ਪਾਕਿਸਤਾਨ ਵਿੱਚ ਇੱਕ ਭਿਆਨਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ । ਦਰਅਸਲ, ਐਤਵਾਰ ਨੂੰ ਪਾਕਿਸਤਾਨ ਦੇ ਚਕਵਾਲ ਜ਼ਿਲ੍ਹੇ ਵਿੱਚ ਇੱਕ ਬੱਸ ਖੱਡ ਵਿੱਚ ਡਿੱਗ ਗਈ। ਬੱਸ ਖੱਡ ਵਿੱਚ ਡਿੱਗਣ ਕਾਰਨ 12 ਲੋਕਾਂ ਦੀ ਮੌ.ਤ ਹੋ ਗਈ ਹੈ, ਜਦਕਿ 65 ਹੋਰ ਜ਼ਖਮੀ ਦੱਸੇ ਜਾ ਰਹੇ ਹਨ । ਇਹ ਹਾਦਸਾ ਟਾਇਰ ਫਟਣ ਨਾਲ ਵਾਪਰਿਆ । ਬੱਸ ਦਾ ਟਾਇਰ ਫਟਣ ਕਾਰਨ ਡਰਾਈਵਰ ਬੱਸ ‘ਤੇ ਕਾਬੂ ਨਹੀਂ ਰੱਖ ਸਕਿਆ, ਜਿਸ ਕਾਰਨ ਬੱਸ ਖੱਡ ਵਿੱਚ ਜਾ ਡਿੱਗੀ।
ਮੀਡੀਆ ਰਿਪੋਰਟਾਂ ਮੁਤਾਬਕ ਬੱਸ ਦਾ ਟਾਇਰ ਫਟਣ ਕਾਰਨ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਖੱਡ ਵਿੱਚ ਡਿੱਗ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਰੈਸਕਿਊ ਟੀਮ ਮੌਕੇ ‘ਤੇ ਪਹੁੰਚ ਗਏ । ਜਿਸ ਤੋਂ ਬਾਅਦ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ । ਇਸ ਹਾਦਸੇ ਵਿੱਚ ਜ਼ਖਮੀ ਯਾਤਰੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਸਾਵਧਾਨ! ਯੂ-ਟਿਊਬ ‘ਤੇ ਵੀਡੀਓ ਲਾਈਕ ਕਰਨ ਦੇ ਚੱਕਰ ‘ਚ ਔਰਤ ਨੂੰ ਲੱਗਾ 10 ਲੱਖ ਦਾ ਚੂਨਾ
ਮਿਲੀ ਜਾਣਕਾਰੀ ਅਨੁਸਾਰ ਬੱਸ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਤੋਂ ਲਾਹੌਰ ਜਾ ਰਹੀ ਸੀ । ਦੱਸਿਆ ਜਾ ਰਿਹਾ ਹੈ ਕਿ ਬੱਸ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਵਾਰੀਆਂ ਨੂੰ ਲੈ ਕੇ ਜਾ ਰਹੀ ਸੀ । ਇਹ ਘਟਨਾ ਕੱਲਰ ਕਹਾਰ ਦੇ ਨਮਕ ਰੇਂਜ ਇਲਾਕੇ ਵਿੱਚ ਵਾਪਰੀ । ਰਾਤ ਨੂੰ ਵਿਜ਼ੀਬਿਲਟੀ ਘੱਟ ਹੋਣ ਕਾਰਨ ਪੁਲਿਸ ਅਤੇ ਬਚਾਅ ਟੀਮ ਨੂੰ ਲੋਕਾਂ ਨੂੰ ਬੱਸ ਵਿੱਚੋਂ ਬਾਹਰ ਕੱਢਣ ਵਿੱਚ ਪਰੇਸ਼ਾਨੀ ਹੋਈ। ਪਰ ਪੁਲਿਸ ਅਤੇ ਬਚਾਅ ਦਲ ਵੱਲੋਂ ਆਪਣਾ ਕੰਮ ਜਾਰੀ ਰੱਖਿਆ ਗਿਆ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ 7 ਫਰਵਰੀ ਨੂੰ ਪਾਕਿਸਤਾਨ ਦੇ ਕੋਹਿਸਤਾਨ ਵਿੱਚ ਵੱਡਾ ਸੜਕ ਹਾਦਸਾ ਵਾਪਰਿਆ ਸੀ। ਇੱਕ ਕਾਰ ਨਾਲ ਟੱਕਰ ਦੇ ਬਾਅਦ ਬੱਸ ਖੱਡ ਵਿੱਚ ਜਾ ਡਿੱਗੀ ਸੀ। ਇਸ ਹਾਦਸੇ ਵਿੱਚ 22 ਲੋਕਾਂ ਦੀ ਮੌ.ਤ ਹੋ ਗਈ ਸੀ, ਜਦਕਿ ਬਹੁਤ ਸਾਰੇ ਲੋਕ ਜ਼ਖਮੀ ਹੋਏ ਸਨ। ਇਹ ਘਟਨਾ ਪਖਤੂਨਖਾ ਦੇ ਅਪਰ ਕੋਹਿਸਤਾਨ ਜ਼ਿਲ੍ਹੇ ਦੇ ਕਾਰਾਕੋਰਮ ਹਾਈਵੇ ‘ਤੇ ਵਾਪਰੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
The post ਪਾਕਿਸਤਾਨ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗਣ ਕਾਰਨ 12 ਲੋਕਾਂ ਦੀ ਮੌ.ਤ appeared first on Daily Post Punjabi.
source https://dailypost.in/news/international/pakistan-road-accident/