਂ ਪਰਿਵਾਰ ਨਾਲ ਫੋਨ ‘ਤੇ ਗੱਲ ਕੀਤੀ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ, “ਅਸੀਂ ਮ੍ਰਿਤਕ ਦੇਹ ਨੂੰ ਹਾਂਗਕਾਂਗ ਤੋਂ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਉਮੀਦ ਹੈ ਕਿ ਜਲਦੀ ਹੀ ਮ੍ਰਿਤਕ ਦੇਹ ਨੂੰ ਅੰਤਿਮ ਸੰਸਕਾਰ ਲਈ ਪਿੰਡ ਭੰਮੀਪੁਰਾ ਲਿਆਂਦਾ ਜਾਵੇਗਾ।” The post 22ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਲੁਧਿਆਣਾ ਦੀ ਕੁੜੀ ਦੀ ਹਾਂਗਕਾਂਗ ‘ਚ ਮੌਤ appeared first on TheUnmute.com - Punjabi News. Tags:
|
ਡੇਅਰੀ ਕਿੱਤੇ ਦੀ ਸਿਖਲਾਈ ਤੇ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈ ਕੇ ਦੁੱਧ ਉਤਪਾਦਕਾਂ ਨੂੰ ਆਪਣੀ ਆਮਦਨ ਵਧਾਉਣ ਦੀ ਅਪੀਲ Sunday 08 January 2023 02:25 PM UTC+00 | Tags: cabinet-minister-s-laljit-singh-bhullar dairy-occupation laljit-singh-bhullar milk-producers ਚੰਡੀਗੜ੍ਹ 08 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਨੌਜਵਾਨਾਂ ਲਈ ਸਵੈ-ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਤਹਿਤ ਅੱਜ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨੀ ਦੇ ਨਾਲ-ਨਾਲ ਖੇਤੀਬਾੜੀ ਦੇ ਵੱਖੋ-ਵੱਖ ਸਹਾਇਕ ਕਿੱਤੇ ਜ਼ਰੂਰ ਅਪਨਾਉਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ, ਗੁਣਵੱਤਾ ਭਰਪੂਰ ਦੁੱਧ ਉਤਪਾਦਨ ਲਈ ਸਿਖਲਾਈ ਦੇਣ ਸਣੇ ਡੇਅਰੀ ਕਿੱਤਾ ਸ਼ੁਰੂ ਕਰਨ ਹਿੱਤ ਵਿੱਤੀ ਸਹਾਇਤਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ 50 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਨਵਾਂ ਡੇਅਰੀ ਯੂਨਿਟ ਸਥਾਪਤ ਕਰਨ ਲਈ 2 ਤੋਂ 20 ਦੁਧਾਰੂ ਪਸ਼ੂਆਂ ਦੀ ਖ਼ਰੀਦ ਵਾਸਤੇ ਜਨਰਲ ਵਰਗ ਨੂੰ 17,500 ਰੁਪਏ ਪ੍ਰਤੀ ਪਸ਼ੂ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀ ਨੂੰ 23,100 ਰੁਪਏ ਪ੍ਰਤੀ ਪਸ਼ੂ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਦੁੱਧ ਉਤਪਾਦਕਾਂ ਨੂੰ ਸਾਫ਼ ਦੁੱਧ ਪੈਦਾ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਡਬਲ ਟੀਟ ਕੱਪ ਮਿਲਕਿੰਗ ਮਸ਼ੀਨ ‘ਤੇ 50% (ਵੱਧ ਤੋਂ ਵੱਧ 24,366 ਰੁਪਏ) ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹਰੇ ਚਾਰੇ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ ‘ਤੇ 5.60 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਦੁੱਧ ਉਤਪਾਦਕ/ਕਿਸਾਨ ਵਾਧੂ ਹਰੇ ਚਾਰੇ ਵਾਲੇ ਮਹੀਨਿਆਂ ਦੌਰਾਨ ਹਰੇ ਚਾਰੇ ਤੋਂ ਸਾਈਲੇਜ ਜਾਂ ਆਚਾਰ ਬਣਾ ਕੇ, ਚਾਰੇ ਦੀ ਤੋਟ ਵਾਲੇ ਮਹੀਨਿਆਂ ਦੌਰਾਨ ਇਨ੍ਹਾਂ ਗੱਠਾਂ ਨੂੰ ਵੇਚ ਸਕਦੇ ਹਨ। ਹਰੇ ਚਾਰੇ ਦੇ ਆਚਾਰ ਦੀਆਂ ਗੱਠਾਂ ਨੂੰ ਪੰਜਾਬ ਦੇ ਨਾਲ-ਨਾਲ ਹੋਰਨਾਂ ਰਾਜਾਂ ਵਿੱਚ ਵੀ ਭੇਜ ਕੇ ਮੁਨਾਫ਼ਾ ਕਮਾਇਆ ਜਾ ਸਕਦਾ ਹੈ। ਇਸ ਤਰ੍ਹਾਂ ਛੋਟੇ ਅਤੇ ਸ਼ਹਿਰੀ ਡੇਅਰੀ ਫ਼ਾਰਮਰਾਂ ਨੂੰ ਵਾਜਬ ਕੀਮਤ ਉੱਤੇ ਸਾਰਾ ਸਾਲ ਸੰਤੁਲਿਤ ਪਸ਼ੂ ਖ਼ੁਰਾਕ ਉਪਲਬਧ ਹੋ ਸਕਦੀ ਹੈ ਅਤੇ ਨੌਜਵਾਨ ਨੂੰ ਰੋਜ਼ਗਾਰ ਹਾਸਲ ਹੋਵੇਗਾ। ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਡੇਅਰੀ ਕਿੱਤੇ ਨੂੰ ਕਾਮਯਾਬ ਕਰਨ ਲਈ ਪਸ਼ੂ-ਧਨ ਪ੍ਰਬੰਧਨ, ਖ਼ੁਰਾਕ, ਸਿਹਤ ਸਹੂਲਤਾਂ, ਬਿਹਤਰ ਮੰਡੀਕਰਨ ਅਤੇ ਸੂਚਨਾ ਤਕਨਾਲੌਜੀ ਦੀ ਵਰਤੋਂ ਅਹਿਮ ਪਹਿਲੂ ਹਨ, ਜਿਨ੍ਹਾਂ ਬਾਰੇ ਨੌਜਵਾਨਾਂ ਨੂੰ ਜਾਣੂ ਕਰਵਾਉਣ ਲਈ ਸੂਬੇ ਵਿੱਚ 9 ਸਿਖਲਾਈ ਕੇਂਦਰਾਂ ਰਾਹੀਂ ਦੋ ਹਫ਼ਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਜਾਂਦਾ ਹੈ ਤਾਂ ਜੋ ਇਸ ਕੋਰਸ ਉਪਰੰਤ ਨੌਜਵਾਨ ਆਪਣੇ ਘਰਾਂ ਤੋਂ ਹੀ ਸਵੈ-ਰੋਜ਼ਗਾਰ ਸ਼ੁਰੂ ਕਰ ਸਕਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿੱਚ ਹਰ ਸਾਲ ਲਗਭਗ 6,000 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ ਵੀ ਚਲਾਇਆ ਜਾਂਦਾ ਹੈ ਜਿਸ ਵਿੱਚ ਮੌਜੂਦਾ ਦੁੱਧ ਉਤਪਾਦਕਾਂ ਨੂੰ ਵਿਗਿਆਨਕ ਤਰੀਕੇ ਨਾਲ ਡੇਅਰੀ ਦਾ ਕਿੱਤਾ ਅਪਣਾਉਣ ਲਈ ਐਡਵਾਂਸ ਸਿਖਲਾਈ ਦਿੱਤੀ ਜਾਂਦੀ ਹੈ। ਹਰ ਸਾਲ 1000 ਸਿਖਿਆਰਥੀਆਂ ਨੂੰ ਐਡਵਾਂਸ ਸਿਖਲਾਈ ਦਿੱਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਦੁੱਧ ਉਤਪਾਦਕਾਂ/ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਖਲਾਈ ਪ੍ਰਾਪਤ ਕਰਨ ਲਈ ਜਾਂ ਇਨ੍ਹਾਂ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਨੇੜਲੇ ਡਿਪਟੀ ਡਾਇਰੈਕਟਰ ਡੇਅਰੀ ਦਫ਼ਤਰ ਜਾਂ ਇੰਚਾਰਜ ਸਿਖਲਾਈ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ ਦੇ ਹੈਲਪਲਾਈਨ ਨੰਬਰ 0172-5027285 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। The post ਡੇਅਰੀ ਕਿੱਤੇ ਦੀ ਸਿਖਲਾਈ ਤੇ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈ ਕੇ ਦੁੱਧ ਉਤਪਾਦਕਾਂ ਨੂੰ ਆਪਣੀ ਆਮਦਨ ਵਧਾਉਣ ਦੀ ਅਪੀਲ appeared first on TheUnmute.com - Punjabi News. Tags:
|
'ਐਮ-ਗ੍ਰਾਮ ਸੇਵਾ' ਐਪ ਨੇ ਜਨਤਕ ਵਿੱਤ ਪ੍ਰਬੰਧਨ 'ਚ ਜਵਾਬਦੇਹੀ ਅਤੇ ਪਾਰਦਰਸ਼ਤਾ ਵਧਾਈ: ਬ੍ਰਮ ਸ਼ੰਕਰ ਜਿੰਪਾ Sunday 08 January 2023 02:31 PM UTC+00 | Tags: m-gram-sewa m-gram-sewa-app news punjab ਚੰਡੀਗੜ 08 ਜਨਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਭਰ ਵਿੱਚ 'ਐਮ-ਗ੍ਰਾਮ ਸੇਵਾ ਐਪ' ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਦੀ ਵਰਤੋਂ ਸਾਰੇ ਪਿੰਡਾਂ ਲਈ ਕੀਤੀ ਜਾਵੇਗੀ। ਆਨੰਦਪੁਰ ਸਾਹਿਬ ਵਿੱਚ ਐਮ-ਗ੍ਰਾਮ ਸੇਵਾ ਐਪ ਦੇ ਪਾਇਲਟ ਪ੍ਰੋਜੈਕਟ ਦਾ ਪ੍ਰਭਾਵ ਕਾਫ਼ੀ ਪਰਿਵਰਤਨਸ਼ੀਲ ਤੇ ਵਧੀਆ ਰਿਹਾ ਹੈ। ਇਹ ਨਾਗਰਿਕਾਂ ਦੇ ਜੀਵਨ ਵਿੱਚ ਸੁਧਾਰ ਲਿਆ ਰਿਹਾ ਹੈ ਅਤੇ ਸਮਾਜ ਵਿੱਚ ਇੱਕ ਹਾਂਪੱਖੀ ਤਬਦੀਲੀ ਦੇਖੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਗ੍ਰਾਮ ਪੰਚਾਇਤ ਪੱਧਰ 'ਤੇ ਮਾਲੀਏ ਅਤੇ ਖਰਚਿਆਂ ਦੇ ਵੇਰਵਿਆਂ ਨੂੰ ਡਿਜੀਟਲ ਕਰਨ, ਮੋਹਰੀ ਆਗੂਆਂ ਨੂੰ ਸਮਰੱਥ ਬਣਾਉਣ ਅਤੇ ਜਲ ਸਪਲਾਈ ਸਬੰਧੀ ਸੇਵਾਵਾਂ ਦੇ ਫੰਡਾਂ ਦੇ ਪ੍ਰਬੰਧਨ ਵਿੱਚ ਜਵਾਬਦੇਹੀ ਅਤੇ ਪਾਰਦਰਸ਼ਤਾ ਵਧਾਉਣ ਲਈ ਦਸੰਬਰ 2021 ਵਿੱਚ ਐਮ-ਗ੍ਰਾਮ ਸੇਵਾ ਮੋਬਾਈਲ ਐਪ ਲਾਂਚ ਕੀਤੀ ਗਈ ਸੀ। ਇਸ ਪਾਇਲਟ ਪ੍ਰਾਜੈਕਟ ਵਿੱਚ 73 ਗ੍ਰਾਮ ਪੰਚਾਇਤ ਜਲ ਸਪਲਾਈ ਕਮੇਟੀ ਸਕੀਮਾਂ ਅਤੇ ਸ੍ਰੀ ਅਨੰਦਪੁਰ ਸਾਹਿਬ ਡਿਵੀਜਨ ਦੇ 85 ਪਿੰਡਾਂ ਨੂੰ ਕਵਰ ਕੀਤਾ ਗਿਆ। ਇਹ ਐਪ ਐਂਡਰਾਇਡ ਅਤੇ ਆਈ.ਓ.ਐਸ ਪਲੇਟਫਾਰਮਾਂ 'ਤੇ ਉਪਲਬਧ ਹੈ। ਇਸ ਵਿੱਚ ਵੱਖ ਵੱਖ ਭਾਸ਼ਾਵਾਂ ਚੁਣਨ ਦੀ ਸਹੂਲਤ, ਆਸਾਨ ਡਿਜੀਟਲ ਬੁੱਕ-ਕੀਪਿੰਗ, ਆਨਲਾਈਨ ਅਤੇ ਨਕਦ ਭੁਗਤਾਨ ਦੀ ਸਹੂਲਤ, ਐਸ.ਐਮ.ਐਸ. ਰਾਹੀਂ ਅਲਰਟ ਭੇਜਣ ਦੀ ਸਹੂਲਤ, ਅਤੇ ਪਾਣੀ ਦੀਆਂ ਸੇਵਾਵਾਂ ਦੀ ਕੁਆਲਿਟੀ ਦੇ ਮੁਲਾਂਕਣ ਲਈ ਇੱਕ ਪ੍ਰਣਾਲੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ 'ਐਮ-ਗ੍ਰਾਮ ਸੇਵਾ ਐਪ ' ਦੇ ਲਾਗੂ ਹੋਣ ਨਾਲ ਮਾਲੀਆ ਉਗਰਾਹੁਣ ਅਤੇ ਨਿਗਰਾਨ ਪ੍ਰਣਾਲੀ ਵਿੱਚ ਕਈ ਸੁਧਾਰ ਹੋਏ ਹਨ। ਇਸ ਐਪ ਦੇ ਲਾਗੂ ਹੋਣ ਤੋਂ ਪਹਿਲਾਂ 73 ਵਿੱਚੋਂ ਸਿਰਫ 20 ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀਆਂ (ਜੀ.ਪੀ.ਡਬਲਿਊ.ਐਸ.ਸੀ.) ਦਸਤਾਵੇਜ਼ੀ ਢੰਗ ਨਾਲ ਆਪਣੇ ਰਿਕਾਰਡਾਂ ਦੀ ਸਾਂਭ-ਸੰਭਾਲ ਕਰ ਰਹੇ ਸਨ ਪਰ ਹੁਣ ਸਾਰੇ ਰਿਕਾਰਡਾਂ ਨੂੰ ਐਪ 'ਤੇ ਡਿਜੀਟਲ ਤੌਰ 'ਤੇ ਬੜੇ ਸੁਚੱਜੇ ਤੇ ਸੁਖਾਲੇ ਢੰਗ ਨਾਲ ਸੰਭਾਲਿਆ ਜਾਂਦਾ ਹੈ। ਖਪਤਕਾਰ ਹੁਣ ਵੱਖ-ਵੱਖ ਵਿਕਲਪਾਂ ਰਾਹੀਂ ਆਨਲਾਈਨ ਭੁਗਤਾਨ ਕਰ ਸਕਦੇ ਹਨ ਅਤੇ ਸਾਰੀਆਂ ਰਿਪੋਰਟਾਂ, ਜਿਨ੍ਹਾਂ ਵਿੱਚ ਬਿੱਲ ਬਣਾਉਣ ਅਤੇ ਭੁਗਤਾਨ ਕਰਨ ਦੀਆਂ ਰਿਪੋਰਟਾਂ ਸ਼ਾਮਲ ਹਨ, ਨੂੰ ਐਸਐਮਐਸ ਰਾਹੀਂ ਭੇਜਿਆ ਜਾਂਦਾ ਹੈ ਅਤੇ ਵਟਸਐਪ 'ਤੇ ਉਪਲਬਧ ਕਰਵਾਇਆ ਜਾਂਦਾ ਹੈ। ਜਿੰਪਾ ਨੇ ਕਿਹਾ ਕਿ ਐਪ ਦਾ ਡੈਸ਼ਬੋਰਡ ਉਗਰਾਹੀ ਅਤੇ ਖਰਚਿਆਂ ਦੇ ਸਨੈਪਸ਼ਾਟ ਪ੍ਰਦਾਨ ਕਰਦਾ ਹੈ । ਇਹ ਸਰਪੰਚਾਂ ਅਤੇ ਹੋਰ ਗ੍ਰਾਮ ਪੰਚਾਇਤ ਮੈਂਬਰਾਂ ਲਈ ਉਪਲਬਧ ਰਹਿੰਦੇ ਹਨ ਅਤੇ ਐਪ ਵਿੱਚ ਉਪਲਬਧ ਕੰਜ਼ਿਊਮਰ ਰੇਟਿੰਗ ਸਿਸਟਮ (ਖ਼ਪਤਕਾਰ ਦਰਜਾਬੰਦੀ ਪ੍ਰਣਾਲੀ) ਦੀ ਸੁੁੁਵਿਧਾ ਨਾਲ ਜਲ ਸਪਲਾਈ ਸਬੰਧੀ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਅਤੇ ਨਿਪਟਾਰਾ ਕਰਨ ਵਿੱਚ ਸੁਧਾਰ ਆਇਆ ਹੈ। ਮਾਲੀਆ ਉਗਰਾਹੀ ਅਤੇ ਨਿਗਰਾਨੀ ਵਿੱਚ ਸੁਧਾਰਾਂ ਦੇ ਨਾਲ-ਨਾਲ, ਐਮ-ਗ੍ਰਾਮ ਸੇਵਾ ਐਪ ਨੇ ਕਾਗਜ ਦੀ ਵਰਤੋਂ ਨੂੰ ਘਟਾ ਕੇ ਵਾਤਾਵਰਣ ਸੰਭਾਲ ਵਿੱਚ ਵੀ ਅਹਿਮ ਯੋਗਦਾਨ ਪਾਇਆ ਹੈ। ਜਿੰਪਾ ਨੇ ਅੱਗੇ ਕਿਹਾ ਕਿ ਸਾਰੇ ਖਾਤਿਆਂ ਨੂੰ ਡਿਜੀਟਲ ਤੌਰ 'ਤੇ ਸਾਂਭ ਕੇ, ਐਪ ਨੇ ਦਸਤਾਵੇਜ਼ੀ ਰਿਕਾਰਡਾਂ ਦੀ ਲੋੜ ਨੂੰ ਖਤਮ ਕਰ ਦਿੱਤਾ ਹੈ, ਕਾਗਜ ਦੀ ਬਚਤ ਕੀਤੀ ਹੈ ਅਤੇ ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀਆਂ ਦੇ ਕੰਮ ਕਾਜ ਨੂੰ ਹੋਰ ਸੁਚਾਰੂ ਬਣਾਇਆ ਹੈ। ਐਪ ਦੀ ਸਰਲਤਾ ਅਤੇ ਵਰਤੋਂ ਦੀ ਸੌਖ ਨੇ ਵੀ ਸਮੇਂ ਦੀ ਬਚਤ ਕੀਤੀ ਹੈ ਅਤੇ ਸਰਪੰਚਾਂ ਅਤੇ ਹੋਰਨਾਂ ਲਈ ਜੀ.ਪੀ.ਡਬਲਿਊ.ਐਸ.ਸੀ. ਦੇ ਪ੍ਰਬੰਧਨ ਕਰਨਾ ਵਧੇਰੇ ਸੁਵਿਧਾਜਨਕ ਬਣਾਇਆ ਹੈ। ਪਿੰਡਾਂ ਦੇ ਲੋਕਾਂ ਨਾਲ ਜੀ.ਪੀ.ਡਬਲਿਊ.ਐਸ.ਸੀ. ਦੀ ਕਾਰਗੁਜਾਰੀ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਸਹੂਲਤ ਨੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਲੋਕਾਂ ਦਾ ਵਿਸ਼ਵਾਸ ਹਾਸਲ ਕਰਨ ਵਿੱਚ ਬਹੁਤ ਮਦਦ ਕੀਤੀ ਹੈ। ਐਮ-ਗ੍ਰਾਮ ਸੇਵਾ ਐਪ ਨੂੰ ਲੋਕਾਂ ਵੱਲੋਂ ਢੁਕਵਾਂ ਹੁੰਗਾਰਾ ਪ੍ਰਾਪਤ ਹੋਇਆ ਹੈ, ਬਹੁਤ ਸਾਰੇ ਖਪਤਕਾਰਾਂ ਨੇ ਆਨਲਾਈਨ ਭੁਗਤਾਨ ਵਿਕਲਪਾਂ ਦਾ ਫਾਇਦਾ ਲਿਆ ਹੈ ਅਤੇ ਆਪਣੇ ਪਿੰਡਾਂ ਵਿੱਚ ਜਲ ਸੇਵਾਵਾਂ ਦੀ ਗੁਣਵੱਤਾ ਦੀ ਰੇਟਿੰਗ( ਦਰਜਾਬੰਦੀ) ਵੀ ਕੀਤੀ ਹੈ। ਭਵਿੱਖ ਵਿੱਚ ਮੋਬਾਈਲ ਵਾਲਿਟ ਵਿਕਲਪ ਦੀ ਸ਼ੁਰੂਆਤ ਨਾਲ ਭੁਗਤਾਨ ਕਰਨ ਦੀ ਸਹੂਲਤ ਵਿੱਚ ਹੋਰ ਵਾਧਾ ਹੋਵੇਗਾ। ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਐਮ-ਗ੍ਰਾਮ ਸੇਵਾ ਪਾਇਲਟ ਪ੍ਰਾਜੈਕਟ ਨੇ ਸ੍ਰੀ ਅਨੰਦਪੁਰ ਸਾਹਿਬ ਡਿਵੀਜਨ ਵਿੱਚ ਜਨਤਕ ਵਿੱਤ ਪ੍ਰਬੰਧਨ 'ਤੇ ਮਹੱਤਵਪੂਰਨ ਪ੍ਰਭਾਵ ਪਾਇਆ ਹੈ, ਜਿਸ ਨਾਲ ਪ੍ਰਕਿਰਿਆ ਵਿੱਚ ਜਵਾਬਦੇਹੀ ਅਤੇ ਪਾਰਦਰਸ਼ਤਾ ਵਧੀ ਹੈ। ਮੋਬਾਈਲ ਐਪ ਨੇ ਫੰਡ ਪ੍ਰਬੰਧਨ ਦੀ ਕੁਸ਼ਲਤਾ ਵਿੱਚ ਸੁਧਾਰ ਕੀਤਾ ਹੈ, ਜਿਸ ਨਾਲ ਲੋਕਾਂ ਲਈ ਬਿਹਤਰ ਸੇਵਾਵਾਂ ਮਿਲੀਆਂ । ਐਪ ਦੇ ਡਿਜੀਟਲ ਬੁੱਕਕੀਪਿੰਗ ਅਤੇ ਭੁਗਤਾਨ ਵਿਕਲਪਾਂ ਨੇ ਸਮੇਂ ਅਤੇ ਸਰੋਤਾਂ ਦੀ ਬਚਤ ਕੀਤੀ ਹੈ ਅਤੇ ਇਸਦੀ ਉਪਭੋਗਤਾ ਰੇਟਿੰਗ ਪ੍ਰਣਾਲੀ ਨੇ ਜਲ ਸੇਵਾ ਪ੍ਰਦਾਨ ਕਰਨ ਨਾਲ ਆ ਰਹੀਆਂ ਦਿੱਕਤਾਂ ਦੀ ਸਮੇਂ ਸਿਰ ਪਛਾਣ ਅਤੇ ਨਿਪਟਾਰਾ ਕਰਨ ਵਿੱਚ ਮਦਦ ਕੀਤੀ ਹੈ। ਐਮ-ਗ੍ਰਾਮ ਸੇਵਾ ਐਪ ਦੀ ਸਫਲਤਾ ਇਸ ਐਪ ਨੂੰ ਰਾਜ ਭਰ ਦੇ ਹੋਰ ਭਾਗਾਂ ਵਿੱਚ ਵੀ ਵਰਤੇ ਜਾਣ ਦੇ ਯੋਗ ਬਣਾੳਂਦੀ ਹੈ, ਤਾਂ ਜੋ ਇਸਦੇ ਲਾਭ ਇੱਕ ਵਿਸ਼ਾਲ ਜਨਸਮੂਹ ਤੱਕ ਪਹੁੰਚਣ। The post ‘ਐਮ-ਗ੍ਰਾਮ ਸੇਵਾ' ਐਪ ਨੇ ਜਨਤਕ ਵਿੱਤ ਪ੍ਰਬੰਧਨ ‘ਚ ਜਵਾਬਦੇਹੀ ਅਤੇ ਪਾਰਦਰਸ਼ਤਾ ਵਧਾਈ: ਬ੍ਰਮ ਸ਼ੰਕਰ ਜਿੰਪਾ appeared first on TheUnmute.com - Punjabi News. Tags:
|
ਵਿਜੀਲੈਂਸ ਵਲੋਂ 2022 'ਚ ਰਿਸ਼ਵਤਖੋਰੀ ਦੇ 129 ਕੇਸਾਂ 'ਚ 172 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਰਿਕਾਰਡ ਕਾਇਮ, 371 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ Sunday 08 January 2023 02:38 PM UTC+00 | Tags: crime news punjab punjab-vigilance-bureau ਚੰਡੀਗੜ 08 ਜਨਵਰੀ 2023: ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ 129 ਕੇਸਾਂ ਵਿੱਚ ਕੁੱਲ 172 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨਾਂ ਵਿੱਚ 83 ਮੁਲਜ਼ਮ 65 ਟਰੈਪ ਕੇਸਾਂ ਵਿੱਚ ਅਤੇ 64 ਆਨਲਾਈਨ ਸ਼ਿਕਾਇਤਾਂ ਦੇ ਅਧਾਰ ਤੇ ਕਾਬੂ ਕੀਤੇ 89 ਵਿਅਕਤੀ ਸ਼ਾਮਲ ਹਨ। ਬਿਊਰੋ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ, ਪਿਛਲੇ ਸਾਲ ਰਿਸ਼ਵਤਖੋਰੀ ਦੇ ਕੇਸ ਦਰਜ ਕਰਨ, ਭ੍ਰਿਸ਼ਟਾਚਾਰੀ ਵਿੱਚ ਸ਼ਾਮਲ ਮੁਲਜ਼ਮਾਂ ਦੀ ਗ੍ਰਿਫਤਾਰੀ, ਅਪਰਾਧਿਕ ਕੇਸ ਦਰਜ ਕਰਨ ਅਤੇ ਗ੍ਰਿਫਤਾਰੀਆਂ ਕਰਨ ਤੋਂ ਇਲਾਵਾ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਵਿਜੀਲੈਂਸ ਪੜਤਾਲਾਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਖਿਲਾਫ ਪੜਤਾਲਾਂ ਦਰਜ ਕਰਨ ਵਿੱਚ ਵੀ ਰਿਕਾਰਡ ਸਥਾਪਿਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਨੇ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਇਸ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਾਸਤੇ ਇੱਕ ਬਹੁਪੱਖੀ ਪਹੁੰਚ ਅਪਣਾਈ ਹੈ ਤਾਂ ਜੋ ਇੱਕ ਰੰਗਲੇ ਤੇ ਸੁਰੱਖਿਅਤ ਪੰਜਾਬ ਦੀ ਸਿਰਜਣਾ ਨੂੰ ਅੰਜਾਮ ਦੇਣ ਦੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਵਾਲੀ ਵਚਨਬੱਧਤਾ ਨੂੰ ਹੋਰ ਦ੍ਰਿੜਤਾ ਪ੍ਰਦਾਨ ਕੀਤੀ ਜਾ ਸਕੇ। ਉਨਾਂ ਦੱਸਿਆ ਕਿ ਪਿਛਲੇ ਸਾਲ ਦੌਰਾਨ ਹੋਰਨਾਂ ਵਿਭਾਗਾਂ ਤੋਂ ਇਲਾਵਾ 1 ਜਨਵਰੀ 2022 ਤੋਂ 31 ਦਸੰਬਰ 2022 ਤੱਕ ਪੰਜਾਬ ਪੁਲਿਸ ਦੇ 30 ਮੁਲਾਜ਼ਮ, ਮਾਲ ਵਿਭਾਗ ਦੇ 13, ਬਿਜਲੀ ਵਿਭਾਗ ਦੇ 5 ਅਤੇ ਸਥਾਨਕ ਸਰਕਾਰਾਂ ਵਿਭਾਗ ਦੇ 4 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨਾਂ ਦੁਹਰਾਇਆ ਕਿ ਭ੍ਰਿਸ਼ਟਾਚਾਰ ਨੂੰ ਹਰ ਰੂਪ ਵਿੱਚ ਖਤਮ ਕਰਨਾ ਅਤੇ ਸੂਬੇ ਦੀ ਸਾਸ਼ਨ ਪ੍ਰਣਾਲੀ 'ਤੇ ਇਸ ਦੇ ਮਾੜੇ ਪ੍ਰਭਾਵ ਨੂੰ ਖਤਮ ਕਰਨਾ ਹੀ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਲੋਕਾਂ ਨੂੰ ਅੱਗੇ ਆਉਣ ਅਤੇ ਰਾਜ ਦੇ ਜਨਤਕ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਦੀ ਸੂਚਨਾ ਦੇਣ ਨੂੰ ਉਤਸ਼ਾਹਿਤ ਕਰਨ ਲਈ ਇਸ ਨੂੰ ਲਾਗੂ ਕਰਨ ਖਾਤਰ, ਮੁੱਖ ਮੰਤਰੀ ਨੇ ਪਿਛਲੇ ਸਾਲ 23 ਮਾਰਚ ਨੂੰ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਸ਼ੁਰੂ ਕੀਤੀ ਸੀ, ਜਿਸ ਦੇ ਸਾਕਾਰਤਮਕ ਨਤੀਜੇ ਸਾਹਮਣੇ ਆਏ ਹਨ। 371 ਮੁਲਜਮਾਂ ਖਿਲਾਫ 135 ਅਪਰਾਧਿਕ ਮਾਮਲੇ ਦਰਜਬਿਊਰੋ ਦੀ ਕਾਰਗੁਜਾਰੀ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਨਿਰਦੇਸ਼ਕ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ 371 ਮੁਲਜਮਾਂ ਵਿਰੁੱਧ 135 ਅਪਰਾਧਿਕ ਕੇਸ ਦਰਜ ਕੀਤੇ ਹਨ, ਜਿਨਾਂ ਵਿੱਚ 35 ਗਜਟਿਡ ਅਫਸਰ, 163 ਨਾਨ-ਗਜਟਿਡ ਅਫਸਰ ਅਤੇ 173 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ ਪਿਛਲੇ ਸਾਲ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਦੀ ਜਾਂਚ ਲਈ 139 ਸ਼ੱਕੀ ਵਿਅਕਤੀਆਂ ਵਿਰੁੱਧ 103 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ, ਜਿੰਨਾਂ ਵਿੱਚ 35 ਗਜ਼ਟਿਡ ਅਫਸਰ, 58 ਨਾਨ-ਗਜਟਿਡ ਅਫਸਰ ਅਤੇ 46 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ, ਇੱਕ ਗਜ਼ਟਿਡ ਅਫਸਰ ਅਤੇ ਨਾਨ-ਗਜਟਿਡ ਅਫਸਰ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ 2 ਕੇਸ ਵੀ ਦਰਜ ਕੀਤੇ ਗਏ। 2 ਨਾਨ-ਗਜਟਿਡ ਅਫਸਰਾਂ ਨੂੰ ਸੇਵਾਵਾਂ ਤੋਂ ਬਰਖਾਸਤ ਕੀਤਾਉਨਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਸਾਰੇ ਰੂਪਾਂ ਪ੍ਰਤੀ ਜੀਰੋ ਟਾਲਰੈਂਸ ਨੀਤੀ ਅਪਣਾਉਂਦੇ ਹੋਏ, ਵੱਖ-ਵੱਖ ਅਦਾਲਤਾਂ ਵਿੱਚ ਦੋਸ਼ੀ ਠਹਿਰਾਏ ਜਾਣ ਕਾਰਨ 2 ਨਾਨ-ਗਜਟਿਡ ਅਫਸਰਾਂ ਨੂੰ ਉਨਾਂ ਦੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਦੁਆਰਾ ਉਨਾਂ ਦੀਆਂ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਵਿਜੀਲੈਂਸ ਮੁਖੀ ਨੇ ਅੱਗੇ ਦੱਸਿਆ ਕਿ ਬਿਊਰੋ ਪਿਛਲੇ ਸਾਲ ਦੌਰਾਨ 39 ਵਿਜੀਲੈਂਸ ਪੜਤਾਲਾਂ ਨੂੰ ਅੰਜਾਮ ਦੇਣ ਵਿੱਚ ਸਫਲਤਾ ਹਾਸਲ ਕੀਤੀ। ਇਸ ਤੋਂ ਇਲਾਵਾ, ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਦੇ ਵੱਖ ਵੱਖ ਤਰੀਕਿਆਂ ਦੀ ਪਛਾਣ ਕਰਨ ਲਈ ਰਾਜ ਦੇ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼/ਸੁਝਾਅ ਵੀ ਜਾਰੀ ਕੀਤੇ ਸਨ। ਵਿਸ਼ੇਸ਼ ਅਦਾਲਤਾਂ ਨੇ 30 ਦੋਸ਼ੀਆਂ ਨੂੰ ਸਜਾ ਸੁਣਾਈਵਰਿੰਦਰ ਕੁਮਾਰ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ 19 ਵੱਖ-ਵੱਖ ਵਿਜੀਲੈਂਸ ਕੇਸਾਂ ਵਿੱਚ ਦੋਸ਼ੀ 2 ਗਜ਼ਟਿਡ ਅਫਸਰ, 18 ਨਾਨ-ਗਜਟਿਡ ਅਫਸਰਾਂ ਅਤੇ 10 ਪ੍ਰਾਈਵੇਟ ਵਿਅਕਤੀਆਂ ਨੂੰ ਪੰਜ ਸਾਲ ਤੱਕ ਦੀ ਸਜਾ ਸੁਣਾਈ ਹੈ। ਵਿਸ਼ੇਸ਼ ਅਦਾਲਤਾਂ ਨੇ 5,000 ਤੋਂ 33,00,000 ਰੁਪਏ ਦੇ ਵੱਖ-ਵੱਖ ਜੁਰਮਾਨੇ ਵੀ ਲਗਾਏ, ਜੋ ਕੁੱਲ ਰਕਮ 37,90,000, ਬਣਦੀ ਹੈ। ਗ੍ਰਿਫਤਾਰ ਕੀਤੇ ਪ੍ਰਮੁੱਖ ਵਿਅਕਤੀਆਂ ਦੇ ਨਾਮਪ੍ਰਮੁੱਖ ਮਾਮਲਿਆਂ ਦੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁਖੀ ਨੇ ਦੱਸਿਆ ਕਿ ਚਾਰ ਸਾਬਕਾ ਮੰਤਰੀ, ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ, ਭਾਰਤ ਭੂਸ਼ਣ ਆਸ਼ੂ ਅਤੇ ਸੁੰਦਰ ਸ਼ਾਮ ਅਰੋੜਾ, ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦਿਨੇਸ਼ ਬੱਸੀ, ਸੰਜੇ ਪੋਪਲੀ ਆਈ.ਏ.ਐਸ., ਮੁੱਖ ਵਣਪਾਲ ਪਰਵੀਨ ਕੁਮਾਰ, ਆਈ.ਐਫ.ਐਸ. ਵਣਪਾਲ ਵਿਸ਼ਾਲ ਚੌਹਾਨ, ਆਈ.ਐਫ.ਐਸ., ਅਤੇ ਅਮਿਤ ਚੌਹਾਨ, ਆਈ.ਐਫ.ਐਸ., ਡੀ.ਐਫ.ਓ. ਗੁਰਅਮਨਪ੍ਰੀਤ ਸਿੰਘ, ਠੇਕੇਦਾਰ ਹਰਮਿੰਦਰ ਸਿੰਘ ਹੰਮੀ, ਏ.ਆਈ.ਜੀ. ਅਸ਼ੀਸ਼ ਕਪੂਰ, ਪੀ.ਪੀ.ਐਸ., ਜਨਰਲ ਮੈਨੇਜਰ ਪਨਸਪ ਨਵੀਨ ਕੁਮਾਰ ਗਰਗ, ਜ਼ਿਲਾ ਕਮਾਂਡਰ ਪੰਜਾਬ ਹੋਮ ਗਾਰਡਜ ਸ੍ਰੀਮਤੀ ਨਿਰਮਲਾ ਅਤੇ ਪਲਟੂਨ ਕਮਾਂਡਰ ਅਨਮੋਲ ਮੋਤੀ, ਈਟੀਓ ਸੰਦੀਪ ਸਿੰਘ ਅਤੇ ਠੇਕੇਦਾਰ ਤੇਲੂ ਰਾਮ, ਯਸ਼ਪਾਲ ਅਤੇ ਅਜੈਪਾਲ ਵਿਰੁੱਧ ਸਾਲ ਦੌਰਾਨ ਵੱਖ-ਵੱਖ ਕੇਸ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ। ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਿਲੀਆਂ 3,72,175 ਸ਼ਿਕਾਇਤਾਂਆਮ ਲੋਕਾਂ ਲਈ ਮੁੱਖ ਮੰਤਰੀ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ਸਹੂਲਤ ਦੀ ਸਫਲਤਾ ਬਾਰੇ ਹੋਰ ਵੇਰਵੇ ਸਾਂਝੇ ਕਰਦਿਆਂ ਉਨਾਂ ਦੱਸਿਆ ਕਿ ਪਿਛਲੇ ਸਾਲ ਕੁੱਲ 3,72,175 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 6,407 ਸ਼ਿਕਾਇਤਾਂ ਆਡੀਓ/ਵੀਡੀਓ ਰਿਕਾਰਡਿੰਗ ਸਮੇਤ 294 ਸ਼ਿਕਾਇਤਾਂ ਵਿਜੀਲੈਂਸ ਬਿਊਰੋ ਬਾਰੇ ਪ੍ਰਾਪਤ ਹੋਈਆਂ ਹਨ। ਉਨਾਂ ਦੱਸਿਆ ਕਿ ਪ੍ਰਾਪਤ ਹੋਈਆਂ ਆਨਲਾਈਨ ਸ਼ਿਕਾਇਤਾਂ ਦੇ ਅਧਾਰ 'ਤੇ 26 ਨਾਗਰਿਕਾਂ, 27 ਪੁਲਿਸ ਮੁਲਾਜ਼ਮਾਂ ਅਤੇ 29 ਸਿਵਲ ਵਿਭਾਗਾਂ ਦੇ ਕਰਮਚਾਰੀਆਂ ਵਿਰੁੱਧ 64 ਮੁਕੱਦਮੇ ਦਰਜ ਕੀਤੇ ਗਏ ਜਿਸ ਵਿੱਚ 89 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 2,970 ਸ਼ਿਕਾਇਤਾਂ ਹੋਰ ਵਿਭਾਗਾਂ ਨਾਲ ਸਬੰਧਤ ਪਾਈਆਂ ਗਈਆਂ, ਜੋ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਕੁੱਲ 3,143 ਸ਼ਿਕਾਇਤਾਂ ਅਪ੍ਰਸੰਗਿਕ, ਜੰਕ ਪੋਸਟਾਂ ਆਦਿ ਪਾਈਆਂ ਗਈਆਂ, ਜੋ ਕਿ ਆਮ ਸਨ। The post ਵਿਜੀਲੈਂਸ ਵਲੋਂ 2022 ‘ਚ ਰਿਸ਼ਵਤਖੋਰੀ ਦੇ 129 ਕੇਸਾਂ ‘ਚ 172 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਰਿਕਾਰਡ ਕਾਇਮ, 371 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ appeared first on TheUnmute.com - Punjabi News. Tags:
|
ਮਾਨ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ: ਕੁਲਦੀਪ ਸਿੰਘ ਧਾਲੀਵਾਲ Sunday 08 January 2023 02:44 PM UTC+00 | Tags: bhagwant-mann mann-government punjab ਚੰਡੀਗੜ੍ਹ 08 ਜਨਵਰੀ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਦਿਸ਼ਾ 'ਚ ਕੰਮ ਕਰਦਿਆਂ 'ਮਿਸ਼ਨ ਸਾਂਝਾ ਜਲ ਤਲਾਬ' ਅਧੀਨ ਸੂਬੇ ਦੇ ਪਿੰਡਾਂ ਵਿਚਲੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ ਸਾਲ ਦੌਰਾਨ ਜਿੱਥੇ ਸੀਚੇਵਾਲ ਮਾਡਲ ਅਤੇ ਥਾਪਰ ਮਾਡਲ ਰਾਹੀਂ 883 ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਚੁੱਕਾ ਹੈ, ਉੱਥੇ ਹੀ ਮਗਨਰੇਗਾ ਸਕੀਮ ਤਹਿਤ 'ਮਿਸ਼ਨ ਸਾਂਝਾ ਜਲ ਤਲਾਬ' ਅਧੀਨ ਪੁਰਾਣੇ ਜਲ ਤਾਲਾਬਾਂ ਦਾ ਨਵੀਨੀਕਰਨ ਵੀ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਿਸ਼ਨ ਸਾਂਝਾ ਜਲ ਤਾਲਾਬ ਅਧੀਨ ਵਿਭਾਗ ਵੱਲੋਂ ਸੂਬੇ ਅੰਦਰ ਕੁੱਲ 1862 ਤਾਲਾਬਾਂ ਦੀ ਪਛਾਣ ਕੀਤੀ ਗਈ ਹੈ, ਜਿਸ ਵਿੱਚੋਂ 1026 ਸਥਾਨਾਂ 'ਤੇ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 504 ਛੱਪੜਾਂ ਦੇ ਨਵੀਨੀਕਰਨ ਦੇ ਕੰਮ ਮੁਕੰਮਲ ਹੋ ਚੁੱਕੇ ਹਨ, ਜਦਕਿ 522 ਥਾਵਾਂ 'ਤੇ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਾਂ ਦੀ ਪ੍ਰਗਤੀ ਵਾਚਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਵਿਕਾਸ ਕਮਿਸ਼ਨਰ ਵੱਲੋਂ ਹਰ ਹਫਤੇ ਸਮੂਹ ਜਿਲਿਆਂ ਦੇ ਏ.ਡੀ.ਸੀ(ਵਿ) ਨਾਲ ਵੀ.ਸੀ. ਕੀਤੀ ਜਾਂਦੀ ਹੈ ਅਤੇ ਹਰ ਮਹੀਨੇ ਮਿਸ਼ਨ ਸਾਂਝਾ ਜਲ ਤਲਾਬ ਮੁਹਿੰਮ ਦੀ ਪ੍ਰਗਤੀ ਦਾ ਰੀਵਿਊ ਵਧੀਕ ਮੁੱਖ ਸੱਕਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਤੇਜੀ ਨਾਲ ਤਲਾਬਾਂ ਦੇ ਨਵੀਨੀਕਰਨ ਦਾ ਕੰਮ ਨੇਪਰੇ ਚਾੜਿਆ ਜਾ ਰਿਹਾ ਹੈ ਅਤੇ ਇਸ ਪ੍ਰਾਜੈਕਟ ਦੀ ਪ੍ਰਗਤੀ ਸਬੰਧੀ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਸ. ਧਾਲੀਵਾਲ ਨੇ ਦੱਸਿਆ ਕਿ ਹੁਣ ਵਿਭਾਗ ਵੱਲੋਂ ਮਿਸ਼ਨ ਸਾਂਝਾ ਜਲ ਤਾਲਾਬ ਅਧੀਨ ਹਰ ਜ਼ਿਲ੍ਹੇ ਵਿੱਚ 150 ਛੱਪੜਾਂ ਦੇ ਨਵੀਨੀਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਤਰੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਪ੍ਰਾਜੈਕਟ ਤਹਿਤ ਵੱਡੇ ਛੱਪੜਾਂ, ਜਿਨ੍ਹਾਂ ਦਾ ਖੇਤਰਫਲ ਘੱਟੋ-ਘੱਟ ਇੱਕ ਏਕੜ ਹੋਵੇ ਅਤੇ ਜਿਨ੍ਹਾਂ ਦੀ ਸਮਰੱਥਾ 10,000 ਘਣ ਮੀਟਰ ਪਾਣੀ ਰੱਖਣ ਦੀ ਸੱਮਰਥਾ ਹੋਵੇ, ਅਜਿਹੇ ਛੱਪੜ ਹੀ ਇਸ ਪ੍ਰਾਜੈਕਟ ਤਹਿਤ ਲਏ ਜਾਣ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਲਏ ਗਏ ਤਾਲਾਬਾਂ ਦੇ ਆਲੇ-ਦੁਆਲੇ ਨਿੰਮ, ਬਰਗਦ ਅਤੇ ਪਿੱਪਲ ਜਿਹੇ ਦਰਖ਼ਤ ਲੱਗਾ ਕੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦਾ ਟੀਚਾ ਵੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋ ਜਿੱਥੇ ਇਸ ਕੰਮ ਦੀ ਪ੍ਰਗਤੀ ਨੂੰ ਵਾਚਣ ਲਈ ਜੀ.ਓ ਮਗਨਰੇਗਾ, ਐਨ. ਐਮ.ਐਮ. ਐਸ ਅਤੇ ਏਰੀਆ ਅਫ਼ਸਰ ਮੋਬਾਇਲ ਐਪ ਦੀ ਵਰਤੋਂ ਕੀਤੀ ਜਾ ਰਹੀ ਹੈ, ਉੱਥੇ ਹੀ ਚੱਲ ਰਹੇ ਕੰਮਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਹਰ ਪ੍ਰਾਜੈਕਟ ਦੀ ਜੀ.ਓ ਟੈਗਿੰਗ ਕਰਨੀ ਵੀ ਲਾਜ਼ਮੀ ਕੀਤੀ ਗਈ ਹੈ। ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਸੂਬੇ ਨੂੰ ਹਰਿਆ-ਭਰਿਆ, ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਉਦੇਸ਼ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਦੇ ਅੰਤਰਗਤ ਪੰਜਾਬ ਦੇ ਪਿੰਡਾਂ ਅੰਦਰ ਹੋਰ ਵਿਕਾਸ ਦੇ ਕਾਰਜਾਂ ਦੇ ਨਾਲ-ਨਾਲ ਪਾਣੀ ਦੀ ਸਾਭ ਸੰਭਾਲ ਉੱਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। The post ਮਾਨ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ: ਕੁਲਦੀਪ ਸਿੰਘ ਧਾਲੀਵਾਲ appeared first on TheUnmute.com - Punjabi News. Tags:
|
CM ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਰਿਵਾਰਕ ਮੈਂਬਰਾਂ ਤੇ ਸਾਕ-ਸਨੇਹੀਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ Sunday 08 January 2023 02:51 PM UTC+00 | Tags: aam-aadmi-party cm-bhagwant-mann lohri lohri-festival news punjab the-unmute-breaking-news ਸਤੌਜ (ਸੰਗਰੂਰ) 08 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਵਿਚ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚ ਆਪਣੇ ਸਾਕ-ਸਨੇਹੀਆਂ, ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਇਸ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਹੜੀ ਸੂਬੇ ਦਾ ਰਵਾਇਤੀ ਤਿਉਹਾਰ ਹੈ, ਜਿਸ ਕਰਕੇ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਜਾ ਕੇ ਇਸ ਤਿਉਹਾਰ ਦੀਆਂ ਖੁਸ਼ੀਆਂ ਆਪਣੇ ਸਾਕ-ਸਨੇਹੀਆਂ ਨਾਲ ਸਾਂਝੀਆਂ ਕਰਨ ਦਾ ਫੈਸਲਾ ਕੀਤਾ। ਭਗਵੰਤ ਮਾਨ ਨੇ ਚੇਤੇ ਕਰਦਿਆਂ ਕਿਹਾ ਕਿ ਇਸ ਪਵਿੱਤਰ ਤਿਉਹਾਰ ਸਬੰਧੀ ਪਿੰਡ ਨਾਲ ਉਨ੍ਹਾਂ ਦੀਆਂ ਬਚਪਨ ਤੋਂ ਹੀ ਖੂਬਸੂਰਤ ਯਾਦਾਂ ਜੁੜੀਆਂ ਹੋਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਸੂਬਾ ਭਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਸਤੌਜ ਵਾਸੀਆਂ ਨਾਲ ਭਾਵੁਕ ਹੁੰਦਿਆਂ ਕਿਹਾ ਕਿ ਸਾਰੇ ਪਿੰਡ ਵਾਸੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਸਨ, ਜਿਸ ਕਾਰਨ ਉਹ ਉਨ੍ਹਾਂ ਨਾਲ ਹਰ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨਾ ਪਸੰਦ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਮੌਕਿਆਂ ‘ਤੇ ਪਿੰਡ ਵਾਸੀਆਂ ਨਾਲ ਜੁੜ ਕੇ ਉਨ੍ਹਾਂ ਨੂੰ ਬਹੁਤ ਮਾਣ ਅਤੇ ਤਸੱਲੀ ਮਿਲਦੀ ਹੈ, ਜਿਸ ਕਾਰਨ ਉਹ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡਦੇ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵਾਂ ਸਾਲ ਅਤੇ ਲੋਹੜੀ ਦਾ ਤਿਉਹਾਰ ਸੂਬੇ ਦੇ ਹਰੇਕ ਵਾਸੀ ਖਾਸ ਕਰਕੇ ਪਿੰਡਾਂ ਦੇ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ-ਖੇੜੇ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਤਿਉਹਾਰ ਸਾਡੇ ਸਾਰਿਆਂ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਮਾਜ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦਾ ਹੈ। ਸੂਬੇ ਵਿੱਚ ਅਮਨ-ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਹਰ ਖੇਤਰ ਵਿੱਚ ਸਰਬਪੱਖੀ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਦਹਿਲੀਜ਼ ‘ਤੇ ਹੈ, ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਪੁਖਤਾ ਯੋਜਨਾਬੰਦੀ ਕਰ ਲਈ ਹੈ। The post CM ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਰਿਵਾਰਕ ਮੈਂਬਰਾਂ ਤੇ ਸਾਕ-ਸਨੇਹੀਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ appeared first on TheUnmute.com - Punjabi News. Tags:
|
| You received this email because you set up a subscription at Feedrabbit. This email was sent to you at dailypostin10@gmail.com. Unsubscribe or change your subscription. |

